ਦੁਨੀਆ ਦੇ ਕਈ ਦੇਸ਼ਾਂ ‘ਚ ਅੱਜਕਲ੍ਹ ਭੂਚਾਲ ਦੇ ਝਟਕੇ ਲਗਾਤਾਰ ਮਹਿਸੂਸ ਕੀਤੇ ਜਾ ਰਹੇ ਹਨ। ਇਸ ਕੜੀ ‘ਚ ਮੰਗਲਵਾਰ ਸਵੇਰੇ ਮਨੀਪੁਰ ਦੇ ਨਾਲ-ਨਾਲ ਅਫਗਾਨਿਸਤਾਨ ਅਤੇ ਤਜ਼ਾਕਿਸਤਾਨ ‘ਚ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਮੁਤਾਬਕ ਮੰਗਲਵਾਰ ਤੜਕੇ ਮਨੀਪੁਰ ਦੇ ਨੋਨੀ ਜ਼ਿਲ੍ਹੇ ਵਿੱਚ 3.2 ਤੀਬਰਤਾ ਦਾ ਭੂਚਾਲ ਆਇਆ।
ਭੂਚਾਲ ਸਵੇਰੇ ਕਰੀਬ 2:46 ‘ਤੇ ਆਇਆ ਅਤੇ ਇਸ ਦੀ ਡੂੰਘਾਈ 25 ਕਿਲੋਮੀਟਰ ਸੀ। ਇਸ ਦੇ ਨਾਲ ਹੀ ਅਫਗਾਨਿਸਤਾਨ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 4.1 ਸੀ। ਤਜ਼ਾਕਿਸਤਾਨ ‘ਚ 4.3 ਦੀ ਤੀਬਰਤਾ ਵਾਲਾ ਭੂਚਾਲ ਆਇਆ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਜਾਣਕਾਰੀ ਦਿੱਤੀ। ਹਾਲਾਂਕਿ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 19 ਫਰਵਰੀ ਨੂੰ ਆਂਧਰਾ ਪ੍ਰਦੇਸ਼ ਦੇ ਐਨਟੀਆਰ ਜ਼ਿਲ੍ਹੇ ਦੇ ਨੰਦੀਗਾਮਾ ਕਸਬੇ ਵਿੱਚ ਭੂਚਾਲ ਆਇਆ ਸੀ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਜਾਨ-ਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਭੂਚਾਲ ਦੇ ਝਟਕੇ ਐਤਵਾਰ ਸਵੇਰੇ ਕਰੀਬ 7.13 ਵਜੇ ਆਏ ਅਤੇ 3.4 ਸਕਿੰਟ ਤੱਕ ਰਹੇ। ਸਥਾਨਕ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ‘ਤੇ ਆ ਗਏ।
ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ ‘ਚ ਅੱਜ ਤੋਂ ਪਏਗਾ ਮੀਂਹ, ਵਧਦੀ ਗਰਮੀ ਤੋਂ ਮਿਲੇਗੀ ਰਾਹਤ
ਉਸੇ ਦਿਨ ਮੱਧ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.0 ਸੀ। ਦੱਸ ਦਈਏ ਕਿ ਅਫਗਾਨਿਸਤਾਨ ‘ਚ ਬੀਤੇ ਐਤਵਾਰ ਅੱਧੀ ਰਾਤ 2.14 ਵਜੇ 4.3 ਦੀ ਤੀਬਰਤਾ ਵਾਲਾ ਭੂਚਾਲ ਆਇਆ ਸੀ। ਫੈਜ਼ਾਬਾਦ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਤੁਰਕੀ ਅਤੇ ਸੀਰੀਆ ਵਿੱਚ ਆਏ ਭਿਆਨਕ ਭੂਚਾਲ ਕਾਰਨ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮਣੀਪੁਰ, ਅਫਗਾਨਿਸਤਾਨ ਤੇ ਤਾਜਿਕਿਸਤਾਨ ਤੱਕ ਕੰਬੀ ਧਰਤੀ, ਸਵੇਰੇ-ਸਵੇਰੇ ਆਇਆ ਜ਼ੋਰਦਾਰ ਭੂਚਾਲ appeared first on Daily Post Punjabi.