TheUnmute.com – Punjabi News: Digest for February 09, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਉਦਯੋਗ ਦੇ ਵਿਕਾਸ 'ਤੇ ਵੱਧ ਜ਼ੋਰ ਦੇਣ ਦਾ ਐਲਾਨ

Wednesday 08 February 2023 06:01 AM UTC+00 | Tags: aam-aadmi-party border-districts breaking-news cm-bhagwant-mann industrial-development invest-punjab-summit news pathankot punjab-border-district punjab-government the-unmute-breaking-news the-unmute-latest-update

ਪਠਾਨਕੋਟ, 08 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਣ ਲਈ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ (Border Districts) ਵਿੱਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਇੱਥੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਸੂਬੇ ਦੀ ਸਰਹੱਦੀ ਪੱਟੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਤਿੱਖੀ ਆਲੋਚਨਾ ਕੀਤੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਸਰਹੱਦੀ ਜ਼ਿਲ੍ਹਿਆਂ (Border Districts) ਦੇ ਵਸਨੀਕਾਂ ਦੇ ਦੇਸ਼ ਲਈ ਪਾਏ ਵੱਡਮੁੱਲੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਨਾਲ ਪੂਰੀ ਤਰ੍ਹਾਂ ਧ੍ਰੋਹ ਕਮਾਇਆ ਹੈ। ਭਗਵੰਤ ਮਾਨ ਨੇ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨੂੰ ‘ਸੱਚੇ ਦੇਸ਼ ਭਗਤ’ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਹਰ ਔਕੜ ਨੂੰ ਝੱਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਵੰਡ ਅਤੇ ਆਜ਼ਾਦੀ ਤੋਂ ਬਾਅਦ ਪਾਕਿਸਤਾਨ ਨਾਲ ਜੰਗਾਂ ਨੇ ਪੰਜਾਬ ਦੇ ਸਰਹੱਦੀ ਕਸਬਿਆਂ (Border Districts)  ਦੇ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਡੂੰਘੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਇਹ ਕਸਬੇ ਜੋ ਕਦੇ ਅਣਵੰਡੇ ਪੰਜਾਬ ਦੇ ਸਨਅਤੀ ਅਤੇ ਵਪਾਰਕ ਧੁਰੇ ਸਨ, ਹੁਣ ਛੋਟੇ-ਛੋਟੇ ਵਪਾਰਕ ਕੇਂਦਰਾਂ ਵਜੋਂ ਸਿਮਟ ਕੇ ਰਹਿ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇਹੀ ਨਹੀਂ, ਸਗੋਂ ਸਰਹੱਦ ‘ਤੇ ਮਾਮੂਲੀ ਤਣਾਅ ਦਾ ਵੀ ਖਮਿਆਜ਼ਾ ਇਨ੍ਹਾਂ ਸਰਹੱਦੀ ਸ਼ਹਿਰਾਂ ਦੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਵਿੱਚ ਇਨ੍ਹਾਂ ਲੋਕਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਦੀ ਬਜਾਏ ਪਿਛਲੀਆਂ ਸੂਬਾ ਸਰਕਾਰਾਂ ਨੇ ਇਨ੍ਹਾਂ ਖੇਤਰਾਂ ਵੱਲੋਂ ਪੂਰੀ ਤਰ੍ਹਾਂ ਅੱਖਾਂ ਬੰਦ ਕਰ ਲਈਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਸਬਿਆਂ ਦੇ ਮਿਹਨਤੀ ਅਤੇ ਬਹਾਦਰ ਲੋਕਾਂ ਨੇ ਸੂਬੇ ਵਿੱਚ ਉਦਯੋਗਾਂ ਨੂੰ ਵਿਕਸਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਕੁਝ ਨਹੀਂ ਕੀਤਾ।

ਸੈਰ-ਸਪਾਟਾ ਉਦਯੋਗ ਦੀਆਂ ਬੇਅੰਤ ਸੰਭਾਵਨਾਵਾਂ

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਸੂਬਾ ਸਰਕਾਰ ਸਰਹੱਦੀ ਕਸਬਿਆਂ (Border Districts) ਵਿੱਚ ਉਦਯੋਗ ਦੇ ਵਿਆਪਕ ਵਿਕਾਸ ਲਈ ਛੇਤੀ ਹੀ ਇੱਕ ਖਾਕਾ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕ ਪਾਸੇ ਉਦਯੋਗ ਦੇ ਧੁਰੇ ਵਜੋਂ ਵਿਕਸਤ ਕਰਨਾ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣਾ ਸਮੇਂ ਦੀ ਮੁੱਖ ਲੋੜ ਹੈ। ਸੈਰ ਸਪਾਟਾ ਖੇਤਰ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾ ਕੇ ਸੂਬੇ ਭਰ ਦੇ ਸੈਰ ਸਪਾਟਾ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਭਗਵੰਤ ਮਾਨ ਨੇ ਰਣਜੀਤ ਸਾਗਰ ਡੈਮ ਦੀ ਮਿਸਾਲ ਦਿੰਦਿਆਂ ਕਿਹਾ ਕਿ ਸੂਬੇ ਨੂੰ ਕਈ ਕੁਦਰਤੀ ਸੋਮਿਆਂ ਦੀ ਬਖ਼ਸ਼ਿਸ਼ ਹੈ, ਜਿਨ੍ਹਾਂ ਨੂੰ ਅੰਤਰਰਾਸ਼ਟਰੀ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਨ੍ਹਾਂ ਸੈਰ-ਸਪਾਟਾ ਕੇਂਦਰਾਂ ਵਿੱਚ ਸੂਬੇ ਨੂੰ ਅੰਤਰਰਾਸ਼ਟਰੀ ਪੱਧਰ ਉਤੇ ਸੈਰ-ਸਪਾਟੇ ਦੇ ਨਕਸ਼ੇ ‘ਤੇ ਲਿਆਉਣ ਦੀ ਵੱਡੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ, ਤਰੱਕੀ ਅਤੇ ਵਿਸਤਾਰ ਲਈ ਠੋਸ ਉਪਰਾਲੇ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੇ ਲਈ ਵਿਸ਼ੇਸ਼ ਸਥਾਨ ਬਣਾਇਆ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿ ਇਹ ਮੌਜੂਦਾ ਇਕਾਈਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਹੋਰ ਉਦਯੋਗਾਂ ਨਾਲ ਮੁਕਾਬਲਾ ਕਰਨ ਦੇ ਯੋਗ ਹੋ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਇਹ ਵਿਚਾਰ-ਵਟਾਂਦਰਾ ਸੈਸ਼ਨ ਕਰਵਾਉਣ ਦਾ ਮੁੱਖ ਮੰਤਵ 23 ਤੇ 24 ਫਰਵਰੀ ਨੂੰ ਮੁਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਥਾਨਕ ਉਦਯੋਗਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਵਿਸ਼ਾਲ ਸਮਰੱਥਾ ਨੂੰ ਦੁਨੀਆ ਸਾਹਮਣੇ ਦਿਖਾਉਣ ਲਈ ਸਥਾਨਕ ਸਨਅਤ ਦੀ ਸ਼ਮੂਲੀਅਤ ਸਮੇਂ ਦੀ ਲੋੜ ਹੈ।

ਨਿਵੇਸ਼ ਪੰਜਾਬ ਸੰਮੇਲਨ ਦਾ ਹਿੱਸਾ ਬਣਨ ਲਈ ਉਦਯੋਗਪਤੀਆਂ ਨੂੰ ਦਿੱਤਾ ਸੱਦਾ

ਮੁੱਖ ਮੰਤਰੀ ਨੇ ਦੁਹਰਾਇਆ ਕਿ ਸਥਾਨਕ ਉਦਯੋਗ ਨੂੰ ਵਿਸ਼ਵ ਭਰ ਵਿੱਚ ਪੰਜਾਬ ਨੂੰ ਉਦਯੋਗਿਕ ਹੱਬ ਵਜੋਂ ਉਭਾਰਨ ਲਈ ਸੂਬੇ ਦਾ ਬ੍ਰਾਂਡ ਅੰਬੈਸਡਰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਉਦਯੋਗਾਂ ਲਈ ਸਭ ਤੋਂ ਵੱਧ ਬਿਹਤਰੀਨ ਮਾਹੌਲ ਮੁਹੱਈਆ ਕਰਵਾਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿਚ ਪੰਜਾਬੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਉੱਦਮੀ ਗੁਣਾਂ ਕਰਕੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਨੂੰ ਸਿੱਧ ਵੀ ਕੀਤਾ ਹੈ ਅਤੇ ਹੁਣ ਦੁਨੀਆ ਅੱਗੇ ਸੂਬੇ ਦੀ ਅਥਾਹ ਸਮਰੱਥਾ ਦਾ ਪ੍ਰਗਟਾਵਾ ਕਰਨ ਦਾ ਸਮਾਂ ਆ ਚੁੱਕਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸਨਅਤਕਾਰਾਂ ਨੂੰ ਸੰਮੇਲਨ ਲਈ ਸੱਦਾ ਦੇਣ ਵਾਸਤੇ ਚੇਨਈ, ਹੈਦਰਾਬਾਦ ਅਤੇ ਮੁੰਬਈ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨਗਰਾਂ ਦੇ ਉਦਯੋਗਿਕ ਅਦਾਰੇ ਸੂਬੇ ਵਿੱਚ ਉਦਯੋਗਿਕ ਵਿਕਾਸ ਦੀਆਂ ਅਸੀਮ ਸੰਭਾਵਨਾਵਾਂ ਬਾਰੇ ਜਾਣ ਕੇ ਹੈਰਾਨ ਸਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਇਹ ਉਦਯੋਗਪਤੀ ਹੁਣ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੀਤੀ ਦੇ ਸਬੰਧ ਵਿੱਚ ਜੇਕਰ ਕੋਈ ਹੋਰ ਸੁਝਾਅ ਹੈ ਤਾਂ ਅਸੀਂ ਉਸ ਦਾ ਸਵਾਗਤ ਕਰਾਂਗੇ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਅਨਮੋਲ ਗਗਨ ਮਾਨ ਤੋਂ ਇਲਾਵਾ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਤੇ ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ.ਯਾਦਵ ਅਤੇ ਹੋਰ ਵੀ ਹਾਜ਼ਰ ਸਨ।

The post ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ‘ਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ appeared first on TheUnmute.com - Punjabi News.

Tags:
  • aam-aadmi-party
  • border-districts
  • breaking-news
  • cm-bhagwant-mann
  • industrial-development
  • invest-punjab-summit
  • news
  • pathankot
  • punjab-border-district
  • punjab-government
  • the-unmute-breaking-news
  • the-unmute-latest-update

ਤੁਰਕੀ-ਸੀਰੀਆ 'ਚ ਭੂਚਾਲ ਕਾਰਨ ਅੱਠ ਹਜ਼ਾਰ ਤੋਂ ਵੱਧ ਮੌਤਾਂ, ਰੈਸਕਿਊ ਲਈ ਘੱਟ ਪਈਆਂ ਬਚਾਅ ਟੀਮਾਂ

Wednesday 08 February 2023 06:12 AM UTC+00 | Tags: breaking-news earthquake earthquake-news lebanon lok-sabha news rajye-sabha syria the-unmute-breaking-news the-unmute-punjab turkey turkeyearthquake turkey-syria us-geological-survey

ਚੰਡੀਗੜ੍ਹ, 08 ਫਰਵਰੀ 2023: ਤੁਰਕੀ ਅਤੇ ਸੀਰੀਆ (Turkey-Syria)  ਵਿੱਚ ਭੂਚਾਲ ਦੀ ਤਬਾਹੀ ਕਾਰਨ ਹੁਣ ਤੱਕ ਅੱਠ ਹਜ਼ਾਰ ਤੋਂ ਵੱਧ ਨਾਗਰਿਕ ਆਪਣੀ ਜਾਨ ਗੁਆ ​​ਚੁੱਕੇ ਹਨ। 35 ਹਜ਼ਾਰ ਤੋਂ ਵੱਧ ਜ਼ਖਮੀ ਹਨ। ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਵੱਡੀ ਗਿਣਤੀ ਵਿੱਚ ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ। ਮਲਬੇ ਹੇਠਾਂ ਲੋਕਾਂ ਦੇ ਜ਼ਿੰਦਾ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਰਾਹਤ ਅਤੇ ਬਚਾਅ ਕਾਰਜ ਵੀ ਬਹੁਤ ਧਿਆਨ ਨਾਲ ਚੱਲ ਰਿਹਾ ਹੈ।

ਜਿਹੜੇ ਲੋਕ ਜ਼ਿੰਦਾ ਹਨ, ਮਲਬੇ ਦੇ ਢੇਰ ਵਿਚ ਆਪਣੇ ਅਜ਼ੀਜ਼ਾਂ ਨੂੰ ਲੱਭ ਰਹੇ ਹਨ। ਦਿਨ-ਰਾਤ ਮਲਬੇ ਦੀ ਖੁਦਾਈ ਜਾਰੀ ਹੈ। ਲੋਕ ਆਪਣੇ ਹੱਥਾਂ ਨਾਲ ਮਲਬਾ ਵੀ ਸਾਫ਼ ਕਰ ਰਹੇ ਹਨ। ਕਈ ਥਾਵਾਂ ‘ਤੇ ਬਚਾਅ ਕਰਨ ਵਾਲਿਆਂ ਦੀ ਕਮੀ ਹੈ। ਆਲਮ ਇਹ ਹੈ ਕਿ ਮਲਬੇ ਦੇ ਅੰਦਰੋਂ ਜਿਉਂਦੇ ਲੋਕ ਚੀਕ ਰਹੇ ਹਨ, ਪਰ ਉਨ੍ਹਾਂ ਦੀ ਮਦਦ ਕਰਨ ਵਾਲਾ ਕੋਈ ਨਹੀਂ ਹੈ।

ਅੰਕੜਿਆਂ ਮੁਤਾਬਕ ਤੁਰਕੀ ਅਤੇ ਸੀਰੀਆ (Turkey-Syria)  ਵਿੱਚ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਇੱਕ ਲੱਖ ਤੋਂ ਵੱਧ ਲੋਕ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ। ਇਸ ਵਿੱਚ ਵੱਖ-ਵੱਖ ਦੇਸ਼ਾਂ ਦੀਆਂ ਟ੍ਰੈਂਡ ਟੀਮਾਂ ਵੀ ਸ਼ਾਮਲ ਹਨ। ਭਾਰਤ ਸਰਕਾਰ ਨੇ ਬਚਾਅ ਲਈ NDRF ਟੀਮ ਵੀ ਭੇਜੀ ਹੈ। ਇਸੇ ਤਰ੍ਹਾਂ ਅਮਰੀਕਾ, ਚੀਨ ਸਮੇਤ ਕਈ ਦੇਸ਼ਾਂ ਤੋਂ ਦੋਵਾਂ ਦੇਸ਼ਾਂ ਨੂੰ ਮਦਦ ਦਿੱਤੀ ਜਾ ਰਹੀ ਹੈ। ਹਾਲਾਂਕਿ ਇਸ ਦੇ ਬਾਵਜੂਦ ਬਚਾਅ ਟੀਮ ਘੱਟ ਗਈ ਹੈ।

 

The post ਤੁਰਕੀ-ਸੀਰੀਆ ‘ਚ ਭੂਚਾਲ ਕਾਰਨ ਅੱਠ ਹਜ਼ਾਰ ਤੋਂ ਵੱਧ ਮੌਤਾਂ, ਰੈਸਕਿਊ ਲਈ ਘੱਟ ਪਈਆਂ ਬਚਾਅ ਟੀਮਾਂ appeared first on TheUnmute.com - Punjabi News.

Tags:
  • breaking-news
  • earthquake
  • earthquake-news
  • lebanon
  • lok-sabha
  • news
  • rajye-sabha
  • syria
  • the-unmute-breaking-news
  • the-unmute-punjab
  • turkey
  • turkeyearthquake
  • turkey-syria
  • us-geological-survey

ਪੰਜਾਬ ਦੇ ਸਾਬਕਾ CM ਬੇਅੰਤ ਸਿੰਘ ਦੀ ਕੋਠੀ ਹੋਵੇਗੀ ਖਾਲੀ, ਚੰਡੀਗੜ੍ਹ ਪ੍ਰਸ਼ਾਸਨ ਵਲੋਂ ਨੋਟਿਸ ਜਾਰੀ

Wednesday 08 February 2023 06:23 AM UTC+00 | Tags: beant-singh beant-singh-kothi breaking-news chandigarh chandigarh-administration chandigarh-news chandigarh-police former-chief-minister-beant-singh former-punjab-cm-beant-singh latest-news news punjab-news tej-parkash-singh the-unmute-breaking-news the-unmute-punjabi-news

ਚੰਡੀਗੜ੍ਹ, 08 ਫਰਵਰੀ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 30 ਸਾਲਾਂ ਬਾਅਦ ਖਾਲੀ ਹੋਣ ਜਾ ਰਹੀ ਹੈ। ਇਸ ਕੋਠੀ ਵਿੱਚ ਸਾਬਕਾ ਮੁੱਖ ਮੰਤਰੀ ਦਾ ਪਰਿਵਾਰ ਰਹਿੰਦਾ ਹੈ। ਐਸਡੀਐਮ ਸੰਯਮ ਗਰਗ ਨੇ ਕੋਠੀ ਖਾਲੀ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੰਗਲਵਾਰ ਨੂੰ ਅਸਟੇਟ ਦਫਤਰ ਦੀ ਟੀਮ ਸੈਕਟਰ-5 ਸਥਿਤ ਕੋਠੀ ਨੰਬਰ 3/33 ਵਿਚ ਪਹੁੰਚੀ।

ਕੋਟੀ ਦੀ ਅਲਾਟਮੈਂਟ ਪਹਿਲਾਂ ਹੀ ਰੱਦ ਹੋ ਚੁੱਕੀ ਹੈ। ਬੇਅੰਤ ਸਿੰਘ 1992 ਤੋਂ 1995 ਤੱਕ ਮੁੱਖ ਮੰਤਰੀ ਰਹੇ ਹਨ। ਇਸ ਤੋਂ ਪਹਿਲਾਂ ਜਦੋਂ ਕੋਠੀ ਖਾਲੀ ਕਰਨ ਦੇ ਆਦੇਸ਼ ਦਿੱਤੇ ਗਏ ਸਨ ਤਾਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਦੇ ਪੁੱਤਰ ਤੇਜ ਪ੍ਰਕਾਸ਼ ਨੇ ਐਸਡੀਐਮ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹੁਣ ਤੇਜ ਪ੍ਰਕਾਸ਼ ਸਿੰਘ ਦੇ ਨਾਂ ‘ਤੇ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਕੋਠੀ ਨੂੰ ਖਾਲੀ ਕਰਵਾਉਣ ਲਈ ਪਹਿਲਾਂ ਵੀ ਕਈ ਵਾਰ ਯਤਨ ਕੀਤੇ ਜਾ ਚੁੱਕੇ ਹਨ ਪਰ ਸਿਆਸੀ ਦਬਾਅ ਅਤੇ ਹੋਰ ਕਾਰਨਾਂ ਕਰਕੇ ਇਹ ਕੋਠੀ ਖਾਲੀ ਨਹੀਂ ਹੋ ਸਕੀ। ਇਸ ਵਾਰ ਐਸਡੀਐਮ ਨੇ ਕੋਠੀ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੰਗਲਵਾਰ ਨੂੰ ਐਸਡੀਐਮ ਸੈਂਟਰਲ ਦੇ ਹੁਕਮਾਂ 'ਤੇ ਪੁਲਿਸ ਅਧਿਕਾਰੀ ਰਮੇਸ਼ ਕਲਿਆਣ ਕੋਠੀ ਖਾਲੀ ਕਰਨ ਦਾ ਨੋਟਿਸ ਲੈ ਕੇ ਪੁੱਜੇ। ਉਥੇ ਮੌਜੂਦ ਜ਼ੈੱਡ ਪਲੱਸ ਸੁਰੱਖਿਆ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਐਸਆਈ ਨੂੰ ਕੋਠੀ ਅੰਦਰ ਵੜਨ ਨਹੀਂ ਦਿੱਤਾ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਕਤਲ ਕਰ ਦਿੱਤਾ ਸੀ |

The post ਪੰਜਾਬ ਦੇ ਸਾਬਕਾ CM ਬੇਅੰਤ ਸਿੰਘ ਦੀ ਕੋਠੀ ਹੋਵੇਗੀ ਖਾਲੀ, ਚੰਡੀਗੜ੍ਹ ਪ੍ਰਸ਼ਾਸਨ ਵਲੋਂ ਨੋਟਿਸ ਜਾਰੀ appeared first on TheUnmute.com - Punjabi News.

Tags:
  • beant-singh
  • beant-singh-kothi
  • breaking-news
  • chandigarh
  • chandigarh-administration
  • chandigarh-news
  • chandigarh-police
  • former-chief-minister-beant-singh
  • former-punjab-cm-beant-singh
  • latest-news
  • news
  • punjab-news
  • tej-parkash-singh
  • the-unmute-breaking-news
  • the-unmute-punjabi-news

BKU ਏਕਤਾ ਉਗਰਾਹਾਂ ਵੱਲੋਂ 13 ਫਰਵਰੀ ਨੂੰ ਜ਼ਿਲ੍ਹਾ ਕੇਂਦਰਾਂ 'ਤੇ ਧਰਨਿਆਂ ਦਾ ਐਲਾਨ

Wednesday 08 February 2023 06:35 AM UTC+00 | Tags: bandi-sikh bharati-kisan-union bharati-kisan-union-ekta-ugrahan bku-ekta-ugrahan breaking-news kisan news punjab punjabi-news sikh the-unmute-breaking-news the-unmute-latest-news the-unmute-punjabi-news

ਚੰਡੀਗੜ੍ਹ, 8 ਫਰਵਰੀ, 2023: ਬੀਤੇ ਦਿਨ ਦਾਣਾ ਮੰਡੀ ਬਠਿੰਡਾ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) (BKU Ekta Ugrahan) ਵੱਲੋਂ “ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦਾ ਮੁੱਦਾ” ਵਿਸ਼ੇ ‘ਤੇ ਵਿਸ਼ਾਲ ਕਨਵੈਨਸ਼ਨ ਕੀਤੀ ਗਈ ਜਿਸ ਵਿੱਚ ਖਾਲਿਸਤਾਨੀ ਕੈਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਕੈਦੀਆਂ ਦੀ ਰਿਹਾਈ ਦੀ ਮੰਗ ਲਈ 13 ਫਰਵਰੀ ਨੂੰ ਜ਼ਿਲ੍ਹਾ ਕੇਦਰਾਂ ‘ਤੇ ਧਰਨੇ ਲਾ ਕੇ ਮੰਗ ਪੱਤਰ ਸੌਂਪਣ ਦਾ ਐਲਾਨ ਕੀਤਾ ਗਿਆ। ਕਨਵੈਨਸ਼ਨ ਵਿੱਚ ਔਰਤਾਂ ਸਮੇਤ ਜੱਥੇਬੰਦੀ ਦੀਆਂ ਹਰ ਪੱਧਰ ਦੀਆਂ ਆਗੂ ਪਰਤਾਂ ਨੇ ਹਜ਼ਾਰ ਤੋਂ ਕਾਫੀ ਵੱਧ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਕਨਵੈਨਸ਼ਨ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਨੇ ਇਸ ਮੁੱਦੇ ਤੇ ਵੱਖ-ਵੱਖ ਪਹਿਲੂਆਂ ਨੂੰ ਚਰਚਾ ਅਧੀਨ ਲਿਆਂਦਾ।

ਸਭ ਤੋਂ ਪਹਿਲਾਂ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਜਮਹੂਰੀ ਹੱਕਾਂ ਦੀ ਕਾਰਕੁੰਨ ਡਾ: ਨਵਸ਼ਰਨ ਨੇ ਕਿਹਾ ਕਿ ਦੇਸ਼ ਭਰ ਦੀਆਂ ਜੇਲ੍ਹਾਂ ‘ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਬਹੁਤ ਵੱਡੀ ਗਿਣਤੀ ਮੌਜੂਦ ਹੈ, ਜਿੰਨਾਂ ਨੂੰ ਰਿਹਾਅ ਨਾ ਕਰਕੇ ਉਹਨਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਇਹਨਾਂ ‘ਚ ਖਾਲਸਿਤਾਨੀ ਕੈਦੀਆਂ ਸਮੇਤ ਦਲਿਤ, ਆਦਿਵਾਸੀ, ਮੁਸਲਮਾਨ ਤੇ ਸਮਾਜ ਦੇ ਹੋਰ ਦੱਬੇ ਕੁਚਲੇ ਲੋਕ ਸ਼ਾਮਲ ਹਨ। ਉਹਨਾਂ ਭਾਰਤੀ ਨਿਆਂ ਪ੍ਰਬੰਧ ਵੱਲੋਂ ਹੁੰਦੀ ਬੇ-ਇਨਸਾਫ਼ੀ ਦੀ ਤਸਵੀਰ ਪੇਸ਼ ਕੀਤੀ ਤੇ ਇਸਨੂੰ ਮੁਲਕ ਵਿਆਪੀ ਜਮਹੂਰੀ ਹੱਕਾਂ ਦਾ ਮੁੱਦਾ ਕਰਾਰ ਦਿੰਦਿਆਂ ਇਸ ਮਸਲੇ ‘ਤੇ ਵਿਸ਼ਾਲ ਜਮਹੂਰੀ ਸ਼ੰਘਰਸ਼ ਦੀ ਲੋੜ ਨੂੰ ਉਭਾਰਿਆ।

ਐਡਵੋਕੇਟ ਐਨ.ਕੇ. ਜੀਤ ਨੇ ਮੁਲਕ ਦੇ ਕੈਦੀਆਂ ਦੇ ਪ੍ਰਸੰਗ ‘ਚ ਖਾਲਿਸਤਾਨੀ ਕੈਦੀਆਂ ਦੇ ਕੇਸਾਂ ਬਾਰੇ ਵਿਸਥਾਰ ‘ਚ ਚਰਚਾ ਕੀਤੀ ਅਤੇ ਇਹਨਾਂ ਕੇਸਾਂ ‘ਚ ਮੌਜੂਦ ਬੇ-ਇਨਸਾਫ਼ੀ ਦੇ ਪੱਖਾਂ ਨੂੰ ਦਰਸਾਇਆ। ਉਹਨਾਂ ਕਿਹਾ ਕਿ ਫਿਰਕੂ ਕਤਲਾਂ ਦੇ ਦੋਸ਼ੀ ਖਾਲਿਸਤਾਨੀ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਲਈ ਅਵਾਜ਼ ਉਠਾਉਣਾ ਵੀ ਸਭਨਾਂ ਜਮਹੂਰੀ ਤਾਕਤਾਂ ਦਾ ਸਾਂਝਾ ਕਾਰਜ ਹੈ।

ਉਹਨਾਂ 80ਵਿਆਂ ਦੀ ਖਾਲਿਸਤਾਨੀ ਤੇ ਹਕੂਮਤੀ ਦਹਿਸ਼ਤਗਰਦੀ ਦੇ ਦੌਰ ‘ਚ ਪੰਜਾਬ ਦੀ ਇਨਕਲਾਬੀ ਜਮਹੂਰੀ ਲਹਿਰ ਵੱਲੋਂ ਘਾਲ਼ੀ ਗਈ ਘਾਲਣਾ ਦੀ ਚਰਚਾ ਕੀਤੀ ਤੇ ਇਸ ਦੋ-ਮੂੰਹੀ ਦਹਿਸ਼ਤਗਰਦੀ ਖ਼ਿਲਾਫ ਜੂਝਦੀ ਰਹੀ ਪੰਜਾਬ ਦੀ ਜਮਹੂਰੀ ਲਹਿਰ ਵੱਲੋਂ ਖਾਲਿਸਤਾਨੀ ਦਹਿਸ਼ਗਰਦਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੇ ਕੀਤੇ ਜਾਂਦੇ ਵਿਰੋਧ ਦੇ ਖਰੇ-ਜਮਹੂਰੀ ਪੈਂਤੜੇ ਨੂੰ ਚਿਤਾਰਿਆ।

ਜਥੇਬੰਦੀ (BKU Ekta Ugrahan) ਦੇ ਸੂਬਾ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਜੱਥੇਬੰਦੀ ਖਾਲਿਸਤਾਨੀ ਕੈਦੀਆਂ ਦੀ ਰਿਹਾਈ ਦੇ ਮੁੱਦੇ ਨੂੰ ਮੁਲਕ ਭਰ ਦੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਜਾਤਾਂ, ਧਰਮਾਂ ਤੇ ਇਲਾਕਿਆਂ ਦੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੇ ਵਡੇਰੇ ਪ੍ਰਸੰਗ ‘ਚ ਦੇਖਦੀ ਹੈ ਤੇ ਇਸ ਮੰਗ ਨੂੰ ਸੌੜੇ ਧਾਰਮਿਕ ਅਤੇ ਫਿਰਕੂ ਪੈਂਤੜੇ ਦੀ ਥਾਂ ਧਰਮ ਨਿਰਪੱਖ ਤੇ ਜਮਹੂਰੀ ਪੈਂਤੜੇ ਤੋਂ ਉਠਾਉਣ ਦੀ ਪੱਕੀ ਧਾਰਨੀ ਹੈ।

ਉਹਨਾਂ ਨੇ ਜਥੇਬੰਦੀ ਵੱਲੋਂ ਸੂਬੇ ਦੀਆਂ ਸਭਨਾਂ ਜਮਹੂਰੀ ਸ਼ਕਤੀਆਂ ਅਤੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜਾਬਰ ਤਾਨਾਸ਼ਾਹ ਭਾਰਤੀ ਰਾਜ ਦੁਆਰਾ ਧਾਰਮਿਕ ਘੱਟ ਗਿਣਤੀਆਂ, ਦਬਾਈਆਂ ਕੌਮਾਂ, ਅਖੌਤੀ ਨੀਵੀਆਂ ਜਾਤੀਆਂ ਸਮੇਤ ਸਭਨਾਂ ਮਿਹਨਤਕਸ਼ ਲੋਕਾਂ ਦੇ ਮਨੁੱਖੀ ਅਤੇ ਜਮਹੂਰੀ ਅਧਿਕਾਰਾਂ ਦੇ ਦਮਨ ਖਿਲਾਫ਼ ਸਾਂਝੀ ਲੋਕ ਲਹਿਰ ਉਸਾਰਨ ਦੇ ਰਾਹ ਪੈਣ ਤੇ ਇਸ ਮੰਗ ਨੂੰ ਵੀ ਵਡੇਰੇ ਜਮਹੂਰੀ ਸਰੋਕਾਰਾਂ ਦੇ ਨਜ਼ਰੀਏ ਤੋਂ ਹੱਥ ਲੈ ਕੇ ਲੰਮੇ ਤੇ ਵਿਸ਼ਾਲ ਸੰਘਰਸ਼ ‘ਚ ਕੁੱਦਣ। ਜੱਥੇਬੰਦੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਖਾਲਿਸਤਾਨੀ ਕੈਦੀਆਂ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਕੈਦੀਆਂ ਦੀ ਰਿਹਾਈ ਦੀ ਮੰਗ ਬਾਰੇ ਮਤਾ ਪੇਸ਼ ਕੀਤਾ ਜਿਸਨੂੰ ਸਾਰੇ ਹੀ ਇੱਕਠ ਨੇ ਸਰਬਸੰਮਤੀ ਨਾਲ ਪਾਸ ਕੀਤਾ।

ਅਖੀਰ ‘ਤੇ ਜੱਥੇਬੰਦੀ (BKU Ekta Ugrahan) ਦੇ ਸੂਬਾਈ ਪ੍ਰਧਾਨ ਨੇ ਆਏ ਹੋਏ ਕਾਰਕੁੰਨਾਂ ਤੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਇਸ ਮੰਗ ਲਈ 13 ਫਰਵਰੀ ਨੂੰ ਜਿਲ੍ਹਾ ਪੱਧਰਾਂ ‘ਤੇ ਧਰਨਿਆਂ ਦਾ ਐਲਾਨ ਕਰਦਿਆਂ ਵੱਡੀ ਗਿਣਤੀ ‘ਚ ਜਿਲ੍ਹਾ ਹੈਡਕੁਆਟਰਾਂ ‘ਤੇ ਪੁੱਜਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਜੱਥੇਬੰਦੀ ਪਹਿਲਾਂ ਵੀ ਵੱਖ-ਵੱਖ ਸਰਗਰਮੀਆਂ ‘ਚ ਇਹ ਮੰਗ ਰੱਖਦੀ ਆ ਰਹੀ ਹੈ ਤੇ ਹੁਣ ਇਸ ਮਸਲੇ ‘ਤੇ ਸਰਗਰਮ ਸ਼ੰਘਰਸ਼ ਕਰਨ ਜਾ ਰਹੀ ਹੈ। ਕਨਵੈਨਸ਼ਨ ਦਾ ਮੰਚ ਸੰਚਾਲਨ ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ ਨੇ ਕੀਤਾ।

ਬਠਿੰਡੇ ਦਾਣਾ ਮੰਡੀ ਵਿਖੇ ਬੀ ਕੇ ਯੂ ਏਕਤਾ ਉਗਰਾਹਾਂ ਵੱਲੋਂ ਸਜਾਵਾਂ ਪੂਰੀਆਂ ਕੇ ਚੁਕੇ ਸਾਰੇ ਕੈਦੀਆਂ ਦੀ ਰਿਹਾਈ ਅਤੇ ਮਨੁੱਖੀ ਅਧਿਕਾਰਾਂ ਦੇ ਵਿਸ਼ੇ ਤੇ ਕਨਵੈਸ਼ਨ ਕਰਵਾਈ। ਜਿਸ ਚ ਡਾ. ਨਵਸ਼ਰਨ ਅਤੇ ਐਡਵੋਕੇਟ ਐਨ ਕੇ ਜੀਤ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕਿਵੇਂ ਭਾਰਤੀ ਨਿਆਂ ਪ੍ਰਬੰਧ ਵੱਲੋਂ ਮੁਲਕ ਦੇ ਹਰ ਤਰਾਂ ਦੇ ਲੋਕਾਂ ਨਾਲ ਬੇ ਇਨਸਾਫ਼ੀ ਹੁੰਦੀ ਹੈ ਅਤੇ ਦੇਸ਼ ਭਰ ਚ ਵੱਡੀ ਗਿਣਤੀ ਸਜਾਵਾਂ ਪੂਰੀਆਂ ਕਰ ਚੁਕੀ ਹੋਣ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤੀ ਜਾ ਰਹੀ , ਕਿਉਕਿ ਕਿਸ ਨੂੰ ਰਿਹਾ ਕਰਨਾ ਕਿਸਨੂੰ ਪੈਰੋਲ ਦੇਣੀ ਇਹ ਸਭ ਹਕੂਮਤ ਦੀਆਂ ਸਿਆਸੀ ਗਿਣਤੀਆਂ ਮਿਣਤੀਆਂ ਦੇ ਹਿਸਾਬ ਤੇ ਨਿਰਭਰ ਹੁੰਦਾ। ਅਖੀਰ ਚ ਖਾਲਿਸਤਾਨੀ ਕੈਦੀਆਂ ਅਤੇ ਸਜਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਕੈਦੀਆਂ ਦੀ ਰਿਹਾਈ ਦੀ ਮੰਗ ਬਾਰੇ ਪੇਸ਼ ਮਤੇ ਨੂੰ ਇਕੱਠ ਨੇ ਸਰਬਸੰਮਤੀ ਨਾਲ ਪਾਸ ਕੀਤਾ।

The post BKU ਏਕਤਾ ਉਗਰਾਹਾਂ ਵੱਲੋਂ 13 ਫਰਵਰੀ ਨੂੰ ਜ਼ਿਲ੍ਹਾ ਕੇਂਦਰਾਂ ‘ਤੇ ਧਰਨਿਆਂ ਦਾ ਐਲਾਨ appeared first on TheUnmute.com - Punjabi News.

Tags:
  • bandi-sikh
  • bharati-kisan-union
  • bharati-kisan-union-ekta-ugrahan
  • bku-ekta-ugrahan
  • breaking-news
  • kisan
  • news
  • punjab
  • punjabi-news
  • sikh
  • the-unmute-breaking-news
  • the-unmute-latest-news
  • the-unmute-punjabi-news

ਅਮਰੀਕੀ ਦਾ ਦਾਅਵਾ, ਚੀਨ ਜਾਸੂਸੀ ਗੁਬਾਰੇ ਨਾਲ ਭਾਰਤ, ਜਾਪਾਨ ਸਮੇਤ ਕਈ ਦੇਸ਼ਾਂ ਦੀ ਕਰ ਰਿਹੈ ਜਾਸੂਸੀ

Wednesday 08 February 2023 06:47 AM UTC+00 | Tags: breaking-news china china-army chinas-spy-balloon indian-army news punjab spy-balloon spy-balloon-news usa.

ਚੰਡੀਗੜ੍ਹ, 8 ਫਰਵਰੀ, 2023: ਚੀਨ (China) ਦੇ ਜਾਸੂਸੀ ਗੁਬਾਰੇ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ ਹੈ। ਅਮਰੀਕੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਚੀਨ ਨੇ ਆਪਣੇ ਜਾਸੂਸੀ ਗੁਬਾਰੇ ਅਮਰੀਕਾ ਅਤੇ ਭਾਰਤ ਵਿੱਚ ਹੀ ਨਹੀਂ ਸਗੋਂ ਕਈ ਹੋਰ ਦੇਸ਼ਾਂ ਵਿੱਚ ਵੀ ਛੱਡੇ ਸਨ। ਅਮਰੀਕਾ ਦੀ ਡਿਪਟੀ ਸੈਕਟਰੀ ਵੈਂਡੀ ਸ਼ਰਮਨ ਨੇ ਇਸ ਮਾਮਲੇ ਦੀ ਜਾਣਕਾਰੀ ਭਾਰਤ ਸਮੇਤ ਦੁਨੀਆ ਦੇ 40 ਸਹਿਯੋਗੀ ਦੇਸ਼ਾਂ ਦੇ ਦੂਤਾਵਾਸਾਂ ਨੂੰ ਦਿੱਤੀ ਹੈ। ਦੱਸ ਦੇਈਏ ਕਿ ਸ਼ਨੀਵਾਰ 4 ਫਰਵਰੀ ਨੂੰ ਹੀ ਅਮਰੀਕਾ ਨੇ ਇਕ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗ ਦਿੱਤਾ ਸੀ। ਅਮਰੀਕਾ ਨੇ ਇਸ ਦੇ ਲਈ ਲੜਾਕੂ ਜਹਾਜ਼ ਐੱਫ-22 ਦੀ ਮਦਦ ਲਈ ਸੀ।

ਵਾਸ਼ਿੰਗਟਨ ਪੋਸਟ ਦੀ ਇਕ ਰਿਪੋਰਟ ਮੁਤਾਬਕ ਚੀਨ (China) ਗੁਬਾਰਿਆਂ ਰਾਹੀਂ ਕਈ ਸਾਲਾਂ ਤੋਂ ਜਾਸੂਸੀ ਕਰ ਰਿਹਾ ਹੈ, ਜਿਸ ਵਿਚ ਜਾਪਾਨ, ਭਾਰਤ, ਵੀਅਤਨਾਮ, ਤਾਈਵਾਨ, ਫਿਲੀਪੀਨਜ਼ ਅਤੇ ਉਹ ਸਾਰੇ ਦੇਸ਼ ਸ਼ਾਮਲ ਹਨ, ਜੋ ਤੇਜ਼ੀ ਨਾਲ ਅੱਗੇ ਵਧ ਰਹੇ ਹਨ ਅਤੇ ਚੀਨ ਨਾਲ ਇਨ੍ਹਾਂ ਦੇ ਵਿਵਾਦ ਹਨ। ਇਸ ਦੇ ਜ਼ਰੀਏ ਚੀਨ ਇਨ੍ਹਾਂ ਦੇਸ਼ਾਂ ਦੀ ਫੌਜੀ ਜਾਇਦਾਦ ਦੀ ਜਾਣਕਾਰੀ ਇਕੱਠੀ ਕਰ ਰਿਹਾ ਸੀ। ਵਾਸ਼ਿੰਗਟਨ ਪੋਸਟ ਨੇ ਰੱਖਿਆ ਅਤੇ ਖੁਫੀਆ ਅਧਿਕਾਰੀਆਂ ਦਾ ਹਵਾਲਾ ਦਿੱਤਾ ਹੈ।

ਕਈ ਮੀਡੀਆ ਰਿਪੋਰਟਾਂ ਵਿੱਚ ਅਮਰੀਕੀ ਰੱਖਿਆ ਮਾਹਰ ਐਚਆਈ ਸਟਨ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਦਸੰਬਰ-2021 ਤੋਂ ਜਨਵਰੀ 2022 ਦਰਮਿਆਨ ਚੀਨ ਦੇ ਜਾਸੂਸੀ ਗੁਬਾਰੇ ਨੇ ਭਾਰਤ ਦੇ ਫ਼ੌਜੀ ਅੱਡੇ ਦੀ ਜਾਸੂਸੀ ਕੀਤੀ ਸੀ। ਇਸ ਦੌਰਾਨ ਚੀਨ ਦਾ ਜਾਸੂਸੀ ਗੁਬਾਰਾ ਅੰਡੇਮਾਨ ਨਿਕੋਬਾਰ ਟਾਪੂ ਦੀ ਰਾਜਧਾਨੀ ਪੋਰਟ ਬਲੇਅਰ ਦੇ ਉੱਪਰ ਛੱਡਿਆ ਗਿਆ । ਇਸ ਦੌਰਾਨ ਇਸ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਚਿੰਤਾ ਦੀ ਗੱਲ ਹੈ ਕਿ ਦਸੰਬਰ 2021 ਦੇ ਆਖਰੀ ਹਫ਼ਤੇ ਹੀ ਭਾਰਤੀ ਸੈਨਾ ਦੇ ਤਿੰਨੋਂ ਵਿੰਗਾਂ (ਫੌਜ, ਹਵਾਈ ਸੈਨਾ ਅਤੇ ਜਲ ਸੈਨਾ) ਦੇ ਜਵਾਨ ਅੰਡੇਮਾਨ ਅਤੇ ਨਿਕੋਬਾਰ ਵਿੱਚ ਅਭਿਆਸ ਕਰਨ ਲਈ ਇਕੱਠੇ ਹੋਏ ਸਨ। ਚੀਨ ਦਾ ਇਹ ਜਾਸੂਸੀ ਗੁਬਾਰਾ ਅੰਡੇਮਾਨ ਅਤੇ ਨਿਕੋਬਾਰ ‘ਚ ਟ੍ਰਾਈ ਸਰਵਿਸ ਕਮਾਂਡ ਦੌਰਾਨ ਹੀ ਦੇਖਿਆ ਗਿਆ ਸੀ।

The post ਅਮਰੀਕੀ ਦਾ ਦਾਅਵਾ, ਚੀਨ ਜਾਸੂਸੀ ਗੁਬਾਰੇ ਨਾਲ ਭਾਰਤ, ਜਾਪਾਨ ਸਮੇਤ ਕਈ ਦੇਸ਼ਾਂ ਦੀ ਕਰ ਰਿਹੈ ਜਾਸੂਸੀ appeared first on TheUnmute.com - Punjabi News.

Tags:
  • breaking-news
  • china
  • china-army
  • chinas-spy-balloon
  • indian-army
  • news
  • punjab
  • spy-balloon
  • spy-balloon-news
  • usa.

ਦਲਿਤਾਂ ਨੂੰ ਸਿਆਸੀ ਤੌਰ 'ਤੇ ਵਰਤਣਾ ਠੀਕ ਨਹੀਂ, ਕਈ ਮੰਤਰੀ ਸਿਰਫ ਹਿੰਦੂ-ਮੁਸਲਿਮ ਕਰਦੇ ਹਨ: ਮਲਿਕਾਰਜੁਨ ਖੜਗੇ

Wednesday 08 February 2023 07:09 AM UTC+00 | Tags: adani-case adani-group bjp bjp-government breaking-news congress hindu-muslim mallikarjun-kharge news prime-minister-modi punjab rajye-sabha the-unmute-breaking-news

ਚੰਡੀਗੜ੍ਹ, 8 ਫਰਵਰੀ, 2023: ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਨੇ ਕਿਹਾ ਕਿ ਕਈ ਸੰਸਦ ਮੈਂਬਰ-ਮੰਤਰੀ ਸਿਰਫ ਹਿੰਦੂ-ਮੁਸਲਿਮ ਹੀ ਕਰਦੇ ਹਨ, ਕੀ ਇਸ ‘ਤੇ ਗੱਲ ਕਰਨ ਲਈ ਹੋਰ ਕੋਈ ਮੁੱਦਾ ਨਹੀਂ ਹੈ। ਦੂਜੇ ਪਾਸੇ ਜਦੋਂ ਕੁਝ ਅਨੁਸੂਚਿਤ ਜਾਤੀ ਦੇ ਲੋਕ ਮੰਦਰ ਜਾਂਦੇ ਹਨ ਤਾਂ ਉਨ੍ਹਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ, ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ।

ਮਲਿਕਾਰਜੁਨ ਖੜਗੇ (Mallikarjun Kharge) ਨੇ ਕਿਹਾ ਕਿ ਅਸੀਂ ਅਨੁਸੂਚਿਤ ਜਾਤੀਆਂ ਨੂੰ ਹਿੰਦੂ ਮੰਨਦੇ ਹਾਂ, ਫਿਰ ਅਸੀਂ ਉਨ੍ਹਾਂ ਨੂੰ ਮੰਦਰ ਜਾਣ ਤੋਂ ਕਿਉਂ ਰੋਕਦੇ ਹਾਂ , ਜੇਕਰ ਉਨ੍ਹਾਂ ਨੂੰ ਬਰਾਬਰ ਸਮਝਦੇ ਹਾਂ ਤਾਂ ਉਨ੍ਹਾਂ ਨੂੰ ਬਰਾਬਰ ਦਾ ਦਰਜਾ ਕਿਉਂ ਨਹੀਂ ਦਿੰਦੇ। ਕਈ ਮੰਤਰੀ ਉਸ ਦੇ ਘਰ ਦਿਖਾਵੇ ਲਈ ਜਾਂਦੇ ਹਨ ਅਤੇ ਖਾਣਾ ਖਾਂਦੇ ਹਨ ਅਤੇ ਫੋਟੋਆਂ ਖਿੱਚਣ ਤੋਂ ਬਾਅਦ ਦੱਸਦੇ ਹਨ ਕਿ ਅਸੀਂ ਉਨ੍ਹਾਂ ਦੇ ਘਰ ਖਾਣਾ ਖਾਧਾ ਹੈ।

ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਮਲਿਕਾਰਜੁਨ ਖੜਗੇ ਨੇ ਦਲਿਤਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਕੁਝ ਸੰਸਦ ਮੈਂਬਰ ਸਿਰਫ਼ ਧਰਮ ਦੀ ਗੱਲ ਕਰਦੇ ਹਨ। ਧਰਮ ਅਤੇ ਜਾਤ ਦੇ ਨਾਂ ‘ਤੇ ਨਫਰਤ ਦੀ ਗੱਲ ਕਰਨਾ ਠੀਕ ਨਹੀਂ ਹੈ। ਦਲਿਤਾਂ ਨੂੰ ਸਿਆਸੀ ਤੌਰ ‘ਤੇ ਵਰਤਣਾ ਠੀਕ ਨਹੀਂ ਹੈ।

ਬਜਟ ਸੈਸ਼ਨ ਦੌਰਾਨ ਰਾਸ਼ਟਰਪਤੀ ਦੇ ਭਾਸ਼ਣ ‘ਤੇ ਸੰਸਦ ‘ਚ ਜ਼ੋਰਦਾਰ ਬਹਿਸ ਹੋਈ। ਅਡਾਨੀ ਕੰਪਨੀ ਦੇ ਸ਼ੇਅਰਾਂ ਦੇ ਮੁੱਦੇ ‘ਤੇ ਭਾਜਪਾ ਅਤੇ ਕਾਂਗਰਸ ਵਿਚਾਲੇ ਜ਼ਬਰਦਸਤ ਹੰਗਾਮਾ ਹੋਇਆ ਅਤੇ ਇੱਕ ਦੂਜੇ ‘ਤੇ ਸ਼ਬਦੀ ਹਮਲੇ ਕੀਤੇ । ਅਡਾਨੀ ਦੇ ਮੁੱਦੇ ‘ਤੇ ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਸੰਸਦ ‘ਚ ਸਰਕਾਰ ਨੂੰ ਘੇਰਿਆ।

The post ਦਲਿਤਾਂ ਨੂੰ ਸਿਆਸੀ ਤੌਰ ‘ਤੇ ਵਰਤਣਾ ਠੀਕ ਨਹੀਂ, ਕਈ ਮੰਤਰੀ ਸਿਰਫ ਹਿੰਦੂ-ਮੁਸਲਿਮ ਕਰਦੇ ਹਨ: ਮਲਿਕਾਰਜੁਨ ਖੜਗੇ appeared first on TheUnmute.com - Punjabi News.

Tags:
  • adani-case
  • adani-group
  • bjp
  • bjp-government
  • breaking-news
  • congress
  • hindu-muslim
  • mallikarjun-kharge
  • news
  • prime-minister-modi
  • punjab
  • rajye-sabha
  • the-unmute-breaking-news

DC ਡਾ: ਸੇਨੂੰ ਦੁੱਗਲ ਵੱਲੋਂ ਲੋਕਾਂ ਨੂੰ ਮੋਟੇ ਅਨਾਜਾਂ ਨੂੰ ਆਪਣੀ ਰੋਜਮਰਾਂ ਦੀ ਖੁਰਾਕ ਦਾ ਹਿੱਸਾ ਬਣਾਉਣ ਦੀ ਅਪੀਲ

Wednesday 08 February 2023 07:19 AM UTC+00 | Tags: breaking-news deputy-commissioner-dr-senu-duggal deputy-commissioner-of-fazlika dr-senu-duggal news punjab-news

ਫਾਜ਼ਿਲਕਾ, 8 ਫਰਵਰੀ 2023: ਦੁਨੀਆਂ ਭਰ ਵਿਚ ਮੋਟੇ ਅਨਾਜਾਂ ਪ੍ਰਤੀ ਜਨਜਾਗਰੂਕਤਾ ਅਤੇ ਇੰਨ੍ਹਾਂ ਦੀ ਪੈਦਾਵਾਰ ਨੂੰ ਉਤਸਾਹਿਤ ਕਰਨ ਲਈ ਸਾਲ 2023 ਨੂੰ ਮੋਟੇ ਅਨਾਜਾਂ ਸਬੰਧੀ ਅੰਤਰਰਾਸ਼ਟਰੀ ਸਾਲ ਵਜੋਂ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਫਾਜਿ਼ਲਕਾ ਜ਼ਿਲ੍ਹੇ ਵਿਚ ਮੋਟੇ ਅਨਾਜਾਂ ਦੀ ਖੇਤੀ ਨੂੰ ਉਤਸਾਹਿਤ ਕਰਨ ਲਈ ਉਪਰਾਲੇ ਕੀਤੇ ਜਾਣਗੇ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ (Dr. Senu Duggal) ਆਈਏਐਸ ਨੇ ਦਿੱਤੀ ਹੈ।

ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ (Dr. Senu Duggal) ਨੇ ਕਿਹਾ ਕਿ ਮੋਟੇ ਅਨਾਜ ਵਾਲੀਆਂ ਫਸਲਾਂ ਘੱਟ ਪਾਣੀ ਨਾਲ ਪੱਕਦੀਆਂ ਹਨ ਅਤੇ ਇਹ ਜ਼ਿਲ੍ਹੇ ਵਿਚ ਸਰਕਾਰ ਦੇ ਫਸਲੀ ਵਿਭਿਨੰਤਾ ਪ੍ਰੋਗਰਾਮ ਦਾ ਅਧਾਰ ਬਣ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੋਟੇ ਅਨਾਜ ਦੀ ਖੇਤੀ ਸਾਡੀ ਪੁਰਾਤਨ ਭਾਰਤੀ ਖੇਤੀ ਦਾ ਪ੍ਰਮੁੱਖ ਹਿੱਸਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਦ ਕਿਸਾਨ ਆਪਣੀ ਜਮੀਨ ਵਿਚ ਵੱਖ ਵੱਖ ਬਦਲਵੀਆਂ ਫਸਲਾਂ ਦੀ ਕਾਸਤ ਕਰਦੇ ਹਨ ਤਾਂ ਜਮੀਨ ਦੀ ਉਪਜਾਊ ਸ਼ਕਤੀ ਤੇ ਵੀ ਅਸਰ ਨਹੀਂ ਪੈਂਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਮੋਟੇ ਅਨਾਜਾਂ ਦੀ ਖੇਤੀ ਸਬੰਧੀ ਪ੍ਰੇਰਿਤ ਕਰੇ ਅਤੇ ਕਿਸਾਨਾਂ ਨੂੰ ਮੋਟੇ ਅਨਾਜਾਂ ਦੀ ਖੇਤੀ ਸਬੰਧੀ ਸਾਰੀ ਤਕਨੀਕੀ ਜਾਣਕਾਰੀ ਮੁਹਈਆ ਕਰਵਾਏ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਮੋਟੇ ਅਨਾਜਾਂ ਦੀ ਖੇਤੀ ਹੇਠ ਕੁਝ ਰਕਬਾ ਲਿਆਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਇਸ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ ਖੇਤੀਬਾੜੀ ਵਿਭਾਗ ਦੇ ਬਲਾਕ ਦਫ਼ਤਰਾਂ ਨਾਲ ਰਾਬਤਾ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਮੋਟੇ ਅਨਾਜਾਂ ਨੂੰ ਆਪਣੀ ਰੋਜਮਰਾਂ ਦੀ ਖੁਰਾਕ ਦਾ ਹਿੱਸਾ ਵੀ ਬਣਾਉਣ। ਉਨ੍ਹਾਂ ਨੇ ਕਿਹਾ ਕਿ ਮੋਟੇ ਅਨਾਜ ਸਿਹਤ ਲਈ ਬਹੁਤ ਲਾਭਕਾਰੀ ਹਨ ਅਤੇ ਇੰਨ੍ਹਾਂ ਤੋਂ ਬਹੁਤ ਹੀ ਪੌਸਟਿਕ ਅਤੇ ਸਵਾਦ ਪਕਵਾਨ ਤਿਆਰ ਹੁੰਦੇ ਹਨ।

 

The post DC ਡਾ: ਸੇਨੂੰ ਦੁੱਗਲ ਵੱਲੋਂ ਲੋਕਾਂ ਨੂੰ ਮੋਟੇ ਅਨਾਜਾਂ ਨੂੰ ਆਪਣੀ ਰੋਜਮਰਾਂ ਦੀ ਖੁਰਾਕ ਦਾ ਹਿੱਸਾ ਬਣਾਉਣ ਦੀ ਅਪੀਲ appeared first on TheUnmute.com - Punjabi News.

Tags:
  • breaking-news
  • deputy-commissioner-dr-senu-duggal
  • deputy-commissioner-of-fazlika
  • dr-senu-duggal
  • news
  • punjab-news

ਭਵਿੱਖ 'ਚ ਪ੍ਰੇਸ਼ਾਨੀਆਂ ਤੋਂ ਬਚਣ ਲਈ ਬੱਚੇ ਨੂੰ ਪੂਰੇ ਕਾਨੂੰਨੀ ਢੰਗ ਨਾਲ ਗੋਦ ਲਿਆ ਜਾਵੇ: ਡਾ. ਬਲਜੀਤ ਕੌਰ

Wednesday 08 February 2023 07:26 AM UTC+00 | Tags: aam-aadmi-party adopted breaking-news cm-bhagwant-mann congress dr-baljit-kaur india-news news punjab-government punjabi-news social-security-women-and-child-development the-unmute-breaking-news the-unmute-punjab

ਚੰਡੀਗੜ੍ਹ, 8 ਫਰਵਰੀ 2023: ਬੱਚੇ ਨੂੰ ਪੂਰੇ ਕਾਨੂੰਨੀ ਢੰਗ ਨਾਲ ਗੋਦ (Adopted) ਲਿਆ ਜਾਵੇ ਤਾਂ ਜੋ ਭਵਿੱਖ 'ਚ ਕਿਸੇ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਸੈਂਟਰਲ ਅਡਾਪਸ਼ਨ ਰਿਸੋਰਸ ਏਜੰਸੀ (ਕਾਰਾ) ਦੀ ਵੈਬਸਾਇਟ 'ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ ਨਾਲ ਸ਼ੁਰੂ ਹੁੰਦੀ ਹੈ।

ਬੱਚਾ ਗੋਦ (Adopted) ਲੈਣ ਦਾ ਕੋਈ ਚਾਹਵਾਨ ਜੇਕਰ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰ ਸਕਦਾ ਤਾਂ ਉਹ ਆਪਣੇ ਜ਼ਿਲ੍ਹੇ ਦੀ ਬਾਲ ਸੁਰੱਖਿਆ ਯੂਨਿਟ ਨਾਲ ਸੰਪਰਕ ਕਰ ਸਕਦਾ ਹੈ ਅਤੇ ਦੇਸ਼ ਜਾਂ ਵਿਦੇਸ਼ ਵਿੱਚੋਂ ਬੱਚੇ ਗੋਦ ਲੈਣ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਜਾਣਕਾਰੀ ਲੈ ਸਕਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਬੱਚਾ ਗੋਦ ਲੈਣ ਦੇ ਚਾਹਵਾਨਾਂ ਲਈ ਹਿੰਦੂ ਅਡਾਪਸ਼ਨ ਐਂਡ ਮੇਨਟੀਨੈੰਸ ਐਕਟ 1956 ਅਤੇ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਤਹਿਤ ਕੀਤੇ ਉਪਬੰਧਾਂ ਦੀ ਪਾਲਣਾ ਜ਼ਰੂਰੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਭਲਾਈ ਲਈ ਯਤਨਸ਼ੀਲ ਹੈ, ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਾਲੂ ਵਰ੍ਹੇ ਦੌਰਾਨ 37 ਬੱਚੇ ਦੇਸ਼ 'ਚ ਅਤੇ 5 ਬੱਚੇ ਦੇਸ਼ ਤੋਂ ਬਾਹਰ ਗੋਦ ਦਿਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਾ ਗੋਦ ਲੈਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿਖਲਾਈ ਵਰਕਸ਼ਾਪਾਂ ਲਗਾਈਆਂ ਜਾਂਦੀਆਂ ਹਨ।

The post ਭਵਿੱਖ 'ਚ ਪ੍ਰੇਸ਼ਾਨੀਆਂ ਤੋਂ ਬਚਣ ਲਈ ਬੱਚੇ ਨੂੰ ਪੂਰੇ ਕਾਨੂੰਨੀ ਢੰਗ ਨਾਲ ਗੋਦ ਲਿਆ ਜਾਵੇ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • aam-aadmi-party
  • adopted
  • breaking-news
  • cm-bhagwant-mann
  • congress
  • dr-baljit-kaur
  • india-news
  • news
  • punjab-government
  • punjabi-news
  • social-security-women-and-child-development
  • the-unmute-breaking-news
  • the-unmute-punjab

ਪੰਜਾਬ ਸਰਕਾਰ ਵਲੋਂ ਨਾਇਬ ਤਹਿਸੀਦਾਰਾਂ ਦਾ ਭਰਤੀ ਨੋਟਿਸ ਰੱਦ, ਮੁੜ ਕਾਰਵਾਈ ਜਾਵੇਗੀ ਪ੍ਰੀਖਿਆ

Wednesday 08 February 2023 07:36 AM UTC+00 | Tags: breaking-news naib-tehsidars-recruitment news ppsc ppsc-exam ppsc-naib-tehsidars-recruitment-exam

ਚੰਡੀਗੜ੍ਹ, 8 ਫਰਵਰੀ 2023: ਮਈ 2022 ਵਿੱਚ ਹੋਈ ਪੀਪੀਐਸਸੀ ਨਾਇਬ ਤਹਿਸੀਦਾਰਾਂ (Naib Tehsidars) ਦੀ ਭਰਤੀ ਪ੍ਰੀਖਿਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਹੈ ਕਿ ਸਰਕਾਰ ਨੇ ਭਰਤੀ ਨੋਟਿਸ ਮਿਤੀ 17.12.2020 ਦੇ ਅਨੁਸਾਰ ਭਰਤੀ ਨੂੰ ਰੱਦ ਕਰ ਦਿੱਤਾ ਹੈ ਅਤੇ ਮਿਤੀ 20.01.2023 ਦੇ ਫੈਸਲੇ ਅਨੁਸਾਰ ਮੁੜ ਪ੍ਰੀਖਿਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।

Naib Tahsidars

The post ਪੰਜਾਬ ਸਰਕਾਰ ਵਲੋਂ ਨਾਇਬ ਤਹਿਸੀਦਾਰਾਂ ਦਾ ਭਰਤੀ ਨੋਟਿਸ ਰੱਦ, ਮੁੜ ਕਾਰਵਾਈ ਜਾਵੇਗੀ ਪ੍ਰੀਖਿਆ appeared first on TheUnmute.com - Punjabi News.

Tags:
  • breaking-news
  • naib-tehsidars-recruitment
  • news
  • ppsc
  • ppsc-exam
  • ppsc-naib-tehsidars-recruitment-exam

ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਝਾਰਖੰਡ ਦੇ CM ਹੇਮੰਤ ਸੋਰੇਨ, SGPC ਨੇ ਕੀਤਾ ਸਨਮਾਨਿਤ

Wednesday 08 February 2023 07:49 AM UTC+00 | Tags: amritsar breaking-news cm-hemant-soren jharkhand-cm news punjab-news sachkhand-sri-darbar-sahib sikh

ਚੰਡੀਗੜ੍ਹ, 8 ਫਰਵਰੀ 2023: ਅੱਜ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren) ਨੇ ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ | ਇਸ ਮੌਕੇ ਝਾਰਖੰਡ ਦੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵੀ ਮੌਜੂਦ ਰਹੇ | ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਨ ਕੀਤਾ ਅਤੇ ਫੇਰ ਐਸਜੀਪੀਸੀ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ |

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren) ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਆ ਕੇ ਉਹਨਾਂ ਦੇ ਮਨ ਨੂੰ ਇੱਕ ਵੱਖਰੀ ਸ਼ਾਂਤੀ ਮਿਲੀ ਹੈ| ਉਨ੍ਹਾਂ ਕਿਹਾ ਕਿ ਪਰਿਵਾਰਿਕ ਕੰਮ ਲਈ ਉਹ ਅੰਮ੍ਰਿਤਸਰ ਪਹੁੰਚੇ ਸਨ, ਅਤੇ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਹਨ ਅਤੇ ਰਾਜਨੀਤਿਕ ਸਵਾਲ ਪੁੱਛਣ ‘ਤੇ ਉਨ੍ਹਾਂ ਨੇ ਸਵਾਲਾਂ ਦੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ | ਉਨ੍ਹਾਂ ਕਿਹਾ ਕਿ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਹਨ, ਕਿਸੇ ਵੀ ਤਰੀਕੇ ਦੀ ਰਾਜਨੀਤੀ ਗੱਲਬਾਤ ਨਹੀਂ ਕਰਨਗੇ |

The post ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਝਾਰਖੰਡ ਦੇ CM ਹੇਮੰਤ ਸੋਰੇਨ, SGPC ਨੇ ਕੀਤਾ ਸਨਮਾਨਿਤ appeared first on TheUnmute.com - Punjabi News.

Tags:
  • amritsar
  • breaking-news
  • cm-hemant-soren
  • jharkhand-cm
  • news
  • punjab-news
  • sachkhand-sri-darbar-sahib
  • sikh

ਚੰਡੀਗੜ੍ਹ, 8 ਫਰਵਰੀ 2023: 15 ਫਰਵਰੀ ਨੂੰ ਹਰਿਆਣਾ-ਦਿੱਲੀ ਸਰਹੱਦ ‘ਤੇ ਸੋਨੀਪਤ ਨੇੜੇ ਸੜਕ ਹਾਦਸੇ ‘ਚ ਮਾਰੇ ਗਏ ਫਿਲਮ ਅਦਾਕਾਰ ਦੀਪ ਸਿੱਧੂ (Deep Sidhu) ਦੀ ਮੌਤ ਨੂੰ ਇਕ ਸਾਲ ਹੋ ਜਾਵੇਗਾ। ਹਾਦਸੇ ਦੇ ਸਮੇਂ ਦੀਪ ਸਿੱਧੂ ਦੇ ਨਾਲ ਕਾਰ ‘ਚ ਮੌਜੂਦ ਉਸਦੀ ਮਹਿਲਾ ਮਿੱਤਰ ਰੀਨਾ ਰਾਏ ਨੇ ਕਈ ਖ਼ੁਲਾਸੇ ਕੀਤੇ ਹਨ। ਰੀਨਾ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪਾ ਕੇ ਦੀਪ ਸਿੱਧੂ ਦੀ ਪਤਨੀ ਅਤੇ ਪਰਿਵਾਰ ‘ਤੇ ਕਈ ਗੰਭੀਰ ਦੋਸ਼ ਲਗਾਏ ਹਨ।

ਰੀਨਾ ਰਾਏ ਨੇ ਕਿਹਾ ਕਿ ਜਿਸ ਹਾਦਸੇ ਵਿੱਚ ਦੀਪ ਸਿੱਧੂ (Deep Sidhu) ਦੀ ਮੌਤ ਹੋਈ ਹੈ, ਉਸ ਵਿੱਚ ਕਿਸੇ ਕਿਸਮ ਦੀ ਕੋਈ ਸਾਜ਼ਿਸ਼ ਨਹੀਂ ਸੀ। ਦੀਪ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਹਾਦਸੇ ਪਿੱਛੇ ਸਾਜ਼ਿਸ਼ ਦਾ ਨਾਂ ਦੇ ਕੇ ਗੁੰਮਰਾਹ ਕੀਤਾ ਗਿਆ। ਦੀਪ ਉਸ ਸਮੇਂ ਗੱਡੀ ਚਲਾ ਰਿਹਾ ਸੀ। ਲੰਬੇ ਸਮੇਂ ਤੋਂ ਇਹ ਪ੍ਰਚਾਰ ਕੀਤਾ ਗਿਆ ਸੀ ਕਿ ਸਾਜ਼ਿਸ਼ ਦੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਸੱਚਾਈ ਇਹ ਹੈ ਕਿ ਕੋਈ ਜਾਂਚ ਨਹੀਂ ਹੋਈ। ਉਸ ਨੇ ਦੀਪ ਦੇ ਭਰਾ ਮਨਦੀਪ ਨੂੰ ਵੀ ਦੱਸਿਆ ਕਿ ਇਹ ਇਕ ਸਾਧਾਰਨ ਹਾਦਸਾ ਸੀ।

ਰੀਨਾ ਰਾਏ ਨੇ ਦੱਸਿਆ ਕਿ ਉਸ ਦਾ ਦੀਪ ਸਿੱਧੂ ਨਾਲ 2018 ਤੋਂ ਸਬੰਧ ਸੀ। ਦੋਵਾਂ ਦਾ ਸਤੰਬਰ 2022 ਵਿੱਚ ਵਿਆਹ ਹੋਣਾ ਸੀ, ਪਰ ਸ਼ਾਇਦ ਰੱਬ ਨੂੰ ਇਹ ਮਨਜ਼ੂਰ ਨਹੀਂ ਸੀ। ਦੀਪ ਉਸਨੂੰ ਛੱਡ ਗਿਆ ਹੈ, ਪਰ ਉਹ ਹਮੇਸ਼ਾ ਉਸਦੇ ਦਿਲ ਵਿੱਚ ਰਹੇਗਾ, ਰੀਨਾ ਨੇ ਦੱਸਿਆ ਕਿ ਦੀਪ ਸਿੱਧੂ 2011 ਤੋਂ ਆਪਣੀ ਪਤਨੀ ਤੋਂ ਵੱਖ ਹੋ ਗਿਆ ਸੀ।

ਉਨ੍ਹਾਂ ਦੀ ਪਤਨੀ ਰਾਂਚੀ ‘ਚ ਰਹਿੰਦੀ ਹੈ, ਜਦਕਿ ਦੀਪ ਸਿੱਧੂ ਮੁੰਬਈ ‘ਚ ਰਹਿੰਦਾ ਸੀ। ਸਾਲ 2019 ‘ਚ ਦੋਵਾਂ ਵਿਚਾਲੇ ਵੱਖ ਹੋਣ ਦਾ ਸਮਝੌਤਾ ਵੀ ਹੋਇਆ ਸੀ। ਦੋਵਾਂ ਦਾ ਤਲਾਕ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਸੀ ਅਤੇ ਜਿਸਦਾ ਫੈਸਲਾ ਆਉਣਾ ਬਾਕੀ ਸੀ। ਦੋਵਾਂ ਨੇ ਤੈਅ ਕੀਤਾ ਸੀ ਕਿ ਤਲਾਕ ਤੋਂ ਬਾਅਦ ਉਹ ਵਿਆਹ ਕਰਨਗੇ।

ਰੀਨਾ ਰਾਏ ਨੇ ਦੱਸਿਆ ਕਿ ਜਦੋਂ ਹਾਦਸਾ ਵਾਪਰਿਆ ਤਾਂ ਉਹ ਪਿਛਲੀ ਸੀਟ ‘ਤੇ ਸੌਂ ਰਹੀ ਸੀ। ਜਦੋਂ ਕਾਰ ਦੀ ਟੱਕਰ ਹੋਈ ਤਾਂ ਉਸ ਦੀ ਅੱਖ ਖੁੱਲ੍ਹ ਗਈ। ਹਾਦਸੇ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ। ਉੱਥੇ ਹੀ ਰੀਨਾ ਨੇ ਦੱਸਿਆ ਕਿ ਉਸ ਨੇ ਦੀਪ ਦੇ ਭਰਾ ਮਨਦੀਪ, ਦੋਸਤ ਸਿਮਰ ਅਤੇ ਡਰਾਈਵਰ ਟੋਨੀ ਨੂੰ ਪੁੱਛਿਆ ਕਿ ਦੀਪ ਕਿੱਥੇ ਹੈ, ਪਰ ਉਨ੍ਹਾਂ ਵਲੋਂ ਜਾਣਕਾਰੀ ਨਹੀਂ ਦਿੱਤੀ ਗਈ।

The post ਅਦਾਕਾਰ ਦੀਪ ਸਿੱਧੂ ਦੀ ਮਹਿਲਾ ਮਿੱਤਰ ਨੇ ਸੜਕ ਹਾਦਸੇ ‘ਚ ਸਿੱਧੂ ਦੀ ਮੌਤ ਬਾਰੇ ਕੀਤੇ ਵੱਡੇ ਖ਼ੁਲਾਸੇ appeared first on TheUnmute.com - Punjabi News.

Tags:
  • breaking-news
  • deep-sidhu
  • news
  • reena-rai

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਪੰਚਾਇਤ ਸਕੱਤਰ ਗ੍ਰਿਫਤਾਰ

Wednesday 08 February 2023 08:47 AM UTC+00 | Tags: breaking-news bribe-news corruption dasuwal news panchayat-secretary-arrested panchayat-secretary-hardyal-singh punjab punjab-vigilance-bureau tarn-taran

ਚੰਡੀਗੜ੍ਹ, 8 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ, ਜ਼ਿਲ੍ਹਾ ਤਰਨਤਾਰਨ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ਪਿੰਡ ਦਾਸੂਵਾਲ, ਜਿਲਾ ਤਰਨਤਾਰਨ ਨੂੰ ਉਸ ਦੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੰਚਾਇਤ ਸਕੱਤਰ ਖਿਲਾਫ਼ ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼ਾਂ ਸਬੰਧੀ ਵਿਜੀਲੈਂਸ ਜਾਂਚ ਦੀ ਪੜਤਾਲ ਉਪਰੰਤ ਇਹ ਕੇਸ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨਾਂ ਅੱਗੇ ਦੱਸਿਆ ਕਿ ਵਿਜੀਲੈਂਸ ਜਾਂਚ ਦੌਰਾਨ ਇਸ ਬਾਰੇ ਸਾਲਾਂ ਦੀ ਮਿਥੀ ਹੋਈ ਮਿਆਦ ਦੌਰਾਨ ਉਸਦੀ ਕੁੱਲ ਆਮਦਨ 47,65,188 ਰੁਪਏ ਸੀ ਅਤੇ ਕੁੱਲ ਖਰਚਾ 1,06,98,926 ਰੁਪਏ ਪਾਇਆ ਗਿਆ। ਇਸ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚੈਕ ਪੀਰੀਅਡ ਦੌਰਾਨ ਪ੍ਰਾਪਤ ਹੋਈ ਆਮਦਨ ਦੇ ਮੁਕਾਬਲੇ ਮੁਲਜ਼ਮ ਵੱਲੋਂ ਕੀਤੇ ਗਏ ਕੁੱਲ ਖਰਚੇ ਵਿੱਚ 59,33,738 ਰੁਪਏ ਦਾ ਵੱਧ ਖਰਚਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਹਰਦਿਆਲ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਗਈ ਹੈ।

The post ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਪੰਚਾਇਤ ਸਕੱਤਰ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • bribe-news
  • corruption
  • dasuwal
  • news
  • panchayat-secretary-arrested
  • panchayat-secretary-hardyal-singh
  • punjab
  • punjab-vigilance-bureau
  • tarn-taran

ਈਡੀ ਵਲੋਂ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਕਾਰੋਬਾਰੀ ਗੌਤਮ ਮਲਹੋਤਰਾ ਗ੍ਰਿਫਤਾਰ

Wednesday 08 February 2023 08:58 AM UTC+00 | Tags: aam-aadmi-party arvind-kejriwal breaking-news cbi company-oasis-group delhi-liquor-policy-case delhi-news ed gautam-malhotra gautam-malhotra-arrested news nws oasis-group punjabi-news punjab-news

ਚੰਡੀਗੜ੍ਹ, 8 ਫਰਵਰੀ 2023: ਗੌਤਮ ਮਲਹੋਤਰਾ (Gautam Malhotra) ਨੂੰ ਅੱਜ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਧਿਕਾਰੀ ਨੇ ਦੱਸਿਆ ਕਿ ਈਡੀ ਨੇ ਦਿੱਲੀ ਦੀ ਆਬਕਾਰੀ ਨੀਤੀ ਵਿੱਚ “ਬੇਨਿਯਮੀਆਂ” ਨਾਲ ਜੁੜੇ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫਤਾਰ ਕੀਤਾ ਹੈ।

ਗੌਤਮ ਮਲਹੋਤਰਾ (Gautam Malhotra) ਸ਼ਰਾਬ ਬਣਾਉਣ ਵਾਲੀ ਵੱਡੀ ਕੰਪਨੀ ਓਏਸਿਸ ਗਰੁੱਪ ਦਾ ਡਾਇਰੈਕਟਰ ਹੈ ਅਤੇ ਸਾਬਕਾ ਵਿਧਾਇਕ (ਸ਼੍ਰੋਮਣੀ ਅਕਾਲੀ ਦਲ) ਦੀਪਕ ਮਲਹੋਤਰਾ ਦਾ ਪੁੱਤਰ ਹੈ। ਉਸ ‘ਤੇ ਗੈਰ-ਕਾਨੂੰਨੀ ਪੈਸਾ ਟਰਾਂਸਫਰ ਕਰਨ ਅਤੇ ਅਪਰਾਧ ਦੀ ਕਮਾਈ ਕਰਨ ਦੇ ਇਲਾਵਾ ਕਾਰਟਲਾਈਜ਼ੇਸ਼ਨ ਵਿਚ ਭੂਮਿਕਾ ਨਿਭਾਉਣ ਦਾ ਵੀ ਦੋਸ਼ ਹੈ।

ਇਸਦੇ ਨਾਲ ਹੀ ਇੱਕ ਚਾਰਟਰਡ ਅਕਾਊਂਟੈਂਟ ਜੋ ਪਹਿਲਾਂ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਨਾਲ ਕੰਮ ਕਰ ਚੁੱਕਾ ਹੈ, ਉਸਨੂੰ ਵੀ ਸੀਬੀਆਈ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀਬੀਆਈ ਨੇ ਦਾਅਵਾ ਕੀਤਾ ਹੈ ਕਿ ‘ਸਾਊਥ ਗਰੁੱਪ’ ਵਜੋਂ ਜਾਣੀ ਜਾਂਦੀ ਇੱਕ ਲਾਬੀ ਦੀ ਮਿਲੀਭੁਗਤ ਅਤੇ ਰਿਸ਼ਵਤ ਨਾਲ ਦਿੱਲੀ ਦੀ ਐਕਸਾਈਜ਼ ਡਿਊਟੀ ਨੀਤੀ ਨੂੰ ਸੋਧਣ ਦੌਰਾਨ ਬੇਨਿਯਮੀਆਂ ਕੀਤੀਆਂ ਗਈਆਂ ਸਨ।

The post ਈਡੀ ਵਲੋਂ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਕਾਰੋਬਾਰੀ ਗੌਤਮ ਮਲਹੋਤਰਾ ਗ੍ਰਿਫਤਾਰ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • cbi
  • company-oasis-group
  • delhi-liquor-policy-case
  • delhi-news
  • ed
  • gautam-malhotra
  • gautam-malhotra-arrested
  • news
  • nws
  • oasis-group
  • punjabi-news
  • punjab-news

ਕੌਮੀ ਇਨਸਾਫ਼ ਮੋਰਚੇ ਦੇ ਜੱਥੇ ਵਲੋਂ ਬੈਰੀਕੈਡ ਲੰਘਣ ਦੀ ਕੋਸ਼ਿਸ਼, ਪੁਲਿਸ ਨੇ ਕੀਤਾ ਲਾਠੀਚਾਰਜ

Wednesday 08 February 2023 09:28 AM UTC+00 | Tags: breaking-news chandigarh chandigarh-border chandigarh-police news protest-news punjab-police qaumi-insaf-morcha qaumi-insaf-morcha-news the-unmute-breaking-news

ਚੰਡੀਗੜ੍ਹ, 8 ਫਰਵਰੀ 2023: ਕੌਮੀ ਇਨਸਾਫ਼ ਮੋਰਚੇ (Qaumi Insaf Morcha) ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਤੇਜ਼ ਕਰ ਦਿੱਤਾ ਹੈ | ਇਸ ਦੌਰਾਨ ਜੱਥੇ ਦੇ ਆਗੂਆਂ ਅਤੇ ਮੁੱਖ ਮੰਤਰੀ ਦੇ ਓਐੱਸਡੀ ਵਿਚਾਲੇ ਹੋਈ ਗੱਲਬਾਤ ਤੋਂ ਜੱਥੇ ਦੇ ਆਗੂਆਂ ਸੰਤੁਸ਼ਟ ਨਹੀਂ ਹੋਏ, ਅਤੇ ਮੰਗ ਪੱਤਰ ਦੇਣ ਲਈ ਮੁੱਖ ਮੰਤਰੀ ਦੀ ਰਿਹਾਇਸ ਵੱਲ ਚੱਲ ਪਏ | ਇਸ ਦੌਰਾਨ ਪੁਲਿਸ ਨੇ ਬੈਰੀਕੈਡ ਲਗਾ ਕੇ ਰੋਕਣ ਦੀ ਕੋਸ਼ਿਸ ਕੀਤੀ |

ਇਸ ਮੌਕੇ ਕੌਮੀ ਇਨਸਾਫ਼ ਮੋਰਚੇ (Qaumi Insaf Morcha) ਦੇ ਜੱਥੇ ਦੇ ਕੁੱਝ ਲੋਕਾਂ ਵਲੋਂ ਬੈਰੀਕੇਡ ਤੋੜਨ ਦੀ ਕੋਸਿਸ਼ ਕੀਤੀ ਗਈ।ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਹਲਕਾ ਲਾਠੀਚਾਰਜ ਕਰ ਦਿੱਤਾ ਅਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ ਹਨ । ਜਿਕਰਯੋਗ ਹੈ ਕਿ ਪਹਿਲਾਂ ਦੋ ਜੱਥੇ ਆਪਣੀ ਗ੍ਰਿਫਤਾਰੀ ਦੇਣ ਲਈ ਆਏ ਸਨ | ਅੱਜ ਕੌਮੀ ਇਨਸਾਫ਼ ਮੋਰਚੇ ਦਾ ਇਕ ਹੋਰ ਜੱਥਾ ਗ੍ਰਿਫਤਾਰੀ ਦੇਣ ਲਈ ਆਇਆ

The post ਕੌਮੀ ਇਨਸਾਫ਼ ਮੋਰਚੇ ਦੇ ਜੱਥੇ ਵਲੋਂ ਬੈਰੀਕੈਡ ਲੰਘਣ ਦੀ ਕੋਸ਼ਿਸ਼, ਪੁਲਿਸ ਨੇ ਕੀਤਾ ਲਾਠੀਚਾਰਜ appeared first on TheUnmute.com - Punjabi News.

Tags:
  • breaking-news
  • chandigarh
  • chandigarh-border
  • chandigarh-police
  • news
  • protest-news
  • punjab-police
  • qaumi-insaf-morcha
  • qaumi-insaf-morcha-news
  • the-unmute-breaking-news

ਸਰਕਾਰੀ ਵਿਭਾਗਾਂ 'ਚ ਪ੍ਰੀ-ਪੇਡ ਸਮਾਰਟ ਮੀਟਰ ਹੋਣਗੇ ਲਾਜ਼ਮੀ, PSPCL ਵੱਲੋਂ ਨੋਟਿਸ ਜਾਰੀ

Wednesday 08 February 2023 09:41 AM UTC+00 | Tags: aam-aadmi-party bhagwant-mann breaking-news harbhajan-singh-eto news pre-paid pre-paid-smart-meters pspcl punjab punjab-government punjab-state-power-corporation-limited the-unmute-news

ਚੰਡੀਗੜ੍ਹ, 8 ਫਰਵਰੀ 2023: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਸਰਕਾਰੀ ਵਿਭਾਗਾਂ ਨੂੰ ਪ੍ਰੀ-ਪੇਡ ਸਮਾਰਟ ਮੀਟਰ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਜੇਕਰ ਸਰਕਾਰੀ ਵਿਭਾਗ ਅਜਿਹਾ ਨਹੀਂ ਕਰਨਗੇ ਤਾਂ ਬਿਜਲੀ ਸਪਲਾਈ ਕੱਟ ਦਿੱਤੀ ਜਾਵੇਗੀ। ਪਾਵਰ ਕਾਮ ਵਿਭਾਗ ਨੇ ਇਸ ਸਬੰਧੀ ਸੂਬੇ ਦੇ 53000 ਸਰਕਾਰੀ ਵਿਭਾਗਾਂ ਨੂੰ ਨੋਟਿਸ ਭੇਜ ਕੇ ਹੁਕਮ ਜਾਰੀ ਕਰ ਦਿੱਤੇ ਹਨ।

ਜਾਰੀ ਹੁਕਮਾਂ ਅਨੁਸਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (PSPCL)  ਵਿੱਚ ਮੌਜੂਦਾ ਅਤੇ ਨਵੇਂ ਸਰਕਾਰੀ ਕੁਨੈਕਸ਼ਨਾਂ ਲਈ 1 ਮਾਰਚ, 2023 ਤੋਂ 45 ਕੇਵੀਏ ਤੱਕ ਦੀ ਕੰਟਰੈਕਟ ਡਿਮਾਂਡ ਲਈ ਸਮਾਰਟ ਪ੍ਰੀ-ਪੇਡ ਮੀਟਰ ਲਾਜ਼ਮੀ ਹੋਣਗੇ। ਪ੍ਰੀ-ਪੇਡ ਮੀਟਰਿੰਗ ਲਈ, ਖਪਤਕਾਰਾਂ ਨੂੰ ਭਵਿੱਖ ਵਿੱਚ ਬਿਜਲੀ ਦੀ ਖਪਤ ਲਈ ਅਗਾਊਂ ਭੁਗਤਾਨ ਕਰਨਾ ਪਵੇਗਾ।

 

The post ਸਰਕਾਰੀ ਵਿਭਾਗਾਂ ‘ਚ ਪ੍ਰੀ-ਪੇਡ ਸਮਾਰਟ ਮੀਟਰ ਹੋਣਗੇ ਲਾਜ਼ਮੀ, PSPCL ਵੱਲੋਂ ਨੋਟਿਸ ਜਾਰੀ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • harbhajan-singh-eto
  • news
  • pre-paid
  • pre-paid-smart-meters
  • pspcl
  • punjab
  • punjab-government
  • punjab-state-power-corporation-limited
  • the-unmute-news

ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਪੰਜਾਬ ਸਰਕਾਰ ਖਰਚੇਗੀ 16 ਕਰੋੜ ਰੁਪਏ

Wednesday 08 February 2023 09:53 AM UTC+00 | Tags: aam-aadmi-party aap-mla-dr-inderbir-singh-nijhar amritsar-city breaking-news cm-bhagwant-mann news punjab punjabi-news punjab-news

ਚੰਡੀਗੜ੍ਹ, 8 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ (Amritsar city) ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 16 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇੰਡੀਆ ਗੇਟ ਤੋਂ ਰੇਲਵੇ ਸਟੇਸ਼ਨ ਤੱਕ ਜੀ.ਟੀ. ਰੋਡ ਦੀ ਰੀ-ਕੰਡੀਸ਼ਨਿੰਗ ਅਤੇ ਡਿਵੈਲਪਮੈਂਟ ਲਈ ਤਕਰੀਬਨ 15 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਸੁੰਦਰੀਕਰਨ ਲਈ ਸੀਮਿੰਟ ਆਧਾਰਿਤ ਪੇਂਟ ਨਾਲ ਪੁਲਾਂ ਦੀ ਪੇਂਟਿੰਗ ‘ਤੇ ਲਗਭਗ 48 ਲੱਖ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਕਬੀਰ ਪਾਰਕ ਐਕਸਟੈਂਸ਼ਨ ਸਕੀਮ ਵਿੱਚ ਫੁੱਟਪਾਥ ਦੀ ਮੁਰੰਮਤ ਅਤੇ ਸੜਕ ਸੁਰੱਖਿਆ ਚਿੰਨ੍ਹ ਅਤੇ ਵਿਸ਼ੇਸ਼ਤਾਵਾਂ ਦੀ ਸਪਲਾਈ/ਨਿਰਮਾਣ ਲਈ ਕ੍ਰਮਵਾਰ 25 ਲੱਖ ਰੁਪਏ ਅਤੇ 49 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੇਂਦਰ ਦੇ ਕਿਨਾਰਿਆਂ, ਕਰਬ ਸਟੋਨ, ਸਟਰੀਟ ਲਾਈਟ ਦੇ ਖੰਭਿਆਂ ਅਤੇ ਗੈਂਟਰੀਆਂ ਆਦਿ ਦੀ ਮੁਰੰਮਤ ਅਤੇ ਪੇਂਟਿੰਗ ਲਈ ਲਗਭਗ 49 ਲੱਖ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਵੱਡੀ ਅਬਾਦੀ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਮਿਲੇਗਾ। ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ| ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

The post ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਪੰਜਾਬ ਸਰਕਾਰ ਖਰਚੇਗੀ 16 ਕਰੋੜ ਰੁਪਏ appeared first on TheUnmute.com - Punjabi News.

Tags:
  • aam-aadmi-party
  • aap-mla-dr-inderbir-singh-nijhar
  • amritsar-city
  • breaking-news
  • cm-bhagwant-mann
  • news
  • punjab
  • punjabi-news
  • punjab-news

ਪਾਕਿਸਤਾਨ ਸਰਕਾਰ ਨੇ ਭਾਰਤ ਆ ਰਹੇ 190 ਹਿੰਦੂਆਂ ਨੂੰ ਵਾਹਗਾ ਬਾਰਡਰ 'ਤੇ ਰੋਕਿਆ

Wednesday 08 February 2023 10:03 AM UTC+00 | Tags: breaking-news dr-s-jaishankar government-of-india hindus india news pakistan-government pakistani-hindus pm-shahbaz-sharif punjab-news the-unmute-breaking-news wagha-border

ਚੰਡੀਗੜ੍ਹ, 8 ਫਰਵਰੀ 2023: ਪਾਕਿਸਤਾਨ (Pakistan) ਵਿੱਚ ਹਿੰਦੂਆਂ (Hindus) ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਪਾਕਿਸਤਾਨ ਵਿੱਚ ਹਿੰਦੂ ਕੁੜੀਆਂ ਨੂੰ ਅਗਵਾ ਕਰਕੇ ਉਨ੍ਹਾਂ ਨਾਲ ਬਲਾਤਕਾਰ ਕਰਨਾ ਅਤੇ ਜਬਰੀ ਧਰਮ ਪਰਿਵਰਤਨ ਕਰਨਾ ਆਮ ਗੱਲ ਹੋ ਗਈ ਹੈ। ਹਿੰਦੂ ਮੰਦਰਾਂ ਵਿੱਚ ਭੰਨਤੋੜ ਦੀਆਂ ਕਈ ਘਟਨਾਵਾਂ ਵੀ ਸਾਹਮਣੇ ਆ ਚੁੱਕੀਆਂ ਹਨ।

ਇਸ ਦੌਰਾਨ ਪਾਕਿਸਤਾਨ ਸਰਕਾਰ ਨੇ ਵੀ ਹਿੰਦੂਆਂ (Hindus) ਨਾਲ ਦੋਗਲਾ ਮਾਪਦੰਡ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵੱਡੀ ਗਿਣਤੀ ‘ਚ ਪਾਕਿਸਤਾਨੀ ਹਿੰਦੂ ਭਾਰਤ ਆਉਣਾ ਚਾਹੁੰਦੇ ਹਨ ਪਰ ਪਾਕਿਸਤਾਨ ਸਰਕਾਰ ਉਨ੍ਹਾਂ ਨੂੰ ਰੋਕ ਰਹੀ ਹੈ। ਇਕ ਰਿਪੋਰਟ ਮੁਤਾਬਕ ਪਾਕਿਸਤਾਨ ਸਰਕਾਰ ਨੇ 190 ਹਿੰਦੂਆਂ ਨੂੰ ਵਾਹਗਾ ਬਾਰਡਰ ‘ਤੇ ਰੋਕ ਲਿਆ ਹੈ। ਉਨ੍ਹਾਂ ਨੂੰ ਭਾਰਤ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਹਿੰਦੂ ਪਰਿਵਾਰ ਅਕਸਰ ਧਾਰਮਿਕ ਯਾਤਰਾ ਦੇ ਨਾਂ ‘ਤੇ ਵੀਜ਼ਾ ਲੈਂਦੇ ਹਨ ਅਤੇ ਫਿਰ ਲੰਬੇ ਸਮੇਂ ਲਈ ਭਾਰਤ ‘ਚ ਰਹਿੰਦੇ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਸਿੰਧ ਸੂਬੇ ਦੇ ਵੱਡੀ ਗਿਣਤੀ ਹਿੰਦੂ ਭਾਰਤ ਆਉਣਾ ਚਾਹੁੰਦੇ ਹਨ ਪਰ ਪਾਕਿਸਤਾਨ (Pakistan) ਸਰਕਾਰ ਇਸ ਦੀ ਇਜਾਜ਼ਤ ਨਹੀਂ ਦੇ ਰਹੀ ਹੈ। ਕਈ ਲੋਕਾਂ ਨੂੰ ਵਾਹਗਾ ਬਾਰਡਰ ‘ਤੇ ਰੋਕ ਲਿਆ ਗਿਆ ਹੈ। ਪਾਕਿਸਤਾਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਵੀਜ਼ਾ ਲਈ ਅਪਲਾਈ ਕਰਨ ਵਾਲੇ ਲੋਕ ਭਾਰਤ ਜਾਣ ਦਾ ਸਪੱਸ਼ਟ ਕਾਰਨ ਨਹੀਂ ਦੱਸ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਵਿੱਚ 22 ਲੱਖ 10 ਹਜ਼ਾਰ ਤੋਂ ਵੱਧ ਹਿੰਦੂ ਰਹਿੰਦੇ ਹਨ। ਦੇਸ਼ ਦੀ ਕੁੱਲ ਆਬਾਦੀ ਦਾ 1.18 ਫੀਸਦੀ ਹਿੰਦੂ ਹਨ। ਪਾਕਿਸਤਾਨ ਵਿਚ ਘੱਟ ਗਿਣਤੀਆਂ ਦੀ ਹਾਲਤ ਕਾਫੀ ਖਰਾਬ ਹੋ ਚੁੱਕੀ ਹੈ।

The post ਪਾਕਿਸਤਾਨ ਸਰਕਾਰ ਨੇ ਭਾਰਤ ਆ ਰਹੇ 190 ਹਿੰਦੂਆਂ ਨੂੰ ਵਾਹਗਾ ਬਾਰਡਰ ‘ਤੇ ਰੋਕਿਆ appeared first on TheUnmute.com - Punjabi News.

Tags:
  • breaking-news
  • dr-s-jaishankar
  • government-of-india
  • hindus
  • india
  • news
  • pakistan-government
  • pakistani-hindus
  • pm-shahbaz-sharif
  • punjab-news
  • the-unmute-breaking-news
  • wagha-border

ਦਿੱਲੀ ਪੁਲਿਸ ਨੇ ਮਹਿਬੂਬਾ ਮੁਫ਼ਤੀ ਤੇ ਉਨ੍ਹਾਂ ਦੇ ਕਾਰਕੁਨਾਂ ਨੂੰ ਹਿਰਾਸਤ 'ਚ ਲਿਆ

Wednesday 08 February 2023 10:22 AM UTC+00 | Tags: breaking-news delhi delhi-police former-chief-minister-of-jammu-and-kashmir india jammu-and-kashmir jantar-mantar mehbooba-mufti news parliament. parliament-of-india punjab-news railway-bhawan-delhi the-unmute-breaking-news

ਚੰਡੀਗੜ੍ਹ, 8 ਫਰਵਰੀ 2023: ਦਿੱਲੀ ਪੁਲਿਸ (Delhi Police) ਨੇ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ (Mehbooba Mufti) ਨੂੰ ਜੰਮੂ-ਕਸ਼ਮੀਰ ਵਿੱਚ ਚੱਲ ਰਹੇ ਕਬਜ਼ੇ ਵਿਰੋਧੀ ਮੁਹਿੰਮ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਸੰਸਦ ਵੱਲ ਮਾਰਚ ਕੱਢਣ ਤੋਂ ਰੋਕ ਦਿੱਤਾ। ਮਹਿਬੂਬਾ ਨੇ ਪਾਰਟੀ ਵਰਕਰਾਂ ਦੇ ਨਾਲ ਰੇਲਵੇ ਭਵਨ ਤੋਂ ਸੰਸਦ ਤੱਕ ਮਾਰਚ ਕਰਨ ਦੀ ਯੋਜਨਾ ਬਣਾਈ ਸੀ।

ਮਹਿਬੂਬਾ ਮੁਫ਼ਤੀ (Mehbooba Mufti) ਵਿਰੋਧੀ ਪਾਰਟੀਆਂ ਨੂੰ ਜੰਮੂ-ਕਸ਼ਮੀਰ ਪ੍ਰਸ਼ਾਸਨ ਦੀ ਬੁਲਡੋਜ਼ਰ ਨੀਤੀ ਬਾਰੇ ਦੱਸਣਾ ਚਾਹੁੰਦੀ ਸੀ। ਦਿੱਲੀ ਪੁਲਿਸ (Delhi Police) ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਜੰਤਰ-ਮੰਤਰ ਲਿਜਾਇਆ ਗਿਆ।

ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਅਸੀਂ ਵਿਰੋਧੀ ਪਾਰਟੀਆਂ ਅਤੇ ਕੇਂਦਰ ਸਰਕਾਰ ਨੂੰ ਜੰਮੂ-ਕਸ਼ਮੀਰ ‘ਚ ਵੱਡੇ ਪੱਧਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਦੱਸਣ ਆਏ ਸੀ। ਉਨ੍ਹਾਂ ਨੇ ਕਿਹਾ ਕਿ ਮੈਂ ਹੇਰਾਂ ਹਨ ਕਿ “ਜੇ ਅਸੀਂ ਸੰਸਦ ਨਹੀਂ ਜਾ ਸਕਦੇ ਤਾਂ ਸਾਨੂੰ ਕਿੱਥੇ ਜਾਣਾ ਚਾਹੀਦਾ ਹੈ। ਕੀ ਸਰਕਾਰ ਚਾਹੁੰਦੀ ਹੈ ਕਿ ਅਸੀਂ ਸੰਯੁਕਤ ਰਾਸ਼ਟਰ ਵਿੱਚ ਸਾਡੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਈਏ ।
ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਕਾਨੂੰਨ ਦਾ ਰਾਜ ਨਹੀਂ ਹੈ ਅਤੇ ਅਸੀਂ ਆਪਣੇ ਦਿਲ ਦੀ ਗੱਲ ਕਹਿਣ ਦਿੱਲੀ ਆਏ ਹਾਂ। ਇੱਥੇ ਤਾਂ ਇੰਝ ਜਾਪਦਾ ਹੈ ਕਿ ਆਮ ਜਨਤਾ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਹੈ।

The post ਦਿੱਲੀ ਪੁਲਿਸ ਨੇ ਮਹਿਬੂਬਾ ਮੁਫ਼ਤੀ ਤੇ ਉਨ੍ਹਾਂ ਦੇ ਕਾਰਕੁਨਾਂ ਨੂੰ ਹਿਰਾਸਤ ‘ਚ ਲਿਆ appeared first on TheUnmute.com - Punjabi News.

Tags:
  • breaking-news
  • delhi
  • delhi-police
  • former-chief-minister-of-jammu-and-kashmir
  • india
  • jammu-and-kashmir
  • jantar-mantar
  • mehbooba-mufti
  • news
  • parliament.
  • parliament-of-india
  • punjab-news
  • railway-bhawan-delhi
  • the-unmute-breaking-news

CBI ਦੀ ਰਿਪੋਰਟ ਤੋਂ ਬਾਅਦ ਦਿੱਲੀ LG ਨੇ ਮਨੀਸ਼ ਸਿਸੋਦੀਆ 'ਤੇ ਮੁਕੱਦਮਾ ਚਲਾਉਣ ਦੀ ਮੰਗੀ ਇਜਾਜ਼ਤ

Wednesday 08 February 2023 10:43 AM UTC+00 | Tags: aam-aadmi-party arvind-kejriwal breaking-news delhi delhi-lieutenant-governor-vinay-kumar-saxena enews lg-vinay-kumar-saxena manish-sisodia punjab-government punjab-news the-unmute-breaking-news vigilance-department vigilance-department-delhi vinay-kumar-saxena

ਚੰਡੀਗੜ੍ਹ, 8 ਫਰਵਰੀ 2023: ਸੀਬੀਆਈ ਨੇ ਦਿੱਲੀ ਸਰਕਾਰ ਵੱਲੋਂ ਗਠਿਤ ਫੀਡਬੈਕ ਯੂਨਿਟ ਸਬੰਧੀ ਆਪਣੀ ਰਿਪੋਰਟ ਵਿਜੀਲੈਂਸ ਵਿਭਾਗ ਨੂੰ ਸੌਂਪ ਦਿੱਤੀ ਹੈ। ਇਸ ਮੁਤਾਬਕ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ‘ਤੇ ਵਿਰੋਧੀ ਪਾਰਟੀਆਂ ਦੀ ਜਾਸੂਸੀ ਕਰਨ ਦੇ ਦੋਸ਼ ਲੱਗੇ ਹਨ। ਹੁਣ ਸੀਬੀਆਈ ਇਸ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਇਜਾਜ਼ਤ ਚਾਹੁੰਦੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੰਨਿਆ ਜਾ ਰਿਹਾ ਹੈ ਕਿ ਇਸੇ ਲਈ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਗ੍ਰਹਿ ਮੰਤਰਾਲੇ ਰਾਹੀਂ ਮਨੀਸ਼ ਸਿਸੋਦੀਆ (Manish Sisodia) ‘ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਮੰਗੀ ਹੈ।

ਜਾਣਕਾਰੀ ਮੁਤਾਬਕ ਦਿੱਲੀ ਸਰਕਾਰ ਨੇ ਫੀਡਬੈਕ ਯੂਨਿਟ ਦਾ ਗਠਨ ਕੀਤਾ ਸੀ ਜਿਸ ਦਾ ਕੰਮ ਹਰ ਵਿਭਾਗ ‘ਤੇ ਨਜ਼ਰ ਰੱਖਣਾ ਸੀ। ਸਰਕਾਰ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦਾ ਮਕਸਦ ਵਿਭਾਗਾਂ ਦੇ ਭ੍ਰਿਸ਼ਟਾਚਾਰ ‘ਤੇ ਨਜ਼ਰ ਰੱਖਣਾ ਹੈ। ਹਾਲਾਂਕਿ ਬਾਅਦ ‘ਚ ਸਰਕਾਰ ‘ਤੇ ਦੋਸ਼ ਲਗਾਇਆ ਗਿਆ ਕਿ ਇਸ ਜ਼ਰੀਏ ਦਿੱਲੀ ਸਰਕਾਰ ਵਿਰੋਧੀ ਪਾਰਟੀਆਂ ਦੇ ਕੰਮਕਾਜ ‘ਤੇ ਨਜ਼ਰ ਰੱਖ ਰਹੀ ਹੈ। ਬਾਅਦ ਵਿੱਚ ਇਸ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ।

ਹੁਣ ਸੀਬੀਆਈ ਨੇ ਆਪਣੀ ਰਿਪੋਰਟ ਵਿਜੀਲੈਂਸ ਵਿਭਾਗ ਨੂੰ ਸੌਂਪ ਦਿੱਤੀ ਹੈ, ਜਿਸ ਦੇ ਆਧਾਰ 'ਤੇ ਸਿਸੋਦੀਆ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਇਜਾਜ਼ਤ ਮੰਗੀ ਜਾ ਰਹੀ ਹੈ। ਫੀਡਬੈਕ ਯੂਨਿਟ ਸਿਸੋਦੀਆ ਦੇ ਅਧੀਨ ਹੀ ਕੰਮ ਕਰ ਰਹੀ ਸੀ।

The post CBI ਦੀ ਰਿਪੋਰਟ ਤੋਂ ਬਾਅਦ ਦਿੱਲੀ LG ਨੇ ਮਨੀਸ਼ ਸਿਸੋਦੀਆ ‘ਤੇ ਮੁਕੱਦਮਾ ਚਲਾਉਣ ਦੀ ਮੰਗੀ ਇਜਾਜ਼ਤ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • delhi
  • delhi-lieutenant-governor-vinay-kumar-saxena
  • enews
  • lg-vinay-kumar-saxena
  • manish-sisodia
  • punjab-government
  • punjab-news
  • the-unmute-breaking-news
  • vigilance-department
  • vigilance-department-delhi
  • vinay-kumar-saxena

RSR ਰੂਟ ਰਾਹੀਂ ਕੋਲੇ ਦੀ ਢੋਆ-ਢੁਆਈ ਦਾ ਫੈਸਲਾ ਗਲਤ, ਪੰਜਾਬ 'ਤੇ ਪਵੇਗਾ ਵਾਧੂ ਵਿੱਤੀ ਬੋਝ: 'ਆਪ'

Wednesday 08 February 2023 11:31 AM UTC+00 | Tags: aam-aadmi-party aap breaking-news coal-supply coal-supply-in-punjab malwinder-kang news punjab-government rail-ship-rail the-unmute-breaking-news the-unmute-latest-update transport-coal

ਚੰਡੀਗੜ੍ਹ, 8 ਫਰਵਰੀ 2023: ਆਮ ਆਦਮੀ ਪਾਰਟੀ (AAP) ਨੇ ਪੰਜਾਬ ਸਰਕਾਰ ਨੂੰ ਡਾਇਰੈਕਟ ਮੋਡ ਦੀ ਬਜਾਏ ਰੇਲ-ਸ਼ਿਪ-ਰੇਲ (ਆਰਐਸਆਰ) ਫਾਰਮੂਲੇ ਰਾਹੀਂ ਕੋਲਾ ਅਯਾਤ ਕਰਨ ਦੇ ਨਿਰਦੇਸ਼ ਦੇਣ ਲਈ ਕੇਂਦਰ ਦੀ ਆਲੋਚਨਾ ਕਰਦਿਆਂ ਇਸ ਨੂੰ ਤਰਕਹੀਣ ਫੈਸਲਾ ਕਰਾਰ ਦਿੱਤਾ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ 'ਤੇ ਤਿੰਨ ਗੁਣਾ ਹੋਰ ਵਿੱਤੀ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰਾਲੇ ਵੱਲੋਂ ਆਪਣੀ ਘਰੇਲੂ ਕੋਲੇ ਦੀ ਲੋੜ ਨੂੰ ਰੇਲ-ਜਹਾਜ਼-ਰੇਲ ਰਾਹੀਂ ਪੰਜਾਬ ਤੱਕ ਪਹੁੰਚਾਉਣ ਦੇ ਫੈਸਲੇ ਨੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਕਰ ਦਿੱਤਾ ਹੈ।

ਕੰਗ ਨੇ ਭਾਜਪਾ ‘ਤੇ ਅਡਾਨੀ ਸਮੂਹ ਦੇ ਹਿੱਤਾਂ ਦੀ ਰਾਖੀ ਕਰਨ ਦਾ ਦੋਸ਼ ਵੀ ਲਗਾਇਆ ਅਤੇ ਕਿਹਾ ਕਿ ਇਸ ਲਈ ਸਰਕਾਰ ਨੇ ਸਿੱਧੀ ਆਵਾਜਾਈ ਨੂੰ ਅਪਣਾਉਣ ਦੀ ਬਜਾਏ ਦਹੇਜ/ਮੁੰਦਰਾ ਬੰਦਰਗਾਹ ਰਾਹੀਂ ਕੋਲੇ ਦੀ ਢੋਆ-ਢੁਆਈ ਕਰਨ ਦਾ ਫੈਸਲਾ ਕੀਤਾ ਹੈ। ਇਹ ਇੱਕ ਹੋਰ ਸਬੂਤ ਹੈ ਕਿ ਭਾਜਪਾ ਸਿਰਫ਼ ਪੂੰਜੀਵਾਦੀ ਪੱਖੀ ਪਾਰਟੀ ਹੈ ਅਤੇ ਆਮ ਆਦਮੀ ਲਈ ਕੰਮ ਕਰਨ ਦੀ ਬਜਾਏ ਆਪਣੇ ਪੂੰਜੀਵਾਦੀ ਦੋਸਤਾਂ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰਦੀ ਰਹੀ ਹੈ।

‘ਆਪ’ (AAP) ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ ਯਤਨਾਂ ਸਦਕਾ ਪੰਜਾਬ ਦੇ ਲੋਕਾਂ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪਿਛਲੇ ਸਾਲ ਦਸੰਬਰ ਮਹੀਨੇ ਤੋਂ ਪਚਵਾੜਾ ਕੇਂਦਰੀ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਕੀਤੀ ਗਈ ਹੈ। ਪਰ ਇਸ ਨਵੇਂ ਫੈਸਲੇ ਨਾਲ ਰਾਜ ਸਰਕਾਰ ਨੂੰ ਕੋਲੇ ਦੀ ਢੋਆ-ਢੁਆਈ ਲਈ ਘੱਟੋ-ਘੱਟ ਤਿੰਨ ਗੁਣਾ ਵੱਧ ਖਰਚਾ ਅਦਾ ਕਰਨਾ ਪਵੇਗਾ।

ਕੰਗ ਨੇ ਕਿਹਾ ਕਿ ਭਾਜਪਾ ਮਾਨ ਸਰਕਾਰ ਦੇ ਕੰਮਾਂ ਤੋਂ ਤੰਗ ਆ ਚੁੱਕੀ ਹੈ ਅਤੇ ਪੰਜਾਬ ਦੀ ਤਰੱਕੀ ਵਿਚ ਰੁਕਾਵਟ ਪਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ। ਪਰ ‘ਆਪ’ ਸਰਕਾਰ ਪੰਜਾਬ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੀ ਰਹੇਗੀ ਅਤੇ ਸੂਬੇ ਦੇ ਖਿਲਾਫ ਸਾਰੇ ਨਾਪਾਕ ਮਨਸੂਬਿਆਂ ਨੂੰ ਨੰਗਾ ਕਰੇਗੀ |

The post RSR ਰੂਟ ਰਾਹੀਂ ਕੋਲੇ ਦੀ ਢੋਆ-ਢੁਆਈ ਦਾ ਫੈਸਲਾ ਗਲਤ, ਪੰਜਾਬ ‘ਤੇ ਪਵੇਗਾ ਵਾਧੂ ਵਿੱਤੀ ਬੋਝ: ‘ਆਪ’ appeared first on TheUnmute.com - Punjabi News.

Tags:
  • aam-aadmi-party
  • aap
  • breaking-news
  • coal-supply
  • coal-supply-in-punjab
  • malwinder-kang
  • news
  • punjab-government
  • rail-ship-rail
  • the-unmute-breaking-news
  • the-unmute-latest-update
  • transport-coal

ਸਿਹਤ ਸੇਵਾਵਾਂ 'ਚ ਕ੍ਰਾਂਤੀਕਾਰੀ ਬਦਲਾਅ ਕਾਰਨ ਲੋਕਾਂ ਦਾ ਸਰਕਾਰੀ ਹਸਪਤਾਲਾਂ ਪ੍ਰਤੀ ਵਿਸ਼ਵਾਸ ਵਧਿਆ: ਬ੍ਰਮ ਸ਼ੰਕਰ ਜਿੰਪਾ

Wednesday 08 February 2023 11:36 AM UTC+00 | Tags: aam-aadmi-clinics bhagwant-mann brahm-shankar-jimpa breaking-news health-services mohalla-clinics news punjab-government shiromani-akali-dal the-unmute-breaking-news the-unmute-latest-news

ਹੁਸ਼ਿਆਰਪੁਰ, 8 ਫਰਵਰੀ 2023: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਕੀਤੇ ਹਨ। ਇਹੀ ਕਾਰਨ ਹੈ ਕਿ ਹੁਣ ਲੋਕਾਂ ਦਾ ਸਰਕਾਰੀ ਹਸਪਤਾਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ ਅਤੇ ਲੋਕ ਹੁਣ ਪ੍ਰਾਈਵੇਟ ਹਸਪਤਾਲਾਂ ਦੀ ਥਾਂ ਸਰਕਾਰੀ ਹਸਪਤਾਲਾਂ ਨੂੰ ਤਰਜੀਹ ਦੇ ਰਹੇ ਹਨ।

ਉਹ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ ਬਲੱਡ ਬੈਂਕ ਤੇ ਲੈਬਾਰਟਰੀ ਦੇ ਨਵੇਂ ਉਪਕਰਨਾਂ ਨੂੰ ਲੋਕ ਅਰਪਣ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਸਿਵਲ ਹਸਪਤਾਲ ਨੂੰ ਇਹ ਉਪਕਰਨ ਆਈ.ਸੀ.ਆਈ.ਸੀ.ਆਈ. ਬੈਂਕ ਫਾਊਂਡੇਸ਼ਨ ਨੇ ਸਪੋਰਟਿੰਗ ਹੈਲਥ ਕੇਅਰ ਪ੍ਰੋਜੈਕਟ ਤਹਿਤ ਦਿੱਤੇ ਹਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਅਤੇ ਐਸ.ਐਮ.ਓ ਡਾ. ਸਵਾਤੀ ਵੀ ਮੌਜੂਦ ਸਨ।

ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਕਿ ਆਈ.ਸੀ.ਆਈ.ਸੀ.ਆਈ. ਬੈਂਕ ਫਾਊਂਡੇਸ਼ਨ ਵਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਨੂੰ ਬਲੱਡ ਬੈਂਕ ਤੇ ਲੈਬ ਲਈ ਦੋ ਡੋਨਰ ਕਾਊਚ, ਦੋ ਇੰਡੋ ਮੋਟਰ, ਦੋ ਟਿਊਬ ਸੀਲਰ, ਇਕ ਆਟੋਕਲੇਵ, ਦੋ ਸੈਂਟਰੀਫਯੂਗ ਮਸ਼ੀਨ, ਸੀ.ਬੀ.ਸੀ ਅਨਾਲਾਈਜ਼ਰ, ਇਕ ਵਾਟਰ ਡਿਸਟੀਲੇਸ਼ਨ ਯੂਨਿਟ ਭੇਟ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸਿਹਤ ਸੇਵਾਵਾਂ ਦੇ ਸੁਧਾਰ ਲਈ ਸਰਕਾਰ ਦੇ ਨਾਲ-ਨਾਲ ਸਵੈਸੇਵੀ ਸੰਸਥਾਵਾਂ ਅਤੇ ਬੈਂਕਿੰਗ ਖੇਤਰ ਵੀ ਆਪਣਾ ਯੋਗਦਾਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਤੇ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਵਲ ਹਸਪਤਾਲ ਵਿਚ ਰੈਡ ਕਰਾਸ ਸੋਸਾਇਟੀ ਨੂੰ ਨਾਲ ਲੈ ਕੇ ਜਲਦ ਹੀ 24 ਘੰਟੇ ਲਈ ਜਨ ਔਸ਼ਧੀ ਕੇਂਦਰ ਖੋਲਿ੍ਹਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਅਤਿ-ਆਧੁਨਿਕ ਲੈਬਾਰਟਰੀ ਤੇ ਸੀ.ਟੀ ਸਕੈਨ ਦੀ ਸੁਵਿਧਾ ਹੈ, ਜਿਸ ਦਾ ਲੋਕਾਂ ਨੂੰ ਪੂਰਾ ਫਾਇਦਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਸਟਾਫ ਤੇ ਹੋਰ ਕਮੀਆਂ ਨੂੰ ਲੈ ਕੇ ਉਹ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਗੱਲ ਕਰਨਗੇ ਅਤੇ ਇਨ੍ਹਾਂ ਕਮੀਆਂ ਨੂੰ ਵੀ ਜਲਦ ਦੂਰ ਕਰ ਦਿੱਤਾ ਜਾਵੇਗਾ। ਇਸ ਦੌਰਾਨ ਆਈ.ਸੀ.ਆਈ.ਸੀ.ਆਈ. ਬੈਂਕ ਫਾਊਂਡੇਸ਼ਨ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਭਵਿੱਖ ਵਿਚ ਵੀ ਸਿਵਲ ਹਸਪਤਾਲ ਨੂੰ ਹੈਲਥ ਕੇਅਰ ਪ੍ਰੋਜੈਕਟ ਤਹਿਤ ਜ਼ਰੂਰਤ ਅਨੁਸਾਰ ਉਪਕਰਨ ਮੁਹੱਈਆ ਕਰਵਾਉਂਦੇ ਰਹਿਣਗੇ।

ਇਸ ਮੌਕੇ ਬੀ.ਟੀ.ਓ ਡਾ. ਵੈਸ਼ਾਲੀ, ਆਈ.ਸੀ.ਆਈ.ਸੀ.ਆਈ. ਬੈਂਕ ਫਾਊਂਡੇਸ਼ਨ ਦੇ ਸੀਨੀਅਰ ਪ੍ਰੋਗਰਾਮ ਮੈਨੇਜਰ ਸੁਰਿੰਦਰ ਪ੍ਰੋਹਿਤ , ਬ੍ਰਾਂਚ ਮੈਨੇਜਰ ਪੰਕਜ ਡੋਗਰਾ, ਵਿਕਾਸ ਅਫ਼ਸਰ ਗੁਰਵਿੰਦਰ ਸਿੰਘ, ਕਮਿਊਨਿਟੀ ਫੈਸੀਲੀਟੇਟਰ ਸਾਧੂ ਰਾਮ ਅਤੇ ਆਰ.ਐਮ ਫੋਰੈਕਸ ਤੋਂ ਸ਼ਿਵ ਕੁਮਾਰ ਵੀ ਮੌਜੂਦ ਸਨ।

The post ਸਿਹਤ ਸੇਵਾਵਾਂ 'ਚ ਕ੍ਰਾਂਤੀਕਾਰੀ ਬਦਲਾਅ ਕਾਰਨ ਲੋਕਾਂ ਦਾ ਸਰਕਾਰੀ ਹਸਪਤਾਲਾਂ ਪ੍ਰਤੀ ਵਿਸ਼ਵਾਸ ਵਧਿਆ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News.

Tags:
  • aam-aadmi-clinics
  • bhagwant-mann
  • brahm-shankar-jimpa
  • breaking-news
  • health-services
  • mohalla-clinics
  • news
  • punjab-government
  • shiromani-akali-dal
  • the-unmute-breaking-news
  • the-unmute-latest-news

ਅੰਮ੍ਰਿਤਸਰ ਦੇ ਰੈਸਟੋਰੈਂਟ 'ਚ ਹਥਿਆਰਾਂ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 2 ਕਾਬੂ

Wednesday 08 February 2023 11:48 AM UTC+00 | Tags: acp-virinder-singh amritsar amritsar-police amritsars-tasty-bite-restaurant breaking-news crime-news news punjab robbery robbery-at-gunpoint robbery-case the-unmute-breaking-news the-unmute-punjab

ਚੰਡੀਗੜ੍ਹ, 8 ਫਰਵਰੀ 2023: ਅੰਮ੍ਰਿਤਸਰ (Amritsar) ਦੇ ਟੇਸਟੀ ਬਾਈਟ ਰੈਸਟੋਰੈਂਟ ‘ਚ ਦੋ ਦਿਨ ਪਹਿਲਾਂ ਬੰਦੂਕ ਦੀ ਨੋਕ ‘ਤੇ ਲੁੱਟ ਦਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਦੋ ਨੌਜਵਾਨ ਰੈਸਟੋਰੈਂਟ ‘ਚ ਖਾਣਾ ਖਾਣ ਆਉਂਦੇ ਹਨ ਅਤੇ ਬਾਅਦ ‘ਚ ਹਥਿਆਰਾਂ ਦੀ ਨੋਕ ‘ਤੇ ਰੈਸਟੋਰੈਂਟ ਦੇ ਮਾਲਕ ਤੋਂ 1000 ਰੁਪਏ ਲੁੱਟ ਕੇ ਫ਼ਰਾਰ ਹੋ ਜਾਂਦੇ ਹਨ। ਇਸ ਸਾਰੀ ਘਟਨਾ ਦੀ ਵੀਡੀਓ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ।

ਜਿਸ ਤੋਂ ਬਾਅਦ ਇਸ ਘਟਨਾ ਦੀ ਸੂਚਨਾ ਅੰਮ੍ਰਿਤਸਰ (Amritsar) ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ। ਜਾਣਕਾਰੀ ਦਿੰਦਿਆਂ ਏਸੀਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਦੀ ਪਛਾਣ ਕੁਲਵੰਤ ਸਿੰਘ ਉਰਫ ਸਾਜਨ ਪਹਿਲਵਾਨ ਅਤੇ ਸ਼ਸ਼ੀਪਾਲ ਉਰਫ ਮੰਨੂ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਹਥਿਆਰ ਅਤੇ ਲੁੱਟ ਦੀ ਰਕਮ ਵੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

The post ਅੰਮ੍ਰਿਤਸਰ ਦੇ ਰੈਸਟੋਰੈਂਟ ‘ਚ ਹਥਿਆਰਾਂ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 2 ਕਾਬੂ appeared first on TheUnmute.com - Punjabi News.

Tags:
  • acp-virinder-singh
  • amritsar
  • amritsar-police
  • amritsars-tasty-bite-restaurant
  • breaking-news
  • crime-news
  • news
  • punjab
  • robbery
  • robbery-at-gunpoint
  • robbery-case
  • the-unmute-breaking-news
  • the-unmute-punjab

ਹਾਰਦਿਕ ਪੰਡਯਾ ਨੇ ਟੀ-20 ਕਰੀਅਰ ਦੀ ਸਰਵੋਤਮ ਦਰਜਾਬੰਦੀ ਕੀਤੀ ਹਾਸਲ, ਸ਼ੁਭਮਨ ਗਿੱਲ ਤੇ ਅਰਸ਼ਦੀਪ ਨੂੰ ਵੀ ਮਿਲਿਆ ਫ਼ਾਇਦਾ

Wednesday 08 February 2023 12:11 PM UTC+00 | Tags: arshdeep-singh bcci breaking-news hardik-pandya icc iccc-new-rankning icc-t20-rankings indian-all-rounder-hardik-pandya news punjab-news shubman-gill sports-news t20-international-ranking the-unmute-breaking-news the-unmute-punjabi-news

ਚੰਡੀਗੜ੍ਹ, 8 ਫਰਵਰੀ 2023: ਭਾਰਤੀ ਆਲਰਾਊਂਡਰ ਹਾਰਦਿਕ ਪੰਡਯਾ (Hardik Pandya) ਨੂੰ ਤਾਜ਼ਾ ਆਈਸੀਸੀ ਟੀ-20 ਰੈਂਕਿੰਗ ‘ਚ ਕਾਫੀ ਫਾਇਦਾ ਮਿਲਿਆ ਹੈ। ਆਲਰਾਊਂਡਰ ਦੇ ਤੌਰ ‘ਤੇ ਹਾਰਦਿਕ ਨੇ ਆਪਣੇ ਟੀ-20 ਕਰੀਅਰ ਦੀ ਸਰਵੋਤਮ ਦਰਜਾਬੰਦੀ ਹਾਸਲ ਕੀਤੀ ਹੈ। ਹਾਰਦਿਕ ਨੂੰ ਨਿਊਜ਼ੀਲੈਂਡ ਖ਼ਿਲਾਫ਼ ਆਪਣੇ ਸ਼ਾਨਦਾਰ ਪ੍ਰਦਰਸ਼ਨ ਦਾ ਫਾਇਦਾ ਹੋਇਆ ਹੈ ਅਤੇ ਉਹ ਟੀ-20 ਆਈ ‘ਚ ਹਰਫਨਮੌਲਾ ਰੈਂਕਿੰਗ ‘ਚ ਦੂਜੇ ਸਥਾਨ ‘ਤੇ ਪਹੁੰਚ ਗਿਆ ਹੈ।

ਹਾਰਦਿਕ (Hardik Pandya) ਨੇ ਮੋਟੇਰਾ ਵਿੱਚ ਨਿਊਜ਼ੀਲੈਂਡ ਖ਼ਿਲਾਫ਼ 16 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ ਅਤੇ 17 ਗੇਂਦਾਂ ਵਿੱਚ 30 ਦੌੜਾਂ ਦੀ ਪਾਰੀ ਵੀ ਖੇਡੀ। ਇਸ ਤੋਂ ਬਾਅਦ ਉਹ ਟੀ-20 ਆਲਰਾਊਂਡਰ ਰੈਂਕਿੰਗ ‘ਚ ਦੂਜੇ ਸਥਾਨ ‘ਤੇ ਪਹੁੰਚ ਗਿਆ ਹੈ। ਉਨ੍ਹਾਂ ਨੇ ਮੁਹੰਮਦ ਨਬੀ ਨੂੰ ਪਿੱਛੇ ਛੱਡ ਦਿੱਤਾ ਹੈ। ਹਾਰਦਿਕ 250 ਰੇਟਿੰਗ ਅੰਕਾਂ ਨਾਲ ਦੂਜੇ ਸਥਾਨ ‘ਤੇ ਹੈ, ਜੋ ਚੋਟੀ ਦੇ ਰੈਂਕਿੰਗ ਵਾਲੇ ਸ਼ਾਕਿਬ ਅਲ ਹਸਨ ਤੋਂ ਦੋ ਅੰਕ ਦੂਰ ਹੈ।

ਹਾਰਦਿਕ ਤੋਂ ਇਲਾਵਾ ਅਰਸ਼ਦੀਪ ਸਿੰਘ (Arshdeep Singh) ਅਤੇ ਸ਼ੁਭਮਨ ਗਿੱਲ (Shubman Gill) ਨੂੰ ਵੀ ਕਾਫੀ ਫਾਇਦਾ ਹੋਇਆ ਹੈ। ਵਨਡੇ ਰੈਂਕਿੰਗ ‘ਚ ਇੰਗਲੈਂਡ ਦੇ ਖਿਡਾਰੀਆਂ ਨੂੰ ਫਾਇਦਾ ਹੋਇਆ ਹੈ, ਜਿਨ੍ਹਾਂ ਨੇ ਦੱਖਣੀ ਅਫਰੀਕਾ ਖ਼ਿਲਾਫ਼ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ।

23 ਸਾਲਾ ਸ਼ੁਭਮਨ ਗਿੱਲ ਸਿਰਫ਼ ਛੇ ਟੀ-20 ਕੌਮਾਂਤਰੀ ਮੈਚ ਖੇਡ ਕੇ ਟੀ-20 ਕੌਮਾਂਤਰੀ ਬੱਲੇਬਾਜ਼ੀ ਦਰਜਾਬੰਦੀ ਵਿੱਚ 168 ਸਥਾਨਾਂ ਦੀ ਛਾਲ ਮਾਰ ਕੇ 30ਵੇਂ ਸਥਾਨ 'ਤੇ ਪਹੁੰਚ ਗਿਆ ਹੈ। ਭਾਰਤ ਦੇ ਸੂਰਿਆਕੁਮਾਰ ਯਾਦਵ ਬੱਲੇਬਾਜ਼ਾਂ ਵਿੱਚ ਸਿਖਰਲੇ ਸਥਾਨ ਉੱਤੇ ਬਰਕਰਾਰ ਹਨ, ਜਦੋਂ ਕਿ ਅਫਗਾਨਿਸਤਾਨ ਦੇ ਸਪਿੰਨਰ ਰਾਸ਼ਿਦ ਖਾਨ ਚੋਟੀ ਦੇ ਗੇਂਦਬਾਜ਼ਾਂ ਵਿੱਚ ਬਰਕਰਾਰ ਹਨ। ਨਿਊਜ਼ੀਲੈਂਡ ਖ਼ਿਲਾਫ਼ ਸੀਰੀਜ਼ ‘ਚ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਵੀ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ ਮੋਟੇਰਾ ‘ਚ 16 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਉਹ ਅੱਠ ਸਥਾਨਾਂ ਦੇ ਫਾਇਦੇ ਨਾਲ 13ਵੇਂ ਸਥਾਨ ‘ਤੇ ਪਹੁੰਚ ਗਿਆ ਹੈ।

The post ਹਾਰਦਿਕ ਪੰਡਯਾ ਨੇ ਟੀ-20 ਕਰੀਅਰ ਦੀ ਸਰਵੋਤਮ ਦਰਜਾਬੰਦੀ ਕੀਤੀ ਹਾਸਲ, ਸ਼ੁਭਮਨ ਗਿੱਲ ਤੇ ਅਰਸ਼ਦੀਪ ਨੂੰ ਵੀ ਮਿਲਿਆ ਫ਼ਾਇਦਾ appeared first on TheUnmute.com - Punjabi News.

Tags:
  • arshdeep-singh
  • bcci
  • breaking-news
  • hardik-pandya
  • icc
  • iccc-new-rankning
  • icc-t20-rankings
  • indian-all-rounder-hardik-pandya
  • news
  • punjab-news
  • shubman-gill
  • sports-news
  • t20-international-ranking
  • the-unmute-breaking-news
  • the-unmute-punjabi-news

WTC Final: ਭਾਰਤ-ਆਸਟ੍ਰੇਲੀਆ ਵਿਚਾਲੇ ਹੋ ਸਕਦੈ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ

Wednesday 08 February 2023 12:20 PM UTC+00 | Tags: australia australia-vs-india breaking-news cricket-news icc-world-test-championship ind-vs-aus-test-matches news sports test-match test-series

ਚੰਡੀਗੜ੍ਹ, 8 ਫਰਵਰੀ 2023: ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ (World Test Championship) ਦੇ ਦੂਜੇ ਪੜਾਅ ਦਾ ਫਾਈਨਲ 7 ਤੋਂ 11 ਜੂਨ ਤੱਕ ਇੰਗਲੈਂਡ ਦੇ ਓਵਲ ਮੈਦਾਨ ਵਿੱਚ ਖੇਡਿਆ ਜਾਵੇਗਾ। ਆਈਸੀਸੀ ਨੇ ਇਸ ਮੈਚ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਮੀਂਹ ਜਾਂ ਕਿਸੇ ਹੋਰ ਕਾਰਨ ਖੇਡ ਖਰਾਬ ਹੋਣ ਦੀ ਸੂਰਤ ਵਿੱਚ 12 ਜੂਨ ਨੂੰ ਰਾਖਵਾਂ ਦਿਨ ਰੱਖਿਆ ਗਿਆ ਹੈ। ਨਿਊਜ਼ੀਲੈਂਡ ਨੇ ਟੈਸਟ ਚੈਂਪੀਅਨਸ਼ਿਪ ਦੇ ਪਹਿਲੇ ਫਾਈਨਲ ਵਿੱਚ ਭਾਰਤ ( India) ਨੂੰ ਅੱਠ ਵਿਕਟਾਂ ਨਾਲ ਹਰਾਇਆ ਸੀ । ਇਹ ਮੈਚ ਇੰਗਲੈਂਡ ਦੇ ਸਾਊਥੈਂਪਟਨ ‘ਚ ਖੇਡਿਆ ਗਿਆ ਸੀ ।

ਵਿਸ਼ਵ ਟੈਸਟ ਚੈਂਪੀਅਨਸ਼ਿਪ (World Test Championship) ਦੇ ਅੰਕ ਸੂਚੀ ਦੇ ਅਨੁਸਾਰ, ਆਸਟਰੇਲੀਆ (Australia) ਅਤੇ ਭਾਰਤ ਦੀਆਂ ਟੀਮਾਂ ਫਾਈਨਲ ਵਿੱਚ ਪਹੁੰਚਣ ਦੀਆਂ ਮਜ਼ਬੂਤ ​​ਦਾਅਵੇਦਾਰ ਹਨ। ਹਾਲਾਂਕਿ ਦੱਖਣੀ ਅਫਰੀਕਾ ਅਤੇ ਸ਼੍ਰੀਲੰਕਾ ਦੀਆਂ ਟੀਮਾਂ ਵੀ ਫਾਈਨਲ ਦੀ ਦੌੜ ‘ਚ ਹਨ ਪਰ ਇਨ੍ਹਾਂ ਦੋਵਾਂ ਟੀਮਾਂ ਦਾ ਫਾਈਨਲ ‘ਚ ਪਹੁੰਚਣ ਦਾ ਰਸਤਾ ਕਾਫੀ ਮੁਸ਼ਕਿਲ ਹੈ।

Dates of ICC World Test Championship 2023 final announced; match to be  played at the Oval in London

image:icc

ਟੈਸਟ ਚੈਂਪੀਅਨਸ਼ਿਪ ਦੇ ਮੌਜੂਦਾ ਚੱਕਰ ‘ਚ ਆਸਟ੍ਰੇਲੀਆ 75.56 ਫੀਸਦੀ ਅੰਕਾਂ ਨਾਲ ਨੌਂ ਟੀਮਾਂ ਦੀ ਅੰਕ ਸੂਚੀ ‘ਚ ਸਿਖਰ ‘ਤੇ ਹੈ। ਇਸ ਤੋਂ ਬਾਅਦ ਭਾਰਤ 58.93 ਫੀਸਦੀ ਅੰਕਾਂ ਨਾਲ ਦੂਜੇ ਸਥਾਨ ‘ਤੇ ਹੈ। ਦੋਵੇਂ ਟੀਮਾਂ 9 ਫਰਵਰੀ ਤੋਂ ਨਾਗਪੁਰ ‘ਚ ਸ਼ੁਰੂ ਹੋਣ ਵਾਲੀ ਚਾਰ ਮੈਚਾਂ ਦੀ ਟੈਸਟ ਸੀਰੀਜ਼ ‘ਚ ਆਹਮੋ-ਸਾਹਮਣੇ ਹੋਣਗੀਆਂ ਅਤੇ ਇਸ ਸੀਰੀਜ਼ ਦਾ ਨਤੀਜਾ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਖੇਡਣ ਵਾਲੀਆਂ ਟੀਮਾਂ ਦੇ ਨਾਂ ਤੈਅ ਕਰੇਗਾ।

The post WTC Final: ਭਾਰਤ-ਆਸਟ੍ਰੇਲੀਆ ਵਿਚਾਲੇ ਹੋ ਸਕਦੈ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ appeared first on TheUnmute.com - Punjabi News.

Tags:
  • australia
  • australia-vs-india
  • breaking-news
  • cricket-news
  • icc-world-test-championship
  • ind-vs-aus-test-matches
  • news
  • sports
  • test-match
  • test-series

ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ 'ਭੰਗੀ ਚੋਅ' ਨੂੰ ਕੂੜਾ ਮੁਕਤ ਕਰਨ ਦੀ ਮੁਹਿੰਮ ਸ਼ੁਰੂ

Wednesday 08 February 2023 12:26 PM UTC+00 | Tags: bhangi-chow brahm-shankar-jimpa breaking-news clean hoshiarpur news punjab-government punjab-news the-unmute-breaking-news the-unmute-punjabi-news

ਚੰਡੀਗੜ੍ਹ, 8 ਫਰਵਰੀ 2023: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ੁਰੂ ਕੀਤੇ ਉਪਰਾਲੇ ਦੇ ਪਹਿਲੇ ਪੜਾਅ ਵਿਚ ਭੰਗੀ ਚੋਅ (Bhangi Chow) ਤੇ ਉਸ ਦੇ ਆਸ-ਪਾਸ ਨੂੰ ਸਾਫ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਭੰਗੀ ਚੋਅ ਉਹ ਏਰੀਆ ਹੈ ਜਿਥੋਂ ਲੋਕ ਹਿਮਾਚਲ ਅਤੇ ਹੋਰ ਜ਼ਿਲ੍ਹਿਆਂ ਨੂੰ ਜਾਣ ਲਈ ਗੁਜ਼ਰਦੇ ਹਨ ਪਰ ਕੂੜੇ ਦੇ ਢੇਰਾਂ ਕਾਰਨ ਸ਼ਹਿਰ ਦਾ ਅਕਸ ਇਥੋਂ ਗੁਜ਼ਰਨ ਵਾਲਿਆਂ ਸਾਹਮਣੇ ਬਹੁਤ ਖਰਾਬ ਜਾਂਦਾ ਹੈ।

ਨਗਰ ਨਿਗਮ ਹੁਸ਼ਿਆਰਪੁਰ ਵਲੋਂ ਜੰਗੀ ਪੱਧਰ 'ਤੇ ਭੰਗੀ ਚੋਅ (Bhangi Chow) ਨੂੰ ਸਾਫ ਕਰਨ ਦੀ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੀ ਕਾਮਯਾਬੀ ਲਈ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਖੁਦ ਚੋਅ ਦੀ ਸਫਾਈ ਕਰਕੇ ਅਤੇ ਪੌਦਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਹ ਸਫਾਈ ਮੁਹਿੰਮ 24 ਫਰਵਰੀ ਤੱਕ ਚੱਲੇਗੀ।

ਹੁਸ਼ਿਆਰਪੁਰ ਦੇ ਧੋਬੀ ਘਾਟ ਚੌਕ 'ਤੇ ਆਪਣੇ ਸੰਬੋਧਨ ਦੌਰਾਨ ਜਿੰਪਾ ਨੇ ਕਿਹਾ ਕਿ 15 ਦਿਨਾਂ ਤੱਕ ਚੱਲਣ ਵਾਲੀ ਇਸ ਮੁਹਿੰਮ ਤੋਂ ਬਾਅਦ ਸ਼ਹਿਰ ਦੇ ਬਾਕੀ ਹਿੱਸਿਆਂ ਵਿਚ ਵੀ ਲੋਕਾਂ ਦੀ ਹਿੱਸੇਦਾਰੀ ਨਾਲ ਇਸ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਦੇਸ਼ ਦੇ ਸਾਫ਼-ਸੁਥਰੇ ਸ਼ਹਿਰਾਂ ਦੀ ਸ਼੍ਰੇਣੀ ਵਿਚ ਸ਼ਾਮਿਲ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਜਿੰਪਾ ਨੇ ਇਸ ਗੱਲ 'ਤੇ ਸੰਤੁਸ਼ਟੀ ਪ੍ਰਗਟਾਈ ਕਿ ਸਫ਼ਾਈ ਮੁਹਿੰਮ ਦੇ ਪਹਿਲੇ ਦਿਨ ਹੀ ਸਾਕਾਰਾਤਮਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਸ਼ਹਿਰ ਦੇ ਐਨ.ਜੀ.ਓਜ਼ ਅਤੇ ਆਮ ਜਨਤਾ ਵਲੋਂ ਇਸ ਮੁਹਿੰਮ ਵਿਚ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੁਹਿੰਮ ਵਿਚ ਨਗਰ ਨਿਗਮ, ਵਣ ਵਿਭਾਗ, ਡਰੇਨੇਜ ਵਿਭਾਗ, ਬੀ.ਐਸ.ਐਫ. ਖੜਕਾਂ ਦੇ ਵਲੰਟੀਅਰ, ਐਨ.ਐਸ.ਐਸ. ਵਲੰਟੀਅਰ, ਸਿਵਲ ਸੋਸਾਇਟੀਆਂ ਅਤੇ ਐਨ.ਜੀ.ਓਜ਼ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।

The post ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ 'ਭੰਗੀ ਚੋਅ' ਨੂੰ ਕੂੜਾ ਮੁਕਤ ਕਰਨ ਦੀ ਮੁਹਿੰਮ ਸ਼ੁਰੂ appeared first on TheUnmute.com - Punjabi News.

Tags:
  • bhangi-chow
  • brahm-shankar-jimpa
  • breaking-news
  • clean
  • hoshiarpur
  • news
  • punjab-government
  • punjab-news
  • the-unmute-breaking-news
  • the-unmute-punjabi-news

ਪੰਜਾਬ ਸਰਕਾਰ ਨੇ ਧਰਤੀ ਹੇਠਲੇ ਪਾਣੀ ਸਬੰਧੀ ਅਥਾਰਟੀ ਦੀਆਂ ਨਵੀਆਂ ਹਦਾਇਤਾਂ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ

Wednesday 08 February 2023 12:38 PM UTC+00 | Tags: aam-aadmi-party breaking-news cm-bhagwant-mann ground-water news punjab punjab-news punjab-water-resources-department the-unmute-punjab the-unmute-punjabi-news

ਚੰਡੀਗੜ੍ਹ, 8 ਫਰਵਰੀ 2023: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਯੂ.ਆਰ.ਡੀ.ਏ.) ਵੱਲੋਂ ਜਾਰੀ ਨਵੀਆਂ ਹਦਾਇਤਾਂ ਲਾਗੂ ਕਰਨ ਲਈ ਪੰਜਾਬ ਸਰਕਾਰ (Punjab Government) ਵੱਲੋਂ ਜਲ ਸਰੋਤ ਵਿਭਾਗ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਦੀ ਅਗਵਾਈ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਂਦੀ ਹੈ ਜਦਕਿ ਕਾਰਜਕਾਰੀ ਇੰਜੀਨੀਅਰ (ਜਲ ਸਰੋਤ) ਮੈਂਬਰ ਸਕੱਤਰ ਹਨ।

ਇਸ ਕਮੇਟੀ ਦੇ ਮੈਂਬਰਾਂ ਵਿੱਚ ਜਲ ਸਰੋਤ ਨਾਲ ਸਬੰਧਤ ਸਮੂਹ ਜ਼ਿਲ੍ਹਾ ਪੱਧਰੀ ਅਧਿਕਾਰੀ ਜਿਵੇਂ ਨਗਰ ਨਿਗਮ ਦੇ ਕਮਿਸ਼ਨਰ, ਮਿਉਂਸਪਲ ਕਮੇਟੀ ਦੇ ਕਾਰਜਕਾਰੀ ਅਧਿਕਾਰੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਮੰਡਲ ਭੂਮੀ ਰੱਖਿਆ ਅਫ਼ਸਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਅਫ਼ਸਰ ਸ਼ਾਮਲ ਹਨ।

ਪੰਜਾਬ ਸਰਕਾਰ (Punjab Government) ਵੱਲੋਂ ਬੁਲਾਰੇ ਨੇ ਅੱਜ ਇੱਥੇ ਜਾਣਕਾਰੀ ਦੱਸਿਆ ਕਿ ਅਥਾਰਟੀ ਅਤੇ ਜਲ ਸਰੋਤ ਵਿਭਾਗ ਨੇ ਧਰਤੀ ਹੇਠਲੇ ਪਾਣੀ ਸਬੰਧੀ ਨਵੀਆਂ ਹਦਾਇਤਾਂ ਲਾਗੂ ਕਰਨ ਬਾਰੇ ਜਾਣਕਾਰੀ ਦੇਣ ਵਾਸਤੇ ਜ਼ਿਲਾ ਪੱਧਰੀ ਕਮੇਟੀਆਂ ਦੇ ਸਮੂਹ ਮੈਂਬਰ ਸਕੱਤਰਾਂ (ਕਾਰਜਕਾਰੀ ਇੰਜੀਨੀਅਰਾਂ) ਨਾਲ ਪਲੇਠੀ ਮੀਟਿੰਗ ਕੀਤੀ।

ਇਨ੍ਹਾਂ ਕਮੇਟੀਆਂ ਵੱਲੋਂ 1 ਫ਼ਰਵਰੀ, 2023 ਤੋਂ ਭੂਮੀਗਤ ਪਾਣੀ ਦੇ ਖਰਚਿਆਂ ਦਾ ਭੁਗਤਾਨ ਕਰਨ ਵਾਲੇ ਬਿਨਾਂ ਛੋਟ ਵਾਲੇ ਸਾਰੇ ਉਪਭੋਗਤਾਵਾਂ ਲਈ ਇਹਨਾਂ ਨਿਰਦੇਸ਼ਾਂ ਨੂੰ ਲਾਗੂ ਕੀਤਾ ਗਿਆ ਹੈ। ਹਾਲਾਂਕਿ ਉਪਭੋਗਤਾਵਾਂ ਨੂੰ ਭੂਮੀਗਤ ਪਾਣੀ ਕੱਢਣ ਦੀ ਇਜਾਜ਼ਤ ਲਈ ਅਰਜ਼ੀ ਦੇਣ ਵਾਸਤੇ 3 ਮਹੀਨੇ ਜਾਂ ਇਸ ਤੋਂ ਵੱਧ ਦਾ ਸਮਾਂ ਦਿੱਤਾ ਗਿਆ ਹੈ, ਫਿਰ ਵੀ ਉਨ੍ਹਾਂ ਨੂੰ 1 ਫ਼ਰਵਰੀ, 2023 ਤੋਂ ਹੀ ਖਰਚਿਆਂ ਦਾ ਭੁਗਤਾਨ ਕਰਨਾ ਹੋਵੇਗਾ। ਇਸ ਸਬੰਧੀ ਵੇਰਵੇ ਅਥਾਰਟੀ ਦੀ ਵੈੱਬਸਾਈਟ https://pwrda.org ‘ਤੇ ਦਿੱਤੇ ਗਏ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਉਪਭੋਗਤਾ ਨੇ ਲੋੜੀਂਦੀਆਂ ਵਿਸ਼ੇਸ਼ਤਾਵਾਂ ਵਾਲਾ ਪਾਣੀ ਦਾ ਮੀਟਰ ਲਗਾਇਆ ਹੈ ਜਾਂ ਨਹੀਂ, ਇਸ ਸਬੰਧੀ ਜਾਂਚ ਕਰਨ ਲਈ ਕਮੇਟੀਆਂ ਅਚਨਚੇਤੀ ਨਿਰੀਖਣ ਕਰਨਗੀਆਂ। 1500 ਕਿਊਬਿਕ ਮੀਟਰ ਪ੍ਰਤੀ ਮਹੀਨਾ ਤੋਂ ਘੱਟ ਭੂਮੀਗਤ ਪਾਣੀ ਕੱਢਣ ਵਾਲੇ ਛੋਟੇ ਉਪਭੋਗਤਾ ਮਕੈਨੀਕਲ ਵਾਟਰ ਮੀਟਰ ਲਗਾ ਸਕਦੇ ਹਨ, ਜਦਕਿ 1500 ਕਿਊਬਿਕ ਮੀਟਰ ਪ੍ਰਤੀ ਮਹੀਨਾ ਤੋਂ ਵੱਧ ਭੂਮੀਗਤ ਪਾਣੀ ਕੱਢਣ ਵਾਲੇ ਸਾਰੇ ਉਪਭੋਗਤਾਵਾਂ ਨੂੰ ਟੈਲੀਮੈਟਰੀ ਨਾਲ ਇੱਕ ਡਿਜ਼ੀਟਲ ਵਾਟਰ ਮੀਟਰ ਲਗਾਉਣਾ ਹੋਵੇਗਾ। ਅਥਾਰਟੀ ਵੱਲੋਂ ਆਪਣਾ ਆਨਲਾਈਨ ਪੋਰਟਲ ਸਥਾਪਤ ਕੀਤਾ ਜਾ ਰਿਹਾ ਹੈ ਜੋ ਜਲਦ ਹੀ ਕਾਰਜਸ਼ੀਲ ਹੋ ਜਾਵੇਗਾ ਅਤੇ ਇਸ ਨਾਲ ਟੈਲੀਮੈਟਰੀ ਵਾਲੇ ਸਾਰੇ ਡਿਜ਼ੀਟਲ ਵਾਟਰ ਮੀਟਰ ਆਪਣੇ ਆਪ ਹੀ ਵਾਟਰ ਮੀਟਰ ਰੀਡਿੰਗ ਅਥਾਰਟੀ ਦੇ ਆਨਲਾਈਨ ਪੋਰਟਲ ਨੂੰ ਭੇਜੇ ਜਾ ਸਕਣਗੇ।

ਕਮੇਟੀ ਉਪਭੋਗਤਾ ਦੁਆਰਾ ਜਮ੍ਹਾਂ ਕਰਵਾਈਆਂ ਜਲ ਸੰਭਾਲ ਸਕੀਮਾਂ ਦਾ ਨਿਰੀਖਣ ਵੀ ਕਰੇਗੀ। ਅਥਾਰਟੀ ਵੱਲੋਂ ਨਿਰੀਖਣ ਅਤੇ ਪ੍ਰਵਾਨਗੀ ਉਪਰੰਤ ਜਲ ਸੰਭਾਲ ਕਰਨ ਵਾਲਾ ਉਪਭੋਗਤਾ 2.50 ਰੁਪਏ ਪ੍ਰਤੀ ਕਿਊਬਿਕ ਮੀਟਰ ਦੇ ਬਰਾਬਰ ਜਲ ਸੰਭਾਲ ਕ੍ਰੈਡਿਟ ਦਾ ਹੱਕਦਾਰ ਹੋਵੇਗਾ। ਜਲ ਸੰਭਾਲ ਸਕੀਮਾਂ ਉਪਭੋਗਤਾ ਦੀ ਇਮਾਰਤ ਦੇ ਅੰਦਰ ਜਾਂ ਬਾਹਰ ਹੋ ਸਕਦੀਆਂ ਹਨ। ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਨੇ ਸਾਰੇ ਕਾਰਜਕਾਰੀ ਇੰਜਨੀਅਰਾਂ ਨੂੰ ਹਦਾਇਤ ਕੀਤੀ ਕਿ ਉਹ ਅਥਾਰਟੀ ਦੀਆਂ ਨਵੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਆਪਣੀ ਮਹੀਨਾਵਾਰ ਪ੍ਰਗਤੀ ਰਿਪੋਰਟ ਭੇਜਣ।

The post ਪੰਜਾਬ ਸਰਕਾਰ ਨੇ ਧਰਤੀ ਹੇਠਲੇ ਪਾਣੀ ਸਬੰਧੀ ਅਥਾਰਟੀ ਦੀਆਂ ਨਵੀਆਂ ਹਦਾਇਤਾਂ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • ground-water
  • news
  • punjab
  • punjab-news
  • punjab-water-resources-department
  • the-unmute-punjab
  • the-unmute-punjabi-news

ਪੁਲਿਸ ਅਧਿਕਾਰੀਆਂ 'ਤੇ ਡਿਊਟੀ ਦੌਰਾਨ ਸੋਸ਼ਲ ਮੀਡੀਆ ਦੀ ਵਰਤੋਂ ਕਰਨ 'ਤੇ ਲਾਈ ਪਾਬੰਦੀ

Wednesday 08 February 2023 12:48 PM UTC+00 | Tags: breaking-news news police-department-of-uttar-pradesh police-officers social-media social-media-policy up-police up-social-media-policy uttar-pardesh

ਚੰਡੀਗੜ੍ਹ, 8 ਫਰਵਰੀ 2023: ਵੱਖ-ਵੱਖ ਦੇਸ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਪੁਲਿਸ ਵਿਭਾਗ ਵਿੱਚ ਸੋਸ਼ਲ ਮੀਡੀਆ (Social Media) ਨੀਤੀ ਲਾਗੂ ਕੀਤੀ ਗਈ ਹੈ। ਇਸ ‘ਚ ਸਭ ਤੋਂ ਖਾਸ ਗੱਲ ਇਹ ਹੈ ਕਿ ਪੁਲਿਸ ਅਧਿਕਾਰੀਆਂ ‘ਤੇ ਸਰਕਾਰੀ ਕੰਮ ਜਾਂ ਡਿਊਟੀ ਦੌਰਾਨ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਇਹ ਪਾਬੰਦੀ ਕਾਂਸਟੇਬਲ ਤੋਂ ਲੈ ਕੇ ਆਈਪੀਐਸ ਅਧਿਕਾਰੀ ਤੱਕ ਲਾਗੂ ਕੀਤੀ ਗਈ ਹੈ।

ਇਸ ਤੋਂ ਇਲਾਵਾ ਵਰਦੀ ਵਿੱਚ ਡਿਊਟੀ ਕਰਦੇ ਸਮੇਂ ਵਰਦੀ ਵਿੱਚ ਰੀਲਾਂ ਬਣਾਉਣ, ਬਿਨਾਂ ਕਿਸੇ ਕਾਰਨ ਚੈਟਿੰਗ ਜਾਂ ਫੋਟੋਆਂ ਪੋਸਟ ਕਰਨ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਉੱਤਰ ਪ੍ਰਦੇਸ਼ ਵਿੱਚ ਇਸ ਨੀਤੀ ਨੂੰ ਲਾਗੂ ਕਰਨ ਤੋਂ ਪਹਿਲਾਂ ਨਾ ਸਿਰਫ਼ ਵੱਖ-ਵੱਖ ਸੰਸਥਾਵਾਂ ਨਾਲ ਓਪੀਨੀਅਨ ਪੋਲ ਕਰਵਾਏ ਗਏ ਸਨ, ਸਗੋਂ ਸੂਬਿਆਂ ਦੇ ਨਾਲ-ਨਾਲ ਵੱਖ-ਵੱਖ ਦੇਸ਼ਾਂ ਦੇ ਸੋਸ਼ਲ ਮੀਡੀਆ (Social Media) ਨਿਯਮਾਂ ਦਾ ਵੀ ਅਧਿਐਨ ਕੀਤਾ ਗਿਆ ਸੀ। ਡੀਜੀਪੀ ਉੱਤਰ ਪ੍ਰਦੇਸ਼ ਨੇ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਇਸ ਦੀ ਗੰਭੀਰਤਾ ਨਾਲ ਪਾਲਣਾ ਕੀਤੀ ਜਾਵੇ, ਖਾਸ ਕਰਕੇ ਜ਼ਿਲ੍ਹਾ ਪੱਧਰ ‘ਤੇ।

The post ਪੁਲਿਸ ਅਧਿਕਾਰੀਆਂ ‘ਤੇ ਡਿਊਟੀ ਦੌਰਾਨ ਸੋਸ਼ਲ ਮੀਡੀਆ ਦੀ ਵਰਤੋਂ ਕਰਨ ‘ਤੇ ਲਾਈ ਪਾਬੰਦੀ appeared first on TheUnmute.com - Punjabi News.

Tags:
  • breaking-news
  • news
  • police-department-of-uttar-pradesh
  • police-officers
  • social-media
  • social-media-policy
  • up-police
  • up-social-media-policy
  • uttar-pardesh

ਅੰਮ੍ਰਿਤਸਰ 'ਚ ਚਾਇਨਾ ਡੋਰ ਦੀ ਲਪੇਟ 'ਚ ਆਈ ਕੌਮਾਂਤਰੀ ਖਿਡਾਰਨ ਲਵਪ੍ਰੀਤ ਕੌਰ, ਕੱਟੀ ਗਈ ਜ਼ੁਬਾਨ

Wednesday 08 February 2023 01:08 PM UTC+00 | Tags: aam-aadmi-party amritsar breaking-news china-dor lovepreet-kaur news punjab-police

ਅੰਮ੍ਰਿਤਸਰ 08 ਫ਼ਰਵਰੀ 2023: ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਚਾਈਨਾ ਡੋਰ (China Dor) ਵੇਚਣ ਅਤੇ ਖਰੀਦਣ ਲਈ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ, ਉਥੇ ਹੀ ਇਹ ਚਾਈਨਾ ਡੋਰ ਕਈ ਪਰਿਵਾਰਾਂ ਲਈ ਕਹਿਰ ਬਣ ਰਹੀ ਹੈ | ਬੇਸ਼ੱਕ ਪੁਲਿਸ ਵੱਲੋਂ ਬਹੁਤ ਸਾਰੇ ਚਾਇਨਾ ਡੋਰ ਦੇ ਗੱਟੂ ਜ਼ਬਤ ਕਰਕੇ ਉਨ੍ਹਾਂ ਦੇ ਵੇਚਣ ਵਾਲਿਆਂ ਖ਼ਿਲਾਫ਼ ਵੀ ਮਾਮਲੇ ਦਰਜ ਕੀਤੇ ਗਏ ਸਨ ਲੇਕਿਨ ਚਾਈਨਾ ਡੋਰ ਫਿਰ ਵੀ ਧੜੱਲੇ ਨਾਲ ਵਿਕਦੀ ਰਹੀ ਹੈ |

ਇੱਕ ਹੋਰ ਤਾਜ਼ਾ ਮਾਮਲਾ ਅੰਮ੍ਰਿਤਸਰ ਦੀ ਰਹਿਣ ਵਾਲੀ ਕੌਮਾਂਤਰੀ ਖਿਡਾਰੀ ਲਵਪ੍ਰੀਤ ਕੌਰ (Lovepreet Kaur) ਦੇ ਸੁਪਨਿਆਂ ‘ਤੇ ਇਸ ਚਾਈਨਾ ਡੋਰ ਨੇ ਮਾਰੂ ਵਾਰ ਕੀਤਾ ਹੈ | ਅੰਮ੍ਰਿਤਸਰ ਦੇ ਵੇਰਕਾ ਦੀ ਰਹਿਣ ਵਾਲੀ ਲਵਪ੍ਰੀਤ ਕੌਰ ਹੁਣ ਖਾਮੋਸ਼ ਹੋ ਗਈ ਹੈ | ਇਸ ਹੋਣਹਾਰ ਕੌਮਾਂਤਰੀ ਖਿਡਾਰਨ ਤੋਂ ਚਾਈਨਾ ਡੋਰ (China Dor) ਨੇ ਇਸ ਸਭ ਕੁਝ ਹੀ ਖੋਹ ਲਿਆ ਹੈ ਅਤੇ ਚਾਈਨਾ ਡੋਰ ਨਾਲ ਵਾਪਰੇ ਹਾਦਸੇ ਨੂੰ ਯਾਦ ਕਰਕੇ ਅੱਜ ਵੀ ਲਵਪ੍ਰੀਤ ਕੌਰ ਸਹਿਮ ਜਾਂਦੀ ਹੈ |

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 1 ਫਰਵਰੀ 2023 ਨੂੰ ਜਦੋਂ ਲੁਧਿਆਣਾ ਤੋਂ 10 ਦਿਨ ਦਾ ਕੈਂਪ ਲਗਾ ਕੇ ਵਾਪਸ ਲਵਪ੍ਰੀਤ ਕੌਰ ਅੰਮ੍ਰਿਤਸਰ ਪਹੁੰਚੀ ਤਾਂ ਉਸ ਦਾ ਭਰਾ ਉਸਨੂੰ ਬੱਸ ਸਟੈਂਡ ‘ਤੇ ਲੈਣ ਪਹੁੰਚਿਆ, ਕਿਉਂਕਿ ਅਗਲੇ ਦਿਨ ਖਿਡਾਰਨ ਮਨਪ੍ਰੀਤ ਕੌਰ ਨੇ ਕੌਮੀ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਜਾਣਾ ਸੀ |

ਇਸਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਸਨ, ਇੰਤਜਾਰ ਸੀ ਖਿਡਾਰਨ ਲਵਪ੍ਰੀਤ ਦੇ ਘਰ ਪਹੁੰਚਣ ਦਾ ਅਤੇ ਜਦੋਂ ਉਹ ਘਰ ਆ ਰਹੇ ਸਨ ਤਾਂ ਰਸਤੇ ਵਿੱਚ ਹੁਸੈਨਪੁਰਾ ਪੁਲ ਦੇ ਲੰਘਦੇ ਸਮੇਂ ਲਵਪ੍ਰੀਤ ਕੌਰ (Lovepreet Kaur) ਚਾਈਨਾ ਡੋਰ ਦੀ ਲਪੇਟ ਵਿੱਚ ਆ ਗਈ ਅਤੇ ਜਿਸ ਤੋਂ ਬਾਅਦ ਲਵਪ੍ਰੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਅਤੇ ਬਾਅਦ ਵਿਚ ਲਵਪ੍ਰੀਤ ਕੌਰ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਲਵਪ੍ਰੀਤ ਕੌਰ ਦੀ ਜ਼ੁਬਾਨ ਦੀ ਸਰਜਰੀ ਹੋਈ ਅਤੇ ਚਿਹਰੇ ਦੀ ਕੋਸਮੇਟਿਕ ਸਰਜਰੀ ਕੀਤੀ ਗਈ ਹੈ |

ਇਸ ਹਾਦਸੇ ਵਿਚ ਲਵਪ੍ਰੀਤ ਕੌਰ ਦੀ ਜਾਨ ਤਾਂ ਬਚ ਗਈ ਲੇਕਿਨ ਲਵਪ੍ਰੀਤ ਕੌਰ ਦੇ ਸੁਪਨਿਆਂ ਦਾ ਇਸ ਚਾਈਨਾ ਡੋਰ ਨੇ ਕਤਲ ਕਰ ਦਿੱਤਾ ਅਤੇ ਇਸ ਹਾਦਸੇ ਤੋਂ ਬਾਅਦ ਲਵਪ੍ਰੀਤ ਬੋਲਣ ਵਿੱਚ ਅਸਮਰਥ ਹੋ ਗਈ ਹੈ | ਉਥੇ ਹੀ ਹੁਣ ਆਪਣੇ ਭਵਿੱਖ ਨੂੰ ਲੈ ਕੇ ਸਦਮੇ ਵਿੱਚ ਡੁੱਬੀ ਹੋਈ ਹੈ |

Lovepreet Kaur

ਅੰਮ੍ਰਿਤਸਰ ਦੇ ਵੇਰਕਾ ਦੀ ਰਹਿਣ ਵਾਲੀ ਲਵਪ੍ਰੀਤ ਕੌਰ ਸੌਫਟ ਬਾਲ ਦੀ ਕੌਮਾਂਤਰੀ ਖਿਡਾਰੀ ਹੈ ਜੋ ਸੂਬਾ ਮੁਕਾਬਲਿਆਂ ਤੋਂ ਲੈ ਕੇ ਕੌਮੀ ਪੱਧਰ ਦੇ ਮੁਕਾਬਲਿਆਂ ਨੂੰ ਜਿੱਤ ਕੇ ਆਪਣੇ ਮਾਪਿਆਂ ਤੇ ਅੰਮ੍ਰਿਤਸਰ ਦਾ ਨਾਮ ਰੋਸ਼ਨ ਕਰ ਚੁੱਕੀ ਹੈ ਅਤੇ ਚਾਈਨਾ ਡੋਰ ਦੀ ਵਜ੍ਹਾ ਨਾਲ ਇਹ ਹੋਣਹਾਰ ਖਿਡਾਰਨ ਮਾਯੂਸ ਹੈ ਕਿਉਂਕਿ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਤੋਂ ਬਾਅਦ ਇਸ ਲੜਕੀ ਦੀ ਜਾਨ ਤਾਂ ਬਚ ਗਈ ਹੈ, ਪਰ ਇਸ ਖਿਡਾਰਨ ਦੇ ਦਿਲ-ਦਿਮਾਗ ਵਿੱਚ ਹਾਦਸਾ ਬੈਠ ਗਿਆ ਹੈ |

ਜ਼ਿਕਰਯੋਗ ਹੈ ਕਿ ਲਗਾਤਾਰ ਕਿ ਹੁਣ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਇਸ ਚਾਇਨਾ ਡੋਰ ਨੂੰ ਵਰਤਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਦੀ ਵੀ ਦਿਖਾਈ ਦੇ ਰਹੀ ਹੈ ਤੇ ਬਹੁਤ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਦੇ ਮੁਖੀਆਂ ਵੱਲੋਂ ਇਹ ਐਲਾਨ ਵੀ ਕੀਤਾ ਗਿਆ ਹੈ ਕਿ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਧਾਰਾ 307 ਦਾ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਕੀ ਇਹ ਚਾਇਨਾ ਡੋਰ ਬੰਦ ਹੁੰਦੀ ਹੈ ਜਾਂ ਕਿਸੇ ਤਰੀਕੇ ਹੀ ਹਾਦਸੇ ਵਾਪਰਦੇ ਰਹਿਣਗੇ |

The post ਅੰਮ੍ਰਿਤਸਰ ‘ਚ ਚਾਇਨਾ ਡੋਰ ਦੀ ਲਪੇਟ ‘ਚ ਆਈ ਕੌਮਾਂਤਰੀ ਖਿਡਾਰਨ ਲਵਪ੍ਰੀਤ ਕੌਰ, ਕੱਟੀ ਗਈ ਜ਼ੁਬਾਨ appeared first on TheUnmute.com - Punjabi News.

Tags:
  • aam-aadmi-party
  • amritsar
  • breaking-news
  • china-dor
  • lovepreet-kaur
  • news
  • punjab-police

ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ 'ਚ ਸ਼ਾਮਲ ਇੱਕ ਹੋਰ ਏਜੰਟ ਕਾਬੂ

Wednesday 08 February 2023 01:13 PM UTC+00 | Tags: agent-gaurav-arora-arrest breaking-news crime news nws punjab-police punjab-vigilance-bureau the-unmute-breaking-news the-unmute-punjabi-news vehicle-fitness-certificate-scam vigilance-bureau

ਚੰਡੀਗੜ੍ਹ, 8 ਫਰਵਰੀ 2023: ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਪਿਛਲੇ ਸਾਲ ਅਗਸਤ ਮਹੀਨੇ ਅਚਨਚੇਤ ਚੈਕਿੰਗ ਕੀਤੀ ਜਿਸ ਦੌਰਾਨ ਪ੍ਰਾਈਵੇਟ ਏਜੰਟਾਂ ਨਾਲ ਵੱਡੇ ਪੱਧਰ ‘ਤੇ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ (Vigilance Bureau) ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 13 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਜਾਂ ਜਮਾਨਤਾਂ ਉਪਰ ਹਨ, ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ਼ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ, ਸਪਨਾ, ਲਵਲੀਨ ਸਿੰਘ ਲਵੀ ਅਤੇ ਰਾਜੇਸ਼ ਸਹੋਤਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

The post ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ‘ਚ ਸ਼ਾਮਲ ਇੱਕ ਹੋਰ ਏਜੰਟ ਕਾਬੂ appeared first on TheUnmute.com - Punjabi News.

Tags:
  • agent-gaurav-arora-arrest
  • breaking-news
  • crime
  • news
  • nws
  • punjab-police
  • punjab-vigilance-bureau
  • the-unmute-breaking-news
  • the-unmute-punjabi-news
  • vehicle-fitness-certificate-scam
  • vigilance-bureau

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ: ਰਾਹੁਲ ਗਾਂਧੀ

Wednesday 08 February 2023 01:27 PM UTC+00 | Tags: breaking-news congress gautam-adani india latest-news lok-sabha news prime-minister-narendra-modi rahul-gandhi the-unmute the-unmute-breaking-news the-unmute-news

ਚੰਡੀਗੜ੍ਹ, 8 ਫਰਵਰੀ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਬੁੱਧਵਾਰ ਨੂੰ ਲੋਕ ਸਭਾ ‘ਚ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ। ਹਾਲਾਂਕਿ ਇਸ ਦੌਰਾਨ ਪ੍ਰਧਾਨ ਮੰਤਰੀ ਨੇ ਗੌਤਮ ਅਡਾਨੀ (Gautam Adani) ਨੂੰ ਲੈ ਕੇ ਵਿਰੋਧੀ ਧਿਰ ਦੇ ਦੋਸ਼ਾਂ ‘ਤੇ ਕੁਝ ਨਹੀਂ ਕਿਹਾ। ਇਸ ਬਾਰੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ‘ਤੇ ਪਲਟਵਾਰ ਕੀਤਾ। ਪ੍ਰਧਾਨ ਮੰਤਰੀ ਮੋਦੀ ‘ਤੇ ਅਡਾਨੀ ਨੂੰ ਬਚਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਕ ਵੀ ਜਵਾਬ ਨਹੀਂ ਦਿੱਤਾ। ਉਨ੍ਹਾਂ ਦੇ ਬੋਲਾਂ ਵਿਚ ਸੱਚਾਈ ਝਲਕਦੀ ਹੈ। ਜੇਕਰ (ਅਡਾਨੀ) ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਉਹ ਜਾਂਚ ਕਰਵਾ ਦੇਣਗੇ।

ਲੋਕ ਸਭਾ ‘ਚ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਬਾਅਦ ਸਦਨ ਦੇ ਬਾਹਰ ਪ੍ਰਧਾਨ ਮੰਤਰੀ ‘ਤੇ ਨਿਸ਼ਾਨਾ ਸਾਧਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਸੰਤੁਸ਼ਟ ਨਹੀਂ ਹਾਂ। ਪ੍ਰਧਾਨ ਮੰਤਰੀ ਦੇ ਸੰਬੋਧਨ ‘ਚ ਗੌਤਮ ਅਡਾਨੀ (Gautam Adani) ਮਾਮਲੇ ਦਾ ਜ਼ਿਕਰ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੰਬੋਧਨ ‘ਚ ਸੱਚਾਈ ਨਜ਼ਰ ਆ ਰਹੀ ਹੈ। ਪ੍ਰਧਾਨ ਮੰਤਰੀ ਨੇ ਇੱਕ ਵੀ ਜਵਾਬ ਨਹੀਂ ਦਿੱਤਾ। ਜਾਂਚ ਕਰਵਾਉਣ ਦੀ ਗੱਲ ਵੀ ਨਹੀਂ ਕੀਤੀ। ਜੇਕਰ ਉਨ੍ਹਾਂ ਦੇ ਦੋਸਤ ਨਹੀਂ ਹੁੰਦੇ ਤਾਂ ਕਹਿੰਦੇ ਕਿ ਠੀਕ ਹੈ ਮੈਂ ਜਾਂਚ ਕਰਵਾ ਲਵਾਂਗਾ, ਪਰ ਉਨ੍ਹਾਂ ਨੇ ਅਜਿਹਾ ਕੁਝ ਨਹੀਂ ਕਿਹਾ।

ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ (ਅਡਾਨੀ) ਸ਼ੈੱਲ ਕੰਪਨੀ, ਰੱਖਿਆ ਉਦਯੋਗ ਵਿੱਚ ਬਹੁਤ ਸਾਰਾ ਬੇਨਿਯਮੀ ਪੈਸਾ ਘੁੰਮ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ‘ਤੇ ਕੁਝ ਨਹੀਂ ਕਿਹਾ। ਇਸ ਤੋਂ ਸਾਫ਼ ਹੈ ਕਿ ਪ੍ਰਧਾਨ ਮੰਤਰੀ ਉਨ੍ਹਾਂ ਦੀ ਰੱਖਿਆ ਕਰ ਰਹੇ ਹਨ। ਇਹ ਰਾਸ਼ਟਰੀ ਸੁਰੱਖਿਆ, ਬੁਨਿਆਦੀ ਢਾਂਚੇ ਦਾ ਮਾਮਲਾ ਹੈ, ਪ੍ਰਧਾਨ ਮੰਤਰੀ ਨੂੰ ਕਹਿਣਾ ਚਾਹੀਦਾ ਸੀ ਕਿ ਉਹ ਜਾਂਚ ਕਰਵਾਉਣਗੇ। ਇਹ ਇੱਕ ਵੱਡਾ ਘੁਟਾਲਾ ਹੈ। ਉਹ ਯਕੀਨੀ ਤੌਰ ‘ਤੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਹੈ |

The post ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ: ਰਾਹੁਲ ਗਾਂਧੀ appeared first on TheUnmute.com - Punjabi News.

Tags:
  • breaking-news
  • congress
  • gautam-adani
  • india
  • latest-news
  • lok-sabha
  • news
  • prime-minister-narendra-modi
  • rahul-gandhi
  • the-unmute
  • the-unmute-breaking-news
  • the-unmute-news

ਤੁਰਕੀ ਅਤੇ ਸੀਰੀਆ 'ਚ ਭੂਚਾਲ ਦੌਰਾਨ ਮਰਨ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਂਜਲੀ

Wednesday 08 February 2023 01:32 PM UTC+00 | Tags: earthquake-in-syria news punjab-news shiromani-gurdwara-parbandhak-committee the-unmute-breaking-news the-unmute-news turkey-and-syria turkey-earthquake

ਅੰਮ੍ਰਿਤਸਰ, 08 ਫਰਵਰੀ 2023: ਬੀਤੇ ਦਿਨੀਂ ਤੁਰਕੀ ਅਤੇ ਸੀਰੀਆ (Turkey and Syria) 'ਚ ਆਏ ਭਿਆਨਕ ਭੂਚਾਲ ਦੌਰਾਨ ਅਕਾਲ ਚਲਾਣਾ ਕਰ ਗਏ ਲੋਕਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਜਲੀ ਦਿੱਤੀ ਗਈ। ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਕੇ ਵਿਛੜੀਆਂ ਰੂਹਾਂ ਨਮਿਤ ਅਰਦਾਸ ਕੀਤੀ ਗਈ |

ਇਸ ਦੌਰਾਨ ਜ਼ਖ਼ਮੀਆਂ ਦੀ ਸਿਹਤਯਾਬੀ ਦੀ ਵੀ ਕਾਮਨਾ ਕੀਤੀ ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਤੁਰਕੀ ਅਤੇ ਸੀਰੀਆ (Turkey and Syria) ਦੇ ਭੂਚਾਲ ਪ੍ਰਭਾਵਿਤ ਖੇਤਰਾਂ ਵਿਚ ਮਾਨਵ ਭਲਾਈ ਦੀਆਂ ਸੇਵਾਵਾਂ ਦੀ ਪੇਸ਼ਕਸ਼ ਕਰਦਿਆਂ ਸਰਕਾਰਾਂ ਨੂੰ ਪੱਤਰ ਵੀ ਲਿਖੇ ਸਨ | ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਗੁਰੂ ਸਾਹਿਬ ਦੇ ਫਲਸਫੇ ਅਨੁਸਾਰ ਇਸ ਕੁਦਰਤੀ ਆਫ਼ਤ ਦੇ ਪੀੜ੍ਹਤਾਂ ਦੀ ਵੀ ਮਦਦ ਕੀਤੀ ਜਾਵੇ।

ਇਸੇ ਤਹਿਤ ਹੀ ਕੌਮ ਵੱਲੋਂ ਸੰਵੇਦਨਾ ਪ੍ਰਗਟ ਕਰਦਿਆਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਰਦਾਸ ਸਮਾਗਮ ਆਯੋਜਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਵਕਤ ਸਮੁੱਚੀ ਮਾਨਵਤਾ ਤੁਰਕੀ ਅਤੇ ਸੀਰੀਆ ਦੇ ਲੋਕਾਂ ਨਾਲ ਹਮਦਰਦੀ ਰੱਖਦੀ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੀ ਇਸ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾ ਹੀ ਮਨੁੱਖਤਾ ਦਾ ਭਲਾ ਚਾਹੁੰਦੇ ਹਨ ਅਤੇ ਮੌਜੂਦਾ ਸੰਕਟ ਦੌਰਾਨ ਵੀ ਹਰ ਤਰ੍ਹਾਂ ਦੀਆਂ ਮਾਨਵੀ ਸੇਵਾਵਾਂ ਨਿਭਾਉਣ ਲਈ ਸ਼੍ਰੋਮਣੀ ਕਮੇਟੀ ਤਿਆਰ ਹੈ।

The post ਤੁਰਕੀ ਅਤੇ ਸੀਰੀਆ 'ਚ ਭੂਚਾਲ ਦੌਰਾਨ ਮਰਨ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਂਜਲੀ appeared first on TheUnmute.com - Punjabi News.

Tags:
  • earthquake-in-syria
  • news
  • punjab-news
  • shiromani-gurdwara-parbandhak-committee
  • the-unmute-breaking-news
  • the-unmute-news
  • turkey-and-syria
  • turkey-earthquake

ਕੁਲਤਾਰ ਸਿੰਘ ਸੰਧਵਾਂ ਤੇ ਅਨਮੋਲ ਗਗਨ ਮਾਨ ਸਣੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

Wednesday 08 February 2023 01:42 PM UTC+00 | Tags: aam-aadmi-party anmol-gagan-mann breaking-news cm-bhagwant-mann kultar-singh-sandhawan kutba-village martyrs-of-wadda-ghallughara news punjab wadda-ghallughara wadda-ghallughara-punjab

ਚੰਡੀਗੜ੍ਹ, 8 ਫਰਵਰੀ 2023: ਮਹਿਲ ਕਲਾਂ ਦੇ ਪਿੰਡ ਕੁਤਬਾ ਵਿਖੇ ਵੱਡੇ ਘੱਲੂਘਾਰੇ (Wadda Ghallughara) ਦੇ ਸ਼ਹੀਦਾਂ ਦੀ ਯਾਦ ਵਿਚ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਸਣੇ ਹੋਰ ਸ਼ਖ਼ਸੀਅਤਾਂ ਨੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੁਤਬਾ-ਬਾਹਮਣੀਆਂ ਇਕ ਇਤਿਹਾਸਕ ਪਿੰਡ ਹੈ ਜਿੱਥੇ ਵੱਡੇ ਘੱਲੂਘਾਰੇ (Wadda Ghallughara) ਸਮੇਂ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਨਾਲ ਲੋਹਾ ਲੈਂਦਿਆਂ ਵੱਡੀ ਗਿਣਤੀ ਸਿੰੰਘਾਂ ਨੇ ਸ਼ਹਾਦਤ ਦਾ ਜਾਮ ਪੀਤਾ, ਜਿਨ੍ਹਾਂ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਜੇਕਰ ਅਬਦਾਲੀ ਵਰਗੇ ਮੁਗਲਾਂ ਨੂੰ ਕੋਈ ਚੁਣੌਤੀ ਦੇ ਸਕਦਾ ਸੀ ਤਾਂ ਉਹ ਸਿੰਘ ਹੀ ਸਨ, ਜਿਨ੍ਹਾਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਨਹੀਂ ਕੀਤੀ ਅਤੇ ਬਹਾਦਰੀ ਨਾਲ ਲੜਦੇ ਹੋਇਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ।

ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਅੱਗੇ ਪਿੰਡ 'ਚ ਸ਼ਹੀਦਾਂ ਦੀ ਢੁਕਵੀਂ ਯਾਦਗਾਰ ਬਣਾਉਣ ਦੀ ਮੰਗ ਰੱਖੀ। ਸ. ਪੰਡੋਰੀ ਨੇ ਕਿਹਾ ਕਿ ਇਸ ਇਤਿਹਾਸਕ ਪਿੰਡ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਖਾਸ ਕਰਕੇ ਇਸ ਇਲਾਕੇ ਵਿੱਚ ਨਹਿਰੀ ਪਾਣੀ ਦੀ ਪਹੁੰਚ ਵਾਸਤੇ ਖਾਲਾਂ, ਕੱਸੀਆਂ, ਰਜਬਾਹੇ ਦਾ ਕੰਮ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ, ਜੋ ਕਿ ਵਿਭਾਗ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਾਏਕੋਟ ਹਾਕਮ ਸਿੰਘ ਠੇਕੇਦਾਰ, ਵਿਧਾਇਕ ਭਦੌੜ ਲਾਭ ਸਿੰਘ ਉਗੋਕੇ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਐਸਡੀਐਮ ਗੋਪਾਲ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ।

The post ਕੁਲਤਾਰ ਸਿੰਘ ਸੰਧਵਾਂ ਤੇ ਅਨਮੋਲ ਗਗਨ ਮਾਨ ਸਣੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ appeared first on TheUnmute.com - Punjabi News.

Tags:
  • aam-aadmi-party
  • anmol-gagan-mann
  • breaking-news
  • cm-bhagwant-mann
  • kultar-singh-sandhawan
  • kutba-village
  • martyrs-of-wadda-ghallughara
  • news
  • punjab
  • wadda-ghallughara
  • wadda-ghallughara-punjab

ਪੰਜਾਬ 'ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਜਾਰੀ ਰਹਿਣਗੇ: ਹਰਜੋਤ ਸਿੰਘ ਬੈਂਸ

Wednesday 08 February 2023 01:49 PM UTC+00 | Tags: breaking-news harjot-bains harjot-singh-bains news punjab punjab-school-education-board school-education technical-education-and-industrial-training

ਕੀਰਤਪੁਰ ਸਾਹਿਬ 08 ਫਰਵਰੀ 2023: ਹਰਜੋਤ ਸਿੰਘ ਬੈਂਸ (Harjot SIngh Bains) ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਨੰਬਰ ਇੱਕ ਸਕੂਲ ਬਣਾਇਆ ਜਾਵੇਗਾ, ਜਿੱਥੇ ਸਿੱਖਿਆ ਦਾ ਪੱਧਰ ਮਜਬੂਤ ਕਰਕੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾਵੇਗਾ।

ਇਸ ਦੇ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਅਗਲੇ ਵਿੱਦਿਅਕ ਸੈਸ਼ਨ ਤੋਂ ਸਰਕਾਰੀ ਸਕੂਲਾਂ ਵਿੱਚ ਬਦਲੇ ਹੋਏ ਮਹੋਲ ਦੀ ਝਲਕ ਨਜ਼ਰ ਆਵੇਗੀ। ਵਿਦਿਆਰਥੀਆਂ ਦੇ ਹੁਨਰ ਨੂੰ ਪਹਿਚਾਣ ਕੇ ਉਨ੍ਹਾਂ ਨੂੰ ਸੰਸਾਰ ਭਰ ਵਿੱਚ ਚੱਲ ਰਹੇ ਮੁਕਾਬਲੇਬਾਜੀ ਦੇ ਦੌਰ ਵਿੱਚ ਅੱਗੇ ਲਿਆਉਣ ਲਈ ਸਿੱਖਿਆ ਦੇ ਖੇਤਰ ਵਿੱਚ ਜਿਕਰਯੋਗ ਸੁਧਾਰ ਕੀਤੇ ਜਾ ਰਹੇ ਹਨ।

ਅੱਜ ਮੱਸੇਵਾਲ ਸਰਕਾਰੀ ਸੀਨੀ.ਸੈਕੰ.ਸਮਾਰਟ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਵਿਸ਼ੇਸ ਤੌਰ ਤੇ ਪਹੁੰਚੇ। ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਸਾਡੇ ਸਰਕਾਰੀ ਸਕੂਲ ਮਾਡਲ ਅਤੇ ਕਾਨਵੈਂਟ ਸਕੂਲਾਂ ਦਾ ਮੁਕਾਬਲਾ ਕਰ ਰਹੇ ਹਨ। ਸਕੂਲ ਆਂਫ ਐਮੀਨੈਂਸ, ਬਿਜਨਸ ਬਲਾਸਟਰ,ਮਿਸ਼ਨ 100 ਪ੍ਰਤੀਸ਼ਤ ਵਰਗੇ ਪੰਜਾਬ ਸਰਕਾਰ ਵੱਲੋ ਚੁੱਕੇ ਫੈਸਲਿਆਂ ਦੀ ਹਰ ਵਰਗ ਵੱਲੋਂ ਸ਼ਲਾਘਾ ਹੋ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਨੁਮਾਇੰਦਗੀ ਕਰਨ ਦੇ ਨਾਲ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਨੂੰ ਸਿੱਖਿਆ ਵਿਭਾਗ ਦੀ ਜਿੰਮੇਵਾਰੀ ਸੋਪੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਥੋੜੇ ਸਮੇਂ ਦੀ ਜਿੰਮੇਵਾਰੀ ਦੌਰਾਨ ਇਹ ਅਨੁਭਵ ਕੀਤਾ ਹੈ ਕਿ ਜੇਕਰ ਸਕੂਲ ਦੇ ਮੁਖੀ ਅਤੇ ਸਟਾਫ ਬਿਹਤਰ ਕੰਮ ਕਰਨ ਤਾਂ ਸਰਕਾਰੀ ਸਕੂਲ ਦੀ ਨੁਹਾਰ ਬਹੁਤ ਜਲਦੀ ਬਦਲ ਸਕਦੀ ਹੈ।

ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਮਾਪਿਆਂ ਦੀ ਜਿੰਮੇਵਾਰੀ ਹੈ ਕਿ ਉਹ ਸਕੂਲ ਵਿੱਚ ਵਿਦਿਆਰਥੀ ਨੂੰ ਮਿਲਣ ਵਾਲੀ ਸਿੱਖਿਆ ਬਾਰੇ ਜਾਣਕਾਰੀ ਰੱਖਣ। ਪੀ.ਟੀ.ਐਮ ਵਿੱਚ ਆ ਕੇ ਅਧਿਆਪਕਾ ਨਾਲ ਵਿਦਿਆਰਥੀ ਬਾਰੇ ਵਿਚਾਰ ਵਟਾਦਰਾ ਕਰਨ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਦਾ ਸਮਾਜ ਵਿੱਚ ਬਹੁਤ ਸਨਮਾਨ ਜਨਕ ਸਥਾਨ ਹੈ, ਉਹ ਵਿਦਿਆਰਥੀਆਂ ਦਾ ਭਵਿੱਖ ਸਵਾਰਨ ਵਿੱਚ ਸਭ ਤੋ ਵੱਡੀ ਭੂਮਿਕਾ ਨਿਭਾਉਦੇ ਹਨ, ਇਸ ਲਈ ਅਧਿਆਪਕਾਂ ਨੂੰ ਹੋਰ ਸਖਤ ਮਿਹਨਤ ਕਰਨ ਦੀ ਜਰੂਰਤ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਵਿਦਿਆਰਥੀਆਂ ਨੂੰ ਵੀ ਆਪਣੀ ਜਿੰਮੇਵਾਰੀ ਸਮਝਣ ਦੀ ਜਰੂਰਤ ਹੈ, ਮਾਪਿਆਂ ਵੱਲੋ ਉਨ੍ਹਾਂ ਨੂੰ ਹਰ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ। ਸਰਕਾਰ ਵੱਲੋਂ ਮਜਬੂਤ ਬੁਨਿਆਦੀ ਢਾਂਚਾ ਤੇ ਸਿੱਖਿਆ ਸੁਧਾਰਾ ਲਈ ਯਤਨ ਜਾਰੀ ਹਨ, ਦੇਸ਼ ਦਾ ਭਵਿੱਖ ਅੱਜ ਦੇ ਕਲਾਸਰੂਮ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਸਭ ਨੇ ਪੰਜਾਬ ਨੂੰ ਨੰਬਰ ਇੱਕ ਦਾ ਸੂਬਾ ਬਣਾਉਣਾ ਹੈ।

ਜਿਕਰਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ ਮੱਸੇਵਾਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਸਮਾਗਮ ਪ੍ਰਿੰ.ਰਵਿੰਦਰ ਸਿੰਘ ਦੀ ਅਗਵਾਈ ਅਧੀਨ ਹੋਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ.ਹਰਜੋਤ ਸਿੰਘ ਬੈਂਸ, ਸਿੱਖਿਆ ਮੰਤਰੀ ਪੰਜਾਬ ਸ਼ਾਮਿਲ ਹੋਏ, ਜਿਨ੍ਹਾਂ ਦਾ ਸਵਾਗਤ ਸਕੂਲ਼ ਮੈਨੇਜਮੈਂਟ ਕਮੇਟੀ,ਪ੍ਰਿੰਸੀਪਲ ਅਤੇ ਸਟਾਫ ਵੱਲੋ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਸਕੂਲ਼ ਦੇ ਵਿਦਿਆਰਥੀਆਂ ਵੱਲੋ ਇੱਕ ਧਾਰਮਿਕ ਪੇਸ਼ਕਸ਼ ਰਾਹੀਂ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਵੱਲੋ ਵੱਖ ਵੱਖ ਸਭਿਆਚਾਰਕ ਪੇਸ਼ਕਾਰੀਆਂ ਦਿੱਤੀਆ ਗਈਆਂ।

ਇਸ ਮਗਰੋਂ ਨਤੀਜਾ ਸੈਸ਼ਨ 2021-2022 ਦੋਰਾਨ 12ਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੰਤਰੀ ਸਾਹਿਬ ਵੱਲੋਂ ਸਨਮਾਨਿਤ ਕੀਤਾ ਗਿਆ। ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਰਵਿੰਦਰ ਸਿੰਘ ਵੱਲੋ ਸਿੱਖਿਆ ਮੰਤਰੀ ਨੂੰ ਸਕੂਲ਼ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਸਕੂਲ਼ ਵਿੱਚ ਸਾਇੰਸ ਸਟ੍ਰੀਮ ਦੀ ਮੰਗ ਰੱਖੀ ਜਿਸ ਤੇ ਸਿੱਖਿਆ ਮੰਤਰੀ ਵੱਲੋ ਜਲਦ ਹੀ ਮੰਗਾ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ। ਸਿੱਖਿਆ ਮੰਤਰੀ ਵੱਲੋਂ ਸਕੂਲ਼ ਮੈਨੈਜਮੈਂਟ ਕਮੇਟੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਡਾ.ਜਰਨੈਲ ਸਿੰਘ ਦਬੂੜ, ਸਰਬਜੀਤ ਸਿੰਘ ਭਟੋਲੀ,ਕੇਸਰ ਸੰਧੂ, ਬਲਵੀਰ ਚੋਧਰੀ ਮਨਮੀਤ ਸਿੰਘ, ਵੀਰ ਚੰਦ, ਤਰਲੋਚਨ ਸਿੰਘ, ਦਰਸ਼ਨ ਸਿੰਘ, ਗੋਪਾਲ ਸਿੰਘ, ਜਸਵਿੰਦਰ ਸਿੰਘ, ਦੇਸ ਰਾਜ ਸ਼ਾਹ,ਸੁਰੇਸ਼ ਕੁਮਾਰ,ਕ੍ਰਿਪਾਲ ਸਿੰਘ, ਈਸ਼ਵਰ ਸਿੰਘ, ਜਸਵੀਰ ਸਿੰਘ, ਗੁਰਸੇਵਕ ਸਿੰਘ,ਮਦਨ ਨਾਲ, ਹਰਦਿਆਲ ਸਿੰਘ, ਹਰੀ ਰਾਮ, ਸੁੱਚਾ ਸਿੰਘ, ਜਰਨੈਲ ਸਿੰਘ, ਚਰਨਜੀਤ ਕੌਰ, ਭਾਗੋ ਦੇਵੀ,ਨੀਲਮ ਦੇਵੀ ਤੇ ਸਮੂਹ ਸਟਾਫ ਹਾਜਰ ਸੀ।

The post ਪੰਜਾਬ ‘ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਜਾਰੀ ਰਹਿਣਗੇ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • breaking-news
  • harjot-bains
  • harjot-singh-bains
  • news
  • punjab
  • punjab-school-education-board
  • school-education
  • technical-education-and-industrial-training

ਸਿੱਖਿਆ ਮੰਤਰੀ ਨੇ ਨਗਰ ਕੌਂਸਲ 'ਚ ਬਾਇਓਮੈਟ੍ਰਿਕਸ ਸਿਸਟਮ ਨਾਲ ਹਾਜ਼ਰੀ ਲਗਾਉਣ ਦੇ ਦਿੱਤੇ ਨਿਰਦੇਸ਼

Wednesday 08 February 2023 01:56 PM UTC+00 | Tags: biometrics-system breaking-news harjot-singh-bains municipal-council municipal-council-anandpur-sahib news punjab-news the-unmute-breaking-news the-unmute-news

ਸ੍ਰੀ ਅਨੰਦਪੁਰ ਸਾਹਿਬ 08 ਫਰਵਰੀ 2023: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਅੱਜ ਤੜਕਸਾਰ ਆਪਣੇ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹਿਰ ਦੀ ਸਫਾਈ ਵਿਵਸਥਾ, ਸਟਰੀਟ ਲਾਈਟ, ਗੰਦੇ ਪਾਣੀ ਨਿਕਾਸੀ ਅਤੇ ਹੋਰ ਪ੍ਰਬੰਧਾਂ ਦਾ ਜਾਇਜਾ ਲਿਆ। ਕੈਬਨਿਟ ਮੰਤਰੀ ਨੇ ਸਵੇਰੇ 9 ਵਜੇ ਨਗਰ ਕੋਂਸਲ (Municipal Council) ਦਫਤਰ ਪਹੁੰਚ ਕੇ ਉਥੇ ਮੁਲਜ਼ਮਾ ਦੀ ਹਾਜ਼ਰੀ ਅਤੇ ਪਹੁੰਚਣ ਦੇ ਸਮੇਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਕਰਮਚਾਰੀਆਂ ਨੂੰ ਸਮੇਂ ਸਿਰ ਦਫਤਰ ਆਉਣ ਦੀ ਹਦਾਇਤ ਕੀਤੀ।

ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਦਫਤਰਾਂ ਵਿੱਚ ਕੋਈ ਖੱਜਲ ਖੁਆਰੀ ਨਾ ਹੋਣ ਦਿੱਤੀ ਜਾਵੇ। ਅਧਿਕਾਰੀਆਂ ਤੇ ਕਰਮਚਾਰੀਆਂ ਦੀ ਲੇਟ ਲਤੀਫੀ ਬਰਦਾਸ਼ਤ ਨਹੀ ਹੋਵੇਗੀ। ਸਿੱਖਿਆ ਮੰਤਰੀ ਨੇ ਨਿਵੇਕਲੀ ਪਹਿਲ ਕਦਮੀ ਕਰਦੇ ਹੋਏ 100 ਪ੍ਰਤੀਸ਼ਤ ਦਫਤਰਾਂ ਵਿੱਚ ਹਾਜਰੀ ਨੂੰ ਯਕੀਨੀ ਬਣਾਉਣ ਲਈ ਤੁਰੰਤ ਨਗਰ ਕੋਂਸਲ ਵਿੱਚ ਬਾਈਓਮੈਟਰਿਕਸ ਹਾਜਰੀ ਮਸ਼ੀਨ (biometrics system) ਲਗਾਉਣ ਦੇ ਨਿਰਦੇ਼ਸ ਦਿੱਤੇ।

ਉਨ੍ਹਾਂ ਨੇ ਕਿਹਾ ਕਿ ਹਰ ਕਰਮਚਾਰੀ ਦੀ ਦਫਤਰ ਵਿੱਚ ਆਉਣ ਤੇ ਜਾਣ ਦਾ ਸਮਾ ਇਸ ਬਾਈਓਮੈਟਰਿਕਸ ਹਾਜਰੀ ਮਸ਼ੀਨ ਵਿੱਚ ਦਰਜ ਹੋਵੇਗਾ ਅਤੇ ਫਰਲੋ ਬੰਦ ਹੋ ਜਾਵੇਗੀ। ਇਸ ਦੇ ਨਾਲ ਨਗਰ ਕੋਂਸਲ ਦਫਤਰ ਵਿੱਚ ਆਪਣੇ ਕੰਮਕਾਜ ਲਈ ਆਉਣ ਵਾਲੇ ਨਗਰ ਵਾਸੀਆਂ ਨੂੰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜਰੀ ਨਾਲ ਬੇਲੋੜੀ ਖੱਜਲ ਖੁਆਰੀ ਤੋ ਰਾਹਤ ਮਿਲੇਗੀ। ਇਸ ਉਪਰੰਤ ਸਿੱਖਿਆ ਮੰਤਰੀ ਨੇ ਚਰਨ ਗੰਗਾ ਸਟੇਡੀਅਮ ਅਤੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ, ਮਨੀਸ਼ਾ ਰਾਣਾ ਆਈ.ਏ.ਐਸ ਉਪ ਮੰਡਲ ਮੈਜਿਸਟ੍ਰੇਟ ਵੀ ਸਿੱਖਿਆ ਮੰਤਰੀ ਦੇ ਨਾਲ ਸਨ।

ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਹੋਲਾ ਮਹੱਲਾ ਦੇ ਤਿਉਹਾਰ ਤੋ ਪਹਿਲਾ ਕੀਤੇ ਨਗਰ ਦੇ ਵੱਖ ਵੱਖ ਖੇਤਰਾਂ ਦੇ ਦੌਰੇ ਉਪਰੰਤ ਸ਼ਹਿਰ ਵਿੱਚ ਸਫਾਈ ਮੁਹਿੰਮ ਦੀ ਸੁਰੂਆਤ ਹੋ ਗਈ। ਉਨ੍ਹਾਂ ਵੱਲੋਂ ਕੀਤੇ ਤੂਫਾਨੀ ਦੌਰੇ ਉਪਰੰਤ ਸ਼ਹਿਰ ਦੀਆਂ ਅੰਦਰੂਨੀ ਅਤੇ ਬਾਹਰੀ ਸਟਰੀਟ ਲਾਈਟਾਂ, ਸੀਵਰੇਜ ਦੀ ਸਫਾਈ ਵਿੱਚ ਕਰਮਚਾਰੀ ਰੁੱਝ ਗਏ। ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਕਿ ਹੋਲਾ ਮਹੱਲਾ ਦੇ ਤਿਉਹਾਰ ਮੌਕੇ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਣ ਦਿੱਤੀ ਜਾਵੇ।

ਉਨ੍ਹਾਂ ਨੇ ਨਗਰ ਕੋਂਸਲ (Municipal Council) ਦੇ ਕਰਮਚਾਰੀਆ ਨੂੰ ਸਮੇ ਸਿਰ ਡਿਊਟੀ ਤੇ ਹਾਜ਼ਰ ਆਉਣ ਅਤੇ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਨਾਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਸਾਰੇ ਵਾਰਡਾਂ ਵਿੱਚ ਤੈਨਾਤ ਸਫਾਈ ਕਰਮਚਾਰੀਆਂ ਨਾਲ ਵਿਸਥਾਰ ਪੂਰਵਕ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਨਿਰੰਤਰ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ।

The post ਸਿੱਖਿਆ ਮੰਤਰੀ ਨੇ ਨਗਰ ਕੌਂਸਲ ‘ਚ ਬਾਇਓਮੈਟ੍ਰਿਕਸ ਸਿਸਟਮ ਨਾਲ ਹਾਜ਼ਰੀ ਲਗਾਉਣ ਦੇ ਦਿੱਤੇ ਨਿਰਦੇਸ਼ appeared first on TheUnmute.com - Punjabi News.

Tags:
  • biometrics-system
  • breaking-news
  • harjot-singh-bains
  • municipal-council
  • municipal-council-anandpur-sahib
  • news
  • punjab-news
  • the-unmute-breaking-news
  • the-unmute-news

ਭਾਰਤੀ ਜਨਤਾ ਪਾਰਟੀ ਨੇ ਐਸਸੀ ਮੋਰਚੇ ਦੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ

Wednesday 08 February 2023 02:04 PM UTC+00 | Tags: ashwini-sharma bharatiya-janata-party bjp-president-ashwini-sharma breaking-news news punjab-police punjab-politics sc-front-punjab the-unmute-breaking-news the-unmute-punjabi-news

ਚੰਡੀਗੜ੍ਹ, 08 ਫਰਵਰੀ 2023: ਅੱਜ ਭਾਰਤੀ ਜਨਤਾ ਪਾਰਟੀ (Bharatiya Janata Party) ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਐਸਸੀ ਮੋਰਚੇ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਜਾਰੀ ਨਾਵਾਂ ਦੀ ਸੂਚੀ ਹੇਠ ਅਨੁਸਾਰ ਹੈ |

The post ਭਾਰਤੀ ਜਨਤਾ ਪਾਰਟੀ ਨੇ ਐਸਸੀ ਮੋਰਚੇ ਦੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ appeared first on TheUnmute.com - Punjabi News.

Tags:
  • ashwini-sharma
  • bharatiya-janata-party
  • bjp-president-ashwini-sharma
  • breaking-news
  • news
  • punjab-police
  • punjab-politics
  • sc-front-punjab
  • the-unmute-breaking-news
  • the-unmute-punjabi-news

ਮੀਤ ਹੇਅਰ ਨੇ ਨਵਾਂਸ਼ਹਿਰ 'ਚ ਖੋਜਾ ਜਨਤਕ ਰੇਤ ਖੱਡ ਦਾ ਲਿਆ ਜਾਇਜ਼ਾ, ਰੇਤਾ ਲੈਣ ਵਾਲਿਆਂ ਤੋਂ ਲਿਆ ਫ਼ੀਡ ਬੈਕ

Wednesday 08 February 2023 02:14 PM UTC+00 | Tags: breaking-news gurmeet-singh-meet-hayer khoja-public-sand-quarry meet-hayer nawanshahr news punjab-mines punjab-minister-of-mines-and-geology

ਚੰਡੀਗੜ੍ਹ/ਨਵਾਂਸ਼ਹਿਰ, 8 ਫ਼ਰਵਰੀ 2023: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨਵਾਂਸ਼ਹਿਰ (Nawanshahr) ਵਿਖੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਰੇਤ ਕਾਰੋਬਾਰ 'ਚ ਪਾਰਦਰਸ਼ਤਾ ਲਿਆ ਕੇ ਰੇਤ ਮਾਫ਼ੀਆ ਦੇ ਦਿਨ ਖਤਮ ਕਰ ਦਿੱਤੇ ਹਨ।

ਅੱਜ ਨਵਾਂਸ਼ਹਿਰ (Nawanshahr) ਜ਼ਿਲੇ ਦੇ ਖੋਜਾ ਪਿੰਡ ਵਿਖੇ ਜਨਤਕ ਰੇਤ ਖੱਡ ਦਾ ਜਾਇਜ਼ਾ ਲੈਣ ਪੁੱਜੇ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਰੇਤ ਖਾਣਾਂ ਤੋਂ 5.50 ਰੁਪਏ ਵਿੱਚ ਰੇਤਾ ਮੁਹੱਈਆ ਕਰਵਾਉਣ ਦੇ ਕੀਤੇ ਵਾਅਦੇ ਨੂੰ ਅਮਲੀ ਰੂਪ ਦੇ ਕੇ ਦਰਸਾ ਦਿੱਤਾ ਹੈ ਕਿ ਸਰਕਾਰ ਲਈ ਪ੍ਰਸ਼ਾਸਨ 'ਚ ਪਾਰਦਰਸ਼ਤਾ ਤੇ ਜਨਤਕ ਹਿੱਤਾਂ ਨਾਲ ਇਮਾਨਦਾਰੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹੁਣ ਨਾ ਤਾਂ ਕੋਈ ਗੁੰਡਾ ਪਰਚੀ ਲੱਗੇਗੀ ਤੇ ਨਾ ਹੀ ਨਜਾਇਜ਼ ਮਾਈਨਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਈ ਰੇਤ ਦੇ ਮਾਲੀਏ ਤੋਂ ਪਹਿਲਾਂ ਆਮ ਲੋਕਾਂ ਦੇ ਹਿੱਤ ਹਨ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਤਵਾਰ ਨੂੰ ਲੁਧਿਆਣਾ ਤੋਂ ਸ਼ੁਰੂ ਕੀਤੀਆਂ ਗਈਆਂ ਪੰਜਾਬ ਦੇ 7 ਜ਼ਿਲ੍ਹਿਆਂ ਵਿਚਲੀਆਂ ਜਨਤਕ ਰੇਤ ਖਾਣਾਂ ਨੂੰ ਮਿਲੇ ਭਰਪੂਰ ਹੁੰਗਾਰੇ ਅਤੇ ਆਮ ਲੋਕਾਂ ਨੂੰ ਰੇਤ ਮਿਲਣ 'ਚ ਹੋਈ ਅਸਾਨੀ ਨੂੰ ਦੇਖਦੇ ਹੋਏ, ਇਸ ਮਹੀਨੇ ਦੇ ਅਖੀਰ ਤੱਕ ਇਨ੍ਹਾਂ ਖਾਣਾਂ ਦਾ ਘੇਰਾ 14 ਜ਼ਿਲ੍ਹਿਆਂ ਤੱਕ ਕਰਦੇ ਹੋਏ ਜਨਤਕ ਰੇਤ ਖਾਣਾਂ ਦੀ ਗਿਣਤੀ 50 ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਗਲੇ ਸਾਲ ਤੱਕ ਇਹ ਗਿਣਤੀ 150 ਤੋਂ ਵਧੇਰੇ ਕਰਨ ਦਾ ਟੀਚਾ ਰੱਖਿਆ ਗਿਆ ਹੈ।

The post ਮੀਤ ਹੇਅਰ ਨੇ ਨਵਾਂਸ਼ਹਿਰ 'ਚ ਖੋਜਾ ਜਨਤਕ ਰੇਤ ਖੱਡ ਦਾ ਲਿਆ ਜਾਇਜ਼ਾ, ਰੇਤਾ ਲੈਣ ਵਾਲਿਆਂ ਤੋਂ ਲਿਆ ਫ਼ੀਡ ਬੈਕ appeared first on TheUnmute.com - Punjabi News.

Tags:
  • breaking-news
  • gurmeet-singh-meet-hayer
  • khoja-public-sand-quarry
  • meet-hayer
  • nawanshahr
  • news
  • punjab-mines
  • punjab-minister-of-mines-and-geology

ਰੂਪਨਗਰ 08 ਫਰਵਰੀ 2023: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ (MLA Dinesh Chadha) ਵੱਲੋਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਮੁਲਾਜਮਾਂ ਨੂੰ ਸਟੇਸ਼ਨ ਉੱਤੇ 24 ਘੰਟੇ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਹਦਾਇਤ ਜਾਰੀ ਕੀਤੀ ਹੈ।

ਹਲਕਾ ਵਿਧਾਇਕ ਵੱਲੋਂ ਜ਼ਿਲ੍ਹੇ ਦੇ ਨਾਲ ਸਬੰਧਿਤ ਸਾਰੇ ਅਧਿਕਾਰੀ ਅਤੇ ਮੁਲਾਜਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਰਕਾਰੀ ਨਿਯਮਾਂ ਦੇ ਅਨੁਸਾਰ ਆਪਣਾ ਸਟੇਸ਼ਨ ਸਬੰਧਿਤ ਵਿਭਾਗ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਸਟੇਸ਼ਨ ਨਾ ਛੱਡਣ ਅਤੇ ਆਪਣੀ ਹਾਜ਼ਰੀ ਆਪਣੇ ਸਟੇਸ਼ਨ ‘ਤੇ 24 ਘੰਟੇ ਯਕੀਨੀ ਬਣਾਉਣ ਤਾਂ ਜੋ ਹਲਕੇ ਦੇ ਲੋਕਾਂ ਦੀ ਸੁਵਿਧਾ ਵਿੱਚ ਅਧਿਕਾਰੀ ਹਰ ਸਮੇਂ ਹਾਜ਼ਰ ਰਹਿ ਸਕਣ।

ਵਿਧਾਇਕ ਦਿਨੇਸ਼ ਚੱਢਾ (MLA Dinesh Chadha) ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਵਚਨਬੱਧ ਹੈ। ਇਸ ਦੇ ਲਈ ਮੁੱਖ ਮੰਤਰੀ, ਸਮੂਹ ਮੰਤਰੀ ਮੰਡਲ ਤੋਂ ਇਲਾਵਾ ਹਰੇਕ ਹਲਕੇ ਦੇ ਐਮ.ਐਲ.ਏ. ਲੋਕਾਂ ਵਿੱਚ ਰਹਿ ਕੇ ਆਪਣੇ ਹਲਕੇ ਵਿੱਚ ਵਿਚਰਦੇ ਹੋਏ ਲਗਾਤਰ 24 ਘੰਟੇ ਕੰਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਲਈ ਅਸੀਂ ਸਾਰੇ ਮਿਲ ਕੇ ਹੰਭਲਾ ਮਾਰੀਏ ਤਾਂ ਜੋਂ ਸੂਬੇ ਨੂੰ ਮੁੜ ਤੋਂ ਸੋਨੇ ਦੀ ਚਿੜੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਅਧਿਕਾਰੀ ਆਪਣੇ ਸਟੇਸ਼ਨ ‘ਤੇ ਹਾਜ਼ਰ ਰਹਿਣਗੇ ਤਾਂ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਤੇ ਉਹ ਲੋਕਾਂ ਦੇ ਵਿੱਚ ਰਹਿ ਹਰ ਸਮੇਂ ਉਨ੍ਹਾਂ ਦੀ ਸੇਵਾ ਕਰਨਗੇ।

The post MLA ਦਿਨੇਸ਼ ਚੱਢਾ ਵੱਲੋਂ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਸਟੇਸ਼ਨ 'ਤੇ 24 ਘੰਟੇ ਤਾਇਨਾਤੀ ਯਕੀਨੀ ਬਣਾਉਣ ਦੀ ਹਦਾਇਤ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • mla-dinesh-chadha
  • news
  • punjab
  • punjabi-news
  • punjab-news
  • rupnagar

ਮੋਹਾਲੀ 'ਚ ਸਥਿਤ 6 ਗਰੁੱਪ ਹਾਊਸਿੰਗ ਸਾਈਟਾਂ ਸਮੇਤ 77 ਜਾਇਦਾਦਾਂ ਦੀ ਹੋਵੇਗੀ ਈ-ਨਿਲਾਮੀ: ਅਮਨ ਅਰੋੜਾ

Wednesday 08 February 2023 02:25 PM UTC+00 | Tags: aman-arora cm-bhagwant-mann gamada greater-mohali-area-development-authority mohali mohali-area-development-authority mohali-news news nws sas-nagar the-unmute-breaking-news the-unmute-punjabi-news

ਮੋਹਾਲੀ, 8 ਫਰਵਰੀ 2023: ਸੂਬਾ ਵਾਸੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ (Mohali) ਵਿੱਚ ਜਾਇਦਾਦ ਖਰੀਦਣ ਦਾ ਮੌਕਾ ਪ੍ਰਦਾਨ ਕਰਨ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਦੇ ਵੱਖ-ਵੱਖ ਪ੍ਰਾਜੈਕਟਾਂ/ਸੈਕਟਰਾਂ ਵਿੱਚ ਸਥਿਤ ਤਕਰੀਬਨ 77 ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ।

ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਈ-ਨਿਲਾਮੀ 17 ਫਰਵਰੀ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 6 ਮਾਰਚ ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਈ-ਨਿਲਾਮੀ ਵਿੱਚ ਉਪਲਬਧ ਜਾਇਦਾਦਾਂ ਦੀ ਕੁੱਲ ਰਾਖਵੀਂ ਕੀਮਤ ਤਕਰੀਬਨ 2100 ਕਰੋੜ ਰੁਪਏ ਬਣਦੀ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਗਮਾਡਾ ਵੱਲੋਂ ਇਸ ਬੋਲੀ ਪ੍ਰਕਿਰਿਆ ਨੂੰ ਸੁਚਾਰੂ ਤੇ ਸੁਖਾਲਾ ਬਣਾਉਣ ਤੋਂ ਇਲਾਵਾ ਬੋਲੀਕਾਰਾਂ ਦੀ ਮਦਦ ਵਾਸਤੇ ਈਮੇਲ helpdesk@gmada.gov.in ਜਾਰੀ ਕੀਤੀ ਗਈ ਹੈ ਤਾਂ ਜੋ ਕੋਈ ਵੀ ਵਿਅਕਤੀ ਈ-ਨਿਲਾਮੀ ਸਬੰਧੀ ਜਾਂ ਬੋਲੀ ਲਗਾਉਣ ਵਿੱਚ ਸਮੱਸਿਆ ਆਉਣ ਉਤੇ ਇਸ ਈਮੇਲ ਰਾਹੀਂ ਸਹਾਇਤਾ ਪ੍ਰਾਪਤ ਕਰ ਸਕੇ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਗਮਾਡਾ ਵੱਲੋਂ ਇਸ ਈ-ਨਿਲਾਮੀ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਜਾਇਦਾਦਾਂ ਪੇਸ਼ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 6 ਗਰੁੱਪ ਹਾਊਸਿੰਗ ਸਾਈਟਾਂ, ਇਕ ਸਕੂਲ ਸਾਈਟ, ਇਕ ਹੋਟਲ ਸਾਈਟ, ਇਕ ਨਰਸਿੰਗ ਹੋਮ ਸਾਈਟ, 9 ਆਈ.ਟੀ. ਉਦਯੋਗਿਕ ਪਲਾਟ, ਦੋ ਵਪਾਰਕ ਚੰਕ ਸਾਈਟਾਂ ਅਤੇ ਲਗਭਗ 57 ਐਸ.ਸੀ.ਓਜ਼. ਅਤੇ ਬੂਥ ਸ਼ਾਮਲ ਹਨ। ਇਹ ਜਾਇਦਾਦਾਂ ਏਅਰੋਸਿਟੀ, ਸੈਕਟਰ 83-ਅਲਫ਼ਾ, ਸੈਕਟਰ 66-ਬੀਟਾ, ਆਈ.ਟੀ. ਸਿਟੀ ਸੈਕਟਰ 101-ਅਲਫ਼ਾ ਅਤੇ ਐਸ.ਏ.ਐਸ. ਨਗਰ ਦੀਆਂ ਹੋਰ ਪ੍ਰਮੁੱਖ ਥਾਵਾਂ 'ਤੇ ਸਥਿਤ ਹਨ।

ਉਨ੍ਹਾਂ ਦੱਸਿਆ ਕਿ ਇੱਛੁਕ ਬੋਲੀਕਾਰ ਜਾਇਦਾਦਾਂ ਦੇ ਵੇਰਵੇ ਈ-ਨਿਲਾਮੀ ਪੋਰਟਲ https://puda.e-auctions.in ਉਤੇ ਦੇਖ ਸਕਦੇ ਹਨ। ਈ-ਨਿਲਾਮੀ ਸ਼ੁਰੂ ਹੋਣ ਤੋਂ ਪਹਿਲਾਂ ਬੋਲੀ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਵਾਲੇ ਬੋਲੀਕਾਰਾਂ ਲਈ ਰਜਿਸਟਰੇਸ਼ਨ ਦੀ ਪ੍ਰਕਿਰਿਆ, ਭੁਗਤਾਨ ਕਰਨ ਦਾ ਤਰੀਕਾ, ਸਾਈਟਾਂ ਦਾ ਆਕਾਰ, ਸਥਾਨ ਆਦਿ ਨੂੰ ਇਸ ਪੋਰਟਲ 'ਤੇ ਅਪਲੋਡ ਕੀਤਾ ਜਾਵੇਗਾ। ਬੋਲੀਕਾਰ ਨੂੰ ਸਾਈਟ ਲਈ ਨਿਰਧਾਰਤ ਰਾਖਵੀਂ ਕੀਮਤ ਤੋਂ ਵੱਧ ਬੋਲੀ ਲਗਾਉਣੀ ਪਵੇਗੀ। ਉਨ੍ਹਾਂ ਦੱਸਿਆ ਕਿ ਬੋਲੀ ਲਗਾਉਣ ਦੀ ਗਿਣਤੀ 'ਤੇ ਕੋਈ ਰੋਕ ਨਹੀਂ ਹੋਵੇਗੀ ਅਤੇ ਬੋਲੀਕਾਰ ਆਪਣੀ ਇੱਛਾ ਮੁਤਾਬਕ ਬੋਲੀ ਵਿੱਚ ਸੋਧ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਗਮਾਡਾ ਅੰਤਿਮ ਬੋਲੀ ਦੀ ਕੀਮਤ ਦਾ 10 ਫ਼ੀਸਦ ਭੁਗਤਾਨ ਪ੍ਰਾਪਤ ਕਰਨ 'ਤੇ ਸਫ਼ਲ ਬੋਲੀਕਾਰਾਂ ਨੂੰ ਸਾਈਟਾਂ ਅਲਾਟ ਕਰੇਗੀ ਅਤੇ ਸਾਈਟਾਂ ਦਾ ਕਬਜ਼ਾ ਨਿਲਾਮੀ (ਆਕਸ਼ਨ) ਨੀਤੀ ਦੇ ਨਿਯਮਾਂ ਅਤੇ ਸ਼ਰਤਾਂ ਮੁਤਾਬਕ ਸੌਂਪਿਆ ਜਾਵੇਗਾ।

The post ਮੋਹਾਲੀ 'ਚ ਸਥਿਤ 6 ਗਰੁੱਪ ਹਾਊਸਿੰਗ ਸਾਈਟਾਂ ਸਮੇਤ 77 ਜਾਇਦਾਦਾਂ ਦੀ ਹੋਵੇਗੀ ਈ-ਨਿਲਾਮੀ: ਅਮਨ ਅਰੋੜਾ appeared first on TheUnmute.com - Punjabi News.

Tags:
  • aman-arora
  • cm-bhagwant-mann
  • gamada
  • greater-mohali-area-development-authority
  • mohali
  • mohali-area-development-authority
  • mohali-news
  • news
  • nws
  • sas-nagar
  • the-unmute-breaking-news
  • the-unmute-punjabi-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form