TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
'ਇਨਵੈਸਟਰਸ ਸਮਿਟ' ਲਈ ਮਾਨ ਸਰਕਾਰ ਤਿਆਰ, ਦੇਸ਼-ਵਿਦੇਸ਼ ਦੇ ਵੱਡੇ ਉਦਯੋਗਪਤੀਆਂ ਦੇ ਆਉਣ ਦੀ ਉਮੀਦ Wednesday 22 February 2023 05:43 AM UTC+00 | Tags: aam-aadmi-party breaking-news cm-bhagwant-mann investors-summit mann-government mohali news punjab punjab-government the-unmute-punjabi-news ਚੰਡੀਗੜ੍ਹ, 22 ਫ਼ਰਵਰੀ 2023: ਪੰਜਾਬ ‘ਚ ‘ਆਪ’ ਦੀ ਭਗਵੰਤ ਮਾਨ ਸਰਕਾਰ ਭਲਕੇ ਤੋਂ ਮੋਹਾਲੀ ‘ਚ ਦੋ ਦਿਨਾਂ (23-24 ਫਰਵਰੀ) ਨਿਵੇਸ਼ਕ ਸੰਮੇਲਨ ਦੀ ਤਿਆਰ ਹੈ। ਇੰਡੀਅਨ ਸਕੂਲ ਆਫ ਬਿਜ਼ਨਸ ‘ਚ ਹੋਣ ਵਾਲੇ ‘ਇਨਵੈਸਟਰਸ ਸਮਿਟ’ (Investors Summit) ਦੀ ਕਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲ ਲਈ ਹੈ। ਪੰਜਾਬ ਵਿੱਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਇਹ ਪਹਿਲਾ ਨਿਵੇਸ਼ਕ ਸੰਮੇਲਨ ਹੈ। ਪੰਜਾਬ ਵਿੱਚੋਂ ਸਨਅਤ ਦੇ ਪਲਾਇਨ ਦੀ ਚਰਚਾ ਦਰਮਿਆਨ ਪੰਜਾਬ ਸਰਕਾਰ ਨੇ ਇਸ ਸੰਮੇਲਨ ਵਿੱਚ ਦੇਸ਼-ਵਿਦੇਸ਼ ਦੇ ਵੱਡੇ ਉਦਯੋਗਪਤੀਆਂ ਦੀ ਸ਼ਮੂਲੀਅਤ ਦੀ ਆਸ ਪ੍ਰਗਟਾਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਵੇਸ਼ਕਾਂ ਵਿੱਚ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਵਜੋਂ ਪ੍ਰਫੁੱਲਤ ਕਰਨ ਲਈ ਇਸ ਮੌਕੇ ਦਾ ਪੂਰਾ ਫਾਇਦਾ ਉਠਾਉਣ ਦੀ ਅਪੀਲ ਕੀਤੀ ਹੈ । ‘ਇਨਵੈਸਟਰਸ ਸਮਿਟ’ (Investors Summit) ਵਿੱਚ ਭਾਰਤ-ਵਿਦੇਸ਼ਾਂ ਤੋਂ ਆਉਣ ਵਾਲੇ ਡੈਲੀਗੇਟਾਂ ਨਾਲ ਪੰਜਾਬ ਦੇ ਪ੍ਰਮੁੱਖ ਉਦਯੋਗਪਤੀਆਂ ਦੀ ਸਿੱਧੀ ਗੱਲਬਾਤ ਵੀ ਕੀਤੀ ਜਾਵੇਗੀ। ਮਾਨ ਸਰਕਾਰ ਅਨੁਸਾਰ ਇਸ ਨਾਲ ਵੱਖ-ਵੱਖ ਸੈਕਟਰਾਂ ਵਿੱਚ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਬਾਰੇ ਜਾਣਕਾਰੀ ਦੇ ਕੇ ਤਕਨੀਕੀ ਸਹਿਯੋਗ ਦੀਆਂ ਸੰਭਾਵਨਾਵਾਂ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਪਿਛਲੇ 10 ਮਹੀਨਿਆਂ ਵਿੱਚ ਕੁੱਲ 38 ਹਜ਼ਾਰ 175 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਸ ਨਾਲ ਕੁੱਲ 2,43,248 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਰੀਅਲ ਅਸਟੇਟ, ਹਾਊਸਿੰਗ ਅਤੇ ਬੁਨਿਆਦੀ ਢਾਂਚੇ ਵਿੱਚ ਸਭ ਤੋਂ ਵੱਧ ਨਿਵੇਸ਼ 11 ਹਜ਼ਾਰ 853 ਕਰੋੜ ਰੁਪਏ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਨਾਲ ਕੁੱਲ 1 ਲੱਖ 22 ਹਜ਼ਾਰ 225 ਪੰਜਾਬੀਆਂ ਨੂੰ ਰੁਜ਼ਗਾਰ ਮਿਲੇਗਾ।
The post ‘ਇਨਵੈਸਟਰਸ ਸਮਿਟ’ ਲਈ ਮਾਨ ਸਰਕਾਰ ਤਿਆਰ, ਦੇਸ਼-ਵਿਦੇਸ਼ ਦੇ ਵੱਡੇ ਉਦਯੋਗਪਤੀਆਂ ਦੇ ਆਉਣ ਦੀ ਉਮੀਦ appeared first on TheUnmute.com - Punjabi News. Tags:
|
ਦਿੱਲੀ ਨੂੰ ਅੱਜ ਮਿਲੇਗਾ ਨਵਾਂ ਮੇਅਰ, ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਨਾਮਜ਼ਦ ਮੈਂਬਰ ਨਹੀਂ ਪਾ ਸਕਣਗੇ ਵੋਟ Wednesday 22 February 2023 06:06 AM UTC+00 | Tags: arvind-kejriwal breaking-news conduct-mayoral-elections delhi delhi-bjp delhi-mayor delhi-municipal-corporation delhi-municipal-corporation-act delhi-municipal-corporation-elections election-commissioner-vijay-dev kejriwal mayor mayor-elections mcd mcd-election mcd-election-2022 mcd-elections-2022 municipal-corporation municipal-corporation-elections municipal-corporation-of-delhi national-youth-party. news punjab-government sambit-patra shelley-oberoi the-lieutenant-governor the-lieutenant-governor-of-delhi ਚੰਡੀਗੜ੍ਹ, 22 ਫ਼ਰਵਰੀ 2023: ਦਿੱਲੀ ਦੇ ਉੱਪ ਰਾਜਪਾਲ ਦੁਆਰਾ ਨਾਮਜ਼ਦ ਕੀਤੇ ਗਏ ਮੈਂਬਰ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਹੋਣ ਵਾਲੀਆਂ ਮੇਅਰ ਚੋਣਾਂ ਵਿੱਚ ਵੋਟ ਨਹੀਂ ਪਾ ਸਕਣਗੇ। ਅਜਿਹੇ ਵਿੱਚ ਅੱਜ ਮੇਅਰ (Mayor), ਡਿਪਟੀ ਮੇਅਰ ਅਤੇ ਸਥਾਈ ਕਮੇਟੀ ਮੈਂਬਰਾਂ ਦੀ ਚੋਣ ਮੁਕੰਮਲ ਹੋਣ ਦੀ ਪੂਰੀ ਉਮੀਦ ਹੈ। ਮੇਅਰ (Mayor) ਦੀ ਚੋਣ ਵਿੱਚ ਕੁੱਲ 274 ਵੋਟਾਂ ਹਨ। ਇਸ ਵਿੱਚ 250 ਚੁਣੇ ਹੋਏ ਕੌਂਸਲਰ, ਸੱਤ ਲੋਕ ਸਭਾ ਅਤੇ ਤਿੰਨ ਰਾਜ ਸਭਾ ਮੈਂਬਰ ਅਤੇ 14 ਵਿਧਾਇਕ ਸ਼ਾਮਲ ਹਨ। ਦਿੱਲੀ ਵਿਧਾਨ ਸਭਾ ਦੇ ਸਪੀਕਰ ਨੇ ਨਿਗਮ ਸਦਨ ਵਿੱਚ ਵੋਟਿੰਗ ਲਈ ‘ਆਪ’ ਦੇ 13 ਅਤੇ ਭਾਜਪਾ ਦੇ ਇੱਕ ਵਿਧਾਇਕ ਨੂੰ ਨਾਮਜ਼ਦ ਕੀਤਾ ਹੈ। ਵੋਟਾਂ ਦੀ ਖੇਡ ‘ਚ ‘ਆਪ’ ਭਾਜਪਾ ਤੋਂ ਅੱਗੇ ਹੈ। ‘ਆਪ’ ਕੋਲ 150 ਵੋਟਾਂ ਹਨ, ਜਦਕਿ ਭਾਜਪਾ ਦੀਆਂ 113 ਵੋਟਾਂ ਹਨ। ਮੁੰਡਕਾ ਵਾਰਡ ਤੋਂ ਆਜ਼ਾਦ ਚੋਣ ਜਿੱਤਣ ਵਾਲੇ ਗਜੇਂਦਰ ਦਰਾਲ ਮੇਅਰ ਦੀ ਚੋਣ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਮੇਅਰ ਦੀ ਚੋਣ ਲਈ ਸ਼ੈਲੀ ਓਬਰਾਏ ‘ਆਪ’ ਅਤੇ ਰੇਖਾ ਗੁਪਤਾ ਭਾਜਪਾ ਦੀ ਉਮੀਦਵਾਰ ਹੈ। ਹੁਣ ਤੱਕ ਮੇਅਰ ਦੀ ਚੋਣ ਲਈ 6 ਜਨਵਰੀ, 24 ਜਨਵਰੀ ਅਤੇ 6 ਫਰਵਰੀ ਨੂੰ ਹਾਊਸ ਦੀ ਮੀਟਿੰਗ ਬੁਲਾਈ ਗਈ ਸੀ ਪਰ ਸਦਨ ਵਿੱਚ ਤਿੰਨ ਵਾਰ ਹੰਗਾਮਾ ਹੋਣ ਕਾਰਨ ਮੇਅਰ ਦੀ ਚੋਣ ਨਹੀਂ ਹੋ ਸਕੀ। ਇਸ ਕਾਰਨ ਪਿਛਲੇ ਦੋ ਮਹੀਨਿਆਂ ਤੋਂ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਸਿਆਸੀ ਮਤਭੇਦ ਕਾਫੀ ਵੱਧ ਗਿਆ ਹੈ। MCD ਦੇ 250 ਵਾਰਡਾਂ ਲਈ 4 ਦਸੰਬਰ ਨੂੰ ਚੋਣਾਂ ਹੋਈਆਂ ਸਨ। ਇਸ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਿਆ ਅਤੇ ਪਾਰਟੀ ਨੇ 134 ਵਾਰਡਾਂ ਵਿੱਚ ਜਿੱਤ ਹਾਸਲ ਕੀਤੀ। ਭਾਜਪਾ 104 ਵਾਰਡ ਜਿੱਤ ਕੇ ਦੂਜੇ ਨੰਬਰ ‘ਤੇ ਰਹੀ, ਜਦਕਿ ਕਾਂਗਰਸ ਨੇ 9 ਸੀਟਾਂ ਜਿੱਤੀਆਂ। ਤਿੰਨ ਆਜ਼ਾਦ ਉਮੀਦਵਾਰ ਜਿੱਤੇ ਸਨ। The post ਦਿੱਲੀ ਨੂੰ ਅੱਜ ਮਿਲੇਗਾ ਨਵਾਂ ਮੇਅਰ, ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਨਾਮਜ਼ਦ ਮੈਂਬਰ ਨਹੀਂ ਪਾ ਸਕਣਗੇ ਵੋਟ appeared first on TheUnmute.com - Punjabi News. Tags:
|
ਨੀਰੂ ਬਾਜਵਾ ਨੇ ਆਪਣੀ ਨਵੀਂ ਫਿਲਮ "ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ" ਦਾ ਟੀਜ਼ਰ ਕੀਤਾ ਲਾਂਚ 24 ਮਾਰਚ 2023 ਨੂੰ ਫਿਲਮ ਹੋਵੇਗੀ ਰੀਲੀਜ਼ Wednesday 22 February 2023 06:13 AM UTC+00 | Tags: neeru-bajwa neeru-bajwa-new-movie new-movie the-unmute ਚੰਡੀਗੜ੍ਹ, 22 ਫਰਵਰੀ 2023: ਫਿਲਮ ਕਲੀ ਜੋਟਾ ਦੀ ਸ਼ਾਨਦਾਰ ਸਫਲਤਾ ਦੀ ਜਿੰਨੀ ਪ੍ਰਸ਼ੰਸਾ ਕਰੋ ਉਨੀ ਘੱਟ ਹੈ, ਜਿਸ ਨੇ ਦਿਖਾਇਆ ਹੈ ਕਿ ਪੰਜਾਬੀ ਲੋਕ ਅਰਥ ਭਰਪੂਰ ਕਹਾਣੀਆਂ ਅਤੇ ਨਵੇਂ ਕਿਰਦਾਰਾਂ ਨੂੰ ਵੀ ਪਸੰਦ ਕਰਦੇ ਹਨ। ਅਜਿਹੀ ਹੀ ਇੱਕ ਹੋਰ ਕਹਾਣੀ ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦਾ ਟੀਜ਼ਰ ਲਾਂਚ ਕੀਤਾ ਗਿਆ ਹੈ, ਜੋ ਕਿ 24 ਮਾਰਚ, 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ। ਫਿਲਮ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਕੀਤੀ ਗਈ ਹੈ। ਫਿਲਮ ਦਾ ਨਿਰਦੇਸ਼ਨ ਉਦੈ ਪ੍ਰਤਾਪ ਸਿੰਘ ਦੁਆਰਾ ਕੀਤਾ ਗਿਆ ਹੈ ਅਤੇ ਫਿਲਮ ਜਗਦੀਪ ਵੜਿੰਗ ਦੁਆਰਾ ਲਿਖੀ ਗਈ ਹੈ। ਟੀਜ਼ਰ ਦੇ ਰਿਲੀਜ਼ ਹੁੰਦਿਆਂ ਹੀ ਇਹ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਇਸ ਫਿਲਮ ਰਾਹੀਂ ਉਨ੍ਹਾਂ ਹੀ ਕਹਾਣੀਆਂ ਨੂੰ ਤੁਹਾਡੇ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਸਿਰਫ ਕਹਾਣੀਆਂ ਬਣਕੇ ਰਹਿ ਗਏ ਨੇ। ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਫਿਲਮ ਵਿੱਚ ਇਸ ਅਸਾਧਾਰਨ ਕਹਾਣੀ ਨੂੰ ਮੁੱਖ ਕਿਰਦਾਰ ਵਜੋਂ ਪੇਸ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” 24 ਮਾਰਚ 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ। The post ਨੀਰੂ ਬਾਜਵਾ ਨੇ ਆਪਣੀ ਨਵੀਂ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦਾ ਟੀਜ਼ਰ ਕੀਤਾ ਲਾਂਚ 24 ਮਾਰਚ 2023 ਨੂੰ ਫਿਲਮ ਹੋਵੇਗੀ ਰੀਲੀਜ਼ appeared first on TheUnmute.com - Punjabi News. Tags:
|
ਤਰਨ ਤਾਰਨ 'ਚ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਨੇ ਮੁੜ ਦਿੱਤੀ ਦਸਤਕ, BSF ਨੇ ਕੀਤੀ ਫਾਇਰਿੰਗ Wednesday 22 February 2023 06:16 AM UTC+00 | Tags: breaking-news bsf indian-army news pakistani-drone punjab-news punjab-police smuggling tarn-taran the-unmute-breaking-news the-unmute-punjab ਚੰਡੀਗੜ੍ਹ, 22 ਫ਼ਰਵਰੀ 2023: ਤਰਨ ਤਾਰਨ ਵਿੱਚ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ (Pakistani Drone) ਨੇ ਇਕ ਵਾਰ ਫਿਰ ਦਸਤਕ ਦਿੱਤੀ ਹੈ। ਇਹ ਡਰੋਨ 5 ਮਿੰਟ ਤੱਕ ਭਾਰਤੀ ਸਰਹੱਦ ਵਿੱਚ ਘੁੰਮਦਾ ਰਿਹਾ। ਤਰਨ ਤਾਰਨ ਜ਼ਿਲ੍ਹੇ ਅਧੀਨ ਪੈਂਦੇ ਭਾਰਤ-ਪਾਕਿ ਸਰਹੱਦ ਦੇ ਬੀ.ਓ.ਪੀ. ਪਾਕਿਸਤਾਨੀ ਡਰੋਨ ਨੇ ਸਵੇਰੇ 3 ਵਜੇ ਅਮਰ ਰਾਹੀਂ ਭਾਰਤੀ ਖੇਤਰ ਵਿੱਚ ਪਿੱਲਰ ਨੰਬਰ 126/2 ਤੋਂ ਦਸਤਕ ਦਿੱਤੀ। ਬੀ ਐੱਸ ਐੱਫ. 71 ਬਟਾਲੀਅਨ ਦੇ ਜਵਾਨਾਂ ਨੇ ਡਰੋਨ ਨੂੰ ਵਾਪਸ ਭਜਾਉਣ ਲਈ ਤਿੰਨ ਰਾਉਂਡ ਫਾਇਰ ਕੀਤੇ। ਜਦਕਿ ਪੁਲਿਸ ਅਤੇ ਬੀ.ਐਸ.ਐਫ ਜਵਾਨਾਂ ਨੇ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਪਰ ਅਜੇ ਤੱਕ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। The post ਤਰਨ ਤਾਰਨ ‘ਚ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਨੇ ਮੁੜ ਦਿੱਤੀ ਦਸਤਕ, BSF ਨੇ ਕੀਤੀ ਫਾਇਰਿੰਗ appeared first on TheUnmute.com - Punjabi News. Tags:
|
Air India: ਅਮਰੀਕਾ ਤੋਂ ਭਾਰਤ ਆ ਰਹੀ ਏਅਰ ਇੰਡੀਆ ਫਲਾਈਟ ਦੀ ਸਵੀਡਨ 'ਚ ਐਮਰਜੈਂਸੀ ਲੈਂਡਿੰਗ Wednesday 22 February 2023 06:37 AM UTC+00 | Tags: air-india breaking-news dgca emergency-landing india indian-airlines india-news newark news punjabi-news stockholm-airport stockholm-airport-news sweden sweden-airlines the-unmute-breaking-news the-unmute-update ਚੰਡੀਗੜ੍ਹ, 22 ਫ਼ਰਵਰੀ 2023: ਏਅਰ ਇੰਡੀਆ (Air India) ਨੇਵਾਰਕ (ਅਮਰੀਕਾ)-ਦਿੱਲੀ ਦੀ ਉਡਾਣ (AI106) ਨੂੰ ਲਗਭਗ 300 ਯਾਤਰੀਆਂ ਨਾਲ ਸਵੀਡਨ ਦੇ ਸਟਾਕਹੋਮ ਹਵਾਈ ਅੱਡੇ ‘ਤੇ ਤਕਨੀਕੀ ਖ਼ਰਾਬੀ ਆਉਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਫਲਾਈਟ ਵਿੱਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ। ਸੂਚਨਾ ਮਿਲਣ ਤੋਂ ਬਾਅਦ ਹਵਾਈ ਅੱਡੇ ‘ਤੇ ਵੱਡੀ ਗਿਣਤੀ ‘ਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ । ਇਸ ਦੌਰਾਨ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਦੱਸਿਆ ਕਿ ਏਅਰ ਇੰਡੀਆ (Air India) ਦੀ ਇੱਕ ਉਡਾਣ 300 ਯਾਤਰੀਆਂ ਨੂੰ ਲੈ ਕੇ ਬੁੱਧਵਾਰ ਨੂੰ ਅਮਰੀਕਾ ਦੇ ਨੇਵਾਰਕ ਤੋਂ ਦਿੱਲੀ ਲਈ ਰਵਾਨਾ ਹੋਈ। ਜਦੋਂ ਜਹਾਜ਼ ਕੁਝ ਦੇਰ ਲਈ ਅਸਮਾਨ ਵਿੱਚ ਉੱਡਿਆ ਸੀ ਤਾਂ ਅਚਾਨਕ ਇਸ ਦੇ ਇੱਕ ਇੰਜਣ ਵਿੱਚੋਂ ਤੇਲ ਲੀਕ ਹੋਣ ਲੱਗਾ। ਇਸ ਤੋਂ ਬਾਅਦ ਜਹਾਜ਼ ਨੇ ਸਵੀਡਨ ਦੇ ਸਟਾਕਹੋਮ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਵਾਈ। ਇਸ ਤੋਂ ਪਹਿਲਾਂ 20 ਫਰਵਰੀ ਨੂੰ ਦਿੱਲੀ ਤੋਂ ਦੇਵਘਰ ਜਾ ਰਹੀ ਇੰਡੀਗੋ ਦੀ ਫਲਾਈਟ ‘ਚ ਬੰਬ ਹੋਣ ਦੀ ਸੂਚਨਾ ਤੋਂ ਬਾਅਦ ਹੜਕੰਪ ਮਚ ਗਿਆ ਸੀ। ਜਲਦਬਾਜ਼ੀ ‘ਚ ਜਹਾਜ਼ ਨੂੰ ਲਖਨਊ ਦੇ ਅਮੌਸੀ ਹਵਾਈ ਅੱਡੇ ‘ਤੇ ਉਤਾਰਿਆ ਗਿਆ ਸੀ। ਜਹਾਜ਼ ਨੂੰ ਆਈਸੋਲੇਸ਼ਨ ਬੇ ‘ਤੇ ਲਿਜਾਇਆ ਗਿਆ ਅਤੇ ਮਾਮਲੇ ਦੀ ਜਾਂਚ ਕੀਤੀ ਗਈ। ਜਾਂਚ ‘ਚ ਕੁਝ ਨਾ ਮਿਲਣ ‘ਤੇ ਸਟਾਫ ਨੇ ਸੁੱਖ ਦਾ ਸਾਹ ਲਿਆ ਅਤੇ ਫਿਰ ਜਹਾਜ਼ ਨੂੰ ਮੁੜ ਮੰਜ਼ਿਲ ‘ਤੇ ਰਵਾਨਾ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ 18 ਫਰਵਰੀ ਨੂੰ ਸਪਾਈਸ ਜੈੱਟ ਦੀ ਮੁੰਬਈ-ਕਾਂਡਲਾ ਫਲਾਈਟ ਨੂੰ ਤਕਨੀਕੀ ਖ਼ਰਾਬੀ ਕਾਰਨ ਟੇਕ-ਆਫ ਤੋਂ ਬਾਅਦ ਵਾਪਸ ਐਮਰਜੈਂਸੀ ਲੈਂਡਿੰਗ ਕਰਨੀ ਪਈ ਸੀ। ਸਪਾਈਸਜੈੱਟ Q400 ਏਅਰਕ੍ਰਾਫਟ ਫਲਾਈਟ SG-2903 (ਮੁੰਬਈ – ਕਾਂਡਲਾ) ਨੂੰ ਟੇਕਆਫ ਤੋਂ ਬਾਅਦ ਕੈਬਿਨ ਪ੍ਰੈਸ਼ਰਾਈਜ਼ੇਸ਼ਨ ਅਲਰਟ ਪ੍ਰਾਪਤ ਹੋਇਆ। ਜਿਸ ਤੋਂ ਬਾਅਦ PIC ਨੇ ਸਾਵਧਾਨੀ ਵਰਤਦੇ ਹੋਏ ਜਹਾਜ਼ ਨੂੰ ਵਾਪਸ ਮੁੰਬਈ ਵਾਪਸ ਕਰਨ ਦਾ ਫੈਸਲਾ ਕੀਤਾ। The post Air India: ਅਮਰੀਕਾ ਤੋਂ ਭਾਰਤ ਆ ਰਹੀ ਏਅਰ ਇੰਡੀਆ ਫਲਾਈਟ ਦੀ ਸਵੀਡਨ ‘ਚ ਐਮਰਜੈਂਸੀ ਲੈਂਡਿੰਗ appeared first on TheUnmute.com - Punjabi News. Tags:
|
ਲੁਧਿਆਣਾ ਪੁਲਿਸ ਨੇ ਜਾਲ ਵਿਛਾ ਕੇ ਫਿਰੌਤੀ ਮੰਗਣ ਵਾਲੇ 2 ਵਿਅਕਤੀਆਂ ਨੂੰ ਡੇਢ ਲੱਖ ਨਕਦੀ ਤੇ ਨਕਲੀ ਪਿਸਤੌਲ ਸਮੇਤ ਕੀਤਾ ਕਾਬੂ Wednesday 22 February 2023 06:54 AM UTC+00 | Tags: arrest crime ludhiana ludhiana-police mandeep-singh-sidhu news punjab punjabi-news punjab-police the-unmute-breaking-news the-unmute-punjab the-unmute-punjabi-news threat-cal threat-call ਚੰਡੀਗੜ੍ਹ, 22 ਫ਼ਰਵਰੀ 2023: ਲੁਧਿਆਣਾ ਪੁਲਿਸ (Ludhiana Police) ਵੱਲੋਂ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਅੱਜ ਜਾਲ ਵਿਛਾ ਕੇ ਲੁਧਿਆਣਾ ਗਿੱਲ ਨੇੜੇ ਕੈਂਡ ਪੁਲ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੂੰ ਸੁਨੀਲ ਕੁਮਾਰ ਦੇ ਨਾਂ ਦੇ ਸ਼ਖ਼ਸ ਨੂੰ ਇਹ ਸ਼ਿਕਾਇਤ ਦਿੱਤੀ ਸੀ ਕਿ ਉਸ ਨੂੰ ਇੰਟਰਨੈਸ਼ਨਲ ਨੰਬਰ ਤੋਂ ਫੋਨ ਕਰਕੇ ਮੁਲਜ਼ਮ ਗੈਂਗਸਟਰ ਦਸ ਕੇ ਫਿਰੌਤੀ ਮੰਗ ਰਹੇ ਹਨ | ਉਹਨਾਂ ਦੱਸਿਆ ਕਿ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਸੀ ਮੇਰੇ ਬੱਚਿਆਂ ਨੂੰ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਸੀ ਅਤੇ ਮੁਲਜ਼ਮ ਕਹਿ ਰਹੇ ਸਨ ਕਿ ਉਸ ਦੇ ਸਰੀਰ ਦੇ ਵਿੱਚ ਪਿੱਤਲ ਭਰ ਦੇਣਗੇ | ਜਿਸ ਤੋਂ ਬਾਅਦ ਪੀੜਤ ਨੇ ਲੁਧਿਆਣਾ ਪੁਲਿਸ ਨੂੰ ਇਸ ਇਤਲਾਹ ਦਿੱਤੀ ਅਤੇ ਪੁਲਿਸ ਕਮਿਸ਼ਨਰ ਨੇ ਖ਼ੁਦ ਮੌਕੇ ‘ਤੇ ਜਾ ਕੇ ਮੁਲਜ਼ਮਾਂ ਨੂੰ ਕਾਬੂ ਕੀਤਾ | ਦੱਸਿਆ ਜਾ ਰਿਹਾ ਹੈ ਲੁਧਿਆਣਾ ਪੁਲਿਸ (Ludhiana Police) ਕਮਿਸ਼ਨਰ ਮਨਦੀਪ ਸਿੰਘ ਸਿੱਧੂ ਖ਼ੁਦ ਇਸ ਪੂਰੇ ਆਪ੍ਰੇਸ਼ਨ ਦੇ ਵਿੱਚ ਸ਼ਾਮਲ ਹੋ ਕੇ ਇਸ ਨੂੰ ਨੇਪਰੇ ਚਾੜ੍ਹਿਆ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੀੜਤ ਸੁਨੀਲ ਕੁਮਾਰ ਨੇ ਦੱਸਿਆ ਕਿ ਉਸ ਨੂੰ ਇੰਟਰਨੈਸ਼ਨਲ ਨੰਬਰ ਤੋਂ ਫੋਨ ਕਰਕੇ ਪੰਜ ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ ਅਤੇ ਲਗਾਤਾਰ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ | ਜਿਸ ਤੋਂ ਬਾਅਦ ਉਸ ਨੇ ਪੁਲਿਸ ਨਾਲ ਸੰਪਰਕ ਕੀਤਾ | ਪੁਲਿਸ ਕਮਿਸ਼ਨਰ ਨੇ ਪੀੜਤ ਨਾਲ ਗੱਲਬਾਤ ਕੀਤੀ ਅਤੇ ਪੂਰਾ ਜਾਲ ਵਿਛਾਇਆ ਗਿਆ ਕਿ ਅਤੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ | ਇਸਦੇ ਨਾਲ ਹੀ ਪੀੜਤ ਨੇ ਦੱਸਿਆ ਕਿ ਉਸ ਨੇ ਕਿਹਾ ਕਿ ਉਹ ਪੰਜ ਲੱਖ ਨਹੀਂ ਦੇ ਸਕਦਾ ਤਾਂ ਡੇਢ ਲੱਖ ਰੁਪਏ ਵਿੱਚ ਗੱਲ ਹੋਈ, ਅੱਜ ਮੁਲਜ਼ਮਾਂ ਨੇ ਉਸ ਨੂੰ ਮੌਕੇ ਤੇ ਇੱਕ ਸੁਨਸਾਨ ਜਗ੍ਹਾ ‘ਤੇ ਪੈਸੇ ਲੈ ਕੇ ਆਉਣ ਲਈ ਕਿਹਾ ਸੀ, ਜਿਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਆ ਕੇ ਪੈਸੇ ਰੱਖੇ ਤਾਂ ਦੋ ਮੁਲਜ਼ਮ ਉਹ ਡੇਢ ਲੱਖ ਰੁਪਏ ਲੈ ਕੇ ਚਲੇ ਗਏ, ਜਿਸ ਦਾ ਪੁਲਿਸ ਨੇ ਪਿੱਛਾ ਕੀਤਾ ਅਤੇ ਦੋਵਾਂ ਨੂੰ ਫਿਰੌਤੀ ਦੇ ਪੈਸਿਆਂ ਸਮੇਤ ਕਾਬੂ ਕਰ ਲਿਆ ਪੀੜਤ ਨੇ ਲੁਧਿਆਣਾ ਪੁਲਿਸ ਦਾ ਧੰਨਵਾਦ ਕੀਤਾ | The post ਲੁਧਿਆਣਾ ਪੁਲਿਸ ਨੇ ਜਾਲ ਵਿਛਾ ਕੇ ਫਿਰੌਤੀ ਮੰਗਣ ਵਾਲੇ 2 ਵਿਅਕਤੀਆਂ ਨੂੰ ਡੇਢ ਲੱਖ ਨਕਦੀ ਤੇ ਨਕਲੀ ਪਿਸਤੌਲ ਸਮੇਤ ਕੀਤਾ ਕਾਬੂ appeared first on TheUnmute.com - Punjabi News. Tags:
|
ਜਾਸੂਸੀ ਮਾਮਲੇ 'ਚ ਮਨੀਸ਼ ਸਿਸੋਦੀਆ 'ਤੇ ਚੱਲੇਗਾ ਮੁਕੱਦਮਾ, ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰ Wednesday 22 February 2023 07:08 AM UTC+00 | Tags: aam-aadmi-party aap arvind-kejriwal bjp breaking-news cbi delhi delhi-deputy-chief-minister-manish-sisodia delhi-goverrnment delhi-news ed espionage-cas manish-sisodia news the-unmute-breaking-news ਚੰਡੀਗੜ੍ਹ, 22 ਫ਼ਰਵਰੀ 2023: ਨਿਊਜ਼ ਏਜੰਸੀ ਏਐਨਆਈ ਦੇ ਮੁਤਾਬਕ ਗ੍ਰਹਿ ਮੰਤਰਾਲੇ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਖ਼ਿਲਾਫ਼ ਫੀਡਬੈਕ ਯੂਨਿਟ ਜਾਸੂਸੀ ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਸਿਸੋਦੀਆ ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਦੇ ਰਡਾਰ ‘ਤੇ ਹਨ। ਸੀਬੀਆਈ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮਨੀਸ਼ ਸਿਸੋਦੀਆ ਕਥਿਤ ਸਨੂਪਿੰਗ ਯੂਨਿਟ ਦਾ ਮੁਖੀ ਸੀ। ‘ਆਪ’ ਨੇ ਪਹਿਲਾਂ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਸੀ।ਉਨ੍ਹਾਂ ਨੇ ਕਿਹਾ ਕਿ "ਹੁਣ ਤੱਕ, ਸੀਬੀਆਈ, ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਅਤੇ ਦਿੱਲੀ ਪੁਲਿਸ ਨੇ ਸਾਡੇ ਵਿਰੁੱਧ 163 ਕੇਸ ਦਰਜ ਕੀਤੇ ਹਨ। ਹਾਲਾਂਕਿ ਭਾਜਪਾ ਇੱਕ ਵੀ ਕੇਸ ਸਾਬਤ ਨਹੀਂ ਕਰ ਸਕੀ ਹੈ। ਦਿੱਲੀ ਸਰਕਾਰ ਨੇ ਕਿਹਾ ਕਿ ਇਨ੍ਹਾਂ ਵਿੱਚੋਂ 134 ਦੇ ਕਰੀਬ ਕੇਸ ਅਦਾਲਤਾਂ ਨੇ ਖਾਰਜ ਕਰ ਦਿੱਤੇ ਹਨ ਅਤੇ ਬਾਕੀ ਕੇਸਾਂ ਵਿੱਚ ਵੀ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਕੋਈ ਸਬੂਤ ਨਹੀਂ ਦੇ ਸਕੀ। ਇਹ ਮਾਮਲੇ ਰਾਜਨੀਤੀ ਤੋਂ ਪ੍ਰੇਰਿਤ ਹਨ, "ਦਿੱਲੀ ਸਰਕਾਰ ਨੇ ਪਹਿਲਾਂ ਦੋਸ਼ਾਂ ਦਾ ਖੰਡਨ ਕੀਤਾ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉਪ ਰਾਜਪਾਲ ਵੀਕੇ ਸਕਸੈਨਾ ਨੇ ਸਿਸੋਦੀਆ ‘ਤੇ ਮੁਕੱਦਮਾ ਚਲਾਉਣ ਦੀ ਸੀਬੀਆਈ ਦੀ ਬੇਨਤੀ ਨੂੰ ਮਨਜ਼ੂਰੀ ਦੇ ਦਿੱਤੀ ਸੀ ਅਤੇ ਇਸ ਬੇਨਤੀ ਨੂੰ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਸੀ। ਸੀਬੀਆਈ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਫੀਡਬੈਕ ਯੂਨਿਟ ਦਾ ਗਠਨ 29 ਸਤੰਬਰ, 2015 ਦੇ ਕੈਬਨਿਟ ਫੈਸਲੇ ਰਾਹੀਂ ਕੀਤਾ ਗਿਆ ਸੀ। ਸੀਬੀਆਈ ਨੇ ਕਿਹਾ ਕਿ ਸਿਸੋਦੀਆ ਦੀ ਅਗਵਾਈ ਵਾਲੀ ਇਸ ਯੂਨਿਟ ਦੀ ਕੋਈ ਵਿਧਾਨਿਕ ਜਾਂ ਨਿਆਂਇਕ ਵੈਧਤਾ ਨਹੀਂ ਹੈ, ਪਰ ਇਹ ਸਿਆਸਤਦਾਨਾਂ ਦੀ ਜਾਸੂਸੀ ਕਰ ਰਹੇ ਹਨ | ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ (Manish Sisodia) ਨੇ ਪਹਿਲੇ ਦੋਸ਼ਾਂ ਦੇ ਮੱਦੇਨਜ਼ਰ ਟਵੀਟ ਕੀਤਾ ਸੀ। ਭਾਜਪਾ ਨੇ ਮੇਰੇ ‘ਤੇ ਨਵੇਂ ਦੋਸ਼ ਲਾਏ ਹਨ ਕਿ 2015 ਤੋਂ ਮੈਂ ਉਨ੍ਹਾਂ ਦੀ ਜਾਸੂਸੀ ‘ਚ ਸ਼ਾਮਲ ਹਾਂ। ਅਜਿਹੇ ਵੱਡੇ-ਵੱਡੇ ਲੋਕ ਜਿਨ੍ਹਾਂ ਦੀ ਹੋਂਦ ਸੀਬੀਆਈ, ਈਡੀ ਅਤੇ ਪੈਗਾਸਸ ਦੀ ਮਦਦ ਨਾਲ ਵਿਰੋਧੀ ਨੇਤਾਵਾਂ ਵਿਰੁੱਧ ਸਾਜ਼ਿਸ਼ ਰਚਣ ‘ਤੇ ਨਿਰਭਰ ਕਰਦੀ ਹੈ ਅਤੇ ਜੇਕਰ ਉਹ ਮੇਰੇ ਬਾਰੇ ਡਰਦੇ ਹਨ, ਤਾਂ ਲੱਗਦਾ ਹੈ ਕਿ ਮੈਂ ਵੀ ਮੋਦੀ ਦੇ ਬਰਾਬਰ ਹੋ ਗਿਆ ਹਾਂ। The post ਜਾਸੂਸੀ ਮਾਮਲੇ ‘ਚ ਮਨੀਸ਼ ਸਿਸੋਦੀਆ ‘ਤੇ ਚੱਲੇਗਾ ਮੁਕੱਦਮਾ, ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰ appeared first on TheUnmute.com - Punjabi News. Tags:
|
ਪਾਕਿਸਤਾਨ 'ਚ ਵਿਗੜੇ ਰਾਜਨੀਤਿਕ ਹਾਲਾਤ, ਸਾਬਕਾ PM ਇਮਰਾਨ ਖਾਨ ਨੇ ਸ਼ੁਰੂ ਕੀਤਾ 'ਜੇਲ੍ਹ ਭਰੋ ਅੰਦੋਲਨ' Wednesday 22 February 2023 07:17 AM UTC+00 | Tags: breaking-news former-pakistan-prime-minister-imran-khan imran-khan jail-bhoro-tehreek lahore news pakistan pakistan-government shehbaz-sharif tehreek-e-insaf-party the-unmute-breaking-news the-unmute-punjabi-news ਚੰਡੀਗੜ੍ਹ, 22 ਫ਼ਰਵਰੀ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਜੇਲ੍ਹ ਭਰੋ ਤਹਿਰੀਕ ਅੱਜ ਤੋਂ ਸ਼ੁਰੂ ਹੋ ਰਹੀ ਹੈ। ਇਸ ਦੇ ਤਹਿਤ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਵਰਕਰ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ‘ਚ ਸੜਕਾਂ ‘ਤੇ ਉਤਰਨਗੇ। ਇਸ ਦੌਰਾਨ ਇਮਰਾਨ ਦੇ ਸਮਰਥਕਾਂ ਨੂੰ ਹਿਰਾਸਤ ‘ਚ ਲਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਪੀਟੀਆਈ ਮੁਖੀ ਇਮਰਾਨ ਖਾਨ (Imran Khan) ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸੰਦੇਸ਼ ਪੋਸਟ ਕੀਤਾ ਸੀ। ਜਿਸ ਵਿੱਚ ਉਨ੍ਹਾਂ ਆਪਣੇ ਸਮਰਥਕਾਂ ਨੂੰ ਗ੍ਰਿਫਤਾਰੀਆਂ ਦੇਣ ਅਤੇ ਡਰ ਦਾ ਮਾਹੌਲ ਖਤਮ ਕਰਨ ਦੀ ਅਪੀਲ ਕੀਤੀ। ਪੀਟੀਆਈ ਇਹ ਅੰਦੋਲਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ, ਵਧਦੀ ਮਹਿੰਗਾਈ ਅਤੇ ਆਈਐਮਐਫ ਨਾਲ ਕਰਜ਼ੇ ਦੀ ਗੱਲਬਾਤ ਦੇ ਮੁੱਦੇ ‘ਤੇ ਕਰ ਰਹੀ ਹੈ। ਪੀਟੀਆਈ ਸਮਰਥਕ ਬੁੱਧਵਾਰ ਨੂੰ ਫੈਸਲਾਬਾਦ, ਕਸੂਰ ਅਤੇ ਸ਼ੇਖੂਪੁਰਾ ਵਰਗੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰੈਲੀਆਂ ਕਰਨਗੇ। ਦੂਜੇ ਪਾਸੇ ਪੀਟੀਆਈ ਦੇ ਜੇਲ੍ਹ ਭਰੋ ਅੰਦੋਲਨ ਦੇ ਮੱਦੇਨਜ਼ਰ ਬੁੱਧਵਾਰ ਨੂੰ ਲਾਹੌਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਅੰਦੋਲਨ ਦੇ ਪਹਿਲੇ ਪੜਾਅ ਤਹਿਤ ਪੰਜਾਬ ਦੇ ਸਾਬਕਾ ਰਾਜਪਾਲ ਉਮਰ ਸਰਫਰਾਜ਼ ਚੀਮਾ, ਸੰਸਦ ਮੈਂਬਰ ਵਲੀਦ ਇਕਬਾਲ ਆਦਿ ਸਮੇਤ ਪੀਟੀਆਈ ਦੇ ਕੁਝ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਅੰਦੋਲਨ ਦੇ ਹਿੱਸੇ ਵਜੋਂ, ਸੈਂਕੜੇ ਪੀਟੀਆਈ ਵਰਕਰ ਬੁੱਧਵਾਰ ਨੂੰ ਲਾਹੌਰ ਦੇ ਮਾਲ ਰੋਡ ਤੋਂ ਜੇਲ੍ਹ ਰੋਡ ਤੱਕ ਮਾਰਚ ਕਰਨਗੇ ਅਤੇ ਆਪਣੇ ਆਪ ਨੂੰ ਗ੍ਰਿਫਤਾਰ ਕਰਨ ਲਈ ਸੌਂਪਣਗੇ। ਖ਼ਬਰਾਂ ਮੁਤਾਬਕ ਜੇਕਰ ਪਾਕਿਸਤਾਨ ਸਰਕਾਰ ਨੇ ਪੀਟੀਆਈ ਵਰਕਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਤਾਂ ਪੀਟੀਆਈ ਵਰਕਰ ਪੰਜਾਬ ਵਿਧਾਨ ਸਭਾ ਦੇ ਬਾਹਰ ਵੀ ਪ੍ਰਦਰਸ਼ਨ ਕਰਨਗੇ। ਲਾਹੌਰ ਤੋਂ ਬਾਅਦ ਪੀਟੀਆਈ ਸਮਰਥਕ ਪੇਸ਼ਾਵਰ, ਰਾਵਲਪਿੰਡੀ, ਮੁਲਤਾਨ, ਗੁੰਜਾਵਾਲਾ, ਸਰਗੋਧਾ, ਸਾਹੀਵਾਲ ਵਿੱਚ ਵੀ ਜੇਲ੍ਹ ਭਰੋ ਅੰਦੋਲਨ ਕਰਨਗੇ। ਇਸ ਤੋਂ ਪਹਿਲਾਂ ਇਮਰਾਨ ਖਾਨ ਨੇ ਸ਼ੁੱਕਰਵਾਰ ਨੂੰ 22 ਫਰਵਰੀ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਇਮਰਾਨ ਨੇ ਸਰਕਾਰ ‘ਤੇ ਪੰਜਾਬ ਅਤੇ ਖੈਬਰ ਪਖਤੂਨਖਵਾ ‘ਚ ਚੋਣਾਂ ‘ਚ ਦੇਰੀ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਦੋਵਾਂ ਥਾਵਾਂ ‘ਤੇ ਸੂਬਾਈ ਅਸੈਂਬਲੀਆਂ ਭੰਗ ਹੋ ਚੁੱਕੀਆਂ ਹਨ, ਜੇਕਰ 90 ਦਿਨਾਂ ਦੇ ਅੰਦਰ ਚੋਣਾਂ ਨਾ ਕਰਵਾਈਆਂ ਗਈਆਂ ਤਾਂ 91ਵੇਂ ਦਿਨ ਸੇਵਾਦਾਰ ਸਰਕਾਰ ਗੈਰ-ਕਾਨੂੰਨੀ ਹੋਵੇਗੀ ਅਤੇ ਉਹ ਸੰਵਿਧਾਨ ਦੀ ਧਾਰਾ 6 ਦੀ ਉਲੰਘਣਾ ਹੋਵੇਗੀ। The post ਪਾਕਿਸਤਾਨ ‘ਚ ਵਿਗੜੇ ਰਾਜਨੀਤਿਕ ਹਾਲਾਤ, ਸਾਬਕਾ PM ਇਮਰਾਨ ਖਾਨ ਨੇ ਸ਼ੁਰੂ ਕੀਤਾ ‘ਜੇਲ੍ਹ ਭਰੋ ਅੰਦੋਲਨ’ appeared first on TheUnmute.com - Punjabi News. Tags:
|
ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ਬਾਰੇ ਜਾਣੂ ਕਰਵਾਉਣ ਲਈ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ Wednesday 22 February 2023 07:39 AM UTC+00 | Tags: aam-aadmi-party breaking-news cm-bhagwant-mann education-reforms government-schools harjot-singh-bains latest-news news punjab punjab-education-reforms punjab-government punjab-school rupnagar schools-of-eminence the-unmute-breaking-news the-unmute-latest-news the-unmute-punjabi-news ਚੰਡੀਗੜ੍ਹ, 22 ਫ਼ਰਵਰੀ 2023: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਅੱਜ ਰੂਪਨਗਰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਨੂੰ ਵਧਾਵਾ ਦੇਣ ਦੇ ਲਈ ਪੁੱਜੇ ਅਤੇ ਸਰਕਾਰੀ ਸਕੂਲਾਂ ਵਿਚ ਹੋਏ ਸਿੱਖਿਆ ਸੁਧਾਰਾਂ ਨੂੰ ਲੋਕਾਂ ਨੂੰ ਜਾਣੂ ਕਰਵਾਉਣ ਦੇ ਲਈ ਇੱਕ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 117 ‘ਸਕੂਲਜ਼ ਆਫ ਐਮੀਨੈਂਸ’ ਦਾ ਪੋਰਟਲ ਵੀ ਲਾਂਚ ਕਰ ਦਿੱਤਾ ਗਿਆ ਹੈ | ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਬਾਰੇ ਆਪਣਾ ਪ੍ਰਤੀਕਰਮ ਦਿੱਤਾ | ਜਿਕਰਯੋਗ ਹੈ ਕਿ ਬੀਤੇ ਦਿਨ ਹੀ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ 117 'ਸਕੂਲਜ਼ ਆਫ ਐਮੀਨੈਂਸ' ਵਿੱਚ ਦਾਖ਼ਲੇ ਲਈ ਪੋਰਟਲ ਲਾਂਚ ਕੀਤਾ ਹੈ । ਇਸਦੇ ਨਾਲ ਹੀ ਪੋਰਟਲ www.ePunjabschools.gov.in/school-eminence/ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸੂਬੇ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣਗੇ। The post ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ਬਾਰੇ ਜਾਣੂ ਕਰਵਾਉਣ ਲਈ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ appeared first on TheUnmute.com - Punjabi News. Tags:
|
ਯੂਪੀ ਸਰਕਾਰ ਦਾ ਬਜਟ 'ਚ ਐਲਾਨ, ਵਿਦਿਆਰਥੀਆਂ ਨੂੰ 3600 ਕਰੋੜ ਰੁਪਏ ਦੇ ਵੰਡੇਗੀ ਟੈਬਲੇਟ ਤੇ ਸਮਾਰਟ ਫੋਨ Wednesday 22 February 2023 07:56 AM UTC+00 | Tags: annual-budget-news annual-budget-up breaking-news budget chief-minister-yogi-adityanath india legislative-assembly legislative-assembly-up news state-finance-minister-suresh-khanna the-chief-minister-yogi-adityanath up-government uttar-pradesh uttar-pradesh-information-technology ਚੰਡੀਗੜ੍ਹ, 22 ਫ਼ਰਵਰੀ 2023: ਉੱਤਰ ਪ੍ਰਦੇਸ਼ (Uttar Pradesh) ਵਿੱਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ 2023-2024 ਦਾ ਸਾਲਾਨਾ ਬਜਟ (Budget) ਪੇਸ਼ ਕੀਤਾ ਜਾ ਰਿਹਾ ਹੈ। ਸੂਬੇ ਦੇ ਵਿੱਤ ਮੰਤਰੀ ਸੁਰੇਸ਼ ਖੰਨਾ ਇਹ ਬਜਟ ਪੇਸ਼ ਕਰ ਰਹੇ ਹਨ। ਇਸ ਬਜਟ ਵਿੱਚ ਸਿੱਖਿਆ ਲਈ ਕਈ ਅਹਿਮ ਐਲਾਨ ਵੀ ਕੀਤੇ ਗਏ ਹਨ। ਇਸ ਵਾਰ ਦਾ ਬਜਟ ਪਿਛਲੇ ਬਜਟ ਨਾਲੋਂ 50,000 ਕਰੋੜ ਰੁਪਏ ਜ਼ਿਆਦਾ ਹੋਵੇਗਾ | ਇਸ ਤੋਂ ਇਲਾਵਾ ਸਵਾਮੀ ਵਿਵੇਕਾਨੰਦ ਯੁਵਾ ਸਸ਼ਕਤੀਕਰਨ ਯੋਜਨਾ ਦੇ ਯੋਗ ਵਿਦਿਆਰਥੀਆਂ ਨੂੰ ਟੈਬਲੇਟ/ਸਮਾਰਟਫੋਨ ਦੇਣ ਲਈ ਵਿੱਤੀ ਸਾਲ 2023-2024 ਦੇ ਬਜਟ (Budget) ਵਿੱਚ 3600 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਹੈ | ਉੱਤਰ ਪ੍ਰਦੇਸ਼ ਸੂਚਨਾ ਤਕਨਾਲੋਜੀ ਅਤੇ ਸਟਾਰਟਅਪ ਨੀਤੀ ਲਈ 60 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ। ਨੌਜਵਾਨ ਉੱਦਮੀਆਂ ਨੂੰ ਪੇਂਡੂ ਖੇਤਰਾਂ ਵਿੱਚ ਐਗਰੀਟੇਕ ਸਟਾਰਟ-ਅੱਪ ਸਥਾਪਿਤ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਐਗਰੀਕਲਚਰ ਐਕਸੀਲੇਟਰ ਫੰਡ ਲਈ 20 ਕਰੋੜ ਰੁਪਏ ਦਾ ਪ੍ਰਸਤਾਵ ਕੀਤਾ ਗਿਆ ਹੈ। ਦੂਜੇ ਪਾਸੇ ਯੂਪੀ ਦੇ ਵਿੱਤ ਮੰਤਰੀ ਸੁਰੇਸ਼ ਖੰਨਾ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੀ ਯੋਜਨਾ ਤਹਿਤ 6 ਸਾਲਾਂ ਵਿੱਚ 12 ਲੱਖ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ ਅਤੇ ਹੁਨਰ ਵਿਕਾਸ ਮਿਸ਼ਨ ਰਾਹੀਂ 4 ਲੱਖ 88 ਹਜ਼ਾਰ ਨੂੰ ਸਿਖਲਾਈ ਦਿੱਤੀ ਗਈ। ਨੌਜਵਾਨਾਂ ਨੂੰ ਨਾਮੀ ਕੰਪਨੀਆਂ ਵਿੱਚ ਨੌਕਰੀ ਕਰਨ ਦੇ ਯੋਗ ਬਣਾਇਆ ਗਿਆ ਸੀ। ਇਸਦੇ ਨਾਲ ਹੀ ਸ਼ੁਰੂਆਤੀ 03 ਸਾਲਾਂ ਦੇ ਕੰਮ ਲਈ ਨੌਜਵਾਨ ਵਕੀਲਾਂ ਨੂੰ ਕਿਤਾਬਾਂ ਖਰੀਦਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 10 ਕਰੋੜ ਰੁਪਏ ਅਤੇ ਨੌਜਵਾਨ ਵਕੀਲਾਂ ਲਈ ਕਾਰਪਸ ਫੰਡ ਲਈ 5 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। The post ਯੂਪੀ ਸਰਕਾਰ ਦਾ ਬਜਟ ‘ਚ ਐਲਾਨ, ਵਿਦਿਆਰਥੀਆਂ ਨੂੰ 3600 ਕਰੋੜ ਰੁਪਏ ਦੇ ਵੰਡੇਗੀ ਟੈਬਲੇਟ ਤੇ ਸਮਾਰਟ ਫੋਨ appeared first on TheUnmute.com - Punjabi News. Tags:
|
ਭਾਰਤ ਆਉਣਗੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਇਸ ਅਹਿਮ ਸਮਝੌਤੇ ਨੂੰ ਅੰਤਿਮ ਰੂਪ ਦੇਣ 'ਤੇ ਹੋਵੇਗੀ ਨਜ਼ਰ Wednesday 22 February 2023 08:28 AM UTC+00 | Tags: breaking-news deal government-of-india india industry-minister-piyush-goyal israel israel-india-relation israels-ambassador israels-benjamin-netanyahu news the-unmute-breaking the-unmute-breaking-news the-unmute-latest-news trade-relation ਚੰਡੀਗੜ੍ਹ, 22 ਫ਼ਰਵਰੀ 2023: ਇਜ਼ਰਾਈਲ (Israel) ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਾਨਯਾਹੂ (Benjamin Netanyahu) ਛੇਤੀ ਹੀ ਭਾਰਤ ਦਾ ਦੌਰਾ ਕਰ ਸਕਦੇ ਹਨ। ਭਾਰਤ ਵਿੱਚ ਇਜ਼ਰਾਈਲ ਦੇ ਰਾਜਦੂਤ ਨਿਓਰ ਗਿਲਾਨ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਜ਼ਰਾਈਲ ਦੇ ਵਿਦੇਸ਼ ਮੰਤਰੀ ਜਲਦ ਹੀ ਭਾਰਤ ਦੌਰੇ ‘ਤੇ ਜਾ ਰਹੇ ਹਨ। ਅਸੀਂ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਭਾਰਤ ਦੌਰੇ ਦੀਆਂ ਤਾਰੀਖ਼ਾਂ ਨੂੰ ਅੰਤਿਮ ਰੂਪ ਦੇਣ ਲਈ ਕੰਮ ਕਰ ਰਹੇ ਹਾਂ। ਨਿਓਰ ਗਿਲਨ ਨੇ ਕਿਹਾ ਕਿ ਭਾਰਤ ਇੱਕ ਖੇਤਰੀ ਸ਼ਕਤੀ ਤੋਂ ਵਿਸ਼ਵ ਸ਼ਕਤੀ ਬਣ ਗਿਆ ਹੈ। ਭਾਰਤ ਅਤੇ ਇਜ਼ਰਾਈਲ ਵਿਚਾਲੇ ਕੂਟਨੀਤਕ ਸਬੰਧਾਂ ਨੂੰ 30 ਸਾਲ ਪੂਰੇ ਹੋ ਗਏ ਹਨ। ਅਜਿਹੇ ‘ਚ ਅਸੀਂ ਹਰਿਆਣਾ ‘ਚ ਸੈਂਟਰ ਆਫ ਐਕਸੀਲੈਂਸ ਸ਼ੁਰੂ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਅਤੇ ਇਜ਼ਰਾਈਲ (Israel) ਵਿਚਾਲੇ ਕੂਟਨੀਤਕ ਸਬੰਧਾਂ ਦੇ 30 ਸਾਲ ਪੂਰੇ ਹੋਣ ਦੇ ਮੌਕੇ ‘ਤੇ ਹਰਿਆਣਾ ਦੇ ਭਿਵਾਨੀ ‘ਚ ਸੈਂਟਰ ਆਫ ਐਕਸੀਲੈਂਸ ਦਾ ਉਦਘਾਟਨ ਕੀਤਾ ਗਿਆ ਸੀ। ਇਹ ਕੇਂਦਰ ਇੰਡੀਆ ਇਜ਼ਰਾਈਲ ਐਗਰੀਕਲਚਰ ਪ੍ਰੋਜੈਕਟ ਤਹਿਤ ਤਿਆਰ ਕੀਤਾ ਗਿਆ ਹੈ ਅਤੇ ਅਰਧ-ਸੁੱਕੀਆਂ ਫਸਲਾਂ ‘ਤੇ ਰਿਸਰਚ ਕੀਤੀ ਜਾਵੇਗੀ। ਇਜ਼ਰਾਈਲ ਦੇ ਰਾਜਦੂਤ ਨੇ ਕਿਹਾ ਕਿ ਭਾਰਤ ਅਤੇ ਇਜ਼ਰਾਈਲ ਵਿਚਕਾਰ ਮੁਕਤ ਵਪਾਰ ਸਮਝੌਤਾ ਦੋਵਾਂ ਦੇਸ਼ਾਂ ਲਈ ਤਰਜੀਹ ਹੈ। ਤੁਹਾਨੂੰ ਦੱਸ ਦਈਏ ਕਿ ਮੁਕਤ ਵਪਾਰ ਸਮਝੌਤੇ ਦੇ ਤਹਿਤ ਸਮਝੌਤਾ ਕਰਨ ਵਾਲੇ ਦੇਸ਼ ਵਪਾਰ ਅਤੇ ਨਿਵੇਸ਼ ‘ਚ ਰੁਕਾਵਟਾਂ ਨੂੰ ਦੂਰ ਕਰਦੇ ਹਨ। ਇਸ ਦੇ ਨਾਲ ਹੀ ਅਜਿਹੀਆਂ ਨੀਤੀਆਂ ਬਣਾਈਆਂ ਜਾਂਦੀਆਂ ਹਨ, ਜੋ ਦੋਵਾਂ ਦੇਸ਼ਾਂ ਵਿਚਕਾਰ ਵਪਾਰ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਦਾ ਹੈ। ਹਾਲ ਹੀ ਵਿੱਚ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਸੀ ਕਿ ਭਾਰਤ ਇਜ਼ਰਾਈਲ ਨਾਲ ਉਦੋਂ ਤੱਕ ਮੁਕਤ ਵਪਾਰ ਸਮਝੌਤਾ ਨਹੀਂ ਕਰੇਗਾ ਜਦੋਂ ਤੱਕ ਕੋਈ ਚੰਗਾ ਸੌਦਾ ਨਹੀਂ ਮਿਲਦਾ। ਪੀਯੂਸ਼ ਗੋਇਲ ਨੇ ਕਿਹਾ ਕਿ ਸਮਝੌਤੇ ਦਾ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਣਾ ਚਾਹੀਦਾ ਹੈ। ਦੋਵਾਂ ਦੇਸ਼ਾਂ ਵਿਚਾਲੇ ਸਾਲਾਨਾ 8 ਅਰਬ ਡਾਲਰ ਦਾ ਵਪਾਰ ਹੁੰਦਾ ਹੈ। 2010 ਤੋਂ ਦੋਵਾਂ ਦੇਸ਼ਾਂ ਵਿਚਾਲੇ ਮੁਕਤ ਵਪਾਰ ਸਮਝੌਤੇ ਲਈ ਗੱਲਬਾਤ ਚੱਲ ਰਹੀ ਹੈ। The post ਭਾਰਤ ਆਉਣਗੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਇਸ ਅਹਿਮ ਸਮਝੌਤੇ ਨੂੰ ਅੰਤਿਮ ਰੂਪ ਦੇਣ ‘ਤੇ ਹੋਵੇਗੀ ਨਜ਼ਰ appeared first on TheUnmute.com - Punjabi News. Tags:
|
Pro Chess League: ਵਿਸ਼ਵ ਚੈਂਪੀਅਨ ਮੈਗਨਸ ਕਾਰਲਸਨ ਨੂੰ ਹਰਾਉਣ ਵਾਲਾ ਵਿਦਿਤ ਗੁਜਰਾਤੀ ਚੌਥਾ ਭਾਰਤੀ ਬਣਿਆ Wednesday 22 February 2023 08:39 AM UTC+00 | Tags: breaking-news latest-news magnus-carlsen news pro-chess-league sports vidit-gujarati ਚੰਡੀਗੜ੍ਹ, 22 ਫ਼ਰਵਰੀ 2023: ਭਾਰਤੀ ਗ੍ਰੈਂਡਮਾਸਟਰ ਵਿਦਿਤ ਗੁਜਰਾਤੀ (Vidit Gujarati) ਨੇ ਪ੍ਰੋ ਸ਼ਤਰੰਜ ਲੀਗ ਦੇ ਇੱਕ ਮੈਚ ਵਿੱਚ ਮੌਜੂਦਾ ਵਿਸ਼ਵ ਚੈਂਪੀਅਨ ਨਾਰਵੇ ਦੇ ਮੈਗਨਸ ਕਾਰਲਸਨ ਨੂੰ ਹਰਾ ਕੇ ਵੱਡਾ ਉਲਟਫੇਰ ਕੀਤਾ ਹੈ। ਕਾਰਲਸਨ ‘ਤੇ ਇਹ ਵਿਦਿਤ ਦੀ ਪਹਿਲੀ ਜਿੱਤ ਸੀ। ‘ਭਾਰਤੀ ਯੋਗੀਜ਼’ ਲਈ ਖੇਡਦੇ ਹੋਏ ਗੁਜਰਾਤੀ ਨੇ ਦੁਨੀਆ ਦੇ ਨੰਬਰ ਇਕ ਕਾਰਲਸਨ ਦੀਆਂ ਗਲਤੀਆਂ ਦਾ ਪੂਰਾ ਫਾਇਦਾ ਚੁੱਕਿਆ। ਕਾਰਲਸਨ ਪ੍ਰੋ ਸ਼ਤਰੰਜ ਲੀਗ ਵਿੱਚ ‘ਕੈਨੇਡਾ ਚੇਸਬਰਾਸ਼’ ਵਲੋਂ ਖੇਡ ਰਿਹਾ ਹੈ। ਦੁਨੀਆ ਭਰ ਦੀਆਂ ਟੀਮਾਂ ਲਈ ਇਸ ਔਨਲਾਈਨ ਟੂਰਨਾਮੈਂਟ ਵਿੱਚ 16 ਟੀਮਾਂ ਤੇਜ਼ ਗੇਮਾਂ ਖੇਡ ਰਹੀਆਂ ਹਨ ਅਤੇ US$150,000 ਦੇ ਇਨਾਮੀ ਪੂਲ ਲਈ ਮੁਕਾਬਲਾ ਕਰਦੀਆਂ ਹਨ। ਗੁਜਰਾਤੀ (28 ਸਾਲ) ਨੇ ਕਾਲੇ ਮੋਹਰਿਆਂ ਨਾਲ ਖੇਡ ਕੇ ਜਿੱਤ ਦਰਜ ਕੀਤੀ ਅਤੇ ਆਪਣੇ ਵਿਰੋਧੀ ‘ਤੇ ਤਕਨੀਕੀ ਜਿੱਤ ਦਰਜ ਕੀਤੀ। ਪੰਜ ਵਾਰ ਦੇ ਸਾਬਕਾ ਵਿਸ਼ਵ ਚੈਂਪੀਅਨ ਕਾਰਲਸਨ ‘ਤੇ ਜਿੱਤ ਤੋਂ ਬਾਅਦ ਗੁਜਰਾਤੀ (Vidit Gujarati) ਨੇ ਟਵੀਟ ਕੀਤਾ, “ਹੁਣੇ ਹੁਣੇ ਵਿਸ਼ਵ ਚੈਂਪੀਅਨ ਮੈਗਨਸ ਕਾਰਲਸਨ ਨੂੰ ਹਰਾਇਆ। ਬਿੰਦੂ ਚੋਟੀ ਦੇ ਰੈਂਕਿੰਗ ਵਾਲੇ ਮੈਗਨਸ ਕਾਰਲਸਨ ਨੂੰ ਹਰਾਉਣ ਦਾ ਸੀ।” The post Pro Chess League: ਵਿਸ਼ਵ ਚੈਂਪੀਅਨ ਮੈਗਨਸ ਕਾਰਲਸਨ ਨੂੰ ਹਰਾਉਣ ਵਾਲਾ ਵਿਦਿਤ ਗੁਜਰਾਤੀ ਚੌਥਾ ਭਾਰਤੀ ਬਣਿਆ appeared first on TheUnmute.com - Punjabi News. Tags:
|
MCD ਚੋਣਾਂ 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, ਡਾ. ਸ਼ੈਲੀ ਓਬਰਾਏ ਨੇ ਜਿੱਤੀ ਮੇਅਰ ਦੀ ਚੋਣ Wednesday 22 February 2023 09:28 AM UTC+00 | Tags: arvind-kejriwal breaking-news conduct-mayoral-elections delhi delhi-bjp delhi-mayor delhi-municipal-corporation delhi-municipal-corporation-act delhi-municipal-corporation-elections election-commissioner-vijay-dev kejriwal mayor mayor-elections mcd mcd-election mcd-election-2022 mcd-elections-2022 municipal-corporation municipal-corporation-elections municipal-corporation-of-delhi national-youth-party. news punjab-government sambit-patra shelley-oberoi shelly-oberoi the-lieutenant-governor the-lieutenant-governor-of-delhi ਚੰਡੀਗੜ੍ਹ, 22 ਫ਼ਰਵਰੀ 2023: ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਵੋਟਿੰਗ ਖਤਮ ਹੋ ਗਈ ਹੈ | ਆਮ ਆਦਮੀ ਪਾਰਟੀ ਦੀ ਮੇਅਰ ਅਹੁਦੇ ਦੀ ਉਮੀਦਵਾਰ ਡਾਕਟਰ ਸ਼ੈਲੀ ਓਬਰਾਏ (Dr. Shelly Oberoi) ਨੇ ਮੇਅਰ ਚੋਣ ਜਿੱਤ ਲਈ ਹੈ। ਸ਼ੈਲੀ ਓਬਰਾਏ ਨੂੰ 150 ਅਤੇ ਭਾਜਪਾ ਦੀ ਰੇਖਾ ਗੁਪਤਾ ਨੂੰ 116 ਵੋਟਾਂ ਮਿਲੀਆਂ ਹਨ । ਇਸਦੇ ਨਾਲ ਹੀ ਇਸ ਵਿੱਚ ਵਾਰਡ 47, 188, 189, 213, 227, 234, 245, 186 ਦੇ ਕੌਂਸਲਰਾਂ ਨੇ ਵੋਟ ਨਹੀਂ ਪਾਈ। ਇਹ ਸਾਰੇ ਕਾਂਗਰਸ ਦੇ ਕੌਂਸਲਰ ਹਨ। ਆਮ ਆਦਮੀ ਪਾਰਟੀ ਦੇ ਕੌਂਸਲਰ ਦਲ ਦੇ ਆਗੂ ਮੁਕੇਸ਼ ਗੋਇਲ ਨੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਡਿਪਟੀ ਮੇਅਰ ਦੀ ਚੋਣ ਇੱਕੋ ਸਮੇਂ ਦੂਜੇ ਬੈਲਟ ਬਾਕਸ ਵਿੱਚ ਕਰਵਾਉਣ ਦੀ ਅਪੀਲ ਕੀਤੀ ਹੈ, ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸਮਾਂ ਬਚੇਗਾ, ਫਿਲਹਾਲ ਇਸ 'ਤੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਕੋਈ ਪ੍ਰਤੀਕਰਮ ਨਹੀਂ ਆਈ | ਮੇਅਰ ਦੀ ਚੋਣ ਤੋਂ ਬਾਅਦ ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ 6 ਮੈਂਬਰਾਂ ਦੀ ਚੋਣ ਹੋਵੇਗੀ। ਇਸ ਚੋਣ ਦੀ ਪ੍ਰਧਾਨਗੀ ਮੇਅਰ ਕਰਨਗੇ। MCD ਦੀ ਸਥਾਈ ਕਮੇਟੀ ਵਿੱਚ ਕੁੱਲ 18 ਮੈਂਬਰ ਹਨ। ਇਨ੍ਹਾਂ ਵਿੱਚੋਂ 6 ਮੈਂਬਰਾਂ ਦੀ ਚੋਣ ਅੱਜ ਹਾਊਸ ਵਿੱਚ ਹੋਵੇਗੀ, ਬਾਕੀ ਰਹਿੰਦੇ 12 ਮੈਂਬਰ 12 ਜ਼ੋਨਾਂ ਤੋਂ ਚੁਣੇ ਜਾਣਗੇ, ਇਹ ਚੋਣ ਬਾਅਦ ਵਿੱਚ ਹੋਵੇਗੀ। ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਫੈਸਲਾ ਦਿੱਤਾ ਸੀ ਕਿ ਦਿੱਲੀ ਦੇ ਉੱਪ ਰਾਜਪਾਲ ਦੁਆਰਾ ਨਾਮਜ਼ਦ ਕੀਤੇ ਗਏ ਮੈਂਬਰ ਮੇਅਰ ਚੋਣਾਂ ਵਿੱਚ ਵੋਟ ਨਹੀਂ ਪਾ ਸਕਣਗੇ। The post MCD ਚੋਣਾਂ ‘ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, ਡਾ. ਸ਼ੈਲੀ ਓਬਰਾਏ ਨੇ ਜਿੱਤੀ ਮੇਅਰ ਦੀ ਚੋਣ appeared first on TheUnmute.com - Punjabi News. Tags:
|
ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਨੂੰ 24 ਫਰਵਰੀ ਨੂੰ ਹਾਈਕੋਰਟ 'ਚ ਕੀਤਾ ਜਾਵੇਗਾ ਪੇਸ਼ Wednesday 22 February 2023 09:44 AM UTC+00 | Tags: breaking-news former-dsp-balwinder-singh-sekhon ludhiana news punjab-and-haryana-high-court punjabi-news punjab-news punjab-police the-unmute-latest-news the-unmute-latest-update the-unmute-punjab ਲੁਧਿਆਣਾ, 22 ਫ਼ਰਵਰੀ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜੱਜਾਂ ‘ਤੇ ਟਿੱਪਣੀ ਕਰਨ ਦੇ ਮਾਮਲੇ ਵਿੱਚ ਸਾਬਕਾ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ (Balwinder Singh Sekhon) ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਬਲਵਿੰਦਰ ਸਿੰਘ ਸੇਖੋਂ ਨੂੰ ਜੇਲ੍ਹ ਭੇਜ ਦਿੱਤਾ ਹੈ | ਹੁਣ ਬਲਵਿੰਦਰ ਸਿੰਘ ਸੇਖੋਂ ਨੂੰ ਪੁਲਿਸ ਵੱਲੋਂ 24 ਫਰਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਬਰਖ਼ਾਸਤ ਡੀ.ਐਸ.ਪੀ. ਬਲਵਿੰਦਰ ਸੇਖੋਂ ਦੇ ਹੱਕ ਵਿੱਚ ਉਨ੍ਹਾਂ ਦੇ ਸਮਰਥਕਾਂ ਨੇ ਵਿੱਚ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਬਲਵਿੰਦਰ ਸਿੰਘ ਸੇਖੋਂ ਨੇ ਮੁੜ ਅਦਾਲਤਾਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਬਿਆਨ ‘ਤੇ ਕਾਇਮ ਹਨ, ਭਾਵੇਂ ਉਨ੍ਹਾਂ ਨੂੰ ਕੋਈ ਵੀ ਕੀਮਤ ਚੁਕਾਉਣੀ ਪਵੇ। The post ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਨੂੰ 24 ਫਰਵਰੀ ਨੂੰ ਹਾਈਕੋਰਟ ‘ਚ ਕੀਤਾ ਜਾਵੇਗਾ ਪੇਸ਼ appeared first on TheUnmute.com - Punjabi News. Tags:
|
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਰੀਬੀ ਬਿਲਡਰ ਖਰੜ ਤੋਂ ਗ੍ਰਿਫਤਾਰ Wednesday 22 February 2023 09:55 AM UTC+00 | Tags: aam-aadmi-party breaking-news builder congress kharar latest-news mohali-news mohali-police news punjab-congress punjab-police punjab-vigilance-bureau the-unmute-breaking-news the-unmute-news the-unmute-update ਚੰਡੀਗੜ੍ਹ, 22 ਫ਼ਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਬਿਲਡਰ ਨੂੰ ਖਰੜ (Kharar) ਤੋਂ ਗ੍ਰਿਫਤਾਰ ਕੀਤਾ ਹੈ। ਇਸ ਬਿਲਡਰ ਦੇ ਮੋਹਾਲੀ ਅਤੇ ਖਰੜ ਵਿੱਚ ਕਈ ਪ੍ਰੋਜੈਕਟ ਚੱਲ ਰਹੇ ਹਨ। ਵਿਅਕਤੀ ਦੀ ਪਛਾਣ ਅੰਬਿਕਾ ਗਰੁੱਪ ਦੇ ਐਮਡੀ ਪ੍ਰਵੀਨ ਕੁਮਾਰ ਵਜੋਂ ਹੋਈ ਹੈ। ਉਹ ਕਲੋਨੀਆਂ ਦੇ ਨਾਜਾਇਜ਼ ਨਕਸ਼ੇ ਪਾਸ ਕਰਨ ਦੇ ਮਾਮਲੇ ਵਿੱਚ ਫੜਿਆ ਗਿਆ ਹੈ। ਵਿਜੀਲੈਂਸ ਨੇ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ। ਪ੍ਰਵੀਨ ਕੁਮਾਰ ਦਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੁਰਾਣਾ ਰਿਸ਼ਤਾ ਦੱਸਿਆ ਜਾ ਰਿਹਾ ਹੈ। ਸੂਤਰ ਦੇ ਇਹ ਪ੍ਰਾਜੈਕਟ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਪਾਸ ਕੀਤੇ ਗਏ ਸਨ। ਵਿਜੀਲੈਂਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ | The post ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਰੀਬੀ ਬਿਲਡਰ ਖਰੜ ਤੋਂ ਗ੍ਰਿਫਤਾਰ appeared first on TheUnmute.com - Punjabi News. Tags:
|
ਬੀਬੀਸੀ ਦਫ਼ਤਰਾਂ 'ਤੇ ਸਰਵੇਖਣ ਬਾਰੇ ਬ੍ਰਿਟਿਸ਼ ਸਰਕਾਰ ਬਿਆਨ, ਅਸੀਂ ਬੀਬੀਸੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ Wednesday 22 February 2023 10:07 AM UTC+00 | Tags: adani-group a-junior-british-fcdo bbc bbc-offices bjp breaking-news british-broadcasting-corporation british-government chief-minister-jairam-thakur delhi-mumbai-offices-of-bbc income-tax income-tax-raid jairam-ramesh latest-news ncome-tax-department news raid the-unmute-breaking-news ਚੰਡੀਗੜ੍ਹ, 22 ਫ਼ਰਵਰੀ 2023: ਬ੍ਰਿਟਿਸ਼ ਸਰਕਾਰ ਨੇ ਪਿਛਲੇ ਹਫਤੇ ਬੀਬੀਸੀ (BBC) ਦੇ ਨਵੀਂ ਦਿੱਲੀ ਅਤੇ ਮੁੰਬਈ ਦਫਤਰਾਂ ਦੇ ਇਨਕਮ ਟੈਕਸ ਸਰਵੇਖਣ ਤੋਂ ਬਾਅਦ ਅੱਜ ਸੰਸਦ ਵਿੱਚ ਬੀਬੀਸੀ ਦੀ ਸੰਪਾਦਕੀ ਸੁਤੰਤਰਤਾ ਦਾ ਜ਼ੋਰਦਾਰ ਬਚਾਅ ਕੀਤਾ ਹੈ। ਬ੍ਰਿਟਿਸ਼ ਸਰਕਾਰ ਦੀ ਤਰਫੋਂ ਕਿਹਾ ਗਿਆ ਕਿ ਜਿੱਥੋਂ ਤੱਕ ਲਿਖਣ ਦੀ ਆਜ਼ਾਦੀ ਦਾ ਸਵਾਲ ਹੈ, ਅਸੀਂ ਇਸ ਮਾਮਲੇ ਵਿੱਚ ਬੀਬੀਸੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਬ੍ਰਿਟਿਸ਼ ਐਫਸੀਡੀਓ ਦੇ ਜੂਨੀਅਰ ਮੰਤਰੀ ਨੇ ਮੰਗਲਵਾਰ ਨੂੰ ਹਾਊਸ ਆਫ ਕਾਮਨਜ਼ ਵਿੱਚ ਚੁੱਕੇ ਗਏ ਇੱਕ ਜ਼ਰੂਰੀ ਸਵਾਲਾਂ ਦਾ ਜਵਾਬ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਆਈ-ਟੀ ਵਿਭਾਗ ਦੁਆਰਾ ਚੱਲ ਰਹੀ ਜਾਂਚ ‘ਤੇ ਲਗਾਏ ਗਏ ਦੋਸ਼ਾਂ ‘ਤੇ ਟਿੱਪਣੀ ਨਹੀਂ ਕਰ ਸਕਦੀ, ਪਰ ਮੀਡੀਆ ਦੀ ਆਜ਼ਾਦੀ ਦੀ ਹਮੇਸ਼ਾ ਸਮਰਥਨ ਕਰੇਗੀ। ਐਫਸੀਡੀਓ ਦੇ ਸੰਸਦੀ ਅੰਡਰ-ਸਕੱਤਰ ਡੇਵਿਡ ਰਟਲੀ ਨੇ ਕਿਹਾ ਕਿ "ਅਸੀਂ ਬੀਬੀਸੀ ਦੇ ਨਾਲ ਖੜੇ ਹਾਂ। ਅਸੀਂ ਬੀਬੀਸੀ ਨੂੰ ਫੰਡ ਦਿੰਦੇ ਹਾਂ। ਅਸੀਂ ਸੋਚਦੇ ਹਾਂ ਕਿ ਬੀਬੀਸੀ ਵਰਲਡ ਸਰਵਿਸ ਮਹੱਤਵਪੂਰਨ ਹੈ। ਅਸੀਂ ਚਾਹੁੰਦੇ ਹਾਂ ਕਿ ਬੀਬੀਸੀ ਨੂੰ ਸੰਪਾਦਕੀ ਦੀ ਆਜ਼ਾਦੀ ਹੋਵੇ। ਇਹ ਸਾਡੀ (ਸਰਕਾਰ) ਦੀ ਆਲੋਚਨਾ ਕਰਦਾ ਹੈ, ਇਹ (ਵਿਰੋਧੀ) ਲੇਬਰ ਪਾਰਟੀ ਦੀ ਆਲੋਚਨਾ ਕਰਦਾ ਹੈ, ਅਤੇ ਇਸ ਕੋਲ ਉਹ ਆਜ਼ਾਦੀ ਹੈ ਜੋ ਅਸੀਂ ਮੰਨਦੇ ਹਾਂ ਕਿ ਇਹ ਬਹੁਤ ਮਹੱਤਵਪੂਰਨ ਹੈ। ਅਸੀਂ ਭਾਰਤ ਵਿੱਚ ਸਰਕਾਰ ਸਮੇਤ ਦੁਨੀਆ ਭਰ ਦੇ ਆਪਣੇ ਦੋਸਤਾਂ ਨੂੰ ਇਸਦੀ ਮਹੱਤਤਾ ਬਾਰੇ ਦੱਸਣਾ ਚਾਹੁੰਦੇ ਹਾਂ। ਇਸ ਮੁੱਦੇ ‘ਤੇ ਕਾਮਨਜ਼ ਨੂੰ ਜਾਣਕਾਰੀ ਦਿੰਦੇ ਹੋਏ, ਮੰਤਰੀ ਨੇ ਕਿਹਾ ਕਿ ਬੀਬੀਸੀ (BBC) “ਸੰਚਾਲਨ ਅਤੇ ਸੰਪਾਦਕੀ ਤੌਰ ‘ਤੇ ਸੁਤੰਤਰ” ਹੈ, ਇਹ ਜਨਤਕ ਪ੍ਰਸਾਰਕ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ ਅਤੇ FCDO 12 ਭਾਸ਼ਾਵਾਂ ਵਿੱਚ ਸੇਵਾਵਾਂ ਪ੍ਰਦਾਨ ਕਰਦਾ ਹੈ, ਜਿਸ ਵਿੱਚ ਚਾਰ ਭਾਰਤੀ ਗੁਜਰਾਤੀ, ਮਰਾਠੀ, ਪੰਜਾਬੀ ਅਤੇ ਤੇਲਗੂ ਸ਼ਾਮਲ ਹਨ। “ਸਾਡਾ ਸਮਰਥਨ ਜਾਰੀ ਰਹੇਗਾ ਕਿਉਂਕਿ ਇਹ ਯਕੀਨੀ ਬਣਾਉਣਾ ਮਹੱਤਵਪੂਰਨ ਹੈ ਕਿ ਸਾਡੀ ਆਵਾਜ਼ ਅਤੇ ਇੱਕ ਸੁਤੰਤਰ ਅਵਾਜ਼ ਬੀਬੀਸੀ ਦੁਆਰਾ ਦੁਨੀਆ ਭਰ ਵਿੱਚ ਸੁਣੀ ਜਾਵੇ | ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਬੀਬੀਸੀ ਦੇ ਆਮਦਨ ਕਰ ਸਰਵੇਖਣ ‘ਤੇ ਭਾਰਤ ਸਰਕਾਰ ਨਾਲ ਵਿਚਾਰ-ਵਟਾਂਦਰੇ ਬਾਰੇ ਪੁੱਛੇ ਜਾਣ ‘ਤੇ ਮੰਤਰੀ ਨੇ ਕਿਹਾ ਕਿ ਇਹ ਭਾਰਤ ਨਾਲ ਸਾਡੇ ਵਿਆਪਕ ਅਤੇ ਡੂੰਘੇ ਸਬੰਧਾਂ ਕਾਰਨ ਹੈ ਕਿ ਅਸੀਂ ਵਿਆਪਕ ਮੁੱਦਿਆਂ ‘ਤੇ ਚਰਚਾ ਕਰਨ ਦੇ ਸਮਰੱਥ ਹਾਂ। ਇਹ ਮੁੱਦਾ ਉਸਾਰੂ ਢੰਗ ਨਾਲ ਉਠਾਇਆ ਗਿਆ ਹੈ ਅਤੇ ਅਸੀਂ ਸਥਿਤੀ ਦੀ ਨਿਗਰਾਨੀ ਕਰਦੇ ਰਹਾਂਗੇ। The post ਬੀਬੀਸੀ ਦਫ਼ਤਰਾਂ ‘ਤੇ ਸਰਵੇਖਣ ਬਾਰੇ ਬ੍ਰਿਟਿਸ਼ ਸਰਕਾਰ ਬਿਆਨ, ਅਸੀਂ ਬੀਬੀਸੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ appeared first on TheUnmute.com - Punjabi News. Tags:
|
ਨਵੀਂ ਅਫੋਰਡੇਬਲ ਹਾਊਸਿੰਗ ਨੀਤੀ ਆਮ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਕਰੇਗੀ ਸਾਕਾਰ: ਅਮਨ ਅਰੋੜਾ Wednesday 22 February 2023 10:14 AM UTC+00 | Tags: aam-aadmi-party affordable-housing-policy affordable-housing-policy-2023 aman-arora breaking-news cm-bhagwant-mann common-people new-affordable-housing-policy news punjab punjab-affordable-housing punjab-affordable-housing-policy punjab-common-people punjab-government punjab-news ਚੰਡੀਗੜ੍ਹ, 22 ਫਰਵਰੀ 2023: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਪੰਜਾਬ ਅਫੋਰਡੇਬਲ ਹਾਊਸਿੰਗ ਪਾਲਿਸੀ-2023 (Punjab Affordable Housing Policy, 2023) , ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ, ਆਮ ਲੋਕਾਂ ਦਾ ਆਪਣਾ ਮਕਾਨ ਬਣਾਉਣ ਦਾ ਸੁਪਨਾ ਸਾਕਾਰ ਕਰਨ ਦੇ ਨਾਲ-ਨਾਲ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਹ ਨਵੀਂ ਨੀਤੀ ਸਮਾਜ ਦੇ ਹੇਠਲੇ-ਮੱਧਮ ਅਤੇ ਘੱਟ ਆਮਦਨ ਵਾਲੇ ਵਰਗ ਨੂੰ ਕਿਫ਼ਾਇਤੀ ਮਕਾਨ ਮੁਹੱਈਆ ਕਰਵਾਉਣ ਵਾਸਤੇ ਡਿਵੈੱਲਪਰਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ। ਇਸ ਨੀਤੀ (Punjab Affordable Housing Policy, 2023) ਬਾਰੇ ਜਾਣਕਾਰੀ ਸਾਂਝੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਗਮਾਡਾ ਖੇਤਰ ਨੂੰ ਛੱਡ ਕੇ ਜਿੱਥੇ ਨਵੀਂ ਕਾਲੋਨੀ ਲਈ ਘੱਟੋ-ਘੱਟ ਰਕਬਾ 25 ਏਕੜ ਹੋਣਾ ਚਾਹੀਦਾ ਹੈ, ਬਾਕੀ ਜਗ੍ਹਾ ਉਤੇ ਪਲਾਟਾਂ ਵਾਲੀਆਂ ਕਾਲੋਨੀਆਂ ਵਾਸਤੇ ਘੱਟੋ-ਘੱਟ 5 ਏਕੜ ਰਕਬਾ ਨਿਰਧਾਰਤ ਕੀਤਾ ਗਿਆ ਹੈ, ਜਦੋਂਕਿ ਗਰੁੱਪ ਹਾਊਸਿੰਗ ਲਈ ਘੱਟੋ-ਘੱਟ ਰਕਬਾ 2.5 ਏਕੜ ਚਾਹੀਦਾ ਹੈ। ਇਸ ਤੋਂ ਇਲਾਵਾ ਇਸ ਨੀਤੀ ਤਹਿਤ ਪਲਾਟ ਦਾ ਆਕਾਰ ਵੱਧ ਤੋਂ ਵੱਧ 150 ਵਰਗ ਗਜ਼ ਤੱਕ ਅਤੇ ਫਲੈਟ ਦਾ ਆਕਾਰ ਵੱਧ ਤੋਂ ਵੱਧ 90 ਵਰਗ ਮੀਟਰ ਤੱਕ ਨਿਰਧਾਰਤ ਕੀਤਾ ਗਿਆ ਹੈ। ਆਮ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਪਲਾਟ ਮੁਹੱਈਆ ਕਰਵਾਉਣ ਲਈ ਵੇਚਣਯੋਗ ਖੇਤਰ ਨੂੰ 62 ਫ਼ੀਸਦੀ ਤੋਂ ਵਧਾ ਕੇ 65 ਫ਼ੀਸਦੀ ਕੀਤਾ ਗਿਆ ਹੈ ਅਤੇ ਪਲਾਟਾਂ ਵਾਲੇ ਖੇਤਰ ਵਿੱਚੋਂ ਲੰਘਦੀ ਕਿਸੇ ਵੀ ਮਾਸਟਰ ਪਲਾਨ ਸੜਕ ਸਮੇਤ ਪ੍ਰਾਜੈਕਟ ਦੇ ਕੁੱਲ ਪਲਾਟ ਖੇਤਰ ਉਤੇ ਵੇਚਣਯੋਗ ਰਕਬਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਿਆਲੀ ਹੇਠ ਘੱਟੋ-ਘੱਟ ਰਕਬਾ ਸਾਈਟ ਖੇਤਰ ਦਾ 10 ਫ਼ੀਸਦੀ ਤੋਂ 7.5 ਫ਼ੀਸਦੀ ਨਿਸ਼ਚਿਤ ਕੀਤਾ ਗਿਆ ਹੈ ਅਤੇ ਅਜਿਹੇ ਪ੍ਰਾਜੈਕਟਾਂ ਵਿੱਚ ਅੰਦਰਲੀਆਂ ਸੜਕਾਂ ਦੀ ਘੱਟੋ-ਘੱਟ ਚੌੜਾਈ 30 ਫੁੱਟ ਹੋਵੇਗੀ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਵਿਅਕਤੀਗਤ ਪਲਾਟ ਮਾਲਕਾਂ ਤੋਂ ਬੋਝ ਘਟਾਉਣ ਲਈ ਸਾਧਾਰਨ ਕਾਲੋਨੀ ‘ਤੇ ਲਾਗੂ ਹੋਣ ਵਾਲੇ ਸੀ.ਐਲ.ਯੂ., ਈ.ਡੀ.ਸੀ. ਅਤੇ ਲਾਇਸੈਂਸ ਫੀਸ ਨੂੰ ਵੀ ਘਟਾ ਕੇ 50 ਫ਼ੀਸਦੀ ਜਾਂ ਅੱਧੀ ਕਰ ਦਿੱਤਾ ਗਿਆ ਹੈ ਪਰ ਗਮਾਡਾ ਖੇਤਰ ਵਿੱਚ ਇਨ੍ਹਾਂ ਚਾਰਜਿਜ਼ 'ਚ ਕਟੌਤੀ ਲਾਗੂ ਨਹੀਂ ਹੋਵੇਗੀ। ਅਮਨ ਅਰੋੜਾ ਨੇ ਦੱਸਿਆ ਕਿ ਅਫੋਰਡੇਬਲ ਕਾਲੋਨੀਆਂ ਸਬੰਧੀ ਪ੍ਰਵਾਨਗੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਵਾਸਤੇ ਸਥਾਨਕ ਪੱਧਰ ‘ਤੇ ਪ੍ਰਵਾਨਗੀਆਂ ਲਈ ਸਾਰੀਆਂ ਸ਼ਕਤੀਆਂ ਸਬੰਧਤ ਸ਼ਹਿਰੀ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਨੂੰ ਸੌਂਪ ਦਿੱਤੀਆਂ ਗਈਆਂ ਹਨ। ਅਮਨ ਅਰੋੜਾ ਨੇ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਖ-ਵੱਖ ਰੈਗੂਲੇਟਰੀ ਅਥਾਰਟੀਆਂ ਜਿਵੇਂ ਪੀ.ਐੱਸ.ਪੀ.ਸੀ.ਐੱਲ., ਪੀ.ਪੀ.ਸੀ.ਬੀ. ਆਦਿ ਨਾਲ ਮੀਟਿੰਗਾਂ ਕਰਕੇ ਪ੍ਰਮੋਟਰਾਂ ਨੂੰ ਸਮਾਂਬੱਧ ਢੰਗ ਨਾਲ ਐਨ.ਓ.ਸੀਜ਼. ਪ੍ਰਾਪਤ ਕਰਨ ਵਿੱਚ ਮਦਦ ਕਰੇਗਾ ਅਤੇ ਪ੍ਰਵਾਨਗੀਆਂ ਸਬੰਧੀ ਕੇਸਾਂ ਦੇ ਜਲਦ ਨਿਪਟਾਰੇ ਲਈ ਉੱਚ ਪੱਧਰ ‘ਤੇ ਨਿਯਮਤ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨੀਤੀ ਪ੍ਰਮੋਟਰਾਂ ਨੂੰ ਆਪਣੀਆਂ ਕਾਲੋਨੀਆਂ ਨਿਰਵਿਘਨ ਢੰਗ ਨਾਲ ਮਨਜ਼ੂਰ ਕਰਵਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਅਣਅਧਿਕਾਰਤ ਕਾਲੋਨੀਆਂ ਦੇ ਨਿਰਮਾਣ ‘ਤੇ ਰੋਕ ਲਗਾਏਗੀ ਜਿਸ ਨਾਲ ਸੂਬੇ ਵਿੱਚ ਰੀਅਲ ਅਸਟੇਟ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। The post ਨਵੀਂ ਅਫੋਰਡੇਬਲ ਹਾਊਸਿੰਗ ਨੀਤੀ ਆਮ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਕਰੇਗੀ ਸਾਕਾਰ: ਅਮਨ ਅਰੋੜਾ appeared first on TheUnmute.com - Punjabi News. Tags:
|
ਭ੍ਰਿਸ਼ਟਾਚਾਰ ਦੇ ਦੋਸ਼ 'ਚ ਗੁਰੂ ਹਰਸਹਾਏ ਵਿਖੇ ਤਾਇਨਾਤ ਕਾਰਜਕਾਰੀ ਬਲਾਕ ਵਿਕਾਸ, ਪੰਚਾਇਤ ਅਫ਼ਸਰ ਤੇ ਪੰਚਾਇਤ ਸਕੱਤਰ ਮੁਅੱਤਲ Wednesday 22 February 2023 10:20 AM UTC+00 | Tags: aam-aadmi-party breaking-news cm-bhagwant-mann news panchayat panchayat-secretary-pritpal-singh punjab-news the-unmute-punjabi-news ਚੰਡੀਗੜ੍ਹ, 22 ਫ਼ਰਵਰੀ 2023: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਗੁਰੂ ਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੀਨੀਅਰ ਸਹਾਇਕ (ਲੇਖਾ) ਚਾਰਜ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (Panchayat Officer) ਗੁਰਮੀਤ ਸਿੰਘ ਅਤੇ ਪੰਚਾਇਤ ਸਕੱਤਰ ਪ੍ਰਿਤਪਾਲ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ 'ਚ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ। ਇਹ ਕਾਰਵਾਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮਅੱਤਲ ਕਰਮਚਾਰੀਆਂ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ ਜਿਲਦ-1, ਭਾਗ-1 ਦੇ ਨਿਯਮ 7.2 ਅਧੀਨ ਸ਼ਰਤਾਂ 'ਤੇ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ ਅਤੇ ਮੁਅੱਤਲੀ ਦੌਰਾਨ ਕਰਮਚਾਰੀਆਂ ਦਾ ਹੈੱਡ ਕੁਆਟਰ ਕ੍ਰਮਵਾਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਫਰੀਦਕੋਟ ਅਤੇ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (Panchayat Officer) , ਫਿਰੋਜ਼ਪੁਰ ਹੋਵੇਗਾ। ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਲੋਕਾਂ ਨੂੰ ਸਾਫ਼-ਸੁੱਥਰਾ ਪ੍ਰਸ਼ਾਸ਼ਨ ਦੇਣ ਦੀ ਆਪਣੀ ਵਚਨਬੱਧਤਾ ਦੁਹਰਾੳਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਊਟੀ 'ਚ ਕੁਤਾਹੀ, ਅਨੁਸ਼ਾਸ਼ਨਹੀਣਤਾ ਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ 'ਤੇ ਤੁਰੰਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। The post ਭ੍ਰਿਸ਼ਟਾਚਾਰ ਦੇ ਦੋਸ਼ 'ਚ ਗੁਰੂ ਹਰਸਹਾਏ ਵਿਖੇ ਤਾਇਨਾਤ ਕਾਰਜਕਾਰੀ ਬਲਾਕ ਵਿਕਾਸ, ਪੰਚਾਇਤ ਅਫ਼ਸਰ ਤੇ ਪੰਚਾਇਤ ਸਕੱਤਰ ਮੁਅੱਤਲ appeared first on TheUnmute.com - Punjabi News. Tags:
|
ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਵਿੱਤ ਮੰਤਰੀ ਦੀ ਹਾਜ਼ਰੀ 'ਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਦਾ ਅਹੁਦਾ ਸਾਂਭਿਆ Wednesday 22 February 2023 10:26 AM UTC+00 | Tags: breaking-news harpal-singh-cheema latest-news news punjab-infotech punjab-news the-unmute-punjabi-news udyog-bhawan ਚੰਡੀਗੜ੍ਹ, 22 ਫਰਵਰੀ 2023: ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ (ਪੰਜਾਬ ਇਨਫੋਟੈਕ) ਦੇ ਨਵ-ਨਿਯੁਕਤ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ (Dr. Guninderjit Singh Jawandha) ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਾ. ਜਵੰਧਾ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਪੰਜਾਬ ਇਨਫੋਟੈਕ ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ। ਉਨ੍ਹਾਂ ਡਾ.ਜਵੰਧਾ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਡਾ. ਗੁਨਿੰਦਰਜੀਤ ਸਿੰਘ ਜਵੰਧਾ, ਜੋ ਕਿ ਐਮ.ਬੀ.ਏ ਅਤੇ ਡਾਕਟਰੇਟ ਦੀ ਡਿਗਰੀ ਦੇ ਨਾਲ ਬਹੁ-ਭਾਸ਼ਾਈ ਗ੍ਰੈਜੂਏਟ ਹਨ, ਨੇ ਸੌਂਪੀ ਗਈ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇੱਥੇ ਵਰਣਨਯੋਗ ਹੈ ਕਿ ਡਾ. ਜਵੰਧਾ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਹੋਣ ਦੇ ਨਾਲ-ਨਾਲ ਗੈਰ-ਸਰਕਾਰੀ ਸੰਸਥਾ ਜਫਰ ਵੈਲਫੇਅਰ ਸੁਸਾਇਟੀ ਵੀ ਚਲਾ ਰਹੇ ਹਨ। The post ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਵਿੱਤ ਮੰਤਰੀ ਦੀ ਹਾਜ਼ਰੀ ‘ਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਦਾ ਅਹੁਦਾ ਸਾਂਭਿਆ appeared first on TheUnmute.com - Punjabi News. Tags:
|
ਕਿਸੇ ਵੀ ਸਮਾਜ ਦੀ ਤਰੱਕੀ ਲਈ ਚੰਗੀ ਸਿੱਖਿਆ ਲਾਜ਼ਮੀ: ਹਰਪਾਲ ਸਿੰਘ ਚੀਮਾ Wednesday 22 February 2023 10:33 AM UTC+00 | Tags: aam-aadmi-party cm-bhagwant-mann good-education harpal-singh-cheema news punjab punjab-government punjab-news punjab-school the-unmute-breaking the-unmute-breaking-news the-unmute-punjabi-news ਡੇਰਾਬੱਸੀ/ ਐੱਸ.ਏ.ਐੱਸ. ਨਗਰ, 22 ਫਰਵਰੀ 2023: ਕਿਸੇ ਵੀ ਸਮਾਜ ਦੀ ਤਰੱਕੀ ਲਈ ਚੰਗੀ ਸਿੱਖਿਆ ਲਾਜ਼ਮੀ ਹੈ ਤੇ ਇਸੇ ਪੱਖ ਨੂੰ ਮੁੱਖ ਰੱਖ ਕੇ ਪੰਜਾਬ ਸਰਕਾਰ ਸਿੱਖਿਆ ਢਾਂਚੇ ਦੀ ਬਿਹਤਰੀ ਲਈ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਹੈ, ਜਿਸ ਦੇ ਸਾਰਥਕ ਸਿੱਟੇ ਨਿੱਕਲ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ, ਪੰਜਾਬ, ਸ. ਹਰਪਾਲ ਸਿੰਘ ਚੀਮਾ (Harpal Singh Cheema) ਨੇ ਇੱਥੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ ਵਿਖੇ ਕਰਵਾਏ ਸਮਾਗਮ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਕੀਤਾ। ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਲਗਾਤਾਰ ਪੂਰੀਆਂ ਕਰ ਰਹੀ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਪਹਿਲੇ ਬਜਟ ਵਿੱਚ ਹੀ ਸਿੱਖਿਆ ਖੇਤਰ ਦੇ ਬਜਟ ਵਿਚ 17 ਫ਼ੀਸਦ ਦਾ ਇਜ਼ਾਫਾ ਕੀਤਾ ਜਿਹੜਾ ਕਿ ਇਤਿਹਾਸਕ ਕਦਮ ਸੀ। ਸ. ਚੀਮਾ ਨੇ ਕਿਹਾ ਕਿ ਆਉਣ ਵਾਲੀ 10 ਮਾਰਚ ਨੂੰ ਮੁੜ ਲੋਕ ਪੱਖੀ ਬਜਟ ਪੇਸ਼ ਕੀਤਾ ਜਾਣਾ ਹੈ ਤੇ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਪੂਰੀਆਂ ਕਰਨ ਵੱਲ ਕਦਮ ਚੁੱਕੇ ਜਾਣਗੇ। ਹਰਪਾਲ ਸਿੰਘ ਚੀਮਾ (Harpal Singh Cheema) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ਸਦਕਾ ਸੂਬਾ ਭ੍ਰਿਸ਼ਟਾਚਾਰ ਮੁਕਤ ਹੋ ਰਿਹਾ ਹੈ। ਲੋਕਾਂ ਤੋਂ ਕਰ ਦੇ ਰੂਪ ਲਿਆ ਜਾਂਦਾ ਇਕ ਇਕ ਪੈਸਾ ਲੋਕਾਂ ਉੱਤੇ ਹੀ ਖ਼ਰਚ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿੱਖਿਆ ਦੇ ਨਾਲ ਨਾਲ ਪੰਜਾਬ ਸਰਕਾਰ ਵਲੋਂ ਸਿਹਤ ਸੰਭਾਲ ਦੇ ਖੇਤਰ ਵਿੱਚ ਵੀ ਉਚੇਚੇ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਅੱਜ ਸਾਡੇ ਸਮਾਜ ਵਿਚ ਔਰਤਾਂ ਹਰ ਖੇਤਰ ਵਿਚ ਮਰਦਾਂ ਦੇ ਨਾਲ ਬਰਾਬਰ ਜ਼ਿੰਮੇਵਾਰੀ ਨਿਭਾ ਰਹੀਆਂ ਹਨ, ਜੋ ਕਿ ਮਾਣ ਵਾਲੀ ਗੱਲ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਾਲਜ ਦੇ ਮੌਜੂਦਾ ਤੇ ਸਾਬਕਾ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਲਈ ਮੁਬਾਰਕਬਾਦ ਦਿੱਤੀ ਤੇ ਹੋਰਨਾਂ ਨੂੰ ਚੰਗੀ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਇਸ ਮੌਕੇ ਹਲਕਾ ਡੇਰਾਬਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਇਕ ਇਮਾਨਦਾਰ ਸਰਕਾਰ ਪੰਜਾਬ ਵਿੱਚ ਪੂਰੀ ਮਿਹਨਤ ਨਾਲ ਕੰਮ ਰਹੀ ਹੈ। ਇਸ ਨਾਲ ਸੂਬੇ ਦੀ ਨੁਹਾਰ ਬਦਲ ਰਹੀ ਹੈ ਤੇ ਉਹ ਦਿਨ ਦੂਰ ਨਹੀਂ ਜਦੋਂ ਇਹ ਸੂਬਾ ਦੇਸ਼ ਵਿੱਚੋਂ ਵਿਕਾਸ ਪੱਖੋਂ ਪਹਿਲਾ ਸਥਾਨ ਪ੍ਰਾਪਤ ਕਰ ਲਵੇਗਾ। ਇਸ ਮੌਕੇ ਏ.ਐੱਸ.ਪੀ. ਦਰਪਣ ਆਹਲੂਵਾਲੀਆ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ। The post ਕਿਸੇ ਵੀ ਸਮਾਜ ਦੀ ਤਰੱਕੀ ਲਈ ਚੰਗੀ ਸਿੱਖਿਆ ਲਾਜ਼ਮੀ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਜਾਮ, ਕਈ ਟ੍ਰੇਨਾਂ ਹੋਈਆਂ ਪ੍ਰਭਾਵਿਤ Wednesday 22 February 2023 11:14 AM UTC+00 | Tags: breaking-news farmers gurdaspur-railway-station isan-mazdoor-sangharsh-committee kisan-mazdoor-sangharsh-committee news punjab railway-track the-unmute-breaking-news ਗੁਰਦਾਸਪੁਰ, 22 ਫਰਵਰੀ 2023: ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗੁਰਦਾਸਪੁਰ ਰੇਲਵੇ ਸਟੇਸ਼ਨ ਤੇ ਅਮ੍ਰਿਤਸਰ-ਪਠਾਨਕੋਟ ਰੇਲਵੇ ਟਰੈਕ (Railway Track) ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਸਵਿੰਦਰ ਸਿੰਘ ਚੋਤਾਲਾ ਵੀ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।ਇਸ ਜਾਮ ਨਾਲ 10 ਦੇ ਕਰੀਬ ਟ੍ਰੇਨਾਂ ਅਤੇ ਹਜ਼ਾਰਾਂ ਸਵਾਰੀਆਂ ਹੋਈਆਂ ਪ੍ਰਭਾਵਿਤ ਹੋਈਆਂ ਹਨ ਜਦਕਿ ਦਿੱਲੀ ਅਤੇ ਲੌਂਗ ਰੂਟ ਵਾਲੀਆਂ ਟ੍ਰੇਨਾਂ ਦਾ ਰੂਟ ਪਲਾਨ ਬਦਲ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਸਵਿੰਦਰ ਸਿੰਘ ਚੌਤਾਲਾ ਨੇ ਕਿਹਾ ਕਿ ਬੀਤੇ ਸਮੇਂ 30 ਜਨਵਰੀ ਨੂੰ ਜਦੋਂ ਬਟਾਲਾ ਵਿੱਚ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ ਕੀਤਾ ਗਿਆ ਸੀ ਤਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਉਸ ਸਮੇਂ ਇਹ ਕਹਿ ਕੇ ਸੰਘਰਸ਼ ਖਤਮ ਕਰਵਾ ਦਿੱਤਾ ਗਿਆ ਸੀ ਕਿ 15 ਫਰਵਰੀ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢ ਲਿਆ ਜਾਵੇਗਾ ਪਰ ਕਿਸਾਨ 15 ਫਰਵਰੀ ਤੋਂ ਪੂਰੇ ਇੱਕ ਹਫਤੇ ਬਾਅਦ ਦੁਬਾਰਾ ਪ੍ਰਸ਼ਾਸਨ ਅਤੇ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਯਾਦ ਕਰਵਾਉਣ ਲਈ ਰੇਲ ਰੋਕ ਰਹੇ ਹਨ। ਕਿਸਾਨਾਂ ਦੀ ਸਭ ਤੋਂ ਵੱਡੀ ਸਮੱਸਿਆ ਗੰਨੇ ਦੇ ਬਕਾਏ ਨੂੰ ਲੈ ਕੇ ਹੈ ਜੋ ਕਿ ਇੱਕ ਹਜ਼ਾਰ ਕਰੋੜ ਰੁਪਏ ਦੇ ਕਰੀਬ ਹੋ ਚੁੱਕਿਆ ਹੈ। ਕਿਸਾਨ ਸਿਰਫ਼ ਫ਼ਸਲ ਦੇ ਸਿਰ ਤੇ ਹੀ ਹੈ ਅਤੇ ਜੇ ਉਸਨੂੰ ਫਸਲ ਦਾ ਮੁੱਲ ਵੀ ਸਮੇਂ ਸਿਰ ਨਹੀਂ ਮਿਲੇਗਾ ਤਾਂ ਫਿਰ ਉਹ ਕਿਥੇ ਜਾਵੇਗਾ? ਇਸ ਤੋਂ ਇਲਾਵਾ ਹਾਈਵੇ ਅਤੇ ਹਾਈਵੇ ਐਕਸਪ੍ਰੈਸ ਵੇਅ ਵਿਚ ਆਉਂਦੀਆਂ ਜ਼ਮੀਨਾਂ ਦੇ ਵਾਜਬ ਅਤੇ ਵੇਲੇ ਸਿਰ ਮੁਆਵਜ਼ੇ ਦਵਾਉਣਾ ਵੀ ਇਸ ਸੰਘਰਸ਼ ਦਾ ਮੁੱਖ ਅਜੰਡਾ ਹੈ। ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੇ ਵੱਡੇ ਮਗਰਮੱਛਾਂ ਦੇ ਖ਼ਿਲਾਫ਼ ਕਾਰਵਾਈ ਕਰਕੇ ਜਮੀਨੀ ਪੱਧਰ ਤੇ ਨੌਜਵਾਨਾਂ ਨੂੰ ਬਚਾਉਣਾ ਵੀ ਕਿਸਾਨਾਂ ਦੀ ਲੜਾਈ ਵਿਚ ਸ਼ਾਮਿਲ ਹੈ। ਪੁਲਿਸ ਕਿਲੋ ਦੇ ਹਿਸਾਬ ਨਾਲ ਨਸ਼ਾ ਫੜ ਰਹੀ ਹੈ ਜਦ ਕਿ ਪੰਜਾਬ ਵਿੱਚ ਟਨਾਂ ਦੇ ਹਿਸਾਬ ਨਾਲ ਨਸ਼ਾ ਆ ਰਿਹਾ ਹੈ। ਇਸ ਨੂੰ ਪੁਲਿਸ ਦੀ ਵੱਡੀ ਕਾਮਯਾਬੀ ਨਹੀਂ ਕਿਹਾ ਜਾ ਸਕਦਾ ਕਿਉਂਕਿ ਜਦੋਂ ਤੱਕ ਵੱਡੇ ਸੌਦਾਗਰ ਫੜੇ ਨਹੀਂ ਜਾਂਦੇ ਨਸ਼ਾ ਪੰਜਾਬ ਵਿੱਚ ਪੂਰੀ ਤਰਾਂ ਨਾਲ ਖ਼ਤਮ ਨਹੀਂ ਹੋ ਸਕਦਾ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਪਾਣੀ ਨੂੰ ਬਚਾਉਣਾ ਅਤੇ ਜਨਹਿਤ ਦੇ ਹੋਰ ਕਈ ਮੁੱਦੇ ਵੀ ਕਿਸਾਨਾਂ ਨੇ ਆਪਣੇ ਇਸ ਸੰਘਰਸ਼ ਵਿੱਚ ਸ਼ਾਮਲ ਕੀਤੇ ਹਨ, ਜਿਹਨਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ,ਐਮ ਐਸ ਪੀ ਅਤੇ ਸਵਾਮੀ ਨਾਥਨ ਰਿਪੋਰਟ ਲਾਗੂ ਕਰਵਾਉਣੀ ,ਲਖੀਮਪੁਰ ਖੀਰਿ ਦੇ ਦੋਸ਼ੀਆਂ ਨੂੰ ਸਜ਼ਾਵਾਂ ਆਦਿ ਜਦੋਂ ਤੱਕ ਮੰਗਾਂ ਨਹੀਂ ਪੂਰੀਆਂ ਹੁੰਦੀਆਂ ਓਦੋਂ ਤਕ ਸੰਘਰਸ਼ ਅਤੇ ਰੇਲ ਰੋਕੋ ਅੰਦੋਲਨ ਜਾਰੀ ਰਹੇਗਾ। The post ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਜਾਮ, ਕਈ ਟ੍ਰੇਨਾਂ ਹੋਈਆਂ ਪ੍ਰਭਾਵਿਤ appeared first on TheUnmute.com - Punjabi News. Tags:
|
ਪਿਛਲੀਆਂ ਸਰਕਾਰ ਨੇ ਸਿੱਖਿਆ ਨੂੰ ਪ੍ਰਫੁਲਤ ਕਰਨ ਲਈ ਨਹੀਂ ਨਿਭਾਈ ਆਪਣੀ ਬਣਦੀ ਜ਼ਿੰਮੇਵਾਰੀ: ਅਮਨ ਅਰੋੜਾ Wednesday 22 February 2023 11:19 AM UTC+00 | Tags: aman-arora breaking-news news news-congress patiala previous-governments previous-punjab-governments the-unmute-breaking-news the-unmute-punjabi-news ਬਲਬੇੜਾ, (ਪਟਿਆਲਾ), 22 ਫਰਵਰੀ 2023: ਪੰਜਾਬ ਦੇਸੂਚਨਾ ਤੇ ਲੋਕ ਸੰਪਰਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂਦੇ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਹੈ ਕਿ ਸਿਹਤ ਤੇ ਸਿੱਖਿਆ ਸਰਕਾਰਾਂ ਦੀ ਮੁਢਲੀ ਜਿੰਮੇਵਾਰੀ ਹੁੰਦੀ ਹੈ ਪਰੰਤੂ ਪਿਛਲੀਆਂ ਸਰਕਾਰਾਂ ਆਪਣੀ ਇਸ ਜਿੰਮੇਵਾਰੀ ਤੋਂ ਪਿੱਛੇ ਹੱਟ ਗਈਆਂ ਸਨ, ਜਿਸ ਕਰਕੇ ਨਿਜੀ ਸੰਸਥਾਵਾਂ ਨੇ ਇਹ ਜਿੰਮਾ ਚੁੱਕਿਆ। ਉਨ੍ਹਾਂ ਕਿਹਾ ਕਿ ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਨੇ ਸਿੱਖਿਆ ਤੇ ਸਿਹਤ ਨੂੰ ਆਪਣੀ ਮੁੱਢਲੀ ਤਰਜੀਹ ਬਣਾਇਆ ਹੈ, ਜਿਸ ਕਰਕੇ ਹੁਣ ਰਾਜ ਦੇ ਸਰਕਾਰੀ ਸਕੂਲ ਵੀ ਨਿਜੀ ਸਕੂਲਾਂ ਦਾ ਮੁਕਾਬਲਾ ਕਰ ਰਹੇ ਹਨ। ਅਮਨ ਅਰੋੜਾ ਨੇ ਬਲਬੇੜਾ ਸਥਿਤ ‘ਦੀ ਸਟੈਮਫ਼ੀਲਡਸ ਇੰਟਰਨੈਸ਼ਨਲ ਸਕੂਲ’ ਦੇ ਸਾਲਾਨਾ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕਿਹਾ ਕਿ ਸਾਡੇ ਬੱਚੇ ਇੱਕ ਅਣਤਰਾਸ਼ੇ ਹੀਰੇ ਹਨ ਪਰ ਜੇਕਰ ਸਿੱਖਿਆ ਸੰਸਥਾਵਾਂ, ਭਾਵੇਂ ਉਹ ਸਰਕਾਰੀ ਹੋਣ ਜਾਂ ਪ੍ਰਾਈਵੇਟ, ਉਨ੍ਹਾਂ ਨੂੰ ਸਹੀ ਢੰਗ ਨਾਲ ਤਰਾਸ਼ ਕੇ ਅੱਗੇ ਲੈ ਆਉਣ ਤਾਂ ਸਾਡੇ ਦੇਸ਼ ਨੂੰ ਸੁਪਰ ਪਾਵਰ ਬਣਨ ਤੋਂ ਕੋਈ ਨਹੀਂ ਰੋਕ ਸਕੇਗਾ। ਅਮਨ ਅਰੋੜਾ (Aman Arora) ਨੇ ਅੱਗੇ ਕਿਹਾ ਕਿ ਸਿੱਖਿਆ ਇੱਕ ਅਜਿਹਾ ਖੇਤਰ ਹੈ, ਜਿਸ ‘ਚ ਜਿੰਨਾ ਵੀ ਨਿਵੇਸ਼ ਕੀਤਾ ਜਾਵੇ, ਉਹ ਭਾਵੇਂ ਪੂੰਜੀ ਦੇ ਰੂਪ ‘ਚ ਹੋਵੇ ਜਾਂ ਫੇਰ ਮਾਪਿਆਂ, ਅਧਿਆਪਕਾਂ ਜਾਂ ਸਮਾਜ ਵੱਲੋਂ ਆਪਣਾ ਫ਼ਰਜ ਨਿਭਾਉਣ ਅਤੇ ਬੱਚਿਆਂ ਲਈ ਸਮਾਂ ਕੱਢਣ ਦੇ ਰੂਪ ‘ਚ ਹੋਵੇ, ਸਾਡਾ ਸਮਾਜ ਤੇ ਦੇਸ਼ ਉਨਾ ਹੀ ਮਜ਼ਬੂਤ ਹੋਵੇਗਾ। ਇਸ ਮੌਕੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੀ ਉਨ੍ਹਾਂ ਦੇ ਨਾਲ ਸਨ। ਨਵੀਂ ਤੇ ਨਵਿਆਉਣਯੋਗ ਊਰਜਾ ਤੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਇਸ ਮੌਕੇ ਮੀਡੀਆ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਬਜਟ ਬਾਰੇ ਪੁੱਛੇ ਸਵਾਲ ਦੇ ਜਵਾਬ ‘ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀ ਛੱਡੀ ਵੱਡੀ ਕਰਜੇ ਦੀ ਪੰਡ ਦੇ ਬਾਵਜੂਦ ਪਿਛਲੇ ਬਜਟ ਦੀ ਤਰਜ ‘ਤੇ ਇਸ ਵਾਰ ਦਾ ਬਜਟ ਵੀ ਸਤੁੰਲਤ ਤੇ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਕਰਨ ਵਾਲਾ ਹੀ ਪੇਸ਼ ਕੀਤਾ ਜਾਵੇਗਾ। ਇੱਕ ਹੋਰ ਸਵਾਲ ਦੇ ਜਵਾਬ ‘ਚ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਛੇਤੀ ਪੰਜਾਬ ਅੰਦਰ ਅਣਅਧਿਕਾਰਤ ਕਲੋਨੀਆਂ ਕੱਟੇ ਜਾਣ ਦੇ ਮਾਮਲੇ ‘ਤੇ ਇੱਕ ਪੁਖ਼ਤਾ ਨੀਤੀ ਲਿਆਂਦੀ ਜਾ ਰਹੀ ਹੈ ਤਾਂ ਕਿ ਭਵਿੱਖ ਕੋਈ ਵੀ ਗ਼ੈਰ ਕਾਨੂੰਨੀ ਕਾਲੋਨੀ ਕੱਟਣ ਦਾ ਕੰਮ ਨਾ ਕਰੇ ਪਰ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚੋਂ ਸੀ.ਐਲ.ਯੂ ਖ਼ਤਮ ਕੀਤਾ ਕਰਕੇ ਅਫੋਰਡੇਬਲ ਹਾਊਸਿੰਗ ਨੀਤੀ ਲਿਆਂਦੀ ਗਈ ਹੈ ਤੇਫੀਸਾਂ 50 ਫੀਸਦੀ ਘਟਾਕੇ ਸਾਰੇ ਕੰਮਾਂ ਦਾ ਵਿਕੇਂਦਰੀਕਰਨ ਕਰ ਦਿੱਤਾ ਗਿਆ ਹੈ, ਇਸ ਲਈ ਕਾਲੋਨੀ ਕੱਟਣ ਲਈ ਪਹਿਲਾਂ ਪ੍ਰਵਾਨਗੀ ਲੈ ਲਈ ਜਾਵੇ। ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਰੀਬ 14 ਹਜ਼ਾਰ ਗ਼ੈਰ ਪ੍ਰਵਾਨਤ ਕਲੋਨੀਆਂ ਬਣ ਗਈਆਂ ਜਿਸ ਕਰਕੇ ਵੱਡੀ ਸਮੱਸਿਆ ਆਈ ਪਰ ਪੰਜਾਬ ਸਰਕਾਰ ਨੇ ਇੱਕ ਪੋਰਟਲ ਜਾਰੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ। ਜਦਕਿ 5773 ਪਿੰਡ ਇਸ ਦਾਇਰੇ ‘ਚੋਂ ਕੱਢੇ ਹਨ ਤੇ ਬਾਕੀ ਲਈ ਪ੍ਰਕ੍ਰਿਆ ਕਾਨੂੰਨ ਮੁਤਾਬਕ ਕੰਮ ਕੀਤਾ ਜਾ ਰਿਹਾ ਹੈ ਤੇ ਲੋਕਾਂ ਦੇ ਕਾਨੂੰਨੀ ਪਲਾਟਾਂ ਦੀਆਂ ਰਜਿਸਟਰੀਆਂ ਹੋਣ ਲੱਗੀਆਂ ਹਨ। ਇਸ ਮੌਕੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸੰਬੋਧਨ ਕਰਦਿਆਂ ਹਲਕਾ ਸਨੌਰ ‘ਚ ਉਦਯੋਗਿਕ ਜੋਨ ਬਣਾਉਣ ਦੀ ਮੰਗ ਰੱਖੀ ਤਾਂ ਕਿ ਹਲਕੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲ ਸਕਣ। ਸਕੂਲ ਦੇ ਡਾਇਰੈਕਟਰ ਜਗਵਿੰਦਰ ਸਿੰਘ ਦਿਉਲ ਨੇ ਅਮਨ ਅਰੋੜਾ, ਹਰਮੀਤ ਸਿੰਘ ਪਠਾਣਮਾਜਰਾ ਤੇ ਹੋਰ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨਵੀਰ ਸਿੰਘ ਟਿਵਾਣਾ, ਪ੍ਰਦੀਪ ਮਲਹੋਤਰਾ, ਜਸਵੀਰ ਸਿੰਘ ਭੰਗੂ ਤੇ ਹੋਰ ਸ਼ਖ਼ਸੀਅਤਾਂ, ਪ੍ਰਿੰਸੀਪਲ ਨਵਰੀਤ ਕੌਰ ਸੰਧੂ ਸਮੇਤ ਵੱਡੀ ਗਿਣਤੀ ਵਿਦਿਆਰਥੀ, ਮਾਪੇ ਤੇ ਅਧਿਆਪਕ ਵੀ ਮੌਜੂਦ ਸਨ। ਸਕੂਲੀ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੀ ਦਿਲਕਸ਼ ਪੇਸ਼ਕਾਰੀ ਕੀਤੀ। The post ਪਿਛਲੀਆਂ ਸਰਕਾਰ ਨੇ ਸਿੱਖਿਆ ਨੂੰ ਪ੍ਰਫੁਲਤ ਕਰਨ ਲਈ ਨਹੀਂ ਨਿਭਾਈ ਆਪਣੀ ਬਣਦੀ ਜ਼ਿੰਮੇਵਾਰੀ: ਅਮਨ ਅਰੋੜਾ appeared first on TheUnmute.com - Punjabi News. Tags:
|
ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਦੇ ਨਵੇਂ ਸੈਸ਼ਨ ਦੇ ਦਾਖਲੇ ਵਧਾਉਣ ਲਈ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ Wednesday 22 February 2023 11:31 AM UTC+00 | Tags: breaking-news harjot-singh-bains news new-session-admission punjab-education-minister-s-harjot-singh-bains punjab-new-session-admission punjab-school school-of-eminence ਰੂਪਨਗਰ, 22 ਫਰਵਰੀ 2023: ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖਲੇ ਨੂੰ ਵੱਧ ਤੋਂ ਵੱਧ ਯਕੀਨੀ ਕਰਨ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਨਵੇਂ ਸੈਸ਼ਨ ਦੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤੀ। ਇਸ ਮੌਕੇ ਸ. ਹਰਜੋਤ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਸਾਰੇ ਜਿਲ੍ਹਿਆਂ ਵਿੱਚ ਸਰਕਾਰੀ ਸਕੂਲਾਂ ਵਿਖੇ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਲਈ ਅਤੇ ਆਮ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ 23 ਜਾਗਰੂਕਤਾ ਵੈਨਾਂ ਅਗਲੇ ਤਿੰਨ ਦਿਨ ਤੱਕ ਸ਼ਹਿਰਾਂ ਅਤੇ ਪਿੰਡਾਂ ਵਿਚ ਪ੍ਰਚਾਰ ਕਰਨਗੀਆਂ। ਉਨ੍ਹਾਂ ਕਿਹਾ ਕਿ ਅਜੇ ਤੱਕ ਕੇਵਲ ਪ੍ਰਾਈਵੇਟ ਸਕੂਲਾਂ ਵੱਲੋਂ ਹੀ ਆਪਣਾ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਪਰ ਹੁਣ ਸਿੱਖਿਆ ਵਿਭਾਗ ਵੀ ਸਰਕਾਰੀ ਸਕੂਲਾਂ ਦੇ ਦਾਖਲੇ ਪ੍ਰਕਿਰਿਆ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੂਬੇ ਦੇ ਕੋਨੇ ਕੋਨੇ ਵਿਚ ਪ੍ਰਚਾਰ ਕਰੇਗਾ। ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਲਈ ਗਏ ਇਤਹਾਸਿਕ ਫੈਸਲੇ ਅਤੇ ਨੀਤੀਆਂ ਬਾਰੇ ਦੱਸਿਆ ਜਾਵੇਗਾ। ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਇਹ ਵੀ ਪਹਿਲੀ ਵਾਰ ਹੋਇਆ ਕਿ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਵਿਚ ਸਿੱਖਿਆ ਪ੍ਰਣਾਲੀ ਵਿਚ ਵਿਆਪਕ ਪੱਧਰ ਉੱਤੇ ਸੁਧਾਰ ਕੀਤਾ ਜਾ ਸਕੇ ਅਤੇ ਆਮ ਲੋਕਾਂ ਦੇ ਬੱਚੇ ਵੀ ਆਧੁਨਿਕ ਢੰਗ ਨਾਲ ਮਿਆਰੀ ਸਿੱਖਿਆ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਆਧਿਆਪਕਾਂ ਤੇ ਮਾਪਿਆਂ ਦੀ ਮਿਲਣੀ ਹੋਈ ਜਿਸ ਵਿਚ 19 ਲੱਖ ਦੇ ਕਰੀਬ ਮਾਪਿਆਂ ਨੇ ਹਿੱਸਾ ਲੈ ਕੇ ਇਤਹਾਸ ਰੱਚ ਦਿੱਤਾ। ਸ. ਹਰਜੋਤ ਬੈਂਸ ਨੇ ਅੱਗੇ ਕਿਹਾ ਕਿ ਇਸ ਸਾਲ ਸੂਬੇ ਦੇ ਸਕੂਲਾਂ ਵਿਚ 1800 ਦੇ ਕਰੀਬ ਨਵੇਂ ਕਮਰੇ ਤਿਆਰ ਕੀਤੇ ਗਏ ਹਨ ਅਤੇ 300 ਨਵੇਂ ਸਕੂਲ ਖੋਲ੍ਹੇ ਗਏ ਹਨ। ਅਗਲੇ ਸਾਲ ਤੱਕ ਰਾਜ ਦੇ ਸਕੂਲਾਂ ਵਿਚ ਸ਼ਾਨਦਾਰ ਫਰਨੀਚਰ ਵੀ ਮੁਹੱਈਆ ਕਰਵਾਇਆ ਜਾਵੇਗਾ। ਸਕੂਲ ਆਫ ਐਮੀਨੈਂਸ ਸਬੰਧੀ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿਚ 117 ਸਕੂਲ ਆਫ ਐਮੀਨੈਂਸ ਵਿਚ ਦਾਖਲੇ ਲਈ ਪੋਰਟਲ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਜੋ ਕਿ 10 ਮਾਰਚ ਤੱਕ ਖੁੱਲ੍ਹੇ ਰਹਿਣਗੇ। ਇਨ੍ਹਾਂ ਸਕੂਲਾਂ ਵਿਚ 75 ਫ਼ੀਸਦ ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹੋਣਗੇ ਅਤੇ ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਦਾਖਲੇ ਸਕੂਲ ਆਫ ਐਮੀਨੈਂਸ ਵਿਚ ਜਰੂਰ ਕਰਵਾਉਣ ਤਾਂ ਜੋ ਬੱਚਿਆਂ ਦਾ ਭਵਿੱਖ ਬਿਹਤਰ ਬਣਾਇਆ ਜਾ ਸਕੇ | ਉਨ੍ਹਾਂ ਨੇ ਕਿਹਾ ਅਗਲੇ ਕੁਝ ਸਾਲਾਂ ਵਿਚ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਬਿਹਤਰ ਕਰ ਦਿੱਤਾ ਜਾਵੇਗਾ ਜਿਸ ਵਿਚ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਮਿਆਰੀ ਸਿੱਖਿਆ ਦਿੱਤੀ ਜਾਵੇਗੀ ਅਤੇ ਉਚੇਰੀ ਸਿੱਖਿਆ ਲਈ ਵਾਧੂ ਕੋਚਿੰਗ ਦੇ ਵੀ ਪ੍ਰਬੰਧ ਕੀਤੇ ਜਾਣਗੇ। ਇਸ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਸਰਕਾਰੀ ਸਕੂਲਾਂ ਨੂੰ ਸਿੱਖਰਾਂ ਉੱਤੇ ਲੈਕੇ ਜਾਣ ਲਈ ਸਿੱਖਿਆ ਵਿਭਾਗ ਤੇ ਸਮੂਹ ਅਫਸਰ ਪੂਰੇ ਜ਼ੋਰਾਂ-ਸ਼ੋਰਾਂ ਨਾਲ ਉਪਰਾਲੇ ਕਰ ਰਹੇ ਹਨ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਦਾ ਢਾਂਚਾ ਹੋਰ ਮਜਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਉਂਦਿਆਂ ਕਿਹਾ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਜਲਦ ਸਰਕਾਰੀ ਸਕੂਲਾਂ ਦੀ ਕਾਰਗੁਜਾਰੀ ਤੋਂ ਬੇਹੱਦ ਸੰਤੁਸ਼ਟ ਹੋਣਗੇ। ਸਰਕਾਰੀ ਸਕੂਲਾਂ ਦੀ ਦਿੱਖ, ਸਿੱਖਣ ਸਿਖਾਉਣ ਲਈ ਡਿਜੀਟਲ ਤਕਨੀਕ ਦੀ ਵਰਤੋਂ, ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਕਾਰਨ ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਤੋਂ ਕਿਤੇ ਅੱਗੇ ਜਾ ਰਹੇ ਹਨ। ਇਸ ਸਮੇਂ ਉਨ੍ਹਾਂ ਨਿੱਜੀ ਸਕੂਲ ਨੂੰ ਪਛਾੜ ਚੁੱਕੇ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ ਦੀ ਮਾਪਿਆਂ ਨੂੰ ਅਪੀਲ ਕੀਤੀ। ਇਸ ਮੌਕੇ ਡੀ.ਸੀ. ਰੂਪਨਗਰ ਡਾ. ਪ੍ਰੀਤੀ ਯਾਦਵ ਤੇ ਹਲਕਾ ਵਿਧਾਇਕ ਰੂਪਨਗਰ ਸ਼੍ਰੀ ਦਿਨੇਸ਼ ਕੁਮਾਰ ਚੱਢਾ, ਡੀ.ਜੀ.ਐਸ.ਈ. ਵਿਨੈ ਬੁਬਲਾਨੀ, ਡਾਇਰੈਕਟਰ ਐਸ.ਸੀ.ਈ.ਆਰ.ਟੀ ਡਾ. ਮਨਿੰਦਰ ਸਰਕਾਰੀਆ, ਐਸਿਸਟੈਂਟ ਡਾਇਰੈਕਟਰ ਡਾ. ਸ਼ੰਕਰ ਚੌਧਰੀ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ) ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਿੱਖਿਆ ਅਫਸਰ (ਪ੍ਰ) ਰੂਪਨਗਰ ਸੰਗੀਤਾ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਰੰਜਨਾ ਕਟਿਆਲ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਨਜੀਤ ਸਿੰਘ ਮਾਵੀ, ਸੁਪਰਡੈਂਟ ਲਖਵੀਰ ਸਿੰਘ ਲੱਖਾ, ਸੁਰਿੰਦਰ ਰਾਣਾ, ਕੁਲਦੀਪ ਪਰਮਾਰ, ਲਖਵਿੰਦਰ ਸਿੰਘ, ਅਵਤਾਰ ਸਿੰਘ, ਪਰਮਜੀਤ ਕੁਮਾਰ, ਬਲਬੀਰ ਸਿੰਘ ਵੜੈਚ ਤੇ ਹੋਰ ਵੱਖ-ਵੱਖ ਸੀਨੀਅਰ ਅਧਿਕਾਰੀ ਹਾਜ਼ਰ ਸਨ। The post ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਦੇ ਨਵੇਂ ਸੈਸ਼ਨ ਦੇ ਦਾਖਲੇ ਵਧਾਉਣ ਲਈ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ appeared first on TheUnmute.com - Punjabi News. Tags:
|
ਕੇਂਦਰੀ ਜਲ ਮੰਤਰੀ ਗਜੇਂਦਰ ਸ਼ੇਖ਼ਾਵਤ ਦਾ ਬੰਦੀ ਸਿੰਘਾ ਦੀ ਲਿਸਟ ਬਾਰੇ ਬਿਆਨ ਗੁੰਮਰਾਹ ਕਰਨ ਵਾਲਾ: ਸਿੱਖ ਜਥੇਬੰਦੀਆਂ Wednesday 22 February 2023 11:49 AM UTC+00 | Tags: bandi-sikh breaking-news government-of-india latest-news news political punjab-news sgpc sikh-organizations union-water-minister-gajendra-shekhawat ਚੰਡੀਗੜ੍ਹ, 22 ਫ਼ਰਵਰੀ 2023: ਸਿੱਖ ਜਥੇਬੰਦੀਆਂ (Sikh Organizations) ਦੇ ਗਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ ਦੇ ਰਾਜਨੀਤਿਕ ਵਿੰਗ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਫਗਵਾੜਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਪਿਛਲੀ ਦਿਨੀ ਕੇਂਦਰੀ ਜਲ ਮੰਤਰੀ ਗਜੇਂਦਰ ਸ਼ੇਖ਼ਾਵਤ ਨੇ ਇੱਕ ਪ੍ਰੈੱਸ ਮਿਲਣੀ ਦੋਰਾਨ ਕਿਹਾ ਕਿ ਉਨ੍ਹਾਂ ਨੂੰ ਅੱਜ ਤੱਕ ਕਿਸੇ ਨੇ ਬੰਦੀ ਸਿੰਘਾਂ ਦੀ ਲਿਸਟ ਨਹੀਂ ਦਿੱਤੀ ਜੋ ਕਿ ਸਰਾਸਰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਬਿਆਨ ਹੈ । ਜਿਕਰਯੋਗ ਹੈ ਕਿ 2022 ਦੀਆਂ ਵਿਧਾਨ-ਸਭਾ ਚੋਣਾਂ ਪਹਿਲਾਂ ਫ਼ਰਵਰੀ 2022 ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਦਾਣਾ ਮੰਡੀ ਫਗਵਾੜਾ ਤੋ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਫਗਵਾੜਾ ਰਿਹਾਇਸ਼ ਤੱਕ ਸਿੱਖ ਜਥੇਬੰਦੀਆਂ ਵੱਲੋਂ ਸਾਂਝਾ ਬੰਦੀ ਸਿੰਘ ਰਿਹਾਈ ਮਾਰਚ ਕੀਤਾ ਗਿਆ ਸੀ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਆਪਣੀ ਰਿਹਾਇਸ਼ ਦੇ ਬਾਹਰ ਖੜੇ ਪੰਜ ਮੈਂਬਰੀ ਵਫ਼ਦ ਕੋਲੋਂ ਮੈਮੋਰੰਡਮ ਲੈਣ ਤੋ ਵੀ ਇਨਕਾਰ ਕਰ ਦਿੱਤਾ, ਜਿਸਦੇ ਰੋਸ ਵਜੋਂ ਲਗਭਗ 2 ਘੰਟੇ ਤੱਕ ਸਿੱਖ ਜਥੇਬੰਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਸਾਂਝੇ ਰੂਪ ਵਿੱਚ ਜਲੰਧਰ ਲੁਧਿਆਣਾ ਨੈਸ਼ਨਲ ਹਾਈਵੇ ਜਾਮ ਕੀਤਾ ਗਿਆ ਸੀ । ਜਿਸ ਤੋ ਬਾਅਦ ਸਿੱਖ ਜਥੇਬੰਦੀਆਂ (Sikh Organizations) ਵੱਲੋਂ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦੋਰਾਨ ਵਿਰੋਧ ਕਰਨ ਦਾ ਐਲਾਨ ਵੀ ਕੀਤਾ ਗਿਆ, ਜਿਸ ਐਲਾਨ ਤੋ ਬਾਅਦ ਮਿਤੀ 9 ਫ਼ਰਵਰੀ 2022 ਨੂੰ ਫਗਵਾੜੇ ਦੇ ਇੱਕ ਪੈਲੇਸ ਵਿਖੇ ਕੇਂਦਰੀ ਮੰਤਰੀ ਗਜੇਂਦਰ ਸ਼ੇਖ਼ਾਵਤ ਅਤੇ ਉਸ ਵਕਤ ਭਾਜਪਾ ਦੇ ਫਗਵਾੜੇ ਤੋ ਵਿਧਾਨ ਸਭਾ ਚੋਣਾਂ ਦੇ ਉਮੀਦਵਾਰ ਵਿਜੇ ਸਾਂਪਲਾ ਮੋਜੂਦਾ ਰਾਸ਼ਟਰੀ ਐਸ ਸੀ ਕਮਿਸ਼ਨ ਚੇਅਰਮੈਨ ਨੇ ਸਿੱਖ ਜਥੇਬੰਦੀਆਂ ਦੇ ਇੱਕ ਵਫ਼ਦ ਨਾਲ ਮੀਟਿੰਗ ਕੀਤੀ ਅਤੇ ਬੰਦੀ ਸਿੰਘਾਂ ਦੇ ਕੇਸਾਂ ਤੇ ਲਗਭਗ ਇੱਕ ਘੰਟਾ ਵਿਸਥਾਰ ਨਾਲ ਚਰਚਾ ਕੀਤੀ । ਸਿੱਖ ਜਥੇਬੰਦੀਆਂ ਦੇ ਆਗੂਆਂ ਦੇ ਉਸ ਵਫ਼ਦ ਵਿੱਚ ਮੋਜੂਦ ਬੰਦੀ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਖੁਦ 20 ਬੰਦੀ ਸਿੰਘਾਂ ਦੀ ਲਿਸਟ ਕੇਂਦਰੀ ਮੰਤਰੀ ਗਜੇਂਦਰ ਸ਼ੇਖ਼ਾਵਤ ਨੂੰ ਨਿੱਜੀ ਤੋਰ ਤੇ ਸੋਂਪੀ । ਇਸ ਵਫ਼ਦ ਵਿੱਚ ਸਿੱਖ ਜਥੇਬੰਦੀਆਂ ਦੇ ਆਗੂ , ਭਾਈ ਗੁਰਚਰਨ ਸਿੰਘ ਹਵਾਰਾ ਧਰਮੀ ਪਿਤਾ ਭਾਈ ਜਗਤਾਰ ਸਿੰਘ ਹਵਾਰਾ , ਕਿਸਾਨ ਆਗੂ ਗੁਰਪਾਲ ਸਿੰਘ ਪਾਲਾ ਮੌਲੀ , ਸੁਖਦੇਵ ਸਿੰਘ ਫਗਵਾੜਾ , ਭਾਈ ਹਰਜਿੰਦਰ ਸਿੰਘ ਮਾਝੀ , ਭਾਈ ਹਰਦੀਪ ਸਿੰਘ ਡਿਬਡਿਬਾ ਪ੍ਰਧਾਨ ਰਾਜਸਥਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ , ਅਮਰਜੀਤ ਸਿੰਘ ਸੰਧੂ ਹਰਪ੍ਰੀਤ ਸਿੰਘ ਸੋਢੀ ਅਤੇ ਮਨਜੀਤ ਸਿੰਘ ਫਗਵਾੜਾ ਸ਼ਾਮਿਲ ਸਨ । ਵਫ਼ਦ ਦੇ ਆਗੂਆਂ ਨੇ ਬੰਦੀ ਸਿੰਘਾ ਦੀ ਲਿਸਟ ਬਾਰੇ ਵਿਸਥਾਰ ਨਾਲ ਦੋਵਾ ਭਾਜਪਾ ਆਗੂਆਂ ਨਾਲ ਲੰਮੀ ਗੱਲਬਾਤ ਕੀਤੀ ਅਤੇ ਜਿਸ ਤੋ ਬਾਅਦ ਮੋਕੇ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖ਼ਾਵਤ ਨੇ ਮੋਕੇ ਤੇ ਗ੍ਰਹਿ ਮੰਤਰੀ ਭਾਰਤ ਨਾਲ ਗੱਲ ਕੀਤੀ ਅਤੇ ਕਿਹਾ ਕਿ ਬਹੁਤ ਜਲਦ ਤੁਹਾਨੂੰ ਚੰਗੇ ਨਤੀਜੇ ਮਿਲਣਗੇ । ਇਹੀ ਬਿਆਨ ਉਨ੍ਹਾਂ ਪ੍ਰੈੱਸ ਸਾਹਮਣੇ ਵੀ ਦੁਹਰਾਇਆ ਜੋ ਕਿ ਉਸ ਵਕਤ ਸਾਰੀਆਂ ਅਖਬਾਰਾਂ ਤੇ ਟੀ ਵੀ ਚੈਨਲਾਂ ਤੇ ਚੱਲਿਆ , ਪਰ ਸਾਰਾ ਕੁਝ ਜਨਤਕ ਖੇਤਰ ਵਿੱਚ ਹੋਣ ਦੇ ਬਾਵਜੂਦ ਵੀ ਕੇਂਦਰੀ ਮੰਤਰੀ ਦਾ ਆਪਣੇ ਬਿਆਨਾਂ ਤੋ ਮੁੱਕਰਨਾ ਮੰਦਭਾਗਾਂ ਹੈ । ਅਸੀਂ ਮੀਡੀਆ ਰਾਹੀ ਇੱਕ ਵਾਰ ਫੇਰ ਗਜੇਂਦਰ ਸ਼ੇਖ਼ਾਵਤ ਜੀ ਨੂੰ ਬੇਨਤੀ ਕਰਦੇ ਹਾਂ ਕਿ ਅਸੀਂ ਦੁਬਾਰਾ ਉਸੇ ਵਫਦ ਨਾਲ ਤੁਹਾਨੂੰ ਮਿਲ ਕੇ ਉਹੀ ਲਿਸਟ ਦੁਬਾਰਾ ਸੋਂਪਣ ਲਈ ਤਿਆਰ ਹਾਂ ਜੇ ਉਹ ਸਾਨੂੰ ਮਿਲਣ ਦਾ ਸਮਾਂ ਦੇਣ । ਉਸ ਵਕਤ ਦੀਆਂ ਅਖਬਾਰਾਂ ਦੀਆਂ ਖਬਰਾਂ ਤੇ ਵੀਡੀੳਜ ਪ੍ਰੈੱਸ ਨੋਟ ਨਾਲ ਭੇਜ ਰਹੇ ਹਾਂ ।
The post ਕੇਂਦਰੀ ਜਲ ਮੰਤਰੀ ਗਜੇਂਦਰ ਸ਼ੇਖ਼ਾਵਤ ਦਾ ਬੰਦੀ ਸਿੰਘਾ ਦੀ ਲਿਸਟ ਬਾਰੇ ਬਿਆਨ ਗੁੰਮਰਾਹ ਕਰਨ ਵਾਲਾ: ਸਿੱਖ ਜਥੇਬੰਦੀਆਂ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਖ਼ਰੀਦ 'ਤੇ ਤੁਰੰਤ ਰੋਕ ਲਗਾਉਣ ਦੇ ਦਿੱਤੇ ਹੁਕਮ Wednesday 22 February 2023 12:02 PM UTC+00 | Tags: breaking-news pearl-group ਚੰਡੀਗੜ੍ਹ, 22 ਫ਼ਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀ ਨਾਲ ਮੀਟਿੰਗ ਕੀਤੀ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲ ਗਰੁੱਪ (Pearl Group) ਦੀਆਂ ਜਾਇਦਾਦਾਂ ਦੀ ਖ਼ਰੀਦ ਉਤੇ ਤੁਰੰਤ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ | ਇਸ ਦੌਰਾਨ ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ ਸਮੇਤ ਕਈ ਉੱਚ ਅਧਿਕਾਰੀ ਵੀ ਮੌਜੂਦ ਸਨ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨਾਲ ਮੀਟਿੰਗ ਕਰ ਪਰਲ ਗਰੁੱਪ ਦੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਪਛਾਣ, ਰੈੱਡ ਐਂਟਰੀ ਤੇ ਖਰੀਦ ‘ਤੇ ਤੁਰੰਤ ਰੋਕ ਲਗਾਉਣ ਲਈ ਕਿਹਾ… ਅਸੀਂ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦਾ ਇੱਕ-ਇੱਕ ਪੈਸਾ ਦਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਾਂ… The post CM ਭਗਵੰਤ ਮਾਨ ਨੇ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਖ਼ਰੀਦ ‘ਤੇ ਤੁਰੰਤ ਰੋਕ ਲਗਾਉਣ ਦੇ ਦਿੱਤੇ ਹੁਕਮ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ Wednesday 22 February 2023 12:10 PM UTC+00 | Tags: breaking-news bribe crime-news ferozepur ferozepur-news ferozepur-police mudki mudki-police-station news si-jarnial-singh the-unmute-breaking-news the-unmute-latest-news the-unmute-news vigilance-bureau ਚੰਡੀਗੜ, 22 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ (Bribe) ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀ ਦੇ ਖਿਲਾਫ ਭਿ੍ਸ਼ਟਾਚਾਰ ਦਾ ਇਹ ਮੁਕੱਦਮਾ ਪਿੰਡ ਪੱਕਾ ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਸੇਵਕ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ | ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਥਾਣੇਦਾਰ ਨੇ ਇੱਕ ਪੁਲਿਸ ਸ਼ਿਕਾਇਤ ਦੇ ਮਾਮਲੇ ਵਿੱਚ ਦੋ ਧਿਰਾਂ ਵਿਚਾਲੇ ਸਮਝੌਤਾ ਕਰਵਾਉਣ ਲਈ 30,000 ਰੁਪਏ ਦੀ ਰਿਸ਼ਵਤ (Bribe) ਦੀ ਮੰਗ ਕੀਤੀ ਹੈ, ਜਿਸ ਵਿੱਚ ਉਸਦਾ ਲੜਕਾ ਵੀ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਸੌਦਾ 28,000 ਰੁਪਏ ਵਿਚ ਹੋਇਆ ਅਤੇ ਦੋਸ਼ੀ ਨੇ ਸਮਝੌਤੇ ਦੀ ਕਾਪੀ ਦੇਣ ਲਈ ਮੌਕੇ 'ਤੇ ਹੀ 8,000 ਰੁਪਏ ਲੈ ਲਏ। ਸ਼ਿਕਾਇਤਕਰਤਾ ਨੇ ਥਾਣੇਦਾਰ ਨੂੰ ਇਹ ਪੈਸੇ ਸੌਂਪਦੇ ਸਮੇਂ ਸਬੂਤ ਵਜੋਂ ਆਪਣੇ ਫੋਨ 'ਤੇ ਹੋਈ ਸਾਰੀ ਗੱਲਬਾਤ ਨੂੰ ਰੀਕਾਰਡ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਕਰਕੇ ਇੱਕ ਜਾਲ ਵਿਛਾਇਆ ਹੈ ਜਿਸ ਵਿੱਚ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਐਸਆਈ ਜਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ appeared first on TheUnmute.com - Punjabi News. Tags:
|
ਬੱਸੀ ਪਠਾਣਾਂ 'ਚ ਪੁਲਿਸ ਤੇ ਕਥਿਤ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋ ਗੈਂਗਸਟਰਾਂ ਦੀ ਮੌਤ Wednesday 22 February 2023 12:24 PM UTC+00 | Tags: adgp-pramod-ban bassi-pathana-police breaking-news crime fatehgarh-sahib gangster halka-bassi-pathanas latest-news news punjab-latest-news punjab-police ਚੰਡੀਗੜ, 22 ਫਰਵਰੀ 2023: ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਹਲਕਾ ਬੱਸੀ ਪਠਾਣਾਂ (Bassi Pathana) ਵਿੱਚ ਏ.ਡੀ.ਜੀ.ਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਐਂਟੀ ਗੈਂਗਸਟਰ ਸਟਰਾਈਕ ਫੋਰਸ ਦੀ ਅਗਵਾਈ ਵਿੱਚ ਇੱਕ ਆਪ੍ਰੇਸ਼ਨ ਤਹਿਤ ਪੁਲਿਸ ਅਤੇ ਕਥਿਤ ਗੈਂਗਸਟਰਾਂ ਵਿਚਾਲੇ ਮੁਕਾਬਲਾ ਦੀ ਖ਼ਬਰ ਹੈ | ਇਸ ਵਿੱਚ ਦੋ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਏ ਹਨ, ਜਦੋਂ ਕਿ ਦੋ ਕਥਿਤ ਗੈਂਗਸਟਰ ਮਾਰੇ ਗਏ ਹਨ ਅਤੇ ਇੱਕ ਗੈਂਗਸਟਰ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਗੈਂਗਸਟਰ ਤੇਜਿੰਦਰ ਸਿੰਘ ਮਹਿਮਦਪੁਰੀਆ ਉਰਫ਼ ਤੇਜ਼ਾ ਸਮੇਤ 2 ਗੈਂਗਸਟਰ ਇਸ ਐਨਕਾਉਂਟਰ ਵਿੱਚ ਮਾਰੇ ਗਏ ਹਨ | ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਥਾਰ ਜੀਪ ਫਗਵਾੜਾ ਨੇੜੇ ਤੋਂ ਲੁੱਟੀ ਗਈ ਸੀ। ਤੇਜਾ ਗੈਂਗਸਟਰ ਅਤੇ ਉਸਦੇ ਸਾਥੀ ਇਸ ਵਿੱਚ ਸਨ। ਜਦੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਨ੍ਹਾਂ ਵਿਅਕਤੀਆਂ ਨੇ ਪੁਲਿਸ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਜਿਸਦੇ ਕਾਰਨ ਪੁਲਿਸ ਨੂੰ ਗੋਲੀ ਚਲਾਉਣੀ ਪਈ। ਇਸ ‘ਚ ਗੈਂਗਸਟਰ ਤੇਜਾ ਤੇ ਉਸ ਦਾ ਸਾਥੀ ਮਾਰਿਆ ਗਿਆ। ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਏਡੀਜੀਪੀ ਨੇ ਦੱਸਿਆ ਕਿ ਇਹਨਾਂ ਦਾ ਮੁੱਖ ਦਫ਼ਤਰ ਨਵਾਂ ਸ਼ਹਿਰ ਵਿੱਚ ਹੈ। The post ਬੱਸੀ ਪਠਾਣਾਂ ‘ਚ ਪੁਲਿਸ ਤੇ ਕਥਿਤ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋ ਗੈਂਗਸਟਰਾਂ ਦੀ ਮੌਤ appeared first on TheUnmute.com - Punjabi News. Tags:
|
ਸਰਕਾਰਾਂ ਰਾਜ ਘੱਟ ਗਿਣਤੀ ਕਮਿਸ਼ਨ ਨੂੰ ਲਾਗੂ ਕਰਨ: ਇਕਬਾਲ ਸਿੰਘ ਲਾਲਪੁਰਾ Wednesday 22 February 2023 12:38 PM UTC+00 | Tags: aam-aadmi-party anandakarj-act breaking-news cm-bhagwant-mann iqbal-singh-lalpura national-minorities-commission news punjab punjabi-news the-unmute-breaking-news the-unmute-report ਚੰਡੀਗੜ੍ਹ, 22 ਫ਼ਰਵਰੀ 2023: ਘੱਟ ਗਿਣਤੀਆਂ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਵੀ ਕੰਮ ਕਰ ਰਿਹਾ ਹੈ ਪਰ ਚੰਡੀਗੜ੍ਹ ਸਮੇਤ ਵੱਖ-ਵੱਖ ਰਾਜਾਂ ਵਿੱਚ ਰਾਜ ਘੱਟ ਗਿਣਤੀ ਕਮਿਸ਼ਨ ਬਣਾਉਣ ਲਈ ਕਦੇ ਕੋਈ ਉਪਰਾਲਾ ਨਹੀਂ ਕੀਤਾ ਗਿਆ, ਜੋ ਕਿ ਅਫ਼ਸੋਸ ਦੀ ਗੱਲ ਹੈ। ਇਹ ਵਿਚਾਰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ (Iqbal Singh Lalpura) ਨੇ ਯੂਟੀ ਸਕੱਤਰੇਤ ਸੈਕਟਰ-9 ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਪ੍ਰਗਟ ਕੀਤੇ। ਇਕਬਾਲ ਸਿੰਘ ਲਾਲਪੁਰਾ ਬੁੱਧਵਾਰ ਨੂੰ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਸ਼ਹਿਰ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਸਾਰੇ 6 ਘੱਟ ਗਿਣਤੀ ਭਾਈਚਾਰਿਆਂ ਦੀ ਬਿਹਤਰੀ ਲਈ ਸੁਝਾਅ ਦਿੱਤੇ। ਮੀਟਿੰਗ ਤੋਂ ਬਾਅਦ ਇਕਬਾਲ ਸਿੰਘ ਲਾਲਪੁਰਾ ਨੇ ਮੀਡੀਆ ਦੇ ਸਾਹਮਣੇ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਪੱਖ ਪੇਸ਼ ਕੀਤਾ, ਜਿਸ ਵਿੱਚ ਉਨ੍ਹਾਂ ਵੱਖ-ਵੱਖ ਮੁੱਦੇ ਉਠਾਉਂਦੇ ਹੋਏ ਮੁਹਾਲੀ-ਚੰਡੀਗੜ੍ਹ ਸਰਹੱਦ 'ਤੇ ਬੈਠੇ ਧਰਨਾਕਾਰੀਆਂ ਦੇ ਹੱਕ ਵਿੱਚ ਖੁੱਲ੍ਹ ਕੇ ਬੋਲਿਆ। ਆਨੰਦਕਾਰਜ ਐਕਟ ਨੂੰ ਮਨਜ਼ੂਰੀ ਨਹੀਂ ਦਿੱਤੀ ਗਈਇਕ ਪ੍ਰੈਸ ਕਾਨਫਰੰਸ ਵਿਚ ਇਕਬਾਲ ਸਿੰਘ ਲਾਲਪੁਰਾ (Iqbal Singh Lalpura) ਨੇ ਕਿਹਾ ਕਿ ਆਨੰਦਕਾਰਜ ਦੀ ਹੋਂਦ ਦਾ ਫੈਸਲਾ ਸਾਲ 1909 ਵਿਚ ਹੋਇਆ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਸਾਲ 2012 ਵਿਚ ਸੰਵਿਧਾਨਕ ਤਰੀਕੇ ਨਾਲ ਲਾਗੂ ਕਰ ਦਿੱਤਾ ਹੈ। ਇਹ ਐਕਟ ਨਾ ਤਾਂ ਚੰਡੀਗੜ੍ਹ ਅਤੇ ਨਾ ਹੀ ਪੰਜਾਬ ਵਿੱਚ ਲਾਗੂ ਹੋਇਆ ਹੈ। ਆਨੰਦਕਾਰਜ ਐਕਟ ਦਿੱਲੀ, ਪੱਛਮੀ ਬੰਗਾਲ, ਮੱਧ ਪ੍ਰਦੇਸ਼ ਅਤੇ ਕੇਰਲ ਵਿੱਚ ਲਾਗੂ ਕੀਤਾ ਗਿਆ ਹੈ। ਆਨੰਦਕਾਰਜ ਐਕਟ ਨੂੰ ਵੱਖ-ਵੱਖ ਰਾਜਾਂ ਦੀ ਤਰਜ਼ 'ਤੇ ਲਾਗੂ ਅਤੇ ਪ੍ਰਮਾਣਿਤ ਕੀਤਾ ਜਾਣਾ ਚਾਹੀਦਾ ਹੈ। ਸਿੱਖਿਆ, ਰੁਜ਼ਗਾਰ ਅਤੇ ਘਰ ਘੱਟ ਗਿਣਤੀ ਦੀਆਂ ਮੁੱਖ ਲੋੜਾਂ ਹਨਘੱਟ ਗਿਣਤੀ ਭਾਈਚਾਰੇ ਦੀ ਮੰਗ 'ਤੇ ਲਾਲਪੁਰਾ ਨੇ ਕਿਹਾ ਕਿ ਘੱਟ ਗਿਣਤੀ ਦੀਆਂ ਮੁੱਖ ਲੋੜਾਂ ਸਿੱਖਿਆ, ਰੁਜ਼ਗਾਰ ਅਤੇ ਮਕਾਨ ਹਨ। ਸਿੱਖਿਆ ਤੋਂ ਬਾਅਦ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕਦਾ ਹੈ ਅਤੇ ਰੁਜ਼ਗਾਰ ਦੇ ਜ਼ਰੀਏ ਉਹ ਦੇਸ਼ ਦੇ ਵਿਕਾਸ ਵਿੱਚ ਹਿੱਸੇਦਾਰ ਬਣ ਸਕਦਾ ਹੈ। ਸਿਰ ਢੱਕਣ ਲਈ ਛੱਤ ਸਾਰਿਆਂ ਦੀ ਲੋੜ ਹੈ ਜਿਸ ਨੂੰ ਪੂਰਾ ਕਰਨ ਵੱਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਦੇਸ਼ ਵਿੱਚ ਕਿਸੇ ਵੀ ਤਰ੍ਹਾਂ ਦਾ ਰਾਖਵਾਂਕਰਨ ਜਾਂ ਮੰਗ ਜਾਇਜ਼ ਨਹੀਂ ਹੈ। ਲੋਕਾਂ ਨੂੰ ਰਾਜ ਦੇ ਖ਼ਿਲਾਫ਼ ਖੜਾ ਕਰਨ ਦੀ ਰਾਜਨੀਤੀਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੋਹਾਲੀ-ਚੰਡੀਗੜ੍ਹ ਸਰਹੱਦ 'ਤੇ ਬੈਠੇ ਸਿੱਖਾਂ 'ਤੇ ਬੋਲਦਿਆਂ ਇਕਬਾਲ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਸੂਬੇ ਦੇ ਖਿਲਾਫ ਖੜ੍ਹਾ ਕਰਨਾ ਸਿਆਸਤ ਦਾ ਪੁਰਾਣਾ ਹਥਿਆਰ ਹੈ। ਕੋਈ ਵੀ ਮੰਗ ਕਰਨ ਤੋਂ ਪਹਿਲਾਂ ਕਾਨੂੰਨ ਪੜ੍ਹਨਾ ਜ਼ਰੂਰੀ ਹੈ, ਫਿਰ ਅਜਿਹੀ ਮੰਗ ਕਰਨ ਤੋਂ ਪਹਿਲਾਂ ਉਸ ਨੂੰ ਪੂਰਾ ਕਰਨ ਵਾਲੇ ਦੀ ਭਾਲ ਕਰਨੀ ਚਾਹੀਦੀ ਹੈ। ਕਤਲ ਦੇ ਦੋਸ਼ੀ ਸਿੱਖਾਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਂਦੀ ਹੈ, ਜਿਸ ਨੂੰ ਪੰਜਾਬ ਦਾ ਮੁੱਖ ਮੰਤਰੀ ਜਾਂ ਪ੍ਰਸ਼ਾਸਕ, ਰਾਜਪਾਲ ਖ਼ਤਮ ਨਹੀਂ ਕਰਵਾ ਸਕਦਾ। ਮੁਲਜ਼ਮ ਨੂੰ ਸਾਲ ਵਿੱਚ ਚਾਰ ਮਹੀਨਿਆਂ ਲਈ ਪੈਰੋਲ ਮਿਲਦੀ ਹੈ ਜਿਸ ਦਾ ਉਹ ਲਾਭ ਲੈ ਸਕਦਾ ਹੈ। ਜੇ ਤੁਸੀਂ ਕਾਨੂੰਨ ਵਿੱਚ ਬਦਲਾ ਕਰਵਾਉਣਾ ਚਾਹੁੰਦੇ ਹੋ ਤਾਂ ਕੇਂਦਰ ਵਿੱਚ ਜਾਣਾ ਚਾਹੀਦਾ ਹੈ। The post ਸਰਕਾਰਾਂ ਰਾਜ ਘੱਟ ਗਿਣਤੀ ਕਮਿਸ਼ਨ ਨੂੰ ਲਾਗੂ ਕਰਨ: ਇਕਬਾਲ ਸਿੰਘ ਲਾਲਪੁਰਾ appeared first on TheUnmute.com - Punjabi News. Tags:
|
ਵਿਜੀਲੈਂਸ ਵਲੋਂ 55 ਲੱਖ ਰੁਪਏ ਦੇ ਗਬਨ ਦੇ ਮਾਮਲੇ 'ਚ ਮਾਰਕੀਟ ਕਮੇਟੀ ਦਾ ਸਾਬਕਾ ਚੇਅਰਮੈਨ ਗ੍ਰਿਫਤਾਰ Wednesday 22 February 2023 12:42 PM UTC+00 | Tags: aam-aadmi-party breaking-news cm-bhagwant-mann latest-news market-committee-khemkaran news punjab punjab-news punjab-scam punjab-vigilance-bureau the-unmute-breaking-news ਚੰਡੀਗੜ੍ਹ, 22 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਰਕੀਟ ਕਮੇਟੀ ਖੇਮਕਰਨ ਦੇ ਸਾਬਕਾ ਚੇਅਰਮੈਨ ਅੰਮ੍ਰਿਤਬੀਰ ਸਿੰਘ, ਵਾਸੀ ਪਿੰਡ ਆਸਲ ਉਤਾੜ, ਜ਼ਿਲ੍ਹਾ ਤਰਨਤਾਰਨ ਨੂੰ ਮਾਲ ਹਲਕਾ ਪੱਲਾ ਮੇਘਾ ਦੇ ਪਟਵਾਰੀ ਬਲਕਾਰ ਸਿੰਘ ਅਤੇ ਪਿੰਡ ਪੱਲਾ ਮੇਘਾ, ਫਿਰੋਜਪੁਰ ਦੇ ਇੱਕ ਪ੍ਰਾਈਵੇਟ ਵਿਅਕਤੀ ਬਿੱਲੂ ਸਿੰਘ ਦੀ ਮਿਲੀਭੁਗਤ ਨਾਲ ਜ਼ਮੀਨ ਐਕਵਾਇਰ ਕਰਨ ਦੌਰਾਨ 55,54,118 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੌਰਾਨ ਪਤਾ ਲੱਗਾ ਕਿ ਪੰਜਾਬ ਸਰਕਾਰ ਨੇ ਬੀ.ਐਸ.ਐਫ. ਲਈ ਪਿੰਡ ਪੱਲਾ ਮੇਘਾ ਨੇੜੇ ਨਿਊ ਮੁਹੰਮਦੀ ਵਾਲਾ ਵਿਖੇ ਇੱਕ ਨਵੀਂ ਸਰਹੱਦੀ ਚੌਕੀ ਸਥਾਪਤ ਕਰਨ ਲਈ ਸਾਲ 2002 ਤੋਂ 2012 ਦੌਰਾਨ 46 ਕਨਾਲ ਜ਼ਮੀਨ ਐਕੁਆਇਰ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਟਵਾਰੀ, ਜਿਸ ਨੂੰ ਕਾਨੂੰਗੋ ਵਜੋਂ ਬਰਖਾਸਤ ਕੀਤਾ ਗਿਆ ਹੈ, ਨੇ ਹੋਰ ਦੋ ਵਿਅਕਤੀਆਂ ਬਿੱਲੂ ਸਿੰਘ ਵਾਸੀ ਪੱਲਾ ਮੇਘਾ ਅਤੇ ਅੰਮ੍ਰਿਤਬੀਰ ਸਿੰਘ ਵਾਸੀ ਪਿੰਡ ਆਸਲ ਉਤਾੜ ਨਾਲ ਮਿਲੀਭੁਗਤ ਕਰਕੇ ਉਕਤ ਜ਼ਮੀਨ ਪ੍ਰਾਪਤੀ ਮਾਮਲੇ ਦੌਰਾਨ 1,11,08,236 ਰੁਪਏ ਦਾ ਗਬਨ ਕੀਤਾ ਸੀ। ਮੁਲਜ਼ਮ ਪਟਵਾਰੀ ਨੇ ਉਕਤ ਮੁਲਜ਼ਮਾਂ ਨਾਲ ਮਿਲੀਭੁਗਤ ਕਰਕੇ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਦਿਆਂ ਅਕਵਾਇਰ ਕਰਨ ਵਾਲੀ ਜ਼ਮੀਨ ਦੇ ਮਾਲਕਾਂ ਵਜੋਂ ਉਕਤ ਸਹਿ-ਮੁਲਜਮਾਂ ਦੇ ਨਾਂ ਦਰਜ ਕਰ ਦਿੱਤੇ। ਇਸ ਤੋਂ ਬਾਅਦ, ਪਟਵਾਰੀ ਨੇ 07-11-2012 ਨੂੰ ਉਪਰੋਕਤ ਦੋਵਾਂ ਸਹਿ-ਮੁਲਜ਼ਮਾਂ ਨੂੰ ਜਾਅਲੀ ਮਾਲ ਰਿਕਾਰਡ ਦੇ ਅਧਾਰ 'ਤੇ 55,54,118 ਰੁਪਏ ਦੇ ਮੁਆਵਜ਼ੇ ਦੇ ਦੋ ਬੈਂਕ ਚੈੱਕ ਜਾਰੀ ਕਰਵਾ ਦਿੱਤੇ। ਇਸ ਤੋਂ ਇਲਾਵਾ ਮੁਲਜ਼ਮ ਪਟਵਾਰੀ ਨੇ ਦੂਜੇ ਮੁਲਜ਼ਮਾਂ ਅਤੇ ਆਪਣੇ ਆਪ ਨੂੰ ਆਰਥਿਕ ਲਾਭ ਪਹੁੰਚਾਉਣ ਲਈ ਨਾਲ ਲੱਗਦੀ ਸਰਕਾਰੀ ਜ਼ਮੀਨ ਐਕੁਆਇਰ ਕਰਨ ਦੀ ਬਜਾਏ 16 ਕਨਾਲ 16 ਮਰਲੇ ਦੀ ਨਿੱਜੀ ਜ਼ਮੀਨ ਐਕੁਆਇਰ ਕਰਵਾ ਦਿੱਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਵਿਜੀਲੈਂਸ ਜਾਂਚ ਦੇ ਆਧਾਰ 'ਤੇ ਆਈ.ਪੀ.ਸੀ. ਦੀਆਂ ਧਾਰਾਵਾਂ 218, 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1)(ਏ), 13(2) ਤਹਿਤ ਮਿਤੀ 21-02-2023 ਨੂੰ ਮੁਕੱਦਮਾ ਨੰਬਰ 05 ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਸੀ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਪ੍ਰਾਪਤੀ ਪ੍ਰਕਿਰਿਆ ਨਾਲ ਸਬੰਧਤ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਜਿਸ ਲਈ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ। The post ਵਿਜੀਲੈਂਸ ਵਲੋਂ 55 ਲੱਖ ਰੁਪਏ ਦੇ ਗਬਨ ਦੇ ਮਾਮਲੇ 'ਚ ਮਾਰਕੀਟ ਕਮੇਟੀ ਦਾ ਸਾਬਕਾ ਚੇਅਰਮੈਨ ਗ੍ਰਿਫਤਾਰ appeared first on TheUnmute.com - Punjabi News. Tags:
|
ICC ਟੈਸਟ ਰੈਂਕਿੰਗ 'ਚ ਭਾਰਤੀ ਆਲਰਾਊਂਡਰਾਂ ਦਾ ਦਬਦਬਾ, ਰਵਿੰਦਰ ਜਡੇਜਾ ਆਲਰਾਊਂਡਰ ਰੈਂਕਿੰਗ 'ਚ ਨੰਬਰ-1 Wednesday 22 February 2023 01:14 PM UTC+00 | Tags: all-rounders-ranking axer-patel bcci breaking-news cricket-news icc icc-test-ranking icc-test-ranking-2023 icc-test-rankings news ravichandran-ashwin ravindra-jadeja sports-news the-unmute the-unmute-breaking ਚੰਡੀਗੜ੍ਹ, 22 ਫਰਵਰੀ 2023: ਆਈਸੀਸੀ ਨੇ ਆਪਣੀ ਤਾਜ਼ਾ ਰੈਂਕਿੰਗ ਜਾਰੀ ਕਰ ਦਿੱਤੀ ਹੈ। ਟੈਸਟ ਰੈਂਕਿੰਗ ਵਿੱਚ ਭਾਰਤੀ ਆਲਰਾਊਂਡਰਾਂ ਦਾ ਦਬਦਬਾ ਬਣਾਇਆ ਹੋਇਆ ਹੈ । ਬੁੱਧਵਾਰ ਨੂੰ ਜਾਰੀ ਕੀਤੀ ਗਈ ਰੈਂਕਿੰਗ ‘ਚ ਭਾਰਤੀ ਆਲਰਾਊਂਡਰ ਰਵਿੰਦਰ ਜਡੇਜਾ (Ravindra Jadeja) ਨੰਬਰ-1 ‘ਤੇ ਪਹੁੰਚ ਗਏ ਹਨ, ਜਦਕਿ ਰਵੀਚੰਦਰਨ ਅਸ਼ਵਿਨ ਦੂਜੇ ਅਤੇ ਅਕਸ਼ਰ ਪਟੇਲ 5ਵੇਂ ਨੰਬਰ ‘ਤੇ ਹਨ। ਇਸ ਦੇ ਨਾਲ ਹੀ 1,466 ਦਿਨਾਂ ਤੋਂ ਗੇਂਦਬਾਜ਼ੀ ਰੈਂਕਿੰਗ ‘ਚ ਚੋਟੀ ‘ਤੇ ਬਣੇ ਆਸਟਰੇਲਿਆਈ ਕਪਤਾਨ ਪੈਟ ਕਮਿੰਸ ਨੇ ਸਰਵੋਤਮ ਗੇਂਦਬਾਜ਼ ਦਾ ਤਾਜ ਗੁਆ ਦਿੱਤਾ ਹੈ। ਹੁਣ ਇੰਗਲਿਸ਼ ਗੇਂਦਬਾਜ਼ ਜੇਮਸ ਐਂਡਰਸਨ ਦੁਨੀਆ ਦੇ ਨੰਬਰ-1 ਗੇਂਦਬਾਜ਼ ਬਣ ਗਏ ਹਨ। ਉਹ ਗੇਂਦਬਾਜ਼ੀ ਰੈਂਕਿੰਗ ‘ਚ ਚੋਟੀ ‘ਤੇ ਪਹੁੰਚਣ ਵਾਲਾ ਦੁਨੀਆ ਦਾ ਦੂਜਾ ਸਭ ਤੋਂ ਵੱਧ ਉਮਰ ਦਾ ਗੇਂਦਬਾਜ਼ ਬਣ ਗਿਆ ਹੈ। ਇਸ ‘ਚ ਭਾਰਤ ਦੇ ਸਟਾਰ ਸਪਿਨਰ ਰਵੀਚੰਦਰਨ ਅਸ਼ਵਿਨ ਦੂਜੇ ਅਤੇ ਰਵਿੰਦਰ ਜਡੇਜਾ (Ravindra Jadeja) 7 ਸਥਾਨਾਂ ਦੀ ਛਾਲ ਨਾਲ ਨੌਵੇਂ ਸਥਾਨ ‘ਤੇ ਹਨ। ਇੰਗਲਿਸ਼ ਗੇਂਦਬਾਜ਼ ਜੇਮਸ ਐਂਡਰਸਨ ਨੇ 87 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। 40 ਸਾਲ 207 ਦਿਨ ਦੀ ਉਮਰ ‘ਚ ਚੋਟੀ ‘ਤੇ ਪਹੁੰਚਣ ਵਾਲਾ ਐਂਡਰਸਨ 1936 ‘ਚ ਆਸਟ੍ਰੇਲੀਆ ਦੇ ਕਲੈਰੀ ਗ੍ਰਿਮੈਟ ਤੋਂ ਬਾਅਦ ਚੋਟੀ ਦੀ ਰੈਂਕਿੰਗ ‘ਤੇ ਪਹੁੰਚਣ ਵਾਲਾ ਸਭ ਤੋਂ ਵੱਧ ਉਮਰ ਦਾ ਗੇਂਦਬਾਜ਼ ਹੈ। ਐਂਡਰਸਨ ਛੇਵੀਂ ਵਾਰ ਦੁਨੀਆ ਦੇ ਨੰਬਰ-1 ਗੇਂਦਬਾਜ਼ ਬਣ ਗਏ ਹਨ। ਐਂਡਰਸਨ ਦੇ ਖਾਤੇ ‘ਚ 866 ਰੈਂਕਿੰਗ ਅੰਕ ਹਨ। ਜਦਕਿ ਪੈਟ ਕਮਿੰਸ 858 ਅੰਕਾਂ ਨਾਲ ਤੀਜੇ ਨੰਬਰ ‘ਤੇ ਆ ਗਿਆ ਹੈ। The post ICC ਟੈਸਟ ਰੈਂਕਿੰਗ ‘ਚ ਭਾਰਤੀ ਆਲਰਾਊਂਡਰਾਂ ਦਾ ਦਬਦਬਾ, ਰਵਿੰਦਰ ਜਡੇਜਾ ਆਲਰਾਊਂਡਰ ਰੈਂਕਿੰਗ ‘ਚ ਨੰਬਰ-1 appeared first on TheUnmute.com - Punjabi News. Tags:
|
ਪੰਜਾਬ ਦੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਇਆ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ Wednesday 22 February 2023 01:24 PM UTC+00 | Tags: aam-aadmi-party agricultural-infrastructure breaking-news kuldeep-singh-dhaliwal news punjab-mandi punjab-mandi-bhawan punjab-mandi-board punjab-news the-unmute the-unmute-breaking-news the-unmute-news ਜਲੰਧਰ, 22 ਫਰਵਰੀ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਕਿਸਾਨ ਭਲਾਈ ਤੇ ਖੇਤੀਬਾੜੀ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਇਥੇ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 11.47 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਰਾਜ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਸਥਾਨਕ ਨਵੀਂ ਸਬਜ਼ੀ ਮੰਡੀ, ਮਕਸੂਦਾਂ ਵਿਖੇ 2.29 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਡੀ ਬੋਰਡ ਵਲੋਂ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਹੋਣ ਵਾਲੇ ਕੰਮ ਸ਼ੁਰੂ ਕਰਵਾਕੇ ਮੁਕੰਮਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2022-23 ਲਈ ਮੰਡੀਆਂ ਦੇ ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਰੱਖੇ ਗਏ ਸਨ ਜਿਨ੍ਹਾਂ ਵਿਚੋਂ ਕਰੀਬ 18 ਕਰੋੜ ਰੁਪਏ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ਦੀ ਕਾਇਆ-ਕਲਪ 'ਤੇ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਸੂਬੇ ਦੀਆਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸੀਜ਼ਨ ਦੌਰਾਨ ਫ਼ਸਲਾਂ ਲੈ ਕੇ ਆਉਣ ਵੇਲੇ ਉਨ੍ਹਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਮਿਲ ਸਕੇ। ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੰਡੀਆਂ ਦੇ ਮੁੱਖ ਕੰਮਾਂ ਵਿੱਚ ਅੰਦਰੂਨੀ ਅਤੇ ਲਿੰਕ ਸੜਕਾਂ ਦੀ ਮੁਰੰਮਤ, ਚਾਰਦਿਵਾਰੀਆਂ। ਇੱਟਾਂ ਦੇ ਫੜ੍ਹ 'ਤੇ ਸੀ.ਸੀ.ਫਲੌਰਿੰਗ, ਸਟੀਲ ਕਵਰ ਸ਼ੈਡਾਂ ਦੀ ਉਸਾਰੀ, ਨਵੇਂ ਫੜ੍ਹ ਅਤੇ ਜਨਤਕ ਸਹੂਲਤਾਂ ਆਦਿ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋਆਬਾ ਖੇਤਰ ਵਿੱਚ ਅੱਜ ਦੇ ਪਹਿਲੇ ਪੜ੍ਹਾਅ ਤੋਂ ਬਾਅਦ ਜਲਦ ਹੀ ਦੂਜਾ ਪੜ੍ਹਾਅ ਵੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਇਸ ਖੇਤਰ ਦੀਆਂ ਸਾਰੀਆਂ ਮੰਡੀਆਂ ਨੂੰ ਆਧੁਨਿਕ ਮੰਡੀਆਂ ਵਜੋਂ ਵਿਕਸਿਤ ਕੀਤਾ ਜਾ ਸਕੇ। Çਲੰਕ ਸੜਕਾਂ ਮੁਰੰਮਤ ਸਬੰਧੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ 10.61 ਕਰੋੜ ਰੁਪਏ ਦੀ ਲਾਗਤ ਨਾਲ ਨਕੋਦਰ, ਸ਼ਾਹਕੋਟ, ਫਿਲੌਰ ਹਲਕਿਆਂ ਵਿੱਚ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਨੂੰ ਅਪਗ੍ਰੇਡ ਕਰਨ ਵਾਲੇ ਪ੍ਰੋਗਰਾਮ ਤਹਿਤ ਇਨ੍ਹਾਂ ਸੜਕਾਂ ਦੀ ਚੌੜਾਈ 10 ਤੋਂ 18 ਫੁੱਟ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਰਹੀ ਆਵਾਜਾਈ ਦੇ ਮੱਦੇਨਜ਼ਰ ਲੋਕਾਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਲੋਂ ਜਲੰਧਰ ਜ਼ਿਲ੍ਹੇ ਦੀਆਂ ਵੱਖ-ਵੱਖ Çਲੰਕ ਸੜਕਾਂ ਦੀ ਮੁਰੰਮਤ ਲਈ 9.92 ਕਰੋੜ ਰੁਪਏ ਦੀ ਲਾਗਤ ਨਾਲ 66.75 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦੀ ਮੁਕੰਮਲ ਮੁਰੰਮਤ ਕਰਵਾਈ ਜਾ ਰਹੀ ਹੈ। ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਂ ਖੇਤੀਬਾੜੀ ਨੀਤੀ ਮਾਰਚ ਮਹੀਨੇ ਦੇ ਅਖੀਰ ਤੱਕ ਲਿਆਂਦੀ ਜਾ ਰਹੀ ਹੈ ਜੋ ਕਿ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਦੇ ਬੇਹੱਦ ਲਾਹੇਵੰਦ ਹੋਵੇਗੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਫਸਲਾਂ ਲਈ ਨਹਿਰੀ ਪਾਣੀ ਦੀ ਵਰਤੋਂ ਨੂੰ ਜਲਦ ਹੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਹਰ ਖੇਤਰ ਵਿੱਚ ਫ਼ਸਲਾਂ ਲਈ ਨਹਿਰੀ ਪਾਣੀ ਦੀ ਉਪਲਬੱਧਤਾ ਨੁੂੰ ਯਕੀਨੀ ਬਣਾਇਆ ਜਾਵੇਗਾ। ਮੁੱਖ ਫ਼ਸਲਾਂ ਦੀ ਕਾਸ਼ਤ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਸਬਜ਼ੀਆਂ ਦੀ ਪੈਦਾਵਾਰ ਅਤੇ ਹੋਰ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਫ਼ਸਲਾਂ ਦੇ ਸੁਚੱਜੇ ਮੰਡੀਕਰਨ ਲਈ ਮੰਡੀਆਂ ਵਿੱਚ ਵੱਡੇ ਪੱਧਰ 'ਤੇ ਸੁਧਾਰ ਕੀਤੇ ਜਾ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਮਨ ਅਰੋੜਾ, ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਦਿਨੇਸ਼ ਢੱਲ ਆਦਿ ਮੌਜੂਦ ਸਨ। The post ਪੰਜਾਬ ਦੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਇਆ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News. Tags:
|
ਡਾ. ਬਲਬੀਰ ਸਿੰਘ ਨੇ ਆਯੁਰਵੇਦ ਵਿਭਾਗ 'ਚ 8 ਕਲਰਕਾਂ ਅਤੇ 1 ਸੇਵਾਦਾਰ ਨੂੰ ਸੌਂਪੇ ਨਿਯੁਕਤੀ ਪੱਤਰ Wednesday 22 February 2023 01:33 PM UTC+00 | Tags: appointment-letters ayurveda breaking-news directorate-of-ayurveda dr-balbir-singh health news punjab-health-department punjab-health-scheme ਚੰਡੀਗੜ, 22 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਮੁਤਾਬਕ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਬੁੱਧਵਾਰ ਨੂੰ ਡਾਇਰੈਕਟੋਰੇਟ ਆਯੁਰਵੈਦ, ਪੰਜਾਬ ਵਿਖੇ ਨਵ-ਨਿਯੁਕਤ ਅੱਠ ਕਲਰਕਾਂ ਅਤੇ ਇੱਕ ਸੇਵਾਦਾਰ ਨੂੰ ਨਿਯੁਕਤੀ ਪੱਤਰ ਸੌਂਪੇ। ਸਿਹਤ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਦਿਲੋਂ ਵਧਾਈ ਦਿੰਦਿਆਂ ਉਨਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ। ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਿ੍ਰਸ਼ਟਾਚਾਰ ਵਿਰੁੱਧ ਨਾ-ਕਾਬਿਲ-ਏ-ਬਰਦਾਸ਼ਤ (ਜ਼ੀਰੋ ਟਾਲਰੈਂਸ) ਨੀਤੀ ਅਪਣਾਈ ਹੈ ਅਤੇ ਨੌਕਰੀ ਦੌਰਾਨ ਅਜਿਹੀ ਕੁਤਾਹੀ ਜਾਂ ਬੇਨਿਯਮੀਆਂ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਡਾ: ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਜਲਦ ਹੀ ਸਿਹਤ ਸੇਵਾਵਾਂ ਨਾਲ ਸਬੰਧਤ ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਯੁਰਵੈਦਿਕ ਇਲਾਜ ਪ੍ਰਣਾਲੀਆਂ ਦੇ ਸਬੰਧ ਵਿੱਚ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਠੋਸ ਕਦਮ ਚੁੱਕਣ 'ਤੇ ਵੀ ਜ਼ੋਰ ਦਿੱਤਾ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਨਿਜਾਤ ਦਿਵਾਉਣ ਲਈ ਆਯੁਰਵੈਦਿਕ ਇਲਾਜ ਵਿਧੀਆਂ ਬਹੁਤ ਲਾਹੇਵੰਦ ਸਿੱਧ ਹੋ ਸਕਦੀਆਂ ਹਨ। ਇਸ ਦੌਰਾਨ ਸਮੂਹ ਉਮੀਦਵਾਰਾਂ ਨੇ ਸਿਹਤ ਮੰਤਰੀ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਸੁਹਿਰਦਤਾ ,ਇਮਾਨਦਾਰੀ ਅਤੇ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਕਮਿਸ਼ਨਰ ਆਯੂਸ਼ ਡਾ: ਅਭਿਨਵ ਤਿ੍ਰਖਾ, ਡਾਇਰੈਕਟਰ ਆਯੂਰਵੈਦ ਪੰਜਾਬ ਡਾ: ਸ਼ਸ਼ੀ ਭੂਸ਼ਣ, ਡਾਇਰੈਕਟਰ ਹੋਮਿਓਪੈਥੀ ਡਾ: ਬਲਿਹਾਰ ਸਿੰਘ ਅਤੇ ਜਿਲਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਸੰਗਰੂਰ ਡਾ: ਰਵੀ ਡੂਮਰਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ । The post ਡਾ. ਬਲਬੀਰ ਸਿੰਘ ਨੇ ਆਯੁਰਵੇਦ ਵਿਭਾਗ ‘ਚ 8 ਕਲਰਕਾਂ ਅਤੇ 1 ਸੇਵਾਦਾਰ ਨੂੰ ਸੌਂਪੇ ਨਿਯੁਕਤੀ ਪੱਤਰ appeared first on TheUnmute.com - Punjabi News. Tags:
|
2023 'ਚ ਇਕੱਲਾ ਭਾਰਤ ਵਿਸ਼ਵ ਵਿਕਾਸ 'ਚ 15 ਪ੍ਰਤੀਸ਼ਤ ਯੋਗਦਾਨ ਦੇਵੇਗਾ: IMF Wednesday 22 February 2023 01:49 PM UTC+00 | Tags: breaking-news fiscal-policy global-growth imf imf-md india-economy indian-government international-monetary-fund kristalina-georgieva news punjabi-news the-unmute-breaking-news ਚੰਡੀਗੜ, 22 ਫਰਵਰੀ 2023: ਅੰਤਰਰਾਸ਼ਟਰੀ ਮੁਦਰਾ ਫੰਡ (IMF) ਦੀ ਮੈਨੇਜਿੰਗ ਡਾਇਰੈਕਟਰ ਕ੍ਰਿਸਟਾਲੀਨਾ ਜਾਰਜੀਵਾ (Kristalina Georgieva) ਨੇ ਕਿਹਾ ਕਿ 2023 ਵਿੱਚ ਵਿਸ਼ਵ ਵਿਕਾਸ ਵਿੱਚ ਇਕੱਲੇ ਭਾਰਤ (India) ਦਾ ਯੋਗਦਾਨ 15 ਪ੍ਰਤੀਸ਼ਤ ਹੋਵੇਗਾ। ਉਨ੍ਹਾਂ ਕਿਹਾ ਕਿ ਡਿਜੀਟਾਈਜੇਸ਼ਨ ਨੇ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਨੂੰ ਕੋਰੋਨਾ ਮਹਾਂਮਾਰੀ ਦੇ ਹੇਠਾਂ ਤੋਂ ਬਾਹਰ ਕੱਢਿਆ ਹੈ। ਵਿਵੇਕਪੂਰਣ ਵਿੱਤੀ ਨੀਤੀ ਅਤੇ ਅਗਲੇ ਸਾਲ ਦੇ ਬਜਟ ਵਿੱਚ ਪੂੰਜੀ ਨਿਵੇਸ਼ ਲਈ ਮਹੱਤਵਪੂਰਨ ਫੰਡਿੰਗ ਦੀ ਵਿਵਸਥਾ ਵਿਕਾਸ ਦੀ ਗਤੀ ਨੂੰ ਕਾਇਮ ਰੱਖਣ ਵਿੱਚ ਮਦਦ ਕਰੇਗੀ। ਜਾਰਜੀਵਾ ਨੇ ਕਿਹਾ ਕਿ ‘ਭਾਰਤ ਦਾ ਪ੍ਰਦਰਸ਼ਨ ਬਹੁਤ ਪ੍ਰਭਾਵਸ਼ਾਲੀ ਰਿਹਾ ਹੈ। ਇਸ ਸਾਲ ਲਈ, ਅਸੀਂ ਉਮੀਦ ਕਰਦੇ ਹਾਂ ਕਿ ਭਾਰਤ (India) ਮਾਰਚ ਵਿੱਚ ਖ਼ਤਮ ਹੋਣ ਵਾਲੇ ਵਿੱਤੀ ਸਾਲ ਵਿੱਚ 6.8 ਫੀਸਦੀ ਦੀ ਉੱਚ ਵਿਕਾਸ ਦਰ ਹਾਸਲ ਕਰੇਗਾ। ਇਹ ਪ੍ਰਮੁੱਖ ਅਰਥਚਾਰਿਆਂ ਵਿੱਚ ਸਭ ਤੋਂ ਤੇਜ਼ ਵਿਕਾਸ ਦਰ ਹੈ। ਭਾਰਤ ਅਜਿਹੇ ਸਮੇਂ ਵਿੱਚ ਇੱਕ ਆਕਰਸ਼ਕ ਮੰਜ਼ਿਲ ਬਣਿਆ ਹੋਇਆ ਹੈ ਜਦੋਂ ਆਈਐਮਐਫ 2023 ਨੂੰ ਇੱਕ ਮੁਸ਼ਕਲ ਸਾਲ ਵਜੋਂ ਵੇਖਦਾ ਹੈ। ਇਸ ਸਾਲ ਗਲੋਬਲ ਵਿਕਾਸ ਦਰ ਪਿਛਲੇ ਸਾਲ 3.4 ਫੀਸਦੀ ਤੋਂ 2.9 ਫੀਸਦੀ ਤੱਕ ਪਹੁੰਚ ਸਕਦੀ ਹੈ। ਜਾਰਜੀਵਾ ਨੇ ਕਿਹਾ ਕਿ ‘ਭਾਰਤ ਚਮਕਦਾ ਸਿਤਾਰਾ ਕਿਉਂ ਹੈ? ਇਹ ਇਸ ਲਈ ਹੈ ਕਿਉਂਕਿ ਇਸ ਦੇਸ਼ ਨੇ ਡਿਜੀਟਲਾਈਜ਼ੇਸ਼ਨ ਦੀ ਦਿਸ਼ਾ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ। ਭਾਰਤ ਪਹਿਲਾਂ ਹੀ ਮਹਾਂਮਾਰੀ ਦੇ ਪ੍ਰਭਾਵ ‘ਤੇ ਕਾਬੂ ਪਾਉਣ ਅਤੇ ਇਸ ਨੂੰ ਵਿਕਾਸ ਅਤੇ ਰੁਜ਼ਗਾਰ ਸਿਰਜਣ ਦੇ ਮੁੱਖ ਚਾਲਕ ਵਜੋਂ ਵਰਤਣ ਵਿੱਚ ਚੰਗੀ ਤਰ੍ਹਾਂ ਅੱਗੇ ਵਧ ਰਿਹਾ ਹੈ। ਕ੍ਰਿਸਟੀਨਾ ਜਾਰਜੀਵਾ ਨੇ ਕਿਹਾ ਹੈ ਕਿ ਜੀ-20 ਲਈ ਭਾਰਤ ਵੱਲੋਂ ਐਲਾਨਿਆ ਗਿਆ 'ਇੱਕ ਧਰਤੀ, ਇੱਕ ਪਰਿਵਾਰ, ਇੱਕ ਭਵਿੱਖ' ਦਾ ਆਦਰਸ਼ ਮੋਟੋ ਬਹੁਤ ਉਤਸ਼ਾਹਜਨਕ ਅਤੇ ਇੱਕਜੁੱਟ ਕਰਨ ਵਾਲਾ ਹੈ। ਜਾਰਜੀਵਾ ਬੇਂਗਲੁਰੂ ਵਿੱਚ ਜੀ-20 ਵਿੱਤੀ ਟ੍ਰੈਕ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਪਣੀ ਭਾਰਤ ਫੇਰੀ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਹੀ | The post 2023 ‘ਚ ਇਕੱਲਾ ਭਾਰਤ ਵਿਸ਼ਵ ਵਿਕਾਸ ‘ਚ 15 ਪ੍ਰਤੀਸ਼ਤ ਯੋਗਦਾਨ ਦੇਵੇਗਾ: IMF appeared first on TheUnmute.com - Punjabi News. Tags:
|
ਲਾਲਜੀਤ ਸਿੰਘ ਭੁੱਲਰ ਵੱਲੋਂ ਵਿਦੇਸ਼ਾਂ 'ਚ ਟਰਾਂਸਪੋਰਟ ਦਾ ਕਾਰੋਬਾਰ ਕਰਦੇ ਪੰਜਾਬੀਆਂ ਨੂੰ 'ਬੁਕਿੰਗ ਤੇ ਡਿਸਪੈਚ' ਸੇਵਾਵਾਂ ਪੰਜਾਬ 'ਚ ਖੋਲ੍ਹਣ ਦੀ ਅਪੀਲ Wednesday 22 February 2023 01:56 PM UTC+00 | Tags: booking-and-dispatch booking-and-dispatch-services-in-punjab breaking-news jobs laljit-singh-bhullar news nri punjab punjab-news transport-business ਚੰਡੀਗੜ੍ਹ, 22 ਫ਼ਰਵਰੀ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਵਿਦੇਸ਼ਾਂ 'ਚ ਟਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ 'ਬੁਕਿੰਗ ਤੇ ਡਿਸਪੈਚ' ਸੇਵਾਵਾਂ ਪੰਜਾਬ 'ਚ ਖੋਲ੍ਹਣ ਦੀ ਅਪੀਲ ਕੀਤੀ ਹੈ।ਅੱਜ ਇੱਥੇ ਕੁਲਥਮ (ਬੰਗਾ) ਨੇੜੇ, ਕੈਨੇਡਾ ਆਧਾਰਿਤ ਹਰਮਨ ਟਰਾਂਸਪੋਰਟ ਦੀਆਂ ਇਨ੍ਹਾਂ ਸੇਵਾਵਾਂ ਨਾਲ ਸਬੰਧਤ 'ਬੈਕ ਆਫ਼ਿਸ' ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਪੰਜਾਬ ਦੀ ਧਰਤੀ ਤੋਂ ਮੁਹੱਈਆ ਕਰਵਾਉਣ ਨਾਲ, ਨੌਜੁਆਨਾਂ ਨੂੰ ਵੱਡੀ ਗਿਣਤੀ 'ਚ ਰੋਜ਼ਗਾਰ ਮਿਲੇਗਾ। ਉਨ੍ਹਾਂ ਹਰਮਨ ਟਰਾਂਸਪੋਰਟ ਵੱਲੋਂ ਆਪਣੇ ਇਸ ਦਫ਼ਤਰ ਰਾਹੀਂ 100 ਦੇ ਕਰੀਬ ਸਥਾਨਕ ਨੌਜੁਆਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਸ਼ਲਾਘਾ ਕਰਦਿਆਂ ਟਰਾਂਸਪੋਰਟ ਤੇ ਟਰੱਕਿੰਗ ਦੇ ਕਾਰੋਬਾਰ ਨਾਲ ਜੁੜੇ ਬਾਕੀ ਪ੍ਰਵਾਸੀ ਪੰਜਾਬੀਆਂ ਨੂੰ ਵੀ ਪੰਜਾਬ ਦੇ ਨੌਜੁਆਨਾਂ ਦੇ ਇਸ ਢੰਗ ਨਾਲ ਰੋਜ਼ਗਾਰ ਲਈ ਹੰਭਲਾ ਮਾਰਨ ਲਈ ਆਖਿਆ। ਉਨ੍ਹਾਂ ਦੱਸਿਆ ਕਿ ਹਰਮਨ ਟਰਾਂਸਪੋਰਟ ਦਾ ਕੈਨੇਡਾ 'ਚ ਬਹੁਤ ਵੱਡਾ ਫ਼ਲੀਟ ਹੈ, ਜਿਸ ਦਾ ਸਥਾਨਕ ਨੌਜੁਆਨਾਂ ਨੂੰ ਇਸ ਦਫ਼ਤਰ 'ਚ ਹੋਣ ਵਾਲੀ 'ਬੁਕਿੰਗ ਤੇ ਡਿਸਪੈਚ' ਕਾਰਜਾਂ ਨਾਲ ਲਾਭ ਮਿਲੇਗਾ। ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਕਿਹਾ ਕਿ ਹਰਮਨ ਟਰਾਂਸਪੋਰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਪਣੀ ਧਰਤੀ ਤੋਂ ਪ੍ਰਵਾਸੀ ਪੰਜਾਬੀਆਂ ਨੂੰ ਰੋਜ਼ਗਾਰ ਦੇ ਵਸੀਲੇ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ ਤਹਿਤ ਇਲਾਕੇ ਦੇ ਨੌਜੁਆਨਾਂ ਲਈ ਰੋਜ਼ਗਾਰ ਦੇ ਨਵੇਂ ਵਸੀਲੇ ਪੈਦਾ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਧਰਤੀ ਤੋਂ ਆਪਣੇ ਵਿਦੇਸ਼ੀ ਕਾਰੋਬਾਰ ਚਲਾਉਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ। ਉੁਨ੍ਹਾਂ ਇਸ ਸਮਾਗਮ 'ਚ ਮੌਜੂਦ ਯੂ.ਐਸ.ਏ. ਅਤੇ ਯੂ.ਕੇ. ਦੇ ਟਰਾਂਸਪੋਰਟਰਾਂ ਨੂੰ ਵੀ ਆਪਣੇ ਕਾਰੋਬਾਰ ਨਾਲ ਸਬੰਧਤ 'ਬੁਕਿੰਗ ਤੇ ਡਿਸਪੈਚ' ਸੇਵਾਵਾਂ ਪੰਜਾਬ 'ਚੋਂ ਹੀ ਸ਼ੁਰੂ ਕਰਨ ਲਈ ਪ੍ਰੇਰਿਆ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਅਣਥੱਕ ਯਤਨ ਕਰ ਰਹੇ ਹਨ ਤਾਂ ਪ੍ਰਵਾਸੀ ਪੰਜਾਬੀ ਭਰਾਵਾਂ ਨੂੰ ਵੀ ਇਨ੍ਹਾਂ ਯਤਨਾਂ 'ਚ ਬਰਾਬਰ ਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਵਿਧਾਇਕ ਸ਼ੀਤਲ ਅੰਗੂਰਾਲ, ਆਪ ਦੇ ਸੂਬਾਈ ਬੁਲਾਰੇ ਐਡਵੋਕੇਟ ਪਰਮਵੀਰ ਸਿੰਘ ਤੇ ਸਤਨਾਮ ਸਿੰਘ ਜਲਵਾਹਾ ਵੀ ਮੌਜੂਦ ਸਨ। The post ਲਾਲਜੀਤ ਸਿੰਘ ਭੁੱਲਰ ਵੱਲੋਂ ਵਿਦੇਸ਼ਾਂ 'ਚ ਟਰਾਂਸਪੋਰਟ ਦਾ ਕਾਰੋਬਾਰ ਕਰਦੇ ਪੰਜਾਬੀਆਂ ਨੂੰ 'ਬੁਕਿੰਗ ਤੇ ਡਿਸਪੈਚ' ਸੇਵਾਵਾਂ ਪੰਜਾਬ 'ਚ ਖੋਲ੍ਹਣ ਦੀ ਅਪੀਲ appeared first on TheUnmute.com - Punjabi News. Tags:
|
ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ CM ਭਗਵੰਤ ਮਾਨ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ Wednesday 22 February 2023 02:04 PM UTC+00 | Tags: aam-aadmi-party bhagwant-mann breaking-news cm-bhagwant-mann enws jalandhar kamaljit-bhatia kamaljit-bhatia-joined-aap news punjab punjabi-news the-unmute-breaking-news ਚੰਡੀਗੜ੍ਹ, 22 ਫਰਵਰੀ 2023: ਜਲੰਧਰ ਨਗਰ ਨਿਗਮ (ਐਮਸੀ) ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ (Kamaljit Bhatia), ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ, ਅਕਾਲੀ ਦਲ ਨੂੰ ਅਲਵਿਦਾ ਆਖ ਕੇ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਕਮਲਜੀਤ ਭਾਟੀਆ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਵੀ ਰਹੇ ਹਨ। ਬੁੱਧਵਾਰ ਨੂੰ ਕਮਲਜੀਤ ਭਾਟੀਆ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਕਈ ਹੋਰ ਅਹੁਦੇਦਾਰ ਵੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚੰਗੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਆਗੂਆਂ ਦਾ ਪਾਰਟੀ ਵਿਚ ਰਸਮੀ ਸਵਾਗਤ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੀਨੀਅਰ 'ਆਪ' ਆਗੂ ਜਗਰੂਪ ਸਿੰਘ ਸੇਖਵਾਂ ਵੱਲੋਂ ਕੀਤਾ ਗਿਆ। ਸ਼ਾਮਲ ਹੋਏ ਅਕਾਲੀ ਆਗੂਆਂ ਵਿੱਚ ਜਤਿੰਦਰ ਸਿੰਘ ਬਾਂਸਲ, ਹਰਜੀਤ ਸਿੰਘ ਕਾਲੜਾ, ਅਮਿਤ ਚਾਵਲਾ, ਅਮਨਦੀਪ ਸਿੰਘ, ਮਹਿੰਦਰਪਾਲ ਨਿੱਕਾ ਜੁਆਇੰਟ ਸਕੱਤਰ (ਜਲੰਧਰ ਸ਼ਹਿਰ); ਗੌਰਵ ਅਰੋੜਾ, ਸਕੱਤਰ (ਜਲੰਧਰ ਸ਼ਹਿਰ); ਗੁਰਦੀਪ ਸਿੰਘ ਜਥੇਬੰਦਕ ਸਕੱਤਰ (ਜਲੰਧਰ ਸ਼ਹਿਰ); ਬਲਵਿੰਦਰ ਸਿੰਘ ਲਾਹੌਰੀਆ, ਸਕੱਤਰ (ਜਲੰਧਰ ਸ਼ਹਿਰ), ਰਣਦੀਪ ਸਿੰਘ ਰਾਣਾ, ਮੀਤ ਪ੍ਰਧਾਨ ਐਸਓਆਈ (ਦੋਆਬਾ ਜ਼ੋਨ); ਗੌਰਵ ਅਰੋੜਾ, ਜਨਰਲ ਸਕੱਤਰ ਐਸ.ਓ.ਆਈ. (ਦੋਆਬਾ ਜ਼ੋਨ) ਅਤੇ ਮਨਪ੍ਰੀਤ ਸਿੰਘ ਮੀਤ ਪ੍ਰਧਾਨ ਐਸ.ਓ.ਆਈ. ਪ੍ਰਮੁੱਖ ਸਨ। ਇੱਕ ਮੀਡੀਆ ਬਿਆਨ ਵਿੱਚ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋਕ ਦਿੱਲੀ ਅਤੇ ਪੰਜਾਬ ਵਿੱਚ 'ਆਪ' ਸਰਕਾਰਾਂ ਦੇ ਕੰਮਕਾਜ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਸ਼ਾਮਲ ਹੋਏ ਆਗੂ ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਥੋੜ੍ਹੇ ਸਮੇਂ ਵਿੱਚ ਹੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ‘ਆਪ’ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਅਨੁਸਾਰ ਉਹ ਸਾਰੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ। The post ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ CM ਭਗਵੰਤ ਮਾਨ ਦੀ ਮੌਜੂਦਗੀ ‘ਚ ‘ਆਪ’ ‘ਚ ਸ਼ਾਮਲ appeared first on TheUnmute.com - Punjabi News. Tags:
|
ਅਣ-ਅਧਿਕਾਰਕਤ ਕਾਲੋਨੀ ਰਾਹੀਂ ਸਰਕਾਰ ਨੂੰ ਸਵਾ ਦੋ ਕਰੋੜ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਕਾਲੋਨਾਈਜਰ ਪ੍ਰਵੀਨ ਕੁਮਾਰ ਗ੍ਰਿਫਤਾਰ Wednesday 22 February 2023 02:09 PM UTC+00 | Tags: cm-bhagwant-mann colonizer-praveen-kumar news punjab punjab-government punjabi-news punjab-police the-unmute-breaking-news vigilance ਚੰਡੀਗੜ੍ਹ 22 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਬਿਲਡਰ ਪ੍ਰਵੀਨ ਕੁਮਾਰ ਪੁੱਤਰ ਅਮਰ ਸਿੰਘ ਵੱਲੋਂ ਖਰੜ ਵਿਖੇ ਨਗਰ ਕੌਂਸਲ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਅੰਬਿਕਾ ਗਰੀਨ ਨਾਮ ਦੀ ਅਣ-ਅਧਿਕਾਰਕਤ ਕਾਲੋਨੀ ਕੱਟਕੇ ਸਰਕਾਰ ਨੂੰ ਅੰਦਾਜ਼ਨ 2,22,51,105 ਰੁਪਏ ਨਾ ਅਦਾ ਕਰਨ ਕਰਕੇ ਵੱਡਾ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਕਾਲੋਨੀ ਦੇ ਨਕਸ਼ੇ ਸਬੰਧੀ ਰਿਕਾਰਡ ਨੂੰ ਕੌਂਸਲ ਦੇ ਦਫਤਰ ਵਿਚੋਂ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਵੱਲੋਂ ਅੱਜ ਉਕਤ ਮੁਲਜ਼ਮ ਨੂੰ ਮੁਹਾਲੀ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਵੱਲੋਂ ਹੋਰ ਤਫਤੀਸ਼ ਲਈ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁਕੱਦਮਾ ਨੰਬਰ 10 ਮਿਤੀ 21-02-2023 ਨੂੰ ਆਈਪੀਸੀ ਦੀ ਧਾਰਾ 420, 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ), 13(2) ਤਹਿਤ ਵਿਜੀਲੈਸ ਬਿਉਰੋ ਦੇ ਉਡਣ ਦਸਤਾ, ਪੰਜਾਬ, ਮੋਹਾਲੀ ਥਾਣਾ ਵਿਖੇ ਦਰਜ ਕੀਤਾ ਗਿਆ ਹੈ। ਇਸ ਮਾਮਲੇ ਬਾਰੇ ਅਗਲੇਰੀ ਕਾਰਵਾਈ ਜਾਰੀ ਹੈ। ਉਨਾਂ ਦੱਸਿਆ ਕਿ ਇਹ ਮੁਕੱਦਮਾ ਇੱਕ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ ਜਿਸ ਵਿੱਚ ਪਾਇਆ ਗਿਆ ਕਿ ਪਿੰਡ ਭਾਗੂਮਾਜਰਾ ਦੇ ਪਿੰਡ ਵਾਸੀਆਂ ਵੱਲੋਂ ਸ਼ਹੀਦ ਕਾਂਸੀ ਰਾਮ ਮੈਮੋਰੀਅਲ ਕਾਲਜ ਭਾਗੂਮਾਜਰਾ ਨੂੰ ਕਰੀਬ 20 ਏਕੜ ਜਮੀਨ ਸਾਲ 1972-73 ਵਿੱਚ ਦਾਨ ਵਜੋਂ ਦਿੱਤੀ ਗਈ ਸੀ ਅਤੇ ਕਾਲਜ ਵੱਲੋਂ ਉਸ ਸਮੇਂ ਦੇ ਐਮ.ਐਲ.ਏ. ਖਰੜ ਸ਼ਮਸ਼ੇਰ ਸਿੰਘ ਜੋਸ਼ ਦੀ ਅਗਵਾਈ ਹੇਠ ਇੱਕ 11 ਮੈਂਬਰੀ ਸੁਸਾਇਟੀ ਗਠਿਤ ਕਰਕੇ ਮਿਤੀ 14.08.1978 ਨੂੰ ਨੈਸ਼ਨਲ ਐਜੂਕੇਸਨ ਟਰੱਸਟ ਬਣਾਇਆ ਗਿਆ ਜਿਸ ਵੱਲੋਂ ਪਿੰਡ ਖਾਨਪੁਰ ਵਿੱਚ ਕਰੀਬ 17 ਏਕੜ ਜਮੀਨ ਖਰੀਦ ਕੀਤੀ ਗਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਪਿੱਛੋਂ ਮਿਤੀ 07-02-2018 ਨੂੰ ਸ਼ਹੀਦ ਕਾਂਸੀ ਰਾਮ ਕਾਲਜ ਦੇ ਐਜੂਕੇਸ਼ਨ ਟਰੱਸਟ ਖਰੜ ਵੱਲੋਂ ਪ੍ਰਵੀਨ ਕੁਮਾਰ ਨੂੰ ਪਿੰਡ ਖਾਨਪੁਰ ਵਾਲੀ ਰਕਬਾ 6 ਏਕੜ 1 ਬਿੱਘਾ ਜਮੀਨ ਵੱਖ-ਵੱਖ ਵਸੀਕਿਆਂ ਰਾਹੀਂ ਕੁੱਲ 06,52,81,771 ਰੁਪਏ ਵਿੱਚ ਵੇਚ ਦਿੱਤੀ ਗਈ। ਉਪਰੰਤ ਪ੍ਰਵੀਨ ਕੁਮਾਰ ਵੱਲੋਂ ਇਸ ਜਮੀਨ ਉੱਪਰ ਅਪਣੀ ਫਰਮ ਰਾਹੀਂ ਅੰਬਿਕਾ ਗਰੀਨ ਨਾਮ ਦੀ ਕਾਲੋਨੀ ਕੱਟਕੇ ਨਗਰ ਕੌਂਸਲ ਖਰੜ ਪਾਸੋਂ ਉਕਤ ਕਾਲੋਨੀ ਦਾ ਨਕਸ਼ਾ ਪਾਸ ਕਰਵਾਉਣ ਲਈ ਬਣਦੀ ਸਰਕਾਰੀ ਫੀਸ ਕਰੀਬ 2,02,51,105 ਰੁਪਏ ਵਿਚੋਂ ਸਿਰਫ 6,58,213 ਰੁਪਏ ਹੀ ਜਮ੍ਹਾਂ ਕਰਵਾਈ ਗਾਈ ਅਤੇ ਕਾਲੋਨੀ ਦਾ ਨਕਸ਼ਾ ਪਾਸ ਕਰਵਾਏ ਬਿਨ੍ਹਾਂ ਹੀ ਵੱਖ-ਵੱਖ ਵਿਅਕਤੀਆਂ ਨੂੰ ਪਲਾਟ ਵੇਚਣੇ ਸ਼ੁਰੂ ਕਰ ਦਿੱਤੇ। ਉਨਾਂ ਦੱਸਿਆ ਕਿ ਦੋਸ਼ੀ ਪ੍ਰਵੀਨ ਕੁਮਾਰ ਵੱਲੋਂ ਇਸ ਕਾਲੋਨੀ ਅੰਦਰ ਵੇਚੇ ਗਏ ਪਲਾਟਾਂ ਵਿਚੋਂ ਕਰੀਬ 30 ਪਲਾਟਾਂ ਦੇ ਨਕਸ਼ੇ ਨਗਰ ਕੌਂਸਲ ਖਰੜ ਦੇ ਅਧਿਕਾਰੀਆਂ/ਕਰਮਚਾਰੀਆਂ ਰਾਹੀਂ ਪਾਸ ਕਰਵਾ ਲਏ ਗਏ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਉਕਤ ਕਾਲੋਨੀ ਵਿੱਚ ਵੱਖ-ਵੱਖ ਖਪਤਕਾਰਾਂ ਦੇ ਪਾਸ ਕੀਤੇ ਗਏ ਨਕਸ਼ਿਆਂ ਸਬੰਧੀ ਮਿਲੀਭੁਗਤ ਨਾਲ ਐਨ.ਓ.ਸੀ. ਜਾਰੀ ਕਰ ਦਿੱਤੀਆਂ ਗਈਆਂ ਜਿੰਨਾਂ ਦੇ ਆਧਾਰ ਉਤੇ ਪੀ.ਐਸ.ਪੀ.ਸੀ.ਐਲ. ਸਬ ਡਿਵੀਜਨ ਸਿਟੀ-2 ਖਰੜ ਵੱਲੋਂ ਪੱਕੇ ਤੌਰ ਉਤੇ ਬਿਜਲੀ ਮੀਟਰ ਵੀ ਲਗਾ ਦਿੱਤੇ ਗਏ ਜਦੋਂਕਿ ਪ੍ਰਵੀਨ ਕੁਮਾਰ ਦੀ ਉਕਤ ਕਾਲੋਨੀ ਅਜੇ ਤੱਕ ਵੀ ਪਾਸ ਨਹੀਂ ਹੋਈ ਹੈ। ਪੜਤਾਲ ਦੌਰਾਨ ਪਤਾ ਲੱਗਾ ਕਿ ਉਸ ਸਮੇਂ ਦੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਖਰੜ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਪ੍ਰਵੀਨ ਕੁਮਾਰ ਨੂੰ ਮਿਤੀ 22-11-2021 ਰਾਹੀਂ ਸਰਕਾਰੀ ਰਕਮ ਭਰਨ ਲਈ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਪਰ ਫਿਰ ਵੀ ਉਸ ਵੱਲੋਂ ਕੋਈ ਵੀ ਰਕਮ ਜਮ੍ਹਾਂ ਨਹੀਂ ਕਰਵਾਈ ਗਈ ਹੈ। ਅਜਿਹਾ ਹੋਣ ਕਰਕੇ ਨਗਰ ਕੌਂਸਲ ਖਰੜ ਵੱਲੋਂ ਕਾਲੋਨੀ ਦੇ ਪਾਸ ਹੋਣ ਤੱਕ ਉਸਾਰੀਕਾਰਾਂ ਨੂੰ ਪਲਾਟਾਂ ਉਤੇ ਉਸਾਰੀ ਕਰਨ ਤੋਂ ਰੋਕਣਾ ਬਣਦਾ ਸੀ, ਜੋ ਕਿ ਨਗਰ ਕੌਂਸਲ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਸਹੀ ਢੰਗ ਨਾਲ ਨਾ ਕਰਨ ਕਰਕੇ ਸਰਕਾਰ ਨੂੰ ਵੱਡੇ ਪੱਧਰ ਉਤੇ ਵਿੱਤੀ ਨੁਕਸਾਨ ਪਹੁੰਚਾਇਆ ਗਿਆ। ਉਨਾਂ ਦੱਸਿਆ ਕਿ ਉਕਤ ਦੋਸ਼ੀ ਪ੍ਰਵੀਨ ਕੁਮਾਰ ਵੱਲੋਂ ਆਪਣੀ ਅੰਬਿਕਾ ਗ੍ਰੀਨ ਨਾਮ ਦੀ ਕਾਲੋਨੀ ਸਬੰਧੀ ਮੁਕੰਮਲ ਫਾਈਲ ਅਜੇ ਤੱਕ ਵੀ ਸਬੰਧਿਤ ਵਿਭਾਗ ਪਾਸ ਜਮ੍ਹਾਂ ਨਹੀਂ ਕਰਵਾਈ ਗਈ ਹੈ। ਉਨਾਂ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਨਗਰ ਕੌਂਸਲ ਖਰੜ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪ੍ਰਵੀਨ ਕੁਮਾਰ ਨਾਲ ਮਿਲੀਭੁਗਤ ਕਰਕੇ ਨਗਰ ਕੌਂਸਲ ਦੇ ਦਫਤਰ ਤੋਂ ਕੁੱਝ ਹੀ ਦੂਰੀ ਤੇ ਸਥਿਤ ਅਣਅਧਿਕਾਰਤ ਕਾਲੋਨੀ ਦੇ ਨਕਸ਼ੇ ਸਾਲ 2020 ਤੋਂ ਹੁਣ ਤੱਕ ਆਪਣੀਆਂ ਪਾਵਰਾਂ ਦੀ ਦੁਰਵਰਤੋਂ ਕਰਦੇ ਹੋਏ ਪਾਸ ਕਰ ਦਿੱਤੇ ਗਏ ਅਤੇ ਇਸ ਅਣਅਧਿਕਾਰਤ ਕਾਲੋਨੀ ਵਿੱਚ ਉਸਾਰੀਕਰਤਾ ਨੂੰ ਉਸਾਰੀ ਕਰਨ ਤੋਂ ਨਹੀਂ ਰੋਕਿਆ। ਉਕਤ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਇਲਾਵਾ ਪ੍ਰਵੀਨ ਕੁਮਾਰ ਨਾਲ ਮਿਲੀਭੁਗਤ ਕਰਕੇ ਉਕਤ ਕਾਲੋਨੀ ਦੇ ਪਾਸ ਕੀਤੇ ਗਏ ਨਕਸ਼ੇ ਸਬੰਧੀ ਰਿਕਾਰਡ ਨੂੰ ਦਫਤਰ ਵਿਚੋਂ ਖੁਰਦ-ਬੁਰਦ ਕਰ ਦਿੱਤਾ ਗਿਆ। ਉਨਾਂ ਦੱਸਿਆ ਕਿ ਉਕਤ ਮਾਮਲੇ ਬਾਰੇ ਹੋਰ ਤਫਤੀਸ਼ ਜਾਰੀ ਹੈ ਤੇ ਇਸ ਕੇਸ ਵਿੱਚ ਹੋਰਨਾਂ ਸਬੰਧਤ ਕਰਮਚਾਰੀਆਂ ਦੀ ਭੂਮਿਕਾ ਨੂੰ ਵੀ ਵਾਚਿਆ ਜਾਵੇਗਾ। The post ਅਣ-ਅਧਿਕਾਰਕਤ ਕਾਲੋਨੀ ਰਾਹੀਂ ਸਰਕਾਰ ਨੂੰ ਸਵਾ ਦੋ ਕਰੋੜ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਕਾਲੋਨਾਈਜਰ ਪ੍ਰਵੀਨ ਕੁਮਾਰ ਗ੍ਰਿਫਤਾਰ appeared first on TheUnmute.com - Punjabi News. Tags:
|
ਸਾਡੇ ਆਮ ਆਦਮੀ ਕਲੀਨਿਕਾਂ 'ਚ ਆਯੁਸ਼ਮਾਨ ਕਲੀਨਿਕ ਨਾਲੋਂ ਜ਼ਿਆਦਾ ਟੈਸਟ ਤੇ ਦਵਾਈਆਂ ਉਪਲਬਧ: ਡਾ. ਬਲਬੀਰ ਸਿੰਘ Wednesday 22 February 2023 02:18 PM UTC+00 | Tags: aam-aadmi-clinic aam-aadmi-party ayushman-clinic breaking-news cm-bhagwant-mann dr-balbir-singh health-minister-dr-balbir-singh medicine news punjab-cm punjab-government the-unmute-breaking the-unmute-latest-news the-unmute-news ਚੰਡੀਗੜ੍ਹ, 22 ਫਰਵਰੀ 2023: ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੇ ਬਿਆਨ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿੱਚ ਸਿਹਤ ਕ੍ਰਾਂਤੀ ਤੋਂ ਡਰ ਗਈ ਹੈ। ਇਸੇ ਲਈ ਕੇਂਦਰੀ ਸਿਹਤ ਮੰਤਰੀ ਪੰਜਾਬ ਦੀ ਸਿਹਤ ਪ੍ਰਣਾਲੀ ਬਾਰੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਬੁੱਧਵਾਰ ਨੂੰ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਿਹਤ ਮੰਤਰੀ ਨੇ ਮੀਡੀਆ ਸਾਹਮਣੇ ਤੱਥ ਪੇਸ਼ ਕਰਦਿਆਂ ਕੇਂਦਰ ਸਰਕਾਰ ‘ਤੇ ਜਾਣਬੁੱਝ ਕੇ ਘੱਟ ਪੈਸੇ ਦੇਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਲਈ ਕੇਂਦਰ ਸਰਕਾਰ ਨੂੰ 60 ਫੀਸਦੀ ਅਤੇ ਸੂਬਿਆਂ ਨੂੰ 40 ਫੀਸਦੀ ਖਰਚ ਕਰਨਾ ਪੈਂਦਾ ਹੈ। ਇਸ ਦੇ ਲਈ ਕੁੱਲ 1114 ਕਰੋੜ ਵਿੱਚੋਂ ਕੇਂਦਰ ਨੇ 668 ਕਰੋੜ ਦੇਣੇ ਸਨ ਪਰ ਕੇਂਦਰ ਸਰਕਾਰ ਨੇ ਸਿਰਫ਼ 438 ਕਰੋੜ ਹੀ ਦਿੱਤੇ। ਜਦੋਂ ਕਿ ਪੰਜਾਬ ਸਰਕਾਰ ਨੇ 445 ਕਰੋੜ ਰੁਪਏ ਖਰਚ ਕਰਨੇ ਸਨ ਪਰ 618 ਕਰੋੜ ਰੁਪਏ ਖਰਚ ਕੀਤੇ। ਮਤਲਬ ਕੇਂਦਰ ਸਰਕਾਰ ਨੇ 40% ਤੋਂ ਘੱਟ ਪੈਸਾ ਦਿੱਤਾ ਅਤੇ ਅਸੀਂ 60% ਤੋਂ ਵੱਧ ਖਰਚ ਕੀਤਾ। ਕੇਂਦਰੀ ਸਿਹਤ ਮੰਤਰੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਿਹਤ ਪ੍ਰਣਾਲੀ ਦੇਸ਼ ਭਰ ਵਿੱਚ ਨੰਬਰ ਇੱਕ ਹੈ। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਸਿਹਤ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ ਅਤੇ ਸਿਹਤ ਸਹੂਲਤਾਂ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਸਿਹਤ ਕੇਂਦਰਾਂ ਵਿੱਚ ਨਾ ਤਾਂ ਸਹੀ ਡਾਕਟਰ ਸਨ, ਨਾ ਦਵਾਈਆਂ ਅਤੇ ਨਾ ਹੀ ਟੈਸਟ ਕੀਤੇ ਜਾਂਦੇ ਸਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵਿੱਚ ਵੀ ਕਈ ਘਪਲੇ ਸਾਹਮਣੇ ਆਏ ਹਨ। ਪਿਛਲੀ ਸਰਕਾਰ ਦੌਰਾਨ ਸੈਨੇਟਾਈਜ਼ਰ ਅਤੇ ਮਾਸਕ ਘੁਟਾਲਾ ਹੋਇਆ ਸੀ, ਜਿਸ ਵਿੱਚ ਸਰਕਾਰ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਸੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਡਾਕਟਰ ਲਗਾਤਾਰ ਆਮ ਆਦਮੀ ਕਲੀਨਿਕ ਵਿੱਚ ਬੈਠ ਰਹੇ ਹਨ। ਫਾਰਮਾਸਿਸਟ ਅਤੇ ਲੈਬ ਟੈਕਨੀਸ਼ੀਅਨ ਮੌਜੂਦ ਹਨ। ਮਰੀਜ਼ਾਂ ਦਾ ਚੰਗਾ ਇਲਾਜ ਕੀਤਾ ਜਾ ਰਿਹਾ ਹੈ। ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ 40 ਤੋਂ ਵੱਧ ਪ੍ਰਕਾਰ ਦੇ ਟੈਸਟ ਕੀਤੇ ਜਾ ਰਹੇ ਹਨ। ਓਪੀਡੀ ਦੀ ਗਿਣਤੀ ਵੀ ਪਹਿਲਾਂ ਦੇ ਮੁਕਾਬਲੇ ਲਗਭਗ ਚਾਰ ਗੁਣਾ ਵਧ ਗਈ ਹੈ। ਬਲਬੀਰ ਸਿੰਘ ( Dr. Balbir Singh) ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੂੰ ਆਮ ਆਦਮੀ ਕਲੀਨਿਕ ਦੀਆਂ ਕਮੀਆਂ ਸੰਬੰਧੀ ਕੋਈ ਮੁੱਦਾ ਨਹੀਂ ਮਿਲਿਆ ਤਾਂ ਉਹ ਇਸ ਦੀ ਬ੍ਰਾਂਡਿੰਗ ‘ਤੇ ਸਵਾਲ ਉਠਾ ਰਹੀ ਹੈ। ਇਸ ਦੇ ਲਈ ਸਿਹਤ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਕੈਪਟਨ ਸਰਕਾਰ ਦੇ ਸਮੇਂ ‘ਚ ‘ਆਯੂਸ਼ ਬੀਮਾ ਯੋਜਨਾ’ ਦੀ ਬ੍ਰਾਂਡਿੰਗ ਕੈਪਟਨ ਦਾ ਨਾਂ ਅਤੇ ਤਸਵੀਰ ਲਗਾ ਕੇ ਕੀਤੀ ਗਈ ਸੀ। ਦੂਜੇ ਪਾਸੇ ਬਾਦਲ ਸਰਕਾਰ ਵਿੱਚ ਸਾਈਕਲ ਦੀ ਟੋਕਰੀ ਤੋਂ ਲੈ ਕੇ ਸਾਈਕਲ ਦੀ ਚੇਨ ਕਵਰ ਅਤੇ ਘੰਟੀ ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਫੋਟੋ ਚਿਪਕਾਈ ਗਈ। ਉਸ ਸਮੇਂ ਕੇਂਦਰ ਨੇ ਇਸ ਵੱਲ ਧਿਆਨ ਕਿਉਂ ਨਹੀਂ ਦਿੱਤਾ? ਉਸ ਸਮੇਂ ਤਾਂ ਪੀ.ਐਚ.ਸੀ ਵੀ ਖਸਤਾ ਹਾਲਤ ਵਿਚ ਸੀ, ਫਿਰ ਫੰਡ ਰੋਕਣ ਦੀ ਗੱਲ ਕਿਉਂ ਨਹੀਂ ਕੀਤੀ ਗਈ? ਉਨ੍ਹਾਂ ਕੇਂਦਰੀ ਸਿਹਤ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ ਅਤੇ ਭਾਜਪਾ ਦੀ ਸਰਕਾਰ ਵਾਲੇ ਉੱਤਰ ਪ੍ਰਦੇਸ਼ ਦੋਵਾਂ ਸੂਬਿਆਂ ਵਿੱਚ ਕੇਂਦਰੀ ਟੀਮਾਂ ਭੇਜ ਕੇ ਸਿਹਤ ਸਹੂਲਤਾਂ ਦੀ ਜਾਂਚ ਕਰਵਾਉਣ। ਸਚਾਈ ਤਾਂ ਪਤਾ ਲੱਗ ਹੀ ਜਾਵੇਗੀ ਕਿ ਪੰਜਾਬ ਦੀ ਸਿਹਤ ਵਿਵਸਥਾ ਯੂਪੀ ਨਾਲੋਂ ਕਿੰਨੀ ਬਿਹਤਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਜਿੱਥੇ ਟੀਚੇ ਤੋਂ ਵੱਧ ਪੀਐਚਸੀ ਸੈਂਟਰ ਕੰਮ ਕਰ ਰਹੇ ਹਨ। ਦੂਜੇ ਰਾਜਾਂ ਵਿੱਚ ਤਾਲੇ ਲਟਕ ਰਹੇ ਹਨ ਅਤੇ ਡਾਕਟਰਾਂ ਦੀ ਵੱਡੀ ਘਾਟ ਹੈ। ਸਿਹਤ ਮੰਤਰੀ ਨੇ ਕਿਹਾ ਕਿ ਮੁਹੱਲਾ ਕਲੀਨਿਕ ਬਹੁਤ ਵਧੀਆ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਲੋਕ ਇਸ ਦੀਆਂ ਸਹੂਲਤਾਂ ਤੋਂ ਬਹੁਤ ਖੁਸ਼ ਹਨ। ਆਉਣ ਵਾਲੇ ਦਿਨਾਂ ਵਿੱਚ ਅਸੀਂ ਪੰਜਾਬ ਵਿੱਚ ਫਰਿਸ਼ਤਾ ਯੋਜਨਾ ਸ਼ੁਰੂ ਕਰਾਂਗੇ। ਇਸ ਤਹਿਤ ਜੇਕਰ ਕਿਸੇ ਵਿਅਕਤੀ ਦਾ ਬਦਕਿਸਮਤੀ ਨਾਲ ਕੋਈ ਸੜਕ ਹਾਦਸਾ ਹੋ ਜਾਂਦਾ ਹੈ ਤਾਂ ਕੋਈ ਵੀ ਵਿਅਕਤੀ ਉਸ ਨੂੰ ਨਜ਼ਦੀਕੀ ਹਸਪਤਾਲ ਲੈ ਜਾ ਸਕਦਾ ਹੈ। ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਸਿਹਤ ਕੇਂਦਰਾਂ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਦੇ ਲਈ ਇੱਕ ਹਜ਼ਾਰ ਤੋਂ ਵੱਧ ਹਾਊਸ ਸਰਜਨ ਅਤੇ ਮਾਹਿਰ ਡਾਕਟਰ ਨਿਯੁਕਤ ਕੀਤੇ ਜਾਣਗੇ। ਇਹ ਡਾਕਟਰ ਗੈਰ-ਹਾਜ਼ਰ ਡਾਕਟਰਾਂ ਦੀ ਥਾਂ ‘ਤੇ ਵੀ ਸੇਵਾਵਾਂ ਦੇਣਗੇ ਤਾਂ ਜੋ ਲੋਕਾਂ ਨੂੰ 24 ਘੰਟੇ ਐਮਰਜੈਂਸੀ ਸਿਹਤ ਸਹੂਲਤਾਂ ਮਿਲ ਸਕਣ। The post ਸਾਡੇ ਆਮ ਆਦਮੀ ਕਲੀਨਿਕਾਂ ‘ਚ ਆਯੁਸ਼ਮਾਨ ਕਲੀਨਿਕ ਨਾਲੋਂ ਜ਼ਿਆਦਾ ਟੈਸਟ ਤੇ ਦਵਾਈਆਂ ਉਪਲਬਧ: ਡਾ. ਬਲਬੀਰ ਸਿੰਘ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਪੂਰੇ ਪੰਜਾਬ 'ਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕਰ ਕੇ ਰੈੱਡ ਐਂਟਰੀ ਕਰਨ ਦੇ ਦਿੱਤੇ ਹੁਕਮ Wednesday 22 February 2023 02:22 PM UTC+00 | Tags: aam-aadmi-party arvind-kejriwal breaking-news cm-bhagwant-mann news pearl-group punjab punjab-government punjabi-news punjab-police the-unmute-breaking-news the-unmute-punjabi-news ਚੰਡੀਗੜ੍ਹ, 22 ਫਰਵਰੀ 2023: ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਰਲ ਗਰੁੱਪ (Pearl Group) ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਨ ਲਈ ਆਖਿਆ ਹੈ। ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਜਿਸ ਲਈ ਇਸ ਨੂੰ ਜ਼ਰੂਰ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਡਿਪਟੀ ਕਮਿਸ਼ਨਰ ਆਪਣੇ-ਆਪਣੇ ਜ਼ਿਲ੍ਹੇ ਵਿੱਚ ਸਮੂਹ ਦੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਰਿਪੋਰਟ ਸੂਬਾ ਸਰਕਾਰ ਨੂੰ ਜਮ੍ਹਾਂ ਕਰਵਾਉਣ। ਭਗਵੰਤ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਜਸਟਿਸ ਲੋਢਾ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰੀ ਸੂਚੀ ਤਿਆਰ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਰਲ ਗਰੁੱਪ (Pearl Group) ਨੇ ਭੋਲੇ-ਭਾਲੇ ਲੋਕਾਂ ਨਾਲ ਵੱਡਾ ਵਿੱਤੀ ਧੋਖਾ ਕੀਤਾ ਹੈ ਅਤੇ ਉਨ੍ਹਾਂ ਨੂੰ ਇਸ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਜਾਂ ਸੀਨੀਅਰ ਪੁਲਿਸ ਕਪਤਾਨ ਜਾਇਦਾਦਾਂ ਦੀ ਸ਼ਨਾਖਤ ਕਰਨ ਲਈ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਆਪੋ-ਆਪਣੀਆਂ ਸਬ ਡਿਵੀਜ਼ਨਾਂ ਦੇ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਮਾਲ ਰਿਕਾਰਡ ਦੀ ਜਾਂਚ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚ ਜਾਂ ਖਰੀਦ ਨਾ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਕਿਹਾ ਕਿ ਉਹ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਿੱਜੀ ਤੌਰ ‘ਤੇ ਨਿਗਰਾਨੀ ਕਰਨ। ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਮੌਜੂਦ ਸਨ। The post CM ਭਗਵੰਤ ਮਾਨ ਨੇ ਪੂਰੇ ਪੰਜਾਬ ‘ਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕਰ ਕੇ ਰੈੱਡ ਐਂਟਰੀ ਕਰਨ ਦੇ ਦਿੱਤੇ ਹੁਕਮ appeared first on TheUnmute.com - Punjabi News. Tags:
|
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਦਾ ਆਗਾਜ਼ Wednesday 22 February 2023 02:26 PM UTC+00 | Tags: aam-aadmi-party admission-campaign admission-campaign-punjab breaking-news fatehgarh-sahib harjot-singh-bains news pseb punjab-government punjab-police punjab-school the-unmute-breaking-news ਚੰਡੀਗੜ੍ਹ, 22 ਫ਼ਰਵਰੀ 2023: ਪੰਜਾਬ ਰਾਜ ਦੇ ਸਰਕਾਰੀ ਸਕੂਲ ਵਿੱਚ ਦਾਖਲੇ ਵਧਾਉਣ ਲਈ ਸ਼ੁਰੂ ਕੀਤੀ ਗਈ ਦਾਖਲਾ ਮੁਹਿੰਮ-2023′ ਦਾ ਆਗਾਜ਼ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਖੁਦ ਪਹੁੰਚਕੇ ਦਾਖਲਾ ਵੈਨਾਂ ਨੂੰ ਹਰੀ ਝੰਡੀ ਦਿਖਾਈ।ਇਹ ਮੁਹਿੰਮ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਸ਼ਾਨਦਾਰ ਬਣਾਉਣ ਵਾਸਤੇ ਯਤਨਸ਼ੀਲ ਹੈ। ਉਹਨਾਂ ਕਿਹਾ ਕਿ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਬਹਾਲ ਕਰਕੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਸਰਕਾਰ ਦਾ ਮਿਸ਼ਨ ਹੈ ਜਿਸਦੀ ਪੂਰਤੀ ਵਾਸਤੇ ਦਾਖਲਾ ਮੁਹਿੰਮ-2023′ ਦੀ ਸ਼ੁਰੂਆਤ ਕੀਤੀ ਗਈ ਹੈ। ਸ. ਬੈਂਸ (Harjot Singh Bains) ਨੇ ਵੇਰਵੇ ਦਿੰਦਿਆਂ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਵੱਲੋ ਮੋਬਾਇਲ ਵੈਨਾਂ ਰਾਹੀਂ ਦਾਖਲਾ ਮੁਹਿੰਮ ਦੇ ਪ੍ਰਚਾਰ-ਪ੍ਰਸਾਰ ਅਤੇ ਲੋਕ ਜਾਗਰੂਕਤਾ ਪੈਦਾ ਕਰਨ ਵਾਸਤੇ ਦੋ ਦਿਨ (ਵੱਡੇ ਜ਼ਿਲ੍ਹਿਆਂ ਵਿੱਚ ਤਿੰਨ ਦਿਨ) ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿੱਚ ਮਾਪਿਆਂ ਦੀ ਹਾਜਰੀ ਯਕੀਨੀ ਬਣਾਉਣ ਸਮੇਤ ਮੁਹਿੰਮ ਨੂੰ ਸਫਲ ਬਣਾਉਣ ਵਾਸਤੇ ਵੱਖ ਵੱਖ ਤਰ੍ਹਾਂ ਦੀ ਯੋਜਨਾਬੰਦੀ ਕੀਤੀ ਗਈ ਹੈ। ਸ. ਹਰਜੋਤ ਸਿੰਘ ਬੈਂਸ ਨੇ ਉਮੀਦ ਜਤਾਈ ਕਿ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਪ੍ਰਬੰਧ ਨੂੰ ਮਜ਼ਬੂਤ ਕਰਨ ਵਾਸਤੇ ਸਮੂਹ ਅਧਿਆਪਕ, ਵਿਭਾਗੀ ਅਧਿਕਾਰੀ ਅਤੇ ਮਾਪੇ ਸਹਿਯੋਗ ਦੇਣਗੇ। The post ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਦਾ ਆਗਾਜ਼ appeared first on TheUnmute.com - Punjabi News. Tags:
|
ਅਮਨ ਅਰੋੜਾ ਵੱਲੋਂ ਪੱਤਰਕਾਰ ਬਹਾਦਰ ਸਿੰਘ ਮਰਦਾਂਪੁਰ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ Wednesday 22 February 2023 02:29 PM UTC+00 | Tags: aman-arora breaking-news journalist-bahadur-singh-marishpur news ਚੰਡੀਗੜ੍ਹ, 22 ਫਰਵਰੀ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਰਾਜਪੁਰਾ ਤੋਂ ਪੰਜਾਬੀ ਟ੍ਰਿਬਿਊਨ ਅਖ਼ਬਾਰ ਦੇ ਪੱਤਰਕਾਰ ਬਹਾਦਰ ਸਿੰਘ ਮਰਦਾਂਪੁਰ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬਹਾਦਰ ਸਿੰਘ ਮਰਦਾਂਪੁਰ (65) ਨੇ ਅੱਜ ਸਵੇਰੇ ਪਿੰਡ ਮਰਦਾਂਪੁਰ (ਰਾਜਪੁਰਾ) ਵਿਖੇ ਆਖਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਬੇਟੀ ਸ਼ਾਮਲ ਹਨ। ਅਮਨ ਅਰੋੜਾ ਨੇ ਦੁਖੀ ਪਰਿਵਾਰ ਅਤੇ ਸਕੇ-ਸਬੰਧੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਅਤੇ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ।ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। The post ਅਮਨ ਅਰੋੜਾ ਵੱਲੋਂ ਪੱਤਰਕਾਰ ਬਹਾਦਰ ਸਿੰਘ ਮਰਦਾਂਪੁਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਦੀ AGTF ਨੇ ਫਿਲੌਰ ਗੋਲੀਕਾਂਡ ਦੇ ਮਾਸਟਰਮਾਈਂਡ ਤੇ ਉਸਦੇ ਦੋ ਸਾਥੀਆਂ ਨੂੰ ਫਤਿਹਗੜ ਸਾਹਿਬ 'ਚ ਕੀਤਾ ਬੇਅਸਰ, ਛੇ ਪਿਸਤੌਲ ਬਰਾਮਦ Wednesday 22 February 2023 04:22 PM UTC+00 | Tags: agtf encounter phillaur-shootin phillaur-shooting-case punjab-police ਚੰਡੀਗੜ/ਫਤਿਹਗੜ ਸਾਹਿਬ, 22 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਗੈਂਗਸਟਰ ਕਲਚਰ ਨੂੰ ਨੇਸਤ-ਓ-ਨਾਬੂਤ ਕਰਨ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਬੁੱਧਵਾਰ ਨੂੰ ਫਿਲੌਰ ਗੋਲੀ ਕਾਂਡ ਦੇ ਮਾਸਟਰਮਾਈਂਡ ਤਜਿੰਦਰ ਸਿੰਘ ਉਰਫ ਤੇਜਾ ਨੂੰ ਉਸਦੇ ਦੋ ਸਾਥੀਆਂ ਸਮੇਤ ਬੇਅਸਰ ਕਰ ਦਿੱਤਾ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਇੱਥੇ ਬੱਸੀ ਪਠਾਣਾਂ ਦੇ ਨਿਊ ਫਤਿਹਗੜ ਸਾਹਿਬ ਮਾਰਕੀਟ ਵਿੱਚ ਲਾਈਵ ਮੁਕਾਬਲੇ ਵਿੱਚ ਉਕਤ ਦੋਸ਼ੀ ਨੂੰ ਉਸਦੇ ਦੋ ਸਾਥੀਆਂ ਸਮੇਤ ਆਤਮ ਰੱਖਿਆ ਲਈ ਕੀਤੀ ਗੋਲੀਬਾਰੀ ਦੌਰਾਨ ਬੇਅਸਰ ਕੀਤਾ ਗਿਆ। ਉਨਾਂ ਕਿਹਾ ,"ਇਸ ਕਾਰਵਾਈ ਦੌਰਾਨ, ਸਾਡੇ ਇੱਕ ਪੁਲਿਸ ਅਧਿਕਾਰੀ ਨੂੰ ਗੋਲੀ ਲੱਗੀ , ਜਦੋਂ ਕਿ ਦੂਜੇ ਦੀ ਲੱਤ ਟੁੱਟ ਗਈ ਹੈ।" ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੇ 8 ਜਨਵਰੀ 2023 ਨੂੰ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਫਿਲੌਰ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ। ਜਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ 14 ਜਨਵਰੀ 2023 ਨੂੰ ਫਿਲੌਰ ਗੋਲੀਕਾਂਡ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੋਸ਼ੀ ਨੂੰ ਪਹਿਲਾਂ ਹੀ ਗਿਰਫਤਾਰ ਕਰ ਲਿਆ ਸੀ , ਜਿਸ ਦੀ ਪਛਾਣ ਯੁਵਰਾਜ ਸਿੰਘ ਉਰਫ ਜੋਰਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬੁੱਧਵਾਰ ਸਾਮ 5:10 ਵਜੇ ਦੇ ਕਰੀਬ ਖੁਫੀਆ ਜਾਣਕਾਰੀ ਦੇ ਅਧਾਰ ਤੇ ਕੀਤੀ ਇਸ ਪੁਲਿਸ ਕਾਰਵਾਈ ਵਿੱਚ ਏਜੀਟੀਐਫ ਦੀ ਟੀਮ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਿੱਚ ਅਤੇ ਏਆਈਜੀ ਸੰਦੀਪ ਗੋਇਲ, ਡੀਐਸਪੀ ਬਿਕਰਮ ਬਰਾੜ, ਡੀਐਸਪੀ ਰਾਜਨ ਪਰਮਿੰਦਰ ਅਤੇ ਇੰਸਪੈਕਟਰ ਪੁਸ਼ਪਿੰਦਰ ਸਿੰਘ ਨੇ ਮੁਲਜਮ ਤੇਜਾ ਦੀ ਲੋਕੇਸ਼ਨ ਟਰੇਸ ਕੀਤੀ ਸੀ ਅਤੇ ਉਸ ਗੱਡੀ ਦਾ ਪਿੱਛਾ ਕਰ ਰਹੇ ਸਨ , ਜਿਸ ਵਿੱਚ ਮੁਲਜ਼ਮ ਆਪਣੇ ਸਾਥੀਆਂ ਸਮੇਤ ਜਾ ਰਿਹਾ ਸੀ। ਫਰਾਰ ਹੋਣ ਦੀ ਕੋਸ਼ਿਸ਼ ਵਿਚ ਤਜਿੰਦਰ ਤੇਜਾ ਅਤੇ ਉਸਦੇ ਸਾਥੀਆਂ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ। ਉਨਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਨੇ ਸਵੈ-ਰੱਖਿਆ ਵਿਚ ਜਵਾਬੀ ਗੋਲੀਬਾਰੀ ਕੀਤੀ ਅਤੇ ਗੋਲੀਬਾਰੀ ਦੌਰਾਨ ਤਜਿੰਦਰ ਤੇਜਾ ਅਤੇ ਉਸਦਾ ਇਕ ਸਾਥੀ ਮੌਕੇ 'ਤੇ ਹੀ ਢੇਰ ਹੋ ਗਿਆ। ਜਦਕਿ ਇੱਕ ਦੋਸ਼ੀ ਨੂੰ ਸੱਟਾਂ ਲੱਗੀਆਂ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ , ਜਿੱਥੇ ਉਸ ਨੇ ਵੀ ਦਮ ਤੋੜ ਦਿੱਤਾ। ਪੁਲਿਸ ਟੀਮਾਂ ਨੇ ਉਸਦੇ ਵਾਹਨ ਵਿੱਚੋਂ 6 ਪਿਸਤੌਲ ਬਰਾਰਮਦ ਕੀਤੀਆਂ ਹਨ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਤੇਜਿੰਦਰ ਤੇਜਾ ਇੱਕ ਹਿਸਟਰੀਸ਼ੀਟਰ ਹੈ ਅਤੇ ਸੂਬੇ ਭਰ ਵਿੱਚ 38 ਤੋਂ ਵੱਧ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਉਨਾਂ ਦੱਸਿਆ ਕਿ ਮੁਲਜਮ ਤੇਜਾ ਗੁਰਪ੍ਰੀਤ ਸੇਖੋਂ ਗੈਂਗ ਨਾਲ ਜੁੜੇ ਇੱਕ ਆਜਾਦ ਗੈਂਗ ਨੂੰ ਵੀ ਸੰਭਾਲ ਰਿਹਾ ਸੀ। ਉਨਾਂ ਦੱਸਿਆ ਕਿ ਦੋ ਹੋਰ ਮਿ੍ਰਤਕਾਂ ਦੀ ਪਛਾਣ ਹੋਣੀ ਬਾਕੀ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਜੱਦੀ ਪਿੰਡ ਵਿਖੇ ਉਨਾਂ ਦੇ ਘਰ ਜਾ ਕੇ ਦੁਖੀ ਪਰਿਵਾਰ ਨੂੰ ਦੇਸ਼ ਲਈ ਉਨਾਂ ਦੀ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ 2 ਕਰੋੜ ਰੁਪਏ ਦਾ ਚੈੱਕ ਸੌਂਪਿਆ ਸੀ। ਉਨਾਂ ਸ਼ਹੀਦ ਕਾਂਸਟੇਬਲ ਦੇ ਨਾਂ 'ਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ ਵੀ ਕੀਤਾ ਸੀ। The post ਪੰਜਾਬ ਪੁਲਿਸ ਦੀ AGTF ਨੇ ਫਿਲੌਰ ਗੋਲੀਕਾਂਡ ਦੇ ਮਾਸਟਰਮਾਈਂਡ ਤੇ ਉਸਦੇ ਦੋ ਸਾਥੀਆਂ ਨੂੰ ਫਤਿਹਗੜ ਸਾਹਿਬ ‘ਚ ਕੀਤਾ ਬੇਅਸਰ, ਛੇ ਪਿਸਤੌਲ ਬਰਾਮਦ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |