ਅੰਬਾਲਾ ‘ਚ CIA-2 ਦੀ ਪੁਲਿਸ ਨੇ ਨਜਾਇਜ਼ ਹਥਿਆਰ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ

ਹਰਿਆਣਾ ਦੇ ਅੰਬਾਲਾ ਕੈਂਟ ਵਿੱਚ CIA-2 ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਨਾਜਾਇਜ਼ ਹਥਿਆਰ ਸਮੇਤ ਕਾਬੂ ਕੀਤਾ ਹੈ। ਨੌਜਵਾਨ ਦੇ ਕਬਜ਼ੇ ‘ਚੋਂ ਇਕ ਦੇਸੀ ਕੱਟਾ ਅਤੇ 2 ਜਿੰਦਾ ਰੌਂਦ ਬਰਾਮਦ ਹੋਏ ਹਨ। ਮੁਲਜ਼ਮ ਦੀ ਪਛਾਣ ਸੈਕਟਰ-9 ਥਾਣੇ ਅਧੀਨ ਪੈਂਦੇ ਪਿੰਡ ਕੰਵਾਲਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।

ambala youth arrested weapon
ambala youth arrested weapon

CIA ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ। ਅੱਜ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅੰਬਾਲਾ ਦੀ ਸੀ.ਆਈ.ਏ.-2 ਰੇਲਵੇ ਕਲੋਨੀ ਪੁਲ ਅੰਬਾਲਾ ਛਾਉਣੀ ਨੇੜੇ ਗਸ਼ਤ ‘ਤੇ ਤਾਇਨਾਤ ਸੀ। ਇਸ ਦੌਰਾਨ ਆਨੰਦ ਮਾਰਕੀਟ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਟੀਮ ਨੂੰ ਦੇਖ ਕੇ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ। ਸ਼ੱਕ ਦੇ ਆਧਾਰ ‘ਤੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕਰ ਲਿਆ ਅਤੇ ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਕੰਵਾਲਾ ਵਜੋਂ ਦੱਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਸੀ.ਆਈ.ਏ.-2 ਮੁਤਾਬਕ ਨੌਜਵਾਨ ਦੇ ਘਰ ‘ਚੋਂ ਦੇਸੀ ਕੱਟਾ ਲੋਡ ਬਰਾਮਦ ਹੋਇਆ ਹੈ। ਬੈਰਲ ਦੀ ਜਾਂਚ ਕਰਨ ‘ਤੇ ਇੱਕ ਜਿੰਦਾ ਰੌਂਦ ਮਿਲਿਆ ਸੀ। ਇਸ ਦੇ ਨਾਲ ਹੀ ਮੁਲਜ਼ਮ ਦੀ ਪੇਂਟ ਦੀ ਜੇਬ ‘ਚੋਂ ਇਕ ਹੋਰ ਜਿੰਦਾ ਰੌਂਦ ਮਿਲਿਆ। CIA ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਖ਼ਿਲਾਫ਼ ਧਾਰਾ 25 1 (ਏ) ਆਰਮਜ਼ ਐਕਟ ਤਹਿਤ ਪੜਾਵ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

The post ਅੰਬਾਲਾ ‘ਚ CIA-2 ਦੀ ਪੁਲਿਸ ਨੇ ਨਜਾਇਜ਼ ਹਥਿਆਰ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ appeared first on Daily Post Punjabi.



Previous Post Next Post

Contact Form