TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਬਰੇਲੀ ਤੋਂ ਲਿਆਂਦੇ 22 ਕਿੱਲੋ ਗਾਂਜੇ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਕਾਬੂ Friday 24 February 2023 05:45 AM UTC+00 | Tags: breaking-news ludhiana-police mandeep-singh-sidhu news ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਰੇਲਵੇ ਸਟੇਸ਼ਨ ਤੋਂ ਅੱਜ ਤੜਕੇ ਲੁਧਿਆਣਾ ਪੁਲਿਸ (Ludhiana Police) ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਸਕਰਾਂ ਕੋਲੋਂ 22 ਕਿੱਲੋ ਗਾਂਜਾ ਬਰਾਮਦ ਕੀਤਾ ਹੈ। ਇਸ ਸੰਬੰਧੀ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਗਾਂਜਾ ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਰੇਲਗੱਡੀ ਰਾਹੀਂ ਲਿਆਂਦਾ ਜਾ ਰਿਹਾ ਸੀ। ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿੱਚ ਦੋ ਯੂਪੀ ਤੋਂ, ਇੱਕ ਹਰਿਆਣਾ ਅਤੇ ਇੱਕ ਬਿਹਾਰ ਦਾ ਰਹਿਣ ਵਾਲਾ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਅੱਜ ਵੱਡੀ ਮਾਤਰਾ ਵਿੱਚ ਗਾਂਜਾ ਲੈ ਕੇ ਆ ਰਹੇ ਹਨ।ਜਿਵੇਂ ਹੀ ਮੁਲਜ਼ਮ ਮਹਾਂਨਗਰ ਤੋਂ ਸਪਲਾਈ ਕਰਨ ਲਈ ਗਾਂਜਾ ਲੈ ਕੇ ਜਾ ਰਹੇ ਸਨ ਤਾਂ ਮੌਕੇ 'ਤੇ ਹੀ ਪੁਲਿਸ ਨੇ ਚਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਏਡੀਸੀਪੀ ਤੁਸ਼ਾਰ ਗੁਪਤਾ ਅਤੇ ਥਾਣਾ ਫੋਕਲ ਪੁਆਇੰਟ ਦੇ ਐਸਐਚਓ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਵਿੱਚ ਟੀਮ ਨੇ ਇਹ ਬਰਾਮਦਗੀ ਕੀਤੀ ਹੈ। ਨਸ਼ੇ ਦੇ ਸੌਦਾਗਰ ਇੰਨੇ ਹੁਸ਼ਿਆਰ ਹਨ ਕਿ ਪੁਲਿਸ ਤੋਂ ਬਚਣ ਲਈ ਉਹ ਆਟੋ ਦੇ ਅੱਗੇ ਇੱਕ ਕਾਰ ਲਗਾ ਦਿੰਦੇ ਹਨ, ਜੋ ਉਨ੍ਹਾਂ ਨੂੰ ਪੁਲਿਸ (Ludhiana Police) ਦੇ ਅੱਗੇ ਨਾਕੇ ਦੀ ਸੂਚਨਾ ਦਿੰਦੇ ਸਨ। ਮੁਲਜ਼ਮ ਅੰਬਾਲਾ ਵਿੱਚ ਗਾਂਜਾ ਸਪਲਾਈ ਕਰਦੇ ਸਨ, ਜਿਸ ਤੋਂ ਬਾਅਦ ਭੰਗ ਵੱਖ-ਵੱਖ ਹਿੱਸਿਆਂ ਤੋਂ ਹੁੰਦੀ ਹੋਈ ਲੁਧਿਆਣਾ ਪਹੁੰਚ ਰਹੀ ਸੀ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪਤਾ ਲੱਗ ਸਕੇ ਕਿ ਮੁਲਜ਼ਮਾਂ ਦੇ ਮਹਾਂਨਗਰ ਵਿੱਚ ਕਿਸ-ਕਿਸ ਨਾਲ ਸਬੰਧ ਹਨ। ਇਸ ਦੇ ਨਾਲ ਹੀ ਉਹ ਗਾਂਜੇ ਦੇ ਨਾਲ-ਨਾਲ ਹੋਰ ਨਸ਼ੇ ਵੀ ਮਹਾਨਗਰ ‘ਚ ਸਪਲਾਈ ਕਰਦੇ ਰਹੇ ਹਨ। ਇਸ ਦੇ ਨਾਲ ਹੀ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਮਹਾਂਨਗਰ ਵਿੱਚ ਕਿੰਨੀ ਵਾਰ ਨਸ਼ਾ ਸਪਲਾਈ ਕਰ ਚੁੱਕੇ ਹਨ।
The post ਬਰੇਲੀ ਤੋਂ ਲਿਆਂਦੇ 22 ਕਿੱਲੋ ਗਾਂਜੇ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਕਾਬੂ appeared first on TheUnmute.com - Punjabi News. Tags:
|
ਜਵੈਲਰ ਚੋਰੀ ਮਾਮਲੇ 'ਚ ਲੁਧਿਆਣਾ ਪੁਲਿਸ ਵਲੋਂ ਇੱਕ ਅਕਾਊਂਟੈਂਟ ਗ੍ਰਿਫਤਾਰ, 75 ਲੱਖ ਦੇ ਗਹਿਣੇ ਬਰਾਮਦ Friday 24 February 2023 06:04 AM UTC+00 | Tags: breaking-news crime crime-news dig-mandeep-singh-sidhu ludhiana-police ludhiana-police-commissioner news punjab-latest-news punjab-news thieft ਚੰਡੀਗੜ੍ਹ, 24 ਫ਼ਰਵਰੀ 2023: ਲੁਧਿਆਣਾ ਜ਼ਿਲ੍ਹੇ ਦੀ ਪੁਲਿਸ (Ludhiana police) ਨੇ ਪੀ.ਸੀ. ਜਵੈਲਰ ਚੋਰੀ ਮਾਮਲੇ ਨੂੰ ਸੁਲਝਾ ਲਿਆ ਹੈ | ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਅਕਾਊਂਟੈਂਟ ਨੂੰ ਗ੍ਰਿਫਤਾਰ ਕੀਤਾ ਹੈ | ਇਸਦੇ ਨਾਲ ਹੀ ਮੁਲਜ਼ਮ ਕੋਲੋਂ ਪੁਲਿਸ ਨੇ 75 ਲੱਖ ਰੁਪਏ ਦੀ ਕੀਮਤ ਵਾਲੇ 91 ਸੋਨੇ ਅਤੇ ਹੀਰੇ ਦੇ ਗਹਿਣੇ ਬਰਾਮਦ ਕੀਤੇ ਹਨ, ਜਿਨ੍ਹਾਂ ਦਾ ਵਜਨ ਇੱਕ ਕਿੱਲੋ ਗ੍ਰਾਮ ਦੇ ਕਰੀਬ ਹੈ |
The post ਜਵੈਲਰ ਚੋਰੀ ਮਾਮਲੇ ‘ਚ ਲੁਧਿਆਣਾ ਪੁਲਿਸ ਵਲੋਂ ਇੱਕ ਅਕਾਊਂਟੈਂਟ ਗ੍ਰਿਫਤਾਰ, 75 ਲੱਖ ਦੇ ਗਹਿਣੇ ਬਰਾਮਦ appeared first on TheUnmute.com - Punjabi News. Tags:
|
ਮਾਸਟਰਕਾਰਡ ਦੇ ਸਾਬਕਾ CEO ਅਜੈ ਬੰਗਾ ਬਣਨਗੇ ਵਿਸ਼ਵ ਬੈਂਕ ਦੇ ਪ੍ਰਧਾਨ, ਜੋਅ ਬਿਡੇਨ ਨੇ ਕੀਤਾ ਨਾਮਜ਼ਦ Friday 24 February 2023 06:28 AM UTC+00 | Tags: ajay-banga america breaking-news india joe-biden latest-news managing-global-companies mastercard mastercard-ceo news punjab-news the-unmute-breaking-news the-unmute-latest-update the-unmute-update usa. ਚੰਡੀਗੜ੍ਹ, 24 ਫ਼ਰਵਰੀ 2023: ਮਾਸਟਰਕਾਰਡ ਦੇ ਸਾਬਕਾ ਸੀਈਓ ਅਜੈ ਬੰਗਾ (Ajay Banga) ਵਿਸ਼ਵ ਬੈਂਕ ਦੇ ਨਵੇਂ ਪ੍ਰਧਾਨ ਬਣ ਸਕਦੇ ਹਨ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਵੀਰਵਾਰ ਨੂੰ ਉਨ੍ਹਾਂ ਨੂੰ ਨਾਮਜ਼ਦ ਕੀਤਾ ਹੈ । ਇਸ ਲਈ ਨਾਮਜ਼ਦ ਕੀਤੇ ਜਾਣ ਵਾਲੇ ਭਾਰਤੀ ਮੂਲ ਦੇ ਅਜੈ ਬੰਗਾ ਪਹਿਲੇ ਵਿਅਕਤੀ ਹਨ। ਉਨ੍ਹਾਂ ਨੂੰ ਵਿਸ਼ਵ ਬੈਂਕ ਦੇ ਮੌਜੂਦਾ ਪ੍ਰਧਾਨ ਡੇਵਿਡ ਮਾਲਪਾਸ ਵੱਲੋਂ ਅਪ੍ਰੈਲ 2024 ਤੋਂ ਪਹਿਲਾਂ ਅਹੁਦਾ ਛੱਡਣ ਦੇ ਐਲਾਨ ਤੋਂ ਬਾਅਦ ਨਾਮਜ਼ਦ ਕੀਤਾ ਗਿਆ ਹੈ। ਵਰਤਮਾਨ ਵਿੱਚ, 63 ਸਾਲਾ ਭਾਰਤੀ-ਅਮਰੀਕੀ ਬੰਗਾ ਪ੍ਰਾਈਵੇਟ ਇਕੁਇਟੀ ਫੰਡ ਜਨਰਲ ਅਟਲਾਂਟਿਕ ਦੇ ਉਪ-ਚੇਅਰਮੈਨ ਹਨ। ਅਜੈ ਉਸ ਭਾਰਤੀ-ਅਮਰੀਕੀ ਪੀੜ੍ਹੀ ਨਾਲ ਸਬੰਧਤ ਹਨ, ਜਿਨ੍ਹਾਂ ਨੇ ਭਾਰਤ ਵਿੱਚ ਪੜ੍ਹ ਕੇ ਅਮਰੀਕਾ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਨੇ ਆਪਣੀ ਸਕੂਲੀ ਸਿੱਖਿਆ ਜਲੰਧਰ ਅਤੇ ਸ਼ਿਮਲਾ ਤੋਂ ਪ੍ਰਾਪਤ ਕੀਤੀ ਹੈ। ਡੀਯੂ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਆਈਆਈਐਮ ਅਹਿਮਦਾਬਾਦ ਤੋਂ ਐਮਬੀਏ ਕੀਤੀ। ਉਨ੍ਹਾਂ ਨੇ 1981 ਵਿੱਚ ਮੈਨੇਜਮੈਂਟ ਟਰੇਨੀ ਵਜੋਂ ਨੇਸਲੇ ਇੰਡੀਆ ਵਿੱਚ ਸ਼ਾਮਲ ਹੋਇਆ ਅਤੇ 13 ਸਾਲਾਂ ਵਿੱਚ ਮੈਨੇਜਰ ਬਣ ਗਏ । ਇਸ ਤੋਂ ਬਾਅਦ ਉਹ (Ajay Banga) ਪੈਪਸੀਕੋ ਦੇ ਰੈਸਟੋਰੈਂਟ ਡਿਵੀਜ਼ਨ ਦਾ ਹਿੱਸਾ ਬਣ ਗਿਆ। ਇਹ ਉਦਾਰੀਕਰਨ ਦਾ ਦੌਰ ਸੀ, ਜਦੋਂ ਬੰਗਾ ਨੇ ਭਾਰਤ ਵਿੱਚ ਪੀਜ਼ਾ ਹੱਟ ਅਤੇ ਕੇਐਫਸੀ ਦੀ ਸ਼ੁਰੂਆਤ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਅਜੈ ਬੰਗਾ 1996 ਵਿੱਚ ਸਿਟੀਗਰੁੱਪ ਦੇ ਮਾਰਕੀਟਿੰਗ ਮੁਖੀ ਬਣੇ। 2000 ਵਿੱਚ ਸਿਟੀ ਫਾਈਨੈਂਸ਼ੀਅਲ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। 2009 ਵਿੱਚ ਮਾਸਟਰਕਾਰਡ ਦੇ ਸੀਈਓ ਬਣੇ ਅਤੇ ਆਪਣੀਆਂ ਮਾਰਕੀਟਿੰਗ ਰਣਨੀਤੀਆਂ ਨਾਲ ਮਾਸਟਰਕਾਰਡ ਨੂੰ ਨੌਜਵਾਨਾਂ ਵਿੱਚ ਇੰਨਾ ਮਸ਼ਹੂਰ ਕਰ ਦਿੱਤਾ ਕਿ ਇਹ ਇੱਕ ਸਟੇਟਸ ਸਿੰਬਲ ਬਣ ਗਏ । ਅਜੈ ਬੰਗਾ ਨੂੰ 2016 ਵਿੱਚ ਪਦਮਸ਼੍ਰੀ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। 2012 ਵਿੱਚ ਮਸ਼ਹੂਰ ਮੈਗਜ਼ੀਨ ਫਾਰਚਿਊਨ ਨੇ ਬੰਗਾ ਨੂੰ 'ਪਾਵਰਫੁੱਲ ਇੰਡਸਟਰੀਲਿਸਟ-2012' ਵਜੋਂ ਚੁਣਿਆ। ਉਹ ਹਿੰਦੁਸਤਾਨ ਯੂਨੀਲੀਵਰ ਦੇ ਸਾਬਕਾ ਚੇਅਰਮੈਨ ਮਾਨਵਿੰਦਰ ਸਿੰਘ ਬੰਗਾ ਦੇ ਭਰਾ ਹਨ। ਬਿਡੇਨ ਨੇ ਕਿਹਾ ਕਿ ਅਜੈ ਬੰਗਾ ਨੇ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਗਲੋਬਲ ਕੰਪਨੀਆਂ ਬਣਾਉਣ ਅਤੇ ਮੈਨੇਜਮੈਂਟ ਵਿੱਚ ਬਤੀਤ ਕੀਤਾ ਹੈ। ਇਹ ਉਹ ਕੰਪਨੀਆਂ ਹਨ ਜਿਨ੍ਹਾਂ ਨੇ ਆਰਥਿਕਤਾ ਦੇ ਨਾਲ-ਨਾਲ ਰੁਜ਼ਗਾਰ ਨੂੰ ਵੀ ਹੁਲਾਰਾ ਦਿੱਤਾ ਹੈ। ਇਸਦੇ ਨਾਲ ਹੀ ਕਿਹਾ ਕਿ ਅਜੇ ਇਸ ਇਤਿਹਾਸਕ ਪਲ ‘ਤੇ ਵਿਸ਼ਵ ਬੈਂਕ ਦੀ ਅਗਵਾਈ ਕਰਨ ਵਾਲੇ ਸਭ ਤੋਂ ਯੋਗ ਵਿਅਕਤੀ ਹਨ। ਦੂਜੇ ਪਾਸੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਮਰੀਕੀ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਜੈ ਬੰਗਾ ਨੂੰ ਜਲਵਾਯੂ ਪਰਿਵਰਤਨ ਦੀ ਚੁਣੌਤੀ ‘ਤੇ ਕੰਮ ਕਰਨ ਦਾ ਚੰਗਾ ਤਜਰਬਾ ਹੈ। ਇਹ ਉਹ ਤਜ਼ਰਬੇ ਅਤੇ ਤਰਜੀਹਾਂ ਹਨ ਜੋ ਆਉਣ ਵਾਲੇ ਸਾਲਾਂ ਵਿੱਚ ਵਿਸ਼ਵ ਬੈਂਕ ਲਈ ਉਸਦੇ ਕੰਮ ਦੀ ਅਗਵਾਈ ਕਰਨਗੇ। The post ਮਾਸਟਰਕਾਰਡ ਦੇ ਸਾਬਕਾ CEO ਅਜੈ ਬੰਗਾ ਬਣਨਗੇ ਵਿਸ਼ਵ ਬੈਂਕ ਦੇ ਪ੍ਰਧਾਨ, ਜੋਅ ਬਿਡੇਨ ਨੇ ਕੀਤਾ ਨਾਮਜ਼ਦ appeared first on TheUnmute.com - Punjabi News. Tags:
|
ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਅੱਜ ਵਿਜੀਲੈਂਸ ਸਾਹਮਣੇ ਨਹੀਂ ਹੋਣਗੇ ਪੇਸ਼ Friday 24 February 2023 06:37 AM UTC+00 | Tags: brahm-mahindra breaking-news news vigilance ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ (Brahm Mahindra) ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਬ੍ਰਹਮ ਮਹਿੰਦਰਾ ਇਸ ਸਮੇਂ ਕਿਸੇ ਪਰਿਵਾਰਕ ਸਮਾਗਮ ‘ਚ ਕੇਰਲ ‘ਚ ਹਨ। ਜਿਸ ਕਾਰਨ ਉਹ ਅੱਜ ਪੇਸ਼ ਨਹੀਂ ਹੋਣਗੇ। ਵਿਜੀਲੈਂਸ ਦੀ ਤਰਫੋਂ ਅੱਜ ਬ੍ਰਹਮ ਮਹਿੰਦਰਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਵਿਜੀਲੈਂਸ ਦੀ ਜਾਂਚ ਅਨੁਸਾਰ ਬ੍ਰਹਮ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ‘ਤੇ ਪਿਛਲੇ 6 ਸਾਲਾਂ ‘ਚ ਬੇਹਿਸਾਬ ਪੈਸਾ ਖਰਚ ਕਰਨ ਦਾ ਦੋਸ਼ ਹੈ। ਵਰਨਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਪੰਜਾਬ ਮੰਤਰੀ ਮੰਡਲ ਵਿੱਚ ਬ੍ਰਹਮ ਮਹਿੰਦਰਾ ਸੀਨੀਆਰਤਾ ਵਿੱਚ ਦੂਜੇ ਨੰਬਰ 'ਤੇ ਸਨ। ਸਾਲ 2017 ਵਿੱਚ ਉਨ੍ਹਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਅਤੇ ਫਿਰ 2022 ਤੱਕ ਉਹ ਸਿਹਤ, ਸਥਾਨਕ ਸੰਸਥਾਵਾਂ, ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਰਹੇ। The post ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਅੱਜ ਵਿਜੀਲੈਂਸ ਸਾਹਮਣੇ ਨਹੀਂ ਹੋਣਗੇ ਪੇਸ਼ appeared first on TheUnmute.com - Punjabi News. Tags:
|
ਜਲੰਧਰ ਜ਼ਿਲ੍ਹੇ 'ਚ ਚੱਲਦੇ ਟੂਰਨਾਮੈਂਟ ਦੌਰਾਨ ਇੱਕ ਕਬੱਡੀ ਖਿਡਾਰੀ ਦੀ ਮੌਤ Friday 24 February 2023 06:48 AM UTC+00 | Tags: breaking-news games jakkopur-kalan-village jalandhar kabaddi kabaddi-player kabaddi-tournament news punjab punjab-news ਚੰਡੀਗੜ੍ਹ, 24 ਫ਼ਰਵਰੀ 2023: ਜਲੰਧਰ ਜ਼ਿਲ੍ਹੇ ਦੇ ਪਿੰਡ ਜੱਕੋਪੁਰ ਕਲਾਂ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਕਬੱਡੀ (kabaddi) ਖਿਡਾਰੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਵਿਖੇ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਅਮਰਪ੍ਰੀਤ ਘੱਸ (ਗੁਰਦਾਸਪੁਰ) ਦੀ ਮੌਤ ਹੋ ਜਾਣ ਕਾਰਨ ਲੋਹੀਆਂ ਇਲਾਕੇ ਦੇ ਨਾਲ-ਨਾਲ ਪੂਰੇ ਸੂਬੇ ਅਤੇ ਖੇਡ ਕਬੱਡੀ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ।ਦੱਸਿਆ ਜਾ ਰਿਹਾ ਹੈ ਕਿ ਸਿਰ ‘ਚ ਸੱਟ ਲੱਗਣ ਤੋਂ ਬਾਅਦ ਇਸ ਕਬੱਡੀ (kabaddi) ਖਿਡਾਰੀ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਸਦੇ ਨਾਲ ਹੀ ਪਿੰਡ ਜੱਕੋਪੁਰ ਕਲਾਂ ਕਰਵਾਏ ਜਾ ਰਹੇ ਟੂਰਨਾਮੈਂਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। The post ਜਲੰਧਰ ਜ਼ਿਲ੍ਹੇ ‘ਚ ਚੱਲਦੇ ਟੂਰਨਾਮੈਂਟ ਦੌਰਾਨ ਇੱਕ ਕਬੱਡੀ ਖਿਡਾਰੀ ਦੀ ਮੌਤ appeared first on TheUnmute.com - Punjabi News. Tags:
|
'ਇਨਵੈਸਟ ਪੰਜਾਬ ਸਮਿਟ' ਦਾ ਅੱਜ ਆਖਰੀ ਦਿਨ, ਮਾਨ ਸਰਕਾਰ ਨੇ ਲਿਆਂਦੀਆਂ ਤਿੰਨ ਪਾਲਿਸੀਆਂ Friday 24 February 2023 06:57 AM UTC+00 | Tags: aam-aadmi-party breaking-news cm-bhagwant-mann invest-punjab-summit jalandhar mohali-news news punjab punjab-government punjabi-news punjab-news the-unmute-breaking the-unmute-breaking-news the-unmute-punjab the-unmute-punjabi-news ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਸਰਕਾਰ ਦੇ 'ਇਨਵੈਸਟ ਪੰਜਾਬ ਸਮਿਟ' (Invest Punjab Summit) ਦਾ ਅੱਜ ਦੂਜਾ ਅਤੇ ਆਖਰੀ ਦਿਨ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਵਾਂਗ ਸੰਮੇਲਨ ਵਿੱਚ ਹਿੱਸਾ ਲੈ ਕੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਚਾਹਵਾਨ ਵੱਖ-ਵੱਖ ਕੰਪਨੀਆਂ ਦੇ ਮਾਲਕਾਂ/ਸੰਚਾਲਕਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ ਜਾਵੇਗੀ ਕਿ ਕਿਸ ਜ਼ਿਲ੍ਹੇ ਵਿੱਚ ਕਿਹੜੀ ਇੰਡਸਟਰੀ ਕਿਸ ਕੀਮਤ ‘ਤੇ ਸਥਾਪਿਤ ਕੀਤੀ ਜਾ ਸਕਦੀ ਹੈ। ਬੀਤੇ ਦਿਨ 23 ਫਰਵਰੀ ਨੂੰ ਦੋ ਰੋਜ਼ਾ ‘ਇਨਵੈਸਟ ਪੰਜਾਬ ਸਮਿਟ’ (Invest Punjab Summit) ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ‘ਚ ਸਪੋਰਟਸ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ‘ਚ ਉਦਯੋਗਾਂ ਨੂੰ ਸਕਾਰਾਤਮਕ ਮਾਹੌਲ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਦੇਸ਼-ਵਿਦੇਸ਼ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ । ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਨੇ ਦੁਨੀਆ ਨੂੰ ਵੱਡੇ ਵਿਚਾਰ ਅਤੇ ਸਟਾਰਟਅੱਪ ਦਿੱਤੇ ਹਨ। ਮਾਨ ਸਰਕਾਰ ਦੀਆਂ ਤਿੰਨ ਪਾਲਿਸੀਆਂ : –23 ਫਰਵਰੀ ਦੀ ਸ਼ਾਮ ਨੂੰ ਸਨਅਤਕਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਮੀਡੀਆ ਨੂੰ ਦੱਸਿਆ ਕਿ ਸੂਬਾ ਸਰਕਾਰ ਤਿੰਨ ਨਵੀਆਂ ਪਾਲਿਸੀਆਂ ਲੈ ਕੇ ਆਈ ਹੈ। ਇਨ੍ਹਾਂ ਵਿੱਚੋਂ ਪਹਿਲੀ ਉਦਯੋਗਿਕ ਨੀਤੀ ਹੈ। ਇਸ ‘ਚ 90 ਫੀਸਦੀ ਸੁਝਾਅ ਕਾਰੋਬਾਰੀਆਂ ਦੇ ਹੀ ਹਨ ਅਤੇ ਉਨ੍ਹਾਂ ਨੂੰ ਇਸ ਦਾ ਫਾਇਦਾ ਹੋਵੇਗਾ। ਦੂਜੀ ਇਲੈਕਟ੍ਰੀਕਲ ਵਹੀਕਲ (EV) ਪਾਲਿਸੀ ਬਾਰੇ ਦੱਸਿਆ, ਤਾਂ ਜੋ ਸਮੇਂ ਦੇ ਨਾਲ ਭਵਿੱਖ ਵੱਲ ਵਧ ਸਕੇ। ਮੁੱਖ ਮੰਤਰੀ ਨੇ ਤੀਜੀ ਲਾਜਿਸਟਿਕ ਪਾਲਿਸੀ ਦੱਸੀ ਅਤੇ ਕਿਹਾ ਕਿ ਇਨ੍ਹਾਂ ਤਿੰਨਾਂ ਪਾਲਿਸੀਆਂ ਨਾਲ ਲੋਕਾਂ, ਨਿਵੇਸ਼ਕਾਂ ਅਤੇ ਪੰਜਾਬ ਨੂੰ ਫਾਇਦਾ ਹੋਵੇਗਾ। The post 'ਇਨਵੈਸਟ ਪੰਜਾਬ ਸਮਿਟ' ਦਾ ਅੱਜ ਆਖਰੀ ਦਿਨ, ਮਾਨ ਸਰਕਾਰ ਨੇ ਲਿਆਂਦੀਆਂ ਤਿੰਨ ਪਾਲਿਸੀਆਂ appeared first on TheUnmute.com - Punjabi News. Tags:
|
ਕੁਝ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ: ਕੁਲਦੀਪ ਸਿੰਘ ਧਾਲੀਵਾਲ Friday 24 February 2023 07:17 AM UTC+00 | Tags: aam-aadmi-party ajnala-police amritpal-singh breaking-news cm-bhagwant-mann kuldeep-singh-dhaliwal news punjab punjab-police the-unmute-breaking-news the-unmute-latest-update the-unmute-punjabi-news ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨ ਇਨਵੈਸਟ ਪੰਜਾਬ ਦੇ ਇਜਲਾਸ ਵਿੱਚ ਸਾਰੇ ਉਦਯੋਗਪਤੀ ਖੁਸ਼ ਸਨ, ਕੁਝ ਇਨਵੈਸਟਰ ਖੇਤੀਬਾੜੀ ਖੇਤਰ ਵਿੱਚ ਇਨਵੈਸਟ ਕਰਨਾ ਚਾਹੁੰਦੇ ਹਨ | ਇਸ ਦੌਰਾਨ ਅਜਨਾਲਾ ਮਾਮਲੇ ‘ਤੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਵਿਗੜਨ ਨਹੀਂ ਦਿੱਤਾ ਜਾਵੇਗਾ। ਕੁਝ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਪਿੱਛੇ ਸਿਆਸੀ ਪਾਰਟੀਆਂ ਦਾ ਹੱਥ ਹੈ, ਅਸੀਂ ਪੰਜਾਬ ‘ਚ ਵਿਕਾਸ ਦੇ ਕੰਮ ਕਰਵਾ ਰਹੇ ਹਾਂ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਹੈ, ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜਨ ਨਹੀਂ ਦਿੱਤੀ ਜਾਵੇਗੀ | ਜਿਕਰਯੋਗ ਹੈ ਕਿ ਬੀਤੇ ਦਿਨ ਜਲੰਧਰ ਦੇ ਅਜਨਾਲਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਤੂਫ਼ਾਨ ਨੂੰ ਕੇਸ ਵਿੱਚੋਂ ਬਰੀ ਕਰਨ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਤੋਂ ਲਵਪ੍ਰੀਤ ਤੂਫਾਨ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਗਏ ਹਨ। ਅਜਨਾਲਾ ‘ਚ ਸਥਿਤੀ ‘ਤੇ ਕਾਬੂ ਪਾਉਣ ਲਈ ਸ਼ੁੱਕਰਵਾਰ ਸਵੇਰ ਤੋਂ ਹੀ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਸੀ, ਫਿਲਹਾਲ ਅਜਨਾਲਾ ਵਿੱਚ ਮਾਹੌਲ ਸ਼ਾਂਤੀਪੂਰਨ ਹੈ | The post ਕੁਝ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News. Tags:
|
ਬਠਿੰਡਾ ਦੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ, ਕਈ ਜਣਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ Friday 24 February 2023 07:33 AM UTC+00 | Tags: a-terrible-fire-broke bathinda bathinda-latest-news bathinda-news breaking-news broke-fire fire news punjab-news refinery sri-guru-gobind-singh-refinery ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਦੇ ਬਠਿੰਡਾ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ (Sri Guru Gobind Singh Refinery) ‘ਚ ਸ਼ੁੱਕਰਵਾਰ ਤੜਕੇ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਕਾਫੀ ਦੂਰ ਤੱਕ ਦਿਖਾਈ ਦਿੱਤੀਆਂ। ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ‘ਚ ਜੁੱਟੀਆਂ ਹੋਈਆਂ ਹਨ। ਇਸ ਦੇ ਨਾਲ ਹੀ ਪੈਰਾਮਿਲਟਰੀ ਫੋਰਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰਿਫਾਇਨਰੀ (Refinery) ਵਿੱਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਰਿਫਾਇਨਰੀ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਖ਼ੁਲਾਸਾ ਨਹੀਂ ਹੋ ਸਕਿਆ । ਬਠਿੰਡਾ ਦੇ ਸੀਨੀਅਰ ਪੁਲਿਸ ਅਧਿਕਾਰੀ ਵੀ ਤੁਰੰਤ ਮੌਕੇ 'ਤੇ ਪਹੁੰਚ ਗਏ ਹਨ। ਪੁਲਿਸ ਨੇ ਰਿਫਾਇਨਰੀ ਨੂੰ ਖਾਲੀ ਕਰਵਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਿਫਾਇਨਰੀ ਅੰਦਰੋਂ ਕੁਝ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਫਿਲਹਾਲ ਫਾਇਰ ਬ੍ਰਿਗੇਡ ਨੇ ਕਾਫੀ ਹੱਦ ਤੱਕ ਅੱਗ ‘ਤੇ ਕਾਬੂ ਪਾ ਲਿਆ ਹੈ। ਰਿਫਾਇਨਰੀ ਦੇ ਨਾਲ ਲੱਗਦੇ ਇਲਾਕੇ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। The post ਬਠਿੰਡਾ ਦੀ ਰਿਫਾਇਨਰੀ ‘ਚ ਲੱਗੀ ਭਿਆਨਕ ਅੱਗ, ਕਈ ਜਣਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ appeared first on TheUnmute.com - Punjabi News. Tags:
|
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਹੋਣ ਵਾਲੀ ਬਾਰਵੀਂ ਜਮਾਤ ਦੀ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਮੁਲਤਵੀ Friday 24 February 2023 07:42 AM UTC+00 | Tags: breaking-news english-compulsory-subject-examination harjot-singh-bainsa latest-news news punjab-exam punjab-school-education-board the-unmute-punjabi-news ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ ਅੱਜ ਮਿਤੀ 24 ਫ਼ਰਵਰੀ 2023 ਨੂੰ ਹੋਣ ਵਾਲੀ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਨੂੰ ਪ੍ਰਸ਼ਾਸਨਿਕ ਕਾਰਨਾ ਕਰਕੇ ਮੁਲਤਵੀ ਕਰ ਦਿੱਤੀ ਹੈ । ਇਸ ਵਿਸ਼ੇ ਦੀ ਅਗਲੀ ਮਿਤੀ ਬਾਰੇ ਪ੍ਰੀਖਿਆਰਥੀਆਂ ਅਤੇ ਸਬੰਧਤ ਅਮਲੇ ਨੂੰ ਵੱਖਰੇ ਤੌਰ ‘ਤੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ। The post ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਹੋਣ ਵਾਲੀ ਬਾਰਵੀਂ ਜਮਾਤ ਦੀ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਮੁਲਤਵੀ appeared first on TheUnmute.com - Punjabi News. Tags:
|
ਕਾਲੀਕਟ ਤੋਂ ਦਮਾਮ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਦੀ ਤਿਰੂਵਨੰਤਪੁਰਮ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ Friday 24 February 2023 08:04 AM UTC+00 | Tags: air-india air-india-express-flight breaking-news dgca emergency-landing india indian-airlines india-news newark news punjabi-news stockholm-airport stockholm-airport-news sweden sweden-airlines the-unmute-breaking-news the-unmute-update thiruvananthapuram-airport ਚੰਡੀਗੜ੍ਹ, 24 ਫ਼ਰਵਰੀ 2023: ਏਅਰ ਇੰਡੀਆ (Air India) ਦੀ ਫਲਾਈਟ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕਾਲੀਕਟ ਤੋਂ ਸਾਊਦੀ ਅਰਬ ਦੇ ਦਮਾਮ ਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ ਫਲਾਈਟ ਦੀ ਕੇਰਲ ਦੇ ਤਿਰੂਵਨੰਤਪੁਰਮ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ | ਹਾਲਾਂਕਿ ਬਾਅਦ ਵਿੱਚ ਜਦੋਂ ਇਸ ਐਮਰਜੈਂਸੀ ਲੈਂਡਿੰਗ ਦਾ ਕਾਰਨ ਲੋਕਾਂ ਨੂੰ ਦੱਸਿਆ ਗਿਆ ਤਾਂ ਯਾਤਰੀਆਂ ਨੇ ਸੁੱਖ ਦਾ ਸਾਹ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ IX3 385 ਵਿੱਚ 182 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਹਾਈਡ੍ਰੌਲਿਕ ਫੇਲ ਹੋਣ ਕਾਰਨ ਫਲਾਈਟ ਨੂੰ ਤਿਰੂਵਨੰਤਪੁਰਮ ਹਵਾਈ ਅੱਡੇ ਵੱਲ ਮੋੜਿਆ ਜਾ ਰਿਹਾ ਹੈ। ਜਹਾਜ਼ ਨੂੰ ਕਰੀਬ 12.15 ਵਜੇ ਹਵਾਈ ਅੱਡੇ ‘ਤੇ ਉਤਾਰਿਆ ਗਿਆ ਹੈ | ਜਹਾਜ਼ ਨੇ ਕਾਲੀਕਟ ਤੋਂ ਸਾਊਦੀ ਅਰਬ ਦੇ ਦਮਾਮ ਜਾਣ ਲਈ ਉਡਾਣ ਭਰੀ ਸੀ। ਇਸ ਦੌਰਾਨ ਅਚਾਨਕ ਪਾਇਲਟ ਨੂੰ ਪਤਾ ਲੱਗਾ ਕਿ ਫਲਾਈਟ ‘ਚ ਕੋਈ ਤਕਨੀਕੀ ਖ਼ਰਾਬੀ ਆ ਗਈ ਹੈ। ਯਾਤਰੀਆਂ ਦੀ ਸੁਰੱਖਿਆ ਲਈ ਪਾਇਲਟ ਨੇ ਤੁਰੰਤ ਸਬੰਧਤ ਵਿਭਾਗ ਨੂੰ ਨੁਕਸ ਬਾਰੇ ਸੂਚਿਤ ਕੀਤਾ ਅਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਲਈ ਜ਼ਰੂਰੀ ਕਦਮ ਚੁੱਕੇ। ਜਿਵੇਂ ਹੀ ਪਾਇਲਟ ਨੂੰ ਹਦਾਇਤ ਮਿਲੀ, ਉਸ ਨੇ ਤਿਰੂਵਨੰਤਪੁਰਮ ਦੇ ਹਵਾਈ ਅੱਡੇ ‘ਤੇ ਫਲਾਈਟ ਨੂੰ ਸੁਰੱਖਿਅਤ ਰੂਪ ਨਾਲ ਉਤਾਰਿਆ। ਦੱਸਿਆ ਜਾ ਰਿਹਾ ਹੈ ਕਿ ਏਅਰ ਇੰਡੀਆ (Air India) ਐਕਸਪ੍ਰੈਸ ਦੀ ਫਲਾਈਟ IX3 385 ‘ਚ 182 ਯਾਤਰੀ ਸਵਾਰ ਸਨ। ਉਡਾਣ ਭਰਨ ਤੋਂ ਕੁਝ ਹੀ ਮਿੰਟਾਂ ਬਾਅਦ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ। ਇਹ ਸੁਣ ਕੇ ਜਹਾਜ਼ ‘ਚ ਬੈਠੇ ਸਾਰੇ ਯਾਤਰੀ ਡਰ ਗਏ। ਬਾਅਦ ਵਿੱਚ, ਯਾਤਰੀਆਂ ਨੂੰ ਦੱਸਿਆ ਗਿਆ ਕਿ ਹਾਈਡ੍ਰੌਲਿਕ ਫੇਲ ਹੋਣ ਕਾਰਨ ਫਲਾਈਟ ਨੂੰ ਤਿਰੂਵਨੰਤਪੁਰਮ ਹਵਾਈ ਅੱਡੇ ਵੱਲ ਮੋੜਿਆ ਜਾ ਰਿਹਾ ਹੈ। ਜਹਾਜ਼ ਨੂੰ ਕਰੀਬ 12.15 ਵਜੇ ਹਵਾਈ ਅੱਡੇ ‘ਤੇ ਉਤਾਰਿਆ ਗਿਆ। The post ਕਾਲੀਕਟ ਤੋਂ ਦਮਾਮ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਦੀ ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ appeared first on TheUnmute.com - Punjabi News. Tags:
|
ਹਾਈਕੋਰਟ ਨੇ ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਅਤੇ ਸਾਥੀ ਨੂੰ 6-6 ਮਹੀਨੇ ਦੀ ਸਜ਼ਾ ਸੁਣਾਈ Friday 24 February 2023 08:17 AM UTC+00 | Tags: aam-aadmi-party cm-bhagwant-mann dsp-balwinder-singh-sekhon former-dsp-balwinder-singh-sekhon news punjab punjab-police ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜੱਜਾਂ ਖ਼ਿਲਾਫ਼ ਗਲਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਬਰਖ਼ਾਸਤ ਡੀ.ਐਸ.ਪੀ ਬਲਵਿੰਦਰ ਸਿੰਘ ਸੇਖੋਂ (Balwinder Singh Sekhon) ਅਤੇ ਉਸਦੇ ਸਾਥੀ ਨੂੰ ਅੱਜ ਹਾਈਕੋਰਟ ਵਿੱਚ ਪੇਸ਼ ਕੀਤਾ | ਇਸ ਦੌਰਾਨ ਹਾਈਕੋਰਟ ਨੇ ਬਰਖ਼ਾਸਤ ਡੀ.ਐਸ.ਪੀ ਬਲਵਿੰਦਰ ਸਿੰਘ ਸੇਖੋਂ ਅਤੇ ਉਸਦੇ ਸਾਥੀ ਨੂੰ 6-6 ਮਹੀਨੇ ਦੀ ਸਜ਼ਾ ਸੁਣਾਈ ਹੈ | ਇਸਦੇ ਨਾਲ ਹੀ 2-2 ਹਜ਼ਾਰ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ | ਇਸ ਦੌਰਾਨ ਬਲਵਿੰਦਰ ਸੇਖੋਂ ਦੇ ਕੇਸ ਕਰਕੇ ਸੀਵੀਲਅਨਸ ਨੂੰ ਹਾਈਕੋਰਟ ਦੇ ਅੰਦਰ ਜਾਣ ਤੋ ਰੋਕ ਲਗਾ ਦਿੱਤੀ ਸੀ | ਦਰਅਸਲ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ (Balwinder Singh Sekhon) ਨੇ ਹਾਈਕੋਰਟ ਵਿੱਚ ਨਸ਼ਿਆਂ ਖ਼ਿਲਾਫ਼ ਪਟੀਸ਼ਨ ਪਾਈ ਸੀ। ਉਕਤ ਪਟੀਸ਼ਨ ਦੀ ਸੁਣਵਾਈ ‘ਚ ਦੇਰੀ ਹੋਣ ਕਾਰਨ ਸੇਖੋਂ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਹਾਈਕੋਰਟ ਅਤੇ ਜੱਜਾਂ ਖ਼ਿਲਾਫ਼ ਗਲਤ ਟਿੱਪਣੀਆਂ ਕੀਤੀਆਂ। ਜਿਸ ਤੋਂ ਬਾਅਦ ਸੋਮਵਾਰ ਨੂੰ ਹਾਈਕੋਰਟ ਨੇ ਬਲਵਿੰਦਰ ਸੇਖੋਂ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਸਨ ਅਤੇ ਇਸ ਮਾਮਲੇ ਵਿੱਚ ਪੁਲਿਸ ਨੂੰ ਬਲਵਿੰਦਰ ਸੇਖੋਂ ਨੂੰ ਪੇਸ਼ ਕਰਨ ਲਈ ਕਿਹਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਸੋਮਵਾਰ ਸ਼ਾਮ ਬਲਵਿੰਦਰ ਸੇਖੋਂ ਨੂੰ ਗ੍ਰਿਫਤਾਰ ਕਰ ਲਿਆ ਸੀ । The post ਹਾਈਕੋਰਟ ਨੇ ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਅਤੇ ਸਾਥੀ ਨੂੰ 6-6 ਮਹੀਨੇ ਦੀ ਸਜ਼ਾ ਸੁਣਾਈ appeared first on TheUnmute.com - Punjabi News. Tags:
|
ਫਾਜ਼ਿਲਕਾ ਪੁਲਿਸ ਲਾਈਨ 'ਚ ਬਣਾਇਆ ਗਿਆ ਪੰਜਾਬ ਦਾ ਪਹਿਲਾ ਲੱਕੜ ਦਾ ਅਦਭੁੱਤ ਸ੍ਰੀ ਗੁਰੁਦੁਆਰਾ ਸਾਹਿਬ Friday 24 February 2023 08:56 AM UTC+00 | Tags: breaking-news fazilka-police-line news sri-gurdwara-sahib sri-gurdwara-sahib-built-in-fazilk sri-gurdwara-sahib-built-in-fazilka ssp-bhupinder-singh-sidhu ਫਾਜ਼ਿਲਕਾ, 24 ਫ਼ਰਵਰੀ 2023: ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ ਅਤੇ ਇਸ ਧਰਤੀ ਨੂੰ ਦਸ ਗੁਰੂ ਸਹਿਬਾਨਾਂ ਅਤੇ ਸੈਕੜੇ ਹੀ ਸੰਤਾਂ ਭਗਤਾਂ ਤੇ ਦੇਵੀ ਦੇਵਤਿਆਂ ਦੀ ਧਰਨ ਛੋਹ ਪ੍ਰਾਪਤ ਹੈ। ਪੰਜਾਬ ਦੇ ਨਾਲ ਪੂਰੀ ਦੁਨੀਆ ‘ਚ ਸਿੱਖੀ ਨੂੰ ਦਰਸਾਉਂਦੇ ਬਹੁਤ ਸਾਰੇ ਸਿੱਖ ਇਤਿਹਾਸਕ ਸ੍ਰੀ ਗੁਰਦੁਆਰਾ ਸਾਹਿਬ ਸ਼ਸ਼ੋਭਿਤ ਹਨ | ਸਾਰੇ ਹੀ ਸ੍ਰੀ ਗੁਰਦੁਆਰਾ ਸਾਹਿਬ ਨੂੰ ਬਣਾਉਣ ਸਮੇਂ ਕਈ ਕਲਾਂ ਕਰੀਤੀਆਂ ਵੀ ਸਰਧਾ ਦੇ ਨਾਲ ਨਾਲ ਖਿੱਚ ਦਾ ਕੇਂਦਰ ਬਣੇ ਹੋਏ ਹਨ। ਇਸੇ ਤਰ੍ਹਾ ਹੀ ਫਾਜ਼ਿਲਕਾ ਪੁਲਿਸ ਲਾਇਨ ਦੀ ‘ਚ ਮੌਜੂਦਾ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਮਾਲੇਰਕੋਟਲਾ, ਭੁਪਿੰਦਰ ਸਿੰਘ ਸਿੱਧੂ ਤੇ ਉਨ੍ਹਾਂ ਦੀ ਸਮੂਹ ਟੀਮ ਦੇ ਸਹਿਯੋਗ ਨਾਲ ਸੂਬਾ ਦਾ ਪਹਿਲਾ ਲੱਕੜੀ ਨਾਲ ਸ੍ਰੀ ਗੁਰਦੁਆਰਾ ਸਾਹਿਬ ਬਣਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਜਿਕਰਯੋਗ ਹੈ ਕਿ ਇਹ ਲੱਕੜ ਦਾ ਬਣਿਆ ਹੋਇਆ ਸ੍ਰੀ ਗੁਰਦੁਆਰਾ ਸਾਹਿਬ 18ਵੀ ਤੇ 19ਵੀ ਸਦੀ ਦੇ ਸਿੱਖੀ ਸਿਧਾਂਤਾਂ ਅਤੇ ਵਸਤੂ ਸ਼ਾਸ਼ਤਰ ਦੇ ਸਿਧਾਂਤਾਂ ਦੇ ਅਧਾਰ ‘ਤੇ ਤਿਆਰ ਕੀਤਾ ਗਿਆ ਹੈ। ਇਸ ਮੌਕੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਰੋਜ ਦੀ ਟੈਨਸ਼ਨਾ ਤੋਂ ਰਾਹਤ ਲਈ ਲੋਕ ਗੁਰੁਦੁਆਰਾ ਸਾਹਿਬ ਵਿੱਚ ਪਾਠ ਕਰਦੇ ਹਨ ਅਤੇ ਗੁਰੂ ਸਹਿਬਾਨਾਂ ਦਾ ਆਸਰਾ ਲੈਂਦੇ ਹਨ | ਇਹ ਗੁਰੁਦੁਆਰਾ ਸਾਹਿਬ ਦਾ ਨਿਰਮਾਣ ਤਿੰਨ ਮਹੀਨਿਆਂ ਵਿੱਚ ਪੂਰਾ ਹੋਇਆ ਹੈ | ਇਸ ਗੁਰਦੁਆਰਾ ਸਾਹਿਬ ਤਿਆਰ ਕਰਨ ‘ਚ ਵਸਤੂ ਕਲਾਵਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਜਿਵੇ ਕਿ ਸਿੱਧੀਆਂ ਹਵਾਵਾਂ ਨੂੰ ਘੱਟ ਕਰਨ ਵਾਸਤੇ ਮਹਿਰਾਬ( ਗੁਮਟ), ਖਿੜਕੀਆਂ ਦੇ ਨਾਲ ਗੁਮਟ, ਅੰਦਰ ਛੱਤ ਦੇ ਹੇਠ ਸਿੱਧੀਆਂ ਤੇ ਲੰਮੀਆਂ ਲੱਕੜਾਂ ਜੋ ਕਿ ਸਾਰੀਆਂ ਹੀ ਇਕ ਰੇਖਾ ‘ਚ ਮੇਲ ਖਾਂਦੀਆਂ ਨਜਰ ਆਉਦੀਆਂ ਹਨ। ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਲਗਭਗ 40 ਫੁੱਟ ਲੰਬਾਈ ਤੇ ਚੌੜਾਈ ਜਿਸ ਦਾ ਮੇਨ ਦੁਆਰ ਉੱਤਰ-ਦੱਖਣਵੱਲ ਹੈ। ਕਿਉਂਕਿ ਇਤਿਹਾਸਕਾਰ ਦੱਸਦੇ ਹਨ ਕਿ ਇਸ ਪਾਸੇ ਤੋਂ ਤੇਜ਼ ਹਵਾਵਾਂ ਦਾ ਵਹਾਅ ਬਹੁਤ ਘੱਟ ਹੁੰਦਾ ਹੈ। ਗੱਲ ਕਰੀਏ ਗੁਰਦੁਆਰਾ ਸਾਹਿਬ ‘ਚ ਲੱਗੀ ਹੋਈ ਲੱਕੜ ਦੀ ਤਾਂ ਇਹ ਲੱਕੜ ਦੇਵਧਾਰ ਕਾਲੀ ਲੱਕੜ ਜੋ ਕਿ ਪੱਛਮ ਹਿਮਾਲਿਆ ‘ਚ ਪਾਈ ਜਾਂਦੀ ਹੈ। ਜੋ ਕਿ ਕਾਫੀ ਮਹਿੰਗੀ ਹੁੰਦੀ ਹੈ | ਦੱਸਿਆ ਜਾਂਦਾ ਹੈ ਕਿ ਇਹ ਲੱਕੜ ਬਹੁਤ ਹੀ ਮਜਬੂਤ ਤੇ ਸਾਲਾਂ ਸਾਲ ਚੱਲਣ ਵਾਲੀ ਹੁੰਦੀ ਹੈ। ਇਹ ਦੇਵਰਾਜ ਲੱਕੜ ਪਾਣੀ ‘ਚ ਹਜਾਰਾਂ ਸਾਲ ਤੇ ਹਵਾ ‘ਚ ਦਸ ਗੁਣਾ ਜਿਆਦਾ ਤਾਕਤਵਾਰ ਹੁੰਦੀ ਹੈ। ਇਸ ਗੁਰਦੁਆਰਾ ਨੂੰ ਪੁਲਿਸ ਲਾਇਨ ਫਾਜਿਲਕਾ ‘ਚ ਸ਼ਸ਼ੋਭਿਤ ਕਰਨ ‘ਚ ਉਸ ਸਮੇਂ ਦੇ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਤੇ ਉਨ੍ਹਾਂ ਦੀ ਸਮੂਹ ਟੀਮ ਤੇ ਦਸ ਗੁਰੂ ਸਹਿਬਾਨਾਂ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਆਪਾਰ ਕਿਰਪਾ ਦਾ ਪੂਰਨ ਸਹਿਯੋਗ ਰਿਹਾ ਹੈ | ਜਿਨ੍ਹਾਂ ਸਦਕਾ ਪੁਲਿਸ ਲਾਇਨ ‘ਚ ਇਸ ਸਦੀ ਦਾ ਇਹ ਪਹਿਲਾ ਤੇ ਅਦਭੁੱਤ ਕਲਾ ਕ੍ਰਿਤੀ ਨਾਲ ਇਹ ਸੁਭਾਗਾ ਗੁਰੁਦੁਆਰਾ ਸਾਹਿਬ ਤਿਆਰ ਹੋਇਆ ਹੈ। The post ਫਾਜ਼ਿਲਕਾ ਪੁਲਿਸ ਲਾਈਨ ‘ਚ ਬਣਾਇਆ ਗਿਆ ਪੰਜਾਬ ਦਾ ਪਹਿਲਾ ਲੱਕੜ ਦਾ ਅਦਭੁੱਤ ਸ੍ਰੀ ਗੁਰੁਦੁਆਰਾ ਸਾਹਿਬ appeared first on TheUnmute.com - Punjabi News. Tags:
|
ਅਡਾਨੀ-ਹਿੰਡਨਬਰਗ ਮਾਮਲੇ 'ਚ ਮੀਡੀਆ ਰਿਪੋਰਟਿੰਗ 'ਤੇ ਰੋਕ ਲਗਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ Friday 24 February 2023 10:03 AM UTC+00 | Tags: adani-group adani-hindenburg-case bjp-government breaking-news chief-justice-dy-chandrachud guatam-adani hindenburg-adani-case. hindenburg-report hindenburg-research-report india news sebi supreme-court the-unmute-breaking-news the-unmute-latest-news the-unmute-punjabi-news ਚੰਡੀਗੜ੍ਹ, 24 ਫਰਵਰੀ 2023: ਉਦਯੋਗਪਤੀ ਗੌਤਮ ਅਡਾਨੀ ਦੇ ਮਾਮਲੇ ‘ਚ ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਵੱਡੀ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਮੀਡੀਆ ਰਿਪੋਰਟਿੰਗ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ । ਅਦਾਲਤ ਦੇ ਅੰਤਿਮ ਹੁਕਮਾਂ ਤੱਕ ਮੀਡੀਆ ਨੂੰ ਅਡਾਨੀ-ਹਿੰਡਨਬਰਗ ਮਾਮਲੇ ‘ਤੇ ਰਿਪੋਰਟਿੰਗ ਕਰਨ ਤੋਂ ਰੋਕਣ ਦੀ ਮੰਗ ਵਾਲੀ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਹੈ । ਇਸ ਮਾਮਲੇ ਦੀ ਸੁਣਵਾਈ ਕਰਦਿਆਂ ਚੀਫ਼ ਜਸਟਿਸ ਜਸਟਿਸ ਡੀ.ਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮ੍ਹਾ ਅਤੇ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਕਿਹਾ, “ਅਸੀਂ ਮੀਡੀਆ ਨੂੰ ਕੋਈ ਹੁਕਮ ਜਾਰੀ ਨਹੀਂ ਕਰਨ ਜਾ ਰਹੇ ਹਾਂ।” ਇਸ ਤੋਂ ਪਹਿਲਾਂ 17 ਫਰਵਰੀ ਨੂੰ ਸੁਪਰੀਮ ਕੋਰਟ ਨੇ ਸਟਾਕ ਮਾਰਕੀਟ ਲਈ ਰੈਗੂਲੇਟਰੀ ਉਪਾਵਾਂ ਨੂੰ ਮਜ਼ਬੂਤ ਕਰਨ ਲਈ ਮਾਹਿਰਾਂ ਦੇ ਪ੍ਰਸਤਾਵਿਤ ਪੈਨਲ ‘ਤੇ ਕੇਂਦਰ ਦੇ ਸੁਝਾਅ ਨੂੰ ਸੀਲਬੰਦ ਕਵਰ ‘ਚ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸੁਪਰੀਮ ਕੋਰਟ (Supreme Court) ਨੇ ਕਿਹਾ ਸੀ ਕਿ ਉਹ ਨਿਵੇਸ਼ਕਾਂ ਦੇ ਹਿੱਤ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖਣਾ ਚਾਹੁੰਦੀ ਹੈ। ਇਸ ਲਈ ਕੇਂਦਰ ਦੇ ਸੁਝਾਅ ਨੂੰ ਸੀਲਬੰਦ ਲਿਫਾਫੇ ਵਿੱਚ ਸਵੀਕਾਰ ਨਹੀਂ ਕਰੇਗਾ। ਬੈਂਚ ਨੇ ਕਿਹਾ ਸੀ, “ਅਸੀਂ ਤੁਹਾਡੇ ਸੀਲਬੰਦ ਕਵਰ ਵਿੱਚ ਦਿੱਤੇ ਸੁਝਾਅ ਨੂੰ ਸਵੀਕਾਰ ਨਹੀਂ ਕਰਾਂਗੇ ਕਿਉਂਕਿ ਅਸੀਂ ਪੂਰੀ ਪਾਰਦਰਸ਼ਤਾ ਬਣਾਈ ਰੱਖਣਾ ਚਾਹੁੰਦੇ ਹਾਂ।” ਸੁਪਰੀਮ ਕੋਰਟ ਨੇ ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਅਡਾਨੀ ਸਮੂਹ ਦੇ ਸ਼ੇਅਰਾਂ ‘ਚ ਗਿਰਾਵਟ ਨੂੰ ਲੈ ਕੇ ਦਾਇਰ ਜਨਹਿਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਕੀਤੀ। The post ਅਡਾਨੀ-ਹਿੰਡਨਬਰਗ ਮਾਮਲੇ ‘ਚ ਮੀਡੀਆ ਰਿਪੋਰਟਿੰਗ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ appeared first on TheUnmute.com - Punjabi News. Tags:
|
ਪਟਿਆਲਾ 'ਚ ਅਣਪਛਾਤੇ ਹਮਲਾਵਰਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ 2 ਨੌਜਵਾਨਾਂ 'ਤੇ ਹਮਲਾ Friday 24 February 2023 10:15 AM UTC+00 | Tags: breaking-news injurd news patiala patiala-police punjab-news the-unmute-breaking-news the-unmute-punjabi-news ਚੰਡੀਗੜ੍ਹ, 24 ਫਰਵਰੀ 2023: ਪਟਿਆਲਾ (Patiala) ਵਿੱਚ ਦਿਨ ਦਿਹਾੜੇ ਇੱਕ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 10 ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ 2 ਨੌਜਵਾਨਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਨ੍ਹਾਂ ਵਿੱਚ ਇੱਕ ਜ਼ਖਮੀ ਨੂੰ ਪੀਜੀਆਈ ਅਤੇ ਦੂਜੇ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਪੁਲਿਸ ਮੁਤਾਬਕ ਦੋਵਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਪਾਇਆ ਗਿਆ ਉਸਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਪੀੜਤ ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | The post ਪਟਿਆਲਾ ‘ਚ ਅਣਪਛਾਤੇ ਹਮਲਾਵਰਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ 2 ਨੌਜਵਾਨਾਂ ‘ਤੇ ਹਮਲਾ appeared first on TheUnmute.com - Punjabi News. Tags:
|
ਟਵਿੱਟਰ ਤੋਂ ਬਾਅਦ ਹੁਣ ਫੇਸਬੁੱਕ ਤੇ ਇੰਸਟਾਗ੍ਰਾਮ ਨੇ ਵੀ ਸ਼ੁਰੂ ਕੀਤੀ ਪੇਡ ਬਲੂ ਟਿੱਕ ਸਰਵਿਸ, ਜਾਣੋ ਕੀਮਤਾਂ Friday 24 February 2023 10:32 AM UTC+00 | Tags: blue-tick-service breaking-news instagram meta news tech-news twitter ਚੰਡੀਗੜ੍ਹ, 24 ਫਰਵਰੀ 2023: ਟਵਿੱਟਰ ਦੀ ਪੇਡ ਬਲੂ ਟਿੱਕ ਸੇਵਾ (Blue Tick Service) ਤੋਂ ਬਾਅਦ ਹੁਣ ਮੈਟਾ ਨੇ ਵੀ ਪੇਡ ਬਲੂ ਟਿੱਕ ਸੇਵਾ ਦਾ ਐਲਾਨ ਕਰ ਦਿੱਤਾ ਹੈ । ਕੰਪਨੀ ਨੇ ਪਿਛਲੇ ਹਫਤੇ ਇਸ ਦਾ ਐਲਾਨ ਕੀਤਾ ਸੀ । ਹੁਣ ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਉਪਭੋਗਤਾ ਪੈਸੇ ਦਾ ਭੁਗਤਾਨ ਕਰਕੇ ਆਪਣੇ ਅਕਾਊਂਟ ਨੂੰ ਵੈਰੀਫਾਈ ਕਰ ਸਕਦੇ ਹਨ। ਪਹਿਲਾਂ ਇਹ ਸੇਵਾ ਮੁਫਤ ਸੀ। ਫੇਸਬੁੱਕ ਅਤੇ ਇੰਸਟਾਗ੍ਰਾਮ ਨੇ ਸਭ ਤੋਂ ਪਹਿਲਾਂ ਆਸਟਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਪੇਡ ਸਬਸਕ੍ਰਿਪਸਨਦੀ ਸ਼ੁਰੂਆਤ ਕੀਤੀ ਹੈ। ਇਨ੍ਹਾਂ ਦੇਸ਼ਾਂ ਦੇ ਉਪਭੋਗਤਾਵਾਂ ਨੂੰ ਵੈੱਬ ਵਰਜਨ ਲਈ $11.99 (ਲਗਭਗ 990 ਰੁਪਏ) ਅਤੇ iOS ਅਤੇ ਐਂਡਰਾਇਡ ਮੋਬਾਈਲ ਪਲੇਟਫਾਰਮਾਂ ਲਈ ਪ੍ਰਤੀ ਮਹੀਨਾ $14.99 (ਲਗਭਗ 1,240 ਰੁਪਏ) ਦਾ ਭੁਗਤਾਨ ਕਰਨਾ ਹੋਵੇਗਾ। ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਬਲੂ ਟਿੱਕ (Blue Tick Service) ਵੈਰੀਫਿਕੇਸ਼ਨ ਲਈ ਯੂਜ਼ਰਸ ਨੂੰ ਸਰਕਾਰੀ ਆਈਡੀ ਕਾਰਡ ਦੇਣਾ ਹੋਵੇਗਾ। ਇਸ ਤੋਂ ਇਲਾਵਾ ਭੁਗਤਾਨ ਕਰਨ ਵਾਲੇ ਉਪਭੋਗਤਾਵਾਂ ਨੂੰ ਸਿੱਧੀ ਗਾਹਕ ਸਹਾਇਤਾ ਮਿਲੇਗੀ ਅਤੇ ਉਨ੍ਹਾਂ ਦੀਆਂ ਪੋਸਟਾਂ ਤੱਕ ਵੀ ਵਧੇਰੇ ਪਹੁੰਚ ਹੋਵੇਗੀ। ਮੈਟਾ ਦੇ ਬੁਲਾਰੇ ਨੇ ਕਿਹਾ ਹੈ ਕਿ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਪੇਡ ਵੈਰੀਫਿਕੇਸ਼ਨ ਫ਼ੀਚਰ ਅਗਲੇ ਸੱਤ ਦਿਨਾਂ ਵਿੱਚ ਵਿਸ਼ਵ ਪੱਧਰ ‘ਤੇ ਲਾਂਚ ਕੀਤਾ ਜਾਵੇਗਾ, ਹਾਲਾਂਕਿ ਸਿਡਨੀ ਵਿੱਚ ਕੁਝ ਉਪਭੋਗਤਾਵਾਂ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਸੇਵਾ ਪ੍ਰਾਪਤ ਨਹੀਂ ਹੋਈ ਹੈ। ਇਹ ਸੇਵਾ ਮੈਟਾ ਦੇ ਮਾਲੀਏ ਵਿੱਚ ਭਾਰੀ ਵਾਧਾ ਦੇਖ ਸਕਦੀ ਹੈ। ਇਸ ਤੋਂ ਪਹਿਲਾਂ, ਮਾਈਕ੍ਰੋ-ਬਲੌਗਿੰਗ ਪਲੇਟਫਾਰਮ ਟਵਿੱਟਰ ਨੇ ਹਾਲ ਹੀ ਵਿੱਚ ਪੇਡ ਸਬਸਕ੍ਰਿਪਸ਼ਨ ਸੇਵਾ ਟਵਿਟਰ ਬਲੂ ਲਾਂਚ ਕੀਤੀ ਸੀ। ਭਾਰਤ ਵਿੱਚ ਮੋਬਾਈਲ ਉਪਭੋਗਤਾਵਾਂ ਨੂੰ ਬਲੂ ਟਿੱਕ ਪ੍ਰਾਪਤ ਕਰਨ ਅਤੇ ਪ੍ਰੀਮੀਅਮ ਸਬਸਕ੍ਰਿਪਸ਼ਨ ਸੇਵਾ ਦੀਆਂ ਵਿਸ਼ੇਸ਼ਤਾਵਾਂ ਦੀ ਵਰਤੋਂ ਕਰਨ ਲਈ ਪ੍ਰਤੀ ਮਹੀਨਾ 900 ਰੁਪਏ ਦਾ ਭੁਗਤਾਨ ਕਰਨਾ ਪਵੇਗਾ | The post ਟਵਿੱਟਰ ਤੋਂ ਬਾਅਦ ਹੁਣ ਫੇਸਬੁੱਕ ਤੇ ਇੰਸਟਾਗ੍ਰਾਮ ਨੇ ਵੀ ਸ਼ੁਰੂ ਕੀਤੀ ਪੇਡ ਬਲੂ ਟਿੱਕ ਸਰਵਿਸ, ਜਾਣੋ ਕੀਮਤਾਂ appeared first on TheUnmute.com - Punjabi News. Tags:
|
ਮੋਦੀ ਤੇਰੀ ਕਬਰ ਪੁੱਟੀ ਜਾਵੇਗੀ ਦੇ ਬਿਆਨ 'ਤੇ PM ਮੋਦੀ ਦਾ ਪਲਟਵਾਰ, ਕਿਹਾ- ਦੇਸ਼ 'ਚ ਖਿੜੇਗਾ ਕਮਲ Friday 24 February 2023 10:50 AM UTC+00 | Tags: bjp breaking-news latest-news meghalaya meghalaya-election news prime-minister-narendra-modi ਚੰਡੀਗੜ੍ਹ, 24 ਫਰਵਰੀ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਮੇਘਾਲਿਆ ‘ਚ ਰੋਡ ਸ਼ੋਅ ‘ਚ ਹਿੱਸਾ ਲਿਆ। ਇਸ ਤੋਂ ਬਾਅਦ ਇੱਥੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਲੋਕਾਂ ਦਾ ਵੱਡੀ ਗਿਣਤੀ ਵਿੱਚ ਆਉਣ ਲਈ ਧੰਨਵਾਦ ਕੀਤਾ। ਇੰਨਾ ਹੀ ਨਹੀਂ ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੂਰਾ ਦੇਸ਼ ਕਹਿ ਰਿਹਾ ਹੈ ਕਿ ਮੋਦੀ, ਤੁਹਾਡਾ ਕਮਲ ਖਿੜੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੁਹਾਡਾ ਇਹ ਪਿਆਰ, ਤੁਹਾਡਾ ਇਹ ਆਸ਼ੀਰਵਾਦ… ਮੈਂ ਤੁਹਾਡੇ ਇਸ ਕਰਜ਼ ਨੂੰ ਜ਼ਰੂਰ ਚੁਕਾਵਾਂਗਾ। ਮੈਂ ਮੇਘਾਲਿਆ ਦਾ ਵਿਕਾਸ ਕਰਕੇ, ਤੁਹਾਡੇ ਕਲਿਆਣਕਾਰੀ ਕੰਮਾਂ ਨੂੰ ਤੇਜ਼ ਕਰਕੇ ਤੁਹਾਡੇ ਪਿਆਰ ਅਤੇ ਆਸ਼ੀਰਵਾਦ ਦਾ ਕਰਜ਼ ਚੁਕਾਵਾਂਗਾ। ਮੈਂ ਤੁਹਾਡੇ ਇਸ ਪਿਆਰ ਨੂੰ ਵਿਅਰਥ ਨਹੀਂ ਜਾਣ ਦੇਵਾਗਾਂ । ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਲੋਕ ਜਿਨ੍ਹਾਂ ਨੂੰ ਦੇਸ਼ ਨੇ ਠੁਕਰਾ ਦਿੱਤਾ ਹੈ, ਜੋ ਨਿਰਾਸ਼ਾ ਵਿੱਚ ਡੁੱਬ ਡੁੱਬੇ ਹੋਏ ਹਨ | ਅੱਜ ਕੱਲ੍ਹ ਉਹ ਮਾਲਾ ਉਚਾਰਦੇ ਹਨ ਅਤੇ ਕਹਿ ਰਹੇ ਹਨ ਕਿ- ਮੋਦੀ, ਤੁਹਾਡੀ ਕਬਰ ਪੁੱਟੀ ਜਾਵੇਗੀ। ਪਰ ਦੇਸ਼ ਕਹਿ ਰਿਹਾ ਹੈ, ਦੇਸ਼ ਦਾ ਹਰ ਕੋਨਾ ਕਹਿ ਰਿਹਾ ਹੈ- ਮੋਦੀ, ਤੁਹਾਡਾ ਕਮਲ ਖਿੜੇਗਾ। The post ਮੋਦੀ ਤੇਰੀ ਕਬਰ ਪੁੱਟੀ ਜਾਵੇਗੀ ਦੇ ਬਿਆਨ ‘ਤੇ PM ਮੋਦੀ ਦਾ ਪਲਟਵਾਰ, ਕਿਹਾ- ਦੇਸ਼ ‘ਚ ਖਿੜੇਗਾ ਕਮਲ appeared first on TheUnmute.com - Punjabi News. Tags:
|
12ਵੀਂ ਜਮਾਤ ਦਾ ਅੰਗਰੇਜ਼ੀ ਦਾ ਪਰਚ ਲੀਕ ਮਾਮਲੇ 'ਚ ਸ਼ਾਮਲ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਜੋਤ ਬੈਂਸ Friday 24 February 2023 10:57 AM UTC+00 | Tags: 12th-class-english-exam 2th-class-english-paper breaking-news harjot-singh-bains latest-news news punjabi-news punjab-news punjab-school-education-board punjab-school-education-minister the-unmute-breaking-news the-unmute-latest-update the-unmute-punjabi-news ਚੰਡੀਗੜ੍ਹ, 24 ਫਰਵਰੀ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਦੇ ਹੁਕਮਾਂ ‘ਤੇ 12ਵੀਂ ਜਮਾਤ ਦਾ ਅੱਜ ਹੋਣ ਵਾਲਾ ਅੰਗਰੇਜ਼ੀ ਦਾ ਪਰਚ ਰੱਦ ਕਰ ਦਿੱਤਾ ਗਿਆ ਹੈ। ਸ.ਬੈਂਸ ਨੇ ਇਸ ਦੇ ਨਾਲ ਹੀ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਖ਼ਿਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। The post 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪਰਚ ਲੀਕ ਮਾਮਲੇ ‘ਚ ਸ਼ਾਮਲ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਜੋਤ ਬੈਂਸ appeared first on TheUnmute.com - Punjabi News. Tags:
|
"ਨਿਵੇਸ਼ ਲਈ ਤੁਸੀਂ ਇਰਾਦਾ ਬਣਾਓ, ਪੰਜਾਬ ਸਰਕਾਰ ਸਹਿਯੋਗ ਲਈ ਤਿਆਰ", ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਨੂੰ ਸੱਦਾ Friday 24 February 2023 01:24 PM UTC+00 | Tags: aman-arora breaking-news the-unmute-breaking-news the-unmute-punjabi-news ਚੰਡੀਗੜ੍ਹ, 24 ਫਰਵਰੀ 2023: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ (Aman Arora) ਨੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਦੇਸ਼ ਭਰ ਦੇ ਟੈਕਸਟਾਈਲ ਅਤੇ ਐਪਰਲ ਉਤਪਾਦਨ ਵਿੱਚ ਮੋਹਰੀ ਸੂਬਾ ਬਣਨ ਦੀ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਾਂ ਦਾ ਸਮਰਥਨ ਕਰ ਰਹੀ ਹੈ। ਅੱਜ ਇੱਥੇ ਇੰਡੀਆ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.), ਐਸ.ਏ.ਐਸ. ਨਗਰ (ਮੋਹਾਲੀ) ਵਿਖੇ 5ਵੇਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2023 ਦੇ ਦੂਜੇ ਦਿਨ “ਪੰਜਾਬ ਵਿੱਚ ਟੈਕਸਟਾਈਲ- ਨੀਤੀ, ਬੁਨਿਆਦੀ ਢਾਂਚਾ, ਲਿੰਕੇਜ ਅਤੇ ਰੁਝਾਨ” ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਦਯੋਗਪਤੀਆਂ ਨੂੰ ਪ੍ਰਸਨਲਾਈਜ਼ਡ ਟਾਸਕ ਫੋਰਸ ਸਮੇਤ ਹਰ ਤਰ੍ਹਾਂ ਦੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਦੱਸਿਆ ਕਿ ਉਦਯੋਗਪਤੀ ਇੱਕ ਟਾਸਕ ਫੋਰਸ ਬਣਾ ਸਕਦੇ ਹਨ, ਜਿਸ ਵਿੱਚ ਉਹ ਆਪਣੀ ਮਰਜ਼ੀ ਅਨੁਸਾਰ ਸਰਕਾਰੀ ਅਧਿਕਾਰੀਆਂ ਨੂੰ ਚੁਣ ਸਕਦੇ ਹਨ, ਤਾਂ ਜੋ ਉਨ੍ਹਾਂ ਦੇ ਮਸਲੇ ਜਲਦੀ ਹੱਲ ਕੀਤੇ ਜਾ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਉਦਯੋਗਾਂ ਦੀ ਮੰਗ ਅਨੁਸਾਰ ਪਾਣੀ ਦੇ ਖਰਚੇ ਵੀ ਘਟਾਏ ਜਾਣਗੇ। ਉਨ੍ਹਾਂ ਨੇ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਲਈ ਆਪਣੇ ਵਿਚਾਰ ਪੇਸ਼ ਕਰਨ ਅਤੇ ਮਾਨ ਸਰਕਾਰ ਇਨ੍ਹਾਂ ਵਿਚਾਰਾਂ ਦਾ ਸਵਾਗਤ ਕਰੇਗੀ। ਅਮਨ ਅਰੋੜਾ ਨੇ ਕਿਹਾ ਕਿ ਇਹ ਸੰਮੇਲਨ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦੇਵੇਗਾ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਨਵੀਆਂ ਲੀਹਾਂ 'ਤੇ ਲਿਜਾਣ ਵਿੱਚ ਮਦਦ ਮਿਲੇਗੀ। ਪੰਜਾਬ ਸਰਕਾਰ ਦੇ ਪਾਰਦਰਸ਼ੀ ਅਤੇ ਇਮਾਨਦਾਰ ਸ਼ਾਸਨ ਦੇ ਮਾਡਲ ਕਾਰਨ ਪੰਜਾਬ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਰਿਆ ਹੈ। ਅਮਨ ਅਰੋੜਾ (Aman Arora) ਨੇ ਕਿਹਾ ਕਿ ਉਦਯੋਗਾਂ ਨੂੰ ਸਿਰਫ਼ ਸਪੋਰਟਿਵ ਪ੍ਰਣਾਲੀ ਅਤੇ ਅਨੁਕੂਲ ਵਾਤਾਵਰਣ ਚਾਹੀਦਾ ਹੈ ਅਤੇ ਮਾਨ ਸਰਕਾਰ ਪਹਿਲਾਂ ਹੀ ਉਦਯੋਗਾਂ ਨੂੰ ਸਾਜ਼ਗਾਰ ਮਾਹੌਲ ਅਤੇ ਹੁਨਰਮੰਦ ਕਿਰਤੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਾਰੋਬਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਤਿੰਨ ਜ਼ਿਲ੍ਹੇ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਟੈਕਸਟਾਈਲ ਅਤੇ ਐਪਰਲ ਉਦਯੋਗ ਲਈ ਪ੍ਰਸਿੱਧ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਟੈਕਸਟਾਈਲ ਅਤੇ ਐਪਰਲ ਦੀਆਂ 1,200 ਯੂਨਿਟਾਂ ਹਨ, ਜਿਹਨਾਂ ਵਿੱਚ 1.2 ਲੱਖ ਤੋਂ ਵੱਧ ਲੋਕਾਂ ਨੂੰ ਸਿੱਧੇ ਤੌਰ ‘ਤੇ ਰੋਜ਼ਗਾਰ ਮਿਲਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਟ੍ਰਾਈਡੈਂਟ, ਨਾਹਰ, ਵਰਧਮਾਨ, ਸ਼ਿੰਗੋਰਾ, ਸਪੋਰਟਕਿੰਗ, ਨਿਵੀਆ, ਸਾਵੀ, ਅਵਨੀ ਟੈਕਸਟਾਈਲਜ਼, ਜੇਸੀਟੀ ਮਿੱਲਜ਼, ਅਤੇ ਇੰਡੀਅਨ ਐਕਰੀਲਿਕਸ ਸਮੇਤ ਪ੍ਰਮੁੱਖ ਟੈਕਸਟਾਈਲ ਦਿੱਗਜ਼ ਹਨ ਅਤੇ ਹਾਲ ਹੀ ਵਿੱਚ ਸਨਾਥਨ ਟੈਕਸਟਾਈਲ ਨੇ ਸੂਬੇ ਵਿੱਚ 1600 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਨੇ ਜ਼ਾਰਾ, ਐਚ ਐਂਡ ਐਮ ਤੋਂ ਲੈ ਕੇ ਜੇਸੀ ਪੈਨੀ ਵਰਗੇ ਅੰਤਰਰਾਸ਼ਟਰੀ ਬ੍ਰਾਂਡਾਂ ਲਈ ਕੱਪੜੇ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਵਰਤੀਆਂ ਜਾ ਰਹੀਆਂ ਨੈੱਟ ਬਾਲਾਂ ਤਿਆਰ ਕਰਕੇ ਅੰਤਰਰਾਸ਼ਟਰੀ ਪੱਧਰ ‘ਤੇ ਇੱਕ ਵਿਸ਼ੇਸ਼ ਸਥਾਨ ਬਣਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਟੈਕਸਟਾਈਲ ਖੇਤਰ ਵਿੱਚ 11 ਪ੍ਰਮੁੱਖ ਵਿਸ਼ੇਸ਼ ਖੋਜ ਸੰਸਥਾਵਾਂ ਹਨ। ਇਸ ਤੋਂ ਇਲਾਵਾ, ਪੰਜਾਬ ਵਿੱਚ ਲਗਭਗ 80,000 ਵਿਦਿਆਰਥੀਆਂ ਦੇ ਦਾਖਲੇ ਦੀ ਸਮਰੱਥਾ ਵਾਲੀਆਂ 350 ਤੋਂ ਵੱਧ ਆਈ.ਟੀ.ਆਈਜ਼. ਹਨ ਜਿਨ੍ਹਾਂ ਵਿੱਚ ਟੈਕਸਟਾਈਲ ਅਤੇ ਐਪਰਲ ਸੈਕਟਰ ਕੋਰਸਾਂ ਸਮੇਤ 70 ਤੋਂ ਵੱਧ ਕੋਰਸ ਕਰਵਾਏ ਜਾਂਦੇ ਹਨ। ਇਸ ਦੇ ਨਾਲ ਹੀ ਸੂਬੇ ਵਿੱਚ 60,000 ਸਿਖਲਾਈ ਸਮਰੱਥਾ ਵਾਲੇ 1,000 ਤੋਂ ਵੱਧ ਹੁਨਰ ਵਿਕਾਸ ਕੇਂਦਰ ਹਨ। ਟੈਕਸਟਾਈਲ ਅਤੇ ਅਪਰੈਲ ਸੈਕਟਰ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ 250 ਸਿਖਲਾਈ ਭਾਈਵਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ। ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਐਮ ਡੀ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਸੂਬੇ ਦੀ ਉਦਯੋਗਿਕ ਨੀਤੀ ਸਮੇਂ ਦੀ ਲੋੜ ਅਨੁਸਾਰ ਤਿਆਰ ਕੀਤੀ ਗਈ ਹੈ। ਪੰਜਾਬ ਲੈਂਡ ਡਿਵੈਲਪਮੈਂਟ ਚਾਰਜਿਜ਼ ਅਤੇ ਸਟੈਂਪ ਡਿਊਟੀ ਚਾਰਜ ਤੋਂ 100 ਫ਼ੀਸਦ ਛੋਟ/ਮੁਆਵਜ਼ਾ ਦੇਣ ਤੋਂ ਇਲਾਵਾ ਬਿਜਲੀ ਡਿਊਟੀ ਵਿੱਚ ਛੋਟ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਟੈਕਸਟਾਈਲ ਉਤਪਾਦਾਂ ਦਾ ਸਭ ਤੋਂ ਵੱਡਾ ਬਰਾਮਦਕਾਰ ਹੈ। ਸੂਬਾ ਸਰਕਾਰ ਛੋਟੇ ਅਤੇ ਦਰਮਿਆਨੇ ਉੱਦਮੀਆਂ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਕੈਬਨਿਟ ਮੰਤਰੀ ਵੱਲੋਂ ਪੈਨਲਿਸਟਸ ਐਮ.ਡੀ. ਸਨਾਥਨ ਟੈਕਸਟਾਈਲਜ਼ ਪਰੇਸ਼ ਦੱਤਾਨੀ, ਸੀ ਈ ਓ ਸਾਵੀ ਐਕਸਪੋਰਟਸ ਮੁਕੁਲ ਵਰਮਾ, ਚੇਅਰਮੈਨ ਸੀ.ਆਈ.ਆਈ. ਅਤੇ ਪ੍ਰਧਾਨ ਗੰਗਾ ਐਕਰੋਵੂਲਜ਼ ਅਮਿਤ ਥਾਪਰ ਅਤੇ ਐਮ ਡੀ ਸ਼ਿੰਗੋਰਾ ਟੈਕਸਟਾਈਲਜ਼ ਅਮਿਤ ਜੈਨ ਦਾ ਸਨਮਾਨਿਤ ਕੀਤਾ ਗਿਆ। The post “ਨਿਵੇਸ਼ ਲਈ ਤੁਸੀਂ ਇਰਾਦਾ ਬਣਾਓ, ਪੰਜਾਬ ਸਰਕਾਰ ਸਹਿਯੋਗ ਲਈ ਤਿਆਰ”, ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਨੂੰ ਸੱਦਾ appeared first on TheUnmute.com - Punjabi News. Tags:
|
ਬੇਨਿਯਾਮੀਆਂ ਕਾਰਨ ਅੱਠ ਰਾਈਸ ਮਿੱਲਾਂ ਨੂੰ ਕੀਤਾ ਬਲੈਕਲਿਸਟ Friday 24 February 2023 01:30 PM UTC+00 | Tags: aam-aadmi-party breaking-news cm-bhagwant-mann congress fatehgarh-sahib fci food-and-civil-supplies-department-of-punjab latest-news news punjab punjab-government rice-mills the-unmute-latest-update ਚੰਡੀਗੜ੍ਹ, 24 ਫਰਵਰੀ 2023: ਭ੍ਰਿਸ਼ਟਾਚਾਰ ਖਿਲਾਫ਼ ਸਖ਼ਤ ਕਦਮ ਚੁੱਕਦੇ ਹੋਏ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਵੱਲੋਂ ਮੈਸ. ਓਂਕਾਰ ਰਾਈਸ ਗ੍ਰਾਮ ਉਦਯੋਗ ਯੂਨਿਟ-2, ਪਿੰਡ ਚੈਹਿਲਾਂ, ਅਮਲੋਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵੱਲੋਂ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਕੇ ਆਪਣੀ ਮਿਲਿੰਗ ਕਪੈਸਟੀ ਵਧਾਕੇ ਰਜਿਸਟਰੇਸ਼ਨ ਕਰਵਾਉਣ ਦਾ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਕਸਟਮ ਮਿਲਿੰਗ ਪਾਲਿਸੀ 2022-23 ਅਨੁਸਾਰ ਕਾਰਵਾਈ ਕਰਦੇ ਹੋਏ ਇਸ ਮਿੱਲ (Rice Mills) ਨੂੰ ਬਲੈਕਲਿਸਟ ਕਰ ਦਿੱਤਾ ਗਿਆ ਹੈ। ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿਭਾਗ ਵਲੋਂ ਮੈਸ. ਓਂਕਾਰ ਰਾਈਸ ਗ੍ਰਾਮ ਉਦਯੋਗ ਯੂਨਿਟ-2, ਪਿੰਡ ਚੈਹਿਲਾਂ ਦੇ ਹਿੱਸੇਦਾਰਾਂ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਗਈ ਹੈ। ਉਕਤ ਮਿੱਲ ਦੇ ਹਿੱਸੇਦਾਰ ਹੋਰ ਸੱਤ ਮਿੱਲਾਂ ਵਿੱਚ ਵੀ ਹਿੱਸੇਦਾਰ ਸਨ ਅਤੇ ਵਿਭਾਗ ਵਲੋਂ ਕਸਟਮ ਮਿਲਿੰਗ ਪਾਲਿਸੀ 2022-23 ਅਨੁਸਾਰ ਕਾਰਵਾਈ ਕਰਦੇ ਹੋਏ ਇਹਨਾਂ ਸੱਤ ਮਿੱਲਾਂ ਨੂੰ ਵੀ ਡਿਫਾਲਟਰ ਘੋਸ਼ਿਤ ਕਰ ਦਿੱਤਾ ਗਿਆ ਹੈ। ਇਹਨਾਂ ਮਿੱਲਾਂ ਵਿੱਚ ਰੱਖੇ ਝੋਨੇ ਨੂੰ ਦੂਸਰੀਆਂ ਮਿੱਲਾਂ ਵਿੱਚ ਸ਼ਿਫਟ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। The post ਬੇਨਿਯਾਮੀਆਂ ਕਾਰਨ ਅੱਠ ਰਾਈਸ ਮਿੱਲਾਂ ਨੂੰ ਕੀਤਾ ਬਲੈਕਲਿਸਟ appeared first on TheUnmute.com - Punjabi News. Tags:
|
ਪੰਜਾਬ 'ਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਲਈ ਢੁੱਕਵਾਂ ਮਾਹੌਲ ਮੌਜੂਦ: ਮੀਤ ਹੇਅਰ Friday 24 February 2023 01:35 PM UTC+00 | Tags: aam-aadmi-party anmol-gagan-mann breaking-news cm-bhagwant-mann education-minister-gurmeet-singh-meet-hayer education-minister-meet-hayer investment-punjab. meet-hayer news punjab punjab-government punjab-industrial-development-policy punjab-textile startup-sector technical-textile textile textile-park-in-punjab the-unmute-breaking-news the-unmute-punjabi-news ਚੰਡੀਗੜ੍ਹ/ਐਸ.ਏ.ਐਸ.ਨਗਰ, 24 ਫਰਵਰੀ 2023: ਪੰਜਾਬ ਦੇ ਉਦਯੋਗਾਂ ਨਾਲ ਭਾਈਵਾਲੀ ਕਰਨ ਅਤੇ ਇਸ ਖੇਤਰ ਵਿੱਚ ਵਿਕਾਸ ਸਬੰਧੀ ਸੂਬੇ ਦੀਆਂ ਵਿਆਪਕ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਹੋਰਨਾਂ ਆਈ.ਟੀ. ਕਾਰੋਬਾਰਾਂ ਨੂੰ ਸੱਦਾ ਦਿੰਦਿਆਂ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਨਿਵੇਸ਼ਕਾਂ ਦਾ ਪੰਜਾਬ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ (Startup Sector) ਦੀ ਪ੍ਰਗਤੀ ਲਈ ਢੁਕਵਾਂ ਮਾਹੌਲ ਉਪਲੱਬਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੁਣ ਬਹੁਤ ਮੌਕੇ ਸਿਰਜੇ ਜਾ ਰਹੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਨੂੰ ਉਦਯੋਗਿਕ ਹੱਬ ਵਜੋਂ ਬਦਲ ਕੇ ਆਰਥਿਕ ਵਿਕਾਸ ਦੀਆਂ ਨਵੀਆਂ ਬੁਲੰਦਿਆਂ ‘ਤੇ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਅਤੇ ਉਹ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੀਤੀਗਤ ਫੈਸਲਿਆਂ ਵਿੱਚ ਵਿਚਾਰ ਰੱਖਣ ਲਈ ਉਦਯੋਗਾਂ ਨੂੰ ਬਰਾਬਰ ਦਾ ਸਥਾਨ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ।ਪੰਜਾਬੀ ਉੱਦਮੀ ਕੁੱਲ ਦੁਨੀਆ ਵਿੱਚ ਆਪਣੀ ਮਿਹਨਤ ਨਾਲ ਨਾਮ ਕਮਾ ਰਹੇ ਹਨ, ਹਾਲ ਹੀ ਵਿੱਚ ਅਜੈ ਬੰਗਾ ਦੇ ਵਿਸ਼ਵ ਬੈਂਕ ਦੇ ਮੁਖੀ ਬਣਨ ਨਾਲ ਪੰਜਾਬ ਦਾ ਨਾਮ ਹੋਰ ਰੌਸ਼ਨ ਹੋਇਆ ਹੈ। ਸੈਸ਼ਨ ਚ ਕੁੰਜੀਵਤ ਭਾਸ਼ਣ ਦਿੰਦਿਆਂ ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਲਗਭਗ 35,000 ਆਈ.ਟੀ. ਪੇਸ਼ੇਵਰਾਂ ਵਾਲੀਆਂ 150 ਤੋਂ ਵੱਧ ਰਜਿਸਟਰਡ ਆਈ.ਟੀ. ਇਕਾਈਆਂ ਕਾਰਜਸ਼ੀਲ ਹਨ। ਅੱਜ ਦੇ ਸਮਾਗਮ ਦੀ ਮੇਜ਼ਬਾਨੀ ਕਰਨ ਵਾਲਾ ਮੁਹਾਲੀ ਸ਼ਹਿਰ ਤੇਜ਼ੀ ਨਾਲ ਆਈ.ਟੀ. ਹੱਬ ਵਜੋਂ ਵਿਕਸਤ ਹੋ ਰਿਹਾ ਹੈ। ਇਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਾਲ ਇੱਕ ਮਹੱਤਵਪੂਰਨ ਸਥਾਨ 'ਤੇ ਸਥਿਤ ਹੈ। ਲਗਭਗ 1700 ਏਕੜ ਦੇ ਫੈਲੇ ਪ੍ਰਾਜੈਕਟਾਂ ਅਤੇ ਸੰਚਾਲਨ ਦੇ ਵੱਖ-ਵੱਖ ਪੜਾਵਾਂ ਅਧੀਨ 60 ਤੋਂ ਵੱਧ ਆਈਟੀ ਕੰਪਨੀਆਂ ਨਾਲ ਇਹ ਆਈ.ਟੀ. ਸਿਟੀ ਵੱਖ-ਵੱਖ ਬੇਮਿਸਾਲ ਮੌਕੇ ਪ੍ਰਦਾਨ ਕਰਦੀ ਹੈ।ਇਸ ਦੇ ਨਾਲ ਹੀ ਕੁਆਰਕ ਸਿਟੀ 10 ਲੱਖ ਵਰਗ ਫੁੱਟ ਖੇਤਰ ਵਿੱਚ ਫੈਲੀ ਹੋਈ ਹੈ ਅਤੇ ਇਹ 70 ਤੋਂ ਵੱਧ ਆਈ.ਟੀ./ਆਈ.ਟੀਜ਼ ਕੰਪਨੀਆਂ ਵਾਲੀ ਇੱਕ ਨੋਟੀਫਾਈਡ ਆਈ.ਟੀ. ਸਪੈਸ਼ਲ ਈਕੋਨੋਮਿਕ ਜ਼ੋਨ ਹੈ। ਪੰਜਾਬ ਉੱਤਰੀ ਭਾਰਤ ਦਾ ਈ.ਐਸ.ਡੀ.ਐਮ. ਹੱਬ ਵੀ ਹੈ, ਜਿਸ ਵਿੱਚ ਮੋਹਾਲੀ ਵਿਖੇ ਭਾਰਤ ਦੀ ਇੱਕੋ ਇੱਕ ਐਪਲੀਕੇਸ਼ਨ ਸਪੈਸਿਫਿਕ ਇੰਟੀਗ੍ਰੇਟਿਡ ਸਰਕਟ (ਏ.ਐਸ.ਆਈ.ਸੀ.) ਉਤਪਾਦਨ ਇਕਾਈ ਸਥਿਤ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ 800 ਤੋਂ ਵੱਧ ਸਟਾਰਟਅੱਪ ਦੇ ਨਾਲ ਨਾਲ 20 ਤੋਂ ਵੱਧ ਸਰਕਾਰੀ ਫੰਡਿਡ ਅਤੇ ਪ੍ਰਾਈਵੇਟ ਇਨਕਿਊਬੇਟਰ ਅਤੇ ਐਕਸਲੇਟਰ ਮੌਜੂਦ ਹਨ। ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਤੇਜਵੀਰ ਸਿੰਘ ਨੇ ਸੂਬੇ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੱਤੀ ਜੋ ਉਦਯੋਗਾਂ ਦੀ ਸਥਾਪਨਾ ਅਤੇ ਕਾਰੋਬਾਰ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਕੇ.ਪੀ.ਐਮ.ਜੀ. ਦੇ ਬਰੀਜੇਂਦਰ ਕੁਮਾਰ ਨੇ ਸ਼ੁਰੂਆਤੀ ਟਿੱਪਣੀਆਂ ਕੀਤੀਆਂ ਅਤੇ ਚਰਚਾ ਦੌਰਾਨ ਸੰਚਾਲਕ ਦੀ ਭੂਮਿਕਾ ਨਿਭਾਈ। ਨੈੱਟ ਸਲਿਊਸ਼ਨਜ਼ ਦੇ ਸੰਸਥਾਪਕ ਅਤੇ ਸੀ.ਈ.ਓ. ਸਮੀਰ ਜੈਨ ਨੇ ਮੌਜੂਦਾ ਅਤੇ ਭਵਿੱਖ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਹੁਨਰਾਂ ਨੂੰ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਡਿਜੀਟਲ ਮਾਰਕੀਟਿੰਗ ਹੁਨਰ ਦੀ ਸਿਖਲਾਈ ਦੇਣ ‘ਤੇ ਧਿਆਨ ਦੇਣਾ ਚਾਹੀਦਾ ਹੈ। ਸੀ.ਡੀ.ਆਈ.ਐਲ. ਦੇ ਕਾਰਜਕਾਰੀ ਉਪ ਪ੍ਰਧਾਨ ਅਤੇ ਸੀ.ਓ.ਓ. ਪੰਕਜ ਗੁਲਾਟੀ ਨੇ ਕਿਹਾ ਕਿ ਕੋਵਿਡ ਦੇ ਸਮੇਂ ਨੇ ਸੈਮੀਕੰਡਕਟਰ ਉਦਯੋਗ ਨੂੰ ਦੇਸ਼ ਵਿੱਚ ਸਭ ਤੋਂ ਅੱਗੇ ਲਿਆਂਦਾ ਹੈ ਜਦੋਂ ਕਿ ਮੋਹਾਲੀ ਵਿੱਚ ਇਹ 1980 ਤੋਂ ਸਥਾਪਿਤ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕੰਪੋਨੈਂਟ ਨਿਰਮਾਤਾਵਾਂ ਨੂੰ ਕਾਰੋਬਾਰ ਲਈ ਸਭ ਤੋਂ ਵਧੀਆ ਮਾਹੌਲ ਦੀ ਪੇਸ਼ਕਸ਼ ਕੀਤੀ ਹੈ। ਟੈਲੀ ਪਰਫਾਰਮੈਂਸ ਦੇ ਸੀਈਓ ਅਨੀਸ਼ ਮੁੱਕਰ ਨੇ ਕਿਹਾ ਕਿ ਅੰਬਾਲਾ ਉਨ੍ਹਾਂ ਦਾ ਜੱਦੀ ਸ਼ਹਿਰ ਹੈ ਅਤੇ ਉਨ੍ਹਾਂ ਦਾ ਇਸ ਖੇਤਰ ਨਾਲ ਪੁਰਾਣਾ ਨਾਤਾ ਹੈ। ਉਨ੍ਹਾਂ ਕਿਹਾ ਕਿ ਕੰਪਨੀ ਦਾ ਕਲਾਊਡ ਕੈਂਪਸ ਮਾਡਲ ਵਿਅਕਤੀ ਨੂੰ ਕਿਤੋਂ ਵੀ ਕੰਮ ਕਰਨ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗਾਹਕਾਂ ਦੇ ਤਜ਼ਰਬੇ, ਵਿਸ਼ਲੇਸ਼ਣ ਅਤੇ ਤਕਨਾਲੋਜੀ ਵਿੱਚ ਪ੍ਰਤਿਭਾ ਦੇ ਵਿਸ਼ਾਲ ਪੂਲ ਤੱਕ ਪਹੁੰਚ ਪ੍ਰਦਾਨ ਕਰਦਾ ਹੈ, ਜੋ ਹੁਣ ਵਿਸ਼ਵ ਦੇ ਪ੍ਰਮੁੱਖ ਉਦਯੋਗਾਂ ਲਈ ਲਾਜ਼ਮੀ ਹਨ। ਐਗਨੈਕਸਟ ਦੇ ਸੰਸਥਾਪਕ ਤਰਨਜੀਤ ਸਿੰਘ ਨੇ ਇੱਕ ਅਜਿਹੀ ਦੁਨੀਆਂ ਦੀ ਕਲਪਨਾ ਕੀਤੀ ਜਿੱਥੇ ਪੰਜਾਬ ਦੇ ਕਿਸਾਨ ਅਤੇ ਖੇਤੀ ਕਾਰੋਬਾਰ ਤਕਨਾਲੋਜੀ ਦੀ ਸਰਬੋਤਮ ਵਰਤੋਂ ਨਾਲ ਬਿਹਤਰ ਢੰਗ ਨਾਲ ਵਪਾਰ ਕਰਨ ਦੇ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਬਜਾਏ ਵੱਧੋ- ਵੱਧ ਸਮਰਥਨ ਮੁੱਲ ਦੀ ਲੋੜ ਹੈ ਅਤੇ ਇਹ ਏ.ਆਈ. ਅਧਾਰਤ ਹੱਲਾਂ ਦੀ ਵਰਤੋਂ ਕਰਕੇ ਗਲੋਬਲ ਵੈਲਯੂ ਚੇਨ ਵਿੱਚ ਵਿਸ਼ਵਾਸ ਅਤੇ ਪਾਰਦਰਸ਼ਤਾ ਦੁਆਰਾ ਸੰਭਵ ਹੋ ਸਕਦਾ ਹੈ। The post ਪੰਜਾਬ ‘ਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਲਈ ਢੁੱਕਵਾਂ ਮਾਹੌਲ ਮੌਜੂਦ: ਮੀਤ ਹੇਅਰ appeared first on TheUnmute.com - Punjabi News. Tags:
|
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਖੁਸ਼ਹਾਲੀ ਦੇ ਮੁੱਖ ਸੂਤਰ ਵਜੋਂ ਕੀਤਾ ਸੂਚੀਬੱਧ Friday 24 February 2023 01:44 PM UTC+00 | Tags: aam-aadmi-party agriculture anmol-gagan-mann breaking-news cm-bhagwant-mann industrial industrialists investment-punjab. invited-industrialists kuldeep-singh-dhaliwal news punjab punjab-government punjab-industrial-development-policy punjab-textile technical-textile textile textile-park-in-punjab the-unmute-breaking-news the-unmute-punjabi-news ਐੱਸ.ਏ.ਐੱਸ. ਨਗਰ, 24 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਦਰਅਸਲ 'ਰੰਗਲਾ ਪੰਜਾਬ' ਬਣਾਉਣ ਵਾਲੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਸਨਅਤਕਾਰਾਂ ਨੂੰ ਸੂਬੇ ਵਿੱਚ ਖਾਸ ਕਰਕੇ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਅਤੇ ਉਦਯੋਗਿਕ ਖੇਤਰ ਨੂੰ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਦਾ ਸੂਤਰਧਾਰ ਦੱਸਿਆ। 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2023 ਦੇ ਆਖ਼ਰੀ ਦਿਨ ਐਗਰੀ-ਫੂਡ ਪ੍ਰੋਸੈਸਿੰਗ 'ਤੇ ਅਧਾਰਤ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਉਪਜਾਊ ਜਮੀਨ, ਵਧੀਆ ਗੁਣਵੱਤਾ ਵਾਲੇ ਨਹਿਰੀ ਪਾਣੀ, ਖੇਤੀ ਮਾਹਿਰ ਅਤੇ ਪ੍ਰਮੁੱਖ ਖੋਜਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਰੂਪ ਵਿੱਚ ਖੇਤੀ ਅਧਾਰਤ ਵਿੱਦਿਅਕ ਅਦਾਰੇ ਮੌਜੂਦ ਹਨ, ਇਸ ਕਰਕੇ ਪੰਜਾਬ ਨਿਵੇਸ਼ਕਾਂ ਲਈ ਇੱਕ ਢੁਕਵਾਂ ਸਥਾਨ ਹੈ। ਡੇਅਰੀ ਫਾਰਮਿੰਗ ਦੀ ਮਹੱਤਤਾ ਦਾ ਹਵਾਲਾ ਦਿੰਦੇ ਹੋਏ ਮੰਤਰੀ (Kuldeep Singh Dhaliwal) ਨੇ ਸ੍ਰੀ ਮੁਕਤਸਰ ਸਾਹਿਬ ਨੂੰ ਮੱਛੀ ਪਾਲਣ ਦੇ ਧੁਰੇ ਵਜੋਂ ਉਭਾਰਨ ਦੀ ਸੰਭਾਵਨਾ ਦਾ ਜ਼ਿਕਰ ਕੀਤਾ ਅਤੇ ਇਸ ਖੇਤਰ ਦੇ ਵੱਧ ਤੋਂ ਵੱਧ ਵਿਕਾਸ ਲਈ ਢੁਕਵੇਂ ਮੰਡੀਕਰਨ 'ਤੇ ਜ਼ੋਰ ਦਿੱਤਾ। ਲੋਕਾਂ ਲਈ ਸਿਹਤਮੰਦ ਭੋਜਨ ਨੂੰ ਯਕੀਨੀ ਬਣਾਉਣ ਦੇ ਪੱਖ 'ਤੇ ਬੋਲਦਿਆਂ, ਮੰਤਰੀ ਨੇ ਨਿਵੇਸ਼ਕਾਂ ਨੂੰ ਸੂਬੇ ਭਰ 'ਚ ਕੋਲਡ ਸਟੋਰ ਸਥਾਪਤ ਕਰਨ 'ਤੇ ਧਿਆਨ ਦੇਣ ਦੀ ਅਪੀਲ ਕੀਤੀ। ਬੁਲਾਰਿਆਂ ਵਿੱਚ, ਪੈਪਸੀਕੋ ਦੇ ਜਾਰਜ ਕੂਵਰ ਨੇ ਖਪਤਕਾਰਾਂ ਲਈ ਸਿਹਤਮੰਦ ਅਤੇ ਚੰਗੇ ਭੋਜਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਪੈਪਸੀਕੋ ਦਾ ਸਭ ਤੋਂ ਵੱਡਾ ਭਾਈਵਾਲ ਗਰਦਾਨਿਆ। ਉਨਾਂ ਨੇ ਕੰਪਨੀ ਦੀ ਨਿਰਮਾਣ ਪ੍ਰਕਿਰਿਆ ਵਿੱਚ ਨਵਿਆਉਣਯੋਗ ਊਰਜਾ ਦੀ ਵਰਤੋਂ ਦੇ ਮਹੱਤਵ 'ਤੇ ਵੀ ਜ਼ੋਰ ਦਿੱਤਾ। ਨੈਸਲੇ ਇੰਡੀਆ ਦੇ ਸੰਦੀਪ ਗੋਇਲ ਨੇ ਕਿਸਾਨ ਭਾਈਚਾਰੇ ਨਾਲ ਨਜ਼ਦੀਕੀ ਤਾਲਮੇਲ ਨਾਲ ਕੰਮ ਕਰਨ ਬਾਰੇ ਵਿਚਾਰ ਪੇਸ਼ ਕੀਤੇ। ਉਨਾਂ ਅੱਗੇ ਦੱਸਿਆ ਕਿ ਨੈਸਲੇ ਕਿਸਾਨਾਂ ਤੋਂ ਖਰੀਦੇ ਗਏ ਦੁੱਧ ਨੂੰ ਹਮੇਸ਼ਾ ਤਾਜ਼ਾ ਅਤੇ ਠੰਡਾ ਰੱਖਣ ਲਈ ਫਾਰਮ ਕੂਲਿੰਗ ਟੈਂਕਾਂ ਦੀ ਵਰਤੋਂ ਕਰਦਾ ਹੈ, ਬਾਇਓ ਡਾਇਜੈਸਟਰਾਂ ਦੀ ਵਰਤੋਂ ਖਾਦ ਨੂੰ ਬਾਇਓ ਗੈਸ ਵਿੱਚ ਬਦਲਣ ਦੇ ਨਾਲ-ਨਾਲ ਇਲੈਕਟਿ੍ਰਕ ਵਾਹਨਾਂ ਰਾਹੀਂ ਦੁੱਧ ਦੀ ਢੋਆ-ਢੁਆਈ ਲਈ ਵੀ ਕੀਤੀ ਜਾਂਦੀ ਹੈ। ਵੈਲਸਪਨ ਤੋਂ ਅਨਯ ਸ਼ੁਕਲਾ ਨੇ ਲਾਜਿਸਟਿਕ ਫੈਕਟਰ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਇਸ ਦੇ ਹਿੱਸੇ ਵਜੋਂ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਸਥਾਈ ਗੋਦਾਮਾਂ (ਵੇਅਰਹਾਊਸਾਂ) ਜੋ ਸੂਰਜੀ ਊਰਜਾ ਉੱਤੇ ਅਧਾਰਤ ਹਨ, ਦੇ ਖੇਤਰ ਨਾਲ ਸਬੰਧਤ ਹੈ ਅਤੇ ਵਾਤਾਵਰਣ ਪੱਖੀ ਹਰਿਤ ਤਕਨਾਲੋਜੀ ਦੀ ਵਰਤੋਂ ਲਈ ਵਚਨਬੱਧ ਹੈ। The post ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਖੁਸ਼ਹਾਲੀ ਦੇ ਮੁੱਖ ਸੂਤਰ ਵਜੋਂ ਕੀਤਾ ਸੂਚੀਬੱਧ appeared first on TheUnmute.com - Punjabi News. Tags:
|
ਉਦਯੋਗ ਨੂੰ ਹੁਲਾਰਾ ਦੇਣ ਲਈ ਵਿੱਤੀ ਸਾਲ ਦੀ ਹਰੇਕ ਤਿਮਾਹੀ ਨੂੰ ਵੱਖ-ਵੱਖ ਖੇਤਰਾਂ ਬਾਰੇ ਸੰਮੇਲਨ ਕਰਵਾਉਣ ਦਾ ਐਲਾਨ Friday 24 February 2023 01:50 PM UTC+00 | Tags: aam-aadmi-party anmol-gagan-mann breaking-news chief-minister-bhagwant-mann cm-bhagwant-mann investment-punjab. memorandum-of-understanding news punjab punjab-government punjab-industrial-development-policy punjab-textile technical-textile textile textile-park-in-punjab the-unmute-breaking-news the-unmute-punjabi-news ਮੋਹਾਲੀ, 24 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਮੈਮੋਰੰਡਮ ਆਫ ਅੰਡਰਸਟੈਂਡਿੰਗ (ਐਮ.ਓ.ਯੂ.) ਦਾ ਸਮਾਂ ਹੁਣ ਬੀਤ ਚੁੱਕਾ ਹੈ ਅਤੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਉਦਯੋਗਪਤੀਆਂ ਨਾਲ ਨਿਵੇਸ਼ ਲਈ ਮੈਮੋਰੰਡਮ ਆਫ ਦਿਲ ਸੇ (ਐਮ.ਓ.ਡੀ.ਐਸ.) ਕਰੇਗੀ। ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਸਮਾਪਤੀ ਮੌਕੇ ਉਦਯੋਗਪਤੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਮ.ਓ.ਡੀ.ਐਸ ਸਿੱਧੇ ਤੌਰ ‘ਤੇ ਦਿਲੋਂ ਕੀਤਾ ਪਵਿੱਤਰ ਸਮਝੌਤਾ ਹੈ ਅਤੇ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਸ ਵਿੱਚ ਪੂਰਨ ਵਿਸ਼ਵਾਸ ਅਤੇ ਉਤਸ਼ਾਹ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਦੀ ਬਾਂਹ ਮਰੋੜ ਕੇ ਜ਼ਬਰਦਸਤੀ ਸਮਝੌਤੇ ਕਰਨ ਦੀ ਪਹਿਲੀ ਪ੍ਰਥਾ ਹੁਣ ਖਤਮ ਹੋ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸੂਬੇ ‘ਚ ਵੱਡੇ ਪੱਧਰ ‘ਤੇ ਉਦਯੋਗੀਕਰਨ ਨੂੰ ਯਕੀਨੀ ਬਣਾਉਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਲੋਕ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਆਪਣੇ ਬਲਬੂਤੇ ਆਏ ਹਨ। ਉਨ੍ਹਾਂ ਕਿਹਾ ਕਿ ਕੰਪਨੀਆਂ ਆਪਣੇ ਟੀਚੇ ਦੇ ਅਨੁਸਾਰ ਸੂਬੇ ਵਿੱਚ ਵਿਸਤਾਰ ਦੀਆਂ ਸੰਭਾਵਨਾਵਾਂ ਤਲਾਸ਼ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਤਰੱਕੀ ਅਤੇ ਖੁਸ਼ਹਾਲੀ ਆਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਵਿੱਤੀ ਸਾਲ ਦੀ ਹਰ ਤਿਮਾਹੀ ਵਿੱਚ ਵੱਖ-ਵੱਖ ਖੇਤਰਾਂ ‘ਤੇ ਅਧਾਰਿਤ ਸੰਮੇਲਨ ਕਰਵਾਏ ਜਾਣਗੇਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਦਯੋਗ ਨੂੰ ਹੋਰ ਹੁਲਾਰਾ ਦੇਣ ਲਈ ਹਰ ਸਾਲ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ ਦੀ ਹਰ ਤਿਮਾਹੀ ਵਿੱਚ ਵੱਖ ਵੱਖ ਖੇਤਰਾਂ ਉੱਤੇ ਅਧਾਰਿਤ ਸੰਮੇਲਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਪਾਉਣਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਵਿੱਚ ਉਦਯੋਗਾਂ ਦੇ ਖੇਤਰੀ ਵਿਕਾਸ ਨੂੰ ਲੋੜੀਂਦਾ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗਾ। ਮੁੱਖ ਮੰਤਰੀ ਨੇ ਪੰਜਾਬ ਨੂੰ ਤਰੱਕੀਪਸੰਦ ,ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਨਅਤ ਦੇ ਸਰਗਰਮ ਸਹਿਯੋਗ ਨਾਲ ਇਸ ਕਾਰਜ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਮਨੋਰਥ ਨੌਜਵਾਨਾਂ ਲਈ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨਾ ਹੈ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉਦਯੋਗਪਤੀਆਂ ਨੂੰ ਸੂਬੇ ਵਿੱਚ ਬਿਤਾਏ ਗਏ ਸਮੇਂ ਦਾ ਯਾਦਗਾਰੀ ਤਜਰਬਾ ਹਾਸਲ ਹੋਵੇਗਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਜਿਵੇਂ ਕਿ ਵਪਾਰ ਕਰਨ ਵਿੱਚ ਸੌਖ ਅਤੇ ਸਭ ਤੋਂ ਅਨੁਕੂਲ ਵਪਾਰਕ ਮਾਹੌਲ ਦੇ ਤਜਰਬੇ ਨੂੰ ਦੂਜੇ ਸੂਬਿਆਂ ਵਿੱਚ ਆਪਣੇ ਸਾਥੀਆਂ ਤੱਕ ਪਹੁੰਚਾਉਣ ਲਈ ਸੂਬੇ ਦੇ ਦੂਤ ਬਣਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਇਸ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਇਨਵੈਸਟ ਪੰਜਾਬ ਨੂੰ ਇਸ ਸਮਾਗਮ ਦੀ ਸਫਲਤਾ ਲਈ ਵਧਾਈ ਵੀ ਦਿੱਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੇ ਇਸ ਸਮਾਗਮ ਨੂੰ ਵੱਡੀ ਪੱਧਰ ‘ਤੇ ਸਫ਼ਲ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਸਖ਼ਤ ਮਿਹਨਤ ਕੀਤੀ। ਭਗਵੰਤ ਮਾਨ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਵੱਡੀ ਗਿਣਤੀ ਵਿੱਚ ਆਏ ਉਦਯੋਗਪਤੀਆਂ ਦਾ ਧੰਨਵਾਦ ਵੀ ਕੀਤਾ। ਸੂਬੇ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਵਿਕਾਸ ਲਈ ਇੱਥੇ ਸਭ ਤੋਂ ਵੱਧ ਸਾਜ਼ਗਾਰ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਹ ਨਿਰਮਾਣ ਖੇਤਰ ਦਾ ਧੁਰਾ ਹੈ ਜੋ ਫ਼ਾਰਮਾ, ਆਈ.ਟੀ. ਅਤੇ ਹੋਰ ਖੇਤਰਾਂ ਵਿੱਚ ਦੇਸ਼ ਦੀ ਅਗਵਾਈ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਵਪਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਾਰੋਬਾਰ ਕਰਨ ਦੀ ਗਤੀ ਹੋਰ ਤੇਜ਼ ਕਰਨ ‘ਤੇ ਵੀ ਹੈ ਜਿਸ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦੀ ਉਸਾਰੀ ਕਰਨ ਦਾ ਫੈਸਲਾਮੁੱਖ ਮੰਤਰੀ ਨੇ ਸੂਬੇ ਨੂੰ ਵਿਸ਼ਵ ਭਰ ਵਿੱਚ 'ਸਿਹਤ ਸੰਭਾਲ' ਦੇ ਧੁਰੇ ਵਜੋਂ ਉਭਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਅੱਗੇ ਵਧਾਉਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦੀ ਉਸਾਰੀ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਇਹ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਪ੍ਰਦਾਨ ਕਰੇਗਾ ਅਤੇ ਦੂਜੇ ਪਾਸੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ਜਾ ਰਹੇ 117 ਸਕੂਲ ਆਫ਼ ਐਮੀਨੈਂਸ ਪੰਜਾਬ ਦੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਲਈ ਅਹਿਮ ਸਾਬਤ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਕਲਾਸ ਦੀਆਂ ਬਿਹਤਰ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹਨ ਤਾਂ ਜੋ ਵਿਦਿਆਰਥੀਆਂ ਨੂੰ ਆਲਮੀ ਪੱਧਰ 'ਤੇ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ। ਇਸ ਤੋਂ ਪਹਿਲਾਂ ਇਨਵੈਸਟਮੈਂਟ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਅਧਿਕਾਰੀਆਂ ਵਿਸ਼ੇਸ਼ ਤੌਰ 'ਤੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਅਤੇ ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ ਦਾ ਧੰਨਵਾਦ ਵੀ ਕੀਤਾ। ਅਨਮੋਲ ਗਗਨ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਵੇਖਣ ਨੂੰ ਮਿਲੇਗਾ। ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਆਪਣੇ ਸੰਬੋਧਨ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕਈ ਅਹਿਮ ਫੈਸਲੇ ਲਏ ਹਨ। ਵਿਕਰਮਜੀਤ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਕੋਲ ਸੂਬੇ ਨੂੰ ਪ੍ਰਗਤੀਸ਼ੀਲ ਪੰਜਾਬ ਬਣਾਉਣ ਦੀ ਦੂਰਅੰਦੇਸ਼ ਪਹੁੰਚ ਅਤੇ ਲਗਨ ਹੈ। ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਦਲੀਪ ਕੁਮਾਰ ਨੇ ਇਸ ਮੌਕੇ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਨੇ ਜੀ.ਐਸ.ਟੀ. ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਉਦਯੋਗਿਕ ਇਕਾਈਆਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਉਦਯੋਗ ਨੂੰ ਪ੍ਰਫੁੱਲਤ ਕਰਨ ਵਾਸਤੇ ਉੱਤਮ ਕਾਰਗੁਜ਼ਾਰੀ ਲਈ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਵੀ ਸਨਮਾਨਿਤ ਕੀਤਾ। ਉਨ੍ਹਾਂ ਨੇ ਬਿਹਤਰ ਕਾਰਗੁਜ਼ਾਰੀ ਲਈ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਤਰਨਤਾਰਨ ਦੇ ਡਿਪਟੀ ਕਮਿਸ਼ਨਰ ਡਾ. ਰਿਸ਼ੀ ਪਾਲ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਪੂਨਮ ਦੀਪ ਕੌਰ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ ਨੇ ਧੰਨਵਾਦ ਮਤਾ ਪੇਸ਼ ਕੀਤਾ। The post ਉਦਯੋਗ ਨੂੰ ਹੁਲਾਰਾ ਦੇਣ ਲਈ ਵਿੱਤੀ ਸਾਲ ਦੀ ਹਰੇਕ ਤਿਮਾਹੀ ਨੂੰ ਵੱਖ-ਵੱਖ ਖੇਤਰਾਂ ਬਾਰੇ ਸੰਮੇਲਨ ਕਰਵਾਉਣ ਦਾ ਐਲਾਨ appeared first on TheUnmute.com - Punjabi News. Tags:
|
ਸਿੱਖਿਆ ਦੇ ਖੇਤਰ 'ਚ ਨਿਵੇਸ਼ ਲਈ ਪੰਜਾਬ 'ਚ ਅਥਾਹ ਸੰਭਾਵਨਾਵਾਂ: ਹਰਜੋਤ ਸਿੰਘ ਬੈਂਸ Friday 24 February 2023 01:56 PM UTC+00 | Tags: aam-aadmi-party anmol-gagan-mann breaking-news cm-bhagwant-mann education education-sector education-sector-punjab harjot-singh-bains indian-school-of-business investment-punjab. news punjab punjab-government punjab-industrial-development-policy punjab-textile technical-textile textile textile-park-in-punjab the-unmute-breaking-news the-unmute-punjabi-news ਐਸ.ਏ.ਐਸ. ਨਗਰ, 24 ਫ਼ਰਵਰੀ 2023: ਪੰਜਾਬ ਦੇ ਸਭ ਤੋਂ ਆਧੁਨਿਕ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਇਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਚਲ ਰਹੇ ਪੰਜਵੇਂ ਇਨਵੈਸਟਰਜ਼ ਪੰਜਾਬ ਸੰਮੇਲਨ ਦੌਰਾਨ ਹੋਏ “ਸਿੱਖਿਆ, ਖੋਜ ਅਤੇ ਹੁਨਰ” ਵਿਸ਼ੇ ‘ਤੇ ਹੋਏ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਚੇਰੀ ਸਿੱਖਿਆ ਦੀ ਸਾਖਰਤਾ ਦਰ 76 ਫ਼ੀਸਦੀ ਹੈ ਅਤੇ ਪੰਜਾਬ ਵਿੱਚ ਮੁੰਡਿਆਂ ਅਤੇ ਕੁੜੀਆਂ ਦੀ ਸਿੱਖਿਆ ਉਤੇ ਬਰਾਬਰ ਜ਼ੋਰ ਦਿੱਤਾ ਜਾ ਰਿਹਾ ਹੈ। ਸੂਬੇ ਦੀ ਲਗਭਗ 48 ਫ਼ੀਸਦੀ ਆਬਾਦੀ 0-25 ਸਾਲ ਉਮਰ ਵਰਗ ਦੀ ਹੈ, ਇਸ ਲਈ ਸਿੱਖਿਆ ਦੇ ਖੇਤਰ ਵਿੱਚ ਨਿਵੇਸ਼ ਲਈ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ। ਸ. ਬੈਂਸ ਨੇ ਕਿਹਾ ਕਿ ਭਾਰਤ ਸਰਕਾਰ ਦੇ ਪ੍ਰੋਫਾਰਮੈਂਸ ਗਰੇਡਿੰਗ ਇੰਡੈਕਸ ਵਿਚ ਪੰਜ ਸਿਖਰਲੀਆ ਪੁਜ਼ੀਸ਼ਨਾਂ ਵਿਚੋਂ ਚਾਰ ਪੁਜ਼ੀਸ਼ਨਾਂ ਪੰਜਾਬ ਨੇ ਹਾਸਲ ਕੀਤੀਆਂ ਹਨ। ਇਸ ਦੇ ਨਾਲ ਹੀ ਨੀਤੀ ਆਯੋਗ ਦੀ ਇਨੋਵੈਸ਼ਨ ਇੰਡੈਕਸ ਰੀਪੋਰਟ-2020 ਅਨੁਸਾਰ ਪੰਜਾਬ ਰਾਜ ਦੇਸ਼ ਦੇ ਉਨ੍ਹਾਂ 10 ਰਾਜਾਂ ਵਿਚ ਸ਼ੁਮਾਰ ਹੈ, ਜਿਥੇ ਸਿੱਖਿਅਤ ਕਾਮੇ ਉਪਲਬਧ ਹਨ। ਇਸ ਦੇ ਨਾਲ ਹੀ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਏ++ ਦਰਜਾ ਹਾਸਲ ਕਰਕੇ ਦੇਸ਼ ਦੀ ਸਰਬੋਤਮ ਯੂਨੀਵਰਸਿਟੀ ਬਣੀ ਹੈ। ਸਿੱਖਿਆ ਮੰਤਰੀ (Harjot Singh Bains) ਨੇ ਕਿਹਾ ਕਿ ਅਸੀਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਬਿਜ਼ਨਸ ਬਲਾਸਟਰ ਸਕੀਮ ਸ਼ੁਰੂ ਕੀਤੀ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਅਤੇ ਉਨ੍ਹਾਂ ਨੂੰ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਅਗਾਊਂ ਤਿਆਰ ਕਰਨ ਲਈ ਆਗਾਮੀ ਵਿਦਿਅਕ ਵਰ੍ਹੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ “ਉੱਦਮੀ ਸਿੱਖਿਆ” (ਇੰਟਰਪਨਿਊਰ ਐਜੂਕੇਸ਼ਨ) ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਇਹ ਸਕੂਲ 9ਵੀਂ ਤੋਂ 12ਵੀਂ ਜਮਾਤ ਤੱਕ ਹੋਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਹਾਸਲ ਕਰਨ ਲਈ ਸਿੰਗਾਪੁਰ ਭੇਜੇ ਸਨ ਅਤੇ 4 ਮਾਰਚ, 2023 ਨੂੰ ਦੂਸਰਾ ਬੈਚ ਸਿੱਖਿਆ ਹਾਸਲ ਕਰਨ ਲਈ ਸਿੰਗਾਪੁਰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਈ.ਆਈ.ਐਮ. ਨਾਗਪੁਰ ਅਤੇ ਅਹਿਮਦਾਬਾਦ ਨਾਲ ਵੀ ਅਧਿਆਪਕ ਟ੍ਰੇਨਿੰਗ ਲਈ ਗੱਲਬਾਤ ਚਲ ਰਹੀ ਹੈ। ਸ. ਬੈਂਸ ਨੇ ਨਿਵੇਸ਼ਕਾਂ ਨੂੰ ਸਿੱਖਿਆ ਦੇ ਖੇਤਰ ਵਿਚੇ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਸਾਡਾ ਉਦੇਸ਼ ਸੂਬੇ ਵਿਚ ਹੋਰ ਯੂਨੀਵਰਸਿਟੀਆਂ ਅਤੇ ਸਕੂਲ ਖੋਲ੍ਹਣ ਹੈ। ਸੈਸ਼ਨ ਦੀ ਸ਼ੁਰੂਆਤ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਇਸ ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਸੁਖਾਵੇਂ ਮਾਹੌਲ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸੂਬੇ ਵਿਚ ਸਿੱਖਿਆ ਦਾ ਬਹੁਤ ਬਿਹਤਰ ਮਾਹੌਲ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੌਜੂਦਾ ਸਮੇਂ 25 ਵਿਦਿਆਰਥੀਆਂ ਪਿਛੇ ਇਕ ਅਧਿਆਪਕ ਹੈ ਅਤੇ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਗਣਿਤ ਤੇ ਭਾਸ਼ਾ ਪੜ੍ਹਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ ਜਿਸ ਸਦਕੇ ਸੂਬਾ ਗਣਿਤ ਅਤੇ ਭਾਸ਼ਾ ਪੜ੍ਹਾਉਣ ਦੇ ਮਾਮਲੇ ਵਿਚ ਦੇਸ਼ ਵਿਚ ਸਰਬੋਤਮ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਦੀ ਯੂਨੀਵਰਸਿਟੀ ਗਰੇਡਿੰਗ ਸੰਸਥਾ ਨੈਕ ਵਲੋਂ ਏ++ ਗਰੇਡ ਰੈਂਕ ਦਿੱਤਾ ਗਿਆ ਹੈ ਜਿਸ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਿਸੇ ਵੀ ਵਿਦੇਸ਼ੀ ਯੂਨੀਵਰਸਿਟੀ ਦਾ ਕੈਂਪਸ ਸ਼ੁਰੂ ਕਰ ਸਕਦੀ ਹੈ ਜਿਸ ਲਈ ਕੇਂਦਰ ਸਰਕਾਰ ਦੀ ਪ੍ਰਵਾਨਗੀ ਦੀ ਵੀ ਪ੍ਰਵਾਨਗੀ ਦੀ ਲੋੜ ਨਹੀਂ ਹੈ। ਇਸ ਮੌਕੇ ਬੋਲਦਿਆਂ ਸ਼ੂਲਨੀ ਯੂਨੀਵਰਸਿਟੀ ਦੇ ਸੰਸਥਾਪਕ ਡਾਕਟਰ ਅਤੁਲ ਖੋਸਲਾ ਨੇ ਕਿਹਾ ਕਿ ਸਾਨੂੰ ਵਿਦਿਅਕ ਸੰਸਥਾਵਾਂ ਦੇ ਗੇਟ ਹਰ ਵਿਦਿਆਰਥੀ ਲਈ ਖੋਲ੍ਹ ਦੇਣੇ ਚਾਹੀਦੇ ਹਨ ਤਾਂ ਜੋ ਵਿਦਿਆਰਥੀ ਸਿੱਖਿਆ ਹਾਸਲ ਕਰਕੇ ਨਵੇਂ ਵਿਚਾਰਾਂ ਨਾਲ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ। ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਸੰਦੀਪ ਕੌੜਾ ਨੇ ਦੱਸਿਆ ਕਿ ਲੈਮਰਿਨ ਯੂਨੀਵਰਸਿਟੀ ਦੇਸ਼ ਦੀ ਪਹਿਲੀ ਅਜਿਹੀ ਯੂਨੀਵਰਸਿਟੀ ਹੈ ਜਿਸ ਨੂੰ ਦੁਨੀਆਂ ਦੀ ਨਾਮੀ ਕੰਪਨੀ ਆਈ.ਬੀ.ਐਮ. ਦੀ ਭਾਈਵਾਲੀ ਨਾਲ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਦੁਨੀਆਂ ਦੀ ਜ਼ਰੂਰਤ ਅਨੁਸਾਰ ਬੱਚਿਆਂ ਨੂੰ ਸਿੱਖਿਆ ਦੇ ਕੇ ਭਵਿੱਖ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਪੂਰੀ ਦੁਨੀਆ ਨੂੰ ਨਿਪੁੰਨ ਕਾਮੇ ਮੁਹੱਈਆ ਕਰਵਾਉਣ ਹੈ। ਸੈਸ਼ਨ ਨੂੰ ਸੰਬੋਧਨ ਕਰਦਿਆਂ ਆਈ.ਆਈ.ਟੀ. ਰੂਪਨਗਰ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਅਹੂਜਾ ਨੇ ਕਿਹਾ ਕਿ ਆਈ.ਆਈ.ਟੀ. ਰੂਪਨਗਰ ਨੇ ਬਹੁਤ ਘੱਟ ਸਮੇਂ ਵਿੱਚ ਬਿਹਤਰੀਨ ਇੰਜੀਨੀਅਰ ਪੈਦਾ ਕਰਨ ਲਈ ਦੁਨੀਆਂ ਭਰ ਵਿੱਚ ਨਾਮਣਾ ਖੱਟਿਆ ਹੈ ਅਤੇ ਦੇਸ਼ ਦੇ ਨਾਮੀ ਵਿਦਿਅਕ ਸੰਸਥਾਵਾਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਹ 30 ਸਾਲ ਤੱਕ ਸਵੀਡਨ ਵਿੱਚ ਕੰਮ ਕਰਕੇ ਆਏ ਹਨ ਅਤੇ ਜਦੋਂ ਵਾਪਸ ਭਾਰਤ ਪਰਤੇ ਤਾਂ ਉਨ੍ਹਾਂ ਕੋਲ ਦੇਸ਼ ਦੀਆਂ ਚਾਰ ਨਾਮੀ ਆਈ.ਆਈ.ਟੀਜ਼. ਨੂੰ ਹੈੱਡ ਕਰਨ ਦਾ ਮੌਕਾ ਸੀ ਪਰ ਉਨ੍ਹਾਂ ਨੇ ਪੰਜਾਬੀ ਹੋਣ ਦੇ ਨਾਤੇ ਬਿਲਕੁਲ ਨਵੀਂ ਸਥਾਪਤ ਹੋਈ ਆਈ.ਆਈ.ਟੀ. ਰੂਪਨਗਰ ਨੂੰ ਚੁਣਿਆ। ਉਨ੍ਹਾਂ ਦੱਸਿਆ ਕਿ ਦੁਨੀਆਂ ਦੀ ਨਾਮੀ ਸੰਸਥਾ ਇੰਪਲਾਈਮੈਂਟ ਆਫ਼ ਗ੍ਰੇਜੂਏਟ ਇੰਜੀਨੀਅਰ, ਫੈਡਰਲ ਰਿਜ਼ਰਵ ਬੈਂਕ ਆਫ਼ ਮਿਨੀਪੋਲਿਸ, ਪੈਨਸਿਲਵਿਨੀਆ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਆਫ਼ ਵਿਸਕਾਂਸਿਨ-ਮੈਡੀਸਨ ਵੱਲੋਂ ਕੀਤੇ ਗਏ ਸਰਵੇਖਣ ਵਿੱਚ ਆਈ.ਆਈ.ਟੀ. ਰੂਪਨਗਰ ਨੂੰ ਦੁਨੀਆਂ ਦੀ ਸਰਬੋਤਮ ਸਿੱਖਿਆ ਸੰਸਥਾ ਐਲਾਨਿਆ ਗਿਆ ਹੈ। ਇਸ ਮੌਕੇ ਬੋਲਦਿਆਂ ਪਲਾਕਸ਼ਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਰੁਦਰ ਪ੍ਰਤਾਪ ਨੇ ਕਿਹਾ ਕਿ ਖੋਜ ਕਾਰਜਾਂ ਦੀ ਸ਼ੁਰੂਆਤ ਕਰਨ ਵਾਲੀ ਸਦੀਆਂ ਪੁਰਾਣੀ ਤਕਸ਼ੀਲਾ ਯੂਨੀਵਰਸਿਟੀ ਦੀ ਤਰਜ਼ ‘ਤੇ ਸਾਡੀ ਸੰਸਥਾ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰ ਰਹੀ ਹੈ। The post ਸਿੱਖਿਆ ਦੇ ਖੇਤਰ ‘ਚ ਨਿਵੇਸ਼ ਲਈ ਪੰਜਾਬ ‘ਚ ਅਥਾਹ ਸੰਭਾਵਨਾਵਾਂ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਖੇਡ ਮੰਤਰੀ ਮੀਤ ਹੇਅਰ ਨੂੰ ਰਗਬੀ ਵਿਸ਼ਵ ਕੱਪ 'ਚ ਵਰਤੀ ਜਾਣ ਵਾਲੀ ਰਗਬੀ ਨਾਲ ਕੀਤਾ ਸਨਮਾਨਿਤ Friday 24 February 2023 02:04 PM UTC+00 | Tags: aam-aadmi-party breaking-news gurmeet-singh-meet-hayer indian-school-of-business news punjab-investors punjab-investors-summit punjab-investors-summit-2023 punjab-sports-minister punjab-sports-sector rugby-world-cup sports-minister-meet-hayer ਐਸ.ਏ.ਐਸ. ਨਗਰ/ਚੰਡੀਗੜ੍ਹ, 24 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਏਗੀ।ਖੇਡਾਂ ਦੇ ਸਮਾਨ ਬਣਾਉਣ ਲਈ ਜਾਣੇ ਜਾਂਦੇ ਪੰਜਾਬ ਵਿੱਚ ਇਸ ਸਨਅਤ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਐਸ.ਏ.ਐਸ.ਨਗਰ ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਕੈਂਪਸ ਵਿਖੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ ਪ੍ਰਦਰਸ਼ਨੀ ਕੇਂਦਰ ਦਾ ਦੌਰਾ ਕਰਦਿਆਂ ਖੇਡਾਂ ਦੇ ਸਮਾਨ ਦੀ ਪ੍ਰਦਰਸ਼ਨੀ ਦੇਖਦਿਆਂ ਗੱਲ ਕਹੀ। ਇਸ ਮੌਕੇ ਖੇਡ ਮੰਤਰੀ ਨੂੰ ਇਸ ਸਾਲ ਫਰਾਂਸ ਵਿਖੇ ਹੋਣ ਵਾਲੇ ਰਗਬੀ ਵਿਸ਼ਵ ਕੱਪ (Rugby World Cup) ਵਿੱਚ ਵਰਤੀ ਜਾਣ ਵਾਲੀ ਰਗਬੀ ਨਾਲ ਸਨਮਾਨਤ ਵੀ ਕੀਤਾ ਗਿਆ। ਮੀਤ ਹੇਅਰ (Meet Hayer) ਨੇ ਕਿਹਾ ਕਿ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ ਜਿੱਥੇ ਰਗਬੀ ਵਿਸ਼ਵ ਕੱਪ ਵਿੱਚ ਜਲੰਧਰ ਵਿਖੇ ਤਿਆਰ ਕੀਤੀ ਰਗਬੀ ਵਰਤੀ ਗਈ ਉੱਥੇ ਪਿਛਲੇ ਸਮੇਂ ਵਿੱਚ ਫੀਫਾ ਵਿਸ਼ਵ ਕੱਪ ਵਿੱਚ ਪੰਜਾਬ ਦੀ ਬਣੀ ਫੁਟਬਾਲ ਅਤੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬ ਦੀ ਬਣੀ ਨੈਟਬਾਲ ਵਰਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਈ ਖੇਡ ਮੁਕਾਬਲਿਆਂ ਵਿੱਚ ਭਾਰਤ ਦੀ ਟੀਮ ਨਹੀਂ ਹਿੱਸਾ ਲੈਂਦੀ ਪਰ ਪੰਜਾਬ ਵਿੱਚ ਬਣਿਆ ਖੇਡਾਂ ਦੲ ਸਮਾਨ ਆਲਮੀ ਮੁਕਾਬਲਿਆਂ ਵਿੱਚ ਭਾਰਤ ਦੀ ਹਾਜ਼ਰੀ ਲਗਾਉਂਦਾ ਹੈ। The post ਖੇਡ ਮੰਤਰੀ ਮੀਤ ਹੇਅਰ ਨੂੰ ਰਗਬੀ ਵਿਸ਼ਵ ਕੱਪ ‘ਚ ਵਰਤੀ ਜਾਣ ਵਾਲੀ ਰਗਬੀ ਨਾਲ ਕੀਤਾ ਸਨਮਾਨਿਤ appeared first on TheUnmute.com - Punjabi News. Tags:
|
ਹਿੰਦੂਜਾ ਗਰੁੱਪ ਨੇ ਪੰਜਾਬ 'ਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਦੀ ਇੱਛਾ ਜਤਾਈ: ਲਾਲਜੀਤ ਸਿੰਘ ਭੁੱਲਰ Friday 24 February 2023 02:13 PM UTC+00 | Tags: aam-aadmi-party anmol-gagan-mann breaking-news cm-bhagwant-mann electric-vehicles hinduja-group investment-punjab. lectric-vehicles news punjab punjab-government punjab-industrial-development-policy punjabs-ev-policy punjab-textile punjab-transport technical-textile textile textile-park-in-punjab the-unmute-breaking-news the-unmute-punjabi-news ਚੰਡੀਗੜ੍ਹ, 24 ਫ਼ਰਵਰੀ 2023: ਬੱਸ ਨਿਰਮਾਣ ਦੇ ਖੇਤਰ ਵਿੱਚ ਮੋਹਰੀ ਕੰਪਨੀ ਹਿੰਦੂਜਾ ਗਰੁੱਪ (Hinduja Group) ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਦੀ ਇੱਛਾ ਜਤਾਈ ਹੈ। ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਚਲਦਿਆਂ ਅੱਜ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਹਿੰਦੂਜਾ ਗਰੁੱਪ ਦਾ ਵਫ਼ਦ ਮਿਲਿਆ ਜਿਸ ਵਿੱਚ ਐਸ.ਕੇ. ਚੱਢਾ ਸੀਨੀਅਰ ਐਡਵਾਈਜ਼ਰ ਹਿੰਦੂਜਾ ਗਰੁੱਪ, ਪਿਯੂਸ਼ ਜ਼ੋਨਲ ਹੈਡ ਅਸ਼ੋਕ ਲੇਅਲੈਂਡ, ਅਮਨ ਖੰਨਾ ਬਿਜ਼ਨਸ ਹੈਡ ਮਾਈਂਡ ਸਪੇਸ, ਨਰੇਸ਼ ਅਰੋੜਾ ਜ਼ੋਨਲ ਮੈਨੇਜਰ ਇੰਡਸਇੰਡ ਬੈਂਕ ਅਤੇ ਸਚਿਨ ਨਿਝਾਵਨ ਚੀਫ਼ ਕਮਰਸ਼ੀਅਲ ਆਫ਼ਿਸਰ ਸਵਿੱਚ ਮੋਬੀਲਿਟੀ ਸ਼ਾਮਲ ਸਨ। ਉਨ੍ਹਾਂ ਕੈਬਨਿਟ ਮੰਤਰੀ ਨੂੰ ਕੰਪਨੀ ਦੇ ਉਤਪਾਦਾਂ ਦੀ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਲੈਕਟ੍ਰਿਕ ਵਾਹਨ ਨੀਤੀ ਲਿਆਂਦੀ ਗਈ ਹੈ, ਇਸ ਲਈ ਕੰਪਨੀ ਸੂਬੇ ਵਿੱਚ ਇਲੈਕਟ੍ਰਿਕ ਵਾਹਨ ਨਿਰਮਾਣ ਤਹਿਤ ਛੋਟੀ ਬੱਸ ਬਣਾਉਣ ਦੀ ਇੱਛਾ ਰੱਖਦੀ ਹੈ। ਉਨ੍ਹਾਂ ਦੱਸਿਆ ਕਿ ਉਹ ਸਰਕਾਰ ਨਾਲ ਭਾਈਵਾਲੀ ਕਰਕੇ ਸੂਬੇ ਵਿੱਚ ਡਰਾਈਵਰ ਟ੍ਰੇਨਿੰਗ ਇੰਸਟੀਚਿਊਟ ਵੀ ਖੋਲ੍ਹਣ ਲਈ ਤਿਆਰ ਹੈ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਫ਼ਦ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ (ਪੀ.ਈ.ਵੀ.ਪੀ.)-2022 ਵਾਹਨਾਂ ਦੇ ਪ੍ਰਦੂਸ਼ਣ ਕਾਰਨ ਸੂਬੇ ਦੇ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਬਣਾਈ ਗਈ ਹੈ। ਇਸ ਨੀਤੀ ਤਹਿਤ ਵਾਹਨਾਂ ਦੇ ਪ੍ਰਦੂਸ਼ਣ ਨਿਕਾਸ ਨੂੰ ਘਟਾਉਣ, ਬੁਨਿਆਦੀ ਢਾਂਚੇ ਦਾ ਨਿਰਮਾਣ, ਖੋਜ ਅਤੇ ਵਿਕਾਸ, ਰੁਜ਼ਗਾਰ ਦੇ ਮੌਕੇ, ਸਥਿਰਤਾ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪੰਜਾਬ ਨੂੰ ਇਲੈਕਟ੍ਰਿਕ ਵਾਹਨਾਂ, ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਇਕ ਪਸੰਦੀਦਾ ਸਥਾਨ ਵਜੋਂ ਸਥਾਪਤ ਕੀਤਾ ਜਾ ਸਕੇਗਾ। ਹਿੰਦੂਜਾ ਗਰੁੱਪ (Hinduja Group) ਦੇ ਵਫ਼ਦ ਨੇ ਪੰਜਾਬ ਦੀ ਵਿਆਪਕ ਇਲੈਕਟ੍ਰਿਕ ਵਾਹਨ ਨੀਤੀ ਦੀ ਸ਼ੁਰੂਆਤ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਤੋਂ ਬਹੁਤ ਉਮੀਦਾਂ ਹਨ। ਮੁੱਖ ਮੰਤਰੀ ਨੂੰ ਸੂਬੇ ਦੀ ਬਿਹਤਰੀ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰਨ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਉੱਦਮੀ, ਮਿਹਨਤੀ ਅਤੇ ਸਮਰਪਿਤ ਲੋਕਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਾਰਥਕ ਤੇ ਅਨੁਕੂਲ ਨੀਤੀਆਂ ਨਾਲ ਉੱਚ ਪੱਧਰੇ ਬੁਨਿਆਦੀ ਢਾਂਚੇ ਕਾਰਨ ਹੀ ਪੰਜਾਬ ਬਦਲਾਅ ਦੀ ਦਹਿਲੀਜ਼ 'ਤੇ ਖੜਾ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇਣ ਹਿੱਤ ਉਪਲਬਧ ਕਰਵਾਏ ਜਾ ਰਹੇ ਸਿੰਗਲ ਵਿੰਡੋ ਸਿਸਟਮ ਦੀ ਸ਼ਲਾਘਾ ਵੀ ਕੀਤੀ। The post ਹਿੰਦੂਜਾ ਗਰੁੱਪ ਨੇ ਪੰਜਾਬ ‘ਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਦੀ ਇੱਛਾ ਜਤਾਈ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਡਾ: ਬਲਬੀਰ ਸਿੰਘ ਨੇ ਪੰਜਾਬ 'ਚ ਉੱਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਨਿਵੇਸ਼ ਕਰਨ ਲਈ ਦਿੱਤਾ ਸੱਦਾ Friday 24 February 2023 02:22 PM UTC+00 | Tags: aam-aadmi-party anmol-gagan-mann breaking-news cm-bhagwant-mann dr-balbir-singh health-care investment investment-punjab. latest-news news park-in-punjab private-companies punjab punjab-government punjab-health-sector punjab-industrial-development-policy punjab-invest-summit punjab-textile technical-textile the-unmute-breaking-news the-unmute-punjabi-news ਚੰਡੀਗੜ, 24 ਫਰਵਰੀ 2023: ਸੂਬੇ ਦੇ ਲੋਕਾਂ ਨੂੰ ਸੁਖਾਲੇ ਢੰਗ ਨਾਲ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੀ ਪੁਰਜ਼ੋਰ ਕੋਸ਼ਿਸ਼ ਤਹਿਤ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਪ੍ਰਾਈਵੇਟ ਹਸਪਤਾਲਾਂ ਨੂੰ ਪੂਰੀ ਸੁਹਿਰਦਤਾ ਨਾਲ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਉਨਾਂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਮਰੀਜਾਂ ਲਈ ਉਨਾਂ ਦੇ ਹਸਪਤਾਲਾਂ ਵਿੱਚ ਕੁਝ ਬੈੱਡ ਰਾਖਵੇਂ ਰੱਖਣ ਦੀ ਅਪੀਲ ਵੀ ਕੀਤੀ ਤਾਂ ਜੋ ਅਜਿਹੇ ਗਰੀਬ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਦਾ ਲਾਭ ਦਿੱਤਾ ਜਾ ਸਕੇ। ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਦੂਜੇ ਤੇ ਆਖ਼ਰੀ ਦਿਨ ਇੰਡੀਆ ਸਕੂਲ ਆਫ ਬਿਜ਼ਨਸ (ਆਈਐਸਬੀ),ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਹੈਲਥਕੇਅਰ ਅਤੇ ਫਾਰਮਾਸਿਊਟੀਕਲ ਸੈਕਟਰ – ਉਭਰਦੇ ਸਿਹਤ ਸੰਭਾਲ ਅਤੇ ਮੈਡੀਕਲ ਈਕੋਸਿਸਟਿਮ :ਅਪ੍ਰੇਸਿੰਗ,ਅਡੈਪਟਿੰਗ,ਅਫੈਕਟਿੰਗ ਸਬੰਧੀ ਕਰਵਾਏ ਲਾਈਵ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਸੁੱਕਰਵਾਰ ਨੂੰ ਕਿਹਾ ਕਿ ਜੇਕਰ ਕੋਈ ਕੈਂਸਰ ਵਰਗੀ ਗੰਭੀਰ ਤੇ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਇਸ ਦਾ ਪ੍ਰਭਾਵ ਉਸਦੇ ਪੂਰੇ ਪਰਿਵਾਰ ਤੇ ਪੈਂਦਾ ਹੈ , ਕਈ ਵਾਰ ਹਾਲਾਤ ਇੰਨੇ ਬਦਤਰ ਹੋ ਜਾਂਦੇ ਇਲਾਜ ਲਈ ਲੋਕਾਂ ਨੂੰ ਆਪਣੇ ਘਰ ਅਤੇ ਜ਼ਮੀਨਾਂ ਵੀ ਵੇਚਣੀਆਂ ਪੈਂਦੀਆਂ ਹਨ। ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਜਦੋਂ ਉਹਨਾਂ ਨੇ ਆਪਣਾ ਹਸਪਤਾਲ ਸ਼ੁਰੂ ਕੀਤਾ ਸੀ, ਉਸ ਸਮੇਂ ਉਨਾਂ ਕੋਲ ਸ਼ੁਰੂ ਕਰਨ ਲਈ ਕੁਝ ਵੀ ਨਹੀਂ ਸੀ, ਪਰ ਲੋੜਵੰਦ ਮਰੀਜਾਂ ਦਾ ਘਰ ਘਰ ਜਾ ਇਲਾਜ ਕੀਤਾ। ਉਨਾਂ ਕਿਹਾ, "ਮੈਂ ਅਜਿਹੇ ਲੋਕਾਂ ਦੇ ਘਰੀਂ ਜਾ ਕੇ ਵੀ ਲੋਕਾਂ ਦਾ ਮੁਫਤ ਇਲਾਜ ਕੀਤਾ ਹੈ ਜੋ ਇਲਾਜ ਨਹੀਂ ਕਰ ਸਕਦੇ ਸਨ ਅਤੇ ਉਨਾਂ ਦੀਆਂ ਅਸੀਸਾਂ ਸਦਕਾ ਹੀ ਮੈਂ ਇਸ ਅਹੁਦੇ ਤੇ ਪਹੁੰਚਿਆ ਹਾਂ।'' ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਰਾਜ ਦੇ ਸਿਹਤ ਸੰਭਾਲ ਖੇਤਰ ਦਾ ਰਾਹ ਪੱਧਰਾ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ, ਇਸੇ ਲਈ ਦਿੱਲੀ ਦੇ ਮੁਹੱਲਾ ਕਲੀਨਕਾਂ ਦੀ ਤਰਜ਼ 'ਤੇ ਪੰਜਾਬ ਵਿੱਚ ਵੀ 400 ਮੁਹੱਲਾ ਕਲੀਨਿਕ ਖੋਲ੍ਹੇ ਹਨ। ਮਲਟੀ-ਸਪੈਸ਼ਿਲਟੀ ਹਸਪਤਾਲ ਸਿਹਤ ਸੰਭਾਲ ਸੰਸਥਾਵਾਂਜ਼ਿਕਰਯੋਗ ਹੈ ਕਿ ਸੂਬੇ ਕੋਲ 2000 ਤੋਂ ਵੱਧ ਮਲਟੀ-ਸਪੈਸ਼ਿਲਟੀ ਹਸਪਤਾਲ ਸਿਹਤ ਸੰਭਾਲ ਸੰਸਥਾਵਾਂ ਹਨ ਜਿਹਨਾਂ ਵਿੱਚ 23 ਜ਼ਿਲਾ ਹਸਪਤਾਲ, 41 ਉਪ-ਮੰਡਲ ਹਸਪਤਾਲ, 162 ਸੀ.ਐਚ.ਸੀਜ਼., 400 ਤੋਂ ਵੱਧ ਆਮ ਆਦਮੀ ਕਲੀਨਿਕ ਅਤੇ 524 ਸਰਕਾਰੀ ਆਯੁਰਵੈਦਿਕ ਅਤੇ ਯੂਨਾਨੀ ਡਿਸਪੈਂਸਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ, ਸੂਬੇ ਵਿੱਚ 1570 ਕੇਂਦਰਾਂ ਵਿੱਚ ਟੈਲੀਮੇਡੀਸਨ ਸੇਵਾਵਾਂ ਸਮੇਤ ਕੁੱਲ 3034 ਸਿਹਤ ਤੇ ਤੰਦਰੁਸਤੀ ਕੇਂਦਰ ਕਾਰਜਸ਼ੀਲ ਹਨ।ਉਨਾਂ ਕਿਹਾ ਕਿ ਨੀਤੀ ਆਯੋਗ ਦੀ ਸਿਹਤ ਸੂਚਕਾਂਕ ਰਿਪੋਰਟ 2021 ਮੁਤਾਬਕ ਪੰਜਾਬ ਸਿਖ਼ਰਲੇ 10 ਰਾਜਾਂ ਵਿੱਚ ਸ਼ਾਮਲ ਹੈ, ਸੂਬਾ ਸਰਕਾਰ ਵੱਲੋਂ ਹੈਲਥਕੇਅਰ ਅਤੇ ਫਾਰਮਾਸਿਊਟੀਕਲ ਦੋਵਾਂ ਦੀ ਅਹਿਮ ਖੇਤਰਾਂ ( ਥਰਸਟ ਸੈਕਟਰਾਂ) ਵਜੋਂ ਪਛਾਣ ਕੀਤੀ ਗਈ ਹੈ। ਪੰਜਾਬ ਵਿੱਚ ਡਾਕਟਰੀ ਸਿੱਖਿਆ ਵਿੱਚ ਤਬਦੀਲੀ ਦੀ ਲੋੜ 'ਤੇ ਜੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਵਧੇਰੇ ਗਿਣਤੀ ਵਿਚ ਮਾਹਿਰ ਸਿਹਤ ਪੇਸ਼ੇਵਰਾਂ ਮੌਜੂਦ ਹਨ ਅਤੇ ਸੂਬੇ ਦੀ ਵਿੱਚ 12 ਮੈਡੀਕਲ ਕਾਲਜ (16 ਆਗਾਮੀ ਕਾਲਜ), 13 ਡੈਂਟਲ ਕਾਲਜ, 20 ਅਲਟਰਨੇਟਿਵ ਮੈਡੀਸਨ ਕਾਲਜ, ਫਾਰਮਾ ਵਿੱਚ ਡਿਪਲੋਮਾ/ਡਿਗਰੀ ਪ੍ਰਦਾਨ ਕਰਨ ਵਾਲੀਆਂ 150 ਤੋਂ ਵੱਧ ਸੰਸਥਾਵਾਂ ਹਨ, ਜਿਹਨਾਂ ਵਿੱਚ ਹਰ ਸਾਲ ਲਗਭਗ 7000 ਵਿਦਿਆਰਥੀ ਮੈਡੀਕਲ ਗ੍ਰੈਜੂਏਟ ਹੁੰਦੇ ਹਨ। ਉਹਨਾਂ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਤੇ ਮਜਬੂਤ ਬਣਾਉਣ ਲਈ ਹੋਰ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਭਰਤੀ ਪ੍ਰਕਿਰਿਆ ਜਾਰੀ ਹੈ। ਨਿਵੇਸ਼ਕਾਂ ਨੂੰ ਸੱਦਾ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਸੂਬੇ ਵਿੱਚ ਸਿਹਤ ਸੰਭਾਲ ਅਤੇ ਫਾਰਮਾਸਿਊਟੀਕਲ ਸੈਕਟਰ ਤੋਂ ਇਲਾਵਾ ਪੰਜਾਬ ਵਿੱਚ ਮੈਡੀਕਲ ਟੂਰਿਜਮ ਵਿੱਚ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਸੂਬਾ ਮੈਡੀਕਲ ਵੈਲਿਊ ਟੂਰਿਜਮ ਹੱਬ ਬਣਨ ਦੀ ਸਮਰੱਥਾ ਰੱਖਦਾ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਮੈਡੀਕਲ ਸੰਸਥਾਵਾਂ ਅਤੇ ਪੈਰਾ-ਮੈਡੀਕਲ ਸਿਖਲਾਈ ਸਮਰੱਥਾਵਾਂ ਉਪਲਬਧ ਹਨ। ਸਿਹਤ ਸੰਭਾਲ ਖੇਤਰ ਵਿੱਚ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਇਨਾਂ ਸੰਸਥਾਵਾਂ ਦਾ ਹੋਰ ਵਿਸਥਾਰ ਕੀਤਾ ਜਾ ਸਕਦਾ ਹੈ। ਇਸ ਦੌਰਾਨ ਮੰਤਰੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਹੋਮੀ ਭਾਭਾ ਕੈਂਸਰ ਹਸਪਤਾਲ ਦੇ ਡਾਇਰੈਕਟਰ ਡਾ: ਅਸ਼ੀਸ਼ ਗੁਲੀਆ, ਟਾਇਨਰ ਆਰਥੋਟਿਕਸ ਦੇ ਐਮ.ਡੀ ਡਾ: ਪੁਸ਼ਵਿੰਦਰ ਜੀਤ ਸਿੰਘ, ਫੋਰਟਿਸ ਹਸਪਤਾਲ ਦੇ ਸੀ.ਓ.ਓ. ਅਸ਼ੀਸ਼ ਭਾਟੀਆ ਅਤੇ ਕੰਟਰੀ ਪ੍ਰੈਜੀਡੈਂਟ ਸੈਂਟਰਿਐਂਟ ਫਾਰਮਾਸਿਊਟੀਕਲਜ ਮਨੋਜ ਸ਼ਰਮਾ ਨੂੰ ਸਨਮਾਨਿਤ ਵੀ ਕੀਤਾ। The post ਡਾ: ਬਲਬੀਰ ਸਿੰਘ ਨੇ ਪੰਜਾਬ ‘ਚ ਉੱਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਨਿਵੇਸ਼ ਕਰਨ ਲਈ ਦਿੱਤਾ ਸੱਦਾ appeared first on TheUnmute.com - Punjabi News. Tags:
|
ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵੰਡੇ 3 ਕਰੋੜ 29 ਲੱਖ ਰੁਪਏ Friday 24 February 2023 02:33 PM UTC+00 | Tags: breaking-news dr-baljit-kaur grantss grants-to-the-panchayats malout-constituency malout-panchayats news panchayats punjab punjab-news the-unmute-breaking-news the-unmute-latest-news the-unmute-latest-update the-unmute-news the-unmute-punjabi-news women-and-child-development ਚੰਡੀਗੜ੍ਹ/ ਸ੍ਰੀ ਮੁਕਤਸਰ ਸਾਹਿਬ 24 ਫ਼ਰਵਰੀ 2023: ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਰਹਿਣ ਦੇਵੇਗੀ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਦਾ ਕੰਮ ਕਰਵਾਉਣ ਵਾਲੇ ਵਿਅਕਤੀਆਂ ਅਤੇ ਪੰਚਾਇਤਾਂ ਨੂੰ ਸਰਕਾਰ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ, ਇਹ ਪ੍ਰਗਟਾਵਾ ਡਾ.ਬਲਜੀਤ ਕੌਰ (Dr. Baljit Kaur) ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਮਲੋਟ ਵਿੱਚ ਪੈਂਦੇ ਪਿੰਡ ਖੂੰਨਣ ਕਲਾਂ ਵਿਖੇ ਤਕਰੀਬਨ 17 ਪਿੰਡਾਂ ਦੀਆਂ ਪੰਚਾਇਤਾਂ ਨੂੰ ਗਰਾਟਾਂ ਤਕਸੀਮ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦਾ ਲਾਭ ਦਿੱਤਾ ਜਾ ਸਕੇ। ਡਾ.ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਪਿੰਡ ਖੂੰਨਣ ਕਲਾਂ ਲਈ 51 ਲੱਖ ਰੁਪਏ, ਪਿੰਡ ਤਾਮਕੋਟ ਲਈ 55 ਲੱਖ 50 ਹਜ਼ਾਰ ਰੁਪਏ, ਪਿੰਡ ਲੱਕੜਵਾਲਾ ਲਈ 46 ਲੱਖ 46 ਹਜ਼ਾਰ ਰੁਪਏ, ਧਿਗਾਣਾ ਲਈ 33.50 ਲੱਖ ਰੁਪਏ, ਸੋਥਾ ਲਈ 23 ਲੱਖ ਰੁਪਏ, ਚੱਕ ਦੂਹੇਵਾਲਾ ਪਿੰਡ ਲਈ 19.50 ਲੱਖ ਰੁ., ਸ਼ੇਰਗੜ੍ਹ ਗਿਆਨ ਸਿੰਘ ਵਾਲਾ ਲਈ 18.60 ਲੱਖ ਰੁਪਏ, ਲਖਮੀਰੇਆਣਾ ਲਈ 18.26 ਲੱਖ ਰੁ., ਖਾਨੇ ਕੀ ਢਾਬ ਲਈ 17 ਲੱਖ ਰੁਪਏ, ਔਲਖ ਪਿੰਡ ਲਈ 16 ਲੱਖ ਰੁਪਏ, ਤਰਖਾਣਵਾਲਾ ਪਿੰਡ ਲਈ 15.40 ਲੱਖ ਰੁਪਏ, ਉੜਾਂਗ ਪਿੰਡ ਲਈ 6 ਲੱਖ ਰੁਪਏ,ਰਾਮ ਨਗਰ ਖਜ਼ਾਨ ਲਈ 4.25 ਲੱਖ ਰੁਪਏ ਅਤੇ ਪਿੰਡ ਬਾਮ ਪਿੰਡ ਲਈ 4.50 ਲੱਖ ਰੁਪਏ ਵੱਖ-ਵੱਖ ਵਿਕਾਸ ਕੰਮਾਂ ਲਈ ਦਿੱਤੇ। ਆਪਣੇ ਇਸ ਦੌਰੇ ਦੌਰਾਨ ਉਹਨਾਂ ਪਿੰਡ ਮਦਰੱਸਾ ਦੇ ਵਸਨੀਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆਂ ਕਰਵਾਉਣ ਲਈ ਆਰ.ਓ. ਸਿਸਟਮ ਦੇ ਨਵੀਨੀਕਰਨ ਦਾ ਉਦਘਾਟਨ ਵੀ ਕੀਤਾ ਜੋ ਇੰਡੀਅਨ ਬੈਂਕ ਦੇ ਸਹਿਯੋਗ ਨਾਲ ਮੁੜ ਸੁ਼ਰੂ ਕੀਤਾ ਗਿਆ ਹੈ ਅਤੇ ਪਿੰਡ ਮਦਰੱਸਾ ਦੇ ਆਂਗਣਵਾੜੀ ਸੈਂਟਰ ਲਈ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਸਨ ਬਰਾੜ ਜਿ਼ਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਬਲਾਕ ਪ੍ਰਧਾਨ ਸਿਮਰਜੀਤ ਸਿੰਘ,ਡਿਪਟੀ ਜਨਰਲ ਮੈਨੇਜਰ ਆਰ.ਕੇ. ਜੋਸ਼ੀ, ਜੋਨਲ ਮੈਨੇਜਰ ਅੰਮ੍ਰਿਤਸਰ ਅਨਿਲ ਕੁਮਾਰ ਇੰਡੀਅਨ ਬੈਂਕ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ ਸਰਾਂ, ਅੰਗਰੇਜ਼ ਸਿੰਘ, ਸੁਖਦੀਪ ਸਿੰਘ ਅਤੇ ਮਹਾਵੀਰ ਸਿੰਘ ਮਦਰੱਸਾ ਵੀ ਮੌਜੂਦ ਸਨ। The post ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵੰਡੇ 3 ਕਰੋੜ 29 ਲੱਖ ਰੁਪਏ appeared first on TheUnmute.com - Punjabi News. Tags:
|
ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ 'ਚ ਭਾਈਵਾਲ ਬਣਨ ਲਈ ਮੁੱਖ ਮੰਤਰੀ ਮਾਨ ਦੇ ਸੱਦੇ ਨੂੰ ਉਦਯੋਗਪਤੀਆਂ ਨੇ ਦਿੱਤਾ ਭਰਵਾਂ ਹੁੰਗਾਰਾ Friday 24 February 2023 02:46 PM UTC+00 | Tags: aam-aadmi-party anmol-gagan-mann breaking-news chief-minister-mann cm-bhagwant-mann industrialists investment-punjab. news park-in-punjab punjab punjab-government punjab-industrial-development-policy punjab-textile technical-textile the-unmute-breaking-news the-unmute-punjabi-news ਐਸ.ਏ.ਐਸ ਨਗਰ (ਮੋਹਾਲੀ ), 24 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦੇ ਸੱਦੇ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੰਦਿਆਂ ਉਦਯੋਗ ਜਗਤ ਦੇ ਦਿੱਗਜ਼ਾਂ ਨੇ ਅੱਜ ਭਰੋਸਾ ਦਿੱਤਾ ਕਿ ਉਹ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲ ਲਈ ਵੱਡੇ ਪੱਧਰ ‘ਤੇ ਨਿਵੇਸ਼ ਕਰਨਗੇ। ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦਾ ਸਹਿਯੋਗ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਰੁਜ਼ਗਾਰ ਦੇਣ ਲਈ ਗਰੁੱਪ ਕਈ ਗੁਣਾ ਵਿਸਥਾਰ ਕਰ ਰਿਹਾ ਹੈ। ਰਾਜਿੰਦਰ ਗੁਪਤਾ ਨੇ ਉਦਯੋਗ ਦੇ ਵਿਕਾਸ ‘ਤੇ ਵਿਸ਼ੇਸ਼ ਜ਼ੋਰ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਵਰਧਮਾਨ ਸਟੀਲਜ਼ ਦੇ ਵਾਈਸ ਚੇਅਰਮੈਨ ਅਤੇ ਐਮ.ਡੀ. ਸਚਿਤ ਜੈਨ ਨੇ ਕਿਹਾ ਕਿ ਗਰੁੱਪ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਸੂਬੇ ਦੀ ਕਾਰਜ ਵਿਧੀ ਸਰਬੋਤਮ ਹੈ। ਉਹਨਾਂ ਨੇ ਸਨਅਤੀ ਇਕਾਈਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਹਿਯੋਗ ਦੇਣ ਵਾਸਤੇ ਇਨਵੈਸਟ ਪੰਜਾਬ ਦੀ ਸ਼ਲਾਘਾ ਕੀਤੀ। ਸਚਿਤ ਜੈਨ ਨੇ ਇਸ ਸ਼ਾਨਦਾਰ ਸਮਾਗਮ ਕਰਵਾਉਣ ਲਈ ਮੁੱਖ ਮੰਤਰੀ ਨੂੰ ਵਧਾਈ ਦਿੱਤੀ। ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਅਮਿਤ ਥਾਪਰ ਨੇ ਕਿਹਾ ਕਿ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੇ ਇਰਾਦੇ ਬੜੇ ਸਪੱਸ਼ਟ ਤੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੰਮੇਲਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜਾ ਕੇ ਇੱਕ ਨਵਾਂ ਮਾਪਦੰਡ ਕਾਇਮ ਕੀਤਾ ਹੈ। ਥਾਪਰ ਨੇ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਉਦਯੋਗਿਕ ਖੇਤਰ ਵਿੱਚ ਵੱਧ ਤੋਂ ਵੱਧ ਨਿਵੇਸ਼ ਦਾ ਭਰੋਸਾ ਵੀ ਦਿੱਤਾ। ਆਪਣੇ ਸੰਬੋਧਨ ਵਿੱਚ ਸਪਨ ਵਨ ਗਰੁੱਪ ਦੇ ਨੈਸ਼ਨਲ ਹੈੱਡ ਵੈੱਲ, ਲੋਕਨਾਥਨ ਨਾਦਰ ਨੇ ਇਨਵੈਸਟ ਪੰਜਾਬ ਦੌਰਾਨ ਹੋਏ ਸ਼ਾਨਦਾਰ ਤਜਰਬੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪ੍ਰੋਗਰੈਸਿਵ ਪੰਜਾਬ ਹੁਣ ਨਵੀਆਂ ਪੁਲਾਂਘਾਂ ਪੁੱਟ ਕੇ ਅਸਲ ਅਰਥਾਂ ਵਿੱਚ ਅਗਾਂਹਵਧੂ (ਪ੍ਰੋਗਰੈਸਿਵ) ਪੰਜਾਬ ਬਣ ਗਿਆ ਹੈ। ਲੋਕਨਾਥਨ ਨਾਦਰ ਨੇ ਕਿਹਾ ਕਿ ਇਹ ਸੰਮੇਲਨ ਸੂਬੇ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰਨ ਲਈ ਸਮੂਹ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਜੀਤ ਸਰਦਾਨਾ ਗਰੁੱਪ ਦੇ ਮੀਤ ਪ੍ਰਧਾਨ ਭਵਦੀਪ ਸਰਦਾਨਾ ਨੇ ਇਨਵੈਸਟ ਪੰਜਾਬ ਦੌਰਾਨ ਹੋਏ ਸ਼ਾਨਦਾਰ ਤਜਰਬੇ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਵਧੀਆ ਤਜਰਬਿਆਂ ਨੂੰ ਦੇਸ਼ ਭਰ 'ਚ ਵੀ ਮਾਨਤਾ ਪ੍ਰਾਪਤ ਹੈ। ਭਵਦੀਪ ਸਰਦਾਨਾ ਨੇ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਿਵੇਸ਼ ਲਈ ਮੁੱਖ ਮੰਤਰੀ ਦੇ ਯਤਨਾਂ ਨੂੰ ਲਾਭਕਾਰੀ ਤੇ ਸਕਾਰਾਤਮਕ ਦੱਸਿਆ। ਆਪਣੇ ਸੰਬੋਧਨ ਵਿੱਚ ਸਨਾਥਾਨ ਪੋਲੀਕੋਟ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਪਰੇਸ਼ ਦੱਤਾਨੀ ਨੇ ਕਿਹਾ ਕਿ ਪਹਿਲਾਂ ਜਦੋਂ ਕੰਪਨੀ ਨੇ ਵਿਸਤਾਰ ਕਰਨ ਦਾ ਫੈਸਲਾ ਕੀਤਾ ਸੀ ਤਾਂ ਪੰਜਾਬ ਦਾ ਨਾਂ ਕਿਤੇ ਵੀ ਨਹੀਂ ਸੀ, ਪਰ ਹੁਣ ਇਨਵੈਸਟ ਪੰਜਾਬ ਦੇ ਇਸ ਸ਼ਾਨਦਾਰ ਅਨੁਭਵ ਨੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਬਹੁਤ ਉਤਸ਼ਾਹਿਤ ਕੀਤਾ ਹੈ। ਪਰੇਸ਼ ਦੱਤਾਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ। ਇਕੱਠ ਨੂੰ ਸੰਬੋਧਨ ਕਰਦਿਆਂ ਥਿੰਕ ਗੈਸ ਦੇ ਸੀ.ਈ.ਓ. ਹਰਦੀਪ ਪੁਰੀ ਨੇ ਸੂਬੇ ਵਿੱਚ ਵਪਾਰ ਦੇ ਦਾਇਰੇ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਸੂਬੇ ਵਿੱਚ ਸੀ.ਐਨ.ਜੀ. ਖੇਤਰ ਵਿੱਚ ਬਹੁਤ ਸੰਭਾਵਨਾਵਾਂ ਮੌਜੂਦ ਹਨ। ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਹਨਾਂ ਦੀ ਬਹੁਤ ਮਦਦ ਕੀਤੀ ਹੈ। ਆਪਣੇ ਸੰਬੋਧਨ ਵਿੱਚ ਟੈਲੀ-ਪ੍ਰਫਾਰਮੈਂਸ ਦੇ ਮੁਖੀ ਅਨੀਸ਼ ਮੱਕੜ ਨੇ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਸੰਮੇਲਨ ਇੱਕ ਸਫ਼ਲ ਉੱਦਮ ਹੈ ਕਿਉਂਕਿ ਹਰ ਵਿਚਾਰ-ਵਟਾਂਦਰਾ ਬਹੁਤ ਅਹਿਮ ਤੇ ਲਾਭਕਾਰੀ ਰਿਹਾ। ਅਨੀਸ਼ ਮੱਕੜ ਨੇ ਕਿਹਾ ਕਿ ਪੰਜਾਬ 'ਚ ਉਦਯੋਗਿਕ ਖੇਤਰ ਵਿੱਚ ਬਹੁਤ ਸੰਭਾਵਨਾਵਾਂ ਹਨ ਅਤੇ ਅਜਿਹੇ ਸੰਮੇਲਨ ਸੂਬੇ ਦੇ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣਗੇ। The post ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ‘ਚ ਭਾਈਵਾਲ ਬਣਨ ਲਈ ਮੁੱਖ ਮੰਤਰੀ ਮਾਨ ਦੇ ਸੱਦੇ ਨੂੰ ਉਦਯੋਗਪਤੀਆਂ ਨੇ ਦਿੱਤਾ ਭਰਵਾਂ ਹੁੰਗਾਰਾ appeared first on TheUnmute.com - Punjabi News. Tags:
|
ਮਸ਼ਹੂਰ ਭਾਰਤੀ ਡਿਜ਼ਾਈਨਰ ਸੁਜ਼ੈਨ ਖਾਨ ਨੇ ਕੀਤੀ ਹੋਰਾਈਜ਼ਨ ਗਰੁੱਪ ਦੇ ਪ੍ਰੋਜੈਕਟ ਦੀ ਇੰਟੀਰੀਅਰ ਡਿਜ਼ਾਈਨਿੰਗ Friday 24 February 2023 02:55 PM UTC+00 | Tags: breaking-news horizon-belmond-horizon-group horizon-group news sussanne-khan ਚੰਡੀਗੜ੍ਹ, 24 ਫਰਵਰੀ 2023: ਹੋਰਾਈਜ਼ਨ ਗਰੁੱਪ, ਦੀ ਵਿਚਾਰ ਧਾਰਾ ਸਿਰਫ ਰੀਅਲ ਅਸਟੇਟ ਵੇਚਣਾ ਨਹੀਂ ਹੈ ਸਗੋਂ ਕੁਝ ਵੱਧ ਕਰਨ ਦੀ ਹੈ। ਇਹ ਕਲਚਰ ਇੱਕ ਦੂਜੇ ਦੀ ਅਤੇ ਪੂਰੇ ਸਮਾਜ ਦੀ ਸੇਵਾ ਕਰਦਾ ਹੈ। ਜੋ ਗੱਲ ਹੋਰਾਈਜ਼ਨ ਗਰੁੱਪ ਨੂੰ ਵੱਖਰਾ ਬਣਾਉਂਦੀ ਹੈ ਉਹ ਹੈ ਇਸਦੀ ਟੀਮ ਵਰਕ ਦੀ ਭਾਵਨਾ ਅਤੇ ਦ੍ਰਿਸ਼ਟੀਕੋਣ ਹੈ ਜਿਸ ਵਿੱਚ ਸਾਰੇ ਸਮਾਜ ਦੀ ਮਦਦ ਕਰਨ ਦਾ ਸੱਭਿਆਚਾਰ ਸ਼ਾਮਲ ਹੈ। ਪ੍ਰੋਜੈਕਟ Horizon Belmond ਦੀ Ar. ਤ੍ਰਿਪਤ ਗਿਰਧਰ ਦੁਆਰਾ ਯੋਜਨਾਬੰਦੀ ਕੀਤੀ ਗਈ ਹੈ ਜਿਸਦੀ ਇੰਟੀਰੀਅਰ ਡਿਜ਼ਾਈਨਿੰਗ ਮਸ਼ਹੂਰ ਭਾਰਤੀ ਡਿਜ਼ਾਈਨਰ ਸੁਜ਼ੈਨ ਖਾਨ (Sussanne Khan) ਦੁਆਰਾ ਕੀਤੀ ਗਈ ਹੈ। ਹੋਰੈਜ਼ੋਨ ਗਰੁੱਪ ਦੀ ਟੀਮ ਦੁਆਰਾ ਲਗਾਤਾਰ ਨਵੇਂ ਅਵਿਸ਼ਕਾਰ ਅਤੇ ਕੰਮ ਵਿਚ ਉੱਤਮਤਾ ਦ੍ਵਾਰਾ ਇੱਕ ਦੂੱਜੇ ਦੀ ਮਦਦ ਕਰਨ ਦਾ ਕਲਚਰ ਇਸਨੂੰ ਬਾਕੀਆਂ ਤੋਂ ਵੱਖ ਬਣਾਉਂਦਾ ਹੈ। ਇੱਕ ਮਾਸਟਰਪੀਸ ਨੂੰ ਕਿਸੀ ਉੱਤਮ ਕਾਰੀਗਰ ਦੀ ਮਦਦ ਤੋਂ ਬਿਨਾ ਤਿਆਰ ਨਹੀਂ ਕੀਤਾ ਜਾ ਸਕਦਾ, ਉੱਤਰੀ ਭਾਰਤ ਵਿੱਚ ਪਹਿਲੀ ਵਾਰ, ਹੋਰੀਜ਼ਨ ਗਰੁੱਪ ਨੇ ਮਸ਼ਹੂਰ ਇੰਟੀਰੀਅਰ ਸੇਲਿਬ੍ਰਿਟੀ ਡਿਜ਼ਾਈਨਰ ਸੁਜ਼ੈਨ ਖਾਨ ਨਾਲ ਕੋਲਲਾਬੋਰੈਟ ਕੀਤਾ ਹੈ, ਜੋ ਸ਼ੋਅ ਫਲੈਟਾਂ ਨੂੰ ਡਿਜ਼ਾਈਨ ਕਰੇਗੀ। ਸੁਜ਼ੈਨ ਖਾਨ (Sussanne Khan) ਨੇ Horizon Kohinoor – Horizon Belmond ਦੇ ਵਿਖੇ 5 BHK ਐਕਸਕਲੂਸਿਵ ਡੁਪਲੈਕਸ ਰੈਜ਼ੀਡੈਂਸ ਕੋਲੈਕਸ਼ਨ ਬਾਰੇ ਦਸਦੇ ਹੋਏ ਡਿਜ਼ਾਈਨ ਦੇ ਫਲਸਫੇ, ਇਸਦੀ ਆਧੁਨਿਕਤਾ ਅਤੇ ਇਸਦੇ ਸਦੀਵੀ ਜੀਵਨ ਸ਼ੈਲੀ ਦੇ ਅਨੁਭਵ ਨੂੰ ਦੱਸਿਆ, “ਹੋਰੀਜ਼ਨ ਕੋਹਿਨੂਰ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਸ਼ਾਹੀ ਜੀਵਨ ਸ਼ੈਲੀ ਦਾ ਇੱਕ ਸੰਪੂਰਨ ਨਜ਼ਾਰਾ ਬਣਨ ਜਾ ਰਿਹਾ ਹੈ। ਉਸਨੇ ਇਹ ਵੀ ਕਿਹਾ “ਹੋਰਾਈਜ਼ਨ ਬੇਲਮੰਡ ਦੇਸ਼ ਦੇ ਇਸ ਹਿੱਸੇ ਵਿੱਚ ਰਹਿਣ ਦਾ ਨਵਾਂ ਮਿਆਰ ਹੈ।” ਬੇਲਮੰਡ ਯਾਨੀ ਸੁੰਦਰਤਾ, ਇੱਕ ਨਵੇਕਲੀ ਰਿਹਾਇਸ਼ੀ ਪੇਸ਼ਕਸ਼ ਹੈ ਅਤੇ formal & functional ਦੋਵੇਂ ਭਿੰਨ ਭਿੰਨ ਕਿਸਮਾਂ ਦੀ ਕਲਾਤਮਕ ਤਰੀਕੇ ਨਾਲ ਇੱਕ ਵਿਓਂਤਬੰਦੀ ਹੈ। ਹੌਰਾਈਜ਼ਨ ਬੇਲਮੰਡ ਦੇ ਪ੍ਰਬੰਧਕਾਂ ਨੇ ਆਪਣਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ, "ਹੋਰਾਈਜ਼ਨ ਬੇਲਮੰਡ ਕੋਈ ਰੀਅਲ ਅਸਟੇਟ ਪ੍ਰੋਜੈਕਟ ਨਹੀਂ ਹੈ, ਸਗੋਂ ਇੱਕ ਵਿਚਾਰ ਹੈ, ਜੋ ਮੋਹਾਲੀ ਅਤੇ ਚੰਡੀਗੜ੍ਹ ਦੀ ਸਕਾਈਲਾਈਨ ਨੂੰ ਬਦਲਣ ਦੀ ਦਿਲੋਂ ਇੱਛਾ ਰੱਖਦਾ ਹੈ। ਇਹ ਲੋਕਾਂ ਦੇ ਲਗਜ਼ਰੀ ਜੀਵਨ ਦੇ ਅਨੁਭਵ ਕਰਨ ਦੇ ਤਰੀਕੇ ਨੂੰ ਬਦਲਣ ਜਾ ਰਿਹਾ ਹੈ। ਸਾਨੂੰ ਯਕੀਨ ਹੈ ਕਿ ਸਾਡਾ ਦ੍ਰਿਸ਼ਟੀਕੋਣ ਇੱਕ ਅਜਿਹੇ ਸਮਾਜ ਦੀ ਸੇਵਾ ਕਰੇਗਾ। The post ਮਸ਼ਹੂਰ ਭਾਰਤੀ ਡਿਜ਼ਾਈਨਰ ਸੁਜ਼ੈਨ ਖਾਨ ਨੇ ਕੀਤੀ ਹੋਰਾਈਜ਼ਨ ਗਰੁੱਪ ਦੇ ਪ੍ਰੋਜੈਕਟ ਦੀ ਇੰਟੀਰੀਅਰ ਡਿਜ਼ਾਈਨਿੰਗ appeared first on TheUnmute.com - Punjabi News. Tags:
|
ਮੋਹਾਲੀ 'ਚ ਤਿੰਨ ਨੌਜਵਾਨਾਂ ਨੇ ਦਿਨ ਦਿਹਾੜੇ ਦਾਤਰ ਨਾਲ ਇੱਕ ਵਿਅਕਤੀ ਦੀਆਂ ਵੱਡੀਆਂ ਚਾਰੇ ਉਂਗਲਾਂ Friday 24 February 2023 03:15 PM UTC+00 | Tags: breaking-news crime crimne mohali mohali-police news ਚੰਡੀਗੜ੍ਹ, 24 ਫਰਵਰੀ 2023: ਪੰਜਾਬ ਦੇ ਮੋਹਾਲੀ (Mohali) ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਤਿੰਨ ਨੌਜਵਾਨਾਂ ਨੇ ਦਿਨ ਦਿਹਾੜੇ ਦਾਤਰ ਨਾਲ ਇੱਕ ਵਿਅਕਤੀ ਦੀਆਂ ਚਾਰੇ ਉਂਗਲਾਂ ਵੱਢ ਦਿੱਤੀਆਂ। ਇੰਨਾ ਹੀ ਨਹੀਂ ਨੌਜਵਾਨ ਨੇ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਇਹ ਘਟਨਾ ਮੋਹਾਲੀ ਦੇ ਪਿੰਡ ਬੜਮਾਜਰਾ ਵਿੱਚ ਵਾਪਰੀ। ਜਿਸ ਵਿਅਕਤੀ ਦੀਆਂ ਚਾਰ ਉਂਗਲਾਂ ਕੱਟੀਆਂ ਗਈਆਂ ਸਨ, ਉਸ ਦਾ ਨਾਂ ਹਰਦੀਪ ਸਿੰਘ ਉਰਫ ਰਾਜੂ ਹੈ। 24 ਸਾਲਾ ਹਰਦੀਪ ਮੋਹਾਲੀ ਦਾ ਰਹਿਣ ਵਾਲਾ ਹੈ। ਤਿੰਨ ਹਮਲਾਵਰਾਂ ਵਿੱਚੋਂ ਦੋ ਦੀ ਪਛਾਣ ਕਰ ਲਈ ਗਈ ਹੈ। ਇਨ੍ਹਾਂ ਵਿੱਚ ਪਿੰਡ ਬੜਮਾਜਰਾ ਦੀ ਗੌਰੀ ਅਤੇ ਪਟਿਆਲਾ ਦਾ ਤਰੁਣ ਸ਼ਾਮਲ ਹੈ । ਉਸ ਦੇ ਤੀਜੇ ਸਾਥੀ ਦੀ ਪਛਾਣ ਨਹੀਂ ਹੋ ਸਕੀ ਹੈ। ਘਟਨਾ ਦੇ ਬਾਅਦ ਤੋਂ ਤਿੰਨੋਂ ਹਮਲਾਵਰ ਫਰਾਰ ਹਨ। ਇਹ ਘਟਨਾ 8 ਫਰਵਰੀ ਨੂੰ ਵਾਪਰੀ ਸੀ ਅਤੇ ਮੋਹਾਲੀ ਪੁਲਿਸ ਨੇ ਇਸ ਸਬੰਧੀ 9 ਫਰਵਰੀ ਨੂੰ ਐਫਆਈਆਰ ਦਰਜ ਕੀਤੀ ਸੀ ਪਰ ਮਾਮਲਾ ਸਾਹਮਣੇ ਨਹੀਂ ਆਇਆ ਸੀ| ਵੀਡੀਓ ਤੋਂ ਬਾਅਦ ਹੁਣ ਸਾਰਾ ਮਾਮਲਾ ਸਾਹਮਣੇ ਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੌਰੀ ਨੇ ਆਪਣੇ ਭਰਾ ਦੇ ਕਤਲ ਦਾ ਬਦਲਾ ਲੈਣ ਲਈ ਉਸਨੇ 8 ਫਰਵਰੀ ਨੂੰ ਆਪਣੇ ਦੋਸਤ ਤਰੁਣ ਅਤੇ ਇਕ ਹੋਰ ਨੌਜਵਾਨ ਨੂੰ ਹਰਦੀਪ ਕੋਲ ਭੇਜ ਦਿੱਤਾ। ਹਰਦੀਪ ਉਸ ਸਮੇਂ ਮੋਹਾਲੀ ਦੇ ਫੇਜ਼-1 ਵਿੱਚ ਬੈਠਾ ਸੀ। ਤਰੁਣ ਅਤੇ ਇੱਕ ਹੋਰ ਨੌਜਵਾਨ ਨੇ ਹਰਦੀਪ ਨੂੰ ਦੱਸਿਆ ਕਿ ਉਹ ਪੰਜਾਬ ਪੁਲਿਸ ਦੀ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀ.ਆਈ.ਏ.) ਦੇ ਮੈਂਬਰ ਹਨ ਅਤੇ ਇੱਕ ਮਾਮਲੇ ਵਿੱਚ ਪੁੱਛਗਿੱਛ ਲਈ ਉਸਨੂੰ ਲੈਣ ਆਏ ਸਨ। ਜਦੋਂ ਦੋਵੇਂ ਨੌਜਵਾਨ ਹਰਦੀਪ ਨੂੰ ਲੈ ਕੇ ਕਾਰ ਨੇੜੇ ਪਹੁੰਚੇ ਤਾਂ ਬੰਟੀ ਦਾ ਭਰਾ ਗੌਰੀ ਪਹਿਲਾਂ ਹੀ ਉਸ ਵਿਚ ਬੈਠਾ ਸੀ। ਜਦੋਂ ਹਰਦੀਪ ਨੇ ਗੌਰੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਤਿੰਨਾਂ ਨੇ ਮਿਲ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਕਾਰ ਵਿਚ ਬਿਠਾ ਕੇ ਪਿੰਡ ਬੜਮਾਜਰਾ ਦੇ ਸ਼ਮਸ਼ਾਨਘਾਟ ਵਿਚ ਲੈ ਗਏ। ਉੱਥੇ ਤਿੰਨਾਂ ਨੇ ਦਾਤਰ ਨਾਲ ਹਰਦੀਪ ਦੇ ਹੱਥ ਦੀਆਂ ਚਾਰੇ ਉਂਗਲਾਂ ਵੱਢ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਹਰਦੀਪ ਨੂੰ ਚੰਡੀਗੜ੍ਹ ਪੀ.ਜੀ.ਆਈ. ਉੱਥੇ ਡਾਕਟਰਾਂ ਨੇ ਕਈ ਘੰਟਿਆਂ ਤੱਕ ਚੱਲੇ ਵੱਡੇ ਆਪ੍ਰੇਸ਼ਨ ਤੋਂ ਬਾਅਦ ਉਸ ਦੀਆਂ ਦੋ ਉਂਗਲਾਂ ਨੂੰ ਜੋੜਨ ‘ਚ ਸਫਲਤਾ ਹਾਸਲ ਕੀਤੀ। ਦਾਤਰ ਦੇ ਵਾਰਾਂ ਕਾਰਨ ਨਾੜਾਂ ਨੂੰ ਭਾਰੀ ਨੁਕਸਾਨ ਹੋਣ ਕਾਰਨ ਦੋ ਉਂਗਲਾਂ ਜੋੜੀਆਂ ਨਹੀਂ ਜਾ ਸਕਦੀਆਂ ਸਨ। ਇਸ ਸਬੰਧੀ ਮੋਹਾਲੀ ਪੁਲਿਸ ਨੇ 9 ਫਰਵਰੀ ਨੂੰ ਫੇਜ਼-1 ਥਾਣੇ ਵਿੱਚ ਗੌਰੀ, ਤਰੁਣ ਅਤੇ ਉਨ੍ਹਾਂ ਦੇ ਤੀਜੇ ਸਾਥੀ ਖ਼ਿਲਾਫ਼ ਆਈਪੀਸੀ ਦੀ ਧਾਰਾ 326, 365, 379ਬੀ, 34 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ। ਫਿਲਹਾਲ ਤਿੰਨੋਂ ਦੋਸ਼ੀ ਫਰਾਰ ਹਨ। ਪੁਲਿਸ ਉਸ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕਰ ਰਹੀ ਹੈ।
The post ਮੋਹਾਲੀ ‘ਚ ਤਿੰਨ ਨੌਜਵਾਨਾਂ ਨੇ ਦਿਨ ਦਿਹਾੜੇ ਦਾਤਰ ਨਾਲ ਇੱਕ ਵਿਅਕਤੀ ਦੀਆਂ ਵੱਡੀਆਂ ਚਾਰੇ ਉਂਗਲਾਂ appeared first on TheUnmute.com - Punjabi News. Tags:
|
5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਪੰਜਾਬ ਐਡਵੈਂਚਰ ਟੂਰਿਜ਼ਮ ਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਜਾਰੀ Friday 24 February 2023 04:22 PM UTC+00 | Tags: aam-aadmi-party breaking-news cm-bhagwant-mann invest-punjab invest-punjab-summit-2023 punjab punjab-adventure-tourism punjab-investors-summit punjab-water-tourism-policy-2023 the-unmute-breaking-news ਐਸਏਐਸ ਨਗਰ/ਚੰਡੀਗੜ੍ਹ, 24 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ ਦੀ ਸ਼ੁਰੂਆਤ ਕੀਤੀ ਗਈ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਨੇ ਸੈਰ-ਸਪਾਟਾ ਅਤੇ ਮਨੋਰੰਜਨ ਸੈਸ਼ਨ ਵਿੱਚ ਭਾਗ ਲੈਣ ਵਾਲੇ ਪਤਵੰਤਿਆਂ ਨਾਲ ਇਨ੍ਹਾਂ ਦੋਵਾਂ ਨੀਤੀਆਂ ਦੇ ਕਿਤਾਬਚੇ ਜਾਰੀ ਕੀਤੇ। ਅਨਮੋਲ ਗਗਨ ਮਾਨ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਬਾਰੇ ਚੰਗੀ ਤਰ੍ਹਾਂ ਜਾਣੂ ਹੈ। ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਦੀ ਸ਼ੁਰੂਆਤ ਸੂਬਾ ਸਰਕਾਰ ਦੀ ਸੈਰ-ਸਪਾਟਾ ਖੇਤਰ ਵਿੱਚ ਵਿਕਾਸ ਅਤੇ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਅਜੇ ਥੋੜ੍ਹਾ ਹੋਰ ਕੰਮ ਕੀਤਾ ਜਾਣਾ ਬਾਕੀ ਹੈ। ਐਡਵੈਂਚਰ ਟੂਰਿਜ਼ਮ ਅਤੇ ਵਾਟਰ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਇਹ ਨਵੀਆਂ ਪਹਿਲਕਦਮੀਆਂ ਪੰਜਾਬ ਨੂੰ ਸੈਰ-ਸਪਾਟੇ ਵਿੱਚ ਮੋਹਰੀ ਸਥਾਨ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ। ਸੂਬਾ ਸਰਕਾਰ ਨੇ ਉਦਯੋਗਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2023 ਵਿੱਚ ਸੈਰ-ਸਪਾਟਾ ਅਤੇ ਮਨੋਰੰਜਨ ਸੈਸ਼ਨ ਦੌਰਾਨ ਵੱਖ-ਵੱਖ ਪਹਿਲਕਦਮੀਆਂ ਬਾਰੇ ਦਿਲਚਸਪ ਪੈਨਲ ਚਰਚਾ ਹੋਈ, ਜੋ ਪੰਜਾਬ ਨੂੰ ਦੇਸ਼ ਵਿੱਚ ਸੈਰ-ਸਪਾਟੇ ਲਈ ਸਭ ਤੋਂ ਵਧੀਆ ਸਥਾਨ ਵਜੋਂ ਉਤਸ਼ਾਹਿਤ ਕਰਨ ਲਈ ਕੀਤੀਆਂ ਜਾ ਸਕਦੀਆਂ ਹਨ। ਸੈਸ਼ਨ ਵਿੱਚ ਸੈਰ-ਸਪਾਟਾ ਅਤੇ ਮਨੋਰੰਜਨ ਉਦਯੋਗ ਦੇ ਪੈਨਲਿਸਟਾਂ ਨੇ ਭਾਗ ਲਿਆ। ਪੈਨਲ ਦਾ ਸੰਚਾਲਨ ਐਸੋਸੀਏਟ ਡਾਇਰੈਕਟਰ ਕੇਪੀਐਮਜੀ ਅਨੁਭਵ ਮਿਸ਼ਰਾ ਨੇ ਕੀਤਾ। ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਐਡਵੈਂਚਰ ਟੂਰਿਜ਼ਮ ਵਿੱਚ ਸ਼ਾਮਲ ਕੌਮੀ ਫੈਡਰੇਸ਼ਨਾਂ ਨੂੰ ਰਾਜ ਦੇ ਅੰਦਰ ਸਾਈਟਾਂ ਦੀ 2 ਸਾਲਾਂ ਲਈ ਮੁਫਤ ਵਰਤੋਂ ਕਰਨ ਦੀ ਆਗਿਆ ਦਿੰਦੀ ਹੈ। ਰਾਸ਼ਟਰੀ ਫੈਡਰੇਸ਼ਨਾਂ ਨੂੰ ਇਜਾਜ਼ਤ ਹੈ ਕਿ ਉਹ ਐਡਵੈਂਚਰ ਟੂਰਿਜ਼ਮ ਨਾਲ ਕੰਮ ਕਰਨ ਵਾਲੀ ਕਿਸੇ ਵੀ ਕੰਪਨੀ ਨਾਲ ਜੁੜਨ ਲਈ ਸੁਤੰਤਰ ਹਨ। ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਰਾਜ ਸਰਕਾਰ ਦੀ ਇੱਕ ਵਿਲੱਖਣ ਪਹਿਲਕਦਮੀ ਹੈ ਜੋ ਜਲ ਸਰੋਤਾਂ ਦੇ ਨਾਲ-ਨਾਲ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਨ ਲਈ ਨਿੱਜੀ ਖੇਤਰ ਤੋਂ ਵਿਚਾਰਾਂ ਅਤੇ ਪ੍ਰਸਤਾਵਾਂ ਨੂੰ ਸੱਦਾ ਦਿੰਦੀ ਹੈ। ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਇਹਨਾਂ ਪ੍ਰੋਜੈਕਟਾਂ ਦੀ ਸੈਰ ਸਪਾਟਾ ਸੰਭਾਵਨਾ ਨੂੰ ਵਧਾਉਣ ਲਈ ਇਹਨਾਂ ਜਲ ਸਰੋਤਾਂ ਦੀ ਵਰਤੋਂ ਦੇ ਅਧਿਕਾਰ ਪ੍ਰਦਾਨ ਕਰਨ ਵਾਸਤੇ ਇੱਕ ਵਿਧੀ ਪ੍ਰਦਾਨ ਕਰਦੀ ਹੈ। ਵਿਚਾਰਾਂ ਅਤੇ ਪ੍ਰਸਤਾਵਾਂ ਨੂੰ ਮੁੱਖ ਮੰਤਰੀ ਦੀ ਅਗਵਾਈ ਵਾਲੀ ਅਧਿਕਾਰਤ ਕਮੇਟੀ ਅੱਗੇ ਰੱਖਿਆ ਜਾਵੇਗਾ, ਜੋ ਸੈਰ-ਸਪਾਟੇ ਨੂੰ ਆਕਰਸ਼ਿਤ ਕਰਨ ਦੀ ਸੰਭਾਵਨਾ ਦੇ ਆਧਾਰ 'ਤੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਵੇਗੀ। ਉਦਯੋਗ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗ ਦੇ ਸਮਰਥਨ ਵਿੱਚ ਪੂਰੀ ਤਰ੍ਹਾਂ ਸਹਿਯੋਗ ਦੇਵੇਗੀ ਅਤੇ ਹਰ ਲੋੜੀਂਦੀ ਸਹੂਲਤ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਇੰਡਸਟਰੀ ਨੂੰ ਕੋਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਨ੍ਹਾਂ ਦੀ ਮੇਰੇ ਦਫ਼ਤਰ ਤੱਕ ਸਿੱਧੀ ਪਹੁੰਚ ਹੋਵੇਗੀ। ਉਹਨਾਂ ਨੂੰ ਦਰਪੇਸ਼ ਕਿਸੇ ਵੀ ਮੁਸ਼ਕਲ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਮਨੋਰੰਜਨ ਖੇਤਰ ਦੇ ਨਿਵੇਸ਼ਪੰਜਾਬ ਵਿੱਚ ਮਨੋਰੰਜਨ ਦੇ ਖੇਤਰ ਵਿੱਚ ਵਿਸ਼ਾਲ ਸੰਭਾਵਨਾਵਾਂ 'ਤੇ ਜ਼ੋਰ ਦਿੰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਤਪਾਦਨ ਅਤੇ ਉਤਪਾਦਨ ਤੋਂ ਬਾਅਦ ਦੀਆਂ ਸਹੂਲਤਾਂ ਵਾਲੇ ਮਨੋਰੰਜਨ ਕੇਂਦਰਾਂ ਦੇ ਵਿਕਾਸ ਦੀ ਸਖ਼ਤ ਲੋੜ ਹੈ। ਇਸ ਤੋਂ ਇਲਾਵਾ ਹੁਨਰਮੰਦ ਮਨੋਰੰਜਨ ਪੇਸ਼ੇਵਰਾਂ ਲਈ ਸਿਖਲਾਈ ਕੇਂਦਰਾਂ ਦੇ ਵਿਕਾਸ ਦੀ ਲੋੜ ਹੈ। ਉਨਾਂ ਨੇ ਮਨੋਰੰਜਨ ਖੇਤਰ ਦੇ ਨਿਵੇਸ਼ਕਾਂ ਨੂੰ ਰਾਜ ਵਿੱਚ ਹੋਰ ਸਿਨੇਮਾ ਥੀਏਟਰ ਸਕ੍ਰੀਨਾਂ ਸਥਾਪਤ ਕਰਨ ਲਈ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ। ਸੂਬੇ ਦੇ ਸੰਗੀਤ ਉਦਯੋਗ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਮਨੋਰੰਜਨ ਅਤੇ ਸੈਰ-ਸਪਾਟਾ ਉਦਯੋਗ ਵੱਡੀ ਭੂਮਿਕਾ ਨਿਭਾਉਂਦੇ ਹਨ ਅਤੇ ਪੰਜਾਬ ਦੀ ਮਿਊਜ਼ਿਕ ਇੰਡਸਟਰੀ ਭਾਰਤ ਦੀਆਂ ਸਭ ਤੋਂ ਵੱਡੀਆਂ ਮਿਊਜ਼ਿਕ ਇੰਡਸਟਰੀਆਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਸੂਬੇ ਵਿੱਚ ਪ੍ਰਾਹੁਣਚਾਰੀ ਖੇਤਰ ਵਿੱਚ ਵੱਡੀ ਆਂ ਸੰਭਾਵਨਾਵਾਂ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਦੇ ਪ੍ਰਮੁੱਖ ਸੈਰ-ਸਪਾਟਾ ਕੇਂਦਰਾਂ ਜਿਵੇਂ ਕਿ ਅੰਮ੍ਰਿਤਸਰ ਵਿਖੇ ਹੋਰ ਹੋਟਲ ਸਥਾਪਤ ਕੀਤੇ ਜਾ ਸਕਦੇ ਹਨ। ਪੇਂਡੂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਵਰਤੋਂ ਵਿੱਚ ਨਾ ਲਿਆਂਦੀਆਂ ਗਈਆਂ ਸੰਭਾਵਨਾਵਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਦੁਆਰਾ ਹੋਰ ਫਾਰਮ ਸਟੇਅ ਸਥਾਪਤ ਕੀਤੇ ਜਾ ਸਕਦੇ ਹਨ ਜੋ ਪਿੰਡਾਂ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨਗੇ। ਸੈਲਾਨੀ ਇੱਥੇ ਜਾ ਕੇ ਦੇਖ ਸਕਦੇ ਹਨ ਕਿ ਕਿਵੇਂ ਜੈਵਿਕ ਭੋਜਨ ਸਾਰਿਆਂ ਲਈ ਉਪਲਬਧ ਕਰਵਾਇਆ ਜਾਂਦਾ ਹੈ। ਵਾਟਰ ਟੂਰਿਜ਼ਮ ਪਾਲਿਸੀਐਡਵੈਂਚਰ ਟੂਰ ਆਪਰੇਟਰਜ਼ ਐਸੋਸੀਏਸ਼ਨ ਆਫ ਇੰਡੀਆ ਦੇ ਸੰਸਥਾਪਕ ਪ੍ਰਧਾਨ ਕੈਪਟਨ ਸਵਦੇਸ਼ ਕੁਮਾਰ ਨੇ ਵਾਟਰ ਟੂਰਿਜ਼ਮ ਪਾਲਿਸੀ ਸ਼ੁਰੂ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਸਥਾਨਕ ਭਾਈਚਾਰਿਆਂ ਨੂੰ ਉਤਸ਼ਾਹਿਤ ਕਰਨ ਲਈ ਐਡਵੈਂਚਰ ਟੂਰਿਜ਼ਮ ਦੀ ਮਹੱਤਤਾ ਨੂੰ ਉਜਾਗਰ ਕੀਤਾ ਕਿਉਂਕਿ ਇਹ ਸੈਲਾਨੀਆਂ ਨੂੰ ਸਥਾਨਕ ਭਾਈਚਾਰਿਆਂ ਵਿੱਚ ਵਿਚਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਮੈਨੇਜਿੰਗ ਡਾਇਰੈਕਟਰ ਵੰਡਰਲਾ ਅਰੁਣ ਕੇ ਚਿੱਟੀਲਾਪਿੱਲੀ ਨੇ ਐਡਵੈਂਚਰ ਸਪੋਰਟਸ ਅਤੇ ਮਨੋਰੰਜਨ ਪਾਰਕਾਂ ਲਈ ਸੇਫ਼ਟੀ ਗਾਈਡਲਾਈਨਜ਼ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਜੱਸ ਰਿਕਾਰਡਜ਼ ਦੇ ਮੈਨੇਜਿੰਗ ਡਾਇਰੈਕਟਰ ਜਸਵੀਰਪਾਲ ਸਿੰਘ ਨੇ ਕਿਹਾ ਕਿ ਪੋਸਟ ਪ੍ਰੋਡਕਸ਼ਨ ਟੈਕਨੀਸ਼ੀਅਨਾਂ ਨੂੰ ਹੁਨਰਮੰਦ ਬਣਾਉਣ ਲਈ ਉਚਿਤ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਦੀ ਫੌਰੀ ਲੋੜ ਹੈ। ਉਨ੍ਹਾਂ ਨੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਸਬਸਿਡੀਆਂ ਦੇ ਰੂਪ ਵਿੱਚ ਸਹਾਇਤਾ ਦੀ ਮਹੱਤਤਾ ਨੂੰ 'ਤੇ ਚਾਨਣਾ ਪਾਇਆ। ਐਂਕਰ ਅਤੇ ਐਕਟਰ ਸਤਿੰਦਰ ਸੱਤੀ ਨੇ ਪੰਜਾਬ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਮਨੋਰੰਜਨ ਖੇਤਰ ਵਿੱਚ ਨਿਵੇਸ਼ ਕਰਨ ਦੀ ਇੱਛਾ ਰੱਖਣ ਵਾਲੇ ਨਿਵੇਸ਼ਕਾਂ ਦੀ ਸਹਾਇਤਾ ਲਈ ਕਦਮ ਚੁੱਕ ਸਕਦੀ ਹੈ। ਉਹਨਾਂ ਨੇ ਸੁਝਾਅ ਦਿੱਤਾ ਕਿ ਪਾਲੀਵੁੱਡ ਅਤੇ ਬਾਲੀਵੁੱਡ ਵਿਚਕਾਰ ਸੰਪਰਕ ਸਥਾਪਤ ਕਰਨ ਲਈ ਮੁੰਬਈ ਵਿੱਚ ਇੱਕ ਪੰਜਾਬ ਫਿਲਮ ਬੋਰਡ ਦੀ ਸਥਾਪਨਾ ਕੀਤੀ ਜਾ ਸਕਦੀ ਹੈ ਕਿਉਂਕਿ ਇਸ ਨਾਲ ਰਾਜ ਵਿੱਚ ਮਨੋਰੰਜਨ ਖੇਤਰ ਨੂੰ ਮਹੱਤਵਪੂਰਨ ਹੁਲਾਰਾ ਮਿਲੇਗਾ ਅਤੇ ਰੁਜ਼ਗਾਰ ਦੇ ਚੋਖੇ ਮੌਕੇ ਪੈਦਾ ਹੋਣਗੇ। ਸਿਟਰਸ ਕੰਟਰੀ ਫਾਰਮ ਸਟੇਅ ਦੇ ਸੰਸਥਾਪਕ ਹਰਕੀਰਤ ਆਹਲੂਵਾਲੀਆ ਨੇ ਕਿਹਾ ਕਿ ਸੂਬੇ ਵਿੱਚ ਈਕੋ ਟੂਰਿਜ਼ਮ ਦੀਆਂ ਅਥਾਹ ਸੰਭਾਵਨਾਵਾਂ ਹਨ। ਇਹ ਆਰਥਿਕਤਾ ਵਿੱਚ ਸੁਧਾਰ ਕਰਦਾ ਹੈ ਅਤੇ ਕਿਸਾਨਾਂ ਨੂੰ ਵਾਧੂ ਆਮਦਨ ਪ੍ਰਦਾਨ ਕਰਦਾ ਹੈ। ਕਾਰਪੋਰੇਟ ਮਾਮਲੇ ਦੇ ਵੀਪੀ ਆਈਐਚਸੀਐਲ ਦਿਨੇਸ਼ ਚੱਢਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪ੍ਰਾਹੁਣਚਾਰੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਈ਼ਐਚਸੀਐਲ ਦੀਆਂ ਲੁਧਿਆਣਾ, ਜਲੰਧਰ, ਰੋਪੜ ਅਤੇ ਤਰਨਤਾਰਨ ਵਿੱਚ ਵਿਕਾਸ ਸਬੰਧੀ ਯੋਜਨਾਵਾਂ ਹਨ। ਸੂਬੇ ਦੇ ਸੰਗੀਤ ਉਦਯੋਗ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਮਨੋਰੰਜਨ ਅਤੇ ਸੈਰ-ਸਪਾਟਾ ਉਦਯੋਗ ਵੱਡੀ ਭੂਮਿਕਾ ਨਿਭਾਉਂਦੇ ਹਨ ਅਤੇ ਪੰਜਾਬ ਦੀ ਮਿਊਜ਼ਿਕ ਇੰਡਸਟਰੀ ਭਾਰਤ ਦੀਆਂ ਸਭ ਤੋਂ ਵੱਡੀਆਂ ਮਿਊਜ਼ਿਕ ਇੰਡਸਟਰੀਆਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਸੂਬੇ ਵਿੱਚ ਪ੍ਰਾਹੁਣਚਾਰੀ ਖੇਤਰ ਵਿੱਚ ਵੱਡੀ ਆਂ ਸੰਭਾਵਨਾਵਾਂ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਦੇ ਪ੍ਰਮੁੱਖ ਸੈਰ-ਸਪਾਟਾ ਕੇਂਦਰਾਂ ਜਿਵੇਂ ਕਿ ਅੰਮ੍ਰਿਤਸਰ ਵਿਖੇ ਹੋਰ ਹੋਟਲ ਸਥਾਪਤ ਕੀਤੇ ਜਾ ਸਕਦੇ ਹਨ। ਪੇਂਡੂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਵਰਤੋਂ ਵਿੱਚ ਨਾ ਲਿਆਂਦੀਆਂ ਗਈਆਂ ਸੰਭਾਵਨਾਵਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਦੁਆਰਾ ਹੋਰ ਫਾਰਮ ਸਟੇਅ ਸਥਾਪਤ ਕੀਤੇ ਜਾ ਸਕਦੇ ਹਨ ਜੋ ਪਿੰਡਾਂ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨਗੇ। ਸੈਲਾਨੀ ਇੱਥੇ ਜਾ ਕੇ ਦੇਖ ਸਕਦੇ ਹਨ ਕਿ ਕਿਵੇਂ ਜੈਵਿਕ ਭੋਜਨ ਸਾਰਿਆਂ ਲਈ ਉਪਲਬਧ ਕਰਵਾਇਆ ਜਾਂਦਾ ਹੈ। ਐਡਵੈਂਚਰ ਟੂਰ ਆਪਰੇਟਰਜ਼ ਐਸੋਸੀਏਸ਼ਨ ਆਫ ਇੰਡੀਆ ਦੇ ਸੰਸਥਾਪਕ ਪ੍ਰਧਾਨ ਕੈਪਟਨ ਸਵਦੇਸ਼ ਕੁਮਾਰ ਨੇ ਵਾਟਰ ਟੂਰਿਜ਼ਮ ਪਾਲਿਸੀ ਸ਼ੁਰੂ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਸਥਾਨਕ ਭਾਈਚਾਰਿਆਂ ਨੂੰ ਉਤਸ਼ਾਹਿਤ ਕਰਨ ਲਈ ਐਡਵੈਂਚਰ ਟੂਰਿਜ਼ਮ ਦੀ ਮਹੱਤਤਾ ਨੂੰ ਉਜਾਗਰ ਕੀਤਾ ਕਿਉਂਕਿ ਇਹ ਸੈਲਾਨੀਆਂ ਨੂੰ ਸਥਾਨਕ ਭਾਈਚਾਰਿਆਂ ਵਿੱਚ ਵਿਚਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਮੈਨੇਜਿੰਗ ਡਾਇਰੈਕਟਰ ਵੰਡਰਲਾ ਅਰੁਣ ਕੇ ਚਿੱਟੀਲਾਪਿੱਲੀ ਨੇ ਐਡਵੈਂਚਰ ਸਪੋਰਟਸ ਅਤੇ ਮਨੋਰੰਜਨ ਪਾਰਕਾਂ ਲਈ ਸੇਫ਼ਟੀ ਗਾਈਡਲਾਈਨਜ਼ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਜੱਸ ਰਿਕਾਰਡਜ਼ ਦੇ ਮੈਨੇਜਿੰਗ ਡਾਇਰੈਕਟਰ ਜਸਵੀਰਪਾਲ ਸਿੰਘ ਨੇ ਕਿਹਾ ਕਿ ਪੋਸਟ ਪ੍ਰੋਡਕਸ਼ਨ ਟੈਕਨੀਸ਼ੀਅਨਾਂ ਨੂੰ ਹੁਨਰਮੰਦ ਬਣਾਉਣ ਲਈ ਉਚਿਤ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਦੀ ਫੌਰੀ ਲੋੜ ਹੈ। ਉਨ੍ਹਾਂ ਨੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਸਬਸਿਡੀਆਂ ਦੇ ਰੂਪ ਵਿੱਚ ਸਹਾਇਤਾ ਦੀ ਮਹੱਤਤਾ ਨੂੰ 'ਤੇ ਚਾਨਣਾ ਪਾਇਆ। ਐਂਕਰ ਅਤੇ ਐਕਟਰ ਸਤਿੰਦਰ ਸੱਤੀ ਨੇ ਪੰਜਾਬ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਮਨੋਰੰਜਨ ਖੇਤਰ ਵਿੱਚ ਨਿਵੇਸ਼ ਕਰਨ ਦੀ ਇੱਛਾ ਰੱਖਣ ਵਾਲੇ ਨਿਵੇਸ਼ਕਾਂ ਦੀ ਸਹਾਇਤਾ ਲਈ ਕਦਮ ਚੁੱਕ ਸਕਦੀ ਹੈ। The post 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਪੰਜਾਬ ਐਡਵੈਂਚਰ ਟੂਰਿਜ਼ਮ ਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਜਾਰੀ appeared first on TheUnmute.com - Punjabi News. Tags:
|
ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੋਏ ਬੇਨਕਾਬ, ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਮਿਲੇਗਾ ਸਕੂਨ: ਆਪ Friday 24 February 2023 04:33 PM UTC+00 | Tags: breaking-news kotakpura kotakpura-incidents kotakpura-shooting-case ਚੰਡੀਗੜ੍ਹ, ਫਰਵਰੀ 24, 2023 : ਆਮ ਆਦਮੀ ਪਾਰਟੀ (ਆਪ) ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੇਸ਼ ਕੀਤੇ ਚਲਾਨ ਸੰਬੰਧੀ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਸਾਫ਼ ਨੀਅਤ ਨੂੰ ਹੀ ਭਾਗ ਲੱਗਦੇ ਹਨ ਅਤੇ ਸਾਫ਼ ਨੀਅਤ ਤੇ ਇਮਾਨਦਾਰੀ ਨਾਲ ਕੀਤਾ ਹਰ ਕੰਮ ਸਿਰੇ ਚੜ੍ਹਦਾ ਹੈ।ਕੋਟਕਪੂਰਾ ਗੋਲੀ ਕਾਂਡ ‘ਚ ਭਗਵੰਤ ਮਾਨ ਸਰਕਾਰ ਨੇ ਬਾਦਲਾਂ ਖਿਲਾਫ ਚਲਾਨ ਪੇਸ਼ ਕਰਕੇ ਸਪੱਸ਼ਟ ਕੀਤਾ ਹੈ ਕਿ ਧਰਮ ਦਾ ਅਪਮਾਨ ਕਰਨ ਵਾਲੇ, ਬੇਅਦਬੀ ਕਰਨ ਵਾਲੇ, ਪੰਜਾਬ ਖਿਲਾਫ ਸਾਜ਼ਿਸ਼ ਰਚਣ ਵਾਲੇ ਅਤੇ ਪੰਜਾਬ ਨੂੰ ਧਰਮ ਦੇ ਆਧਾਰ ‘ਤੇ ਵੰਡਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਆਪ’ ਅਨੁਸਾਰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਨੀਅਤ ਵਿਚਲੀ ਖੋਟ ਕਾਰਨ ਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਵਿੱਚ ਇਨਸਾਫ਼ ਵਿੱਚ ਐਨੀ ਦੇਰੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ, “ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੇਏ ਬੇਨਕਾਬ..ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ .. ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ਤੇ ਕਾਇਮ ਹਾਂ …ਮੰਤਰੀ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ..ਸੱਚ ਕਦੇ ਛੁਪਦਾ ਨਹੀਂ।” ਜ਼ਿਕਰਯੋਗ ਹੈ ਕਿ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਇਹ ਚਲਾਨ ਪੇਸ਼ ਕੀਤਾ ਜਿਸ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਸ਼ਾਮਲ ਹੈ। ਸਿਟ ਦੇ ਚਲਾਨ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਮਾਮਲਿਆਂ ਵਿੱਚ ਵਾਪਰੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਿੱਚ ਮਦਦ ਕੀਤੀ। 7000 ਪੰਨਿਆਂ ਦੀ ਦਾਇਰ ਚਾਰਜਸ਼ੀਟ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਆਈਪੀਸੀ ਦੀਆਂ ਧਾਰਾਵਾਂ 323,324,504 ਤਹਿਤ ਚਲਾਨ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸੇ ਸੰਬੰਧ ਵਿੱਚ ਸ਼ੁੱਕਰਵਾਰ ਨੂੰ, ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਝਰ ਨਾਲ, ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹਰ ਪੰਜਾਬੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਅਕਤੂਬਰ 2015 ਵਿੱਚ ਹੋਈਆਂ ਬੇਅਦਬੀਆਂ ਅਤੇ ਉਸਤੋਂ ਬਾਅਦ ਕੋਟਕਪੂਰਾ ਗੋਲੀ ਕਾਂਡ ਵਿੱਚ ਸ਼ਹੀਦ ਹੋਏ ਦੋ ਨੌਜਵਾਨਾਂ ਲਈ ਇਨਸਾਫ ਦੀ ਅਰਦਾਸ ਅਤੇ ਪਿਛਲੇ ਲਗਭਗ ਸਾਢੇ ਸੱਤ ਸਾਲਾਂ ਤੋਂ ਇਸ ਇਨਸਾਫ਼ ਲਈ ਜੱਦੋਜਹਿਦ ਕਰ ਰਿਹਾ ਸੀ। ਇਜ ਦੌਰਾਨ ਕਈ ਸਿਟ, ਜੁਡੀਸ਼ਲ ਕਮਿਸ਼ਨ ਬਣੇ, ਜਾਂਚਾਂ ਹੋਈਆਂ ਅਤੇ ਐੱਫਆਈਆਰ ਦਰਜ ਕੀਤੀਆਂ ਗਈਆਂ ਪਰ ਪਰਨਾਲਾ ਉੱਥੇ ਦਾ ਉੱਥੇ ਹੀ ਰਿਹਾ। ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ, ਭਾਵੇਂ ਅਕਾਲੀ-ਭਾਜਪਾ ਸਰਕਾਰ ਸੀ ਜਿਨ੍ਹਾਂ ਦੇ ਰਾਜ ਵਿੱਚ ਇਹ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਅਤੇ ਭਾਵੇਂ ਕਾਂਗਰਸ ਜਿਹੜੀ ਦਿਨਾਂ ਵਿਚ ਇਨਸਾਫ਼ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਦੋਵਾਂ ਪਾਰਟੀਆਂ ਨੇ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਅਤੇ ਉਨ੍ਹਾਂ ਦਾ ਮਕਸਦ ਸਿਰਫ਼ ਵੋਟਾਂ ਲੈਣ, ਸਰਕਾਰ ਬਣਾਉਣ ਅਤੇ ਪੰਜਾਬ ਨੂੰ ਲੁੱਟਣ ਤੱਕ ਸੀਮਤ ਸੀ। ਪਰ, ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਸਿਰਫ਼ 11 ਮਹੀਨਿਆਂ ਦੇ ਵਿੱਚ ਹੀ ਇਸ ਮਾਮਲੇ ਨੂੰ ਇੱਕ ਤਰਕਸ਼ੀਲ ਸਿੱਟੇ ‘ਤੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਧਰਮ ਦੀ ਪਾਰਟੀ ਹੁੰਦੀ ਸੀ, ਉਸ ਪਾਰਟੀ ਨੇ ਆਪ ਹੀ ਧਰਮ ਵਿਰੁੱਧ ਇੰਨਾ ਵੱਡਾ ਅਪਰਾਧ ਕੀਤਾ। ਭਗਵੰਤ ਮਾਨ ਦੀ ਸਰਕਾਰ ਪੰਜਾਬ ਅਤੇ ਪੰਜਾਬੀਆਂ ਨੂੰ ਇਨਸਾਫ਼ ਦਿਵਾਏਗੀ। ਅੱਜ ਤੱਕ ਸਾਰੀਆਂ ਪਾਰਟੀਆਂ ਨੇ ਬੇਅਦਬੀ ਦੇ ਮੁੱਦੇ ‘ਤੇ ਰਾਜਨੀਤੀ ਕੀਤੀ ਅਤੇ ਵੋਟਾਂ ਇਕੱਠੀਆਂ ਕੀਤੀਆਂ। ਅੱਜ ਬਾਦਲਾਂ ਖਿਲਾਫ ਦਾਇਰ ਕੀਤਾ ਚਲਾਨ ਇਨਸਾਫ ਦੀ ਇਸ ਲੜਾਈ ਵਿੱਚ ਇੱਕ ਇਤਿਹਾਸਕ ਕਦਮ ਹੈ। ਅਮਨ ਅਰੋੜਾ ਨੇ ਕਿਹਾ ਕਿ ਇਸ ਚਾਰਜਸ਼ੀਟ ਵਿੱਚ ਸਾਜਿਸ਼ਕਾਰਾਂ ਤੋਂ ਲੈ ਕੇ ਗੋਲੀ ਚਲਾਉਣ ਅਤੇ ਸਬੂਤਾਂ ਨਾਲ ਛੇੜਛਾੜ ਕਰਨ ਵਾਲੇ ਹਰ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ ਹੈ। ਸਿਟ ਅਨੁਸਾਰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਤੱਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਗੁਰਦੁਆਰਾ ਸਾਹਿਬ ਵਿਖੇ ਹੋਈਆਂ ਬੇਅਦਬੀ ਦੀਆਂ 3 ਘਟਨਾਵਾਂ ਵਿਚ ਆਪਣੀ ਸਰਕਾਰ ਦੀ ਅਣਗਹਿਲੀ ਨੂੰ ਛੁਪਾਉਣ ਲਈ ਗੈਰ-ਕਾਨੂੰਨੀ ਅਤੇ ਵਾਧੂ ਤਾਕਤ ਦੀ ਵਰਤੋਂ ਕਰਨ ਦੀ ਸਾਜ਼ਿਸ਼ ਦੇ ਮਾਸਟਰਮਾਈਂਡ ਸਨ। ਇਸ ਚਾਰਜਸ਼ੀਟ ਵਿੱਚ ਆਈ.ਜੀ. ਪਰਮ ਰਾਜ ਉਮਰਾਨੰਗਲ (ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ), ਡੀ.ਆਈ.ਜੀ. ਅਮਰ ਸਿੰਘ ਚਾਹਲ (ਸਾਜ਼ਿਸ਼ ਨੂੰ ਅੰਜਾਮ), ਐੱਸ.ਐੱਸ.ਪੀ. ਸੁਖਮੰਦਰ ਸਿੰਘ ਮਾਨ (ਸਾਜ਼ਿਸ਼ ਨੂੰ ਅੰਜਾਮ/ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ), ਐਸਐਸਪੀ ਚਰਨਜੀਤ ਸਿੰਘ (ਸਾਜ਼ਿਸ਼ ਨੂੰ ਅੰਜਾਮ ਦੇਣ), ਐਸਐਚਓ ਗੁਰਦੀਪ ਸਿੰਘ (ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ) ਦੇ ਨਾਮ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨਾਲ ਇਸ ਮਾਮਲੇ ਦੀ ਜਾਂਚ ਨੂੰ ਇੱਕ ਸਿੱਟੇ ਤੱਕ ਲੈ ਕੇ ਜਾਣ ਦਾ ਵਾਅਦਾ ਕੀਤਾ ਸੀ ਅਤੇ ਅੱਜ ਉਹ ਵਾਅਦਾ ਪੂਰਾ ਕਰ ਦਿੱਤਾ ਹੈ। ਅਗਲੀ ਕਾਰਵਾਈ ਮਾਣਯੋਗ ਅਦਾਲਤ ਕਰੇਗੀ ਅਤੇ ਉਨ੍ਹਾਂ ਦੀ ਪਾਰਟੀ ਅਤੇ ਸਰਕਾਰ ਨੂੰ ਦੇਸ਼ ਦੀਆਂ ਨਿਆਂ ਪ੍ਰਣਾਲੀ ਵਿੱਚ ਪੂਰਾ ਭਰੋਸਾ ਹੈ ਕਿ ਨਾਨਕ ਨਾਮ ਲੇਵਾ ਸੰਗਤ ਨੂੰ ਇਨਸਾਫ਼ ਜ਼ਰੂਰ ਮਿਲੇਗਾ। ਅਸੀਂ ਵਾਅਦਾ ਕੀਤਾ ਸੀ ਕਿ ਜੇਕਰ ਅਸੀਂ ਸਰਕਾਰ ਵਿੱਚ ਆਏ ਤਾਂ ਗੁਰੂ ਸਾਹਿਬਾਨ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਵਾਂਗੇ। ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਵੱਡੇ ਮਗਰਮੱਛ ‘ਤੇ ਵੀ ਕਾਰਵਾਈ ਹੋਵੇਗੀ, ਅਸੀਂ ਉਹ ਵਾਅਦਾ ਪੂਰਾ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਹ ਇੱਕ ਇਮਾਨਦਾਰ ਸਰਕਾਰ ਕਰਕੇ ਸੰਭਵ ਹੋਇਆ ਹੈ। ਸਿਟ ਭਾਵੇਂ ਮਾਣਯੋਗ ਹਾਈਕੋਰਟ ਦੇ ਨਿਰਦੇਸ਼ ਅਨੁਸਾਰ ਬਣਾਈ ਗਈ ਸੀ ਪਰ ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਨੂੰ ਪੂਰੀ ਆਜ਼ਾਦੀ ਨਾਲ, ਬਿਨਾਂ ਕਿਸੇ ਰਾਜਨੀਤਕ ਪ੍ਰਭਾਵ ਤੋਂ ਸਹੀ ਕੰਮ ਕਰਨ ਦੀ ਪੂਰੀ ਖੁੱਲ੍ਹ ਦਿੱਤੀ ਅਤੇ ਪ੍ਰਸ਼ਾਸਨ ਨੇ ਵੀ ਆਪਣੀ ਜ਼ਿੰਮੇਵਾਰੀ ਬਾਖੂਬੀ ਪੂਰੀ ਕੀਤੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲੇ ਹਰ ਵਿਅਕਤੀ, ਸਿੱਖ ਸੰਗਤ ਅਤੇ ਪੰਜਾਬੀ ਆਹਤ ਦੀਆਂ ਭਾਵਨਾਵਾਂ ‘ਤੇ ਮਲ੍ਹੱਮ ਲੱਗੀ ਹੈ। ਉਨ੍ਹਾਂ ਪਾਰਟੀ, ਸਰਕਾਰ ਅਤੇ ਤਿੰਨ ਕਰੋੜ ਪੰਜਾਬੀਆਂ ਵੱਲੋਂ ਇਸ ਜਾਂਚ ਨੂੰ ਸਿੱਟੇ ਤੱਕ ਪਹੁੰਚਾਉਣ ਦਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਬਲ ਬਖਸ਼ਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਵੀ ਅਦਾ ਕੀਤਾ। The post ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੋਏ ਬੇਨਕਾਬ, ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਮਿਲੇਗਾ ਸਕੂਨ: ਆਪ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |