TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਜਨਤਾ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ, ਘਰੇਲੂ ਤੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤਾਂ 'ਚ ਵਾਧਾ Wednesday 01 March 2023 06:22 AM UTC+00 | Tags: breaking-news gas-cylinders ਚੰਡੀਗੜ੍ਹ 01, ਫ਼ਰਵਰੀ 2023: ਹੋਲੀ ਦੇ ਤਿਉਹਾਰ ਤੋਂ ਠੀਕ ਪਹਿਲਾਂ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ | ਘਰੇਲੂ ਅਤੇ ਕਮਰਸ਼ੀਅਲ ਗੈਸ ਸਿਲੰਡਰਾਂ (Gas Cylinders) ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ | ਘਰੇਲੂ ਬਾਜ਼ਾਰ ‘ਚ ਬੁੱਧਵਾਰ ਸਵੇਰੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ 50 ਰੁਪਏ ਦਾ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਵੀ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਪਾਰਕ ਰਸੋਈ ਗੈਸ ਸਿਲੰਡਰ ਅੱਜ ਤੋਂ 350.50 ਰੁਪਏ ਮਹਿੰਗਾ ਹੋ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਕੀਤੇ ਗਏ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਅੱਜ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਰਾਜਧਾਨੀ ਦਿੱਲੀ ‘ਚ ਘਰੇਲੂ ਰਸੋਈ ਗੈਸ ਸਿਲੰਡਰ (Gas Cylinders) ਦੀ ਕੀਮਤ ਹੁਣ 1103 ਰੁਪਏ ‘ਤੇ ਪਹੁੰਚ ਗਈ ਹੈ। ਪਹਿਲਾਂ ਇੱਥੇ ਇੱਕ ਸਿਲੰਡਰ 1053 ਰੁਪਏ ਵਿੱਚ ਮਿਲਦਾ ਸੀ। ਘਰੇਲੂ ਸਿਲੰਡਰ ਦੀਆਂ ਕੀਮਤਾਂ ਕਰੀਬ 8 ਮਹੀਨਿਆਂ ਬਾਅਦ ਵਧਾਈਆਂ ਗਈਆਂ ਹਨ। ਇਸ ਤੋਂ ਪਹਿਲਾਂ 6 ਜੁਲਾਈ 2022 ਨੂੰ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਸੀ। ਮੁੰਬਈ ‘ਚ ਐਲਪੀਜੀ ਸਿਲੰਡਰ ਹੁਣ 1052.50 ਰੁਪਏ ਦੀ ਬਜਾਏ 1102.5 ਰੁਪਏ ‘ਚ ਮਿਲੇਗਾ। ਕੋਲਕਾਤਾ ਵਿੱਚ ਵੀ ਐਲਪੀਜੀ ਸਿਲੰਡਰ 1079 ਰੁਪਏ ਤੋਂ ਵਧ ਕੇ 1129 ਰੁਪਏ ਹੋ ਗਿਆ ਹੈ। ਇਸ ਦੇ ਨਾਲ ਹੀ ਚੇਨਈ ‘ਚ ਘਰੇਲੂ ਗੈਸ ਸਿਲੰਡਰ 1068.50 ਰੁਪਏ ਦੀ ਬਜਾਏ 1118.5 ਰੁਪਏ ‘ਚ ਵਿਕ ਰਿਹਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਵੀ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 350 ਰੁਪਏ ਤੋਂ ਵੱਧ ਵਧਾ ਦਿੱਤੀ ਹੈ। ਹੁਣ ਦਿੱਲੀ ਵਿੱਚ ਵਪਾਰਕ ਸਿਲੰਡਰ 1769 ਰੁਪਏ ਦੀ ਬਜਾਏ 2119.50 ਰੁਪਏ ਵਿੱਚ ਮਿਲੇਗਾ। ਕੋਲਕਾਤਾ ‘ਚ ਜੋ ਕਮਰਸ਼ੀਅਲ ਸਿਲੰਡਰ 1870 ਰੁਪਏ ‘ਚ ਮਿਲਦਾ ਸੀ, ਉਹ ਹੁਣ 2221.50 ਰੁਪਏ ‘ਚ ਮਿਲੇਗਾ। ਵਪਾਰਕ ਗੈਸ ਸਿਲੰਡਰ ਜੋ ਹੁਣ ਤੱਕ ਮੁੰਬਈ ਵਿੱਚ 1721 ਰੁਪਏ ਵਿੱਚ ਮਿਲਦਾ ਸੀ, ਹੁਣ 2071.50 ਰੁਪਏ ਵਿੱਚ ਮਿਲੇਗਾ। ਚੇਨਈ ਵਿੱਚ ਵੀ ਵਪਾਰਕ ਗੈਸ ਸਿਲੰਡਰ ਜੋ ਹੁਣ ਤੱਕ 1917 ਰੁਪਏ ਵਿੱਚ ਮਿਲਦਾ ਸੀ, ਉਹ ਹੁਣ 2268 ਰੁਪਏ ਦਾ ਹੋ ਗਿਆ ਹੈ। The post ਜਨਤਾ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ, ਘਰੇਲੂ ਤੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤਾਂ 'ਚ ਵਾਧਾ appeared first on TheUnmute.com - Punjabi News. Tags:
|
ਪੰਜਾਬੀ ਯੂਨੀਵਰਸਿਟੀ 'ਚ ਨਵਜੋਤ ਸਿੰਘ ਦੇ ਕਤਲ ਮਾਮਲੇ 'ਚ ਪੁਲਿਸ ਵਲੋਂ ਚਾਰ ਜਣੇ ਗ੍ਰਿਫਤਾਰ Wednesday 01 March 2023 06:49 AM UTC+00 | Tags: arrest breaking-news crime murder-case news patiala patiala-news punjabi-university punjabi-university-case punjabi-university-murder punjab-news punjab-police ਚੰਡੀਗੜ੍ਹ 01, ਫ਼ਰਵਰੀ 2023: ਸੋਮਵਾਰ ਨੂੰ ਪੰਜਾਬੀ ਯੂਨੀਵਰਸਿਟੀ (Punjabi University) ਵਿੱਚ ਬੀ-ਟੈੱਕ ਵਿਦਿਆਰਥੀ ਨਵਜੋਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ | ਨਵਜੋਤ ਸਿੰਘ ਦੇ ਪਿਤਾ ਗਮਦੂਰ ਸਿੰਘ ਵਾਸੀ ਪਿੰਡ ਸੰਗਤਪੁਰਾ ਦੀ ਸ਼ਿਕਾਇਤ 'ਤੇ ਕਈ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਵਿੱਚ ਮਨਦੀਪ ਸਿੰਘ ਉਰਫ ਜੁਗਨੂੰ, ਵਾਸੀ ਚੱਕ ਪੁੰਨਾਵਾਲੀ, ਜਿਲ੍ਹਾ ਫਾਜਲਿਕਾ, ਸੰਜੋਤ ਸਿੰਘ ਵਾਸੀ ਪਿੰਡ ਠੋਠਰ ਕਲਾਂ, ਜਿਲ੍ਹਾ ਫ਼ਿਰੋਜ਼ਪੁਰ, ਮੋਹਿਤ ਕੰਬੋਜ ਵਾਸੀ ਜਲਾਲਾਬਾਦ, ਹਰਵਿੰਦਰ ਵਾਸੀ ਫ਼ਰੀਦਕੋਟ ਅਤੇ 3 ਅਣਪਛਾਤੇ ਵਿਅਕਤੀ ਸ਼ਾਮਲ ਹਨ। ਇਸ ਮਾਮਲੇ ‘ਚ ਛਾਪੇਮਾਰੀ ਤੇਜ਼ ਕਰਦੇ ਹੋਏ ਪੁਲਿਸ ਨੇ ਇਸ ਮਾਮਲੇ ‘ਚ ਮਨਦੀਪ ਸਿੰਘ ਨੂੰ ਰਾਊਂਡਅਪ ਕਰਸ਼ਮ ਵਜੋਂ ਨਾਮਜ਼ਦ ਕੀਤਾ ਹੈ। ਨਵਜੋਤ ਸਿੰਘ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੇ ਪੁਲਿਸ ਤੋਂ ਨਾਰਾਜ਼ਗੀ ਪ੍ਰਗਟ ਕਰਦਿਆਂ ਸਰਕਾਰੀ ਰਾਜਿੰਦਰ ਹਸਪਤਾਲ ਦੇ ਮੁਰਦਾਘਰ ਵਿੱਚ ਰੋਸ ਪ੍ਰਗਟ ਕੀਤਾ ਕਿ ਪੁਲਿਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਹੰਗਾਮੇ ਤੋਂ ਬਾਅਦ ਡੀ.ਐਸ.ਪੀ. ਸਿਟੀ-2 ਜਸਵਿੰਦਰ ਸਿੰਘ ਟਿਵਾਣਾ ਨੇ ਮੌਕੇ ‘ਤੇ ਪਹੁੰਚ ਕੇ ਪਰਿਵਾਰ ਨਾਲ ਗੱਲਬਾਤ ਕਰਕੇ ਕੀਤੀ ਕਾਰਵਾਈ ਦੇ ਸਬੂਤ ਦਿਖਾਏ ਅਤੇ ਭਰੋਸਾ ਦਿਵਾਇਆ ਕਿ ਇਸ ਮਾਮਲੇ ‘ਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ | ਜਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ (Punjabi University) ‘ਚ ਨਵਜੋਤ ਸਿੰਘ ‘ਤੇ ਹਮਲਾ ਕਰਕੇ ਕਿਰਚਾਂ ਮਾਰ ਕੇ ਜ਼ਖਮੀ ਕਰ ਦਿੱਤਾ ਸੀ, ਇਸ ਦੌਰਾਨ ਜਖਮਾਂ ਦੀ ਤਾਵ ਨਾ ਝੱਲਦੇ ਹੋਏ ਨਵਜੋਤ ਨੇ ਦਮ ਤੋੜ ਦਿੱਤਾ |
The post ਪੰਜਾਬੀ ਯੂਨੀਵਰਸਿਟੀ ‘ਚ ਨਵਜੋਤ ਸਿੰਘ ਦੇ ਕਤਲ ਮਾਮਲੇ ‘ਚ ਪੁਲਿਸ ਵਲੋਂ ਚਾਰ ਜਣੇ ਗ੍ਰਿਫਤਾਰ appeared first on TheUnmute.com - Punjabi News. Tags:
|
ਲੁਧਿਆਣਾ ਕੇਂਦਰੀ ਜੇਲ੍ਹ 'ਚ ਚੈਕਿੰਗ ਦੌਰਾਨ 13 ਮੋਬਾਈਲ ਬਰਾਮਦ, 3 ਹਵਾਲਾਤੀਆਂ ਸਮੇਤ 10 ਜਣਿਆ ਖ਼ਿਲਾਫ਼ ਕੇਸ ਦਰਜ Wednesday 01 March 2023 07:16 AM UTC+00 | Tags: aam-aadmi-party cm-bhagwant-mann crime dgp-guarav-yadav goindwal-jail jail ludhiana ludhiana-central-jail ludhiana-police news punjab punjab-jail ਚੰਡੀਗੜ੍ਹ 01, ਫ਼ਰਵਰੀ 2023: ਗੋਇੰਦਵਾਲ ਜੇਲ੍ਹ ‘ਚ ਗੈਂਗਸਟਰਾਂ ਦੇ ਕਤਲ ਤੋਂ ਬਾਅਦ ਵੱਖ-ਵੱਖ ਜੇਲ੍ਹਾਂ ‘ਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਲੁਧਿਆਣਾ ਕੇਂਦਰੀ ਜੇਲ (Ludhiana Central Jail) ‘ਚ ਚੈਕਿੰਗ ਦੌਰਾਨ 13 ਮੋਬਾਇਲ ਲਵਾਰਸ ਹਾਲਤ ‘ਚ ਬਰਾਮਦ ਹੋਏ। ਜਿਸ 'ਤੇ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਡਵੀਜ਼ਨ ਵਿੱਚ 10 ਵਿੱਚੋਂ 7 ਅਣਪਛਾਤੇ ਅਤੇ 3 ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ 'ਚ ਸ਼ਾਮਲ ਗੈਂਗਸਟਰਾਂ ਦੇ ਕਤਲ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ | The post ਲੁਧਿਆਣਾ ਕੇਂਦਰੀ ਜੇਲ੍ਹ ‘ਚ ਚੈਕਿੰਗ ਦੌਰਾਨ 13 ਮੋਬਾਈਲ ਬਰਾਮਦ, 3 ਹਵਾਲਾਤੀਆਂ ਸਮੇਤ 10 ਜਣਿਆ ਖ਼ਿਲਾਫ਼ ਕੇਸ ਦਰਜ appeared first on TheUnmute.com - Punjabi News. Tags:
|
ਪੰਜਾਬੀ ਯੁਨੀਵਰਸਿਟੀ 'ਚ ਸਮੂਹ ਵਿਦਿਆਰਥੀਆਂ ਨੇ ਨਵਤੋਜ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਕੈਂਡਲ ਮਾਰਚ, ਦਿੱਤੀ ਵੱਡੀ ਚਿਤਾਵਨੀ Wednesday 01 March 2023 07:27 AM UTC+00 | Tags: breaking-news navjot navjot-singh punjabi-university punjabi-university-administration ਪਟਿਆਲਾ 01, ਫ਼ਰਵਰੀ 2023: ਦੋ ਦਿਨ ਪਹਿਲਾਂ ਪੰਜਾਬੀ ਯੂਨੀਵਰਸਿਟੀ (Punjabi University) ਦੇ ਯੂਕੋ ਵਿਭਾਗ ਵਿਚ ਬੀ.ਟੈਕ ਦੀ ਪੜ੍ਹਾਈ ਕਰ ਰਹੇ ਨਵਜੋਤ ਸਿੰਘ ਨਾਮੀ ਵਿਦਿਆਰਥੀ ਦਾ ਦਿਨ-ਦਿਹਾੜੇ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | 20 ਸਾਲਾਂ ਨਵਜੋਤ ਨਾਮੀ ਵਿਦਿਆਰਥੀ ਦੇ ਕਤਲ ਤੋਂ ਬਾਅਦ ਜਿੱਥੇ ਪੰਜਾਬੀ ਯੁਨੀਵਰਸਿਟੀ ਦੇ ਸਮੂਹ ਵਿਦਿਆਰਥੀਆਂ ਵਿੱਚ ਰੋਸ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਓਥੇ ਹੀ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਵੱਡੇ ਸਵਾਲ ਖੜੇ ਕੀਤੇ ਜਾ ਰਹੇ ਹਨ | ਵਿਦਿਆਰਥੀਆਂ ਵੱਲੋਂ ਨਵਜੋਤ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ ਜਾ ਰਹੀ ਹੈ, ਇਸੇ ਦੇ ਚੱਲਦਿਆਂ ਪੰਜਾਬੀ ਯੂਨੀਵਰਸਿਟੀ ਦੇ ਸਮੂਹ ਵਿਦਿਆਰਥੀਆਂ ਵੱਲੋਂ ਮ੍ਰਿਤਕ ਨਵਜੋਤ ਨੂੰ ਸ਼ਰਧਾਂਜਲੀ ਦੇਣ ਵਜੋਂ ਇੱਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ | ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿੱਚ ਮੋਮਬੱਤੀਆਂ ਲੈ ਕੇ ਮ੍ਰਿਤਕ ਨੌਜਵਾਨ ਨਵਜੋਤ ਦੇ ਹੱਕ ਵਿੱਚ ਹਾਅ ਦਾ ਨਾਅਰਾ ਲਗਾਉਂਦੇ ਹੋਏ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ |
ਇਸ ਦੌਰਾਨ ਵਿਦਿਆਰਥੀਆਂ ਨੇ ਯੂਨੀਵਰਸਿਟੀ (Punjabi University) ਦੀ ਮਨੇਜਮੈਂਟ ਦੇ ਖਿਲਾਫ ਆਪਣਾ ਰੋਸ ਵੀ ਜ਼ਾਹਰ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮੂਹ ਵਿਦਿਆਰਥੀਆਂ ਨੇ ਕਿਹਾ ਕਿ ਅੱਜ ਪੰਜਾਬੀ ਯੂਨੀਵਰਸਿਟੀ ਦੇ ਵਿਚ ਘਰੋਂ ਪੜ੍ਹਾਈ ਕਰਨ ਆਉਂਦੇ ਨੌਜਵਾਨ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਕਿਉਂਕਿ ਅੱਜ ਵਿਦਿਆਰਥੀਆਂ ਦੇ ਮਨਾਂ ਦੇ ਵਿੱਚ ਐਹੋ ਜਿਹੀਆਂ ਵਾਰਦਾਤਾਂ ਕਰਕੇ ਸਹਿਮ ਦਾ ਮਾਹੌਲ ਬਣ ਗਿਆ ਹੈ |
ਵਿਦਿਆਰਥੀਆਂ ਨੇ ਕਿਹਾ ਕਿ ਯੂਨੀਵਰਸਿਟੀ ਦਾ ਮੁਖੀ ਇਸ ਘਟਨਾ ਦਾ ਮੁੱਖ ਦੋਸ਼ੀ ਹੈ ਅਤੇ ਯੂਨੀਵਰਸਿਟੀ ਦੀ ਸਕਿਊਰਟੀ ਵੀ ਰੱਬ ਆਸਰੇ ਹੈ ਕਿਉਂਕਿ ਸਕਿਊਰਟੀ ਮੁਲਾਜ਼ਮਾਂ ਦੇ ਸਾਹਮਣੇ ਆਊਟ ਸਾਈਡਰ ਯੂਨੀਵਰਸਿਟੀ ਵਿਚ ਦਾਖਲ ਹੋ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ, ਉਥੇ ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਯੁਨੀਵਰਸਿਟੀ ਵਿਚ ਦੋ ਦਿਨਾਂ ਤੱਕ ਸੀਸੀਟੀਵੀ ਕੈਮਰੇ ਲਾਈਟਾਂ ਦਾ ਪ੍ਰਬੰਧ ਅਤੇ ਸਕਿਊਰਟੀ ਦੇ ਪੁਖਤਾ ਇੰਤਜ਼ਾਮ ਨਾ ਕੀਤੇ ਗਏ ਤਾਂ ਉਨ੍ਹਾਂ ਵੱਲੋਂ ਸੜਕਾਂ ਜਾਮ ਕਰਕੇ ਪ੍ਰਦਰਸ਼ਨ ਕੀਤੇ ਜਾਣਗੇ | The post ਪੰਜਾਬੀ ਯੁਨੀਵਰਸਿਟੀ ‘ਚ ਸਮੂਹ ਵਿਦਿਆਰਥੀਆਂ ਨੇ ਨਵਤੋਜ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਕੈਂਡਲ ਮਾਰਚ, ਦਿੱਤੀ ਵੱਡੀ ਚਿਤਾਵਨੀ appeared first on TheUnmute.com - Punjabi News. Tags:
|
IND vs AUS 3rd Test: ਆਸਟ੍ਰੇਲੀਆ ਸਪਿਨਰਾਂ ਅੱਗੇ ਭਾਰਤ ਦੀ ਪਹਿਲੀ ਪਾਰੀ 109 ਦੌੜਾਂ 'ਤੇ ਢੇਰ Wednesday 01 March 2023 07:41 AM UTC+00 | Tags: ahmedabad australia bcci border-gavaskar-series breaking-news captain-rohit-sharma cricket-news holkar-stadium-in-indore icc ind-vs-aus ind-vs-aus-3rd-test-match mnnews narendra-modi-stadium news sports team-india test test-series ਚੰਡੀਗੜ੍ਹ 01, ਫ਼ਰਵਰੀ 2023: (IND vs AUS 3rd Test) ਅੱਜ ਤੋਂ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤੀਜਾ ਟੈਸਟ ਮੈਚ ਸ਼ੁਰੂ ਹੋ ਗਿਆ ਹੈ। ਇਹ ਮੈਚ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਚਾਰ ਮੈਚਾਂ ਦੀ ਟੈਸਟ ਸੀਰੀਜ਼ ‘ਚ ਪਹਿਲਾਂ ਹੀ 2-0 ਦੀ ਅਜੇਤੂ ਬੜ੍ਹਤ ਬਣਾ ਚੁੱਕੀ ਹੈ। ਇਸ ਟੈਸਟ ਨੂੰ ਜਿੱਤ ਕੇ ਭਾਰਤੀ ਟੀਮ ਸੀਰੀਜ਼ ਜਿੱਤਣਾ ਚਾਹੇਗੀ। ਨਾਲ ਹੀ ਇਸ ਮੈਚ ਨੂੰ ਜਿੱਤਣ ‘ਤੇ ਟੀਮ ਇੰਡੀਆ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕਰ ਲਵੇਗੀ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਦੀ ਪਹਿਲੀ ਪਾਰੀ 109 ਦੌੜਾਂ ‘ਤੇ ਸਮਾਪਤ ਹੋ ਗਈ ਹੈ । ਆਸਟਰੇਲਿਆਈ ਗੇਂਦਬਾਜ਼ਾਂ ਨੇ ਅੱਜ ਮੈਚ ਦੀ ਸ਼ੁਰੂਆਤ ਤੋਂ ਹੀ ਤਬਾਹੀ ਮਚਾ ਦਿੱਤੀ ਹੈ। ਖਾਸ ਤੌਰ ‘ਤੇ ਭਾਰਤੀ ਬੱਲੇਬਾਜ਼ ਆਸਟ੍ਰੇਲੀਆਈ ਸਪਿਨਰਾਂ ਨੂੰ ਖੇਡਣ ‘ਚ ਨਾਕਾਮ ਰਹੇ। ਆਸਟ੍ਰੇਲੀਆਈ ਸਪਿਨਰਾਂ ਨੇ ਨੌਂ ਵਿਕਟਾਂ ਲਈਆਂ, ਜਦਕਿ ਆਖਰੀ ਵਿਕਟ ਸਿਰਾਜ (0) ਨੇ ਰਨ ਆਊਟ ਕੀਤਾ। ਪਾਰੀ ਦੇ ਪਹਿਲੇ ਹੀ ਓਵਰ ‘ਚ ਮਿਸ਼ੇਲ ਸਟਾਰਕ ਦੇ ਓਵਰ ਵਿੱਚ ਰੋਹਿਤ ਸ਼ਰਮਾ ਨੂੰ ਦੋ ਵਾਰ ਜੀਵਨਦਾਨ ਮਿਲਿਆ । ਰੋਹਿਤ ਇਸ ਦਾ ਫਾਇਦਾ ਨਹੀਂ ਚੁੱਕ ਸਕਿਆ ਅਤੇ ਪਹਿਲੀ ਵਿਕਟ ਦੇ ਤੌਰ ‘ਤੇ ਆਊਟ ਹੋ ਗਿਆ। ਰੋਹਿਤ 12 ਦੌੜਾਂ ਹੀ ਬਣਾ ਸਕੇ। ਇਸ ਤੋਂ ਬਾਅਦ ਵਿਕਟਾਂ ਦੀ ਝੜੀ ਲੱਗ ਗਈ। ਕੇਐੱਲ ਰਾਹੁਲ ਦੀ ਥਾਂ ‘ਤੇ ਖੇਡ ਰਹੇ ਸ਼ੁਭਮਨ ਗਿੱਲ ਕੈਚ ਆਊਟ ਹੋ ਗਏ। ਉਹ 18 ਗੇਂਦਾਂ ਵਿੱਚ 21 ਦੌੜਾਂ ਹੀ ਬਣਾ ਸਕਿਆ। ਇਸ ਤੋਂ ਬਾਅਦ ਚੇਤੇਸ਼ਵਰ ਪੁਜਾਰਾ ਇੱਕ ਦੌੜਾਂ ਬਣਾ ਕੇ ਆਊਟ ਹੋ ਗਏ, ਰਵਿੰਦਰ ਜਡੇਜਾ ਨੇ ਚਾਰ ਦੌੜਾਂ ਬਣਾਈਆਂ। ਸ਼੍ਰੇਅਸ ਅਈਅਰ ਖਾਤਾ ਵੀ ਨਹੀਂ ਖੋਲ੍ਹ ਸਕੇ, ਜਦਕਿ ਵਿਰਾਟ ਕੋਹਲੀ 52 ਗੇਂਦਾਂ ‘ਤੇ 22 ਦੌੜਾਂ ਬਣਾ ਸਕੇ। ਸ਼੍ਰੀਕਰ ਭਾਰਤ 30 ਗੇਂਦਾਂ ‘ਚ 17 ਦੌੜਾਂ ਬਣਾ ਕੇ ਆਊਟ ਹੋ ਗਏ। ਲੰਚ ਤੱਕ ਭਾਰਤ ਨੇ ਸੱਤ ਵਿਕਟਾਂ ਗੁਆ ਕੇ 84 ਦੌੜਾਂ ਬਣਾ ਲਈਆਂ ਸਨ। ਲੰਚ ਤੋਂ ਬਾਅਦ ਕੁਹਨੇਮਨ ਨੇ ਰਵੀਚੰਦਰਨ ਅਸ਼ਵਿਨ (3) ਅਤੇ ਉਮੇਸ਼ ਯਾਦਵ ਨੂੰ ਆਊਟ ਕੀਤਾ। ਉਮੇਸ਼ ਨੇ 13 ਗੇਂਦਾਂ ਵਿੱਚ ਇੱਕ ਚੌਕੇ ਅਤੇ ਦੋ ਛੱਕਿਆਂ ਦੀ ਮਦਦ ਨਾਲ 17 ਦੌੜਾਂ ਦੀ ਪਾਰੀ ਖੇਡੀ। ਸਿਰਾਜ ਰਨ ਆਊਟ ਹੋ ਗਿਆ ਜਦਕਿ ਅਕਸ਼ਰ 12 ਦੌੜਾਂ ਬਣਾ ਕੇ ਨਾਬਾਦ ਰਹੇ। ਖੱਬੇ ਹੱਥ ਦੇ ਸਪਿਨਰ ਮੈਥਿਊ ਕੁਹਨੇਮੈਨ ਨੇ ਡੈਬਿਊ ‘ਤੇ ਹੀ ਪਾਰੀ ‘ਚ ਪੰਜ ਵਿਕਟਾਂ ਲਈਆਂ ਜਦਕਿ ਲਿਓਨ ਨੂੰ ਤਿੰਨ ਵਿਕਟਾਂ ਮਿਲੀਆਂ। 109 ਘਰੇਲੂ ਮੈਦਾਨ ‘ਤੇ ਆਸਟ੍ਰੇਲੀਆ ਵਿਰੁੱਧ ਭਾਰਤ ਦਾ ਚੌਥਾ ਸਭ ਤੋਂ ਘੱਟ ਸਕੋਰ ਹੈ। ਭਾਰਤ ਨੇ 1983 ਵਿੱਚ ਵਾਨਖੇੜੇ ਵਿੱਚ ਆਸਟਰੇਲੀਆ ਖ਼ਿਲਾਫ਼ 104 ਦੌੜਾਂ, 2017 ਵਿੱਚ ਪੁਣੇ ਵਿੱਚ 105 ਦੌੜਾਂ, 2017 ਵਿੱਚ ਪੁਣੇ ਵਿੱਚ 107 ਦੌੜਾਂ ਅਤੇ ਹੁਣ 109 ਦੌੜਾਂ ਬਣਾਈਆਂ ਹਨ। The post IND vs AUS 3rd Test: ਆਸਟ੍ਰੇਲੀਆ ਸਪਿਨਰਾਂ ਅੱਗੇ ਭਾਰਤ ਦੀ ਪਹਿਲੀ ਪਾਰੀ 109 ਦੌੜਾਂ ‘ਤੇ ਢੇਰ appeared first on TheUnmute.com - Punjabi News. Tags:
|
ਜਲੰਧਰ 'ਚ ਪੈਟਰੋਲ ਪੰਪ 'ਤੇ NRI ਦੇ ਬੇਟੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਘਟਨਾ CCTV ਕੈਮਰੇ 'ਚ ਕੈਦ Wednesday 01 March 2023 07:55 AM UTC+00 | Tags: attack cctv jalandhar manoranjan-kalia news nri petrol-pump-in-jalandhar ਜਲੰਧਰ 01, ਫ਼ਰਵਰੀ 2023: ਜਲੰਧਰ (Jalandhar) ਦੇ ਸੈਂਟਰਲ ਟਾਊਨ ਸਥਿਤ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਐਨਆਈਆਰ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਬਜ਼ੁਰਗ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਅਮਰੀਕਾ ਰਹਿ ਰਿਹਾ ਹੈ। ਉਹ ਕਿਸੇ ਕੰਮ ਲਈ ਜਲੰਧਰ ਆਇਆ ਹੋਇਆ ਸੀ। ਇਸ ਦੌਰਾਨ ਉਸ ਦੇ ਦੋਵੇਂ ਲੜਕੇ ਰਾਮਾ ਮੰਡੀ ਦੇ ਪੰਪ ‘ਤੇ ਪੈਟਰੋਲ ਪਾਉਣ ਲਈ ਗਏ ਹੋਏ ਸਨ। ਇਸ ਦੌਰਾਨ ਉਸ ਦੇ ਲੜਕੇ ਦੀ ਕਿਸੇ ਨਾਲ ਬਹਿਸ ਹੋ ਗਈ। ਇਸ ਦੌਰਾਨ ਵਿਅਕਤੀਆਂ ਨੇ ਪੀੜਤ ਪਰਿਵਾਰ ਦੇ ਬੇਟੇ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਜਦੋਂ ਐਨ.ਆਈ.ਆਰ ਪਰਿਵਾਰ ਨੇ ਵਿਰੋਧ ਕੀਤਾ ਤਾਂ ਹਮਲਾਵਰ ਨੇ ਉਨ੍ਹਾਂ ਦੇ ਬੇਟੇ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਵਿਚ ਉਸ ਦੇ ਬੇਟੇ ਦੀਆਂ ਉਂਗਲਾਂ ਵੱਢ ਦਿੱਤੀਆਂ ਗਈਆਂ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਸੂਰਿਆ ਐਨਕਲੇਵ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਪੁਲਿਸ ਨੇ ਮਾਮਲੇ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ। ਦੂਜੇ ਪਾਸੇ ਸੂਰਿਆ ਐਨਕਲੇਵ ਦੇ ਥਾਣੇਦਾਰ ਸਤਨਾਮ ਸਿੰਘ ਨੇ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀ ਗੱਲ ਕਹੀ ਹੈ | ਇਸ ਦੌਰਾਨ ਭਾਜਪਾ ਆਗੂ ਮਨੋਰੰਜਨ ਕਾਲੀਆ ਨਾਲ ਗੱਲਬਾਤ ਕੀਤੀ। ਜਿਸ ਬਾਰੇ ਮਨੋਰੰਜਨ ਕਾਲੀਆ ਨੇ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ‘ਤੇ ਪਰਚੇ ਦਰਜ ਕਰ ਲਿਆ ਗਈ ਆਹ ਇਹ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । The post ਜਲੰਧਰ ‘ਚ ਪੈਟਰੋਲ ਪੰਪ ‘ਤੇ NRI ਦੇ ਬੇਟੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਘਟਨਾ CCTV ਕੈਮਰੇ ‘ਚ ਕੈਦ appeared first on TheUnmute.com - Punjabi News. Tags:
|
ਅਜਨਾਲਾ ਘਟਨਾਕ੍ਰਮ ਤੋਂ ਬਾਅਦ ਚੌਕੰਨੀ ਹੋਈ ਗੁਰਦਾਸਪੁਰ ਪੁਲਿਸ, ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਗੱਤਕੇ ਦੀ ਟ੍ਰੇਨਿੰਗ Wednesday 01 March 2023 08:05 AM UTC+00 | Tags: ajnala-incident attack attack-news breaking-news crime gatke-training gurdaspur-police news police-line-gurdaspur punjab-news punjab-police punjab-police-station ਗੁਰਦਾਸਪੁਰ 01, ਫ਼ਰਵਰੀ 2023: ਅਜਨਾਲਾ ਵਿੱਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਹੁਣ ਪੁਲਿਸ ਕਰਮਚਾਰੀਆਂ ਨੂੰ ਦੰਗੇ ਵਰਗੀ ਸਥਿਤੀ ਨਾਲ ਨਜਿੱਠਣ ਦੇ ਲਈ ਖਾਸ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਇਸ ਟ੍ਰੇਨਿੰਗ ਵਿਚ ਜੇਕਰ ਪੁਲਿਸ ਕਰਮਚਾਰੀਆਂ ਉਪਰ ਪੱਥਰਬਾਜ਼ੀ ਜਾਂ ਫਿਰ ਲਾਠੀਆਂ,ਕਿਰਪਾਨਾਂ ਨਾਲ ਹਮਲਾ ਹੁੰਦਾ ਹੈ ਤਾਂ ਪੁਲਿਸ ਕਰਮਚਾਰੀਆਂ ਨੇ ਉਸ ਸਮੇਂ ਆਪਣਾ ਬਚਾਅ ਕਿਸ ਤਰ੍ਹਾਂ ਕਰਨਾ ਹੈ ਅਤੇ ਹਮਲਾ ਕਰਨ ਵਾਲਿਆਂ ਨੂੰ ਕਿਸ ਤਰ੍ਹਾਂ ਰੋਕਣਾ ਹੈ, ਉਸ ਦੀ ਟ੍ਰੇਨਿੰਗ ਪੁਲਿਸ ਲਾਈਨ ਗੁਰਦਾਸਪੁਰ (Gurdaspur police) ਵਿਖੇ ਦਿੱਤੀ ਗਈ ਹੈ | ਇਸ ਖ਼ਾਸ ਤੌਰ ਤੇ ਟ੍ਰੇਨਿੰਗ ਦੌਰਾਨ ਹਮਲੇ ਤੋਂ ਬਚਾਅ ਲਈ ਗੱਤਕੇ ਦੀ ਸਿਖਲਾਈ ਵੀ ਦਿੱਤੀ ਗਈ ਹੈ | ਇਸ ਖ਼ਾਸ ਟ੍ਰੇਨਿੰਗ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਨੇ ਦੱਸਿਆ ਕੀ ਅੱਜ ਪੁਲਿਸ ਲਾਈਨ ਗੁਰਦਾਸਪੁਰ (Gurdaspur police) ਵਿਖੇ ਪੁਲਿਸ ਕਰਮਚਾਰੀਆਂ ਨੂੰ ਦੰਗੇ ਵਰਗੀ ਸਥਿਤੀ ਨਾਲ ਨਜਿੱਠਣ ਦੇ ਲਈ ਖ਼ਾਸ ਟ੍ਰੇਨਿੰਗ ਦਿੱਤੀ ਗਈ ਹੈ ਅਤੇ ਪੁਲਿਸ ਲਾਈਨ ਗੁਰਦਾਸਪੁਰ ਵਿਖੇ ਧਰਨੇ ਵਰਗੀ ਜਾਂ ਫਿਰ ਦੰਗੇ ਵਰਗੀ ਸਥਿਤੀ ਬਣਾਈ ਗਈ ਅਤੇ ਬਾਅਦ ਵਿਚ ਪੁਲਿਸ ਕਰਮਚਾਰੀਆਂ ਨੂੰ ਦੱਸਿਆ ਗਿਆ ਕਿ ਜੇਕਰ ਅਜਿਹੇ ਹਾਲਾਤ ਬਣਦੇ ਹਨ ਤਾਂ ਉਸ ਸਮੇਂ ਆਪਣਾ ਬਚਾਅ ਕਰਦੇ ਹੋਏ ਵਿਗੜ ਰਹੇ ਹਲਾਤਾਂ ਨੂੰ ਕਿਸ ਤਰ੍ਹਾਂ ਸੁਧਾਰਨਾ ਹੈ | ਜੇਕਰ ਉਨ੍ਹਾ ਉਪਰ ਡਾਂਗਾਂ, ਪੱਥਰਾਂ ਨਾਲ ਜਾਂ ਫਿਰ ਕ੍ਰਿਪਾਨਾਂ ਨਾਲ ਹਮਲਾ ਹੁੰਦਾ ਹੈ ਤਾਂ ਉਸ ਆਪਣਾ ਬਚਾਅ ਕਿਵੇਂ ਕੀਤਾ ਜਾ ਸਕਦਾ ਹੈ| ਇਸ ਲਈ ਪੁਲਿਸ ਕਰਮਚਾਰੀਆਂ ਨੂੰ ਗੱਤਕੇ ਦੀ ਟ੍ਰੇਨਿੰਗ ਵੀ ਦਿੱਤੀ ਗਈ ਹੈ ਅਤੇ ਭੀੜ ਨੂੰ ਤਿਤਰ-ਬਿਤਰ ਕਰਨ ਦੇ ਲਈ ਕਿਸ ਸਮੇਂ ਹੰਝੂ ਗੈਸ ਦੇ ਗੋਲੇ ਸੁੱਟਣੇ ਹਨ | ਇਹ ਸਾਰੀ ਟਰੇਨਿੰਗ ਮੌਕ ਡ੍ਰਿਲ ਵਿੱਚ ਦਿੱਤੀ ਗਈ ਹੈ | The post ਅਜਨਾਲਾ ਘਟਨਾਕ੍ਰਮ ਤੋਂ ਬਾਅਦ ਚੌਕੰਨੀ ਹੋਈ ਗੁਰਦਾਸਪੁਰ ਪੁਲਿਸ, ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਗੱਤਕੇ ਦੀ ਟ੍ਰੇਨਿੰਗ appeared first on TheUnmute.com - Punjabi News. Tags:
|
ਉਮੇਸ਼ ਪਾਲ ਕਤਲ ਕਾਂਡ ਦੇ ਦੋਸ਼ੀ ਅਤੀਕ ਅਹਿਮਦ ਤੇ ਉਸਦੇ ਕਰੀਬੀਆਂ ਦੇ ਘਰ 'ਤੇ ਚੱਲਿਆ ਬੁਲਡੋਜ਼ਰ Wednesday 01 March 2023 08:24 AM UTC+00 | Tags: breaking-news crime dhumanganj-police-station latest-news mafia-atiq-ahmed news punjab-news umesh-pal-murder-case up-police zafars-house. ਚੰਡੀਗੜ੍ਹ 01, ਫ਼ਰਵਰੀ 2023: ਉੱਤਰ ਪ੍ਰਦੇਸ਼ ਦੀ ਸਰਕਾਰ ਨੇ ਉਮੇਸ਼ ਪਾਲ ਕਤਲ ਕਾਂਡ (Umesh Pal murder case) ਦੇ ਦੋਸ਼ੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੁੱਧਵਾਰ ਸਵੇਰੇ ਧੂਮਨਗੰਜ ਥਾਣਾ ਖੇਤਰ ਦੇ ਚੱਕੀਆ ਇਲਾਕੇ ‘ਚ ਕਥਿਤ ਦੋਸ਼ੀ ਅਤੇ ਮਾਫੀਆ ਅਤੀਕ ਅਹਿਮਦ ਦੇ ਕਰੀਬੀ ਜ਼ਫਰ ਅਹਿਮਦ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹਿਆ ਜਾ ਰਿਹਾ ਹੈ। ਇਸ ਮਕਾਨ ਵਿੱਚ ਅਤੀਕ ਦਾ ਪਰਿਵਾਰ ਕਿਰਾਏ 'ਤੇ ਰਹਿੰਦਾ ਸੀ। ਕਾਰਵਾਈ ਸਵੇਰੇ 11.30 ਵਜੇ ਸ਼ੁਰੂ ਹੋਈ। ਪੁਲਿਸ ਨੇ ਜ਼ਫਰ ਦੇ ਘਰੋਂ ਤਲਵਾਰ, ਪਿਸਤੌਲ ਅਤੇ ਰਾਈਫਲ ਬਰਾਮਦ ਕੀਤੀ ਹੈ। ਉਸਦੇ ਨਾਲ ਹੀ ਪ੍ਰਯਾਗਰਾਜ ਵਿਕਾਸ ਅਥਾਰਟੀ ਦੀ ਟੀਮ ਜ਼ਫਰ ਦੇ ਦੋ ਮੰਜ਼ਿਲਾ ਮਕਾਨ ਨੂੰ ਢਾਹ ਰਹੀ ਹੈ। ਦੋ ਸੌ ਵਰਗ ਗਜ਼ ਵਿੱਚ ਬਣੇ ਦੋ ਮੰਜ਼ਿਲਾ ਮਕਾਨ ਦੀ ਬਾਜ਼ਾਰੀ ਕੀਮਤ 3 ਕਰੋੜ ਦੇ ਕਰੀਬ ਦੱਸੀ ਜਾਂਦੀ ਹੈ। ਜ਼ਫਰ ਦੇ ਮਾਫੀਆ ਅਤੀਕ ਅਹਿਮਦ ਦੇ ਗੈਂਗ ਨਾਲ ਸੰਬੰਧ ਦਸੇ ਜਾ ਰਹੇ ਹਨ | ਜ਼ਫਰ ਉਨ੍ਹਾ ਦਾ ਇੱਕ ਵਪਾਰਕ ਭਾਈਵਾਲ ਵੀ ਹਾਲ ਹੀ ‘ਚ ਉਮੇਸ਼ ਪਾਲ ਨੇ ਵੀ ਜ਼ਫਰ ਖਿਲਾਫ ਮਾਮਲਾ ਦਰਜ ਕਰਵਾਇਆ ਸੀ। ਉਮੇਸ਼ ਪਾਲ ਦੇ ਕਤਲ (Umesh Pal murder case) ਵਿੱਚ ਲੋੜੀਂਦੇ ਇੱਕ ਬਦਮਾਸ਼ ਦੇ ਘਰ ‘ਤੇ ਪੀਡੀਏ ਦਾ ਬੁਲਡੋਜ਼ਰ ਚੱਲ ਰਿਹਾ ਹੈ। ਧੂਮਨਗੰਜ ਥਾਣਾ ਖੇਤਰ ਦੇ ਕਾਲਿੰਦੀਪੁਰਮ ਕਸਾਰੀ ਮਾਸਰੀ ‘ਚ ਕਾਰਵਾਈ ਚੱਲ ਰਹੀ ਹੈ। ਭਾਰੀ ਫੋਰਸ ਮੌਕੇ ‘ਤੇ ਮੌਜੂਦ ਹੈ। ਪੀਡੀਏ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਇਹ ਗੁੱਡੂ ਮੁਸਲਮਾਨ ਦਾ ਘਰ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਉਮੇਸ਼ ਪਾਲ ਦੇ ਕਤਲ ਵਿੱਚ ਨਾਮਜ਼ਦ ਗੁੱਡੂ ਮੀਆਂ 22 ਸਾਲ ਪਹਿਲਾਂ ਐਨਡੀਪੀਐਸ ਐਕਟ ਦੇ ਇੱਕ ਕੇਸ ਵਿੱਚ ਖੋਰਾਬਾਰ ਥਾਣੇ ਤੋਂ ਜੇਲ ਜਾ ਚੁੱਕਾ ਹੈ। ਉਸ ਨੂੰ ਬਿਹਾਰ ਦੀ ਬੇਓਰ ਜੇਲ੍ਹ ਦੇ ਸਾਹਮਣੇ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਮੁਤਾਬਕ ਉੱਥੇ ਇੱਕ ਵੱਡੇ ਨੇਤਾ ਨੂੰ ਮਾਰਨ ਦੀ ਸੁਪਾਰੀ ਲੈਣ ਗਿਆ ਸੀ। ਤਤਕਾਲੀ ਐਸਓਜੀ ਇੰਚਾਰਜ ਓਪੀ ਤਿਵਾੜੀ ਨੇ ਗੁੱਡੂ ਅਤੇ ਉਸ ਦੇ ਇੱਕ ਸਾਥੀ ਨੂੰ ਸੁਲਤਾਨਪੁਰ ਜੇਲ੍ਹ ਦੇ ਬਾਹਰੋਂ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਬਿਊਰ ਜੇਲ ‘ਚ ਬੰਦ ਗੋਰਖਪੁਰ ਦੇ ਬਦਮਾਸ਼ ਨੇ ਗੁੱਡੂ ਨੂੰ ਪੱਛਮੀ ਉੱਤਰ ਪ੍ਰਦੇਸ਼ ਦੇ ਇਕ ਪ੍ਰਮੁੱਖ ਨੇਤਾ ਦਾ ਕਤਲ ਕਰਨ ਦੀ ਸੁਪਾਰੀ ਦਿੱਤੀ ਸੀ। ਇਸ ਸਬੰਧ ਵਿਚ ਉਸ ਨੂੰ ਬੇਓਰ ਜੇਲ੍ਹ ਵਿਚ ਮਿਲਣ ਆਇਆ ਸੀ। ਬਾਅਦ ਵਿੱਚ, SOG ਟੀਮ ਨੂੰ ਇਹ ਵੀ ਪਤਾ ਲੱਗਾ ਕਿ ਗੁੱਡੂ ਬਦਨਾਮ ਸ਼੍ਰੀਪ੍ਰਕਾਸ਼ ਸ਼ੁਕਲਾ ਦਾ ਖਾਸ ਗੁਰਗਾ ਰਿਹਾ ਹੈ। ਗੁੱਡੂ ਨੇ ਸ਼੍ਰੀਪ੍ਰਕਾਸ਼ ਦੇ ਨਾਲ ਪੱਛਮ ਵਿੱਚ ਕਈ ਅਪਰਾਧਿਕ ਮਾਮਲਿਆਂ ਨੂੰ ਅੰਜਾਮ ਦਿੱਤਾ ਸੀ। ਤਤਕਾਲੀ ਪੁੱਛਗਿੱਛ ਟੀਮ ਵਿੱਚ ਸ਼ਾਮਲ ਇੱਕ ਸੂਤਰ ਅਨੁਸਾਰ ਗੁੱਡੂ ਮੀਆਂ ਨੇ ਦੱਸਿਆ ਸੀ ਕਿ ਹੁਣ ਉਸ ਦੇ ਗਿਰੋਹ ਦੇ ਸਾਰੇ ਬਦਮਾਸ਼ ਮਾਰੇ ਜਾ ਚੁੱਕੇ ਹਨ। ਉਹ ਹੀ ਬਚਿਆ ਹੈ। The post ਉਮੇਸ਼ ਪਾਲ ਕਤਲ ਕਾਂਡ ਦੇ ਦੋਸ਼ੀ ਅਤੀਕ ਅਹਿਮਦ ਤੇ ਉਸਦੇ ਕਰੀਬੀਆਂ ਦੇ ਘਰ ‘ਤੇ ਚੱਲਿਆ ਬੁਲਡੋਜ਼ਰ appeared first on TheUnmute.com - Punjabi News. Tags:
|
ਗ੍ਰੀਸ 'ਚ ਯਾਤਰੀ ਟਰੇਨ ਤੇ ਮਾਲ ਗੱਡੀ ਵਿਚਾਲੇ ਭਿਆਨਕ ਟੱਕਰ ਕਾਰਨ 16 ਜਣਿਆਂ ਦੀ ਮੌਤ, ਕਈ ਜ਼ਖਮੀ Wednesday 01 March 2023 08:34 AM UTC+00 | Tags: breaking-news greece news train-collision train-collision-in-greece ਚੰਡੀਗੜ੍ਹ 01, ਫ਼ਰਵਰੀ 2023: ਗ੍ਰੀਸ (Greece) ਵਿੱਚ ਵੱਡਾ ਰੇਲ ਹਾਦਸਾ ਵਾਪਰਿਆ ਹੈ |ਇੱਥੇ ਦੋ ਟਰੇਨਾਂ ਆਪਸ ਵਿੱਚ ਟਕਰਾ ਗਈਆਂ। ਇਸ ਘਟਨਾ ‘ਚ ਹੁਣ ਤੱਕ 16 ਜਣਿਆਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦਕਿ 85 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ। ਮੌਕੇ ‘ਤੇ ਰਾਹਤ-ਬਚਾਅ ਦਾ ਕੰਮ ਜਾਰੀ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਗ੍ਰੀਕ (Greece) ਸ਼ਹਿਰਾਂ ਥੇਸਾਲੋਨੀਕੀ ਅਤੇ ਲਾਰਿਸਾ ਦੇ ਵਿਚਕਾਰ ਵਾਪਰਿਆ ਹੈ । ਖ਼ਬਰਾਂ ਮੁਤਾਬਕ ਦੇਰ ਰਾਤ ਇਕ ਯਾਤਰੀ ਟਰੇਨ ਅਤੇ ਇਕ ਮਾਲ ਗੱਡੀ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ, ਜਿਸ ਕਾਰਨ ਕਈ ਬੋਗੀਆਂ ਪਟੜੀ ਤੋਂ ਉਤਰ ਗਈਆਂ ਅਤੇ ਤਿੰਨ ਬੋਗੀਆਂ ਨੂੰ ਅੱਗ ਲੱਗ ਗਈ। ਯਾਤਰੀ ਟਰੇਨ ‘ਚ ਸਵਾਰ ਵੱਡੀ ਗਿਣਤੀ ‘ਚ ਸਵਾਰੀਆਂ ਇਸ ਹਾਦਸੇ ਦਾ ਸ਼ਿਕਾਰ ਹੋ ਗਈਆਂ। ਹੁਣ ਤੱਕ 16 ਜਣਿਆਂ ਦੀਆਂ ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ, ਜਦਕਿ 85 ਤੋਂ ਵੱਧ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਨ੍ਹਾਂ ਵਿੱਚੋਂ 25 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। The post ਗ੍ਰੀਸ ‘ਚ ਯਾਤਰੀ ਟਰੇਨ ਤੇ ਮਾਲ ਗੱਡੀ ਵਿਚਾਲੇ ਭਿਆਨਕ ਟੱਕਰ ਕਾਰਨ 16 ਜਣਿਆਂ ਦੀ ਮੌਤ, ਕਈ ਜ਼ਖਮੀ appeared first on TheUnmute.com - Punjabi News. Tags:
|
ਅਜਨਾਲਾ ਘਟਨਾਕ੍ਰਮ ਨੂੰ ਲੈ ਕੇ ਰਾਜਾ ਵੜਿੰਗ ਨੇ DGP ਗੌਰਵ ਯਾਦਵ ਨੂੰ ਲਿਖਿਆ ਪੱਤਰ Wednesday 01 March 2023 08:53 AM UTC+00 | Tags: ajnala-incident amritpal-singh breaking-news dgp-punjab law-and-order news police punjab-congress punjab-police the-unmute-breaking-news the-unmute-latest-news the-unmute-punjabi-news ਚੰਡੀਗੜ੍ਹ 01, ਫ਼ਰਵਰੀ 2023: ਬੀਤੇ ਕੁਝ ਦਿਨ ਪਹਿਲਾਂ ਅਜਨਾਲਾ ਘਟਨਾਕ੍ਰਮ (Ajnala incident) ਨੂੰ ਲੈ ਕੇ ਸਿਆਸੀ ਮਾਹੌਲ ਵੀ ਭਖਿਆ ਹੋਈ ਹੈ | ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜੱਥਬੰਦੀਆਂ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ | ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ। ਰਾਜਾ ਵੜਿੰਗ ਨੇ ਆਪਣੇ ਪੱਤਰ ਵਿੱਚ ਪੁਲਿਸ ਥਾਣੇ ਦੀ ਘੇਰਾਬੰਦੀ ਕਰਨ ਵਾਲੇ ‘ਵਾਰਿਸ ਪੰਜਾਬ ਦੇ‘ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਖਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਘਟਨਾਕ੍ਰਮ ਵਿਚ ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਐਸ.ਪੀ. ਜੁਗਰਾਜ ਸਿੰਘ ਸਮੇਤ ਕਈ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ।
The post ਅਜਨਾਲਾ ਘਟਨਾਕ੍ਰਮ ਨੂੰ ਲੈ ਕੇ ਰਾਜਾ ਵੜਿੰਗ ਨੇ DGP ਗੌਰਵ ਯਾਦਵ ਨੂੰ ਲਿਖਿਆ ਪੱਤਰ appeared first on TheUnmute.com - Punjabi News. Tags:
|
ICC Rankings: ਰਵੀਚੰਦਰਨ ਅਸ਼ਵਿਨ ਟੈਸਟ ਕ੍ਰਿਕਟ ਦੀ ਦੁਨੀਆ ਦਾ ਨੰਬਰ-1 ਗੇਂਦਬਾਜ਼ ਬਣਿਆ Wednesday 01 March 2023 09:20 AM UTC+00 | Tags: aus-vs-ind bcci breaking-news cricket-news icc news ravichandran-ashwin sports test-cricket-news ਚੰਡੀਗੜ੍ਹ 01, ਫ਼ਰਵਰੀ 2023: ਭਾਰਤੀ ਆਫ ਸਪਿਨਰ ਰਵੀਚੰਦਰਨ ਅਸ਼ਵਿਨ (Ravichandran Ashwin) ਨੇ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੂੰ ਪਛਾੜ ਕੇ ਟੈਸਟ ‘ਚ ਗੇਂਦਬਾਜ਼ਾਂ ਦੀ ਰੈਂਕਿੰਗ ‘ਚ ਚੋਟੀ ‘ਤੇ ਪਹੁੰਚ ਗਏ ਹਨ। ਆਸਟ੍ਰੇਲੀਆ ਖ਼ਿਲਾਫ਼ ਦਿੱਲੀ ਟੈਸਟ ‘ਚ ਅਸ਼ਵਿਨ ਨੇ 6 ਵਿਕਟਾਂ ਲੈ ਕੇ ਭਾਰਤ ਦੀ ਜਿੱਤ ‘ਚ ਅਹਿਮ ਯੋਗਦਾਨ ਪਾਇਆ ਸੀ । ਇਸ ਪ੍ਰਦਰਸ਼ਨ ਦੀ ਬਦੌਲਤ ਉਹ ਟੈਸਟ ‘ਚ ਗੇਂਦਬਾਜ਼ਾਂ ਦੀ ਰੈਂਕਿੰਗ ‘ਚ ਸਿਖਰ ‘ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਨਿਊਜ਼ੀਲੈਂਡ ਖ਼ਿਲਾਫ਼ ਮੈਚ ‘ਚ ਇੰਗਲੈਂਡ ਨੂੰ ਇਕ ਦੌੜ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਨਾਲ ਐਂਡਰਸਨ ਗੇਂਦਬਾਜ਼ਾਂ ਦੀ ਰੈਂਕਿੰਗ ‘ਚ ਦੂਜੇ ਸਥਾਨ ‘ਤੇ ਪਹੁੰਚ ਗਏ ਹਨ। ਰਵੀਚੰਦਰਨ ਅਸ਼ਵਿਨ (Ravichandran Ashwin) 2015 ‘ਚ ਪਹਿਲੀ ਵਾਰ ਟੈਸਟ ‘ਚ ਨੰਬਰ ਇਕ ਗੇਂਦਬਾਜ਼ ਬਣੇ ਸਨ। ਉਦੋਂ ਤੋਂ ਉਹ ਲਗਾਤਾਰ ਪਹਿਲੇ ਨੰਬਰ ‘ਤੇ ਆ ਰਿਹਾ ਹੈ। 36 ਸਾਲਾ ਅਸ਼ਵਿਨ ਨੇ ਮਾਰਨਸ ਲੈਬੁਸ਼ੇਨ ਅਤੇ ਸਟੀਵ ਸਮਿਥ ਦੀਆਂ ਅਹਿਮ ਵਿਕਟਾਂ ਲੈ ਕੇ ਦਿੱਲੀ ਵਿੱਚ ਭਾਰਤ ਦੀ ਜਿੱਤ ਵਿੱਚ ਯੋਗਦਾਨ ਪਾਇਆ। ਇਸ ਤੋਂ ਬਾਅਦ ਉਸ ਨੇ ਐਲੇਕਸ ਕੇਰੀ ਨੂੰ ਵੀ ਆਊਟ ਕੀਤਾ। ਦੂਜੀ ਪਾਰੀ ਵਿੱਚ ਵੀ ਅਸ਼ਵਿਨ ਨੇ ਆਸਟਰੇਲੀਆ ਦੀਆਂ ਸ਼ੁਰੂਆਤੀ ਪੰਜ ਵਿਕਟਾਂ ਵਿੱਚੋਂ ਤਿੰਨ ਵਿਕਟਾਂ ਲਈਆਂ, ਜਦਕਿ ਜਡੇਜਾ ਨੇ ਬਾਕੀ ਵਿਕਟਾਂ ਲੈ ਕੇ ਆਸਟਰੇਲੀਆ ਨੂੰ ਛੋਟੇ ਸਕੋਰ 'ਤੇ ਆਊਟ ਕਰ ਦਿੱਤਾ ਸੀ। ਅਸ਼ਵਿਨ ਇੰਦੌਰ ਅਤੇ ਅਹਿਮਦਾਬਾਦ ਵਿੱਚ ਲੰਬੇ ਸਮੇਂ ਤੱਕ ਸਿਖਰ ‘ਤੇ ਆਪਣੀ ਜਗ੍ਹਾ ਪੱਕੀ ਕਰਨ ਲਈ ਚੰਗਾ ਪ੍ਰਦਰਸ਼ਨ ਕਰ ਸਕਦਾ ਹੈ। ਪਿਛਲੇ ਤਿੰਨ ਹਫਤਿਆਂ ‘ਚ ਤਿੰਨ ਵੱਖ-ਵੱਖ ਗੇਂਦਬਾਜ਼ ਪਹਿਲੇ ਨੰਬਰ ‘ਤੇ ਰਹੇ ਹਨ। ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਫਰਵਰੀ ‘ਚ ਟੈਸਟ ‘ਚ ਚੋਟੀ ਦੇ ਗੇਂਦਬਾਜ਼ ਸਨ, ਜਿਸ ਤੋਂ ਬਾਅਦ ਜੇਮਸ ਐਂਡਰਸਨ ਨੇ ਉਸ ਨੂੰ ਪਛਾੜ ਕੇ ਪਹਿਲੇ ਨੰਬਰ ‘ਤੇ ਪਹੁੰਚ ਗਏ। ਹੁਣ ਅਸ਼ਵਿਨ ਨੇ ਉਸ ਦੀ ਜਗ੍ਹਾ ਬੱਲੇਬਾਜ਼ਾਂ ਦੀ ਟੈਸਟ ਰੈਂਕਿੰਗ ‘ਚ ਸਿਖਰ ‘ਤੇ ਪਹੁੰਚ ਗਿਆ ਹੈ। ਐਂਡਰਸਨ ਸੱਤ ਅੰਕ ਗੁਆ ਕੇ ਦੂਜੇ ਸਥਾਨ ‘ਤੇ ਪਹੁੰਚ ਗਿਆ ਹੈ। ਹੁਣ ਉਸ ਦੇ 859 ਰੇਟਿੰਗ ਅੰਕ ਹਨ। ਇਸ ਦੇ ਨਾਲ ਹੀ ਚੋਟੀ ‘ਤੇ ਕਾਬਜ਼ ਅਸ਼ਵਿਨ ਦੇ 864 ਰੇਟਿੰਗ ਅੰਕ ਹਨ। The post ICC Rankings: ਰਵੀਚੰਦਰਨ ਅਸ਼ਵਿਨ ਟੈਸਟ ਕ੍ਰਿਕਟ ਦੀ ਦੁਨੀਆ ਦਾ ਨੰਬਰ-1 ਗੇਂਦਬਾਜ਼ ਬਣਿਆ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ PSPCL ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਦੇ ਕਾਰਜਕਾਲ 'ਚ ਇਕ ਸਾਲ ਦਾ ਕੀਤਾ ਵਾਧਾ Wednesday 01 March 2023 09:31 AM UTC+00 | Tags: baldev-singh-saran breaking-news harbhajan-singh-eto news powercom pspcl pspcl-baldev-singh-sran punjab punjab-news punjab-powercom punjab-state-electricity-corporation-limited-powercom-. the-unmute-breaking-news the-unmute-punjabi-news ਚੰਡੀਗੜ੍ਹ 01, ਫ਼ਰਵਰੀ 2023: ਪੰਜਾਬ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਪਾਵਰਕਾਮ (PSPCL) ਦੇ ਚੇਅਰਮੈਨ ਬਲਦੇਵ ਸਿੰਘ ਸਰਾਂ (Baldev Singh Sran) ਦਾ ਕਾਰਜਕਾਲ ਇੱਕ ਸਾਲ ਲਈ ਵਧਾ ਦਿੱਤਾ ਗਿਆ ਹੈ। ਦੂਜੇ ਪਾਸੇ 2 ਰੈਗੂਲਰ ਡਾਇਰੈਕਟਰ ਨਿਯੁਕਤ ਕੀਤੇ ਗਏ ਹਨ।
The post ਪੰਜਾਬ ਸਰਕਾਰ ਨੇ PSPCL ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਦੇ ਕਾਰਜਕਾਲ ‘ਚ ਇਕ ਸਾਲ ਦਾ ਕੀਤਾ ਵਾਧਾ appeared first on TheUnmute.com - Punjabi News. Tags:
|
ਮੇਜਰ ਸਿੰਘ ਧਾਲੀਵਾਲ ਪਿਛਲੇ 13 ਸਾਲਾਂ ਤੋਂ ਸਾਡੀ ਲੜਕੀ ਨਾਲ ਕਰ ਰਿਹਾ ਸੀ ਸਰੀਰਿਕ ਸੋਸ਼ਣ: ਪਰਿਵਾਰਕ ਮੈਂਬਰ Wednesday 01 March 2023 10:50 AM UTC+00 | Tags: breaking-news crime latest-news major-singh-dhaliwal news patti-case patti-murder punjab punjab-government tarn-tarn-police the-unmute-punjab ਤਰਨ ਤਾਰਨ, 01 ਮਾਰਚ 2023: ਕਾਂਗਰਸ ਸਰਕਾਰ ਸਮੇਂ ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਰਹੇ ਮੇਜਰ ਸਿੰਘ ਧਾਰੀਵਾਲ (Major Singh Dhaliwal) ਦੀ ਸੋਮਵਾਰ ਨੂੰ ਉਨ੍ਹਾਂ ਦੇ ਮੈਰਿਜ ਪੈਲੇਸ ‘ਚ ਰਹਿੰਦੀ ਔਰਤ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਪੁਲਿਸ ਨੇ ਅੰਮ੍ਰਿਤਸਰ ਦੇ ਮਕਬੂਲਪੁਰਾ ਵਾਸੀ ਅਮਨਪ੍ਰੀਤ ਕੌਰ ਨੂੰ ਗ੍ਰਿਫਤਾਰ ਕਰਕੇ ਉਸਦੇ ਖਿਲਾਫ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ | ਜਿਸ ਤੋਂ ਬਾਅਦ ਅਮਨਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੰਮ੍ਰਿਤਸਰ ਮਕਬੂਲਪੁਰਾ ਵਿਖੇ ਪ੍ਰੈਸ ਵਾਰਤਾ ਕਰਕੇ ਇਨਸਾਫ਼ ਦੀ ਗੁਹਾਰ ਲਗਾਈ ਗਈ ਹੈ | ਅਮਨਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪਿਛਲੇ 13 ਸਾਲ ਤੋਂ ਉਨ੍ਹਾਂ ਦੀ ਲੜਕੀ ਪੈਲਸ ਦੇ ਵਿੱਚ ਡੈਕੋਰੇਸ਼ਨ ਦਾ ਕੰਮ ਕਰ ਰਹੀ ਸੀ ਤੇ ਉਦੋਂ ਤੋਂ ਹੀ ਉਹ ਪੱਟੀ ਪੈਲਸ ਵਿਚ ਹੀ ਰਹਿ ਰਹੀ ਸੀ | ਪਿਛਲੇ ਦਿਨੀਂ ਹੀ ਪਰਿਵਾਰ ਨੂੰ ਪਤਾ ਲੱਗਾ ਕਿ ਪੈਲੇਸ ਮਾਲਕ ਮੇਜਰ ਸਿੰਘ ਧਾਲੀਵਾਲ ਵੱਲੋਂ ਅਮਨਪ੍ਰੀਤ ਕੌਰ ਨੂੰ ਨਜਾਇਜ਼ ਤੰਗ ਪਰੇਸ਼ਾਨ ਕਰ ਕੇ ਉਸ ਦਾ ਸਰੀਰਕ ਸ਼ੋਸ਼ਣ ਵੀ ਕੀਤਾ ਜਾਂਦਾ ਸੀ ਅਤੇ ਹੁਣ ਪੁਲਿਸ ਵੱਲੋਂ ਵੀ ਉਨ੍ਹਾਂ ਦੀ ਲੜਕੀ ਅਮਨਪ੍ਰੀਤ ਕੌਰ ਦੇ ਪੂਰੀ ਤਰੀਕੇ ਨਾਲ ਬਿਆਨ ਵੀ ਲੋਕਾਂ ਸਾਹਮਣੇ ਨਹੀਂ ਆਉਣ ਦਿੱਤੇ ਜਾ ਰਹੇ | ਇਸ ਕਰਕੇ ਉਹਨਾਂ ਦੇ ਪਰਿਵਾਰ ਵੱਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ | ਪਰਿਵਾਰ ਵੱਲੋਂ ਇਸ ਮਾਮਲੇ ਵਿਚ ਪੂਰੀ ਸਹੀ ਤਰੀਕੇ ਨਾਲ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ | ਪਰਿਵਾਰਕ ਮੈਂਬਰਾਂ ਦੇ ਕਿਹਾ ਕਿ ਸਾਡੇ ਪਰਿਵਾਰ ਨੂੰ ਮੇਜਰ ਸਿੰਘ ਧਾਲੀਵਾਲ ਦੇ ਪਰਿਵਾਰ ਤੋਂ ਖ਼ਤਰਾ ਹੈ | ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅਮਨਪ੍ਰੀਤ ਕੌਰ ਪਹਿਲਾਂ ਰਿਜ਼ੋਰਟ 'ਚ ਸਜਾਵਟ ਦਾ ਕੰਮ ਕਰਦੀ ਸੀ ਤੇ ਧਾਰੀਵਾਲ ਨੇ ਖ਼ੁਸ਼ ਹੋ ਕੇ ਉਸ ਨੂੰ ਮੈਨੇਜਰ ਦੀ ਜ਼ਿੰਮੇਵਾਰੀ ਦੇ ਦਿੱਤੀ ਸੀ। ਉਹ ਰਿਜ਼ੋਰਟ 'ਚ ਹੀ ਰਹਿੰਦੀ ਸੀ। ਕੁਝ ਸਮਾਂ ਪਹਿਲਾਂ ਵੀ ਦੋਵਾਂ 'ਚ ਝਗੜਾ ਹੋਇਆ ਸੀ ਤਾਂ ਅਮਨਪ੍ਰੀਤ ਨੇ ਰਿਜ਼ੋਰਟ ਦਾ ਕੰਮ ਛੱਡ ਦੇਣ ਦੀ ਗੱਲ ਕਹੀ ਸੀ, ਪਰ ਧਾਰੀਵਾਲ (Major Singh Dhaliwal) ਨੇ ਉਸ ਨੂੰ ਰਿਜ਼ੋਰਟ ‘ਚ ਹੀ ਰਹਿਣ ਦੀ ਰਾਜ਼ੀ ਕਰ ਲਿਆ ਸੀ। ਸੂਤਰ ਦੱਸਦੇ ਹਨ ਕਿ ਅਮਨਪ੍ਰੀਤ 'ਤੇ ਧਾਰੀਵਾਲ ਦਾ ਇਨ੍ਹਾਂ ਭਰੋਸਾ ਕਿ ਉਹ ਅਕਸਰ ਲਾਇਸੈਂਸੀ ਪਿਸਤੌਲ ਉਸ ਨੂੰ ਫੜਾ ਦਿੰਦੇ ਸਨ | ਦੂਜੇ ਪਾਸੇ ਮੁਲਜ਼ਮ ਔਰਤ ਨੇ ਕਿਹਾ ਕਿ ਮੇਜਰ ਸਿੰਘ ਧਾਰੀਵਾਲ ਨੇ ਉਸ ਨਾਲ ਸਰੀਰਕ ਸੰਬੰਧ ਬਣਾਏ ਅਤੇ ਉਸ ਨੂੰ ਕਈ ਸਾਲਾਂ ਤੋਂ ਤੰਗ ਪ੍ਰੇਸ਼ਾਨ ਕਰਦਾ ਸੀ |ਇਸ ਤੋਂ ਤੰਗ ਆ ਕੇ ਉਸਨੇ ਇਹ ਕਦਮ ਚੁੱਕਿਆ | The post ਮੇਜਰ ਸਿੰਘ ਧਾਲੀਵਾਲ ਪਿਛਲੇ 13 ਸਾਲਾਂ ਤੋਂ ਸਾਡੀ ਲੜਕੀ ਨਾਲ ਕਰ ਰਿਹਾ ਸੀ ਸਰੀਰਿਕ ਸੋਸ਼ਣ: ਪਰਿਵਾਰਕ ਮੈਂਬਰ appeared first on TheUnmute.com - Punjabi News. Tags:
|
ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸੰਬੰਧੀ ਅਰਜ਼ੀਆਂ ਦੀ ਮੰਗ Wednesday 01 March 2023 10:55 AM UTC+00 | Tags: aam-aadmi-party breaking-news cm-bhagwant-mann jobs news punjab punjab-government punjab-jobs punjabnews punjab-public-service punjab-public-service-commission ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸੰਬੰਧੀ ਅਰਜ਼ੀਆਂ ਦੀ ਮੰਗ ਅਰਜ਼ੀਆਂ ਭਰਨ ਦੀ ਆਖਰੀ ਮਿਤੀ 22 ਮਾਰਚ | ਚੰਡੀਗੜ੍ਹ, 01 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ (Punjab Public Service Commission) ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 22 ਮਾਰਚ 2023 ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ ‘ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ। The post ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸੰਬੰਧੀ ਅਰਜ਼ੀਆਂ ਦੀ ਮੰਗ appeared first on TheUnmute.com - Punjabi News. Tags:
|
CM ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ Wednesday 01 March 2023 11:05 AM UTC+00 | Tags: aam-aadmi-party breaking-news cm-bhagwant-mann cm-mann-meet-with-amit-shah delhi news punjab-issue the-unmute-punjab union-home-minister-amit-shah ਚੰਡੀਗੜ੍ਹ, 01 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਭਲਕੇ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰਨਗੇ | ਇਸ ਦੌਰਾਨ ਮੁੱਖ ਮੰਤਰੀ ਮਾਨ ਅਮਿਤ ਸ਼ਾਹ ਨਾਲ ਪੰਜਾਬ ਨਾਲ ਸੰਬੰਧਿਤ ਅਹਿਮ ਮੁੱਦਿਆਂ ‘ਚ ਵਿਸ਼ਥਾਰ ਚਰਚ ਕਰਨਗੇ | ਜਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਰਾਜਪਾਲ ਰਮੇਸ਼ ਬੈਂਸ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਗ੍ਰਹਿ ਮੰਤਰਾਲੇ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ । The post CM ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ appeared first on TheUnmute.com - Punjabi News. Tags:
|
ਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ: ਹਰਭਜਨ ਸਿੰਘ ਈ.ਟੀ.ਓ. Wednesday 01 March 2023 11:10 AM UTC+00 | Tags: breaking-news budget budget-session democracy department-of-punjab-government harbhajan-singh-eto news punjab-budget-session punjab-budget-session-2023 punjab-news supreme-court the-unmute-breaking-news the-unmute-latest-update ਚੰਡੀਗੜ੍ਹ, 01 ਮਾਰਚ 2023: ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਕੀਤੇ ਫੈਸਲਾ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਪੰਜਾਬ ਵਜ਼ਾਰਤ ਦੇ ਫੈਸਲੇ 'ਤੇ ਮੋਹਰ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 3 ਕਰੋੜ ਪੰਜਾਬੀਆਂ ਦੇ ਹੱਕ 'ਚ ਆਇਆ ਫੈਸਲਾ ਹੈ। ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵੱਲੋਂ ਬਣਾਏ ਗਏ ਸੰਵਿਧਾਨ ਮੁਤਾਬਿਕ ਕੰਮ ਕਰਦੇ ਹੋਏ ਹੀ ਇਹ ਲੋਕਤੰਤਰ ਕਾਇਮ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤੇ ਜਾਂਦੇ ਰਾਜਪਾਲ ਕੇਂਦਰ ਸਰਕਾਰ ਦੇ ਬੁਲਾਰੇ ਵਜੋਂ ਕੰਮ ਨਾ ਕਰਨ ਸਗੋਂ ਸੂਬੇ ਦੇ ਲੋਕਾਂ ਦੇ ਹਿੱਤ ਵਿੱਚ ਲੋਕਾਂ ਵੱਲੋਂ ਚੁਣੀ ਗਈ ਸਰਕਾਰ ਦੀਆਂ ਇਛਾਵਾਂ ਤੇ ਸਲਾਹ ਮੁਤਾਬਿਕ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ। ਕੈਬਨਿਟ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਹਿੱਤ ਵਿੱਚ ਸੁਣਾਇਆ ਗਿਆ ਫੈਸਲਾ ਇਸ ਗੱਲ ਨੂੰ ਤਸਦੀਕ ਕਰਦਾ ਹੈ ਕਿ ਰਾਜਪਾਲ ਸਰਕਾਰ ਵੱਲੋਂ ਇਜਲਾਸ ਬੁਲਾਉਣ ਸਬੰਧੀ ਭੇਜੇ ਗਏ ਪ੍ਰਸਤਾਵ ਨੂੰ ਕਿਸੇ ਹਾਲਤ ਵਿੱਚ ਅਸਵੀਕਾਰ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਸੰਵਿਧਾਨਕ ਕਦਰਾਂ ਕੀਮਤਾਂ ਨੂੰ ਦਰਕਿਨਾਰ ਕਰਦਿਆਂ ਸਰਕਾਰ ਵੱਲੋਂ ਬਜਟ ਇਜਲਾਸ ਨੂੰ ਸੱਦਣ ਦੀ ਪ੍ਰਵਾਨਗੀ ਨਾ ਦੇਣਾ ਲੋਕਤੰਤਰੀ ਰਵਾਇਤਾਂ ਦੀ ਉਲੰਘਣਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਲਈ ਕੰਮ ਕਰ ਰਹੀ ਹੈ। The post ਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ: ਹਰਭਜਨ ਸਿੰਘ ਈ.ਟੀ.ਓ. appeared first on TheUnmute.com - Punjabi News. Tags:
|
Twitter Down: ਬਲੌਗਿੰਗ ਪਲੇਟਫਾਰਮ ਟਵਿੱਟਰ ਦਾ ਸਰਵਰ ਹੋਇਆ ਡਾਊਨ, ਯੂਜ਼ਰਸ ਹੋਏ ਪ੍ਰੇਸ਼ਾਨ Wednesday 01 March 2023 11:22 AM UTC+00 | Tags: blogging-platform-twitter breaking-news downdetector news tech-news twitter-down twitter-news twitters-server ਚੰਡੀਗੜ੍ਹ, 1 ਮਾਰਚ 2023: ਤਤਕਾਲ ਬਲੌਗਿੰਗ ਪਲੇਟਫਾਰਮ ਟਵਿੱਟਰ (Twitter) ਦੀਆਂ ਸੇਵਾਵਾਂ ਬੁੱਧਵਾਰ ਨੂੰ ਅਚਾਨਕ ਠੱਪ ਹੋ ਗਈਆਂ। ਯੂਜ਼ਰਸ ਨੂੰ ਟਵੀਟਸ ਨੂੰ ਰਿਫ੍ਰੈਸ਼ ਕਰਨ ‘ਚ ਦਿੱਕਤ ਆ ਰਹੀਆਂ ਹਨ। ਉਪਭੋਗਤਾਵਾਂ ਨੂੰ ਟਾਈਮਲਾਈਨ ‘ਤੇ ਪੋਸਟਾਂ ਨੂੰ ਐਕਸੈਸ ਕਰਨ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। DownDetector ਨੇ ਵੀ ਟਵਿਟਰ ਨੂੰ ਡਾਊਨ ਕਰਨ ਦੀ ਪੁਸ਼ਟੀ ਕੀਤੀ ਹੈ। DownDetector ਦੇ ਅਨੁਸਾਰ, ਭਾਰਤੀ ਸਮੇਂ ਮੁਤਾਬਕ ਸ਼ਾਮ 4 ਵਜੇ ਦੇ ਆਸਪਾਸ 600 ਤੋਂ ਵੱਧ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਸਨ। ਜ਼ਿਆਦਾਤਰ ਉਪਭੋਗਤਾਵਾਂ ਨੂੰ ਐਪ ‘ਤੇ ਆਪਣੀ ਫੀਡ ਲੋਡ ਕਰਨ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦੋਂ ਕਿ ਹੋਰਾਂ ਨੂੰ ਵੈਬਸਾਈਟ ਅਤੇ ਸਰਵਰ ਕਨੈਕਸ਼ਨ ਨਾਲ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। The post Twitter Down: ਬਲੌਗਿੰਗ ਪਲੇਟਫਾਰਮ ਟਵਿੱਟਰ ਦਾ ਸਰਵਰ ਹੋਇਆ ਡਾਊਨ, ਯੂਜ਼ਰਸ ਹੋਏ ਪ੍ਰੇਸ਼ਾਨ appeared first on TheUnmute.com - Punjabi News. Tags:
|
ਪੁਲਿਸ ਨੇ ਅੰਨੇ ਕਤਲ ਦੀ ਗੁੱਥੀ ਸੁਲਝਾਈ, ਘਰ 'ਚ ਰੱਖਿਆ ਨੌਕਰ ਹੀ ਨਿਕਲਿਆ ਕਾਤਲ Wednesday 01 March 2023 11:29 AM UTC+00 | Tags: breaking-news crime-news murder-case news punjab-police sangrur-police surendra-lamba-ips the-unmute-breaking-news ਸੰਗਰੂਰ, 01 ਮਾਰਚ, 2023: ਸੁਰੇਂਦਰ ਲਾਂਬਾ ਆਈਪੀਐੱਸ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਭਵਾਨੀਗੜ੍ਹ ਵਿਖੇ ਪਿੰਡ ਖੇੜੀ ਚੰਦਵਾਂ ਮਿਤੀ 25.02.23 ਨੂੰ ਘਰ ਦੀ ਮਾਲਕਨ ਦੇ ਅੰਨੇ ਕਤਲ ਨੂੰ ਸੁਲਝਾਉਂਦੇ ਹੋਏ ਘਰ ਦੇ ਨੌਕਰ ਨੂੰ ਗ੍ਰਿਫਤਾਰ ਕਰਕੇ ਚੋਰੀ ਸੁਦਾ ਰਾਇਫਲ, ਮ੍ਰਿਤਕ ਦਾ ਮੋਬਾਇਲ ਫੋਨ ਅਤੇ ਆਲਾ ਜਰਬ ਕੁਹਾੜੀ ਬਰਾਮਦ ਕੀਤੀ ਗਈ ਹੈ। ਸੁਰੇਂਦਰ ਲਾਂਬਾ ਆਈ.ਪੀ.ਐਸ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਿਰਮਲ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਖੇੜੀ ਚੰਦਵਾਂ ਨੇ ਇਤਲਾਹ ਦਿੱਤੀ ਕਿ ਮਿਤੀ 25.02.2023 ਨੂੰ ਉਹ ਤੂੜੀ ਵਾਲੀ ਮਸ਼ੀਨ ਲੈ ਕਰ ਜੌਲੀਆਂ ਗਿਆ ਹੋਇਆ ਸੀ ਉਸਦੀ ਘਰਵਾਲੀ ਪਰਮਜੀਤ ਕੌਰ ਘਰ ਇਕੱਲੀ ਸੀ ਤਾਂ ਵਕਤ 01.20 PM ਪਰ ਮੁਦੱਈ ਦੇ ਨੌਕਰ ਨੇ ਉਸਨੂੰ ਫੋਨ ਕਰਕੇ ਦੱਸਿਆ ਕਿ ਵਿਹੜੇ ਵਿੱਚ ਬੀਬੀ ਦੇ ਸਿਰ ਪਰ ਕੋਈ ਸੱਟ ਮਾਰ ਗਿਆ ਜੋ ਧਰਤੀ ਪਰ ਡਿੱਗੀ ਪਈ ਹੈ ਤਾਂ ਮੁਦੱਈ ਨੇ ਘਰ ਪਹੁੰਚ ਕੇ ਦੇਖਿਆ ਤਾਂ ਉਸਦੀ ਘਰਵਾਲੀ ਦੇ ਸਿਰ ਪਰ ਗੰਭੀਰ ਸੱਟ ਵੱਜਣ ਕਾਰਨ ਉਸਦੀ ਮੌਤ ਹੋਈ ਪਈ ਸੀ। ਉਸ ਤੋਂ ਬਾਅਦ ਮੁਦੱਈ ਮੁਕੱਦਮਾ ਨੇ ਘਰ ਦੇ ਕਮਰੇ ਅੰਦਰ ਚੈਕ ਕਰਨ ਪਰ ਦੇਖਿਆ ਕਿ ਉਸਦੀ ਲਾਇਸੰਸੀ ਰਾਇਫਲ, ਮੋਬਾਇਲ ਫੋਨ ਵੀ ਚੋਰੀ ਸੀ। ਜਿਸ ਪਰ ਮੁਕੱਦਮਾ ਨੰਬਰ 39 ਮਿਤੀ 25.02.2023 ਅ/ਧ 302, 379 ਹਿੰ:ਡੰ: ਥਾਣਾ ਭਵਾਨੀਗੜ੍ਹ ਦਰਜ਼ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਮਾਮਲਾ ਸੰਗੀਨ ਹੋਣ ਕਰਕੇ ਮੋਹਿਤ ਅਗਰਵਾਲ PPS ਡੀ.ਐਸ.ਪੀ. ਭਵਾਨੀਗੜ੍ਹ, ਕਰਨ ਸਿੰਘ ਸੰਧੂ PPS ਡੀ.ਐਸ.ਪੀ. (ਡੀ) ਸੰਗਰੂਰ, ਇੰਸਪੈਕਟਰ ਦੀਪਇੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਬਹਾਦਰ ਸਿੰਘ ਵਾਲਾ ਅਤੇ ਪ੍ਰਤੀਕ ਜਿੰਦਲ ਮੁੱਖ ਅਫਸਰ ਥਾਣਾ ਭਵਾਨੀਗੜ੍ਹ ਦੀ ਡਿਊਟੀ ਲਗਾਈ ਗਈ। ਟੀਮ ਵੱਲੋਂ ਟੈਕਨੀਕਲ ਤਰੀਕੇ ਨਾਲ ਤਫਤੀਸ ਅਮਲ ਵਿੱਚ ਲਿਆੳੇੁਂਦੇ ਹੋਏ ਇਸ ਅੰਨ੍ਹੇ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਦੋਸੀ ਨਤੀਸ਼ ਸਰਮਾਂ ਪੁੱਤਰ ਸਿਕੰਦਰ ਸਰਮਾਂ ਵਾਸੀ ਸਹੁਰੀਆ ਸੁਭਾਏ ਮਲਿਕ ਕਾਮਤ ਟੋਲਾ ਜਾਨਕੀਨਗਰ ਜਿਲ੍ਹਾ ਪੁਰਨੀਆ (ਬਿਹਾਰ) ਹਾਲ ਪਿੰਡ ਖੇੜੀ ਚੰਦਵਾਂ, ਉਮਰ ਕਰੀਬ 20 ਸਾਲ (ਮ੍ਰਿਤਕ ਦੇ ਘਰ ਨੌਕਰ ਰੱਖਿਆ ਹੋਇਆ ਸੀ) ਨੂੰ ਨਾਮਜਦ ਕਰਕੇ ਦੌਰਾਨੇ ਤਫਤੀਸ ਮਿਤੀ 01.03.2023 ਨੂੰ ਸੰਗਰੂਰ ਰੇਲਵੇ ਸ਼ਟੇਸ਼ਨ ਦੇ ਨੇੜਿਓ ਗ੍ਰਿਫਤਾਰ ਕੀਤਾ ਗਿਆ ਅਤੇ ਉਸਦੇ ਕਬਜਾ ਵਿੱਚੋਂ ਵਾਰਦਾਤ ਸਮੇਂ ਵਰਤੀ ਕੁਹਾੜੀ ਲੋਹਾ, ਚੋਰੀ ਕੀਤੀ 12 ਬੋਰ ਰਾਇਫਲ ਅਤੇ ਮ੍ਰਿਤਕ ਦਾ ਮੋਬਾਇਲ ਫੋਨ ਬਰਾਮਦ ਕਰਾਇਆ ਗਿਆ। ਦੌਰਾਨੇ ਪੁੱਛਗਿਛ ਇਹ ਗੱਲ ਸਾਹਮਣੇ ਆਈ ਹੈ ਕਿ ਦੋਸੀ ਨਤੀਸ ਸ਼ਰਮਾ ਘਰ ਵਿੱਚ ਨੌਕਰ ਰੱਖਿਆ ਹੋਇਆ ਸੀ। ਪਰਮਜੀਤ ਕੌਰ ਪਰ ਪਹਿਲਾਂ ਹੀ ਗਲਤ ਨਜਰ ਰੱਖਦਾ ਸੀ। ਮਿਤੀ 25.02.2023 ਨੂੰ ਮ੍ਰਿਤਕ ਪਰਮਜੀਤ ਕੌਰ ਘਰ ਵਿੱਚ ਇਕੱਲੀ ਸੀ, ਜਦੋਂ ਦੁਪਹਿਰ ਸਮੇਂ ਇਹਨਾਂ ਦਾ ਨੌਕਰ ਨਤੀਸ ਸ਼ਰਮਾ ਖੇਤ ਤੋਂ ਘਰ ਆਇਆ ਤਾਂ ਨੌਕਰ ਨਤੀਸ ਕੁਮਾਰ ਨੇ ਪਰਮਜੀਤ ਕੌਰ ਨੂੰ ਘਰ ਵਿੱਚ ਇਕੱਲੀ ਪਾ ਕੇ ਉਸ ਨਾਲ ਛੇੜਛਾੜ ਕਰਨ ਦੀ ਕੋਸਿਸ ਕੀਤੀ ਅਤੇ ਮ੍ਰਿਤਕ ਪਰਮਜੀਤ ਕੌਰ ਦੇ ਵਿਰੋਧ ਕਰਨ ਪਰ ਦੋਵਾਂ ਦੀ ਹੱਥੋਪਈ ਹੋ ਗਈ ਤਾਂ ਨੌਕਰ ਨਤੀਸ ਸ਼ਰਮਾ ਵੱਲੋਂ ਘਰ ਦੇ ਇੱਕ ਪਾਸੇ ਪਈ ਲੋਹੇ ਦੀ ਕੁਹਾੜੀ ਚੁੱਕ ਕੇ ਪਰਮਜੀਤ ਕੌਰ ਦੇ ਸਿਰ ਵਿੱਚ ਮਾਰੀ, ਜਿਸ ਕਾਰਨ ਪਰਮਜੀਤ ਕੌਰ ਦੀ ਮੌਕਾ ਪਰ ਹੀ ਮੌਤ ਹੋ ਗਈ। ਦੋਸੀ ਨਤੀਸ ਸ਼ਰਮਾ ਨੇ ਇਸ ਵਾਰਦਾਤ ਨੂੰ ਚੋਰੀ ਦੌਰਾਨ ਕਿਸੇ ਨਾਮਲੂਮ ਵਿਅਕਤੀ ਵੱਲੋਂ ਕਤਲ ਕਰਨ ਦਾ ਰੂਪ ਦੇਣ ਲਈ ਘਰ ਵਿੱਚ ਪਿਆ ਬੈਡ ਖੋਲਕੇ ਉਸ ਵਿਚੋਂ ਕੱਪੜੇ ਖਿਲਾਰ ਦਿੱਤੇ ਅਤੇ ਉਥੇ ਪਈ ਰਾਈਫਲ ਵੀ ਚੁੱਕ ਕੇ ਤੂੜੀ ਵਾਲੇ ਕੋਠੇ ਵਿੱਚ ਲੁਕਾ ਦਿੱਤੀ ਸੀ ਅਤੇ ਮੋਬਾਇਲ ਫੋਨ ਉਸਨੇ ਆਪਣੇ ਕਮਰੇ ਵਿੱਚ ਲੁੱਕੋ ਕੇ ਰੱਖ ਦਿੱਤਾ ਸੀ। The post ਪੁਲਿਸ ਨੇ ਅੰਨੇ ਕਤਲ ਦੀ ਗੁੱਥੀ ਸੁਲਝਾਈ, ਘਰ ‘ਚ ਰੱਖਿਆ ਨੌਕਰ ਹੀ ਨਿਕਲਿਆ ਕਾਤਲ appeared first on TheUnmute.com - Punjabi News. Tags:
|
ਪਠਾਨਕੋਟ ਪੁਲਿਸ ਵਲੋਂ 600 ਗ੍ਰਾਮ ਹੈਰੋਇਨ ਤੇ 100 ਕਿੱਲੋ ਭੁੱਕੀ ਸਣੇ ਦੋ ਵਿਅਕਤੀ Wednesday 01 March 2023 11:51 AM UTC+00 | Tags: aam-aadmi-party breaking-news drugs drug-smugglers ndpc-act news pathankot-news pathankot-police punjab punjab-news punjab-police ਪਠਾਨਕੋਟ, 01 ਮਾਰਚ, 2023: ਪਠਾਨਕੋਟ ਪੁਲਿਸ (Pathankot Police) ਨੇ ਦਿਨ ਦਿਹਾੜੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ 600 ਗ੍ਰਾਮ ਹੈਰੋਇਨ ਅਤੇ 100 ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਇਹ ਘਟਨਾ 28 ਫਰਵਰੀ ਨੂੰ ਉਸ ਸਮੇਂ ਵਾਪਰੀ ਜਦੋਂ ਐਸਐਚਓ ਸੁਜਾਨਪੁਰ ਅਤੇ ਉਨ੍ਹਾਂ ਦੀ ਟੀਮ ਨੇ ਨਾਜਾਇਜ਼ ਪਦਾਰਥ ਲੈ ਕੇ ਜਾਣ ਦੇ ਸ਼ੱਕ ਵਿੱਚ ਦੋ ਵਾਹਨਾਂ ਨੂੰ ਰੋਕਣ ਲਈ ਕਿਹਾ। ਨਸ਼ਾ ਤਸਕਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਕਾਰਵਾਈ ਦੌਰਾਨ ਐਸਐਚਓ ਨੂੰ ਜ਼ਖਮੀ ਕਰ ਦਿੱਤਾ, ਪਰ ਆਖਰਕਾਰ ਪੁਲਿਸ ਨੇ ਉਨ੍ਹਾਂ ਨੂੰ ਫੜ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਤਰਨਜੀਤ ਸਿੰਘ ਪੁੱਤਰ ਸੁੱਚਾ ਸਿੰਘ ਅਤੇ ਕਿਸ਼ਨ ਲਾਲ ਪੁੱਤਰ ਪ੍ਰਿਥਵੀ ਲਾਲ ਵਜੋਂ ਹੋਈ ਹੈ। ਇਹ ਦੋਵੇਂ ਪੀ.ਪੀ.ਆਰ ਕਲੋਨੀ, ਕਪੂਰਥਲਾ ਰੋਡ, ਜਲੰਧਰ ਦੇ ਵਸਨੀਕ ਹਨ। ਪ੍ਰੈਸ ਨੂੰ ਵਧੇਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਪਤਾਨ ਪੁਲਿਸ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਐਸ.ਐਚ.ਓ ਸੁਜਾਨਪੁਰ ਇੰਸਪੈਕਟਰ ਅਨਿਲ ਪਵਾਰ ਨੂੰ ਮਿਲੀ ਇਤਲਾਹ ‘ਤੇ ਤਸਕਰਾਂ ਨੂੰ ਰੋਕਣ ਲਈ ਸੁਜਾਨਪੁਰ ਨੇੜੇ ਨਾਕਾ ਲਾਇਆ ਗਿਆ ਸੀ, ਪੁਲਿਸ ਨੇ ਕਾਰਵਾਈ ਕਰਦੇ ਹੋਏ ਡੀ.ਐਸ.ਪੀ ਧਰ ਕਲਾਂ ਰਜਿੰਦਰ ਮਿਨਹਾਸ ਦੀ ਅਗਵਾਈ ਹੇਠ ਦੋ ਕਾਰਾਂ ਜੰਮੂ-ਕਸ਼ਮੀਰ ਤੋਂ ਨਸ਼ੀਲੇ ਪਦਾਰਥ ਲੈ ਕੇ ਜਾ ਰਹੀਆਂ ਸਨ। ਮੁਲਜ਼ਮ ਤਰਨਜੀਤ ਸਿੰਘ ਅਤੇ ਕਿਸ਼ਨ ਲਾਲ ਇੱਕ ਚਿੱਟੇ ਰੰਗ ਦੀ ਇਨੋਵਾ ਰਜਿਸਟ੍ਰੇਸ਼ਨ ਨੰਬਰ ਪੀਬੀ 08 ਈਪੀ 4995 ਅਤੇ ਇੱਕ ਸਲੇਟੀ ਰੰਗ ਦੀ ਟੋਇਟਾ ਕੋਰੋਲਾ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ 08 ਏਕੇ 6517 ਸੀ, ਚਲਾ ਰਹੇ ਸਨ। ਉਹ ਜੰਮੂ ਤੋਂ ਨਜਾਇਜ਼ ਪਦਾਰਥ ਲਿਆ ਰਹੇ ਸਨ ਅਤੇ ਪੁਲ ਨੰਬਰ 05 ‘ਤੇ ਰੋਕਿਆ ਗਿਆ। ਜਿੱਥੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਵਾਹਨਾਂ ਦੀ ਜਾਂਚ ਲਈ ਬੈਰੀਕੇਡ ਲਗਾਏ ਗਏ ਸਨ। ਜਦੋਂ ਐਸਐਚਓ ਸੁਜਾਨਪੁਰ ਨੇ ਵਾਹਨਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਇਨੋਵਾ ਚਾਲਕ ਨੇ ਧੱਕਾ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਸਾਈਡ 'ਤੇ ਖੜ੍ਹੀ ਸਰਕਾਰੀ ਗੱਡੀ ਨੂੰ ਵੀ ਨੁਕਸਾਨ ਪਹੁੰਚਾਇਆ। ਪੁਲਿਸ ਟੀਮ ਦੇ ਨਾਲ ਤਸਕਰਾਂ ਦਾ ਖੇਤਾਂ ਵਿੱਚ ਦੋ ਕਿਲੋਮੀਟਰ ਤੱਕ ਪਿੱਛਾ ਕੀਤਾ ਅਤੇ ਆਖਰਕਾਰ ਉਨ੍ਹਾਂ ਨੂੰ ਕਾਬੂ ਕਰ ਲਿਆ। ਵਾਹਨਾਂ ਦੀ ਤਲਾਸ਼ੀ ਲੈਣ ‘ਤੇ ਪੁਲਿਸ ਨੇ ਹਰੇਕ ਵਾਹਨ ਵਿਚੋਂ ਭਾਰੀ ਮਾਤਰਾ ਵਿਚ 300 ਗ੍ਰਾਮ ਹੈਰੋਇਨ ਅਤੇ 50 ਕਿਲੋ ਭੁੱਕੀ, ਕੁੱਲ 600 ਗ੍ਰਾਮ ਹੈਰੋਇਨ ਅਤੇ 100 ਕਿਲੋ ਭੁੱਕੀ ਬਰਾਮਦ ਕੀਤੀ। ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਅੰਦਾਜ਼ਨ ਬਾਜ਼ਾਰੀ ਕੀਮਤ ਕਰੋੜਾਂ ਰੁਪਏ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਸੁਜਾਨਪੁਰ ਥਾਣੇ ਵਿੱਚ ਆਈਪੀਸੀ ਦੀ ਧਾਰਾ 307, 353, 186 ਅਤੇ ਐਨਡੀਪੀਐਸ ਐਕਟ ਦੀ 21, 15 ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੇ ਪੁਲਿਸ ਨਾਕਾ ਤੋੜ ਕੇ ਪੁਲਿਸ ਮੁਲਾਜ਼ਮਾਂ ‘ਤੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਉਨ੍ਹਾਂ ਨੂੰ ਆਪਣੀ ਕਾਨੂੰਨੀ ਡਿਊਟੀ ਕਰਨ ਤੋਂ ਰੋਕਿਆ ਗਿਆ, ਜਿਸ ਦੇ ਨਤੀਜੇ ਵਜੋਂ ਕਤਲ ਦੀ ਕੋਸ਼ਿਸ਼ ਦੀ ਧਾਰਾ ਲਗਾਈ ਗਈ। ਪੁਲਿਸ ਨੇ ਤਸਕਰੀ ਦੇ ਨੈਟਵਰਕ ਦੇ ਅਗਲੇ ਅਤੇ ਪਿਛਲੇ ਲਿੰਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸ.ਐਸ.ਪੀ.ਖੱਖ ਨੇ ਪਠਾਨਕੋਟ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਪੁਲਿਸ ਵਿਭਾਗ ਨਸ਼ਾ ਤਸਕਰੀ ਅਤੇ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗਾ। ਪੁਲਿਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਗੇ ਆਉਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਦੇਣ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਠਾਨਕੋਟ ਪੁਲਿਸ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਇਹ ਬਰਾਮਦਗੀ ਜਨਤਕ ਸੁਰੱਖਿਆ ਪ੍ਰਤੀ ਉਨ੍ਹਾਂ ਦੀ ਅਟੱਲ ਵਚਨਬੱਧਤਾ ਦਾ ਇੱਕ ਹੋਰ ਪ੍ਰਮਾਣ ਹੈ। ਪੁਲਿਸ ਨੇ ਨਸ਼ਾ ਤਸਕਰੀ ਦੀ ਕਿਸੇ ਵੀ ਘਟਨਾ ਦੀ ਸੂਚਨਾ ਦੇਣ ਲਈ ਨਾਗਰਿਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ ਅਤੇ ਭਰੋਸਾ ਦਿਵਾਇਆ ਹੈ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। The post ਪਠਾਨਕੋਟ ਪੁਲਿਸ ਵਲੋਂ 600 ਗ੍ਰਾਮ ਹੈਰੋਇਨ ਤੇ 100 ਕਿੱਲੋ ਭੁੱਕੀ ਸਣੇ ਦੋ ਵਿਅਕਤੀ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ 'ਚ ਜਲਦ ਚਲਾਨ ਪੇਸ਼ ਕਰੇਗੀ Wednesday 01 March 2023 11:57 AM UTC+00 | Tags: bargari-sacrilege-case behbal-kalan behbal-kalan-shooting-case breaking-news cm-bhagwant-mann crime news punjab punjab-government punjab-news sikh sukhbir-singh-badal ਚੰਡੀਗੜ੍ਹ, 01 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ (Behbal Kalan) ਗੋਲੀ ਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਜਿਨ੍ਹਾਂ ਵਿੱਚ ਐਡਵੋਕੇਟ ਅਮਰ ਸਿੰਘ ਚਾਹਲ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ, ਨਾਲ ਗੱਲਬਾਤ ਕੀਤੀ। ਮੀਟਿੰਗ ਦੌਰਾਨ ਮੰਤਰੀਆਂ ਨੇ ਵਫ਼ਦ ਨੂੰ ਦੱਸਿਆ ਕਿ ਸੂਬਾ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਮੰਤਰੀਆਂ ਨੇ ਵਫ਼ਦ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਕੋਲ ਬੇਅਦਬੀ ਨਾਲ ਸਬੰਧਤ ਆਈਪੀਸੀ ਦੇ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਉਪਬੰਧ ਕਰਨ ਦੇ ਮੁੱਦੇ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਮੁੱਦਾ ਭਾਰਤ ਦੇ ਰਾਸ਼ਟਰਪਤੀ ਦੇ ਸਾਹਮਣੇ ਉਠਾਇਆ ਜਾਵੇਗਾ। ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਮੁੱਦੇ 'ਤੇ ਮੰਤਰੀਆਂ ਨੇ ਕਿਹਾ ਕਿ ਗੁਰਦੀਪ ਸਿੰਘ ਖਹਿਰਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੂਬਾ ਸਰਕਾਰ ਜਲਦੀ ਹੀ ਦਿੱਲੀ ਅਤੇ ਕਰਨਾਟਕ ਸਰਕਾਰਾਂ ਨਾਲ ਰਾਬਤਾ ਕਾਇਮ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰ ਗੁਰਮੀਤ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਦੇ ਪਰਿਵਾਰਾਂ ਦੀਆਂ ਅਪੀਲਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਦੀ ਜਲਦੀ ਰਿਹਾਈ ਲਈ ਕਾਰਵਾਈ ਸ਼ੁਰੂ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਸਬੰਧੀ ਬਾਕੀ ਮੰਗਾਂ ਨੂੰ ਦੂਜੇ ਪੜਾਅ ਵਿੱਚ ਵਿਚਾਰਿਆ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਸਾਰੇ ਕੇਸਾਂ ਨੂੰ ਮੁਹਾਲੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ 'ਤੇ ਕਾਨੂੰਨੀ ਸਲਾਹ ਲਵੇਗੀ। ਇਸ ਸਬੰਧੀ ਫੈਸਲਾ 31 ਮਾਰਚ ਤੋਂ ਪਹਿਲਾਂ ਲਿਆ ਜਾਵੇਗਾ। ਲੋਕਾਂ ਨੂੰ ਹੋ ਰਹੀ ਅਸੁਵਿਧਾ ਦੇ ਮੱਦੇਨਜ਼ਰ ਮੋਰਚੇ ਦੇ 31 ਮੈਂਬਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਮਾਰਚ ਨੂੰ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ ਗਈ। ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦਾਖ਼ਲ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਮਸਲੇ ਉਤੇ ਚਰਚਾ ਦੌਰਾਨ ਇਹ ਫੈਸਲਾ ਹੋਇਆ ਕਿ ਉਨ੍ਹਾਂ ਦੀ ਹਸਪਤਾਲ ਤੋਂ ਛੁੱਟੀ ਹੋਣ ਮਗਰੋਂ ਸਰਕਾਰ ਉਨ੍ਹਾਂ ਦੀ ਸਿਹਤ-ਸੰਭਾਲ ਦਾ ਪੂਰਾ ਖ਼ਿਆਲ ਰੱਖੇਗੀ, ਜਦੋਂ ਕਿ ਕੌਮੀ ਇਨਸਾਫ਼ ਮੋਰਚਾ ਇਹ ਗੱਲ ਯਕੀਨੀ ਬਣਾਏਗਾ ਕਿ ਹਸਪਤਾਲ ਤੋਂ ਛੁੱਟੀ ਹੋਣ ਤੋਂ ਘੱਟੋ-ਘੱਟ 15 ਦਿਨਾਂ ਤੱਕ ਉਹ ਮੋਰਚੇ ਦੇ ਧਰਨੇ ਵਿੱਚ ਸ਼ਮੂਲੀਅਤ ਨਹੀਂ ਕਰਨਗੇ। The post ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ‘ਚ ਜਲਦ ਚਲਾਨ ਪੇਸ਼ ਕਰੇਗੀ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਲੋਕਪੱਖੀ ਫੈਸਲਿਆਂ ਨਾਲ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਸਮਰਪਿਤ: ਲਾਲ ਚੰਦ ਕਟਾਰੂਚੱਕ Wednesday 01 March 2023 12:06 PM UTC+00 | Tags: aam-aadmi-party breaking-news jobs lal-chand-kataruchak news punjab-government punjab-news technical-department the-unmute the-unmute-breaking-news walfare ਚੰਡੀਗੜ੍ਹ, 01 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਪੱਖੀ ਫ਼ੈਸਲਿਆਂ ਨਾਲ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਪ੍ਰਤੀ ਪੂਰੀ ਤਰਾਂ ਸਮਰਪਿਤ ਹੈ।ਇਸੇ ਕੋਸ਼ਿਸ਼ ਤਹਿਤ ਸੂਬੇ ਦੇ ਖ਼ੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਵੱਲੋਂ ਅੱਜ ਸੈਕਟਰ-34 ਵਿਖੇ ਪਨਸਪ ਅਦਾਰੇ ਦੇ ਕੰਮਕਾਜ ਦੀ ਸਮੀਖਿਆ ਲਈ ਇੱਕ ਮੀਟਿੰਗ ਕੀਤੀ ਗਈ। ਮੁੱਖ ਦਫ਼ਤਰ ਦੇ ਜਨਰਲ ਮੈਨੇਜਰਾਂ ਅਤੇ ਵੱਖੋ-ਵੱਖ ਜ਼ਿਲਿਆਂ ਵਿੱਚ ਤਾਇਨਾਤ ਜ਼ਿਲਾ ਮੈਨੇਜਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਟਾਰੂਚੱਕ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਵਿਭਾਗ ਵੱਲੋਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਂਦੇ ਹੋਏ ਇਸ ਵਿੱਚ ਤੇਜ਼ੀ ਲਿਆਂਦੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਅਜੋਕੇ ਸਮੇਂ ਦਾ ਹਾਣੀ ਬਣਦੇ ਹੋਏ ਵਿਭਾਗੀ ਕੰਮਕਾਜ ਵਿੱਚ ਪਰੰਪਰਾਗਤ ਢੰਗ-ਤਰੀਕਿਆਂ ਦੀ ਥਾਂ ਨਵੀਨਤਮ ਕਾਰਜ ਵਿਧੀ ਅਪਣਾਈ ਜਾਵੇ।ਉਹਨਾਂ ਇਹ ਵੀ ਕਿਹਾ ਕਿ ਮੌਜੂਦਾ ਸਮਾਂ ਮੁਕਾਬਲੇਬਾਜ਼ੀ ਦਾ ਸਮਾਂ ਹੈ ਇਸ ਲਈ ਆਪਣੀ ਕਾਰਗੁਜ਼ਾਰੀ ਨੂੰ ਹੋਰ ਨਿਖ਼ਾਰਨ ਲਈ ਵਿਭਾਗ ਨੂੰ ਨਿਵੇਕਲੀਆਂ ਤਕਨੀਕਾਂ ਅਪਣਾਉਣ ਉੱਤੇ ਧਿਆਨ ਦੇਣਾ ਚਾਹੀਦਾ ਹੈ। ਸੂਬੇ ਨੂੰ ਆਰਥਿਕ ਪੱਖ ਤੋਂ ਹੁਲਾਰਾ ਦੇਣ ਨੂੰ ਸਰਕਾਰ ਦੀ ਤਰਜੀਹ ਦੱਸਦੇ ਹੋਏ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ, ਬਿਜਲੀ, ਸਿਹਤ ਅਤੇ ਸਿੱਖਿਆ ਆਦਿ ਪ੍ਰਮੁੱਖ ਖੇਤਰਾਂ ਉੱਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਹਨਾਂ ਪਨਸਪ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਅਦਾਰੇ ਵੱਲੋਂ ਆਪਣੀ ਆਮਦਨ ਵਧਾਉਣ ਲਈ ਅੰਮ੍ਰਿਤਸਰ , ਬਠਿੰਡਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਜਲੰਧਰ ਅਤੇ ਖਰੜ (ਮੋਹਾਲੀ) ਵਿਖੇ ਐਲ.ਪੀ.ਜੀ. ਗੈਸ ਏਜੰਸੀਆਂ ਚਲਾਉਣ ਦੀ ਪਹਿਲਕਦਮੀ ਕੀਤੀ ਗਈ ਹੈ।ਉਹਨਾਂ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਅਦਾਲਤਾਂ ਵਿੱਚ ਅਦਾਰੇ ਦੇ ਲੰਬਿਤ ਮਾਮਲਿਆਂ ਵਿੱਚ ਕਮੀ ਲਿਆਉਣ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਅਦਾਰੇ ਵਿੱਚ ਕੰਮ ਕਰਦੇ ਇੰਸਪੈਕਟਰਾਂ ਦੀ ਮੀਟਿੰਗ ਜਲਦ ਬੁਲਾਉਣ ਦੀ ਹਿਦਾਇਤ ਕਰਦੇ ਹੋਏ ਇਹ ਵੀ ਕਿਹਾ ਕਿ ਗੁਦਾਮਾਂ ਵਿੱਚ ਪਏ ਅਨਾਜ ਦੀ ਸਾਂਭ-ਸੰਭਾਲ ਕਰਨ ਵੱਲ ਖਾਸ ਧਿਆਨ ਦਿੱਤਾ ਜਾਵੇ ਕਿਉਂਜੋ ਇਹ ਅਨਾਜ ਕਿਸਾਨਾਂ ਵਲੋਂ ਖ਼ੂਨ-ਪਸੀਨਾ ਇੱਕ ਕਰਕੇ ਪੈਦਾ ਕੀਤਾ ਗਿਆ ਹੈ। ਇਸ ਮੌਕੇ ਪਨਸਪ ਦੀ ਐਮ.ਡੀ. ਅੰਮ੍ਰਿਤ ਕੌਰ ਗਿੱਲ ਵੱਲੋਂ ਸ੍ਰੀ ਕਟਾਰੂਚੱਕ ਦਾ ਇਸ ਗੱਲ ਲਈ ਧੰਨਵਾਦ ਕੀਤਾ ਗਿਆ ਕਿ ਪਨਸਪ ਵੱਲੋਂ ਆਟਾ-ਦਾਲ ਸਕੀਮ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਯੂਨੀਅਨ ਬੈਂਕ ਆਫ਼ ਇੰਡੀਆ ਦੇ 350 ਕਰੋੜ ਰੁਪਏ ਦੇ ਕਰਜ਼ੇ ਦਾ ਭੁਗਤਾਨ ਕਰਕੇ ਸਰਕਾਰ ਵੱਲੋਂ ਅਦਾਰੇ ਨੂੰ ਵਿੱਤੀ ਰਾਹਤ ਦਿੱਤੀ ਗਈ। The post ਪੰਜਾਬ ਸਰਕਾਰ ਲੋਕਪੱਖੀ ਫੈਸਲਿਆਂ ਨਾਲ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਸਮਰਪਿਤ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News. Tags:
|
IND vs AUS: ਇੰਦੌਰ ਟੈਸਟ ਮੈਚ ਦੇ ਪਹਿਲੇ ਦਿਨ ਦੀ ਖੇਡ ਸਮਾਪਤ, ਆਸਟਰੇਲੀਆ ਨੇ 47 ਦੌੜਾਂ ਦੀ ਬਣਾਈ ਬੜ੍ਹਤ Wednesday 01 March 2023 12:16 PM UTC+00 | Tags: australia breaking-news india-vsaustralia indore indore-test ind-vs-aus news ਚੰਡੀਗੜ੍ਹ, 01 ਮਾਰਚ 2023: (IND vs AUS 3rd Test) ਅੱਜ ਭਾਰਤ ਅਤੇ ਆਸਟ੍ਰੇਲੀਆ (Australia) ਵਿਚਾਲੇ ਇੰਦੌਰ ਵਿੱਚ ਤੀਜੇ ਟੈਸਟ ਮੈਚ ਟੈਸਟ ਦੇ ਪਹਿਲੇ ਦਿਨ ਦੀ ਖੇਡ ਸਮਾਪਤ ਹੋ ਗਈ ਹੈ । ਆਸਟਰੇਲੀਆ ਨੇ ਪਹਿਲੀ ਪਾਰੀ ਵਿੱਚ ਚਾਰ ਵਿਕਟਾਂ 'ਤੇ 156 ਦੌੜਾਂ ਬਣਾਈਆਂ ਹਨ। ਭਾਰਤ ਨੇ ਪਹਿਲੀ ਪਾਰੀ ਵਿੱਚ 109 ਦੌੜਾਂ ਬਣਾਈਆਂ ਸਨ। ਇਸ ਲਿਹਾਜ਼ ਨਾਲ ਆਸਟਰੇਲੀਆਈ ਟੀਮ ਨੇ ਹੁਣ ਤੱਕ 47 ਦੌੜਾਂ ਦੀ ਲੀਡ ਲੈ ਲਈ ਹੈ। ਇਸਦੇ ਮੈਚ ਦੇ ਦੂਜੇ ਦਿਨ ਭਾਰਤ ਆਸਟਰੇਲੀਆ (Australia) ਦੀ ਪਾਰੀ ਨੂੰ ਜਲਦੀ ਤੋਂ ਜਲਦੀ ਖਤਮ ਕਰਨ ਦੀ ਕੋਸ਼ਿਸ਼ ਕਰੇਗਾ। ਇਸ ਦੇ ਨਾਲ ਹੀ ਆਸਟਰੇਲੀਆ ਦੀ ਟੀਮ ਪਹਿਲੀ ਪਾਰੀ ਵਿੱਚ ਹੀ ਵੱਡੀ ਬੜ੍ਹਤ ਲੈ ਕੇ ਮੈਚ ਵਿੱਚ ਆਪਣੀ ਪਕੜ ਮਜ਼ਬੂਤ ਕਰਨਾ ਚਾਹੇਗੀ। ਇਹ ਮੈਚ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਚਾਰ ਮੈਚਾਂ ਦੀ ਟੈਸਟ ਸੀਰੀਜ਼ ‘ਚ ਪਹਿਲਾਂ ਹੀ 2-0 ਦੀ ਅਜੇਤੂ ਬੜ੍ਹਤ ਬਣਾ ਚੁੱਕੀ ਹੈ। ਇਸ ਟੈਸਟ ਨੂੰ ਜਿੱਤ ਕੇ ਭਾਰਤੀ ਟੀਮ ਸੀਰੀਜ਼ ਜਿੱਤਣਾ ਚਾਹੇਗੀ। ਪਰ ਅੱਜ ਦੇ ਮੈਚ ਵਿੱਚ ਭਾਰਤ ਦੇ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਨਿਰਾਸ਼ ਕੀਤਾ ਹੈ | The post IND vs AUS: ਇੰਦੌਰ ਟੈਸਟ ਮੈਚ ਦੇ ਪਹਿਲੇ ਦਿਨ ਦੀ ਖੇਡ ਸਮਾਪਤ, ਆਸਟਰੇਲੀਆ ਨੇ 47 ਦੌੜਾਂ ਦੀ ਬਣਾਈ ਬੜ੍ਹਤ appeared first on TheUnmute.com - Punjabi News. Tags:
|
ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਮੋਹਾਲੀ ਤੋਂ ਕੈਨੇਡਾ ਅਤੇ ਯੂ.ਐਸ ਦੇ ਸ਼ਹਿਰਾਂ ਵਿਚਾਲੇ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ Wednesday 01 March 2023 01:27 PM UTC+00 | Tags: aam-aadmi-party amritsar-airport breaking-news canada-and-us-cities cm-bhagwant-mann kuldeep-singh-dhaliwal mohali-airport news punjab shaheed-bhagat-singh-international-airport ਚੰਡੀਗੜ੍ਹ / ਨਵੀਂ ਦਿੱਲੀ, 01 ਮਾਰਚ 2023: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਦੋਵਾਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਪ੍ਰਮੁੱਖਤਾ ਨਾਲ ਸ਼ੁਮਾਰ ਕੀਤਾ ਜਾਵੇ ਜਿਸ ਨਾਲ ਦੋਵਾਂ ਪਾਸਿਆਂ ਦੇ ਵੱਡੀ ਗਿਣਤੀ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐਮ. ਸਿੰਧੀਆ ਨਾਲ ਇੱਥੇ ਮੁਲਾਕਾਤ ਕਰਕੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ (ਓ.ਸੀ.ਆਈ.) ਕਾਰਡ ਧਾਰਕ ਲੰਮੇ ਸਮੇਂ ਤੋਂ ਕੈਨੇਡਾ ਅਤੇ ਯੂ.ਐਸ.ਏ ਵਿੱਚ ਰਹਿ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਤਰਫੋਂ ਅਪੀਲ ਕੀਤੀ ਕਿ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਸਥਿਤ ਹਵਾਈ ਅੱਡਿਆਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ, ਟੋਰਾਂਟੋ ਤੇ ਵੈਨਕੂਵਰ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਸ਼ਾਮਲ ਕਰਕੇ ਇਨ੍ਹਾਂ ਮੁਲਕਾਂ ਵਿਚ ਰਹਿੰਦੇ ਪ੍ਰਵਾਸੀ ਪੰਜਾਬੀਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਸਿੰਧੀਆ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੁਆਰਾਂ ਲੰਘੇ ਵਰ੍ਹੇ ਦਸੰਬਰ ਵਿਚ ਕਰਵਾਏ ਗਏ ਐਨ.ਆਰ.ਆਈ. ਸੰਮੇਲਨਾਂ ਦੌਰਾਨ ਇਨ੍ਹਾਂ ਮੁਲਕਾਂ ਵਿਚ ਵਸਦੇ ਪੰਜਾਬੀਆਂ ਦੁਆਰਾ ਇਹ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਵਾਏ ਜਾਣ ਦੀ ਲੋੜ ਤੇ ਜ਼ੋਰ ਦਿੱਤਾ ਗਿਆ ਸੀ। ਉਨ੍ਹਾਂ (Kuldeep Singh Dhaliwal) ਦੱਸਿਆ ਕਿ ਅੰਮ੍ਰਿਤਸਰ ਅਤੇ ਕੈਨੇਡਾ ਦਰਮਿਆਨ ਸਿੱਧਾ ਹਵਾਈ ਸੰਪਰਕ ਮੁਹੱਈਆ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਤੋਂ ਕੈਨੇਡੀਅਨ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਦਾ ਪ੍ਰਬੰਧ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਅਤੇ ਕੈਨੇਡਾ ਦੇ ਸ਼ਹਿਰਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਆਪਣੀਆਂ ਮੰਜ਼ਿਲਾਂ 'ਤੇ ਪਹੁੰਚਣ ਲਈ ਨਵੀਂ ਦਿੱਲੀ ਜਾਂ ਭਾਰਤ ਦੇ ਹੋਰ ਸ਼ਹਿਰਾਂ ਵਿਖੇ ਜਾਣਾ ਪੈਂਦਾ ਹੈ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਅੰਮ੍ਰਿਤਸਰ ਤੋਂ ਯਾਤਰੀਆਂ ਦੀ ਕਾਫੀ ਗਿਣਤੀ ਹੈ, ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਯਾਤਰੀਆਂ ਦੀ ਇਹ ਗਿਣਤੀ ਕੈਨੇਡਾ ਲਈ ਵਾਇਡ ਬਾਡੀਡ ਏਅਰਕ੍ਰਾਫਟਾਂ ਦੀਆਂ ਇੱਕ ਹਫ਼ਤੇ ਵਿੱਚ ਘੱਟੋ-ਘੱਟ ਪੰਜ ਉਡਾਣਾਂ ਨੂੰ ਪੂਰਾ ਕਰ ਸਕਦੀ ਹੈ। ਮੰਤਰੀ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਹਾਲ ਹੀ ਵਿੱਚ ਹੋਏ ਦੁਵੱਲੇ ਹਵਾਈ ਸੇਵਾ ਸਮਝੌਤੇ ਵਿੱਚ ਹੋਰ ਭਾਰਤੀ ਸ਼ਹਿਰ ਵੀ ਸ਼ਾਮਲ ਹਨ ਪਰ ਸਿੱਧੀਆਂ ਉਡਾਣਾਂ ਲਈ ਸ਼ਹਿਰਾਂ ਦੀ ਸੂਚੀ ਵਿੱਚ ਅੰਮ੍ਰਿਤਸਰ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਵੀ ਇਨ੍ਹਾਂ ਸ਼ਹਿਰਾਂ ਵਿੱਚ ਸ਼ਾਮਲ ਕਰਨਾ ਚਾਹੀਦਾ ਸੀ। ਇਸ ਖਿੱਤੇ ਦੇ ਵੱਡੀ ਗਿਣਤੀ ਵਿੱਚ ਪੰਜਾਬੀ ਮੁਸਾਫਰਾਂ ਅਤੇ ਸੂਬਾ ਸਰਕਾਰ ਦੀ ਤਰਫੋਂ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਅੰਮ੍ਰਿਤਸਰ ਸ਼ਹਿਰ ਅਤੇ ਮੁਹਾਲੀ ਨੂੰ ਸਿੱਧੀਆਂ ਉਡਾਣਾਂ ਦੇ ਸੰਪਰਕ ਵਿੱਚ ਸ਼ਾਮਲ ਕਰਕੇ ਸਮਝੌਤੇ 'ਤੇ ਮੁੜ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਧਾ ਹਵਾਈ ਸੰਪਰਕ ਪੰਜਾਬੀਆਂ ਨੂੰ ਵੱਡਾ ਲਾਭ ਪਹੁੰਚਾਉਣ ਦੇ ਨਾਲ-ਨਾਲ ਇਸ ਖੇਤਰ ਦੇ ਲੋਕਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਦੇ ਨਾਲ-ਨਾਲ ਕਾਫੀ ਲਾਭਦਾਇਕ ਵੀ ਹੋਵੇਗਾ। ਧਾਲੀਵਾਲ ਨੇ ਦੱਸਿਆ ਕਿ ਸਿੰਧੀਆ ਨੇ ਇਸ ਮੰਗ ਨੂੰ ਪ੍ਰਮੁੱਖਤਾ ਨਾਲ ਵਿਚਾਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਇਸ ਮਸਲੇ ਦੇ ਹੱਲ ਲਈ ਸੁਹਿਰਦ ਯਤਨ ਕਰਨਗੇ। The post ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਮੋਹਾਲੀ ਤੋਂ ਕੈਨੇਡਾ ਅਤੇ ਯੂ.ਐਸ ਦੇ ਸ਼ਹਿਰਾਂ ਵਿਚਾਲੇ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਦੀਆਂ ਗਤੀਵਿਧੀਆਂ ਲਈ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ Wednesday 01 March 2023 01:32 PM UTC+00 | Tags: aam-aadmi-party breaking-news gurmeet-singh-meet-hayer news punjab punjabi-news punjab-news punjab-youth-services the-unmute-latest-update the-unmute-punjab youth-services-department-punjab ਚੰਡੀਗੜ੍ਹ, 01 ਮਾਰਚ 2023: ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਕੇ ਜ਼ਮੀਨੀ ਪੱਧਰ ਉਤੇ ਆਪਣੀਆਂ ਗਤੀਵਿਧੀਆਂ ਦਾ ਦਾਇਰਾ ਵਧਾਉਣ ਅਤੇ ਨੌਜਵਾਨਾਂ ਦੀ ਊਰਜਾ ਸਹੀ ਪਾਸੇ ਲਗਾਉਣ ਦਾ ਸੱਦਾ ਦਿੱਤਾ ਹੈ। ਇਸ ਸੰਬੰਧੀ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਦੀਆਂ ਗਤੀਵਿਧੀਆਂ ਲਈ ਸਮੂਹ ਜ਼ਿਲਿਆਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ। ਇਹ ਜਾਣਕਾਰੀ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਵਿਖੇ ਯੁਵਕ ਸੇਵਾਵਾਂ ਵਿਭਾਗ ਦੀ ਸੱਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਦਾ ਸੁਫਨਾ ਲਿਆ ਗਿਆ ਹੈ ਜਿਸ ਦੀ ਪੂਰਤੀ ਨੌਜਵਾਨ ਸਭ ਤੋਂ ਵੱਡੀ ਤੇ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਬਿਹਤਰ ਸਮਾਜ ਦੀ ਉਸਾਰੀ ਲਈ ਉਸਾਰੂ ਗਤੀਵਿਧੀਆਂ ਵਿੱਚ ਲਗਾਇਆ ਜਾਵੇਗਾ। ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਤਹਿਤ ਇਸ ਵਾਰ ਲੰਬੇ ਅਰਸੇ ਬਾਅਦ ਨੌਜਵਾਨਾਂ ਨੂੰ ਦਿੱਤੇ ਜਾ ਰਹੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ ਦੀ ਚੋਣ ਨੂੰ ਅੰਤਿਮ ਰੂਪ ਦਿੱਤਾ ਗਿਆ। ਜਲਦ ਹੀ ਚੁਣੇ ਨੌਜਵਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਨ ਲਈ ਨੌਜਵਾਨਾਂ ਨੂੰ ਸੂਬੇ ਦੀਆਂ ਸੈਰ ਸਪਾਟਾ ਵਾਲੀਆਂ ਥਾਂਵਾਂ, ਵਿਰਾਸਤੀ, ਧਾਰਮਿਕ ਤੇ ਇਤਿਹਾਸਕ ਸਥਾਨਾਂ ਉੱਤੇ ਟੂਰ ਕਰਵਾਇਆ ਜਾਵੇਗਾ। ਯੁਵਕ ਸੇਵਾਵਾਂ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਯੂਥ ਕਲੱਬਾਂ ਦੀ ਗਿਣਤੀ ਬਹੁਤ ਹੈ ਪਰ ਬਹੁਤੇ ਕਲੱਬਾਂ ਦੀਆਂ ਗਤੀਵਿਧੀਆਂ ਬਿਲਕੁਲ ਬੰਦ ਹਨ। ਉਨ੍ਹਾਂ ਅਜਿਹੇ ਕਲੱਬਾਂ ਦੀ ਸ਼ਨਾਖ਼ਤ ਕਰ ਕੇ ਐਕਟਿਵ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯੂਥ ਕਲੱਬਾਂ ਦੀਆਂ ਗਤੀਵਿਧੀਆਂ ਵਿੱਚ ਨਸ਼ਿਆਂ ਦੀ ਰੋਕਥਾਮ, ਖੇਡਾਂ ਵਿੱਚ ਹਿੱਸਾ ਲੈਣਾ, ਪਰਾਲੀ ਸਾੜਨ ਖਿਲਾਫ ਕਿਸਾਨਾਂ ਨੂੰ ਜਾਗਰੂਕ ਕਰਨਾ, ਸੱਭਿਆਚਾਰਕ ਗਤੀਵਿਧੀਆਂ ਆਦਿ ਨੂੰ ਪ੍ਰਮੁੱਖਤਾ ਦਿੱਤੀ ਜਾਵੇ। ਮੀਟਿੰਗ ਵਿੱਚ ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਯੁਵਕ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ, ਡਿਪਟੀ ਡਾਇਰੈਕਟਰ ਡਾ ਕਮਲਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਰੁਪਿੰਦਰ ਕੌਰ, ਨਹਿਰੂ ਯੁਵਾ ਕੇਂਦਰ ਦੇ ਸਟੇਟ ਡਾਇਰੈਕਟਰ ਸੁਰਿੰਦਰ ਸੈਣੀ ਅਤੇ ਸਮੂਹ ਫੀਲਡ ਅਧਿਕਾਰੀ ਹਾਜ਼ਰ ਸਨ। The post ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਦੀਆਂ ਗਤੀਵਿਧੀਆਂ ਲਈ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ appeared first on TheUnmute.com - Punjabi News. Tags:
|
ਪੰਜਾਬ 'ਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ: ਮੀਤ ਹੇਅਰ Wednesday 01 March 2023 01:36 PM UTC+00 | Tags: breaking-news cabinet-minister-gurmeet-singh-meet-hayer cm-bhagwant-mann latest-news meet-hayer news punjab punjab-mining-department sand-quarries ਚੰਡੀਗੜ੍ਹ, 01 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ਉਤੇ ਰੇਤੇ ਦੀ ਸਪਲਾਈ ਦੀ ਵਚਨਬੱਧਤਾ ਉੱਤੇ ਪਹਿਰਾ ਦਿੰਦਿਆਂ ਖਣਨ ਵਿਭਾਗ ਵੱਲੋਂ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਜਨਤਕ ਖੱਡਾਂ ਦੀ ਗਿਣਤੀ 15 ਮਾਰਚ ਤੱਕ 32 ਖੱਡਾਂ ਤੋਂ ਵਧਾ ਕੇ 50 ਤੱਕ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਹ ਜਾਣਕਾਰੀ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਸਮੂਹ ਜ਼ਿਲਾ ਅਧਿਕਾਰੀਆਂ ਨਾਲ ਜਨਤਕ ਖੱਡਾਂ ਦੇ ਕੰਮ ਦੀ ਸਮੀਖਿਆ ਲਈ ਰੱਖੀ ਮੀਟਿੰਗ ਦੌਰਾਨ ਕੀਤਾ।ਮੀਟਿੰਗ ਦੌਰਾਨ ਦੱਸਿਆ ਗਿਆ ਕਿ ਮੁੱਖ ਮੰਤਰੀ ਵੱਲੋਂ 6 ਫ਼ਰਵਰੀ ਨੂੰ ਜਨਤਕ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਸਪਲਾਈ ਦੇਣ ਦੇ ਉਦਘਾਟਨ ਤੋਂ ਬਾਅਦ ਤਿੰਨ ਹਫ਼ਤਿਆਂ ਦੇ ਛੋਟੇ ਸਮੇਂ ਦੌਰਾਨ ਆਮ ਲੋਕਾਂ ਨੇ ਹੁਣ ਤੱਕ 19516 ਟਰਾਲੀਆਂ ਰਾਹੀਂ 1,99,991.67 ਮੀਟਰਿਕ ਟਨ ਰੇਤਾ ਵਰਤਿਆ ਹੈ। ਲੋਕਾਂ ਵੱਲੋਂ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਹੈ ਉੱਥੇ ਸਥਾਨਕ ਕਿਰਤੀਆਂ ਨੂੰ ਵੀ ਕੰਮ ਮਿਲਿਆ ਹੈ। ਇਸ ਨਾਲ ਬਹੁਤ ਸਾਰੇ ਨੌਜਵਾਨਾਂ ਨੂੰ ਸਿੱਧੇ ਤੇ ਅਸਿੱਧੇ ਤੌਰ ਉਤੇ ਰੋਜ਼ਗਾਰ ਮਿਲਿਆ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਜੇਕਰ ਖਣਨ ਵਾਸਤੇ ਕੋਈ ਵੀ ਵਿਅਕਤੀ ਆਪਣੀ ਜ਼ਮੀਨ ਦੇਣਾ ਚਾਹੁੰਦਾ ਹੈ ਤਾਂ ਉਹ ਵਿਭਾਗ ਦੇ ਜ਼ਿਲਾ ਖਣਨ ਅਧਿਕਾਰੀ ਕੋਲ ਪਹੁੰਚ ਕਰ ਸਕਦਾ ਹੈ।ਇਸ ਤੋਂ ਇਲਾਵਾ ਵਿਭਾਗ ਦੇ ਟੋਲ਼ ਫਰੀ ਨੰਬਰ 18001802422 ਉੱਤੇ ਸੰਪਰਕ ਕਰ ਸਕਦਾ ਹੈ ਜਾਂ chiefminingpb@gmail.com ਉਤੇ ਈਮੇਲ ਕਰ ਸਕਦਾ ਹੈ।ਮੀਟਿੰਗ ਵਿੱਚ ਲੋਕਾਂ ਦੀ ਮੰਗ ਨੂੰ ਦੇਖਦਿਆਂ ਅਤੇ ਸੂਬਾ ਵਾਸੀਆਂ ਨੂੰ ਸਸਤੇ ਰੇਤੇ ਦੀ ਸਪਲਾਈ ਵਧਾਉਣ ਲਈ ਅੱਜ ਜ਼ਿਲਾ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਹੋਰ ਜਨਤਕ ਖੱਡਾਂ ਦੀ ਸ਼ਨਾਖ਼ਤ ਕਰਨ ਲਈ ਆਖਿਆ। ਲੁਧਿਆਣਾ ਸੂਬੇ ਦਾ ਕੇਂਦਰ ਹੋਣ ਕਰਕੇ ਇਸ ਜ਼ਿਲੇ ਵਿੱਚ ਵੱਧ ਤੋਂ ਵੱਧ ਜਨਤਕ ਖੱਡਾਂ ਸਥਾਪਤ ਕਰਨ ਲਈ ਆਖਿਆ। ਖਣਨ ਮੰਤਰੀ ਨੇ ਇਕ ਵੱਡੀ ਲੋਕ-ਪੱਖੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਸਪਲਾਈ ਦੇਣ ਦੇ ਨਿਰਦੇਸ਼ਾਂ ਦੀ ਪਾਲਣਾ ਲਈ ਹੁਣ ਤੱਕ 14 ਜ਼ਿਲ੍ਹਿਆਂ ਵਿੱਚ 33 ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ 150 ਜਨਤਕ ਰੇਤ ਖੱਡਾਂ ਚਾਲੂ ਕਰਨ ਦਾ ਟੀਚਾ ਰੱਖਿਆ ਹੈ ਜਿਸ ਤਹਿਤ 15 ਮਾਰਚ ਤੱਕ 50 ਦਾ ਟੀਚਾ ਹੈ। ਮੀਟਿੰਗ ਵਿੱਚ ਹਰ ਜਨਤਕ ਖੱਡ ਦੇ ਕੰਮ ਬਾਰੇ ਜਾਣਕਾਰੀ ਲਈ ਅਤੇ ਜਿੱਥੇ ਵੀ ਕੋਈ ਦਿੱਕਤ ਆ ਰਹੀ ਹੈ, ਉਸ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਕੁਝ ਥਾਂਵਾਂ ਉੱਤੇ ਪੰਚਾਇਤ ਵੱਲੋਂ ਕੰਮ ਵਿੱਚ ਅੜਚਨ ਪਾਉਣ ਦਾ ਮਾਮਲਾ ਸਾਹਮਣੇ ਆਇਆ ਜਿਸ ਵਾਰੇ ਖਣਨ ਮੰਤਰੀ ਨੇ ਉਚ ਅਧਿਕਾਈਆਂ ਨੂੰ ਪੰਚਾਇਤ ਵਿਭਾਗ ਨਾਲ ਗੱਲ ਕਰਨ ਲਈ ਆਖਿਆ। ਨਵੀਂ ਖਣਨ ਨੀਤੀ ਵੀ ਛੇਤੀ ਆ ਰਹੀ ਹੈ। ਨਾਜਾਇਜ਼ ਖਣਨ ਖਿਲਾਫ ਸਰਕਾਰ ਦੀ ਜ਼ੀਰੋ ਟਾਲਰੈਂਸ ਹੈ। ਮੀਟਿੰਗ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡੀਪੀਐਸ ਖਰਬੰਦਾ, ਚੀਫ ਇੰਜੀਨੀਅਰ ਐਨ.ਕੇ. ਜੈਨ, ਐਸ.ਈ. ਮਨੋਜ ਬਾਂਸਲ ਅਤੇ ਸਮੂਹ ਜ਼ਿਲਿਆਂ ਦੇ ਖਣਨ ਅਧਿਕਾਰੀ ਤੇ ਜ਼ੋਨਲ ਡੀਐਸਪੀ ਹਾਜ਼ਰ ਸਨ। The post ਪੰਜਾਬ ‘ਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ: ਮੀਤ ਹੇਅਰ appeared first on TheUnmute.com - Punjabi News. Tags:
|
BSF ਦੀ ਜਾਂਚ 'ਚ ਵੱਡੇ ਖ਼ੁਲਾਸੇ, ਪੰਜਾਬ 'ਚ ਡਰੋਨ ਗਤੀਵਿਧੀਆਂ ਲਈ ਪਾਕਿਸਤਾਨ ਦੀ ਮਦਦ ਕਰ ਰਿਹੈ ਚੀਨ Wednesday 01 March 2023 01:58 PM UTC+00 | Tags: breaking-news bsf china drone-activities drugs-smugglers indian-army news punjab punjab-police the-unmute-breaking the-unmute-breaking-news the-unmute-punjabi-news ਚੰਡੀਗੜ੍ਹ, 01 ਮਾਰਚ 2023: ਸੀਮਾ ਸੁਰੱਖਿਆ ਬਲ (BSF) ਨੇ ਪਾਕਿਸਤਾਨ ਤੋਂ ਪੰਜਾਬ ‘ਚ ਹਥਿਆਰਾਂ ਅਤੇ ਨਸ਼ਿਆਂ ਦੀ ਖੇਪ ਲੈ ਕੇ ਜਾਣ ਵਾਲੇ ‘ਡਰੋਨ’ ਦੀ ਕੁੰਡਲੀ ਦਾ ਪਤਾ ਲਗਾਇਆ ਹੈ। ਹਾਲਾਂਕਿ ਬੀਐਸਐਫ ਨੇ ਇਸ ਤੋਂ ਪਹਿਲਾਂ ਪੰਜਾਬ ਦੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਡਰੋਨਾਂ ਦੀ ਗਿਣਤੀ ਨੂੰ ਲੈ ਕੇ ਵੀ ਖਦਸ਼ਾ ਜ਼ਾਹਰ ਕੀਤਾ ਸੀ ਪਰ ਜ਼ਿਆਦਾਤਰ ਡਰੋਨ ਚੀਨ ਵਿੱਚ ਬਣਾਏ ਗਏ ਸਨ। ਇਨ੍ਹਾਂ ਨੂੰ ਪਹਿਲਾਂ ਪਾਕਿਸਤਾਨ ਲਿਆਂਦਾ ਜਾਂਦਾ ਹੈ, ਜਿਸ ਤੋਂ ਬਾਅਦ ਡਰੋਨ ਦੀ ਤਕਨੀਕ ‘ਚ ਮਾਮੂਲੀ ਬਦਲਾਅ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਡਰੋਨ ਨੂੰ ਹਥਿਆਰਾਂ, ਕਾਰਤੂਸਾਂ ਅਤੇ ਨਸ਼ੀਲੇ ਪਦਾਰਥਾਂ ਨਾਲ ਲੈਸ ਕਰਕੇ ਪੰਜਾਬ ਦੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਦੋਂ ਬੀਐੱਸਐੱਫ ਨੇ ਆਪਣੀ ਲੈਬ ਵਿੱਚ ਡਰੋਨ ਦੀ ਕੁੰਡਲੀ ਦੀ ਜਾਂਚ ਕੀਤੀ ਤਾਂ ਬੀਐੱਸਐੱਫ ਦੇ ਖਦਸ਼ੇ ਦੀ ਪੁਸ਼ਟੀ ਹੋ ਗਈ। ਚੀਨ ਦੇ ਸ਼ੰਘਾਈ ਤੋਂ ਇੱਕ ਡਰੋਨ ਉਡਾਣ ਭਰਦਾ ਹੈ। ਉਹ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪਹੁੰਚਦਾ ਹੈ। ਉਥੇ ਉਹ ਡਰੋਨ 28 ਉਡਾਣ ਭਰਦਾ ਹੈ। ਇਸ ਤੋਂ ਬਾਅਦ ਜਦੋਂ ਉਹ ਡਰੋਨ ਭਾਰਤ ਵਿੱਚ ਦਾਖਲ ਹੋਣ ਲੱਗਾ ਤਾਂ ਬੀਐਸਐਫ ਨੇ ਉਸ ਨੂੰ ਮਾਰ ਸੁੱਟਿਆ। ਬੀਐਸਐਫ (BSF) ਦੇ ਸਾਬਕਾ ਡੀਜੀ ਪੰਕਜ ਕੁਮਾਰ ਸਿੰਘ ਨੇ ਆਪਣੀ ਸੇਵਾਮੁਕਤੀ ਤੋਂ ਕੁਝ ਸਮਾਂ ਪਹਿਲਾਂ ਕਿਹਾ ਸੀ ਕਿ ਪਾਕਿਸਤਾਨ ਤੋਂ ਆਉਣ ਵਾਲੇ ਜ਼ਿਆਦਾਤਰ ਡਰੋਨ ਚੀਨ ਵਿੱਚ ਬਣੇ ਹੁੰਦੇ ਹਨ। ਪਾਕਿਸਤਾਨ ਉਨ੍ਹਾਂ ਡਰੋਨਾਂ ਦੀ ਤਕਨੀਕ ਵਿੱਚ ਕੁਝ ਬਦਲਾਅ ਕਰਦਾ ਹੈ। ਇਸ ਦਾ ਮਕਸਦ ਡਰੋਨ ਨੂੰ ਭਾਰਤੀ ਸੁਰੱਖਿਆ ਬਲਾਂ ਦੀ ਨਜ਼ਰ ਤੋਂ ਦੂਰ ਲਿਜਾਣਾ ਸੀ। ਯਾਨੀ ਡਰੋਨ ‘ਚ ਬਲਿੰਕਿੰਗ ਸਿਸਟਮ ਨੂੰ ਬੰਦ ਕਰ ਦਿੱਤਾ ਗਿਆ ਸੀ। ਪੰਜਾਬ ਨਾਲ ਲੱਗਦੀ ਸਰਹੱਦ ‘ਤੇ ਬੀਐਸਐਫ ਨੇ ਡਰੋਨਾਂ ‘ਤੇ ਨਜ਼ਰ ਰੱਖਣ ਲਈ ਆਪਣੇ ਜਵਾਨਾਂ ਦੀ ਵਿਸ਼ੇਸ਼ ਡਿਊਟੀ ਲਗਾਈ ਹੈ। ਬੀਐਸਐਫ ਜਵਾਨਾਂ ਦੇ ਨਾਲ-ਨਾਲ ਮਹਿਲਾ ਸੈਨਿਕ ਵੀ ਸਰਹੱਦ ਪਾਰ ਤੋਂ ਆਉਣ ਵਾਲੇ ਡਰੋਨਾਂ ‘ਤੇ ਨਜ਼ਰ ਰੱਖਦੀਆਂ ਹਨ। ਪਹਿਲਾਂ ਤਕਨੀਕ ਰਾਹੀਂ ਡਰੋਨ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਦੋਂ ਉਹ ਕੋਸ਼ਿਸ਼ ਸਫਲ ਨਹੀਂ ਹੁੰਦੀ ਹੈ, ਤਾਂ ਡਰੋਨ ਨੂੰ ਭਾਰਤੀ ਖੇਤਰ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਗੋਲੀਬਾਰੀ ਕੀਤੀ ਜਾਂਦੀ ਹੈ। ਡਰੋਨ ਡਿੱਗਣ ਤੱਕ ਗੋਲੀਬਾਰੀ ਜਾਰੀ ਹੈ। ਕਈ ਮੌਕਿਆਂ ‘ਤੇ, ਡਰੋਨ ਬੀਐਸਐਫ ਦੁਆਰਾ ਪ੍ਰਭਾਵਿਤ ਹੋਣ ਤੋਂ ਬਚਣ ਲਈ ਪਾਕਿਸਤਾਨ ਵਾਲੇ ਪਾਸੇ ਵਾਪਸ ਪਰਤਦਾ ਹੈ। ਇਹ ਸਾਰੀਆਂ ਉਡਾਣਾਂ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਖੇਨੇਵਾਲ ਖੇਤਰ ਵਿੱਚ ਦਰਜ ਕੀਤੀਆਂ ਗਈਆਂ ਸਨ। ਬੀਐਸਐਫ ਦੀ ਜਾਂਚ ਵਿੱਚ ਹੋਏ ਇਸ ਖ਼ੁਲਾਸੇ ਤੋਂ ਇਹ ਸਾਬਤ ਹੋ ਗਿਆ ਹੈ ਕਿ ਚੀਨ ਭਾਰਤ ਨੂੰ ਹਥਿਆਰ ਅਤੇ ਡਰੱਗਜ਼ ਭੇਜਣ ਵਿੱਚ ਪਾਕਿਸਤਾਨ ਦੀ ਮਦਦ ਕਰ ਰਿਹਾ ਹੈ।
The post BSF ਦੀ ਜਾਂਚ ‘ਚ ਵੱਡੇ ਖ਼ੁਲਾਸੇ, ਪੰਜਾਬ ‘ਚ ਡਰੋਨ ਗਤੀਵਿਧੀਆਂ ਲਈ ਪਾਕਿਸਤਾਨ ਦੀ ਮਦਦ ਕਰ ਰਿਹੈ ਚੀਨ appeared first on TheUnmute.com - Punjabi News. Tags:
|
ਸਾਹੀਵਾਲ ਗਾਵਾਂ ਨੂੰ ਪੰਜਾਬ ਭਰ 'ਚ ਉਤਸ਼ਾਹਿਤ ਕਰਨ ਲਈ ਹਰ ਸਾਲ ਹੋਵੇਗਾ ਕੌਮੀ ਨਸਲ ਸੁਧਾਰ ਮੇਲਾ: ਲਾਲਜੀਤ ਸਿੰਘ ਭੁੱਲਰ Wednesday 01 March 2023 02:04 PM UTC+00 | Tags: aam-aadmi-party breaking-news cm-bhagwant-mann laljit-singh-bhullar news punjab sahiwal-cows-across the-unmute-breaking-news ਦੁਧਾਰੂ ਜਾਨਵਰਾਂ ਦੇ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਚੁਆਈ ਮੁਕਾਬਲੇ ਕਰਾਉਣ ਦਾ ਐਲਾਨ ਸਰਕਾਰ ਸਾਹੀਵਾਲ ਨਸਲ ਦੇ ਵੱਛੇ 35 ਤੋਂ 40 ਹਜ਼ਾਰ ‘ਤੇ ਖ਼ਰੀਦ ਕੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਕਰ ਰਹੀ ਹੈ ਮਜ਼ਬੂਤ ਹਲਕਾ ਬੱਲੂਆਣਾ ਵਿਖੇ ਪਸ਼ੂ ਨਸਲ ਪ੍ਰਦਰਸ਼ਨੀ ਅਤੇ ਸਾਹੀਵਾਲ ਕਾਫ਼ ਰੈਲੀ ਵਿੱਚ ਕੀਤੀ ਸ਼ਮੂਲੀਅਤ ਢੀਂਗਾ ਵਾਲੀ (ਬੱਲੂਆਣਾ), 01 ਮਾਰਚ 2023: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਹੀਵਾਲ ਨਸਲ ਦੀਆਂ ਗਾਵਾਂ ਨੂੰ ਪੰਜਾਬ ਭਰ ਵਿੱਚ ਉਤਸ਼ਾਹਿਤ ਕਰੇਗੀ ਤਾਂ ਜੋ ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਹਰ ਸਾਲ ਕੌਮੀ ਨਸਲ ਸੁਧਾਰ ਮੇਲਾ ਕਰਵਾਇਆ ਜਾਵੇਗਾ। ਸਾਹੀਵਾਲ ਨਸਲ ਦਾ ਗੜ੍ਹ ਮੰਨੇ ਜਾਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਢੀਂਗਾ ਵਾਲੀ (ਹਲਕਾ ਬੱਲੂਆਣਾ) ਵਿਖੇ ਪਸ਼ੂ ਨਸਲ ਪ੍ਰਦਰਸ਼ਨੀ ਅਤੇ ਸਾਹੀਵਾਲ ਕਾਫ਼ ਰੈਲੀ ਦੌਰਾਨ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਸਾਹੀਵਾਲ ਨਸਲ ਸੁਧਾਰ ਪ੍ਰੋਗਰਾਮ ਲਈ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸਰਬੋਤਮ ਸਾਹੀਵਾਲ ਸਾਨ੍ਹਾਂ ਦੀ ਚੋਣ ਕਰਕੇ ਉਨ੍ਹਾਂ ਦੇ ਟੀਕੇ ਮਨਸੂਈ ਗਰਭਦਾਨ ਕਰਨ ਲਈ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਭੇਜੇ ਜਾਂਦੇ ਹਨ ਜਿਸ ਨਾਲ ਪਸ਼ੂ ਪਾਲਕਾਂ ਦੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਹੁੰਦਾ ਹੈ। ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਕਿਹਾ ਕਿ ਪ੍ਰਾਜੈਕਟ ਤਹਿਤ ਸਾਹੀਵਾਲ ਨਸਲ ਦੀਆਂ ਗਾਵਾਂ ਦੀ ਘਰ-ਘਰ ਅੰਦਰ ਜਾ ਕੇ ਚੁਆਈ ਕਰਵਾਈ ਜਾਂਦੀ ਹੈ ਅਤੇ ਜਿਹੜਾ ਪਸ਼ੂ ਪਾਲਕ ਲਗਾਤਾਰ ਆਪਣੀ ਗਾਂ ਦੀ ਚੁਆਈ ਕਰਵਾਉਂਦਾ ਹੈ, ਉਸ ਨੂੰ ਚੁਆਈ ਖ਼ਤਮ ਹੋਣ ‘ਤੇ 1000 ਰੁਪਏ ਪ੍ਰਤੀ ਗਾਂ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਵਿਭਾਗ ਵੱਲੋਂ ਤਹਿਸੀਲ ਅਤੇ ਜਿਲ੍ਹਾ ਪੱਧਰ ਤੇ ਦੁੱਧ ਚੁਆਈ ਮੁਕਾਬਲੇ ਮੁੜ ਸ਼ੁਰੂ ਕੀਤੇ ਜਾਣਗੇ ਅਤੇ ਜੇਤੂ ਕਿਸਾਨਾਂ ਨੂੰ ਇਨਾਮ ਵੀ ਦਿੱਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਹੀਵਾਲ ਨਸਲ ਦੇ ਟੀਕੇ ਤੋਂ ਪੈਦਾ ਹੋਏ ਵਛਰੂਆਂ ਦੀਆਂ ਲਗਾਤਾਰ ਕਾਫ਼ ਰੈਲੀਆਂ ਕਰਵਾਈਆਂ ਜਾਂਦੀਆਂ ਹਨ, ਜਿਥੇ ਪਸ਼ੂ ਪਾਲਕਾਂ ਨੂੰ ਉਤਸਾਹਿਤ ਕਰਨ ਲਈ ਸਨਮਾਨਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਧੀਆ ਦੁੱਧ ਉਤਪਾਦਨ ਵਾਲੀਆਂ ਸਾਹੀਵਾਲ ਗਾਵਾਂ ਰਾਹੀਂ ਪੈਦਾ ਹੋਏ ਵੱਛੇ ਪਸ਼ੂ ਪਾਲਣ ਵਿਭਾਗ ਵੱਲੋਂ 35 ਤੋਂ 40 ਹਜ਼ਾਰ ਰੁਪਏ ਕੀਮਤ ‘ਤੇ ਖ਼ਰੀਦੇ ਜਾਂਦੇ ਹਨ ਅਤੇ ਇਸ ਤਰ੍ਹਾਂ ਕਿਸਾਨ ਆਰਥਿਕ ਪੱਖੋਂ ਮਜ਼ਬੂਤ ਹੋ ਰਹੇ ਹਨ। ਪਿੰਡ ਢੀਂਗਾ ਵਾਲੀ ਵਿਖੇ ਸਾਹੀਵਾਲ ਨਸਲ ਦੀਆਂ 4000 ਗਾਵਾਂ ਲਈ ਪਿੰਡ ਦੇ ਪਸ਼ੂ ਪਾਲਕਾਂ ਦੀ ਸ਼ਲਾਘਾ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਘਾਟੇ ਦਾ ਸੌਦਾ ਬਣਦੀ ਜਾ ਰਹੀ ਕਿਸਾਨੀ ਨੂੰ ਤਾਂ ਹੀ ਬਚਾਇਆ ਜਾ ਸਕਦਾ ਹੈ ਜੇਕਰ ਪਸ਼ੂ ਪਾਲਣ ਜਿਹੇ ਸਹਾਇਕ ਕਿੱਤੇ ਨੂੰ ਅਪਣਾਇਆ ਜਾਵੇ ਕਿਉਂਕਿ ਖੇਤੀ ਤੋਂ ਬਾਅਦ ਪਸ਼ੂ ਪਾਲਣ ਹੀ ਕਿਸਾਨਾਂ ਲਈ ਦੂਜਾ ਆਮਦਨ ਦਾ ਵੱਡਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਸ਼ੂ ਪਾਲਕਾਂ ਨੂੰ ਬਿਹਤਰ ਸਹੂਲਤਾਂ ਲਈ ਮੁਹੱਈਆ ਕਰਵਾਉਣ ਲਈ ਵਿਭਾਗ ਵਿੱਚ ਨਿਰੰਤਰ ਵੈਟਰਨਰੀ ਡਾਕਟਰਾਂ ਦੀ ਭਰਤੀ ਕਰ ਰਹੀ ਹੈ ਅਤੇ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਭਾਗ ਵਿੱਚ 315 ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਿੰਡ ਢੀਂਗਾ ਵਾਲੀ ਵਿਖੇ ਚੌਥੀ ਪਸ਼ੂ ਨਸਲ ਪ੍ਰਦਰਸ਼ਨੀ ਅਤੇ ਸਾਹੀਵਾਲ ਕਾਫ਼ ਰੈਲੀ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਵਿੱਚ ਹਲਕਾ ਬੱਲੂਆਣਾ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਹੈ ਪਰ ਹੁਣ ਇਹ ਸਰਕਾਰ ਹਲਕੇ ਦੇ ਨਾਲੋ ਪਿਛੜੇਪਨ ਦਾ ਦਾਗ਼ ਧੋ ਕੇ ਰਹੇਗੀ। ਇਸ ਮੌਕੇ ਵਿਧਾਇਕ ਨੇ ਹਲਕੇ ਵਿੱਚ ਬੱਸ ਸਰਵਿਸ ਵਿੱਚ ਸੁਧਾਰ ਕਰਨ ਦੀ ਮੰਗ ਰੱਖੀ ਜਿਸ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਲਾਕੇ ਦੀ ਮੰਗ ਅਨੁਸਾਰ ਨਵੇਂ ਪਰਮਿਟ ਜਾਰੀ ਕੀਤੇ ਜਾਣਗੇ। ਇਸ ਤੋਂ ਪਹਿਲਾਂ ਕੁਲਦੀਪ ਕੁਮਾਰ ਦੀਪ ਕੰਬੋਜ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ, ਐਸ ਐਸ ਪੀ ਅਵਨੀਤ ਕੌਰ ਸਿੱਧੂ, ਐਸ ਡੀ ਐਮ ਅਕਾਸ਼ ਬਾਂਸਲ, ਡਿਪਟੀ ਡਰੈਕਟਰ ਪਸ਼ੂ ਪਾਲਣ ਰਾਜੀਵ ਛਾਬੜਾ, ਧਰਮਵੀਰ ਗੋਦਾਰਾ, ਮਨੋਜ ਕੁਮਾਰ, ਸੁਖਵਿੰਦਰ ਸਿੰਘ, ਅੰਗਰੇਜ਼ ਸਿੰਘ, ਬਲਦੇਵ ਸਿੰਘ, ਜਯੋਤੀ ਪ੍ਰਕਾਸ਼, ਵਿਜੈ ਸਹਾਰਨ ਵੀ ਹਾਜਰ ਸਨ। ਮੰਚ ਸੰਚਾਲਨ ਡਾਕਟਰ ਕੇਵਲ ਅਰੋੜਾ ਅਤੇ ਡਾਕਟਰ ਮਨਦੀਪ ਸਿੰਘ ਨੇ ਕੀਤਾ। The post ਸਾਹੀਵਾਲ ਗਾਵਾਂ ਨੂੰ ਪੰਜਾਬ ਭਰ ‘ਚ ਉਤਸ਼ਾਹਿਤ ਕਰਨ ਲਈ ਹਰ ਸਾਲ ਹੋਵੇਗਾ ਕੌਮੀ ਨਸਲ ਸੁਧਾਰ ਮੇਲਾ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਪਟਿਆਲਾ ਹੈਰੀਟੇਜ ਫੈਸਟੀਵਲ: ਕਿਲਾ ਮੁਬਾਰਕ 'ਚ ਹੋਣ ਵਾਲੇ ਸ਼ਾਸਤਰੀ ਸੰਗੀਤ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ: DC ਸਾਕਸ਼ੀ ਸਾਹਨੀ Wednesday 01 March 2023 02:12 PM UTC+00 | Tags: breaking-news latest-news news patiala-heritage-festival patiala-news patiala-police punjab-news qila-mubarak sakshi-sawhney ਪਟਿਆਲਾ, 01 ਮਾਰਚ 2023: ਪਟਿਆਲਾ ਦੇ ਵਿਰਾਸਤੀ ਕਿਲਾ ਮੁਬਾਰਕ (Qila Mubarak) ‘ਚ ‘ਪਟਿਆਲਾ ਹੈਰੀਟੇਜ ਉਤਸਵ’ ਤਹਿਤ 2 ਤੋਂ 4 ਮਾਰਚ ਤੱਕ ਹੋਣ ਵਾਲੇ ਸ਼ਾਸਤਰੀ ਸੰਗੀਤ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕਿਲਾ ਮੁਬਾਰਕ ਵਿਖੇ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਸਮੂਹ ਸੰਗੀਤ ਪ੍ਰੇਮੀਆਂ ਤੇ ਪਟਿਆਲਵੀਆਂ ਨੂੰ ਇਸ ਸੰਗੀਤਮਈ ਉਤਸਵ ਦਾ ਆਨੰਦ ਮਾਨਣ ਲਈ ਖੁੱਲ੍ਹਾ ਸੱਦਾ ਦਿੱਤਾ। ਸਾਕਸ਼ੀ ਸਾਹਨੀ ਨੇ ਦੱਸਿਆ ਕਿ 2 ਮਾਰਚ ਨੂੰ ਸ਼ਾਮ 6 ਵਜੇ ਪ੍ਰਸਿੱਧ ਸ਼ਾਸਤਰੀ ਸੰਗੀਤਾਚਾਰੀਆ ਤੇ ਧਰੁਪਦ ਸ਼ੈਲੀ ਦੇ ਗਾਇਕ ਉਸਤਾਦ ਫ਼ੈਆਜ਼ ਵੱਸੀਫ਼ੁਦੀਨ ਡਾਗਰ ਤੇ ਉੱਘੇ ਸਿਤਾਰ ਵਾਦਕ ਉਸਤਾਦ ਸ਼ੁਜਾਤ ਖਾPatiala Heritage Festivalਨ ਆਪਣੀ ਪੇਸ਼ਕਾਰੀ ਦੇਣਗੇ। ਜਦਕਿ 3 ਮਾਰਚ ਨੂੰ ਸ਼ਾਮ 6 ਵਜੇ ਹਿੰਦੁਸਤਾਨੀ ਸ਼ਾਸਤਰੀ ਸੰਗੀਤ ਦੇ ਉੱਘੇ ਸਰੋਦ ਵਾਦਕ ਪੰਡਿਤ ਬਿਸ਼ਵਜੀਤ ਰਾਏ ਚੌਧਰੀ ਤੇ ਬਨਾਰਸ ਘਰਾਣੇ ਦੇ ਸੰਗੀਤਾਚਾਰੀਆ ਪਦਮ ਭੂਸ਼ਨ ਪੰਡਿਤ ਸਾਜਨ ਮਿਸ਼ਰਾ ਆਪਣੀ ਪੇਸ਼ਕਾਰੀ ਦੇਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਮਾਰਚ ਨੂੰ ਸ਼ਾਮ 6 ਵਜੇ ਪਟਿਆਲਾ ਘਰਾਣਾ ਦੇ ਉਘੇ ਸੰਗੀਤਕਾਰ ਪ੍ਰੋ. ਨਵੇਦਿਤਾ ਸਿੰਘ, ਵੱਡੇ ਗੁਲਾਮ ਅਲੀ ਖ਼ਾਨ ਸਾਹਿਬ ਦੇ ਪੋਤਰੇ ਕਸੂਰ ਤੇ ਪਟਿਆਲਾ ਘਰਾਣਾ ਦੇ ਸ਼ਾਸਤਰੀ ਗਾਇਕ ਉਸਤਾਦ ਜਾਵਾਦ ਅਲੀ ਖ਼ਾਨ ਤੇ ਕਥਕ ਸੂਫ਼ੀ ਨਾਚ ਦੇ ਕਲਾਕਾਰ ਮੰਜ਼ੁਰੀ ਚਤੁਰਵੇਦੀ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਉਣਗੇ। ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰੋਗਰਾਮ ਕਿਲਾ ਮੁਬਾਰਕ Qila Mubarak) ਦੇ ਦਰਬਾਰ ਹਾਲ ਦੇ ਸਾਹਮਣੇ ਖੁੱਲ੍ਹੇ ਵਿਹੜੇ ‘ਚ ਕਰਵਾਏ ਜਾਣਗੇ, ਇਸ ਲਈ ਸਾਰੇ ਨਾਗਰਿਕਾਂ ਨੂੰ ਇਸ ਸੰਗੀਤਮਈ ਸ਼ਾਮ ਮੌਕੇ ਹੋਣ ਵਾਲੇ ਉਤਸਵ ਦਾ ਆਨੰਦ ਮਾਨਣ ਦਾ ਖੁੱਲ੍ਹਾ ਸੱਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਕਰਵਾਏ ਜਾ ਰਹੇ ਇਸ ਵਿਰਾਸਤੀ ਉਤਸਵ ਦਾ ਮਕਸਦ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸਾਡੀ ਵਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣਾ ਹੈ। ਇਸ ਮੌਕੇ ਏ.ਡੀ.ਸੀ. ਗੌਤਮ ਜੈਨ, ਐਸ.ਡੀ.ਐਮ ਪਟਿਆਲਾ ਡਾ. ਇਸਮਿਤ ਵਿਜੈ ਸਿੰਘ, ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਵੀ ਮੌਜੂਦ ਸਨ। The post ਪਟਿਆਲਾ ਹੈਰੀਟੇਜ ਫੈਸਟੀਵਲ: ਕਿਲਾ ਮੁਬਾਰਕ ‘ਚ ਹੋਣ ਵਾਲੇ ਸ਼ਾਸਤਰੀ ਸੰਗੀਤ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ: DC ਸਾਕਸ਼ੀ ਸਾਹਨੀ appeared first on TheUnmute.com - Punjabi News. Tags:
|
ਡਾ. ਨਰਿੰਦਰ ਭਾਰਗਵ ਨੇ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਵੱਜੋਂ ਅਹੁਦਾ ਸਾਂਭਿਆ Wednesday 01 March 2023 02:19 PM UTC+00 | Tags: amritsar-police breaking-news dig-border-range-amritsar dr-narendra-bhargava dr-narinder-bhargav news ਅੰਮ੍ਰਿਤਸਰ, 1 ਮਾਰਚ 2023: ਪੰਜਾਬ ਦੇ ਇੱਕ ਦਰਜਨ ਤੋਂ ਵੱਧ ਜਿਲ੍ਹਿਆਂ ਵਿਚ ਆਪਣੀ ਇਮਾਨਦਾਰੀ ਅਤੇ ਦਲੇਰਾਨਾ ਭਰੀ ਡਿਊਟੀ ਨਿਭਾਉਣ ਕਰਕੇ ਹਮੇਸ਼ਾ ਚਰਚਾ ਵਿਚ ਰਹੇ 2007 ਬੈਚ ਦੇ ਆਈਪੀਐਸ ਡਾ. ਨਰਿੰਦਰ ਭਾਰਗਵ (Dr. Narinder Bhargav) ਆਈਪੀਐਸ ਨੇ ਅੱਜ ਡੀਆਈਜੀ ਬਾਰਡਰ ਰੇਂਜ ਵੱਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਤੋਂ ਚਾਅ ਨਹੀਂ ਚੁੱਕਿਆ ਜਾ ਰਿਹਾ ਹੈ। ਉਹ ਇਸ ਵੇਲੇ ਲੁਧਿਆਣਾ ਵਿਖੇ ਡੀਆਈਜੀ (ਐਨ ਆਰ ਆਈ) ਵਿਭਾਗ ਵੱਜੋਂ ਤਾਇਨਾਤ ਹਨ, ਜੋ ਹੁਣ ਵੀ ਬਣੇ ਰਹਿਣਗੇ। ਭਾਰਗਵ ਦੁਆਰਾ ਮਾਨਸਾ ਜ਼ਿਲ੍ਹੇ ਸਮੇਤ ਦਰਜਨਾਂ ਜ਼ਿਲਿਆਂ ਵਿੱਚ SSP ਹੁੰਦਿਆਂ ਇਮਾਨਦਾਰੀ , ਦੇਲਾਰਾਨਾ ਅਤੇ ਤਨਦੇਹੀ ਨਾਲ ਨਿਭਾਈ ਡਿਉਟੀ ਲਈ ਹਲ ਜ਼ਿਲ੍ਹੇ ਦੇ ਵਾਸੀ ਉਨ੍ਹਾਂ ਨੂੰ ਹਮੇਸ਼ਾ ਯਾਦ ਕਰਦੇ ਰਹਿੰਦੇ ਹਨ । ਉਨਾਂ ਕਰੋਨਾ ਦੌਰਾਨ ਜਿਥੇ ਇਸ ਮਹਾਂਮਾਰੀ ਉਤੇ ਕਾਬੂ ਪਾਉਣ ਵਿਚ ਮਾਨਸਾ ਜ਼ਿਲੇ ਨੂੰ ਦੇਸ਼ ਭਰ ਵਿੱਚ ਅੱਵਲ ਰੱਖਿਆ, ਉੱਥੇ ਹੀ ਖੇਤੀਬਾੜੀ ਦਾ ਕੰਮ ਕਰਦੇ ਉਸ ਸਮੇਂ ਕਿਸਾਨਾਂ ਦੀਆਂ ਸਬਜੀਆਂ ਅਤੇ ਫ਼ਸਲਾਂ ਨੰ ਖੇਤਾਂ ਵਿੱਚੋ ਖੁਦ ਜਾਕੇ ਚਕਵਾਏ। ਬੁਜ਼ੁਰਗਾਂ , ਅੰਗਹੀਣ ਵਿਅਕਤੀਆਂ , ਵਿਧਵਾਵਾਂ ਦੀਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਪੈਨਸ਼ਨਾਂ ਨੂੰ ਪਿੰਡ ਪਿੰਡ ਜਾਕੇ ਵੰਡਣ ਦੀ ਨਵੀਂ ਪਰੰਪਰਾ ਦੀ ਅਰੰਭਤਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਮਾਜਿਕ, ਧਾਰਮਿਕ, ਕਿਸਾਨ ਜੰਥੇਬੰਦੀਆ ਨੂੰ ਹਮੇਸ਼ਾ ਨਾਲ ਲਾਕੇ ਹਲ ਜ਼ਿਲ੍ਹੇ ਵਿੱਚ ਬੇਹਤਰੀਨ ਪ੍ਰਸ਼ਾਸਨ ਦਿੱਤਾ । ਪਟਿਆਲਾ ਸ਼ਹਿਰ ਦੇ ਇੱਕ ਖਾਨਦਾਨੀ ਘਰ ਦੇ ਜੰਮਪਲ ਡਾ. ਨਰਿੰਦਰ ਭਾਰਗਵ (Dr. Narinder Bhargav) ਦੇ ਅੱਜ ਨਵੀਂ ਤਾਇਨਾਤੀ ਵੱਜੋਂ ਹਰ ਪਾਸੇ ਖੁਸ਼ੀ ਮਨਾਈ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਦਿਤੀ ਇਸ ਜੁੰਮੇਵਾਰੀ ਵਾਸਤੇ ਧੰਨਵਾਦ ਵੀ ਕੀਤਾ ਜਾ ਰਿਹਾ ਹੈ।ਉਨ੍ਹਾਂ ਦੇ ਸ਼ੁਭਚਿੰਤਕਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਐਸੋਸੀਏਸ਼ਨ ਫਾਰ ਸਿਟੀਜਨ ਰਾਈਟਸ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਐਸ ਐਸ ਪੀ ਹੁੰਦਿਆਂ ਨਸ਼ਿਆਂ ਖ਼ਿਲਾਫ਼ ਛੇੜੀ ਸੂਬੇ ਦੀ ਪਹਿਲੀ ਮੁਹਿੰਮ ਅੱਜ ਵੀ ਲੋਕਾਂ ਦੇ ਯਾਦ ਹੈ, ਜੋ ਮਗਰੋਂ ਪੂਰੇ ਪੰਜਾਬ ਦੀ ਇਕ ਲਹਿਰ ਬਣ ਗਈ ਸੀ, ਜਦੋਂ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਐਸ ਐਸ ਪੀ ਵਜੋਂ ਉਨ੍ਹਾਂ ਨੇ ਮਾੜੇ ਅਨਸਰਾਂ ਵਿਰੁੱਧ ਆਰੰਭ ਕੀਤੀ ਵਿਸ਼ੇਸ਼ ਲਹਿਰ ਰਾਜ ਭਰ ਵਿੱਚ ਪੁਲੀਸ ਦਾ ਐਸਾ ਹੌਸਲਾਂ ਵਧਾਇਆ ਕਿ ਬਾਅਦ ਵਿੱਚ ਐਸੀ ਲਹਿਰ ਹਰ ਜ਼ਿਲ੍ਹੇ ਵਿੱਚ ਹੀ ਖੜ੍ਹੀ ਹੋ ਗਈ। ਉਨ੍ਹਾਂ ਤੋਂ ਹੁਣ ਨਵੀਂ ਤਾਇਨਾਤੀ ਦੀਆਂ ਹਮੇਸ਼ਾ ਵਾਂਗ ਵੱਡੀਆਂ ਉਮੀਦਾਂ ਕੀਤੀਆਂ ਜਾਣ ਲੱਗੀਆਂ ਹਨ। The post ਡਾ. ਨਰਿੰਦਰ ਭਾਰਗਵ ਨੇ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਵੱਜੋਂ ਅਹੁਦਾ ਸਾਂਭਿਆ appeared first on TheUnmute.com - Punjabi News. Tags:
|
ਜੌੜਾਮਾਜਰਾ ਵਲੋਂ ਦੇਸ਼ 'ਚ ਆਪਣੀ ਕਿਸਮ ਦੇ ਪਹਿਲੇ ਹਾਈਡਰੋਪੋਨਿਕ ਯੂਨਿਟ, ਬਹੁਮੰਤਵੀ ਗ੍ਰੇਡਿੰਗ ਲਾਈਨ ਤੇ ਪਲਾਂਟ ਹੈਲਥ ਕਲੀਨਿਕ ਦੀ ਸ਼ੁਰੂਆਤ Wednesday 01 March 2023 02:28 PM UTC+00 | Tags: chetan-sigh-jauramajra chetan-singh-jauramajra-news food-processing hydroponic-unit jauramajra multi-purpose-grading-line news plant-health-clinic punjab-food-processing punjab-food-processing-department ਕਰਤਾਰਪੁਰ (ਜਲੰਧਰ), 01 ਮਾਰਚ 2023: ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ, ਹਾਈਡਰੋਪੋਨਿਕ ਯੂਨਿਟ ਅਤੇ ਪਲਾਂਟ ਹੈਲਥ ਕਲੀਨਿਕ ਲੈਬ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਇਥੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲਕੇ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ ਪੱਧਰ 'ਤੇ ਅਪਣਾਉਂਦਿਆਂ ਲਾਹੇਵੰਦ ਖੇਤੀ ਦਾ ਵੱਧ ਤੋਂ ਵੱਧ ਲਾਭ ਲੈਣ। ਇੰਡੋ-ਇਜ਼ਰਾਇਲ ਪ੍ਰਾਜੈਕਟ ਤਹਿਤ ਇਥੇ ਸਥਾਪਿਤ ਸਬਜ਼ੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਿਖੇ ਹਾਈਡਰੋਪੋਨਿਕ ਯੂਨਿਟ ਅਤੇ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ ਦੇ ਉਦਘਾਟਨ ਉਪਰੰਤ ਸੈਂਟਰ ਦਾ ਦੌਰਾ ਕਰਦਿਆਂ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਘੱਟ ਪਾਣੀ ਦੀ ਖ਼ਪਤ ਵਾਲੀਆਂ ਫ਼ਸਲਾਂ/ਸਬਜ਼ੀਆਂ ਦੀ ਕਾਸ਼ਤ ਨੂੰ ਤਰਜੀਹ ਦੇਣੀ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਹਾਈਟੈਕ ਖੇਤੀ ਅਪਣਾਉਣ ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਸੰਭਵ ਸਿਖਲਾਈ ਅਤੇ ਮਦਦ ਲਈ ਹਮੇਸ਼ਾਂ ਤੱਤਪਰ ਹੈ । ਉਨ੍ਹਾਂ ਕਿਹਾ ਕਿ ਇੰਡੋ-ਇਜ਼ਰਾਇਲ ਪ੍ਰਾਜੈਕਟ ਦਾ ਇਹ ਸੈਂਟਰ ਆਧੁਨਿਕ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਚਾਨਣ ਮੁਨਾਰੇ ਵਜੋਂ ਵਿਕਸਿਤ ਹੋਵੇਗਾ। ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਕਿਹਾ ਕਿ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ ਵਿਖੇ ਅਪਣਾਈਆਂ ਜਾ ਰਹੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਉਨ੍ਹਾਂ ਨੁੂੰ ਲਾਹੇਵੰਦ ਖੇਤੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿ ਬਾਗਬਾਨੀ ਵਿਭਾਗ ਵਲੋਂ ਸੈਂਟਰ ਦੀਆਂ ਤਕਨੀਕਾਂ ਨੂੰ ਪਿੰਡ ਪੱਧਰ ਤੱਕ ਕਿਸਾਨਾਂ ਤੱਕ ਪਹੁੰਚਾਉਣ ਲਈ ਮੁੱਢਲੇ ਤੌਰ 'ਤੇ ਜ਼ਿਲ੍ਹਾ ਜਲੰਧਰ ਅਤੇ ਹੁਸਿਆਰਪੁਰ ਦੇ 15 ਪਿੰਡਾਂ ਦੀ ਚੋਣ ਕੀਤੀ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਥੋੜ੍ਹੀ ਜਮੀਨ ਵਿੱਚ ਵੀ ਵੱਧ ਆਮਦਨ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਬਾਗਬਾਨੀ ਮੰਤਰੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਧੁਨਿਕ ਤਕਨੀਕਾਂ ਅਪਣਾਉਣ ਦੀ ਤਾਕੀਦ ਵੀ ਕੀਤੀ। ਉਨ੍ਹਾਂ ਨੇ ਨਵੀਆਂ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ ਵੀ ਵੰਡੇ। ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ਼ੈÇਲੰਦਰ ਕੌਰ ਨੇ ਦੱਸਿਆ ਕਿ ਸੈਂਟਰ ਆਫ਼ ਐਕਸੀਲੈਂਸ ਤੋਂ ਭਾਰੀ ਗਿਣਤੀ ਵਿੱਚ ਕਿਸਾਨਾਂ ਵਲੋਂ ਸਬਜ਼ੀਆਂ ਦੀ ਪਨੀਰੀ ਲਿਜਾਕੇ ਆਪਣੇ ਖੇਤਾਂ ਵਿੱਚ ਇਹ ਤਕਨੀਕੀ ਰਾਹੀਂ ਸਬਜ਼ੀਆਂ ਦੀ ਕਾਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸਾਨ ਇੰਡੋ-ਇਜ਼ਰਾਇਲ ਤਕਨੀਕਾਂ ਨੂੰ ਅਪਣੇ ਖੇਤਾਂ ਵਿੱਚ ਅਪਣਾਉਣ ਤਾਂ ਇਕ ਕਨਾਲ ਵਿਚੋਂ ਵੀ ਇਕ ਏਕੜ ਦੇ ਬਰਾਬਰ ਆਮਦਨ ਹਾਸਿਲ ਕਰ ਸਕਦੇ ਹਨ। ਇਸ ਤੋਂ ਪਹਿਲਾਂ ਫੂਡ ਪ੍ਰੋਸੈਸਿੰਗ ਮੰਤਰੀ ਨੇ ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ.ਲਾਲ ਬਹਾਦਰ, ਸਹਾਇਕ ਡਾਇਰੈਕਟਰਾਂ ਡਾ.ਦਲਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਤੇ ਸੁਖਬੀਰ ਸਿੰਘ, ਪ੍ਰਾਜੈਕਟ ਅਫ਼ਸਰ ਤੇਜਵੀਰ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਸੈਂਟਰ ਆਫ਼ ਐਕਸੀਲੈਂਸ ਦੇ ਵੱਖ-ਵੱਖ ਯੂਨਿਟਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸੈਂਟਰ ਦੀ ਕਾਰਗੁਜ਼ਾਰੀ 'ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਸੈਂਟਰ ਦੀਆਂ ਸਰਗਰਮੀਆਂ ਨਾਲ ਜੋੜਿਆ ਜਾਵੇ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੈਂਟਰ ਦੇ ਗੇਟ 'ਤੇ ਸਥਾਪਿਤ ਖ਼ਰੀਦ ਕੇਂਦਰ ਨੂੰ ਵੀ ਕਿਸਾਨਾਂ ਅਤੇ ਆਮ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। The post ਜੌੜਾਮਾਜਰਾ ਵਲੋਂ ਦੇਸ਼ 'ਚ ਆਪਣੀ ਕਿਸਮ ਦੇ ਪਹਿਲੇ ਹਾਈਡਰੋਪੋਨਿਕ ਯੂਨਿਟ, ਬਹੁਮੰਤਵੀ ਗ੍ਰੇਡਿੰਗ ਲਾਈਨ ਤੇ ਪਲਾਂਟ ਹੈਲਥ ਕਲੀਨਿਕ ਦੀ ਸ਼ੁਰੂਆਤ appeared first on TheUnmute.com - Punjabi News. Tags:
|
ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਰਾਸ਼ਟਰੀ ਮੁਲਾਂਕਣ ਤੇ ਮਾਨਤਾ ਪ੍ਰੀਸ਼ਦ (ਨੈਕ) ਤੋਂ ਏ ਪਲੱਸ ਗ੍ਰੇਡ ਦਾ ਦਰਜਾ ਮਿਲਿਆ Wednesday 01 March 2023 02:34 PM UTC+00 | Tags: a-plus-grade breaking-news central-university-of-punjab cu-punjab national-assessment-and-accreditation-council national-assessment-and-accreditation-council-nac-. news punjab-central-university punjab-news ਬਠਿੰਡਾ, 01 ਮਾਰਚ 2023 : ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਨਵੇਂ ਰਿਕਾਰਡ ਕਾਇਮ ਕਰਦਿਆਂ ਪੰਜਾਬ ਕੇਂਦਰੀ ਯੂਨੀਵਰਸਿਟੀ (Central University of Punjab) ਨੇ ਇੱਕ ਹੋਰ ਮੀਲ ਪੱਥਰ ਹਾਸਿਲ ਕਰਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ) ਨੇ ਮੁਲਾਂਕਣ ਦੇ ਦੂਜੇ ਦੌਰ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਏ-ਪਲੱਸ (A+) ਗ੍ਰੇਡ ਨਾਲ ਮਾਨਤਾ ਦਿੱਤੀ ਹੈ। ਯੂਨੀਵਰਸਿਟੀ ਨੇ ਨੈਕ ਮੁਲਾਂਕਣ ਚੱਕਰ-2 ਵਿੱਚ 4-ਪੁਆਇੰਟ ਸਕੇਲ ‘ਤੇ 3.3 ਦਾ ਸੰਚਤ ਗ੍ਰੇਡ ਪੁਆਇੰਟ ਔਸਤ ਪ੍ਰਾਪਤ ਕਰਕੇ ਜ਼ਿਕਰਯੋਗ ਤਰੱਕੀ ਕੀਤੀ ਹੈ। ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਇਸ ਵਾਰ ਨੈਕ ਮੁਲਾਂਕਣ ਵਿੱਚ ਏ-ਪਲੱਸ (A+) ਗ੍ਰੇਡ ਪ੍ਰਾਪਤ ਕਰਕੇ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕੀਤਾ ਹੈ ਕਿਉਂਕਿ ਯੂਨੀਵਰਸਿਟੀ ਨੇ ਨੈਕ ਮੁਲਾਂਕਣ ਦੇ ਪਹਿਲੇ ਚੱਕਰ ਵਿੱਚ ਏ ਗ੍ਰੇਡ ਪ੍ਰਾਪਤ ਕੀਤਾ ਸੀ। ਸਾਲ 2009 ਵਿੱਚ ਇਸਦੀ ਸਥਾਪਨਾ ਤੋਂ ਬਾਅਦ 14 ਸਾਲਾਂ ਦੇ ਥੋੜ੍ਹੇ ਸਮੇਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਨੈਕ ਦੁਆਰਾ ਏ-ਪਲੱਸ (A+) ਗ੍ਰੇਡ ਨਾਲ ਮਾਨਤਾ ਪ੍ਰਾਪਤ ਹੋਈ ਹੈ। ਜਿਕਰਯੋਗ ਹੈ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ (Central University of Punjab) ਨੇ ਐਨਆਈਆਰਐਫ 2019 ਵਿੱਚ 95ਵੇਂ ਰੈਂਕ ਤੋਂ ਐਨਆਈਆਰਐਫ 2022 ਵਿੱਚ 81ਵੇਂ ਰੈਂਕ ਤੱਕ ਦਾ ਸਫਰ ਕਰਕੇ ਐਨਆਈਆਰਐਫ ਰੈਂਕਿੰਗ ਦੀ ਯੂਨੀਵਰਸਿਟੀ ਸ਼੍ਰੇਣੀ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਹਰ ਸਾਲ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਦਿਖਾਇਆ ਹੈ। ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਨੈਕ ਮੁਲਾਂਕਣ ਦੇ ਪਹਿਲੇ ਚੱਕਰ ਵਿੱਚ ਏ ਗ੍ਰੇਡ ਤੋਂ ਦੂਜੇ ਮੁਲਾਂਕਣ ਦੇ ਚੱਕਰ ਵਿੱਚ ਏ ਪਲੱਸ (A +) ਗ੍ਰੇਡ ਵਿੱਚ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨ ਦੀ ਆਪਣੀ ਪਰੰਪਰਾ ਨੂੰ ਕਾਇਮ ਰੱਖਿਆ ਹੈ, ਇਹ ਸਾਬਤ ਕਰਦਾ ਹੈ ਕਿ ਯੂਨੀਵਰਸਿਟੀ ਉੱਤਮਤਾ ਦੇ ਰਾਹ ‘ਤੇ ਅੱਗੇ ਵਧ ਰਹੀ ਹੈ।ਬੁੱਧਵਾਰ ਨੂੰ ਨੈਕ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਗ੍ਰੇਡ ਜਾਰੀ ਕੀਤੇ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਨੂੰ ਨੈਕ ਦੀ ਸੰਪੂਰਨ ਰਿਪੋਰਟ ਪ੍ਰਾਪਤ ਹੋਈ। ਇਸ ਮੌਕੇ ਮਾਨਯੋਗ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਨੈਕ ਵੱਲੋਂ ਏ ਪਲੱਸ (A +) ਗ੍ਰੇਡ ਮਿਲਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਯੂਨੀਵਰਸਿਟੀ ਪਰਿਵਾਰ ਅਤੇ ਪੰਜਾਬ ਦੇ ਨਾਗਰਿਕਾਂ ਨੂੰ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਲਈ ਨੈਕ ਤੋਂ ਏ ਪਲੱਸ ਗ੍ਰੇਡ ਪ੍ਰਾਪਤ ਕਰਨਾ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਇਹ ਮੀਲ ਪੱਥਰ ਹਾਸਲ ਕਰਨਾ ਯੂਨੀਵਰਸਿਟੀ ਦੇ ਅਧਿਆਪਕਾਂ, ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ, ਸਾਬਕਾ ਵਿਦਿਆਰਥੀਆਂ ਅਤੇ ਮਾਪਿਆਂ ਸਮੇਤ ਯੂਨੀਵਰਸਿਟੀ ਭਾਈਚਾਰੇ ਦੀ ਸਖ਼ਤ ਮਿਹਨਤ ਅਤੇ ਅਣਥੱਕ ਯਤਨਾਂ ਨੂੰ ਦਰਸਾਉਂਦਾ ਹੈ। ਪ੍ਰੋ. ਤਿਵਾਰੀ ਨੇ ਕਿਹਾ ਕਿ ਨੈਕ ਤੋਂ ਏ ਪਲੱਸ (A+) ਗਰੇਡ ਦੀ ਮਾਨਤਾ ਨਾ ਸਿਰਫ਼ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਕੇਂਦਰੀ ਏਜੰਸੀਆਂ ਤੋਂ ਵਧੇਰੇ ਫੰਡ ਹਾਸਲ ਕਰਨ ਦੇ ਯੋਗ ਬਣਾਵੇਗੀ, ਸਗੋਂ ਭਾਰਤ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਇੱਥੇ ਖੋਜ ਅਤੇ ਅਧਿਐਨ ਕਰਨ ਲਈ ਆਕਰਸ਼ਿਤ ਕਰੇਗੀ। ਇਸ ਤੋਂ ਪਹਿਲਾਂ, ਪੰਜ ਮੈਂਬਰੀ ਨੈਕ ਪੀਅਰ ਟੀਮ ਨੇ 22 ਤੋਂ 24 ਫਰਵਰੀ, 2023 ਤੱਕ ਸੀਯੂ ਪੰਜਾਬ ਕੈਂਪਸ ਦਾ ਦੌਰਾ ਕੀਤਾ ਸੀ। ਨੈਕ ਨੇ ਕੰਮਕਾਜ ਅਤੇ ਸੰਗਠਨਾਤਮਕ ਫੋਕਸ ਦੇ ਆਧਾਰ ‘ਤੇ ਵੱਖ-ਵੱਖ ਮੁੱਖ ਪਹਿਲੂਆਂ ਦੇ ਤਹਿਤ ਸੱਤ ਮਾਪਦੰਡਾਂ ਦੇ ਸੈੱਟ ‘ਤੇ ਆਪਣਾ ਮੁਲਾਂਕਣ ਕੀਤਾ। ਇਹਨਾਂ ਮਾਪਦੰਡਾਂ ਵਿੱਚ ਪਾਠਕ੍ਰਮ ਦੇ ਪਹਿਲੂ; ਅਧਿਆਪਨ-ਸਿਖਲਾਈ ਅਤੇ ਮੁਲਾਂਕਣ; ਖੋਜ, ਨਵੀਨਤਾ ਅਤੇ ਵਿਸਥਾਰ; ਬੁਨਿਆਦੀ ਢਾਂਚਾ ਅਤੇ ਸਿੱਖਣ ਦੇ ਸਰੋਤ; ਵਿਦਿਆਰਥੀ ਸਹਾਇਤਾ ਅਤੇ ਤਰੱਕੀ; ਗਵਰਨੈਂਸ, ਲੀਡਰਸ਼ਿਪ ਅਤੇ ਪ੍ਰਬੰਧਨ; ਸੰਸਥਾਗਤ ਮੁੱਲ ਅਤੇ ਵਧੀਆ ਕਾਰਜ ਪ੍ਰਣਾਲੀਆਂ ਸ਼ਾਮਲ ਹਨ। ਨੈਕ ਮੁਲਾਂਕਣ ਸਮੇਂ ਦੌਰਾਨ ਯੂਨੀਵਰਸਿਟੀ ਨੇ ਸ਼ਾਨਦਾਰ ਪ੍ਰਦਰਸ਼ਨ ਦਿਖਾਉਂਦੇ ਹੋਏ ਖੋਜ ਦੇ ਕਈ ਖੇਤਰਾਂ ਵਿੱਚ ਵਾਧਾ ਦਿਖਾਇਆ ਹੈ, ਜਿਸ ਵਿੱਚ ਮਨਜ਼ੂਰਸ਼ੁਦਾ ਖੋਜ ਪ੍ਰੋਜੈਕਟ ਗ੍ਰਾਂਟਾਂ ਵਿੱਚ ਵਾਧਾ ਸ਼ਾਮਲ ਹੈ, ਜੋ ਵਿੱਤੀ ਸਾਲ 2016-17 ਵਿੱਚ 22 ਕਰੋੜ ਤੋਂ ਵੱਧ ਕੇ ਵਿੱਤੀ ਸਾਲ 2021-22 ਵਿੱਚ 72 ਕਰੋੜ ਹੋ ਗਿਆ ਹੈ। ਉੱਚ ਪ੍ਰਭਾਵ ਵਾਲੇ ਪ੍ਰਕਾਸ਼ਨਾਂ ਅਧੀਨ ਖੋਜ ਪੱਤਰਾਂ ਦੀ ਸੰਖਿਆ ਸਾਲ 2016 ਵਿੱਚ 513 ਤੋਂ ਵੱਧ ਕੇ ਸਾਲ 2022 ਵਿੱਚ 2567 ਹੋ ਗਈ ਹੈ। ਇਸ ਦੇ ਨਾਲ ਹੀ ਖੋਜ ਹਵਾਲੇ ਦੀ ਕੁੱਲ ਸੰਖਿਆ ਸਾਲ 2016 ਵਿੱਚ 606 ਤੋਂ ਵੱਧ ਕੇ ਸਾਲ 2022 ਵਿੱਚ 12560 ਹੋ ਗਈ ਹੈ। ਇਸ ਵੇਲੇ ਸੀਯੂ-ਪੰਜਾਬ ਦਾ ਵੈੱਬ ਆਫ਼ ਸਾਇੰਸ ਐਚ-ਇੰਡੈਕਸ 67 ਹੈ ਅਤੇ ਸਕੋਪਸ ਐਚ-ਇੰਡੈਕਸ 71 ਹੈ। ਯੂਨੀਵਰਸਿਟੀ ਨੇ ਆਪਣੇ ਅਧਿਆਪਨ-ਸਿਖਲਾਈ ਬੁਨਿਆਦੀ ਢਾਂਚੇ ਅਤੇ ਖੋਜ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਗ੍ਰਾਂਟਾਂ ਆਕਰਸ਼ਿਤ ਕੀਤੀਆਂ ਹਨ। ਯੂਨੀਵਰਸਿਟੀ ਨੂੰ ਅਧਿਆਪਨ, ਸਿੱਖਣ ਅਤੇ ਖੋਜ ਲਈ ਇਸਦੇ ਸ਼ਾਨਦਾਰ ਬੁਨਿਆਦੀ ਢਾਂਚੇ ਅਤੇ ਇਸਦੇ ਵਾਤਾਵਰਣ-ਅਨੁਕੂਲ, ਹਰੇ ਭਰੇ ਕੈਂਪਸ ਲਈ ਸਿਹਰਾ ਦਿੱਤਾ ਗਿਆ ਹੈ। The post ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਰਾਸ਼ਟਰੀ ਮੁਲਾਂਕਣ ਤੇ ਮਾਨਤਾ ਪ੍ਰੀਸ਼ਦ (ਨੈਕ) ਤੋਂ ਏ ਪਲੱਸ ਗ੍ਰੇਡ ਦਾ ਦਰਜਾ ਮਿਲਿਆ appeared first on TheUnmute.com - Punjabi News. Tags:
|
ਚੀਨ ਅਮਰੀਕਾ ਦੀ 'ਹੋਂਦ' ਲਈ ਖ਼ਤਰਾ, ਚੀਨ ਦਾ ਮੁੱਦਾ ਟੈਨਿਸ ਮੈਚ ਨਹੀਂ: ਅਮਰੀਕੀ ਸੰਸਦ ਮੈਂਬਰ Wednesday 01 March 2023 02:45 PM UTC+00 | Tags: america breaking-news china china-vs-usa news republican-party-dominated-house usa. us-mp ਚੰਡੀਗੜ੍ਹ, 01 ਮਾਰਚ 2023: ਅਮਰੀਕਾ ‘ਚ ਰਿਪਬਲਿਕਨ ਪਾਰਟੀ ਦੇ ਬਹੁਮਤ ਵਾਲੇ ਸਦਨ ‘ਚ ਚੀਨ (China) ‘ਤੇ ਹੋਈ ਪਹਿਲੀ ਚਰਚਾ ‘ਚ ਦੇਸ਼ ਦੇ ਚੋਟੀ ਦੇ ਸੰਸਦ ਮੈਂਬਰਾਂ ਨੇ ਚੀਨ ਨੂੰ ਅਮਰੀਕਾ ਦੀ ‘ਹੋਂਦ’ ਲਈ ਖ਼ਤਰਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਮਿਊਨਿਸਟ ਪਾਰਟੀ ਦੀ ਅਗਵਾਈ ਵਾਲੀ ਚੀਨ ਨੂੰ ਦਰਪੇਸ਼ ਚੁਣੌਤੀਆਂ ਨਾਲ ਸਫਲਤਾਪੂਰਵਕ ਨਜਿੱਠਣ ਲਈ ਦੇਸ਼ ਦੇ ਅੰਦਰ ਅਤੇ ਆਪਣੇ ਸਹਿਯੋਗੀਆਂ ਨਾਲ ਤਾਲਮੇਲ ਵਿੱਚ ਹਰ ਸੰਭਵ ਕੋਸ਼ਿਸ਼ ਕਰਨ ਦਾ ਸੱਦਾ ਦਿੱਤਾ ਹੈ । ਅਮਰੀਕਾ ਲੰਬੇ ਸਮੇਂ ਤੋਂ ਚੀਨ ਦੇ ਰਵੱਈਏ ਨੂੰ ਹਮਲਾਵਰ ਦੱਸ ਰਿਹਾ ਹੈ। ਚੀਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਮੁੱਦੇ ‘ਤੇ ਚਰਚਾ ਕਰਨ ਲਈ ਹਾਲ ਹੀ ਵਿੱਚ ਪ੍ਰਤੀਨਿਧੀ ਸਭਾ ਵਿੱਚ ‘ਹਾਊਸ ਸਿਲੈਕਟ ਕਮੇਟੀ ਆਨ ਦ ਚੀਨੀ ਕਮਿਊਨਿਸਟ ਪਾਰਟੀ’ ਨਾਮ ਦੀ ਇੱਕ ਕਮੇਟੀ ਬਣਾਈ ਗਈ ਹੈ। ਕਮੇਟੀ ਦੇ ਚੇਅਰਮੈਨ ਮਾਈਕ ਗਾਲਾਘਰ ਨੇ ਮੰਗਲਵਾਰ ਨੂੰ ਕਾਂਗਰਸ ਦੇ ਮੈਂਬਰਾਂ ਨੂੰ ਆਪਣੇ ਪਹਿਲੇ ਸੰਬੋਧਨ ਵਿੱਚ ਕਿਹਾ, "ਇਹ ਨਿਮਰਤਾ ਨਾਲ ਖੇਡਿਆ ਗਿਆ ਟੈਨਿਸ ਮੈਚ ਨਹੀਂ ਹੈ। ਇਹ ਹੋਂਦ ਲਈ ਇੱਕ ਸੰਘਰਸ਼ ਹੈ, ਜੋ ਤੈਅ ਕਰੇਗਾ ਕਿ 21ਵੀਂ ਸਦੀ ਵਿੱਚ ਜੀਵਨ ਕਿਵੇਂ ਹੋਵੇਗਾ। ਇਸ ਵਿੱਚ ਸਭ ਤੋਂ ਮੌਲਿਕ ਅਧਿਕਾਰਾਂ ਅਤੇ ਆਜ਼ਾਦੀਆਂ ਦਾਅ ‘ਤੇ ਹਨ। The post ਚੀਨ ਅਮਰੀਕਾ ਦੀ ‘ਹੋਂਦ’ ਲਈ ਖ਼ਤਰਾ, ਚੀਨ ਦਾ ਮੁੱਦਾ ਟੈਨਿਸ ਮੈਚ ਨਹੀਂ: ਅਮਰੀਕੀ ਸੰਸਦ ਮੈਂਬਰ appeared first on TheUnmute.com - Punjabi News. Tags:
|
ਗੈਰ-ਕਾਨੂੰਨੀ ਹਿਰਾਸਤ ਬਦਲੇ 50,000 ਰੁਪਏ ਦੀ ਜ਼ਬਰੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਥਾਣੇਦਾਰ ਤੇ ਹੌਲਦਾਰ ਕਾਬੂ Wednesday 01 March 2023 04:17 PM UTC+00 | Tags: breaking-news bribe bribe-case corruption crime kapurthala-police-station news police sadar-phagwara vigilance ਚੰਡੀਗੜ੍ਹ, 1 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ (ਐਸਆਈ) ਰਛਪਾਲ ਸਿੰਘ, ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ਸੀ ਅਤੇ ਹੌਲਦਾਰ ਸੁਖਜੀਤ ਸਿੰਘ ਨੂੰ ਇੱਕ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਜਬਰੀ 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਐਸ.ਆਈ. ਰਛਪਾਲ ਸਿੰਘ, ਜੋ ਕਿ ਹੁਣ ਪੁਲਿਸ ਲਾਈਨ ਕਪੂਰਥਲਾ ਵਿੱਚ ਤਾਇਨਾਤ ਹੈ ਅਤੇ ਹੌਲਦਾਰ ਨੂੰ ਰਾਜਵੰਤ ਕੌਰ ਵਾਸੀ ਫੌਜੀ ਕਲੋਨੀ (ਰਣਧੀਰਪੁਰ), ਸੁਲਤਾਨਪੁਰ ਲੋਧੀ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਉਕਤ ਔਰਤ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਲੜਕੇ ਨੂੰ ਛੱਡਣ ਬਦਲੇ 2,50,000 ਰੁਪਏ ਰਿਸ਼ਵਤ ਵਜੋਂ ਮੰਗੇ ਸਨ, ਜਿਸ ਨੂੰ ਉਨ੍ਹਾਂ ਵੱਲੋਂ ਥਾਣੇ ਵਿੱਚ ਨਜਾਇਜ਼ ਤੌਰ ‘ਤੇ ਬੰਦ ਕੀਤਾ ਗਿਆ ਸੀ ਪਰ ਸੌਦਾ 50,000 ਰੁਪਏ ਵਿੱਚ ਸਿਰੇ ਚੜ੍ਹਿਆ ਅਤੇ ਉਕਤ ਮੁਲਾਜ਼ਮਾਂ ਨੇ ਉਸਦੇ ਲੜਕੇ ਨੂੰ 20 ਘੰਟੇ ਬਾਦ ਪੈਸੇ ਲੈ ਕੇ ਛੱਡਿਆ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੀ ਜਾਂਚ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਔਰਤ ਅਤੇ ਹੋਰਾਂ ਤੋਂ ਉਕਤ ਔਰਤ ਦੇ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚੋਂ ਰਿਹਾਅ ਕਰਨ ਲਈ ਜਬਰੀ ਤੌਰ ਉਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 347, 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ। The post ਗੈਰ-ਕਾਨੂੰਨੀ ਹਿਰਾਸਤ ਬਦਲੇ 50,000 ਰੁਪਏ ਦੀ ਜ਼ਬਰੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਥਾਣੇਦਾਰ ਤੇ ਹੌਲਦਾਰ ਕਾਬੂ appeared first on TheUnmute.com - Punjabi News. Tags:
|
ਅਮਨ ਅਰੋੜਾ ਵੱਲੋਂ ਪਦਮ ਸ੍ਰੀ ਜਗਜੀਤ ਸਿੰਘ ਦਰਦੀ ਦੇ ਮਾਤਾ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ Wednesday 01 March 2023 04:21 PM UTC+00 | Tags: aam-aadmi-party breaking-news cm-bhagwant-mann latest-news news principal-harbans-kaur the-unmute-breaking-news ਚੰਡੀਗੜ, 01 ਮਾਰਚ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਚੜਦੀਕਲਾ ਗਰੁੱਪ ਦੇ ਚੇਅਰਮੈਨ ਪਦਮ ਸ. ਜਗਜੀਤ ਸਿੰਘ ਦਰਦੀ ਦੇ ਮਾਤਾ ਪ੍ਰਿੰਸੀਪਲ ਹਰਬੰਸ ਕੌਰ ਦੇ ਦਿਹਾਂਤ 'ਤੇ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ। ਪ੍ਰਿੰਸੀਪਲ ਹਰਬੰਸ ਕੌਰ (95) ਨੇ ਅੱਜ ਆਪਣੇ ਘਰ ਪਟਿਆਲਾ ਵਿਖੇ ਆਖ਼ਰੀ ਸਾਹ ਲਏ। ਅਮਨ ਅਰੋੜਾ ਨੇ ਦੁਖੀ ਪਰਿਵਾਰ ਅਤੇ ਮ੍ਰਿਤਕ ਦੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ। ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਸ.ਜਗਜੀਤ ਸਿੰਘ ਦਰਦੀ ਨਾਲ ਦਿਲੀ ਹਮਦਰਦੀ ਪ੍ਰਗਟਾਈ ਹੈ। The post ਅਮਨ ਅਰੋੜਾ ਵੱਲੋਂ ਪਦਮ ਸ੍ਰੀ ਜਗਜੀਤ ਸਿੰਘ ਦਰਦੀ ਦੇ ਮਾਤਾ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |






