NIA ਨੇ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਜੰਮੂ-ਕਸ਼ਮੀਰ ‘ਚ ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ

NIA ਨੇ ਅੱਤਵਾਦ ਨਾਲ ਜੁੜੇ ਇੱਕ ਮਾਮਲੇ ‘ਚ ਮੰਗਲਵਾਰ ਨੂੰ ਕਸ਼ਮੀਰ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। NIA ਅਧਿਕਾਰੀਆਂ ਨੇ ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਦੀ ਮਦਦ ਨਾਲ ਘਾਟੀ ਦੇ ਸ੍ਰੀਨਗਰ, ਪੁਲਵਾਮਾ, ਸ਼ੋਪੀਆਂ, ਕੁਲਗਾਮ ਅਤੇ ਅਨੰਤਨਾਗ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀ ਵੱਲੋਂ ਅੱਤਵਾਦੀ ਫੰਡਿੰਗ ਦੀ ਜਾਂਚ ਦੇ ਹਿੱਸੇ ਵਜੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

NIA raids Jammu Kashmir
NIA raids Jammu Kashmir

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਲਸ਼ਕਰ-ਏ-ਤੋਇਬਾ ਦੇ ਇਕ ਟਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਖਾਸ ਇਨਪੁਟ ਦੇ ਆਧਾਰ ‘ਤੇ ਦੱਖਣੀ ਕਸ਼ਮੀਰ ਜ਼ਿਲੇ ਦੇ ਬਿਜਬੇਹਰਾ ਦੇ ਰਾਖ ਮੋਮਿਨ ਡਾਂਗੀ ਇਲਾਕੇ ‘ਚ ਐਤਵਾਰ ਰਾਤ ਨੂੰ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਉਸ ਟਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਅਤੇ ਹਥਿਆਰ, ਗੋਲਾ ਬਾਰੂਦ ਅਤੇ ਹੋਰ ਜੰਗੀ ਸਮੱਗਰੀ ਦਾ ਵੱਡਾ ਭੰਡਾਰ ਬਰਾਮਦ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਇਸ ਵਿੱਚ ਪੰਜ ਆਈਈਡੀ, ਪ੍ਰੋਗਰਾਮਡ ਟਾਈਮਰ ਡਿਵਾਈਸ ਅਤੇ ਰੇਡੀਓ ਨਿਯੰਤਰਿਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਅਤੇ ਛੇ ਡੈਟੋਨੇਟਰ ਸ਼ਾਮਲ ਹਨ। ਇਸ ਦੇ ਨਾਲ ਹੀ ਤਿੰਨ ਪਿਸਤੌਲ, ਪੰਜ ਪਿਸਤੌਲ ਮੈਗਜ਼ੀਨ, 124 ਨੌ-ਐਮਐਮ ਰਾਉਂਡ, ਚਾਰ ਰਿਮੋਟ ਕੰਟਰੋਲ ਅਤੇ 13 ਬੈਟਰੀਆਂ ਵੀ ਸ਼ਾਮਲ ਹਨ। ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

The post NIA ਨੇ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਜੰਮੂ-ਕਸ਼ਮੀਰ ‘ਚ ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ appeared first on Daily Post Punjabi.



Previous Post Next Post

Contact Form