TheUnmute.com – Punjabi News: Digest for February 07, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਤੁਰਕੀ 'ਚ ਜ਼ਬਰਦਸਤ ਭੂਚਾਲ ਨੇ ਮਚਾਈ ਤਬਾਹੀ, 53 ਜਣਿਆਂ ਦੀ ਮੌਤ, 500 ਤੋਂ ਵੱਧ ਜ਼ਖਮੀ

Monday 06 February 2023 05:31 AM UTC+00 | Tags: breaking-news earthquake earthquake-in-turkey earthquake-news latest-news news turkey turkey-news

ਚੰਡੀਗੜ੍ਹ 06, ਫਰਵਰੀ 2023: ਤੁਰਕੀ (Turkey) ਅਤੇ ਗੁਆਂਢੀ ਦੇਸ਼ਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਨੂਰਦਗੀ ਤੋਂ 23 ਕਿਲੋਮੀਟਰ ਪੂਰਬ ਵੱਲ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ ਹਨ। ਤੁਰਕੀ ਵਿੱਚ ਹੁਣ ਤੱਕ 53 ਜਣਿਆਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਸੀਰੀਆ ‘ਚ ਜਾਨ ਗੁਆਉਣ ਵਾਲਿਆਂ ਦਾ ਅੰਕੜਾ 90 ਤੱਕ ਪਹੁੰਚ ਗਿਆ ਹੈ। 500 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.8 ਮਾਪੀ ਗਈ। 16 ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਇਹ ਅੰਕੜਾ ਅਜੇ ਵਧ ਸਕਦਾ ਹੈ। ਯੂਐਸ ਭੂ-ਵਿਗਿਆਨਕ ਸਰਵੇਖਣ ਦੇ ਅਨੁਸਾਰ, ਭੂਚਾਲ ਦਾ ਕੇਂਦਰ ਗਾਜ਼ੀਅਨਟੇਪ ਤੋਂ ਲਗਭਗ 33 ਕਿਲੋਮੀਟਰ (20 ਮੀਲ) ਅਤੇ ਨੂਰਦਾਗੀ ਸ਼ਹਿਰ ਤੋਂ ਲਗਭਗ 26 ਕਿਲੋਮੀਟਰ (16 ਮੀਲ) ਦੂਰ ਸੀ। ਇਹ 18 ਕਿਲੋਮੀਟਰ (11 ਮੀਲ) ਦੀ ਡੂੰਘਾਈ ‘ਤੇ ਕੇਂਦਰਿਤ ਸੀ।

ਭੂਚਾਲ ਦੇ ਝਟਕੇ ਸੀਰੀਆ ਤੱਕ ਦੂਰ ਤੱਕ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਕਈ ਇਮਾਰਤਾਂ ਦੇ ਨੁਕਸਾਨੇ ਜਾਣ ਦੀ ਖ਼ਬਰ ਹੈ। ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਕਾਰਨ ਕਈ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ। ਤੁਰਕੀ (Turkey) ਦੇ ਰਾਸ਼ਟਰਪਤੀ ਰੇਸੇਪ ਤਯਪ ਏਰਦੋਗਨ ਨੇ ਟਵਿੱਟਰ ‘ਤੇ ਕਿਹਾ ਕਿ ਭੂਚਾਲ ਪ੍ਰਭਾਵਿਤ ਇਲਾਕਿਆਂ ‘ਚ ਖੋਜ ਅਤੇ ਬਚਾਅ ਟੀਮਾਂ ਨੂੰ ਤੁਰੰਤ ਰਵਾਨਾ ਕਰ ਦਿੱਤਾ ਗਿਆ ਹੈ।

The post ਤੁਰਕੀ ‘ਚ ਜ਼ਬਰਦਸਤ ਭੂਚਾਲ ਨੇ ਮਚਾਈ ਤਬਾਹੀ, 53 ਜਣਿਆਂ ਦੀ ਮੌਤ, 500 ਤੋਂ ਵੱਧ ਜ਼ਖਮੀ appeared first on TheUnmute.com - Punjabi News.

Tags:
  • breaking-news
  • earthquake
  • earthquake-in-turkey
  • earthquake-news
  • latest-news
  • news
  • turkey
  • turkey-news

ਮੋਗਾ ਪੁਲਿਸ ਵਲੋਂ ਲਾਰੈਂਸ ਤੇ ਗੋਲਡੀ ਬਰਾੜ ਦੇ ਗੁਰਗਿਆਂ ਦੇ 96 ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ

Monday 06 February 2023 05:44 AM UTC+00 | Tags: aam-aadmi-party breaking-news cm-bhagwant-mann crime-news district-police-chief-gulneet-singh-khurana gangster moga-police moga-police-raided moga-polic-search-opretaion news police-raid police-search-operation punjab punjab-news search-operation

ਚੰਡੀਗੜ੍ਹ 06, ਫਰਵਰੀ 2023: ਪੰਜਾਬ ਪੁਲਿਸ ਨੇ ਬੀਤੇ ਕੁਝ ਦੀ ਪਹਿਲਾਂ 200 ਪੁਲਿਸ ਟੀਮਾਂ ਨਾਲ ਪੰਜਾਬ ਭਰ ਵਿੱਚ 1490 ਤੋਂ ਵੱਧ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਸੇ ਕੜੀ ਤਹਿਤ ਮੋਗਾ ਪੁਲਿਸ (Moga Police) ਨੇ 20 ਟੀਮਾਂ ਦਾ ਗਠਨ ਕਰਕੇ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਬੈਠੇ ਗੋਲਡੀ ਬਰਾੜ ਦੇ ਗੁਰਗਿਆਂ ਦੇ 96 ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ । ਇਸ ਦੌਰਾਨ ਸ਼ੱਕੀ ਸਾਮਾਨ ਵੀ ਜ਼ਬਤ ਕੀਤਾ ਗਿਆ ਹੈ । ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ 2000 ਪੁਲਿਸ ਮੁਲਾਜ਼ਮਾਂ ਵੱਲੋਂ ਦਿਨ ਭਰ ਅਭਿਆਨ ਚਲਾਇਆ ਗਿਆ।

ਉਨ੍ਹਾਂ ਦੱਸਿਆ ਕਿ ਪੁਲਿਸ (Moga Police) ਦੀਆਂ 20 ਟੀਮਾਂ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸੰਪਰਕ ਦੇ ਸ਼ੱਕ ਵਿੱਚ ਸੁਖਪ੍ਰੀਤ ਬੁੱਢਾ, ਜਗਸੀਰ ਸਿੰਘ ਜੱਗਾ ਪਿੰਡ ਸੁਖਾਨੰਦ ਅਤੇ ਪਵਨ ਕੁਮਾਰ ਵਾਸੀ ਝੰਡੇਵਾਲਾ ਦੇ ਪਿੰਡ ਕੁੱਸਾ ਵਿੱਚ ਪਰਮਿੰਦਰ ਦੇ ਘਰਾਂ ਦੀ ਤਲਾਸ਼ੀ ਲਈ ਗਈ । ਇਨ੍ਹਾਂ ਤੋਂ ਇਲਾਵਾ ਪੁਲਿਸ ਨੇ ਕੁੱਲ 96 ਘਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਗੁਰਗਿਆਂ ਦੀਆਂ ਜ਼ਮੀਨਾਂ-ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ ਪੰਜਾਬ ਸਰਕਾਰ ਦੀ ਪ੍ਰਵਾਨਗੀ ਤੋਂ ਬਾਅਦ ਆਉਣ ਵਾਲੇ ਹੁਕਮਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਈ ਗੁਰਗਿਆਂ ਦੇ ਘਰਾਂ ਦੇ ਬਾਹਰ ਨੋਟਿਸ ਵੀ ਚਿਪਕਾਏ ਜਾ ਰਹੇ ਹਨ।

The post ਮੋਗਾ ਪੁਲਿਸ ਵਲੋਂ ਲਾਰੈਂਸ ਤੇ ਗੋਲਡੀ ਬਰਾੜ ਦੇ ਗੁਰਗਿਆਂ ਦੇ 96 ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • crime-news
  • district-police-chief-gulneet-singh-khurana
  • gangster
  • moga-police
  • moga-police-raided
  • moga-polic-search-opretaion
  • news
  • police-raid
  • police-search-operation
  • punjab
  • punjab-news
  • search-operation

ਸੰਸਦ 'ਚ ਅਡਾਨੀ ਮਾਮਲੇ 'ਤੇ ਹੰਗਾਮਾ, ਦੋਵੇਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

Monday 06 February 2023 05:55 AM UTC+00 | Tags: adani adani-case bjp-government breaking-news budget-session congress delhi gautam-adani-case india lic-offices lok-sabha news parliament-of-india raj-sabha sbi the-unmute-breaking-news the-unmute-news the-unmute-punjabi-news

ਚੰਡੀਗੜ੍ਹ 06, ਫਰਵਰੀ 2023: ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਤੋਂ ਸੰਸਦ ਵਿੱਚ ਇੱਕ ਦਿਨ ਵੀ ਚਰਚਾ ਨਹੀਂ ਹੋਈ ਹੈ। ਵਿਰੋਧੀ ਪਾਰਟੀਆਂ ਗੌਤਮ ਅਡਾਨੀ ਮਾਮਲੇ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ‘ਚ ਲਗਾਤਾਰ ਹੰਗਾਮਾ ਜਾਰੀ ਰਿਹਾ | ਇਸ ਮਾਮਲੇ ‘ਤੇ ਸੰਸਦੀ ਕਮੇਟੀ ਦੇ ਗਠਨ ਦੀ ਮੰਗ ਕੀਤੀ ਜਾ ਰਹੀ ਹੈ, ਜਦਕਿ ਸੱਤਾਧਾਰੀ ਪਾਰਟੀ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਚਰਚਾ ਦੀ ਮੰਗ ਕਰ ਰਹੀ ਹੈ। ਇਸਦੇ ਚੱਲਦੇ ਅੱਜ ਵੀ ਹੰਗਾਮੇ ਤੋਂ ਬਾਅਦ ਲੋਕ ਸਭਾ-ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਦੂਜੇ ਪਾਸੇ ਅਡਾਨੀ ਮਾਮਲੇ ਨੂੰ ਲੈ ਕੇ ਕਾਂਗਰਸ ਨੇ ਦੇਸ਼ ਭਰ ‘ਚ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਕਾਂਗਰਸੀ ਵਰਕਰ ਐੱਸਬੀਆਈ ਅਤੇ ਐਲਆਈਸੀ ਦਫ਼ਤਰਾਂ ਅੱਗੇ ਧਰਨਾ ਦੇ ਰਹੇ ਹਨ।ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਅਸੀਂ ਜੋ ਨੋਟਿਸ (267) ਦਿੱਤਾ ਹੈ, ਉਸ ‘ਤੇ ਚਰਚਾ ਹੋਣੀ ਚਾਹੀਦੀ ਹੈ ਕਿਉਂਕਿ ਇਹ ਰਾਸ਼ਟਰਪਤੀ ਦੇ ਸੰਬੋਧਨ ਤੋਂ ਵੱਖਰਾ ਵਿਸ਼ਾ ਹੈ। ਅਸੀਂ ਚਾਹੁੰਦੇ ਹਾਂ ਕਿ ਇਸ ਬਾਰੇ ਪਹਿਲਾਂ ਚਰਚਾ ਕੀਤੀ ਜਾਵੇ। ਅਸੀਂ ਰਾਸ਼ਟਰਪਤੀ ਦੇ ਸੰਬੋਧਨ ‘ਤੇ ਚਰਚਾ ਕਰਨ ਲਈ ਤਿਆਰ ਹਾਂ, ਪਰ ਪੂਰੇ ਦੇਸ਼ ‘ਚ ਜੋ ਗੜਬੜ ਹੋ ਰਹੀ ਹੈ, ਉਸ ‘ਤੇ ਪ੍ਰਧਾਨ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ।

The post ਸੰਸਦ ‘ਚ ਅਡਾਨੀ ਮਾਮਲੇ ‘ਤੇ ਹੰਗਾਮਾ, ਦੋਵੇਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਤਵੀ appeared first on TheUnmute.com - Punjabi News.

Tags:
  • adani
  • adani-case
  • bjp-government
  • breaking-news
  • budget-session
  • congress
  • delhi
  • gautam-adani-case
  • india
  • lic-offices
  • lok-sabha
  • news
  • parliament-of-india
  • raj-sabha
  • sbi
  • the-unmute-breaking-news
  • the-unmute-news
  • the-unmute-punjabi-news

ਬਟਾਲਾ ਦੇ ਪਿੰਡ ਦਹੀਆ ਵਿਖੇ ਦੋ ਧਿਰਾਂ ਦਰਮਿਆਨ ਚੱਲੀਆਂ ਗੋਲੀਆਂ, ਸਾਬਕਾ ਸਰਪੰਚ ਦੀ ਮੌਤ

Monday 06 February 2023 06:06 AM UTC+00 | Tags: aam-aadmi-party batala batala-police batala-ssp-satinder-singh breaking-news cm-bhagwant-mann crime crime-news dahiya-village news nwes punjab punjab-government punjabi-news punjab-news punjab-police sarpanch-sarwan-singh the-unmute-breaking-news the-unmute-punjab the-unmute-punjabi-news village-dahiya

ਚੰਡੀਗੜ੍ਹ 06, ਫਰਵਰੀ 2023: ਬੀਤੀ ਦੇਰ ਰਾਤ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਦਹੀਆ (Dahiya village) ਵਿਖੇ ਦੋ ਧਿਰਾਂ ਦਰਮਿਆਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਮਾਮਲੇ ਵਿੱਚ ਸਾਬਕਾ ਸਰਪੰਚ ਸਰਵਣ ਸਿੰਘ ਉਮਰ 65 ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ | ਉਥੇ ਹੀ ਇਸ ਮਾਮਲੇ ਨੂੰ ਲੈ ਕੇ ਬਟਾਲਾ ਐਸਐਸਪੀ ਸਤਿੰਦਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੀ ਪੁਲਿਸ ਪਾਰਟੀ ਵਲੋਂ ਦੇਰ ਰਾਤ ਹੀ ਹਮਲਾ ਕਰਨ ਵਾਲੇ 7 ਜਣਿਆਂ ਦੀ ਪਛਾਣ ਕਰਕੇ ਉਹਨਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ | ਪੁਲਿਸ ਮੁਤਾਬਕ ਹੁਣ ਤੱਕ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਐਸਐਸਪੀ ਬਟਾਲਾ ਸਤਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾਵੇਗਾ |

The post ਬਟਾਲਾ ਦੇ ਪਿੰਡ ਦਹੀਆ ਵਿਖੇ ਦੋ ਧਿਰਾਂ ਦਰਮਿਆਨ ਚੱਲੀਆਂ ਗੋਲੀਆਂ, ਸਾਬਕਾ ਸਰਪੰਚ ਦੀ ਮੌਤ appeared first on TheUnmute.com - Punjabi News.

Tags:
  • aam-aadmi-party
  • batala
  • batala-police
  • batala-ssp-satinder-singh
  • breaking-news
  • cm-bhagwant-mann
  • crime
  • crime-news
  • dahiya-village
  • news
  • nwes
  • punjab
  • punjab-government
  • punjabi-news
  • punjab-news
  • punjab-police
  • sarpanch-sarwan-singh
  • the-unmute-breaking-news
  • the-unmute-punjab
  • the-unmute-punjabi-news
  • village-dahiya

ਸਿੰਚਾਈ ਘੁਟਾਲੇ ਮਾਮਲੇ 'ਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਢਿੱਲੋਂ ਤੋਂ ਵਿਜੀਲੈਂਸ ਮੁੜ ਕਰ ਸਕਦੀ ਹੈ ਪੁੱਛਗਿੱਛ

Monday 06 February 2023 06:18 AM UTC+00 | Tags: breaking-news cm-bhagwant-mann crime janmeja-singh-sekhon multi-crore-irrigation-scam news punjab-government punjab-news punjab-police sharanjit-singh-dhillon the-unmute-breaking-news the-unmute-punjabi-news vigilance-news

ਚੰਡੀਗੜ੍ਹ 06, ਫਰਵਰੀ 2023: ਬਹੁ-ਕਰੋੜੀ ਸਿੰਚਾਈ ਘੁਟਾਲੇ ਵਿੱਚ ਹੁਣ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ (Janmeja Singh Sekhon) ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਪੰਜਾਬ ਵਿਜੀਲੈਂਸ ਬਿਊਰੋ ਦੀ ਰਡਾਰ ‘ਤੇ ਹਨ | ਵਿਜੀਲੈਂਸ ਟੀਮ ਹੁਣ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੂੰ ਤੀਜੀ ਵਾਰ ਪੁੱਛਗਿੱਛ ਲਈ ਮੁੱਖ ਦਫਤਰ ਆਉਣ ਲਈ ਸੰਮਨ ਭੇਜ ਸਕਦੀ ਹੈ। ਕਿਉਂਕਿ ਜਾਂਚ ਟੀਮ ਨੇ ਦੋਵਾਂ ਸਾਬਕਾ ਮੰਤਰੀਆਂ ਵੱਲੋਂ ਦਿੱਤੇ ਗਏ ਉਨ੍ਹਾਂ ਦੀਆਂ ਜਾਇਦਾਦਾਂ ਦੇ ਵੇਰਵਿਆਂ ਦੀ ਕਰੋਸ ਜਾਂਚ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਉਪਰੋਕਤ ਦੋ ਮੰਤਰੀਆਂ ਤੋਂ ਇਲਾਵਾ ਸੇਵਾਮੁਕਤ ਆਈਏਐਸ ਅਧਿਕਾਰੀ ਸਰਵੇਸ਼ ਕੌਸ਼ਲ, ਕਾਹਨ ਸਿੰਘ ਪੰਨੂ ਅਤੇ ਕੇਬੀਐਸ ਸਿੱਧੂ ਵੀ ਵਿਜੀਲੈਂਸ ਜਾਂਚ ਦੇ ਰਡਾਰ ‘ਤੇ ਹਨ। ਜਾਂਚ ਟੀਮ ਨੇ ਇਨ੍ਹਾਂ ਸਾਰੇ ਅਧਿਕਾਰੀਆਂ ਤੋਂ ਪੁੱਛਗਿੱਛ ਕਰ ਲਈ ਹੈ ਅਤੇ ਹੁਣ ਇਨ੍ਹਾਂ ਦੀ ਜਾਇਦਾਦ ਦੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨ੍ਹਾਂ ਅਧਿਕਾਰੀਆਂ ਤੋਂ ਉਨ੍ਹਾਂ ਦੇ ਸੇਵਾ ਕਾਲ ਦੌਰਾਨ ਟੈਂਡਰ ਪ੍ਰਕਿਰਿਆ ਤੋਂ ਲੈ ਕੇ ਭੁਗਤਾਨ ਅਤੇ ਫਾਈਲ ਕਲੀਅਰਿੰਗ ਨਾਲ ਸਬੰਧਤ ਸਵਾਲ-ਜਵਾਬ ਪੁੱਛੇ ਗਏ ਹਨ।

ਪੰਜਾਬ ਦੇ ਸਿੰਚਾਈ ਵਿਭਾਗ ਵਿੱਚ ਕਥਿਤ 1200 ਕਰੋੜ ਰੁਪਏ ਦਾ ਇਹ ਘਪਲਾ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਇਆ ਸੀ। ਉਸ ਸਮੇਂ ਕਾਹਨ ਸਿੰਘ ਪੰਨੂ ਸਬੰਧਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਨ। ਇਸ ਦੇ ਨਾਲ ਹੀ ਟੈਂਡਰ ਪ੍ਰਕਿਰਿਆ ਅਤੇ ਇਸ ਨਾਲ ਸਬੰਧਤ ਫਾਈਲ ਕਲੀਅਰਿੰਗ ਦੀ ਪ੍ਰਕਿਰਿਆ ਨੂੰ ਪ੍ਰਵਾਨਗੀ ਦਿੱਤੀ ਗਈ। ਦੋਸ਼ ਹਨ ਕਿ ਗੁਰਿੰਦਰ ਸਿੰਘ ਨਾਂ ਦੇ ਇਕੱਲੇ ਠੇਕੇਦਾਰ ਦਾ ਪੱਖ ਲੈਣ ਲਈ ਕਾਰਵਾਈ ਤੇਜ਼ ਕੀਤੀ ਗਈ ਸੀ। ਵਿਜੀਲੈਂਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

The post ਸਿੰਚਾਈ ਘੁਟਾਲੇ ਮਾਮਲੇ ‘ਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਢਿੱਲੋਂ ਤੋਂ ਵਿਜੀਲੈਂਸ ਮੁੜ ਕਰ ਸਕਦੀ ਹੈ ਪੁੱਛਗਿੱਛ appeared first on TheUnmute.com - Punjabi News.

Tags:
  • breaking-news
  • cm-bhagwant-mann
  • crime
  • janmeja-singh-sekhon
  • multi-crore-irrigation-scam
  • news
  • punjab-government
  • punjab-news
  • punjab-police
  • sharanjit-singh-dhillon
  • the-unmute-breaking-news
  • the-unmute-punjabi-news
  • vigilance-news

ਜੇਕਰ ਰਾਮ ਰਹੀਮ ਨੂੰ ਪੈਰੋਲ ਮਿਲ ਸਕਦੀ ਹੈ, ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ : ਸੁਖਬੀਰ ਸਿੰਘ ਬਾਦਲ

Monday 06 February 2023 06:35 AM UTC+00 | Tags: bandi-singhs bjp breaking-news news punjab ram-rahim sgpc shiromani-akali-dal sikh sri-darbar-sahib sukhbir-singh-badal

ਅੰਮ੍ਰਿਤਸਰ, 06 ਫਰਵਰੀ 2023: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ | ਉਹਨਾ ਵੱਲੋਂ ਅਤੇ ਉਨ੍ਹਾਂ ਦੀ ਧਰਮ ਪਤਨੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਾਠ ਦੇ ਭੋਗ ਤੋਂ ਬਾਅਦ ਪ੍ਰੈਸ ਕਾਨਫਰੈਂਸ ਕੀਤੀ ਗਈ ਬਾਦਲ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੁਝਾਰਵਾਦ ਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਨ |

ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਇੰਡਸਟਰੀ ਨੂੰ ਪੂਰੀ ਤਰ੍ਹਾਂ ਨਾਲ ਪੰਜਾਬ ਸਰਕਾਰ ਵੱਲੋਂ ਖਤਮ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਦੀ ਇੰਡਸਟਰੀ ਹੁਣ ਮਾਈਗਰੇਟ ਹੋਣ ਨੂੰ ਮਜਬੂਰ ਹੈਂ | ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਬਿਜਲੀ ਸੰਕਟ ਗਰਮੀ ਵਿੱਚ ਆਉਣ ਵਾਲਾ ਹੈ, ਰਾਮ ਰਹੀਮ ਦੀ ਪੈਰੋਲ ‘ਤੇ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਜੇਕਰ ਰਾਮ ਰਹੀਮ ਪੈਰੋਲ ਮਿਲ ਸਕਦੀ ਹੈ, ਤਾਂ ਬੰਦੀ ਸਿੰਘ ਨੂੰ ਕਿਉਂ ਨਹੀਂ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੋ ਵੀ ਵਿਧਾਇਕ ਬਣੇ ਹਨ ਉਨ੍ਹਾਂ ਦਾ ਵਪਾਰ ਪਹਿਲਾਂ ਹੀ ਨਸ਼ਿਆਂ ਦਾ ਸੀ ਤੇ ਹੁਣ ਉਹਨਾ ਵੱਲੋਂ ਨਸ਼ਿਆਂ ਨੂੰ ਪ੍ਰਫੁੱਲਤ ਕਰਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਦੇ ਦਫਤਰ ਫੋਨ ਕਰਵਾ ਕੇ ਨਸ਼ੇ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ |

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਪੰਜਾਬ ਵਿੱਚ ਨਵੀਂ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਲੋਕਾਂ ਨੇ ਬੜੇ ਹੀ ਚਾਅ ਨਾਲ ਸਰਕਾਰ ਨੂੰ ਵੋਟਾਂ ਪਾਈਆਂ ਅਤੇ ਸਰਕਾਰ ਨੇ ਲੋਕਾਂ ਨਾਲ ਅਜੇ ਤੱਕ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ | ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਜੋ ਮੁੱਖ ਮੰਤਰੀ ਦੂਜਿਆਂ ਦੀਆਂ ਤਸਵੀਰਾਂ ‘ਤੇ ਟਿੱਪਣੀ ਕਰਦਾ ਸੀ ਉਹ ਅੱਜ ਆਪਣੇ ਹਰ ਕੰਮ ‘ਤੇ ਤਸਵੀਰ ਲਗਾ ਰਿਹਾ ਹੈ | ਉਨ੍ਹਾਂ ਨੇ ਕਿਹਾ ਹੈ ਕਿ ਜੋ ਪੰਜਾਬ ਵਿਚ ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਹੈ, ਇਹ ਮੁਹੱਲਾ ਕਲੀਨਿਕ ਨੂੰ ਸਰਕਾਰ ਕੋਈ ਨਵੀਆਂ ਇਮਾਰਤਾਂ ਨਹੀਂ ਬਣਾ ਰਹੇ, ਸਗੋਂ ਸਾਡੀ ਸਰਕਾਰ ਦੇ ਸਮੇਂ ਤੇ ਬਣੇ ਸੇਵਾ ਕੇਂਦਰਾਂ ਦੀ ਮੁਰੰਮਤ ਕਰਕੇ ਹੀ ਮੁਹੱਲਾ ਕਲੀਨਿਕ ਕੀਤੇ ਜਾ ਰਹੇ ਤਿਆਰ ਹਨ |

ਉਨ੍ਹਾਂ ਨੇ ਕਿਹਾ ਹੈ ਕਿ ਜੋ ਹਰ ਰੋਜ਼ ਪੰਜਾਬ ਵਿਚ ਲੁੱਟਾਂ-ਖੋਹਾਂ ਹੋ ਰਹੀਆਂ ਹਨ, ਪੰਜਾਬ ਸਰਕਾਰ ਇਸ ਦੀ ਜਿੰਮੇਵਾਰ ਹੈ | ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ‘ਤੇ ਬੋਲਦੇ ਹੋਏ ਕਿਹਾ ਹੈ ਕਿ ਜੇ ਸਰਕਾਰ ਨੇ ਬੰਦੀ ਸਿੰਘਾਂ ਨੂੰ ਇਕ ਘੰਟੇ ਦੀ ਪੈਰੋਲ ਵੀ ਨਹੀਂ ਦਿੱਤੀ ਹੈ ਪਰ ਸਰਕਾਰ ਦੂਜੇ ਪਾਸੇ ਵਾਰ-ਵਾਰ ਡੇਰਾ ਮੁਖੀ ਨੂੰ ਪੈਰੋਲ ਦਿੱਤੀ ਜਾ ਰਹੀ ਹੈ| ਉਨ੍ਹਾਂ ਨੇ ਭਾਜਪਾ ਸਰਕਾਰ ‘ਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਭਾਜਪਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਕਬਜ਼ਾ ਕੀਤਾ |

The post ਜੇਕਰ ਰਾਮ ਰਹੀਮ ਨੂੰ ਪੈਰੋਲ ਮਿਲ ਸਕਦੀ ਹੈ, ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ : ਸੁਖਬੀਰ ਸਿੰਘ ਬਾਦਲ appeared first on TheUnmute.com - Punjabi News.

Tags:
  • bandi-singhs
  • bjp
  • breaking-news
  • news
  • punjab
  • ram-rahim
  • sgpc
  • shiromani-akali-dal
  • sikh
  • sri-darbar-sahib
  • sukhbir-singh-badal

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਾਂਗਰਸ ਦੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ

Monday 06 February 2023 06:44 AM UTC+00 | Tags: breaking-news congress member-of-parliament-from-patiala news preneet-kaur punjab punjab-bjp punjab-congress punjabi-news punjab-news the-unmute-breaking-news the-unmute-punjabi-news

ਦਿੱਲੀ, 6 ਫਰਵਰੀ 2023: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ (Preneet Kaur) ਨੇ ਅੱਜ ਕਥਿੱਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ਪਾਰਟੀ ‘ਤੇ ਪਲਟਵਾਰ ਕੀਤਾ ਹੈ। ਕਾਂਗਰਸ ਦੇ ਅਨੁਸ਼ਾਸਨੀ ਐਕਸ਼ਨ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੂੰ ਲਿਖੇ ਆਪਣੇ ਪੱਤਰ ਵਿੱਚ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇੱਕ ਵਿਅਕਤੀ ਜਿਸਨੇ ਸ੍ਰੀਮਤੀ ਗਾਂਧੀ ਦੇ ਵਿਦੇਸ਼ੀ ਨਾਗਰਿਕ ਹੋਣ ਦੇ ਮੁੱਦੇ ‘ਤੇ 1999 ਵਿੱਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ, ਅਤੇ 20 ਸਾਲ 2019 ਤੱਕ ਪਾਰਟੀ ਤੋਂ ਬਾਹਰ ਰਿਹਾ ਸੀ, ਅਤੇ ਜਿਸਨੂੰ ਖੁਦ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ, ਹੁਣ ਇੱਕ ਅਖੌਤੀ ਅਨੁਸ਼ਾਸਨੀ ਮਾਮਲੇ ‘ਤੇ ਮੇਰੇ ‘ਤੇ ਸਵਾਲ ਕਰ ਰਿਹਾ ਹੈ।”

ਪੰਜਾਬ ਆਗੂਆਂ ਬਾਰੇ ਗੱਲ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, “ਪੰਜਾਬ ਦੇ ਜਿਹੜੇ ਕਾਂਗਰਸੀਆਂ ਨੇ ਮੇਰੇ ‘ਤੇ ਇਲਜ਼ਾਮ ਲਾਏ ਹਨ, ਉਹ ਉਹ ਲੋਕ ਹਨ, ਜਿਨ੍ਹਾਂ ਦੇ ਖਿਲਾਫ ਬਹੁਤ ਸਾਰੇ ਮਾਮਲੇ ਪੈਂਡਿੰਗ ਪਏ ਹਨ। ਜੇਕਰ ਤੁਸੀਂ ਮੇਰੇ ਪਤੀ ਨੂੰ ਫ਼ੋਨ ਕਰੋ ਜੋ ਉਸ ਸਮੇਂ ਮੁੱਖ ਮੰਤਰੀ ਸਨ, ਤਾਂ ਉਹ ਤੁਹਾਨੂੰ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਦੀ ਰੱਖਿਆ ਇਸ ਲਈ ਕੀਤੀ ਸੀ ਕਿਉਂਕਿ ਇਹ ਆਪਣੀ ਪਾਰਟੀ ਦੇ ਸਨ। ਹਾਲਾਂਕਿ ਮੈਨੂੰ ਲੱਗਦਾ ਹੈ ਕਿ ਤੁਸੀਂ ਅਜਿਹਾ ਨਹੀਂ ਕਰੋਗੇ।”

ਪਟਿਆਲਾ ਦੇ ਸੰਸਦ ਮੈਂਬਰ (Preneet Kaur) ਨੇ ਅੱਗੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਣਗੇ, “ਮੈਂ ਹਮੇਸ਼ਾ ਆਪਣੇ ਹਲਕੇ, ਹਲਕਾ ਵਾਸੀਆਂ ਅਤੇ ਆਪਣੇ ਰਾਜ ਪੰਜਾਬ ਦੇ ਨਾਲ ਖੜੀ ਹਾਂ ਅਤੇ ਉਨ੍ਹਾਂ ਦੇ ਮੁੱਦੇ ਉਠਾਏ ਹਨ, ਚਾਹੇ ਕੋਈ ਵੀ ਸਰਕਾਰ ਸੱਤਾ ਵਿੱਚ ਹੋਵੇ। ਮੈਂ ਉਮੀਦ ਕਰਦੀ ਹਾਂ ਕਿ ਤੁਸੀਂ ਜਾਣਦੇ ਹੋਵੋਗੇ ਕਿ ਕਿਸੇ ਵੀ ਰਾਜ ਵਿੱਚ ਕਾਂਗਰਸ ਸਰਕਾਰ ਦੇ ਹਰ ਮੰਤਰੀ ਨੂੰ ਆਪਣੇ ਵਿਭਾਗ ਦੇ ਕੇਂਦਰੀ ਸਰਕਾਰ ਦੇ ਮੰਤਰੀ ਨੂੰ ਮਿਲਣਾ ਹੁੰਦਾ ਹੈ, ਜੋਕਿ ਇਸ ਮਾਮਲੇ ਵਿੱਚ ਭਾਜਪਾ ਸਰਕਾਰ ਹੈ, ਆਪਣੇ ਰਾਜ ਦੇ ਮਸਲੇ ਹੱਲ ਕਰਵਾਉਣ ਲਈ। ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ ਵਿੱਚ ਅਜਿਹਾ ਕੀਤਾ ਗਿਆ ਸੀ ਅਤੇ ਅੱਜ ਮੈਨੂੰ ਯਕੀਨ ਹੈ ਕਿ ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਵੀ ਕਾਂਗਰਸ ਸਰਕਾਰ ਵੱਲੋਂ ਅਜਿਹਾ ਹੀ ਕੀਤਾ ਜਾ ਰਿਹਾ ਹੈ। ਮੈਂ ਵੀ ਅਜਿਹੇ ਮੁੱਦਿਆਂ ਨੂੰ ਹੱਲ ਕਰਨ ਲਈ ਹਮੇਸ਼ਾ ਰਾਜ ਅਤੇ ਕੇਂਦਰ ਸਰਕਾਰ ਨੂੰ ਮਿਲਦੀ ਰਹਾਂਗੀ, ਚਾਹੇ ਤੁਸੀਂ ਪਸੰਦ ਕਰੋ ਜਾਂ ਨਾ।” ਪ੍ਰਨੀਤ ਕੌਰ ਨੇ ਪੱਤਰ ਦੀ ਸਮਾਪਤੀ ਇਹ ਕਹਿ ਕੇ ਕੀਤੀ, “ਗੱਲ ਰਹੀ ਮੇਰੇ ਵਿਰੁੱਧ ਕਾਰਵਾਈ ਦੀ ਤਾਂ ਤੁਸੀਂ ਜੋ ਚਾਹੋ ਕਾਰਵਾਈ ਕਰਨਾ ਚਾਹੁੰਦੇ ਹੋ ਉਹ ਕਰ ਸਕਦੇ ਹੋ।”

ਪ੍ਰਨੀਤ ਕੌਰ ਬਾਰੇ-

3 ਅਕਤੂਬਰ 1944 ਨੂੰ ਜਨਮੀ ਪ੍ਰਨੀਤ ਕੌਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹੈ ਅਤੇ ਪਟਿਆਲਾ ਤੋਂ ਚਾਰ ਵਾਰ ਐਮ.ਪੀ. ਰਹੇ ਹਨ। ਸ਼ੁਰੂ ਵਿੱਚ, ਉਨ੍ਹਾਂ ਨੇ 60 ਦੇ ਦਹਾਕੇ ਦੇ ਅਖੀਰ ਵਿੱਚ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਨਾਲ ਆਪਣਾ ਸਮਾਜਿਕ ਕਾਰਜ ਕਰੀਅਰ ਸ਼ੁਰੂ ਕੀਤਾ ਸੀ ਅਤੇ 1980 ਤੱਕ ਉੱਥੇ ਕੰਮ ਕਰਨਾ ਜਾਰੀ ਰੱਖਿਆ। ਇਨ੍ਹਾਂ ਨੂੰ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਵਿੱਚ ਕੰਮ ਕਰਨ ਲਈ 70 ਦੇ ਦਹਾਕੇ ਵਿੱਚ ਰਾਸ਼ਟਰਪਤੀ ਪੁਰਸਕਾਰ ਮਿਲਿਆ।

ਇਨ੍ਹਾਂ ਨੇ ਭਾਰਤ ਸਰਕਾਰ ਦੇ ਵਿਦੇਸ਼ ਰਾਜ ਮੰਤਰੀ ਵਜੋਂ ਵੀ ਕੰਮ ਕੀਤਾ। ਮਈ 2009 ਤੋਂ ਮਈ 2014 ਤੱਕ ਭਾਰਤ ਦੀ ਰਾਜ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਭਾਰਤੀ ਡਾਇਸਪੋਰਾ ਦੀ ਬਿਹਤਰੀ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਦੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਹਨ (i) ਇਟਲੀ ਵਿੱਚ 16 ਹਜ਼ਾਰ ਪੰਜਾਬੀਆਂ ਸਮੇਤ ਭਾਰਤੀ ਪ੍ਰਵਾਸੀਆਂ ਦੇ 40 ਹਜ਼ਾਰ ਭਾਰਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯਮਤ ਕਰਨਾ; (ii) ਦੁਬਈ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ 17 ਨੌਜਵਾਨਾਂ ਦੀ ਰਿਹਾਈ (iii) ਔਰਤਾਂ ਦੇ ਸਸ਼ਕਤੀਕਰਨ ਲਈ ਸੰਯੁਕਤ ਰਾਸ਼ਟਰ ਦੇ ਅਧੀਨ ਇੱਕ ਨਵੀਂ ਸੰਸਥਾ UN WOMEN ਦੀ ਸਿਰਜਣਾ ਲਈ ਸੰਯੁਕਤ ਰਾਸ਼ਟਰ ਸੈਸ਼ਨ ਦੀ ਪ੍ਰਧਾਨਗੀ ਕਰਨਾ (iv) NRI ਪਤੀਆਂ ਦੁਆਰਾ ਛੱਡੀਆਂ ਗਈਆਂ ਪਤਨੀਆਂ ਨੂੰ ਰਾਹਤ (v) ਬੇਨਗਾਜ਼ੀ, ਲੀਬੀਆ ਤੋਂ 800 ਤੋਂ ਵੱਧ ਭਾਰਤੀਆਂ/ਪੰਜਾਬੀਆਂ ਦੀ ਸੁਰੱਖਿਅਤ ਵਾਪਸੀ (vi) ਫਰਾਂਸ ਅਤੇ ਇਟਲੀ ਵਿੱਚ ਸਿੱਖਾਂ ਲਈ ਦਸਤਾਰ ਦੀ ਪਵਿੱਤਰਤਾ ਲਈ ਆਪਣੇ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਇੱਕ ਵਿਧੀ ਸਥਾਪਤ ਕਰਨ ਵਿੱਚ ਮਦਦ ਕੀਤੀ (vii)ਸਰਕਾਰੀ ਖਰਚੇ ‘ਤੇ ਭਾਰਤੀਆਂ/ਪੰਜਾਬੀਆਂ ਦੀਆਂ ਲਾਸ਼ਾਂ ਦੀ ਵਾਪਸੀ

ਉਨ੍ਹਾਂ ਨੇ ਆਪਣੇ ਹਲਕੇ ਲਈ ਕਈ ਵੱਡੇ ਪ੍ਰੋਜੈਕਟ ਵੀ ਲਿਆਂਦੇ, ਜਿਵੇਂ ਕਿ (i) ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (1000 ਕਰੋੜ ਰੁਪਏ ਦਾ ਪ੍ਰੋਜੈਕਟ) (ii) ਰਾਜਿੰਦਰਾ ਹਸਪਤਾਲ, ਪਟਿਆਲਾ ਨੂੰ ਮਲਟੀ ਸੁਪਰ-ਸਪੈਸ਼ਲਿਟੀ ਹਸਪਤਾਲ ਵਜੋਂ ਅਪਗ੍ਰੇਡ ਕਰਨਾ (150 ਕਰੋੜ ਰੁਪਏ ਦਾ ਪ੍ਰੋਜੈਕਟ) ( iii) ਬਨੂੜ ਵਿਖੇ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (FDDI) ਦੀ ਸਥਾਪਨਾ

ਉਨ੍ਹਾਂ (Preneet Kaur) ਨੇ ਸਰਕਾਰ ਵਿੱਚ ਉਚਿਤ ਪੱਧਰਾਂ ‘ਤੇ ਭਾਰਤ ਦੇ ਵੱਖ-ਵੱਖ ਮੁੱਖ ਮੁੱਦੇ ਇੰਨੇ ਜ਼ੋਰਦਾਰ ਢੰਗ ਨਾਲ ਰੱਖੇ ਕਿ ਉਸ ਸਮੇਂ ਦੇ ਵਿੱਤ ਮੰਤਰੀ, ਸ਼੍ਰੀ ਪ੍ਰਣਬ ਮੁਖਰਜੀ ਨੇ ਇੱਕ ਵਾਰ ਇੱਕ ਵਫ਼ਦ ਨੂੰ ਕਿਹਾ ਸੀ, “ਪ੍ਰਨੀਤ ਕੌਰ ਇੱਕ ਸ਼ੇਰਨੀ ਵਾਂਗ ਤੁਹਾਡੇ ਉਦੇਸ਼ ਲਈ ਲੜੇ…” ਉਹਨਾਂ ਨੇ ਜਿਹੜੇ ਮੁੱਦੇ ਚੁੱਕੇ ਸਨ ਉਹਨਾਂ ਵਿੱਚ ਸ਼ਾਮਲ ਸਨ (ਏ) ਸ਼ਹਿਰੀ ਖੇਤਰਾਂ ਨੂੰ ਜਾਇਦਾਦ ਟੈਕਸ ਤੋਂ ਮੁਕਤ ਕਰਨ ਵਾਲੀਆਂ ਖੇਤੀਬਾੜੀ ਜ਼ਮੀਨਾਂ ਨੂੰ ਛੋਟ। (ਬੀ) ਕਿਸਾਨ ਭਾਈਚਾਰੇ ਦੀਆਂ ਮੰਗਾਂ (c) ਸੁਨਿਆਰਿਆਂ ‘ਤੇ ਸੇਵਾ ਖਰਚਿਆਂ ਤੋਂ ਛੋਟ (ਡੀ) ਆੜ੍ਹਤੀਆ ਕਮਿਸ਼ਨ ਵਿਚ ਕਟੌਤੀ ਵਾਪਸ ਲੈਣ (ਈ) ਐਫਸੀਆਈ ਮਜ਼ਦੂਰਾਂ ਦੀਆਂ ਸਮੱਸਿਆਵਾਂ (ਐਫ) ਚੌਲ ਮਿੱਲਰਾਂ ਦੀਆਂ ਚਿੰਤਾਵਾਂ (ਜੀ) ਵੱਖ-ਵੱਖ ਰੇਲਵੇ ਪ੍ਰੋਜੈਕਟਾਂ ਸਮੇਤ ਹੋਰ ਕਈ ਮਸਲੇ।

ਪ੍ਰਨੀਤ ਕੌਰ

 

The post ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਾਂਗਰਸ ਦੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ appeared first on TheUnmute.com - Punjabi News.

Tags:
  • breaking-news
  • congress
  • member-of-parliament-from-patiala
  • news
  • preneet-kaur
  • punjab
  • punjab-bjp
  • punjab-congress
  • punjabi-news
  • punjab-news
  • the-unmute-breaking-news
  • the-unmute-punjabi-news

ਸਿੱਧੂ ਮੂਸੇਵਾਲਾ ਕਤਲ ਕੇਸ 'ਚ ਜੇਲ੍ਹ 'ਚ ਬੰਦ ਸ਼ਾਰਪ ਸ਼ੂਟਰ ਤੋਂ ਮੋਬਾਈਲ ਬਰਾਮਦ

Monday 06 February 2023 07:18 AM UTC+00 | Tags: breaking-news crime faridkot-central-jail faridkot-jail faridkot-news faridkot-police news punjab-police sidhu-moosewala sidhu-moosewala-murder-case the-unmute-breaking-news

ਚੰਡੀਗੜ੍ਹ, 6 ਫਰਵਰੀ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਕੇਸ ਦੇ ਮੁਲਜ਼ਮ ਸ਼ਾਰਪ ਸ਼ੂਟਰ ਮੋਨੂੰ ਡਾਗਰ ਕੋਲੋਂ ਫਰੀਦਕੋਟ ਜੇਲ੍ਹ ਤੋਂ ਮੋਬਾਈਲ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਨੂੰ ਡਾਗਰ ਜੇਲ੍ਹ ਵਿੱਚੋਂ ਲੋਕਾਂ ਨੂੰ ਫੋਨ ਕਰਕੇ ਫਿਰੌਤੀ ਮੰਗਦਾ ਸੀ। ਕੁਝ ਦਿਨ ਪਹਿਲਾਂ ਉਸ ਨੇ ਹਰਿਆਣਾ ਦੇ ਰੋਹਤਕ ਦੇ ਟਰਾਂਸਪੋਰਟਰ ਤੋਂ ਫਿਰੌਤੀ ਦੀ ਮੰਗ ਕੀਤੀ ਸੀ। ਦੱਸਿਆ ਜਾਂਦੇ ਕਿ ਫਿਰੌਤੀ ਨਾ ਦੇਣ ‘ਤੇ ਫਾਇਰਿੰਗ ਕਰਵਾਈ ਗਈ ਸੀ |

ਜਾਣਕਾਰੀ ਮੁਤਾਬਕ ਜੇਲ ‘ਚ ਚੈਕਿੰਗ ਦੌਰਾਨ ਡਾਗਰ ਸਮੇਤ 14 ਹਵਾਲਾਤੀਆਂ ਕੋਲੋਂ ਮੋਬਾਇਲ ਬਰਾਮਦ ਹੋਏ ਹਨ। ਜਿਨ੍ਹਾਂ ਕੋਲੋਂ ਮੋਬਾਈਲ ਬਰਾਮਦ ਕੀਤੇ ਗਏ ਹਨ, ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮੋਨੂੰ ਡਾਗਰ ਫਰੀਦਕੋਟ ਜੇਲ੍ਹ ਵਿੱਚ ਹਾਈ ਸਕਿਓਰਿਟੀ ਜ਼ੋਨ ਵਿੱਚ ਬੰਦ ਹੈ। ਮੋਨੂੰ ਡਾਗਰ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਸੰਬੰਧ ਦੱਸੇ ਜਾਂਦੇ ਹਨ । ਮੋਨੂੰ ਹਰਿਆਣਾ ਦਾ ਇਕ ਕਥਿਤ ਗੈਂਗਸਟਰ ਹੈ। ਇਸ ‘ਤੇ ਸਿੱਧੂ ਮੂਸੇਵਾਲਾ (Sidhu Moosewala) ਕਤਲ ਕੇਸ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਦੋਸ਼ ਹੈ | ਪੁਲਿਸ ਮੁਤਾਬਕ ਮੋਨੂੰ ਨੇ ਮੁਲਜ਼ਮਾਂ ਨੂੰ ਗੱਡੀਆਂ ਅਤੇ ਸ਼ਾਰਪ ਸ਼ੂਟਰਾਂ ਨੂੰ ਕਈ ਚੀਜ਼ਾਂ ਮੁਹੱਈਆ ਕਰਵਾਈਆਂ ਸਨ।

ਜਾਣਕਾਰੀ ਮੁਤਾਬਕ ਫੋਨ ਜ਼ਬਤ ਕਰਕੇ ਫੋਰੈਂਸਿਕ ਟੀਮ ਨੂੰ ਭੇਜ ਦਿੱਤਾ ਗਿਆ ਹੈ। ਇਸ ਦੇ ਡਾਟਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਥਿਤ ਗੈਂਗਸਟਰ ਇੰਨੇ ਲੰਬੇ ਸਮੇਂ ਤੋਂ ਕਿਸ ਦੇ ਸੰਪਰਕ ‘ਚ ਸੀ। ਜਾਂਚ ਤੋਂ ਬਾਅਦ ਕਈ ਵੱਡੇ ਖ਼ੁਲਾਸੇ ਹੋ ਸਕਦੇ ਹਨ |

The post ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਜੇਲ੍ਹ ‘ਚ ਬੰਦ ਸ਼ਾਰਪ ਸ਼ੂਟਰ ਤੋਂ ਮੋਬਾਈਲ ਬਰਾਮਦ appeared first on TheUnmute.com - Punjabi News.

Tags:
  • breaking-news
  • crime
  • faridkot-central-jail
  • faridkot-jail
  • faridkot-news
  • faridkot-police
  • news
  • punjab-police
  • sidhu-moosewala
  • sidhu-moosewala-murder-case
  • the-unmute-breaking-news

ਚੰਡੀਗੜ੍ਹ, 6 ਫਰਵਰੀ 2023: ਦਿੱਲੀ (Delhi) ਨੂੰ ਅੱਜ ਵੀ ਨਵਾਂ ਮੇਅਰ ਨਹੀਂ ਮਿਲ ਸਕਿਆ। ਇੱਕ ਮਹੀਨੇ ਵਿੱਚ ਤੀਜੀ ਵਾਰ ਮੇਅਰ ਦੀ ਚੋਣ ਕਰਵਾਏ ਬਿਨਾਂ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ। ਦਿੱਲੀ ਨਗਰ ਨਿਗਮ ‘ਚ ਮੇਅਰ ਦੀ ਚੋਣ ਦੌਰਾਨ MCD ਦੇ ਹੈੱਡਕੁਆਰਟਰ ਸਿਵਿਕ ਸੈਂਟਰ ‘ਚ ਹੰਗਾਮਾ ਸ਼ੁਰੂ ਹੋ ਗਿਆ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।

ਇਸ ਤੋਂ ਪਹਿਲਾਂ ਦਿੱਲੀ (Delhi) ਨਗਰ ਨਿਗਮ (ਐੱਮ.ਸੀ.ਡੀ.) ਦੇ ਪ੍ਰੀਜ਼ਾਈਡਿੰਗ ਅਫਸਰ ਸੱਤਿਆ ਸ਼ਰਮਾ ਨੇ ਕਿਹਾ ਕਿ ਮੇਅਰ ਦੀ ਚੋਣ ‘ਚ ‘ਐਲਡਰਮੈਨ’ ਵੋਟ ਪਾ ਸਕਦੇ ਹਨ। ‘ਐਲਡਰਮੈਨ’ ਉਸ ਨੂੰ ਕਿਹਾ ਜਾਂਦਾ ਹੈ ਜਿਸ ਨੂੰ LG ਕਾਰਪੋਰੇਟਰ ਦੁਆਰਾ ਨਾਮਜ਼ਦ ਕੀਤਾ ਜਾਂਦਾ ਹੈ। ਸੱਤਿਆ ਸ਼ਰਮਾ ਨੇ ਦੱਸਿਆ ਕਿ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀਆਂ ਚੋਣਾਂ ਨਾਲੋ-ਨਾਲ ਕਰਵਾਈਆਂ ਜਾਣਗੀਆਂ।

10 ਮਿੰਟ ਲਈ ਮੁਲਤਵੀ ਹੋਣ ਤੋਂ ਬਾਅਦ ਪ੍ਰੀਜ਼ਾਈਡਿੰਗ ਅਫ਼ਸਰ ਮੁੜ ਸਦਨ ਵਿੱਚ ਆਪਣੀ ਕੁਰਸੀ 'ਤੇ ਆ ਗਏ। ਭਾਜਪਾ ਦੀ ਕੌਂਸਲਰ ਸ਼ਿਖਾ ਰਾਏ, ਜੋ ਕਿ ਸਥਾਈ ਕਮੇਟੀ ਦੀ ਸਾਬਕਾ ਚੇਅਰਪਰਸਨ ਸੀ, ਉਨ੍ਹਾਂ ਨੇ ਪ੍ਰੀਜ਼ਾਈਡਿੰਗ ਅਫਸਰ ਦੇ ਸਾਹਮਣੇ ਮੰਗ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਅਖਿਲੇਸ਼ ਪਤੀ ਤ੍ਰਿਪਾਠੀ ਅਤੇ ਇੱਕ ਹੋਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਇਸ ਲਈ ਉਨ੍ਹਾਂ ਨੂੰ ਵੋਟ ਦਾ ਅਧਿਕਾਰ ਨਾ ਦਿੱਤਾ ਜਾਵੇ। ਇਸ ਤੋਂ ਬਾਅਦ ਸਦਨ ‘ਚ ਫਿਰ ਹੰਗਾਮਾ ਵਧ ਗਿਆ।

ਇਸ ਤੋਂ ਪਹਿਲਾਂ ਮੇਅਰ ਦੀ ਚੋਣ ਦੀਆਂ ਦੋ ਕੋਸ਼ਿਸ਼ਾਂ ਅਸਫਲ ਰਹੀਆਂ ਸਨ। ਦਿੱਲੀ ਮਿਉਂਸਪਲ ਕਾਰਪੋਰੇਸ਼ਨ ਐਕਟ 1957 ਦੇ ਤਹਿਤ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨਗਰ ਨਿਗਮ ਦੀ ਪਹਿਲੀ ਮੀਟਿੰਗ ਵਿੱਚ ਹੋਣੀ ਚਾਹੀਦੀ ਹੈ। ਭਾਵੇਂ ਨਗਰ ਨਿਗਮ ਚੋਣਾਂ ਨੂੰ ਦੋ ਮਹੀਨੇ ਬੀਤ ਚੁੱਕੇ ਹਨ ਪਰ ਅੱਜ ਤੱਕ ਸ਼ਹਿਰ ਨੂੰ ਨਵਾਂ ਮੇਅਰ ਨਹੀਂ ਮਿਲਿਆ ਹੈ। ਇਸ ਤੋਂ ਪਹਿਲਾਂ ਐਮਸੀਡੀ ਹਾਊਸ ਦੀ ਮੀਟਿੰਗ ਦੋ ਵਾਰ 6 ਜਨਵਰੀ ਅਤੇ 24 ਜਨਵਰੀ ਨੂੰ ਸੱਦੀ ਗਈ ਸੀ ਪਰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰਾਂ ਦੇ ਹੰਗਾਮੇ ਕਾਰਨ ਪ੍ਰੀਜ਼ਾਈਡਿੰਗ ਅਫ਼ਸਰ ਨੇ ਮੀਟਿੰਗ ਦੀ ਕਾਰਵਾਈ ਬਿਨਾਂ ਚੋਣ ਮੁਲਤਵੀ ਕਰ ਦਿੱਤੀ ਸੀ।

The post ਦਿੱਲੀ ਨੂੰ ਅੱਜ ਵੀ ਨਹੀਂ ਮਿਲਿਆ ਨਵਾਂ ਮੇਅਰ, ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ appeared first on TheUnmute.com - Punjabi News.

Tags:
  • breaking-news
  • delhi

ਭਾਰਤ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਮੋਬਾਈਲ ਫੋਨ ਨਿਰਮਾਤਾ ਬਣਿਆ: PM ਮੋਦੀ

Monday 06 February 2023 07:48 AM UTC+00 | Tags: bangalore breaking-news global-bright-spot indian-oil indias-g-20-chairmanship mobile-phone-manufacturer ndia-energy-week-2023 news prime-minister-narendra-modi tech tech-news

ਚੰਡੀਗੜ੍ਹ, 6 ਫਰਵਰੀ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿੱਚ ਇੰਡੀਆ ਐਨਰਜੀ ਵੀਕ 2023 ਸਮਾਗਮ ਵਿੱਚ ਇੰਡੀਅਨ ਆਇਲ ਦੁਆਰਾ ਵਿਕਸਤ ਸੂਰਜੀ ਰਸੋਈ ਪ੍ਰਣਾਲੀ ਦੇ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬੈਂਗਲੁਰੂ ਤਕਨਾਲੋਜੀ, ਪ੍ਰਤਿਭਾ ਅਤੇ ਨਵੀਨਤਾ ਦੀ ਊਰਜਾ ਨਾਲ ਭਰਪੂਰ ਸ਼ਹਿਰ ਹੈ। ਇੰਡੀਆ ਐਨਰਜੀ ਵੀਕ-2023 ਭਾਰਤ ਦੀ ਜੀ-20 ਪ੍ਰਧਾਨਗੀ ਅਧੀਨ ਪਹਿਲਾ ਵੱਡਾ ਸਮਾਗਮ ਹੈ। ਕਰੋੜਾਂ ਲੋਕ ਗਰੀਬੀ ਵਿੱਚੋਂ ਨਿਕਲ ਕੇ ਮੱਧ ਵਰਗ ਵਿੱਚ ਆ ਗਏ ਹਨ। ਭਾਰਤ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਮੋਬਾਈਲ (Mobile) ਫੋਨ ਨਿਰਮਾਤਾ ਬਣ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਕੋਲ ਦੁਨੀਆ ਵਿੱਚ ਚੌਥਾ ਸਭ ਤੋਂ ਵੱਡਾ ਕੱਚਾ ਤੇਲ ਰਿਫਾਇਨਿੰਗ ਸਮਰੱਥਾ ਹੈ। ਭਾਰਤ ਆਪਣੀ ਰਿਫਾਇਨਿੰਗ ਸਮਰੱਥਾ ਨੂੰ 25 ਕਰੋੜ ਟਨ ਸਲਾਨਾ ਤੋਂ ਵਧਾ ਕੇ 45 ਕਰੋੜ ਟਨ ਸਲਾਨਾ ਕਰਨ ‘ਤੇ ਕੰਮ ਕਰ ਰਿਹਾ ਹੈ। ਭਾਰਤ ਦਾ ਗੈਸ ਪਾਈਪਲਾਈਨ ਨੈੱਟਵਰਕ ਅਗਲੇ ਚਾਰ-ਪੰਜ ਸਾਲਾਂ ਵਿੱਚ ਮੌਜੂਦਾ 22,000 ਕਿਲੋਮੀਟਰ ਤੋਂ 35,000 ਕਿਲੋਮੀਟਰ ਤੱਕ ਪਹੁੰਚ ਜਾਵੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਕਿਹਾ ਕਿ 21ਵੀਂ ਸਦੀ ਦੇ ਵਿਸ਼ਵ ਦਾ ਭਵਿੱਖ ਤੈਅ ਕਰਨ ਵਿੱਚ ਊਰਜਾ ਖੇਤਰ ਦੀ ਵੱਡੀ ਭੂਮਿਕਾ ਹੈ। ਅੱਜ ਭਾਰਤ ਊਰਜਾ ਦੇ ਨਵੇਂ ਸਰੋਤਾਂ ਦੇ ਵਿਕਾਸ ਵਿੱਚ, ਊਰਜਾ ਪਰਿਵਰਤਨ ਵਿੱਚ ਦੁਨੀਆ ਦੀ ਸਭ ਤੋਂ ਮਜ਼ਬੂਤ ​​ਆਵਾਜ਼ਾਂ ਵਿੱਚੋਂ ਇੱਕ ਹੈ। ਭਾਰਤ ਵਿੱਚ ਊਰਜਾ ਖੇਤਰ ਲਈ ਬੇਮਿਸਾਲ ਸੰਭਾਵਨਾਵਾਂ ਪੈਦਾ ਹੋ ਰਹੀਆਂ ਹਨ, ਜੋ ਵਿਕਸਤ ਹੋਣ ਦਾ ਸੰਕਲਪ ਲੈ ਰਿਹਾ ਹੈ। IMF ਦੁਆਰਾ ਹਾਲ ਹੀ ਵਿੱਚ ਵਿਕਾਸ ਅਨੁਮਾਨ ਦਰਸਾਉਂਦਾ ਹੈ ਕਿ ਭਾਰਤ ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ ਬਣਿਆ ਰਹੇਗਾ। ਮਹਾਂਮਾਰੀ ਅਤੇ ਯੁੱਧ ਦੇ ਪ੍ਰਭਾਵ ਦੇ ਬਾਵਜੂਦ 2022 ਵਿੱਚ ਭਾਰਤ ਇੱਕ ‘ਗਲੋਬਲ ਬ੍ਰਾਈਟ ਸਪਾਟ’ ਰਿਹਾ ਹੈ।

ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ 21ਵੀਂ ਸਦੀ ਵਿੱਚ ਦੇਸ਼ ਨੂੰ ਇੱਕ ਨਵੀਂ ਦਿਸ਼ਾ ਦੇਵੇਗਾ। ਇਲੈਕਟ੍ਰਿਕ ਵਾਹਨਾਂ ਲਈ ਬੈਟਰੀਆਂ ਦੇ ਉਤਪਾਦਨ ਲਈ 18,000 ਕਰੋੜ ਦੀ PLI ਸਕੀਮ ਪੇਸ਼ ਕੀਤੀ ਗਈ ਹੈ। ਵਿੱਤੀ ਸਾਲ 2023-24 ਦੇ ਬਜਟ ਵਿੱਚ 10 ਲੱਖ ਕਰੋੜ ਰੁਪਏ ਦਾ ਪੂੰਜੀਗਤ ਖਰਚ ਗ੍ਰੀਨ ਹਾਈਡ੍ਰੋਜਨ, ਸੋਲਰ ਪਾਵਰ ਅਤੇ ਸੜਕੀ ਖੇਤਰਾਂ ਨੂੰ ਉਤਸ਼ਾਹਿਤ ਕਰੇਗਾ।

The post ਭਾਰਤ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਮੋਬਾਈਲ ਫੋਨ ਨਿਰਮਾਤਾ ਬਣਿਆ: PM ਮੋਦੀ appeared first on TheUnmute.com - Punjabi News.

Tags:
  • bangalore
  • breaking-news
  • global-bright-spot
  • indian-oil
  • indias-g-20-chairmanship
  • mobile-phone-manufacturer
  • ndia-energy-week-2023
  • news
  • prime-minister-narendra-modi
  • tech
  • tech-news

ਪੰਜਾਬ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਪਿੰਡਾਂ ਨੂੰ ਸੀਲ ਕਰਕੇ ਸ਼ੱਕੀ ਘਰਾਂ ਦੀ ਕੀਤੀ ਤਲਾਸ਼ੀ

Monday 06 February 2023 08:00 AM UTC+00 | Tags: breaking-news crime drugs drugs-smugglers major-operation-against-drugs news police-raid punjab punjab-police punjab-police-raid search-operation the-unmute-breaking-news

ਚੰਡੀਗੜ੍ਹ, 6 ਫਰਵਰੀ 2023: ਪੰਜਾਬ ਪੁਲਿਸ (Punjab Police) ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤੇਜ਼ ਕਰਦੀ ਨਜਰ ਆ ਰਹੀ ਹੈ | ਪੁਲਿਸ ਵੱਲੋਂ ਪੰਜਾਬ ਭਰ ਦੇ ਕਈ ਜ਼ਿਲ੍ਹਿਆਂ ਵਿੱਚ ਸਰਚ ਅਭਿਆਨ ਚਲਾ ਕੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਪੰਜਾਬ ਪੁਲਿਸ (Punjab Police) ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ‘ਚ ਇਹ ਵੱਡਾ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਇਸ ਦੌਰਾਨ ਕਈ ਪਿੰਡਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਹੁਸ਼ਿਆਰਪੁਰ ਅਤੇ ਫਤਹਿਗੜ੍ਹ ਸਾਹਿਬ ਅਤੇ ਹੋਰ ਕਈ ਜ਼ਿਲ੍ਹਿਆਂ ਦੇ ਪਿੰਡਾਂ ਨੂੰ ਸੀਲ ਕਰਕੇ ਪੁਲਿਸ ਵੱਲੋਂ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਹੁਸ਼ਿਆਰਪੁਰ ਦੇ ਪਿੰਡ ਭੂੰਗਰਾਣੀ ‘ਚ ਪੁਲਿਸ ਨੇ ਇੱਕ ਔਰਤ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਪਿੰਡ ਵਿੱਚ 200 ਤੋਂ ਵੱਧ ਪੁਲੀਸ ਮੁਲਾਜ਼ਮ ਮੌਜੂਦ ਹਨ। ਦੱਸ ਦੇਈਏ ਕਿ ਬੀਤੇ ਦਿਨ ਹੁਸ਼ਿਆਰਪੁਰ ਦੇ ਇੱਕ ਵਿਅਕਤੀ ਕੋਲੋਂ ਭਾਰੀ ਮਾਤਰਾ ਵਿੱਚ ਭੁੱਕੀ ਬਰਾਮਦ ਹੋਈ ਸੀ।

The post ਪੰਜਾਬ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਪਿੰਡਾਂ ਨੂੰ ਸੀਲ ਕਰਕੇ ਸ਼ੱਕੀ ਘਰਾਂ ਦੀ ਕੀਤੀ ਤਲਾਸ਼ੀ appeared first on TheUnmute.com - Punjabi News.

Tags:
  • breaking-news
  • crime
  • drugs
  • drugs-smugglers
  • major-operation-against-drugs
  • news
  • police-raid
  • punjab
  • punjab-police
  • punjab-police-raid
  • search-operation
  • the-unmute-breaking-news

ਤੁਰਕੀ ਦੇ ਭੂਚਾਲ ਪੀੜਤਾਂ ਨੂੰ ਭਾਰਤ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ: PM ਮੋਦੀ

Monday 06 February 2023 08:20 AM UTC+00 | Tags: breaking-news earthquake earthquake-in-turkey earthquake-news earthquake-syria latest-news news syria turkey turkey-news

ਚੰਡੀਗੜ੍ਹ, 6 ਫਰਵਰੀ 2023: ਤੁਰਕੀ (Turkey) ਅਤੇ ਗੁਆਂਢੀ ਦੇਸ਼ਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ ਹਨ। ਤੁਰਕੀ ਵਿੱਚ ਹੁਣ ਤੱਕ 53 ਜਣਿਆਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਸੀਰੀਆ ‘ਚ ਜਾਨ ਗੁਆਉਣ ਵਾਲਿਆਂ ਦਾ ਅੰਕੜਾ 237 ਤੱਕ ਪਹੁੰਚ ਗਿਆ ਹੈ। ਇਜ਼ਰਾਈਲ ਅਤੇ ਲੇਬਨਾਨ ਵਿੱਚ ਵੀ ਕਈ ਮੌਤਾਂ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.8 ਮਾਪੀ ਗਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੂਚਾਲ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਤੁਰਕੀ (Turkey) ਵਿੱਚ ਭੂਚਾਲ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਤੋਂ ਦੁਖੀ ਹਨ। ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਨ । ਜ਼ਖਮੀਆਂ ਦੇ ਜਲਦੀ ਠੀਕ ਹੋ ਜਾਣ ਕਾਮਨਾ ਕੀਤੀ ਹੈ । ਭਾਰਤ ਤੁਰਕੀ ਦੇ ਲੋਕਾਂ ਨਾਲ ਖੜ੍ਹਾ ਹੈ ਅਤੇ ਇਸ ਦੁਖਾਂਤ ਨਾਲ ਨਜਿੱਠਣ ਲਈ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।

The post ਤੁਰਕੀ ਦੇ ਭੂਚਾਲ ਪੀੜਤਾਂ ਨੂੰ ਭਾਰਤ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ: PM ਮੋਦੀ appeared first on TheUnmute.com - Punjabi News.

Tags:
  • breaking-news
  • earthquake
  • earthquake-in-turkey
  • earthquake-news
  • earthquake-syria
  • latest-news
  • news
  • syria
  • turkey
  • turkey-news

ਬਿਜਲੀ ਕੁਨੈਕਸ਼ਨ ਨਾ ਮਿਲਣ 'ਤੇ ਲੋਕਾਂ ਵਲੋਂ ਇੰਪਰੂਵਮੈਂਟ ਟਰੱਸਟ ਦੇ ਬਾਹਰ ਰੋਸ਼ ਪ੍ਰਦਰਸ਼ਨ

Monday 06 February 2023 08:34 AM UTC+00 | Tags: breaking-news electricity-connection harbhajan-singh-eto improvement-trust improvement-trust-sangrur news punjab punjab-news the-unmute-breaking-news the-unmute-latest-update

ਚੰਡੀਗੜ੍ਹ, 6 ਫਰਵਰੀ 2023: ਅੱਜ ਇੰਪਰੂਵਮੈਂਟ ਟਰੱਸਟ (Improvement Trust) ਸੰਗਰੂਰ ਦੇ ਦਫ਼ਤਰ ਅੱਗੇ ਆਮ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਵਿੱਚ ਬਿਜਲੀ ਦਾ ਕੁਨੈਕਸ਼ਨ (Electricity Connection) ਨਹੀਂ ਹੈ, ਕਿਉਂਕਿ ਸਾਨੂੰ ਇੰਪਰੂਵਮੈਂਟ ਟਰੱਸਟ ਵੱਲੋਂ ਐਨਓਸੀ ਨਹੀਂ ਮਿਲ ਰਹੀ, ਜਿਸ ਕਾਰਨ ਸਾਡਾ ਬਿਜਲੀ ਕੁਨੈਕਸ਼ਨ ਨਹੀਂ ਲੱਗ ਕਰ ਰਿਹਾ |

ਉਨ੍ਹਾ ਨੇ ਕਿਹਾ ਕਿ ਜੇਕਰ ਅਸੀਂ ਪਾਣੀ ਦਾ ਕੁਨੈਕਸ਼ਨ ਅਤੇ ਸੀਵਰੇਜ ਦਾ ਕੁਨੈਕਸ਼ਨ ਲੈਣ ਲਈ ਜਾਂਦੇ ਹਾਂ ਤਾਂ ਉਹ ਸਾਡੇ ਤੋਂ ਬਿਜਲੀ ਦਾ ਬਿੱਲ ਵੀ ਮੰਗਦੇ ਹਨ, ਜਿਸ ਕਾਰਨ ਸਾਨੂੰ ਸਾਰੀਆਂ ਸਹੂਲਤਾਂ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਸੀਂ ਮੀਟਿੰਗ ਕਰਨ ਜਾ ਰਹੇ ਹਾਂ। ਜੇਕਰ ਦਸਤਾਵੇਜ਼ ਵਿੱਚ ਕੋਈ ਕਮੀ ਹੈ, ਤਾਂ ਅਸੀਂ ਉਸ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਾਂਗੇ ਅਤੇ ਸਾਰੀਆਂ ਮੁਸ਼ਕਲਾਂ ਨੂੰ ਹੱਲ ਕਰਾਂਗੇ।

The post ਬਿਜਲੀ ਕੁਨੈਕਸ਼ਨ ਨਾ ਮਿਲਣ ‘ਤੇ ਲੋਕਾਂ ਵਲੋਂ ਇੰਪਰੂਵਮੈਂਟ ਟਰੱਸਟ ਦੇ ਬਾਹਰ ਰੋਸ਼ ਪ੍ਰਦਰਸ਼ਨ appeared first on TheUnmute.com - Punjabi News.

Tags:
  • breaking-news
  • electricity-connection
  • harbhajan-singh-eto
  • improvement-trust
  • improvement-trust-sangrur
  • news
  • punjab
  • punjab-news
  • the-unmute-breaking-news
  • the-unmute-latest-update

ਸੁਪਰੀਮ ਕੋਰਟ ਨੂੰ ਮਿਲੇ ਪੰਜ ਨਵੇਂ ਜੱਜ, ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਚੁਕਾਈ ਸਹੁੰ

Monday 06 February 2023 08:58 AM UTC+00 | Tags: breaking-news central-government chief-justices-of-the-high-courts cji cji-chandrachud judge news supreme-court supreme-court-judge

ਚੰਡੀਗੜ੍ਹ, 6 ਫਰਵਰੀ 2023: ਕੇਂਦਰ ਸਰਕਾਰ ਵਲੋਂ ਸੁਪਰੀਮ ਕੋਰਟ (Supreme Court) ਵਿੱਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ (DY Chandrachud) ਨੇ ਪੰਜ ਜੱਜਾਂ ਨੂੰ ਸਹੁੰ ਚੁਕਾਈ | ਇਨ੍ਹਾਂ ਵਿੱਚ ਚੀਫ ਜਸਟਿਸ ਸੰਜੇ ਕਰੋਲ ਦਾ ਨਾਂ ਵੀ ਸ਼ਾਮਲ ਹੈ ਜਿਨ੍ਹਾਂ ਨੂੰ ਆਮ ਲੋਕਾਂ ਦਾ ਵਕੀਲ ਕਿਹਾ ਜਾਂਦਾ ਹੈ |

ਨਿਯੁਕਤ ਕੀਤੇ ਗਏ ਜੱਜ :-

ਰਾਜਸਥਾਨ ਹਾਈਕੋਰਟ ਦੇ ਚੀਫ਼ ਜਸਟਿਸ ਪੰਕਜ ਮਿਥਲ
ਪਟਨਾ ਹਾਈਕੋਰਟ ਦੇ ਚੀਫ ਜਸਟਿਸ ਸੰਜੇ ਕਰੋਲ
ਮਨੀਪੁਰ ਹਾਈਕੋਰਟ ਦੇ ਚੀਫ਼ ਜਸਟਿਸ ਪੀ.ਵੀ. ਸੰਜੇ ਕੁਮਾਰ
ਪਟਨਾ ਹਾਈਕੋਰਟ ਦੇ ਜਸਟਿਸ ਅਹਿਸਾਨੁਦੀਨ ਅਮਾਨੁੱਲਾ
ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ

Five new judges

ਹੁਣ ਸੁਪਰੀਮ ਕੋਰਟ (Supreme Court) ਵਿੱਚ ਜੱਜਾਂ ਦੀ ਕੁੱਲ ਗਿਣਤੀ 32 ਹੋ ਗਈ ਹੈ। ਸੁਪਰੀਮ ਕੋਰਟ ਵਿੱਚ ਚੀਫ਼ ਜਸਟਿਸ ਸਮੇਤ ਕੁੱਲ 34 ਜੱਜ ਹੋ ਸਕਦੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ 27 ਸੀ। 31 ਜਨਵਰੀ ਨੂੰ ਸੁਪਰੀਮ ਕੋਰਟ ਕੌਲਿਜੀਅਮ ਨੇ ਸਰਕਾਰ ਨੂੰ ਮਨਜ਼ੂਰੀ ਲਈ ਦੋ ਹੋਰ ਨਾਂ ਭੇਜੇ ਗਏ ਸਨ, ਜਿਨ੍ਹਾਂ ਵਿੱਚ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਰਾਜੇਸ਼ ਬਿੰਦਲ ਅਤੇ ਗੁਜਰਾਤ ਹਾਈਕੋਰਟ ਦੇ ਚੀਫ਼ ਜਸਟਿਸ ਅਰਵਿੰਦ ਕੁਮਾਰ ਦੇ ਨਾਂ ਸ਼ਾਮਲ ਹਨ।

The post ਸੁਪਰੀਮ ਕੋਰਟ ਨੂੰ ਮਿਲੇ ਪੰਜ ਨਵੇਂ ਜੱਜ, ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਚੁਕਾਈ ਸਹੁੰ appeared first on TheUnmute.com - Punjabi News.

Tags:
  • breaking-news
  • central-government
  • chief-justices-of-the-high-courts
  • cji
  • cji-chandrachud
  • judge
  • news
  • supreme-court
  • supreme-court-judge

ਕੌਮੀ ਇਨਸਾਫ਼ ਮੋਰਚੇ ਦੇ ਕੁਝ ਮੈਂਬਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਿਆ

Monday 06 February 2023 09:16 AM UTC+00 | Tags: aam-aadmi-party bandi-sikh breaking-news chandigarh chandigarh-police cm-bhagwant-mann news punjab punjab-government punjab-news qaumi-insaaf-morcha sgpc

ਚੰਡੀਗੜ੍ਹ, 6 ਫਰਵਰੀ 2023: ਅੱਜ ਕੌਮੀ ਇਨਸਾਫ਼ ਮੋਰਚੇ (Qaumi Insaaf Morcha) ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਵਿਚੋਂ ਕੁਝ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ । ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰ ਦਿੱਤਾ ਹੈ। ਇਨਸਾਫ਼ ਮੋਰਚੇ ਨੇ ਅੱਜ ਮੋਹਾਲੀ ਸਰਹੱਦ ਤੋਂ ਚੰਡੀਗੜ੍ਹ ਵੱਲ ਮਾਰਚ ਕੀਤਾ। ਇਸ ਦੌਰਾਨ ਮੋਰਚੇ ਦੇ 31 ਮੈਂਬਰੀ ਗਰੁੱਪ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ, ਜਿਵੇਂ ਹੀ ਉਹ ਸੈਕਟਰ-42-43 ਪੁੱਜੇ ਤਾਂ ਪੁਲਿਸ ਨੇ ਇਨਸਾਫ਼ ਮੋਰਚੇ ਵਿੱਚ ਮੌਜੂਦ ਜਥੇ ਦੇ 31 ਮੈਂਬਰਾਂ ਵਿੱਚੋਂ ਕੁਝ ਨੂੰ ਹਿਰਾਸਤ ਵਿੱਚ ਲੈ ਲਿਆ।

ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ ਅਤੇ ਬੈਰੀਕੇਡ ਲਗਾਏ ਗਏ ਸਨ ਤਾਂ ਜੋ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਕੰਟਰੋਲ ਕੀਤਾ ਜਾ ਸਕੇ। ਗੌਰਤਲਬ ਹੈ ਕਿ ਕੌਮੀ ਇਨਸਾਫ਼ ਮੋਰਚਾ ਨੇ ਮੋਹਾਲੀ ਬਾਰਡਰ ‘ਤੇ ਇੱਕ ਮਹੀਨੇ ਤੋਂ ਧਰਨਾ ਦਿੱਤਾ ਜਾ ਰਿਹਾ ਸੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ, ਜੋ ਕੱਲ੍ਹ ਸਮਾਪਤ ਹੋ ਗਿਆ। ਕੌਮੀ ਇਨਸਾਫ਼ ਮੋਰਚਾ (Qaumi Insaaf Morcha) ਨੇ ਅੱਜ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕਰਨ ‘ਤੇ ਰੋਸ ਪ੍ਰਦਰਸ਼ਨ ਕੀਤਾ।

The post ਕੌਮੀ ਇਨਸਾਫ਼ ਮੋਰਚੇ ਦੇ ਕੁਝ ਮੈਂਬਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ‘ਚ ਲਿਆ appeared first on TheUnmute.com - Punjabi News.

Tags:
  • aam-aadmi-party
  • bandi-sikh
  • breaking-news
  • chandigarh
  • chandigarh-police
  • cm-bhagwant-mann
  • news
  • punjab
  • punjab-government
  • punjab-news
  • qaumi-insaaf-morcha
  • sgpc

ਚੰਡੀਗੜ੍ਹ, 6 ਫਰਵਰੀ 2023: ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਤੋਂ ਸੰਸਦ ਵਿੱਚ ਇੱਕ ਦਿਨ ਵੀ ਚਰਚਾ ਨਹੀਂ ਹੋਈ ਹੈ। ਵਿਰੋਧੀ ਪਾਰਟੀਆਂ ਗੌਤਮ ਅਡਾਨੀ ਮਾਮਲੇ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ 'ਚ ਲਗਾਤਾਰ ਹੰਗਾਮਾ ਜਾਰੀ ਰਿਹਾ | ਇਸ ਮਾਮਲੇ 'ਤੇ ਸੰਸਦੀ ਕਮੇਟੀ ਦੇ ਗਠਨ ਦੀ ਮੰਗ ਕੀਤੀ ਜਾ ਰਹੀ ਹੈ, ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ (Lok Sabha) ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ ।

ਦੂਜੇ ਪਾਸੇ ਅਡਾਨੀ ਮਾਮਲੇ ਨੂੰ ਲੈ ਕੇ ਕਾਂਗਰਸ ਨੇ ਦੇਸ਼ ਭਰ 'ਚ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਕਾਂਗਰਸੀ ਵਰਕਰ ਐੱਸਬੀਆਈ ਅਤੇ ਐਲਆਈਸੀ ਦਫ਼ਤਰਾਂ ਅੱਗੇ ਧਰਨਾ ਦੇ ਰਹੇ ਹਨ।ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਅਸੀਂ ਜੋ ਨੋਟਿਸ (267) ਦਿੱਤਾ ਹੈ, ਉਸ 'ਤੇ ਚਰਚਾ ਹੋਣੀ ਚਾਹੀਦੀ ਹੈ ਕਿਉਂਕਿ ਇਹ ਰਾਸ਼ਟਰਪਤੀ ਦੇ ਸੰਬੋਧਨ ਤੋਂ ਵੱਖਰਾ ਵਿਸ਼ਾ ਹੈ। ਅਸੀਂ ਚਾਹੁੰਦੇ ਹਾਂ ਕਿ ਇਸ ਬਾਰੇ ਪਹਿਲਾਂ ਚਰਚਾ ਕੀਤੀ ਜਾਵੇ। ਅਸੀਂ ਰਾਸ਼ਟਰਪਤੀ ਦੇ ਸੰਬੋਧਨ 'ਤੇ ਚਰਚਾ ਕਰਨ ਲਈ ਤਿਆਰ ਹਾਂ, ਪਰ ਪੂਰੇ ਦੇਸ਼ 'ਚ ਜੋ ਗੜਬੜ ਹੋ ਰਹੀ ਹੈ, ਉਸ 'ਤੇ ਪ੍ਰਧਾਨ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ।

The post ਅਡਾਨੀ ਮਾਮਲੇ ‘ਤੇ ਫਿਰ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਭਲਕੇ 11 ਵਜੇ ਤੱਕ ਮੁਲਤਵੀ appeared first on TheUnmute.com - Punjabi News.

Tags:
  • breaking-news
  • lok-sabha
  • rajya-sabha

CM ਭਗਵੰਤ ਮਾਨ ਨੇ ਲੁਧਿਆਣਾ ਦੇ ਵਪਾਰੀਆਂ ਨੂੰ ਇਨਵੈਸਟ ਪੰਜਾਬ ਸੰਮਲੇਨ ਲਈ ਦਿੱਤਾ ਸੱਦਾ

Monday 06 February 2023 10:07 AM UTC+00 | Tags: breaking-news cabinet invest-punjab-summit invest-punjab-summit-2023 ludhiana ludhiana-businessmen ludhiana-industry new-industrial-policy news punjab-new-industrial-policy punjab-news

ਚੰਡੀਗੜ੍ਹ, 6 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨਵੈਸਟ ਪੰਜਾਬ ਸੰਮਲੇਨ (Invest Punjab Summit) ਤੋਂ ਪਹਿਲਾਂ ਲੁਧਿਆਣਾ ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਕੈਬਿਨਟ ਵੱਲੋਂ ਨਵੀਂ ਉਦਯੋਗਿਕ ਨੀਤੀ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਕਾਰੋਬਾਰੀਆਂ ਨੇ ਇਸ ਨੀਤੀ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਵਿੱਚ ਨਿਵੇਸ਼ ਕਰਨ ਬਾਰੇ ਵੀ ਵਿਚਾਰ ਕੀਤੀ । ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ 22-23 ਫ਼ਰਵਰੀ ਨੂੰ ਹੋਣ ਵਾਲੇ ਸੰਮੇਲਨ ਨੂੰ ਕਾਮਯਾਬ ਬਣਾਉਣ ਲਈ ਨਿੱਘਾ ਸੱਦਾ ਦਿੱਤਾ ਹੈ |

Image

The post CM ਭਗਵੰਤ ਮਾਨ ਨੇ ਲੁਧਿਆਣਾ ਦੇ ਵਪਾਰੀਆਂ ਨੂੰ ਇਨਵੈਸਟ ਪੰਜਾਬ ਸੰਮਲੇਨ ਲਈ ਦਿੱਤਾ ਸੱਦਾ appeared first on TheUnmute.com - Punjabi News.

Tags:
  • breaking-news
  • cabinet
  • invest-punjab-summit
  • invest-punjab-summit-2023
  • ludhiana
  • ludhiana-businessmen
  • ludhiana-industry
  • new-industrial-policy
  • news
  • punjab-new-industrial-policy
  • punjab-news

ਚੰਡੀਗੜ੍ਹ, 6 ਫਰਵਰੀ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ (Aman Arora) ਨੇ ਸੀਨੀਅਰ ਪੱਤਰਕਾਰ ਅਤੇ ਡੇਲੀ ਪੋਸਟ ਪੰਜਾਬ ਹਰਿਆਣਾ ਹਿਮਾਚਲ ਚੈਨਲ ਦੇ ਸੀ.ਈ.ਓ. ਜਗਦੀਪ ਸਿੰਘ ਸੰਧੂ ਦੀ ਮਾਤਾ ਸ੍ਰੀਮਤੀ ਪ੍ਰਕਾਸ਼ ਕੌਰ ਸੰਧੂ (84) ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਸ੍ਰੀਮਤੀ ਪ੍ਰਕਾਸ਼ ਕੌਰ ਸੰਧੂ ਦੀ ਸੰਖੇਪ ਬਿਮਾਰੀ ਉਪਰੰਤ ਗੁਰਦਾਸਪੁਰ ਦੇ ਇੱਕ ਹਸਪਤਾਲ ਵਿੱਚ ਅੱਜ ਮੌਤ ਹੋ ਗਈ।

ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ ਦੋ ਧੀਆਂ ਹਨ। ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਅਤੇ ਸਕੇ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ। ਇਸ ਦੌਰਾਨ ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰਿ ਨੇ ਵੀ ਸ੍ਰੀਮਤੀ ਪ੍ਰਕਾਸ਼ ਕੌਰ ਸੰਧੂ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

The post ਅਮਨ ਅਰੋੜਾ ਵੱਲੋਂ ਸੀਨੀਅਰ ਪੱਤਰਕਾਰ ਜਗਦੀਪ ਸੰਧੂ ਦੀ ਮਾਤਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • aman-arora
  • cm-bhagwant-mann
  • news
  • punjab-government
  • punjabi-news

ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਕਰਵਾਏ 2-ਰੋਜ਼ਾ ਖੇਡ ਮਹਾਂਕੁੰਭ ਦੀ ਸ਼ਾਨਦਾਰ ਸਮਾਪਤੀ

Monday 06 February 2023 10:17 AM UTC+00 | Tags: babu-bhagwan-das-arora-memorial-foundation games khedan-halqa-sunam-diyan khel-mahakumbh news punjab punjab-news sunam-games

ਚੰਡੀਗੜ੍ਹ/ਲੌਂਗੋਵਾਲ, 6 ਫਰਵਰੀ 2023: ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਪਿੰਡ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਦੋ-ਰੋਜ਼ਾ ਖੇਡ ਮਹਾਂਕੁੰਭ ”ਖੇਡਾਂ ਹਲਕਾ ਸੁਨਾਮ ਦੀਆਂ” ਐਤਵਾਰ ਦੇਰ ਸ਼ਾਮ ਨੂੰ ਪੇਂਡੂ ਖਿਡਾਰੀਆਂ ਦੇ ਕੌਮੀ ਪੱਧਰ ‘ਤੇ ਨਾਮਣਾ ਖੱਟਣ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਦਾ ਰਾਹ ਪੱਧਰਾ ਕਰਨ ਦੀਆਂ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ”ਖੇਡਾਂ ਹਲਕਾ ਸੁਨਾਮ ਦੀਆਂ” ਟੂਰਨਾਮੈਂਟ ਹਰ ਸਾਲ ਕਰਵਾਇਆ ਜਾਵੇਗਾ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਇਸ ਸੁਪਰ ਸਪੋਰਟਸ ਲੀਗ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਜੇਤੂ ਟੀਮਾਂ ਨੂੰ ਨਕਦ ਇਨਾਮਾਂ ਅਤੇ ਖ਼ਾਸ ਤੌਰ ‘ਤੇ ਤਿਆਰ ਕੀਤੀਆਂ ਟਰਾਫੀਆਂ ਨਾਲ ਸਨਮਾਨਿਤ ਕੀਤਾ। ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਵਾਲੀਬਾਲ ਸ਼ੂਟਿੰਗ ਵਿੱਚ ਪਿੰਡ ਅਕਬਰਪੁਰ ਦੀ ਟੀਮ ਨੇ ਪਹਿਲਾ, ਸ਼ੇਰੋਂ ਦੀ ਟੀਮ ਨੇ ਦੂਜਾ ਅਤੇ ਸ਼ਾਹਪੁਰ ਕਲਾਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਸਮੈਸ਼ਿੰਗ ਵਿੱਚ ਬਡਰੁੱਖਾਂ ਨੇ ਪਹਿਲਾ ਸਥਾਨ, ਲਖਮੀਰਵਾਲਾ ਨੇ ਦੂਜਾ ਅਤੇ ਬਹਾਦਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ।

ਸੀਨੀਅਰ ਵਿੰਗ ਦੇ ਰੱਸਾਕਸ਼ੀ ਮੁਕਾਬਲੇ ਵਿੱਚ ਤੋਗਾਵਾਲ ਦੀ ਟੀਮ ਜੇਤੂ ਰਹੀ ਜਦਕਿ ਸ਼ੇਰੋਂ ਦੂਜੇ ਅਤੇ ਬਹਾਦਰਪੁਰ ਤੀਜੇ ਸਥਾਨ 'ਤੇ ਰਹੀ। ਰੱਸਾਕਸ਼ੀ (ਜੂਨੀਅਰ ਵਿੰਗ) ਮੁਕਾਬਲਾ ਸਰਕਾਰੀ ਹਾਈ ਸਕੂਲ ਕੁਲਾਰਾਂ ਦੀ ਏ ਟੀਮ ਨੇ ਜਿੱਤਿਆ, ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੁਲਾਰਾਂ ਦੀ ਟੀਮ ਬੀ ਦੂਜੇ ਅਤੇ ਸਰਕਾਰੀ ਹਾਈ ਸਕੂਲ ਤੋਗਾਵਾਲ ਤੀਜੇ ਸਥਾਨ 'ਤੇ ਰਹੀ।

ਇਸ ਮੌਕੇ ਬੋਲਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਵਿੱਚੋਂ ਨਸ਼ਿਆਂ ਖਾਸ ਕਰਕੇ ‘ਚਿੱਟੇ’ ਦਾ ਖਾਤਮਾ ਕਰਨਾ ਹੈ ਅਤੇ ਇਹ ਨੌਜਵਾਨਾਂ ਨੂੰ ਸਹੀ ਰਾਹ ਵੱਲ ਲਗਾ ਕੇ ਹੀ ਸੰਭਵ ਹੋ ਸਕਦਾ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਤੋਂ ਇਲਾਵਾ ਸੂਬੇ ਵਿੱਚੋਂ ਹਰ ਤਰ੍ਹਾਂ ਦੀ ਕੁਰੀਤੀ ਨੂੰ ਜਲਦ ਹੀ ਖਤਮ ਕਰ ਦਿੱਤਾ ਜਾਵੇਗਾ ਕਿਉਂਕਿ ਪਿਛਲੀਆਂ ਸਰਕਾਰਾਂ ਦੇ ਉਲਟ ਮੌਜੂਦਾ ਪੰਜਾਬ ਸਰਕਾਰ ਵੱਲੋਂ ਇਸ ਲਈ ਦਿਨ-ਰਾਤ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਬਾਬੂ ਭਗਵਾਨ ਦਾਸ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਧੀਨ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਕਸ਼ੇ ਕਦਮ ‘ਤੇ ਚੱਲਦਿਆਂ ਪੇਂਡੂ ਖੇਤਰ ਦੇ ਉਭਰਦੇ ਖਿਡਾਰੀਆਂ ਦੇ ਹੁਨਰ ਨੂੰ ਨਿਖਾਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ‘ ਨੂੰ ਪਿੰਡ ਪੱਧਰ ‘ਤੇ ਲੈ ਕੇ ਜਾਣ ਲਈ ਹੀ ‘ਖੇਡਾਂ ਹਲਕਾ ਸੁਨਾਮ ਦੀਆਂ’ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਤੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ।

ਉਨ੍ਹਾਂ ਨੇ ਫਾਊਂਡੇਸ਼ਨ ਦੀ ਇੱਕ ਛੋਟੀ ਜਿਹੀ ਪਹਿਲ ਨੂੰ ਵੱਡਾ ਖੇਡ ਮਹਾਂਕੁੰਭ ਬਣਾਉਣ ਲਈ ਭਾਗ ਲੈਣ ਵਾਲੇ ਖਿਡਾਰੀਆਂ, ਕੋਚਾਂ ਅਤੇ ਹਲਕਾ ਨਿਵਾਸੀਆਂ ਦਾ ਸਹਿਯੋਗ ਵਾਸਤੇ ਧੰਨਵਾਦ ਵੀ ਕੀਤਾ। ਸਮਾਪਤੀ ਸਮਾਰੋਹ ਦੌਰਾਨ ਸੂਫ਼ੀ ਗਾਇਕ ਕਮਲ ਖਾਨ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਨੂੰ ਕੀਲਿਆ।

ਜ਼ਿਕਰਯੋਗ ਹੈ ਕਿ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਅਮਨ ਅਰੋੜਾ ਦੇ ਪਿਤਾ ਤੇ ਸਵਰਗੀ ਪੰਜਾਬ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ 'ਖੇਡਾਂ ਹਲਕਾ ਸੁਨਾਮ ਦੀਆਂ' ਕਰਵਾਈਆਂ ਗਈਆਂ ਹਨ। ਫਾਊਂਡੇਸ਼ਨ ਪਿਛਲੇ ਇੱਕ ਦਹਾਕੇ ਤੋਂ ਲੋਕਾਂ ਦੀ ਭਲਾਈ ਲਈ ਮੈਡੀਕਲ ਕੈਂਪ ਲਗਾ ਰਹੀ ਹੈ ਅਤੇ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਲਹਿਰਾ ਤੋਂ ਵਿਧਾਇਕ ਬਰਿੰਦਰ ਗੋਇਲ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ ਸੁਰਿੰਦਰ ਲਾਂਬਾ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਮਨਜੀਤ ਸਿੰਘ ਸਿੱਧੂ, ਓ.ਐਸ.ਡੀ. ਪ੍ਰੋਫੈਸਰ ਓਂਕਾਰ ਸਿੰਘ, ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮਾਤਾ ਸ੍ਰੀਮਤੀ ਪਰਮੇਸ਼ਵਰੀ ਦੇਵੀ, ਏ.ਡੀ.ਸੀ. ਵਰਜੀਤ ਵਾਲੀਆ, ਐਮ.ਸੀ. ਲੌਂਗੋਵਾਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

The post ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਕਰਵਾਏ 2-ਰੋਜ਼ਾ ਖੇਡ ਮਹਾਂਕੁੰਭ ਦੀ ਸ਼ਾਨਦਾਰ ਸਮਾਪਤੀ appeared first on TheUnmute.com - Punjabi News.

Tags:
  • babu-bhagwan-das-arora-memorial-foundation
  • games
  • khedan-halqa-sunam-diyan
  • khel-mahakumbh
  • news
  • punjab
  • punjab-news
  • sunam-games

ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲੇ 'ਚ ਸੜਕ 'ਤੇ ਲੱਗੀਆਂ ਦੁਕਾਨਾਂ ਨੂੰ ਨਗਰ ਕੌਂਸ਼ਲ ਤੇ ਪੁਲਿਸ ਨੇ ਹਟਵਾਇਆ

Monday 06 February 2023 10:29 AM UTC+00 | Tags: breaking-news fair-news jagdish-kumar-dsp malout-road news sri-muktsar-sahib sri-muktsar-sahib-police the-unmute-breaking-news the-unmute-punjabi-news

ਸ੍ਰੀ ਮੁਕਤਸਰ ਸਾਹਿਬ, 6 ਫਰਵਰੀ 2023: ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਮੇਲਾ ਮਾਘੀ ਸਬੰਧੀ ਮਲੋਟ ਰੋਡ ‘ਤੇ ਸੜਕ ਦੇ ਦੋਵਾਂ ਕਿਨਾਰਿਆਂ ‘ਤੇ ਲੱਗਾ ਮੇਲਾ ਬਜਾਰ ਅੱਜ ਨਗਰ ਕੌਂਸਲ ਅਤੇ ਪੁਲਿਸ ਵੱਲੋਂ ਹਟਵਾਇਆ ਗਿਆ | ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ ਰੋਡ ਦੇ ਦੋਵੇਂ ਪਾਸਿਆਂ ‘ਤੇ ਆਰਜੀ ਦੁਕਾਨਾਂ ਲਗਾਈਆ ਗਈਆ ਹਨ । ਨਗਰ ਕੌਂਸਲ ਵੱਲੋਂ 30 ਜਨਵਰੀ ਤੱਕ ਇਹ ਦੁਕਾਨਾਂ ਲਗਾਉਣ ਸਬੰਧੀ ਮਤਾ ਵੀ ਪਾਸ ਕੀਤਾ ਗਿਆ ਸੀ।

ਬੀਤੇ ਕਰੀਬ 3 ਦਿਨ ਤੋਂ ਨਗਰ ਕੌਂਸ਼ਲ ਵੱਲੋਂ ਇਸ ਸਬੰਧੀ ਮੁਨਿਆਦੀ ਕਰਵਾ ਕੇ ਦੁਕਾਨਾਂ ਹਟਾਉਣ ਦੀ ਅਪੀਲ ਕੀਤੀ ਗਈ, ਪਰ ਮੇਲੇ ਦੌਰਾਨ ਪਹੁੰਚੇ ਦੁਕਾਨਦਾਰਾਂ ਨੇ ਇਹ ਦੁਕਾਨਾਂ ਨਹੀਂ ਹਟਾਈਆ ਸਨ। ਜਿਸਦੇ ਚੱਲਦੇ ਅੱਜ ਨਗਰ ਕੌਂਸ਼ਲ ਦੇ ਕਾਰਜ ਸਾਧਕ ਅਫ਼ਸਰ ਅਤੇ ਡੀਐਸਪੀ ਜਗਦੀਸ਼ ਕੁਮਾਰ ਦੀ ਅਗਵਾਈ ਵਿਚ ਨਗਰ ਕੌਂਸ਼ਲ ਅਤੇ ਪੁਲਿਸ ਕਰਮਚਾਰੀਆਂ ਨੇ ਸਾਂਝੇ ਆਪਰੇਸ਼ਨ ਦੌਰਾਨ ਇਹ ਸੜਕ ਕਿਨਾਰੇ ਲੱਗੀਆ ਆਰਜੀ ਦੁਕਾਨਾਂ ਹਟਾ ਗਿਆ |

The post ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲੇ ‘ਚ ਸੜਕ ‘ਤੇ ਲੱਗੀਆਂ ਦੁਕਾਨਾਂ ਨੂੰ ਨਗਰ ਕੌਂਸ਼ਲ ਤੇ ਪੁਲਿਸ ਨੇ ਹਟਵਾਇਆ appeared first on TheUnmute.com - Punjabi News.

Tags:
  • breaking-news
  • fair-news
  • jagdish-kumar-dsp
  • malout-road
  • news
  • sri-muktsar-sahib
  • sri-muktsar-sahib-police
  • the-unmute-breaking-news
  • the-unmute-punjabi-news

ਸਿੱਖ ਰਹਿਣੀ ਦੇ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਦਖਲ ਅੰਦਾਜੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ: SGPC ਸਕੱਤਰ

Monday 06 February 2023 10:36 AM UTC+00 | Tags: breaking-news chairman-of-the-national-commission government-of-india iqbal-singh-lalpura national-commission-for-minorities. news punjabi-news punjab-news sgpc shiromani-committee sikh sikh-solidiers

ਅੰਮ੍ਰਿਤਸਰ, 06 ਫਰਵਰੀ 2023: ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ (Sikh) ਫੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਦਖਲ ਅੰਦਾਜੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਉਨ੍ਹਾਂ ਕਿਹਾ ਕਿ ਬੀਤੇ ਦਿਨੀ ਕੌਮੀ ਘੱਟਗਿਣਤੀ ਕਮਿਸ਼ਨ ਵੱਲੋਂ ਕੀਤੀ ਗਈ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਿਚ ਭੇਜੇ ਵਫਦ ਨੇ ਆਪਣਾ ਲਿਖਤੀ ਪੱਖ ਦੇ ਕੇ ਸਰਕਾਰ ਦੀ ਤਜਵੀਜ ਨੂੰ ਮੂਲੋ ਰੱਦ ਕੀਤਾ ਸੀ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਦਾ ਕੰਮ ਘਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਹੁੰਦਾ ਹੈ ਪਰ ਸ. ਇਕਬਾਲ ਸਿੰਘ ਲਾਲਪੁਰਾ ਸਰਕਾਰ ਦੇ ਗਲਤ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ ਲਗੇ ਹੋਏ ਹਨ।

ਉਨ੍ਹਾਂ ਕਿਹਾ ਕਿ ਸਿੱਖ (Sikh) ਧਰਮ ਵਿਚ ਟੋਪੀ ਪਾਉਣਾ ਪ੍ਰਵਾਨ ਹੀ ਨਹੀਂ ਤਾਂ ਫਿਰ ਲੋਹਟੋਪ ਪਾਉਣ ਦੇ ਮਾਮਲੇ ਵਿਚ ਧਾਰਮਿਕ ਆਗੂਆਂ ਨੂੰ ਅਪੀਲਾਂ ਕਰਨੀਆਂ ਕਿਸੇ ਤਰ੍ਹਾਂ ਵੀ ਠੀਕ ਨਹੀਂ। ਉਨ੍ਹਾਂ ਕਿਹਾ ਕਿ ਸ. ਲਾਲਪੁਰਾ ਨੂੰ ਇਤਿਹਾਸ ਵੱਲ ਝਾਤ ਮਾਰਨੀ ਚਾਹੀਦੀ ਹੈ। ਗੁਰੂ ਸਾਹਿਬਾਨ ਦੁਆਰਾ ਬਖਸ਼ੀ ਦਸਤਾਰ ਦੇ ਨਾਲ ਸਿੱਖ ਫ਼ੌਜੀਆਂ ਨੇ ਹਮੇਸ਼ਾ ਹੀ ਦੁਸ਼ਮਣ ਦਾ ਮੁਕਾਬਲਾ ਕੀਤਾ ਹੈ।

ਵਿਸ਼ਵ ਜੰਗਾਂ ਦੌਰਾਨ ਅਤੇ ਭਾਰਤ ਦੀ ਆਜ਼ਾਦੀ ਮਗਰੋਂ ਦੇਸ਼ ਲਈ ਲੜੀਆਂ ਜੰਗਾਂ ਦੌਰਾਨ ਵੀ ਸਿੱਖ ਸਿਪਾਹੀਆਂ ਨੇ ਦਸਤਾਰਾਂ ਬੰਨ ਕੇ ਹੀ ਜੰਗਾਂ ਲੜੀਆਂ ਸਨ, ਕਦੇ ਲੋਹਟੋਪ ਨਹੀਂ ਪਹਿਨੇ ਸਨ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ, ਪਰੰਪਰਾ ਅਤੇ ਸਿੱਖ ਰਹਿਤ ਮਰਯਾਦਾ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ।

The post ਸਿੱਖ ਰਹਿਣੀ ਦੇ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਦਖਲ ਅੰਦਾਜੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ: SGPC ਸਕੱਤਰ appeared first on TheUnmute.com - Punjabi News.

Tags:
  • breaking-news
  • chairman-of-the-national-commission
  • government-of-india
  • iqbal-singh-lalpura
  • national-commission-for-minorities.
  • news
  • punjabi-news
  • punjab-news
  • sgpc
  • shiromani-committee
  • sikh
  • sikh-solidiers

ਤੁਰਕੀ-ਸੀਰੀਆ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1300 ਤੋਂ ਪਾਰ, ਭਾਰਤ ਭੇਜੇਗਾ ਰਾਹਤ ਸਮੱਗਰੀ

Monday 06 February 2023 11:02 AM UTC+00 | Tags: 1300 breaking-news earthquake earthquake-news lebanon news the-unmute-breaking-news the-unmute-punjab turkey turkeyearthquake turkey-syria

ਚੰਡੀਗੜ੍ਹ, 06 ਫਰਵਰੀ 2023: (Turkey-Syria earthquake) ਤੁਰਕੀ (Turkey) ਅਤੇ ਗੁਆਂਢੀ ਦੇਸ਼ਾਂ ਵਿੱਚ 7.8 ਤੀਬਰਤਾ ਦੇ ਭੂਚਾਲ ਨੇ ਤਬਾਹੀ ਮਚਾ ਦਿੱਤੀ ਹੈ । ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ |ਇਸ ਦਾ ਅਸਰ ਸੀਰੀਆ (Syria) ਤੱਕ ਦੇਖਣ ਨੂੰ ਮਿਲਿਆ। ਜਾਣਕਾਰੀ ਮੁਤਾਬਕ ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ ਹਨ।

ਪ੍ਰਾਪਤ ਜਾਣਕਾਰੀ ਮੁਤਾਬਕ ਤੁਰਕੀ (Turkey) ‘ਚ ਘੱਟੋ-ਘੱਟ 1000 ਨਾਗਰਿਕਾਂ ਦੀ ਮੌਤ ਹੋ ਗਈ ਹੈ, ਇਹ ਅੰਕੜਾ ਹੋਰ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ | ਹੁਣ ਤੱਕ ਕਰੀਬ 2300 ਲੋਕ ਜ਼ਖਮੀ ਹੋਏ ਹਨ। ਦੇਸ਼ ਦੇ ਉਪ ਰਾਸ਼ਟਰਪਤੀ ਫਿਏਟ ਓਕਟੇ ਦੇ ਹਵਾਲੇ ਨਾਲ ਰਿਪੋਰਟ ਵਿਚ ਕਿਹਾ ਗਿਆ ਹੈ ਕਿ 10 ਸ਼ਹਿਰਾਂ ਵਿਚ 1,700 ਤੋਂ ਵੱਧ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਦੇ ਨਾਲ ਹੀ ਸੀਰੀਆ ‘ਚ ਘੱਟੋ-ਘੱਟ 350 ਨਾਗਰਿਕ ਮਾਰੇ ਗਏ ਅਤੇ 639 ਜ਼ਖਮੀ ਹੋ ਗਏ। ਇਜ਼ਰਾਈਲ ਅਤੇ ਲੇਬਨਾਨ ਵਿੱਚ ਵੀ ਕਈ ਮੌਤਾਂ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ਾਂ ‘ਤੇ ਚੱਲਦਿਆਂ ਭਾਰਤ ਸਰਕਾਰ ਨੇ ਭੂਚਾਲ ਪ੍ਰਭਾਵਿਤ ਤੁਰਕੀ ਨੂੰ ਮਦਦ ਭੇਜਣ ਦਾ ਫੈਸਲਾ ਕੀਤਾ ਹੈ। ਭਾਰਤ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਖੋਜ ਅਤੇ ਬਚਾਅ ਟੀਮਾਂ, ਮੈਡੀਕਲ ਟੀਮਾਂ ਅਤੇ ਰਾਹਤ ਸਮੱਗਰੀ ਤੁਰਕੀ ਭੇਜੇਗਾ।

The post ਤੁਰਕੀ-ਸੀਰੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1300 ਤੋਂ ਪਾਰ, ਭਾਰਤ ਭੇਜੇਗਾ ਰਾਹਤ ਸਮੱਗਰੀ appeared first on TheUnmute.com - Punjabi News.

Tags:
  • 1300
  • breaking-news
  • earthquake
  • earthquake-news
  • lebanon
  • news
  • the-unmute-breaking-news
  • the-unmute-punjab
  • turkey
  • turkeyearthquake
  • turkey-syria

ਹਰਜੋਤ ਬੈਂਸ ਵਲੋਂ ਨੰਗਲ ਦੇ SDM ਦਫ਼ਤਰ 'ਚ ਅਚਨਚੇਤ ਚੈਕਿੰਗ, ਗੈਰ-ਹਾਜ਼ਰ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ

Monday 06 February 2023 11:14 AM UTC+00 | Tags: aam-aadmi-party breaking-news cabinet-minister-harjot-bains harjot-bains news punjab punjab-congress rupnagar sdm-offic sdm-office sdm-office-nangal the-unmute-breaking-news the-unmute-latest-update

ਚੰਡੀਗੜ੍ਹ, 06 ਫਰਵਰੀ 2023: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੂਪਨਗਰ ਦੇ ਨੰਗਲ ਵਿੱਚ ਸੋਮਵਾਰ ਸਵੇਰੇ ਐਸਡੀਐਮ ਦਫ਼ਤਰ (SDM office) ਵਿੱਚ ਅਚਨਚੇਤ ਚੈਕਿੰਗ ਕਰਨ ਪਹੁੰਚੇ । ਇਸ ਦੌਰਾਨ ਉਨ੍ਹਾਂ ਦਫ਼ਤਰ ਵਿੱਚ ਤਾਇਨਾਤ ਕਈ ਮੁਲਾਜ਼ਮ ਡਿਊਟੀ ਤੋਂ ਗੈਰ-ਹਾਜ਼ਰ ਮਿਲੇ । ਇਸ ਤੋਂ ਇਲਾਵਾ ਕਈ ਕਰਮਚਾਰੀ ਸਮੇਂ ਸਿਰ ਡਿਊਟੀ ‘ਤੇ ਨਹੀਂ ਪਹੁੰਚੇ। ਮੰਤਰੀ ਹਰਜੋਤ ਬੈਂਸ ਨੇ ਗੈਰ-ਹਾਜ਼ਰ ਪਾਏ ਗਏ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ ।

ਦਫ਼ਤਰ ਵਿੱਚ ਬੇਨਿਯਮੀਆਂ ਨੂੰ ਦੇਖਦਿਆਂ ਹਰਜੋਤ ਸਿੰਘ ਬੈਂਸ ਨੇ ਉੱਥੇ ਮੌਜੂਦ ਮੁਲਾਜ਼ਮਾਂ ਨੂੰ ਆਮ ਆਦਮੀ ਨਾਲ ਸਬੰਧਤ ਸਾਰੇ ਕੰਮ ਇੱਕ ਹਫ਼ਤੇ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ । ਇਸਦੇ ਨਾਲ ਹੀ ਅਗਲੇ ਸੋਮਵਾਰ ਨੂੰ ਮੁੜ ਜਾਂਚ ਕਰਨ ਲਈ ਕਿਹਾ ਹੈ। ਬੈਂਸ ਸਵੇਰੇ 9:53 ਵਜੇ ਅਚਾਨਕ ਐਸਡੀਐਮ ਦਫ਼ਤਰ (SDM office) ਪੁੱਜੇ। ਇੱਥੇ ਉਸ ਦੇ ਸਵਾਲ-ਜਵਾਬਾਂ ਨੇ ਮੁਲਾਜ਼ਮਾਂ ਵਿੱਚ ਹਲਚਲ ਮਚਾ ਦਿੱਤੀ। ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝਦਾ, ਮੰਤਰੀ ਵੱਲੋਂ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਹਰ ਕਾਊਂਟਰ ਦੇ ਸਾਹਮਣੇ ਜਾ ਕੇ ਮੁਲਾਜ਼ਮਾਂ ਤੋਂ ਪੁੱਛਗਿੱਛ ਕੀਤੀ।

The post ਹਰਜੋਤ ਬੈਂਸ ਵਲੋਂ ਨੰਗਲ ਦੇ SDM ਦਫ਼ਤਰ ‘ਚ ਅਚਨਚੇਤ ਚੈਕਿੰਗ, ਗੈਰ-ਹਾਜ਼ਰ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ appeared first on TheUnmute.com - Punjabi News.

Tags:
  • aam-aadmi-party
  • breaking-news
  • cabinet-minister-harjot-bains
  • harjot-bains
  • news
  • punjab
  • punjab-congress
  • rupnagar
  • sdm-offic
  • sdm-office
  • sdm-office-nangal
  • the-unmute-breaking-news
  • the-unmute-latest-update

ਬਰਗਾੜੀ ਦਾ ਇਨਸਾਫ਼ ਨਹੀਂ ਮਿਲ ਰਿਹਾ ਤਾਂ ਕੁੰਵਰ ਵਿਜੇ ਪ੍ਰਤਾਪ ਨੂੰ ਅਸਤੀਫ਼ਾ ਦੇ ਦੇਣਾ ਚਾਹੀਦੈ : ਬਰਿੰਦਰਮੀਤ ਸਿੰਘ ਪਾਹੜਾ

Monday 06 February 2023 11:33 AM UTC+00 | Tags: bargari barindermeet-singh-pahra congress-party kunwar-vijay-pratap mla-barindermeet-singh-pahra news punjab-congress punjab-government punjab-news punjab-police sit the-unmute-breaking-news the-unmute-latest-news the-unmute-punjabi-news

ਗੁਰਦਾਸਪੁਰ, 06 ਫ਼ਰਵਰੀ 2023 : ਕਾਂਗਰਸ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ ਭਰ ਵਿੱਚ ਐਲਆਈਸੀ ਦਫ਼ਤਰਾਂ ਦੇ ਬਾਹਰ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਉਕਿ ਐਲਆਈਸੀ ਅਤੇ ਐਸਬੀਆਈ ਨੇ ਜੋ ਅਡਾਨੀ ਗਰੁੱਪ ਦੇ ਸੇਅਰ ਖਰੀਦੇ ਹੋਏ ਹਨ ਉਹ ਹੁਣ ਡੁੱਬਦੇ ਜਾ ਰਹੇ ਹਨ। ਜਿਸ ਨਾਲ ਦੇਸ਼ ਦੇ ਲੋਕਾਂ ਨੂੰ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ |

ਗੁਰਦਾਸਪੁਰ ਵਿੱਚ ਵੀ ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ, ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਅਤੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਐਲਆਈਸੀ ਦਫ਼ਤਰ ਗੁਰਦਾਸਪੁਰ ਸਾਹਮਣੇ ਧਰਨਾ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਕਿਹਾ ਕਿ ਭਾਜਪਾ ਸਰਕਾਰ ਦੇਸ਼ ਨੂੰ ਡੋਬ ਰਹੀ ਹੈ ਅਤੇ ਦੇਸ਼ ਨੂੰ ਅੰਬਾਨੀ ਅਤੇ ਅੰਡਾਨੀ ਦੇ ਅੱਗੇ ਗਿਰਵੀ ਰੱਖਿਆ ਹੋਇਆਂ ਹੈ। ਇਸ ਮੌਕੇ ਤੇ ਉਨ੍ਹਾ ਨੇ ਕੁੰਵਰ ਵਿਜੇ ਪ੍ਰਤਾਪ (Kunwar Vijay Pratap) ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਜੇਕਰ ਅਜੇ ਵੀ ਬਰਗਾੜੀ ਦਾ ਇਨਸਾਫ਼ ਨਹੀਂ ਮਿਲ ਰਿਹਾ ਤਾਂ ਕੁੰਵਰ ਵਿਜੇ ਪ੍ਰਤਾਪ ਨੂੰ ਆਪਣੇ ਪਦ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਅੰਬਾਨੀ ਅਤੇ ਅੰਡਾਨੀ ਦੇ ਅੱਗੇ ਗਿਰਵੀ ਰੱਖਿਆ ਹੈ ਅਤੇ ਜੇਕਰ ਹੁਣ ਅੰਬਾਨੀ ਅਤੇ ਅੰਡਾਨੀ ਗਰੁੱਪ ਡੁੱਬਦਾ ਹੈ ਤਾਂ ਸਾਡਾ ਦੇਸ਼ ਵੀ ਡੁੱਬ ਜਾਵੇਗਾ। ਇਸ ਲਈ ਅੱਜ ਲੋਕਾਂ ਨੂੰ ਲਾਮਬੰਦ ਕਰਨ ਲਈ ਇਹ ਧਰਨੇ ਦਿੱਤੇ ਜਾ ਰਹੇ ਹਨ।

ਇਸ ਮੌਕੇ ਤੇ ਬਰਗਾੜੀ ਇਨਸਾਫ਼ ਮੋਰਚੇ ਤੇ ਬੋਲਦੇ ਹੋਏ ਕਿਹਾ ਕਿ ਉਹ ਕੁੰਵਰ ਵਿਜੇ ਪ੍ਰਤਾਪ ਦਾ ਧੰਨਵਾਦ ਕਰਦੇ ਹਨ ਕਿ ਉਹ ਬਰਗਾੜੀ ਇਨਸਾਫ ਮੋਰਚੇ ਵਿੱਚ ਜਾ ਕੇ ਬੈਠੇ ਹਨ ਪਰ ਕੁੰਵਰ ਵਿਜੇ ਪ੍ਰਤਾਪ (Kunwar Vijay Pratap) ਨੂੰ ਇਹ ਧਰਨਾ ਆਪਣੇ ਮੁੱਖ ਮੰਤਰੀ ਦੇ ਘਰ ਅੱਗੇ ਲਾਉਣਾ ਚਾਹੀਦਾ ਹੈ।ਜੇਕਰ ਉਹਨਾਂ ਨੂੰ ਆਪਣੀ ਸਰਕਾਰ ਵਿਚ ਹੀ ਬਰਗਾੜੀ ਦਾ ਇਨਸਾਫ਼ ਨਹੀ ਮਿਲ ਰਿਹਾ ਤਾਂ ਉਹਨਾਂ ਨੂੰ ਆਪਣੇ ਪਦ ਤੋਂ ਅਸਤੀਫਾ ਦੇਣਾ ਚਾਹੀਦਾ ਹੈ।ਇਸ ਮੌਕੇ ਵਿਧਾਇਕ ਪਾਹੜਾ ਨੇ ਪੰਜਾਬ ਸਰਕਾਰ ਦੀ ਸਸਤੀ ਰੇਤਾ ਪਾਲਸੀ ਤੇ ਵੀ ਸਵਾਲ ਚੁੱਕੇ ।

The post ਬਰਗਾੜੀ ਦਾ ਇਨਸਾਫ਼ ਨਹੀਂ ਮਿਲ ਰਿਹਾ ਤਾਂ ਕੁੰਵਰ ਵਿਜੇ ਪ੍ਰਤਾਪ ਨੂੰ ਅਸਤੀਫ਼ਾ ਦੇ ਦੇਣਾ ਚਾਹੀਦੈ : ਬਰਿੰਦਰਮੀਤ ਸਿੰਘ ਪਾਹੜਾ appeared first on TheUnmute.com - Punjabi News.

Tags:
  • bargari
  • barindermeet-singh-pahra
  • congress-party
  • kunwar-vijay-pratap
  • mla-barindermeet-singh-pahra
  • news
  • punjab-congress
  • punjab-government
  • punjab-news
  • punjab-police
  • sit
  • the-unmute-breaking-news
  • the-unmute-latest-news
  • the-unmute-punjabi-news

ਅਡਾਨੀ ਤੋਂ ਬਾਅਦ ਹੁਣ ਮੁਕੇਸ਼ ਅੰਬਾਨੀ ਦੁਨੀਆ ਦੇ ਪਹਿਲੇ 10 ਅਮੀਰਾਂ ਦੀ ਸੂਚੀ 'ਚੋਂ ਬਾਹਰ

Monday 06 February 2023 11:46 AM UTC+00 | Tags: 10 breaking-news forbes-billionaires-list gautam-adani mukesh-ambani news short-seller-hindenburg-report top-10-billionaires

ਚੰਡੀਗੜ੍ਹ, 06 ਫ਼ਰਵਰੀ 2023 : ਦੁਨੀਆ ਦੇ 10 ਸਭ ਤੋਂ ਅਮੀਰ ਅਰਬਪਤੀਆਂ ‘ਚ ਭਾਰਤ ਦਾ ਦਬਦਬਾ ਖ਼ਤਮ ਹੋ ਗਿਆ ਹੈ। ਸ਼ਾਰਟ ਸੇਲਰ ਹਿੰਡਨਬਰਗ ਦੀ ਰਿਪੋਰਟ ਤੋਂ ਬਾਅਦ ਗੌਤਮ ਅਡਾਨੀ ਅਮੀਰਾਂ ਦੀ ਸੂਚੀ ਤੋਂ ਲਗਾਤਾਰ ਖਿਸਕਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਟਾਪ-10 ਵਿੱਚ ਸ਼ਾਮਲ ਦੂਜੇ ਭਾਰਤੀ ਮੁਕੇਸ਼ ਅੰਬਾਨੀ (Mukesh Ambani) ਵੀ ਇਸ ਸੂਚੀ ਤੋਂ ਬਾਹਰ ਹੋ ਗਏ ਹਨ।

ਸੋਮਵਾਰ ਨੂੰ ਵੀ ਅੰਬਾਨੀ ਅਤੇ ਅਡਾਨੀ ਦੋਵਾਂ ਦੀ ਨੈੱਟਵਰਥ ਘਟੀ ਹੈ। ਸੋਮਵਾਰ ਦੁਪਹਿਰ 1.30 ਵਜੇ ਤੱਕ ਮੁਕੇਸ਼ ਅੰਬਾਨੀ ਦੇ ਨੈੱਟਵਰਥ ਵਿੱਚ 68.8 ਕਰੋੜ ਡਾਲਰ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਗੌਤਮ ਅਡਾਨੀ ਦੇ ਨੈੱਟਵਰਥ ‘ਚ 2.7 ਅਰਬ ਡਾਲਰ ਦੀ ਗਿਰਾਵਟ ਆਈ ਹੈ। ਗੌਤਮ ਅਡਾਨੀ ਇਸ ਸਮੇਂ ਅਮੀਰਾਂ ਦੀ ਸੂਚੀ ‘ਚ 19ਵੇਂ ਨੰਬਰ ‘ਤੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਰਿਲਾਇੰਸ ਗਰੁੱਪ ਦੇ ਮੁਖੀ ਮੁਕੇਸ਼ ਅੰਬਾਨੀ 12ਵੇਂ ਸਥਾਨ ‘ਤੇ ਹਨ।

The post ਅਡਾਨੀ ਤੋਂ ਬਾਅਦ ਹੁਣ ਮੁਕੇਸ਼ ਅੰਬਾਨੀ ਦੁਨੀਆ ਦੇ ਪਹਿਲੇ 10 ਅਮੀਰਾਂ ਦੀ ਸੂਚੀ 'ਚੋਂ ਬਾਹਰ appeared first on TheUnmute.com - Punjabi News.

Tags:
  • 10
  • breaking-news
  • forbes-billionaires-list
  • gautam-adani
  • mukesh-ambani
  • news
  • short-seller-hindenburg-report
  • top-10-billionaires

ਚੰਡੀਗੜ੍ਹ, 06 ਫ਼ਰਵਰੀ 2023 : ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਨੇ ਅਰਜਨਟੀਨਾ ਦੇ ਵਿਗਿਆਨ-ਤਕਨਾਲੋਜੀ ਅਤੇ ਇਨੋਵੇਸ਼ਨ ਮੰਤਰੀ ਡੇਨੀਅਲ ਫਿਲਮਜ਼ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਅਰਜਨਟੀਨਾ ਦੇ ਮੰਤਰੀ ਨੇ ਜੈਸ਼ੰਕਰ ਨੂੰ ਫੁੱਟਬਾਲ ਸਟਾਰ ਲਿਓਨਲ ਮੈਸੀ ਦੀ ਜਰਸੀ ਤੋਹਫੇ ‘ਚ ਦਿੱਤੀ।

ਅਰਜਨਟੀਨਾ ਦੀ ਫੁੱਟਬਾਲ ਟੀਮ ਦੇ ਕਪਤਾਨ ਲਿਓਨਲ ਮੇਸੀ ਨੇ ਆਪਣੀ ਅਗਵਾਈ ਵਿੱਚ ਅਰਜਨਟੀਨਾ ਨੂੰ 2022 ਦਾ ਫੀਫਾ ਵਿਸ਼ਵ ਕੱਪ ਜਿੱਤਿਆ। ਇਸ ਟੂਰਨਾਮੈਂਟ ‘ਚ ਮੇਸੀ ਨੇ ਸ਼ਾਨਦਾਰ ਖੇਡ ਦਿਖਾਈ। ਉਹ ਗੋਲਡਨ ਬੂਟ ਐਵਾਰਡ ਜਿੱਤਣ ਤੋਂ ਖੁੰਝ ਗਿਆ, ਪਰ ਗੋਲਡਨ ਬਾਲ ਐਵਾਰਡ ਜਿੱਤ ਗਿਆ।

ਵਿਦੇਸ਼ ਮੰਤਰੀ ਐਸ ਜੈਸ਼ੰਕਰ (S Jaishankar) ਨੇ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਅਰਜਨਟੀਨਾ ਦੇ ਵਿਗਿਆਨ-ਤਕਨਾਲੋਜੀ ਅਤੇ ਇਨੋਵੇਸ਼ਨ ਮੰਤਰੀ ਡੇਨੀਅਲ ਫਿਲਮਸ ਨਾਲ ਪਰਮਾਣੂ ਊਰਜਾ, ਪੁਲਾੜ, ਡਿਜੀਟਲ, ਰੱਖਿਆ ਅਤੇ ਬਾਇਓਟੈਕਨਾਲੋਜੀ ਬਾਰੇ ਗੱਲਬਾਤ ਕੀਤੀ। ਦੋਵੇਂ ਦੇਸ਼ ਕਈ ਵਿਸ਼ਿਆਂ ‘ਤੇ ਇਕੱਠੇ ਕੰਮ ਕਰਨ ਲਈ ਤਿਆਰ ਹਨ।

The post ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅਰਜਨਟੀਨਾ ਦੇ ਮੰਤਰੀ ਨਾਲ ਮੁਲਾਕਾਤ ਕੀਤੀ, ਤੋਹਫੇ ਵਜੋਂ ਮਿਲੀ ਮੈਸੀ ਦੀ ਜਰਸੀ appeared first on TheUnmute.com - Punjabi News.

Tags:
  • argentinas-minister-of-science
  • breaking-news
  • daniel-filmus
  • investment
  • lionel-messi
  • news
  • s-jaishankar
  • trade

ਦੇਸ਼ ਦੀ ਸੁਰੱਖਿਆ ਲਈ ਕਿਸੇ ਵੀ ਤਰਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ: ਜ਼ਫਰ ਇਸਲਾਮ

Monday 06 February 2023 12:15 PM UTC+00 | Tags: aam-aadmi-party amritsar bharatiya-janata-party bjp-office bjp-office-amritsar breaking-news budget-2023 cm-bhagwant-mann national-security. new news punjab-bjp punjabi-news punjab-police the-unmute-breaking-news union-budget-2022-23 zafar-islam

ਅੰਮ੍ਰਿਤਸਰ 06 ਫਰਵਰੀ 2023: ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਜਦੋਂ ਦਾ ਬਜਟ ਪੇਸ਼ ਕੀਤਾ ਗਿਆ ਹੈ, ਉਸ ਤੋਂ ਬਾਅਦ ਕਿਸਾਨਾਂ ਵੱਲੋਂ ਲਗਾਤਾਰ ਹੀ ਇਸ ਬਜਟ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਦੂਜੇ ਪਾਸੇ ਭਾਜਪਾ ਵੱਲੋਂ ਇਸ ਬਜਟ ਨੂੰ ਇੱਕ ਵਧੀਆ ਬਜਟ ਦੱਸਿਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਭਾਰਤੀ ਜਨਤਾ ਪਾਰਟੀ ਦੇ ਨੇਤਾ ਸਈਅਦ ਜ਼ਫਰ ਇਸਲਾਮ (Zafar Islam) ਅੰਮ੍ਰਿਤਸਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਭਾਜਪਾ ਦਫ਼ਤਰ ਵਿੱਚ ਇੱਕ ਅਹਿਮ ਰਸਮ ਅਦਾ ਕੀਤੀ ਗਈ |

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਦੇਸ਼ ਦੀ ਵਿੱਤ ਮੰਤਰੀ ਵੱਲੋਂ ਜੋ ਬਜਟ ਪਾਸ ਕੀਤਾ ਗਿਆ ਹੈ ਉਸ 2027 ਨੂੰ ਧਿਆਨ ਵਿਚ ਰੱਖ ਕੇ ਹੀ ਕੀਤਾ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਕਮਾਂਡ ਸੌਂਪੀ ਗਈ ਸੀ, ਉਸ ਵੇਲੇ ਦੇਸ਼ ਵਾਸੀ ਬਹੁਤ ਬੁਰੀ ਹਾਲਤ ਵਿਚੋਂ ਨਿਕਲ ਰਹੇ ਸਨ ਲੇਕਿਨ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਹਰੇਕ ਘਰ ਵਿਚ ਚੁੱਲਾ ਅਤੇ ਗੈਸ ਸਿਲੰਡਰ ਪਹੁੰਚਾਇਆ ਗਿਆ |

ਜ਼ਫਰ ਇਸਲਾਮ (Zafar Islam) ਨੇ ਕਿਹਾ ਕਿ ਦੇਸ਼ ਵਿਚ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਣ, ਇਸ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ ਹੈ ਅਤੇ ਦੇਸ਼ ਦੀ ਅਰਥ ਵਿਵਸਥਾ ਨੂੰ ਧਿਆਨ ਵਿਚ ਰੱਖ ਕੇ ਹੀ ਇਸ ਸਾਲ ਦਾ ਬਜ਼ਟ ਅਤੇ ਰੂਪ ਰੇਖਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਦਾਅਵਾ ਪੇਸ਼ ਕੀਤਾ ਜਾ ਰਿਹਾ ਹੈ ਕਿ ਪੰਜਾਬ ਨੂੰ ਧਿਆਨ ਵਿਚ ਰੱਖ ਕੇ ਇਹ ਬਜਟ ਪੇਸ਼ ਨਹੀਂ ਕੀਤਾ ਗਿਆ, ਇਹ ਸਰਾਸਰ ਗਲਤ ਹੈ | ਕਿਉਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਾਰਡਰ ਦੀ ਸਕਿਊਰਟੀ ਲਈ 1000 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧਿਆਨ ਵਿੱਚ ਰੱਖ ਕੇ ਬੈਠੇ ਹੋਏ ਹਨ ਤਾਂ ਜੋ ਦੇਸ਼ ਦੀ ਸੁਰੱਖਿਆ ਨੂੰ ਹਰ ਪੱਖ ਤੋਂ ਮਜ਼ਬੂਤ ਕੀਤਾ ਜਾ ਸਕੇ |

ਉਨ੍ਹਾਂ ਨੇ ਕਿਹਾ ਕਿ ਹਜ਼ਾਰ ਕਰੋੜ ਰੁਪਇਆ ਨਹੀਂ ਦੇਸ਼ ਦੀ ਸੁਰੱਖਿਆ ਲਈ ਜੇਕਰ ਹੋਰ ਪੈਸਾ ਵੀ ਲੱਗਦਾ ਹੈ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਸੰਕੋਚ ਨਹੀਂ ਕਰਨਗੇ | ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਕਿਸੇ ਵੀ ਤਰਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਸੋਨੇ ਦੀ ਖਰੀਦ ‘ਤੇ ਟੈਕਸ ਵਧਾਇਆ ਗਿਆ ਹੈ ਸਿਰਫ ‘ਤੇ ਸਿਰਫ ਬਲੈਕਮੇਲਿੰਗ ਨੂੰ ਰੋਕਣ ਵਾਸਤੇ ਕੀਤਾ ਗਿਆ ਹੈ |

The post ਦੇਸ਼ ਦੀ ਸੁਰੱਖਿਆ ਲਈ ਕਿਸੇ ਵੀ ਤਰਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ: ਜ਼ਫਰ ਇਸਲਾਮ appeared first on TheUnmute.com - Punjabi News.

Tags:
  • aam-aadmi-party
  • amritsar
  • bharatiya-janata-party
  • bjp-office
  • bjp-office-amritsar
  • breaking-news
  • budget-2023
  • cm-bhagwant-mann
  • national-security.
  • new
  • news
  • punjab-bjp
  • punjabi-news
  • punjab-police
  • the-unmute-breaking-news
  • union-budget-2022-23
  • zafar-islam

ਹਰਜੋਤ ਬੈਂਸ ਤੇ ਦਿਨੇਸ਼ ਚੱਢਾ ਦੀ ਮੌਜੂਦਗੀ 'ਚ ਹਰਮਿੰਦਰ ਸਿੰਘ ਢਾਹੇ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ

Monday 06 February 2023 12:22 PM UTC+00 | Tags: breaking-news dinesh-chadha district-planning-committee harjot-singh-bains harminder-singh-dhahe mla-dinesh-chadha news punjab-planning-committee rupnagar

ਰੂਪਨਗਰ, 6 ਫਰਵਰੀ 2023: ਅੱਜ ਸ. ਹਰਮਿੰਦਰ ਸਿੰਘ ਢਾਹੇ ਨੇ ਜ਼ਿਲ੍ਹਾ ਯੋਜਨਾ ਕਮੇਟੀ ਰੂਪਨਗਰ ਦੇ ਚੇਅਰਮੈਨ ਵਜੋਂ ਅਹੁੱਦਾ ਸੰਭਾਲਿਆ। ਇਸ ਮੌਕੇ ਇਸ ਮੌਕੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਐਮ.ਐਲ.ਏ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਵਿਸ਼ੇਸ ਤੌਰ ਤੇ ਹਾਜ਼ਰ ਸਨ। ਉਨ੍ਹਾਂ ਨੂੰ ਏ.ਡੀ.ਸੀ. (ਵਧੀਕ) ਸ. ਅਮਰਦੀਪ ਸਿੰਘ ਗੁਜ਼ਰਾਲ ਵਲੋਂ ਬੁੱਕੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਸ.ਹਰਮਿੰਦਰ ਸਿੰਘ ਢਾਹੇ ਜ਼ਿਲ੍ਹੇ ਦੇ ਪਾਰਟੀ ਪ੍ਰਧਾਨ ਸਨ ਉਨ੍ਹਾਂ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੀਆਂ ਤਿੰਨੇ ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਪਈਆਂ। ਉਨ੍ਹਾਂ ਦੀ ਪਾਰਟੀ ਪ੍ਰਤੀ ਵਫਾਦਾਰੀ ਅਤੇ ਪੰਜਾਬ ਪ੍ਰਤੀ ਸਮਰਪਣ ਭਾਵਨਾ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਪਾਰਟੀ ਦੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਪੰਜਾਬ ਵਿਚ ਇੱਕ ਨਵੀਂ ਸ਼ੁਰੂਆਤ ਹੋਈ ਹੈ ਕੀ ਆਮ ਵਰਕਰਾਂ ਨੂੰ ਵੱਡੀਆਂ ਅਹੁੱਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਸ. ਢਾਹੇ ਮਿਹਨਤੀ ਅਤੇ ਸੂਝਵਾਨ ਇੰਨਸਾਨ ਹਨ ਜੋ ਜਿਲ੍ਹਾ ਰੂਪਨਗਰ ਨੂੰ ਵਿਕਾਸ ਪੱਖੋਂ ਹੋਰ ਅੱਗੇ ਲੈ ਕੇ ਜਾਣਗੇ। ਜਿਸ ਨੂੰ ਲੈ ਕੇ ਆਪ ਪਾਰਟੀ ਦੇ ਆਗੂਆਂ ਅਤੇ ਵਰਕਰਾਂ ‘ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ, ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ, ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਸਮੇਤ ਸਮੁੱਚੀ ਲੀਡਰਸ਼ਿੱਪ ਦਾ ਧੰਨਵਾਦ ਕਰਦਿਆਂ ਹਰਮਿੰਦਰ ਸਿੰਘ ਢਾਹੇ ਨੇ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ, ਮੈਂ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਜ਼ਿਲ੍ਹੇ ‘ਚ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਹਮੇਸ਼ਾ ਯਤਨਸ਼ੀਲ ਰਹਾਗਾਂ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਸਮੁੱਚੀ ਟੀਮ ਨਾਲ ਮਿਲ ਕੇ ਰੂਪਨਗਰ ਜ਼ਿਲ੍ਹੇ ਦੀ ਬਿਹਤਰੀ ਲਈ ਕੰਮ ਕਰਨਗੇ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਪੰਜਾਬ ਸੀਵਰੇਜ ਬੋਰਡ ਚੇਅਰਮੈਨ ਡਾ. ਸਨੀ ਸਿੰਘ, ਆਪ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ, ਜ਼ਿਲ੍ਹਾ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਰਾਮ ਕੁਮਾਰ ਮੁਕਾਰੀ, ਪਾਰਟੀ ਵਰਕਰ ਦੀਪਕ ਸੋਨੀ, ਸ. ਭਾਗ ਸਿੰਘ ਮੈਦਾਨ, ਰੋਹਿਤ ਕਾਲੀਆ, ਸੰਦੀਪ ਜੋਸ਼ੀ, ਅਤੇ ਹੋਰ ਪਾਰਟੀ ਮੈਂਬਰ ਹਾਜ਼ਰ ਸਨ।

The post ਹਰਜੋਤ ਬੈਂਸ ਤੇ ਦਿਨੇਸ਼ ਚੱਢਾ ਦੀ ਮੌਜੂਦਗੀ ‘ਚ ਹਰਮਿੰਦਰ ਸਿੰਘ ਢਾਹੇ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ appeared first on TheUnmute.com - Punjabi News.

Tags:
  • breaking-news
  • dinesh-chadha
  • district-planning-committee
  • harjot-singh-bains
  • harminder-singh-dhahe
  • mla-dinesh-chadha
  • news
  • punjab-planning-committee
  • rupnagar

ਪ੍ਰਨੀਤ ਕੌਰ ਦਾ 'ਕਾਰਨ ਦੱਸੋ ਨੋਟਿਸ' ਦਾ ਜਵਾਬ ਪਾਰਟੀ ਪ੍ਰਤੀ ਉਨ੍ਹਾਂ ਦਾ ਹੰਕਾਰ ਦਰਸਾਉਂਦਾ ਹੈ: ਰਾਜਾ ਵੜਿੰਗ

Monday 06 February 2023 12:44 PM UTC+00 | Tags: amarinder-singh-raja-warring breaking-news captain-amarinder-singh news patiala-mp preneet-kaur punjab-congress punjabi-news punjab-news punjab-politics raja-warring the-unmute-breaking-news the-unmute-punjabi-news

ਚੰਡੀਗੜ੍ਹ, 6 ਫਰਵਰੀ 2023: ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਵੀ ਪੰਜਾਬ ਦੇ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਵੱਲੋਂ ਕਾਂਗਰਸੀ ਆਗੂਆਂ ‘ਤੇ ਸਵਾਲ ਚੁੱਕਣ ‘ਤੇ ਪਲਟਵਾਰ ਕੀਤਾ ਹੈ | ਰਾਜਾ ਵੜਿੰਗ ਨੇ ਟਵੀਟ ਕੀਤਾ ਕਿ ਪ੍ਰਨੀਤ ਕੌਰ ਦਾ 'ਕਾਰਨ ਦੱਸੋ ਨੋਟਿਸ' ਦਾ ਜਵਾਬ ਪਾਰਟੀ ਪ੍ਰਤੀ ਉਨ੍ਹਾਂ ਦਾ ਹੰਕਾਰ ਦਰਸਾਉਂਦਾ ਹੈ। ਜਿਸ ਨੇ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਰਾਜਨੀਤਿਕ ਤੌਰ ‘ਤੇ ਢੁਕਵਾਂ ਬਣਾਇਆ ਹੈ |

ਰਾਜਾ ਵੜਿੰਗ (Raja Warring) ਨੇ ਲਿਖਿਆ ਕਿ ਜਨਤਾ ਨੇ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟਾਂ ਪਾਈਆਂ ਹਨ। ਕੁਝ ਸਾਲਾਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਕਾਂਗਰਸ ਪਾਰਟੀ ਦੋਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਸ਼ ਰਚ ਕੇ ਪਿੱਠ ਵਿੱਚ ਛੁਰਾ ਮਾਰ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕਰਮ ਦਾ ਨਿਯਮ ਚੱਲ ਰਿਹਾ ਹੈ, ਤੁਸੀਂ ਜੋ ਬੀਜੋਗੇ ਉਹੀ ਵੱਢੋਗੇ।

ਪ੍ਰਨੀਤ ਕੌਰ ਨੇ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੇ ਆਪਣੇ ਜਵਾਬ ਵਿੱਚ ਲਿਖਿਆ ਹੈ ਕਿ ਪਾਰਟੀ ਛੱਡਣ ਵਾਲੇ ਮੇਰੇ ਤੋਂ ਸਵਾਲ ਕਰ ਰਹੇ ਹਨ। ਪਾਰਟੀ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹੈ। ਉਨ੍ਹਾਂ ਅੱਗੇ ਲਿਖਿਆ ਕਿ ਉਹ ਖੁਦ ਵੀ ਹੈਰਾਨ ਹਨ। ਕਿਉਂਕਿ ਜਿਹੜੇ ਲੋਕ 1999 ਵਿੱਚ ਸੋਨੀਆ ਗਾਂਧੀ ਨੂੰ ਵਿਦੇਸ਼ੀ ਕਹਿ ਕੇ ਪਾਰਟੀ ਛੱਡ ਗਏ ਸਨ, 20 ਸਾਲ 2019 ਤੱਕ ਪਾਰਟੀ ਤੋਂ ਦੂਰ ਰਹੇ ਅਤੇ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਵਿੱਚੋਂ ਲੰਘਣਾ ਪਿਆ, ਅੱਜ ਉਹ ਉਸ ਤੋਂ ਅਨੁਸ਼ਾਸਨੀ ਮਾਮਲੇ ‘ਤੇ ਸਵਾਲ ਪੁੱਛ ਰਹੇ ਹਨ।

The post ਪ੍ਰਨੀਤ ਕੌਰ ਦਾ 'ਕਾਰਨ ਦੱਸੋ ਨੋਟਿਸ' ਦਾ ਜਵਾਬ ਪਾਰਟੀ ਪ੍ਰਤੀ ਉਨ੍ਹਾਂ ਦਾ ਹੰਕਾਰ ਦਰਸਾਉਂਦਾ ਹੈ: ਰਾਜਾ ਵੜਿੰਗ appeared first on TheUnmute.com - Punjabi News.

Tags:
  • amarinder-singh-raja-warring
  • breaking-news
  • captain-amarinder-singh
  • news
  • patiala-mp
  • preneet-kaur
  • punjab-congress
  • punjabi-news
  • punjab-news
  • punjab-politics
  • raja-warring
  • the-unmute-breaking-news
  • the-unmute-punjabi-news

ਕੁਝ ਘੰਟਿਆਂ ਬਾਅਦ ਦੂਜੇ ਭੂਚਾਲ ਨਾਲ ਕੰਬਿਆ ਤੁਰਕੀ, ਸੀਰੀਆ 'ਚ ਵੀ ਮਹਿਸੂਸ ਕੀਤੇ ਝਟਕੇ

Monday 06 February 2023 12:57 PM UTC+00 | Tags: 1300 breaking-news earthquake earthquake-news lebanon news the-unmute-breaking-news the-unmute-punjab turkey turkeyearthquake turkey-syria

ਚੰਡੀਗੜ੍ਹ, 6 ਫਰਵਰੀ 2023: ਤੁਰਕੀ (Turkey) ‘ਚ ਅੱਜ ਕਰੀਬ ਨੌਂ ਘੰਟਿਆਂ ਬਾਅਦ ਦੂਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਇਸ ਵਾਰ ਰਿਕਟਰ ਪੈਮਾਨੇ ‘ਤੇ ਤੀਬਰਤਾ 7.5 ਮਾਪੀ ਗਈ ਹੈ । ਭਾਰਤੀ ਸਮੇਂ ਅਨੁਸਾਰ ਦੁਪਹਿਰ 3.54 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਇਸ ਦਾ ਕੇਂਦਰ ਅੰਕਾਰਾ ਤੋਂ 427 ਕਿਲੋਮੀਟਰ ਅਤੇ ਜ਼ਮੀਨ ਤੋਂ 10 ਕਿਲੋਮੀਟਰ ਅੰਦਰ ਸੀ।

ਇਸ ਦੇ ਨਾਲ ਹੀ ਤੁਰਕੀ (Turkey) ਦੀ ਇਕ ਸਮਾਚਾਰ ਏਜੰਸੀ ਨੇ ਦੇਸ਼ ਦੀ ਆਫਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਾਹਰਾਮਨਮਾਰਸ ਸੂਬੇ ਦੇ ਐਲਬਿਸਤਾਨ ਜ਼ਿਲੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ ਆਇਆ ਹੈ । ਇਸ ਦਾ ਅਸਰ ਸੀਰੀਆ ਦੇ ਦਮਿਸ਼ਕ, ਲਤਾਕੀਆ ਅਤੇ ਹੋਰ ਸੀਰੀਆ ਦੇ ਸੂਬਿਆਂ ਵਿੱਚ ਵੀ ਮਹਿਸੂਸ ਕੀਤਾ ਗਿਆ ਹੈ ।

ਇਸ ਤੋਂ ਪਹਿਲਾਂ ਤੁਰਕੀ, ਸੀਰੀਆ ਵਿੱਚ ਸਵੇਰੇ 6.58 ਵਜੇ ਆਏ ਭੂਚਾਲ ਦੇ ਝਟਕਿਆਂ ਕਾਰਨ 1300 ਤੋਂ ਵੱਧ ਜਣਿਆਂ ਦੀ ਮੌਤ ਹੋ ਚੁੱਕੀ ਹੈ। ਹਜ਼ਾਰਾਂ ਇਮਾਰਤਾਂ ਤਬਾਹ ਹੋ ਗਈਆਂ ਅਤੇ 2300 ਤੋਂ ਬਾਅਦ ਲੋਕ ਜ਼ਖਮੀ ਹੋ ਗਏ ਹਨ । ਅਜਿਹੇ ‘ਚ ਕੁਝ ਘੰਟਿਆਂ ਬਾਅਦ ਆਏ ਇਸ ਦੂਜੇ ਜ਼ਬਰਦਸਤ ਝਟਕੇ ਨੇ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।

The post ਕੁਝ ਘੰਟਿਆਂ ਬਾਅਦ ਦੂਜੇ ਭੂਚਾਲ ਨਾਲ ਕੰਬਿਆ ਤੁਰਕੀ, ਸੀਰੀਆ ‘ਚ ਵੀ ਮਹਿਸੂਸ ਕੀਤੇ ਝਟਕੇ appeared first on TheUnmute.com - Punjabi News.

Tags:
  • 1300
  • breaking-news
  • earthquake
  • earthquake-news
  • lebanon
  • news
  • the-unmute-breaking-news
  • the-unmute-punjab
  • turkey
  • turkeyearthquake
  • turkey-syria

ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸਾਂਝੀ ਕਾਰਵਾਈ ਕਮੇਟੀ ਬਣਾਈ ਜਾਵੇਗੀ: ਡਾ. ਇੰਦਰਬੀਰ ਸਿੰਘ ਨਿੱਝਰ

Monday 06 February 2023 01:04 PM UTC+00 | Tags: breaking-news dr-inderbir-singh-nijjar joint-action-committee kuldeep-singh-dhaliwal mining news punjab punjabi-news punjab-joint-action-committee punjab-news the-unmute-breaking-news the-unmute-punjabi-news

ਚੰਡੀਗੜ੍ਹ, 6 ਫਰਵਰੀ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, (Dr. Inderbir Singh Nijjar) ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਵੱਲੋਂ ਜੀ-20 ਸੰਮੇਲਨ ਸਬੰਧੀ ਅੰਮ੍ਰਿਤਸਰ ਸ਼ਹਿਰ ਵਿਚ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਅੱਜ ਮੀਟਿੰਗ ਕੀਤੀ ਗਈ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫਰਵਰੀ ਦੇ ਅੰਤ ਤੱਕ ਸਾਰੇ ਕੰਮ ਮੁਕੰਮਲ ਕਰ ਲਏ ਜਾਣ ਅਤੇ ਕੰਮਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿਉਂਕਿ ਇਹ ਕੰਮ ਸਿਰਫ਼ ਜੀ-20 ਕਰਕੇ ਹੀ ਨਹੀਂ ਕੀਤੇ ਜਾਣੇ ਚਾਹੀਦੇ, ਸਗੋਂ ਵਧੀਆ ਗੁਣੱਵਤਾ ਦੇ ਹੋਣੇ ਚਾਹੀਦੇ ਹਨ ਤਾਂ ਜੋ ਇਨ੍ਹਾਂ ਵਿਕਾਸ ਕਾਰਜਾਂ ਦਾ ਲੋਕਾਂ ਨੂੰ ਲੰਮੇਂ ਸਮੇਂ ਤੱਕ ਲਾਭ ਮਿਲ ਸਕੇ।

ਡਾ. ਨਿੱਝਰ (Dr. Inderbir Singh Nijjar) ਨੇ ਅਧਿਕਾਰੀਆਂ ਨੂੰ ਪੁਰਾਣੇ ਤਰੀਕਿਆਂ ਦੀ ਥਾਂ ਨਵੀਂ ਸੋਚ ਅਤੇ ਨਵੇਂ ਤਰੀਕੇ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੀ-20 ਸੰਮੇਲਨ ਦੇ ਮੱਦੇਨਜ਼ਰ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਸਾਡਾ ਫਰਜ਼ ਹੈ। ਸ਼ਹਿਰ ਦੇ ਟ੍ਰੈਫਿਕ ਪ੍ਰਬੰਧਾਂ ਸਬੰਧੀ ਡਾ. ਨਿੱਝਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੇ ਮੈਂਬਰਾਂ ਦੀ ਸਾਂਝੀ ਐਕਸ਼ਨ ਕਮੇਟੀ ਬਣਾਈ ਜਾਵੇਗੀ, ਜਿਸ ਨਾਲ ਸ਼ਹਿਰ ‘ਚੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾ ਕੇ ਟਰੈਫ਼ਿਕ ਵਿਵਸਥਾ ਨੂੰ ਬਿਹਤਰ ਬਣਾਉਣ ਵਿੱਚ ਸਹਾਇਤਾ ਮਿਲੇਗੀ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਬੀ.ਆਰ.ਟੀ.ਐਸ. ਦੀਆਂ ਟੁੱਟੀਆਂ ਗਰਿੱਲਾਂ ਦੀ ਥਾਂ ਤੁਰੰਤ ਨਵੀਆਂ ਗਰਿੱਲਾਂ ਲਗਾਈਆਂ ਜਾਣ। ਇਸ ਤੋਂ ਇਲਾਵਾ ਬੀ.ਆਰ.ਟੀ.ਐਸ. ਰੂਟ 'ਤੇ ਕੋਈ ਹੋਰ ਵਾਹਨ ਨਹੀਂ ਚੱਲਣਾ ਚਾਹੀਦਾ, ਸਿਰਫ਼ ਬੀ.ਆਰ.ਟੀ.ਐਸ. ਬੱਸਾਂ ਹੀ ਚੱਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਬੀ.ਆਰ.ਟੀ.ਐਸ. ਵਿੱਚ ਆਵਾਜਾਈ ਨੂੰ ਕੰਟਰੋਲ ਕਰਨ ਲਈ ਬੂਮ ਬੈਰੀਅਰ ਵੀ ਲਗਾਏ ਜਾਣ।

ਇਸ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਮੁੱਖ ਪ੍ਰਸ਼ਾਸਕ ਪੁੱਡਾ ਰਜਤ ਓਬਰਾਏ, ਐਸ.ਡੀ.ਐਮ ਬਾਬਾ ਬਕਾਲਾ ਮੈਡਮ ਅਲਕਾ ਕਾਲੀਆ, ਐਸ.ਪੀ. ਅਮਨਦੀਪ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

The post ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸਾਂਝੀ ਕਾਰਵਾਈ ਕਮੇਟੀ ਬਣਾਈ ਜਾਵੇਗੀ: ਡਾ. ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News.

Tags:
  • breaking-news
  • dr-inderbir-singh-nijjar
  • joint-action-committee
  • kuldeep-singh-dhaliwal
  • mining
  • news
  • punjab
  • punjabi-news
  • punjab-joint-action-committee
  • punjab-news
  • the-unmute-breaking-news
  • the-unmute-punjabi-news

CM ਮਾਨ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ 'ਚ 'ਬ੍ਰਾਂਡ ਪੰਜਾਬ' ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ

Monday 06 February 2023 01:24 PM UTC+00 | Tags: brand-punjab breaking-news cabinet industry invest-punjab-summit invest-punjab-summit-2023 ludhiana ludhiana-businessmen ludhiana-industry new-industrial-policy news punjab-industry punjab-new-industrial-policy punjab-news

ਲੁਧਿਆਣਾ, 6 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ 'ਨਿਵੇਸ਼ ਪੰਜਾਬ ਸੰਮੇਲਨ' ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ 'ਬ੍ਰਾਂਡ ਪੰਜਾਬ' (Brand Punjab) ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਇਕ ਸੈਸ਼ਨ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿਚ ਪੰਜਾਬੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਉੱਦਮੀ ਗੁਣਾਂ ਕਰਕੇ ਜਾਣਿਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਨੂੰ ਸਿੱਧ ਵੀ ਕੀਤਾ ਹੈ ਅਤੇ ਹੁਣ ਦੁਨੀਆ ਅੱਗੇ ਸੂਬੇ ਦੀ ਅਥਾਹ ਸਮਰੱਥਾ ਦਾ ਪ੍ਰਗਟਾਵਾ ਕਰਨ ਦਾ ਸਮਾਂ ਆ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੂੰ ਦੇਸ਼ ਦਾ ਸਨਅਤੀ ਧੁਰਾ ਬਣਾਉਣਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਉਦਯੋਪਤੀਆਂ ਨੂੰ ਸੰਮੇਲਨ ਲਈ ਸੱਦਾ ਦੇਣ ਨਹੀਂ ਆਏ ਸਗੋਂ ਸਨਅਤਕਾਰਾਂ ਨੂੰ ਸੂਬਾ ਸਰਕਾਰ ਦਾ ਸਹਿਯੋਗ ਕਰਦੇ ਹੋਏ ਸੰਮੇਲਨ ਵਿਚ ਪਹੁੰਚਣ ਵਾਲੇ ਸਨਅਤੀ ਦਿੱਗਜ਼ਾਂ ਦੀ ਮੇਜ਼ਬਾਨੀ ਕਰਨ ਲਈ ਵਧ-ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਉਦਯੋਗਿਕ ਵਿਕਾਸ ਵਿਚ ਮੋਹਰੀ ਸੂਬਾ ਬਣ ਕੇ ਉਭਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਕੌਮੀ ਜੀ.ਡੀ.ਪੀ. ਵਿੱਚ ਸੂਬੇ ਦਾ ਤਿੰਨ ਫੀਸਦੀ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਗਾਂ ਵਾਲੀ ਧਰਤੀ ਹੈ ਜਿਸ ਦੀ ਉਪਜਾਊ ਜ਼ਮੀਨ ਅਤੇ ਨਿਵੇਕਲੇ ਸੁਭਾਅ ਵਾਲੇ ਲੋਕ ਹਨ ਜੋ ਦੇਸ਼ ਅਤੇ ਇਸ ਦੇ ਲੋਕਾਂ ਲਈ ਕੁਝ ਵੀ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਟਾਰਟ ਅੱਪਜ਼ ਵਿੱਚ ਸੂਬਾ ਪਹਿਲੇ ਨੰਬਰ ‘ਤੇ ਹੈ ਅਤੇ ਪੰਜਾਬ ਦੇ ਉੱਦਮੀਆਂ ਨੇ ਵਿਸ਼ਵ ਦੇ ਅਰਥਚਾਰੇ ਵਿੱਚ ਅਮਿੱਟ ਛਾਪ ਛੱਡੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੀਤੀ ਦੇ ਸਬੰਧ ਵਿੱਚ ਜੇਕਰ ਕੋਈ ਹੋਰ ਸੁਝਾਅ ਹੈ ਤਾਂ ਅਸੀਂ ਉਸ ਦਾ ਸਵਾਗਤ ਕਰਾਂਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਸਟੈਂਪ ਪੇਪਰਾਂ ਲਈ ਕਲਰ ਕੋਡਿੰਗ (ਵਿਸ਼ੇਸ਼ ਰੰਗਾਂ ਵਾਲੇ ਸਟੈਂਪ ਪੇਪਰ) ਲਾਗੂ ਕਰੇਗੀ ਤਾਂ ਜੋ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਨਵੇਂ ਪ੍ਰੋਜੈਕਟਾਂ ਲਈ ਛੇਤੀ ਮਨਜ਼ੂਰੀ ਦਿੱਤੀ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸਨਅਤਕਾਰਾਂ ਨੂੰ ਸੰਮੇਲਨ ਲਈ ਸੱਦਾ ਦੇਣ ਵਾਸਤੇ ਚੇਨਈ, ਹੈਦਰਾਬਾਦ ਅਤੇ ਮੁੰਬਈ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨਗਰਾਂ ਦੇ ਉਦਯੋਗਿਕ ਅਦਾਰੇ ਸੂਬੇ ਵਿੱਚ ਉਦਯੋਗਿਕ ਵਿਕਾਸ ਦੀਆਂ ਅਸੀਮ ਸੰਭਾਵਨਾਵਾਂ ਬਾਰੇ ਜਾਣ ਕੇ ਹੈਰਾਨ ਸਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਇਹ ਉਦਯੋਗਪਤੀ ਹੁਣ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ਼ ਛਲਾਵਾ ਸੀ ਅਤੇ ਇਸ ਦਾ ਕੋਈ ਸਾਰਥਕ ਉਦੇਸ਼ ਨਹੀਂ ਸੀ, ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਦਾ ਮਨੋਬਲ ਤੋੜਿਆ ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਅੜਿੱਕੇ ਡਾਹੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਸਿੰਗਲ ਵਿੰਡੋ ਸਿਸਟਮ ਸੂਬੇ ਵਿੱਚ ਨਿਵੇਸ਼ ਕਰਨ ਦੇ ਇੱਛੁਕ ਉੱਦਮੀਆਂ ਲਈ ਸਹੀ ਮਾਅਨਿਆਂ ਵਜੋਂ ਸਹੂਲਤ ਵਜੋਂ ਕੰਮ ਕਰੇ।

ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਪਹਿਲਾਂ ਉਦਯੋਗਪਤੀਆਂ ਨੂੰ ਆਪਣੇ ਪ੍ਰਾਜੈਕਟ ਲਈ ਸੱਤਾਧਾਰੀ ਪਰਿਵਾਰਾਂ ਨਾਲ ਸਮਝੌਤਿਆਂ ‘ਤੇ ਦਸਤਖਤ ਕਰਨੇ ਪੈਂਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ, ਹੁਣ ਪੰਜਾਬ ਵਾਸੀਆਂ ਦੇ ਹਿੱਤ ਵਿਚ ਸਮਝੌਤਿਆਂ ‘ਤੇ ਦਸਤਖਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਸੂਖਦਾਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਹਾ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਰਥਚਾਰੇ ਵਿਚ ਬਿਜਲੀ ਮੁੱਖ ਭੂਮਿਕਾ ਅਦਾ ਕਰਦੀ ਹੈ ਅਤੇ ਸੂਬੇ ਨੇ ਪਛਵਾੜਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਤੋਂ ਬਾਅਦ ਵਾਧੂ ਬਿਜਲੀ ਉਤਪਾਦਨ ਵਧਾਉਣ ਵੱਲ ਪੁਲਾਂਘ ਪੁੱਟੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਯਕੀਨੀ ਹੋ ਜਾਵੇਗਾ ਕਿ ਸੂਬੇ ਵਿੱਚ ਕਿਸੇ ਵੀ ਥਰਮਲ ਪਾਵਰ ਪਲਾਂਟ ਨੂੰ ਕੋਲੇ ਦੀ ਕਿਸੇ ਕਿਸਮ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਦਯੋਗਪਤੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣਾ ਸੂਬਾ ਸਰਕਾਰ ਦਾ ਫਰਜ਼ ਹੈ।

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਹੋਰ ਫੈਲਾਉਣ ਲਈ ਵਧੀਆ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਉਦਯੋਗਿਕ ਤੇ ਕਿਰਤ ਦਾ ਬਿਹਤਰ ਮਾਹੌਲ ਦੇ ਨਾਲ-ਨਾਲ ਸੁਖਾਵੀਆਂ ਪ੍ਰਸਿਥਤੀਆਂ ਦਾ ਵੱਧ ਤੋਂ ਵੱਧ ਫਾਇਦਾ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਨਵੀਨਤਮ ਕਾਢਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਉੱਦਮੀਆਂ ਦੇ ਸਰਗਰਮ ਸਹਿਯੋਗ ਨਾਲ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਸੂਬਾ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਯੂਨਿਟ ਸਨਅਤਕਾਰਾਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਵਿੱਚ ਸਹੂਲਤ ਦੇਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਆਪਣੇ ਯੂਨਿਟ ਸਥਾਪਤ ਕਰਨ ਦੀ ਚੋਣ ਕਰਨ ਵਾਲੇ ਉਦਯੋਗਪਤੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ 23-24 ਫਰਵਰੀ ਨੂੰ ਹੋਣ ਜਾ ਰਿਹਾ 'ਨਿਵੇਸ਼ ਪੰਜਾਬ ਸੰਮੇਲਨ' ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਦੇ ਪ੍ਰਬੰਧਾਂ ਨੂੰ ਪਹਿਲਾਂ ਹੀ ਅੰਤਿਮ ਰੂਪ ਦੇ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਕੇ ਸੂਬੇ ਤੋਂ ਕਾਬਲ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ 'ਸਕੂਲ ਆਫ਼ ਐਮੀਨੈਂਸ' ਵੀ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਕੂਲ ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿਕਾਸ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਯਕੀਨੀ ਬਣਾਇਆ ਜਾਵੇਗਾ ਅਤੇ ਇਹ ਸਕੂਲ ਭਵਿੱਖ ਲਈ ਮਾਹਿਰ ਤਿਆਰ ਕਰਨਗੇ। ਇਸ ਤੋਂ ਪਹਿਲਾਂ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਖਸੀਅਤਾਂ ਦਾ ਸਵਾਗਤ ਕੀਤਾ। ਇਸ ਮੌਕੇ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ.ਯਾਦਵ, ਐਡੀਸ਼ਨਲ ਸੀ.ਈ.ਓ ਇਨਵੈਸਟ ਪੰਜਾਬ ਡਾ. ਸੁਮਿਤ ਜਾਰੰਗਲ ਅਤੇ ਹੋਰ ਵੀ ਹਾਜ਼ਰ ਸਨ।

The post CM ਮਾਨ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ ‘ਚ 'ਬ੍ਰਾਂਡ ਪੰਜਾਬ' ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ appeared first on TheUnmute.com - Punjabi News.

Tags:
  • brand-punjab
  • breaking-news
  • cabinet
  • industry
  • invest-punjab-summit
  • invest-punjab-summit-2023
  • ludhiana
  • ludhiana-businessmen
  • ludhiana-industry
  • new-industrial-policy
  • news
  • punjab-industry
  • punjab-new-industrial-policy
  • punjab-news

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ 'ਚ ਕ੍ਰਾਂਤੀ ਲਿਆਂਦੀ: ਹਰਭਜਨ ਸਿੰਘ ਈਟੀਓ

Monday 06 February 2023 01:35 PM UTC+00 | Tags: aam-aadmi-party breaking-news cm-bhagwant-mann field-of-education harbhajan-singh-eto news public-works-department punjab-education-borad punjab-news the-unmute-breaking-news the-unmute-punjabi-news

ਗੁਰਦਾਸਪੁਰ 06 ਫਰਵਰੀ 2023: ਹਰਭਜਨ ਸਿੰਘ, ਊਰਜਾ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਂਦੀ ਹੈ ਤੇ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਬਟਾਲਾ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਧਰਮਪੁਰਾ ਕਾਲੋਨੀ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇਸ ਮੌਕੇ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ, ਸ੍ਰੀਮਤੀ ਸੋਹਿੰਦਰ ਕੋਰ ਧਰਮ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਲਖਵਿੰਦਰ ਸਿੰਘ ਨਾਇਬ ਤਹਿਸਲੀਦਾਰ, ਰਮੇਸ਼ ਸਾਰੰਗਲ ਮੁੱਖ ਇੰਜੀਨਅਰ ਜਲੰਧਰ ਜ਼ੋਨ (ਪਾਵਰਕਾਮ), ਪ੍ਰਿੰਸੀਪਲ ਬਲਵਿੰਦਰ ਕੋਰ, ਪਾਇਲ ਗੁਪਤਾ, ਐਸ.ਪੀ ਬਟਾਲਾ ਜਗਬਿੰਦਰ ਸਿੰਘ ਮੋਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਸਕੂਲ ਦੇ ਅਧਿਆਪਕਾ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਕਿ ਉਨਾਂ ਦੇ ਸਕੂਲ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ। ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਪਹਿਲ ਦੇ ਆਧਾਰ ਤੇ ਵੱਡੀਆਂ ਉਪਲੱਬਧੀਆਂ ਹਾਸਲ ਕੀਤੀਆਂ ਹਨ ਅਤੇ ਮਹਿਜ 10 ਮਹਿਨਿਆਂ ਦੇ ਕਾਰਜਕਾਲ ਦੌਰਾਨ ਇਨਾਂ ਦੋਵਾਂ ਖੇਤਰਾਂ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ।

ਉਨਾਂ ਅੱਗੇ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ 117 'ਸਕੂਲ ਆਫ ਐਮੀਨੈਂਸ' ਸਥਾਪਤ ਕੀਤੇ ਜਾ ਰਹੇ ਹਨ। ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ 500 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਪ੍ਰਿੰਸੀਪਲਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ 36 ਪਿ੍ਰੰਸੀਪਲਾਂ ਦੇ ਪਹਿਲੇ ਬੈਚ ਨੂੰ ਪੇਸ਼ੇਵਰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿੱਚ ਪਿਛਲੇ 10 ਮਹੀਨਿਆਂ ਤੋਂ ਚੱਲ ਰਹੀ ਸਿੱਖਿਆ ਕ੍ਰਾਂਤੀ ਦੇ ਮੋਹਰੀ ਬਣਨ। ਉਨਾਂ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕ ਸਕਦੇ ਹਨ। ਇਸ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮਿਆਰੀ ਸਿਖਲਾਈ ਯਕੀਨੀ ਬਣਾ ਕੇ ਉਨ੍ਹਾਂ ਦੇ ਅਧਿਆਪਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਮਿਸਾਲੀ ਪਹਿਲਕਦਮੀ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਮੀਲ ਪੱਥਰ ਸਾਬਤ ਹੋਵੇਗੀ ਅਤੇ ਇਨ੍ਹਾਂ ਯਤਨਾਂ ਨਾਲ ਪੰਜਾਬ ਜਲਦੀ ਹੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣੇਗਾ। ਉਨਾਂ ਅੱਗੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਇਹ ਕਦਮ ਨਵੇਂ ਤੇ 'ਰੰਗਲੇ ਪੰਜਾਬ' ਦੀ ਸਵੇਰ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਨਾਲ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਉਨਾਂ ਪ੍ਰਗਤੀਸੀਲ ਅਤੇ ਖੁਸ਼ਹਾਲ ਪੰਜਾਬ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।

ਇਸ਼ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਬਲਵਿੰਦਰ ਕੋਰ ਨੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਅਤੇ ਸਕੂਲ ਵਲੋਂ ਹਾਸਲ ਕੀਤੀਆਂ ਉਪਲੱਬਧੀਆਂ ਤੋਂ ਜਾਣੂੰ ਕਰਵਾਇਆ। ਉਨਾਂ ਕਿਹਾ ਕਿ ਸਕੂਲ ਵਿੱਚ ਵਿਦਿਆਰਥਣਾਂ ਨੂੰ ਸਿੱਖਿਆ ਪੱਖੀ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ ਤੇ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਖੇਤਰਾਂ ਵਿੱਚ ਜ਼ਿਕਰਯੋਗ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ।

ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਆਖਰ ਵਿੱਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਵਲੋਂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸਕੂਲ ਵਲੋਂ ਮੁੱਖ ਮਹਿਮਾਨ ਸਮੇਤ ਵੱਖ-ਵੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਸੰਚਾਚਨ ਲੈਕਚਰਾਰ ਹਰਪ੍ਰੀਤ ਸਿੰਘ ਵਲੋਂ ਕੀਤਾ ਗਿਆ।

ਇਸ ਮੌਕੇ ਅਮਰਜੀਤ ਸਿੰਘ ਭਾਟੀਆ ਜ਼ਿਲਾ ਸਿੱਖਿਆ ਅਫਸਰ (ਸ/ ਪ), ਜੀਵਨ ਸਿੰਘ, ਹਰੀ ਕ੍ਰਿਸ਼ਨ, ਚਰਨਜੀਤ ਸਿੰਘ, ਅਜੇ ਅਰੋੜਾ, ਮੀਡੀਆ ਕੁਆਰਡੀਨੇਟਰ ਗਗਨਦੀਪ ਸਿੰਘ, ਨਵਦੀਪ ਸਿੰਘ ਹਰਪ੍ਰੀਤ ਮਾਨ, ਗੁਰਮੀਤ ਸਿੰਘ ਭੋਮਾ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਹਰਮਿੰਦਰ ਕੋਰ, ਰਮਿੰਦਰ ਕੋਰ, ਗੁਰਬਿੰਦਰ ਕੋਰ, ਸੁਚੇਤਾ ਮਹਿਤਾ, ਰਜਨੀ ਕੁਮਾਰੀ, ਸੀਮਾ, ਨਿਧੀ, ਨਿਤੀ, ਸ਼ਰਨਜੀਤ ਕੋਰ, ਹਰਪ੍ਰੀਤ ਕੋਰ, ਮਨਦੀਪ ਕੋਰ, ਸ਼ਿਵਾਨੀ ਗੇਂਡ, ਰਾਜਬੀਰ ਕੋਰ ਸਮੇਤ ਸਕੂਲ ਦੀਆਂ ਵਿਦਿਆਰਥਣਾਂ ਤੇ ਉਨਾਂ ਦੇ ਮਾਪੇ ਮੋਜੂਦ ਸਨ।

The post ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ‘ਚ ਕ੍ਰਾਂਤੀ ਲਿਆਂਦੀ: ਹਰਭਜਨ ਸਿੰਘ ਈਟੀਓ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • field-of-education
  • harbhajan-singh-eto
  • news
  • public-works-department
  • punjab-education-borad
  • punjab-news
  • the-unmute-breaking-news
  • the-unmute-punjabi-news

ਪਟਿਆਲਾ ਪੁਲਿਸ ਵੱਲੋਂ ਜਾਅਲੀ ਕਰੰਸੀ ਛਾਪਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

Monday 06 February 2023 01:45 PM UTC+00 | Tags: breaking-news crime fake-currency news nws patiala-police patiala-police-ssp-varun-sharma punjab punjab-government punjab-news the-unmute-latest-news the-unmute-punjabi-news

ਪਟਿਆਲਾ 06 ਫਰਵਰੀ 2023: ਪਟਿਆਲਾ ਪੁਲਿਸ (Patiala Police) ਵੱਲੋਂ ਜਾਅਲੀ ਕਰੰਸੀ ਛਾਪ ਕੇ ਉਸ ਨੂੰ ਮਾਰਕੀਟ ਵਿੱਚ ਚਲਾਉਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਜਾਅਲੀ ਕਰੰਸੀ ਦੇ 1600 ਨੋਟਾਂ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ | ਪਟਿਆਲਾ ਪੁਲਿਸ ਨੇ ਐਸਐਸਪੀ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਦੇ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਜਾਅਲੀ ਕਰੰਸੀ ਛਾਪ ਕੇ ਉਸ ਦਾ ਵਪਾਰ ਕਰ ਰਹੇ ਹਨ|

ਪੁਲਿਸ ਪਾਰਟੀ (Patiala Police)  ਵੱਲੋਂ ਇਹਨਾਂ ਮਾੜੇ ਅਨਸਰਾਂ ਨੂੰ ਦਬੋਚਣ ਲਈ ਇਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਅਤੇ ਇਸ ਟੀਮ ਵੱਲੋਂ ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲੇ ਤਿੰਨ ਮੈਂਬਰਾਂ ਨੂੰ ਅੱਠ ਲੱਖ ਚਾਲੀ ਹਜ਼ਾਰ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰ ਲਿਆ | ਪੁਲਿਸ ਨੇ ਦੱਸਿਆ ਕਿ ਇਸ ਗਿਰੋਹ ਦਾ ਇੱਕ ਮੈਂਬਰ ਫਰਾਰ ਹੋ ਗਿਆ ਹੈ, ਜਿਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਜਾਅਲੀ ਕਰੰਸੀ ਛਾਪਣ ਵਾਲਾ ਪ੍ਰਿੰਟਰ ਵੀ ਕਬਜ਼ੇ ਵਿੱਚ ਲਿਆ ਗਿਆ ਹੈ |

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਇਨ੍ਹਾਂ ਮੁਲਜਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਰਿਮਾਂਡ ਦੌਰਾਨ ਇਨ੍ਹਾਂ ਤੋਂ ਜਾਅਲੀ ਕਰੰਸੀ ਛਾਪਣ ਦੇ ਸਬੰਧ ਵਿੱਚ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ |

The post ਪਟਿਆਲਾ ਪੁਲਿਸ ਵੱਲੋਂ ਜਾਅਲੀ ਕਰੰਸੀ ਛਾਪਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • crime
  • fake-currency
  • news
  • nws
  • patiala-police
  • patiala-police-ssp-varun-sharma
  • punjab
  • punjab-government
  • punjab-news
  • the-unmute-latest-news
  • the-unmute-punjabi-news

ਚੰਡੀਗੜ੍ਹ, 06 ਫਰਵਰੀ 2023: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। ਸ਼੍ਰੋਮਣੀ ਕਮੇਟੀ (SGPC) ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਇਹ ਪਟੀਸ਼ਨ ਵਾਪਸ ਲੈ ਲਈ ਗਈ ਹੈ।

ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਟੀਸ਼ਨ ਵਿਚਲੀਆਂ ਕਮੀਆਂ ਨੂੰ ਦੂਰ ਕਰਕੇ ਜਲਦੀ ਹੀ ਨਵੀਂ ਪਟੀਸ਼ਨ ਦਾਇਰ ਕੀਤੀ ਜਾਵੇਗੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ। ਫਿਲਹਾਲ ਡੇਰਾ ਮੁਖੀ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ‘ਚ ਰਹਿ ਰਿਹਾ ਹੈ। ਤਿੰਨ ਮਹੀਨੇ ਪਹਿਲਾਂ ਵੀ ਉਸ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ।

The post ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ SGPC ਨੇ ਲਈ ਵਾਪਸ appeared first on TheUnmute.com - Punjabi News.

Tags:
  • breaking-news
  • dera-chief-ram-rahim
  • sgpc

'ਆਪ' ਪਾਰਟੀ ਨੇ ਪੰਜਾਬ ਦੇ ਇਨ੍ਹਾਂ ਦੋ ਵਿਧਾਇਕਾਂ ਨੂੰ ਜੰਮੂ-ਕਸ਼ਮੀਰ ਤੇ ਹਿਮਾਚਲ ਦਾ ਇੰਚਾਰਜ ਕੀਤਾ ਨਿਯੁਕਤ

Monday 06 February 2023 02:02 PM UTC+00 | Tags: aam-aadmi-party aap arvind-kejriwal breaking-news cm-bhagwant-mann dcp-balkar-singh himachal-pradesh jammu-and-kashmir mla-goldy-kamboj news punjab punjab-government the-unmute-punjab

ਚੰਡੀਗੜ੍ਹ, 06 ਫਰਵਰੀ 2023: ਆਮ ਆਦਮੀ ਪਾਰਟੀ (AAP) ਨੇ ਪੰਜਾਬ ਦੇ ਦੋ ਵਿਧਾਇਕਾਂ ਨੂੰ ਆਮ ਵੱਡੀ ਜਿੰਮੇਵਾਰੀ ਸੌਂਪੀ ਹੈ, ਪਾਰਟੀ ਨੇ ਵਿਧਾਇਕ ਡੀਸੀਪੀ ਬਲਕਾਰ ਸਿੰਘ ਨੂੰ ਜੰਮੂ-ਕਸ਼ਮੀਰ ਅਤੇ ਵਿਧਾਇਕ ਗੋਲਡੀ ਕੰਬੋਜ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਹੈ।

The post ‘ਆਪ’ ਪਾਰਟੀ ਨੇ ਪੰਜਾਬ ਦੇ ਇਨ੍ਹਾਂ ਦੋ ਵਿਧਾਇਕਾਂ ਨੂੰ ਜੰਮੂ-ਕਸ਼ਮੀਰ ਤੇ ਹਿਮਾਚਲ ਦਾ ਇੰਚਾਰਜ ਕੀਤਾ ਨਿਯੁਕਤ appeared first on TheUnmute.com - Punjabi News.

Tags:
  • aam-aadmi-party
  • aap
  • arvind-kejriwal
  • breaking-news
  • cm-bhagwant-mann
  • dcp-balkar-singh
  • himachal-pradesh
  • jammu-and-kashmir
  • mla-goldy-kamboj
  • news
  • punjab
  • punjab-government
  • the-unmute-punjab

ਫਾਜ਼ਿਲਕਾ ਜ਼ਿਲ੍ਹੇ 'ਚ ਰੇਤੇ ਦੀਆਂ ਤਿੰਨ ਖੱਡਾਂ ਦੀ ਹੋਈ ਸ਼ੁਰੂਆਤ, ਲੋਕਾਂ ਨੂੰ ਮਿਲੀ ਰਾਹਤ

Monday 06 February 2023 02:09 PM UTC+00 | Tags: breaking-news data-mining-wing deputy-commissioner-fazlika dr-senu-duggal fazilka fazilka-district news punjab-government punjab-news sand-quarries the-unmute-breaking-news the-unmute-punjab

ਫਾਜ਼ਿਲਕਾ, 6 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਸਤਾ ਰੇਤ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ (Fazilka) ਜ਼ਿਲ੍ਹੇ ਵਿਚ 3 ਖੱਡਾਂ ਤੋਂ ਰੇਤੇ ਦੀ ਨਿਕਾਸੀ ਸ਼ੁਰੂ ਕਰਵਾ ਦਿੱਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦਿੱਤੀ ਹੈ।

ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਉਪਮੰਡਲ ਵਿਚ ਪਿੰਡ ਬਾਧਾ ਵਿਚ ਦੋ ਅਤੇ ਜਲਾਲਾਬਾਦ ਉਪਮੰਡਲ ਦੇ ਪਿੰਡ ਗਰੀਬਾਂ ਸਾਂਦੜ ਵਿਖੇ ਇਕ ਖੱਡ ਸ਼ੁਰੂ ਕਰਵਾਈ ਗਈ ਹੈ। ਇੰਨ੍ਹਾਂ ਖੱਡਾਂ ਤੋਂ ਫਾਜ਼ਿਲਕਾ ਜ਼ਿਲ੍ਹੇ ਦੀਆਂ ਜਰੂਰਤਾਂ ਅਨੁਸਾਰ ਭਰਪੂਰ ਰੇਤਾ ਮਿਲ ਸਕੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਨ੍ਹਾਂ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਘਣ ਫੁੱਟ ਦੀ ਦਰ ਤੇ ਰੇਤਾ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਟਰੈਕਟਰ ਟਰਾਲੀ ਰਾਹੀਂ ਇੱਥੋਂ ਆਪਣੀ ਲੇਬਰ ਰਾਹੀਂ ਟਰਾਲੀ ਭਰਵਾ ਕੇ ਅਤੇ 5.50 ਰੁਪਏ ਪ੍ਰਤੀ ਘਣ ਫੁੱਟ ਦੀ ਦਰ ਨਾਲ ਅਦਾਇਗੀ ਕਰਕੇ ਰੇਤ ਲਿਜਾ ਸਕਦਾ ਹੈ। ਮੌਕੇ ਤੇ ਮਾਇਨਿੰਗ ਵਿਭਾਗ ਦੇ ਅਧਿਕਾਰੀ ਹਾਜਰ ਹਨ ਜੋ ਮੌਕੇ ਪਰ ਹੀ ਅਦਾਇਗੀ ਲੈ ਕੇ ਰੇਤੇ ਦੀ ਭਰਾਈ ਕਰਵਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਖੱਡਾਂ ਤੋਂ ਸਿਰਫ ਲੇਬਰ ਦੀ ਮਦਦ ਨਾਲ ਹੀ ਰੇਤੇ ਦੀ ਨਿਕਾਸੀ ਦੀ ਆਗਿਆ ਦਿੱਤੀ ਗਈ ਹੈ ਅਤੇ ਮਸ਼ੀਨਾਂ ਨਾਲ ਖੁਦਾਈ ਜਾਂ ਭਰਾਈ ਕਰਨ ਦੀ ਆਗਿਆ ਨਹੀਂ ਹੋਵੇਗੀ।

ਓਧਰ ਫਾਜ਼ਿਲਕਾ (Fazilka) ਜ਼ਿਲ੍ਹੇ ਵਿਚ ਰੇਤੇ ਦੀਆਂ ਖੱਡਾਂ ਸ਼ੁਰੂ ਹੋਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਪਿੰਡ ਬਾਧਾ ਦੇ ਨੌਜਵਾਨ ਦਲਜੀਤ ਸਿੰਘ ਨੇ ਦੱਸਿਆ ਕਿ ਤੈਅ ਕੀਮਤ ਤੇ ਘਰ ਦੇ ਨੇੜੇ ਹੀ ਰੇਤਾ ਮਿਲਣ ਲੱਗਾ ਹੈ ਜਦ ਕਿ ਪਹਿਲਾਂ ਰੇਤਾ ਲੈਣ ਦੂਰ ਜਾਣਾ ਪੈਂਦਾ ਸੀ। ਇਸੇ ਤਰਾਂ ਸਤਨਾਮ ਸਿੰਘ ਵਾਸੀ ਪਿੰਡ ਮਿਆਣੀ ਨੇ ਰੇਤ ਖੱਡਾਂ ਸ਼ੁਰੂ ਕਰਨ ਲਈ ਮੁੱਖ ਮੰਤਰੀ ਸ: ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਨ੍ਹਾਂ ਖੱਡਾਂ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਜਿੱਥੇ ਸਸਤਾ ਰੇਤਾ ਮਿਲੇਗਾ ਉਥੇ ਹੀ ਇਸ ਨਾਲ ਲੇਬਰ ਨੂੰ ਵੀ ਕੰਮ ਮਿਲੇਗਾ।

The post ਫਾਜ਼ਿਲਕਾ ਜ਼ਿਲ੍ਹੇ ‘ਚ ਰੇਤੇ ਦੀਆਂ ਤਿੰਨ ਖੱਡਾਂ ਦੀ ਹੋਈ ਸ਼ੁਰੂਆਤ, ਲੋਕਾਂ ਨੂੰ ਮਿਲੀ ਰਾਹਤ appeared first on TheUnmute.com - Punjabi News.

Tags:
  • breaking-news
  • data-mining-wing
  • deputy-commissioner-fazlika
  • dr-senu-duggal
  • fazilka
  • fazilka-district
  • news
  • punjab-government
  • punjab-news
  • sand-quarries
  • the-unmute-breaking-news
  • the-unmute-punjab

ਭਾਰਤ ਨੂੰ ਉਸਦੇ ਹੀ ਘਰ 'ਚ ਹਰਾਉਣਾ ਇੰਗਲੈਂਡ 'ਚ ਐਸ਼ੇਜ਼ ਜਿੱਤਣ ਤੋਂ ਵੱਡਾ: ਸਟੀਵ ਸਮਿਥ

Monday 06 February 2023 02:22 PM UTC+00 | Tags: ashes-series australian-cricket cricket-news england ind-vs-aus ind-vs-aus-test-matches news sports-news steve-smith the-unmute-punjabi-news

ਚੰਡੀਗੜ੍ਹ, 6 ਫਰਵਰੀ 2023: ਭਾਰਤ (India) ਅਤੇ ਆਸਟ੍ਰੇਲੀਆ ਵਿਚਾਲੇ ਪਹਿਲਾ ਟੈਸਟ ਮੈਚ 9 ਫਰਵਰੀ ਨੂੰ ਨਾਗਪੁਰ ‘ਚ ਹੋਵੇਗਾ। ਟੈਸਟ ਮੈਚ ਤੋਂ ਪਹਿਲਾਂ ਕ੍ਰਿਕਟ ਆਸਟ੍ਰੇਲੀਆ ਨੇ ਟੀਮ ਦਾ ਵੀਡੀਓ ਜਾਰੀ ਕੀਤਾ ਹੈ। ਇਸ ‘ਚ ਆਸਟ੍ਰੇਲੀਆ ਦੇ ਖਿਡਾਰੀਆਂ ਨੇ ਦੱਸਿਆ ਕਿ ਇਹ ਸੀਰੀਜ਼ ਉਨ੍ਹਾਂ ਲਈ ਕਿੰਨੀ ਮਹੱਤਵਪੂਰਨ ਹੈ।

ਇਸ ਦੌਰਾਨ ਸਟੀਵ ਸਮਿਥ (Steve Smith) ਨੇ ਕਿਹਾ ਕਿ ਭਾਰਤ (India) ਨੂੰ ਘਰ ‘ਚ ਹਰਾਉਣਾ ਇੰਗਲੈਂਡ ‘ਚ ਐਸ਼ੇਜ਼ ਜਿੱਤਣ ਤੋਂ ਵੱਡਾ ਹੈ। ਇਹੀ ਨਹੀਂ ਟੀਮ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਕਿਹਾ ਕਿ ਦੁਨੀਆ ਦੇ ਭਾਰਤ ਦੇ ਸਰਵੋਤਮ ਸਪਿਨਰਾਂ ਦੇ ਸਾਹਮਣੇ ਖੇਡਣਾ ਹਮੇਸ਼ਾ ਚੁਣੌਤੀਪੂਰਨ ਰਿਹਾ ਹੈ।

ਆਸਟ੍ਰੇਲੀਆ ਦੇ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਨੇ ਕਿਹਾ ਕਿ ਭਾਰਤ ‘ਚ ਟੈਸਟ ਸੀਰੀਜ਼ ਖੇਡਣਾ ਸਾਡੇ ਲਈ ਬਹੁਤ ਖਾਸ ਹੋਵੇਗਾ। ਭਾਰਤ ਦੇ ਹਾਲਾਤ ਸਾਡੇ ਘਰ ਨਾਲੋਂ ਬਿਲਕੁਲ ਵੱਖਰੇ ਹਨ। ਇਹ ਸੀਰੀਜ਼ ਆਸਟ੍ਰੇਲੀਆਈ ਕ੍ਰਿਕਟ ਲਈ ਹਮੇਸ਼ਾ ਵੱਡੀ ਅਤੇ ਮਹੱਤਵਪੂਰਨ ਰਹੀ ਹੈ। ਭਾਰਤੀ ਟੀਮ ਘਰੇਲੂ ਮੈਦਾਨ ‘ਤੇ ਵੀ ਕਾਫੀ ਮਜ਼ਬੂਤ ​​ਹੈ।

ਸਟਾਰਕ ਨੇ ਅੱਗੇ ਕਿਹਾ ਕਿ ਇਕ ਪਾਸੇ ਤੁਹਾਡੇ ਕੋਲ ਏਸ਼ੇਜ਼ ਦਾ ਪੂਰਾ ਇਤਿਹਾਸ ਹੈ ਜਿੱਥੇ ਤੁਸੀਂ ਇੰਗਲੈਂਡ ਨੂੰ ਉਨ੍ਹਾਂ ਦੇ ਘਰ ‘ਤੇ ਹਰਾਇਆ ਸੀ। ਦੂਜੇ ਪਾਸੇ ਭਾਰਤ ਦੇ ਘਰ ਬਾਰਡਰ-ਗਾਵਸਕਰ ਟਰਾਫੀ। ਜਿੱਥੇ ਤੁਸੀਂ ਸਿਰਫ ਇੱਕ ਵਾਰ ਜਿੱਤ ਸਕਦੇ ਹੋ |

The post ਭਾਰਤ ਨੂੰ ਉਸਦੇ ਹੀ ਘਰ ‘ਚ ਹਰਾਉਣਾ ਇੰਗਲੈਂਡ ‘ਚ ਐਸ਼ੇਜ਼ ਜਿੱਤਣ ਤੋਂ ਵੱਡਾ: ਸਟੀਵ ਸਮਿਥ appeared first on TheUnmute.com - Punjabi News.

Tags:
  • ashes-series
  • australian-cricket
  • cricket-news
  • england
  • ind-vs-aus
  • ind-vs-aus-test-matches
  • news
  • sports-news
  • steve-smith
  • the-unmute-punjabi-news

ਸੂਬੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਆਈ.ਟੀ. ਪ੍ਰਣਾਲੀਆਂ ਨੂੰ ਕਰੇਗੀ ਮਜ਼ਬੂਤ

Monday 06 February 2023 02:29 PM UTC+00 | Tags: aam-aadmi-party breaking-news chief-secretary-vijay-kumar-janjua cm-bhagwant-mann it-systems news punjab punjab-government punjab-news punjab-state-e-governance-society

ਚੰਡੀਗੜ੍ਹ, 6 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਨੂੰ ਆਨਲਾਈਨ ਕਰਕੇ ਹੋਰ ਸੁਚੱਜੀਆਂ ਬਣਾਏਗੀ। ਇਸ ਦੇ ਨਾਲ ਹੀ ਸਰਕਾਰੀ ਖੇਤਰਾਂ ਵਿੱਚ ਆਈ.ਟੀ. ਕਰਮਚਾਰੀਆਂ ਦੀ ਤਾਇਨਾਤੀ ਵੀ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਸੁਖਾਲੇ ਢੰਗ ਨਾਲ ਇਨ੍ਹਾਂ ਨਾਗਰਿਕ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ। ਇਸ ਫੈਸਲਾ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਹੋਈ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ 38ਵੀਂ ਮੀਟਿੰਗ ਦੌਰਾਨ ਲਿਆ ਗਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਹੁਕਮਾਂ ਮੁਤਾਬਕ ਰਾਜ ਸਰਕਾਰ ਨੇ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਨੂੰ ਜਨਤਕ Punjab State E-Governance Societyਸੇਵਾਵਾਂ ਪ੍ਰਦਾਨ ਕਰਨ ਵਿੱਚ ਵੱਡੇ ਸੁਧਾਰ ਲਿਆਉਣ ਦਾ ਕੰਮ ਸੌਂਪਿਆ ਹੈ ਅਤੇ ਇਹ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਨੋਟੀਫਾਈ ਕੀਤੀਆਂ ਸਾਰੀਆਂ ਸੇਵਾਵਾਂ ਨੂੰ ਕਵਰ ਕਰੇਗਾ।

ਸੇਵਾ ਕੇਂਦਰਾਂ ਦੇ ਕੰਮ ਦੀ ਸਮੀਖਿਆ ਕਰਦੇ ਹੋਏ ਦੱਸਿਆ ਗਿਆ ਕਿ ਇਸ ਸਮੇਂ ਸੇਵਾ ਕੇਂਦਰਾਂ ਵਿੱਚ 430 ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਕਨੈਕਟ ਪੋਰਟਲ ਰਾਹੀਂ 93 ਸੇਵਾਵਾਂ ਆਨਲਾਈਨ ਦਿੱਤੀਆਂ ਜਾ ਰਹੀਆਂ ਹਨ। ਇਹ ਵੀ ਫੈਸਲਾ ਕੀਤਾ ਗਿਆ ਕਿ ਆਨਲਾਈਨ ਪੋਰਟਲ 'ਤੇ ਹੋਰ ਸੇਵਾਵਾਂ ਲਿਆਂਦੀਆਂ ਜਾਣ ਅਤੇ ਨਾਲ ਹੀ ਨਾਗਰਿਕਾਂ ਨੂੰ ਵਟਸਐਪ 'ਤੇ ਆਪਣੇ ਸਰਟੀਫਿਕੇਟ ਪ੍ਰਾਪਤ ਕਰਨ ਅਤੇ ਵਟਸਐਪ ਚੈਟਬੋਟ ਦੀ ਵਰਤੋਂ ਕਰਕੇ ਆਪਣਾ ਸਟੇਟਸ ਚੈੱਕ ਕਰ ਸਕਣ ਅਤੇ ਵਟਸਐਪ 'ਤੇ ਹੀ ਹੋਰ ਵਧੇਰੇ ਜਾਣਕਾਰੀ ਹਾਸਲ ਕਰਨ ਦੀ ਸਹੂਲਤ ਹੋਵੇਗੀ ।

ਮੁੱਖ ਸਕੱਤਰ ਜੰਜੂਆ ਨੇ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਨੂੰ ਸਾਰੇ ਪਹਿਲੂਆਂ ਅਤੇ ਭਾਈਵਾਲਾਂ ਨੂੰ ਪ੍ਰਦਰਸ਼ਨ ਸਬੰਧੀ ਆਡਿਟ ਅਤੇ ਸੇਵਾ ਕੇਂਦਰਾਂ ਦੇ ਸਮਾਜਕ ਪ੍ਰਭਾਵਾਂ ਦਾ ਜਾਇਜ਼ਾ ਲੈਣ ਇੱਕ ਬਾਹਰੀ ਏਜੰਸੀ (ਥਰਡ ਪਾਰਟੀ ਏਜੰਸੀ) ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ।ਇਹ ਸੁਸਾਇਟੀ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ 324 ਆਈ.ਟੀ. ਕਰਮਚਾਰੀਆਂ ਦੀਆਂ ਸੇਵਾਵਾਂ ਵੀ ਲਵੇਗੀ ਜਿਸ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਜਲਦ ਹੀ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

ਕਾਰਜਕਾਰੀ ਕਮੇਟੀ ਨੇ ਨਾਗਰਿਕਾਂ ਦੀ ਸਹੂਲਤ ਲਈ ਸਰਕਾਰੀ ਪ੍ਰਕਿਰਿਆਵਾਂ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਭਾਰਤ ਸਰਕਾਰ ਵੱਲੋਂ ਦਿੱਤੇ ਨਿਰਦੇਸ਼ਾਂ ਮੁਤਾਬਕ ਇਨ੍ਹਾਂ ਖੇਤਰਾਂ 'ਤੇ ਬੋਝ ਨੂੰ ਘਟਾਉਣ ਅਤੇ ਸੁਖਾਲੇ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਆਊਟਸੋਰਸਿੰਗ ਦੇ ਆਧਾਰ 'ਤੇ ਇੱਕ ਸਲਾਹਕਾਰ ਦੀਆਂ ਸੇਵਾਵਾਂ ਲੈਣ ਦਾ ਵੀ ਫੈਸਲਾ ਕੀਤਾ ਹੈ।

The post ਸੂਬੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਆਈ.ਟੀ. ਪ੍ਰਣਾਲੀਆਂ ਨੂੰ ਕਰੇਗੀ ਮਜ਼ਬੂਤ appeared first on TheUnmute.com - Punjabi News.

Tags:
  • aam-aadmi-party
  • breaking-news
  • chief-secretary-vijay-kumar-janjua
  • cm-bhagwant-mann
  • it-systems
  • news
  • punjab
  • punjab-government
  • punjab-news
  • punjab-state-e-governance-society

ਗੁਹਾਟੀ 'ਚ ਸ਼ੁਰੂ ਹੋਇਆ ਪਹਿਲਾ Y20 ਸਿਖਰ ਸੰਮੇਲਨ, ਰੁਜ਼ਗਾਰ ਸਮੇਤ ਪੰਜ ਵਿਸ਼ਿਆਂ 'ਤੇ ਹੋਵੇਗਾ ਮੰਥਨ

Monday 06 February 2023 02:41 PM UTC+00 | Tags: anurag-singh-thakur assam bjp breaking-news first-y20-summit guwahati india india-news mita-rajeev-lochan news punjab-news the-unmute-breaking-news union-ministry-of-youth-affairs y20-summit

ਚੰਡੀਗੜ੍ਹ, 6 ਫਰਵਰੀ 2023: ਦੁਨੀਆ ਦੇ 20 ਪ੍ਰਮੁੱਖ ਦੇਸ਼ਾਂ ਦੇ ਸਮੂਹ ਜੀ-20 (Y20 summit) ਦੇ ਯੁਵਾ ਵਿੰਗ Y20 ਦੀ ਪਹਿਲੀ ਬੈਠਕ ਸੋਮਵਾਰ ਨੂੰ ਅਸਾਮ ਦੇ ਗੁਹਾਟੀ ‘ਚ ਸ਼ੁਰੂ ਹੋਈ, ਜਿਸ ਦਾ ਉਦੇਸ਼ ਜੰਗ ਅਤੇ ਸ਼ਾਂਤੀ, ਜਲਵਾਯੂ ਪਰਿਵਰਤਨ ਅਤੇ ਨੌਕਰੀਆਂ ਦੀ ਸਿਰਜਣਾ ਵਰਗੇ ਪੰਜ ਮਹੱਤਵਪੂਰਨ ਵਿਸ਼ਿਆਂ ‘ਤੇ ‘ਵਾਈਟ ਪੇਪਰ’ ਦਾ ਖਰੜਾ ਤਿਆਰ ਕਰਨਾ ਹੈ।

ਗੁਹਾਟੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੇ ਸਕੱਤਰ ਮੀਤਾ ਰਾਜੀਵ ਲੋਚਨ ਨੇ ਕਿਹਾ ਕਿ ਤਿੰਨ ਦਿਨਾਂ ਸੰਮੇਲਨ ਵਿੱਚ 20 ਵਿਦੇਸ਼ੀ ਨਾਗਰਿਕਾਂ ਸਮੇਤ ਮੈਂਬਰ ਦੇਸ਼ਾਂ ਦੇ ਕੁੱਲ 300 ਡੈਲੀਗੇਟ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਸੰਮੇਲਨ ਦੌਰਾਨ ਡੈਲੀਗੇਟ ਪੰਜ ਵਿਸ਼ਿਆਂ ‘ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਸਾਲ ਦੇਸ਼ ਭਰ ਵਿੱਚ ਅਜਿਹੀਆਂ 17 ਮੀਟਿੰਗਾਂ ਹੋਣਗੀਆਂ, ਇਹ ਗੁਹਾਟੀ ਵਿੱਚ ਪਹਿਲੀ ਮੀਟਿੰਗ ਹੈ।

ਮੀਤਾ ਨੇ ਇਹ ਵੀ ਕਿਹਾ ਕਿ ਸੰਮੇਲਨ (Y20 summit) ਦੇ ਆਖਰੀ ਦਿਨ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ ਅਤੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਮੌਜੂਦਗੀ ਵਿੱਚ ਪੰਜ ਵਿਸ਼ਿਆਂ ‘ਤੇ ਇੱਕ ਡਰਾਫਟ ‘ਵਾਈਟ ਪੇਪਰ’ ਜਾਰੀ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਡਰਾਫਟ ਪੇਪਰ ‘ਤੇ ਘਰੇਲੂ ਅਤੇ ਵਿਦੇਸ਼ੀ ਡੈਲੀਗੇਟਾਂ ਵੱਲੋਂ ਅਗਲੇ ਸੰਮੇਲਨਾਂ ‘ਚ ਬਹਿਸ ਕੀਤੀ ਜਾਵੇਗੀ ਅਤੇ ਇਸ ਸਾਲ ਅਗਸਤ ‘ਚ ਵਾਰਾਣਸੀ ‘ਚ ਹੋਣ ਵਾਲੀ ਆਖਰੀ ਬੈਠਕ ‘ਚ ਅੰਤਿਮ ਦਸਤਾਵੇਜ਼ ਤਿਆਰ ਕੀਤਾ ਜਾਵੇਗਾ।

The post ਗੁਹਾਟੀ ‘ਚ ਸ਼ੁਰੂ ਹੋਇਆ ਪਹਿਲਾ Y20 ਸਿਖਰ ਸੰਮੇਲਨ, ਰੁਜ਼ਗਾਰ ਸਮੇਤ ਪੰਜ ਵਿਸ਼ਿਆਂ ‘ਤੇ ਹੋਵੇਗਾ ਮੰਥਨ appeared first on TheUnmute.com - Punjabi News.

Tags:
  • anurag-singh-thakur
  • assam
  • bjp
  • breaking-news
  • first-y20-summit
  • guwahati
  • india
  • india-news
  • mita-rajeev-lochan
  • news
  • punjab-news
  • the-unmute-breaking-news
  • union-ministry-of-youth-affairs
  • y20-summit

ਪਟਿਆਲਾ, 6 ਫਰਵਰੀ 2023: ਸਮਾਜ ਸੇਵਾ ਵਿੱਚ ਲੰਬੇ ਸਮੇਂ ਤੋਂ ਛਾਈ ਹੋਈ ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ (Sheela Alipuria Charitable Society) ਵੱਲੋਂ ਪੂਰੀ ਤਰਾਂ ਮੁਫ਼ਤ ਸਿੱਖਿਆ ਲਈ ਅਡਾਪਟ ਕੀਤੇ 8 ਬੱਚਿਆਂ ਵਿੱਚੋਂ 4 ਬੱਚਿਆਂ ਨੇ ਸੀ.ਏ ਫਾਊਂਡੇਸ਼ਨ ਐਂਟਰੈਂਸ ਟੈਸਟ ਵਿੱਚ ਸ਼ਾਨਦਾਰ ਅੰਕ ਲੈ ਕੇ ਸਫਲਤਾ ਪ੍ਰਾਪਤ ਕੀਤੀ ਹੈ।

ਚੈਰੀਟੇਬਲ ਸੁਸਾਇਟੀ ਦੀ ਅੱਜ ਇੱਕੇ ਹੋਈ ਮੀਟਿੰਗ ਜਿਸਦੀ ਪ੍ਰਧਾਨਗੀ ਸੁਸਾਇਟੀ ਦੇ ਚੇਅਰਮੈਨ ਅਤੇ ਸੀਨੀਅਰ ਮੋਸਟ ਸੀਏ ਅਜੈ ਅਲੀਪੁਰੀਆ ਕਰ ਰਹੇ ਸਨ, ਵਿੱਚ ਇਸ ਗੱਲ ‘ਤੇ ਖੁਸ਼ੀ ਤੇ ਸੰਤੁਸ਼ਟੀ ਜਾਹਰ ਕੀਤੀ ਗਈ ਕਿ ਜਿਨ੍ਹਾਂ ਬੱਚਿਆਂ ਨੂੰ ਸੁਸਾਇਟੀ ਅਡਾਪਟ ਕਰਕੇ ਸਾਰੀ ਹਾਇਰ ਵਿਦਿਆ ਮੁਫ਼ਤ ਦੇ ਰਹੀ ਹੈ, ਉਹ ਬੱਚੇ ਆਪਣੀ ਮਿਹਨਤ ਨਾਲ ਸੁਸਾਇਟੀ ਤੇ ਮਾਪਿਆਂ ਦਾ ਨਾਮ ਜਿੱਥੇ ਰੋਸ਼ਨ ਕਰ ਰਹੇ ਹਨ, ਉੱਥੇ ਆਪਣਾ ਭਵਿੱਖ ਵੀ ਸੰਵਾਰ ਰਹੇ ਹਨ।

ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਅਜੈ ਅਲੀਪੁਰੀਆ ਨੇ ਦੱਸਿਆ ਕਿ ਬੱਚੇ ਭਾਰਤੀ ਨੇ 400 ਵਿੱਚੋਂ 305 ਅੰਕ, ਮਨਜੋਤ ਸਿੰਘ ਨੇ 258 ਅੰਕ, ਸ਼ਿਵਾਨੀ ਨੇ 256 ਅੰਕ ਅਤੇ ਆਦਿਤਿਆ ਨੇ 239 ਅੰਕ ਪ੍ਰਾਪਤ ਕੀਤੇ ਹਨ, ਜੋਕਿ ਬਹੁਤ ਹੀ ਸ਼ਾਨਦਾਰ ਸਫਲਤਾ ਹੈ। ਉਨ੍ਹਾਂ ਆਖਿਆ ਕਿ 8 ਵਿਚੋਂ ਬਾਕੀ ਤਿੰਨ ਬੱਚੇ ਵੀ ਪੂਰੀ ਮਿਹਨਤ ਕਰ ਰਹੇ ਹਨ ਤੇ ਇੱਕ ਮੈਡੀਕਲ ਦਾ ਸਟੂਡੈਂਟ ਹੈ।

ਇਹ ਬੱਚੇ ਬੇਹਦ ਲੋੜਵੰਦ ਪਰਿਵਾਰਾਂ ਦੇ ਹਨ ਅਤੇ ਇਸ ਐਂਟਰੈਸ ਟੈਸਟ ਕਲੀਅਰ ਕਰਨ ਵਾਲੇ ਇੱਕ ਡਰਾਈਵਰ ਦੀ ਬੱਚੀ ਵੀ ਸੀ.ਏ ਬਣੇਗੀ। ਇਹ ਐਜੂਕੇਸ਼ਨ ਟਰੱਸਟ ਨੇ ਹੁਣ ਤੱਕ 25 ਤੋਂ ਵੱਧ ਬੱਚੇ ਬਿਲਕੁੱਲ ਮੁਫ਼ਤ ਵਿਦਿਆ ਦੇ ਕੇ ਸਪਾਂਸਰ ਕੀਤੇ ਹਨ, ਜਿਹੜੇ ਕਿ ਅੱਜ ਸ਼ਾਨਦਾਰ ਉਪਲਬਧੀਆਂ ਪ੍ਰਾਪਤ ਕਰ ਰਹੇ ਹਨ। ਡਾ. ਰਵੀ ਭੂਸ਼ਣ ਜੋਕਿ ਜੀਕੇ ਇੰਸਟੀਚਿਊਟ ਦੇ ਮਾਲਕ ਹਨ, ਇਨ੍ਹਾਂ ਬੱਚਿਆਂ ਨੂੰ ਸ਼ਾਨਦਾਰ ਵਿਦਿਆ ਦੇ ਰਹੇ ਹਨ।

ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ

ਅਜੈ ਅਲੀਪੁਰੀਆ ਨੇ ਆਖਿਆ ਕਿ ਦੁਨੀਆ ਵਿੱਚ ਹਰ ਮਨੁੱਖ ਦਾਨ ਪੁੰਨ ਕਰ ਰਿਹਾ ਹੈ ਪਰ ਮੇਰੀ ਉਨ੍ਹਾਂ ਸਾਰੇ ਵੱਡੇ ਲੋਕਾਂ ਨੂੰ ਅਪੀਲ ਹੈ ਕਿ ਉਹ ਜਿੰਦਗੀ ਵਿੱਚ ਘੱਟੋ ਘੱਟ ਇੱਕ ਲੋੜਵੰਦ ਬੱਚਾ ਲੈ ਕੇ ਉਸਨੂੰ ਸਾਰੀ ਵਿਦਿਆ ਪੂਰੀ ਤਰ੍ਹਾਂ ਮੁਫ਼ਤ ਦਿਵਾਉਣ ਤਾਂ ਜੋ ਉਸ ਬੱਚੇ ਦਾ ਪਰਿਵਾਰ ਅਤੇ ਉਨ੍ਹਾਂ ਦੀ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੰਵਰ ਸਕੇ। ਉਨ੍ਹਾਂ ਆਖਿਆ ਕਿ ਉਹ ਸਮਝਦੇ ਹਨ ਕਿ ਲੋੜਵੰਦਾਂ ਨੂੰ ਮੁਫ਼ਤ ਵਿਦਿਆ ਦੇਣਾ ਸਭ ਤੋਂ ਵੱਡਾ ਕੰਮ ਹੈ। ਇਸ ਮੌਕੇ ਵਾਈਸ ਪ੍ਰੈਜੀਡੈਂਟ ਅਨੁਰਾਧਾ ਅਲੀਪੁਰੀਆ, ਚੇਅਰਮੈਨ ਪੰਕਜ ਅਲੀਪੁਰੀਆ, ਡਾ. ਰਵੀ ਭੂਸ਼ਣ ਜੀਕੇ ਇੰਸਟੀਚਿਊਟ ਦੇ ਐਮ.ਡੀ ਵੀ ਹਾਜਰ ਰਹੇ।

ਪਿਛਲੇ ਸਮੇਂ ਵਿੱਚ ਟਰੱਸਟ ਦੀ ਹੋਈ ਮੀਟਿੰਗ ਵਿੱਚ ਵਿਸ਼ੇਸ਼ ਤੋਰ ‘ਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਪਹੁੰਚੇ ਸਨ, ਜਿਨ੍ਹਾਂ ਨੇ ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਸੀ ਕਿ ਜਿਹੜੇ ਬੱਚਿਆਂ ਨੂੰ ਇਹ ਸੁਸਾਇਟੀ ਮੁਫ਼ਤ ਵਿਦਿਆ ਦੇ ਰਹੀ ਹੈ, ਜੇਕਰ ਉਹ 400 ਵਿਚੋਂ 250 ਅੰਕ ਲੈਣਗੇ ਤਾਂ ਉਹ ਉਨ੍ਹਾਂ ਨੂੰ ਇਨਾਮ ਵਜੋਂ ਆਪਣੇ ਕੋਲੋਂ ਲੈਪਟਾਪ ਦੇਣਗੇ। ਅਜੈ ਅਲੀਪੁਰੀਆ ਨੇ ਦੱਸਿਆ ਕਿ ਐਮ.ਐਲ.ਏ. ਸਾਹਿਬ ਨੇ ਇਸ ਗੱਲ ‘ਤੇ ਬੜੀ ਵੱਡੀ ਖੁਸ਼ੀ ਜਾਹਿਰ ਕੀਤੀ ਹੈ ਕਿ ਤਿੰਨੇ ਬੱਚੇ 250 ਤੋਂ ਵੱਧ ਅੰਕ ਲੈ ਗਏ ਹਨ। ਇਸ ਲਈ ਉਹ ਉਨ੍ਹਾਂ ਨੂੰ ਅਗਲੇਰੀ ਉੱਚੇਰੀ ਸਿੱਖਿਆ ਲਈ ਖੁਦ ਲੈਪਟਾਪ ਲੈ ਕੇ ਦੇਣਗੇ।

ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ (Sheela Alipuria Charitable Society) ਜਿੱਥੇ ਬੱਚਿਆਂ ਨੂੰ ਮੁਫ਼ਤ ਵਿੱਦਿਆ ਦੇ ਰਹੀ ਹੈ, ਉੱਥੇ ਹਰਿਆਵਲ ਮੁਹਿੰਮ ਵਿੱਚ ਵੀ ਅਹਿਮ ਯੋਗਦਾਨ ਪਾ ਰਹੀ ਹੈ। ਸੁਸਾਇਟੀ ਨੇ ਪਿਛਲੇ ਸਮੇਂ 100 ਤੋਂ ਵੱਧ ਦਰੱਖਤ ਲਗਾ ਕੇ ਇਸ ਮੁਹਿੰਮ ਨੂੰ ਹਰਿਆ ਭਰਿਆ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ। ਬੂਟੇ ਲਗਾਉਣ ਦੀ ਮੁਹਿੰਮ ਵਿੱਚ ਖਾਸ ਗੱਲ ਇਹ ਰਹੀ ਕਿ ਸੁਸਾਇਟੀ ਨੇ 5-5 ਫੁੱਟ ਊਚੇ ਤੇ ਵੱਡੇ ਬੂਟੇ ਲਗਵਾਏ ਤਾਂ ਜੋ ਬੂਟੇ ਖਰਾਬ ਨਾ ਹੋਣ ਤੇ ਲਗਾਤਾਰ ਚੱਲਣ। ਵੱਡੇ ਤੇ ਪਲੇ ਹੋਏ ਬੂਟੇ ਲਗਾਉਣ ਦਾ ਫਾਇਦਾ ਇਹ ਹੈ ਕਿ ਇਹ ਬੂਟੇ ਲਗਾਤਾਰ ਊਚਾਈ ਵੱਲ ਵਧ ਰਹੇ ਹਨ।

The post ਮੁਫ਼ਤ ਐਜੂਕੇਸ਼ਨ ਦੇ ਰਹੀ ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ ਦੇ ਬੱਚੇ ਸੀ.ਏ. ਫਾਊਂਡੇਸ਼ਨ ਦੇ ਟੈਸਟ ‘ਚ ਛਾਏ appeared first on TheUnmute.com - Punjabi News.

Tags:
  • breaking-news
  • news
  • patiala
  • sheela-alipuria-charitable-society

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਿਜੀਲੈਂਸ ਬਿਊਰੋ ਵੱਲੋਂ ਮੁੜ ਗ੍ਰਿਫਤਾਰ

Monday 06 February 2023 04:04 PM UTC+00 | Tags: breaking-news news punjab punjab-congress punjabi-news sadhu-singh-dharamsot the-unmute-breaking-news the-unmute-latest-news the-unmute-punjabi-news

ਚੰਡੀਗੜ੍ਹ 06 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ।

ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਹੋਰ ਵੇਰਵਿਆਂ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਅਰਸਾ 01-03-2016 ਤੋਂ 31-03-2022 ਤੱਕ ਦੀ ਕੀਤੀ ਪੜਤਾਲ ਦੌਰਾਨ ਉਪਰੋਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਜਦਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਉਸ ਨੂੰ ਭਲਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

The post ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਿਜੀਲੈਂਸ ਬਿਊਰੋ ਵੱਲੋਂ ਮੁੜ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • news
  • punjab
  • punjab-congress
  • punjabi-news
  • sadhu-singh-dharamsot
  • the-unmute-breaking-news
  • the-unmute-latest-news
  • the-unmute-punjabi-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form