TheUnmute.com – Punjabi News: Digest for February 06, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

ਪਟਿਆਲਾ, 5 ਫਰਵਰੀ 2023: ਆਮ ਆਦਮੀ ਪਾਰਟੀ ਦੇ ਸੂਬਾਈ ਦਫ਼ਤਰ ਇੰਚਾਰਜ, ਪਾਰਟੀ ਦੇ ਇੱਕਲੌਤੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਆਖਿਆ ਹੈ ਕਿ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਲਈ ਸਾਡੀ ਸਰਕਾਰ ਵਿਸ਼ੇਸ਼ ਯੋਜਨਾਵਾਂ ਲਿਆਵੇਗੀ ਅਤੇ ਮੰਡੀਕਰਨ ਬੋਰਡ ਦਾ ਵੱਡੇ ਪੱਧਰ ‘ਤੇ ਸੁਧਾਰ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਵਿਸ਼ੇਸ਼ ਤੌਰ ‘ਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸਿਫਾਰਿਸ਼ ‘ਤੇ ਹਰਚੰਦ ਸਿੰਘ ਬਰਸਟ ਨੂੰ ਸੂਬੇ ਦੀ ਨੰਬਰ ਇੱਕ ਚੇਅਰਮੈਨੀ ਸੌਂਪੀ ਕੇ ਬਰਸਟ ਦਾ ਮਾਣ ਵਧਾਇਆ ਹੈ।

ਪੰਜਾਬ ਦੇ ਹਿੱਤਾਂ ਲਈ ਸਰਕਾਰੀ ਅਧਿਕਾਰੀ ਦੀ ਕੁਰਸੀ ਨੂੰ ਠੋਕਰ ਮਾਰ ਕੇ ਧਰਮ ਯੁੱਧ ਮੋਰਚੇ ਵਿੱਚ ਕੁੱਦ ਕੇ ਜੇਲਾਂ ਕੱਟਣ ਵਾਲੇ ਹਰਚੰਦ ਸਿੰਘ ਬਰਸਟ ਨੇ ਹਮੇਸ਼ਾ ਹੀ ਲੋਕ ਹਿੱਤਾਂ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ, ਭਾਵੇਂ ਉਹ ਪਾਵਰ ਅੰਦਰ ਰਹੇ ਜਾਂ ਨਾ ਰਹੇ ਪਰ ਉਨ੍ਹਾਂ ਨੇ ਲੋਕ ਸੇਵਾ ਜਾਰੀ ਰੱਖੀ ਅਤੇ 1983 ਤੋਂ ਸ਼ੁਰੂ ਕੀਤੀ ਪੰਜਾਬ ਦੀ ਸੇਵਾ ਨੂੰ ਹੋਰ ਵਧੀਆ ਢੰਗ ਨਾ;ਲ ਚਲਾਉਣ ਲਈ ਉਨ੍ਹਾਂ ਨੇ 2012 ਵਿੱਚ ਲੋਕ ਰਾਜ ਪਾਰਟੀ ਦਾ ਗਠਨ ਕੀਤਾ ਅਤੇ 2016 ਵਿੱਚ ਇਸ ਪਾਰਟੀ ਨੂੰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ਤੋਂਬਾਅਦ ਆਮ ਆਦਮੀ ਪਾਰਟੀ ਵਿੱਚ ਮਰਜ਼ ਕਰ ਦਿੱਤਾ।

ਹਰਚੰਦ ਸਿੰਘ ਬਰਸਟ ਨੇ ਇਸਤੋਂ ਬਾਅਦ ਪਾਰਟੀ ਦੇ ਸਟੇਟ ਵਾਈਸ ਪ੍ਰੈਜੀਡੈਂਟ ਰਹੇ, ਪਾਰਟੀ ਦੀ ਪੋਲੀਟਿਕਲ ਰਿਵਿਊ ਕਮੇਟੀ ਦੇ ਲੰਬਾ ਸਮਾਂ ਚੇਅਰਮੈਨ ਰਹੇ ਅਤੇ 2019 ਤੋਂ ਸਟੇਟ ਜਨਰਲ ਸਕੱਤਰ ਦੇ ਨਾਲ-ਨਾਲ ਪਾਰਟੀ ਦੇ ਸੂਬਾਈ ਦਫ਼ਤਰ ਦੇ ਮੁੱਖ ਇੰਚਾਰਜ ਹਨ। ਹਰਚੰਦ ਸਿੰਘ ਬਰਸਟ ਨੇ ਸਮਾਣਾ ਹਲਕਾ ਤੋਂ ਟਿਕਟ ਦੀ ਦਾਅਵੇਦਾਰੀ ਜਤਾਈ ਸੀ ਤੇ ਉਥੋਂ ਉਨ੍ਹਾਂ ਦੀ ਜਿੱਤ ਵੀ ਤੈਅ ਸੀ ਪਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਨੇ ਸਮੁੱਚੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਡਟਕੇ ਪ੍ਰਚਾਰ ਕੀਤਾ ਤੇ ਅਰਵਿੰਦ ਕੇਜਰੀਵਾਲ, ਡਾ. ਸੰਦੀਪ ਪਾਠਕ, ਰਾਘਵ ਚੱਢਾ, ਸ. ਜਰਨੈਲ ਸਿੰਘ, ਮੁੱਖ ਮੰਤਰੀ ਭਗਵੰਤ ਮਾਨ ਦੇ ਖਾਸਮ ਖਾਸ ਵਜੋਂ ਹਰਚੰਦ ਸਿੰਘ ਬਰਸਟ ਜਾਣੇ ਜਾਂਦੇ ਹਨ।

ਹਰਚੰਦ ਸਿੰਘ ਬਰਸਟ ਨੇ ਆਖਿਆ ਕਿ ਜੋ ਮਾਣ ਦਿੱਤਾ ਗਿਆ ਹੈ, ਇਸ ਲਈ ਉਹ ਵਿਸ਼ੇਸ਼ ਤੋਰ ‘ਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਡਾ. ਸੰਦੀਪ ਪਾਠਕ, ਮੁੱਖ ਮੰਤਰੀ ਭਗਵੰਤ ਮਾਨ, ਐਮ.ਪੀ. ਰਾਘਵ ਚੱਢਾ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦੇ ਹਨ। ਹਰਚੰਦ ਸਿੰਘ ਬਰਸਟ ਨੇ ਆਖਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਹਰ ਵਰਗ ਦੇ ਹਿੱਤਾਂ ਦਾ ਖਿਆਲ ਕਰ ਰਹੀ ਹੈ ਤੇ ਹੁਣ ਵਿਸ਼ੇਸ਼ ਤੌਰ ‘ਤੇ ਕਿਸਾਨਾਂ ਲਈ ਵਿਸ਼ੇਸ਼ ਯੋਜਨਾਵਾਂ ਉਲੀਕੀਆਂ ਜਾਣਗੀਆਂ।

ਉਨ੍ਹਾਂ ਆਖਿਆ ਕਿ ਮੰਡੀਕਰਨ ਬੋਰਡ ਦੇ ਸਮੁੱਚੇ ਕੰਮ ਨੂੰ ਬਹੁਤ ਹੀ ਵਿਊਂਤਬੰਦੀ ਢੰਗ ਨਾਲ ਸੁਧਾਰਿਆ ਜਾਵੇਗਾ ਕਿਉਂਕਿ ਮੰਡੀਕਰਨ ਬੋਰਡ ਦਾ ਜਿੱਥੇ ਕਿਸਾਨਾਂ ਤੇ ਆੜਤੀਆਂ ਲਈ ਵਿਸ਼ੇਸ਼ ਕੰਮ ਹੈ, ਉੱਥੇ ਮੰਡੀਕਰਨ ਬੋਰਡ ਸੂਬੇ ਦੇ ਵਿਕਾਸ ਵਿੱਚ ਵੀ ਬਹੁਤ ਵੱਡਾ ਯੋਗਦਾਨ ਪਾਉਂਦਾ ਹੈ। ਹਰਚੰਦ ਸਿੰਘ ਬਰਸਟ ਅਗਲੇ ਹਫਤੇ ਆਪਣਾ ਚਾਰਜ ਸੰਭਾਲ ਰਹੇ ਹਨ।

The post ਪੰਜਾਬ ਦੇ ਹਿੱਤਾਂ ਲਈ ਧਰਮਯੁੱਧ ਮੋਰਚੇ ‘ਚ ਜੇਲ੍ਹਾਂ ਕੱਟਣ ਵਾਲੇ ਹਰਚੰਦ ਸਿੰਘ ਬਰਸਟ ਕਰਨਗੇ ਪੰਜਾਬ ਮੰਡੀਕਰਨ ਬੋਰਡ ਦਾ ਸੁਧਾਰ appeared first on TheUnmute.com - Punjabi News.

Tags:
  • harchand-singh-barsat
  • news
  • punjab-mandi-board
  • punjab-marketing-board

ਗੋਰਸੀਆ ਖਾਨ ਮੁਹੰਮਦ (ਲੁਧਿਆਣਾ), 5 ਫਰਵਰੀ 2023: ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਅਤੇ ਬੱਜਰੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ ਜਿਸ ਨਾਲ ਹੁਣ ਇਨ੍ਹਾਂ ਖੱਡਾਂ ਤੋਂ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੇ ਭਾਅ ਰੇਤਾ ਮਿਲੇਗੀ।

ਸੂਬੇ ਦੇ 7 ਜ਼ਿਲ੍ਹਿਆਂ ਵਿਚ ਫੈਲੀਆਂ 16 ਜਨਤਕ ਖੱਡਾਂ ਨੂੰ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰ ਨੇ ਲੋਕਾਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਦਬਦਬਾ ਬਣਾ ਕੇ ਲੋਕਾਂ ਨੂੰ ਡਰਾਉਣ-ਧਮਕਾਉਣ ਵਾਲੇ ਰੇਤ ਮਾਫੀਏ ਨੂੰ ਸੂਬਾ ਸਰਕਾਰ ਨੇ ਜੜ੍ਹੋਂ ਖਤਮ ਕਰ ਦਿੱਤਾ ਹੈ ਤਾਂ ਕਿ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਹੁਣ ਹਰੇਕ ਜਨਤਕ ਖੱਡ ਤੋਂ 5.50 ਰੁਪਏ ਕਿਊਬਕ ਫੁੱਟ ਦੇ ਹਿਸਾਬ ਨਾਲ ਰੇਤਾ ਮਿਲੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਹਾਸਲ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਜਨਤਕ ਖੱਡਾਂ ਤੋਂ ਰੇਤਾ ਦੀ ਸਿਰਫ ਹੱਥੀਂ ਖੁਦਾਈ ਕਰਨੀ ਹੋਵੇਗੀ ਅਤੇ ਰੇਤਾ ਦੀ ਮਸ਼ੀਨੀ ਖੁਦਾਈ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਰੇਤ ਠੇਕੇਦਾਰ ਨੂੰ ਇਹ ਜਨਤਕ ਖੱਡਾਂ ਚਲਾਉਣ ਦੀ ਆਗਿਆ ਨਹੀਂ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਨਤਕ ਖੱਡਾਂ ਵਾਲੀਆਂ ਥਾਵਾਂ ਤੋਂ ਰੇਤਾ ਸਿਰਫ ਗੈਰ-ਵਪਾਰਕ ਪ੍ਰਾਜੈਕਟਾਂ ਦੀ ਉਸਾਰੀ ਲਈ ਵਰਤਣ ਵਾਸਤੇ ਹੀ ਵੇਚੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਰੇਤਾ ਦੀ ਵਿਕਰੀ ਸੂਰਜ ਡੁੱਬਣ ਤੱਕ ਹੀ ਹੋਵੇਗੀ ਅਤੇ ਹਰੇਕ ਜਨਤਕ ਖੱਡ ਵਾਲੀ ਥਾਂ ‘ਤੇ ਰੇਤ ਕੱਢੇ ਜਾਣ ਨੂੰ ਨਿਯਮਤ ਕਰਨ ਲਈ ਇੱਕ ਸਰਕਾਰੀ ਅਧਿਕਾਰੀ ਹਮੇਸ਼ਾ ਮੌਜੂਦ ਰਹੇਗਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਐਪ ਵੀ ਬਣਾਈ ਹੈ ਜੋ ਲੋਕਾਂ ਨੂੰ ਜਨਤਕ ਖੱਡਾਂ ਵਾਲੀਆਂ ਥਾਵਾਂ ਬਾਰੇ ਪੂਰੀ ਜਾਣਕਾਰੀ ਦੇਵੇਗੀ ਅਤੇ ਇੱਥੋਂ ਤੱਕ ਕਿ ਆਨਲਾਈਨ ਭੁਗਤਾਨ ਦੀ ਸਹੂਲਤ ਵੀ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ 16 ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ ਅਗਲੇ ਮਹੀਨੇ ਤੱਕ ਸੂਬੇ ਭਰ ਵਿੱਚ ਅਜਿਹੀਆਂ 50 ਹੋਰ ਖੱਡਾਂ ਚਾਲੂ ਹੋ ਜਾਣਗੀਆਂ।

ਖੱਡਾਂ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਇੱਕ ਐਪ ਲਾਂਚ ਕੀਤੀ ਗਈ ਹੈ ਜੋ ਗੂਗਲ ਮੈਪਸ ਨਾਲ ਜੁੜੀ ਹੋਵੇਗੀ ਅਤੇ ਵਿਅਕਤੀ ਨੂੰ ਨੇੜੇ ਦੀ ਜਨਤਕ ਖੱਡ ਬਾਰੇ ਜਾਣੂੰ ਕਰਵਾਏਗੀ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਸਤੀ ਰੇਤ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਠੇਕੇਦਾਰਾਂ ਅਤੇ ਟਰਾਂਸਪੋਰਟਰਾਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਰੋਕਿਆ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਕਿਉਂਕਿ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਮਜ਼ਦੂਰ ਇਸ ਕੰਮ ਵਿਚ ਵਿੱਚ ਲੱਗੇ ਹੋਣਗੇ, ਜਿਸ ਨਾਲ ਉਨ੍ਹਾਂ ਦੀ ਆਮਦਨ ਵਧੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਰੇਤਾ-ਬੱਜਰੀ ਦੀ ਵਿਕਰੀ ਅਤੇ ਖਰੀਦ ਵਿਚ ਵਿਚੋਲਿਆਂ ਨੂੰ ਖਤਮ ਕਰੇਗਾ, ਜਿਸ ਨਾਲ ਆਮ ਆਦਮੀ ਵੱਧ ਸਮਰੱਥ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਭਰ ਵਿੱਚੋਂ ਸਭ ਤੋਂ ਘੱਟ ਕੀਮਤ ‘ਤੇ ਰੇਤ ਲੋਕਾਂ ਲਈ ਮੌਜੂਦ ਹੋਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਜਨਤਕ ਖੱਡਾਂ ਵਾਲੀਆਂ ਥਾਵਾਂ ਦੀ ਮੌਜੂਦਗੀ ਖੁਦ-ਬ-ਖੁਦ ਹੀ ਕੀਮਤਾਂ ਨੂੰ ਪ੍ਰਭਾਵਿਤ ਕਰੇਗੀ ਜਿਸ ਨਾਲ ਕੀਮਤਾਂ ਹੇਠਲੇ ਪੱਧਰ ‘ਤੇ ਸਥਿਰ ਹੋਣਗੀਆਂ ਕਿਉਂਕਿ ਇਹ ਖੱਡਾਂ ਆਮ ਲੋਕਾਂ ਲਈ ਸਸਤੀ ਰੇਤ ਖਰੀਦਣ ਲਈ ਨਿਯਮਤ ਬਦਲ ਪੇਸ਼ ਕਰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਖੱਡਾਂ ਦੇ ਸੰਚਾਲਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ ਕਿਉਂਕਿ ਇਸ ‘ਤੇ 24 ਘੰਟੇ ਨਿਗਰਾਨੀ ਰੱਖਣ ਲਈ ਸੀ.ਸੀ.ਟੀ.ਵੀ. ਕੈਮਰੇ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਜਨਤਕ ਥਾਵਾਂ ‘ਤੇ ਪੁਲਿਸ ਦੀ ਗਸ਼ਤ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ‘ਤੇ ਪੂਰੀ ਨਜ਼ਰ ਰੱਖੀ ਜਾ ਸਕੇ। ਭਗਵੰਤ ਮਾਨ ਨੇ ਦੱਸਿਆ ਕਿ ਇਹ ਖੱਡਾਂ ਇਕ ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਅਤੇ 1 ਅਕਤੂਬਰ ਤੋਂ 31 ਮਾਰਚ ਤੱਕ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੀਆਂ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਰੇਤ ਮਾਫੀਆ ਜਿਸ ਨੇ ਪਿਛਲੀਆਂ ਸਰਕਾਰਾਂ ਦੇ ਸਮੇਂ ਪੈਰ ਪਸਾਰੇ ਹੋਏ ਸਨ, ਹੁਣ ਲੋਕਾਂ ਦਾ ਸ਼ੋਸ਼ਣ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਰੇਤ ਦੀਆਂ ਖੱਡਾਂ ਰਾਹੀਂ ਗੈਰ-ਕਾਨੂੰਨੀ ਪੈਸਾ ਇਕੱਠਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸੂਬੇ ਨਾਲ ਇਹ ਘਿਨਾਉਣਾ ਅਤੇ ਨਾ ਮੁਆਫ਼ੀਯੋਗ ਅਪਰਾਧ ਕੀਤਾ ਹੈ, ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
ਸੂਬਾ ਸਰਕਾਰ ਵੱਲੋਂ ਹੁਣ ਤੱਕ ਪੂਰੀਆਂ ਕੀਤੀਆਂ ਕਈ ਗਾਰੰਟੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਦੇ 10 ਮਹੀਨਿਆਂ ਦੇ ਅੰਦਰ-ਅੰਦਰ ਸੂਬਾ ਸਰਕਾਰ ਨੇ ਟਰਾਂਸਪੋਰਟ ਮਾਫੀਆ ਦਾ ਸਫਾਇਆ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੁਲਾਈ, 2022 ਤੋਂ ਸੂਬੇ ਦੇ 87 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਚੁੱਕੀ ਹੈ।ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ 26,000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਹੋਰ ਵੀ ਭਰਤੀ ਚੱਲ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ 500 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ 'ਸਕੂਲ ਆਫ਼ ਐਮੀਨੈਂਸ' ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪ੍ਰਿੰਸੀਪਲਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਪੇਸ਼ੇਵਰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਨਵੇਂ ਤੇ 'ਰੰਗਲੇ ਪੰਜਾਬ' ਦੀ ਸਵੇਰ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਨਾਲ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਹਰਦੀਪ ਸਿੰਘ ਮੁੰਡੀਆਂ ਅਤੇ ਜੀਵਨ ਸਿੰਘ ਸੰਗੋਵਾਲ, ਸਕੱਤਰ ਮਾਈਨਿੰਗ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਮਾਈਨਿੰਗ ਡੀ.ਪੀ.ਐਸ. ਖਰਬੰਦਾ ਅਤੇ ਹੋਰ ਵੀ ਹਾਜ਼ਰ ਸਨ।

The post ਮੁੱਖ ਮੰਤਰੀ ਮਾਨ ਭਗਵੰਤ ਵਲੋਂ ਪੰਜਾਬ ਦੇ 7 ਜ਼ਿਲ੍ਹਿਆਂ ‘ਚ 16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ appeared first on TheUnmute.com - Punjabi News.

Tags:
  • bhagwant-mann
  • chief-minister-mann-bhagwant
  • data-mining-wing
  • mining
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form