TheUnmute.com – Punjabi News: Digest for February 05, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਵਿਸ਼ੇਸ਼ ਸਿਖਲਾਈ ਲਈ 36 ਪ੍ਰਿੰਸੀਪਲਾਂ ਦੇ ਬੈਚ ਨੂੰ ਸਿੰਗਾਪੁਰ ਲਈ CM ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Saturday 04 February 2023 05:49 AM UTC+00 | Tags: 36 4-36 aam-aadmi-party baba-sewa-singh-thikriwala barnala breaking-news cm-bhagwant-mann harjot-singh-bains news principals-of-government-schools punjab-government punjab-school punjab-school-principals singapore the-unmute-breaking-news the-unmute-news thikriwala

ਚੰਡੀਗੜ੍ਹ 04 ਫਰਵਰੀ 2023: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਲਈ ਪਹਿਲੇ ਬੈਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੰਗਾਪੁਰ (Singapore) ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੈਚ ਵਿੱਚ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਭੇਜੇ ਗਏ ਹਨ। ਜਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ।

Image

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਚੋਣਾਂ ਦੌਰਾਨ ਦਿੱਤੀ ਗਈ ਗਾਰੰਟੀ ਦੇ ਤਹਿਤ ਅੱਜ ਸਾਡੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿਖਲਾਈ ਲਈ ਸਿੰਗਾਪੁਰ (Singapore) ਜਾ ਰਹੇ ਹਨ… ਮੈਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਉਨ੍ਹਾਂ ਨੂੰ ਇਸ ਯਾਤਰਾ ਨੂੰ ਸਫਲ ਬਣਾਉਣ ਲਈ ਹੱਲਾਸ਼ੇਰੀ ਦਿੱਤੀ | ਆਉਣ ਵਾਲੇ ਸਮੇਂ 'ਚ ਹੋਰ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਬੈਚ ਵੀ ਬਾਹਰ ਭੇਜਾਂਗੇ |

Image

The post ਵਿਸ਼ੇਸ਼ ਸਿਖਲਾਈ ਲਈ 36 ਪ੍ਰਿੰਸੀਪਲਾਂ ਦੇ ਬੈਚ ਨੂੰ ਸਿੰਗਾਪੁਰ ਲਈ CM ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ appeared first on TheUnmute.com - Punjabi News.

Tags:
  • 36
  • 4-36
  • aam-aadmi-party
  • baba-sewa-singh-thikriwala
  • barnala
  • breaking-news
  • cm-bhagwant-mann
  • harjot-singh-bains
  • news
  • principals-of-government-schools
  • punjab-government
  • punjab-school
  • punjab-school-principals
  • singapore
  • the-unmute-breaking-news
  • the-unmute-news
  • thikriwala

ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ 'ਚ ਚੱਲੀ ਗੋਲੀ, ਇੱਕ ਨੌਜਵਾਨ ਗੰਭੀਰ ਜ਼ਖਮੀ

Saturday 04 February 2023 07:15 AM UTC+00 | Tags: amritsar amritsar-police arms-act breaking-news crime firing-case gate-hakeem latest-news news punjab shoting-case

ਅੰਮ੍ਰਿਤਸਰ, 04 ਫਰਵਰੀ 2023: ਅੱਜ ਇੱਕ ਵਾਰ ਫਿਰ ਅੰਮ੍ਰਿਤਸਰ ਦੇ ਗੇਟ ਹਕੀਮਾਂ ਦੇ ਅਧੀਨ ਪੈਂਦੇ ਇਲਾਕੇ ‘ਚ ਗੋਲੀ ਚੱਲਨਾ ਵਾਰਦਾਤ ਸਾਹਮਣੇ ਆਈ ਹੈ | ਜਿਸ ਨੌਜਵਾਨ ਦੇ ਪੱਟ ‘ਚ ਗੋਲੀ ਲੱਗੀ ਹੈ ਅਤੇ ਜ਼ਖਮੀ ਨੌਜਵਾਨ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ | ਜ਼ਖਮੀ ਵਿਅਕਤੀ ਰਜਿੰਦਰ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੀ ਦੁਕਾਨ ‘ਤੇ ਆ ਕੇ ਉਨ੍ਹਾਂ ਉਨ੍ਹਾਂ ‘ਤੇ ਗੋਲੀ ਚਲਾਈ ਗਈ ਹਾਲਾਂਕਿ ਉਸ ਦਾ ਕਹਿਣਾ ਹੈ ਕਿ ਮੇਰੀ ਕਿਸੇ ਨਾਲ ਵੀ ਪੁਰਾਣੀ ਰੰਜਿਸ਼ ਨਹੀਂ ਹੈ |

ਉੱਥੇ ਹੀ ਪੁਲਿਸ ਮੌਕੇ ‘ਤੇ ਪੁੱਜੀ ਅਤੇ ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ | ਦੂਜੇ ਪਾਸੇ ਪੁਲਿਸ ਅਧਿਕਾਰੀ ਗੁਰਬਿੰਦਰ ਸਿੰਘ ਦਾ ਕਹਿਣਾ ਹੈ ਕਿ ਅਸੀਂ ਮੌਕੇ ‘ਤੇ ਪਹੁੰਚੇ ਹਾਂ ਅਤੇ ਜਿਸ ਨੌਜਵਾਨ ਨੂੰ ਗੋਲੀ ਲੱਗੀ ਹੈ, ਉਕਤ ਨੌਜਵਾਨ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ ਹੈ, ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ | ਪੁਲਿਸ ਅਧਿਕਾਰੀ ਦੇ ਮੁਤਾਬਕ ਦੋ ਵਿਅਕਤੀਆਂ ਵੱਲੋਂ ਗੋਲੀ ਚਲਾਈ ਗਈ ਹੈ

The post ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ ‘ਚ ਚੱਲੀ ਗੋਲੀ, ਇੱਕ ਨੌਜਵਾਨ ਗੰਭੀਰ ਜ਼ਖਮੀ appeared first on TheUnmute.com - Punjabi News.

Tags:
  • amritsar
  • amritsar-police
  • arms-act
  • breaking-news
  • crime
  • firing-case
  • gate-hakeem
  • latest-news
  • news
  • punjab
  • shoting-case

ਲੁਧਿਆਣਾ 'ਚ ਪੁਲਿਸ ਵਲੋਂ ਦੇਹ ਵਪਾਰ ਧੰਦੇ ਦਾ ਪਰਦਾਫਾਸ਼, 13 ਲੜਕੀਆਂ ਤੇ 4 ਏਜੰਟ ਗ੍ਰਿਫਤਾਰ

Saturday 04 February 2023 07:30 AM UTC+00 | Tags: adcp-shubham-aggarwal body-trade-business breaking-news hotel-park-blue hotel-regal-classic ludhiana ludhiana-police news punjab punjab-breaking-news punjab-news sex-racket sex-ract

ਲੁਧਿਆਣਾ, 04 ਫਰਵਰੀ 2023: ਪੰਜਾਬ ਦੇ ਲੁਧਿਆਣਾ (Ludhiana) ਵਿੱਚ ਪੁਲਿਸ ਨੇ ਇੱਕ ਦੇਹ ਵਪਾਰ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ 13 ਲੜਕੀਆਂ ਅਤੇ 4 ਏਜੰਟਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀ ਟੀਮ ਵਲੋਂ ਅਮਰ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਟਰਮੀਨਲ ਦੇ ਤਿੰਨ ਹੋਟਲਾਂ ਵਿੱਚ ਛਾਪੇਮਾਰੀ ਕੀਤੀ ਗਈ। ਇਨ੍ਹਾਂ ਵਿੱਚ ਹੋਟਲ ਪਾਰਕ ਬਲੂ, ਹੋਟਲ ਰੀਗਲ ਕਲਾਸਿਕ ਅਤੇ ਹੋਟਲ ਪਾਮ ਸ਼ਾਮਲ ਹਨ।

ਲੁਧਿਆਣਾ (Ludhiana) ਪੁਲਿਸ ਨੇ ਮਹਿਲਾ ਪੁਲਿਸ ਮੁਲਾਜ਼ਮਾਂ ਨਾਲ ਇਨ੍ਹਾਂ ਹੋਟਲਾਂ 'ਤੇ ਛਾਪੇਮਾਰੀ ਕੀਤੀ। ਕਈ ਨੌਜਵਾਨ ਤਾਂ ਪੁਲਿਸ ਦੀ ਛਾਪੇਮਾਰੀ ਤੋਂ ਪਹਿਲਾਂ ਹੀ ਭੱਜ ਗਏ। ਇਸ ਸਬੰਧੀ ਏਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਲੋਕਾਂ ਵੱਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਹੀ ਪੁਲਿਸ ਨੇ ਇਹ ਕਾਰਵਾਈ ਕੀਤੀ। ਇਸ ਦੌਰਾਨ ਸੰਯੁਕਤ ਪੁਲਿਸ ਕਮਿਸ਼ਨਰ ਸੌਮਿਆ ਮਿਸ਼ਰਾ ਵੀ ਮੌਜੂਦ ਸਨ। ਗ੍ਰਿਫਤਾਰ ਕੀਤੀਆਂ ਗਈਆਂ ਸਾਰੀਆਂ ਲੜਕੀਆਂ ਜ਼ਿਆਦਾਤਰ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ, ਇਨ੍ਹਾ ਵਿੱਚ ਕੁਝ ਵਿਆਹੀ ਹੋਈਆਂ ਅਤੇ ਕੁਝ ਅਣ-ਵਿਆਹੀਆਂ ਹਨ |

ਇਸ ਦੇ ਨਾਲ ਹੀ ਕਈ ਬਾਹਰੀ ਵਿਅਕਤੀ ਵੀ ਬਿਨਾਂ ਸ਼ਨਾਖਤੀ ਕਾਰਡ ਦਿੱਤੇ ਇਨ੍ਹਾਂ ਹੋਟਲਾਂ ਵਿੱਚ ਠਹਿਰਦੇ ਹਨ, ਇਸ ਬਾਰੇ ਵੀ ਪੁਲਿਸ ਜਾਂਚ ਕਰ ਰਹੀ ਹੈ। ਪੁਲਿਸ ਮੁਤਾਬਕ ਇਨ੍ਹਾਂ ਹੋਟਲਾਂ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕ ਬੇਹੱਦ ਪ੍ਰੇਸ਼ਾਨ ਹਨ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਹੋਟਲਾਂ ਵਿੱਚ ਸ਼ਰੇਆਮ ਦੇਹ ਵਪਾਰ ਦਾ ਧੰਦਾ ਚੱਲਦਾ ਹੈ। ਇਨ੍ਹਾਂ ਦਾ ਬੱਚਿਆਂ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਨੂੰਹਾਂ ਤਾਂ ਇਨ੍ਹਾਂ ਹੋਟਲਾਂ ਦੀਆਂ ਗਲੀਆਂ ਵਿੱਚੋਂ ਵੀ ਨਹੀਂ ਲੰਘ ਸਕਦੀਆਂ। ਇਹ ਗਲੀਆਂ ਇੰਨੀਆਂ ਬਦਨਾਮ ਹੋ ਗਈਆਂ ਹਨ ਕਿ ਜੇਕਰ ਕੋਈ ਸਹੀ ਚਰਿੱਤਰ ਵਾਲਾ ਵਿਅਕਤੀ ਵੀ ਇੱਥੋਂ ਲੰਘਦਾ ਹੈ ਤਾਂ ਲੋਕ ਉਸ ਨੂੰ ਗਲਤ ਨਜ਼ਰ ਨਾਲ ਦੇਖਿਆ ਜਾਂਦਾ ਹੈ।

The post ਲੁਧਿਆਣਾ ‘ਚ ਪੁਲਿਸ ਵਲੋਂ ਦੇਹ ਵਪਾਰ ਧੰਦੇ ਦਾ ਪਰਦਾਫਾਸ਼, 13 ਲੜਕੀਆਂ ਤੇ 4 ਏਜੰਟ ਗ੍ਰਿਫਤਾਰ appeared first on TheUnmute.com - Punjabi News.

Tags:
  • adcp-shubham-aggarwal
  • body-trade-business
  • breaking-news
  • hotel-park-blue
  • hotel-regal-classic
  • ludhiana
  • ludhiana-police
  • news
  • punjab
  • punjab-breaking-news
  • punjab-news
  • sex-racket
  • sex-ract

Pakistan: ਪਾਕਿਸਤਾਨ ਨੇ ਵਿਕੀਪੀਡੀਆ ਦੀ ਵੈੱਬਸਾਈਟ 'ਤੇ ਲਗਾਈ ਪਾਬੰਦੀ

Saturday 04 February 2023 07:38 AM UTC+00 | Tags: baned breaking-news news pakistan pakistan-government pakistan-news website wikipedia wikipedia-abn-in-pakistan wikipedia-ban wikipedia-news

ਲੁਧਿਆਣਾ, 04 ਫਰਵਰੀ 2023: ਪਾਕਿਸਤਾਨ ‘ਚ ਵਿਕੀਪੀਡੀਆ (Wikipedia) ਦੀ ਸਾਈਟ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਦਰਅਸਲ, ਪਾਕਿਸਤਾਨੀ ਸਰਕਾਰ ਨੇ ਵਿਕੀਪੀਡੀਆ ਨੂੰ ਆਪਣੀ ਵੈੱਬਸਾਈਟ ਤੋਂ ਈਸ਼ਨਿੰਦਾ ਸਮੱਗਰੀ ਹਟਾਉਣ ਲਈ ਕਿਹਾ ਸੀ। ਇਸ ਨੂੰ ਲੈ ਕੇ ਪਾਕਿਸਤਾਨ ‘ਚ ਕਾਫੀ ਹੰਗਾਮਾ ਹੋਇਆ, ਜਿਸ ਤੋਂ ਬਾਅਦ ਸ਼ਾਹਬਾਜ਼ ਸ਼ਰੀਫ ਦੀ ਸਰਕਾਰ ਨੇ ਵਿਕੀਪੀਡੀਆ ਨੂੰ ਕਾਰਵਾਈ ਕਰਨ ਲਈ 48 ਘੰਟਿਆਂ ਦਾ ਸਮਾਂ ਦਿੱਤਾ। ਹਾਲਾਂਕਿ ਵਿਕੀਪੀਡੀਆ ਨੇ ਪਾਕਿਸਤਾਨ ਦੀ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ, ਜਿਸ ਤੋਂ ਬਾਅਦ ਇਸ ਵੈੱਬਸਾਈਟ ਦੀਆਂ ਸੇਵਾਵਾਂ ‘ਤੇ ਦੇਸ਼ ਭਰ ‘ਚ ਪਾਬੰਦੀ ਲਗਾ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਟੈਲੀਕਾਮ ਰੈਗੂਲੇਟਰ ਨੇ ਦੇਸ਼ ਭਰ ‘ਚ ਵਿਕੀਪੀਡੀਆ (Wikipedia) ਦੀਆਂ ਸੇਵਾਵਾਂ ਨੂੰ 48 ਘੰਟਿਆਂ ਲਈ ਹੌਲੀ ਕਰ ਦਿੱਤਾ ਸੀ। ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਵਿਕੀਪੀਡੀਆ ਨੇ ਈਸ਼ਨਿੰਦਾ ਨਾਲ ਸਬੰਧਤ ਸਮੱਗਰੀ ਨੂੰ ਨਾ ਹਟਾਇਆ ਤਾਂ ਇਹ ਵੈੱਬਸਾਈਟ ਨੂੰ ਪੂਰੀ ਤਰ੍ਹਾਂ ਬਲਾਕ ਕਰ ਦੇਵੇਗਾ। ਇਸ ਮਾਮਲੇ ‘ਚ ਪਾਕਿਸਤਾਨ ਦੀ ਹਾਈ ਕੋਰਟ ਨੇ ਵੀ ਟੈਲੀਕਾਮ ਰੈਗੂਲੇਟਰੀ ਨੂੰ ਵਿਕੀਪੀਡੀਆ ‘ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ।

ਖਬਰਾਂ ਮੁਤਾਬਕ ਵਿਕੀਪੀਡੀਆ ਨੂੰ ਇਸ ਮਾਮਲੇ ‘ਚ ਆਪਣਾ ਪੱਖ ਪੇਸ਼ ਕਰਨ ਲਈ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਨਾ ਤਾਂ ਵੈਬਸਾਈਟ ਨੇ ਨੋਟਿਸ ਦਾ ਜਵਾਬ ਦਿੱਤਾ ਅਤੇ ਨਾ ਹੀ ਈਸ਼ਨਿੰਦਾ ਸਮੱਗਰੀ ਨੂੰ ਹਟਾਇਆ। ਦੂਰਸੰਚਾਰ ਅਥਾਰਟੀ ਦੇ ਅਨੁਸਾਰ, ਵਿਕੀਪੀਡੀਆ ਦੁਆਰਾ ਅਜਿਹੀ ਈਸ਼ਨਿੰਦਾ ਸਮੱਗਰੀ ਨੂੰ ਹਟਾਉਣ ਤੋਂ ਬਾਅਦ ਹੀ ਇਸਨੂੰ ਪਾਕਿਸਤਾਨ ਵਿੱਚ ਮੁੜ ਚਾਲੂ ਕੀਤਾ ਜਾਵੇਗਾ।

The post Pakistan: ਪਾਕਿਸਤਾਨ ਨੇ ਵਿਕੀਪੀਡੀਆ ਦੀ ਵੈੱਬਸਾਈਟ ‘ਤੇ ਲਗਾਈ ਪਾਬੰਦੀ appeared first on TheUnmute.com - Punjabi News.

Tags:
  • baned
  • breaking-news
  • news
  • pakistan
  • pakistan-government
  • pakistan-news
  • website
  • wikipedia
  • wikipedia-abn-in-pakistan
  • wikipedia-ban
  • wikipedia-news

ਅੰਮ੍ਰਿਤਸਰ ਡੀ.ਸੀ ਦਫ਼ਤਰ ਦੇ ਬਾਹਰ ਨਸ਼ੇ 'ਚ ਟੱਲੀ ASI ਦਾ ਹਾਈ ਵੋਲਟੇਜ ਡਰਾਮਾ

Saturday 04 February 2023 07:55 AM UTC+00 | Tags: amritsar amritsar-dc-office amritsar-district-administrative-office asi-amritsar-news breaking-news news nws punjabi-news punjab-news punjab-police the-unmute-breaking-news

ਅੰਮ੍ਰਿਤਸਰ 04 ਫਰਵਰੀ 2023: ਇੱਕ ਪਾਸੇ ਜਿੱਥੇ ਪੰਜਾਬ ਪੁਲਿਸ ਵਲੋਂ ਨਸ਼ੇ ਖਿਲਾਫ਼ ਮੁਹਿੰਮ ਵਿੱਢੀ ਹੋਈ ਹੈ ਅਤੇ ਇਲਾਕਿਆਂ ਵਿੱਚ ਪੁਲਿਸ ਵਲੋਂ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ, ਇਸ ਦੌਰਾਨ ਇੱਕ ਪੁਲਿਸ ਅਧਿਕਾਰੀ ਖ਼ੁਦ ਹੀ ਨਸ਼ੇ ਵਿਚ ਟੱਲੀ ਹੋਣ ਦੀ ਤਸਵੀਰਾਂ ਸਾਹਮਣੇ ਆਈਆਂ ਹਨ | ਅੰਮ੍ਰਿਤਸਰ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ (Amritsar DC office) ਦੇ ਬਾਹਰ ਤਾਇਨਾਤ ਇੱਕ ਏਐੱਸਆਈ ਨਸ਼ੇ ਵਿੱਚ ਧੂੱਤ ਦਿਖਾਈ ਦਿੱਤਾ |

ਜਦੋਂ ਇਸ ਪੁਲਿਸ ਅਧਿਕਾਰੀ ਨਾਲ ਪੱਤਰਕਾਰਾਂ ਵੱਲੋਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਇਸ ਪੁਲਿਸ ਅਧਿਕਾਰੀ ਨੇ ਹਾਈ ਵੋਲਟੇਜ ਡਰਾਮਾ ਸ਼ੁਰੂ ਕਰ ਦਿੱਤਾ ਅਤੇ ਨਸ਼ੇ ਦੀ ਹਾਲਤ ਵਿਚ ਇਹ ਪੁਲਿਸ ਅਧਿਕਾਰੀ ਨੇ ਮੀਡੀਆ ਦੇ ਕੈਮਰਿਆਂ ਸਾਹਮਣੇ ਆਪਣੇ ਕੱਪੜੇ ਉਤਾਰਨੇ ਸ਼ੁਰੂ ਕਰ ਦਿੱਤੇ, ਹਾਲਾਕਿ ਮੌਕੇ ‘ਤੇ ਮੌਜੂਦ ਦੂਜੇ ਪੁਲਿਸ ਮੁਲਾਜ਼ਮਾਂ ਵੱਲੋਂ ਇਸ ਪੁਲਿਸ ਅਧਿਕਾਰੀ ਨੂੰ ਕਾਫੀ ਸਮਝਾਉਣ ਦੀ ਕੋਸ਼ਿਸ਼ ਕੀਤੀ ਲੇਕਿਨ ਨਸ਼ੇ ‘ਚ ਟੱਲੀ ਅਧਿਕਾਰੀ ਵੱਲੋਂ ਕਿਸੇ ਦੀ ਵੀ ਗੱਲ ਨਹੀਂ ਸੁਣੀ ਗਈ |

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵਿੱਚ ਤਹਿਸੀਲਦਾਰ ਤੋਂ ਲੈ ਕੇ ਡਿਪਟੀ ਕਮਿਸ਼ਨਰ ਦੇ ਦਫਤਰ ਹਨ ਅਤੇ ਜ਼ਿਲ੍ਹੇ ਦੇ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਇਸ ਦਫਤਰ ਵਿੱਚ ਬੈਠਦੇ ਹਨ ਅਤੇ ਇਸ ਗੇਟ ਰਾਹੀਂ ਬਾਹਰ ਆਉਂਦੇ ਜਾਂਦੇ ਹਨ ਅਤੇ ਇਸ ਤੋ 200 ਮੀਟਰ ਦੀ ਦੂਰੀ ਦੇ ਉੱਪਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਅਤੇ ਐਸਐਸਪੀ ਦਿਹਾਤੀ ਦਾ ਦਫ਼ਤਰ ਵੀ ਮੌਜੂਦ ਹੈ |

ਲੇਕਿਨ ਇਹ ਪੁਲਿਸ ਅਧਿਕਾਰੀ ਆਪਣੇ ਸੀਨੀਅਰ ਅਧਿਕਾਰੀਆਂ ਦਾ ਡਰ ਰੱਖੇ ਬਿਨਾਂ ਹੀ ਨਸ਼ਾ ਦੀ ਹਾਲਤ ਵਿੱਚ ਡਿਊਟੀ ‘ਤੇ ਤਾਇਨਾਤ ਸੀ ਅਤੇ ਹੁਣ ਇਸ ਪੁਲਿਸ ਅਧਿਕਾਰੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ‘ਤੇ ਕੀ ਕਾਰਵਾਈ ਕਰਦੇ ਹਨ ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ |

The post ਅੰਮ੍ਰਿਤਸਰ ਡੀ.ਸੀ ਦਫ਼ਤਰ ਦੇ ਬਾਹਰ ਨਸ਼ੇ ‘ਚ ਟੱਲੀ ASI ਦਾ ਹਾਈ ਵੋਲਟੇਜ ਡਰਾਮਾ appeared first on TheUnmute.com - Punjabi News.

Tags:
  • amritsar
  • amritsar-dc-office
  • amritsar-district-administrative-office
  • asi-amritsar-news
  • breaking-news
  • news
  • nws
  • punjabi-news
  • punjab-news
  • punjab-police
  • the-unmute-breaking-news

ਮੁਅੱਤਲ ਹੋਣ ਤੋਂ ਬਾਅਦ ਪ੍ਰਨੀਤ ਕੌਰ ਦਾ ਬਿਆਨ, ਕਾਂਗਰਸ ਜੋ ਵੀ ਫੈਸਲਾ ਲਵੇਗੀ ਉਸਦਾ ਸਵਾਗਤ ਹੈ

Saturday 04 February 2023 08:06 AM UTC+00 | Tags: amrinder-singh-raja-warring breaking-news latest-news news praneet-kaur preneet-kaur punjab-congress punjab-news the-unmute-latest-news the-unmute-punjabi-news

ਚੰਡੀਗੜ੍ਹ, 04 ਫਰਵਰੀ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ (Preneet Kaur) ਖ਼ਿਲਾਫ਼ ਕੱਲ੍ਹ ਕਾਂਗਰਸ ਪਾਰਟੀ ਨੇ ਵੱਡੀ ਕਾਰਵਾਈ ਕਰਦਿਆਂ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ‘ਤੇ ਹੁਣ ਪ੍ਰਨੀਤ ਕੌਰ ਨੇ ਟਵੀਟ ਕੀਤਾ ਕਿ ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ, ਉਸ ਦਾ ਸਵਾਗਤ ਹੈ। ਮੈਂ ਹਮੇਸ਼ਾ ਪਾਰਟੀ ਅਤੇ ਲੋਕਾਂ ਨੂੰ ਆਪਣਾ ਸਰਵਸ੍ਰੇਸ਼ਠ ਦਿੱਤਾ ਹੈ, ਜਿਨ੍ਹਾਂ ਨੇ ਮੈਨੂੰ ਵਾਰ-ਵਾਰ ਚੁਣਿਆ ਹੈ। ਮੈਂ ਉਸ ਦਾ ਰਿਣੀ ਹਾਂ ਅਤੇ ਹਮੇਸ਼ਾ ਵਾਂਗ ਸੇਵਾ ਕਰਦਾ ਰਹਾਂਗੀ । ਮੈਨੂੰ ਮੇਰੇ ਲੋਕਾਂ ਤੋਂ ਤਾਕਤ ਮਿਲਦੀ ਹੈ। ਬਾਕੀ ਸਭ ਕੁਝ ਸੈਕੰਡਰੀ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ (Preneet Kaur) ਨੂੰ ਮੁਅੱਤਲ ਕਰਨ 'ਤੇ AICC ਜਨਰਲ ਸਕੱਤਰ ਤਾਰਿਕ ਅਨਵਰ ਕਹਿਣਾ ਸੀ ਕਿ ਸਾਨੂੰ ਪ੍ਰਨੀਤ ਕੌਰ ਖ਼ਿਲਾਫ਼ ਸ਼ਿਕਾਇਤਾਂ ਮਿਲ ਰਹੀਆਂ ਸਨ। ਉਹ ਭਾਜਪਾ ਦੇ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਰਹੀ ਸੀ | ਜੇਕਰ ਉਹ ਤਿੰਨ ਦਿਨਾਂ ਤੱਕ ਜਵਾਬ ਨਹੀਂ ਦਿੰਦੀ ਤਾਂ ਬਰਖਾਸਤਗੀ ਨੂੰ ਪੱਕਾ ਕਰ ਦਿੱਤਾ ਜਾਵੇਗਾ | ਅਸੀਂ ਉਨ੍ਹਾਂ ਨੂੰ ਕਈ ਮੌਕੇ ਦਿੱਤੇ ਪਰ ਉਹ ਕਾਂਗਰਸ ਦੇ ਪ੍ਰੋਗਰਾਮਾਂ ਵਿੱਚ ਨਹੀਂ ਆ ਰਹੀ ਸੀ ਅਤੇ ਪਾਰਟੀ ਵਿਰੋਧੀ ਚੱਲ ਰਹੀ ਸੀ।

The post ਮੁਅੱਤਲ ਹੋਣ ਤੋਂ ਬਾਅਦ ਪ੍ਰਨੀਤ ਕੌਰ ਦਾ ਬਿਆਨ, ਕਾਂਗਰਸ ਜੋ ਵੀ ਫੈਸਲਾ ਲਵੇਗੀ ਉਸਦਾ ਸਵਾਗਤ ਹੈ appeared first on TheUnmute.com - Punjabi News.

Tags:
  • amrinder-singh-raja-warring
  • breaking-news
  • latest-news
  • news
  • praneet-kaur
  • preneet-kaur
  • punjab-congress
  • punjab-news
  • the-unmute-latest-news
  • the-unmute-punjabi-news

ਚਾਰ ਸਾਲਾ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

Saturday 04 February 2023 08:18 AM UTC+00 | Tags: breaking-news city-forest crime kidnapped news rape rape-case sexual-harashment sonu-gupta up-news

ਚੰਡੀਗੜ੍ਹ, 04 ਫਰਵਰੀ 2023: ਸਿਟੀ ਫੋਰੈਸਟ ‘ਚ ਚਾਰ ਸਾਲਾ ਬੱਚੀ ਨਾਲ ਬਲਾਤਕਾਰ (Rape) ਕਰਨ ਅਤੇ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਟਿਕਾਣੇ ਲਗਾਉਣ ਦੇ ਦੋਸ਼ੀ ਸੋਨੂੰ ਗੁਪਤਾ (20) ਨੂੰ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਇਸਦੇ ਨਾਲ ਹੀ 20 ਹਜ਼ਾਰ ਦਾ ਜ਼ੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਕੱਲ੍ਹ ਹੀ ਸੋਨੂੰ ਨੂੰ ਦੋਸ਼ੀ ਕਰਾਰ ਦਿੱਤਾ ਸੀ। ਉਸਨੇ ਅਦਾਲਤ ਵਿੱਚ ਕਬੂਲ ਕੀਤਾ ਕਿ ਉਸਨੇ ਇਹ ਅਪਰਾਧ ਕੀਤਾ ਹੈ। ਸਿਟੀ ਫੋਰੈਸਟ ਨੇੜੇ ਉਸ ਦੇ ਘਰ ਦੇ ਬਾਹਰ ਛੱਤ ‘ਤੇ ਖੇਡ ਰਹੀ ਲੜਕੀ ਨੂੰ ਉਹ ਚੁੱਕ ਕੇ ਲੈ ਗਿਆ ਸੀ।

ਮਾਮਲਾ ਸਾਹਿਬਾਬਾਦ ਥਾਣਾ ਖੇਤਰ ਦਾ ਹੈ। ਘਟਨਾ 1 ਦਸੰਬਰ 2022 ਦੀ ਹੈ। ਵਿਸ਼ੇਸ਼ ਸਰਕਾਰੀ ਵਕੀਲ ਸੰਜੀਵ ਬਖਰਵਾ ਨੇ ਦੱਸਿਆ ਕਿ ਇਹ ਕੇਸ ਪੀੜਤਾ ਦੇ ਪਿਤਾ ਨੇ ਲਿਖਿਆ ਸੀ। 1 ਦਸੰਬਰ ਨੂੰ ਉਸ ਦੀ ਦਾਦੀ ਦੁਪਹਿਰ 1 ਵਜੇ ਦੇ ਕਰੀਬ ਬੱਚੀ ਨੂੰ ਸਕੂਲ ਤੋਂ ਲੈ ਕੇ ਆਈ ਸੀ ਤਾਂ ਪਰਿਵਾਰਕ ਮੈਂਬਰ ਘਰ ਅੰਦਰ ਖਾਣਾ ਖਾ ਰਹੇ ਸਨ। ਲੜਕੀ ਘਰ ਦੇ ਬਾਹਰ ਖੇਡ ਰਹੀ ਸੀ। ਫਿਰ ਸੋਨੂੰ ਗੁਪਤਾ ਬੱਚੀ ਨੂੰ ਘਰ ਦੇ ਬਾਹਰੋਂ ਅਗਵਾ ਕਰਕੇ ਸ਼ਹਿਰ ਦੇ ਜੰਗਲ ਵਿਚ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਬਾਅਦ ਵਿਚ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਕਤਲ ਤੋਂ ਬਾਅਦ ਬੱਚੀ ਦੀ ਲਾਸ਼ ਨੂੰ ਉਥੇ ਹੀ ਛੁਪਾ ਦਿੱਤਾ ਗਿਆ ਸੀ।

The post ਚਾਰ ਸਾਲਾ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ appeared first on TheUnmute.com - Punjabi News.

Tags:
  • breaking-news
  • city-forest
  • crime
  • kidnapped
  • news
  • rape
  • rape-case
  • sexual-harashment
  • sonu-gupta
  • up-news

ਤੇਜ਼ ਰਫ਼ਤਾਰ ਕਰ ਨੇ ਬੱਸ ਦੀ ਉਡੀਕ ਕਰ ਰਹੀ ਔਰਤ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ

Saturday 04 February 2023 08:44 AM UTC+00 | Tags: accident batala-police breaking-news death gurdaspur latest-news mandila-village news punjabi-news road-accident

ਚੰਡੀਗੜ੍ਹ, 04 ਫਰਵਰੀ 2023: ਅੰਮ੍ਰਿਤਸਰ-ਹਰਗੋਬਿੰਦਪੁਰ ਮਾਰਗ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮੰਡੀਲਾ ਨਜ਼ਦੀਕ ਹੋਇਆ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ | ਹਾਦਸੇ ਵਿੱਚ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਨੇ ਸੜਕ ਕਿਨਾਰੇ ਬੱਸ ਦੀ ਉਡੀਕ ਕਰ ਰਹੀ ਇਕ ਔਰਤ ਨੂੰ ਟੱਕਰ ਮਾਰ ਦਿੱਤੀ, ਉਕਤ ਔਰਤ ਗੁਰਪ੍ਰੀਤ ਕੌਰ ਦੀ ਸਿਰ ‘ਤੇ ਸੱਟ ਲੱਗਣ ਨਾਲ ਮੌਕੇ ‘ਤੇ ਮੌਤ ਹੋ ਗਈ | ਇਸ ਦੌਰਾਨ ਕਾਰ ਡਰਾਈਵਰ ਕਾਰ ਛੱਡ ਫਰਾਰ ਹੋ ਗਿਆ |

ਇਸ ਤੋਂ ਪਹਿਲਾਂ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਮੋਟਰਸਾਈਕਲ ‘ਚ ਜਾ ਟਕਰਾਈ ਤਿੰਨ ਜਣੇ ਜਖ਼ਮੀ ਹੋ ਗਏ | ਸਥਾਨਕ ਪੁਲਿਸ ਥਾਣਾ ਦੀ ਪੁਲਿਸ ਪਾਰਟੀ ਨੇ ਹਾਦਸੇ ਦੀ ਸੂਚਨਾ ਮਿਲਦੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਜਦਕਿ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਕੌਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਪੋਸਟਮਾਰਟਮ ਲਈ ਬਟਾਲਾ ਸਿਵਲ ਹਸਪਤਾਲ ‘ਚ ਭੇਜਿਆ ਗਿਆ ਹੈ ਅਤੇ ਮ੍ਰਿਤਕ ਦੇ ਪਤੀ ਸਤਨਾਮ ਸਿੰਘ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਜ਼ਖਮੀਆਂ ਦੇ ਵੀ ਬਿਆਨ ਦਰਜ ਕੀਤੇ ਜਾਣਗੇ ਜਦਕਿ ਕਾਰ ਚਲਾਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ |

The post ਤੇਜ਼ ਰਫ਼ਤਾਰ ਕਰ ਨੇ ਬੱਸ ਦੀ ਉਡੀਕ ਕਰ ਰਹੀ ਔਰਤ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ appeared first on TheUnmute.com - Punjabi News.

Tags:
  • accident
  • batala-police
  • breaking-news
  • death
  • gurdaspur
  • latest-news
  • mandila-village
  • news
  • punjabi-news
  • road-accident

ਕੋਈ ਵੀ ਕੇਸ ਛੋਟਾ ਜਾਂ ਵੱਡਾ ਨਹੀਂ, ਅਦਾਲਤ ਲਿੰਗ ਸਮਾਨਤਾ ਦੀ ਮਜ਼ਬੂਤ ​​ਸਮਰਥਕ: CJI ਚੰਦਰਚੂੜ

Saturday 04 February 2023 08:56 AM UTC+00 | Tags: breaking-news chief-justice chief-justice-dy-chandrachud cji cji-chandrachud dy-chandrachud gender-equality india justice news

ਚੰਡੀਗੜ੍ਹ, 04 ਫਰਵਰੀ 2023: ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ (DY Chandrachud) ਨੇ ਅੱਜ ਦਿੱਲੀ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਹੇਠਲੀ ਅਦਾਲਤ ਵਿੱਚ ਸੁਪਰੀਮ ਕੋਰਟ ਦੀ ਭੂਮਿਕਾ ਬਾਰੇ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਆਪਣਾ ਸੰਬੋਧਨ ਵੀ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਦਾਲਤ ਲਈ ਕੋਈ ਵੀ ਕੇਸ ਛੋਟਾ ਜਾਂ ਵੱਡਾ ਨਹੀਂ ਹੁੰਦਾ, ਹਰ ਕੇਸ ਮਹੱਤਵਪੂਰਨ ਹੁੰਦਾ ਹੈ ਕਿਉਂਕਿ ਸੰਵਿਧਾਨਕ ਅਤੇ ਨਿਆਂ ਸ਼ਾਸਤਰੀ ਮਹੱਤਵ ਵਾਲੇ ਮੁੱਦੇ ਹੀ ਨਾਗਰਿਕਾਂ ਦੀਆਂ ਸ਼ਿਕਾਇਤਾਂ ਵਾਲੇ ਛੋਟੇ ਕੇਸਾਂ ਵਿੱਚ ਹੀ ਸਾਹਮਣੇ ਆਉਂਦੇ ਹਨ। ਅਜਿਹੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ, ਅਦਾਲਤ ਸਧਾਰਨ ਸੰਵਿਧਾਨਕ ਜ਼ਿੰਮੇਵਾਰੀਆਂ ਦੀ ਪਾਲਣਾ ਕਰਦੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਅੱਗੇ ਕਿਹਾ ਕਿ ਸਾਡੀ ਅਦਾਲਤ ਲਿੰਗ ਸਮਾਨਤਾ ਦੀ ਮਜ਼ਬੂਤ ​​ਸਮਰਥਕ ਵਜੋਂ ਉੱਭਰੀ ਹੈ, ਭਾਵੇਂ ਇਹ ਵਿਰਾਸਤ ਦੇ ਕਾਨੂੰਨ ਦੀ ਵਿਆਖਿਆ ਹੋਵੇ ਜਾਂ ਹਥਿਆਰਬੰਦ ਬਲਾਂ ਵਿੱਚ ਔਰਤਾਂ ਦੇ ਦਾਖ਼ਲੇ ਨੂੰ ਸੁਰੱਖਿਅਤ ਕਰਨਾ ਹੋਵੇ।

The post ਕੋਈ ਵੀ ਕੇਸ ਛੋਟਾ ਜਾਂ ਵੱਡਾ ਨਹੀਂ, ਅਦਾਲਤ ਲਿੰਗ ਸਮਾਨਤਾ ਦੀ ਮਜ਼ਬੂਤ ​​ਸਮਰਥਕ: CJI ਚੰਦਰਚੂੜ appeared first on TheUnmute.com - Punjabi News.

Tags:
  • breaking-news
  • chief-justice
  • chief-justice-dy-chandrachud
  • cji
  • cji-chandrachud
  • dy-chandrachud
  • gender-equality
  • india
  • justice
  • news

ਪੰਜਾਬ ਦੇ 17 ਜ਼ਿਲ੍ਹਿਆਂ 'ਚ ਸਥਾਪਿਤ ਡਾ. ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਤੇ ਰੱਖ ਰਖਾਅ ਲਈ 2.91 ਕਰੋੜ ਦੀ ਰਾਸ਼ੀ ਜ਼ਾਰੀ

Saturday 04 February 2023 09:03 AM UTC+00 | Tags: 17 aam-aadmi-party backward-classes br-ambedkar-bhawans breaking-news cm-bhagwant-mann dr-baljit-kaur news punjab punjab-news the-unmute-breaking-news

ਚੰਡੀਗੜ੍ਹ, 4 ਫਰਵਰੀ 2023: ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਸਥਾਪਤ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2022-23 ਵਾਸਤੇ 2.91 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਕਰਕੇ 2.91 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ। ਹੁਣ ਤੱਕ 17 ਜਿਲ੍ਹਿਆਂ ਵਿੱਚ ਡਾ.ਬੀ.ਆਰ ਅੰਬੇਦਕਰ ਭਵਨ ਦੀ ਸਥਾਪਨਾ ਕੀਤੀ ਗਈ ਹੈ।

ਬਾਕੀ ਰਹਿੰਦੇ ਛੇ ਜਿਲਿਆਂ ਵਿੱਚੋਂ ਐਸ.ਏ.ਐਸ.ਨਗਰ, ਬਰਨਾਲਾ ਅਤੇ ਮਲੇਰਕੋਟਲਾ ਵਿੱਚ ਡਾ. ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਦਕਿ ਜਿਲ੍ਹਾ ਪਠਾਨਕੋਟ, ਤਰਨਤਾਰਨ ਅਤੇ ਫਾਜਿਲਕਾ ਵਿਖੇ ਜਮੀਨ ਦਾ ਪ੍ਰਬੰਧ ਹੋ ਚੁੱਕਾ ਹੈ। ਕੈਬਨਿਟ ਮੰਤਰੀ ਨੇ ਡਾ.ਬੀ.ਆਰ.ਅੰਬੇਦਕਰ ਭਵਨਾ ਦੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।

The post ਪੰਜਾਬ ਦੇ 17 ਜ਼ਿਲ੍ਹਿਆਂ 'ਚ ਸਥਾਪਿਤ ਡਾ. ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਤੇ ਰੱਖ ਰਖਾਅ ਲਈ 2.91 ਕਰੋੜ ਦੀ ਰਾਸ਼ੀ ਜ਼ਾਰੀ appeared first on TheUnmute.com - Punjabi News.

Tags:
  • 17
  • aam-aadmi-party
  • backward-classes
  • br-ambedkar-bhawans
  • breaking-news
  • cm-bhagwant-mann
  • dr-baljit-kaur
  • news
  • punjab
  • punjab-news
  • the-unmute-breaking-news

ਸਵੱਛ ਭਾਰਤ ਮਿਸ਼ਨ ਦੇ ਤਹਿਤ ਵਧੀਆ ਅਭਿਆਸਾਂ 'ਤੇ ਇਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ

Saturday 04 February 2023 09:09 AM UTC+00 | Tags: breaking-news municipal-bhawan news swachh-bharat-mission swachh-bharat-mission-punjab

ਚੰਡੀਗੜ੍ਹ, 04 ਫਰਵਰੀ 2023: ਸਵੱਛ ਭਾਰਤ ਮਿਸ਼ਨ (Swachh Bharat Mission) ਤਹਿਤ ਵਧੀਆ ਅਭਿਆਸਾ ਬਾਰੇ ਇੱਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਮਿਉਂਸਪਲ ਭਵਨ, ਸੈਕਟਰ 35 ਚੰਡੀਗੜ੍ਹ ਵਿਖੇ ਕਰਵਾਈ ਗਈ, ਜਿਸ ਦਾ ਉਦਘਾਟਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਕੀਤਾ। ਇਸ ਵਰਕਸ਼ਾਪ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਸਰੋਤ ਵਾਲੀਆਂ ਥਾਵਾਂ 'ਤੇ ਵੱਖ-ਵੱਖ ਕਰਕੇ ਇਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਨੇ ਭਾਗੀਦਾਰਾਂ ਅਤੇ ਰਾਜ ਦੇ ਲੋਕਾਂ ਨੂੰ ਸੂਬੇ ਨੂੰ ਸਾਫ਼ ਸੁਥਰਾ ਬਣਾਉਣ ਲਈ ਸਾਂਝੇ ਤੌਰ 'ਤੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਸਵੱਛਤਾ ਅਤੇ ਸਿਹਤ ਦੋਵੇਂ ਹੀ ਤੱਤ ਮਹੱਤਵਪੂਰਨ ਹਨ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਧੀਆ ਕੰਮ ਕਰ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ਨੇ ਸਵੱਛ ਸਰਵੇਖਣ ਅਭਿਆਨ (Swachh Bharat Mission) 2022 ਵਿੱਚ ਦੇਸ਼ ਭਰ ਵਿੱਚ ਪੰਜਵਾਂ ਸਥਾਨ ਹਾਸਲ ਕੀਤਾ ਸੀ। ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਬਾਕੀ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵੀ ਰੈਂਕ ਹਾਸਲ ਕਰਨ ਵਾਲੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਆਸ ਪ੍ਰਗਟਾਈ ਹੈ ਕਿ ਉਹ ਆਪਣੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਬਿਹਤਰ ਸਫ਼ਾਈ ਕਰਨ ਤਾਂ ਜੋ ਭਵਿੱਖ ਦੇ ਸਰਵੇਖਣ ਵਿੱਚ ਸੂਬਾ ਸਫ਼ਾਈ ਮੁਹਿੰਮ ਵਿੱਚ ਮੋਹਰੀ ਸਥਾਨ ਹਾਸਲ ਕਰ ਸਕੇ।

ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਭਾਗੀਦਾਰਾਂ ਨੂੰ ਕਿਹਾ ਕਿ ਰਾਜ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਕੂੜੇ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕਈ ਸ਼ਹਿਰੀ ਸਥਾਨਕ ਸੰਸਥਾਵਾਂ ਨੇ ਇਸ ਵਿੱਚ ਚੰਗੀ ਤਰੱਕੀ ਕੀਤੀ ਹੈ, ਜਿਸ ਨੇ ਹੋਰ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਕਿਹਾ ਕਿ ਉਹ ਯੋਜਨਾਬੱਧ ਤਰੀਕੇ ਨਾਲ ਕੰਮ ਕਰਕੇ ਸੂਬੇ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣ।

ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਈਸ਼ਾ ਕਾਲੀਆ ਨੇ ਸਾਰੇ ਪ੍ਰਤੀਭਾਗੀਆਂ ਦਾ ਸਵਾਗਤ ਕੀਤਾ ਅਤੇ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਸਵੱਛ ਭਾਰਤ ਮਿਸ਼ਨ  ਤਹਿਤ ਕੀਤੇ ਗਏ ਵੱਖ-ਵੱਖ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਕਾਰਜ ਯੋਜਨਾ ਤਿਆਰ ਕਰਨਾ ਸੀ ਅਤੇ ਰਾਜ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਕੂੜਾ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਵਧੀਆ ਅਭਿਆਸਾ ਬਾਰੇ ਜਾਣਕਾਰੀ ਦਿੱਤੀ ਗਈ।

ਵਰਕਸ਼ਾਪ ਵਿੱਚ ਗੈਰ ਰਸਮੀ ਕੂੜਾ ਇਕੱਠਾ ਕਰਨ ਵਾਲੇ, ਗਿੱਲਾ, ਪਲਾਸਟਿਕ ਅਤੇ ਸੁੱਕਾ ਕੂੜਾ, ਉਸਾਰੀ ਅਤੇ ਢਾਹੁਣ ਵਾਲਾ ਕੂੜਾ, ਬਾਗਬਾਨੀ ਰਹਿੰਦ-ਖੂੰਹਦ, ਵਿਰਾਸਤੀ ਰਹਿੰਦ-ਖੂੰਹਦ ਪ੍ਰਬੰਧਨ ਆਦਿ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਸ ਮੌਕੇ 'ਤੇ ਵੇਸਟ-ਟੂ-ਸੋਰਸ ਅਤੇ ਸਿੰਗਲ-ਯੂਜ਼ ਪਲਾਸਟਿਕ ਦੇ ਵਿਕਲਪਾਂ ਬਾਰੇ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਵੱਖ-ਵੱਖ ਸੰਸਥਾਵਾਂ ਨੇ ਕੂੜਾ ਪ੍ਰਬੰਧਨ ਅਤੇ ਪਲਾਸਟਿਕ ਦੇ ਵਿਕਲਪਾਂ ਨੂੰ ਪ੍ਰਦਰਸ਼ਿਤ ਕੀਤਾ। ਇਸ ਵਰਕਸ਼ਾਪ ਵਿੱਚ ਨਗਰ ਨਿਗਮਾਂ ਦੇ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ਅਤੇ ਜਨਰਲ), ਕਾਰਜਕਾਰੀ ਅਧਿਕਾਰੀ (ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ) ਅਤੇ ਹੋਰ ਅਧਿਕਾਰੀ ਹਾਜ਼ਰ ਸਨ।

The post ਸਵੱਛ ਭਾਰਤ ਮਿਸ਼ਨ ਦੇ ਤਹਿਤ ਵਧੀਆ ਅਭਿਆਸਾਂ 'ਤੇ ਇਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ appeared first on TheUnmute.com - Punjabi News.

Tags:
  • breaking-news
  • municipal-bhawan
  • news
  • swachh-bharat-mission
  • swachh-bharat-mission-punjab

ਮੁਹੰਮਦ ਸਿਰਾਜ ਤੇ ਉਮਰਾਨ ਮਲਿਕ ਨੇ ਤਿਲਕ ਲਗਵਾਉਣ ਤੋਂ ਕੀਤਾ ਇਨਕਾਰ, ਆਲੋਚਕਾਂ ਨੇ ਕੀਤਾ ਟ੍ਰੋਲ

Saturday 04 February 2023 10:40 AM UTC+00 | Tags: australia-vs-india bcci breaking-news cricket-news indian-fast-bowler mohammad-siraj news the-unmute-breaking-news trolled umran-malik

ਚੰਡੀਗੜ੍ਹ, 04 ਫ਼ਰਵਰੀ 2023 : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ 9 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਦੋਵੇਂ ਟੀਮਾਂ ਚਾਰ ਟੈਸਟ ਮੈਚਾਂ ਦੀ ਸੀਰੀਜ਼ ਖੇਡਣਗੀਆਂ। ਇਸ ਤੋਂ ਬਾਅਦ ਤਿੰਨ ਵਨਡੇ ਸੀਰੀਜ਼ ਵੀ ਖੇਡੀ ਜਾਵੇਗੀ ਪਰ ਇਸ ਸੀਰੀਜ਼ ਤੋਂ ਪਹਿਲਾਂ ਹੀ ਭਰਤੀ ਟੀਮ ਦੇ ਦੋ ਅਹਿਮ ਖਿਡਾਰੀ ਵਿਵਾਦਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ (Mohammad Siraj) ਅਤੇ ਉਮਰਾਨ ਮਲਿਕ (Umran Malik) ਨੇ ਹੋਟਲ ‘ਚ ਤਿਲਕ ਲਗਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਾਰਨ ਦੋਵਾਂ ਨੂੰ ਸੋਸ਼ਲ ਮੀਡੀਆ ‘ਤੇ ਟ੍ਰੋਲ ਕੀਤਾ ਜਾ ਰਿਹਾ ਹੈ। ਹਾਲਾਂਕਿ ਕਈ ਪ੍ਰਸ਼ੰਸਕ ਵੀ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ।

ਸਿਰਾਜ  (Mohammad Siraj) ਤੋਂ ਇਲਾਵਾ ਭਾਰਤੀ ਟੀਮ ਦੇ ਬੱਲੇਬਾਜ਼ੀ ਕੋਚ ਵਿਕਰਮ ਰਾਠੌਰ ਅਤੇ ਖੇਡ ਸਟਾਫ਼ ਮੈਂਬਰ ਹਰੀ ਪ੍ਰਸਾਦ ਮੋਹਨ ਨੇ ਵੀ ਤਿਲਕ ਨਹੀਂ ਲਗਾਇਆ ਪਰ ਆਲੋਚਕ ਜਾਣਬੁੱਝ ਕੇ ਸਿਰਾਜ ਅਤੇ ਉਮਰਾਨ ਨੂੰ ਨਿਸ਼ਾਨਾ ਬਣਾ ਕੇ ਮਾਮਲੇ ਨੂੰ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਰਤੀ ਟੀਮ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਟੀਮ ਦੇ ਸਾਰੇ ਮੈਂਬਰ ਹੋਟਲ ਦੇ ਅੰਦਰ ਜਾਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਹੋਟਲ ਸਟਾਫ ਟੀਮ ਦੇ ਸਾਰੇ ਮੈਂਬਰਾਂ ਦਾ ਤਿਲਕ ਲਗਾ ਕੇ ਸਵਾਗਤ ਕਰ ਰਹੀ ਹੈ ਪਰ ਭਾਰਤੀ ਟੀਮ ਦੇ ਕੁਝ ਮੈਂਬਰਾਂ ਨੇ ਤਿਲਕ ਲਗਵਾਉਣ ਤੋਂ ਇਨਕਾਰ ਕਰ ਦਿੱਤਾ।

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਉਮਰਾਨ ਮਲਿਕ, ਮੁਹੰਮਦ ਸਿਰਾਜ, ਵਿਕਰਮ ਰਾਠੌਰ ਅਤੇ ਹਰੀ ਪ੍ਰਸਾਦ ਮੋਹਨ ਤਿਲਕ ਲਗਵਾਉਣ ਤੋਂ ਇਨਕਾਰ ਕਰਦੇ ਹਨ। ਹਾਲਾਂਕਿ ਟੀਮ ਦੇ ਬਾਕੀ ਮੈਂਬਰ ਤਿਲਕ ਲਗਾਉਂਦੇ ਹਨ ਅਤੇ ਕਈ ਮੈਂਬਰ ਐਨਕਾਂ ਉਤਾਰ ਕੇ ਵੀ ਤਿਲਕ ਲਗਵਾਉਂਦੇ ਹਨ। ਆਲੋਚਕਾਂ ਦਾ ਕਹਿਣਾ ਹੈ ਕਿ ਸਿਰਾਜ ਅਤੇ ਉਮਰਾਨ ਮਲਿਕ ਆਪਣੇ ਧਰਮ ਨੂੰ ਲੈ ਕੇ ਬਹੁਤ ਕੱਟੜ ਹਨ। ਇਸ ਕਰਕੇ ਦੋਵੇਂ ਤਿਲਕ ਨਹੀਂ ਲਗਵਾ ਰਹੇ |।

The post ਮੁਹੰਮਦ ਸਿਰਾਜ ਤੇ ਉਮਰਾਨ ਮਲਿਕ ਨੇ ਤਿਲਕ ਲਗਵਾਉਣ ਤੋਂ ਕੀਤਾ ਇਨਕਾਰ, ਆਲੋਚਕਾਂ ਨੇ ਕੀਤਾ ਟ੍ਰੋਲ appeared first on TheUnmute.com - Punjabi News.

Tags:
  • australia-vs-india
  • bcci
  • breaking-news
  • cricket-news
  • indian-fast-bowler
  • mohammad-siraj
  • news
  • the-unmute-breaking-news
  • trolled
  • umran-malik

CM ਮਾਨ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਸਮਾਜਿਕ ਬੁਰਾਈਆਂ ਜੜ੍ਹੋਂ ਖ਼ਤਮ ਕਰਨ ਦਾ ਸੱਦਾ

Saturday 04 February 2023 10:48 AM UTC+00 | Tags: bhagwant-mann breaking-news news punjab-news sri-guru-ravidas-ji the-unmute-breaking-news the-unmute-latest-news the-unmute-punjabi-news

ਜਲੰਧਰ, 4 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ (Sri Guru Ravidas Ji) ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕਰਦਿਆਂ ਸਮਾਜ ਵਿੱਚ ਫੈਲੀਆਂ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਵਿਸ਼ਵ ਨੂੰ ਮਨੁੱਖਤਾ ਦਾ ਮਾਰਗ ਦਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਇਹ ਬਾਣੀ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਤੋਂ ਮੁਕਤੀ ਦਿਵਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਦਿਖਾਏ ਰਸਤੇ 'ਤੇ ਚੱਲਦਿਆਂ ਸੂਬਾ ਸਰਕਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਵੱਲੋਂ ਦਰਸਾਏ ਬਰਾਬਰੀ ਦੇ ਮਾਰਗ ਅਨੁਸਾਰ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਗਰੀਬੀ ਨੂੰ ਦੂਰ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਮਾਨ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਇਹ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਬਦਕਿਸਮਤੀ ਨਾਲ ਸੂਬੇ ਦੀ ਸੱਤਾ 'ਤੇ ਕਾਬਜ਼ ਲੋਕਾਂ ਨੇ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਰੱਖੇ ਫੰਡਾਂ ਦੀ ਵੀ ਲੁੱਟ ਕੀਤੀ ਗਈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਲੁੱਟਿਆ ਗਿਆ ਇੱਕ-ਇੱਕ ਪੈਸਾ ਉਨ੍ਹਾਂ ਕੋਲੋਂ ਵਸੂਲ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਇਸ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰਤਾ ਵਾਲੇ ਸਮਾਜ ਵੱਲ ਸੇਧ ਦਿੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ (Sri Guru Ravidas Ji)  ਇੱਕ ਮਹਾਨ ਅਧਿਆਤਮਿਕ ਦੂਤ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਤਬਕਿਆਂ ਦੇ ਮਸੀਹਾ, ਨੇ ਸਾਨੂੰ ਨੇਕ ਜੀਵਨ ਜਿਊਣ ਦਾ ਉਪਦੇਸ਼ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ 'ਪ੍ਰਕਾਸ਼ ਉਤਸਵ' ਅਜਿਹੇ ਸਮਾਜ ਦੀ ਸਿਰਜਣਾ ਦੇ ਕਾਰਜ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਅਤੇ ਗੌਰਵ ਨਾਲ ਜੀਵਨ ਬਤੀਤ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ 'ਤੇ ਗੁਰੂ ਜੀ ਦਾ ਪ੍ਰਕਾਸ਼ ਉਤਸਵ ਮਨਾਉਣ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਨਿਮਰਤਾ ਅਤੇ ਮਾਨਵੀ ਸਨਮਾਨ ਦੀ ਭਾਵਨਾ ਨੂੰ ਮੂਰਤੀਮਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ (Sri Guru Ravidas Ji) ਦਾ ਮਹਾਨ ਸੰਦੇਸ਼ ਸਦੀਆਂ ਤੋਂ ਸਮੁੱਚੇ ਸਮਾਜ ਲਈ ਗਿਆਨ ਦਾ ਸਰੋਤ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹੇ ਮਾਨਵਤਾ ਭਰਪੂਰ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ ਜਿੱਥੇ ਹਰੇਕ ਵਿਅਕਤੀ ਨੂੰ ਉਸ ਦੀ ਜਾਤ, ਨਸਲ, ਧਰਮ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤਾ ਗਿਆ ਪਿਆਰ, ਦਇਆ ਅਤੇ ਬਰਾਬਰੀ ਦਾ ਸੰਦੇਸ਼ ਆਉਣ ਵਾਲੇ ਸਮੇਂ ਵਿੱਚ ਵੀ ਸਾਨੂੰ ਸਮਰਪਣ ਅਤੇ ਸ਼ਰਧਾ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹ ਮਹਾਨ ਗੁਰੂਆਂ, ਸ਼ਹੀਦਾਂ, ਸੰਤਾਂ ਅਤੇ ਪੀਰਾਂ ਨਾਲ ਸਬੰਧਤ ਵੱਖ-ਵੱਖ ਸਮਾਗਮਾਂ ਵਿੱਚ ਸ਼ਮੂਲੀਅਤ ਕਰਦੇ ਹਨ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੇਖ ਕੇ ਹੈਰਾਨੀ ਹੋਈ ਹੈ ਕਿ ਅਜਿਹੀਆਂ ਜ਼ਿਆਦਾਤਰ ਥਾਵਾਂ 'ਤੇ ਉਨ੍ਹਾਂ ਦਾ ਇਹ ਕਹਿ ਕੇ ਸਵਾਗਤ ਕੀਤਾ ਜਾਂਦਾ ਹੈ ਕਿ ਉਹ ਇਸ ਸਮਾਗਮ ਦਾ ਹਿੱਸਾ ਬਣਨ ਵਾਲੇ ਪਹਿਲੇ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਕੋਲ ਅਜਿਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸਮਾਂ ਵੀ ਨਹੀਂ ਸੀ, ਉਨ੍ਹਾਂ ਨੂੰ ਹੁਣ ਲੋਕਾਂ ਨੇ ਬਾਹਰ ਦਾ ਰਾਹ ਵਿਖਾ ਦਿੱਤਾ।

ਇਸ ਤੋਂ ਪਹਿਲਾਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼ੀਤਲ ਅੰਗੁਰਾਲ, ਬਲਕਾਰ ਸਿੰਘ, ਰਮਨ ਅਰੋੜਾ ਤੇ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਤੇ ਹੋਰ ਵੀ ਹਾਜ਼ਰ ਸਨ।

The post CM ਮਾਨ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਸਮਾਜਿਕ ਬੁਰਾਈਆਂ ਜੜ੍ਹੋਂ ਖ਼ਤਮ ਕਰਨ ਦਾ ਸੱਦਾ appeared first on TheUnmute.com - Punjabi News.

Tags:
  • bhagwant-mann
  • breaking-news
  • news
  • punjab-news
  • sri-guru-ravidas-ji
  • the-unmute-breaking-news
  • the-unmute-latest-news
  • the-unmute-punjabi-news

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਗੁਰੂ ਰਵਿਦਾਸ ਜਯੰਤੀ ਮੌਕੇ ਲੋਕਾਂ ਨੂੰ ਵਧਾਈ

Saturday 04 February 2023 10:55 AM UTC+00 | Tags: aam-aadmi-party breaking-news cm-bhagwant-mann news punjabi-news sri-guru-ravidas-jayanti sri-guru-ravidas-ji the-unmute-punjab

ਚੰਡੀਗੜ੍ਹ, 04 ਫਰਵਰੀ 2023: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਸ੍ਰੀ ਗੁਰੂ ਰਵਿਦਾਸ ਜਯੰਤੀ (Sri Guru Ravidas Jayanti) ਮੌਕੇ ਲੋਕਾਂ ਨੂੰ ਵਧਾਈ ਦਿੱਤੀ। ਰਾਜਪਾਲ ਨੇ ਆਪਣੇ ਸੰਦੇਸ਼ ਵਿੱਚ ਮਹਾਨ ਸੰਤ ਅਤੇ ਧਰਮ ਸੁਧਾਰਕ ਦੀ ਵਡਿਆਈ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਸਾਡੀ ਧਰਤੀ ਦੇ ਮਹਾਨ ਸੰਤਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਦੱਬੇ-ਕੁਚਲੇ ਲੋਕਾਂ ਦਾ ਸਮਰਥਨ ਕੀਤਾ ਅਤੇ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਅਣਥੱਕ ਯਤਨ ਕੀਤੇ।

ਉਹਨਾਂ ਮਹਾਨ ਸੰਤ ਦੇ ਸ਼ਬਦਾਂ "ਰਾਇਦਾਸ ਮਨੁੱਖ ਨਾ ਜੁੜ ਸਕੇ, ਜਦੋਂ ਤੱਕ ਜਾਤੀ ਨਾ ਜਾਤ" ਨੂੰ ਯਾਦ ਕੀਤਾ ਜਿਸ ਦਾ ਭਾਵ ਜਦੋਂ ਤੱਕ ਜਾਤ-ਪਾਤ ਦੇ ਅਧਾਰ 'ਤੇ ਵਿਤਕਰਾ ਜਾਰੀ ਰਹੇਗਾ, ਲੋਕ ਇੱਕ ਦੂਜੇ ਨਾਲ ਜੁੜ ਨਹੀਂ ਸਕਣਗੇ ਅਤੇ ਸਮਾਜਿਕ ਸਦਭਾਵਨਾ ਸੰਭਵ ਨਹੀਂ ਹੋਵੇਗੀ, ਸਮਾਜਿਕ ਏਕਤਾ ਸੰਭਵ ਨਹੀਂ ਹੋਵੇਗੀ ਅਤੇ ਸਮਾਜ ਵਿੱਚ ਸਮਾਨਤਾ ਨਹੀਂ ਹੋਵੇਗੀ। ਰਾਜਪਾਲ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਸੋਚ ਅਨੁਸਾਰ ਜਾਤੀ ਅਤੇ ਵਰਗ ਰਹਿਤ ਸਮਾਜ ਸਿਰਜਣਾ ਦੀ ਲੋੜ 'ਤੇ ਜ਼ੋਰ ਦਿੱਤਾ।

ਪੁਰੋਹਿਤ ਨੇ ਕਿਹਾ ਕਿ ਆਪਸੀ ਪਿਆਰ, ਦਇਆ, ਸਹਿਣਸ਼ੀਲਤਾ ਅਤੇ ਸਮਾਨਤਾ ਬਾਰੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ। ਉਹਨਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ (Sri Guru Ravidas Jayanti) ਦੀ ਮਹਾਨ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਹੀ ਉਹਨਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੈ।

The post ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਗੁਰੂ ਰਵਿਦਾਸ ਜਯੰਤੀ ਮੌਕੇ ਲੋਕਾਂ ਨੂੰ ਵਧਾਈ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • news
  • punjabi-news
  • sri-guru-ravidas-jayanti
  • sri-guru-ravidas-ji
  • the-unmute-punjab

ਚੰਡੀਗੜ੍ਹ, 04 ਫਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ (Sri Guru Hari Rai Sahib) ਦਾ ਪ੍ਰਕਾਸ਼ ਪੁਰਬ ਉਹਨਾਂ ਦੇ ਜਨਮ ਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ |

ਜ਼ਿਕਰਯੋਗ ਹੈ ਕਿ ਜਿੱਥੇ ਪੂਰੇ ਦਿਨ ਧਾਰਮਿਕ ਦੀਵਾਨ ਸਜਾਏ ਗਏ ਉੱਥੇ ਹੀ ਰਾਤ ਨੂੰ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ, ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀਏ ਅਤੇ ਹਜੂਰੀ ਰਾਗੀ ਸਿੰਘਾਂ ਨੇ ਗੁਰੂ ਜਸ ਗਾ ਕੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ |

ਕਾਰ ਸੇਵਾ ਵਾਲੇ ਬਾਬਾ ਤੋਂ ਇਲਾਵਾ ਸਮੂਹ ਸੰਗਤਾਂ ਵੱਲੋਂ ਰਾਤ ਨੂੰ ਆਸ਼ਾਵਾਦੀ ਅਤੇ ਫੁੱਲਾਂ ਦੀ ਵਰਖਾ ਪ੍ਰਬੰਧ ਵਿਸ਼ੇਸ਼ ਤੌਰ ‘ਤੇ ਕੀਤੀ ਗਈ | ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਿੱਥੇ ਵੱਖ-ਵੱਖ ਤਰਾਂ ਦੀ ਮਠਿਆਈ ਦੇ ਲੰਗਰ ਲਗਾਏ ਗਏ ਉੱਥੇ ਹੀ ਦਵਾਈਆਂ ਤੇ ਜੜੀ-ਬੂਟੀਆਂ ਦਾ ਲੰਗਰ ਵੀ ਲਗਾਇਆ ਗਿਆ |

The post ਸ੍ਰੀ ਗੁਰੁ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ ਪੁਰਬ ਮੌਕੇ ਮਹਾਨ ਗੁਰਮਤਿ ਸਮਾਗਮ ਕਰਵਾਇਆ appeared first on TheUnmute.com - Punjabi News.

Tags:
  • breaking-news
  • news
  • punjab-news
  • sgpc
  • sri-guru-hari-rai-sahib

ਪਦਮ ਭੂਸ਼ਣ ਨਾਲ ਸਨਮਾਨਿਤ ਗਾਇਕਾ ਵਾਣੀ ਜੈਰਾਮ ਦੀ ਘਰ 'ਚ ਮਿਲੀ ਲਾਸ਼, ਜਾਂਚ 'ਚ ਜੁਟੀ ਪੁਲਿਸ

Saturday 04 February 2023 11:08 AM UTC+00 | Tags: breaking-news famous-singer-vani-jairam india news padma-bhushan-awarded-singer-vani-jairam vani-jairam vani-jairam-passes-away

ਚੰਡੀਗੜ੍ਹ, 04 ਫਰਵਰੀ 2023: ਮਨੋਰੰਜਨ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇਸ ਸਾਲ ਪਦਮ ਭੂਸ਼ਣ ਨਾਲ ਸਨਮਾਨਿਤ ਮਸ਼ਹੂਰ ਗਾਇਕ ਵਾਣੀ ਜੈਰਾਮ (Vani Jairam) ਦਾ ਦਿਹਾਂਤ ਹੋ ਗਿਆ ਹੈ। 77 ਸਾਲਾ ਗਾਇਕਾ ਚੇਨਈ ਵਿੱਚ ਆਪਣੇ ਘਰ ਵਿੱਚ ਮ੍ਰਿਤਕ ਪਾਈ ਗਈ ਹੈ। ਉਨ੍ਹਾਂ ਦੀ ਮੌਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਹੀ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ।

ਪੁਲਿਸ ਵਾਣੀ ਜੈਰਾਮ (Vani Jairam) ਦੇ ਘਰ ਵੀ ਉਸਦੀ ਮੌਤ ਦੀ ਜਾਂਚ ਲਈ ਪਹੁੰਚ ਗਈ ਹੈ। ਇਸ ਦੇ ਨਾਲ ਹੀ ਵਾਨੀ ਜੈਰਾਮ ਦੇ ਘਰ ਕੰਮ ਕਰਨ ਵਾਲੀ ਮਲਾਰਕੋਡੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਮਲਾਰਕੋਡੀ ਨੇ ਕਿਹਾ, ’ਮੈਂ’ਤੁਸੀਂ ਪੰਜ ਵਾਰ ਘੰਟੀ ਵਜਾਈ, ਪਰ ਉਨ੍ਹਾਂ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇੱਥੋਂ ਤੱਕ ਕਿ ਮੇਰੇ ਪਤੀ ਨੇ ਉਸ ਨੂੰ ਫ਼ੋਨ ਕੀਤਾ ਪਰ ਉਸ ਨੇ ਫ਼ੋਨ ਨਹੀਂ ਚੁੱਕਿਆ। ਉਹ ਇਸ ਘਰ ਵਿਚ ਇਕੱਲੀ ਰਹਿੰਦੀ ਸੀ।

ਦੱਸ ਦੇਈਏ ਕਿ ਵਾਣੀ ਜੈਰਾਮ ਨੇ ਹਿੰਦੀ, ਤਮਿਲ ਤੇਲਗੂ, ਮਲਿਆਲਮ, ਮਰਾਠਾ, ਬੰਗਾਲੀ ਸਮੇਤ ਕਈ ਭਾਸ਼ਾਵਾਂ ਵਿੱਚ 10 ਹਜ਼ਾਰ ਤੋਂ ਵੱਧ ਗੀਤਾਂ ਨੂੰ ਆਵਾਜ਼ ਦਿੱਤੀ ਹੈ। ਉਸ ਨੇ ਬਾਲੀਵੁੱਡ ਫਿਲਮ ‘ਗੁੱਡੀ’ (1971) ‘ਚ ‘ਬੋਲੇ ਰੇ ਪਾਪੀਹਾ ਰੇ’ ਗੀਤ ਗਾਇਆ ਸੀ। ਵਾਣੀ ਜੈਰਾਮ ਨੂੰ ਤਿੰਨ ਵਾਰ ਸਰਵੋਤਮ ਪਲੇਬੈਕ ਗਾਇਕਾ ਲਈ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਉਹ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕੇਰਲ, ਮਹਾਰਾਸ਼ਟਰ, ਗੁਜਰਾਤ ਅਤੇ ਉੜੀਸਾ ਤੋਂ ਵੀ ਸਟੇਟ ਐਵਾਰਡ ਪ੍ਰਾਪਤ ਕਰ ਚੁੱਕੇ ਹਨ।

The post ਪਦਮ ਭੂਸ਼ਣ ਨਾਲ ਸਨਮਾਨਿਤ ਗਾਇਕਾ ਵਾਣੀ ਜੈਰਾਮ ਦੀ ਘਰ ‘ਚ ਮਿਲੀ ਲਾਸ਼, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News.

Tags:
  • breaking-news
  • famous-singer-vani-jairam
  • india
  • news
  • padma-bhushan-awarded-singer-vani-jairam
  • vani-jairam
  • vani-jairam-passes-away

ਮੁੱਖ ਮੰਤਰੀ ਵੱਲੋਂ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਾਂ ਨੂੰ ਅਪੀਲ: ਸੂਬੇ 'ਚ ਸਿੱਖਿਆ ਕ੍ਰਾਂਤੀ ਦੇ ਮੋਹਰੀ ਬਣੋ

Saturday 04 February 2023 11:16 AM UTC+00 | Tags: 36-principals aam-aadmi-party cm-bhagwant-mann news punjab punjab-news singapore the-unmute-breaking-news the-unmute-report

ਚੰਡੀਗੜ੍ਹ, 4 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੱਖਿਆ ਦੇ ਖੇਤਰ ਵਿੱਚ ਆਪਣੇ ਪੇਸ਼ੇਵਰ ਗਿਆਨ ਅਤੇ ਮੁਹਾਰਤ ਨੂੰ ਅਪਗ੍ਰੇਡ ਕਰਨ ਲਈ ਸਿੰਗਾਪੁਰ (Singapore) ਜਾਣ ਵਾਸਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇੱਥੇ ਮਗਸੀਪਾ ਵਿਖੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿੱਚ ਪਿਛਲੇ 10 ਮਹੀਨਿਆਂ ਤੋਂ ਚੱਲ ਰਹੀ ਸਿੱਖਿਆ ਕ੍ਰਾਂਤੀ ਦੇ ਮੋਹਰੀ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਅਧਿਆਪਕਾਂ ਦੀ ਵਿਦੇਸ਼ੀ ਸਿਖਲਾਈ ਲਈ ਸੂਬਾਈ ਯੋਜਨਾ ਦਾ ਹਿੱਸਾ ਹੈ, ਜਿਸ ਨੂੰ ਸ਼ੁੱਕਰਵਾਰ ਨੂੰ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ।

ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ ਤਾਂ ਜੋ ਉਹ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇੱਕੋ-ਇੱਕ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਦੇ ਆਪਣੇ ਪੜ੍ਹੇ-ਲਿਖੇ ਹਾਣੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣਾ ਅਤੇ ਜੀਵਨ ਵਿੱਚ ਕਾਮਯਾਬ ਬਣਾਉਣਾ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕ ਸਕਦੇ ਹਨ। ਇਸ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮਿਆਰੀ ਸਿਖਲਾਈ ਯਕੀਨੀ ਬਣਾ ਕੇ ਉਨ੍ਹਾਂ ਦੇ ਅਧਿਆਪਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਸ ਗਰੰਟੀ ਦੇ ਹਿੱਸੇ ਵਜੋਂ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਸਿਖਲਾਈ ਲਈ ਅੱਜ 4 ਫਰਵਰੀ ਨੂੰ ਸਿੰਗਾਪੁਰ (Singapore) ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਹ ਪ੍ਰਿੰਸੀਪਲ 6 ਤੋਂ 10 ਫਰਵਰੀ ਤੱਕ ਹੋਣ ਵਾਲੇ ਪ੍ਰੋਫੈਸ਼ਨਲ ਟੀਚਰ ਟਰੇਨਿੰਗ ਸੈਮੀਨਾਰ ਵਿੱਚ ਭਾਗ ਲੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਪੂਰੀ ਕਰਨ ਤੋਂ ਬਾਅਦ ਇਹ ਪਹਿਲਾ ਬੈਚ 11 ਫਰਵਰੀ ਨੂੰ ਪਰਤੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਿਖਲਾਈ ਅਧਿਆਪਕਾਂ ਨੂੰ ਆਧੁਨਿਕ ਅਧਿਆਪਨ ਅਭਿਆਸਾਂ ਅਤੇ ਲੀਡਰਸ਼ਿਪ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਸੋਚ ਨੂੰ ਹੋਰ ਵਿਸ਼ਾਲ ਕਰੇਗੀ।

ਮਹਾਂਮਾਰੀ ਤੋਂ ਬਾਅਦ ਦੇ ਸੰਸਾਰ ਵਿੱਚ ਸਿੱਖਿਆ ਦੇ ਉਦੇਸ਼ਾਂ ਨੂੰ ਪੂਰਾ ਕਰਨ ਲਈ ਅਧਿਆਪਨ-ਸਿਖਲਾਈ ਸਮੱਗਰੀ ਅਤੇ ਆਡੀਓ-ਵਿਜ਼ੂਅਲ ਤਕਨਾਲੋਜੀ ਦੀ ਸਿਰਜਣਾ, ਰਣਨੀਤਕ ਪ੍ਰਬੰਧਨ, ਸਕੂਲ ਸੱਭਿਆਚਾਰ ਨੂੰ ਨਵਾਂ ਆਕਾਰ ਦੇਣਾ, ਅਧਿਆਪਕਾਂ ਦਾ ਪੇਸ਼ੇਵਰ ਹੁਨਰ ਨਿਖਾਰਨਾ ਅਤੇ ਪਾਠਕ੍ਰਮ ਦੀ ਅਗਵਾਈ ਇਸ ਸਿਖਲਾਈ ਵਿੱਚ ਸ਼ਾਮਲ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਮਿਸਾਲੀ ਪਹਿਲਕਦਮੀ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਮੀਲ ਪੱਥਰ ਸਾਬਤ ਹੋਵੇਗੀ ਅਤੇ ਇਨ੍ਹਾਂ ਯਤਨਾਂ ਨਾਲ ਪੰਜਾਬ ਜਲਦੀ ਹੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣੇਗਾ।

The post ਮੁੱਖ ਮੰਤਰੀ ਵੱਲੋਂ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਾਂ ਨੂੰ ਅਪੀਲ: ਸੂਬੇ ‘ਚ ਸਿੱਖਿਆ ਕ੍ਰਾਂਤੀ ਦੇ ਮੋਹਰੀ ਬਣੋ appeared first on TheUnmute.com - Punjabi News.

Tags:
  • 36-principals
  • aam-aadmi-party
  • cm-bhagwant-mann
  • news
  • punjab
  • punjab-news
  • singapore
  • the-unmute-breaking-news
  • the-unmute-report

ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਕੰਮਾਂ 'ਚ ਹੋਰ ਸੁਧਾਰ ਲਿਆਉਣ ਲਈ ਅਧਿਕਾਰੀਆਂ ਤੋਂ ਸੁਝਾਅ ਮੰਗੇ

Saturday 04 February 2023 11:20 AM UTC+00 | Tags: aam-aadmi-party breaking-news cm-bhagwant-mann harbhajan-singh-eto news public-works-minister punjab-government punjab-news the-unmute-breaking-news the-unmute-punjabi-news

ਚੰਡੀਗੜ੍ਹ, 4 ਫ਼ਰਵਰੀ 2023: ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਅਤੇ ਇਮਾਰਤਾਂ ਦੇ ਕੀਤੇ ਜਾਣ ਵਾਲੇ ਕੰਮਾਂ ਵਿੱਚ ਹੋਰ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣ ਲਈ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਅਧਿਕਾਰੀਆਂ ਤੋਂ ਸੁਝਾਅ ਮੰਗੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਇੱਕ-ਇੱਕ ਪੈਸੇ ਦੀ ਸਾਰਥਕ ਢੰਗ ਨਾਲ ਵਰਤੋਂ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਵਿਭਾਗ ਦੇ ਕੰਮਾਂ ਵਿੱਚ ਮਿਆਰੀ ਸੁਧਾਰ ਲਿਆਂਦੇ ਜਾਣਗੇ।

ਇੱਥੇ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਮੁੱਖ ਦਫ਼ਤਰ ਅਤੇ ਖੇਤਰੀ ਅਧਿਕਾਰੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਭਾਗ ਦੀ ਬਿਹਤਰੀ ਲਈ ਹਰੇਕ ਸੁਝਾਅ ਕੀਮਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੀ ਮੀਟਿੰਗ ਦੌਰਾਨ ਇਨ੍ਹਾਂ ਸੁਝਾਵਾਂ ਨੂੰ ਅਮਲੀ ਰੂਪ ਦੇਣ ਲਈ ਰਣਨੀਤੀ ਉਲੀਕੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਪਤ ਸੁਝਾਵਾਂ ਨੂੰ ਵਿਭਾਗ ਦੇ ਨਿਯਮਾਂ ਮੁਤਾਬਕ ਢਾਲ ਕੇ ਅਪਣਾਇਆ ਜਾਵੇਗਾ ਤਾਂ ਜੋ ਕੰਮਾਂ ਵਿੱਚ ਸੁਧਾਰ ਦੇ ਨਾਲ-ਨਾਲ ਕਿਸੇ ਤਰ੍ਹਾਂ ਦੇ ਕਾਨੂੰਨੀ ਅੜਿੱਕੇ ਤੋਂ ਵੀ ਬਚਿਆ ਜਾ ਸਕੇ।

ਕੁਆਲਿਟੀ ਕੰਟਰੋਲ ‘ਤੇ ਜ਼ੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ  ਹਰਭਜਨ ਸਿੰਘ ਈ.ਟੀ.ਓ. (Harbhajan Singh ETO)  ਨੇ ਕਿਹਾ ਕਿ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਖੇਤਰੀ ਪੱਧਰ ‘ਤੇ ਕੁਆਲਿਟੀ ਕੰਟਰੋਲ ਵਿੰਗ ਸਥਾਪਿਤ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ।

ਸੜਕਾਂ ਦੇ ਕੰਮਾਂ ਵਿੱਚ ਊਣਤਾਈਆਂ ਸਥਾਈ ਤੌਰ ‘ਤੇ ਦੂਰ ਕਰਨ ਦੇ ਮਨਸ਼ੇ ਨਾਲ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਸੁਝਾਉਣ ਕਿ ਕਿਵੇਂ ਵਧੀਆ ਸੜਕਾਂ, ਪੁਲ ਅਤੇ ਇਮਾਰਤਾਂ ਦਾ ਨਿਰਮਾਣ ਯਕੀਨੀ ਬਣਾਇਆ ਜਾਵੇ। ਉਨ੍ਹਾਂ ਆਖਿਆ ਕਿ ਹਾਟ-ਮਿਕਸ ਪਲਾਂਟ ਅਤੇ ਸੜਕ ਨਿਰਮਾਣ ਵਾਲੀ ਥਾਂ ‘ਤੇ ਸਮੱਗਰੀ ਜਿਵੇਂ ਲੁੱਕ, ਗਟਕਾ ਆਦਿ ਦੀ ਗੁਣਵੱਤਾ ਲਈ ਮੋਬਾਈਲ ਟੈਸਟਿੰਗ ਸਹੂਲਤ, ਸੂਚਨਾ ਤਕਨੀਕ ਦੀ ਵਰਤੋਂ ਤਹਿਤ ਜੀ.ਪੀ.ਐਸ. ਪ੍ਰਣਾਲੀ ਅਪਨਾਉਣਾ ਅਤੇ ਨਿਗਰਾਨੀ ਤੰਤਰ ਬਾਰੇ ਅਧਿਕਾਰੀ ਆਪਣੇ ਸੁਝਾਅ ਲਿਖਤੀ ਰੂਪ ਵਿੱਚ ਭੇਜਣ। ਕੈਬਨਿਟ ਮੰਤਰੀ ਨੇ ਉਚੇਚੇ ਤੌਰ ‘ਤੇ ਕਿਹਾ ਕਿ ਸੜਕਾਂ ਦੇ ਕੰਮਾਂ ਵਿੱਚ ਲਾਗਤ ਮੁੱਲ ਮਿਲਾਨ (ਸੀ.ਵੀ.ਆਰ.) ਵਿੱਚ ਧੋਖਾਧੜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਲੋਕ ਨਿਰਮਾਣ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਫ਼ੀਲਡ ਵਿੱਚ ਚਲਦੇ ਕੰਮਾਂ ਲਈ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਨੂੰ ਵੀ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਈ ਵਾਰ ਫ਼ੀਲਡ ਵਿੱਚ ਵਿਭਾਗ ਨੂੰ ਹੋਰਨਾਂ ਸਬੰਧਤ ਵਿਭਾਗਾਂ ਤੋਂ ਐਨ.ਓ.ਸੀ. ਅਤੇ ਹੋਰ ਪ੍ਰਵਾਨਗੀਆਂ ਆਦਿ ਲੈਣ ਦੀ ਜ਼ਰੂਰਤ ਪੈਂਦੀ ਹੈ ਅਤੇ ਤਾਲਮੇਲ ਦੀ ਕਮੀ ਕਰਕੇ ਕੰਮਾਂ ਵਿੱਚ ਦੇਰੀ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤਾਲਮੇਲ ਤੰਤਰ ਨੂੰ ਮਜ਼ਬੂਤ ਅਤੇ ਚੁਸਤ-ਦਰੁਸਤ ਕਰਨ ਲਈ ਅਗਲੇ ਦਿਨਾਂ ਦੌਰਾਨ ਰਾਜ ਪੱਧਰ ‘ਤੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ ਜਾਵੇਗੀ।

ਉਨ੍ਹਾਂ ਗੁਣਵੱਤਾ ਭਰਪੂਰ ਸਰਕਾਰੀ ਬੁਨਿਆਦੀ ਢਾਂਚਾ ਯਕੀਨੀ ਬਣਾਉਣ ਲਈ ਅਗਲੇ ਦਿਨਾਂ ਦੌਰਾਨ ਵੱਖ-ਵੱਖ ਸਬੰਧਤ ਵਿਭਾਗਾਂ ਅਤੇ ਠੇਕੇਦਾਰਾਂ ਨਾਲ ਵੀ ਮੀਟਿੰਗ ਕਰਨ ਲਈ ਉੱਚ ਅਧਿਕਾਰੀਆਂ ਨੂੰ ਵਿਉਂਤਬੰਦੀ ਕਰਨ ਲਈ ਆਖਿਆ। ਕੈਬਨਿਟ ਮੰਤਰੀ ਨੇ ਵਿਭਾਗ ਕੋਲ ਉਪਲਬਧ ਫ਼ੰਡਾਂ ਨੂੰ ਲੈਪਸ ਹੋਣ ਤੋਂ ਬਚਾਉਣ ਲਈ ਲੋੜ ਮੁਤਾਬਕ ਵਰਤੋਂ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਵਿਸ਼ੇਸ਼ ਸਕੱਤਰ ਹਰੀਸ਼ ਨਈਅਰ, ਸੰਯੁਕਤ ਸਕੱਤਰ ਸ. ਸਕੱਤਰ ਸਿੰਘ ਬੱਲ, ਚੀਫ਼ ਇੰਜੀਨੀਅਰ (ਮੁੱਖ ਦਫ਼ਤਰ) ਵੀ.ਕੇ. ਚੋਪੜਾ ਅਤੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਫ਼ੀਲਡ ਦੇ ਚੀਫ਼ ਇੰਜੀਨੀਅਰ ਅਤੇ ਨਿਗਰਾਨ ਇੰਜੀਨੀਅਰ ਮੌਜੂਦ ਰਹੇ।

The post ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਕੰਮਾਂ ‘ਚ ਹੋਰ ਸੁਧਾਰ ਲਿਆਉਣ ਲਈ ਅਧਿਕਾਰੀਆਂ ਤੋਂ ਸੁਝਾਅ ਮੰਗੇ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • harbhajan-singh-eto
  • news
  • public-works-minister
  • punjab-government
  • punjab-news
  • the-unmute-breaking-news
  • the-unmute-punjabi-news

ਧਰਤੀ ਹੇਠਲੇ ਪਾਣੀ ਦੇ ਮੁਲਾਂਕਣ ਸੰਬੰਧੀ ਜ਼ੋਨਾਂ ਬਾਰੇ ਜਾਣਕਾਰੀ ਵੈਬਸਾਈਟ 'ਤੇ ਜਾਰੀ

Saturday 04 February 2023 11:29 AM UTC+00 | Tags: aam-aadmi-party breaking-news news punjab punjab-government punjab-ground-water-extraction punjab-water-regulation the-unmute the-unmute-breaking-news the-unmute-punjab

ਚੰਡੀਗੜ੍ਹ, 4 ਫ਼ਰਵਰੀ 2023: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਨੇ "ਪੰਜਾਬ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਨਿਰਦੇਸ਼, 2023"ਨੂੰ ਨੋਟੀਫਾਈ ਕੀਤਾ ਹੈ ਜੋ 1 ਫਰਵਰੀ, 2023 ਤੋਂ ਲਾਗੂ ਹੋ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਨਵੇਂ ਦਿਸ਼ਾ-ਨਿਰਦੇਸ਼ ਧਰਤੀ ਹੇਠਲੇ ਪਾਣੀ ਨੂੰ ਨਿਯਮਤ ਕਰਨ ਤੋਂ ਇਲਾਵਾ ਉਪਭੋਗਤਾਵਾਂ ਨੂੰ ਜਲ ਸੰਭਾਲ ਸਕੀਮਾਂ ਰਾਹੀਂ ਪਾਣੀ ਦੀ ਸੰਭਾਲ ਲਈ ਵੀ ਉਤਸ਼ਾਹਿਤ ਕਰਦੇ ਹਨ। ਅਥਾਰਟੀ ਸੂਬਾ ਸਰਕਾਰ ਦੇ ਵਿਭਾਗਾਂ ਦੁਆਰਾ ਲਾਗੂ ਕੀਤੇ ਜਾਣ ਵਾਲੇ ਜਨਤਕ ਜਲ ਸੰਭਾਲ ਪ੍ਰੋਜੈਕਟਾਂ ਨੂੰ ਵੀ ਫੰਡ ਦੇਵੇਗੀ।

ਪੀ.ਡਬਲਯੂ.ਆਰ.ਡੀ.ਏ. ਭਾਰਤ ਦੀ ਪਹਿਲੀ ਜਲ ਅਥਾਰਟੀ ਹੈ ਜਿਸ ਨੇ ਜਲ ਸੰਭਾਲ ਲਈ ਛੋਟ ਦੇਣ ਦੀ ਪ੍ਰਕਿਰਿਆ ਨੂੰ ਲਾਗੂ ਕੀਤਾ ਹੈ। ਉਪਭੋਗਤਾ ਅਥਾਰਟੀ ਦੀ ਪ੍ਰਵਾਨਗੀ ਨਾਲ ਜਲ ਸੰਭਾਲ ਯੋਜਨਾ ਨੂੰ ਯੂਨਿਟ ਦੇ ਅੰਦਰ ਜਾਂ ਬਾਹਰ ਲਾਗੂ ਕਰਨ ਦੀ ਚੋਣ ਕਰ ਸਕਦੇ ਹਨ। ਉਪਭੋਗਤਾ ਪਾਣੀ ਦੀ ਸੰਭਾਲ ਰਿਆਇਤ ਪ੍ਰਾਪਤ ਕਰਨ ਦਾ ਹੱਕਦਾਰ ਹੋਵੇਗਾ। ਹਰ ਘਣ ਮੀਟਰ (1,000 ਲੀਟਰ) ਪਾਣੀ ਦੀ ਸੰਭਾਲ ਲਈ ਉਪਭੋਗਤਾ ਨੂੰ 2.50 ਰੁਪਏ ਦੀ ਛੋਟ ਮਿਲੇਗੀ। ਇੱਕ ਯੂਨਿਟ ਲਈ ਉਪਲਬਧ ਵੱਧ ਤੋਂ ਵੱਧ ਛੋਟ ਇਸ ਦੁਆਰਾ ਕੱਢੇ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਮਾਤਰਾ ਅਤੇ ਉਸ ਜ਼ੋਨ 'ਤੇ ਨਿਰਭਰ ਕਰੇਗੀ ਜਿਸ ਵਿੱਚ ਯੂਨਿਟ ਸਥਿਤ ਹੈ।

ਅਥਾਰਟੀ ਦੁਆਰਾ ਭੂਮੀਗਤ ਪਾਣੀ ਕੱਢਣ ਦੇ ਖਰਚਿਆਂ ਦੀ ਵਰਤੋਂ ਵੱਖ-ਵੱਖ ਰਾਜਾਂ ਦੇ ਵਿਭਾਗਾਂ ਦੀਆਂ ਜਨਤਕ ਜਲ ਸੰਭਾਲ ਯੋਜਨਾਵਾਂ ਜਿਵੇਂ ਕਿ ਸਿੰਚਾਈ ਦੇ ਪਾਣੀ ਨੂੰ ਲਿਆਉਣ ਤੇ ਲਿਜਾਣ ਦੀ ਪ੍ਰਕਿਰਿਆ ਵਿੱਚ ਸੁਧਾਰ ਲਈ ਪ੍ਰੋਜੈਕਟ ਵਿਚ ਫੰਡਿੰਗ ਵਾਸਤੇ ਕੀਤੀ ਜਾਵੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਨਹਿਰੀ ਪਾਣੀ ਹੇਠਲੇ ਰਕਬੇ ਨੂੰ ਵਧਾਇਆ ਜਾ ਸਕੇ।

ਅਥਾਰਟੀ ਖੇਤੀਬਾੜੀ ਵਿੱਚ ਪਾਣੀ ਦੀ ਬੱਚਤ ਸਬੰਧੀ ਤਕਨੀਕਾਂ ਵਿੱਚ ਤੇਜ਼ੀ ਲਿਆਉਣ ਅਤੇ ਲਾਗੂਕਰਨ ਦੀ ਸਹੂਲਤ ਦੇਵੇਗਾ। ਇਸ ਮੰਤਵ ਲਈ ਰਾਜ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੰਗਰੂਰ ਜ਼ਿਲ੍ਹੇ ਵਿੱਚ ਸੂਬਾ ਸਰਕਾਰ ਨਾਲ ਤਾਲਮੇਲ ਕਰਕੇ ਪਾਣੀ ਦੀ ਸੰਭਾਲ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰੋਜੈਕਟ ਜ਼ਿਲ੍ਹੇ ਦੇ 29 ਪਿੰਡਾਂ ਦੇ 1720 ਏਕੜ ਦੇ ਖੇਤਰ ਨੂੰ ਕਵਰ ਕਰਦਾ ਹੈ। ਕਿਸਾਨਾਂ ਨੂੰ ਖੇਤੀ ਵਿੱਚ ਪਾਣੀ ਦੀ ਸੁਚੱਜੀ ਵਰਤੋਂ ਲਈ ਪ੍ਰੇਰਿਤ ਕਰਨ ਵਾਸਤੇ ਪਾਣੀ ਦੀ ਬੱਚਤ ਲਈ ਅਜਿਹੇ ਪ੍ਰੋਜੈਕਟ ਉਲੀਕੇ ਜਾ ਰਹੇ ਹਨ।

ਉਪਭੋਗਤਾਵਾਂ ਨੂੰ ਪਾਣੀ ਦੀ ਸੰਭਾਲ ਲਈ ਅਥਾਰਟੀ ਦੀ ਪ੍ਰਵਾਨਗੀ ਨਾਲ ਉਹਨਾਂ ਦੀ ਇਕਾਈ ਦੇ ਅੰਦਰ (ਜਿਵੇਂ ਕਿ ਮੀਂਹ ਦੇ ਪਾਣੀ ਦੀ ਸੰਭਾਲ) ਅਤੇ ਬਾਹਰ ਜਲ ਸੰਭਾਲ ਸਕੀਮਾਂ (ਜਿਵੇਂ ਕਿ ਸਿੰਚਾਈ ਦੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨਾਲ ਸਹਿਯੋਗ ਕਰਨਾ) ਨੂੰ ਲਾਗੂ ਕਰਨ ਕਰਕੇ ਜਲ ਸੰਭਾਲ ਸਬੰਧੀ ਛੋਟ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਜ਼ਮੀਨੀ ਪਾਣੀ ਦੇ ਮੁਲਾਂਕਣ ਸਬੰਧੀ ਜ਼ੋਨਾਂ ਲਈ ਵੈਬਸਾਈਟ https://pwrda.org ਤੇ ਪੰਜਾਬ ਦਾ ਨਕਸ਼ਾ ਵੇਖਿਆ ਜਾ ਸਕਦਾ ਹੈ।

The post ਧਰਤੀ ਹੇਠਲੇ ਪਾਣੀ ਦੇ ਮੁਲਾਂਕਣ ਸੰਬੰਧੀ ਜ਼ੋਨਾਂ ਬਾਰੇ ਜਾਣਕਾਰੀ ਵੈਬਸਾਈਟ ‘ਤੇ ਜਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • news
  • punjab
  • punjab-government
  • punjab-ground-water-extraction
  • punjab-water-regulation
  • the-unmute
  • the-unmute-breaking-news
  • the-unmute-punjab

ਮਹਿਲਾ ਫਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ

Saturday 04 February 2023 11:37 AM UTC+00 | Tags: breaking-news fire-brigade mumbai mumbai-police news recruitment-of-the-womens-fire-brigade the-unmute-punjabi-news womens-fire-brigade

ਚੰਡੀਗੜ੍ਹ, 4 ਫ਼ਰਵਰੀ 2023: ਮੁੰਬਈ ‘ਚ ਸ਼ਨੀਵਾਰ ਨੂੰ ਮਹਿਲਾ ਫਾਇਰ ਬ੍ਰਿਗੇਡ (women’s fire brigade) ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਭੀੜ ਨੂੰ ਕਾਬੂ ਕਰਨ ਲਈ ਮਹਿਲਾ ਪੁਲਿਸ ਨੇ ਉਮੀਦਵਾਰਾਂ ‘ਤੇ ਲਾਠੀਚਾਰਜ ਕਰ ਦਿੱਤਾ । ਮੁੰਬਈ ਫਾਇਰ ਬ੍ਰਿਗੇਡ ਦੇ ਮੁੱਖ ਅਧਿਕਾਰੀ ਨੇ ਕਿਹਾ, ਅਗਲੀ ਚੋਣ ਪ੍ਰਕਿਰਿਆ ਲਈ 3318 ਮਹਿਲਾ ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਸੀ। ਉਚਾਈ ਦੇ ਮਾਪਦੰਡ ਅਨੁਸਾਰ ਉਹ ਯੋਗ ਨਹੀਂ ਸਨ । ਪ੍ਰਦਰਸ਼ਨ ਕਰ ਰਹੀਆਂ ਔਰਤਾਂ ਉਹ ਹਨ ਜੋ ਦੇਰ ਨਾਲ ਆਈ, ਅਸੀਂ ਉਨ੍ਹਾਂ ਲੋਕਾਂ ਨੂੰ ਇਜਾਜ਼ਤ ਨਹੀਂ ਦੇ ਸਕਦੇ ਜੋ ਸਵੇਰੇ 10 ਵਜੇ ਦੇ ਕਰੀਬ ਪਹੁੰਚੇ, ਜਦੋਂ ਸਮਾਂ ਸਵੇਰੇ 8 ਵਜੇ ਦਾ ਸੀ।

The post ਮਹਿਲਾ ਫਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ appeared first on TheUnmute.com - Punjabi News.

Tags:
  • breaking-news
  • fire-brigade
  • mumbai
  • mumbai-police
  • news
  • recruitment-of-the-womens-fire-brigade
  • the-unmute-punjabi-news
  • womens-fire-brigade

ਨਵਜੋਤ ਸਿੰਘ ਸਿੱਧੂ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, CM ਮਾਨ ਤੋਂ ਰਿਹਾਈ ਦੀ ਕੀਤੀ ਮੰਗ

Saturday 04 February 2023 11:50 AM UTC+00 | Tags: aam-aadmi-party amarinder-singh-raja-warring breaking-news cm-bhagwant-mann congress-president-amarinder-singh-raja-warring navjot-singh-sidhu news punjab-congress punjab-government punjab-news raja-warring the-unmute-breaking the-unmute-breaking-news

ਚੰਡੀਗੜ੍ਹ, 4 ਫ਼ਰਵਰੀ 2023: ਪਹਿਲੀ ਵਾਰ ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਰਿਹਾਈ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਨੇ ਟਵਿਟਰ ‘ਤੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਆਪਣੀ ਜਲਦੀ ਰਿਹਾਈ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਨਵਜੋਤ ਸਿੱਧੂ ਦੀ ਰਿਹਾਈ ‘ਤੇ ਵਿਚਾਰ ਕਰਨ ਲਈ ਕਿਹਾ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ ਕਿ ਮੁੱਖ ਮੰਤਰੀ ਮਾਨ ਨੂੰ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਜਲਦੀ ਰਿਹਾਈ ‘ਤੇ ਵਿਚਾਰ ਕਰਨਾ ਚਾਹੀਦਾ ਹੈ। ਇਨਸਾਫ਼ ਨੂੰ ਪੱਖਪਾਤ ਤੋਂ ਉੱਪਰ ਉੱਠ ਕੇ ਸਮਝਿਆ ਜਾਣਾ ਚਾਹੀਦਾ ਹੈ।

Navjot Singh Sidhu

ਇਹ ਪਹਿਲੀ ਵਾਰ ਹੈ ਜਦੋਂ ਰਾਜਾ ਵੜਿੰਗ ਨਵਜੋਤ ਸਿੰਘ ਸਿੱਧੂ ਦੇ ਹੱਕ ‘ਚ ਖੜ੍ਹੇ ਨਜ਼ਰ ਆ ਰਹੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਰਾਜਾ ਵੜਿੰਗ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ, ਪਰ ਸਿੱਧੂ ਉਨ੍ਹਾਂ ਦੇ ਖ਼ਿਲਾਫ਼ ਜਾਂਦੇ ਨਜ਼ਰ ਆਏ । ਜਦੋਂ ਰਾਜਾ ਵੜਿੰਗ ਨਵੀਂ ਸੂਬਾ ਕਮੇਟੀ ਬਣਾ ਰਹੇ ਸਨ ਤਾਂ ਸਿੱਧੂ ਕਾਂਗਰਸੀਆਂ ਤੋਂ ਵੱਖ ਹੋ ਕੇ ਮੀਟਿੰਗਾਂ ਕਰ ਰਹੇ ਸਨ। ਦੋਵਾਂ ਵਿਚਕਾਰ ਤਕਰਾਰ ਸਾਫ਼ ਸੀ।

The post ਨਵਜੋਤ ਸਿੰਘ ਸਿੱਧੂ ਦੇ ਹੱਕ ‘ਚ ਨਿੱਤਰੇ ਰਾਜਾ ਵੜਿੰਗ, CM ਮਾਨ ਤੋਂ ਰਿਹਾਈ ਦੀ ਕੀਤੀ ਮੰਗ appeared first on TheUnmute.com - Punjabi News.

Tags:
  • aam-aadmi-party
  • amarinder-singh-raja-warring
  • breaking-news
  • cm-bhagwant-mann
  • congress-president-amarinder-singh-raja-warring
  • navjot-singh-sidhu
  • news
  • punjab-congress
  • punjab-government
  • punjab-news
  • raja-warring
  • the-unmute-breaking
  • the-unmute-breaking-news

ਪੰਜਾਬ ਦੀ ਆਰਥਿਕਤਾ ਨੂੰ ਲੀਹ 'ਤੇ ਲਿਆਉਣ ਲਈ ਸਰਕਾਰ ਗੰਭੀਰਤਾ ਨਾਲ ਯਤਨਸ਼ੀਲ: ਹਰਪਾਲ ਚੀਮਾ

Saturday 04 February 2023 12:35 PM UTC+00 | Tags: aam-aadmi-party breaking-news cm-bhagwant-mann economy-of-punjab news punjab punjab-news the-unmute-breaking-news the-unmute-latest-news

ਮੋਗਾ, 4 ਫਰਵਰੀ 2023: ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਦਸਾਂ ਮਹੀਨਿਆਂ ਵਿੱਚ ਸੂਬੇ ਦੀ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਆਪਣੇ ਬਹੁਤ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਰਹਿੰਦੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਦਿਨ ਰਾਤ ਯਤਨਸ਼ੀਲ ਹੈ। ਸੂਬੇ ਦੀ ਆਰਥਿਕਤਾ (Economy of Punjab) ਨੂੰ ਮੁੜ ਤੋਂ ਲੀਹ ਉੱਤੇ ਲਿਆਉਣ ਲਈ ਸਰਕਾਰ ਗੰਭੀਰਤਾ ਨਾਲ ਸਿਰਤੋੜ ਯਤਨ ਕਰ ਰਹੀ ਹੈ।

ਉਹ ਅੱਜ ਇੱਥੇ ਹਰਮਨਜੀਤ ਸਿੰਘ ਬਰਾੜ ਨਵ-ਨਿਯੁਕਤ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮੋਗਾ ਵੱਲੋਂ ਅਹੁਦਾ ਸੰਭਾਲਣ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਉਹਨਾਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਪੰਜਾਬ ਸਰਕਾਰ ਦੇ ਜੀ.ਐਸ.ਟੀ. ਮਾਲੀਏ ਵਿੱਚ ਪਹਿਲੀ ਵਾਰ ਰਿਕਾਰਡਤੋੜ ਵਾਧਾ ਦਰਜ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਤਿਆਰ ਕੀਤਾ ਬਜਟ ਭਾਵੇਂ ਪੰਜਾਬ ਦੇ ਲੋਕਾਂ ਨਾਲ ਮਤਰੇਈ ਮਾਂ ਵਾਲੇ ਰਵੱਈਏ ਵਾਲਾ ਹੈ, ਪ੍ਰੰਤੂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਬਜਟ ਵਿੱਚ ਸੂਬੇ ਦੇ ਹਰ ਇੱਕ ਵਰਗ ਦੇ ਲੋਕਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਵਿੱਤ ਮੰਤਰੀ ਨੇ ਕੇਂਦਰੀ ਬਜਟ ਨੂੰ ਪੂੰਜੀਪਤੀਆਂ ਦਾ ਬਜਟ ਕਰਾਰ ਦਿੱਤਾ।

ਉਨਾਂ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਵੱਲੋਂ ਪ੍ਰਫੁੱਲਿਤ ਕੀਤੇ ਗਏ ਭਿ੍ਰਸ਼ਟਾਚਾਰ ਨੂੰ ਜੜ ਤੋਂ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ। ਰਸੂਖਦਾਰ ਲੋਕਾਂ ਵੱਲੋਂ ਸਰਕਾਰ ਦੀਆਂ ਦੱਬੀਆਂ ਜ਼ਮੀਨਾਂ ਨੂੰ ਲਗਾਤਾਰ ਸਰਕਾਰ ਛੁਡਵਾ ਰਹੀ ਹੈ।

ਉਹਨਾਂ ਹਰਮਨਜੀਤ ਸਿੰਘ ਨੂੰ ਜ਼ਿਲਾ ਯੋਜਨਾ ਕਮੇਟੀ ਮੋਗਾ ਦੇ ਚੇਅਰਮੈਨ ਦੀ ਕੁਰਸੀ ਉੱਤੇ ਬਿਠਾ ਕੇ ਵਧਾਈ ਦਿੰਦਿਆਂ ਕਿਹਾ ਕਿ ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਂਦਾ ਰਹੇਗਾ। ਭਵਿੱਖ ਵਿਚ ਵਲੰਟੀਅਰਾਂ ਨੂੰ ਮੈਰਿਟ ਦੇ ਆਧਾਰ ਉੱਤੇ ਅਹੁਦੇਦਾਰੀਆਂ ਮਿਲਣਗੀਆਂ।

ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਆਪ ਪਾਰਟੀ ਵੱਲੋਂ ਆਮ ਵਰਕਰਾਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹਨ।

ਇਹਨਾਂ ਦਾ ਦੇਣਾ ਨਹੀਂ ਦਿੱਤਾ ਜਾ ਸਕਦਾ। ਵਰਕਰਾਂ ਦੀ ਮਿਹਨਤ ਸਦਕਾ ਹੀ ਪਾਰਟੀ ਨੂੰ ਹਰ ਚੋਣ ਵਿੱਚ ਇਤਿਹਾਸਿਕ ਜਿੱਤ ਹਾਸਿਲ ਹੋਈ ਹੈ। ਚੇਅਰਮੈਨ ਹਰਮਨਜੀਤ ਸਿੰਘ ਬਰਾੜ ਨੇ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਪ੍ਰੋਫ਼ੈਸਰ ਸਾਧੂ ਸਿੰਘ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸਿਰਕਤ ਕੀਤੀ।

The post ਪੰਜਾਬ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ਲਈ ਸਰਕਾਰ ਗੰਭੀਰਤਾ ਨਾਲ ਯਤਨਸ਼ੀਲ: ਹਰਪਾਲ ਚੀਮਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • economy-of-punjab
  • news
  • punjab
  • punjab-news
  • the-unmute-breaking-news
  • the-unmute-latest-news

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕੀਟ ਕਮੇਟੀ 'ਚ 13 ਚੇਅਰਮੈਨਾਂ ਦੀ ਨਿਯੁਕਤੀ

Saturday 04 February 2023 12:47 PM UTC+00 | Tags: aam-aadmi-party breaking-news cm-bhagwant-mann market-committee news punjab the-unmute-breaking-news the-unmute-news the-unmute-punjabi-news

ਚੰਡੀਗੜ੍ਹ, 04 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਰਕੀਟ ਕਮੇਟੀ (Market Committee) ਦੇ 13 ਚੇਅਰਮੈਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਨੇ ਸਾਰੇ ਚੇਅਰਮੈਨਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਇਸ ਜ਼ਿੰਮੇਵਾਰੀ ਨੂੰ ਲੋਕਾਂ ਦੀਆਂ ਉਮੀਦਾਂ ਤੋਂ ਵੱਧ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਓਗੇ। ਰੰਗਲਾ ਪੰਜਾਬ ਦੀ ਟੀਮ ਵਿੱਚ ਤੁਹਾਡਾ ਸੁਆਗਤ ਹੈ।

Image

The post ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕੀਟ ਕਮੇਟੀ ‘ਚ 13 ਚੇਅਰਮੈਨਾਂ ਦੀ ਨਿਯੁਕਤੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • market-committee
  • news
  • punjab
  • the-unmute-breaking-news
  • the-unmute-news
  • the-unmute-punjabi-news

ਹਿੰਡਨਬਰਗ ਤੇ ਅਡਾਨੀ ਗਰੁੱਪ ਮੁੱਦੇ ਨੂੰ ਲੈ ਕੇ SEBI ਦਾ ਬਿਆਨ, ਹਾਲਾਤਾਂ ਨਾਲ ਨਜਿੱਠਣ ਲਈ ਵਿਧੀਆਂ ਮੌਜੂਦ

Saturday 04 February 2023 01:00 PM UTC+00 | Tags: adani-group bank-of-baroda breaking-news fpo guatam-adani hindenburg-report indian-bank lic-company news pnb public-sector-banks-and-lic punjabi-news sbi sebi share-market the-unmute the-unmute-breaking-news the-unmute-punjabi-news

ਚੰਡੀਗੜ੍ਹ, 04 ਫਰਵਰੀ 2023: ਸੇਬੀ (SEBI) ਨੇ ਹਿੰਡਨਬਰਗ ਦੀ ਰਿਪੋਰਟ ਅਤੇ ਅਡਾਨੀ ਗਰੁੱਪ (Adani Group) ਨਾਲ ਜੁੜੇ ਮੁੱਦੇ ਕਾਰਨ ਸ਼ੇਅਰ ਬਾਜ਼ਾਰ ‘ਚ ਉਥਲ-ਪੁਥਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੇਬੀ ਨੇ ਅਡਾਨੀ ਮਾਮਲੇ ‘ਚ ਕਿਹਾ ਕਿ ਉਹ ਬਜ਼ਾਰ ‘ਚ ਨਿਰਪੱਖਤਾ, ਕੁਸ਼ਲਤਾ ਅਤੇ ਮਜ਼ਬੂਤ ​​ਬੁਨਿਆਦੀ ਤੱਤ ਬਣਾਏ ਰੱਖਣ ਲਈ ਵਚਨਬੱਧ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਸਟਾਕ ਮਾਰਕੀਟ ਨਿਰਵਿਘਨ, ਪਾਰਦਰਸ਼ੀ, ਕੁਸ਼ਲ ਤਰੀਕੇ ਨਾਲ ਕੰਮ ਕਰੇ, ਜਿਵੇਂ ਕਿ ਇਹ ਹੁਣ ਤੱਕ ਕਰਦਾ ਆ ਰਿਹਾ ਹੈ।

ਸੇਬੀ ਨੇ ਕਿਹਾ ਕਿ ਪਿਛਲੇ ਹਫ਼ਤੇ ਦੌਰਾਨ ਇੱਕ ਵਪਾਰਕ ਸਮੂਹ ਦੇ ਸ਼ੇਅਰਾਂ ਦੀ ਕੀਮਤ ਵਿੱਚ ਅਸਧਾਰਨ ਉਤਰਾਅ-ਚੜ੍ਹਾਅ ਦੇਖਿਆ ਗਿਆ। ਮਾਰਕੀਟ ਦੇ ਸੁਚਾਰੂ ਅਤੇ ਕੁਸ਼ਲ ਕੰਮਕਾਜ ਲਈ ਖਾਸ ਸ਼ੇਅਰਾਂ ਵਿੱਚ ਬਹੁਤ ਜ਼ਿਆਦਾ ਉਤਰਾਅ-ਚੜ੍ਹਾਅ ਨਾਲ ਨਜਿੱਠਣ ਲਈ ਸਾਰੇ ਨਿਗਰਾਨੀ ਵਿਧੀਆਂ ਮੌਜੂਦ ਹਨ।

The post ਹਿੰਡਨਬਰਗ ਤੇ ਅਡਾਨੀ ਗਰੁੱਪ ਮੁੱਦੇ ਨੂੰ ਲੈ ਕੇ SEBI ਦਾ ਬਿਆਨ, ਹਾਲਾਤਾਂ ਨਾਲ ਨਜਿੱਠਣ ਲਈ ਵਿਧੀਆਂ ਮੌਜੂਦ appeared first on TheUnmute.com - Punjabi News.

Tags:
  • adani-group
  • bank-of-baroda
  • breaking-news
  • fpo
  • guatam-adani
  • hindenburg-report
  • indian-bank
  • lic-company
  • news
  • pnb
  • public-sector-banks-and-lic
  • punjabi-news
  • sbi
  • sebi
  • share-market
  • the-unmute
  • the-unmute-breaking-news
  • the-unmute-punjabi-news

ਹਰਚੰਦ ਸਿੰਘ ਬਰਸਟ ਬਣੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ

Saturday 04 February 2023 01:28 PM UTC+00 | Tags: bhagwant-mann breaking-news harchand-singh-barsat news punjab-government punjab-mandi-board punjab-news the-unmute-breaking-news the-unmute-punjab

ਚੰਡੀਗੜ੍ਹ, 04 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਮਾਰਕੀਟ ਕਮੇਟੀ (Market Committee) ਦੇ 13 ਚੇਅਰਮੈਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਨੇ ਸਾਰੇ ਚੇਅਰਮੈਨਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਇਸ ਸੂਚੀ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ (Harchand Singh Barsat) ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ |

ਹਰਚੰਦ ਸਿੰਘ ਬਰਸਟ (Harchand Singh Barsat) ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ | ਜਿਕਰਯੋਗ ਹੈ ਕਿ ਸਤੰਬਰ 2020 ਵਿਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਹਰਚੰਦ ਸਿੰਘ ਬਰਸਟ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ | ਵਰਤਮਾਨ ਸਮੇਂ ਉਨ੍ਹਾਂ ਵਲੋਂ ਵੱਖ ਵੱਖ ਵਿੰਗਾਂ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਪਾਰਟੀ ਦੇ ਮੁੱਖ ਏਜੰਡੇ ਤਹਿਤ ਸੂਬੇ ਵਿਚ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਜ਼ਮੀਨੀ ਪੱਧਰ 'ਤੇ ਲਾਗੂ ਕਰਵਾਉਣ ਲਈ ਮੀਟਿੰਗ ਕੀਤੀਆਂ ਜਾ ਰਹੀਆ ਹਨ |

The post ਹਰਚੰਦ ਸਿੰਘ ਬਰਸਟ ਬਣੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ appeared first on TheUnmute.com - Punjabi News.

Tags:
  • bhagwant-mann
  • breaking-news
  • harchand-singh-barsat
  • news
  • punjab-government
  • punjab-mandi-board
  • punjab-news
  • the-unmute-breaking-news
  • the-unmute-punjab

ਅਮਨ ਅਰੋੜਾ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ 'ਚ 'ਖੇਡਾਂ ਹਲਕਾ ਸੁਨਾਮ ਦੀਆਂ' ਦਾ ਆਗ਼ਾਜ਼

Saturday 04 February 2023 01:38 PM UTC+00 | Tags: aman-arora babu-bhagwan-das-arora khedan-halqa-sunam-diyan news punjab-news sunam sunam-games

ਚੰਡੀਗੜ੍ਹ, 4 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਅੱਜ 'ਖੇਡਾਂ ਹਲਕਾ ਸੁਨਾਮ ਦੀਆਂ' (Khedan Halqa Sunam Diyan) ਦਾ ਉਦਘਾਟਨ ਕੀਤਾ। ਇਹ ਖੇਡਾਂ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ, ਲੌਂਗੋਵਾਲ ਵਿਖੇ ਅਮਨ ਅਰੋੜਾ ਦੇ ਪਿਤਾ ਤੇ ਪੰਜਾਬ ਦੇ ਮਰਹੂਮ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾ ਰਹੀਆਂ ਹਨ।

ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਵੇਗਾ ਕਿ ਇੱਕੋ ਹਲਕੇ ਦੀਆਂ 207 ਟੀਮਾਂ, ਜਿਨ੍ਹਾਂ ਵਿੱਚ 2037 ਖਿਡਾਰੀ ਹਨ, ਕਿਸੇ ਪੇਂਡੂ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਹਨ। ਕੈਬਨਿਟ ਮੰਤਰੀ ਨੇ ਏਸ਼ੀਅਨ ਖੇਡਾਂ ਵਿੱਚੋਂ ਸੋਨ ਤਗ਼ਮਾ ਜੇਤੂ ਕੌਮਾਂਤਰੀ ਮੁੱਕੇਬਾਜ਼ ਪਦਮਸ਼੍ਰੀ ਕੌਰ ਸਿੰਘ ਅਤੇ ਏਸ਼ੀਅਨ ਖੇਡਾਂ ਦੀ ਗੋਲਡ ਮੈਡਲਿਸਟ ਅਥਲੀਟ ਪਦਮਸ਼੍ਰੀ ਸੁਨੀਤਾ ਰਾਣੀ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਦੀਆਂ ਖੇਡਾਂ ਦੇ ਹੀਰੋ ਦੱਸਿਆ।

ਉਨ੍ਹਾਂ ਨੇ ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ) ਅਤੇ ਰੱਸਾਕਸ਼ੀ ਦੀਆਂ ਟੀਮਾਂ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਖੇਡਣ ਦੀ ਅਪੀਲ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ, ਜੋ ਖੁਦ ਖੇਡ ਪ੍ਰੇਮੀ ਹਨ, ਦੀ ਵਚਨਬੱਧਤਾ ਅਨੁਸਾਰ ਜ਼ਮੀਨੀ ਪੱਧਰ ‘ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਇਸ ਟੂਰਨਾਮੈਂਟ ਵਿੱਚ ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਸੁਨਾਮ ਹਲਕੇ ਵਿੱਚ ਚਲਾਏ ਜਾ ਰਹੇ ਪ੍ਰਾਜੈਕਟਾਂ ਬਾਰੇ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਦਾ ਅਤਿ-ਆਧੁਨਿਕ ਢਾਂਚਾ ਮੁਹੱਈਆ ਕਰਵਾਉਣ ਲਈ ਲੌਂਗੋਵਾਲ ਵਿਖੇ 3.97 ਕਰੋੜ ਰੁਪਏ ਦੀ ਲਾਗਤ ਨਾਲ ਸਟੇਡੀਅਮ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ, ਲੌਂਗੋਵਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸੁਨਾਮ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਤਬਦੀਲ ਕੀਤਾ ਜਾਵੇਗਾ।

ਸਰਕਾਰੀ ਸਕੂਲ (ਲੜਕੀਆਂ), ਸੁਨਾਮ ਦੀਆਂ ਦੋ ਮੰਜ਼ਿਲਾਂ ਦੀ ਬਾਕੀ ਰਹਿੰਦੀ ਉਸਾਰੀ ਮੁਕੰਮਲ ਕਰਨ 'ਤੇ 3.62 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਨਾਲ ਹੀ ਬੱਸ ਸਟੈਂਡ ‘ਤੇ 1.31 ਕਰੋੜ ਰੁਪਏ ਖਰਚੇ ਜਾਣਗੇ ਅਤੇ 38 ਲੱਖ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਦੀ ਚਾਰਦੀਵਾਰੀ ਕਰਵਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ 'ਖੇਡਾਂ ਹਲਕਾ ਸੁਨਾਮ ਦੀਆਂ' (Khedan Halqa Sunam Diyan) ਦੇ ਬੈਨਰ ਹੇਠ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਸੁਨਾਮ ਸੁਪਰ ਲੀਗ ਕਰਵਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਪਿਛਲੇ ਇੱਕ ਦਹਾਕੇ ਤੋਂ ਲੋਕਾਂ ਦੀ ਭਲਾਈ ਲਈ ਮੈਡੀਕਲ ਕੈਂਪ ਅਤੇ ਹੋਰ ਸਮਾਜ ਸੇਵੀ ਕਾਰਜ ਕਰਦੀ ਆ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਮਾਨ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਵਿਚ ਛੁਪੀ ਖੇਡ ਪ੍ਰਤਿਭਾ ਦੀ ਪਛਾਣ ਕਰਨ ਅਤੇ ਸੂਬੇ ਵਿੱਚੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਤਿੰਨ ਮਹੀਨੇ ਚੱਲੇ ਖੇਡ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਸਨ, ਜਿਨ੍ਹਾਂ ਵਿੱਚ ਤਿੰਨ ਲੱਖ ਤੋਂ ਖਿਡਾਰੀਆਂ ਨੇ ਹਿੱਸਾ ਲਿਆ ਸੀ। ਅਮਨ ਅਰੋੜਾ ਨੇ ਦੱਸਿਆ ਕਿ ‘ਖੇਡਾਂ ਹਲਕਾ ਸੁਨਾਮ ਦੀਆਂ’ ਟੂਰਨਾਮੈਂਟ ਜੇਤੂ ਟੀਮਾਂ ਨੂੰ ਟਰਾਫੀਆਂ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਖੇਡ ਕਿੱਟਾਂ ਵੀ ਦਿੱਤੀਆਂ ਜਾਣਗੀਆਂ।

The post ਅਮਨ ਅਰੋੜਾ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ‘ਚ ‘ਖੇਡਾਂ ਹਲਕਾ ਸੁਨਾਮ ਦੀਆਂ’ ਦਾ ਆਗ਼ਾਜ਼ appeared first on TheUnmute.com - Punjabi News.

Tags:
  • aman-arora
  • babu-bhagwan-das-arora
  • khedan-halqa-sunam-diyan
  • news
  • punjab-news
  • sunam
  • sunam-games

ਸਰਵਿਸ ਰਿਵਾਲਵਰ ਸਾਫ਼ ਕਰਦੇ ਸਮੇਂ ਸਬ-ਇੰਸਪੈਕਟਰ ਦੇ ਜਬੜੇ 'ਚ ਲੱਗੀ ਗੋਲੀ

Saturday 04 February 2023 01:49 PM UTC+00 | Tags: batala-news batala-police batala-traffic-police breaking-news gunshot harjit-singh news

ਬਟਾਲਾ , 4 ਫਰਵਰੀ 2023: ਬਟਾਲਾ ਟਰੈਫਿਕ ਪੁਲਿਸ ਦੇ ਸਬ-ਇੰਸਪੈਕਟਰ ਹਰਜੀਤ ਸਿੰਘ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ ਹਨ, ਦੱਸਿਆ ਜਾ ਰਿਹਾ ਹੈ ਕਿ ਡਿਊਟੀ ਸਮੇਂ ਆਪਣੀ ਹੀ ਰਿਵਾਲਵਰ ਨੂੰ ਸਾਫ ਕਰ ਰਹੇ ਸਨ ਤਾਂ ਰਿਵਾਲਵਰ ਤੋਂ ਗੋਲੀ ਚੱਲ ਪਈ ਅਤੇ ਗੋਲੀ ਉਨ੍ਹਾਂ ਦੇ ਜਬੜੇ ਵਿੱਚ ਜਾ ਲੱਗੀ | ਗੰਭੀਰ ਹਾਲਤ ‘ਚ ਸਬ-ਇੰਸਪੈਕਟਰ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ |

The post ਸਰਵਿਸ ਰਿਵਾਲਵਰ ਸਾਫ਼ ਕਰਦੇ ਸਮੇਂ ਸਬ-ਇੰਸਪੈਕਟਰ ਦੇ ਜਬੜੇ ‘ਚ ਲੱਗੀ ਗੋਲੀ appeared first on TheUnmute.com - Punjabi News.

Tags:
  • batala-news
  • batala-police
  • batala-traffic-police
  • breaking-news
  • gunshot
  • harjit-singh
  • news

ਕਿਲ੍ਹਾ ਰਾਏਪੁਰ 'ਚ ਬੈਲਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ: ਅਨਮੋਲ ਗਗਨ ਮਾਨ

Saturday 04 February 2023 01:55 PM UTC+00 | Tags: anmol-gagan-mann breaking-news cm-bhagwant-mann games kila-raipur kila-raipur-games news olympics punjab-government rural-olympics the-unmute-breaking-news the-unmute-latest-news

ਕਿਲ੍ਹਾ ਰਾਏਪੁਰ (ਲੁਧਿਆਣਾ), 04 ਫਰਵਰੀ 2023: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਵਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਅਗਲੇ ਸਾਲ ਤੋਂ ਪੇਂਡੂ ਓਲੰਪਿਕ ਦੇ ਨਾਮ ਨਾਲ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਖੇਡਾਂ (Kila Raipur Games) ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਏਗੀ।

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦੇ 83ਵੇਂ ਐਡੀਸ਼ਨ ਵਿੱਚ ਭਾਗ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡਾਂ (Kila Raipur Games) ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਬੇਹੱਦ ਰੋਮਾਂਚ ਅਤੇ ਖਿੱਚ ਦਾ ਕੇਂਦਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇੱਥੇ ਬੈਲਗੱਡੀਆਂ ਦੀਆਂ ਦੌੜਾਂ ਕਰਵਾਉਣ ਲਈ ਸਾਰੀਆਂ ਕਾਨੂੰਨੀ ਪੇਚੀਦਗੀਆਂ ਅਤੇ ਹੋਰ ਪਹਿਲੂਆਂ ਨੂੰ ਦੂਰ ਕਰਨ ਬਾਰੇ ਵਿਚਾਰ ਕਰ ਰਹੀ ਹੈ। ਉਨ੍ਹਾਂ ਇਸ ਲਈ ਚੰਗੀ ਕਾਨੂੰਨੀ ਸਲਾਹ ਦੇਣ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ।

ਕਿਹਾ ਕਿ ਸਟੇਡੀਅਮ ਵਿੱਚ ਐਸਟਰੋਟਰਫ ਅਤੇ ਫਲੱਡ ਲਾਈਟਾਂ ਦੀ ਮੰਗ ‘ਤੇ ਮਾਨ ਨੇ ਪ੍ਰਬੰਧਕਾਂ ਨੂੰ ਇਸ ਸਬੰਧੀ ਪ੍ਰਸਤਾਵ ਭੇਜਣ ਲਈ ਕਿਹਾ ਅਤੇ ਇਸ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ, ਮੈਦਾਨਾਂ ਅਤੇ ਸਾਜ਼ੋ-ਸਾਮਾਨ ਸਮੇਤ ਖੇਡਾਂ ਦੀਆਂ ਸਹੂਲਤਾਂ ਦੀ ਮੁਕੰਮਲ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਟੂਰਨਾਮੈਂਟ ਦੀ ਜੇਤੂ ਟੀਮ ਨੂੰ 1.5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।

 

The post ਕਿਲ੍ਹਾ ਰਾਏਪੁਰ ‘ਚ ਬੈਲਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ: ਅਨਮੋਲ ਗਗਨ ਮਾਨ appeared first on TheUnmute.com - Punjabi News.

Tags:
  • anmol-gagan-mann
  • breaking-news
  • cm-bhagwant-mann
  • games
  • kila-raipur
  • kila-raipur-games
  • news
  • olympics
  • punjab-government
  • rural-olympics
  • the-unmute-breaking-news
  • the-unmute-latest-news

ਹੁਸ਼ਿਆਰਪੁਰ, 4 ਫਰਵਰੀ 2023: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ (Sri Guru Ravidas Maharaj Ji) ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼ਹਿਰ ਵਿਚ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ ਸੈਸ਼ਨ ਚੌਕ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਿਥੇ ਲੰਗਰ ਲਗਾ ਕੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ, ਉਥੇ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਵੀ ਲਗਾਈ।

ਉਨ੍ਹਾਂ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ (Sri Guru Ravidas ji) ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਜੀ ਨੇ ਹਮੇਸ਼ਾਂ ਮਾਨਵਤਾ, ਸਮਾਜਿਕ ਸਦਭਾਵਨਾ ਅਤੇ ਮਾਨਵਤਾਵਾਦੀ ਵਿਚਾਰਧਾਰਾ ਦਾ ਉਪਦੇਸ਼ ਦਿੰਦੇ ਹੋਏ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਇਕ ਐਸੇ ਆਦਰਸ਼ ਸਮਾਜ ਦਾ ਸੰਕਲਪ ਪੇਸ਼ ਕੀਤਾ, ਜਿਥੇ ਕਿਸੇ ਨੂੰ ਕਿਸੇ ਕਿਸਮ ਦੇ ਦੁੱਖ ਵਿਚੋਂ ਨਹੀਂ ਲੰਘਣਾ ਪੈਂਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ 'ਤੇ ਆਧਾਰਿਤ ਸਮਾਜ ਦੀ ਉਸਾਰੀ ਲਈ ਪ੍ਰਤੀਬੱਧ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਦਰਸ਼ਾਂ ਨੂੰ ਅਪਨਾਉਣ ਦੀ ਜ਼ਰੂਰਤ ਹੈ, ਕਿਉਂਕਿ ਉਨ੍ਹਾਂ ਨੇ ਬਿਨ੍ਹਾਂ ਭੇਦਭਾਵ ਦੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਤੇ ਮਹਾਪੁਰਸ਼ਾਂ ਦੀਆਂ ਸਿੱਖਿਆ ਦੇ ਪ੍ਰਚਾਰ ਪ੍ਰਸਾਰ ਲਈ ਵਚਨਬੱਧ ਹੈ, ਜੋ ਕਿ ਸਮੂਚੀ ਮਾਨਵਤਾ ਲਈ ਮਾਰਗ ਦਰਸ਼ਕ ਹੈ।

The post ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਸਿੱਖਿਆਵਾਂ ਨੇ ਹਮੇਸ਼ਾਂ ਮਾਨਵਤਾ, ਸਮਾਜਿਕ ਸਦਭਾਵਨਾ ਤੇ ਭਾਈਚਾਰੇ ਦਾ ਦਿੱਤਾ ਸੰਦੇਸ਼: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News.

Tags:
  • brahm-shankar-jimpa
  • breaking-news
  • nagar-kirtan
  • news
  • sri-guru-ravidas
  • sri-guru-ravidas-maharaj

ਚੰਡੀਗੜ੍ਹ, 04 ਫਰਵਰੀ 2023: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਟੈਸਟ ਮੈਚਾਂ ਦੀ ਸੀਰੀਜ਼ 9 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਹੈ। ਸੀਰੀਜ਼ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਭਾਰਤ ਦੇ ਦੋ ਸਟਾਰ ਖਿਡਾਰੀਆਂ ਮੁਹੰਮਦ ਸਿਰਾਜ ਅਤੇ ਉਮਰਾਨ ਮਲਿਕ (Umran Malik) ਦੇ ਨਾਂ ਵਿਵਾਦਾਂ ‘ਚ ਘਿਰ ਗਏ ਸਨ। ਸ਼ਨੀਵਾਰ (4 ਫਰਵਰੀ) ਨੂੰ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਇਆ, ਜਿਸ ‘ਚ ਦੋਵੇਂ ਖਿਡਾਰੀ ਹੋਟਲ ‘ਚ ਤਿਲਕ ਲਗਵਾਉਣ ਤੋਂ ਇਨਕਾਰ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਦੋਵਾਂ ਨੂੰ ਕਈ ਲੋਕਾਂ ਨੇ ਟ੍ਰੋਲ ਕੀਤਾ ਅਤੇ ਕੁਝ ਲੋਕਾਂ ਨੇ ਉਨ੍ਹਾਂ ਦਾ ਸਾਥ ਦਿੱਤਾ।

Umran Malik

ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ‘ਚ ਉਮਰਾਨ ਮਲਿਕ (Umran Malik) ਹੋਟਲ ‘ਚ ਤਿਲਕ ਲਗਵਾਉਂਦੇ ਨਜ਼ਰ ਆ ਰਹੇ ਹਨ। ਭਾਰਤੀ ਟੀਮ ਦੇ ਪ੍ਰਸ਼ੰਸਕਾਂ ਨੇ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨਾ ਸ਼ੁਰੂ ਕਰ ਦਿੱਤਾ ਹੈ। ਉਸ ਨੇ ਉਮਰਾਨ ਦੇ ਆਲੋਚਕਾਂ ਨੂੰ ਜਵਾਬ ਦਿੱਤਾ। ਸ਼ਨੀਵਾਰ ਨੂੰ ਵਾਇਰਲ ਹੋਈ ਵੀਡੀਓ ‘ਚ ਸਿਰਾਜ ਅਤੇ ਉਮਰਾਨ ਤੋਂ ਇਲਾਵਾ ਬੱਲੇਬਾਜ਼ ਵਿਕਰਮ ਰਾਠੌਰ ਨੇ ਵੀ ਤਿਲਕ ਨੂੰ ਲਗਵਾਉਣ ਤੋਂ ਇਨਕਾਰ ਕਰ ਦਿੱਤਾ। ਉਸ ਤੋਂ ਇਲਾਵਾ ਟੀਮ ਦੇ ਕੁਝ ਹੋਰ ਮੈਂਬਰਾਂ ਨੇ ਵੀ ਅਜਿਹਾ ਹੀ ਕੀਤਾ।

The post ਉਮਰਾਨ ਮਲਿਕ ਵਲੋਂ ਤਿਲਕ ਨਾ ਲਗਵਾਉਣ ਤੋਂ ਬਾਅਦ ਸਾਹਮਣੇ ਆਈ ਨਵੀਂ ਤਸਵੀਰ, ਆਲੋਚਕਾਂ ਨੂੰ ਦਿੱਤਾ ਜਵਾਬ appeared first on TheUnmute.com - Punjabi News.

Tags:
  • breaking-news
  • umran-malik

ਕੇਂਦਰ ਸਰਕਾਰ ਵਲੋਂ ਸੁਪਰੀਮ ਕੋਰਟ 'ਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ

Saturday 04 February 2023 02:18 PM UTC+00 | Tags: breaking-news central-government chief-justices-of-the-high-courts cji cji-chandrachud judge news supreme-court supreme-court-judge

ਚੰਡੀਗੜ੍ਹ, 04 ਫਰਵਰੀ 2023: ਕੇਂਦਰ ਸਰਕਾਰ ਨੇ ਸੁਪਰੀਮ ਕੋਰਟ (Supreme Court) ਵਿੱਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਹਾਈਕੋਰਟ ਦੇ ਤਿੰਨ ਚੀਫ਼ ਜਸਟਿਸਾਂ ਅਤੇ ਹਾਈਕੋਰਟ ਦੇ ਦੋ ਜੱਜਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਸੁਪਰੀਮ ਕੋਰਟ ਕਾਲੇਜੀਅਮ ਨੇ ਪਿਛਲੇ ਸਾਲ 13 ਦਸੰਬਰ ਨੂੰ ਇਨ੍ਹਾਂ ਜੱਜਾਂ ਦੇ ਨਾਂ ਕੇਂਦਰ ਸਰਕਾਰ ਨੂੰ ਮਨਜ਼ੂਰੀ ਲਈ ਭੇਜੇ ਸਨ।

ਨਿਯੁਕਤ ਕੀਤੇ ਗਏ ਜੱਜ :-

ਰਾਜਸਥਾਨ ਹਾਈਕੋਰਟ ਦੇ ਚੀਫ਼ ਜਸਟਿਸ ਪੰਕਜ ਮਿਥਲ
ਪਟਨਾ ਹਾਈਕੋਰਟ ਦੇ ਚੀਫ ਜਸਟਿਸ ਸੰਜੇ ਕਰੋਲ
ਮਨੀਪੁਰ ਹਾਈਕੋਰਟ ਦੇ ਚੀਫ਼ ਜਸਟਿਸ ਪੀ.ਵੀ. ਸੰਜੇ ਕੁਮਾਰ
ਪਟਨਾ ਹਾਈਕੋਰਟ ਦੇ ਜਸਟਿਸ ਅਹਿਸਾਨੁਦੀਨ ਅਮਾਨੁੱਲਾ
ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ

ਇਨ੍ਹਾਂ ਪੰਜ ਜੱਜਾਂ ਦੇ ਸੁਪਰੀਮ ਕੋਰਟ (Supreme Court)  ਦੇ ਜੱਜ ਬਣਨ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਕੁੱਲ ਗਿਣਤੀ 32 ਹੋ ਗਈ ਹੈ। ਸੁਪਰੀਮ ਕੋਰਟ ਵਿੱਚ ਚੀਫ਼ ਜਸਟਿਸ ਸਮੇਤ ਕੁੱਲ 34 ਜੱਜ ਹੋ ਸਕਦੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ 27 ਸੀ। 31 ਜਨਵਰੀ ਨੂੰ ਸੁਪਰੀਮ ਕੋਰਟ ਕੌਲਿਜੀਅਮ ਨੇ ਸਰਕਾਰ ਨੂੰ ਮਨਜ਼ੂਰੀ ਲਈ ਦੋ ਹੋਰ ਨਾਂ ਭੇਜੇ, ਜਿਨ੍ਹਾਂ ਵਿੱਚ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਰਾਜੇਸ਼ ਬਿੰਦਲ ਅਤੇ ਗੁਜਰਾਤ ਹਾਈਕੋਰਟ ਦੇ ਚੀਫ਼ ਜਸਟਿਸ ਅਰਵਿੰਦ ਕੁਮਾਰ ਦੇ ਨਾਂ ਸ਼ਾਮਲ ਹਨ।

The post ਕੇਂਦਰ ਸਰਕਾਰ ਵਲੋਂ ਸੁਪਰੀਮ ਕੋਰਟ ‘ਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ appeared first on TheUnmute.com - Punjabi News.

Tags:
  • breaking-news
  • central-government
  • chief-justices-of-the-high-courts
  • cji
  • cji-chandrachud
  • judge
  • news
  • supreme-court
  • supreme-court-judge

NSA ਅਜੀਤ ਡੋਭਾਲ ਲੰਡਨ 'ਚ ਬ੍ਰਿਟੇਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਟਿਮ ਬੈਰੋ ਕਰਨਗੇ ਮੁਲਾਕਾਤ

Saturday 04 February 2023 02:28 PM UTC+00 | Tags: ajit-doval breaking-news india national-security-advisor-ajit-doval news nsa tim-barrow

ਚੰਡੀਗੜ੍ਹ, 04 ਫਰਵਰੀ 2023: ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਭਾਲ (Ajit Doval) ਲੰਡਨ ਵਿੱਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।ਤੁਹਾਨੂੰ ਦੱਸ ਦਈਏ ਕਿ ਸਤੰਬਰ 2022 ਵਿੱਚ ਟਿਮ ਬੈਰੋ ਨੂੰ ਯੂਕੇ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਵਜੋਂ ਸੇਵਾ ਕਰਨ ਲਈ ਚੁਣਿਆ ਗਿਆ ਸੀ। ਯੂਕੇ ਸਰਕਾਰ ਦੀ ਅਧਿਕਾਰਤ ਵੈਬਸਾਈਟ ਦੇ ਅਨੁਸਾਰ ਬੈਰੋ ਇੱਕ ਵਾਰ ਰਾਜਨੀਤਿਕ ਨਿਰਦੇਸ਼ਕ ਅਤੇ ਵਿਦੇਸ਼ੀ, ਰਾਸ਼ਟਰਮੰਡਲ ਅਤੇ ਵਿਕਾਸ ਦਫਤਰ (ਐਫਸੀਡੀਓ) ਦੇ ਦੂਜੇ ਸਥਾਈ ਅੰਡਰ-ਸਕੱਤਰ ਸਨ।

ਭਾਰਤ ਅਤੇ ਯੂਨਾਈਟਿਡ ਕਿੰਗਡਮ (ਯੂ.ਕੇ.) ਇੱਕ ਦੂਜੇ ਨਾਲ ਵਿਆਪਕ ਰਣਨੀਤਕ ਭਾਈਵਾਲੀ ਸਾਂਝੇ ਕਰਦੇ ਹਨ। ਦੋਵਾਂ ਦੇਸ਼ਾਂ ਨੇ ਵਪਾਰ ਸੌਦੇ ਲਈ ਗੱਲਬਾਤ ਦੇ ਛੇ ਦੌਰ ਵੀ ਪੂਰੇ ਕਰ ਲਏ ਹਨ ਅਤੇ ਅਗਲਾ ਦੌਰ ਜਲਦੀ ਸ਼ੁਰੂ ਹੋਵੇਗਾ। ਜ਼ਿਕਰਯੋਗ ਹੈ ਕਿ ਭਾਰਤ ਅਤੇ ਯੂਕੇ ਨੇ ਜਨਵਰੀ 2022 ਵਿੱਚ ਦੋਵਾਂ ਦੇਸ਼ਾਂ ਦਰਮਿਆਨ ਇੱਕ ਮੁਕਤ ਵਪਾਰ ਸਮਝੌਤੇ ਲਈ ਗੱਲਬਾਤ ਸ਼ੁਰੂ ਕੀਤੀ ਸੀ। ਯੂਕੇ-ਭਾਰਤ ਮੁਕਤ ਵਪਾਰ ਸਮਝੌਤਾ ਇੱਕ ਬਹੁਤ ਵੱਡੀ ਪੇਸ਼ਗੀ ਹੈ। ਹਾਲਾਂਕਿ ਵਪਾਰ ਵਰਤਮਾਨ ਵਿੱਚ 29.6 ਬਿਲੀਅਨ ਪਾਉਂਡ ਹੈ, ਭਾਰਤ ਯੂਕੇ ਦਾ 12ਵਾਂ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ।

The post NSA ਅਜੀਤ ਡੋਭਾਲ ਲੰਡਨ ‘ਚ ਬ੍ਰਿਟੇਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਟਿਮ ਬੈਰੋ ਕਰਨਗੇ ਮੁਲਾਕਾਤ appeared first on TheUnmute.com - Punjabi News.

Tags:
  • ajit-doval
  • breaking-news
  • india
  • national-security-advisor-ajit-doval
  • news
  • nsa
  • tim-barrow

ਚੰਡੀਗੜ੍ਹ, 4 ਫਰਵਰੀ 2023: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਹੈ ਕਿ ਸਮਾਰਟ ਸਿਟੀ ਅਤੇ ਸ਼ਹਿਰੀ ਸਫ਼ਾਈ ਉਦੋਂ ਹੀ ਸਾਰਥਿਕ ਹੋ ਸਕਦੀ ਹੈ, ਜਦੋਂ ਵਾਹਨਾਂ ਦੇ ਪ੍ਰਦੂਸ਼ਣ (Vehicular Pollution) ਨੂੰ ਘੱਟ ਕੀਤਾ ਜਾਵੇਗਾ। ਵਾਹਨਾਂ ਦੇ ਪ੍ਰਦੂਸ਼ਣ ਨੂੰ ਘਟਾਉਣ ਲਈ ਜ਼ਰੂਰੀ ਹੈ ਕਿ ਸਾਨੂੰ ਤੇਲ ਦੀ ਆਦਤ ਛੱਡਣੀ ਪਵੇ।

ਨਿੱਝਰ ਅੱਜ ਇੱਥੇ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏ ਜਾ ਰਹੇ ਪਹਿਲੇ ਤਿੰਨ ਰੋਜ਼ਾ ਇਲੈਕਟ੍ਰਿਕ ਵਹੀਕਲ ਐਕਸਪੋ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੇ ਕਈ ਮਾਮਲਿਆਂ ਵਿੱਚ ਮਿਸਾਲ ਕਾਇਮ ਕੀਤੀ ਹੈ। ਨਿੱਝਰ ਨੇ ਦੱਸਿਆ ਕਿ ਪੰਜਾਬ ਸਰਕਾਰ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ, ਜ਼ੀਰਕਪੁਰ ਅਤੇ ਖਰੜ ਖੇਤਰਾਂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਈ-ਬੱਸਾਂ ਚਲਾਉਣ ਬਾਰੇ ਵਿਚਾਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਚੈਂਬਰ ਵੱਲੋਂ ਕਰਵਾਏ ਪ੍ਰੋਗਰਾਮ ਰਾਹੀਂ ਇਲੈਕਟ੍ਰਿਕ ਵਾਹਨਾਂ ਨੂੰ ਅਪਣਾਉਣ ਦਾ ਸੁਨੇਹਾ ਪੂਰੇ ਪੰਜਾਬ ਵਿੱਚ ਜਾਵੇਗਾ। ਨਿੱਝਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਹੀ ਆਪਣੀ ਨਵੀਂ ਈਵੀ ਨੀਤੀ ਲਾਗੂ ਕਰ ਦਿੱਤੀ ਹੈ। ਜਿਸ ਦਾ ਮੁੱਖ ਉਦੇਸ਼ ਲੋਕਾਂ ਵਿੱਚ ਵਾਤਾਵਰਨ ਨੂੰ ਬਚਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।

ਇਹ ਨੀਤੀ ਪੰਜਾਬ ਨੂੰ ਇਲੈਕਟ੍ਰਿਕ ਵਾਹਨਾਂ, ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਇੱਕ ਤਰਜੀਹੀ ਮੰਜ਼ਿਲ ਵਜੋਂ ਸਥਾਪਤ ਕਰਨ ਦੇ ਨਾਲ-ਨਾਲ ਵਾਹਨਾਂ ਦੇ ਨਿਕਾਸ ਨੂੰ ਘਟਾਉਣ, ਬੁਨਿਆਦੀ ਢਾਂਚਾ ਬਣਾਉਣ, ਖੋਜ ਅਤੇ ਵਿਕਾਸ, ਰੁਜ਼ਗਾਰ ਦੇ ਮੌਕੇ, ਸਥਿਰਤਾ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦੀ ਹੈ।

ਉਨ੍ਹਾਂ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਕਿ ਉਹ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਵਿੱਚ ਅੱਗੇ ਆਉਣ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ। ਇਸ ਤੋਂ ਪਹਿਲਾਂ ਨਿੱਝਰ ਦਾ ਇੱਥੇ ਪੁੱਜਣ 'ਤੇ ਸਵਾਗਤ ਕਰਦਿਆਂ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਕੋ-ਚੇਅਰਮੈਨ ਕਰਨ ਗਿਲਹੋਤਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਈਵੀ ਨੀਤੀ ਨੂੰ ਲਾਗੂ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ।

ਗਿਲਹੋਤਰਾ ਨੇ ਕਿਹਾ ਕਿ ਉੱਦਮੀ ਪੰਜਾਬ ਵਿੱਚ ਈਵੀਜ਼ ਸਥਾਪਤ ਕਰਨ ਲਈ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹਨ। ਅਜਿਹੇ ਸਮਾਗਮ ਪੰਜਾਬ ਵਿੱਚ ਵੀ ਕਰਵਾਏ ਜਾਣਗੇ। ਇਸ ਮੌਕੇ ਪੀਐਚਡੀਸੀਸੀਆਈ ਪੰਜਾਬ ਚੈਪਟਰ ਦੇ ਚੇਅਰ ਆਰ.ਐਸ. ਸਚਦੇਵਾ, ਸਹਾਇਕ ਸਕੱਤਰ ਜਨਰਲ ਨਵੀਨ ਸੇਠ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਵੀ ਅੱਜ ਈਵੀ ਐਕਸਪੋ ਦਾ ਦੌਰਾ ਕੀਤਾ। ਪ੍ਰਦਰਸ਼ਨੀ ਮੈਦਾਨ ਦਾ ਦੌਰਾ ਕਰਦਿਆਂ ਡਾ: ਗੁਰਪ੍ਰੀਤ ਕੌਰ ਨੇ ਇਲੈਕਟ੍ਰਿਕ ਵਾਹਨਾਂ ਵਿੱਚ ਦਿਲਚਸਪੀ ਦਿਖਾਈ। ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੇ ਸਮਾਗਮ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਜਲਵਾਯੂ ਪਰਿਵਰਤਨ ਨੂੰ ਧਿਆਨ ਵਿੱਚ ਰੱਖਦੇ ਹੋਏ ਭਵਿੱਖ ਵਿੱਚ ਸਾਰਿਆਂ ਨੂੰ ਈ.ਵੀ. ਅਪਨਾਉਣ ਵੱਲ ਅੱਗੇ ਵੱਧਣਾ ਚਾਹੀਦਾ ਹੈ।

The post ਵਾਹਨਾਂ ਦੇ ਪ੍ਰਦੂਸ਼ਣ ਨੂੰ ਘਟਾਉਣ ਲਈ ਈਵੀ ਜ਼ਰੂਰੀ : ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News.

Tags:
  • vehicular-pollution
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form