TheUnmute.com – Punjabi News: Digest for February 16, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਬੀਬੀਸੀ ਦੇ ਦਫ਼ਤਰਾਂ 'ਚ ਇਨਕਮ ਟੈਕਸ ਦਾ 'ਸਰਵੇਖਣ ਆਪ੍ਰੇਸ਼ਨ' ਦੂਜੇ ਦਿਨ ਵੀ ਜਾਰੀ

Wednesday 15 February 2023 06:17 AM UTC+00 | Tags: bbc-offices breaking-news indias-bbc-offices ncome-tax-department news

ਚੰਡੀਗੜ੍ਹ,15 ਫਰਵਰੀ 2022: ਬੀਬੀਸੀ (BBC) (ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ) ਇੰਡੀਆ’ ਵਿਰੁੱਧ ਆਮਦਨ ਕਰ ਵਿਭਾਗ ਦਾ ‘ਸਰਵੇਖਣ ਆਪ੍ਰੇਸ਼ਨ’ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ, ਕਿਉਂਕਿ ਆਈਟੀ ਅਧਿਕਾਰੀ ਸੰਗਠਨ ਦੇ ਇਲੈਕਟ੍ਰਾਨਿਕ ਅਤੇ ਕਾਗਜ਼-ਅਧਾਰਤ ਵਿੱਤੀ ਡੇਟਾ ਦੀ ਜਾਣਕਰੀ ਲੈ ਰਹੇ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਆਮਦਨ ਕਰ ਵਿਭਾਗ ਨੇ ਕਥਿਤ ਟੈਕਸ ਚੋਰੀ ਦੀ ਜਾਂਚ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਦਿੱਲੀ ਅਤੇ ਮੁੰਬਈ ਸਥਿਤ ਬੀਬੀਸੀ ਦਫ਼ਤਰਾਂ ਅਤੇ ਦੋ ਹੋਰ ਸੰਬੰਧਿਤ ਸਥਾਨਾਂ ‘ਤੇ ‘ਸਰਵੇਖਣ ਅਭਿਆਨ’ ਸ਼ੁਰੂ ਕੀਤਾ ਹੈ । ਆਮਦਨ ਕਰ ਵਿਭਾਗ ਦੇ ਅਧਿਕਾਰੀ ਬੀਤੇ ਦਿਨ ਮੰਗਲਵਾਰ ਸਵੇਰੇ ਕਰੀਬ 11.30 ਵਜੇ ਬੀਬੀਸੀ ਦਫ਼ਤਰ ਪਹੁੰਚੇ ਅਤੇ ਉਹ ਅਜੇ ਵੀ ਉੱਥੇ ਮੌਜੂਦ ਹਨ।

ਟੈਕਸ ਅਧਿਕਾਰੀ ਬੀਬੀਸੀ (BBC) ਦੇ ਵਿੱਤ ਅਤੇ ਕੁਝ ਹੋਰ ਵਿਭਾਗਾਂ ਦੇ ਸਟਾਫ ਨਾਲ ਗੱਲ ਕਰ ਰਹੇ ਹਨ, ਜਦੋਂ ਕਿ ਦੂਜੇ ਸਟਾਫ ਅਤੇ ਹੋਰ ਅਧਿਕਾਰੀਆਂ ਨੂੰ ਮੰਗਲਵਾਰ ਰਾਤ ਨੂੰ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਕੰਪਿਊਟਰਾਂ ਅਤੇ ਮੋਬਾਈਲਾਂ ਦੇ 'ਕਲੋਨ' ਬਣਾਏ ਗਏ ਹਨ।

ਇਹ ਕਾਰਵਾਈ ਬੀਬੀਸੀ ਵੱਲੋਂ ਦੋ ਭਾਗਾਂ ਵਾਲੀ ਡਾਕੂਮੈਂਟਰੀ ‘ਇੰਡੀਆ: ਦਿ ਮੋਦੀ ਸਵਾਲ’ ਨੂੰ ਪ੍ਰਸਾਰਿਤ ਕਰਨ ਤੋਂ ਹਫ਼ਤੇ ਬਾਅਦ ਆਈ ਹੈ। ਇਸ ਸਰਵੇਖਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਵਿਰੋਧੀ ਪਾਰਟੀਆਂ ਵਿਚਾਲੇ ਸਿਆਸੀ ਮਾਹੌਲ ਵੀ ਭਖ ਗਿਆ ਹੈ । ਜਿੱਥੇ ਵਿਰੋਧੀ ਧਿਰ ਨੇ ਇਸ ਕਦਮ ਦੀ ਨਿੰਦਾ ਕੀਤੀ ਹੈ, ਉੱਥੇ ਹੀ ਭਾਜਪਾ ਨੇ ਬੀਬੀਸੀ ‘ਤੇ ਭਾਰਤ ਵਿਰੁੱਧ “ਜ਼ਹਿਰੀਲੀ” ਰਿਪੋਰਟਿੰਗ ਕਰਨ ਦਾ ਦੋਸ਼ ਲਗਾਇਆ ਹੈ।

‘ਬੀਬੀਸੀ ਨਿਊਜ਼ ਪ੍ਰੈਸ ਟੀਮ’ ਨੇ ਮੰਗਲਵਾਰ ਰਾਤ 10.26 ਵਜੇ ਟਵੀਟ ਕੀਤਾ, “ਆਮਦਨ ਕਰ ਅਧਿਕਾਰੀ ਇਸ ਸਮੇਂ ਨਵੀਂ ਦਿੱਲੀ ਅਤੇ ਮੁੰਬਈ ਵਿੱਚ ਬੀਬੀਸੀ ਦਫ਼ਤਰਾਂ ਵਿੱਚ ਹਨ ਅਤੇ ਅਸੀਂ ਪੂਰਾ ਸਹਿਯੋਗ ਕਰ ਰਹੇ ਹਾਂ।” ਅਸੀਂ ਉਮੀਦ ਕਰਦੇ ਹਾਂ ਕਿ ਇਸ ਸਥਿਤੀ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।

The post ਬੀਬੀਸੀ ਦੇ ਦਫ਼ਤਰਾਂ ‘ਚ ਇਨਕਮ ਟੈਕਸ ਦਾ ‘ਸਰਵੇਖਣ ਆਪ੍ਰੇਸ਼ਨ’ ਦੂਜੇ ਦਿਨ ਵੀ ਜਾਰੀ appeared first on TheUnmute.com - Punjabi News.

Tags:
  • bbc-offices
  • breaking-news
  • indias-bbc-offices
  • ncome-tax-department
  • news

ਜਲੰਧਰ ਦੇ ਸਿਵਲ ਹਸਪਤਾਲ 'ਚ ਮਰੀਜ਼ ਦੀ ਮੌਤ ਤੋਂ ਬਾਅਦ ਹੰਗਾਮਾ, ਪਰਿਵਾਰ ਨੇ ਡਾਕਟਰਾਂ 'ਤੇ ਲਾਪਰਵਾਹੀ ਦੇ ਲਾਏ ਦੋਸ਼

Wednesday 15 February 2023 06:36 AM UTC+00 | Tags: acp-nirmal-singh breaking-news death-news jalandhar-police jalandhars-civil-hospital latest-news news punjab-health-minister punjab-news

ਜਲੰਧਰ, 15 ਫਰਵਰੀ 2022: ਜਲੰਧਰ ਦੇ ਸਿਵਲ ਹਸਪਤਾਲ (Jalandhar’s civil hospital) ਇਕ ਮਰੀਜ਼ ਦੀ ਮੌਤ ਤੋਂ ਬਾਅਦ ਰਿਸ਼ਤੇਦਾਰਾਂ ਨੇ ਭਾਰੀ ਹੰਗਾਮਾ ਕਰ ਦਿੱਤਾ । ਪਰਿਵਾਰ ਦਾ ਦੋਸ਼ ਹੈ ਕਿ ਡਾਕਟਰ ਦੀ ਲਾਪਰਵਾਹੀ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਬੰਧਿਤ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਾਸੀ ਮਿੱਠੂ ਬਸਤੀ ਵਜੋਂ ਹੋਈ ਹੈ। ਜਿਸ ਦਾ ਗੋਡੇ ਦਾ ਅਪਰੇਸ਼ਨ ਪਿਛਲੇ 15 ਦਿਨਾਂ ਤੋਂ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪਰਮਜੀਤ ਦੀ ਲੱਤ ਵਿੱਚ ਫਰੈਕਚਰ ਹੋਣ ਮਗਰੋਂ ਉਸ ਦਾ ਅਪਰੇਸ਼ਨ ਹੋਇਆ ਸੀ। ਵਾਰਡ ‘ਚ ਸ਼ਿਫਟ ਹੋਣ ‘ਤੇ ਉਸਨੂੰ ਘਬਰਾਹਟ ਹੋਣ ਲੱਗੀ, ਜਦੋਂ ਇਸ ਬਾਰੇ ਸ਼ਿਕਾਇਤ ਕੀਤੀ ਤਾਂ ਡਾਕਟਰਾਂ ਨੇ ਉਸ ਨੂੰ ਗਲਤ ਟੀਕਾ ਲਗਾ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਿੱਠੂ ਬਸਤੀ ਦੇ ਰਹਿਣ ਵਾਲੇ ਪਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਘਰ ਦਾ ਇਕਲੌਤਾ ਕਮਾਉਣ ਵਾਲਾ ਸੀ।ਮ੍ਰਿਤਲ ਦੇ ਪਿਤਾ ਦੇ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਪਰਮਜੀਤ ਸਿੰਘ ਕੋਲ 2 ਪਰਿਵਾਰਾਂ ਦੀ ਜ਼ਿੰਮੇਵਾਰੀ ਸੀ।

ਹੰਗਾਮੇ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਨਿਰਮਲ ਸਿੰਘ ਵੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਸਮਝਾਇਆ ਅਤੇ ਭਰੋਸਾ ਦਿੱਤਾ ਕਿ ਸਵੇਰੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਜੇਕਰ ਕਿਸੇ ਦੀ ਗਲਤੀ ਪਾਈ ਗਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਰਿਸ਼ਤੇਦਾਰ ਗਲਤ ਟੀਕਾ ਲਗਾ ਕੇ ਮੌਤ ਦੀ ਗੱਲ ‘ਤੇ ਅੜੇ ਰਹੇ ਅਤੇ ਇਰਾਦਾ ਕਤਲ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ।

ਡਿਊਟੀ ‘ਤੇ ਮੌਜੂਦ ਡਾਕਟਰ ਪ੍ਰਿਆ ਭੂਸ਼ਣ ਨੇ ਦੱਸਿਆ ਕਿ ਜਦੋਂ ਮਰੀਜ਼ ਦੀ ਮੌਤ ਹੋਈ ਤਾਂ ਉਹ ਹਸਪਤਾਲ ‘ਚ ਸੀ। ਜਦੋਂ ਮਰੀਜ਼ ਨੂੰ ਘਬਰਾਹਟ ਦਾ ਟੀਕਾ ਲਗਾਇਆ ਗਿਆ। ਇਸ ਦੇ ਨਾਲ ਹੀ ਹੱਡੀਆਂ ਦੇ ਡਾਕਟਰ ਸੁਰਿੰਦਰ ਦਾ ਕਹਿਣਾ ਹੈ ਕਿ ਟੀਕਾ ਅਜਿਹਾ ਨਹੀਂ ਸੀ ਕਿ ਕਿਸੇ ਦੀ ਜਾਨ ਲੈ ਲਵੇ। ਇਸ ਸਬੰਧੀ ਕਾਰਜਕਾਰੀ ਮੈਡੀਕਲ ਸੁਪਰਡੈਂਟ ਸਿਵਲ ਡਾ: ਗੁਰਮੀਤ ਲਾਲ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ |

The post ਜਲੰਧਰ ਦੇ ਸਿਵਲ ਹਸਪਤਾਲ ‘ਚ ਮਰੀਜ਼ ਦੀ ਮੌਤ ਤੋਂ ਬਾਅਦ ਹੰਗਾਮਾ, ਪਰਿਵਾਰ ਨੇ ਡਾਕਟਰਾਂ ‘ਤੇ ਲਾਪਰਵਾਹੀ ਦੇ ਲਾਏ ਦੋਸ਼ appeared first on TheUnmute.com - Punjabi News.

Tags:
  • acp-nirmal-singh
  • breaking-news
  • death-news
  • jalandhar-police
  • jalandhars-civil-hospital
  • latest-news
  • news
  • punjab-health-minister
  • punjab-news

ਤਰਨ ਤਾਰਨ ਪੁਲਿਸ ਵਲੋਂ ਇੱਕ ਵਿਅਕਤੀ 1 ਕਿੱਲੋ ਹੈਰੋਇਨ ਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ

Wednesday 15 February 2023 06:46 AM UTC+00 | Tags: aam-aadmi-party breaking-news cm-bhagwant-mann dgp-gaurav-yadav drugs drug-smuggling drugs-smugglers news punjab punjab-government punjabi-news punjab-news punjab-police tarn-taran-police the-unmute-latest-update the-unmute-news

ਚੰਡੀਗੜ੍ਹ,15 ਫਰਵਰੀ 2022: ਪੰਜਾਬ ਪੁਲਿਸ ਦੀ ਟੀਮ ਨੂੰ ਨਸ਼ਾ ਤਸਕਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਫਲਤਾਂ ਮਿਲੀ ਹੈ | ਤਰਨਤਾਰਨ ਪੁਲਿਸ (Tarn Taran police) ਨੇ ਇੱਕ ਵਿਅਕਤੀ ਨੂੰ 1 ਕਿੱਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਤੇ ਇਕ ਬਿਨਾਂ ਨੰਬਰ ਦੀ ਸਕਾਰਪੀਓ ਕਾਰ ਸਮੇਤ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮਾਮਲੇ ਵਿਚ ਐਫਆਈਆਰ ਦਰਜ ਕੀਤੀ ਗਈ ਹੈ ਤੇ ਜਾਂਚ ਜਾਰੀ ਹੈ।

The post ਤਰਨ ਤਾਰਨ ਪੁਲਿਸ ਵਲੋਂ ਇੱਕ ਵਿਅਕਤੀ 1 ਕਿੱਲੋ ਹੈਰੋਇਨ ਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dgp-gaurav-yadav
  • drugs
  • drug-smuggling
  • drugs-smugglers
  • news
  • punjab
  • punjab-government
  • punjabi-news
  • punjab-news
  • punjab-police
  • tarn-taran-police
  • the-unmute-latest-update
  • the-unmute-news

IND W vs WI W: ਮਹਿਲਾ ਟੀ-20 ਵਿਸ਼ਵ ਕੱਪ 'ਚ ਭਾਰਤ-ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਅੱਜ

Wednesday 15 February 2023 06:59 AM UTC+00 | Tags: bcci breaking-news cricket-news icc indian-women-team ind-w-vs-wi-w news punjab-news smriti-mandhana sports-news the-unmute-breaking-news the-unmute-punjabi-news womens-t20-world-cup

ਚੰਡੀਗੜ੍ਹ,15 ਫਰਵਰੀ 2022: ਦੱਖਣੀ ਅਫਰੀਕਾ ‘ਚ ਚੱਲ ਰਹੇ ਮਹਿਲਾ ਟੀ-20 ਵਿਸ਼ਵ ਕੱਪ ‘ਚ ਭਾਰਤੀ ਟੀਮ (Indian Team) ਦਾ ਦੂਜਾ ਮੈਚ ਵੈਸਟਇੰਡੀਜ਼ ( West Indies) ਨਾਲ ਹੈ। ਪਹਿਲੇ ਮੈਚ ‘ਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਉਣ ਤੋਂ ਬਾਅਦ ਭਾਰਤੀ ਟੀਮ ਦਾ ਆਤਮ-ਵਿਸ਼ਵਾਸ ਸੱਤਵੇਂ ਆਸਮਾਨ ‘ਤੇ ਹੈ ਅਤੇ ਹਰਮਨਪ੍ਰੀਤ ਦੀ ਅਗਵਾਈ ਵਾਲੀ ਭਾਰਤੀ ਟੀਮ ਦੂਜੇ ਮੈਚ ‘ਚ ਵੈਸਟਇੰਡੀਜ਼ ਨੂੰ ਹਰਾਉਣਾ ਚਾਹੇਗੀ। ਇਸ ਮੈਚ ਨੂੰ ਜਿੱਤ ਕੇ ਭਾਰਤੀ ਟੀਮ ਲਗਾਤਾਰ ਦੂਜੀ ਜਿੱਤ ਹਾਸਲ ਕਰਨਾ ਚਾਹੇਗੀ ਅਤੇ ਟੂਰਨਾਮੈਂਟ ਦੇ ਅਗਲੇ ਦੌਰ ਵਿੱਚ ਥਾਂ ਬਣਾਉਣ ਦੀ ਕੋਸ਼ਿਸ਼ ਕਰੇਗੀ।

ਭਾਰਤ ਦੀ ਤਜਰਬੇਕਾਰ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਸੱਟ ਕਾਰਨ ਆਖਰੀ ਮੈਚ ਨਹੀਂ ਖੇਡ ਸਕੀ। ਹਾਲਾਂਕਿ ਵੈਸਟਇੰਡੀਜ਼ ਦੀ ਟੀਮ ਵੀ ਕਮਜ਼ੋਰ ਨਹੀਂ ਹੈ। ਅਜਿਹੇ ‘ਚ ਦੋਵਾਂ ਟੀਮਾਂ ਵਿਚਾਲੇ ਰੋਮਾਂਚਕ ਮੈਚ ਹੋਣਾ ਯਕੀਨੀ ਹੈ। ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮਹਿਲਾ ਟੀ-20 ਵਿਸ਼ਵ ਕੱਪ ਦਾ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 6:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 6 ਵਜੇ ਹੋਵੇਗਾ।

The post IND W vs WI W: ਮਹਿਲਾ ਟੀ-20 ਵਿਸ਼ਵ ਕੱਪ ‘ਚ ਭਾਰਤ-ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਅੱਜ appeared first on TheUnmute.com - Punjabi News.

