ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਆਏ ਭਾਰਤ, PM ਮੋਦੀ ਨਾਲ ਕਰਨਗੇ ਮੁਲਾਕਾਤ

ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਭਾਰਤ ਦੇ 2 ਦਿਨਾਂ ਦੌਰੇ ‘ਤੇ ਨਵੀਂ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਜਾਪਾਨ ਦੇ ਪ੍ਰਧਾਨ ਮੰਤਰੀ ਦੀ ਯਾਤਰਾ ਦਾ ਉਦੇਸ਼ ਰੱਖਿਆ, ਵਪਾਰ, ਨਿਵੇਸ਼ ਅਤੇ ਉੱਚ ਤਕਨਾਲੋਜੀ ਦੇ ਖੇਤਰਾਂ ਵਿੱਚ ਭਾਰਤ ਅਤੇ ਜਾਪਾਨ ਦਰਮਿਆਨ ਸਹਿਯੋਗ ਨੂੰ ਵਧਾਉਣ ‘ਤੇ ਗੱਲਬਾਤ ਕਰਨਾ ਹੈ।

Japan PM Fumio Kishida India Visit

ਜਾਪਾਨ ਦੇ ਪ੍ਰਧਾਨ ਮੰਤਰੀ ਭਾਰਤ ਵਿੱਚ ਕਰੀਬ 27 ਘੰਟੇ ਬਿਤਾਉਣਗੇ। ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੇ ਨਾਲ, ਉਹ ਇੱਕ ਥਿੰਕ ਟੈਂਕ ਸਮਾਗਮ ਵਿੱਚ ਵੀ ਸ਼ਾਮਲ ਹੋਣਗੇ ਜਿੱਥੇ ਉਹ ਆਪਣੇ ਸੰਬੋਧਨ ਵਿੱਚ ਇੱਕ ਮੁਕਤ ਹਿੰਦ-ਪ੍ਰਸ਼ਾਂਤ ਖੇਤਰ ਲਈ ਆਪਣੀਆਂ ਯੋਜਨਾਵਾਂ ਦਾ ਖੁਲਾਸਾ ਕਰਨਗੇ। ਇਸ ਦੇ ਨਾਲ ਹੀ ਮਈ ‘ਚ ਹੀਰੋਸ਼ੀਮਾ ‘ਚ ਹੋਣ ਵਾਲੇ ਜੀ-7 ਸਿਖਰ ਸੰਮੇਲਨ ਅਤੇ ਸਤੰਬਰ ‘ਚ ਦਿੱਲੀ ‘ਚ ਹੋਣ ਵਾਲੇ ਜੀ-20 ਸੰਮੇਲਨ ‘ਚ ਰੂਸ-ਯੂਕਰੇਨ ਜੰਗ ‘ਤੇ ਵੀ ਚਰਚਾ ਹੋਵੇਗੀ।

Japan PM Fumio Kishida India Visit

ਇਸ ਤੋਂ ਇਲਾਵਾ ਰੱਖਿਆ, ਵਪਾਰ-ਨਿਵੇਸ਼, ਵਿਗਿਆਨ ਅਤੇ ਤਕਨਾਲੋਜੀ, ਸਿਹਤ ਦੇ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਦੋਵੇਂ ਨੇਤਾ ਇਸ ਗੱਲ ‘ਤੇ ਚਰਚਾ ਕਰਨਗੇ ਕਿ G20 ਅਤੇ G7 ਦੇਸ਼ ਭੋਜਨ ਅਤੇ ਸਿਹਤ ਸੁਰੱਖਿਆ, ਊਰਜਾ ਤਬਦੀਲੀ ਅਤੇ ਆਰਥਿਕ ਸੁਰੱਖਿਆ ‘ਤੇ ਕਿਵੇਂ ਮਿਲ ਕੇ ਕੰਮ ਕਰ ਸਕਦੇ ਹਨ। ਇਸ ਸਾਲ ਜਾਪਾਨ ਜੀ-7 ਦੀ ਪ੍ਰਧਾਨਗੀ ਕਰ ਰਿਹਾ ਹੈ ਅਤੇ ਭਾਰਤ ਜੀ-20 ਦੀ ਪ੍ਰਧਾਨਗੀ ਕਰ ਰਿਹਾ ਹੈ। ਜਾਪਾਨੀ ਪ੍ਰਧਾਨ ਮੰਤਰੀ ਦੀ ਯਾਤਰਾ ਦੋਵਾਂ ਦੇਸ਼ਾਂ ਨੂੰ ਜੀ-20 ਅਤੇ ਜੀ-7 ਦਰਮਿਆਨ ਸਹਿਯੋਗ ਲਿਆਉਣ ਦਾ ਮੌਕਾ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਪੁਲਿਸ ਅੱਗੇ ਕੀਤਾ ਸਰੰਡਰ

ਉਹ ਕਿਸ਼ਿਦਾ ਮੁਕਤ ਹਿੰਦ ਪ੍ਰਸ਼ਾਂਤ ਮਹਾਸਾਗਰ ਖੇਤਰ ਲਈ ਭਾਰਤ ਦੀ ਵਧਦੀ ਭੂਮਿਕਾ ‘ਤੇ ਵੀ ਆਪਣੇ ਵਿਚਾਰ ਦੇਣਗੇ। ਮੁਕਤ ਹਿੰਦ ਪ੍ਰਸ਼ਾਂਤ ਮਹਾਸਾਗਰ ਖੇਤਰ ਲਈ ਭਾਰਤ ਅਤੇ ਜਾਪਾਨ ਦਰਮਿਆਨ ਗਸ਼ਤ ਵਧਾਉਣ, ਸਮੁੰਦਰੀ ਕਾਨੂੰਨਾਂ ਦੀ ਪਾਲਣਾ ਕਰਨ ਦੀ ਸਮਰੱਥਾ ਵਧਾਉਣ, ਸਾਈਬਰ ਸੁਰੱਖਿਆ, ਡਿਜੀਟਲ ਅਤੇ ਹਰੀ ਊਰਜਾ ਸਮੇਤ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਆਏ ਭਾਰਤ, PM ਮੋਦੀ ਨਾਲ ਕਰਨਗੇ ਮੁਲਾਕਾਤ appeared first on Daily Post Punjabi.



Previous Post Next Post

Contact Form