ਫਿਲਮ ‘ਕਲੀ ਜੋਟਾ’ ਦੀ ਸ਼ਾਨਦਾਰ ਸਫਲਤਾ ‘ਤੋਂ ਬਾਅਦ ਅਜਿਹੀ ਹੀ ਇੱਕ ਹੋਰ ਕਹਾਣੀ ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦਾ ਟੀਜ਼ਰ ਲਾਂਚ ਕੀਤਾ ਗਿਆ ਹੈ, ਜੋ ਕਿ 24 ਮਾਰਚ, 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ। ਫਿਲਮ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਕੀਤੀ ਗਈ ਹੈ।
ਇਸ ਫਿਲਮ ਦਾ ਨਿਰਦੇਸ਼ਨ ਉਦੈ ਪ੍ਰਤਾਪ ਸਿੰਘ ਦੁਆਰਾ ਕੀਤਾ ਗਿਆ ਹੈ ਅਤੇ ਫਿਲਮ ਜਗਦੀਪ ਵੜਿੰਗ ਦੁਆਰਾ ਲਿਖੀ ਗਈ ਹੈ। ਟੀਜ਼ਰ ਦੇ ਰਿਲੀਜ਼ ਹੁੰਦਿਆਂ ਹੀ ਇਹ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਇਸ ਫਿਲਮ ਰਾਹੀਂ ਉਨ੍ਹਾਂ ਕਹਾਣੀਆਂ ਨੂੰ ਤੁਹਾਡੇ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਕਿ ਸਿਰਫ ਕਹਾਣੀਆਂ ਬਣਕੇ ਰਹਿ ਗਏ ਨੇ। ਫਿਲਮ ਵਿੱਚ ਅਸਾਧਾਰਨ ਕਹਾਣੀ ਨੂੰ ਮੁੱਖ ਕਿਰਦਾਰ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਪੇਸ਼ ਕਰਨਗੇ।
ਇਹ ਵੀ ਪੜ੍ਹੋ : ਫਤਿਹਾਬਾਦ ‘ਚ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ‘ਚ ਪੰਜਵੀਂ ‘ਚ ਪੜ੍ਹਦੇ ਭਰਾ-ਭੈਣ ਜ਼ਖਮੀ
ਦੱਸ ਦੇਈਏ ਕਿ ਇਸ ‘ਤੋਂ ਪਹਿਲਾਂ ਨਿਰਮਾਤਾਵਾਂ –ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਨੇ ਫ਼ਿਲਮ ‘ਕਲੀ ਜੋਟਾ’ ਰਾਹੀਂ ਦਰਸ਼ਕਾਂ ਦੇ ਦਿਲਾਂ ‘ਤੇ ਛਾਏ ਹੋਏ ਹਨ। ਇਸ ‘ਤੋਂ ਬਾਅਦ ਹੁਣ ਨਵੀਂ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” 24 ਮਾਰਚ 2023 ਨੂੰ ਪੇਸ਼ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
The post “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦਾ ਟੀਜ਼ਰ ਲਾਂਚ, 24 ਮਾਰਚ 2023 ਨੂੰ ਹੋਵੇਗੀ ਰਿਲੀਜ਼ appeared first on Daily Post Punjabi.
source https://dailypost.in/news/entertainment/pollywood/movie-es-jahano-door-kitte-chal-jindiye-official-teaser-out/