ਸਿੱਕਮ ‘ਚ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਰਿਕਟਰ ਪੈਮਾਨੇ ‘ਤੇ 4.3 ਰਹੀ ਤੀਬਰਤਾ

ਭਾਰਤ ਦੇ ਸਿੱਕਮ ‘ਚ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਏ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.3 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਕੇਂਦਰ ਮੁਤਾਬਕ ਭੂਚਾਲ ਦੇ ਝਟਕੇ ਸਵੇਰੇ 4.15 ਵਜੇ ਮਹਿਸੂਸ ਕੀਤੇ ਗਏ। ਇਸਦਾ ਕੇਂਦਰ ਉੱਤਰ-ਪੂਰਬੀ ਯੂਕਸੋਮ ਵਿੱਚ ਸੀ। ਭੂਚਾਲ ਦਾ ਕੇਂਦਰ ਸਤ੍ਹਾ ਤੋਂ 70 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਤੁਰੰਤ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

Earthquake in Sikkim

ਦੱਸ ਦੇਈਏ ਕਿ ਬੀਤੇ ਐਤਵਾਰ ਨੂੰ ਅਸਾਮ ਦੇ ਕੁਝ ਹਿੱਸਿਆਂ ਵਿੱਚ ਵੀ ਚਾਰ ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਾਸ਼ਟਰੀ ਭੂਚਾਲ ਕੇਂਦਰ ਦੀ ਰਿਪੋਰਟ ਮੁਤਾਬਕ ਭੂਚਾਲ ਦੇ ਝਟਕੇ ਸ਼ਾਮ 4.18 ਵਜੇ ਮਹਿਸੂਸ ਕੀਤੇ ਗਏ ਅਤੇ ਇਸ ਦਾ ਕੇਂਦਰ ਨਾਗਾਓਂ ਜ਼ਿਲੇ ‘ਚ ਬ੍ਰਹਮਪੁੱਤਰ ਨਦੀ ਦੇ ਦੱਖਣੀ ਕੰਢੇ ‘ਤੇ ਸੀ। ਭੂਚਾਲ ਦਾ ਕੇਂਦਰ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ STF ‘ਚ ਕੀਤਾ ਬਦਲਾਅ, 1 IPS ਤੇ 3 PPS ਅਧਿਕਾਰੀ ਸੰਭਾਲਣਗੇ ਵਾਧੂ ਚਾਰਜ

ਮੀਡੀਆ ਰਿਪੋਰਟ ਮੁਤਾਬਕ ਭੂਚਾਲ ਦਾ ਕੇਂਦਰ ਗੁਹਾਟੀ ਤੋਂ 160 ਕਿਲੋਮੀਟਰ ਦੂਰ ਮੱਧ ਅਸਮ ਦੇ ਹੋਜਈ ਨੇੜੇ ਸੀ। ਪੱਛਮੀ ਕਾਰਬੀ ਆਂਗਲੋਂਗ, ਕਾਰਬੀ ਐਂਗਲੋਂਗ, ਗੋਲਾਘਾਟ ਅਤੇ ਮੋਰੀ ਪਿੰਡ ਜ਼ਿਲਿਆਂ ਦੇ ਲੋਕਾਂ ਨੇ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਇਸ ਤੋਂ ਇਲਾਵਾ ਬ੍ਰਹਮਪੁੱਤਰ ਨਦੀ ਦੇ ਉੱਤਰੀ ਕੰਢੇ ‘ਤੇ ਸਥਿਤ ਸੋਨਿਤਪੁਰ ‘ਚ ਰਹਿਣ ਵਾਲੇ ਲੋਕਾਂ ਨੂੰ ਵੀ ਝਟਕਾ ਮਹਿਸੂਸ ਹੋਇਆ। ਉੱਤਰ-ਪੂਰਬ ਦੇ ਸਾਰੇ ਰਾਜ ਉੱਚ ਭੂਚਾਲ ਵਾਲੇ ਖੇਤਰਾਂ ਵਿੱਚ ਆਉਂਦੇ ਹਨ ਅਤੇ ਖੇਤਰ ਵਿੱਚ ਭੂਚਾਲ ਦੇ ਝਟਕੇ ਲਗਾਤਾਰ ਮਹਿਸੂਸ ਕੀਤੇ ਜਾਂਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸਿੱਕਮ ‘ਚ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਰਿਕਟਰ ਪੈਮਾਨੇ ‘ਤੇ 4.3 ਰਹੀ ਤੀਬਰਤਾ appeared first on Daily Post Punjabi.



Previous Post Next Post

Contact Form