ਪਨਾਮਾ ‘ਚ ਪ੍ਰਵਾਸੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 39 ਲੋਕਾਂ ਦੀ ਮੌਤ, ਕਈ ਜ਼ਖਮੀ

ਪਨਾਮਾ ਦੇ ਪੱਛਮੀ ਹਿੱਸੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਇੱਕ ਬੱਸ ਖੱਡ ਵਿੱਚ ਡਿੱਗ ਗਈ । ਇਸ ਹਾਦਸੇ ਵਿੱਚ ਘੱਟੋ-ਘੱਟ 39 ਪ੍ਰਵਾਸੀਆਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ ਹਨ । ਅਧਿਕਾਰੀਆਂ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ । ਹਾਲਾਂਕਿ, ਅਧਿਕਾਰੀਆਂ ਨੇ ਅਜੇ ਇਹ ਨਹੀਂ ਦੱਸਿਆ ਕਿ ਬੱਸ ਵਿੱਚ ਸਵਾਰ ਯਾਤਰੀ ਕਿਹੜੇ ਦੇਸ਼ਾਂ ਦੇ ਨਾਗਰਿਕ ਸਨ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਕੁੱਲ 66 ਪ੍ਰਵਾਸੀ ਸਵਾਰ ਸਨ। ਕਈ ਰਿਪੋਰਟਾਂ ਵਿੱਚ ਹਾਦਸੇ ਦਾ ਕਾਰਨ ਬੱਸ ‘ਤੇ ਚੱਟਾਨ ਦਾ ਡਿੱਗਣਾ ਦੱਸਿਆ ਜਾ ਰਿਹਾ ਹੈ।

Panama bus accident
Panama bus accident

ਇਸ ਸਬੰਧੀ ਪਨਾਮਾ ਦੇ ਕੌਮੀ ਇਮੀਗ੍ਰੇਸ਼ਨ ਸੇਵਾ ਦੀ ਨਿਰਦੇਸ਼ਕ ਸਮੀਰਾ ਗੋਜੈਨ ਨੇ ਕਿਹਾ ਕਿ ਬੁੱਧਵਾਰ ਤੜਕੇ ਬੱਸ ਇੱਕ ਹੋਰ ਬੱਸ ਨਾਲ ਟਕਰਾ ਗਈ ਤੇ ਖੱਡ ਵਿੱਚ ਡਿੱਗ ਗਈ। ਪਿਛਲੇ ਤਕਰੀਬਨ ਇੱਕ ਦਹਾਕੇ ਵਿੱਚ ਪਨਾਮਾ ਵਿੱਚ ਵਾਪਰਿਆ ਇਹ ਸਭ ਤੋਂ ਭਿਆਨਕ ਹਾਦਸਾ ਹੈ, ਜਿਸ ਵਿੱਚ ਪ੍ਰਵਾਸੀਆਂ ਦੀ ਜਾਨ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪਨਾਮਾ ‘ਚ ਪ੍ਰਵਾਸੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 39 ਲੋਕਾਂ ਦੀ ਮੌਤ, ਕਈ ਜ਼ਖਮੀ appeared first on Daily Post Punjabi.



source https://dailypost.in/news/international/panama-bus-accident/
Previous Post Next Post

Contact Form