ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਅੱਜ ਪਹਿਲੀ ਬਰਸੀ ਹੈ । ਅੱਜ ਦੇ ਦਿਨ ਦੀਪ ਸਿੱਧੂ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ । ਇਸ ਹਾਦਸੇ ਦੌਰਾਨ ਦੀਪ ਸਿੱਧੂ ਦੀ ਗਰਲਫ੍ਰੈਂਡ ਰੀਨਾ ਰਾਏ ਵੀ ਉਨ੍ਹਾਂ ਦੇ ਨਾਲ ਸੀ । ਅੱਜ ਦੇ ਦਿਨ ਦੀਪ ਸਿੱਧੂ ਨੂੰ ਯਾਦ ਕਰਦਿਆਂ ਰੀਨਾ ਰਾਏ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਰੀਨਾ ਰਾਏ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਇੱਕ ਸਾਲ…ਆਈ ਮਿਸ ਯੂ…।”

ਦੱਸ ਦੇਈਏ ਕਿ ਰੀਨਾ ਰਾਏ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਬੇਹੱਦ ਟੁੱਟ ਗਈ ਸੀ । ਜਿਸ ਤੋਂ ਉਸਨੇ ਲੰਬੇ ਸਮੇਂ ਬਾਅਦ ਇੱਕ ਵੀਡੀਓ ਸਾਂਝੀ ਕਰ ਕੇ ਲੋਕਾਂ ਦੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ। ਜਿਨ੍ਹਾਂ ਰਾਹੀਂ ਉਸ ਨੂੰ ਗਲਤ ਸਾਬਿਤ ਕੀਤਾ ਜਾ ਰਿਹਾ ਸੀ । ਇਸ ਵੀਡੀਓ ਵਿੱਚ ਰੀਨਾ ਰਾਏ ਨੇ ਇਹ ਵੀ ਦੱਸਿਆ ਕਿ ਦੀਪ ਸਿੱਧੂ ਨਾਲ ਆਖਰੀ ਵਾਰ ਦੀਪ ਸਿੱਧੂ ਅਤੇ ਉਨ੍ਹਾਂ ਵਿਚਕਾਰ ਕੀ-ਕੀ ਗੱਲਾਂ ਹੋਈਆਂ ਇਸ ਬਾਰੇ ਵੀ ਖੁਲਾਸੇ ਕੀਤੇ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਦੀਪ ਸਿੱਧੂ ਨੇ ਅੱਜ ਦੇ ਦਿਨ ਦੁਨੀਆ ਨੂੰ ਕਿਹਾ ਸੀ ਅਲਵਿਦਾ, ਗਰਲਫ੍ਰੈਂਡ ਰੀਨਾ ਰਾਏ ਨੇ ਸਾਂਝੀ ਕੀਤੀ ਭਾਵੁਕ ਪੋਸਟ appeared first on Daily Post Punjabi.
source https://dailypost.in/news/entertainment/pollywood/deep-sidhu-death-anniversary/