TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬ ਪੁਲਿਸ ਨੇ ਇੱਕ IPS ਅਤੇ ਤਿੰਨ PPS ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ Monday 13 February 2023 05:49 AM UTC+00 | Tags: breaking-news dgp-guarav-yadav dgp-punjab latest-news news punjab-news punjab-police special-task-force stf the-unmute-breaking-news the-unmute-punjabi-news the-unmute-update ਚੰਡੀਗੜ੍ਹ, 13 ਫਰਵਰੀ 2023: ਪੰਜਾਬ ਪੁਲਿਸ ਨੇ ਸਪੈਸ਼ਲ ਟਾਸਕ ਫੋਰਸ (STF) ਵਿੱਚ ਵੱਡਾ ਫੇਰਬਦਲ ਕੀਤਾ ਹੈ। ਇੱਕ ਆਈਪੀਐਸ ਅਤੇ ਤਿੰਨ ਪੀਪੀਐਸ ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਅਧਿਕਾਰੀ ਆਪਣੇ ਅਹੁਦਿਆਂ ਦੇ ਨਾਲ ਐਸਟੀਐਫ ਦਾ ਚਾਰਜ ਵੀ ਸੰਭਾਲਣਗੇ। ਇਨ੍ਹਾਂ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਚਾਰਜ ਸੰਭਾਲਣ ਲਈ ਕਿਹਾ ਗਿਆ ਹੈ। ਡੀਜੀਪੀ ਪੰਜਾਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਆਈਪੀਐਸ ਪ੍ਰਦੀਪ ਕੁਮਾਰ ਯਾਦਵ ਜੋ ਹੁਣ ਤੱਕ ਆਈਜੀ ਟੈਕਨੀਕਲ ਸਪੋਰਟ ਸਰਵਿਸ ਪੰਜਾਬ ਦਾ ਚਾਰਜ ਸੰਭਾਲ ਰਹੇ ਸਨ, ਹੁਣ ਐਸਟੀਐਫ ਫਿਰੋਜ਼ਪੁਰ ਅਤੇ ਬਠਿੰਡਾ ਰੇਂਜ ਦੀ ਸਮੁੱਚੀ ਨਿਗਰਾਨੀ ਵੀ ਕਰਨਗੇ। ਇਨ੍ਹਾਂ ਦੇ ਨਾਲ ਹੀ ਉਹ ਪਹਿਲਾਂ ਹੀ ਆਈਜੀ ਫਰੀਦਕੋਟ ਰੇਂਜ ਦਾ ਚਾਰਜ ਸੰਭਾਲ ਰਹੇ ਹਨ।
The post ਪੰਜਾਬ ਪੁਲਿਸ ਨੇ ਇੱਕ IPS ਅਤੇ ਤਿੰਨ PPS ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ appeared first on TheUnmute.com - Punjabi News. Tags:
|
ਦਿੱਲੀ ਦੇ ਨੁਕਸਦਾਰ ਸਿੱਖਿਆ ਮਾਡਲ ਨੂੰ ਲਾਗੂ ਕਰਨ 'ਚ ਜਲਦਬਾਜ਼ੀ ਨਾ ਕਰੇ ਪੰਜਾਬ ਸਰਕਾਰ: ਪ੍ਰਤਾਪ ਸਿੰਘ ਬਾਜਵਾ Monday 13 February 2023 05:57 AM UTC+00 | Tags: aam-aadmi-party breaking-news cm-bhagwant-mann delhi-school-model education-policy news partap-singh-bajwa punjab punjab-congress punjab-news punjab-school the-unmute-breaking-news the-unmute-latest-update the-unmute-news ਗੁਰਦਾਸਪੁਰ, 13 ਫਰਵਰੀ 2023: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿੱਦਿਅਕ ਸੁਧਾਰ ਲਿਆਉਣ ਦੇ ਗੁੰਮਰਾਹਕੁਨ ਦਾਅਵਿਆਂ 'ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਦਿਨ ਵੇਲੇ ਸੁਪਨੇ ਲੈਣ ਦੀ ਬਜਾਏ ਜ਼ਮੀਨ 'ਤੇ ਕੰਮ ਕਰਨਾ ਸ਼ੁਰੂ ਕਰਨ। ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਇਸ ਅਖ਼ਬਾਰ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੰਤਿਮ ਪ੍ਰੀਖਿਆਵਾਂ ਤੋਂ ਠੀਕ ਪਹਿਲਾਂ ਪੰਜਾਬ ਦੇ 650 ਮੁੱਖ ਅਧਿਆਪਕਾਂ ਨੇ 13 ਫਰਵਰੀ ਨੂੰ ਸਮੂਹਿਕ ਛੁੱਟੀ 'ਤੇ ਜਾਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗ ਜਾਵੇਗਾ। ਖ਼ਬਰਾਂ ਅਨੁਸਾਰ, ਇਨ੍ਹਾਂ ਹੈੱਡਮਾਸਟਰਾਂ ਦੀ ਨਿਯੁਕਤੀ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਕੀਤੀ ਗਈ ਸੀ। ਪ੍ਰੋਬੇਸ਼ਨਰੀ ਮਿਆਦ ਪੂਰੀ ਕਰਨ ਦੇ ਬਾਵਜੂਦ ਵੀ ਆਪ ਸਰਕਾਰ ਵੱਲੋਂ ਉਨ੍ਹਾਂ ਦੀ ਨਿਯੁਕਤੀਆਂ ਦੀ ਪੁਸ਼ਟੀ ਨਹੀਂ ਕੀਤੀ ਹੈ। ਇੱਕ ਬਿਆਨ ਵਿੱਚ ਬਾਜਵਾ ਨੇ ਕਿਹਾ ਕਿ ਪਿਛਲੇ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਦੇ ਮੌਕੇ 'ਤੇ ਪੰਜਾਬ 'ਚ ਆਪ ਸਰਕਾਰ ਨੇ 8000 ਤੋਂ ਵੱਧ ਸਰਵ ਸਿੱਖਿਆ ਅਭਿਆਨ ਪ੍ਰੋਗਰਾਮ ਤਹਿਤ ਭਾਰਤੀ ਹੋਏ ਅਧਿਆਪਕਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਹੁਣ ਪੰਜ ਸਾਲ ਬਾਅਦ ਵੀ ਉਨ੍ਹਾਂ ਨੇ ਸਰਕਾਰ ਤੋਂ ਇਸ ਸੰਬੰਧ ਵਿੱਚ ਕੁੱਝ ਨਹੀਂ ਸੁਣਿਆ। ਇਸ ਸੰਬੰਧ ਵਿੱਚ ਕੋਈ ਨੋਟੀਫਿਕੇਸ਼ਨ ਨਹੀਂ ਹੋਈ। ਦਿੱਲੀ ਦੇ ਨੁਕਸਦਾਰ ਸਿੱਖਿਆ ਮਾਡਲ ਨੂੰ ਲਾਗੂ ਕਰਨ ਦੀ ਜਲਦਬਾਜ਼ੀ ਵਿੱਚ ਪੰਜਾਬ ਦੀ 'ਆਪ' ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਦਸੰਬਰ 2022 ਤੱਕ ਸੂਬੇ ਦੇ 549 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਨਹੀਂ ਭਰੀਆਂ ਗਈਆਂ ਸਨ। ਇਹ ਅਸਾਮੀਆਂ ਕਈ ਮਹੀਨਿਆਂ ਤੋਂ ਖ਼ਾਲੀ ਰਹੀਆਂ", ਬਾਜਵਾ ਨੇ ਕਿਹਾ। ਬਾਜਵਾ ਨੇ ਇਹ ਵੀ ਦੱਸਿਆ ਕਿ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਲੜਕੀਆਂ ਅਤੇ ਐੱਸਸੀ/ਐਸਟੀ/ਬੀਪੀਐਲ ਲੜਕਿਆਂ ਸਮੇਤ ਵੱਡੀ ਗਿਣਤੀ ਵਿਦਿਆਰਥੀ ਕਈ ਮਹੀਨਿਆਂ ਤੋਂ ਆਪਣੀਆਂ ਵਰਦੀਆਂ ਦੀ ਉਡੀਕ ਕਰਦੇ ਰਹੇ, ਇਸ ਤੱਥ ਦੇ ਬਾਵਜੂਦ ਕਿ ਜੂਨ ਵਿੱਚ ਆਪਣੇ ਬਜਟ ਭਾਸ਼ਣ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਸੀ ਕਿ ਸਰਕਾਰ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਵੇਗੀ। ਵਿਰੋਧੀ ਧਿਰ ਦੇ ਆਗੂ ਨੇ ਅੱਗੇ ਕਿਹਾ ਕਿ ਪੰਜਾਬ “ਨੈਸ਼ਨਲ ਅਚੀਵਮੈਂਟ ਸਰਵੇ (ਐਨਏਐਸ)” ਵਿੱਚ ਦੋ ਵਾਰ ਸਿਖਰ 'ਤੇ ਰਿਹਾ ਹੈ। ਹਾਲਾਂਕਿ, ਸੀ ਐੱਮ ਮਾਨ ਅਤੇ ਉਨ੍ਹਾਂ ਦੀ ਪਾਰਟੀ ਦੇ ਸਾਥੀ ਸਿੱਖਿਆ ਦੇ 'ਪੰਜਾਬ ਮਾਡਲ' 'ਤੇ ਹਮਲਾ ਕਰਨ ਅਤੇ ਉਸ ਨੂੰ ਨੀਵਾਂ ਕਰਨ 'ਤੇ ਤੁਲੇ ਹੋਏ ਹਨ।।ਬਾਜਵਾ ਨੇ ਕਿਹਾ ਕਿ ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਹਾਲ ਹੀ 'ਚ ਸਕੂਲ ਆਫ ਐਮੀਨੈਂਸ ਪ੍ਰੋਜੈਕਟ ਲਾਂਚ ਕੀਤਾ ਹੈ। ਹਾਲਾਂਕਿ, ਆਮ ਆਦਮੀ ਕਲੀਨਿਕਾਂ ਵਾਂਗ, ਸਮਾਰਟ ਸਕੂਲਾਂ ਨੂੰ 'ਸਕੂਲ ਆਫ਼ ਐਮੀਨੈਂਸ' ਵਿੱਚ ਬਦਲਣ ਲਈ ਮੁੜ ਪੇਂਟ ਕਰਕੇ ਹੀ ਸੁੰਦਰ ਬਣਾਇਆਜਾ ਰਿਹਾ ਹੈ। The post ਦਿੱਲੀ ਦੇ ਨੁਕਸਦਾਰ ਸਿੱਖਿਆ ਮਾਡਲ ਨੂੰ ਲਾਗੂ ਕਰਨ ‘ਚ ਜਲਦਬਾਜ਼ੀ ਨਾ ਕਰੇ ਪੰਜਾਬ ਸਰਕਾਰ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
Aero India Mega Show: ਅੰਮ੍ਰਿਤਕਾਲ' ਦਾ ਭਾਰਤ ਲੜਾਕੂ ਪਾਇਲਟ ਵਾਂਗ ਅੱਗੇ ਵਧ ਰਿਹੈ: PM ਮੋਦੀ Monday 13 February 2023 06:15 AM UTC+00 | Tags: aero-india aero-india-mega-show aero-india-show air-force-base-yelhanka amritkal army breaking-news chief-of-air-force-vr-chowdhury india indian-air-force make-in-india news pm-modi yelahanka yelahanka-air-force-station ਚੰਡੀਗੜ੍ਹ, 13 ਫਰਵਰੀ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੈਂਗਲੁਰੂ ਵਿੱਚ ਏਅਰਫੋਰਸ ਬੇਸ ਯੇਲਹੰਕਾ ਵਿਖੇ ਏਅਰੋ ਇੰਡੀਆ ਮੈਗਾ ਸ਼ੋਅ (Aero India Mega Show) ਦਾ ਉਦਘਾਟਨ ਕਰਨ ਪਹੁੰਚੇ। ਇੱਥੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਏਅਰੋ ਇੰਡੀਆ ਸਿਰਫ਼ ਇੱਕ ਸ਼ੋਅ ਨਹੀਂ ਹੈ, ਸਗੋਂ ਇਹ ਭਾਰਤ ਦੀ ਤਾਕਤ ਹੈ। ਇਸ ਤੋਂ ਪਹਿਲਾਂ ਹਵਾਈ ਸੈਨਾ ਦੇ ਮੁਖੀ ਵੀ.ਆਰ.ਚੌਧਰੀ ਨੇ ਉਦਘਾਟਨੀ ਸਮਾਗਮ ਵਿੱਚ ਗੁਰੂਕੁਲ ਫਾਰਮੇਸ਼ਨ ਦੀ ਅਗਵਾਈ ਕੀਤੀ ਅਤੇ ਲੜਾਕੂ ਜਹਾਜ਼ ਵਿੱਚ ਉਡਾਣ ਭਰੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “‘ਅੰਮ੍ਰਿਤਕਾਲ’ ਦਾ ਭਾਰਤ ਇੱਕ ਲੜਾਕੂ ਪਾਇਲਟ ਵਾਂਗ ਅੱਗੇ ਵਧ ਰਿਹਾ ਹੈ, ਜੋ ਬੁਲੰਦੀਆਂ ਨੂੰ ਛੂਹਣ ਤੋਂ ਨਹੀਂ ਡਰਦਾ। ਜੋ ਸਭ ਤੋਂ ਉੱਚੀ ਉਡਾਣ ਭਰਨ ਲਈ ਉਤਸ਼ਾਹਿਤ ਹੈ। ਅੱਜ ਦਾ ਭਾਰਤ ਤੇਜ਼ ਸੋਚਦਾ ਹੈ, ਦੂਰ ਤੱਕ ਸੋਚਦਾ ਹੈ ਅਤੇ ਜਲਦੀ ਫੈਸਲੇ ਲੈਂਦਾ ਹੈ। ਭਾਰਤ ਦੀ ਰਫ਼ਤਾਰ ਭਾਵੇਂ ਕਿੰਨੀ ਵੀ ਤੇਜ਼ ਕਿਉਂ ਨਾ ਹੋਵੇ, ਉਹ ਹਮੇਸ਼ਾ ਜ਼ਮੀਨ ਨਾਲ ਜੁੜਿਆ ਰਹਿੰਦਾ ਹੈ | “ਅੱਜ ਸਾਡੀਆਂ ਸਫਲਤਾਵਾਂ ਭਾਰਤ ਦੀ ਸਮਰੱਥਾ ਅਤੇ ਸਮਰੱਥਾ ਦਾ ਸਬੂਤ ਹਨ। ਅਸਮਾਨ ਵਿੱਚ ਗਰਜਦਾ ਤੇਜਸ ਜਹਾਜ਼ ‘ਮੇਕ ਇਨ ਇੰਡੀਆ’ ਦੀ ਸਫਲਤਾ ਦਾ ਸਬੂਤ ਹੈ। 21ਵੀਂ ਸਦੀ ਦਾ ਨਵਾਂ ਭਾਰਤ ਨਾ ਤਾਂ ਕੋਈ ਮੌਕਾ ਖੁੰਝਣ ਦੇਵੇਗਾ ਅਤੇ ਨਾ ਹੀ ਇਸ ਵਿੱਚ ਕੋਈ ਕਸਰ ਬਾਕੀ ਛੱਡੇਗਾ। ਭਾਰਤ ਨੇ ਪਿਛਲੇ 8-9 ਸਾਲਾਂ ਵਿੱਚ ਆਪਣੇ ਰੱਖਿਆ ਖੇਤਰ ਨੂੰ ਮੁੜ ਸੁਰਜੀਤ ਕੀਤਾ ਹੈ। ਅਸੀਂ ਹੁਣ ਇਸਨੂੰ ਸਿਰਫ਼ ਸ਼ੁਰੂਆਤ ਮੰਨਦੇ ਹਾਂ। ਸਾਡਾ ਟੀਚਾ ਸਾਲ 2024-25 ਤੱਕ ਰੱਖਿਆ ਨਿਰਯਾਤ ਨੂੰ ਬਿਲੀਅਨ ਡਾਲਰ ਤੱਕ ਵਧਾਉਣ ਦਾ ਹੈ। ਭਾਰਤ ਹੁਣ ਰੱਖਿਆ ਉਤਪਾਦਕ ਦੇਸ਼ਾਂ ਵਿੱਚ ਸ਼ਾਮਲ ਹੋਣ ਲਈ ਤੇਜ਼ੀ ਨਾਲ ਅੱਗੇ ਵਧੇਗਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਦੋਂ ਕੋਈ ਦੇਸ਼ ਨਵੀਂ ਸੋਚ ਅਤੇ ਨਵੀਂ ਪਹੁੰਚ ਨਾਲ ਅੱਗੇ ਵਧਦਾ ਹੈ ਤਾਂ ਉਸ ਦੀਆਂ ਪ੍ਰਣਾਲੀਆਂ ਵੀ ਨਵੀਂ ਸੋਚ ਨਾਲ ਢਲਣ ਲੱਗਦੀਆਂ ਹਨ। ਅੱਜ ਦਾ ਸਮਾਗਮ ਭਾਰਤ ਦੀ ਨਵੀਂ ਸੋਚ ਨੂੰ ਵੀ ਦਰਸਾਉਂਦਾ ਹੈ। ਅੱਜ ਇਹ ਸਮਾਗਮ ਸਿਰਫ਼ ਇੱਕ ਪ੍ਰਦਰਸ਼ਨ ਨਹੀਂ ਹੈ, ਇਹ ਭਾਰਤ ਦੀ ਤਾਕਤ ਵੀ ਹੈ ਅਤੇ ਭਾਰਤ ਦੇ ਰੱਖਿਆ ਉਦਯੋਗ ਦੇ ਦਾਇਰੇ ਅਤੇ ਆਤਮ-ਵਿਸ਼ਵਾਸ ‘ਤੇ ਵੀ ਕੇਂਦਰਿਤ ਹੈ। ਏਅਰੋ ਇੰਡੀਆ ਮੈਗਾ ਸ਼ੋਅ (Aero India Mega Show) ਦੇ ਉਦਘਾਟਨ ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਹ ਸਮਾਗਮ ਇੱਕ ਕਾਰਨ ਕਰਕੇ ਬਹੁਤ ਖਾਸ ਹੈ। ਅਜਿਹਾ ਕਰਨਾਟਕ ਵਰਗੇ ਸੂਬੇ ਵਿੱਚ ਹੋ ਰਿਹਾ ਹੈ ਜਿਸ ਕੋਲ ਤਕਨਾਲੋਜੀ ਦੀ ਦੁਨੀਆ ਵਿੱਚ ਵਿਸ਼ੇਸ਼ ਮੁਹਾਰਤ ਹੈ। ਇਹ ਸਮਾਗਮ ਏਰੋਸਪੇਸ ਅਤੇ ਰੱਖਿਆ ਦੇ ਖੇਤਰ ਵਿੱਚ ਨਵੇਂ ਮੌਕੇ ਪੈਦਾ ਕਰੇਗਾ। ਕਰਨਾਟਕ ਦੇ ਨੌਜਵਾਨਾਂ ਲਈ ਨਵੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ। The post Aero India Mega Show: ਅੰਮ੍ਰਿਤਕਾਲ’ ਦਾ ਭਾਰਤ ਲੜਾਕੂ ਪਾਇਲਟ ਵਾਂਗ ਅੱਗੇ ਵਧ ਰਿਹੈ: PM ਮੋਦੀ appeared first on TheUnmute.com - Punjabi News. Tags:
|
Siddharth Malhotra ਅਤੇ Kiara Advani ਦੇ ਵਿਆਹ ਦੀ ਰਿਸੈਪਸ਼ਨ 'ਚ ਸਿਤਾਰਿਆਂ ਨੇ ਲਗਾਈਆਂ ਰੌਣਕਾਂ Monday 13 February 2023 06:26 AM UTC+00 | Tags: kiara-advani siddharth-malhotra siddharth-malhotra-and-kiara-advani siddharth-malhotra-and-kiara-advani-marriage siddharth-malhotra-and-kiara-advani-reception the-unmute ਚੰਡੀਗ੍ਹੜ, 13 ਫਰਵਰੀ 2023 ਹਾਲ ਹੀ ‘ਚ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਨੇ ਜੈਸਲਮੇਰ ਦੇ ਸੂਰਿਆਗੜ੍ਹ ਕਿਲੇ ‘ਚ ਵਿਆਹ ਕਰਵਾ ਕੇ ਕਾਫੀ ਸੁਰਖੀਆਂ ਬਟੋਰੀਆਂ ਸਨ। ਦੋਵਾਂ ਦੇ ਵਿਆਹ ‘ਚ ਬਾਲੀਵੁੱਡ ਦੇ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਕਿਆਰਾ ਅਤੇ ਸਿਧਾਰਥ ਦੇ ਮੁੰਬਈ ਰਿਸੈਪਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ। ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਵਿਆਹ ਦੀ ਰਿਸੈਪਸ਼ਨ ‘ਚ ਸਿਤਾਰਿਆਂ ਦਾ ਮੇਲਾ ਦੇਖਣ ਨੂੰ ਮਿਲਿਆ। ਦੇਖ ਤਸਵੀਰਾਂ :
![]()
The post Siddharth Malhotra ਅਤੇ Kiara Advani ਦੇ ਵਿਆਹ ਦੀ ਰਿਸੈਪਸ਼ਨ ‘ਚ ਸਿਤਾਰਿਆਂ ਨੇ ਲਗਾਈਆਂ ਰੌਣਕਾਂ appeared first on TheUnmute.com - Punjabi News. Tags:
|
ਗੁਆਂਢੀ ਸੂਬਿਆਂ ਤੋਂ ਪੰਜਾਬ 'ਚ ਨਸ਼ੇ ਦੀ ਸਪਲਾਈ ਕਰਨ ਵਾਲੇ 2 ਵਿਅਕਤੀ 35 ਕਿੱਲੋ ਭੁੱਕੀ ਸਮੇਤ ਕਾਬੂ Monday 13 February 2023 06:35 AM UTC+00 | Tags: breaking-news drugs-smugglers dsp-waryam-singh-khaira ndpc-act news punjab-news punjab-police punjab-policve samrala-police the-unmute-breaking-news the-unmute-news ਸਮਰਾਲਾ, 13 ਫਰਵਰੀ 2023: ਸਮਰਾਲਾ ਪੁਲਿਸ ਨੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਕਿ ਜੋ ਗੁਆਂਢੀ ਸੂਬਿਆਂ ਤੋਂ ਪੰਜਾਬ ਵਿੱਚ ਨਸ਼ੇ (Drugs) ਦੀ ਖੇਪ ਪੁਹੰਚਾਉਣ ਅਤੇ ਇਸ ਕੰਮ ਨੂੰ ਪੈਸੇ ਲੈ ਕੇ ਸਿਰੇ ਚਾੜਦੇ ਸਨ। ਸਥਾਨਕ ਉੱਪ ਪੁਲਿਸ ਕਪਤਾਨ ਵਰਿਆਮ ਸਿੰਘ ਖਹਿਰਾ ਨੇ ਦੱਸਿਆ ਕਿ ਇਹ ਨਸ਼ੇ ਦੀ ਖੇਪ ਪੁਹੰਚਾਉਣ ਦਾ ਧੰਦਾ ਕਰਨ ਵਾਲੇ ਇਹ ਗਿਰੋਹ ਦੇ ਦੋ ਵਿਅਕਤੀਆਂ ਨੂੰ ਹੇਡੋਂ ਪੁਲਿਸ ਚੋਂਕੀ ਅੱਗੇ ਵਿਸ਼ੇਸ਼ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ ਹੈ । ਉਨਾਂ ਦੱਸਿਆ ਕਿ ਜਦੋਂ ਇਨ੍ਹਾਂ ਦੀ ਹੋਂਡਾ ਸਿਟੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਇਸ ਦੌਰਾਨ ਪਿਛਲੀ ਸੀਟ ਥੱਲੇ ਇੱਕ ਵਿਸ਼ੇਸ਼ ਤੌਰ 'ਤੇ ਬਾਕਸ ਬਣਾਇਆ ਵਿਖਾਈ ਦਿੱਤਾ, ਉਸ ਵਿੱਚੋਂ 35 ਕਿੱਲੋ ਭੁੱਕੀ ਬਰਾਮਦ ਹੋਈ। ਕਾਰ ਸਵਾਰ ਇਨਾਂ ਵਿਅਕਤੀਆਂ ਜਿਨ੍ਹਾਂ ਵਿੱਚ ਮੁਦਦਿਤ ਕੁਮਾਰ ਅਤੇ ਸੁਭਾਸ਼ ਚੰਦ ਵਾਸੀ ਮੇਰਠ (ਉੱਤਰ ਪ੍ਰਦੇਸ਼) ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਦੇ ਮੁਤਾਬਕ ਇਨਾਂ ਮੁਲਜ਼ਮਾਂ ਨੇ ਖ਼ੁਲਾਸਾ ਕੀਤਾ ਹੈ ਕਿ ਇਸ ਵਾਰ ਨਸ਼ੇ (Drugs) ਦੀ ਇਹ ਖੇਪ ਹਰਿਆਣਾ ਦੇ ਬਾਰਡਰ ਤੋਂ ਮਾਛੀਵਾੜਾ ਵਿਖੇ ਸਪਲਾਈ ਕਰਨ ਲਈ ਲਿਆਂਦੀ ਗਈ ਸੀ। ਪੁਲਿਸ ਨੇ ਦੱਸਿਆ ਕਿ ਇਹ ਗਿਰੋਹ ਲੰਬੇ ਸਮੇਂ ਤੋਂ ਇਸ ਧੰਦੇ ਨਾਲ ਜੁੜਿਆ ਹੋਇਆ ਹੈ ਅਤੇ ਨਸ਼ੇ ਦੀ ਖੇਪ ਹਰਿਆਣਾ ਬਾਰਡਰ ਤੋਂ ਪੰਜਾਬ ਵਿੱਚ ਪਹੁੰਚਾਉਣ ਬਦਲੇ 15 ਹਜ਼ਾਰ ਰੁਪਏ ਪ੍ਰਤੀ ਖੇਪ ਵਸੂਲਦਾ ਹੈ। ਉੱਪ ਪੁਲਿਸ ਕਪਤਾਨ ਨੇ ਦੱਸਿਆ ਕਿ ਇਸ ਖੇਪ ਨੂੰ ਅੱਗੇ ਸਪਲਾਈ ਲਈ ਪ੍ਰਾਪਤ ਕਰਨ ਵਾਲੇ ਵਿਅਕਤੀ ਦੀ ਪਛਾਣ ਹੋ ਗਈ ਹੈ ਅਤੇ ਜਿਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ | The post ਗੁਆਂਢੀ ਸੂਬਿਆਂ ਤੋਂ ਪੰਜਾਬ ‘ਚ ਨਸ਼ੇ ਦੀ ਸਪਲਾਈ ਕਰਨ ਵਾਲੇ 2 ਵਿਅਕਤੀ 35 ਕਿੱਲੋ ਭੁੱਕੀ ਸਮੇਤ ਕਾਬੂ appeared first on TheUnmute.com - Punjabi News. Tags:
|
ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ BKU ਏਕਤਾ ਉਗਰਾਹਾਂ ਵਲੋਂ ਪੰਜਾਬ ਦੇ 19 ਜ਼ਿਲ੍ਹਿਆਂ 'ਚ ਧਰਨੇ Monday 13 February 2023 06:43 AM UTC+00 | Tags: bandi-sikh bharatiya-kisan-union bharatiya-kisan-union-ekta-ugrahan bku-a-huge-protest bku-ekta-ugrahan bku-protest breaking-news kisan-protest kisan-protest-news news protest punjab-dc-office punjab-news sgpc the-unmute-latest-news the-unmute-update ਚੰਡੀਗੜ੍ਹ, 13 ਫਰਵਰੀ 2023: ਬੰਦੀ ਸਿੱਖਾਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਫੌਰੀ ਰਿਹਾਅ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਵੱਡਾ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਯੂਨੀਅਨ ਵੱਲੋਂ ਅੱਜ 19 ਜ਼ਿਲ੍ਹਿਆਂ ਵਿੱਚ 20 ਥਾਵਾਂ 'ਤੇ ਧਰਨੇ ਲਾਏ ਜਾ ਰਹੇ ਹਨ। ਇਸ ਦਾ ਐਲਾਨ ਕਿਸਾਨ ਯੂਨੀਅਨ ਵੱਲੋਂ ਕੁਝ ਦਿਨ ਪਹਿਲਾਂ ਕੀਤਾ ਗਿਆ ਸੀ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਦੱਸਿਆ ਕਿ ਇਨ੍ਹਾਂ ਧਰਨਿਆਂ ਮੌਕੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਦੇ ਨਾਂ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾਵੇਗੀ ਕਿ ਸਿੱਖ ਕੈਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਨੂੰ ਫੌਰੀ ਰਿਹਾਅ ਕੀਤਾ ਜਾਵੇ। The post ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ BKU ਏਕਤਾ ਉਗਰਾਹਾਂ ਵਲੋਂ ਪੰਜਾਬ ਦੇ 19 ਜ਼ਿਲ੍ਹਿਆਂ ‘ਚ ਧਰਨੇ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ ਰਾਜ ਕਮਲ ਚੌਧਰੀ ਨੂੰ ਬਣਾਇਆ ਜਾ ਸਕਦੈ ਰਾਜ ਚੋਣ ਕਮਿਸ਼ਨਰ Monday 13 February 2023 06:54 AM UTC+00 | Tags: aam-aadmi-party breaking-news cm-bhagwant-mann news punjab punjab-news raj-kamal-chaudhary state-election-commissioner the-unmute-breaking-news the-unmute-news the-unmute-punjabi-news ਚੰਡੀਗੜ੍ਹ, 13 ਫਰਵਰੀ 2023: ਪੰਜਾਬ ਸਰਕਾਰ ਨੇ ਰਾਜ ਚੋਣ ਕਮਿਸ਼ਨਰ ਦੀ ਨਿਯੁਕਤੀ ਸਬੰਧੀ ਫੈਸਲਾ ਲਿਆ ਹੈ। ਖੇਡ ਅਤੇ ਯੁਵਕ ਭਲਾਈ ਵਿਭਾਗ ਦੇ 1996 ਬੈਚ ਦੇ ਆਈਏਐਸ ਅਧਿਕਾਰੀ ਰਾਜ ਕਮਲ ਚੌਧਰੀ (Raj Kamal Chaudhary) ਪੰਜਾਬ ਦੇ ਅਗਲੇ ਰਾਜ ਚੋਣ ਕਮਿਸ਼ਨਰ ਹੋ ਸਕਦੇ ਹਨ। ਸੂਤਰਾਂ ਅਨੁਸਾਰ ਮਾਨ ਸਰਕਾਰ ਨੇ ਰਾਜ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਆਈਏਐਸ ਚੌਧਰੀ ਨੂੰ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਚੋਣਾਂ ਹੋਣੀਆਂ ਹਨ ਪਰ ਰਾਜ ਚੋਣ ਕਮਿਸ਼ਨਰ ਦਾ ਅਹੁਦਾ 1 ਸਾਲ ਤੋਂ ਵੱਧ ਸਮੇਂ ਤੋਂ ਖਾਲੀ ਹੈ। ਪੰਜਾਬ ਸਰਕਾਰ ਨੇ ਦੇਰ ਸ਼ਾਮ ਰਾਜ ਚੋਣ ਕਮਿਸ਼ਨਰ ਬਾਰੇ ਫੈਸਲਾ ਲਿਆ ਹੈ ਅਤੇ ਇਸ ਸਬੰਧੀ ਹੁਕਮ ਜਲਦੀ ਹੀ ਜਾਰੀ ਕਰ ਦਿੱਤੇ ਜਾ ਸਕਦੇ ਹਨ । The post ਪੰਜਾਬ ਸਰਕਾਰ ਵਲੋਂ ਰਾਜ ਕਮਲ ਚੌਧਰੀ ਨੂੰ ਬਣਾਇਆ ਜਾ ਸਕਦੈ ਰਾਜ ਚੋਣ ਕਮਿਸ਼ਨਰ appeared first on TheUnmute.com - Punjabi News. Tags:
|
ਸੂਬਾ ਸਰਕਾਰ ਖੇਤੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ 'ਤੇ ਵਿਚਾਰ ਕਰ ਰਹੀ ਹੈ: CM ਭਗਵੰਤ ਮਾਨ Monday 13 February 2023 07:06 AM UTC+00 | Tags: aam-aadmi-party agriculture canal-water cm-bhagwant-mann latest-news news punjab punjab-news the-unmute the-unmute-breaking-news the-unmute-latest-news the-unmute-punjabi-news the-unmute-report ਲੁਧਿਆਣਾ, 13 ਫਰਵਰੀ 2023: ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਖੇਤੀਬਾੜੀ ਦੇ ਖੇਤਰ ਵਿੱਚ ਨਵੇਂ ਤਜਰਬੇ ਕਰਨ ਦੀ ਵਕਾਲਤ ਕੀਤੀ। 'ਸਰਕਾਰ-ਕਿਸਾਨ ਮਿਲਣੀ' ਦੀ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ, ਜਿਸ ਨੂੰ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਲਈ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਲਾਗਤਾਂ ਵਿੱਚ ਲਗਾਤਾਰ ਵਾਧਾ ਹੋਣ ਅਤੇ ਮੁਨਾਫ਼ਾ ਘਟਣ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨ ਅੱਜ ਫੈਸਲਾਕੁਨ ਮੋੜ ਉਤੇ ਹਨ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦਾ ਇੱਕੋ-ਇੱਕ ਉਦੇਸ਼ ਫੈਸਲਾ ਲੈਣ ਵਾਲਿਆਂ ਅਤੇ ਸਾਰੇ ਭਾਈਵਾਲ਼ਾਂ ਵਿਚਕਾਰ ਪਾੜੇ ਨੂੰ ਘਟਾਉਣਾ ਹੈ ਤਾਂ ਜੋ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਭਗਵੰਤ ਮਾਨ ਨੇ ਕਿਸਾਨਾਂ ਨੂੰ ਖੇਤੀ ਦੇ ਰਵਾਇਤੀ ਤਰੀਕਿਆਂ ਨੂੰ ਤਿਆਗ ਕੇ ਵੱਧ ਤੋਂ ਵੱਧ ਮੁਨਾਫ਼ਾ ਕਮਾਉਣ ਲਈ ਅਤਿ-ਆਧੁਨਿਕ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਮੁਹੱਈਆ ਕਰਵਾਉਣ ਦੇ ਮਾਮਲੇ ਨੂੰ ਭਾਰਤ ਸਰਕਾਰ ਕੋਲ ਪਹਿਲਾਂ ਹੀ ਵਿਚਾਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਕ ਪਾਸੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ, ਉੱਥੇ ਦੂਜੇ ਪਾਸੇ ਪਰਾਲੀ ਸਾੜਨ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ‘ਤੇ ਵੀ ਵੱਡਾ ਜ਼ੋਰ ਦੇ ਰਹੀ ਹੈ ਅਤੇ ਸੂਬੇ ‘ਚ ਜਲਦੀ ਹੀ ਗੰਨੇ, ਲੀਚੀ, ਲਸਣ, ਕਿੰਨੂ ਅਤੇ ਹੋਰ ਫਲਾਂ ਦੇ ਪ੍ਰਾਸੈਸਿੰਗ ਪਲਾਂਟ ਸਥਾਪਿਤ ਕੀਤੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਖੇਤੀ ਉਦਯੋਗ ਨੂੰ ਵੱਡੇ ਪੱਧਰ ‘ਤੇ ਹੁਲਾਰਾ ਦੇਣ ਦੀ ਵੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦਾ 80 ਫੀਸਦੀ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਪੈਦਾਵਾਰ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਇਕ ਪਾਸੇ ਬਾਸਮਤੀ ਉਦਯੋਗ ਨੂੰ ਹੁਲਾਰਾ ਮਿਲੇਗਾ, ਉੱਥੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ ਅਤੇ ਪਾਣੀ ਦੇ ਰੂਪ ਵਿੱਚ ਕੀਮਤੀ ਕੁਦਰਤੀ ਸਰੋਤ ਦੀ ਬੱਚਤ ਹੋਵੇਗੀ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੂਬੇ ਭਰ ਵਿੱਚ ਬਾਸਮਤੀ ਦੀ ਕਾਸ਼ਤ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ ਕਿ ਉਨ੍ਹਾਂ ਨੂੰ ਬਾਸਮਤੀ ਦੀ ਕਾਸ਼ਤ ਵਿੱਚ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਬਾਸਮਤੀ ‘ਤੇ ਮਿੱਥੀ ਕੀਮਤ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਤੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਉਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸੂਬੇ ਭਰ ਵਿੱਚ ਸਿੰਜਾਈ ਨੈੱਟਵਰਕ ਨੂੰ ਹੋਰ ਪ੍ਰਫੁੱਲਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਟੇਲਾਂ ਵਾਲੇ ਪਿੰਡਾਂ ਤੱਕ ਵੀ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਪੱਖੀ ਇਕ ਵੱਡੀ ਪਹਿਲਕਦਮੀ ਤਹਿਤ ਪਿਛਲੇ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਵਿੱਚ ਕੋਈ ਵੀ ਬਿਜਲੀ ਕੱਟ ਨਹੀਂ ਲਾਇਆ ਗਿਆ, ਜਿਸ ਕਾਰਨ ਕਿਸਾਨਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਮਿਲੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਅਣਥੱਕ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਲੰਬੇ ਸਮੇਂ ਬਾਅਦ ਮੁੜ ਸ਼ੁਰੂ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਹੁਣ ਵਾਧੂ ਕੋਲਾ ਹੈ ਜਿਸ ਕਰਕੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਲਈ ਸਹਿਮਤੀ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਪ੍ਰਦਾਨ ਕਰ ਰਹੀ ਹੈ ਅਤੇ ਹਰ ਖੇਤਰ ਵਿੱਚ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 9000 ਏਕੜ ਤੋਂ ਵੱਧ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਈ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰੇਤ ਖਣਨ ਵਿੱਚ ਪਾਰਦਰਸ਼ਤਾ ਲਿਆ ਕੇ ਰੇਤ ਮਾਫੀਆ ਦਾ ਲੱਕ ਤੋੜ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ 16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਰੇਤ ਦੀ ਕੀਮਤ ਹੁਣ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਰੇਤ ਮਾਫੀਆ ਨੇ ਪਿਛਲੀਆਂ ਸਰਕਾਰਾਂ ਦੌਰਾਨ ਪੈਰ ਪਸਾਰੇ ਸਨ, ਹੁਣ ਲੋਕਾਂ ਦਾ ਸ਼ੋਸ਼ਣ ਨਹੀਂ ਹੋ ਸਕੇਗਾ। ਮੁੱਖ ਮੰਤਰੀ ਨੇ ਪੰਜਾਬ ਨੂੰ 'ਨਸ਼ਾ ਮੁਕਤ ਸੂਬਾ' ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਵੀ ਦੁਹਰਾਇਆ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਦੇ ਨਾਲ-ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਖੇਤਰੀ ਦੌਰੇ ਵਿਸ਼ੇਸ਼ ਤੌਰ ਉੱਤੇ ਪਿੰਡਾਂ ਦੇ ਵੱਧ ਤੋਂ ਵੱਧ ਦੌਰੇ ਕਰਕੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣਨ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਈ ਇਸ ਪਹਿਲੀ ’ਸਰਕਾਰ-ਕਿਸਾਨ ਮਿਲਣੀ’ ਦੌਰਾਨ 15 ਹਜ਼ਾਰ ਦੇ ਕਰੀਬ ਕਿਸਾਨਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾਈ। ਪ੍ਰਸਿੱਧ ਪੰਜਾਬੀ ਗਾਇਕ ਅਤੇ ਗੀਤਕਾਰ ਦੇਬੀ ਮਖੂਸਪੁਰੀ ਅਤੇ ਰਾਜ ਤਿਵਾੜੀ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਗੁਰਮੀਤ ਸਿੰਘ ਮੀਤ ਹੇਅਰ, ਲਾਲ ਚੰਦ ਕਟਾਰੂਚੱਕ, ਬ੍ਰਮ ਸ਼ੰਕਰ ਜਿੰਪਾ, ਚੇਤਨ ਸਿੰਘ ਜੌੜਾਮਾਜਰਾ, ਇੰਦਰਬੀਰ ਸਿੰਘ ਨਿੱਜਰ ਅਤੇ ਹਰਭਜਨ ਸਿੰਘ ਈ.ਟੀ.ਓ., ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸੰਜੀਵ ਅਰੋੜਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ। The post ਸੂਬਾ ਸਰਕਾਰ ਖੇਤੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ‘ਤੇ ਵਿਚਾਰ ਕਰ ਰਹੀ ਹੈ: CM ਭਗਵੰਤ ਮਾਨ appeared first on TheUnmute.com - Punjabi News. Tags:
|
ਅਡਾਨੀ ਮਾਮਲੇ 'ਤੇ ਭਾਰੀ ਹੰਗਾਮਾ, ਰਾਜ ਸਭਾ ਦੀ ਕਾਰਵਾਈ 13 ਮਾਰਚ ਤੱਕ ਮੁਲਤਵੀ Monday 13 February 2023 07:15 AM UTC+00 | Tags: adani-case breaking-news congress mallikarjuna-kharge news punjab punjab-news rahul-gandhi rajya-sabha the-unmute-punjabi-news vice-president-jagdeep-dhankhar ਚੰਡੀਗੜ੍ਹ, 13 ਫਰਵਰੀ 2023: ਅੱਜ ਸੰਸਦ ਦਾ ਬਜਟ ਸੈਸ਼ਨ ਭਾਰੀ ਹੰਗਾਮੇ ਦਰਮਿਆਨ ਸ਼ੁਰੂ ਹੋਇਆ। ਅਡਾਨੀ ਮਾਮਲੇ ਨੂੰ ਲੈ ਕੇ ਰਾਜ ਸਭਾ (Rajya Sabha) ‘ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰ ਅਤੇ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਭਾਸ਼ਣ ਦੇ ਕੁਝ ਹਿੱਸਿਆਂ ਨੂੰ ਰਿਕਾਰਡ ਤੋਂ ਹਟਾਉਣ ਨੂੰ ਲੈ ਕੇ ਭੜਕ ਗਏ ਅਤੇ ਸਪੀਕਰ ਦੇ ਮੰਚ ਨੇੜੇ ਪਹੁੰਚ ਗਏ। ਇਸ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 13 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ਸਕੱਤਰੇਤ ਵੱਲੋਂ ਰਾਹੁਲ ਗਾਂਧੀ ਨੂੰ ਦਿੱਤੇ ਨੋਟਿਸ ‘ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸੰਸਦ ‘ਚ ਜੋ ਵੀ ਕਿਹਾ, ਉਹ ਪਹਿਲਾਂ ਹੀ ਜਨਤਕ ਖੇਤਰ ‘ਚ ਹੈ, ਉਨ੍ਹਾਂ ਨੇ ਉਹੀ ਕਿਹਾ ਹੈ ਜੋ ਹਰ ਕੋਈ ਬੋਲਦਾ-ਲਿਖਦਾ ਹੈ। ਇਸ ਵਿੱਚ ਕੁਝ ਵੀ ਗੈਰ-ਸੰਸਦੀ ਨਹੀਂ ਹੈ। ਇਸ ਲਈ ਉਹ ਨੋਟਿਸ ਦਾ ਜਵਾਬ ਉਸੇ ਅਨੁਸਾਰ ਦੇਵੇਗਾ। ਸੀਪੀਆਈ (ਐਮ) ਦੇ ਸੰਸਦ ਮੈਂਬਰ ਡਾ: ਜੌਹਨ ਬ੍ਰਿਟਸ ਨੇ ਕੇਂਦਰੀ ਕਿਰਤ ਮੰਤਰੀ ਭੂਪੇਂਦਰ ਯਾਦਵ ਨੂੰ ਪੱਤਰ ਲਿਖ ਕੇ ਕਰਮਚਾਰੀ ਪੈਨਸ਼ਨ ਯੋਜਨਾ ਤਹਿਤ ਉੱਚ ਪੈਨਸ਼ਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਤੁਰੰਤ ਲਾਗੂ ਕਰਨ ਦੀ ਬੇਨਤੀ ਕੀਤੀ ਹੈ। ਦੂਜੇ ਪਾਸੇ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਕਿਹਾ, ਸਪੀਕਰ ਨੂੰ ਨੋਟਿਸ ਦਿੱਤੇ ਬਿਨਾਂ ਤੁਸੀਂ ਪ੍ਰਧਾਨ ਮੰਤਰੀ ‘ਤੇ ਅਜਿਹੇ ਦੋਸ਼ ਨਹੀਂ ਲਗਾ ਸਕਦੇ। ਅਸੀਂ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਹ 15 ਫਰਵਰੀ ਤੱਕ ਸਪੀਕਰ ਨੂੰ ਸਬੂਤ ਦਿਖਾਉਣ ਜੋ ਉਨ੍ਹਾਂ ਦੇ ਦਾਅਵਿਆਂ ਨੂੰ ਸਾਬਤ ਕਰ ਸਕਦੇ ਹਨ ਜਾਂ ਉਨ੍ਹਾਂ ਨੂੰ ਸੰਸਦ ਵਿੱਚ ਮੁਆਫ਼ੀ ਮੰਗਣੀ ਚਾਹੀਦੀ ਹੈ ਨਹੀਂ ਤਾਂ ਉਹ ਆਪਣੀ ਲੋਕ ਸਭਾ ਸੀਟ ਗੁਆ ਦੇਣਗੇ। ਰਾਜ ਸਭਾ (Rajya Sabha) ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸ਼ਾਂਤ ਕਰਦੇ ਹੋਏ ਚੇਅਰਮੈਨ ਨੇ ਕਿਹਾ ਕਿ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਆਚਰਣ ਵਿੱਚ ਸੰਵਿਧਾਨ ਨਿਰਮਾਤਾਵਾਂ ਦੀ ਭਾਵਨਾ ਰੱਖਣੀ ਚਾਹੀਦੀ ਹੈ ਅਤੇ ਸਦਨ ਦੀ ਕਾਰਵਾਈ ਵਿੱਚ ਕੋਈ ਵਿਘਨ ਨਹੀਂ ਆਉਣ ਦੇਣਾ ਚਾਹੀਦਾ। The post ਅਡਾਨੀ ਮਾਮਲੇ ‘ਤੇ ਭਾਰੀ ਹੰਗਾਮਾ, ਰਾਜ ਸਭਾ ਦੀ ਕਾਰਵਾਈ 13 ਮਾਰਚ ਤੱਕ ਮੁਲਤਵੀ appeared first on TheUnmute.com - Punjabi News. Tags:
|
CM ਭਗਵੰਤ ਮਾਨ ਵਲੋਂ 'ਹੋਲਾ ਮਹੱਲਾ' ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ Monday 13 February 2023 07:24 AM UTC+00 | Tags: breaking-news chief-minister-bhagwant-mann cm-bhagwant-mann hola-mahalla news punjab-government punjab-news sri-anandpur-sahib the-unmute the-unmute-breaking-news the-unmute-punjabi-news ਚੰਡੀਗੜ੍ਹ, 13 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਲੇ ਮਹੀਨੇ ਖ਼ਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ “ਹੋਲਾ ਮਹੱਲਾ” (Hola Mahalla) ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ | ਇਸ ਮੌਕੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੇਂ ‘ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ ਹੈ |ਪੰਜਾਬ ਸਰਕਾਰ ਵਲੋਂ ਸਾਰੇ ਪ੍ਰਬੰਧ ਕਰਨ ਲਈ ਕਿਹਾ ਹੈ ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ |
The post CM ਭਗਵੰਤ ਮਾਨ ਵਲੋਂ ‘ਹੋਲਾ ਮਹੱਲਾ’ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ appeared first on TheUnmute.com - Punjabi News. Tags:
|
ਸਾਬਕਾ ਮੰਤਰੀ ਬਲਬੀਰ ਸਿੱਧੂ ਤੇ ਜੀਤੀ ਸਿੱਧੂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ 'ਚ ਵਿਜੀਲੈਂਸ Monday 13 February 2023 08:19 AM UTC+00 | Tags: balbir-sidhu breaking-news mohali-news ਚੰਡੀਗੜ੍ਹ, 13 ਫਰਵਰੀ 2023: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਭਰਾ ਜੀਤੀ ਸਿੱਧੂ ਜੋ ਕਿ ਮੋਹਾਲੀ ਨਗਰ ਨਿਗਮ ਦੇ ਮੇਅਰ ਹਨ, ਦੋਵੇਂ ਹੀ ਵਿਜੀਲੈਂਸ ਬਿਊਰੋ ਦੀ ਰਡਾਰ 'ਤੇ ਹਨ | ਵਿਜੀਲੈਂਸ ਬਿਊਰੋ ਨੇ ਸਰੋਤਾਂ ਤੋਂ ਜ਼ਿਆਦਾ ਆਮਦਨੀ ਦੇ ਮਾਮਲੇ ਵਿੱਚ ਜਾਂਚ ਤੇਜ਼ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਖ਼ਿਲਾਫ਼ 19 ਜਨਵਰੀ ਨੂੰ ਜਾਂਚ ਖੋਲ੍ਹੀ ਗਈ ਸੀ | ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਜੀਤੀ ਸਿੱਧੂ ਵਲੋਂ ਬਣਾਈਆਂ ਨਾਮੀ-ਬੇਨਾਮੀ ਜਾਇਦਾਦਾਂ ਦੇ ਨਾਲ-ਨਾਲ ਮੋਹਾਲੀ ਨਗਰ ਨਿਗਮ ਦੇ ਵਲੋਂ ਵਿਕਾਸ ਕਾਰਜਾਂ ਵਿੱਚ ਗੜਬੜੀਆਂ ਸਮੇਤ ਹੋਤ ਤੱਥ ਇਕੱਠੇ ਕੀਤੇ ਗਏ ਹਨ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਭਰਾ ਜੀਤੀ ਸਿੱਧੂ ਦੇ ਖ਼ਿਲਾਫ਼ ਜਾਂਚ ਲਈ ਪੰਜਾਬ ਸਰਕਾਰ ਨੇ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਹਰੀ ਝੰਡੀ ਦੇ ਦਿੱਤੀ ਸੀ। ਸਿੱਧੂ ਪਰਿਵਾਰ ਦੀਆਂ ਜਾਇਦਾਦਾਂ ਦਾ ਵੇਰਵਾ ਲੰਮਾ ਹੈ, ਬਣਾਈਆਂ ਗਇਆ ਜਾਇਦਾਦਾਂ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸਦੇ ਨਾਲ ਹੀ ਵਿਜੀਲੈਂਸ ਮੋਹਾਲੀ, ਬਰਨਾਲਾ, ਬਠਿੰਡਾ ਅਤੇ ਚੰਡੀਗੜ੍ਹ ਸਮੇਤ ਕਈ ਜ਼ਿਲ੍ਹਿਆਂ ‘ਚ ਬਣਾਈਆਂ ਜਾਇਦਾਦਾਂ ਹੋਣ ਦਾ ਖ਼ੁਲਾਸਾ ਹੋਣ ਸਕਦਾ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਵਿਜੀਲੈਂਸ ਨੇ ਬਲਬੀਰ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਲੈਂਡ ਚੈਸਟਰ ਕੰਪਨੀ ਵੱਲੋਂ ਖ੍ਰੀਦੀ 70 ਏਕੜ ਜਾਇਦਾਦ ਦੀ ਵੀ ਜਾਂਚ ਹੋ ਸਕਦੀ ਹੈ ਇਸਦੇ ਨਾਲ ਹੀ ਜ਼ਮੀਨਾਂ ਉੱਪਰ ਕੀਤੇ ਕਥਿਤ ਨਜਾਇਜ਼ ਕਬਜ਼ਿਆਂ ਦੀ ਵੀ ਜਾਂਚ ਹੋ ਸਕਦੀ ਹੈ। ਦੂਜੇ ਪਾਸੇ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਡਾ ਪਰਿਵਾਰ ਪਿਛਲੇ 40 ਸਾਲ ਤੋਂ ਕਾਰੋਬਾਰ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਗੈਸ ਏਜੰਸੀਆਂ ਤੇ ਸ਼ਰਾਬ ਦਾ ਧੰਦਾ ਕਰਦੇ ਹਾਂ । ਇਸਤੋਂ ਹੋਈ ਆਮਦਨ ਨਾਲ ਵੇਚ-ਖਰੀਦ ਸੰਬਧੀ ਸਾਰੇ ਰਿਕਾਰਡ ਰੱਖਿਆ ਜਾਂਦਾ ਹੈ | The post ਸਾਬਕਾ ਮੰਤਰੀ ਬਲਬੀਰ ਸਿੱਧੂ ਤੇ ਜੀਤੀ ਸਿੱਧੂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ‘ਚ ਵਿਜੀਲੈਂਸ appeared first on TheUnmute.com - Punjabi News. Tags:
|
ਕੇਂਦਰੀ ਖੂਫੀਆ ਏਜੰਸੀਆਂ ਵਲੋਂ ਪੰਜਾਬ ਪੁਲਿਸ ਨੂੰ ਅਲਰਟ ਜਾਰੀ, ਵੱਡੀ ਵਾਰਦਾਤ ਦਾ ਜਤਾਇਆ ਖਦਸ਼ਾ Monday 13 February 2023 10:04 AM UTC+00 | Tags: aam-aadmi-party cm-bhagwant-mann latest-news news punjab punjab-dgp punjab-dgp-gaurav-yadav punjab-government punjab-news punjab-police red-alert republic-day the-unmute-breaking the-unmute-breaking-news the-unmute-punjabi-news ਚੰਡੀਗੜ੍ਹ, 13 ਫਰਵਰੀ 2023: ਕੇਂਦਰੀ ਖੂਫੀਆ ਏਜੰਸੀਆਂ ਨੇ ਪੰਜਾਬ ਪੁਲਿਸ (Punjab Police) ਨੂੰ ਅਲਰਟ ਜਾਰੀ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ‘ਚ ਇੱਕ ਵਾਰ ਫਿਰ ਤੋਂ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੇਂਦਰੀ ਖੂਫੀਆ ਏਜੰਸੀਆਂ ਨੇ ਅੱਜ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਏਜੰਸੀਆਂ ਮੁਤਾਬਕ ਆਈਐਸਆਈ ਦੀ ਕੋਈ ਵੱਡੀ ਵਾਰਦਾਤ ਦਾ ਖਦਸ਼ਾ ਜਤਾਇਆ ਹੈ। ਸੂਤਰਾਂ ਮੁਤਾਬਕ ਅੱਤਵਾਦੀ ਕਿਸੇ ਵੀ ਸਿਆਸਤਦਾਨ ਜਾਂ ਕਿਸੇ ਵੱਡੀ ਸ਼ਖਸੀਅਤ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਹਨ, ਇਸਦੇ ਨਾਲ ਹੀ ਪੰਜਾਬ ਦੇ ਕਿਸੇ ਵੱਡੇ ਧਾਰਮਿਕ ਸਥਾਨ ਜਾਂ ਫਿਰ ਸਿਆਸੀ ਆਗੂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਜੰਮੂ ਤੋਂ ਪੰਜਾਬ ਆਉਣ ਵਾਲੇ ਸਾਰੇ ਰਸਤਿਆਂ ਦੀ ਸੁਰੱਖਿਆ ਵਧਾ ਦਿੱਤੀ ਹੈ। The post ਕੇਂਦਰੀ ਖੂਫੀਆ ਏਜੰਸੀਆਂ ਵਲੋਂ ਪੰਜਾਬ ਪੁਲਿਸ ਨੂੰ ਅਲਰਟ ਜਾਰੀ, ਵੱਡੀ ਵਾਰਦਾਤ ਦਾ ਜਤਾਇਆ ਖਦਸ਼ਾ appeared first on TheUnmute.com - Punjabi News. Tags:
|
ਸੁਨੀਲ ਜਾਖੜ ਨੇ ਭੋਜਨ ਸੰਕਟ 'ਚ ਘਿਰੇ ਪਾਕਿਸਤਾਨ ਦੀ ਸਹਾਇਤਾ ਦੀ ਕੀਤੀ ਅਪੀਲ Monday 13 February 2023 10:15 AM UTC+00 | Tags: breaking-news food-crisis food-crisis-in-pakistan government-of-india news punjab-news sunil-jakhar the-unmute-breaking-news the-unmute-punjabi-news ਚੰਡੀਗੜ੍ਹ, 13 ਫਰਵਰੀ 2023: ਪੰਜਾਬ ਦੇ ਭਾਜਪਾ ਆਗੂ ਸੁਨੀਲ ਜਾਖੜ (Sunil Jakhar) ਨੇ ਭੋਜਨ ਸੰਕਟ ‘ਚ ਘਿਰੇ ਪਾਕਿਸਤਾਨ ਦੀ ਸਹਾਇਤਾ ਕਰਨ ਦੀ ਅਪੀਲ ਕੀਤੀ ਹੈ । ਸੁਨੀਲ ਜਾਖੜ ਨੇ ਟਵੀਟ ਕਰਦੇ ਲਿਖਿਆ ਕਿ ਹਰ ਕੋਈ ਜਾਣਦਾ ਹੈ ਕਿ ਪਾਕਿਸਤਾਨ ਵਿੱਚ ਲੱਖਾਂ ਲੋਕਾਂ ਕੋਲ ਭੋਜਨ ਦੀ ਕਮੀ ਹੈ, ਅਸਲ ਵਿੱਚ ਦੀਵਾਲੀਆ ਪਾਕਿਸਤਾਨ ਨੂੰ ਮਦਦ ਦੀ ਸਖ਼ਤ ਲੋੜ ਹੈ। ਬੇਸ਼ੱਕ ਪਾਕਿਸਤਾਨ ਸਾਡਾ ਕੱਟੜ ਦੁਸ਼ਮਣ ਹੈ। ਪਰ ਆਪਣੀ ਦੁਸ਼ਮਣੀ ਅਤੇ ਨਫ਼ਰਤ ਨੂੰ ਪਾਸੇ ਰੱਖਦਿਆਂ, ਇੱਕ ਆਤਮਵਿਸ਼ਵਾਸ ਵਾਲੇ ਭਾਰਤ ਨੂੰ ਆਪਣੇ ਪਰੇਸ਼ਾਨ ਗੁਆਂਢੀ ਦਾ ਸਮਰਥਨ ਕਰਨਾ ਚਾਹੀਦਾ ਹੈ। ਅੰਤ ‘ਚ ਉਨ੍ਹਾਂ ਲਿਖਿਆ, ‘ਆਓ ਸਦਭਾਵਨਾ ਦੀ ਭਾਵਨਾ ਦਾ ਭੁਗਤਾਨ ਕਰੀਏ, ਜਿਸ ਨੇ ਕਰਤਾਰਪੁਰ ਲਾਂਘੇ ਨੂੰ ਸੰਭਵ ਬਣਾਇਆ।’
The post ਸੁਨੀਲ ਜਾਖੜ ਨੇ ਭੋਜਨ ਸੰਕਟ ‘ਚ ਘਿਰੇ ਪਾਕਿਸਤਾਨ ਦੀ ਸਹਾਇਤਾ ਦੀ ਕੀਤੀ ਅਪੀਲ appeared first on TheUnmute.com - Punjabi News. Tags:
|
ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ 'ਤੇ ਲਗਾਏ ਜਾਣਗੇ ਸੋਲਰ ਪੈਨਲ: CM ਮਾਨ Monday 13 February 2023 10:25 AM UTC+00 | Tags: aam-aadmi-party breaking-news cm-bhagwant-mann electricity news pseb pspcl punjab punjab-government punjab-news solar-panel solar-panels the-unmute the-unmute-breaking-news ਚੰਡੀਗੜ੍ਹ, 13 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੀ.ਐਸ.ਈ.ਬੀ. ਇੰਜਨੀਅਰ ਐਸੋਸੀਏਸ਼ਨ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਡਿਪਟੀ ਕਮਿਸ਼ਨਰ ਕੰਪਲੈਕਸ, ਤਹਿਸੀਲ ਕੰਪਲੈਕਸ ਸਮੇਤ ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਬਿਜਲੀ ਪੈਦਾ ਕਰਨ ਲਈ ਸੋਲਰ ਪੈਨਲ (Solar Panels) ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸਰਕਾਰੀ ਅਦਾਰਿਆਂ ਵਿੱਚ ਪ੍ਰੀ-ਪੇਡ ਮੀਟਰ ਲਗਾਏ ਜਾਣਗੇ। ਇੱਥੇ ਲਾਅ ਯੂਨੀਵਰਸਿਟੀ ਵਿੱਚ ਪੀ.ਐਸ.ਈ.ਬੀ ਇੰਜਨੀਅਰਜ਼ ਐਸੋਸੀਏਸ਼ਨ ਦੇ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਬਕਾਇਆ ਬਿਜਲੀ ਬਿੱਲਾਂ ਦਾ ਭੁਗਤਾਨ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਰਤੀ ਜਾਂਦੀ ਸਰਕਾਰੀ ਬਿਜਲੀ ਦਾ ਭੁਗਤਾਨ ਕਰਨਾ ਸਾਡੀ ਜ਼ਿੰਮੇਵਾਰੀ ਹੈ, ਇਸ ਨੂੰ ਪੂਰਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਦੀ ਬਜਾਏ 15-15 ਘੰਟੇ ਬਿਜਲੀ ਦਿੱਤੀ ਅਤੇ ਉਦਯੋਗਾਂ ਅਤੇ ਘਰਾਂ ਸਮੇਤ ਕਿਸੇ ਵੀ ਖਪਤਕਾਰ ਦੀ ਬਿਜਲੀ ਨਹੀਂ ਕੱਟੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਬਿਜਲੀ ਕੰਪਨੀਆਂ ਪ੍ਰਾਈਵੇਟ ਨਹੀਂ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਬਿਜਲੀ ਦੇ ਲੰਮੇ ਕੱਟ ਲੱਗਦੇ ਸਨ। ਉਨ੍ਹਾਂ ਅਡਾਨੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਵੀ ਘੇਰਦਿਆਂ ਕਿਹਾ ਕਿ ਸਰਕਾਰ ਹਮੇਸ਼ਾ ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ ਕਾਊਂਟਰਪਲਾਨ ਬਣਾ ਰਹੀ ਹੈ | ਮੁੱਖ ਮੰਤਰੀ ਨੇ ਕੋਲੇ ਦੀ ਸਪਲਾਈ ਲਈ ਬਣਾਈ ਗਈ ਨੀਤੀ ਦਾ ਵੀ ਵਿਰੋਧ ਕੀਤਾ ਹੈ। The post ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਲਗਾਏ ਜਾਣਗੇ ਸੋਲਰ ਪੈਨਲ: CM ਮਾਨ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵਲੋਂ ਵਪਾਰਕ ਮਾਮਲਿਆਂ ਸਮੇਤ 7999 FIR ਦਰਜ, 10576 ਨਸ਼ਾ ਤਸਕਰ ਗ੍ਰਿਫ਼ਤਾਰ Monday 13 February 2023 10:30 AM UTC+00 | Tags: aam-aadmi-party bhagwant-mann breaking-news cm-bhagwant-mann drugs-smugglers headquarters-sukhchain-singh-gill igp-headquarters-sukhchain-singh-gill inspector-general-of-police latest-news news punajb-dgp-gaurav-yadav punjab-government punjab-police smugglers the-unmute-breaking-news the-unmute-punjabi-news war-against-drugs ਚੰਡੀਗੜ੍ਹ, 13 ਫਰਵਰੀ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਫੈਸਲਾਕੁੰਨ ਜੰਗ ਅੱਠਵੇਂ ਮਹੀਨੇ 'ਚ ਦਾਖ਼ਲ ਹੋ ਗਈ ਹੈ, ਪੰਜਾਬ ਪੁਲਿਸ (Punjab Police) ਨੇ 5 ਜੁਲਾਈ, 2022 ਤੋਂ ਹੁਣ ਤੱਕ 915 ਵਪਾਰਕ ਮਾਮਲਿਆਂ ਸਮੇਤ 7999 ਐਫਆਈਆਰਜ਼ ਦਰਜ ਕਰਕੇ 1540 ਵੱਡੀਆਂ ਮੱਛੀਆਂ ਸਮੇਤ 10576 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਅਤੇ ਸੰਵੇਦਨਸ਼ੀਲ ਰੂਟਾਂ 'ਤੇ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 529.53 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਦੁਆਰਾ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ਼ ਸੱਤ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 677.03 ਕਿਲੋ ਹੋ ਗਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 424 ਕਿਲੋ ਅਫੀਮ, 480.24 ਕਿਲੋ ਗਾਂਜਾ, 255 ਕੁਇੰਟਲ ਭੁੱਕੀ ਅਤੇ 51.39 ਲੱਖ ਗੋਲੀਆਂ/ਕੈਪਸੂਲ/ਟੀਕੇ/ ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇਨ੍ਹਾਂ ਸੱਤ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.03 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੰਜਾਬ ਪੁਲਿਸ (Punjab Police) ਨੇ 27 ਵਪਾਰਕ ਮਾਮਲਿਆਂ ਸਮੇਤ 231 ਐਫਆਈਆਰਜ਼ ਦਰਜ ਕਰਕੇ 294 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾਂ ਦੇ ਕਬਜ਼ੇ ਵਿੱਚੋਂ 33.60 ਕਿਲੋਗ੍ਰਾਮ ਹੈਰੋਇਨ, 10.60 ਕਿਲੋ ਅਫੀਮ, 12.75 ਕਿਲੋ ਗਾਂਜਾ, 3 ਕੁਇੰਟਲ ਭੁੱਕੀ, 37105 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਸਮੇਤ 33.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਹਨਾਂ ਦੱਸਿਆ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 20 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 683 ਹੋ ਗਈ ਹੈ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ 'ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ। ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ। The post ਪੰਜਾਬ ਪੁਲਿਸ ਵਲੋਂ ਵਪਾਰਕ ਮਾਮਲਿਆਂ ਸਮੇਤ 7999 FIR ਦਰਜ, 10576 ਨਸ਼ਾ ਤਸਕਰ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਇੰਗਲੈਂਡ ਦੇ ਸਾਬਕਾ ਕਪਤਾਨ ਇਓਨ ਮੋਰਗਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ Monday 13 February 2023 10:43 AM UTC+00 | Tags: breaking-news cricket cricket-news england-captain-eoin-morgan england-cricket eoin-morgan icc news sports-news the-unmute-breaking-news the-unmute-latest-update the-unmute-news the-unmute-punjabi-news ਚੰਡੀਗੜ੍ਹ, 13 ਫਰਵਰੀ 2023: ਇੰਗਲੈਂਡ ਦੇ ਸਾਬਕਾ ਕਪਤਾਨ ਇਓਨ ਮੋਰਗਨ (Eoin Morgan) ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ ਹੈ। ਮੋਰਗਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਰੀ ਇਕ ਪੋਸਟ ਸਾਂਝੀ ਕਰਦਿਆਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ । 36 ਸਾਲਾ ਮੋਰਗਨ ਦੇ ਨਾਂ ਵਨਡੇ ਵਿਸ਼ਵ ਕੱਪ ‘ਚ ਇਕ ਮੈਚ ‘ਚ ਸਭ ਤੋਂ ਜ਼ਿਆਦਾ ਛੱਕੇ ਲਗਾਉਣ ਦਾ ਰਿਕਾਰਡ ਹੈ। ਉਸਨੇ ਮੈਨਚੈਸਟਰ ਵਿੱਚ ਅਫਗਾਨਿਸਤਾਨ ਦੇ ਖਿਲਾਫ 2019 ਵਿਸ਼ਵ ਕੱਪ ਮੈਚ ਵਿੱਚ 17 ਛੱਕੇ ਲਗਾ ਕੇ ਕ੍ਰਿਸ ਗੇਲ ਦਾ ਰਿਕਾਰਡ ਤੋੜ ਦਿੱਤਾ। ਇਓਨ ਮੋਰਗਨ (Eoin Morgan) ਨੇ 2019 ਵਿੱਚ ਰਿਕਾਰਡ 126 ਇੱਕ ਦਿਨਾ ਅੰਤਰਰਾਸ਼ਟਰੀ (ਓਡੀਆਈ) ਅਤੇ 72 ਟੀ-20 ਅੰਤਰਰਾਸ਼ਟਰੀ (ਟੀ-20) ਵਿੱਚ ਇੰਗਲੈਂਡ ਦੀ ਕਪਤਾਨੀ ਕੀਤੀ। ਦੋਵਾਂ ਫਾਰਮੈਟਾਂ ‘ਚ ਕਪਤਾਨ ਦੇ ਤੌਰ ‘ਤੇ ਉਸ ਦੀ 118 ਜਿੱਤਾਂ ਵੀ ਇਕ ਰਿਕਾਰਡ ਹੈ। ਉਹ ਇੰਗਲੈਂਡ ਲਈ ਸਭ ਤੋਂ ਵੱਧ ਵਨਡੇ ਦੌੜਾਂ (6,957), ਇੰਗਲੈਂਡ ਲਈ ਸਭ ਤੋਂ ਵੱਧ T20I ਦੌੜਾਂ (2,458) ਅਤੇ ਦੋਵਾਂ ਫਾਰਮੈਟਾਂ ਵਿੱਚ ਇੰਗਲੈਂਡ ਲਈ ਸਭ ਤੋਂ ਵੱਧ ਛੱਕੇ ਲਗਾਉਣ ਵਾਲਾ ਬੱਲੇਬਾਜ਼ ਹੈ। ਮੋਰਗਨ ਨੇ 2006 ਵਿੱਚ 16 ਸਾਲ ਦੀ ਉਮਰ ਵਿੱਚ ਆਇਰਲੈਂਡ ਲਈ ਵਨਡੇ ਡੈਬਿਊ ਕੀਤਾ ਸੀ, ਇਸਦੇ ਨਾਲ ਹੀ 2009 ਵਿੱਚ ਇੰਗਲੈਂਡ ਵੱਲੋਂ ਬੁਲਾਇਆ ਗਿਆ ਸੀ। The post ਇੰਗਲੈਂਡ ਦੇ ਸਾਬਕਾ ਕਪਤਾਨ ਇਓਨ ਮੋਰਗਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ appeared first on TheUnmute.com - Punjabi News. Tags:
|
ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੋਲਾ-ਮਹੱਲਾ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ Monday 13 February 2023 10:51 AM UTC+00 | Tags: breaking-news chief-minister-bhagwant-mann cm-bhagwant-mann hola-mahalla news punjab-government punjab-news sri-anandpur-sahib the-unmute the-unmute-breaking-news the-unmute-punjabi-news ਚੰਡੀਗੜ੍ਹ, 13 ਫ਼ਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ (Hola Mahalla) ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ।ਇਸ ਵਿਸ਼ਾਲ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਸੋਮਵਾਰ ਨੂੰ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੋਲਾ-ਮਹੱਲਾ ਪੰਜਾਬੀਆਂ ਅਤੇ ਖਾਸ ਤੌਰ ‘ਤੇ ਸਿੱਖ ਭਾਈਚਾਰੇ ਦੇ ਜੁਝਾਰੂ ਜਜ਼ਬੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਹੋਣ ਵਾਲੇ ਸਮਾਗਮਾਂ ਵਿੱਚ ਵੱਖ-ਵੱਖ ਵਰਗਾਂ ਦੇ ਸ਼ਰਧਾਲੂ ਭਾਰੀ ਗਿਣਤੀ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਰਧਾਲੂ ਇਸ ਮੌਕੇ ਨੂੰ ਏਕੇ, ਭਾਈਚਾਰਕ ਸਾਂਝ ਅਤੇ ਸਹਿਣਸ਼ੀਲਤਾ ਨਾਲ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਟਰੈਫਿਕ ਪ੍ਰਬੰਧ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧ, ਠਹਿਰਨ ਦੀ ਵਿਵਸਥਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਭਗਵੰਤ ਮਾਨ ਨੇ ਸੁਚੱਜੀ ਵਿਉਂਤਬੰਦੀ ਅਤੇ ਇਸ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ। ਮੁੱਖ ਮੰਤਰੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ 1665 ਵਿੱਚ ਇਸ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਨੂੰ ਵਸਾਇਆ ਸੀ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਅਤੇ ਧਰਮ ਦੀ ਰਾਖੀ ਲਈ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਇਹ ਪਾਵਨ ਅਸਥਾਨ ਖਾਲਸੇ ਦੀ ਜਨਮ ਭੂਮੀ ਵੀ ਹੈ, ਇਸ ਪਵਿੱਤਰ ਧਰਤੀ ‘ਤੇ 1699 ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਇਤਿਹਾਸਕ ਦਿਹਾੜੇ ਮੌਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਪੂਰੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਹੋਲਾ-ਮਹੱਲਾ (Hola Mahalla) ਮਨਾਉਣ ਦੌਰਾਨ ਪਵਿੱਤਰ ਨਗਰੀ ਵਿਖੇ ਆਉਣ ਵਾਲੀ ਸੰਗਤ ਲਈ ਸਰਕਾਰ ਵੱਲੋਂ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਧਰਮ ਨਿਰਪੱਖਤਾ ਅਤੇ ਧਾਰਮਿਕ ਸਹਿਣਸ਼ੀਲਤਾ ਦਰਸਾਉਣ ਲਈ ਲੋਕਾਂ ਨੂੰ ਜਾਤ-ਪਾਤ, ਰੰਗ, ਨਸਲ ਅਤੇ ਧਾਰਮਿਕ ਵਿਤਕਰੇ ਤੋਂ ਉਪਰ ਉੱਠ ਕੇ ਇਸ ਵਿਸ਼ਾਲ ਸਮਾਗਮ ਨੂੰ ਸਮੂਹਿਕ ਤੌਰ ‘ਤੇ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ। The post ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੋਲਾ-ਮਹੱਲਾ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ appeared first on TheUnmute.com - Punjabi News. Tags:
|
CM ਭਗਵੰਤ ਮਾਨ ਵਲੋਂ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼, ਕਿਹਾ 2.43 ਲੋਕਾਂ ਨੂੰ ਮਿਲੇਗਾ ਰੁਜ਼ਗਾਰ Monday 13 February 2023 12:02 PM UTC+00 | Tags: arvind-mafatlal-group bhagwant-mann breaking-news cotton-belt fazilka fazilka-news hindustan-uni-liver hul-news hul-news-in-mumbai invest invest-punjab invest-punjab-summit ketchup-plant-at-nabha mumbai news outsourceemployee punjab-industry punjab-news report-card-about-investment ਚੰਡੀਗੜ੍ਹ, 13 ਫ਼ਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ Bhagwant Mann) ਨੇ ਅੱਜ ਆਪਣੀ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਹੋਏ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਤੱਕ 38,175 ਕਰੋੜ ਦਾ ਨਿਵੇਸ਼ ਹੋ ਚੁੱਕਾ ਹੈ, ਜਿਸ ਨਾਲ 2 ਲੱਖ 43 ਹਜ਼ਾਰ 248 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਪ ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਨੌਜਵਾਨ ਮੁੰਡੇ, ਕੁੜੀਆਂ ਨੂੰ ਪੰਜਾਬ ਵਿੱਚ ਰੱਖਣਾ ਹੈ। ਇਸ ਸੰਬੰਧੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਜਾ ਕੇ ਪੰਜਾਬ ਦੇ ਵਪਾਰੀਆਂ ਨੂੰ ਮਿਲੇ ਹਨ | ਭਗਵੰਤ ਮਾਨ Bhagwant Mann) ਨੇ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ 11853 ਕਰੋੜ ਰੁਪਏ ਰੀਅਲ ਅਸਟੇਟ ਵਿੱਚ ਨਿਵੇਸ਼ ਹੋਇਆ ਹੈ। ਇਸੇ ਤਰ੍ਹਾਂ 3890 ਕਰੋੜ ਸਟੀਲ ਵਿੱਚ ਨਿਵੇਸ਼ ਹੋਇਆ ਹੈ। ਜਿਸਦੇ ਵਿੱਚ ਸਭ ਤੋਂ ਵੱਧ ਨਿਵੇਸ਼ ਮੋਹਾਲੀ ਵਿੱਚ ਕੀਤਾ ਗਿਆ ਹੈ ਅਤੇ ਲੁਧਿਆਣਾ ਦੂਜੇ ਨੰਬਰ 'ਤੇ ਰਿਹਾ ਹੈ। ਤੀਜੇ ਨੰਬਰ ‘ਤੇ ਫਤਿਹਗੜ੍ਹ ਸਾਹਿਬ ਤੇ ਅੰਮ੍ਰਿਤਸਰ ਚੌਥੇ ਨੰਬਰ ‘ਤੇ ਹੈ। ਪਟਿਆਲਾ ਦਾ ਪੰਜਵਾਂ ਨੰਬਰ ਹੈ। The post CM ਭਗਵੰਤ ਮਾਨ ਵਲੋਂ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼, ਕਿਹਾ 2.43 ਲੋਕਾਂ ਨੂੰ ਮਿਲੇਗਾ ਰੁਜ਼ਗਾਰ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵਲੋਂ 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ Monday 13 February 2023 12:10 PM UTC+00 | Tags: breaking-news bribe-case crime news patwari-sukhbir-singh punjab-congress punjab-revenue-department samiti-patwari-sukhbir-singh the-unmute-breaking-news the-unmute-punjabi-news ਚੰਡੀਗੜ੍ਹ, 13 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਮੁਹਿੰਮ ਦੌਰਾਨ ਅੱਜ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੰਮਤੀ ਪਟਵਾਰੀ ਸੁਖਬੀਰ ਸਿੰਘ ਨੂੰ 6,000 ਰੁਪਏ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੰਮਤੀ ਪਟਵਾਰੀ ਨੂੰ ਸਰਪੰਚ ਮਨਪ੍ਰੀਤ ਸਿੰਘ ਅਤੇ ਹਰਚਰਨ ਸਿੰਘ, ਵਾਸੀ ਪਿੰਡ ਕੋਹਰ ਸਿੰਘ ਵਾਲਾ, ਤਹਿਸੀਲ ਗੁਰੂਹਰਸਹਾਏ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਇੱਕ ਅਦਾਲਤੀ ਮੁਕੱਦਮੇ ਵਿੱਚ ਸਹਾਇਤਾ ਕਰਨ ਬਦਲੇ 12,000 ਰੁਪਏ ਰਿਸ਼ਵਤ (Bribe) ਦੀ ਮੰਗ ਕਰ ਰਿਹਾ ਸੀ ਪਰ ਸੌਦਾ 7500 ਰੁਪਏ ਵਿੱਚ ਤੈਅ ਹੋਇਆ। ਉਸ ਨੇ ਅੱਗੇ ਦੱਸਿਆ ਕਿ ਦੋਸ਼ੀ ਪਟਵਾਰੀ ਪਹਿਲਾਂ ਹੀ 1500 ਰੁਪਏ ਲੈ ਚੁੱਕਾ ਹੈ ਅਤੇ ਹੁਣ ਬਾਕੀ 6000 ਰੁਪਏ ਦੀ ਮੰਗ ਕਰ ਰਿਹਾ ਹੈ। ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲੋਂ ਰਿਸ਼ਵਤ ਦੇ ਪੈਸੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਬਰਾਮਦ ਕਰ ਲਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। The post ਵਿਜੀਲੈਂਸ ਬਿਊਰੋ ਵਲੋਂ 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਰਕਾਰੀ ਹਾਈ ਸਕੂਲ ਵਾੜਾਦਰਾਕਾ ਨੂੰ 2 ਲੱਖ ਰੁਪਏ ਦਾ ਚੈੱਕ ਭੇਂਟ Monday 13 February 2023 12:15 PM UTC+00 | Tags: breaking-news government-high-smart-school-wardaraka high-smart-school-wardaraka kultar-singh-sandhawan kultar-singh-sandhawaspeaker-kultar-singh-sandhawann news ਕੋਟਕਪੂਰਾ, 13 ਫਰਵਰੀ 2023: ਸਰਕਾਰੀ ਹਾਈ ਸਮਾਰਟ ਸਕੂਲ ਵਾੜਾਦਰਾਕਾ ਨੂੰ ਬੁਨਿਆਦੀ ਪੱਧਰ 'ਤੇ ਹੋਰ ਵਧੀਆ ਬਣਾਉਣ ਲਈ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਸਪੀਕਰ ਪੰਜਾਬ ਵਿਧਾਨ ਸਭਾ ਵਲੋਂ 2 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। ਵਿਦਿਆਰਥੀ-ਵਿਦਿਆਰਥਣਾ ਵਲੋਂ ਸੱਭਿਆਚਾਰ ਨਾਲ ਜੁੜੀਆਂ ਪੇਸ਼ਕਾਰੀਆਂ ਦੀ ਪ੍ਰਸੰਸਾ ਕਰਦਿਆਂ ਸਪੀਕਰ ਸੰਧਵਾਂ ਨੇ ਜਿੱਥੇ ਸਮੁੱਚੇ ਸਟਾਫ ਦੀ ਮਿਹਨਤ ਅਤੇ ਸਮਰਪਣ ਭਾਵਨਾ ਦੀ ਦਾਦ ਦਿੱਤੀ, ਉੱਥੇ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਮੁੱਖ ਏਜੰਡੇ 'ਤੇ ਸਿੱਖਿਆ ਅਤੇ ਸਿਹਤ ਸਹੂਲਤਾਂ ਵਧੀਆ ਮੁਹੱਈਆ ਕਰਵਾਉਣਾ ਹੈ। ਉਹਨਾਂ ਸਕੂਲ ਮੁਖੀਆਂ ਸਮੇਤ ਆਮ ਅਧਿਆਪਕਾਂ ਨੂੰ ਵੀ ਵਿਦੇਸ਼ਾਂ ਵਿੱਚ ਸਿੱਖਿਆ ਦੇ ਨਵੇਂ ਤਜਰਬੇ ਹਾਸਲ ਕਰਨ ਲਈ ਭੇਜਣ ਦੀ ਪਹਿਲਕਦਮੀ ਦਾ ਵਿਸਥਾਰ ਵਿੱਚ ਜਿਕਰ ਕਰਦਿਆਂ ਆਖਿਆ ਕਿ 'ਆਪ' ਸਰਕਾਰ ਦੀ ਮਨਸ਼ਾ ਸਿੱਖਿਆ ਪੱਖੋਂ ਹਰ ਬੱਚੇ ਤੇ ਨੌਜਵਾਨ ਦਾ ਉਤਸ਼ਾਹ ਵਧਾਉਣਾ ਹੈ। ਸਕੂਲ ਮੁਖੀ ਸ਼੍ਰੀਮਤੀ ਸ਼ਿਵਾਨੀ ਗੋਇਲ ਨੇ ਸਪੀਕਰ ਸੰਧਵਾਂ ਸਮੇਤ ਉਹਨਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਮੌਜੂਦਾ ਸਰਕਾਰ ਵਲੋਂ ਸਿੱਖਿਆ ਸੁਧਾਰ ਲਈ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਪ੍ਰਸੰਸਾ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ ਸੀਐੱਚਟੀ ਸਮੇਤ ਕਰਮ ਸਿੰਘ ਸਰਪੰਚ, ਤੇਜਾ ਸਿੰਘ ਬਰਾੜ, ਬਿੱਕਰ ਸਿੰਘ, ਬੂਟਾ ਸਿੰਘ, ਕੁਲਦੀਪ ਸਿੰਘ, ਧੰਨਾ ਸਿੰਘ, ਲਾਲਾ ਰਾਮ ਸਮੇਤ ਹੋਰ ਵੀ ਅਨੇਕਾਂ ਪਤਵੰਤੇ ਸੱਜਣ ਤੇ ਪਿੰਡ ਵਾਸੀ ਹਾਜਰ ਸਨ। The post ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਰਕਾਰੀ ਹਾਈ ਸਕੂਲ ਵਾੜਾਦਰਾਕਾ ਨੂੰ 2 ਲੱਖ ਰੁਪਏ ਦਾ ਚੈੱਕ ਭੇਂਟ appeared first on TheUnmute.com - Punjabi News. Tags:
|
ਭਾਰਤੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਮਿਲਿਆ 'ICC ਪਲੇਅਰ ਆਫ ਦਿ ਮੰਥ' ਐਵਾਰਡ Monday 13 February 2023 12:27 PM UTC+00 | Tags: bcci breaking-news cricket-news icc-aaward icc-player-of-the-month icc-player-of-the-month-january latest-news mohammad-siraj municipal-mohali news shubman-gill sports-news the-unmute-breaking-news the-unmute-punjabi-news ਚੰਡੀਗੜ੍ਹ, 13 ਫਰਵਰੀ 2023: ਭਾਰਤ ਦੇ ਨਵੇਂ ਸਟਾਰ ਬੱਲੇਬਾਜ਼ ਸ਼ੁਭਮਨ ਗਿੱਲ (Shubman Gill) ਨੇ ਜਨਵਰੀ ਮਹੀਨੇ ਲਈ ਆਈ.ਸੀ.ਸੀ. ਪਲੇਅਰ ਆਫ ਦਿ ਮੰਥ ਖ਼ਿਤਾਬ ਜਿੱਤਿਆ ਹੈ। ਸ਼ੁਭਮਨ ਗਿੱਲ ਨੇ ਇਹ ਖ਼ਿਤਾਬ ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਅਤੇ ਨਿਊਜ਼ੀਲੈਂਡ ਦੇ ਡੇਵੋਨ ਕੋਨਵੇ ਨੂੰ ਪਿੱਛੇ ਛੱਡਿਆ ਹੈ। ਗਿੱਲ ਨੇ ਜਨਵਰੀ ਮਹੀਨੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗਿੱਲ ਨੇ ਵਨਡੇ ਵਿੱਚ ਦੋਹਰਾ ਸੈਂਕੜਾ ਅਤੇ ਟੀ-20 ਵਿੱਚ ਇੱਕ ਸੈਂਕੜਾ ਲਗਾਇਆ ਅਤੇ ਹੁਣ ਪਲੇਅਰ ਆਫ ਦਿ ਮੰਥ (Player of the Month) ਬਣ ਗਿਆ ਹੈ। ਸ਼ੁਭਮਨ ਗਿੱਲ (Shubman Gill) ਤੋਂ ਇਲਾਵਾ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਅਤੇ ਨਿਊਜ਼ੀਲੈਂਡ ਦੇ ਵਿਕਟਕੀਪਰ ਡੇਵੋਨ ਕੋਨਵੇ ਪਲੇਅਰ ਆਫ ਦਿ ਮੰਥ ਐਵਾਰਡ ਦੇ ਦਾਅਵੇਦਾਰ ਸਨ। ਸ਼ੁਭਮਨ ਨੇ 2023 ਦੀ ਸ਼ੁਰੂਆਤ ਸ਼ਾਨਦਾਰ ਤਰੀਕੇ ਨਾਲ ਕੀਤੀ। ਉਨ੍ਹਾਂ ਨੇ ਇਸ ਸਾਲ ਸ਼੍ਰੀਲੰਕਾ ਖਿਲਾਫ ਆਪਣਾ ਡੈਬਿਊ ਕੀਤਾ ਸੀ। ਇਸ ਵਿੱਚ ਉਹ ਸਿਰਫ਼ ਸੱਤ ਦੌੜਾਂ ਹੀ ਬਣਾ ਸਕਿਆ। ਇਸ ਤੋਂ ਬਾਅਦ ਪੁਣੇ ‘ਚ ਦੂਜੇ ਟੀ-20 ਮੈਚ ‘ਚ ਵੀ ਉਹ ਦੋਹਰੇ ਅੰਕੜੇ ਨੂੰ ਛੂਹ ਨਹੀਂ ਸਕੇ। ਸ਼ੁਭਮਨ ਰਾਜਕੋਟ ਵਿੱਚ ਤੀਜੇ ਟੀ-20 ਵਿੱਚ 46 ਦੌੜਾਂ ਹੀ ਬਣਾ ਸਕੇ ਸਨ। ਸ਼ੁਭਮਨ ਸ਼੍ਰੀਲੰਕਾ ਦੇ ਖਿਲਾਫ ਵਨਡੇ ਵਿੱਚ ਸ਼ਾਨਦਾਰ ਫਾਰਮ ਵਿੱਚ ਨਜ਼ਰ ਆਏ ਸਨ। ਉਸਨੇ ਤਿੰਨ ਵਨਡੇ ਮੈਚਾਂ ਵਿੱਚ 70, 21 ਅਤੇ 116 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਬਾਅਦ ਸ਼ੁਭਮਨ ਨੇ ਨਿਊਜ਼ੀਲੈਂਡ ਖਿਲਾਫ ਦਹਿਸ਼ਤ ਪੈਦਾ ਕਰ ਦਿੱਤੀ। ਹੈਦਰਾਬਾਦ ‘ਚ ਪਹਿਲੇ ਵਨਡੇ ‘ਚ ਉਸ ਨੇ 149 ਗੇਂਦਾਂ ‘ਚ 208 ਦੌੜਾਂ ਬਣਾਈਆਂ, ਜਿਸ ‘ਚ ਉਸ ਦੇ ਸਾਥੀ ਬੱਲੇਬਾਜ਼ 28 ਦੇ ਅੰਕੜੇ ਤੋਂ ਜ਼ਿਆਦਾ ਨਹੀਂ ਛੂਹ ਸਕੇ। The post ਭਾਰਤੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਮਿਲਿਆ ‘ICC ਪਲੇਅਰ ਆਫ ਦਿ ਮੰਥ’ ਐਵਾਰਡ appeared first on TheUnmute.com - Punjabi News. Tags:
|
ਨਾਮਜ਼ਦ ਮੈਂਬਰ ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ 'ਚ ਵੋਟ ਨਹੀਂ ਪਾ ਸਕਦੇ: ਸੁਪਰੀਮ ਕੋਰਟ Monday 13 February 2023 12:40 PM UTC+00 | Tags: aam-aadmi-party aap-s-mayor-candidat arvind-kejriwal bobby breaking-news chief-minister-arvind-kejriwal delhi delhi-bjp delhi-mayor delhi-municipal-corporation delhi-municipal-corporation-elections delhis-mayor election-commissioner-vijay-dev mayor mcd mcd-election mcd-election-2022 mcd-elections-2022 municipal-corporation municipal-corporation-elections municipal-corporation-of-delhi national-youth-party. news punjab-government sambit-patra shelley-oberoi supreme-court the the-lieutenant-governor the-lieutenant-governor-of-delhi ਚੰਡੀਗੜ੍ਹ, 13 ਫਰਵਰੀ 2023: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਮੇਅਰ (Mayor) ਚੋਣ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਇਹ ਪਟੀਸ਼ਨ ਆਮ ਆਦਮੀ ਪਾਰਟੀ ਅਤੇ ਇਸ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਦੀ ਤਰਫੋਂ ਦਾਇਰ ਕੀਤੀ ਗਈ ਸੀ ਜਿਸ ਵਿੱਚ ਦਿੱਲੀ ਦੇ ਉਪ ਰਾਜਪਾਲ ਵੱਲੋਂ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵਿੱਚ ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦੇਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮੇਅਰ (Mayor) ਦੀ ਚੋਣ ਨਾਲ ਜੁੜੀ ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਜ਼ੁਬਾਨੀ ਤੌਰ ‘ਤੇ ਕਿਹਾ ਕਿ ਨਾਮਜ਼ਦ ਮੈਂਬਰ ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ਵਿਚ ਵੋਟ ਨਹੀਂ ਪਾ ਸਕਦੇ । ਇਹ ਗੱਲ ਸੰਵਿਧਾਨ ਵਿੱਚ ਸਪਸ਼ਟ ਹੈ। ਇਸ ਦੌਰਾਨ, ਦਿੱਲੀ ਦੇ ਉਪ ਰਾਜਪਾਲ ਦੇ ਦਫ਼ਤਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ 16 ਫਰਵਰੀ ਨੂੰ ਹੋਣ ਵਾਲੀ ਮੇਅਰ ਚੋਣ ਨੂੰ 17 ਫਰਵਰੀ ਤੋਂ ਬਾਅਦ ਦੀ ਤਾਰੀਖ਼ ਤੱਕ ਮੁਲਤਵੀ ਕਰ ਦੇਵੇਗਾ। ਆਮ ਆਦਮੀ ਪਾਰਟੀ ਨੇ ਈਸਟ ਪਟੇਲ ਨਗਰ ਕੌਂਸਲਰ ਡਾ: ਸ਼ੈਲੀ ਓਬਰਾਏ ਨੂੰ ਮੇਅਰ ਦੇ ਅਹੁਦੇ ਲਈ ਆਪਣਾ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ਭਾਜਪਾ ਨੇ ਸ਼ਾਲੀਮਾਰ ਬਾਗ-ਬੀ ਵਾਰਡ ਤੋਂ ਕੌਂਸਲਰ ਰੇਖਾ ਗੁਪਤਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਦਿੱਲੀ ਵਿੱਚ ਪਿਛਲੇ ਸਾਲ 7 ਦਸੰਬਰ ਨੂੰ ਐਮਸੀਡੀ ਚੋਣ ਨਤੀਜੇ ਐਲਾਨੇ ਗਏ ਸਨ ਪਰ ਦੋ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਮੇਅਰ ਨਹੀਂ ਮਿਲ ਸਕਿਆ। ਚੋਣਾਂ ਲਈ ਤਿੰਨ ਵੱਖ-ਵੱਖ ਤਾਰੀਖ਼ਾਂ ਨਿਸ਼ਚਿਤ ਕੀਤੀਆਂ ਗਈਆਂ ਸਨ, ਪਰ ਤਿੰਨੋਂ ਵਾਰ ਚੋਣਾਂ ਹੰਗਾਮੇ ਕਾਰਨ ਨਹੀਂ ਹੋ ਸਕੀਆਂ। ਹੁਣ ਇਹ ਮਾਮਲਾ ਦੇਸ਼ ਦੀ ਸੁਪਰੀਮ ਕੋਰਟ ਵਿੱਚ ਹੈ। The post ਨਾਮਜ਼ਦ ਮੈਂਬਰ ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ‘ਚ ਵੋਟ ਨਹੀਂ ਪਾ ਸਕਦੇ: ਸੁਪਰੀਮ ਕੋਰਟ appeared first on TheUnmute.com - Punjabi News. Tags:
|
ਕੇਂਦਰ ਸਰਕਾਰ ਹਿੰਡਨਬਰਗ-ਅਡਾਨੀ ਮਾਮਲੇ 'ਚ ਜਾਂਚ ਕਮੇਟੀ ਬਣਾਉਣ ਲਈ ਸਹਿਮਤ Monday 13 February 2023 12:51 PM UTC+00 | Tags: adani-group bjp-government breaking-news chief-justice-dy-chandrachud guatam-adani hindenburg-adani-case. hindenburg-report hindenburg-research-report india news sebi supreme-court the-unmute-breaking-news the-unmute-latest-news the-unmute-punjabi-news ਚੰਡੀਗੜ੍ਹ, 13 ਫਰਵਰੀ 2023: ਕੇਂਦਰ ਸਰਕਾਰ ਨੇ ਹਿੰਡਨਬਰਗ-ਅਡਾਨੀ ਮਾਮਲੇ (Hindenburg-Adani case) ਵਿੱਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਇੱਕ ਜਾਂਚ ਕਮੇਟੀ ਬਣਾਉਣ ਲਈ ਸਹਿਮਤੀ ਦਿੱਤੀ ਹੈ। ਅਡਾਨੀ-ਹਿੰਦੇਨਬਰਗ ਵਿਵਾਦ ‘ਤੇ ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਨਿਵੇਸ਼ਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਭਵਿੱਖ ‘ਚ ਇਕ ਕਮੇਟੀ ਨਿਯੁਕਤ ਕਰਨ ‘ਤੇ ਕੋਈ ਇਤਰਾਜ਼ ਨਹੀਂ ਹੈ ਅਤੇ ਸੇਬੀ ਸਥਿਤੀ ਨਾਲ ਨਜਿੱਠਣ ਲਈ ਸਮਰੱਥ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਸ਼ੁੱਕਰਵਾਰ (17 ਫਰਵਰੀ 2023) ਨੂੰ ਦੁਬਾਰਾ ਆਉਣ ਅਤੇ ਕਮੇਟੀ ਦੇ ਗਠਨ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। ਕੇਂਦਰ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਨੂੰ ਸੀਲਬੰਦ ਕਵਰ ਵਿੱਚ ਰੈਗੂਲੇਟਰੀ ਮਕੈਨਿਜ਼ਮ ‘ਤੇ ਪ੍ਰਸਤਾਵਿਤ ਪੈਨਲ ਲਈ ਡੋਮੇਨ ਮਾਹਰਾਂ ਦੇ ਨਾਮ ਦੇਣ ਦਾ ਇਰਾਦਾ ਰੱਖਦੀ ਹੈ। ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਹਿੰਡਨਬਰਗ ਰਿਪੋਰਟ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੇਬੀ ਤੋਂ 13 ਫਰਵਰੀ ਤੱਕ ਜਵਾਬ ਮੰਗਿਆ ਸੀ। ਉਸ ਦੌਰਾਨ ਸੁਪਰੀਮ ਕੋਰਟ ਨੇ ਸੇਬੀ ਨੂੰ ਕਿਹਾ ਸੀ ਕਿ ਉਹ ਅਦਾਲਤ ਨੂੰ ਦੱਸੇ ਕਿ ਭਵਿੱਖ ਵਿੱਚ ਨਿਵੇਸ਼ਕਾਂ ਦੀ ਸੁਰੱਖਿਆ ਨੂੰ ਕਿਵੇਂ ਯਕੀਨੀ ਬਣਾਇਆ ਜਾਵੇ ਅਤੇ ਸੁਪਰੀਮ ਕੋਰਟ ਨੂੰ ਦਿਖਾਇਆ ਜਾਵੇ ਕਿ ਮੌਜੂਦਾ ਢਾਂਚਾ ਕੀ ਹੈ? ਅਦਾਲਤ ਨੇ ਕਿਹਾ ਸੀ ਕਿ ਉਹ ਇਹ ਵੀ ਜਾਣਨਾ ਚਾਹੁੰਦੀ ਹੈ ਕਿ ਰੈਗੂਲੇਟਰੀ ਢਾਂਚੇ ਨੂੰ ਕਿਵੇਂ ਮਜ਼ਬੂਤ ਕੀਤਾ ਜਾ ਸਕਦਾ ਹੈ। ਸੁਪਰੀਮ ਕੋਰਟ ਨੇ ਸੇਬੀ ਤੋਂ ਪੁੱਛਿਆ ਸੀ ਕਿ ਮੌਜੂਦਾ ਰੈਗੂਲੇਟਰੀ ਫਰੇਮਵਰਕ ਕੀ ਹੈ ਅਤੇ ਕੀ ਨਿਵੇਸ਼ਕਾਂ ਦੀ ਸੁਰੱਖਿਆ ਲਈ ਮਜ਼ਬੂਤ ਤੰਤਰ ਸਥਾਪਿਤ ਕਰਨ ਦੀ ਲੋੜ ਹੈ। The post ਕੇਂਦਰ ਸਰਕਾਰ ਹਿੰਡਨਬਰਗ-ਅਡਾਨੀ ਮਾਮਲੇ ‘ਚ ਜਾਂਚ ਕਮੇਟੀ ਬਣਾਉਣ ਲਈ ਸਹਿਮਤ appeared first on TheUnmute.com - Punjabi News. Tags:
|
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵੱਲੋਂ ਗੁਦਾਮਾਂ 'ਚ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼ Monday 13 February 2023 12:57 PM UTC+00 | Tags: cctv-cameras d.p-reddy news punjab-news punjab-state-food-commission punjab-state-food-commission-chairman warehouses ਚੰਡੀਗੜ੍ਹ, 13 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ਤਾ ਨੂੰ ਤਰਜੀਹ ਦੇਣ ਬਾਰੇ ਗੱਲ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਨੇ ਅੱਜ ਅਨਾਜ ਦੀ ਸਟੋਰੇਜ਼ ਵਾਲੇ ਗੋਦਾਮਾਂ ਵਿੱਚ ਸੀ.ਸੀ.ਟੀ.ਵੀ. ਲਾਉਣ ਦੇ ਨਿਰਦੇਸ਼ ਦਿੱਤੇ ਹਨ ਜਿਸ ਨਾਲ ਅਨਾਜ ਦੀ ਹੇਰਾਫੇਰੀ ਵਰਗੀਆਂ ਗਤੀਵਿਧੀਆਂ ਨੂੰ ਨੱਥ ਪਵੇਗੀ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਣਸ਼ਿਆਮ ਥੋਰੀ ਦੀ ਮੌਜੂਦਗੀ ਵਿੱਚ ਕਮਿਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਨੇ ਇਹ ਵੀ ਕਿਹਾ ਕਿ ਗੋਦਾਮਾਂ ਵਿੱਚ ਵੱਖ-ਵੱਖ ਸਮੇਂ 'ਤੇ ਕਣਕ ਦੀ ਫਿਜ਼ੀਕਲ ਵੈਰੀਫਿਕੇਸ਼ਨ ਤੋਂ ਇਲਾਵਾ ਵਿਗਿਆਨਕ ਢੰਗ ਨਾਲ ਸਟੋਰੇਜ ਨੂੰ ਵੀ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ, ਚੇਅਰਮੈਨ ਨੇ ਅਨਾਜ ਵੰਡ ਪ੍ਰਕਿਰਿਆ ਵਿਚ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਹਰੇਕ ਵਾਜਬ ਮੁੱਲ ਦੀ ਦੁਕਾਨ (ਐਫ.ਪੀ.ਐਸ.) ‘ਤੇ ਈਪੀਓਐਸ ਮਸ਼ੀਨਾਂ ਉਪਲਬਧ ਕਰਾਉਣ ਲਈ ਵੀ ਜ਼ੋਰ ਦਿੱਤਾ। ਰੈਡੀ ਨੇ ਕਿਹਾ ਕਿ ਕਮਿਸ਼ਨ ਦੇ ਹੈਲਪਲਾਈਨ ਨੰਬਰਾਂ ਅਤੇ ਵੈੱਬਸਾਈਟ ਨੂੰ ਦਰਸਾਉਣ ਲਈ ਨੋਟਿਸ ਬੋਰਡਾਂ ਨੂੰ ਅਪਡੇਟ ਕਰਨ ਦੇ ਨਾਲ-ਨਾਲ ਵਾਜਬ ਮੁੱਲ ਦੀਆਂ ਦੁਕਾਨਾਂ ਦੇ ਮਾਲਕਾਂ ਦੇ ਕੰਮਕਾਜ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਜਾਂ ਸੁਝਾਵਾਂ ਨੂੰ ਪੰਜਾਬੀ ਅਤੇ ਹਿੰਦੀ ਦੋਵਾਂ ਭਾਸ਼ਾਵਾਂ ਵਿੱਚ ਭੇਜਣ ਲਈ ਇੱਕ ਵਿਧੀ ਤਿਆਰ ਕੀਤੀ ਜਾਣੀ ਚਾਹੀਦੀ ਹੈ। ਅਧਿਕਾਰੀਆਂ ਨੂੰ ਅਜੋਕੀ ਤਕਨਾਲੋਜੀ ਨਾਲ ਰਾਬਤਾ ਬਣਾਉਣ ਲਈ ਪ੍ਰੇਰਿਤ ਕਰਦਿਆਂ ਰੈਡੀ ਨੇ ਕਿਹਾ ਕਿ ਵਾਜਬ ਮੁੱਲ ਦੀਆਂ ਦੁਕਾਨਾਂ ਦੇ ਡੀਲਰਾਂ ਵੱਲੋਂ ਕਮਿਸ਼ਨ ਦੇ ਸੋਸ਼ਲ ਮੀਡੀਆ ਹੈਂਡਲ ਨੂੰ ਫੌਲੋ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਮਿਸ਼ਨ ਦੀਆਂ ਗਤੀਵਿਧੀਆਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਇਸ ਮੌਕੇ ਚੇਅਰਮੈਨ ਨੂੰ ਜਾਣੂੰ ਕਰਵਾਇਆ ਗਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਾ ਕੰਟਰੋਲਰਾਂ ਨੂੰ ਹਦਾਇਤਾਂ ਜਾਰੀ ਕਰਕੇ ਕਿਹਾ ਗਿਆ ਹੈ ਕਿ ਉਹ ਖੇਤਰ ਵਿੱਚ ਕੰਮ ਕਰਨ ਵਾਲੇ ਅਮਲੇ ਅਤੇ ਵਾਜਬ ਮੁੱਲ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਬਾਇਓਮੀਟ੍ਰਿਕ ਪ੍ਰਮਾਣਿਕਤਾ ਅਤੇ ਸਲਿੱਪ ਦੇਣ ਸਮੇਂ ਲਾਭਪਾਤਰੀਆਂ ਨੂੰ ਅਨਾਜ ਵੰਡਣ ਦੀਆਂ ਹਦਾਇਤਾਂ ਜਾਰੀ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਪ੍ਰੀਤੀ ਚਾਵਲਾ, ਸ੍ਰੀਮਤੀ ਇੰਦਰਾ ਗੁਪਤਾ, ਵਿਜੈ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ, ਕਮਿਸ਼ਨ ਦੇ ਮੈਂਬਰ ਸਕੱਤਰ ਟੀ.ਕੇ. ਗੋਇਲ ਅਤੇ ਡਾਇਰੈਕਟਰ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਘਨਸ਼ਿਆਮ ਥੋਰੀ ਸ਼ਾਮਲ ਹਨ। The post ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵੱਲੋਂ ਗੁਦਾਮਾਂ ‘ਚ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼ appeared first on TheUnmute.com - Punjabi News. Tags:
|
ਖੇਡ ਵਿਭਾਗ ਵਲੋਂ ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ-ਪੱਤਰਾਂ ਦੀ ਮੰਗ Monday 13 February 2023 01:05 PM UTC+00 | Tags: breaking-news gurmeet-singh-meet-hayer latest-news news nws punjabi-news punjab-news sports-department sports-department-punjab the-unmute-breaking-news the-unmute-latest-news the-unmute-latest-update the-unmute-punjabi-news ਚੰਡੀਗੜ੍ਹ, 13 ਫਰਵਰੀ 2023: ਖੇਡ ਵਿਭਾਗ ਪੰਜਾਬ (Sports Department Punjab) ਨੇ ਸਾਲ 2020-21 ਤੇ 2021-22 ਦੌਰਾਨ ਤਮਗ਼ੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਅਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨਵਿੱਚ ਕਿਹਾ ਕਿ ਸੂਬੇ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਵੱਲੋਂ ਜਿੱਥੇ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ | ਉਥੇ ਪਿਛਲੇ ਸਮੇਂ ਵਿੱਚ ਨਗਦ ਇਨਾਮਾਂ ਤੋਂ ਸੱਖਣੇ ਖਿਡਾਰੀਆਂ ਤੇ ਕੋਚਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਲਈ ਬਿਨੈ ਪੱਤਰ ਮੰਗੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਬਾਕੀ ਰਹਿੰਦੇ ਟੂਰਨਾਮੈਂਟਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਖਿਡਾਰੀ ਨਗਦ ਇਨਾਮ ਤੋਂ ਸੱਖਣਾ ਨਾ ਰਹੇ ਜਿਸ ਨੇ ਕਿਸੇ ਵੀ ਵੱਡੇ ਮੁਕਾਬਲੇ ਵਿੱਚ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਪਹਿਲੀ ਅਪਰੈਲ 2020 ਤੋਂ 31 ਮਾਰਚ 2021 ਤੱਕ (2020-21 ਸੈਸ਼ਨ) ਅਤੇ ਪਹਿਲੀ ਅਪਰੈਲ 2021 ਤੋਂ 31 ਮਾਰਚ 2022 ਤੱਕ (2021-22 ਸੈਸ਼ਨ) ਦੌਰਾਨ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ਉਤੇ ਤਮਗ਼ੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਅਤੇ ਕੋਚਾਂ ਜਿਨ੍ਹਾਂ ਵੱਲੋਂ ਤਿਆਰ ਕੀਤੇ ਖਿਡਾਰੀਆਂ ਨੇ ਓਲੰਪਿਕ, ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਜਾਂ ਚਾਰ ਸਾਲ ਦੇ ਵਕਫ਼ੇ ਬਾਅਦ ਹੋਣ ਵਾਲੀਆਂ ਵਿਸ਼ਵ ਚੈਂਪੀਅਨਸ਼ਿਪਾਂ ਵਿੱਚ ਤਮਗ਼ੇ ਜਿੱਤੇ ਹਨ, ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰ ਮੰਗੇ ਹਨ। ਇਨ੍ਹਾਂ ਦੀ ਆਖਰੀ ਤਰੀਕ 6 ਮਾਰਚ 2023 ਹੈ। ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਦ ਇਨਾਮ ਨੀਤੀ ਸਬੰਧੀ ਟੂਰਨਾਮੈਂਟਾਂ ਦੀ ਸੂਚੀ, ਨਗਦ ਇਨਾਮ ਦੀ ਰਾਸ਼ੀ, ਯੋਗਤਾ ਅਤੇ ਬਿਨੈ ਪੱਤਰ ਲਈ ਪ੍ਰੋਫਾਰਮਾ ਵਿਭਾਗ ਦੀ ਵੈਬਸਾਈਟ www.pbsports.punjab.gov.in ਉਤੇ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਯੋਗ ਖਿਡਾਰੀ ਤੇ ਕੋਚ ਆਪਣਾ ਬਿਨੈ ਪੱਤਰ ਨਿਰਧਾਰਤ ਪ੍ਰੋਫਾਰਮੇ ਵਿੱਚ ਸਬੰਧਤ ਜ਼ਿਲਾ ਖੇਡ ਅਫਸਰ ਨੂੰ ਆਪਣੇ ਸਵੈ-ਤਸਦੀਕਸ਼ੁਦਾ ਸਰਟੀਫਿਕੇਟਾਂ ਸਮੇਤ ਹਲਫੀਆਂ ਬਿਆਨ 6 ਮਾਰਚ 2023 ਤੱਕ ਭੇਜਣ। ਇਸ ਮਿਤੀ ਤੋਂ ਬਾਅਦ ਵਿੱਚ ਪ੍ਰਾਪਤ ਹੋਣ ਵਾਲੇ ਬਿਨੈ ਪੱਤਰਾਂ ਉਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ। The post ਖੇਡ ਵਿਭਾਗ ਵਲੋਂ ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ-ਪੱਤਰਾਂ ਦੀ ਮੰਗ appeared first on TheUnmute.com - Punjabi News. Tags:
|
ਕਪੂਰਥਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ 5 ਮੋਬਾਇਲ ਫੋਨ, 6 ਸਿਮ ਕਾਰਡ ਬਰਾਮਦ Monday 13 February 2023 01:12 PM UTC+00 | Tags: 5 aam-aadmi-party breaking-news central-jail-punjab cm-bhagwant-mann kapurthala-central-jail news punjab punjab-police the-unmute-breaking-news the-unmute-punjabi-news ਚੰਡੀਗੜ੍ਹ, 13 ਫਰਵਰੀ 2023: ਕਪੂਰਥਲਾ ਦੀ ਕੇਂਦਰੀ ਜੇਲ੍ਹ (Kapurthala Central Jail) ਵਿੱਚ ਮੋਬਾਈਲ ਅਤੇ ਇਤਰਾਜ਼ਯੋਗ ਸਮੱਗਰੀ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇੱਕ ਵਾਰ ਫਿਰ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ ਮੋਬਾਈਲ ਬਰਾਮਦ ਹੋਏ ਹਨ। ਪ੍ਰਾਪਤ ਜਾਣਕਰੀ ਅਨੁਸਾਰ ਕਪੂਰਥਲਾ ਦੀ ਕੇਂਦਰੀ ਜੇਲ ‘ਚ ਚਲਾਏ ਗਏ ਚੈਕਿੰਗ ਅਤੇ ਸਰਚ ਆਪਰੇਸ਼ਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ‘ਚੋਂ 5 ਮੋਬਾਇਲ ਫੋਨ, 6 ਸਿਮ ਅਤੇ ਇਕ ਬੈਟਰੀ ਬਰਾਮਦ ਕੀਤੀ ਹੈ। ਜੇਲ੍ਹ ਪ੍ਰਬੰਧਕਾਂ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਇਸ ਦੀ ਸੂਚਨਾ ਜੇਲ੍ਹ ਅਤੇ ਥਾਣਾ ਕੋਤਵਾਲੀ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਹੈ । ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ 6 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। The post ਕਪੂਰਥਲਾ ਕੇਂਦਰੀ ਜੇਲ੍ਹ ‘ਚ ਤਲਾਸ਼ੀ ਦੌਰਾਨ 5 ਮੋਬਾਇਲ ਫੋਨ, 6 ਸਿਮ ਕਾਰਡ ਬਰਾਮਦ appeared first on TheUnmute.com - Punjabi News. Tags:
|
ਕਿਸਾਨ ਮਿਲਣੀ ਮੌਕੇ ਡੇਅਰੀ ਵਿਕਾਸ ਵਿਭਾਗ ਵਲੋਂ ਵਿਭਾਗੀ ਸਕੀਮਾਂ ਨੂੰ ਦਰਸਾਉਂਦੀ ਸਟਾਲ ਲਗਾਈ Monday 13 February 2023 01:17 PM UTC+00 | Tags: breaking-news dairy-development-department the-unmute the-unmute-breaking-news the-unmute-punjabi-news ਲੁਧਿਆਣਾ, 13 ਫਰਵਰੀ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪਹਿਲੀ ਕਿਸਾਨ ਮਿਲਣੀ ਦੌਰਾਨ ਬੀਤੇ ਕੱਲ੍ਹ ਡੇਅਰੀ ਵਿਕਾਸ ਵਿਭਾਗ (Dairy Development Department) ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜਸੋਵਾਲ ਦੀ ਅਗਵਾਈ ਹੇਠ ਵਿਭਾਗੀ ਸਕੀਮਾਂ ਨੂੰ ਦਰਸਾਉਂਦੀ ਸਟਾਲ ਲਗਾਈ ਗਈ।ਇਸ ਮੌਕੇ ਕੈਬਨਿਟ ਮੰਤਰੀਆਂ ਲਾਲਜੀਤ ਸਿੰਘ ਭੁੱਲਰ ਅਤੇ ਗੁਰਮੀਤ ਸਿੰਘ ਮੀਤ ਹੇਅਰ ਦਾ ਡਾਇਰੈਕਟਰ ਡੇਅਰੀ ਵਲੋ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਉਨ੍ਹਾਂ ਵਲੋਂ ਸਾਂਝੇ ਤੌਰ ‘ਤੇ ਦੋ ਹਫਤੇ ਦੀ ਸਿਖਲਾਈ ਕਰ ਚੁੱਕੇ ਸਿਖਿਆਰਥੀਆ ਨੂੰ ਮੌਕੇ ‘ਤੇ ਹੀ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਉਨਾ ਵਿਭਾਗ ਵਲੋ ਲਗਾਈ ਗਈ ਸਟਾਲ ਦੀ ਵੀ ਸਲਾਘਾ ਕੀਤੀ।ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਡੇਅਰੀ ਦੇ ਧੰਦੇ ਨਾਲ ਜੁੜ ਕੇ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ ਅਤੇ ਡੇਅਰੀ ਵਿਕਾਸ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋ ਵੱਧ ਲਾਹਾ ਲੈਣ ਦੀ ਅਪੀਲ ਕੀਤੀ।ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਦਲਬੀਰ ਕੁਮਾਰ, ਡਿਪਟੀ ਡਾਇਰੈਕਟਰ ਡੇਅਰੀ ਮੋਗਾ ਨਿਰਵੈਰ ਸਿੰਘ ਬਰਾੜ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। The post ਕਿਸਾਨ ਮਿਲਣੀ ਮੌਕੇ ਡੇਅਰੀ ਵਿਕਾਸ ਵਿਭਾਗ ਵਲੋਂ ਵਿਭਾਗੀ ਸਕੀਮਾਂ ਨੂੰ ਦਰਸਾਉਂਦੀ ਸਟਾਲ ਲਗਾਈ appeared first on TheUnmute.com - Punjabi News. Tags:
|
WPL Auction: ਸਮ੍ਰਿਤੀ ਮੰਧਾਨਾ, ਐਸ਼ਲੇ ਗਾਰਡਨਰ ਤੇ ਨਟਾਲੀ ਸਕੀਵਰ ਖਿਡਾਰਨਾਂ 'ਤੇ ਕਰੋੜਾਂ ਰੁਪਏ ਦੀ ਵਰਖਾ Monday 13 February 2023 01:36 PM UTC+00 | Tags: ashley-gardner-and-natalie-sciver breaking-news delhi-capitals gujarat-giants mumbai-indians news royal-challengers-bangalor smriti-mandhana sports-news the-unmute-breaking-news the-unmute-latest-update the-unmute-punjabi-news up-warriors women-ipl wpl-auction ਚੰਡੀਗੜ੍ਹ, 13 ਫਰਵਰੀ 2023: (WPL Auction) ਮਹਿਲਾ ਪ੍ਰੀਮੀਅਰ ਲੀਗ (WPL) ਦੇ ਪਹਿਲੇ ਸੀਜ਼ਨ ਲਈ ਖਿਡਾਰੀਆਂ ਦੀ ਨਿਲਾਮੀ ਮੁੰਬਈ ਵਿੱਚ ਚੱਲ ਰਹੀ ਹੈ। ਇਹ ਟੂਰਨਾਮੈਂਟ 4 ਮਾਰਚ ਤੋਂ ਸ਼ੁਰੂ ਹੋਵੇਗਾ। ਫਾਈਨਲ ਮੈਚ 26 ਮਾਰਚ ਨੂੰ ਖੇਡਿਆ ਜਾਵੇਗਾ। ਸਾਰੇ ਮੈਚ ਨਵੀਂ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ਅਤੇ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ਵਿੱਚ ਖੇਡੇ ਜਾਣਗੇ। ਨਿਲਾਮੀ ਵਿੱਚ ਗੁਜਰਾਤ ਜਾਇੰਟਸ, ਦਿੱਲੀ ਕੈਪੀਟਲਸ, ਮੁੰਬਈ ਇੰਡੀਅਨਜ਼, ਰਾਇਲ ਚੈਲੇਂਜਰਜ਼ ਬੈਂਗਲੋਰ ਅਤੇ ਯੂਪੀ ਵਾਰੀਅਰਜ਼ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਸਾਰੀਆਂ ਟੀਮਾਂ ਨੂੰ ਨਿਲਾਮੀ ਵਿੱਚ ਖਰਚ ਕਰਨ ਲਈ ਕੁੱਲ 12-12 ਕਰੋੜ ਰੁਪਏ ਮਿਲੇ ਹਨ। ਨਿਲਾਮੀ ਵਿੱਚ ਭਾਰਤ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਸਭ ਤੋਂ ਪਹਿਲਾਂ ਬੋਲੀ ਗਈ ਸੀ। ਉਨ੍ਹਾਂ ਨੂੰ ਰਾਇਲ ਚੈਲੰਜਰਜ਼ ਬੈਂਗਲੋਰ ਨੇ 3.4 ਕਰੋੜ ਰੁਪਏ ‘ਚ ਖਰੀਦਿਆ। ਉਨ੍ਹਾਂ ਲਈ ਮੁੰਬਈ ਇੰਡੀਅਨਜ਼ ਅਤੇ ਆਰਸੀਬੀ ਵਿਚਾਲੇ ਜ਼ਬਰਦਸਤ ਟੱਕਰ ਦੇਖਣ ਨੂੰ ਮਿਲੀ। ਅੰਤ ਆਰਸੀਬੀ ਨੇ ਬਾਜ਼ੀ ਮਾਰ ਲਈ | ਗੁਜਰਾਤ ਜਾਇੰਟਸ ਨੇ ਆਸਟ੍ਰੇਲੀਆਈ ਖਿਡਾਰਨ ਐਸ਼ਲੇ ਗਾਰਡਨਰ ਲਈ ਖਜ਼ਾਨਾ ਖੋਲ੍ਹਿਆ। ਉਨ੍ਹਾਂ ਨੇ ਇਸ ਖਿਡਾਰੀ ਨੂੰ 3.20 ਕਰੋੜ ਰੁਪਏ ‘ਚ ਖਰੀਦਿਆ ਹੈ। ਨਿਲਾਮੀ ਵਿੱਚ ਗੁਜਰਾਤ ਨੇ ਯੂਪੀ ਵਾਰੀਅਰਜ਼ ਨੂੰ ਅਤੇ ਮੁੰਬਈ ਇੰਡੀਅਨਜ਼ ਨੇ ਗਾਰਡਨਰ ਨੂੰ ਹਰਾਇਆ।ਇੰਗਲੈਂਡ ਦੀ ਕਪਤਾਨ ਨਟਾਲੀ ਸਕੀਵਰ ਨੂੰ ਗਾਰਡਨਰ ਦੇ ਬਰਾਬਰ ਹੀ ਮਿਲੀ। ਉਸ ਨੂੰ ਮੁੰਬਈ ਇੰਡੀਅਨਜ਼ ਨੇ 3.20 ਕਰੋੜ ਰੁਪਏ ਵਿੱਚ ਆਪਣੀ ਟੀਮ ਵਿੱਚ ਸ਼ਾਮਲ ਕੀਤਾ ਸੀ। ਦੂਜੇ ਪਾਸੇ, ਯੂਪੀ ਵਾਰੀਅਰਜ਼ ਨੇ ਭਾਰਤੀ ਆਲਰਾਊਂਡਰ ਦੀਪਤੀ ਸ਼ਰਮਾ ਨੂੰ 2.60 ਕਰੋੜ ਰੁਪਏ ਵਿੱਚ ਖਰੀਦਿਆ। The post WPL Auction: ਸਮ੍ਰਿਤੀ ਮੰਧਾਨਾ, ਐਸ਼ਲੇ ਗਾਰਡਨਰ ਤੇ ਨਟਾਲੀ ਸਕੀਵਰ ਖਿਡਾਰਨਾਂ ‘ਤੇ ਕਰੋੜਾਂ ਰੁਪਏ ਦੀ ਵਰਖਾ appeared first on TheUnmute.com - Punjabi News. Tags:
|
ਜੇਕਰ ਕੇਂਦਰ ਵਲੋਂ ਪੰਜਾਬ ਤੋਂ ਅਨਾਜ ਲਿਜਾਣ ਲਈ ਵਿਸ਼ੇਸ਼ ਰੇਲਾਂ ਚਲਾਈਆਂ ਜਾ ਸਕਦੀਆਂ ਤਾਂ ਫੇਰ ਪੰਜਾਬ ਨੂੰ ਕੋਲਾ ਭੇਜਣ ਲਈ ਕਿਉਂ ਨਹੀਂ: CM ਮਾਨ Monday 13 February 2023 01:47 PM UTC+00 | Tags: aam-aadmi-party bbmb central-government cm-bhagwant-mann news pseb punjab punjab-chief-minister-bhagwant-mann punjab-coal-supply punjab-drug-free. punjab-government special-trains the-unmute-breaking-news transport-grain ਪਟਿਆਲਾ, 13 ਫਰਵਰੀ 2023: ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਜੇਕਰ ਪੰਜਾਬ ਤੋਂ ਦੂਜੇ ਸੂਬਿਆਂ ਨੂੰ ਅਨਾਜ ਦੀ ਢੋਆ-ਢੁਆਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਸਕਦੀਆਂ ਹਨ ਤਾਂ ਫੇਰ ਪੰਜਾਬ ਵਿੱਚ ਕੋਲਾ ਲਿਆਉਣ ਲਈ ਰੇਲ ਗੱਡੀਆਂ ਕਿਉਂ ਨਹੀਂ ਚਲਾਈਆਂ ਜਾ ਸਕਦੀਆਂ। ਅੱਜ ਇੱਥੇ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਸੂਬੇ ਨੂੰ ਅਲਾਟ ਹੋਈ ਕੋਲੇ ਦੀ ਖਾਣ ਤੋਂ ਕੋਲਾ ਪਹਿਲਾਂ ਬੰਦਰਗਾਹਾਂ ਨੂੰ ਲਿਜਾਣਾ ਪਵੇਗਾ ਅਤੇ ਉਸ ਤੋਂ ਬਾਅਦ ਸੁਮੰਦਰੀ ਰਸਤੇ ਰਾਹੀਂ ਪੂਰੇ ਮੁਲਕ ਦੇ ਉਪਰੋਂ ਦੀ ਘੁੰਮ ਕੇ ਆਏਗਾ ਜਿਸ ਤੋਂ ਬਾਅਦ ਬੰਦਰਗਾਹ ਤੋਂ ਰੇਲ ਗੱਡੀਆਂ ਰਾਹੀਂ ਸੂਬੇ ਵਿਚ ਪਹੁੰਚੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਅਣਉਚਿਤ ਹੈ ਕਿਉਂਕਿ ਸੂਬੇ ਨੂੰ ਰੇਲ ਸੇਵਾ ਰਾਹੀਂ ਕੋਲ ਦੀ ਸਿੱਧੀ ਸਪਲਾਈ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਨੁਕਸਦਾਰ ਪ੍ਰਕਿਰਿਆ ਆਪਣੇ ਮਿੱਤਰਾਂ ਨੂੰ ਆਰਥਿਕ ਫਾਇਦਾ ਦੇਣ ਲਈ ਉਲੀਕੀ ਹੈ। ਉਨ੍ਹਾਂ ਕਿਹਾ ਕਿ ਅਦਾਨੀਆਂ ਦੀਆਂ ਜੇਬਾਂ ਭਰਨ ਲਈ ਖਰਚਾ ਪੰਜਾਬ ਦੇ ਸਿਰ ਮੜਿਆ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦਾ ਇਹ ਕਦਮ ਪੂਰੀ ਤਰ੍ਹਾਂ ਅਣਉਚਿਤ ਅਤੇ ਨਾ-ਸਹਿਣਯੋਗ ਹੈ ਕਿਉਂ ਜੋ ਇਸ ਨਾਲ ਕੋਲੇ ਦੀਆਂ ਢੋਆ-ਢੁਆਈ ਦਾ ਖਰਚਾ ਸੂਬੇ ਨੂੰ ਸਹਿਣ ਕਰਨਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਦਾ ਫਰਜ਼ ਲੋਕਾਂ ਦੀ ਭਲਾਈ ਕਰਨਾ ਹੁੰਦਾ ਹੈ ਪਰ ਇਸ ਵੱਲੋਂ ਮਿੱਤਰਾਂ ਨੂੰ ਫਾਇਦਾ ਪਹੁੰਚਾਉਣ ਲਈ ਅਜਿਹੀਆਂ ਨੀਤੀਆਂ ਘੜੀਆਂ ਜਾ ਰਹੀਆਂ ਹੈ। ਉਨ੍ਹਾਂ ਕਿਹਾ ਕਿ ਇਹ ਜਮਹੂਰੀਅਤ ਦੇ ਸੰਕਲਪ ਦੇ ਵਿਰੁੱਧ ਹੈ ਕਿਉਂ ਜੋ ਲੋਕਤੰਤਰ ਤਹਿਤ ਲੋਕਾਂ ਦੀ ਭਲਾਈ ਕਰਨਾ ਸਭ ਤੋਂ ਜ਼ਰੂਰੀ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਹਿੱਤ ਮਹਿਫੂਜ਼ ਰੱਖਣ ਲਈ ਅਜਿਹੇ ਕਦਮਾਂ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ ਜਾਵੇਗੀ। ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਮੈਂਬਰ ਦੀ ਨਾਮਜ਼ਦਗੀਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਮੈਂਬਰ ਦੀ ਨਾਮਜ਼ਦਗੀ ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾ ਚੁੱਕੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੂਬੇ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੇ ਲੰਮੇ ਕੱਟਾਂ ਦੇ ਦਿਨ ਖਤਮ ਹੋ ਗਏ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਲੰਬੇ ਸਮੇਂ ਬਾਅਦ ਮੁੜ ਸ਼ੁਰੂ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਭਰ ਦੇ 87 ਫੀਸਦੀ ਘਰਾਂ ਦਾ ਨਵੰਬਰ-ਦਸੰਬਰ 2022 ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਆਮ ਲੋਕਾਂ ਨੂੰ ਹੋਣ ਵਾਲੀਆਂ ਦਿੱਕਤਾਂ ਤੋਂ ਚੰਗੀ ਤਰ੍ਹਾਂ ਵਾਕਫ਼ ਹਨ। ਮੁੱਖ ਮੰਤਰੀ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਨਾਲ ਕਰੜੇ ਹੱਥੀਂ ਸਿੱਝਿਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਪਾਸੇ ਲਾਉਣ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੇ ਨਾਲ-ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਬਿਜਲੀ ਸੋਧ ਬਿੱਲ-2022 ਪੇਸ਼ ਕਰਨ ਦਾ ਜ਼ਬਰਦਸਤ ਵਿਰੋਧਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੀ ਸਲਾਹ ਤੋਂ ਬਗ਼ੈਰ ਬਿਜਲੀ ਸੋਧ ਬਿੱਲ-2022 ਪੇਸ਼ ਕਰਨ ਦਾ ਜ਼ਬਰਦਸਤ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬਿਆਂ ਦੇ ਸੰਵਿਧਾਨਕ ਹੱਕਾਂ ਉਤੇ ਹਮਲਾ ਸੀ, ਜਿਸ ਦਾ ਮਕਸਦ ਸੰਘੀ ਢਾਂਚੇ ਦੀਆਂ ਬੁਨਿਆਦਾਂ ਨੂੰ ਕਮਜ਼ੋਰ ਕਰਨਾ ਸੀ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਦੀਆਂ ਕੇਂਦਰੀਕ੍ਰਿਤ ਜਮਹੂਰੀਅਤ ਦੀਆਂ ਕੋਸ਼ਿਸ਼ਾਂ ਵਿਰੁੱਧ ਸੂਬੇ ਚੁੱਪ ਨਹੀਂ ਬੈਠਣਗੇ। ਮੁੱਖ ਮੰਤਰੀ ਨੇ ਤਨਜ਼ ਕਸਦਿਆਂ ਕਿਹਾ ਕਿ ਪਹਿਲਾਂ ਸਨਅਤਕਾਰ ਸੱਤਾਧਾਰੀ ਪਰਿਵਾਰ ਨਾਲ ਸਮਝੌਤੇ ਕਰਨ ਆਉਂਦੇ ਸਨ ਪਰ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਸਨਅਤਕਾਰ ਸੂਬੇ ਦੇ ਲੋਕਾਂ ਨਾਲ ਸਮਝੌਤਿਆਂ ਉਤੇ ਦਸਤਖ਼ਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਧਨਾਢ ਪਰਿਵਾਰ ਇਨ੍ਹਾਂ ਸਮਝੌਤਿਆਂ ਤੋਂ ਲਾਹਾ ਲੈਂਦੇ ਸਨ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਇਸ ਲਈ ਹੋਇਆ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਹੁਣ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ 23 ਤੇ 24 ਫਰਵਰੀ ਨੂੰ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਸੂਬੇ ਵਿੱਚ ਸਨਅਤੀ ਤਰੱਕੀ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੂਬਾ ਸਰਕਾਰ ਨੇ ਪਹਿਲਾਂ ਹੀ ਅੰਤਮ ਰੂਪ ਦੇ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਸਨਅਤੀਕਰਨ ਨੂੰ ਵੱਡੇ ਪੱਧਰ ਉਤੇ ਹੁਲਾਰਾ ਮਿਲੇਗਾ, ਜਿਸ ਨਾਲ ਰੋਜ਼ਗਾਰ ਦੀ ਭਾਲ ਲਈ ਪੜ੍ਹੀ-ਲਿਖੀ ਜਵਾਨੀ ਦੇ ਵਿਦੇਸ਼ਾਂ ਦਾ ਰੁਖ਼ ਕਰਨ ਦੇ ਰੁਝਾਨ ਨੂੰ ਠੱਲ੍ਹਿਆ ਜਾ ਸਕੇਗਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਡਾ. ਬਲਬੀਰ ਸਿੰਘ ਅਤੇ ਚੇਤਨ ਸਿੰਘ ਜੌੜਾਮਾਜਰਾ ਵੀ ਹਾਜ਼ਰ ਸਨ।
The post ਜੇਕਰ ਕੇਂਦਰ ਵਲੋਂ ਪੰਜਾਬ ਤੋਂ ਅਨਾਜ ਲਿਜਾਣ ਲਈ ਵਿਸ਼ੇਸ਼ ਰੇਲਾਂ ਚਲਾਈਆਂ ਜਾ ਸਕਦੀਆਂ ਤਾਂ ਫੇਰ ਪੰਜਾਬ ਨੂੰ ਕੋਲਾ ਭੇਜਣ ਲਈ ਕਿਉਂ ਨਹੀਂ: CM ਮਾਨ appeared first on TheUnmute.com - Punjabi News. Tags:
|
CM ਮਾਨ ਵਲੋਂ ਰਾਜਪਾਲ ਦੀ ਚਿੱਠੀ ਦਾ ਜਵਾਬ, ਕਿਹਾ- ਸਰਕਾਰ 3 ਕਰੋੜ ਪੰਜਾਬੀਆਂ ਪ੍ਰਤੀ ਜਵਾਬਦੇਹ ਹੈ, ਕੇਂਦਰ ਵੱਲੋਂ ਨਿਯੁਕਤ ਰਾਜਪਾਲ ਨੂੰ ਨਹੀਂ Monday 13 February 2023 02:01 PM UTC+00 | Tags: breaking-news cm-bhagwant-mann news ਚੰਡੀਗੜ੍ਹ, 13 ਫਰਵਰੀ 2023: ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਿੰਸੀਪਲਾਂ ਦੀ ਸਿੰਘਾਪੁਰ ਟਰੇਨਿੰਗ ‘ਤੇ ਸਵਾਲ ਚੁੱਕੇ ਹਨ, ਇਸ ਸੰਬੰਧੀ ਪੰਜਾਬ ਦੇ ਗਵਰਨਰ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਚਿੱਠੀ ਲਿਖ ਕੇ ਕਈ ਵਿਸ਼ਿਆਂ ‘ਤੇ ਜਵਾਬ ਮੰਗਿਆ |ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਾਣਯੋਗ ਰਾਜਪਾਲ ਸਾਹਿਬ ਤੁਹਾਡੀ ਚਿੱਠੀ ਮੀਡੀਆ ਜ਼ਰੀਏ ਮੈਨੂੰ ਮਿਲੀ,ਇਸ ਚਿੱਠੀ ਵਿੱਚ ਜਿੰਨੇ ਵੀ ਵਿਸ਼ੇ ਲਿਖੇ ਹਨ ਉਹ ਸਾਰੇ ਸਟੇਟ ਦੇ ਵਿਸ਼ੇ ਹਨ, ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ, ਇਸਨੂੰ ਹੀ ਮੇਰਾ ਜਵਾਬ ਸਮਝੋ |
The post CM ਮਾਨ ਵਲੋਂ ਰਾਜਪਾਲ ਦੀ ਚਿੱਠੀ ਦਾ ਜਵਾਬ, ਕਿਹਾ- ਸਰਕਾਰ 3 ਕਰੋੜ ਪੰਜਾਬੀਆਂ ਪ੍ਰਤੀ ਜਵਾਬਦੇਹ ਹੈ, ਕੇਂਦਰ ਵੱਲੋਂ ਨਿਯੁਕਤ ਰਾਜਪਾਲ ਨੂੰ ਨਹੀਂ appeared first on TheUnmute.com - Punjabi News. Tags:
|
ਪੰਜਾਬ 'ਚ 11 ਮਹੀਨਿਆਂ 'ਚ 38175 ਕਰੋੜ ਰੁਪਏ ਦਾ ਨਿਵੇਸ਼ ਆਇਆ: ਮੁੱਖ ਮੰਤਰੀ ਭਗਵੰਤ ਮਾਨ Monday 13 February 2023 02:20 PM UTC+00 | Tags: breaking-news enws investment punjab-invest-punjab punjab-news the-unmute-breaking-news the-unmute-punjabi-news the-unmute-report the-unmute-update ਚੰਡੀਗੜ੍ਹ, 13 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਸੰਭਾਲਣ ਦੇ ਮਹਿਜ਼ 11 ਮਹੀਨਿਆਂ ਦੇ ਸਮੇਂ ਵਿੱਚ ਹੁਣ ਤੱਕ 38175 ਕਰੋੜ ਰੁਪਏ ਦਾ ਨਿਵੇਸ਼ (investment) ਲਿਆਂਦਾ ਹੈ ਜਿਸ ਨਾਲ ਸੂਬੇ ਵਿੱਚ 2.43 ਲੱਖ ਨੌਕਰੀਆਂ ਪੈਦਾ ਹੋਣਗੀਆਂ। ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, "ਇਹ ਨਿਵੇਸ਼ ਤਾਂ ਸਿਰਫ਼ ਮੌਨਸੂਨ ਤੋਂ ਪਹਿਲਾਂ ਦੇ ਛਰਾਟੇ ਹਨ ਅਤੇ 23-24 ਫਰਵਰੀ ਨੂੰ ਮੋਹਾਲੀ ਵਿਖੇ ਹੋਣ ਜਾ ਰਹੇ 'ਨਿਵੇਸ਼ ਪੰਜਾਬ ਸੰਮੇਲਨ' ਦੌਰਾਨ ਸੂਬੇ ਵਿੱਚ ਛੇਤੀ ਹੀ ਵੱਡੇ ਨਿਵੇਸ਼ ਦੇ ਰੂਪ ਵਿਚ ਮੌਨਸੂਨ ਵੇਖਣ ਨੂੰ ਮਿਲੇਗੀ।" ਮੁੱਖ ਮੰਤਰੀ ਨੇ ਕਿਹਾ ਕਿ ਉਹ ਉਦਯੋਗਪਤੀਆਂ ਨੂੰ ਸੰਮੇਲਨ ਲਈ ਸੱਦਾ ਦੇਣ ਵਾਸਤੇ ਚੇਨਈ, ਹੈਦਰਾਬਾਦ, ਮੁੰਬਈ ਅਤੇ ਜਰਮਨੀ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨਗਰਾਂ ਦੇ ਉਦਯੋਗਿਕ ਸਮੂਹ ਸੂਬੇ ਵਿੱਚ ਉਦਯੋਗਿਕ ਵਿਕਾਸ ਦੀਆਂ ਅਥਾਹ ਸੰਭਾਵਨਾਵਾਂ ਨੂੰ ਦੇਖ ਕੇ ਹੈਰਾਨ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਇਹ ਉਦਯੋਗਪਤੀ ਹੁਣ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ (investment) ਵਿੱਚ ਹੁਣ ਤੱਕ 38175 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ 2.43 ਲੱਖ ਮੌਕੇ ਪੈਦਾ ਹੋਣਗੇ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਰੀਅਲ ਅਸਟੇਟ, ਹਾਊਸਿੰਗ ਅਤੇ ਬੁਨਿਆਦੀ ਢਾਂਚੇ ਵਿੱਚ ਪ੍ਰਸਤਾਵਿਤ ਨਿਵੇਸ਼ 11853 ਕਰੋੜ ਰੁਪਏ ਦਾ ਹੈ ਜਿਸ ਨਾਲ 1.22 ਲੱਖ ਨੌਕਰੀਆਂ ਪੈਦਾ ਹੋਣਗੀਆਂ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਮੈਨੂਫੈਕਚਰਿੰਗ ਸੈਕਟਰ ਵਿਚ 5981 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ ਅਤੇ 39952 ਨੌਕਰੀਆਂ ਪੈਦਾ ਹੋਈਆਂ ਹਨ, ਸਟੀਲ ਸੈਕਟਰ ਵਿਚ 3889 ਕਰੋੜ ਰੁਪਏ ਦਾ ਨਿਵੇਸ਼ ਆਇਆ ਜਿਸ ਨਾਲ 9257 ਨੌਕਰੀਆਂ ਪੈਦਾ ਹੋਣਗੀਆਂ, ਕੱਪੜਾ, ਟੈਕਨੀਕਲ ਟੈਕਸਟਾਈਲ, ਕੱਪੜਾ ਉਦਯੋਗ ਵਿਚ 3305 ਕਰੋੜ ਰੁਪਏ ਦਾ ਨਿਵੇਸ਼ ਆਇਆ ਅਤੇ 13753 ਨੌਕਰੀਆਂ ਪੈਦਾ ਹੋਣਗੀਆਂ, ਖੇਤੀ, ਫੂਡ ਪ੍ਰੋਸੈਸਿੰਗ ਅਤੇ ਬੈਵਰੇਜ ਸੈਕਟਰ ਨੇ 2854 ਕਰੋੜ ਰੁਪਏ ਦਾ ਨਿਵੇਸ਼ ਆਇਆ ਅਤੇ 16638 ਨੌਕਰੀਆਂ ਮਿਲਣਗੀਆਂ ਅਤੇ ਹੈਲਥਕੇਅਰ ਵਿਚ 2157 ਕਰੋੜ ਰੁਪਏ ਦਾ ਨਿਵੇਸ਼ ਆਇਆ ਅਤੇ ਨੌਕਰੀਆਂ ਦੇ 4510 ਮੌਕੇ ਸਿਰਜੇ ਜਾਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਾਟਾ ਸਟੀਲ (ਫੌਰਚੂਨ 500) ਲੁਧਿਆਣਾ ਵਿਖੇ ਸੈਕੰਡਰੀ ਸਟੀਲ ਸੈਕਟਰ ਵਿੱਚ 2600 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ, ਸਨਾਤਨ ਪੋਲੀਕੌਟ ਫਤਹਿਗੜ੍ਹ ਸਾਹਿਬ ਵਿਖੇ ਮੈਨ-ਮੇਡ ਫਾਈਬਰ ਸੈਕਟਰ ਵਿੱਚ 1600 ਕਰੋੜ ਰੁਪਏ ਦਾ ਨਿਵੇਸ਼ ਕਰ ਰਿਹਾ ਹੈ, ਨਾਭਾ ਪਾਵਰ (ਐਲ ਐਂਡ ਟੀ) ਪਟਿਆਲਾ ਵਿਖੇ ਪਾਵਰ ਸੈਕਟਰ ਵਿੱਚ 641 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ। ਟੋਪਨ (ਜਾਪਾਨ) ਐਸ.ਬੀ.ਐਸ. ਨਗਰ ਵਿਖੇ ਪੈਕੇਜਿੰਗ ਸੈਕਟਰ ਵਿੱਚ 548 ਕਰੋੜ ਰੁਪਏ ਦਾ ਨਿਵੇਸ਼ ਕਰ ਰਿਹਾ ਹੈ, ਨੈਸਲੇ (ਸਵਿਟਜ਼ਰਲੈਂਡ) ਮੋਗਾ ਵਿਖੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ 423 ਕਰੋੜ ਰੁਪਏ ਦਾ ਨਿਵੇਸ਼ ਕਰ ਰਿਹਾ ਹੈ, ਵਰਧਮਾਨ ਸਪੈਸ਼ਲ ਸਟੀਲਜ਼ (ਏਚੀ ਸਟੀਲ, ਜਾਪਾਨ) ਲੁਧਿਆਣਾ ਵਿਖੇ ਹਾਈਬ੍ਰਿਡ ਸਟੀਲ ਸੈਕਟਰ ਵਿੱਚ 342 ਕਰੋੜ ਰੁਪਏ, ਫਰੂਡੇਨਬਰਗ, ਰੂਪਨਗਰ ਵਿਖੇ ਆਟੋ ਅਤੇ ਆਟੋ ਕੰਪੋਨੈਂਟਸ ਸੈਕਟਰ ਵਿੱਚ 338 ਕਰੋੜ ਰੁਪਏ ਦਾ ਨਿਵੇਸ਼ ਕਰ ਰਿਹਾ ਹੈ, ਬੇਬੋ ਟੈਕਨਾਲੋਜੀ ਐਸ.ਏ.ਐਸ. ਨਗਰ ਵਿਖੇ ਆਈ.ਟੀ. ਸੈਕਟਰ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ, ਐਚ.ਯੂ.ਐਲ. (ਯੂ.ਕੇ.) ਪਟਿਆਲਾ ਵਿਖੇ 281 ਕਰੋੜ ਰੁਪਏ ਅਤੇ ਕਾਰਗਿਲ ਇੰਡੀਆ (ਅਮਰੀਕਾ), ਫਤਹਿਗੜ੍ਹ ਸਾਹਿਬ ਵਿਖੇ ਪਸ਼ੂ ਖੁਰਾਕ ਲਈ 160 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ। ਐਸ.ਏ.ਐਸ. ਨਗਰ ਵਿੱਚ 9794 ਕਰੋੜ ਰੁਪਏ ਦਾ ਨਿਵੇਸ਼ਜ਼ਿਲ੍ਹਾਵਾਰ ਵੇਰਵੇ ਦਿੰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਐਸ.ਏ.ਐਸ. ਨਗਰ ਵਿੱਚ 9794 ਕਰੋੜ ਰੁਪਏ ਦਾ ਨਿਵੇਸ਼ ਹੋਇਆ, ਜਿਸ ਨਾਲ 68061 ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ, ਲੁਧਿਆਣਾ ਵਿੱਚ 9319 ਕਰੋੜ ਰੁਪਏ ਦਾ ਨਿਵੇਸ਼ ਆਇਆ, ਜਿਸ ਨਾਲ 33172 ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਫਤਹਿਗੜ੍ਹ ਸਾਹਿਬ ਵਿੱਚ 4246 ਕਰੋੜ ਰੁਪਏ ਦਾ ਨਿਵੇਸ਼ ਆਇਆ, ਜਿਸ ਨਾਲ 13840 ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ, ਅੰਮ੍ਰਿਤਸਰ ਵਿੱਚ 4079 ਕਰੋੜ ਰੁਪਏ ਦਾ ਨਿਵੇਸ਼ ਆਇਆ, ਜਿਸ ਨਾਲ 85419 ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ, ਪਟਿਆਲਾ ਵਿੱਚ 2821 ਕਰੋੜ ਰੁਪਏ ਦਾ ਨਿਵੇਸ਼ ਹੋਇਆ ਜਿਸ ਨਾਲ 9927 ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ ਅਤੇ ਰੂਪਨਗਰ ਵਿੱਚ 1200 ਕਰੋੜ ਰੁਪਏ ਦਾ ਨਿਵੇਸ਼ ਆਇਆ ਜਿਸ ਨਾਲ 3172 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਅਤੇ 23-24 ਫਰਵਰੀ ਨੂੰ ਹੋਣ ਵਾਲੇ ਨਿਵੇਸ਼ ਪੰਜਾਬ ਸੰਮੇਲਨ ਦੌਰਾਨ ਹੋਰ ਨਿਵੇਸ਼ ਆਵੇਗਾ। ਉਨ੍ਹਾਂ ਕਿਹਾ ਕਿ ਸੰਮੇਲਨ ਦਾ ਉਦੇਸ਼ ਸੰਭਾਵੀ ਨਿਵੇਸ਼ (investment) ਅਤੇ ਵਪਾਰਕ ਮੌਕਿਆਂ ਨੂੰ ਆਕਰਸ਼ਿਤ ਕਰਨਾ, ਰਿਸ਼ਤੇ ਬਣਾਉਣਾ ਅਤੇ ਨਵੇਂ ਵਿਚਾਰਾਂ ਤੇ ਸਟਾਰਟਅੱਪਜ਼ ਨਾਲ ਜੁੜਨਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਵਿਸ਼ਵ ਅਤੇ ਖੇਤਰੀ ਨਿਵੇਸ਼ਕਾਂ, ਕਾਰਪੋਰੇਟ ਸੰਸਥਾਵਾਂ, ਉਦਯੋਗਪਤੀਆਂ, ਵਿਚਾਰਵਾਨ ਆਗੂਆਂ ਅਤੇ ਹੋਰਾਂ ਦੀ ਸ਼ਮੂਲੀਅਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਦੌਰਾਨ ਪੰਜਾਬ ਵਿਕਾਸ ਲਈ ਆਪਣੀ ਦੂਰ-ਅੰਦੇਸ਼ ਪਹੁੰਚ ਅਤੇ ਉਦਯੋਗ ਲਈ ਨਿਵੇਸ਼ ਦੇ ਮੌਕਿਆਂ ਦਾ ਪ੍ਰਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਦਾ ਵਿਸ਼ਾ 'ਇਨਵੈਸਟ ਇਨ ਦਾ ਬੈਸਟ' (ਸਭ ਤੋਂ ਚੰਗੇ ਥਾਂ ਨਿਵੇਸ਼ ਕਰੋ) ਹੈ ਜਿਸ ਦਾ ਉਦੇਸ਼ ਪੰਜਾਬ ਨੂੰ ਭਾਰਤ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਦਰਸਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਐਗਰੀ-ਫੂਡ ਪ੍ਰੋਸੈਸਿੰਗ, ਟੈਕਸਟਾਈਲ, ਹੈਲਥਕੇਅਰ, ਐਜੂਕੇਸ਼ਨ, ਟੂਰਿਜ਼ਮ, ਆਈ.ਟੀ. ਅਤੇ ਸਟਾਰਟ-ਅੱਪਜ਼, ਬਰਾਮਦ, ਜਾਪਾਨ ਦੇ ਸੈਸ਼ਨ ਅਤੇ ਯੂ.ਕੇ. ਦੇ ਸੈਸ਼ਨ ਸਮੇਤ ਮੁੱਖ ਖੇਤਰਾਂ ਵਿੱਚ ਕੁੱਲ 9 ਸੈਸ਼ਨ ਕਰਵਾਏ ਜਾਣਗੇ। ਸੂਬਾ ਸਰਕਾਰ ਦੀ ਸਿੰਗਲ ਵਿੰਡੋ ਪ੍ਰਣਾਲੀਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਿਵੇਸ਼ਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਸਿੰਗਲ ਵਿੰਡੋ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੋਸ਼ਿਸ਼ਾਂ ਕਰ ਰਹੀ ਹੈ। ਭਗਵੰਤ ਮਾਨ ਨੇ ਟਿੱਪਣੀ ਕੀਤੀ ਕਿ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ਼ ਦਿਖਾਵਾ ਸੀ, ਜਿਸ ਦਾ ਕੋਈ ਮਤਲਬ ਨਹੀਂ ਸੀ। ਇਸ ਕਾਰਨ ਸੰਭਾਵੀ ਨਿਵੇਸ਼ਕਾਂ ਦਾ ਨਾ ਸਿਰਫ਼ ਮਨੋਬਲ ਡਿੱਗਿਆ, ਸਗੋਂ ਇਸ ਨਾਲ ਸੂਬੇ ਦੇ ਸਨਅਤੀ ਵਿਕਾਸ ਨੂੰ ਵੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੰਗਲ ਵਿੰਡੋ ਪ੍ਰਣਾਲੀ ਨੂੰ ਸੂਬੇ ਵਿੱਚ ਨਿਵੇਸ਼ ਦੇ ਇੱਛੁਕ ਉੱਦਮੀਆਂ ਲਈ ਅਸਲ ਮਾਇਨਿਆਂ ਵਾਲੀ ਸਹੂਲਤ ਬਣਾਉਣ ਉਤੇ ਕੰਮ ਕਰ ਰਹੀ ਹੈ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਕਿਸੇ ਵੀ ਸਨਅਤ ਨੇ ਉੱਤਰ ਪ੍ਰਦੇਸ਼ ਦਾ ਰੁਖ਼ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਨਅਤੀ ਇਕਾਈਆਂ ਨੂੰ ਇੱਥੇ ਬਿਹਤਰੀਨ ਸਹੂਲਤਾਂ ਮਿਲ ਰਹੀਆਂ ਹਨ, ਜਿਸ ਕਾਰਨ ਕੋਈ ਵੀ ਸਨਅਤ ਸੂਬੇ ਤੋਂ ਬਾਹਰ ਨਹੀਂ ਗਈ। ਭਗਵੰਤ ਮਾਨ ਨੇ ਕਿਹਾ ਕਿ ਸਨਅਤੀ ਇਕਾਈਆਂ ਸਿਰਫ਼ ਸੂਬੇ ਵਿੱਚ ਹੀ ਰਹਿਣਗੀਆਂ ਅਤੇ ਉਨ੍ਹਾਂ ਦੇ ਇੱਥੋਂ ਰੁਖ਼ਸਤ ਹੋਣ ਦੀਆਂ ਖ਼ਬਰਾਂ ਕੋਰੀਆਂ ਅਫ਼ਵਾਹਾਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਦੇ ਅਰਥਚਾਰੇ ਦੇ ਇੰਜਣ ਵਜੋਂ ਕੰਮ ਕਰਨ ਦੇ ਤੱਥ ਤੋਂ ਚੰਗੀ ਤਰ੍ਹਾਂ ਜਾਣੂੰ ਹੋਣ ਕਾਰਨ ਸੂਬੇ ਨੇ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਬਹਾਲ ਕਰਨ ਮਗਰੋਂ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਵੱਲ ਵੱਡਾ ਕਦਮ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਥਰਮਲ ਪਲਾਂਟਾਂ ਨੂੰ ਕੋਲੇ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਨਅਤਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਮੁੱਖ ਮੰਤਰੀ ਨੇ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਨਅਤਾਂ ਨੂੰ ਵਧਾਉਣ ਲਈ ਅਨੁਕੂਲ ਮਾਹੌਲ ਦੇ ਨਾਲ-ਨਾਲ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਸ਼ਕਤੀ ਤੇ ਬਿਹਤਰੀਨ ਸਨਅਤੀ ਤੇ ਕੰਮਕਾਜੀ ਸੱਭਿਆਚਾਰ ਦਾ ਵੱਧ ਤੋਂ ਵੱਧ ਲਾਹਾ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਨਅਤੀ ਤਰੱਕੀ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਨਵੇਂ ਵਿਚਾਰਾਂ ਤੇ ਨਵੀਆਂ ਖੋਜਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਆਪਣੇ ਉੱਦਮੀਆਂ ਦੇ ਸਰਗਰਮ ਸਹਿਯੋਗ ਨਾਲ ਦੇਸ਼ ਭਰ ਦੇ ਸਨਅਤੀ ਧੁਰੇ ਵਜੋਂ ਉੱਭਰੇਗਾ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ 23 ਤੇ 24 ਫਰਵਰੀ ਨੂੰ ਮੁਹਾਲੀ ਵਿੱਚ ਹੋ ਰਿਹਾ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੀ ਸਨਅਤੀ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੂਬਾ ਸਰਕਾਰ ਨੇ ਪਹਿਲਾਂ ਹੀ ਅੰਤਮ ਰੂਪ ਦੇ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਸਨਅਤੀਕਰਨ ਨੂੰ ਵੱਡੇ ਪੱਧਰ ਉਤੇ ਹੁਲਾਰਾ ਮਿਲੇਗਾ, ਜਿਸ ਨਾਲ ਰੋਜ਼ਗਾਰ ਦੀ ਭਾਲ ਲਈ ਪੜ੍ਹੀ-ਲਿਖੀ ਜਵਾਨੀ ਦੇ ਵਿਦੇਸ਼ਾਂ ਦਾ ਰੁਖ਼ ਕਰਨ ਦੇ ਰੁਝਾਨ ਨੂੰ ਠੱਲ੍ਹਿਆ ਜਾ ਸਕੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰੇਤ ਖਣਨ ਵਿੱਚ ਪਾਰਦਰਸ਼ਤਾ ਲਿਆ ਕੇ ਰੇਤ ਮਾਫ਼ੀਆ ਦਾ ਲੱਕ ਤੋੜ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ 16 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਲੋਕਾਂ ਨੂੰ ਪਿਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤ ਦੀ ਸਪਲਾਈ ਯਕੀਨੀ ਬਣੇਗੀ। ਉਨ੍ਹਾਂ ਸਪੱਸ਼ਟ ਆਖਿਆ ਕਿ ਪਿਛਲੀਆਂ ਸਰਕਾਰਾਂ ਸਮੇਂ ਵਧਿਆ-ਫੁੱਲਿਆ ਰੇਤ ਮਾਫ਼ੀਆ ਹੁਣ ਲੋਕਾਂ ਦਾ ਸ਼ੋਸ਼ਣ ਨਹੀਂ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਨਅਤ ਦੀ ਤਰੱਕੀ ਲਈ ਪੰਜਾਬ ਮੁਲਕ ਭਰ ਵਿੱਚੋਂ ਸਭ ਤੋਂ ਅਨੁਕੂਲ ਮਾਹੌਲ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਹਤਰੀਨ ਸੜਕ, ਰੇਲ ਤੇ ਹਵਾਈ ਕੁਨੈਕਟੀਵਿਟੀ ਦੇ ਨਾਲ-ਨਾਲ ਹੁਨਰਮੰਦ ਮਨੁੱਖੀ ਸ਼ਕਤੀ ਕਾਰਨ ਦੇਸ਼ ਭਰ ਵਿੱਚੋਂ ਪੰਜਾਬ ਸਭ ਤੋਂ ਤਰਜੀਹੀ ਨਿਵੇਸ਼ ਸਥਾਨ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਆਰਥਿਕ ਤਰੱਕੀ ਦੀ ਰਫ਼ਤਾਰ ਨੂੰ ਤੇਜ਼ ਕਰੇਗਾ। ਇਸ ਦੌਰਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਹਾਜ਼ਰ ਸਨ। The post ਪੰਜਾਬ ‘ਚ 11 ਮਹੀਨਿਆਂ 'ਚ 38175 ਕਰੋੜ ਰੁਪਏ ਦਾ ਨਿਵੇਸ਼ ਆਇਆ: ਮੁੱਖ ਮੰਤਰੀ ਭਗਵੰਤ ਮਾਨ appeared first on TheUnmute.com - Punjabi News. Tags:
|
ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫ਼ਰਵਰੀ ਨੂੰ ਮੋਹਾਲੀ ਤੋਂ ਹੋਵੇਗੀ ਸ਼ੁਰੂ: ਲਾਲਜੀਤ ਸਿੰਘ ਭੁੱਲਰ Monday 13 February 2023 02:26 PM UTC+00 | Tags: aam-aadmi-party breaking-news laljit-singh-bhullar lumpy-skin-disease lumpy-skin-disease-free-vaccination-campaign lumpy-skin-disease-latest-news lumpy-skin-disease-news mohali news punjab punjab-government punjab-news the-unmute-punjabi-news ਚੰਡੀਗੜ੍ਹ, 13 ਫ਼ਰਵਰੀ 2023: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਲੰਪੀ ਸਕਿਨ ਬੀਮਾਰੀ (Lumpy Skin Disease) ਤੋਂ ਬਚਾਅ ਲਈ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫ਼ਰਵਰੀ, 2023 ਨੂੰ ਐਸ.ਏ.ਐਸ. ਨਗਰ (ਮੋਹਾਲੀ) ਤੋਂ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਸਾਲ ਦੌਰਾਨ ਲੰਪੀ ਸਕਿਨ ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ ਪੰਜਾਬ ਰਾਜ ਵਿੱਚ 25 ਲੱਖ ਗਾਵਾਂ ਨੂੰ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਦੇ ਟੀਕਾਕਰਨ ਕਰਨ ਦਾ ਟੀਚਾ ਮਿਥਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਵਰ੍ਹੇ ਦੂਜੇ ਸੂਬਿਆਂ ਰਾਹੀਂ ਪੰਜਾਬ ਅੰਦਰ ਫੈਲੀ ਇਸ ਬੀਮਾਰੀ ਨਾਲ ਪਸ਼ੂ-ਧਨ ਦਾ ਬਹੁਤ ਨੁਕਸਾਨ ਹੋਇਆ ਸੀ। ਇਹ ਬੀਮਾਰੀ ਮੁੜ ਸੂਬੇ ਵਿੱਚ ਕਿਰਸਾਨੀ, ਪਸ਼ੂ-ਧਨ ਅਤੇ ਸਬੰਧਤ ਕਿੱਤਿਆਂ ਦਾ ਨੁਕਸਾਨ ਨਾ ਕਰ ਸਕੇ, ਇਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਵਿਉਂਤਬੰਦੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਲੰਪੀ ਸਕਿਨ ਬੀਮਾਰੀ (Lumpy Skin Disease) ਦੀ ਰੋਕਥਾਮ ਅਤੇ ਭਵਿੱਖੀ ਰਣਨੀਤੀ ਉਲੀਕਣ ਲਈ ਗਠਤ ਕੀਤੇ ਗਏ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਏ ਫ਼ੈਸਲੇ ਅਨੁਸਾਰ 15 ਫ਼ਰਵਰੀ, 2023 ਤੋਂ ਰਾਜ ਪੱਧਰੀ ਮੈਗਾ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰੀਬ 75 ਦਿਨ ਤਕ ਚੱਲਣ ਵਾਲੀ ਇਸ ਟੀਕਾਕਰਨ ਮੁਹਿੰਮ ਦੌਰਾਨ 30 ਅਪ੍ਰੈਲ, 2023 ਤੱਕ ਸੂਬੇ ਦੇ ਸਮੁੱਚੇ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਤੇਲੰਗਾਨਾ ਦੇ ਸਰਕਾਰੀ “ਸਟੇਟ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ” ਤੋਂ 25 ਲੱਖ ਖ਼ੁਰਾਕਾਂ ਖ਼ਰੀਦ ਕੇ ਲੁਧਿਆਣਾ ਸਥਿਤ ਪੰਜਾਬ ਵੈਟਨਰੀ ਵੈਕਸੀਨ ਸੰਸਥਾ ਵਿਖੇ ਵਿਗਿਆਨਕ ਤਰੀਕੇ ਨਾਲ ਸੁਰੱਖਿਅਤ ਸਟੋਰ ਕੀਤੀਆਂ ਗਈਆਂ ਹਨ, ਜਿਥੋਂ ਇਨ੍ਹਾਂ ਖ਼ੁਰਾਕਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੈਕਸੀਨ ਨੂੰ ਤੇਲੰਗਾਨਾ ਤੋਂ ਟਰਾਂਸਪੋਰਟ ਕਰਦੇ ਸਮੇਂ ਵੈਕਸੀਨ ਦੀ ਗੁਣਵੱਤਾ ਲਈ ਕੋਲਡ ਚੇਨ ਬਰਕਰਾਰ ਰੱਖਣ ਦਾ ਵਿਸ਼ੇਸ ਧਿਆਨ ਰੱਖਿਆ ਗਿਆ ਹੈ। ਮੈਗਾ ਟੀਕਾਕਰਨ ਮੁਹਿੰਮ ਲਈ ਕੀਤੇ ਗਏ ਪ੍ਰਬੰਧਇਸ ਦੌਰਾਨ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਡਾਇਰੈਕਟੋਰੇਟ ਵਿਖੇ ਇਕ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਜਾ ਰਿਹਾ ਹੈ, ਜੋ ਰੋਜ਼ਾਨਾ ਪ੍ਰਗਤੀ ਦੀ ਪੈਰਵਾਈ ਕਰੇਗਾ ਅਤੇ ਤਾਲਮੇਲ ਰੱਖੇਗਾ। ਵਿਭਾਗ ਵੱਲੋਂ ਪਹਿਲਾਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਦੇ ਪਸ਼ੂ ਹਸਪਤਾਲਾਂ ਅਤੇ ਪਸ਼ੂ ਡਿਸਪੈਂਸਰੀਆਂ ਵਿੱਚ ਤੈਨਾਤ ਸਮੂਹ ਵੈਟਨਰੀ ਅਫਸਰ, ਵੈਟਨਰੀ ਇੰਸਪੈਕਟਰ, ਵੈਟਨਰੀ ਫਾਰਮਾਸਿਸਟ ਅਤੇ ਦਰਜਾ ਚਾਰ ਕਰਮਚਾਰੀਆਂ ਤੇ ਆਧਾਰਤ 773 ਟੀਮਾਂ ਬਣਾ ਕੇ ਟੀਕਾਕਰਨ ਕੀਤਾ ਜਾਵੇਗਾ ਅਤੇ ਟੀਕਾਕਰਨ ਦੌਰਾਨ ਕੋਲਡ ਚੇਨ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਪ੍ਰਬੰਧਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਸੰਬਰ 2022 ਵਿੱਚ 77 ਵੈਟਰਨਰੀ ਅਫ਼ਸਰਾਂ ਨੂੰ ਸੀਨੀਅਰ ਵੈਟਰਨਰੀ ਅਫ਼ਸਰਾਂ/ਸਹਾਇਕ ਡਾਇਰੈਕਟਰਾਂ ਵਜੋਂ ਤਰੱਕੀ ਦਿਤੀ ਗਈ ਤਾਂ ਜੋ ਸਮੁੱਚੇ ਪੰਜਾਬ ਵਿੱਚ ਜ਼ਿਲਾ/ਤਹਿਸੀਲ ਪੱਧਰ ‘ਤੇ ਟੀਕਾਕਰਨ ਮੁਹਿੰਮ ਅਤੇ ਹੋਰ ਵਿਭਾਗੀ ਸਕੀਮਾਂ ਦਾ ਸੁਚੱਜਾ ਨਿਰੀਖਣ ਯਕੀਨੀ ਬਣਾਇਆ ਜਾ ਸਕੇ। ਟੀਕਾਕਰਨ ਮੁਹਿੰਮ ਦੇ ਮੱਦੇਨਜ਼ਰ ਵਿਭਾਗ ਵੱਲੋਂ 418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕੀਤੀ ਜਾ ਰਹੀ ਹੈ ਜਿਸ ਅਧੀਨ ਤਕਰੀਬਨ 200 ਵੈਟਨਰੀ ਅਫਸਰਾਂ ਨੂੰ ਇਸੇ ਮਹੀਨੇ ਨਿਯੁਕਤੀ ਪੱਤਰ ਦੇ ਕੇ ਤੈਨਾਤ ਕਰ ਦਿੱਤਾ ਜਾਵੇਗਾ ਤਾਂ ਜੋ ਇਹ ਅਧਿਕਾਰੀ ਵੀ ਟੀਕਾਕਰਨ ਦੀ ਇਸ ਰਾਜ ਪਧਰੀ ਮੁਹਿੰਮ ਵਿਚ ਆਪਣਾ ਯੋਗਦਾਨ ਪਾ ਸਕਣ। ਜ਼ਿਕਰਯੋਗ ਹੈ ਕਿ ਵਿਸ਼ਾਣੂਆਂ ਤੋਂ ਹੋਣ ਵਾਲੀ ਲੰਪੀ ਸਕਿਨ ਬੀਮਾਰੀ ਨੇ ਜੁਲਾਈ 2022 ਵਿੱਚ ਸੂਬੇ ਦੇ ਗਊਧਨ ਨੂੰ ਵੱਡੀ ਪੱਧਰ ‘ਤੇ ਆਪਣੀ ਲਪੇਟ ਵਿੱਚ ਲੈ ਲਿਆ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰੀਬ 1.75 ਲੱਖ ਗਊਧਨ ਪ੍ਰਭਾਵਤ ਹੋਇਆ ਸੀ ਅਤੇ ਇਸ ਸਮੇਂ ਦੌਰਾਨ ਲਗਭਗ 18 ਹਜ਼ਾਰ ਗਊਧਨ ਦੀ ਮੌਤ ਹੋਈ ਸੀ। ਸੂਬਾ ਸਰਕਾਰ ਵੱਲੋਂ ਲੰਪੀ ਸਕਿਨ ਬੀਮਾਰੀ (Lumpy Skin Disease) ਦੀ ਗੰਭੀਰਤਾ ਨੂੰ ਦੇਖਦਿਆਂ ਅਤੇ ਪਸ਼ੂ ਪਾਲਕਾਂ ਦੀ ਆਰਥਿਕਤਾ ਬਚਾਉਣ ਦੇ ਮਕਸਦ ਨਾਲ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ‘ਤੇ ਆਧਾਰਤ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ ਸੀ। ਮੰਤਰੀ ਸਮੂਹ ਵੱਲੋਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ਼ਿਜ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਬੀਮਾਰੀ ਤੋਂ ਬਚਾਅ, ਪਸ਼ੂਆਂ ਦੇ ਇਲਾਜ ਅਤੇ ਬੀਮਾਰੀ ਦੇ ਹਮਲੇ ਨੂੰ ਰੋਕਣ ਲਈ ਭਵਿੱਖੀ ਰਣਨੀਤੀ ਉਲੀਕਣ ਵਾਸਤੇ ਢੁਕਵੇਂ ਫ਼ੈਸਲੇ ਲਏ ਸਨ ਜਿਸ ਲੜੀ ਵਿੱਚ ਇਹ ਮੁਫ਼ਤ ਟੀਕਾਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰ ਵੱਲੋਂ ਪਿਛਲੇ ਵਰ੍ਹੇ ਅਚਾਨਕ ਇਹ ਮਹਾਂਮਾਰੀ ਫੈਲਣ ‘ਤੇ ਤੁਰੰਤ ਕਦਮ ਚੁੱਕਦਿਆਂ 1.54 ਕਰੋੜ ਰੁਪਏ ਦੀ ਲਾਗਤ ਨਾਲ 10.16 ਲੱਖ ਖ਼ੁਰਾਕਾਂ ਤੇਲੰਗਾਨਾ ਰਾਜ ਤੋਂ ਏਅਰ-ਲਿਫਟ ਕੀਤੀਆਂ ਗਈਆਂ ਅਤੇ ਸੂਬੇ ਦੇ 9.2 ਲੱਖ ਯੋਗ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਗਿਆ ਜਿਸ ਦੇ ਸਿਟੇ ਵੱਜੋਂ ਪਸ਼ੂਧਨ ਦਾ ਵੱਡਾ ਬਚਾਅ ਸੰਭਵ ਹੋ ਸਕਿਆ। ਇਸ ਤੋਂ ਇਲਾਵਾ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਲਈ ਜ਼ਿਲ੍ਹਿਆਂ ਨੂੰ ਦਵਾਈਆਂ ਦੀ ਖ਼ਰੀਦ ਲਈ 1.34 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਪਸ਼ੂ ਪਾਲਣ ਮੰਤਰੀ ਦੀ ਯੋਗ ਅਗਵਾਈ ਵਿੱਚ ਨਿਰੰਤਰ ਕਾਰਜ਼ਸ਼ੀਲ ਹੈ। The post ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫ਼ਰਵਰੀ ਨੂੰ ਮੋਹਾਲੀ ਤੋਂ ਹੋਵੇਗੀ ਸ਼ੁਰੂ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਪੀਐਸਈਬੀ ਇੰਜੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ 'ਚ ਮੁੱਖ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ Monday 13 February 2023 02:32 PM UTC+00 | Tags: breaking-news harbhajan-singh-eto news pseb pseb-engineers-association ਪਟਿਆਲਾ 13 ਫਰਵਰੀ, 2023: ਪੀਐਸਈਬੀ ਇੰਜੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਅੱਜ 13-02-2023 ਨੂੰ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਵਿਖੇ ਹੋਈ। ਮੀਟਿੰਗ ਵਿੱਚ ਸਹਾਇਕ ਇੰਜਨੀਅਰ, ਸੀਨੀਅਰ ਐਕਸੀਅਨ, ਐਸ.ਈ., ਚੀਫ ਇੰਜਨੀਅਰ ਤੋਂ ਲੈ ਕੇ ਇੰਜਨੀਅਰ-ਇਨ-ਚੀਫ਼ ਸਮੇਤ ਪੂਰੇ ਪੰਜਾਬ ਵਿੱਚੋਂ 1200 ਤੋਂਵੱਧ ਡੈਲੀਗੇਟਾਂ ਨੇ ਭਾਗ ਲਿਆ। ਇਸ ਮੌਕੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਮੁੱਖ ਮਹਿਮਾਨ ਸਨ ਅਤੇ ਹਰਭਜਨ ਸਿੰਘ ਬਿਜਲੀ ਮੰਤਰੀ, ਚੇਤਨ ਸਿੰਘ ਜੌੜਾਮਾਜਰਾ ਬਾਗਬਾਨੀ ਮੰਤਰੀ ਅਤੇ ਡਾ:ਬਲਬੀਰ ਸਿੰਘ ਸਿਹਤ ਮੰਤਰੀ ਇਸ ਮੌਕੇ ਵਿਸ਼ੇਸ਼ ਮਹਿਮਾਨ ਸਨ। ਤੇਜਵੀਰ ਸਿੰਘ ਆਈ.ਏ.ਐਸ ਪ੍ਰਮੁੱਖ ਸਕੱਤਰ ਪਾਵਰ ਅਤੇ ਬਲਦੇਵ ਸਿੰਘ ਸਰਾਂਸੀ.ਐਮ.ਡੀ.ਪੀ.ਐਸ.ਪੀ.ਸੀ.ਐਲ. ਵੀ ਹਾਜ਼ਰ ਸਨ। ਈ.ਆਰ.ਪਦਮਜੀਤ ਸਿੰਘ ਮੁੱਖ ਸਰਪ੍ਰਸਤ, ਆਲ ਇੰਡੀਆ ਪਾਵਰ ਇੰਜੀਨੀਅਰਜ਼ ਫੈਡਰੇਸ਼ਨ, ਸ਼ੈਲੇਂਦਰ ਦੂਬੇ ਚੇਅਰਮੈਨ ਆਲ ਇੰਡੀਆ ਪਾਵਰ ਇੰਜਨੀਅਰਜ਼ ਫੈਡਰੇਸ਼ਨ ਸਮੇਤ ਉੱਤਰੀ ਰਾਜਾਂ ਹਰਿਆਣਾ, ਦਿੱਲੀ,ਜੰਮੂ-ਕਸ਼ਮੀਰ, ਉੱਤਰਾਂਚਲ, ਉੱਤਰ ਪ੍ਰਦੇਸ਼ ਦੇ ਉੱਘੇ ਇੰਜੀਨੀਅਰਾਂ ਨੇ ਵੀ ਸ਼ਮੂਲੀਅਤ ਕੀਤੀ। ਈ.ਆਰ. ਜਸਵੀਰ ਸਿੰਘ ਧੀਮਾਨ ਪ੍ਰਧਾਨ/ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਨਾਮ ਦੀਆਂ ਦੋ ਕੰਪਨੀਆਂ ਵੱਲੋਂ ਕੀਤੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਵਲੋਂ ਦੋ ਕੰਪਨੀਆਂ ਨੂੰ ਇਕ ਕਰਨ ਦੀ ਵੀ ਲੋੜ ਸਮਝੀ ਅਤੇ ਇਕ ਕਰਨ ਲਈ ਕਿਹਾ ਇਹ ਵੀ ਸਾਹਮਣੇ ਲਿਆਂਦਾ ਗਿਆ ਕਿ ਇਸ ਸਮੇਂ ਦੌਰਾਨ ਹਾਲ ਪਚਵਾੜਾ ਕੋਲਾ ਖਾਣ ਨੂੰ ਮੁੜ ਚਾਲੂ ਕਰਨਾ ਕੀਤੇ ਵੱਡੇ ਮੀਲ ਪੱਥਰਾਂ ਵਿੱਚੋਂ ਇੱਕ ਹੈ । ਪੰਜਾਬ ਨੂੰ 100 ਕਰੋੜ ਰੁਪਏ ਦਾ ਸਿੱਧਾ ਲਾਭ ਮਿਲਣ ਦੀ ਉਮੀਦ ਹੈ। ਇਸ ਖਾਨ ਦੇ ਮੁੜ ਸੰਚਾਲਨ ਨਾਲ ਸਾਲਾਨਾ 600 ਕਰੋੜ ਰੁਪਏ ਦੀ ਬਚਤ ਅਜਿਹੀਆਂ ਧੀਮਾਨ ਨੇ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ ਪੰਜਾਬ ਸਰਕਾਰ ਅਤੇ ਪੀਐਸਪੀਸੀਐਲ/ਪੀਐਸਟੀਸੀਐਲ ਨੂੰ ਪੰਜਾਬ ਪਾਵਰ ਸੈਕਟਰ ਨੂੰ ਦਰਪੇਸ਼ ਚੁਣੌਤੀਆਂ ਬਾਰੇ ਸਾਵਧਾਨ ਕੀਤਾ ਅਤੇ ਮੁੱਖ ਮੰਤਰੀ ਨੂੰ ਦਖਲ ਦੇਣ ਅਤੇ ਬਿਜਲੀ ਐਕਟ 2003ਵਿੱਚ ਪ੍ਰਸਤਾਵਿਤ ਸੋਧਾਂ ਬਾਰੇ ਕੇਂਦਰ ਸਰਕਾਰ ਕੋਲ ਆਪਣਾ ਸਖ਼ਤ ਵਿਰੋਧ ਦਰਜ ਕਰਨ ਦੀ ਬੇਨਤੀ ਕੀਤੀ। ਜੋ ਕੇਦਰ ਦੇ ਸਿੱਧੇ ਹਮਲੇ ਦੇਸ਼ ਦੇ ਸੰਘੀ ਢਾਂਚੇ ‘ਤੇ ਹਨ। ਇਹ ਵੀ ਬੇਨਤੀ ਕੀਤੀ ਗਈ ਸੀ ਕਿ ਪੀ.ਐਸ.ਪੀ.ਸੀ.ਐਲ. ਨੂੰ ਸਬਸਿਡੀ ਸਮੇਂ ਸਿਰ ਅਦਾ ਕੀਤੀ ਜਾਵੇ ਨਹੀਂ ਤਾਂ ਉੱਚ ਕਰਜ਼ਿਆਂ ਕਾਰਨ ਦਰਾਂ ਵਿੱਚ ਵਾਧਾ, ਕਰਜ਼ੇ ਨੂੰ ਗ੍ਰਾਂਟਾਂ ਵਿੱਚ ਨਾ ਬਦਲਣ ਆਦਿ ਦੇ ਕਈ ਪ੍ਰਭਾਵ ਹੋਣਗੇ। ਇਹ ਵੀ ਉਜਾਗਰ ਕੀਤਾ ਗਿਆ ਕਿ ਰਾਜ ਦੇ ਕੁਝ ਖੇਤਰਾਂ ਵਿੱਚ ਬਿਜਲੀ ਦੀ ਚੋਰੀ ਕਾਰਨ ਵੰਡ ਦੇ ਨੁਕਸਾਨ ਅਤੇ ਰਾਜ ਸਰਕਾਰ ਤੋਂ ਦਖਲ ਦੀ ਮੰਗ ਕੀਤੀ। ਇਸ ਵਿਸ਼ੇ ਵਿੱਚ ਇਹ ਸੁਝਾਅ ਦਿੱਤਾ ਗਿਆ ਸੀ ਕਿ ਉਨ੍ਹਾਂ ਖਪਤਕਾਰਾਂ ਤੋਂ ਬਿਜਲੀ ਸਬਸਿਡੀਆਂ ਵਾਪਸ ਲਈਆਂ ਜਾਣ ਜੋ ਬਿਜਲੀ ਦੀ ਚੋਰੀ ਕਰਦੇ ਹਨ। ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਵਰ ਕਾਰਪੋਰੇਸ਼ਨਾਂ ਅਤੇ ਬੀਬੀਐਮਬੀ ਵਿੱਚ ਸਾਰੀਆਂ ਖਾਲੀ ਅਸਾਮੀਆਂ ਰੈਗੂਲਰ ਮੁਲਾਜ਼ਮਾਂ ਨਾਲ ਭਰੀਆਂ ਜਾਣਗੀਆਂ ਕੱਚੇ ਮੁਲਾਜ਼ਮਾਂ ਵਾਲਾ ਨਾਂ ਖ਼ਤਮ ਕਰਦਿੱਤਾ ਜਾਵੇਗਾ। ਉਨ੍ਹਾਂ ਨੇ ਆਪਣੀ ਵਚਨਬੱਧਤਾ ਦੁਹਰਾਈ ਕਿ ਬਿਜਲੀ ਖੇਤਰ ਦਾ ਨਿੱਜੀਕਰਨ ਨਹੀਂ ਹੋਵੇਗਾ। ਉਨ੍ਹਾਂ ਜਨਤਕ ਖੇਤਰ ਵਿੱਚ ਵਿਸ਼ਵਾਸ ਪ੍ਰਗਟਾਇਆ ਅਤੇ ਬੀਬੀਐਮਬੀ ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਬੀਬੀਐਮਬੀ ਵਿੱਚ ਮੈਂਬਰ ਪਾਵਰ ਦੀ ਨਿਯਮਤ ਨਿਯੁਕਤੀ ਨੂੰ ਯਕੀਨੀ ਬਣਾਇਆ ਜਾਵੇਗਾ। ਹਰਭਜਨ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਸਰਕਾਰੀ ਵਿਭਾਗਾਂ ਨੂੰ ਪਾਵਰ ਕਾਰਪੋਰੇਸ਼ਨ ਦੀ ਡਿਫਾਲਟਿੰਗ ਨੂੰ ਦੂਰ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਪੀ.ਐਸ.ਪੀ.ਸੀ.ਐਲ. ਦੀ ਬਕਾਇਆ ਸਬਸਿਡੀ ਨੂੰ ਸਮੇਂ ਸਿਰ ਨਿਪਟਾਇਆ ਜਾਵੇਗਾ। ਰੇਲ ਅਤੇ ਦਰਾਮਦ ਕੀਤੇ ਕੋਲੇ ਨਾਲ ਰਾਜ ਲਈ ਬਿਜਲੀ ਦੀਆਂ ਕੀਮਤਾਂ ਵਧਣਗੀਆਂ ਅਤੇ ਪੰਜਾਬ ਸਰਕਾਰ ਵੱਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ। ਰਾਜ ਸਰਕਾਰ ਵੱਲੋਂ ਬਿਜਲੀ ਚੋਰੀ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਾਵਰ ਕਾਰਪੋਰੇਸ਼ਨ ਦਾ ਮੁੰਡ ਮੀਟਰ ਰੀਡਰ ਤੋਂ ਸ਼ੁਰੂ ਹੁੰਦਾ ਹੈ ਜਿਸ ਤੋਂ ਪਾਵਰ ਕਾਰਪੋਰੇਸ਼ਨ ਨੂੰ ਕਮਾਂਈ ਸ਼ੁਰੂ ਹੁੰਦੀ ਹੈ ਜੋ ਪ੍ਰਾਈਵੇਟ ਹੱਥਾਂ ਵਿਚ ਦਿਤਾ ਹੋਇਆ ਹੈ ਇਹ ਕੰਪਨੀਆਂ ਮਰਜ਼ੀ ਕਰਦੀਆਂ ਹਨ ਵਾਚਣ ਯੋਗ ਹੈ ਕਿਉਂਕਿ ਪਾਵਰ ਕਾਰਪੋਰੇਸ਼ਨ ਨੂੰ ਇਥੋਂ ਹੀ ਕਮਾਈ ਸ਼ੁਰੂ ਹੁੰਦੀ ਹੈ। The post ਪੀਐਸਈਬੀ ਇੰਜੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ‘ਚ ਮੁੱਖ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |











