TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਥੋੜ੍ਹੀ ਦੇਰ ਬਾਅਦ ਪੇਸ਼ ਕਰਨਗੇ ਬਜਟ, ਪੰਜਾਬੀਆਂ ਨੂੰ ਮਿਲਣਗੇ ਨਵੇਂ ਤੋਹਫ਼ੇ ! Friday 10 March 2023 05:31 AM UTC+00 | Tags: aam-aadmi-party breaking-news budget-2023 harpal-singh-cheema latest-news news ops-scheme punjab-budget punjab-news punjab-vidhan-sabha the-unmute-breaking-news the-unmute-latest-news the-unmute-news the-unmute-punjabi-news vidhan-sabha ਚੰਡੀਗੜ੍ਹ,10 ਮਾਰਚ 2023: ਮਾਨ ਸਰਕਾਰ ਅੱਜ ਵਿਧਾਨ ਸਭਾ ਵਿੱਚ ਥੋੜ੍ਹੀਦੇਰ ਦੇਰ ਬਾਅਦ ਪਹਿਲਾ ਪੂਰਾ ਬਜਟ ਪੇਸ਼ ਕਰਨ ਜਾ ਰਹੀ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਬਜਟ ਪੈਡ ਤੋਂ ਪੰਜਾਬ ਨੂੰ ਤੋਹਫਾ ਦੇਣ ਦੀ ਕੋਸ਼ਿਸ਼ ਕਰਨਗੇ। ਅੱਜ ਦੇ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਹ ਉਮੀਦ ਜਤਾਈ ਹੈ ਕਿ ਬਜਟ ਲੋਕ ਹਿੱਤ ਦਾ ਹੋਵੇਗਾ। ਸਰਕਾਰ ਵੱਲੋਂ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਗਿਆ ਸੀ, ਜੋ ਕਿ ਸਾਲ 2021-22 ਦੇ ਮੁਕਾਬਲੇ 14% ਵੱਧ ਸੀ। ਪਰ ਇਸ ਵਾਰ ਮੰਤਰੀ ਚੀਮਾ ਵੀ ਚੋਣ ਪ੍ਰਚਾਰ ਸਮੇਂ ਅਨੁਮਾਨਿਤ ਬਜਟ ਖਰਚ ਅਤੇ ਦਿੱਤੀ ਗਈ ਗਰੰਟੀ ਨੂੰ ਪੂਰਾ ਕਰਨ ਦਾ ਅੰਦਾਜ਼ਾ ਲਗਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣ ਪ੍ਰਚਾਰ ਸਮੇਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 1-1000 ਰੁਪਏ ਜਮ੍ਹਾਂ ਕਰਵਾਉਣ ਦੀ ਗਾਰੰਟੀ ਪਹਿਲੇ ਬਜਟ ਵਿੱਚ ਪੂਰੀ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਇਸ ਬਜਟ ਵਿੱਚ ਇਸ ਗਾਰੰਟੀ ਦੀ ਪੂਰਤੀ ਨੂੰ ਲੈ ਕੇ ਵੀ ਸ਼ੰਕੇ ਬਰਕਰਾਰ ਹਨ। ਇਸ ਦੇ ਨਾਲ ਹੀ ਓ.ਪੀ.ਐਸ ਸਕੀਮ ਨੂੰ ਲਾਗੂ ਕਰਨ ‘ਤੇ ਵੀ ਮੋਹਰ ਲੱਗਣੀ ਬਾਕੀ ਹੈ। ਇਸ ਬਜਟ ਨਾਲ ਸੂਬਾ ਸਰਕਾਰ ਸਕੂਲ ਅਤੇ ਮੈਡੀਕਲ ਖੇਤਰ ਸਮੇਤ ਉਦਯੋਗਿਕ ਵਿਕਾਸ ਦੀ ਦਿਸ਼ਾ ਵਿੱਚ ਤੇਜ਼ੀ ਫੜ ਸਕਦੀ ਹੈ। ਪਿਛਲੇ ਬਜਟ ਸੈਸ਼ਨ ਦੇ ਐਲਾਨਾਂ ਅਤੇ ਜੀਐਸਟੀ ਕੁਲੈਕਸ਼ਨ ਵਿੱਚ ਵਾਧੇ ਦੇ ਨਾਲ-ਨਾਲ ਸਰਕਾਰੀ ਫੰਡ, ਖੇਡ ਨੀਤੀ ਅਤੇ ਆਧੁਨਿਕ ਖੇਤੀ ਦੇ ਰਿਜ਼ਰਵ ਫੰਡ ਵਿੱਚ ਜਮ੍ਹਾਂ ਰਾਸ਼ੀ ਬਾਰੇ ਵੀ ਕੁਝ ਅਹਿਮ ਐਲਾਨਾਂ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿਛਲੇ ਬਜਟ ਵਿੱਚ 1 ਜੁਲਾਈ 2022 ਤੋਂ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ। ਨਾਲ ਹੀ, ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਬਜਟ ਨੂੰ ਲੈ ਕੇ ਇੱਕ ਟਵੀਟ ਕੀਤਾ ਹੈ। ਉਨ੍ਹਾਂ ਅੱਜ ਦਾ ਦਿਨ ਇਤਿਹਾਸਕ ਦੱਸਿਆ ਹੈ। ਉਨ੍ਹਾਂ ਨੇ ਲਿਖਿਆ ਕਿ ਅੱਜ ਦੇ ਦਿਨ ਹੀ ਸਾਲ 2022 ਵਿੱਚ ਚੋਣ ਨਤੀਜਿਆਂ ਦੇ ਰੂਪ ਵਿੱਚ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦਾ ਫਤਵਾ ਮਿਲਿਆ ਸੀ। ਅੱਗੇ ਲਿਖਿਆ ਕਿ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕਰਨ ਜਾ ਰਹੀ ਹੈ। ਸਾਨੂੰ ਉਮੀਦ ਹੈ ਕਿ ਇਹ ਬਜਟ ਲੋਕ ਹਿੱਤ ਦਾ ਹੋਵੇਗਾ ਅਤੇ ‘ਰੰਗਲੇ ਪੰਜਾਬ’ ਵੱਲ ਵਧ ਰਹੇ ਪੰਜਾਬ ਦੀ ਝਲਕ ਦੇਖਣ ਨੂੰ ਮਿਲੇਗੀ। The post ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਥੋੜ੍ਹੀ ਦੇਰ ਬਾਅਦ ਪੇਸ਼ ਕਰਨਗੇ ਬਜਟ, ਪੰਜਾਬੀਆਂ ਨੂੰ ਮਿਲਣਗੇ ਨਵੇਂ ਤੋਹਫ਼ੇ ! appeared first on TheUnmute.com - Punjabi News. Tags:
|
ਇਸ ਸਾਲ 1 ਲੱਖ 96 ਹਜ਼ਾਰ 462 ਕਰੋੜ ਦਾ ਹੋਵੇਗਾ ਪੰਜਾਬ ਬਜਟ: ਹਰਪਾਲ ਸਿੰਘ ਚੀਮਾ Friday 10 March 2023 06:04 AM UTC+00 | Tags: aam-aadmi-party breaking-news budget-2023 harpal-singh-cheema kultaar-singh-sandhwan latest-news news ops-scheme punjab-budget punjab-news punjab-vidhan-sabha the-unmute-breaking-news the-unmute-latest-news the-unmute-news the-unmute-punjabi-news vidhan-sabha ਚੰਡੀਗੜ੍ਹ,10 ਮਾਰਚ 2023: ਪੰਜਾਬ ਸਰਕਾਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਡਿਜੀਟਲ ਤਰੀਕੇ ਨਾਲ ਬਜਟ ਪੜ੍ਹਣਾ ਸ਼ੁਰੂ ਕਰ ਦਿੱਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ | ਉਨ੍ਹਾਂ ਨੇ ਕਿਹਾ ਕਿ ਪੰਜਾਬ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾਵੇਗਾ | ਇਸਦੇ ਨਾਲ ਹੀ ਖੇਤੀਬਾੜੀ ਦੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਇਹ ਪੰਜਾਬ ਦੀ ਖੇਤੀ ਵਿੱਚ ਨਵੀਂ ਕ੍ਰਾਂਤੀ ਲੈ ਕੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਾਡੇ 9 ਹਜ਼ਾਰ 35 ਕਰੋੜ ਰੁਪਏ ਜਾਰੀ ਨਹੀਂ ਕਰ ਰਿਹਾ | ਆਪ ਸਰਕਾਰ ਨੇ 1 ਲੱਖ 96 ਹਜ਼ਾਰ 462 ਕਰੋੜ ਦਾ ਕੁੱਲ ਬਜਟ ਪੇਸ਼ ਕਰੇਗੀ ਜੋ ਪਿਛਲੇ ਸਾਲ ਦੇ ਮੁਕਾਬਲੇ 26% ਵੱਧ ਹੈ | ਇਸਦੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ 7.40 ਫ਼ੀਸਦ ਰਹੀ | The post ਇਸ ਸਾਲ 1 ਲੱਖ 96 ਹਜ਼ਾਰ 462 ਕਰੋੜ ਦਾ ਹੋਵੇਗਾ ਪੰਜਾਬ ਬਜਟ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਗੁਰਦਾਸਪੁਰ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ BSF ਵਲੋਂ ਪਾਕਿਸਤਾਨੀ ਨਾਗਰਿਕ ਗ੍ਰਿਫਤਾਰ Friday 10 March 2023 06:18 AM UTC+00 | Tags: border-security-force bsf gurdaspur gurdaspur-police india-pakistan-border news pakistani-citizen-arrested punjab-police the-unmute-breaking-news the-unmute-punjabi-news ਚੰਡੀਗੜ੍ਹ,10 ਮਾਰਚ 2023: ਗੁਰਦਾਸਪੁਰ (Gurdaspur) ਭਾਰਤ-ਪਾਕਿਸਤਾਨ ਸਰਹੱਦ ‘ਤੇ ਗਸ਼ਤ ਦੌਰਾਨ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇਕ ਪਾਕਿਸਤਾਨੀ ਨਾਗਰਿਕ ਨੂੰ ਘੁਸਪੈਠ ਕਰਦੇ ਹੋਏ ਗ੍ਰਿਫਤਾਰ ਕੀਤਾ ਹੈ । ਬੀਐਸਐਫ ਦੇ ਜਵਾਨਾਂ ਵਲੋਂ ਗ੍ਰਿਫਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਕੋਲੋਂ 100 ਪਾਕਿਸਤਾਨੀ ਰੁਪਏ ਅਤੇ ਸਿਗਰਟਾਂ ਅਤੇ ਮਾਚਿਸ ਦੇ ਦੋ ਡੱਬੀਆਂ ਵੀ ਬਰਾਮਦ ਕੀਤੀਆਂ ਹਨ। ਫਿਲਹਾਲ ਉਕਤ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਅਗਲੀ ਕਾਰਵਾਈ ਲਈ ਉਸਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ। ਬੀਐਸਐਫ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨ ਵੀਰਵਾਰ ਦੁਪਹਿਰ ਗਸ਼ਤ 'ਤੇ ਸਨ। ਇਸ ਦੌਰਾਨ ਜਵਾਨਾਂ ਨੇ ਪਾਕਿਸਤਾਨ ਪਾਸੋਂ ਕੁਝ ਹਿਲਜੁਲ ਦੇਖੀ। ਇੱਕ ਪਾਕਿਸਤਾਨੀ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਸੀ। ਬੀਐਸਐਫ ਦੇ ਜਵਾਨਾਂ ਨੇ ਆਵਾਜ਼ ਲਗਾਈ ਪਰ ਉਹ ਪਿੱਛੇ ਨਹੀਂ ਹਟਿਆ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਘੁਸਪੈਠੀਏ ਨੇ ਆਪਣੀ ਪਛਾਣ ਅਮੀਰ ਰਜ਼ਾ ਵਾਸੀ ਸਿਆਲਕੋਟ ਵਜੋਂ ਦੱਸੀ ਜਾ ਰਹੀ ਹੈ।
ਬੀਐਸਐਫ ਦੇ ਜਵਾਨ ਘੁਸਪੈਠੀਏ ਤੋਂ ਲਗਾਤਾਰ ਪੁੱਛਗਿੱਛ ਕਰ ਰਹੇ ਹਨ। ਇਹ ਘੁਸਪੈਠੀਆ ਕਿਸ ਮਕਸਦ ਨਾਲ ਭਾਰਤੀ ਸਰਹੱਦ ‘ਚ ਦਾਖਲ ਹੋਇਆ ਸੀ, ਉਸ ਦਾ ਮਕਸਦ ਕੀ ਸੀ, ਪਾਕਿਸਤਾਨ ‘ਚ ਉਸ ਦੀ ਪਛਾਣ ਕੀ ਸੀ ਆਦਿ ਸਵਾਲ ਪੁੱਛੇ ਜਾ ਰਹੇ ਹਨ। ਜਲਦੀ ਹੀ ਉਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਉਸ ਖਿਲਾਫ ਭਾਰਤੀ ਸਰਹੱਦ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ। The post ਗੁਰਦਾਸਪੁਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਵਲੋਂ ਪਾਕਿਸਤਾਨੀ ਨਾਗਰਿਕ ਗ੍ਰਿਫਤਾਰ appeared first on TheUnmute.com - Punjabi News. Tags:
|
Punjab Budget: ਸਿੱਖਿਆ ਖੇਤਰ 'ਚ 17 ਹਜ਼ਾਰ 74 ਕਰੋੜ ਰੁਪਏ ਦੀ ਤਜਵੀਜ ਰੱਖੀ: ਵਿੱਤ ਮੰਤਰੀ Friday 10 March 2023 06:37 AM UTC+00 | Tags: aam-aadmi-party breaking-news budget-2023 education-sector harpal-singh-cheema latest-news milkfed news ops-scheme pspcl punjab-budget punjab-budget-2023 punjab-news punjab-vidhan-sabha technical-education technical-education-institutions the-unmute-breaking-news the-unmute-latest-news the-unmute-news the-unmute-punjabi-news vidhan-sabha ਚੰਡੀਗੜ੍ਹ,10 ਮਾਰਚ 2023: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ (Budget) ਪੇਸ਼ ਕਰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ 17 ਹਜ਼ਾਰ 74 ਕਰੋੜ ਰੁਪਏ ਦੀ ਤਜਵੀਜ ਰੱਖੀ ਹੈ, ਤਕਨੀਕੀ ਸਿੱਖਿਆ ਸੰਸਥਾਵਾਂ ਦੇ ਸੁਧਾਰ ਲਈ 615 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ, ਜੋ ਕਿ ਪਿਛਲੇ ਸਾਲ ਨਾਲੋਂ ਲਗਭਗ 6 ਫੀਸਦੀ ਵੱਧ ਹੈ। ਇਸਦੇ ਨਾਲ ਹੀ ਪਰਾਲੀ ਦੇ ਪ੍ਰਬੰਧਨ ਲਈ 350 ਕਰੋੜ ਦੀ ਤਜਵੀਜ ਰੱਖੀ ਗਈ ਹੈ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਚਨਬੱਧ ਖਰਚਿਆਂ ਲਈ 74,620 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ, ਜੋ ਕਿ ਵਿੱਤੀ ਸਾਲ 2022-23 ਨਾਲੋਂ 12 ਫੀਸਦੀ ਵੱਧ ਹੈ।ਮਿਲਕਫੈੱਡ ਲਈ 100 ਕਰੋੜ ਹੋਰ ਦੇਣ ਦੀ ਤਜਵੀਜ ਰੱਖੀ ਗਈ ਹੈ | ਵਿੱਤ ਮੰਤਰੀ ਨੇ ਮੁਫ਼ਤ ਬਿਜਲੀ ਨੂੰ ਲੈ ਕੇ ਕਿਹਾ ਕਿ ਸੂਬੇ ਦੇ ਕਿਸਾਨਾਂ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9331 ਕਰੋੜ ਰੁਪਏ ਰਾਖਵੇਂ ਹਨ | The post Punjab Budget: ਸਿੱਖਿਆ ਖੇਤਰ ‘ਚ 17 ਹਜ਼ਾਰ 74 ਕਰੋੜ ਰੁਪਏ ਦੀ ਤਜਵੀਜ ਰੱਖੀ: ਵਿੱਤ ਮੰਤਰੀ appeared first on TheUnmute.com - Punjabi News. Tags:
|
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਤੋਂ ਦਾਖ਼ਲਾ ਮੁਹਿੰਮ ਦੀ ਹੋਈ ਸ਼ੁਰੂਆਤ Friday 10 March 2023 06:45 AM UTC+00 | Tags: admission-campaign all-government-schools-of-punjab harjot-singh-bains news pseb punjab-government-school punjabi-news punjab-news punjab-school-education-board punjabs-school-education-minister student ਚੰਡੀਗੜ੍ਹ,10 ਮਾਰਚ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 10 ਮਾਰਚ ਤੋਂ ਨਵੇਂ ਦਾਖ਼ਲੇ ਕਰਨ ਦਾ ਮਹਾਂ-ਅਭਿਆਨ (Admission Campaign) ਚਲਾਉਣ ਦੇ ਹੁਕਮ ਦਿੱਤੇ ਹਨ। ਬੀਤੇ ਦਿਨ ਇਥੇ ਸੂਬੇ ਦੇ ਸਮੂਹ ਸਿੱਖਿਆ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਟੀਮਾਂ ਨਾਲ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਖ਼ਲਾ ਅਭਿਆਨ ਦੇ ਪਹਿਲੇ ਦਿਨ ਇੱਕੋ ਦਿਨ ਵਿੱਚ 1 ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਰੱਖਿਆ ਹੈ। ਇਹ ਮੁਹਿੰਮ ਅੱਜ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਚੱਲੇਗੀ। ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਉਹ ਦਾਖਲਾ ਅਭਿਆਨ (Admission Campaign) ਦੀ ਖੁਦ ਨਿਗਰਾਨੀ ਕਰਨਗੇ। ਬੀਤੇ ਦਿਨ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਾਖ਼ਲਾ ਮੁਹਿੰਮ-2023 ਨੂੰ ਹੋਰ ਅਸਰਦਾਰ ਬਣਾਉਣ ਵਾਸਤੇ 10 ਮਾਰਚ 2023 ਤੋਂ ਲੈ ਕੇ 31 ਮਾਰਚ 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਮੇਨ ਗੇਟ ਤੇ ਦਾਖਲਾ ਬੂਥ ਲਗਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਇਨ੍ਹਾਂ ਬੂਥਾਂ 'ਤੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ। ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਸੁਧਾਰ ਕੇ ਅੰਤਰਰਾਸ਼ਟਰੀ ਪੱਧਰ ਤੱਕ ਕਰਨ ਵਾਸਤੇ ਹਰ ਅਧਿਕਾਰੀਆਂ ਪੂਰੀ ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਹੈ। ਉਨ੍ਹਾਂ ਨੇ ਕਿਹਾ ਕਿ ਸਭ ਤੋਂ ਵੱਧ ਨਵਾਂ ਦਾਖਲਾ ਕਰਨ ਵਾਲੇ ਸਕੂਲ ਸਟਾਫ਼ ਨੂੰ ਜਿੱਥੇ ਪ੍ਰਸੰਸਾ ਪੱਤਰ ਅਤੇ ਸਕੂਲ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਉਥੇ ਨਾਲ ਹੀ ਪੰਜਾਬੀ ਦੇ ਹਰਮਨਪਿਆਰੇ ਆਗੂ ਅਤੇ ਪੰਜਾਬ ਰਾਜ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨਾਲ ਮੁਲਾਕਾਤ ਵੀ ਕਰਵਾਈ ਜਾਵੇਗੀ। The post ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਅੱਜ ਤੋਂ ਦਾਖ਼ਲਾ ਮੁਹਿੰਮ ਦੀ ਹੋਈ ਸ਼ੁਰੂਆਤ appeared first on TheUnmute.com - Punjabi News. Tags:
|
ਲਾਲੂ ਪ੍ਰਸਾਦ ਯਾਦਵ ਦੇ ਪਰਿਵਾਰਕ ਮੈਂਬਰਾਂ ਦੀ ਰਿਹਾਇਸ਼ਾਂ 'ਤੇ ਈਡੀ ਵਲੋਂ ਛਾਪੇਮਾਰੀ Friday 10 March 2023 06:52 AM UTC+00 | Tags: bihar breaking-news cbi ed enforcement-directorate lalu-parsad lalu-prasad-yadav lalu-prasad-yadav-jailed-for-5-years-in-fodder-scam-case news punjab-breaking-news punjab-news punjab-update rashtriya-janata-dal theh-unmute the-unmute the-unmute-breaking-news the-unmute-latest-news the-unmute-update ਚੰਡੀਗੜ੍ਹ,10 ਮਾਰਚ 2023: ਕੇਂਦਰੀ ਜਾਂਚ ਏਜੰਸੀਆਂ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ (Lalu Prasad Yadav) ‘ਤੇ ਸ਼ਿਕੰਜਾ ਕੱਸ ਰਹੀਆਂ ਹਨ। ਸੀਬੀਆਈ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਲਾਲੂ ਪ੍ਰਸਾਦ ਦੇ ਪਰਿਵਾਰਕ ਮੈਂਬਰਾਂ ਦੇ ਦਿੱਲੀ ਸਥਿਤ ਰਿਹਾਇਸ਼ਾਂ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਇਹ ਕਾਰਵਾਈ ਜ਼ਮੀਨ ਦੇ ਬਦਲੇ ਨੌਕਰੀ ਦੇ ਮਾਮਲੇ ਵਿੱਚ ਕੀਤੀ ਹੈ। ਇਸ ਤੋਂ ਪਹਿਲਾਂ ਆਈਆਰਸੀਟੀਸੀ ਮਾਮਲੇ ਵਿੱਚ ਵੀ ਈਡੀ ਦੀ ਇੱਕ ਟੀਮ ਲਾਲੂ ਦੇ ਕਰੀਬੀ ਅਬੂ ਦੁਜਾਨਾ ਦੇ ਘਰ ਪਹੁੰਚੀ ਸੀ। ਗੌਰਤਲਬ ਹੈ ਕਿ ਮੰਗਲਵਾਰ ਨੂੰ ਸੀਬੀਆਈ ਦੀ ਟੀਮ ਨੇ ਲਾਲੂ ਪ੍ਰਸਾਦ ਯਾਦਵ (Lalu Prasad Yadav) ਤੋਂ ਜ਼ਮੀਨ-ਜਾਇਦਾਦ ਮਾਮਲੇ ਵਿੱਚ ਪੁੱਛਗਿੱਛ ਕੀਤੀ। ਸੀਬੀਆਈ ਦੀ ਟੀਮ ਨੇ ਲਾਲੂ ਯਾਦਵ ਤੋਂ ਕਰੀਬ ਪੰਜ ਘੰਟੇ ਪੁੱਛਗਿੱਛ ਕੀਤੀ। RJD ਸੁਪਰੀਮੋ ਨੂੰ ਟੀਮ ਨੇ ਦੁਪਹਿਰ ਦੇ ਖਾਣੇ ਤੋਂ ਦੋ ਘੰਟੇ ਪਹਿਲਾਂ ਅਤੇ ਉਸ ਤੋਂ ਬਾਅਦ ਲਗਭਗ ਤਿੰਨ ਘੰਟੇ ਤੱਕ ਪੁੱਛਗਿੱਛ ਕੀਤੀ । ਇਸ ਦੇ ਨਾਲ ਹੀ ਇਸੇ ਮਾਮਲੇ ‘ਚ ਲਾਲੂ ਦੀ ਪਤਨੀ ਰਾਬੜੀ ਦੇਵੀ ਤੋਂ ਸੋਮਵਾਰ ਨੂੰ ਪਟਨਾ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਛਗਿੱਛ ਕੀਤੀ ਗਈ ਸੀ | The post ਲਾਲੂ ਪ੍ਰਸਾਦ ਯਾਦਵ ਦੇ ਪਰਿਵਾਰਕ ਮੈਂਬਰਾਂ ਦੀ ਰਿਹਾਇਸ਼ਾਂ ‘ਤੇ ਈਡੀ ਵਲੋਂ ਛਾਪੇਮਾਰੀ appeared first on TheUnmute.com - Punjabi News. Tags:
|
ਮਨੀਸ਼ ਸਿਸੋਦੀਆ ਦੀ ਦੁਪਹਿਰ 2 ਵਜੇ ਅਦਾਲਤ 'ਚ ਪੇਸ਼ੀ, ED ਨੇ ਮੰਗਿਆ 10 ਦਿਨ ਦਾ ਰਿਮਾਂਡ Friday 10 March 2023 07:03 AM UTC+00 | Tags: aam-aadmi-party arvind-kejriwal breaking-news cbi cbi-team chief-minister-manish-sisodia cm-arvind-kajeriwal delhi delhi-chief-minister-arvind-kejriwa delhi-court delhi-deputy-chief-minister-manish-sisodi delhi-deputy-chief-minister-manish-sisodia delhi-excise-policy-case delhi-government deputy-chief-minister-manish-sisodia dinesh-arora excise-policy-case excise-policy-scam-case government-hospital-in-sarita-vihar manish-sisodia news supreme-court ਚੰਡੀਗੜ੍ਹ,10 ਮਾਰਚ 2023: ਕਥਿਤ ਸ਼ਰਾਬ ਘੁਟਾਲੇ ‘ਚ ਅੱਜ ਅਦਾਲਤ ‘ਚ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਣੀ ਹੈ, ਦੂਜੇ ਪਾਸੇ ਇਸ ਤੋਂ ਪਹਿਲਾਂ ਈਡੀ ਨੇ ਸਾਬਕਾ ਉਪ ਮੁੱਖ ਮੰਤਰੀ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਹੈ। ਇਸ ਪੂਰੇ ਮਾਮਲੇ ਨੂੰ ਲੈ ਕੇ ‘ਆਪ’ ਅਤੇ ਭਾਜਪਾ ਸੋਸ਼ਲ ਮੀਡੀਆ ‘ਤੇ ਸ਼ਬਦੀ ਜੰਗ ਜਾਰੀ ਹੈ | ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਜੇਲ ‘ਚ ਬੰਦ ਦਿੱਲੀ ਦੇ ਸਾਬਕਾ ਡਿਪਟੀ ਮੁਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਦੁਪਹਿਰ 2 ਵਜੇ ਸੁਣਵਾਈ ਹੋਣੀ ਹੈ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਰਾਉਸ ਐਵੇਨਿਊ ਅਦਾਲਤ ਵਿੱਚ ਪਹੁੰਚ ਕੇ ਸਿਸੋਦੀਆ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਹੈ । ਇਸ ‘ਤੇ ਅਦਾਲਤ ਨੇ ਈਡੀ ਨੂੰ ਸਿਸੋਦੀਆ ਨੂੰ ਦੁਪਹਿਰ 2 ਵਜੇ ਤੋਂ ਪਹਿਲਾਂ ਅਦਾਲਤ ‘ਚ ਪੇਸ਼ ਕਰਨ ਲਈ ਕਿਹਾ ਹੈ। ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਤੋਂ ਹੀ ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕ ਦੂਜੇ ਉੱਤੇ ਲਗਾਤਾਰ ਹਮਲੇ ਕਰ ਰਹੇ ਹਨ। ਹੁਣ ਭਾਜਪਾ ਨੇ ਪੋਸਟਰ ਜਾਰੀ ਕਰਕੇ ‘ਆਪ’ ਪਾਰਟੀ ਨੂੰ ਘੇਰ ਰਹੀ। ਪੋਸਟਰ ਵਿੱਚ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਘੁਟਾਲੇਬਾਜ਼ ਦੇ ਰੂਪ ਵਿੱਚ ਦਿਖਾਇਆ ਗਿਆ ਹੈ। ਭਾਜਪਾ ਨੇ ਪੋਸਟਰ ਨੂੰ ਟਵੀਟ ਕੀਤਾ ਅਤੇ ਲਿਖਿਆ, ਮਨੀਸ਼ ਸਿਸੋਦੀਆ, ਸਤੇਂਦਰ ਤੋਂ ਝਾਂਕੀ ਹੈ, ਇਨ੍ਹਾਂ ਦਾ ਸਰਗਨਾ ਕੇਜਰੀਵਾਲ ਅਜੇ ਬਾਕੀ ਹੈ। The post ਮਨੀਸ਼ ਸਿਸੋਦੀਆ ਦੀ ਦੁਪਹਿਰ 2 ਵਜੇ ਅਦਾਲਤ ‘ਚ ਪੇਸ਼ੀ, ED ਨੇ ਮੰਗਿਆ 10 ਦਿਨ ਦਾ ਰਿਮਾਂਡ appeared first on TheUnmute.com - Punjabi News. Tags:
|
ਕੇਂਦਰ ਸਰਕਾਰ ਵਲੋਂ ਭਾਰਤੀ ਫੌਜ 'ਚ ਅਗਨੀਵੀਰਾਂ ਲਈ 10 ਫ਼ੀਸਦੀ ਰਾਖਵਾਂਕਰਨ ਦਾ ਐਲਾਨ Friday 10 March 2023 07:16 AM UTC+00 | Tags: agnipath-scheme agniveers army-recruitment-2023 breaking-news bsf bsf-for-ex-servicemen. indian-army join-indian-army latest-news news the-unmute-breaking-news the-unmute-punjabi-news ਚੰਡੀਗੜ੍ਹ,10 ਮਾਰਚ 2023: ਕੇਂਦਰ ਸਰਕਾਰ ਨੇ ਅਗਨੀਪਥ ਸਕੀਮ ਤਹਿਤ ਭਰਤੀ ਦੀ ਨਵੀਂ ਪ੍ਰਕਿਰਿਆ ਤਹਿਤ ਭਾਰਤੀ ਫੌਜ ‘ਚ ਭਰਤੀ ਹੋਣ ਵਾਲੇ ਅਗਨੀਵੀਰਾਂ (Agniveers) ਨੂੰ ਹੋਲੀ ‘ਤੇ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਸਾਬਕਾ ਅਗਨੀਵੀਰਾਂ ਲਈ ਬੀਐਸਐਫ ਦੇ ਅੰਦਰ ਖਾਲੀ ਅਸਾਮੀਆਂ ਵਿੱਚ 10 ਪ੍ਰਤੀਸ਼ਤ ਰਾਖਵਾਂਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਅਗਨੀਵੀਰਾਂ ਨੂੰ ਵੱਧ ਉਮਰ-ਸੀਮਾ ਦੇ ਮਾਪਦੰਡਾਂ ਵਿੱਚ ਛੋਟ ਦਿੱਤੀ ਜਾਵੇਗੀ। ਹਾਲਾਂਕਿ, ਇਹ ਇਸ ਗੱਲ ‘ਤੇ ਨਿਰਭਰ ਕਰਦਾ ਹੈ ਕਿ ਉਹ ਅਗਨੀਵੀਰ ਦੇ ਪਹਿਲੇ ਬੈਚ ਦਾ ਹਿੱਸਾ ਹਨ ਜਾਂ ਬਾਅਦ ਦੇ ਬੈਚਾਂ ਦਾ। ਗ੍ਰਹਿ ਮੰਤਰਾਲੇ ਨੇ 6 ਮਾਰਚ ਨੂੰ ਇਸ ਸਬੰਧ ਵਿੱਚ ਘੋਸ਼ਣਾ ਆਦੇਸ਼ ਨੂੰ ਮਨਜ਼ੂਰੀ ਦਿੰਦੇ ਹੋਏ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। 25 ਫੀਸਦੀ ਉਮੀਦਵਾਰਾਂ ਨੂੰ ਫੌਜ ਵਿੱਚ ਸਿੱਧੀ ਨੌਕਰੀ ਦਿੱਤੀ ਜਾਵੇਗੀ।ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਐਲਾਨ ਕੀਤਾ ਗਿਆ ਹੈ ਕਿ ਅਗਨੀਵੀਰ (Agniveers) ਭਰਤੀ ਦੇ ਪਹਿਲੇ ਬੈਚ ਵਿੱਚੋਂ ਪਾਸ ਆਊਟ ਹੋਣ ਵਾਲੇ ਉਮੀਦਵਾਰਾਂ ਵਿੱਚੋਂ 25 ਫੀਸਦੀ ਨੂੰ ਸਿੱਧੇ ਫੌਜ ਵਿੱਚ ਪੱਕੀ ਨੌਕਰੀ ਦਿੱਤੀ ਜਾਵੇਗੀ। ਜਦੋਂ ਕਿ ਬਾਕੀ 75 ਫੀਸਦੀ ਅਗਨੀਵੀਰ ਉਮੀਦਵਾਰਾਂ ਨੂੰ ਵੱਖ-ਵੱਖ ਫੌਜ ਯੂਨਿਟਾਂ, ਪੁਲਿਸ ਭਰਤੀ, ਕੇਂਦਰੀ ਹਥਿਆਰਬੰਦ ਬਲਾਂ ਆਦਿ ਵਿੱਚ ਨਿਯੁਕਤੀ ਵਿੱਚ ਪਹਿਲ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਵੀ ਕਈ ਫਾਇਦੇ ਹਨ। ਪਹਿਲੇ ਬੈਚ ਲਈ ਉਪਰਲੀ ਉਮਰ ਸੀਮਾ ਵਿੱਚ ਪੰਜ ਸਾਲ ਦੀ ਛੋਟਨੋਟੀਫਿਕੇਸ਼ਨ ਦੇ ਅਨੁਸਾਰ, ਬਾਕੀ ਬਚੇ 75 ਪ੍ਰਤੀਸ਼ਤ ਉਮੀਦਵਾਰ ਜੋ ਹੋਰ ਫੌਜੀ ਬਲਾਂ ਵਿੱਚ ਅਪਲਾਈ ਕਰਨ ਦੇ ਇੱਛੁਕ ਹੋਣਗੇ, ਇਸ ਨੋਟੀਫਿਕੇਸ਼ਨ ਦੇ ਤਹਿਤ, ਸੀਮਾ ਸੁਰੱਖਿਆ ਬਲ ਯਾਨੀ ਬੀਐਸਐਫ (Ex-Agniveer BSF Recruitment) ਦੀ ਭਰਤੀ ਵਿੱਚ 10 ਪ੍ਰਤੀਸ਼ਤ ਰਾਖਵੇਂਕਰਨ ਤੋਂ ਇਲਾਵਾ। ਪਹਿਲੇ ਬੈਚ ਦੇ ਸਾਰੇ ਵਰਗਾਂ ਦੇ ਉਮੀਦਵਾਰਾਂ ਨੂੰ ਉਪਰਲੀ ਉਮਰ-ਸੀਮਾ ਨਿਯਮ ਵਿੱਚ ਪੰਜ ਸਾਲ ਦੀ ਛੋਟ ਦਿੱਤੀ ਜਾਵੇਗੀ।
The post ਕੇਂਦਰ ਸਰਕਾਰ ਵਲੋਂ ਭਾਰਤੀ ਫੌਜ ‘ਚ ਅਗਨੀਵੀਰਾਂ ਲਈ 10 ਫ਼ੀਸਦੀ ਰਾਖਵਾਂਕਰਨ ਦਾ ਐਲਾਨ appeared first on TheUnmute.com - Punjabi News. Tags:
|
Punjab Budget 2023: ਪੰਜਾਬ ਦੇ ਇਨ੍ਹਾਂ ਦੋ ਜ਼ਿਲ੍ਹਿਆਂ 'ਚ ਬਣਨਗੇ ਦੋ ਨਵੇਂ ਮੈਡੀਕਲ ਕਾਲਜ Friday 10 March 2023 07:33 AM UTC+00 | Tags: aam-aadmi-party breaking-news budget-2023 harpal-singh-cheema latest-news new-medical-colleges news ops-scheme punjab-budget punjab-led-by-chief-minister-bhagwant-mann punjab-news punjab-vidhan-sabha the-unmute-breaking-news the-unmute-latest-news the-unmute-news the-unmute-punjabi-news vidhan-sabha ਚੰਡੀਗੜ੍ਹ,10 ਮਾਰਚ 2023: (Punjab Budget 2023)ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ ਵਿਧਾਨ ਸਭਾ ਵਿੱਚ ਆਪਣਾ ਬਜਟ ਪੇਸ਼ ਕਰ ਰਹੀ ਹੈ। ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਆਪਣੇ ਕਈ ਵਾਅਦੇ ਅਤੇ ਗਾਰੰਟੀ ਨੂੰ ਪੂਰਾ ਕਰਨ ਜਾ ਰਹੀ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ 11 ਨਵੇਂ ਕਾਲਜ ਬਣਾਏ ਜਾਣਗੇ। ਇਸਦੇ ਨਾਲ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ | 2022-23 ਵਿੱਚ 36 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਮੌਜੂਦਾ ਸੂਬੇ ਦੇ ਕਾਲਜਾਂ ਵਿੱਚ ਲਾਇਬ੍ਰੇਰੀਆਂ ਦੇ ਵਿਕਾਸ ਅਤੇ ਉਸਾਰੀ ਲਈ 68 ਕਰੋੜ ਰੁਪਏ ਦੇ ਬਜਟੀ ਖਰਚੇ ਦੀ ਤਜਵੀਜ਼ ਹੈ। ਦੋਵਾਂ ਮੈਡੀਕਲ ਕਾਲਜਾਂ ਲਈ ਕ੍ਰਮਵਾਰ 422 ਤੇ 412 ਕਰੋੜ ਰੁਪਏ ਰਾਖ਼ਵੇਂ ਹਨ | ਇਸਦੇ ਨਾਲ ਹੀ ਫ਼ਾਜ਼ਿਲਕਾ ਵਿੱਚ ਕੈਂਸਰ ਕੇਅਰ ਯੂਨਿਟ ਜਲਦ ਸ਼ੁਰੂ ਕੀਤਾ ਜਾਵੇਗਾ | ਹੋਮੀ ਭਾਬਾ ਕੈਂਸਰ ਸੈਂਟਰ ਲਈ 17 ਕਰੋੜ ਰੁਪਏ ਰਾਖਵੇਂ ਹਨ | ਸਿਹਤ ਕੇਂਦਰਾਂ ਦੀ ਮਜ਼ਬੂਤੀ ਲਈ 39 ਕਰੋੜ ਰੁਪਏ ਖਰਚੇ ਜਾਣਗੇ | ਬਜਟ ਵਿੱਚ ਮੈਡੀਕਲ ਸਿੱਖਿਆ ਤੇ ਖ਼ੋਜ ਲਈ 1015 ਕਰੋੜ ਰੁਪਏ ਤੇ ਤਜਵੀਜ਼ ਹੈ | The post Punjab Budget 2023: ਪੰਜਾਬ ਦੇ ਇਨ੍ਹਾਂ ਦੋ ਜ਼ਿਲ੍ਹਿਆਂ ‘ਚ ਬਣਨਗੇ ਦੋ ਨਵੇਂ ਮੈਡੀਕਲ ਕਾਲਜ appeared first on TheUnmute.com - Punjabi News. Tags:
|
ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਪੰਜਾਬ ਪੁਲਿਸ ਲਈ 10,523 ਕਰੋੜ ਦੀ ਤਜਵੀਜ ਰੱਖੀ: ਵਿੱਤ ਮੰਤਰੀ Friday 10 March 2023 07:50 AM UTC+00 | Tags: aam-aadmi-party breaking-news budget-2023 cctv-cameras finance-minister-harpal-cheema harpal-singh-cheema latest-news law-and-order news ops-scheme punjab-budget punjab-news punjab-police punjab-vidhan-sabha the-unmute-breaking-news the-unmute-latest-news the-unmute-news the-unmute-punjabi-news vidhan-sabha ਚੰਡੀਗੜ੍ਹ,10 ਮਾਰਚ 2023: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕਰ ਰਹੀ ਹੈ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜਬੂਤ ਕਰਨ ਲਈ ਪੰਜਾਬ ਪੁਲਿਸ (Punjab Police) ਲਈ 10,523 ਕਰੋੜ ਦੀ ਤਜਵੀਜ ਰੱਖੀ ਹੈ | ਪੰਜਾਬ ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ 10,523 ਕਰੋੜ ਰੁਪਏ ਦੀ ਤਜਵੀਜ਼ ਹੈ। ਇਸ ਵਿੱਚ ਪਿਛਲੇ ਸਾਲ ਨਾਲੋਂ 11 ਫ਼ੀਸਦੀ ਦਾ ਵਾਧਾ ਹੈ | ਇਸਦੇ ਨਾਲ ਹੀ ਪੁਲਿਸ ਦੇ ਨਵੇਂ ਉਪਕਰਣਾਂ ਅਤੇ ਬੁਨਿਆਦੀ ਢਾਂਚੇ ਲਈ 40 ਕਰੋੜ ਰੁਪਏ ਖਰਚੇ ਜਾਣਗੇ | ਪੰਜਾਬ ਪੁਲਿਸ (Punjab Police) ਦੇ ਆਧੁਨਿਕੀਕਰਨ ਲਈ 64 ਕਰੋੜ ਰੁਪਏ ਖਰਚੇ ਜਾਣਗੇ | ਇਸਦੇ ਨਾਲ ਹੀ ਪੰਜਾਬ ਦੇ ਸਰਹੱਦ ਦੇ ਨੇੜਲੇ ਪਿੰਡਾਂ ਵਿੱਚ ਸੀ.ਸੀ.ਟੀ.ਵੀ.ਕੈਮਰੇ ਲਗਾਏ ਜਾਣਗੇ | ਦੂਜੇ ਪਾਸੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ 30 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ | The post ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਪੰਜਾਬ ਪੁਲਿਸ ਲਈ 10,523 ਕਰੋੜ ਦੀ ਤਜਵੀਜ ਰੱਖੀ: ਵਿੱਤ ਮੰਤਰੀ appeared first on TheUnmute.com - Punjabi News. Tags:
|
ਸਾਡੀ ਸਰਕਾਰ ਨੇ "ਆਮ ਲੋਕਾਂ ਦਾ ਬਜਟ" ਪੇਸ਼ ਕੀਤਾ, ਜਨਤਾ 'ਤੇ ਨਹੀਂ ਲਗਾਇਆ ਕੋਈ ਨਵਾਂ ਟੈਕਸ: CM ਮਾਨ Friday 10 March 2023 09:28 AM UTC+00 | Tags: aam-aadmi-party agriculture budget budget-2023 education-and-health harpal-singh-cheema latest-news news ops-scheme punjab punjab-budget punjab-budget-2023 punjab-news punjab-vidhan-sabha the-unmute-breaking-news the-unmute-latest-news the-unmute-news the-unmute-punjabi-news vidhan-sabha ਚੰਡੀਗੜ੍ਹ,10 ਮਾਰਚ 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿੱਤੀ ਸਾਲ 2023-24 ਦਾ ਬਜਟ (Budget) ਪੇਸ਼ ਕੀਤਾ। ਜਿਸ ਵਿੱਚ ਖੇਤੀਬਾੜੀ, ਸਿੱਖਿਆ ਅਤੇ ਸਿਹਤ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਬਜਟ ‘ਤੇ ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ ਅੱਜ ਸਾਡੀ ਸਰਕਾਰ ਨੇ “ਆਮ ਲੋਕਾਂ ਦਾ ਬਜਟ” ਪੇਸ਼ ਕੀਤਾ ਹੈ, ਜਿਸ ‘ਚ ਜਨਤਾ ‘ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ। ਬਜਟ ‘ਚ ਸਿਹਤ, ਸਿੱਖਿਆ, ਖੇਤੀਬਾੜੀ, ਰੁਜ਼ਗਾਰ ਅਤੇ ਵਪਾਰ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਲੋਕ ਪੱਖੀ ਬਜਟ ਤਿਆਰ ਕਰਨ ਲਈ ਵੀ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੇ ਹਾਂ |
The post ਸਾਡੀ ਸਰਕਾਰ ਨੇ “ਆਮ ਲੋਕਾਂ ਦਾ ਬਜਟ” ਪੇਸ਼ ਕੀਤਾ, ਜਨਤਾ ‘ਤੇ ਨਹੀਂ ਲਗਾਇਆ ਕੋਈ ਨਵਾਂ ਟੈਕਸ: CM ਮਾਨ appeared first on TheUnmute.com - Punjabi News. Tags:
|
ਸੰਯੁਕਤ ਰਾਸ਼ਟਰ ਦੀ ਸਥਾਈ ਤੇ ਗੈਰ-ਸਥਾਈ ਸ਼੍ਰੇਣੀਆਂ 'ਚ ਵਿਸਤਾਰ ਬੇਹੱਦ ਜ਼ਰੂਰੀ: ਰੁਚਿਰਾ ਕੰਬੋਜ Friday 10 March 2023 09:54 AM UTC+00 | Tags: breaking-news news punjab-news ruchira-kamboj the-unmute-breaking-news the-unmute-latest-update the-unmute-punjabi-news united-nations united-nations-ruchira-kamboj ਚੰਡੀਗੜ੍ਹ,10 ਮਾਰਚ 2023: ਭਾਰਤ ਨੇ ਕਿਹਾ ਹੈ ਕਿ ਸੰਯੁਕਤ ਰਾਸ਼ਟਰ ਦੀ ਸਥਾਈ ਅਤੇ ਗੈਰ-ਸਥਾਈ ਸ਼੍ਰੇਣੀਆਂ ਵਿੱਚ ਵਿਸਤਾਰ ਬੇਹੱਦ ਜ਼ਰੂਰੀ ਹੈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ (Ruchira Kamboj) ਨੇ ਕਿਹਾ ਕਿ ਸੁਰੱਖਿਆ ਪ੍ਰੀਸ਼ਦ ਦੇ ਵਿਸਤਾਰ ਤੋਂ ਬਾਅਦ ਹੀ ਵਿਕਾਸਸ਼ੀਲ ਦੇਸ਼ ਵੀ ਗਲੋਬਲ ਪੱਧਰ ‘ਤੇ ਆਵਾਜ਼ ਉਠਾਉਣ ਦੇ ਯੋਗ ਹੋਣਗੇ। ਭਾਰਤ ਦੀ ਰਾਜਦੂਤ ਰੁਚਿਰਾ ਕੰਬੋਜ ਨੇ ਵੀ ਸੁਰੱਖਿਆ ਪ੍ਰੀਸ਼ਦ ਵਿੱਚ ਭਾਰਤ ਨੂੰ ਸ਼ਾਮਲ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਰੁਚਿਰਾ ਕੰਬੋਜ (Ruchira Kamboj) ਨੇ ਕਿਹਾ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ ਭਾਰਤ ਨੂੰ ਸਥਾਈ ਤੌਰ ‘ਤੇ ਸ਼ਾਮਲ ਕਰਨਾ ਅਤੇ ਇਸ ਦੀਆਂ ਸਥਾਈ ਅਤੇ ਗੈਰ-ਸਥਾਈ ਸ਼੍ਰੇਣੀਆਂ ਦਾ ਵਿਸਤਾਰ ਹੀ ਸੁਰੱਖਿਆ ਪ੍ਰੀਸ਼ਦ ਦੀ ਫੈਸਲਾ ਲੈਣ ਦੀ ਸ਼ਕਤੀ ਨੂੰ ਸਮਕਾਲੀ ਭੂ-ਰਾਜਨੀਤੀ ਦੀ ਹਕੀਕਤ ਨਾਲ ਜੋੜਨ ਦਾ ਇੱਕੋ ਇੱਕ ਰਸਤਾ ਹੈ। ਰੁਚਿਰਾ ਕੰਬੋਜ ਨੇ ਵੀਰਵਾਰ ਨੂੰ ਇੰਟਰਗਵਰਨਮੈਂਟਲ ਨੈਗੋਸ਼ੀਏਸ਼ਨ (ਆਈਜੀਐਨ) ਦੀ ਪਲੇਨਰੀ ਦੀ ਸੰਯੁਕਤ ਰਾਸ਼ਟਰ ਦੀ ਗੈਰ-ਰਸਮੀ ਮੀਟਿੰਗ ਵਿੱਚ ਬੋਲਦਿਆਂ ਇਹ ਗੱਲ ਕਹੀ। ਕੰਬੋਜ ਨੇ ਕਿਹਾ ਕਿ ‘ਸਾਨੂੰ ਸੁਰੱਖਿਆ ਪ੍ਰੀਸ਼ਦ ਦੀ ਲੋੜ ਹੈ ਜੋ ਸੰਯੁਕਤ ਰਾਸ਼ਟਰ ‘ਚ ਵਿਭਿੰਨਤਾ ਅਤੇ ਭੂ-ਰਾਜਨੀਤੀ ਨੂੰ ਦਰਸਾਉਂਦੀ ਹੋਵੇ। ਇੱਕ ਸੁਰੱਖਿਆ ਪਰਿਸ਼ਦ ਜਿਸ ਵਿੱਚ ਵਿਕਾਸਸ਼ੀਲ ਦੇਸ਼ਾਂ ਅਤੇ ਅਫਰੀਕਾ, ਲਾਤੀਨੀ ਅਮਰੀਕਾ ਅਤੇ ਏਸ਼ੀਆ ਪੈਸੀਫਿਕ ਵਿੱਚ ਵੱਡੀ ਆਬਾਦੀ ਵਾਲੇ ਘੱਟ ਪ੍ਰਸਤੁਤ ਖੇਤਰਾਂ ਲਈ ਇੱਕ ਆਵਾਜ਼ ਸ਼ਾਮਲ ਹੈ। ਅਜਿਹੇ ਦੇਸ਼ਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਚਾਹੀਦਾ ਹੈ। ਕੰਬੋਜ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਸੁਰੱਖਿਆ ਪ੍ਰੀਸ਼ਦ ਦੀਆਂ ਸਥਾਈ ਅਤੇ ਅਸਥਾਈ ਸ਼੍ਰੇਣੀਆਂ ਵਿੱਚ 15-15 ਦੇਸ਼ਾਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। The post ਸੰਯੁਕਤ ਰਾਸ਼ਟਰ ਦੀ ਸਥਾਈ ਤੇ ਗੈਰ-ਸਥਾਈ ਸ਼੍ਰੇਣੀਆਂ ‘ਚ ਵਿਸਤਾਰ ਬੇਹੱਦ ਜ਼ਰੂਰੀ: ਰੁਚਿਰਾ ਕੰਬੋਜ appeared first on TheUnmute.com - Punjabi News. Tags:
|
ਪਸ਼ੂ ਪਾਲਣ ਲਈ ਵਿੱਤੀ ਸਾਲ 2022-23 ਨਾਲੋਂ 9 ਫ਼ੀਸਦੀ ਵਾਧੇ ਨਾਲ 605 ਕਰੋੜ ਰੁਪਏ ਰੱਖੇ Friday 10 March 2023 10:00 AM UTC+00 | Tags: aam-aadmi-party animal-husbandry-department breaking-news chief-minister-bhagwant-mann congress neqws news punjab punjab-news the-unmute-breaking-news the-unmute-latest-update the-unmute-punjabi-news ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਪਸ਼ੂ ਪਾਲਣ (Animal Husbandry), ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵਾਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਸ਼ੂ ਪਾਲਣ ਵਿਭਾਗ ਲਈ ਆਉਣ ਵਾਲੇ ਵਿੱਤੀ ਵਰ੍ਹੇ ਵਿੱਚ 605 ਕਰੋੜ ਰੁਪਏ ਰਾਖਵੇਂ ਰੱਖੇ ਹਨ, ਜੋ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 9 ਫ਼ੀਸਦੀ ਵੱਧ ਹਨ। ਪਸ਼ੂ ਸਿਹਤ ਸੰਭਾਲ ਖੇਤਰ ਵਿੱਚ ਨਵੀਂ ਤਕਨੀਕ ਲਿਆਉਣ ਲਈ ਬਜਟ ਦੀ ਸ਼ਲਾਘਾ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਸ਼ੂਆਂ ਦੇ ਇਲਾਜ ਅਤੇ ਮਾਈਨਰ ਆਪ੍ਰੇਸ਼ਨਾਂ ਸਣੇ ਕਿਸਾਨਾਂ ਦੇ ਘਰਾਂ ਤੱਕ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਵੈਟਰਨਰੀ ਯੂਨਿਟਾਂ ਚਲਾਉਣ ਲਈ ਪਹਿਲੀ ਵਾਰ 13 ਕਰੋੜ ਰੁਪਏ ਰੱਖੇ ਗਏ ਹਨ। ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵਿਲੱਖਣ ਪ੍ਰਾਜੈਕਟ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਪਸ਼ੂਆਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਾਏਗਾ। ਸ. ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਆਪਣਾ ਦੂਜਾ ਅਗਾਂਹਵਧੂ ਅਤੇ ਲੋਕ-ਪੱਖੀ ਬਜਟ ਪੇਸ਼ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਸ਼ੂਆਂ ਦੇ ਟੀਕਾਕਰਨ ਲਈ 25 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ ਵਿਭਾਗ ਪਸ਼ੂਆਂ ਲਈ ਹੋਰ ਲੋੜੀਂਦੇ ਟੀਕਾਕਰਨ ਕਰਵਾਉਣ ਲਈ ਹੋਰ ਸਮਰੱਥ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਖ਼ਰੀਦੀਆਂ ਹਨ ਤਾਂ ਜੋ ਸੂਬੇ ਵਿੱਚ ਸਮੂਹ ਗਾਵਾਂ ਦਾ ਟੀਕਾਕਰਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਤੱਕ 7.45 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਝੀਂਗੇ ਦੀ ਕਾਸ਼ਤ ਅਧੀਨ ਮੌਜੂਦਾ 1,212 ਏਕੜ ਰਕਬੇ ਨੂੰ ਅਗਲੇ 5 ਸਾਲਾਂ ਵਿੱਚ 5,000 ਏਕੜ ਤੱਕ ਵਧਾਉਣ ਲਈ 10 ਕਰੋੜ ਰੁਪਏ ਰੱਖੇ ਗਏ ਹਨ, ਜੋ ਇਸ ਖੇਤੀ ਸਹਾਇਕ ਕਿੱਤੇ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਮੱਛੀ, ਝੀਂਗਾ ਅਤੇ ਸਬੰਧਤ ਉਤਪਾਦਾਂ ਦੀ ਸੰਭਾਲ ਲਈ ਸਰਕਾਰੀ ਸਬਸਿਡੀ ਨਾਲ 30 ਟਨ ਦੀ ਸਮਰੱਥਾ ਦਾ ਇੱਕ ਆਈਸ ਪਲਾਂਟ ਸਥਾਪਿਤ ਕੀਤੇ ਜਾਣ ਦੀ ਤਜਵੀਜ਼ ਰੱਖੀ ਗਈ ਹੈ ਜਦਕਿ ਦੋ ਟਨ ਸਮਰੱਥਾ ਵਾਲੀ ਮਿੰਨੀ ਫਿਸ਼ ਫੀਡ ਮਿਲ ਜ਼ਿਲ੍ਹਾ ਜਲੰਧਰ ਵਿਖੇ ਸਰਕਾਰ ਦੀ ਸਬਸਿਡੀ ਨਾਲ ਸਥਾਪਿਤ ਕੀਤੀ ਗਈ ਹੈ। The post ਪਸ਼ੂ ਪਾਲਣ ਲਈ ਵਿੱਤੀ ਸਾਲ 2022-23 ਨਾਲੋਂ 9 ਫ਼ੀਸਦੀ ਵਾਧੇ ਨਾਲ 605 ਕਰੋੜ ਰੁਪਏ ਰੱਖੇ appeared first on TheUnmute.com - Punjabi News. Tags:
|
"ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ" ਵਿਚਲੀਆਂ ਪੰਜ ਜ਼ਿੰਦਗੀਆਂ ਦਰਸਾਉਣਗੀਆਂ ਕਈਂ ਅਣਕਹੀਆਂ ਕਹਾਣੀਆਂ; ਫਿਲਮ 24 ਮਾਰਚ 2023 ਨੂੰ ਹੋਵੇਗੀ ਰਿਲੀਜ਼ Friday 10 March 2023 10:15 AM UTC+00 | Tags: es-jahano-door-kitte-chal-jindiye ਚੰਡੀਗੜ, 10 ਮਾਰਚ 2023: ਨਵੀਆਂ ਕਹਾਣੀਆਂ ਅਤੇ ਉਸ ਵਿੱਚ ਨਿਭਾਏ ਵਿਲੱਖਣ ਕਿਰਦਾਰ ਹਮੇਸ਼ਾਂ ਦਰਸ਼ਕਾਂ ਦੀ ਭਾਵਨਾ ਨੂੰ ਉਤਸ਼ਾਹਿਤ ਅਤੇ ਆਕਰਸ਼ਿਤ ਕਰਦੇ ਹਨ। ਫਿਲਮ “ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ” ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਕੀਤੀ ਗਈ ਹੈ। 24 ਮਾਰਚ, 2023 ਨੂੰ ਰਿਲੀਜ਼ ਹੋਣ ਵਾਲੀ ਫਿਲਮ “ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ” ਜਾਣੀਆਂ-ਪਛਾਣੀਆਂ ਪਰ ਅਣਕਹੀਆਂ ਕਹਾਣੀਆਂ ਤੇ ਅਧਾਰਿਤ ਹੈ। ਇਹ ਫ਼ਿਲਮ ਉਦੈ ਪ੍ਰਤਾਪ ਸਿੰਘ ਦੁਆਰਾ ਨਿਰਦੇਸ਼ਤ ਅਤੇ ਜਗਦੀਪ ਵੜਿੰਗ ਦੁਆਰਾ ਲਿਖੀ ਗਈ ਹੈ। ਟ੍ਰੇਲਰ ਅਨੁਸਾਰ, ਕੁਲਵਿੰਦਰ ਬਿੱਲਾ ਅਤੇ ਆਦਿਤੀ ਸ਼ਰਮਾ ਪ੍ਰਦੇਸਾਂ ਵਿੱਚ ਪੜਾਈ ਕਰਨ ਅਤੇ ਕੰਮ ਦੀ ਭਾਲ ਲਈ ਬਾਹਰ ਜਾਂਦੇ ਹਨ ਤੇ ਉਹਨਾਂ ਦਾ ਉੱਥੇ ਰਹਿਣਾ ਇੱਕ ਵੱਡੀ ਮਜ਼ਬੂਰੀ ਬਣ ਗਿਆ ਹੈ ਜਿਸ ਕਰਕੇ ਉਹ ਪਿੰਡ ਵਾਪਿਸ ਆ ਨਹੀਂ ਸਕਦੇ। ਉਹ ਦੋਨੋਂ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਸ਼ਾਮ ਤੋਂ ਸਵੇਰ ਤੱਕ ਸਖਤ ਮਿਹਨਤ ਕਰਦੇ ਹਨ ਅਤੇ ਇਸ ਦੌਰਾਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ। ਨੀਰੂ ਬਾਜਵਾ ਫਿਲਮ ਵਿੱਚ ਇੱਕ ਸੰਵੇਦਨਸ਼ੀਲ ਕਿਰਦਾਰ ਦੇ ਰੂਪ ਵਿੱਚ ਪ੍ਰਦੇਸ ਵਿੱਚ ਕਈ ਮੁਸੀਬਤਾਂ ਦਾ ਸਾਹਮਣਾ ਕਰ ਰਹੀ ਇੱਕ ਮਾਂ ਦੀ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ। ਜੱਸ ਬਾਜਵਾ ਵਿਦੇਸ਼ ਵਿੱਚ ਰਹਿੰਦੇ ਇੱਕ ਮਜ਼ਬੂਰ ਇਨਸਾਨ ਦਾ ਕਿਰਦਾਰ ਨਿਭਾਉਣਗੇ ਜੋ ਆਪਣੀ ਜਨਮ ਭੂਮੀ ਵਾਪਸ ਪਰਤਣਾ ਚਾਹੁੰਦਾ ਹੈ ਅਤੇ ਆਪਣੀ ਮਾਂ ਨੂੰ ਮਿਲਣਾ ਚਾਹੁੰਦਾ ਹੈ, ਜਿਸਨੂੰ ਛੋਟੇ ਹੁੰਦੇ ਮਾੜੇ ਹਾਲਾਤਾਂ ਕਰਕੇ ਘਰ ਛੱਡਣ ਲਈ ਮਜਬੂਰ ਹੋਣਾ ਪਿਆ ਸੀ। ਇਸ ਤੋਂ ਬਾਅਦ, ਕਹਾਣੀ ਦੇ ਇੱਕ ਹੋਰ ਪਹਿਲੂ ਵਿੱਚ, ਗੁਰਪ੍ਰੀਤ ਘੁੱਗੀ ਅਤੇ ਰੁਪਿੰਦਰ ਰੂਪੀ ਦੁਖਦਾਈ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ ਜਿੱਥੇ ਉਨ੍ਹਾਂ ਨੂੰ ਆਪਣੇ ਬੱਚਿਆਂ ਦੁਆਰਾ ਕੋਈ ਸਨਮਾਨ ਅਤੇ ਪਿਆਰ ਨਹੀਂ ਮਿਲਦਾ। ਇਸ ਲਈ ਉਹ ਸ਼ਾਂਤਮਈ ਜ਼ਿੰਦਗੀ ਜਿਉਣ ਲਈ ਪੰਜਾਬ ਵਿੱਚ ਆਪਣੇ ਪਿੰਡ ਪਰਤਣਾ ਚਾਹੁੰਦੇ ਹਨ। ਫ਼ਿਲਮ ਦਾ ਸੰਗੀਤ ਵਿਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਪੇਸ਼ ਕੀਤਾ ਗਿਆ ਹੈ ਅਤੇ ਫ਼ਿਲਮ ਦਾ ਬੈਕਗ੍ਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ। ਫਿਲਮ ਨੂੰ ਓਮਜੀ ਸਟਾਰ ਸਟੂਡੀਓਜ਼ ਦੁਆਰਾ ਵਿਸ਼ਵ ਭਰ ਵਿੱਚ ਪ੍ਰਸਾਰਿਤ ਕੀਤਾ ਜਾਵੇਗਾ। ਫਿਲਮ ਦੇ ਦਿਲਚਸਪ ਕਿਰਦਾਰ ਇੱਕ ਕਹਾਣੀ ਬਿਆਨ ਕਰਦੇ ਹਨ ਕਿ ਕਿਵੇਂ ਪਰਾਏ ਦੇਸ਼ ਵਿੱਚ ਆਪਣੇ ਹੀ ਇੱਕ ਦੋਸਤ, ਪਰਿਵਾਰ ਅਤੇ ਪ੍ਰੇਮੀ ਦੇ ਰੂਪ ਵਿੱਚ ਸਾਥ ਦਿੰਦੇ ਹਨ। ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਇਹ ਘਟਨਾਵਾਂ ਇਨ੍ਹਾਂ ਲੋਕਾਂ ਦੇ ਜੀਵਨ ਨੂੰ ਇਸ ਤਰ੍ਹਾਂ ਜੋੜਦੀਆਂ ਹਨ ਕਿ ਉਹ ਇੱਕ ਦੂਜੇ ਦਾ ਸਾਥ ਦੇਣਾ ਸ਼ੁਰੂ ਕਰ ਦਿੰਦੇ ਹਨ। ਫਿਲਮ ਨਾ ਸਿਰਫ ਇੱਕ ਕਹਾਣੀ ਬਿਆਨ ਕਰਦੀ ਹੈ ਬਲਕਿ ਵਿਦੇਸ਼ ਵਿੱਚ ਰਹਿਣ ਵਾਲੇ ਹਰ ਵਿਅਕਤੀ ਦੇ ਰੋਜ਼ਾਨਾ ਦੇ ਅਨੁਭਵਾਂ ਨਾਲ ਰੂਬਰੂ ਕਰਵਾਉਂਦੀ ਹੈ। The post “ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ” ਵਿਚਲੀਆਂ ਪੰਜ ਜ਼ਿੰਦਗੀਆਂ ਦਰਸਾਉਣਗੀਆਂ ਕਈਂ ਅਣਕਹੀਆਂ ਕਹਾਣੀਆਂ; ਫਿਲਮ 24 ਮਾਰਚ 2023 ਨੂੰ ਹੋਵੇਗੀ ਰਿਲੀਜ਼ appeared first on TheUnmute.com - Punjabi News. Tags:
|
ਮਾਈਕ੍ਰੋਨੇਸ਼ੀਆ ਦੇ ਰਾਸ਼ਟਰਪਤੀ ਦਾ ਚੀਨ 'ਤੇ ਦੋਸ਼, ਕਿਹਾ- ਚੀਨ ਸਾਡੇ ਅਫਸਰਾਂ ਨੂੰ ਦਿੰਦੇ ਰਿਸ਼ਵਤ, ਮੇਰੀ ਜਾਨ ਨੂੰ ਵੀ ਖ਼ਤਰਾ Friday 10 March 2023 10:15 AM UTC+00 | Tags: america avid-david-panuelo breaking-news china david-panuelo federated-states-of-micronesia micronesia news taiwan the-president-of-micronesia usa. ਚੰਡੀਗੜ੍ਹ, 10 ਮਾਰਚ 2023: ਮਾਈਕ੍ਰੋਨੇਸ਼ੀਆ (Micronesia) ਦੇ ਰਾਸ਼ਟਰਪਤੀ ਡੇਵਿਡ ਪੈਨੂਏਲੋ ਨੇ ਚੀਨ ‘ਤੇ ਵੱਡਾ ਦੋਸ਼ ਲਗਾਇਆ ਹੈ। ਪੈਨੂਏਲੋ ਨੇ ਕਿਹਾ ਕਿ ਚੀਨ ਪ੍ਰਸ਼ਾਂਤ ਖੇਤਰ ‘ਚ ‘ਸਿਆਸੀ ਜੰਗ’ ‘ਚ ਲੱਗਾ ਹੋਇਆ ਹੈ। ਉਹ ਸਾਡੇ ਦੇਸ਼ ਦੇ ਨੇਤਾਵਾਂ ਅਤੇ ਅਧਿਕਾਰੀਆਂ ਨੂੰ ਰਿਸ਼ਵਤ ਦੇ ਕੇ ਖਰੀਦਣ ਦੀ ਕੋਸ਼ਿਸ਼ ਕਰਦਾ ਹੈ। ਡੇਵਿਡ ਪੈਨੂਏਲੋ ਨੇ ਵੀ ਆਪਣੀ ਜਾਨ ਨੂੰ ਚੀਨ ਤੋਂ ਖਤਰਾ ਦੱਸਿਆ ਹੈ। ਰਾਸ਼ਟਰਪਤੀ ਡੇਵਿਡ ਡੇਵਿਡ ਪੈਨੂਏਲੋ ਦਾ ਕਾਰਜਕਾਲ ਦੋ ਮਹੀਨਿਆਂ ਵਿੱਚ ਖਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਚਿੱਠੀ ਲਿਖ ਕੇ ਚੀਨ ‘ਤੇ ਵੱਡਾ ਹਮਲਾ ਕੀਤਾ ਸੀ। ਡੇਵਿਡ ਡੇਵਿਡ ਪੈਨੂਏਲੋ ਦੇ ਪੱਤਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਚੀਨ ਤਾਇਵਾਨ ਦੇ ਟਾਪੂ ਨੂੰ ਲੈ ਕੇ ਸੰਘਰਸ਼ ਦੀ ਤਿਆਰੀ ਕਰ ਰਿਹਾ ਹੈ। ਚੀਨ ਦਾ ਉਦੇਸ਼ ਪ੍ਰਸ਼ਾਂਤ ਵਿੱਚ ਕਿਸੇ ਵੀ ਸੰਭਾਵਿਤ ਯੁੱਧ ਨੂੰ ਤੇਜ਼ ਕਰਨ ਲਈ ਮਾਈਕ੍ਰੋਨੇਸ਼ੀਆ ਦੇ ਸੰਘੀ ਰਾਜਾਂ (FSM) ਵਿੱਚ ਦਖਲ ਦੇਣਾ ਸੀ। ਮਾਈਕ੍ਰੋਨੇਸ਼ੀਆ (Micronesia) ਦੇ ਰਾਸ਼ਟਰਪਤੀ ਨੇ ਕਿਹਾ, ‘ਚੀਨ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਅਮਰੀਕਾ ਨਾਲ ਮਾਈਕ੍ਰੋਨੇਸ਼ੀਆ ਦੇ ਸਬੰਧ ਵਿਗੜ ਜਾਣ।’ ਉਨ੍ਹਾਂ ਕਿਹਾ ਕਿ ਮਾਈਕ੍ਰੋਨੇਸ਼ੀਆ ਅਮਰੀਕਾ ਦਾ ਪੁਰਾਣਾ ਸਹਿਯੋਗੀ ਹੈ।ਮਾਈਕ੍ਰੋਨੇਸ਼ੀਆ ਦੀ ਕਾਂਗਰਸ ਅਤੇ ਰਾਜ ਦੇ ਗਵਰਨਰਾਂ ਨੂੰ ਲਿਖੀ ਆਪਣੀ ਚਿੱਠੀ ਵਿੱਚ, ਪੈਨੂਏਲੋ ਨੇ ਦੇਸ਼ ਦੀ ਕੂਟਨੀਤਕ ਮਾਨਤਾ ਨੂੰ ਬੀਜਿੰਗ ਤੋਂ ਤਾਈਪੇ ਵਿੱਚ ਬਦਲਣ ਦਾ ਖੁੱਲ੍ਹ ਕੇ ਸੁਝਾਅ ਦਿੱਤਾ। ਡੇਵਿਡ ਪੈਨੂਏਲੋ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਾਲ ਫਰਵਰੀ ‘ਚ ਤਾਈਵਾਨ ਦੇ ਵਿਦੇਸ਼ ਮੰਤਰੀ ਜੋਸੇਫ ਵੂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਅਸੀਂ ਉਨ੍ਹਾਂ ਨੂੰ ਕਿਹਾ ਕਿ ਅਸੀਂ ਚੀਨ ਦੀ ਬਜਾਏ ਉਨ੍ਹਾਂ ਦਾ ਸਮਰਥਨ ਕਰਨ ਲਈ ਕੂਟਨੀਤਕ ਸਬੰਧ ਬਦਲ ਸਕਦੇ ਹਾਂ। ਇਸ ਦੇ ਬਦਲੇ ਉਹ ਸਾਨੂੰ 50 ਮਿਲੀਅਨ ਡਾਲਰ ਦੇ ਟੀਕੇ ਦੇਣ ਲਈ ਵੀ ਤਿਆਰ ਹੈ। ਤਾਂ ਜੋ ਭਵਿੱਖ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਉਸਨੇ ਕਿਹਾ ਕਿ ਮਾਈਕ੍ਰੋਨੇਸ਼ੀਆ ਨੂੰ ਸਾਲਾਨਾ 15 ਮਿਲੀਅਨ ਡਾਲਰ ਦਾ “ਸਹਾਇਤਾ ਪੈਕੇਜ” ਵੀ ਮਿਲੇਗਾ। The post ਮਾਈਕ੍ਰੋਨੇਸ਼ੀਆ ਦੇ ਰਾਸ਼ਟਰਪਤੀ ਦਾ ਚੀਨ ‘ਤੇ ਦੋਸ਼, ਕਿਹਾ- ਚੀਨ ਸਾਡੇ ਅਫਸਰਾਂ ਨੂੰ ਦਿੰਦੇ ਰਿਸ਼ਵਤ, ਮੇਰੀ ਜਾਨ ਨੂੰ ਵੀ ਖ਼ਤਰਾ appeared first on TheUnmute.com - Punjabi News. Tags:
|
ਪੰਜਾਬ ਨੈਸ਼ਨਲ ਬੈਂਕ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਥ੍ਰੀਵੀਲਰ, ਵਾਟਰ ਕੂਲਰ ਤੇ ਵੀਲ੍ਹ ਚੇਅਰ ਭੇਂਟ Friday 10 March 2023 10:22 AM UTC+00 | Tags: breaking-news news punjab-national-bank sachkhand-sri-harmandir-sahib sgpc sri-darbar-sahib the-unmute-breaking-news the-unmute-punjab wheel-chair ਅੰਮ੍ਰਿਤਸਰ,10 ਮਾਰਚ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ (Sri Harmandir Sahib) ਵਿਖੇ ਅੱਜ ਪੰਜਾਬ ਨੈਸ਼ਨਲ ਬੈਂਕ ਵੱਲੋਂ 1 ਥ੍ਰੀਵੀਲਰ, 2 ਵਾਟਰ ਕੂਲਰ ਤੇ 7 ਵੀਲ੍ਹ ਚੇਅਰ ਭੇਂਟ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ, ਪੰਜਾਬ ਨੈਸ਼ਨਲ ਬੈਂਕ ਦੇ ਚੇਅਰਮੈਨ ਅਤੁਲ ਕੁਮਾਰ ਗੋਇਲ, ਜਨਰਲ ਮੈਨੇਜਰ ਪ੍ਰਵੀਨ ਗੋਇਲ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਪੁੱਜਦੀਆਂ ਸੰਗਤਾਂ ਆਪਣੀ ਸ਼ਰਧਾ ਅਨੁਸਾਰ ਭੇਟਾਵਾਂ ਅਰਪਨ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਦੀਆਂ ਹਨ। ਪੀਐਨਬੀ ਦੇ ਅਧਿਕਾਰੀ ਵੀ ਸ਼ੁਕਰਾਨੇ ਦੀ ਭਾਵਨਾ ਨਾਲ ਸੰਗਤ ਲਈ ਲੋੜੀਂਦੀਆਂ ਵਸਤੂਆਂ ਲੈ ਕੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਪੰਜਾਬ ਨਾਲ ਜੁੜਿਆ ਹੋਇਆ ਹੈ ਅਤੇ ਇਹ ਪਹਿਲਾਂ ਵੀ ਸੇਵਾਵਾਂ ਵਿਚ ਹਿੱਸਾ ਪਾਉਂਦੇ ਰਹੇ ਹਨ।
ਇਸ ਮੌਕੇ ਵਿਸ਼ੇਸ ਤੌਰ 'ਤੇ ਪਹੁੰਚੇ ਪੰਜਾਬ ਨੈਸ਼ਨਲ ਬੈਂਕ ਦੇ ਚੇਅਰਮੈਨ ਅਤੁਲ ਕੁਮਾਰ ਗੋਇਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਸੀਸ ਸਦਕਾ ਉਨ੍ਹਾਂ ਨੂੰ ਅੱਜ ਗੁਰੂ ਦਰਬਾਰ ਵਿਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਦਾ ਪੰਜਾਬ ਨਾਲ ਅਹਿਮ ਰਿਸ਼ਤਾ ਹੈ। ਉਹ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਵਿਚ ਹਿੱਸਾ ਪਾ ਕੇ ਵਡਭਾਗਾ ਮਹਿਸੂਸ ਕਰਦੇ ਹਨ ਅਤੇ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਬੈਂਕ ਦੇ ਸਟਾਫ 'ਤੇ ਆਪਣਾ ਅਸ਼ੀਰਵਾਦ ਬਣਾਈ ਰੱਖਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੇ ਚੇਅਰਮੈਨ ਅਤੁਲ ਕੁਮਾਰ ਗੋਇਲ, ਜਨਰਲ ਮੈਨੇਜਰ ਪ੍ਰਵੀਨ ਗੋਇਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਪੀਐਨਬੀ ਬੈਂਕ ਦੇ ਸਰਕਲ ਹੈੱਡ ਹਰੀ ਓਮ, ਏਜੀਐਮ ਸ. ਜੀਐਸ ਬਾਠ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਸਮੇਤ ਹੋਰ ਹਾਜ਼ਰ ਸਨ। The post ਪੰਜਾਬ ਨੈਸ਼ਨਲ ਬੈਂਕ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਥ੍ਰੀਵੀਲਰ, ਵਾਟਰ ਕੂਲਰ ਤੇ ਵੀਲ੍ਹ ਚੇਅਰ ਭੇਂਟ appeared first on TheUnmute.com - Punjabi News. Tags:
|
ਪ੍ਰਧਾਨ ਮੰਤਰੀ ਮੋਦੀ ਨੇ ਆਸਟ੍ਰੇਲੀਆ ਦੇ PM ਕੋਲ ਹਿੰਦੂ ਮੰਦਰਾਂ 'ਤੇ ਹਮਲੇ ਦਾ ਮੁੱਦਾ ਚੁੱਕਿਆ Friday 10 March 2023 10:34 AM UTC+00 | Tags: australia australia-anthony-albanese breaking-news hindu-mandir hindu-temple hindu-temple-in-australia hyderabad-house india-narendra-modi latest-news news prime-minister-of-india-narendra-mod the-unmute-breaking the-unmute-punjabi-news ਚੰਡੀਗੜ੍ਹ,10 ਮਾਰਚ 2023: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਹੈਦਰਾਬਾਦ ਹਾਊਸ ਵਿਖੇ ਲੰਬੀ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਦੇਸ਼ਾਂ ਦੇ ਮੁਖੀਆਂ ਨੇ ਕਈ ਮੁੱਦਿਆਂ ‘ਤੇ ਆਪਸੀ ਸਹਿਮਤੀ ਪ੍ਰਗਟਾਈ। ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿਚ ਹਿੰਦੂ ਮੰਦਰਾਂ (Hindu temples) ‘ਤੇ ਹਮਲਿਆਂ ਦਾ ਮੁੱਦਾ ਵੀ ਚੁੱਕਿਆ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਖ਼ੁਦ ਇਸ ਦੀ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਕਿਹਾ, ‘ਆਸਟ੍ਰੇਲੀਆ ‘ਚ ਮੰਦਰਾਂ (Hindu temples) ‘ਤੇ ਹਮਲਿਆਂ ਦੀਆਂ ਲਗਾਤਾਰ ਖਬਰਾਂ ਆ ਰਹੀਆਂ ਹਨ। ਇਸ ਨੇ ਨਿਸ਼ਚਿਤ ਤੌਰ ‘ਤੇ ਭਾਰਤ ਦੇ ਲੋਕਾਂ ਨੂੰ ਚਿੰਤਤ ਕੀਤਾ ਹੈ । ਮੈਂ ਪ੍ਰਧਾਨ ਮੰਤਰੀ ਅਲਬਾਨੀਜ਼ ਨਾਲ ਇਸ ਬਾਰੇ ਚਰਚਾ ਕੀਤੀ। ਊਨਾ ਨੇ ਮੈਨੂੰ ਭਰੋਸਾ ਦਿਵਾਇਆ ਹੈ ਕਿ ਭਾਰਤੀਆਂ ਦੀ ਸੁਰੱਖਿਆ ਉਸਦੀ ਸਰਕਾਰ ਲਈ ਸਭ ਤੋਂ ਮਹੱਤਵਪੂਰਨ ਹੈ। ਆਸਟ੍ਰੇਲੀਆ ‘ਚ ਰਹਿਣ ਵਾਲੇ ਭਾਰਤੀਆਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇਗੀ। ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਸੁਰੱਖਿਆ ਸਹਿਯੋਗ ਸਾਡੀ ਰਣਨੀਤੀ ਦਾ ਇੱਕ ਮਹੱਤਵਪੂਰਨ ਥੰਮ ਹੈ। ਅਸੀਂ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਆਪਸੀ ਸਹਿਯੋਗ ਵਧਾਵਾਂਗੇ,ਜਿਸ ‘ਤੇ ਚਰਚਾ ਕੀਤੀ ਗਈ ਹੈ। ਰੱਖਿਆ ਦੇ ਖੇਤਰ ਵਿੱਚ ਅਸੀਂ ਪਿਛਲੇ ਕੁਝ ਸਾਲਾਂ ਵਿੱਚ ਕਮਾਲ ਦੇ ਸਮਝੌਤੇ ਕੀਤੇ ਹਨ। ਅੱਜ ਅਸੀਂ ਭਰੋਸੇਯੋਗ ਅਤੇ ਮਜ਼ਬੂਤ ਗਲੋਬਲ ਸਪਲਾਈ ਚੇਨ ਵਿਕਸਿਤ ਕਰਨ ਲਈ ਆਪਸੀ ਸਹਿਯੋਗ ‘ਤੇ ਵੀ ਚਰਚਾ ਕੀਤੀ। ਅਸੀਂ ਸਾਫ਼ ਹਾਈਡ੍ਰੋਜਨ ਅਤੇ ਸੋਲਰ ਵਿੱਚ ਵੀ ਮਿਲ ਕੇ ਕੰਮ ਕਰ ਰਹੇ ਹਾਂ। ਇਸਦੇ ਨਾਲ ਹੀ ਰੱਖਿਆ ਦੇ ਖੇਤਰ ਵਿੱਚ, ਅਸੀਂ ਪਿਛਲੇ ਕੁਝ ਸਾਲਾਂ ਵਿੱਚ ਮਹੱਤਵਪੂਰਨ ਸਮਝੌਤਿਆਂ ‘ਤੇ ਹਸਤਾਖਰ ਕੀਤੇ ਹਨ, ਜਿਸ ਵਿੱਚ ਇੱਕ-ਦੂਜੇ ਦੀਆਂ ਫੌਜਾਂ ਲਈ ਲੌਜਿਸਟਿਕ ਸਹਾਇਤਾ ਸ਼ਾਮਲ ਹੈ। ਸਾਡੀਆਂ ਸੁਰੱਖਿਆ ਏਜੰਸੀਆਂ ਵਿਚਕਾਰ ਸੂਚਨਾ ਦਾ ਨਿਯਮਤ ਅਤੇ ਉਪਯੋਗੀ ਆਦਾਨ-ਪ੍ਰਦਾਨ ਵੀ ਹੁੰਦਾ ਹੈ ਅਤੇ ਅਸੀਂ ਇਸਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ ਹੈ। ਦੋਵੇਂ ਦੇਸ਼ਾਂ ਦੀਆਂ ਫੌਜਾਂ ਨੇ ਲੌਜਿਸਟਿਕ ਸੇਵਾਵਾਂ ਦਾ ਅਦਾਨ-ਪ੍ਰਦਾਨ ਕੀਤਾ ਹੈ । ਜਵਾਨ ਸੈਨਿਕਾਂ ਵਿੱਚ ਸੰਪਰਕ ਅਤੇ ਸਬੰਧ ਵਧਾਉਣ ਲਈ ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ। ਅਸੀਂ ਭਰੋਸੇਮੰਦ ਅਤੇ ਮਜ਼ਬੂਤ ਸਪਲਾਈ ਚੇਨ ਨੂੰ ਮਜ਼ਬੂਤ ਕਰਨ ਬਾਰੇ ਗੱਲ ਕੀਤੀ ਹੈ। ਦੋਵੇਂ ਦੇਸ਼ਾਂ ਵਿਚਾਲੇ ਸਿੱਖਿਆ, ਊਰਜਾ, ਰੱਖਿਆ, ਵਪਾਰ ਸਮੇਤ ਕਈ ਮੁੱਦਿਆਂ ‘ਤੇ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਗਏ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਚਾਰ ਦਿਨਾਂ ਭਾਰਤ ਦੌਰੇ ‘ਤੇ ਹਨ। ਅੱਜ ਉਹ ਰਾਸ਼ਟਰਪਤੀ ਭਵਨ ਪਹੁੰਚੇ। ਇੱਥੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਲਬਾਨੀਜ਼ ਨੇ ਭਾਰਤ ਦੀ ਜ਼ੋਰਦਾਰ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਮੇਰਾ ਸਵਾਗਤ ਕੀਤਾ। ਆਸਟ੍ਰੇਲੀਆ ਅਤੇ ਭਾਰਤ ਚੰਗੇ ਦੋਸਤ ਅਤੇ ਸਾਂਝੇਦਾਰ ਵੀ ਹਨ। ਅਸੀਂ ਹਰ ਰੋਜ਼ ਆਪਣੇ ਰਿਸ਼ਤੇ ਨੂੰ ਮਜ਼ਬੂਤ ਕਰ ਰਹੇ ਹਾਂ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਅਲਬਾਨੀਜ਼ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਵੀ ਮੁਲਾਕਾਤ ਕੀਤੀ। The post ਪ੍ਰਧਾਨ ਮੰਤਰੀ ਮੋਦੀ ਨੇ ਆਸਟ੍ਰੇਲੀਆ ਦੇ PM ਕੋਲ ਹਿੰਦੂ ਮੰਦਰਾਂ ‘ਤੇ ਹਮਲੇ ਦਾ ਮੁੱਦਾ ਚੁੱਕਿਆ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਦਾ ਬਜਟ ਨਿਰਾਸ਼ਾਜਨਕ, ਸਿਰਫ਼ ਦਿਖਾਵਾ ਕਰਨ ਵਾਲਾ: ਜੈਵੀਰ ਸ਼ੇਰਗਿੱਲ Friday 10 March 2023 10:40 AM UTC+00 | Tags: aam-aadmi-party bharatiya-janata-party bjp breaking-news budget-2023 harpal-singh-cheema jaiveer-shergill latest-news news ops-scheme punjab-bjp punjab-budget punjab-govt-budget punjab-jaiveer-shergill punjab-news punjab-vidhan-sabha the-unmute-breaking-news the-unmute-latest-news the-unmute-news the-unmute-punjabi-news vidhan-sabha ਚੰਡੀਗੜ੍ਹ, 10 ਮਾਰਚ 2023: ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਸੂਬੇ ਦੇ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੰਦਿਆਂ, ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼ੇਰਗਿੱਲ ਨੇ ਕਿਹਾ ਕਿ ਬਜਟ ਵਿੱਚ ਆਮਦਨ ਦੇ ਨਵੇਂ ਸਰੋਤਾਂ ਦਾ ਕੋਈ ਜ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਵਿਗੜ ਰਹੀ ਵਿੱਤੀ ਹਾਲਤ ਨੂੰ ਦੇਖਦਿਆਂ ਫੌਰੀ ਕਦਮ ਚੁੱਕਣ ਦੀ ਲੋੜ ਹੈ, ਪਰ ਮੰਦਭਾਗੀ ਗੱਲ ਹੈ ਕਿ ਸੂਬੇ ਦੀ ਨਿਘਰ ਰਹੀ ਆਰਥਿਕਤਾ ਨੂੰ ਲੀਹ 'ਤੇ ਲਿਆਉਣ ਲਈ ਬਜਟ ਵਿੱਚ ਕੋਈ ਠੋਸ ਉਪਾਅ ਨਹੀਂ ਕੀਤੇ। ਸ਼ੇਰਗਿੱਲ (Jaiveer Shergill) ਨੇ ਕਿਹਾ ਕਿ ਸੂਬੇ ਨੂੰ ਕਰਜ਼ਾ ਮੁਕਤ ਕਰਨ ਲਈ ਬਜਟ ਵਿੱਚ ਕੋਈ ਰਣਨੀਤੀ ਪੇਸ਼ ਨਹੀਂ ਕੀਤੀ ਗਈ, ਜੋ ਚਿੰਤਾ ਦਾ ਵਿਸ਼ਾ ਹੈ। ਜੇਕਰ ਬਜਟ ‘ਤੇ ਡੂੰਘਾਈ ਨਾਲ ਵਿਚਾਰ ਕੀਤਾ ਜਾਵੇ ਤਾਂ ਪਤਾ ਚੱਲਦਾ ਹੈ ਕਿ ਇਹ ਬਜਟ ਅਸਲ ‘ਚ ਪੰਜਾਬ ਨੂੰ ਰਿਵਰਸ ਗੀਅਰ ‘ਤੇ ਪਾ ਦਿੰਦਾ ਹੈ, ਜਿਸਦੇ ਸਟੀਅਰਿੰਗ ‘ਤੇ ਭਗਵੰਤ ਮਾਨ ਸੁੱਤੇ ਪਏ ਹਨ। ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਖਾਸ ਕਰਕੇ ਔਰਤਾਂ ਨੂੰ ਬਜਟ ਤੋਂ ਕਾਫੀ ਨਿਰਾਸ਼ਾ ਹੋਈ ਹੈ। ਸ਼ੇਰਗਿੱਲ ਨੇ ਕਿਹਾ ਕਿ ਜਿਸ ਤਰ੍ਹਾਂ ਲਗਾਤਾਰ ਦੂਜੇ ਬਜਟ ਵਿੱਚ 18 ਸਾਲ ਦੀ ਉਮਰ ਪਾਰ ਕਰ ਚੁੱਕੀਆਂ ਸੂਬੇ ਦੀਆਂ 1.3 ਕਰੋੜ ਯੋਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਲਈ ਫੰਡ ਮੁਹੱਈਆ ਨਹੀਂ ਕਰਵਾਏ ਗਏ, ਇਹ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤੇ ਝੂਠੇ ਵਾਅਦਿਆਂ ਨੂੰ ਦਰਸਾਉਂਦਾ ਹੈ। ਇਸੇ ਤਰ੍ਹਾਂ ਖੇਤੀਬਾੜੀ ਸੈਕਟਰ ਬਾਰੇ ਸ਼ੇਰਗਿੱਲ ਨੇ ਕਿਹਾ ਕਿ ਆਲੂ, ਟਮਾਟਰ ਅਤੇ ਫੁੱਲ ਗੋਭੀ ਵਰਗੀਆਂ ਕੁਝ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ। ਉਦਯੋਗਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਨ ‘ਤੇ ਸਰਕਾਰ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਕੀਤਾ ਗਿਆ ਵਾਅਦਾ ਇਕ ਵਾਰ ਵੀ ਪੂਰਾ ਨਹੀਂ ਹੋਇਆ। ਜਦੋਂ ਕਿ ਉਦਯੋਗਾਂ ਸਬੰਧੀ ਸਿਰਫ਼ ਖੋਖਲੇ ਐਲਾਨ ਹੀ ਕੀਤੇ ਗਏ ਹਨ। ਆਪ ਸਰਕਾਰ ‘ਤੇ ਵਰ੍ਹਦਿਆਂ ਭਾਜਪਾ ਆਗੂ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਨਾਲ ਧੋਖਾ ਕੀਤਾ ਹੈ ਅਤੇ ਉਨ੍ਹਾਂ ਦੀ ਪਿੱਠ ‘ਚ ਛੁਰਾ ਮਾਰਿਆ ਹੈ। ਆਪ ਸਰਕਾਰ ਨੇ ਕਿਸਾਨਾਂ, ਉਦਯੋਗਾਂ, ਔਰਤਾਂ, ਨੌਜਵਾਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ। ਸ਼ੇਰਗਿੱਲ ਨੇ ਕਿਹਾ ਕਿ ਅੱਜ ਦੇ ਬਜਟ ਵਿੱਚ ਵੱਖ-ਵੱਖ ਵਰਗਾਂ ਲਈ ਕੀਤੇ ਗਏ ਐਲਾਨ ਸਿਰਫ ਅੱਖਾਂ ਦਾ ਭੁਲੇਖਾ ਹਨ। ਆਪ ਸਰਕਾਰ ਪਿਛਲੇ ਬਜਟ ‘ਚ ਕੀਤੇ ਵੱਡੇ-ਵੱਡੇ ਵਾਅਦੇ ਪੂਰੇ ਕਰਨ ‘ਚ ਵੀ ਬੁਰੀ ਤਰ੍ਹਾਂ ਨਾਕਾਮ ਰਹੀ ਹੈ। The post ਪੰਜਾਬ ਸਰਕਾਰ ਦਾ ਬਜਟ ਨਿਰਾਸ਼ਾਜਨਕ, ਸਿਰਫ਼ ਦਿਖਾਵਾ ਕਰਨ ਵਾਲਾ: ਜੈਵੀਰ ਸ਼ੇਰਗਿੱਲ appeared first on TheUnmute.com - Punjabi News. Tags:
|
ਸਿੱਖਿਆ ਖੇਤਰ 'ਚ ਕ੍ਰਾਂਤੀਕਾਰੀ ਤਬਦੀਲੀ ਲਿਆਏਗਾ ਬਜਟ: ਹਰਜੋਤ ਸਿੰਘ ਬੈਂਸ Friday 10 March 2023 10:46 AM UTC+00 | Tags: aam-aadmi-party breaking-news budget-2023 education-sector harjot-singh-bains harpal-singh-cheema latest-news news ops-scheme punjab-budget punjab-education-minister-harjot-singh-bains punjab-education-sector punjab-news punjab-vidhan-sabha technical-education the-unmute-breaking-news the-unmute-latest-news the-unmute-news the-unmute-punjabi-news vidhan-sabha ਚੰਡੀਗੜ੍ਹ, 10 ਮਾਰਚ 2023: ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਨੂੰ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਦਾ ਰਾਹ ਪੱਧਰਾ ਕਰਨ ਵਾਲਾ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਵਿੱਚ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਨੂੰ ਤਰਜੀਹ ਦਿੱਤੀ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦੂਜੇ ਬਜਟ ਵਿੱਚ ਸਿੱਖਿਆ ਦੇ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ ਅਤੇ ਇਸ ਵਿੱਚ ਬੀਤੇ ਵਰ੍ਹੇ 12 ਫ਼ੀਸਦੀ ਵਾਧਾ ਹੋਇਆ ਹੈ, ਜਿਸ ਤੋਂ ਸਪੱਸ਼ਟ ਹੈ ਕਿ ਸਰਕਾਰ ਪੰਜਾਬ ਦੇ ਬੱਚਿਆਂ ਨੂੰ ਕੌਮਾਂਤਰੀ ਪੱਧਰ ਉਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਲਈ ਚੋਖੇ ਫੰਡ ਰੱਖੇ ਹਨ। ਕੈਬਨਿਟ ਮੰਤਰੀ ਨੇ ਵਿਸਤਾਰ ਨਾਲ ਦੱਸਿਆ ਕਿ ਬਜਟ ਵਿੱਚ ਸਕੂਲ ਸਿੱਖਿਆ ਵਿਭਾਗ ਲਈ 2847 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਦੋਂ ਕਿ ਉਚੇਰੀ ਸਿੱਖਿਆ ਲਈ 186 ਕਰੋੜ ਰੁਪਏ ਅਤੇ ਤਕਨੀਕੀ ਸਿੱਖਿਆ ਲਈ 103 ਕਰੋੜ ਰੁਪਏ ਰੱਖੇ ਗਏ ਹਨ, ਜਿਸ ਲਈ ਸਰਕਾਰ ਵਧਾਈ ਦੀ ਪਾਤਰ ਹੈ। ਹਰਜੋਤ ਸਿੰਘ ਬੈਂਸ (Harjot Singh Bains) ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਸਾਂਭ ਸੰਭਾਲ ਲਈ 99 ਕਰੋੜ, ਅਧਿਆਪਕ/ਸਕੂਲ ਮੁਖੀਆਂ/ਵਿਦਿਅਕ ਪ੍ਰਬੰਧਕਾਂ ਦੇ ਹੁਨਰ ਵਾਧੇ ਲਈ ਪ੍ਰੋਗਰਾਮ ਲਈ ਪ੍ਰੋਗਰਾਮ 20 ਕਰੋੜ ਰੁਪਏ, ਸਕੂਲ ਆਫ਼ ਐਮੀਨੈਸ ਲਈ 200 ਕਰੋੜ, ਉ.ਬੀ.ਸੀ. ਵਿਦਿਆਰਥੀਆਂ ਲਈ ਪ੍ਰੀ ਮੈਟ੍ਰਿਕ ਵਜ਼ੀਫਾ ਸਕੀਮ ਲਈ 18 ਕਰੋੜ ਰੁਪਏ, ਐਸ.ਸੀ.ਵਿਦਿਆਰਥੀਆਂ ਲਈ ਪ੍ਰੀ ਮੈਟ੍ਰਿਕ 60 ਕਰੋੜ, ਪੰਜਾਬ ਯੁਵਾ ਉਦਮੀ ਪ੍ਰੋਗਰਾਮ ਤਹਿਤ ਸ਼ੁਰੂਆਤੀ ਪੈਸੇ ਵਜੋਂ ਪ੍ਰਤੀ ਵਿਦਿਆਰਥੀ 2000 ਰੁਪਏ ਦੇਣ ਦੀ ਸਕੀਮ ਲਈ 30 ਕਰੋੜ, ਸਰਕਾਰੀ ਸਕੂਲਾਂ ਵਿਚ ਸੋਲਰ ਪੈਨਲ ਸਿਸਟਮ ਲਗਾਉਣ ਲਈ 100 ਕਰੋੜ, ਸਰਕਾਰੀ ਸਕੂਲਾਂ ਵਿਚ ਚਾਰਦੀਵਾਰੀ ਸਮੇਤ ਬੁਨਿਆਦੀ ਢਾਂਚੇ ਦੀ ਅਪਗਰੇਡਸ਼ਨ ਲਈ 324 ਕਰੋੜ ਰੁਪਏ , ਮਿਡ ਡੇ ਮੀਲ ਲਈ 456 ਕਰੋੜ,ਸਮੱਗਰ ਸਿੱਖਿਆ ਅਭਿਆਨ 1425 ਕਰੋੜ,ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਲਈ 25 ਕਰੋੜ ਅਤੇ ਸਕੂਲ਼ਾਂ ਦੀ ਮੁਰੰਮਤ ਸਮੇਤ ਸਾਂਭ ਸੰਭਾਲ ਅਤੇ ਮੁਫ਼ਤ ਕਿਤਾਬਾਂ ਲਈ 90 ਕਰੋੜ ਰੁਪਏ ਰੱਖੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਉਚੇਰੀ ਸਿੱਖਿਆ ਵਿਭਾਗ ਅਧੀਨ ਦੋ ਨਵੀਂਆਂ ਸਕੀਮਾਂ ਅਧੀਨ ਪੇਸ਼ੇਵਰ ਸਿਖਲਾਈ ਅਤੇ ਸੋਫਟ ਸਕਿੱਲ ਐਂਡ ਕਮਿਊਨੀਕੇਸ਼ਨ ਟ੍ਰੇਨਿੰਗ ਕਰਨ ਦੀ ਤਜਵੀਜ਼ ਹੈ । ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਦੀਆਂ ਸੁਵਿਧਾਵਾਂ ਵਿਚ ਸੁਧਾਰ ਅਤੇ ਲਾਇਬ੍ਰੇਰੀਆਂ ਦੀ ਸਥਾਪਨਾ ਲਈ 68 ਕਰੋੜ, ਰਾਸ਼ਟਰੀ ਉਚਤਰ ਸਿ਼ਕਸਾ ਅਭਿਆਨ ਲਈ 116 ਕਰੋੜ ਰੁਪਏ ਅਤੇ ਉਰਦੂ ਅਕਾਦਮੀ ਮਲੇਰਕੋਟਲਾ ਦੇ ਨਵੀਨੀਕਰਨ ਅਤੇ ਮਜ਼ਬੂਤੀਕਰਨ ਲਈ 2 ਕਰੋੜ ਰੁਪਏ ਰੱਖੇ ਗਏ ਹਨ। ਸ.ਬੈਂਸ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਲਈ ਬਜਟ ਵਿੱਚ 103 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਵਿਚੋਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ) ਦੇ ਅਪਗਰੇਡਸ਼ਨ ਅਤੇ ਮੁਕੰਮਲ ਕਰਨ ਲਈ 63 ਕਰੋੜ ਰੁਪਏ ਅਤੇ ਇੰਡਸਟਰੀਅਲ ਵੈਲਿਊ ਇਨਹਾਂਸਮੈਟ ਲਈ ਹੁਨਰ ਦੀ ਮਜ਼ਬੂਤੀ ਲਈ 40 ਕਰੋੜ ਰੁਪਏ ਰੱਖੇ ਗਏ ਹਨ। The post ਸਿੱਖਿਆ ਖੇਤਰ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਏਗਾ ਬਜਟ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
IND vs AUS: ਆਸਟਰੇਲੀਆ ਦੀ ਪਹਿਲੀ ਪਾਰੀ 480 ਦੌੜਾਂ 'ਤੇ ਸਮਾਪਤ, ਅਸ਼ਵਿਨ ਨੇ ਝਟਕੇ 6 ਵਿਕਟ Friday 10 March 2023 10:58 AM UTC+00 | Tags: ahmedabad australia breaking-news cricket-latest-news cricket-news narendra-modi-stadium news ravichandran-ashwin sports-news test-series ਚੰਡੀਗੜ੍ਹ, 10 ਮਾਰਚ 2023: ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ (Australia) ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਅਤੇ ਆਖਰੀ ਮੈਚ ਖੇਡਿਆ ਜਾ ਰਿਹਾ ਹੈ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਨਜ਼ਰੀਏ ਤੋਂ ਭਾਰਤ ਲਈ ਇਹ ਮੈਚ ਜਿੱਤਣਾ ਜ਼ਰੂਰੀ ਹੈ। ਟਾਸ ਜਿੱਤ ਕੇ ਪਹਿਲੇ ਦਿਨ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਦੀ ਪਹਿਲੀ ਪਾਰੀ 480 ਦੌੜਾਂ ‘ਤੇ ਸਮਾਪਤ ਹੋ ਗਈ ਹੈ । ਅੱਜ ਆਸਟਰੇਲੀਆ (Australia) ਨੇ ਚਾਰ ਵਿਕਟਾਂ 'ਤੇ 255 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ। ਉਦੋਂ ਉਸਮਾਨ ਖਵਾਜਾ ਅਤੇ ਕੈਮਰਨ ਗ੍ਰੀਨ ਕ੍ਰੀਜ਼ ‘ਤੇ ਮੌਜੂਦ ਸਨ। ਦੋਵਾਂ ਨੇ ਪੰਜਵੀਂ ਵਿਕਟ ਲਈ 208 ਦੌੜਾਂ ਦੀ ਸਾਂਝੇਦਾਰੀ ਕੀਤੀ। ਕੈਮਰਨ ਗ੍ਰੀਨ ਨੇ ਆਊਟ ਹੋਣ ਤੋਂ ਪਹਿਲਾਂ ਆਪਣੇ ਟੈਸਟ ਕਰੀਅਰ ਦਾ ਪਹਿਲਾ ਸੈਂਕੜਾ ਲਗਾਇਆ। ਉਹ 170 ਗੇਂਦਾਂ ਵਿੱਚ 114 ਦੌੜਾਂ ਬਣਾ ਕੇ ਆਊਟ ਹੋ ਗਏ। ਅਸ਼ਵਿਨ ਨੇ ਗ੍ਰੀਨ ਨੂੰ ਵਿਕਟਕੀਪਰ ਕੇਐਸ ਭਰਤ ਹੱਥੋਂ ਕੈਚ ਕਰਵਾਇਆ। ਇਸੇ ਓਵਰ ਵਿੱਚ ਅਸ਼ਵਿਨ ਨੇ ਐਲੇਕਸ ਕੈਰੀ ਨੂੰ ਵੀ ਪੈਵੇਲੀਅਨ ਭੇਜਿਆ। ਕੈਰੀ ਖਾਤਾ ਵੀ ਨਹੀਂ ਖੋਲ੍ਹ ਸਕਿਆ।
ਇਸ ਤੋਂ ਬਾਅਦ ਆਸਟ੍ਰੇਲੀਆ ਨੂੰ 387 ਦੇ ਸਕੋਰ ‘ਤੇ ਸੱਤਵਾਂ ਝਟਕਾ ਲੱਗਾ। ਰਵੀਚੰਦਰਨ ਅਸ਼ਵਿਨ ਨੇ ਮਿਸ਼ੇਲ ਸਟਾਰਕ ਨੂੰ ਸ਼੍ਰੇਅਸ ਅਈਅਰ ਦੇ ਹੱਥੋਂ ਕੈਚ ਕਰਵਾਇਆ। ਸਟਾਰਕ ਛੇ ਦੌੜਾਂ ਬਣਾ ਸਕਿਆ। ਚਾਹ ਦੇ ਸਮੇਂ ਤੱਕ ਆਸਟਰੇਲੀਆ ਨੇ ਸੱਤ ਵਿਕਟਾਂ ਗੁਆ ਕੇ 409 ਦੌੜਾਂ ਬਣਾ ਲਈਆਂ ਸਨ। ਚਾਹ ਤੋਂ ਬਾਅਦ ਪਹਿਲੇ ਹੀ ਓਵਰ ਵਿੱਚ ਉਸਮਾਨ ਖਵਾਜਾ ਨੂੰ ਅਕਸ਼ਰ ਪਟੇਲ ਨੇ ਐਲਬੀਡਬਲਯੂ ਆਊਟ ਕਰ ਦਿੱਤਾ। ਉਹ 422 ਗੇਂਦਾਂ ਵਿੱਚ 180 ਦੌੜਾਂ ਬਣਾ ਸਕਿਆ। ਇਸ ਤੋਂ ਬਾਅਦ ਨਾਥਨ ਲਿਓਨ ਅਤੇ ਟੌਡ ਮਰਫੀ ਨੇ ਨੌਵੇਂ ਵਿਕਟ ਲਈ 70 ਦੌੜਾਂ ਦੀ ਸਾਂਝੇਦਾਰੀ ਕੀਤੀ। ਅਸ਼ਵਿਨ ਨੇ ਮਰਫੀ (41) ਨੂੰ ਐਲਬੀਡਬਲਿਊ ਅਤੇ ਫਿਰ ਲਿਓਨ (34) ਨੂੰ ਕੋਹਲੀ ਹੱਥੋਂ ਕੈਚ ਕਰਵਾ ਕੇ ਆਸਟਰੇਲੀਆ ਦੀ ਪਾਰੀ 480 ਦੌੜਾਂ 'ਤੇ ਸਮੇਟ ਦਿੱਤੀ। ਅਸ਼ਵਿਨ (Ravichandran Ashwin) ਨੇ ਇਸ ਪਾਰੀ ਵਿੱਚ ਕੁੱਲ ਛੇ ਵਿਕਟਾਂ ਲਈਆਂ। ਅਸ਼ਵਿਨ ਨੇ 32ਵੀਂ ਵਾਰ ਟੈਸਟ ਦੀ ਇਕ ਪਾਰੀ ਵਿਚ ਪੰਜ ਵਿਕਟਾਂ ਲਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤੀ ਧਰਤੀ ‘ਤੇ 26ਵੀਂ ਵਾਰ ਅਜਿਹਾ ਕੀਤਾ। ਅਸ਼ਵਿਨ ਨੇ ਆਸਟਰੇਲੀਆ ਦੇ ਖਿਲਾਫ ਸੱਤਵੀਂ ਵਾਰ ਟੈਸਟ ਮੈਚਾਂ ਦੀ ਇੱਕ ਪਾਰੀ ਵਿੱਚ ਪੰਜ ਵਿਕਟਾਂ ਲਈਆਂ ਹਨ। ਅਸ਼ਵਿਨ ਹੁਣ ਤੱਕ ਕੰਗਾਰੂਆਂ ਖਿਲਾਫ ਟੈਸਟ ਮੈਚਾਂ ‘ਚ 113 ਵਿਕਟਾਂ ਲੈ ਚੁੱਕੇ ਹਨ। ਅਸ਼ਵਿਨ ਤੋਂ ਇਲਾਵਾ ਸ਼ਮੀ ਨੇ ਦੋ ਵਿਕਟਾਂ ਹਾਸਲ ਕੀਤੀਆਂ। ਇਸ ਦੇ ਨਾਲ ਹੀ ਅਕਸ਼ਰ-ਜਡੇਜਾ ਨੂੰ ਇਕ-ਇਕ ਵਿਕਟ ਮਿਲੀ। The post IND vs AUS: ਆਸਟਰੇਲੀਆ ਦੀ ਪਹਿਲੀ ਪਾਰੀ 480 ਦੌੜਾਂ ‘ਤੇ ਸਮਾਪਤ, ਅਸ਼ਵਿਨ ਨੇ ਝਟਕੇ 6 ਵਿਕਟ appeared first on TheUnmute.com - Punjabi News. Tags:
|
2023-24 ਦਾ ਬਜਟ 'ਆਮ ਲੋਕਾਂ ਦਾ ਬਜਟ', ਹਰ ਵਰਗ ਦਾ ਰੱਖਿਆ ਧਿਆਨ: ਹਰਚੰਦ ਸਿੰਘ ਬਰਸਟ Friday 10 March 2023 12:38 PM UTC+00 | Tags: aam-aadmi-party breaking-news budget budget-2023 budget-2023-24 harchand-singh-barsat harpal-singh-cheema latest-news news ops-scheme punjab-budget punjab-budget-2023 punjab-government punjab-news punjab-vidhan-sabha the-unmute-breaking-news the-unmute-latest-news the-unmute-news the-unmute-punjabi-news vidhan-sabha ਚੰਡੀਗੜ੍ਹ, 10 ਮਾਰਚ 2023: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਦੇ 2023-24 ਦੇ ਬਜਟ (Budget) ਦੀ ਸ਼ਲਾਘਾ ਕਰਦਿਆਂ ਇਸ ਨੂੰ ਪੰਜਾਬ ਦੇ ਸਾਰੇ ਵਰਗਾਂ ਦੇ ਵਿਕਾਸ ਅਤੇ ਭਲਾਈ ਲਈ ਬਜਟ ਕਰਾਰ ਦਿੱਤਾ ਹੈ। ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਵਿੱਚ 'ਆਪ' ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਬਜਟ ਵਿੱਚ ਹਰ ਵਰਗ, ਭਾਵੇਂ ਕਿਸਾਨ ਹੋਵੇ ਜਾਂ ਮਜ਼ਦੂਰ, ਨੌਜਵਾਨ, ਵਿਦਿਆਰਥੀ ਜਾਂ ਸਰਕਾਰੀ ਮੁਲਾਜ਼ਮ, ਸਭ ਦਾ ਧਿਆਨ ਰੱਖਿਆ ਗਿਆ ਹੈ। ਸਾਰੇ ਖੇਤਰਾਂ ਦੇ ਵਿਕਾਸ ਲਈ ਬਜਟ ਵਿੱਚ ਬਹੁਤ ਸਾਰਾ ਪੈਸਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਉਦਯੋਗ ਅਤੇ ਰੁਜ਼ਗਾਰ ਵਧਾਉਣ ਲਈ ਕਈ ਅਹਿਮ ਐਲਾਨ ਕੀਤੇ ਹਨ। ਇਸ ਨਾਲ ਪੰਜਾਬ ਦੇ ਕਾਰੋਬਾਰੀਆਂ ਦਾ ਮਨੋਬਲ ਵਧੇਗਾ ਅਤੇ ਸਰਕਾਰ ਦਾ ਮਾਲੀਆ ਵੀ ਵਧੇਗਾ। ਇਸ ਤੋਂ ਇਲਾਵਾ ਪੰਜਾਬ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਨੇ ਖੇਤੀ ਬਜਟ (Budget) ਵਿੱਚ 20 ਫੀਸਦੀ ਦਾ ਵਾਧਾ ਕੀਤਾ ਹੈ। ਇਹ ਫੈਸਲਾ ਸਾਬਤ ਕਰਦਾ ਹੈ ਕਿ ਮਾਨ ਸਰਕਾਰ ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੇ ਵਿਕਾਸ ਲਈ ਵਚਨਬੱਧ ਹੈ। ਪੰਜਾਬ ਦਾ ਵਿਕਾਸ ਖੇਤੀ ਦੇ ਵਿਕਾਸ ਨਾਲ ਹੀ ਹੋ ਸਕਦਾ ਹੈ ਅਤੇ ਮਾਨ ਸਰਕਾਰ ਦਾ ਇਹ ਬਜਟ ਖੇਤੀ ਖੇਤਰ ਵਿੱਚ ਵੱਡੀ ਤਬਦੀਲੀ ਲਿਆਵੇਗਾ। ਮਾਨ ਸਰਕਾਰ ਕੁਦਰਤੀ ਸੋਮਿਆਂ ਦੀ ਸੰਭਾਲ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ “ਨਵੀਂ ਖੇਤੀ ਨੀਤੀ” ਲਿਆਉਣ ਜਾ ਰਹੀ ਹੈ। ਇਸ ਦੇ ਲਈ ਪਹਿਲਾਂ ਹੀ ਮਾਹਿਰਾਂ ਦੀ ਕਮੇਟੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 38 ਕਰੋੜ ਰੁਪਏ ਦੇ 1 ਲੱਖ ਕੁਇੰਟਲ ਕੁਆਲਿਟੀ ਦੇ ਬੀਜ ਟਰੈਕ ਐਂਡ ਟਰੇਸ ਸਿਸਟਮ ਰਾਹੀਂ ਸਟੇਟ ਨੋਡਲ ਏਜੰਸੀ ਪੈਨਸੀਡ ਵੱਲੋਂ ਖਰੀਦੇ ਗਏ ਹਨ ਅਤੇ ਲਗਭਗ 50,000 ਕਿਸਾਨਾਂ ਨੂੰ 10 ਕਰੋੜ ਰੁਪਏ ਦੇ ਬੀਜ ਸਬਸਿਡੀ ‘ਤੇ ਮੁਹੱਈਆ ਕਰਵਾਏ ਗਏ ਹਨ। ਇਸ ਤੋਂ ਇਲਾਵਾ, ਸਰਕਾਰ ਨੇ ਵਿੱਤੀ ਸਾਲ 2022-23 ਵਿੱਚ ਕਿਸਾਨਾਂ ਨੂੰ 9,064 ਕਰੋੜ ਰੁਪਏ ਦੀ ਮੁਫਤ ਬਿਜਲੀ ਮੁਹੱਈਆ ਕਰਵਾਈ ਹੈ ਅਤੇ ਕਿਸਾਨਾਂ ਦੀ ਸਹਾਇਤਾ ਜਾਰੀ ਰੱਖਣ ਲਈ ਵਿੱਤੀ ਸਾਲ 2023-24 ਵਿੱਚ 9,331 ਕਰੋੜ ਰੁਪਏ ਵੀ ਰੱਖੇ ਹਨ। The post 2023-24 ਦਾ ਬਜਟ ‘ਆਮ ਲੋਕਾਂ ਦਾ ਬਜਟ’, ਹਰ ਵਰਗ ਦਾ ਰੱਖਿਆ ਧਿਆਨ: ਹਰਚੰਦ ਸਿੰਘ ਬਰਸਟ appeared first on TheUnmute.com - Punjabi News. Tags:
|
2023-24 ਦਾ ਬਜਟ 'ਆਮ ਲੋਕਾਂ ਦਾ ਬਜਟ', ਸੂਬੇ ਦੇ ਹਰ ਵਰਗ ਦਾ ਰੱਖਿਆ ਧਿਆਨ: ਵਿਧਾਇਕ ਕੁਲਵੰਤ ਸਿੰਘ Friday 10 March 2023 12:51 PM UTC+00 | Tags: aam-aadmi-party breaking-news budget-2023 harpal-singh-cheema latest-news mla-kulwant-singh mohali news ops-scheme punjab-budget punjab-news punjab-vidhan-sabha the-unmute-breaking-news the-unmute-latest-news the-unmute-news the-unmute-punjabi-news vidhan-sabha ਮੋਹਾਲੀ, 10 ਮਾਰਚ 2023: ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2023-24 ਵਾਲਾ ਅੱਜ ਵਿਧਾਨ ਸਭਾ ‘ਚ ਆਪਣਾ ਦੂਜਾ ਪੇਪਰ ਰਹਿਤ ਬਜਟ ਪੇਸ਼ ਕੀਤਾ ਹੈ। ਸਰਕਾਰ ਨੇ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀ ਕੀਤੀਆਂ ਹਨ। ਪੰਜਾਬ ਸਰਕਾਰ ਵਲੋਂ ਬਜਟ ਵਿਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਹੈ ਜੋ ਕਿ ਪਿਛਲੇ ਸਾਲ ਤੋਂ 26 ਫੀਸਦੀ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਧਿਆਨ ਸਿੱਖਿਆ ਅਤੇ ਸਿਹਤ ਸਮੇਤ ਹਰ ਖੇਤਰ ਅਤੇ ਵਰਗ ਨੂੰ ਧਿਆਨ ਵਿੱਚ ਰੱਖ ਕੇ ਬਜਟ ਪੇਸ਼ ਕੀਤਾ ਹੈ| ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਸੀ, ਉਨ੍ਹਾਂ ਵਾਅਦਿਆਂ ਨੂੰ ਹਰ ਹਾਲ ‘ਚ ਪੂਰਾ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ| ਜਿਸ ਲਈ ਸਰਕਾਰ ਨੇ ਬਜਟ ‘ਚ ਵੱਖ-ਵੱਖ ਵਿਭਾਗਾਂ ਲਈ ਵੱਖ-ਵੱਖ ਤਜਵੀਜ਼ਾਂ ਪੇਸ਼ ਕੀਤੀਆਂ ਹਨ, ਜਿਨ੍ਹਾਂ ਨੂੰ ਹਰ ਹਾਲ ‘ਚ ਪੂਰਾ ਕੀਤਾ ਜਾਵੇਗਾ| ਇਸੇ ਦੇ ਨਾਲ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਇਹ ਸਰਕਾਰ ਆਮ ਲੋਕਾਂ ਦਾ ਪੈਸਾ ਆਮ ਲੋਕਾਂ ‘ਤੇ ਹੀ ਲਾਵੇਗੀ| ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ | ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ | ਜਿਸ ਤਰਾਂ ਬਜਟ ‘ਚ ਹਰ ਵਰਗ ਦਾ ਧਿਆਨ ਰੱਖਿਆ ਗਿਆ | ਇਸੇ ਤਰਾਂ ਸਰਕਾਰ ਹਰ ਵਾਰ ਪੰਜਾਬ ਦੇ ਲੋਕਾਂ ਨੂੰ ਧਿਆਨ ‘ਚ ਰੱਖਦਿਆਂ ਕੰਮ ਕਰਦੀ ਰਹੇਗੀ | The post 2023-24 ਦਾ ਬਜਟ ‘ਆਮ ਲੋਕਾਂ ਦਾ ਬਜਟ’, ਸੂਬੇ ਦੇ ਹਰ ਵਰਗ ਦਾ ਰੱਖਿਆ ਧਿਆਨ: ਵਿਧਾਇਕ ਕੁਲਵੰਤ ਸਿੰਘ appeared first on TheUnmute.com - Punjabi News. Tags:
|
ਟਰਾਂਸਪੋਰਟ ਖੇਤਰ ਨੂੰ ਨਵੀਂ ਗਤੀ ਦੇਣ ਲਈ ਬਜਟ 'ਚ 42 ਫ਼ੀਸਦੀ ਵਾਧਾ: ਲਾਲਜੀਤ ਸਿੰਘ ਭੁੱਲਰ Friday 10 March 2023 01:00 PM UTC+00 | Tags: aam-aadmi-party breaking-news budget-2023 chief-minister-bhagwant-mann harpal-singh-cheema integrated-depot-management-system laljit-singh-bhullar latest-news news ops-scheme punjab-budget punjab-news punjab-transport-department punjab-vidhan-sabha the-unmute-breaking-news the-unmute-latest-news the-unmute-news the-unmute-punjabi-news transport vidhan-sabha ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਟਰਾਂਸਪੋਰਟ ਖੇਤਰ ਲਈ ਰੱਖਿਆ ਗਿਆ 567 ਕਰੋੜ ਰੁਪਏ ਦਾ ਬਜਟ, ਜੋ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 42 ਫ਼ੀਸਦੀ ਵੱਧ ਹੈ, ਸੂਬਾ ਸਰਕਾਰ ਵੱਲੋਂ ਟਰਾਂਸਪੋਰਟ ਖੇਤਰ ਵਿੱਚ ਬਦਲਾਅ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਨਵੀਂ ਗਤੀ ਦੇਵੇਗਾ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਰਾਂਸਪੋਰਟ ਖੇਤਰ ਵੱਲ ਵਿਸ਼ੇਸ਼ ਧਿਆਨ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੜਾਅਵਾਰ ਤਰੀਕੇ ਨਾਲ 28 ਬੱਸ ਸਟੈਂਡਾਂ ਦੀ ਸਥਾਪਨਾ/ਅਪਗ੍ਰੇਡੇਸ਼ਨ ਲਈ 35 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸੇ ਤਰ੍ਹਾਂ ਕੀਮਤੀ ਜਾਨਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰਖਦਿਆਂ ਪੰਜਾਬ ਰਾਜ ਸੜਕ ਸੁਰੱਖਿਆ ਫੰਡ ਲਈ 48 ਕਰੋੜ ਰੁਪਏ ਰੱਖੇ ਗਏ ਹਨ। ਟਰਾਂਸਪੋਰਟ ਮੰਤਰੀ (Laljit Singh Bhullar) ਨੇ ਕਿਹਾ ਕਿ ਸਰਕਾਰ ਵੱਲੋਂ ਸਾਲ 2023-24 ਵਿੱਚ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਸਾਰੇ ਡਿਪੂਆਂ ਵਿੱਚ ਏਕੀਕ੍ਰਿਤ ਡਿਪੂ ਪ੍ਰਬੰਧਨ ਪ੍ਰਣਾਲੀ(ਆਈ.ਡੀ.ਐਮ.ਐਸ.) ਸ਼ੁਰੂ ਕਰਨ ਦੀ ਤਜਵੀਜ਼ ਰੱਖੀ ਗਈ ਹੈ ਜਿਸ ਨਾਲ ਜਨਤਕ ਟਰਾਂਸਪੋਰਟ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ (ਐਸ.ਏ.ਐਸ.) ਨਗਰ, ਪਟਿਆਲਾ, ਬਠਿੰਡਾ, ਲੁਧਿਆਣਾ, ਫ਼ਰੀਦਕੋਟ ਅਤੇ ਅੰਮ੍ਰਿਤਸਰ ਵਿਖੇ ਛੇ ਆਟੋਮੋਟਿਵ ਟੈਸਟਿੰਗ ਸਟੇਸ਼ਨਾਂ ਨੂੰ ਬੀ.ਓ.ਓ. ਆਧਾਰ ‘ਤੇ ਸਥਾਪਿਤ ਕੀਤਾ ਜਾਵੇਗਾ, ਜਿੱਥੇ ਅਤਿ-ਆਧੁਨਿਕ ਉਪਕਰਣਾਂ ਨਾਲ ਵਪਾਰਕ ਵਾਹਨਾਂ ਦੀ ਫਿਟਨੈਸ ਦੀ ਜਾਂਚ ਕੀਤੀ ਜਾ ਸਕੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਟਰਾਂਸਪੋਰਟ ਖੇਤਰ ਵਿੱਚ ਵੱਡੇ ਸੁਧਾਰਾਂ ਦੀ ਪਹਿਲਾਂ ਹੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ ਨੂੰ ਪ੍ਰਵਾਨਗੀ ਦੇ ਕੇ ਨੋਟੀਫ਼ਾਈ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਰਜਿਸਟਰਡ ਵਾਹਨ ਸਕ੍ਰੈਪਿੰਗ ਸਹੂਲਤ ਲਾਗੂ ਕੀਤੀ ਹੈ। ਸਕ੍ਰੈਪਿੰਗ ਸਹੂਲਤ ਸਥਾਪਤ ਕਰਨ ਲਈ ਸੰਭਾਵਿਤ ਥਾਵਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ, ਜਿਨ੍ਹਾਂ ਨੂੰ ਵਿੱਤੀ ਵਰ੍ਹੇ 2023-24 ਵਿੱਚ ਕਾਰਜਸ਼ੀਲ ਕਰ ਦਿੱਤਾ ਜਾਵੇਗਾ। The post ਟਰਾਂਸਪੋਰਟ ਖੇਤਰ ਨੂੰ ਨਵੀਂ ਗਤੀ ਦੇਣ ਲਈ ਬਜਟ ‘ਚ 42 ਫ਼ੀਸਦੀ ਵਾਧਾ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਪੰਜਾਬ ਦੇ ਬਜਟ 'ਚ ਸ੍ਰੀ ਅਨੰਦਪੁਰ ਸਾਹਿਬ ਲਈ 80 ਕਰੋੜ ਰੁਪਏ ਦੀ ਸੌਗਾਤ: ਹਰਜੋਤ ਸਿੰਘ ਬੈਂਸ Friday 10 March 2023 01:09 PM UTC+00 | Tags: aam-aadmi-party breaking-news budget-2023 budget-2023-24 harpal-singh-cheema latest-news news ops-scheme punjab-budget punjab-news punjab-vidhan-sabha sri-anandpur-sahib sri-anandpur-sahib-constituency the-unmute-breaking-news the-unmute-latest-news the-unmute-news the-unmute-punjabi-news vidhan-sabha ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ,10 ਮਾਰਚ 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਵਿੱਤੀ ਵਰ੍ਹੇ 2023 -24 ਲਈ ਪੇਸ਼ ਕੀਤੇ ਗਏ ਬਜ਼ਟ ਵਿਚ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਹਲਕੇ ਦੇ ਵੱਖ ਵੱਖ ਖੇਤਰਾਂ ਦੀ ਸਿੰਚਾਈ ਸੁਵਿਧਾਵਾਂ ਨੂੰ ਬਿਹਤਰ ਬਨਾਉਣ ਲਈ 80 ਕਰੋੜ ਰੁਪਏ ਰੱਖੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਚੰਗਰ ਇਲਾਕੇ ਦੇ ਹਰ ਖੇਤ ਤੱਕ ਪਾਣੀ ਪੁਜਦਾ ਕਰਨ ਦਾ ਲੋਕਾਂ ਨਾਲ ਵਾਅਦਾ ਕੀਤਾ ਸੀ ਜਿਸ ਨੂੰ ਅੱਜ ਬੂਰ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਅਨੰਦਪੁਰ ਸਾਹਿਬ ਹਲਕੇ ਵਿਚੋਂ ਦੋ ਨਹਿਰਾਂ, ਇਕ ਦਰਿਆ ਅਤੇ ਅਨੇਕਾਂ ਖੱਡਾਂ ਦੇ ਬਾਵਜੂਦ ਸਾਡਾ ਚੰਗਰ ਦਾ ਇਲਾਕਾ ਪਾਣੀ ਲਈ ਤਰਸਦਾ ਸੀ। ਉਨ੍ਹਾਂ ਕਿਹਾ ਆਉਂਦਾ ਕੁਝ ਸਮੇਂ ਵਿੱਚ ਚੰਗਰ ਇਲਾਕੇ ਵਿਚੋਂ ਪਾਣੀ ਦੀ ਘਾਟ ਦੀ ਸਮੱਸਿਆਂ ਬਿਲਕੁਲ ਖਤਮ ਹੋ ਜਾਵੇਗੀ। ਇਸ ਤੋਂ ਇਲਾਵਾ ਸਵਾਮੀਪੁਰ ਬਾਗ਼ ਖੇਤਰ ਦੀਆਂ ਜਲ ਸਪਲਾਈ ਸਬੰਧੀ ਮੰਗਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਲਿਫ਼ਟ ਸਿੰਚਾਈ ਸਕੀਮ ਅਧੀਨ 80 ਕਰੋੜ ਰੁਪਏ ਰੱਖਣ ਲਈ ਧੰਨਵਾਦੀ ਹਨ। The post ਪੰਜਾਬ ਦੇ ਬਜਟ ‘ਚ ਸ੍ਰੀ ਅਨੰਦਪੁਰ ਸਾਹਿਬ ਲਈ 80 ਕਰੋੜ ਰੁਪਏ ਦੀ ਸੌਗਾਤ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਮੌਜੂਦਾ ਬਜਟ ਬਾਗਬਾਨੀ ਖੇਤਰ ਲਈ ਵੱਡੀਆਂ ਤਬਦੀਲੀਆਂ ਦਾ ਗਵਾਹ ਬਣੇਗਾ: ਚੇਤਨ ਸਿੰਘ ਜੌੜਾਮਾਜਰਾ Friday 10 March 2023 01:15 PM UTC+00 | Tags: aam-aadmi-party breaking-news budget budget-2023 chetan-singh-jauramajra harpal-singh-cheema horticulture-sector horticulture-sector-punjab latest-news news ops-scheme punjab-budget punjab-horticulture-sector punjab-news punjab-vidhan-sabha the-unmute-breaking-news the-unmute-latest-news the-unmute-news the-unmute-punjabi-news vidhan-sabha ਚੰਡੀਗੜ੍ਹ, 10 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਲਿਆਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟੀ ਹੈ। ਹਾਲ ਹੀ ਵਿੱਚ 2023-24 ਬਜਟ ਵਿੱਚ ਬਾਗਬਾਨੀ ਖੇਤਰ (Horticulture Sector) ਲਈ ਤਾਜ਼ਾ ਘੋਸ਼ਣਾ ਵਿੱਚ ਇਸ ਖੇਤਰ ਲਈ 253 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜੋ ਕਿ ਪਿਛਲੇ ਬਜਟ ਨਾਲੋਂ ਦੁੱਗਣੇ ਹਨ। ਇਸ ਵਿੱਚ ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਬਠਿੰਡਾ ਅਤੇ ਫਰੀਦਕੋਟ ਜ਼ਿਲ੍ਹਿਆਂ ਵਿੱਚ 5 ਨਵੀਆਂ ਬਾਗਬਾਨੀ ਅਸਟੇਟਾਂ ਵਿਕਸਤ ਕਰਨ ਲਈ 40 ਕਰੋੜ ਰੁਪਏ ਸ਼ਾਮਲ ਹਨ। ਇਹ ਬਜਟ ਕਿਸਾਨਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮਾਨ ਸਰਕਾਰ ਵੱਲੋਂ ਇਸ ਬਜਟ ਵਿੱਚ ਖੇਤਬਾੜੀ , ਬਾਗ਼ਬਾਨੀ ਖੇਤਰ ਲਈ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਬੁਨਿਆਦੀ ਢਾਂਚਾ ਬਣਾਉਣ ਦੇ ਨਾਲ-ਨਾਲ 2 ਸਕੀਮਾਂ ਦੀ ਸ਼ੁਰੂਆਤ ਕਰਕੇ ਵਿੱਤੀ ਸਹਾਇਤਾ ਅਤੇ ਵਿਭਿੰਨਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ- ਇਨ੍ਹਾਂ ਵਿੱਚ ਪਹਿਲੀ ਸਕੀਮ 'ਭਾਵ ਅੰਤਰ ਭੂਗਤਾਨ ਯੋਜਨਾ' ਹੈ, ਜੋ ਕਿ ਜੋਖਮ ਘਟਾਉਣ ਵਾਲੀ ਇੱਕ ਨਵੀਂ ਯੋਜਨਾ ਹੈ। ਬਾਗਬਾਨੀ ਫਸਲਾਂ ਦੇ ਸੰਵੇਦਨਸ਼ੀਲਤਾ ਅਤੇ ਘੱਟ ਸ਼ੈਲਫ ਲਾਈਫ ਨੂੰ ਧਿਆਨ ਵਿੱਚ ਰੱਖਦੇ ਹੋਏ । ਇਹ ਸਕੀਮ ਕਿਸਾਨਾਂ ਦੀ ਭਲਾਈ ਵਜੋਂ ਕੰਮ ਕਰੇਗੀ ਅਤੇ ਉਨ੍ਹਾਂ ਨੂੰ ਵੱਡੇ ਪੱਧਰ 'ਤੇ ਬਾਗਬਾਨੀ ਅਪਣਾਉਣ ਦਾ ਭਰੋਸਾ ਦੇਵੇਗੀ। ਦੂਜੀ ਸਕੀਮ ਫੁੱਲਾਂ ਦੇ ਬੀਜ ਉਤਪਾਦਨ ਰਾਹੀਂ ਵਿਭਿੰਨਤਾ ਲਈ ਹੈ। ਫੁੱਲਾਂ ਦੀ ਖੇਤੀ ਭਵਿੱਖਮੁਖੀ ਅਤੇ ਲਾਭਦਾਇਕ ਉਦਯੋਗ ਹੈ, ਅਤੇ ਇਸ ਦੀ ਤਰੱਕੀ ਸੂਬੇ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕਰ ਸਕਦੀ ਹੈ , ਜਿਸ ਨਾਲ ਜ਼ਮੀਨ ਦੀ ਵਰਤੋਂ ਵਿੱਚ ਸੁਧਾਰ ਹੋ ਸਕਦਾ ਹੈ ਅਤੇ ਪਹਿਲਾਂ ਹੀ ਘੱਟ ਰਹੇ ਜ਼ਮੀਨੀ ਪਾਣੀ ਦੇ ਭੰਡਾਰਾਂ ਨੂੰ ਸੰਭਾਲਿਆ ਜਾ ਸਕਦਾ ਹੈ। ਨਵੀਆਂ ਮੰਡੀਆਂ ਬਣਾਉਣ ਦੀ ਕੋਸ਼ਿਸ਼ ਵਿੱਚ, ਆਲੂ ਦੇ ਪੌਦਿਆਂ ਲਈ ਟਿਸ਼ੂ-ਕਲਚਰ ਵਿੱਚ ਸਰਟੀਫਿਕੇਸ਼ਨ, ਟਰੇਸੇਬਿਲਟੀ, ਅਤੇ ਬਲਾਕ-ਚੇਨ ਤਕਨਾਲੋਜੀ ਪੇਸ਼ ਕਰਨ ਵਾਲਾ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਨਾਲ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਹੀ ਨਹੀਂ, ਸਗੋਂ ਪੂਰੇ ਦੇਸ਼ ਨੂੰ ਫਾਇਦਾ ਹੈ ਕਿਉਂਕਿ ਇਹ ਸਥਾਨਕ ਅਤੇ ਦੂਰ-ਦੁਰਾਡੇ ਦੀਆਂ ਘਰੇਲੂ ਮੰਡੀਆਂ ਵਿੱਚ ਕਿਸਾਨਾਂ ਲਈ ਉੱਚ ਗੁਣਵੱਤਾ ਵਾਲੇ ਅਤੇ ਰੋਗ ਮੁਕਤ ਆਲੂਆਂ ਦੀ ਸਪਲਾਈ ਕਰਨ ਵਿੱਚ ਮਦਦ ਕਰਦਾ ਹੈ। ਅੰਤ ਵਿੱਚ, ਵੱਧ ਮੁੱਲ ਵਾਲੀਆਂ ਫਸਲਾਂ ਦੀ ਕਾਸ਼ਤ ਕਰਕੇ ਕਿਸਾਨਾਂ ਦੀ ਉਪਜੀਵਕਾ ਨੂੰ ਬਿਹਤਰ ਬਣਾਉਣ ਲਈ- ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਟਿਸ਼ੂ-ਕਲਚਰ ਤਕਨਾਲੋਜੀ ਰਾਹੀਂ ਸੇਬ ਦੀ ਇੱਕ ਨਵੀਂ ਕਿਸਮ ਤਿਆਰ ਕੀਤੀ ਗਈ ਹੈ। ਇਹ ਕਿਸਮ ਵਿਸ਼ੇਸ਼ ਤੌਰ 'ਤੇ ਪੰਜਾਬ ਦੀਆਂ ਮੌਸਮੀ ਸਥਿਤੀਆਂ ਦੇ ਅਨੁਕੂਲ ਕਾਸ਼ਤ ਕਰਨ ਲਈ ਤਿਆਰ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਨਾਲ ਨਵੀਂ ਵਸਤੂ ਅਤੇ ਮੰਡੀ ਤੱਕ ਪਹੁੰਚ ਦੇਵੇਗੀ ਤਾਂ ਜੋ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ। ਸ. ਜੌੜਾਮਾਜਰਾ ਨੇ ਅੱਗੇ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਨਾਲ ਬਾਗਬਾਨੀ (Horticulture Sector) ਕਿਸਾਨਾਂ ਨੂੰ ਬਿਹਤਰ ਵਿੱਤੀ ਸਹਾਇਤਾ, ਬਿਹਤਰ ਬੁਨਿਆਦੀ ਢਾਂਚੇ, ਸੂਬੇ ਦੇ ਅੰਦਰ ਅਤੇ ਬਾਹਰ ਨਵੀਆਂ ਮੰਡੀਆਂ ਵਿਕਸਿਤ ਕਰਨ ਅਤੇ ਬਾਗਬਾਨੀ ਨੂੰ ਅਪਣਾਉਣ ਅਤੇ ਵਧਾਉਣ ਲਈ ਇੱਕ ਸਹਾਇਤਾ ਪ੍ਰਣਾਲੀ ਰਾਹੀਂ ਲਾਭ ਦੀ ਆਸ ਕੀਤੀ ਜਾ ਸਕਦੀ ਹੈ। The post ਮੌਜੂਦਾ ਬਜਟ ਬਾਗਬਾਨੀ ਖੇਤਰ ਲਈ ਵੱਡੀਆਂ ਤਬਦੀਲੀਆਂ ਦਾ ਗਵਾਹ ਬਣੇਗਾ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ ਨੂੰ ਹੱਕਾਂ ਤੋਂ ਜਾਣੂ ਕਰਵਾਉਣ ਤੇ ਕਾਨੂੰਨੀ ਸੇਵਾਵਾਂ ਦੇਣ ਲਈ ਕੀਤੇ ਜਾ ਰਹੇ ਨੇ ਉਪਰਾਲੇ: ਸੰਤੋਸ਼ ਸਨੇਹੀ ਮਾਨ Friday 10 March 2023 01:20 PM UTC+00 | Tags: awareness breaking-news cm-bhagwant-mann ms-santosh-snehi-mann national-legal-services-authority news punjab-government santosh-snehi-mann the-unmute-breaking-news women-aware ਅਬੋਹਰ/ਚੰਡੀਗੜ੍ਹ, 10 ਮਾਰਚ 2023: ਔਰਤਾਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਤੋਂ ਜਾਣੂ ਕਰਾਉਣ ਦੇ ਮਨੋਰਥ ਨਾਲ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਅੱਜ ਭਾਗ ਸਿੰਘ ਖ਼ਾਲਸਾ ਕਾਲਜ ਫਾਰ ਵੋਮੈਨ ਅਬੋਹਰ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸ਼੍ਰੀਮਤੀ ਸੰਤੋਸ਼ ਸਨੇਹੀ ਮਾਨ (Santosh Snehi Mann), ਮੈਂਬਰ ਸਕੱਤਰ, ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਬੋਲਦਿਆ ਸ਼੍ਰੀਮਤੀ ਸੰਤੋਸ਼ ਸਨੇਹੀ ਮਾਨ ਨੇ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਔਰਤਾਂ ਨੂੰ ਉਹਨਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਅਤੇ ਔਰਤ ਸਸ਼ਕਤੀਕਰਨ ਲਈ ਕਾਨੂੰਨੀ ਜਾਗਰੂਕਤਾ ਇੱਕ ਮਹੱਤਵਪੂਰਨ ਸਾਧਨ ਹੈ। ਉਹਨਾਂ ਕਿਹਾ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ ਨੂੰ ਉਹਨਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਅਤੇ ਉਹਨਾਂ ਨੂੰ ਕਾਨੂੰਨੀ ਸੇਵਾਵਾਂ ਦੇਣ ਦੇ ਮੰਤਵ ਨਾਲ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਅਰੁਣ ਗੁਪਤਾ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ, 1987, ਵਿੱਚ ਦਰਜ ਕਾਨੂੰਨੀ ਸੇਵਾਵਾਂ ਪ੍ਰਤੀ ਉਪਬੰਧਾਂ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ਸ਼੍ਰੀਮਤੀ ਜਤਿੰਦਰ ਕੌਰ, ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ। The post ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ ਨੂੰ ਹੱਕਾਂ ਤੋਂ ਜਾਣੂ ਕਰਵਾਉਣ ਤੇ ਕਾਨੂੰਨੀ ਸੇਵਾਵਾਂ ਦੇਣ ਲਈ ਕੀਤੇ ਜਾ ਰਹੇ ਨੇ ਉਪਰਾਲੇ: ਸੰਤੋਸ਼ ਸਨੇਹੀ ਮਾਨ appeared first on TheUnmute.com - Punjabi News. Tags:
|
ਸੂਬੇ ਦੇ ਪਿੰਡਾਂ 'ਚ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ 'ਚ 27 ਫ਼ੀਸਦੀ ਵਾਧਾ Friday 10 March 2023 01:26 PM UTC+00 | Tags: aam-aadmi-party brahm-shankar-jimpa breaking-news budget-2023 harpal-singh-cheema latest-news news ops-scheme punjab-budget punjab-news punjab-vidhan-sabha punjab-water-supply-and-sanitation-department the-unmute-breaking-news the-unmute-latest-news the-unmute-news the-unmute-punjabi-news vidhan-sabha ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ ਹਨ। ਉਨ੍ਹਾਂ ਪਿੰਡਾਂ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ ਵਿਚ 27 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ। ਇੱਥੋਂ ਜਾਰੀ ਇਕ ਬਿਆਨ ਵਿਚ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਾਲ 2023-24 ਦੇ ਬਜਟ ਵਿਚ 1987 ਕਰੋੜ ਰੁਪਏ ਦੀ ਵੰਡ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਕੀਤੀ ਗਈ ਹੈ। ਇਹ ਰਕਮ ਸਾਲ 2022-23 ਦੇ ਬਜਟ ਨਾਲੋਂ 27 ਫੀਸਦੀ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਅਤੇ ਬੇਹਤਰ ਸੈਨੀਟੇਸ਼ਨ ਸਹੂਲਤਾਂ ਦੇਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਰਾਸ਼ੀ ਨਾਲ ਟੀਚੇ ਦੀ ਪੂਰਤੀ ਕਰਨ ਵਿਚ ਅਸਾਨੀ ਹੋਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿਚ ਧਰਤੀ ਹੇਠਲਾਂ ਪਾਣੀ ਪੀਣਯੋਗ ਨਹੀਂ ਜਾਂ ਜਿੱਥੇ ਪਾਣੀ ਦੀ ਘਾਟ ਹੈ, ਉਨ੍ਹਾਂ ਪਿੰਡਾਂ ਨੂੰ ਤਰਜੀਹੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਜਿੰਪਾ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਲਈ 400 ਕਰੋੜ ਰੁਪਏ, ਜਲ ਜੀਵਨ ਮਿਸ਼ਨ ਲਈ 200 ਕਰੋੜ ਰੁਪਏ, ਜਲ ਸਪਲਾਈ ਨਾਲ ਸਬੰਧਤ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਰੱਖ ਰਖਾਅ ਲਈ 20 ਕਰੋੜ ਰੁਪਏ ਅਤੇ ਮੋਹਾਲੀ ਵਿਖੇ ਜਲ ਭਵਨ ਦੀ ਉਸਾਰੀ ਲਈ 40 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿਚ ਵੱਸਦਾ ਹੈ ਅਤੇ ਇਸ ਰਾਸ਼ੀ ਨਾਲ ਸੂਬੇ ਦੇ ਪਿੰਡ ਵਾਸੀਆਂ ਨੂੰ ਸਾਫ ਪਾਣੀ ਅਤੇ ਸਾਫ-ਸਫਾਈ ਵਰਗੀਆਂ ਮੁੱਢਲੀਆਂ ਸਹੂਲਤਾਂ ਦੇਣ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਕੋਈ ਕਸਰ ਨਹੀਂ ਛੱਡੇਗਾ। ਬਜਟ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਖਰਚ ਕੀਤਾ ਜਾਵੇਗਾ। The post ਸੂਬੇ ਦੇ ਪਿੰਡਾਂ 'ਚ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ ‘ਚ 27 ਫ਼ੀਸਦੀ ਵਾਧਾ appeared first on TheUnmute.com - Punjabi News. Tags:
|
ਪੰਜਾਬ ਦਾ ਦੂਰਅੰਦੇਸ਼ੀ ਬਜਟ ਵਾਤਾਵਰਣ ਸੁਰੱਖਿਆ ਤੇ ਨਵਿਆਉਣਯੋਗ ਊਰਜਾ 'ਚ ਵਾਧਾ ਕਰੇਗਾ: ਅਮਨ ਅਰੋੜਾ Friday 10 March 2023 01:31 PM UTC+00 | Tags: aam-aadmi-party aman-arora breaking-news budget-2023 harpal-singh-cheema latest-news news ops-scheme punjab punjab-budget punjab-news punjab-vidhan-sabha renewable-energy-resources-of-punjab the-unmute-breaking the-unmute-breaking-news the-unmute-latest-news the-unmute-news the-unmute-punjabi-news the-unmute-report vidhan-sabha ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਬਜਟ 2023-24 ਨੂੰ ਦੂਰਅੰਦੇਸ਼ੀ ਕਰਾਰ ਦਿੰਦਿਆਂ ਇਸ ਨੂੰ ਵਾਤਾਵਰਣ ਸੁਰੱਖਿਆ ਦੇ ਨਾਲ-ਨਾਲ ਸੂਬੇ ਵਿੱਚ ਨਵਿਆਉਣਯੋਗ ਊਰਜਾ ਵਿੱਚ ਵਾਧਾ ਕਰਨ ਵਾਲਾ ਦੱਸਿਆ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਵਿੱਚ ਸਾਰੇ ਡੀਜ਼ਲ ਆਧਾਰਤ ਖੇਤੀ ਪੰਪ ਸੈੱਟਾਂ ਨੂੰ ਸੌਰ ਊਰਜਾ ਉਤੇ ਕਰਨ ਦੇ ਇਰਾਦੇ ਨਾਲ ਸਾਲ 2030 ਤੱਕ ਸੂਬੇ ਦੇ ਸਾਰੇ ਖੇਤੀ ਪੰਪ ਸੈੱਟਾਂ ਨੂੰ ਸੋਲਰਾਈਜ਼ ਕਰਨ ਦਾ ਮਿਸ਼ਨ ਮਿੱਥਿਆ ਹੈ। ਅਮਨ ਅਰੋੜਾ (Aman Arora) ਨੇ ਕਿਹਾ ਕਿ ਖੇਤੀ ਪੰਪਾਂ ਦੇ ਸੋਲਰਾਈਜ਼ੇਸ਼ਨ ਨਾਲ ਕਿਸਾਨਾਂ ਦੇ ਡੀਜ਼ਲ ਦੇ ਖਰਚੇ ਦੀ ਬੱਚਤ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਵੀ ਬਚਾਇਆ ਜਾ ਸਕੇਗਾ। ਉਹਨਾਂ ਅੱਗੇ ਕਿਹਾ ਕਿ ਇਹ ਕਿਸਾਨਾਂ ਤੇ ਸੂਬੇ ਲਈ ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਮੌਜੂਦਾ ਨਵਿਆਉਣਯੋਗ ਊਰਜਾ ਦੀ ਸਥਾਪਿਤ ਸਮਰੱਥਾ 2,227 ਮੈਗਾਵਾਟ ਹੈ ਜੋ ਕਿ ਸੂਬੇ ਦੀ ਕੁੱਲ ਸਥਾਪਿਤ ਸਮਰੱਥਾ ਦਾ ਲਗਭਗ 16 ਫ਼ੀਸਦ ਹੈ। ਸਵੱਛ ਊਰਜਾ ਸਰੋਤਾਂ ਲਈ ਰਾਸ਼ਟਰੀ ਏਜੰਡੇ ਦੀ ਤਰਜ਼ 'ਤੇ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਸਥਾਪਿਤ ਸਮਰੱਥਾ ਨੂੰ 50 ਫ਼ੀਸਦ ਤੱਕ ਵਧਾਉਣ ਲਈ ਲੋੜੀਂਦੇ ਉਪਾਅ ਕੀਤੇ ਜਾ ਰਹੇ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੰਪਰੈਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟਾਂ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਪ੍ਰਾਜੈਕਟਾਂ ਵਿੱਚ 16.54 ਮਿਲੀਅਨ ਟਨ ਪ੍ਰਤੀ ਸਾਲ ਝੋਨੇ ਦੀ ਪਰਾਲੀ ਦੀ ਵਰਤੋਂ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਸਾਲ 2030 ਤੱਕ ਸੀਬੀਜੀ ਪ੍ਰਾਜੈਕਟਾਂ ਵਿੱਚ ਝੋਨੇ ਦੀ ਪਰਾਲੀ ਦੀ ਵਰਤੋਂ ਨੂੰ 5 ਤੋਂ 6 ਮਿਲੀਅਨ ਟਨ ਤੱਕ ਵਧਾਉਣ ਦਾ ਟੀਚਾ ਮਿਥਿਆ ਗਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਖੇਤੀਬਾੜੀ ਸੈਕਟਰ ਵਿੱਚ ਸੂਰਜੀ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਹਨਾਂ ਅੱਗੇ ਕਿਹਾ ਕਿ ਪੰਪਾਂ ਦੇ ਸੋਲਰਾਈਜ਼ੇਸ਼ਨ ਨਾਲ ਸੂਬੇ ਵਿੱਚ ਖੇਤੀਬਾੜੀ ਲਈ ਵਰਤੀ ਜਾਣ ਵਾਲੀ ਊਰਜਾ ਵਿੱਚੋਂ ਕਾਰਬਨ ਦੇ ਨਿਕਾਸ ਵਿੱਚ ਕਮੀ ਆਵੇਗੀ। The post ਪੰਜਾਬ ਦਾ ਦੂਰਅੰਦੇਸ਼ੀ ਬਜਟ ਵਾਤਾਵਰਣ ਸੁਰੱਖਿਆ ਤੇ ਨਵਿਆਉਣਯੋਗ ਊਰਜਾ ‘ਚ ਵਾਧਾ ਕਰੇਗਾ: ਅਮਨ ਅਰੋੜਾ appeared first on TheUnmute.com - Punjabi News. Tags:
|
ਬਜਟ 2023-24 'ਆਪ' ਸਰਕਾਰ ਦੀਆਂ ਅਸਫਲਤਾਵਾਂ ਦਾ ਪ੍ਰਮਾਣ: ਰਾਜਾ ਵੜਿੰਗ Friday 10 March 2023 01:41 PM UTC+00 | Tags: aam-aadmi-party aap-government amarinder-singh-raja-warring breaking-news budget-2023 harpal-singh-cheema latest-news news ops-scheme punjab-budget punjab-congress punjab-news punjab-vidhan-sabha raja-waring the-unmute-breaking-news the-unmute-latest-news the-unmute-news the-unmute-punjabi-news vidhan-sabha ਚੰਡੀਗੜ੍ਹ, 10 ਮਾਰਚ 2023: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਕੀਤੇ ਗਏ ਆਪਣੇ ਹੀ ਐਲਾਨਾਂ ਨਾਲ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ, "ਇਹ ਬਜਟ ਨੇ ਫੇਲ੍ਹ ਹੋਈ ਸਰਕਾਰ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕੀਤਾ ਹੈ। ਰਾਜਾ ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ ਕਿ, "ਬਜਟ 2023-24 'ਆਪ' ਸਰਕਾਰ ਦੀਆਂ ਅਸਫਲਤਾਵਾਂ ਦਾ ਪ੍ਰਮਾਣ ਹੈ"। "ਇਹ ਅਸੀਂ ਹੀ ਨਹੀਂ ਕਹਿ ਰਹੇ , ਇਹ ਸਰਕਾਰ ਹੈ ਜੋ ਮੰਨ ਰਹੀ ਹੈ ਕਿ ਪੰਜਾਬ ਦੀਵਾਲੀਆਪਨ ਦੇ ਕੰਢੇ ‘ਤੇ ਹੈ ਅਤੇ ਸੂਬਾ ਸਰਕਾਰ ਕੋਲ ਇਸ ਨੂੰ ਬਚਾਉਣ ਲਈ ਕੋਈ ਹੱਲ ਨਹੀਂ ਹੈ," ਉਨ੍ਹਾਂ ਅੱਗੇ ਕਿਹਾ, ਜੇ ਇਨ੍ਹਾਂ ਕੋਲ ਕੋਈ ਯੋਜਨਾ ਜਾਂ ਪ੍ਰੋਗਰਾਮ ਹੁੰਦਾ ਤਾਂ ਅੱਜ ਦੇ ਬਜਟ ਵਿੱਚ ਦੱਸਦੇ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਾਅਵਿਆਂ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਉਹ ਤਾਂ ਕਹਿੰਦੇ ਸਨ ਕਿ ਰੇਤੇ ਦੀ ਮਾਈਨਿੰਗ ਤੋਂ ਹਰ ਸਾਲ 20,000 ਕਰੋੜ ਰੁਪਏ ਕਮਾਉਣਗੇ ਪਰ ਬਜਟ ਦੇ ਅੰਕੜੇ ਦਰਸਾਉਂਦੇ ਹਨ ਕਿ ਸੂਬੇ ਨੇ ਪਿਛਲੇ ਸਾਲ ਰੇਤ ਦੀ ਮਾਈਨਿੰਗ ਤੋਂ ਸਿਰਫ 153 ਕਰੋੜ ਰੁਪਏ ਕਮਾਏ ਹਨ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨੇ ਕਿਹਾ ਜਾਂ ਤਾਂ ਤੁਸੀਂ ਬਕਾਇਆ ਰਕਮ ਆਪਣੀਆਂ ਜੇਬ੍ਹਾਂ ਵਿੱਚ ਪਾ ਲਈ ਹੈ ਤੇ ਅਜਿਹਾਂ ਨਹੀਂ ਹੈ ਤਾਂ ਤੁਹਾਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਕਿ ਤੁਸੀਂ ਰੇਤੇ ਦੀ ਮਾਈਨਿੰਗ ਤੋਂ ਹੋਣ ਵਾਲੀ ਆਮਦਨ ਬਾਰੇ ਝੂਠ ਬੋਲਿਆ ਸੀ”, ਅਤੇ ਉਨ੍ਹਾਂ ਅੱਗੇ ਪੁੱਛਿਆ ਕਿ ਉਸ 34,000 ਕਰੋੜ ਰੁਪਏ ਦਾ ਕੀ ਹੋਇਆ ਜੋ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਤੋਂ ਬਚਾਉਣ ਦਾ ਵਾਅਦਾ ਕੀਤਾ ਸੀ?” ਵੜਿੰਗ ਨੇ ਸਰਕਾਰ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਨੇ ਸੂਬੇ ਦੀ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੂਰਾ ਇੱਕ ਸਾਲ ਹੋ ਗਿਆ ਹੈ ਅਤੇ ਹੁਣ ਤਾਂ ਇੰਝ ਲੱਗਦਾ ਹੈ ਜਿਵੇਂ ਸਰਕਾਰ ਆਪਣੇ ਵਾਅਦੇ ਨੂੰ ਪੂਰੀ ਤਰ੍ਹਾਂ ਭੁੱਲ ਗਈ ਹੈ। ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ (Raja Warring) ਨੇ ਅੱਗੇ ਕਿਹਾ, 2022-23 ਦੇ ਬਜਟ ਵਿੱਚ ‘ਆਪ’ ਨੇ 100 ਮੌਜੂਦਾ ਸਕੂਲਾਂ ਨੂੰ ਸ਼ਾਰਟਲਿਸਟ ਕਰਨ ਅਤੇ ਉਨ੍ਹਾਂ ਨੂੰ ਉੱਘੇ ਸੰਸਥਾਵਾਂ ਵਿੱਚ ਅਪਗ੍ਰੇਡ ਕਰਨ ਦਾ ਵਾਅਦਾ ਕੀਤਾ ਸੀ। ਇਸ ਲਈ 200 ਕਰੋੜ ਰੁਪਏ ਵੀ ਅਲਾਟ ਕੀਤੇ ਗਏ ਸਨ ਉਹੀ ਵਾਅਦਾ ਇਸ ਸਾਲ ਵੀ ਦੁਹਰਾਇਆ ਗਿਆ ਹੈ, ਜਿਸ ਵਿਚ ਹੁਣ ਤੱਕ ਕੁਝ ਨਾ ਹੋਣ ਦਾ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ 2022-23 ਦੇ ਬਜਟ ਵਿੱਚ 5 ਸਾਲਾਂ ਦੀ ਮਿਆਦ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਇਸ ਸਾਲ ਸਿਰਫ਼ 2 ਨਵੇਂ ਮੈਡੀਕਲ ਕਾਲਜਾਂ ਲਈ ਬਜਟ ਅਲਾਟ ਕਰਨ ਦੀ ਤਜਵੀਜ਼ ਰੱਖੀ ਗਈ ਹੈ, ਜਿਸ ਦਾ ਮਤਲਬ ਹੈ ਕਿ ਇਸ ਦਰ ਨਾਲ ਉਹ 5 ਨਵੇਂ ਕਾਲਜ ਵੀ ਨਹੀਂ ਸ਼ੁਰੂ ਨਹੀਂ ਕਰ ਸਕਣਗੇ। ਕਿ ਸਰਕਾਰ 5 ਸਾਲਾਂ ਵਿੱਚ 5 ਨਵੇਂ ਕਾਲਜ ਬਣਾਏਗੀ? ਕਰਜ਼ੇ ਦੀ ਸਥਿਤੀ ਦਾ ਜ਼ਿਕਰ ਕਰਦਿਆਂ ਵੜਿੰਗ ਨੇ ਦੱਸਿਆ ਕਿ ‘ਆਪ’ ਸਰਕਾਰ ਨੇ 1 ਸਾਲ ‘ਚ 31000 ਕਰੋੜ ਰੁਪਏ ਦਾ ਕਰਜ਼ਾ ਲਿਆ, ਜਦਕਿ ਕਾਂਗਰਸ ਸਰਕਾਰ ਨੇ ਔਸਤਨ 15000 ਰੁਪਏ ਪ੍ਰਤੀ ਸਾਲ ਅਤੇ 5 ਸਾਲਾਂ ‘ਚ 73000 ਕਰੋੜ ਰੁਪਏ ਦਾ ਕਰਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਗਤੀ ਨਾਲ ‘ਆਪ’ ਸੂਬੇ ‘ਤੇ ਡੇਢ ਲੱਖ ਕਰੋੜ ਰੁਪਏ ਦਾ ਹੋਰ ਕਰਜ਼ਾਈ ਹੋ ਜਾਵੇਗੀ, ਉਨ੍ਹਾਂ ਕਿਹਾ ਕਿ ਅੱਜ ਦੇ ਬਜਟ ਨੇ ਲੋਕਾਂ ਦੇ ਇਸ ਡਰ ਨੂੰ ਸਹੀ ਸਾਬਤ ਕਰ ਦਿੱਤਾ ਹੈ ਕਿ ਇਹ ਸਰਕਾਰ ਨਾ ਸਿਰਫ਼ ਸ਼ਾਸਨ ਦੇ ਮਾਮਲੇ ‘ਚ ਪੂਰੀ ਤਰ੍ਹਾਂ ਅਯੋਗ ਅਤੇ ਅਕੁਸ਼ਲ ਹੈ। ਵਿੱਤੀ ਪ੍ਰਬੰਧਨ ਦੇ ਮਾਮਲੇ ਵਿੱਚ ਵੀ ਫੇਲ੍ਹ ਹੈ। The post ਬਜਟ 2023-24 'ਆਪ' ਸਰਕਾਰ ਦੀਆਂ ਅਸਫਲਤਾਵਾਂ ਦਾ ਪ੍ਰਮਾਣ: ਰਾਜਾ ਵੜਿੰਗ appeared first on TheUnmute.com - Punjabi News. Tags:
|
ਕੁਲਦੀਪ ਸਿੰਘ ਧਾਲੀਵਾਲ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਬਜਟ 'ਚ 20 ਫ਼ੀਸਦੀ ਵਾਧੇ ਲਈ CM ਮਾਨ ਤੇ ਵਿੱਤ ਮੰਤਰੀ ਦਾ ਧੰਨਵਾਦ Friday 10 March 2023 01:49 PM UTC+00 | Tags: aam-aadmi-party agriculture agriculture-department breaking-news kuldeep-singh-dhaliwal latest-news news punjab-agriculture-department the-unmute-breaking-news ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਲੋਕ ਪੱਖੀ ਤੇ ਵਿਕਾਸਮੁਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਕ ਸੰਤੁਲਿਤ ਤੇ ਹਰ ਵਰਗ ਦਾ ਧਿਆਨ ਰੱਖਣ ਵਾਲ ਬਜਟ ਪੇਸ਼ ਕੀਤਾ ਗਿਆ ਹੈ। ਸੂਬੇ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ ਖੇਤਰ ਲਈ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦੀ ਜ਼ਿਆਦਾ ਬਜਟ ਰੱਖਣ ਲਈ ਧਾਲੀਵਾਲ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2023-24 ਲਈ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 13,888 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ ਕਿਸਾਨਾਂ ਦੀ ਭਲਾਈ ਲਈ ਯੋਗ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 'ਨਵੀਂ ਖੇਤੀ ਨੀਤੀ' ਲਈ ਪੰਜਾਬ ਸਰਕਾਰ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਜਲਦ ਹੀ ਪੰਜਾਬ ਦੀ ਕਿਰਸਾਨੀ ਦੇ ਸੁਨਹਿਰੀ ਦਿਨ ਮੁੜ ਪਰਤਾਉਣ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ। ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਇਸ ਗੱਲ 'ਤੇ ਖੁਸ਼ੀ ਪ੍ਰਗਟ ਕੀਤੀ ਕਿ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਸਰਕਾਰ ਹੈ ਜਿਸ ਨੇ ਫਸਲਾਂ ਦੇ ਬੀਮੇ ਬਾਰੇ ਬਜਟ ਵਿਚ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੌਸਮ ਦੀਆਂ ਤਬਦੀਲੀਆਂ ਅਤੇ ਹੋਰ ਬੇਯਕੀਨੀਆਂ ਤੋਂ ਬਚਾਉਣ ਲਈ ਫਸਲ ਬੀਮਾ ਦੀ ਸਹੂਲਤ ਜਲਦ ਦਿੱਤੀ ਜਾਵੇਗੀ। ਇਸ ਬਾਬਤ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਲਈ ਬਜਟ ਵਿਚ 11 ਫੀਸਦੀ ਵਾਧੇ ਲਈ ਵੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤਾਂ ਲਈ ਸਾਲ 2023-24 ਦੌਰਾਨ 3319 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਰਾਸ਼ੀ 'ਚੋਂ 150 ਕਰੋੜ ਰੁਪਏ ਪੇਂਡੂ ਖੇਤਰਾਂ ਵਿਚ 10 ਹਜ਼ਾਰ ਘਰ ਬਣਾਉਣ ਲਈ ਖਰਚੇ ਜਾਣਗੇ। The post ਕੁਲਦੀਪ ਸਿੰਘ ਧਾਲੀਵਾਲ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਬਜਟ 'ਚ 20 ਫ਼ੀਸਦੀ ਵਾਧੇ ਲਈ CM ਮਾਨ ਤੇ ਵਿੱਤ ਮੰਤਰੀ ਦਾ ਧੰਨਵਾਦ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ 2 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ Friday 10 March 2023 02:04 PM UTC+00 | Tags: breaking-news news punjab-government punjab-government-transfer punjab-ias-officers punjab-police the-unmute-breaking-news the-unmute-punjabi-news transfer ਚੰਡੀਗੜ੍ਹ, 10 ਮਾਰਚ 2023: ਪੰਜਾਬ ਸਰਕਾਰ ਵਲੋਂ ਦੋ ਆਈਏਐੱਸ (2 IAS) ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਵੇਖੋ ਸੂਚੀ
The post ਪੰਜਾਬ ਸਰਕਾਰ ਵੱਲੋਂ 2 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ appeared first on TheUnmute.com - Punjabi News. Tags:
|
ਮਨੀਸ਼ ਸਿਸੋਦੀਆ 17 ਮਾਰਚ ਤੱਕ ਈਡੀ ਰਿਮਾਂਡ 'ਤੇ, ਜ਼ਮਾਨਤ ਅਰਜ਼ੀ 'ਤੇ 21 ਮਾਰਚ ਨੂੰ ਹੋਵੇਗੀ ਸੁਣਵਾਈ Friday 10 March 2023 02:12 PM UTC+00 | Tags: breaking-news manish-sisodia ਚੰਡੀਗੜ੍ਹ, 10 ਮਾਰਚ 2023: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਦਾਲਤ ਨੇ ਮਨੀਸ਼ ਸਿਸੋਦੀਆ (Manish Sisodia) ਦਾ 7 ਦਿਨ (17 ਮਾਰਚ ਤੱਕ) ਈਡੀ ਨੂੰ ਰਿਮਾਂਡ ਦਿੱਤਾ ਹੈ। ਹਾਲਾਂਕਿ, ਈਡੀ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਅਦਾਲਤ ਹੁਣ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 21 ਮਾਰਚ ਨੂੰ ਦੁਪਹਿਰ 2 ਵਜੇ ਸੁਣਵਾਈ ਕਰੇਗੀ। ਜਿਕਰਯੋਗ ਹੈ ਕਿ ਈਡੀ ਨੇ ਮਨੀਸ਼ ਸਿਸੋਦੀਆ (Manish Sisodia) ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਤਿਹਾੜ ਜੇਲ੍ਹ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੇ ਏਜੰਸੀ ਨੇ ਸਿਸੋਦੀਆ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਈਡੀ ਸਿਸੋਦੀਆ ਨੂੰ ਲੈ ਕੇ ਦੁਪਹਿਰ 2 ਵਜੇ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਪਹੁੰਚੀ ਸੀ | ਦੂਜੇ ਪਾਸੇ ‘ਆਪ’ ਨੇਤਾ ਸੰਜੇ ਸਿੰਘ ਨੇ ਕਿਹਾ ਕਿ ਸੀਬੀਆਈ ਨੂੰ ਸਿਸੋਦੀਆ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ। ਜੇਕਰ ਉਨ੍ਹਾਂ ਨੂੰ ਕੁਝ ਮਿਲਿਆ ਹੈ ਤਾਂ ਭਾਜਪਾ ਦੇਸ਼ ਨੂੰ ਦੱਸੇ ਕਿ ਉਨ੍ਹਾਂ ਨੂੰ ਸਿਸੋਦੀਆ ਦੇ ਘਰ ਤੋਂ ਕੀ ਮਿਲਿਆ। The post ਮਨੀਸ਼ ਸਿਸੋਦੀਆ 17 ਮਾਰਚ ਤੱਕ ਈਡੀ ਰਿਮਾਂਡ ‘ਤੇ, ਜ਼ਮਾਨਤ ਅਰਜ਼ੀ ‘ਤੇ 21 ਮਾਰਚ ਨੂੰ ਹੋਵੇਗੀ ਸੁਣਵਾਈ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਦੇ ਬਜਟ ਤੋਂ ਪੰਜਾਬੀ ਯੂਨੀਵਰਸਿਟੀ ਦੇ ਵੀਸੀ ਪ੍ਰੋ. ਅਰਵਿੰਦ ਨਾਖੁਸ਼ Friday 10 March 2023 02:26 PM UTC+00 | Tags: breaking-news news punjab-government punjabi-university ਪਟਿਆਲਾ, 10 ਮਾਰਚ 2023: ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ (Punjabi University) ਨੂੰ ਰਾਹਤ ਦੇਣ ਦੀ ਥਾਂ ਬਜਟ ਵਿੱਚ ਕਟੌਤੀ ਕਰ ਦਿੱਤੀ ਹੈ। ਤਾਜ਼ਾ ਬਜਟ ਵਿੱਚ ਯੂਨੀਵਰਸਿਟੀ ਦੀ ਸਲਾਨਾ ਗਰਾਂਟ 200 ਕਰੋੜ ਰੁਪਏ ਤੋਂ ਘਟਾ ਕੇ 164 ਕਰੋੜ ਰੁਪਏ ਕਰ ਦਿੱਤੀ ਗਈ ਹੈ, ਜਦੋਂ ਕਿ ਪੰਜਾਬ ਸਰਕਾਰ ਦੇ ਤਨਖ਼ਾਹ ਕਮਿਸ਼ਨ ਲਾਗੂ ਕਰਨ ਦੇ ਫ਼ੈਸਲੇ ਨਾਲ ਯੂਨੀਵਰਸਿਟੀ ਦਾ ਤਨਖ਼ਾਹ ਬਜਟ ਤਕਰੀਬਨ 100 ਕਰੋੜ ਰੁਪਏ ਵਧਿਆ ਹੈ। ਜੇ ਸਰਕਾਰ ਨੇ ਪਿਛਲੇ ਸਾਲ ਜਿੰਨੀ ਗਰਾਂਟ ਵੀ ਦੇਣੀ ਹੁੰਦੀ ਤਾਂ ਉਸ ਤਰੀਕੇ ਨਾਲ ਵੀ ਨਵੇਂ ਫ਼ੈਸਲੇ ਦੇ ਬੋਝ ਨਾਲ ਇਹ 300 ਕਰੋੜ ਤੋਂ ਜ਼ਿਆਦਾ ਬਣਦੀ ਹੈ। ਮਹਿੰਗਾਈ ਅਤੇ ਵਿੱਤੀ ਘਾਟਾ ਇਸ ਤੋਂ ਵੱਖਰਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਆਪਣੇ ਦੌਰੇ ਸਮੇਂ ਸਿੱਖਿਆ ਨੂੰ ਕਰਜ਼ੇ ਤੋਂ ਮੁਕਤ ਕਰਨ ਦਾ ਵਾਅਦਾ ਕੀਤਾ ਸੀ ਪਰ ਇਸ ਬਜਟ ਨਾਲ ਉਨ੍ਹਾਂ ਨੇ ਯੂਨੀਵਰਸਿਟੀ ਸਿਰ ਨਵਾਂ ਕਰਜ਼ਾ ਚੜ੍ਹਨ ਵਾਲ਼ੀ ਸਥਿਤੀ ਪੈਦਾ ਕਰ ਦਿੱਤੀ ਹੈ। ਇਹ ਜ਼ਿਕਰਗੋਚਰਾ ਹੈ ਕਿ ਪੰਜਾਬੀ ਯੂਨੀਵਰਸਿਟੀ ਸਿਰ 150 ਕਰੋੜ ਰੁਪਏ ਦਾ ਕਰਜ਼ਾ ਹੈ ਅਤੇ ਲਗਾਤਾਰ ਵਿੱਤੀ ਘਾਟਾ ਚੱਲ ਰਿਹਾ ਹੈ। ਨਤੀਜੇ ਵਜੋਂ ਯੂਨੀਵਰਸਿਟੀ ਸਮੇਂ ਸਿਰ ਤਨਖ਼ਾਹਾਂ ਦੇਣ ਦੀ ਹਾਲਤ ਵਿੱਚ ਨਹੀਂ ਹੈ। ਇਸ ਬਜਟ ਨਾਲ਼ ਪੰਜਾਬੀ ਯੂਨੀਵਰਸਿਟੀ ਦਾ ਸੰਕਟ ਹੋਰ ਗਹਿਰਾ ਜਾਣਾ ਤੈਅ ਹੈ। ਪਿਛਲੇ ਬਜਟ ਵਿੱਚ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਨੂੰ 150 ਕਰੋੜ ਰੁਪਏ ਦੀ ਤਨਖ਼ਾਹ ਗਰਾਂਟ ਅਤੇ ਪੰਜਾਹ ਕਰੋੜ ਦੀ ਗ਼ੈਰ-ਤਨਖ਼ਾਹ ਗਰਾਂਟ ਦਿੱਤੀ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਅੰਤਰਿਮ ਗਰਾਂਟ ਦਾ ਵਾਰ-ਵਾਰ ਵਾਅਦਾ ਕੀਤਾ ਸੀ ਜੋ ਵਫ਼ਾ ਨਹੀਂ ਹੋਇਆ। ਇਸ ਵਾਰ ਦੇ ਬਜਟ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਕੋਈ ਗ਼ੈਰ-ਤਨਖ਼ਾਹ ਗਰਾਂਟ ਨਹੀਂ ਦਿੱਤੀ ਗਈ। ਪਿਛਲੀ ਵਾਰ ਪੰਜਾਬ ਸਰਕਾਰ ਦੇ ਬਜਟ ਵਿੱਚ ਪੰਜਾਬੀ ਯੂਨੀਵਰਸਿਟੀ ਦਾ ਉਚੇਚਾ ਜ਼ਿਕਰ ਕਰਦੇ ਹੋਏ 200 ਕਰੋੜ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਪੰਜਾਬੀ ਬੋਲੀ ਨੂੰ ਪ੍ਰਣਾਏ ਅਦਾਰੇ ਦੀ ਰਾਖੀ ਕਰਨ ਦਾ ਵਾਅਦਾ ਕੀਤਾ ਸੀ। ਇਸ ਵਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਯੂਨੀਵਰਸਿਟੀ ਦਾ ਜ਼ਿਕਰ ਦੋ ਵਾਰ ਕੀਤਾ। ਇੱਕ ਵਾਰ ਉਨ੍ਹਾਂ ਨਵੇਂ ਉਦਮੀਕਰਨ ਦੇ ਹਵਾਲੇ ਨਾਲ਼ ਕੀਤਾ ਅਤੇ ਇੱਕ ਵਾਰ ਬਾਕੀ ਅਦਾਰਿਆਂ ਦੇ ਨਾਲ਼ ਕੀਤਾ। ਪੰਜਾਬੀ ਯੂਨੀਵਰਸਿਟੀ (Punjabi University) ਵਿੱਚ ਖੇਤੀ ਸੰਕਟ ਦੇ ਮਾਰੇ ਮਾਲਵਾ ਖਿੱਤੇ ਦੇ ਪੇਂਡੂ ਇਲਾਕੇ ਨਾਲ਼ ਸੰਬੰਧਤ ਵਿਦਿਆਰਥੀ ਘੱਟ ਫੀਸਾਂ ਉੱਤੇ ਪੜ੍ਹਦੇ ਹਨ। ਇਨ੍ਹਾਂ ਵਿੱਚ ਗ਼ਰੀਬ, ਦਲਿਤ ਅਤੇ ਬੀਬੀਆਂ ਦੀ ਬਹੁਗਿਣਤੀ ਹੈ ਜੋ ਪੰਜਾਬ ਦੇ ਹੀ ਦੂਜੇ ਅਦਾਰਿਆਂ ਵਿੱਚ ਵਿੱਦਿਆ ਹਾਸਲ ਕਰਨ ਦੀ ਹਾਲਤ ਵਿੱਚ ਨਹੀਂ ਹਨ। ਜ਼ਿਕਰਗੋਚਰਾ ਹੈ ਕਿ ਪੰਜਾਬ ਦੀਆਂ ਦੂਜੀਆਂ ਯੂਨੀਵਰਸਿਟੀਆਂ ਦੇ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਵਿੱਚ ਫੀਸਾਂ ਅੱਧੀਆਂ ਹਨ। ਪੰਜਾਬੀ ਯੂਨੀਵਰਸਿਟੀ ਨਾਲ ਜੁੜੇ ਤਕਰੀਬਨ 290 ਕਾਲਜਾਂ ਵਿੱਚ ਸਵਾ ਦੋ ਲੱਖ ਵਿਦਿਆਰਥੀ ਪੜ੍ਹਦੇ ਹਨ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਬਜਟ ਬਾਬਤ ਟਿੱਪਣੀ ਕੀਤੀ ਕਿ ਇਸ ਦਾ ਮਤਲਬ ਸਾਫ਼ ਹੈ ਕਿ ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣਾ ਅਤੇ ਚਲਾਉੇਣਾ ਸਰਕਾਰ ਦੀ ਤਰਜੀਹ ਨਹੀਂ ਹੈ। The post ਪੰਜਾਬ ਸਰਕਾਰ ਦੇ ਬਜਟ ਤੋਂ ਪੰਜਾਬੀ ਯੂਨੀਵਰਸਿਟੀ ਦੇ ਵੀਸੀ ਪ੍ਰੋ. ਅਰਵਿੰਦ ਨਾਖੁਸ਼ appeared first on TheUnmute.com - Punjabi News. Tags:
|
ਪਹਿਲੀ ਵਾਰ ਚੁਣੇ ਗਏ ਵਿਧਾਇਕਾਂ ਨੂੰ ਦਿੱਤੀ ਬਜਟ ਪ੍ਰਣਾਲੀ ਬਾਰੇ ਟ੍ਰੇਨਿੰਗ Friday 10 March 2023 02:31 PM UTC+00 | Tags: aam-aadmi-party breaking-news budget budget-2023 budget-system harpal-singh-cheema kultaar-singh-sandhwan latest-news news ops-scheme punjab-budget punjab-mlas punjab-news punjab-vidhan-sabha the-unmute-breaking-news the-unmute-latest-news the-unmute-news the-unmute-punjabi-news vidhan-sabha ਚੰਡੀਗੜ੍ਹ, 10 ਮਾਰਚ 2023: ਪੰਜਾਬ ਵਿਧਾਨ ਸਭਾ ਵਿਚ ਪਹਿਲੀ ਵਾਰ ਚੁਣ ਕੇ ਆਏ ਵਿਧਾਇਕਾਂ ਨੂੰ ਅੱਜ ਬਜਟ ਪ੍ਰਣਾਲੀ (Budget System) ਬਾਰੇ ਵਿਧਾਨ ਸਭਾ ਦੇ ਕਮੇਟੀ ਹਾਲ ਵਿਚ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਸੈਸ਼ਨ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਦੇਸ਼ ਦੀ ਨਾਮੀ ਸੰਸਥਾ ਲੈਜਿਸਲੇਟਿਵ ਰਿਸਰਚ ਇੰਸਟੀਚਿਊਟ, ਨਵੀਂ ਦਿੱਲੀ ਵੱਲੋਂ ਦਿੱਤੀ ਜਾ ਰਹੀ ਇਹ ਟ੍ਰੇਨਿੰਗ ਪਹਿਲੀ ਵਾਰ ਚੁਣ ਕੇ ਆਏ ਵਿਧਾਇਕਾਂ ਲਈ ਬਹੁਤ ਲਾਭਦਾਇਕ ਸਿੱਧ ਹੋਵੇਗੀ। ਉਨ੍ਹਾਂ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੇਨਿੰਗ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਬਜਟ ਸਬੰਧੀ ਪੂਰੀ ਜਾਣਕਾਰੀ ਹਾਸਲ ਕਰਨ ਅਤੇ ਆਪਣੇ ਸ਼ੰਕੇ ਦੂਰ ਕਰਨ। ਟ੍ਰੇਨਿੰਗ ਦੇ ਪਹਿਲੇ ਸੈਸ਼ਨ ਦੌਰਾਨ ਵਿਧਾਇਕਾਂ ਨੂੰ ਬਜਟ ਸਬੰਧੀ ਮੁਢਲੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਬਜਟ ਕਿਵੇਂ ਤਿਆਰ ਕੀਤਾ ਜਾਂਦਾ ਹੈ ਅਤੇ ਵਿਧਾਨ ਸਭਾ ਵਿੱਚ ਬਜਟ ਪੇਸ਼ ਹੋਣ ਪਿੱਛੋਂ ਇਸ ਉਤੇ ਹੋਣ ਵਾਲੀ ਬਹਿਸ ਉਪਰੰਤ ਬਜਟ ਪਾਸ ਹੋਣ ਬਾਰੇ ਕੀ ਪ੍ਰਕਿਰਿਆ ਅਪਣਾਈ ਜਾਂਦੀ ਹੈ। ਸਵਾਲਾਂ-ਜਵਾਬਾਂ ਦੇ ਸੈਸ਼ਨ ਦੌਰਾਨ ਵਿਧਾਇਕਾਂ ਨੂੰ ਬਜਟ ਸਬੰਧੀ ਬਹਿਸ ਵਿੱਚ ਭਾਗ ਲੈਣ ਸਬੰਧੀ ਵਿਧੀ ਦੀ ਵੀ ਜਾਣਕਾਰੀ ਦਿੱਤੀ ਗਈ। ਰਾਜ ਦੇ ਵਿੱਤ ਅਤੇ ਭਾਰਤ ਦੇ ਵਿਧਾਨਕ ਰੁਝਾਨ ਸਬੰਧੀ ਦੂਸਰੇ ਸੈਸ਼ਨ ਦੌਰਾਨ ਵਿਧਾਇਕਾਂ ਨੂੰ ਪੰਜਾਬ ਸਰਕਾਰ ਦੇ ਵਿੱਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਸਰਕਾਰ ਦੇ ਆਮਦਨ ਦੇ ਸਰੋਤ ਕੀ ਹਨ ਅਤੇ ਖ਼ਰਚ ਕਿਵੇਂ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਵਿਧਾਇਕਾਂ ਨੂੰ ਸਦਨ ਅੰਦਰ ਸਾਰਥਕ ਤਰੀਕੇ ਨਾਲ ਬਜਟ ‘ਤੇ ਹੋਣ ਵਾਲੀ ਬਹਿਸ ਵਿੱਚ ਹਿੱਸਾ ਲੈ ਸਕਣ ਸਬੰਧੀ ਢੰਗ-ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। The post ਪਹਿਲੀ ਵਾਰ ਚੁਣੇ ਗਏ ਵਿਧਾਇਕਾਂ ਨੂੰ ਦਿੱਤੀ ਬਜਟ ਪ੍ਰਣਾਲੀ ਬਾਰੇ ਟ੍ਰੇਨਿੰਗ appeared first on TheUnmute.com - Punjabi News. Tags:
|
ਪੰਜਾਬ ਦਾ ਬਜਟ ਵੱਧ ਰਹੇ ਸ਼ਹਿਰੀਕਰਨ ਦੀਆਂ ਲੋੜਾਂ ਦੀ ਪੂਰਤੀ ਲਈ ਯੋਜਨਾਬੱਧ ਟਾਊਨਸ਼ਿਪ 'ਚ ਸਹਾਈ ਹੋਵੇਗਾ: ਅਮਨ ਅਰੋੜਾ Friday 10 March 2023 02:35 PM UTC+00 | Tags: aam-aadmi-party aman-arora breaking-news budget-2023 gamada harpal-singh-cheema latest-news news ops-scheme punjab-budget punjab-news punjab-vidhan-sabha the-unmute-breaking-news the-unmute-latest-news the-unmute-news the-unmute-punjabi-news vidhan-sabha ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਵਿੱਤੀ ਸਾਲ 2023-24 ਦਾ ਆਮ ਬਜਟ ਸੂਬੇ ਵਿੱਚ ਵੱਧ ਰਹੇ ਸ਼ਹਿਰੀਕਰਨ ਦੀਆਂ ਲੋੜਾਂ ਦੀ ਪੂਰਤੀ ਲਈ ਵਿਸ਼ਵ ਪੱਧਰੀ ਯੋਜਨਾਬੱਧ ਟਾਊਨਸ਼ਿਪ ਵਿਕਸਤ ਕਰਨ ਵਿੱਚ ਸਹਾਈ ਹੋਵੇਗਾ। ਸ਼ਹਿਰੀ ਖੇਤਰਾਂ ਵਿੱਚ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਨਵੀਆਂ ਕਾਲੋਨੀਆਂ ਬਣਾਉਣ ਲਈ ਅਧਿਕਾਰਤ ਕੀਤਾ ਗਿਆ ਹੈ। ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਪਲਾਟਾਂ ਲਈ ਐਸ.ਏ.ਐਸ. ਨਗਰ (ਮੁਹਾਲੀ) ਵਿਖੇ 1,600 ਏਕੜ ਵਿੱਚ ਇੱਕ ਨਵੀਂ ਅਰਬਨ ਅਸਟੇਟ ਵਿਕਸਤ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਨਿਊ ਚੰਡੀਗੜ੍ਹ ਵਿੱਚ 1000 ਏਕੜ ਰਕਬੇ ਵਿੱਚ ਈਕੋ ਸਿਟੀ-3 ਦੇ ਨਾਂ ਹੇਠ ਅਰਬਨ ਅਸਟੇਟ ਸਥਾਪਤ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ (Aman Arora) ਨੇ ਕਿਹਾ ਕਿ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵੱਲੋਂ ਵਿੱਤੀ ਸਾਲ 2023-24 ਵਿੱਚ ਲੁਧਿਆਣਾ ਵਿਖੇ 1600 ਏਕੜ ਰਕਬੇ ਵਿੱਚ ਅਰਬਨ ਅਸਟੇਟ ਵਿਕਸਤ ਕੀਤੀ ਜਾਵੇਗੀ। ਇਸੇ ਤਰ੍ਹਾਂ ਬਠਿੰਡਾ ਵਿਕਾਸ ਅਥਾਰਟੀ ਵੱਲੋਂ ਬਠਿੰਡਾ ਵਿੱਚ 200 ਏਕੜ ਰਕਬੇ ਵਿੱਚ ਇੱਕ ਟਾਊਨਸ਼ਿਪ ਵਿਕਸਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.), ਮੁਕੰਮਲਤਾ ਸਰਟੀਫਿਕੇਟ, ਲੇਆਊਟ ਅਤੇ ਬਿਲਡਿੰਗ ਪਲਾਨ ਦੀ ਪ੍ਰਵਾਨਗੀ ਦੇਣ ਲਈ ਵਿਕਾਸ ਅਥਾਰਟੀਆਂ ਦੇ ਪੱਧਰ ਤੱਕ ਸ਼ਕਤੀਆਂ ਦਾ ਵਿਕੇਂਦਰੀਕਰਨ ਕੀਤਾ ਗਿਆ ਹੈ। ਪ੍ਰਵਾਨਗੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਕਦਮ ਪੁੱਟਦਿਆਂ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਦੀ ਮਨਜ਼ੂਰੀ ਅਤੇ ਮੁਕੰਮਲਤਾ ਸਰਟੀਫਿਕੇਟ ਦੇਣ ਦਾ ਅਧਿਕਾਰ ਡਾਇਰੈਕਟਰ, ਫੈਕਟਰੀਜ਼ ਨੂੰ ਸੌਂਪਿਆ ਗਿਆ ਹੈ ਤਾਂ ਜੋ ਦੋ ਵਿਭਾਗਾਂ ਵਿੱਚ ਅਪਲਾਈ ਨਾ ਕਰਨਾ ਪਵੇ। ਉਨ੍ਹਾਂ ਨੇ ਵਿੱਤੀ ਸਾਲ 2023-24 ਦੇ ਬਜਟ ਵਿੱਚ ਸਥਾਨਕ ਸਰਕਾਰਾਂ ਤੇ ਸ਼ਹਿਰੀ ਵਿਕਾਸ ਲਈ 6,596 ਕਰੋੜ ਰੁਪਏ ਰੱਖਣ ਲਈ ਸਰਕਾਰ ਦਾ ਧੰਨਵਾਦ ਕੀਤਾ। The post ਪੰਜਾਬ ਦਾ ਬਜਟ ਵੱਧ ਰਹੇ ਸ਼ਹਿਰੀਕਰਨ ਦੀਆਂ ਲੋੜਾਂ ਦੀ ਪੂਰਤੀ ਲਈ ਯੋਜਨਾਬੱਧ ਟਾਊਨਸ਼ਿਪ ‘ਚ ਸਹਾਈ ਹੋਵੇਗਾ: ਅਮਨ ਅਰੋੜਾ appeared first on TheUnmute.com - Punjabi News. Tags:
|
ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰ ਨੂੰ 281 ਕਰੋੜ ਰੁਪਏ ਦੇ ਬਜਟ ਨਾਲ ਮਿਲੇਗਾ ਵੱਡਾ ਹੁਲਾਰਾ: ਅਨਮੋਲ ਗਗਨ ਮਾਨ Friday 10 March 2023 02:39 PM UTC+00 | Tags: aam-aadmi-party anmol-gagan-mann budget-2023 harpal-singh-cheema latest-news news ops-scheme punjab-budget punjab-culture punjab-news punjab-tourism-and-cultural punjab-vidhan-sabha the-unmute-breaking-news the-unmute-latest-news the-unmute-news the-unmute-punjabi-news tourism-and-culture vidhan-sabha ਚੰਡੀਗੜ੍,10 ਮਾਰਚ 2023: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਇਸ ਬਜਟ ਨੂੰ ਦੂਰਅੰਦੇਸ਼ੀ ਅਤੇ ਲੋਕ ਪੱਖੀ ਬਜਟ ਦੱਸਿਆ । ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ ਤੇ ਪੁਰੀ ਤਰ੍ਹਾਂ ਖ਼ਰਾ ਉਤਰੇਗਾ। ਉਨ੍ਹਾਂ ਕਿਹਾ ਕਿ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ ਹਨ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਵਿੱਚ ਸੈਰ ਸਪਾਟੇ ਅਤੇ ਸਭਿਆਚਾਰ ਨੂੰ ਪ੍ਰਫੁਲਤ ਕਰਨ ਲਈ ਪਿਛਲੇ ਸਾਲ ਨਾਲੋਂ ਬਜਟ ਵਿੱਚ 8 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ। ਅਨਮੋਲ ਗਗਨ ਮਾਨ (Anmol Gagan Mann) ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੈਰ-ਸਪਾਟਾ ਅਤੇ ਸਭਿਆਚਾਰ ਮਾਮਲੇ ਵਿਭਾਗ ਲਈ ਸਾਲ 2023-24 ਲਈ 281 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 8 ਫੀਸਦੀ ਵੱਧ ਹੈ। ਉਨ੍ਹਾ ਕਿਹਾ ਇਸ ਬਜਟ ਨਾਲ ਪੰਜਾਬ ਦੇ ਸੈਰ ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ ਜਿਸ ਨਾਲ ਦੁਨੀਆਂ ਭਰ ਦੇ ਸੈਲਾਨੀ ਪੰਜਾਬ ਵੱਲ ਹੋਰ ਆਕਰਿਸ਼ਤ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਖ ਵੱਖ ਸਮਾਰਕਾਂ ਦੇ ਨਿਰਮਾਣ, ਰੱਖ-ਰਖਾਵ ਅਤੇ ਪੁਨਰ ਬਹਾਲੀ ਲਈ 110 ਕਰੋੜ ਰੁਪਏ ਦਾ ਰਾਖਵੇਂਕਰਨ ਕੀਤਾ ਗਿਆ ਹੈ। ਜਿਸ ਨਾਲ ਪੰਜਾਬ ਦੀਆਂ ਵਿਰਾਸਤੀ ਇਮਾਰਤਾਂ ਨੂੰ ਸੈਲਾਨੀਆਂ ਲਈ ਹੋਰ ਜਿਆਦਾ ਆਕਰਸਿਤ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਟੂਰੀਜ਼ਮ ਖੇਤਰ ਨੂੰ ਇਕ ਬ੍ਰਾਂਡ ਵਜੋਂ ਵਿਕਸਿਤ ਕਰਨ ਲਈ ਬਜਟ ਵਿੱਚ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਇਸ ਬਜਟ ਨਾਲ ਪੰਜਾਬ ਦੇ ਸਭਿਆਚਾਰ ਅਤੇ ਵਿਰਾਸਤੀ ਇਮਾਰਤਾਂ ਦੇ ਇਤਿਹਾਸ ਬਾਰੇ ਦੁਨੀਆਂ ਭਰ ਨੂੰ ਜਾਣੂ ਕਰਵਾਇਆ ਜਾਵੇਗਾ। The post ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰ ਨੂੰ 281 ਕਰੋੜ ਰੁਪਏ ਦੇ ਬਜਟ ਨਾਲ ਮਿਲੇਗਾ ਵੱਡਾ ਹੁਲਾਰਾ: ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
ਮੌਜੂਦਾ ਬਜਟ ਸੂਬੇ 'ਚ ਸਿਹਤ ਸਹੂਲਤਾਂ ਨੂੰ ਹੋਰ ਹੁਲਾਰਾ ਦੇਵੇਗਾ: ਡਾ. ਬਲਬੀਰ ਸਿੰਘ Friday 10 March 2023 02:43 PM UTC+00 | Tags: aam-aadmi-party breaking-news budget-2023 dr-balbir-singh harpal-singh-cheema health-facilities latest-news medicines news ops-scheme punjab-budget punjab-health punjab-news punjab-vidhan-sabha quality-treatment the-unmute-breaking-news the-unmute-latest-news the-unmute-news the-unmute-punjabi-news vidhan-sabha ਚੰਡੀਗੜ੍ਹ, 10 ਮਾਰਚ 2023: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਬਜਟ 2023-24 ਨੂੰ ਸੂਬੇ ਦੇ ਸਿਹਤ ਸੰਭਾਲ ਖੇਤਰ ਲਈ ਅਹਿਮ ਤੇ ਪ੍ਰਭਾਵੀ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਸਿਹਤ ਲਈ 4,781 ਕਰੋੜ ਰੁਪਏ ਦਾ ਬਜਟ ਉਪਬੰਧ ਬੁਨਿਆਦੀ ਸਿਹਤ ਸਹੂਲਤਾਂ, ਦਵਾਈਆਂ, ਮਿਆਰੀ ਇਲਾਜ ਨੂੰ ਸਮਾਜ ਦੇ ਹਰ ਵਰਗ ਤੱਕ ਪਹੁਚਾਉਣ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਲਈ ਬਜਟ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਲਈ ਵੀ 1015 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ ਯੋਗ ਡਾਕਟਰ, ਨਰਸਾਂ ਅਤੇ ਮੈਡੀਕਲ ਸਟਾਫ਼ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ। "ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਸਾਡਾ ਮੰਨਣਾ ਹੈ ਕਿ ਸਿਰਫ ਸਿਹਤਮੰਦ ਤੇ ਰਿਸ਼ਟਪੁਸ਼ਟ ਆਬਾਦੀ ਨਾਲ ਹੀ ਪੰਜਾਬ ਨਿਰੰਤਰ ਵਿਕਾਸ ਦੇ ਰਾਹ 'ਤੇ ਜਾ ਸਕਦਾ ਹੈ। ਡਾ: ਬਲਬੀਰ ਸਿੰਘ (Dr. Balbir Singh) ਨੇ ਸਟਾਫ਼ ਦੀ ਘਾਟ ਦੀ ਗੱਲ ਕਬੂਲਦਿਆਂ ਕਿਹਾ ਕਿ ਮੈਡੀਕਲ ਸੰਸਥਾਵਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ 880 ਸਟਾਫ਼ ਨਰਸਾਂ ਅਤੇ 81 ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਰੈਜ਼ੀਡੈਂਟਸ ਦੀ ਨਿਯੁਕਤੀ ਲਈ ਨਵੀਂ ਨੀਤੀ ਤਹਿਤ ਸਰਕਾਰੀ ਮੈਡੀਕਲ ਕਾਲਜਾਂ ਵਿੱਚ 300 ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸੇ ਤਰ੍ਹਾਂ, ਸਿਹਤ ਸੰਸਥਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ, ਵਿੱਤੀ ਸਾਲ 2022-23 ਵਿੱਚ ਵੱਖ-ਵੱਖ ਸ਼੍ਰੇਣੀਆਂ ਅਧੀਨ 1,353 ਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ ਹੈ, ਜਿਸ ਵਿੱਚ 271 ਸਪੈਸ਼ਲਿਸਟ ਮੈਡੀਕਲ ਅਫਸਰ, ਤਿੰਨ ਫਾਰਮੇਸੀ ਅਫਸਰ, 53 ਸਟਾਫ ਨਰਸਾਂ, 520 ਮਲਟੀ-ਪਰਪਜ਼ ਹੈਲਥ ਵਰਕਰ, 480 ਵਾਰਡ ਅਟੈਂਡੈਂਟ, ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ, "ਹਰ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ, ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਸਮੇਤ ਮੁੱਢਲੀਆਂ ਸਿਹਤ ਸੁਵਿਧਾਵਾਂ ਨੂੰ ਯਕੀਨੀ ਬਣਾਉਣਾ ਮੇਰੀ ਮੁੱਖ ਤਰਜੀਹ ਹੈ।" ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਹਸਪਤਾਲਾਂ ਦੀਆਂ ਇਮਾਰਤਾਂ ਦ ਮੁਰੰਮਤ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਮੂਹ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ- ਕਮਿਊਨਿਟੀ ਹੈਲਥ ਸੈਂਟਰਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਨੂੰ ਇੱਕ ਵਿਸ਼ੇਸ਼ ਪ੍ਰੋਜੈਕਟ ਤਹਿਤ ਮਜ਼ਬੂਤ ਕਰਨ ਲਈ ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਦੀਆਂ 363 ਖਾਲੀ ਅਸਾਮੀਆਂ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 470 ਅਸਾਮੀਆਂਨੂੰ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾਵੇਗੀ। ਸਿਹਤ ਮੰਤਰੀ ਨੇ ਦੱਸਿਆ ਕਿ 117 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਦੇ ਸ਼ੁਰੂਆਤੀ ਟੀਚੇ ਦੇ ਵਿਰੁੱਧ, ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲਾਂ ਹੀ 504 ਆਮ ਆਦਮੀ ਕਲੀਨਿਕ ਸਥਾਪਤ ਕਰ ਦਿੱਤੇ ਹਨ, ਜਦੋਂ ਕਿ ਅਗਲੇ ਕੁਝ ਦਿਨਾਂ ਵਿੱਚ ਹੋਰ 142 ਕਲੀਨਿਕਾਂ ਦੇ ਚਾਲੂ ਹੋਣ ਦੀ ਆਸ ਹੈ। ਇਨ੍ਹਾਂ ਕਲੀਨਿਕਾਂ ਵਿੱਚ 80 ਦਵਾਈਆਂ ਅਤੇ 41 ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 20 ਲੱਖ ਤੋਂ ਵੱਧ ਮਰੀਜ਼ ਇਨ੍ਹਾਂ ਕਲੀਨਿਕਾਂ ਵਿੱਚ ਓ.ਪੀ.ਡੀ. ਸਹੂਲਤ ਦਾ ਲਾਭ ਲੈ ਚੁੱਕੇ ਹਨ। ਜ਼ਿਕਰਯੋਗ ਹੈ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਐਮ.ਬੀ.ਬੀ.ਐਸ. ਦੀਆਂ 100-100 ਸੀਟਾਂ ਵਾਲੇ ਦੋ ਨਵੇਂ ਮੈਡੀਕਲ ਕਾਲਜ ਕ੍ਰਮਵਾਰ 422 ਕਰੋੜ ਰੁਪਏ ਅਤੇ 412 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਜਾ ਰਹੇ ਹਨ। ਜਦ ਕਿ ਕੈਂਸਰ ਦੇ ਮਰੀਜ਼ਾਂ ਲਈ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 119 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਫਾਜ਼ਿਲਕਾ ਵਿਖੇ 46 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਕੇਅਰ ਸੈਂਟਰ ਜਲਦੀ ਸ਼ੁਰੂ ਹੋਣ ਦੀ ਆਸ ਹੈ। ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਰਾਜਿੰਦਰ ਹਸਪਤਾਲ ਪਟਿਆਲਾ ਵਿਖੇ 100 ਕਰੋੜ ਦੀ ਲਾਗਤ ਨਾਲ ਟਰੌਮਾ ਸੈਂਟਰ ਅਤੇ ਪਿੰਡ ਠੀਕਰੀਵਾਲ, ਜ਼ਿਲ੍ਹਾ ਬਰਨਾਲਾ ਵਿਖੇ ਨਵਾਂ ਨਰਸਿੰਗ ਕਾਲਜ ਵੀ ਬਜਟ ਵਿੱਚ ਤਜਵੀਜ਼ ਕੀਤਾ ਗਿਆ ਹੈ। The post ਮੌਜੂਦਾ ਬਜਟ ਸੂਬੇ ‘ਚ ਸਿਹਤ ਸਹੂਲਤਾਂ ਨੂੰ ਹੋਰ ਹੁਲਾਰਾ ਦੇਵੇਗਾ: ਡਾ. ਬਲਬੀਰ ਸਿੰਘ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵਲੋਂ 8500 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ Friday 10 March 2023 02:49 PM UTC+00 | Tags: asi-balraj-singh breaking-news bribe-case ivil-lines-police-station-patiala. latest-news news punjab-police the-unmute-breaking-news the-unmute-update vigilance-bureau ਚੰਡੀਗੜ, 10 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਸਿਵਲ ਲਾਈਨ ਥਾਣਾ ਪਟਿਆਲਾ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਰਾਜ ਸਿੰਘ ਨੂੰ 8,500 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਵਿਵੇਕ ਕੁਮਾਰ ਵਾਸੀ ਪਟਿਆਲਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਕੀਤੀ ਜਾਂਚ ਰਿਪੋਰਟ ਨੂੰ ਲਾਗੂ ਕਰਨ ਅਤੇ ਦੂਜੀ ਧਿਰ ਵਿਰੁੱਧ ਬਰਾਬਰ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਵਜੋਂ ਦੋ ਕਿਸ਼ਤਾਂ ਵਿੱਚ ਮੰਗੇ ਹਨ। ਉਸਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਇਸ ਕੰਮ ਬਦਲੇ ਪਹਿਲਾਂ ਹੀ ਉਸ ਕੋਲੋਂ 1,500 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਤੇ ਹੁਣ ਪਹਿਲੀ ਕਿਸ਼ਤ ਦੇ ਬਾਕੀ ਬਚਦੇ 8,500 ਰੁਪਏ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਜਾਂਚ ਪਿੱਛੋਂ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੇ ਬਾਕੀ 8,500 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ।ਇਸ ਸਬੰਧੀ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਬਿਊਰੋ ਵਲੋਂ 8500 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ appeared first on TheUnmute.com - Punjabi News. Tags:
|
ਚੰਡੀਗੜ੍ਹ 'ਚ 15 ਸਾਲ ਪੁਰਾਣੇ ਸਰਕਾਰੀ ਵਾਹਨਾਂ ਦੀ 01 ਅਪ੍ਰੈਲ ਰਜਿਸਟਰੇਸ਼ਨ ਕੀਤੀ ਜਾਵੇਗੀ ਰੱਦ Friday 10 March 2023 04:08 PM UTC+00 | Tags: breaking-news chandigarh chandigarh-administration news punjab punjab-government punjab-police scrap-policy scrap-vehicle-policy the-unmute-breaking-news the-unmute-latest-update ਚੰਡੀਗੜ੍ਹ, 10 ਮਾਰਚ 2023: ਚੰਡੀਗੜ੍ਹ (Chandigarh) ਪ੍ਰਸ਼ਾਸਨ ਵਲੋਂ 01 ਅਪ੍ਰੈਲ ਤੋਂ ਪੁਰਾਣੇ ਸਾਰੇ ਸਰਕਾਰੀ ਵਾਹਨਾਂ ਨੂੰ ਡੀ-ਰਜਿਸਟਰਡ ਅਤੇ ਸਕ੍ਰੈਪ ਕਰ ਦਿੱਤਾ ਜਾਵੇ, ਤਾਂ ਜੋ ਅਣਫਿੱਟ ਅਤੇ ਪ੍ਰਦੂਸ਼ਣ ਫੈਲਾਉਣ ਵਾਲੀਆਂ ਆਟੋਮੋਬਾਈਲਜ਼ ਦੀ ਵਰਤੋਂ ਨਾ ਕੀਤੀ ਜਾਵੇ। ਹੁਣ ਚੰਡੀਗੜ੍ਹ ‘ਚ 15 ਸਾਲ ਤੋਂ ਪੁਰਾਣੇ ਵਾਹਨ ਨਹੀਂ ਚੱਲਣਗੇ | ਪ੍ਰਸ਼ਾਸਨ ਨੇ ਇਹ ਫੈਸਲਾ ਸਕਰੈਪ ਪਾਲਿਸੀ ਤਹਿਤ ਲਿਆ ਹੈ। ਸੂਤਰਾਂ ਮੁਤਾਬਕ ਚੰਡੀਗੜ੍ਹ ਪ੍ਰਸ਼ਾਸਨ ਸਕਰੈਪ ਪਾਲਿਸੀ ਲਾਗੂ ਕਰਨ ਜਾ ਰਿਹਾ ਹੈ। ਇਸ ਪਾਲਿਸੀ ਤਹਿਤ ਪਹਿਲਾਂ ਸਰਕਾਰੀ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕੀਤੀ ਜਾਵੇਗੀ ਤੇ ਇਸ ਤੋਂ ਮਗਰੋਂ 15 ਸਾਲ ਤੋਂ ਪੁਰਾਣੇ ਪ੍ਰਾਈਵੇਟ ਵਾਹਨਾਂ ਦੀ ਵੀ ਦੀ ਰਜਿਸਟ੍ਰੇਸ਼ਨ ਰੱਦ ਕਰਦਾ ਦਿੱਤੀ ਜਾਵੇਗੀ | ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸਕਰੈਪ ਪਾਲਿਸੀ ਨੂੰ ਲਾਗੂ ਕਰਨ ਦੀ ਸ਼ੁਰੂਆਤ ਸਰਕਾਰੀ ਵਾਹਨਾਂ ਤੋਂ ਕੀਤੀ ਜਾਵੇਗੀ । ਇਸੇ ਤਹਿਤ ਯੂਟੀ ਪ੍ਰਸ਼ਾਸਨ ਵੱਲੋਂ 01 ਅਪ੍ਰੈਲ ਤੋਂ 15 ਸਾਲ ਪੁਰਾਣੇ ਸਰਕਾਰੀ ਵਾਹਨਾਂ ਦੀ ਰਜਿਸਟਰੇਸ਼ਨ ਰੱਦ ਕੀਤੀ ਜਾਵੇਗੀ। ਚੰਡੀਗੜ੍ਹ ਪ੍ਰਸ਼ਾਸਨ ਅਜਿਹਾ ਇਸ ਲਈ ਕਰ ਰਿਹਾ ਹੈ ਤਾਂ ਜੋ ਪ੍ਰਾਈਵੇਟ ਵਾਹਨ ਚਾਲਕ ਇਸਦਾ ਵਿਰੋਧ ਨਾ ਕਰਨ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਸੜਕੀ ਆਵਾਜਾਈ ਤੇ ਸ਼ਾਹਰਾਹ ਮੰਤਰਾਲੇ ਦੇ ਨੋਟੀਫਿਕੇਸ਼ਨ ਤੋਂ ਬਾਅਦ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਦੀਆਂ ਬੱਸਾਂ, ਨਗਰ ਨਿਗਮ ਦੇ ਸਾਰੇ ਸਰਕਾਰੀ ਵਾਹਨਾਂ ਦੀ ਰਜਿਸਟਰੇਸ਼ਨ ਪਹਿਲ ਦੇ ਆਧਾਰ 'ਤੇ 01 ਅਪ੍ਰੈਲ ਤੋਂ ਰੱਦ ਕੀਤੀ ਜਾਵੇਗੀ।ਇਸਦੇ ਨਾਲ ਹੀ ਟਰਾਂਸਪੋਰਟ ਵਿਭਾਗ ਵੱਲੋਂ ਮਿਆਦ ਪੂਰੀ ਕਰ ਚੁੱਕੇ ਵਾਹਨਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਸਕਰੈਪ ਪਾਲਿਸੀ ਤਹਿਤ ਯੂਟੀ ਪ੍ਰਸ਼ਾਸਨ ਪੁਰਾਣੇ ਵਾਹਨਾਂ ਨੂੰ ਕੰਡਮ ਕਰਨ ਤੋਂ ਬਾਅਦ ਖਰੀਦੇ ਜਾਣ ਵਾਲੇ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਸਮੇਂ ਰੋਡ ਟੈਕਸ 'ਤੇ 25 ਫ਼ੀਸਦ ਤੱਕ ਦੀ ਛੋਟ ਦਿੱਤੀ ਜਾਵੇਗੀ। ਇਸ ਨੀਤੀ ਤਹਿਤ ਪੁਰਾਣੇ ਵਾਹਨਾਂ ਦੇ ਫਿੱਟਨੈੱਸ ਟੈਸਟ ਲਏ ਜਾਣਗੇ। ਉਸ ਟੈਸਟ ਤੋਂ ਬਾਅਦ 15 ਸਾਲ ਤੋਂ ਵੱਧ ਪੁਰਾਣੇ ਵਪਾਰਕ ਵਾਹਨ ਤੇ 20 ਸਾਲ ਤੋਂ ਵੱਧ ਪੁਰਾਣੇ ਯਾਤਰੀ ਵਾਹਨਾਂ ਦੀ ਰਜਿਸਟਰੇਸ਼ਨ ਲਾਜ਼ਮੀ ਤੌਰ 'ਤੇ ਰੱਦ ਕੀਤੀ ਜਾਵੇਗੀ। The post ਚੰਡੀਗੜ੍ਹ ‘ਚ 15 ਸਾਲ ਪੁਰਾਣੇ ਸਰਕਾਰੀ ਵਾਹਨਾਂ ਦੀ 01 ਅਪ੍ਰੈਲ ਰਜਿਸਟਰੇਸ਼ਨ ਕੀਤੀ ਜਾਵੇਗੀ ਰੱਦ appeared first on TheUnmute.com - Punjabi News. Tags:
|
ਪੰਜਾਬ ਕੈਬਿਨਟ ਵਲੋਂ ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023' ਨੂੰ ਮਨਜ਼ੂਰੀ Friday 10 March 2023 04:13 PM UTC+00 | Tags: aam-aadmi-party cm-bhagwant-mann congress minor-mineral-policy news punjab punjab-government punjab-state-minor-mineral-policy-2023 the-unmute-breaking-news ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਕੈਬਿਨਟ ਨੇ ਸੂਬੇ ਦੇ ਲੋਕਾਂ ਨੂੰ ਕਿਫ਼ਾਇਤੀ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਲਈ 'ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023' ਨੂੰ ਮਨਜ਼ੂਰੀ ਦੇ ਦਿੱਤੀ। ਇਸ ਨੀਤੀ ਦਾ ਮੰਤਵ ਸੂਬੇ ਭਰ ਵਿੱਚ ਰੇਤੇ ਤੇ ਬਜਰੀ ਦੀ ਮਾਈਨਿੰਗ ਪਾਰਦਰਸ਼ੀ ਤੇ ਕਾਨੂੰਨੀ ਤਰੀਕੇ ਨਾਲ ਕਰਨੀ ਯਕੀਨੀ ਬਣਾਉਣਾ ਹੈ ਤਾਂ ਕਿ ਲੋੜੀਂਦੀ ਮਾਤਰਾ ਵਿੱਚ ਰੇਤਾ ਤੇ ਬਜਰੀ ਉਪਲਬਧ ਹੋਵੇ। ਇਸ ਨੀਤੀ ਅਨੁਸਾਰ ਮਾਈਨਿੰਗ ਸਾਈਟਾਂ ਨੂੰ ਦੋ ਸ਼੍ਰੇਣੀਆਂ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐਮ.ਐਸ.) ਅਤੇ ਪਬਲਿਕ ਮਾਈਨਿੰਗ ਸਾਈਟਾਂ (ਪੀ.ਐਮ.ਐਸ.) ਵਿੱਚ ਵੰਡਿਆ ਗਿਆ ਹੈ। ਵਪਾਰਕ ਮਾਈਨਿੰਗ ਸਾਈਟਾਂ ਨੂੰ ਵੱਖ-ਵੱਖ ਕਲਸਟਰਾਂ ਵਿੱਚ ਵੰਡਿਆ ਜਾਵੇਗਾ ਅਤੇ ਇਨ੍ਹਾਂ ਦੀ ਈ-ਟੈਂਡਰ ਪ੍ਰਕਿਰਿਆ ਰਾਹੀਂ ਨਿਲਾਮੀ ਕੀਤੀ ਜਾਵੇਗੀ, ਜਦੋਂ ਕਿ ਜਨਤਕ ਮਾਈਨਿੰਗ ਸਾਈਟਾਂ ਨੂੰ ਆਮ ਲੋਕਾਂ ਦੇ ਹਿੱਤ ਵਿੱਚ ਵਿਭਾਗ ਵੱਲੋਂ ਹੱਥੀਂ ਚਲਾਇਆ ਜਾਵੇਗਾ। ਇਨ੍ਹਾਂ ਦੋਵਾਂ ਕਮਰਸ਼ੀਅਲ ਮਾਈਨਿੰਗ ਸਾਈਟਾਂ ਅਤੇ ਪਬਲਿਕ ਮਾਈਨਿੰਗ ਸਾਈਟਾਂ ਉਤੇ ਪਿਟ ਹੈੱਡ ਤੋਂ ਰੇਤਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੀ ਦਰ ਨਾਲ ਵੇਚਿਆ ਜਾਵੇਗਾ। ਸਾਧਾਰਨ ਮਿੱਟੀ ਅਤੇ ਸਾਧਾਰਨ ਕਲੇਅ ਦੀ ਖ਼ੁਦਾਈ ਉਤੇ ਕੋਈ ਰਾਇਲਟੀ ਨਹੀਂ ਲਾਈ ਜਾਵੇਗੀ, ਜਿਸ ਦੀ ਵਰਤੋਂ ਕਿਸਾਨਾਂ ਵੱਲੋਂ ਵਪਾਰਕ ਢਾਂਚੇ ਦੇ ਪ੍ਰਾਜੈਕਟਾਂ ਤੋਂ ਇਲਾਵਾ ਹੋਰ ਗਤੀਵਿਧੀਆਂ ਲਈ ਕੀਤੀ ਜਾਵੇਗੀ। ਦੋ ਏਕੜ ਜਾਂ ਤਿੰਨ ਫੁੱਟ ਤੱਕ ਡੂੰਘਾਈ ਤੱਕ ਦੇ ਖੇਤਰ ਵਿੱਚ ਗੈਰ ਵਪਾਰਕ ਪ੍ਰਾਜੈਕਟਾਂ ਲਈ ਸਿਰਫ਼ ਸਾਧਾਰਨ ਮਿੱਟੀ ਦੀ ਹੱਥੀਂ ਖ਼ੁਦਾਈ ਦੀ ਇਜਾਜ਼ਤ ਹੋਵੇਗੀ। ਇਸ ਨੀਤੀ ਨਾਲ ਰੇਤੇ ਤੇ ਬਜਰੀ ਦੀਆਂ ਕੀਮਤਾਂ ਹੇਠਾਂ ਆਉਣਗੀਆਂ, ਜਿਸ ਨਾਲ ਖਪਤਕਾਰਾਂ ਨੂੰ ਫਾਇਦਾ ਹੋਵੇਗਾ। The post ਪੰਜਾਬ ਕੈਬਿਨਟ ਵਲੋਂ ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023' ਨੂੰ ਮਨਜ਼ੂਰੀ appeared first on TheUnmute.com - Punjabi News. Tags:
|
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਿਨਟ ਵੱਲੋਂ ਸਾਲ 2023-24 ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ Friday 10 March 2023 04:58 PM UTC+00 | Tags: aam-aadmi-party cm-bhagwant-mann excise-policy punjab-excise-policy punjab-government ਚੰਡੀਗੜ੍ਹ, 10 ਮਾਰਚ 2023: ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਿਨਟ ਵੱਲੋਂ ਸਾਲ 2023-24 ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ , ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਵਿੱਚ ਲਿਆ ਗਿਆ। ਇਹ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸ਼ਰਾਬ ਕਾਰੋਬਾਰ ਵਿੱਚ ਸਥਿਰਤਾ ਬਰਕਰਾਰ ਰੱਖਣ ਅਤੇ ਪਿਛਲੇ ਸਾਲਾਂ ਦੌਰਾਨ ਸ਼ੁਰੂ ਹੋਏ ਸੁਧਾਰਾਂ ਨੂੰ ਜਾਰੀ ਰੱਖਣ ਲਈ ਮੌਜੂਦਾ ਰਿਟੇਲ ਲਾਇਸੈਂਸਾਂ ਨੂੰ ਨਵਿਆਉਣ ਲਈ ਪਰਚੂਨ ਵਿਕਰੀ ਲਾਇਸੈਂਸ ਐਲ-2/ਐਲ-14ਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਨੀਤੀ ਤਹਿਤ ਸਾਲ 2023-24 ਦੌਰਾਨ 1004 ਕਰੋੜ ਰੁਪਏ ਦੇ ਵਾਧੇ ਨਾਲ 9754 ਕਰੋੜ ਰੁਪਏ ਇਕੱਤਰ ਕਰਨ ਦਾ ਟੀਚਾ ਹੈ। ਬੀਅਰ ਬਾਰ, ਹਾਰਡ ਬਾਰ, ਕਲੱਬਾਂ ਤੇ ਮਾਈਕਰੋਬ੍ਰਿਊਰੀਜ਼ ਵੱਲੋਂ ਵੇਚੀ ਜਾਂਦੀ ਸ਼ਰਾਬ ਉਤੇ ਲਗਦਾ ਵੈਟ ਘਟਾ ਕੇ 13 ਫੀਸਦੀ ਤੇ 10 ਫੀਸਦੀ ਸਰਚਾਰਜ ਕੀਤਾ ਗਿਆ ਹੈ। ਗਰੁੱਪ ਦੀ ਤਬਦੀਲੀ ਇਕ ਆਬਕਾਰੀ ਸਾਲ ਵਿੱਚ 10 ਲੱਖ ਰੁਪਏ ਤੇ ਸ਼ਰਤਾਂ ਪੂਰੀਆਂ ਕਰਨ ਉਤੇ ਸਿਰਫ਼ ਇਕ ਵਾਰ ਕਰਨ ਦੀ ਇਜਾਜ਼ਤ ਹੋਵੇਗੀ। ਐਲ-50 ਪਰਮਿਟ ਦੀ ਸਾਲਾਨਾ ਫੀਸ 2500 ਤੋਂ ਘਟਾ ਕੇ 2000 ਰੁਪਏ ਅਤੇ ਜੀਵਨ ਭਰ ਲਈ ਐਲ-50 ਪਰਮਿਟ ਦੀ ਫੀਸ 20 ਹਜ਼ਾਰ ਤੋਂ ਘਟਾ ਕੇ 10 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਜੀਵਨ ਭਰ ਲਈ ਐਲ-50 ਪਰਮਿਟ ਜਾਰੀ ਕਰਨ ਲਈ ਲਗਦੀ ਲਗਾਤਾਰ ਤਿੰਨ ਸਾਲਾਂ ਤੱਕ ਸਾਲਾਨਾ ਐਲ-50 ਲਾਇਸੈਂਸ ਜਾਰੀ ਹੋਣ ਦੀ ਸ਼ਰਤ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ। *'ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023' ਮਨਜ਼ੂਰ*ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਕੈਬਨਿਟ ਨੇ ਸੂਬੇ ਦੇ ਲੋਕਾਂ ਨੂੰ ਕਿਫ਼ਾਇਤੀ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਲਈ 'ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023' ਨੂੰ ਮਨਜ਼ੂਰੀ ਦੇ ਦਿੱਤੀ। ਇਸ ਨੀਤੀ ਦਾ ਮੰਤਵ ਸੂਬੇ ਭਰ ਵਿੱਚ ਰੇਤੇ ਤੇ ਬਜਰੀ ਦੀ ਮਾਈਨਿੰਗ ਪਾਰਦਰਸ਼ੀ ਤੇ ਕਾਨੂੰਨੀ ਤਰੀਕੇ ਨਾਲ ਕਰਨੀ ਯਕੀਨੀ ਬਣਾਉਣਾ ਹੈ ਤਾਂ ਕਿ ਲੋੜੀਂਦੀ ਮਾਤਰਾ ਵਿੱਚ ਰੇਤਾ ਤੇ ਬਜਰੀ ਉਪਲਬਧ ਹੋਵੇ। ਇਸ ਨੀਤੀ ਅਨੁਸਾਰ ਮਾਈਨਿੰਗ ਸਾਈਟਾਂ ਨੂੰ ਦੋ ਸ਼੍ਰੇਣੀਆਂ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐਮ.ਐਸ.) ਅਤੇ ਪਬਲਿਕ ਮਾਈਨਿੰਗ ਸਾਈਟਾਂ (ਪੀ.ਐਮ.ਐਸ.) ਵਿੱਚ ਵੰਡਿਆ ਗਿਆ ਹੈ। ਵਪਾਰਕ ਮਾਈਨਿੰਗ ਸਾਈਟਾਂ ਨੂੰ ਵੱਖ-ਵੱਖ ਕਲਸਟਰਾਂ ਵਿੱਚ ਵੰਡਿਆ ਜਾਵੇਗਾ ਅਤੇ ਇਨ੍ਹਾਂ ਦੀ ਈ-ਟੈਂਡਰ ਪ੍ਰਕਿਰਿਆ ਰਾਹੀਂ ਨਿਲਾਮੀ ਕੀਤੀ ਜਾਵੇਗੀ, ਜਦੋਂ ਕਿ ਜਨਤਕ ਮਾਈਨਿੰਗ ਸਾਈਟਾਂ ਨੂੰ ਆਮ ਲੋਕਾਂ ਦੇ ਹਿੱਤ ਵਿੱਚ ਵਿਭਾਗ ਵੱਲੋਂ ਹੱਥੀਂ ਚਲਾਇਆ ਜਾਵੇਗਾ। ਇਨ੍ਹਾਂ ਦੋਵਾਂ ਕਮਰਸ਼ੀਅਲ ਮਾਈਨਿੰਗ ਸਾਈਟਾਂ ਅਤੇ ਪਬਲਿਕ ਮਾਈਨਿੰਗ ਸਾਈਟਾਂ ਉਤੇ ਪਿਟ ਹੈੱਡ ਤੋਂ ਰੇਤਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੀ ਦਰ ਨਾਲ ਵੇਚਿਆ ਜਾਵੇਗਾ। ਸਾਧਾਰਨ ਮਿੱਟੀ ਅਤੇ ਸਾਧਾਰਨ ਕਲੇਅ ਦੀ ਖ਼ੁਦਾਈ ਉਤੇ ਕੋਈ ਰਾਇਲਟੀ ਨਹੀਂ ਲਾਈ ਜਾਵੇਗੀ, ਜਿਸ ਦੀ ਵਰਤੋਂ ਕਿਸਾਨਾਂ ਵੱਲੋਂ ਵਪਾਰਕ ਢਾਂਚੇ ਦੇ ਪ੍ਰਾਜੈਕਟਾਂ ਤੋਂ ਇਲਾਵਾ ਹੋਰ ਗਤੀਵਿਧੀਆਂ ਲਈ ਕੀਤੀ ਜਾਵੇਗੀ। ਦੋ ਏਕੜ ਜਾਂ ਤਿੰਨ ਫੁੱਟ ਤੱਕ ਡੂੰਘਾਈ ਤੱਕ ਦੇ ਖੇਤਰ ਵਿੱਚ ਗੈਰ ਵਪਾਰਕ ਪ੍ਰਾਜੈਕਟਾਂ ਲਈ ਸਿਰਫ਼ ਸਾਧਾਰਨ ਮਿੱਟੀ ਦੀ ਹੱਥੀਂ ਖ਼ੁਦਾਈ ਦੀ ਇਜਾਜ਼ਤ ਹੋਵੇਗੀ। ਇਸ ਨੀਤੀ ਨਾਲ ਰੇਤੇ ਤੇ ਬਜਰੀ ਦੀਆਂ ਕੀਮਤਾਂ ਹੇਠਾਂ ਆਉਣਗੀਆਂ, ਜਿਸ ਨਾਲ ਖਪਤਕਾਰਾਂ ਨੂੰ ਫਾਇਦਾ ਹੋਵੇਗਾ। ਜਲ ਸਰੋਤ ਤੇ ਟਰਾਂਸਪੋਰਟ ਵਿਭਾਗ ਦੇ ਪੁਨਰਗਠਨ ਨੂੰ ਸਹਿਮਤੀਸਰਕਾਰੀ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਬਣਾਉਣ ਲਈ ਵਡੇਰੇ ਜਨਤਕ ਹਿੱਤ ਵਿੱਚ ਕੈਬਨਿਟ ਨੇ ਜਲ ਸਰੋਤ ਤੇ ਟਰਾਂਸਪੋਰਟ ਵਿਭਾਗ ਦੇ ਪੁਨਰਗਠਨ ਦੀ ਤਜਵੀਜ਼ ਨੂੰ ਵੀ ਪ੍ਰਵਾਨ ਕਰ ਲਿਆ। ਜਲ ਸਰੋਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਦੌਰਾਨ ਇਹ ਪਾਇਆ ਗਿਆ ਕਿ ਕਈ ਅਸਾਮੀਆਂ ਸਿਰਜਣ ਅਤੇ ਸਮੇਂ ਦੇ ਨਾਲ-ਨਾਲ ਮਹੱਤਵ ਗਵਾ ਚੁੱਕੀਆਂ ਅਸਾਮੀਆਂ ਨੂੰ ਖ਼ਤਮ ਕਰਨ ਦੀ ਲੋੜ ਹੈ। ਇਸ ਦੇ ਆਧਾਰ ਉਤੇ 1278 ਨਵੀਆਂ ਆਸਾਮੀਆਂ ਦੀ ਰਚਨਾ ਕੀਤੀ ਗਈ, ਜਦੋਂ ਕਿ 708 ਆਸਾਮੀਆਂ ਨੂੰ ਡਾਇੰਗ ਕਾਡਰ ਐਲਾਨਿਆ ਗਿਆ ਅਤੇ ਬੇਲਦਾਰਾਂ ਦੀਆਂ 957 ਆਸਾਮੀਆਂ ਸਿਰਜੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦਾ ਪਹਿਲਾ ਪੁਨਰਗਠਨ ਸਾਲ 2020 ਵਿੱਚ ਕੀਤਾ ਗਿਆ ਸੀ। ਇਸ ਪੁਨਰਗਠਨ ਯੋਜਨਾ ਨਾਲ ਨਾ ਸਿਰਫ਼ ਮਨੁੱਖੀ ਸਰੋਤਾਂ ਦੀ ਬਿਹਤਰ ਤਰੀਕੇ ਨਾਲ ਵਰਤੋਂ ਯਕੀਨੀ ਬਣੇਗੀ, ਸਗੋਂ ਇਸ ਨਾਲ ਸਾਲਾਨਾ 74.74 ਕਰੋੜ ਰੁਪਏ ਬਚਣਗੇ। ਕੈਬਨਿਟ ਨੇ ਟਰਾਂਸਪੋਰਟ ਵਿਭਾਗ ਦੇ ਵਿੰਗ ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ (ਐਸ.ਟੀ.ਸੀ.) ਦੀਆਂ ਅਸਾਮੀਆਂ ਦੇ ਪੁਨਰਗਠਨ ਨੂੰ ਵੀ ਮਨਜ਼ੂਰ ਕਰ ਲਿਆ। ਐਸ.ਟੀ.ਸੀ. ਦੇ ਪੁਨਰਗਠਨ ਨਾਲ ਅਸਾਮੀਆਂ ਦੀ ਗਿਣਤੀ ਵਧੇਗੀ, ਜਿਸ ਨਾਲ ਲੋਕਾਂ ਦੇ ਟਰਾਂਸਪੋਰਟ ਵਾਹਨਾਂ ਸਬੰਧੀ ਕੰਮ ਜ਼ਿਲ੍ਹਾ ਹੈੱਡ ਕੁਆਟਰਾਂ ਉਤੇ ਹੀ ਹੋ ਸਕਣਗੇ। ਲਾਇਸੈਂਸਿੰਗ ਤੇ ਵਾਹਨਾਂ ਦੀ ਰਜਿਸਟਰੇਸ਼ਨ ਦਾ ਕੰਮ ਵੀ ਆਸਾਨੀ ਨਾਲ ਹੋ ਸਕੇਗਾ, ਜੋ ਸੂਬਾ ਵਾਸੀਆਂ ਲਈ ਵੱਡੀ ਰਾਹਤ ਹੋਵੇਗੀ। ਗੁਰੂ ਰਵਿਦਾਸ ਬਾਨੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀਮੰਤਰੀ ਮੰਡਲ ਨੇ ਜ਼ਮੀਨੀ ਪੱਧਰ ਉਤੇ ਵਿਕਾਸ ਲੋੜਾਂ ਨੂੰ ਹੱਲ ਕਰਨ ਲਈ ਗੁਰੂ ਰਵਿਦਾਸ ਬਾਨੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰ ਉਤੇ ਗਠਿਤ ਕਮੇਟੀ ਵੱਲੋਂ ਮੰਗ ਦੇ ਮੁਤਾਬਕ ਇਕ ਮਹੀਨੇ ਦੇ ਅੰਦਰ ਫੰਡ ਜਾਰੀ ਕੀਤੇ ਜਾਣਗੇ। ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦੀਆਂ ਦੀ ਅਗੇਤੀ ਰਿਹਾਈ ਦੀ ਮੰਗ ਲਈ ਕੇਸ ਭੇਜਣ ਨੂੰ ਹਰੀ ਝੰਡੀਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਕੱਟ ਰਹੇ ਦੋ ਕੈਦੀਆਂ ਦੀ ਅਗੇਤੀ ਰਿਹਾਈ ਦੀ ਮੰਗ ਦੇ ਕੇਸ ਭੇਜਣ ਲਈ ਹਰੀ ਝੰਡੀ ਦੇ ਦਿੱਤੀ ਹੈ। ਭਾਰਤ ਦੇ ਸੰਵਿਧਾਨ ਦੀ ਧਾਰਾ 163 ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗੇਤੀ ਰਿਹਾਈ ਵਾਲੇ ਇਹ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। The post ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਿਨਟ ਵੱਲੋਂ ਸਾਲ 2023-24 ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |



