ਪੰਜਾਬ ਵਿਚ ਲੁੱਟ-ਖੋਹ ਤੇ ਕਤਲ ਦੀਆਂ ਵਾਰਦਾਤਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਇਨ੍ਹਾਂ ਵਾਰਦਾਤਾਂ ਨੂੰ ਕੰਟਰੋਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਬੀਤੇ ਦਿਨੀਂ ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਜਿਥੇ ਪਿੰਡ ਖੁਆਲੀ ਸਥਿਤ ਗੁਰਦੁਆਰਾ ਸਾਹਿਬ ਬਾਬਾ ਜਾਗੋ ਸ਼ਹੀਦ ਦੇ ਪ੍ਰਧਾਨ ਦੇ ਘਰ ‘ਤੇ ਹਮਲਾ ਹੋਇਆ ਸੀ।
ਮਿਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਪ੍ਰਧਾਨ ਸੁਰਿੰਦਰ ਸਿੰਘ ਦੇ ਘਰ ‘ਤੇ ਪਥਰਾਅ ਕੀਤਾ। ਹਮਲੇ ਦੀ ਪੂਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਸੂਬੇ ਵਿਚ ਸੱਤਾ ਤਬਦੀਲੀ ਦੇ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਤੇ ਰਾਜਾਸਾਂਸੀ ਵਿਧਾਨ ਸਭਾ ਖੇਤਰ ਦੇ ਇੰਚਾਰਜ ਬਲਦੇਵ ਸਿੰਘ ਕੁਮਦਿਆਨ ‘ਤੇ ਗੁਰਦੁਆਰਾ ਸਾਹਿਬ ‘ਤੇ ਕਬਜ਼ਾ ਕਰਨ ਦਾ ਦੋਸ਼ ਲੱਗਾ ਹੈ।
ਦੂਜੇ ਪਾਸੇ ਗੁਰਦੁਆਰਾ ਸਾਹਿਬ ਦੇ ਮੈਨੇਜਮੈਂਟ ਨੂੰ ਲੈ ਕੇ ਹੋਏ ਵਿਵਾਦ ਦੇ ਚੱਲਦਿਆਂ ਉਪ ਪ੍ਰਧਾਨ ਨੇ ਤਹਿਸੀਲਦਾਰ ਨੂੰ ਫਟਕਾਰ ਵੀ ਲਗਾਈ ਸੀ ਪਰ ਕੁਝ ਦਿਨ ਪਹਿਲਾਂ ਗੋਲਕ ਚੋਰੀ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਦੇ ਬਾਅਦ ਪ੍ਰਧਾਨ ਸੁਰਿੰਦਰ ਸਿੰਘ ਵੱਲੋਂ ਚੋਰੀ ਦੀ ਸ਼ਿਕਾਇਤ ਪੁਲਿਸ ਵਿਚ ਦਰਜ ਕਰਾਉਣ ਦੇ ਬਾਅਦ ਮਾਮਲਾ ਮੀਡੀਆ ਵਿਚ ਆਇਆ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
The post ਅੰਮ੍ਰਿਤਸਰ : ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਾਬਾ ਜਾਗੋ ਸ਼ਹੀਦ ਦੇ ਘਰ ‘ਤੇ ਹੋਇਆ ਸੀ ਹਮਲਾ, FIR ਦਰਜ appeared first on Daily Post Punjabi.
source https://dailypost.in/latest-punjabi-news/attack-on-the-house-of/