ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ‘ਤੇ ਪਾਕਿ ਸਰਕਾਰ ਨੇ ਸੁੱਟਿਆ ‘ਪੈਟਰੋਲ ਬੰਬ’, ਕੀਮਤਾਂ ‘ਚ ਕੀਤਾ ਵੱਡਾ ਵਾਧਾ

ਕੰਗਾਲ ਹੋਣ ਦੀ ਕਗਾਰ ‘ਤੇ ਪਹੁੰਚ ਚੁੱਕੇ ਪਾਕਿਸਤਾਨ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਹੀਂ ਦਿਖਾਈ ਦੇ ਰਹੀਆਂ ਹਨ। ਦੇਸ਼ ਦੀ ਜਨਤਾ ਮਹਿੰਗਾਈ ਦੀ ਮਾਰ ਨਾਲ ਬੇਹਾਲ ਹੈ ਤੇ ਰੋਟੀ-ਪਾਣੀ ਤੋਂ ਲੈ ਕੇ ਦੁੱਧ-ਚਾਹ ਦੇ ਲਈ ਵੀ ਮੋਹਤਾਜ ਹੈ। ਇਸੇ ਵਿਚਾਲੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲੱਗੀ ਅੱਗ ਨੇ ਹਾਹਾਕਾਰ ਮਚਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਵਿੱਚ ਹੁਣ ਪੈਟਰੋਲ ਦੀਆਂ ਕੀਮਤਾਂ ਵਧਾ ਕੇ 272 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇੱਥੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਕਰ 280 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਪੈਟਰੋਲ-ਡੀਜ਼ਲ ਦੀਆਂ ਇਹ ਵਧੀਆਂ ਕੀਮਤਾਂ ਪਹਿਲਾਂ ਤੋਂ ਪਰੇਸ਼ਾਨੀ ਵਿੱਚ ਪਈ ਪਾਕਿਸਤਾਨ ਦੀ ਜਨਤਾ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਹੋ ਗਿਆ ਹੈ ।

Pakistan hikes petrol price again
Pakistan hikes petrol price again

ਸ਼ਹਿਬਾਜ਼ ਸ਼ਰੀਫ ਸਰਕਾਰ ਵੱਲੋਂ ਤੇਲ ਦੀਆਂ ਦਰਾਂ ਵਿੱਚ ਵਾਧੇ ਦਾ ਇਹ ਫ਼ੈਸਲਾ ਸੰਸਦ ਵਿੱਚ ਨਵੇਂ ਸਪਲੀਮੈਂਟਰੀ ਫਾਈਨੈਂਸ ਬਿੱਲ ਨੂੰ ਪੇਸ਼ ਕਰਨ ਦੇ ਬਾਅਦ ਆਇਆ। ਇਸ ਵਿੱਚ ਉਨ੍ਹਾਂ ਦੀ ਸਰਕਾਰ ਦੇ GST ਨੂੰ 18 ਫ਼ੀਸਦੀ ਤੱਕ ਪਹੁੰਚਾਉਣ ਦਾ ਪ੍ਰਸਤਾਵ ਰੱਖਿਆ, ਤਾਂ ਜੋ ਪਾਕਿਸਤਾਨ ਇਸ ਆਰਥਿਕ ਸੰਕਟ ਨਾਲ ਨਜਿੱਠਣ ਦੇ ਲਈ 170 ਅਰਬ ਰੁਪਏ ਦਾ ਟੈਕਸ ਜੁਟਾ ਸਕੇ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ-‘ਦੀਪ ਸਿੱਧੂ ਨੇ ਦਿੱਲੀ ਮੋਰਚਾ ਜਿੱਤਣ ਦੀ ਮਹਿੰਗੀ ਕੀਮਤ ਚੁਕਾਈ’

ਮੀਡੀਆ ਰਿਪੋਰਟ ਮੁਤਾਬਕ ਸ਼ਹਿਬਾਜ਼ ਸਰਕਾਰ ਦੇ ਇਸ ਫ਼ੈਸਲੇ ਕਾਰਨ ਪਾਕਿਸਤਾਨ ਵਿੱਚ ਇੱਕ ਹੀ ਵਾਰ ਵਿੱਚ ਪੈਟਰੋਲ ਦੀਆਂ ਕੀਮਤਾਂ 22.20 ਰੁਪਏ ਤੱਕ ਵੱਧ ਗਏ ਤੇ ਇਸਦੀਆਂ ਕੀਮਤਾਂ ਰਿਕਾਰਡ 272 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈਆਂ। ਪਾਕਸਿਤਾਨ ਦੇ ਵਿੱਤੀ ਵਿਭਾਗ ਦੇ ਮੁਤਾਬਕ ਦੇਸ਼ ਵਿੱਚ ਹੁਣ ਕੇਰੋਸੀਨ ਤੇਲ ਦੀ ਕੀਮਤ 202 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ।

Pakistan hikes petrol price again
Pakistan hikes petrol price again

ਦੱਸ ਦੇਈਏ ਕਿ ਇਸ ਤੋਂ ਪਹਿਲਾਂ 29 ਜਨਵਰੀ ਨੂੰ ਪਾਕਿਸਤਾਨ ਦੇ ਵਿੱਤ ਮੰਤਰੀ ਇਸ਼ਾਕ ਡਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35 ਰੁਪਏ ਪ੍ਰਤੀ ਲੀਟਰ ਦੇ ਵਾਧੇ ਦਾ ਐਲਾਨ ਕੀਤਾ ਸੀ। ਇਸਦੇ ਚੱਲਦਿਆਂ ਪਾਕਿਸਤਾਨ ਦੀ ਜਨਤਾ ਵਿੱਚ ਪਹਿਲਾਂ ਹੀ ਰੋਸ ਸੀ। ਹੁਣ ਇੱਕ ਮਹੀਨੇ ਦੇ ਅੰਦਰ ਹੀ ਦੇਸ਼ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 57 ਰੁਪਏ, ਡੀਜ਼ਲ ਦੀਆਂ ਕੀਮਤਾਂ ਵਿੱਚ 62 ਰੁਪਏ ਦਾ ਵਾਧਾ ਹੋ ਚੁੱਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ‘ਤੇ ਪਾਕਿ ਸਰਕਾਰ ਨੇ ਸੁੱਟਿਆ ‘ਪੈਟਰੋਲ ਬੰਬ’, ਕੀਮਤਾਂ ‘ਚ ਕੀਤਾ ਵੱਡਾ ਵਾਧਾ appeared first on Daily Post Punjabi.



source https://dailypost.in/news/international/pakistan-hikes-petrol-price-again/
Previous Post Next Post

Contact Form