TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
CM ਭਗਵੰਤ ਮਾਨ ਲੁਧਿਆਣਾ 'ਚ 650 ਕਰੋੜ ਰੁਪਏ ਦੇ ਸੀਵਰੇਜ ਟ੍ਰੀਟਮੈਂਟ ਪ੍ਰਾਜੈਕਟ ਦਾ ਕਰਨਗੇ ਉਦਘਾਟਨ Monday 20 February 2023 05:39 AM UTC+00 | Tags: breaking-news budha-dariya environment ludhiana news pollution punjab-congress punjab-government punjab-news sewage-treatment-project the-unmute-breaking-news the-unmute-punjabi-news water ਚੰਡੀਗੜ੍ਹ, 20 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ (Ludhiana) ਵਾਸੀਆਂ ਨੂੰ ਵੱਡਾ ਤੋਹਫਾ ਦੇਣਗੇ। ਮੁੱਖ ਮੰਤਰੀ ਮਾਨ ਅੱਜ ਲੁਧਿਆਣਾ ਵਿੱਚ 225 ਐਮਐਲਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਜਮਾਲਪੁਰ, 4850 ਮੀਟਰ ਪਾਈਪਲਾਈਨ ਅਤੇ 2 ਨੰਬਰ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਦਾ ਉਦਘਾਟਨ ਕਰਨਗੇ। ਇਹ ਵਿਸਤ੍ਰਿਤ ਪ੍ਰੋਜੈਕਟ ਬੁੱਢਾ ਦਰਿਆ ਦੇ ਕਾਇਆ ਕਲਪ ਲਈ ਤਿਆਰ ਕੀਤਾ ਗਿਆ ਹੈ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਬਣਾਉਣਾ ਹੈ। ਇਸ ਸੀਵਰੇਜ ਟ੍ਰੀਟਮੈਂਟ ਪ੍ਰਾਜੈਕਟ ਦੀ ਕੁੱਲ ਲਾਗਤ 650 ਕਰੋੜ ਰੁਪਏ ਹੋਵੇਗੀ। ਮੁੱਖ ਮੰਤਰੀ ਮਾਨ 315.50 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਗਏ ਤਿੰਨ ਹਿੱਸਿਆਂ (ਜੋ ਕਿ ਪੂਰੇ ਪ੍ਰੋਜੈਕਟ ਦਾ ਦੋ ਤਿਹਾਈ ਹਿੱਸਾ ਹੈ) ਦਾ ਉਦਘਾਟਨ ਕਰਨਗੇ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਲੁਧਿਆਣਾ ਵਾਸੀਆਂ ਨੂੰ ਬੁੱਢਾ ਦਰਿਆ ਦੇ ਦੂਸ਼ਿਤ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਰਾਹਤ ਮਿਲੇਗੀ। The post CM ਭਗਵੰਤ ਮਾਨ ਲੁਧਿਆਣਾ ‘ਚ 650 ਕਰੋੜ ਰੁਪਏ ਦੇ ਸੀਵਰੇਜ ਟ੍ਰੀਟਮੈਂਟ ਪ੍ਰਾਜੈਕਟ ਦਾ ਕਰਨਗੇ ਉਦਘਾਟਨ appeared first on TheUnmute.com - Punjabi News. Tags:
|
ਮਨੀ ਲਾਂਡਰਿੰਗ ਮਾਮਲੇ 'ਚ ED ਵਲੋਂ ਛੱਤੀਸਗੜ੍ਹ ਦੇ ਕਾਂਗਰਸੀ ਨੇਤਾਵਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ Monday 20 February 2023 05:55 AM UTC+00 | Tags: breaking-news chhattisgarh chhattisgarh-chief-minister-bhupesh-baghel coal-levy-money-laundering-case congress ed ed-raid latest-news news raid the-enforcement-directorate the-unmute-breaking-news the-unmute-punjabi-news ਚੰਡੀਗੜ੍ਹ, 20 ਫਰਵਰੀ 2023: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੋਲਾ ਲੇਵੀ ਮਨੀ ਲਾਂਡਰਿੰਗ ਮਾਮਲੇ ਦੀ ਆਪਣੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਸੋਮਵਾਰ ਨੂੰ ਛੱਤੀਸਗੜ੍ਹ ਦੇ ਕਈ ਕਾਂਗਰਸ ਨੇਤਾਵਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਸੂਬੇ ਵਿੱਚ ਮੰਤਰੀ ਭੁਪੇਸ਼ ਬਘੇਲ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੈ। ਈਡੀ ਦੇ ਅਧਿਕਾਰੀਆਂ ਨੇ ਕਿਹਾ ਕਿ ਈਡੀ ਉਨ੍ਹਾਂ ਲੋਕਾਂ ਦੀ ਜਾਂਚ ਕਰ ਰਹੀ ਹੈ ਜੋ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਕਥਿਤ ਕੋਲਾ ਲੇਵੀ ਘੁਟਾਲੇ ਦੇ ਜ਼ੁਰਮ ਦੀ ਕਮਾਈ ਵਿੱਚ ਸ਼ਾਮਲ ਹਨ। ਮਿਲੀ ਜਾਣਕਾਰੀ ਮੁਤਾਬਕ ਈਡੀ (ED) ਦੇ ਅਧਿਕਾਰੀ ਛੱਤੀਸਗੜ੍ਹ ‘ਚ ਭਿਲਾਈ ਦੇ ਵਿਧਾਇਕ ਦੇਵੇਂਦਰ ਯਾਦਵ ਅਤੇ ਹੋਰ ਕਾਂਗਰਸੀ ਨੇਤਾਵਾਂ ਦੇ ਘਰ ਅਤੇ ਦਫਤਰ ‘ਤੇ ਛਾਪੇਮਾਰੀ ਕਰ ਰਹੇ ਹਨ। ਛੱਤੀਸਗੜ੍ਹ ਕਾਂਗਰਸ ਦੇ ਖਜ਼ਾਨਚੀ ਰਾਮ ਗੋਪਾਲ ਅਗਰਵਾਲ ਦੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਈਡੀ ਗਿਰੀਸ਼ ਦਿਵਾਂਗਨ, ਆਰਪੀ ਸਿੰਘ, ਵਿਨੋਦ ਤਿਵਾੜੀ, ਸੰਨੀ ਅਗਰਵਾਲ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕਰ ਰਹੀ ਹੈ। The post ਮਨੀ ਲਾਂਡਰਿੰਗ ਮਾਮਲੇ ‘ਚ ED ਵਲੋਂ ਛੱਤੀਸਗੜ੍ਹ ਦੇ ਕਾਂਗਰਸੀ ਨੇਤਾਵਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ appeared first on TheUnmute.com - Punjabi News. Tags:
|
ਨੌਜਵਾਨਾਂ ਵਲੋਂ ਇੱਕ ਵਿਅਕਤੀ ਦੀ ਲੋਹੇ ਦੀਆਂ ਰਾਡਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ, 6 ਜਣਿਆਂ ਖ਼ਿਲਾਫ਼ ਮਾਮਲਾ ਦਰਜ Monday 20 February 2023 06:18 AM UTC+00 | Tags: 4-5 breaking-news crime drugs-smugglers jagatpure news punjab ਚੰਡੀਗੜ੍ਹ, 20 ਫਰਵਰੀ 2023: ਪੰਜਾਬ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਹੋ ਰਿਹਾ ਹੈ | ਪਿੰਡ ਜਗਤਪੁਰੇ ਵਿੱਚ ਇੱਕ ਵਿਅਕਤੀ ਨੂੰ 4-5 ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਨਾਲ ਸੜਕ ‘ਤੇ ਬੁਰੀ ਤਰ੍ਹਾਂ ਕੁੱਟਿਆ | ਦੱਸਿਆ ਜਾ ਰਿਹਾ ਹੈ ਕਿ ਪੀੜਤ ਵਿਅਕਤੀ ਨੇ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਵਿਅਕਤੀ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ ਹੋ ਰਹੀ ਸ਼ੋਸ਼ਲ ਮੀਡਿਆ ‘ਤੇ ਕਾਫੀ ਵਿਰਲਾ ਹੋ ਰਹੀ ਹੈ | ਇਸ ਮਾਮਲੇ ਵਿੱਚ ਪੁਲਿਸ ਨੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ | ਇਹ ਮਾਮਲਾ ਪੁਲਿਸ ਵੱਲੋਂ 15 ਫਰਵਰੀ ਨੂੰ ਦਰਜ ਕੀਤਾ ਗਿਆ ਸੀ ਜਿਸ ਤਹਿਤ ਪੁਲਿਸ ਨੇ ਉਕਤ ਮੈਂਬਰਾਂ ਖ਼ਿਲਾਫ਼ ਧਾਰਾ 307 ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ । ਇਹ ਮਾਮਲਾ ਆਪਸੀ ਰੰਜਿਸ਼ ਵੀ ਦਾ ਦੱਸਿਆ ਜਾ ਰਿਹਾ ਹੈ। ਜ਼ਖਮੀ ਵਿਅਕਤੀ ਹਸਪਤਾਲ ਵਿੱਚ ਜ਼ੇਰੇ ਇਲਾਜ ਚੱਲ ਹੈ। The post ਨੌਜਵਾਨਾਂ ਵਲੋਂ ਇੱਕ ਵਿਅਕਤੀ ਦੀ ਲੋਹੇ ਦੀਆਂ ਰਾਡਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ, 6 ਜਣਿਆਂ ਖ਼ਿਲਾਫ਼ ਮਾਮਲਾ ਦਰਜ appeared first on TheUnmute.com - Punjabi News. Tags:
|
ਟੈਂਡਰ ਘੁਟਾਲਾ ਮਾਮਲਾ: ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ ਅੱਜ Monday 20 February 2023 06:27 AM UTC+00 | Tags: aam-aadmi-party bharat-bhushan-ashu breaking-news cm-bhagwant-mann ludhiana multi-crore-tender-scam news punjab punjab-and-haryana-high-court punjab-news punjab-police punjab-vigilance tender-scam-case the-unmute-breaking-news ਚੰਡੀਗੜ੍ਹ, 20 ਫਰਵਰੀ 2023: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜੇਲ੍ਹ ‘ਚ ਬੰਦ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਣੀ ਹੈ। ਇਸ ਤੋਂ ਪਹਿਲਾਂ ਹਾਈਕੋਰਟ ਵੱਲੋਂ ਸੁਣਵਾਈ ਲਈ 17 ਫਰਵਰੀ ਦੀ ਤਾਰੀਖ਼ ਤੈਅ ਕੀਤੀ ਗਈ ਸੀ ਪਰ ਜਦੋਂ ਸੁਣਵਾਈ ਨਹੀਂ ਹੋਈ ਤਾਂ 20 ਫਰਵਰੀ ਦੀ ਤਾਰੀਖ਼ ਤੈਅ ਕੀਤੀ ਗਈ ਸੀ । ਗੌਰਤਲਬ ਹੈ ਕਿ ਪੰਜਾਬ ਵਿਜੀਲੈਂਸ ਨੇ 16 ਅਗਸਤ 2022 ਨੂੰ ਆਸ਼ੂ (Bharat Bhushan Ashu) ਖ਼ਿਲਾਫ਼ ਕੇਸ ਦਰਜ ਕੀਤਾ ਸੀ। ਫਿਰ 22 ਅਗਸਤ 2022 ਨੂੰ ਆਸ਼ੂ ਨੂੰ ਸੈਲੂਨ ਤੋਂ ਗ੍ਰਿਫਤਾਰ ਕਰ ਲਿਆ ਗਿਆ। ਕਰੀਬ 8 ਦਿਨਾਂ ਦੇ ਵਿਜੀਲੈਂਸ ਰਿਮਾਂਡ ਤੋਂ ਬਾਅਦ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਦਾਲਤ ਨੇ ਆਸ਼ੂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਫਿਰ ਆਸ਼ੂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਹੁਣ ਤੱਕ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲ ਸਕੀ The post ਟੈਂਡਰ ਘੁਟਾਲਾ ਮਾਮਲਾ: ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ ਅੱਜ appeared first on TheUnmute.com - Punjabi News. Tags:
|
ਬਾਰਵੀਂ ਸ਼੍ਰੇਣੀ ਦੀ ਪਰੀਖਿਆ 'ਚ ਕੁੱਲ 2255 ਕੇਂਦਰਾਂ 'ਚ 299744 ਪ੍ਰੀਖਿਆਰਥੀ ਲੈਣਗੇ ਭਾਗ Monday 20 February 2023 06:35 AM UTC+00 | Tags: 12th-exam board-exam breaking-news class-xii-examination department-of-school-education department-of-school-education-punjab exam-2023 harjot-singh-bains news punjab-government punjabi-news punjab-school-education-board the-unmute-latest-news the-unmute-latest-update ਚੰਡੀਗੜ, 20 ਫਰਵਰੀ 2023 : ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਸ਼ੁਰੂਆਤ ਭਲਕੇ ਸੋਮਵਾਰ ਤੋਂ 12 ਵੀ ਸ਼੍ਰੇਣੀ ਦੀ ਪਰੀਖਿਆ (Class XII examination) ਨਾਲ ਹੋ ਰਹੀ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ 12ਵੀ ਸ਼੍ਰੇਣੀ ਦੀ ਪਰੀਖਿਆ ਵਿੱਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 299744 ( ਦੋ ਲੱਖ ਨੜਿੰਨਵੇਂ ਹਾਜ਼ਰ ਸੱਤ ਸੋ ਚੁਤਾਲੀ) ਹੈ। ਇਸੇ ਤਰ੍ਹਾਂ ਓਪਨ ਪ੍ਰਣਾਲੀ ਅਧੀਨ ਪਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 14501 ( ਚੌਦਾਂ ਹਜਾਰ ਪੰਜ ਸੌ ਇੱਕ) , ਵਾਧੂ ਵਿਸ਼ਾ ਕੈਟਾਗਰੀ ਅਧੀਨ ਪਰੀਖਿਆ ਦੇਣ ਵਾਲੇ 713 ਪ੍ਰੀਖਿਆਰਥੀ, ਕਾਰਗੁਜਾਰੀ ਵਧਾਉਣ ਲਈ ਕੁੱਲ 30 ਪ੍ਰੀਖਿਆਰਥੀ ਪਰੀਖਿਆ ਦੇ ਰਹੇ ਹਨ। ਇਸੇ ਤਰ੍ਹਾਂ ਰੀ – ਅਪੀਅਰ ਪਰੀਖਿਆ ਅਧੀਨ ਕੁੱਲ 1095 ਪ੍ਰੀਖਿਆਰਥੀ ਪ੍ਰੀਖਿਆ ਦੇ ਰਹੇ ਹਨ। ਓਹਨਾਂ ਦੱਸਿਆ ਕਿ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਲਈ 3914 ਸਕੂਲਾਂ ਵਿੱਚ ਕੁੱਲ 2255 ਪਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ। ਇਸੇ ਤਰ੍ਹਾਂ ਸਾਲ 2022-23 ਲਈ ਪੰਜਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ 25 ਫ਼ਰਵਰੀ 2023 ਤੋਂ ਸ਼ੁਰੂ ਕਰਵਾਈ ਜਾ ਰਹੀ ਹੈ ਜੋ ਕਿ 4 ਮਾਰਚ 2023 ਤੱਕ ਜਾਰੀ ਰਹੇਗੀ। ਪੰਜਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 298296 ( ਦੋ ਲੱਖ ਅਠੱਨਵੇ ਹਾਜ਼ਰ ਦੋ ਸੋ ਛਿਆਂਨਵੇ) ਹੈ, ਜਿੰਨ੍ਹਾ ਲਈ ਉਚੇਚੇ ਤੌਰ ਤੇ ਸੈਲਫ਼ ਸੈਂਟਰ ਬਣਾਏ ਗਏ ਹਨ। ਸ. ਬੈਂਸ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਲਈ ਕੁੱਲ 17307 ਸੈਲਫ ਪ੍ਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ। ਅੱਠਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਕੁੱਲ 310311 ( ਤਿੰਨ ਲੱਖ ਦਸ ਹਜ਼ਾਰ ਤਿੰਨ ਸੌ ਗਿਆਰਾਂ ) ਪ੍ਰੀਖਿਆਰਥੀਆਂ ਲਈ 10694 ਸਕੂਲਾਂ ਵਿੱਚ ਕੁੱਲ 2482 ਪਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਸਿੱਖਿਆ ਮੰਤਰੀ ਅਨੁਸਾਰ ਦਸਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ 285068 ( ਦੋ ਲੱਖ ਪਚਾਸੀ ਹਜ਼ਾਰ ਅਠਾਹਟ) ਰੈਗੂਲਰ, ਓਪਨ ਸਕੂਲ ਪ੍ਰਣਾਲੀ ਅਧੀਨ ਪਰੀਖਿਆ ਦੇਣ ਵਾਲੇ ਕੁੱਲ 10361 ( ਦਸ ਹਜ਼ਾਰ ਤਿੰਨ ਸੌ ਇਕਾਹਠ) , ਵਾਧੂ ਵਿਸ਼ਾ ਕੈਟਾਗਰੀ ਅਧੀਨ ਕੁੱਲ 2366 ( ਦੋ ਹਜ਼ਾਰ ਤਿੰਨ ਸੌ ਛਿਆਹਠ) , ਕਾਰਗੁਜਾਰੀ ਵਧਾਉਣ ਲਈ ਪਰੀਖਿਆ ਦੇਣ ਵਾਲੇ ਕੁੱਲ 20 ( ਵੀਹ) , ਰੀ- ਅਪੀਅਰ ਵਿਸ਼ਿਆਂ ਦੀ ਪਰੀਖਿਆ ਦੇਣ ਵਾਲੇ ਕੁੱਲ 1090 ( ਇੱਕ ਹਜ਼ਾਰ ਨੱਬੇ) ਪ੍ਰੀਖਿਆਰਥੀਆਂ ਲਈ 7178 ਸਕੂਲਾਂ ਵਿੱਚ 2576 ਪਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਸਾਰੀਆਂ ਪ੍ਰੀਖਿਆਵਾਂ ਨੂੰ ਸ਼ਾਂਤੀਪੂਰਨ ਅਤੇ ਸੁਵਿਧਾਜਨਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਪ੍ਰਬੰਧ ਪੂਰੇ ਕਰ ਲਏ ਗਏ ਹਨ। ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ (Class XII examination)ਲਈ ਪ੍ਰਸ਼ਨ ਪੱਤਰ ਸਮੂਹ ਜਿਲ੍ਹਿਆਂ ਦੇ ਬੈਂਕਾਂ ਨੂੰ ਸੌਂਪ ਦਿੱਤੇ ਗਏ ਹਨ। ਇਸੇ ਤਰ੍ਹਾਂ ਪੰਜਵੀਂ ਅੱਠਵੀਂ ਸ਼੍ਰੇਣੀਆਂ ਦੇ ਪ੍ਰਸ਼ਨ ਪੱਤਰ 21 ਫਰਵਰੀ ਨੂੰ ਅਤੇ 10ਵੀਂ ਸ਼੍ਰੇਣੀ ਦੇ ਪ੍ਰਸ਼ਨ ਪੱਤਰ 17 ਮਾਰਚ ਨੂੰ ਬੈਂਕਾਂ ਵਿਚ ਪਹੁੰਚਾ ਦਿੱਤੇ ਜਾਣਗੇ। ਜਿੱਥੋਂ ਪ੍ਰੀਖਿਆਵਾਂ ਵਿੱਚ ਤਾਇਨਾਤ ਅਮਲਾ ਪ੍ਰਸ਼ਨ ਪੱਤਰ ਪ੍ਰਾਪਤ ਕਰੇਗਾ। ਪ੍ਰੀਖਿਆਵਾਂ ਵਿੱਚ ਤਾਇਨਾਤ ਅਮਲੇ ਨੂੰ ਪ੍ਰੀਖਿਆਵਾਂ ਦੇ ਸੰਚਾਲਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ । ਪਾਰਦਰਸ਼ਿਤਾ ਲਈ ਕੈਮਰਿਆਂ ਦਾ ਇੰਤਜ਼ਾਮ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਵੀ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸੁਚਾਰੂ ਢੰਗ ਨਾਲ ਪ੍ਰੀਖਿਆਵਾਂ ਦੇ ਸੰਚਾਲਨ ਅਤੇ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਾਅ ਲਈ ਵੱਖ – ਵੱਖ ਜ਼ਿਲਿਆਂ ਦੇ ਪੁਲਿਸ ਅਧਿਕਾਰੀਆਂ ਦੀ ਮਦਦ ਵੀ ਲਈ ਜਾ ਰਹੀ ਹੈ। The post ਬਾਰਵੀਂ ਸ਼੍ਰੇਣੀ ਦੀ ਪਰੀਖਿਆ ‘ਚ ਕੁੱਲ 2255 ਕੇਂਦਰਾਂ ‘ਚ 299744 ਪ੍ਰੀਖਿਆਰਥੀ ਲੈਣਗੇ ਭਾਗ appeared first on TheUnmute.com - Punjabi News. Tags:
|
ਕੌਮੀ ਇਨਸਾਫ਼ ਮੋਰਚੇ ਦੇ ਨਾਲ ਮੇਰਾ ਕੋਈ ਸੰਬੰਧ ਨਹੀਂ: ਬਲਵੰਤ ਸਿੰਘ ਰਾਜੋਆਣਾ Monday 20 February 2023 06:47 AM UTC+00 | Tags: balwant-singh-rajoana breaking-news chandigarh chandigarh-border chandigarh-police news protest-news punjab-police qaumi-insaf-morcha qaumi-insaf-morcha-news quami-insaf-morcha the-unmute-breaking-news ਚੰਡੀਗੜ, 20 ਫਰਵਰੀ 2023: ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਪਟਿਆਲਾ ਵਿਖੇ ਰਾਜਿੰਦਰਾ ਹਸਪਤਾਲ ਵਿਖੇ ਚੈਕਅੱਪ ਲਈ ਪਹੁੰਚੇ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਮੇਰਾ ਪਰਿਵਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਮੇਰਾ ਕੌਮੀ ਇਨਸਾਫ਼ ਮੋਰਚੇ ਦੇ ਨਾਲ ਕੋਈ ਸੰਬੰਧ ਨਹੀਂ ਹੈ ਕਿਉਂਕਿ ਮੈਂ ਅਕਾਲੀ ਸੀ ਅਤੇ ਅਕਾਲੀ ਹਾਂ ਉਹਨਾਂ ਕਿਹਾ ਕਿ ਮੇਰੇ ਖ਼ਿਲਾਫ਼ ਘਟੀਆ ਰਾਜਨੀਤੀ ਕੀਤੀ ਜਾ ਰਹੀ ਹੈ ਜਿਕਰਯੋਗ ਹੈ ਕਿ ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਬੰਦੀ ਸਿੱਖਾਂ ਸਮੇਤ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਮੋਰਚਾ ਲਗਾਇਆ ਹੋਇਆ ਹੈ | ਕੌਮੀ ਇਨਸਾਫ਼ ਮੋਰਚਾ 07 ਜਨਵਰੀ ਨੂੰ ਸ਼ੁਰੂ ਹੋਇਆ ਸੀ, ਇਸ ਦੌਰਾਨ ਚੰਡੀਗੜ੍ਹ ਪੁਲਿਸ ਅਤੇ ਕੌਮੀ ਇਨਸਾਫ਼ ਮੋਰਚੇ ਦੇ ਆਗੂ ਵਿਚਾਲੇ ਝੜੱਪ ਵੀ ਹੋਈ | The post ਕੌਮੀ ਇਨਸਾਫ਼ ਮੋਰਚੇ ਦੇ ਨਾਲ ਮੇਰਾ ਕੋਈ ਸੰਬੰਧ ਨਹੀਂ: ਬਲਵੰਤ ਸਿੰਘ ਰਾਜੋਆਣਾ appeared first on TheUnmute.com - Punjabi News. Tags:
|
ਅੰਮ੍ਰਿਤਸਰ ਦੇ PNB ਬੈਂਕ 'ਚ 22 ਲੱਖ ਦੀ ਲੁੱਟ ਕਰਨ ਵਾਲੇ ਦੋਵੇਂ ਵਿਅਕਤੀ ਪੁਲਿਸ ਵਲੋਂ ਕਾਬੂ Monday 20 February 2023 07:00 AM UTC+00 | Tags: amritsar amritsar-police bank-robbery breaking-news crime latest-news news pnb-bank punjab-government punjab-national-bank-cantt-branch-rani-ka-bagh punjab-police robbers-arrest robbery the-unmute-breaking-news the-unmute-latest-news ਚੰਡੀਗੜ, 20 ਫਰਵਰੀ 2023: ਪੰਜਾਬ ਦੇ ਅੰਮ੍ਰਿਤਸਰ (Amritsar) ‘ਚ ਬੈਂਕ ਡਕੈਤੀ ਦਾ ਮਾਮਲਾ ਪੁਲਿਸ ਨੇ 4 ਦਿਨਾਂ ‘ਚ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਅਧਿਕਾਰੀ ਪੂਰੀ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ। ਦੁਪਹਿਰ ਤੱਕ ਪੁਲਿਸ ਕਮਿਸ਼ਨਰ ਸਾਰੀ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ। ਜ਼ਿਕਰਯੋਗ ਹੈ ਕਿ 16 ਫਰਵਰੀ ਨੂੰ ਦੁਪਹਿਰ 12:09 ਵਜੇ ਦੇ ਕਰੀਬ ਐਕਟਿਵਾ ‘ਤੇ ਆਏ ਦੋ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਕੈਂਟ ਬ੍ਰਾਂਚ ਰਾਣੀ ਕਾ ਬਾਗ ‘ਚ ਪਿਸਤੌਲ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਇਸ ਵਿੱਚ ਲੁਟੇਰੇ ਕਰੀਬ 22 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਸਨ। ਉਸੇ ਦਿਨ ਪੁਲਿਸ ਨੇ ਬਿਨਾਂ ਮਾਸਕ ਦੇ ਇੱਕ ਲੁਟੇਰੇ ਦੀ ਤਸਵੀਰ ਵੀ ਹਾਸਲ ਕੀਤੀ ਸੀ। ਉਦੋਂ ਤੋਂ 10 ਟੀਮਾਂ ਇਸ ਕੇਸ ਨੂੰ ਸੁਲਝਾਉਣ ਵਿੱਚ ਲੱਗੀਆਂ ਹੋਈਆਂ ਸਨ। The post ਅੰਮ੍ਰਿਤਸਰ ਦੇ PNB ਬੈਂਕ ‘ਚ 22 ਲੱਖ ਦੀ ਲੁੱਟ ਕਰਨ ਵਾਲੇ ਦੋਵੇਂ ਵਿਅਕਤੀ ਪੁਲਿਸ ਵਲੋਂ ਕਾਬੂ appeared first on TheUnmute.com - Punjabi News. Tags:
|
ਪੀਏਸੀ ਤੇ ਬੁੱਢਾ ਦਰਿਆ ਐਕਸ਼ਨ ਫਰੰਟ ਦਾ ਬੁੱਢਾ ਦਰਿਆ ਪੈਦਲ ਯਾਤਰਾ 14ਵਾਂ ਪੜਾਅ ਸੰਪੂਰਨ Monday 20 February 2023 07:11 AM UTC+00 | Tags: breaking-news budha-darya-padal-yatra ਲੁਧਿਆਣਾ, 20 ਫਰਵਰੀ 2023: ਬੁੱਢਾ ਦਰਿਆ ਪੈਦਲ ਯਾਤਰਾ ਦੇ ਵਲੰਟੀਅਰਾਂ ਨੇ ਬੀਤੇ ਦਿਨ 14ਵਾਂ ਪੜਾਅ ਹਰ ਐਤਵਾਰ ਦੀ ਤਰਾਂ ਪੂਰਾ ਕਰ ਕਰ ਲਿਆ ਹੈ ।ਇਸ ਵਿੱਚ ਭਾਗ ਲੈਣ ਵਾਲੇ ਨੌਜਵਾਨ ਅਤੇ ਬਜ਼ੁਰਗ ਸਨ ਅਤੇ ਸਭ ਤੋਂ ਛੋਟੀ ਭਾਗੀਦਾਰ ਅੱਠ ਸਾਲ ਦੀ ਜਪਲੀਨ ਕੌਰ ਸੀ। ਇਸਦੇ ਨਾਲ ਹੀ ਰਾਜਿੰਦਰ ਸਿੰਘ ਕਾਲੜਾ, ਇੱਕ ਉੱਘੇ ਵਾਤਾਵਰਣ ਪ੍ਰੇਮੀ ਨੇ ਪੈਦਲ ਯਾਤਰਾ ਦੇ ਟੀਮ ਲੀਡਰ ਵਜੋਂ ਕੰਮ ਕੀਤਾ। ਪੈਦਲ ਯਾਤਰਾ ਬੁੱਢਾ ਦਰਿਆ ‘ਤੇ ਸਥਿਤ ਪਿੰਡ ਬਾਰਨਹਾਰਾ ਪੁਲ ਤੋਂ ਸ਼ੁਰੂ ਹੋ ਕੇ ਲਗਭਗ 2.5 ਕਿਲੋਮੀਟਰ ਦੀ ਦੂਰੀ ਤੈਅ ਕਰਦੇ ਹੋਏ ਬੁੱਢਾ ਦਰਿਆ ‘ਤੇ ਸਥਿਤ ਦੱਖਣੀ ਬਾਈਪਾਸ ਪੁਲ ‘ਤੇ ਸਮਾਪਤ ਹੋਈ। ਇਸ ਖੇਤਰ ਵਿੱਚ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੀ ਕੋਈ ਵੀ ਇਕਾਈ ਨਹੀਂ ਦਿਖਾਈ ਦਿੰਦੀ ਸਵਾਏ ਇਕ ਕੰਪਨੀ ਜਿਹੜੀ ਸੀਮਿੰਟ ਦੀਆ ਸਲੈਬਾਂ ਬਣਾਉਦੀ ਹੈ। ਪਰ ਉਦਯੋਗਾਂ ਵੱਲੋਂ ਕੈਮੀਕਲ ਡਿਸਚਾਰਜ ਹੋਣ ਕਾਰਨ ਵਗਦਾ ਪਾਣੀ ਬਿਲਕੁਲ ਸ਼ਾਹ-ਕਾਲਾ “ਕਾਲਾ ਪਾਣੀ” ਹੈ। ਬੁੱਢੇ ਦਰਿਆ ਦੇ ਨਾਲ ਵੱਧ ਤੋਂ ਵੱਧ ਏਰੀਏ ਵਿਚ ਨਾਜ਼ਾਇਜ ਕਬਜ਼ੇ ਕੀਤੇ ਪਾਏ ਗਏ। ਹਰਿਆਲੀ ਵੀ ਛੋਟੀਆਂ ਜਗਾਂ ਤੇ ਦਿਖਾਈ ਦਿੱਤੀ । ਕਈ ਥਾਵਾਂ 'ਤੇ ਕੂੜਾ ਖਿਲਰਿਆ ਦੇਖਿਆ ਜਾ ਸਕਦਾ ਹੈ। ਸ਼ੁਰੂਆਤੀ ਤੌਰ ‘ਤੇ ਪਿੰਡ ਬਰਨਹਾਰਾ ਨੇੜੇ ਬੰਨ੍ਹ ਤੋਂ ਜ਼ਿਆਦਾਤਰ ਮਿੱਟੀ ਹਟਾ ਦਿੱਤੀ ਗਈ ਹੈ ਅਤੇ ਚੌੜਾਈ ਨੂੰ ਘਟਾ ਦਿੱਤਾ ਗਿਆ ਹੈ। ਖਿੰਡੇ ਹੋਏ ਰਹਿੰਦ-ਖੂੰਹਦ ਅਤੇ ਜੰਗਲੀ ਬੂਟਿਆ ਦੇ ਕਰਕੇ ਰਸਤਾ ਤੰਗ ਹੋ ਗਿਆ ਹੈ। ਰਸਤੇ ਦੀ ਚੌੜਾਈ ਘੱਟ ਹੋਣ ਕਾਰਨ ਪੈਦਲ ਚਲਣਾ ਮੁਸ਼ਕਲ ਹੈ। ਵਾਲੰਟੀਅਰਾਂ ਨੇ ਨਾਅਰੇ ਲਗਾ ਕੇ ਜੋਸ਼ ਨਾਲ ਪੈਦਲ ਯਾਤਰਾ ਨੂੰ ਕੀਤਾ ਅਤੇ ਪਲੇ ਕਾਰਡ ਲੈ ਕੇ ਜਾਗਰੂਕਤਾ ਡਰਾਈਵ ਨੂੰ ਪਿੰਡ ਵਾਸੀਆਂ ਅਤੇ ਨਵੇਂ ਆਏ ਲੋਕਾਂ ਨਾਲ ਵਧੇਰੇ ਗੱਲਬਾਤ ਕਰਕੇ ਚਲਾਇਆ ਗਿਆ। ਪੈਦਲ ਯਾਤਰਾ ਦਾ ਤਾਲਮੇਲ ਪੀਏਸੀ ਅਤੇ ਬੁੱਢਾ ਦਰਿਆ ਐਕਸ਼ਨ ਫਰੰਟ (ਬੀਏਡੀਐਫ) ਦੁਆਰਾ ਕੀਤਾ ਗਿਆ ਸੀ ਅਤੇ ਬਹੁਤ ਸਾਰੇ ਵਾਤਾਵਰਣ ਪ੍ਰੇਮੀ ਅਤੇ ਕਾਰਕੁੰਨ ਸ਼ਾਮਲ ਹੋਏ।ਪੈਦਲ ਯਾਤਰਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਰਜਿੰਦਰ ਸਿੰਘ ਕਾਲੜਾ, ਜਪਲੀਨ ਕੌਰ, ਸੁਖਵਿੰਦਰ ਸਿੰਘ, ਨਿਮਰਤ ਕੌਰ, ਆਯੂਸ਼ ਜੈਨ, ਸੁਰੇਸ਼ ਮੱਲ੍ਹਣ, ਬਲਜੀਤ ਕੌਰ, ਸ਼ਮਿੰਦਰ ਸਿੰਘ ਲੌਂਗੋਵਾਲ, ਜਗਤਾਰ ਸਿੰਘ ਸਹਾਰਨਮਾਜਰਾ, ਡਾ: ਸੁਰਜੀਤ ਸਿੰਘ, ਰਵਿੰਦਰ ਸਿੰਘ, ਵਿੱਕੀ ਰੂਪ ਰਾਏ, ਬਲਾਕ ਪ੍ਰਧਾਨ ਆਪ, ਉਪਮਾ ਸ਼ਰਮਾ, ਮਹਿੰਦਰ ਸਿੰਘ ਗਰੇਵਾਲ, ਐਡਵੋਕੇਟ ਰਾਕੇਸ਼ ਭਾਟੀਆ, ਐਡਵੋਕੇਟ ਹਰੀ ਓਮ ਜਿੰਦਲ, ਬ੍ਰਿਗੇਡੀਅਰ ਆਈ ਐਮ ਸਿੰਘ, ਕਰਨਲ ਜੇ ਐਸ ਗਿੱਲ, ਡਾ ਵੀਪੀ ਮਿਸ਼ਰਾ, ਦਾਨ ਸਿੰਘ ਓਸਨ, ਗੁਰਪ੍ਰੀਤ ਸਿੰਘ ਪਲਾਹਾ, ਮੋਹਿਤ ਸਾਗੜ , ਅਮੀਨ ਲਖਨਪਾਲ, ਵਿਜੇ ਕੁਮਾਰ, ਸੁਭਾਸ਼ ਚੰਦਰ, ਮਨਿੰਦਰਜੀਤ ਸਿੰਘ ਬੈਨੀਪਾਲ (ਬਾਵਾ ਮਾਛੀਆਂ)ਅਤੇ ਕਰਨਲ ਸੀਐਮ ਲਖਨਪਾਲ ਹਾਜ਼ਰ ਸਨ | ਬੁੱਢਾ ਦਰਿਆ ਪੈਦਲ ਯਾਤਰਾ ਦਾ ਪੰਦਰਵਾਂ ਪੜਾਅ 26 ਫਰਵਰੀ (ਐਤਵਾਰ) 2023 ਨੂੰ ਸਵੇਰੇ 09.00 ਵਜੇ ਬੁੱਢਾ ਦਰਿਆ ‘ਤੇ ਲੁਧਿਆਣਾ – ਲਾਡੋਵਾਲ ਦੱਖਣੀ ਬਾਈਪਾਸ ਪੁਲ ਤੋਂ ਸ਼ੁਰੂ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿੱਚ 225 ਐਮਐਲਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਜਮਾਲਪੁਰ, 4850 ਮੀਟਰ ਪਾਈਪਲਾਈਨ ਅਤੇ 2 ਨੰਬਰ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਦਾ ਉਦਘਾਟਨ ਕਰਨਗੇ। ਇਹ ਵਿਸਤ੍ਰਿਤ ਪ੍ਰੋਜੈਕਟ ਬੁੱਢਾ ਦਰਿਆ ਦੇ ਕਾਇਆ ਕਲਪ ਲਈ ਤਿਆਰ ਕੀਤਾ ਗਿਆ ਹੈ।ਇਸ ਸੀਵਰੇਜ ਟ੍ਰੀਟਮੈਂਟ ਪ੍ਰਾਜੈਕਟ ਦੀ ਕੁੱਲ ਲਾਗਤ 650 ਕਰੋੜ ਰੁਪਏ ਹੋਵੇਗੀ। ਮੁੱਖ ਮੰਤਰੀ ਮਾਨ 315.50 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਗਏ ਤਿੰਨ ਹਿੱਸਿਆਂ (ਜੋ ਕਿ ਪੂਰੇ ਪ੍ਰੋਜੈਕਟ ਦਾ ਦੋ ਤਿਹਾਈ ਹਿੱਸਾ ਹੈ) ਦਾ ਉਦਘਾਟਨ ਕਰਨਗੇ।
The post ਪੀਏਸੀ ਤੇ ਬੁੱਢਾ ਦਰਿਆ ਐਕਸ਼ਨ ਫਰੰਟ ਦਾ ਬੁੱਢਾ ਦਰਿਆ ਪੈਦਲ ਯਾਤਰਾ 14ਵਾਂ ਪੜਾਅ ਸੰਪੂਰਨ appeared first on TheUnmute.com - Punjabi News. Tags:
|
ਮੀਤ ਹੇਅਰ ਨੇ ਨਵ-ਨਿਯੁਕਤ 15 ਜੇ.ਈ. ਅਤੇ 14 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ Monday 20 February 2023 07:24 AM UTC+00 | Tags: breaking-news clerks gurmeet-singh-meet-hayer job meet-hayer news punjab-je punjab-job punjab-news punjab-water-resources-management-and-development-corporation punjab-water-resources-minister ਚੰਡੀਗੜ੍ਹ, 20 ਫਰਵਰੀ 2023: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਵਿੱਚ ਨਵੇਂ ਚੁਣੇ ਗਏ 15 ਜੇ.ਈ ਅਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਜਲ ਸਰੋਤ ਮੰਤਰੀ ਮੀਤ ਹੇਅਰ (Meet Hayer) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਸੂਬਾ ਸਰਕਾਰ ਨੇ ਮਹਿਜ਼ 11 ਮਹੀਨਿਆਂ ਦੇ ਅਰਸੇ ਵਿੱਚ 27000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਿਆ ਜਾਵੇਗਾ ਅਤੇ ਨਵੇਂ ਪ੍ਰੋਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਮੀਤ ਹੇਅਰ (Meet Hayer) ਨੇ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਕਿਹਾ ਕਿ ਉਹ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ। ਜਲ ਸਰੋਤ ਵਿਭਾਗ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਨਵ-ਨਿਯੁਕਤ ਕਰਮਚਾਰੀ ਆਪਣੀਆਂ ਵਧੀਆ ਸੇਵਾਵਾਂ ਦੇ ਕੇ ਕਿਸਾਨਾਂ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਨਿਗਮ ਦੇ ਮੈਨੇਜਿੰਗ ਡਾਇਰੈਕਟਰ ਡਾ: ਹਰਿੰਦਰਪਾਲ ਸਿੰਘ ਬੇਦੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ। The post ਮੀਤ ਹੇਅਰ ਨੇ ਨਵ-ਨਿਯੁਕਤ 15 ਜੇ.ਈ. ਅਤੇ 14 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ appeared first on TheUnmute.com - Punjabi News. Tags:
|
ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਮੋਗਾ ਦੀ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ Monday 20 February 2023 07:36 AM UTC+00 | Tags: breaking-news city-south-police-moga crime gangster-sukhpreet-budha moga-court moga-police nerws news punjab-news punjab-police the-unmute-breaking-news threat-call ਚੰਡੀਗੜ੍ਹ, 20 ਫਰਵਰੀ 2023: ਪੰਜਾਬ ਦੇ ਮੋਗਾ ‘ਚ ਰਿਮਾਂਡ ਖਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਗੈਂਗਸਟਰ ਸੁਖਪ੍ਰੀਤ ਬੁੱਢਾ (Gangster Sukhpreet Budha) ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੋਂ ਅਦਾਲਤ ਨੇ ਸੁਖਪ੍ਰੀਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਸੁਖਪ੍ਰੀਤ ਨੇ ਸਾਹਿਲ ਨਾਂ ਦੇ ਨੌਜਵਾਨ ਨੂੰ ਫੋਨ ਕਰਕੇ ਧਮਕੀਆਂ ਦਿੱਤੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਨਵੰਬਰ, 2021 ਨੂੰ ਸਾਹਿਲ ਕੁਮਾਰ ਨੂੰ ਵਟਸਐਪ ਕਾਲ ਕਰਨ ਵਾਲਾ ਆਪਣੇ ਆਪ ਨੂੰ ਗੈਂਗਸਟਰ ਸੁਖਪ੍ਰੀਤ ਬੁੱਢਾ ਦੱਸ ਰਿਹਾ ਸੀ। ਇਸ ਮਾਮਲੇ ਵਿੱਚ ਸਿਟੀ ਸਾਊਥ ਪੁਲਿਸ ਨੇ ਸੁਖਪ੍ਰੀਤ ਨੂੰ 9 ਦਿਨਾਂ ਦੇ ਰਿਮਾਂਡ 'ਤੇ ਲਿਆ ਸੀ। ਮੋਗਾ ਸਿਟੀ ਸਾਊਥ ਦੇ ਐੱਸਐੱਚਓ ਅਮਨਦੀਪ ਸਿੰਘ ਨੇ ਦੱਸਿਆ ਕਿ 20 ਨਵੰਬਰ 2021 ਨੂੰ ਸਾਹਿਲ ਕੁਮਾਰ ਜਿੰਦਲ ਦੀ ਸ਼ਿਕਾਇਤ 'ਤੇ ਕੈਟਾਗਰੀ ਦੇ ਗੈਂਗਸਟਰ ਸੁਖਪ੍ਰੀਤ ਬੁੱਢਾ ਸਮੇਤ ਉਸ ਦੇ ਦੋ ਸਾਥੀਆਂ ਨੀਰਜ ਸ਼ਰਮਾ ਉਰਫ ਵਿੱਕੀ ਬ੍ਰਾਹਮਣ ਅਤੇ ਰਾਜੇਸ਼ ਕੁਮਾਰ ਮੰਗਲਾ ਉਰਫ਼ ਸੋਨੀ ਮੰਗਲਾ ਖ਼ਿਲਾਫ਼ ਧਾਰਾ 384, 506,120ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁਲਜ਼ਮ ਗੈਂਗਸਟਰ ਸੁਖਪ੍ਰੀਤ ਬੁੱਢਾ (Gangster Sukhpreet Budha) ਦੀ ਗ੍ਰਿਫ਼ਤਾਰੀ ਬਾਕੀ ਸੀ। ਜਿਸ ਕਾਰਨ ਅਦਾਲਤ ਤੋਂ ਮੁਲਜ਼ਮ ਦੇ ਪ੍ਰੋਡਕਸ਼ਨ ਵਾਰੰਟ ਹਾਸਲ ਕਰਨ ਮਗਰੋਂ ਉਸ ਨੂੰ ਦਿੱਲੀ ਦੀ ਮੰਡੋਲਾ ਜੇਲ੍ਹ ਤੋਂ ਲਿਆ ਕੇ ਮੋਗਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ 9 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ। The post ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਮੋਗਾ ਦੀ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ appeared first on TheUnmute.com - Punjabi News. Tags:
|
ਤਰਨ ਤਾਰਨ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਦੀ ਕੈਨੇਡਾ 'ਚ ਕੰਮ ਦੌਰਾਨ ਹੋਈ ਮੌਤ Monday 20 February 2023 07:47 AM UTC+00 | Tags: breaking-news news tarn-taran ਤਰਨ ਤਾਰਨ, 20 ਫਰਵਰੀ 2023: ਕੈਨੇਡਾ ਦੇ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਤਰਨ ਤਾਰਨ (Tarn Taran) ਦੇ ਪਿੰਡ ਘਰਆਲੀ ਦਾ ਰਹਿਣ ਵਾਲਾ ਸੀ ਮ੍ਰਿਤਕ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ | ਮ੍ਰਿਤਕ ਜਗਦੀਪ ਦੀ ਪਤਨੀ ਅਤੇ ਇੱਕ ਬੇਟਾ ਵੀ ਹੈ | ਮ੍ਰਿਤਕ ਜਗਦੀਪ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਵਿੱਚ ਗਿਆ ਸੀ ਅਤੇ ਉੱਥੇ ਹੀ ਕੰਮ ਕਰ ਰਿਹਾ ਸੀ | ਦੱਸਿਆ ਜਾ ਰਿਹਾ ਹੈ ਕਿ ਕੰਮ ਦੌਰਾਨ ਹੀ ਜਗਦੀਪ ਸਿੰਘ ਦੀ ਮੌਤ ਹੋ ਗਈ | ਇਸ ਦੁਖਦਾਈ ਖ਼ਬਰ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ | ਮ੍ਰਿਤਕ ਜਗਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਚਲਾ ਗਿਆ ਸੀ ਅਤੇ ਉਥੇ ਹੀ ਆਪਣੀ ਪਤਨੀ ਦੇ ਨਾਲ ਰਹਿ ਰਿਹਾ ਸੀ | ਮ੍ਰਿਤਕ ਜਗਦੀਪ ਸਿੰਘ ਦਾ ਬੇਟਾ ਇਥੇ ਸਾਡੇ ਕੋਲ ਹੀ ਰਹਿ ਰਿਹਾ ਹੈ | ਪਰਿਵਾਰ ਨੇ ਪ੍ਰਸ਼ਾਸ਼ਨ ਅਤੇ ਅੰਬੈਸੀ ਦੇ ਕੋਲੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਵੀਜ਼ਾ ਦਿੱਤਾ ਜਾਵੇ ਤਾਂ ਜੋ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਣ ਅਤੇ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ । The post ਤਰਨ ਤਾਰਨ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਕੰਮ ਦੌਰਾਨ ਹੋਈ ਮੌਤ appeared first on TheUnmute.com - Punjabi News. Tags:
|
ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ: ਸ਼ਿਵ ਸੈਨਾ ਹਿੰਦੂ ਟਕਸਾਲੀ ਪ੍ਰਧਾਨ Monday 20 February 2023 08:07 AM UTC+00 | Tags: amritsar breaking-news hindu-organizations jaipal-lali kaushal-sharma news shiv-sena-hindu-taksali shiv-sena-hindu-taksali-pradhan shiv-sena-hindu-taksali-president sughir-suri ਅੰਮ੍ਰਿਤਸਰ, 20 ਫਰਵਰੀ 2023: ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਜਥੇਬੰਦੀ ਤੋਂ ਅਲੱਗ ਹੋਏ ਹਿੰਦੂ ਆਗੂਆਂ ਨੇ ਬਣਾਈ ਆਪਣੀ ਸ਼ਿਵ ਸੈਨਾ ਹਿੰਦੂ ਟਕਸਾਲੀ (Shiv Sena Hindu Taksali) ਦੇ ਦਫ਼ਤਰ ਦਾ ਅੱਜ ਅੰਮ੍ਰਿਤਸਰ ਵਿਖੇ ਉਦਘਾਟਨ ਕੀਤਾ | ਇਸਦੀ ਦੀ ਪ੍ਰਧਾਨਗੀ ਜੈਪਾਲ ਲਾਲੀ ਨੂੰ ਸੌਂਪੀ ਗਈ ਹੈ ਅਤੇ ਇਸ ਦੌਰਾਨ ਵੱਖ-ਵੱਖ ਹਿੰਦੂ ਸੰਗਠਨਾਂ ਵੱਲੋਂ ਕੌਂਸਲ ਸ਼ਰਮਾ ਨੂੰ ਇਸ ਲਈ ਸਨਮਾਨਿਤ ਕੀਤਾ ਗਿਆ ਕਿਉਂਕਿ ਜਦੋਂ ਹਿੰਦੂ ਨੇਤਾ ਸੁਧੀਰ ਸੂਰੀ ਦੇ ਗੋਲੀ ਲੱਗੀ ਸੀ ਤਾਂ ਸੂਰੀ ਨੂੰ ਗੋਲੀ ਮਾਰਨ ਵਾਲੇ ਸੰਦੀਪ ਸਿੰਘ ਨੂੰ ਪੁਲਿਸ ਦੇ ਹਵਾਲੇ ਕਰਨ ‘ਚ ਕੌਸ਼ਲ ਸ਼ਰਮਾ ਦਾ ਅਹਿਮ ਰੋਲ ਸੀ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿਵ ਸੈਨਾ ਹਿੰਦੂ ਟਕਸਾਲੀ (Shiv Sena Hindu Taksali) ਦੇ ਪੰਜਾਬ ਪ੍ਰਧਾਨ ਕੌਸ਼ਲ ਸ਼ਰਮਾ ਨੇ ਕਿਹਾ ਕਿ ਉਹ ਹਮੇਸ਼ਾ ਹਿੰਦੂ ਦੇ ਸਨਾਤਨ ਧਰਮ ਦੀ ਅਵਾਜ਼ ਬੁਲੰਦ ਕਰਦੇ ਹਨ | ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਜੇਲ੍ਹਾਂ ‘ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਲਗਾਇਆ ਜਾ ਰਿਹਾ ਹੈ, ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਬੰਦੀ ਸਿੱਖਾਂ ਨੂੰ ਰਿਹਾਅ ਕੀਤਾ ਜਾਵੇ | ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਧਰਮਾਂ ਦੇ ਲੋਕ ਵਲੋਂ ਜੋ ਆਪਣੇ ਧਰਮ ਦੀ ਰਾਖੀ ਲਈ ਭਾਵੁਕ ਹੋ ਕੇ ਅਜਿਹੇ ਫੈਸਲੇ ਲਏ ਸਨ ਜੋ ਸਮਾਜ ਦੇ ਵਿਰੁੱਧ ਸਨ, ਪਰ ਉਹ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਵੀ ਰਿਹਾਅ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਦਰਜ ਮਾਮਲੇ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੂੰ ਵੰਗਾਰਨ ਦੀ ਜਗ੍ਹਾ ਕਾਨੂੰਨੀ ਲੜਾਈ ਲੜਨ ਦੀ ਜ਼ਰੂਰਤ ਹੈ | ਦੂਜੇ ਪਾਸੇ ਵੱਖ-ਵੱਖ ਹਿੰਦੂ ਸੰਗਠਨਾਂ ਵੱਲੋਂ ਇਕ ਮਹਾਨ ਗਠਬੰਧਨ ਬਣਾ ਕੇ ਜੈਪਾਲ ਲਾਲੀ ਨੂੰ ਇਸ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਜੈਪਾਲ ਲਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਿਛਲੇ 10 ਸਾਲਾਂ ਤੋਂ ਸਨਾਤਮ ਧਰਮ ਦੀ ਅਵਾਜ਼ ਬੁਲੰਦ ਕਰਨ ਲਈ ਅੰਮ੍ਰਿਤਸਰ ਸ਼ਹਿਰ ਵਿੱਚ ਸੇਵਾਵਾਂ ਦੇ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਹੁਣ ਅੰਮ੍ਰਿਤਸਰ ਵਿਚ 10 ਦੇ ਕਰੀਬ ਹਿੰਦੂ ਸੰਗਠਨਾਂ ਵੱਲੋਂ ਇਕ ਮਹਾਨ ਘਟਨਾ ਬਣਾਇਆ ਗਿਆ ਹੈ | ਜਿਸ ਦੀ ਅਗਵਾਈ ਉਹਨਾਂ ਨੂੰ ਮਿਲੀ ਹੈ ਅਤੇ ਉਹ ਸਭ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ | The post ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ: ਸ਼ਿਵ ਸੈਨਾ ਹਿੰਦੂ ਟਕਸਾਲੀ ਪ੍ਰਧਾਨ appeared first on TheUnmute.com - Punjabi News. Tags:
|
Pakistan: ਬਰਾਤੀਆਂ ਨਾਲ ਭਰੀ ਬੱਸ ਖੱਡ 'ਚ ਡਿੱਗਣ ਕਾਰਨ 15 ਜਣਿਆਂ ਮੌਤ, 60 ਜ਼ਖਮੀ Monday 20 February 2023 08:19 AM UTC+00 | Tags: 15 accident breaking-news kalar-kahar-salt-range-area latest-news news pakistans-punjab-province punjab-province road-accident ਚੰਡੀਗੜ੍ਹ, 20 ਫਰਵਰੀ 2023: ਪਾਕਿਸਤਾਨ (Pakistan) ਦੇ ਪੰਜਾਬ ਸੂਬੇ ‘ਚ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੀ ਬਰਾਤੀਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗਣ ਕਾਰਨ ਘੱਟੋ-ਘੱਟ 15 ਜਣਿਆਂ ਦੀ ਮੌਤ ਦੀ ਖ਼ਬਰ ਹੈ, ਇਸਦੇ ਨਾਲ ਹੀ 60 ਹੋਰ ਜ਼ਖਮੀ ਹੋ ਗਏ | ਇਨ੍ਹਾਂ ਵਿੱਚ 11 ਜਣਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਦੱਸਿਆ ਗਿਆ ਹੈ ਕਿ ਇਹ ਬੱਸ ਇਸਲਾਮਾਬਾਦ ਤੋਂ ਲਾਹੌਰ ਜਾ ਰਹੀ ਸੀ। ਇਹ ਹਾਦਸਾ ਐਤਵਾਰ ਦੇਰ ਰਾਤ, ਇਹ ਲਾਹੌਰ ਤੋਂ ਲਗਭਗ 240 ਕਿਲੋਮੀਟਰ ਦੂਰ ਕਲਾਰ ਕਹਰ ਸਾਲਟ ਰੇਂਜ ਖੇਤਰ ਵਿੱਚ ਵਾਪਰਿਆ ਹੈ | ਬਚਾਅ ਅਧਿਕਾਰੀ ਮੁਹੰਮਦ ਫਾਰੂਕ ਨੇ ਸੋਮਵਾਰ ਨੂੰ ਦੱਸਿਆ, ”ਬੱਸ ਡਿੱਗਣ ਤੋਂ ਪਹਿਲਾਂ ਉਲਟ ਦਿਸ਼ਾ ਤੋਂ ਆ ਰਹੇ ਤਿੰਨ ਵਾਹਨਾਂ ਨਾਲ ਟਕਰਾ ਗਈ ਅਤੇ ਫਿਰ ਖੱਡ ‘ਚ ਜਾ ਡਿੱਗੀ। ਬੱਸ ਇਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਬਰਾਤੀਆਂ ਨੂੰ ਲੈ ਕੇ ਜਾ ਰਹੀ ਸੀ। ਐਮਰਜੈਂਸੀ ਬਚਾਅ ਸੇਵਾ ‘ਰੇਸਕਿਊ 1122’ ਨੇ ਦੱਸਿਆ ਕਿ ਇਹ ਹਾਦਸਾ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ। ਫਾਰੂਕ ਨੇ ਦੱਸਿਆ ਕਿ ਮ੍ਰਿਤਕਾਂ ਅਤੇ ਕਈ ਜ਼ਖਮੀਆਂ ਨੂੰ ਬੱਸ ਦੇ ਕੱਟ ਕੇ ਬਾਹਰ ਲਿਆਂਦਾ ਗਿਆ। ਉਨ੍ਹਾਂ ਕਿਹਾ, “ਜ਼ਖ਼ਮੀਆਂ ਨੂੰ ਰਾਵਲਪਿੰਡੀ ਅਤੇ ਇਸਲਾਮਾਬਾਦ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ, ਮਰਨ ਵਾਲਿਆਂ ਵਿੱਚ ਛੇ ਔਰਤਾਂ ਵੀ ਸ਼ਾਮਲ ਹਨ। ਪਾਕਿਸਤਾਨ (Pakistan) ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਬਿਹਤਰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। The post Pakistan: ਬਰਾਤੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗਣ ਕਾਰਨ 15 ਜਣਿਆਂ ਮੌਤ, 60 ਜ਼ਖਮੀ appeared first on TheUnmute.com - Punjabi News. Tags:
|
ਗੁਜਰਾਤ ਸਰਕਾਰ ਨੇ ਸੁਪਰੀਮ ਕੋਰਟ 'ਚ ਗੋਧਰਾ ਕਾਂਡ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਕੀਤੀ ਅਪੀਲ Monday 20 February 2023 08:31 AM UTC+00 | Tags: 2002-godhra-riots. breaking-news godhra godhra-case godhra-train-burning gujarat-government india-news news supreme-court ਚੰਡੀਗੜ੍ਹ, 20 ਫਰਵਰੀ 2023: ਗੁਜਰਾਤ ਸਰਕਾਰ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਗੋਧਰਾ ਕਾਂਡ (Godhra case) ਦੇ 11 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਯਤਨ ਕਰੇਗੀ। ਦੱਸ ਦੇਈਏ ਕਿ ਗੋਧਰਾ ਕਾਂਡ ਦੇ ਦੋਸ਼ੀਆਂ ਨੂੰ ਹੇਠਲੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ ਪਰ ਗੁਜਰਾਤ ਹਾਈ ਕੋਰਟ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ। ਸੁਪਰੀਮ ਕੋਰਟ ਗੋਧਰਾ ਕਾਂਡ ਦੇ ਕਈ ਦੋਸ਼ੀਆਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ। ਸੁਣਵਾਈ ਦੌਰਾਨ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਦੋਸ਼ੀਆਂ ਦੀ ਜ਼ਮਾਨਤ 'ਤੇ ਸੁਣਵਾਈ ਲਈ ਤਿੰਨ ਹਫ਼ਤਿਆਂ ਬਾਅਦ ਸਮਾਂ ਦਿੱਤਾ ਹੈ। ਅਦਾਲਤ ਨੇ ਦੋਵਾਂ ਧਿਰਾਂ ਦੇ ਵਕੀਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਸਮੇਂ ਦੌਰਾਨ ਦੋਸ਼ੀਆਂ ਵੱਲੋਂ ਜੇਲ੍ਹ ਵਿੱਚ ਬਿਤਾਏ ਸਮੇਂ ਅਤੇ ਉਨ੍ਹਾਂ ਨੂੰ ਸੁਣਾਈ ਗਈ ਸਜ਼ਾ ਬਾਰੇ ਚਾਰਟ ਦਾਇਰ ਕਰਨ। ਗੁਜਰਾਤ ਸਰਕਾਰ ਦੀ ਤਰਫੋਂ ਅਦਾਲਤ ‘ਚ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਕਿਹਾ ਕਿ ਅਸੀਂ ਦੋਸ਼ੀਆਂ ਨੂੰ ਫਾਂਸੀ ‘ਤੇ ਲਟਕਾਉਣ ਨੂੰ ਯਕੀਨੀ ਬਣਾਉਣ ਲਈ ਯਤਨ ਕਰਾਂਗੇ। ਇਸ ਸੰਗੀਨ ਮਾਮਲੇ (Godhra case) ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 59 ਜਣਿਆਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। ਟਰੇਨ ਦੀ ਬੋਗੀ ਨੂੰ ਬਾਹਰੋਂ ਬੰਦ ਕਰਕੇ ਅੱਗ ਲਗਾ ਦਿੱਤੀ ਗਈ। ਜਿਸ ਕਾਰਨ 59 ਜਣਿਆਂ ਦੀ ਮੌਤ ਹੋ ਗਈ। ਗੋਧਰਾ ਕਾਂਡ ਵਿੱਚ ਹੇਠਲੀ ਅਦਾਲਤ ਨੇ 11 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਅਤੇ 20 ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿੱਥੋਂ ਹਾਈਕੋਰਟ ਨੇ 11 ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਹੈ। ਗੁਜਰਾਤ ਸਰਕਾਰ ਨੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਲਈ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਗੋਧਰਾ ਕਾਂਡ ਦੇ ਦੋ ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। 7 ਹੋਰ ਜ਼ਮਾਨਤ ਅਰਜ਼ੀਆਂ ਅਜੇ ਪੈਂਡਿੰਗ ਹਨ। ਗੋਧਰਾ ਕਾਂਡ ਦੀ ਘਟਨਾਜਿਕਰਯੋਗ ਹੈ ਕਿ 27 ਫਰਵਰੀ 2002 ਗੁਜਰਾਤ ਨੇ ਉਹ ਘਟਨਾ ਦੇਖੀ, ਜਿਸ ਨੇ ਹਰ ਹਿੰਦੂਸਤਾਨੀ ਦੇ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ ਸੀ । ਦਰਅਸਲ ਇਸ ਦਿਨ ਗੁਜਰਾਤ ਦੇ ਗੋਧਰਾ ਸਟੇਸ਼ਨ ਤੋਂ ਰਵਾਨਾ ਹੋਈ ਸਾਬਰਮਤੀ ਐਕਸਪ੍ਰੈਸ ਟਰੇਨ ਨੂੰ ਭੀੜ ਨੇ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਸੀ । ਇਸ ਅਗਨੀਕਾਂਡ 'ਚ 59 ਜਣਿਆਂ ਦੀ ਮੌਤ ਹੋਈ ਸੀ । ਅਹਿਮਦਾਬਾਦ ਨੂੰ ਜਾਣ ਵਾਲੀ ਸਾਬਰਮਤੀ ਐਕਸਪ੍ਰੈੱਸ ਗੋਧਰਾ ਸਟੇਸ਼ਨ ਤੋਂ ਚੱਲੀ ਹੀ ਸੀ ਕਿ ਕਿਸੇ ਨੇ ਚੇਨ ਖਿੱਚ ਗੱਡੀ ਰੋਕ ਲਈ ਤੇ ਫਿਰ ਪਥਰਾਅ ਤੋਂ ਬਾਅਦ ਟਰੇਨ ਦੇ ਇਕ ਡਿੱਬੇ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਟਰੇਨ 'ਚ ਸਵਾਰ ਲੋਕ ਹਿੰਦੂ ਤੀਰਥਯਾਤਰੀ ਸਨ, ਜੋ ਅਯੋਧਿਆ ਤੋਂ ਵਾਪਸੀ ਕਰ ਰਹੇ ਸਨ। ਘਟਨਾ ਤੋਂ ਬਾਅਦ ਗੁਜਰਾਤ 'ਚ ਫਿਰਕਾਪ੍ਰਸਤੀ ਹਿੰਸਾ ਭੜਕ ਉੱਠੀ ਅਤੇ ਜਾਨਮਾਲ ਦਾ ਭਾਰੀ ਨੁਕਸਾਨ ਹੋਇਆ।ਹਾਲਾਤ ਇਸ ਕਦਰ ਵਿਗੜੇ ਕਿ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਜਨਤਾ ਤੋਂ ਸ਼ਾਂਤੀ ਦੀ ਅਪੀਲ ਕਰਨੀ ਪਈ। The post ਗੁਜਰਾਤ ਸਰਕਾਰ ਨੇ ਸੁਪਰੀਮ ਕੋਰਟ ‘ਚ ਗੋਧਰਾ ਕਾਂਡ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਕੀਤੀ ਅਪੀਲ appeared first on TheUnmute.com - Punjabi News. Tags:
|
ਸ਼੍ਰੋਮਣੀ ਅਕਾਲੀ ਦਲ, 'ਆਪ' ਅਤੇ ਕਾਂਗਰਸ ਪਾਰਟੀ ਦੇ ਕਈ ਆਗੂ ਤੇ ਵਰਕਰ ਭਾਜਪਾ 'ਚ ਹੋਏ ਸ਼ਾਮਲ Monday 20 February 2023 08:50 AM UTC+00 | Tags: aam-aadmi-party bjp breaking-news cm-bhagwant-mann news punjab punjab-bjp punjab-congress shiromani-akali-dal the-unmute-punjabi-news union-minister-gajendra-shekhawat ਚੰਡੀਗੜ੍ਹ, 20 ਫਰਵਰੀ 2023: ਜਲੰਧਰ ਨਗਰ ਨਿਗਮ ਚੋਣਾਂ ਅਤੇ ਲੋਕ ਸਭਾ ਜ਼ਿਮਨੀ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਤਾਂ ਸਿਆਸੀ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ਜਾਣਕਾਰੀ ਮੁਤਾਬਕ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅੱਜ ਜਲੰਧਰ ਪਹੁੰਚੇ । ਇਸ ਦੌਰਾਨ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਪਾਰਟੀਆਂ ਨੂੰ ਕਰਾਰਾ ਝਟਕਾ ਲੱਗਾ ਹੈ। ਭਾਜਪਾ (BJP) ਦੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ। ਤੁਹਾਨੂੰ ਦੱਸ ਦੇਈਏ ਕਿ ਇਸ ਮੌਕੇ ਅਕਾਲੀ ਆਗੂ ਸੇਠ ਸਤਪਾਲ ਮੱਲ, ਆਮ ਆਦਮੀ ਪਾਰਟੀ ਦੇ ਬੁਲਾਰੇ ਸ਼ਿਵ ਦਿਆਲ ਮਾਲੀ, ਬਹੁਜਨ ਸਮਾਜ ਪਾਰਟੀ ਦੇ ਅਨਿਲ ਮੀਨੀਆ, ਮਾਡਲ ਟਾਊਨ ਮੋਬਾਈਲ ਐਸੋਸੀਏਸ਼ਨ ਮਾਰਕੀਟ ਦੇ ਪ੍ਰਧਾਨ ਰਾਜੀਵ ਦੁੱਗਲ, ਮੇਜਰ ਸਿੰਘ, ਮਨੋਜ ਅਗਰਵਾਲ, ਵਿਪਨ ਕੁਮਾਰ, ਮਨਜੀਤ ਸਿੰਘ, ਕਰਨੈਲ ਸਿੰਘ ਸਮੇਤ ਕਈ ਹੋਰ ਰਜਿੰਦਰ ਸਿੰਘ ਸਮੇਤ ਆਗੂ ਭਾਜਪਾ (BJP) ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਡਾ: ਰਾਜ ਕੁਮਾਰ ਵੇਰਕਾ, ਜੀਵਨ ਗੁਪਤਾ, ਅਸ਼ਵਨੀ ਸ਼ਰਮਾ, ਸੁਭਾਸ਼ ਸ਼ਰਮਾ, ਮਨੋਰੰਜਨ ਕਾਲੀਆ, ਕੇ.ਡੀ.ਭੰਡਾਰੀ ਅਤੇ ਹੋਰ ਕਈ ਆਗੂ ਹਾਜ਼ਰ ਸਨ। ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਬਹੁਮਤ ਨਾਲ ਸੱਤਾ ਵਿੱਚ ਆਈ ਹੈ ਪਰ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉਤਰ ਸਕੀ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹਨ ਅਤੇ ਆਗੂ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। The post ਸ਼੍ਰੋਮਣੀ ਅਕਾਲੀ ਦਲ, ‘ਆਪ’ ਅਤੇ ਕਾਂਗਰਸ ਪਾਰਟੀ ਦੇ ਕਈ ਆਗੂ ਤੇ ਵਰਕਰ ਭਾਜਪਾ ‘ਚ ਹੋਏ ਸ਼ਾਮਲ appeared first on TheUnmute.com - Punjabi News. Tags:
|
ਕਾਂਗਰਸੀ ਆਗੂਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰਕੇ ਰਾਸ਼ਟਰੀ ਸੰਮੇਲਨ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼: CM ਭੁਪੇਸ਼ ਬਘੇਲ Monday 20 February 2023 09:03 AM UTC+00 | Tags: bjp breaking-news chhattisgarh chhattisgarh-chief-minister-bhupesh-baghel chhattisgarh-news coal-levy-money-laundering-case congress ed ed-raid india latest-news national-convention national-convention-congress news raid the-enforcement-directorate the-unmute-breaking-news the-unmute-punjabi-news ਚੰਡੀਗੜ੍ਹ, 20 ਫਰਵਰੀ 2023: ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕਰਦਿਆਂ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਨਵਾਂ ਰਾਏਪੁਰ ‘ਚ 24 ਤੋਂ 26 ਫਰਵਰੀ ਤੱਕ ਹੋਣ ਵਾਲੇ ਕਾਂਗਰਸ (Congress) ਦੇ 85ਵੇਂ ਰਾਸ਼ਟਰੀ ਸੰਮੇਲਨ ਤੋਂ ਪਹਿਲਾਂ ਸੂਬੇ ਦੇ 12 ਤੋਂ ਵੱਧ ਕਾਂਗਰਸੀ ਨੇਤਾਵਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਦੀ ਇਸ ਛਾਪਾਮਾਰੀ ਨੂੰ ਲੈ ਕੇ ਸੂਬੇ ਦੀ ਸਿਆਸਤ ਵੀ ਭਖ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਇੱਕ ਦੂਜੇ ‘ਤੇ ਹਮਲੇ ਕਰ ਰਹੇ ਹਨ। ਕਾਂਗਰਸ ਅਤੇ ਭਾਜਪਾ ਇੱਕ ਦੂਜੇ ‘ਤੇ ਤਿੱਖੇ ਹਮਲੇ ਕਰ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਈਡੀ ਦੇ ਛਾਪੇ ਨੂੰ ਲੈ ਕੇ ਟਵੀਟ ਕਰਕੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਟਵੀਟ ਕੀਤਾ ਕਿ ‘ਅੱਜ ਈਡੀ ਨੇ ਛੱਤੀਸਗੜ੍ਹ ਪ੍ਰਦੇਸ਼ ਕਾਂਗਰਸ (Congress) ਕਮੇਟੀ ਦੇ ਖਜ਼ਾਨਚੀ, ਪਾਰਟੀ ਦੇ ਸਾਬਕਾ ਉਪ ਪ੍ਰਧਾਨ ਅਤੇ ਇੱਕ ਵਿਧਾਇਕ ਸਮੇਤ ਮੇਰੇ ਕਈ ਸਹਿਯੋਗੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ। ਚਾਰ ਦਿਨਾਂ ਬਾਅਦ ਰਾਏਪੁਰ ਵਿੱਚ ਕਾਂਗਰਸ ਦਾ ਸੰਮੇਲਨ ਹੈ। ਇਸ ਤਰ੍ਹਾਂ ਦੀਆਂ ਤਿਆਰੀਆਂ ਵਿਚ ਲੱਗੇ ਸਾਡੇ ਸਾਥੀਆਂ ਨੂੰ ਰੋਕ ਕੇ ਸਾਡੇ ਹੌਸਲੇ ਨੂੰ ਤੋੜਿਆ ਨਹੀਂ ਜਾ ਸਕਦਾ। ‘ਭਾਰਤ ਜੋੜੋ ਯਾਤਰਾ’ ਦੀ ਸਫ਼ਲਤਾ ਅਤੇ ਅਡਾਨੀ ਦਾ ਸੱਚ ਸਾਹਮਣੇ ਆਉਣ ਤੋਂ ਭਾਜਪਾ ਨਿਰਾਸ਼ ਹੈ। ਇਹ ਛਾਪੇਮਾਰੀ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ। ਦੇਸ਼ ਸੱਚ ਜਾਣਦਾ ਹੈ। ਅਸੀਂ ਲੜਾਂਗੇ ਅਤੇ ਜਿੱਤਾਂਗੇ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੁਨੀਆ ਦੀਆਂ ਨਜ਼ਰਾਂ ਛੱਤੀਸਗੜ੍ਹ ‘ਚ ਕਾਂਗਰਸ ਦੇ ਸੈਸ਼ਨ ‘ਤੇ ਟਿਕੀਆਂ ਹੋਈਆਂ ਹਨ। ਇਸ ਕਾਰਨ ਭਾਜਪਾ ਦੀ ਭਰੋਸੇਯੋਗਤਾ ਪੂਰੀ ਤਰ੍ਹਾਂ ਖਤਮ ਹੋਣ ਦਾ ਡਰ ਹੈ। ਉਹ ਕਨਵੈਨਸ਼ਨ ਤੋਂ ਪਹਿਲਾਂ ਕਾਂਗਰਸੀ ਆਗੂਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਕਨਵੈਨਸ਼ਨ ਨੂੰ ਖ਼ਰਾਬ ਕਰਨਾ ਚਾਹੁੰਦੀ ਹੈ, ਪਰ ਅਸੀਂ ਡਰਨ ਵਾਲੇ ਨਹੀਂ, ਸਾਡਾ ਸੰਮੇਲਨ ਸ਼ਾਨਦਾਰ ਤਰੀਕੇ ਨਾਲ ਹੋਵੇਗਾ। The post ਕਾਂਗਰਸੀ ਆਗੂਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਰਾਸ਼ਟਰੀ ਸੰਮੇਲਨ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼: CM ਭੁਪੇਸ਼ ਬਘੇਲ appeared first on TheUnmute.com - Punjabi News. Tags:
|
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 22 ਫਰਵਰੀ ਨੂੰ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ Monday 20 February 2023 09:25 AM UTC+00 | Tags: aam-aadmi-party breaking-news cm-bhagwant-mann farmers kisan-mazdoor-sangharsh-committee kisan-mazdoor-sangharsh-committee-punjab latest-news media news punjab punjab-farmers-protest punjab-government punjabi-media the-unmute-breaking-news the-unmute-latest-update ਚੰਡੀਗੜ੍ਹ, 20 ਫਰਵਰੀ 2023: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਪੰਜਾਬ ਵੱਲੋਂ ਅੰਮ੍ਰਿਤਸਰ-ਤਰਨ ਤਾਰਨ ਰੋਡ ‘ਤੇ ਚੱਬਾ ਵਿਖੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਦੀ ਅਗਵਾਹੀ ਵਿਚ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਪ ਸਰਕਾਰ ਦਾ ਪੁਤਲਾ ਫੂਕਿਆ | ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਮ ਆਦਮੀ ਦੇ ਲੇਬਲ ਹੇਠ ਬਣੀ ਪੰਜਾਬ ਸਰਕਾਰ ਨੇ “ਧਰਨਾ ਮੁਕਤ ਪੰਜਾਬ” ਦਾ ਨਾਅਰਾ ਦਿੱਤਾ ਸੀ ਪਰ ਅੱਜ ਸਰਕਾਰ ਦੀ ਬੇਢੰਗੀ ਤੇ ਘਟੀਆ ਕਾਰਜਸ਼ੈੱਲੀ ਕਾਰਨ ਪੰਜਾਬ ਹਰ ਦਿਨ ” ਧਰਨਾ ਯੁਕਤ ਪੰਜਾਬ ” ਬਣ ਚੁੱਕਾ ਹੈ, ਆਲਮ ਇਹ ਹੈ ਕਿ ਸਰਕਾਰ ਧਰਨਾਕਾਰੀਆਂ ਕੋਲੋਂ ਮੰਗ ਪੂਰੀ ਕਰਨ ਲਈ ਮੂੰਹੋ ਮੰਗਿਆ ਸਮਾਂ ਮਿਲਣ ‘ਤੇ ਵੀ ਦਿੱਤੇ ਸਮੇਂ ਵਿਚ ਕੰਮ ਨੇਪਰੇ ਚਾੜ੍ਹਨ ‘ਚ ਨਾਕਾਮ ਰਹਿ ਰਹੀ ਹੈ | ਜਿਸਦੀ ਉਦਾਹਰਣ ਬਟਾਲਾ ਧਰਨੇ ਵਿਚ ਮੰਗਾਂ ‘ਤੇ ਕੰਮ ਕਰਨ ਲਈ ਮੰਗੇ ਗਏ 20 ਦਿਨ ਵਿਚ ਇੱਕ ਇੰਚ ਮਾਤਰ ਵੀ ਕੰਮ ਸਿਰੇ ਨਹੀਂ ਲੱਗੇ, ਜਿਸਦੇ ਚੱਲਦੇ ਜਥੇਬੰਦੀ ਨੂੰ ਦੁਬਾਰਾ ਤੋਂ 22 ਤਾਰੀਖ਼ ਨੂੰ ਰੇਲ ਧਰਨੇ ‘ਤੇ ਜਾਣਾ ਪੈ ਰਿਹਾ ਹੈ | ਇਸ ਮੌਕੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਅਤੇ ਜਿਲ੍ਹਾ ਪ੍ਰੈਸ ਸਕੱਤਰ ਕੰਵਰਦਲੀਪ ਸੈਦੋਲੇਹਲ ਨੇ ਕਿਹਾ ਕਿ ਜਿੱਥੇ ਇਸ ਸਮੇਂ ਦੇਸ਼ ਵਿਚ ਮੀਡੀਆ ਦਾ ਇੱਕ ਵੱਡਾ ਹਿੱਸਾ ਲੋਕ ਹਿੱਤਾਂ ਦੀ ਆਵਾਜ਼ ਚੁੱਕਣੀ ਛੱਡ ਕੇ ਸਰਕਾਰ ਦੀਆਂ ਨਾਕਾਮੀਆਂ ‘ਤੇ ਪਰਦੇ ਪਾਉਣ ਅਤੇ ਗੁਣਗਾਨ ਕਰਨ ਵਿਚ ਲੱਗਾ ਹੈ ਤੇ ਮੋਦੀ ਸਰਕਾਰ ਨਿਰਪੱਖ ਪੱਤਰਕਾਰੀ ਕਰਨ ਵਾਲੇ ਵਿਸ਼ਵ ਪੱਧਰੀ ਮੀਡੀਆ ਅਦਾਰਿਆਂ ਨਾਲ ਆਪਣੀ ਤਾਕਤ ਦੀ ਨਾਜਾਇਜ਼ ਵਰਤੋਂ ਕਰਕੇ ਧੱਕੇਸ਼ਾਹੀ ‘ਤੇ ਉੱਤਰੀ ਹੋਈ ਹੈ | ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਲੋਕ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਕਿਸਾਨ ਆਗੂਆਂ, ਬੁੱਧੀਜੀਵੀਆਂ ਅਤੇ ਵਿਚਾਰਕਾਂ ਦੀ ਆਵਾਜ਼ ਦੱਬੀ ਜਾ ਰਹੀ ਹੈ ਅਤੇ ਇਸੇ ਤਹਿਤ ਇੱਕ ਵਾਰ ਫਿਰ ਤੋਂ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਦਾ ਫੇਸਬੁੱਕ ਅਕਾਊਂਟ ਬੰਦ ਕਰਵਾ ਦਿੱਤਾ ਗਿਆ ਹੈ | ਜਦਕਿ ਇਸੇ ਸੋਸ਼ਲ ਮੀਡੀਆ ਤੇ ਲੋਕਾਂ ਨੂੰ ਧਰਮ ਦੇ ਨਾਮ ‘ਤੇ ਕਤਲ ਕਰਨ ਵਾਲੇ ਸਰਕਾਰੀ ਬਾਬੇ ਤੇ ਸਿਆਸਤਦਾਨ ਜ਼ਹਿਰ ਉਗਲ ਰਹੇ ਹਨ, ਪਰ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਓਹਨਾ ਨੇ ਕਿਹਾ ਕਿ ਬੇਸ਼ੱਕ ਜਥੇਬੰਦੀ (Kisan Mazdoor Sangharsh Committee) ਪ੍ਰਚਾਰ ਲਈ ਸ਼ੋਸਲ ਮੀਡੀਆ ਦੀ ਮੋਹਤਾਜ਼ ਨਹੀਂ ਪਰ ਇਹ ਅੱਜ ਦੇ ਸਮੇ ਦੇ ਹਿਸਾਬ ਨਾਲ ਸਾਡੇ ਵਿਚਾਰਾਂ ਦੇ ਪ੍ਰਗਟਾਵੇ ਦੇ ਅਧਿਕਾਰ ਦਾ ਘਾਣ ਹੈ | ਓਹਨਾ ਦੋਸ਼ ਲਾਇਆ ਕਿ ਸਰਕਾਰਾਂ ਵੱਲੋਂ ਦਿੱਲੀ ਮੋਰਚੇ ਦੇ ਸਮੇਂ ਤੋਂ ਅੱਜ ਤੱਕ ਲਗਾਤਾਰ ਦੂਜੇ ਆਗੂਆਂ ਦੇ ਫੇਸਬੁੱਕ ਅਕਾਊਂਟ ਬੈਨ ਕੀਤੇ ਜਾ ਰਹੇ ਹਨ ਜਾਂ ਪਹੁੰਚ ਘਟਾਈ ਜਾ ਰਹੀ ਹੈ | ਓਹਨਾ ਕਿਹਾ ਕਿ ਇਹ ਤਾਨਾਸ਼ਾਹੀ ਬੰਦ ਹੋਣੀ ਚਾਹੀਦੀ ਹੈ | The post ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 22 ਫਰਵਰੀ ਨੂੰ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਲੁਟੇਰਿਆਂ ਨੇ PNB ਬੈਂਕ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ Monday 20 February 2023 10:10 AM UTC+00 | Tags: amritsar-police breaking-news chogawan chogawan-bank news pnb-bank pnb-chogawan police-of-lopoke punjab-national-bank punjab-news robbers the-unmute-breaking-news ਚੰਡੀਗੜ੍ਹ, 20 ਫਰਵਰੀ 2023: ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਚੋਗਾਵਾਂ (Chogawan) ਵਿੱਚ ਇੱਕ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਵਿੱਚ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚਾਰ ਨਕਾਬਪੋਸ਼ ਹਥਿਆਰਾਂ ਨਾਲ ਲੈਸ ਪੰਜਾਬ ਨੈਸ਼ਨਲ ਬੈਂਕ ਵਿੱਚ ਦਾਖਲ ਹੋਏ ਅਤੇ ਕੈਸ਼ੀਅਰ ਤੋਂ ਪਿਸਤੌਲ ਦੀ ਨੋਕ 'ਤੇ ਕਰੀਬ 17 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਕ ਘਟਨਾ ਸਮੇਂ ਬੈਂਕ ‘ਚ ਇੰਨੀ ਹੀ ਨਕਦੀ ਮੌਜੂਦ ਸੀ। ਸੂਚਨਾ ਮਿਲਦੇ ਹੀ ਥਾਣਾ ਲੋਪੋਕੇ ਦੀ ਪੁਲਿਸ ਮੌਕੇ ‘ਤੇ ਪਹੁੰਚੀ, ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵਲੋਂ ਸੀਸੀਟੀਵੀ ਕੈਮਰਿਆ ਦੀ ਫੁਟੇਜ਼ ਚੈੱਕ ਕੀਤੀ ਜਾ ਰਹੀ ਹੈ | The post ਅੰਮ੍ਰਿਤਸਰ ‘ਚ ਲੁਟੇਰਿਆਂ ਨੇ PNB ਬੈਂਕ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ appeared first on TheUnmute.com - Punjabi News. Tags:
|
ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਾਬਕਾ ਚੇਅਰਮੈਨ ਬਾਲਾ ਸੁਬਰਾਮਨੀਅਮ ਵਿਜੀਲੈਂਸ ਸਾਹਮਣੇ ਹੋਏ ਪੇਸ਼ Monday 20 February 2023 10:31 AM UTC+00 | Tags: bala-subramaniam bharat-bhushan-ashu breaking-news ludhiana-improvement-trust news punjab raman-bala-subramaniam the-unmute-breaking-news the-unmute-update ਚੰਡੀਗੜ੍ਹ, 20 ਫਰਵਰੀ 2023: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ (Raman Bala Subramaniam) ਅੱਜ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਏ। ਦੋ ਦਿਨ ਪਹਿਲਾਂ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਨੇ ਉਸ ਖ਼ਿਲਾਫ਼ ਵਿਜੀਲੈਂਸ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਨਗਰ ਸੁਧਾਰ ਟਰੱਸਟ ਵੱਲੋਂ ਮਾਡਲ ਟਾਊਨ ਐਕਸਟੈਨਸ਼ਨ ਦੀ 2.79 ਏਕੜ ਜ਼ਮੀਨ ਸਸਤੇ ਭਾਅ ‘ਤੇ ਵੇਚੀ ਜਾ ਰਹੀ ਸੀ ਪਰ ਇਹ ਮਾਮਲਾ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ‘ਚ ਲਿਆ ਕੇ ਇਸ ਬੋਲੀ ਨੂੰ ਰੱਦ ਕਰ ਦਿੱਤਾ ਗਿਆ ਸੀ | ਵਿਜੀਲੈਂਸ ਨੇ ਇਸ ਮਾਮਲੇ ਵਿੱਚ ਰਮਨ ਬਾਲਾ ਸੁਬਰਾਮਨੀਅਮ ਨੂੰ ਪੇਸ਼ ਹੋਣ ਲਈ ਕਿਹਾ ਸੀ। ਵਿਜੀਲੈਂਸ ਅਧਿਕਾਰੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਰਮਨ ਬਾਲਾ ਸੁਬਰਾਮਨੀਅਮ ਤੋਂ ਲਗਾਤਾਰ ਪੁੱਛਗਿੱਛ ਕਰ ਰਹੇ ਹਨ। ਟਿੱਕਾ ਦਾ ਦੋਸ਼ ਸੀ ਕਿ ਬੋਲੀ ਰੱਦ ਹੋਣ ਦੇ ਬਾਵਜੂਦ 500 ਕਰੋੜ ਰੁਪਏ ਦੀ ਜ਼ਮੀਨ 90 ਕਰੋੜ ਰੁਪਏ ਵਿੱਚ ਵੇਚਣ ਵਾਲੇ ਲੋਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸਦੇ ਨਾਲ ਹੀ ਅਮਰਜੀਤ ਸਿੰਘ ਟਿੱਕਾ ਨੇ ਦੋਸ਼ ਲਾਇਆ ਕਿ ਤਤਕਾਲੀ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਲੋਕਲ ਬਾਡੀਜ਼ ਮੰਤਰੀ ਬ੍ਰਹਮ ਮਹਿੰਦਰਾ ਨੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਅਤੇ ਪ੍ਰਾਪਰਟੀ ਡੀਲਰ ਨੂੰ ਸ਼ੈਲਟਰ ਦਿੱਤਾ ਸੀ । ਇਨ੍ਹਾਂ ਲੋਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਇਨ੍ਹਾਂ ਲੋਕਾਂ ਕਾਰਨ ਸਰਕਾਰੀ ਬੋਲੀ ਰੱਦ ਕਰਨੀ ਪਈ, ਜਿਸ ਲਈ ਉਕਤ ਲੋਕ ਜ਼ਿੰਮੇਵਾਰ ਹਨ। ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਨੇ ਕਿਹਾ ਕਿ ਉਹ ਕਾਨੂੰਨ ਦਾ ਸਤਿਕਾਰ ਕਰਦੇ ਹਨ। ਜਦੋਂ ਵੀ ਵਿਜੀਲੈਂਸ ਅਧਿਕਾਰੀ ਉਸ ਨੂੰ ਜਾਂਚ ਲਈ ਬੁਲਾਉਣਗੇ ਤਾਂ ਉਹ ਜ਼ਰੂਰ ਆਉਣਗੇ । ਉਨ੍ਹਾਂ ਨੇ ਕਿਹਾ ਕਿ ਜੋ ਜ਼ਮੀਨ ਅਤੇ ਜਾਇਦਾਦ ਬਣਾਈ ਹੈ, ਉਹ ਸਾਰੇ ਪਰਿਵਾਰ ਦੀ ਮਿਹਨਤ ਨਾਲ ਬਣਾਈ ਹੈ। The post ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਚੇਅਰਮੈਨ ਬਾਲਾ ਸੁਬਰਾਮਨੀਅਮ ਵਿਜੀਲੈਂਸ ਸਾਹਮਣੇ ਹੋਏ ਪੇਸ਼ appeared first on TheUnmute.com - Punjabi News. Tags:
|
ਪੰਜਾਬ 'ਚ ਯੂਥ ਕਾਂਗਰਸ ਦੀਆਂ ਚੋਣਾਂ ਦਾ ਐਲਾਨ, ਉਮੀਦਵਾਰਾਂ ਨੂੰ ਆਨਲਾਈਨ ਪਾਉਣੀ ਪਵੇਗੀ ਵੋਟ Monday 20 February 2023 10:45 AM UTC+00 | Tags: aam-aadmi-party breaking-news news punjab-congress punjabi-news punjab-president-barinder-singh-dhillon punjab-youth-congress punjab-youth-congress-election the-unmute-breaking-news the-unmute-news the-unmute-punjab the-unmute-punjabi-news the-unmute-update youth-congress ਚੰਡੀਗੜ੍ਹ, 20 ਫਰਵਰੀ 2023: ਪੰਜਾਬ ਵਿੱਚ ਯੂਥ ਕਾਂਗਰਸ (Punjab Youth Congress)ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਹ ਚੋਣਾਂ ਦੀ ਆਨਲਾਈਨ ਵੋਟਿੰਗ 10 ਮਾਰਚ ਤੋਂ 10 ਅਪ੍ਰੈਲ ਤੱਕ ਹੋਵੇਗੀ। ਇਹ ਪਹਿਲੀ ਵਾਰ ਹੈ ਜਦੋਂ ਵੋਟਿੰਗ ਆਨਲਾਈਨ ਹੋਣ ਜਾ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ ਅਪ੍ਰੈਲ ਮਹੀਨੇ ਵਿੱਚ ਹੋ ਸਕਦਾ ਹੈ। ਨਤੀਜਿਆਂ ਤੋਂ ਪਹਿਲਾਂ ਮੌਜੂਦਾ ਟੀਮਾਂ ਆਪਣੇ ਪੱਧਰ ‘ਤੇ ਸੰਸਥਾ ਦੀਆਂ ਗਤੀਵਿਧੀਆਂ ਨੂੰ ਜਾਰੀ ਰੱਖਣਗੀਆਂ। ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਵੀ ਬੀਤੇ ਦਿਨ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਮੀਟਿੰਗ ਕਰਕੇ 23 ਜ਼ਿਲ੍ਹਾ ਪ੍ਰਧਾਨਾਂ ਅਤੇ 117 ਹਲਕਾ ਪ੍ਰਧਾਨਾਂ ਸਮੇਤ ਹੋਰ ਅਹੁਦਿਆਂ ਲਈ ਚੋਣਾਂ (Punjab Youth Congress) ਦੀਆਂ ਤਾਰੀਖਾਂ ਦਾ ਐਲਾਨ ਕੀਤਾ ਹੈ । ਹਾਂਡਾ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਚੋਣ ਸਬੰਧੀ ਇਤਰਾਜ਼ ਹੈ ਤਾਂ ਉਹ 20 ਫਰਵਰੀ ਤੋਂ 26 ਫਰਵਰੀ ਤੱਕ ਆਪਣਾ ਇਤਰਾਜ਼ ਦਰਜ ਕਰਵਾ ਸਕਦਾ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 27 ਫਰਵਰੀ ਤੋਂ 2 ਮਾਰਚ ਤੱਕ ਕੀਤੀ ਜਾਵੇਗੀ। ਉਮੀਦਵਾਰਾਂ ਦੇ ਨਾਵਾਂ ਦਾ ਐਲਾਨ 2 ਮਾਰਚ ਨੂੰ ਹੀ ਕਰ ਦਿੱਤਾ ਜਾਵੇਗਾ। ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਤੋਂ ਬਾਅਦ 10 ਮਾਰਚ ਤੋਂ 10 ਅਪ੍ਰੈਲ ਤੱਕ ਵੋਟਾਂ ਪੈਣਗੀਆਂ। ਉਮੀਦਵਾਰ ਪੂਰਾ ਮਹੀਨਾ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਨ੍ਹਾਂ ਤਾਰੀਖਾਂ ਵਿੱਚ, ਉਮੀਦਵਾਰਾਂ ਨੂੰ ਭਾਰਤੀ ਯੂਥ ਕਾਂਗਰਸ ਦੀ ਸਾਈਟ ‘ਤੇ ਔਨਲਾਈਨ ਮੈਂਬਰਸ਼ਿਪ ਫਾਰਮ ਭਰਨਾ ਹੋਵੇਗਾ। ਮੈਂਬਰਸ਼ਿਪ ਫਾਰਮ ਭਰਨ ਦੇ ਨਾਲ-ਨਾਲ ਵੋਟਰ ਨੂੰ ਮੌਕੇ ‘ਤੇ ਹੀ ਉਮੀਦਵਾਰ ਨੂੰ ਆਨਲਾਈਨ ਵੋਟ ਪਾਉਣੀ ਪਵੇਗੀ। ਪ੍ਰਤੀ ਮੈਂਬਰਸ਼ਿਪ ਫੀਸ 50 ਰੁਪਏ ਰੱਖੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੈਂਬਰਸ਼ਿਪ ਅਤੇ ਵੋਟਿੰਗ ਦਾ ਸਮਾਂ ਵੀ ਵਧਾਇਆ ਜਾ ਸਕਦਾ ਹੈ। The post ਪੰਜਾਬ ‘ਚ ਯੂਥ ਕਾਂਗਰਸ ਦੀਆਂ ਚੋਣਾਂ ਦਾ ਐਲਾਨ, ਉਮੀਦਵਾਰਾਂ ਨੂੰ ਆਨਲਾਈਨ ਪਾਉਣੀ ਪਵੇਗੀ ਵੋਟ appeared first on TheUnmute.com - Punjabi News. Tags:
|
ਰਿਸ਼ਵਤਖੋਰੀ ਮਾਮਲੇ 'ਚ ਅਦਾਲਤ ਨੇ ਰਸ਼ਿਮ ਗਰਗ ਦੇ ਵਿਜੀਲੈਂਸ ਰਿਮਾਂਡ 'ਚ ਕੀਤਾ ਵਾਧਾ Monday 20 February 2023 11:01 AM UTC+00 | Tags: aam-aadmi-party aap-mla bathinda-bribery-case breaking-news bribery-case cm-bhagwant-mann news punjab punjab-news the-unmute-breaking-news vigilance-bureau ਚੰਡੀਗੜ੍ਹ, 20 ਫਰਵਰੀ 2023: ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਵੱਲੋਂ ਰਿਸ਼ਵਤਖੋਰੀ ਮਾਮਲੇ ਵਿੱਚ ਅਮਿਤ ਰਤਨ ਦੇ ਪੀ.ਏ. ਰਸ਼ਿਮ ਗਰਗ ਨੂੰ ਦੋ ਦਿਨਾਂ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਵਿਜੀਲੈਂਸ ਨੂੰ ਉਸਦਾ 2 ਦਿਨਾਂ ਦਾ ਹੋਰ ਰਿਮਾਂਡ ਦੇ ਦਿੱਤਾ ਹੈ। ਜਿਕਰਯੋਗ ਹੈ ਕਿ 17 ਫਰਵਰੀ ਨੂੰ ਅਦਾਲਤ ਨੇ ਰਸ਼ਿਮ ਗਰਗ ਨੂੰ 20 ਫਰਵਰੀ ਤੱਕ ਰਿਮਾਂਡ 'ਤੇ ਭੇਜ ਦਿੱਤਾ ਸੀ | ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ (Vigilance Bureau) ਨੇ ਬਠਿੰਡਾ ਦੇ ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਨੇ ਸ਼ਿਕਾਇਤ ਕੀਤੀ ਸੀ, ਜਿਸਦੇ ਅਧਾਰ ‘ਤੇ ਪੀ.ਏ. ਰਸ਼ਿਮ ਗਰਗ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਕਤ ਸਰਪੰਚ ਤੇ ਉਸਦੇ ਪਤੀ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜਾਮ ਲਾਇਆ ਕਿ ਗ੍ਰਾਮ ਪੰਚਾਇਤ ਘੁੱਦਾ ਨੂੰ 15ਵੇਂ ਵਿੱਤ ਕਮਿਸ਼ਨ ਤਹਿਤ ਬਲਾਕ ਸੰਮਤੀ ਰਾਹੀਂ ਪ੍ਰਾਪਤ 25 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਨੂੰ ਬੀਡੀਪੀਓ ਤੋਂ ਰਿਲੀਜ ਕਰਵਾਉਣ ਬਦਲੇ ਉਕਤ ਮੁਲਜ਼ਮ ਉਸ ਕੋਲੋਂ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗੀ ਸੀ | ਦੱਸਿਆ ਜਾ ਰਿਹਾ ਹੈ ਕਿ ਮਜਬੂਰਨ ਉਨ੍ਹਾਂ ਕੋਲੋਂ ਪੀ.ਏ. ਰਸ਼ਿਮ ਗਰਗ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਮੰਗ ਰਿਹਾ ਸੀ | ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਖੇ ਰਸ਼ਿਮ ਗਰਗ, ਵਾਸੀ ਸਮਾਣਾ, ਜ਼ਿਲ੍ਹਾ ਪਟਿਆਲਾ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ | ਇਸ ਮਾਮਲੇ ਵਿੱਚ ਵਿਜੀਲੈਂਸ ਅਧਿਕਾਰੀਆਂ ਨੇ ਡੂੰਘਾਈ ਨਾਲ ਜਾਂਚ ਕਰ ਰਹੇ ਹਨ। The post ਰਿਸ਼ਵਤਖੋਰੀ ਮਾਮਲੇ ‘ਚ ਅਦਾਲਤ ਨੇ ਰਸ਼ਿਮ ਗਰਗ ਦੇ ਵਿਜੀਲੈਂਸ ਰਿਮਾਂਡ ‘ਚ ਕੀਤਾ ਵਾਧਾ appeared first on TheUnmute.com - Punjabi News. Tags:
|
ਰੂਸ-ਯੂਕਰੇਨ ਯੁੱਧ ਦੀ ਵਰ੍ਹੇਗੰਢ ਤੋਂ ਪਹਿਲਾਂ ਯੂਕਰੇਨ ਪਹੁੰਚੇ ਜੋਅ ਬਿਡੇਨ, ਯੂਕਰੇਨ ਲਈ ਕੀਤੇ ਵੱਡੇ ਐਲਾਨ Monday 20 February 2023 11:19 AM UTC+00 | Tags: breaking-news joe-biden latest-news news ukraine ukraine-and-russia ukraine-vs-russia us usa. us-president-joe-biden ਚੰਡੀਗੜ੍ਹ, 20 ਫਰਵਰੀ 2023: 24 ਫਰਵਰੀ ਨੂੰ ਯੂਕਰੇਨ (Ukraine) ਅਤੇ ਰੂਸ ਵਿਚਾਲੇ ਜੰਗ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ | ਅੱਜ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਰੂਸ ਅਤੇ ਯੂਕਰੇਨ ਦੀ ਜੰਗ ਦਾ ਇੱਕ ਸਾਲ ਪੂਰਾ ਹੋਣ ਤੋਂ ਠੀਕ ਪਹਿਲਾਂ ਕੀਵ ਪਹੁੰਚ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਹ ਸੋਮਵਾਰ ਨੂੰ ਯੂਕਰੇਨ ਪਹੁੰਚੇ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਰੂਸ ਨੇ 24 ਫਰਵਰੀ 2022 ਨੂੰ ਯੂਕਰੇਨ ‘ਤੇ ਹਮਲਾ ਕੀਤਾ ਸੀ। ਉਸ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਯੂਕਰੇਨ ਪਹੁੰਚੇ ਹਨ। ਬਿਡੇਨ ਦੀ ਇਸ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਦਰਅਸਲ ਅਮਰੀਕਾ ਹੁਣ ਤੱਕ ਯੂਕਰੇਨ ਨੂੰ ਦੂਰੋਂ ਹੀ ਫੌਜੀ ਮਦਦ ਦਿੰਦਾ ਆ ਰਿਹਾ ਹੈ। ਜੋ ਬਿਡੇਨ ਕਈ ਮੌਕਿਆਂ ‘ਤੇ ਐਲਾਨ ਕਰ ਚੁੱਕੇ ਹਨ ਕਿ ਉਹ ਹਰ ਕੀਮਤ ‘ਤੇ ਯੂਕਰੇਨ ਦੇ ਨਾਲ ਖੜੇ ਹੋਣਗੇ। ਹਾਲਾਂਕਿ, ਸੋਮਵਾਰ ਨੂੰ ਉਨ੍ਹਾਂ ਦੀ ਯੂਕਰੇਨ ਯਾਤਰਾ ਨੇ ਕ੍ਰੇਮਲਿਨ ਦੇ ਰਣਨੀਤੀਕਾਰਾਂ ਵਿੱਚ ਚਿੰਤਾਵਾਂ ਵਧਾ ਦਿੱਤੀਆਂ ਹਨ। ਯੂਕਰੇਨ ਪਹੁੰਚ ਕੇ ਬਿਡੇਨ ਨੇ ਯੁੱਧਗ੍ਰਸਤ ਦੇਸ਼ ਨੂੰ ਹੋਰ ਮਦਦ ਦੇਣ ਦਾ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਹੈ ਕਿ ਉਹ ਯੂਕਰੇਨ ਨੂੰ ਵੱਧ ਤੋਂ ਵੱਧ ਨਵੇਂ ਹਥਿਆਰ ਮੁਹੱਈਆ ਕਰਵਾਉਣਗੇ। ਉਨ੍ਹਾਂ ਨੇ ਯੂਕਰੇਨ ਦੀ ਸੁਰੱਖਿਆ ਲਈ ਹਵਾਈ ਨਿਗਰਾਨੀ ਰਾਡਾਰ ਦੇਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਯੂਕਰੇਨ (Ukraine) ਦੇ ਰਾਸ਼ਟਰਪਤੀ ਜ਼ੇਲੇਨਸਕੀ ਦਾ ਕਹਿਣਾ ਹੈ ਕਿ ਅਮਰੀਕੀ ਰਾਸ਼ਟਰਪਤੀ ਦਾ ਕੀਵ ਦੌਰਾ ਯੂਕਰੇਨ ਲਈ ਸਮਰਥਨ ਦਾ ਅਹਿਮ ਸੰਕੇਤ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਬਿਡੇਨ ਮੰਗਲਵਾਰ ਨੂੰ ਯੂਕਰੇਨ ਨੂੰ 50 ਕਰੋੜ ਡਾਲਰ ਦੀ ਫੌਜੀ ਮਦਦ ਦਾ ਐਲਾਨ ਕਰਨਗੇ। ਅਮਰੀਕੀ ਰਾਸ਼ਟਰਪਤੀ ਨੇ ਕੀਵ ਦੀ ਆਪਣੀ ਯਾਤਰਾ ਦੌਰਾਨ ਕਿਹਾ ਕਿ ਅਸੀਂ ਯੂਕਰੇਨ ‘ਤੇ ਰੂਸ ਦੇ ਹਮਲੇ ਦੀ ਵਰ੍ਹੇਗੰਢ ਦੇ ਨੇੜੇ ਹਾਂ। ਮੈਂ ਯੂਕਰੇਨ ਦੀ ਲੋਕਤੰਤਰ, ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਪ੍ਰਤੀ ਆਪਣੀ ਅਟੱਲ ਵਚਨਬੱਧਤਾ ਦੀ ਪੁਸ਼ਟੀ ਕਰਨ ਲਈ ਕੀਵ ਵਿੱਚ ਹਾਂ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਇਕ ਸਾਲ ਪਹਿਲਾਂ ਜਦੋਂ ਪੁਤਿਨ ਨੇ ਯੂਕਰੇਨ ‘ਤੇ ਹਮਲਾ ਕੀਤਾ ਸੀ ਤਾਂ ਉਸ ਨੇ ਯੂਕਰੇਨ ਨੂੰ ਕਮਜ਼ੋਰ ਸਮਝਿਆ ਸੀ ਅਤੇ ਪੱਛਮ ਵੰਡਿਆ ਹੋਇਆ ਸੀ ਪਰ ਉਹ ਗਲਤ ਸੀ। ਪਿਛਲੇ ਸਾਲ ਤੋਂ ਅਮਰੀਕਾ ਨੇ ਯੂਕਰੇਨ ਨੂੰ ਫੌਜੀ, ਆਰਥਿਕ ਅਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕੀਤੀ ਹੈ। ਇਹ ਸਹਿਯੋਗ ਜਾਰੀ ਰਹੇਗਾ। The post ਰੂਸ-ਯੂਕਰੇਨ ਯੁੱਧ ਦੀ ਵਰ੍ਹੇਗੰਢ ਤੋਂ ਪਹਿਲਾਂ ਯੂਕਰੇਨ ਪਹੁੰਚੇ ਜੋਅ ਬਿਡੇਨ, ਯੂਕਰੇਨ ਲਈ ਕੀਤੇ ਵੱਡੇ ਐਲਾਨ appeared first on TheUnmute.com - Punjabi News. Tags:
|
ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦ 'ਤੇ ਮਿਲਿਆ ਡਰੋਨ, BSF ਵਲੋਂ ਪਾਕਿਸਤਾਨ ਨਾਲ ਹੋਵੇਗੀ ਫਲੈਗ ਮੀਟਿੰਗ Monday 20 February 2023 11:37 AM UTC+00 | Tags: aam-aadmi-party breaking-news bsf cm-bhagwant-mann indian-army news pakistani-drone punjab-police the-unmute-breaking the-unmute-breaking-news ਚੰਡੀਗੜ੍ਹ, 20 ਫਰਵਰੀ 2023: ਕੌਮਾਂਤਰੀ ਸਰਹੱਦ ‘ਤੇ ਪੰਜਾਬ ਵਾਲੇ ਪਾਸੇ ਪਾਕਿਸਤਾਨੀ ਡਰੋਨ (Pakistani Drone) ਘੁਸਪੈਠ ਦੀਆਂ ਗਤੀਵਿਧੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ | ਤਾਜ਼ਾ ਮਾਮਲਾ ਪੰਜਾਬ ਦੇ ਫਾਜ਼ਿਲਕਾ ‘ਚ ਭਾਰਤ-ਪਾਕਿ ਸਰਹੱਦ ‘ਤੇ ਇੱਕ ਪਿੰਡ ‘ਚ ਡਰੋਨ ਮਿਲਣ ਦੀ ਸੂਚਨਾ ਮਿਲੀ ਹੈ। ਇਹ ਡਰੋਨ ਅੰਤਰਰਾਸ਼ਟਰੀ ਸਰਹੱਦ ਤੋਂ ਕਰੀਬ 2 ਕਿਲੋਮੀਟਰ ਦੂਰ ਬਰਾਮਦ ਕੀਤਾ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਇਸ ਦੌਰਾਨ ਮੌਕੇ ‘ਤੇ ਮੌਜੂਦ ਫਾਜ਼ਿਲਕਾ ਦੀ ਐੱਸਐੱਸਪੀ ਅਵਨੀਤ ਕੌਰ ਸਿੱਧੂ ਅਤੇ ਬੀਐੱਸਐੱਫ ਦੇ ਕਮਾਂਡੈਂਟ ਬੀਐੱਸਐੱਫ ਦਾ ਕਹਿਣਾ ਹੈ ਕਿ ਉਹ ਇਸ ਸੰਬੰਧੀ ਪਾਕਿਸਤਾਨ ਨਾਲ ਫਲੈਗ ਮੀਟਿੰਗ ਕਰਕੇ ਆਪਣਾ ਸਖ਼ਤ ਰੋਸ ਪ੍ਰਗਟ ਕਰਨਗੇ। The post ਫਾਜ਼ਿਲਕਾ ‘ਚ ਭਾਰਤ-ਪਾਕਿ ਸਰਹੱਦ ‘ਤੇ ਮਿਲਿਆ ਡਰੋਨ, BSF ਵਲੋਂ ਪਾਕਿਸਤਾਨ ਨਾਲ ਹੋਵੇਗੀ ਫਲੈਗ ਮੀਟਿੰਗ appeared first on TheUnmute.com - Punjabi News. Tags:
|
ਸਾਬਕਾ DSP ਬਲਵਿੰਦਰ ਸੇਖੋਂ ਗ੍ਰਿਫਤਾਰ, ਹਾਈਕੋਰਟ ਨੇ ਜਾਰੀ ਕੀਤੇ ਸਨ ਗ੍ਰਿਫਤਾਰੀ ਵਾਰੰਟ Monday 20 February 2023 11:58 AM UTC+00 | Tags: bharat-bhushan-ashu breaking-news dsp dsp-balwinder-sekhon latest latest-news ludhiana-cia ludhiana-news ludhiana-police news punjab-and-high-court punjab-news ਚੰਡੀਗੜ੍ਹ, 20 ਫਰਵਰੀ 2023: ਲੁਧਿਆਣਾ ਦੇ ਸਾਬਕਾ ਡੀਐਸਪੀ ਬਲਵਿੰਦਰ ਸੇਖੋਂ (DSP Balwinder Sekhon) ਖ਼ਿਲਾਫ਼ ਹਾਈਕੋਰਟ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਸੀਆਈਏ ਨੇ ਡੀਐਸਪੀ ਬਲਵਿੰਦਰ ਸੇਖੋਂ ਨੂੰ ਗ੍ਰਿਫਤਾਰ ਕਰ ਲਿਆ ਹੈ | ਜਿਕਰਯੋਗ ਹੈ ਕਿ ਡੀਐਸਪੀ ਬਲਵਿੰਦਰ ਸੇਖੋਂ (DSP Balwinder Sekhon) ਨੇ ਹਾਈਕੋਰਟ ਦੇ ਜੱਜ ‘ਤੇ ਭ੍ਰਿਸ਼ਟਾਚਾਰ ਅਤੇ ਸਰਕਾਰਾਂ ਨਾਲ ਮਿਲੀਭੁਗਤ ਸਮੇਤ ਕਈ ਦੋਸ਼ ਲਾਏ ਸਨ। ਸੇਖੋਂ ਵੱਲੋਂ ਕਥਿਤ ਤੌਰ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਰੁੱਧ ਗਲਤ ਟਿੱਪਣੀਆਂ ਅਤੇ ਸ਼ਬਦਾਵਲੀ ਦੀ ਵਰਤਣ ਦਾ ਦੋਸ਼ ਹੈ | ਜਿਕਰਯੋਗ ਹੈ ਕਿ ਬਲਵਿੰਦਰ ਸੇਖੋਂ ਨੇ ਪੰਜਾਬ ‘ਚ ਵੱਧ ਰਹੇ ਨਸ਼ੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੇ ਦੋ ਸਾਬਕਾ ਡੀਜੀਪੀ ਸੁਰੇਸ਼ ਅਰੋੜਾ, ਦਿਨਕਰ ਗੁਪਤਾ ਅਤੇ ਅਕਾਲੀ ਦਲ ਸਮੇਤ ਕਈ ਪਾਰਟੀਆਂ ਦੇ ਆਗੂਆਂ ‘ਤੇ ਨਸ਼ਾ ਵੇਚਣ ਦੇ ਦੋਸ਼ ਲਾਏ ਹਨ। ਸੇਖੋਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ, ਜਦੋਂ ਕਿ ਇਸ ਮਾਮਲੇ ਦੀ ਸੁਣਵਾਈ ਦੋ ਦਿਨ ਪਹਿਲਾਂ ਚੱਲ ਰਹੀ ਸੀ। ਅਦਾਲਤ ਨੇ ਡੇਢ ਮਹੀਨੇ ਬਾਅਦ 28 ਮਾਰਚ ਦੀ ਤਾਰੀਖ਼ ਤੈਅ ਕੀਤੀ ਹੈ। ਬਲਵਿੰਦਰ ਸੇਖੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਝਗੜੇ ਤੋਂ ਬਾਅਦ ਸੁਰਖੀਆਂ ‘ਚ ਆ ਗਏ ਸਨ। ਜਿਸ ਤੋਂ ਬਾਅਦ ਹਾਈਕੋਰਟ ਨੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਸੇਖੋਂ ਲਗਾਤਾਰ ਹਾਈਕੋਰਟ ਦੇ ਜੱਜਾਂ ਖਿਲਾਫ ਆਪਣਾ ਗੁੱਸਾ ਜ਼ਾਹਰ ਕਰਦੇ ਰਹੇ ਹਨ । ਬਲਵਿੰਦਰ ਸਿੰਘ ਸੇਖੋਂ ਪਿਛਲੇ ਦੋ ਸਾਲਾਂ ਤੋਂ ਬਰਖ਼ਾਸਤ ਹਨ | 2019 ਵਿੱਚ ਬਲਵਿੰਦਰ ਸਿੰਘ ਸੇਖੋਂ ਨਗਰ ਨਿਗਮ ਵਿੱਚ ਡੀਐਸਪੀ ਦੇ ਅਹੁਦੇ 'ਤੇ ਤਾਇਨਾਤ ਸਨ। ਉਸ ਸਮੇਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਉਨ੍ਹਾਂ ਦੀ ਗੱਲਬਾਤ ਦਾ ਆਡੀਓ ਵਾਇਰਲ ਹੋਈ ਸੀ, ਜਿਸ ‘ਚ ਉਹ ਇਕ-ਦੂਜੇ ਨੂੰ ਬਹੁਤ ਬੁਰਾ-ਭਲਾ ਬੋਲ ਰਹੇ ਸਨ। ਇਸ ਆਡੀਓ ਕਲਿੱਪ ਤੋਂ ਬਾਅਦ ਦੋਵਾਂ ਵਿਚਾਲੇ ਦੂਰੀ ਕਾਫੀ ਵਧ ਗਈ ਸੀ। The post ਸਾਬਕਾ DSP ਬਲਵਿੰਦਰ ਸੇਖੋਂ ਗ੍ਰਿਫਤਾਰ, ਹਾਈਕੋਰਟ ਨੇ ਜਾਰੀ ਕੀਤੇ ਸਨ ਗ੍ਰਿਫਤਾਰੀ ਵਾਰੰਟ appeared first on TheUnmute.com - Punjabi News. Tags:
|
ਕਿਰਤੀ ਕਿਸਾਨ ਫੋਰਮ ਵਲੋਂ ਵਿਸ਼ਵ ਪ੍ਰਸਿੱਧ ਖੇਤੀ ਵਿਗਿਆਨੀ ਅਤੇ ਖੁਰਾਕ ਮਾਹਰ ਸਨਮਾਨਿਤ Monday 20 February 2023 12:25 PM UTC+00 | Tags: breaking-news harpal-tiwana-auditorium news padmashri-swaran-singh-boparai patiala patiala-news patiala-welfare-society punjab-news tejinder-singh-fatehpur ਪਟਿਆਲਾ, 20 ਫਰਵਰੀ 2023: ਕਿਰਤੀ ਕਿਸਾਨ ਫੋਰਮ ਅਤੇ ਦੀ ਪਟਿਆਲਾ ਵੈਲਫੇਅਰ ਸੋਸਾਇਟੀ (Patiala Welfare Society) ਦੇ ਸਮੂਹਿਕ ਯਤਨਾਂ ਨਾਲ ਹਰਪਾਲ ਟਿਵਾਣਾ ਆਡੋਟੋਰੀਅਮ ਵਿਚ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਦਵਿੰਦਰ ਸ਼ਰਮਾ, ਅਮਰੀਕਨ ਵਿਗਿਆਨੀ ਡਾ. ਬੇਦਬਰਾਤਾ ਪੇਨ ਅਤੇ ਸਵ:ਪ੍ਰੀਤਮ ਸਿੰਘ ਕੁਮੇਦਾਨ ਦੇ ਪਰਿਵਾਰ ਨੂੰ ਓਨਾਂ ਦੀਆਂ ਪੰਜਾਬ,ਕਿਸਾਨੀ ਅਤੇ ਦਰਿਆਈ ਪਾਣੀਆਂ ਦੀ ਰਾਖੀ ਲਈ ਕੀਤੇ ਸੁਹਿਰਦ ਸੇਵਾਵਾਂ ਬਦਲੇ ਦੋਸ਼ਾਲੇ ਅਤੇ ਮਾਣ- ਪਤਰ ਦੇ ਕੇ ਸਨਮਾਨਿਤ ਕੀਤਾ ਗਿਆ। ਫੋਰਮ ਦੇ ਮੁਖੀ ਪਦਮਸ੍ਰੀ ਸਵਰਨ ਸਿੰਘ ਬੋਪਾਰਾਏ ਅਤੇ ਪਦਮਸ੍ਰੀ ਆਰ ਆਈ ਸਿੰਘ ਵਲੋਂ ਕਿਸਾਨੀ ਨੂੰ ਦਰਪੇਸ਼ ਸਮਸਿਆਵਾਂ ਦਾ ਜ਼ਿਕਰ ਕਰਦੇ ਹੋਏ ਦਸਿਆ ਕਿ ਭਾਵੇ ਨਵੰਬਰ 2020 ਵਿਚ ਕਿਰਤੀ ਕਿਸਾਨ ਫੋਰਮ ਦਾ ਗਠਨ ਓਸ ਵਕਤ ਖੇਤੀ ਕਨੂੰਨਾਂ ਦੇ ਵਿਰੋਧ ਵਿਚ ਚਲਾਏ ਅੰਦੋਲਨ ਦੀ ਸ਼ਾਤੀ ਪਰਵਕ ਢੰਗ ਨਾਲ ਮਦਤ ਕਰਨਾ ਸੀ ਪਰ ਖੇਤੀ ਅਤੇ ਕਿਸਾਨੀ ਦੀ ਮਾੜੀ ਹਾਲਤ ਨਾਲ ਜੁੜੇ ਅਹਿਮ ਸਰੋਕਾਰਾਂ ਦੇ ਸਮਾਧਾਨ ਲਈ ਫੋਰਮ ਨੂੰ ਸਰਗਰਮ ਰਖਿਆ ਗਿਆ ਹੈ।ਓਨਾਂ ਆਪਣੇ ਗੰਭੀਰ ਭਾਸ਼ਣ ਵਿਚ ਡਾ. ਬੇਦਬਰਾਤਾ ਪੇਨ ਵਲੋਂ ਅਮਰੀਕਨ ਕਿਸਾਨਾਂ ਦੀ ਕਾਰਪੋਰੇਟਾਂ ਵਲੋਂ ਪਿਛਲੇ ਪੰਜਾਹ ਸਾਲਾਂ ਦੌਰਾਨ ਛੋਟੇ ਕਿਸਾਨਾਂ ਦੀ ਕੀਤੀ ਬੇਹੁਰਮਤੀ ਅਤੇ ਬਰਬਾਦੀ ਤੇ ਬਣਾਈ ਦਸਤਾਵੇਜੀ ਫਿਲਮ ਦੀ ਭਰਪੂਰ ਪ੍ਰਸੰਸਾ ਕੀਤੀ। ਖੁਦ ਡਾ ਬੇਦਬਰਾਤਾ ਪੇਨ ਵਲੋਂ ਫਿਲਮ ਵੇਖਣ ਤੋਂ ਬਾਅਦ ਹਾਜਰ ਕਿਸਾਨਾਂ ਦੇ ਸਵਾਲਾਂ ਦੇ ਜੁਆਬ ਦਿੰਦਿਆ ਦਸਿਆ ਕਿ ਜਦ ਅਮਰੀਕਨ ਖੇਤੀ ਬਾੜੀ ਨੂੰ ਓਸ ਵਕਤ ਦੀ ਸਰਕਾਰ ਵਲੋਂ ਕਾਰਪੋਰੇਟਾਂ ਲਈ ਖੋਲਿਆ ਗਿਆ ਸੀ ,ਕਿਸਾਨਾਂ ਨੂੰ ਆਰਥਿਕ ਤਰਕੀ ਦੇ ਸਰਸਬਜਬਾਗ ਅਤੇ ਸੁਪਨੇ ਵਿਖਾਏ ਗਏ ਸਨ ਪਰ ਪਿਛਲੇ 50 ਸਾਲਾਂ ਵਿਚ ਅਮਰੀਕਨ ਕਿਸਾਨਾਂ ਦੀ ਆਤਮ ਹੱਤਿਆਵਾਂ ਦੀ ਦਰ ਦੁਗਣੀ ਹੋਈ ਹੈ ਅਤੇ ਓਨਾਂ ਨੂੰ ਮਜਬੂਰਨ ਆਪਣੇ ਫਾਰਮ ਛੱਡ ਕੇ ਸ਼ਹਿਰਾਂ ਨੂੰ ਭੱਜਣਾ ਪਿਆ।ਓਨਾਂ ਭਾਰਤੀ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਾਰਪੋਰੇਟ ਪ੍ਰਭਾਵਿਤ ਖੇਤੀ ਛੋਟੇ ਕਿਸਾਨਾਂ ਦੀ ਬਰਬਾਦੀ ਦਾ ਮੁੱਖ ਕਾਰਣ ਬਣੇਗੀ। ਦਵਿੰਦਰ ਸ਼ਰਮਾ ਖੇਤੀ ਮਾਹਰ ਨੂੰ ਕਿਸਾਨ ਅੰਦੋਲਨ ਅਤੇ ਖੇਤੀ ਮਸਲਿਆਂ ਤੇ ਕੀਤੀ ਜਾ ਰਹੀ ਵਿਸ਼ੇਸ ਖੋਜ ਅਤੇ ਟਿਪਣੀਆਂ ਲਈ ਸਨਮਾਨਿਤ ਕੀਤਾ ਗਿਆ। ਆਪਣੀ ਸੰਖੇਪ ਤਕਰੀਰ ਵਿਚ ਓਨਾ ਕਿਹਾ ਕਿ ਕਿਸਾਨਾਂ ਨੂੰ ਸਾਰੀਆਂ 23 ਫਸਲਾਂ ਦੀ ਐਮ ਐਸ ਪੀ ਲਾਗੂ ਕਰਾਓਣ ਲਈ ਹੰਭਲਾ ਮਾਰਨਾ ਚਾਹੀਦਾ ਹੈ।ਓਨਾਂ ਕਿਹਾ ਕਿ ਕਾਰਪੋਰੇਟਾਂ ਤੋਂ ਖੇਤੀ ਬਚਾਓਣ ਨਾਲ ਕੇਵਲ ਕਿਸਾਨ ਹੀ ਨਹੀਂ ਬਚਣਗੇ ਸਗੋਂ ਸਧਾਰਣ ਉਪਭੋਗੀ ਵੀ ਸੁਰੱਖਿਅਤ ਰਹੇਗਾ। ਕਾਰਪੋਰੇਟਾਂ ਹਥ ਖੇਤੀ ਆਓਣ ‘ਤੇ ਕਰੋੜਾਂ ਭਾਰਤੀ ਗਰੀਬ ਪਰਿਵਾਰ ਦਾ ਜਿਓਣਾ ਹੋਰ ਵੀ ਦੁਭਰ ਹੋ ਜਾਵੇਗਾ। ਸਵਰਗੀ ਪ੍ਰੀਤਮ ਸਿੰਘ ਕੁਮੇਦਾਨ ਵਲੋਂ ਜੀਵਨ ਭਰ ਪੰਜਾਬ ਦੇ ਪਾਣੀਆਂ ਅਤੇ ਪੰਜਾਬੀ ਭਾਸ਼ਾ ਇਲਾਕਿਆਂ ਨੂੰ ਬਚਾਓਣ ਲਈ ਕੀਤੀਆਂ ਸੇਵਾਵਾਂ ਬਦਲੇ ਓਨਾਂ ਦੇ ਪੁਤਰ ਵਿਸ਼ਵ ਪ੍ਰਤਾਪ ਨੂੰ ਦੋਸ਼ਾਲਾ ਅਤੇ ਮਾਣ ਪਤਰ ਦੇ ਕੇ ਸਨਮਾਨਿਤ ਕੀਤਾ ਗਿਆ। ਫੋਰਮ ਵਲੋਂ ਖੇਤੀਬਾੜੀ ਨਾਲ ਸਬੰਧਤ ਦੋ ਸੌ ਕਿਤਾਬਾਂ ਹਾਜਰ ਕਿਸਾਨਾਂ ਨੂੰ ਵੰਡ ਕੇ ਖੁਸ਼ਹਾਲ ਭਵਿਖ ਦਾ ਰਸਤਾ ਵਿਖਾਓਣ ਦਾ ਯਤਨ ਕੀਤਾ ਗਿਆ। ਫੋਰਮ ਵਲੋਂ ਦੀ ਪਟਿਆਲਾ ਵੈਲਫੇਅਰ ਸੁਸਾਇਟੀ ਦੇ ਇਸ ਉਦਮ ਦੀ ਭਰਪੂਰ ਪ੍ਰਸੰਸਾ ਕੀਤੀ ਗਈ। ਸਮੂਹ ਹਾਜ਼ਰੀਨ ਅਤੇ ਬਾਹਰੋਂ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਰਣਬੀਰ ਸਿੰਘ ਖਟੜਾ ਸਾਬਕਾ ਆਈ ਜੀ ਵਲੋਂ ਕਿਸਾਨੀ ਮੁੱਦਿਆਂ ਅਤੇ ਖੇਤੀ ਸਰੋਕਾਰਾਂ ਦੇ ਸਮਾਧਾਨ ਲਈ ਇਸ ਤਰਾਂ ਦੀਆਂ ਹੋਰ ਗੋਸ਼ਟੀਆਂ ਅਯੋਜਿਤ ਕਰਨ ਦਾ ਵਾਅਦਾ ਕੀਤਾ ਗਿਆ। ਫੋਰਮ ਵਲੋਂ ਸੋਸਾਇਟੀ ਦੇ ਚੇਅਰਮੈਨ ਸਤਬੀਰ ਸਿੰਘ ਖਟੜਾ ਦਾ ਵਿਸੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਨਾਮੀ ਪੱਤਰਕਾਰ ਤੇਜਿੰਦਰ ਸਿੰਘ ਫ਼ਤਿਹਪੁਰ ਵਲੋਂ ਨਿਭਾਈ ਗਈ | ਇਸ ਸਮਾਗਮ ਵਿਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਕੁਲਬੀਰ ਸਿੰਘ ਸਿਧੂ,ਇਕਬਾਲ ਸਿੰਘ ਸਿਧੂ,ਜੀ ਕੇ ਸਿੰਘ ਧਾਲੀਵਾਲ, ਹਰਕੇਸ਼ ਸਿੰਘ ਸਿਧੂ ,ਸਰਬਜੀਤ ਸਿੰਘ ਧਾਲੀਵਾਲ, ਅਮਰ ਸਿੰਘ ਚਾਹਲ, ਕਰਨਲ ਐਮ. ਐਸ. ਗੁਰੋਂ,ਕਰਨਲ ਜੇ ਐਸ ਗਿਲ,ਹਰਬੰਸ ਕੌਰ ਬਾਹੀਆ ਅਤੇ ਪਟਿਆਲੇ ਸ਼ਹਿਰ ਦੇ ਵਿਦਵਾਨ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਿਤੈਸ਼ੀ ਸ਼ਾਮਲ ਹੋਏ। The post ਕਿਰਤੀ ਕਿਸਾਨ ਫੋਰਮ ਵਲੋਂ ਵਿਸ਼ਵ ਪ੍ਰਸਿੱਧ ਖੇਤੀ ਵਿਗਿਆਨੀ ਅਤੇ ਖੁਰਾਕ ਮਾਹਰ ਸਨਮਾਨਿਤ appeared first on TheUnmute.com - Punjabi News. Tags:
|
ਮੁੱਖ ਮੰਤਰੀ ਮਾਨ ਨੇ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਅਤੇ ਦਿਹਾਤੀ ਵਿਕਾਸ ਫੰਡਾਂ ਦਾ ਬਕਾਇਆ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ Monday 20 February 2023 01:39 PM UTC+00 | Tags: aam-aadmi-party breaking-news environment news paddy-session punjab-farmers punjab-government punjabi-news punjab-news the-unmute-breaking-news ਐਸ.ਏ.ਐਸ.ਨਗਰ (ਮੋਹਾਲੀ), 20 ਫਰਵਰੀ 2023: ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਵਿੱਚੋਂ ਸੂਬੇ ਦਾ ਬਣਦਾ ਹਿੱਸਾ ਅਤੇ ਪੇਂਡੂ ਵਿਕਾਸ ਫੰਡਾਂ (ਆਰਡੀਐਫ) ਦੇ ਬਕਾਏ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ। ਮੁੱਖ ਮੰਤਰੀ ਨੇ ਅੱਜ ਇੱਥੇ ਝੋਨੇ ਦੀ ਪਰਾਲੀ ਦੇ ਪ੍ਰਭਾਵੀ ਪ੍ਰਬੰਧਨ ਲਈ ਕਰਵਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਸੂਬਿਆਂ ਦੀ ਵਿੱਤੀ ਸਥਿਰਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਦੇਸ਼ ਦੇ ਵਿਕਾਸ ਵਿੱਚ ਵਿਆਪਕ ਅਤੇ ਅਸਰਦਾਰ ਭੂਮਿਕਾ ਨਿਭਾਉਣ ਲਈ ਤਾਕਤਾਂ ਦੇਣੀਆਂ ਚਾਹੀਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਲਈ ਕੇਂਦਰ ਸਰਕਾਰ ਨੂੰ ਟੈਕਸਾਂ ਅਤੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦਾ ਬਕਾਇਆ ਹਿੱਸਾ ਜਾਰੀ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਸ ਮੁੱਦੇ ਨੂੰ ਢੁਕਵੇਂ ਮੰਚ ‘ਤੇ ਚੁੱਕਣ ਲਈ ਕੇਂਦਰੀ ਵਾਤਾਵਰਣ ਮੰਤਰੀ ਭੁਪਿੰਦਰ ਯਾਦਵ ਦੇ ਦਖ਼ਲ ਦੀ ਮੰਗ ਕੀਤੀ। ਝੋਨੇ ਦੀ ਪਰਾਲੀ ਨੂੰ ਅਸਾਸਾ ਦੱਸਦਿਆਂ ਉਨ੍ਹਾਂ ਨੇ ਝੋਨੇ ਦੀ ਪਰਾਲੀ ਸਾੜਨ ਦੇ ਖਤਰੇ ਦੇ ਪ੍ਰਬੰਧਨ ਲਈ ਟਿਕਾਊ ਵਿਧੀ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੁੱਚੇ ਉੱਤਰੀ ਖੇਤਰ ਦਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਮਸਲਾ ਹੈ ਪਰ ਕਿਸਾਨਾਂ ਕੋਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਠੋਸ ਢੰਗ-ਤਰੀਕਿਆਂ ਦੀ ਘਾਟ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਪਹਿਲਾਂ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦੇ ਕਿਉਂ ਜੋ ਇਸ ਦਾ ਖਮਿਆਜ਼ਾ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਪਰਾਲੀ ਦੀ ਖਰੀਦ ਨੂੰ ਯਕੀਨੀ ਬਣਾ ਕੇ ਇਸ ਖ਼ਤਰੇ ਨਾਲ ਨਜਿੱਠਣ ਲਈ ਸਾਂਝੀ ਕਾਰਜ ਯੋਜਨਾ ਤਿਆਰ ਕਰਕੇ ਆਪਸੀ ਸਹਿਯੋਗ ਕਰਨ ਦੀ ਲੋੜ ਹੈ। ਵਰਬੀਓ ਕੰਪਨੀ ਦੀ ਮਿਸਾਲ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਕੰਪਨੀ ਨੇ 47 ਹਜ਼ਾਰ ਏਕੜ ਵਿੱਚ ਪਰਾਲੀ ਨੂੰ ਸੰਭਾਲਣ ਦਾ ਬੀੜਾ ਚੁੱਕਿਆ ਹੈ ਅਤੇ ਅਜਿਹੀਆਂ ਕੰਪਨੀਆਂ ਨੂੰ ਹੋਰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਖੇਤੀ ਵਿਭਿੰਨਤਾ ਨੂੰ ਪ੍ਰੇਰਿਤ ਕਰਨ ਵਾਸਤੇ ਸਾਰੀਆਂ ਫਸਲਾਂ ਦੇ ਨਿਸ਼ਚਿਤ ਭਾਅਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਮੱਸਿਆ ਨਾਲ ਨਿਪਟਣ ਲਈ ਸੂਬਾ ਸਰਕਾਰ ਨੇ ਖੇਤੀ ਵਿਭਿੰਨਤਾ ਨੂੰ ਪ੍ਰੇਰਿਤ ਕਰਨ ਵਾਸਤੇ ਸਾਰੀਆਂ ਫਸਲਾਂ ਦੇ ਨਿਸ਼ਚਿਤ ਭਾਅ ਦੀ ਵੱਡੀ ਜ਼ਿੰਮੇਵਾਰੀ ਪਹਿਲਾਂ ਹੀ ਚੁੱਕੀ ਹੋਈ ਹੈ। ਉਨ੍ਹਾਂ ਦੁਹਰਾਇਆ ਕਿ ਕਿਸਾਨਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨਾ ਇਸ ਸਮੱਸਿਆ ਨਾਲ ਨਜਿੱਠਣ ਦਾ ਹੱਲ ਨਹੀਂ ਹੈ ਕਿਉਂਕਿ ਇਸ ਵਿੱਚ ਸਮਾਜਿਕ ਤੌਰ ਉਤੇ ਨਮੋਸ਼ੀ ਜੁੜੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਪੂਰੀ ਤਰ੍ਹਾਂ ਖੇਤੀ ‘ਤੇ ਨਿਰਭਰਤਾ ਹੀ ਕਿਸਾਨ ਖੁਦਕੁਸ਼ੀਆਂ ਦਾ ਮੁੱਖ ਕਾਰਨ ਹੈ। ਕੇਂਦਰੀ ਮੰਤਰੀ ਨੂੰ ਸੂਬੇ ਦੀ ਅਮੀਰ ਵਿਰਾਸਤ ਬਾਰੇ ਯਾਦ ਦਿਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਆਜ਼ਾਦੀ ਸੰਗਰਾਮ ਦੇ ਬਹਾਦਰ ਨਾਇਕਾਂ ਨੇ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜੀਰਾਂ ਤੋਂ ਮੁਕਤ ਹੋਣ ਲਈ ਮਿਸਾਲੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤੱਥ ਰਿਕਾਰਡ ‘ਤੇ ਹੈ ਕਿ ਜਿਨ੍ਹਾਂ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ, ਉਨ੍ਹਾਂ ਵਿਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਪੰਜਾਬੀ ਸਭ ਤੋਂ ਅੱਗੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨਾਲ ਸੂਬੇ ਦੀ ਪੁਰਾਤਨ ਸ਼ਾਨ ਜਲਦੀ ਹੀ ਬਹਾਲ ਹੋ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹਨ ਜੋ ਸੂਬੇ ਨੂੰ ਉਦਯੋਗਿਕ ਵਿਕਾਸ ਦੀ ਲੀਹ ‘ਤੇ ਲਿਆਉਣ ਲਈ ਹਰ ਸੰਭਵ ਯਤਨ ਕਰਨ ਲਈ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਵਿਸ਼ਵ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਵਿੱਚ ਵਿਕਾਸ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਸੂਬਾ ਬਣਾਉਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਦੀ ਲੋੜ ਹੈ। ਆਪਣੀ ਕਿਸਮ ਦੀ ਪਹਿਲੀ 'ਕਿਸਾਨ-ਮਿਲਣੀ' ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਸਮੁੱਚੇ ਕਿਸਾਨ ਭਾਈਚਾਰੇ ਨੂੰ ਦਰਪੇਸ਼ ਹਰ ਸਮੱਸਿਆ ਦਾ ਹੱਲ ਜਾਣਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਨੇ ਪਹਿਲੀ ਵਾਰ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਲੱਭਣ ਲਈ ਉਨ੍ਹਾਂ ਨਾਲ ਰਾਬਤਾ ਕਾਇਮ ਕੀਤਾ ਹੈ। ਗੰਨੇ ਦੀ ਕਾਸ਼ਤ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਦੇ ਯਤਨਫਸਲੀ ਚੱਕਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਝੋਨੇ ਦੀਆਂ ਅਜਿਹੀਆਂ ਕਿਸਮਾਂ ਨੂੰ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਜੋ ਪੱਕਣ ਲਈ ਘੱਟ ਤੋਂ ਘੱਟ ਸਮਾਂ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਗੰਨਾ, ਝੋਨੇ ਦਾ ਸਾਰਥਕ ਬਦਲ ਹੈ ਪਰ ਇਸ ਨੂੰ ਵੇਚਣ ਲਈ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦੀ ਕਾਸ਼ਤ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਪਹਿਲਾਂ ਹੀ ਵੱਡੇ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ੂਗਰਫੈੱਡ ਵੱਲੋਂ ਕਿਸਾਨਾਂ ਦੇ ਸਾਰੇ ਬਕਾਏ ਪਹਿਲਾਂ ਹੀ ਨਿਪਟਾ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 380 ਰੁਪਏ ਪ੍ਰਤੀ ਕੁਇੰਟਲ ਐਸ.ਏ.ਪੀ. ‘ਤੇ ਗੰਨੇ ਦੀ ਖਰੀਦ ਕੀਤੀ ਹੈ। ਪੰਜਾਬ ਨੂੰ ਮੌਕਿਆਂ ਦੀ ਧਰਤੀ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਈ ਕੰਪਨੀਆਂ ਨਾਲ ਗੱਲਬਾਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਆਧਾਰ ਹਨ। ਇਸ ਤੋਂ ਪਹਿਲਾਂ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੰਬੋਧਨ ਵਿੱਚ ਕਾਨਫਰੰਸ ਵਿੱਚ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਆਪਣੇ ਵਿਭਾਗ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਕੀਤੀਆਂ ਗਈਆਂ ਵੱਖ-ਵੱਖ ਪਹਿਲਕਦਮੀਆਂ ਜਿਵੇਂ ਕਿ ਫਸਲ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿਚ ਜਾਂ ਖੇਤਾਂ ਤੋਂ ਬਾਹਰ ਨਿਪਟਾਰਾ ਦਾ ਜ਼ਿਕਰ ਵੀ ਕੀਤਾ। ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਇਸ ਰੁਝਾਨ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਰਹੀ ਹੈ ਅਤੇ ਉਨ੍ਹਾਂ ਦਾ ਸਨਮਾਨ ਵੀ ਕਰ ਰਹੀ ਹੈ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਭੁਪਿੰਦਰ ਯਾਦਵ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਫੁਲਕਾਰੀ, ਬੂਟਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨਾਲ ਸਨਮਾਨਿਤ ਕੀਤਾ। The post ਮੁੱਖ ਮੰਤਰੀ ਮਾਨ ਨੇ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਅਤੇ ਦਿਹਾਤੀ ਵਿਕਾਸ ਫੰਡਾਂ ਦਾ ਬਕਾਇਆ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ appeared first on TheUnmute.com - Punjabi News. Tags:
|
1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਤੇ 4569 ਆਂਗਣਵਾੜੀ ਹੈਲਪਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭ : ਡਾ. ਬਲਜੀਤ ਕੌਰ Monday 20 February 2023 01:44 PM UTC+00 | Tags: aam-aadmi-party anganwadi anganwadi-helper anganwadi-workers breaking-news cm-bhagwant-mann dr-baljit-kaur news punjab punjab-congress the-unmute-breaking-news the-unmute-news ਚੰਡੀਗੜ੍ਹ, 20 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 1016 ਆਂਗਣਵਾੜੀ (Anganwadi) ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਅਤੇ 4569 ਆਂਗਣਵਾੜੀ ਹੈਲਪਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਆਂਗਣਵਾੜੀ (Anganwadi) ਸੈਂਟਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਂਗਣਵਾੜੀ ਵਰਕਰਾਂ (ਮੇਨ), ਮਿੰਨੀ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰਕੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਸਬੰਧੀ ਵਿਸਥਾਰਪੂਰਵਕ ਸੂਚਨਾ ਅਤੇ ਸ਼ਰਤਾਂ ਵਿਭਾਗ ਦੀ ਵੈਬਸਾਈਟ www.sswcd.punjab.gov.in ਅਤੇ ਸਬੰਧਤ ਜ਼ਿਲ੍ਹੇ ਦੀ ਵੈਬਸਾਈਟ 'ਤੇ ਉਪਲੱਬਧ ਹੈ। ਇਸ ਤੋਂ ਇਲਾਵਾ ਹੋਰ ਜਾਣਕਾਰੀ ਲਈ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਯੋਗ ਉਮੀਦਵਾਰਾਂ ਵੱਲੋਂ ਬਿਨੈਪੱਤਰ ਕੇਵਲ ਇਲਾਕੇ ਨਾਲ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨੂੰ ਦਸਤੀ ਜਾਂ ਰਜਿਸਟਰਡ ਪੋਸਟ (ਆਫ਼ਲਾਈਨ ਵਿਧੀ ) ਰਾਹੀਂ 9 ਮਾਰਚ 2023 ਨੂੰ ਸ਼ਾਮ 5:00 ਵਜੇ ਤੱਕ ਭੇਜੇ ਜਾ ਸਕਦੇ ਹਨ। The post 1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਤੇ 4569 ਆਂਗਣਵਾੜੀ ਹੈਲਪਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭ : ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਗੁਦਾਮਾਂ ਦੀ ਅਚਨਚੇਤ ਚੈਕਿੰਗ Monday 20 February 2023 01:49 PM UTC+00 | Tags: aam-aadmi-party breaking-news cm-bhagwant-mann lal-chand-kataruchak news patiala patiala-news patiala-warehouses punjab-government the-unmute-news ਪਟਿਆਲਾ, 20 ਫਰਵਰੀ 2023: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ Lal Chand Kataruchak) ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਗੁਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਗੁਦਾਮਾਂ ਵਿੱਚ ਪਈ ਕਣਕ ਦੇ ਸਟਾਕ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈਜ਼ ਘਣਸ਼ਿਆਮ ਥੋਰੀ ਵੀ ਮੌਜੂਦ ਸਨ। ਪਟਿਆਲਾ ਜ਼ਿਲ੍ਹੇ ਦੇ ਸਮਾਣਾ, ਭੁਨਰਹੇੜੀ ਅਤੇ ਸਨੌਰ ਖੇਤਰ ਦੇ ਗੁਦਾਮਾਂ ਦਾ ਦੌਰਾ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਖੂਨ ਪਸੀਨਾ ਇੱਕ ਕਰਕੇ ਪੈਦਾ ਕੀਤੇ ਅਨਾਜ ਦੀ ਸਾਂਭ-ਸੰਭਾਲ ਕਰਨਾ ਅਤੇ ਲੋਕਾਂ ਤੱਕ ਅਨਾਜ ਦੀ ਸੁਖਾਲੀ ਪਹੁੰਚ ਬਣਾਉਣਾ ਸਾਡਾ ਫ਼ਰਜ਼ ਹੈ ਅਤੇ ਇਸ ਲਈ ਉਨ੍ਹਾਂ ਵੱਲੋਂ ਲਗਾਤਾਰ ਸੂਬੇ ਦੇ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਗੁਦਾਮਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਜੋ ਕੰਮ ਕਰ ਰਹੀ ਹੈ, ਉਸੇ ਲੜੀ ਤਹਿਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਕੰਮ ਦੀ ਸਮੇਂ ਸਮੇਂ ‘ਤੇ ਸਮੀਖਿਆ ਕੀਤੀ ਜਾਂਦੀ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਗੁਦਾਮਾਂ ਦੀ ਚੈਕਿੰਗ ਦੌਰਾਨ ਤਸੱਲੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਗੁਦਾਮਾਂ ਵਿੱਚ ਰੱਖੇ ਅਨਾਜ ਦੀ ਸਾਂਭ ਸੰਭਾਲ ਚੰਗੇ ਤਰੀਕੇ ਨਾਲ ਹੋ ਰਹੀ ਹੈ ਤੇ ਨਵੇਂ ਸੀਜ਼ਨ ਦੌਰਾਨ ਆਉਣ ਵਾਲੀ ਫ਼ਸਲ ਲਈ ਗੁਦਾਮਾਂ ਅੰਦਰ ਹੁਣ ਤੋਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਦਾਮਾਂ ‘ਚ ਰੱਖੇ ਅਨਾਜ ਦਾ ਹੋਰ ਵੀ ਚੰਗੇ ਢੰਗ ਨਾਲ ਰਿਕਾਰਡ ਮੇਨਟੇਨ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਤੇ ਗੁਦਾਮਾਂ ਵਿਚੋਂ ਰੋਜ਼ਾਨਾ ਕੀਤੀ ਜਾ ਰਹੀ ਲਿਫ਼ਟਿੰਗ ਦਾ ਰਿਕਾਰਡ ਵੀ ਰੋਜ਼ ਸ਼ਾਮ ਨੂੰ ਅੱਪਡੇਟ ਕਰਨ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਕਿਹਾ ਕਿ ਅਚਨਚੇਤ ਕੀਤੀ ਚੈਕਿੰਗ ਦਾ ਮੁੱਖ ਮਕਸਦ ਗੁਦਾਮਾਂ ਦੀ ਵਿਵਸਥਾ ਤੇ ਮੁਲਾਜ਼ਮਾਂ ਦੇ ਕੰਮ ਕਾਜ ਨੂੰ ਦੇਖਣ ਸਮੇਤ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਵੀ ਸਮਝਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਇਹ ਸਪੱਸ਼ਟ ਨਿਰਦੇਸ਼ ਹਨ ਕਿ ਕਿਸੇ ਵੀ ਸਰਕਾਰੀ ਵਿਭਾਗ ਵਿੱਚ ਕਿਸੇ ਤਰ੍ਹਾਂ ਦੀ ਕੋਈ ਬੇਨਿਯਮੀ ਜਾਂ ਬਦ-ਇੰਤਜ਼ਾਮੀ ਬਿਲਕੁਲ ਸਹਿਣ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੂਬੇ ਭਰ ‘ਚ ਗੁਦਾਮਾਂ ਦੀ ਚੈਕਿੰਗ ਇਸੇ ਤਰ੍ਹਾਂ ਕੀਤੀ ਜਾਂਦੀ ਰਹੇਗੀ। ਇਸ ਮੌਕੇ ਡੀ.ਐਫ.ਐਸ.ਸੀ. ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਸਟਾਫ਼ ਵੀ ਮੌਜੂਦ ਸੀ। The post ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਗੁਦਾਮਾਂ ਦੀ ਅਚਨਚੇਤ ਚੈਕਿੰਗ appeared first on TheUnmute.com - Punjabi News. Tags:
|
ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਜੇ.ਈਜ਼ ਨੂੰ ਨਿਯੁਕਤੀ ਪੱਤਰਾਂ ਦੀ ਵੰਡ 21 ਫਰਵਰੀ ਨੂੰ: ਬ੍ਰਮ ਸ਼ੰਕਰ ਜਿੰਪਾ Monday 20 February 2023 01:54 PM UTC+00 | Tags: aam-aadmi-party appointment-letters-to-jes brahm-shankar-jimpa breaking-news chief-minister-bhagwant-mann news ppointment-letters-to-je punjab-government punjab-water-supply-and-sanitation-department the-unmute-breaking-news the-unmute-latest-update the-unmute-update ਚੰਡੀਗੜ੍ਹ, 20 ਫਰਵਰੀ 2023: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ 'ਚ ਪੀਣਯੋਗ ਪਾਣੀ ਦੀ ਨਿਰਵਿਘਨ ਸਪਲਾਈ ਅਤੇ ਕੂੜੇ-ਕਰਕਟ ਦੇ ਨਿਪਟਾਰੇ ਲਈ ਵਿਭਾਗ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ 3 ਦਰਜਨ ਦੇ ਕਰੀਬ ਜੂਨੀਅਰ ਇੰਜੀਨੀਅਰਜ਼ (ਜੇ.ਈਜ਼) ਨੂੰ ਨਿਯੁਕਤੀ ਪੱਤਰਾਂ ਦੀ ਵੰਡ 21 ਫਰਵਰੀ ਨੂੰ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਨਵ ਨਿਯੁਕਤ ਜੇ.ਈਜ਼ ਨੂੰ ਨਿਯੁਕਤੀ ਪੱਤਰ ਦੇਣਗੇ। ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਕਿ ਮਾਨ ਸਰਕਾਰ ਪਿੰਡਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਬਹੁਤ ਸਾਰੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਉਨ੍ਹਾਂ ਕਿਹਾ ਕਿ ਨਵੇਂ ਜੇ.ਈਜ਼ ਦੀ ਭਰਤੀ ਨਾਲ ਜਿੱਥੇ ਪ੍ਰੋਜੈਕਟਾਂ ਦੀ ਗਤੀ ਹੋਰ ਤੇਜ਼ ਹੋਵੇਗੀ ਉੱਥੇ ਹੀ ਲੋਕਾਂ ਨੂੰ ਹੋਰ ਜ਼ਿਆਦਾ ਸੁਵਿਧਾਵਾਂ ਦੇਣ ਵਿਚ ਵੀ ਸੌਖ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਤੰਬਰ 2022 ਵਿਚ ਵਿਭਾਗ 'ਚ ਜੂਨੀਅਰ ਨਕਸ਼ਾ ਨਵੀਸਾਂ ਦੀ ਵੀ ਭਰਤੀ ਕੀਤੀ ਗਈ ਸੀ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਦਿਨ ਹੀ ਐਲਾਨ ਕਰ ਦਿੱਤਾ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਜਾਣ ਤੋਂ ਰੋਕਣ ਲਈ ਸੂਬੇ ਵਿਚ ਹੀ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਅਤੇ ਖਾਲੀ ਪਈਆਂ ਸਰਕਾਰੀ ਅਸਾਮੀਆਂ ਨੂੰ ਭਰਿਆ ਜਾਵੇਗਾ। ਆਪਣੇ ਇਸ ਵਾਅਦੇ ਦੀ ਪੂਰਤੀ ਕਰਦਿਆਂ ਹੁਣ ਤੱਕ ਮੁੱਖ ਮੰਤਰੀ ਵੱਲੋਂ ਤਕਰੀਬਨ 27 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜੇ.ਈਜ਼ ਨੂੰ ਨਿਯੁਕਤੀ ਪੱਤਰ ਦੇਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਜੇ.ਈਜ਼ ਦੇ ਵਿਭਾਗ ਵਿਚ ਆਉਣ ਨਾਲ ਵਿਭਾਗ ਨੂੰ ਹੇਠਲੇ ਪੱਧਰ ਤੱਕ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਸੇਵਾਵਾਂ ਅਤੇ ਸਹੂਲਤਾਂ ਦੇਣ ਵਿਚ ਵੀ ਆਸਾਨੀ ਹੋਵੇਗੀ। The post ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਜੇ.ਈਜ਼ ਨੂੰ ਨਿਯੁਕਤੀ ਪੱਤਰਾਂ ਦੀ ਵੰਡ 21 ਫਰਵਰੀ ਨੂੰ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸਰਕਾਰ ਨੂੰ ਗੁਰੁਦੁਆਰਾ ਪ੍ਰਬੰਧਾਂ 'ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾੜਨਾ Monday 20 February 2023 02:01 PM UTC+00 | Tags: breaking-news harjinder-singh-dhami haryana-committee haryana-government haryana-gurudwara-sahib hsgpc news punjabi-news sgpc shiromani-gurdwara-parbandhak-committee sikh the-unmute-punjabi-news ਅੰਮ੍ਰਿਤਸਰ 20 ਫਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਕਮੇਟੀ ਵੱਲੋਂ ਪੁਲਿਸ ਦੀ ਮਦਦ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਚ ਕਬਜ਼ੇ ਲਈ ਕੀਤੀ ਗਈ ਧੱਕੇਸ਼ਾਹੀ ਅਤੇ ਸਿੱਖ ਮਰਯਾਦਾ ਦੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲ ਬੰਦ ਕਰਨ ਦੀ ਤਾੜਨਾ ਕੀਤੀ। ਬੀਤੇ ਕੱਲ੍ਹ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਅਤੇ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਦਫ਼ਤਰ ਦੇ ਤਾਲੇ ਵੱਢ ਕੇ ਆਪਣੇ ਲਗਾਉਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸੱਦੀ ਗਈ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਦੀ ਜੋਰ ਜਬਰੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਗਈ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੋਚੀ ਸਮਝੀ ਸਾਜ਼ਿਸ਼ ਤਹਿਤ ਹਰਿਆਣਾ ਦੇ ਗੁਰਦੁਆਰਿਆਂ ਨੂੰ ਆਪਣੇ ਕਬਜ਼ੇ ਵਿਚ ਲੈਣਾ ਚਾਹੁੰਦੀ ਹੈ। ਇਸੇ ਮਨਸ਼ਾ ਤਹਿਤ ਹੀ ਬੀਤੇ ਕੱਲ੍ਹ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਅੰਦਰ ਹਰਿਆਣਾ ਕਮੇਟੀ ਦੇ ਅਹੁਦੇਦਾਰ ਹਰਿਆਣਾ ਪੁਲਿਸ ਨੂੰ ਨਾਲ ਲੈ ਕੇ ਦਾਖ਼ਲ ਹੋਏ ਅਤੇ ਆਪਹੁਦਰੀ ਕਾਰਵਾਈ ਕਰਦਿਆਂ ਗੋਲਕ ਦੇ ਤਾਲੇ ਵੱਢ ਦਿੱਤੇ ਗਏ। ਇਸ ਮਗਰੋਂ ਧਰਮ ਪ੍ਰਚਾਰ ਕਮੇਟੀ ਦੇ ਕੁਰੂਕਸ਼ੇਤਰ ਸਥਿਤ ਸਿੱਖ ਮਿਸ਼ਨ ਦੇ ਦਫ਼ਤਰ ਦੇ ਵੀ ਤਾਲੇ ਤੋੜ ਕੇ ਵੀ ਕਬਜ਼ਾ ਕੀਤਾ ਗਿਆ। ਇਸ ਪ੍ਰਤੀ ਰੋਸ ਪ੍ਰਗਟਾਉਣ ਲਈ ਹਰਿਆਣਾ ਦੀਆਂ ਸੰਗਤਾਂ ਜਦੋਂ ਅੱਜ ਗੁਰਦੁਆਰਾ ਸਾਹਿਬ ਪੁੱਜੀਆਂ ਤਾਂ ਉਨ੍ਹਾਂ 'ਤੇ ਵੀ ਲਾਠੀਚਾਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਕਾਰਵਾਈ 'ਚ ਪੁਲਿਸ ਕਰਮੀਆਂ ਨੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਦੀ ਪਰਕਰਮਾਂ ਵਿਚ ਦਾਖਲ ਹੋ ਕੇ ਸਿੱਖ ਮਰਯਾਦਾ ਦਾ ਘੋਰ ਉਲੰਘਣ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਕਾਰਵਾਈ ਬੇਹੱਦ ਨਿੰਦਣਯੋਗ ਹੈ, ਜਿਸ ਲਈ ਸਿੱਧੇ ਤੌਰ 'ਤੇ ਹਰਿਆਣਾ ਦੀ ਸਰਕਾਰ ਜ਼ੁੰਮੇਵਾਰ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਦੀ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਉਲੰਘਣਾ ਕਰਕੇ ਗੁਰਦੁਆਰਿਆਂ 'ਤੇ ਕਾਬਜ਼ ਹੋਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਵਿਚ ਸਾਫ਼ ਲਿਖਿਆ ਹੈ ਕਿ ਚੋਣ ਮਗਰੋਂ ਹੀ ਹਰਿਆਣਾ ਕਮੇਟੀ ਕਾਰਜਸ਼ੀਲ ਹੋ ਸਕਦੀ ਹੈ, ਪਰੰਤੂ ਹਰਿਆਣਾ ਸਰਕਾਰ ਨੇ ਨੋਟੀਫਿਕੇਸ਼ਨ ਰਾਹੀਂ ਐਡਹਾਕ ਕਮੇਟੀ ਬਣਾ ਕੇ ਗੁਰਦੁਆਰਾ ਪ੍ਰਬੰਧ ਆਪਣੇ ਹੱਥ ਵਿਚ ਲੈਣ ਦੀ ਨੀਤੀ ਤਿਆਰ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਹਰਿਆਣਾ ਦੇ ਗੁਰਦੁਆਰਿਆਂ ਨੂੰ ਆਪਣੇ ਮਰਜ਼ੀ ਨਾਲ ਚਲਾਉਣਾ ਚਾਹੁੰਦੀ ਹੈ। ਕਿਉਂਕਿ ਸਰਕਾਰ ਵੱਲੋਂ ਕੀਤੇ ਨੋਟੀਫਿਕੇਸ਼ਨ ਵਿਚ ਸਾਫ਼ ਲਿਖਿਆ ਹੈ ਕਿ ਜੇਕਰ ਚੋਣ ਨਾ ਹੋਈ ਤਾਂ ਮੁੜ ਕਮੇਟੀ ਨਾਮਜ਼ਦ ਕੀਤੀ ਜਾਵੇਗੀ। ਇਹ ਗੈਰ ਕਾਨੂੰਨੀ ਪ੍ਰਕਿਰਿਆ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰਾਂ ਦਾ ਧੱਕੇ ਨਾਲ ਪ੍ਰਬੰਧ ਲੈਣਾ ਬਿਲਕੁਲ ਗੈਰ ਕਾਨੂੰਨੀ ਹੈ। ਇਸ ਸਬੰਧ ਵਿਚ ਹਰਿਆਣਾ ਸਰਕਾਰ ਅਤੇ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਨਾਲ ਕਿਸੇ ਕਿਸਮ ਦਾ ਰਾਬਤਾ ਨਹੀਂ ਕੀਤਾ, ਸਗੋਂ ਜਬਰਨ ਪ੍ਰਬੰਧ ਹਥਿਆਉਣ ਦੀ ਸਾਜ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬੇਹੱਦ ਨਾਜ਼ੁਕ ਅਤੇ ਗੁਰੂ ਘਰ ਦੇ ਅਦਬ ਸਤਿਕਾਰ ਅਤੇ ਮਰਯਾਦਾ ਨਾਲ ਜੁੜਿਆ ਹੋਇਆ ਹੈ। ਇਸ ਲਈ ਹਰਿਆਣਾ ਦੇ ਸਿੱਖਾਂ ਅਤੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਘਟਨਾ ਦੇ ਜਾਇਜੇ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਦੀ ਰਿਪੋਰਟ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰਾ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ ਤੇ ਸ. ਬਾਵ ਸਿੰਘ ਗੁਮਾਨਪੁਰਾ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕੇਵਲ ਇਕ ਨੋਟੀਫਿਕੇਸ਼ਨ ਰਾਹੀਨ ਕੀਤੀ ਗਈ ਐਡਹਾਕ ਕਮੇਟੀ ਦੀ ਗੈਰ ਕਾਨੂੰਨੀ ਨਾਮਜ਼ਦਗੀ ਵਿਰੁੱਧ ਕਾਨੂੰਨੀ ਮਾਹਿਰਾਂ ਦੀ ਰਾਇ ਲਈ ਜਾਵੇਗੀ ਅਤੇ ਸਿੱਖ ਗੁਰਦੁਆਰਾ ਐਕਟ 1925 ਵਿਚ ਹੋਈ ਸਿੱਧੀ ਦਖ਼ਲਅੰਦਾਜ਼ੀ ਬਾਰੇ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਪਾਸੋਂ ਵੀ ਦਖ਼ਲ ਮੰਗਿਆ ਜਾਵੇਗਾ। The post ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸਰਕਾਰ ਨੂੰ ਗੁਰੁਦੁਆਰਾ ਪ੍ਰਬੰਧਾਂ 'ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾੜਨਾ appeared first on TheUnmute.com - Punjabi News. Tags:
|
ਕੁਲਦੀਪ ਸਿੰਘ ਧਾਲੀਵਾਲ ਵੱਲੋਂ 'ਪੰਜਾਬੀ ਦਿਵਸ' ਦੀ ਸਮੁੱਚੇ ਪੰਜਾਬੀਆਂ ਨੂੰ ਵਧਾਈ Monday 20 February 2023 02:07 PM UTC+00 | Tags: aam-aadmi-party bhagwant-mann breaking-news cm-bhagwant-mann kuldeep-singh-dhaliwal news punjab punjab-government punjabi-day punjabis the-unmute-breaking-news the-unmute-news the-unmute-report ਚੰਡੀਗੜ੍ਹ, 20 ਫ਼ਰਵਰੀ 2023: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅਧੀਨ ਆਪਣੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਸ. ਧਾਲੀਵਾਲ ਨੇ ਸਮੁੱਚੇ ਪੰਜਾਬੀਆਂ ਨੂੰ 'ਪੰਜਾਬੀ ਦਿਵਸ' (21 ਫ਼ਰਵਰੀ) ਦੀ ਵਧਾਈ ਦਿੰਦਿਆਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਵੱਡਾ ਫੈਸਲਾ ਕਰਦਿਆਂ ਸੂਬੇ ਭਰ ਵਿੱਚ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਹਰ ਤਰ੍ਹਾਂ ਦੇ ਸਰਕਾਰੀ, ਪ੍ਰਾਈਵੇਟ ਜਾਂ ਹੋਰ ਬੋਰਡ ਉੱਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਕੀਤੀ ਹੈ, ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ।ਉਨ੍ਹਾਂ ਕਿਹਾ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਉਤੇ ਜੁਰਮਾਨੇ ਵੀ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੇ ਦਫ਼ਤਰਾਂ ਦੇ ਸਾਰੇ ਬੋਰਡਾਂ, ਨੋਟਿਸ ਬੋਰਡਾਂ ਅਤੇ ਦਫ਼ਤਰਾਂ ਦੇ ਨਾਂ ਲਿਖਣ ਵਿੱਚ ਪੰਜਾਬੀ ਨੂੰ ਪਹਿਲ ਦਿੱਤੀ ਜਾਵੇ ਅਤੇ ਬਾਕੀ ਭਾਸ਼ਾਵਾਂ ਪੰਜਾਬੀ ਤੋਂ ਬਾਅਦ ਲਿਖੀਆਂ ਜਾਣ। ਉਨ੍ਹਾਂ ਸਮੁੱਚੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬੀ ਮਾਂ ਬੋਲੀ ਨੂੰ ਆਪਣੇ ਪਰਿਵਾਰਾਂ ਵਿੱਚ ਜ਼ਿੰਦਾ ਰੱਖਣੀ ਯਕੀਨੀ ਬਣਾਉਣ। ਸ. ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਸੱਦਾ ਦਿਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਆਪਣੀ ਮਾਂ ਬੋਲੀ ਨੂੰ ਮਾਣ ਸਤਿਕਾਰ ਦੇਣਾ ਅਤੇ ਤਰਜੀਹ ਦੇਣੀ, ਸਾਡਾ ਸਭਨਾਂ ਦਾ ਇਖ਼ਲਾਕੀ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ 150 ਦੇਸ਼ਾਂ ਵਿੱਚ ਬੋਲੀ ਜਾਂਦੀ ਹੈ। ਉਨ੍ਹਾਂ ਨੇ ਯੂ.ਐਨ. ਓ ਦੀ ਇੱਕ ਰਿਪੋਰਟ ਹਵਾਲਾ ਦਿੰਦਿਆਂ ਕਿਹਾ ਕਿ ਦੁਨੀਆਂ ਭਰ ਦੀਆਂ 7000 ਭਾਸ਼ਾਵਾਂ ਵਿੱਚੋਂ ਪੰਜਾਬੀ ਨੂੰ 12 ਸਥਾਨ ਪ੍ਰਾਪਤ ਹੈ।ਉਨਾਂ ਕਿਹਾ ਕਿ ਇਸ ਰਿਪੋਰਟ ਵਿੱਚ ਅਗਲੇ 50 ਸਾਲਾਂ ਦੌਰਾਨ 2000 ਭਾਸ਼ਾਵਾਂ ਖਤਮ ਹੋਣ ਦਾ ਖਦਸ਼ਾ ਜਾਹਿਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਪੰਜਾਬੀ ਵੀ ਇੱਕ ਹੈ।ਉਨ੍ਹਾਂ ਕਿਹਾ ਕਿ ਮਾਤ-ਭਾਸ਼ਾ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਹਰ ਸਾਰਥਕ ਕਦਮ ਚੁੱਕੇਗੀ। The post ਕੁਲਦੀਪ ਸਿੰਘ ਧਾਲੀਵਾਲ ਵੱਲੋਂ 'ਪੰਜਾਬੀ ਦਿਵਸ' ਦੀ ਸਮੁੱਚੇ ਪੰਜਾਬੀਆਂ ਨੂੰ ਵਧਾਈ appeared first on TheUnmute.com - Punjabi News. Tags:
|
PM ਮੋਦੀ ਵਲੋਂ 'ਆਪ੍ਰੇਸ਼ਨ ਦੋਸਤ' ਤਹਿਤ ਭੂਚਾਲ ਪ੍ਰਭਾਵਿਤ ਤੁਰਕੀ ਤੋਂ ਪਰਤੇ ਬਚਾਅ ਕਰਮੀਆਂ ਦੀ ਸ਼ਲਾਘਾ Monday 20 February 2023 02:23 PM UTC+00 | Tags: breaking-news earthquake-in-turkey-and-syria indian-army latest-news ndrf ndrf-team news operation-dost prime-minister-narendra-modi punjab-news the-unmute-breaking-news the-unmute-news the-unmute-punjab the-unmute-update turkey ਚੰਡੀਗੜ੍ਹ, 20 ਫ਼ਰਵਰੀ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਨਡੀਆਰਐੱਫ (NDRF) ਅਤੇ ਹੋਰ ਸੰਗਠਨਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਨ੍ਹਾਂ ਐਨਡੀਆਰਐੱਫ ਦੇ ਜਵਾਨਾਂ ਨੇ ਤੁਰਕੀ ਅਤੇ ਸੀਰੀਆ ਵਿਚ ਆਏ ਭਿਆਨਕ ਭੂਚਾਲ ਤੋਂ ਬਾਅਦ ਬਚਾਅ ਕਾਰਜ ਵਿਚ ਹਿੱਸਾ ਲਿਆ ਸੀ। ਭਾਰਤ ਵੱਲੋਂ ਭੇਜੀਆਂ ਗਈਆਂ ਬਚਾਅ ਟੀਮਾਂ ਨੇ ਭੂਚਾਲ ਪ੍ਰਭਾਵਿਤ ਦੇਸ਼ਾਂ ਵਿੱਚ ਕਈ ਜਾਨਾਂ ਬਚਾਈਆਂ। ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ ਦੌਰਾਨ ਆਪਰੇਸ਼ਨ ਦੋਸਤ ਦੀ ਤਾਰੀਫ਼ ਕੀਤੀ। ਇਸ ਮੌਕੇ ਐਨਡੀਆਰਐਫ ਦੇ ਡੀਜੀ ਅਤੁਲ ਕਰਵਲ ਵੀ ਮੌਜੂਦ ਸਨ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਆਪਰੇਸ਼ਨ ਦੋਸਤ ਨਾਲ ਜੁੜੀ ਪੂਰੀ ਟੀਮ, ਭਾਵੇਂ ਉਹ Operation DostNDRF, ਫੌਜ, ਹਵਾਈ ਸੈਨਾ ਜਾਂ ਹੋਰ ਸੇਵਾਵਾਂ ਦੇ ਸਾਡੇ ਭਾਈਵਾਲ ਹੋਣ, ਸਾਰਿਆਂ ਨੇ ਸ਼ਾਨਦਾਰ ਕੰਮ ਕੀਤਾ ਹੈ। ਸਾਡੇ ਡੌਗ ਸਕੁਐਡ ਦੇ ਮੈਂਬਰਾਂ ਨੇ ਵੀ ਸ਼ਾਨਦਾਰ ਕਾਬਲੀਅਤਾਂ ਦਾ ਪ੍ਰਦਰਸ਼ਨ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਆਪਰੇਸ਼ਨ ਦੋਸਤ () ਭਾਰਤ ਦੇ ਮਨੁੱਖਤਾ ਪ੍ਰਤੀ ਸਮਰਪਣ ਅਤੇ ਸੰਕਟ ਵਿੱਚ ਘਿਰੇ ਦੇਸ਼ਾਂ ਦੇ ਨਾਲ ਖੜੇ ਹੋਣ ਦੀ ਸਾਡੀ ਵਚਨਬੱਧਤਾ ਦੀ ਇੱਕ ਉਦਾਹਰਣ ਹੈ। ਦੁਨੀਆ ਦੇ ਕਿਸੇ ਵੀ ਹਿੱਸੇ ਵਿੱਚ ਕਿਸੇ ਵੀ ਆਫ਼ਤ ਲਈ ਭਾਰਤ ਹਮੇਸ਼ਾ ਸਭ ਤੋਂ ਪਹਿਲਾਂ ਜਵਾਬਦੇਹ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸੱਭਿਆਚਾਰ ਨੇ ਸਾਨੂੰ ਵਸੁਧੈਵ ਕੁਟੁੰਬਕਮ ਦਾ ਪਾਠ ਪੜ੍ਹਾਇਆ ਹੈ। ਇਸ ਲਈ ਚਾਹੇ ਤੁਰਕੀ ਹੋਵੇ ਜਾਂ ਸੀਰੀਆ, ਪੂਰੀ ਟੀਮ ਨੇ ਇਨ੍ਹਾਂ ਭਾਰਤੀ ਕਦਰਾਂ-ਕੀਮਤਾਂ ਦਾ ਪ੍ਰਦਰਸ਼ਨ ਕੀਤਾ ਹੈ। ਅਸੀਂ ਸਾਰੇ ਸੰਸਾਰ ਨੂੰ ਇੱਕ ਪਰਿਵਾਰ ਸਮਝਦੇ ਹਾਂ। ਭਾਵੇਂ ਕੋਈ ਵੀ ਦੇਸ਼ ਹੋਵੇ, ਜੇਕਰ ਗੱਲ ਮਨੁੱਖਤਾ ਦੀ ਹੋਵੇ, ਮਨੁੱਖੀ ਸੰਵੇਦਨਸ਼ੀਲਤਾ ਦੀ ਹੋਵੇ ਤਾਂ ਭਾਰਤ ਮਨੁੱਖੀ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਦਾ ਹੈ। ਉਨ੍ਹਾਂ ਕਿਹਾ ਕਿ ਤੁਰਕੀ ‘ਚ ਭੂਚਾਲ ਤੋਂ ਬਾਅਦ ਜਿਸ ਰਫਤਾਰ ਨਾਲ ਤੁਸੀਂ ਸਾਰੇ ਉੱਥੇ ਪਹੁੰਚੇ, ਉਸ ਨੇ ਪੂਰੀ ਦੁਨੀਆ ਦਾ ਧਿਆਨ ਤੁਹਾਡੇ ਵੱਲ ਖਿੱਚਿਆ ਹੈ। ਇਹ ਤੁਹਾਡੀ ਤਿਆਰੀ ਨੂੰ ਦਰਸਾਉਂਦਾ ਹੈ। ਤੁਹਾਡੀ ਸਿਖਲਾਈ ਤੁਹਾਡੇ ਹੁਨਰ ਨੂੰ ਦਰਸਾਉਂਦੀ ਹੈ। ਸਾਡੀ ਸੰਸਕ੍ਰਿਤੀ ਨੇ ਸਾਨੂੰ ‘ਵਸੁਧੈਵ ਕੁਟੁੰਬਕਮ’ ਸਿਖਾਇਆ ਹੈ। ਇਸ ਲਈ ਤੁਰਕੀ ਹੋਵੇ ਜਾਂ ਸੀਰੀਆ, ਪੂਰੀ ਟੀਮ ਨੇ ਇਨ੍ਹਾਂ ਭਾਰਤੀ ਕਦਰਾਂ-ਕੀਮਤਾਂ ਨੂੰ ਪ੍ਰਦਰਸ਼ਿਤ ਕੀਤਾ ਹੈ।ਅਸੀਂ ਪੂਰੀ ਦੁਨੀਆ ਨੂੰ ਇੱਕ ਪਰਿਵਾਰ ਮੰਨਦੇ ਹਾਂ। The post PM ਮੋਦੀ ਵਲੋਂ ‘ਆਪ੍ਰੇਸ਼ਨ ਦੋਸਤ’ ਤਹਿਤ ਭੂਚਾਲ ਪ੍ਰਭਾਵਿਤ ਤੁਰਕੀ ਤੋਂ ਪਰਤੇ ਬਚਾਅ ਕਰਮੀਆਂ ਦੀ ਸ਼ਲਾਘਾ appeared first on TheUnmute.com - Punjabi News. Tags:
|
ਫਗਵਾੜਾ ਰੋਡ 'ਤੇ ਪ੍ਰਸਤਾਵਿਤ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਕੀਤਾ ਜਾਵੇ ਰੱਦ: ਬ੍ਰਮ ਸ਼ੰਕਰ ਜਿੰਪਾ Monday 20 February 2023 02:29 PM UTC+00 | Tags: aam-aadmi-party brahm-shankar-jimpa breaking-news cm-bhagwant-mann news phagwara-road punjab punjab-government railway-overbridge-project-on-phagwara-road the-unmute-breaking-news the-unmute-latest-update the-unmute-punjabi-news the-unmute-update ਹੁਸ਼ਿਆਰਪੁਰ, 20 ਫਰਵਰੀ 2023: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਫਗਵਾੜਾ (Phagwara) ਰੋਡ 'ਤੇ ਪ੍ਰਸਤਾਵਿਤ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਰੱਦ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਲੋਕ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਥਾਨਕ ਲੋਕਾਂ ਦੇ ਨਾਲ ਮੋਢੇ ਨਾਲ-ਮੋਢਾ ਜੋੜ ਕੇ ਖੜ੍ਹੀ ਹੈ। ਉਹ ਅੱਜ ਫਗਵਾੜਾ (Phagwara) ਰੋਡ 'ਤੇ ਡੋਗਰਾ ਮਾਰਕੀਟ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਸਥਾਨ ਦੁਕਾਨਦਾਰਾਂ ਨੇ ਕੈਬਨਿਟ ਮੰਤਰੀ ਨੂੰ ਰੇਲਵੇ ਓਵਰਬ੍ਰਿਜ ਨਾ ਬਣਾਉਣ ਲਈ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਤੋਂ ਇਲਾਵਾ ਕੌਂਸਲਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਫਗਵਾੜਾ ਰੋਡ (ਰੇਲਵੇ ਫਾਟਕ) 'ਤੇ ਰੇਲਵੇ ਓਵਰਬ੍ਰਿਜ ਬਣਾਉਣ ਦਾ ਪ੍ਰਸਤਾਵ ਲੋਕ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਹਿੱਤ ਵਿਚ ਰੇਲਵੇ ਓਵਰਬ੍ਰਿਜ ਬਣਾਉਣ ਦਾ ਫੈਸਲਾ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਦੁਕਾਨਦਾਰ ਅਤੇ ਸਥਾਨਕ ਨਿਵਾਸੀ ਨਹੀਂ ਚਾਹੁੰਦੇ ਕਿ ਇਥੇ ਰੇਲਵੇ ਓਵਰਬ੍ਰਿਜ ਬਣੇ, ਜਿਸ ਲਈ ਉਹ ਪਹਿਲਾਂ ਵੀ ਕਾਫ਼ੀ ਲੰਬਾ ਸੰਘਰਸ਼ ਕਰ ਚੁੱਕੇ ਹਨ। ਇਸ ਲਈ ਕੇਂਦਰ ਸਰਕਾਰ ਓਵਰਬ੍ਰਿਜ ਨਾ ਬਣਵਾ ਕੇ ਅੰਡਰ ਪਾਸ ਆਦਿ ਬਣਵਾਉਣ ਦਾ ਪ੍ਰਸਤਾਵ ਲਿਆ ਸਕਦੀ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਰੋਡ 'ਤੇ ਜ਼ਿਆਦਾ ਟ੍ਰੈਫਿਕ ਨਹੀਂ ਹੈ, ਇਸ ਲਈ ਕਿਸੇ ਵੀ ਲਿਹਾਜ਼ ਨਾਲ ਰੇਲਵੇ ਓਵਰਬ੍ਰਿਜ ਦਾ ਬਣਨਾ ਠੀਕ ਨਹੀਂ ਹੈ। ਉਨ੍ਹਾਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਅਸਲ ਵਿਚ ਹੁਸ਼ਿਆਰਪੁਰ ਦਾ ਵਿਕਾਸ ਚਾਹੁੰਦੇ ਹਨ, ਤਾਂ ਹੁਸ਼ਿਆਰਪੁਰ ਰੇਲਵੇ ਲਾਈਨ ਨੂੰ ਸੈਲਾ ਖੁਰਦ ਨਾਲ ਜੋੜਨ ਅਤੇ ਹੁਸ਼ਿਆਰਪੁਰ-ਆਦਮਪੁਰ ਰੋਡ ਦੇ ਪੁਨਰ ਨਿਰਮਾਣ ਵੱਲ ਧਿਆਨ ਦੇਣ। The post ਫਗਵਾੜਾ ਰੋਡ 'ਤੇ ਪ੍ਰਸਤਾਵਿਤ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਕੀਤਾ ਜਾਵੇ ਰੱਦ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਨਿਊ ਯਾਰਕ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਨੂੰ ਮੈਡੀਕਲ ਐਮਰਜੈਂਸੀ ਕਾਰਨ ਲੰਡਨ ਵੱਲ ਮੋੜਿਆ Monday 20 February 2023 02:39 PM UTC+00 | Tags: air-india air-india-flight an-air-india-flight breaking-news medical-emergency news new-york-to-delhi the-unmute-breaking-news the-unmute-news the-unmute-punjab ਚੰਡੀਗੜ੍ਹ, 20 ਫਰਵਰੀ 2023: ਏਅਰ ਇੰਡੀਆ (Air India) ਦੀ ਇੱਕ ਉਡਾਣ ਨੂੰ ਲੰਡਨ ਵੱਲ ਮੋੜ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਜਹਾਜ਼ ਨਿਊ ਯਾਰਕ ਤੋਂ ਦਿੱਲੀ ਆ ਰਿਹਾ ਸੀ। ਰਸਤੇ ਵਿਚ ਮੈਡੀਕਲ ਐਮਰਜੈਂਸੀ ਕਾਰਨ ਲੰਡਨ ਵਾਲ ਵਾਪਸ ਪਰਤ ਗਈ | ਫਲਾਈਟ ਦਾ ਨੰਬਰ AI-102 ਦੱਸਿਆ ਜਾ ਰਿਹਾ ਹੈ। ਹੋਰ ਵੇਰਵਿਆਂ ਦੀ ਉਡੀਕ ਹੈ… The post ਨਿਊ ਯਾਰਕ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਨੂੰ ਮੈਡੀਕਲ ਐਮਰਜੈਂਸੀ ਕਾਰਨ ਲੰਡਨ ਵੱਲ ਮੋੜਿਆ appeared first on TheUnmute.com - Punjabi News. Tags:
|
ਪਸ਼ੂ ਸਿਹਤ ਸੇਵਾਵਾਂ ਨੂੰ ਪਸ਼ੂ ਪਾਲਕਾਂ ਤੱਕ ਪਹੁੰਚਾਉਣ ਲਈ 418 ਨਵੇਂ ਵੈਟਨਰੀ ਅਫ਼ਸਰਾਂ ਨੂੰ ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ Monday 20 February 2023 02:44 PM UTC+00 | Tags: 418-new-veterinary-officers aam-aadmi-party breaking-news cm-bhagwant-mann laljit-singh-bhullar news punjab punjabi-news punjab-laljit-singh-bhullar punjab-veterinary-officers the-unmute-breaking-news the-unmute-news veterinary-hospital-news veterinary-officers ਚੰਡੀਗੜ੍ਹ, 20 ਫ਼ਰਵਰੀ 2023: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਦੱਸਿਆ ਕਿ ਸੂਬੇ ਵਿੱਚ ਪਸ਼ੂ ਸਿਹਤ ਸੇਵਾਵਾਂ ਨੂੰ ਪਸ਼ੂ ਪਾਲਕਾਂ ਤੱਕ ਪਹੁੰਚਾਉਣ ਲਈ 418 ਨਵੇਂ ਵੈਟਰਨਰੀ ਅਫ਼ਸਰਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ ਤਾਂ ਜੋ ਪਿੰਡ ਪੱਧਰ ਤੱਕ ਨੂੰ ਪਸ਼ੂ ਪਾਲਕਾਂ ਨੂੰ ਪਸ਼ੂ ਸਿਹਤ ਸੇਵਾਵਾਂ ਆਸਾਨੀ ਨਾਲ ਮੁਹੱਈਆ ਹੋ ਸਕਣ। ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੰਗਵਾਂ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂ ਪਾਲਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਲਗਾਏ ਗਏ ਸੂਬਾ ਪੱਧਰੀ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਕਿਰਸਾਣੀ ਦੀ ਆਮਦਨ ਵਧਾਉਣ ਲਈ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਵਚਨਬੱਧ ਹੈ। ਉਨ੍ਹਾਂ ਐਲਾਨ ਕੀਤਾ ਕਿ ਰਾਜ ਵਿੱਚ ਅਪ੍ਰੈਲ ਦੇ ਪਹਿਲੇ ਹਫ਼ਤੇ ਦੌਰਾਨ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਕਰਵਾਈ ਜਾਵੇਗੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਚੈਂਪੀਅਨਸ਼ਿਪ ਕਰਵਾਉਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ। ਕੈਬਨਿਟ ਮੰਤਰੀ (Laljit Singh Bhullar) ਨੇ ਦੱਸਿਆ ਕਿ ਸੂਬੇ ਵਿੱਚ 1367 ਵੈਟਰਨਰੀ ਹਸਪਤਾਲ ਅਤੇ 1489 ਪਸ਼ੂ ਡਿਸਪੈਂਸਰੀਆਂ ਹਨ, ਜਿਨ੍ਹਾਂ ਵਿੱਚ 29.65 ਲੱਖ ਜਾਨਵਰਾਂ ਦਾ ਇਲਾਜ ਕੀਤਾ ਗਿਆ ਹੈ। ਇਸ ਤੋਂ ਇਲਾਵਾ 115.36 ਲੱਖ ਖੁਰਾਕਾਂ ਰਾਹੀਂ ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਜਦਕਿ 14.23 ਲੱਖ ਬਨਾਉਟੀ ਗਰਭਦਾਨ ਦੇ ਟੀਕੇ ਪਸ਼ੂਆਂ ਨੂੰ ਲਗਾਏ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸਾਲ 2022-23 ਦੌਰਾਨ 14580 ਹਜ਼ਾਰ ਟਨ ਦੁੱਧ ਦੀ ਪੈਦਾਵਾਰ ਹੋਣ ਦੀ ਆਸ ਹੈ, ਜੋ ਸਾਲ 2021-22 ਤੋਂ 3.45% ਜ਼ਿਆਦਾ ਹੋਵੇਗੀ। ਪਸ਼ੂ ਪਾਲਣ ਮੰਤਰੀ ਨੇ ਜਾਗਰੂਕਤਾ ਕੈੰਪ ਦੌਰਾਨ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਭਾਗ ਨਾਲ ਸਬੰਧਤ ਪ੍ਰਦਰਸ਼ਨੀਆਂ ਵੇਖੀਆਂ ਅਤੇ ਪਸ਼ੂ ਪਾਲਕਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ 25 ਲੱਖ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ 25 ਲੱਖ ਖ਼ੁਰਾਕਾਂ ਗੋਟ ਪੌਕਸ ਵੈਕਸੀਨ ਦੀਆਂ ਖ਼ਰੀਦੀਆਂ ਗਈਆਂ ਹਨ ਅਤੇ ਇਹ ਮੁਹਿੰਮ ਦੇ ਤੌਰ 'ਤੇ ਟੀਮਾਂ ਬਣਾ ਕੇ ਸੂਬੇ ਦੇ ਪਸ਼ੂ ਪਾਲਕਾਂ ਦੇ ਗਊਧਨ ਨੂੰ ਮੁਫ਼ਤ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੂਰਾਂ ਵਿੱਚ ਸਵਾਈਨ ਫੀਵਰ ਦੀ ਬੁਮਾਰੀ ਕਾਰਨ ਰਾਜ ਦੇ 10 ਜ਼ਿਲ੍ਹੇ ਪ੍ਰਭਾਵਿਤ ਹੋਏ ਸਨ ਅਤੇ ਸੂਬਾ ਸਰਕਾਰ ਵੱਲੋਂ ਲਗਭਗ 74 ਲੱਖ ਰੁਪਏ 95 ਸੂਰ ਪਾਲਕਾਂ ਨੂੰ ਹੁਣ ਤੱਕ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਬੱਕਰੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪਸ਼ੂ ਪਾਲਕਾਂ ਲਈ ਦੋ ਦਿਨਾਂ ਬੱਕਰੀ ਪਾਲਕ ਟ੍ਰੇਨਿੰਗ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ ਅਤੇ ਹੁਣ ਤੱਕ 500 ਬੱਕਰੀ ਪਾਲਕਾਂ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ।ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਰਾਮਪਾਲ ਮਿੱਤਲ, ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਜੱਸੋਵਾਲ, ਡਾ. ਰਣਬੀਰ ਸ਼ਰਮਾ, ਡਾ. ਰਾਜ ਕੁਮਾਰ ਡਿਪਟੀ ਡਾਇਰੈਕਟਰ, ਡਾ. ਜੀ.ਐੱਸ. ਬੇਦੀ ਅਤੇ ਮੁੱਖ ਦਫ਼ਤਰ ਮੋਹਾਲੀ ਤੋਂ ਡਾ. ਪਰਮਪਾਲ ਸਿੰਘ ਅਤੇ ਡਾ. ਕਰਨ ਗੋਇਲ ਹਾਜ਼ਰ ਸਨ The post ਪਸ਼ੂ ਸਿਹਤ ਸੇਵਾਵਾਂ ਨੂੰ ਪਸ਼ੂ ਪਾਲਕਾਂ ਤੱਕ ਪਹੁੰਚਾਉਣ ਲਈ 418 ਨਵੇਂ ਵੈਟਨਰੀ ਅਫ਼ਸਰਾਂ ਨੂੰ ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਪੰਜਾਬ ਸਰਕਾਰ 23 ਫਰਵਰੀ ਨੂੰ ਚੰਡੀਗੜ ਦੇ ਲੇਕ ਕਲੱਬ ਵਿਖੇ ਨਿਵੇਸ਼ਕਾਂ ਲਈ ਕਰਵਾਏਗੀ ਪੰਜਾਬੀ ਸੱਭਿਆਚਾਰਕ ਸਮਾਗਮ : ਅਨਮੋਲ ਗਗਨ ਮਾਨ Monday 20 February 2023 04:52 PM UTC+00 | Tags: aam-aadmi-party anmol-gagan-mann investors-at-lake-club-in-chandigarh news punjabi-cultural-event punjabi-news the-unmute ਚੰਡੀਗੜ, 20 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਅਤੇ ਸੇਵਾ ਖੇਤਰਾਂ ਲਈ ਵਪਾਰਕ ਮਾਹੌਲ ਸਿਰਜਣ ਅਤੇ ਉਤਾਸ਼ਹਿਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਸਬੰਧ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਕਿਹਾ ਕਿ ਰਾਜ ਸਰਕਾਰ 23 ਅਤੇ 24 ਫਰਵਰੀ 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ (ਆਈਐਸਬੀ), ਮੋਹਾਲੀ ਵਿਖੇ ਹੋਣ ਵਾਲੇ 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਾਰੇ ਉਦਯੋਗਪਤੀਆਂ ਦਾ ਸਵਾਗਤ ਕਰੇਗੀ। ਮੰਤਰੀ ਨੇ ਦੱਸਿਆ ਕਿ ਸੈਰ ਸਪਾਟਾ ਵਿਭਾਗ ਨੇ ਲੇਕ ਕਲੱਬ ਚੰਡੀਗੜ ਵਿਖੇ 23 ਫਰਵਰੀ ਨੂੰ ਨਿਵੇਸ਼ਕਾਂ ਲਈ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਕਰਨ ਲਈ ਇੱਕ ਸੱਭਿਆਚਾਰਕ ਕਮੇਟੀ ਬਣਾਈ ਹੈ , ਉਨਾਂ ਕਿਹਾ ਕਿ ਇਸ ਸਭਿਆਚਾਰਕ ਪ੍ਰੋਗਰਾਮ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਵੱਲੋ ਸ਼ਾਨਦਾਰ ਪੇਸ਼ਕਾਰੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਭਿਆਚਾਰਕ ਟੁਕੜੀ ਅਤੇ ਫੋਕ ਆਰਕੈਸਟਰਾ ਵੱਲੋਂ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਸ਼ਾਨਾਮੱਤੀ ਵਿਰਾਸਤ ਨੂੰ ਦਰਸਾਉਂਦੀ ਪੇਸ਼ਕਾਰੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸੱਭਿਆਚਾਰਕ ਟੁਕੜੀ 22 ਤੋਂ 24 ਫਰਵਰੀ ਤੱਕ ਹਵਾਈ ਅੱਡੇ ਅਤੇ ਆਈਐਸਬੀ ਮੁਹਾਲੀ ਵਿਖੇ ਡੈਲੀਗੇਟਾਂ ਦਾ ਸਵਾਗਤ ਕਰੇਗੀ। ਮੰਤਰੀ ਨੇ ਅੱਗੇ ਦੱਸਿਆ ਕਿ ਸੈਰ-ਸਪਾਟਾ ਵਿਭਾਗ ਵੱਲੋ ਮੁੱਖ ਪ੍ਰਦਰਸ਼ਨੀ ਖੇਤਰ 'ਤੇ ਪੰਜਾਬ ਪੈਵੇਲੀਅਨ ਅਤੇ ਮੇਨ ਐਟ੍ਰੀਅਮ ਖੇਤਰ ਦੇ ਬਾਹਰ ਵੱਖ-ਵੱਖ ਥੀਮੈਟਿਕ ਡਿਜ਼ਾਈਨਾਂ ਵਾਲਾ ਡਿਸਪਲੇਅ ਏਰੀਆ ਵੀ ਸਥਾਪਿਤ ਕੀਤਾ ਜਾਵੇਗਾ। The post ਪੰਜਾਬ ਸਰਕਾਰ 23 ਫਰਵਰੀ ਨੂੰ ਚੰਡੀਗੜ ਦੇ ਲੇਕ ਕਲੱਬ ਵਿਖੇ ਨਿਵੇਸ਼ਕਾਂ ਲਈ ਕਰਵਾਏਗੀ ਪੰਜਾਬੀ ਸੱਭਿਆਚਾਰਕ ਸਮਾਗਮ : ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |