ਜੰਮੂ-ਕਸ਼ਮੀਰ : ਪੁਲਵਾਮਾ ‘ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 4 ਦੀ ਮੌਤ, ਕਈ ਜ਼ਖਮੀ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅੱਜ ਸਵੇਰੇ ਅਵੰਤੀਪੋਰਾ ਇਲਾਕੇ ਵਿਚ ਯਾਤਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟ ਗਈ ਹੈ। ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਹੋਰ ਯਾਤਰੀ ਗੰਭੀਰ ਜ਼ਖਮੀ ਹੋ ਗਏ। ਯਾਤਰੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲੇ ਸਾਰੇ ਯਾਤਰੀ ਬਿਹਾਰ ਦੇ ਰਹਿਣ ਵਾਲੇ ਹਨ। ਇਹ ਦਰਦਨਾਕ ਹਾਦਸਾ ਪੁਲਵਾਮਾ ਦੇ ਨੈਸ਼ਨਲ ਹਾਈਵੇ-44 ਵਿਚ ਝੇਲਮ ਬ੍ਰਿਜ ਕੋਲ ਹੋਇਆ ਹੈ। ਇਕ ਬੱਸ ਯਾਤਰੀਆਂ ਨੂੰ ਲੈ ਕੇ ਜਾ ਰਹੀ ਸੀ ਉਦੋਂ ਬੱਸ ਪਲਟ ਗਈ।

ਸਥਾਨਕ ਲੋਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਵੰਤੀਪੋਰਾ ਇਲਾਕੇ ਦੇ ਗੋਰੀਪੋਰਾ ਖੇਤਰ ਵਿਚ ਨੈਸ਼ਨਲ ਹਾਈਵੇ ‘ਤੇ ਰਾਜ ਸੜਕ ਆਵਾਜਾਈ ਨਿਗਮ ਦੀ ਬੱਸ ਨੈਸ਼ਨਲ ਹਾਈਵੇ ‘ਤੇ ਪਲਟ ਗਈ। ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਹੋਰ ਕਈ ਜ਼ਖਮੀ ਹੋ ਗਏ ਹਨ।

ਇਹ ਵੀ ਪੜ੍ਹੋ : ‘ਸਿਰਫ ਪ੍ਰਸ਼ਾਸਨਿਕ ਹਦਾਇਤਾਂ ਨਾਲ ਸ਼ਾਮਲਾਟ ਜ਼ਮੀਨ ਪੰਚਾਇਤਾਂ ਦੇ ਨਾਂ ‘ਤੇ ਨਹੀਂ ਕੀਤੀ ਜਾ ਸਕਦੀ’: ਹਾਈਕੋਰਟ

ਬੱਸ ਹਾਦਸੇ ਦੇ ਬਾਅਦ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿਚ ਹੀ 3 ਲੋਕਾਂ ਦੀ ਮੌਤ ਹੋ ਗਈ। ਇਕ ਹੋਰ ਯਾਤਰੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਵਿਚ 2 ਲੋਕ ਕਟਿਹਾਰ, 1 ਲੋਕ ਪੱਛਮੀ ਚੰਪਾਰਨ ਤੇ ਜਦੋਂ ਕਿ 1 ਕਿਸ਼ਨਗੰਜ ਦਾ ਰਹਿਣ ਵਾਲਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜੰਮੂ-ਕਸ਼ਮੀਰ : ਪੁਲਵਾਮਾ ‘ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 4 ਦੀ ਮੌਤ, ਕਈ ਜ਼ਖਮੀ appeared first on Daily Post Punjabi.



Previous Post Next Post

Contact Form