Tags:
  • bcci
  • breaking-news
  • cricket-news
  • icc
  • indian-women-team
  • ind-w-vs-wi-w
  • news
  • punjab-news
  • smriti-mandhana
  • sports-news
  • the-unmute-breaking-news
  • the-unmute-punjabi-news
  • womens-t20-world-cup

ਸਾਨੀਆ ਮਿਰਜ਼ਾ ਨੂੰ ਮਹਿਲਾ IPL 'ਚ ਰਾਇਲ ਚੈਲੰਜਰਜ਼ ਬੈਂਗਲੋਰ ਟੀਮ ਦਾ ਮੈਂਟਰ ਬਣਾਇਆ

Wednesday 15 February 2023 07:12 AM UTC+00 | Tags: bcci breaking-news icc indian-tennis-star-sania-mirza news punjab-news rcb royal-challengers-bangalore royal-challengers-bangalore-women-team sania-mirza the-unmute-breaking-news womens-premier-league womens-premier-league-2023 wpl-2023

ਚੰਡੀਗੜ੍ਹ,15 ਫਰਵਰੀ 2022: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ (Sania Mirza) ਨੂੰ ਮਹਿਲਾ ਪ੍ਰੀਮੀਅਰ ਲੀਗ ‘ਚ ਰਾਇਲ ਚੈਲੰਜਰਜ਼ ਬੈਂਗਲੋਰ ਟੀਮ ਦਾ ਮੈਂਟਰ ਨਿਯੁਕਤ ਕੀਤਾ ਗਿਆ ਹੈ। RCB ਨੇ ਬੁੱਧਵਾਰ ਨੂੰ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਰਾਹੀਂ ਇਸ ਦੀ ਪੁਸ਼ਟੀ ਕੀਤੀ। ਇਸ ‘ਤੇ ਟੈਨਿਸ ਖਿਡਾਰਨ ਸਾਨੀਆ ਨੇ ਕਿਹਾ ਕਿ ਉਹ ਖੁਦ ਹੈਰਾਨ ਸੀ ਕਿ ਉਸ ਨੂੰ ਕ੍ਰਿਕਟ ਟੀਮ ਦਾ ਮੈਂਟਰ ਬਣਨ ਦਾ ਆਫਰ ਮਿਲਿਆ ਪਰ ਬਾਅਦ ‘ਚ ਉਸ ਨੇ ਸਵੀਕਾਰ ਕਰ ਲਿਆ।

ਆਰਸੀਬੀ (RCB) ਦੇ ਟਵਿੱਟਰ ਹੈਂਡਲ ‘ਤੇ ਲਿਖਿਆ ਹੈ, “ਮਹਿਲਾਵਾਂ ਲਈ ਭਾਰਤੀ ਖੇਡਾਂ ਵਿੱਚ ਇੱਕ ਮੋਹਰੀ, ਇੱਕ ਯੁਵਾ ਪ੍ਰਤੀਕ ਜਿਸ ਨੇ ਆਪਣੇ ਪੂਰੇ ਕਰੀਅਰ ਵਿੱਚ ਨਿਡਰ ਹੋ ਕੇ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ, ਮੈਦਾਨ ਦੇ ਅੰਦਰ ਅਤੇ ਬਾਹਰ ਇੱਕ ਚੈਂਪੀਅਨ ਹੈ। ਸਾਨੂੰ ਆਰਸੀਬੀ ਮਹਿਲਾ ਕ੍ਰਿਕਟ ਟੀਮ ਦੀ ਮੈਂਟਰ ਵਜੋਂ ਸਾਨੀਆ ਮਿਰਜ਼ਾ ਦਾ ਸੁਆਗਤ ਕਰਦੇ ਹੋਏ ਮਾਣ ਹੈ।”

ਰਾਇਲ ਚੈਲੰਜਰਜ਼ ਬੈਂਗਲੁਰੂ ਟੀਮ ਦੀ ਮੈਂਟਰ ਬਣਨ ਤੋਂ ਬਾਅਦ ਸਾਨੀਆ (Sania Mirza) ਨੇ ਟੀਮ ਇੰਟਰਵਿਊ ‘ਚ ਕਿਹਾ, ”ਮੈਂ ਥੋੜੀ ਹੈਰਾਨ ਸੀ, ਪਰ ਮੈਂ ਉਤਸ਼ਾਹਿਤ ਸੀ। ਖੁਸ਼ਕਿਸਮਤੀ ਨਾਲ ਜਾਂ ਬਦਕਿਸਮਤੀ ਨਾਲ, ਮੈਂ 20 ਸਾਲਾਂ ਤੋਂ ਪੇਸ਼ੇਵਰ ਐਥਲੀਟ ਹਾਂ। ਮੇਰਾ ਅਗਲਾ ਕੰਮ ਨੌਜਵਾਨ ਔਰਤਾਂ ਅਤੇ ਨੌਜਵਾਨ ਦੀ ਮਦਦ ਕਰਨਾ ਹੈ।। ਲੜਕੀਆਂ ਨੂੰ ਇਹ ਵਿਸ਼ਵਾਸ ਦਿਵਾਉਣ ਦੀ ਕੋਸ਼ਿਸ਼ ਕਰਨਾ ਕਿ ਖੇਡਾਂ ਉਨ੍ਹਾਂ ਲਈ ਕਰੀਅਰ ਦੇ ਪਹਿਲੇ ਵਿਕਲਪਾਂ ਵਿੱਚੋਂ ਇੱਕ ਹੋ ਸਕਦੀਆਂ ਹਨ।

The post ਸਾਨੀਆ ਮਿਰਜ਼ਾ ਨੂੰ ਮਹਿਲਾ IPL ‘ਚ ਰਾਇਲ ਚੈਲੰਜਰਜ਼ ਬੈਂਗਲੋਰ ਟੀਮ ਦਾ ਮੈਂਟਰ ਬਣਾਇਆ appeared first on TheUnmute.com - Punjabi News.

Tags:
  • bcci
  • breaking-news
  • icc
  • indian-tennis-star-sania-mirza
  • news
  • punjab-news
  • rcb
  • royal-challengers-bangalore
  • royal-challengers-bangalore-women-team
  • sania-mirza
  • the-unmute-breaking-news
  • womens-premier-league
  • womens-premier-league-2023
  • wpl-2023

ਬੋਨੀ ਅਜਨਾਲਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ 2 ਸਾਬਕਾ ਵਿਧਾਇਕ ਭਾਜਪਾ 'ਚ ਸ਼ਾਮਲ

Wednesday 15 February 2023 09:32 AM UTC+00 | Tags: bjp boni-ajnala breaking-news former-mla-amarpal-singh-ajnala news punjab-bjp punjab-news punjab-politics punjab-state-president-ashwini-sharma shiromani-akali-dal

ਚੰਡੀਗੜ੍ਹ, 15 ਫਰਵਰੀ 2022: ਸਾਬਕਾ ਵਿਧਾਇਕ ਅਮਰਪਾਲ ਸਿੰਘ ਅਜਨਾਲਾ ਉਰਫ਼ ਬੋਨੀ ਅਜਨਾਲਾ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਵਿੱਚ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੋਮ ਪ੍ਰਕਾਸ਼ ਅਤੇ ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ‘ਚ ਸ਼ਾਮਲ ਕੀਤਾ । ਬੋਨੀ ਅਜਨਾਲਾ ਦੇ ਨਾਲ ਸਾਬਕਾ ਵਿਧਾਇਕ ਮਨਮੋਹਨ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

The post ਬੋਨੀ ਅਜਨਾਲਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ 2 ਸਾਬਕਾ ਵਿਧਾਇਕ ਭਾਜਪਾ ‘ਚ ਸ਼ਾਮਲ appeared first on TheUnmute.com - Punjabi News.

Tags:
  • bjp
  • boni-ajnala
  • breaking-news
  • former-mla-amarpal-singh-ajnala
  • news
  • punjab-bjp
  • punjab-news
  • punjab-politics
  • punjab-state-president-ashwini-sharma
  • shiromani-akali-dal

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕਰਨ ਲਈ ਯਤਨਸ਼ੀਲ: ਡਾ. ਇੰਦਰਬੀਰ ਸਿੰਘ ਨਿੱਝਰ

Wednesday 15 February 2023 09:41 AM UTC+00 | Tags: aam-aadmi-party air-pollution bhagwant-mann breaking-news cm-bhagwant-mann dr-inderbir-singh-nijjar environment environment-lovers news nijjar pollution punjab punjab-government

ਚੰਡੀਗੜ੍ਹ, 15 ਫਰਵਰੀ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਲੰਧਰ ਵਿੱਖੇ ਸੀਵਰੇਜ, ਮੈਨਹੋਲਾਂ ਦੀ ਸਫ਼ਾਈ ਸਕਸ਼ਨ ਮਸ਼ੀਨਾਂ ਰਾਹੀਂ ਕਰਨ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਅਤੇ ਮੁੱਖ ਪੰਪਿੰਗ ਸਟੇਸ਼ਨਾਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਲਗਭਗ 10.87 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਜੈਤੇਵਾਲੀ, ਜਲੰਧਰ ਵਿਖੇ 25 ਐਮ.ਐਲ.ਡੀ ਸੀਵਰੇਜ ਟਰੀਟਮੈਂਟ ਪਲਾਂਟ (ਐਸਬੀਆਰ ਤਕਨਾਲੋਜੀ) ਅਤੇ ਮੁੱਖ ਪੰਪਿੰਗ ਸਟੇਸ਼ਨਾਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਲਗਭਗ 3.92 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਬੰਬਿਆਂਵਾਲੀ, ਜਲੰਧਰ ਵਿਖੇ 10 ਐਮ.ਐਲ.ਡੀ ਸੀਵਰੇਜ ਟਰੀਟਮੈਂਟ ਪਲਾਂਟ (ਐਸਬੀਆਰ ਤਕਨਾਲੋਜੀ) ਅਤੇ ਮੁੱਖ ਪੰਪਿੰਗ ਸਟੇਸ਼ਨ ਦੇ ਸੰਚਾਲਨ ਅਤੇ ਰੱਖ-ਰਖਾਅ ‘ਤੇ ਲਗਭਗ 2.66 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਲੰਧਰ ਦੇ ਵੱਖ-ਵੱਖ ਜ਼ੋਨਾਂ ਦੀਆਂ ਸੀਵਰੇਜ ਲਾਈਨਾਂ ਅਤੇ ਮੈਨਹੋਲਾਂ ਦੀ ਸਫ਼ਾਈ ਮਸ਼ੀਨਾਂ ਰਾਹੀਂ ਕਰਨ ‘ਤੇ ਵੀ ਲਗਭਗ 4.29 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਡਾ: ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਵੈੱਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

The post ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕਰਨ ਲਈ ਯਤਨਸ਼ੀਲ: ਡਾ. ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News.

Tags:
  • aam-aadmi-party
  • air-pollution
  • bhagwant-mann
  • breaking-news
  • cm-bhagwant-mann
  • dr-inderbir-singh-nijjar
  • environment
  • environment-lovers
  • news
  • nijjar
  • pollution
  • punjab
  • punjab-government

ਪਿਛਲੀ ਸਰਕਾਰਾਂ ਨੇ ਟੋਲ ਵਾਲਿਆਂ ਦੇ ਹੱਕ 'ਚ ਫੈਸਲੇ ਕਰਕੇ ਪੰਜਾਬੀਆਂ ਦੀ ਲੁੱਟ ਜਾਰੀ ਰੱਖੀ : CM ਭਗਵੰਤ ਮਾਨ

Wednesday 15 February 2023 10:00 AM UTC+00 | Tags: aam-aadmi-party breaking-news cm-bhagwant-mann dgp-punjab farmers-dharna national-highways-authority news nhai punjab punjab-and-haryana-high-court punjab-latest punjab-news punjab-police punjab-toll-plazas the-unmute-breaking-news toll-plazas

ਚੰਡੀਗੜ੍ਹ, 15 ਫਰਵਰੀ 2023: ਪੰਜਾਬ ਸਰਕਾਰ ਸੂਬੇ ਦੇ ਰਾਜ ਮਾਰਗਾਂ 'ਤੇ ਲੱਗੇ ਟੋਲ ਪਲਾਜ਼ਿਆਂ (Toll Plazas) ਨੂੰ ਹੌਲੀ-ਹੌਲੀ ਬੰਦ ਕਰ ਰਹੀ ਹੈ। ਇਸ ਸਿਲਸਿਲੇ ਵਿੱਚ ਅੱਜ ਪੰਜਾਬ ਸਰਕਾਰ ਨੇ ਤਿੰਨ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਜਿਨ੍ਹਾਂ ਵਿੱਚ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ, ਮਾਨਗੜ੍ਹ ਅਤੇ ਨਵਾਂਸ਼ਹਿਰ ਦੇ ਮਾਜ਼ਰੀ ਟੋਲ ਪਲਾਜ਼ਾ ਸ਼ਾਮਲ ਹੈ |

ਪੰਜਾਬ ਲੋਕ ਨਿਰਮਾਣ ਵਿਭਾਗ ਨੇ ਇਨ੍ਹਾਂ ਤਿੰਨਾਂ ਟੋਲ ਪਲਾਜ਼ਿਆਂ ਨੂੰ ਚੰਡੀਗੜ੍ਹ ਮੁੱਖ ਦਫ਼ਤਰ ਤੋਂ ਵਿਭਾਗੀ ਕਾਰਜਕਾਰੀ ਇੰਜੀਨੀਅਰ ਹੁਸ਼ਿਆਰਪੁਰ ਪ੍ਰੇਮ ਕਮਲ ਨੂੰ ਹੱਥੀਂ ਲਿਖਤੀ ਹੁਕਮ ਭੇਜ ਦਿੱਤੇ ਹਨ। ਜਿਕਰਯੋਗ ਹੈ ਕਿ ਕੰਪਨੀ ਦਾ ਠੇਕਾ ਅੱਜ ਖਤਮ ਹੋ ਗਿਆ ਹੈ ਅਤੇ ਅੱਧੀ ਰਾਤ 12 ਤੋਂ ਉਨ੍ਹਾਂ ਦੀ ਕੋਈ ਪਰਚੀ ਨਹੀਂ ਕੱਟੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤਿੰਨ ਟੋਲ ਪਲਾਜ਼ੇ ਮਾਜ਼ਰੀ, ਨੰਗਲ ਸ਼ਹੀਦਾਂ ਤੇ ਮਾਨਗੜ੍ਹ ਬੰਦ ਕਰ ਦਿੱਤੇ ਗਏ ਹਨ | ਪਹਿਲੀ ਵਾਰ ਇਹ ਟੋਲ ਪਲਾਜ਼ੇ 2013 'ਚ ਬੰਦ ਹੋਣੇ ਸੀ, ਫਿਰ 2018 'ਚ ਬੰਦ ਹੋਣੇ ਸੀ, ਪਰ ਸਮੇਂ ਦੀਆਂ ਸਰਕਾਰਾਂ ਨੇ ਦੋਵੇਂ ਵਾਰ ਟੋਲ ਵਾਲਿਆਂ ਦੇ ਹੱਕ 'ਚ ਫ਼ੈਸਲੇ ਕੀਤੇ ਤੇ ਪੰਜਾਬੀਆਂ ਦੀ ਲੁੱਟ ਜਾਰੀ ਰੱਖੀ |

The post ਪਿਛਲੀ ਸਰਕਾਰਾਂ ਨੇ ਟੋਲ ਵਾਲਿਆਂ ਦੇ ਹੱਕ 'ਚ ਫੈਸਲੇ ਕਰਕੇ ਪੰਜਾਬੀਆਂ ਦੀ ਲੁੱਟ ਜਾਰੀ ਰੱਖੀ : CM ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dgp-punjab
  • farmers-dharna
  • national-highways-authority
  • news
  • nhai
  • punjab
  • punjab-and-haryana-high-court
  • punjab-latest
  • punjab-news
  • punjab-police
  • punjab-toll-plazas
  • the-unmute-breaking-news
  • toll-plazas

ਫਾਜ਼ਿਲਕਾ 'ਚ ਕੌਮਾਂਤਰੀ ਸਰਹੱਦ 'ਤੇ ਕੰਡਿਆਲੀ ਤਾਰ ਨੇੜਿਓਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ

Wednesday 15 February 2023 10:11 AM UTC+00 | Tags: border-security-force breaking-news bsf drugs-smugglers fazilka india-pakistan-border news pakistani-smugglers. punjab-police the-border-security-force

ਚੰਡੀਗੜ੍ਹ, 15 ਫਰਵਰੀ 2023: ਫਾਜ਼ਿਲਕਾ (Fazilka) ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਇੱਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐੱਸਐੱਫ ਦੇ ਜਵਾਨਾਂ ਨੇ ਪੰਜਾਬ ਦੇ ਫਾਜ਼ਿਲਕਾ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਨੇੜਿਓਂ ਕਰੀਬ 1.030 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ। ਇਹ ਜਾਣਕਾਰੀ ਬੀਐਸਐਫ ਨੇ ਦਿੱਤੀ ਹੈ।

ਬੀਐਸਐਫ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਪੰਜਾਬ ਦੇ ਫਾਜ਼ਿਲਕਾ (Fazilka) ਦੇ ਪਿੰਡ ਬਚਨ ਸਿੰਘ ਢਾਣੀ ਵਿੱਚ ਸਰਹੱਦੀ ਕੰਡਿਆਲੀ ਤਾਰ ਨੇੜਿਓਂ। 1.030 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਗਸ਼ਤ ਦੌਰਾਨ ਜਵਾਨਾਂ ਨੂੰ ਸਰਹੱਦ ‘ਤੇ ਕੰਡਿਆਲੀ ਤਾਰ ਦੇ ਨੇੜੇ ਇਕ ਸ਼ੱਕੀ ਪੈਕਟ ਮਿਲਿਆ।

ਬੀਐਸਐਫ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਪੈਕੇਟ ਵਿੱਚ ਕਰੀਬ 1.030 ਕਿਲੋਗ੍ਰਾਮ ਹੈਰੋਇਨ ਮੌਜੂਦ ਸੀ। ਹੈਰੋਇਨ ਦੀ ਕੀਮਤ ਕਰੋੜਾਂ ਵਿੱਚ ਦੱਸੀ ਜਾ ਰਹੀ ਹੈ। ਫਿਲਹਾਲ ਇਹ ਪਤਾ ਲਗਾਉਣ ਲਈ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਕਿ ਹੈਰੋਇਨ ਸਮੱਗਲਰਾਂ ਨੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਸੀ ਜਾਂ ਨਹੀਂ।

The post ਫਾਜ਼ਿਲਕਾ ‘ਚ ਕੌਮਾਂਤਰੀ ਸਰਹੱਦ ‘ਤੇ ਕੰਡਿਆਲੀ ਤਾਰ ਨੇੜਿਓਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ appeared first on TheUnmute.com - Punjabi News.

Tags:
  • border-security-force
  • breaking-news
  • bsf
  • drugs-smugglers
  • fazilka
  • india-pakistan-border
  • news
  • pakistani-smugglers.
  • punjab-police
  • the-border-security-force

Test Rankings: ਭਾਰਤੀ ਟੀਮ ਹੁਣ ਤਿੰਨੋਂ ਫਾਰਮੈਟਾਂ 'ਚ ਨੰਬਰ-1, ਨਾਗਪੁਰ ਟੈਸਟ ਜਿੱਤ ਕੇ ਸਿਖਰ 'ਤੇ ਪਹੁੰਚਿਆ ਭਾਰਤ

Wednesday 15 February 2023 10:25 AM UTC+00 | Tags: breaking-news cricket-news hardik-pandya icc-test-rankings indian-captain-rohit-sharma indian-team latest-news news rohit-sharma sports-news test-rankings test-rankings-news the-unmute-breaking-news the-unmute-latest-news virat-kohli

ਚੰਡੀਗੜ੍ਹ, 15 ਫਰਵਰੀ 2023: ਭਾਰਤੀ ਟੀਮ (Indian team) ICC ਟੈਸਟ ਰੈਂਕਿੰਗ ‘ਚ ਸਿਖਰ ‘ਤੇ ਪਹੁੰਚ ਗਈ ਹੈ। ਆਸਟ੍ਰੇਲੀਆ ਖ਼ਿਲਾਫ਼ ਚਾਰ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ‘ਚ ਜਿੱਤ ਤੋਂ ਬਾਅਦ ਭਾਰਤ ਨੰਬਰ-1 ‘ਤੇ ਪਹੁੰਚ ਗਈ ਹੈ । ਭਾਰਤ ਨੇ ਨਾਗਪੁਰ ਵਿੱਚ ਬਾਰਡਰ-ਗਾਵਸਕਰ ਟਰਾਫੀ ਦੇ ਪਹਿਲੇ ਮੈਚ ਵਿੱਚ ਇੱਕ ਪਾਰੀ ਅਤੇ 132 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ । ਭਾਰਤੀ ਟੀਮ ਨੇ ਆਸਟਰੇਲੀਆ ਨੂੰ ਸਿਖਰਲੇ ਸਥਾਨ ਤੋਂ ਪਛਾੜ ਦਿੱਤਾ ਹੈ।

ਹੁਣ ਭਾਰਤ ਤਿੰਨੋਂ ਫਾਰਮੈਟਾਂ ‘ਚ ਨੰਬਰ-1 ‘ਤੇ ਪਹੁੰਚ ਗਿਆ ਹੈ। ਉਹ ਪਹਿਲਾਂ ਹੀ ਟੀ-20 ਅਤੇ ਵਨਡੇ ‘ਚ ਚੋਟੀ ‘ਤੇ ਹੈ। ਪਹਿਲੀ ਵਾਰ ਭਾਰਤੀ ਟੀਮ (Indian team) ਤਿੰਨੋਂ ਫਾਰਮੈਟਾਂ ਵਿੱਚ ਇੱਕੋ ਸਮੇਂ ਸਿਖਰ 'ਤੇ ਪੁੱਜੀ ਹੈ। ਇਸ ਤੋਂ ਪਹਿਲਾਂ 2014 ਵਿੱਚ ਦੱਖਣੀ ਅਫ਼ਰੀਕਾ ਦੀ ਟੀਮ ਇੱਕੋ ਸਮੇਂ ਤਿੰਨੋਂ ਫਾਰਮੈਟਾਂ ਵਿੱਚ ਪਹਿਲੇ ਸਥਾਨ 'ਤੇ ਸੀ।

ਆਸਟ੍ਰੇਲੀਆ ‘ਤੇ ਵੱਡੀ ਜਿੱਤ ਤੋਂ ਬਾਅਦ ਰੋਹਿਤ ਸ਼ਰਮਾ ਦੀ ਟੀਮ ਦੇ 115 ਅੰਕ ਹੋ ਗਏ ਹਨ। ਉਹ ਦੂਜੇ ਸਥਾਨ ‘ਤੇ ਕਾਬਜ਼ ਆਸਟਰੇਲੀਆ ਤੋਂ ਚਾਰ ਅੰਕ ਪਿੱਛੇ ਹੈ। ਇੰਗਲੈਂਡ ਦੀ ਟੀਮ ਤੀਜੇ ਸਥਾਨ ‘ਤੇ ਹੈ। ਉਸ ਦੇ 106 ਅੰਕ ਹਨ। ਇੰਗਲੈਂਡ ਕੋਲ ਨਿਊਜ਼ੀਲੈਂਡ ਖ਼ਿਲਾਫ਼ 16 ਫਰਵਰੀ ਤੋਂ ਸ਼ੁਰੂ ਹੋ ਰਹੀ ਲੜੀ ਵਿੱਚ ਆਪਣੀ ਰੈਂਕਿੰਗ ਵਿੱਚ ਸੁਧਾਰ ਕਰਨ ਦਾ ਮੌਕਾ ਹੋਵੇਗਾ।

The post Test Rankings: ਭਾਰਤੀ ਟੀਮ ਹੁਣ ਤਿੰਨੋਂ ਫਾਰਮੈਟਾਂ ‘ਚ ਨੰਬਰ-1, ਨਾਗਪੁਰ ਟੈਸਟ ਜਿੱਤ ਕੇ ਸਿਖਰ ‘ਤੇ ਪਹੁੰਚਿਆ ਭਾਰਤ appeared first on TheUnmute.com - Punjabi News.

Tags:
  • breaking-news
  • cricket-news
  • hardik-pandya
  • icc-test-rankings
  • indian-captain-rohit-sharma
  • indian-team
  • latest-news
  • news
  • rohit-sharma
  • sports-news
  • test-rankings
  • test-rankings-news
  • the-unmute-breaking-news
  • the-unmute-latest-news
  • virat-kohli

ਲੰਪੀ ਸਕਿੱਨ ਬਿਮਾਰੀ ਦੀ ਰੋਕਥਾਮ ਲਈ ਨਰਿੰਦਰ ਕੌਰ ਭਰਾਜ ਨੇ ਕਰਵਾਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

Wednesday 15 February 2023 11:11 AM UTC+00 | Tags: aam-aadmi-party animal-husbandry breaking-news laljit-singh-bhullar-news lumpy-skin-disease narinder-kaur-bharaj news punjab-health-department punjab-news punjab-politics the-unmute-breaking-news the-unmute-punjabi-news

ਸੰਗਰੂਰ, 15 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਲੰਪੀ ਸਕਿੱਨ ਬਿਮਾਰੀ (Lumpy Skin Disease) ਦੀ ਰੋਕਥਾਮ ਲਈ ਸੂਬੇ ਦੇ 25 ਲੱਖ ਪਸ਼ੂਆਂ ਲਈ ਮੁਫ਼ਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੀ ਸੰਗਰੂਰ 'ਚ ਸ਼ੁਰੂਆਤ ਅੱਜ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਥਾਨਕ ਗਊਸ਼ਾਲਾ ਤੋਂ ਕਰਵਾਈ ਗਈ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਲੰਪੀ ਸਕਿਨ ਬਿਮਾਰੀ Lumpy Skin Disease) ਦੀ ਰੋਕਥਾਮ ਲਈ ਮੁਫ਼ਤ ਵੈਕਸੀਨ ਮੁਹਿੰਮ ਪਸ਼ੂ ਪਾਲਣ ਵਿਭਾਗ ਵਲੋਂ ਚਲਾਈ ਜਾ ਰਹੀ ਹੈ ਜਿਸ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਇਹ ਟੀਕੇ ਮੁਫ਼ਤ ਲਗਾਏ ਜਾਣਗੇ। ਉਨਾਂ ਜ਼ਿਲੇ ਦੇ ਪਸ਼ੂ ਪਾਲਕਾਂ ਅਤੇ ਗਊਸ਼ਾਲਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਇਹ ਵੈਕਸੀਨ ਆਪਣੇ ਗਾਵਾਂ/ਵੱਛਿਆਂ ਨੂੰ ਮੁਫਤ ਵਿੱਚ ਲਗਵਾਉਣ ਤਾਂ ਜੋ ਪਸ਼ੂਆਂ ਦਾ ਇਸ ਮਾਰੂ ਬਿਮਾਰੀ ਤੋਂ ਬਚਾਅ ਹੋ ਸਕੇ।

ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ 'ਚ 1.6 ਲੱਖ ਖੁਰਾਕਾਂ ਗੋਟਪੋਕਸ ਵੈਕਸੀਨ ਦੀਆਂ ਪ੍ਰਾਪਤ ਹੋਈਆਂ ਹਨ। ਉਨਾਂ ਦੱਸਿਆ ਕਿ ਵਿਭਾਗ ਵੱਲੋਂ 54 ਟੀਮਾਂ ਬਣਾ ਕੇ ਪਸ਼ੂ ਪਾਲਕਾਂ ਦੇ ਘਰ-ਘਰ ਜਾ ਕੇ ਇਹ ਵੈਕਸੀਨ ਮੁਫਤ ਲਗਾਈ ਜਾਵੇਗੀ ਤੇ ਇਹ ਕੰਮ 8 ਹਫ਼ਤਿਆਂ ਵਿੱਚ ਪੂਰਾ ਹੋਵੇਗਾ।

The post ਲੰਪੀ ਸਕਿੱਨ ਬਿਮਾਰੀ ਦੀ ਰੋਕਥਾਮ ਲਈ ਨਰਿੰਦਰ ਕੌਰ ਭਰਾਜ ਨੇ ਕਰਵਾਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ appeared first on TheUnmute.com - Punjabi News.

Tags:
  • aam-aadmi-party
  • animal-husbandry
  • breaking-news
  • laljit-singh-bhullar-news
  • lumpy-skin-disease
  • narinder-kaur-bharaj
  • news
  • punjab-health-department
  • punjab-news
  • punjab-politics
  • the-unmute-breaking-news
  • the-unmute-punjabi-news

ਨੈਸ਼ਨਲ ਹਾਈਵੇ 'ਤੇ ਚੱਲਦੀ ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ ਹਾਦਸਾ, ਇੱਕ ਨੌਜਵਾਨ ਜ਼ਖ਼ਮੀ

Wednesday 15 February 2023 11:24 AM UTC+00 | Tags: accident a-terrible-accident breaking-news latest-news nawanshahr-phagwara-national-highway news punjab-latest-news punjab-news road-accident village-kehma

ਚੰਡੀਗੜ੍ਹ, 15 ਫਰਵਰੀ 2023: ਪੰਜਾਬ ਦੇ ਨਵਾਂਸ਼ਹਿਰ-ਫਗਵਾੜਾ ਨੈਸ਼ਨਲ ਹਾਈਵੇ ‘ਤੇ ਇਕ ਕਾਰ ਦਾ ਟਾਇਰ ਫਟਣ ਕਾਰਨ ਭਿਆਨਕ ਹਾਦਸਾ (Accident) ਵਾਪਰਿਆ ਹੈ। ਇਹ ਹਾਦਸਾ ਹਾਈਵੇਅ 'ਤੇ ਪਿੰਡ ਕਹਿਮਾ ਦੇ ਬੱਸ ਅੱਡੇ ਨੇੜੇ ਵਾਪਰਿਆ। ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕਾਰ ਦਾ ਟਾਇਰ ਅਚਾਨਕ ਫਟ ਗਿਆ ਅਤੇ ਕਾਰਨ ਡਿਵਾਈਡਰ ਨਾਲ ਟਕਰਾ ਗਈ। ਇਸ ਤੋਂ ਬਾਅਦ ਕਾਰ ਹਵਾ ‘ਚ ਉਛਲ ਕੇ ਹਾਈਵੇ ‘ਤੇ ਜਾ ਡਿੱਗੀ ਅਤੇ ਪਲਟ ਗਈ। ਹਾਦਸੇ ਵਿੱਚ ਅੰਮ੍ਰਿਤਸਰ ਜਾ ਰਿਹਾ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ।

ਹਾਈਵੇਅ ‘ਤੇ ਕਾਰ ਪਲਟਣ ਤੋਂ ਬਾਅਦ ਲੋਕਾਂ ਨੇ ਤੁਰੰਤ ਮੌਕੇ ‘ਤੇ ਐਂਬੂਲੈਂਸ ਬੁਲਾਈ ਅਤੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਚਸ਼ਮਦੀਦਾਂ ਅਨੁਸਾਰ ਨੌਜਵਾਨ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਉਕਤ ਨੌਜਵਾਨ ਦੇ ਸਿਰ ‘ਤੇ ਸੱਟਾਂ ਲੱਗੀਆਂ ਹਨ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।

The post ਨੈਸ਼ਨਲ ਹਾਈਵੇ ‘ਤੇ ਚੱਲਦੀ ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ ਹਾਦਸਾ, ਇੱਕ ਨੌਜਵਾਨ ਜ਼ਖ਼ਮੀ appeared first on TheUnmute.com - Punjabi News.

Tags:
  • accident
  • a-terrible-accident
  • breaking-news
  • latest-news
  • nawanshahr-phagwara-national-highway
  • news
  • punjab-latest-news
  • punjab-news
  • road-accident
  • village-kehma

ਨਿਊਜ਼ੀਲੈਂਡ 'ਚ ਗੈਬਰੀਅਲ ਚੱਕਰਵਾਤ ਤੋਂ ਬਾਅਦ ਭੂਚਾਲ ਦੇ ਝਟਕੇ ਕੀਤੇ ਮਹਿਸੂਸ

Wednesday 15 February 2023 11:32 AM UTC+00 | Tags: breaking-news cyclone cyclone-gabriel cyclone-news earthquake news new-zealand the-unmute-breaking-news the-unmute-report the-unmute-update

ਚੰਡੀਗੜ੍ਹ, 15 ਫਰਵਰੀ 2023: ਨਿਊਜ਼ੀਲੈਂਡ (New Zealand)  ‘ਚ ਗੈਬਰੀਅਲ ਚੱਕਰਵਾਤ ਤੋਂ ਬਾਅਦ ਬੁੱਧਵਾਰ ਸਵੇਰੇ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.1 ਦਰਜ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ 57 ਤੋਂ 76 ਕਿਲੋਮੀਟਰ ਦੀ ਡੂੰਘਾਈ ਵਾਲੇ ਪਰੰਪਰਾਮੁ ਟਾਪੂ ਤੋਂ 50 ਕਿਲੋਮੀਟਰ ਉੱਤਰ-ਪੱਛਮ ਵਿੱਚ ਸੀ। ਇਹ ਝਟਕੇ ਕਿੰਨੇ ਤੇਜ਼ ਸਨ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਭੂਚਾਲ ਆਉਣ ਦੇ 15 ਮਿੰਟਾਂ ਦੇ ਅੰਦਰ ਹੀ 31,000 ਲੋਕਾਂ ਨੇ ਜੀਓਨੇਟ ‘ਤੇ ਝਟਕੇ ਮਹਿਸੂਸ ਹੋਣ ਦੀ ਪੁਸ਼ਟੀ ਕੀਤੀ ਹੈ ।

ਨਿਊਜ਼ੀਲੈਂਡ (New Zealand) ਦੀ ਸਿਵਲ ਡਿਫੈਂਸ ਏਜੰਸੀ ਨੇ ਕਿਹਾ ਕਿ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਨਾ ਹੀ ਸਰਕਾਰ ਨੇ ਇਸ ਸਬੰਧੀ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ। ਹਾਲਾਂਕਿ ਇੱਥੇ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਭੂਚਾਲ ਕਾਰਨ ਧਰਤੀ ਕਰੀਬ 10-20 ਸੈਕਿੰਡ ਤੱਕ ਹਿੱਲ ਗਈ।

The post ਨਿਊਜ਼ੀਲੈਂਡ ‘ਚ ਗੈਬਰੀਅਲ ਚੱਕਰਵਾਤ ਤੋਂ ਬਾਅਦ ਭੂਚਾਲ ਦੇ ਝਟਕੇ ਕੀਤੇ ਮਹਿਸੂਸ appeared first on TheUnmute.com - Punjabi News.

Tags:
  • breaking-news
  • cyclone
  • cyclone-gabriel
  • cyclone-news
  • earthquake
  • news
  • new-zealand
  • the-unmute-breaking-news
  • the-unmute-report
  • the-unmute-update

ਸਪਾ ਨੇਤਾ ਆਜ਼ਮ ਖਾਨ ਦੇ ਬੇਟੇ ਨੂੰ ਛੱਜਲੈਟ ਮਾਮਲੇ 'ਚ 2 ਸਾਲ ਦੀ ਸਜ਼ਾ, ਵਿਧਾਨ ਸਭਾ ਮੈਂਬਰਸ਼ਿਪ ਵੀ ਰੱਦ

Wednesday 15 February 2023 11:53 AM UTC+00 | Tags: abdulla-azam azam-khan breaking-news chhajlet-case india leader-azam-khan news samajwadi-party-leader-azam-khan sp-leader-azam-khan uttar-pardessh

ਚੰਡੀਗੜ੍ਹ, 15 ਫਰਵਰੀ 2023: ਸਪਾ ਨੇਤਾ ਆਜ਼ਮ ਖਾਨ (Azam Khan) ਤੋਂ ਬਾਅਦ ਹੁਣ ਉਨ੍ਹਾਂ ਦੇ ਬੇਟੇ ਅਬਦੁੱਲਾ ਆਜ਼ਮ (Abdulla Azam) ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਐਮਪੀਐਮਐਲਏ ਅਦਾਲਤ ਨੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਰਾਮਪੁਰ ਦੀ ਸਵਾਰ ਵਿਧਾਨ ਸਭਾ ਸੀਟ ਤੋਂ ਸਮਾਜਵਾਦੀ ਪਾਰਟੀ ਦੇ ਵਿਧਾਇਕ ਅਬਦੁੱਲਾ ਆਜ਼ਮ ਤਿੰਨ ਸਾਲਾਂ ਵਿੱਚ ਦੋ ਵਾਰ ਵਿਧਾਇਕੀ ਗੁਆ ਚੁੱਕੇ ਹਨ। ਅਬਦੁੱਲਾ ਦੀ ਵਿਧਾਨ ਸਭਾ ਤਿੰਨ ਸਾਲ ਪਹਿਲਾਂ ਉਮਰ ਦੇ ਫਰਜ਼ੀ ਸਰਟੀਫਿਕੇਟ ਦੇ ਮਾਮਲੇ ਵਿੱਚ ਹਾਈਕੋਰਟ ਵਿੱਚ ਰੱਦ ਹੋ ਗਈ ਸੀ।

ਇਸਦੇ ਨਾ ਹੀ ਉੱਤਰ ਪ੍ਰਦੇਸ਼ ਵਿਧਾਨ ਸਭਾ ਸਕੱਤਰੇਤ ਨੇ ਅਬਦੁੱਲਾ ਆਜ਼ਮ ਦੀ ਸੀਟ ਨੂੰ ਖਾਲੀ ਐਲਾਨ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ 15 ਸਾਲ ਪੁਰਾਣੇ ਛੱਜਲੈਟ ਮਾਮਲੇ ਵਿੱਚ ਸਪਾ ਨੇਤਾ ਆਜ਼ਮ ਖਾਨ ਅਤੇ ਉਨ੍ਹਾਂ ਦੇ ਬੇਟੇ ਸਪਾ ਵਿਧਾਇਕ ਅਬਦੁੱਲਾ ਆਜ਼ਮ ਨੂੰ ਅਦਾਲਤ ਨੇ ਦੋ ਸਾਲ ਦੀ ਸਜ਼ਾ ਸੁਣਾਈ ਹੈ। ਦੋਵਾਂ ਨੂੰ 3-3 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਮਾਮਲੇ ਦੇ ਬਾਕੀ ਸੱਤ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਇਸੇ ਤਰ੍ਹਾਂ ਭੜਕਾਊ ਭਾਸ਼ਣ ਦੇ ਮਾਮਲੇ ਵਿੱਚ ਅਬਦੁੱਲਾ ਆਜ਼ਮ ਦੇ ਪਿਤਾ ਆਜ਼ਮ ਖਾਨ ਰਾਮਪੁਰ ਤੋਂ ਵਿਧਾਨ ਸਭਾ ਦੀ ਮੈਂਬਰੀ ਗੁਆ ਬੈਠੇ ਸਨ |

ਕੀ ਹੈ ਪੂਰਾ ਮਾਮਲਾ: –

ਜਿਸ ਕੇਸ ਵਿੱਚ ਸਜ਼ਾ ਸੁਣਾਈ ਗਈ ਹੈ, ਉਹ 15 ਸਾਲ ਪਹਿਲਾਂ ਜਨਵਰੀ 2008 ਦਾ ਹੈ। ਉਸ ਦਿਨ ਪੁਲਿਸ ਮੁਰਾਦਾਬਾਦ ਦੇ ਛੱਜਲੈਟ ਥਾਣੇ ‘ਚ ਚੈਕਿੰਗ ਕਰ ਰਹੀ ਸੀ। ਪੁਲਿਸ ਮੁਤਾਬਕ ਆਜ਼ਮ ਖਾਨ ਦੀ ਕਾਰ ਨੂੰ ਵੀ ਚੈਕਿੰਗ ਲਈ ਰੋਕਿਆ ਗਿਆ ਸੀ। ਇਸ ਤੋਂ ਨਾਰਾਜ਼ ਆਜ਼ਮ ਖਾਨ ਨੇ ਸੜਕ ‘ਤੇ ਧਰਨਾ ਦੇ ਦਿੱਤਾ। ਉਨ੍ਹਾਂ ਦੇ ਸਮਰਥਨ ‘ਚ ਸਪਾ ਦੇ ਕਈ ਨੇਤਾ ਮੌਕੇ ‘ਤੇ ਪਹੁੰਚੇ ਅਤੇ ਧਰਨੇ ‘ਚ ਸ਼ਾਮਲ ਹੋਏ।

ਪੁਲਿਸ ਨੇ ਆਜ਼ਮ ਖਾਨ, ਉਨ੍ਹਾਂ ਦੇ ਬੇਟੇ ਅਬਦੁੱਲਾ ਆਜ਼ਮ, ਅਮਰੋਹਾ ਤੋਂ ਸਪਾ ਵਿਧਾਇਕ ਮਹਿਬੂਬ ਅਲੀ, ਸਾਬਕਾ ਸਪਾ ਵਿਧਾਇਕ ਅਤੇ ਹੁਣ ਕਾਂਗਰਸ ਵਿੱਚ ਹਾਜੀ ਇਕਰਾਮ ਕੁਰੈਸ਼ੀ, ਬਿਜਨੌਰ ਤੋਂ ਸਪਾ ਨੇਤਾ ਸਾਬਕਾ ਮੰਤਰੀ ਮਨੋਜ ਪਾਰਸ, ਸਪਾ ਨੇਤਾ ਡੀਪੀ ਯਾਦਵ, ਸਪਾ ਨੇਤਾ ਰਾਜੇਸ਼ ਯਾਦਵ ਅਤੇ ਐੱਫ.ਆਈ.ਆਰ. ਦੇ ਸਮਰਥਕਾਂ ਖਿਲਾਫ ਸਪਾ ਨੇਤਾ ਰਾਮ ਕੁੰਵਰ ਪ੍ਰਜਾਪਤੀ ਦਾ ਨਾਂ ਲੈ ਕੇ ਲਿਖਿਆ ਗਿਆ ਸੀ। ਐਫਆਈਆਰ ਵਿੱਚ ਆਜ਼ਮ ਅਤੇ ਹੋਰਨਾਂ ‘ਤੇ ਸੜਕ ਜਾਮ ਕਰਨ, ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ, ਭੀੜ ਨੂੰ ਭੜਕਾਉਣ ਦੇ ਦੋਸ਼ ਲਾਏ ਗਏ ਸਨ। ਮੁਰਾਦਾਬਾਦ ਦੀ ਐਮਪੀ ਵਿਧਾਇਕ ਅਦਾਲਤ ਨੇ ਆਜ਼ਮ ਖਾਨ (Azam Khan) ਅਤੇ ਅਬਦੁੱਲਾ ਆਜ਼ਮ ਨੂੰ ਛੱਡ ਕੇ ਬਾਕੀ ਸਾਰਿਆਂ ਨੂੰ ਬਰੀ ਕਰ ਦਿੱਤਾ ਹੈ।

The post ਸਪਾ ਨੇਤਾ ਆਜ਼ਮ ਖਾਨ ਦੇ ਬੇਟੇ ਨੂੰ ਛੱਜਲੈਟ ਮਾਮਲੇ ‘ਚ 2 ਸਾਲ ਦੀ ਸਜ਼ਾ, ਵਿਧਾਨ ਸਭਾ ਮੈਂਬਰਸ਼ਿਪ ਵੀ ਰੱਦ appeared first on TheUnmute.com - Punjabi News.

Tags:
  • abdulla-azam
  • azam-khan
  • breaking-news
  • chhajlet-case
  • india
  • leader-azam-khan
  • news
  • samajwadi-party-leader-azam-khan
  • sp-leader-azam-khan
  • uttar-pardessh

CM ਭਗਵੰਤ ਮਾਨ ਨੇ 23-24 ਫਰਵਰੀ ਨੂੰ ਕਰਵਾਏ ਜਾ ਰਹੇ 'ਪੰਜਾਬ ਨਿਵੇਸ਼ ਸੰਮੇਲਨ' ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Wednesday 15 February 2023 12:01 PM UTC+00 | Tags: breaking-news cm-bhagwant-mann invest-punjab invest-punjab-summit latest-news news punjab-investment-summit punjab-investment-summit-in-february-202 punjab-news the-unmute-breaking-news the-unmute-latest-news the-unmute-punjabi-news

ਚੰਡੀਗੜ੍ਹ, 15 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23 ਤੇ 24 ਫਰਵਰੀ, 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਕਰਵਾਏ ਜਾ ਰਹੇ 'ਨਿਵੇਸ਼ ਪੰਜਾਬ ਸੰਮੇਲਨ' (Invest Punjab Summit) ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਡੇ ਸਮਾਗਮ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ ਜਿਸ ਵਿਚ ਦੇਸ਼ ਦੇ ਨਾਲ-ਨਾਲ ਵਿਸ਼ਵ ਭਰ ਤੋਂ ਉਦਯੋਗਿਕ ਦਿੱਗਜ਼ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।

ਭਗਵੰਤ ਮਾਨ ਨੇ ਸੰਮੇਲਨ ਦੌਰਾਨ ਵੱਖ-ਵੱਖ ਵਿਸ਼ਿਆਂ ਉਤੇ ਹੋਣ ਵਾਲੇ ਤਕਨੀਕੀ ਸੈਸ਼ਨਾਂ ਦੀ ਰੂਪ-ਰੇਖਾ ਵੀ ਵਿਚਾਰੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸੰਮੇਲਨ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿਚ ਸਹਾਈ ਹੋਵੇਗਾ ਜਿਸ ਨਾਲ ਸੂਬਾ ਤਰੱਕੀਆਂ ਦੀ ਬੁਲੰਦੀਆਂ ਛੂਹੇਗਾ।

ਉਨ੍ਹਾਂ ਕਿਹਾ ਕਿ ਘਰੇਲੂ ਅਤੇ ਆਲਮੀ ਨਿਵੇਸ਼ਕਾਰਾਂ ਦਰਮਿਆਨ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਾਰਨ ਲਈ ਨਿਵੇਸ਼ ਪੰਜਾਬ ਇਸ ਮੌਕਾ ਦਾ ਭਰਪੂਰ ਲਾਭ ਉਠਾਏਗਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਖਿਆ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਡੈਲੀਗੇਟਾਂ ਨਾਲ ਸੂਬੇ ਦੇ ਮੋਹਰੀ ਉੱਦਮੀਆਂ ਦੀ ਸਿੱਧੀ ਗੱਲਬਾਤ ਕਰਨ ਦੀ ਵਿਵਸਥਾ ਵੀ ਕੀਤੀ ਜਾਵੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਵੱਖ-ਵੱਖ ਸੈਕਟਰਾਂ ਵਿੱਚ ਉਦਯੋਗਿਕ ਇਕਾਈਆਂ ਸਥਾਪਤ ਕਰਨ ਦੀ ਜਾਣਕਾਰੀ ਦੇ ਤਕਨੀਕੀ ਵਿਚਾਰ-ਵਟਾਂਦਰੇ ਦੇ ਨਾਲ-ਨਾਲ ਤਕਨੀਕੀ ਸਹਿਯੋਗ ਦੀਆਂ ਸੰਭਾਵਨਾਵਾਂ ਨੂੰ ਹੋਰ ਖੋਜਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਨਿਵੇਸ਼ ਪੰਜਾਬ ਸੰਮੇਲਨ  (Invest Punjab Summit) ਵਿੱਚ ਹਿੱਸਾ ਲੈਣ ਲਈ ਸੂਬੇ ਵਿੱਚ ਆਉਣ ਵਾਲੀ ਆਲਮੀ ਇੰਡਸਟਰੀ ਤੋਂ ਪਹਿਲਾਂ 'ਬ੍ਰਾਂਡ ਪੰਜਾਬ' ਨੂੰ ਸਹੀ ਢੰਗ ਨਾਲ ਉਭਾਰਨਾ ਚਾਹੀਦਾ ਹੈ।

ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਸੰਮੇਲਨ ਉਦਯੋਗਿਕ ਖੇਤਰ ਵਿੱਚ ਸੂਬੇ ਦੀ ਵਿਸ਼ਾਲ ਸਮਰੱਥਾ ਨੂੰ ਵਿਸ਼ਵ ਦੇ ਸਾਹਮਣੇ ਦਿਖਾਉਣ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਕਿ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।

The post CM ਭਗਵੰਤ ਮਾਨ ਨੇ 23-24 ਫਰਵਰੀ ਨੂੰ ਕਰਵਾਏ ਜਾ ਰਹੇ 'ਪੰਜਾਬ ਨਿਵੇਸ਼ ਸੰਮੇਲਨ' ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ appeared first on TheUnmute.com - Punjabi News.

Tags:
  • breaking-news
  • cm-bhagwant-mann
  • invest-punjab
  • invest-punjab-summit
  • latest-news
  • news
  • punjab-investment-summit
  • punjab-investment-summit-in-february-202
  • punjab-news
  • the-unmute-breaking-news
  • the-unmute-latest-news
  • the-unmute-punjabi-news

Germany: ਲੁਫਥਾਂਸਾ ਏਅਰਲਾਈਨਜ਼ ਦੇ ਕੰਪਿਊਟਰ ਸਿਸਟਮ 'ਚ ਤਕਨੀਕੀ ਖ਼ਰਾਬੀ ਕਾਰਨ ਦਰਜਨਾਂ ਉਡਾਣਾਂ ਰੱਦ

Wednesday 15 February 2023 12:11 PM UTC+00 | Tags: airlines breaking-news flights germany germany-flight germanys-lufthansa-airlines lufthansa-airline lufthansa-airlines news technical-fault the-unmute-breaking-news the-unmute-punjabi-news

ਚੰਡੀਗੜ੍ਹ, 15 ਫਰਵਰੀ 2023: ਜਰਮਨੀ ਦੀ ਲੁਫਥਾਂਸਾ ਏਅਰਲਾਈਨਜ਼ (Lufthansa Airline) ਦੇ ਕੰਪਿਊਟਰ ਸਿਸਟਮ ‘ਚ ਬੁੱਧਵਾਰ ਨੂੰ ਤਕਨੀਕੀ ਖ਼ਰਾਬੀ ਆ ਗਈ। ਇਸ ਕਾਰਨ ਦਰਜਨਾਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਕੰਪਨੀ ਨੇ ਆਪਣੇ ਬਿਆਨ ‘ਚ ਕਿਹਾ ਕਿ ਇਹ ਸਮੱਸਿਆ ਆਈਟੀ ਸਿਸਟਮ ਦੀ ਖ਼ਰਾਬੀ ਕਾਰਨ ਹੋਈ ਹੈ। ਇਸ ਨੂੰ ਜਲਦੀ ਠੀਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਇਸ ਮਾਮਲੇ ਦੀ ਵੀ ਜਾਂਚ ਕਰ ਰਹੇ ਹਾਂ ਕਿ ਇਸ ਨੇ ਪੂਰੇ ਸਮੂਹ ਦੇ ਆਈਟੀ ਸਿਸਟਮ ਨੂੰ ਕਿਵੇਂ ਪ੍ਰਭਾਵਿਤ ਕੀਤਾ।

ਪਿਛਲੇ ਮਹੀਨੇ ਅਮਰੀਕਾ ਵਿੱਚ ਵੀ ਅਜਿਹੀ ਹੀ ਸਮੱਸਿਆ ਸਾਹਮਣੇ ਆਈ ਸੀ ਅਤੇ ਇਸ ਕਾਰਨ ਹਜ਼ਾਰਾਂ ਉਡਾਣਾਂ ਨੂੰ ਰੱਦ ਕਰਨਾ ਪਿਆ ਸੀ। ਕੰਪਨੀ ਦੇ ਬੁਲਾਰੇ ਨੇ ਕਿਹਾ ਕਿ ਸਿਰਫ ਲੁਫਥਾਂਸਾ ਗਰੁੱਪ ਦੀਆਂ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਅਸੀਂ ਇਸਨੂੰ ਬਹੁਤ ਜਲਦੀ ਠੀਕ ਕਰਾਂਗੇ।

ਨਿਊਜ਼ ਏਜੰਸੀ ਨਾਲ ਗੱਲ ਕਰਦੇ ਹੋਏ, ਕੁਝ ਯਾਤਰੀਆਂ ਨੇ ਕਿਹਾ ਕਿ ਕੰਪਨੀ ਹੁਣ ਸਾਨੂੰ ਪੈੱਨ ਅਤੇ ਕਾਗਜ਼ ਦੀ ਮਦਦ ਨਾਲ ਬੋਰਡਿੰਗ ਲਈ ਵੇਰਵੇ ਦੇ ਰਹੀ ਹੈ। ਇਸ ਦਾ ਕਾਰਨ ਇਹ ਹੈ ਕਿ ਫਿਲਹਾਲ ਡਿਜੀਟਲ ਆਪਰੇਸ਼ਨ ਨਹੀਂ ਹੋ ਰਹੇ ਹਨ। ਖ਼ਾਸ ਗੱਲ ਇਹ ਹੈ ਕਿ ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਦੋ ਦਿਨ ਬਾਅਦ ਹੀ ਜਰਮਨੀ ਦੇ 7 ਹਵਾਈ ਅੱਡਿਆਂ ਦੇ ਕਰਮਚਾਰੀਆਂ ਨੇ ਕੁਝ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਜਾਣ ਦੀ ਧਮਕੀ ਦਿੱਤੀ ਹੈ।

The post Germany: ਲੁਫਥਾਂਸਾ ਏਅਰਲਾਈਨਜ਼ ਦੇ ਕੰਪਿਊਟਰ ਸਿਸਟਮ ‘ਚ ਤਕਨੀਕੀ ਖ਼ਰਾਬੀ ਕਾਰਨ ਦਰਜਨਾਂ ਉਡਾਣਾਂ ਰੱਦ appeared first on TheUnmute.com - Punjabi News.

Tags:
  • airlines
  • breaking-news
  • flights
  • germany
  • germany-flight
  • germanys-lufthansa-airlines
  • lufthansa-airline
  • lufthansa-airlines
  • news
  • technical-fault
  • the-unmute-breaking-news
  • the-unmute-punjabi-news

ਪਾਕਿਸਤਾਨ ਸਰਕਾਰ ਵਲੋਂ ਨਵੇਂ ਟੈਕਸ ਲਗਾਉਣ ਵਾਲੇ ਆਰਡੀਨੈਂਸ ਨੂੰ ਰਾਸ਼ਟਰਪਤੀ ਨੇ ਠੁਕਰਾਇਆ

Wednesday 15 February 2023 12:25 PM UTC+00 | Tags: arif-alvi breaking-news government-of-pakistan imf international-monetary-fund news pakistan pakistan-latest-news pakistan-news punjab-news shahbaz-sharif shahbaz-sharif-government the-unmute-breaking-news the-unmute-punjabi-news

ਚੰਡੀਗੜ੍ਹ, 15 ਫਰਵਰੀ 2023: ਅੰਤਰਰਾਸ਼ਟਰੀ ਮੁਦਰਾ ਫੰਡ (IMF) ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨੂੰ ਨਵੀਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਪਾਕਿਸਤਾਨ ਸਰਕਾਰ (Government of Pakistan) ਨੇ ਵਾਧੂ ਮਾਲੀਆ ਜੁਟਾਉਣ ਦੀ ਆਈਐਮਐਫ ਦੀ ਸ਼ਰਤ ਨੂੰ ਪੂਰਾ ਕਰਨ ਲਈ ਨਵੇਂ ਟੈਕਸ ਲਗਾਉਣ ਦਾ ਫੈਸਲਾ ਕੀਤਾ। ਉਨ੍ਹਾਂ ਇਸ ਲਈ ਆਰਡੀਨੈਂਸ ਜਾਰੀ ਕਰਨ ਦਾ ਫੈਸਲਾ ਕੀਤਾ, ਪਰ ਰਾਸ਼ਟਰਪਤੀ ਆਰਿਫ ਅਲਵੀ ਨੇ ਆਰਡੀਨੈਂਸ ਜਾਰੀ ਕਰਨ ਦੀ ਸ਼ਰੀਫ ਸਰਕਾਰ ਦੀ ਬੇਨਤੀ ਨੂੰ ਠੁਕਰਾ ਦਿੱਤਾ ਹੈ ।

ਇਸ ਤੋਂ ਬਾਅਦ ਦੇਰ ਰਾਤ ਸਰਕਾਰ (Government of Pakistan) ਨੇ ਜੀਐਸਟੀ ਵਿੱਚ 18 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨਾਲ ਪਾਕਿਸਤਾਨ ਸਰਕਾਰ ਨੂੰ 115 ਅਰਬ ਰੁਪਏ ਦੀ ਵਾਧੂ ਆਮਦਨ ਹੋਵੇਗੀ। ਜੇਕਰ ਰਾਸ਼ਟਰਪਤੀ ਆਰਡੀਨੈਂਸ ‘ਤੇ ਦਸਤਖਤ ਕਰ ਦਿੰਦੇ ਤਾਂ ਇਸ ਨਾਲ 170 ਅਰਬ ਰੁਪਏ ਦੀ ਵਾਧੂ ਆਮਦਨ ਹੋ ਸਕਦੀ ਸੀ। ਪਰ ਮਾਹਰਾਂ ਨੇ ਕਿਹਾ ਹੈ ਕਿ ਆਈਐਮਐਫ ਇਸ ਘੋਸ਼ਣਾ ਤੋਂ ਸੰਤੁਸ਼ਟ ਨਹੀਂ ਹੋ ਸਕਦਾ ਹੈ। ਕਿਉਂਕਿ ਨਿਯਮਾਂ ਮੁਤਾਬਕ ਜੀਐਸਟੀ ਵਿੱਚ ਵਾਧਾ ਸੰਸਦ ਵਿੱਚ ਬਿੱਲ ਪਾਸ ਕਰਕੇ ਜਾਂ ਆਰਡੀਨੈਂਸ ਰਾਹੀਂ ਹੀ ਕੀਤਾ ਜਾ ਸਕਦਾ ਹੈ।

ਆਬਜ਼ਰਵਰਾਂ ਮੁਤਾਬਕ ਰਾਸ਼ਟਰਪਤੀ ਵੱਲੋਂ ਦਿਖਾਏ ਗਏ ਪੈਂਤੜੇ ਤੋਂ ਪਤਾ ਲੱਗਦਾ ਹੈ ਕਿ ਨਵੇਂ ਟੈਕਸ ਦੇ ਮੁੱਦੇ ‘ਤੇ ਦੇਸ਼ ‘ਚ ਸਿਆਸੀ ਸਹਿਮਤੀ ਨਹੀਂ ਹੈ। ਇਸ ਨਾਲ IMF ਦੇ ਰੁਖ ‘ਤੇ ਅਸਰ ਪੈ ਸਕਦਾ ਹੈ। ਆਰਿਫ ਅਲਵੀ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਨਾਲ ਜੁੜੇ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਬਣਨ ਤੋਂ ਬਾਅਦ ਵੀ ਉਹ ਇਮਰਾਨ ਖਾਨ ਦੇ ਪ੍ਰਤੀ ਵਫ਼ਾਦਾਰ ਰਹੇ ਹਨ। ਇਸੇ ਲਈ ਆਰਡੀਨੈਂਸ ‘ਤੇ ਦਸਤਖਤ ਕਰਨ ਤੋਂ ਉਨ੍ਹਾਂ ਦੇ ਇਨਕਾਰ ਨੂੰ ਦੇਸ਼ ‘ਚ ਚੱਲ ਰਹੇ ਤਿੱਖੇ ਸਿਆਸੀ ਮੁਕਾਬਲੇ ਨਾਲ ਜੋੜਿਆ ਜਾ ਰਿਹਾ ਹੈ।

The post ਪਾਕਿਸਤਾਨ ਸਰਕਾਰ ਵਲੋਂ ਨਵੇਂ ਟੈਕਸ ਲਗਾਉਣ ਵਾਲੇ ਆਰਡੀਨੈਂਸ ਨੂੰ ਰਾਸ਼ਟਰਪਤੀ ਨੇ ਠੁਕਰਾਇਆ appeared first on TheUnmute.com - Punjabi News.

Tags:
  • arif-alvi
  • breaking-news
  • government-of-pakistan
  • imf
  • international-monetary-fund
  • news
  • pakistan
  • pakistan-latest-news
  • pakistan-news
  • punjab-news
  • shahbaz-sharif
  • shahbaz-sharif-government
  • the-unmute-breaking-news
  • the-unmute-punjabi-news

ਪੰਜਾਬੀ ਯੂਨੀਵਰਸਿਟੀ ਵਲੋਂ ਭਾਈ ਵੀਰ ਸਿੰਘ ਨੂੰ ਸਮਰਪਿਤ ਤਿੰਨ-ਰੋਜ਼ਾ ਵਿਸ਼ਵ ਕਾਨਫ਼ਰੰਸ ਦਾ ਆਯੋਜਨ

Wednesday 15 February 2023 12:35 PM UTC+00 | Tags: bhai-vir-singh breaking-news chief-secretary-vijay-kumar-janjua news patiala-vice-chancellor punjabi-university vice-chancellor-professor-arvind

ਪਟਿਆਲਾ 15, ਫਰਵਰੀ 2023: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਦੀ ਅਗਵਾਈ ਵਿਚ ਭਾਈ ਵੀਰ ਸਿੰਘ ਦੀ 150ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਤਿੰਨ-ਰੋਜ਼ਾ ਵਿਸ਼ਵ ਕਾਨਫ਼ਰੰਸ ਅੱਜ ਤੋਂ ਸ਼ੁਰੂ ਹੋ ਗਈ ਹੈ | ਇਸ ਕਾਨਫਰੰਸ ਦੇ ਉਦਘਾਟਨੀ ਸਮਾਗਮ ਮੌਕੇ ਪੰਜਾਬ ਸਰਕਾਰ ਤੋਂ ਚੀਫ਼ ਸੈਕਟਰੀ ਵਿਜੇ ਕੁਮਾਰ ਜੰਜੂਆ, ਪਦਮਸ਼੍ਰੀ ਬਾਬਾ ਸੇਵਾ ਸਿੰਘ, ਖਡੂਰ ਸਾਹਿਬ ਨੇ ਵਿਸ਼ੇਸ਼ ਮਹਿਮਾਨ ਵਜੋਂ ਸਿ਼ਰਕਤ ਕੀਤੀ |

Punjabi University

ਇਸ ਮੌਕੇ ਭਾਈ ਵੀਰ ਸਿੰਘ ਜੀ ਦੀਆਂ ਰਚਨਾਵਾਂ ‘ਤੇ ਅਧਾਰਿਤ ਆਰਟ ਗੈਲਰੀ ਦੇ ਸਹਿਯੋਗ ਨਾਲ ਲਗਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਚੀਫ਼ ਸੈਕਟਰੀ ਵਿਜੇ ਕੁਮਾਰ ਜੰਜੂਆ ਨੇ ਉਦਘਾਟਨ ਕਰਕੇ ਇਸ ਤਿੰਨ ਰੋਜ਼ਾ ਕਾਨਫਰੰਸ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਪੰਜਾਬੀ ਯੂਨੀਵਰਸਿਟੀ (Punjabi University) ਦੀ ਮੈਨੇਜਮੈਂਟ ਵੱਲੋਂ ਇਸ ਕਾਨਫਰੰਸ ਵਿੱਚ ਆਈਆਂ ਹੋਈਆਂ ਸਾਰੀਆਂ ਮਹਾਨ ਸਖ਼ਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ | ਉੱਥੇ ਹੀ ਅਜਾਇਬਘਰ ਵਿਚ ਲਗਾਈ ਗਈ ਭਾਈ ਵੀਰ ਸਿੰਘ ਜੀ ਦੀਆਂ ਰਚਨਾਵਾਂ ਉੱਤੇ ਪ੍ਰਦਰਸ਼ਨੀ ਵੀ ਖਿੱਚ ਦਾ ਕੇਂਦਰ ਬਣੀ ਰਹੀਆਂ ਹਨ |

Punjabi University

ਭਾਈ ਵੀਰ ਸਿੰਘ ਚੇਅਰ ਦੇ ਇੰਚਾਰਜ ਡਾ. ਹਰਜੋਧ ਸਿੰਘ ਨੇ ਦੱਸਿਆ ਕਿ ਇਸ ਕਾਨਫ਼ਰੰਸ ਦੇ ਇੱਕ ਹਿੱਸੇ ਵਜੋਂ ਭਾਈ ਵੀਰ ਸਿੰਘ ਜੀ ਦੀਆਂ ਰਚਨਾਵਾਂ ਉੱਤੇ ਅਧਾਰਰਿਤ ਕਲਾ ਪ੍ਰਦਰਸ਼ਨੀ ਵੀ ਲਗਾਈ ਗਈ ਹੈ ਅਤੇ ਇਸ ਕਾਨਫਰੰਸ ਵਿੱਚ ਪੰਜਾਬ ਤੋਂ ਇਲਾਵਾ ਵਿਦੇਸ਼ਾਂ ਤੋਂ ਆਏ ਵਿਦਵਾਨਾਂ ਵੱਲੋਂ ਭਾਈ ਵੀਰ ਸਿੰਘ ਜੀ ਦੀ ਜੀਵਨੀ ਉੱਤੇ ਵੱਖ-ਵੱਖ ਤਰ੍ਹਾਂ ਦੇ ਪਰਚੇ ਪੜ੍ਹੇ ਜਾਣਗੇ |

The post ਪੰਜਾਬੀ ਯੂਨੀਵਰਸਿਟੀ ਵਲੋਂ ਭਾਈ ਵੀਰ ਸਿੰਘ ਨੂੰ ਸਮਰਪਿਤ ਤਿੰਨ-ਰੋਜ਼ਾ ਵਿਸ਼ਵ ਕਾਨਫ਼ਰੰਸ ਦਾ ਆਯੋਜਨ appeared first on TheUnmute.com - Punjabi News.

Tags:
  • bhai-vir-singh
  • breaking-news
  • chief-secretary-vijay-kumar-janjua
  • news
  • patiala-vice-chancellor
  • punjabi-university
  • vice-chancellor-professor-arvind

ਮੈਡੀਕਲ ਕਾਲਜ ਪਟਿਆਲਾ ਦੇ ਦੋ ਵਿਦਿਆਰਥੀਆਂ ਦੀ ਸੜਕ ਹਾਦਸੇ 'ਚ ਮੌਤ, ਇੱਕ ਜ਼ਖਮੀ

Wednesday 15 February 2023 12:50 PM UTC+00 | Tags: accident-news a-road-accident breaking-news injured medical-college medical-college-patiala news patiala patiala-news patiala-police road-accident

ਪਟਿਆਲਾ 15, ਫਰਵਰੀ 2023: ਪਟਿਆਲਾ-ਸੰਗਰੂਰ ਰੋਡ ‘ਤੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਇੱਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜ਼ਖਮੀ ਨੌਜਵਾਨ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ | ਇਨ੍ਹਾਂ ਵਿੱਚ ਅਰਸ਼ਪ੍ਰੀਤ ਸਿੰਘ (ਵਾਸੀ ਹੁਸ਼ਿਆਰਪੁਰ) ਅਤੇ ਅੰਸ਼ੁਲ ਚਲਾਨਾ ਜੋ ਕਿ ਗੰਗਾਨਗਰ ਦਾ ਰਹਿਣ ਵਾਲਾ ਸੀ, ਇਨ੍ਹਾਂ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ |

ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਦੇ ਮੈਡੀਕਲ ਕਾਲਜ (Medical College Patiala) ਵਿਖੇ ਡਾਕਟਰ ਦੀ ਪੜ੍ਹਾਈ ਕਰ ਰਹੇ ਤਿੰਨ ਨੌਜਵਾਨ ਆਪਣੀ ਗੱਡੀ ਵਿੱਚ ਸਵਾਰ ਸਨ ਅਤੇ ਗੱਡੀ ਇਕ ਖੜੇ ਕੈਂਟਰ ਵਿਚ ਜਾ ਟਕਰਾਈ ਜਿਸ ਕਰਕੇ ਇਸ ਗੱਡੀ ਵਿਚ ਸਵਾਰ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ | ਇਸ ਮੌਕੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਲਿਆਂਦੀਆਂ ਗਈਆਂ ਹਨ, ਜਦੋਂ ਕਿ ਇਕ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀ ਵੱਲੋਂ ਧਾਰਾ 106 ਧਾਰਾ ਦੇ ਅਧੀਨ ਮਾਮਲਾ ਦਰਜ ਕਰ ਕੇ ਇਸ ਦੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ |

Medical College Patiala

The post ਮੈਡੀਕਲ ਕਾਲਜ ਪਟਿਆਲਾ ਦੇ ਦੋ ਵਿਦਿਆਰਥੀਆਂ ਦੀ ਸੜਕ ਹਾਦਸੇ ‘ਚ ਮੌਤ, ਇੱਕ ਜ਼ਖਮੀ appeared first on TheUnmute.com - Punjabi News.

Tags:
  • accident-news
  • a-road-accident
  • breaking-news
  • injured
  • medical-college
  • medical-college-patiala
  • news
  • patiala
  • patiala-news
  • patiala-police
  • road-accident

ਪੰਜਾਬ ਸਰਕਾਰ ਨੇ ਜਿੰਨਾ ਕੰਮ 11 ਮਹੀਨਿਆਂ 'ਚ ਕੀਤਾ, ਇਸ ਦਾ 11 ਫ਼ੀਸਦੀ ਵੀ ਪਹਿਲਾਂ ਕਦੇ ਨਹੀਂ ਹੋਇਆ: ਬ੍ਰਮ ਸ਼ੰਕਰ ਜਿੰਪਾ

Wednesday 15 February 2023 01:03 PM UTC+00 | Tags: aam-aadmi-party brahm-shankar-jimpa breaking-news cm-bhagwant-mann latest-news news punjab punjabi-news the-unmute-breaking-news the-unmute-latest-update the-unmute-punjabi-news the-unmute-update

ਚੰਡੀਗੜ੍ਹ, 15 ਫਰਵਰੀ 2023: ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਿੰਨਾ ਕੰਮ 11 ਮਹੀਨਿਆਂ ਵਿਚ ਕਰ ਦਿੱਤਾ ਹੈ, ਇਸ ਦਾ 11 ਫੀਸਦੀ ਕੰਮ ਵੀ ਪਿਛਲੀਆਂ ਸਰਕਾਰਾਂ ਨੇ ਆਪਣੇ ਰਾਜ ਦੌਰਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਵਾਅਦਾ ਚੋਣਾਂ ਦੌਰਾਨ ਕੀਤੇ ਜਾਂਦੇ ਹਨ ਉਨ੍ਹਾਂ 'ਚੋਂ ਕਿਸੇ-ਕਿਸੇ ਵਾਅਦੇ ਦੀ ਪੂਰਤੀ ਲਈ ਪਿਛਲੇ 6 ਮਹੀਨਿਆਂ ਵਿਚ ਅਸਫਲ ਯਤਨ ਪਿਛਲੀਆਂ ਸਰਕਾਰਾਂ ਕਰਦੀਆਂ ਰਹੀਆਂ ਹਨ ਪਰ ਮੁੱਖ ਮੰਤਰੀ ਨੇ ਚੋਣਾਂ ਦੌਰਾਨ ਜੋ ਗਾਰੰਟੀਆਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਸਨ ਉਨ੍ਹਾਂ ਦੀ ਪੂਰਤੀ ਪਹਿਲੇ ਸਾਲ ਤੋਂ ਹੀ ਕਰ ਦਿੱਤੀ ਗਈ ਹੈ।

ਜਿੰਪਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿਚ ਮੁਫਤ ਬਿਜਲੀ, ਆਮ ਆਦਮੀ ਕਲੀਨਿਕ, ਕਿਸਾਨ ਭਲਾਈ, ਅਧਿਆਪਕਾਂ ਨੂੰ ਵਿਦੇਸ਼ਾਂ 'ਚ ਟ੍ਰੇਨਿੰਗ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ਿਆਂ ਤੋਂ ਮੁਕਤੀ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਸਸਤਾ ਰੇਤਾ, ਸ਼ਹੀਦਾਂ ਦਾ ਮਾਣ-ਤਾਣ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸ਼ਨ ਦੇਣ ਵਰਗੀਆਂ ਗਾਰੰਟੀਆਂ ਨੂੰ ਪਹਿਲੇ ਸਾਲ ਦੇ ਮੁੱਢਲੇ ਮਹੀਨਿਆਂ ਵਿਚ ਹੀ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਗਾਰੰਟੀਆਂ ਦੀ ਪੂਰਤੀ ਲਈ ਵੀ ਪੰਜਾਬ ਸਰਕਾਰ ਸਾਕਾਰਾਤਮਕ ਤਰੀਕੇ ਨਾਲ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਦੀ ਭਲਾਈ ਲਈ ਮਾਨ ਸਰਕਾਰ ਵਚਨਬੱਧ ਹੈ ਅਤੇ ਅਸੀਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਵੱਧ ਰਹੇ ਹਾਂ।

ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਲਈ ਅਤੇ ਵਿਦੇਸ਼ਾਂ ਵਿਚ ਜਾਣ ਤੋਂ ਰੋਕਣ ਲਈ ਸੂਬੇ ਵਿਚ ਵਧੇਰੇ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ ਅਤੇ ਜ਼ਿਆਦਾ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ 11 ਮਹੀਨਿਆਂ ਵਿਚ 26,100 ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਅਤੇ ਸੁਸ਼ਾਸ਼ਨ ਦੇਣਾ ਮਾਨ ਸਰਕਾਰ ਦੀ ਪਹਿਲ ਹੈ। ਚੰਗੀਆਂ ਸਿਹਤ ਸਹੂਲਤਾਂ ਅਤੇ ਸ਼ਾਨਦਾਰ ਸਿੱਖਿਆ ਦੇਣ ਨਾਲ ਜਿੱਥੇ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉੱਚਾ ਹੋ ਰਿਹਾ ਹੈ, ਉੱਥੇ ਹੀ ਪ੍ਰਸ਼ਾਸ਼ਨ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਕਰਨ ਨਾਲ ਸੂਬੇ ਦੀ ਸਾਖ ਵਧੀ ਹੈ ਅਤੇ ਨਵੇਂ ਨਿਵੇਸ਼ਕਾਰ ਸੂਬੇ 'ਚ ਜ਼ਿਆਦਾ ਸਨਅਤਾਂ ਸਥਾਪਤ ਕਰਨ ਲਈ ਦਿਲਚਸਪੀ ਦਿਖਾ ਰਹੇ ਹਨ। ਜਿੰਪਾ ਨੇ ਕਿਹਾ ਕਿ ਮਾਨ ਸਰਕਾਰ ਦੀ ਨੇਕ ਨੀਅਤ ਅਤੇ ਇਮਾਨਦਾਰੀ ਸਦਕਾ ਪੰਜਾਬ ਜਲਦ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹੇਗਾ।

The post ਪੰਜਾਬ ਸਰਕਾਰ ਨੇ ਜਿੰਨਾ ਕੰਮ 11 ਮਹੀਨਿਆਂ 'ਚ ਕੀਤਾ, ਇਸ ਦਾ 11 ਫ਼ੀਸਦੀ ਵੀ ਪਹਿਲਾਂ ਕਦੇ ਨਹੀਂ ਹੋਇਆ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News.

Tags:
  • aam-aadmi-party
  • brahm-shankar-jimpa
  • breaking-news
  • cm-bhagwant-mann
  • latest-news
  • news
  • punjab
  • punjabi-news
  • the-unmute-breaking-news
  • the-unmute-latest-update
  • the-unmute-punjabi-news
  • the-unmute-update

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ 'ਚ ਚੱਲੀ ਗੋਲੀ, ਇੱਕ ਨੌਜਵਾਨ ਜ਼ਖਮੀ, ਜਾਂਚ 'ਚ ਜੁਟੀ ਪੁਲਿਸ

Wednesday 15 February 2023 01:15 PM UTC+00 | Tags: amritsar amritsar-police breaking-news chheharta-area chheharta-area-of-amritsar crime firing-case firing-chheharta-area news nws the-unmute-breaking-news the-unmute-news

ਅੰਮ੍ਰਿਤਸਰ, 15 ਫਰਵਰੀ 2023: ਲੁੱਟਾਂ-ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਦੇ ਵਿਚਾਲੇ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ (Chheharta Area) ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਵਿੱਚ ਇੱਕ ਨੌਜਵਾਨ ਦੇ ਗੋਲੀ ਲੱਗਣ ਦੀ ਖ਼ਬਰ ਹੈ |ਮੌਕੇ ‘ਤੇ ਨੌਜਵਾਨ ਨੂੰ ਨਜ਼ਦੀਕੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ

ਇਸ ਦੌਰਾਨ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਪੀਐਸ ਵਿਰਕ ਨੇ ਦੱਸਿਆ ਕਿ ਛੇਹਰਟਾ ਇਲਾਕੇ ਵਿੱਚ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਆਈ ਹੈ, ਜਿਸ ਵਿਚ ਇਕ ਨੌਜਵਾਨ ਜ਼ਖ਼ਮੀ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਨੌਜਵਾਨ ਦੇ ਉੱਪਰ ਪਹਿਲਾਂ ਵੀ ਮਾਮਲੇ ਦਰਜ ਹਨ, ਲੇਕਿਨ ਇਸ ਨੌਜਵਾਨ ‘ਤੇ ਗੋਲੀ ਕਿੰਨਾ ਵੱਲੋਂ ਚਲਾਈ ਗਈ ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ |

The post ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ‘ਚ ਚੱਲੀ ਗੋਲੀ, ਇੱਕ ਨੌਜਵਾਨ ਜ਼ਖਮੀ, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News.

Tags:
  • amritsar
  • amritsar-police
  • breaking-news
  • chheharta-area
  • chheharta-area-of-amritsar
  • crime
  • firing-case
  • firing-chheharta-area
  • news
  • nws
  • the-unmute-breaking-news
  • the-unmute-news

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 11 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ

Wednesday 15 February 2023 01:20 PM UTC+00 | Tags: aam-aadmi-party breaking-news news punjab punjab-cm punjab-ips-officers punjab-news punjab-police the-unmute-breaking-news the-unmute-punjabi-news

ਚੰਡੀਗੜ੍ਹ, 15 ਫਰਵਰੀ 2023: ਪੰਜਾਬ ਸਰਕਾਰ ਨੇ ਪੰਜਾਬ ਪੁਲਿਸ (Punjab Police) ਵਿੱਚ ਵੱਡਾ ਫੇਰਬਦਲ ਕੀਤਾ ਹੈ। 11 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਫਰੀਦਕੋਟ, ਕਪੂਰਥਲਾ, ਬਠਿੰਡਾ ਅਤੇ ਮੋਗਾ ਦੇ ਪੁਲਿਸ ਕਮਿਸ਼ਨਰਾਂ ਸਮੇਤ ਕਈ ਜ਼ਿਲ੍ਹਿਆਂ ਦੇ ਐਸਐਸਪੀ ਬਦਲੇ ਗਏ ਹਨ।

Punjab Police

The post ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 11 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ appeared first on TheUnmute.com - Punjabi News.

Tags:
  • aam-aadmi-party
  • breaking-news
  • news
  • punjab
  • punjab-cm
  • punjab-ips-officers
  • punjab-news
  • punjab-police
  • the-unmute-breaking-news
  • the-unmute-punjabi-news

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰਾਜ ਸਰਕਾਰ ਦੇ ਵਿਭਾਗਾਂ ਨਾਲ ਪ੍ਰੀ-ਬਜਟ ਮੀਟਿੰਗ

Wednesday 15 February 2023 01:35 PM UTC+00 | Tags: adv-harpal-singh-cheema breaking-news finance-and-co-operation-harpal-singh-cheema harpal-singh-cheema news pre-budget-meeting punjab-government punjab-news the-unmute-breaking-news the-unmute-punjabi-news

ਚੰਡੀਗੜ੍ਹ, 15 ਫਰਵਰੀ 2023: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਵਿੱਤੀ ਸਾਲ 2023-24 ਦੇ ਬਜਟ ਅਨੁਮਾਨਾਂ ਨੂੰ ਅੰਤਿਮ ਰੂਪ ਦੇਣ ਲਈ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਪ੍ਰੀ-ਬਜਟ ਮੀਟਿੰਗਾਂ ਦੀ ਸ਼ੁਰੂਆਤ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਬੰਧਤ ਵਿਭਾਗਾਂ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਵਿਚਾਰ ਵਟਾਂਦਰਾ ਕੀਤਾ।

ਮੀਟਿੰਗਾਂ ਦੌਰਾਨ ਇਨ੍ਹਾਂ ਅਧਿਕਾਰੀਆਂ ਨੇ ਹਰਪਾਲ ਸਿੰਘ ਚੀਮਾ (Harpal Singh Cheema) ਨੂੰ ਸਬੰਧਤ ਵਿਭਾਗਾਂ ਦੀਆਂ ਚਾਲੂ ਸਾਲ ਦੀਆਂ ਪ੍ਰਾਪਤੀਆਂ ਅਤੇ ਵਿੱਤੀ ਸਾਲ 2023-24 ਲਈ ਮਿਥੇ ਟੀਚਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਵੱਖ-ਵੱਖ ਸਕੀਮਾਂ ਅਧੀਨ ਲਾਭਪਾਤਰੀਆਂ ਦੀ ਸੰਖਿਆ ਦੇ ਨਾਲ-ਨਾਲ ਅਗਲੇ ਵਿੱਤੀ ਸਾਲ ਦੌਰਾਨ ਸੰਭਾਵਿਤ ਵਾਧੇ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਇਸ ਦੌਰਾਨ ਵਿੱਤੀ ਸਾਲ 2023-24 ਲਈ ਵੱਖ-ਵੱਖ ਵਿਭਾਗਾਂ ਦੁਆਰਾ ਪ੍ਰਸਤਾਵਿਤ ਨਵੀਆਂ ਯੋਜਨਾਵਾਂ ਅਨੁਸਾਰ ਬਜਟ ਦੇ ਪ੍ਰਬੰਧਾਂ ਦੀ ਯੋਜਨਾ ਬਣਾਉਣ ਲਈ ਵਿਸਥਾਰ ਵਿੱਚ ਚਰਚਾ ਕੀਤੀ ਗਈ। ਅੱਜ ਜਿੰਨ੍ਹਾਂ ਪ੍ਰਮੁੱਖ ਵਿਭਾਗਾਂ ਨਾਲ ਵਿੱਤ ਮੰਤਰੀ ਵੱਲੋਂ ਮੀਟਿੰਗ ਕੀਤੀ ਗਈ ਉਨ੍ਹਾਂ ਵਿੱਚ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਸਿਹਤ ਅਤੇ ਪਰਿਵਾਰ ਭਲਾਈ, ਸਹਿਕਾਰਤਾ, ਗ੍ਰਹਿ ਮਾਮਲੇ ਅਤੇ ਨਿਆਂ, ਕਰ, ਬਿਜਲੀ ਅਤੇ ਆਬਕਾਰੀ ਸ਼ਾਮਿਲ ਸਨ।

The post ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰਾਜ ਸਰਕਾਰ ਦੇ ਵਿਭਾਗਾਂ ਨਾਲ ਪ੍ਰੀ-ਬਜਟ ਮੀਟਿੰਗ appeared first on TheUnmute.com - Punjabi News.

Tags:
  • adv-harpal-singh-cheema
  • breaking-news
  • finance-and-co-operation-harpal-singh-cheema
  • harpal-singh-cheema
  • news
  • pre-budget-meeting
  • punjab-government
  • punjab-news
  • the-unmute-breaking-news
  • the-unmute-punjabi-news

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਛੋਟੇ ਸ਼ਹਿਰਾਂ 'ਚ ਜ਼ਮੀਨ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼

Wednesday 15 February 2023 01:41 PM UTC+00 | Tags: aman-arora breaking-news galada news patiala-development-authority puda-bhawan punjab punjab-small-cities residents-welfare-associations small-cities the-unmute-breaking-news the-unmute-news

ਚੰਡੀਗੜ੍ਹ, 15 ਫਰਵਰੀ 2023: ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ (Aman Arora) ਨੇ ਸਬੰਧਤ ਅਧਿਕਾਰੀਆਂ ਨੂੰ ਛੋਟੇ ਸ਼ਹਿਰਾਂ ਵਿੱਚ ਨਵੀਆਂ ਅਰਬਨ ਅਸਟੇਟ ਵਿਕਸਤ ਕਰਨ ਲਈ ਜ਼ਮੀਨਾਂ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਮਨਜ਼ੂਰਸ਼ੁਦਾ ਕਾਲੋਨੀਆਂ ਵਿੱਚ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਜਾਇਜ਼ਾ ਲੈਣ ਵਾਸਤੇ ਟੀਮਾਂ ਭੇਜਣ ਲਈ ਵੀ ਕਿਹਾ।

ਅਮਨ ਅਰੋੜਾ ਨੇ ਪੁੱਡਾ ਭਵਨ ਵਿਖੇ ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ), ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਅਤੇ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਦੇ ਪ੍ਰਗਤੀ ਅਧੀਨ ਵਿਕਾਸ ਪ੍ਰਾਜੈਕਟਾਂ ਅਤੇ ਹੋਰ ਮਹੱਤਵਪੂਰਨ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਗ਼ੈਰ-ਕਾਨੂੰਨੀ ਕਾਲੋਨੀਆਂ ਅਤੇ ਅਣਅਧਿਕਾਰਤ ਉਸਾਰੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਰਿਹਾਇਸ਼ੀ, ਉਦਯੋਗਿਕ ਅਤੇ ਵਪਾਰਕ ਵਿਕਾਸ ਯਕੀਨੀ ਬਣਾਉਣਾ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜ ਕਰਵਾਉਣ ਲਈ ਰੈਜ਼ੀਡੈਂਟਜ਼ ਵੈੱਲਫੇਅਰ ਐਸੋਸੀਏਸ਼ਨਾਂ (ਆਰ.ਡਬਲਿਊ.ਏਜ਼) ਨਾਲ ਮੀਟਿੰਗਾਂ ਕਰਨ ਤਾਂ ਜੋ ਮਨਜ਼ੂਰਸ਼ੁਦਾ ਕਾਲੋਨੀਆਂ ਦੇ ਵਸਨੀਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ ਅਤੇ ਮੁੱਖ ਪ੍ਰਸ਼ਾਸਕ ਪੁੱਡਾ ਸ੍ਰੀਮਤੀ ਅਪਨੀਤ ਰਿਆਤ ਨਾਲ ਗਲਾਡਾ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਮੁੱਖ ਪ੍ਰਸ਼ਾਸਕ ਗਲਾਡਾ ਅਮਰਪ੍ਰੀਤ ਕੌਰ ਸੰਧੂ ਨੂੰ ਸਾਰੇ ਪ੍ਰਗਤੀ ਅਧੀਨ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਨੇ ਦੁੱਗਰੀ ਅਰਬਨ ਅਸਟੇਟ ਨੇੜੇ 200 ਫੁੱਟ ਚੌੜੀ ਸੜਕ, ਜੋ ਲੁਧਿਆਣਾ ਸ਼ਹਿਰ ਨੂੰ ਮੁੱਖ ਸੰਪਰਕ ਪ੍ਰਦਾਨ ਕਰਦੀ ਹੈ, ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।

ਮੁੱਖ ਪ੍ਰਸ਼ਾਸਕ ਨੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੂੰ ਦੱਸਿਆ ਕਿ ਅਥਾਰਟੀ ਨੇ ਦੁੱਗਰੀ ਅਰਬਨ ਅਸਟੇਟ ਨੇੜੇ 200 ਫੁੱਟ ਚੌੜੀ ਸੜਕ ਦੇ ਨਿਰਮਾਣ ਲਈ ਪਹਿਲਾਂ ਹੀ ਟੈਂਡਰ ਜਾਰੀ ਕਰ ਦਿੱਤੇ ਹਨ ਅਤੇ ਇਸ ਮਾਰਗ 'ਤੇ ਸ਼ਹਿਰ ਦੀ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਧੂਰੀ ਲਾਈਨ 'ਤੇ ਆਰ.ਓ.ਬੀ. ਦੀ ਉਸਾਰੀ ਲਈ ਡਿਜ਼ਾਈਨ ਵੀ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗਲਾਡਾ ਵੱਲੋਂ ਸੈਕਟਰ-32 ਵਿੱਚ ਕਮਿਊਨਿਟੀ ਕਲੱਬ ਅਤੇ ਸੈਕਟਰ-32-ਏ ਵਿੱਚ ਸਿਹਤ ਕੇਂਦਰ ਦਾ ਨਿਰਮਾਣ ਇਸ ਜੂਨ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਮੁੱਖ ਪ੍ਰਸ਼ਾਸਕ ਪੀ.ਡੀ.ਏ. ਅਤੇ ਬੀ.ਡੀ.ਏ. ਗੌਤਮ ਜੈਨ ਨੇ ਕੈਬਨਿਟ ਮੰਤਰੀ ਨੂੰ ਵਿਕਾਸ ਅਥਾਰਟੀਆਂ ਦੀ ਵਿੱਤੀ ਸਥਿਤੀ ਬਾਰੇ ਜਾਣੂੰ ਕਰਵਾਇਆ ਅਤੇ ਮਾਲੀਆ ਵਧਾਉਣ ਲਈ ਚੁੱਕੇ ਜਾ ਰਹੇ ਕਦਮਾਂ ਦੇ ਵੇਰਵੇ ਵੀ ਸਾਂਝੇ ਕਰਨ ਦੇ ਨਾਲ ਨਾਲ ਜਾਇਦਾਦਾਂ ਦੀਆਂ ਆਗਾਮੀ ਨਿਲਾਮੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਰੈਗੂਲਰਾਈਜ਼ੇਸ਼ਨ ਲਈ ਆਏ ਕੇਸਾਂ ਦੀ ਸਥਿਤੀ ਅਤੇ ਇਨ੍ਹਾਂ ਦੋਵੇਂ ਵਿਕਾਸ ਅਥਾਰਟੀਆਂ ਦੀ ਨਵੇਂ ਪ੍ਰਾਜੈਕਟਾਂ ਸਬੰਧੀ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ।

The post ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਛੋਟੇ ਸ਼ਹਿਰਾਂ ‘ਚ ਜ਼ਮੀਨ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼ appeared first on TheUnmute.com - Punjabi News.

Tags:
  • aman-arora
  • breaking-news
  • galada
  • news
  • patiala-development-authority
  • puda-bhawan
  • punjab
  • punjab-small-cities
  • residents-welfare-associations
  • small-cities
  • the-unmute-breaking-news
  • the-unmute-news

ਓਰੀਐਂਟੇਸ਼ਨ ਪ੍ਰੋਗਰਾਮ ਪਿੱਛੋਂ ਵਿਧਾਇਕਾਂ ਦੀ ਕਾਰਗੁਜ਼ਾਰੀ 'ਚ ਆਵੇਗਾ ਸੁਧਾਰ: ਕੁਲਤਾਰ ਸਿੰਘ ਸੰਧਵਾਂ

Wednesday 15 February 2023 01:51 PM UTC+00 | Tags: aam-aadmi-party breaking-news cm-bhagwant-mann congress kultar-singh-sandhawan news punjab-assembely punjab-congress punjab-mla punjab-news the-unmute-breaking the-unmute-breaking-news

ਚੰਡੀਗੜ੍ਹ, 15 ਫ਼ਰਵਰੀ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਵਿਧਾਇਕਾਂ ਲਈ ਰੱਖੇ ਗਏ ਓਰੀਐਂਟੇਸ਼ਨ ਪ੍ਰੋਗਰਾਮ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਪਿੱਛੋਂ ਵਿਧਾਇਕਾਂ ਦੀ ਸ਼ਖ਼ਸੀਅਤ ਵਿੱਚ ਨਿਖਾਰ ਆਵੇਗਾ ਅਤੇ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੌਰਾਨ ਖ਼ਾਸਕਰ ਨਵੇਂ ਵਿਧਾਇਕਾਂ ਦੀ ਕਾਰਗੁਜ਼ਾਰੀ ਪਹਿਲਾਂ ਨਾਲੋਂ ਬਿਹਤਰ ਹੋਵੇਗੀ।

ਪੰਜਾਬ ਦੇ ਵਿਧਾਇਕਾਂ ਨੂੰ ਵਿਧਾਨਕ ਪ੍ਰਣਾਲੀ, ਇਜਲਾਸਾਂ ਤੇ ਬੈਠਕਾਂ ਦੌਰਾਨ ਅਨੁਸ਼ਾਸਨ, ਵਿਰੋਧੀ ਧਿਰ ਤੇ ਸਰਕਾਰ ਵਿਚਾਲੇ ਤਾਲਮੇਲ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਢੁਕਵੇਂ ਢੰਗ ਨਾਲ ਹੱਲ ਕੱਢਣ ਦੇ ਤੌਰ-ਤਰੀਕਿਆਂ ਬਾਰੇ ਜਾਣੂ ਕਰਾਉਣ ਲਈ ਕਰਵਾਏ ਗਏ ਓਰੀਐਂਟੇਸ਼ਨ ਪ੍ਰੋਗਰਾਮ ਦੇ ਆਖ਼ਰੀ ਦਿਨ ਸੂਬੇ ਦੇ ਵਿਧਾਇਕਾਂ ਨੂੰ ਸ. ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ, ਉਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਣਾ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਸਣੇ ਵੱਖ-ਵੱਖ ਵਿਧਾਨਕ ਮਾਹਰਾਂ ਨੇ ਗੁਰ ਦੱਸੇ ਅਤੇ ਆਪਣੇ ਤਜਰਬੇ ਸਾਂਝੇ ਕੀਤੇ।

ਇਸ ਤੋਂ ਪਹਿਲਾਂ ਪਲੇਠੇ ਸੈਸ਼ਨ “ਸਦਨ ਵਿੱਚ ਸ਼ਿਸਟਾਚਾਰ ਅਤੇ ਅਨੁਸ਼ਾਸਨ” ਵਿਸ਼ੇ ‘ਤੇ ਬੋਲਦਿਆਂ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਕਿਹਾ ਕਿ ਵਿਧਾਨਕ ਨਿਯਮਾਂ ਦਾ ਪੂਰੀ ਤਰ੍ਹਾਂ ਜਾਣੂ ਹੋਣਾ ਅਤੇ ਸਾਕਾਰਾਤਮਕ ਰਵੱਈਆ ਹੀ ਵਿਧਾਇਕਾਂ ਲਈ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਕੂੰਜੀ ਹੈ।

ਗੋਇਲ ਨੇ ਕਿਹਾ ਕਿ ਵਿਧਾਇਕ ਸਮੇਂ ਦਾ ਪਾਬੰਦ ਹੋਵੇ। ਸੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਪਹਿਲੀ ਬੈੱਲ ਵੱਜਣ ਤੋਂ ਪਹਿਲਾਂ ਸਦਨ ਵਿੱਚ ਪਹੁੰਚਣਾ ਅਤੇ ਜਨਤਕ ਸਮਾਗਮਾਂ ਵਿੱਚ ਸਮੇਂ ਸਿਰ ਜਾਣ ਨਾਲ ਲੋਕਾਂ ਵਿੱਚ ਚੰਗਾ ਸੰਦੇਸ਼ ਜਾਂਦਾ ਹੈ। ਇਸ ਤੋਂ ਇਲਾਵਾ ਹਰ ਵਿਸ਼ੇ ‘ਤੇ ਆਪਣਾ ਗਿਆਨ ਵਧਾਉਣ ਲਈ ਵਿਧਾਇਕ ਨੂੰ ਸਦਨ ਦੀ ਸਾਰੇ ਦਿਨਾਂ ਦੀ ਕਾਰਵਾਈ ਵਿੱਚ ਲਾਜ਼ਮੀ ਤੌਰ ‘ਤੇ ਭਾਗ ਲੈਣਾ ਚਾਹੀਦਾ ਹੈ ਅਤੇ ਆਪਣੀ ਸੀਟ ‘ਤੇ ਹੀ ਬੈਠਣਾ ਚਾਹੀਦਾ ਹੈ ਤਾਂ ਜੋ ਸਦਨ ਦੀ ਕਾਰਵਾਈ ਵਿਚ ਵਿਘਨ ਨਾ ਪਵੇ।

ਉਨ੍ਹਾਂ ਕਿਹਾ ਕਿ ਤਾਰੇ ਵਾਲੇ ਪ੍ਰਸ਼ਨ ਵਿਧਾਨ ਸਭਾ ਦੀ ਜਾਨ ਹੁੰਦੇ ਹਨ ਅਤੇ ਨੌਕਰਸ਼ਾਹ ਇਨ੍ਹਾਂ ਸਵਾਲਾਂ ਤੋਂ ਡਰਦੇ ਹਨ ਕਿਉਂ ਜੋ ਉਹ ਪ੍ਰਸ਼ਨ ਵਿੱਚ ਪੁੱਛੀ ਸਮੱਸਿਆ ਦਾ ਹੱਲ ਕਰਨ ਅਤੇ ਤਾਰੇ ਵਾਲੇ ਪ੍ਰਸ਼ਨਾਂ ਤੇ ਸਪਲੀਮੈਂਟਰੀ ਪ੍ਰਸ਼ਨਾਂ ਦਾ ਸਦਨ ਵਿੱਚ ਜਵਾਬ ਦੇਣ ਦੇ ਪਾਬੰਦ ਹੁੰਦੇ ਹਨ। ਇਸ ਲਈ ਵਿਧਾਇਕ ਸਦਨ ਵਿੱਚ ਤਾਰੇ ਵਾਲੇ ਸਵਾਲ ਲਗਾਉਣ ਲਈ ਵਿਸ਼ੇ ਸਬੰਧੀ ਪੂਰੀ ਤਰ੍ਹਾਂ ਅਧਿਐਨ ਕਰਕੇ ਜਾਣ। ਇਸ ਕੰਮ ਲਈ ਵਿਧਾਨ ਸਭਾ ਲਾਇਬ੍ਰੇਰੀ ਵਿੱਚ ਰੱਖੇ ਕਮੇਟੀਆਂ ਦੇ ਪੁਰਾਣੇ ਫ਼ੈਸਲੇ ਅਤੇ ਸਦਨ ਵਿੱਚ ਹੋਈਆਂ ਬਹਿਸਾਂ ਨੂੰ ਘੋਖਿਆ ਜਾਵੇ। ਇਹ ਅਧਿਐਨ ਵਿਧਾਇਕ ਵਿੱਚ ਉਸਾਰੂ ਤਬਦੀਲੀ ਲਿਆਉਣ ਦਾ ਕਾਰਨ ਬਣਦਾ ਹੈ।

ਵਿਰੋਧੀ ਧਿਰ ਵਲੋਂ ਵਾਰ-ਵਾਰ ਸਦਨ ਵਿਚਕਾਰ (ਵੈੱਲ) ਵਿਚ ਜਾਣ ਨਾਲ ਸਮੇਂ ਦੀ ਬਰਬਾਦੀ

ਸੱਤਾਧਾਰੀ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚ ਜ਼ਿਆਦਾ ਮਰਿਆਦਾ ਵਿੱਚ ਰਹਿਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਦਿੱਲੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ Kultar Singh Sandhawan) ਨੇ ਕਿਹਾ ਕਿ ਵਿਰੋਧੀ ਧਿਰ ਵਲੋਂ ਵਾਰ-ਵਾਰ ਸਦਨ ਵਿਚਕਾਰ (ਵੈੱਲ) ਵਿਚ ਜਾਣ ਨਾਲ ਸਮੇਂ ਦੀ ਬਰਬਾਦੀ ਹੁੰਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਹੇਠਲੇ ਪੱਧਰ ‘ਤੇ ਜ਼ਿਲ੍ਹੇ ਦੇ ਵਿਧਾਇਕ ਆਪਸ ਵਿੱਚ ਬੈਠ ਕੇ ਆਪਣੀਆਂ ਸਾਂਝੀਆਂ ਸਮੱਸਿਆਵਾਂ ਬਾਰੇ ਵਿਚਾਰ ਕਰਨ ਅਤੇ ਸਬੰਧਤ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਣਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਲੋਕਾਂ ਦੇ ਮਸਲੇ ਹੱਲ ਕਰਨ ਲਈ ਵਿਧਾਨ ਸਭਾ ਸਭ ਤੋਂ ਮਜ਼ਬੂਤ ਮੰਚ ਹੈ। ਇਸ ਲਈ ਵਿਧਾਇਕ ਲੋਕ ਮਸਲੇ ਹੱਲ ਕਰਨ ਲਈ ਇਸ ਦੀ ਵੱਧ ਤੋਂ ਵੱਧ ਵਰਤੋਂ ਕਰੇ।

ਮਹਾਣਾ ਨੇ ਕਿਹਾ ਕਿ ਲੋਕਾਂ ਪ੍ਰਤੀ ਸਭ ਤੋਂ ਵੱਡੀ ਜਵਾਬਦੇਹੀ ਵਿਧਾਇਕ ਦੀ ਹੁੰਦੀ ਹੈ ਅਤੇ ਹਲਕੇ ਦੇ ਵੋਟਰਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਵਿਧਾਇਕ ਦਾ ਮੁੱਢਲਾ ਫ਼ਰਜ਼ ਹੈ। ਵਿਧਾਇਕ ਕਿਸੇ ਨੌਕਰਸ਼ਾਹ ਨਾਲੋਂ ਜ਼ਿਆਦਾ ਧਰਾਤਲ ਦੀ ਅਸਲੀਅਤ ਤੋਂ ਵਾਕਫ਼ ਹੁੰਦੇ ਹਨ। ਨੌਕਰਸ਼ਾਹ ਨੂੰ ਵਿਧਾਨਕ ਪ੍ਰਣਾਲੀ ਜ਼ਰੀਏ ਚਲਾਉਣ ਲਈ ਜ਼ਰੂਰੀ ਹੈ ਕਿ ਵਿਧਾਨ ਸਭਾ ਕਮੇਟੀਆਂ ਦੇ ਫ਼ੈਸਲਿਆਂ ਤੋਂ ਸੇਧ ਲਈ ਜਾਵੇ ਅਤੇ ਵਿਧਾਨ ਸਭਾ ਲਾਇਬ੍ਰੇਰੀ ਦੀਆਂ ਕਿਤਾਬਾਂ ਪੜ੍ਹੀਆਂ ਜਾਣ। ਉਨ੍ਹਾਂ ਕਿਹਾ ਕਿ ਵਿਧਾਇਕ ਵਜੋਂ ਸਫ਼ਲ ਹੋਣ ਲਈ ਵਿਧਾਨ ਸਭਾ ਦੀ ਰੂਲ ਬੁੱਕ ਲਗਾਤਾਰ ਪੜ੍ਹੀ ਜਾਵੇ।

ਸਰਕਾਰੀ ਅਧਿਕਾਰੀਆਂ ਵੱਲੋਂ ਲੋਕ ਨੁਮਾਇੰਦਿਆਂ ਦਾ ਫ਼ੋਨ ਨਾ ਚੁੱਕਣਾ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ

ਹਰਿਆਣਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਵੱਲੋਂ ਲੋਕ ਨੁਮਾਇੰਦਿਆਂ ਦਾ ਫ਼ੋਨ ਨਾ ਚੁੱਕਣਾ ਵੀ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਜਵਾਬਦੇਹੀ ਹੋਰ ਵਧਾਉਣ ਲਈ ਵਿਧਾਇਕਾਂ ਨੂੰ ਵਧੇਰੇ ਪ੍ਰਭਾਵੀ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ।

ਸੀਨੀਅਰ ਪੱਤਰਕਾਰ ਅਤੇ ਸੰਪਾਦਕ ਡਾ. ਸਵਰਾਜਬੀਰ ਸਿੰਘ ਨੇ “ਵਿਧਾਇਕ ਅਤੇ ਸਮਾਜਿਕ ਸਰੋਕਾਰ” ਵਿਸ਼ੇ ‘ਤੇ ਬੋਲਦਿਆਂ ਕਿਹਾ ਕਿ ਵਿਧਾਇਕ ਦਾ ਸਮਾਜ ਨਾਲ ਅਣਲਿਖਿਆ ਅਹਿਦਨਾਮਾ ਹੁੰਦਾ ਹੈ ਕਿ ਉਹ ਲੋਕਾਂ ਨੂੰ ਜਵਾਬਦੇਹ ਹੈ। ਜਵਾਬਦੇਹੀ ਦੇ ਇਤਿਹਾਸ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਮਨੁੱਖਤਾ ਦੇ ਸ਼ੁਰੂਆਤੀ ਸਮੇਂ ਤੋਂ ਲੈ ਕੇ ਰਾਜਾਸ਼ਾਹੀ ਦੌਰ ਅਤੇ ਫਿਰ ਲੋਕਤੰਤਰ ਦੀ ਸਥਾਪਨਾ ਤੱਕ ਸੰਘਰਸ਼ ਨੂੰ ਵਿਸਥਾਰਪੂਰਵਕ ਬਿਆਨ ਕੀਤਾ।

ਉਨ੍ਹਾਂ ਔਰਤਾਂ ਵੱਲੋਂ ਵੋਟ ਪਾਉਣ ਦੇ ਹੱਕ ਲਈ ਲੜੇ ਗਏ ਸੰਘਰਸ਼ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜੇ ਵਿਧਾਇਕ ਸਾਹਿਬਾਨ ਗ੍ਰਾਮ ਸਭਾਵਾਂ ਵਿੱਚ ਜਾਣਾ ਸ਼ੁਰੂ ਕਰ ਦੇਣ ਤਾਂ ਇਸ ਨਾਲ ਅਫ਼ਸਰਸ਼ਾਹੀ ਵਿੱਚ ਬਹੁਤ ਹਲਚਲ ਹੋ ਜਾਵੇਗੀ। ਉਨ੍ਹਾਂ ਵਿਧਾਇਕਾਂ ਨੂੰ ਪਾਵਨ ਸਦਨ ਵਿੱਚ ਸੱਚ ‘ਤੇ ਪਹਿਰਾ ਦੇਣ ਦਾ ਸੱਦਾ ਦਿੱਤਾ।

“ਵਿਧਾਨਪਾਲਿਕਾ ਵਿੱਚ ਕਮੇਟੀ ਪ੍ਰਣਾਲੀ-ਸੰਸਦੀ ਲੋਕਤੰਤਰ ਦੀ ਰੂਹ” ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਲੋਕ ਸਭਾ ਸਕੱਤਰੇਤ ਦੇ ਡਾਇਰੈਕਟਰ ਅਰਵਿੰਦ ਸ਼ਰਮਾ ਨੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਲੋਕ ਨੁਮਾਇੰਦੇ ਜੇ ਵੱਖ-ਵੱਖ ਕਮੇਟੀਆਂ ਦੀ ਰਿਪੋਰਟ ਨੂੰ ਪੜ੍ਹਨ ਤਾਂ ਉਹ ਆਪਣੇ ਲੋਕਾਂ ਦੇ ਮਸਲੇ ਵਧੀਆ ਢੰਗ ਨਾਲ ਚੁੱਕ ਸਕਦੇ ਹਨ।

ਲੋਕ ਸਭਾ ਦੇ ਸਾਬਕਾ ਸਕੱਤਰ ਜਨਰਲ ਤੇ ਦਿੱਲੀ ਵਿਧਾਨ ਸਭਾ ਸਲਾਹਕਾਰ ਪੀ.ਡੀ.ਟੀ. ਅਚਾਰੀ ਨੇ ਕਿਹਾ ਕਿ ਜ਼ਿਆਦਾਤਰ ਮੈਂਬਰ ਵਿਧਾਨ ਸਭਾ ਕਮੇਟੀਆਂ ਦੀਆਂ ਮੀਟਿੰਗਾਂ ਦੌਰਾਨ ਵਿਧਾਨ ਸਭਾ ਵੱਲੋਂ ਭੇਜੇ ਗੁਪਤ ਦਸਤਾਵੇਜ਼ ਨਹੀਂ ਪੜ੍ਹਦੇ ਜਿਸ ਕਾਰਨ ਕਮੇਟੀ ਦੀ ਮੀਟਿੰਗ ਵਿੱਚ ਜਿੰਨੇ ਸਵਾਲ-ਜਵਾਬ ਹੋਣੇ ਚਾਹੀਦੇ ਹਨ, ਉਹ ਨਹੀਂ ਹੋ ਪਾਉਂਦੇ।

ਕੁਲਤਾਰ ਸਿੰਘ ਸੰਧਵਾਂ Kultar Singh Sandhawan) ਨੇ ਕਿਹਾ ਕਿ ਕਮੇਟੀਆਂ ਦੇ ਚੇਅਰਮੈਨ ਸਾਹਿਬਾਨ ਨੂੰ ਅਧਿਕਾਰੀਆਂ ਤੋਂ ਪੁੱਛਗਿੱਛ ਲਈ ਮੀਟਿੰਗ (ਐਵੀਡੈਂਸ ਮੀਟਿੰਗ) ਦੌਰਾਨ ਕੀਤੇ ਜਾਣ ਵਾਲੇ ਸਵਾਲਾਂ ਤੋਂ ਪਹਿਲਾਂ ਕਮੇਟੀ ਮੈਂਬਰਾਂ ਨਾਲ ਵਿਚਾਰ ਚਰਚਾ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਅਧਿਕਾਰੀਆਂ ਤੋਂ ਯੋਜਨਾਬੱਧ ਤਰੀਕੇ ਨਾਲ ਢੁਕਵੇਂ ਪ੍ਰਸ਼ਨ ਪੁੱਛਣ ਸਬੰਧੀ ਰਣਨੀਤੀ ਬਣਾਉਣੀ ਚਾਹੀਦੀ ਹੈ।

ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਸਪੀਕਰ ਦੇ ਸਾਬਕਾ ਸਲਾਹਕਾਰ ਅਤੇ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਵਧੀਕ ਸਕੱਤਰ ਸ੍ਰੀ ਰਾਮ ਨਰਾਇਣ ਯਾਦਵ ਨੇ “21ਵੀਂ ਸਦੀ ਵਿੱਚ ਵਿਧਾਨ ਮੰਡਲ ਦੀ ਭੂਮਿਕਾ, ਵਿਧਾਇਕਾਂ ਦੇ ਵਿਸੇਸ਼ ਅਧਿਕਾਰ ਅਤੇ ਚੁਣੌਤੀਆਂ” ਵਿਸ਼ੇ ‘ਤੇ ਚਾਨਣਾ ਪਾਇਆ। ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਰਿਸ਼ੀ ਪਾਲ ਸਿੰਘ ਨੇ ਕੇਂਦਰੀ ਸਪਾਂਸਰਡ ਸਕੀਮ/ਮਨਰੇਗਾ ਅਤੇ ਰਾਜ ਦੀਆਂ ਸਕੀਮ ਬਾਰੇ ਵਿਚਾਰ ਸਾਂਝੇ ਕੀਤੇ।

ਸੈਸ਼ਨ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸ. ਗੁਰਦੇਵ ਸਿੰਘ ਦੇਵ ਮਾਨ, ਸ. ਮਨਜਿੰਦਰ ਸਿੰਘ ਲਾਲਪੁਰਾ, ਸ. ਲਾਭ ਸਿੰਘ, ਸ੍ਰੀ ਰਜਨੀਸ਼ ਕੁਮਾਰ ਦਹੀਆ, ਸ. ਜਗਰੂਪ ਸਿੰਘ ਗਿੱਲ, ਸ. ਕਸ਼ਮੀਰ ਸਿੰਘ ਸੋਹਲ ਅਤੇ ਹੋਰਨਾਂ ਨੇ ਵਿਧਾਨਕ ਮਾਹਰਾਂ ਨੂੰ ਸਵਾਲ ਪੁੱਛੇ। ਓਰੀਐਂਟੇਸ਼ਨ ਪ੍ਰੋਗਰਾਮ ਦੀ ਸਮਾਪਤੀ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨਕ ਅਤੇ ਤਕਨੀਕੀ ਮਾਹਰਾਂ ਨੂੰ ਸਨਮਾਨਿਤ ਕੀਤਾ ਗਿਆ।

The post ਓਰੀਐਂਟੇਸ਼ਨ ਪ੍ਰੋਗਰਾਮ ਪਿੱਛੋਂ ਵਿਧਾਇਕਾਂ ਦੀ ਕਾਰਗੁਜ਼ਾਰੀ ‘ਚ ਆਵੇਗਾ ਸੁਧਾਰ: ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • congress
  • kultar-singh-sandhawan
  • news
  • punjab-assembely
  • punjab-congress
  • punjab-mla
  • punjab-news
  • the-unmute-breaking
  • the-unmute-breaking-news

ਸਿਬਿਨ ਸੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਸਾਂਭਿਆ ਅਹੁਦਾ

Wednesday 15 February 2023 01:57 PM UTC+00 | Tags: breaking-news chief-electoral-officer chief-electoral-officer-of-punjab cm-bhagwant-mann news punjab punjabnews sibin-c the-unmute-breaking-news the-unmute-punjab

ਚੰਡੀਗੜ੍ਹ, 15 ਫਰਵਰੀ 2023: ਬੈਚ 2005 ਦੇ ਆਈਏਐਸ ਅਧਿਕਾਰੀ ਸਿਬਿਨ ਸੀ (Sibin C) ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹਨਾਂ ਨੇ ਵਿਧਾਨ ਸਭਾ ਚੋਣਾਂ-2017 ਅਤੇ ਲੋਕ ਸਭਾ ਚੋਣਾਂ-2019 ਦੌਰਾਨ ਪੰਜਾਬ ਦੇ ਵਧੀਕ ਸੀਈਓ ਵਜੋਂ ਸੇਵਾਵਾਂ ਨਿਭਾਈਆਂ ਹਨ।

ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਸੀਈਓ ਸਿਬਿਨ ਸੀ (Sibin C) ਨੇ ਕਿਹਾ ਕਿ ਉਹ ਪੰਜਾਬ ਰਾਜ ਵਿੱਚ ਲੋਕਤਾਂਤਰਿਕ ਸੰਸਥਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮਿਲਣ ‘ਤੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਅਤੇ ਵੋਟਰ ਸੂਚੀ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਪਿਛਲੇ ਸੱਤਰ ਸਾਲਾਂ ਦੌਰਾਨ ਬਹੁਤ ਕੁਝ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦਾ ਦਫ਼ਤਰ ਲੋਕਤੰਤਰੀ ਭਾਵਨਾ ਨੂੰ ਬਰਕਰਾਰ ਰੱਖਣ ਅਤੇ ਵੋਟਰਾਂ ਲਈ ਵੋਟਰ ਰਜਿਸਟ੍ਰੇਸ਼ਨ ਤੋਂ ਲੈ ਕੇ ਵੋਟਿੰਗ ਤੱਕ ਚੋਣ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਦ੍ਰਿੜਤਾ ਨਾਲ ਕੰਮ ਕਰੇਗਾ।ਸੀਈਓ ਸਿਬਿਨ ਸੀ ਨੇ ਇਹ ਵੀ ਕਿਹਾ ਕਿ ਬਿਹਤਰ ਚੋਣ ਪ੍ਰਬੰਧਨ ਅਤੇ ਸੰਚਾਲਨ ਲਈ ਪਾਰਦਰਸ਼ਤਾ ਲਿਆਉਣ ਅਤੇ ਨਿਰਵਿਘਨ ਵੋਟਰ ਸੇਵਾਵਾਂ ਯਕੀਨੀ ਬਣਾਉਣ ਲਈ ਤਕਨਾਲੋਜੀ ਨੂੰ ਮੁੱਖ ਸਾਧਨ ਬਣਾਇਆ ਜਾਵੇਗਾ।

The post ਸਿਬਿਨ ਸੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਸਾਂਭਿਆ ਅਹੁਦਾ appeared first on TheUnmute.com - Punjabi News.

Tags:
  • breaking-news
  • chief-electoral-officer
  • chief-electoral-officer-of-punjab
  • cm-bhagwant-mann
  • news
  • punjab
  • punjabnews
  • sibin-c
  • the-unmute-breaking-news
  • the-unmute-punjab

ਵਾਤਾਵਰਨ ਦੀ ਸੰਭਾਲ ਸਮੇਂ ਦੀ ਮੁੱਖ ਲੋੜ: ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਨਿੱਗਰ ਯਤਨ ਜਾਰੀ: ਅਮਨ ਅਰੋੜਾ

Wednesday 15 February 2023 02:04 PM UTC+00 | Tags: air-pollution aman-arora environment environmental-protection news punjab-congress punjab-government punjab-news sas-nagar the-unmute-breaking-news the-unmute-latest-news

ਐਸ.ਏ.ਐਸ. ਨਗਰ/ ਖਰੜ,15 ਫਰਵਰੀ 2023: ਚੰਗੇ ਵਾਤਾਵਰਨ ਬਿਨਾਂ ਚੰਗੇ ਭਵਿੱਖ ਦੀ ਆਸ ਨਹੀਂ ਕੀਤੀ ਜਾ ਸਕਦੀ ਇਸ ਲਈ ਵਾਤਾਵਰਨ ਦੀ ਸੰਭਾਲ ਸਮੇਂ ਦੀ ਮੁੱਖ ਲੋੜ ਹੈ। ਇਸੇ ਤਹਿਤ ਜਿੱਥੇ ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਸਮੇਤ ਸਮੁੱਚੇ ਵਾਤਾਵਰਨ ਦੀ ਸੰਭਾਲ ਲਈ ਨਿੱਗਰ ਯਤਨ ਕੀਤੇ ਜਾ ਰਹੇ ਹਨ, ਓਥੇ ਵੱਖੋ-ਵੱਖ ਸੰਸਥਾਵਾਂ ਵੀ ਇਸ ਪੱਖ ਸਬੰਧੀ ਚੰਗਾ ਕੰਮ ਕਰ ਰਹੀਆਂ ਹਨ, ਜਿਹੜੀਆਂ ਸਭਨਾਂ ਲਈ ਪ੍ਰੇਰਨਾ ਸਰੋਤ ਹਨ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ, ਖਰੜ ਵਿਖੇ ਆਈ.ਸੀ.ਆਈ.ਸੀ.ਆਈ. ਅਕੈਡਮੀ ਫਾਰ ਸਕਿਲਜ਼ ਤੇ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਵੱਲੋਂ ਸਥਾਪਤ 8.07 ਲੱਖ ਲਿਟਰ ਸਲਾਨਾ ਸਮਰੱਥਾ ਵਾਲੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਨੂੰ ਲੋਕ ਅਰਪਣ ਕਰਨ ਮੌਕੇ ਕੀਤਾ।

ਇਸ ਮੌਕੇ ਅਰੋੜਾ ਨੇ ਆਈ.ਸੀ.ਆਈ.ਸੀ.ਆਈ. ਅਕੈਡਮੀ ਫਾਰ ਸਕਿਲਜ਼ ਤੇ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੱਥੇ ਇਹਨਾਂ ਸੰਸਥਾਵਾਂ ਵਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਉਹਨਾਂ ਨੂੰ ਰੁਜ਼ਗਾਰ ਪ੍ਰਾਪਤੀ ਲਈ ਤਿਆਰ ਕੀਤਾ ਜਾ ਰਿਹਾ ਹੈ, ਓਥੇ ਸੂਬੇ ਵਿਚ ਵੱਖੋ-ਵੱਖ ਥਾਂ ਵਾਤਾਵਰਨ ਸੰਭਾਲ ਲਈ ਵੱਡੀ ਗਿਣਤੀ ਪ੍ਰੋਜੈਕਟ ਸਫਲਤਾਪੂਰਵਕ ਚਲਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਅਸਲ ਰੂਪ ਵਿੱਚ ਇਹੀ ਕਾਰਪੋਰੇਟ ਸੋਸ਼ਲ ਰਿਸਪੌਂਸੇਬਿਲਟੀ ਹੈ। ਉਹਨਾਂ ਕਿਹਾ ਕਿ ਇਹਨਾਂ ਸੰਸਥਾਵਾਂ ਤੋਂ ਪ੍ਰੇਰਨਾਂ ਲੈਕੇ ਹੋਰਨਾਂ ਸੰਸਥਾਵਾਂ ਨੂੰ ਵੀ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਆਈ.ਸੀ.ਆਈ.ਸੀ.ਆਈ. ਅਕੈਡਮੀ ਫਾਰ ਸਕਿਲਜ਼ ਦਾ ਦੌਰਾ ਕੀਤਾ ਗਿਆ ਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਗਈ। ਆਈ.ਸੀ.ਆਈ.ਸੀ.ਆਈ. ਅਕੈਡਮੀ ਫਾਰ ਸਕਿਲਜ਼ ਤੇ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸੰਸਥਾਂ ਵੱਲੋਂ 440 ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਾਏ ਗਏ ਹਨ ਤੇ ਸਰਕਾਰੀ ਸਕੂਲਾਂ ਦੀਆਂ ਛੱਤਾਂ ਉੱਤੇ 208 ਸੋਲਰ ਯੂਨਿਟਸ ਸਥਾਪਤ ਕੀਤੇ ਗਏ ਹਨ। ਇਸ ਦੇ ਨਾਲ-ਨਾਲ ਨੌਜਵਾਨਾਂ ਨੂੰ ਹੁਨਰਮੰਦ ਬਨਾਉਣ ਲਈ 08 ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ।

ਸੰਸਥਾ ਨੇ ਆਪਣੇ ਪੇਂਡੂ ਆਜੀਵਿਕਾ ਪ੍ਰੋਗਰਾਮਾਂ ਨਾਲ ਕਰੀਬ 35,000 ਲੋਕਾਂ ਦੀਆਂ ਜ਼ਿੰਦਗੀਆਂ ਵਿਚ ਸਕਾਰਾਤਮਕ ਬਦਲਾਅ ਲਿਆਂਦਾ ਹੈ, ਜਿਨ੍ਹਾਂ ਵਿਚ 52 ਫ਼ੀਸਦ ਔਰਤਾਂ ਅਤੇ 42 ਫ਼ੀਸਦ ਐੱਸ.ਸੀ. ਸ਼੍ਰੇਣੀ ਨਾਲ ਸਬੰਧਤ ਲੋਕ ਸ਼ਾਮਲ ਹਨ। ਇਹਨਾਂ ਪ੍ਰੋਗਰਾਮਾਂ ਤੇ ਪ੍ਰੋਜੈਕਟਾਂ ਵਿਚ ਤੇਲ ਕੱਢਣ ਦੇ 16 ਯੂਨਿਟ ਤੇ 05 ਹੈਚਰੀਜ਼, 440 ਰੇਨ ਵਾਟਰ ਹਾਰਵੈਸਟਿੰਗ ਸਿਸਟਮ, 208 ਸੋਲਰ ਪਾਵਰ ਯੂਨਿਟ, 09 ਮੀਆਂਵਾਕੀ ਜੰਗਲ ਅਤੇ ਵੱਖੋ ਵੱਖ ਪਿੰਡਾਂ ਵਿਚ 01,50,000 ਬੂਟੇ ਲਾਉਣਾ ਸ਼ਾਮਲ ਹਨ।

ਇਸ ਮੌਕੇ ਐੱਸ.ਡੀ.ਐਮ. ਖਰੜ ਰਵਿੰਦਰ ਸਿੰਘ, ਚਿਰਾਗ ਲਖਨਪਾਲ ਜ਼ੋਨਲ ਹੈੱਡ ਉਤਰੀ ਆਈ.ਸੀ.ਆਈ.ਸੀ.ਆਈ.ਬੈਂਕ, ਅਭੈ ਸਿੰਘ ਜ਼ੋਨਲ ਹੈੱਡ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ, ਮਾਨਵਪ੍ਰੀਤ ਸਿੰਘ ਖੇਤਰੀ ਹੈੱਡ ਆਈ.ਸੀ.ਆਈ.ਸੀ.ਆਈ. ਬੈਂਕ, ਦੀਪਕ ਕੁਮਾਰ ਸੈਂਟਰ ਇੰਚਾਰਜ ਆਈ.ਸੀ.ਆਈ.ਸੀ.ਆਈ. ਅਕੈਡਮੀ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।

The post ਵਾਤਾਵਰਨ ਦੀ ਸੰਭਾਲ ਸਮੇਂ ਦੀ ਮੁੱਖ ਲੋੜ: ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਨਿੱਗਰ ਯਤਨ ਜਾਰੀ: ਅਮਨ ਅਰੋੜਾ appeared first on TheUnmute.com - Punjabi News.

Tags:
  • air-pollution
  • aman-arora
  • environment
  • environmental-protection
  • news
  • punjab-congress
  • punjab-government
  • punjab-news
  • sas-nagar
  • the-unmute-breaking-news
  • the-unmute-latest-news

ਚੰਡੀਗੜ੍ਹ, 15 ਫਰਵਰੀ 2023: ਰਾਂਚੀ ਵਿਖੇ ਚੱਲ ਰਹੀ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅੱਜ ਪੰਜਾਬ ਦੀ ਅਥਲੀਟ ਮੰਜੂ (Athlete Manju) ਨੇ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ। ਮਾਨਸਾ ਜ਼ਿਲੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਸ਼ਦੀਪ ਸਿੰਘ ਦੀ ਪ੍ਰਾਪਤੀ ਤੋਂ ਅੱਜ ਅਥਲੀਟ ਮੰਜੂ (Athlete Manju) ਵੱਲੋਂ ਨਵਾਂ ਨੈਸ਼ਨਲ ਰਿਕਾਰਡ ਸਥਾਪਤ ਹੋਣ ਉਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਮੰਜੂ ਨੂੰ ਏਸ਼ਿਆਈ ਖੇਡਾਂ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਤੋਂ ਪਹਿਲਾਂ ਮੀਤ ਹੇਅਰ ਨੇ ਬੀਤੇ ਦਿਨ ਨਵਾਂ ਨੈਸ਼ਨਲ ਰਿਕਾਰਡ ਬਣਾ ਕੇ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਅਕਸ਼ਦੀਪ ਸਿੰਘ ਅਤੇ ਉਸ ਦੇ ਪਿਤਾ ਗੁਰਜੰਟ ਸਿੰਘ ਨੂੰ ਨਿੱਜੀ ਤੌਰ ਉਤੇ ਫੋਨ ਕਰਕੇ ਵਧਾਈਆਂ ਦਿੱਤੀਆਂ। ਉਨ੍ਹਾਂ ਅਥਲੀਟ ਨੂੰ ਏਸ਼ਿਆਈ ਤੇ ਓਲੰਪਿਕ ਖੇਡਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਉਸ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਖੇਡ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਇਸ ਸ਼ਨਿਚਰਵਾਰ ਕਾਹਨੇਕੇ ਪਿੰਡ ਆ ਕੇ ਨਿੱਜੀ ਤੌਰ ਉਤੇ ਮੁਬਾਰਕਾਂ ਦੇਣਗੇ।

The post ਕੌਮੀ ਵਾਕਿੰਗ ਚੈਂਪੀਅਨਸ਼ਿਪ ‘ਚ ਮਾਨਸਾ ਦੀ ਮੰਜੂ ਨੇ 35 ਕਿਲੋਮੀਟਰ ‘ਚ ਬਣਾਇਆ ਨਵਾਂ ਨੈਸ਼ਨਲ ਰਿਕਾਰਡ appeared first on TheUnmute.com - Punjabi News.

Tags:
  • athlete-manju
  • breaking-news
  • khaira-khurd
  • punjabs-athlete-manju

ਮਾਨਸਾ, 15 ਫਰਵਰੀ 2023: ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਮੋਹਾਲੀ ਦੀ ਹਮਾਇਤ 'ਚ ਅੱਜ ਜਥੇਬੰਦੀ ਵੱਲੋਂ ਮਾਨਸਾ ਸਮੇਤ ਮਾਲਵਾ ਖੇਤਰ ਦੇ ਹੋਰਨਾਂ ਜ਼ਿਲ੍ਹਿਆਂ 'ਚੋਂ ਕਾਫ਼ਲੇ ਰਵਾਨਾ ਹੋਣ ਦਾ ਦਾਅਵਾ ਕੀਤਾ ਗਿਆ। ਜਥੇਬੰਦੀ ਅਨੁਸਾਰ ਇਹ ਕਾਫ਼ਲੇ ਮਾਨਸਾ,ਬਠਿੰਡਾ,ਸੰਗਰੂਰ,ਪਟਿਆਲਾ,ਬਰਨਾਲਾ,ਮੁਕਤਸਰ,ਫਰੀਦਕੋਟ, ਮੋਗਾ,ਫਤਿਹਗੜ੍ਹ ਸਾਹਿਬ,ਗੁਰਦਾਸਪੁਰ,ਤਰਨਤਾਰਨ,ਫਿਰੋਜ਼ਪੁਰ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ 'ਚੋਂ ਸਵੇਰ ਵੇਲੇ ਰਵਾਨਾ ਹੋਏ।

ਜਥੇਬੰਦੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਗੁਰਨੇ ਨੇ ਜਾਰੀ ਕੀਤੇ ਪ੍ਰੈਸ ਨੋਟ ਵਿੱਚ ਦੱਸਿਆ ਕਿ ਇਨ੍ਹਾਂ ਕਾਫ਼ਲਿਆਂ ਵਿੱਚ ਨੌਜਵਾਨਾਂ ਤੋਂ ਇਲਾਵਾ ਪਿੰਡਾਂ 'ਚੋਂ ਮਾਈਆਂ ਵੀ ਵੱਡੇ ਰੂਪ ਵਿੱਚ ਗਈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਬੰਦੀ ਸਿੰਘਾਂ ਸਮੇਤ ਅਨੇਕਾਂ ਬੁੱਧੀਜੀਵੀਆਂ ਨੂੰ ਝੂਠੇ ਪੁਲੀਸ ਕੇਸ ਪਾਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਸੀ, ਜੋ ਹੁਣ ਤੱਕ ਆਪਣੀ ਬਣਦੀ ਸਜ਼ਾ ਭੁਗਤ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ ਹੈ।

The post BKU (ਏਕਤਾ) ਡਕੌਂਦਾ ਵੱਲੋਂ ਮੋਹਾਲੀ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਲਈ ਜੱਥੇ ਰਵਾਨਾ appeared first on TheUnmute.com - Punjabi News.

Tags:
  • bku-ekta-dakonda
  • breaking-news
  • farmers
  • mansa
  • mohali-protest
  • news

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਭਗੌੜੇ ਸਾਥੀ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀਆਂ ਟੀਮ ਵੱਲੋਂ ਛਾਪੇਮਾਰੀ ਸ਼ੁਰੂ

Wednesday 15 February 2023 02:21 PM UTC+00 | Tags: aam-aadmi-party breaking-news cm-bhagwant-mann news punjab punjabi-news punjab-police the-unmute-breaking-news the-unmute-latest-news the-unmute-punjabi-news

ਚੰਡੀਗੜ੍ਹ/ਤਰਨ ਤਾਰਨ, 15 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੇ ਹਿੱਸੇ ਵਜੋਂ ਚਲਾਈ ਗਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਪੰਜਾਬ ਪੁਲਿਸ (Punjab Police) ਨੇ ਵੱਡੀ ਸਫਲਤਾ ਹਾਸਲ ਕਰਦਿਆਂ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ(ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਸੂਬੇ ਭਰ ‘ਚ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜੈਪਾਲ ਸਿੰਘ ਉਰਫ਼ ਗੁਮਟਾ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਉਸ ਦੇ ਸਾਥੀ ਹਰਮਨਦੀਪ ਸਿੰਘ ਉਰਫ਼ ਹਰਮਨ ਵਾਸੀ ਪਿੰਡ ਗੁਲਾਲੀਪੁਰ, ਤਰਨਤਾਰਨ ਜੋ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਸਾਥੀ ਦੱਸਿਆ ਜਾਂਦਾ ਹੈ, ਨੂੰ ਵੀ ਨਾਮਜ਼ਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖ਼ੁਫ਼ੀਆ ਸੂਚਨਾ ਜਿਸ ਵਿੱਚ ਪਤਾ ਲੱਗਾ ਕਿ ਜੈਪਾਲ ਗੁਮਟਾ ਅਤੇ ਹਰਮਨਦੀਪ ਸਿੰਘ ਉਰਫ਼ ਹਰਮਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ, 'ਤੇ ਕਾਰਵਾਈ ਕਰਦਿਆਂ ਤਰਨਤਾਰਨ ਪੁਲਿਸ ਦੀਆਂ ਟੀਮਾਂ ਨੇ ਤੁਰੰਤ ਨਾਕਾ ਲਗਾ ਕੇ ਜੈਪਾਲ ਗੁਮਟਾ ਨੂੰ ਉਸਦੀ ਐਸਯੂਵੀ ਮਹਿੰਦਰਾ ਸਕਾਰਪੀਓ (ਬਿਨਾਂ ਨੰਬਰ ਪਲੇਟ), ਜਿਸ ਵਿੱਚ ਉਹ ਜਾ ਰਿਹਾ ਸੀ, 'ਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਉਸਦੀ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਤਰਨਤਾਰਨ ਦੇ ਸੀਨੀਅਰ ਕਪਤਾਨ ਪੁਲੀਸ (ਐਸਐਸਪੀ) ਗੁਰਮੀਤ ਚੌਹਾਨ ਨੇ ਦੱਸਿਆ ਕਿ ਪੰਜਾਬ ਪੁਲਿਸ (Punjab Police) ਟੀਮਾਂ ਨੇ ਫਰਾਰ ਮੁਲਜ਼ਮ ਹਰਮਨਦੀਪ ਉਰਫ਼ ਹਰਮਨ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਐਫ.ਆਈ.ਆਰ. 21 ਮਿਤੀ 14.02.2023 ਨੂੰ ਥਾਣਾ ਸਿਟੀ ਪੱਟੀ, ਤਰਨਤਾਰਨ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25, 29 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀਆਂ 409 ਟੀਮਾਂ ਜਿਸ ਵਿੱਚ ਸੂਬੇ ਭਰ ਦੇ 2863 ਪੁਲਿਸ ਮੁਲਾਜ਼ਮ ਸ਼ਾਮਿਲ ਸਨ, ਵੱਲੋਂ ਮੰਗਲਵਾਰ ਨੂੰ ਦਿਨ ਭਰ ਚੱਲੀ ਮੁਹਿੰਮ ਦੌਰਾਨ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਸਮਾਜ ਵਿਰੋਧੀ ਅਨਸਰਾਂ ਦੇ 2371 ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ।

The post ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਭਗੌੜੇ ਸਾਥੀ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀਆਂ ਟੀਮ ਵੱਲੋਂ ਛਾਪੇਮਾਰੀ ਸ਼ੁਰੂ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • news
  • punjab
  • punjabi-news
  • punjab-police
  • the-unmute-breaking-news
  • the-unmute-latest-news
  • the-unmute-punjabi-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form