ਅੱਜ ਤੋਂ ਸ਼ੁਰੂ ਹੋਣਗੀਆਂ PSEB ਦੀ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ, 3.16 ਲੱਖ ਵਿਦਿਆਰਥੀ ਦੇਣਗੇ ਪੇਪਰ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ । ਇਨ੍ਹਾਂ ਪ੍ਰੀਖਿਆਵਾਂ ਵਿੱਚ 3.16 ਲੱਖ ਵਿਦਿਆਰਥੀ ਬੈਠਣਗੇ। ਬੋਰਡ ਵੱਲੋਂ ਪ੍ਰੀਖਿਆਵਾਂ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਪ੍ਰੀਖਿਆਵਾਂ ਨੂੰ ਨਕਲ ਮੁਕਤ ਬਣਾਉਣ ਲਈ ਬੋਰਡ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਪ੍ਰੀਖਿਆ ਕੇਂਦਰਾਂ ਦੇ ਅੰਦਰ ਮੋਬਾਈਲ ਅਤੇ ਹੋਰ ਸਮਾਨ ਲੈ ਕੇ ਜਾਣ ‘ਤੇ ਮੁਕੰਮਲ ਪਾਬੰਦੀ ਰਹੇਗੀ । ਜੇਕਰ ਕੋਈ ਨਕਲ ਕਰਦਾ ਫੜਿਆ ਗਿਆ ਤਾਂ ਬੋਰਡ ਦੀ ਜਾਂਚ ਟੀਮ ਵੀਡੀਓ ਬਣਾਵੇਗੀ।

Punjab board 12th annual exams
Punjab board 12th annual exams

ਕੇਂਦਰ ਇੰਚਾਰਜ ਤੋਂ ਲੈ ਕੇ ਸਾਰਿਆਂ ਦੇ ਬਿਆਨ ਲਏ ਜਾਣਗੇ । PSEB ਵੱਲੋਂ ਪ੍ਰੀਖਿਆ ਲਈ ਸੂਬੇ ਭਰ ਵਿੱਚ 2215 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਬੋਰਡ ਵੱਲੋਂ ਸੰਵੇਦਨਸ਼ੀਲ ਪ੍ਰੀਖਿਆ ਕੇਂਦਰਾਂ ਦੀ ਸ਼ਨਾਖਤ ਕੀਤੀ ਗਈ ਹੈ, ਉਨ੍ਹਾਂ ‘ਤੇ ਬੋਰਡ ਦੀ ਵਿਸ਼ੇਸ਼ ਨਜ਼ਰ ਰਹੇਗੀ । ਸਾਰੇ ਪ੍ਰੀਖਿਆ ਕੇਂਦਰਾਂ ਦੇ ਬਾਹਰ ਧਾਰਾ-144 ਲਾਗੂ ਰਹੇਗੀ। ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਦੇ ਅੰਦਰ ਜਾਣ ਦੀ ਇਜਾਜ਼ਤ ਹੋਵੇਗੀ । ਇਸ ਤੋਂ ਇਲਾਵਾ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਵਿੱਚ ਪ੍ਰਿੰਸੀਪਲ, ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਸੇਵਾਮੁਕਤ ਕਰਮਚਾਰੀ ਵੀ ਲਗਾਏ ਗਏ ਹਨ । ਬੋਰਡ ਨੇ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

ਇਹ ਵੀ ਪੜ੍ਹੋ: ਸਾਵਧਾਨ! ਯੂ-ਟਿਊਬ ‘ਤੇ ਵੀਡੀਓ ਲਾਈਕ ਕਰਨ ਦੇ ਚੱਕਰ ‘ਚ ਔਰਤ ਨੂੰ ਲੱਗਾ 10 ਲੱਖ ਦਾ ਚੂਨਾ

ਦੱਸ ਦੇਈਏ ਕਿ ਸੋਮਵਾਰ ਨੂੰ 12ਵੀਂ ਜਮਾਤ ਦਾ ਜਨਰਲ ਪੰਜਾਬੀ ਦਾ ਪੇਪਰ ਹੋਵੇਗਾ । ਪ੍ਰੀਖਿਆ ਦਾ ਸਮਾਂ ਤਿੰਨ ਘੰਟੇ ਦਾ ਹੋਵੇਗਾ । ਵਿਦਿਆਰਥੀਆਂ ਨੂੰ OMR ਸ਼ੀਟ ਭਰਨ ਲਈ ਵਾਧੂ 15 ਮਿੰਟ ਦਿੱਤੇ ਜਾਣਗੇ। ਪ੍ਰੀਖਿਆ ਦੁਪਹਿਰ 2 ਵਜੇ ਤੋਂ ਸ਼ਾਮ 5.15 ਵਜੇ ਤੱਕ ਆਯੋਜਿਤ ਕੀਤੀ ਜਾਵੇਗੀ । ਪ੍ਰੀਖਿਆ ਵਿੱਚ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਪ੍ਰੀਖਿਆ ਲਈ ਕੰਟਰੋਲ ਰੂਮ 0172-5227136 ‘ਤੇ ਸੰਪਰਕ ਕਰਨਾ ਹੋਵੇਗਾ । ਇਸ ਤੋਂ ਇਲਾਵਾ ਮੇਲ ਰਾਹੀਂ controllerpseb@gmail.com ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੱਜ ਤੋਂ ਸ਼ੁਰੂ ਹੋਣਗੀਆਂ PSEB ਦੀ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ, 3.16 ਲੱਖ ਵਿਦਿਆਰਥੀ ਦੇਣਗੇ ਪੇਪਰ appeared first on Daily Post Punjabi.



source https://dailypost.in/news/punjab/punjab-board-12th-annual-exams/
Previous Post Next Post

Contact Form