TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਕਿਲ੍ਹਾ ਰਾਏਪੁਰ ਖੇਡਾਂ ਦਾ ਉਦਘਾਟਨੀ ਸਮਾਗਮ ਅੱਜ, ਸਮਾਗਮ 'ਚ ਦਿਖਾਈ ਦੇਣਗੇ ਵਿਰਾਸਤੀ ਰੰਗ Friday 03 February 2023 04:44 AM UTC+00 | Tags: breaking-news kila-raipur-games ludiana news punjab-culture punjab-nes ਲੁਧਿਆਣਾ 03 ਫਰਵਰੀ 2023: ਪੰਜਾਬ ਦੇ ਅਮੀਰ ਖੇਡ ਇਤਿਹਾਸ ਤੇ ਸੱਭਿਆਚਾਰ ਦਾ ਪ੍ਰਤੀਕ ਪਿੰਡ ਕਿਲ੍ਹਾ ਰਾਏਪੁਰ ਦਾ 83ਵਾਂ ਅਪੋਲੋ ਟਾਇਰਜ਼ ਰੂਰਲ ਸਪੋਰਟਸ ਫੈਸਟੀਵਲ ਅੱਜ ਯਾਨੀ 3 ਤੋਂ 5 ਫਰਵਰੀ ਤੱਕ ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ (ਪੱਤੀ ਸੁਹਾਵੀਆ) ਵੱਲੋਂ ਪ੍ਰਵਾਸੀ ਵੀਰਾਂ, ਗ੍ਰਾਮ ਪੰਚਾਇਤ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸਵ. ਮਾਤਾ ਕੁਲਦੀਪ ਕੌਰ ਗਰੇਵਾਲ ਅਤੇ ਸਵ. ਕਮਲਜੀਤ ਸਿੰਘ ਗਰੇਵਾਲ (ਕਮਲ) ਨੂੰ ਸਮਰਪਿਤ ਇਸ ਖੇਡ ਉਤਸਵ ਦੌਰਾਨ ਦੋ ਉਲੰਪੀਅਨ ਤੇ ਇੱਕ ਦਰੋਣਾਚਾਰੀਆ ਕੋਚ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਸੁਸਾਇਟੀ ਦੇ ਪ੍ਰਧਾਨ ਕਰਨਲ ਸੁਰਿੰਦਰ ਸਿੰਘ ਗਰੇਵਾਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਗਰੇਵਾਲ, ਗੁਰਿੰਦਰ ਸਿੰਘ ਗਰੇਵਾਲ, ਸਰਪੰਚ ਗਿਆਨ ਸਿੰਘ, ਬਲਜੀਤ ਸਿੰਘ ਤੇ ਦਵਿੰਦਰ ਸਿੰਘ ਪੂਨੀਆ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ (3 ਫਰਵਰੀ) ਨੂੰ ਬਾਅਦ ਦੁਪਹਿਰ ਦੋ ਵਜੇ ਫੈਸਟੀਵਲ ਦਾ ਉਦਘਾਟਨ ਵਿਧਾਇਕ ਜੀਵਨ ਸਿੰਘ ਸੰਗੋਵਾਲ ਕਰਨਗੇ। ਖੇਡਾਂ ਦੇ ਦੂਸਰੇ ਦਿਨ ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਆਖਰੀ ਦਿਨ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਹੇਅਰ ਪੁੱਜਣਗੇ ਅਤੇ ਸਮਾਗਮ ਦੀ ਪ੍ਰਧਾਨਗੀ ਵਿਧਾਇਕ ਜੀਵਨ ਸਿੰਘ ਸੰਗੋਵਾਲ ਕਰਨਗੇ। ਇਸ ਤੋਂ ਇਲਾਵਾ ਹੋਰ ਰਾਜਨੀਤਿਕ ਹਸਤੀਆਂ ਤੇ ਪ੍ਰਸ਼ਾਸ਼ਨਿਕ ਅਧਿਕਾਰੀ ਸਮੇਂ ਸਮੇਂ ਸਿਰ ਖੇਡਾਂ ਦੀ ਸ਼ਾਨ ਵਧਾਉਣਗੇ। ਉਦਘਾਟਨੀ ਸਮਾਗਮ ਦੌਰਾਨ ਸਿੱਖ ਕੌਮ ਦਾ ਮਾਰਸ਼ਲ ਆਰਟ ਗਤਕਾ, ਪੰਜਾਬ ਦੇ ਪ੍ਰਸਿੱਧ ਲੋਕ ਨਾਚ ਗਿੱਧਾ ਤੇ ਭੰਗੜਾ ਵੀ ਖਿੱਚ ਦਾ ਕੇਂਦਰ ਬਣਨਗੇ। ਇਸ ਉਪਰੰਤ ਪਹਿਲੇ ਬਾਜੀਗਰਾਂ ਦੇ ਕਰਤੱਵ, ਹਾਕੀ ਓਪਨ (ਲੜਕੇ ਤੇ ਲੜਕੀਆਂ), ਪ੍ਰਾਇਮਰੀ ਸਕੂਲ ਨੈਸ਼ਨਲ ਸਟਾਈਲ ਕਬੱਡੀ (ਲੜਕੀਆਂ) ਤੇ ਦੌੜਾਂ (ਦੋਨੋਂ ਵਰਗ ਹੀਟਸ), ਦੌੜਾਂ 100, 200, 400 ਤੇ 1500 ਮੀਟਰ, ਲੰਬੀ ਛਾਲ ਤੇ ਉੱਚੀ ਛਾਲ ਫਾਈਨਲ (ਲੜਕੇ ਤੇ ਲੜਕੀਆਂ) ਤੇ ਰੱਸਾਕਸੀ, 65 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਦੀਆਂ ਦੌੜਾਂ, ਟਰਾਲੀ ਬੈਕ ਲਗਾਉਣ ਦੇ ਮੁਕਾਬਲੇ ਹੋਣਗੇ। ਇਸ ਦੇ ਨਾਲ ਪੈਰਾਗਲਾਈਡਿੰਗ ਸ਼ੋਅ ਵੀ ਖਿੱਚ ਦੇ ਕੇਂਦਰ ਬਣੇਗਾ। ਹਾਕੀ ਮੁਕਾਬਲੇ ਭਲਕੇ ਸਵੇਰੇ 9 ਵਜੇ ਆਰੰਭ ਹੋਣ ਜਾਣਗੇ। ਸ਼ਾਮ ਨੂੰ ਪੰਜਾਬੀ ਗਾਇਕ ਰੰਗ ਬੰਨਣਗੇ। The post ਕਿਲ੍ਹਾ ਰਾਏਪੁਰ ਖੇਡਾਂ ਦਾ ਉਦਘਾਟਨੀ ਸਮਾਗਮ ਅੱਜ, ਸਮਾਗਮ 'ਚ ਦਿਖਾਈ ਦੇਣਗੇ ਵਿਰਾਸਤੀ ਰੰਗ appeared first on TheUnmute.com - Punjabi News. Tags:
|
ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ, ਅਮੂਲ ਨੇ ਦੁੱਧ ਦੀਆਂ ਕੀਮਤਾਂ 'ਚ ਕੀਤਾ ਵਾਧਾ Friday 03 February 2023 04:52 AM UTC+00 | Tags: amul amul-and-mother-dairy breaking-news cm-bhagwant-mann gujarat-co-operative-milk mother-dairy news punjab punjab-news punjab-verka-milk-plant the-unmute-breaking-news the-unmute-punjabi-news verka verka-milk-news-price verka-milk-plant-mohali verka-milk-price ਚੰਡੀਗੜ੍ਹ, 03 ਫਰਵਰੀ 2023: ਕੇਂਦਰੀ ਬਜਟ ਪੇਸ਼ ਹੋਣ ਤੋਂ ਦੋ ਦਿਨ ਬਾਅਦ ਹੀ ਅਮੂਲ (Amul) ਨੇ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹੁਣ ਫੁੱਲ ਕਰੀਮ ਦੁੱਧ 63 ਰੁਪਏ ਦੀ ਥਾਂ 66 ਰੁਪਏ ਪ੍ਰਤੀ ਲੀਟਰ, ਮੱਝ ਦਾ ਦੁੱਧ 65 ਰੁਪਏ ਦੀ ਥਾਂ 70 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਦੁੱਧ ਦੀ ਕੀਮਤ ‘ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ | ਇਸਦੇ ਨਾਲ ਹੀ ਅਮੂਲ (Amul) ਦਹੀਂ ਅਤੇ ਹੋਰ ਉਪ-ਉਤਪਾਦਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਵਧੀਆਂ ਕੀਮਤਾਂ 3 ਫਰਵਰੀ ਤੋਂ ਲਾਗੂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਅਕਤੂਬਰ 2022 ਵਿੱਚ, ਅਮੂਲ ਨੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਅਮੂਲ ਤੋਂ ਇਲਾਵਾ ਪਰਾਗ ਅਤੇ ਮਦਰ ਡੇਅਰੀ ਨੇ ਵੀ ਦੁੱਧ ਅਤੇ ਦੁੱਧ ਉਤਪਾਦਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।
The post ਆਮ ਲੋਕਾਂ ‘ਤੇ ਮਹਿੰਗਾਈ ਦੀ ਮਾਰ, ਅਮੂਲ ਨੇ ਦੁੱਧ ਦੀਆਂ ਕੀਮਤਾਂ 'ਚ ਕੀਤਾ ਵਾਧਾ appeared first on TheUnmute.com - Punjabi News. Tags:
|
ਪੰਜਾਬ ਕੈਬਿਨਟ ਦੀ ਅੱਜ ਅਹਿਮ ਮੀਟਿੰਗ, ਕਈ ਲੋਕ ਪੱਖੀ ਫੈਸਲਿਆ 'ਤੇ ਲੱਗ ਸਕਦੀ ਹੈ ਮੋਹਰ Friday 03 February 2023 05:00 AM UTC+00 | Tags: aam-aadmi-party bhagwant-mann breaking-news cm-bhagwant-mann news punjab punjab-cabinet the-unmute the-unmute-breaking-news the-unmute-punjabi-news ਚੰਡੀਗੜ੍ਹ, 03 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ ਹੋਵੇਗੀ | ਪੰਜਾਬ ਕੈਬਿਨਟ ਵੱਲੋਂ ਇਸ ਮੀਟਿੰਗ 'ਚ ਕਈ ਲੋਕ ਪੱਖੀ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਦੇ ਕੱਚੇ ਮੁਲਾਜ਼ਮਾਂ ਸਬੰਧੀ ਵੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਜਿਕਰਯੋਗ ਹੈ ਕਿ ਪਹਿਲਾਂ ਇਹ ਮੀਟਿੰਗ 1 ਫਰਵਰੀ ਨੂੰ ਹੋਣੀ ਸੀ, ਪਰ ਬਾਅਦ ਵਿੱਚ 3 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਸੀ | ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ- 1 ਚੰਡੀਗੜ੍ਹ 'ਚ ਦੁਪਹਿਰ 12:00 ਵਜੇ ਹੋਵੇਗੀ। The post ਪੰਜਾਬ ਕੈਬਿਨਟ ਦੀ ਅੱਜ ਅਹਿਮ ਮੀਟਿੰਗ, ਕਈ ਲੋਕ ਪੱਖੀ ਫੈਸਲਿਆ ‘ਤੇ ਲੱਗ ਸਕਦੀ ਹੈ ਮੋਹਰ appeared first on TheUnmute.com - Punjabi News. Tags:
|
ਏਅਰ ਇੰਡੀਆ ਫਲਾਈਟ ਦੇ ਇੰਜਣ 'ਚ ਲੱਗੀ ਅੱਗ, ਆਬੂ ਧਾਬੀ 'ਚ ਕੀਤੀ ਐਮਰਜੈਂਸੀ ਲੈਂਡਿੰਗ Friday 03 February 2023 05:08 AM UTC+00 | Tags: abu-dhabi air-india-airlines air-india-express-flight air-india-flight air-india-news breaking-news dgca india-news news punjabi-news the-unmute-breaking-news the-unmute-punjab ਚੰਡੀਗੜ੍ਹ, 03 ਫਰਵਰੀ 2023: ਆਬੂ ਧਾਬੀ ਤੋਂ ਕਾਲੀਕਟ ਜਾ ਰਹੀ ਏਅਰ ਇੰਡੀਆ (Air India) ਐਕਸਪ੍ਰੈਸ ਫਲਾਈਟ ਦੇ ਇੱਕ ਇੰਜਣ ਵਿੱਚ ਅਚਾਨਕ ਅੱਗ ਲੱਗ ਗਈ। ਇਸ ਤੋਂ ਬਾਅਦ ਫਲਾਈਟ ਨੂੰ ਸੁਰੱਖਿਅਤ ਰੂਪ ਨਾਲ ਵਾਪਸ ਆਬੂ ਧਾਬੀ ‘ਚ ਉਤਾਰਿਆ ਗਿਆ। ਜਹਾਜ਼ ਦੇ ਸਾਰੇ ਯਾਤਰੀ ਸੁਰੱਖਿਅਤ ਹਨ। ਡੀਜੀਸੀਏ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ ਅਤੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਏਅਰ ਇੰਡੀਆ ਐਕਸਪ੍ਰੈਸ ਦੀ ਬੀ737-800 ਵੀਟੀ-ਏਵਾਈਸੀ ਓਪਰੇਟਿੰਗ ਫਲਾਈਟ IX 348 (ਅਬੂ ਧਾਬੀ-ਕਾਲੀਕਟ) ਵਿੱਚ ਟੇਕਆਫ ਦੌਰਾਨ ਇੰਜਣ ਨੰਬਰ ਇੱਕ ਵਿੱਚ ਅੱਗ ਲੱਗ ਗਈ। ਉਸ ਸਮੇਂ ਜਹਾਜ਼ 1000 ਫੁੱਟ ਦੀ ਉਚਾਈ ‘ਤੇ ਸੀ। ਇਸ ਤੋਂ ਬਾਅਦ ਜਹਾਜ਼ ਨੂੰ ਸੁਰੱਖਿਅਤ ਢੰਗ ਨਾਲ ਆਬੂ ਧਾਬੀ ‘ਚ ਉਤਾਰਿਆ ਗਿਆ। ਡੀਜੀਸੀਏ ਮੁਤਾਬਕ ਘਟਨਾ ਦੇ ਸਮੇਂ ਫਲਾਈਟ ‘ਚ 184 ਯਾਤਰੀ ਸਵਾਰ ਸਨ। ਏਅਰ ਇੰਡੀਆ (Air India) ਐਕਸਪ੍ਰੈਸ ਨੇ ਦੱਸਿਆ ਕਿ ਜਿਵੇਂ ਹੀ ਫਲਾਈਟ ਨੇ ਉਡਾਣ ਭਰੀ ਅਤੇ ਜਹਾਜ਼ 1000 ਫੁੱਟ ਦੀ ਉਚਾਈ ‘ਤੇ ਪਹੁੰਚਿਆ ਤਾਂ ਜਹਾਜ਼ ਦੇ ਪਾਇਲਟ ਨੇ ਇਕ ਇੰਜਣ ‘ਚੋਂ ਚੰਗਿਆੜੀ ਨਿਕਲਦੀ ਦੇਖੀ, ਜਿਸ ਤੋਂ ਬਾਅਦ ਜਹਾਜ਼ ਨੂੰ ਤੁਰੰਤ ਆਬੂ ਧਾਬੀ ਹਵਾਈ ਅੱਡੇ ‘ਤੇ ਵਾਪਸ ਉਤਾਰਿਆ ਗਿਆ। ਡੀਜੀਸੀਏ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।ਇਸ ਤੋਂ ਪਹਿਲਾਂ 23 ਜਨਵਰੀ ਨੂੰ ਤ੍ਰਿਵੇਂਦਰਮ ਤੋਂ ਮਸਕਟ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈੱਸ ਫਲਾਈਟ ਨੂੰ ਜਹਾਜ਼ ‘ਚ ਤਕਨੀਕੀ ਖਰਾਬੀ ਕਾਰਨ 45 ਮਿੰਟ ਬਾਅਦ ਵਾਪਸ ਤ੍ਰਿਵੇਂਦਰਮ ‘ਚ ਲੈਂਡ ਕਰਨਾ ਪਿਆ ਸੀ। The post ਏਅਰ ਇੰਡੀਆ ਫਲਾਈਟ ਦੇ ਇੰਜਣ ‘ਚ ਲੱਗੀ ਅੱਗ, ਆਬੂ ਧਾਬੀ ‘ਚ ਕੀਤੀ ਐਮਰਜੈਂਸੀ ਲੈਂਡਿੰਗ appeared first on TheUnmute.com - Punjabi News. Tags:
|
ਪਿੰਡ ਮੋਰਾਂਵਾਲੀ ਵਿਖੇ ਖੇਤ 'ਚ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲਾ ਪੁਲਿਸ ਵਲੋਂ ਗ੍ਰਿਫਤਾਰ Friday 03 February 2023 05:26 AM UTC+00 | Tags: breaking-news malerkotla-police moranwali-village news ਚੰਡੀਗੜ੍ਹ, 03 ਫਰਵਰੀ 2023: ਪੰਜਾਬ ਦੇ ਮਲੇਰਕੋਟਲਾ ਦੇ ਪਿੰਡ ਮੋਰਾਂਵਾਲੀ (Moranwali village) ਵਿੱਚ ਇੱਕ ਖੇਤ ਮਾਲਕ ਨੇ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਿਸ ਦੀ ਵੀਡੀਓ ਵੀ ਵਾਇਰਲ ਹੋਈ ਸੀ। ਦਰਅਸਲ, ਇੱਕ ਹੋਰ ਬੱਚੇ ਨੇ ਖੇਤ ਮਾਲਕ ਦੇ ਖੇਤ ਵਿੱਚ ਅਨੁਸੂਚਿਤ ਜਾਤੀ ਦੇ ਬੱਚੇ ਦੀਆਂ ਚੱਪਲਾਂ ਸੁੱਟ ਦਿੱਤੀਆਂ। ਜਦੋਂ ਬੱਚਾ ਖੇਤ ਵਿੱਚੋਂ ਚੱਪਲਾਂ ਲੈਣ ਗਿਆ ਤਾਂ ਖੇਤ ਮਾਲਕ ਨੇ ਉਸ ਨੂੰ ਫੜ ਲਿਆ ਅਤੇ ਫਿਰ ਟਰੈਕਟਰ ਦੀ ਕੋਲ ਵਿੱਚ ਡੰਡੇ ਨਾਲ ਕੁੱਟਿਆ। ਇਸ ਦੀ ਵੀਡੀਓ ਐੱਸਸੀ ਕਮਿਸ਼ਨ ਕੋਲ ਪਹੁੰਚੀ, ਜਿਸ ‘ਤੇ ਕਮਿਸ਼ਨ ਨੇ ਨੋਟਿਸ ਲਿਆ। ਇਸ ਤੋਂ ਬਾਅਦ ਮਲੇਰਕੋਟਲਾ ਦੀ ਪੁਲਿਸ ਨੇ ਬੱਚੇ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਖੇਤ ਮਾਲਕ ਦੇ ਖੇਤਾਂ ਕੋਲ ਕੁਝ ਬੱਚੇ ਖੇਡ ਰਹੇ ਸਨ। ਖੇਡਦੇ ਸਮੇਂ ਅਚਾਨਕ ਇੱਕ ਬੱਚੇ ਨੇ ਅਨੁਸੂਚਿਤ ਜਾਤੀ ਦੇ ਬੱਚੇ ਸਿਮਰਨ (13) ਦੀ ਚੱਪਲ ਖੇਤ ਵਿੱਚ ਸੁੱਟ ਦਿੱਤੀ। ਜਦੋਂ ਬੱਚਾ ਚੱਪਲਾਂ ਲਿਆਉਣ ਲਈ ਖੇਤ ਗਿਆ ਤਾਂ ਖੇਤ ਮਕਾਨ ਨੇ ਉਸ ਦੀ ਬਹੁਤ ਕੁੱਟਮਾਰ ਕੀਤੀ ਅਤੇ ਗਾਲ੍ਹਾਂ ਕੱਢੀਆਂ। ਬੱਚੇ ਦੇ ਰੋਣ ‘ਤੇ ਉਸ ਦੀ ਨਾਨੀ ਉੱਥੇ ਪਹੁੰਚ ਗਈ। ਉਹ ਖੇਤ ਮਾਲਕ ਦੇ ਪੈਰੀਂ ਪੈ ਗਈ ਅਤੇ ਕਿਹਾ ਕਿ ਬੱਚੇ ਨੂੰ ਬਖਸ ਦੇਵੇ, ਪਰ ਖੇਤ ਮਾਲਕ ਆਪਣੇ ਹੰਕਾਰ ਵਿੱਚ ਬੱਚੇ ਨੂੰ ਕੁੱਟਦਾ ਰਿਹਾ। ਮੁਲਜ਼ਮ ਖੇਤ ਮਾਲਕ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ। ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਪੂਨਮ ਕਾਂਗੜਾ ਦੇ ਦਖਲ ਤੋਂ ਬਾਅਦ ਪੁਲੀਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਗੁਰਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। The post ਪਿੰਡ ਮੋਰਾਂਵਾਲੀ ਵਿਖੇ ਖੇਤ ‘ਚ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲਾ ਪੁਲਿਸ ਵਲੋਂ ਗ੍ਰਿਫਤਾਰ appeared first on TheUnmute.com - Punjabi News. Tags:
|
CM ਭਗਵੰਤ ਮਾਨ ਪਤਨੀ ਨਾਲ MOVIE Kali Jotta ਦੇਖਣ ਪਹੁੰਚੇ Elante Mall Friday 03 February 2023 07:37 AM UTC+00 | Tags: bhagwant-mann kali-jhota punjabi-movie the-unmute ਚੰਡੀਗੜ੍ਹ, 3 ਫਰਵਰੀ 2023: ਇਨ੍ਹੀਂ ਦਿਨੀਂ ਪੰਜਾਬੀ ਫ਼ਿਲਮ 'ਕਲੀ ਜੋਟਾ' ਬੇਹੱਦ ਚਰਚਾ 'ਚ ਹੈ। 'ਕਲੀ ਜੋਟਾ' ਫ਼ਿਲਮ ਅੱਜ ਦੁਨੀਆ ਭਰ 'ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ 'ਚ ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਮੁੱਖ ਭੂਮਿਕਾ ‘ਚ ਹਨ। ਇੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਅੱਜ ਫਿਲਮ ਦੀ ਸਟਾਰਕਾਸਟ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਨਾਲ ਫਿਲਮ ਕਲੀ ਜੋਟਾ ਦੇ ਪ੍ਰੀਮੀਅਰ ਵਿੱਚ ਸ਼ਿਰਕਤ ਕੀਤੀ।
ਫਿਲਮ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਦੁਆਰਾ ਕੀਤਾ ਗਿਆ ਹੈ ਅਤੇ ਫਿਲਮ ਹਰਿੰਦਰ ਕੌਰ ਦੁਆਰਾ ਲਿਖੀ ਗਈ ਹੈ, ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਤੋਂ ਇਲਾਵਾ ਅਦਾਕਾਰਾ ਵਾਮਿਕਾ ਗੱਬੀ ਨੇ ਫਿਲਮ ਵਿੱਚ ਇੱਕ ਮਹੱਤਵਪੂਰਣ ਭੂਮਿਕਾ ਨਿਭਾਈ ਹੈ।
ਫਿਲਮ ਨੀਰੂ ਬਾਜਵਾ ਐਂਟਰਟੇਨਮੈਂਟ, U&I ਫਿਲਮਜ਼ ਅਤੇ VH ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਹੈ ਅਤੇ ਸੰਨੀ ਰਾਜ, ਸਰਲਾ ਰਾਣੀ, ਵਰੁਣ ਅਰੋੜਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਹੈ।
The post CM ਭਗਵੰਤ ਮਾਨ ਪਤਨੀ ਨਾਲ MOVIE Kali Jotta ਦੇਖਣ ਪਹੁੰਚੇ Elante Mall appeared first on TheUnmute.com - Punjabi News. Tags:
|
ਪੰਜਾਬ ਕਲਾ ਪਰਿਸ਼ਦ ਵਲੋਂ ਪ੍ਰਸਿੱਧ ਸੂਫ਼ੀ ਗਾਇਕ ਪਦਮਸ਼੍ਰੀ ਉਸਤਾਦ ਪੂਰਨ ਚੰਦ ਵਡਾਲੀ ਸਮੇਤ ਅੱਠ ਉੱਘੀਆਂ ਹਸਤੀਆਂ ਦਾ ਸਨਮਾਨ Friday 03 February 2023 08:10 AM UTC+00 | Tags: breaking-news kala-bhawan-chandigarh news punjab-kala-parishad ਚੰਡੀਗੜ੍ਹ, 03 ਫਰਵਰੀ 2022: ਪੰਜਾਬ ਕਲਾ ਪਰਿਸ਼ਦ ਵਲੋਂ ਕਲਾ ਭਵਨ ਚੰਡੀਗੜ੍ਹ ਵਿਖੇ ਚੇਅਰਮੈਨ ਡਾ. ਸੁਰਜੀਤ ਪਾਤਰ ਦੀ ਅਗਵਾਈ ਹੇਠ ਸਲਾਨਾ ਡਾ. ਐਮ ਐਸ ਰੰਧਾਵਾ ਪੰਜ-ਰੋਜ਼ਾ ਸਾਹਿਤ ਅਤੇ ਕਲਾ ਉਤਸਵ ਦੇ ਪਹਿਲੇ ਦਿਨ ਪੰਜਾਬ ਦੀਆਂ ਵੱਖ-ਵੱਖ ਅੱਠ ਉੱਘੀਆਂ ਹਸਤੀਆਂ ਦਾ ਗੌਰਵ ਪੰਜਾਬ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ । ਇਕ ਮੌਕੇ ਲੋਕ ਗਾਇਕੀ ਵੱਡਾ ਯੋਗਦਾਨ ਪਾਉਣ ਵਾਲੇ ਪ੍ਰਸਿੱਧ ਸ਼ੂਫੀ ਗਾਇਕ ਤੇ ਪਦਮਸ਼੍ਰੀ ਉਸਤਾਦ ਪੂਰਨ ਚੰਦ ਵਡਾਲੀ (Puran Chand Wadali), ਉਘੇ ਗੀਤਕਾਰ ਬਾਬੂ ਸਿੰਘ ਮਾਨ, ਸਾਹਿਤ ਦੇ ਖੇਤਰ ਵਿਚ ਯੋਗਦਾਨ ਲਈ ਲੇਖਕ ਓਮ ਪ੍ਰਕਾਸ਼ ਗਾਸ, ਨਾਵਲਕਾਰ ਦੇ ਤੌਰ ਉਤੇ ਮਨਮੋਹਨ ਬਾਵਾ, ਚਿੱਤਰਕਾਰੀ ਵਿਚ ਚਿਤਰਕਾਰ ਸਿਧਾਰਥ, ਚਿਤਰਕਲਾ ਵਾਸਤੇ ਅਨੁਪਮ ਸੂਦ, ਲੋਕ ਕਲਾ ਵਾਸਤੇ ਸੰਨ ਪਰਾਣਾ ਨਾਟਕ ਖੇਤਰ ਵਿਚ ਡਾ. ਸਵਰਾਜਬੀਰ ਨੂੰ ਗੌਰਵ ਪੰਜਾਬ ਪੁਰਸਕਾਰ ਨਾਲ ਸਨਮਾਨਿਤ ਗਿਆ |
ਇਸ ਸਮਾਗਮ ਦੇ ਸ਼ੁਰੂ ਵਿਚ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਸਨਮਾਨਿਤ ਸ਼ਖਸੀਅਤਾਂ ਦੀ ਵੱਖ- ਵੱਖ ਖ਼ੇਤਰਾਂ ‘ਚ ਦਿੱਤੇ ਦੇਣ ਬਾਰੇ ਚਾਨਣਾ ਪਾਇਆ। ਇਸਦੇ ਨਾਲ ਹੀ ਉਘੇ ਲੇਖਕ ਗੁਲਜਾਰ ਸਿੰਘ ਸੰਧੂ ਨੇ ਡਾ. ਰੰਧਾਵਾ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਸਮਾਗਮ ਵਿਚ ਡਾ. ਰੰਧਾਵਾ ਦੇ ਪਰਿਵਾਰ ਨੇ ਵੀ ਸ਼ਿਰਕਤ ਕੀਤੀ ਪੁਰਸਕਾਰ ਭੇਂਟ ਦੀ ਰਸਮ ਬਾਅਦ ਆਰ ਐਸ ਡੀ ਕਾਲਜ ਦੇ ਵਿਦਿਆਰਥੀਆਂ ਨੂੰ ਹੀਰ ਵਾਰਿਸ ਦਾ ਪਰਪਰਾਗਤ ਗਾਇਨ ਪੇਸ਼ ਕੀਤਾ ਗਿਆ । ਇਸ ਦੌਰਾਨ ਸਨਮਾਨਿਤ ਸ਼ਖ਼ਸੀਅਤਾਂ ਨੇ ਆਪ ਆਪਣੇ ਤਜਰਬੇ ਸਰੋਤਿਆਂ ਨਾਲ ਸਾਂਝੇ ਕੀਤੇ | ਇਸ ਮੌਕੇ ਕਿਤਾਬਾਂ ਦੀਆਂ ਪ੍ਰਦਰਸ਼ਨੀਆਂ ਲਾਈਆਂ ਗਈਆਂ |
The post ਪੰਜਾਬ ਕਲਾ ਪਰਿਸ਼ਦ ਵਲੋਂ ਪ੍ਰਸਿੱਧ ਸੂਫ਼ੀ ਗਾਇਕ ਪਦਮਸ਼੍ਰੀ ਉਸਤਾਦ ਪੂਰਨ ਚੰਦ ਵਡਾਲੀ ਸਮੇਤ ਅੱਠ ਉੱਘੀਆਂ ਹਸਤੀਆਂ ਦਾ ਸਨਮਾਨ appeared first on TheUnmute.com - Punjabi News. Tags:
|
ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ, ਬਠਿੰਡਾ ਅਦਾਲਤ ਵਲੋਂ ਖ਼ਿਲਾਫ਼ ਮਾਣਹਾਨੀ ਕੇਸ ਖਾਰਜ Friday 03 February 2023 08:37 AM UTC+00 | Tags: aam-aadmi-party-news bathinda bathinda-court bathinda-court-enws breaking-news chief-minister-arvind-kejriwal defamation-case news punjab-news the-unmute-breaking-news the-unmute-punjabi-news ਚੰਡੀਗੜ੍ਹ, 03 ਫਰਵਰੀ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਠਿੰਡਾ ਅਦਾਲਤ (Bathinda court) ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਖਾਰਜ ਕਰ ਦਿੱਤਾ ਹੈ। ਜੈਜੀਤ ਜੌਹਲ ਨੇ ਮੁੱਖ ਮੰਤਰੀ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਦੱਸ ਦੇਈਏ ਕਿ ਜੈਜੀਤ ਜੌਹਲ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ ਹਨ। ਬਠਿੰਡਾ ਦੀ ਅਦਾਲਤ ਨੇ ਬਿਨ੍ਹਾਂ ਕੋਈ ਸੰਮਨ ਜਾਰੀ ਕੀਤਿਆਂ ਕੇਸ ਖਾਰਜ ਕਰ ਦਿੱਤਾ ਹੈ | ਜਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਬਠਿੰਡਾ ‘ਚ ਵਪਾਰੀਆਂ ਨਾਲ ਮੀਟਿੰਗ ਤੋਂ ਬਾਅਦਲਗਾਇਆ ਗਿਆ ਸੀ | The post ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ, ਬਠਿੰਡਾ ਅਦਾਲਤ ਵਲੋਂ ਖ਼ਿਲਾਫ਼ ਮਾਣਹਾਨੀ ਕੇਸ ਖਾਰਜ appeared first on TheUnmute.com - Punjabi News. Tags:
|
ਕਪੂਰਥਲਾ ਕੇਂਦਰੀ ਜੇਲ੍ਹ 'ਚ ਹਵਾਲਾਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ Friday 03 February 2023 08:46 AM UTC+00 | Tags: breaking-news jail-superintendent-iqbal-singh kapurthala kapurthala-central-jail kapurthala-police latest-news ndps-act news punjab punjabi-news sucide the-unmute-breaking-news ਚੰਡੀਗੜ੍ਹ, 03 ਫਰਵਰੀ 2022: ਕਪੂਰਥਲਾ ਦੀ ਕੇਂਦਰੀ ਜੇਲ੍ਹ (Kapurthala Central Jail) ਵਿੱਚ ਇੱਕ ਹਵਾਲਾਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਜੇਲ੍ਹ ਦੇ ਬਾਥਰੂਮ ਵਿੱਚ ਇੱਕ ਹਵਾਲਾਤੀ ਨੇ ਪੱਗ ਦਾ ਫੰਦਾ ਬਣਾ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਗੁਰਨਾਮ ਸਿੰਘ ਪੁੱਤਰ ਹੁਕਮ ਸਿੰਘ ਉਮਰ ਕਰੀਬ 55 ਸਾਲ ਵਾਸੀ ਗੋਸੋਵਾਲ ਥਾਣਾ ਮਹਿਤਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਖ਼ਿਲਾਫ਼ ਥਾਣਾ ਮਹਿਤਪੁਰ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਨੰਬਰ 103 ਦਰਜ ਹੈ ਅਤੇ ਉਹ 1 ਫਰਵਰੀ ਨੂੰ ਹੀ ਕਪੂਰਥਲਾ ਜੇਲ੍ਹ (Kapurthala Central Jail) ਆਇਆ ਸੀ ਅਤੇ 2 ਫਰਵਰੀ ਦੀ ਦੇਰ ਰਾਤ ਉਸ ਨੇ ਖ਼ੁਦਕੁਸ਼ੀ ਕਰ ਲਈ । ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਨੇ ਇਸਦੀ ਪੁਸ਼ਟੀ ਕੀਤੀ ਹੈ | ਖੁਦਕੁਸ਼ੀ ਕਰਨ ਵਾਲਾ ਮ੍ਰਿਤਕ ਵੀ ਐੱਚ.ਆਈ.ਵੀ., ਐੱਚ.ਸੀ.ਵੀ. ਨਾਲ ਪੀੜਤ ਸੀ | The post ਕਪੂਰਥਲਾ ਕੇਂਦਰੀ ਜੇਲ੍ਹ ‘ਚ ਹਵਾਲਾਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ appeared first on TheUnmute.com - Punjabi News. Tags:
|
ਲੁਧਿਆਣਾ ਦੀ ਸਪਿਨਿੰਗ ਮਿੱਲ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 100 ਗੱਡੀਆਂ ਨੇ ਅੱਗ 'ਤੇ ਪਾਇਆ ਕਾਬੂ Friday 03 February 2023 08:57 AM UTC+00 | Tags: breaking-news fire-news jandiali-budhewal-road ludhiana ludhiana-news news punjabi-news spinning-mill spinning-mill-news terrible-fire ਚੰਡੀਗੜ੍ਹ, 03 ਫਰਵਰੀ 2022: ਪੰਜਾਬ ਦੇ ਲੁਧਿਆਣਾ (Ludhiana) ਦੇ ਜੰਡਿਆਲੀ ਬੁੱਢੇਵਾਲ ਰੋਡ (Jandiali Budhewal Road) ‘ਤੇ ਸਥਿਤ ਸਪਿਨਿੰਗ ਮਿੱਲ ‘ਚ ਸ਼ੁੱਕਰਵਾਰ ਤੜਕੇ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 100 ਗੱਡੀਆਂ ਪਹੁੰਚੀਆਂ । ਕਾਫੀ ਸਮਾਂ ਮੁਸ਼ੱਕਤ ਕਰਨ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ | ਰਾਹਤ ਵਾਲੀ ਗੱਲ ਹੈ ਕਿ ਇਸ ਅੱਗ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਸਵੇਰੇ ਰਾਹਗੀਰਾਂ ਨੇ ਮਿੱਲ ਵਿੱਚ ਅੱਗ ਦੀਆਂ ਲਪਟਾਂ ਦੇਖੀਆਂ। ਇਸ 'ਤੇ ਉਸ ਨੇ ਮਿੱਲ ਮਾਲਕ ਨੂੰ ਫੋਨ ਕੀਤਾ। ਇਹ ਸਪਿਨਿੰਗ ਮਿੱਲ ਪਾਰਸ਼ਵਨਾਥ ਦੇ ਨਾਂ ਦੀ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਦੀ ਸੂਚਨਾ ਮਿਲਦੇ ਹੀ ਇਲਾਕਾ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀਆਂ ਲਪਟਾਂ ਇੰਨੀਆਂ ਉੱਚੀਆਂ ਸਨ ਕਿ ਇਨ੍ਹਾਂ ਨੂੰ ਕਈ ਕਿਲੋਮੀਟਰ ਦੂਰ ਤੱਕ ਦੇਖਿਆ ਜਾ ਸਕਦਾ ਸੀ। ਜ਼ਿਲ੍ਹਾ ਫਾਇਰ ਅਫ਼ਸਰ ਆਤਿਸ਼ ਰਾਏ ਨੇ ਦੱਸਿਆ ਕਿ ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਅੱਗ ਬੁਝਾਉਣ ਲਈ 100 ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੱਗੀਆਂ ਹੋਈਆਂ ਹਨ। The post ਲੁਧਿਆਣਾ ਦੀ ਸਪਿਨਿੰਗ ਮਿੱਲ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 100 ਗੱਡੀਆਂ ਨੇ ਅੱਗ ‘ਤੇ ਪਾਇਆ ਕਾਬੂ appeared first on TheUnmute.com - Punjabi News. Tags:
|
ਨੈਸ਼ਨਲ ਪੱਧਰ ਦਾ ਦੌੜਾਕ ਖਿਡਾਰੀ ਮਜ਼ਦੂਰੀ ਕਰਨ ਲਈ ਮਜ਼ਬੂਰ, ਨੌਕਰੀ ਲਈ ਦਰ-ਦਰ ਦੀਆਂ ਖਾ ਰਿਹੈ ਠੋਕਰਾਂ Friday 03 February 2023 09:12 AM UTC+00 | Tags: aam-aadmi-party breaking-news cm-bhagwant-mann games gurmeet-singh-meet-hayer news punjab-government punjab-sports-department ਗੁਰਦਾਸਪੁਰ, 03 ਫਰਵਰੀ 2022: ਇੱਕ ਪਾਸੇ ਜਿੱਥੇ ਸਰਕਾਰਾਂ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਲਈ ਵੱਡੇ ਦਾਅਵੇ ਕੀਤੇ ਜਾਂਦੇ ਹਨ, ਉੱਥੇ ਹੀ ਪੰਜਾਬ ਦੇ ਵਿੱਚ ਅਜੇ ਵੀ ਕਈ ਹੋਣਹਾਰ ਖਿਡਾਰੀ ਅਜਿਹੇ ਵੀ ਹਨ ਜੋ ਸਰਕਰਾਂ ਦੀ ਬੇਰੁਖੀ ਦਾ ਸ਼ਿਕਾਰ ਹਨ ਅਤੇ ਨੌਕਰੀ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ | ਅਜਿਹਾ ਹੀ ਇੱਕ ਖਿਡਾਰੀ ਸ਼ਮਾ ਮਸੀਹ ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕਾਲਾ ਅਫਗਾਨਾ ਦਾ ਰਹਿਣ ਵਾਲਾ ਹੈ | ਜਿਸ ਨੇ ਸਕੂਲੀ ਪੜਾਈ ਦੌਰਾਨ ਖੇਡਾਂ ਵੱਲ ਐਸੀ ਲਗਨ ਲੱਗੀ ਕਿ ਇਸ ਨੌਜਵਾਨ ਨੇ ਦੌੜ ਮੁਕਾਬਲੇ ‘ਚ ਕਈ ਮੈਡਲ ਜਿੱਤੇ ਅਤੇ ਨੌਜਵਾਨ ਦਾ ਕਹਿਣਾ ਹੈ ਕਿ ਸਟੇਟ ਅਤੇ ਨੈਸ਼ਨਲ ਅਤੇ ਇੰਟਰਨੈਸ਼ਨਲ ਨਾਗਾਲੈਂਡ ਵਿਖੇ ਖੇਡ ਮੁਕਾਬਲੇ ‘ਚ ਉਹ ਹਿੱਸਾ ਲੈ ਚੁੱਕਾ ਹੈ | ਪਿਛਲੇ ਕਰੀਬ 12 ਸਾਲ ਤੋਂ ਕਈ ਮੁਕਾਬਲਿਆ ‘ਚ ਜਿੱਤ ਹਾਸਲ ਕਰ ਚੁੱਕਾ ਹੈ, ਲੇਕਿਨ ਉਸਦੀ ਕਿਸੇ ਵੀ ਸਰਕਾਰ ਨੇ ਸਾਰ ਨਹੀਂ ਲਈ ਅਤੇ ਕਈ ਵਾਰ ਨੌਕਰੀ ਲਈ ਵੀ ਕੋਸ਼ਿਸ਼ ਕੀਤੀ ਲੇਕਿਨ ਕੁਝ ਹਾਸਲ ਨਹੀਂ ਹੋਇਆ ਅਤੇ ਮਜ਼ਬੂਰਨ ਹੁਣ ਉਹ ਪਿਛਲੇ ਕੁਝ ਸਮੇਂ ਤੋਂ ਘਰ ਦੀ ਮਜਬੂਰੀ ਦੇ ਚੱਲਦੇ ਮਜਦੂਰੀ ਕਰ ਰਿਹਾ ਹੈ ਅਤੇ ਮਹਿਜ਼ 300 ਰੁਪਏ ਦਿਹਾੜੀ ‘ਤੇ ਕੰਮ ਕਰ ਰਿਹਾ ਹੈ | ਉਥੇ ਹੀ ਇਸ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਹ ਇਕ ਗਰੀਬ ਪਰਿਵਾਰ ਤੋਂ ਹਨ ਅਤੇ ਉਹ ਖ਼ੁਦ ਵੀ ਮਜ਼ਦੂਰੀ ਕਰਦੇ ਹਨ, ਉਨ੍ਹਾਂਨੇ ਕਿਹਾ ਕਿ ਜਦੋਂ ਪੁੱਤ ਮੈਡਲ ਜਿੱਤ ਘਰ ਆਉਂਦਾ ਸੀ ਤਾਂ ਬਹੁਤ ਮਾਣ ਹੁੰਦਾ ਸੀ ਅਤੇ ਇਹ ਵੀ ਪੂਰੀ ਉਮੀਦ ਸੀ ਕਿ ਕਿ ਕੋਈ ਚੰਗੀ ਨੌਕਰੀ ਮਿਲੇਗੀ, ਜਿਸ ਨਾਲ ਘਰ ਪਰਿਵਾਰ ਦੇ ਦਿਨ ਵੀ ਬਦਲਣਗੇ | ਲੇਕਿਨ ਉਸ ਇਹ ਸੁਪਨਾ ਹੀ ਰਹਿ ਗਿਆ ਅਤੇ ਅੱਜ ਪੁੱਤ ਵੀ ਉਸ ਵਾਂਗ ਮਜ਼ਦੂਰੀ ਕਰ ਗੁਜ਼ਾਰਾ ਕਰ ਰਿਹਾ ਹੈ | ਉਥੇ ਹੀ ਪਰਿਵਾਰ ਨੇ ਅਪੀਲ ਕੀਤੀ ਕਿ ਖਿਡਾਰੀਆਂ ਦੀ ਸਾਰ ਲੈਣੀ ਚਾਹੀਦੀ ਹੈ | The post ਨੈਸ਼ਨਲ ਪੱਧਰ ਦਾ ਦੌੜਾਕ ਖਿਡਾਰੀ ਮਜ਼ਦੂਰੀ ਕਰਨ ਲਈ ਮਜ਼ਬੂਰ, ਨੌਕਰੀ ਲਈ ਦਰ-ਦਰ ਦੀਆਂ ਖਾ ਰਿਹੈ ਠੋਕਰਾਂ appeared first on TheUnmute.com - Punjabi News. Tags:
|
ਜ਼ੀਰਕਪੁਰ 'ਚ ਟ੍ਰਿਪਲ ਸੀ ਦੇ ਸਪਾ ਸੈਂਟਰ 'ਚ ਪੁਲਿਸ ਦੀ ਰੇਡ, ਕਈ ਲੜਕੇ-ਲੜਕੀਆਂ ਨੂੰ ਹਿਰਾਸਤ 'ਚ ਲਿਆ Friday 03 February 2023 10:02 AM UTC+00 | Tags: breaking-news latest-news news triple-cs-spa-center zirakpur zirakpur-police ਚੰਡੀਗੜ੍ਹ, 03 ਫਰਵਰੀ 2022: ਜ਼ੀਰਕਪੁਰ (Zirakpur) ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਜ਼ੀਰਕਪੁਰ ਦੇ ਇੱਕ ਟ੍ਰਿਪਲ ਸੀ ਦੇ ਸਪਾ ਸੈਂਟਰ ‘ਚ ਛਾਪਾ ਮਾਰਿਆ। ਇਸ ਦੌਰਾਨ ਪੁਲੀਸ ਨੇ ਕਈ ਲੜਕੇ-ਲੜਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਲਾਕਾ ਨਿਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਪੁਲਿਸ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸਪਾ ਸੈਂਟਰ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਵੱਧ-ਫੁੱਲ ਰਿਹਾ ਹੈ | ਇਲਾਕਾ ਨਿਵਾਸੀਆਂ ਵਲੋਂ ਸ਼ਿਕਾਇਤ ਵਿੱਚ ਕਿਹਾ ਗਿਆ ਕਿ ਆਸ-ਪਾਸ ਦੀ ਸੁਸਾਇਟੀ ਦੇ ਲੋਕ ਅਕਸਰ ਇੱਥੇ ਖਰੀਦਦਾਰੀ ਕਰਨ ਆਉਂਦੇ ਹਨ ਪਰ ਸਪਾ ਸੈਂਟਰ ਦੀ ਆੜ ‘ਚ ਇੱਥੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ, ਜਿਸ ਕਾਰਨ ਇੱਥੇ ਦਾ ਮਾਹੌਲ ਬਹੁਤ ਖਰਾਬ ਹੈ, ਬੱਚਿਆਂ ‘ਤੇ ਵੀ ਇਸਦਾ ਮਾੜਾ ਅਸਰ ਪੈਂਦਾ ਹੈ | The post ਜ਼ੀਰਕਪੁਰ ‘ਚ ਟ੍ਰਿਪਲ ਸੀ ਦੇ ਸਪਾ ਸੈਂਟਰ ‘ਚ ਪੁਲਿਸ ਦੀ ਰੇਡ, ਕਈ ਲੜਕੇ-ਲੜਕੀਆਂ ਨੂੰ ਹਿਰਾਸਤ ‘ਚ ਲਿਆ appeared first on TheUnmute.com - Punjabi News. Tags:
|
ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ 'ਤੋਂ ਕੱਢਿਆ ਬਾਹਰ Friday 03 February 2023 10:08 AM UTC+00 | Tags: amrinder-singh-raja-warring breaking-news latest-news news praneet-kaur punjab-congress the-unmute-latest-news the-unmute-punjabi-news ਚੰਡੀਗੜ੍ਹ, 03 ਫਰਵਰੀ 2022: ਪੰਜਾਬ ਕਾਂਗਰਸ (Congress Party) ਨੇ ਕੈਪਟਨ ਪਰਿਵਾਰ ‘ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ (Preneet Kaur) ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਕਾਂਗਰਸ ਨੇ ਇਹ ਕਾਰਵਾਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ‘ਤੇ ਕੀਤੀ ਹੈ।
The post ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ ‘ਤੋਂ ਕੱਢਿਆ ਬਾਹਰ appeared first on TheUnmute.com - Punjabi News. Tags:
|
ਪੰਜਾਬ ਕੈਬਿਨਟ ਦੀ ਮੀਟਿੰਗ 'ਚ ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਨੂੰ ਪ੍ਰਵਾਨਗੀ Friday 03 February 2023 10:28 AM UTC+00 | Tags: aam-aadmi-party breaking-news business-development-policy cabinet cm-bhagwant-mann news punjab punjab-cabinet punjab-electric-vehicle-policy punjab-government the-unmute-breaking-news the-unmute-news ਚੰਡੀਗੜ੍ਹ, 03 ਫਰਵਰੀ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਹੋਈ । ਜਿਸ ਵਿੱਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ ਅਤੇ ਕਈ ਨਵੀਆਂ ਨੀਤੀਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ । ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਮੰਤਰੀ ਮੰਡਲ (Punjab Cabinet) ਦੀ ਮੀਟਿੰਗ ਵਿੱਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ… ਇਹ ਨੀਤੀ ਵਪਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਅਤੇ ਉਨ੍ਹਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਲ ਕੀਤੇ ਗਏ ਹਨ… ਮੰਤਰੀ ਮੰਡਲ ਨੇ ਹੋਰ ਫੈਸਲੇ ਲਏ ਹਨ। ਇਸ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ | The post ਪੰਜਾਬ ਕੈਬਿਨਟ ਦੀ ਮੀਟਿੰਗ ‘ਚ ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਨੂੰ ਪ੍ਰਵਾਨਗੀ appeared first on TheUnmute.com - Punjabi News. Tags:
|
ਪੰਜਾਬ ਕੈਬਨਿਟ ਮੀਟਿੰਗ 'ਚ ਕੈਦੀਆਂ ਦੀ ਰਿਹਾਈ ਸੂਚੀ 'ਤੇ ਚਰਚਾ, ਕਈ ਨਾਵਾਂ 'ਤੇ ਲੱਗੀ ਮੋਹਰ Friday 03 February 2023 11:09 AM UTC+00 | Tags: breaking-news latest-news navjot-singh-sidhu news punjab punjab-cabinet punjab-congress punjab-police the-unmute-breaking-news the-unmute-latest-news the-unmute-punjab the-unmute-punjabi-news ਚੰਡੀਗੜ੍ਹ 3 ਫਰਵਰੀ 2023: ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ (Punjab Cabinet) ਦੀ ਅਹਿਮ ਮੀਟਿੰਗ ਵਿੱਚ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ । ਇਸ ਦੌਰਾਨ ਪੰਜਾਬ ਕੈਬਨਿਟ ਨੇ ਕੁਝ ਕੈਦੀਆਂ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਨੂੰ ਰਿਹਾਅ ਕੀਤਾ ਜਾਵੇਗਾ। ਦੱਸ ਦੇਈਏ ਕਿ ਇਹ ਉਹੀ ਲਿਸਟ ਹੈ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਲ ਸੀ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਪੰਜਾਬ ਕੈਬਨਿਟ (Punjab Cabinet) ਨੇ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਮਨਜ਼ੂਰੀ ਦਿੱਤੀ ਹੈ ਜਾਂ ਨਹੀਂ। ਦੂਜੇ ਪਾਸੇ ਅਜਿਹੇ ਕਿਆਸ ਲਗਾਏ ਜਾ ਰਹੇ ਹਨ ਕਿ ਅਪ੍ਰੈਲ ਦੇ ਪਹਿਲੇ ਮਹੀਨੇ ਨਵਜੋਤ ਸਿੱਧੂ (Navjot Singh Sidhu) ਬਾਹਰ ਆ ਸਕਦੇ ਹਨ। 26 ਜਨਵਰੀ ਨੂੰ ਰਿਹਾਈ ਦੀ ਉਮੀਦ ਟੁੱਟਣ ਤੋਂ ਬਾਅਦ ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਨਵਜੋਤ ਸਿੱਧੂ ਇੱਕ ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਹੀ ਬਾਹਰ ਆਉਣਗੇ। ਸਿੱਧੂ 20 ਮਈ 2022 ਨੂੰ ਜੇਲ੍ਹ ਗਏ ਸਨ, ਪਰ ਉਨ੍ਹਾਂ ਦੀ ਰਿਹਾਈ ਲਈ 19 ਮਈ 2023 ਤੱਕ ਉਡੀਕ ਨਹੀਂ ਕਰਨੀ ਪਵੇਗੀ। ਉਹ ਸਮੇਂ ਤੋਂ ਡੇਢ ਮਹੀਨਾ ਪਹਿਲਾਂ ਹੀ ਬਾਹਰ ਆ ਸਕਦੇ ਹਨ । ਭਾਵ ਨਵਜੋਤ ਸਿੰਘ ਸਿੱਧੂ ਅਪ੍ਰੈਲ ਦੇ ਪਹਿਲੇ ਹਫ਼ਤੇ ਹੀ ਬਾਹਰ ਆ ਸਕਦੇ ਹਨ। The post ਪੰਜਾਬ ਕੈਬਨਿਟ ਮੀਟਿੰਗ ‘ਚ ਕੈਦੀਆਂ ਦੀ ਰਿਹਾਈ ਸੂਚੀ ‘ਤੇ ਚਰਚਾ, ਕਈ ਨਾਵਾਂ ‘ਤੇ ਲੱਗੀ ਮੋਹਰ appeared first on TheUnmute.com - Punjabi News. Tags:
|
ਅਖਿਲੇਸ਼ ਯਾਦਵ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ, ਗੱਡੀਆਂ ਆਪਸ 'ਚ ਟਕਰਾਉਣ ਕਾਰਨ ਚਾਰ ਜ਼ਖਮੀ Friday 03 February 2023 11:23 AM UTC+00 | Tags: akhilesh-yadav breaking-news hardoi-district sp-president-akhilesh-yadav the-unmute-breaking-news ਚੰਡੀਗੜ੍ਹ 3 ਫਰਵਰੀ 2023: ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ (Akhilesh Yadav) ਦੇ ਕਾਫ਼ਲੇ ‘ਚ ਜਾ ਰਹੀਆਂ ਅੱਧੀ ਦਰਜਨ ਤੋਂ ਵੱਧ ਗੱਡੀਆਂ ਹਰਦੋਈ ਜ਼ਿਲ੍ਹੇ ਦੇ ਮੱਲਾਵਾਂ ਥਾਣਾ ਖੇਤਰ ‘ਚ ਆਪਸ ‘ਚ ਟਕਰਾ ਗਈਆਂ। ਇਸ ਵਿੱਚ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸੀਐਚਸੀ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਪਾ ਪ੍ਰਧਾਨ ਅਖਿਲੇਸ਼ ਯਾਦਵ (Akhilesh Yadav) ਕਸਬੇ ਦੇ ਐਸਪੀ ਦਫ਼ਤਰ ਤੋਂ ਹਰੀਪਾਲਪੁਰ ਜਾ ਰਹੇ ਸਨ। ਸ਼ੁੱਕਰਵਾਰ ਦੁਪਹਿਰ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਕਾਫ਼ਲੇ ਦੀਆਂ ਗੱਡੀਆਂ ਕਟੜਾ ਬਿਲਹੌਰ ਹਾਈਵੇਅ ‘ਤੇ ਫਰਹਤਨਗਰ ਰੇਲਵੇ ਕਰਾਸਿੰਗ ‘ਤੇ ਪਹੁੰਚੀਆਂ ਤਾਂ ਅਖਿਲੇਸ਼ ਦੀ ਗੱਡੀ ਅੱਗੇ ਨਿਕਲ ਗਈ, ਰਸਤੇ ਵਿਚ ਬ੍ਰੇਕਰ ਹੋਣ ਕਾਰਨ ਇੱਕ ਗੱਡੀ ਨੇ ਬ੍ਰੇਕ ਲਗਾ ਦਿੱਤੇ, ਇਸ ਕਾਰਨ ਇਕੱਠੇ ਚੱਲ ਰਹੇ ਦੋ ਫਾਰਚੂਨਰ ਸਮੇਤ ਸੱਤ ਵਾਹਨ ਆਪਸ ਵਿੱਚ ਟਕਰਾ ਗਏ। The post ਅਖਿਲੇਸ਼ ਯਾਦਵ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ, ਗੱਡੀਆਂ ਆਪਸ ‘ਚ ਟਕਰਾਉਣ ਕਾਰਨ ਚਾਰ ਜ਼ਖਮੀ appeared first on TheUnmute.com - Punjabi News. Tags:
|
ਯਾਸਿਰ ਅਰਾਫਾਤ ਹੋਣਗੇ ਪਾਕਿਸਤਾਨ ਕ੍ਰਿਕਟ ਟੀਮ ਦੇ ਨਵੇਂ ਮੁੱਖ ਗੇਂਦਬਾਜ਼ੀ ਕੋਚ Friday 03 February 2023 11:38 AM UTC+00 | Tags: breaking-news cricket-news mickey-arthur news pakistan-cricket-board pakistan-cricket-team pcb sports-news the-unmute-breaking-news the-unmute-punjab yasir-arafat ਚੰਡੀਗੜ੍ਹ 3 ਫਰਵਰੀ 2023: ਪਾਕਿਸਤਾਨ ਕ੍ਰਿਕਟ ਬੋਰਡ (Pakistan Cricket Board) ਨੇ ਸਾਬਕਾ ਖਿਡਾਰੀ ਯਾਸਿਰ ਅਰਾਫਾਤ (Yasir Arafat) ਨੂੰ ਰਾਸ਼ਟਰੀ ਟੀਮ ਦਾ ਨਵਾਂ ਗੇਂਦਬਾਜ਼ੀ ਕੋਚ ਨਿਯੁਕਤ ਕੀਤਾ ਹੈ ਅਤੇ ਮਿਕੀ ਆਰਥਰ ਉਪਲਬਧ ਨਾ ਹੋਣ ‘ਤੇ ਉਹ ਮੁੱਖ ਕੋਚ ਵਜੋਂ ਵੀ ਕੰਮ ਕਰਨਗੇ। ਪਾਕਿਸਤਾਨ ਆਬਜ਼ਰਵਰ ਅਖਬਾਰ ਦੀ ਇੱਕ ਰਿਪੋਰਟ ਦੇ ਅਨੁਸਾਰ, “ਆਰਥਰ ਨੂੰ ਜਲਦੀ ਹੀ ਪਾਕਿਸਤਾਨ ਦੇ ‘ਟੀਮ ਨਿਰਦੇਸ਼ਕ’ ਦੇ ਰੂਪ ਵਿੱਚ ਪੇਸ਼ ਕੀਤਾ ਜਾਣਾ ਤੈਅ ਹੈ ਅਤੇ ਕੋਚਿੰਗ ਰੋਲ ਦੇ ਚੁਣਨ ਦਾ ਵਿਕਲਪ ਹੋਵੇਗਾ। ਸਕਲੇਨ ਮੁਸ਼ਤਾਕ ਅਤੇ ਸਾਬਕਾ ਗੇਂਦਬਾਜ਼ੀ ਕੋਚ ਸ਼ਾਨ ਟੈਟ ਦੀ ਥਾਂ ‘ਤੇ ਨਿਯੁਕਤ ਕੀਤੇ ਗਏ ਪਾਕਿਸਤਾਨ ਦੇ ਸਾਬਕਾ ਅੰਤਰਰਾਸ਼ਟਰੀ ਗੇਂਦਬਾਜ਼ੀ ਅਰਾਫਾਤ (Yasir Arafat) ਦੇ ਜੁਲਾਈ ‘ਚ ਸ਼੍ਰੀਲੰਕਾ ਦੌਰੇ ਅਤੇ ਸਤੰਬਰ ‘ਚ ਏਸ਼ੀਆ ਕੱਪ ‘ਚ ਪਾਕਿਸਤਾਨ ਦੀ ਅਗਵਾਈ ਕਰਨ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਆਰਥਰ ਟੀਮ ‘ਚ ਸ਼ਾਮਲ ਹੋਣਗੇ। The post ਯਾਸਿਰ ਅਰਾਫਾਤ ਹੋਣਗੇ ਪਾਕਿਸਤਾਨ ਕ੍ਰਿਕਟ ਟੀਮ ਦੇ ਨਵੇਂ ਮੁੱਖ ਗੇਂਦਬਾਜ਼ੀ ਕੋਚ appeared first on TheUnmute.com - Punjabi News. Tags:
|
ਸੰਸਦ 'ਚ ਅਡਾਨੀ, BBC ਡਾਕੂਮੈਂਟਰੀ ਦੇ ਮੁੱਦੇ 'ਤੇ ਭਾਰੀ ਹੰਗਾਮਾ, ਲੋਕ ਸਭਾ ਦੀ ਕਾਰਵਾਈ 6 ਤੱਕ ਮੁਲਤਵੀ Friday 03 February 2023 11:51 AM UTC+00 | Tags: breaking-news budget-session budget-session-2023 latest-news lok-sabha news parliament. parliament-of-india punjab-news the-unmute-breaking-news the-unmute-punjabi-news ਚੰਡੀਗੜ੍ਹ 3 ਫਰਵਰੀ 2023: ਸੰਸਦ (Parliament) ‘ਚ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਸੀ । ਅੱਜ ਇੱਕ ਵਾਰ ਫਿਰ ਵਿਰੋਧੀ ਧਿਰ ਨੇ ਅਡਾਨੀ ਮਾਮਲੇ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਹੰਗਾਮਾ ਕੀਤਾ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ। ਇਸ ਤੋਂ ਇਲਾਵਾ ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਸੱਦੀ ਸੀ। ਇਸ ਮੀਟਿੰਗ ‘ਚ ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਚਰਚਾ ਕੀਤੀ ਗਈ। ਅੱਜ ਸਵੇਰੇ ਰਾਜ ਸਭਾ ਵਿੱਚ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਸੰਸਦ ਲੋਕਤੰਤਰ ਦਾ ਸਾਰ ਹੈ। ਸੰਸਦ ਲੋਕਤੰਤਰ ਦੇ ਉੱਤਰ ਵਿੱਚ ਸਥਿਤ ਇੱਕ ਤਾਰਾ ਹੈ। ਸੰਸਦ ਲੋਕਾਂ ਦੀਆਂ ਇੱਛਾਵਾਂ ਅਤੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਚਰਚਾ ਅਤੇ ਵਿਚਾਰ-ਵਟਾਂਦਰੇ ਦਾ ਸਥਾਨ ਹੈ ਨਾ ਕਿ ਅਸ਼ਾਂਤੀ ਦਾ ਸਥਾਨ। ਸਾਨੂੰ ਨਿਯਮਾਂ ਅਨੁਸਾਰ ਕੰਮ ਕਰਨ ਦੀ ਲੋੜ ਹੈ। ਇਸ ਦੌਰਾਨ ਅਡਾਨੀ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਭਾਰੀ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਸੋਮਵਾਰ 6 ਫਰਵਰੀ ਨੂੰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਬੀਬੀਸੀ ਦੀ ਡਾਕੂਮੈਂਟਰੀ ‘ਤੇ ਸੀਨੀਅਰ ਵਕੀਲ ਅਤੇ ਰਾਜ ਸਭਾ ਮੈਂਬਰ ਮਹੇਸ਼ ਜੇਠਮਲਾਨੀ ਨੇ ਕਿਹਾ ਕਿ ਇਹ ਦਿਖਾਈ ਦੇ ਰਿਹਾ ਹੈ ਕਿ ਚੀਨੀ ਮਾਲਕੀ ਵਾਲੀਆਂ ਕੰਪਨੀਆਂ ਰਾਹੀਂ ਬੀਬੀਸੀ ਚੀਨ ਨਾਲ ਪੂਰੀ ਤਰ੍ਹਾਂ ਵਿੱਤੀ ਤੌਰ ‘ਤੇ ਜੁੜੀ ਹੋਈ ਹੈ। ਜਦੋਂ ਕਿ ਦਸਤਾਵੇਜ਼ੀ ਫਿਲਮ ਅਸਲ ਵਿੱਚ ਚੀਨ ਤੋਂ ਪ੍ਰੇਰਿਤ ਹੈ, ਉਨ੍ਹਾਂ ਕੋਲ ਭਾਰਤ ਵਿਰੋਧੀ ਪ੍ਰਚਾਰ ਫੈਲਾਉਣ ਦਾ ਲੰਮਾ ਇਤਿਹਾਸ ਹੈ। ਕਾਂਗਰਸ ਦੇ ਸੰਸਦ (Parliament) ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਡਿੱਗਦੇ ਸ਼ੇਅਰ ਬਾਜ਼ਾਰ ‘ਤੇ ਚਰਚਾ ਕਰਨਾ ਚਾਹੁੰਦੀਆਂ ਹਨ, ਜਨਤਾ ਦਾ ਪੈਸਾ ਐਲਆਈਸੀ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਹੈ। ਉਨ੍ਹਾਂ ਨੇ ਚੀਨ, ਮਹਿੰਗਾਈ, ਬੇਰੁਜ਼ਗਾਰੀ ‘ਤੇ ਚਰਚਾ ਨਹੀਂ ਹੋਣ ਦਿੱਤੀ। ਉਹ ਕਿਸੇ ਵੀ ਅਜਿਹੇ ਮੁੱਦੇ ‘ਤੇ ਚਰਚਾ ਨਹੀਂ ਹੋਣ ਦਿੰਦੇ ਜਿਸ ‘ਤੇ ਉਨ੍ਹਾਂ ਨੂੰ ਲੱਗੇ ਕਿ ਉਹ ਸ਼ਰਮਿੰਦਾ ਹੋਣਗੇ। ਘੱਟੋ-ਘੱਟ 16 ਵਿਰੋਧੀ ਪਾਰਟੀਆਂ ਨੇ ਆਪਣੀ ਰਣਨੀਤੀ ਦਾ ਤਾਲਮੇਲ ਕਰਨ ਲਈ ਸ਼ੁੱਕਰਵਾਰ ਸਵੇਰੇ ਸੰਸਦ ਵਿਚ ਬੈਠਕ ਕੀਤੀ ਅਤੇ ਅਡਾਨੀ ਸਟਾਕ ਰੂਟ ਮੁੱਦੇ ‘ਤੇ ਤੁਰੰਤ ਚਰਚਾ ਦੀ ਮੰਗ ਕਰਦੇ ਹੋਏ ਕੇਂਦਰ ਸਰਕਾਰ ‘ਤੇ ਆਪਣਾ ਹਮਲਾ ਤੇਜ਼ ਕਰ ਦਿੱਤਾ | The post ਸੰਸਦ ‘ਚ ਅਡਾਨੀ, BBC ਡਾਕੂਮੈਂਟਰੀ ਦੇ ਮੁੱਦੇ ‘ਤੇ ਭਾਰੀ ਹੰਗਾਮਾ, ਲੋਕ ਸਭਾ ਦੀ ਕਾਰਵਾਈ 6 ਤੱਕ ਮੁਲਤਵੀ appeared first on TheUnmute.com - Punjabi News. Tags:
|
ਪੰਜਾਬ ਦਾ ਕੋਈ ਵੀ ਪਿੰਡ ਵਾਸੀ ਆਨਲਾਈਨ ਸ਼ਿਕਾਇਤ ਦਰਜ ਕਰਵਾ ਸਕਦਾ ਹੈ: ਬ੍ਰਮ ਸ਼ੰਕਰ ਜਿੰਪਾ Friday 03 February 2023 11:59 AM UTC+00 | Tags: aam-aadmi-party brahm-shankar-jimpa breaking-news cm-bhagwant-mann complaint-online department-of-water-supply-and-sanitation janata-darbar news punjab the-unmute-breaking-news the-unmute-latest-news ਚੰਡੀਗੜ੍ਹ, 3 ਫਰਵਰੀ 2023: ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ ਹੈ। ਪਹਿਲਾ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਲਗਾਇਆ ਜਾਵੇਗਾ। ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ ਦਰਜ ਕਰਨੀ ਚਾਹੁੰਦੇ ਹਨ ਤਾਂ ਉਹ ਆਨਲਾਈਨ ਆਪਣੀ ਸ਼ਿਕਾਇਤ (Online Complaint) ਦਰਜ ਕਰਵਾ ਸਕਦੇ ਹਨ। ਇਸ ਆਨਲਾਈਨ ਜਨਤਾ ਦਰਬਾਰ ਵਿਚ ਲੋਕਾਂ ਦੀ ਸੁਣਵਾਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਨਾਲ ਵਿਭਾਗ ਦੇ ਸਮੂਹ ਉੱਚ ਅਧਿਕਾਰੀ ਅਤੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਰਹਿਣਗੇ। ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਦਾ ਪ੍ਰਬੰਧ 6 ਫਰਵਰੀ ਨੂੰ ਸਵੇਰੇ 11.30 ਤੋਂ ਦੁਪਹਿਰ 2 ਵਜੇ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਜਨਤਾ ਦਰਬਾਰ ਹਰ 15 ਦਿਨਾਂ ਬਾਅਦ ਲਗਾਏ ਜਾਣਗੇ ਤਾਂ ਜੋ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰਾਂ 'ਤੇ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜਨਤਾ ਦਰਬਾਰ ਦੀ ਸਫਲਤਾ ਲਈ ਜ਼ਿਲ੍ਹਾ ਮੁਕਾਮਾਂ 'ਤੇ ਤਇਨਾਤ ਅਫਸਰਾਂ ਅਤੇ ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬੇਹਤਰ ਕੁਆਲਿਟੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਪਾਸੇ ਯੋਗ ਯਤਨ ਕਰ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ਵਿਚ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਉੱਤੇ ਕੰਮ ਕੀਤਾ ਜਾ ਰਿਹਾ ਹੈ। ਇਸ ਜਨਤਾ ਦਰਬਾਰ ਵਿਚ ਸ਼ਿਕਾਇਤਾਂ ਦਰਜ ਕਰਨ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਵੱਲੋਂ ਕਾਰਜ ਵਿਧੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਆਨਲਾਈਨ ਜਨਤਾ ਦਰਬਾਰ ਚੰਡੀਗੜ੍ਹ ਵਿਖੇ ਅਟੈਂਡ ਕੀਤਾ ਜਾਵੇਗਾ ਜਿਸ ਵਿੱਚ ਸਾਰੇ ਮੁੱਖ ਇੰਜੀਨੀਅਰ ਵੀ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਸਮੂਹ ਨਿਗਰਾਨ ਇੰਜੀਨੀਅਰ ਅਤੇ ਸਮੂਹ ਕਾਰਜਕਾਰੀ ਇੰਜੀਨੀਅਰ ਆਪਣੇ-ਆਪਣੇ ਦਫਤਰਾਂ ਤੋਂ ਆਨਲਾਈਨ ਜਨਤਾ ਦਰਬਾਰ ਅਟੈਂਡ ਕਰਨਗੇ। ਸ਼ਿਕਾਇਤ ਦਰਜ ਕਰਵਾਉਣ ਦੀ ਵਿਧੀ:ਜਿਹੜੇ ਨਾਗਰਿਕ ਸ਼ਿਕਾਇਤ ਦਰਜ ਕਰਵਾਉਣੀ ਚਾਹੁੰਦੇ ਹਨ ਉਹ ਆਨਲਾਈਨ ਲਿੰਕ https://headdwss.my.webex.com/headdwss.my/j.php?MTID=mb93a5a19bb8a03372346bce9780ae495 'ਤੇ ਜੁੜ ਸਕਦੇ ਹਨ। ਇਸ ਤੋਂ ਇਲਾਵਾ WebExMeeting number: 2642 015 6498 (Password: 1234) ਰਾਹੀਂ ਵੀ ਜਨਤਾ ਦਰਬਾਰ ਵਿਚ ਜੁੜਿਆ ਜਾ ਸਕਦਾ ਹੈ। ਜਿਹੜੇ ਨਾਗਰਿਕ ਮੰਤਰੀ ਸਾਹਮਣੇ ਆਪਣੀ ਸ਼ਿਕਾਇਤ ਦੱਸਣਾ ਚਾਹੁੰਦੇ ਹਨ ਉਹ ਆਪਣੀ ਸ਼ਿਕਾਇਤ ਅਗੇਤਰੀ ਦਰਜ ਕਰਵਾਉਣ ਤਾਂ ਜੋ ਮੀਟਿੰਗ ਤੋਂ ਪਹਿਲਾਂ ਸ਼ਿਕਾਇਤ ਦਾ ਵਿਸ਼ਲੇਸ਼ਣ ਕਰਕੇ ਮੰਤਰੀ ਵਲੋਂ ਸ਼ਿਕਾਇਤ ਦਾ ਯੋਗ ਨਿਪਟਾਰਾ ਹੋ ਸਕੇ। ਅਗੇਤਰੀ ਸ਼ਿਕਾਇਤ ਟੋਲ ਫਰੀ ਨੰਬਰ- 1800-180-2468 ਜਾਂ ਈ ਮੇਲ dwsssnkhelpdesk@gmail.com ਜਾਂ ਵੈੱਬਸਾਈਟ dwss.punjab.gov.in/Citizen Corner Register Online Complaint 'ਤੇ ਦਰਜ ਕਰਵਾਈ ਜਾ ਸਕਦੀ ਹੈ। (ਜੇਕਰ ਸ਼ਿਕਾਇਤ ਦਰਜ ਕਰਵਾਉਣ ਵੇਲੇ ਕੋਈ ਤਕਨੀਕੀ ਦਿੱਕਤ ਪੇਸ਼ ਆਉਂਦੀ ਹੈ ਤਾਂ ਸ਼ਿਕਾਇਤ ਦਿੱਤੀ ਈਮੇਲ 'ਤੇ ਭੇਜੀ ਜਾ ਸਕਦੀ ਹੈ) ਵਿਭਾਗ ਮੁਖੀ ਨੇ ਦੱਸਿਆ ਕਿ ਜਿਹੜੀ ਸ਼ਿਕਾਇਤ ਅਗੇਤਰੀ ਦਰਜ ਕਰਵਾਈ ਜਾਵੇਗੀ ਉਨ੍ਹਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਉਸ ਤੋਂ ਬਾਅਦ 'ਪਹਿਲਾਂ ਆਓ, ਪਹਿਲਾਂ ਸੁਣਾਓ' ਦੇ ਆਧਾਰ 'ਤੇ ਉਨ੍ਹਾਂ ਨਾਗਰਿਕਾਂ ਨੂੰ ਮੌਕਾ ਦਿੱਤਾ ਜਾਵੇਗਾ ਜਿਹੜੇ ਪਹਿਲਾਂ ਸ਼ਿਕਾਇਤ ਦਰਜ ਨਹੀਂ ਕਰਵਾ ਸਕੇ। ਕਾਰਜਕਾਰੀ ਇੰਜੀਨੀਅਰ (ਐਸ.ਐਨ.ਕੇ.) ਸਾਰੀਆਂ ਸ਼ਿਕਾਇਤਾਂ ਦਾ ਰਿਕਾਰਡ ਰੱਖਣਗੇ ਅਤੇ ਜਿਹੜੀਆਂ ਸ਼ਿਕਾਇਤਾਂ ਅਗੇਤਰੀ ਪ੍ਰਾਪਤ ਹੋਣਗੀਆਂ ਉਹ ਸਬੰਧਤ ਅਧਿਕਾਰੀਆਂ ਨੂੰ ਭੇਜਣਗੇ ਤਾਂ ਜੋ ਮੰਤਰੀ ਦੀ ਮੀਟਿੰਗ ਵਿੱਚ ਅਧਿਕਾਰੀ ਆਪਣਾ ਪੱਖ ਰੱਖ ਸਕਣ। ਸ਼ਿਕਾਇਤਾਂ ਦਾ ਰਿਕਾਰਡ ਕਾਰਜਕਾਰੀ ਇੰਜੀਨੀਅਰ (ਐਸ.ਐਨ.ਕੇ.) ਵਲੋਂ ਗੂਗਲ ਫਾਰਮ 'ਚ ਰੱਖਿਆ ਜਾਵੇਗਾ। ਕਾਬਿਲੇਗੌਰ ਹੈ ਕਿ ਜਨਤਾ ਦਰਬਾਰ ਦੌਰਾਨ ਪਿੰਡ ਵਾਸੀ ਆਪਣੇ ਵਰਚੁਅਲ ਵੇਟਿੰਗ ਰੂਮ ਵਿਚ ਇੰਤਜਾਰ ਕਰਨਗੇ। ਦਰਜ ਕੀਤੀਆਂ ਸ਼ਿਕਾਇਤਾਂ ਦੀ ਪਹਿਲ ਦੇ ਆਧਾਰ 'ਤੇ ਇਕ–ਇਕ ਕਰਕੇ ਨਾਗਰਿਕ ਆਉਣਗੇ ਅਤੇ ਮੰਤਰੀ ਵਲੋਂ ਸ਼ਿਕਾਇਤ ਸੁਣਕੇ ਉਨ੍ਹਾਂ ਦਾ ਮੌਕੇ ਉੱਤੇ ਹੀ ਹੱਲ ਕੱਢਣ ਦਾ ਪੂਰਾ ਯਤਨ ਕੀਤਾ ਜਾਵੇਗਾ। ਇਸ ਉਪਰੰਤ ਹੀ ਅਗਲੀ ਸ਼ਿਕਾਇਤ ਸੁਣੀ ਜਾਵੇਗੀ। ਜੇਕਰ ਕੋਈ ਸ਼ਿਕਾਇਤਕਰਤਾ ਇੰਤਜ਼ਾਰ ਨਹੀਂ ਕਰਨਾ ਚਾਹੁੰਦਾ ਜਾਂ ਮੀਟਿੰਗ ਦਾ ਸਮਾਂ ਖਤਮ ਹੋ ਜਾਵੇ ਤਾਂ ਉਹ ਆਪਣੀ ਸ਼ਿਕਾਇਤ ਟੋਲ ਫਰੀ ਨੰਬਰ/ ਈਮੇਲ / ਵੈਬਸਾਈਟ 'ਤੇ ਬਾਅਦ ਵਿੱਚ ਦਰਜ ਕਰਾ ਸਕਦਾ ਹੈ। The post ਪੰਜਾਬ ਦਾ ਕੋਈ ਵੀ ਪਿੰਡ ਵਾਸੀ ਆਨਲਾਈਨ ਸ਼ਿਕਾਇਤ ਦਰਜ ਕਰਵਾ ਸਕਦਾ ਹੈ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
Hindenburg Report: ਦੁਨੀਆ ਦੇ ਪਹਿਲੇ 15 ਅਮੀਰਾਂ ਦੀ ਸੂਚੀ 'ਚੋਂ ਬਾਹਰ ਹੋਏ ਗੌਮਤ ਅਡਾਨੀ Friday 03 February 2023 12:15 PM UTC+00 | Tags: adani breaking breaking-news gaumat-adani hindenburg hindenburg-report india news nws rich-list stock-market the-unmute-breaking-news ਚੰਡੀਗੜ੍ਹ, 3 ਫਰਵਰੀ 2023: ਗੌਮਤ ਅਡਾਨੀ (Gaumat Adani) 10 ਦਿਨ ਪਹਿਲਾਂ ਤੱਕ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ ਤੀਜੇ ਨੰਬਰ ‘ਤੇ ਸੀ। ਅਮਰੀਕੀ ਖੋਜ ਫਰਮ ਹਿੰਡਨਬਰਗ ਦੀ ਰਿਪੋਰਟ 24 ਜਨਵਰੀ ਨੂੰ ਆਈ ਸੀ। 25 ਜਨਵਰੀ ਤੋਂ ਉਸ ਦੀ ਦੌਲਤ ਘਟਣ ਲੱਗੀ। ਆਲਮ ਇਹ ਹੈ ਕਿ ਪਿਛਲੇ ਦਸ ਦਿਨਾਂ ਵਿੱਚ ਗੌਤਮ ਅਡਾਨੀ ਦੀ ਦੌਲਤ ਅੱਧੇ ਤੋਂ ਵੱਧ ਘਟ ਗਈ ਹੈ। ਜੇਕਰ ਪਿਛਲੇ 24 ਘੰਟਿਆਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਇਸ ਦੌਰਾਨ 12.5 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ। 10 ਦਿਨਾਂ ਵਿੱਚ ਗੌਮਤ ਅਡਾਨੀ (Gaumat Adani) ਦੀ ਕੁੱਲ ਜਾਇਦਾਦ ਵਿੱਚ ਕਰੀਬ 65 ਅਰਬ ਡਾਲਰ ਦੀ ਕਮੀ ਆਈ ਹੈ। ਉਹ ਅਮੀਰਾਂ ਦੀ ਸੂਚੀ ਵਿੱਚ ਚੋਟੀ ਦੇ 15 ਵਿੱਚੋਂ ਵੀ ਖਿਸਕ ਗਿਆ ਹੈ। ਫੋਰਬਸ ਦੀ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਅਮੀਰਾਂ ਦੀ ਰੀਅਲ ਟਾਈਮ ਸੂਚੀ ‘ਚ ਅਡਾਨੀ 22ਵੇਂ ਸਥਾਨ ‘ਤੇ ਆ ਗਿਆ ਹੈ। 25 ਜਨਵਰੀ ਨੂੰ ਹਿੰਡਨਬਰਗ ਨੇ ਅਡਾਨੀ ਸਮੂਹ ਬਾਰੇ 32,000 ਸ਼ਬਦਾਂ ਦੀ ਰਿਪੋਰਟ ਜਾਰੀ ਕੀਤੀ। ਰਿਪੋਰਟ ਦੇ ਨਤੀਜਿਆਂ ਵਿੱਚ 88 ਸਵਾਲ ਸ਼ਾਮਲ ਹਨ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਸਮੂਹ ਦਹਾਕਿਆਂ ਤੋਂ ਸਟਾਕ ਹੇਰਾਫੇਰੀ ਅਤੇ ਖਾਤਾ ਧੋਖਾਧੜੀ ਵਿੱਚ ਸ਼ਾਮਲ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਸ਼ੇਅਰਾਂ ਦੀਆਂ ਕੀਮਤਾਂ ਵਧਣ ਕਾਰਨ ਅਡਾਨੀ ਗਰੁੱਪ ਦੇ ਸੰਸਥਾਪਕ ਗੌਤਮ ਅਡਾਨੀ ਦੀ ਜਾਇਦਾਦ ਤਿੰਨ ਸਾਲਾਂ ‘ਚ 1 ਅਰਬ ਡਾਲਰ ਵਧ ਕੇ 120 ਅਰਬ ਡਾਲਰ ਹੋ ਗਈ ਹੈ। ਇਸ ਸਮੇਂ ਦੌਰਾਨ ਸਮੂਹ ਦੀਆਂ 7 ਕੰਪਨੀਆਂ ਦੇ ਸ਼ੇਅਰਾਂ ਵਿੱਚ ਔਸਤਨ 819 ਫੀਸਦੀ ਦਾ ਵਾਧਾ ਹੋਇਆ ਹੈ। The post Hindenburg Report: ਦੁਨੀਆ ਦੇ ਪਹਿਲੇ 15 ਅਮੀਰਾਂ ਦੀ ਸੂਚੀ ‘ਚੋਂ ਬਾਹਰ ਹੋਏ ਗੌਮਤ ਅਡਾਨੀ appeared first on TheUnmute.com - Punjabi News. Tags:
|
ਭਾਰਤੀ ਸਰਹੱਦ 'ਚ ਦਾਖਲ ਹੋਏ ਪਾਕਿਸਤਾਨੀ ਡਰੋਨ ਨੂੰ BSF ਨੇ ਡੇਗਿਆ, 3 ਕਿੱਲੋ ਹੈਰੋਇਨ ਬਰਾਮਦ Friday 03 February 2023 12:24 PM UTC+00 | Tags: amritsar amritsar-police breaking-news bsf news ਚੰਡੀਗੜ੍ਹ, 3 ਫਰਵਰੀ 2023: ਬੀਐਸਐਫ (BSF) ਦੇ ਜਵਾਨਾਂ ਨੇ ਸ਼ੁੱਕਰਵਾਰ ਸਵੇਰੇ ਭਾਰਤੀ ਸਰਹੱਦ ਵਿੱਚ ਦਾਖਲ ਹੋਏਪਾਕਿਸਤਾਨੀ ਡਰੋਨ ਨੂੰ ਫਾਇਰਿੰਗ ਕਰਕੇ ਡੇਗ ਦਿੱਤਾ | ਇਸ ਦੌਰਾਨ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ ਹੈ । ਹੈਰੋਇਨ ਤਿੰਨ ਕਿੱਲੋ ਦੱਸੀ ਜਾ ਰਹੀ ਹੈ। ਡਰੋਨ ਨੂੰ ਕਬਜ਼ੇ ‘ਚ ਲੈਣ ਤੋਂ ਬਾਅਦ ਇਸਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਘਟਨਾ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦੀ ਖੇਤਰ ਤੋਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਪਾਕਿਸਤਾਨੀ ਸਮੱਗਲਰਾਂ ਨੇ ਇਹ ਖੇਪ ਭਾਰਤੀ ਸਮੱਗਲਰਾਂ ਨੂੰ ਭੇਜੀ ਸੀ। ਫਿਲਹਾਲ ਬੀਐਸਐਫ (BSF) ਅਤੇ ਅੰਮ੍ਰਿਤਸਰ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। The post ਭਾਰਤੀ ਸਰਹੱਦ ‘ਚ ਦਾਖਲ ਹੋਏ ਪਾਕਿਸਤਾਨੀ ਡਰੋਨ ਨੂੰ BSF ਨੇ ਡੇਗਿਆ, 3 ਕਿੱਲੋ ਹੈਰੋਇਨ ਬਰਾਮਦ appeared first on TheUnmute.com - Punjabi News. Tags:
|
29 ਦੇਸ਼ਾਂ ਦੇ ਪੇਂਟਿੰਗ ਮੁਕਾਬਲਿਆ 'ਚੋ ਮਾਨਸਾ ਦੇ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਕੀਤਾ ਹਾਸਲ Friday 03 February 2023 12:36 PM UTC+00 | Tags: aam-aadmi-party breaking-news mansa news painting-competition punjab-congress the-unmute-breaking-news the-unmute-punjab ਮਾਨਸਾ, 03 ਜਨਵਰੀ 2023: ਪੰਜਾਬੀਆਂ ਨੇ ਦੁਨੀਆ ਭਰ ਵਿੱਚ ਵੱਖ-ਵੱਖ ਖੇਤਰਾਂ ਦੇ ਵਿੱਚ ਮੱਲਾਂ ਮਾਰੀਆਂ ਹਨ, ਉਥੇ ਹੀ ਮਾਨਸਾ (Mansa) ਦੇ ਨੌਜਵਾਨ ਨੇ ਵਾਟਰ ਕਲਰ ਸੁਸਾਇਟੀ ਵੱਲੋਂ ਕਰਵਾਏ ਗਏ 29 ਦੇਸ਼ਾਂ ਦੇ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਹਾਸਲ ਕਰ ਪੰਜਾਬ ਅਤੇ ਭਾਰਤ ਦਾ ਨਾਂ ਰੋਸ਼ਨ ਕੀਤਾ ਹੈ, ਉੱਥੇ ਹੀ ਇਹ ਮੁਕਾਮ ਹਾਸਲ ਕਰਨ ਤੋਂ ਬਾਅਦ ਗੁਰਪ੍ਰੀਤ ਸਿੰਘ (Gurpreet Singh) ਕਾਫੀ ਖੁਸ਼ ਨਜ਼ਰ ਆਇਆ ਉਸਨੇ ਕਿਹਾ ਕਿ ਉਹ ਅੱਗੇ ਵੀ ਅਜਿਹੇ ਮੁਕਾਬਲਿਆ ਵਿਚ ਭਾਗ ਲੈਂਦਾ ਰਹੇਗਾ ਤੇ ਪੰਜਾਬ ਅਤੇ ਭਾਰਤ ਦਾ ਨਾਮ ਰੋਸ਼ਨ ਕਰਦਾ ਰਹੇਗਾ | ਗੁਰਪ੍ਰੀਤ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਸ਼ੁਰੂ ਤੋਂ ਹੀ ਪੇਂਟਿੰਗ ਦਾ ਸ਼ੌਕ ਸੀ ਉਸਨੇ ਛੇਵੀਂ ਕਲਾਸ ਤੋਂ ਹੀ ਪੇਂਟਿੰਗ ਬਣਾਉਣੀ ਸ਼ੁਰੂ ਕਰ ਦਿੱਤੀ ਸੀ ਉਸ ਤੋਂ ਬਾਅਦ ਉਸ ਨੇ ਕਦੇ ਪਿੱਛੇ ਮੁੜਕੇ ਨਹੀਂ ਦੇਖਿਆ | ਉਸ ਤੋਂ ਬਾਅਦ ਉਸ ਨੇ ਆਰਟ ਐਂਡ ਕਰਾਫਟ ਦਾ ਡਿਪਲੋਮਾ ਕੀਤਾ ਅਤੇ ਉਸ ਤੋਂ ਬਾਅਦ ਫਾਇਨ ਆਰਟ ਵਿੱਚ ਗ੍ਰੈਜੂਏਸ਼ਨ ਅਤੇ ਉਸ ਤੋਂ ਬਾਅਦ ਮਾਸਟਰ ਡਿਗਰੀ ਹਾਸਲ ਕੀਤੀ|
ਉਸਨੇ ਨੈਸ਼ਨਲ ਪੱਧਰ ਅਤੇ ਹੋਰ ਕਾਲਜਾਂ ਵੱਲੋਂ ਕਰਵਾਏ ਗਏ ਕੰਪੀਟੀਸ਼ਨ ਵਿੱਚ ਵੀ ਕਈ ਵਾਰ ਪਹਿਲਾ ਸਥਾਨ ਹਾਸਲ ਕੀਤਾ | ਮਾਨਸਾ (Mansa) ਦੇ ਨੌਜਵਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੇਂਟਿੰਗ ਕਰਨਾ ਸੌਖਾ ਨਹੀਂ ਹੁੰਦਾ ਪਰ ਤੁਸੀਂ ਆਪਣੀ ਮਿਹਨਤ ਦੇ ਨਾਲ ਇਸ ਨੂੰ ਸਿੱਖ ਸਕਦੇ ਹੋ | ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਸ ਵਰਗੇ ਨੌਜਵਾਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਨੌਕਰੀ ਦੇਣੀ ਚਾਹੀਦੀ ਹੈ ਤਾਂ ਜੋ ਉਹ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਗਰੀਬ ਬੱਚਿਆਂ ਦੀ ਕਲਾ ਨੂੰ ਵੀ ਪਛਾਣ ਸਕਣ ਅਤੇ ਉਹ ਅੱਗੇ ਜਿੰਦਗੀ ਦੇ ਵਿੱਚ ਕਾਮਯਾਬ ਹੋ ਸਕਣ |
ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਅੰਮ੍ਰਿਤਸਰ ਦੁਸਹਿਰੇ ਵਾਲੀ ਘਟਨਾ ਹੋਈ, ਜਿਸ ਵਿਚ ਕਈ ਜਣਿਆਂ ਦੀ ਜਾਨ ਚਲੀ ਗਈ ਸੀ, ਤਾਂ ਉਹ ਅਗਲੇ ਦਿਨ ਹੀ ਉਹ ਪੇਂਟਿੰਗ ਬਣਾ ਲੈਂਦੇ ਹਨ ਜੋ ਕਿ ਵੱਖ-ਵੱਖ ਅਖ਼ਬਾਰਾਂ ਵਿਚ ਵੀ ਪ੍ਰਕਾਸ਼ਿਤ ਹੁੰਦੀ ਹੈ ਗੁਰਪ੍ਰੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਹ ਉਸ ਨੂੰ ਇੰਜਨੀਅਰ ਬਣਾਉਣਾ ਚਾਹੁੰਦੇ ਸਨ ਕਿਉਕਿ ਆਟੋ ਐਂਡ ਕਰਾਫਟ ਦੀਆਂ ਪੋਸਟਾਂ ਬਹੁਤ ਘੱਟ ਨਿਕਲਦੀਆਂ ਹਨ ਤੇ ਉਹਨਾਂ ਨੂੰ ਵੀ ਨੌਕਰੀ 16 ਸਾਲ ਬਾਅਦ ਮਿਲੀ ਸੀ ਪਰ ਅੱਜ 29 ਦੇਸ਼ਾਂ ਵਿੱਚੋਂ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਮਾਨਸਾ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਉਹਨਾਂ ਨੂੰ ਬਹੁਤ ਖੁਸ਼ੀ ਹੈ ਗੁਰਪ੍ਰੀਤ ਸਿੰਘ ਦੇ ਪਿਤਾ ਨੇ ਵੀ ਭਗਵੰਤ ਮਾਨ ਸਰਕਾਰ ਤੋਂ ਨੌਕਰੀ ਦੀ ਮੰਗ ਕੀਤੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਕਲਾ ਨੂੰ ਪਛਾਣ ਕੇ ਉਹਨਾਂ ਦੀ ਮਦਦ ਕੀਤੀ ਜਾ ਸਕੇ | The post 29 ਦੇਸ਼ਾਂ ਦੇ ਪੇਂਟਿੰਗ ਮੁਕਾਬਲਿਆ ‘ਚੋ ਮਾਨਸਾ ਦੇ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਕੀਤਾ ਹਾਸਲ appeared first on TheUnmute.com - Punjabi News. Tags:
|
CM ਭਗਵੰਤ ਮਾਨ ਵਲੋਂ ਨਸ਼ੇ ਸੰਬੰਧੀ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ Friday 03 February 2023 12:50 PM UTC+00 | Tags: aam-aadmi-party bhagwant-mann breaking-news dgp-gaurav-yadav drugs drugs-smugglers news punjab-police punjab-police-dgp the-unmute-breaking-news the-unmute-punjabi-news ਚੰਡੀਗੜ੍ਹ, 03 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਸੀਨੀਅਰ ਅਫ਼ਸਰਾਂ ਨਾਲ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਲੈ ਕੇ ਵੀ ਮੀਟਿੰਗ ਸਮਾਪਤ ਹੋ ਗਈ ਹੈ | ਮੀਟਿੰਗ ਵਿੱਚ ਪੰਜਾਬ ਪੁਲਿਸ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਮੌਜੂਦ ਰਹੇ | ਇਸ ਦੌਰਾਨ ਨਸ਼ੇ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਚਰਚਾ ਕੀਤੀ ਗਈ ਹੈ ਅਤੇ ਸੂਬੇ ‘ਚ ਨਸ਼ੇ ਦੇ ਖਾਤਮੇ ਲਈ ਅਫ਼ਸਰਾਂ ਨੇ ਕੁਝ ਸੁਝਾਅ ਦਿੱਤੇ | ਇਸਦੇ ਨਾਲ ਹੀ ਮੁੱਖ ਮੰਤਰੀ ਨੇ ਫੀਲਡ ਵਿਜ਼ਿਟ ਬਾਬਤ ਮੁੱਖ ਮੰਤਰੀ ਨੇ ਰਿਪੋਰਟ ਤਲਬ ਕੀਤੀ | ਸਾਰੇ ਅਫ਼ਸਰਾਂ ਨੂੰ ਲੋਕਾਂ ਵਿਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਲਈ ਅਫ਼ਸਰਾਂ ਨੂੰ ਕਿਹਾ ਹੈ | ਇਸ ਦੌਰਾਨ ਪੰਜਾਬ ਡੀਜੀਪੀ ਗੌਰਵ ਯਾਦਵ, ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੀ ਸ਼ਾਮਲ ਹੋਏ | The post CM ਭਗਵੰਤ ਮਾਨ ਵਲੋਂ ਨਸ਼ੇ ਸੰਬੰਧੀ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ appeared first on TheUnmute.com - Punjabi News. Tags:
|
ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ Friday 03 February 2023 01:04 PM UTC+00 | Tags: aam-aadmi-party biofertilizer-laboratory breaking-news chetan-singh-jauramajra news punjab-government punjab-news ਚੰਡੀਗੜ੍ਹ, 03 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਬਾਗਬਾਨੀ ਦੀਆਂ ਨਵੀਨਤਮ ਤਕਨੀਕਾਂ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾ ਕੇ ਫਸਲੀ ਵਿਭਿੰਨਤਾ ਲਿਆਉਣਾ ਅਤੇ ਬਾਗਬਾਨੀ ਫਸਲਾਂ ਨੂੰ ਕੌਮਾਂਤਰੀ ਪੱਧਰ ਤੇ ਮੁਕਾਬਲੇ ਯੋਗ ਬਣਾਉਣਾ ਲਈ ਚੇਤਨ ਸਿੰਘ ਜੌੜੇਮਾਜਰਾ, ਸੁਤੰਤਰਤਾ ਸੈਨਾਨੀ, ਸੈਨਿਕ ਸੇਵਾਵਾਂ ਤੇ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਵੱਲੋਂ ਅੱਜ ਮਿਤੀ 03-02-2023 ਨੂੰ ਸਿਟਰਸ ਅਸਟੇਟ , ਹੁਸ਼ਿਆਰਪੁਰ ਵਿਖੇ ਬਾਗਬਾਨੀ ਵਿਭਾਗ ਅਧੀਨ ਬਾਇਓਫਰਟੀਲਾਈਜ਼ਰ ਲੈਬਾਰਟਰੀ (Biofertilizer laboratory) ਦਾ ਉਦਘਾਟਨ ਕੀਤਾ ਗਿਆ। ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵੱਲੋਂ ਰਾਜ ਵਿੱਚ ਜਿਮੀਦਾਰਾਂ ਦੇ ਰਸਾਇਣਿਕ ਖਾਦਾਂ ਪ੍ਰਤੀ ਖਰਚਿਆਂ ਨੂੰ ਘਟਾਉਣ ਅਤੇ ਧਰਤੀ ਨੂੰ ਇਨ੍ਹਾਂ ਰਸਾਇਣਾਂ ਤੋਂ ਦੂਸ਼ਿਤ ਹੋਣ ਤੋਂ ਬਚਾਉਣ ਲਈ ਰਾਸ਼ਟਰੀ ਕ੍ਰਿਸ਼ੀ ਵਿਗਿਆਨ ਯੋਜਨਾ ਤਹਿਤ 2.50 ਕਰੋੜ ਰੁਪਏ ਦੀ ਲਾਗਤ ਨਾਲ ਇਸ ਲਬੋਰਟਰੀ ਨੂੰ ਤਿਆਰ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਇਸ ਲੈਬਾਰਟਰੀ ਵਿੱਚ ਭਾਰਤ ਸਰਕਾਰ ਦੀ ਸੰਸਥਾ ICAR-IARI ਨਾਲ ਐਮ.ਓ.ਯੂ ਰਾਹੀਂ 10 ਤਰ੍ਹਾਂ ਦੀਆਂ ਜੈਵਿਕ ਖਾਦਾਂ ਜਿਵੇਂ ਕਿ (Azotobacter Carrier based, PSB Carrier Based, Azotobacter liquid formulation, PSB liquid formulation, Potassium solubilizing bacteria, (KSB) liquid formulation, Zinc solubilizing bacteria (ZSB) liquid formulation, NPK providing liquid formulation, AM fungi, IARI Compost inoculant, Trichoderma virdi) ਤਿਆਰ ਕੀਤੀਆਂ ਜਾਣਗੀਆਂ, ਜੋ ਕਿ ਕਿਸਾਨ ਭਾਈਚਾਰੇ ਨੂੰ ਮੰਗ ਅਨੁਸਾਰ ਵਾਜਬ ਰੇਟਾਂ ਤੇ ਜਿਲ੍ਹਾ ਪੱਧਰ ਤੇ ਉਪਲੱਬਧ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਇਨ੍ਹਾਂ ਜੈਵਿਕ ਖਾਦਾਂ ਦੀ ਵਰਤੋਂ ਸਬੰਧੀ ਜਿਮੀਦਾਰਾਂ ਨੂੰ ਲੋੜੀਂਦੀ ਤਕਨੀਕੀ ਜਾਣਕਾਰੀ ਵੀ ਬਾਗਵਾਨੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਕੇ ਮੁਹੱਈਆ ਕਰਵਾਈ ਜਾਵੇਗੀ। ਜੌੜਾਮਾਜਰਾ ਵੱਲੋਂ ਦੱਸਿਆ ਗਿਆ ਕਿ ਭਾਰਤ ਸਰਕਾਰ ਦੇ ਅਦਾਰੇ ICAR-IARI ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਅਤਿ ਆਧੁਨਿਕ ਲੈਬਾਰਟਰੀ ਤੋਂ ਤਿਆਰ ਜੈਵਿਕ ਖਾਦਾਂ ਦੀ ਵਰਤੋਂ ਨਾਲ ਰਸਾਇਣਿਕ ਖਾਦਾਂ ਦੀ ਵਰਤੋਂ 15-20% ਘਟਾਈ ਜਾ ਸਕਦੀ ਹੈ, ਜਿਸ ਨਾਲ ਜਿਮੀਦਾਰ ਦੀ ਆਮਦਨ ਵਿੱਚ ਸਿੱਧੇ ਤੌਰ ਤੇ ਵਾਧਾ ਹੋਵੇਗਾ। ਮੰਤਰੀ ਜੀ ਨੇ ਇਹ ਸਪੱਸ਼ਟ ਕੀਤਾ ਕਿ ਪੰਜਾਬ ਰਾਜ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣਿਆ ਹੈ, ਜਿਸ ਵੱਲੋਂ ਰਾਜ ਦੇ ਮਿੱਟੀ, ਪਾਣੀ ਅਤੇ ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਜਿਮੀਦਾਰਾਂ ਦੀ ਆਮਦਨ ਵਧਾਉਣ ਲਈ ਇਸ ਅਤਿ ਆਧੁਨਿਕ ਬਾਇਓਫਰਟੀਲਾਈਜ਼ਰ ਲੈਬਾਰਟਰੀ (Biofertilizer laboratory) ਦੀ ਸਥਾਪਨਾ ਕੀਤੀ ਹੈ। ਜੌੜਾਮਾਜਰਾ ਨੇ ਸਮੁੱਚੇ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਇਸ ਲੈਬਾਰਟਰੀ ਵਿਖੇ ਤਿਆਰ ਕੀਤੀਆਂ ਜਾਣ ਵਾਲੀਆਂ ਜੈਵਿਕ ਖਾਦਾਂ ਨੂੰ ਆਪਣੇ ਖੇਤਾਂ ਵਿੱਚ ਵਰਤੋਂ ਵਿੱਚ ਲਿਆਂਦਾ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ | ਇਸ ਮੌਕੇ ਬ੍ਰਮ ਸ਼ੰਕਰ ਜਿੰਪਾ, ਰੈਵੀਨਿਊ, ਰੀਹੈਬਲੀਟੇਸ਼ਨ ਅਤੇ ਡਿਜ਼ਾਜ਼ਟਰ ਮੈਨੇਜਮੈਂਟ ਮੰਤਰੀ ਪੰਜਾਬ ਨੇ ਬਾਗਵਾਨੀ ਵਿਭਾਗ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਅਤੇ ਕਿਸਾਨਾਂ ਲਈ ਇੱਕ ਲਾਹੇਵੰਦ ਕਦਮ ਦੱਸਿਆ। The post ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ appeared first on TheUnmute.com - Punjabi News. Tags:
|
ਯਾਤਰੀ ਨੇ ਜਾਣਾ ਸੀ ਪਟਨਾ ਇੰਡੀਗੋ ਫਲਾਈਟ ਨੇ ਪਹੁੰਚਾਇਆ ਉਦੈਪੁਰ, DGCA ਨੇ ਦਿੱਤੇ ਜਾਂਚ ਦੇ ਨਿਰਦੇਸ਼ Friday 03 February 2023 01:24 PM UTC+00 | Tags: breaking-news directorate-general-of-civil-aviation india indigo indigo-airlines indigo-flight latest-indigo-news new-delhi news ਚੰਡੀਗੜ੍ਹ, 3 ਫਰਵਰੀ 2023: ਇੰਡੀਗੋ ਏਅਰਲਾਈਨਜ਼ ਦੇ ਸਟਾਫ ਦੀ ਲਾਪਰਵਾਹੀ ਕਾਰਨ ਦਿੱਲੀ ਤੋਂ ਪਟਨਾ ਜਾਣ ਵਾਲੇ ਯਾਤਰੀ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇੱਕ ਯਾਤਰੀ ਜਿਸ ਦੀ ਪਛਾਣ ਅਫਸਰ ਹੁਸੈਨ ਵਜੋਂ ਹੋਈ ਹੈ, ਉਸਨੇ ਨਵੀਂ ਦਿੱਲੀ ਤੋਂ ਪਟਨਾ ਲਈ ਇੰਡੀਗੋ ਦੀ ਉਡਾਣ (Indigo Flight) ਵਿੱਚ ਸਵਾਰ ਹੋਣਾ ਸੀ, ਇਸ ਦੀ ਬਜਾਏ ਉਸਨੂੰ ਉਦੈਪੁਰ ਲਈ ਇੱਕ ਹੋਰ ਇੰਡੀਗੋ ਦੀ ਉਡਾਣ ਵਿੱਚ ਬਿਠਾ ਦਿੱਤਾ ਗਿਆ। ਹੁਣ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਜਾਂਚ ਦੇ ਹੁਕਮ ਦਿੱਤੇ ਹਨ। ਇਹ ਘਟਨਾ 30 ਜਨਵਰੀ ਦੀ ਦੱਸੀ ਜਾ ਰਹੀ ਹੈ। ਕੀ ਪੂਰਾ ਮਾਮਲਾ ?ਦਰਅਸਲ, 30 ਜਨਵਰੀ ਨੂੰ ਅਫਸਾਰ ਹੁਸੈਨ ਨਾਮ ਦਾ ਇੱਕ ਯਾਤਰੀ, ਜਿਸ ਨੇ ਨਵੀਂ ਦਿੱਲੀ ਤੋਂ ਪਟਨਾ ਜਾਣ ਵਾਲੀ ਇੰਡੀਗੋ ਦੀ ਉਡਾਣ ਵਿੱਚ ਸਵਾਰ ਹੋਣਾ ਸੀ, ਇਸ ਦੀ ਬਜਾਏ ਉਦੈਪੁਰ ਲਈ ਇੱਕ ਹੋਰ ਇੰਡੀਗੋ ਦੀ ਉਡਾਣ ਵਿੱਚ ਸਵਾਰ ਹੋ ਗਿਆ। ਡੀਜੀਸੀਏ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਧਿਕਾਰੀ ਹੁਸੈਨ ਨੇ ਇੰਡੀਗੋ ਦੀ ਫਲਾਈਟ (Indigo Flight) 6ਈ-214 ਰਾਹੀਂ ਪਟਨਾ ਲਈ ਟਿਕਟ ਬੁੱਕ ਕੀਤੀ ਸੀ। ਉਹ 30 ਜਨਵਰੀ ਨੂੰ ਤੈਅ ਉਡਾਣ ‘ਤੇ ਚੜ੍ਹਨ ਲਈ ਦਿੱਲੀ ਹਵਾਈ ਅੱਡੇ ‘ਤੇ ਵੀ ਪਹੁੰਚਿਆ ਸੀ, ਪਰ ਉਹ ਗਲਤੀ ਨਾਲ ਉਦੈਪੁਰ ਜਾਣ ਵਾਲੀ ਇੰਡੀਗੋ ਦੀ ਉਡਾਣ 6E-319 ‘ਤੇ ਚੜ੍ਹ ਗਿਆ। ਇਸ ਗੱਲ ਦਾ ਪਤਾ ਉਸ ਨੂੰ ਉਦੋਂ ਲੱਗਾ ਜਦੋਂ ਉਹ ਉਦੈਪੁਰ ਪਹੁੰਚਿਆ। ਫਿਰ ਉਸਨੇ ਉਦੈਪੁਰ ਹਵਾਈ ਅੱਡੇ ‘ਤੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ, ਜਿਨ੍ਹਾਂ ਨੇ ਇੰਡੀਗੋ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਇੰਡੀਗੋ ਦੇ ਕਰਮਚਾਰੀਆਂ ਨੇ ਉਸ ਨੂੰ ਉਸੇ ਦਿਨ ਪਹਿਲਾਂ ਨਵੀਂ ਦਿੱਲੀ ਅਤੇ ਉਥੋਂ 31 ਜਨਵਰੀ ਨੂੰ ਦੂਜੀ ਫਲਾਈਟ ਰਾਹੀਂ ਪਟਨਾ ਲਈ ਰਵਾਨਾ ਕੀਤਾ। ਏਅਰਲਾਈਨ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਚ ਬਿਆਨ ਜਾਰੀ ਕੀਤਾ ਹੈ। ਬਿਆਨ ‘ਚ ਕੰਪਨੀ ਨੇ ਕਿਹਾ ਹੈ ਕਿ ਅਸੀਂ 6E319 ਦਿੱਲੀ-ਉਦੈਪੁਰ ਫਲਾਈਟ ‘ਚ ਯਾਤਰੀ ਨਾਲ ਹੋਈ ਘਟਨਾ ਤੋਂ ਜਾਣੂ ਹਾਂ। ਅਸੀਂ ਇਸ ਮਾਮਲੇ ਵਿੱਚ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਹਾਂ। ਅਸੀਂ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਮੁਆਫੀ ਚਾਹੁੰਦੇ ਹਾਂ। The post ਯਾਤਰੀ ਨੇ ਜਾਣਾ ਸੀ ਪਟਨਾ ਇੰਡੀਗੋ ਫਲਾਈਟ ਨੇ ਪਹੁੰਚਾਇਆ ਉਦੈਪੁਰ, DGCA ਨੇ ਦਿੱਤੇ ਜਾਂਚ ਦੇ ਨਿਰਦੇਸ਼ appeared first on TheUnmute.com - Punjabi News. Tags:
|
ਕੁਲਗਾਮ 'ਚ ਜੈਸ਼-ਏ-ਮੁਹੰਮਦ ਦੇ 6 ਕਥਿਤ ਅੱਤਵਾਦੀ ਭਾਰੀ ਅਸਲੇ ਸਮੇਤ ਗ੍ਰਿਫਤਾਰ Friday 03 February 2023 01:34 PM UTC+00 | Tags: 6 breaking-news bsf india indian-army jaish-e-mohammed jammu-and-kashmir-news jammu-bsf jammu-news kulgam kulgam-police news terrorists the-unmute-breaking-news the-unmute-punjabi-news ਚੰਡੀਗੜ੍ਹ, 3 ਫਰਵਰੀ 2023: ਭਾਰਤੀ ਸੁਰੱਖਿਆ ਬਲਾਂ ਨੇ ਕੁਲਗਾਮ (Kulgam) ਵਿੱਚ ਜੈਸ਼-ਏ-ਮੁਹੰਮਦ ਦੇ ਕਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਛੇ ਕਥਿਤ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸਦੇ ਨਾਲ ਹੀ ਇਨ੍ਹਾਂ ਦੇ ਹੋਰ ਸਾਥੀਆਂ ਦੀ ਭਾਲ ਜਾਰੀ ਹੈ। ਕੁਲਗਾਮ ਪੁਲਿਸ ਨੂੰ ਇਲਾਕੇ ‘ਚ ਕੁਝ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ 9 ਰਾਸ਼ਟਰੀ ਰਾਈਫਲਜ਼ ਦੇ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਗਈ। ਸੁਰੱਖਿਆ ਬਲਾਂ ਨੇ ਇਕ ਵਿਸ਼ੇਸ਼ ਟਿਕਾਣੇ ਤੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਬਰਾਮਦ ਕਰਨ ਤੋਂ ਬਾਅਦ ਛੇ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇੱਕ ਅਧਿਕਾਰੀ ਨੇ ਦੱਸਿਆ ਕਿ ਮੌਕੇ ਤੋਂ ਚਾਰ ਯੂਬੀਜੀਐਲ ਗੋਲੇ, 446 ਗੋਲੀਆਂ, 30 ਏਕੇ 47, ਦੋ ਮੋਰਟਾਰ ਦੇ ਗੋਲੇ ਅਤੇ ਹੋਰ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ। ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
The post ਕੁਲਗਾਮ ‘ਚ ਜੈਸ਼-ਏ-ਮੁਹੰਮਦ ਦੇ 6 ਕਥਿਤ ਅੱਤਵਾਦੀ ਭਾਰੀ ਅਸਲੇ ਸਮੇਤ ਗ੍ਰਿਫਤਾਰ appeared first on TheUnmute.com - Punjabi News. Tags:
|
ਮੁੱਖ ਮੰਤਰੀ ਮਾਨ ਦੀ ਅਗਵਾਈ 'ਚ ਪੰਜਾਬ ਵਜ਼ਾਰਤ ਵੱਲੋਂ 'ਉਦਯੋਗਿਕ ਤੇ ਵਪਾਰਕ ਵਿਕਾਸ ਨੀਤੀ-2022' ਨੂੰ ਹਰੀ ਝੰਡੀ Friday 03 February 2023 01:42 PM UTC+00 | Tags: aam-aadmi-party cm-bhagwant-mann commercial-development-policy news punjab punjab-government the-unmute-breaking-news the-unmute-latest-news the-unmute-punjabi-news ਚੰਡੀਗੜ੍ਹ, 3 ਫਰਵਰੀ 2023: ਸੰਤੁਲਿਤ ਆਰਥਿਕ ਵਿਕਾਸ, ਨੌਕਰੀਆਂ ਦੇ ਮੌਕੇ ਪੈਦਾ ਕਰਨ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਉਦਯੋਗ ਤੇ ਵਪਾਰ ਲਈ ਢੁਕਵਾਂ ਮਾਹੌਲ ਸਿਰਜਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਨਵੀਂ ਉਦਯੋਗਿਕ ਤੇ ਵਪਾਰਕ ਵਿਕਾਸ ਨੀਤੀ-2022 ਨੂੰ ਹਰੀ ਝੰਡੀ ਦੇ ਦਿੱਤੀ ਹੈ ਜੋ 17 ਅਕਤੂਬਰ, 2022 ਤੋਂ ਅਮਲ ਵਿਚ ਆਵੇਗੀ। ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਵੀਂ ਨੀਤੀ 17 ਅਕਤੂਬਰ, 2022 ਤੋਂ ਅਮਲ ਵਿਚ ਆਵੇਗੀ ਅਤੇ ਪੰਜ ਸਾਲਾਂ ਲਈ ਲਾਗੂ ਰਹੇਗੀ ਜਿਸ ਨਾਲ ਸੂਬੇ ਵਿਚ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨੌਜਵਾਨਾ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। 15 ਉਦਯੋਗਿਕ ਪਾਰਕ ਅਤੇ ਸੂਬਾ ਭਰ ਵਿੱਚ 20 ਪੇਂਡੂ ਕਲੱਸਟਰਇਸ ਨੀਤੀ ਤਹਿਤ ਪ੍ਰਮੁੱਖ ਖੇਤਰਾਂ ਜਿਵੇਂ ਕਿ ਬੁਨਿਆਦੀ ਢਾਂਚਾ, ਊਰਜਾ, ਸੂਖਮ, ਦਰਮਿਆਨੇ ਤੇ ਛੋਟੇ ਉਦਯੋਗ (ਐਮ.ਐਸ.ਐਮ.ਈ.), ਵੱਡੇ ਉਦਯੋਗ, ਇਨੋਵੇਸ਼ਨ, ਸਟਾਰਟ-ਅੱਪ ਅਤੇ ਉੱਦਮ, ਹੁਨਰ ਵਿਕਾਸ, ਕਾਰੋਬਾਰ ਨੂੰ ਸੁਖਾਲਾ ਬਣਾਉਣ, ਵਿੱਤੀ ਤੇ ਗੈਰ-ਵਿੱਤੀ ਛੋਟਾਂ, ਐਕਸਪੋਰਟ ਪ੍ਰੋਮੋਸ਼ਨ, ਲੌਜਿਸਟਿਕਸ, ਉੱਦਮੀਆਂ ਨਾਲ ਰਾਬਤਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਅਧਾਰ ਬਣਾਇਆ ਗਿਆ। ਇਸ ਨੀਤੀ ਦੇ ਤਹਿਤ ਸੂਬਾ ਵੱਖ-ਵੱਖ ਉਦਯੋਗਿਕ ਖੇਤਰਾਂ ਦੀਆਂ ਆਮ ਅਤੇ ਖੇਤਰ ਅਧਾਰਿਤ ਵਿਸ਼ੇਸ਼ ਜ਼ਰੂਰਤਾਂ ਨੂੰ ਕਵਰ ਕਰਨ ਵਾਲੇ 15 ਉਦਯੋਗਿਕ ਪਾਰਕ ਅਤੇ ਸੂਬਾ ਭਰ ਵਿੱਚ 20 ਪੇਂਡੂ ਕਲੱਸਟਰ ਵਿਕਸਤ ਕਰੇਗਾ। ਇਸ ਨੀਤੀ ਦੇ ਤਹਿਤ ਪੰਜਾਬ ਦੇਸ਼ ਦੇ ਬੁਨਿਆਦੀ ਢਾਂਚੇ ਅਤੇ ਹੋਰ ਮਾਪਦੰਡਾਂ ਦੀ ਆਗਿਆ ਦੇ ਕੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਦੇਸ਼ ਅਧਾਰਿਤ ਏਕੀਕ੍ਰਿਤ ਇੰਡਸਟ੍ਰੀਅਲ ਟਾਊਨਸ਼ਿਪ ਸਥਾਪਤ ਕਰਨ ਦੀ ਵੀ ਇਜਾਜ਼ਤ ਦੇਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਲਘੂ ਉਦਯੋਗ ਤੇ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਸਾਰੀਆਂ ਅਸਟੇਟ ਮੈਨੇਜਮੈਂਟ ਸੇਵਾਵਾਂ ਲਈ ਸਮਾਂਬੱਧ ਢੰਗ ਨਾਲ ਆਨਲਾਈਨ ਸਿਸਟਮ ਵਿਕਸਿਤ ਕੀਤਾ ਜਾਵੇਗਾ। ਬਿਜਲੀ ਡਿਊਟੀ ਛੋਟ ਦੀ ਰਿਆਇਤ ਦੇਣ ਲਈ ਬਿਜਲੀ ਵਿਭਾਗ ਦੁਆਰਾ ਨੋਟੀਫਿਕੇਸ਼ਨ ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ ਰਾਹੀਂ ਆਨਲਾਈਨ ਅਤੇ ਸਮਾਂਬੱਧ ਜਾਰੀ ਕਰਨਾ ਯਕੀਨੀ ਬਣਾਇਆ ਜਾਵੇਗਾ। ਸਟਾਰਟ-ਅੱਪ ਪੰਜਾਬਐਮ.ਐਸ.ਐਮ.ਈ. ਸੈਕਟਰ ਨੂੰ ਹੁਲਾਰਾ ਦੇਣ ਲਈ ਨਵੀਂ ਨੀਤੀ ਦੇ ਤਹਿਤ ਸੂਬਾ ਇੱਕ ਸਾਂਝਾ ਸੁਵਿਧਾ ਅਤੇ ਤਕਨਾਲੋਜੀ ਕੇਂਦਰ ਸਥਾਪਤ ਕਰਨ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਉਦਯੋਗ ਅਤੇ ਵਪਾਰ ਵਿਭਾਗ ਦੇ ਸਮਰਪਿਤ ਵਿੰਗ ਵਜੋਂ 'ਐਮ.ਐਸ.ਐਮ.ਈ. ਪੰਜਾਬ' ਦੀ ਸਥਾਪਨਾ ਕਰੇਗਾ। ਐਮ.ਐਸ.ਐਮ.ਈ. ਲਈ ਸੂਬਾ ਵਿਸ਼ਵ ਬੈਂਕ ਦੀ ਸਹਾਇਤਾ ਪ੍ਰਾਪਤ ਭਾਰਤ ਸਰਕਾਰ ਦੀ ਸਕੀਮ 'ਐਮ.ਐਸ.ਐਮ.ਈ. ਦੀ ਕਾਰਗੁਜ਼ਾਰੀ ਨੂੰ ਉਤਸ਼ਾਹਤ ਅਤੇ ਤੇਜ਼ ਕਰਨ (ਆਰ.ਏ.ਐਮ.ਪੀ.) ਨੂੰ ਵੀ ਲਾਗੂ ਕਰੇਗਾ। ਇਸੇ ਤਰ੍ਹਾਂ ਸੂਬਾ ਔਰਤਾਂ/ਅਨੁਸੂਚਿਤ ਜਾਤੀਆਂ/ਹੋਰ ਉੱਦਮ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ 'ਪੰਜਾਬ ਇਨੋਵੇਸ਼ਨ ਮਿਸ਼ਨ' ਰਾਹੀਂ ਸੂਬੇ ਵਿੱਚ ਨਵੀਨਤਮ ਅਤੇ ਸਟਾਰਟਅੱਪ ਨੂੰ ਉਤਸ਼ਾਹਿਤ ਕਰਨ ਲਈ ਸਟਾਰਟ-ਅੱਪ ਪੰਜਾਬ ਨੂੰ ਵੀ ਮਜ਼ਬੂਤ ਕਰੇਗਾ। ਇਸ ਨੀਤੀ ਦੇ ਤਹਿਤ ਲਿੰਗ/ਦਿਵਿਆਂਗ ਉੱਦਮੀ/ਪੇਂਡੂ ਪਿਛੋਕੜ ਵਾਲੇ ਸਟਾਰਟਅੱਪ/ਔਰਤਾਂ ਦੀ ਅਗਵਾਈ ਵਾਲੇ ਸਟਾਰਟਅੱਪ ਅਤੇ ਦੂਜੇ ਸਟਾਰਟਅੱਪ ਨੂੰ ਤਜਰਬੇ ਅਤੇ ਟਰਨ ਓਵਰ ਦੇ ਸੰਦਰਭ ਵਿੱਚ ਜਨਤਕ ਖਰੀਦ ਵਿੱਚ ਛੋਟ ਦਿੱਤੀ ਜਾਵੇਗੀ। 'ਪੰਜਾਬ ਹੁਨਰ ਵਿਕਾਸ ਮਿਸ਼ਨ' ਵੱਖ-ਵੱਖ ਗਤੀਵਿਧੀਆਂ ਲਈ ਵਿਸ਼ੇਸ਼ ਹੁਨਰ ਵਿਕਾਸ ਕੇਂਦਰਾਂ ਦੀ ਸਥਾਪਨਾ ਕਰੇਗਾ ਅਤੇ ਅਜਿਹੇ ਰੋਜ਼ਗਾਰਦਾਤਾਵਾਂ ਨਾਲ ਸਾਂਝੇਦਾਰੀ ਵਿੱਚ ਹੁਨਰ ਸਿਖਲਾਈ ਸਹੂਲਤਾਂ ਪੈਦਾ ਕਰਨ ਲਈ ਵੱਖ-ਵੱਖ ਉਦਯੋਗ ਖੇਤਰਾਂ ਵਿੱਚ ਵੱਡੇ ਰੋਜ਼ਗਾਰਦਾਤਾਵਾਂ ਨਾਲ ਕੰਮ ਕਰੇਗਾ। ਨਵੀਂ ਨੀਤੀ ਅਨੁਸਾਰ 'ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ' ਨੂੰ 'ਨੈਸ਼ਨਲ ਸਿੰਗਲ ਵਿੰਡੋ ਪੋਰਟਲ' ਨਾਲ ਜੋੜਿਆ ਜਾਵੇਗਾ ਅਤੇ ਇਸ ਵਿੱਚ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ, ਆਰ.ਡੀ.ਏ., ਸਿੰਚਾਈ ਵਿਭਾਗ ਅਤੇ ਜੰਗਲਾਤ ਦੀਆਂ ਸੇਵਾਵਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ। ਇਹ ਨੀਤੀ ਆਧੁਨਿਕੀਕਰਨ/ਵਿਭਿੰਨਤਾ ਦੇ ਨਾਲ ਜਾਂ ਬਿਨਾਂ ਵਿਸਤਾਰ ਲਈ ਨਵੀਆਂ ਇਕਾਈਆਂ ਅਤੇ ਮੌਜੂਦਾ ਇਕਾਈਆਂ ਲਈ ਵਿੱਤੀ ਰਿਆਇਤਾਂ ਵੀ ਨਿਰਧਾਰਤ ਕਰਦੀ ਹੈ। ਇਸ ਨੀਤੀ ਵਿਚ ਇਹ ਵਿਵਸਥਾ ਕੀਤੀ ਗਈ ਹੈ ਕਿ ਪਰਿਵਰਤਨਸ਼ੀਲ ਬਿਜਲੀ ਦਰਾਂ ਨੂੰ ਪੰਜ ਸਾਲਾਂ ਲਈ 5.50 ਰੁਪਏ ਪ੍ਰਤੀ ਕੇ.ਵੀ.ਏ.ਐਚ. ਲਈ ਸਥਿਰ ਕੀਤਾ ਜਾਵੇਗਾ ਅਤੇ ਘੱਟੋ-ਘੱਟ 50 ਏਕੜ ਦੇ ਖੇਤਰ ਵਿੱਚ ਵਿਕਸਤ ਕੀਤੇ ਗਏ ਪ੍ਰਵਾਨਿਤ ਉਦਯੋਗਿਕ ਪਾਰਕ/ਮਨੋਰੰਜਨ ਪਾਰਕ/ਐਡਵੈਂਚਰ ਪਾਰਕਾਂ ਵਿੱਚ ਨਿਰਮਾਣ ਯੂਨਿਟਾਂ/ਆਈ.ਟੀ./ਆਈ.ਟੀ.ਈਜ਼ ਯੂਨਿਟਾਂ ਲਈ ਲਾਗੂ ਹੋਵੇਗਾ। ਇਹ ਨੀਤੀ ਅਤਿ-ਵੱਡੇ/ਵੱਡੇ ਪ੍ਰੋਜੈਕਟਾਂ, ਐਂਕਰ ਯੂਨਿਟ, ਵੱਡੀਆਂ ਇਕਾਈਆਂ, ਐਮ.ਐਸ.ਐਮ.ਈਜ਼ ਅਤੇ ਬਿਮਾਰ ਵੱਡੀਆਂ ਇਕਾਈਆਂ/ ਐਮ.ਐਸ.ਐਮ.ਈਜ਼ ਦੇ ਮੁੜ ਵਸੇਬੇ ਲਈ ਆਕਰਸ਼ਿਤ ਵਿੱਤੀ ਰਿਆਇਤਾਂ, ਸਰਹੱਦੀ ਜ਼ੋਨ ਵਿੱਚ ਯੂਨਿਟਾਂ ਲਈ ਵਿਸ਼ੇਸ਼ ਰਿਆਇਤਾਂ, ਸਟਾਰਟਅੱਪ/ਇੰਕੂਬੇਟਰਾਂ ਅਤੇ ਨਿਰਮਾਣ ਅਤੇ ਸੇਵਾ ਦੇ ਹਰੇਕ ਖੇਤਰ ਵਿੱਚ ਸਰਹੱਦੀ ਜ਼ੋਨ ਵਿੱਚ ਪਹਿਲੀਆਂ ਦੋ ਯੂਨਿਟਾਂ ਲਈ ਆਕਰਸ਼ਕ ਵਿੱਤੀ ਰਿਆਇਤਾਂ ਪ੍ਰੋਤਸਾਹਨ ਵੀ ਪ੍ਰਦਾਨ ਕਰਦੀ ਹੈ। 'ਇੱਕ ਜ਼ਿਲ੍ਹਾ, ਇੱਕ ਉਤਪਾਦ'ਇਸ ਨੀਤੀ ਦੇ ਅਨੁਸਾਰ ਇਲੈਕਟ੍ਰਿਕ ਵਹੀਕਲ ਸਮੇਤ ਆਟੋ/ਆਟੋ ਕੰਪੋਨੈਂਟਸ ਦਾ ਨਿਰਮਾਣ, ਫਿਟਨੈਸ ਸਾਜ਼ੋ-ਸਾਮਾਨ ਸਮੇਤ ਖੇਡਾਂ ਦਾ ਸਾਮਾਨ, ਪਾਵਰ ਟੂਲਜ਼ ਅਤੇ ਮਸ਼ੀਨ ਟੂਲਜ਼ ਸਮੇਤ ਹੈਂਡ ਟੂਲ, ਖੇਤੀਬਾੜੀ ਮਸ਼ੀਨਰੀ ਅਤੇ ਉਪਕਰਨ, ਕਾਗਜ਼ ਆਧਾਰਿਤ ਪੈਕੇਜਿੰਗ ਯੂਨਿਟ, ਸ਼ਰੈਡਿੰਗ ਯੂਨਿਟਾਂ ਸਮੇਤ ਸਰਕੂਲਰ ਆਰਥਿਕ ਗਤੀਵਿਧੀ, ਆਧਾਰਿਤ ਪ੍ਰਬੰਧਨ ਇਕਾਈਆਂ ਅਤੇ 'ਇੱਕ ਜ਼ਿਲ੍ਹਾ, ਇੱਕ ਉਤਪਾਦ' ਨੂੰ ਉੱਚ ਵਿੱਤੀ ਰਿਆਇਤ ਦੇ ਉਦੇਸ਼ ਲਈ ਵਿਸ਼ੇਸ਼ ਸੈਕਟਰ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ। ਵਿੱਤੀ ਰਿਆਇਤ ਵਿੱਚ ਸਟੈਂਪ ਡਿਊਟੀ ਤੋਂ 100 ਫੀਸਦੀ ਛੋਟ, ਵਿਸ਼ੇਸ਼ ਸੈਕਟਰ ਅਤੇ ਐਂਕਰ ਯੂਨਿਟਾਂ ਵਿੱਚ ਯੂਨਿਟਾਂ ਨੂੰ ਸੀ.ਐਲ.ਯੂ. /ਈ.ਡੀ.ਸੀ. ਤੋਂ 100 ਫੀਸਦੀ ਛੋਟ ਅਤੇ 7 ਸਾਲ ਤੋਂ 15 ਸਾਲ ਤੱਕ ਬਿਜਲੀ ਡਿਊਟੀ ਤੋਂ 100 ਫੀਸਦੀ ਛੋਟ ਸ਼ਾਮਲ ਹੈ। ਇਸ ਨੀਤੀ ਦੇ 7 ਤੋਂ 15 ਸਾਲਾਂ ਦੇ ਸਮੇਂ ਵਿੱਚ ਐਫ.ਸੀ.ਆਈ. ਦੇ 200 ਫੀਸਦੀ ਤੱਕ ਸੂਬੇ ਦੇ ਹਿੱਸੇ ਦਾ ਜੀ.ਐਸ.ਟੀ. ਦੀ ਅਦਾਇਗੀ ਦੇ ਰੂਪ ਵਿੱਚ ਨਿਵੇਸ਼ ਸਬਸਿਡੀ ਨੂੰ ਚਿਤਵਿਆ ਗਿਆ ਹੈ। ਐਮ.ਐਸ.ਐਮ.ਈਜ਼ ਨੂੰ ਟੈਕਨਾਲੋਜੀ, ਵਿੱਤ, ਮਾਰਕੀਟਿੰਗ, ਵਾਤਾਵਰਣ ਦੀ ਪਾਲਣਾ, ਈ-ਕਾਮਰਸ ਅਤੇ ਨਿਰਯਾਤ ਯੂਨਿਟਾਂ ਲਈ ਮਾਲ ਭਾੜਾ ਸਬਸਿਡੀ ਅਤੇ ਜ਼ਮੀਨੀ ਪਾਣੀ ਦੇ ਖਰਚਿਆਂ ਤੋਂ ਛੋਟ ਦੇ ਖੇਤਰ ਵਿੱਚ ਵਿੱਤੀ ਰਿਆਇਤ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ। ਖੋਜ ਅਤੇ ਵਿਕਾਸ ਗਤੀਵਿਧੀਆਂ ਪ੍ਰਦਾਨ ਕਰਨ ਵਿੱਚ ਲੱਗੇ ਨਵੇਂ ਸੂਖਮ ਅਤੇ ਛੋਟੇ ਉਦਯੋਗਾਂ, ਨਿਰਯਾਤ ਇਕਾਈਆਂ ਅਤੇ ਸੇਵਾ ਉੱਦਮਾਂ ਨੂੰ ਵੀ 50 ਲੱਖ ਰੁਪਏ ਤੱਕ ਦੇ ਸਥਿਰ ਪੂੰਜੀ ਨਿਵੇਸ਼ ‘ਤੇ 50 ਫੀਸਦੀ ਪੂੰਜੀ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। ਨੀਤੀ ਦੇ ਅਨੁਸਾਰ ਐਂਕਰ ਯੂਨਿਟ ਨੂੰ 5 ਸਾਲਾਂ ਦੀ ਮਿਆਦ ਲਈ ਪ੍ਰਤੀ ਕਰਮਚਾਰੀ 36000/- ਰੁਪਏ ਪ੍ਰਤੀ ਸਾਲ ਅਤੇ ਮਹਿਲਾ ਅਨੁਸੂਚਿਤ ਜਾਤੀ/ਬੀਸੀ/ਓਬੀਸੀ ਕਰਮਚਾਰੀਆਂ ਲਈ 48000/- ਰੁਪਏ ਪ੍ਰਤੀ ਸਾਲ ਤੱਕ ਰੁਜ਼ਗਾਰ ਉਤਪਤੀ ਸਬਸਿਡੀ ਪ੍ਰਦਾਨ ਕੀਤੀ ਗਈ ਹੈ। ਇਹ ਨੀਤੀ ਖੇਤਰ ਵਿਸ਼ੇਸ਼ ਰਿਆਇਤ ਪ੍ਰਦਾਨ ਕਰਦੀ ਹੈ ਜਿਵੇਂ ਕਿ ਫੂਡ ਪ੍ਰੋਸੈਸਿੰਗ ਉਦਯੋਗ ਨੂੰ 10 ਸਾਲਾਂ ਦੀ ਮਿਆਦ ਵਿੱਚ 100 ਫੀਸਦੀ ਮਾਰਕੀਟ ਫੀਸ/ਆਰਡੀਐਫ ਦੀ 100 ਫੀਸਦੀ ਛੋਟ, ਆਈ.ਟੀ./ਆਈ.ਟੀ.ਈਜ਼ ਨੂੰ 2.5 ਕਰੋੜ ਰੁਪਏ ਤੱਕ ਦੇ ਯੂਨਿਟ ਲਈ ਐਫ.ਸੀ.ਆਈ. ਦੇ 50 ਫੀਸਦੀ ਪੂੰਜੀ ਸਬਸਿਡੀ, ਭਾਰਤ ਸਰਕਾਰ ਦੀ ਏ-ਟੀ.ਯੂ.ਬੀ. ਸਕੀਮ ਅਧੀਨ ਕਵਰ ਕੀਤੇ ਗਏ ਅਜਿਹੇ ਯੂਨਿਟਾਂ ਨੂੰ ਵਾਧੂ ਸਹਾਇਤਾ ਵਜੋਂ ਕੱਪੜਿਆਂ ਅਤੇ ਮੇਕਅੱਪ ਅਤੇ ਤਕਨੀਕੀ ਟੈਕਸਟਾਈਲ ਨੂੰ ਪੰਜ ਸਾਲਾਂ ਲਈ 10 ਲੱਖ ਰੁਪਏ ਉਤੇ 5 ਫੀਸਦੀ ਵਿਆਜ ਸਬਸਿਡੀ ਸ਼ਾਮਲ ਹੈ। ਇਸੇ ਤਰ੍ਹਾਂ ਐਮ.ਈ.ਆਈ.ਟੀ.ਵਾਈ. ਦੀ ਐਸ.ਪੀ.ਈ.ਸੀ.ਐਸ. ਸਕੀਮ ਅਧੀਨ ਸਮਰਥਿਤ ਪਹਿਲੀਆਂ 10 ਈ.ਐਸ.ਡੀ.ਐਮ. ਯੂਨਿਟਾਂ ਨੂੰ ਪ੍ਰਤੀ ਯੂਨਿਟ 10 ਕਰੋੜ ਰੁਪਏ ਤੱਕ 50 ਫੀਸਦੀ ਟਾਪ ਅੱਪ 10 ਸਬਸਿਡੀ ਸ਼ਾਮਲ ਹੈ। ਮੌਜੂਦਾ ਬਾਇਲਰਾਂ ਨੂੰ ਝੋਨੇ ਦੀ ਪਰਾਲੀ ‘ਤੇ ਅਧਾਰਤ ਬਾਇਲਰਾਂ ਨਾਲ ਬਦਲਣ ਲਈ ਬਾਇਲਰ ਦੀ 75 ਫੀਸਦੀ ਲਾਗਤ ਤੱਕ ਸੂਬੇ ਦੇ ਹਿੱਸੇ ਦੇ ਜੀ.ਐਸ.ਟੀ. ਤੋਂ ਰਿਆਇਤ ਅਤੇ ਝੋਨੇ ਦੀ ਸਟੋਰੇਜ ਦੀ ਖਰੀਦ ਲਈ ਸਟੈਂਪ ਡਿਊਟੀ ਦੀ ਛੋਟ ਪ੍ਰਦਾਨ ਕੀਤੀ ਗਈ ਹੈ। ਇਹ ਰਿਆਇਤ ਪਹਿਲੇ 50 ਯੂਨਿਟਾਂ ਲਈ ਉਪਲਬਧ ਹੋਵੇਗੀ। ਇਸ ਨੀਤੀ ਦੇ ਤਹਿਤ ਨਿੱਜੀ ਉਦਯੋਗਿਕ ਪਾਰਕਾਂ ਦੇ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਘੱਟੋ-ਘੱਟ 25 ਏਕੜ (ਆਈ.ਟੀ. ਲਈ 10 ਏਕੜ) ਦੇ ਅੰਦਰ ਸਥਾਪਤ ਕੀਤੇ ਗਏ ਉਦਯੋਗਿਕ ਪਾਰਕ ਨੂੰ ਉਦਯੋਗਿਕ ਅਤੇ ਈ.ਡਬਲਿਊ.ਐਸ. ਰਿਹਾਇਸ਼ੀ ਹਿੱਸੇ ‘ਤੇ ਸੀ.ਐਲ.ਯੂ./ਈ.ਡੀ.ਸੀ. ਦੀ 100 ਫੀਸਦੀ ਛੋਟ ਦਿੱਤੀ ਜਾਵੇਗੀ। ਐਸ.ਪੀ.ਵੀ. ਦੁਆਰਾ ਸਥਾਪਤ ਨਿੱਜੀ ਉਦਯੋਗਿਕ ਪਾਰਕ ਨੂੰ 25 ਫੀਸਦੀ ਜਾਂ ਵੱਧ ਤੋਂ ਵੱਧ 25 ਕਰੋੜ ਰੁਪਏ ਦੀ ਪੂੰਜੀ ਸਬਸਿਡੀ ਦੀ ਵਾਧੂ ਰਿਆਇਤ ਪ੍ਰਦਾਨ ਕੀਤੀ ਜਾਵੇਗੀ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ (ਐਚ.ਯੂ.ਡੀ.) ਦੁਆਰਾ ਬਿਲਡਿੰਗ ਉਪ-ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇਗੀ, ਮੋਹਾਲੀ ਦੇ ਸੈਕਟਰ 102 ਵਿੱਚ ਲੌਜਿਸਟਿਕ ਪਾਰਕ ਵਿਕਸਤ ਕੀਤਾ ਜਾਵੇਗਾ ਅਤੇ ਉਦਯੋਗਿਕ ਜ਼ੋਨ ਵਿਚ ਬਾਹਰੀ ਵਿਕਾਸ ਖਰਚਿਆਂ ਦਾ 50 ਫੀਸਦੀ ਉਦਯੋਗਿਕ ਬੁਨਿਆਦੀ ਢਾਂਚੇ ਦੇ ਸੁਧਾਰ ‘ਤੇ ਖਰਚ ਕੀਤਾ ਜਾਵੇਗਾ। ‘ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ’ਵਿੱਤੀ ਰਿਆਇਤ ਬਾਰੇ ਪ੍ਰਕਿਰਿਆ ਦੀ ‘ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ’ ਰਾਹੀਂ ਕਾਰਵਾਈ ਕੀਤੀ ਜਾਵੇਗੀ ਅਤੇ 25 ਕਰੋੜ ਰੁਪਏ ਤੱਕ ਦੇ ਸਥਿਰ ਪੂੰਜੀ ਨਿਵੇਸ਼ ਵਾਲੇ ਮਾਮਲਿਆਂ ਨੂੰ ਜ਼ਿਲ੍ਹਾ ਪੱਧਰ ‘ਤੇ ਮਨਜ਼ੂਰੀ ਦਿੱਤੀ ਜਾਵੇਗੀ ਅਤੇ 25 ਕਰੋੜ ਰੁਪਏ ਤੋਂ ਵੱਧ ਦੇ ਕੇਸਾਂ ਦੀ ਕਾਰਵਾਈ ਸੂਬਾ ਪੱਧਰ ‘ਤੇ ਕੀਤੀ ਜਾਵੇਗੀ ਅਤੇ ਇਹ ਰਿਆਇਤਾਂ ਆਨਲਾਈਨ ਅਧਾਰਿਤ ਸੂਬਾ ਪੱਧਰੀ ਸੀਨੀਆਰਤਾ ਅਨੁਸਾਰ ਦਿੱਤੀਆਂ ਜਾਣਗੀਆਂ। ਵਿੱਤੀ ਰਿਆਇਤਾਂ ਦੇ ਮਾਮਲਿਆਂ ਦੀ ਪ੍ਰਵਾਨਗੀ ਲਈ ਗਠਿਤ ਜ਼ਿਲ੍ਹਾ ਪੱਧਰੀ ਅਤੇ ਸੂਬਾ ਪੱਧਰੀ ਕਮੇਟੀ ਵਿੱਚ ਉਦਯੋਗ ਦੀ ਨੁਮਾਇੰਦਗੀ ਹੋਵੇਗੀ। ਇਸ ਨੀਤੀ ਦੇ ਅਨੁਸਾਰ, 10 ਸਤੰਬਰ, 2022 ਤੱਕ ਉਦਯੋਗ ਤੇ ਵਪਾਰ ਵਿਕਾਸ ਨੀਤੀ-2017 ਦੇ ਤਹਿਤ ਸਾਂਝੇ ਅਰਜ਼ੀ ਫਾਰਮ ਦਾਇਰ ਕੀਤੀਆਂ ਗਈਆਂ ਇਕਾਈਆਂ ਜੀ.ਡੀ.ਪੀ.-2017 ਦੇ ਤਹਿਤ ਰਿਆਇਤਾਂ ਪ੍ਰਾਪਤ ਕਰ ਸਕਦੀਆਂ ਹਨ, ਬਸ਼ਰਤੇ ਉਹ ਸਾਂਝੇ ਅਰਜ਼ੀ ਫਾਰਮ ਫਾਈਲ ਕਰਨ ਤੋਂ ਪੰਜ ਸਾਲਾਂ ਦੇ ਅੰਦਰ ਵਪਾਰਕ ਉਤਪਾਦਨ ਪ੍ਰਾਪਤ ਕਰ ਲੈਣ। ਜਿਨ੍ਹਾਂ ਯੂਨਿਟਾਂ ਨੇ 10 ਸਤੰਬਰ, 2022 ਤੋਂ 16 ਅਕਤੂਬਰ, 2022 ਦੇ ਵਿਚਕਾਰ ਸਾਂਝਾ ਅਰਜ਼ੀ ਫਾਰਮ ਦਾਇਰ ਕੀਤਾ ਹੈ, ਉਹ ਉਦਯੋਗ ਤੇ ਵਪਾਰ ਵਿਕਾਸ ਨੀਤੀ-2017 ਦੀ ਚੋਣ ਕਰ ਸਕਦੇ ਹਨ ਬਸ਼ਰਤੇ ਉਹ ਕੁਝ ਸ਼ਰਤਾਂ ਪੂਰੀਆਂ ਕਰਨ। ਜਿਨ੍ਹਾਂ ਨੇ ਉਦਯੋਗ ਤੇ ਵਪਾਰ ਵਿਕਾਸ ਨੀਤੀ-2017 ਦੇ ਤਹਿਤ ਸਾਂਝਾ ਅਰਜ਼ੀ ਫਾਰਮ ਦਾਇਰ ਕੀਤਾ ਹੈ ਅਤੇ 16 ਅਕਤੂਬਰ, 2022 ਤੱਕ ਉਤਪਾਦਨ ਵਿੱਚ ਨਹੀਂ ਹਨ, ਇਸ ਨੀਤੀ ਦੀ ਸੂਚਨਾ ਤੋਂ 90 ਦਿਨਾਂ ਦੇ ਅੰਦਰ ਇੱਕ ਆਨਲਾਈਨ ਬਦਲ ਜਮ੍ਹਾਂ ਕਰਕੇ (ਬੀ.ਡੀ.ਪੀ. -2022) ਚੋਣ ਕਰ ਸਕਦੇ ਹਨ। The post ਮੁੱਖ ਮੰਤਰੀ ਮਾਨ ਦੀ ਅਗਵਾਈ ‘ਚ ਪੰਜਾਬ ਵਜ਼ਾਰਤ ਵੱਲੋਂ 'ਉਦਯੋਗਿਕ ਤੇ ਵਪਾਰਕ ਵਿਕਾਸ ਨੀਤੀ-2022' ਨੂੰ ਹਰੀ ਝੰਡੀ appeared first on TheUnmute.com - Punjabi News. Tags:
|
ਪੰਜਾਬ ਮੰਤਰੀ ਮੰਡਲ ਨੇ ਇਲੈਕਟ੍ਰਿਕ ਵਾਹਨ ਨੀਤੀ (ਪੀਈਵੀਪੀ)-2022 ਨੂੰ ਦਿੱਤੀ ਪ੍ਰਵਾਨਗੀ Friday 03 February 2023 01:49 PM UTC+00 | Tags: aam-aadmi-party breaking-news chief-minister-bhagwant-mann cm-bhagwant-mann electric-vehicle-policy news punjab punjab-breaking-news punjab-cabinet punjab-electric-vehicle-policy punjab-government the-unmute-breaking-news ਚੰਡੀਗੜ੍ਹ, 03 ਫਰਵਰੀ 2023: ਵਾਹਨਾਂ ਦੇ ਪ੍ਰਦੂਸ਼ਣ ਕਾਰਨ ਸੂਬੇ ਦੇ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ (ਪੀ.ਈ.ਵੀ.ਪੀ.)-2022 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਵਾਤਾਵਰਨ ਨੂੰ ਬਚਾਉਣ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ (ਪੀ.ਈ.ਵੀ.ਪੀ.)-2022 ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਤਹਿਤ ਵਾਹਨਾਂ ਦੇ ਪ੍ਰਦੂਸ਼ਣ ਨਿਕਾਸ ਨੂੰ ਘਟਾਉਣ, ਬੁਨਿਆਦੀ ਢਾਂਚੇ ਦਾ ਨਿਰਮਾਣ, ਖੋਜ ਅਤੇ ਵਿਕਾਸ, ਰੋਜ਼ਗਾਰ ਦੇ ਮੌਕੇ, ਸਥਿਰਤਾ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪੰਜਾਬ ਨੂੰ ਇਲੈਕਟ੍ਰਿਕ ਵਾਹਨਾਂ, ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਇਕ ਪਸੰਦੀਦਾ ਸਥਾਨ ਵਜੋਂ ਸਥਾਪਤ ਕੀਤਾ ਜਾ ਸਕੇਗਾ। ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ 66 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ ਦੀ ਪ੍ਰਵਾਨਗੀ ਮੰਤਰੀ ਮੰਡਲ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ 66 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਕੀਮ ਮੁਤਾਬਕ ਸਕੂਲ ਸਿੱਖਿਆ ਵਿਭਾਗ ਵੱਲੋਂ ਵਿੱਤੀ ਸਾਲ 2022-23 ਦੌਰਾਨ 36 ਪ੍ਰਿੰਸੀਪਲਾਂ ਦਾ ਇੱਕ ਬੈਚ ਪ੍ਰਿੰਸੀਪਲ ਅਕੈਡਮੀ, ਸਿੰਗਾਪੁਰ ਵਿਖੇ ਅਤੇ 30 ਪ੍ਰਿੰਸੀਪਲਾਂ ਦੇ ਬੈਚ ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ (ਐਨ.ਆਈ.ਈ.), ਜੋ ਨਾਨਯਾਂਗ ਟੈਕਨੋਲੋਜੀਕਲ ਯੂਨੀਵਰਸਿਟੀ, ਸਿੰਗਾਪੁਰ ਦੀ ਇੱਕ ਖੁਦਮੁਖਤਿਆਰੀ ਸੰਸਥਾ ਹੈ, ਵਿਖੇ ਭੇਜਿਆ ਜਾਵੇਗਾ। ਇਸ ਦੌਰਾਨ ਇਨ੍ਹਾਂ ਪ੍ਰਿੰਸੀਪਲਾਂ ਨੂੰ ਪੜ੍ਹਾਉਣ ਦੇ ਅਤਿ-ਆਧੁਨਿਕ ਢੰਗ-ਤਰੀਕਿਆਂ, ਲੀਡਰਸ਼ਿਪ ਦੇ ਹੁਨਰ, ਅਧਿਆਪਨ-ਸਿਖਲਾਈ ਸਮੱਗਰੀ ਤਿਆਰ ਕਰਨ ਅਤੇ ਆਡੀਓ-ਵਿਜ਼ੂਅਲ ਟੈਕਨਾਲੋਜੀ ਬਾਰੇ ਜਾਣਨ ਦਾ ਮੌਕਾ ਮਿਲੇਗਾ ਅਤੇ ਇਹ ਸਿਖਲਾਈ ਮਹਾਂਮਾਰੀ ਤੋਂ ਬਾਅਦ ਦੀ ਦੁਨੀਆ ਵਿੱਚ ਸਿੱਖਿਆ, ਅਸੈਂਸ਼ੀਅਲਜ਼ ਆਫ਼ ਸਟ੍ਰੈਟੇਜਿਕ ਮੈਨੇਜਮੈਂਟ, ਸਕੂਲ ਦੇ ਮਾਹੌਲ ਵਿੱਚ ਬਦਲਾਅ, ਬਿਲਡਿੰਗ ਟੀਚਰਜ਼ ਪ੍ਰੋਫੈਸ਼ਨਲ ਕੈਪੀਟਲ, ਪਾਠਕ੍ਰਮ ਸਬੰਧੀ ਲੀਡਰਸ਼ਿਪ, ਮੈਂਟਰਿੰਗ, ਐਂਡ ਲੈਸਨ ਅਬਜਰਵੇਸ਼ਨ ਸਕਿੱਲਜ਼, ਅਧਿਆਪਨ ਅਤੇ ਸਿੱਖਣ ਵਿੱਚ ਨਵੀਨਤਾ ਅਤੇ ਪ੍ਰਭਾਵੀ ਸੰਚਾਰ ਦੇ ਉਦੇਸ਼ਾਂ ਦੀ ਪ੍ਰਾਪਤੀ ਲਈ ਸਹਾਇਕ ਹੋਵੇਗੀ। 117 ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਲਈ ਹਰੀ ਝੰਡੀਮੰਤਰੀ ਮੰਡਲ ਵੱਲੋਂ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਵਜੋਂ ਅਪਗ੍ਰੇਡ ਕਰਨ ਸਬੰਧੀ ਸੂਬਾਈ ਯੋਜਨਾ ਨੂੰ ਲਾਗੂ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ। ਇਹ ਸਕੂਲ ਆਫ਼ ਐਮੀਨੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ, ਉੱਤਮਤਾ ਕੇਂਦਰਾਂ ਵਜੋਂ ਕੰਮ ਕਰਨਗੇ। ਸਕੂਲ ਆਫ਼ ਐਮੀਨੈਂਸ ਨਾਲ ਅਦਾਰਿਆਂ ਵਿੱਚ ਸਿੱਖਣ ਪ੍ਰਕਿਰਿਆ ਨੂੰ ਮਿਆਰੀ ਬਣਾਉਣ ਵਿੱਚ ਮਦਦ ਮਿਲੇਗੀ ਅਤੇ ਸਕੂਲੀ ਸਿੱਖਿਆ ਸਬੰਧੀ ਦੁਨੀਆਂ ਭਰ ਵਿਚਲੇ ਨਵੀਨਤਮ ਸਕੂਲੀ ਅਭਿਆਸਾਂ ਰਾਹੀਂ ਬੱਚਿਆਂ ਦੇ ਸਿੱਖਣ ਦੇ ਤਜਰਬਿਆਂ ਵਿੱਚ ਵਾਧਾ ਹੋਵੇਗਾ। ਇਸ ਦੇ ਸ਼ੁਰੂਆਤੀ ਪੜਾਅ ਵਿੱਚ 117 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਨੂੰ ਜਲਦ ਮੁਕੰਮਲ ਕਰਨ ਲਈ 74.75 ਕਰੋੜ ਰੁਪਏ ਦਾ ਭੁਗਤਾਨ ਕਰਨ ਦੇ ਪ੍ਰਸਤਾਵ ਦਾ ਸਮਰਥਨਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੇ ਬਾਕੀ ਰਹਿੰਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਮੰਤਰੀ ਮੰਡਲ ਨੇ ਸਬੰਧਤ ਕਾਰਜਕਾਰੀ ਏਜੰਸੀ ਨੂੰ ਕੁੱਲ 74.75 ਕਰੋੜ ਰੁਪਏ ਦੀ ਅਦਾਇਗੀ ਕਰਨ ਦੀ ਤਜਵੀਜ਼ ਦਾ ਸਮਰਥਨ ਕੀਤਾ ਹੈ। ਇਸ ਫੈਸਲੇ ਅਨੁਸਾਰ ਏਜੰਸੀ ਨੂੰ 74.75 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾਵੇਗਾ ਅਤੇ ਏਜੰਸੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਰਜ ਤਿੰਨੋਂ ਕੇਸ ਵਾਪਸ ਲੈ ਲਵੇਗੀ। ਉਪਰੋਕਤ ਫੈਸਲੇ ਨੂੰ ਲਾਗੂ ਕਰਨ ਨਾਲ ਸ਼ਾਹਪੁਰ ਕੰਢੀ ਡੈਮ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ, ਜਿਸ ਨਾਲ ਸਾਲਾਨਾ 58 ਕਰੋੜ ਰੁਪਏ ਦਾ ਸਿੱਧਾ ਵਿੱਤੀ ਲਾਭ ਹੋਵੇਗਾ ਅਤੇ ਪਾਕਿਸਤਾਨ ਨੂੰ ਜਾ ਰਹੇ ਪਾਣੀ ਦੀ ਵਰਤੋਂ ਭਾਰਤ ਵਿੱਚ ਖਾਸ ਕਰਕੇ ਪੰਜਾਬ ਸੂਬੇ ਵਿੱਚ ਕੀਤੀ ਜਾਵੇਗੀ। ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਮੁਕੰਮਲ ਹੋਣ ਉਪਰੰਤ, ਪੰਜਾਬ ਵਿੱਚ 5000 ਹੈਕਟੇਅਰ ਅਤੇ 32173 ਹੈਕਟੇਅਰ ਦੀ ਸਿੰਜਾਈ ਸਮਰੱਥਾ ਹੋ ਜਾਵੇਗੀ ਅਤੇ 206 ਮੈਗਾਵਾਟ ਸਥਾਪਿਤ ਸਮਰੱਥਾ ਦੇ ਦੋ ਪਾਵਰ ਹਾਊਸਾਂ ਨਾਲ 1042 ਐਮ.ਯੂ. ਪਣ ਬਿਜਲੀ ਪ੍ਰਤੀ ਸਾਲ ਪੈਦਾ ਹੋਵੇਗੀ। ਪੰਜਾਬ ਰਾਜ ਚੋਣ ਕਮਿਸ਼ਨਰ ਨਿਯੁਕਤ ਕਰਨ ਦੀ ਪ੍ਰਵਾਨਗੀਸੂਬੇ ਵਿੱਚ ਸ਼ਹਿਰੀ ਸਥਾਨਕ ਸਰਕਾਰਾਂ ਅਤੇ ਪੰਚਾਇਤੀ ਰਾਜ ਚੋਣਾਂ/ਜ਼ਿਮਨੀ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨਰ ਵਜੋਂ ਇੱਕ ਯੋਗ ਅਧਿਕਾਰੀ ਦੀ ਨਿਯੁਕਤੀ ਦੀ ਪ੍ਰਵਾਨਗੀ ਦਿੱਤੀ ਗਈ ਹੈ। ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਗਰੁੱਪ-ਸੀ ਨਿਯਮਾਂ ਨੂੰ ਮਨਜ਼ੂਰੀਸੂਬੇ ਵਿੱਚ ਫੋਰੈਂਸਿਕ ਸਾਇੰਸ ਲੈਬਾਰਟਰੀਆਂ ਨੂੰ ਮਜ਼ਬੂਤ ਕਰਕੇ ਜਾਂਚ ਕਰਨ ਦੇ ਨਾਲ-ਨਾਲ ਸਬੂਤਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਮੰਤਰੀ ਮੰਡਲ ਨੇ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਗਰੁੱਪ-ਸੀ ਨਿਯਮ-2023 ਦੀ ਭਰਤੀ/ਨਿਯੁਕਤੀ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਦੇ ਸਟਾਫ਼ ਦੀਆਂ ਸੇਵਾ ਸਬੰਧੀ ਸ਼ਰਤਾਂ ਨੂੰ ਨਿਯੰਤਰਿਤ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਮੇਂ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਇੱਕ ਫੋਰੈਂਸਿਕ ਸਾਇੰਸ ਲੈਬਾਰਟਰੀ ਅਤੇ ਤਿੰਨ ਖੇਤਰੀ ਫੋਰੈਂਸਿਕ ਲੈਬਾਰਟਰੀਆਂ ਬਠਿੰਡਾ, ਅੰਮ੍ਰਿਤਸਰ ਅਤੇ ਲੁਧਿਆਣਾ ਵਿਖੇ ਕੰਮ ਕਰ ਰਹੀਆਂ ਹਨ। ਅਜ਼ਾਦੀ ਕਾ ਮਹਾਉਤਸਵ ਮਨਾਉਣ ਲਈ ਉਮਰ ਕੈਦ ਵਾਲੇ ਦੋਸ਼ੀਆਂ ਲਈ ਵਿਸ਼ੇਸ਼ ਮੁਆਫ਼ੀ ਨੂੰ ਮਨਜ਼ੂਰੀਮੰਤਰੀ ਮੰਡਲ ਨੇ ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਵਜੋਂ ਮਨਾਉਣ ਲਈ ਦੂਜੇ ਪੜਾਅ ਵਿੱਚ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਲਈ ਵਿਸ਼ੇਸ਼ ਮੁਆਫ਼ੀ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਉਮਰ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਸਬੰਧੀ ਕੇਸ ਭੇਜਣ ਲਈ ਵੀ ਹਰੀ ਝੰਡੀ ਦੇ ਦਿੱਤੀ ਗਈ। ਭਾਰਤ ਦੇ ਸੰਵਿਧਾਨ ਦੀ ਧਾਰਾ 163 ਅਧੀਨ ਮੰਤਰੀ ਮੰਡਲ ਦੀ ਮਨਜ਼ੂਰੀ ਉਪਰੰਤ, ਇਹ ਵਿਸ਼ੇਸ਼ ਮੁਆਫ਼ੀ/ਸਮੇਂ ਤੋਂ ਪਹਿਲਾਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਤਹਿਤ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ। ਪੀਪੀਐਸਸੀ ਰੈਗੂਲੇਸ਼ਨ ਵਿੱਚ ਸੋਧ ਲਈ ਅਮਲ ਉਪਰੰਤ ਪ੍ਰਵਾਨਗੀਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ, ਪੰਜਾਬ ਮੰਤਰੀ ਮੰਡਲ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਲੀਮੀਟੇਸ਼ਨ ਆਫ਼ ਫੰਕਸ਼ਨਸ) ਰੈਗੂਲੇਸ਼ਨਜ਼, 1955 ਦੇ ਭਾਗ-2-ਬੀ ਵਿੱਚ ਸੋਧ ਕਰਨ ਲਈ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਸ਼ਹਿਰੀ ਹਵਾਬਾਜ਼ੀ ਦੀ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀਮੰਤਰੀ ਮੰਡਲ ਨੇ ਸਾਲ 2021-22 ਲਈ ਸ਼ਹਿਰੀ ਹਵਾਬਾਜ਼ੀ ਵਿਭਾਗ ਵੱਲੋਂ ਕੀਤੇ ਗਏ ਕੰਮਾਂ ਲਈ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਪੈਟਰੋਲ ਅਤੇ ਡੀਜ਼ਲ `ਤੇ ਵੈਟ ਦਰਾਂ `ਚ ਮਾਮੂਲੀ ਵਾਧੇ ਨੂੰ ਮਨਜ਼ੂਰੀਮੰਤਰੀ ਮੰਡਲ ਨੇ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ `ਤੇ ਵੈਟ ਦਰਾਂ ਵਿੱਚ ਮਾਮੂਲੀ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵੈਟ ਦਰ ਵਿੱਚ ਵਾਧੇ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 90 ਪੈਸੇ ਪ੍ਰਤੀ ਲੀਟਰ ਦਾ ਮਾਮੂਲੀ ਵਾਧਾ ਹੋਵੇਗਾ। ਇਸ ਨਾਲ ਗੁਆਂਢੀ ਸੂਬਿਆਂ ਦੇ ਮੁਕਾਬਲੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਸਮਾਨਤਾ ਆਵੇਗੀ। ਸੀ.ਐਮ. ਯੋਗਸ਼ਾਲਾ ਪ੍ਰੋਗਰਾਮ ਸ਼ੁਰੂ ਕਰਨ ਲਈ ਹਰੀ ਝੰਡੀਪੰਜਾਬ ਵਿੱਚ ਯੋਗਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਸੂਬੇ ਦੇ ਮੌਜੂਦਾ ਯੋਗਾ ਈਕੋ-ਸਿਸਟਮ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ ਪੰਜਾਬ, ਹੁਸ਼ਿਆਰਪੁਰ ਦੀ ਅਗਵਾਈ ਵਿੱਚ 'ਸੀ.ਐਮ. ਦੀ ਯੋਗਸ਼ਾਲਾ' ਪ੍ਰੋਗਰਾਮ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰੋਗਰਾਮ ਸ਼ੁਰੂਆਤੀ ਪੜਾਅ ਵਿੱਚ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ, ਪਟਿਆਲਾ ਅਤੇ ਲੁਧਿਆਣਾ ਵਿੱਚ ਲਾਗੂ ਕੀਤਾ ਜਾਵੇਗਾ। ਇਨ੍ਹਾਂ ਸ਼ਹਿਰਾਂ ਵਿੱਚ ਰੋਜ਼ਾਨਾ ਕੁੱਲ 400 ਕਲਾਸਾਂ ਲਾਈਆਂ ਜਾਣਗੀਆਂ, ਜਿਨ੍ਹਾਂ ਨੂੰ ਮੰਗ ਦੇ ਆਧਾਰ `ਤੇ ਹੋਰ ਵਧਾਇਆ ਜਾ ਸਕਦਾ ਹੈ। ਇਸ ਪ੍ਰੋਜੈਕਟ ਵਿੱਚ ਦੋ ਸਲਾਹਕਾਰ ਅਤੇ 10 ਸੁਪਰਵਾਈਜ਼ਰ ਹੋਣਗੇ ਅਤੇ ਇਸ ਤੋਂ ਇਲਾਵਾ ਇਨ੍ਹਾਂ ਪੰਜਾਂ ਸ਼ਹਿਰਾਂ ਵਿੱਚੋਂ ਹਰੇਕ ਵਿੱਚ 80 ਟਰੇਨਰ ਵੀ ਰੱਖੇ ਜਾਣਗੇ। The post ਪੰਜਾਬ ਮੰਤਰੀ ਮੰਡਲ ਨੇ ਇਲੈਕਟ੍ਰਿਕ ਵਾਹਨ ਨੀਤੀ (ਪੀਈਵੀਪੀ)-2022 ਨੂੰ ਦਿੱਤੀ ਪ੍ਰਵਾਨਗੀ appeared first on TheUnmute.com - Punjabi News. Tags:
|
CM ਭਗਵੰਤ ਮਾਨ ਦੱਸਣ ਕਿ ਨਸ਼ੇ ਨੂੰ ਨਕੇਲ ਪਾਉਣ ਵਾਸਤੇ ਅਤੇ ਕਾਨੂੰਨ ਦਾ ਰਾਜ ਬਹਾਲ ਕਰਨ ਵਾਸਤੇ ਕੀ ਕਦਮ ਚੁੱਕੇ: ਡਾ. ਦਲਜੀਤ ਚੀਮਾ Friday 03 February 2023 01:55 PM UTC+00 | Tags: aam-aadmi-party breaking-news cm-bhagwant-mann dr-daljit-cheema news punjab punjab-police the-unmute-breaking-news ਚੰਡੀਗੜ੍ਹ, 3 ਫਰਵਰੀ 2023: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਆਪ ਸਰਕਾਰ ਨੂੰ ਨਸ਼ਿਆਂ ਤੇ ਕਾਨੂੰਨ ਵਿਵਸਥਾ 'ਤੇ ਦੋਸ਼ੀ ਠਹਿਰਾਉਣ ਦੇ ਮਾਮਲੇ ਦਾ ਜਵਾਬ ਦੇਣ ਜਾਂ ਫਿਰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣ ਅਤੇ ਪੰਜਾਬੀਆਂ ਨੂੰ ਆਪਣੇ ਭਵਿੱਖ ਦਾ ਫੈਸਲਾ ਆਪ ਕਰ ਲੈਣ ਦੇਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ (Dr. Daljit Cheema) ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਬਜਾਏ ਰਾਜਪਾਲ ਵੱਲੋਂ ਸੂਬੇ ਦੇ ਮੁੱਖ ਸਕੱਤਰ ਅਤੇ ਡੀ ਜੀ ਪੀ ਨੂੰ ਨਾਲ ਲੈ ਕੇ ਫੀਲਡ ਦੇ ਕੀਤੇ ਦੌਰਿਆਂ ਦੌਰਾਨ ਕੀਤੇ ਖੁਲ੍ਹਾਸਿਆਂ ਕਿ ਨਸ਼ੇ ਕਰਿਆਨੇ ਦੀਆਂ ਦੁਕਾਨਾਂ 'ਤੇ ਮਿਲ ਰਹੇਹਨ, ਦਾ ਜਵਾਬ ਦੇਣ ਦੀ ਥਾਂ ਮੁੱਖ ਮੰਤਰੀ ਇਧਰ ਉਧਰ ਦੀਆਂ ਮਾਰ ਕੇ ਅਸਲ ਮੁੱਦਿਆਂ ਤੋਂ ਧਿਆਨ ਪਾਸੇ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਰਾਜਪਾਲ 'ਤੇ ਸੂਬੇ ਦੇ ਕੰਮਕਾਜ ਵਿਚ ਦਖਲ ਦੇਣ ਦਾ ਦੋਸ਼ ਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭਾਵੇਂ ਅਕਾਲੀ ਦਲ ਨੇ ਹਮੇਸ਼ਾ ਇਸ ਮਾਮਲੇ 'ਤੇ ਸਿਧਾਂਤਕ ਸਟੈਂਡ ਲਿਆ ਹੈ ਅਤੇ ਵਾਰ ਵਾਰ ਮੁੱਖ ਮੰਤਰੀ ਨੂੰ ਚੌਕਸ ਕੀਤਾ ਹੈ ਕਿ ਉਹ ਸੂਬੇ ਦੇ ਮਾਮਲੇ ਕੇਂਦਰ ਸਰਕਾਰ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਚੁੱਕਣ ਪਰ ਭਗਵੰਤ ਮਾਨ ਵਾਰ ਵਾਰ ਇਸ ਵਿਚ ਫੇਲ੍ਹ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਆਪ ਸਰਕਾਰ ਨੇ ਕੇਂਦਰੀ ਦਖਲਅੰਦਾਜ਼ੀ ਆਪ ਸਹੇੜੀ ਹੈ। ਡਾ. ਦਲਜੀਤ ਸਿੰਘ ਚੀਮਾ (Dr. Daljit Cheema) ਨੇ ਅਨੇਕਾਂ ਮੌਕਿਆਂ ਦਾ ਜ਼ਿਕਰ ਕੀਤਾ ਜਦੋਂ ਆਪ ਸਰਕਾਰ ਆਪਣੀ ਜ਼ਿੰਮੇਵਾਰੀ ਨਹੀਂ ਨਿਭਾ ਸਕੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਬੀ ਬੀ ਐਮ ਬੀ ਦਾ ਰੁਤਬਾ ਬਦਲਣ ਨੂੰ ਚੁਣੌਤੀ ਦੇਣ ਵਿਚ ਨਾਕਾਮ ਰਹੇ ਅਤੇ ਇਸੇ ਤਰੀਕੇ ਬੀ ਐਸ ਐਫ ਦਾ ਅਧਿਕਾਰ ਖੇਤਰ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਵਧਾਉਣ ਦਾ ਫੈਸਲੇ ਦਾ ਵਿਰੋਧ ਕਰਨ ਵਿਚ ਵੀ ਫੇਲ੍ਹ ਹੋਏ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਵੱਖਰੀ ਵਿਧਾਨਸਭਾ ਲਈ ਜ਼ਮੀਨ ਮੰਗਣ ਦੀ ਤਜਵੀਜ਼ ਦਾ ਵੀ ਵਿਰੋਧ ਨਹੀਂ ਕੀਤਾ ਅਤੇ ਉਹਨਾਂ ਸੂਬੇ ਵਿਚ ਵੱਖਰੀ ਗੁਰਦੁਆਰਾ ਕਮੇਟੀ ਸਥਾਪਿਤ ਕਰਨ ਦੇ ਹਰਿਆਣਾ ਦੇ ਫੈਸਲੇ ਦੀ ਹਮਾਇਤ ਕੀਤੀ। ਡਾ. ਚੀਮਾ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਭਗਵੰਤ ਮਾਨ ਨੇ ਪੰਜਾਬ ਦੀ ਪ੍ਰਸ਼ਾਸਨਿਕ ਵਾਗਡੋਰ ਮੈਮੋਰੰਡਮ ਆਫ ਅੰਡਰਸਟੈਂਡਿੰਗ 'ਤੇ ਹਸਤਾਖ਼ਰ ਕਰ ਕੇ ਦਿੱਲੀ ਹਵਾਲੇ ਕਰ ਦਿੱਤੀ। ਉਹਨਾਂ ਕਿਹਾ ਕਿਹੁਣ ਉਸਨੇ ਆਪ ਹਾਈ ਕਮਾਂਡ ਵੱਲੋਂ ਨਿਯੁਕਤ ਕੀਤੇ ਕੰਸਲਟੈਂਟ ਕੈਬਨਿਟ ਮੀਟਿੰਗ ਵਿਚ ਬੈਠਣ ਅਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵਰਗੇ ਅਹਿਮ ਅਦਾਰਿਆਂ ਦੇ ਰੋਜ਼ਾਨਾ ਕੰਮਕਾਜ 'ਤੇ ਕੰਟਰੋਲ ਕਰਨ ਦੀ ਆਗਿਆ ਦੇ ਦਿੱਤੀ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਮੁੱਖ ਮੰਤਰੀ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਸ਼ਿਆਂ ਤੇ ਕਾਨੂੰਨ ਵਿਵਸਥਾ ਦੇ ਮਾਮਲੇ ਵਿਚ ਉਹਨਾਂ ਦੀਸਰਕਾਰ ਖਿਲਾਫ ਲੱਗੇ ਦੋਸ਼ਾਂ ਦਾ ਜਵਾਬ ਦੇਣ। ਉਹਨਾਂ ਕਿਹਾ ਕਿ ਸ੍ਰੀ ਮਾਨ ਨੂੰ ਨਸ਼ਿਆਂ ਦੇ ਖਾਤਮੇ ਵਾਸਤੇ ਚੁੱਕੇ ਕਦਮਾਂ ਅਤੇ ਗੈਂਗਸਟਰ ਤੇ ਫਿਰੌਤੀ ਸਭਿਆਚਾਰ ਨਾਲ ਨਜਿੱਠਣ ਲਈ ਚੁੱਕੇ ਕਦਮਾਂ ਦਾ ਵੇਰਵਾ ਸਾਂਝਾ ਕਰਨਾ ਚਾਹੀਦਾ ਹੈ। The post CM ਭਗਵੰਤ ਮਾਨ ਦੱਸਣ ਕਿ ਨਸ਼ੇ ਨੂੰ ਨਕੇਲ ਪਾਉਣ ਵਾਸਤੇ ਅਤੇ ਕਾਨੂੰਨ ਦਾ ਰਾਜ ਬਹਾਲ ਕਰਨ ਵਾਸਤੇ ਕੀ ਕਦਮ ਚੁੱਕੇ: ਡਾ. ਦਲਜੀਤ ਚੀਮਾ appeared first on TheUnmute.com - Punjabi News. Tags:
|
ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਤਿੰਨ ਪੜਾਵੀ ਰਣਨੀਤੀ ਹੋਰ ਮਜ਼ਬੂਤੀ ਨਾਲ ਲਾਗੂ ਕੀਤੀ ਜਾਵੇ: CM ਮਾਨ Friday 03 February 2023 02:03 PM UTC+00 | Tags: aam-aadmi-party breaking-news drugs drugs-smugglers news punjab-drug-free. punjab-police the-unmute-breaking-news the-unmute-punjabi-news ਚੰਡੀਗੜ੍ਹ, 3 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ 'ਕਾਰਵਾਈ ਕਰਨ, ਨਸ਼ਾ ਛੁਡਾਉਣ ਅਤੇ ਰੋਕਥਾਮ ਦੀ ਤਿੰਨ ਪੜਾਵੀ ਰਣਨੀਤੀ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ। ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਤਹਿਤ ਠੋਸ ਕਾਰਵਾਈ ਨੂੰ ਅੰਜ਼ਾਮ ਦੇਣ ਲਈ ਹਰੇਕ ਪੁਲਿਸ ਸਟੇਸ਼ਨ/ਇਲਾਕੇ/ਪਿੰਡ ਅਨੁਸਾਰ ਖੇਤਰ-ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਨ ਵਾਲੇ ਪੁਲਿਸ ਅਧਿਕਾਰੀਆਂ/ਸਰਕਾਰੀ ਅਧਿਕਾਰੀਆਂ ਦੇ ਸਖ਼ਤ ਖਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਨਾਪਾਕ ਗੱਠਜੋੜ ਨੂੰ ਤੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਐਨ.ਡੀ.ਪੀ.ਐਸ. ਐਕਟ-1985 ਦੀਆਂ ਧਾਰਾਵਾਂ ਤਹਿਤ ਜ਼ਬਤ ਕੀਤਾ ਜਾਵੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਪੀ.ਆਈ.ਟੀ.ਐਨ.ਡੀ.ਪੀ.ਐਸ. ਐਕਟ- 1988 ਦੇ ਤਹਿਤ ਇਹਤਿਆਤੀ ਨਜ਼ਰਬੰਦੀ ਦੀਆਂ ਵਿਵਸਥਾਵਾਂ ਲਾਗੂ ਕਰਨ ਦੇ ਨਾਲ-ਨਾਲ ਇਸ ਨੂੰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਹਰੇਕ ਬਰਾਮਦਗੀ ਦੀ ਸਹੀ ਜਾਂਚ ਰਾਹੀਂ ਸਪਲਾਈ ਲਾਈਨ ਬਾਰੇ ਮੁਕੰਮਲ ਜਾਣਕਾਰੀ ਦਾ ਪਤਾ ਲਾਉਣ ਲਈ ਲਾਗੂ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਯਮਤ ਸਿਖਲਾਈ ਅਤੇ ਵਰਕਸ਼ਾਪਾਂ ਰਾਹੀਂ ਐਨ.ਡੀ.ਪੀ.ਐਸ. ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਆਈ.ਓ./ਜੀ.ਓ. ਦੀ ਸਮਰੱਥਾ ਵਧਾਉਣ ਨੂੰ ਵੀ ਯਕੀਨੀ ਬਣਾਉਣ ਲਈ ਵੀ ਕਿਹਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਾਗ੍ਰਸਤ ਲੋਕਾਂ ਦੇ ਪੁਨਰਵਾਸ ਅਤੇ ਇਲਾਜ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਰੋਕੂ ਅਫਸਰ (ਡੈਪੋ) ਅਤੇ ਬੱਡੀ ਪ੍ਰੋਗਰਾਮ ਨੂੰ ਠੋਸ ਢੰਗ ਨਾਲ ਲਾਗੂ ਕਰਨ ਦੇ ਨਾਲ-ਨਾਲ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ, ਦਵਾਈਆਂ, ਕੌਂਸਲਿੰਗ ਅਤੇ ਸਾਥੀਆਂ ਦੇ ਸਹਿਯੋਗ 'ਤੇ ਆਧਾਰਿਤ ਬਾਹਰੀ ਮਰੀਜ਼ਾਂ ਦੇ ਇਲਾਜ 'ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਦੱਸਿਆ ਕਿ 528 ਓ.ਓ.ਏ.ਟੀ. ਕਲੀਨਿਕ (17 ਕੇਂਦਰੀ ਜੇਲ੍ਹਾਂ ਸਮੇਤ), 36 ਸਰਕਾਰੀ ਨਸ਼ਾ ਛੁਡਾਊ ਕੇਂਦਰ, 19 ਸਰਕਾਰੀ ਮੁੜ ਵਸੇਬਾ ਕੇਂਦਰ, 185 ਨਿੱਜੀ ਨਸ਼ਾ ਛੁਡਾਊ ਕੇਂਦਰ ਅਤੇ 75 ਪ੍ਰਾਈਵੇਟ ਪੁਨਰਵਾਸ ਕੇਂਦਰਾਂ ਦੇ ਰੂਪ ਵਿੱਚ ਮੈਡੀਕਲ ਬੁਨਿਆਦੀ ਢਾਂਚਾ ਹੈ, ਜਿਸ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਸਮਝਦਾਰੀ ਨਾਲ ਵਰਤਿਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿਰੁੱਧ ਕਾਰਵਾਈ ਹੋਰ ਤੇਜ਼ ਕਰਨ ਲਈ ਵੀ ਆਖਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਨਤਕ ਤੌਰ ਉਤੇ ਹਥਿਆਰਾਂ ਦੀ ਵਡਿਆਈ ਕਰਨ ਲਈ ਹੁਣ ਤੱਕ 167 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਸੂਬੇ ਵਿੱਚ ਕੁੱਲ 4.38 ਲੱਖ ਵਿੱਚੋਂ 1.77 ਲੱਖ ਹਥਿਆਰਾਂ ਦੀ ਤਸਦੀਕ ਕੀਤੀ ਜਾ ਚੁੱਕੀ ਹੈ। ਹਾਲਾਂਕਿ, ਭਗਵੰਤ ਮਾਨ ਨੇ ਇਸ ਸਬੰਧ ਵਿੱਚ ਅਧਿਕਾਰੀਆਂ ਨੂੰ ਯਤਨ ਹੋਰ ਤੇਜ਼ ਕਰਨ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਅਧਿਕਾਰੀਆਂ ਨੂੰ ਤਸਦੀਕ ਪ੍ਰਕਿਰਿਆ ਨੂੰ ਛੇਤੀ ਤੋਂ ਛੇਤੀ ਪੂਰਾ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਵਿੱਢੀ ਹੋਈ ਹੈ ਅਤੇ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 503 ਤੋਂ ਵੱਧ ਗੈਂਗਸਟਰਾਂ ਉਤੇ ਕਾਰਵਾਈ ਕੀਤੀ ਗਈ, ਦੋ ਨੂੰ ਖਤਮ ਕੀਤਾ ਗਿਆ ਅਤੇ 138 ਤੋਂ ਵੱਧ ਅਪਰਾਧਿਕ ਗਰੋਹਾਂ ਦਾ ਪਰਦਾਫਾਸ਼ ਕੀਤਾ ਜਾ ਚੁੱਕਾ ਹੈ। ਇਨ੍ਹਾਂ ਅਪਰਾਧੀਆਂ ਵੱਲੋਂ ਵਰਤੇ ਜਾਂਦੇ 481 ਹਥਿਆਰ ਅਤੇ 106 ਵਾਹਨ ਬਰਾਮਦ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਜ਼ਿਲ੍ਹਾ ਹੈੱਡਕੁਆਰਟਰ ਦੇ ਅਧਿਕਾਰੀਆਂ ਨੂੰ ਇਸ ਕਾਰਵਾਈ ਨੂੰ ਹੋਰ ਤੇਜ਼ ਕਰਨਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਰੋਕਿਆ ਜਾ ਸਕੇ। ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਐਸ.ਐਸ.ਪੀ., ਵਿਜੀਲੈਂਸ ਨਾਲ ਮਹੀਨਾਵਾਰ ਮੀਟਿੰਗਾਂ ਕਰਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਕਾਨੂੰਨ ਮੁਤਾਬਕ ਪੂਰੀ ਪ੍ਰਕਿਰਿਆ ਅਪਨਾਉਣੀ ਯਕੀਨੀ ਬਣਾਉਣ ਤਾਂ ਜੋ ਕੇਸ ਨੂੰ ਉਸ ਦੇ ਸਹੀ ਨਤੀਜੇ ਉਤੇ ਪਹੁੰਚਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਭ੍ਰਿਸ਼ਟਾਚਾਰੀਆਂ ਨੂੰ ਆਪਣੇ ਕੀਤੇ ਗੁਨਾਹਾਂ ਦੀ ਸਜ਼ਾ ਦਿਵਾਉਣੀ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਕੌਮੀ ਸ਼ਾਹਰਾਹ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡਾ ਪ੍ਰਾਜੈਕਟ ਹੈ, ਜਿਸ ਦੇ ਇਕ ਵਾਰ ਮੁਕੰਮਲ ਹੋਣ ਉਤੇ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਖ਼ਾਸ ਤੌਰ ਉਤੇ ਮਾਤਾ ਵੈਸ਼ਨੋ ਦੇਵੀ ਧਾਮ ਜਣ ਵਾਲੇ ਯਾਤਰੀਆਂ ਦੇ ਸਮੇਂ, ਪੈਸੇ ਤੇ ਊਰਜਾ ਦੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ 254 ਕਿਲੋਮੀਟਰ ਲੰਮੇ ਇਸ ਸ਼ਾਹਰਾਹ ਦੇ ਨਿਰਮਾਣ ਉਤੇ 11,510 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਪੰਜਾਬ ਦੇ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਜੇ ਕਿਸੇ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਜੇ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਹੁੰਦੀ ਹੈ ਤਾਂ ਉਸ ਲਈ ਸਬੰਧਤ ਅਧਿਕਾਰੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਇਹ ਯਕੀਨੀ ਬਣਾਉਣ ਕਿ ਸੂਬੇ ਭਰ ਵਿੱਚ ਕੋਈ ਗੈਰ-ਕਾਨੂੰਨੀ ਗਤੀਵਿਧੀ ਨਾ ਚੱਲੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਆਖਿਆ ਕਿ ਉਹ ਲੋਕਾਂ ਨੂੰ ਮਿਆਰੀ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦੀ ਨਿਰੰਤਰ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਸੂਬਾ ਭਰ ਵਿੱਚ ਸ਼ੁਰੂ ਹੋ ਰਹੇ 'ਸਕੂਲ ਆਫ ਐਮੀਨੈਂਸ' ਉਤੇ ਵੀ ਢੁਕਵਾਂ ਧਿਆਨ ਦਿੱਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਇਨ੍ਹਾਂ ਦੋਵਾਂ ਖੇਤਰਾਂ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਫੀਲਡ ਦੇ ਵੱਧ ਤੋਂ ਵੱਧ ਦੌਰੇ ਕਰਨ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਰਾਬਤਾ ਵਧਾਉਣ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਰੋਜ਼ਾਨਾ ਦੇ ਕੰਮਕਾਜ ਕਰਵਾਉਣ ਲਈ ਕੋਈ ਦਿੱਕਤ ਨਾ ਆਵੇ ਅਤੇ ਉਨ੍ਹਾਂ ਨੂੰ ਚੰਗਾ ਸ਼ਾਸਨ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਦਫ਼ਤਰੀ ਕਾਰਜ ਪ੍ਰਣਾਲੀ ਵਿੱਚ ਸੁਧਾਰ ਕਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਐਕਟ (ਮਨਰੇਗਾ) ਦੇ ਲਾਭ ਲੋੜਵੰਦਾਂ ਤੱਕ ਪੁੱਜਣੇ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜਿੱਥੇ ਇਕ ਪਾਸੇ 100 ਦਿਨ ਦਾ ਕੰਮ ਦੇਣ ਦੀ ਗਰੰਟੀ ਹੈ, ਉਥੇ ਦੂਜੇ ਪਾਸੇ ਇਸ ਨਾਲ ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਦਾ ਸੰਕਲਪ ਚਿਤਵਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਕੀਮ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਜਾਵੇ ਤਾਂ ਜੋ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾ ਸਕੇ। The post ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਤਿੰਨ ਪੜਾਵੀ ਰਣਨੀਤੀ ਹੋਰ ਮਜ਼ਬੂਤੀ ਨਾਲ ਲਾਗੂ ਕੀਤੀ ਜਾਵੇ: CM ਮਾਨ appeared first on TheUnmute.com - Punjabi News. Tags:
|
ਕਾਰਜ ਸਾਧਕ ਅਫਸਰ ਗਿਰੀਸ਼ ਵਰਮਾ ਦੀ ਵਿੱਤ ਤੋਂ ਵੱਧ ਸੰਪਤੀ ਬਣਾਉਣ 'ਚ ਸਹਾਇਤਾ ਕਰਨ ਵਾਲਾ ਵਿਜੀਲੈਂਸ ਵਲੋਂ ਗ੍ਰਿਫਤਾਰ Friday 03 February 2023 02:10 PM UTC+00 | Tags: arrested-ashu-goyal news punjab-vigilance-bureau ਚੰਡੀਗੜ੍ਹ 3 ਫਰਵਰੀ 2023 : ਪੰਜਾਬ ਵਿਜੀਲੈਂਸ ਬਿਊਰੋ ਨੇ ਮੁਅੱਤਲ ਕਾਰਜ ਸਾਧਕ ਅਧਿਕਾਰੀ (ਈ.ਓ.), ਜ਼ੀਰਕਪੁਰ, ਗਿਰੀਸ਼ ਵਰਮਾ ਦੇ ਇੱਕ ਸਾਥੀ ਕਾਲੋਨਾਈਜਰ ਆਸ਼ੂ ਗੋਇਲ ਨੂੰ ਗ੍ਰਿਫਤਾਰ ਕੀਤਾ ਹੈ ਜੋ ਉਸ ਨੂੰ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਦੌਲਤ ਬਣਾਉਣ ਵਿੱਚ ਮੱਦਦ ਕਰਨ ਤੇ ਨਜਾਇਜ ਪੈਸੇ ਨੂੰ ਨਿਵੇਸ਼ ਕਰਾਉਣ ਦਾ ਦੋਸ਼ੀ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ) ਅਤੇ ਆਈਪੀਸੀ ਦੀ 120-ਬੀ ਦੇ ਤਹਿਤ ਇੱਕ ਕੇਸ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ -1, ਪੰਜਾਬ, ਮੁਹਾਲੀ ਵਿਖੇ ਗਿਰੀਸ਼ ਵਰਮਾ, ਉਸਦੀ ਪਤਨੀ ਸੰਗੀਤਾ ਸ਼ਰਮਾ ਤੇ ਉਸਦੇ ਪੁੱਤਰ ਵਿਕਾਸ ਵਰਮਾ ਦੇ ਖਿਲਾਫ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਬਿਊਰੋ ਨੇ ਉਪਰੋਕਤ ਮੁਲਜਮ ਵਿਕਾਸ ਵਰਮਾ ਦੇ ਕੁਰਾਲੀ ਨਿਵਾਸੀ ਜਾਣਕਾਰ ਆਸ਼ੂ ਗੋਇਲ ਅਤੇ ਗੌਰਵ ਗੁਪਤਾ, ਨਾਮੀ ਦੋ ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਹੈ, ਜੋ ਉਕਤ ਈ.ਓ. ਨੂੰ ਗੈਰ ਕਾਨੂੰਨੀ ਤੌਰ ਉਤੇ ਕਮਾਇਆ ਪੈਸਾ ਜਾਇਦਾਦਾਂ ਵਿਚ ਨਿਵੇਸ਼ ਕਰਨ ਵਿੱਚ ਮੱਦਦ ਕਰਦੇ ਸਨ। ਹੋਰ ਵੇਰਵੇ ਦਿੰਦੇ ਹੋਏ ਉਨਾਂ ਅੱਗੇ ਦੱਸਿਆ ਕਿ ਉਪਰੋਕਤ ਮੁਲਜ਼ਮ ਆਸ਼ੂ ਗੋਇਲ, ਗੌਰਵ ਗੁਪਤਾ ਅਤੇ ਵਿਕਾਸ ਵਰਮਾ ਨੇ ਦੋ ਫਰਮਾਂ, ਮੈਸਰਜ਼ ਬਾਲਾ ਜੀ ਇਨਫਰਾ ਬਿਲਡਟੈਕ, ਖਰੜ ਅਤੇ ਮੈਸਰਜ਼ ਬਾਲਾ ਜੀ ਡਿਵੈਲਪਰ ਕੁਰਾਲੀ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਦੋਵਾਂ ਫਰਮਾਂ ਦੇ ਅਧੀਨ ਕਲੋਨੀਆਂ ਵਿਕਸਿਤ ਕੀਤੀਆਂ ਅਤੇ ਈਓ ਗਿਰੀਸ਼ ਵਰਮਾ ਨੇ ਆਪਣੇ ਪੁੱਤਰ ਰਾਹੀਂ ਇੰਨਾ ਫਰਮਾਂ ਵਿੱਚ ਗੈਰ ਕਾਨੂੰਨੀ ਤੌਰ ਤੇ ਕਮਾਇਆ ਨਜਾਇਜ ਪੈਸਾ ਸਹੀ ਦਰਸਾਉਣ (ਵਹਾਈਟ ਮਨੀ) ਲਈ ਨਿਵੇਸ਼ ਕੀਤਾ। ਉਨਾਂ ਦੱਸਿਆ ਕਿ ਮੋਹਾਲੀ ਅਦਾਲਤ ਨੇ ਉਪਰੋਕਤ ਗ੍ਰਿਫਤਾਰ ਮੁਲਜ਼ਮ ਆਸ਼ੂ ਗੋਇਲ ਨੂੰ ਤਿੰਨ ਦਿਨਾਂ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਚੱਲ ਰਹੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਸ਼ੱਕੀ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। The post ਕਾਰਜ ਸਾਧਕ ਅਫਸਰ ਗਿਰੀਸ਼ ਵਰਮਾ ਦੀ ਵਿੱਤ ਤੋਂ ਵੱਧ ਸੰਪਤੀ ਬਣਾਉਣ ‘ਚ ਸਹਾਇਤਾ ਕਰਨ ਵਾਲਾ ਵਿਜੀਲੈਂਸ ਵਲੋਂ ਗ੍ਰਿਫਤਾਰ appeared first on TheUnmute.com - Punjabi News. Tags:
|
ਵਿੱਤ ਮੰਤਰੀ ਵਲੋਂ ਸਰਕਾਰੀ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਮੀਟਿੰਗ, ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ Friday 03 February 2023 02:16 PM UTC+00 | Tags: aam-aadmi-party breaking-news cm-bhagwant-mann harpal-singh-cheema news punjab punjab-government punjab-news the-unmute-breaking-news vice-chancellors-of-university ਚੰਡੀਗੜ੍ਹ, 3 ਫਰਵਰੀ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇੱਥੇ ਵਿੱਤ ਯੋਜਨਾ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਬਜਟ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਯੂਨੀਵਰਸਿਟੀਆਂ ਨੂੰ ਵਾਰ-ਵਾਰ ਸਰਕਾਰ ਤੱਕ ਪਹੁੰਚ ਕਰਨ ਦੀ ਲੋੜ ਨਾ ਪਵੇ। ਉਨ੍ਹਾਂ ਨੇ ਇਨ੍ਹਾਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨੂੰ ਵੀ ਕਿਹਾ ਕਿ ਉਹ ਆਪਣਾ ਬਜ਼ਟ ਤੈਅ ਕਰਨ ਮੌਕੇ ਇਹ ਧਿਆਨ ਵਿੱਚ ਰੱਖਣ ਕਿ ਪੰਜਾਬ ਦੇ ਲੋਕਾਂ ਦੇ ਇੱਕ-ਇੱਕ ਪੈਸੇ ਨਾਲ ਇਨਸਾਫ਼ ਹੋਵੇ। ਵਿੱਤ ਮੰਤਰੀ ਨੇ ਕਿਹਾ ਕਿ ਭਾਵੇਂ ਯੂਨੀਵਰਸਿਟੀਆਂ ਖੁਦਮੁਖਤਿਆਰ ਸੰਸਥਾਵਾਂ ਹਨ, ਪਰ ਕੁਝ ਸਰਕਾਰੀ ਯੂਨੀਵਰਸਿਟੀਆਂ ਪਿਛਲੇ ਸਮੇਂ ਵਿੱਚ ਹੋਈਆਂ ਬੇਨਿਯਮੀਆਂ ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਹਨ, ਇਸ ਲਈ ਯੂਨੀਵਰਸਿਟੀਆਂ ਨੂੰ ਸੂਬੇ ਦੇ ਨੌਜਵਾਨਾਂ ਲਈ ਮਿਆਰੀ ਅਤੇ ਕਿਫਾਇਤੀ ਸਿੱਖਿਆ ਯਕੀਨੀ ਬਣਾਉਣ ਲਈ ਭਵਿੱਖ ਦੀਆਂ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਵਧਾਨੀ ਨਾਲ ਬਜਟ ਸਬੰਧੀ ਫੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਨੇ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ 'ਤੇ ਵਾਧੂ ਬੋਝ ਪਾਏ ਬਿਨਾਂ ਆਪਣੇ ਸਰੋਤਾਂ ਤੋਂ ਆਮਦਨ ਕਮਾਉਣ ਦੇ ਨਵੀਨਤਮ ਤਰੀਕਿਆਂ 'ਤੇ ਧਿਆਨ ਦੇਣ ਦੇ ਨਾਲ-ਨਾਲ ਬੇਲੋੜੇ ਖਰਚਿਆਂ ਦੀ ਪ੍ਰਥਾ ਨੂੰ ਤਿਆਗਣ ਲਈ ਵੀ ਕਿਹਾ। ਯੂਨੀਵਰਸਿਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਦੀ ਉਚੇਰੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਦਿੱਤੇ ਸੁਝਾਵਾਂ ਦਾ ਸੁਆਗਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਸੁਝਾਵਾਂ ਦੀ ਸਮੀਖਿਆ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਕਰੇਗੀ। ਇਸ ਦੌਰਾਨ ਉਨ੍ਹਾਂ ਸੂਬੇ ਦੀ ਹਰੇਕ ਸਰਕਾਰੀ ਯੂਨੀਵਰਸਿਟੀ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰੇਗੀ। The post ਵਿੱਤ ਮੰਤਰੀ ਵਲੋਂ ਸਰਕਾਰੀ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਮੀਟਿੰਗ, ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ appeared first on TheUnmute.com - Punjabi News. Tags:
|
ਮਾਇਨਿੰਗ ਨੂੰ ਲੈ ਕੇ ਪੰਜਾਬ ਕੈਬਨਿਟ ਦਾ ਫੈਸਲਾ, ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਮਿਲੇਗਾ ਰੇਤਾ ਤੇ ਬੱਜਰੀ Friday 03 February 2023 02:23 PM UTC+00 | Tags: aam-aadmi-party breaking-news cm-bhagwant-mann gravel-mining-policy illegal-mining-case india-news mining mining-policy news punjab punjab-government punjab-news punjab-police the-unmute-latest-news ਚੰਡੀਗੜ੍ਹ, 3 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਇਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ ਮਾਈਨਿੰਗ (Mining) ਖੱਡ ਤੋਂ ਰੇਤੇ ਤੇ ਬੱਜਰੀ ਦੀਆਂ ਦਰਾਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕਰ ਦਿੱਤੀਆਂ। ਇਸ ਫੈਸਲੇ ਨਾਲ ਮਕਾਨ ਬਣਾਉਣ ਵਾਲੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਅਗਸਤ 2022 ਵਿੱਚ ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦਾ ਭਾਅ 9 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕੀਤਾ ਸੀ, ਜਿਸ ਵਿੱਚ ਲੋਡਿੰਗ ਦੇ ਖ਼ਰਚੇ ਸ਼ਾਮਲ ਸਨ। ਹਾਲੀਆ ਸਮੇਂ ਦੌਰਾਨ ਰੇਤੇ ਤੇ ਬੱਜਰੀ ਦੀ ਮੰਗ ਤੇ ਸਪਲਾਈ ਵਿੱਚ ਵੱਡਾ ਪਾੜਾ ਆ ਗਿਆ, ਜਿਸ ਦੇ ਨਤੀਜੇ ਵਜੋਂ ਭਾਅ ਬਹੁਤ ਵੱਧ ਗਿਆ। ਮੰਤਰੀ ਮੰਡਲ ਨੇ ਸੂਬੇ ਵਿੱਚ ਰੇਤੇ ਦੀ ਸਥਾਨਕ ਪੱਧਰ ਉਤੇ ਉਪਲਬਧਤਾ ਵਧਾਉਣ ਲਈ ਟੈਂਡਰਾਂ ਦੀ ਸਮੀਖਿਆ ਦਾ ਅਧਿਕਾਰ ਵੀ ਡਾਇਰੈਕਟਰ ਨੂੰ ਦੇ ਦਿੱਤਾ, ਜਦੋਂ ਕਿ ਪਹਿਲਾਂ ਕੁੱਝ ਹਾਲਾਤ ਕਾਰਨ ਇਹ ਅਧਿਕਾਰ ਖ਼ਾਰਜ ਕੀਤਾ ਗਿਆ ਸੀ। ਇਹ ਇਕਰਾਰਨਾਮੇ ਅਸਲ ਵਿੱਚ ਸਿਰਫ਼ ਫਰਵਰੀ-ਮਾਰਚ 2023 ਤੱਕ ਪ੍ਰਮਾਣਿਕ ਸਨ ਅਤੇ ਇਸ ਤਰ੍ਹਾਂ ਇਨ੍ਹਾਂ ਨੂੰ ਸਿਰਫ਼ ਦੋ ਮਹੀਨਿਆਂ ਲਈ ਬਹਾਲ ਕੀਤਾ ਜਾ ਸਕਦਾ ਹੈ, ਜਿਸ ਦੌਰਾਨ ਰੇਤੇ ਦੀ ਸਪਲਾਈ ਵਧੇਗੀ ਅਤੇ ਇਸ ਨਾਲ ਹੀ ਵਿਭਾਗ ਨਵੀਂ ਟੈਂਡਰਿੰਗ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ। ਮੰਤਰੀ ਮੰਡਲ ਨੇ ਅੱਜ ਰੇਤੇ ਅਤੇ ਬੱਜਰੀ ਦੇ ਉਨ੍ਹਾਂ ਟਰਾਂਸਪੋਰਟਰਾਂ ਤੋਂ ਵਸੂਲੀ ਜਾਣ ਵਾਲੀ ਰਾਇਲਟੀ ਅਤੇ ਜੁਰਮਾਨੇ ਦੀ ਰਕਮ ਵਿੱਚ ਵਾਧਾ ਕਰਨ ਦੀ ਤਜਵੀਜ਼ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਚੈਕਿੰਗ ਸਮੇਂ ਕੋਈ ਵੀ ਸਬੰਧਤ ਦਸਤਾਵੇਜ਼ ਪੇਸ਼ ਕਰਨ ਤੋਂ ਅਸਮਰੱਥ ਹਨ। ਫਿਲਹਾਲ ਇਨ੍ਹਾਂ ਟਰਾਂਸਪੋਰਟਰਾਂ ਤੋਂ 3.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਵਸੂਲੇ ਜਾ ਰਹੇ ਹਨ। ਮੰਤਰੀ ਮੰਡਲ ਨੇ ਇਹ ਵੀ ਮਨਜ਼ੂਰ ਕਰ ਦਿੱਤਾ ਕਿ ਇਹ ਦਰ ਮਾਈਨਿੰਗ (Mining) ਖੱਡ ਤੋਂ ਰੇਤੇ ਤੇ ਬੱਜਰੀ ਦੀ ਵਿਕਰੀ ਨਿਰਧਾਰਤ ਰੇਤ ਤੋਂ ਘੱਟ ਨਹੀਂ ਹੋਵੇਗੀ। ਰੇਤੇ ਤੇ ਬੱਜਰੀ ਦੀ ਮਾਈਨਿੰਗ ਖੱਡ ਤੋਂ ਕੀਮਤ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਕਰ ਦਿੱਤੀ ਗਈ ਹੈ, ਜਿਸ ਕਾਰਨ ਅਜਿਹੇ ਟਰਾਂਸਪੋਰਟਰਾਂ ਤੋਂ ਹੁਣ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਤੋਂ ਵੱਧ ਦਰ ਵਸੂਲੀ ਜਾਵੇਗੀ। ਇਸ ਨਾਲ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬੱਜਰੀ ਦੀ ਸਪਲਾਈ ਯਕੀਨੀ ਬਣੇਗੀ। The post ਮਾਇਨਿੰਗ ਨੂੰ ਲੈ ਕੇ ਪੰਜਾਬ ਕੈਬਨਿਟ ਦਾ ਫੈਸਲਾ, ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਮਿਲੇਗਾ ਰੇਤਾ ਤੇ ਬੱਜਰੀ appeared first on TheUnmute.com - Punjabi News. Tags:
|
IMF ਨੇ ਕਰਜ਼ਾ ਦੇਣ ਲਈ ਲਗਾਈਆਂ ਸਖ਼ਤ ਸ਼ਰਤਾਂ, ਪਰ ਸਾਡੇ ਕੋਲ ਕੋਈ ਵਿਕਲਪ ਨਹੀਂ : PM ਸ਼ਾਹਬਾਜ਼ ਸ਼ਰੀਫ Friday 03 February 2023 02:32 PM UTC+00 | Tags: breaking-news imf news pakistan-economy pakistan-prime-minister-shahbaz-sharif pm-shahbaz-sharif ਚੰਡੀਗੜ੍ਹ, 3 ਫਰਵਰੀ 2023: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਮੰਨਿਆ ਹੈ ਕਿ ਅੰਤਰਰਾਸ਼ਟਰੀ ਮੁਦਰਾ ਫੰਡ (IMF) ਨੇ 1.2 ਅਰਬ ਡਾਲਰ ਦੇ ਕਰਜ਼ੇ ਦੀ ਤੀਜੀ ਕਿਸ਼ਤ ਦੇਣ ਲਈ ਬਹੁਤ ਸਖ਼ਤ ਸ਼ਰਤਾਂ ਰੱਖੀਆਂ ਹਨ। ਸ਼ਰੀਫ ਨੇ ਕਿਹਾ ਕਿ IMF ਦੁਆਰਾ ਤੈਅ ਕੀਤੀਆਂ ਸ਼ਰਤਾਂ ਸਾਡੀ ਸੋਚ ਨਾਲੋਂ ਜ਼ਿਆਦਾ ਸਖਤ ਅਤੇ ਖਤਰਨਾਕ ਹਨ, ਪਰ ਕੀ ਕਰੀਏ? ਸਾਡੇ ਕੋਲ ਹੋਰ ਕੋਈ ਵਿਕਲਪ ਨਹੀਂ ਹੈ। ਸ਼ਰੀਫ਼ ਦੇ ਬਿਆਨ ਦੀ ਡੂੰਘਾਈ ਵਿੱਚ ਜਾਣ ਤੋਂ ਪਹਿਲਾਂ ਪਾਕਿਸਤਾਨ ਦੀ ਬਹੁਤ ਬੁਰੀ ਆਰਥਿਕਤਾ ਨੂੰ ਸਮਝਣਾ ਜ਼ਰੂਰੀ ਹੈ। ਫੋਰੈਕਸ ਰਿਜ਼ਰਵ (ਵਿਦੇਸ਼ੀ ਮੁਦਰਾ ਭੰਡਾਰ) ਸਿਰਫ 3.1 ਅਰਬ ਡਾਲਰ ਬਚਿਆ ਹੈ। ਇਸ ਵਿੱਚੋਂ 3 ਅਰਬ ਡਾਲਰ ਸਾਊਦੀ ਅਰਬ ਅਤੇ ਯੂਏਈ ਦੇ ਹਨ। ਇਹ ਗਾਰੰਟੀਸ਼ੁਦਾ ਡਿਪਾਜ਼ਿਟ ਹਨ, ਜਿਸਦਾ ਮਤਲਬ ਹੈ ਕਿ ਇਹਨਾਂ ਨੂੰ ਖਰਚਿਆ ਨਹੀਂ ਜਾ ਸਕਦਾ। ਪਾਕਿਸਤਾਨ ‘ਚ ਵੀਰਵਾਰ ਨੂੰ ਮਹਿੰਗਾਈ ਦਰ ਵਧ ਕੇ 27.8 ਫੀਸਦੀ ਹੋ ਗਈ। ਸਤੰਬਰ 2022 ਵਿੱਚ ਵਿਦੇਸ਼ੀ ਕਰਜ਼ਾ 130.2 ਅਰਬ ਡਾਲਰ ਸੀ। ਇਸ ਤੋਂ ਬਾਅਦ ਡਾਟਾ ਜਾਰੀ ਨਹੀਂ ਕੀਤਾ ਗਿਆ। ਡਾਲਰ ਦੇ ਮੁਕਾਬਲੇ ਰੁਪਿਆ (ਪਾਕਿਸਤਾਨੀ ਕਰੰਸੀ) 274 ਹੋ ਗਿਆ ਹੈ। The post IMF ਨੇ ਕਰਜ਼ਾ ਦੇਣ ਲਈ ਲਗਾਈਆਂ ਸਖ਼ਤ ਸ਼ਰਤਾਂ, ਪਰ ਸਾਡੇ ਕੋਲ ਕੋਈ ਵਿਕਲਪ ਨਹੀਂ : PM ਸ਼ਾਹਬਾਜ਼ ਸ਼ਰੀਫ appeared first on TheUnmute.com - Punjabi News. Tags:
|
ਆਂਗਣਵਾੜੀਆਂ ਨੂੰ ਸਾਰੇ ਖਾਧ ਪਦਾਰਥਾਂ ਦੀ ਸਪਲਾਈ ਲਈ ਸਿੰਗਲ ਨੋਡਲ ਏਜੰਸੀ ਹੋਵੇਗੀ 'ਮਾਰਕਫੈਡ' Friday 03 February 2023 04:16 PM UTC+00 | Tags: aam-aadmi-party anganwadis breaking-news cm-bhagwant-mann latest-news markfed news ਚੰਡੀਗੜ੍ਹ, 3 ਫਰਵਰੀ 2023: ਮਾਰਕਫੈੱਡ (Markfed) ਵੱਲੋਂ ਪੰਜਾਬ ਦੀਆਂ ਆਂਗਣਵਾੜੀਆਂ ਨੂੰ ਸੁੱਕੇ ਰਾਸ਼ਨ ਦੀ ਸਪਲਾਈ ਕਰਨ ਸਬੰਧੀ ਸਕੀਮ ਦੀਆਂ ਸੰਭਾਵਨਾਵਾਂ ਉਲੀਕਣ ਅਤੇ ਆਂਗਣਵਾੜੀਆਂ ਦੇ ਕੰਮਕਾਜ ਨਾਲ ਸਬੰਧਤ ਹੋਰ ਅਹਿਮ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈਡੀ, ਆਈਏਐਸ(ਸੇਵਾਮੁਕਤ) ਦੀ ਅਗਵਾਈ ਵਿੱਚ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਮਿਸ਼ਨ ਦੇ ਮੈਂਬਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਨੇ ਲਾਭਪਾਤਰੀਆਂ ਨੂੰ ਪੂਰਕ ਪੋਸ਼ਣ ਪ੍ਰੋਗਰਾਮ ਦੇ ਤਹਿਤ ਮਾਰਕਫੈੱਡ (Markfed) ਅਤੇ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿਚਕਾਰ ਪਹਿਲਾਂ ਤੋਂ ਪਕਾਏ/ਪ੍ਰੀ-ਮਿਕਸ/ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਸਪਲਾਈ ਲਈ ਹੋਏ ਐਮਓਯੂ (ਸਮਝੌਤਿਆਂ) ਬਾਰੇ ਜਾਣਕਾਰੀ ਦਿੱਤੀ। ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਆਂਗਣਵਾੜੀਆਂ ਨੂੰ ਸਮੁੱਚੀ ਸਮੱਗਰੀ ਦੀ ਸਪਲਾਈ ਲਈ ਮਾਰਕਫੈੱਡ ਇੱਕ ਸਿੰਗਲ ਨੋਡਲ ਏਜੰਸੀ ਹੋਵੇਗੀ। ਮੀਟਿੰਗ ਵਿੱਚ ਮਾਰਕਫੈੱਡ ਦੇ ਅਧਿਕਾਰੀਆਂ ਵੱਲੋਂ ਮਾਰਕਫੈੱਡ ਵੱਲੋਂ ਸਪਲਾਈ ਕੀਤੀ ਜਾਣ ਵਾਲੀ ਸਮੱਗਰੀ ਦੇ ਨਮੂਨੇ ਵੀ ਦਿਖਾਏ ਗਏ। ਮੀਟਿੰਗ ਦੌਰਾਨ ਰਸੋਈਆਂ ਵਿੱਚ ਸਫਾਈ ਬਣਾਈ ਰੱਖਣ, ਆਂਗਣਵਾੜੀਆਂ ਦੀਆਂ ਗਤੀਵਿਧੀਆਂ ਨੂੰ ਮਿਡ ਡੇ ਮੀਲ ਸਕੀਮ ਨਾਲ ਜੋੜਨ, ਸਿਹਤ ਜਾਂਚ ਆਦਿ ਨਾਲ ਸਬੰਧਤ ਹੋਰ ਮਹੱਤਵਪੂਰਨ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ। ਨੋਟਿਸ ਬੋਰਡਾਂ ਅਤੇ ਸ਼ਿਕਾਇਤ ਬਕਸਿਆਂ ਅਤੇ ਫੂਡ ਕਮਿਸ਼ਨ ਦੇ ਹੈਲਪਲਾਈਨ ਨੰਬਰ ਅਤੇ ਵਿਭਾਗ ਦੀ ਵੈੱਬਸਾਈਟ 'ਤੇ ਕਮਿਸ਼ਨ ਦੀ ਲਘੂ ਫਿਲਮ ਪ੍ਰਸਾਰਿਤ ਕਰਨ ਸਬੰਧੀ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ। ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਇਨਾਂ ਸਾਰੇ ਮੁੱਦਿਆਂ ਨੂੰ ਘੋਖਿਆ ਜਾਵੇਗਾ ਅਤੇ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। The post ਆਂਗਣਵਾੜੀਆਂ ਨੂੰ ਸਾਰੇ ਖਾਧ ਪਦਾਰਥਾਂ ਦੀ ਸਪਲਾਈ ਲਈ ਸਿੰਗਲ ਨੋਡਲ ਏਜੰਸੀ ਹੋਵੇਗੀ 'ਮਾਰਕਫੈਡ' appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿਆਂ 'ਤੇ ਸੂਬਾ ਪੱਧਰੀ ਛਾਪੇਮਾਰੀ Friday 03 February 2023 04:22 PM UTC+00 | Tags: canada-based-terrorist lawrence-bishnoi news punjab-police the-unmute-breaking-news the-unmute-punjabi-news ਚੰਡੀਗੜ, 3 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ 'ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸੀ ਮੁਹਿੰਮ (ਸੀ.ਏ.ਐਸ.ਓ.) ਚਲਾਈ। ਸੂਬੇ ਭਰ ਦੇ ਸਾਰੇ ਜਿਲਿਆਂ ਵਿੱਚ ਦੋਵਾਂ ਅਪਰਾਧੀਆਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਤਾਰ-ਤਾਰ ਕਰਨਾ ਸੀ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਲਗਭਗ 2000 ਪੁਲਿਸ ਮੁਲਾਜਮਾਂ ਵਾਲੀਆਂ 200 ਪਾਰਟੀਆਂ ਵੱਲੋਂ ਸਬੇ ਭਰ 'ਚ ਪੂਰਾ ਦਿਨ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 1490 ਤੋਂ ਵੱਧ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਉਨਾਂ ਕਿਹਾ ਕਿ ਇਸ ਤਲਾਸ਼ੀ ਤੇ ਛਾਪੇਮਾਰੀ ਮੁਹਿੰਮ (ਸੀ.ਏ.ਐਸ.ਓ.) ਦੀ ਯੋਜਨਾ , ਹਾਲ ਹੀ ਵਿੱਚ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਪਰਦਾਫਾਸ਼ ਕੀਤੇ ਜਾਣ ਦੌਰਾਨ ਕੀਤੀ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ, ਬਣਾਈ ਗਈ ਸੀ । ਇਸ ਤੋਂ ਇਲਾਵਾ ਉਕਤ ਕਵਾਇਦ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਵੀ ਹੈ। ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.)ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਹੋਰ ਤਫ਼ਤੀਸ਼ ਦੇ ਮੱਦੇਨਜ਼ਰ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨਾਂ ਕੋਲੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਨਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨਾਂ ਅੱਗੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ 'ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮਾਰਚ 2022 ਤੋਂ ਲੈ ਕੇ ਹੁਣ ਤੱਕ 30 ਆਧੁਨਿਕ ਰਾਈਫਲਾਂ, 200 ਰਿਵਾਲਵਰ/ਪਿਸਟਲ ਅਤੇ 24 ਡਰੋਨ ਬਰਾਮਦ ਕਰਕੇ 160 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗਿ੍ਰਫਤਾਰ ਕਰਕੇ 25 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਜਿੱਥੋਂ ਤੱਕ ਗੈਂਗਸਟਰਾਂ ਦਾ ਸਬੰਧ ਹੈ, ਪੰਜਾਬ ਪੁਲਿਸ ਨੇ 555 ਗੈਂਗਸਟਰਾਂ/ਅਪਰਾਧੀਆਂ ਨੂੰ ਗਿ੍ਰਫਤਾਰ ਕਰਨ ਅਤੇ ਦੋ ਨੂੰ ਬੇਅਸਰ ਕਰਕੇ 140 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ । ਉਕਤ ਦੋਸ਼ੀਆਂ ਕੋਲੋਂ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ 510 ਹਥਿਆਰ ਅਤੇ 129 ਵਾਹਨ ਬਰਾਮਦ ਕੀਤੇ ਗਏ ਹਨ। The post ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿਆਂ 'ਤੇ ਸੂਬਾ ਪੱਧਰੀ ਛਾਪੇਮਾਰੀ appeared first on TheUnmute.com - Punjabi News. Tags:
|
ਹਰਭਜਨ ਸਿੰਘ ਈ.ਟੀ.ਓ. ਵੱਲੋਂ PSPCL ਨੂੰ ਸੜਕੀ ਪ੍ਰਾਜੈਕਟਾਂ ਲਈ ਰਾਖ ਤੁਰੰਤ ਮੁਹੱਈਆ ਕਰਵਾਉਣ ਦੇ ਹੁਕਮ Friday 03 February 2023 04:28 PM UTC+00 | Tags: aam-aadmi-party breaking-news cm-bhagwant-mann harbhajan-singh-eto news pspcl punjab punjab-government the-unmute-breaking-news the-unmute-punjabi-news ਚੰਡੀਗੜ੍ਹ, 3 ਫ਼ਰਵਰੀ 2023: ਸੂਬੇ ਵਿੱਚ ਪ੍ਰਦੂਸ਼ਣ ਘਟਾਉਣ ਅਤੇ ਖੇਤਾਂ ਦੀ ਉਪਰਲੀ ਮਿੱਟੀ ਬਚਾਉਣ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੀ.ਐਸ.ਪੀ.ਸੀ.ਐਲ. (PSPCL) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਵਿੱਚ ਚੱਲ ਰਹੇ ਸੜਕੀ ਪ੍ਰਾਜੈਕਟਾਂ ਵਿੱਚ ਵਰਤਣ ਲਈ ਥਰਮਲ ਪਲਾਂਟਾਂ ਦੀ ਰਾਖ ਤੁਰੰਤ ਮੁਹੱਈਆ ਕਰਾਉਣ। ਇਥੇ ਪੀ.ਐਸ.ਪੀ.ਸੀ.ਐਲ. ਅਤੇ ਭਾਰਤੀ ਰਾਜ ਮਾਰਗ ਅਥਾਰਿਟੀ (ਐਨ.ਐਚ.ਏ.ਆਈ) ਦੇ ਅਧਿਕਾਰੀਆਂ ਨੂੰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸਥਾਪਤ ਥਰਮਲ ਪਲਾਂਟਾਂ ਵਿੱਚ ਪਈ ਕਰੀਬ 400 ਲੱਖ ਟਨ ਰਾਖ ਦੇ ਸਮੇਂ ਸਿਰ ਨਿਪਟਾਰੇ ਨਾਲ ਜਿਥੇ ਪ੍ਰਦੂਸ਼ਣ ਤੋਂ ਮੁਕਤੀ ਮਿਲੇਗੀ, ਉਥੇ ਸੜਕੀ ਪ੍ਰਾਜੈਕਟਾਂ ਲਈ ਨੇੜਲੇ ਖੇਤਾਂ ਵਿੱਚੋਂ ਮਿੱਟੀ ਚੁੱਕਣ ਦੇ ਰੁਝਾਨ ਨੂੰ ਵੀ ਠੱਲ੍ਹ ਪਵੇਗੀ ਕਿਉਂ ਜੋ ਇਸ ਰੁਝਾਨ ਨਾਲ ਖੇਤਾਂ ਦੀ ਉਪਜਾਊ ਮਿੱਟੀ ਖ਼ਤਮ ਹੋ ਰਹੀ ਹੈ ਅਤੇ ਸੜਕਾਂ ਨੇੜੇ ਖਤਾਨਾਂ ਦੀ ਸਥਿਤੀ ਬਣ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਸੜਕੀ ਪ੍ਰਾਜੈਕਟਾਂ ਲਈ ਐਨ.ਐਚ.ਏ.ਆਈ. ਨੂੰ 950 ਲੱਖ ਕਿਊਬਿਕ ਟਨ ਰਾਖ ਦੀ ਲੋੜ ਹੈ ਜਿਸ ਦੀ ਪੂਰਤੀ ਸੁਖਾਲੇ ਤਰੀਕੇ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਬਠਿੰਡਾ ਦੇ ਗੁਰੂ ਨਾਨਕ ਥਰਮਲ ਪਲਾਂਟ ਵਿਖੇ 200 ਲੱਖ ਟਨ ਰਾਠ, ਰੋਪੜ ਥਰਮਲ ਪਲਾਂਟ ਵਿਖੇ 90 ਲੱਖ ਟਨ, ਲਹਿਰਾ ਮੁਹੱਬਤ ਥਰਮਲ ਪਲਾਂਟ ਵਿਖੇ 70 ਲੱਖ ਟਨ, ਤਲਵੰਡੀ ਸਾਬੋ ਥਰਮਲ ਪਲਾਂਟ ਵਿਖੇ ਕਰੀਬ 33 ਲੱਖ ਟਨ, ਰਾਜਪੁਰਾ ਥਰਮਲ ਪਲਾਂਟ ‘ਚ 20 ਲੱਖ ਟਨ ਰਾਖ ਮੌਜੂਦ ਹੈ। ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਭਾਰਤੀ ਰਾਜ ਮਾਰਗ ਅਥਾਰਿਟੀ ਨੂੰ ਇਸ ਸਬੰਧੀ ਛੇਤੀ ਤੋਂ ਛੇਤੀ ਪ੍ਰਵਾਨਗੀਆਂ ਦੇਣ ਤਾਂ ਜੋ ਰਾਖ ਦਾ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ ਅਤੇ ਸੜਕੀ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਦੀ ਦਿਸ਼ਾ ਵਿੱਚ ਅੱਗੇ ਵਧਿਆ ਜਾ ਸਕੇ। ਉਨ੍ਹਾਂ ਉਚੇਚੇ ਤੌਰ ‘ਤੇ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸੜਕੀ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਰਾਖ ਦੀ ਸਪਲਾਈ ਕਰਕੇ ਕੰਮ ਵਿੱਚ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਐਨ.ਐਚ.ਏ.ਆਈ. ਦੇ ਖੇਤਰੀ ਅਧਿਕਾਰੀ ਵਿਪਨੇਸ਼ ਸ਼ਰਮਾ, ਪੀ.ਐਸ.ਪੀ.ਸੀ.ਐਲ. ਦੇ ਡਾਇਰੈਕਟਰ (ਉਤਪਾਦਨ) ਸ. ਪਰਮਜੀਤ ਸਿੰਘ, ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਮੁੱਖ ਇੰਜੀਨੀਅਰ ਨਵੀਨ ਬਾਂਸਲ, ਰੋਪੜ ਥਰਮਲ ਪਲਾਂਟ ਦੇ ਮੁੱਖ ਇੰਜੀਨੀਅਰ ਮਨਜੀਤ ਸਿੰਘ ਤੇ ਡਿਪਟੀ ਮੁੱਖ ਇੰਜੀਨੀਅਰ ਵਿਪਨ ਮਲਹੋਤਰਾ ਅਤੇ ਡਿਪਟੀ ਮੁੱਖ ਇੰਜੀਨੀਅਰ ਮੁੱਖ ਦਫ਼ਤਰ ਨਰਿੰਦਰ ਮਹਿਤਾ ਤੇ ਹੋਰ ਅਧਿਕਾਰੀ ਮੌਜੂਦ ਸਨ। The post ਹਰਭਜਨ ਸਿੰਘ ਈ.ਟੀ.ਓ. ਵੱਲੋਂ PSPCL ਨੂੰ ਸੜਕੀ ਪ੍ਰਾਜੈਕਟਾਂ ਲਈ ਰਾਖ ਤੁਰੰਤ ਮੁਹੱਈਆ ਕਰਵਾਉਣ ਦੇ ਹੁਕਮ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |











