ਦਿਲ ਦਹਿਲਾਉਣ ਵਾਲੀ ਘਟਨਾ, ਝੁੱਗੀਆਂ ‘ਚ ਭਿਆਨਕ ਅੱਗ ਲੱਗਣ ਕਾਰਨ ਜ਼ਿੰਦਾ ਸੜੇ ਇੱਕੋ ਪਰਿਵਾਰ ਦੇ 3 ਬੱਚੇ

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਬੁੱਧਵਾਰ ਦੀ ਦੇਰ ਰਾਤ ਗਗਰੇਟ ਦੇ ਉਦਯੋਗਿਕ ਖੇਤਰ ਵਿੱਚ ਮਜ਼ਦੂਰਾਂ ਦੀਆਂ ਝੁੱਗੀਆਂ ਵਿੱਚ ਅੱਗ ਲੱਗ ਗਈ। ਅੱਗ ਦੀ ਚਪੇਟ ਵਿੱਚ ਆਉਣ ਕਾਰਨ 4 ਬੱਚੇ ਜ਼ਿੰਦਾ ਸੜ ਗਏ। ਸੂਚਨਾ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਲੋਕਾਂ ਦੀ ਮਮਦ ਨਾਲ ਅੱਗ ‘ਤੇ ਕਾਬੂ ਪਾਇਆ ਹੈ। ਇਸ ਦਰਦਨਾਕ ਹਾਦਸੇ ਵਿੱਚ ਦੋ ਭਰਾ ਤੇ ਇੱਕ ਭੈਣ ਸਣੇ 4 ਬੱਚਿਆਂ ਦੀ ਮੌਤ ਹੋ ਗਈ ਹੈ।

Una fire broke out
Una fire broke out

ਮਿਲੀ ਜਾਣਕਾਰੀ ਅਨੁਸਾਰ ਊਨਾ ਜ਼ਿਲ੍ਹੇ ਦੇ ਪੁਲਿਸ ਥਾਣਾ ਅੰਬ ਦੇ ਬਾਣੇ ਦੀ ਹੱਟੀ ਵਿੱਚ ਇੱਕ ਝੁੱਗੀ ਵਿੱਚ ਬੁੱਧਵਾਰ ਦੇਰ ਰਾਤ ਅੱਗ ਲੱਗ ਗਈ। ਅੱਗ ਦੀ ਚਪੇਟ ਵਿੱਚ ਆਉਣ ਕਾਰਨ ਚਾਰ ਪ੍ਰਵਾਸੀ ਬਚੇ ਜ਼ਿੰਦਾ ਸੜ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਸਮੇਂ ਸਾਰੇ ਬੱਚੇ ਝੁੱਗੀ ਵਿੱਚ ਬੈਠ ਕੇ ਟੀ.ਵੀ ਦੇਖ ਰਹੇ ਸਨ। ਅਚਾਨਕ ਭੜਕੀ ਅੱਗ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਮਿਲੀ, ਜਿਸ ਤੋਂ ਬਾਅਦ ਤੁਰੰਤ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਬੱਚਿਆਂ ਨੂੰ ਬਚਾਇਆ ਨਹੀਂ ਜਾ ਸਕਿਆ।

ਇਹ ਵੀ ਪੜ੍ਹੋ: ਭਾਰਤ ‘ਚ ਪਹਿਲੀ ਵਾਰ ਮਹਿਲਾ ਤੋਂ ਪੁਰਸ਼ ਬਣੇ ਵਿਅਕਤੀ ਨੇ ਦਿੱਤਾ ਬੱਚੇ ਨੂੰ ਜਨਮ

ਦੱਸ ਦੇਈਏ ਕਿ ਇਸ ਦਰਦਨਾਕ ਘਟਨਾ ਵਿੱਚ ਬੱਚਿਆਂ ਦੀ ਮੌਤ ਹੋਣ ਕਾਰਨ ਪਰਿਵਾਰਿਕ ਮੈਂਬਰਾਂ ਵਿੱਚ ਭੜਥੂ ਮਚ ਗਿਆ। ਅੱਗ ਲੱਗਣ ਦਾ ਕਾਰਨ ਫਿਲਹਾਲ ਸਾਫ਼ ਨਹੀਂ ਹੋ ਸਕਿਆ ਹੈ। ਇਸ ਘਟਨਾ ਸਬੰਧੀ DSP ਅੰਬ ਡਾ. ਵਸੁਧਾ ਸੂਦ ਨੇ ਦੱਸਿਆ ਕਿ ਪੁਲਿਸ ਨੇ ਲਾ.ਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਦਿਲ ਦਹਿਲਾਉਣ ਵਾਲੀ ਘਟਨਾ, ਝੁੱਗੀਆਂ ‘ਚ ਭਿਆਨਕ ਅੱਗ ਲੱਗਣ ਕਾਰਨ ਜ਼ਿੰਦਾ ਸੜੇ ਇੱਕੋ ਪਰਿਵਾਰ ਦੇ 3 ਬੱਚੇ appeared first on Daily Post Punjabi.



Previous Post Next Post

Contact Form