ਤੁਰਕੀ ‘ਚ ਫਿਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 5.2 ਰਹੀ ਤੀਬਰਤਾ

ਤੁਰਕੀ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ । ਮੱਧ ਤੁਰਕੀ ਖੇਤਰ ਵਿੱਚ ਸ਼ਨੀਵਾਰ ਨੂੰ 5.2 ਤੀਬਰਤਾ ਦਾ ਭੂਚਾਲ ਆਇਆ ਹੈ । ਯੂਰਪੀਅਨ ਮੈਡੀਟੇਰੀਅਨ ਭੂਚਾਲ ਕੇਂਦਰ (EMSC) ਦੇ ਅਨੁਸਾਰ ਭੂਚਾਲ 10 ਕਿਲੋਮੀਟਰ (6.21 ਮੀਲ) ਦੀ ਡੂੰਘਾਈ ‘ਤੇ ਸੀ। ਹਾਲਾਂਕਿ ਭੂਚਾਲ ਤੋਂ ਬਾਅਦ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ।

Turkey Earthquake
Turkey Earthquake

ਤੁਰਕੀ ਅਤੇ ਸੀਰੀਆ ਵਿੱਚ ਹਾਲ ਹੀ ਵਿੱਚ ਆਏ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 45,000 ਨੂੰ ਪਾਰ ਕਰ ਗਈ ਹੈ । ਜਿਵੇਂ-ਜਿਵੇਂ ਬਚਾਅ ਕਾਰਜ ਚੱਲ ਰਿਹਾ ਹੈ, ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ । ਤੁਰਕੀ ਵਿੱਚ ਕਰੀਬ 2,64,000 ਅਪਾਰਟਮੈਂਟ ਤਬਾਹ ਹੋ ਗਏ ਹਨ। ਇਨ੍ਹਾਂ ਵਿੱਚ ਰਹਿ ਰਹੇ ਲੱਖਾਂ ਲੋਕਾਂ ਵਿੱਚੋਂ ਬਹੁਤ ਸਾਰੇ ਮਾਰੇ ਗਏ ਹਨ ਜਾਂ ਜ਼ਖਮੀ ਹੋਏ ਹਨ ਜਾਂ ਲਾਪਤਾ ਹਨ। ਲੱਖਾਂ ਲੋਕਾਂ ਦੀਆਂ ਜਾਨਾਂ ਤਾਂ ਬਚ ਗਈਆਂ ਹਨ ਪਰ ਉਨ੍ਹਾਂ ਦਾ ਸਭ ਕੁਝ ਖਤਮ ਹੋ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ 995 ਕਰੋੜ ਦਾ GST ਮੁਆਵਜ਼ਾ ਬਹਾਲ, ਪੈਂਸਿਲ, ਸ਼ਾਰਪਨਰ ‘ਤੇ ਜੀਐੱਸਟੀ ਘੱਟ ਕੇ ਹੋਇਆ 12 ਫੀਸਦੀ

ਤੁਰਕੀ ਅਤੇ ਸੀਰੀਆ ਵਿੱਚ 20 ਲੱਖ ਤੋਂ ਵੱਧ ਬੇਘਰ ਲੋਕ ਅਸਥਾਈ ਘਰਾਂ ਵਿੱਚ ਰਹਿ ਰਹੇ ਹਨ। ਤੁਰਕੀ ਦੇ ਭੂਚਾਲ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਕਾਰਜ ਚੱਲਿਆ ਅਤੇ ਹੁਣ ਰਾਹਤ ਸਮੱਗਰੀ ਪਹੁੰਚ ਰਹੀ ਹੈ, ਪਰ ਸੀਰੀਆ ਵਿੱਚ ਸਥਿਤੀ ਬੇਹੱਦ ਖਰਾਬ ਹੈ। ਭੂਚਾਲ ਨੇ ਉਥੋਂ ਦੇ ਉੱਤਰ-ਪੱਛਮੀ ਖੇਤਰ ਵਿੱਚ ਤਬਾਹੀ ਮਚਾਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤੁਰਕੀ ‘ਚ ਫਿਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 5.2 ਰਹੀ ਤੀਬਰਤਾ appeared first on Daily Post Punjabi.



source https://dailypost.in/news/international/turkey-earthquake-5/
Previous Post Next Post

Contact Form