ਭਾਰਤੀ ਅੰਬੈਸੀ ‘ਤੇ ਹਮਲੇ ਮਗਰੋਂ ਬ੍ਰਿਟੇਨ ਸਾਂਸਦ ਨੇ ਦਿੱਤੇ ਖਾਲਿਸਤਾਨੀਆਂ ਖਿਲਾਫ਼ ਸਖਤ ਕਾਰਵਾਈ ਦੇ ਨਿਰਦੇਸ਼

ਬ੍ਰਿਟੇਨ ਦੇ ਸੰਸਦ ਮੈਂਬਰ ਬੌਬ ਬਲੈਕਮੈਨ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ‘ਤੇ ਗੁੱਸਾ ਜ਼ਾਹਰ ਕੀਤਾ ਹੈ। ਖਾਲਿਸਤਾਨੀ ਸਮਰਥਕਾਂ ਨੂੰ ਚਿਤਾਵਨੀ ਦਿੰਦੇ ਹੋਏ ਸਾਂਸਦ ਬੌਬ ਨੇ ਲੰਡਨ ਪੁਲਿਸ ਨੂੰ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ।

ਬੌਬ ਨੇ ਕਿਹਾ, ‘ਸਿੱਖ ਕੌਮ ਦਾ ਬਹੁਤ ਛੋਟਾ ਵਰਗ ਹੈ ਜੋ ਖਾਲਿਸਤਾਨ ਦਾ ਸਮਰਥਨ ਕਰਦਾ ਹੈ। ਇਸ ਦੇਸ਼ ਵਿੱਚ ਸਿੱਖਾਂ ਦੀ ਵੱਡੀ ਬਹੁਗਿਣਤੀ ਖਾਲਿਸਤਾਨੀ ਪ੍ਰੋਜੈਕਟ ਅਤੇ ਵਿਚਾਰਧਾਰਾ ਨੂੰ ਪੂਰੀ ਤਰ੍ਹਾਂ ਰੱਦ ਕਰਦੀ ਹੈ… ਅਤੇ ਅਸੀਂ ਇਹ ਜਾਣਦੇ ਹਾਂ। ਪੁਲਿਸ ਨੂੰ ਮੇਰਾ ਸੁਨੇਹਾ ਸਰਲ ਅਤੇ ਸਪੱਸ਼ਟ ਹੈ। ਜਦੋਂ ਅਜਿਹਾ ਹੁੰਦਾ ਹੈ (ਖਾਲਿਸਤਾਨੀ ਸਮਰਥਕਾਂ ਦੁਆਰਾ ਭਾਰਤੀ ਭਾਈਚਾਰੇ ਜਾਂ ਦੂਤਾਵਾਸ ‘ਤੇ ਹਮਲਾ) ਉਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰੋ ਅਤੇ ਉਨ੍ਹਾਂ ਨੂੰ ਸਬਕ ਸਿਖਾਓ।

British MP gave instructions
British MP gave instructions

ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਖਾਲਿਸਤਾਨੀ ਝੰਡੇ ਲਹਿਰਾਉਂਦੇ ਹੋਏ ਅਤੇ ਖਾਲਿਸਤਾਨ ਪੱਖੀ ਨਾਅਰੇ ਲਗਾਉਂਦੇ ਹੋਏ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਉੱਪਰ ਲਹਿਰਾਏ ਗਏ ਤਿਰੰਗੇ ਨੂੰ ਹੇਠਾਂ ਲਾਹੁਣ ਦੀ ਕੋਸ਼ਿਸ਼ ਕੀਤੀ। ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੀ ਇਹ ਕੋਸ਼ਿਸ਼ ਅਸਫਲ ਰਹੀ ਅਤੇ ਤਿਰੰਗਾ ਮਾਣ ਨਾਲ ਲਹਿਰਾ ਰਿਹਾ ਹੈ। ਲੰਡਨ ਪੁਲਿਸ ‘ਸਕਾਟਲੈਂਡ ਯਾਰਡ’ ਨੇ ਕਿਹਾ ਕਿ ਉਨ੍ਹਾਂ ਨੂੰ ਇਲਾਕੇ ‘ਚ ਇਕ ਘਟਨਾ ਦੀ ਸੂਚਨਾ ਮਿਲੀ ਹੈ ਪਰ ਅਜੇ ਤੱਕ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਬਿਆਨ, ਬੋਲੇ- ‘ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਫੜੇ ਗਏ ਨੇ’

ਇਸ ਦੌਰਾਨ ਭਾਰਤ ਨੇ ਆਪਣੇ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ ਲੈ ਕੇ ਬਰਤਾਨਵੀ ਸਰਕਾਰ ਕੋਲ ਸਖ਼ਤ ਵਿਰੋਧ ਦਰਜ ਕਰਵਾਇਆ ਅਤੇ ਇਮਾਰਤ ਵਿੱਚ ਸੁਰੱਖਿਆ ਦੇ ਢੁੱਕਵੇਂ ਪ੍ਰਬੰਧਾਂ ਦੀ ਘਾਟ ‘ਤੇ ਸਵਾਲ ਉਠਾਏ। ਸੋਸ਼ਲ ਮੀਡੀਆ ‘ਤੇ ਟੁੱਟੀਆਂ ਖਿੜਕੀਆਂ ਅਤੇ ‘ਇੰਡੀਆ ਹਾਊਸ’ ਇਮਾਰਤ ‘ਤੇ ਚੜ੍ਹੇ ਲੋਕਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਘਟਨਾ ਸਥਾਨ ਤੋਂ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਇੱਕ ਭਾਰਤੀ ਅਧਿਕਾਰੀ ਹਾਈ ਕਮਿਸ਼ਨ ਦੀ ਪਹਿਲੀ ਮੰਜ਼ਿਲ ਦੀ ਖਿੜਕੀ ਤੋਂ ਇੱਕ ਪ੍ਰਦਰਸ਼ਨਕਾਰੀ ਤੋਂ ਝੰਡਾ ਫੜਦਾ ਦਿਖਾਈ ਦੇ ਰਿਹਾ ਹੈ, ਜਦੋਂ ਕਿ ਪ੍ਰਦਰਸ਼ਨਕਾਰੀ ਖਾਲਿਸਤਾਨ ਦਾ ਝੰਡਾ ਲਹਿਰਾਉਂਦਾ ਦਿਖਾਈ ਦੇ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਭਾਰਤੀ ਅੰਬੈਸੀ ‘ਤੇ ਹਮਲੇ ਮਗਰੋਂ ਬ੍ਰਿਟੇਨ ਸਾਂਸਦ ਨੇ ਦਿੱਤੇ ਖਾਲਿਸਤਾਨੀਆਂ ਖਿਲਾਫ਼ ਸਖਤ ਕਾਰਵਾਈ ਦੇ ਨਿਰਦੇਸ਼ appeared first on Daily Post Punjabi.



source https://dailypost.in/latest-punjabi-news/british-mp-gave-instructions/
Previous Post Next Post

Contact Form