TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ Thursday 02 February 2023 05:34 AM UTC+00 | Tags: bhagwant-mann breaking-news cm-bhagwant-mann new-industrial-policy punjab the-unmute-breaking-news the-unmute-punjab ਚੰਡੀਗੜ੍ਹ, 02 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਸਨਅਤਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤੋਂ ਛੇਤੀ ਸਮਰਪਿਤ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ।ਇੱਥੇ ਆਪਣੇ ਦਫਤਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ ਦਾ ਮੋਹਰੀ ਉਦਯੋਗਿਕ ਸੂਬਾ ਬਣਨ ਕੰਢੇ ਹੈ ਅਤੇ ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਨਵੀਂ ਸਨਅਤੀ ਨੀਤੀ ਇਸ ਲਈ ਧੁਰੇ ਵਜੋਂ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਉਦਯੋਗ ਨੀਤੀ ਬਣਾਉਣ ਲਈ ਸਾਰੀਆਂ ਸਬੰਧਤ ਧਿਰਾਂ ਖਾਸ ਕਰਕੇ ਉਦਯੋਗਪਤੀਆਂ ਦੇ ਵਿਚਾਰ ਲਏ ਗਏ ਹੋਣ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਉਦਯੋਗਪਤੀਆਂ ਦੇ ਸੁਝਾਵਾਂ ਨੂੰ ਇਸ ਨੀਤੀ ਵਿੱਚ ਸਾਮਲ ਕਰਕੇ ਸਾਕਾਰ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਹੈਦਰਾਬਾਦ, ਚੇਨਈ ਅਤੇ ਮੁੰਬਈ ਦੇ ਹਾਲੀਆ ਦੌਰਿਆਂ ਦੌਰਾਨ ਉਦਯੋਗਪਤੀਆਂ ਤੋਂ ਪ੍ਰਾਪਤ ਸੁਝਾਵਾਂ ਨੂੰ ਵੀ ਇਸ ਨੀਤੀ ਵਿੱਚ ਸਾਮਲ ਕੀਤਾ ਗਿਆ ਹੈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਨਵੀਂ ਸਨਅਤੀ ਨੀਤੀ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਭਰਪੂਰ ਹੁਲਾਰਾ ਦੇਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਨੀਤੀ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦਿੱਤਾ ਜਾਵੇ ਤਾਂ ਜੋ ਇਸ ਨੂੰ ਸੂਬੇ ਵਿੱਚ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਇਹ ਵੀ ਯਕੀਨੀ ਬਣਾਉਣ ਕਿ ਇਹ ਨੀਤੀ ਜਲਦੀ ਤੋਂ ਜਲਦੀ ਉਦਯੋਗਪਤੀਆਂ ਨੂੰ ਸਮਰਪਿਤ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨੀਤੀ ਸੂਬੇ ਵਿੱਚ ਵੱਡੀ ਪੱਧਰ 'ਤੇ ਉਦਯੋਗਿਕ ਵਿਕਾਸ ਯਕੀਨੀ ਬਣਾਏਗੀ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਇੰਡਸਟਰੀਜ ਦਲੀਪ ਕੁਮਾਰ, ਡਾਇਰੈਕਟਰ ਇੰਡਸਟਰੀਜ ਸਿਬਿਨ ਸੀ ਅਤੇ ਹੋਰ ਅਧਿਕਾਰੀ ਮੌਜੂਦ ਸਨ। The post ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ appeared first on TheUnmute.com - Punjabi News. Tags:
|
ਨਵੇਂ ਵਿਧਾਇਕਾਂ ਨੂੰ ਵਿਧਾਨ ਸਭਾ ਦੀ ਕਾਰਵਾਈ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਬੁਲਾਉਣ ਦੀ ਤਿਆਰੀ Thursday 02 February 2023 05:44 AM UTC+00 | Tags: aam-aadmi-party breaking-news cm-bhagwant-mann kultaar-singh-sandhwan mlas news news-punjab-mlas punjab-assembly the-unmute-breaking-news ਚੰਡੀਗੜ੍ਹ, 02 ਫਰਵਰੀ 2023: ਪੰਜਾਬ ਵਿੱਚ ਵਿਧਾਨ ਸਭਾ ਦੀ ਕਾਰਵਾਈ ਤੋਂ ਨਵੇਂ ਵਿਧਾਇਕਾਂ ਨੂੰ ਜਾਣੂ ਕਰਵਾਉਣ ਲਈ ਫਰਵਰੀ ਦੇ ਦੂਜੇ ਹਫ਼ਤੇ 2 ਤੋਂ 3 ਦਿਨਾਂ ਦਾ ਵਿਸ਼ੇਸ਼ ਸਿਖਲਾਈ ਸੈਸ਼ਨ ਬੁਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਵਿਸ਼ੇਸ਼ ਸਿਖਲਾਈ ਸੈਸ਼ਨ 13 ਤੋਂ 15 ਤਾਰੀਖ਼ ਤੱਕ ਬੁਲਾਇਆ ਜਾ ਸਕਦਾ ਹੈ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਤੋਂ ਬਾਅਦ ਸੂਬੇ ਦੇ ਤਾਜ਼ਾ ਹਾਲਾਤਾਂ ਨੂੰ ਦੇਖਦੇ ਹੋਏ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Sandhwan) ਨੇ 31 ਮਈ ਤੋਂ 2 ਜੂਨ ਤੱਕ ਚੱਲਣ ਵਾਲਾ ਵਿਧਾਇਕਾਂ ਦਾ ਸਿਖਲਾਈ ਸੈਸ਼ਨ ਰੱਦ ਕਰ ਦਿੱਤਾ ਸੀ। ਜਿਕਰਯੋਗ ਹੈ ਕਿ ਇਸ ਸੈਸ਼ਨ ਦੌਰਾਨ ਨਵੇਂ ਵਿਧਾਇਕਾਂ ਨੂੰ ਪੰਜਾਬ ਦੇ ਪੁਰਾਣੇ ਵਿਧਾਇਕਾਂ ਵੱਲੋਂ ਟ੍ਰੇਨਿੰਗ ਦਿੱਤੀ ਜਾਣੀ ਸੀ। The post ਨਵੇਂ ਵਿਧਾਇਕਾਂ ਨੂੰ ਵਿਧਾਨ ਸਭਾ ਦੀ ਕਾਰਵਾਈ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਬੁਲਾਉਣ ਦੀ ਤਿਆਰੀ appeared first on TheUnmute.com - Punjabi News. Tags:
|
ਮੁੜ ਚਰਚਾ 'ਚ ਨਵਜੋਤ ਸਿੰਘ ਸਿੱਧੂ ਦੀ ਰਿਹਾਈ, ਜਾਣੋ ਕਦੋਂ ਆਉਣਗੇ ਜੇਲ੍ਹ ਤੋਂ ਬਾਹਰ Thursday 02 February 2023 05:57 AM UTC+00 | Tags: aam-aadmi-party bharat-bhushan-ashu breaking-news clu-scam cm-bhagwant-mann ludhiana-court ludhiana-police ludhianas-popular-clu navjot-sidhu navjot-singh-sidhu navjot-singh-sidhu-news news patiala-jail punjab-and-haryana-high-court punjab-congress rodredge-case the-unmute-breaking-news the-unmute-news the-unmute-punjabi-news the-unmute-update ਚੰਡੀਗੜ੍ਹ, 02 ਫਰਵਰੀ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਨਹੀਂ ਹੋ ਸਕੀ । ਹੁਣ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਕਦੋਂ ਰਿਹਾਅ ਕੀਤਾ ਜਾਵੇਗਾ, ਇਹ ਸਵਾਲ ਹਰ ਕਿਸੇ ਦੇ ਦਿਮਾਗ ‘ਚ ਘੁੰਮ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਅਪ੍ਰੈਲ ਮਹੀਨੇ ‘ਚ ਸਾਹਮਣੇ ਆ ਸਕਦੇ ਹਨ। 26 ਜਨਵਰੀ ਨੂੰ ਰਿਹਾਈ ਦੀ ਉਮੀਦ ਟੁੱਟਣ ਤੋਂ ਬਾਅਦ ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਨਵਜੋਤ ਸਿੱਧੂ ਇੱਕ ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਹੀ ਬਾਹਰ ਆਉਣਗੇ। ਸਿੱਧੂ 20 ਮਈ 2022 ਨੂੰ ਜੇਲ੍ਹ ਗਏ ਸਨ, ਪਰ ਉਨ੍ਹਾਂ ਦੀ ਰਿਹਾਈ ਲਈ 19 ਮਈ 2023 ਤੱਕ ਉਡੀਕ ਨਹੀਂ ਕਰਨੀ ਪਵੇਗੀ। ਉਹ ਸਮੇਂ ਤੋਂ ਡੇਢ ਮਹੀਨਾ ਪਹਿਲਾਂ ਹੀ ਬਾਹਰ ਆ ਸਕਦੇ ਹਨ । ਭਾਵ ਨਵਜੋਤ ਸਿੰਘ ਸਿੱਧੂ ਅਪ੍ਰੈਲ ਦੇ ਪਹਿਲੇ ਹਫ਼ਤੇ ਹੀ ਸਾਹਮਣੇ ਆ ਸਕਦੇ ਹਨ। ਮਾਹਰਾਂ ਅਨੁਸਾਰ ਐਨਡੀਪੀਐਸ ਅਤੇ ਸੰਘੀ ਅਪਰਾਧਾਂ ਤੋਂ ਇਲਾਵਾ ਨਿਰਧਾਰਤ ਕੰਮ ਦੀ ਕਿਸਮ ਅਤੇ ਕੈਦੀਆਂ ਦੇ ਵਿਹਾਰ ਦੇ ਅਧਾਰ ‘ਤੇ ਮਹੀਨੇ ਵਿੱਚ 4 ਤੋਂ 5 ਦਿਨਾਂ ਦੀ ਛੋਟ ਦਿੱਤੀ ਜਾਂਦੀ ਹੈ। ਯਾਨੀ ਇਸ ਛੋਟ ਤੋਂ ਬਾਅਦ ਅਪ੍ਰੈਲ ਦੇ ਪਹਿਲੇ ਮਹੀਨੇ ਨਵਜੋਤ ਸਿੱਧੂ (Navjot Singh Sidhu) ਬਾਹਰ ਆ ਸਕਦੇ ਹਨ। ਜ਼ਿਕਰਯੋਗ ਹੈ ਕਿ ਦਸੰਬਰ 2022 ਤੋਂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਸੀ। ਪੰਜਾਬ ਕਾਂਗਰਸ ਦਾ ਇੱਕ ਵੱਡਾ ਵਰਗ ਵੀ ਨਵਜੋਤ ਸਿੱਧੂ ਦੇ ਸਵਾਗਤ ਦੀਆਂ ਤਿਆਰੀਆਂ ਵਿੱਚ ਜੁੱਟ ਗਿਆ ਸੀ । ਸਾਰਿਆਂ ਨੂੰ ਉਮੀਦ ਸੀ ਕਿ ਨਵਜੋਤ ਸਿੰਘ ਸਿੱਧੂ 26 ਜਨਵਰੀ 2023 ਨੂੰ ਰਿਹਾਅ ਹੋ ਜਾਣਗੇ। 26 ਜਨਵਰੀ ਦੀ ਸਿੱਧੂ ਨੂੰ ਰਿਹਾਅ ਨਹੀਂ ਕੀਤਾ ਗਿਆ | The post ਮੁੜ ਚਰਚਾ ‘ਚ ਨਵਜੋਤ ਸਿੰਘ ਸਿੱਧੂ ਦੀ ਰਿਹਾਈ, ਜਾਣੋ ਕਦੋਂ ਆਉਣਗੇ ਜੇਲ੍ਹ ਤੋਂ ਬਾਹਰ appeared first on TheUnmute.com - Punjabi News. Tags:
|
ਪ੍ਰੀਤ ਹਰਪਾਲ ਨੇ ਆਪਣੀ ਆਉਣ ਵਾਲੀ ਫਿਲਮ ਪੰਜਾਬੀ ਫ਼ਿਲਮ "ਪਿੰਡ ਆਲਾ ਸਕੂਲ" ਦੀ ਕੀਤੀ ਘੋਸ਼ਣਾ – ਫਿਲਮ ਜਲਦੀ ਹੀ ਸਿਨੇਮਾ ਘਰਾਂ ਵਿਚ ਰਿਲੀਜ਼ ਹੋਵੇਗੀ Thursday 02 February 2023 06:21 AM UTC+00 | Tags: new-movie preet-harpal punjabi punjabi-movie the-unmute ਚੰਡੀਗੜ੍ਹ- , 2 ਫਰਵਰੀ 2023: ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਨੇ ਬੈਕ-ਟੂ-ਬੈਕ ਹਿੱਟ ਫਿਲਮਾਂ ਦਾ ਨਿਰਮਾਣ ਕੀਤਾ ਹੈ। ਇਸ ਸਿਲਸਿਲੇ ਨੂੰ ਜਾਰੀ ਰੱਖਦੇ ਹੋਏ, HF Production ਨੇ AR Beatz ਅਤੇ YT Production ਦੇ ਸਹਿਯੋਗ ਨਾਲ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਆਪਣੀ ਨਵੀਂ ਪੰਜਾਬੀ ਫੀਚਰ ਫਿਲਮ, “ਪਿੰਡ ਆਲਾ ਸਕੂਲ” ਦੀ ਘੋਸ਼ਣਾ ਕੀਤੀ। ਇਹ ਇੱਕ ਕਾਮੇਡੀ-ਡਰਾਮਾ ਫਿਲਮ ਹੋਣ ਦੇ ਨਾਲ ਇਸ ਵਿੱਚ ਇੱਕ ਸਮਾਜਿਕ ਸੰਦੇਸ਼ ਵੀ ਦਿੱਤਾ ਗਿਆ ਹੈ। ਇਹ ਫਿਲਮ ਤੇਜਿੰਦਰ ਸਿੰਘ, ਪਰਵਿੰਦਰ ਸਿੰਘ ਸੈਣੀ ਅਤੇ ਬਲਜਿੰਦਰ ਸਿੰਘ ਦੁਆਰਾ ਨਿਰਮਿਤ ਹੈ। ਫਿਲਮ ਨੂੰ ਜੁਝਾਰ ਸਿੰਘ ਅਤੇ ਸੰਜੀਵ ਕੁਮਾਰ ਵਰਮਾ ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ। ਇਸ ਫਿਲਮ ‘ਚ ਹਿੱਪ-ਹੌਪ ਪੰਜਾਬੀ ਗਾਇਕ ਪ੍ਰੀਤ ਹਰਪਾਲ ਅਤੇ ‘ਲਵਰ’ ਫਿਲਮ ਫੇਮ ਅਦਾਕਾਰਾ ਹਰਸਿਮਰਨ ਓਬਰਾਏ ਨਜ਼ਰ ਆਉਣਗੇ। ਫਿਲਮ ਦੀ ਕਹਾਣੀ ਅਤੇ ਸਕਰੀਨਪਲੇ ਤਾਜ ਦੁਆਰਾ ਤਿਆਰ ਕੀਤਾ ਗਿਆ ਹੈ, ਜੋ ਕਿ ਮਸ਼ਹੂਰ ਲੇਖਕ ਹੈ। ਜਿਹਨਾਂ ਨੇ ਬਹੁਤ ਸਾਰੀਆਂ ਫਿਲਮਾਂ, ਟੈਲੀਵਿਜ਼ਨ, ਲਵਰ ਅਤੇ ਡਸਟਬਿਨ ਆਦਿ ਲਈ ਬੇਮਿਸਾਲ ਕੰਮ ਕੀਤਾ ਹੈ। ਇਸ ਪ੍ਰੋਜੈਕਟ ਦੀ ਦੇਖ-ਰੇਖ ਅੰਗਦਪ੍ਰੀਤ ਸਿੰਘ ਦੁਆਰਾ ਕੀਤੀ ਗਈ ਹੈ। ਫ਼ਿਲਮ ਦੀ ਕਹਾਣੀ ਸਾਨੂੰ ਇੱਕ ਅਜਿਹੀ ਭਾਵਨਾਤਮਕ ਦ੍ਰਿਸ਼ ਪੇਸ਼ ਕਰੇਗੀ ਜੋ ਇਹ ਦਰਸਾਉਂਦੀ ਹੈ ਕਿ ਕਿਵੇਂ ਆਧੁਨਿਕ ਮਾਪੇ ਆਪਣੇ ਬੱਚਿਆਂ ਨੂੰ ਪੜ੍ਹਨ ਲਈ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਬਜਾਏ ਪ੍ਰਾਈਵੇਟ ਸਕੂਲਾਂ ਦੀ ਚੋਣ ਕਰਦੇ ਹਨ। ਕਹਾਣੀ ਦਾ ਪਲਾਟ ਦਰਸ਼ਕਾਂ ਨੂੰ ਪਿੰਡਾਂ ਦੇ ਸਕੂਲਾਂ ਨੂੰ ਉਹਨਾਂ ਦੇ ਬੱਚਿਆਂ ‘ਤੇ ਚੰਗੇ ਪ੍ਰਭਾਵ ਵਜੋਂ ਦੇਖਣ ਲਈ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗਾ। ਸਕ੍ਰਿਪਟ ਦੇ ਮਾਧਿਅਮ ਨਾਲ, ਇਹ ਫਿਲਮ ਪੰਜਾਬੀ ਫਿਲਮਾਂ ਦੇ ਇੱਕ ਮਹੱਤਵਪੂਰਨ ਵਿਕਾਸ ਨੂੰ ਦਰਸਾਉਂਦੀ ਹੈ ਜੋ ਕਿ ਬੱਚਿਆਂ ਅਤੇ ਪਿੰਡਾਂ ਦੇ ਸਕੂਲਾਂ ਦੇ ਭਵਿੱਖ ਨਾਲ ਜੁੜੇ ਇੱਕ ਜ਼ਰੂਰੀ ਵਿਸ਼ੇ ਨੂੰ ਉਜਾਗਰ ਕਰਦੀ ਹੈ। ਗਾਇਕ ਵਜੋਂ ਪੰਜਾਬੀ ਇੰਡਸਟਰੀ ਵਿੱਚ ਆਪਣਾ ਇੱਕ ਵੱਖਰਾ ਨਾਮ ਬਣਾਉਣ ਤੋਂ ਬਾਅਦ ਪ੍ਰੀਤ ਹਰਪਾਲ ਹੁਣ ਫਤਿਹ ਦੁਆਰਾ ਨਿਰਦੇਸ਼ਿਤ ਆਪਣੀ ਨਵੀਂ ਪੰਜਾਬੀ ਫਿਲਮ "ਪਿੰਡ ਆਲਾ ਸਕੂਲ" ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਆ ਰਹੇ ਹਨ। ਇਸ ਫਿਲਮ ਵਿੱਚ ਨਿਰਮਲ ਰਿਸ਼ੀ, ਮਲਕੀਤ ਰੌਣੀ, ਸੰਜੂ ਸੋਲੰਕੀ ਅਤੇ ਬਾਲ ਕਲਾਕਾਰ ਨੂਰ ਅਤੇ ਗੁਰੀ ਸਮੇਤ ਹੋਰ ਕਲਾਕਾਰ ਵੀ ਨਜ਼ਰ ਆਉਣਗੇ। ਫਿਲਮ ਦੇ ਨਿਰਦੇਸ਼ਕ ਫਤਿਹ ਨੇ ਆਪਣੀ ਆਉਣ ਵਾਲੀ ਫਿਲਮ ਲਈ ਖੁਸ਼ੀ ਪ੍ਰਗਟ ਕਰਦਿਆਂ ਕਿਹਾ, “ਮੇਰੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਮੈਨੂੰ ਏਨੀ ਮਿਹਨਤੀ ਕਾਸਟ ਨਾਲ ਕੰਮ ਕਰਨ ਦਾ ਇੱਕ ਸ਼ਾਨਦਾਰ ਮੌਕਾ ਮਿਲਿਆ ਹੈ। ਅਜਿਹੀ ਸ਼ਾਨਦਾਰ ਅਤੇ ਦਿਲ ਨੂੰ ਛੂਹਣ ਵਾਲੀ ਕਹਾਣੀ ਦਾ ਹਿੱਸਾ ਬਣਨ ‘ਤੇ ਆਪਣੀ ਖੁਸ਼ੀ ਨੂੰ ਉਚਿਤ ਰੂਪ ਵਿੱਚ ਬਿਆਨ ਕਰਨ ਲਈ ਮੇਰੇ ਕੋਲ ਸ਼ਬਦਾਂ ਦੀ ਘਾਟ ਹੈ। ਇਹ ਫਿਲਮ ਇੱਕ ਨੇਕ ਇਰਾਦੇ ਨਾਲ ਬਣਾਈ ਗਈ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਜਦੋਂ ਇਹ ਦਰਸ਼ਕਾਂ ਨੂੰ ਪੇਸ਼ ਕੀਤੀ ਜਾਵੇਗੀ ਤਾਂ ਦਰਸ਼ਕ ਸਾਡੀ ਇਸ ਵਿਸ਼ੇਸ਼ ਕਹਾਣੀ ਨੂੰ ਪੂਰਾ ਪਿਆਰ ਦੇਣਗੇ।” ਫਿਲਮ ਦੇ ਲੀਡ ਐਕਟਰ ਪ੍ਰੀਤ ਹਰਪਾਲ ਨੇ ਕਿਹਾ, “ਮੈਂ ਪਹਿਲਾਂ ਵੀ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ, ਪਰ ਮੈਂ ਇਸ ਫਿਲਮ ਦੀ ਕਹਾਣੀ ਤੋਂ ਬਹੁਤ ਜਿਆਦਾ ਪ੍ਰਭਾਵਿਤ ਹੋਇਆ ਹੈ ਅਤੇ ਇਸ ਫਿਲਮ ਲਈ ਕੰਮ ਕਰਨਾ ਮੈਂ ਇੱਕ ਸੁਨਹਿਰੀ ਮੌਕਾ ਸਮਝਦਾ ਹਾਂ। ਮੈਂ ਉਮੀਦ ਕਰਦਾ ਹਾਂ ਕਿ ਦਰਸ਼ਕ ਇਸ ਫਿਲਮ ਵਿੱਚ ਮੇਰੇ ਕਿਰਦਾਰ ਨੂੰ ਪਸੰਦ ਕਰਨਗੇ।” ਫਿਲਮ ਦੇ ਲੇਖਕ, ਤਾਜ ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ, “ਸਮਾਜਿਕ ਮੁੱਦੇ ਉੱਤੇ ਬਣੀ ਇਸ ਫਿਲਮ ਦੀ ਕਹਾਣੀ ਮੇਰੇ ਲਈ ਇੱਕ ਮਹੱਤਵਪੂਰਨ ਵਿਸ਼ਾ ਹੈ ਜਿਸਨੂੰ ਮੈਂ ਦਰਸ਼ਕਾਂ ਤੱਕ ਪਹੁੰਚਾਉਣਾ ਚਾਹੁੰਦਾ ਹਾਂ। ਮੈਂ ਉਮੀਦ ਕਰਦਾ ਹਾਂ ਕਿ ਫਿਲਮ ਦੀ ਸਾਰੀ ਸਟਾਰ ਕਾਸਟ ਦੀ ਮਿਹਨਤ ਰੰਗ ਲਿਆਏਗੀ।” The post ਪ੍ਰੀਤ ਹਰਪਾਲ ਨੇ ਆਪਣੀ ਆਉਣ ਵਾਲੀ ਫਿਲਮ ਪੰਜਾਬੀ ਫ਼ਿਲਮ “ਪਿੰਡ ਆਲਾ ਸਕੂਲ” ਦੀ ਕੀਤੀ ਘੋਸ਼ਣਾ – ਫਿਲਮ ਜਲਦੀ ਹੀ ਸਿਨੇਮਾ ਘਰਾਂ ਵਿਚ ਰਿਲੀਜ਼ ਹੋਵੇਗੀ appeared first on TheUnmute.com - Punjabi News. Tags:
|
ਸਿੱਧੂ ਮੂਸੇਵਾਲਾ ਕਤਲ ਕੇਸ: ਅਦਾਲਤ ਵਲੋਂ ਮਨਮੋਹਨ ਸਿੰਘ ਮੋਹਣਾ ਦੀ ਜ਼ਮਾਨਤ ਦੀ ਅਰਜ਼ੀ ਰੱਦ Thursday 02 February 2023 06:24 AM UTC+00 | Tags: breaking-news congress latest-news manmohan-singh-mohana mansa mansa-police murder-case murder-of-sidhu-moosewala news punjab-congress punjab-news sidhu-moosewala the-unmute-breaking-news the-unmute-latest-update ਚੰਡੀਗੜ੍ਹ, 02 ਫਰਵਰੀ 2023: ਮਾਨਸਾ ਦੀ ਅਦਾਲਤ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਮਨਮੋਹਨ ਸਿੰਘ ਮੋਹਣਾ (Manmohan Singh Mohana) ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਬੁਢਲਾਡਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਮਨਮੋਹਨ ਸਿੰਘ ਮੋਹਣਾ ਦੀ ਜ਼ਮਾਨਤ ਦੀ ਅਰਜ਼ੀ ਅਦਾਲਤ ਨੇ ਇਹ ਕਹਿੰਦਿਆਂ ਰੱਦ ਕਰ ਦਿੱਤੀ ਕਿ ਜੇਕਰ ਮੁਲਜ਼ਮ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਗੱਲ ਦੀ ਬਹੁਤ ਸੰਭਾਵਨਾ ਹੈ ਕਿ ਉਹ ਸਬੂਤਾਂ ਨਾਲ ਛੇੜਛਾੜ ਕਰੇਗਾ ਅਤੇ ਗਵਾਹਾਂ ਨੂੰ ਧਮਕੀਆਂ ਵੀ ਦੇਵੇਗਾ। ਪੁਲਿਸ ਮੋਹਣਾ ਦੇ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨਾਲ ਸਬੰਧਾਂ ਦੀ ਜਾਂਚ ਕਰ ਰਹੀ ਹੈ। ਮੋਹਣਾ ‘ਤੇ ਬੀਤੇ ਸਾਲ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਦਾ ਦੋਸ਼ ਹੈ | The post ਸਿੱਧੂ ਮੂਸੇਵਾਲਾ ਕਤਲ ਕੇਸ: ਅਦਾਲਤ ਵਲੋਂ ਮਨਮੋਹਨ ਸਿੰਘ ਮੋਹਣਾ ਦੀ ਜ਼ਮਾਨਤ ਦੀ ਅਰਜ਼ੀ ਰੱਦ appeared first on TheUnmute.com - Punjabi News. Tags:
|
ਬੰਗਲੌਰ ਤੋਂ ਸਾਈਕਲ ਚਲਾ ਕੇ ਸਿੱਧੂ ਮੂਸੇਵਾਲਾ ਦੀ ਯਾਦਗਾਰ 'ਤੇ ਪਹੁੰਚਿਆ ਅਮਨਦੀਪ ਸਿੰਘ ਖ਼ਾਲਸਾ Thursday 02 February 2023 06:38 AM UTC+00 | Tags: amandeep-singh-khalsa breaking-news moosewalas-memorial news punjab-news village-musa-wala ਚੰਡੀਗੜ੍ਹ, 02 ਫਰਵਰੀ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦਗਾਰ ‘ਤੇ ਦੇਸ਼ਾਂ-ਵਿਦੇਸ਼ਾਂ ਤੋਂ ਲੋਕ ਆਉਂਦੇ ਹਨ, ਉੱਥੇ ਹੀ ਸਿੱਧੂ ਦੀ ਯਾਦਗਾਰ ‘ਤੇ ਬੰਗਲੌਰ ਤੋਂ ਆਇਆ ਉਹ ਇਨਸਾਨ ਜਿਸਦਾ ਨਾਮ ਅਮਨਦੀਪ ਸਿੰਘ ਖ਼ਾਲਸਾ (Amandeep Singh Khalsa) 2008 ਤੋਂ ਲੈ ਕੇ ਲਗਾਤਾਰ ਸਾਈਕਲ ‘ਤੇ ਸਫ਼ਰ ਤੈਅ ਕਰ ਰਿਹਾ ਹੈ। ਜਿਸ ਨੇ ਪੂਰੇ ਦੇਸ਼ ਦੀਆਂ 26 ਸੂਬਿਆਂ ਦੀ ਯਾਤਰਾ ਕਰ ਲਈ ਹੈ, ਉਥੇ ਹੀ ਉਹਨਾਂ ਨੂੰ ਇੱਕ ਮਿਲੀਅਨ ਡਾਲਰ ਦਾ ਇਨਾਮ ਵੀ ਮਿਲਿਆ ਹੈ ਅਤੇ ਗਿਨੀਜ਼ ਵਰਲਡ ਰਿਕਾਰਡ ਬਣਾ ਚੁੱਕਿਆ ਹੈ | ਅਮਨਦੀਪ ਸਿੰਘ ਖ਼ਾਲਸਾ ਸਿੱਧੂ ਮੂਸੇਵਾਲਾ ਦੀ ਯਾਦਗਾਰ ‘ਤੇ ਬੰਗਲੌਰ ਤੋਂ ਸਾਈਕਲ ਚਲਾ ਕੇ ਪਹੁੰਚਿਆ। ਉਸ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਐਸਵਾਈਐਲ ਗੀਤ ਤੋਂ ਬਾਅਦ ਪਤਾ ਲੱਗਿਆ ਕਿ ਉਹ ਇਨਸਾਨ ਪੰਜਾਬ ਦੀ ਬਿਹਤਰੀ ਲਈ ਗੀਤ ਲਿਖ ਰਿਹਾ ਹੈ। ਇਸ ਕਰਕੇ ਉਹ ਸਿੱਧੂ ਦੀ ਯਾਦਗਾਰ ਪਿੰਡ ਮੂਸਾ ਪਹੁੰਚਿਆ। ਇਸਤੋਂ ਬਾਅਦ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚ ਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ | The post ਬੰਗਲੌਰ ਤੋਂ ਸਾਈਕਲ ਚਲਾ ਕੇ ਸਿੱਧੂ ਮੂਸੇਵਾਲਾ ਦੀ ਯਾਦਗਾਰ ‘ਤੇ ਪਹੁੰਚਿਆ ਅਮਨਦੀਪ ਸਿੰਘ ਖ਼ਾਲਸਾ appeared first on TheUnmute.com - Punjabi News. Tags:
|
CM ਮਾਨ ਵਲੋਂ ਰਾਸ਼ਟਰੀ ਹਾਕੀ ਖਿਡਾਰੀ ਪਰਮਜੀਤ ਕੁਮਾਰ ਨਾਲ ਮੁਲਾਕਾਤ, ਕੋਚ ਦੀ ਨੌਕਰੀ ਦਾ ਦਿੱਤਾ ਭਰੋਸਾ Thursday 02 February 2023 06:47 AM UTC+00 | Tags: bhagwant-mann breaking-news faridkot-news hockey-coachs-job hockey-player-paramjit-kumar national-hockey-player-paramjit-kumar news punjab-hockey sports-news ਚੰਡੀਗੜ੍ਹ, 02 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਨੈਸ਼ਨਲ ਹਾਕੀ ਖਿਡਾਰੀ ਪਰਮਜੀਤ ਕੁਮਾਰ (Hockey Player Paramjit Kumar) ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਉਨ੍ਹਾਂ ਪੰਜਾਬ ਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਪੰਜਾਬ ਸਰਕਾਰ ਵੱਲੋਂ ਕੋਚ ਦੀ ਨੌਕਰੀ ਦਿਵਾਉਣ ਦਾ ਭਰੋਸਾ ਦਿੱਤਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਨੇ ਰਾਮਜੀਤ ਨੂੰ ਫਰੀਦਕੋਟ ਵਿੱਚ ਕੋਚ ਦੀ ਨੌਕਰੀ ਦਾ ਭਰੋਸਾ ਦਿੱਤਾ ਸੀ। ਇਸਦੇ ਨਾਲ ਹੀ ਖੇਡ ਵਿਭਾਗ ਵੱਲੋਂ ਕਾਗਜ਼ੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਹਾਲ ਹੀ ਵਿੱਚ ਪਰਮਜੀਤ ਕੁਮਾਰ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਰਾਸ਼ਟਰੀ ਹਾਕੀ ਖਿਡਾਰੀ ਪਰਮਜੀਤ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਮਜ਼ਦੂਰੀ ਕਰਦਾ ਨਜ਼ਰ ਆ ਰਿਹਾ ਸੀ | ਪਰਿਵਾਰ ਦੇ ਪਾਲਣ-ਪੋਸ਼ਣ ਲਈ ਪਰਮਜੀਤ ਚੌਲਾਂ ਦੀਆਂ ਬੋਰੀਆਂ ਢੋਹਣ ਲਈ ਮਜਬੂਰ ਸਨ। ਆਲਮ ਇਹ ਸੀ ਕਿ ਇਸ ਖਿਡਾਰੀ ਨੂੰ 1 ਬੋਰੀ ਲੋਡਿੰਗ-ਅਨਲੋਡਿੰਗ ਦੇ ਸਿਰਫ਼ 1.25 ਰੁਪਏ ਮਿਲਦੇ ਸਨ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਪਰਮਜੀਤ ਰੋਜ਼ਾਨਾ 450 ਬਾਰਦਾਨੇ ਦੀ ਲੋਡ-ਅਨਲੋਡ ਕਰਦਾ ਸੀ। ਉਸ ਨੂੰ ਭਾਰਤੀ ਟੀਮ ਦੇ ਪਹਿਰਾਵੇ ‘ਚ ਪੱਲੇਦਾਰੀ ਕਰਦੇ ਦੇਖ ਲੋਕ ਵੀ ਹੈਰਾਨ ਸਨ। The post CM ਮਾਨ ਵਲੋਂ ਰਾਸ਼ਟਰੀ ਹਾਕੀ ਖਿਡਾਰੀ ਪਰਮਜੀਤ ਕੁਮਾਰ ਨਾਲ ਮੁਲਾਕਾਤ, ਕੋਚ ਦੀ ਨੌਕਰੀ ਦਾ ਦਿੱਤਾ ਭਰੋਸਾ appeared first on TheUnmute.com - Punjabi News. Tags:
|
ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਕਾਮਿਆਂ ਵਲੋਂ ਬੱਸ ਡਿੱਪੂ ਦੇ ਬਾਹਰ ਜੰਮ ਕੇ ਨਾਅਰੇਬਾਜ਼ੀ Thursday 02 February 2023 07:00 AM UTC+00 | Tags: aam-aadmi-party breaking-news chief-secretary-vijay-kumar-janjua cm-bhagwant-mann lalit-singh-bhullar latest-news news protest prtc-and-punbus prtc-contract-workers punjab-contract-employees punjab-roadways-and-prtc-contract-workers-union punjab-transport-department punjab-transport-minister the-unmute-breaking the-unmute-breaking-news ਸ੍ਰੀ ਮੁਕਤਸਰ ਸਾਹਿਬ 02 ਫਰਵਰੀ 2023: ਪੰਜਾਬ ਰੋਡਵੇਜ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਦੀ ਅਗਵਾਈ ਵਿੱਚ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਬੱਸ ਡਿੱਪੂ ਦੇ ਬਾਹਰ ਬੱਸ ਕਾਮਿਆਂ (Bus workers) ਵੱਲੋਂ ਗੇਟ ਰੈਲੀ ਕੀਤੀ ਗਈ ਹੈ । ਇਸ ਦੌਰਾਨ ਉਹਨਾਂ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬੁਲਾਰਿਆਂ ਕਿਹਾ ਕਿ 19 ਦਸੰਬਰ ਨੂੰ ਮੁੱਖ ਸਕੱਤਰ ਨਾਲ ਯੂਨੀਅਨ ਆਗੂਆਂ ਦੀ ਹੋਈ ਮੀਟਿੰਗ ਵਿਚ ਕੁਝ ਹੱਕੀ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ ਗਿਆ ਸੀ, ਪਰ ਉਹ ਮੰਗਾਂ ਅਜੇ ਤੱਕ ਨਹੀਂ ਮੰਨੀਆ ਗਈਆ। ਯੂਨੀਅਨ ਆਗੂ ਗੁਰਪ੍ਰੀਤ ਸਿੰਘ ਨੇ ਕਿਹਾ ਇਹ ਪੰਜਾਬ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ, ਜਿਸ ਕਾਰਨ ਉਹਨਾਂ ਨੂੰ ਇਹ ਗੇਟ ਰੈਲੀਆਂ ਕਰਨ ਲਈ ਮਜ਼ਬੂਰ ਹੋਣਾ ਪਿਆ | ਆਗੂਆਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | The post ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਕਾਮਿਆਂ ਵਲੋਂ ਬੱਸ ਡਿੱਪੂ ਦੇ ਬਾਹਰ ਜੰਮ ਕੇ ਨਾਅਰੇਬਾਜ਼ੀ appeared first on TheUnmute.com - Punjabi News. Tags:
|
RBI ਨੇ ਬੈਂਕਾਂ ਤੋਂ ਮੰਗੀ ਜਾਣਕਾਰੀ, ਕਿਹਾ ਅਡਾਨੀ ਗਰੁੱਪ ਨੂੰ ਕਿੰਨਾ ਲੋਨ ਦਿੱਤਾ ? Thursday 02 February 2023 07:15 AM UTC+00 | Tags: adani-group bank-of-baroda breaking-news fpo guatam-adani hindenburg-report indian-bank lic-company news pnb public-sector-banks-and-lic punjabi-news sbi share-market the-unmute-breaking-news the-unmute-punjabi-news ਚੰਡੀਗੜ੍ਹ 02 ਫਰਵਰੀ 2023: ਅਡਾਨੀ ਗਰੁੱਪ (Adani Group) ਦੇ ਸ਼ੇਅਰਾਂ ‘ਚ ਲਗਾਤਾਰ ਗਿਰਾਵਟ ਕਾਰਨ ਜਨਤਕ ਖੇਤਰ ਦੇ ਬੈਂਕਾਂ ਅਤੇ ਐਲਆਈਸੀ ਦੇ ਸ਼ੇਅਰਾਂ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਿੰਡਨਬਰਗ ਦੀ ਰਿਪੋਰਟ ਤੋਂ ਬਾਅਦ ਜਿੱਥੇ ਅਡਾਨੀ ਦੇ ਸ਼ੇਅਰਾਂ ‘ਚ ਲਗਭਗ 50 ਫੀਸਦੀ ਦੀ ਗਿਰਾਵਟ ਆਈ ਹੈ, ਉੱਥੇ ਹੀ ਐੱਸਬੀਆਈ, ਬੈਂਕ ਆਫ ਬੜੌਦਾ, ਪੀਐੱਨਬੀ ਵਰਗੇ ਜਨਤਕ ਖੇਤਰ ਦੇ ਬੈਂਕਾਂ ਦੇ ਸ਼ੇਅਰਾਂ ‘ਚ ਵੀ ਕਾਫੀ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਚੱਲਦੇ ਹੁਣ ਆਰਬੀਆਈ ਵੀ ਹਰਕਤ ਵਿੱਚ ਆ ਗਿਆ ਹੈ। ਬੈਂਕ ਰੈਗੂਲੇਟਰ ਆਰਬੀਆਈ ਨੇ ਅਡਾਨੀ ਮਾਮਲੇ ‘ਚ ਸਾਰੇ ਬੈਂਕਾਂ ਤੋਂ ਜਵਾਬ ਮੰਗਿਆ ਹੈ। ਅਡਾਨੀ ਸਮੂਹ ਨੇ ਬੈਂਕਾਂ ਨੂੰ ਪੁੱਛਿਆ ਹੈ ਕਿ ਉਨ੍ਹਾਂ ਨੇ ਅਡਾਨੀ ਸਮੂਹ ਦੀਆਂ ਕੰਪਨੀਆਂ ਨੂੰ ਕਿੰਨਾ ਕਰਜ਼ਾ ਦਿੱਤਾ ਹੈ ਅਤੇ ਇਸਦੀ ਸਥਿਤੀ ਕੀ ਹੈ? ਇਹ ਜਾਣਕਾਰੀ ਅਜਿਹੇ ਸਮੇਂ ‘ਚ ਆਈ ਹੈ ਜਦੋਂ ਅਡਾਨੀ ਗਰੁੱਪ ਨੇ ਅਡਾਨੀ ਇੰਟਰਪ੍ਰਾਈਜਿਜ਼ ਦੇ ਐੱਫ.ਪੀ.ਓ. ਨੂੰ ਰੱਦ ਕਰ ਦਿੱਤਾ ਹੈ | ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਗਰੁੱਪ (Adani Group) ਨੂੰ ਅਡਾਨੀ ਐਂਟਰਪ੍ਰਾਈਜ਼ਿਜ਼ ਦਾ 20,000 ਕਰੋੜ ਰੁਪਏ ਦਾ ਐੱਫਪੀਓ ਵਾਪਸ ਲੈਣ ਲਈ ਖੁਦ ਅੱਗੇ ਆਉਣਾ ਪਿਆ। ਇਸ ਦਾ ਕਾਰਨ ਦੱਸਦੇ ਹੋਏ ਗੌਤਮ ਅਡਾਨੀ ਨੇ ਕਿਹਾ ਕਿ ਬਜ਼ਾਰ ‘ਚ ਉਤਰਾਅ-ਚੜ੍ਹਾਅ ਦੇ ਮੱਦੇਨਜ਼ਰ ਬੋਰਡ ਨੇ ਡੂੰਘਾਈ ਨਾਲ ਮਹਿਸੂਸ ਕੀਤਾ ਕਿ ਉਨ੍ਹਾਂ ਲਈ ਐੱਫਪੀਓ ਨਾਲ ਅੱਗੇ ਵਧਣਾ ਨੈਤਿਕ ਤੌਰ ‘ਤੇ ਸਹੀ ਨਹੀਂ ਹੋਵੇਗਾ। ਕੰਪਨੀ ਦਾ ਉਦੇਸ਼ ਸਟਾਕ ਮਾਰਕੀਟ ਵਿੱਚ ਉਤਰਾਅ-ਚੜ੍ਹਾਅ ਦੇ ਮੱਦੇਨਜ਼ਰ ਆਪਣੇ ਨਿਵੇਸ਼ਕਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ। ਇਸ ਲਈ ਅਸੀਂ FPO ਤੋਂ ਪ੍ਰਾਪਤ ਹੋਈ ਰਕਮ ਵਾਪਸ ਕਰਨ ਜਾ ਰਹੇ ਹਾਂ ਅਤੇ ਇਸ ਨਾਲ ਸਬੰਧਤ ਲੈਣ-ਦੇਣ ਨੂੰ ਖਤਮ ਕਰਨ ਜਾ ਰਹੇ ਹਾਂ। ਤੁਹਾਨੂੰ ਦੱਸ ਦੇਈਏ ਕਿ 20,000 ਕਰੋੜ ਰੁਪਏ ਦਾ ਇਹ FPO 27 ਜਨਵਰੀ ਨੂੰ ਸਬਸਕ੍ਰਿਪਸ਼ਨ ਲਈ ਖੋਲ੍ਹਿਆ ਗਿਆ ਸੀ ਅਤੇ ਪੂਰੀ ਤਰ੍ਹਾਂ ਸਬਸਕ੍ਰਾਈਬ ਹੋਣ ਤੋਂ ਬਾਅਦ 31 ਜਨਵਰੀ ਤੱਕ ਬੰਦ ਕਰ ਦਿੱਤਾ ਗਿਆ ਸੀ। ਇਹ ਦੇਸ਼ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਐੱਫ.ਪੀ.ਓ. ਸੀ | The post RBI ਨੇ ਬੈਂਕਾਂ ਤੋਂ ਮੰਗੀ ਜਾਣਕਾਰੀ, ਕਿਹਾ ਅਡਾਨੀ ਗਰੁੱਪ ਨੂੰ ਕਿੰਨਾ ਲੋਨ ਦਿੱਤਾ ? appeared first on TheUnmute.com - Punjabi News. Tags:
|
ਅਮਰੀਕਾ ਦੌਰੇ 'ਤੇ ਅਜੀਤ ਡੋਭਾਲ, ਜਲਦ ਹੋ ਸਕਦੈ ਦੋਵੇਂ ਦੇਸ਼ਾਂ 'ਚ 3 ਬਿਲੀਅਨ ਡਾਲਰ ਦਾ ਰੱਖਿਆ ਸੌਦਾ Thursday 02 February 2023 07:30 AM UTC+00 | Tags: 30-mq-9b-predator-drone 30-mq-9b-predator-drones 3-billion-dollars ajit-doval breaking-news indian-army indian-ocean lac latest-news news punjab-news us-political ਚੰਡੀਗੜ੍ਹ 02 ਫਰਵਰੀ 2023: ਭਾਰਤ ਅਤੇ ਅਮਰੀਕਾ ਵਿਚਾਲੇ 3 ਬਿਲੀਅਨ ਡਾਲਰ ਦਾ ਮਹੱਤਵਪੂਰਨ ਰੱਖਿਆ ਸੌਦਾ ਜਲਦੀ ਹੀ ਹੋ ਸਕਦਾ ਹੈ। ਦੱਸ ਦੇਈਏ ਕਿ ਇਸ ਡੀਲ ਤਹਿਤ ਭਾਰਤ ਨੂੰ ਅਮਰੀਕਾ ਤੋਂ 30 MQ-9B ਪ੍ਰੀਡੇਟਰ ਡਰੋਨ ਮਿਲਣੇ ਹਨ। ਇਸ ਸੌਦੇ ਨਾਲ ਭਾਰਤ ਦੀ ਐਲਏਸੀ ਅਤੇ ਹਿੰਦ ਮਹਾਸਾਗਰ ਦੀ ਨਿਗਰਾਨੀ ਸਮਰੱਥਾ ਵਧੇਗੀ ਅਤੇ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਡੀਲ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਪਿਛਲੇ ਪੰਜ ਸਾਲਾਂ ਤੋਂ ਗੱਲਬਾਤ ਚੱਲ ਰਹੀ ਹੈ। ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ (Ajit Doval) ਵੀ ਅਮਰੀਕਾ ਦੇ ਦੌਰੇ ‘ਤੇ ਹਨ ਅਤੇ ਉਨ੍ਹਾਂ ਨੇ ਅਮਰੀਕੀ ਅਧਿਕਾਰੀਆਂ ਅਤੇ ਉੱਥੇ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਨਾਲ ਵੀ ਸੌਦੇ ਨੂੰ ਲੈ ਕੇ ਗੱਲਬਾਤ ਕੀਤੀ ਹੈ। ਇਸ ਸੌਦੇ ਬਾਰੇ ਪੁੱਛੇ ਜਾਣ ‘ਤੇ ਅਮਰੀਕਾ ਦੇ ਸਿਆਸੀ ਰੱਖਿਆ ਮਾਮਲਿਆਂ ਦੀ ਮੁਖੀ ਜੈਸਿਕਾ ਲੁਈਸ ਨੇ ਕਿਹਾ ਕਿ ਅਸੀਂ ਇਸ ਸੌਦੇ ‘ਤੇ ਪੰਜ ਸਾਲਾਂ ਤੋਂ ਗੱਲਬਾਤ ਕਰ ਰਹੇ ਹਾਂ ਅਤੇ ਹੁਣ ਗੇਂਦ ਭਾਰਤ ਦੇ ਕੋਰਟ ‘ਚ ਹੈ। ਹਾਲਾਂਕਿ ਉਨ੍ਹਾਂ ਨੇ ਇਸ ਸੌਦੇ ਬਾਰੇ ਜ਼ਿਆਦਾ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਭਾਰਤ ਅਤੇ ਅਮਰੀਕਾ ਦੋਵੇਂ ਚਾਹੁੰਦੇ ਹਨ ਕਿ ਇਸ ਡੀਲ ਨੂੰ ਜਲਦੀ ਤੋਂ ਜਲਦੀ ਅੰਤਿਮ ਰੂਪ ਦਿੱਤਾ ਜਾਵੇ ਤਾਂ ਜੋ ਭਾਰਤ ਨੂੰ ਪ੍ਰੀਡੇਟਰ ਡਰੋਨ ਦੀ ਸਪਲਾਈ ਜਲਦੀ ਕੀਤੀ ਜਾ ਸਕੇ। ਅਮਰੀਕਾ ਦੀ ਬਾਈਡਨ ਸਰਕਾਰ ਵੀ ਇਸ ਸੌਦੇ ਨੂੰ ਜਲਦੀ ਅੰਤਿਮ ਰੂਪ ਦੇਣਾ ਚਾਹੁੰਦੀ ਹੈ ਕਿਉਂਕਿ ਇਸ ਸੌਦੇ ਨਾਲ ਅਮਰੀਕਾ ਵਿਚ ਰੁਜ਼ਗਾਰ ਵਧੇਗਾ ਅਤੇ ਨਾਲ ਹੀ ਉਨ੍ਹਾਂ ਦੀ ਸਰਕਾਰ ਇਸ ਸੌਦੇ ਨੂੰ ਆਪਣੀ ਪ੍ਰਾਪਤੀ ਵਜੋਂ ਪੇਸ਼ ਕਰਨਾ ਚਾਹੁੰਦੀ ਹੈ ਤਾਂ ਜੋ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿਚ ਇਸ ਦਾ ਲਾਭ ਉਠਾਇਆ ਜਾ ਸਕੇ। ਭਾਰਤ ਦੀਆਂ ਤਿੰਨੋਂ ਫੌਜਾਂ ਨੂੰ 10-10 ਪ੍ਰੀਡੇਟਰ ਡਰੋਨ ਮਿਲਣੇ ਹਨ। ਪ੍ਰਿਡੇਟਰ ਡਰੋਨ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਕਿਸੇ ਵੀ ਸਥਿਤੀ ਵਿੱਚ ਨਿਗਰਾਨੀ ਕਰਨ ਦੀ ਸਮਰੱਥਾ ਰੱਖਦੇ ਹਨ। ਇਹ ਡਰੋਨ ਲੰਬੇ ਸਮੇਂ ਤੱਕ ਅਸਮਾਨ ਵਿੱਚ ਉੱਡ ਸਕਦੇ ਹਨ। ਖਾਸ ਗੱਲ ਇਹ ਹੈ ਕਿ ਇਹ ਡਰੋਨ ਦਿਨ-ਰਾਤ ਦੀ ਨਿਗਰਾਨੀ ਕਰ ਸਕਦੇ ਹਨ । ਇਨ੍ਹਾਂ ਡਰੋਨਾਂ ‘ਚ 360 ਡਿਗਰੀ ਕੈਮਰੇ ਦੇ ਨਾਲ ਤੁਸੀਂ ਸਮੁੰਦਰ, ਅਸਮਾਨ ਅਤੇ ਜ਼ਮੀਨ ‘ਤੇ ਨਜ਼ਰ ਰੱਖ ਸਕਦੇ ਹੋ। AI ਅਤੇ ਮਸ਼ੀਨ ਲਰਨਿੰਗ ਤਕਨੀਕ ਨਾਲ ਲੈਸ, ਇਹ ਡਰੋਨ ਡਾਟਾ ਦੀ ਸਮੀਖਿਆ ਵੀ ਕਰ ਸਕਦੇ ਹਨ ਅਤੇ ਇਸ ਨੂੰ ਵੱਖ-ਵੱਖ ਥਾਵਾਂ ‘ਤੇ ਵੰਡ ਸਕਦੇ ਹਨ ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕੀਤੀ ਜਾ ਸਕੇ। ਨਿਗਰਾਨੀ ਦੇ ਨਾਲ-ਨਾਲ ਰਾਹਤ ਅਤੇ ਬਚਾਅ ਕਾਰਜਾਂ ‘ਚ ਵੀ ਇਨ੍ਹਾਂ ਡਰੋਨਾਂ ਦੀ ਮਦਦ ਲਈ ਜਾ ਸਕਦੀ ਹੈ। ਭਾਰਤ ਨੇ LAC ‘ਤੇ ਤਣਾਅ ਅਤੇ ਹਿੰਦ ਮਹਾਸਾਗਰ ‘ਚ ਚੀਨ ਦੇ ਵਧਦੇ ਪ੍ਰਭਾਵ ਦੇ ਵਿਚਕਾਰ ਸਾਲ 2017 ‘ਚ ਇਨ੍ਹਾਂ ਡਰੋਨਾਂ ਦੀ ਖਰੀਦ ਲਈ ਗੱਲਬਾਤ ਸ਼ੁਰੂ ਕੀਤੀ ਸੀ ਅਤੇ ਹੁਣ ਇਸ ਸੌਦੇ ਨੂੰ ਜਲਦ ਅੰਤਿਮ ਰੂਪ ਦਿੱਤੇ ਜਾਣ ਦੀ ਉਮੀਦ ਹੈ। ਇਨ੍ਹਾਂ MQ-9B ਪ੍ਰੀਡੇਟਰ ਡਰੋਨਾਂ ਦੀ ਮਦਦ ਨਾਲ ਭਾਰਤ ਦੀ ਨਿਗਰਾਨੀ ਸਮਰੱਥਾ ਬਹੁਤ ਵਧ ਜਾਵੇਗੀ। The post ਅਮਰੀਕਾ ਦੌਰੇ ‘ਤੇ ਅਜੀਤ ਡੋਭਾਲ, ਜਲਦ ਹੋ ਸਕਦੈ ਦੋਵੇਂ ਦੇਸ਼ਾਂ ‘ਚ 3 ਬਿਲੀਅਨ ਡਾਲਰ ਦਾ ਰੱਖਿਆ ਸੌਦਾ appeared first on TheUnmute.com - Punjabi News. Tags:
|
ਪੰਜਾਬ ਦੀ ਸਿੱਖਿਆ ਕ੍ਰਾਂਤੀ 'ਚ ਮੀਲ ਪੱਥਰ ਸਾਬਿਤ ਹੋਵੇਗਾ ਟ੍ਰੇਨਿੰਗ ਪ੍ਰੋਗਰਾਮ: CM ਭਗਵੰਤ ਮਾਨ Thursday 02 February 2023 07:41 AM UTC+00 | Tags: 36-principals breaking-news education-revolution news punjab-education-revolution ਚੰਡੀਗੜ੍ਹ, 2 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ (36 principals) ਦਾ ਪਹਿਲਾ ਬੈਚ ਆਪਣੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਸਿੰਗਾਪੁਰ ਜਾਵੇਗਾ। ਲੋਕਾਂ ਨਾਲ ਆਨਲਾਈਨ ਵਿਧੀ ਜ਼ਰੀਏ ਰਾਬਤਾ ਕਾਇਮ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਾਸੀਆਂ ਨੂੰ ਗਾਰੰਟੀ ਦਿੱਤੀ ਗਈ ਸੀ ਕਿ ਸੂਬੇ ਵਿਚ ਸਿੱਖਿਆ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ ਜੋ ਸਿੱਖਿਆ ਦਾ ਪੱਧਰ ਉੱਚਾ ਚੁੱਕ ਸਕਦੇ ਹਨ ਜਿਸ ਕਰਕੇ ਇਹ ਗਾਰੰਟੀ ਦਿੱਤੀ ਗਈ ਸੀ ਕਿ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਉਚ ਪੱਧਰ ਦੀ ਟ੍ਰੇਨਿੰਗ ਦੇ ਕੇ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸੇ ਗਾਰੰਟੀ ਦੇ ਆਧਾਰ ਉਤੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ (36 principals) ਦਾ ਪਹਿਲਾ ਬੈਚ ਪੇਸ਼ੇਵਰ ਟ੍ਰੇਨਿੰਗ ਲਈ 4 ਫਰਵਰੀ ਨੂੰ ਸਿੰਗਾਪੁਰ ਰਵਾਨਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਿੰਸੀਪਲ 6 ਫਰਵਰੀ ਤੋਂ 10 ਫਰਵਰੀ ਤੱਕ ਹੋ ਰਹੇ 'ਪ੍ਰੋਫੈਸ਼ਨਲ ਟੀਚਰ ਟ੍ਰੇਨਿੰਗ ਸੈਮੀਨਾਰ' ਵਿਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਬੈਚ ਸੈਮੀਨਾਰ ਵਿਚ ਹਿੱਸਾ ਲੈਣ ਤੋਂ ਬਾਅਦ 11 ਫਰਵਰੀ ਨੂੰ ਵਾਪਸ ਪਰਤੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਇਨਕਲਾਬੀ ਕਦਮ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਕਿਉਂ ਜੋ ਸਿੰਗਾਪੁਰ ਤੋਂ ਹੋਰ ਮੁਹਾਰਤ ਹਾਸਲ ਕਰਨ ਨਾਲ ਸੂਬੇ ਵਿਚ ਸਿੱਖਿਆ ਦਾ ਮਿਆਰ ਹੋਰ ਸੁਧਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਿੰਗਾਪੁਰ ਤੋਂ ਵਾਪਸ ਆਉਣ ਮਗਰੋਂ ਇਹ ਪ੍ਰਿੰਸੀਪਲ ਆਪਣੇ ਅਧਿਆਪਕ ਸਾਥੀਆਂ ਅਤੇ ਵਿਦਿਆਰਥੀਆਂ ਨਾਲ ਤਜਰਬੇ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅਧਿਆਪਕ ਦੀ ਮੁਹਾਰਤ ਅਤੇ ਪੇਸ਼ੇਵਰ ਯੋਗਤਾ ਵਧਾਉਣ ਵਿਚ ਸਹਾਈ ਹੋਵੇਗਾ ਤਾਂ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਯਕੀਨਨ ਤੌਰ ਉਤੇ ਇਹ ਕਦਮ ਸੂਬੇ ਦੀ ਸਿੱਖਿਆ ਵਿਵਸਥਾ ਨੂੰ ਸੁਧਾਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿਚ ਸਹਾਈ ਸਿੱਧ ਹੋਣਗੇ। The post ਪੰਜਾਬ ਦੀ ਸਿੱਖਿਆ ਕ੍ਰਾਂਤੀ 'ਚ ਮੀਲ ਪੱਥਰ ਸਾਬਿਤ ਹੋਵੇਗਾ ਟ੍ਰੇਨਿੰਗ ਪ੍ਰੋਗਰਾਮ: CM ਭਗਵੰਤ ਮਾਨ appeared first on TheUnmute.com - Punjabi News. Tags:
|
ਸ਼ੁਭਮਨ ਗਿੱਲ ਤਿੰਨਾਂ ਫਾਰਮੈਟਾਂ 'ਚ ਸੈਂਕੜਾ ਜੜਨ ਵਾਲਾ ਭਾਰਤ ਦਾ 5ਵਾਂ ਬੱਲੇਬਾਜ਼, ਵਿਰਾਟ ਕੋਹਲੀ ਦਾ ਤੋੜਿਆ ਰਿਕਾਰਡ Thursday 02 February 2023 08:03 AM UTC+00 | Tags: bcci breaking-news captain-rohit-sharma cricket cricket-latest-news cricket-news cricket-record holkar-cricket-stadium icc ind-vs-nz news new-zealand new-zealand-vs-india rohit-sharma shubman-gill sports-news tom-lanthom virat-kohli ਚੰਡੀਗੜ੍ਹ, 2 ਫਰਵਰੀ 2023: ਭਾਰਤ ਨੇ ਤਿੰਨ ਟੀ-20 ਸੀਰੀਜ਼ ਦੇ ਆਖ਼ਰੀ ਮੈਚ 'ਚ ਨਿਊਜ਼ੀਲੈਂਡ ਨੂੰ 168 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਦਿੱਤਾ । ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਜ਼ਬਰਦਸਤ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ ਚਾਰ ਵਿਕਟਾਂ ‘ਤੇ 234 ਦੌੜਾਂ ਬਣਾਈਆਂ। ਸ਼ੁਭਮਨ ਗਿੱਲ (Shubman Gill) ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਟੀ-20 ਅੰਤਰਰਾਸ਼ਟਰੀ ਕਰੀਅਰ ਦਾ ਪਹਿਲਾ ਸੈਂਕੜਾ ਲਗਾਇਆ। ਗਿੱਲ ਨੇ ਇਹ ਸੈਂਕੜਾ 54 ਗੇਂਦਾਂ ਵਿੱਚ ਬਣਾਇਆ। ਸ਼ੁਭਮਨ 63 ਗੇਂਦਾਂ ਵਿੱਚ 12 ਚੌਕਿਆਂ ਅਤੇ ਸੱਤ ਛੱਕਿਆਂ ਦੀ ਮਦਦ ਨਾਲ 126 ਦੌੜਾਂ ਬਣਾ ਕੇ ਨਾਬਾਦ ਰਿਹਾ। ਇਸ ਤੋਂ ਪਹਿਲਾਂ ਸ਼ੁਭਮਨ ਵਨਡੇ ਫਾਰਮੈਟ ਵਿੱਚ ਤਿੰਨ ਸੈਂਕੜੇ ਲਗਾ ਚੁੱਕੇ ਹਨ। ਉਨ੍ਹਾਂ ਨੇ ਦੋਹਰਾ ਸੈਂਕੜਾ ਵੀ ਲਗਾਇਆ ਹੈ। ਇਸ ਸਾਲ 15 ਜਨਵਰੀ ਨੂੰ ਸ਼ੁਭਮਨ ਨੇ ਸ਼੍ਰੀਲੰਕਾ ਖ਼ਿਲਾਫ਼ ਵਨਡੇ ਮੈਚਾਂ ‘ਚ 116 ਦੌੜਾਂ ਬਣਾਈਆਂ ਸਨ, ਇਸ ਤੋਂ ਬਾਅਦ 18 ਜਨਵਰੀ ਨੂੰ ਨਿਊਜ਼ੀਲੈਂਡ ਖ਼ਿਲਾਫ਼ ਵਨਡੇ ‘ਚ 208 ਦੌੜਾਂ ਬਣਾਈਆਂ ਸਨ। 24 ਜਨਵਰੀ ਨੂੰ ਸ਼ੁਭਮਨ ਨੇ ਨਿਊਜ਼ੀਲੈਂਡ ਖ਼ਿਲਾਫ਼ 112 ਦੌੜਾਂ ਬਣਾਈਆਂ ਸਨ। ਤਿੰਨੋਂ ਫਾਰਮੈਟਾਂ ਵਿੱਚ ਸੈਂਕੜਾ ਲਗਾਉਣ ਵਾਲਾ ਪੰਜਵਾਂ ਬੱਲੇਬਾਜ਼ਇਸ ਦੇ ਨਾਲ ਸ਼ੁਭਮਨ ਗਿੱਲ (Shubman Gill) ਟੀ-20 ਇੰਟਰਨੈਸ਼ਨਲ ਵਿੱਚ ਭਾਰਤ ਲਈ ਸੈਂਕੜਾ ਲਗਾਉਣ ਵਾਲੇ ਸੱਤਵੇਂ ਬੱਲੇਬਾਜ਼ ਹਨ। ਉਸ ਤੋਂ ਪਹਿਲਾਂ ਸੁਰੇਸ਼ ਰੈਨਾ, ਰੋਹਿਤ ਸ਼ਰਮਾ, ਕੇਐੱਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ ਅਤੇ ਦੀਪਕ ਹੁੱਡਾ ਅਜਿਹਾ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਹ ਤਿੰਨੋਂ ਫਾਰਮੈਟਾਂ ਵਿੱਚ ਸੈਂਕੜਾ ਲਗਾਉਣ ਵਾਲਾ ਭਾਰਤ ਦਾ ਪੰਜਵਾਂ ਬੱਲੇਬਾਜ਼ ਹੈ। ਉਸ ਤੋਂ ਪਹਿਲਾਂ ਰੈਨਾ, ਰੋਹਿਤ, ਰਾਹੁਲ ਅਤੇ ਕੋਹਲੀ ਅਜਿਹਾ ਕਰ ਚੁੱਕੇ ਹਨ। ਕੁੱਲ ਮਿਲਾ ਕੇ ਸ਼ੁਭਮਨ ਦਾ ਇਹ ਛੇਵਾਂ ਅੰਤਰਰਾਸ਼ਟਰੀ ਸੈਂਕੜਾ ਸੀ।
ਨਿਊਜ਼ੀਲੈਂਡ ਖ਼ਿਲਾਫ਼ ਬਣਾਇਆ ਰਿਕਾਰਡਸ਼ੁਭਮਨ ਦੇ ਨਾਂ ਨਿਊਜ਼ੀਲੈਂਡ ਖਿਲਾਫ ਵਨਡੇ ਅਤੇ ਟੀ-20 ਵਿੱਚ ਸਭ ਤੋਂ ਵੱਧ ਵਿਅਕਤੀਗਤ ਸਕੋਰ ਦਾ ਰਿਕਾਰਡ ਹੈ। ਯਾਨੀ ਨਿਊਜ਼ੀਲੈਂਡ ਦੇ ਖ਼ਿਲਾਫ਼ ਵਨਡੇ ਅਤੇ ਟੀ-20 ‘ਚ ਸਭ ਤੋਂ ਜ਼ਿਆਦਾ ਵਿਅਕਤੀਗਤ ਸਕੋਰ ਸ਼ੁਭਮਨ ਤੋਂ ਜ਼ਿਆਦਾ ਨਹੀਂ ਹੈ। ਸ਼ੁਭਮਨ ਨੇ ਪਿਛਲੇ ਮਹੀਨੇ ਵਨਡੇ ‘ਚ 208 ਦੌੜਾਂ ਦੀ ਪਾਰੀ ਖੇਡੀ ਸੀ। ਇਸ ਦੇ ਨਾਲ ਹੀ ਟੀ-20 ‘ਚ ਅਜੇਤੂ 126 ਦੌੜਾਂ ਹਨ। The post ਸ਼ੁਭਮਨ ਗਿੱਲ ਤਿੰਨਾਂ ਫਾਰਮੈਟਾਂ ‘ਚ ਸੈਂਕੜਾ ਜੜਨ ਵਾਲਾ ਭਾਰਤ ਦਾ 5ਵਾਂ ਬੱਲੇਬਾਜ਼, ਵਿਰਾਟ ਕੋਹਲੀ ਦਾ ਤੋੜਿਆ ਰਿਕਾਰਡ appeared first on TheUnmute.com - Punjabi News. Tags:
|
ਪੁੱਤ ਦਾ ਆਖ਼ਰੀ ਵਾਰ ਮੂੰਹ ਦੇਖਣ ਨੂੰ ਤਰਸ ਰਹੇ ਹਨ ਮਾਪੇ, ਪੰਜਾਬ ਸਰਕਾਰ ਨੂੰ ਕੀਤੀ ਅਪੀਲ Thursday 02 February 2023 08:22 AM UTC+00 | Tags: aam-aadmi-party amarpreet-amri breaking-news cm-bhagwant-mann news punjab punjab-government the-unmute-breaking-news the-unmute-news the-unmute-punjabi-news village-patto-hira-singh ਚੰਡੀਗੜ੍ਹ, 2 ਫਰਵਰੀ 2023: ਪਿੰਡ ਪੱਤੋ ਹੀਰਾ ਸਿੰਘ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਮਰਪ੍ਰੀਤ ਅਮਰੀ ਦਾ 17 ਜਨਵਰੀ ਨੂੰ ਕੈਨੇਡਾ ਸਰੀ ਵਿਖੇ ਦਿਹਾਂਤ ਹੋ ਗਿਆ, ਅਮਰਪ੍ਰੀਤ ਨੂੰ ਆਪਣੀ ਪਤਨੀ ਨਾਲ ਕੈਨੇਡਾ ਗਏ ਨੂੰ ਅਜੇ ਮਹੀਨਾ ਹੀ ਹੋਇਆ ਸੀ। ਕੈਨੇਡਾ ‘ਚ ਪਈ ਹੈ ਕਬੱਡੀ ਖਿਡਾਰੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਜਾਂ ਲਾਸ਼ ਨੂੰ ਇੱਥੇ ਲਿਆਉਣ ਲਈ ਲਈ ਉਸ ਦੇ ਮਾਤਾ-ਪਿਤਾ ਕੋਲ ਵਿੱਤੀ ਸਾਧਨ ਨਹੀਂ ਹਨ। ਅਮਰਪ੍ਰੀਤ ਦੇ ਪਿਤਾ ਬਲਦੇਵ ਸਿੰਘ ਅਤੇ ਮਾਤਾ ਰਜਿੰਦਰ ਕੌਰ ਨੇ ਹੰਝੂ ਵਹਾਉਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਚੰਗੇ ਭਵਿੱਖ ਲਈ ਵਿਦੇਸ਼ ਭੇਜਣ ਲਈ ਲੱਖਾਂ ਰੁਪਏ ਦਾ ਨਿਵੇਸ਼ ਕੀਤਾ ਸੀ। ਇਥੋਂ ਤੱਕ ਕੇ ਜ਼ਮੀਨ ਵੀ ਵੇਚਣੀ ਪਈ। ਅਮਰੀ ਦੇ ਵਿਆਹ ਤੋਂ ਬਾਅਦ ਉਸ ਦੀ ਪਤਨੀ ਸਰੀ ਉਸ ਕੋਲ ਚਲੀ ਗਈ ਅਤੇ ਅਮਰੀ ਵੀ ਇੱਕ ਮਹੀਨਾ ਪਹਿਲਾਂ ਉੱਥੇ ਪਹੁੰਚ ਗਿਆ ਸੀ। ਉੱਥੇ ਹੀ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਹੁਣ ਉਸ ਕੋਲ ਨਾ ਤਾਂ ਕੈਨੇਡਾ ਜਾ ਕੇ ਆਪਣੇ ਪੁੱਤਰ ਦਾ ਚਿਹਰਾ ਆਖਰੀ ਵਾਰ ਦੇਖਣ ਲਈ ਪੈਸੇ ਹਨ ਅਤੇ ਨਾ ਹੀ ਉਹ ਮ੍ਰਿਤਕ ਦੇਹ ਨੂੰ ਪਿੰਡ ਲਿਆ ਸਕਦਾ ਹੈ।ਅਮਰੀ ਦੇ ਮਾਪਿਆਂ ਨੇ ਰੋਂਦਿਆਂ ਦੱਸਿਆ ਕਿ ਪੁੱਤ ਦੀ ਚੜ੍ਹਤ ਵੇਲੇ ਹਰ ਕੋਈ ਉਨ੍ਹਾਂ ਦੇ ਘਰ ਢੁਕਦਾ ਸੀ, ਪਰ ਹੁਣ ਕਿਸੇ ਨੂੰ ਸਾਡਾ ਘਰ ਨਹੀਂ ਦਿਸਦਾ। ਅਮਰੀ ਦੇ ਮਾਪਿਆਂ ਨੇ ਸਰਪੰਚ ਅਮਰਜੀਤ ਸਿੰਘ, ਸਮਿਤੀ ਮੈਂਬਰ ਕੁਲਦੀਪ ਸਿੰਘ, ਖੇਡ ਲੇਖਕ ਬੱਬੀ ਪੱਤੋ, ਕੁਮੈਂਟੇਟਰ ਰੁਪਿੰਦਰ ਜਲਾਲ ਤੇ ਪਿੰਡ ਦੇ ਪਤਵੰਤਿਆਂ ਨੇ ਪੰਜਾਬ ਸਰਕਾਰ, ਖੇਡ ਪ੍ਰੇਮੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦੀ ਵਿੱਤੀ ਸਹਾਇਤਾ ਕੀਤੀ ਜਾਵੇ ਤਾਂ ਜੋ ਕੈਨੇਡਾ ਜਾ ਕੇ ਪਰਿਵਾਰ ਪੁੱਤਰ ਦੀ ਦੇਹ ਦੇ ਆਖਰੀ ਦਰਸ਼ਨ ਕਰ ਸਕਣ । ਜ਼ਿਕਰਯੋਗ ਹੈ ਕਿ ਅਮਰਪ੍ਰੀਤ ਅਮਰੀ ਨੇ 35 ਕਿਲੋ ਭਾਰ ਕਬੱਡੀ ਤੋਂ ਸ਼ੁਰੂਆਤ ਕੀਤੀ ਅਤੇ ਕਬੱਡੀ ਓਪਨ ਤੱਕ ਪਹੁੰਚਿਆ। ਉਹ ਆਜ਼ਾਦ ਅਕੈਡਮੀ ਘੱਲ ਕਲਾਂ ਲਈ ਵੀ ਖੇਡਿਆ ਅਤੇ ਇੱਕ ਵਾਰ ਖੇਡਣ ਲਈ ਵਿਦੇਸ਼ ਗਿਆ। The post ਪੁੱਤ ਦਾ ਆਖ਼ਰੀ ਵਾਰ ਮੂੰਹ ਦੇਖਣ ਨੂੰ ਤਰਸ ਰਹੇ ਹਨ ਮਾਪੇ, ਪੰਜਾਬ ਸਰਕਾਰ ਨੂੰ ਕੀਤੀ ਅਪੀਲ appeared first on TheUnmute.com - Punjabi News. Tags:
|
ਹਰਿਆਣਾ ਦੇ ਸਿਵਲ ਸਕੱਤਰੇਤ 'ਚ ਵਾਪਰਿਆ ਹਾਦਸਾ, 7ਵੀਂ ਮੰਜ਼ਿਲ ਤੋਂ ਡਿੱਗਿਆ ਲੇਖਾ ਅਧਿਕਾਰੀ Thursday 02 February 2023 08:37 AM UTC+00 | Tags: anil-vij breaking-news civil-secretariat-of-haryana haryana-civil-secretariat news punjab punjab-news the-unmute-punjabi-news ਚੰਡੀਗੜ੍ਹ, 2 ਫਰਵਰੀ 2023: ਹਰਿਆਣਾ ਦੇ ਸਿਵਲ ਸਕੱਤਰੇਤ (Civil Secretariat of Haryana) ‘ਚ ਬੀਤੇ ਦਿਨ ਬੁੱਧਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਲੇਖਾ ਅਧਿਕਾਰੀ 7ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ। ਲੇਖਾ ਅਧਿਕਾਰੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੱਸੀ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਹਾਲਾਂਕਿ ਹਾਦਸੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਨੌਜਵਾਨ ਨੇ ਖੁਦ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ ਕੀਤੀ ਹੈ ਜਾਂ ਨਹੀਂ। ਇਸਦੇ ਨਾਲ ਹੀ ਇਸ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਅਧਿਕਾਰੀ ਨੂੰ ਕਿਸੇ ਨੇ ਧੱਕਾ ਦਿੱਤਾ ਜਾਂ ਨਹੀਂ। ਹਾਲਾਂਕਿ ਚੰਡੀਗੜ੍ਹ ਪੁਲਿਸ ਨੇ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਨੌਜਵਾਨ ਮਨਦੀਪ ਕੁਮਾਰ ਹਰਿਆਣਾ ਸਿਵਲ ਸਕੱਤਰੇਤ ‘ਚ ਲੇਖਾ ਅਧਿਕਾਰੀ ਵਜੋਂ ਕੰਮ ਕਰਦਾ ਹੈ। ਜਦੋਂ ਲੇਖਾ ਅਧਿਕਾਰੀ ਡਿੱਗਿਆ ਤਾਂ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਉੱਥੇ ਮੌਜੂਦ ਸਨ। ਘਟਨਾ ਦਾ ਪਤਾ ਲੱਗਦੇ ਹੀ ਉਨ੍ਹਾਂ ਨੇ ਐਂਬੂਲੈਂਸ ਬੁਲਾ ਕੇ ਜ਼ਖਮੀ ਅਧਿਕਾਰੀ ਨੂੰ ਹਸਪਤਾਲ ਪਹੁੰਚਾਇਆ। The post ਹਰਿਆਣਾ ਦੇ ਸਿਵਲ ਸਕੱਤਰੇਤ ‘ਚ ਵਾਪਰਿਆ ਹਾਦਸਾ, 7ਵੀਂ ਮੰਜ਼ਿਲ ਤੋਂ ਡਿੱਗਿਆ ਲੇਖਾ ਅਧਿਕਾਰੀ appeared first on TheUnmute.com - Punjabi News. Tags:
|
ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜਾਂਚ ਸ਼ੁਰੂ Thursday 02 February 2023 09:27 AM UTC+00 | Tags: aam-aadmi-party breaking-news cm-bhagwant-mann jalandhar-police jalandhar-police-administration jalandhar-police-commissinor kuldeep-chahal kuldeep-singh-chahal news punjab-governor-banwari-lal-purohit punjab-news punjab-police the-chandigarh-cbi the-unmute-breaking-news the-unmute-punjabi-news ਚੰਡੀਗੜ੍ਹ, 2 ਫਰਵਰੀ 2023: ਪੰਜਾਬ ਦੇ ਸੀਨੀਅਰ ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਚਾਹਲ (Kuldeep Singh Chahal) ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਚੱਲਦੇ ਚੰਡੀਗੜ੍ਹ ਸੀਬੀਆਈ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ | ਕੁਲਦੀਪ ਸਿੰਘ ਚਾਹਲ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਤਾਇਨਾਤ ਹਨ | ਇਹ ਜਾਂਚ ਚੰਡੀਗੜ੍ਹ ਦੇ ਐਸਐਸਪੀ ਹੁੰਦਿਆਂ ਭ੍ਰਿਸ਼ਟਾਚਾਰ ਅਤੇ ਦੁਰਵਿਹਾਰ ਦੇ ਦੋਸ਼ਾਂ ਤਹਿਤ ਸ਼ੁਰੂ ਕੀਤੀ ਗਈ ਹੈ। ਦੱਸ ਦਈਏ ਕਿ ਚਹਿਲ ਨੂੰ ਚੰਡੀਗੜ੍ਹ ‘ਚ ਆਪਣਾ 3 ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ 10 ਮਹੀਨੇ ਪਹਿਲਾਂ ਹੀ ਵਾਪਸ ਪੰਜਾਬ ਭੇਜਿਆ ਗਿਆ ਸੀ। ਇਸ ਪਿੱਛੇ ਉਨ੍ਹਾਂ ਦੇ ਦੁਰਵਿਹਾਰ ਨੂੰ ਕਾਰਨ ਦੱਸਿਆ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 12 ਦਸੰਬਰ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਨੂੰ ਸੇਵਾ ਮੁਕਤ ਕਰਨ ਦੇ ਹੁਕਮ ਜਾਰੀ ਕੀਤੇ ਸਨ। ਸੂਤਰਾਂ ਅਨੁਸਾਰ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਇਹ ਜਾਂਚ ਸ਼ੁਰੂ ਕੀਤੀ ਗਈ ਹੈ। ਦੱਸ ਦੇਈਏ ਕਿ ਸਾਲ 2009 ਬੈਚ ਦੇ ਆਈਪੀਐਸ ਅਧਿਕਾਰੀ ਚਾਹਲ ਨੇ 29 ਸਤੰਬਰ 2020 ਨੂੰ ਚੰਡੀਗੜ੍ਹ ਦੇ ਐਸਐਸਪੀ ਦਾ ਚਾਰਜ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਮੁਹਾਲੀ ਦੇ ਐਸ.ਐਸ.ਪੀ. ਰਹੇ | 14 ਦਸੰਬਰ ਨੂੰ ਪੰਜਾਬ ਦੇ ਰਾਜਪਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਜਾਰੀ ਕਰਕੇ ਕਿਹਾ ਸੀ ਕਿ ਕੁਲਦੀਪ ਚਾਹਲ ਖ਼ਿਲਾਫ਼ ਗੰਭੀਰ ਦੁਰਵਿਹਾਰ ਦੀ ਸ਼ਿਕਾਇਤ ਆਈ ਹੈ। The post ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜਾਂਚ ਸ਼ੁਰੂ appeared first on TheUnmute.com - Punjabi News. Tags:
|
ਕੇਂਦਰੀ ਬਜਟ 'ਤੇ ਭੜਕੇ ਪੰਜਾਬ ਦੇ ਕਿਸਾਨ, 13 ਜ਼ਿਲ੍ਹਿਆਂ 'ਚ ਫੂਕੇ ਮੋਦੀ ਸਰਕਾਰ ਦੇ ਪੁਤਲੇ Thursday 02 February 2023 09:38 AM UTC+00 | Tags: 75th-budget bjp-government breaking-news budget farmers finance-minister-nirmala-sitharaman gst gst-tax halwa-event income-tax india indian-economy india-news kisan-majdoor-organization latest-news lok-sabha newqs news north-block-of-the-ministry-of-finance parliament-of-india protest-news punjab-farmers punjab-farmers-protest punjab-kisan-majdoor-organization punjab-news tax the-unmute-breaking the-unmute-breaking-news the-unmute-latest-news the-unmute-latest-update the-unmute-punjab ਚੰਡੀਗੜ੍ਹ, 2 ਫਰਵਰੀ 2023: ਕਿਸਾਨ ਮਜਦੂਰ ਜਥੇਬੰਦੀ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚੋ ਦੇਸ਼ ਦੇ ਕਿਸਾਨਾਂ ਮਜਦੂਰਾਂ ਦੀ ਬਦਲੇ ਦੀ ਭਾਵਨਾ ਤਹਿਤ ਕੀਤੀ ਅਣਦੇਖੀ ਦੇ ਵਿਰੋਧ ਵਿੱਚੋ ਪੰਜਾਬ ਭਰ ਵਿਚ ਕੇਂਦਰ ਸਰਕਾਰ ਦੇ ਖ਼ਿਲਾਫ਼ 13 ਜ਼ਿਲ੍ਹਿਆਂ ਵਿੱਚ 40 ਥਾਵਾਂ ‘ਤੇ ਅਰਥੀ ਫੂਕ ਮੁਜ਼ਾਹਰੇ ਕੀਤੇ | ਕੇਂਦਰ ਦੀ ਮੋਦੀ ਸਰਕਾਰ ਵੱਲੋ ਪੇਸ਼ ਕੀਤੇ ਗਏ ਆਮ ਬਜਟ ਵਿੱਚੋ ਕਿਸਾਨਾਂ (Farmers) ਮਜਦੂਰਾਂ ਨੂੰ ਪੂਰੇ ਤਰੀਕੇ ਨਾਲ ਅੱਖੋਂ-ਪਰੋਖੇ ਕੀਤਾ ਗਿਆ ਹੈ ਅਤੇ ਕੇਂਦਰ ਸਰਕਾਰ ਦਿੱਲੀ ਮੋਰਚੇ ਤੋਂ ਮਿਲੀ ਸ਼ਿਕਸਤ ਤੋਂ ਅੱਜ ਵੀ ਬੌਖਲਾਈ ਹੋਈ ਹੈ ਅਤੇ ਬਦਲੇ ਦੀ ਭਾਵਨਾ ਨਾਲ ਕਿਸਾਨ ਨੂੰ ਬਜ਼ਟ ‘ਚੋਂ ਅਣਦੇਖਿਆ ਕੀਤਾ ਹੈ | ਜਦੋਂ ਕਿ ਪਿਛਲੇ ਬਜਟ ਵਿੱਚ 3.84 ਫੀਸਦੀ ਖੇਤੀ ਸਕੀਮਾਂ ਲਈ ਸੀ ਪਰ ਇਸ ਬਜ਼ਟ ਵਿੱਚ 3.20 ਫੀਸਦੀ ਕੀਤਾ ਗਿਆ ਹੈ ਪਰ ਕਾਰਪੋਰੇਟ ਤੇ ਕੋਈ ਟੈਕਸ ਨਹੀਂ ਵਧਾਇਆ ਗਿਆ। ਕੇਂਦਰ ਦੀਆਂ ਕੁੱਲ ਸਕੀਮਾਂ 17% ਹਨ ਅਤੇ ਕੇਂਦਰ ਦੇ ਕੁੱਲ ਖ਼ਰਚੇ ਤੇ ਵਿਆਜ਼ ਦਰ 20% ਜਾਂ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ,ਅਮ੍ਰਿਤਸਰ ਦੇ ਗੋਲਡਨ ਗੇਟ ਤੇ ਬਜਟ ਦੇ ਵਿਰੋਧ ਵਿਚ ਸੈਕੜੇ ਕਿਸਾਨਾਂ (Farmers), ਮਜਦੂਰਾਂ ਦੀ ਹਾਜ਼ਰੀ ਵਿਚ, ਮੋਦੀ ਸਰਕਾਰ ਦਾ ਪੁਤਲਾ ਫੂਕਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਕੀਤਾ ਇਸ ਸਮੇ ਬੋਲਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜ਼ਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਜਾਣਕਾਰੀ ਦਿੱਤੀ ਕਿ ਰੋਸ ਦੇ ਚਲਦੇ ਅੱਜ ਅੰਮ੍ਰਿਤਸਰ ਸਮੇਤ ਤਰਨ ਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ,ਮਾਨਸਾ, ਹੁਸ਼ਿਆਰਪੁਰ,ਮੋਗਾ, ਮੁਕਤਸਰ, ਫਰੀਦਕੋਟ ਜਿਲ੍ਹਿਆਂ ਵਿਚ 40 ਥਾਵਾਂ ਤੇ ਪੁਤਲਾ ਫੂਕ ਵਿਰੋਧ ਦਰਜ਼ ਕਰਵਾਏ ਜਾ ਰਹੇ ਹਨ | ਓਹਨਾ ਕਿਹਾ ਕਿ ਦੇਸ਼ ਦਾ ਖੇਤੀ ਸੈਕਟਰ ਪਹਿਲਾ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਰਕੇ ਬੁਰੇ ਹਾਲਾਤਾਂ ਦਾ ਸ਼ਿਕਾਰ ਹੈ ਅਤੇ ਖਾਸ ਕਰਕੇ ਪੰਜਾਬ ਵਿਚ ਝੋਨੇ ਦੀ ਫਸਲ ਦੀਆ ਬਦਲਵੀਆਂ ਅਤੇ 23 ਫਸਲਾਂ ਤੇ ਐੱਮ ਐੱਸ ਪੀ ਲਈ ਬਜਟ ਨਾ ਰੱਖਣਾ ਸਰਕਾਰ ਦੇ ਖੇਤੀ ਸੈਕਟਰ ਲਈ ਉਦਾਸੀਨ ਰਵਈਏ ਨੂੰ ਉਜਾਗਰ ਕਰਦਾ ਹੈ | ਓਹਨਾ ਕਿਹਾ ਕਿ ਧਰਤੀ ਹੇਠਲੇ ਘਟ ਰਹੇ ਪਾਣੀ ਦੇ ਸਤਰ ਨੂੰ ਬਚਾਉਣ ਲਈ ਬਜਟ ਵਧਾਉਣ ਦੀ ਜਗ੍ਹਾ ਘਟ ਕਰ ਦਿੱਤਾ ਗਿਆ ਹੈ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਭਾਅ ਨਾ ਦੇਣ ਦੀ ਨੀਅਤ ਦਾ ਪ੍ਰਗਟਾਵਾ ਸਰਕਾਰ ਨੇ ਇਸ ਸੰਬੰਧੀ ਕੋਈ ਬਜਟ ਨਾ ਰੱਖ ਕੇ ਕਰ ਦਿੱਤਾ ਹੈ, ਮਨਰੇਗਾ ਵਰਗੀ ਸਕੀਮ ਵਿਚ ਮਜਦੂਰਾਂ ਨੂੰ ਕੰਮ ਦੇਣ ਲਈ ਜਰੂਰੀ ਬਜਟ 7.5 ਲੱਖ ਕਰੋੜ ਦਾ ਹੋਣਾ ਚਾਹੀਦਾ ਹੈ | ਪਿਛਲੇ ਸਾਲ ਦੇ 73 ਹਾਜ਼ਰ ਕਰੋੜ ਤੋਂ ਵੀ ਘਟਾ ਕੇ ਇਸਨੂੰ 60 ਹਜ਼ਾਰ ਕਰੋੜ ਕਰ ਦਿੱਤਾ ਗਿਆ ਹੈ, ਸਿਹਤ ਬਜਟ ਵਿਚ 3 ਹਾਜ਼ਰ ਕਰੋੜ,ਸਿੰਚਾਈ ਬਜਟ ਵਿਚ 2 ਹਾਜ਼ਰ ਕਰੋੜ, ਸਿੱਖਿਆ ਬਜਟ ਵਿਚ 600 ਕਰੋੜ, ਪੀ ਐੱਮ ਸਿਹਤ ਸੁਰੱਖਿਆ ਸਕੀਮ ਵਿਚ 7 ਹਾਜ਼ਰ ਕਰੋੜ ਸਮੇਤ ਪੇਂਡੂ ਵਿਕਾਸ ਯੋਜਨਾ ਦੇ ਬਜਟ ਵਿਚ ਕਟੌਤੀ ਕੀਤੀ ਗਈ ਹੈ | ਓਹਨਾ ਕਿਹਾ ਕਿ ਸਰਕਾਰ ਇਨਕਮ ਟੈਕਸ ‘ਤੇ ਨਵੇਂ ਟੈਕਸ ਸਿਸਟਮ ਹੇਠ ਅੰਕੜਿਆਂ ਦੀ ਖੇਡ ਨਾਲ ਜਨਤਾ ਨੂੰ ਠੱਗਣ ਦੀ ਕੋਸ਼ਿਸ਼ ਕਰ ਰਹੀ ਹੈ ਜਦਕਿ ਨਵੇਂ ਦੇ ਮੁਕਾਬਲੇ ਪੁਰਾਣੇ ਟੈਕਸ ਸਿਸਟਮ ਵਿਚ ਜਨਤਾ ਦਾ ਜਿਆਦਾ ਪੈਸੇ ਬਚ ਰਹੇ ਸੀ | The post ਕੇਂਦਰੀ ਬਜਟ ‘ਤੇ ਭੜਕੇ ਪੰਜਾਬ ਦੇ ਕਿਸਾਨ, 13 ਜ਼ਿਲ੍ਹਿਆਂ ‘ਚ ਫੂਕੇ ਮੋਦੀ ਸਰਕਾਰ ਦੇ ਪੁਤਲੇ appeared first on TheUnmute.com - Punjabi News. Tags:
|
CM ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾਣ ਵਾਲੇ ਸ਼ਰਧਾਲੂਆਂ ਲਈ ਰੇਲ ਗੱਡੀ ਨੂੰ ਹਰੀ ਝੰਡੀ ਦਿਖਾਈ Thursday 02 February 2023 12:57 PM UTC+00 | Tags: aam-aadmi-party cm-bhagwant-mann news punjab punjab-government sri-guru-ravidas-ji the-unmute-breaking-news ਜਲੰਧਰ, 2 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ (Sri Guru Ravidas Ji) ਦੀਆਂ ਸਿੱਖਿਆਵਾਂ ਉਤੇ ਚਲਦੇ ਹੋਏ ਸਮਾਜ ਦੇ ਕਮਜ਼ੋਰ ਤੇ ਪੱਛੜੇ ਵਰਗਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਅਹਿਦ ਲਿਆ। ਅੱਜ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾ ਰਹੇ ਸ਼ਰਧਾਲੂਆਂ ਦੀ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਬਾਬਾ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ ਅਤੇ ਇਸ ਉਪਰੰਤ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਦੀ ਭਲਾਈ ਨੂੰ ਯਕੀਨੀ ਬਣਾਵੇ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਵੱਡੇ ਬਹੁਮਤ ਨਾਲ ਸੱਤਾ ਵਿਚ ਆਈ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ ਉਤੇ ਅਧਾਰਿਤ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਦੁੱਖ ਨਹੀਂ ਝੱਲਣਾ ਪੈਂਦਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ (Sri Guru Ravidas Ji) ਦਾ ਜੀਵਨ ਅਤੇ ਮਹਾਨ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਪ੍ਰਤੀ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਦੂਤ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਵਰਗਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਉਣ ਦਾ ਉਪਦੇਸ਼ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’ ਅਜਿਹੇ ਸਮਾਜ ਦੀ ਸਿਰਜਣਾ ਕਰਨ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਅਤੇ ਗੌਰਵ ਨਾਲ ਜੀਵਨ ਬਤੀਤ ਕਰਦਾ ਹੈ। ਮੁੱਖ ਮੰਤਰੀ ਨੇ ਡੇਰਾ ਬੱਲਾਂ ਵੱਲੋਂ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਭਲਾਈ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਨਾਲ ਲੋਕਾਂ ਨੂੰ ਜੋੜਨ ਦੇ ਨਾਲ-ਨਾਲ ਡੇਰੇ ਨੇ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਡੇਰੇ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸਿਰਫ਼ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਹੀ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਦੇਸ਼ ਨੂੰ ਵਿਦੇਸ਼ੀ ਹਕੂਮਤ ਤੋਂ ਆਜ਼ਾਦ ਕਰਵਾਉਣ ਵਾਲੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸਨਮਾਨ ਵਜੋਂ ਚੁੱਕਿਆ ਗਿਆ ਹੈ, ਜਿਨ੍ਹਾਂ ਨੇ ਸਾਰਿਆਂ ਲਈ ਬਰਾਬਰ ਹੱਕਾਂ ਦੀ ਰਾਖੀ ਲਈ ਸੰਵਿਧਾਨ ਤਿਆਰ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਦੋਵਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਜੀ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਸਮਰੱਥ ਤੇ ਕਾਬਲ ਬਣਨ ਦੇ ਮੌਕੇ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ‘ਸਕੂਲ ਆਫ ਐਮੀਨੈਂਸ’ ਗਰੀਬ ਪਰ ਹੋਣਹਾਰ ਵਿਦਿਆਰਥੀਆਂ ਨੂੰ ਖੁਸ਼ਹਾਲ ਭਵਿੱਖ ਲਈ ਤਿਆਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ। ਭਗਵੰਤ ਮਾਨ ਨੇ ਸ਼ਰਧਾਲੂਆਂ ਨੂੰ ਸੂਬੇ ਅਤੇ ਪਵਿੱਤਰ ਨਗਰੀ ਬਨਾਰਸ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਖਸ਼ਿਸ਼ ਸਦਕਾ ਸੂਬਾ ਸਰਕਾਰ ਵੱਲੋਂ ਛੇਤੀ ਹੀ 'ਰੰਗਲਾ ਪੰਜਾਬ' ਸਿਰਜਿਆ ਜਾਵੇਗਾ। ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਸ਼ੀਤਲ ਅੰਗੁਰਾਲ ਅਤੇ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਵੀ ਹਾਜ਼ਰ ਸਨ। The post CM ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾਣ ਵਾਲੇ ਸ਼ਰਧਾਲੂਆਂ ਲਈ ਰੇਲ ਗੱਡੀ ਨੂੰ ਹਰੀ ਝੰਡੀ ਦਿਖਾਈ appeared first on TheUnmute.com - Punjabi News. Tags:
|
ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ Thursday 02 February 2023 01:06 PM UTC+00 | Tags: aman-arora cii confederation-of-indian-industrialists latest-news news punjab-government punjab-news the-unmute-breaking-news the-unmute-punjabi-news ਚੰਡੀਗੜ੍ਹ, 2 ਫ਼ਰਵਰੀ 2023: ਸੂਬੇ ਵਿੱਚ ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਕੇ ਲੋਕਾਂ ਵਾਸਤੇ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਇਥੇ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟ੍ਰੀਅਲਿਸਟਜ਼ (ਸੀ.ਆਈ.ਆਈ) ਦੇ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਸੰਸਥਾਵਾਂ ਨੂੰ ਰਾਜ ਊਰਜਾ ਸੰਭਾਲ ਐਵਾਰਡਾਂ ਨਾਲ ਸਨਮਾਨਿਤ ਕੀਤਾ। ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਕਰਵਾਏ ਗਏ ਰਾਜ ਪੱਧਰੀ ਊਰਜਾ ਸੰਭਾਲ ਦਿਵਸ ਅਤੇ ਐਵਾਰਡ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਕਾਰਬਨ-ਮੁਕਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ, ਇਸ ਲਈ ਊਰਜਾ ਦੀ ਬੱਚਤ ਵੱਲ ਧਿਆਨ ਕੇਂਦਰਿਤ ਕੀਤਾ ਗਿਆ ਹੈ ਤਾਂ ਜੋ ਵਾਤਾਵਰਣ ਨੂੰ ਬਚਾਉਣ ਲਈ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਬਿਜਲੀ ਉਤਪਾਦਨ ਲਈ ਰਵਾਇਤੀ ਈਂਧਣ ‘ਤੇ ਨਿਰਭਰਤਾ ਬਹੁਤ ਜ਼ਿਆਦਾ ਹੈ, ਜਿਸ ਨਾਲ ਪ੍ਰਦੂਸ਼ਣ ਹੋਣ ਦੇ ਨਾਲ-ਨਾਲ ਵਾਤਾਵਰਣ ਲਈ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਉਦਯੋਗਾਂ ਦੇ ਵਿਸਥਾਰ ਅਤੇ ਹੋਰ ਬੁਨਿਆਦੀ ਢਾਂਚੇ ਦੀ ਲੋੜ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਦਿਨੋ-ਦਿਨ ਵਧ ਰਹੀ ਹੈ, ਇਸ ਲਈ ਰਵਾਇਤੀ ਊਰਜਾ ਦੇ ਬਦਲ ਵਜੋਂ ਨਵਿਆਉਣਯੋਗ ਊਰਜਾ ਸਰੋਤਾਂ ਜਿਵੇਂ ਸੂਰਜੀ ਊਰਜਾ, ਹਾਈਡਲ ਅਤੇ ਬਾਇਉਮਾਸ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। 2150 ਮੈਗਾਵਾਟ ਸਮਰੱਥਾ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਗਾਏਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਲਗਭਗ 2150 ਮੈਗਾਵਾਟ ਸਮਰੱਥਾ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਗਾਏ ਗਏ ਹਨ, ਜੋ ਕੁੱਲ ਸਥਾਪਿਤ ਸਮਰੱਥਾ ਦਾ ਲਗਭਗ 16 ਫ਼ੀਸਦੀ ਹੈ। ਇਸ ਵਿੱਚੋਂ ਸੂਬੇ ਵਿੱਚ 1200 ਮੈਗਾਵਾਟ ਸਮਰੱਥਾ ਦੇ ਸੋਲਰ ਪਲਾਂਟ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਨੇ ਸੂਬੇ ਵਿੱਚ ਲਾਗੂ ਕੰਪੋਜ਼ਿਟ ਕਲਾਈਮੇਟ ਜ਼ੋਨ ਲਈ ਨੈਸ਼ਨਲ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਵਿੱਚ ਸੋਧ ਕਰਕੇ ਪੰਜਾਬ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ) ਨੂੰ ਵਿਕਸਤ ਕਰਨ ਅਤੇ ਨੋਟੀਫਾਈ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਈ.ਸੀ.ਬੀ.ਸੀ. ਦੀ ਵਰਤੋਂ ਨਾਲ 18 ਮਿਲੀਅਨ ਯੂਨਿਟ ਬਿਜਲੀ ਦੀ ਖਪਤ ਘਟੇਗੀਇਸ ਨੂੰ ਇਮਾਰਤੀ ਕਾਨੂੰਨਾਂ ਵਿੱਚ ਸ਼ਾਮਲ ਕਰਕੇ ਲਾਗੂ ਕੀਤਾ ਜਾ ਰਿਹਾ ਹੈ। ਨਵੀਆਂ ਬਣਨ ਵਾਲੀਆਂ ਵਪਾਰਕ ਇਮਾਰਤਾਂ ਵਿੱਚ 8 ਫ਼ੀਸਦੀ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਈ.ਸੀ.ਬੀ.ਸੀ. ਦੀ ਵਰਤੋਂ ਨਾਲ 18 ਮਿਲੀਅਨ ਯੂਨਿਟ ਬਿਜਲੀ ਦੀ ਖਪਤ ਘਟੇਗੀ, ਜਿਸ ਨਾਲ 15 ਹਜ਼ਾਰ ਟਨ ਕਾਰਬਨ ਡਾਈਆਕਸਾਈਡ ਦੀ ਨਿਕਾਸੀ ਵਿੱਚ ਕਮੀ ਆਵੇਗੀ, ਜੋ ਪ੍ਰਤੀ ਸਾਲ 6 ਲੱਖ ਰੁੱਖ ਲਗਾਉਣ ਦੇ ਬਰਾਬਰ ਹੈ। ਲੋਕਾਂ ਨੂੰ ਊਰਜਾ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕਰਦਿਆਂ ਅਮਨ ਅਰੋੜਾ (Aman Arora) ਨੇ ਕਿਹਾ ਕਿ ਊਰਜਾ ਕੁਸ਼ਲ ਡਿਜ਼ਾਈਨ, ਬਿਲਡਿੰਗ ਸਮੱਗਰੀ ਅਤੇ ਊਰਜਾ ਸੰਭਾਲ ਬਿਲਡਿੰਗ ਕੋਡ ਦੀ ਵਰਤੋਂ ਕਰਦਿਆਂ ਵਪਾਰਕ ਖੇਤਰ ਵਿੱਚ ਊਰਜਾ ਦੀ ਬੱਚਤ ਕਰਨਾ ਇਮਾਰਤਾਂ ਵਿੱਚ ਊਰਜਾ ਬਚਾਉਣ ਦੇ ਮੁੱਖ ਉਪਰਾਲਿਆਂ ਵਿੱਚੋਂ ਇੱਕ ਹੈ। ਉਨ੍ਹਾਂ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੇ ਖੇਤਰ ਵਿੱਚ ਪਹਿਲਕਦਮੀਆਂ ਕਰਨ ਲਈ ਪੇਡਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਪੇਡਾ ਦੇ ਚੇਅਰਮੈਨ ਐੱਚ.ਐੱਸ. ਹੰਸਪਾਲ ਨੇ ਬਿਜਲੀ ਦੀ ਮੰਗ ਅਤੇ ਸਪਲਾਈ ਵਿਚਕਾਰਲੇ ਪਾੜੇ ਨੂੰ ਪੂਰਾ ਕਰਨ ਲਈ ਸੂਬੇ ਵਿੱਚ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਦੀ ਸੰਭਾਲ ਤੇ ਊਰਜਾ ਕੁਸ਼ਲਤਾ ਦੇ ਉਪਾਵਾਂ ਨੂੰ ਅਪਣਾਉਂਦੇ ਹੋਏ ਸਮਝਦਾਰੀ ਨਾਲ ਊਰਜਾ ਦੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਸੁਮੀਤ ਕੇ. ਜਾਰੰਗਲ ਨੇ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮਾਂ ਤਹਿਤ ਕੀਤੀਆਂ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਊਰਜਾ ਸੰਭਾਲ ਬਾਰੇ ਜਾਗਰੂਕਤਾ ਵੱਖ-ਵੱਖ ਭਾਈਵਾਲ ਵਿਭਾਗਾਂ ਦੇ ਸਲਾਹ-ਮਸ਼ਵਰੇ ਨਾਲ ਵਰਕਸ਼ਾਪਾਂ/ਸੈਮੀਨਾਰਾਂ ਰਾਹੀਂ ਅਤੇ ਟਰਾਂਸਪੋਰਟ, ਇਮਾਰਤਾਂ, ਉਦਯੋਗ ਖੇਤਰਾਂ ਵਿੱਚ ਊਰਜਾ ਸੰਭਾਲ ਨੀਤੀਆਂ ਲਾਗੂ ਕਰਕੇ ਪੈਦਾ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪੇਡਾ ਨੇ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ‘ਤੇ ਖੋਜ ਅਤੇ ਵਿਕਾਸ ਰਾਹੀਂ ਨਵੇਂ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ 13 ਨਾਮਵਰ ਇੰਜੀਨੀਅਰਿੰਗ ਸੰਸਥਾਵਾਂ/ਯੂਨੀਵਰਸਿਟੀਆਂ ਨਾਲ ਸਮਝੌਤਾ ਸਹੀਬੱਧ ਕੀਤਾ। ਡਾ. ਜਾਰੰਗਲ ਨੇ ਕਿਹਾ ਕਿ ਪੇਡਾ ਉਨ੍ਹਾਂ ਸੰਸਥਾਵਾਂ/ਯੂਨਿਟਾਂ ਨੂੰ “ਸੂਬਾਈ ਮਾਨਤਾ” ਵੀ ਦੇ ਰਿਹਾ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਸਾਲ 2020-21 ਅਤੇ 2021-22 ਦੌਰਾਨ ਊਰਜਾ ਦੀ ਕੁਸ਼ਲ ਵਰਤੋਂ, ਪ੍ਰਬੰਧਨ ਅਤੇ ਸੰਭਾਲ ਲਈ ਵਧੇਰੇ ਯਤਨ ਕੀਤੇ ਹਨ। ਇਸ ਮੌਕੇ ਅਮਨ ਅਰੋੜਾ (Aman Arora) ਨੇ ਇਮਾਰਤਾਂ ਅਤੇ ਉਦਯੋਗਾਂ ਵਿੱਚ ਊਰਜਾ ਕੁਸ਼ਲ ਸਮੱਗਰੀ ਦੀ ਵਰਤੋਂ ਸਬੰਧੀ ਵੱਖ-ਵੱਖ ਭਾਈਵਾਲ ਵਿਭਾਗਾਂ/ਸੰਸਥਾਵਾਂ ਤੋਂ ਆਏ ਨੁਮਾਇੰਦਿਆਂ ਲਈ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ। ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੇ ਸਾਰੇ ਭਾਈਵਾਲਾਂ ਦਾ ਧੰਨਵਾਦ ਕਰਦਿਆਂ ਆਪਣੀਆਂ ਰਿਹਾਇਸ਼ਾਂ ਅਤੇ ਕੰਮ ਵਾਲੀਆਂ ਥਾਵਾਂ ‘ਤੇ ਊਰਜਾ ਬਚਾਉਣ ਦੇ ਉਪਾਅ ਅਪਣਾਉਣ ਦੀ ਅਪੀਲ ਕੀਤੀ। ਚੀਫ ਆਰਕੀਟੈਕਟ ਪੰਜਾਬ ਸ੍ਰੀਮਤੀ ਸਪਨਾ ਸਣੇ 200 ਤੋਂ ਵੱਧ ਲੋਕਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਊਰਜਾ ਸੰਭਾਲ ਪੁਰਸਕਾਰ ਜੇਤੂਆਂ ਦੇ ਵੇਰਵੇਐਨਰਜੀ ਇੰਟੈਂਸਿਵ ਇੰਡਸਟਰੀਜ਼ (ਨਾਮਜ਼ਦ ਖਪਤਕਾਰ) ਸ਼੍ਰੇਣੀ (ਟੈਕਸਟਾਇਲ) ਪਹਿਲਾ ਇਨਾਮ: ਮੈਸਰਜ਼ ਵਰਧਮਾਨ ਯਾਰਨਜ਼ ਐਂਡ ਥਰੈੱਡਜ਼ ਲਿਮਿਟਡ, ਹੁਸ਼ਿਆਰਪੁਰ ਐਨਰਜੀ ਇੰਟੈਂਸਿਵ ਇੰਡਸਟਰੀਜ਼ (ਨਾਮਜ਼ਦ ਖਪਤਕਾਰ) ਸ਼੍ਰੇਣੀ (ਪਲਪ ਐਂਡ ਪੇਪਰ) ਪਹਿਲਾ ਇਨਾਮ: ਮੈਸਰਜ਼ ਖੰਨਾ ਪੇਪਰ ਮਿੱਲਜ਼ ਲਿਮਿਟਡ, ਅੰਮ੍ਰਿਤਸਰ ਨਿਰਮਾਣ ਉਦਯੋਗ ਸ਼੍ਰੇਣੀ (ਦਰਮਿਆਨੇ) ਪਹਿਲਾ ਇਨਾਮ: ਮੈਸਰਜ਼ ਈਸਟਮੈਨ ਕਾਸਟ ਐਂਡ ਫੌਰਜ ਲਿਮਿਟਡ, ਲੁਧਿਆਣਾ ਨਿਰਮਾਣ ਉਦਯੋਗ ਸ਼੍ਰੇਣੀ (ਵੱਡੇ) ਪਹਿਲਾ ਇਨਾਮ: ਮੈਸਰਜ਼ ਮਾਧਵ ਗਰੁੱਪ, ਪਟਿਆਲਾ ਵਪਾਰਕ (ਸਰਕਾਰੀ ਅਤੇ ਨਿੱਜੀ) ਇਮਾਰਤਾਂ ਦੀ ਸ਼੍ਰੇਣੀ (ਦਫ਼ਤਰ) ਪਹਿਲਾ ਇਨਾਮ: ਮੈਸਰਜ਼ ਭਾਰਤ ਸੰਚਾਰ ਨਿਗਮ ਲਿਮਿਟਡ, ਜਲੰਧਰ ਵਿਦਿਅਕ ਸੰਸਥਾਵਾਂ (ਸਰਕਾਰੀ ਅਤੇ ਨਿੱਜੀ) ਇਮਾਰਤਾਂ ਦੀ ਸ਼੍ਰੇਣੀ ਪਹਿਲਾ ਇਨਾਮ: ਮੈਸਰਜ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਹਸਪਤਾਲ ਬਿਲਡਿੰਗ ਸ਼੍ਰੇਣੀ ਪਹਿਲਾ ਇਨਾਮ: ਮੈਸਰਜ਼ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.ਐਮ.ਈ.ਆਰ), ਸੰਗਰੂਰ ਐਨਰਜੀ ਆਡਿਟਿੰਗ ਏਜੰਸੀ ਸ਼੍ਰੇਣੀ (ਬੀ.ਈ.ਈ. ਵੱਲੋਂ ਸਰਟੀਫਾਈਡ ਐਨਰਜੀ ਆਡੀਟਰ) ਪਹਿਲਾ ਇਨਾਮ: ਮੈਸਰਜ਼ ਪੀ.ਜੀ.ਐਸ. ਐਨਰਜੀ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਚੰਡੀਗੜ੍ਹ The post ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ appeared first on TheUnmute.com - Punjabi News. Tags:
|
ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲੀ ਰਾਹਤ: ਡਾ. ਬਲਜੀਤ ਕੌਰ Thursday 02 February 2023 01:12 PM UTC+00 | Tags: aam-aadmi-party anganwadi-centers anganwadi-workers anganwadi-workers-punjab breaking-news cm-bhagwant-mann dr-baljit-kaur latest-news news punjab-anganwadi-centers punjab-government the-unmute-breaking-news the-unmute-news ਚੰਡੀਗੜ੍ਹ, 2 ਫਰਵਰੀ 2023: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ (Anganwadi Workers) ਅਤੇ ਹੈਲਪਰਾਂ ਜੋ ਕਿ ਆਪਣੇ ਘਰਾਂ ਤੋ ਦੂਰ ਆਂਗਣਵਾੜੀ ਸੈਂਟਰਾਂ ਵਿੱਚ ਸੇਵਾ ਨਿਭਾ ਰਹੀਆਂ ਸਨ, ਨੂੰ ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਜੋ ਲੰਬੇ ਸਮੇਂ ਤੋਂ ਆਪਣੇ ਘਰਾਂ ਤੋ 150-200 ਕਿਲੋਮੀਟਰ ਦੂਰ ਕੰਮ ਕਰ ਰਹੀਆਂ ਸੀ, ਜਿਸ ਕਾਰਣ ਉਹਨਾਂ ਦਾ ਸਫ਼ਰ ਵਿੱਚ ਕਾਫੀ ਸਮਾਂ ਬਰਬਾਦ ਹੁੰਦਾ ਸੀ। ਉਹ ਆਪਣੇ ਪਰਿਵਾਰ ਦੀ ਸਹੀ ਢੰਗ ਨਾਲ ਦੇਖਭਾਲ ਨਹੀ ਕਰ ਸਕਦੀਆਂ ਸਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਤਹਿਤ ਆਂਗਣਵਾੜੀ ਵਰਕਰਾਂ (Anganwadi Workers) ਅਤੇ ਹੈਲਪਰਾਂ ਦੀਆਂ ਮੁਸ਼ਕਿਲਾਂ ਅਤੇ ਉਹਨਾਂ ਦੇ ਪਰਿਵਾਰ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਪਾਰਦਰਸ਼ੀ ਢੰਗ ਨਾਲ ਬਦਲੀਆਂ ਕਰਕੇ ਰਾਹਤ ਦਿੱਤੀ ਗਈ ਹੈ। ਮੰਤਰੀ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਤੋਂ ਆਸ ਪ੍ਰਗਟਾਈ ਹੈ ਕਿ ਉਹ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੀਆਂ। The post ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲੀ ਰਾਹਤ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਵੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ Thursday 02 February 2023 01:20 PM UTC+00 | Tags: breaking-news chief-minister-bhagwant-mann government-schools harjot-singh-bains mann-government news nursery-classes-punjab nursery-classes-student primary-schools punjabi-news punjab-school-uniforms the-unmute-breaking-news the-unmute-punjabi-news uniforms ਚੰਡੀਗੜ੍ਹ, 2 ਫਰਵਰੀ 2023 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ (Primary Schools) ਵਿੱਚ ਸਾਲ 2017 ਤੋਂ ਚੱਲ ਰਹੀਆਂ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤਾਂ ਵਿੱਚ ਪੜ੍ਹ ਰਹੇ ਨੰਨ੍ਹੇ-ਮੁੰਨੇ ਬੱਚਿਆਂ ਨੂੰ ਵਰਦੀਆਂ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਾਲ 2017 ਤੋਂ ਚਲ ਰਹੀਆਂ ਪ੍ਰੀ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ 3,51,724 ਬੱਚਿਆਂ ਦੀ ਵਰਦੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਸਿੱਖਿਆ ਵਿਭਾਗ ਵੱਲੋਂ 21.10 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਸ. ਬੈਂਸ ਨੇ ਦੱਸਿਆ ਕਿ ਇਹਨਾਂ ਬੱਚਿਆਂ ਨੂੰ ਪਹਿਲਾਂ ਸਕੂਲ ਵਰਦੀ ਨਹੀਂ ਦਿੱਤੀ ਜਾਂਦੀ ਸੀ ਪਰ ਮਾਮਲਾ ਜਦੋਂ ਉਹਨਾਂ ਦੇ ਧਿਆਨ ਵਿੱਚ ਆਇਆ ਤਾਂ ਇਸ ਬਾਰੇ ਸਿੱਖਿਆ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ। ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰੀ ਪ੍ਰਾਇਮਰੀ ਸਕੂਲਾਂ (Primary Schools) ਦੇ ਵਿਦਿਆਰਥੀਆਂ ਲਈ ਰੌਚਿਕਤਾ ਭਰਪੂਰ ਵਿਸ਼ੇਸ਼ ਕਲਾਸ-ਰੂਮ ਵੀ ਤਿਆਰ ਕਰਵਾਏ ਗਏ ਹਨ। ਸ. ਬੈਂਸ ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਦਾ ਹਰ ਪੱਖ ਤੋਂ ਵਿਕਾਸ ਕਰਨਾ ਹੈ ਜਿਸਦੇ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਲੱਖਾਂ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਵਾਸਤੇ ਸਰਕਾਰ ਹਰ ਸੰਭਵ ਉਪਰਾਲੇ ਕਰ ਰਹੀ ਹੈ। The post ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਵੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਆਬਕਾਰੀ ਵਿਭਾਗ ਪੰਜਾਬ ਵੱਲੋਂ ਨਕਲੀ ਸ਼ਰਾਬ ਤੋਂ ਹੋਣ ਵਾਲੇ ਨੁਕਸਾਨ ਦੱਸਣ ਲਈ ਵਿੱਢੀ ਮੁਹਿੰਮ, ਲੋਕਾਂ ਨੂੰ ਕੀਤਾ ਜਾਗਰੂਕ Thursday 02 February 2023 01:26 PM UTC+00 | Tags: breaking-news excise-department-punjab ਚੰਡੀਗੜ੍ਹ 02 ਫਰਵਰੀ 2023: ਪੰਜਾਬ ਸਰਕਾਰ ਦੇ ਆਬਕਾਰੀ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਮੁਹਿੰਮ ਵਿੱਢੀ ਗਈ ਹੈ, ਜਿਸ ‘ਚ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਨਾਜਾਇਜ਼ ਜਾਂ ਰੂੜੀ ਮਾਰਕਾ ਸ਼ਰਾਬ ਦੇ ਨੁਕਸਾਨ ਦੱਸੇ ਜਾ ਰਹੇ ਹਨ ਕਿ ਘਰ ਵਿੱਚ ਬਣਨ ਵਾਲੀ ਕੱਚੀ ਸ਼ਰਾਬ ਸਿਹਤ ਲਈ ਕਿਵੇਂ ਅਤੇ ਕਿੰਨੀ ਨੁਕਸਾਨ ਦਾਇਕ ਹੈ | ਆਬਕਾਰੀ ਵਿਭਾਗ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕੱਚੀ, ਰੂੜੀ ਮਾਰਕਾ ਅਤੇ ਲਾਹਣ ਸ਼ਰਾਬ ਦੀ ਕੋਈ ਵੀ ਵਾਜਿਬ ਡਿਗਰੀ ਨਹੀਂ ਹੁੰਦੀ ਅਤੇ ਇਹ ਸਰਾਬ ਸਿਹਤ ਤੇ ਮਾੜਾ ਅਸਰ ਪਾਉਂਦੀ ਹੈ ਜਿਸ ਨਾਲ ਵਿਅਕਤੀ ਅੰਨ੍ਹਾ ਹੋ ਸਕਦਾ ਹੈ ਲਿਵਰ ਖ਼ਰਾਬ ਹੁੰਦਾ ਹੈ ਕੁੱਝ ਕੇਸਾਂ ਵਿਚ ਆਦਮੀ ਦੀ ਮੌਤ ਵੀ ਹੋ ਸਕਦੀ ਹੈ | ਆਬਕਾਰੀ ਵਿਭਾਗ ਵੱਲੋਂ ਬੈਨਰ ਬਣਵਾ ਕੇ ਪਿੰਡ-ਪਿੰਡ ਲਗਵਾਏ ਜਾ ਰਹੇ ਹਨ, ਇਨ੍ਹਾਂ ਬੈਨਰਾਂ ਰਾਹੀਂ ਦੱਸਿਆ ਗਿਆ ਹੈ ਕਿ ਬਾਹਰੀ ਸੂਬਿਆਂ ਤੋਂ ਕੱਚੀ ਜਾਂ ਰੂੜੀ ਮਾਰਕਾ ਸ਼ਰਾਬ ਲਿਆ ਕੇ ਕੁਝ ਪੈਸੇ ਦੇ ਲਾਲਚੀ ਲੋਕ ਕਿਵੇਂ ਮਨੁੱਖੀ ਜਾਨਾਂ ਨਾਲ ਖਿਲਵਾੜ ਕਰ ਰਹੇ ਹਨ, ਲੋਕਾਂ ਵੱਲੋਂ ਆਬਕਾਰੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ | The post ਆਬਕਾਰੀ ਵਿਭਾਗ ਪੰਜਾਬ ਵੱਲੋਂ ਨਕਲੀ ਸ਼ਰਾਬ ਤੋਂ ਹੋਣ ਵਾਲੇ ਨੁਕਸਾਨ ਦੱਸਣ ਲਈ ਵਿੱਢੀ ਮੁਹਿੰਮ, ਲੋਕਾਂ ਨੂੰ ਕੀਤਾ ਜਾਗਰੂਕ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ Thursday 02 February 2023 01:33 PM UTC+00 | Tags: breaking-news latest-news loans news punjab-government punjab-news ਚੰਡੀਗੜ੍ਹ, 2 ਫਰਵਰੀ 2023: ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ ‘ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ ਪਿਛਲੇ 5 ਸਾਲ ਦੌਰਾਨ ਇੱਕ ਵਾਰ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਸਵੈ-ਰੁਜ਼ਗਾਰ ਸਕੀਮਾਂ ਅਧੀਨ ਕਰਜ਼ਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਐਨਬੀਸੀਐਫਡੀਸੀ ਤੋਂ ਟਰਮ ਲੋਨ(ਮਿਆਦੀ ਕਰਜ਼ਾ) ਲੈਣ ਸਬੰਧੀ ਆਪਣੇ ਹਿੱਸੇ ਵਜੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਰਾਸਟਰੀ ਕਾਰਪੋਰੇਸਨ ਐਨ ਬੀ ਸੀ ਐਫ ਡੀ ਸੀ ਵੱਲੋਂ ਇਸ ਸਕੀਮ ਅਧੀਨ 8.50 ਕਰੋੜ ਰੁਪਏ ਦੀ ਰਾਸੀ ਮਿਲਾ ਕੇ ਪੰਜਾਬ ਸਰਕਾਰ (Punjab Government) ਨੇ ਰਾਜ ਦੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 9.50 ਕਰੋੜ ਰੁਪਏ ਦੇ ਕਰਜੇ ਵੰਡੇ ਜਾਣਗੇ। ਨਿਗਮ ਵੱਲੋਂ ਯੋਗ ਵਿਅਕਤੀਆਂ ਨੂੰ ਕਰਜੇ ਵੰਡਣ ਸਬੰਧੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰ ਤੇ ਅਵੇਅਰਨੈੱਸ ਕੈਂਪ ਵੀ ਲਗਾਏ ਜਾਣਗੇ ਤਾਂ ਜੋ ਯੋਗ ਵਿਅਕਤੀ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਪ੍ਰਾਪਤ ਕਰਕੇ ਸਵੈ ਰੋਜਗਾਰ ਦੇ ਧੰਦੇ ਸੁਰੂ ਕਰ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆ ਦੇ ਬਿਨੈਕਾਰਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਬੈਂਕਫਿੰਕੋ ਵੱਲੋਂ 5 ਲੱਖ ਰੁਪਏ ਤੱਕ ਦਾ ਕਰਜ਼ਾ 6% ਸਲਾਨਾ ਵਿਆਜ਼ ਦੀ ਦਰ ‘ਤੇ ਅਸਾਨ ਕਿਸ਼ਤਾਂ ‘ਤੇ ਦਿੱਤਾ ਜਾਂਦਾ ਹੈ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਿਨੈਕਾਰ ਪੰਜਾਬ ਸਰਕਾਰ ਵੱਲੋਂ ਘੋਸ਼ਿਤ ਪੱਛੜੀ ਸ਼੍ਰੇਣੀ ਨਾਲ ਸਬੰਧ ਰੱਖਦਾ ਹੋਣਾ ਚਾਹੀਦਾ ਹੈ। ਕਰਜ਼ਾ ਲੈਣ ਦੇ ਚਾਹਵਾਨ ਪੱਛੜੀਆਂ ਸ਼੍ਰੇਣੀਆਂ ਦੇ ਉਹਨਾਂ ਬਿਨੈਕਾਰਾਂ ਦੀ ਸਲਾਨਾ ਪਰਿਵਾਰਕ ਆਮਦਨ ਤਿੰਨ ਲੱਖ ਰੁਪਏ ਤੱਕ ਹੋਣੀ ਚਾਹੀਦੀ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸਬਜ਼ੀਆਂ ਉਗਾਉਣ, ਸ਼ਹਿਦ ਦੀਆਂ ਮੱਖੀਆਂ ਪਾਲਣ, ਕਾਰਪੈਂਟਰੀ, ਫਰਨੀਚਰ, ਲੁਹਾਰਾ ਕੰਮ, ਆਟਾ ਚੱਕੀ, ਕੋਹਲੂ, ਆਟੋ ਰਿਕਸ਼ਾ (ਪੈਸੰਜਰ, ਢੋਆ ਢੁਆਈ), ਜਨਰਲ ਸਟੋਰ (ਕਰਿਆਨਾ, ਕੈਟਲ ਫੀਡ, ਪੋਲਟਰੀ ਫੀਡ), ਹਾਰਡਵੇਅਰ ਸਟੋਰ (ਮੈਨਟਰੀ ਅਤੇ ਬਿਲਡਿੰਗ ਮੈਟੀਰੀਅਲ ਲੋਹਾ) ਆਦਿ ਲਈ ਦਿੱਤਾ ਜਾਂਦਾ ਹੈ। ਇਹ ਕਰਜ਼ਾ ਕੱਪੜਾ, ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ, ਸਟੇਸ਼ਨਰੀ ਦੀ ਦੁਕਾਨ, ਸਾਈਕਲ ਸੇਲ ਤੇ ਰਿਪੇਅਰ, ਫੋਟੋਸਟੇਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ), ਆਟੋ ਮੋਬਾਇਲ ਰਿਪੇਅਰ, ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ, ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ, ਹੌਜ਼ਰੀ ਯੂਨਿਟ, ਸਮਾਲ ਸਕੇਲ ਇੰਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ, ਢਾਬਾ, ਬਿਊਟੀ ਪਾਰਲਰ ਲਈ ਵੀ ਦਿੱਤਾ ਜਾਂਦਾ ਹੈ। The post ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਜੀ-20 ਸ਼ਿਖਰ ਸੰਮੇਲਨ ਨੂੰ ਲੈ ਕੇ ਗਲਿਆਰਾ ਵਿਖੇ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ Thursday 02 February 2023 01:39 PM UTC+00 | Tags: 20 amritsar breaking-news deputy-commissioner-harpreet-singh-sudan g-20-summit news street-lights ਅੰਮ੍ਰਿਤਸਰ 2 ਫਰਵਰੀ 2023 : ਅੰਮ੍ਰਿਤਸਰ ਵਿਖੇ 15 ਤੋਂ 17 ਮਾਰਚ 2023 ਨੂੰ ਹੋਣ ਵਾਲੇ ਜੀ-20 ਸ਼ਿਖਰ ਸੰਮੇਲਨ (G-20 summit) ਦੀਆਂ ਕਾਫ਼ੀ ਤੇਜੀ ਨਾਲ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਕਾਸ ਅਥਾਰਿਟੀ ਵਲੋਂ ਹਰਿਮੰਦਰ ਸਾਹਿਬ ਗਲਿਆਰਾ ਕੰਪਲੈਕਸ ਵਿਖੇ ਨਵੀਆਂ ਸਟਰੀਟ ਲਾਈਟਾਂ/ਰਿਪੇਅਰ ਦਾ ਕੰਮ ਤੇਜੀ ਨਾਲ ਚਲ ਰਿਹਾ ਹੈ। ਜਿਸ ਤੇ ਲਗਭਗ 13 ਲੱਖ ਰੁਪਏ ਖਰਚ ਆਉਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਡਾ ਦੇ ਐਸ.ਡੀ.ਓ. ਸ: ਵਿਜੈ ਪਾਲ ਸਿੰਘ ਨੇ ਦੱਸਿਆ ਕਿ ਜੀ-20 ਸ਼ਿਖਰ ਸੰਮੇਲਨ ਨੂੰ ਲੈ ਕੇ ਗਲਿਆਰਾ ਕੰਪਲੈਕਸ ਵਿਖੇ ਡੈਕੋਰੇਟਿਵ ਲਾਈਟਾਂ ਲਗਾਈਆਂ ਜਾ ਰਹੀਆਂ ਹਨ ਅਤੇ ਸਪੈਸ਼ਲ ਰਿਪੇਅਰ ਦਾ ਕੰਮ ਵੀ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਇਨਾਂ ਲਾਈਟਾਂ ਦੇ ਲੱਗਣ ਨਾਲ ਰਾਤ ਵੇਲੇ ਗਲਿਆਰਾ ਕੰਪਲੈਕਸ ਦੀ ਖੂਬਸੂਰਤੀ ਹੋਰ ਵੀ ਵੱਧ ਜਾਵੇਗੀ। The post ਜੀ-20 ਸ਼ਿਖਰ ਸੰਮੇਲਨ ਨੂੰ ਲੈ ਕੇ ਗਲਿਆਰਾ ਵਿਖੇ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ appeared first on TheUnmute.com - Punjabi News. Tags:
|
ਚੋਣ ਹਲਕਿਆਂ 'ਚ 5 ਫਰਵਰੀ ਦੀ ਥਾਂ ਹੁਣ 12 ਫਰਵਰੀ ਨੂੰ ਲੱਗੇਗਾ ਸਪੈਸ਼ਲ ਕੈਂਪ Thursday 02 February 2023 01:45 PM UTC+00 | Tags: breaking-news chief-election-commission-punjab election-commission-punjab news punjab-government punjab-police special-camp the-unmute-breaking-news the-unmute-punjabi-news ਅੰਮ੍ਰਿਤਸਰ 2 ਫਰਵਰੀ 2023 : ਮਾਨਯੋਗ ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਜਾਰੀ ਕਲੰਡਰ ਸਾਲ 2023 ਅਨੁਸਾਰ ਸਮੂਹ ਚੋਣ ਹਲਕਿਆਂ ਵਿਚ ਮਹੀਨਾਵਾਰ ਸਪੈਸ਼ਲ ਕੈਂਪ (Special Camp) 5 ਫਰਵਰੀ 2023 ਨੂੰ ਲਗਾਇਆ ਜਾਣਾ ਸੀ। ਪਰ 5 ਫਰਵਰੀ 2023 ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਹੋਣ ਕਰਕੇ ਇਹ ਸਪੈਸ਼ਲ ਕੈਂਪ ਹੁਣ 12 ਫਰਵਰੀ 2023 ਨੂੰ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਸ: ਰਾਜਿੰਦਰ ਸਿੰਘ ਨੇ ਦੱਸਿਆ ਕਿ 12 ਫਰਵਰੀ ਦਿਨ ਐਤਵਾਰ ਨੂੰ ਸਾਰੇ ਚੋਣ ਹਲਕਿਆਂ ਵਿਚ ਸਾਰੇ ਸੁਪਰਵਾਈਜ਼ਰ ਅਤੇ ਬੀ.ਐਲ.ਓ. ਪੋਲਿੰਗ ਬੂਥਾਂ ਤੇ ਬੈਠਣਗੇ ਅਤੇ ਲੋਕਾਂ ਦੀਆਂ ਵੋਟਾਂ ਦੀ ਸੁਧਾਈ ਦਾ ਕੰਮ ਕਰਨਗੇ। The post ਚੋਣ ਹਲਕਿਆਂ ‘ਚ 5 ਫਰਵਰੀ ਦੀ ਥਾਂ ਹੁਣ 12 ਫਰਵਰੀ ਨੂੰ ਲੱਗੇਗਾ ਸਪੈਸ਼ਲ ਕੈਂਪ appeared first on TheUnmute.com - Punjabi News. Tags:
|
ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ Thursday 02 February 2023 01:58 PM UTC+00 | Tags: captain-amarinder-singh chandigarh chandigarh-news chief-minister-manohar-lal-khattar news punjab-bjp ਚੰਡੀਗੜ੍ਹ 2 ਫਰਵਰੀ 2023 : ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਚੰਡੀਗੜ੍ਹ ਦੇ ਹਰਿਆਣਾ ਨਿਵਾਸ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ | The post ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ ਬੋਲੀ ਦਿਹਾੜੇ ਸੰਬੰਧੀ ਵਿਧਾਇਕਾਂ ਨਾਲ ਵਿਚਾਰ ਚਰਚਾ 7 ਫ਼ਰਵਰੀ ਨੂੰ Thursday 02 February 2023 02:05 PM UTC+00 | Tags: breaking-news kultar-singh-sandhawan mother-language-day news punjabi punjabi-language punjab-vidhan-sabha ਚੰਡੀਗੜ੍ਹ, 2 ਫਰਵਰੀ 2023 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਤ ਭਾਸ਼ਾ ਬਾਰੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਦਾ ਫੈਸਲਾ ਕੀਤਾ ਹੈ। ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਲੋਕ ਮਹੱਤਤਾ ਦੇ ਵੱਖ ਵੱਖ ਮੁੱਦਿਆਂ 'ਤੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਲਈ ਵਿਧਾਨ ਸਭਾ ਸਪੀਕਰ ਵੱਲੋਂ ਆਰੰਭੀ ਗਈ ਮੁਹਿੰਮ ਦੇ ਹੇਠ ਸ. ਸੰਧਵਾਂ ਪੰਜਾਬੀ ਭਾਸ਼ਾ/ ਮਾਂ ਬੋਲੀ ਬਾਰੇ 7 ਫਰਬਰੀ ਨੂੰ ਵਿਧਾਨ ਸਭਾ ਸਕੱਤਰੇਤ ਵਿਖੇ ਇੱਕ ਵਿਚਾਰ ਚਰਚਾ ਰੱਖੀ ਗਈ ਹੈ ਜਿਸ ਵਿੱਚ ਵਿਧਾਇਕਾਂ, ਅਧਿਕਾਰੀਆਂ ਅਤੇ ਸਾਹਿਤਕਾਰਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਬੁਲਾਰੇ ਅਨੁਸਾਰ ਸੰਧਵਾਂ ਨੇ 21 ਫਰਬਰੀ ਨੂੰ ਮਨਾਏ ਜਾ ਰਹੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਮੱਦੇਨਜ਼ਰ ਇਸ ਵਾਰ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਵਾਸਤੇ ਇਹ ਵਿਚਾਰ-ਚਰਚਾ ਰੱਖੀ ਹੈ। ਇਸ ਦੇ ਨਾਲ ਹੀ ਸੂਬੇ ਦੀਆਂ ਅਦਾਲਤਾਂ ਵਿੱਚ ਮਾਤ ਭਾਸ਼ਾ ਪੰਜਾਬੀ ਨੂੰ ਲਾਗੂ ਕਰਨ ਸਬੰਧੀ ਵੀ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਇਆ ਜਾਵੇਗਾ। ਗੌਰਤਲਬ ਹੈ ਕਿ ਪੰਜਾਬ ਸਰਕਾਰ ਵੱਲੋਂ ਵੀ ਮਾਤ ਭਾਸ਼ਾ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਪੰਜਾਬੀ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਆਰੰਭੀ ਹੋਈ ਹੈ। ਇਸ ਦੇ ਹੇਠ ਨਵੰਬਰ ਮਹੀਨੇ ਨੂੰ ਪੰਜਾਬੀ ਮਾਹ ਵਜੋਂ ਮਨਾਇਆ ਗਿਆ। ਇਸ ਮਾਹ ਦੇ ਦੌਰਾਨ ਅੰਮਿ੍ਰਤਸਰ ਵਿਖੇ ਇਕ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਕਰਦਿਆਂ ਸੂਬੇ ਭਰ ਵਿੱਚ 21 ਫਰਵਰੀ 2023 ਤੱਕ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ। ਕੋਈ ਵੀ ਸਰਕਾਰੀ, ਪ੍ਰਾਈਵੇਟ ਜਾਂ ਹੋਰ ਬੋਰਡ ਉਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਹੋਵੇਗੀ, ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਕੌਮਾਂਤਰੀ ਮਾਂ ਬੋਲੀ ਦਿਵਸ 21 ਫਰਵਰੀ ਤੋਂ ਬਾਅਦ ਇਨਾਂ ਹੁਕਮਾਂ ਦੀ ਪਾਲਣਾ ਨਾ ਕਰਨ ਉਤੇ ਜੁਰਮਾਨੇ ਕੀਤੇ ਜਾਣਗੇ। ਵਿਧਾਨ ਸਭਾ ਸਪੀਕਰ ਨੇ ਅਦਾਲਤਾਂ ਵਿੱਚ ਵੀ ਪੰਜਾਬੀ ਨੂੰ ਲਾਗੂ ਕਰਵਾਉਣ ਦੀ ਮਹੱਤਤਾ ਬਾਰੇ ਲਾਮਬੰਦੀ ਕੀਤੀ ਜਾ ਰਹੀ ਹੈ। The post ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ ਬੋਲੀ ਦਿਹਾੜੇ ਸੰਬੰਧੀ ਵਿਧਾਇਕਾਂ ਨਾਲ ਵਿਚਾਰ ਚਰਚਾ 7 ਫ਼ਰਵਰੀ ਨੂੰ appeared first on TheUnmute.com - Punjabi News. Tags:
|
ਨਰਵਾਲ ਧਮਾਕਿਆਂ ਦੇ ਮੁੱਖ ਸਾਜ਼ਿਸ਼ਕਰਤਾ ਨੂੰ ਗ੍ਰਿਫ਼ਤਾਰ, ਧਮਾਕਿਆਂ 'ਚ ਵਰਤਿਆ ਪਰਫਿਊਮ IED Thursday 02 February 2023 02:13 PM UTC+00 | Tags: breaking-news narwal narwal-police news perfume-ied ਚੰਡੀਗੜ੍ਹ, 02 ਫਰਵਰੀ 2023: ਜੰਮੂ ਪੁਲਿਸ ਨੇ ਨਰਵਾਲ (Narwal) ਇਲਾਕੇ ਵਿੱਚ ਦੋ ਧਮਾਕਿਆਂ ਦੇ ਮੁੱਖ ਸਾਜ਼ਿਸ਼ਕਰਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕੋਲੋਂ ਆਈਈਡੀ ਵੀ ਬਰਾਮਦ ਹੋਈ ਹੈ। ਪਤਾ ਲੱਗਾ ਹੈ ਕਿ ਫੜੇ ਗਏ ਵਿਅਕਤੀਆਂ ਨੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ‘ਤੇ ਧਮਾਕਿਆਂ ਨੂੰ ਅੰਜਾਮ ਦਿੱਤਾ ਸੀ। ਉਹ ਕਟੜਾ ਬੱਸ ਧਮਾਕੇ ਵਿੱਚ ਵੀ ਸ਼ਾਮਲ ਸੀ। ਪੁਲਿਸ ਉਸ ਦੇ ਸਾਥੀਆਂ ਦੀ ਭਾਲ ਕਰ ਰਹੀ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਦੱਸਿਆ ਕਿ 20 ਜਨਵਰੀ ਨੂੰ ਨਰਵਾਲ ਮੰਡੀ ਵਿੱਚ ਦੋ ਬੰਬ ਰੱਖੇ ਗਏ ਸਨ। 21 ਜਨਵਰੀ ਨੂੰ 20 ਮਿੰਟਾਂ ਦੇ ਅੰਤਰਾਲ ‘ਤੇ ਇਹ ਧਮਾਕੇ ਕੀਤੇ ਗਏ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦੀ ਲਪੇਟ ‘ਚ ਆ ਸਕਣ। ਪਹਿਲੇ ਆਈਈਡੀ ਧਮਾਕੇ ਵਿੱਚ ਨੌਂ ਜਣੇ ਜ਼ਖ਼ਮੀ ਹੋਏ ਸਨ। ਪੁਲਿਸ ਦੀ ਵਿਸ਼ੇਸ਼ ਟੀਮ ਨੇ ਪੂਰੀ ਜਾਂਚ ਤੋਂ ਬਾਅਦ ਕਥਿਤ ਅੱਤਵਾਦੀ ਆਰਿਫ ਨੂੰ ਗ੍ਰਿਫਤਾਰ ਕੀਤਾ ਹੈ। ਉਹ ਤਿੰਨ ਸਾਲਾਂ ਤੋਂ ਪਾਕਿਸਤਾਨੀ ਅੱਤਵਾਦੀਆਂ ਦੇ ਸੰਪਰਕ ਵਿੱਚ ਸੀ। ਆਰਿਫ ਫਰਵਰੀ 2022 ਵਿੱਚ ਸ਼ਾਸਤਰੀ ਨਗਰ ਵਿੱਚ ਹੋਏ ਆਈਈਡੀ ਧਮਾਕੇ ਵਿੱਚ ਵੀ ਸ਼ਾਮਲ ਸੀ। ਪੁਲਿਸ ਮੁਤਾਬਕ ਆਰਿਫ ਨੇ ਕਟੜਾ ਬੱਸ ‘ਚ IED ਲਗਾ ਕੇ ਧਮਾਕਾ ਵੀ ਕੀਤਾ ਸੀ। ਡੀਜੀਪੀ ਨੇ ਦੱਸਿਆ ਕਿ ਪਹਿਲੀ ਵਾਰ ਪਰਫਿਊਮ ਆਈਈਡੀ ਬਰਾਮਦ ਕੀਤੀ ਗਈ ਹੈ। ਇਸ ਤੋਂ ਪਹਿਲਾਂ ਇਸ ਤਰ੍ਹਾਂ ਦਾ ਆਈਈਡੀ ਬਰਾਮਦ ਨਹੀਂ ਹੋਇਆ ਹੈ। ਜੇਕਰ ਕੋਈ ਇਸਨੂੰ ਦਬਾਉਣ ਜਾਂ ਖੋਲ੍ਹਣ ਦੀ ਕੋਸ਼ਿਸ਼ ਕਰਦਾ ਹੈ, ਤਾਂ IED ਫਟ ਜਾਵੇਗਾ। ਵਿਸ਼ੇਸ਼ ਟੀਮ ਉਸ ਆਈਈਡੀ ਨੂੰ ਨਸ਼ਟ ਕਰ ਦੇਵੇਗੀ। The post ਨਰਵਾਲ ਧਮਾਕਿਆਂ ਦੇ ਮੁੱਖ ਸਾਜ਼ਿਸ਼ਕਰਤਾ ਨੂੰ ਗ੍ਰਿਫ਼ਤਾਰ, ਧਮਾਕਿਆਂ ‘ਚ ਵਰਤਿਆ ਪਰਫਿਊਮ IED appeared first on TheUnmute.com - Punjabi News. Tags:
|
ਐਸ.ਏ.ਐਸ ਨਗਰ ਦੇ ਬਿਲਡਰਾਂ ਵੱਲੋਂ ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ Thursday 02 February 2023 02:23 PM UTC+00 | Tags: divine-world-home-welfare-society electricity-connection harbhajan-singh-eto mohali-news news punjab punjab-government sas-nagar the-unmute-breaking-news the-unmute-latest-update the-unmute-news the-unmute-punjabi-news ਚੰਡੀਗੜ੍ਹ, 2 ਫ਼ਰਵਰੀ 2023: ਪੰਜਾਬ ਦੀਆਂ ਅਣਅਧਿਕਾਰਿਤ ਕਲੌਨੀਆਂ ਵਿੱਚ ਬਿਜਲੀ ਕੁਨੈਕਸ਼ਨ ਜਾਰੀ ਕਰਨ ਸੰਬੰਧੀ ਛੇਤੀ ਹੀ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਏ.ਐਸ ਨਗਰ ਦੇ ਡਿਵਾਈਨ ਵਰਲਡ ਹੋਮ ਵੈਲਫੇਅਰ ਸੁਸਾਇਟੀ ਸਮੇਤ ਹੋਰ ਵੱਖ-ਵੱਖ ਬਿਲਡਰਾਂ ਨੇ ਅੱਜ ਅਣਅਧਿਕਾਰਿਤ ਕਲੌਨੀਆ ਵਿੱਚ ਬਿਜਲੀ ਕੁਨੈਕਸ਼ਨ ਜਾਰੀ ਕਰਨ ਦੀ ਮੰਗ ਕੀਤੀ ਹੈ। ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਉਨ੍ਹਾਂ ਅਣਅਧਿਕਾਰਿਤ ਕਲੌਨੀਆ ਵਿੱਚ ਕੁਨੈਕਸ਼ਨ ਨਹੀਂ ਦਿੱਤੇ ਜਾ ਰਹੇ ਹਨ, ਜਿਨ੍ਹਾਂ ਦੇ ਬਿਲਡਰਾਂ ਵੱਲੋਂ ਪੀ.ਐਸ.ਪੀ.ਸੀ.ਐਲ. ਤੋਂ ਐਨ.ਓ.ਸੀ. ਨਹੀਂ ਲਈ ਗਈ ਹੈ। ਬਿਜਲੀ ਮੰਤਰੀ ਨੇ ਬਿਲਡਰਾਂ ਨੂੰ ਇਸ ਮਸਲੇ ਨੂੰ ਛੇਤੀ ਵਿਚਾਰਨ ਦਾ ਭਰੋਸਾ ਦਿੱਤਾ। ਇਸ ਮੀਟਿੰਗ ਵਿੱਚ ਪੀ.ਐਸ.ਪੀ.ਸੀ.ਐਲ. ਦੇ ਦੱਖਣ ਜ਼ੋਨ ਦੇ ਮੁੱਖ ਇੰਜੀਨੀਅਰ, ਨਿਗਰਾਨ ਇੰਜੀਨੀਅਰ ਵੰਡ ਹਲਕਾ ਮੋਹਾਲੀ, ਖਰੜ, ਜ਼ੀਰਕਪੁਰ ਮੰਡਲ ਦੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਅਤੇ ਜ਼ੀਰਕਪੁਰ, ਖਰੜ ਅਤੇ ਬਨੂੜ ਦੇ ਵੱਖ-ਵੱਖ ਬਿਲਡਰ ਸ਼ਾਮਲ ਸਨ। The post ਐਸ.ਏ.ਐਸ ਨਗਰ ਦੇ ਬਿਲਡਰਾਂ ਵੱਲੋਂ ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ appeared first on TheUnmute.com - Punjabi News. Tags:
|
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ Thursday 02 February 2023 02:31 PM UTC+00 | Tags: bsp-supremo-mayawati harsimrat-kaur-badal mayawati news punajb-news shiromani-akali-dal the-unmute-breaking-news the-unmute-news the-unmute-punjabi-news ਚੰਡੀਗੜ੍ਹ, 02 ਫਰਵਰੀ 2023 : ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਉਨ੍ਹਾਂ ਦੀ ਧਰਮ ਪਤਨੀ, ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਬਹੁਜਨ ਸਮਾਜ ਪਾਰਟੀ (ਸ. ਬੀ.ਐੱਸ.ਪੀ.)।) ਦੇ ਰਾਸ਼ਟਰੀ ਪ੍ਰਧਾਨ, ਯੂ.ਪੀ. ਦੀ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਮਾਇਆਵਤੀ (Mayawati) ਨਾਲ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਦੁਪਹਿਰ ਦੇ ਖਾਣੇ ‘ਤੇ, ਵਿਸ਼ੇਸ਼ ਤੌਰ ‘ਤੇ ਅਗਲੀਆਂ ਲੋਕ ਸਭਾ ਆਮ ਚੋਣਾਂ ਵਿੱਚ ਪੁਰਾਣੇ ਆਪਸੀ ਗਠਜੋੜ ਨੂੰ ਮਜ਼ਬੂਤ ਕਰਨ ਅਤੇ ਬਿਹਤਰ ਸਦਭਾਵਨਾ ਅਤੇ ਸਦਭਾਵਨਾ ਬਣਾਈ ਰੱਖਣ ਦੇ ਸਬੰਧ ਵਿੱਚ। ਆਦਿ ਦੀ ਹੋਰ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਦੋਵਾਂ ਪਾਰਟੀਆਂ ਦੀ ਸਿਖਰਲੀ ਲੀਡਰਸ਼ਿਪ ਵਿਚ ਸ਼ੁਰੂ ਤੋਂ ਹੀ ਇਸ ਗੱਲ ‘ਤੇ ਸਹਿਮਤੀ ਬਣੀ ਹੋਈ ਸੀ ਕਿ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਵਾਂਗ ਹੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਦੋਵਾਂ ਪਾਰਟੀਆਂ ਵਿਚ ਪੂਰਨ ਏਕਤਾ, ਇਕਜੁੱਟਤਾ ਅਤੇ ਤਾਲਮੇਲ ਹਰ ਸਮੇਂ ਕਾਇਮ ਰੱਖਿਆ ਜਾਵੇ। ਲੋਕ ਸਭਾ। ਵਿਰੋਧੀਆਂ ਦੀਆਂ ਲੱਖਾਂ ਸਾਜ਼ਿਸ਼ਾਂ ਦੇ ਬਾਵਜੂਦ ਅਕਾਲੀ ਦਲ-ਬੀ.ਐਸ.ਪੀ. ਹਰ ਪਿੰਡ ਵਿਚ ਗਠਜੋੜ ਨੂੰ ਮਜਬੂਤ ਬਣਾ ਕੇ ਵਾਅਦਿਆਂ ਤੋਂ ਟੁੱਟਣ ਦੀ ਬਜਾਏ ਪੂਰਨ ਤੌਰ ‘ਤੇ ਪੂਰੇ ਕਰਕੇ ਪੰਜਾਬ ਦਾ ਚਹੇਤਾ ਗਠਜੋੜ ਬਣਨ ਲਈ ਯਤਨ ਜਾਰੀ ਰੱਖਣੇ ਪੈਣਗੇ, ਤਾਂ ਜੋ ਲੋਕਾਂ ਨੂੰ ‘ਆਪ’, ਕਾਂਗਰਸ ਅਤੇ ਭਾਜਪਾ ਦੇ ਚੁੰਗਲ ‘ਚੋਂ ਆਜ਼ਾਦ ਕਰਵਾਇਆ ਜਾ ਸਕੇ | ਮਾਇਆਵਤੀ ਨੇ ਇਸ ਮੌਕੇ ਕਿਹਾ ਕਿ ਬੀ.ਐਸ.ਪੀ. ਨੂੰ ਅਕਾਲੀ ਦਲ ਦੇ ਆਗੂਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਵੀ ਬੀ.ਐੱਸ.ਪੀ. ਬਾਕੀਆਂ ਵਾਂਗ ਅਸੀਂ ਵੀ ਆਪਣੀ ਵੋਟ ਆਪਣੀ ਪਾਰਟੀ ਨੂੰ ਟਰਾਂਸਫਰ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਤਾਂ ਜੋ ਗਠਜੋੜ ਸੱਚਮੁੱਚ ਲਾਹੇਵੰਦ ਹੋਵੇ ਅਤੇ ਇਸ ਦੇ ਵੱਧ ਤੋਂ ਵੱਧ ਉਮੀਦਵਾਰ ਚੋਣ ਜਿੱਤਣ ਦਾ ਚੰਗਾ ਸੁਨੇਹਾ ਦੇ ਸਕਣ। ਮਾਇਆਵਤੀ (Mayawati) ਨੇ ਅਕਾਲੀ ਆਗੂਆਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪਾਰਟੀ ਵੱਲੋਂ ਉਨ੍ਹਾਂ ਦੇ ਜਨਮ ਦਿਨ ‘ਤੇ 15 ਜਨਵਰੀ ਨੂੰ ਮਨਾਏ ਜਾਣ ਵਾਲੇ ‘ਲੋਕ ਭਲਾਈ ਦਿਵਸ’ ਦਾ ਕਾਰਨ ਹੈ ਕਿ ਹੁਣ ਤੋਂ ਹੀ ਯੂ.ਪੀ ‘ਚ ਗਠਜੋੜ ਨੂੰ ਲੈ ਕੇ ਲੋਕ ਹਿੱਤਾਂ ਲਈ ਭੰਬਲਭੂਸਾ ਫੈਲਾਉਣ ਦੀ ਸਾਜ਼ਿਸ਼ ਸ਼ੁਰੂ ਹੋ ਗਈ ਹੈ। ਸਭਾ ਦੀਆਂ ਆਮ ਚੋਣਾਂ।ਕਾਨਫ਼ਰੰਸ ਵਿੱਚ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਬੀ.ਐਸ.ਪੀ. ਪੰਜਾਬ ਨੂੰ ਛੱਡ ਕੇ ਯੂਪੀ ਆਦਿ ਵਿੱਚ ਸੂਬਾ ਪੱਧਰ ‘ਤੇ ਹੁਣ ਤੱਕ ਜਿੰਨੇ ਵੀ ਚੋਣ ਗਠਜੋੜ ਹੋਏ ਹਨ, ਉਨ੍ਹਾਂ ਵਿੱਚੋਂ ਬਸਪਾ, ਕਿਉਂਕਿ ਉਨ੍ਹਾਂ ਦੀ ਵੋਟ ਸਾਡੀ ਪਾਰਟੀ ਵਾਂਗ ਸਾਡੇ ਤੱਕ ਪਹੁੰਚਾਉਣ ਯੋਗ ਨਹੀਂ ਹੈ। ਘਾਟਾ ਹੀ ਵਧਿਆ ਹੈ। ਸੋ ਇਸ ਮਾਮਲੇ ਵਿੱਚ ਪੰਜਾਬ ਨੂੰ ਛੱਡ ਕੇ ਹੁਣ ਤੱਕ ਦੇ ਜ਼ਿਆਦਾਤਰ ਮਾੜੇ ਤਜ਼ਰਬਿਆਂ ਨੂੰ ਧਿਆਨ ਵਿੱਚ ਰੱਖਦਿਆਂ ਬੀ.ਐਸ.ਪੀ. ਹੋਰ ਤਾਂ ਹੋਰ, ਅਕਾਲੀ ਆਗੂਆਂ ਨੇ ਵਿਧਾਨ ਸਭਾ ਅਤੇ ਲੋਕ ਸਭਾ ਦੀਆਂ ਆਮ ਚੋਣਾਂ ਇਕੱਲਿਆਂ ਆਪਣੇ ਬਲਬੂਤੇ ‘ਤੇ ਲੜਨ ਦਾ ਫੈਸਲਾ ਲਿਆ ਹੈ, ਜਿਸ ਦੀ ਅਕਾਲੀ ਆਗੂਆਂ ਅਤੇ ਬੀ.ਐੱਸ.ਪੀ. ਉਨ੍ਹਾਂ ‘ਤੇ ਪਾਏ ਗਏ ਭਰੋਸੇ ‘ਤੇ ਖਰਾ ਉਤਰਨ ਲਈ ਜ਼ਮੀਨੀ ਪੱਧਰ ‘ਤੇ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੀਟਿੰਗ ਵਿੱਚ ਪੰਜਾਬ ਵਿੱਚ 'ਆਪ' ਸਰਕਾਰ ਦੀਆਂ ਗਤੀਵਿਧੀਆਂ ਦੀ ਸਮੀਖਿਆ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਦੇ ਲੋਕ ਪਿਛਲੀ ਕਾਂਗਰਸ ਸਰਕਾਰ ਵਾਂਗ ਫਿਰ ਤੋਂ ਦੁਖੀ ਹਨ ਕਿਉਂਕਿ ਆਮ ਲੋਕ ਹਿੱਤਾਂ ਦੇ ਲੋਕਾਂ ਨਾਲ ਕੀਤੇ ਵਿਸ਼ੇਸ਼ ਚੋਣ ਵਾਅਦੇ ਸ. ਨੂੰ ਪੂਰਾ ਨਹੀਂ ਕੀਤਾ ਗਿਆ ਪਰ ਇਸ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ, ਜੋ ਉਨ੍ਹਾਂ ਨਾਲ ਦੁਬਾਰਾ ਵਾਅਦੇ ਤੋੜਨਾ ਚੰਗੀ ਗੱਲ ਨਹੀਂ ਹੈ। ਪੰਜਾਬ ਨੂੰ ਨਸ਼ਿਆਂ ਦੇ ਸਰਾਪ ਤੋਂ ਮੁਕਤ ਕਰਨ ਅਤੇ ਇਸ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਖਤਮ ਕਰਨ ਦੀ ਗੱਲ ਹੋਵੇ, ਅਮਨ-ਕਾਨੂੰਨ ਨੂੰ ਸੁਧਾਰਨ ਦੀ ਗੱਲ ਹੋਵੇ ਜਾਂ ਗਰੀਬਾਂ, ਮਜ਼ਦੂਰਾਂ ਅਤੇ ਕਿਸਾਨਾਂ ਦੀ ਭਲਾਈ ਅਤੇ ਉੱਨਤੀ ਆਦਿ ਦੀ ਗੱਲ ਹੋਵੇ, ਜ਼ਮੀਨੀ ਪੱਧਰ ‘ਤੇ ਵਾਅਦੇ ਕੀਤੇ ਜਾ ਰਹੇ ਹਨ। ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਤੋਂ ਖਹਿੜਾ ਛੁਡਾਉਣ ਲਈ ਨਵਾਂ ਤਜਰਬਾ ਕੀਤਾ ਪਰ ਫਿਰ ਵੀ ਨਿਰਾਸ਼ਾ ਦਾ ਸਾਹਮਣਾ ਕਰ ਕੇ ਉਨ੍ਹਾਂ ਨੇ ਮੁੜ ਅਕਾਲੀ ਦਲ-ਬਸਪਾ ‘ਤੇ ਭਰੋਸਾ ਕਰ ਲਿਆ। ਗੱਠਜੋੜ ਵਿਚ ਵਾਪਸੀ ਕੀਤੀ, ਜਿਸ ਲਈ ਗਠਜੋੜ ਨੂੰ ਆਪਸ ਵਿਚ ਪੂਰੀ ਇਕਸੁਰਤਾ ਅਤੇ ਤਾਲਮੇਲ ਨਾਲ ਸਖ਼ਤ ਮਿਹਨਤ ਕਰਨ ਦੀ ਲੋੜ ਹੈ, ਤਾਂ ਜੋ ਲੋਕ ਸਭਾ ਵਿਚ ਚੰਗੇ ਨਤੀਜੇ ਸਾਹਮਣੇ ਆਉਣ ਅਤੇ ਉਸ ਰਾਹੀਂ ਦੇਸ਼ ਦੀ ਰਾਜਨੀਤੀ ਵਿਚ ਬਿਹਤਰ ਤਬਦੀਲੀ ਸੰਭਵ ਹੋ ਸਕੇ। ਅੱਜ ਦੀ ਵਿਸ਼ੇਸ਼ ਮੁਲਾਕਾਤ ਵਿੱਚ ਸੁਸ਼ਰੀ ਮਾਇਆਵਤੀ ਜੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਕਈ ਵਾਰ ਮੁੱਖ ਮੰਤਰੀ ਰਹਿ ਚੁੱਕੇ ਸ: ਪ੍ਰਕਾਸ਼ ਸਿੰਘ ਬਾਦਲ ਜੋ ਕਿ ਬਿਮਾਰ ਚੱਲ ਰਹੇ ਹਨ, ਦੀ ਤੰਦਰੁਸਤੀ, ਕੁਦਰਤ ਵੱਲੋਂ ਚੰਗੀ ਸਿਹਤ ਨਾਲ ਲੰਬੀ ਉਮਰ ਦੀ ਕਾਮਨਾ ਕੀਤੀ ਅਤੇ ਦੋਵਾਂ ਪਾਰਟੀਆਂ ਦੇ ਗਠਜੋੜ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਦੇ ਸੁਹਿਰਦ ਯਤਨਾਂ ਅਤੇ ਪੰਜਾਬ ਰਾਜ ਦੀ ਉਸਾਰੀ ਅਤੇ ਮਜ਼ਬੂਤੀ ਵਿੱਚ ਅਹਿਮ ਯੋਗਦਾਨ ਨੂੰ ਮੁੱਖ ਰੱਖਦਿਆਂ ਕਿਹਾ ਕਿ ਪੰਜਾਬ ਰਾਜ ਦੇ ਲੋਕਾਂ ਦੇ ਵਡੇਰੇ ਹਿੱਤਾਂ, ਭਲਾਈ ਅਤੇ ਬਿਹਤਰ ਭਵਿੱਖ ਲਈ ਦੋਵਾਂ ਪਾਰਟੀਆਂ ਦੇ ਗਠਜੋੜ ਲਈ ਉਨ੍ਹਾਂ ਦਾ ਪਿਆਰ ਅਤੇ ਆਸ਼ੀਰਵਾਦ ਪਹਿਲਾਂ ਵਾਂਗ ਹੀ ਅੱਜ ਵੀ ਮਜ਼ਬੂਤ ਹੈ। The post ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਪਾਰਲੀਮੈਂਟ 'ਚ ਪੰਜਾਬ ਦੇ ਸਾਰੇ MP ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀਆਂ ਦਾ ਮੁੱਦਾ ਗੰਭੀਰਤਾ ਨਾਲ ਚੁੱਕਣਗੇ: ਸੰਤ ਸੀਚੇਵਾਲ Thursday 02 February 2023 02:36 PM UTC+00 | Tags: all-mps-of-punjab breaking-news news parliament. rajya-sabha sant-balbir-singh-seechewal ਸੁਲਤਾਨਪੁਰ ਲੋਧੀ, 02 ਫਰਵਰੀ 2023: ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਸਾਰੇ ਪਾਰਲੀਮੈਂਟ ਦੇ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇੱਕਜੁਟਤਾ ਦੇ ਨਾਲ ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀਆਂ ਦਾ ਮੁੱਦਾ ਪਾਰਲੀਮੈਂਟ ਵਿੱਚ ਰੱਖਣ। ਸੰਤ ਸੀਚੇਵਾਲ ਅੱਜ ਨਿਰਮਲ ਕੁਟੀਆ ਸੀਚੇਵਾਲ ਵਿੱਚ ਮਨਾਏ ਗਏ ਕੌਮਾਂਤਰੀ ਜਲਗਾਹ ਦਿਵਸ ਅਤੇ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਥਾਪਨਾ ਦਿਵਸ ਦੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਐਮਪੀਜ਼ ਨੂੰ ਅਪੀਲ ਕਰਦਿਆ ਕਿਹਾ ਕਿ ਸਾਲ 2039 ਤੱਕ ਪੰਜਾਬ ਦਾ ਪਾਣੀ 1000 ਫੁੱਟ ਡੂੰਘਾ ਚਲਿਆ ਜਾਵੇਗਾ। ਸਾਰੀਆਂ ਰਾਜਨੀਤਿਕ ਧਿਰਾਂ ਨੂੰ ਪਾਣੀਆਂ ਦੇ ਮੁੱਦੇ 'ਤੇ ਸਿਰ ਜੋੜਨ ਦੀ ਸਖਤ ਲੋੜ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਬਚਾ ਸਕੀਏ। ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮਸਲਿਆਂ ਨੂੰ ਰਾਜਨੀਤੀ ਤੋਂ ਉਪਰ ਉਠਕੇ ਇੱਕਜੁਟਤਾ ਨਾਲ ਲੋਕ ਸਭਾ ਤੇ ਰਾਜ ਸਭਾ ਵਿੱਚ ਉਠਾਉਣ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਪੱਖ ਤੋਂ ਪੰਜਾਬ ਬੜੇ ਗੰਭੀਰ ਸੰਕਟ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਦੇ ਚੱਲ ਰਹੇ ਬੱਜਟ ਸ਼ੈਸ਼ਨ ਦੌਰਾਨ ਪੰਜਾਬ ਦੇ ਸਾਰੇ ਮੈਂਬਰ ਪਾਣੀਆਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਉਣ। ਕੇਂਦਰੀ ਭੂ-ਜਲ ਬੋਰਡ ਦੀ ਪੰਜ ਸਾਲ ਪਹਿਲਾਂ ਆਈ ਰਿਪੋਰਟ ਦਾ ਹਵਾਲਾ ਦਿੰਦਿਆ ਸੰਤ ਸੀਚੇਵਾਲ ਨੇ ਕਿਹਾ ਕਿ ਇਸ ਰਿਪੋਰਟ ਦੇ ਅੰਕੜੇ ਦੱਸਦੇ ਹਨ ਕਿ 2039 ਤੱਕ ਧਰਤੀ ਹੇਠਲਾ ਪਾਣੀ 1000 ਫੁੱਟ ਡੂੰਘਾ ਚਲਿਆ ਜਾਵੇਗਾ ਜਿਸ ਨਾਲ ਖੇਤੀ ਦਾ ਸੰਕਟ ਖੜਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ ਡੂੰਘਾ ਹੀ ਨਹੀਂ ਹੋ ਰਿਹਾ ਸਗੋਂ ਫੈਕਟਰੀਆਂ ਦੇ ਪ੍ਰਦੂਸ਼ਣ ਕਾਰਨ ਪਲੀਤ ਵੀ ਹੋ ਰਿਹਾ ਹੈ। ਦਰਿਆਵਾਂ ਤੇ ਨਦੀਆਂ ਵਿੱਚ ਵੀ ਫੈਕਟਰੀਆਂ ਦਾ ਜ਼ਹਿਰੀਲਾ ਤੇ ਗੰਦਾ ਪਾਣੀ ਬੇਰੋਕ ਟੋਕ ਪੈ ਰਿਹਾ ਹੈ। ਇਸ ਸਮਾਗਮ ਦੌਰਾਨ ਹੀ ਇਲਾਕੇ ਭਰ ਦੀਆਂ ਸੰਗਤਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਲੰਮੀ ਉਮਰ ਅਤੇ ਸਿਹਤਯਾਬੀ ਲਈ ਅਰਦਾਸ ਬੇਨਤੀ ਕੀਤੀ। ਵੱਖ-ਵੱਖ ਬੁਲਾਰਿਆਂ ਨੇ ਵਿਸ਼ਵ ਜਲਗਾਹ ਦਿਵਸ ਮੌਕੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅਲੋਪ ਹੋ ਰਹੀਆਂ ਜਲਗਾਹਾਂ ਦੇ ਬਚਾਅ ਲਈ ਅੱਗੇ ਆਉਣ ਤਾਂ ਜੋ ਪਾਣੀਆਂ ਦੇ ਕੁਦਰਤੀ ਸੋਮਿਆ ਨੂੰ ਬਚਾਇਆ ਜਾ ਸਕੇ। ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ: ਬਿਕਰਮ ਸਿੰਘ ਵਿਰਕ ਨੇ ਵਿਿਦਆਕ ਅਦਾਰਿਆਂ ਵਿੱਚ ਨਵੇਂ ਵਿਿਦਆਕ ਵਰ੍ਹੇ ਤੋਂ ਦਿੱਤੀਆਂ ਜਾਣ ਵਾਲੀਆਂ ਅਧੁਨਿਕ ਸਹੂਲਤਾਂ ਦਾ ਵਿਸ਼ੇਸ਼ ਜ਼ਿਕਰ ਕੀਤਾ। ਇਸ ਮੌਕੇ ਵਿੱਦਿਆ ਤੇ ਖੇਡਾਂ ਦੇ ਵਿਚ ਨਾਮ ਕਮਾਉਣ ਵਾਲਿਆਂ ਬੱਚਿਆਂ ਨੂੰ ਇਨਾਮ ਤੇ ਬੂਟੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਤ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਗੁਰਮੇਜ਼ ਸਿੰਘ ਸੈਦਰਾਣਾ ਸਾਹਿਬ, ਸੰਤ ਪਰਗਟ ਨਾਥ, ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ, ਹਲਕਾ ਭੁਲੱਥ ਦੇ ਆਪ ਦੇ ਇੰਚਾਰਜ ਰਣਜੀਤ ਸਿੰਘ ਰਾਣਾ, ਸੰਤ ਸੁਖਜੀਤ ਸਿੰਘ ਸੀਚੇਵਾਲ, ਸੁਰਜੀਤ ਸਿੰਘ ਸ਼ੰਟੀ, ਸਕੂਲ ਦੇ ਪ੍ਰਿੰਸੀਪਲ ਸਤਪਾਲ ਸਿੰਘ ਗਿੱਲ, ਆਪ ਦੇ ਆਗੂ ਮੋਹਣ ਲਾਲ ਸੂਦ, ਸਰਪੰਚ ਤੇਜਿੰਦਰ ਸਿੰਘ ਸੀਚੇਵਾਲ, ਸਰਪੰਚ ਜੋਗਾ ਸਿੰਘ, ਚੇਅਰਮੈਨ ਤਰਸੇਮ ਸਿੰਘ ਚੱਕਚੇਲਾ, ਪ੍ਰੋ. ਕੁਲਵਿੰਦਰ ਸਿੰਘ, ਜਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਟਾਹਲੀ ਤੋਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਇਸ ਮੌਕੇ ਸੰਤ ਅਵਤਾਰ ਸਿੰਘ ਯਾਦਗਾਰੀ ਕਾਲਜ ਤੇ ਸਕੂਲ ਦਾ ਸਟਾਫ ਅਤੇ ਬੱਚੇ ਹਾਜ਼ਰ ਸਨ। ਉਪ ਰਾਸ਼ਟਰਪਤੀ ਨੇ ਦਿੱਤੀ ਵਧਾਈ:- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ 61 ਵੇਂ ਜਨਮ ਦਿਨ ਮੌਕੇ ਜਿੱਥੇ ਧਾਰਮਿਕ,ਸਮਾਜਿਕ ਤੇ ਰਾਜਨੀਤਿਕ ਆਗੂਆਂ ਨੇ ਵਧਾਈਆਂ ਦਿੱਤੀਆਂ ਉਥੇ ਹੀ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਉਨ੍ਹਾਂ ਦੀ ਲੰਮੀ ਉਮਰ ਤੇ ਸਿਹਤਯਾਬੀ ਦੀ ਕਾਮਨਾ ਕਰਦਿਆ ਕਿਹਾ ਕਿ ਜੋ ਤਸੀਂ ਦੇਸ਼ ਦੀ ਸੇਵਾ ਕਰ ਰਹੇ ਹੋ ਉਸ ਦੀ ਵਧਾਈ ਹੋਵੇ।ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾ ਦਾ ਸਾਰਾ ਜੀਵਨ ਲੋਕ ਸੇਵਾ ਦੇ ਲੇਖੇ ਲੱਗੇਗਾ। ਜਲਗਾਹਾਂ ਦਾ ਵਾਤਾਵਰਨ ਸੰਤੁਲਨ ਵਿਚ ਅਹਿਮ ਰੋਲ:- ਸੰਤ ਸੀਚੇਵਾਲ ਪੰਜਾਬ ਦੀਆਂ ਜਲਗਾਹਾਂ ਦਾ ਜ਼ਿਕਰ ਕਰਦਿਆ ਸੰਤ ਸੀਚੇਵਾਲ ਨੇ ਕਿਹਾ ਕਿ ਹਰੀਕੇ ਪੱਤਣ, ਕਾਂਜਲੀ ਰੋਪੜ ਦੀਆਂ ਝੀਲਾਂ ਕੌਮਾਂਤਰੀ ਪੱਧਰ ਦੀਆਂ ਪਛਾਣ ਰੱਖਦੀਆਂ ਹਨ ਪਰ ਇੰਨ੍ਹਾਂ ਜਲਗਾਹਾਂ ਦੇ ਵੱਡੇ ਹਿੱਸੇ 'ਤੇ ਨਜ਼ਾਇਜ ਕਬਜ਼ੇ ਹੋ ਚੁੱਕੇ ਹਨ ਜੋ ਚਿੰਤਾ ਦਾ ਵਿਸ਼ਾ ਹਨ। ੳਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਣੀਆਂ ਦੇ ਕੁਦਰਤੀ ਜਲਸਰੋਤ ਬਚਾਉਣ ਦੀ ਸਖਤ ਲੋੜ ਹੈ। ਉਹਨਾਂ ਕਿਹਾ ਕਿ ਇਹਨਾਂ ਜਲਗਾਹਾਂ ਦਾ ਵਾਤਾਵਰਨ ਸੰਤੁਲਨ ਵਿਚ ਅਹਿਮ ਰੋਲ ਹੈ ਤੇ ਸਾਡੇ ਵਾਤਾਵਰਨ ਅਤੇ ਜੀਵਨ ਲਈ ਜਲਗਾਹਾਂ ਦੀ ਵਿਲੱਖਣ ਥਾਂ ਹੈ। ਪ੍ਰਦੂਸ਼ਣ ਤੇ ਨਜ਼ਾਇਜ਼ ਕਬਜ਼ੇ ਕਾਰਨ ਇਹ ਜਲਗਾਹਾਂ ਆਪਣੀਆਂ ਆਖਰੀ ਸਾਹਾਂ ਤੇ ਹਨ। ਉਹਨਾਂ ਕਿਹਾ ਕਿ ਲੋਕਾਂ ਵਿਚ ਜਾਗਰੂਕਤਾ ਦੀ ਘਾਟ ਵੀ ਜਲਗਾਹਾਂ ਲਈ ਬਹੁਤ ਵੱਡਾ ਖ਼ਤਰਾ ਬਣੀ ਹੋਈ ਹੈ। ਇਸ ਲਈ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਪਸ਼ੂ, ਪੰਛੀਆਂ ਦੇ ਇਨ੍ਹਾਂ ਕੁਦਰਤੀ ਨਿਵਾਸ ਸਥਾਨਾਂ ਨੂੰ ਨਸ਼ਟ ਹੋਣ ਤੋਂ ਬਚਾਈਏ ਤਾਂ ਜੋ ਕੁਦਰਤ ਦਾ ਸੰਤੁਲਨ ਕਾਇਮ ਰਹਿ ਸਕੇ। The post ਪਾਰਲੀਮੈਂਟ ‘ਚ ਪੰਜਾਬ ਦੇ ਸਾਰੇ MP ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀਆਂ ਦਾ ਮੁੱਦਾ ਗੰਭੀਰਤਾ ਨਾਲ ਚੁੱਕਣਗੇ: ਸੰਤ ਸੀਚੇਵਾਲ appeared first on TheUnmute.com - Punjabi News. Tags:
|
ਮਹਾਰਾਸ਼ਟਰ ਦਾ ਰਾਜਪਾਲ ਬਣਾਉਣ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ Thursday 02 February 2023 02:43 PM UTC+00 | Tags: captain-amarinder-singh ਚੰਡੀਗੜ੍ਹ, 02 ਫਰਵਰੀ 2023: ਪਿਛਲੇ ਕਈ ਦਿਨਾਂ ਤੋਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਜਾ ਸਕਦਾ ਹੈ। ਹੁਣ ਇਸ ਮਾਮਲੇ ‘ਤੇ ਭਾਜਪਾ ਨੇਤਾ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਨੇ ਇਸ ਖ਼ਬਰ ਦਾ ਖੰਡਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਉਨ੍ਹਾਂ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਜਾ ਰਿਹਾ ਹੈ। ਹਾਲਾਂਕਿ 80 ਸਾਲਾ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਜੋ ਵੀ ਕਰਨ ਲਈ ਕਹਿਣਗੇ, ਉਹ ਉਸ ਦੀ ਪਾਲਣਾ ਕਰਨਗੇ। ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਿਹਾ, ‘ਇਹ ਸਿਰਫ਼ ਕਿਆਸ ਲਗਾਏ ਜਾ ਰਹੇ ਹਨ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਮੈਂ ਪ੍ਰਧਾਨ ਮੰਤਰੀ ਨੂੰ ਕਿਹਾ ਸੀ ਕਿ ਉਹ ਮੈਨੂੰ ਜੋ ਵੀ ਕੰਮ ਕਹਿਣਗੇ ਮੈਂ ਉਹ ਕਰਾਂਗਾ।ਇਸ ਤੋਂ ਇਲਾਵਾ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਹ ਆਮ ਚੋਣਾਂ ਲੜਨਾ ਚਾਹੁੰਦੇ ਹਨ? ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਕਹਿਣਾ ਜਲਦਬਾਜ਼ੀ ਹੋਵੇਗੀ। The post ਮਹਾਰਾਸ਼ਟਰ ਦਾ ਰਾਜਪਾਲ ਬਣਾਉਣ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |