TheUnmute.com – Punjabi News: Digest for March 01, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪੰਚਾਇਤੀ ਫੰਡ ਘੁਟਾਲਾ: ਵਿਜੀਲੈਂਸ ਵਲੋਂ ਕਾਂਗਰਸੀ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖ਼ਿਲਾਫ਼ ਕੇਸ ਦਰਜ

Tuesday 28 February 2023 05:36 AM UTC+00 | Tags: aam-aadmi-party breaking-news cm-bhagwant-mann congress madan-lal-jalalpur news panchayat-funds punjab-congress punjab-government punjab-vigilance-bureau sarpanch-of-village-akri the-unmute-breaking-news the-unmute-update vigilance-bureau-arrested-harjit-kaur

ਚੰਡੀਗੜ੍ਹ, 28 ਫਰਵਰੀ 2023: ਵਿਜੀਲੈਂਸ ਬਿਊਰੋ ਨੇ ਪੰਚਾਇਤੀ ਫੰਡਾਂ ‘ਚ ਹੋਏ ਗਬਨ ਮਾਮਲੇ ਵਿੱਚ ਪਟਿਆਲਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਨੂੰ ਨਾਮਜ਼ਦ ਕੀਤਾ ਹੈ | ਵਿਜੀਲੈਂਸ ਵੱਲੋਂ ਮਦਨ ਲਾਲ ਜਲਾਲਪੁਰ ਖ਼ਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਸਾਬਕਾ ਵਿਧਾਇਕ ਨੂੰ ਧਾਂਦਲੀ ਦੇ ਮਾਮਲੇ ‘ਚ ਜਲਦ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

ਜਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਕਈ ਹੋਰ ਅਧਿਕਾਰੀ ਵੀ ਰਡਾਰ ‘ਤੇ ਹਨ | ਵਿਜੀਲੈਂਸ ਵਲੋਂ ਪਟਿਆਲਾ ਦੇ ਘਨੌਰ ਹਲਕੇ ਦੇ ਅੰਮ੍ਰਿਤਸਰ- ਕੋਲਕਾਤਾ ਇੰਟੈਗਰੇਟੇਡ ਕੌਰੀਡੋਰ ਲਈ ਬਲਾਕ ਸ਼ੰਭੂ ਦੇ 5 ਪਿੰਡਾਂ ਦੀ 1104 ਏਕੜ ਜ਼ਮੀਨ ਐਕਵਾਇਰ ਕਰਨ ਵਿਚ ਹੋਏ ਕਥਿਤ ਘਪਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਪ੍ਰਾਪਤ ਜਾਣਕਾਰੀ ਅਨੁਸਾਰ PVB ਨੇ ਪੰਜ ਪਿੰਡਾਂ ਆਕੜੀ, ਸੇਹਰਾ, ਸੇਹਰੀ, ਤਖਤੂਮਾਜਰਾ ਅਤੇ ਪੱਬਰਾਂ ਦੀ 1104 ਏਕੜ ਜ਼ਮੀਨ ਅਧਿਗ੍ਰਹਿਣ ਕੀਤੀ ਗਈ ਸੀ। ਇਸ ਜ਼ਮੀਨ ਦੇ ਮੁਆਵਜ਼ੇ ਵਜੋਂ ਕਰੀਬ 205 ਕਰੋੜ ਰੁਪਏ ਦਿੱਤਾ ਗਿਆ ਸੀ। ਇਨ੍ਹਾਂ ਪਿੰਡਾਂ ਨੂੰ 97.8 ਕਰੋੜ ਰੁਪਏ ਵੱਖਰੇ ਤੌਰ ‘ਤੇ ਦਿੱਤੇ ਗਏ ਸਨ |

ਇਸ ਮਾਮਲੇ ਨੂੰ ਲੈ ਕੇ ਵਿਜੀਲੈਂਸ ਬਿਊਰੋ ਅਤੇ ਪੰਚਾਇਤ ਵਿਭਾਗ ਵਲੋਂ ਜਾਂਚ ਕਰਨ ਤੋਂ ਬਾਅਦ ਰੇਂਜ ਪਟਿਆਲਾ ਨੇ 26 ਮਈ, 2022 ਨੂੰ ਐਫਆਈਆਰ ਦਰਜ ਕੀਤੀ ਸੀ ਤੇ ਹੁਣ ਤੱਕ ਇਸ ਕੇਸ 'ਚ ਸਰਕਾਰੀ ਤੇ ਪ੍ਰਾਈਵੇਟ 34 ਵਿਅਕਤੀ ਨਾਮਜ਼ਦ ਕੀਤੇ ਹਨ ਤੇ ਇਨ੍ਹਾਂ 'ਚ ਦਸ ਪ੍ਰਾਈਵੇਟ ਫ਼ਰਮਾਂ ਵੀ ਸ਼ਾਮਲ ਹਨ। ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕਰੋੜਾਂ ਰੁਪਏ ਦੀ ਮੁਆਵਜ਼ਾ ਰਾਸ਼ੀ ਨਾਲ ਜਿਹੜੇ ਕਿ ਪਿੰਡ ਦੇ ਵਿਕਾਸ ਕੰਮ ਕਰਵਾਏ ਗਏ , ਉਨ੍ਹਾਂ 'ਚ ਕਰੋੜਾਂ ਰੁਪਏ ਦੇ ਘਪਲੇ ਤੇ ਬੇਨਿਯਮੀਆਂ ਕੀਤੀਆਂ ਗਈਆਂ ਹਨ।

The post ਪੰਚਾਇਤੀ ਫੰਡ ਘੁਟਾਲਾ: ਵਿਜੀਲੈਂਸ ਵਲੋਂ ਕਾਂਗਰਸੀ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖ਼ਿਲਾਫ਼ ਕੇਸ ਦਰਜ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • congress
  • madan-lal-jalalpur
  • news
  • panchayat-funds
  • punjab-congress
  • punjab-government
  • punjab-vigilance-bureau
  • sarpanch-of-village-akri
  • the-unmute-breaking-news
  • the-unmute-update
  • vigilance-bureau-arrested-harjit-kaur

CM ਭਗਵੰਤ ਮਾਨ ਅੱਜ ਨਵ-ਨਿਯੁਕਤ 315 ਵੈਟਨਰੀ ਅਫ਼ਸਰਾਂ ਨੂੰ ਦੇਣਗੇ ਨਿਯੁਕਤੀ ਪੱਤਰ

Tuesday 28 February 2023 05:43 AM UTC+00 | Tags: 315-veterinary-officers appointment-letter breaking-news chief-minister-bhagwant-mann jobs news punjab recruitment-veterinary-officers veterinary

ਚੰਡੀਗੜ੍ਹ, 28 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵ-ਨਿਯੁਕਤ 315 ਵੈਟਰਨਰੀ ਅਫਸਰਾਂ (315 Veterinary Officers) ਨੂੰ ਨਿਯੁਕਤੀ ਪੱਤਰ ਦੇਣਗੇ। ਨਿਯੁਕਤੀ ਪੱਤਰ ਵੰਡ ਸਮਾਗਮ ਸਵੇਰੇ 11 ਵਜੇ ਚੰਡੀਗੜ੍ਹ ਦੇ ਨਗਰ ਨਿਗਮ ਭਵਨ ਵਿੱਚ ਸ਼ੁਰੂ ਹੋਵੇਗਾ। ਇਸ ਦੀ ਜਾਣਕਾਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮਿਲੇ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਸਕਣ। ਅੱਜ ਅਸੀਂ ਪਸ਼ੂ ਪਾਲਣ ਵਿਭਾਗ ਵਿੱਚ ਨਵੇਂ ਨਿਯੁਕਤ 315 ਵੈਟਰਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਾਂ… ਨਾਲ ਹੀ ਸਰਕਾਰ ਨੇ 300 ਹੋਰ ਵੈਟਰਨਰੀ ਅਫਸਰਾਂ ਲਈ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ…

The post CM ਭਗਵੰਤ ਮਾਨ ਅੱਜ ਨਵ-ਨਿਯੁਕਤ 315 ਵੈਟਨਰੀ ਅਫ਼ਸਰਾਂ ਨੂੰ ਦੇਣਗੇ ਨਿਯੁਕਤੀ ਪੱਤਰ appeared first on TheUnmute.com - Punjabi News.

Tags:
  • 315-veterinary-officers
  • appointment-letter
  • breaking-news
  • chief-minister-bhagwant-mann
  • jobs
  • news
  • punjab
  • recruitment-veterinary-officers
  • veterinary

ਸੁਰੱਖਿਆ 'ਚ ਕੁਤਾਹੀ ਦੇ ਦੋਸ਼ 'ਚ ਗੋਇੰਦਵਾਲ ਜੇਲ੍ਹ ਦਾ ਸਹਾਇਕ ਜੇਲ੍ਹ ਸੁਪਰਡੈਂਟ ਮੁਅੱਤਲ

Tuesday 28 February 2023 05:51 AM UTC+00 | Tags: adgp-jail-b-chandrasekhar breaking-news goindwal-jail goindwal-sahib mohan-singh-mohana murder-case-of-sidhu-moosewala news punjab-police sidhu-moosewala tarn-taran the-unmute-breaking-news the-unmute-punjabi-news

ਚੰਡੀਗੜ੍ਹ, 28 ਫਰਵਰੀ 2023: ਤਰਨ ਤਾਰਨ ਦੀ ਗੋਇੰਦਵਾਲ ਜੇਲ੍ਹ (Goindwal Jail) ‘ਚ ਗੈਂਗਸਟਰਾਂ ਵਿਚਾਲੇ ਹੋਈ ਖ਼ੂਨੀ ਝੜੱਪ ਦੇ ਮਾਮਲੇ ‘ਚ ਏ.ਡੀ.ਜੀ.ਪੀ ਜੇਲ ਬੀ ਚੰਦਰਸ਼ੇਖਰ ਨੇ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੀ ਅਣਗਹਿਲੀ ਦਾ ਸਖ਼ਤ ਨੋਟਿਸ ਲਿਆ।

ਇਸ ਦੌਰਾਨ ਸਹਾਇਕ ਜੇਲ੍ਹ ਸੁਪਰਡੈਂਟ ਹਰੀਸ਼ ਕੁਮਾਰ ਨੂੰ ਸੁਰੱਖਿਆ ਵਿੱਚ ਕੁਤਾਹੀ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹੋਈ ਖ਼ੂਨੀ ਝੜੱਪ ਦੌਰਾਨ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਛੁੱਟੀ ‘ਤੇ ਸਨ ਪਰ ਘਟਨਾ ਦੀ ਸੂਚਨਾ ਮਿਲਦੇ ਹੀ ਉਹ ਡਿਊਟੀ ‘ਤੇ ਪਰਤ ਆਏ ਸਨ।

The post ਸੁਰੱਖਿਆ ‘ਚ ਕੁਤਾਹੀ ਦੇ ਦੋਸ਼ ‘ਚ ਗੋਇੰਦਵਾਲ ਜੇਲ੍ਹ ਦਾ ਸਹਾਇਕ ਜੇਲ੍ਹ ਸੁਪਰਡੈਂਟ ਮੁਅੱਤਲ appeared first on TheUnmute.com - Punjabi News.

Tags:
  • adgp-jail-b-chandrasekhar
  • breaking-news
  • goindwal-jail
  • goindwal-sahib
  • mohan-singh-mohana
  • murder-case-of-sidhu-moosewala
  • news
  • punjab-police
  • sidhu-moosewala
  • tarn-taran
  • the-unmute-breaking-news
  • the-unmute-punjabi-news

ਬਜਟ ਸੈਸ਼ਨ ਸੰਬੰਧੀ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਹੋਈ ਸਹਿਮਤ

Tuesday 28 February 2023 06:01 AM UTC+00 | Tags: aam-aadmi-party arvind-kejriwal banwari-lal-parohit breaking-news budget-session budget-session-punjab cm-bhagwant-mann news punjab punjab-governor punjab-governor-and-chandigarh-administrator-banwari-lal-parohit punjab-news supreme-court the-unmute-breaking-news

ਚੰਡੀਗੜ੍ਹ, 28 ਫਰਵਰੀ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵਲੋਂ ਬਜਟ ਸੈਸ਼ਨ (Budget Session) ਸੱਦਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਲਈ ਸਹਿਮਤ ਹੋ ਗਈ ਹੈ। ਪੰਜਾਬ ਸਰਕਾਰ ਨੇ ਚੀਫ ਜਸਟਿਸ ਬੈਂਚ ਅੱਗੇ ਫੌਰੀ ਸੁਣਵਾਈ ਦੀ ਮੰਗ ਕਰਨ ਵਾਲੀ ਪਟੀਸ਼ਨ ਦਾ ਜ਼ਿਕਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਅੱਜ ਬਾਅਦ ਦੁਪਹਿਰ 3.50 ਵਜੇ ਬਜਟ ਸੈਸ਼ਨ ਸੰਬੰਧੀ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰ ਸਕਦੀ ਹੈ |

22 ਫਰਵਰੀ ਨੂੰ ਪੰਜਾਬ ਕੈਬਨਿਟ ਨੇ ਬਜਟ ਸੈਸ਼ਨ ਬੁਲਾਉਣ ਲਈ ਰਾਜਪਾਲ ਨੂੰ ਪੱਤਰ ਲਿਖਿਆ ਸੀ। 3 ਮਾਰਚ ਨੂੰ ਬਜਟ ਸੈਸ਼ਨ ਬੁਲਾਉਣ ਦੀ ਸਿਫ਼ਾਰਸ਼ ਕੀਤੀ ਗਈ ਸੀ। ਪਰ ਹੁਣ ਤੱਕ ਰਾਜਪਾਲ ਨੇ ਬਜਟ ਸੈਸ਼ਨ ‘ਤੇ ਕੋਈ ਜਵਾਬ ਨਹੀਂ ਦਿੱਤਾ ਹੈ। 23 ਫਰਵਰੀ ਨੂੰ ਰਾਜਪਾਲ ਨੇ ਕਿਹਾ ਸੀ ਕਿ ਉਹ ਕਾਨੂੰਨੀ ਰਾਏ ਲੈਣਗੇ।

The post ਬਜਟ ਸੈਸ਼ਨ ਸੰਬੰਧੀ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਸੁਣਵਾਈ ਲਈ ਹੋਈ ਸਹਿਮਤ appeared first on TheUnmute.com - Punjabi News.

Tags:
  • aam-aadmi-party
  • arvind-kejriwal
  • banwari-lal-parohit
  • breaking-news
  • budget-session
  • budget-session-punjab
  • cm-bhagwant-mann
  • news
  • punjab
  • punjab-governor
  • punjab-governor-and-chandigarh-administrator-banwari-lal-parohit
  • punjab-news
  • supreme-court
  • the-unmute-breaking-news

ਮਨੀਸ਼ ਸਿਸੋਦੀਆ ਨੇ ਆਪਣੀ ਗ੍ਰਿਫਤਾਰੀ ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ

Tuesday 28 February 2023 06:17 AM UTC+00 | Tags: aam-aadmi-party arvind-kejriwal breaking-news cbi-team chief-minister-manish-sisodia cm-arvind-kajeriwal delhi delhi-chief-minister-arvind-kejriwa delhi-court delhi-deputy-chief-minister-manish-sisodi delhi-deputy-chief-minister-manish-sisodia delhi-excise-policy-case delhi-excise-scam-case delhi-government deputy-chief-minister-manish-sisodia dinesh-arora excise-policy-case excise-policy-scam-case government-hospital-in-sarita-vihar manish-sisodia news the-unmute-breaking-news the-unmute-punjabi-news

ਚੰਡੀਗੜ੍ਹ, 28 ਫਰਵਰੀ 2023: ਕਥਿਤ ਦਿੱਲੀ ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਚੱਲ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸੁਪਰੀਮ ਕੋਰਟ ਪਹੁੰਚ ਗਏ ਹਨ। ਉਨ੍ਹਾਂ ਦੀ ਤਰਫੋਂ ਵਕੀਲਾਂ ਨੇ ਗ੍ਰਿਫਤਾਰੀ ਦੇ ਖ਼ਿਲਾਫ਼ ਅਤੇ ਸੀਬੀਆਈ ਦੇ ਕੰਮ ਕਰਨ ਦੇ ਤਰੀਕੇ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਮਨੀਸ਼ ਸਿਸੋਦੀਆ ਦੇ ਵਕੀਲ ਨੇ ਅਦਾਲਤ ਨੂੰ ਮਾਮਲੇ ਦੀ ਸੁਣਵਾਈ ਜਲਦ ਕਰਨ ਦੀ ਅਪੀਲ ਕੀਤੀ ਹੈ। ਚੀਫ਼ ਜਸਟਿਸ ਦੇ ਸਾਹਮਣੇ ਪਟੀਸ਼ਨ ਦਾ ਜ਼ਿਕਰ ਹੋਣ ‘ਤੇ ਅਦਾਲਤ ਨੇ ਇਸ ਮਾਮਲੇ ‘ਤੇ ਸੁਣਵਾਈ ਲਈ ਅੱਜ ਦੁਪਹਿਰ 3.50 ਵਜੇ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜ ਦਿਨਾਂ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਹਵਾਲੇ ਕਰ ਦਿੱਤਾ ਹੈ। ਅਦਾਲਤ ਨੇ ਸਹਿਮਤੀ ਪ੍ਰਗਟਾਈ ਕਿ ਜਾਂਚ ਦੇ ਹਿੱਤ ਵਿੱਚ ਰਿਮਾਂਡ ਜ਼ਰੂਰੀ ਹੈ।

ਮਨੀਸ਼ ਸਿਸੋਦੀਆ (Manish Sisodia) ਨੂੰ ਰਾਉਸ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਦੇ ਸਾਹਮਣੇ ਪੇਸ਼ ਕਰਦਿਆਂ ਜਾਂਚ ਅਧਿਕਾਰੀ ਨੇ ਜਾਂਚ ਅਤੇ ਪੁੱਛਗਿੱਛ ਲਈ ਪੰਜ ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ। ਅਦਾਲਤ ਨੇ ਸੀਬੀਆਈ ਦੀ ਮੰਗ ਨੂੰ ਸਵੀਕਾਰ ਕਰ ਲਿਆ ਅਤੇ ਸਿਸੋਦੀਆ ਨੂੰ 4 ਮਾਰਚ ਤੱਕ ਸੀਬੀਆਈ ਦੀ ਹਿਰਾਸਤ ਵਿੱਚ ਸੌਂਪ ਦਿੱਤਾ।ਸੀਬੀਆਈ ਨੇ 2021-22 ਦੀ ਆਬਕਾਰੀ ਨੀਤੀ (ਹੁਣ ਰੱਦ) ਨੂੰ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਐਤਵਾਰ ਸ਼ਾਮ ਨੂੰ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਸੀ ।

ਮਨੀਸ਼ ਸਿਸੋਦੀਆ ਦੇ ਵਕੀਲ ਨੇ ਰਿਮਾਂਡ ‘ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਸਿਸੋਦੀਆ ਨੇ ਆਪਣਾ ਮੋਬਾਈਲ ਫੋਨ ਬਦਲ ਲਿਆ ਸੀ, ਪਰ ਇਹ ਕੋਈ ਅਪਰਾਧ ਨਹੀਂ ਸੀ। ਇਹ ਨੀਤੀ ਦਿੱਲੀ ਦੇ ਉਪ ਰਾਜਪਾਲ ਤੋਂ ਸਲਾਹ ਲੈ ਕੇ ਲਾਗੂ ਕੀਤੀ ਗਈ ਸੀ ਅਤੇ ਇਸ ਲਈ ਸਲਾਹ-ਮਸ਼ਵਰੇ ਦੀ ਲੋੜ ਸੀ, ਇਸ ਲਈ ਸਾਜ਼ਿਸ਼ ਦੀ ਕੋਈ ਗੁੰਜਾਇਸ਼ ਨਹੀਂ ਸੀ। ਸਿਸੋਦੀਆ ਨੇ ਸਭ ਕੁਝ ਖੁੱਲ੍ਹਾ ਰੱਖਣ ਦੀ ਕੋਸ਼ਿਸ਼ ਕੀਤੀ।

The post ਮਨੀਸ਼ ਸਿਸੋਦੀਆ ਨੇ ਆਪਣੀ ਗ੍ਰਿਫਤਾਰੀ ਦੇ ਖ਼ਿਲਾਫ਼ ਸੁਪਰੀਮ ਕੋਰਟ ‘ਚ ਦਾਇਰ ਕੀਤੀ ਪਟੀਸ਼ਨ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • cbi-team
  • chief-minister-manish-sisodia
  • cm-arvind-kajeriwal
  • delhi
  • delhi-chief-minister-arvind-kejriwa
  • delhi-court
  • delhi-deputy-chief-minister-manish-sisodi
  • delhi-deputy-chief-minister-manish-sisodia
  • delhi-excise-policy-case
  • delhi-excise-scam-case
  • delhi-government
  • deputy-chief-minister-manish-sisodia
  • dinesh-arora
  • excise-policy-case
  • excise-policy-scam-case
  • government-hospital-in-sarita-vihar
  • manish-sisodia
  • news
  • the-unmute-breaking-news
  • the-unmute-punjabi-news

ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

Tuesday 28 February 2023 06:33 AM UTC+00 | Tags: breaking-news chandigarh-meteorological-center department-of-meteorology dr-manmohan-singh forecast-of-rain heavy-rain latest-news news punjab punjab-news punjab-temperature punjab-weather-news temperature

ਚੰਡੀਗੜ੍ਹ, 28 ਫਰਵਰੀ 2023: ਪੰਜਾਬ (Punjab) ਵਿੱਚ ਇੱਕ ਹਫ਼ਤੇ ਤੋਂ ਲਗਾਤਾਰ ਪੈ ਰਹੀ ਗਰਮੀ ਕਾਰਨ ਦਿਨ ਦਾ ਤਾਪਮਾਨ 28 ਤੋਂ 30 ਡਿਗਰੀ ਅਤੇ ਰਾਤ ਦਾ ਤਾਪਮਾਨ 14 ਡਿਗਰੀ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ ਪਰ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ 28 ਫਰਵਰੀ ਤੋਂ 1 ਮਾਰਚ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਲਕੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਖੇਤੀਬਾੜੀ ਵਿਭਾਗ ਦੇ ਮਾਹਰਾਂ ਅਨੁਸਾਰ 2012 ਵਿੱਚ ਫਰਵਰੀ ਦਾ ਮਹੀਨਾ ਪੂਰੀ ਤਰ੍ਹਾਂ ਮੀਂਹ ਤੋਂ ਬਿਨਾਂ ਸੁੱਕਾ ਰਿਹਾ ਸੀ।

ਇਸ ਵਾਰ ਸੰਭਾਵਨਾ ਹੈ ਕਿ ਮਾਰਚ ਦਾ ਮਹੀਨਾ ਮੀਂਹ ਨਾਲ ਸ਼ੁਰੂ ਹੋਵੇਗਾ। ਹਰ ਸਾਲ ਘੱਟ ਰਹੀ ਬਾਰਿਸ਼ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ, ਜਿਸ ਦਾ ਅਸਰ ਫਸਲਾਂ ‘ਤੇ ਦੇਖਣ ਨੂੰ ਮਿਲ ਰਿਹਾ ਹੈ, ਇਸ ਲਈ ਅਸੀਂ ਕਿਸਾਨਾਂ ਨੂੰ ਅਪੀਲ ਕਰਦੇ ਰਹਿੰਦੇ ਹਾਂ ਕਿ ਉਹ ਘੱਟ ਪਾਣੀ ਨਾਲ ਜਲਦੀ ਤਿਆਰ ਹੋਣ ਵਾਲੀਆਂ ਫਸਲਾਂ ਵੱਲ ਵੱਧ ਤੋਂ ਵੱਧ ਧਿਆਨ ਦੇਣ। ਕਣਕ ਦੀ ਫ਼ਸਲ ਨੂੰ ਜ਼ਿਆਦਾ ਪਾਣੀ ਦੀ ਲੋੜ ਹੁੰਦੀ ਹੈ। ਜੇਕਰ ਮੀਂਹ ਨਾ ਪਿਆ ਤਾਂ ਜ਼ਮੀਨ ਹੇਠਲੇ ਪਾਣੀ ਨਾਲ ਫ਼ਸਲ ਦੀ ਸਿੰਚਾਈ ਕੀਤੀ ਜਾਵੇਗੀ। ਖੇਤੀ ਮਾਹਰਾਂ ਦਾ ਮੰਨਣਾ ਹੈ ਕਿ ਇਸ ਮੌਸਮ ਵਿੱਚ ਮੀਂਹ ਦਾ ਹੋਣਾ ਬਹੁਤ ਜ਼ਰੂਰੀ ਹੈ।

The post ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ appeared first on TheUnmute.com - Punjabi News.

Tags:
  • breaking-news
  • chandigarh-meteorological-center
  • department-of-meteorology
  • dr-manmohan-singh
  • forecast-of-rain
  • heavy-rain
  • latest-news
  • news
  • punjab
  • punjab-news
  • punjab-temperature
  • punjab-weather-news
  • temperature

ਅੰਮ੍ਰਿਤਸਰ, 28 ਫਰਵਰੀ 2023: ਅਜਨਾਲਾ ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਸੈਂਸਰਾ ਕਲਾਂ ਵਿਖੇ ਇਕ ਬਜ਼ੁਰਗ ਔਰਤ ਦੇ ਕਤਲ (Murder) ਦੀ ਗੁੱਥੀ ਨੂੰ ਥਾਣਾ ਝੰਡੇਰ ਦੀ ਪੁਲਿਸ ਨੇ 24 ਘੰਟਿਆਂ ਅੰਦਰ ਹੀ ਸੁਲਝਾਉਂਦਿਆਂ ਕਤਲ ਕਰਨ ਵਾਲੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ | ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਅਜਨਾਲਾ ਦੇ ਡੀਐਸਪੀ ਨੇ ਦੱਸਿਆ ਕਿ ਪਿੰਡ ਸੈਂਸਰਾ ਕਲਾਂ ‘ਚ 24 ਫਰਵਰੀ ਨੂੰ ਇਕ ਬਜ਼ੁਰਗ ਔਰਤ ਅਮਰਜੀਤ ਕੌਰ ਦੇ ਕਤਲ ਸਬੰਧੀ ਮ੍ਰਿਤਕ ਔਰਤ ਦੇ ਭਰਾ ਮਹਿੰਦਰ ਸਿੰਘ ਵਾਸੀ ਬੱਲ ਸਚੰਦਰ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 302 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਪੁਲਿਸ ਵੱਲੋਂ ਬੜੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਸੀ |

ਇਸੇ ਦੌਰਾਨ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋ ਮ੍ਰਿਤਕ ਔਰਤ ਦੀ ਨੂੰਹ ਨਰਿੰਦਰਜੀਤ ਕੌਰ ਪਤਨੀ ਸੁਰਜੀਤ ਸਿੰਘ ਨੂੰ ਸ਼ੱਕ ਦੇ ਅਧਾਰ ‘ਤੇ ਹਿਰਾਸਤ ਵਿੱਚ ਲੈ ਕੇ ਸਖ਼ਤੀ ਨਾਲ ਕੀਤੀ ਗਈ ਪੁੱਛਗਿੱਛ ‘ਚ ਉਸਨੇ ਮੰਨਿਆਂ ਕਿ ਮੇਰੀ ਸੱਸ ਨਾਲ ਅਕਸਰ ਮੇਰੀ ਲੜਾਈ ਰਹਿੰਦੀ ਸੀ ਤੇ ਅੱਕ ਕੇ ਮੈ ਪਹਿਲਾਂ ਤਾਂ ਉਸਦੇ ਸਿਰ ਵਿੱਚ ਬਾਲਾ ਮਾਰਿਆ, ਫੇਰ ਕਰੰਟ ਲਾਇਆ ਤੇ ਅਖੀਰ ‘ਚ ਉਸ ਨੂੰ ਰੱਸੀ ਨਾਲ ਫਾਹ ਦੇ ਕੇ ਮਾਰ (Murder) ਦਿੱਤਾ |

ਉਸਨੇ ਦੱਸਿਆ ਕਿ ਆਪਣੇ ਰਿਸ਼ਤੇਦਾਰਾਂ ਨੂੰ ਝੂਠ ਬੋਲਿਆ ਕਿ ਉਸਦੀ ਕਰੰਟ ਲੱਗਣ ਨਾਲ ਮੌਤ ਹੀ ਗਈ ਹੈ। ਉਧਰ ਪੁਲਿਸ ਵੱਲੋ ਦੋਸ਼ੀ ਔਰਤ ਨਰਿੰਦਰਜੀਤ ਕੌਰ ਨੂੰ ਕਤਲ ‘ਚ ਵਰਤਿਆ ਗਿਆ ਬਾਲਾ, ਰੱਸੀ ਤੇ ਕਰੰਟ ਵਾਲੀ ਤਾਰ ਸਮੇਤ ਗ੍ਰਿਫਤਾਰ ਕਰਕੇ ਅੱਜ ਜੁਡੀਸ਼ੀਅਲ ਮੈਜਿਸਟਰੇਟ ਅਜਨਾਲਾ ਚਰਨਪ੍ਰੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

The post ਪੁਲਿਸ ਨੇ 24 ਘੰਟਿਆਂ ਅੰਦਰ ਸੁਲਝਾਈ ਕਤਲ ਦੀ ਗੁੱਥੀ, ਨੂੰਹ ਹੀ ਨਿਕਲੀ ਸੱਸ ਦੀ ਕਾਤਲ appeared first on TheUnmute.com - Punjabi News.

Tags:
  • breaking-news
  • murder
  • murder-news
  • news

ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਮਿੰਟਾਂ ਸਕਿੰਟਾਂ 'ਚ ਗੱਲੇ 'ਚੋਂ ਉਡਾਏ 15000 ਰੁਪਏ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ

Tuesday 28 February 2023 07:13 AM UTC+00 | Tags: 15000 breaking-news crime crime-news gang-of-thieves gurdaspur gurdaspur-news gurdaspur-police news punjab-news thieves

ਗੁਰਦਾਸਪੁਰ, 28 ਫਰਵਰੀ 2023: ਗੁਰਦਾਸਪੁਰ ਵਿੱਚ ਚੋਰਾਂ (Thieves) ਦੇ ਹੌਸਲੇ ਪੂਰੇ ਬੁਲੰਦ ਹਨ। ਚੋਰ ਲਗਾਤਾਰ ਚੋਰੀ ਦੀਆਂ ਘਟਨਾਵਾਂ ਨੂੰ ਬੇਖੌਫ਼ ਅੰਜ਼ਾਮ ਦੇ ਰਹੇ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਕਲਾਨੌਰ ਰੋਡ ‘ਤੇ ਸਥਿਤ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਸ਼ੇਖੂਪੁਰ ਵਿਖੇ ਤੋਂ ਸਾਹਮਣੇ ਆਇਆ ਹੈ | ਮੋਟਰਸਾਈਕਲ ‘ਤੇ ਆਏ ਦੋ ਨੌਜਵਾਨਾਂ ਵਿੱਚੋਂ ਇੱਕ ਡੇਰੀ ਦੀ ਦੁਕਾਨ ਵਿਚ ਵੜ ਗਿਆ ਅਤੇ ਮਿੰਟਾਂ ਸਕਿੰਟਾਂ ਵਿੱਚ ਗੱਲੇ ਵਿੱਚੋਂ 15 ਹਜ਼ਾਰ ਰੁਪਏ ਕੱਢ ਕੇ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਫ਼ਰਾਰ ਹੋ ਗਿਆ।

ਇਹ ਪੂਰੀ ਘਟਨਾ ਦੁਕਾਨ ਦੇ ਬਾਹਰ ਅਤੇ ਅੰਦਰ ਲੱਗੇ ਸੀਸੀਟੀਵੀ ਕੈਮਰਾ ‘ਚ ਹੋਈ ਕੈਦ ਦੁਕਾਨ ਮਲਿਕ ਕੇਵਲ ਸਿੰਘ ਨੇ ਦੱਸਿਆ ਕਿ ਉਹ ਗੁਰਦਾਸਪੁਰ ਗਿਆ ਹੋਇਆ ਸੀ ਜਦ ਕਿ ਉਸ ਦਾ ਭਰਾ ਦੁਕਾਨ ‘ਤੇ ਸੀ। ਜਦੋਂ ਉਸਦਾ ਭਰਾ ਕੁਝ ਕੰਮ ਲਈ ਦੁਕਾਨਾਂ ਤੋਂ ਬਾਹਰ ਨਿਕਲਿਆ ਤਾਂ ਪਿੱਛੋ ‌ਦੁਪਹਿਰ ਸਵਾ ਤਿੰਨ ਵਜੇ ਮੋਟਰ ਸਾਈਕਲ ‘ਤੇ ਦੋ ਨੌਜਵਾਨਾ ਆਏ। ਪਿੱਛੇ ਬੈਠਾ ਨੌਜਵਾਨ ਤੇਜ਼ੀ ਨਾਲ ਮੋਟਰਸਾਈਕਲ ਤੋਂ ਉਤਰਿਆ ਅਤੇ ਦੁਕਾਨ ਦੇ ਅੰਦਰ ਵੜ ਗਿਆ। 10 ਸੈਕਿੰਡ ਦੇ ਵਿਚ-ਵਿਚ ਉਹ ਦੁਕਾਨ ਦਾ ਗੱਲਾ ਖੋਲ੍ਹ ਕੇ ਉਸ ਵਿਚੋਂ ਸਾਰਾ ਕੈਸ਼ ਲੈ ਕੇ ਵਾਪਸ ਮੋਟਰਸਾਈਕਲ ਦੇ ਪਿੱਛੇ ਜਾ ਬੈਠਾ ਤੇ ਦੋਵੇਂ ਚੋਰ (Thieves) ਤੁਰੰਤ ਫ਼ਰਾਰ ਹੋ ਗਏ।

ਦੁਕਾਨਦਾਰ ਨੇ ਦੱਸਿਆ ਕਿ ਉਸ ਦਾ ਕਰੀਬ 15 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ । ਦੁਕਾਨਦਾਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਅਤੇ ਸੀਸੀਟੀਵੀ ਫੁਟੇਜ ਥਾਣਾ ਸਦਰ ਪੁਲਿਸ ਨੂੰ ਦਿੱਤੀ ਗਈ ਹੈ | ਉਸਨੇ ਕਿਹਾ ਕਿ ਫ਼ਿਲਹਾਲ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਇਸ ਮਾਮਲੇ ਵਿੱਚ ਕੀ ਕਾਰਵਾਈ ਕਰਦੀ ਹੈ |

The post ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਮਿੰਟਾਂ ਸਕਿੰਟਾਂ ‘ਚ ਗੱਲੇ ‘ਚੋਂ ਉਡਾਏ 15000 ਰੁਪਏ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ appeared first on TheUnmute.com - Punjabi News.

Tags:
  • 15000
  • breaking-news
  • crime
  • crime-news
  • gang-of-thieves
  • gurdaspur
  • gurdaspur-news
  • gurdaspur-police
  • news
  • punjab-news
  • thieves

Chandrayaan-3: ਇਸਰੋ ਨੇ ਚੰਦਰਯਾਨ-3 ਦੇ ਸੀਈ-20 ਕ੍ਰਾਇਓਜੇਨਿਕ ਇੰਜਣ ਦਾ ਕੀਤਾ ਸਫਲ ਪ੍ਰੀਖਣ

Tuesday 28 February 2023 07:36 AM UTC+00 | Tags: breaking-news ce20-cryo-engine-test ce-20-cryogenic-engine-of-chandrayaan-3 chandrayaan-3 cy3 indian-satellite indian-space-research-organization india-s-third-lunar-mission isro latest-news news tech-news

ਚੰਡੀਗੜ੍ਹ, 28 ਫਰਵਰੀ 2023: ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਆਪਣੇ ਚੰਦਰਮਾ ਮਿਸ਼ਨ ਚੰਦਰਯਾਨ-3 (Chandrayaan-3) ਦੇ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸਰੋ ਮੁਤਾਬਕ ਚੰਦਰਯਾਨ-3 ਮਿਸ਼ਨ ਲਈ ਲਾਂਚ ਵਾਹਨ ਦੇ ਸੀਈ-20 ਕ੍ਰਾਇਓਜੇਨਿਕ ਇੰਜਣ ਦਾ ਸਫਲ ਪ੍ਰੀਖਣ ਕੀਤਾ ਗਿਆ ਹੈ ।

ਇਸਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਪ੍ਰੀਖਣ 24 ਫਰਵਰੀ ਨੂੰ ਤਮਿਲਨਾਡੂ ਦੇ ਮਹੇਂਦਰਗਿਰੀ ਸਥਿਤ ਇਸਰੋ ਪ੍ਰੋਪਲਸ਼ਨ ਕੰਪਲੈਕਸ ਦੇ ਹਾਈ ਅਲਟੀਟਿਊਡ ਟੈਸਟ ਫੈਸਿਲਿਟੀ ਵਿੱਚ 25 ਸਕਿੰਟਾਂ ਦੀ ਯੋਜਨਾਬੱਧ ਮਿਆਦ ਲਈ ਕੀਤਾ ਗਿਆ ਸੀ। ਪੁਲਾੜ ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਬਿਆਨ ‘ਚ ਕਿਹਾ ਗਿਆ ਕਿ ਪ੍ਰੀਖਣ ਦੌਰਾਨ ਸਾਰੇ ਮਾਪਦੰਡ ਤਸੱਲੀਬਖਸ਼ ਪਾਏ ਗਏ। ਪੂਰੀ ਤਰ੍ਹਾਂ ਏਕੀਕ੍ਰਿਤ ਉਡਾਣ ਲਈ ਕ੍ਰਾਇਓਜੇਨਿਕ ਇੰਜਣ ਨੂੰ ਪ੍ਰੋਪੈਲੈਂਟ ਟੈਂਕ, ਸਟੇਜ ਬਣਤਰ ਅਤੇ ਸੰਬੰਧਿਤ ਤਰਲ ਲਾਈਨਾਂ ਨਾਲ ਜੋੜਿਆ ਜਾਵੇਗਾ।

ਇਸ ਤੋਂ ਪਹਿਲਾਂ ਇਸਰੋ ਨੇ ਚੰਦਰਯਾਨ-3 (Chandrayaan-3) ਦੇ ਲੈਂਡਰ ਦਾ ਸਫਲ ਪ੍ਰੀਖਣ ਕੀਤਾ ਸੀ। ਇਸਰੋ ਨੇ ਕਿਹਾ ਸੀ ਕਿ ਸੈਟੇਲਾਈਟ ਮਿਸ਼ਨਾਂ ਲਈ EMI/EMC ਟੈਸਟਿੰਗ ਪੁਲਾੜ ਵਾਤਾਵਰਣ ਵਿੱਚ ਸੈਟੇਲਾਈਟ ਪ੍ਰਣਾਲੀ ਦੀ ਕਾਰਜਕੁਸ਼ਲਤਾ ਅਤੇ ਸੰਭਾਵਿਤ ਇਲੈਕਟ੍ਰੋਮੈਗਨੈਟਿਕ ਪੱਧਰਾਂ ਨਾਲ ਇਸਦੀ ਅਨੁਕੂਲਤਾ ਨੂੰ ਯਕੀਨੀ ਬਣਾਉਣ ਲਈ ਕੀਤੀ ਜਾਂਦੀ ਹੈ। ਪੁਲਾੜ ਏਜੰਸੀ ਨੇ ਕਿਹਾ ਸੀ, ਇਹ ਪ੍ਰੀਖਣ ਸੈਟੇਲਾਈਟ ਦੇ ਨਿਰਮਾਣ ਦੀ ਦਿਸ਼ਾ ‘ਚ ਇਕ ਵੱਡਾ ਮੀਲ ਪੱਥਰ ਹੈ।

ਚੰਦਰਯਾਨ-3 ਨੂੰ ਜੂਨ ‘ਚ ਲਾਂਚ ਕੀਤਾ ਜਾਵੇਗਾ
ਚੰਦਰਯਾਨ-3 ਭਾਰਤ ਦਾ ਤੀਜਾ ਚੰਦਰ ਮਿਸ਼ਨ ਹੈ। ਇਸ ਦਾ ਉਦੇਸ਼ ਚੰਦਰਮਾ ਦੀ ਸਤ੍ਹਾ ‘ਤੇ ਸੁਰੱਖਿਅਤ ਰੂਪ ਨਾਲ ਉਤਰਨ ਅਤੇ ਨਮੂਨੇ ਇਕੱਠੇ ਕਰਨ ਲਈ ਰੋਵਰ ਦੀ ਸਮਰੱਥਾ ਦਾ ਪ੍ਰਦਰਸ਼ਨ ਕਰਨਾ ਹੈ। ਇਸਰੋ ਇਸ ਨੂੰ ਜੂਨ ਵਿੱਚ ਲਾਂਚ ਕਰਨ ਦੀ ਯੋਜਨਾ ਬਣਾ ਰਿਹਾ ਹੈ। ਚੰਦਰਯਾਨ-3 ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਲਾਂਚ ਵਹੀਕਲ ਮਾਰਕ-3 (LVM-3) ਰਾਹੀਂ ਚੰਦਰਮਾ ਵੱਲ ਭੇਜਿਆ ਜਾਵੇਗਾ।

The post Chandrayaan-3: ਇਸਰੋ ਨੇ ਚੰਦਰਯਾਨ-3 ਦੇ ਸੀਈ-20 ਕ੍ਰਾਇਓਜੇਨਿਕ ਇੰਜਣ ਦਾ ਕੀਤਾ ਸਫਲ ਪ੍ਰੀਖਣ appeared first on TheUnmute.com - Punjabi News.

Tags:
  • breaking-news
  • ce20-cryo-engine-test
  • ce-20-cryogenic-engine-of-chandrayaan-3
  • chandrayaan-3
  • cy3
  • indian-satellite
  • indian-space-research-organization
  • india-s-third-lunar-mission
  • isro
  • latest-news
  • news
  • tech-news

ਜੇਕਰ ਐਕਸਾਈਜ਼ ਪਾਲਿਸੀ 'ਚ ਭ੍ਰਿਸ਼ਟਾਚਾਰ ਹੋਇਆ ਤਾਂ LG ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਹੋਈ: ਸੰਜੇ ਸਿੰਘ

Tuesday 28 February 2023 07:53 AM UTC+00 | Tags: aam-aadmi-party arvind-kejriwal breaking-news cbi-team chief-minister-manish-sisodia cm-arvind-kajeriwal delhi delhi-chief-minister-arvind-kejriwa delhi-court delhi-deputy-chief-minister-manish-sisodi delhi-deputy-chief-minister-manish-sisodia delhi-excise-policy-case delhi-excise-scam-case delhi-government delhi-lg deputy-chief-minister-manish-sisodia dinesh-arora excise-policy-case excise-policy-scam-case government-hospital-in-sarita-vihar lieutenant-governor-of-delhi manish-sisodia news the-unmute-breaking-news the-unmute-punjabi-news

ਚੰਡੀਗੜ੍ਹ, 28 ਫਰਵਰੀ 2023: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ‘ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਨੇ ਦਿੱਲੀ ਦੇ ਉੱਪ ਰਾਜਪਾਲ ‘ਤੇ ਤਿੱਖਾ ਹਮਲਾ ਕੀਤਾ ਹੈ | ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦਿੱਲੀ ਦੇ ਉਪ ਰਾਜਪਾਲ ‘ਤੇ ਸਵਾਲ ਚੁੱਕ ਰਹੀ ਹੈ।ਸੰਜੇ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਕਿਹਾ ਕਿ ਅਸੀਂ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰਾਂਗੇ।

ਸੰਜੇ ਸਿੰਘ (Sanjay Singh) ਨੇ ਕਿਹਾ ਕਿ ਕੱਲ੍ਹ ਅਦਾਲਤ ਵਿੱਚ ਸੀਬੀਆਈ ਨੂੰ ਸਾਡੇ ਵਕੀਲਾਂ ਵੱਲੋਂ ਪੁੱਛੇ ਸਵਾਲਾਂ ਦਾ ਉਨ੍ਹਾਂ ਕੋਲ ਕੋਈ ਜਵਾਬ ਨਹੀਂ ਸੀ। ਮਨੀਸ਼ ਸਿਸੋਦੀਆ ਦੇ ਘਰ, ਪਿੰਡ ਅਤੇ ਦਫਤਰ ‘ਤੇ ਛਾਪੇਮਾਰੀ ਕਰਨ ਤੋਂ ਬਾਅਦ ਵੀ ਕੁਝ ਨਹੀਂ ਮਿਲਿਆ। ਸੀਬੀਆਈ ਜਿਸ ਆਬਕਾਰੀ ਨੀਤੀ ਵਿੱਚ ਭ੍ਰਿਸ਼ਟਾਚਾਰ ਦੀ ਗੱਲ ਕਰ ਰਹੀ ਹੈ, ਉਹ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਉਪ ਰਾਜਪਾਲ ਕੋਲ ਗਈ। ਉਪ ਰਾਜਪਾਲ ਨੇ ਨੀਤੀ ਵਿੱਚ ਸੋਧ ਕਰਨ ਲਈ ਕਿਹਾ, ਸਾਡੀ ਸਰਕਾਰ ਨੇ ਇਸ ਵਿੱਚ ਸੋਧ ਕੀਤੀ ਅਤੇ ਉਪ ਰਾਜਪਾਲ ਨੇ ਇਸ ਉੱਤੇ ਆਪਣੀ ਮੋਹਰ ਲਗਾ ਦਿੱਤੀ।

ਸੰਜੇ ਸਿੰਘ ਦਾ ਕਹਿਣਾ ਹੈ ਕਿ ਸੀਬੀਆਈ ਹੁਣ ਕਹਿ ਰਹੀ ਹੈ ਕਿ ਉਸ ਐਕਸਾਈਜ਼ ਪਾਲਿਸੀ ਵਿੱਚ ਭ੍ਰਿਸ਼ਟਾਚਾਰ ਹੋਇਆ ਹੈ ਤਾਂ ਫਿਰ ਐੱਲ.ਜੀ. ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ? ਤੁਹਾਨੂੰ ਦੱਸ ਦੇਈਏ ਕਿ ਐੱਲ.ਜੀ. ਬਨਾਮ ਦਿੱਲੀ ਸਰਕਾਰ ਦਾ ਮੁੱਦਾ ਪਿਛਲੇ ਕਈ ਸਾਲਾਂ ਤੋਂ ਚੱਲ ਰਿਹਾ ਹੈ। ਇਹ ਮਾਮਲਾ ਅਦਾਲਤ ਤੱਕ ਵੀ ਪਹੁੰਚ ਗਿਆ ਹੈ।

ਇਕ ਸਵਾਲ ਪੁੱਛੇ ਜਾਣ ‘ਤੇ ਕਿ ਮਨੀਸ਼ ਸਿਸੋਦੀਆ ਕੋਲ ਕਈ ਮੰਤਰਾਲਿਆਂ ਦਾ ਚਾਰਜ ਹੈ, ਕੀ ਅਜਿਹੀ ਸਥਿਤੀ ‘ਚ ਦਿੱਲੀ ਦਾ ਕੰਮਕਾਜ ਪ੍ਰਭਾਵਿਤ ਨਹੀਂ ਹੋਵੇਗਾ? ਇਸ ‘ਤੇ ਸੰਜੇ ਸਿੰਘ ਨੇ ਕਿਹਾ ਕਿ ਇਸ ਗੱਲ ਦੀ ਚਿੰਤਾ ਨਾ ਕਰੋ ਕਿ ਦਿੱਲੀ ਚੰਗੇ ਢੰਗ ਨਾਲ ਚੱਲੇਗੀ, ਇਹ ਸਾਡੇ ਲਈ ਸੰਕਟ ਦਾ ਸਮਾਂ ਜ਼ਰੂਰ ਹੈ, ਪਰ ਨਿਆਂ ਦੀ ਜਿੱਤ ਹੋਵੇਗੀ।

The post ਜੇਕਰ ਐਕਸਾਈਜ਼ ਪਾਲਿਸੀ ‘ਚ ਭ੍ਰਿਸ਼ਟਾਚਾਰ ਹੋਇਆ ਤਾਂ LG ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਹੋਈ: ਸੰਜੇ ਸਿੰਘ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • cbi-team
  • chief-minister-manish-sisodia
  • cm-arvind-kajeriwal
  • delhi
  • delhi-chief-minister-arvind-kejriwa
  • delhi-court
  • delhi-deputy-chief-minister-manish-sisodi
  • delhi-deputy-chief-minister-manish-sisodia
  • delhi-excise-policy-case
  • delhi-excise-scam-case
  • delhi-government
  • delhi-lg
  • deputy-chief-minister-manish-sisodia
  • dinesh-arora
  • excise-policy-case
  • excise-policy-scam-case
  • government-hospital-in-sarita-vihar
  • lieutenant-governor-of-delhi
  • manish-sisodia
  • news
  • the-unmute-breaking-news
  • the-unmute-punjabi-news

ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਦੇ ਫਾਰਮ ਹਾਊਸ 'ਤੇ ਵਿਜੀਲੈਂਸ ਦਾ ਛਾਪਾ

Tuesday 28 February 2023 08:09 AM UTC+00 | Tags: aam-aadmi-party breaking-news kiki-dhillon mla-kushaldeep-singh-dhillon news punjab punjab-congress the-unmute-breaking-news the-unmute-punjabi-news the-unmute-report

ਚੰਡੀਗੜ੍ਹ, 28 ਫਰਵਰੀ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ (Kushaldeep Singh Dhillon) ਉਰਫ ਕਿੱਕੀ ਢਿੱਲੋਂ ਦੇ ਫਾਰਮ ਹਾਊਸ ‘ਤੇ ਛਾਪੇਮਾਰੀ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਟੀਮ ਕਿੱਕੀ ਢਿੱਲੋਂ ਦੇ ਚੰਡੀਗੜ੍ਹ ਦੇ ਸਿਸਵਾਂ ਨੇੜੇ ਪਲਾਟ ਨੰ: 6, ਫਾਰਮਵਿਲਾ, ਮਾਣਕਪੁਰ ਸ਼ਰੀਫ ਪਹੁੰਚੀ ਹੈ |

The post ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਦੇ ਫਾਰਮ ਹਾਊਸ ‘ਤੇ ਵਿਜੀਲੈਂਸ ਦਾ ਛਾਪਾ appeared first on TheUnmute.com - Punjabi News.

Tags:
  • aam-aadmi-party
  • breaking-news
  • kiki-dhillon
  • mla-kushaldeep-singh-dhillon
  • news
  • punjab
  • punjab-congress
  • the-unmute-breaking-news
  • the-unmute-punjabi-news
  • the-unmute-report

ਸਕੂਲ 'ਚ ਪੜ੍ਹ ਰਹੀ ਅਪਣੀ ਬੇਟੀ ਨੂੰ ਮਿਲਣ ਜਾ ਰਹੇ ਮਾਪਿਆਂ ਦੀ ਦਰਦਨਾਕ ਸੜਕ ਹਾਦਸੇ 'ਚ ਮੌਤ

Tuesday 28 February 2023 08:30 AM UTC+00 | Tags: barnala-dhilwan-school-navodaya breaking-news news punjab-news punjab-road-accidents road-accidents

ਚੰਡੀਗੜ੍ਹ, 28 ਫਰਵਰੀ 2023: ਪੰਜਾਬ ਵਿੱਚ ਲਗਾਤਾਰ ਵਧ ਰਹੇ ਸੜਕੀ ਹਾਦਸੇ (Road Accidents) ਚਿੰਤਾ ਦਾ ਵਿਸ਼ਾ ਹੈ | ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਰੋਜ਼ਾਨਾ ਸੜਕ ਹਾਦਸੇ ਦੀ ਖ਼ਬਰਾਂ ਆਉਂਦੀਆ ਹਨ | ਆਏ ਦਿਨ ਸੜਕ ਹਾਦਸੇ ਨਾਲ ਕੋਈ ਨਾ ਕੋਈ ਆਪਣੀ ਜਾਨ ਤੋਂ ਹੱਥ ਧੋ ਬੈਠਦਾ ਹੈ। ਅਜਿਹਾ ਇਕ ਹੋਰ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ | ਬਰਨਾਲਾ ਢਿਲਵਾਂ ਸਕੂਲ ਨਵੋਦਿਆ ਵਿੱਚ ਪੜ੍ਹ ਰਹੀ ਅਪਣੀ ਬੇਟੀ ਨੂੰ ਅਪਣੀ ਸਕੂਟਰੀ ਐਕਟੀਵਾ ‘ਤੇ ਮਿਲਣ ਜਾ ਰਹੇ ਜਗਤਾਰ ਸਿੰਘ ਤੇ ਉਸ ਦੀ ਪਤਨੀ ਨੂੰ ਢਿਲਵਾਂ ਪਟਰੋਲ ਪੰਪ ਕੋਲ ਇੱਕ ਤੇਜ਼ ਰਫਤਾਰ ਨਾਲ ਜਾ ਰਹੀ ਕਾਰ ਨੇ ਪਿਛੋਂ ਜੋਰਦਾਰ ਟੱਕਰ ਮਾਰ ਦਿੱਤੀ |

ਇਸ ਦਰਦਨਾਕ ਹਾਦਸੇ ਵਿੱਚ ਐਕਟੀਵਾ ਸਵਾਰ ਜਗਤਾਰ ਸਿੰਘ ਦੀ ਪਤਨੀ ਨਵਦੀਪ ਕੌਰ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ ਅਤੇ ਗੰਭੀਰ ਜ਼ਖਮੀ ਜਗਤਾਰ ਸਿੰਘ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਲਿਆਂਦਾ ਗਿਆ, ਹਾਲਤ ਗੰਭੀਰ ਦੇਖਦਿਆਂ ਤੇ ਜਗਤਾਰ ਸਿੰਘ ਨੂੰ ਆਦੇਸ਼ ਹਸਪਤਾਲ ਵਿਖੇ ਰੈਫਰ ਕਰ ਦਿੱਤਾ , ਪਰ ਖੂਨ ਬੰਦ ਨਾ ਹੋਣ ਕਾਰਨ ਉਸ ਨੂੰ ਆਦੇਸ਼ ਹਸਪਤਾਲ ਵਿੱਚੋ ਵੀ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ, ਪਰ ਜਖਮਾਂ ਦੀ ਤਾਂਵ ਨਾ ਝੱਲਦੇ ਹੋਏ ਜਗਤਾਰ ਸਿੰਘ ਨੇ ਵੀ ਡੀਐਮਸੀ ਲੁਧਿਆਣਾ ਪਹੁੰਚਦੇ ਹੀ ਦਮ ਤੋੜ ਦਿੱਤਾ |

ਇਸ ਹਾਦਸੇ (Road Accidents) ਤੋਂ ਬਾਅਦ ਮ੍ਰਿਤਕ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ | ਜਗਤਾਰ ਸਿੰਘ ਦੇ ਤਿੰਨ ਬੱਚੇ ਹਨ, ਜਿਹਨਾ ਵਿੱਚ ਇੱਕ ਬੇਟਾ ਦੋ ਬੇਟੀਆ ਜੋ ਕਿ ਬਹੁਤ ਛੋਟੇ ਹਨ, ਇਨ੍ਹਾਂ ਬੱਚਿਆਂ ਦੇ ਸਰ ਤੋਂ ਮਾਪਿਆਂ ਦਾ ਸਾਇਆ ਉੱਠ ਗਿਆ | ਇਸ ਹਾਦਸੇ ਤੋਂ ਬਾਅਦ ਸ਼ਹਿਰ ਦਾ ਮਾਹੌਲ ਗਮਗੀਨ ਹੋ ਗਿਆ | ਜਗਤਾਰ ਸਿੰਘ ਐਸਡੀ ਕਾਲਜ ਵਿੱਚ ਮੁਲਾਜਮ ਸੀ ਤੇ ਜੰਡਾ ਵਾਲਾ ਰੋਡ ਦੋ ਦਰਵਾਜੇ ਵਿੱਚ ਰਵਿਦਾਸੀਆ ਗੁਰੁਦਆਰਾ ਸਾਹਿਬ ਕੋਲ ਰਹਿੰਦਾ ਸੀ |

The post ਸਕੂਲ ‘ਚ ਪੜ੍ਹ ਰਹੀ ਅਪਣੀ ਬੇਟੀ ਨੂੰ ਮਿਲਣ ਜਾ ਰਹੇ ਮਾਪਿਆਂ ਦੀ ਦਰਦਨਾਕ ਸੜਕ ਹਾਦਸੇ ‘ਚ ਮੌਤ appeared first on TheUnmute.com - Punjabi News.

Tags:
  • barnala-dhilwan-school-navodaya
  • breaking-news
  • news
  • punjab-news
  • punjab-road-accidents
  • road-accidents

ਸ੍ਰੀ ਦਰਬਾਰ ਸਾਹਿਬ ਵਿਖੇ ਕਾਰ ਪਾਰਕਿੰਗ ਤੇ ਲੰਗਰ ਲਈ ਰਸਦਾਂ ਵਾਸਤੇ ਸਟੋਰ ਤਿਆਰ ਕਰਨ ਦੀ ਸੇਵਾ ਆਰੰਭ

Tuesday 28 February 2023 09:13 AM UTC+00 | Tags: amritsar breaking-news harjinder-singh-dhami news punjab sachkhand-sri-harmandir-sahib sgpc sri-darbar-sahib the-unmute-breaking-news the-unmute-punjabi-news

ਅੰਮ੍ਰਿਤਸਰ, 28 ਫ਼ਰਵਰੀ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Darbar Sahib) ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਕਾਰ ਪਾਰਕਿੰਗ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਰਸਦਾਂ ਲਈ ਸਟੋਰ ਦੀ ਉਸਾਰੀ ਲਈ ਅੱਜ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਗਈ।ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰ ਪਾਰਕਿੰਗ ਅਤੇ ਰਸਦਾਂ ਲਈ ਸਟੋਰ ਰਾਮ ਤਲਾਈ ਚੌਂਕ ਨਜ਼ਦੀਕ ਪੁਰਾਣੀ ਹੰਸਲੀ ਦੇ ਸਥਾਨ 'ਤੇ ਬਣਾਇਆ ਜਾਵੇਗਾ, ਜਿਸ ਦੀ ਸੇਵਾ ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ।

ਸੰਗਤਾਂ ਦੀ ਹਾਜ਼ਰੀ ਵਿਚ ਕਾਰਸੇਵਾ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਗੁਰਬਾਣੀ ਜਾਪ ਕੀਤਾ ਅਤੇ ਅਰਦਾਸ ਭਾਈ ਸੁਖਦੇਵ ਸਿੰਘ ਵੱਲੋਂ ਕੀਤੀ ਗਈ, ਜਿਸ ਮਗਰੋਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਟੱਕ ਲਗਾ ਕੇ ਸੇਵਾ ਆਰੰਭ ਕੀਤੀ।

ਦੱਸਣਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਪੁੱਜਦੀਆਂ ਸੰਗਤਾਂ ਨੂੰ ਆਪਣੇ ਵਹੀਕਲ ਖੜ੍ਹੇ ਕਰਨ ਦੀ ਵੱਡੀ ਮੁਸ਼ਕਲ ਆਉਂਦੀ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਕਮੇਟੀ ਨੇ ਪੁਰਾਣੀ ਹੰਸਲੀ ਦੇ ਸਥਾਨ 'ਤੇ ਕਾਰ ਪਾਰਕਿੰਗ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਰਸਦਾਂ ਦੇ ਵਾਹਨ ਲੈ ਕੇ ਪੁੱਜਣਾ ਮੁਸ਼ਕਲ ਹੋਣ ਕਾਰਨ ਹੁਣ ਇਥੇ ਖੁੱਲ੍ਹੀ ਥਾਂ 'ਤੇ ਸਟੋਰ ਵੀ ਕਾਰਜਸ਼ੀਲ ਕੀਤਾ ਜਾਵੇਗਾ।

May be an image of 9 people, people standing and outdoors

ਅੱਜ ਲੰਗਰ ਸਟੋਰ ਅਤੇ ਪਾਰਕਿੰਗ ਦੀ ਸੇਵਾ ਆਰੰਭ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਸਾਹਿਬ ਵਾਲੇ, ਬਾਬਾ ਗੁਰਮੀਤ ਸਿੰਘ, ਬਾਬਾ ਕਿਰਪਾਲ ਸਿੰਘ, ਬਾਬਾ ਸੁੱਖਾ ਸਿੰਘ, ਬਾਬਾ ਬਲਵੰਤ ਸਿੰਘ, ਬਾਬਾ ਗੁਰਮੇਲ ਸਿੰਘ, ਬਾਬਾ ਜੋਗਾ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਜੱਫਰਵਾਲ, ਐਕਸੀਅਨ ਸ. ਜਤਿੰਦਰਪਾਲ ਸਿੰਘ, ਐਸਡੀਓ ਸ. ਸੁਖਜਿੰਦਰ ਸਿੰਘ, ਮੀਤ ਮੈਨੇਜਰ ਸ. ਰਵਿੰਦਰਪਾਲ ਸਿੰਘ ਅਤੇ ਸੰਗਤਾਂ ਮੌਜੂਦ ਸਨ।

The post ਸ੍ਰੀ ਦਰਬਾਰ ਸਾਹਿਬ ਵਿਖੇ ਕਾਰ ਪਾਰਕਿੰਗ ਤੇ ਲੰਗਰ ਲਈ ਰਸਦਾਂ ਵਾਸਤੇ ਸਟੋਰ ਤਿਆਰ ਕਰਨ ਦੀ ਸੇਵਾ ਆਰੰਭ appeared first on TheUnmute.com - Punjabi News.

Tags:
  • amritsar
  • breaking-news
  • harjinder-singh-dhami
  • news
  • punjab
  • sachkhand-sri-harmandir-sahib
  • sgpc
  • sri-darbar-sahib
  • the-unmute-breaking-news
  • the-unmute-punjabi-news

ਟੇਸਲਾ ਦੇ CEO ਐਲਨ ਮਸਕ ਇੱਕ ਵਾਰ ਫਿਰ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ

Tuesday 28 February 2023 09:22 AM UTC+00 | Tags: akhi-one-stop-centers-helpline-number breaking-news elon-musk french-billionaire-bernard-arnault latest-news news

ਚੰਡੀਗੜ੍ਹ, 27 ਫ਼ਰਵਰੀ 2023: ਦੁਨੀਆ ਦੀ ਅਰਬਪਤੀਆਂ ਦੀ ਸੂਚੀ ਵਿੱਚ ਵੱਡਾ ਫੇਰਬਦਲ ਹੋਇਆ ਹੈ। ਟੇਸਲਾ ਦੇ ਸੀਈਓ ਐਲਨ ਮਸਕ (Elon Musk) ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਪਿਛਲੇ 24 ਘੰਟਿਆਂ ‘ਚ ਮਸਕ ਦੀ ਜਾਇਦਾਦ ‘ਚ ਉਛਾਲ ਆਉਣ ਨਾਲ ਕੁੱਲ ਸੰਪਤੀ 187 ਅਰਬ ਡਾਲਰ ਹੋ ਗਈ ਹੈ। ਹੁਣ ਤੱਕ ਨੰਬਰ ਇਕ ਕੁਰਸੀ ‘ਤੇ ਬੈਠੇ ਫਰਾਂਸੀਸੀ ਅਰਬਪਤੀ ਬਰਨਾਰਡ ਅਰਨੌਲਟ (Bernard Arnault) 185 ਅਰਬ ਡਾਲਰ ਦੀ ਜਾਇਦਾਦ ਨਾਲ ਦੂਜੇ ਨੰਬਰ ‘ਤੇ ਖਿਸਕ ਗਏ ਹਨ।

ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ ਅਨੁਸਾਰ, ਐਲਨ ਮਸਕ (Elon Musk) ਦੀ ਜਾਇਦਾਦ 24 ਘੰਟਿਆਂ ਦੇ ਅੰਦਰ 6.98 ਅਰਬ ਡਾਲਰ ਵਧ ਗਈ ਹੈ। ਇਸ ਦੇ ਨਾਲ ਉਸ ਨੇ ਇਕ ਵਾਰ ਫਿਰ ਤੋਂ ਪਹਿਲੇ ਨੰਬਰ ‘ਤੇ ਕਬਜ਼ਾ ਕਰ ਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਮਸਕ ਦੀ ਜਾਇਦਾਦ ‘ਚ ਆਈ ਉਛਾਲ ਨੂੰ ਦੇਖਦਿਆਂ ਅਜਿਹੀਆਂ ਸੰਭਾਵਨਾਵਾਂ ਪ੍ਰਗਟਾਈਆਂ ਜਾ ਰਹੀਆਂ ਸਨ ਕਿ ਉਹ ਜਲਦੀ ਹੀ ਨੰਬਰ ਵਨ ਦਾ ਅਮੀਰ ਬਣ ਸਕਦਾ ਹੈ।

ਬਰਨਾਰਡ ਅਰਨੌਲਟ ਪਿਛਲੇ ਸਾਲ ਦਸੰਬਰ 2022 ‘ਚ 2021 ਤੋਂ ਟਾਪ-10 ਅਰਬਪਤੀਆਂ ‘ਚ ਨੰਬਰ-1 ‘ਤੇ ਕਾਬਜ਼ ਹੋਏ ਐਲਨ ਮਸਕ ਨੂੰ ਪਿੱਛੇ ਛੱਡ ਕੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਦਰਅਸਲ, ਪਿਛਲਾ ਸਾਲ ਮਸਕ ਲਈ ਬਹੁਤ ਮਾੜਾ ਸਾਬਤ ਹੋਇਆ। 44 ਅਰਬ ਡਾਲਰ ਦੇ ਟਵਿੱਟਰ ਸੌਦੇ ਦੀ ਸ਼ੁਰੂਆਤ ਤੋਂ, ਉਸਦੀ ਕੁੱਲ ਜਾਇਦਾਦ ਵਿੱਚ ਜ਼ੋਰਦਾਰ ਗਿਰਾਵਟ ਆਉਣੀ ਸ਼ੁਰੂ ਹੋਈ ਅਤੇ ਸਾਲ ਦੇ ਅੰਤ ਤੱਕ ਜਾਰੀ ਰਹੀ।

ਪਿਛਲੇ ਸਾਲ ਜਿੱਥੇ ਐਲਨ ਮਸਕ ਸਭ ਤੋਂ ਵੱਧ ਦੌਲਤ ਗੁਆਉਣ ਦੇ ਮਾਮਲੇ ‘ਚ ਸਿਖਰ ‘ਤੇ ਸਨ, ਉੱਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਉਨ੍ਹਾਂ ਦੀ ਕੰਪਨੀ ਦੇ ਸ਼ੇਅਰਾਂ ‘ਚ ਵਾਧੇ ਕਾਰਨ ਨੈੱਟਵਰਥ ‘ਚ ਵਾਧਾ ਹੋਇਆ, ਜੋ ਅਜੇ ਵੀ ਜਾਰੀ ਹੈ | ਇਸ ਸਾਲ ਹੁਣ ਤੱਕ ਐਲਨ ਮਸਕ ਦੀ ਜਾਇਦਾਦ ਵਿੱਚ 50.1 ਅਰਬ ਡਾਲਰ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਪਹਿਲੇ ਨੰਬਰ ਤੋਂ ਦੂਜੇ ਨੰਬਰ ‘ਤੇ ਖਿਸਕਣ ਵਾਲੇ ਬਰਨਾਰਡ ਅਰਨੌਲਟ ਦੀ ਸੰਪਤੀ ਇਸ ਸਾਲ ਹੁਣ ਤੱਕ 23.3 ਅਰਬ ਡਾਲਰ ਵਧ ਗਈ ਹੈ।

The post ਟੇਸਲਾ ਦੇ CEO ਐਲਨ ਮਸਕ ਇੱਕ ਵਾਰ ਫਿਰ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ appeared first on TheUnmute.com - Punjabi News.

Tags:
  • akhi-one-stop-centers-helpline-number
  • breaking-news
  • elon-musk
  • french-billionaire-bernard-arnault
  • latest-news
  • news

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਂਟ

Tuesday 28 February 2023 09:36 AM UTC+00 | Tags: amritsar breaking-news century-ply-board-company harjinder-singh-dhami news punjab sachkhand-sri-harimandir-sahib sgpc shiromani-committee-secretary-pratap-singh

ਚੰਡੀਗੜ੍ਹ, 27 ਫ਼ਰਵਰੀ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਸੈਂਚੁਰੀ ਪਲਾਈ ਬੋਰਡ ਕੰਪਨੀ (Century Ply Board Company) ਵਲੋਂ 1 ਕਰੋੜ ਰੁਪਏ ਦਾ ਚੈੱਕ ਭੇਟ ਕੀਤਾ ਗਿਆ ਹੈ । ਕੰਪਨੀ ਦੇ ਚੇਅਰਮੈਨ ਸੰਜੈ ਬਜਨੀਕਾ, ਐਮ.ਡੀ. ਪ੍ਰੇਮ ਬਜਨੀਕਾ ਅਤੇ ਸੰਜੈ ਅਗਰਵਾਲ ਵਲੋਂ ਇਹ ਚੈੱਕ ਕੰਪਨੀ ਦੇ ਏ.ਜੀ.ਐਮ. ਬੀ. ਐਸ. ਜਸਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸੌਂਪਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪਲਾਈ ਬੋਰਡ ਕੰਪਨੀ ਏ.ਜੀ.ਐਮ. ਜਸਵਾਲ ਅਤੇ ਹੋਰ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੈਂਚੁਰੀ ਪਲਾਈ ਬੋਰਡ ਕੰਪਨੀ ਦੇ ਚੇਅਰਮੈਨ ਅਤੇ ਹੋਰ ਅਧਿਕਾਰੀ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਸਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੇਵਾ ਵਿੱਚ ਸ਼ਾਮਲ ਹੋਣ ਦੀ ਇੱਛਾ ਪ੍ਰਗਟਾਈ ਸੀ।

The post ਸ੍ਰੀ ਹਰਿਮੰਦਰ ਸਾਹਿਬ ਵਿਖੇ ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਂਟ appeared first on TheUnmute.com - Punjabi News.

Tags:
  • amritsar
  • breaking-news
  • century-ply-board-company
  • harjinder-singh-dhami
  • news
  • punjab
  • sachkhand-sri-harimandir-sahib
  • sgpc
  • shiromani-committee-secretary-pratap-singh

ਜ਼ੀਰਾ ਪੁਲਿਸ ਨੇ ਡੇਢ ਕਿੱਲੋ ਅਫੀਮ ਅਤੇ ਘੋੜੇ ਟਰਾਲੇ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

Tuesday 28 February 2023 09:50 AM UTC+00 | Tags: breaking-news drugs drugs-news ferozepur ndpc-act news punjab-police smugglers the-unmute-breaking-news the-unmute-punjabi-news zira-police

ਫਿਰੋਜ਼ਪੁਰ 27 ਫ਼ਰਵਰੀ 2023: ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਥਾਣਾ ਸਿਟੀ ਦੀ ਪੁਲਿਸ (Zira Police) ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਵੱਲੋਂ ਨਾਕਾਬੰਦੀ ਦੌਰਾਨ ਡੇਢ ਕਿੱਲੋ ਅਫ਼ੀਮ ਅਤੇ ਇਕ ਘੋੜਾ ਟਰਾਲਾ ਜਬਤ ਕੀਤਾ ਗਿਆ ਹੈ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਰੇਸ਼ਮ ਸਿੰਘ ਨੇ ਦੱਸਿਆ ਕਿ ਜਿਲ੍ਹਾ ਫਿਰੋਜ਼ਪੁਰ ਦੇ ਐਸਐਸਪੀ ਮੈਡਮ ਕੰਵਰਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਥਾਣਾ ਇੰਚਾਰਜ ਦੀਪਿਕਾ ਕੰਬੋਜ ਗਸ਼ਤ ਕਰਨ ਜ਼ੀਰਾ ਦੇ ਇੱਕ ਚੌਕ ‘ਤੇ ਪਹੁੰਚੇ |

ਇਸ ਦੌਰਾਨ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸਤਨਾਮ ਸਿੰਘ ਉਰਫ ਸੱਤਾ ਜੋ ਘੋੜਾ ਟਰਾਲਾ ਚਲਾਉਣ ਦਾ ਕੰਮ ਕਰਦਾ ਹੈ ਅਤੇ ਊਹ ਯੂਪੀ ਤੋਂ ਸਸਤੀ ਅਫੀਮ ਲਿਆ ਕੇ ਮਹਿੰਗੇ ਭਾਅ ਵੇਚਣ ਦਾ ਕੰਮ ਵੀ ਕਰਦਾ ਹੈ। ਉਹ ਅੱਜ ਅਫ਼ੀਮ ਲੈ ਕੇ ਆ ਰਿਹਾ ਹੈ। ਜੇਕਰ ਰਾਸਤੇ ਵਿੱਚ ਨਾਕਾਬੰਦੀ ਕੀਤੀ ਜਾਵੇ ਤਾਂ ਉਸ ਫੜਿਆ ਜਾ ਸਕਦਾ ਹੈ।

ਜਿਸ ਤੋਂ ਬਾਅਦ ਜ਼ੀਰਾ ਪੁਲਿਸ (Zira Police) ਨੇ ਤੁਰੰਤ ਸਮਰਾਟ ਪੈਲੇਸ ਕੋਟ ਈਸੇ ਖਾਂ ਰੋਡ ‘ਤੇ ਨਾਕਾਬੰਦੀ ਕੀਤੀ ਗਈ, ਜਦੋਂ ਘੋੜੇ ਟਰਾਲੇ ਨੂੰ ਰੋਕ ਕੇ ਉਸ ਵਿੱਚੋਂ ਤਲਾਸ਼ੀ ਲਈ ਤਾਂ ਬੜੀ ਜੱਦੋ-ਜਹਿਦ ਤੋਂ ਬਾਅਦ ਡੇਢ ਕਿਲੋ ਅਫੀਮ ਬਰਾਮਦ ਕੀਤੀ ਗਈ | ਜਿਸ ਤੋਂ ਬਾਅਦ ਮੁਲਜ਼ਮ ਸਤਨਾਮ ਸਿੰਘ ਉਰਫ ਸੱਤਾ ਨੂੰ ਗ੍ਰਿਫ਼ਤਾਰ ਕਰ ਲਿਆ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤਾਂ ਜੋ ਇਸ ਦਾ ਰਿਮਾਂਡ ਹਾਸਲ ਕਰ ਇਸ ਕੋਲੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਸਕੇ। ਪੁੱਛਗਿੱਛ ਦੌਰਾਨ ਪਤਾ ਲਗਾਇਆ ਜਾਵੇਗਾ ਕਿ ਇਹ ਅਫੀਮ ਕਿਸਨੂੰ ਦੇਣੀ ਸੀ ਅਤੇ ਇਸ ਵਿਚ ਹੋਰ ਕੌਣ ਵਿਅਕਤੀ ਸ਼ਾਮਲ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

The post ਜ਼ੀਰਾ ਪੁਲਿਸ ਨੇ ਡੇਢ ਕਿੱਲੋ ਅਫੀਮ ਅਤੇ ਘੋੜੇ ਟਰਾਲੇ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • drugs
  • drugs-news
  • ferozepur
  • ndpc-act
  • news
  • punjab-police
  • smugglers
  • the-unmute-breaking-news
  • the-unmute-punjabi-news
  • zira-police

ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ

Tuesday 28 February 2023 09:58 AM UTC+00 | Tags: bargari-case bargari-sacrilege-case breaking-news news punjab-latest-news punjab-sikh-morcha sukhbir-singh-badal supreme-court the-unmute-breaking-news the-unmute-latest-update

ਚੰਡੀਗੜ੍ਹ, 27 ਫ਼ਰਵਰੀ 2023: ਬਰਗਾੜੀ ਬੇਅਦਬੀ ਮਾਮਲੇ (Bargari sacrilege case) ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਬੇਅਦਬੀ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਨਾਲ ਸੰਬੰਧਿਤ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕੀਤੀ ਜਾਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਨੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸੰਬੰਧਿਤ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਬੇਅਦਬੀ ਮਾਮਲੇ ਦੇ ਮੁਲਜ਼ਮ ਮਹਿੰਦਰ ਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆ ਦੇ ਕਤਲ ਤੋਂ ਬਾਅਦ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

The post ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ appeared first on TheUnmute.com - Punjabi News.

Tags:
  • bargari-case
  • bargari-sacrilege-case
  • breaking-news
  • news
  • punjab-latest-news
  • punjab-sikh-morcha
  • sukhbir-singh-badal
  • supreme-court
  • the-unmute-breaking-news
  • the-unmute-latest-update

ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਕੀਤਾ ਸੇਧਹੀਣ: ਮੁੱਖ ਮੰਤਰੀ ਭਗਵੰਤ ਮਾਨ

Tuesday 28 February 2023 10:15 AM UTC+00 | Tags: aam-aadmi-party appointment-letters bhagwant-mann breaking-news chief-minister-bhagwant-mann congress jobs newly-recruited-veterinary-officers news punjab-news shiromani-akali-dal the-unmute-breaking-news veterinary-officers

ਚੰਡੀਗੜ੍ਹ, 28 ਫਰਵਰੀ 2023: ਸੂਬੇ ਦੇ ਨੌਜਵਾਨਾਂ ਨੂੰ ਸੇਧਹੀਣ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 26,797 ਤੋਂ ਵੱਧ ਨਿਯੁਕਤੀ ਪੱਤਰ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ ਹੈ ਤਾਂ ਕਿ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇ।

ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚੜ੍ਹੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦੇ ਅਨਿੱਖੜ ਅੰਗ ਬਣ ਗਏ ਹਨ ਅਤੇ ਹੁਣ ਤੋਂ ਉਨ੍ਹਾਂ ਨੂੰ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ 11 ਮਹੀਨਿਆਂ ਦੌਰਾਨ ਇੰਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਦੇਣ ਤੋਂ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪਤਾ ਚੱਲਦਾ ਹੈ ਕਿ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਦਿਸਹੱਦੇ ਖੋਲ੍ਹਣ ਲਈ ਸਰਕਾਰ ਕਿੰਨੀ ਸੰਜੀਦਾ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੈਰਾਸ਼ੂਟਰ ਦੀ ਥਾਂ ਜ਼ਮੀਨ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜਿਆ ਵਿਅਕਤੀ ਜ਼ਮੀਨ ਤੋਂ ਉੱਠ ਕੇ ਅਰਸ਼ ਫਤਹਿ ਕਰ ਸਕਦਾ ਹੈ ਅਤੇ ਇਨ੍ਹਾਂ ਮਿਹਨਤੀ ਲੋਕਾਂ ਦੀ ਹੱਦ ਆਸਮਾਨ ਹੀ ਹੁੰਦਾ ਹੈ। ਇਸ ਦੇ ਉਲਟ ਪੈਰਾਸ਼ੂਟਰ ਆਸਮਾਨ ਤੋਂ ਆਉਂਦੇ ਹਨ ਅਤੇ ਉਨ੍ਹਾਂ ਕਦੇ ਨਾ ਕਦੇ ਜ਼ਮੀਨ ਉਤੇ ਡਿੱਗਣਾ ਹੁੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕੋ-ਇਕ ਮੰਤਵ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੇ ਟੀਚੇ ਦੀ ਪੂਰਤੀ ਲਈ ਇਹ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਭਵਿੱਖਮੁਖੀ ਯੋਜਨਾ ਬਣਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਠੇਕੇ ਉਤੇ ਕੰਮ ਕਰਦੇ 14 ਹਜ਼ਾਰ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ ਅਤੇ ਕੈਬਨਿਟ ਨੇ ਇੰਨੀ ਗਿਣਤੀ ਵਿੱਚ ਹੀ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਮੌਕਾ ਹੈ ਕਿ ਪੰਜਾਬ ਪੁਲਿਸ ਨੇ 2100 ਆਸਾਮੀਆਂ ਦੀ ਭਰਤੀ ਕੱਢੀ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਆਉਣ ਵਾਲੇ ਚਾਰ ਸਾਲਾਂ ਦੌਰਾਨ ਸਿਪਾਹੀ ਦੀਆਂ 1800 ਅਤੇ ਸਬ-ਇੰਸਪੈਕਟਰਾਂ 300 ਆਸਾਮੀਆਂ ਹਰ ਸਾਲ ਭਰੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਸਨਅਤੀ ਵਿਕਾਸ ਨੂੰ ਤੇਜ਼ ਕਰਨ ਵੱਲ ਵੱਧ ਧਿਆਨ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਦੀ ਸ਼ੁਰੂਆਤ ਕਰਨ ਉਤੇ ਵਿਚਾਰ ਕਰ ਰਹੀ ਹੈ, ਜਿਸ ਤਹਿਤ ਪੰਜਾਬ ਵਾਸੀਆਂ ਨੂੰ 40 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਦਰ ਉਤੇ ਜਾ ਕੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸਕੀਮ ਐਪ ਜ਼ਰੀਏ ਆਨਲਾਈਨ ਮੁਹੱਈਆ ਹੋਵੇਗੀ ਅਤੇ ਨਾਗਰਿਕਾਂ ਨੂੰ ਸਿਰਫ ਇਕ ਫੋਨ ਕਾਲ ਨਾਲ ਇਸ ਸਕੀਮ ਦਾ ਲਾਭ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨਾਗਰਿਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸੇਵਾਵਾਂ ਹਾਸਲ ਹੋਣਗੀਆਂ।

ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਖਾਸ ਕਰਕੇ ਮੀਡੀਆ ਨੂੰ ਸੱਦਾ ਦਿੱਤਾ ਕਿ ਨੌਜਵਾਨਾਂ ਨੂੰ ਭੜਕਾ ਕੇ ਸੂਬੇ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਲੋਕਾਂ ਨੂੰ ਮੂੰਹ ਨਾ ਲਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਕਮਾਤਰ ਉਦੇਸ਼ ਅਮਨ-ਸ਼ਾਂਤੀ, ਵਿਕਾਸ ਤੇ ਖੁਸ਼ਹਾਲੀ ਲਿਆਉਣਾ ਹੈ ਅਤੇ ਇਸ ਮਨੋਰਥ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਪੂਰਾ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤੀ ਦੇ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵੱਲ ਵਧੇਰੇ ਧਿਆਨ ਦੇ ਰਹੀ ਹੈ ਤਾਂ ਕਿ ਕਿਸਾਨਾਂ ਦੀ ਆਮਦਨ ਵਧਾਈ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ਉਤੇ ਜ਼ੋਰ ਦੇ ਰਹੀ ਹੈ ਅਤੇ ਗੰਨਾ, ਲੀਚੀ, ਲਸਣ ਅਤੇ ਕਿੰਨੂ ਸਮੇਤ ਹੋਰ ਫਲਾਂ ਲਈ ਛੇਤੀ ਹੀ ਪ੍ਰੋਸੈਸਿੰਗ ਪਲਾਂਟ ਸਥਾਪਤ ਕਰੇਗੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਮਿਲਕਫੈਡ ਰਾਹੀਂ ਦੁੱਧ ਦਾ ਉਤਪਾਦਨ ਵਧਾਉਣ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਕਿ ਇਸ ਦਾ ਵਿਸਤਾਰ ਹੋਰ ਸੂਬਿਆਂ ਵਿਚ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਉਤਪਾਦ ਆਲਮੀ ਪੱਧਰ ਉਤੇ ਖਾਸ ਕਰਕੇ ਪੰਜਾਬੀ ਭਾਈਚਾਰੇ ਵਿਚ ਬਹੁਤ ਪ੍ਰਸਿੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਉਤਪਾਦਾਂ ਨੇ ਪੇਂਡੂ ਅਤੇ ਖੇਤਰੀ ਮਾਰਕੀਟ ਤੋਂ ਬਾਅਦ ਘਰੇਲੂ ਅਤੇ ਕੌਮਾਂਤਰੀ ਮਾਰਕੀਟ ਵਿਚ ਵੱਡਾ ਨਾਮਣਾ ਖੱਟਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਨ੍ਹਾਂ ਵਸਤਾਂ ਦੀ ਪ੍ਰੋਸੈਸਿੰਗ ਰਾਹੀਂ ਹੋਰ ਮੁਨਾਫਾ ਦੇਣ ਦੇ ਯਤਨ ਕੀਤੇ ਜਾ ਰਹੇ ਹਨ।

ਸੂਬਾ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1 ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਦੇ 87 ਫੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਦ ਸਾਧਾਰਨ ਪਰਿਵਾਰ ਤੋਂ ਹਨ ਅਤੇ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਨ੍ਹਾਂ ਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਭਰ ਵਿਚ 500 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਹਨ। ਉਨ੍ਹਾਂ ਕਿਹਾ ਕਿ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਲਈ 'ਸਕੂਲ ਆਫ ਐਮੀਨੈਂਸ' ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਗਤੀਸ਼ੀਲ ਪੰਜਾਬ ਦੀ ਨਵੀਂ ਸਵੇਰ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਹਰੇਕ ਖੇਤਰ ਵਿਚ ਮੁਲਕ ਵਿਚ ਮੋਹਰੀ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਆਉਂਦੀਆਂ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਕੋਈ ਕਮੀ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਬਿਜਲੀ ਦੇ ਲੰਮੇ ਕੱਟ ਲੱਗਣ ਦੇ ਦਿਨ ਪੁੱਗ ਚੁੱਕੇ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਨ ਵੱਲ ਵਧ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿਚ ਬਿਜਲੀ ਉਤਪਾਦਨ ਵਿਚ 83 ਫੀਸਦੀ ਦਾ ਵਾਧਾ ਹੋਇਆ ਹੈ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਤੋਂ ਪਹਿਲਾਂ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਪਤਵੰਤਿਆਂ ਦਾ ਸਵਾਗਤ ਕੀਤਾ।

 

The post ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਕੀਤਾ ਸੇਧਹੀਣ: ਮੁੱਖ ਮੰਤਰੀ ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • appointment-letters
  • bhagwant-mann
  • breaking-news
  • chief-minister-bhagwant-mann
  • congress
  • jobs
  • newly-recruited-veterinary-officers
  • news
  • punjab-news
  • shiromani-akali-dal
  • the-unmute-breaking-news
  • veterinary-officers

ਖੰਨਾ 'ਚ ਭਾਜਪਾ ਦੀ ਮਹਿਲਾ ਆਗੂ ਤੋਂ ਤਿੰਨ ਲੱਖ ਰੁਪਏ ਫਿਰੌਤੀ ਮੰਗਣ ਵਾਲਾ ਪੁਲਿਸ ਵਲੋਂ ਕਾਬੂ

Tuesday 28 February 2023 10:26 AM UTC+00 | Tags: aam-aadmi-party bjp-women-wing-punjab-vice-president-manish-sood breaking-news crime cyber-crime khanna khanna-police news police punjab punjabi-news punjab-news threat-call

ਖੰਨਾ, 28 ਫਰਵਰੀ 2023: ਖੰਨਾ (Khanna) ਵਿਖੇ ਭਾਜਪਾ ਮਹਿਲਾ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਮਨੀਸ਼ ਸੂਦ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਅਤੇ ਤਿੰਨ ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਫਿਰੌਤੀ ਮੰਗਣ ਵਾਲੇ ਦੀ ਪਛਾਣ ਲੁਧਿਆਣਾ ਦੇ ਰਜਨੀਸ਼ ਸ਼ਰਮਾ ਵਜੋਂ ਹੋਈ ਹੈ। ਇਸ ਮਾਮਲੇ ਵਿਚ ਵਰਤਿਆ ਗਿਆ ਸਿਮ ਵੀ ਫਰਜ਼ੀ ਨਿਕਲਿਆ ਹੈ ਜੋ ਕਿਸੇ ਹੋਰ ਦੇ ਨਾਂ 'ਤੇ ਸੀ। ਪੁਲਿਸ ਦੇ ਮੁਤਾਬਕ ਰਾਜਨੀਸ਼ ਖਿਲਾਫ ਪਹਿਲਾਂ ਹੀ ਲੁਧਿਆਣਾ ਵਿਚ 5 ਮੁਕੱਦਮੇ ਦਰਜ ਹਨ।

ਇਸ ਮੌਕੇ ਖੰਨਾ (Khanna) ਦੇ ਐਸਐਸਪੀ ਅਮਨੀਤ ਕੋਂਡਲ ਨੇ ਦੱਸਿਆ ਕਿ ਖੰਨਾ ਵਿਚ ਭਾਜਪਾ ਦੀ ਮਹਿਲਾ ਆਗੂ ਮਨੀਸ਼ ਸੂਦ ਨੂੰ ਧਮਕੀ ਦੇ ਕੇ ਤਿੰਨ ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਪੁਲਿਸ ਨੇ ਮਨੀਸ਼ਾ ਦੇ ਪਤੀ ਅਜੈ ਸੂਦ ਦੇ ਬਿਆਨਾਂ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਸੀ। ਇਸਤੋਂ ਬਾਅਦ ਜਾਂਚ ਦੌਰਾਨ ਰਜਨੀਸ਼ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ ਗਿਆ ।May be an image of 9 people and people standing

ਦੱਸਿਆ ਜਾ ਰਿਹਾ ਹੈ ਕਿ ਰਜਨੀਸ਼ ਸ਼ਰਮਾ ਇਕ ਕੁੜੀ ਨੂੰ ਇਕਪਾਸੜ ਪਿਆਰ ਕਰਦਾ ਸੀ ਤੇ ਕਾਫੀ ਸਮੇਂ ਤੋਂ ਕੁੜੀ ਨੂੰ ਤੰਗ ਪ੍ਰੇਸ਼ਾਨ ਵੀ ਕਰਦਾ ਸੀ। ਕੁੜੀ ਦੇ ਪਰਿਵਾਰ ਵਾਲਿਆਂ ਨੇ ਰਜਨੀਸ਼ ਖਿਲਾਫ 5 ਕੇਸ ਦਰਜ ਕਰਵਾਏ ਹਨ। ਇਸਦਾ ਬਦਲਾ ਲੈਣ ਲਈ ਰਜਨੀਸ਼ ਨੇ ਕੁੜੀ ਦੇ ਭਰਾ ਦਾ ਗੂਗਲ ਪੇ ਸਕੈਨਰ ਭਾਜਪਾ ਆਗੂ ਨੂੰ ਭੇਜ ਕੇ ਧਮਕੀ ਦਿੰਦਿਆਂ ਫਿਰੌਤੀ ਮੰਗੀ। ਐਸ ਐਸ ਪੀ ਨੇ ਦੱਸਿਆ ਕਿ ਮੋਗਾ ਤੇ ਲੁਧਿਆਣਾ ਵਿਚ ਪਹਿਲਾਂ ਵੀ ਇਸ ਤਰੀਕੇ ਫਿਰੌਤੀ ਮੰਗਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।

The post ਖੰਨਾ ‘ਚ ਭਾਜਪਾ ਦੀ ਮਹਿਲਾ ਆਗੂ ਤੋਂ ਤਿੰਨ ਲੱਖ ਰੁਪਏ ਫਿਰੌਤੀ ਮੰਗਣ ਵਾਲਾ ਪੁਲਿਸ ਵਲੋਂ ਕਾਬੂ appeared first on TheUnmute.com - Punjabi News.

Tags:
  • aam-aadmi-party
  • bjp-women-wing-punjab-vice-president-manish-sood
  • breaking-news
  • crime
  • cyber-crime
  • khanna
  • khanna-police
  • news
  • police
  • punjab
  • punjabi-news
  • punjab-news
  • threat-call

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 16 IPS ਤੇ 2 PPS ਅਧਿਕਾਰੀਆਂ ਦੇ ਤਬਾਦਲੇ

Tuesday 28 February 2023 11:17 AM UTC+00 | Tags: aam-aadmi-party breaking-news latest-news news punjab-governer punjab-governer-banwari-lal-prohit punjab-government punjab-police punjab-police-transfer the-unmute-breaking-news the-unmute-punjab

ਚੰਡੀਗੜ੍ਹ, 28 ਫਰਵਰੀ 2023: ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ (Punjab Police) ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ | ਪੰਜਾਬ ਪੁਲਿਸ ਦੇ 16 ਆਈਪੀਐੱਸ (IPS) ਅਤੇ 2 ਪੀਪੀਐੱਸ (PPS) ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਵੇਖੋ ਸੂਚੀ

Punjab Police

Police

The post ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 16 IPS ਤੇ 2 PPS ਅਧਿਕਾਰੀਆਂ ਦੇ ਤਬਾਦਲੇ appeared first on TheUnmute.com - Punjabi News.

Tags:
  • aam-aadmi-party
  • breaking-news
  • latest-news
  • news
  • punjab-governer
  • punjab-governer-banwari-lal-prohit
  • punjab-government
  • punjab-police
  • punjab-police-transfer
  • the-unmute-breaking-news
  • the-unmute-punjab

ਵਿਜੀਲੈਂਸ ਵੱਲੋਂ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫਤਾਰ

Tuesday 28 February 2023 11:22 AM UTC+00 | Tags: aam-aadmi-party breaking-news bribe cm-bhagwant-mann latest-news news punjab punjab-news the-unmute-breaking-news the-unmute-punjabi-news wasika-navis-nitin-dutt wasika-nawis

ਚੰਡੀਗੜ, 28 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਕੇਂਦਰੀ, ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨਿਤਿਨ ਦੱਤ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਨੂੰ ਭੁਪੇਸ਼ ਜੋਸ਼ੀ, ਵਾਸੀ ਚੰਦਰ ਨਗਰ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਵਸੀਕਾ ਨਵੀਸ ਨੇ ਉਸ ਦੇ 50 ਗਜ਼ ਦੇ ਮਕਾਨ ਦੀ ਰਜਿਸਟਰੀ ਕਰਵਾਉਣ ਲਈ ਉਸ ਕੋਲੋਂ 70,000 ਰੁਪਏ ਰਿਸ਼ਵਤ ਮੰਗੀ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਦੀ ਲੁਧਿਆਣਾ ਰੇਂਜ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਵਸੀਕਾ ਨਵੀਸ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ। ਇਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਵੱਲੋਂ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫਤਾਰ appeared first on TheUnmute.com - Punjabi News.

Tags:
  • aam-aadmi-party
  • breaking-news
  • bribe
  • cm-bhagwant-mann
  • latest-news
  • news
  • punjab
  • punjab-news
  • the-unmute-breaking-news
  • the-unmute-punjabi-news
  • wasika-navis-nitin-dutt
  • wasika-nawis

ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਕਤਲ ਕੇਸ 'ਚ ਫ਼ਰਾਰ ਔਰਤ ਗ੍ਰਿਫਤਾਰ

Tuesday 28 February 2023 11:42 AM UTC+00 | Tags: breaking-news congress crime latest-news major-singh-dhariwal market-committee-patti news patti-murder-case patti-police punjab-police the-unmute-breaking-news the-unmute-punjabi-news the-unmute-update

ਤਰਨ ਤਾਰਨ, 28 ਫਰਵਰੀ 2023: ਪੱਟੀ ‘ਚ ਕਾਂਗਰਸੀ ਆਗੂ ਕਾਂਗਰਸ ਸਰਕਾਰ ਸਮੇਂ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦਾ ਬੀਤੇ ਦਿਨ ਇੱਕ ਔਰਤ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ | ਤਰਨਤਾਰਨ ਪੁਲਸ ਨੇ ਅੱਜ ਮੇਜਰ ਸਿੰਘ ਧਾਰੀਵਾਲ ਦਾ ਕਤਲ ਕਰਨ ਵਾਲੀ ਫਰਾਰ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।

ਔਰਤ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ। ਪੁਲਿਸ ਸੂਤਰਾਂ ਅਨੁਸਾਰ ਮੁਲਜ਼ਮ ਮਹਿਲਾ ਚੇਅਰਮੈਨ ਦੇ ਪੈਲੇਸ ਵਿੱਚ ਸਜਾਵਟ ਦਾ ਕੰਮ ਕਰਦੀ ਸੀ ਅਤੇ ਕੱਲ੍ਹ ਉਹ ਚੇਅਰਮੈਨ ਦੇ ਲਾਇਸੈਂਸੀ ਪਿਸਤੌਲ ਨਾਲ ਮੇਜਰ ਸਿੰਘ ਦਾ ਆਪਣੇ ਪੈਲੇਸ ਵਿੱਚ ਕਤਲ ਕਰਨ ਮਗਰੋਂ ਫਰਾਰ ਹੋ ਗਈ ਸੀ। ਉਕਤ ਔਰਤ ਅੰਮ੍ਰਿਤਸਰ ਦੇ ਮਕਬੂਲਪੁਰਾ ਦੀ ਰਹਿਣ ਵਾਲੀ ਹੈ, ਜੋ ਬੀਤੇ ਦਿਨ ਤੋਂ ਫਰਾਰ ਸੀ। ਦੂਜੇ ਪਾਸੇ ਮੁਲਜ਼ਮ ਔਰਤ ਨੇ ਕਿਹਾ ਕਿ ਮੇਜਰ ਸਿੰਘ ਧਾਰੀਵਾਲ ਨੇ ਉਸ ਨਾਲ ਸਰੀਰਕ ਸੰਬੰਧ ਬਣਾਏ ਅਤੇ ਉਸ ਨੂੰ ਕਈ ਸਾਲਾਂ ਤੋਂ ਤੰਗ ਪ੍ਰੇਸ਼ਾਨ ਕਰਦਾ ਸੀ |ਇਸ ਤੋਂ ਤੰਗ ਆ ਕੇ ਉਸਨੇ ਇਹ ਕਦਮ ਚੁੱਕਿਆ |

The post ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਕਤਲ ਕੇਸ ‘ਚ ਫ਼ਰਾਰ ਔਰਤ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • congress
  • crime
  • latest-news
  • major-singh-dhariwal
  • market-committee-patti
  • news
  • patti-murder-case
  • patti-police
  • punjab-police
  • the-unmute-breaking-news
  • the-unmute-punjabi-news
  • the-unmute-update

CM ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਪੋਤੀ ਦੇ ਵਿਆਹ 'ਚ ਕੀਤੀ ਸ਼ਿਰਕਤ

Tuesday 28 February 2023 11:58 AM UTC+00 | Tags: aam-aadmi-party bhagwant-mann breaking-news cm-bhagwant-mann latest-news news punjab punjab-news the-unmute-breaking-news the-unmute-punjabi-news

ਚੰਡੀਗੜ੍ਹ, 28 ਫਰਵਰੀ 2023: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਿਚਾਲੇ ਚੱਲ ਰਹੀ ਤਲਖ਼ੀ ਵਿਚਾਲੇ ਇੱਕ ਤਸਵੀਰ ਸਾਹਮਣੇ ਆਈ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਪੋਤੀ ਦੇ ਵਿਆਹ 'ਚ ਸ਼ਿਰਕਤ ਕੀਤੀ ਹੈ। ਇਸ ਤਸਵੀਰ ਵਿੱਚ ਖੁਸ਼ੀ ਦੇ ਪਲਾਂ ਵਿੱਚ ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲਾ ਖੱਟਰ ਅਤੇ ਕਈ ਆਗੂ ਇੱਕਠੇ ਬੈਠੇ ਦਿਖਾਈ ਦਿੱਤੇ |

ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ (Budget Session) 3 ਮਾਰਚ ਨੂੰ ਹੋਵੇਗਾ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਇਸਦੀ ਮਨਜ਼ੂਰੀ ਦੇ ਦਿੱਤੀ ਹੈ | ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਪੰਜਾਬ ਸਰਕਾਰ ਵਲੋਂ ਸੱਦੇ ਬਜਟ ਸੈਸ਼ਨ (Budget Session) ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਇਸ ਫੈਸਲੇ ਨੂੰ ਚੁਣੌਤੀ ਦੇਣ ਲਈ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸਦੀ ਸੁਣਵਾਈ ਜਾਰੀ ਹੈ | ਪੰਜਾਬ ਸਰਕਾਰ ਨੇ ਚੀਫ ਜਸਟਿਸ ਬੈਂਚ ਅੱਗੇ ਫੌਰੀ ਸੁਣਵਾਈ ਕਰਨ ਦੀ ਮੰਗ ਕੀਤੀ ਹੈ |

The post CM ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਪੋਤੀ ਦੇ ਵਿਆਹ 'ਚ ਕੀਤੀ ਸ਼ਿਰਕਤ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • cm-bhagwant-mann
  • latest-news
  • news
  • punjab
  • punjab-news
  • the-unmute-breaking-news
  • the-unmute-punjabi-news

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਮਹਾਂਰਾਸਟਰ ਵਿਖੇ ਦੋ-ਰੋਜ਼ਾ ਖੇਤਰੀ ਵਰਕਸ਼ਾਪ 'ਚ ਲਿਆ ਹਿੱਸਾ

Tuesday 28 February 2023 12:05 PM UTC+00 | Tags: aam-aadmi-party breaking-news cm-bhagwant-mann dr-baljit-kaur maharastra news punjab-government punjabi-news punjab-news the-unmute-breaking-news two-day-regional-workshop-at-maharastra
  1. ਚੰਡੀਗੜ੍ਹ, 28 ਫਰਵਰੀ 2023: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਮਹਾਂਰਾਸ਼ਟਰ ਦੇ ਪੂਨੇ ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਸਮਾਜਿਕ ਨਿਆਂ ਸਬੰਧੀ ਕਰਵਾਈ ਗਈ ਦੋ ਰੋਜ਼ਾ ਵਰਕਸ਼ਾਪ ਵਿੱਚ ਹਿੱਸਾ ਲਿਆ। ਇਹ ਵਰਕਸ਼ਾਪ ਮਿਤੀ 28 ਫਰਵਰੀ ਤੋਂ 1 ਮਾਰਚ ਤੱਕ ਆਯੋਜਿਤ ਕੀਤੀ ਗਈ ਹੈ। ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਭਾਰਤ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵੱਖ-ਵੱਖ ਮੰਤਰੀਆਂ ਅਤੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਨਿਆਂ ਵਿਭਾਗ ਇੱਕ ਅਜਿਹਾ ਵਿਭਾਗ ਹੈ ਜੋ ਸਮਾਜ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਸਮੇਂ-ਸਮੇਂ ਤੇ ਨਿਆਂ ਦਿੰਦਾ ਰਿਹਾ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਲਗਾਤਾਰ ਪਾਰਦਰਸ਼ਤਾ ਨਾਲ ਰਾਖੀ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਗਿਣਤੀ 32 ਫੀਸਦੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਭਲਾਈ ਲਈ ਬਣਾਈਆ ਨੀਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜਿਸ ਨਾਲ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਕਾਫੀ ਮੱਦਦ ਮਿਲੀ ਹੈ।

ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦਾ ਵਿਦਿਅਕ, ਸਮਾਜਿਕ ਅਤੇ ਘੱਟ ਗਿਣਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਰਾਜ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਬੇਹਤਰ ਢੰਗ ਨਾਲ ਲਾਗੂ ਕਰਨ ਵਾਲੇ ਦੇਸ਼ ਦੇ ਪਹਿਲੇ ਪੰਜ ਰਾਜਾਂ ਵਿੱਚ ਸਥਾਨ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਰਾਜ ਵਿੱਚ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਦੋ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਡਾ.ਬੀ.ਆਰ ਅੰਬੇਡਕਰ ਭਵਨ ਸਥਾਪਤ ਕੀਤੇ ਗਏ ਹਨ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆਂ ਕਰਵਾਈਆ ਜਾਂਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਡਾ.ਬੀ.ਆਰ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਸੰਸਥਾ, ਐਸ.ਏ.ਐਸ ਨਗਰ (ਮੁਹਾਲੀ) ਵਿਖੇ ਅਨੁਸੂਚਿਤ ਜਾਤੀਆਂ, ਪੱਛੜੀ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਆਈ.ਏ.ਐਸ, ਪੀ.ਸੀ.ਐਸ ਅਤੇ ਬੈਂਕ ਪੀ.ਓ ਦੇ ਪ੍ਰੀਲਿਮਨਰੀ ਇੰਗਜਾਮੀਨੇਸ਼ਨ ਵਾਸਤੇ ਕੋਚਿੰਗ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਡਾ.ਅੰਬੇਡਕਰ ਭਵਨ ਮੁਹਾਲੀ ਨੂੰ ਸਥਾਪਤ ਕਰਨ ਲਈ ਲੱਗਭੱਗ 45 ਕਰੋੜ ਦੀ ਜ਼ਰੂਰਤ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਇਸ ਲਈ 50 ਫੀਸਦੀ ਗਰਾਂਟ ਦੀ ਮੰਗ ਕੀਤੀ, ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਦਿਆਰਥੀ ਹਾਇਰ ਐਜੂਕੇਸ਼ਨ ਪ੍ਰਾਪਤ ਕਰ ਸਕਣ।

The post ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਮਹਾਂਰਾਸਟਰ ਵਿਖੇ ਦੋ-ਰੋਜ਼ਾ ਖੇਤਰੀ ਵਰਕਸ਼ਾਪ ‘ਚ ਲਿਆ ਹਿੱਸਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dr-baljit-kaur
  • maharastra
  • news
  • punjab-government
  • punjabi-news
  • punjab-news
  • the-unmute-breaking-news
  • two-day-regional-workshop-at-maharastra

ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

Tuesday 28 February 2023 12:16 PM UTC+00 | Tags: aam-aadmi-party arvind-kejriwal breaking-news cbi cbi-team chief-minister-manish-sisodia cm-arvind-kajeriwal delhi delhi-chief-minister-arvind-kejriwa delhi-court delhi-deputy-chief-minister-manish-sisodi delhi-deputy-chief-minister-manish-sisodia delhi-excise-policy-case delhi-government deputy-chief-minister-manish-sisodia dinesh-arora excise-policy-case excise-policy-scam-case government-hospital-in-sarita-vihar manish-sisodia news supreme-court

ਚੰਡੀਗੜ੍ਹ, 28 ਫਰਵਰੀ 2023: ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਚੱਲ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸੁਪਰੀਮ ਕੋਰਟ ਪਹੁੰਚੇ। ਉਨ੍ਹਾਂ ਦੀ ਤਰਫੋਂ ਵਕੀਲਾਂ ਨੇ ਗ੍ਰਿਫਤਾਰੀ ਦੇ ਖ਼ਿਲਾਫ਼ ਅਤੇ ਸੀਬੀਆਈ ਦੇ ਕੰਮ ਕਰਨ ਦੇ ਤਰੀਕੇ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ।

ਸੁਪਰੀਮ ਕੋਰਟ ‘ਚ ਦੋ ਜੱਜਾਂ ਦੀ ਬੈਂਚ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਚੀਫ਼ ਜਸਟਿਸ ਚੰਦਰਚੂੜ ਅਤੇ ਜਸਟਿਸ ਨਰਸਿਮਹਾ ਦੀ ਬੈਂਚ ਅੱਗੇ ਮਨੀਸ਼ ਸਿਸੋਦੀਆ ਦਾ ਪੱਖ ਪੇਸ਼ ਕੀਤਾ। ਸੁਣਵਾਈ ਦੌਰਾਨ ਜੱਜਾਂ ਨੇ ਕਿਹਾ ਕਿ ਤੁਸੀਂ ਦਿੱਲੀ ਹਾਈਕੋਰਟ ਜਾ ਸਕਦੇ ਸੀ। ਸਿੱਧੇ ਤੌਰ ‘ਤੇ ਸੁਪਰੀਮ ਕੋਰਟ ਵਿਚ ਆਉਣਾ ਚੰਗੀ ਪਰੰਪਰਾ ਨਹੀਂ ਹੈ। ਤੁਹਾਡੇ ਕੋਲ ਜ਼ਮਾਨਤ ਲਈ ਹਾਈ ਕੋਰਟ ਦਾ ਵਿਕਲਪ ਹੈ।

ਜਸਟਿਸ ਪੀਐਸ ਨਰਸਿਮਹਾ ਨੇ ਕਿਹਾ ਕਿ ਮਾਮਲਾ ਦਿੱਲੀ ਵਿੱਚ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਤੁਸੀਂ ਸਿੱਧੇ ਸੁਪਰੀਮ ਕੋਰਟ ਤੱਕ ਪਹੁੰਚ ਕਰੋ। ਉਨ੍ਹਾਂ ਕਿਹਾ ਕਿ ਉਪ ਮੁੱਖ ਮੰਤਰੀ ਸਿਸੋਦੀਆ ਕੋਲ ਆਪਣੀ ਜ਼ਮਾਨਤ ਸਬੰਧੀ ਕਈ ਵਿਕਲਪ ਹਨ। ਉਸ ਨੂੰ ਦਿੱਲੀ ਹਾਈਕੋਰਟ ਜਾਣਾ ਚਾਹੀਦਾ ਹੈ। ਅਸੀਂ ਇਸ ਮਾਮਲੇ ਵਿੱਚ ਦਖਲ ਨਹੀਂ ਦੇ ਸਕਦੇ। ਦੂਜੇ ਪਾਸੇ ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਹੁਣ ਸੁਪਰੀਮ ਕੋਰਟ ਦੀ ਸਲਾਹ ‘ਤੇ ਇਸ ਮਾਮਲੇ ਨੂੰ ਹਾਈਕੋਰਟ ‘ਚ ਲੈ ਕੇ ਜਾਵੇਗੀ। ‘ਆਪ’ ਪਾਰਟੀ ਨੇ ਕਿਹਾ ਕਿ ਅਸੀਂ ਅਦਾਲਤ ਦਾ ਸਨਮਾਨ ਕਰਦੇ ਹਾਂ।

ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜ ਦਿਨਾਂ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਹਵਾਲੇ ਕਰ ਦਿੱਤਾ ਹੈ। ਅਦਾਲਤ ਨੇ ਸਹਿਮਤੀ ਪ੍ਰਗਟਾਈ ਕਿ ਜਾਂਚ ਦੇ ਹਿੱਤ ਵਿੱਚ ਰਿਮਾਂਡ ਜ਼ਰੂਰੀ ਹੈ। ਦੂਜੇ ਪਾਸੇ ਸਿਸੋਦੀਆ ਨੂੰ ਦੱਸਿਆ ਗਿਆ ਕਿ ਤਤਕਾਲੀ ਲੈਫਟੀਨੈਂਟ ਗਵਰਨਰ ਨੇ ਆਬਕਾਰੀ ਨੀਤੀ ‘ਚ ਬਦਲਾਅ ਨੂੰ ਮਨਜ਼ੂਰੀ ਦੇ ਦਿੱਤੀ ਸੀ ਪਰ ਸੀ.ਬੀ.ਆਈ. ਚੁਣੀ ਹੋਈ ਸਰਕਾਰ ਦੇ ਪਿੱਛੇ ਪਈ ਹੈ |

The post ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • cbi
  • cbi-team
  • chief-minister-manish-sisodia
  • cm-arvind-kajeriwal
  • delhi
  • delhi-chief-minister-arvind-kejriwa
  • delhi-court
  • delhi-deputy-chief-minister-manish-sisodi
  • delhi-deputy-chief-minister-manish-sisodia
  • delhi-excise-policy-case
  • delhi-government
  • deputy-chief-minister-manish-sisodia
  • dinesh-arora
  • excise-policy-case
  • excise-policy-scam-case
  • government-hospital-in-sarita-vihar
  • manish-sisodia
  • news
  • supreme-court

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਮਿਲੇਗਾ ਕੌਮੀ ਐਵਾਰਡ: ਬ੍ਰਮ ਸ਼ੰਕਰ ਜਿੰਪਾ

Tuesday 28 February 2023 12:23 PM UTC+00 | Tags: aam-aadmi-party breaking-news cm-bhagwant-mann gurdaspur national-award news perushah-village punjab punjab-government water-supply-and-sanitationnews

ਚੰਡੀਗੜ੍ਹ, 28 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜ ਗਈ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ 4 ਮਾਰਚ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ (Perushah village) ਨੂੰ ਦੇਸ਼ ਦੇ ਰਾਸ਼ਟਰਪਤੀ ਅਤੇ ਜਲ ਸ਼ਕਤੀ ਮੰਤਰੀ ਵੱਲੋਂ ਕੌਮੀ ਐਵਾਰਡ 'ਸਵੱਛ ਸੁਜਲ ਸ਼ਕਤੀ ਸਨਮਾਨ-2023' ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਐਵਾਰਡ ਪਿੰਡ ਦੀ ਸਰਪੰਚ ਹਰਜਿੰਦਰ ਕੌਰ ਨੂੰ ਪਿੰਡ 'ਚ ਸੈਨੀਟੇਸ਼ਨ ਦੀਆਂ ਸ਼ਾਨਦਾਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੱਤਾ ਜਾਵੇਗਾ। ਕੌਮਾਂਤਰੀ ਮਹਿਲਾ ਦਿਵਸ ਦੇ ਸੰਦਰਭ ਵਿਚ ਇਹ ਐਵਾਰਡ ਉਨ੍ਹਾਂ ਔਰਤਾਂ ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਖੇਤਰਾਂ ਵਿਚ ਵਿਲੱਖਣ ਕੰਮ ਕੀਤਾ ਹੈ। ਜਿੰਪਾ ਨੇ ਪਿੰਡ ਪੇਰੋਸ਼ਾਹ ਦੇ ਸਮੂਹ ਵਾਸੀਆਂ ਨੂੰ ਇਹ ਕੌਮੀ ਐਵਾਰਡ ਮਿਲਣ 'ਤੇ ਮੁਬਾਰਕਾਂ ਦਿੱਤੀਆਂ ਹਨ।

ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪਿੰਡ ਪੇਰੋਸ਼ਾਹ (Perushah village) ਨੇ ਗੰਦੇ ਪਾਣੀ ਅਤੇ ਕੂੜਾ ਕਰਕਟ ਦਾ ਸੁਚੱਜਾ ਪ੍ਰਬੰਧ ਕਰਕੇ ਕੌਮੀ ਪੱਧਰ 'ਤੇ ਨਾਮਣਾ ਖੱਟਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਪੰਜਾਬ ਦਾ ਹਰੇਕ ਪਿੰਡ ਇਕ ਮਾਡਲ ਪਿੰਡ ਹੋਵੇ ਅਤੇ ਉੱਥੇ ਸਾਫ-ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।

ਇਸ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਿਨ-ਰਾਤ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ ਅਤੇ ਇਸ ਮੰਤਵ ਨੂੰ ਪੂਰਾ ਕਰਨ ਲਈ ਸਾਰਥਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਪਿੰਡ ਪੇਰੋਸ਼ਾਹ ਬਟਾਲਾ ਨਜ਼ਦੀਕ ਸ੍ਰੀ ਹਰਿਗੋਬਿੰਦਪੁਰ ਬਲਾਕ ਵਿਚ ਪੈਂਦਾ ਹੈ। ਪਿੰਡ ਵਾਸੀਆਂ ਵੱਲੋਂ ਗੰਦੇ ਪਾਣੀ ਨੂੰ ਥਾਪਰ ਤਕਨੀਕ ਦੀ ਵਰਤੋਂ ਕਰਕੇ ਸਾਫ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਵਰਤੋਂ ਸਿੰਚਾਈ ਲਈ ਕੀਤੀ ਜਾ ਰਹੀ ਹੈ। ਔਖੇ ਸਮੇਂ ਵਿਚ ਇਹ ਪਾਣੀ ਪਿੰਡਵਾਸੀਆਂ ਦੀਆਂ ਹੋਰਨਾਂ ਜ਼ਰੂਰਤਾਂ ਲਈ ਵੀ ਵਰਤਿਆਂ ਜਾਂਦਾ ਹੈ। ਇਸ ਤੋਂ ਇਲਾਵਾ ਪਿੰਡ ਵਿਚ ਹੀ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਰਹੀ ਹੈ।

ਕੌਮੀ ਐਵਾਰਡ ਦੀ ਪ੍ਰਾਪਤੀ 'ਤੇ ਪਿੰਡ ਪੇਰੋਸ਼ਾਹ ਦੀ ਸਰਪੰਚ ਹਰਜਿੰਦਰ ਕੌਰ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ-ਸੁਥਰਾ ਤੇ ਸਵੱਛ ਬਣਾਉਣ ਲਈ ਹੋਰਨਾਂ ਪਿੰਡਾਂ ਨੂੰ ਵੀ ਪੰਜਾਬ ਸਰਕਾਰ ਦੀ ਸਹਾਇਤਾ ਨਾਲ ਅਜਿਹੇ ਪ੍ਰੋਜੈਕਟ ਸਥਾਪਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਪਿੰਡ ਪੇਰੋਸ਼ਾਹ ਨੂੰ ਕੌਮੀ ਪੱਧਰ 'ਤੇ ਸਨਮਾਨ ਮਿਲਣ ਨਾਲ ਪੰਜਾਬ ਦੇ ਹੋਰ ਪਿੰਡ ਵੀ ਗੰਦੇ ਪਾਣੀ ਅਤੇ ਕੂੜਾ ਕਰਕਟ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਹੋਣਗੇ।

ਪੇਰੋਸ਼ਾਹ

The post ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਮਿਲੇਗਾ ਕੌਮੀ ਐਵਾਰਡ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • gurdaspur
  • national-award
  • news
  • perushah-village
  • punjab
  • punjab-government
  • water-supply-and-sanitationnews

ਥਾਣਾ ਸੁਭਾਨਪੁਰ ਦੇ ਮਾਲ ਮੁਕੱਦਮੇ ਨੂੰ ਲੱਗੀ ਅੱਗ, 35 ਮੋਟਰਸਾਈਕਲ ਤੇ 12 ਗੱਡੀਆਂ ਸੜ ਕੇ ਸੁਆਹ

Tuesday 28 February 2023 12:38 PM UTC+00 | Tags: breaking-news fire kapurthala news punjab-news subhanpur subhanpur-police-station the-unmute-breaking-news the-unmute-latest-update

ਕਪੂਰਥਲਾ, 28 ਫਰਵਰੀ 2023: ਅੱਜ ਦੁਪਿਹਰ 3 ਵਜੇ ਕਪੂਰਥਲਾ ਦੇ ਥਾਣਾ ਸੁਭਾਨਪੁਰ (Subhanpur Police Station) ਵਿਖੇ ਉਸ ਵੇਲੇ ਹਫੜਾ ਦਫੜੀ ਮਚ ਗਈ ਜਦੋਂ ਥਾਣੇ ਦੇ ਬਾਹਰ ਮਾਲ ਮੁਕੱਦਮੇ ਵਿੱਚ ਵੱਖ-ਵੱਖ ਕੇਸਾਂ ਨਾਲ ਸਬੰਧਿਤ ਜ਼ਬਤ ਕੀਤੇ ਵਾਹਨਾਂ ਨੂੰ ਅਚਾਨਕ ਅੱਗ ਲੱਗ ਗਈ।ਅੱਗ ਇਨ੍ਹੀ ਭਿਆਨਕ ਸੀ ਕਿ ਵੇਖਦਿਆਂ-ਵੇਖਦਿਆਂ ਅੱਗ ਨੇ ਮਾਲ ਮੁਕੱਦਮੇ ‘ਚ ਖੜ੍ਹੀਆਂ 35 ਮੋਟਰਸਾਈਕਲ ਤੇ 12 ਗੱਡੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅੱਗ ਉਥੇ ਲੱਗੇ ਟਰਾਂਸਫਾਰਮਰ ‘ਤੇ ਬਿਜਲੀ ਤਾਰਾਂ ਦੇ ਸ਼ਾਟ ਸਰਕਟ ਨਾਲ ਲੱਗੀ ਦੱਸੀ ਜਾ ਰਹੀ ਹੈ | ਫਿਲਹਾਲ ਫਾਇਰ ਬਿਗਰੇਡ ਦੀਆਂ ਗੱਡੀਆਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ |

ਮਾਲ ਮੁਕੱਦਮੇ

The post ਥਾਣਾ ਸੁਭਾਨਪੁਰ ਦੇ ਮਾਲ ਮੁਕੱਦਮੇ ਨੂੰ ਲੱਗੀ ਅੱਗ, 35 ਮੋਟਰਸਾਈਕਲ ਤੇ 12 ਗੱਡੀਆਂ ਸੜ ਕੇ ਸੁਆਹ appeared first on TheUnmute.com - Punjabi News.

Tags:
  • breaking-news
  • fire
  • kapurthala
  • news
  • punjab-news
  • subhanpur
  • subhanpur-police-station
  • the-unmute-breaking-news
  • the-unmute-latest-update

ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ

Tuesday 28 February 2023 12:57 PM UTC+00 | Tags: aam-aadmi-party arvind-kejriwal breaking-news cbi cbi-team chief-minister-manish-sisodia cm-arvind-kajeriwal delhi delhi-chief-minister-arvind-kejriwa delhi-court delhi-deputy-chief-minister-manish-sisodi delhi-deputy-chief-minister-manish-sisodia delhi-excise-policy-case delhi-government deputy-chief-minister-manish-sisodia dinesh-arora excise-policy-case excise-policy-scam-case government-hospital-in-sarita-vihar health-minister-satyendra-jain manish-sisodia news supreme-court

ਚੰਡੀਗੜ੍ਹ, 28 ਫਰਵਰੀ 2023: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia)  ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਿੱਲੀ ਮੰਤਰੀ ਮੰਡਲ ਤੋਂ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਮਨੀਸ਼ ਸਿਸੋਦੀਆ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਹਨ, ਜਦੋਂ ਕਿ ਸਿਹਤ ਮੰਤਰੀ ਸਤੇਂਦਰ ਜੈਨ ਪਹਿਲਾਂ ਹੀ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਹਨ।

ਜਿਕਰਯੋਗ ਹੈ ਕਿ ਆਬਕਾਰੀ ਘੁਟਾਲੇ ਦੇ ਮਾਮਲੇ 'ਚ ਪੰਜ ਦਿਨ ਦੇ ਸੀਬੀਆਈ ਰਿਮਾਂਡ 'ਤੇ ਚੱਲ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸੁਪਰੀਮ ਕੋਰਟ ਪਹੁੰਚੇ। ਉਨ੍ਹਾਂ ਦੀ ਤਰਫੋਂ ਵਕੀਲਾਂ ਨੇ ਗ੍ਰਿਫਤਾਰੀ ਦੇ ਖ਼ਿਲਾਫ਼ ਅਤੇ ਸੀਬੀਆਈ ਦੇ ਕੰਮ ਕਰਨ ਦੇ ਤਰੀਕੇ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ।

ਸੁਪਰੀਮ ਕੋਰਟ 'ਚ ਦੋ ਜੱਜਾਂ ਦੀ ਬੈਂਚ ਨੇ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ। ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਚੀਫ਼ ਜਸਟਿਸ ਚੰਦਰਚੂੜ ਅਤੇ ਜਸਟਿਸ ਨਰਸਿਮਹਾ ਦੀ ਬੈਂਚ ਅੱਗੇ ਮਨੀਸ਼ ਸਿਸੋਦੀਆ ਦਾ ਪੱਖ ਪੇਸ਼ ਕੀਤਾ। ਸੁਣਵਾਈ ਦੌਰਾਨ ਜੱਜਾਂ ਨੇ ਕਿਹਾ ਕਿ ਤੁਸੀਂ ਦਿੱਲੀ ਹਾਈਕੋਰਟ ਜਾ ਸਕਦੇ ਸੀ। ਸਿੱਧੇ ਤੌਰ 'ਤੇ ਸੁਪਰੀਮ ਕੋਰਟ ਵਿਚ ਆਉਣਾ ਚੰਗੀ ਪਰੰਪਰਾ ਨਹੀਂ ਹੈ। ਤੁਹਾਡੇ ਕੋਲ ਜ਼ਮਾਨਤ ਲਈ ਹਾਈ ਕੋਰਟ ਦਾ ਵਿਕਲਪ ਹੈ।

The post ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • cbi
  • cbi-team
  • chief-minister-manish-sisodia
  • cm-arvind-kajeriwal
  • delhi
  • delhi-chief-minister-arvind-kejriwa
  • delhi-court
  • delhi-deputy-chief-minister-manish-sisodi
  • delhi-deputy-chief-minister-manish-sisodia
  • delhi-excise-policy-case
  • delhi-government
  • deputy-chief-minister-manish-sisodia
  • dinesh-arora
  • excise-policy-case
  • excise-policy-scam-case
  • government-hospital-in-sarita-vihar
  • health-minister-satyendra-jain
  • manish-sisodia
  • news
  • supreme-court

ਚੰਡੀਗੜ੍ਹ, 28 ਫਰਵਰੀ 2023: ਮੁੰਬਈ ਇੰਡੀਅਨ ਪ੍ਰੀਮੀਅਰ ਲੀਗ 2023 (IPL 2023) ਦੇ 16ਵੇਂ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੁੰਬਈ ਇੰਡੀਅਨਜ਼ ਨੂੰ ਵੱਡਾ ਝਟਕਾ ਲੱਗਾ ਹੈ | ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jasprit Bumrah) ਆਈਪੀਐੱਲ 2023 ਤੋਂ ਬਾਹਰ ਹੋ ਗਏ ਹਨ। ਜਸਪ੍ਰੀਤ ਬੁਮਰਾਹ ਨੂੰ ਬੈਕ ਸਟ੍ਰੇਟ ਇੰਜਰੀ ਦੀ ਸ਼ਿਕਾਇਤ ਹੈ |

ਜਿਕਰਯੋਗ ਹੈ ਕਿ ਜਸਪ੍ਰੀਤ ਬੁਮਰਾਹ (Jasprit Bumrah) ਪਿੱਠ ਦੇ ਤਣਾਅ ਦੀ ਸੱਟ ਕਾਰਨ ਪਿਛਲੇ ਪੰਜ ਮਹੀਨਿਆਂ ਤੋਂ ਟੀਮ ਤੋਂ ਬਾਹਰ ਹਨ। ਇਸਤੋਂ ਪਹਿਲਾਂ ਜਸਪ੍ਰੀਤ ਬੁਮਰਾਹ ਟੀ-20 ਵਿਸ਼ਵ ਕੱਪ ਦੀ ਭਾਰਤੀ ਟੀਮ ਬਾਹਰ ਹੋ ਗਏ ਸਨ | ਪਿੱਠ ਦੀ ਸਮੱਸਿਆ ਕਾਰਨ ਉਹ ਵਿਸ਼ਵ ਕੱਪ ਨਹੀਂ ਖੇਡ ਸਕੇ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਹ ਐਲਾਨ ਕੀਤਾ ਸੀ ।

The post IPL 2023: ਮੁੰਬਈ ਇੰਡੀਅਨ ਨੂੰ ਵੱਡਾ ਝਟਕਾ, ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੱਟ ਕਾਰਨ IPL ਤੋਂ ਬਾਹਰ appeared first on TheUnmute.com - Punjabi News.

Tags:
  • breaking-news
  • delhi-team-for-ipl-2023
  • ipl-2023
  • mumbai-indians

ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਦਾ ਇੰਚਾਰਜ ਕੀਤਾ ਨਿਯੁਕਤ

Tuesday 28 February 2023 01:44 PM UTC+00 | Tags: breaking-news himachal-pardesh himachal-pradesh-deputy himachal-pradesh-deputy-chief-minister-mukesh-agnihotri lok-sabha mukesh-agnihotri news punjab-congress punjab-lok-sabha-election

ਚੰਡੀਗੜ੍ਹ, 28 ਫਰਵਰੀ 2023: ਕਾਂਗਰਸ ਹਾਈਕਮਾਂਡ ਨੇ ਪੰਜਾਬ ਦੀਆਂ ਲੋਕ ਸਭਾ ਜ਼ਿਮਨੀ ਚੋਣਾਂ ਦੀ ਅਹਿਮ ਜ਼ਿੰਮੇਵਾਰੀ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ (Mukesh Agnihotri) ਨੂੰ ਸੌਂਪੀ ਹੈ | ਕਾਂਗਰਸ ਪਾਰਟੀ ਹਾਈਕਮਾਂਡ ਨੇ ਮੁਕੇਸ਼ ਅਗਨੀਹੋਤਰੀ ਨੂੰ ਜਲੰਧਰ ਵਿੱਚ ਹੋਣ ਵਾਲੀਆਂ ਲੋਕ ਸਭਾ ਜ਼ਿਮਨੀ ਲਈ ਇੰਚਾਰਜ ਨਿਯੁਕਤ ਕੀਤਾ ਹੈ।

 

Mukesh Agnihotri

The post ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਦਾ ਇੰਚਾਰਜ ਕੀਤਾ ਨਿਯੁਕਤ appeared first on TheUnmute.com - Punjabi News.

Tags:
  • breaking-news
  • himachal-pardesh
  • himachal-pradesh-deputy
  • himachal-pradesh-deputy-chief-minister-mukesh-agnihotri
  • lok-sabha
  • mukesh-agnihotri
  • news
  • punjab-congress
  • punjab-lok-sabha-election

ਸਰਕਾਰੀ ਆਈ.ਟੀ.ਆਈ., ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ: ਹਰਜੋਤ ਸਿੰਘ ਬੈਂਸ

Tuesday 28 February 2023 01:53 PM UTC+00 | Tags: breaking-news government-industrial-training-institute government-industrial-training-institute-punjab government-iti harjot-singh-bains iti-rupnagar news rupnagar-iti

ਚੰਡੀਗੜ੍ਹ, 28 ਫਰਵਰੀ 2023: ਸੂਬੇ ਵਿੱਚ ਤਕਨੀਕੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ (Harjot Singh Bains) ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਵਿਭਾਗ ਪੰਜਾਬ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।

ਸ. ਬੈਂਸ ਨੇ ਦੱਸਿਆ ਕਿ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਸਹੀਬੱਧ ਕਰਨ ਨਾਲ ਇਹ ਪਹਿਲਕਦਮੀ ਸਰਕਾਰੀ ਆਈ.ਟੀ.ਆਈ., ਰੂਪਨਗਰ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਆਈ.ਟੀ.ਆਈ. ਰੂਪਨਗਰ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਲਈ ਪੰਜਾਬ ਸਰਕਾਰ ਦੀ ਤਰਫੋਂ ਸ੍ਰੀਮਤੀ ਸੀਮਾ ਜੈਨ, ਆਈ.ਏ.ਐਸ., ਏ.ਸੀ.ਐਸ., ਟੀ.ਈ. ਐਂਡ ਆਈ.ਟੀ. ਅਤੇ ਸ. ਡੀ.ਪੀ.ਐਸ. ਖਰਬੰਦਾ, ਆਈ.ਏ.ਐਸ., ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ, ਮੋਰਿੰਡਾ ਨਾਲ ਇਹ ਸਮਝੌਤਾ ਸਹੀਬੱਧ ਕੀਤਾ ਹੈ।

ਕਲਾਸ ਇੰਡੀਆ, ਜਰਮਨੀ ਦੇ ਕਲਾਸ ਸਮੂਹ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਹੈ ਜਿਸਦਾ ਮੁੱਖ ਦਫਤਰ ਵੈਸਟਫਾਲੀਆ ਸੂਬੇ ਵਿੱਚ ਹਰਸੇਵਿੰਕਲ ਵਿਖੇ ਸਥਿਤ ਹੈ। ਸਾਲ 1991 ਵਿੱਚ ਸ਼ੁਰੂਆਤ ਤੋਂ ਲੈ ਕੇ, ਕਲਾਸ ਇੰਡੀਆ ਵਿਖੇ ਕੰਬਾਈਨ ਹਾਰਵੈਸਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਵਾਢੀ ਦੀਆਂ ਸਥਾਨਕ ਸਥਿਤੀਆਂ ਲਈ ਢੁਕਵੀਂਆਂ ਹਨ। ਕਲਾਸ ਇੰਡੀਆ ਹਾਰਵੈਸਟਿੰਗ ਕੰਬਾਈਨ ਵਰਕਸ਼ਾਪ, ਉਪਕਰਨ, ਕੰਪਿਊਟਰ ਲੈਬ, ਪਲੇਸਮੈਂਟ ਲੈਬ, ਸਮਾਰਟ ਕਲਾਸਰੂਮ ਸ਼ੁਰੂ ਕਰਨ, ਆਰ.ਓ. ਸਿਸਟਮ ਲਗਾਉਣ, ਸਿਵਲ ਬੁਨਿਆਦੀ ਢਾਂਚੇ ਨੂੰ ਤਿਆਰ ਕਰਨ ਅਤੇ ਹੁਨਰਮੰਦ ਸਿਖਿਆਰਥੀਆਂ ਦੀ ਨਿਯੁਕਤੀ ਲਈ ਪਹਿਲਕਦਮੀਆਂ ਸ਼ੁਰੂ ਕਰੇਗਾ।

ਹਰਜੋਤ ਸਿੰਘ ਬੈਂਸ (Harjot Singh Bains) ਨੇ ਦੱਸਿਆ ਕਿ ਇਸ ਨਾਲ ਸਰਕਾਰੀ ਆਈ.ਟੀ.ਆਈ., ਰੂਪਨਗਰ ਦੇ ਸਿਖਿਆਰਥੀਆਂ ਨੂੰ ਆਪਣੇ ਹੁਨਰ ਨਿਖਾਰਨ, ਸਵੈ-ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਬਿਹਤਰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਸਹਾਇਤਾ ਕਰੇਗਾ। ਇਸ ਸਬੰਧੀ ਦੋਵਾਂ ਧਿਰਾਂ ਨੇ 28.02.2023 ਨੂੰ ਸਮਝੌਤਾ ਸਹੀਬੱਧ ਕੀਤਾ। ਇਸ ਉਪਰੰਤ ਪ੍ਰੋਗਰਾਮ ਨੂੰ ਲਾਗੂ ਕਰਨ ਦੀ ਸ਼ੁਰੂਆਤ ਹੋਵੇਗੀ।

The post ਸਰਕਾਰੀ ਆਈ.ਟੀ.ਆਈ., ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • breaking-news
  • government-industrial-training-institute
  • government-industrial-training-institute-punjab
  • government-iti
  • harjot-singh-bains
  • iti-rupnagar
  • news
  • rupnagar-iti

ਜ਼ਿਲ੍ਹਾ ਸੰਗਰੂਰ ਦੇ ਪੁਲਿਸ ਥਾਣਾ ਮੂਨਕ ਦੀ ਪੰਜਾਬ ਦੇ ਸਰਵੋਤਮ ਪੁਲਿਸ ਸਟੇਸ਼ਨ ਵਜੋਂ ਹੋਈ ਚੋਣ

Tuesday 28 February 2023 02:02 PM UTC+00 | Tags: breaking-news moonak moonak-police-station news police-station police-station-moonak sangrur

ਸੰਗਰੂਰ, 28 ਫ਼ਰਵਰੀ, 2023: ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਪੂਰੇ ਦੇਸ਼ ਦੇ ਪੁਲਿਸ ਸਟੇਸ਼ਨਾਂ ਦੇ ਮੁਲਾਂਕਣ ਲਈ ਕਰਵਾਏ ਗਏ ਸਰਵੇਖਣ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਥਾਣਾ ਮੂਨਕ (Police station Moonak) ਨੂੰ ਪੰਜਾਬ ਦਾ ਸਰਵੋਤਮ ਪੁਲਿਸ ਸਟੇਸ਼ਨ ਚੁਣਿਆ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੰਗਰੂਰ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਨਵੀਂ ਦਿੱਲੀ ਸਥਿਤ ਮੰਤਰਾਲੇ ਵੱਲੋਂ ਪੁਲਿਸ ਸਟੇਸ਼ਨਾਂ ਦੇ ਮੁਲਾਂਕਣ ਲਈ ਦੇਸ਼ ਵਿੱਚ ਸਭ ਤੋਂ ਵਧੀਆ ਪੁਲਿਸ ਸਟੇਸ਼ਨਾਂ ਦੀ ਚੋਣ ਕਰਨ ਅਤੇ ਦਰਜਾਬੰਦੀ ਕਰਨ ਲਈ ਸਲਾਨਾ ਸਰਵੇਖਣ ਕਰਵਾਇਆ ਜਾਂਦਾ ਹੈ ਅਤੇ ਸਿਖਰਲੇ 10 ਚੁਣੇ ਹੋਏ ਪੁਲਿਸ ਥਾਣਿਆਂ ਦੇ ਨਾਮ ਘੋਸ਼ਿਤ ਕੀਤੇ ਜਾਂਦੇ ਹਨ।

ਉਨ੍ਹਾਂ ਦੱਸਿਆ ਕਿ ਸਾਲ 2022 ਦਾ ਸਰਵੇਖਣ ਐਮ.ਐਸ ਟਰਾਂਸ ਰੂਲਰ ਐਗਰੀ ਕਨਸਲਟਿੰਗ ਸਰਵਿਸਜ ਪ੍ਰਾਈਵੇਟ ਲਿਮਿਟੇਡ ਫਰਮ ਦੁਆਰਾ ਕਰਵਾਇਆ ਗਿਆ ਸੀ ਜਿਸ ਦੇ ਅਧਾਰ 'ਤੇ ਭਾਰਤ ਵਿੱਚੋਂ 10 ਸਭ ਤੋਂ ਵਧੀਆ ਪੁਲਿਸ ਸਟੇਸ਼ਨ ਚੁਣੇ ਗਏ ਹਨ।
ਐਸ.ਐਸ.ਪੀ. ਸੰਗਰੂਰ ਨੇ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਜਾਰੀ ਸਰਟੀਫਿਕੇਟ ਅਨੁਸਾਰ ਇਨ੍ਹਾਂ ਚੁਣੇ ਗਏ ਵਧੀਆ 10 ਪੁਲਿਸ ਸਟੇਸ਼ਨਾਂ ਵਿੱਚ ਜ਼ਿਲ੍ਹਾ ਸੰਗਰੂਰ ਦੇ ਪੁਲਿਸ ਥਾਣਾ ਮੂਨਕ ਨੂੰ ਪੰਜਾਬ ਦਾ ਸਰਵੋਤਮ ਪੁਲਿਸ ਸਟੇਸ਼ਨ ਚੁਣਿਆ ਗਿਆ ਹੈ।

The post ਜ਼ਿਲ੍ਹਾ ਸੰਗਰੂਰ ਦੇ ਪੁਲਿਸ ਥਾਣਾ ਮੂਨਕ ਦੀ ਪੰਜਾਬ ਦੇ ਸਰਵੋਤਮ ਪੁਲਿਸ ਸਟੇਸ਼ਨ ਵਜੋਂ ਹੋਈ ਚੋਣ appeared first on TheUnmute.com - Punjabi News.

Tags:
  • breaking-news
  • moonak
  • moonak-police-station
  • news
  • police-station
  • police-station-moonak
  • sangrur

ਅਮ੍ਰਿਤਸਰ ਪੁਲਿਸ ਨੇ ACP ਵਰਿੰਦਰ ਸਿੰਘ ਖੋਸਾ ਸਮੇਤ ਕਈ ਅਫਸਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

Tuesday 28 February 2023 02:15 PM UTC+00 | Tags: acp-virinder-singh-khosa amritsar amritsar-police breaking-news dgp-gaurav-yavad news punjab-dgp punjab-news punjab-police the-unmute-breaking-news the-unmute-punjabi-news

ਚੰਡੀਗੜ੍ਹ, 28 ਫ਼ਰਵਰੀ, 2023: ਪੁਲਿਸ ਕਮਿਸ਼ਨਰ, ਅੰਮ੍ਰਿਤਸਰ (Amritsar) ਵੱਲੋਂ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਵਾਲੇ ਪੁਲਿਸ ਅਫਸਰਾਂ ਨੂੰ ਪ੍ਰਸ਼ੰਸਾ ਪੱਤਰ ਅਤੇ ਡਿਸਕ ਦੇ ਕੇ ਸਨਮਾਨਿਤ ਕੀਤਾ ਗਿਆ ਹੈ । ਇਸ ਦੌਰਾਨ ਅੰਮ੍ਰਿਤਸਰ ਉੱਤਰੀ ਦੇ ਏ.ਸੀ.ਪੀ ਵਰਿੰਦਰ ਸਿੰਘ ਖੋਸਾ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ 24 ਘੰਟਿਆਂ ਦੇ ਅੰਦਰ ਇੱਕ ਅਹਿਮ ਮਾਮਲੇ ਨੂੰ ਸੁਲਝਾਉਣ ਅਤੇ ਦੋ ਕਥਿਤ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਲਈ 50,000 ਰੁਪਏ ਦਾ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਦੌਰਾਨ ਸੀਪੀ ਅੰਮ੍ਰਿਤਸਰ ਜਸਕਰਨ ਸਿੰਘ ਆਈਪੀਐਸ, ਮੁਖਵਿੰਦਰ ਸਿੰਘ ਭੁੱਲਰ, ਸੀਡੀਪੀ ਡਿਟੈਕਟਿਵ ਪਰਮਿੰਦਰ ਸਿੰਘ , ਡੀਸੀਪੀ ਲਾਅ ਆਰਡਰ ਅਤੇ ਅਭਿਮਨਿਊ ਰਾਣਾ ਆਈਪੀਐਸ, ਏਡੀਸੀਪੀ ਸਿਟੀ 3 ਅੰਮ੍ਰਿਤਸਰ ਹਾਜ਼ਰ ਸਨ।

May be an image of 7 people and people standing

May be an image of 7 people, people standing and turban

May be an image of 6 people, beard, people standing and turban

The post ਅਮ੍ਰਿਤਸਰ ਪੁਲਿਸ ਨੇ ACP ਵਰਿੰਦਰ ਸਿੰਘ ਖੋਸਾ ਸਮੇਤ ਕਈ ਅਫਸਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ appeared first on TheUnmute.com - Punjabi News.

Tags:
  • acp-virinder-singh-khosa
  • amritsar
  • amritsar-police
  • breaking-news
  • dgp-gaurav-yavad
  • news
  • punjab-dgp
  • punjab-news
  • punjab-police
  • the-unmute-breaking-news
  • the-unmute-punjabi-news

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਸੂਬੇ ਭਰ 'ਚ ਐਸਸੀ ਮੰਤਰੀਆਂ, ਵਿਧਾਇਕਾਂ ਦੇ ਘਰਾਂ ,ਦਫ਼ਤਰਾਂ ਅੱਗੇ ਧਰਨੇ

Tuesday 28 February 2023 02:22 PM UTC+00 | Tags: aam-aadmi-party breaking-news cm-bhagwant-mann kisan-morcha labour-protest mazdoor-mukti-morcha-punjab news protest punjab-news the-unmute-breaking-news

ਮਾਨਸਾ, 28 ਜਨਵਰੀ 2023: ਪੰਜਾਬ ਦੀ ਮਾਨ ਦੀ ਮਾਨ ਸਰਕਾਰ ਵੱਲੋਂ ਦਲਿਤਾਂ, ਮਜ਼ਦੂਰਾਂ ਦੀਆਂ ਮੰਗਾਂ, ਮਸਲਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਅਤੇ ਦਲਿਤਾਂ ਉਪਰ ਹੋਏ ਅੱਤਿਆਚਾਰਾਂ ਵਿਰੁੱਧ ਰਿਜ਼ਰਵ ਹਲਕਿਆਂ ਤੋਂ ਜਿੱਤੇ ਐਸ ਸੀ ਸਮਾਜ ਦੇ ਮੰਤਰੀਆਂ ਵਿਧਾਇਕਾਂ ਨੇ ਵੀ ਜ਼ੁਬਾਨ ਬੰਦ ਕੀਤੀ ਹੋਈ ਹੈ।ਇਸ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਪੂਰੇ ਰਾਜ ਅੰਦਰ ਐਸ ਸੀ ਮੰਤਰੀਆਂ, ਵਿਧਾਇਕਾਂ ਦੇ ਘਰਾਂ ਦਫ਼ਤਰਾਂ ਅੱਗੇ ਧਰਨੇ ਦਿੱਤੇ। ਇਹ ਧਰਨੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਦਫ਼ਤਰ ਤੇ ਬਾਲ ਵਿਕਾਸ ਤੇ ਭਲਾਈ ਮੰਤਰੀ ਬਲਜੀਤ ਕੌਰ ਦੇ ਫਰੀਦਕੋਟ ਦਫ਼ਤਰ , ਬਿਜਲੀ ਮੰਤਰੀ ਦੇ ਦਫਤਰ ਸਮੇਤ ਮਾਨਸਾ, ਬਠਿੰਡਾ, ਬਰਨਾਲਾ, ਫਿਰੋਜ਼ਪੁਰ, ਹੁਸ਼ਿਆਰਪੁਰ, ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਐਸ ਸੀ ਵਿਧਾਇਕਾਂ ਦੇ ਘਰਾਂ ਦਫ਼ਤਰਾਂ ਅੱਗੇ ਧਰਨੇ ਦਿੱਤੇ।

ਇਸ ਸਮੇਂ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ,ਸੂਬਾ ਸਕੱਤਰ ਹਰਵਿੰਦਰ ਸੇਮਾ,ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਰਾਮਗੜ੍ਹ,ਗੋਬਿੰਦ ਸਿੰਘ ਛਾਜਲੀ, ਸਤਨਾਮ ਸਿੰਘ ਪੱਖੀ ਖੁਰਦ,ਪਰਮਜੀਤ ਕੌਰ ਮੁੱਦਕੀ, ਕੁਲਵਿੰਦਰ ਕੌਰ ਦਸੂਹਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਸੱਭ ਤੋਂ ਵੱਧ ਸਮਰਥਨ ਦਲਿਤਾਂ ਮਜ਼ਦੂਰਾਂ ਗਰੀਬਾਂ ਨੇ ਇੱਕ ਚੰਗੇ ਲੋਕ ਪੱਖੀ ਬਦਲਾਂ ਦੀ ਆਸ ਨਾਲ ਕੀਤਾ ਸੀ ਪਰ ਮੁੱਖ ਮੰਤਰੀ ਮਾਨ ਵੱਲੋਂ ਸੱਤਾ ਵਿਚ ਆਉਣ ਤੋਂ ਬਾਅਦ ਲਗਾਤਾਰ ਦਲਿਤਾਂ ਮਜ਼ਦੂਰਾਂ ਦੇ ਮੰਗਾਂ,ਮਸਲਿਆਂ ਨੂੰ ਨਜ਼ਰਅੰਦਾਜ਼ ਕਰਨ ਅਤੇ ਦਲਿਤਾਂ ਉਪਰ ਹੁੰਦੇ ਅੱਤਿਆਚਾਰਾਂ ਨੂੰ ਸਖ਼ਤੀ ਨਾਲ ਰੋਕਣਾ ਤਾਂ ਦੂਰ ਉਲਟਾ ਮੋਦੀ ਦੀ ਤਰਜ਼ ਤੇ ਮੁੱਖ ਮੰਤਰੀ ਨੇ ਵੀ ਸਾਜ਼ਿਸ਼ੀ ਚੁੱਪ ਧਾਰੀ ਹੋਈ ਹੈ।

ਜਿਸ ਦਾ ਖਮਿਆਜ਼ਾ ਆਪ ਨੂੰ ਲੋਕ ਸਭਾ ਸੰਗਰੂਰ ਦੀ ਜ਼ਿਮਣੀ ਚੋਣ ਚ ਭੁਗਤਨਾ ਪਿਆ ਸੀ ਪਰ ਮਾਨ ਸਰਕਾਰ ਨੇ ਸੰਗਰੂਰ ਦੀ ਹਾਰ ਤੋਂ ਕੋਈ ਸਬਕ਼ ਲਿਆ। ਉਹਨਾਂ ਦਲਿਤਾਂ ਮਜਦੂਰਾਂ ਦੀਆਂ ਮੰਗਾਂ ਤੇ ਮਸਲਿਆਂ ਅਤੇ ਦਲਿਤਾਂ ਉੱਪਰ ਹੋ ਰਹੇ ਅੱਤਿਆਚਾਰਾਂ ਨੂੰ ਵਿਧਾਨ ਸਭਾ ਵਿੱਚ ਉਠਾਉਣ ਲਈ ਮੰਗਾਂ ਦਾ ਮੰਗ ਪੱਤਰ ਰਾਹੀ ਮੰਗ ਰੱਖੀ ਕਿ ਪੰਜਾਬ ਅੰਦਰ ਮਨਰੇਗਾ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਮਨਰੇਗਾ ਵਿੱਚ ਹੋ ਰਹੇ ਭ੍ਰਿਸ਼ਟਾਚਾਰ ਨੂੰ ਰੋਕਿਆ ਜਾਵੇ ਤੇ ਨਾਲ ਹੀ ਕਾਨੂਨ ਮੁਤਾਬਿਕ ਕੇਂਦਰ ਵੱਲੋਂ ਜਾਰੀ ਹੁੰਦੇ 282 ਰੁਪਏ ਦਿਹਾੜੀ ਵਿੱਚ ਪੰਜਾਬ ਸਰਕਾਰ ਆਪਣਾ ਹਿੱਸਾ ਜੋੜਕੇ ਪੰਜਾਬ ਦੇ ਘੱਟੋ ਘੱਟ ਉਜਰਤ ਮੁੱਲ ਲਾਗੂ ਕਰੇ,ਮਜਦੂਰਾਂ ਦੀ ਦਿਹਾੜੀ ਮਹਿੰਗਾਈ ਦੇ ਹਿਸਾਬ ਨਾਲ ਘੱਟੋ ਘੱਟ 700 ਰੁਪਏ ਕੀਤੀ ਜਾਵੇ,ਬੇਜਮੀਨੇ ਲੋੜਵੰਦ ਮਜ਼ਦੂਰ ਪਰਿਵਾਰਾਂ ਨੂੰ ਰਿਹਾਇਸ਼ ਲਈ 10-10 ਮਰਲੇ ਪਲਾਟ ਅਤੇ ਉਸ ਉੱਪਰ ਘਰ ਬਣਾਉਣ ਲਈ 5 ਲੱਖ ਦੀ ਗ੍ਰਾਂਟ ਦਿੱਤੀ ਜਾਵੇ |

ਇਸਦੇ ਨਾਲ ਹੀ ਜਿਹੜੇ ਪਲਾਟ ਕੱਟੇ ਹਨ ਨੂੰ ਮਾਲਕੀ ਹੱਕ ਦਿੱਤੇ ਜਾਣ, ਦਲਿਤਾਂ ਮਜਦੂਰਾਂ ਅਤੇ ਔਰਤਾਂ ਸਿਰ ਚੜੇ ਸਰਕਾਰੀ/ਗੈਰ ਸਰਕਾਰੀ/ਮਾਈਕਰੋ ਫਾਇਨਾਂਸ ਕੰਪਨੀਆਂ ਦੇ ਸਮੁੱਚੇ ਕਰਜੇ ਨੂੰ ਮਾਫ਼ ਕੀਤਾ ਜਾਵੇ,ਚੋਣ ਵਾਅਦੇ ਮੁਤਾਬਿਕ ਪੰਜਾਬ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ,ਪੰਜਾਬ ਅੰਦਰ ਪੰਚਾਇਤੀ ਜ਼ਮੀਨ ਵਿੱਚੋ ਦਲਿਤ ਮਜਦੂਰਾਂ ਲਈ ਰਾਖਵੀਂ ਤੀਜੇ ਹਿੱਸੇ ਦੀਆਂ ਜਮੀਨਾਂ ਸਸਤੇ ਰੇਟ ਦਲਿਤਾਂ ਨੂੰ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਡੰਮੀ ਬੋਲੀ ਦੇਣ ਵਾਲਿਆਂ ਅਤੇ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ,ਪੰਜਾਬ ਦੇ ਦਲਿਤ ਪਰਿਵਾਰਾਂ ਦੇ ਵਿਦਿਆਰਥੀਆਂ ਦਾ ਰੁਕਿਆ ਵਜੀਫਾ/ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੁਰੰਤ ਜਾਰੀ ਕੀਤੀ ਜਾਵੇ ਅਤੇ ਇਹਨਾਂ ਵਿੱਦਿਆਰਥੀਆਂ ਦੇ ਦਾਖ਼ਲੇ ਪੀ ਐਮ ਐਸ ਯੋਜਨਾ ਤਹਿਤ ਬਿਨਾਂ ਕਿਸੇ ਫ਼ੀਸ ਤੋਂ ਹੋਣੇ ਯਕੀਨੀ ਬਣਾਏ ਜਾਣ ਤੇ ਜਿਹੜੇ ਕਾਲਜ ਯੂਨੀਵਰਸਿਟੀਆਂ ਬੱਚਿਆਂ ਦੇ ਦਾਖ਼ਲੇ ਤੋਂ ਮੁਨਕਰ ਹੋਣ ਜਾਂ ਡਿਗਰੀ ਨਾ ਦੇਣ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ,ਪੰਜਾਬ ਦੇ ਲੋੜਵੰਦ ਦਲਿਤ ਮਜ਼ਦੂਰ ਪਰਿਵਾਰਾਂ ਦੇ ਕੱਟੇ ਹੋਏ ਰਾਸ਼ਨ ਕਾਰਡ ਤੁਰੰਤ ਬਹਾਲ ਕੀਤੇ ਜਾਣ ਤੇ ਨਾਲ ਹੀ ਪਰਵਾਰਕ ਮੈਂਬਰਾਂ ਦੇ ਨਾਮ ਜੋੜਨ ਸਮੇਤ ਨਵੇਂ ਕਾਰਡ ਬਣਾਉਣੇ ਯਕੀਨੀ ਬਣਾਏ ਜਾਣ ਤੇ ਪੰਜਾਬ ਅੰਦਰ 35% ਕੱਟੀ ਗਈ ਕਣਕ ਬਿਨਾਂ ਕਿਸੇ ਦੇਰੀ ਤੋਂ ਦਿੱਤੀ ਜਾਵੇ,ਪੰਜਾਬ ਅੰਦਰ ਵਿਧਾਨ ਸਭਾ ਵੱਲੋਂ ਪਾਸ਼ ਕੀਤੇ 18 ਏਕੜ ਵਾਲੇ ਜ਼ਮੀਨ ਹੱਦਬੰਦੀ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਜਿੰਨਾਂ ਕੋਲ਼ ਕਾਨੂਨ ਤੋਂ ਵਾਧੂ ਜਮੀਨਾਂ ਨੂੰ ਜਬਤ ਕਰਕੇ ਬੇਜਮੀਨੇ ਦਲਿਤ ਮਜਦੂਰਾਂ ਵਿੱਚ ਵੰਡਿਆ ਜਾਵੇ,ਜਾਅਲੀ ਐਸ ਸੀ ਸਰਟੀਫਿਕੇਟ ਬਣਾ ਕੇ ਦਲਿਤਾਂ ਦੇ ਹਿੱਸੇ ਦੀਆਂ ਨੌਕਰੀਆਂ ਹੱੜਪ ਕਰਨ ਵਾਲਿਆਂ ਦੀ ਜਾਂਚ ਕਰਕੇ ਇਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਓਹਨਾਂ ਦੀ ਥਾਂ ਯੋਗ ਦਲਿਤ ਨੌਜਵਾਨਾਂ ਨੂੰ ਰੱਖਿਆ ਜਾਵੇ,ਦਲਿਤਾਂ ਲਈ ਰਾਖਵੀਆਂ ਨੌਕਰੀਆਂ ਲਈ ਅਲੱਗ ਤੋਂ ਭਰਤੀ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਮਾਨ ਦਾ ਰੁੱਖ ਮਜ਼ਦੂਰ ਵਿਰੋਧੀ ਰਿਹਾ ਤਾਂ 24 ਦੀਆਂ ਚੋਣਾਂ ਵਿੱਚ ਹੋਰ ਵੀ ਵੱਡੇ ਘਾਟੇ ਲਈ ਤਿਆਰ ਰਹਿਣ।

The post ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਸੂਬੇ ਭਰ ‘ਚ ਐਸਸੀ ਮੰਤਰੀਆਂ, ਵਿਧਾਇਕਾਂ ਦੇ ਘਰਾਂ ,ਦਫ਼ਤਰਾਂ ਅੱਗੇ ਧਰਨੇ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • kisan-morcha
  • labour-protest
  • mazdoor-mukti-morcha-punjab
  • news
  • protest
  • punjab-news
  • the-unmute-breaking-news

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ

Tuesday 28 February 2023 02:32 PM UTC+00 | Tags: breaking-news imran-khan islamabad islamabad-high-court news pakistan-imran-khan pakistan-news punjab-news toshakhana toshakhana-case toshakhana-gift-case toshakhana-graft-case

ਚੰਡੀਗੜ੍ਹ, 28 ਜਨਵਰੀ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਹੁਣ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸਲਾਮਾਬਾਦ ਸੈਸ਼ਨ ਕੋਰਟ ਨੇ ਮੰਗਲਵਾਰ ਨੂੰ ਇਮਰਾਨ ਨੂੰ ਸਰਕਾਰੀ ਖਜ਼ਾਨੇ (ਤੋਸ਼ਾਖਾਨਾ) ਤੋਂ ਕਰੋੜਾਂ ਰੁਪਏ ਦੇ ਤੋਹਫ਼ੇ ਬਹੁਤ ਸਸਤੇ ਭਾਅ ‘ਤੇ ਵੇਚਣ ਦਾ ਦੋਸ਼ੀ ਠਹਿਰਾਇਆ ਹੈ । ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਹਨ।

ਸਰਕਾਰ ਅਤੇ ਪੁਲਿਸ ਇਸ ਮਾਮਲੇ ਵਿੱਚ ਅਦਾਲਤ ਦੇ ਆਦੇਸ਼ ਦਾ ਇੰਤਜ਼ਾਰ ਕਰ ਰਹੀ ਸੀ ਤਾਂ ਜੋ ਇਮਰਾਨ ਖਾਨ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਇਮਰਾਨ ਦੀ ਤੀਜੀ ਪਤਨੀ ਬੁਸ਼ਰਾ ਬੀਬੀ ਵੀ ਇਸ ਮਾਮਲੇ ਵਿੱਚ ਮੁਲਜ਼ਮ ਹੈ। ਬੁਸ਼ਰਾ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਮਰਾਨ ਖਾਨ (Imran Khan) ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਨੇ ਸਮਰਥਕਾਂ ਨੂੰ ਇਮਰਾਨ ਦੇ ਘਰ ਦੇ ਬਾਹਰ ਇਕੱਠੇ ਹੋਣ ਲਈ ਕਿਹਾ ਹੈ ਤਾਂ ਜੋ ਉਨ੍ਹਾਂ ਦੇ ਨੇਤਾ ਨੂੰ ਗ੍ਰਿਫਤਾਰੀ ਤੋਂ ਬਚਾਉਣ ਲਈ ਪੁਲਿਸ ‘ਤੇ ਦਬਾਅ ਬਣਾਇਆ ਜਾ ਸਕੇ।

ਇਮਰਾਨ ਖਾਨ ‘ਤੇ ਕਈ ਮਹੀਨੇ ਪਹਿਲਾਂ ਕਥਿਤ ਤੌਰ ‘ਤੇ ਜਾਨਲੇਵਾ ਹਮਲਾ ਹੋਇਆ ਸੀ ਅਤੇ ਉਦੋਂ ਤੋਂ ਉਹ ਲੱਤ ‘ਤੇ ਪਲਾਸਟਰ ਲਗਾ ਕੇ ਅਦਾਲਤਾਂ ਤੋਂ ਕਈ ਤਰ੍ਹਾਂ ਦੀਆਂ ਰਾਹਤਾਂ ਲੈ ਰਿਹਾ ਸੀ। ਮੰਗਲਵਾਰ ਨੂੰ ਅਦਾਲਤ ਨੇ ਦੋ ਵਾਰ ਸੁਣਵਾਈ ਮੁਲਤਵੀ ਕਰ ਦਿੱਤੀ ਪਰ ਫਿਰ ਜੱਜ ਜ਼ਫਰ ਇਕਬਾਲ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ। ਹਾਲਾਂਕਿ ਖਾਨ ਨੂੰ ਦੋ ਹੋਰ ਮਾਮਲਿਆਂ ‘ਚ ਰਾਹਤ ਮਿਲੀ ਹੈ। ਇਨ੍ਹਾਂ ਵਿੱਚੋਂ ਇੱਕ ਦਾ ਸਬੰਧ ਗੈਰ-ਕਾਨੂੰਨੀ ਪਾਰਟੀ ਫੰਡਿੰਗ ਨਾਲ ਹੈ ਅਤੇ ਦੂਜਾ ਅੱਤਵਾਦ ਨਾਲ ਹੈ ।

ਤੋਸ਼ਾਖਾਨਾ ਮਾਮਲੇ ਵਿੱਚ ਵੀ ਇਮਰਾਨ ਦੇ ਵਕੀਲ ਨੇ ਸੁਣਵਾਈ ਮੁਲਤਵੀ ਕਰਨ ਦੀ ਮੰਗ ਕੀਤੀ ਸੀ। ਇਸ ‘ਤੇ ਜੱਜ ਨੇ ਕਿਹਾ- ਜੇਕਰ ਉਹ ਦੂਜੀਆਂ ਅਦਾਲਤਾਂ ‘ਚ ਪੇਸ਼ ਹੋ ਸਕਦਾ ਹੈ ਤਾਂ ਇੱਥੇ ਆਉਣ ‘ਚ ਕੀ ਦਿੱਕਤ ਹੈ। ਇਮਰਾਨ ਜਦੋਂ ਪ੍ਰਧਾਨ ਮੰਤਰੀ ਸਨ ਤਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਚੋਣ ਕਮਿਸ਼ਨ ‘ਚ ਉਨ੍ਹਾਂ ਖਿਲਾਫ ਸ਼ਿਕਾਇਤ ਕੀਤੀ ਸੀ। ਇਮਰਾਨ ‘ਤੇ ਤੋਸ਼ਾਖਾਨੇ ‘ਚ ਜਮ੍ਹਾ ਤੋਹਫ਼ੇ ਸਸਤੇ ‘ਚ ਖਰੀਦ ਕੇ ਮਹਿੰਗੇ ਭਾਅ ‘ਤੇ ਵੇਚਣ ਦਾ ਦੋਸ਼ ਸੀ।

The post ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ appeared first on TheUnmute.com - Punjabi News.

Tags:
  • breaking-news
  • imran-khan
  • islamabad
  • islamabad-high-court
  • news
  • pakistan-imran-khan
  • pakistan-news
  • punjab-news
  • toshakhana
  • toshakhana-case
  • toshakhana-gift-case
  • toshakhana-graft-case

ਚੰਡੀਗੜ੍ਹ, 28 ਜਨਵਰੀ 2023: ਮੌਸਮ ਵਿੱਚ ਆਏ ਬਦਲਾਅ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ | ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਭਲਕੇ 1 ਮਾਰਚ 2023 ਤੋਂ 31 ਮਾਰਚ 2023 ਤੱਕ ਪੰਜਾਬ ਰਾਜ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਵਿੱਚ ਬਾਅਦ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ ਜਦਕਿ ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2:50 'ਤੇ ਸਾਰੀ ਛੁੱਟੀ ਹੋਵੇਗੀ।

The post ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕੱਲ੍ਹ ਕਿੰਨੇ ਵਜੇ ਖੁੱਲ੍ਹਣਗੇ ਸਕੂਲ appeared first on TheUnmute.com - Punjabi News.

Tags:
  • harjot-singh-bains
  • news
  • punjab-school
  • punjab-school-education-board

ਨਰਮਾ ਪੱਟੀ ਵਾਲੇ ਕਿਸਾਨਾਂ ਨੂੰ 1 ਅਪ੍ਰੈਲ ਤੋਂ ਮਿਲੇਗਾ ਨਹਿਰੀ ਪਾਣੀ: CM ਭਗਵੰਤ ਮਾਨ

Tuesday 28 February 2023 03:50 PM UTC+00 | Tags: aam-aadmi-party bhagwant-mann breaking-news canal-water cm-bhagwant-mann news punjab punjab-canal-water the-unmute-breaking-news

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਮੀਟਿੰਗ ਕਰ ਕੀਤੀ ਸਮੀਖਿਆ

ਅਧਿਕਾਰੀਆਂ ਨੂੰ ਟੇਲਾਂ ਉਤੇ ਪੈਂਦੇ ਪਿੰਡਾਂ ਨੂੰ ਢੁਕਵੀਂ ਮਾਤਰਾ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ

31 ਮਾਰਚ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ, 28 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਪਾਹ ਉਤਪਾਦਕਾਂ ਨੂੰ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ (Canal Water) ਦੀ ਸਪਲਾਈ ਕਰਨ ਲਈ ਸੂਬਾ ਸਰਕਾਰ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇੱਥੇ ਆਪਣੇ ਦਫਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਪਾਹ ਦੀ ਫਸਲ ਦੀ ਕਾਸਤ ਲਈ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਮੁਹੱਈਆ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਜਰੂਰ ਯਕੀਨੀ ਬਣਾਈ ਜਾਵੇ ਤਾਂ ਜੋ ਕਪਾਹ ਉਤਪਾਦਕਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਯਕੀਨੀ ਬਣੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਸੀਜਨ ਦੌਰਾਨ ਕਪਾਹ ਉਤਪਾਦਕਾਂ ਲਈ ਪਾਣੀ ਮੁਹੱਈਆ ਕਰਨਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਿਲਕੁੱਲ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਵੀ ਕਪਾਹ ਦੀ ਫਸਲ ਲਈ ਢੁਕਵੀਂ ਮਾਤਰਾ ਵਿੱਚ ਪਾਣੀ ਪੁੱਜਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਵਾਰੀ ਸਿਰ ਨਹਿਰੀ ਪਾਣੀ ਮਿਲਣਾ ਯਕੀਨੀ ਬਣੇ, ਜਿਸ ਨਾਲ ਪੂਰੀ ਕਪਾਹ ਪੱਟੀ ਨੂੰ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਦੀ ਚੋਰੀ ਉਤੇ ਨਿਗਰਾਨੀ ਰੱਖਣ ਲਈ ਪੁਲਿਸ ਨੂੰ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੂਰੇ ਨਹਿਰੀ ਸਿਸਟਮ ਦੀ ਢੁਕਵੀਂ ਸਫਾਈ ਵੀ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਕੰਮ ਪੇਸੇਵਰ ਢੰਗ ਨਾਲ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਸਮੁੱਚੀ ਨਹਿਰੀ ਪ੍ਰਣਾਲੀ ਦੀ ਸਫਾਈ 31 ਮਾਰਚ ਤੱਕ ਜਰੂਰ ਮੁਕੰਮਲ ਹੋਵੇ ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ

The post ਨਰਮਾ ਪੱਟੀ ਵਾਲੇ ਕਿਸਾਨਾਂ ਨੂੰ 1 ਅਪ੍ਰੈਲ ਤੋਂ ਮਿਲੇਗਾ ਨਹਿਰੀ ਪਾਣੀ: CM ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • canal-water
  • cm-bhagwant-mann
  • news
  • punjab
  • punjab-canal-water
  • the-unmute-breaking-news

ਤਕਨੀਕੀ ਸਿੱਖਿਆ ਵਿਭਾਗ ਵੱਖ-ਵੱਖ ਸੰਸਥਾਵਾਂ ਦੀ ਸਾਲਾਨਾ ਮਾਨਤਾ ਦੀ ਜਾਂਚ ਲਈ IIT ਰੋਪੜ, NIT ਜਲੰਧਰ ਅਤੇ NIPER ਦਾ ਲਵੇਗਾ ਸਹਿਯੋਗ: ਹਰਜੋਤ ਸਿੰਘ ਬੈਂਸ

Tuesday 28 February 2023 03:56 PM UTC+00 | Tags: breaking-news government-iti-punjab harjot-singh-bains iit-ropar iti-punjab niper nit-jalandhar technical-education-department technical-education-department-punjab

ਚੰਡੀਗੜ੍ਹ, 28 ਫਰਵਰੀ 2023: ਪੰਜਾਬ ਦੇ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਸੂਬੇ ਦੀਆਂ ਵੱਖ-ਵੱਖ ਸੰਸਥਾਵਾਂ ਦੀ ਸਾਲਾਨਾ ਮਾਨਤਾ ਦੀ ਜਾਂਚ ਲਈ ਆਈ.ਆਈ.ਟੀ. ਰੋਪੜ, ਐਨ.ਆਈ.ਟੀ. ਜਲੰਧਰ ਅਤੇ ਐਨ.ਆਈ.ਪੀ.ਈ.ਆਰ. ਦਾ ਸਹਿਯੋਗ ਲਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀ.ਐੱਸ.ਬੀ.ਟੀ.ਈ. ਐਂਡ ਆਈ.ਟੀ.) ਵੱਲੋਂ ਕ੍ਰਮਵਾਰ ਏ.ਆਈ.ਸੀ.ਟੀ.ਈ. ਅਤੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਵੱਖ-ਵੱਖ ਪੌਲੀਟੈਕਨਿਕ ਅਤੇ ਫਾਰਮੇਸੀ ਸੰਸਥਾਵਾਂ ਨੂੰ ਸਾਲਾਨਾ ਮਾਨਤਾ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਯੂਟੀ ਚੰਡੀਗੜ੍ਹ ਵਿੱਚ ਲਗਭਗ 100 ਪੌਲੀਟੈਕਨਿਕ ਅਤੇ 109 ਫਾਰਮੇਸੀ ਸੰਸਥਾਵਾਂ ਹਨ। ਮੁੱਖ ਮੰਤਰੀ, ਪੰਜਾਬ ਸ. ਭਗਵੰਤ ਮਾਨ ਦੇ ਸੁਪਨੇ ਅਨੁਸਾਰ ਮਾਨਤਾ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਅਤੇ ਇਸ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਿਭਾਗ ਨੇ ਸੈਸ਼ਨ 2023-24 ਤੋਂ ਪੀ.ਐੱਸ.ਬੀ.ਟੀ.ਈ. ਲਈ ਇੱਕ ਔਨਲਾਈਨ ਮਾਨਤਾ ਪੋਰਟਲ ਸ਼ੁਰੂ ਕੀਤਾ ਹੈ।

ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਤਕਨੀਕੀ ਸਿੱਖਿਆ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਸੀਮਾ ਜੈਨ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਵਿਭਾਗ ਨੇ ਇਸ ਸਾਲ ਵੱਖ-ਵੱਖ ਸੰਸਥਾਵਾਂ ਦੀ ਸਾਲਾਨਾ ਮਾਨਤਾ ਦੀ ਜਾਂਚ ਲਈ ਆਈਆਈਟੀ ਰੋਪੜ, ਐਨਆਈਟੀ ਜਲੰਧਰ ਅਤੇ ਐਨਆਈਪੀਈਆਰ ਵਰਗੀਆਂ ਨਾਮਵਰ ਸੰਸਥਾਵਾਂ ਦੀਆਂ ਸੇਵਾਵਾਂ ਲੈਣ ਦੀ ਪਹਿਲਕਦਮੀ ਕੀਤੀ ਹੈ।

ਬੈਂਸ ਨੇ ਕਿਹਾ ਕਿ ਇਹ ਪੀਐਸਬੀਟੀਈ ਦੁਆਰਾ ਕੀਤੇ ਜਾਂਦੇ ਸਾਲਾਨਾ ਮਾਨਤਾ ਨਿਰੀਖਣਾਂ ਦੀ ਗੁਣਵੱਤਾ ਅਤੇ ਨਿਰਪੱਖਤਾ ਵਿੱਚ ਸੁਧਾਰ ਕਰੇਗਾ। ਇਹ ਨਾਮਵਰ ਸੰਸਥਾਵਾਂ ਆਪਣੀ ਸੀਨੀਅਰ ਫੈਕਲਟੀ ਨੂੰ ਸ਼ਾਮਲ ਕਰਕੇ 28.02.2023 ਤੋਂ 23.03.2023 ਤੱਕ ਪੀਐਸਬੀਟੀਈ ਦੀ ਤਰਫੋਂ ਸਾਲਾਨਾ ਮਾਨਤਾ ਨਿਰੀਖਣ ਕਰਨਗੀਆਂ।

ਇਹਨਾਂ ਸੰਸਥਾਵਾਂ ਦੀ ਸ਼ਮੂਲੀਅਤ ਬੋਰਡ ਨੂੰ ਮਾਨਤਾ ਪ੍ਰਕਿਰਿਆ ਸਬੰਧੀ ਪ੍ਰਾਪਤ ਹੋਈਆਂ ਢੇਰ ਸਾਰੀਆਂ ਸ਼ਿਕਾਇਤਾਂ ਨੂੰ ਘਟਾਉਣ ਲਈ ਅਹਿਮ ਸਾਬਤ ਹੋਵੇਗੀ ਅਤੇ ਸੂਬੇ ਦੀਆਂ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਸਬੰਥੀ ਕੌਮੀ ਮਾਪਦੰਡਾਂ ਨੂੰ ਲਾਗੂ ਕਰਨ ਵਿੱਚ ਮਦਦ ਕਰੇਗੀ।

The post ਤਕਨੀਕੀ ਸਿੱਖਿਆ ਵਿਭਾਗ ਵੱਖ-ਵੱਖ ਸੰਸਥਾਵਾਂ ਦੀ ਸਾਲਾਨਾ ਮਾਨਤਾ ਦੀ ਜਾਂਚ ਲਈ IIT ਰੋਪੜ, NIT ਜਲੰਧਰ ਅਤੇ NIPER ਦਾ ਲਵੇਗਾ ਸਹਿਯੋਗ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • breaking-news
  • government-iti-punjab
  • harjot-singh-bains
  • iit-ropar
  • iti-punjab
  • niper
  • nit-jalandhar
  • technical-education-department
  • technical-education-department-punjab

ਚੰਡੀਗੜ੍ਹ, 28 ਫ਼ਰਵਰੀ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਦਾਖਲਾ ਮੁਹਿੰਮ 2023 ਸੰਬੰਧੀ ਇਕ ਰੋਜ਼ਾ ਓਰੀਅਨਟੇਸ਼ਨ ਵਰਕਸ਼ਾਪ ਵਿੱਚ ਸਮਰੱਥ ਅਧਿਕਾਰੀ ਤੋਂ ਪ੍ਰਵਾਨਗੀ ਲਏ ਗੈਰਹਾਜ਼ਰ ਰਹਿਣ ਵਾਲੇ ਸਿੱਖਿਆ ਅਫਸਰ (ਸੈਕਡਰੀ ਸਿੱਖਿਆ), (ਐਲੀਮੈਂਟਰੀ ਸਿੱਖਿਆ), ਡਾਇਟ ਪ੍ਰਿੰਸੀਪਲਜ਼, ਬੀ.ਪੀ.ਈ.ਉਜ. ਅਤੇ ਜ਼ਿਲ੍ਹਾ ਕੋਆਰਡੀਨੇਟਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਨਵੇਂ ਵਿਦਿਅਕ ਸੈਸ਼ਨ ਦੌਰਾਨ ਦਾਖਲ ਵਧਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਮਿਤੀ 17 ਫ਼ਰਵਰੀ2023 ਨੂੰ ਇੱਕ ਰੋਜ਼ਾ ਓਰੀਅਨਟੇਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਸੀ। ਇਸ ਵਰਕਸ਼ਾਪ ਵਿੱਚ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਅੰਮ੍ਰਿਤਸਰ, ਬਰਨਾਲਾ, ਮਾਨਸਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ਼੍ਰੀ ਫ਼ਤਹਿਗੜ੍ਹ ਸਾਹਿਬ, ਮਾਨਸਾ, ਸੰਗਰੂਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ ਪ੍ਰਿੰਸੀਪਲ ਡਾਇਟ ਫਾਜ਼ਿਲਕਾ,ਮੋਗਾ, ਬਠਿੰਡਾ, ਗੁਰਦਾਸਪੁਰ, ਕਪੂਰਥਲਾ, ਲੁਧਿਆਣਾ, ਜਲੰਧਰ ਅਤੇ ਸੰਗਰੂਰ ਤੋਂ ਇਲਾਵਾ ਕੁਝ ਬੀ.ਪੀ.ਈ.ਉਜ.ਅਤੇ ਬੀ.ਐਮ.ਟੀਜ. ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

The post ਹਰਜੋਤ ਬੈਂਸ ਦੇ ਹੁਕਮਾਂ 'ਤੇ ਦਾਖਲਾ ਮੁਹਿੰਮ 2023 ਸੰਬੰਧੀ ਓਰੀਅਨਟੇਸ਼ਨ ਵਰਕਸ਼ਾਪ ‘ਚ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ appeared first on TheUnmute.com - Punjabi News.

Tags:
  • admission-campaign-2023
  • admission-campaign-punjab
  • breaking-news
  • cm-bhagwant-mann
  • harjot-bains
  • news
  • orientation-workshop
  • punjab
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form