TheUnmute.com – Punjabi News: Digest for February 22, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਹਰਪ੍ਰੀਤ ਸਿੰਘ ਕਾਹਲੋਂ
Sr Executive Editor

The Unmute

21 ਫਰਵਰੀ : ਮਾਂ ਬੋਲੀ ਦਿਹਾੜਾ

ਇੱਥੇ ਮਾਵਾਂ ਆਪਣੇ ਬੱਚਿਆਂ ਦੀਆਂ ਉਂਗਲਾਂ ਫੜ੍ਹ ‘ੳ’ ਵਾਹ ਗਿਆਨ ਦੀ ਗੁੜ੍ਹਤੀ ਦਿਵਾਉਂਦੀਆਂ ਹਨ। ਇਹ ਸਾਡੇ ਪੰਜਾਬ ਦਾ ਵਰਤਾਰਾ ਹੈ। ਹੁਣ ਹੈਲਿਕਸ ਆਕਸਫੋਰਡ ਸਿਨੀਅਰ ਸਕੈਡੰਰੀ ਪਾਤੜਾਂ ਵਰਗੇ ਸਕੂਲ ਹਨ ਜਿਹੜੇ ਪੰਜਾਬੀ ਬੋਲਣ ਦਾ ਪ੍ਰਤੀ ਸ਼ਬਦ ਜੁਰਮਾਨਾ ਲਾਉਂਦੇ ਹਨ। ਗਿਆਨ ਦੇ ਮਹਾਂਰਥੀਆਂ ਨੂੰ ਪਤਾ ਨਹੀਂ ਕਿਵੇਂ ਗੱਲ ਜੱਚ ਗਈ ਹੈ ਕਿ ਪੰਜਾਬੀ ਬੋਲਣ ਨਾਲ ਅੱਗੇ ਵਧਿਆ ਨਹੀਂ ਜਾਣਾ।

ਮਾਂ ਬੋਲੀ ਦਾ ਤੇ ਬੱਚੇ ਦਾ ਰਿਸ਼ਤਾ ਉਹਦੀ ਹੋਂਦ ਦਾ ਮੂਲ ਅਧਾਰ ਬਣਦਾ ਹੈ।ਆਪਣੀ ਜ਼ੁਬਾਨ ਮਾਰਫਤ ਉਹ ਸੋਚਦਾ, ਸੁਫ਼ਨੇ ਲੈਂਦਾ ਅਤੇ ਬਾਹਰੀ ਦੁਨੀਆਂ ਨਾਲ ਸੰਚਾਰ ਕਰਦਾ ਹੈ। ਪੰਜਾਬ ਦੇ ਤਲਵੰਡੀ ਸਾਬੋ ਪਾਤਸ਼ਾਹ ਦੇ ਸ਼ਸ਼ੋਭਿਤ ਲਿਖਣਸਰ ਸਾਹਿਬ ਗੁਰਦੁਆਰੇ ਦਾ ਇਤਿਹਾਸ ਮੁਹੱਬਤੀ ਛੋਹ ਦੀ ਮਿਸਾਲ ਹੈ।

Punjabi

ਗੁਰਦੁਆਰਾ ਲਿਖਣਸਾਰ ਅਤੇ ਬੁੰਗਾ ਲਿਖਾਰੀਆਂ ਦਾ ਅਹਿਮੀਅਤ

ਸਾਬੋ ਕੀ ਤਲਵੰਡੀ ਵਿੱਚ ਗੁਰੁ ਗੋਬਿੰਦ ਸਿੰਘ ਜੀ ਦੇ ਸੰਗਤੀਏ ਭਾਈ ਮਨੀ ਸਿੰਘ ਤੇ ਬਾਬਾ ਦੀਪ ਸਿੰਘ ਪਾਵਨ ਗ੍ਰੰਥ ਦੀਆਂ ਬੀੜਾਂ ਲਿਖਣ ਦੀ ਸੇਵਾ ਕਰਦੇ ਸਨ। ਰਵਾਇਤ ਹੈ ਕਿ ਗੁਰੂੁ ਜੀ ਨੇ ਭਾਈ ਮਨੀ ਸਿੰਘ ਦੀ ਲਿਖਣੀ ਤੇ ਮਸ (ਸਿਆਹੀ) ਜਲ ਪਰਵਾਹ ਕਰ ਦਿੱਤੀ ਸੀ ਕਿ ਇਸ ਗੁਰੁ ਕੀ ਕਾਸ਼ੀ ਵਿੱਦਿਆ ਦੀ ਟਕਸਾਲ ਵਿੱਚ ਲੇਖਕ ਗੁਣੀ ਕਵੀਂਦਰ ਗਿਆਨੀ ਪੈਦਾ ਹੋਣਗੇ।ਇੱਥੋਂ ਗਿਆਨ ਦੀ ਨਦੀ ਵਗੇਗੀ।

ਅੱਜ ਵੀ ਲਿਖਣਸਰ ਗੁਰਦੁਆਰੇ ਵਿੱਚ ਸੰਗਤਾਂ ਪੈਂਤੀ ਅੱਖਰੀ ਨੂੰ ਮੱਥਾ ਟੇਕਦੀਆਂ ਗਿਆਨ-ਧਿਆਨ ਦਾ ਵਰ ਮੰਗਦੀਆਂ ਹਨ।ਪਹਿਲਾਂ ਗੁਰਦੁਆਰੇ ਅੱਗੇ ਪਈ ਰੇਤ ਵਿੱਚ ਮਾਵਾਂ ਆਪਣੇ ਬੱਚਿਆਂ ਕੋਲ਼ੋਂ ਪੰਜਾਬੀ ਦੇ ਪ੍ਰਥਮ ਅੱਖਰ ਦਾ ਪੂਰਨਾ ਪਵਾਉਂਦੀਆਂ ਹੁੰਦੀਆਂ ਸਨ।

Punjabi

ਇਹ ਥਾਂ ਕਾਸ਼ੀ ਗੁਰੁ ਕੀ ਵਿਦਿਆ ਦੀ ਟਕਸਾਲ,
ਪੱਬਾਂ ਭਾਰ ਉਡੀਕਦੀ ਬਹੁੜੇਗਾ ਲੱਜਪਾਲ॥
ਸੰਗਤਾਂ ਸਰ ਨਿਵਾਂਦੀਆਂ,ਪੈਂਤੀ ਰੱਬ ਸਰੂਪ,
ਚਾਨਣ ਚਸ਼ਮੇ ਫੁੱਟ ਰਹੇ,ਅੱਖਰ ਅਰਥ ਅਨੂਪ॥

ਕੋਠਾ ਗੁਰੁ ਕਾ ਪਿੰਡ ਬਠਿੰਡਾ ਦੇ ਲੇਖਕ ਗਿਆਨੀ ਬਲਵੰਤ ਸਿੰਘ ਦੀ ਕਿਤਾਬ 'ਗੁਰੂ ਕੀ ਕਾਸ਼ੀ- ਇਤਿਹਾਸ ਤਲਵੰਡੀ ਸਾਬੋ' ਮੁਤਾਬਕ ਪੰਜਾਬੀ ਭਾਸ਼ਾ ਨੂੰ ਲੈਕੇ ਪੁਰਾਤਣ 'ਚ ਬਹੁਤ ਸੰਜੀਦਗੀ ਨਾਲ ਸੋਚਿਆ ਜਾਂਦਾ ਸੀ।

ਤਖ਼ਤ ਦਮਦਮਾ ਸਾਹਿਬ ਦੇ ਪੁਰਾਣੇ ਇਮਾਰਤੀ ਢਾਂਚੇ ਦੇ ਸਮੂਹ 'ਚ ਬਾਰ੍ਹਾਂ ਬੁੰਗੇ ਸਨ।ਇਹ ਬੁੰਗਾ ਕਟੂ,ਬੁੰਗਾ ਮਸਤੂਆਣਾ ਸਨ ਅਤੇ ਇਸੇ ਤਰ੍ਹਾਂ ਇੱਕ 'ਬੁੰਗਾ ਲਿਖਾਰੀਆਂ' ਸੀ।

ਇਹ ਬੁੰਗਾ ਗੁਰਮੁੱਖੀ ਅੱਖਰਾਂ ਦੀ ਵਿੱਦਿਆ ਤੇ ਸਿੱਖਿਆ ਲਈ ਜਾਣਿਆ ਜਾਂਦਾ ਸੀ।ਇਸ ਬੁੰਗੇ 'ਚ ਗੁਰਮੁਖੀ ਨੂੰ ਅੱਖਰਾਂ ਨੂੰ ਲਿਖਣ ਦੇ ਢੰਗ ਬਹੁਤ ਖੂਬਸੂਰਤ ਸਨ ਤਾਂ ਕਿ ਰੌਚਕ ਢੰਗ ਨਾਲ ਜ਼ੁਬਾਨ ਨੂੰ ਪੜ੍ਹਣਾ ਲਿਖਣਾ ਸਿੱਖਿਆ ਜਾ ਸਕੇ।

ਊੜਾ – ਮੋਰਨੀ ਦੇ ਆਂਡੇ ਵਰਗਾ
ਐੜਾ – ਘੋੜੇ ਦੇ ਕੜਿਆਲੇ ਵਰਗਾ
ਈੜੀ – ਇੱਲ ਦੇ ਪਹੁੰਚੇ ਵਰਗੀ
ਹਾਹਾ – ਢੋਲ ਦੇ ਡੱਗੇ ਵਰਗਾ
ਕੱਕਾ – ਮਮੋਲੇ ਦੀ ਅੱਖ ਵਰਗਾ

ਕੈਸਾ ਕਮਾਲ ਦਾ ਸਿੱਖਿਆ ਸ਼ਾਸ਼ਤਰ ਸੀ ਬੱਚਾ ਰੋਜ਼ਾਨਾ ਦੀਆਂ ਵੇਖੀਆਂ ਚੀਜ਼ਾਂ ਤੋਂ ਅੱਖਰਾਂ ਨੂੰ ਤਰਾਸ਼ਕੇ ਸਿੱਖਦਾ ਸੀ।

The post ਮਾਂ ਬੋਲੀ ਦਿਹਾੜਾ: ਨਿਰੰਤਰ ਪੰਜਾਬੀ ਦੀ ਗੁੜ੍ਹਤੀ ਦੇ ਰਿਹਾ ਹੈ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਲਿਖਣਸਰ ਸਾਹਿਬ appeared first on TheUnmute.com - Punjabi News.

Tags:
  • featured-post
  • harpreet-singh-kahlon
  • mother-language-day
  • news
  • punjabi-language
  • the-unmute

ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ 'ਤੇ ਸਾਂਝੇ ਵਿਦਿਆਰਥੀ ਮੋਰਚੇ ਵੱਲੋਂ ਪੰਜਾਬੀ ਯੂਨੀਵਰਸਿਟੀ ਬਚਾਓ ਮੁਹਿੰਮ ਦਾ ਆਗਾਜ਼

Tuesday 21 February 2023 06:45 AM UTC+00 | Tags: aam-aadmi-party breaking-news cm-bhagwant-mann latest-news news patiala punjab punjab-government punjabi-news punjabi-university pu-protest-news the-unmute-breaking-news the-unmute-punjabi-news

ਪਟਿਆਲਾ, 21 ਫ਼ਰਵਰੀ 2023: ਅੱਜ 21 ਫ਼ਰਵਰੀ 2023 ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ‘ਤੇ ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਵਿੱਚ ਵਿਦਿਆਰਥੀਆਂ ਵੱਲੋਂ ਪੰਜ ਵਿਦਿਆਰਥੀ ਜਥੇਬੰਦੀਆਂ ਪੀ.ਐਸ.ਯੂ, ਪੀ.ਆਰ.ਐਸ.ਯੂ, ਏ.ਆਈ.ਐਸ.ਐਫ, ਐਸ.ਐਫ.ਆਈ, ਪੀ,ਐਸ.ਯੂ (ਲ) ਦੇ ਬਣੇ ਸਾਂਝੇ ਵਿਦਿਆਰਥੀ ਮੋਰਚੇ ਦੀ ਅਗਵਾਈ ਵਿੱਚ ਪੰਜਾਬੀ ਯੂਨੀਵਰਸਿਟੀ ਬਚਾਓ ਮੁਹਿੰਮ ਦਾ ਆਗਾਜ ਕੀਤਾ ਗਿਆ।

ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਸੈਕੜੇਂ ਵਿਦਿਆਰਥੀਆਂ ਨੇ ਰੈਲੀ ਕੀਤੀ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਮਾਤ ਭਾਸ਼ਾ ਦੇ ਰਾਖੇ ਬਣਨ ਦੇ ਦਾਅਵੇ ਕਰ ਰਹੀ ਹੈ| ਪ੍ਰੰਤੂ ਦੂਜੇ ਪਾਸੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਪਸਾਰ ਤੇ ਵਿਕਾਸ ਲਈ ਬਣੀ ਪੰਜਾਬੀ ਯੂਨੀਵਰਸਿਟੀ ਨੂੰ ਸੰਭਾਲ਼ ਨਹੀਂ ਰਹੀ ਜੋ ਕਿ ਆਖਿਰੀ ਸਾਹਾਂ ‘ਤੇ ਸਹਿਕ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਸਮੇਂ ਯੂਨੀਵਰਸਿਟੀ 2,97,54,14,250/- ਕਰੋੜ ਦੇ ਵਿੱਤੀ ਘਾਟੇ ਵਿੱਚ ਹੈ। 150 ਕਰੋੜ ਦੇ ਕਰਜ਼ੇ ਸਮੇਤ ਯੂਨੀਵਰਸਿਟੀ  4,475, 414,250/- ਕਰੋੜ ਦੇ ਵਿੱਤੀ ਸੰਕਟ ਨਾਲ ਜੂਝ ਰਹੀ ਹੈ। ਜਿਸ ਕਾਰਨ ਵਿਦਿਆਰਥੀਆਂ ਦੇ ਹੋਸਟਲ ਖਸਤਾ ਹਾਲਤ ਵਿੱਚ ਪੰਹੁਚ ਚੁੱਕੇ ਹਨ। ਨਵੇਂ ਹੋਸਟਲ ਦੀ ਉਸਾਰੀ ਅਤੇ ਪੁਰਾਣਿਆਂ ਦੀ ਮੁਰੰਮਤ ਲਈ ਵੀ ਪੈਸਾ ਨਹੀਂ ਹੈ।

ਯੂਨੀਵਰਸਿਟੀ ਦੇ ਪੰਜਾਬੀ (Punjabi University) ਵਿਭਾਗ ਵਿੱਚ ਪ੍ਰੋਫੈਸਰਾਂ, ਐਸੋਸੀਏਟ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ ਕੁੱਲ 15 ਅਸਾਮੀਆਂ ਸੈਕਸ਼ਨਡ ਹਨ ਜਿੰਨਾਂ ਵਿੱਚੋੰ 6 ਅਸਾਮੀਆਂ ਖਾਲੀ ਹਨ। ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵਿੱਚ 8 ਸੈਕਸ਼ਨਡ ਅਸਾਮੀਆਂ ਵਿੱਚੋੰ 7 ਅਸਾਮੀਆਂ ਖਾਲੀ ਹਨ। ਇਸੇ ਤਰਾਂ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਵਿੱਚ 10 ਸੈਕਸ਼ਨਡ ਅਸਾਮੀਆਂ ਵਿੱਚੋੰ 9 ਅਸਾਮੀਆਂ ਖਾਲੀ ਹਨ।

ਰਾਜਨੀਤੀ ਸ਼ਾਸਤਰ ਦੀਆਂ 10 ਸੈਕਸ਼ਨਡ ਅਸਾਮੀਆਂ ‘ਚ 8 ਅਸਾਮੀਆਂ ਖਾਲੀ ਹਨ। ਇਸ ਕਾਰਨ ਪੀ.ਐਚ.ਡੀ. ਦੀਆਂ ਸੀਟਾਂ ਵੀ ਖਤਮ ਹੋ ਰਹੀਆਂ ਹਨ। ਵਿਦਿਆਰਥੀਆਂ ਨੂੰ ਪੜਾਉਣ ਲਈ ਪੀ.ਐਚ ਡੀ ਖੋਜਾਰਥੀਆਂ ਨੂੰ ਲਗਾਇਆ ਜਾ ਰਿਹਾ ਹੈ। ਖੋਜ ਦੇ ਅਹਿਮ ਸੰਸਥਾਨ ਨਵੀਂ ਸਿੱਖਿਆ ਨੀਤੀ ਤਹਿਤ ਨਵੇੰ ਸ਼ੁਰੂ ਕੀਤੇ ਪੰਜ ਸਾਲਾ ਇੰਟੀਗ੍ਰੇਟਡ ਪ੍ਰੋਗਰਾਮ (FIYP) ਵੱਲ ਝੁਕਾਅ ਕਾਰਨ ਅੱਜ ਡਿਗਰੀ ਕਾਲਜ ਵਿੱਚ ਰੁਪਾਂਤਰਿਤ ਹੋ ਰਹੇ ਹਨ।

ਇਹਨਾਂ ਕੋਰਸਾਂ ਲਈ ਸੈਂਕੜੇ ਵਿਦਿਆਰਥੀਆਂ ਭਰਤੀ ਕੀਤੇ ਗਏ। ਪਰ ਅਧਿਆਪਕਾਂ, ਕਲਾਸ ਕਮਰਿਆਂ ਅਤੇ ਹੋਸਟਲਾਂ ਦਾ ਪ੍ਰਬੰਧ ਤੱਕ ਤੱਕ ਨਹੀਂ ਕੀਤਾ ਗਿਆ ਹੈ। ਉਹਨਾਂ ਦੀਆਂ ਕਲਾਸਾਂ ਸੱਭਿਆਚਾਰਕ ਅਤੇ ਹੋਰ ਅਕਾਦਮਿਕ ਪ੍ਰੋਗਰਾਮਾਂ ਕਰਵਾਉਣ ਲਈ ਬਣੇ ਆਡੀਟੋਰੀਅਮ ਵਿੱਚ ਲਗਾਈਆਂ ਜਾ ਰਹੀਆਂ ਹਨ। ਇੱਕ ਕਲਾਸ ਵਿੱਚ 150 ਦੇ ਕਰੀਬ ਵਿਦਿਆਰਥੀਆਂ ਨੂੰ ਬਿਠਾਇਆ ਜਾਂਦਾ ਹੈ ਜਿਸ ਕਾਰਨ ਉਹਨਾਂ ਦੀ ਪੜਨ-ਪੜਾਉਣ ਦਾ ਕਾਰਜ ਬੁਰੀ ਤਰਾਂ ਨਿਘਾਰ ਵੱਲ ਹੈ।

ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਕਰਮਚਾਰੀ ਅਤੇ ਅਧਿਆਪਕ ਜਥੇਬੰਦੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਆਖ਼ਿਰ ਵਿੱਚ ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕੇ ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਦੀ ਕੁੱਲ ਵਿੱਤੀ ਜਿੰਮੇਂਵਾਰੀ ਚੁੱਕਦਿਆਂ ਪੂਰੀ ਗਰਾਂਟ ਜਾਰੀ ਕਰੇ ਅਤੇ ਯੂਨੀਵਰਸਿਟੀ ਦਾ 150 ਕਰੋੜ ਦਾ ਕਰਜ਼ਾ ਮਾਅਫ ਕਰੇ। ਹੋਸਟਲਾਂ ਦੀ ਉਸਾਰੀ ਕੀਤੀ ਜਾਵੇ। ਨਵੇਂ ਅਧਿਆਪਕਾਂ ਦੀਆਂ ਪੱਕੇ ਤੌਰ ‘ਤੇ ਯੂਨੀਵਰਸਿਟੀ ਕੈਂਪਸ, ਰੀਜਨਲ ਕੇਂਦਰਾਂ ਅਤੇ ਕੰਸਟੀਚਐਂਟ ਕਾਲਜਾਂ ਵਿੱਚ ਤੁਰੰਤ ਭਰਤੀ ਕੀਤੀ ਜਾਵੇ। ਇਸ ਮੌਕੇ ਵਿਦਿਆਰਥੀ ਆਗੂ ਅਮਨਦੀਪ ਸਿੰਘ ਖਿਉਵਾਲੀ, ਰਸ਼ਪਿੰਦਰ ਜਿੰਮੀ, ਅੰਮ੍ਰਿਤਪਾਲ, ਵਰਿੰਦਰ ਖੁਰਾਣਾ, ਗੁਰਪ੍ਰੀਤ, ਕਰਮਚਾਰੀਆਂ ਹਰਦਾਸ ਅਤੇ ਕੁਲਵਿੰਦਰ ਕਕਰਾਲਾ, ਸੁੱਖੀ ਅਤੇ ਅਤੇ ਅਧਿਆਪਕ ਆਗੂ ਵਜੋਂ ਪੂਟਾ ਦੇ ਜਨਰਲ ਸਕੱਤਰ ਡਾ. ਮਨਿੰਦਰ ਸਿੰਘ ਅਤੇ ਡਾ. ਰਾਜਦੀਪ ਵੱਲੋਂ ਸੰਬੋਧਿਤ ਕੀਤਾ ਗਿਆ।

The post ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ ‘ਤੇ ਸਾਂਝੇ ਵਿਦਿਆਰਥੀ ਮੋਰਚੇ ਵੱਲੋਂ ਪੰਜਾਬੀ ਯੂਨੀਵਰਸਿਟੀ ਬਚਾਓ ਮੁਹਿੰਮ ਦਾ ਆਗਾਜ਼ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • news
  • patiala
  • punjab
  • punjab-government
  • punjabi-news
  • punjabi-university
  • pu-protest-news
  • the-unmute-breaking-news
  • the-unmute-punjabi-news

NIA ਵਲੋਂ ਪੰਜਾਬ ਸਮੇਤ ਅੱਠ ਸੂਬਿਆਂ ਦੀਆਂ 72 ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ

Tuesday 21 February 2023 07:05 AM UTC+00 | Tags: breaking-news cm-bhagwant-mann crime gangster national-investigation-agency news nia nia-raid punjab punjab-news raid shiromani-akali-dal terrerist-funding the-unmute-breaking-news the-unmute-latest-update the-unmute-punjabi-news

ਚੰਡੀਗੜ੍ਹ, 21 ਫ਼ਰਵਰੀ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ ਸਮੇਤ ਅੱਠ ਸੂਬਿਆਂ ਦੀਆਂ 72 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ | ਪ੍ਰਾਪਤ ਜਾਣਕਰੀ ਅਨੁਸਾਰ ਐਨਆਈਏ ਦੇ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਕੁੱਲ 8 ਸੂਬਿਆਂ ਵਿੱਚ ਇਹ ਕਾਰਵਾਈ ਕੀਤੀ ਜਾ ਰਹੀ ਹੈ, ਇਸ ਸਮੇਂ ਪੰਜਾਬ ‘ਚ 30 ਥਾਵਾਂ ‘ਤੇ ਇਹ ਛਾਪੇਮਾਰੀ ਚੱਲ ਰਹੀ ਹੈ।

ਇਸਦੇ ਨਾਲ ਹੀ ਸਾਬਕਾ ਟਰੱਕ ਯੂਨੀਅਨ ਦੇ ਪ੍ਰਧਾਨ ਲਖਵੀਰ ਸਿੰਘ ਕਿੰਗਰਾ ਦੇ ਘਰ ਅਤੇ ਫਾਰਮ ਹਾਉਸ ‘ਤੇ ਅੱਜ ਤੜਕਸਾਰ ਐਨਆਈਏ ਦੀ ਟੀਮ ਵੱਲੋਂ ਰੇਡ ਕੀਤੀ ਗਈ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਲੱਖੀ ਕਿੰਗਰਾ ਦੇ ਗੈਂਗਸਟਰਾਂ ਨਾਲ ਕਥਿਤ ਲਿੰਕ ਹੋ ਸਕਦੇ ਹਨ | ਜਿਸ ਕਰਕੇ ਵੱਡੇ ਪੱਧਰ ਤੇ ਰੇਡ ਕੀਤੀ ਜਾ ਰਹੀ ਹੈ | ਇਸਦੀ ਅਧਿਕਾਰੀਆਂ ਵਲੋਂ ਅਧਾਰਿਤ ਤੌਰ ‘ਤੇ ਕੋਈ ਪੁਸ਼ਟੀ ਨਹੀ ਕੀਤੀ ਗਈ |

ਇਸ ਛਾਪੇਮਾਰੀ ਤੋਂ ਪਹਿਲਾਂ ਵੀ ਐਨਆਈਏ (NIA) ਦੋ ਵਾਰ ਗੈਂਗਸਟਰ ਸਿੰਡੀਕੇਟ ਖ਼ਿਲਾਫ਼ ਕਾਰਵਾਈ ਕਰ ਚੁੱਕੀ ਹੈ। ਇਹ ਛਾਪੇਮਾਰੀ ਦੇਸ਼ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਮੂਵਮੈਂਟ ਦੇ ਖ਼ਿਲਾਫ਼ ਹੈ। ਇਹੀ ਕਾਰਨ ਹੈ ਕਿ ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਇਲਾਵਾ ਐਨਆਈਏ ਇਸ ਵਾਰ ਯੂਪੀ ਅਤੇ ਮੱਧ ਪ੍ਰਦੇਸ਼ ਤੱਕ ਵੀ ਪਹੁੰਚ ਗਈ ਹੈ। ਜਿੱਥੋਂ ਹਥਿਆਰ ਅੱਗੇ ਗੈਂਗਸਟਰਾਂ ਤੱਕ ਪਹੁੰਚਦੇ ਹਨ।

ਪੰਜਾਬ ਦੇ ਨਾਲ-ਨਾਲ ਐਨਆਈਏ ਵੱਲੋਂ ਹਰਿਆਣਾ, ਰਾਜਸਥਾਨ, ਦਿੱਲੀ-ਐਨਸੀਆਰ, ਚੰਡੀਗੜ੍ਹ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਛਾਪੇਮਾਰੀ ਕੀਤੀ ਗਈ ਹੈ। ਦਰਅਸਲ, ਪਿਛਲੇ ਸਾਲ ਐਨਆਈਏ ਨੇ ਗੈਂਗਸਟਰਾਂ ਵੱਲੋਂ ਬਣਾਈ ਸਿੰਡੀਕੇਟ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਜਿਸ ਤੋਂ ਬਾਅਦ ਐਨਆਈਏ ਉੱਤਰੀ ਭਾਰਤ ਦੇ ਸੂਬਿਆਂ ‘ਚ ਕਰੀਬ 3 ਵਾਰ ਛਾਪੇਮਾਰੀ ਕਰ ਚੁੱਕੀ ਹੈ।

The post NIA ਵਲੋਂ ਪੰਜਾਬ ਸਮੇਤ ਅੱਠ ਸੂਬਿਆਂ ਦੀਆਂ 72 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ appeared first on TheUnmute.com - Punjabi News.

Tags:
  • breaking-news
  • cm-bhagwant-mann
  • crime
  • gangster
  • national-investigation-agency
  • news
  • nia
  • nia-raid
  • punjab
  • punjab-news
  • raid
  • shiromani-akali-dal
  • terrerist-funding
  • the-unmute-breaking-news
  • the-unmute-latest-update
  • the-unmute-punjabi-news

ਨਵਜੋਤ ਸਿੱਧੂ ਵਲੋਂ 'ਪੈਂਟ ਗਿੱਲੀ ਕਰ ਦੇਣ' ਵਾਲੇ ਬਿਆਨ ਦਾ ਵਿਰੋਧ ਕਰਨ ਵਾਲੇ ਕਾਂਸਟੇਬਲ ਸੰਦੀਪ ਕੁਮਾਰ ਨੇ ਕੀਤੀ ਖ਼ੁਦਕੁਸ਼ੀ

Tuesday 21 February 2023 07:15 AM UTC+00 | Tags: breaking-news constable-sandeep-kumar crime navjot-sidhu news punjab-news the-unmute-breaking-news the-unmute-latest-update the-unmute-punjabi-news

ਚੰਡੀਗੜ੍ਹ, 21 ਫ਼ਰਵਰੀ 2023: ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ਪੈਂਟ ਗਿੱਲੀ ਕਰਨ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਅੰਮ੍ਰਿਤਸਰ ਵਿੱਚ ਤਾਇਨਾਤ ਕਾਂਸਟੇਬਲ ਸੰਦੀਪ ਕੁਮਾਰ (Constable Sandeep Kumar) ਨੇ ਸੋਮਵਾਰ ਦੇਰ ਸ਼ਾਮ ਅਚਾਨਕ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਸੰਦੀਪ ਕੁਮਾਰ ਦੀ ਮਾਂ ਦੇ ਲੁਧਿਆਣਾ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਸੰਦੀਪ ਕੁਮਾਰ ਚੌਕੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਅਧੀਨ ਪੈਂਦੇ ਪੁਲਿਸ ਕੁਆਟਰ ਵਿੱਚ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ਾਮ ਨੂੰ ਬਾਹਰੋਂ ਕਿਸੇ ਨੇ ਸੰਦੀਪ ਕੁਮਾਰ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੰਦੀਪ ਦੀ ਲਾਸ਼ ਨੂੰ ਗਵਾਹਾਂ ਦੀ ਮੌਜੂਦਗੀ ‘ਚ ਉਤਾਰਿਆ ਗਿਆ। ਇਸ ਦੌਰਾਨ ਸੰਦੀਪ ਸਿੰਘ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਬਾਰੇ ਪੁਲਿਸ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ।

The post ਨਵਜੋਤ ਸਿੱਧੂ ਵਲੋਂ 'ਪੈਂਟ ਗਿੱਲੀ ਕਰ ਦੇਣ' ਵਾਲੇ ਬਿਆਨ ਦਾ ਵਿਰੋਧ ਕਰਨ ਵਾਲੇ ਕਾਂਸਟੇਬਲ ਸੰਦੀਪ ਕੁਮਾਰ ਨੇ ਕੀਤੀ ਖ਼ੁਦਕੁਸ਼ੀ appeared first on TheUnmute.com - Punjabi News.

Tags:
  • breaking-news
  • constable-sandeep-kumar
  • crime
  • navjot-sidhu
  • news
  • punjab-news
  • the-unmute-breaking-news
  • the-unmute-latest-update
  • the-unmute-punjabi-news

ਹਿਜ਼ਬੁਲ ਮੁਜਾਹਿਦੀਨ ਦਾ ਚੋਟੀ ਦਾ ਕਮਾਂਡਰ ਬਸ਼ੀਰ ਅਹਿਮਦ ਮਾਰਿਆ ਗਿਆ

Tuesday 21 February 2023 07:28 AM UTC+00 | Tags: bashir-ahmed bashir-ahmed-pir breaking-news hizbul-mujahideen news punjabi-news terrorist the-unmute-latest-update the-unmute-report

ਚੰਡੀਗੜ੍ਹ, 21 ਫ਼ਰਵਰੀ 2023: ਹਿਜ਼ਬੁਲ ਮੁਜਾਹਿਦੀਨ ਦਾ ਚੋਟੀ ਦਾ ਕਮਾਂਡਰ ਬਸ਼ੀਰ ਅਹਿਮਦ ਪੀਰ (Bashir Ahmed Peer) ਸੋਮਵਾਰ ਨੂੰ ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਮਾਰਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰ ਨੇ ਰਾਵਲਪਿੰਡੀ ਵਿਚ ਇਕ ਦੁਕਾਨ ਦੇ ਬਾਹਰ ਪੀਰ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ।

ਬਸ਼ੀਰ ਅਹਿਮਦ ਨੂੰ ਪਿਛਲੇ ਸਾਲ 4 ਅਕਤੂਬਰ ਨੂੰ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਕਾਰਨ ਅੱਤਵਾਦੀ ਐਲਾਨਿਆ ਗਿਆ ਸੀ। ਉਹ ਪੀਰ ਹਿਜ਼ਬੁਲ ਮੁਜਾਹਿਦੀਨ, ਲਸ਼ਕਰ-ਏ-ਤੋਇਬਾ ਵਰਗੇ ਫਰੰਟ ਸੰਗਠਨਾਂ ਨਾਲ ਅੱਤਵਾਦੀਆਂ ਨੂੰ ਜੋੜਨ ਲਈ ਕਈ ਆਨਲਾਈਨ ਗਤੀਵਿਧੀਆਂ ਵਿੱਚ ਸ਼ਾਮਲ ਸੀ। ਅਹਿਮਦ ਬਸ਼ੀਰ (Bashir Ahmed) ਨਮਾਜ਼ ਅਦਾ ਕਰਨ ਲਈ ਆਪਣੇ ਘਰ ਨੇੜੇ ਮਸਜਿਦ ਗਿਆ ਸੀ। ਮਸਜਿਦ ਤੋਂ ਬਾਹਰ ਆ ਕੇ ਉਹ ਇੱਕ ਦੁਕਾਨ ਕੋਲ ਜਾ ਖੜ੍ਹਾ ਹੋਇਆ। ਇਸ ਦੌਰਾਨ ਦੋ ਹਮਲਾਵਰ ਬਾਈਕ ‘ਤੇ ਆਏ ਅਤੇ ਬਸ਼ੀਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।

ਬਸ਼ੀਰ ਅਹਿਮਦ ਨੂੰ ਇਮਤਿਆਜ਼ ਆਲਮ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ। ਜੰਮੂ-ਕਸ਼ਮੀਰ ‘ਚ ਕਈ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ‘ਚ ਇਸ ਦਾ ਹੱਥ ਸੀ। ਉਹ ਜੰਮੂ-ਕਸ਼ਮੀਰ ‘ਚ ਹਾਜੀ, ਪੀਰ ਅਤੇ ਇਮਤਿਆਜ਼ ਦੇ ਕੋਡ ਨਾਵਾਂ ‘ਤੇ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿੰਦਾ ਸੀ। ਬਸ਼ੀਰ ਪਿਛਲੇ ਕੁਝ ਸਾਲਾਂ ਤੋਂ ਰਾਵਲਪਿੰਡੀ ‘ਚ ਰਹਿ ਰਿਹਾ ਸੀ। ਪਾਕਿਸਤਾਨ ਸਰਕਾਰ ਨੇ ਉਸ ਨੂੰ ਆਪਣੇ ਦੇਸ਼ ਦੀ ਨਾਗਰਿਕਤਾ ਦਿੱਤੀ ਸੀ। ਆਈਐਸਆਈ ਨੇ ਬਸ਼ੀਰ ਨੂੰ ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਦੀ ਘੁਸਪੈਠ ਕਰਨ ਦਾ ਕੰਮ ਸੌਂਪਿਆ ਸੀ।

The post ਹਿਜ਼ਬੁਲ ਮੁਜਾਹਿਦੀਨ ਦਾ ਚੋਟੀ ਦਾ ਕਮਾਂਡਰ ਬਸ਼ੀਰ ਅਹਿਮਦ ਮਾਰਿਆ ਗਿਆ appeared first on TheUnmute.com - Punjabi News.

Tags:
  • bashir-ahmed
  • bashir-ahmed-pir
  • breaking-news
  • hizbul-mujahideen
  • news
  • punjabi-news
  • terrorist
  • the-unmute-latest-update
  • the-unmute-report

ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ

Tuesday 21 February 2023 07:38 AM UTC+00 | Tags: brahm-mahindra breaking-news congress-minister-brahm-mohindra crime news punjab punjab-congress punjabi-news punjab-vigilance-bureau the-unmute-breaking-news the-unmute-punjab

ਚੰਡੀਗੜ੍ਹ, 21 ਫ਼ਰਵਰੀ 2023: ਪੰਜਾਬ ਦੇ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ (Brahm Mohindra) ਨੂੰ 24 ਫਰਵਰੀ ਨੂੰ ਤਲਬ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 24 ਫਰਵਰੀ ਨੂੰ ਸਵੇਰੇ 11 ਵਜੇ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਮਿਲੀ ਜਾਣਕਰੀ ਅਨੁਸਾਰ ਵਿਜੀਲੈਂਸ ਨੇ ਮੁੱਢਲੀ ਜਾਂਚ ਪਾਇਆ ਹੈ ਕਿ ਬ੍ਰਹਮ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ ਛੇ ਸਾਲਾਂ ਵਿੱਚ ਆਮਦਨ ਦੇ ਆਪਣੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਪੈਸਾ ਖਰਚ ਕੀਤਾ ਹੈ।

The post ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ appeared first on TheUnmute.com - Punjabi News.

Tags:
  • brahm-mahindra
  • breaking-news
  • congress-minister-brahm-mohindra
  • crime
  • news
  • punjab
  • punjab-congress
  • punjabi-news
  • punjab-vigilance-bureau
  • the-unmute-breaking-news
  • the-unmute-punjab

ਗੈਂਗਸਟਰਾਂ ਤੇ ਨਸ਼ਾ ਤਸਕਰਾਂ 'ਤੇ ਸਖ਼ਤ ਪੰਜਾਬ ਪੁਲਿਸ, ਕਈ ਜ਼ਿਲ੍ਹਿਆਂ 'ਚ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ

Tuesday 21 February 2023 07:58 AM UTC+00 | Tags: breaking-news crime dgp-gaurav-yadav latest-news news punjab-news punjab-police punjab-raid search-opration suspected-locations the-unmute-breaking-news the-unmute-punjabi-news

ਚੰਡੀਗੜ੍ਹ, 21 ਫ਼ਰਵਰੀ 2023: ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਅੱਜ ਸੂਬੇ ਵਿੱਚ ਭਰ ਵਿੱਚ ਗੈਂਗਸਟਰਵਾਦ ਅਤੇ ਨਸ਼ਿਆਂ ‘ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ (Punjab Police) ਦੀਆਂ ਟੀਮਾਂ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਪੰਜਾਬ ਪੁਲਿਸ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀ ਖੁਦ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ 'ਚ ਜਾ ਕੇ ਤਲਾਸ਼ੀ ਲੈ ਰਹੇ ਹਨ | ਇਸ ਦੇ ਨਾਲ ਹੀ ਪੁਲਿਸ ਵਲੋਂ ਸ਼ੱਕੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ।

ਇਸਦੇ ਤਹਿਤ ਅੱਜ ਜਲੰਧਰ ਦੀ ਕਾਜ਼ੀ ਮੰਡੀ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ | ਜਾਣਕਾਰੀ ਅਨੁਸਾਰ ਪੂਰੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰਾ ਪਾ ਲਿਆ ਗਿਆ ਹੈ। ਇਸ ਦੌਰਾਨ 300 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੇ ਨਾਲ ਡੀ.ਸੀ.ਪੀ. ਜਸਕਰਨ ਸਿੰਘ ਤੇਜਾ, ਪੁਲਿਸ ਕਮਿਸ਼ਨਰ ਏ.ਸੀ.ਪੀ. ਸੀ.ਆਈ.ਏ ਸਟਾਫ, ਏ.ਸੀ.ਪੀ. ਸੈਂਟਰਲ ਸਮੇਤ ਵੱਖ-ਵੱਖ ਥਾਣਿਆਂ ਦੇ ਐੱਸ.ਐੱਚ.ਓ. ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ | ਇਸਦੇ ਨਾਲ ਪੰਜਾਬ ਦੇ ਚੰਡੀਗੜ੍ਹ, ਜੀਰਕਪੁਰ, ਮੋਹਾਲੀ ਦੇ ਇਲਾਕਿਆਂ ਵਿੱਚ ਕਿਰਾਏ ‘ਤੇ ਰਹਿ ਰਹੇ ਲੋਕਾਂ ਦੇ ਪਛਾਣ ਪੱਤਰ ਚੈੱਕ ਕੀਤੇ ਗਏ ਹਨ |

The post ਗੈਂਗਸਟਰਾਂ ਤੇ ਨਸ਼ਾ ਤਸਕਰਾਂ ‘ਤੇ ਸਖ਼ਤ ਪੰਜਾਬ ਪੁਲਿਸ, ਕਈ ਜ਼ਿਲ੍ਹਿਆਂ ‘ਚ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ appeared first on TheUnmute.com - Punjabi News.

Tags:
  • breaking-news
  • crime
  • dgp-gaurav-yadav
  • latest-news
  • news
  • punjab-news
  • punjab-police
  • punjab-raid
  • search-opration
  • suspected-locations
  • the-unmute-breaking-news
  • the-unmute-punjabi-news

ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ 'ਚ ਪੁਲਿਸ ਵਲੋਂ ਸਰਚ ਅਭਿਆਨ, 300 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ

Tuesday 21 February 2023 08:12 AM UTC+00 | Tags: amritsar amritsar-police breaking-news crime drug-smugglers drug-smuggling-news gangster maqbulpura maqbulpura-amritsar news smuggling

ਅੰਮ੍ਰਿਤਸਰ, 21 ਫ਼ਰਵਰੀ 2023: ਅੰਮ੍ਰਿਤਸਰ (Amritsar) ‘ਚ ਨਸ਼ਿਆਂ ਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਠੱਲ੍ਹ ਪਾਉਣ ਲਈ ਅਤੇ ਸ਼ਹਿਰ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜਿੱਥੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਾਰੇ ਥਾਣਿਆ ਨੂੰ ਆਪਣੇ ਖੇਤਰ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ, ਨਸ਼ੇ ਦੀ ਤਸਕਰੀ ਅਤੇ ਸ਼ਰਾਰਤੀ ਅਨਸਰਾਂ ਨੂੰ ਫ਼ੜਨ ਲਈ ਆਦੇਸ਼ ਦਿੱਤੇ ਹਨ |

ਉੱਥੇ ਹੀ ਅੰਮ੍ਰਿਤਸਰ ਪੁਲਿਸ ਦੇ ਆਲਾ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਮਕਬੂਲਪੁਰਾ (Maqboolpura) ਇਲਾਕੇ ‘ਚ ਪੈਂਦੇ ਫਲੈਟ ਨੇੜੇ ਵੱਲਾ ਸਬਜੀ ਮੰਡੀ ਵਿਖੇ ਨਸ਼ਾ ਤਸਕਰੀ ਗੁੰਡਾ ਅਨਸਰਾਂ ‘ਤੇ ਠੱਲ੍ਹ ਪਾਉਣ ਲਈ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ | ਜਿਸ ਵਿਚ ਕਰੀਬ 250 ਤੋਂ 300 ਅਧਿਕਾਰੀ ਕਰਮਚਾਰੀ ਤਾਇਨਾਤ ਸਨ |

ਇਸ ਮੌਕੇ ADGP ਨਗਾਸ਼ੇਵਰ ਰਾਓ ਨੇ ਦੱਸਿਆ ਕਿ ਇੱਥੇ ਤਲਾਸ਼ੀ ਕਰਕੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਦੀ ਕੋਸਿਸ਼ ਕਰ ਰਹੇ ਹਾਂ ਤੇ ਅਧਿਕਾਰੀਆਂ ਵਲੋਂ ਕੀਤੇ ਜਾਂਦੇ ਕੰਮਾਂ ਨਾਲ ਸ਼ਹਿਰ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰ ਕੇ ਮਹਾਨਗਰ ‘ਚ ਵਧੀਆ ਸਿਸਟਮ ਲਿਆਉਣ ਦੀ ਕੋਸ਼ਿਸ਼ ਕਰਾਂਗੇ |

The post ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ‘ਚ ਪੁਲਿਸ ਵਲੋਂ ਸਰਚ ਅਭਿਆਨ, 300 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ appeared first on TheUnmute.com - Punjabi News.

Tags:
  • amritsar
  • amritsar-police
  • breaking-news
  • crime
  • drug-smugglers
  • drug-smuggling-news
  • gangster
  • maqbulpura
  • maqbulpura-amritsar
  • news
  • smuggling

ਪੰਜਾਬ, 21 ਫਰਵਰੀ 2023:ਜ਼ੀ ਸਟੂਡੀਓਜ਼ ਮੁੱਖ ਧਾਰਾ ਦੀਆਂ ਬਾਲੀਵੁੱਡ ਫਿਲਮਾਂ ਵਿੱਚ ਸ਼ਾਨਦਾਰ ਸਫਲਤਾ ਦੇ ਨਾਲ ਖੇਤਰੀ ਮਨੋਰੰਜਨ ਕਾਰੋਬਾਰ ਵਿੱਚ ਵੱਡੇ ਰਿਕਾਰਡ ਕਾਇਮ ਕਰ ਰਿਹਾ ਹੈ। ਜ਼ੀ ਸਟੂਡੀਓਜ਼ ਦੇ ਖੇਤਰੀ ਸਿਨੇਮਾ ਨੂੰ ਪਿਛਲੇ ਸਾਲ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਸੀ। ਆਪਣੀ ਗਤੀ ਨੂੰ ਜਾਰੀ ਰੱਖਦੇ ਹੋਏ, ਜ਼ੀ ਸਟੂਡੀਓਜ਼ 26 ਮਈ, 2023 ਨੂੰ ਵੀ.ਐਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਅਗਲੀ ਫਿਲਮ, ‘ਗੋਡੇ ਗੋਡੇ ਚਾਅ’ ਰਿਲੀਜ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

Godday Godday Chaa

ਫਿਲਮ ਵਿੱਚ ਸੋਨਮ ਬਾਜਵਾ, ਤਾਨੀਆ, ਗੀਤਾਜ਼ ਬਿੰਦਰਖੀਆ ਅਤੇ ਗੁਰਜੈਜ਼ ਮੁੱਖ ਭੂਮਿਕਾਵਾਂ ਵਿੱਚ ਹਨ। ‘ਗੋਡੇ ਗੋਡੇ ਚਾਅ’ ਨੂੰ ‘ਕਿਸਮਤ 2’ ਫੇਮ ਜਗਦੀਪ ਸਿੱਧੂ ਦੁਆਰਾ ਲਿਖਿਆ ਗਿਆ ਹੈ ਅਤੇ ਇਸ ਦਾ ਨਿਰਦੇਸ਼ਨ ਰਾਸ਼ਟਰੀ ਪੁਰਸਕਾਰ ਜੇਤੂ ਨਿਰਦੇਸ਼ਕ (ਹਰਜੀਤਾ) ਵਿਜੇ ਕੁਮਾਰ ਅਰੋੜਾ ਵੱਲੋਂ ਕੀਤਾ ਗਿਆ ਹੈ, ਜਿਨ੍ਹਾਂ ਨੇ ਸੁਪਰਹਿੱਟ ਫਿਲਮ ‘ਗੁੱਡੀਆਂ ਪਟੋਲੇ’ ਦਾ ਨਿਰਦੇਸ਼ਨ ਵੀ ਕੀਤਾ ਸੀ।

ਸ਼ਾਰਿਕ ਪਟੇਲ, ਸੀਬੀਓ, ਜ਼ੀ ਸਟੂਡੀਓਜ਼, ਨੇ ਅੱਗੇ ਕਿਹਾ, “ਗੋਡੇ ਗੋਡੇ ਚਾਅ’ ਪੁਰਸ਼ ਚੌਵੀਨਿਸਟ ਦੇ ਖਿਲਾਫ ਇੱਕ ਸੋਚਣ ਵਾਲਾ ਕਦਮ ਹੈ। ਸਾਡਾ ਮੰਨਣਾ ਹੈ ਕਿ ਅਜਿਹੀਆਂ ਕਹਾਣੀਆਂ ਨੂੰ ਦੱਸਣਾ ਜ਼ਰੂਰੀ ਹੈ ਜੋ ਮਨੋਰੰਜਨ ਦੇ ਡੋਜ਼ ਨਾਲ ਔਰਤਾਂ ਦੇ ਸਸ਼ਕਤੀਕਰਨ ਨੂੰ ਮੁੜ ਪਰਿਭਾਸ਼ਿਤ ਕਰਦੀਆਂ ਹਨ।”

ਫਿਲਮ ਦੇ ਨਿਰਦੇਸ਼ਕ ਵਿਜੇ ਕੇ ਅਰੋੜਾ ਨੇ ਅੱਗੇ ਕਿਹਾ, “‘ਗੋਡੇ ਗੋਡੇ ਚਾਅ’ 90 ਦੇ ਦਹਾਕੇ ਦੇ ਮਰਦ-ਪ੍ਰਧਾਨ ਸਮਾਜ ‘ਤੇ ਇੱਕ ਵਿਅੰਗ ਹੈ। ਇਹ ਦਰਸਾਉਂਦਾ ਹੈ ਕਿ ਕਿਵੇਂ ਔਰਤਾਂ ਨੇ ਆਪਣੇ ਲਈ ਸਟੈਂਡ ਲਿਆ ਅਤੇ ਸਫਲਤਾ ਹਾਸਿਲ ਕੀਤੀ। ਸਾਨੂੰ ਯਕੀਨ ਹੈ ਦਰਸ਼ਕ ਫਿਲਮ ਨੂੰ ਪਸੰਦ ਕਰਨਗੇ!”

ਦਰਸ਼ਕਾਂ ਨੇ ਡਿਜੀਟਲ ਪਲੇਟਫਾਰਮ ‘ਤੇ ਸ਼ੇਅਰ ਕੀਤੇ ਬੀਟੀਐਸ ਅਤੇ ਪੋਸਟਰਾਂ ਨੂੰ ਬਹੁਤ ਪਿਆਰ ਦਿੱਤਾ ਹੈ। ਜ਼ੀ ਸਟੂਡੀਓਜ਼ ਦੀ ਅਗਵਾਈ ਵਾਲੀ ਇਸ ਫਿਲਮ ਚੋਂ ਸੋਨਮ ਬਾਜਵਾ ਨੇ ਜਦੋਂ ਆਪਣੇ ਕਿਰਦਾਰ ‘ਰਾਣੀ’ ਵਾਲਾ ਪੋਸਟਰ ਸਾਂਝਾ ਕੀਤਾ ਤਾਂ ਦਰਸ਼ਕਾਂ ਨੇ ਇਸ ਨੂੰ ਖੂਬ ਪਸੰਦ ਕੀਤਾ। ਇੱਥੋਂ ਦਰਸ਼ਕਾਂ ਦੀ ਫਿਲਮ ਲਈ ਉਤਸ਼ਾਹ ਨੂੰ ਜ਼ਹਿਰ ਹੁੰਦੀ ਹੈ।

The post ਜ਼ੀ ਸਟੂਡੀਓਜ਼ ਫਿਲਮ ‘ਗੋਡੇ ਗੋਡੇ ਚਾਅ’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, 26 ਮਈ 2023 ਨੂੰ ਰਿਲੀਜ਼ ਹੋਵੇਗੀ appeared first on TheUnmute.com - Punjabi News.

Tags:
  • godday-godday-chaa
  • godday-godday-chaa-movie

ਈਡੀ ਨੇ ਝਾਰਖੰਡ ਸਰਕਾਰ ਦੇ ਮੰਤਰਾਲੇ ਸਮੇਤ ਦੇਸ਼ ਦੀਆਂ 24 ਥਾਵਾਂ 'ਤੇ ਕੀਤੀ ਛਾਪੇਮਾਰੀ

Tuesday 21 February 2023 08:24 AM UTC+00 | Tags: breaking-news ed ed-raid ed-raided ed-raid-in-jharkhand engineer-virender-ram india jharkhand-congress jharkhand-government jharkhand-government-ministry latest-news news ranchi the-unmute-breaking-news the-unmute-report

ਚੰਡੀਗੜ੍ਹ, 21 ਫ਼ਰਵਰੀ 2023: ਇਨਫੋਰਸਮੈਂਟ ਡਾਇਰੈਕਟੋਰੇਟ (ED) ਝਾਰਖੰਡ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਦੇ ਇੰਜੀਨੀਅਰ ਵਰਿੰਦਰ ਰਾਮ ਨਾਲ ਜੁੜੇ ਰਾਂਚੀ ਸਮੇਤ ਦੇਸ਼ ਭਰ ਵਿੱਚ 24 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਦੱਸ ਦੇਈਏ ਕਿ ਇਸ ਤੋਂ ਪਹਿਲਾਂ 20 ਫਰਵਰੀ ਨੂੰ ਈਡੀ ਨੇ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਵੀ 12 ਤੋਂ ਵੱਧ ਕਾਂਗਰਸੀ ਨੇਤਾਵਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ। ਅੱਜ ਤੜਕਸਾਰ 5 ਵਜੇ ਤੋਂ ਈਡੀ ਦੀ ਟੀਮ ਰਾਏਪੁਰ ਦੇ ਕਈ ਵੱਡੇ ਕਾਂਗਰਸੀ ਨੇਤਾਵਾਂ ਦੇ ਘਰਾਂ ਅਤੇ ਦਫਤਰਾਂ ‘ਤੇ ਪਹੁੰਚ ਗਈ ਸੀ। ਦਸਤਾਵੇਜ਼ਾਂ ਦੀ ਜਾਂਚ ਦੇ ਨਾਲ-ਨਾਲ ਜਾਂਚ ਜਾਰੀ ਹੈ।

ਅਧਿਕਾਰਤ ਸੂਤਰਾਂ ਦੇ ਮੁਤਾਬਕ ਸੂਬੇ ਦੀ ਰਾਜਧਾਨੀ ਰਾਂਚੀ, ਜਮਸ਼ੇਦਪੁਰ ਅਤੇ ਦਿੱਲੀ ਸਮੇਤ ਕਰੀਬ ਦੋ ਦਰਜਨ ਥਾਵਾਂ ‘ਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਸੰਘੀ ਜਾਂਚ ਏਜੰਸੀ (ED) ਦੇ ਜਾਂਚਕਰਤਾਵਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਮਨੀ ਲਾਂਡਰਿੰਗ ਦਾ ਮਾਮਲਾ ਰਾਜ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਕੰਮ ਦੀ ਗਰਾਂਟ ਦੇ ਬਦਲੇ ਕੁਝ ਕਥਿਤ ਕਮਿਸ਼ਨ ਦੀ ਅਦਾਇਗੀ ਕਰਨ ਦੀ ਸ਼ਿਕਾਇਤ ਤੋਂ ਬਾਅਦ ਸਾਹਮਣੇ ਆਇਆ ਹੈ ਅਤੇ ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਦੋਸ਼ਾਂ ਦੇ ਸਬੰਧ ਵਿੱਚ ਹੋਰ ਸਬੂਤ ਇਕੱਠੇ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਝਾਰਖੰਡ ਪੇਂਡੂ ਵਿਕਾਸ ਵਿਭਾਗ ਦੇ ਇੱਕ ਅਧਿਕਾਰੀ ਅਤੇ ਕੁਝ ਐਂਟਰੀ ਆਪਰੇਟਰਾਂ (ਹਵਾਲਾ ਡੀਲਰਾਂ) ਦੇ ਟਿਕਾਣਿਆਂ ਨੂੰ ਕਵਰ ਕੀਤਾ ਜਾ ਰਿਹਾ ਹੈ।

The post ਈਡੀ ਨੇ ਝਾਰਖੰਡ ਸਰਕਾਰ ਦੇ ਮੰਤਰਾਲੇ ਸਮੇਤ ਦੇਸ਼ ਦੀਆਂ 24 ਥਾਵਾਂ ‘ਤੇ ਕੀਤੀ ਛਾਪੇਮਾਰੀ appeared first on TheUnmute.com - Punjabi News.

Tags:
  • breaking-news
  • ed
  • ed-raid
  • ed-raided
  • ed-raid-in-jharkhand
  • engineer-virender-ram
  • india
  • jharkhand-congress
  • jharkhand-government
  • jharkhand-government-ministry
  • latest-news
  • news
  • ranchi
  • the-unmute-breaking-news
  • the-unmute-report

ਸੈਮੀਫਾਈਨਲ 'ਚ ਭਾਰਤੀ ਟੀਮ ਆਸਟ੍ਰੇਲੀਆ ਨਾਲ ਭਿੜੇਗੀ ਜਾਂ ਨਹੀਂ, ਪਾਕਿਸਤਾਨ-ਇੰਗਲੈਂਡ ਦਾ ਮੁਕਾਬਲਾ ਕਰੇਗਾ ਤੈਅ

Tuesday 21 February 2023 08:40 AM UTC+00 | Tags: 20 bcci cricket-news icc indian-women-team ind-w-vs-wi-w news pakistan-england-match pakistan-vs-england punjab-news smriti-mandhana sports-news t20-world-cup the-unmute-breaking-news the-unmute-punjabi-news womens-t20-world-cup

ਚੰਡੀਗੜ੍ਹ, 21 ਫ਼ਰਵਰੀ 2023: ਭਾਰਤੀ ਟੀਮ (Indian team) ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪਹੁੰਚ ਗਈ ਹੈ। ਗਰੁੱਪ ਬੀ ਵਿੱਚ ਭਾਰਤੀ ਟੀਮ ਮਹਿਲਾ ਨੇ ਸੋਮਵਾਰ (20 ਫਰਵਰੀ) ਨੂੰ ਡਕਵਰਥ-ਲੁਈਸ ਵਿਧੀ ਰਾਹੀਂ ਆਇਰਲੈਂਡ ਨੂੰ ਪੰਜ ਦੌੜਾਂ ਨਾਲ ਹਰਾ ਕੇ ਆਖਰੀ ਚਾਰ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਮੰਨਿਆ ਜਾ ਰਿਹਾ ਹੈ ਕਿ ਸੈਮੀਫਾਈਨਲ ‘ਚ ਭਾਰਤ ਦਾ ਫੈਸਲਾ ਚੈਂਪੀਅਨ ਆਸਟ੍ਰੇਲੀਆ ਨਾਲ ਹੋਵੇਗਾ। ਹਾਲਾਂਕਿ ਇਸ ‘ਤੇ ਅਜੇ ਫੈਸਲਾ ਨਹੀਂ ਹੋਇਆ ਹੈ। ਇਸ ਦਾ ਫੈਸਲਾ ਅੱਜ ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਹੋਣ ਵਾਲੇ ਮੈਚ ਤੋਂ ਹੋਵੇਗਾ।

ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ ‘ਚ ਗਰੁੱਪ ਏ ‘ਚ ਚੋਟੀ ‘ਤੇ ਰਹਿਣ ਵਾਲੀ ਟੀਮ ਦਾ ਸਾਹਮਣਾ ਗਰੁੱਪ ਬੀ ‘ਚ ਦੂਜੇ ਸਥਾਨ ‘ਤੇ ਰਹਿਣ ਵਾਲੀ ਟੀਮ ਨਾਲ ਹੋਵੇਗਾ। ਗਰੁੱਪ ਏ ‘ਚ ਆਸਟ੍ਰੇਲੀਆ ਪਹਿਲੇ ਸਥਾਨ ‘ਤੇ ਹੈ। ਆਸਟਰੇਲੀਆ ਦੇ ਚਾਰ ਮੈਚਾਂ ਵਿੱਚ ਅੱਠ ਹਨ। ਸ਼੍ਰੀਲੰਕਾ ਅਤੇ ਬੰਗਲਾਦੇਸ਼ ਗਰੁੱਪ ਏ ਤੋਂ ਬਾਹਰ ਹੋ ਗਏ ਹਨ। ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਕੋਲ ਸੈਮੀਫਾਈਨਲ ‘ਚ ਪਹੁੰਚਣ ਦਾ ਮੌਕਾ ਹੈ ਪਰ ਦੋਵੇਂ ਟੀਮਾਂ ਆਸਟ੍ਰੇਲੀਆ ਨੂੰ ਪਿੱਛੇ ਨਹੀਂ ਛੱਡ ਸਕਦੀਆਂ।

ਗਰੁੱਪ-ਬੀ ਦੀ ਗੱਲ ਕਰੀਏ ਤਾਂ ਇੰਗਲੈਂਡ ਅਤੇ ਭਾਰਤ (Indian team) ਦੇ ਛੇ-ਛੇ ਅੰਕ ਹਨ। ਭਾਰਤ ਦੇ ਚਾਰ ਮੈਚ ਪੂਰੇ ਹੋ ਚੁੱਕੇ ਹਨ। ਭਾਰਤ ਆਪਣੇ ਖਾਤੇ ਵਿੱਚ ਹੋਰ ਅੰਕ ਨਹੀਂ ਜੋੜ ਸਕਦਾ। ਦੂਜੇ ਪਾਸੇ ਗਰੁੱਪ ਦਾ ਆਖਰੀ ਮੈਚ ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਣਾ ਹੈ। ਪਾਕਿਸਤਾਨ, ਵੈਸਟਇੰਡੀਜ਼ ਅਤੇ ਸ਼੍ਰੀਲੰਕਾ ਗਰੁੱਪ-ਬੀ ਤੋਂ ਪਹਿਲਾਂ ਹੀ ਟੂਰਨਾਮੈਂਟ ਤੋਂ ਬਾਹਰ ਹੋ ਚੁੱਕੇ ਹਨ। ਪਾਕਿਸਤਾਨ ਦੇ ਤਿੰਨ ਮੈਚਾਂ ਵਿੱਚ ਦੋ ਅੰਕ ਹਨ। ਜੇਕਰ ਉਹ ਇੰਗਲੈਂਡ ਖ਼ਿਲਾਫ਼ ਜਿੱਤ ਜਾਂਦੀ ਹੈ ਤਾਂ ਉਹ ਸਿਰਫ ਚਾਰ ਅੰਕ ਹੀ ਹਾਸਲ ਕਰ ਸਕੇਗੀ ।

ਨੈੱਟ ਰਨਰੇਟ ਦੀ ਗੱਲ ਕਰੀਏ ਤਾਂ ਇੰਗਲੈਂਡ ਤਿੰਨ ਮੈਚਾਂ ਵਿੱਚ +1.776 ਨੈੱਟ ਰਨਰੇਟ ਨਾਲ ਪਹਿਲੇ ਸਥਾਨ ‘ਤੇ ਹੈ। ਦੂਜੇ ਸਥਾਨ ‘ਤੇ ਭਾਰਤ ਦਾ ਨੈੱਟ ਰਨਰੇਟ +0.253 ਹੈ। ਜੇਕਰ ਪਾਕਿਸਤਾਨ ਦੀ ਟੀਮ ਇੰਗਲੈਂਡ ਨੂੰ ਵੱਡੇ ਫਰਕ ਨਾਲ ਹਰਾ ਦਿੰਦੀ ਹੈ ਤਾਂ ਉਹ ਦੂਜੇ ਸਥਾਨ ‘ਤੇ ਖਿਸਕ ਸਕਦੀ ਹੈ। ਹਾਲਾਂਕਿ ਇੰਗਲੈਂਡ ਦੀ ਮੌਜੂਦਾ ਫਾਰਮ ਨੂੰ ਦੇਖਦੇ ਹੋਏ ਅਜਿਹਾ ਨਹੀਂ ਲੱਗਦਾ ਕਿ ਉਹ ਪਾਕਿਸਤਾਨ ਦੇ ਖ਼ਿਲਾਫ਼ ਗੋਡੇ ਟੇਕਣਗੇ। ਇੰਗਲਿਸ਼ ਟੀਮ ਨੇ ਆਇਰਲੈਂਡ, ਵੈਸਟਇੰਡੀਜ਼ ਅਤੇ ਭਾਰਤ ਨੂੰ ਹਰਾਇਆ ਹੈ। ਅਜਿਹੇ ‘ਚ ਪਾਕਿਸਤਾਨ ਦੇ ਸਾਹਮਣੇ ਮੁਸ਼ਕਿਲ ਚੁਣੌਤੀ ਹੈ।

ਜੇਕਰ ਪਾਕਿਸਤਾਨ ਦੀ ਟੀਮ ਇਸ ਮੈਚ ‘ਚ ਕੁਝ ਚਮਤਕਾਰ ਕਰਦੀ ਹੈ ਤਾਂ ਭਾਰਤ ਨੰਬਰ ਇਕ ‘ਤੇ ਪਹੁੰਚ ਜਾਵੇਗੀ ਅਤੇ ਉਸ ਨੂੰ ਸੈਮੀਫਾਈਨਲ ‘ਚ ਆਸਟ੍ਰੇਲੀਆ ਖ਼ਿਲਾਫ ਨਹੀਂ ਖੇਡਣਾ ਪਵੇਗਾ। ਕੰਗਾਰੂ ਟੀਮ ਨੇ ਆਖਰੀ ਵਾਰ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਭਾਰਤ ਨੂੰ ਹਰਾਇਆ ਸੀ। ਇਸ ਤੋਂ ਇਲਾਵਾ ਉਹ ਰਾਸ਼ਟਰਮੰਡਲ ਖੇਡਾਂ ਦੇ ਫਾਈਨਲ ਵਿੱਚ ਵੀ ਹਾਰ ਗਿਆ ਸੀ। ਜੇਕਰ ਭਾਰਤ ਮੌਕਾ ਦੇ ਕੇ ਪਹਿਲੇ ਸਥਾਨ ‘ਤੇ ਪਹੁੰਚ ਜਾਂਦੀ ਹੈ ਤਾਂ ਉਹ ਨਿਊਜ਼ੀਲੈਂਡ ਜਾਂ ਦੱਖਣੀ ਅਫਰੀਕਾ ਨਾਲ ਮੁਕਾਬਲਾ ਹੋ ਸਕਦਾ ਹੈ |

The post ਸੈਮੀਫਾਈਨਲ ‘ਚ ਭਾਰਤੀ ਟੀਮ ਆਸਟ੍ਰੇਲੀਆ ਨਾਲ ਭਿੜੇਗੀ ਜਾਂ ਨਹੀਂ, ਪਾਕਿਸਤਾਨ-ਇੰਗਲੈਂਡ ਦਾ ਮੁਕਾਬਲਾ ਕਰੇਗਾ ਤੈਅ appeared first on TheUnmute.com - Punjabi News.

Tags:
  • 20
  • bcci
  • cricket-news
  • icc
  • indian-women-team
  • ind-w-vs-wi-w
  • news
  • pakistan-england-match
  • pakistan-vs-england
  • punjab-news
  • smriti-mandhana
  • sports-news
  • t20-world-cup
  • the-unmute-breaking-news
  • the-unmute-punjabi-news
  • womens-t20-world-cup

ਸੀਬੀਆਈ ਨੇ ਪੰਜਾਬ 'ਚ FCI ਦੇ ਗੋਦਾਮਾਂ 'ਚ ਕੀਤੀ ਛਾਪੇਮਾਰੀ

Tuesday 21 February 2023 10:50 AM UTC+00 | Tags: breaking breaking-news cbi cbi-raid central-bureau-of-investigation fci-warehouses latest-news news nia pungrain punjab-government punjab-news punjab-police raid the-unmute-latest-news the-unmute-punjabi-news

ਚੰਡੀਗੜ੍ਹ, 21 ਫ਼ਰਵਰੀ 2023: ਪੰਜਾਬ ਵਿੱਚ ਐਨਆਈਏ ਦੀ ਛਾਪੇਮਾਰੀ ਤੋਂ ਬਾਅਦ ਹੁਣ ਕੇਂਦਰੀ ਜਾਂਚ ਏਜੰਸੀ (CBI) ਨੇ 30 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਭਾਰਤੀ ਖੁਰਾਕ ਨਿਗਮ (Food Corporation of India) ਦੇ ਗੋਦਾਮਾਂ ਦੇ ਨਾਲ-ਨਾਲ ਨਿੱਜੀ ਅਧਿਕਾਰੀਆਂ, ਚੌਲ ਮਿੱਲ ਮਾਲਕਾਂ ਅਤੇ ਅਨਾਜ ਵਪਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਸੀਬੀਆਈ (CBI) ਦੀਆਂ ਟੀਮਾਂ ਨੇ ਮੰਗਲਵਾਰ ਸਵੇਰੇ ਪੰਜਾਬ ਦੇ ਰਾਜਪੁਰਾ, ਪਟਿਆਲਾ, ਸਰਹਿੰਦ, ਫਤਿਹਗੜ੍ਹ ਸਾਹਿਬ, ਮੋਹਾਲੀ, ਸੋਨਮ, ਮੋਗਾ, ਫਿਰੋਜ਼ਪੁਰ, ਲੁਧਿਆਣਾ ਅਤੇ ਸੰਗਰੂਰ ਸਮੇਤ 30 ਥਾਵਾਂ ‘ਤੇ ਕਾਰਵਾਈ ਕੀਤੀ ਹੈ । ਇਹ ਕਾਰਵਾਈ ਐਫਸੀਆਈ ਦਫ਼ਤਰਾਂ, ਉੱਚ ਅਧਿਕਾਰੀਆਂ, ਗੋਦਾਮਾਂ ਤੋਂ ਇਲਾਵਾ ਪ੍ਰਾਈਵੇਟ ਸ਼ੈਲਰ ਮਾਲਕਾਂ ਅਤੇ ਅਨਾਜ ਵਪਾਰੀਆਂ 'ਤੇ ਕੀਤੀ ਗਈ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਐਫ.ਸੀ.ਆਈ. ਦੇ ਸੀਨੀਅਰ ਅਧਿਕਾਰੀਆਂ ਵਿਰੁੱਧ ਹੈ। ਜਿਸ ਵਿੱਚ ਦੋਸ਼ ਹੈ ਕਿ ਐਫਸੀਆਈ ਅਧਿਕਾਰੀਆਂ ਨੇ ਕਥਿਤ ਤੌਰ ਮੋਟੀ ਰਿਸ਼ਵਤ ਲੈ ਕੇ ਸ਼ੈਲਰ ਮਾਲਕਾਂ ਅਤੇ ਅਨਾਜ ਵਪਾਰੀਆਂ ਨੂੰ ਪੈਸੇ ਦਿੱਤੇ ਹਨ।

The post ਸੀਬੀਆਈ ਨੇ ਪੰਜਾਬ ‘ਚ FCI ਦੇ ਗੋਦਾਮਾਂ ‘ਚ ਕੀਤੀ ਛਾਪੇਮਾਰੀ appeared first on TheUnmute.com - Punjabi News.

Tags:
  • breaking
  • breaking-news
  • cbi
  • cbi-raid
  • central-bureau-of-investigation
  • fci-warehouses
  • latest-news
  • news
  • nia
  • pungrain
  • punjab-government
  • punjab-news
  • punjab-police
  • raid
  • the-unmute-latest-news
  • the-unmute-punjabi-news

ਸ਼੍ਰੋਮਣੀ ਕਮੇਟੀ ਗੋਲਕ ਦੀ ਲੜਾਈ ਨਹੀਂ ਲੜਦੀ, ਸਗੋਂ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਦੀ ਰਖਵਾਲੀ ਲਈ ਵਚਨਬੱਧ: SGPC ਪ੍ਰਧਾਨ

Tuesday 21 February 2023 10:57 AM UTC+00 | Tags: breaking-news harjinder-singh-dhami haryana-government haryana-gurudwara-sahib hsgpc news punjab-news punjab-police sgpc the-unmute-breaking-news

ਅੰਮ੍ਰਿਤਸਰ, 21 ਫਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਗੋਲਕਾਂ ਲਈ ਲੜਾਈ ਨਹੀਂ ਲੜਦੀ, ਸਗੋਂ ਸਿੱਖ ਸਿਧਾਂਤਾਂ ਅਤੇ ਪ੍ਰੰਪਰਾਵਾਂ ਦੀ ਰਖਵਾਲੀ ਲਈ ਵਚਨਬੱਧ ਹੈ। ਦੂਸਰੇ ਪਾਸੇ ਹਰਿਆਣਾ ਸਰਕਾਰ ਵੱਲੋਂ ਬਣਾਈ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਗੈਰ-ਕਾਨੂੰਨੀ ਤਰੀਕੇ ਨਾਲ ਅਤੇ ਸਿੱਖ ਰਵਾਇਤਾਂ ਦੇ ਵਿਰੁੱਧ ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦੀਆਂ ਗੋਲਕਾਂ ਦੇ ਤਾਲੇ ਤੋੜ ਕੇ ਕਬਜ਼ੇ ਦੀ ਨੀਅਤ ਨਾਲ ਸਿੱਖ ਮਰਯਾਦਾ ਦਾ ਉਲੰਘਣ ਕਰ ਰਹੀ ਹੈ।

ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸਾਲਾਨਾ ਯਾਦ ਵਿਚ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਤ ਗੁਰਦਾਸਪੁਰ ਜ਼ਿਲ੍ਹੇ ਦੇ ਨਗਰ ਗੋਧਰਪੁਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਗੁਰਧਾਮਾਂ ਦੀ ਰਖਵਾਲੀ ਅਤੇ ਸਿੱਖ ਪ੍ਰੰਪਰਾਵਾਂ ਦੀ ਪਹਿਰੇਦਾਰੀ ਵਾਸਤੇ ਦਿੱਤੀਆਂ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ।

ਸਦੀ ਪਹਿਲਾਂ ਅੰਗਰੇਜ਼ ਸਰਕਾਰ ਦੇ ਪਿੱਠੂ ਮਹੰਤਾਂ ਤੋਂ ਗੁਰੂ ਘਰ ਅਜ਼ਾਦ ਕਰਵਾਉਣ ਲਈ ਸਿੱਖਾਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ, ਪਰੰਤੂ ਦੁੱਖ ਦੀ ਗੱਲ ਹੈ ਕਿ ਅੱਜ ਸਰਕਾਰਾਂ ਦੀ ਸ਼ਹਿ 'ਤੇ ਗੁਰੂ ਘਰਾਂ ਦੇ ਪੰਥਕ ਪ੍ਰਬੰਧਾਂ ਦੀ ਥਾਂ 'ਤੇ ਸਰਕਾਰੀ ਅਧੀਨਗੀ ਵਾਲੇ ਪ੍ਰਬੰਧਾਂ ਨੂੰ ਪ੍ਰਵਾਨ ਕਰਨ ਲਈ ਕੁਝ ਲੋਕ ਕੋਝੇ ਹੱਥਕੰਡੇ ਅਪਣਾ ਰਹੇ ਹਨ।

ਇਸੇ ਤਹਿਤ ਹੀ ਸਰਕਾਰ ਵੱਲੋਂ ਬਣਾਈ ਗਈ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਗੁਰੂ ਘਰਾਂ ਦੇ ਪੰਥਕ ਪ੍ਰਬੰਧਾਂ ਨੂੰ ਸਰਕਾਰ ਦੀ ਦੇਖ-ਰੇਖ ਹੇਠ ਚਲਾਉਣ ਲਈ ਉਤਾਵਲੀ ਹੈ। ਸ਼੍ਰੋਮਣੀ ਕਮੇਟੀ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਗੱਲਬਾਤ ਕੀਤੇ ਬਿਨਾਂ ਹੀ ਹਰਿਆਣਾ ਦੇ ਗੁਰੂ ਘਰਾਂ ਦੀਆਂ ਗੋਲਕਾਂ ਦੇ ਤਾਲੇ ਤੋੜ ਕੇ ਆਪਣੇ ਤਾਲੇ ਲਗਾਏ ਜਾ ਰਹੇ ਹਨ। ਇਹ ਸਰਕਾਰੀ ਧੱਕੇਸ਼ਾਹੀ ਹੈ, ਜਿਸ ਨੇ ਸਿੱਖ ਕੌਮ ਨੂੰ ਇਕ ਵਾਰ ਫਿਰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਪੰਥ ਵਿਰੋਧੀ ਤਾਕਤਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦੇਣ।

ਇਸ ਮੌਕੇ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ 'ਤੇ ਕੁਝ ਲੋਕਾਂ ਵੱਲੋਂ ਕੀਤੇ ਜਾ ਰਹੇ ਸਵਾਲ 'ਤੇ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸੰਗਤ ਵੱਲੋਂ ਭਰੇ ਗਏ ਲੱਖਾਂ ਪ੍ਰੋਫਾਰਮੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ ਅਤੇ ਇਸ ਦਾ ਸਾਰਾ ਵੇਰਵਾ ਯੂਐਨਓ ਨੂੰ ਦਿੱਤਾ ਜਾਵੇਗਾ। ਇਹ ਲੋਕ ਅਵਾਜ਼ ਸਰਕਾਰਾਂ ਦੇ ਬੰਦ ਕੰਨ ਖੋਲ੍ਹਣ ਅਤੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਕਾਰਜਸ਼ੀਲ ਸੰਸਥਾਵਾਂ ਨੂੰ ਅਸਲੀਅਤ ਤੋਂ ਵੀ ਜਾਣੂ ਕਰਵਾਏਗੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਦੇ ਪ੍ਰਬੰਧਕਾਂ ਨੂੰ ਲੰਗਰ ਹਾਲ ਲਈ ਪੰਜ ਲੱਖ ਰੁਪਏ ਦਾ ਚੈੱਕ ਦਿੱਤਾ ਅਤੇ ਭਵਿੱਖ ਵਿਚ ਹੋਰ ਰਾਸ਼ੀ ਦੇਣ ਦੀ ਵਚਨਬੱਧਤਾ ਪ੍ਰਗਟਾਈ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1 ਕਰੋੜ 13 ਲੱਖ ਰੁਪਏ ਤੋਂ ਵੱਧ ਰਾਸ਼ੀ ਦੇ ਚੈੱਕ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੇ ਹਰ ਸਾਲ ਸ਼ਹੀਦ ਭਾਈ ਲਛਮਣ ਸਿੰਘ ਨਾਲ ਸਬੰਧਤ ਨਗਰ ਗੋਧਰਪੁਰ ਵਿਖੇ ਗੁਰਮਤਿ ਸਮਾਗਮ ਕਰਵਾਉਣ ਨੂੰ ਸ਼ਲਾਘਾਯੋਗ ਕਰਾਰ ਦਿੰਦਿਆਂ ਸਮਾਗਮ 'ਚ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ।

ਸਮਾਗਮ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੀਨੀਅਰ ਅਕਾਲੀ ਆਗੂ ਤੇ ਹਲਕਾ ਇੰਚਾਰਜ ਸ. ਰਵੀਕਰਨ ਸਿੰਘ ਕਾਹਲੋਂ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡੇ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਕੁਲਦੀਪ ਸਿੰਘ ਤੇੜਾ, ਬੀਬੀ ਜਸਬੀਰ ਕੌਰ ਜੱਫਰਵਾਲ, ਸ. ਗੁਰਵਿੰਦਰ ਸਿੰਘ ਸ਼ਾਮਪੁਰਾ, ਸ. ਸੁਖਵਰਸ਼ ਸਿੰਘ ਪੰਨੂ, ਸ. ਜਸਬੀਰ ਸਿੰਘ ਘੁੰਮਣ, ਸ. ਸੁਖਬੀਰ ਸਿੰਘ ਵਾਹਲਾ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਸੁੱਖਾ ਸਿੰਘ ਸਰਹਾਲੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਗੁਰਵਿੰਦਰ ਸਿੰਘ, ਸਰਪੰਚ ਸ. ਦਲਬੀਰ ਸਿੰਘ, ਡੀਐਸਪੀ ਸ. ਸੁਖਪਾਲ ਸਿੰਘ, ਸ. ਮਸਵਿੰਦਰ ਸਿੰਘ, ਸ. ਸਤਪਾਲ ਸਿੰਘ, ਸ. ਜਗਦੀਸ਼ ਸਿੰਘ, ਸ. ਜਰਨੈਲ ਸਿੰਘ, ਸ. ਮੇਜਰ ਸਿੰਘ ਅਰਜਨ ਮਾਂਗਾ, ਸ. ਕਰਤਾਰ ਸਿੰਘ, ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਰਣਜੀਤ ਸਿੰਘ, ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਵਰਿਆਮ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਹਾਜ਼ਰ ਸੀ।

The post ਸ਼੍ਰੋਮਣੀ ਕਮੇਟੀ ਗੋਲਕ ਦੀ ਲੜਾਈ ਨਹੀਂ ਲੜਦੀ, ਸਗੋਂ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਦੀ ਰਖਵਾਲੀ ਲਈ ਵਚਨਬੱਧ: SGPC ਪ੍ਰਧਾਨ appeared first on TheUnmute.com - Punjabi News.

Tags:
  • breaking-news
  • harjinder-singh-dhami
  • haryana-government
  • haryana-gurudwara-sahib
  • hsgpc
  • news
  • punjab-news
  • punjab-police
  • sgpc
  • the-unmute-breaking-news

ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ 55.65 ਲੱਖ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ

Tuesday 21 February 2023 11:02 AM UTC+00 | Tags: aam-aadmi-party child-development-minister-punjab dr-baljit-kaur latest-news news orphanage-for-boys orphanage-for-girls punjab punjab-news the-unmute-breaking-news the-unmute-latest-update

ਚੰਡੀਗੜ੍ਹ, 21 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਜਿਲ੍ਹਾ ਰਨ ਤਾਰਨ ਦੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ ਪਹਿਲੀ ਕਿਸ਼ਤ ਵਜੋਂ 55.65 ਲੱਖ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਬਾਲ ਘਰ ਦੀ ਉਸਾਰੀ ਨਾਲ ਜ਼ਿਲ੍ਹੇ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆ ਦੇ ਲੋੜਵੰਦ ਬੱਚਿਆਂ ਨੂੰ ਆਸਰਾ ਮਿਲੇਗਾ। ਤਰਨਤਾਰਨ ਜ਼ਿਲ੍ਹੇ ਵਿੱਚ ਬਾਲ ਘਰ ਨਾ ਹੋਣ ਕਾਰਣ ਲੋੜਵੰਦ ਬੱਚਿਆਂ ਦੀ ਦੇਖ-ਰੇਖ ਵਿੱਚ ਔਕੜਾਂ ਆ ਰਹੀਆਂ ਸਨ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

The post ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ 55.65 ਲੱਖ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • aam-aadmi-party
  • child-development-minister-punjab
  • dr-baljit-kaur
  • latest-news
  • news
  • orphanage-for-boys
  • orphanage-for-girls
  • punjab
  • punjab-news
  • the-unmute-breaking-news
  • the-unmute-latest-update

ਪੰਜਾਬ ਕੈਬਿਨਟ ਦਾ ਅਹਿਮ ਫੈਸਲਾ, 14000 ਕੱਚੇ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕਾ

Tuesday 21 February 2023 11:15 AM UTC+00 | Tags: 14000-contractual-employees aam-aadmi-party breaking-news cm-bhagwant-mann contractual-employee contractual-employees latest-news news punjab punjab-cabinet punjab-news the-unmute-punjabi-news

ਚੰਡੀਗੜ੍ਹ, 21 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਿਨਟ ਮੀਟਿੰਗ (Punjab Cabinet) ਵਿੱਚ ਸੂਬੇ ਦੇ ਲੋਕਾਂ ਲਈ ਅਹਿਮ ਫੈਸਲੇ ਲਏ ਹਨ | ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ 14417 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ | ਇਸਦੇ ਨਾਲ ਹੀ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ ਤਨਖਾਹ ਵਿੱਚ 25% ਵਾਧਾ ਕੀਤਾ ਗਿਆ ਹੈ | ਇਸਦੇ ਨਾਲ ਹੀ ਪਾਣੀ ਸੰਬੰਧੀ ਪਾਲਿਸੀ ਲਿਆਂਦੀ ਜਾਵੇਗੀ ਅਤੇ ਸੈਰ-ਸਪਾਟਾ ਨੂੰ ਪ੍ਰਫੁੱਲਤ ਕੀਤਾ ਜਾਵੇਗਾ |

The post ਪੰਜਾਬ ਕੈਬਿਨਟ ਦਾ ਅਹਿਮ ਫੈਸਲਾ, 14000 ਕੱਚੇ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕਾ appeared first on TheUnmute.com - Punjabi News.

Tags:
  • 14000-contractual-employees
  • aam-aadmi-party
  • breaking-news
  • cm-bhagwant-mann
  • contractual-employee
  • contractual-employees
  • latest-news
  • news
  • punjab
  • punjab-cabinet
  • punjab-news
  • the-unmute-punjabi-news

CM ਭਗਵੰਤ ਮਾਨ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗ ਦੇ ਨਵੇਂ ਭਰਤੀ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Tuesday 21 February 2023 11:24 AM UTC+00 | Tags: aam-aadmi-party aam-aadmi-party-cm-bhagwant-mann bhagwant-mann breaking-news cm-bhagwant-mann job news punjab punjab-government punjab-jobs sanitation-and-cooperation-department the-unmute-punjabi-news water-supply

ਚੰਡੀਗੜ੍ਹ, 21 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗਾਂ ਦੇ ਜੂਨੀਅਰ ਇੰਜੀਨਅਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਹੁਣ ਤੱਕ 26478 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇੱਥੇ ਮਿਊਂਸਪਲ ਭਵਨ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਵਨ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਜਾਂਦੇ ਅਜਿਹੇ ਸਮਾਗਮਾਂ ਦਾ ਗਵਾਹ ਹੈ ਜਿਨ੍ਹਾਂ ਵਿਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ 26478 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਭਗਵੰਤ ਮਾਨ ਨੇ ਕਿਹਾ ਕਿ ਮਹਿਜ਼ 11 ਮਹੀਨਿਆਂ ਵਿਚ ਏਨੀ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣਾ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਤੇ ਫਖ਼ਰ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ ਚੁਣਿਆ ਲਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਚੁੱਕੇ ਹਨ ਜਿਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਹੋਏ ਉਮੀਦਵਾਰਾਂ ਦੀ ਕਲਮ ਸਮਾਜ ਦੇ ਲੋੜਵੰਦ ਅਤੇ ਕਮਜ਼ੋਰ ਵਰਗਾਂ ਦੀ ਮਦਦ ਕਰੇਗੀ।

ਅੱਜ ਦੇ ਸਮਾਗਮ ਵਿੱਚ ਨਿਯੁਕਤੀ ਪੱਤਰ ਪ੍ਰਾਪਤ ਕਰਨ ਮੌਕੇ ਲੜਕਿਆਂ ਨਾਲੋਂ ਲੜਕੀਆਂ ਦੀ ਗਿਣਤੀ ਵੱਧ ਹੋਣ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਔਰਤਾਂ ਦੇ ਸਸ਼ਕਤੀਕਰਨ ਦੀ ਲਹਿਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਇਨ੍ਹਾਂ ਪ੍ਰੀਖਿਆਵਾਂ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਪਾਸ ਕਰ ਰਹੀਆਂ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਸ ਨਾਲ ਸਮਾਜ ਵਿੱਚ ਸਾਕਾਰਾਤਮਕ ਬਦਲਾਅ ਆਵੇਗਾ।

ਭ੍ਰਿਸ਼ਟਾਚਾਰ ਨੂੰ 'ਮਾਨਸਿਕ ਰੋਗ' ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਲਿਪਤ ਲੋਕਾਂ ਦਾ ਲਾਲਚ ਕਦੇ ਖਤਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਨੇਤਾਵਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਕੌਮਂਤਰੀ ਮਾਂ-ਬੋਲੀ ਦਿਵਸ 'ਤੇ ਪੰਜਾਬੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਮਾਂ ਬੋਲੀ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸੂਬੇ ਭਰ ਦੇ ਸਾਰੇ ਸਾਈਨ ਬੋਰਡਾਂ (ਦਿਸ਼ਾ ਸੂਚਕ) 'ਤੇ ਪੰਜਾਬੀ ਨੂੰ ਪਹਿਲ ਦੇਣ ਦੀ ਵਿਸ਼ੇਸ਼ ਮੁਹਿੰਮ ਨੂੰ ਹੋਰ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਬਹੁਤੇ ਦੁਕਾਨਦਾਰ ਪਹਿਲਾਂ ਹੀ ਸਾਈਨ ਬੋਰਡਾਂ ਵਿਚ ਪੰਜਾਬੀ ਨੂੰ ਤਰਜੀਹ ਦੇ ਚੁੱਕੇ ਹਨ ਪਰ ਬਾਕੀ ਰਹਿੰਦੇ ਦੁਕਾਨਦਾਰਾਂ ਨੂੰ ਵੀ ਰਾਜ਼ੀ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਛੋਟੇ ਦੁਕਾਨਦਾਰ ਸਾਈਨ ਬੋਰਡਾਂ ਨੂੰ ਬਦਲਣ ਦੀ ਸਮਰੱਥਾ ਨਹੀਂ ਰੱਖਦੇ, ਉਨ੍ਹਾਂ ਦੇ ਸਾਈਨ ਬੋਰਡਾਂ ਬਦਲਣ ਨੂੰ ਸੂਬਾ ਸਰਕਾਰ ਯਕੀਨੀ ਬਣਾਏਗੀ।

ਮੁੱਖ ਮੰਤਰੀ ਨੇ ਭਾਰਤ ਅਤੇ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਵੀ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਵੱਡੇ ਪੱਧਰ 'ਤੇ ਪ੍ਰਫੁੱਲਤ ਕਰਨ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਹਕੀਕਤ ਹੈ ਕਿ ਕੋਈ ਵੀ ਵਿਅਕਤੀ ਆਪਣੇ ਅਮੀਰ ਸੱਭਿਆਚਾਰ ਅਤੇ ਮਾਂ-ਬੋਲੀ ਤੋਂ ਵਿਰਵਾ ਹੋ ਕੇ ਕੇ ਆਪਣੀ ਹੋਂਦ ਨਹੀਂ ਬਚਾ ਸਕਦਾ।

ਪੰਜਾਬੀ ਭਾਸ਼ਾ ਇੱਕ ਅਨਮੋਲ ਖਜ਼ਾਨਾ ਹੈ

ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਬਿਨਾਂ ਸ਼ੱਕ ਅੰਗਰੇਜ਼ੀ ਨੂੰ ਵਿਸ਼ਵ ਭਰ ਵਿੱਚ ਸੰਚਾਰ ਕਰਨ ਦੀ ਭਾਸ਼ਾ ਵਜੋਂ ਮਾਨਤਾ ਪ੍ਰਾਪਤ ਹੈ, ਪਰ ਇਸ ਭਾਸ਼ਾ ਨੂੰ ਸਾਡੀ ਮਾਂ-ਬੋਲੀ ਦੀ ਕੀਮਤ ਅਤੇ ਰੁਤਬੇ 'ਤੇ ਪ੍ਰਫੁੱਲਤ ਨਹੀਂ ਕੀਤਾ ਜਾਣਾ ਚਾਹੀਦਾ। ਇਸ ਦੀ ਬਜਾਏ ਹਰੇਕ ਪੰਜਾਬੀ ਨੂੰ ਵਿਰਸੇ 'ਚ ਮਿਲੇ ਗੌਰਵਮਈ ਸੱਭਿਆਚਾਰਕ ਵਿਰਸੇ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਹ ਯੁੱਗਾਂ ਤੋਂ ਮਨੁੱਖਤਾ ਲਈ ਚਾਨਣ ਮੁਨਾਰੇ ਵਜੋਂ ਵਿਚਰਦਾ ਆ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਮੁਕਾਮ ਹਾਸਲ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਆਪਣੀ ਮਾਂ ਬੋਲੀ ਨੂੰ ਵਿਸਾਰ ਦਿੰਦਾ ਹੈ ਤਾਂ ਇਸ ਨੂੰ ਸਰਾਪ ਸਮਝਿਆ ਜਾਂਦਾ ਹੈ ਪਰ ਬਦਕਿਸਮਤੀ ਨਾਲ ਅੰਗਰੇਜ਼ੀ ਅਤੇ ਹੋਰ ਭਾਸ਼ਾਵਾਂ ਦੀ ਚਾਹਤ ਵਿੱਚ ਪੰਜਾਬ ਵਾਸੀ ਆਪਣੀ ਮਾਂ ਬੋਲੀ ਤੋਂ ਦੂਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਠੱਲ੍ਹ ਪਾਉਣ ਦੀ ਲੋੜ ਹੈ ਕਿਉਂਕਿ ਇਸ ਤੱਥ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਮਨੁੱਖ ਆਪਣੀ ਮਾਂ-ਬੋਲੀ ਵਿਚ ਹੀ ਵਧੀਆ ਢੰਗ ਨਾਲ ਗੱਲਬਾਤ ਅਤੇ ਪ੍ਰਗਟਾਵਾ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬਹੁਤ ਸਾਰੇ ਵਿਦੇਸ਼ੀ ਮੁਲਕਾਂ ਵਿਚ ਤਾਂ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ ਪਰ ਅਸੀਂ ਕਿਸੇ ਨਾ ਕਿਸੇ ਤਰ੍ਹਾਂ ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਤੋਂ ਕੰਨੀ ਕਤਰਾਉਂਦੇ ਹਾਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਇੱਕ ਅਨਮੋਲ ਖਜ਼ਾਨਾ ਹੈ ਕਿਉਂਕਿ ਇਸ ਵਿੱਚ ਬਹੁਤ ਸਾਰਾ ਸਾਹਿਤ, ਗੀਤ, ਕਵਿਤਾਵਾਂ ਅਤੇ ਹੋਰ ਰਚਨਾਵਾਂ ਲਿਖੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਵੇਲਾ ਆ ਗਿਆ ਹੈ ਜਦੋਂ ਸਾਨੂੰ ਇਸ ਬੇਸ਼ਕੀਮਤੀ ਖਜ਼ਾਨੇ ਨੂੰ ਸੰਭਾਲਣਾ ਚਾਹੀਦਾ ਹੈ ਅਤੇ ਇਸ ਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਕਾਇਮ ਰੱਖਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਆਪਣੀ ਭਾਸ਼ਾ, ਸੱਭਿਆਚਾਰ ਅਤੇ ਪਰੰਪਰਾਵਾਂ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ।

The post CM ਭਗਵੰਤ ਮਾਨ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗ ਦੇ ਨਵੇਂ ਭਰਤੀ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ appeared first on TheUnmute.com - Punjabi News.

Tags:
  • aam-aadmi-party
  • aam-aadmi-party-cm-bhagwant-mann
  • bhagwant-mann
  • breaking-news
  • cm-bhagwant-mann
  • job
  • news
  • punjab
  • punjab-government
  • punjab-jobs
  • sanitation-and-cooperation-department
  • the-unmute-punjabi-news
  • water-supply

ਫਾਜ਼ਿਲਕਾ ਪੁਲਿਸ ਨੇ ਮਾੜੇ ਅਨਸਰਾਂ ਖ਼ਿਲਾਫ਼ ਚਲਾਇਆ ਵਿਸੇਸ਼ ਤਲਾਸ਼ੀ ਅਭਿਆਨ

Tuesday 21 February 2023 11:34 AM UTC+00 | Tags: breaking-news dgp-gaurav-yadav drugs-smugglers fazilka-police fazilka-police-raid latest-news news police-search-operation punjab-police the-unmute-breaking-news the-unmute-latest-news the-unmute-news the-unmute-punjabi-news

ਫਾਜ਼ਿਲਕਾ, 21 ਫਰਵਰੀ 2023: ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਨੀਤੀ ਤਹਿਤ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ (Fazilka Police) ਵੱਲੋਂ ਅੱਜ ਮਾੜੇ ਅਨਸਰਾਂ ਖਿਲਾਫ ਵਿਸੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ। ਡੀਆਈਜੀ ਇੰਦਰਬੀਰ ਸਿੰਘ ਖੁਦ ਇਸ ਅਭਿਆਨ ਦੇ ਜਾਇਜ਼ੇ ਲਈ ਫਾਜ਼ਿਲਕਾ ਜ਼ਿਲ੍ਹੇ ਵਿਚ ਪਹੁੰਚੇ। ਉਨ੍ਹਾਂ ਨੇ ਜਲਾਲਾਬਾਦ ਦੇ ਨਾਲ ਨਾਲ ਫਾਜ਼ਿਲਕਾ ਇਲਾਕੇ ਦੇ ਪਿੰਡ ਹਸਤਾਂ ਕਲਾਂ ਅਤੇ ਟਿਵਾਣਾ ਦਾ ਵੀ ਦੌਰਾ ਕੀਤਾ ਅਤੇ ਇਥੇ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਜਾਂਚ ਪੜਤਾਲ ਦਾ ਮੁਆਇਨਾ ਕੀਤਾ।

ਡੀਆਈਜੀ ਇੰਦਰਬੀਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ੇ ਦੇ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਆਪਕ ਮੁਹਿੰਮ ਆਰੰਭ ਕੀਤੀ ਗਈ ਹੈ ਅਤੇ ਇਸਦੇ ਚੰਗੇ ਨਤੀਜੇ ਵੀ ਨਿੱਕਲਣ ਲੱਗੇ ਹਨ। ਐਸਐਸਪੀ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਅੰਤਰਰਾਜੀ ਨਾਕਿਆਂ ਦੇ ਨਾਲ ਨਾਲ ਜਿ਼ਲ੍ਹੇ ਦੇ ਅੰਦਰ ਹਰ ਸੰਵੇਦਨਸ਼ੀਲ ਸਥਾਨ ਅਤੇ ਸ਼ੱਕੀ ਵਿਅਕਤੀਆਂ ਤੇ ਨਜਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਖਿਲਾਫ ਪੁਲਿਸ (Fazilka Police) ਨੂੰ ਨਿਰਭੈਅ ਹੋ ਕੇ ਜਾਣਕਾਰੀ ਦੇਣ, ਸੂਚਨਾ ਦੇਣ ਵਾਲੇ ਦੇ ਪਹਿਚਾਣ ਗੁਪਤਾ ਰੱਖੀ ਜਾਵੇਗੀ।

ਡੀਐਸਪੀ ਕੈਲਾਸ਼ ਚੰਦਰ ਜ਼ੋ ਕਿ ਪਿੰਡ ਹਸਤਾਂ ਕਲਾਂ ਵਿਚ ਚੈਕਿੰਗ ਅਭਿਆਨ ਦੀ ਅਗਵਾਈ ਕਰ ਰਹੇ ਸਨ ਨੇ ਕਿਹਾ ਕਿ ਇਸ ਤਰਾਂ ਨਾਲ ਮਾੜੇ ਅਨਸਰਾਂ ਨੂੰ ਕਾਬੂ ਕਰਨ ਵਿਚ ਸੌਖ ਹੋ ਰਹੀ ਹੈ ਅਤੇ ਕਾਨੂੰਨ ਨੂੰ ਮੰਨਨ ਵਾਲਿਆਂ ਦੇ ਮਨਾਂ ਵਿਚ ਵਿਸਵਾਸ਼ ਵਿਚ ਵਾਧਾ ਹੁੰਦਾ ਹੈ। ਇਸ ਮੌਕੇ ਐਸਪੀ ਮੋਹਨ ਲਾਲ, ਡੀਐਸਪੀ ਏਡੀ ਸਿੰਘ ਵੀ ਹਾਜਰ ਸਨ।

The post ਫਾਜ਼ਿਲਕਾ ਪੁਲਿਸ ਨੇ ਮਾੜੇ ਅਨਸਰਾਂ ਖ਼ਿਲਾਫ਼ ਚਲਾਇਆ ਵਿਸੇਸ਼ ਤਲਾਸ਼ੀ ਅਭਿਆਨ appeared first on TheUnmute.com - Punjabi News.

Tags:
  • breaking-news
  • dgp-gaurav-yadav
  • drugs-smugglers
  • fazilka-police
  • fazilka-police-raid
  • latest-news
  • news
  • police-search-operation
  • punjab-police
  • the-unmute-breaking-news
  • the-unmute-latest-news
  • the-unmute-news
  • the-unmute-punjabi-news

ਕਬਜ਼ੇ ਕਰਨ ਤੋਂ ਪਹਿਲਾਂ ਗੁਰੁਦੁਆਰਾ ਐਕਟ 1925 ਨੂੰ ਪਾਰਲੀਮੈਂਟ 'ਚੋਂ ਡੀਨੋਟੀਫਾਈ ਕਰਵਾਏ ਹਰਿਆਣਾ ਸਰਕਾਰ: ਜਥੇਦਾਰ ਹਰਪ੍ਰੀਤ ਸਿੰਘ

Tuesday 21 February 2023 11:51 AM UTC+00 | Tags: amritsar breaking-news gurdwara-in-haryana-with-gurdwara-sahib gurudwara gurudwara-act-1925 gurudwara-sahib haryana-government haryana-sikh jathedar-harpreet-singh news punjab-police sgpc sikh sri-akal-takht-sahib the-unmute-breaking-news the-unmute-punjabi-news

ਅੰਮ੍ਰਿਤਸਰ, 21 ਫਰਵਰੀ 2023: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਇਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਗੁਰਦੁਆਰਾ ਸਾਹਿਬ (Gurudwara Sahib) ਵਿਖੇ ਹਰਿਆਣਾ ਕਮੇਟੀ ਅਤੇ ਪੁਲਿਸ ਵੱਲੋਂ ਜ਼ਬਰਨ ਕਬਜ਼ਾ ਲੈਣ ਦੀ ਬਹੁਤ ਹੀ ਮੰਦਭਾਗੀ ਤੇ ਸ਼ਰਮਸਾਰ ਕਰਨ ਵਾਲੀ ਘਟਨਾ ਵਾਪਰੀ ਹੈ |

ਜਥੇਦਾਰ ਨੇ ਕਿਹਾ ਕਿ ਜੇਕਰ ਹਰਿਆਣਾ ਕਮੇਟੀ ਜੋ ਕਿ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵੱਖ ਹੋ ਚੁੱਕੀ ਹੈ | ਇਸ ਢੰਗ ਨਾਲ ਹੀ ਗੁਰਦੁਆਰਾ ਸਾਹਿਬਾਨ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ ਪਾਰਲੀਮੈਂਟ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 1925 ਨੂੰ ਡੀਨੋਟੀਫਾਈ ਕਰਾ ਲਿਆ ਜਾਵੇ |

ਉਨ੍ਹਾਂ ਨੇ ਕਬਜ਼ੇ ਦੀ ਨੀਅਤ ਨਾਲ ਪੁਲਿਸ ਫੋਰਸ ਵੱਲੋਂ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ (Gurudwara Sahib) ਵਿੱਚ ਜਾਣ ਦੀ ਜਥੇਦਾਰ ਵੱਲੋਂ ਵੱਲੋਂ ਸਖਤ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਤਰ੍ਹਾਂ ਦੀਆਂ ਹਰਕਤਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ | ਜਥੇਦਾਰ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਅਤੇ ਜੈਤੋ ਦਾ ਮੋਰਚਾ ਇਸ ਲਈ ਲਗਾਉਣੇ ਪਏ ਸਨ ਕਿ ਉਸ ਵੇਲੇ ਦੀ ਸਰਕਾਰ ਨੇ ਸਿੱਖ ਰਹਿਤ ਮਰਿਆਦਾ ਦੇ ਵਿੱਚ ਦਖਲ-ਅੰਦਾਜ਼ੀ ਕੀਤੀ ਸੀ, ਜਿਸ ਤੋਂ ਬਾਅਦ ਨਨਕਾਣਾ ਸਾਹਿਬ ਵਰਗੇ ਸਾਕਿਆਂ ਵਿਚ ਸਿੱਖਾਂ ਨੂੰ ਸ਼ਹੀਦੀਆਂ ਦੇਣੀਆਂ ਪਈਆਂ ਸਨ |

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਧੱਕੇ ਨਾਲ ਹਰਿਆਣਾ ਦੇ ਗੁਰਦੁਆਰਾ ਸਾਹਿਬ ਉਤੇ ਕਬਜ਼ਾ ਕਰਨਾ ਬਹੁਤ ਘਾਤਕ ਸਾਬਤ ਹੋ ਸਕਦਾ ਹੈ ਕਿ ਹਰਿਆਣਾ ਸਰਕਾਰ ਨੇ ਇਸੇ ਤਰ੍ਹਾਂ ਦਾ ਪ੍ਰਬੰਧ ਵੀ ਆਪਣੇ ਹੱਥ ਵਿੱਚ ਲੈਣਾ ਹੈ ਤਾਂ ਇਸ ਲਈ ਉਸਨੂੰ ਬੈਠ ਕੇ ਗੱਲਬਾਤ ਰਾਹੀਂ ਅਜਿਹਾ ਕਰਨਾ ਚਾਹੀਦਾ ਹੈ ਨਾ ਕਿ ਗੁਰਦੁਆਰਾ ਸਾਹਿਬਾਨ ਵਿਚ ਧੱਕੇ ਨਾਲ ਗੁਰਦੁਆਰਾ ਸਾਹਿਬਾਨ ਦਾ ਕਬਜ਼ ਲਹਿਣ ਜਿਹੀ ਹਰਕਤ ਕਰਨੀ ਚਾਹੀਦੀ ਹੈ |

ਉਨ੍ਹਾਂ ਕਿਹਾ ਕੇਸ ਧਾਰਾ ਐਕਟ 1925 ਦੇ ਮੁਤਾਬਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਚੱਲ ਰਿਹਾ ਹੈ ਅਤੇ ਹਰਿਆਣਾ ਕਮੇਟੀ ਦੀ ਹੋਂਦ ਬਣ ਗਈ ਹੈ ਪਰ ਇਹ ਐਕਟ ਦੇ ਅਧੀਨ ਕੀ ਹਰਿਆਣਾ ਕਮੇਟੀ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਚੱਲਦਾ ਹੈ ਜੇਕਰ ਇਸ ਤੋਂ ਵੱਖਰਾ ਕੁਝ ਕਰਨਾ ਹੈ ਤਾਂ ਪਹਿਲਾਂ ਐਕਟ 1925 ਨੂੰ ਡੀਨੋਟੀਫਾਈ ਕਰਵਾਉਣ ਦੀ ਜ਼ਰੂਰਤ ਹੈ |

The post ਕਬਜ਼ੇ ਕਰਨ ਤੋਂ ਪਹਿਲਾਂ ਗੁਰੁਦੁਆਰਾ ਐਕਟ 1925 ਨੂੰ ਪਾਰਲੀਮੈਂਟ ‘ਚੋਂ ਡੀਨੋਟੀਫਾਈ ਕਰਵਾਏ ਹਰਿਆਣਾ ਸਰਕਾਰ: ਜਥੇਦਾਰ ਹਰਪ੍ਰੀਤ ਸਿੰਘ appeared first on TheUnmute.com - Punjabi News.

Tags:
  • amritsar
  • breaking-news
  • gurdwara-in-haryana-with-gurdwara-sahib
  • gurudwara
  • gurudwara-act-1925
  • gurudwara-sahib
  • haryana-government
  • haryana-sikh
  • jathedar-harpreet-singh
  • news
  • punjab-police
  • sgpc
  • sikh
  • sri-akal-takht-sahib
  • the-unmute-breaking-news
  • the-unmute-punjabi-news

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ 23 ਫਰਵਰੀ ਨੂੰ ਆਨਲਾਈਨ ਮਾਧਿਅਮ ਰਾਹੀਂ ਸੁਣੀਆਂ ਜਾਣਗੀਆਂ ਸ਼ਿਕਾਇਤਾਂ

Tuesday 21 February 2023 11:58 AM UTC+00 | Tags: breaking-news complaints-of-water-supply latest-news news online-complaints punjab-sanitation-department sanitation-department the-unmute-news the-unmute-punjabi-news the-unmute-report

ਮਾਨਸਾ, 21 ਫਰਵਰੀ 2023: ਕੈਬਨਿਟ ਮੰਤਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ (Sanitation Department) ਬ੍ਰਮ ਸ਼ੰਕਰ ਜਿੰਪਾ 23 ਫਰਵਰੀ ਨੂੰ ਮੁੜ ਜਨਤਾ ਦਰਬਾਰ ਲਗਾ ਕੇ ਆਨਲਾਈਨ ਮਾਧਿਅਮ ਰਾਹੀਂ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਸੁਣਨਗੇ ਤੇ ਯੋਗ ਸਮੱਸਿਆਵਾਂ ਦਾ ਮੌਕੇ 'ਤੇ ਨਿਬੇੜਾ ਵੀ ਕਰਨਗੇ।

ਇਹ ਜਾਣਕਾਰੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮਾਨਸਾ ਦੇ ਕਾਰਜਕਾਰੀ ਇੰਜੀਨੀਅਰ ਕਮ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਕੇਵਲ ਗਰਗ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ ਜਨਤਾ ਦਰਬਾਰ ਲਗਾ ਕੇ ਆਨਲਾਈਨ ਵਿਧੀ ਰਾਹੀਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਣਾ ਹੈ।

ਜੇਕਰ ਜ਼ਿਲ੍ਹਾ ਮਾਨਸਾ ਦੇ ਕਿਸੇ ਵੀ ਨਾਗਰਿਕ ਦੀ ਪੇਂਡੂ ਏਰੀਏ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ (Sanitation Department) ਨਾਲ ਸਬੰਧਤ ਸਮੱਸਿਆ ਹੈ ਤਾਂ ਉਹ 23 ਫਰਵਰੀ ਤੋਂ ਪਹਿਲਾਂ-ਪਹਿਲਾਂ ਆਪਣੀ ਸ਼ਿਕਾਇਤ ਟੌਲ ਫ੍ਰੀ ਨੰਬਰ 18001802468 'ਤੇ ਦਰਜ ਕਰਾ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਦੀ ਈਮੇਲ dwsssnkhelpdesk0gmail.com ਅਤੇ ਵੈਬਸਾਈਟ https://dwss.punjab.gov.in 'ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ 23 ਫਰਵਰੀ ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 2 ਵਜੇ ਤੱਕ ਨਾਗਰਿਕਾਂ ਦੀਆਂ ਸਬੰਧਤ ਸਮੱਸਿਆਵਾਂ ਸੁਣੀਆਂ ਜਾਣਗੀਆਂ। ਜਿਹੜੇ ਖਪਤਕਾਰਾਂ ਵੱਲੋਂ ਆਨਲਾਈਨ ਸ਼ਿਕਾਇਤਾਂ ਦਰਜ ਕਰਵਾਈਆਂ ਜਾਣ, ਉਹ ਉਕਤ ਸਮੇਂ 'ਤੇ ਨੇੜੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਦਫ਼ਤਰ ਪਹੁੰਚ ਕੇ ਕੈਬਨਿਟ ਮੰਤਰੀ ਨਾਲ ਆਨਲਾਈਨ ਮਾਧਿਅਮ ਰਾਹੀਂ ਆਪਣੀ ਸਮੱਸਿਆ ਖੁਦ ਸਾਂਝੀ ਕਰ ਸਕਦੇ ਹਨ |

The post ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ 23 ਫਰਵਰੀ ਨੂੰ ਆਨਲਾਈਨ ਮਾਧਿਅਮ ਰਾਹੀਂ ਸੁਣੀਆਂ ਜਾਣਗੀਆਂ ਸ਼ਿਕਾਇਤਾਂ appeared first on TheUnmute.com - Punjabi News.

Tags:
  • breaking-news
  • complaints-of-water-supply
  • latest-news
  • news
  • online-complaints
  • punjab-sanitation-department
  • sanitation-department
  • the-unmute-news
  • the-unmute-punjabi-news
  • the-unmute-report

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਫਿਜੀਕਲ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

Tuesday 21 February 2023 12:05 PM UTC+00 | Tags: army-recruitment army-recruitment-2023 breaking-news ferozepur ferozepur-army-camp indian-army latest-news news punjab-news the-unmute-breaking-news the-unmute-news the-unmute-punjabi-news

ਫਾਜ਼ਿਲਕਾ, 21 ਫਰਵਰੀ 2023: ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਇੰਨਚਾਰਜ ਦਵਿੰਦਰ ਪਾਲ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫੌਜ ਦੀਆਂ ਭਰਤੀਆਂ ਰੈਲੀਆਂ ਦਾ ਲਿਖਤੀ ਪੇਪਰ ਜੋ ਕਿ 17 ਅਪ੍ਰੈਲ 2023 ਨੂੰ ਹੋ ਰਿਹਾ ਹੈ । ਉਸ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਟ੍ਰੇਨਿੰਗ 20 ਫਰਵਰੀ 2023 ਤੋਂ ਸ਼ੁਰੂ ਹੈ ਜਿਸ ਤਰ੍ਹਾਂ ਦਾ ਲਿਖਤੀ ਪੇਪਰ ਮਿਤੀ,17 ਅਪ੍ਰੈਲ 2023 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਦੇ ਕਰਵਾਈ ਜਾਵੇਗੀ । ਲਿਖਤੀ ਪੇਪਰ ਦੀ ਆਨ ਲਾਈਨ ਰਿਟਰੇਸਨ ਮਿਤੀ : 16.02. 2023 ਤੋਂ 15.03. 2023 ਤੱਕ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ ।

ਫਿਰੋਜਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਕਿਸੇ ਵੀ ਦਫ਼ਤਰੀ ਕੰਮਕਾਜ ਦੌਰਾਨ ਸਵੇਰੇ 09 ਵਜੇ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸਕਰੀਨਿੰਗ ਲਈ ਦਸਤਾਵੇਜ਼ ਜਿਵੇਂ ਕਿ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈਂਨ, ਖਾਣਾ ਖਾਣ ਲਈ ਬਰਤਨ ¸ ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਯੁਵਕ ਦੀ ਉਮਰ ਸਾਡੇ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ । ਯੁਵਕ ਘੱਟੋ-ਘੱਟ10ਵੀਂ 45 ਫੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ।

ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜੀਫਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ. ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜੀਫਾ ਵੀ ਦਿੱਤਾ ਜਾਵੇਗਾ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ । ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 83601-63527, 94638-31615 ਅਤੇ 94639-03533 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ |

The post ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਫਿਜੀਕਲ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ appeared first on TheUnmute.com - Punjabi News.

Tags:
  • army-recruitment
  • army-recruitment-2023
  • breaking-news
  • ferozepur
  • ferozepur-army-camp
  • indian-army
  • latest-news
  • news
  • punjab-news
  • the-unmute-breaking-news
  • the-unmute-news
  • the-unmute-punjabi-news

Budget Session: ਪੰਜਾਬ ਸਰਕਾਰ 10 ਮਾਰਚ ਨੂੰ ਪੇਸ਼ ਕਰੇਗੀ ਸਾਲਾਨਾ ਬਜਟ

Tuesday 21 February 2023 01:31 PM UTC+00 | Tags: aam-aadmi-party breaking-news budget budget-sesion-punjab news punjab punjab-budget punjab-government punjabi-news punjab-news punjab-police the-unmute-breaking-news the-unmute-latest-news the-unmute-punjab

ਚੰਡੀਗੜ੍ਹ, 21 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਤੀ ਸਾਲ 2023-24 ਲਈ ਆਪਣਾ ਬਜਟ (Budget )10 ਮਾਰਚ ਨੂੰ ਪੇਸ਼ ਕਰੇਗੀ। ਦੱਸਣਯੋਗ ਹੈ ਕਿ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 3 ਮਾਰਚ ਤੋਂ 24 ਮਾਰਚ ਤੱਕ ਚੱਲੇਗਾ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 174 ਅਨੁਸਾਰ ਰਾਜਪਾਲ ਨੂੰ ਸੈਸ਼ਨ ਬੁਲਾਉਣ ਲਈ ਅਧਿਕਾਰਤ ਕੀਤਾ ਹੈ।

ਪ੍ਰੋਗਰਾਮ ਮੁਤਾਬਕ ਬਜਟ ਸੈਸ਼ਨ 3 ਮਾਰਚ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ ਬਾਅਦ ਦੁਪਹਿਰ 2 ਵਜੇ ਵਿਛੜੀਆਂ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। 6 ਮਾਰਚ ਨੂੰ ਧੰਨਵਾਦ ਮਤਾ ਪੇਸ਼ ਕੀਤਾ ਜਾਵੇਗਾ ਅਤੇ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ 'ਤੇ ਚਰਚਾ ਸ਼ੁਰੂ ਹੋਵੇਗੀ ਅਤੇ ਖਤਮ ਹੋਣ ਤੱਕ ਚਲਦੀ ਰਹੇਗੀ।

7 ਮਾਰਚ ਨੂੰ ਸਾਲ 2021-22 ਲਈ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ, ਸਾਲ 2022-23 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ ਅਤੇ ਸਾਲ 2022-23 ਲਈ ਗ੍ਰਾਂਟਾਂ ਵਾਸਤੇ ਅਨੁਪੂਰਕ ਮੰਗਾਂ ਅਤੇ ਨਮਿੱਤਣ ਬਿੱਲ ਪੇਸ਼ ਕੀਤੇ ਜਾਣਗੇ ਜਿਸ ਤੋਂ ਬਾਅਦ ਵਿਧਾਨਕ ਕੰਮਕਾਜ ਹੋਵੇਗਾ।

9 ਮਾਰਚ ਨੂੰ ਗੈਰ-ਸਰਕਾਰੀ ਕੰਮਕਾਜ ਹੋਵੇਗਾ ਅਤੇ 10 ਮਾਰਚ ਨੂੰ ਸਾਲ 2023-24 ਲਈ ਬਜਟ ਅਨੁਮਾਨ ਸਦਨ ਦੇ ਸਾਹਮਣੇ ਪੇਸ਼ ਕੀਤੇ ਜਾਣਗੇ ਅਤੇ ਇਸ ਤੋਂ ਬਾਅਦ ਬਜਟ 'ਤੇ ਆਮ ਬਹਿਸ ਹੋਵੇਗੀ। ਸਾਲ 2023-24 ਦੇ ਬਜਟ ਅਨੁਮਾਨਾਂ 'ਤੇ ਬਹਿਸ 11 ਮਾਰਚ ਨੂੰ ਸਵੇਰੇ 10 ਵਜੇ ਸ਼ੁਰੂ ਹੋ ਕੇ ਇਸ ਦੇ ਖਤਮ ਹੋਣ ਅਤੇ ਵੋਟਿੰਗ ਤੱਕ ਚੱਲੇਗੀ। ਇਸ ਤੋਂ ਬਾਅਦ 22 ਮਾਰਚ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ। ਇਸ ਉਪਰੰਤ 24 ਮਾਰਚ ਨੂੰ ਵਿਧਾਨ ਸਭਾ ਦਾ ਕੰਮਕਾਜ ਹੋਵੇਗਾ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਜਾਵੇਗੀ।

ਪੁਰਾਣੀ ਪੈਨਸ਼ਨ ਸਕੀਮ ਦੇ ਲਾਗੂ ਕਰਨ ਲਈ ਲਈ ਐਸ.ਓ.ਪੀ. ਤਿਆਰ ਕਰਨ ਵਾਸਤੇ ਅਫਸਰਾਂ ਦੀ ਕਮੇਟੀ ਨੂੰ ਕਾਰਜ-ਬਾਅਦ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀ.) ਬਣਾਉਣ ਵਾਸਤੇ ਵਿੱਤ ਵਿਭਾਗ ਵੱਲੋਂ ਗਠਿਤ ਅਧਿਕਾਰੀਆਂ ਦੀ ਕਮੇਟੀ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਵਿੱਤ ਵਿਭਾਗ, ਪੰਜਾਬ ਨੇ ਆਪਣੇ ਨੋਟੀਫਿਕੇਸ਼ਨ ਨੰਬਰ 02/01/2022-2FPPC/153-159, ਮਿਤੀ 18.11.2022 ਰਾਹੀਂ, ਡਿਫਾਈਂਡ ਕੰਟਰੀਬਿਊਟਰੀ ਪੈਨਸ਼ਨ ਸਕੀਮ (ਐਨ.ਪੀ.ਐਸ.) ਅਧੀਨ ਆਉਂਦੇ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਹੈ।
ਇਸ ਨੋਟੀਫਿਕੇਸ਼ਨ ਦੀ ਲਗਾਤਾਰਤਾ ਵਿੱਚ ਵਿੱਤ ਵਿਭਾਗ ਦੇ ਨੋਟੀਫਿਕੇਸ਼ਨ ਨੰਬਰ 02/01/2020-22FPPC/09 ਮਿਤੀ 27.01.2023 ਰਾਹੀਂ ਗਠਿਤ ਅਫਸਰਾਂ ਦੀ ਕਮੇਟੀ ਨੂੰ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਕਾਰਜ-ਬਾਅਦ ਪ੍ਰਵਾਨਗੀ ਦਿੱਤੀ ਗਈ ਹੈ। ਅਫਸਰਾਂ ਦੀ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਵਿਚਾਰ ਕਰਨ ਲਈ ਆਮ ਰਾਜ ਪ੍ਰਬੰਧ ਵਿਭਾਗ (ਕੈਬਨਿਟ ਮਾਮਲੇ ਬ੍ਰਾਂਚ) ਵੱਲੋਂ ਜਾਰੀ ਨੋਟੀਫਿਕੇਸ਼ਨ ਨੰਬਰ 1/196/2022-1cab/530 ਮਿਤੀ 31.01.2023 ਅਤੇ ਮੁੱਖ ਮੰਤਰੀ ਵੱਲੋਂ 13.02.2023 ਨੂੰ ਜਾਰੀ ਹੁਕਮਾਂ ਤੋਂ ਬਾਅਦ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਗਿਆ।

ਕਿਫਾਇਤੀ ਕਲੋਨੀ ਨੀਤੀ, 2023 ਨੂੰ ਨੋਟੀਫਾਈ ਕਰਨ ਲਈ ਹਰੀ ਝੰਡੀ

ਸੂਬੇ ਵਿੱਚ ਘੱਟ ਆਮਦਨੀ ਵਾਲੇ ਵਰਗ ਨੂੰ ਸਸਤੇ ਭਾਅ 'ਤੇ ਮਕਾਨ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਕਿਫਾਇਤੀ ਕਲੋਨੀ ਨੀਤੀ, 2023 ਨੂੰ ਨੋਟੀਫਾਈ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਨੀਤੀ ਵਿੱਚ ਵਿਕਰੀਯੋਗ ਖੇਤਰ ਨੂੰ 62% ਤੋਂ ਵਧਾ ਕੇ 65% ਕਰਨ ਅਤੇ ਸੀ.ਐਲ.ਯੂ./ਈ.ਡੀ.ਸੀ./ਐਲ.ਐਫ./ਐਸ.ਆਈ.ਐਫ./ਯੂ.ਡੀ.ਐਫ. ਖਰਚਿਆਂ ਨੂੰ ਪੰਜਾਬ ਰਾਜ ਵਿੱਚ ਸਬੰਧਤ ਜ਼ੋਨਾਂ (ਗਮਾਡਾ ਖੇਤਰੀ ਯੋਜਨਾ ਅਤੇ ਗਮਾਡਾ ਖੇਤਰ ਵਿੱਚ ਮਾਸਟਰ ਪਲਾਨ/ਪ੍ਰਸਤਾਵਿਤ ਲੈਂਡ ਯੂਜ਼ ਪਲਾਨ ਲਾਲੜੂ ਨੂੰ ਛੱਡ ਕੇ, ਜਿੱਥੇ ਖਰਚਿਆਂ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ) 'ਚ ਲਾਗੂ ਖਰਚਿਆਂ ਦੇ 50% ਤੱਕ ਘਟਾਉਣ ਦਾ ਪ੍ਰਸਤਾਵ ਹੈ। ਇਸ ਤੋਂ ਇਲਾਵਾ ਪ੍ਰੋਜੈਕਟ ਦੀ ਤੁਰੰਤ ਪ੍ਰਵਾਨਗੀ ਲਈ, ਸੀ.ਐਲ.ਯੂ., ਲਾਇਸੈਂਸ ਅਤੇ ਬਿਲਡਿੰਗ ਪਲਾਨ ਦੀ ਪ੍ਰਵਾਨਗੀ ਦੀਆਂ ਸ਼ਕਤੀਆਂ ਵੀ ਇੱਕ ਸਿੰਗਲ ਏਜੰਸੀ ਵਜੋਂ ਸਬੰਧਤ ਵਿਕਾਸ ਅਥਾਰਟੀ (ਸਥਾਨਕ ਪੱਧਰ 'ਤੇ) ਦੇ ਮੁੱਖ ਪ੍ਰਸ਼ਾਸਕ ਨੂੰ ਸੌਂਪੀਆਂ ਜਾਣਗੀਆਂ।

"ਇੰਟੇਗ੍ਰੇਟਿਡ ਲੌਜਿਸਟਿਕਸ ਐਂਡ ਲੌਜਿਸਟਿਕ ਪਾਰਕ ਪਾਲਿਸੀ" ਨੂੰ ਵੀ ਪ੍ਰਵਾਨਗੀ

ਸੂਬੇ ਦੇ ਲੌਜਿਸਟਿਕ ਸੈਕਟਰ ਦੇ ਸਰਵਪੱਖੀ ਵਿਕਾਸ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ "ਇੰਟੇਗ੍ਰੇਟਿਡ ਲੌਜਿਸਟਿਕਸ ਐਂਡ ਲੌਜਿਸਟਿਕ ਪਾਰਕ ਪਾਲਿਸੀ" ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਪੰਜਾਬ ਨੇ ਇੱਕ ਮਜ਼ਬੂਤ ਲੌਜਿਸਟਿਕਸ ਬੁਨਿਆਦੀ ਢਾਂਚੇ ਦਾ ਨਿਰਮਾਣ ਕੀਤਾ ਹੈ ਅਤੇ ਵੱਖ-ਵੱਖ ਰੈਗੂਲੇਟਰੀ ਅਤੇ ਢਾਂਚਾਗਤ ਸੁਧਾਰ ਕੀਤੇ ਹਨ ਅਤੇ ਲੌਜਿਸਟਿਕਸ ਨੂੰ ਪ੍ਰਮੁੱਖ ਸੈਕਟਰ ਵਜੋਂ ਵੀ ਮਨੋਨੀਤ ਕੀਤਾ ਹੈ। ਇਸ ਤੋਂ ਇਲਾਵਾ, ਖੇਤਰ ਨੂੰ ਕਾਰਬਨ ਮੁਕਤ ਬਣਾਉਣ ਲਈ ਇਹ ਪਾਲਿਸੀ ਐਮ.ਐਮ.ਐਲ.ਪੀਜ਼, ਲੌਜਿਸਟਿਕ ਪਾਰਕਸ ਅਤੇ ਟਰੱਕਰ ਪਾਰਕਸ/ਵੇਅਸਾਈਡ ਸਹੂਲਤਾਂ ਵਰਗੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਈ ਪ੍ਰੋਤਸਾਹਨ ਦੀ ਪੇਸ਼ਕਸ਼ ਕਰਦੀ ਹੈ।

ਇਹ ਪਾਲਿਸੀ ਲੌਜਿਸਟਿਕਸ ਅਤੇ ਗੈਰ-ਈਵੀ ਰੈਫ੍ਰਿਜਰੇਟਿਡ ਵਾਹਨਾਂ (ਰੀਫਰ ਵਾਹਨਾਂ) ਲਈ ਕਮਰਸ਼ੀਅਲ ਈਵੀਜ਼ ਦੀ ਵਰਤੋਂ ਨੂੰ ਉਤਸ਼ਾਹਿਤ ਕਰਦੀ ਹੈ। ਇਕਸਾਰ ਖੇਤਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸੇਵਾਵਾਂ ਅਤੇ ਵੇਅਰਹਾਊਸਾਂ ਨੂੰ ਵੀ ਪ੍ਰੋਤਸਾਹਿਤ ਕੀਤਾ ਗਿਆ ਹੈ। ਇਹ ਪਾਲਿਸੀ ਤਹਿਤ ਲੌਜਿਸਟਿਕ ਸੈਕਟਰ ਵਿੱਚ ਯੂਨਿਟਾਂ ਦੀ ਸਥਾਪਨਾ ਲਈ ਸਿੰਗਲ ਇੰਟੀਗ੍ਰੇਟਿਡ ਅਪਰੂਵਲ ਸਿਸਟਮ ਸਥਾਪਤ ਕੀਤੇ ਜਾਣਗੇ, ਜੋ ਲੌਜਿਸਟਿਕ ਸੈਕਟਰ ਦੇ ਵਿਕਾਸ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ ਜਿਸ ਦੇ ਨਤੀਜੇ ਵਜੋਂ ਪੰਜਾਬ ਦੀ ਆਰਥਿਕਤਾ ਨੂੰ ਖੇਤੀ-ਕੇਂਦ੍ਰਿਤ ਤੋਂ ਨਿਰਮਾਣ ਅਧਾਰਤ ਵਿੱਚ ਤਬਦੀਲ ਕੀਤਾ ਜਾ ਸਕੇਗਾ, ਜਿਸ ਨਾਲ ਐਮ.ਐਸ.ਐਮ.ਈਜ਼ ਵਧੇਰੇ ਪ੍ਰਤੀਯੋਗੀ ਹੋਣਗੇ ਅਤੇ ਰੋਜ਼ਗਾਰ ਦੇ ਵੱਧ ਮੌਕੇ ਪੈਦਾ ਹੋ ਸਕਣਗੇ।

ਪੰਜਾਬ ਨੌਜਵਾਨ ਉੱਦਮੀ ਪ੍ਰੋਗਰਾਮ' ਨੂੰ ਲਾਗੂ ਕਰਨ ਲਈ ਮਨਜ਼ੂਰੀ

ਮੰਤਰੀ ਮੰਡਲ ਨੇ 'ਪੰਜਾਬ ਨੌਜਵਾਨ ਉੱਦਮੀ ਪ੍ਰੋਗਰਾਮ' ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਅਤੇ ਸੋਚ ਦਾ ਵਿਕਾਸ ਕੀਤਾ ਜਾ ਸਕੇਗਾ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇਗਾ ਤਾਂ ਜੋ ਉਹ ਰੋਜ਼ਗਾਰ ਸਿਰਜਣਹਾਰ ਬਣਨ ਦੇ ਨਾਲ-ਨਾਲ ਦੇਸ਼ ਖਾਸ ਤੌਰ 'ਤੇ ਪੰਜਾਬ ਦੀਆਂ ਸਮੱਸਿਆ ਹੱਲ ਕਰ ਸਕਣਗੇ। ਇਸ ਪ੍ਰੋਗਰਾਮ ਤਹਿਤ ਇੱਕ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਵਿਭਾਗ ਵਿਦਿਆਰਥੀਆਂ ਦੇ ਇੱਕ ਸਮੂਹ ਨੂੰ ਬਿਜ਼ਨਸ ਆਇਡੀਆ ਵਿਕਸਿਤ ਕਰਨ ਅਤੇ ਲਾਗੂ ਕਰਨ ਲਈ 2,000 ਰੁਪਏ ਪ੍ਰਤੀ ਵਿਦਿਆਰਥੀ ਵਿੱਤੀ ਰਾਸ਼ੀ (ਸੀਡ ਮਨੀ) ਪ੍ਰਦਾਨ ਕਰੇਗਾ।

ਇਸ ਪ੍ਰੋਗਰਾਮ ਤਹਿਤ ਬਿਜ਼ਨਸ ਆਇਡੀਆ ਲਾਗੂ ਕਰਨ ਲਈ ਇਸ ਰਾਸ਼ੀ ਦੀ ਵਰਤੋਂ ਕਰਨ ਦਾ ਪ੍ਰੀਖਣ ਕੀਤਾ ਗਿਆ ਹੈ, ਇਸ ਤਹਿਤ ਲਾਭ ਜਾਂ ਨੁਕਸਾਨ ਦੀ ਸੂਰਤ ਵਿੱਚ ਇਹ ਰਾਸ਼ੀ ਵਿਭਾਗ ਵੱਲੋਂ ਵਿਦਿਆਰਥੀਆਂ ਤੋਂ ਵਸੂਲ ਨਹੀਂ ਕੀਤੀ ਜਾਵੇਗੀ। ਅਧਿਆਪਕ/ਸਕੂਲ ਮੁਖੀ ਇਸ ਰਾਸ਼ੀ ਦੀ ਵਰਤੋਂ ਅਤੇ ਵਿਦਿਆਰਥੀਆਂ ਦੁਆਰਾ ਰੱਖੇ ਗਏ ਲਾਭ ਜਾਂ ਨੁਕਸਾਨ ਸਬੰਧੀ ਰਿਕਾਰਡ ਦੀ ਨਿਗਰਾਨੀ ਰੱਖਣਗੇ।

ਸਕੂਲ ਸਿੱਖਿਆ ਵਿਭਾਗ ਦੇ ਸੈਕੰਡਰੀ ਅਤੇ ਐਲੀਮੈਂਟਰੀ ਵਿੰਗਾਂ ਦੇ ਮੁਖੀਆਂ ਦੇ ਦਫ਼ਤਰਾਂ ਦੇ ਨਾਮ ਤਬਦੀਲ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਸਕੂਲ ਸਿੱਖਿਆ ਵਿਭਾਗ ਦੇ ਸੈਕੰਡਰੀ ਅਤੇ ਐਲੀਮੈਂਟਰੀ ਵਿੰਗਾਂ ਦੇ ਮੁਖੀਆਂ ਦੇ ਦਫ਼ਤਰਾਂ ਦਾ ਨਾਮ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ (ਸੈਕੰਡਰੀ ਐਜੂਕੇਸ਼ਨ) ਅਤੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ (ਐਲੀਮੈਂਟਰੀ ਐਜੂਕੇਸ਼ਨ) ਤੋਂ ਬਦਲ ਕੇ ਕ੍ਰਮਵਾਰ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ) ਅਤੇ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਕਰਨ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਜ਼ਿਲ੍ਹਾ ਅਤੇ ਸੈਸ਼ਨ ਜੱਜ/ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀਆਂ 101 ਅਸਥਾਈ ਅਸਾਮੀਆਂ ਤਬਦੀਲ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਰਾਜ ਵਿੱਚ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਰਾਜ ਅਧੀਨ ਅਦਾਲਤਾਂ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ/ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀਆਂ 101 ਅਸਥਾਈ ਅਸਾਮੀਆਂ, ਜਿਨ੍ਹਾਂ ਦਾ ਤਨਖਾਹ ਸਕੇਲ (ਐਂਟਰੀ ਪੱਧਰ) 51,550-1230-58,930-1380-63,070/- ਰੁਪਏ ਹੈ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ੀਅਲ ਮੈਜਿਸਟਰੇਟ ਦੀਆਂ 270 ਅਸਥਾਈ ਅਸਾਮੀਆਂ, ਜਿਨ੍ਹਾਂ ਦਾ ਤਨਖਾਹ ਸਕੇਲ (ਐਂਟਰੀ ਪੱਧਰ) 27,700-770-33.090 920 40,450-1080-44,770/- ਰੁਪਏ ਹੈ, ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

The post Budget Session: ਪੰਜਾਬ ਸਰਕਾਰ 10 ਮਾਰਚ ਨੂੰ ਪੇਸ਼ ਕਰੇਗੀ ਸਾਲਾਨਾ ਬਜਟ appeared first on TheUnmute.com - Punjabi News.

Tags:
  • aam-aadmi-party
  • breaking-news
  • budget
  • budget-sesion-punjab
  • news
  • punjab
  • punjab-budget
  • punjab-government
  • punjabi-news
  • punjab-news
  • punjab-police
  • the-unmute-breaking-news
  • the-unmute-latest-news
  • the-unmute-punjab

ਸ਼ੀਸ਼ ਮਹਿਲ 'ਚ ਦਿਸੇਗੀ ਮਿੰਨੀ ਭਾਰਤ ਦੀ ਝਲਕ, ਰੰਗਲਾ ਪੰਜਾਬ ਕਰਾਫ਼ਟ ਮੇਲਾ 25 ਤੋਂ

Tuesday 21 February 2023 01:40 PM UTC+00 | Tags: breaking-news dc dc-sakshi-sawhney news patiala patiala-news punjab punjabi-news punjab-police rangla-punjab-craft-mela sakshi-sawhney sheesh-mahal the-unmute-breaking-news the-unmute-latest-news

ਪਟਿਆਲਾ, 21 ਫਰਵਰੀ 2023: ਇਤਿਹਾਸਕ ਅਤੇ ਵਿਰਾਸਤੀ ਸ਼ਹਿਰ ਪਟਿਆਲਾ ਇੱਕ ਵਾਰ ਫੇਰ ਦੇਸ਼ ਤੇ ਵਿਦੇਸ਼ ਦੇ ਕਾਰੀਗਰਾਂ ਤੇ ਕਲਾਕਾਰਾਂ ਦੀ ਮੇਜ਼ਬਾਨੀ ਕਰਨ ਲਈ ਸ਼ੀਸ਼ ਮਹਿਲ (Sheesh Mahal) ਵਿਖੇ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਸ਼ੀਸ਼ ਮਹਿਲ ਵਿਖੇ ਪੱਤਰਕਾਰਾਂ ਨਾਲ ‘ਰੰਗਲਾ ਪੰਜਾਬ ਕਰਾਫ਼ਟ’ ਮੇਲੇ ਸਬੰਧੀ ਰੱਖੀ ਪ੍ਰੈਸ ਮਿਲਣੀ ਦੌਰਾਨ ਦਿੱਤੀ।

ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਏ.ਡੀ.ਸੀ. (ਪੇਂਡੂ ਵਿਕਾਸ) ਈਸ਼ਾ ਸਿੰਘਲ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਡਾ. ਸੰਜੀਵ ਕੁਮਾਰ ਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਜੀਵਨ ਜੋਤ ਕੌਰ ਵੀ ਮੌਜੂਦ ਸਨ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੋਕਾਂ ਨੂੰ ਆਪਣੀ ਵਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਕਰਵਾਏ ਜਾ ਰਹੇ ਇਸ ਮੇਲੇ ‘ਚ ਦੇਸ਼ ਦੇ ਵੱਖ ਵੱਖ ਰਾਜਾਂ ਦੇ ਸੱਭਿਆਚਾਰ, ਕਲਾ ਤੇ ਦਸਤਕਾਰੀ ਹੁਨਰ ਸਮੇਤ ਵਿਦੇਸ਼ੀ ਮਹਿਮਾਨਾਂ ਵੱਲੋਂ ਤਿਆਰ ਕੀਤੀਆਂ ਵਸਤਾਂ ਇਸ ਰੰਗਲਾ ਪੰਜਾਬ ਕਰਾਫ਼ਟ ਮੇਲੇ ਵਿੱਚ ਖਿੱਚ ਦਾ ਕੇਂਦਰ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਰੰਗਲਾ ਪੰਜਾਬ ਸੰਕਲਪ ਤਹਿਤ ਪਹਿਲੀ ਵਾਰ ਰੰਗਲਾ ਪੰਜਾਬ ਦੇ ਨਾਮ ਹੇਠ ਕਰਵਾਏ ਜਾ ਰਹੇ ਇਸ ਕਰਾਫ਼ਟ ਮੇਲੇ ‘ਚ ਵੱਡੀ ਗਿਣਤੀ ਦਰਸ਼ਕਾਂ ਦੇ ਪੁੱਜਣ ਦੀ ਸੰਭਾਵਨਾ ਹੈ ਤੇ ਇਸ ਹਿਸਾਬ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਰੰਗਲਾ ਪੰਜਾਬ ਕਰਾਫ਼ਟ ਮੇਲੇ ਦੌਰਾਨ ਜਿਥੇ ਸ਼ੀਸ਼ ਮਹਿਲ (Sheesh Mahal) ਵਿਖੇ ਰੌਣਕਾਂ ਲੱਗਣੀਆਂ, ਉਥੇ ਹੀ 25 ਤੇ 26 ਫਰਵਰੀ ਨੂੰ ਪੋਲੋ ਗਰਾਊਂਡ ਵਿਖੇ ਘੋੜਿਆਂ ਦੇ ਕਰਤੱਬ ਕਰਵਾਏ ਜਾਣਗੇ ਤੇ 26 ਫਰਵਰੀ ਨੂੰ ਟ੍ਰੈਜ਼ਰ ਹੰਟ ਕਰਵਾਇਆ ਜਾਵੇਗਾ।

ਇਸ ਤੋਂ ਇਲਾਵਾ 2 ਤੋਂ 4 ਮਾਰਚ ਨੂੰ ਕਿਲਾ ਮੁਬਾਰਕ ਵਿਖੇ ਸ਼ਾਮ 6 ਵਜੇ ਸ਼ਾਸਤਰੀ ਸੰਗੀਤ ਦੇ ਪ੍ਰੋਗਰਾਮ ਹੋਣਗੇ, ਜਿਸ ਵਿਚ 2 ਮਾਰਚ ਨੂੰ ਉਸਤਾਦ ਵਾਸੀਫੂਦੀਨ ਡਾਂਗਰ ਤੇ ਉਸਤਾਦ ਸੁਜਾਤ ਖਾਨ ਪੇਸ਼ਕਾਰੀ ਦੇਣਗੇ, 3 ਮਾਰਚ ਨੂੰ ਪੰਡਿਤ ਬਿਸਵਾਜੀਤ ਰਾਏ ਚੌਧਰੀ ਤੇ ਪੰਡਿਤ ਸਾਜਨ ਮਿਸ਼ਰਾ ਪੇਸ਼ਕਾਰੀ ਦੇਣਗੇ ਜਦਕਿ 4 ਮਾਰਚ ਨੂੰ ਪ੍ਰੋ. ਨਵੇਦਿਤਾ ਸਿੰਘ, ਉਸਤਾਦ ਜਾਵੇਦ ਅਲੀ ਖਾਨ ਤੇ ਮਨਜਰੀ ਚਤੁਰਵੇਦੀ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਉਣਗੇ।

Sakshi Sawhney

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਰੰਗਲਾ ਪੰਜਾਬ ਕਰਾਫ਼ਟ ਮੇਲੇ ਵਿੱਚ ਸ਼ੀਸ਼ ਮਹਿਲ (Sheesh Mahal) ਵਿਖੇ ਦਰਸ਼ਕਾਂ ਲਈ 26 ਫਰਵਰੀ ਨੂੰ ਮਸ਼ਹੂਰ ਗਾਇਕਾਂ ਅੰਮ੍ਰਿਤ ਮਾਨ ਅਤੇ 5 ਮਾਰਚ ਨੂੰ ਮਾਸਟਰ ਸਲੀਮ ਵਲੋਂ ਆਪਣੇ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਜਦਕਿ ਉੱਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ ਵਲੋਂ ਦਰਜਨ ਤੋਂ ਵੱਧ ਰਾਜਾਂ ਦੇ ਲੋਕ ਨਾਚਾਂ ਅਤੇ ਲੋਕ ਕਲਾਵਾਂ ਦੇ 125 ਦੇ ਕਰੀਬ ਕਲਾਕਾਰ ਆਪਣੀਆਂ ਵੰਨਗੀਆਂ ਪੇਸ਼ ਕਰਨਗੇ।

ਇਸ ਤੋਂ ਬਿਨ੍ਹਾਂ ਦੇਸ਼ ਭਰ ਤੋਂ ਪੁੱਜਣ ਵਾਲੇ 110 ਤੋਂ ਵੱਧ ਸ਼ਿਲਪਕਾਰਾਂ ਦੀਆਂ ਦਸਤਕਾਰੀ ਵਸਤਾਂ ਦਰਸ਼ਕਾਂ ਦੇ ਖਰੀਦਣ ਲਈ ਲਗਭਗ 110 ਸਟਾਲਾਂ ‘ਤੇ ਸਜਾਈਆਂ ਜਾਣਗੀਆਂ ਅਤੇ ਅਫਗਾਨਿਸਤਾਨ, ਥਾਈਲੈਂਡ ਅਤੇ ਦੱਖਣੀ ਅਫਰੀਕਾ ਦੇ ਦਸਤਕਾਰਾਂ ਵੱਲੋਂ ਵੀ ਆਪਣੀਆਂ ਸਟਾਲਾਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਕਰਾਫਟ ਮੇਲੇ ਦੌਰਾਨ ਧਾਤਾਂ ‘ਤੇ ਹੋਇਆ ਦਸਤਕਾਰੀ ਦਾ ਕੰਮ, ਚਿੱਤਰਕਾਰੀ, ਪੱਥਰ ਤੇ ਮੀਨਾਕਾਰੀ ਨਾਲ ਲਬਰੇਜ਼ ਪੁਰਾਤਨ ਗਹਿਣੇ, ਕੱਪੜਿਆਂ ‘ਚ ਚਿਕਨਕਾਰੀ, ਗੁਜਰਾਤੀ ਕਢਾਈ, ਸ਼ੀਸ਼ੇ ਦਾ ਕੰਮ, ਬਲਾਕ ਪ੍ਰਿੰਟਿੰਗ, ਕਲਾਕਾਰੀ, ਜ਼ਰੀ, ਸੋਜਨੀ ਅਨੇਕਾ ਕਿਸਮਾਂ ਦੇ ਹੋਰ ਸ਼ਾਨਦਾਰ ਕੱਪੜੇ ਵਿਕਣ ਲਈ ਸਜਾਏ ਜਾਣਗੇ।

ਇਸ ਤੋਂ ਬਿਨ੍ਹਾਂ ਮਿੱਟੀ ਦੇ ਬਰਤਨਾਂ ਵਿਚ ਜੈਪੁਰ ਪੋਟਰੀ, ਟੈਰਾਕੋਟਾ, ਸੈਰਾਮਿਕ, ਬਲੈਕ ਪੋਟਰੀ, ਪੇਟਿੰਗ ਨਾਲ ਸਜੇ ਭਾਂਡੇ, ਪਟਚਿੱਤਰ, ਬਸੋਲੀ ਅਤੇ ਹੋਰ ਅਣਗਿਣਤ ਕਿਸਮਾਂ ਵੀ ਉਪਲਬੱਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਉੱਤਰ ਖੇਤਰੀ ਸਭਿਆਚਾਰਕ ਵੱਲੋਂ ਪੰਜਾਬ ਦੇ ਬਾਜੀਗਰ ਤੇ ਨਚਾਰ, ਹਰਿਆਣਾ ਦੇ ਬੀਨ ਯੋਗੀ, ਰਾਜਸਥਾਨ ਦੀ ਕੱਚੀ ਘੋੜੀ, ਬਹਿਰੂਪੀਏ ਸਮੇਤ ਹੋਰ ਵੰਨਗੀਆਂ ਦੀਆਂ ਪੇਸ਼ਕਾਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ।

ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਦਰਸ਼ਕਾਂ ਦੇ ਖਾਣ ਪੀਣ ਲਈ ਲਜੀਜ਼ ਪਕਵਾਨਾਂ ਦੀਆਂ 20 ਸਟਾਲਾਂ ਅਤੇ ਬੱਚਿਆਂ ਦੇ ਮਨੋਰੰਜਨ ਲਈ ਝੂਲਿਆਂ ਤੇ ਖੇਡਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤੇ ਮੇਲੇ ‘ਚ ਈ-ਰਿਕਸ਼ਾ ਦੀ ਸਹੂਲਤ ਵੀ ਚਲਾਈ ਜਾਵੇਗੀ। ਇਸ ਤੋਂ ਇਲਾਵਾ ਏ.ਟੀ.ਐਮ., ਪਾਰਕਿੰਗ, ਮੈਡੀਕਲ ਸਹੂਲਤ ਤੋਂ ਇਲਾਵਾ ਲੋਕਾਂ ਦੀ ਸਹਾਇਤਾ ਲਈ ਵਲੰਟੀਅਰ ਵੀ ਲਗਾਏ ਗਏ ਹਨ।

ਕਰਾਫਟ ਮੇਲੇ ਦੌਰਾਨ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ ਤੇ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਰਾਫ਼ਟ ਮੇਲੇ ‘ਚ ਆਮ ਲੋਕਾਂ ਦੀ ਖਰੀਦਦਾਰੀ ਲਈ ਦਸਤਕਾਰੀ ਤੇ ਸ਼ਿਲਪ ਕਲਾ ਨਾਲ ਸਬੰਧਤ ਵਸਤਾਂ ਉਪਲਬੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਮੇਲੇ ਦੀ ਟਿਕਟ 20 ਰੁਪਏ ਰੱਖੀ ਗਈ ਹੈ ਅਤੇ ਦਰਸ਼ਕ ਆਨਲਾਈਨ ਵੈਬਸਾਇਟ ‘ਕਰਾਫਟਮੇਲਾ ਡਾਟ ਮਾਈਗੈਟਪੇ ਡਾਟ ਕਾਮ’ ਤੋਂ ਵੀ ਖਰੀਦ ਸਕਣਗੇ।

ਉਨ੍ਹਾਂ ਪਟਿਆਲਵੀਆਂ ਸਮੇਤ ਪੰਜਾਬ ਵਾਸੀਆਂ ਨੂੰ ਇਸ ‘ਰੰਗਲਾ ਪੰਜਾਬ ਕਰਾਫ਼ਟ ਮੇਲੇ’ ਵਿੱਚ ਹੁਮ ਹੁੰਮਾ ਕੇ ਪੁੱਜਣ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਪਰਿਵਾਰਾਂ ਸਮੇਤ ਇਸ ਮੇਲੇ ‘ਚ ਪੁੱਜਕੇ ਵੱਖ ਵੱਖ ਸੂਬਿਆਂ ਤੋਂ ਆਏ ਕਲਾਕਾਰਾਂ ਦੀ ਪੇਸ਼ਕਾਰੀ ਦਾ ਅਨੰਦ ਮਾਣਨ ਸਮੇਤ ਦਸਤਕਾਰਾਂ ਵੱਲੋਂ ਤਿਆਰ ਕੀਤੀਆਂ ਵਸਤਾਂ ਦੀ ਖਰੀਦੋ ਫਰੋਖਤ ਕਰਕੇ ਇਨ੍ਹਾਂ ਦੀਆਂ ਵਸਤਾਂ ਨੂੰ ਆਪਣੇ ਘਰਾਂ ਦਾ ਸਿੰਗਾਰ ਜ਼ਰੂਰ ਬਣਾਇਆ ਜਾਵੇ।

ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਸਾਲਾਂ ਤੋਂ ਬੰਦ ਪਏ ਸ਼ੀਸ਼ ਮਹਿਲ ਤੇ ਮੈਡਲ ਗੈਲਰੀ ਨੂੰ ਜਲਦੀ ਹੀ ਖੋਲ੍ਹਿਆ ਜਾਵੇਗਾ ਤਾਂ ਜੋ ਸ਼ੀਸ਼ ਮਹਿਲ ਵਿਖੇ ਪਈਆਂ ਦੁਰਲਭ ਵਸਤਾਂ ਨੂੰ ਆਮ ਲੋਕ ਦੇਖ ਸਕਣ। ਉਨ੍ਹਾਂ ਕਿਹਾ ਕਿ ਸ਼ੀਸ਼ ਮਹਿਲ ਦੀ ਮੁਰੰਮਤ ਦਾ ਬਹੁਤਾ ਕੰਮ ਹੋ ਚੁੱਕਾ ਹੈ ਤੇ ਰਹਿੰਦਾ ਕੰਮ ਵੀ ਤੇਜੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸ਼ੀਸ਼ ਮਹਿਲ ਲੋਕਾਂ ਦੇ ਦੇਖਣ ਲਈ ਖੋਲ੍ਹਿਆ ਜਾਵੇਗਾ। ਇਸ ਉਪਰੰਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ੀਸ਼ ਮਹਿਲ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

The post ਸ਼ੀਸ਼ ਮਹਿਲ ‘ਚ ਦਿਸੇਗੀ ਮਿੰਨੀ ਭਾਰਤ ਦੀ ਝਲਕ, ਰੰਗਲਾ ਪੰਜਾਬ ਕਰਾਫ਼ਟ ਮੇਲਾ 25 ਤੋਂ appeared first on TheUnmute.com - Punjabi News.

Tags:
  • breaking-news
  • dc
  • dc-sakshi-sawhney
  • news
  • patiala
  • patiala-news
  • punjab
  • punjabi-news
  • punjab-police
  • rangla-punjab-craft-mela
  • sakshi-sawhney
  • sheesh-mahal
  • the-unmute-breaking-news
  • the-unmute-latest-news

CBI ਵਲੋਂ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਦੇ ਘਰ ਰੇਡ, ਪਰਿਵਾਰ ਤੋਂ 7 ਘੰਟੇ ਕੀਤੀ ਪੁੱਛਗਿੱਛ

Tuesday 21 February 2023 01:56 PM UTC+00 | Tags: aam-aadmi-party cbi cm-bhagwant-mann latest-news news punjab punjabi-news raid satnam-singh-behru the-unmute-breaking-news the-unmute-punjab

ਚੰਡੀਗੜ੍ਹ, 21 ਫਰਵਰੀ 2023: ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਿਸਾਨ ਆਗੂ ਸਤਨਾਮ ਸਿੰਘ ਸਤਨਾਮ ਸਿੰਘ ਬਹਿਰੂ (Satnam Singh Behru) ਦੇ ਘਰ ਸੀਬੀਆਈ ਨੇ ਸੋਮਵਾਰ ਸਵੇਰੇ ਰੇਡ ਕੀਤੀ ਹੈ । ਅਧਿਕਾਰੀਆਂ ਨੇ ਸਤਨਾਮ ਸਿੰਘ ਅਤੇ ਉਸਦੇ ਪਰਿਵਾਰ ਤੋਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਪੁੱਛਗਿੱਛ ਕੀਤੀ।

ਸ਼ਾਮ 4 ਵਜੇ ਸੀਬੀਆਈ ਦੀ ਰੇਡ ਖ਼ਤਮ ਹੋਣ ਤੋਂ ਬਾਅਦ ਸਤਨਾਮ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਕਾਫੀ ਸਮਾਂ ਪਹਿਲਾਂ ਅਹਿਸਾਸ ਹੋ ਗਿਆ ਸੀ ਕਿ ਮੋਦੀ ਸਰਕਾਰ ਉਨ੍ਹਾਂ ਖ਼ਿਲਾਫ਼ ਜਾਂਚ ਕਰ ਰਹੀ ਹੈ।

ਸਤਨਾਮ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸਾਡੇ ਪਰਿਵਾਰ ਵਿੱਚੋਂ ਕਿਸੇ ਨੂੰ ਵੀ ਬਾਹਰ ਨਹੀਂ ਜਾਣ ਦਿੱਤਾ ਗਿਆ ਅਤੇ ਨਾ ਹੀ ਕਿਸੇ ਨੂੰ ਘਰ ਦੇ ਅੰਦਰ ਜਾਣ ਦਿੱਤਾ ਗਿਆ। ਸੀਬੀਆਈ ਅਧਿਕਾਰੀਆਂ ਨੇ ਉਨ੍ਹਾਂ ਤੋਂ ਸਵਾਮੀਨਾਥਨ ਰਿਪੋਰਟ ਬਾਰੇ ਵੀ ਪੁੱਛਗਿੱਛ ਕੀਤੀ। ਦਰਅਸਲ ਸਤਨਾਮ ਸਿੰਘ ਨੇ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਵਾਉਣ ਲਈ ਕੇਂਦਰ ਸਰਕਾਰ ਵਿਰੁੱਧ ਸੁਪਰੀਮ ਕੋਰਟ ਵਿੱਚ ਕੇਸ ਦਾਇਰ ਕੀਤਾ ਹੋਇਆ ਹੈ।

The post CBI ਵਲੋਂ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਦੇ ਘਰ ਰੇਡ, ਪਰਿਵਾਰ ਤੋਂ 7 ਘੰਟੇ ਕੀਤੀ ਪੁੱਛਗਿੱਛ appeared first on TheUnmute.com - Punjabi News.

Tags:
  • aam-aadmi-party
  • cbi
  • cm-bhagwant-mann
  • latest-news
  • news
  • punjab
  • punjabi-news
  • raid
  • satnam-singh-behru
  • the-unmute-breaking-news
  • the-unmute-punjab

ਇੰਦਰਾ ਗਾਂਧੀ ਨੇ ਮੇਰੇ ਪਿਤਾ ਨੂੰ ਕੈਬਿਨਟ ਸਕੱਤਰ ਦੇ ਅਹੁਦੇ ਤੋਂ ਹਟਾਇਆ ਸੀ, ਮੇਰੇ ਪਿਤਾ ਈਮਾਨਦਾਰ ਵਿਅਕਤੀ ਸਨ: ਐੱਸ ਜੈਸ਼ੰਕਰ

Tuesday 21 February 2023 02:10 PM UTC+00 | Tags: breaking-news cabinet-secretary china-issue congress external-affairs-minister-s-jaishankar india indira-gandhi news prime-minister-narendra-modi rahul-gandhi rajiv-gandhi s-jaishankar the-unmute-breaking-news

ਚੰਡੀਗੜ੍ਹ, 21 ਫਰਵਰੀ 2023: ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਨੇ ਪਹਿਲੀ ਵਾਰ ਇੱਕ ਇੰਟਰਵਿਊ ਵਿੱਚ ਆਪਣੇ ਪਿਤਾ ਨਾਲ ਹੋਈ ਬੇਇਨਸਾਫ਼ੀ ਬਾਰੇ ਗੱਲ ਕੀਤੀ, ਜਦੋਂ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਪ੍ਰਧਾਨ ਮੰਤਰੀ ਸਨ। ਜੈਸ਼ੰਕਰ ਨੇ ਕਿਹਾ ਕਿ ਮੇਰੇ ਪਿਤਾ ਡਾਕਟਰ ਕੇ ਸੁਬਰਾਮਨੀਅਮ ਕੈਬਿਨਟ ਸਕੱਤਰ ਸਨ, ਪਰ 1980 ਵਿੱਚ ਜਦੋਂ ਇੰਦਰਾ ਗਾਂਧੀ ਦੁਬਾਰਾ ਚੁਣੇ ਜਾਣ ਤੋਂ ਬਾਅਦ ਸੱਤਾ ਵਿੱਚ ਆਈ ਤਾਂ ਉਨ੍ਹਾਂ ਨੇ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ।

ਮੇਰੇ ਪਿਤਾ ਜੀ ਬਹੁਤ ਈਮਾਨਦਾਰ ਆਦਮੀ ਸਨ ਅਤੇ ਸ਼ਾਇਦ ਇਹੀ ਸਮੱਸਿਆ ਸੀ। ਉਸ ਤੋਂ ਬਾਅਦ ਉਹ ਕਦੇ ਸਕੱਤਰ ਨਹੀਂ ਬਣੇ। ਰਾਜੀਵ ਗਾਂਧੀ ਦੇ ਕਾਰਜਕਾਲ ਦੌਰਾਨ ਵੀ ਮੇਰੇ ਪਿਤਾ ਤੋਂ ਜੂਨੀਅਰ ਇੱਕ ਅਧਿਕਾਰੀ ਨੂੰ ਕੈਬਨਿਟ ਸਕੱਤਰ ਬਣਾਇਆ ਗਿਆ ਸੀ।

ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੇ ਇੰਟਰਵਿਊ ਵਿੱਚ ਐੱਸ ਜੈਸ਼ੰਕਰ ਨੇ ਨਰਿੰਦਰ ਮੋਦੀ ਨਾਲ ਪਹਿਲੀ ਮੁਲਾਕਾਤ ਵਿੱਚ ਨੌਕਰਸ਼ਾਹੀ ਤੋਂ ਰਾਜਨੀਤੀ ਤੱਕ ਦੇ ਸਫ਼ਰ ਸਮੇਤ ਕਈ ਵੱਡੇ ਮੁੱਦਿਆਂ ‘ਤੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਵਿਦੇਸ਼ੀ ਮੀਡੀਆ ਵੱਲੋਂ ਪ੍ਰਧਾਨ ਮੰਤਰੀ, ਕਾਂਗਰਸ ਪਾਰਟੀ, ਬੀਬੀਸੀ ਦੀ ਵਿਵਾਦਤ ਡਾਕੂਮੈਂਟਰੀ, ਅਮਰੀਕੀ ਕਾਰੋਬਾਰੀ ਜਾਰਜ ਸੋਰੋਸ ਦੇ ਬਿਆਨਾਂ ਦੇ ਸਮੇਂ ਬਾਰੇ ਵੀ ਸਵਾਲ ਚੁੱਕੇ ।

ਚੀਨ ਦੇ ਮੁੱਦੇ ‘ਤੇ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਐੱਸ ਜੈਸ਼ੰਕਰ (S Jaishankar) ਨੇ ਕਿਹਾ- ਸਾਡੇ ‘ਤੇ ਦੋਸ਼ ਲਗਾਇਆ ਜਾਂਦਾ ਹੈ ਕਿ ਅਸੀਂ ਚੀਨ ਤੋਂ ਡਰਦੇ ਹਾਂ, ਅਸੀਂ ਉਸਦਾ ਨਾਮ ਤੱਕ ਨਹੀਂ ਲੈਂਦੇ। ਤੁਹਾਨੂੰ ਦੱਸ ਦਈਏ ਕਿ ਅਸੀਂ ਚੀਨ ਤੋਂ ਨਹੀਂ ਡਰਦੇ। ਜੇਕਰ ਅਸੀਂ ਡਰਦੇ ਹਾਂ ਤਾਂ ਭਾਰਤੀ ਫੌਜ ਨੂੰ ਚੀਨ ਦੀ ਸਰਹੱਦ ‘ਤੇ ਕਿਸਨੇ ਭੇਜਿਆ? ਇਹ ਫੌਜ ਰਾਹੁਲ ਗਾਂਧੀ ਨੇ ਨਹੀਂ, ਨਰਿੰਦਰ ਮੋਦੀ ਨੇ ਭੇਜੀ ਸੀ।

ਜੈਸ਼ੰਕਰ ਨੇ ਕਿਹਾ ਕਿ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਦੋਸ਼ ਲਗਾਉਂਦੀਆਂ ਹਨ ਕਿ ਚੀਨ ਲੱਦਾਖ ਦੀ ਪੈਂਗੋਂਗ ਝੀਲ ਕੋਲ ਪੁਲ ਬਣਾ ਰਿਹਾ ਹੈ। ਦੱਸ ਦਈਏ ਕਿ ਇਹ ਇਲਾਕਾ 1962 ਤੋਂ ਚੀਨ ਦੇ ਨਾਜਾਇਜ਼ ਕਬਜ਼ੇ ਹੇਠ ਹੈ। ਮੌਜੂਦਾ ਸਮੇਂ ਵਿੱਚ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਪੀਸ ਟਾਈਮ ਡਿਵੈਲਪਮੈਂਟ ਚੀਨ ਸਰਹੱਦ ‘ਤੇ ਤਾਇਨਾਤ ਹੈ। ਅਤੇ ਕਿਰਪਾ ਕਰਕੇ ਇਹ ਨੋਟ ਕਰੋ… ਮੈਂ ਕਿਹਾ ਚੀਨ… China….

ਵਿਦੇਸ਼ ਮੰਤਰੀ ਤੋਂ ਪੁੱਛਿਆ ਗਿਆ ਕਿ ਹਾਲ ਹੀ ‘ਚ ਅਮਰੀਕੀ ਕਾਰੋਬਾਰੀ ਜਾਰਜ ਸੋਰੋਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲੋਕਤੰਤਰ ਲਈ ਖ਼ਤਰਾ ਕਿਹਾ ਸੀ, ਭਾਜਪਾ ਇਸ ਨੂੰ ਸਾਜ਼ਿਸ਼ ਦੱਸ ਰਹੀ ਹੈ। ਇਸ ‘ਤੇ ਜੈਸ਼ੰਕਰ ਨੇ ਕਿਹਾ ਕਿ ਇਹ ਸਭ ਇਕ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ।

The post ਇੰਦਰਾ ਗਾਂਧੀ ਨੇ ਮੇਰੇ ਪਿਤਾ ਨੂੰ ਕੈਬਿਨਟ ਸਕੱਤਰ ਦੇ ਅਹੁਦੇ ਤੋਂ ਹਟਾਇਆ ਸੀ, ਮੇਰੇ ਪਿਤਾ ਈਮਾਨਦਾਰ ਵਿਅਕਤੀ ਸਨ: ਐੱਸ ਜੈਸ਼ੰਕਰ appeared first on TheUnmute.com - Punjabi News.

Tags:
  • breaking-news
  • cabinet-secretary
  • china-issue
  • congress
  • external-affairs-minister-s-jaishankar
  • india
  • indira-gandhi
  • news
  • prime-minister-narendra-modi
  • rahul-gandhi
  • rajiv-gandhi
  • s-jaishankar
  • the-unmute-breaking-news

ਵਲਾਦੀਮੀਰ ਪੁਤਿਨ ਵਲੋਂ 2011 'ਚ ਅਮਰੀਕਾ ਨਾਲ ਹੋਏ ਪਰਮਾਣੂ ਸਮਝੌਤੇ ਨੂੰ ਸਸਪੈਂਡ ਕਰਨ ਦਾ ਐਲਾਨ

Tuesday 21 February 2023 02:18 PM UTC+00 | Tags: breaking-news nato news punjab-news russian-president-vladimir-putin russia-ukraine russia-ukraine-conflict russia-ukraine-crisis russia-ukraine-tensions russia-ukraine-war russia-usa-relation the-unmute-breaking-news ukraine usa. vladimir-putin

ਚੰਡੀਗੜ੍ਹ, 21 ਫਰਵਰੀ 2023: 24 ਫਰਵਰੀ ਨੂੰ ਰੂਸ-ਯੂਕਰੇਨ ਯੁੱਧ ਨੂੰ ਇੱਕ ਸਾਲ ਪੂਰਾ ਹੋ ਰਿਹਾ ਹੈ। ਇਸ ਤੋਂ ਠੀਕ 3 ਦਿਨ ਪਹਿਲਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਰੂਸ ਦੇ ਲੋਕਾਂ ਨੂੰ ਸੰਬੋਧਨ ਕੀਤਾ ਸੀ। ਪੁਤਿਨ ਨੇ ਕਿਹਾ ਕਿ ਰੂਸ ਨੇ ਸ਼ੁਰੂ ਵਿਚ ਯੁੱਧ ਤੋਂ ਬਚਣ ਲਈ ਕਈ ਕੂਟਨੀਤਕ ਯਤਨ ਕੀਤੇ ਪਰ ਨਾਟੋ ਅਤੇ ਅਮਰੀਕਾ ਨੇ ਉਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਅਸੀਂ ਅਜੇ ਵੀ ਗੱਲਬਾਤ ਚਾਹੁੰਦੇ ਹਾਂ, ਪਰ ਸ਼ਰਤਾਂ ਸਾਨੂੰ ਮਨਜ਼ੂਰ ਨਹੀਂ ਹਨ।

ਵਲਾਦੀਮੀਰ ਪੁਤਿਨ ਨੇ ਕਿਹਾ ਕਿ ਯੂਕਰੇਨ ਨੂੰ ਲੰਬੀ ਦੂਰੀ ਦੀ ਰੱਖਿਆ ਪ੍ਰਣਾਲੀ ਦਿੱਤੀ ਜਾ ਰਹੀ ਹੈ। ਇਸ ਕਾਰਨ ਸਾਡੀ ਸਰਹੱਦ ‘ਤੇ ਖ਼ਤਰਾ ਮੰਡਰਾ ਰਿਹਾ ਹੈ। ਰੂਸ ਅਤੇ ਯੂਕਰੇਨ ਦਾ ਮਾਮਲਾ ਸਥਾਨਕ ਸੀ। ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨੇ ਇਸ ਨੂੰ ਵਿਸ਼ਵ ਮੁੱਦਾ ਬਣਾ ਦਿੱਤਾ ਹੈ। ਰੂਸ 2011 ਵਿੱਚ ਅਮਰੀਕਾ ਨਾਲ ਹੋਏ ਪਰਮਾਣੂ ਸਮਝੌਤੇ ਨੂੰ ਵੀ ਸਸਪੈਂਡ ਕਰ ਰਿਹਾ ਹੈ।

The post ਵਲਾਦੀਮੀਰ ਪੁਤਿਨ ਵਲੋਂ 2011 ‘ਚ ਅਮਰੀਕਾ ਨਾਲ ਹੋਏ ਪਰਮਾਣੂ ਸਮਝੌਤੇ ਨੂੰ ਸਸਪੈਂਡ ਕਰਨ ਦਾ ਐਲਾਨ appeared first on TheUnmute.com - Punjabi News.

Tags:
  • breaking-news
  • nato
  • news
  • punjab-news
  • russian-president-vladimir-putin
  • russia-ukraine
  • russia-ukraine-conflict
  • russia-ukraine-crisis
  • russia-ukraine-tensions
  • russia-ukraine-war
  • russia-usa-relation
  • the-unmute-breaking-news
  • ukraine
  • usa.
  • vladimir-putin

ਚੰਡੀਗੜ੍ਹ, 21 ਫ਼ਰਵਰੀ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਦਵਾਈਆਂ (Medicines) ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੁੰਦੀ ਲੁੱਟ-ਖਸੁੱਟ ਰੋਕਣ ਲਈ ਸੱਦੀ ਗਈ ਅਹਿਮ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਅਥਾਹ ਮਹਿੰਗੀਆਂ ਗ਼ੈਰ-ਸੂਚੀਬੱਧ ਦਵਾਈਆਂ ਦੀਆਂ ਕੀਮਤਾਂ ਨੂੰ ਕੰਟਰੋਲ ਹੇਠ ਲਿਆਉਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਪੱਤਰ ਲਿਖੇਗੀ।

ਵਿਧਾਨ ਸਭਾ ਸਪੀਕਰ ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਦਵਾਈਆਂ ਦੀਆਂ ਕੀਮਤਾਂ ਤੈਅ ਕਰਨਾ ਕੇਂਦਰ ਦਾ ਵਿਸ਼ਾ ਹੈ ਅਤੇ ਮੌਜੂਦਾ ਤੰਤਰ ਵਿੱਚ ਕਾਨੂੰਨਨ ਮਰੀਜ਼ਾਂ ਦੀ ਲੁੱਟ ਹੋ ਰਹੀ ਹੈ ਅਤੇ ਇਹ ਲੁੱਟ “ਲਾਇਸੈਂਸਡ ਲੁੱਟ” ਹੈ। ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਹੋਣ ਕਰਕੇ ਇਹ ਮੁੱਦਾ ਬੜਾ ਸੰਵੇਦਨਸ਼ੀਲ ਹੈ ਅਤੇ ਇਸ ਮੁੱਦੇ ਦਾ ਤੁਰੰਤ ਹੱਲ ਕੱਢਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮੁੱਦੇ ‘ਤੇ ਤੁਰੰਤ ਗ਼ੌਰ ਕਰੇ ਅਤੇ ਕਾਨੂੰਨ ਵਿੱਚ ਸੋਧ ਕਰਕੇ ਮਰੀਜ਼ਾਂ ਨਾਲ ਹੋ ਰੇ ਧੱਕੇ ਨੂੰ ਰੋਕਿਆ ਜਾਵੇ।

ਮੀਟਿੰਗ ਦੌਰਾਨ ਵੱਖ-ਵੱਖ ਵਿਧਾਇਕਾਂ, ਸਿਹਤ ਮਾਹਰਾਂ ਤੇ ਡਾਕਟਰਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਆਪਣੇ ਸੰਬੋਧਨ ਦੌਰਾਨ ਦਵਾਈਆਂ  (Medicines) ਦੀਆਂ ਅਸਲ ਤੇ ਐਮ.ਆਰ.ਪੀ. ਕੀਮਤਾਂ ਵਿੱਚ 90 ਫ਼ੀਸਦੀ ਤੱਕ ਦੇ ਫ਼ਰਕ ਨੂੰ ਸਬੂਤਾਂ ਸਮੇਤ ਜੱਗ ਜ਼ਾਹਰ ਕੀਤਾ ਗਿਆ। ਇਸ ਮੁੱਦੇ ‘ਤੇ ਬੋਲਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਚੀਬੱਧ ਕੀਤੀਆਂ ਜ਼ਿੰਦਗੀ ਬਚਾਊ 388 ਦਵਾਈਆਂ ਦੀਆਂ ਕੀਮਤਾਂ ਕੰਟਰੋਲ ਹੇਠ ਹਨ ਪਰ ਹਜ਼ਾਰਾਂ ਦੀ ਗਿਣਤੀ ਵਿੱਚ ਮੌਜੂਦ ਗ਼ੈਰ-ਸੂਚੀਬੱਧ ਦਵਾਈਆਂ ਦੀਆਂ ਕੀਮਤਾਂ ਵਿੱਚ ਬਹੁਤ ਫ਼ਰਕ ਹੈ ਜਿਸ ਨਾਲ ਮਰੀਜ਼ਾਂ ਦੀ ਭਾਰੀ ਲੁੱਟ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਫ਼ਾਰਮਾਸਿਊਟੀਕਲ ਰਿਸਰਚ ਦਾ ਖੇਤਰ ਕਾਰੋਬਾਰ ਨਾਲ ਜੁੜਿਆ ਹੋਇਆ ਹੈ ਅਤੇ ਇਸ ਵਿੱਚ ਹਮਦਰਦੀ ਨਾਮ ਦੀ ਕੋਈ ਚੀਜ਼ ਮੌਜੂਦ ਨਹੀਂ। ਪਰ ਕਿਉਂ ਜੋ ਸਿਹਤ ਰਾਜ ਦਾ ਵਿਸ਼ਾ ਹੈ ਅਤੇ ਲੋਕਾਂ ਦਾ ਮੌਲਿਕ ਅਧਿਕਾਰ ਹੈ ਇਸ ਲਈ ਸੂਬਾ ਸਰਕਾਰ ਗ਼ੈਰ-ਸੂਚੀਬੱਧ ਦਵਾਈਆਂ ਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ ਕੇਂਦਰ ਸਰਕਾਰ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਪੱਤਰ ਲਿਖੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਸੂਬੇ ਵਿੱਚ ਦਵਾਈਆਂ ਨੂੰ ਹੋਰ ਬਿਹਤਰ ਢੰਗ ਨਾਲ ਰੈਗੂਲੇਟ ਕਰਨ ਦੀਆਂ ਕੋਸ਼ਿਸ਼ਾਂ ਨਿਰੰਤਰ ਜਾਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਮ ਆਦਮੀ ਕਲੀਨਿਕ ਬਣਾ ਕੇ 100 ਦੇ ਕਰੀਬ ਟੈਸਟ ਮੁਫ਼ਤ ਕੀਤੇ ਹਨ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਜਨ ਔਸ਼ਧੀ ਕੇਂਦਰਾਂ ਦੀ ਗਿਣਤੀ ਵਧਾਈ ਜਾਵੇਗੀ ਅਤੇ ਐਥੀਕਲ ਤੇ ਜੈਨਰਿਕ ਦਵਾਈਆਂ ਦੇ ਟੈਸਟਿੰਗ ਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਦਵਾਈਆਂ (Medicines)  ਦੀਆਂ ਵੱਧ ਕੀਮਤਾਂ ਜਾਂ ਹੋਰ ਕਿਸੇ ਕਿਸਮ ਦੀ ਉਲੰਘਣਾ ਲਈ “ਫ਼ਾਰਮਾ ਸਹੀ ਦਾਮ” ਮੋਬਾਈਲ ਐਪ ਜਾਂ ਹੈਲਪਲਾਈਨ ਨੰਬਰ 1800-180-2412 ‘ਤੇ ਰਿਪੋਰਟ ਕੀਤੀ ਜਾ ਸਕਦੀ ਹੈ ਅਤੇ ਅਜਿਹੇ ਮਾਮਲਿਆਂ ਨੂੰ ਕਰੜੇ ਹੱਥੀਂ ਅਤੇ ਸਜ਼ਾ ਦਿਵਾਉਣ ਤੱਕ ਨਜਿੱਠਿਆ ਜਾਵੇਗਾ। ਉਨ੍ਹਾਂ ਵਿਧਾਇਕਾਂ ਨੂੰ ਸੁਝਾਅ ਦਿੱਤਾ ਕਿ ਉਹ ਵੀ ਦਵਾਈਆਂ ਦੀਆਂ ਵੱਧ ਕੀਮਤਾਂ ਵਿਰੁੱਧ ਕੰਮ ਕਰ ਰਹੀਆਂ ਸਮਾਜ ਸੇਵੀ ਜਥੇਬੰਦੀਆਂ ਵਾਂਗ ਆਪੋ-ਆਪਣੇ ਹਲਕਿਆਂ ਵਿੱਚ ਹੰਭਲਾ ਮਾਰਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਦਵਾਈਆਂ ਦੀਆਂ ਕੀਮਤਾਂ ਕੰਟਰੋਲ ਕਰਨ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਨਾਲ ਹੀ ਲੋਕਾਂ ਦਾ ਭਲਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਫ਼ਾਰਮਾਸਿਊਟੀਕਲ ਕੰਪਨੀਆਂ ਵੱਲੋਂ ਸਾਲਟ ਵਿੱਚ ਮਾਮੂਲੀ ਬਦਲਾਅ ਕਰਕੇ ਦਵਾਈਆਂ ਨੂੰ ਕੇਂਦਰ ਸਰਕਾਰ ਵੱਲੋਂ ਸੂਚੀਬੱਧ ਕੀਤੀਆਂ ਦਵਾਈਆਂ ਵਿੱਚੋਂ ਕੱਢਣ ਦੇ ਰੁਝਾਨ ਨੂੰ ਠੱਲ੍ਹਣ ਲਈ ਵੀ ਕਾਨੂੰਨ ਬਣਾਉਣ ਦੀ ਲੋੜ ਹੈ। ਇਸ ਦੇ ਨਾਲ ਹੀ ਆਪਣੀ ਬਰੈਂਡਿੰਗ ਕਰਨ ਵਾਲੇ ਹਸਪਤਾਲਾਂ ਵੱਲ ਵੀ ਧਿਆਨ ਦੇਣਾ ਸਮੇਂ ਦੀ ਲੋੜ ਹੈ, ਜੋ ਦਵਾਈਆਂ ਦੀਆਂ ਕੀਮਤਾਂ ਵਧਾਉਣ ਵਿੱਚ ਕਾਫ਼ੀ ਹੱਦ ਤੱਕ ਜ਼ਿੰਮੇਵਾਰ ਹਨ।

ਵੱਖ-ਵੱਖ ਬੁਲਾਰਿਆਂ ਵੱਲੋਂ ਜੈਨੇਰਿਕ ਦਵਾਈਆਂ ਨੂੰ ਹੋਰ ਅਸਰਦਾਰ ਬਣਾਉਣ ਅਤੇ ਲੋਕਾਂ ਵਿੱਚ ਇਨ੍ਹਾਂ ਪ੍ਰਤੀ ਵਿਸ਼ਵਾਸ ਵਧਾਉਣ ਵੱਲ ਇਸ਼ਾਰਾ ਕਰਨ ‘ਤੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਿਆਰੀ ਤੇ ਵਿਸ਼ਵਾਸਯੋਗ ਜੈਨੇਰਿਕ ਦਵਾਈਆਂ ਦੀ ਉਪਲਬਧਤਾ ਲਈ ਸਿਹਤ ਵਿਭਾਗ ਟੈਸਟਿੰਗ ਤੰਤਰ ਹੋਰ ਮਜ਼ਬੂਤ ਕਰੇ। ਜੈਨੇਰਿਕ ਦਵਾਈਆਂ ਪ੍ਰਤੀ ਲੋਕਾਂ ਤੇ ਡਾਕਟਰਾਂ ਵਿੱਚ ਘੱਟ ਰੁਚੀ ਬਾਰੇ ਬੋਲਦਿਆਂ ਉਨ੍ਹਾਂ ੳਚੇਚੇ ਤੌਰ ‘ਤੇ ਕਿਹਾ ਕਿ ਜੋ ਅਸਰ ਨਹੀਂ ਕਰਦੀ, ਉਹ ਦਵਾਈ ਨਹੀਂ, ਸਗੋਂ ਜ਼ਹਿਰ ਹੈ। ਉਨ੍ਹਾਂ ੳਮੀਦ ਜਤਾਈ ਕਿ ਇਹ ਮੀਟਿੰਗ ਵਿਧਾਇਕ ਸਾਹਿਬਾਨ ਨੂੰ ਇਸ ਮਾਮਲੇ ਸਬੰਧੀ ਜਾਗਰੂਕ ਕਰਨ ਵਿੱਚ ਸਹਾਈ ਹੋਵੇਗੀ।

ਮੀਟਿੰਗ ਦੌਰਾਨ ਸਮਾਜ ਸੇਵੀ ਅਤੇ ਦਵਾਈਆਂ ਦੀਆਂ ਕੀਮਤਾਂ ਵਿਰੁੱਧ ਕਾਨੂੰਨੀ ਲੜਾਈ ਲੜਨ ਵਾਲੇ ਸ. ਗੁਰਪ੍ਰੀਤ ਸਿੰਘ ਚੰਦਬਾਜਾ ਨੇ ਭਾਰਤੀ ਮੈਡੀਕਲ ਐਸੋਸੀਏਸ਼ਨ ਨੂੰ ਅਪੀਲ ਕੀਤੀ ਕਿ ਉਹ ਵੀ ਵੱਧ ਕੀਮਤਾਂ ਦਾ ਮੁੱਦਾ ਕੇਂਦਰ ਕੋਲ ਉਠਾਏ। ਡਾ. ਚਰਨਜੀਤ ਸਿੰਘ ਪਰੂਥੀ ਨੇ ਜੈਨੇਰਿਕ ਦਵਾਈਆਂ ਦੀ ਪੁਖਤਗੀ ਹੋਰ ਬਿਹਤਰ ਕਰਨ, ਸਮਾਜ ਸੇਵੀ ਇੰਜੀਨੀਅਰ ਜਸਕੀਰਤ ਸਿੰਘ ਨੇ ਮਰੀਜ਼ਾਂ ਦੇ ਇਲਾਜ ਤੋਂ ਪਹਿਲਾਂ ਹੁੰਦੇ ਟੈਸਟਾਂ ਦੀਆਂ ਕੀਮਤਾਂ ‘ਤੇ ਧਿਆਨ ਦੇਣ ਅਤੇ ਮਿਆਰੀ ਟੈਸਟਿੰਗ ਦਾ ਮੁੱਦਾ ਚੁੱਕਿਆ।

ਮੀਟਿੰਗ ਨੂੰ ਡਾ. ਸੁਖਵਿੰਦਰ ਕੁਮਾਰ, ਅਸ਼ੋਕ ਕੁਮਾਰ ਪੱਪੀ ਪਰਾਸ਼ਰ, ਸ੍ਰੀ ਦਿਨੇਸ਼ ਚੱਢਾ, ਡਾ. ਚਰਨਜੀਤ ਸਿੰਘ ਚੰਨੀ, ਡਾ. ਅਵਜੋਤ ਸਿੰਘ, ਡਾ. ਕਸ਼ਮੀਰ ਸਿੰਘ ਸੋਹਲ, ਸ. ਜਗਰੂਪ ਸਿੰਘ ਗਿੱਲ, ਡਾ. ਜਸਬੀਰ ਸਿੰਘ ਸੰਧੂ, ਡਾ. ਵਿਜੈ ਸਿੰਗਲਾ, ਨਛੱਤਰ ਪਾਲ (ਸਾਰੇ ਵਿਧਾਇਕ), ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ. ਮੀਨਾ, ਨੈਸ਼ਨਲ ਹੈਲਥ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਅਭਿਨਵ ਤ੍ਰਿਖਾ, ਬਾਬਾ ਫ਼ਰੀਦ ਹੈਲਥ ਸਾਇੰਸਿਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਵਨੀਸ਼, ਡਾ. ਤੇਜਿੰਦਰਪਾਲ ਸਿੰਘ, ਕੈਂਸਰ ਸਰਜਨ ਡਾ. ਪਰਮਿੰਦਰ ਸਿੰਘ ਸੰਧੂ, ਸਮਾਜ ਸੇਵੀ ਗੁਰਵਿੰਦਰ ਸ਼ਰਮਾ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।

The post ਦਵਾਈਆਂ ਦੀਆਂ ਕੀਮਤਾਂ ਤੈਅ ਕਰਨਾ ਕੇਂਦਰ ਦਾ ਵਿਸ਼ਾ, ਮੌਜੂਦਾ ਤੰਤਰ ‘ਚ ਮਰੀਜ਼ਾਂ ਦੀ ਹੋ ਰਹੀ ਹੈ “ਲਾਇਸੈਂਸਡ ਲੁੱਟ”: ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • kultar-singh-sandhawan
  • medicine
  • medicines
  • news
  • prices-of-medicines
  • the-unmute-breaking-news

ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਕੁਲੜੇਪ ਸਿੰਘ ਧਾਲੀਵਾਲ

Tuesday 21 February 2023 02:27 PM UTC+00 | Tags: aam-aadmi-party breaking-news cm-bhagwant-mann kuldeep-singh-dhaliwal latest-news news nri nri-issue punjab punjab-nri-affairs punjab-police

ਚੰਡੀਗੜ, 21 ਫ਼ਰਵਰੀ 2023: ਪੰਜਾਬ ਦੇ ਐਨ.ਆਰ.ਆਈ (NRI) ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸਬੰਧੀ ਸੂਬੇ ਦੇ ਸਮੂਹ ਡੀ.ਸੀਜ, ਪੁਲੀਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ ਨਾਲ ਆਨਲਾਈਨ ਮੀਟਿੰਗ ਕਰਕੇ ਜਾਇਜ਼ਾ ਲਿਆ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ 15 ਮਾਰਚ ਤੱਕ ਕਰਨ ਲਈ ਹਦਾਇਤਾਂ ਵੀ ਜਾਰੀ ਕੀਤੀਆਂ।

ਸ. ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਾਰਗਰ ਕਦਮ ਚੁੱਕ ਰਹੀ ਹੈ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਛੇਤੀ ਤੇ ਸਾਰਥਕ ਹੱਲ ਲਈ ਲਗਾਤਾਰ ਯਤਨ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ `ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ` ਸਮਾਗਮਾਂ ਦੌਰਾਨ ਪ੍ਰਾਪਤ ਹੋਈਆਂ 60 ਫੀਸਦੀ ਸ਼ਿਕਾਇਤਾਂ ਦਾ ਹੱਲ ਕਰ ਦਿੱਤਾ ਗਿਆ ਹੈ, ਜਦਕਿ ਬਕਾਇਆ ਸ਼ਿਕਾਇਤਾਂ ਵੀ ਛੇਤੀ ਹੱਲ ਕੀਤੀਆਂ ਜਾਣਗੀਆਂ।

ਸ. ਧਾਲੀਵਾਲ ਨੇ ਦੱਸਿਆ ਕਿ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ।ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ `ਤੇ ਹੱਲ ਕਰਨ ਲਈ ਵੀ ਕਿਹਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਪਹਿਲਾਂ ਵੀ ਜ਼ਿਲ੍ਹਾਂ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਪਾਬੰਦ ਕੀਤੇ ਗਏ ਹਨ।

ਇਸ ਮੀਟਿੰਗ ਮੌਕੇ ਐਨ.ਆਰ.ਆਈ. (NRI) ਮਾਮਲਿਆਂ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਾਮੁਰਗਨ, ਏ.ਆਈ.ਜੀ. ਐਨ.ਆਰ.ਆਈ.ਮਾਮਲੇ ਸ੍ਰੀ ਬਲਵਿੰਦਰ ਸਿੰਘ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਸ੍ਰੀਮਤੀ ਕਮਲਜੀਤ ਕੌਰ ਬਰਾੜ, ਡਿਪਟੀ ਸਕੱਤਰ ਸ੍ਰੀਮਤੀ ਸੁਰਿੰਦਰ ਕੌਰ ਬਰਾੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦਾ ਸੀਨੀਅਰ ਅਧਿਕਾਰੀ ਹਾਜ਼ਰ ਸਨ।

The post ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਕੁਲੜੇਪ ਸਿੰਘ ਧਾਲੀਵਾਲ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • kuldeep-singh-dhaliwal
  • latest-news
  • news
  • nri
  • nri-issue
  • punjab
  • punjab-nri-affairs
  • punjab-police

ਖੇਡ ਮੰਤਰੀ ਮੀਤ ਹੇਅਰ ਨੇ ਕੌਮੀ ਰਿਕਾਰਡ ਹੋਲਡਰ ਅਥਲੀਟ ਮੰਜੂ ਰਾਣੀ ਨੂੰ ਕੀਤਾ ਸਨਮਾਨਿਤ

Tuesday 21 February 2023 02:31 PM UTC+00 | Tags: aam-aadmi-party athlete-manju-rani breaking-news cm-bhagwant-mann gurmeet-singh-meet-haryer news punjabi-news shiromani-akali-dal sports-minister-meet-hayer the-unmute-breaking-news the-unmute-latest-news the-unmute-latest-update

ਚੰਡੀਗੜ੍ਹ, 21 ਫਰਵਰੀ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਰਾਂਚੀ ਵਿਖੇ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਣ ਵਾਲੀ ਅਥਲੀਟ ਮੰਜੂ ਰਾਣੀ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ।

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਇਸ ਅਥਲੀਟ ਦਾ ਸਨਮਾਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਇਸ ਹੋਣਹਾਰ ਖਿਡਾਰਨ ਨੇ ਕੌਮੀ ਪੱਧਰ ਉਤੇ ਪੰਜਾਬ ਦਾ ਨਾਮ ਚਮਕਾਇਆ ਹੈ। ਮਾਨਸਾ ਜ਼ਿਲੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਰਾਣੀ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ।

ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਤਾਂ ਜੋ ਆਉਣ ਵਾਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਪੰਜਾਬ ਦੇ ਵੱਧ ਤੋਂ ਵੱਧ ਖਿਡਾਰੀ ਕੁਆਲੀਫਾਈ ਹੋ ਸਕਣ। ਉਨ੍ਹਾਂ ਮੰਜੂ ਰਾਣੀ ਨੂੰ ਵੀ ਓਲੰਪਿਕਸ ਕੁਆਲੀਫਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮੱਦਦ ਕਰੇਗੀ। ਇਸ ਮੌਕੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਬੁੱਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਅਥਲੀਟ ਦੇ ਪਿਤਾ ਜਗਦੀਸ਼ ਰਾਮ ਤੇ ਕੋਚ ਵੀਰਪਾਲ ਕੌਰ ਵੀ ਹਾਜ਼ਰ ਸਨ।

The post ਖੇਡ ਮੰਤਰੀ ਮੀਤ ਹੇਅਰ ਨੇ ਕੌਮੀ ਰਿਕਾਰਡ ਹੋਲਡਰ ਅਥਲੀਟ ਮੰਜੂ ਰਾਣੀ ਨੂੰ ਕੀਤਾ ਸਨਮਾਨਿਤ appeared first on TheUnmute.com - Punjabi News.

Tags:
  • aam-aadmi-party
  • athlete-manju-rani
  • breaking-news
  • cm-bhagwant-mann
  • gurmeet-singh-meet-haryer
  • news
  • punjabi-news
  • shiromani-akali-dal
  • sports-minister-meet-hayer
  • the-unmute-breaking-news
  • the-unmute-latest-news
  • the-unmute-latest-update

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਛੇਤੀ ਮੰਨੀਆਂ ਜਾਣਗੀਆਂ :ਹਰਭਜਨ ਸਿੰਘ ਈ.ਟੀ.ਓ

Tuesday 21 February 2023 02:35 PM UTC+00 | Tags: aam-aadmi-party breaking-news cm-bhagwant-mann harbhajan-singh-eto latest-news news punjab punjab-government punjabi-news the-unmute-breaking-news

ਚੰਡੀਗੜ੍ਹ 21ਫਰਵਰੀ 2023: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਅੱਜ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਮੰਨੀਆਂ ਜਾਣਗੀਆਂ।

ਮੀਟਿੰਗ ਦੌਰਾਨ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਆਪਣੀਆਂ ਮੰਗਾਂ ਤੋਂ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ। ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਨੂੰ ਬਿਜਲੀ ਮੰਤਰੀ ਵਲੋਂ ਬਹੁਤ ਧਿਆਨਪੂਰਵਕ ਸੁਣਿਆ ਗਿਆ।

ਮੀਟਿੰਗ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਵਣਜ, ਪ੍ਰਬੰਧਕੀ ਅਤੇ ਐਚ ਆਰ ਇੰਜੀਨੀਅਰ ਗੋਪਾਲ ਸ਼ਰਮਾ ਤੌਂ ਇਲਾਵਾ ਪਾਵਰਕੌਮ ਅਤੇ ਟਰਾਂਸਕੋ ਦੇ ਸੀਨੀਅਰ ਅਧਿਕਾਰੀਆਂ ਅਤੇ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਸੰਘਰਸ਼ ਕਮੇਟੀ ਆਊਟ ਸੋਰਸ ਪੰਜਾਬ ਦੇ ਆਗੂਆਂ ਵੱਲੋਂ ਭਾਗ ਲਿਆ ਗਿਆ।

The post ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਛੇਤੀ ਮੰਨੀਆਂ ਜਾਣਗੀਆਂ :ਹਰਭਜਨ ਸਿੰਘ ਈ.ਟੀ.ਓ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • harbhajan-singh-eto
  • latest-news
  • news
  • punjab
  • punjab-government
  • punjabi-news
  • the-unmute-breaking-news

ਪੰਜਾਬ ਵਿਧਾਨ ਸਭਾ 'ਚ ਨੇੜ ਭਵਿੱਖ 'ਚ ਵਿਦਿਆਰਥੀਆਂ ਲਈ ਮਸਨੂਈ ਸੈਸ਼ਨ ਕਰਵਾਇਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

Tuesday 21 February 2023 02:38 PM UTC+00 | Tags: aam-aadmi-party breaking-news cm-bhagwant-mann kultar-singh-sandhawan news punjab punjab-government the-unmute-breaking the-unmute-breaking-news the-unmute-latest-news

ਚੰਡੀਗੜ੍ਹ, 21 ਫ਼ਰਵਰੀ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਅੱਜ ਕਿਹਾ ਕਿ ਵਿਦਿਆਰਥੀਆਂ ਲਈ ਵਿਧਾਨ ਸਭਾ ਵਿੱਚ ਨੇੜ ਭਵਿੱਖ ਵਿੱਚ ਮਸਨੂਈ ਸੈਸ਼ਨ ਕਰਵਾਇਆ ਜਾਵੇਗਾ ਤਾਂ ਜੋ ਨੌਜਵਾਨੀ ਵਿੱਚ ਸਿਆਸਤ ਪ੍ਰਤੀ ਉਦਾਸੀਨਤਾ ਨੂੰ ਦੂਰ ਕੀਤਾ ਜਾ ਸਕੇ। ਸਰਕਾਰੀ ਹਾਈ ਸਕੂਲ ਡੋਡ, ਜ਼ਿਲ੍ਹਾ ਫ਼ਰੀਦਕੋਟ ਤੋਂ ਪੰਜਾਬ ਵਿਧਾਨ ਸਭਾ ਵੇਖਣ ਪੁੱਜੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਬੱਚਿਆਂ ਨੂੰ ਸਿਆਸਤ ਦੀ ਸਿੱਖਿਆ ਦੇਣੀ ਜ਼ਰੂਰੀ ਹੈ ਕਿਉਂ ਜੋ ਉਨ੍ਹਾਂ ਨੇ ਹੀ ਭਵਿੱਖ ਦੇ ਨੇਤਾ ਬਣਨਾ ਹੈ। ਉਨ੍ਹਾਂ ਕਿਹਾ ਕਿ ਅਜੋਕੀ ਨੌਜਵਾਨ ਪੀੜ੍ਹੀ ਵਿੱਚ ਸਿਆਸਤ ਪ੍ਰਤੀ ਉਦਾਸੀਨਤਾ ਪਾਈ ਜਾ ਰਹੀ ਹੈ ਜਿਸ ਨੂੰ ਦੂਰ ਕਰਨਾ ਸਾਡਾ ਫ਼ਰਜ਼ ਹੈ।

ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕਿਹਾ ਕਿ ਬੱਚਿਆਂ ਨੂੰ ਰਾਜਨੀਤੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਸਿਆਸਤ ਵਿੱਚ ਰੁਚੀ ਪੈਦਾ ਕਰਨ ਦੇ ਮਨਸ਼ੇ ਨਾਲ ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਵਿੱਚ ਮੌਕ ਸੈਸ਼ਨ ਕਰਵਾਇਆ ਜਾਵੇਗਾ।

ਪੰਜਾਬ ਵਿਧਾਨ ਸਭਾ ਸਪੀਕਰ ਨੇ ਸਕੂਲ ਦੇ 6ਵੀਂ ਤੋਂ ਲੈ ਕੇ 9ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਸਕੂਲ ਵਿੱਚ ਜਾ ਕੇ ਵਿਧਾਨ ਸਭਾ ਵਿੱਚ ਅਨੁਭਵ ਕੀਤੀਆਂ ਗੱਲਾਂ ਬਾਰੇ ਲੇਖ ਲਿਖਣ ਅਤੇ ਹਰ ਜਮਾਤ ਵਿੱਚੋਂ ਵਧੀਆ ਲੇਖ ਲਿਖਣ ਵਾਲੇ ਪਹਿਲੇ ਤਿੰਨ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਨੂੰ 3100, ਦੂਜੇ ਸਥਾਨ ਲਈ 2100 ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਨੂੰ 1100 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਮਹੱਤਤਾ ਅਤੇ ਉਥੇ ਕਾਨੂੰਨ ਬਣਾਉਣ ਤੇ ਸੋਧ ਕਰਨ ਬਾਰੇ ਕਾਰਵਾਈ ਦੀ ਵੀ ਜਾਣਕਾਰੀ ਦਿੱਤੀ।

The post ਪੰਜਾਬ ਵਿਧਾਨ ਸਭਾ ‘ਚ ਨੇੜ ਭਵਿੱਖ ‘ਚ ਵਿਦਿਆਰਥੀਆਂ ਲਈ ਮਸਨੂਈ ਸੈਸ਼ਨ ਕਰਵਾਇਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • kultar-singh-sandhawan
  • news
  • punjab
  • punjab-government
  • the-unmute-breaking
  • the-unmute-breaking-news
  • the-unmute-latest-news

ਪੰਜਾਬ ਪੁਲਿਸ ਨੇ ਸੰਭਾਵੀ ਕੰਟਰੈਕਟ ਕਿਲਿੰਗ ਮਾਮਲੇ ਨੂੰ ਟਾਲਿਆ, ਪਿਸਤੌਲ ਸਮੇਤ ਦੋ ਵਿਅਕਤੀ ਕਾਬੂ

Tuesday 21 February 2023 04:31 PM UTC+00 | Tags: aig-of-counter-intelligence-bathinda-zone. bathinda-police bathinda-police-station breaking-news contract-killing punjab-police

ਚੰਡੀਗੜ੍ਹ/ਬਠਿੰਡਾ, 21 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੰਟਰੈਕਟ ਕਿਲਿੰਗ (contract killing) ਨੂੰ ਅੰਜਾਮ ਦੇਣ ਜਾ ਰਹੇ ਦੋ ਵਿਅਕਤੀਆਂ ਨੂੰ ਇੱਕ 32 ਬੋਰ ਪਿਸਤੌਲ, ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗਿਰਫ਼ਤਾਰ ਕਰਕੇ ਕੰਟਰੈਕਟ ਕਿਲਿੰਗ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਪ੍ਰਗਟਾਵਾ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਕੀਤਾ।

ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਦੀਪ ਸਿੰਘ ਉਰਫ ਲਾਡੀ ਵਾਸੀ ਜੈਤੋ, ਫ਼ਰੀਦਕੋਟ ਅਤੇ ਕੁਲਦੀਪ ਸਿੰਘ ਉਰਫ ਕਾਲੀ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਗਿਰਫਤਾਰ ਕੀਤੇ ਦੋਵੇਂ ਮੁਲਜ਼ਮ ਹਿਸਟਰੀਸ਼ੀਟਰ ਹਨ ਅਤੇ ਪੰਜਾਬ ਪੁਲਿਸ ਨੂੰ ਫਿਰੌਤੀ ਦੇ ਕੇਸ ਅਤੇ ਹਰਿਆਣਾ ਪੁਲਿਸ ਨੂੰ ਬੰਦੂਕ ਦੀ ਨੋਕ 'ਤੇ ਕਾਰ ਖੋਹਣ ਦੇ ਕੇਸ ਵਿੱਚ ਲੋੜੀਂਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਟੀਮਾਂ ਨੇ ਅਮਰੀਕਾ ਸਥਿਤ ਨਿਰੰਜਨ ਸਿੰਘ ਉਰਫ ਨਿੱਕ ਦੇ ਨਿਰਦੇਸ਼ਾਂ 'ਤੇ ਮਲੋਟ ਦੇ ਇੱਕ ਵਿਅਕਤੀ ਦੇ ਕਤਲ ਦੀ ਸਾਜ਼ਿਸ਼ ਰਚ ਰਹੇ ਦੋਵਾਂ ਮੁਲਜ਼ਮਾਂ ਨੂੰ ਗਿ੍ਰਫਤਾਰ ਕੀਤਾ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨਿੱਕ ਆਪਣੇ ਰਿਸ਼ਤੇਦਾਰ ਤੋਂ ਬਦਲਾ ਲੈਣਾ ਚਾਹੁੰਦਾ ਸੀ ਅਤੇ ਉਸ (ਨਿੱਕ) ਨੇ ਉਸ ਨੂੰ ਮਾਰਨ ਲਈ ਲਾਡੀ ਅਤੇ ਕਾਲੀ ਨੂੰ ਪੈਸੇ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਮੁਲਜਮ ਲਾਡੀ ਕਾਂਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਪਿਸਤੌਲ ਅਤੇ ਅਸਲਾ ਲਿਆਇਆ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਜ਼ੋਨ ਦੇ ਏ.ਆਈ.ਜੀ. ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਮੁਲਜ਼ਮ ਨਿੱਕ ਨੇ ਇਸ ਵਾਰਦਾਤ ਨੂੰ ਸਫਲਤਾਪੂਰਵਕ ਅੰਜਾਮ ਦੇਣ ਦੇ ਮੱਦੇਨਜ਼ਰ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦਣ ਲਈ ਲਾਡੀ ਦੀ ਮਾਂ ਦੇ ਬੈਂਕ ਖਾਤੇ ਵਿੱਚ ਲਗਭਗ 2.50 ਲੱਖ ਰੁਪਏ ਭੇਜੇ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 7 ਮਿਤੀ 21-02-2023 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਐਸ.ਐਸ.ਓ.ਸੀ. ਫਾਜ਼ਿਲਕਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

The post ਪੰਜਾਬ ਪੁਲਿਸ ਨੇ ਸੰਭਾਵੀ ਕੰਟਰੈਕਟ ਕਿਲਿੰਗ ਮਾਮਲੇ ਨੂੰ ਟਾਲਿਆ, ਪਿਸਤੌਲ ਸਮੇਤ ਦੋ ਵਿਅਕਤੀ ਕਾਬੂ appeared first on TheUnmute.com - Punjabi News.

Tags:
  • aig-of-counter-intelligence-bathinda-zone.
  • bathinda-police
  • bathinda-police-station
  • breaking-news
  • contract-killing
  • punjab-police

ਵਿਜੀਲੈਂਸ ਬਿਊਰੋ ਵਲੋਂ ਜ਼ਮੀਨ ਐਕਵਾਇਰ ਕਰਨ ਦੌਰਾਨ ਇੱਕ ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਗ੍ਰਿਫਤਾਰ

Tuesday 21 February 2023 04:35 PM UTC+00 | Tags: breaking-news corruption india-news news punjab punjab-government punjab-police punjab-vigilance-bureau the-unmute-breaking-news

ਚੰਡੀਗੜ, 21 ਫਰਵਰੀ 2023: ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਪੱਲਾ ਮੇਘਾ ਮਾਲ ਹਲਕੇ ਦੇ ਇੱਕ ਮਾਲ ਪਟਵਾਰੀ ਬਲਕਾਰ ਸਿੰਘ ਨੂੰ ਜ਼ਮੀਨ ਐਕਵਾਇਰ ਕਰਨ ਦੌਰਾਨ ਦੋ ਪ੍ਰਾਈਵੇਟ ਵਿਅਕਤੀਆਂ ਦੀ ਮਿਲੀਭੁਗਤ ਨਾਲ 1,11,08,236 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਇੱਕ ਵਿਜੀਲੈਂਸ ਜਾਂਚ ਦੀ ਤਫ਼ਤੀਸ਼ ਦੌਰਾਨ ਵਿਜੀਲੈਂਸ ਨੇ ਪਾਇਆ ਕਿ ਪੰਜਾਬ ਸਰਕਾਰ ਨੇ ਬੀ.ਐਸ.ਐਫ ਲਈ ਸਾਲ 2002 – 2012 ਦੌਰਾਨ ਪਿੰਡ ਪੱਲਾ ਮੇਘਾ ਨੇੜੇ ਨਿਊ ਮੁਹੰਮਦੀ ਵਾਲਾ ਸਰਹੱਦੀ ਚੌਕੀ ਬਣਾਉਣ ਕਰਨ ਲਈ 46 ਕਨਾਲ ਜ਼ਮੀਨ ਐਕੁਆਇਰ ਕੀਤੀ ਸੀ।

ਉਨਾਂ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਟਵਾਰੀ, ਜੋ ਕਾਨੂੰਗੋ ਵਜੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ, ਨੇ ਦੋ ਹੋਰ ਦੋਸ਼ੀਆਂ ਬਿੱਲੂ ਸਿੰਘ ਵਾਸੀ ਪੱਲਾ ਮੇਘਾ, ਜ਼ਿਲਾ ਫਿਰੋਜਪੁਰ ਅਤੇ ਅੰਮ੍ਰਿਤਬੀਰ ਸਿੰਘ ਵਾਸੀ ਪਿੰਡ ਆਸਲ ਉਤਾੜ, ਜ਼ਿਲਾ ਤਰਨਤਾਰਨ ਨਾਲ ਮਿਲੀਭੁਗਤ ਕਰਕੇ 1,11,08,236 ਰੁਪਏ ਦਾ ਗਬਨ ਕੀਤਾ ਸੀ। ਦੋਸ਼ੀ ਪਟਵਾਰੀ ਨੇ ਜਮੀਨ ਦੇ ਮਾਲ ਰਿਕਾਰਡ ਵਿੱਚ ਫੇਰ ਬਦਲ ਕਰਕੇ ਉਕਤ ਸਹਿ- ਦੋਸ਼ੀਆਂ ਦੇ ਨਾਂ ਜ਼ਮੀਨ ਦੇ ਮਾਲਕਾਂ ਵਜੋਂ ਦਰਜ ਕਰ ਦਿਤੇ ਸਨ।

ਇਸ ਉਪਰੰਤ ਉਸ ਨੇ 07-11-2012 ਨੂੰ ਦੋਵਾਂ ਸਹਿ-ਦੋਸ਼ੀਆਂ ਨੂੰ ਫਰਜ਼ੀ ਰਿਕਾਰਡ ਦੇ ਅਧਾਰ 'ਤੇ ਮੁਆਵਜ਼ੇ ਵਜੋਂ 55,54,118 ਰੁਪਏ ਦੇ ਦੋ ਚੈੱਕ ਵੀ ਜਾਰੀ ਕਰਵਾ ਦਿੱਤੇ। ਇਸ ਦੇ ਨਾਲ ਹੀ ਦੋਸ਼ੀ ਪਟਵਾਰੀ ਨੇ ਸਹਿ-ਦੋਸ਼ੀਆਂ ਨੂੰ ਆਰਥਿਕ ਲਾਭ ਪਹੁੰਚਾਉਣ ਦੇ ਇਰਾਦੇ ਨਾਲ ਸਰਕਾਰੀ ਜ਼ਮੀਨ ਦੀ ਥਾਂ ਨਾਲ ਲਗਦੀ 16 ਕਨਾਲ ਅਤੇ 16 ਮਰਲੇ ਪ੍ਰਾਈਵੇਟ ਜ਼ਮੀਨ ਐਕਵਾਇਰ ਕਰਵਾ ਦਿੱਤੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੇ ਆਧਾਰ 'ਤੇ ਉਕਤ ਤਿੰਨਾਂ ਦੋਸ਼ੀਆਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 218, 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ), 13(2) ਤਹਿਤ ਮੁਕੱਦਮਾ ਨੰਬਰ 05, ਮਿਤੀ 21-02-2023 ਨੂੰ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ।

The post ਵਿਜੀਲੈਂਸ ਬਿਊਰੋ ਵਲੋਂ ਜ਼ਮੀਨ ਐਕਵਾਇਰ ਕਰਨ ਦੌਰਾਨ ਇੱਕ ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • corruption
  • india-news
  • news
  • punjab
  • punjab-government
  • punjab-police
  • punjab-vigilance-bureau
  • the-unmute-breaking-news

ਮੁੱਖ ਮੰਤਰੀ ਮਾਨ ਵਲੋਂ ਸੂਬੇ ਭਰ ਦੇ 117 'ਸਕੂਲਜ਼ ਆਫ ਐਮੀਨੈਂਸ' ਵਿੱਚ ਦਾਖ਼ਲੇ ਲਈ ਪੋਰਟਲ ਲਾਂਚ

Tuesday 21 February 2023 04:39 PM UTC+00 | Tags: aam-aadmi-party breaking-news cabinet-minister-harjot-singh-bains cm-bhagwant-mann news pseb punjab punjab-school schools-of-eminence the-unmute-breaking-news the-unmute-latest-news

ਚੰਡੀਗੜ੍ਹ, 21 ਫਰਵਰੀ 2023: ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ 117 'ਸਕੂਲਜ਼ ਆਫ ਐਮੀਨੈਂਸ' ਵਿੱਚ ਦਾਖ਼ਲੇ ਲਈ ਪੋਰਟਲ ਲਾਂਚ ਕੀਤਾ।
ਪੋਰਟਲ www.ePunjabschools.gov.in/school-eminence/ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸੂਬੇ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣਗੇ।

ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਲਈ ਦਾ ਕੰਮ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸਕੂਲਜ਼ ਆਫ਼ ਐਮੀਨੈਂਸ ਬਿਹਤਰੀਨ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਭਰ ਵਿੱਚ ਮੁਕਾਬਲਾ ਕਰਨ ਦੇ ਯੋਗ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਤਕਰੀਬਨ ਇਕ ਮਹੀਨਾ ਪਹਿਲਾਂ, ਪਹਿਲਾ 'ਸਕੂਲ ਆਫ਼ ਐਮੀਨੈਂਸ' ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮੈਡੀਕਲ (ਐਮ.ਬੀ.ਬੀ.ਐਸ.), ਆਈ.ਆਈ.ਟੀ., ਐਮ.ਬੀ.ਏ ਅਤੇ ਕਾਨੂੰਨ ਦੇ ਖੇਤਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ 21ਵੀਂ ਸਦੀ ਦੇ ਮੁਕਾਬਲੇ ਦੇ ਯੁੱਗ ਦੇ ਹਾਣ ਦੇ ਬਣ ਸਕਣ।

ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨੂੰ ਬਿਹਤਰੀਨ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ, ਜਦੋਂ ਕਿ ਬਾਕੀ 25 ਫੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਲਈ ਰਾਖਵੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਮਾਪੇ ਇਸ ਪੋਰਟਲ ‘ਤੇ 10 ਮਾਰਚ ਤੱਕ ਅਪਲਾਈ ਕਰ ਸਕਦੇ ਹਨ ਅਤੇ ਇਹ ਯਕੀਨੀ ਬਣਾ ਸਕਦੇ ਹਨ ਕਿ ਉਨ੍ਹਾਂ ਦੇ ਬੱਚੇ ਸਿੱਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

The post ਮੁੱਖ ਮੰਤਰੀ ਮਾਨ ਵਲੋਂ ਸੂਬੇ ਭਰ ਦੇ 117 'ਸਕੂਲਜ਼ ਆਫ ਐਮੀਨੈਂਸ' ਵਿੱਚ ਦਾਖ਼ਲੇ ਲਈ ਪੋਰਟਲ ਲਾਂਚ appeared first on TheUnmute.com - Punjabi News.

Tags:
  • aam-aadmi-party
  • breaking-news
  • cabinet-minister-harjot-singh-bains
  • cm-bhagwant-mann
  • news
  • pseb
  • punjab
  • punjab-school
  • schools-of-eminence
  • the-unmute-breaking-news
  • the-unmute-latest-news

ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਤਲਾਸ਼ੀ ਅਭਿਆਨ ਚਲਾ ਕੇ ਵਿੱਚ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੀ ਕਾਰਵਾਈ

Tuesday 21 February 2023 04:45 PM UTC+00 | Tags: anti-social-elements drug-smugglers drug-traffickers ndpc-act news punjab-police the-unmute-latest-update the-unmute-punjabi-news

ਚੰਡੀਗੜ, 21 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ 'ਚ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕੇਏਐਸਓ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਈ ਗਈ ।

ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ । ਆਪ੍ਰੇਸ਼ਨ ਦੌਰਾਨ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜਿਲੇ ਵਿੱਚ ਨਿੱਜੀ ਤੌਰ 'ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ।

ਸੀਪੀਜ/ਐਸਐਸਪੀਜ ਨੂੰ ਇਸ ਕਾਰਵਾਈ ਨੂੰ ਭਾਰੀ ਪੁਲਿਸ ਫੋਰਸ ਦੀ ਤਾਇਨਾਤੀ ਨਾਲ ਉਨਾਂ ਸਾਰੇ ਸ਼ੱਕੀ/ਸੰਵੇਦਨਸ਼ੀਲ ਖੇਤਰਾਂ/ਪਿੰਡਾਂ ਦੀ ਸ਼ਨਾਖਤ ਕਰਕੇ ਅੰਜਾਮ ਦੇਣ ਲਈ ਕਿਹਾ ਗਿਆ ਸੀ ਜਿੱਥੇ ਨਸੇ ਦਾ ਰੁਝਾਨ ਹੈ ਅਤੇ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਸੁਰੱਖਿਅਤ ਪਨਾਹਗਾਹ ਵਜੋਂ ਵਰਤੇ ਜਾਂਦੇ ਹਨ ।

ਡੀਜੀਪੀ ਗੌਰਵ ਯਾਦਵ ਨੇ ਦੁਹਰਾਇਆ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧਾਂ ਦਾ ਪਤਾ ਲਗਾਉਣਾ ਪੰਜਾਬ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ।

ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁੁਕਲਾ ਐਸ.ਏ.ਐਸ.ਨਗਰ ਵਿਖੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸੰਦੀਪ ਗਰਗ ਨਾਲ ਆਪ੍ਰੇਸ਼ਨ ਵਿੱਚ ਸ਼ਾਮਲ ਹੋਏ |

ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਨੂੰ ਅਪਰਾਧ ਅਤੇ ਨਸ਼ਾ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ, "ਇਸ ਤਰਾਂ ਦੇ ਵੱਡੇ ਪੱਧਰ 'ਤੇ ਅਜਿਹੇ ਆਪ੍ਰੇਸ਼ਨ ਨਾ ਸਿਰਫ ਸਮਾਜ ਵਿਰੋਧੀ ਤੱਤਾਂ ਵਿੱਚ ਪੁਲਿਸ ਡਰ ਪੈਦਾ ਕਰਨ ਵਿੱਚ ਮਦਦ ਕਰਦੇ ਹਨ, ਸਗੋਂ ਲੋਕਾਂ ਪੁਲਿਸ ਦਾ ਵਿਸ਼ਵਾਸ ਵੀ ਵਧਾਉਂਦੇ ਹਨ ।

ਏ.ਡੀ.ਜੀ.ਪੀ. ਨੇ ਦੱਸਿਆ ਕਿ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 324 ਹੌਟਸਪੌਟ ਖੇਤਰਾਂ ਦੀ ਘੇਰਾਬੰਦੀ ਕੀਤੀ ਅਤੇ 5781 ਵਿਅਕਤੀਆਂ ਦੀ ਤਲਾਸ਼ੀ ਕੀਤੀ , ਜਿਨਾਂ ਵਿੱਚੋਂ 205 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ । ਪੁਲਿਸ ਨੇ 187 ਐਫਆਈਆਰ ਵੀ ਦਰਜ ਕੀਤੀਆਂ ਹਨ ਅਤੇ 9 ਭਗੌੜੇ ਅਪਰਾਧੀਆਂ ਨੂੰ ਗਿ੍ਰਫਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 2.8 ਕਿਲੋਗ੍ਰਾਮ ਹੈਰੋਇਨ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਦੇ ਨਾਲ -ਨਾਲ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ।

ਉਨਾਂ ਕਿਹਾ ਕਿ ਜ਼ਿਲਾ ਪੁਲਿਸ ਬਲਾਂ ਦੁਆਰਾ ਅੰਕੜਿਆਂ ਦੇ ਵਿਸ਼ਲੇਸਣ ਰਾਹੀਂ ਨਸ਼ਿਆਂ ਅਤੇ ਅਪਰਾਧ ਦੇ ਹੌਟਸਪੌਟਸ ਦੀ ਪਛਾਣ ਕਰਨ ਤੋਂ ਬਾਅਦ ਹੀ ਇਹ ਆਪ੍ਰੇਸ਼ਨ ਚਲਾਇਆ ਗਿਆ ਸੀ। ਉਨਾਂ ਕਿਹਾ ਕਿ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੁਲਿਸ ਫੋਰਸ ਦੁਆਰਾ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ ਅਤੇ ਘਰਾਂ ਦੀ ਵੀ ਪੂਰੀ ਤਲਾਸ਼ੀ ਕੀਤੀ ਗਈ। ਉਨਾਂ ਦੱਸਿਆ ਕਿ ਇਨਾਂ ਹੌਟਸਪੌਟਸ 'ਤੇ ਸਨਿਫਰ ਡਾਗਜ਼ ਵੀ ਤਾਇਨਾਤ ਕੀਤੇ ਗਏ ਸਨ ਤਾਂ ਜੋ ਸਖਤ ਨਿਗਰਾਨੀ ਰੱਖੀ ਜਾ ਸਕੇ ।

The post ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਤਲਾਸ਼ੀ ਅਭਿਆਨ ਚਲਾ ਕੇ ਵਿੱਚ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੀ ਕਾਰਵਾਈ appeared first on TheUnmute.com - Punjabi News.

Tags:
  • anti-social-elements
  • drug-smugglers
  • drug-traffickers
  • ndpc-act
  • news
  • punjab-police
  • the-unmute-latest-update
  • the-unmute-punjabi-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form