TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਹੋਲੀ 'ਤੇ ਜਾਪਾਨੀ ਕੁੜੀ ਨਾਲ ਛੇੜਛਾੜ ਮਾਮਲੇ 'ਚ ਦਿੱਲੀ ਪੁਲਿਸ ਵਲੋਂ ਨਾਬਾਲਗ ਸਣੇ ਤਿੰਨ ਗ੍ਰਿਫਤਾਰ Saturday 11 March 2023 05:51 AM UTC+00 | Tags: breaking-news crime delhi-police holi japanese-girl news the-unmute-breaking-news the-unmute-punjabi-news viral-video ਚੰਡੀਗੜ੍ਹ, 10 ਮਾਰਚ 2023: ਦਿੱਲੀ ‘ਚ ਹੋਲੀ ‘ਤੇ ਜਾਪਾਨੀ ਕੁੜੀ ਨਾਲ ਛੇੜਛਾੜ ਕਰਨ ਵਾਲੇ 3 ਲੜਕਿਆਂ ਨੂੰ ਦਿੱਲੀ ਪੁਲਿਸ (Delhi Police) ਨੇ ਹਿਰਾਸਤ ‘ਚ ਲੈ ਲਿਆ ਹੈ। ਇਨ੍ਹਾਂ ਵਿੱਚੋਂ ਇੱਕ ਲੜਕਾ ਨਾਬਾਲਗ ਹੈ। ਪੁਲਿਸ ਮੁਤਾਬਕ ਦੋਸ਼ੀਆਂ ਨੇ ਆਪਣੀ ਗਲਤੀ ਮੰਨ ਲਈ ਹੈ। ਪੁਲਿਸ ਨੇ ਦੱਸਿਆ ਕਿ ਪਹਾੜਗੰਜ ਦੀ ਰਹਿਣ ਵਾਲੀ ਜਾਪਾਨੀ ਲੜਕੀ ਭਾਰਤ ਛੱਡ ਕੇ ਬੰਗਲਾਦੇਸ਼ ਚਲੀ ਗਈ ਹੈ। ਪੁਲਿਸ (Delhi Police) ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਜਾਪਾਨੀ ਦੂਤਾਵਾਸ ਨੂੰ ਪੱਤਰ ਲਿਖ ਕੇ ਲੜਕੀ ਦੀ ਪਛਾਣ ਕਰਨ ਲਈ ਮਦਦ ਮੰਗੀ ਸੀ, ਪਰ ਦੂਤਾਵਾਸ ਨੇ ਕਿਹਾ ਕਿ ਉਸ ਨੂੰ ਅਜਿਹੀ ਕਿਸੇ ਵੀ ਘਟਨਾ ਬਾਰੇ ਕੋਈ ਜਾਣਕਾਰੀ ਨਹੀਂ ਹੈ। ਡਿਪਟੀ ਪੁਲਿਸ ਕਮਿਸ਼ਨਰ ਸੰਜੇ ਕੁਮਾਰ ਸੈਨ ਨੇ ਦੱਸਿਆ ਕਿ ਸਹੀ ਜਾਣਕਾਰੀ ਹਾਸਲ ਕਰਨ ਲਈ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲੜਕੀ ਪਹਿਲੀ ਵਾਰ ਹੋਲੀ ਖੇਡਣ ਜਾਪਾਨ ਤੋਂ ਭਾਰਤ ਆਈ ਸੀ। ਇਸ ਘਟਨਾ ਦੀ ਵੀਡੀਓ ਲੜਕੀ ਨੇ ਖੁਦ ਸ਼ੇਅਰ ਕੀਤੀ ਸੀ ਪਰ ਬਾਅਦ ‘ਚ ਵੀਡੀਓ ਨੂੰ ਉਸਨੂੰ ਅਕਾਊਂਟ ਤੋਂ ਹਟਾ ਦਿੱਤਾ ਗਿਆ। ਹੁਣ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵਿੱਚ ਮੁੰਡਿਆਂ ਦਾ ਇੱਕ ਗਰੁੱਪ ਇੱਕ ਜਾਪਾਨੀ ਕੁੜੀ ਨਾਲ ਜ਼ਬਰਦਸਤੀ ਹੋਲੀ ਖੇਡਦਾ ਦੇਖਿਆ ਗਿਆ । ਇਕ ਲੜਕੇ ਨੇ ਲੜਕੀ ਨੂੰ ਜ਼ਬਰਦਸਤੀ ਫੜ ਲਿਆ ਅਤੇ ਉਸ ‘ਤੇ ਰੰਗ ਲਗਾਇਆ। ਉਹ ਨਾਂਹ ਕਰਦੀ ਰਹੀ ਪਰ ਮੁੰਡਿਆਂ ਨੇ ਨਾ ਸੁਣੀ। ਇੱਕ ਮੁੰਡੇ ਨੇ ਆਪਣੇ ਸਿਰ ‘ਤੇ ਆਂਡਾ ਤੋੜ ਦਿੱਤਾ। ਜਿਵੇਂ ਹੀ ਲੜਕੀ ਬਾਹਰ ਜਾਣ ਲੱਗੀ ਤਾਂ ਇਕ ਵਿਅਕਤੀ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਅਜਿਹੇ ‘ਚ ਲੜਕੀ ਨੇ ਉਸ ਨੂੰ ਥੱਪੜ ਮਾਰ ਦਿੱਤਾ।ਸੋਸ਼ਲ ਮੀਡੀਆ ‘ਤੇ ਕਈ ਲੋਕ ਹੈਰਾਨ ਹਨ ਕਿ ਨੇੜੇ ਖੜ੍ਹੇ ਲੋਕਾਂ ਨੇ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ। ਇਸ ਮਾਮਲੇ ‘ਚ ਪੁਲਿਸ ਨੇ ਜਾਪਾਨੀ ਅੰਬੈਸੀ ਨੂੰ ਪੱਤਰ ਲਿਖਿਆ ਹੈ, ਜਿਸ ‘ਚ ਦੋਸ਼ੀ ਲੜਕਿਆਂ ਖਿਲਾਫ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਹੁਣ ਤੱਕ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਕੇਂਦਰੀ ਜ਼ਿਲ੍ਹਾ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਵੀਡੀਓ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੇ ਟਵੀਟ ਕੀਤਾ ਕਿ ਜਿੰਨੀ ਵਾਰ ਵੀ ਮੈਂ ਇਸ ਵੀਡੀਓ ਨੂੰ ਦੇਖਦੀ ਹਾਂ ਤਾਂ ਮੇਰਾ ਖੋਲ੍ਹਦਾ ਹੈ। ਚਾਹੇ ਕੁਝ ਵੀ ਹੋ ਜਾਵੇ, ਮੈਂ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਨਹੀਂ ਛਡਾਂਗੀ , ਅਸੀਂ ਇਹ ਯਕੀਨੀ ਬਣਾਵਾਂਗੇ ਕਿ ਉਨ੍ਹਾਂ ਵਿੱਚੋਂ ਇੱਕ ਦੀ ਸਲਾਖਾਂ ਪਿੱਛੇ ਪਹੁੰਚ ਜਾਵੇ।
The post ਹੋਲੀ ‘ਤੇ ਜਾਪਾਨੀ ਕੁੜੀ ਨਾਲ ਛੇੜਛਾੜ ਮਾਮਲੇ ‘ਚ ਦਿੱਲੀ ਪੁਲਿਸ ਵਲੋਂ ਨਾਬਾਲਗ ਸਣੇ ਤਿੰਨ ਗ੍ਰਿਫਤਾਰ appeared first on TheUnmute.com - Punjabi News. Tags:
|
ਸਾਬਕਾ CM ਚਰਨਜੀਤ ਸਿੰਘ ਚੰਨੀ ਖ਼ਿਲਾਫ਼ 'ਲੁੱਕ ਆਊਟ ਨੋਟਿਸ' ਜਾਰੀ ਕਰਨ 'ਤੇ ਭੜਕੀ ਕਾਂਗਰਸ Saturday 11 March 2023 06:03 AM UTC+00 | Tags: aam-aadmi-party bathinda breaking-news charanjit-singh-channi latest-news mann-government news punjab punjab-congress punjab-news punjab-vigilance-bureau the-unmute-breaking-news the-unmute-punjab the-unmute-punjabi-news ਚੰਡੀਗੜ੍ਹ, 10 ਮਾਰਚ 2023: ਪੰਜਾਬ ਦਾ ਬਜਟ ਪੇਸ਼ ਹੋਣ ਤੋਂ ਬਾਅਦ ਵਿਰੋਧੀ ਧਿਰ ਕਾਂਗਰਸ ਨੇ ਮਾਨ ਸਰਕਾਰ ‘ਤੇ ਕਈ ਸਵਾਲ ਖੜ੍ਹੇ ਕੀਤੇ ਹਨ, ਉਥੇ ਹੀ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ‘ਤੇ ਕਾਂਗਰਸ ਭੜਕ ਗਈ । ‘ਆਪ’ ‘ਤੇ ਚੁਟਕੀ ਲੈਂਦਿਆਂ ਕਾਂਗਰਸ ਨੇ ਕਿਹਾ ਕਿ ਇਸ ਤੋਂ ਪਹਿਲਾਂ ਫੌਜਾ ਸਿੰਘ ਸਰਾਰੀ ਨੂੰ ਲੈ ਕੇ ਲੂਟ ਆਊਟ ਨੋਟਿਸ ਜਾਰੀ ਕਰਦੇ, ਸਰਾਰੀ ਖ਼ਿਲਾਫ਼ ਲੁੱਕ ਆਊਟ ਨੋਟਿਸ ਕਿਉਂ ਨਹੀਂ ਜਾਰੀ ਕੀਤਾ ਗਿਆ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਕੋਈ ਕੇਸ ਵੀ ਨਹੀਂ ਹੈ। ਪੰਜਾਬ ਦੇ ਬਜਟ ਦੀਆਂ ਨਾਕਾਮੀਆਂ ‘ਤੇ ਨਿਸ਼ਾਨਾ ਸਾਧਦਿਆਂ ਕਾਂਗਰਸ ਨੇ ਕਿਹਾ ਕਿ ਸਰਕਾਰ ਨੇ ਪੰਜਾਬੀਆਂ ਨਾਲ 19,865 ਕਰੋੜ ਰੁਪਏ ਦਾ ਚੂਨਾ ਲਾਇਆ ਹੈ । ਕਾਂਗਰਸ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਰੇਤ ਦੇ 20 ਹਜ਼ਾਰ ਕਰੋੜ ਰੁਪਏ ਕਿੱਥੇ ਗਏ ਹਨ। ਪ੍ਰਤਾਪ ਬਾਜਵਾ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਾਂਗਰਸ ਨੇ ਕਿਹਾ ਕਿ ਅਜਿਹਾ ਨਾ ਹੋਵੇ ਕਿ ਮੌਜੂਦਾ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਬਜਾਏ ਇਸ ਨੂੰ ਕੰਗਲਾ ਪੰਜਾਬ ਬਣਾ ਦੇਵੇ। ਕਾਂਗਰਸ ਦੇ ਨਾਲ-ਨਾਲ ਪੰਜਾਬ ਬਜਟ 2023 ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਦੇ ਵੀ.ਸੀ. ਨੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਬਜਟ ਵਿੱਚ ਕਟੌਤੀ ਕੀਤੀ ਗਈ ਹੈ। ਕਾਂਗਰਸ ਵੱਲੋਂ ਚੁੱਕੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ 'ਆਪ' ਸਰਕਾਰ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਲੋੜ ਅਨੁਸਾਰ ਫੰਡ ਦਿੱਤੇ ਗਏ ਹਨ। ਜੇਕਰ ਲੋੜ ਪਈ ਤਾਂ ਯੂਨੀਵਰਸਿਟੀ ਨੂੰ ਹੋਰ ਫੰਡ ਦਿੱਤੇ ਜਾਣਗੇ। ਸਿੱਖਿਆ ਅਤੇ ਸਿਹਤ ਦੇ ਬਜਟ ਵਿੱਚ ਵਾਧਾ ਕੀਤਾ ਗਿਆ ਹੈ। ਵਿਧਾਨ ਸਭਾ ਵਿੱਚ ਵਿਰੋਧੀਆਂ ਨੂੰ ਬੋਲਣ ਲਈ ਵੱਧ ਸਮਾਂ ਦਿੱਤਾ ਜਾਂਦਾ ਹੈ। ਜਿਕਰਯੋਗ ਹੈ ਕਿ ਸਾਬਕਾ ਸੀ.ਐਮ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਖਿਲਾਫ਼ ਵਿਜੀਲੈਂਸ ਦੇ ਵਲੋਂ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਚਰਨਜੀਤ ਸਿੰਘ ਚੰਨੀ ‘ਤੇ ਦੋਸ਼ ਹੈ ਕਿ, 19 ਦਸੰਬਰ 2021 ਨੂੰ ਚਮਕੌਰ ਸਾਹਿਬ ‘ਚ ਦਾਸਤਾਨ-ਏ-ਸ਼ਹਾਦਤ ਥੀਮ ਦੇ ਉਦਘਾਟਨ ਸਮਾਗਮ 'ਚ ਇਕ ਕਰੋੜ 47 ਲੱਖ ਰੁਪਏ ਦਾ ਖ਼ਰਚ ਕੀਤਾ ਗਿਆ, ਜਿਹੜਾ ਮਾਰਕੀਟ ਰੇਟ ਤੋਂ ਜ਼ਿਆਦਾ ਸੀ। ਇਸ ਤੋਂ ਇਲਾਵਾ ਉਨ੍ਹਾਂ ‘ਤੇ ਦੋਸ਼ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਆਪਣੇ ਪੁੱਤ ਦੇ ਵਿਆਹ ਤੇ ਵੀ ਸਰਕਾਰੀ ਖ਼ਰਚਾ ਕੀਤਾ ਹੈ | ਇਸ ਸਬੰਧੀ ਬਠਿੰਡਾ ਵਸਨੀਕ ਇੱਕ ਵਿਅਕਤੀ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਮਗਰੋਂ ਵਿਜੀਲੈਂਸ ਨੇ ਚੰਨੀ ਖਿਲਾਫ਼ ਕਾਰਵਾਈ ਕੀਤੀ ਹੈ। The post ਸਾਬਕਾ CM ਚਰਨਜੀਤ ਸਿੰਘ ਚੰਨੀ ਖ਼ਿਲਾਫ਼ ‘ਲੁੱਕ ਆਊਟ ਨੋਟਿਸ’ ਜਾਰੀ ਕਰਨ ‘ਤੇ ਭੜਕੀ ਕਾਂਗਰਸ appeared first on TheUnmute.com - Punjabi News. Tags:
|
ਚੰਡੀਗੜ੍ਹ 'ਚ ਜੀ-20 ਦੀ ਮੀਟਿੰਗ ਦੇ ਮੱਦੇਨਜਰ ਸੁਰੱਖਿਆ ਦੇ ਸਖ਼ਤ ਪ੍ਰਬੰਧ, ਡਰੋਨ 'ਤੇ ਰਹੇਗੀ ਪਾਬੰਦੀ Saturday 11 March 2023 06:13 AM UTC+00 | Tags: breaking-news chandigarh chandigarh-police district-magistrate-vinay-pratap-singh g-20-meeting latest-news news the-unmute-breaking-news the-unmute-latest-update ਚੰਡੀਗੜ੍ਹ, 10 ਮਾਰਚ 2023: ਜੀ-20 ਦੀ ਦੂਜੀ ਮੀਟਿੰਗ ਕਾਰਨ ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਸਿੰਘ ਨੇ ਚੰਡੀਗੜ੍ਹ (Chandigarh) ਨੂੰ ਸੱਤ ਦਿਨਾਂ ਲਈ ਨੋ ਫਲਾਇੰਗ ਜ਼ੋਨ ਐਲਾਨ ਦਿੱਤਾ ਹੈ। ਇਸ ਦੌਰਾਨ ਨਾ ਸਿਰਫ ਡਰੋਨ ਬਲਕਿ ਅਜਿਹੀਆਂ ਹੋਰ ਵਸਤੂਆਂ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਜਿਹੀਆਂ ਗੱਲਾਂ ਖਤਰਨਾਕ ਸਾਬਤ ਹੋ ਸਕਦੀਆਂ ਹਨ। ਇਸ ਕਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ-144 ਤਹਿਤ ਪਾਬੰਦੀ ਲਗਾ ਦਿੱਤੀ ਹੈ। ਨਿਰਦੇਸ਼ਾਂ ‘ਚ ਲਿਖਿਆ ਗਿਆ ਹੈ ਕਿ ਡਰੋਨ ਦੀ ਦੁਰਵਰਤੋਂ ਹੋ ਸਕਦੀ ਹੈ, ਜਿਸ ਕਾਰਨ ਸੁਰੱਖਿਆ ਦੇ ਖਤਰੇ ਨੂੰ ਦੇਖਦੇ ਹੋਏ ਪਾਬੰਦੀ ਲਗਾਉਣੀ ਜ਼ਰੂਰੀ ਹੈ। ਇਹ ਪਾਬੰਦੀ 27 ਮਾਰਚ ਤੋਂ ਲਾਗੂ ਹੋਵੇਗੀ ਅਤੇ 2 ਅਪ੍ਰੈਲ ਤੱਕ ਲਾਗੂ ਰਹੇਗੀ | ਜਿਕਰਯੋਗ ਹੈ ਕਿ ਜੀ-20 ਦੇਸ਼ਾਂ ਦੇ ਨੁਮਾਇੰਦਿਆਂ ਸਮੇਤ 150 ਡੈਲੀਗੇਟ 29 ਮਾਰਚ ਤੋਂ ਤਿੰਨ ਰੋਜ਼ਾ ਮੀਟਿੰਗ ਲਈ ਚੰਡੀਗੜ੍ਹ ਆਉਣਗੇ । ਸਿਟੀ ਬਿਊਟੀਫੁੱਲ 29 ਮਾਰਚ ਤੋਂ 31 ਮਾਰਚ ਤੱਕ ਜੀ-20 ਸੰਮੇਲਨ ਦੀ ਦੂਜੀ ਐਗਰੀਕਲਚਰ ਡਿਪਟੀਜ਼ ਮੀਟਿੰਗ ਦੀ ਮੇਜ਼ਬਾਨੀ ਕਰੇਗਾ। ਇਸ ਸਬੰਧੀ ਯੂ. ਟੀ. ਦੇ ਸਲਾਹਕਾਰ ਧਰਮਪਾਲ ਵੱਲੋਂ ਮੀਟਿੰਗ ਦੀਆਂ ਤਿਆਰੀਆਂ ਦਾ ਖ਼ੁਦ ਜਾਇਜ਼ਾ ਲਿਆ ਗਿਆ ਹੈ। The post ਚੰਡੀਗੜ੍ਹ ‘ਚ ਜੀ-20 ਦੀ ਮੀਟਿੰਗ ਦੇ ਮੱਦੇਨਜਰ ਸੁਰੱਖਿਆ ਦੇ ਸਖ਼ਤ ਪ੍ਰਬੰਧ, ਡਰੋਨ ‘ਤੇ ਰਹੇਗੀ ਪਾਬੰਦੀ appeared first on TheUnmute.com - Punjabi News. Tags:
|
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਲਈ ਰਾਹ ਪੱਧਰਾ Saturday 11 March 2023 06:27 AM UTC+00 | Tags: aam-aadmi-party bhagwant-mann bjp breaking-news chandigarh cm-bhagwant-mann hairperson-of-the-womens-commission manisha-gulati news punjab punjabi-news punjab-news punjab-womens-commission the-unmute-news ਚੰਡੀਗੜ੍ਹ, 10 ਮਾਰਚ 2023: ਪੰਜਾਬ ਦੀ 'ਆਪ' ਸਰਕਾਰ ਵਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਦੀ ਐਕਸਟੈਂਸ਼ਨ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਕੈਪਟਨ ਸਰਕਾਰ ਸਮੇਂ ਐਕਸਟੈਂਸ਼ਨ ਦਿੱਤੀ ਗਈ ਸੀ।ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਨੀਸ਼ਾ ਗੁਲਾਟੀ (Manisha Gulati) ਦੀ ਐਕਸਟੈਂਸ਼ਨ ਰੱਦ ਕਰ ਦਿੱਤੀ ਹੈ। ਜਿਕਰਯੋਗ ਹੈ ਕਿ 18 ਸਤੰਬਰ 2020 ਨੂੰ ਕੈਪਟਨ ਸਰਕਾਰ ਵੇਲੇ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ 3 ਸਾਲ ਦਾ ਐਕਸਟੈਂਸ਼ਨ ਦਿੱਤਾ ਸੀ, ਜਿਸ ਨੂੰ ਆਮ ਆਦਮੀ ਪਾਰਟੀ ਨੇ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਮਾਨ ਸਰਕਾਰ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਸਬੰਧੀ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਸ ਲੈ ਲਿਆ ਸੀ।
The post ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਲਈ ਰਾਹ ਪੱਧਰਾ appeared first on TheUnmute.com - Punjabi News. Tags:
|
ਪੁਲਿਸ ਨੇ ਫਲੈਗ ਮਾਰਚ ਦੌਰਾਨ ਵਾਹਨ ਚਾਲਕਾਂ ਨੂੰ ਗੁਲਾਬ ਦੇ ਫੁੱਲ ਦੇ ਕੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ Saturday 11 March 2023 06:43 AM UTC+00 | Tags: breaking-news cm-bhagwant-mann ferozepur-news ferozepur-police news punjab punjab-government punjab-police the-unmute-breaking-news traffic-rules ਫਿਰੋਜ਼ਪੁਰ, 10 ਮਾਰਚ 2023: ਫਿਰੋਜ਼ਪੁਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਖ਼ਿਲਾਫ਼ ਇੱਕ ਮੁਹਿੰਮ ਚਲਾਈ ਹੋਈ ਹੈ। ਜਿਸ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਸ਼ਹਿਰ ਦੇ ਥਾਂ-ਥਾਂ ਨਾਕਾਬੰਦੀ ਕਰ ਹਰ ਆਉਣ ਜਾਣ ਵਾਲੇ ਵਹੀਕਲਾਂ ਨੂੰ ਚੈੱਕ ਵੀ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਮਾੜਾ ਅਨਸਰ ਸ਼ਹਿਰ ਵਿੱਚ ਦਾਖਲ ਨਾ ਹੋ ਸਕੇ | ਇਸੇ ਤਹਿਤ ਅੱਜ ਫਿਰੋਜ਼ਪੁਰ ਪੁਲਿਸ ਵੱਲੋਂ ਐਸਪੀਡੀ ਰਣਧੀਰ ਕੁਮਾਰ ਦੀ ਅਗਵਾਈ ਹੇਠ ਇੱਕ ਫਲੈਗ ਮਾਰਚ ਕੱਢਿਆ ਗਿਆ, ਇਹ ਫਲੈਗ ਮਾਰਚ ਫਿਰੋਜ਼ਪੁਰ ਦੇ ਸ਼ਹੀਦ ਊਧਮ ਸਿੰਘ ਚੌਂਕ ਤੋਂ ਲੈ ਕੇ ਵੱਖ-ਵੱਖ ਏਰੀਏ ਵਿੱਚ ਕੱਢਿਆ ਗਿਆ। ਇਸ ਦੌਰਾਨ ਪੁਲਿਸ ਐਸਪੀਡੀ ਰਣਧੀਰ ਕੁਮਾਰ ਵੱਲੋਂ ਰਾਹਗੀਰਾਂ ਨੂੰ ਗੁਲਾਬ ਦਾ ਫੁੱਲ ਦੇ ਕੇ ਟਰੈਫਿਕ ਨਿਯਮਾਂ (Traffic Rules) ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ | ਜੋ ਲੋਕ ਟਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਸਨ। ਉਨ੍ਹਾਂ ਦੇ ਵਾਹਨ ਵੀ ਕਾਬੂ ਕਰ ਥਾਣੇ ਵਿੱਚ ਬੰਦ ਕੀਤੇ ਗਏ। ਇਸ ਫਲੈਗ ਮਾਰਚ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਇਹ ਫਲੈਗ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਲੈ ਕੇ ਕੱਢਿਆ ਜਾ ਰਿਹਾ ਹੈ, ਤਾਂ ਜੋ ਮਾੜੇ ਅਨਸਰਾਂ ‘ਤੇ ਨਜਰ ਰੱਖੀ ਜਾ ਸਕੇ | ਉਨ੍ਹਾਂ ਨੇ ਕਿਹਾ ਪੁਲਿਸ ਵੱਲੋਂ ਜਿੱਥੇ ਫਲੈਗ ਮਾਰਚ ਕੱਢੇ ਜਾ ਰਹੇ ਹਨ। ਉਥੇ ਹੀ ਨਾਕੇ ਲਗਾ ਹਰ ਆਉਣ ਜਾਣ ਵਾਲੇ ਵਹੀਕਲ ਨੂੰ ਚੈੱਕ ਵੀ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਵੀ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਸ਼ੱਕੀ ਚੀਜ ਜਾਂ ਫਿਰ ਕੋਈ ਸ਼ੱਕੀ ਵਿਅਕਤੀ ਨਜਰ ਆਉਂਦਾ ਹੈ, ਤਾਂ ਲੋਕ ਬੇਝਿਜਕ ਪੁਲਿਸ ਸੂਚਿਤ ਜਰੂਰ ਕਰਨ | ਉਨ੍ਹਾਂ ਕਿਹਾ ਇਹ ਫਲੈਗ ਮਾਰਚ ਅੱਗੇ ਵੀ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗਾ ਅਤੇ ਫਿਰੋਜ਼ਪੁਰ ਪੁਲਿਸ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਦਿਨ ਰਾਤ ਹਾਜਰ ਰਹੇਗੀ। The post ਪੁਲਿਸ ਨੇ ਫਲੈਗ ਮਾਰਚ ਦੌਰਾਨ ਵਾਹਨ ਚਾਲਕਾਂ ਨੂੰ ਗੁਲਾਬ ਦੇ ਫੁੱਲ ਦੇ ਕੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ appeared first on TheUnmute.com - Punjabi News. Tags:
|
ਭਾਰਤੀ ਸਰਹੱਦ 'ਚ ਦਾਖਲ ਹੋਏ ਪਾਕਿਸਤਾਨੀ ਨਾਗਰਿਕ ਨੂੰ BSF ਨੇ ਪਾਕਿਸਤਾਨ ਰੇਂਜਰਾਂ ਨੂੰ ਸੌਂਪਿਆ Saturday 11 March 2023 06:57 AM UTC+00 | Tags: breaking-news bsf ferozepur-sector indian-ar news pakistani-citizen pakistan-rangers ਚੰਡੀਗੜ੍ਹ, 10 ਮਾਰਚ 2023: ਬੀਐਸਐਫ ਨੇ ਅੱਜ ਇੱਕ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐਸ.ਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਕਮ ਡੀ.ਆਈ.ਜੀ. ਨੇ ਦੱਸਿਆ ਕਿ ਫ਼ਿਰੋਜ਼ਪੁਰ ਸੈਕਟਰ ਦੇ ਪੀਓਪੀ ਦੋਨਾ ਤੇਲੂਮਲ ਦੇ ਇਲਾਕੇ ਵਿੱਚ ਇੱਕ ਪਾਕਿਸਤਾਨੀ ਨਾਗਰਿਕ ਨੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ, ਜਿਸ ਕੋਲੋਂ 10 ਰੁਪਏ ਦੀ ਪਾਕਿਸਤਾਨੀ ਕਰੰਸੀ ਅਤੇ ਇੱਕ ਸ਼ਨਾਖਤੀ ਕਾਰਡ ਮਿਲਿਆ ਹੈ, ਇਸਦੇ ਨਾਲ ਹੀ ਪਾਕਿਸਤਾਨੀ ਨਾਗਰਿਕ ਕੋਈ ਸ਼ੱਕੀ ਚੀਜ ਨਹੀਂ ਮਿਲੀ | The post ਭਾਰਤੀ ਸਰਹੱਦ ‘ਚ ਦਾਖਲ ਹੋਏ ਪਾਕਿਸਤਾਨੀ ਨਾਗਰਿਕ ਨੂੰ BSF ਨੇ ਪਾਕਿਸਤਾਨ ਰੇਂਜਰਾਂ ਨੂੰ ਸੌਂਪਿਆ appeared first on TheUnmute.com - Punjabi News. Tags:
|
ਮੀਰੀ ਪੀਰੀ ਦਿਹਾੜੇ ਮੌਕੇ ਖ਼ਾਲਸੇ ਦੀ ਧਰਤੀ 'ਤੇ ਸੱਦੀ ਜਾਵੇਗੀ ਵਿਸ਼ਵ ਸਿੱਖ ਇਕੱਤਰਤਾ: ਪੰਥ ਸੇਵਕ ਸ਼ਖ਼ਸੀਅਤਾਂ Saturday 11 March 2023 08:56 AM UTC+00 | Tags: breaking-news news panth-sevak-personalities punjab-news sgpc sikh sri-anandpur-sahib ਸ੍ਰੀ ਅਨੰਦਪੁਰ ਸਾਹਿਬ, 11 ਮਾਰਚ 2023: ਤੀਜੇ ਘੱਲੂਘਾਰੇ ਤੋਂ ਬਾਅਦ ਉੱਠੇ ਸੰਘਰਸ਼ ਤੋਂ ਬਾਅਦ ਆਗੂਆਂ, ਸਹਿਯੋਗੀ ਅਤੇ ਹਮਦਰਦ ਸਫਾ ਵਿੱਚ ਰਹੀਆ ਪੰਥ ਸੇਵਕ ਸ਼ਖ਼ਸੀਅਤਾਂ ਨੇ ਅੱਜ ਇਕੱਠੇ ਤੌਰ ਉੱਤੇ ਐਲਾਨ ਕੀਤਾ ਕਿ ਮੌਜੂਦਾ ਹਾਲਾਤ ਵਿਚੋਂ ਸਿੱਖਾਂ ਨੂੰ ਕੱਢਣ ਲਈ ਕੀਤੇ ਜਾ ਰਹੇ ਸਾਂਝੇ ਯਤਨਾਂ ਤਹਿਤ ਮੀਰੀ ਪੀਰੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸੱਦੀ ਜਾਵੇਗੀ | ਇਸ ਇਕੱਤਰਤਾ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਪੰਚ ਪ੍ਰਧਾਨੀ ਅਗਵਾਈ ਅਤੇ ਗੁਰਮਤੇ ਦੀ ਬਹਾਲੀ ਬਾਰੇ ਪੰਥਕ ਰਿਵਾਇਤ ਅਨੁਸਾਰ ਸਾਂਝਾ ਫੈਸਲਾ ਲਿਆ ਜਾਵੇਗਾ | ਜਿਸਦੇ ਚੱਲਦੇ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਭਾਈ ਦਲਜੀਤ ਸਿੰਘ ਨੇ ਕਿਹਾ ਕਿ ਇਸ ਵੇਲੇ ਜਦੋਂ ਸੰਸਾਰ ਦੱਖਣੀ ਏਸ਼ੀਆ ਦੇ ਖਿੱਤੇ ਤੇ ਹਿੰਦੁਸਤਾਨ ਦੇ ਹਾਲਾਤ ਅਸਥਿਰਤਾ ਵੱਲ ਜਾ ਰਹੇ ਹਨ,ਜਿਸਦਾ ਅਸਰ ਪੰਜਾਬ ਅਤੇ ਸਿੱਖਾਂ ਉੱਤੇ ਵੀ ਪੈ ਰਿਹਾ ਹੈ | ਕੇਂਦਰ ਸਰਕਾਰ ( ਦਿੱਲੀ ਦਰਬਾਰ ) ਸਿੱਖਾਂ ਵਿੱਚ ਆਏ ਵਰਤਮਾਨ ਖਿੰਡਾਓ ਨੂੰ ਹੋਰ ਵਧਾ ਰਿਹਾ ਹੈ ਸਿੱਖਾਂ ਦੇ ਮਸਲਿਆਂ ਆਪਸੀ ਵਖਰੇਵਿਆ, ਮਤਭੇਦਾਂ ਅਤੇ ਵਿਵਾਦਤ ਮੁੱਦਿਆਂ ਨੂੰ ਇੱਕੋ ਵੇਲੇ ਹਵਾ ਦਿੱਤੀ ਜਾ ਰਹੀ ਹੈ। ਦੂਜੇ ਪਾਸੇ ਹਿੰਦੁਸਤਾਨ ਦੀਆਂ ਏਜੰਸੀਆਂ ਤੇ ਦਿੱਲੀ ਦਰਬਾਰ ਪੱਖੀ ਖਬਰਖਾਨਾ (ਮੀਡੀਆ) ਲਗਾਤਾਰ ਪੰਜਾਬ ਤੇ ਸਿੱਖਾਂ ਬਾਰੇ ਨਕਾਰਾਤਮਿਕ ਬਿਰਤਾਂਤ ਖੜ੍ਹਾ ਕਰ ਰਿਹਾ ਹੈ। ਇਹ ਸਭ ਕੁਝ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਤੇ ਸਿੱਖਾਂ ਵਲੋਂ ਦਰਸਾਈ ਸਮਰੱਥਾ ਤੋਂ ਬਾਅਦ ਦਿੱਲੀ ਦਰਬਾਰ ਵੱਲੋਂ ਮੋੜਵੀ ਵਿਓਂਤਬੰਦੀ ਤਹਿਤ ਸੂਰੂ ਹੋਇਆ ਹੈ। ਇਹ ਵਰਤਾਰਾ ਹੁਣ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ | ਜਿਸ ਤੋਂ ਪਤਾ ਲੱਗਦਾ ਹੈ ਕਿ ਦਿੱਲੀ ਦਰਬਾਰ ਇਹ ਹਾਲਾਤ ਲਗਾਤਾਰ ਬਣਾਈ ਰੱਖਣਾ ਚਾਹੁੰਦਾ ਹੈ। ਸਿੱਖਾਂ ਦੀ ਅੰਦਰੂਨੀ ਰਾਜਨੀਤਕ ਸਥਿਤੀ ‘ਤੇ ਇਸ ਦੇ ਪੈ ਰਹੇ ਅਸਰ ਬਾਰੇ ਉਹਨਾਂ ਕਿਹਾ ਕਿ ਸਦੀ ਪਹਿਲਾਂ ਸੰਘਰਸ਼ ਵਿੱਚੋਂ ਨਿੱਕਲੀਆਂ ਸਿੱਖ ਸੰਸਥਾਵਾਂ ਦਿੱਲੀ ਦਰਬਾਰ ਦੀ ਰਾਜਸੀ ਅਧੀਨਗੀ ਹੇਠ ਆ ਜਾਣ ਦੇ ਨਾਲ-ਨਾਲ ਕਈ ਹੋਰ ਅੰਦਰੂਨੀ ਕਮਜ਼ੋਰੀਆਂ ਦਾ ਵੀ ਸ਼ਿਕਾਰ ਹੋ ਚੁੱਕੀਆਂ ਹਨ। ਇਸ ਕਾਰਨ ਇਹ ਸਿੱਖਾਂ ਵਿੱਚ ਆਪਣੀ ਮਾਨਤਾ ਅਤੇ ਅਸਰ ਰਸੂਖ ਗਵਾਈ ਜਾ ਰਹੀਆਂ ਹਨ। ਵਰਤਮਾਨ ਗੈਰ-ਸਿਧਾਂਤਕ ਪ੍ਰਬੰਧ ਕਾਰਨ ਖ਼ਾਲਸਾ ਪੰਥ ਦੇ ਕੇਂਦਰੀ ਧੁਰੇ ਵਜੋਂ ਅਗਵਾਹੀ ਕਰਨ ਵਾਲੇ ਸਰਵਉੱਚ ਤੇ ਸਰਵਪਰਵਾਨਤ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਵੱਡੀ ਆਂਚ ਆਈ ਹੈ ਅਤੇ ਇਥੋਂ ਸਹੀ ਅਗਵਾਹੀ ਨਾ ਮਿਲਣ ਕਾਰਨ ਸਿੱਖ ਆਪੋ-ਧਾਪੀ ਦੀ ਮਾਰ ਝੱਲ ਰਹੇ ਹਨ। ਦਿੱਲੀ ਦਰਬਾਰ ਇਸ ਮਾਹੌਲ ਨੂੰ ਹੋਰ ਭੜਕਾ ਕੇ ਸਿੱਖਾਂ ਵਿੱਚ ਤਰ੍ਹਾਂ-ਤਰ੍ਹਾਂ ਦੇ ਆਪਸੀ ਸਭ ਤੋਂ ਉਲਝਾ ਰਹੇ ਹਨ | ਸਿੱਖ ਸੰਸਥਾਵਾਂ ਵਿੱਚ ਦਿੱਲੀ ਦਰਬਾਰ ਦੀ ਦਖਲ-ਅੰਦਾਜੀ ਬਾਰੇ ਪੰਥਕ ਸ਼ਖ਼ਸੀਅਤਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ-ਸ਼ਾਹ ਦੀ ਬਿੱਪਰਵਾਦੀ ਸਰਕਾਰ, ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਸਿਰਫ਼ ਦਖਲ ਅੰਦਾਜ਼ੀ ਹੀ ਨਹੀਂ ਕਰ ਰਹੀ, ਸਗੋਂ ਅਸਿੱਧੇ ਤੌਰ ‘ਤੇ ਇਨਾ ਦੇ ਪ੍ਰਬੰਧ ‘ਤੇ ਕਬਜ਼ਾ ਕਰ ਰਹੀ ਹੈ। ਹੁਣ ਤੱਕ ਇਸ ਦੀਆਂ ਅਨੇਕਾਂ ਮਿਸਾਲਾਂ ਸਾਹਮਣੇ ਆ ਚੁੱਕੀਆਂ ਹਨ। ਮੋਦੀ ਸਰਕਾਰ ਪੰਜਾਬ ਤੋਂ ਬਾਹਰਲੇ ਤਖ਼ਤ ਸਾਹਿਬਾਨ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਿੱਚ ਸਿੱਧਾ ਦਖਲ ਦੇ ਕੇ ਇਹਨਾਂ ਦੇ ਪ੍ਰਬੰਧ ਉੱਤੇ ਆਪਣੀਆਂ ਕਠਪੁਤਲੀਆਂ ਨੂੰ ਕਾਬਜ ਕਰਵਾ ਰਹੀ ਹੈ। ਦਿੱਲੀ ਦਰਬਾਰ ਦੀ ਮਨਸ਼ਾ ਬਾਰੇ ਗੱਲ ਕਰਦਿਆਂ ਪੰਥ ਸੇਵਕਾਂ ਨੇ ਕਿਹਾ ਕਿ ਇਹ ਸਮੁੱਚੇ ਹਾਲਾਤ ਇੰਨੇ ਗੰਭੀਰ ਹਨ ਕਿ ਇਨਾਂ ਦਾ ਨਤੀਜਾ ਦਿੱਲੀ ਦਰਬਾਰ ਵੱਲੋਂ ਪੰਜਾਬ ਤੇ ਸਿੱਖਾਂ ਨੂੰ ਇਕੱਲਿਆ ਨਿਖੇੜ ਕੇ ਸਿੱਧੇ ਨਿਸ਼ਾਨੇ ਉੱਤੇ ਲਿਆਉਣ ਵੱਲ ਹੀ ਨਿੱਕਲਦਾ ਵਿਖਾਈ ਦੇ ਰਿਹਾ ਹੈ। ਸੰਕਟ ਦੇ ਮੌਜੂਦਾ ਦੌਰ ਵਿਚ ਸਿੱਖਾਂ ਨੂੰ ਕੀ ਕਰਨ ਦੀ ਲੋੜ ਹੈ | ਇਸ ਬਾਰੇ ਪੰਥਕ ਸਖ਼ਸੀਅਤਾ ਨੇ ਆਪਣੀ ਰਾਏ ਪੇਸ਼ ਕਰਦਿਆਂ ਕਿਹਾ ਕਿ ਆਪੋ ਧਾਪੀ ਦਾ ਮਾਹੌਲ ਕਿਸੇ ਵੀ ਤਰ੍ਹਾਂ ਸਿੱਖਾਂ ਦੇ ਹਿੱਤ ਵਿੱਚ ਨਹੀਂ। ਗੁਰੂ ਸਾਹਿਬ ਨੇ ਸਿੱਖਾ ਨੂੰ ਅਜਿਹੇ ਹਾਲਾਤ ਵਿੱਚ ਆਪਸੀ ਸੰਵਾਦ ਰਾਹੀਂ ਏਕਾ ਬਣਾਉਣ ਦਾ ਮਾਰਗ ਬਖਸਿਸ ਕੀਤਾ ਹੈ। ਇਸ ਵੇਲੇ ਗੁਰੂ ਖਾਲਸਾ ਪੰਥ ਅਤੇ ਗੁਰ-ਸੰਗਤ ਨੂੰ ਆਪਣੀ ਸਮੂਹਿਕ ਭਾਵਨਾ ਦੇ ਪ੍ਰਗਟਾਵੇ ਲਈ ਪੰਥਕ ਰਿਵਾਇਤ ਦਾ ਪੱਲਾ ਫੜਨ ਦੀ ਸਖ਼ਤ ਲੋੜ ਹੈ। ਇਸ ਵਾਸਤੇ ਦੋ ਪੱਖਾਂ ਉੱਤੇ ਸਾਂਝੇ ਯਤਨਾਂ ਦੀ ਲੋੜ ਹੈ। ਪਹਿਲਾ, ਪੰਚ ਪ੍ਰਧਾਨੀ ਪ੍ਰਣਾਲੀ ਰਾਹੀਂ ਸਾਂਝੀ ਪੰਥਕ ਅਗਵਾਹੀ ਉਭਾਰਨਾ ਅਤੇ ਦੂਜਾ ਗੁਰੂ ਖਾਲਸਾ ਪੰਥ ਦੇ ਸਾਝੇ ਫੈਸਲੇ ਲੈਣ ਲਈ ਗੁਰਮਤਾ ਵਿਧੀ ਵਿਧਾਨ ਲਾਗੂ ਕਰਨਾ ਪੱਤਰਕਾਰ ਨਾਲ ਗੱਲਬਾਤ ਦੌਰਾਨ ਭਾਈ ਦਲਜੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਅਸੀਂ ਪਿਛਲੇ ਛੇ ਮਹੀਨਿਆਂ ਦੌਰਾਨ ਸਿੱਖ ਸੰਪਰਦਾਵਾਂ, ਸੰਸਥਾਵਾਂ, ਪੰਥਕ ਸਖਸੀਅਤਾਂ ਵਿਚਾਰਵਾਨਾ, ਵਿਦਵਾਨਾਂ, ਨੌਜੁਆਨਾਂ ਅਤੇ ਪ੍ਰਚਾਰਕਾਂ ਨਾਲ ਸੰਵਾਦ ਕੀਤਾ ਹੈ। ਇਸ ਦੀ ਅਗਲੀ ਕੜੀ ਤਹਿਤ 28 ਜੂਨ 2023 ਨੂੰ ਮੀਰੀ-ਪੀਰੀ ਦਿਵਸ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸੱਦੀ ਜਾਵੇਗੀ, ਜਿਸ ਵਿਚ ਸ਼ਮੂਲੀਅਤ ਲਈ ਦੇਸ਼-ਵਿਦੇਸ਼ ਤੋਂ ਸਿੱਖ ਸੰਪਰਦਾਵਾਂ, ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸੱਦਾ ਦਿਤਾ ਜਾਵੇਗਾ। ਵਿਸ਼ਵ ਸਿੱਖ ਇਕੱਤਰਤਾ ਵਿੱਚ ਸਾਡੀ ਕੋਸ਼ਿਸ਼ ਰਹੇਗੀ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਵੋਟ ਰਾਜਨੀਤੀ ਵਾਲੀਆਂ ਪਾਰਟੀਆਂ ਦੇ ਪ੍ਰਭਾਵ ਤੋਂ ਮੁਕਤ ਕਰਨ ਅਤੇ ਇਸ ਦੀ ਸੇਵਾ ਸੰਭਾਲ ਪੰਥਕ ਰਿਵਾਇਤਾ ਅਨੁਸਾਰ ਕਰਨ ਬਾਰੇ ਸਾਂਝਾ ਫੈਸਲਾ ਲਿਆ ਜਾਵੇ | ਉਹਨਾਂ ਕਿਹਾ ਕਿ ਅਕਾਲ ਤਖਤ ਸਾਹਿਬ ਦੀ ਸੇਵਾ-ਸੰਭਾਲ ਵਿੱਚ ਪੰਚ ਪ੍ਰਧਾਨੀ ਅਗਵਾਹੀ ਅਤੇ ਗੁਰਮਤੇ ਦੀ ਬਹਾਲੀ ਨਾਲ ਹੀ ਦਿੱਲੀ ਦਰਬਾਰ ਦੇ ਹਮਲੇ ਰੋਕੇ ਜਾ ਸਕਦੇ ਹਨ ਤੇ ਸਿੱਖ ਮੌਜੂਦਾ ਸਮੇਂ ਦੀਆਂ ਚੁਣੌਤੀਆਂ ਪਿੱਛੇ ਛੁਪੀਆ ਸੰਭਾਵਨਾਵਾਂ ਨੂੰ ਪ੍ਰਾਪਤ ਕਰ ਸਕਦੇ ਹਨ | The post ਮੀਰੀ ਪੀਰੀ ਦਿਹਾੜੇ ਮੌਕੇ ਖ਼ਾਲਸੇ ਦੀ ਧਰਤੀ ‘ਤੇ ਸੱਦੀ ਜਾਵੇਗੀ ਵਿਸ਼ਵ ਸਿੱਖ ਇਕੱਤਰਤਾ: ਪੰਥ ਸੇਵਕ ਸ਼ਖ਼ਸੀਅਤਾਂ appeared first on TheUnmute.com - Punjabi News. Tags:
|
ਗੋਇੰਦਵਾਲ ਜੇਲ੍ਹ ਕਾਂਡ ਦੇ ਮੱਦੇਨਜ਼ਰ ਬਠਿੰਡਾ ਪ੍ਰਸ਼ਾਸਨ ਨੇ ਕੇਂਦਰੀ ਜੇਲ੍ਹ ਨੂੰ ਲੈ ਕੇ ਲਿਆ ਵੱਡਾ ਫੈਸਲਾ Saturday 11 March 2023 09:04 AM UTC+00 | Tags: bathinda-administration bathinda-district-administration bathinda-police crime goindwal-jail news police punjab-dgp-gaurav-yadav punjab-government punjab-news punjab-police the-unmute-breaking-news the-unmute-punjabi-news ਚੰਡੀਗੜ੍ਹ, 11 ਮਾਰਚ 2023: ਜ਼ਿਲ੍ਹਾ ਤਰਨ ਤਾਰਨ ਦੀ ਗੋਇੰਦਵਾਲ ਜੇਲ੍ਹ (Goindwal Jail) ਵਿੱਚ ਵਾਪਰੀ ਘਟਨਾ ਤੋਂ ਬਾਅਦ ਬਠਿੰਡਾ (Bathinda) ਜ਼ਿਲ੍ਹਾ ਪ੍ਰਸ਼ਾਸਨ ਕੈਦੀਆਂ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਜ਼ਰ ਆ ਰਿਹਾ ਹੈ। ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਕਿਉਂਕਿ 50 ਤੋਂ ਵੱਧ ਗੈਂਗਸਟਰ ਬੰਦ ਹਨ | ਇਸ ਦੇ ਨਾਲ ਹੀ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਜੈਮਰ ਵੀ ਲਗਾਏ ਗਏ ਹਨ ਤਾਂ ਜੋ ਜੇਲ੍ਹ ਵਿੱਚ ਬੰਦ ਕੈਦੀ ਕਿਸੇ ਵੀ ਤਰ੍ਹਾਂ ਦੇ ਮੋਬਾਈਲ ਫੋਨ ਦੀ ਵਰਤੋਂ ਨਾ ਕਰ ਸਕਣ, ਇਸ ਦੇ ਨਾਲ ਹੀ ਹੁਣ ਬਠਿੰਡਾ ਸਿਵਲ ਪ੍ਰਸ਼ਾਸਨ ਨੇ ਕੇਂਦਰੀ ਜੇਲ੍ਹ ਬਠਿੰਡਾ ਨੂੰ ਨੋ ਫਲਾਈ ਜ਼ੋਨ ਜੇਲ੍ਹ ਐਲਾਨ ਦਿੱਤਾ ਹੈ। The post ਗੋਇੰਦਵਾਲ ਜੇਲ੍ਹ ਕਾਂਡ ਦੇ ਮੱਦੇਨਜ਼ਰ ਬਠਿੰਡਾ ਪ੍ਰਸ਼ਾਸਨ ਨੇ ਕੇਂਦਰੀ ਜੇਲ੍ਹ ਨੂੰ ਲੈ ਕੇ ਲਿਆ ਵੱਡਾ ਫੈਸਲਾ appeared first on TheUnmute.com - Punjabi News. Tags:
|
ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦਾ ਮੁੱਦਾ Saturday 11 March 2023 09:38 AM UTC+00 | Tags: breaking-news ews mla-kulwant-singh mohali news punjab-government punjabi-news punjab-vidhan-sabha the-unmute-breaking-news the-unmute-news the-unmute-punjabi-news ਮੋਹਾਲੀ, 11 ਮਾਰਚ 2023: ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਅੱਜ 6ਵੇਂ ਦਿਨ ਅੱਜ ਸਦਨ ‘ਚ ਬਜਟ ‘ਤੇ ਚਰਚਾ ਕੀਤੀ ਗਈ| ਇਸ ਦੌਰਾਨ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (EWS) ਨੂੰ ਦਿੱਤੇ ਜਾਣ ਵਾਲੇ ਮਕਾਨਾਂ ਦਾ ਮੁੱਦਾ ਚੁੱਕਿਆ| ਉਨ੍ਹਾਂ ਨੇ ਕਿਹਾ ਕਿ EWS ਸੰਬੰਧੀ ਐਕਟ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਯਾਨੀ EWS ਲਈ ਪੰਜ ਫੀਸਦੀ ਜ਼ਮੀਨ ਰਾਖਵੀਂ ਰੱਖੀ ਜਾਂਦੀ ਹੈ, ਜਦਕਿ ਪਿਛਲੇ 20 ਸਾਲ ਤੋਂ ਇਸ ਵੱਲ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ | ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਵਿੱਚ ਕਿਸੇ ਜਾਤ, ਧਰਮ ਅਤੇ ਨਾ ਹੀ ਕਿਸ ਕੁਣਬੇ ਦੀ ਗੱਲ ਹੈ, ਇਹ EWS ਐਕਟ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀ ਗੱਲ ਕਰਦਾ ਹੈ| ਇਸ ਐਕਟ ਮੁਤਾਬਕ ਪੰਜਾਬ ਵਿੱਚ EWS ਵਰਗ ਲਈ ਸੌਖੀਆਂ ਸ਼ਰਤਾਂ ਰੱਖੀਆਂ ਹਨ, ਜਿਸ ਵਿੱਚ 3 ਲੱਖ ਤੋਂ ਘੱਟ ਸਾਲਾਨਾ ਆਮਦਨ ਅਤੇ 10 ਸਾਲ ਤੱਕ ਦਾ ਵਸਨੀਕ ਹੋਵੇ| ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਮੈਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਜੋ EWS ਵਰਗ ਵਾਸਤੇ ਮਕਾਨ ਬਣਾਉਣ ਲਈ ਪ੍ਰਾਈਵੇਟ ਬਿਲਡਰਾਂ ਦੀ 472 ਏਕੜ ਜ਼ਮੀਨ ਜੋ ਕਿ ਸਰਕਾਰ ਕੋਲ ਹੈ, ਉਸਦੀ ਦੀ ਰਜਿਸਟਰੀ ਨਹੀਂ ਕਰਵਾਈ, ਉਹ ਰਜਿਸਟਰੀ ਕਦੋਂ ਤੱਕ ਕਰਵਾਈ ਜਾਵੇਗੀ|
ਉਨ੍ਹਾਂ ਨੇ ਦੱਸਿਆ ਕਿ 11000 ਏਕੜ ਜ਼ਮੀਨ ਸਰਕਾਰ ਨੇ ਐਕਵਾਇਰ ਕੀਤੀ ਹੈ, ਇਸਦੇ ਵਿਰੁੱਧ ਪੰਜਾਬ ਸਰਕਾਰ ਵਲੋਂ 172 ਏਕੜ ਜ਼ਮੀਨ ਰੱਖੀ ਗਈ ਹੈ, ਉਨ੍ਹਾਂ ਨੇ ਇਸ ਸੰਬਧੀ ਸਬੰਧਿਤ ਕੈਬਨਿਟ ਮੰਤਰੀ ਅਮਨ ਨੂੰ ਜਾਣਕਰੀ ਸਾਂਝੀ ਕਰਨ ਦੀ ਅਪੀਲ ਕੀਤੀ| ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ਨੂੰ ਵਾਜਬ ਦੱਸਦਿਆਂ ਕਿਹਾ ਕਿ ਪਿਛਲੇ ਸਮੇਂ ਵਿੱਚ ਪਲਾਨਡ ਅਪਰੁਵਡ ਕਲੋਨੀਆਂ ਵੱਲ ਸਰਕਾਰਾਂ ਦਾ ਧਿਆਨ ਨਹੀਂ ਗਿਆ, ਜਦਕਿ ਅਨ-ਅਪਰੁਵਡ ਕਲੋਨੀਆਂ 14000 ਕੱਟ ਦਿੱਤੀਆਂ ਗਈ| ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਇਸ ਸੰਬੰਧੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ| ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ ਬਿਲਡਰਾਂ ਵਲੋਂ ਜ਼ਮੀਨਾਂ ਅਜਿਹੀਆਂ ਥਾਵਾਂ ‘ਤੇ ਦਿੱਤੀਆਂ, ਜੋ ਕਿਸੇ ਕੰਮ ਨਹੀਂ ਸੀ ਆ ਸਕਦੀਆਂ| ਮਾਨ ਸਰਕਾਰ ਇਨ੍ਹਾਂ ਨੂੰ ਇਕੱਠਾ ਕਰਨ ਦਾ ਕੰਮ ਕਰ ਰਹੀ ਹੈ| ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ EWS ਦੇ ਲੋਕਾਂ ਨੂੰ ਜਲਦ ਹੀ 25000 ਤੋਂ 30000 ਮਕਾਨ ਦੇਣ ਜਾ ਰਹੇ ਹਾਂ| ਇਸ ਸੰਬੰਧੀ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮਾਡਲ ਤਿਆਰ ਹੋ ਚੁੱਕਾ ਹੈ ਅਤੇ ਟੈਂਡਰ ਪ੍ਰੋਸੈਸ ਬਣ ਰਿਹਾ ਹੈ| ਇਸਦੇ ਪਹਿਲੇ ਪੜਾਅ ਵਿੱਚ 15000 ਮਕਾਨ ਅਤੇ ਦੂਜੇ ਪੜਾਅ ਵਿੱਚ 10000 ਤੋਂ 12000 ਮਕਾਨ EWS ਦੇ ਲੋਕਾਂ ਨੂੰ ਜਲਦ ਦਿੱਤੇ ਜਾਣਗੇ | ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਜ਼ਮੀਨ ਜੋ ਪੰਜਾਬ ਸਰਕਾਰ ਨੇ ਐਕਵਾਇਰ ਕੀਤੀ ਹੈ ਉਸ ਵਿੱਚ ਮੋਹਾਲੀ ਦੀ ਸਭ ਵੱਧ ਜ਼ਮੀਨ ਹੈ | ਮੋਹਾਲੀ ਦੇ EWS ਦੇ ਲੋਕਾਂ ਨੂੰ ਕਿੰਨੇ ਮਕਾਨ ਦਿੱਤੇ ਜਾਣਗੇ, ਕਿਉਂਕਿ ਮੋਹਾਲੀ ਵਿੱਚ ਲੈਂਡ ਲਾਕ ਹੋ ਚੁੱਕਾ ਹੈ, ਲੋਕਾਂ ਕੋਲ ਜ਼ਮੀਨ ਨਹੀਂ ਬਚੀ| ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੋਹਾਲੀ ਦੀ ਸਭ ਵੱਧ ਜ਼ਮੀਨ ਐਕਵਾਇਰ ਕੀਤੀ ਹੈ ਤਾਂ ਮੋਹਾਲੀ ਵਿੱਚ ਹੀ ਸਭ ਤੋਂ ਵੱਧ EWS ਦੇ ਲੋਕਾਂ ਨੂੰ ਮਕਾਨ ਦਿੱਤੇ ਜਾਣਗੇ| 472 ਏਕੜ ਜ਼ਮੀਨ ਰਜਿਸਟਰੀ ਦਾ ਕੰਮ ਕੁਝ ਤਕਨੀਕੀ ਸਮੱਸਿਆ ਕਾਰਨ ਅਲੱਗ-ਅਲੱਗ ਪੜਾਵਾਂ ਵਿੱਚ ਚੱਲ ਰਿਹਾ ਹੈ| The post ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦਾ ਮੁੱਦਾ appeared first on TheUnmute.com - Punjabi News. Tags:
|
ਬੀਐਸਐਫ ਵਲੋਂ ਧਨੋਏ ਕਲਾਂ ਵਿਖੇ ਤਿੰਨ ਕਿੱਲੋ ਹੈਰੋਇਨ ਸਮੇਤ ਡਰੋਨ ਬਰਾਮਦ Saturday 11 March 2023 10:29 AM UTC+00 | Tags: bop-dhanoa-kalan-in-amritsar border-security-force breaking-news bsf dhanoa-kalan-village drug-smugglers latest-news news punjab the-unmute-breaking-news the-unmute-news ਚੰਡੀਗੜ੍ਹ, 11 ਮਾਰਚ 2023: ਸੀਮਾ ਸੁਰੱਖਿਆ ਬਲ (ਬੀਐਸਐਫ) ਨੇ 10 ਮਾਰਚ ਦੀ ਅੱਧੀ ਰਾਤ ਨੂੰ ਜਵਾਨਾਂ ਦੀ ਗਸ਼ਤ ਦੌਰਾਨ ਅੰਮ੍ਰਿਤਸਰ ਦੇ ਬੀਓਪੀ ਧਨੋਏ ਕਲਾਂ (Dhanoa Kalan) ਵਿਖੇ ਡਰੋਨ ਦੀ ਗਤੀਵਿਧੀ ਦੇਖੀ ਗਈ, ਜਵਾਨਾਂ ਨੇ ਆਵਾਜ਼ ਸੁਣਦਿਆਂ ਹੀ ਡਰੋਨ ‘ਤੇ ਫਾਇਰਿੰਗ ਕਰ ਦਿੱਤੀ | ਜਿਸ ਤੋਂ ਬਾਅਦ ਜਵਾਨਾਂ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਜਦੋਂ ਜਵਾਨਾਂ ਨੇ ਪਿੰਡ ਧਨੋਏ ਕਲਾਂ ਵਿੱਚ ਤਲਾਸ਼ੀ ਸ਼ੁਰੂ ਕੀਤੀ ਤਾਂ ਖੇਤਾਂ ਵਿੱਚੋਂ ਇੱਕ ਗੁਲਾਬੀ ਰੰਗ ਦਾ ਪੈਕਟ ਅਤੇ ਡਰੋਨ ਬਰਾਮਦ ਹੋਇਆ। ਜਦੋਂ ਪੈਕੇਟ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ ਤਿੰਨ ਪੈਕੇਟ ਹੈਰੋਇਨ ਬਰਾਮਦ ਹੋਈ। ਜਾਂਚ ਤੋਂ ਬਾਅਦ ਜਦੋਂ ਉਸ ਦਾ ਵਜ਼ਨ ਕੀਤਾ ਗਿਆ ਤਾਂ ਉਸ ਦਾ ਕੁੱਲ ਵਜ਼ਨ 3.055 ਕਿਲੋ ਪਾਇਆ ਗਿਆ। ਜਿਸ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੇ ਕਰੀਬ ਹੈ। The post ਬੀਐਸਐਫ ਵਲੋਂ ਧਨੋਏ ਕਲਾਂ ਵਿਖੇ ਤਿੰਨ ਕਿੱਲੋ ਹੈਰੋਇਨ ਸਮੇਤ ਡਰੋਨ ਬਰਾਮਦ appeared first on TheUnmute.com - Punjabi News. Tags:
|
ਲਾਲੂ ਪ੍ਰਸਾਦ ਯਾਦਵ ਦਾ ਇੱਕੋ ਨਾਅਰਾ 'ਤੁਸੀਂ ਮੈਨੂੰ ਪਲਾਟ ਦਿਓ, ਮੈਂ ਤੁਹਾਨੂੰ ਨੌਕਰੀ ਦਿਆਂਗਾ': ਅਨੁਰਾਗ ਠਾਕੁਰ Saturday 11 March 2023 12:04 PM UTC+00 | Tags: anurag-thakur bihar bihar-deputy-chief-minister-tejashwi-yadav breaking-news ed-cbi-action india lalu-prasad-yadav latest-news news the-unmute-breaking-news the-unmute-punjab ਚੰਡੀਗ੍ਹੜ, 11 ਮਾਰਚ 2023: ਕੇਂਦਰੀ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਖ਼ਿਲਾਫ਼ ED-CBI ਦੀ ਕਾਰਵਾਈ ‘ਤੇ ਵੱਡਾ ਬਿਆਨ ਦਿੱਤਾ ਹੈ। ਅਨੁਰਾਗ ਠਾਕੁਰ ਨੇ ਕਿਹਾ ਕਿ ਲਾਲੂ ਪ੍ਰਸਾਦ ਯਾਦਵ ਦਾ ਇੱਕ ਹੀ ਨਾਅਰਾ ਸੀ-ਤੁਸੀਂ ਮੈਨੂੰ ਪਲਾਟ ਦਿਓ, ਮੈਂ ਤੁਹਾਨੂੰ ਨੌਕਰੀ ਦਿਆਂਗਾ। ਹਰ ਕਿਸੇ ਨੇ ਭ੍ਰਿਸ਼ਟਾਚਾਰ ਦਾ ਆਪਣਾ ਮਾਡਲ ਬਣਾ ਲਿਆ ਹੈ, ਅੱਜ ਜਦੋਂ ਉਨ੍ਹਾਂ ਵਿਰੁੱਧ ਕਾਰਵਾਈ ਹੋਈ ਹੈ ਤਾਂ ਸਾਰੇ ਇਕਜੁੱਟ ਹੋ ਕੇ ਖੜ੍ਹੇ ਹਨ। ਕੇਂਦਰੀ ਮੰਤਰੀ ਠਾਕੁਰ ਬੀਆਰਐਸ ਐਮਐਲਸੀ ਕੇ. ਕਵਿਤਾ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਗਿਆ ਕਿ 9 ਸਾਲਾਂ ਦੇ ਸ਼ਾਸਨ ‘ਚ ਕੀ ਸਿਰਫ ਇਕ ਮਹਿਲਾ ਦਾ ਸਸ਼ਕਤੀਕਰਨ ਕੀਤਾ ਗਿਆ ? ਜਦੋਂ ਤੁਸੀਂ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਦੇ ਗੰਭੀਰ ਦੋਸ਼ਾਂ ਵਿੱਚ ਉਲਝ ਜਾਂਦੇ ਹੋ, ਤਾਂ ਤੁਹਾਨੂੰ ਮਹਿਲਾ ਸਸ਼ਕਤੀਕਰਨ ਦਾ ਮੁੱਦਾ ਯਾਦ ਆਉਂਦਾ ਹੈ। ਕੀ ਤੁਸੀਂ ਤੇਲੰਗਾਨਾ ਵਿੱਚ ਲੁੱਟ ਨੂੰ ਘੱਟ ਕਰਨ ਵਿੱਚ ਸਫਲ ਰਹੇ ਹੋ, ਜੋ ਤੁਸੀਂ ਦਿੱਲੀ ਪਹੁੰਚਣ ਦਾ ਫੈਸਲਾ ਕੀਤਾ ਹੈ। ਅਨੁਰਾਗ ਠਾਕੁਰ (Anurag Thakur) ਨੇ ਕੋਰੋਨਾ ਮਹਾਂਮਾਰੀ ਦੌਰਾਨ ਗਲਤ ਜਾਣਕਾਰੀ ਅਤੇ ਝੂਠ ਦੇ ਫੈਲਣ ਨੂੰ ‘ਇਨਫੋਡੈਮਿਕ’ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਨਾਲ ਦੁਨੀਆ ਭਰ ‘ਚ ਹਜ਼ਾਰਾਂ ਜਾਨਾਂ ਗਈਆਂ ਹਨ। ਅਨੁਰਾਗ ਠਾਕੁਰ ਪੁਣੇ ਸ਼ਹਿਰ ਦੀ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਆਯੋਜਿਤ ਯੂਥ-20 (ਵਾਈ20) ਸਲਾਹਕਾਰ ਮੀਟਿੰਗ ਵਿੱਚ ਬੋਲ ਰਹੇ ਸਨ। ਉਨ੍ਹਾਂ ਨੇ ਕਿਹਾ ਕਿ Y-20 ਸਾਰੇ ਜੀ-20 ਮੈਂਬਰ ਦੇਸ਼ਾਂ ਦੇ ਨੌਜਵਾਨਾਂ ਨੂੰ ਇੱਕ ਦੂਜੇ ਨਾਲ ਗੱਲਬਾਤ ਕਰਨ ਦੇ ਯੋਗ ਬਣਾਉਣ ਲਈ ਇੱਕ ਅਧਿਕਾਰਤ ਸਲਾਹ ਮਸ਼ਵਰੇ ਪਲੇਟਫਾਰਮ ਹੈ। ਮਾਨਸਿਕ ਸਿਹਤ ਦੇ ਮੁੱਦਿਆਂ ਬਾਰੇ ਗੱਲ ਕਰਦੇ ਹੋਏ, ਠਾਕੁਰ ਨੇ ਕਿਹਾ ਕਿ ਇੱਕ ਮਹਾਂਮਾਰੀ ਤੋਂ ਵੱਧ, ਇਹ ਝੂਠ ਅਤੇ ਗਲਤ ਜਾਣਕਾਰੀ ਦੇ ਫੈਲਣ ਕਾਰਨ ਇੱਕ ਇਨਫੋਡੇਮਿਕ ਸੀ। ਇਸ ਕਾਰਨ ਦੁਨੀਆਂ ਭਰ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਕਿਹਾ ਕਿ ਇਨਫੋਡੈਮਿਕ ਦੋ ਸ਼ਬਦਾਂ ਦਾ ਸੁਮੇਲ ਹੈ – ਜਾਣਕਾਰੀ ਦੇ ਨਾਲ ਮਹਾਂਮਾਰੀ ਜਾਂ ਗਲੋਬਲ ਮਹਾਂਮਾਰੀ। ਸੂਚਨਾ ਅਤੇ ਪ੍ਰਸਾਰਣ, ਉਨ੍ਹਾਂ ਨੇ ਕਿਹਾ, ਕਈ ਵਾਰ ਸਾਨੂੰ ਇਹ ਦੇਖਣਾ ਪੈਂਦਾ ਹੈ ਕਿ ਤਕਨਾਲੋਜੀ ਸਮਰੱਥ ਹੈ ਜਾਂ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਵਿਸ਼ਵ ਵਿੱਚ ਭਾਰਤ ਦੀ ਸਥਿਤੀ ਸਕਾਰਾਤਮਕ ਰੂਪ ਵਿੱਚ ਬਦਲੀ ਹੈ। The post ਲਾਲੂ ਪ੍ਰਸਾਦ ਯਾਦਵ ਦਾ ਇੱਕੋ ਨਾਅਰਾ ‘ਤੁਸੀਂ ਮੈਨੂੰ ਪਲਾਟ ਦਿਓ, ਮੈਂ ਤੁਹਾਨੂੰ ਨੌਕਰੀ ਦਿਆਂਗਾ’: ਅਨੁਰਾਗ ਠਾਕੁਰ appeared first on TheUnmute.com - Punjabi News. Tags:
|
ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ ਭਲਕੇ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ Saturday 11 March 2023 12:09 PM UTC+00 | Tags: aam-aadmi-party akali-baba-phula-singh amritsar cm-bhagwant-mann jathedar jathedar-singh-sahib-of-sri-akal-takht-sahib. martyrdom news punjab sgpc sikh sri-akal-takht-sahib vishal-nagar-kirtan ਅੰਮ੍ਰਿਤਸਰ, 11 ਮਾਰਚ 2023: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 12 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ (ਸ਼ਹੀਦੀ ਫ਼ਤਹਿ ਮਾਰਚ) ਸਜਾਇਆ ਜਾਵੇਗਾ। ਸ਼ਹੀਦੀ ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਅਤੇ ਇਸ ਤੋਂ ਇਲਾਵਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਵੀ ਵੱਖ-ਵੱਖ ਸਮਾਗਮ ਰੱਖੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੀਰਤਨ ਅਤੇ ਮੁੱਖ ਸਮਾਗਮ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨਾਲ ਇਕੱਤਰਤਾ ਕਰਕੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਸ. ਰਾਜਿੰਦਰ ਸਿੰਘ ਰੂਬੀ ਵੀ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਵੱਖ-ਵੱਖ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਕੀਤੇ ਜਾ ਰਹੇ ਹਨ। ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਰਵਾਇਤਾਂ ਅਨੁਸਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ 12 ਮਾਰਚ ਨੂੰ ਸਵੇਰੇ 9:00 ਵਜੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ ਵਿਚ ਆਰੰਭ ਹੋਵੇਗਾ। ਇਸ ਨਗਰ ਕੀਰਤਨ ਦੌਰਾਨ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਸ਼ਤਾਬਦੀ ਨੂੰ ਸਮਰਪਿਤ ਇਸ ਨਗਰ ਕੀਰਤਨ ਵਿਚ ਹਾਥੀ, ਘੋੜੇ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ, ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪ੍ਰਦਾਵਾਂ ਅਤੇ ਸਭਾ-ਸੁਸਾਇਟੀਆਂ ਦੇ ਨਾਲ-ਨਾਲ ਗਤਕਾ ਪਾਰਟੀਆਂ ਵੀ ਹਾਜ਼ਰੀ ਭਰਨਗੀਆਂ। ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਘੰਟਾ ਘਰ, ਜ਼ਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਂਕ, ਰਾਮ ਬਾਗ, ਹਾਥੀ ਗੇਟ, ਲਾਹੋਰੀ ਗੇਟ, ਖ਼ਜ਼ਾਨਾ ਗੇਟ, ਹਕੀਮਾਂ ਗੇਟ, ਭਗਤਾਂ ਵਾਲਾ ਗੇਟ, ਬਾਬਾ ਜੱਸਾ ਸਿੰਘ ਰਾਮਗੜ੍ਹੀਆਂ ਗੇਟ, ਚਾਟੀਵਿੰਡ ਗੇਟ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 12 ਮਾਰਚ ਦੀ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਹੋਣਗੇ। 13 ਮਾਰਚ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ ਸਜਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਜਸ ਨਾਲ ਜੋੜਨਗੇ। ਸ਼੍ਰੋਮਣੀ ਕਮੇਟੀ ਸਕੱਤਰ ਨੇ ਦੱਸਿਆ ਕਿ ਸ਼ਤਾਬਦੀ ਮੌਕੇ 14 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਦਾ ਮੁੱਖ ਸਮਾਗਮ ਹੋਵੇਗਾ। ਸਮਾਗਮ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ, ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਪੰਥਕ ਦਲਾਂ, ਸਿੱਖ ਸੰਪ੍ਰਦਾਵਾਂ ਦੇ ਮੁਖੀਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੌਰਾਨ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ | The post ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ ਭਲਕੇ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ appeared first on TheUnmute.com - Punjabi News. Tags:
|
ਹਿਮਾਚਲ ਪ੍ਰਦੇਸ਼ 'ਚ ਬਾਹਰੀ ਵਾਹਨਾਂ ਦੀ ਐਂਟਰੀ ਹੋਈ ਮਹਿੰਗੀ, ਨਵੇਂ ਰੇਟ 01 ਅਪ੍ਰੈਲ ਤੋਂ ਹੋਣਗੇ ਲਾਗੂ Saturday 11 March 2023 12:22 PM UTC+00 | Tags: breaking-news entry-tax excise-and-taxation-department excise-and-taxation-department-himachal himachal-pradesh india latest-news news the-unmute-breaking-news the-unmute-news ਚੰਡੀਗੜ੍ਹ, 11 ਮਾਰਚ 2023: ਹਿਮਾਚਲ ਪ੍ਰਦੇਸ਼ (Himachal Pradesh) ‘ਚ ਦਾਖਲ ਹੋਣ ਲਈ ਹੁਣ ਜ਼ਿਆਦਾ ਫੀਸ ਦਾ ਭੁਗਤਾਨ ਕਰਨਾ ਪਵੇਗਾ । ਹਿਮਾਚਲ ਪ੍ਰਦੇਸ਼ ‘ਚ ਟੋਲ ਬੈਰੀਅਰਾਂ ਦੀ ਨਿਲਾਮੀ ਤੋਂ ਇਕ ਦਿਨ ਬਾਅਦ ਹੀ ਐਂਟਰੀ ਟੈਕਸ ਵੀ ਵਧਾ ਦਿੱਤਾ ਹੈ। ਆਬਕਾਰੀ ਤੇ ਕਰ ਵਿਭਾਗ ਨੇ ਟੋਲ ਬੈਰੀਅਰਾਂ ‘ਤੇ ਐਂਟਰੀ ਟੈਕਸ ਦੀਆਂ ਨਵੀਆਂ ਦਰਾਂ ਜਾਰੀ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਹਿਮਾਚਲ ਦੇ ਪ੍ਰਾਈਵੇਟ ਵਾਹਨਾਂ ਤੋਂ ਕੋਈ ਟੈਕਸ ਨਹੀਂ ਲਿਆ ਜਾਵੇਗਾ, ਪਰ ਹਿਮਾਚਲ ਪ੍ਰਦੇਸ਼ ਨੰਬਰ ਵਾਲੇ ਕਮਰਸ਼ੀਅਲ ਵਾਹਨਾਂ ਨੂੰ ਟੈਕਸ ਦੇਣਾ ਹੋਵੇਗਾ। ਇਸ ਤੋਂ ਇਲਾਵਾ ਜੇਕਰ ਕੋਈ ਡਰਾਈਵਰ 3 ਮਹੀਨਿਆਂ ਲਈ ਆਪਣਾ ਪਰਮਿਟ ਬਣਾਉਂਦਾ ਹੈ ਤਾਂ ਉਸ ਨੂੰ 1500 ਰੁਪਏ ਫੀਸ ਦੇਣੀ ਪਵੇਗੀ। ਜੇਕਰ ਕੋਈ 1 ਸਾਲ ਲਈ ਪਰਮਿਟ ਬਣਾਉਣਾ ਚਾਹੁੰਦਾ ਹੈ ਤਾਂ 3500 ਰੁਪਏ ਫੀਸ ਦੇਣੀ ਪਵੇਗੀ। ਆਬਕਾਰੀ ਤੇ ਕਰ ਕਮਿਸ਼ਨਰ ਯੂਨਸ ਖਾਨ ਨੇ ਦੱਸਿਆ ਕਿ ਐਂਟਰੀ ਟੈਕਸ ਦੀਆਂ ਇਹ ਨਵੀਆਂ ਦਰਾਂ ਅਗਲੇ ਇੱਕ ਸਾਲ ਤੱਕ ਲਾਗੂ ਰਹਿਣਗੀਆਂ। ਹਿਮਾਚਲ ਪ੍ਰਦੇਸ਼ (Himachal Pradesh) ‘ਚ ਪਿਛਲੇ 2 ਦਿਨਾਂ ‘ਚ 13 ਬੈਰੀਅਰ 132.52 ਕਰੋੜ ਰੁਪਏ ‘ਚ ਨਿਲਾਮ ਹੋਏ ਹਨ । ਅਜਿਹੇ ‘ਚ ਟੋਲ ਬੈਰੀਅਰ ‘ਤੇ ਐਂਟਰੀ ਟੈਕਸ ਦੀ ਦਰ ‘ਚ ਵਾਧੇ ਦਾ ਲਾਭ ਤਾਂ ਠੇਕੇਦਾਰਾਂ ਨੂੰ ਮਿਲਣਾ ਹੈ ਪਰ ਹਿਮਾਚਲ ਪ੍ਰਦੇਸ਼ ‘ਚ ਆਉਣ ਵਾਲੇ ਲੋਕਾਂ ਨੂੰ ਆਪਣੀ ਜੇਬ ਹੋਰ ਢਿੱਲੀ ਕਰਨੀ ਪਵੇਗੀ। ਅਲੱਗ-ਅਲੱਗ ਵਾਹਨਾਂ ਲਈ ਅਲੱਗ ਰੇਟ :-250 ਕੁਇੰਟਲ ਜਾਂ ਇਸ ਤੋਂ ਵੱਧ ਲੋਡਿੰਗ ਵਾਲੇ ਵਾਹਨ ਤੋਂ ਪਹਿਲੀ ਵਾਰ ਐਂਟਰੀ ਟੈਕਸ ਵਸੂਲਿਆ ਜਾਵੇਗਾ ਅਤੇ ਇਹ 600 ਹੋਵੇਗਾ। 120 ਤੋਂ 250 ਕੁਇੰਟਲ ਵਜ਼ਨ ਵਾਲੇ ਵਾਹਨਾਂ ‘ਤੇ 450 ਰੁਪਏ ਦੀ ਬਜਾਏ 500 ਰੁਪਏ ਦਾ ਐਂਟਰੀ ਟੈਕਸ ਵਸੂਲਿਆ ਜਾਵੇਗਾ। 90 ਤੋਂ 120 ਕੁਇੰਟਲ ਵਾਲੇ ਵਾਹਨ ਤੋਂ 230 ਦੀ ਬਜਾਏ 250 ਰੁਪਏ ਵਸੂਲੇ ਜਾਣਗੇ। 20 ਤੋਂ 90 ਕੁਇੰਟਲ ਭਾਰ ਵਾਲੇ ਵਾਹਨਾਂ ਤੋਂ 120 ਰੁਪਏ ਦੀ ਬਜਾਏ 140 ਰੁਪਏ ਐਂਟਰੀ ਟੈਕਸ ਵਸੂਲਿਆ ਜਾਵੇਗਾ। 20 ਕੁਇੰਟਲ ਤੋਂ ਘੱਟ ਭਾਰ ਵਾਲੇ ਵਾਹਨਾਂ ਤੋਂ 90 ਰੁਪਏ ਦੀ ਬਜਾਏ 100 ਰੁਪਏ ਦਾ ਐਂਟਰੀ ਟੈਕਸ ਵਸੂਲਿਆ ਜਾਵੇਗਾ। ਇਸੇ ਤਰ੍ਹਾਂ 12 ਯਾਤਰੀਆਂ ਨੂੰ ਲਿਜਾਣ ਵਾਲੇ ਵਾਹਨ ਲਈ 120 ਰੁਪਏ ਦੀ ਬਜਾਏ 140 ਰੁਪਏ ਵਸੂਲੇ ਜਾਣਗੇ। ਜੇਕਰ 6 ਤੋਂ 12 ਸਵਾਰੀਆਂ ਵਾਲੀ ਗੱਡੀ ਡਰਾਈਵਰ ਦੇ ਨਾਲ ਜਾਵੇਗੀ ਤਾਂ 70 ਤੋਂ 80 ਰੁਪਏ ਦਾ ਐਂਟਰੀ ਟੈਕਸ ਦੇਣਾ ਪਵੇਗਾ। 5 ਯਾਤਰੀਆਂ ਨੂੰ ਲਿਜਾਣ ਵਾਲੇ ਸਰਕਾਰੀ ਅਤੇ ਨਿੱਜੀ ਵਾਹਨਾਂ ਨੂੰ ਪਹਿਲਾਂ ਵਾਂਗ 50 ਰੁਪਏ ਫੀਸ ਦੇਣੀ ਪਵੇਗੀ। ਪ੍ਰਾਈਵੇਟ ਰਜਿਸਟਰਡ ਵਾਹਨ ਦੇ ਮਾਲਕ ਨੂੰ 40 ਰੁਪਏ ਦੀ ਬਜਾਏ 50 ਰੁਪਏ ਐਂਟਰੀ ਫੀਸ ਦੇਣੀ ਪਵੇਗੀ। ਜੇਕਰ ਕੋਈ ਟਰੈਕਟਰ ਪ੍ਰਾਈਵੇਟ ਜਾਂ ਪਬਲਿਕ ਵਾਹਨ ਹੈ ਤਾਂ 50 ਰੁਪਏ ਦੀ ਬਜਾਏ 60 ਰੁਪਏ ਵਸੂਲੇ ਜਾਣਗੇ। ਵਿਭਾਗ ਨੇ ਮੋਟਰ ਰਿਕਸ਼ਾ ਅਤੇ ਸਕੂਟਰ ਰਿਕਸ਼ਾ ਦੇ ਐਂਟਰੀ ਟੈਕਸ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ। ਇਸ ਦੇ ਰੇਟ ਪਹਿਲਾਂ ਵਾਂਗ 30 ਰੁਪਏ ਹੀ ਰਹਿਣਗੇ। ਐਂਟਰੀ ਟੈਕਸ ਦੀਆਂ ਇਹ ਵਧੀਆਂ ਦਰਾਂ 1 ਅਪ੍ਰੈਲ ਤੋਂ ਲਾਗੂ ਹੋਣਗੀਆਂ ਅਤੇ ਅਗਲੇ ਸਾਲ 31 ਮਾਰਚ ਤੱਕ ਲਾਗੂ ਰਹਿਣਗੀਆਂ। ਇਹ ਐਂਟਰੀ ਟੈਕਸ ਬਾਹਰੋਂ ਹਿਮਾਚਲ ਆਉਣ ਵਾਲੇ ਵਾਹਨਾਂ ਤੋਂ ਹੀ ਵਸੂਲਿਆ ਜਾਵੇਗਾ। ਰਸੀਦ 24 ਘੰਟਿਆਂ ਲਈ ਵੈਧ ਹੋਵੇਗੀ। ਜੇਕਰ ਕਿਸੇ ਬੈਰੀਅਰ ‘ਤੇ ਓਵਰਚਾਰਜ ਲਗਾਉਣ ਦੀ ਅਣਦੇਖੀ ਕੀਤੀ ਜਾਂਦੀ ਹੈ, ਤਾਂ ਵਿਅਕਤੀ ਬੈਰੀਅਰ ‘ਤੇ ਇਸ ਬਾਰੇ ਸ਼ਿਕਾਇਤ ਕਰ ਸਕਦਾ ਹੈ। The post ਹਿਮਾਚਲ ਪ੍ਰਦੇਸ਼ ‘ਚ ਬਾਹਰੀ ਵਾਹਨਾਂ ਦੀ ਐਂਟਰੀ ਹੋਈ ਮਹਿੰਗੀ, ਨਵੇਂ ਰੇਟ 01 ਅਪ੍ਰੈਲ ਤੋਂ ਹੋਣਗੇ ਲਾਗੂ appeared first on TheUnmute.com - Punjabi News. Tags:
|
ਪੰਜਾਬ 'ਚ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 25000 ਮਕਾਨ ਉਸਾਰੇ ਜਾਣਗੇ: ਅਮਨ ਅਰੋੜਾ Saturday 11 March 2023 12:27 PM UTC+00 | Tags: aam-aadmi-party aman-arora breaking-news cm-bhagwant-mann congress economically-weaker-sections mla-kulwant-singh mohali news punjab the-unmute-breaking-news ਚੰਡੀਗੜ੍ਹ, 11 ਮਾਰਚ 2023: ਪੰਜਾਬ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਈ.ਡਬਲਿਊ.ਐਸ. ਹਾਊਸਿੰਗ ਪਾਲਿਸੀ ਤਹਿਤ ਸੂਬੇ ਭਰ ਵਿੱਚ ਪੜਾਅਵਾਰ 25,000 ਮਕਾਨਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਪਹਿਲੇ ਪੜਾਅ ਤਹਿਤ ਤਕਰੀਬਨ 15000 ਮਕਾਨ ਉਸਾਰੇ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਦਿੱਤੀ। ਐਸ.ਏ.ਐਸ. ਨਗਰ (ਮੋਹਾਲੀ) ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਥਾਵਾਂ ‘ਤੇ ਇਨ੍ਹਾਂ ਮਕਾਨਾਂ ਦਾ ਨਿਰਮਾਣ ਕੀਤਾ ਜਾਣਾ ਹੈ, ਉਨ੍ਹਾਂ ਦੀ ਸ਼ਨਾਖ਼ਤ ਸਾਰੀਆਂ ਵਿਸ਼ੇਸ਼ ਸ਼ਹਿਰੀ ਵਿਕਾਸ ਅਥਾਰਟੀਆਂ (ਗਮਾਡਾ, ਗਲਾਡਾ, ਪੀ.ਡੀ.ਏ, ਬੀ.ਡੀ.ਏ, ਜੇ.ਡੀ.ਏ ਅਤੇ ਏ.ਡੀ.ਏ) ਨੇ ਕਰ ਲਈ ਹੈ ਅਤੇ ਇਸ ਸਬੰਧੀ ਟੈਂਡਰ ਜਾਰੀ ਕਰਨ ਦੀ ਪ੍ਰਕਿਰਿਆ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਅਮਨ ਅਰੋੜਾ (Aman Arora) ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਵਿੱਚ 14 ਹਜ਼ਾਰ ਤੋਂ ਵੱਧ ਅਣ-ਅਧਿਕਾਰਤ ਕਾਲੋਨੀਆਂ ਬਣ ਗਈਆਂ ਹਨ ਅਤੇ ਈ.ਡਬਲਿਊ.ਐਸ. ਹਾਊਸਿੰਗ ਨੂੰ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਵਾਜਿਬ ਕੀਮਤ ਉਤੇ ਆਪਣਾ ਮਕਾਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਉਨ੍ਹਾਂ ਪ੍ਰਮੋਟਰਾਂ ਨੂੰ ਕਬਜ਼ਾ ਸੌਂਪਣ ਲਈ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ ਨੀਤੀ ਅਨੁਸਾਰ ਈ.ਡਬਲਿਊ.ਐਸ. ਹਾਊਸਿੰਗ ਲਈ ਰਾਖਵੀਂ ਜ਼ਮੀਨ ਦਾ ਕਬਜ਼ਾ ਨਹੀਂ ਸੌਂਪਿਆ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਈ.ਡਬਲਿਊ.ਐਸ. ਹਾਊਸਿੰਗ ਲਈ ਰਾਖਵੀਂ ਰੱਖੀ 300.45 ਏਕੜ ਜ਼ਮੀਨ ਸੂਬਾ ਸਰਕਾਰ ਕੋਲ ਮੌਜੂਦ ਹੈ। ਉਨ੍ਹਾਂ ਦੱਸਿਆ ਕਿ 9 ਬਿਲਡਰਾਂ ਵੱਲੋਂ ਈ.ਡਬਲਿਊ.ਐਸ. ਲਈ 520 ਫਲੈਟ ਰਾਖਵੇਂ ਰੱਖੇ ਹਨ, ਜਿਨ੍ਹਾਂ ਵਿੱਚੋਂ 8 ਬਿਲਡਰਾਂ ਵੱਲੋਂ ਗਮਾਡਾ ਅਧੀਨ ਖੇਤਰ ਵਿੱਚ 249 ਫਲੈਟ ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ) ਦੇ ਖੇਤਰ ਅਧੀਨ ਇੱਕ ਬਿਲਡਰ ਵੱਲੋਂ 271 ਫਲੈਟ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ 23 ਬਿਲਡਰਾਂ ਵੱਲੋਂ ਫਲੈਟ ਅਲਾਟ ਕਰਨ ਦੀ ਬਜਾਏ 32.84 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਹ ਫੰਡ ਈ.ਡਬਲਿਊ.ਐਸ. ਹੈੱਡ ਵਿੱਚ ਜਮ੍ਹਾਂ ਕਰਵਾਏ ਗਏ ਹਨ, ਜਿਨ੍ਹਾਂ ਦੀ ਵਰਤੋਂ ਈ.ਡਬਲਿਊ.ਐਸ. ਮਕਾਨਾਂ ਦੀ ਉਸਾਰੀ ਲਈ ਕੀਤੀ ਜਾਵੇਗੀ। The post ਪੰਜਾਬ ‘ਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 25000 ਮਕਾਨ ਉਸਾਰੇ ਜਾਣਗੇ: ਅਮਨ ਅਰੋੜਾ appeared first on TheUnmute.com - Punjabi News. Tags:
|
IND vs AUS: ਅਹਿਮਦਾਬਾਦ ਟੈਸਟ ਦੇ ਤੀਜੇ ਦਿਨ ਦੀ ਖੇਡ ਸਮਾਪਤ, ਭਾਰਤ ਆਸਟ੍ਰੇਲੀਆ ਤੋਂ 191 ਦੌੜਾਂ ਪਿੱਛੇ Saturday 11 March 2023 12:36 PM UTC+00 | Tags: ahmedabad ahmedabad-test australia breaking-news cricket-latest-news cricket-news ind-vs-aus narendra-modi-stadium news ravichandran-ashwin shubman-gill sports-news test-series ਚੰਡੀਗੜ੍ਹ, 11 ਮਾਰਚ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ।ਇਸਦੇ ਨਾਲ ਹੀ ਅੱਜ ਅਹਿਮਦਾਬਾਦ ਵਿੱਚ ਤੀਜੇ ਦਿਨ ਦਾ ਖੇਡ ਸਮਾਪਤ ਹੋ ਗਿਆ ਹੈ। ਭਾਰਤ ਦਾ ਸਕੋਰ 289/3 ਹੈ। ਵਿਰਾਟ ਕੋਹਲੀ 59 ਅਤੇ ਰਵਿੰਦਰ ਜਡੇਜਾ 16 ਦੌੜਾਂ ਬਣਾ ਕੇ ਖੇਡ ਰਹੇ ਹਨ। ਭਾਰਤੀ ਟੀਮ ਅਜੇ ਵੀ ਆਸਟ੍ਰੇਲੀਆ ਦੇ ਸਕੋਰ ਤੋਂ 191 ਦੌੜਾਂ ਪਿੱਛੇ ਹੈ। ਜਡੇਜਾ ਅਤੇ ਕੋਹਲੀ ਵਿਚਾਲੇ 44 ਦੌੜਾਂ ਦੀ ਸਾਂਝੇਦਾਰੀ ਹੋਈ ਹੈ। ਦੋਵੇਂ ਮੈਚ ਦੇ ਚੌਥੇ ਦਿਨ ਵੱਡੀ ਸਾਂਝੇਦਾਰੀ ਬਣਾ ਕੇ ਟੀਮ ਨੂੰ ਬਿਹਤਰ ਸਥਿਤੀ ‘ਚ ਪਹੁੰਚਾਉਣਾ ਚਾਹੁਣਗੇ। ਭਾਰਤ ਪਹਿਲੀ ਪਾਰੀ ‘ਚ ਵੱਡਾ ਸਕੋਰ ਬਣਾ ਕੇ ਆਖਰੀ ਆਸਟ੍ਰੇਲੀਆਈ ਟੀਮ ਨੂੰ ਮੈਚ ‘ਚੋਂ ਬਾਹਰ ਕਰਨ ਦੀ ਕੋਸ਼ਿਸ਼ ਕਰੇਗਾ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸਮਾਨ ਖਵਾਜਾ ਨੇ 180 ਅਤੇ ਕੈਮਰੂਨ ਗ੍ਰੀਨ ਨੇ 114 ਦੌੜਾਂ ਬਣਾ ਕੇ ਆਪਣੀ ਟੀਮ ਨੂੰ 480 ਦੌੜਾਂ ਤੱਕ ਪਹੁੰਚਾਇਆ। ਟੌਡ ਮਰਫੀ ਨੇ ਅੰਤ ਵਿੱਚ ਉਪਯੋਗੀ 41 ਦੌੜਾਂ ਬਣਾਈਆਂ। ਭਾਰਤ ਲਈ ਰਵੀਚੰਦਰਨ ਅਸ਼ਵਿਨ ਨੇ ਛੇ ਵਿਕਟਾਂ ਲੈ ਕੇ ਕੰਗਾਰੂ ਟੀਮ ਦੀ ਪਾਰੀ ਨੂੰ ਸਮੇਟ ਦਿੱਤਾ। ਇਸ ਦੇ ਜਵਾਬ ‘ਚ ਭਾਰਤ ਨੇ ਵੀ ਸ਼ਾਨਦਾਰ ਸ਼ੁਰੂਆਤ ਕੀਤੀ। image: Cricketik 24×7 ਰੋਹਿਤ 35 ਅਤੇ ਪੁਜਾਰਾ 42 ਦੌੜਾਂ ਬਣਾ ਕੇ ਆਊਟ ਹੋ ਗਏ ਹਨ । ਹਾਲਾਂਕਿ ਸ਼ੁਭਮਨ ਗਿੱਲ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 128 ਦੌੜਾਂ ਬਣਾਈਆਂ। ਵਿਰਾਟ ਕੋਹਲੀ ਦੇ ਅਰਧ ਸੈਂਕੜੇ ਦੀ ਬਦੌਲਤ ਭਾਰਤ ਨੇ ਤੀਜੇ ਦਿਨ ਦੀ ਖੇਡ ਖਤਮ ਹੋਣ ਤੱਕ ਤਿੰਨ ਵਿਕਟਾਂ ‘ਤੇ 289 ਦੌੜਾਂ ਬਣਾ ਲਈਆਂ ਹਨ। ਭਾਰਤੀ ਟੀਮ ਆਸਟ੍ਰੇਲੀਆ ਤੋਂ 191 ਦੌੜਾਂ ਪਿੱਛੇ ਹੈ ਅਤੇ ਸੱਤ ਵਿਕਟਾਂ ਬਾਕੀ ਹਨ। The post IND vs AUS: ਅਹਿਮਦਾਬਾਦ ਟੈਸਟ ਦੇ ਤੀਜੇ ਦਿਨ ਦੀ ਖੇਡ ਸਮਾਪਤ, ਭਾਰਤ ਆਸਟ੍ਰੇਲੀਆ ਤੋਂ 191 ਦੌੜਾਂ ਪਿੱਛੇ appeared first on TheUnmute.com - Punjabi News. Tags:
|
ਬਰਨਾਲਾ ਵਿਖੇ ਬਣੇਗਾ ਡਾ. ਬੀ.ਆਰ.ਅੰਬੇਡਕਰ ਭਵਨ: ਡਾ. ਬਲਜੀਤ ਕੌਰ Saturday 11 March 2023 12:42 PM UTC+00 | Tags: aam-aadmi-party barnala barnala-news breaking-news cm-bhagwant-mann dr-br-ambedkar-bhawan latest-news news punjab punjab-government punjab-police the-unmute-breaking-news the-unmute-latest-news ਚੰਡੀਗੜ੍ਹ, 11 ਮਾਰਚ 2023: ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਬੋਲਦਿਆਂ ਕਿਹਾ ਕਿ ਬਰਨਾਲਾ ਵਿਖੇ ਡਾ. ਬੀ.ਆਰ. ਅੰਬੇਡਕਰ ਭਵਨ (Dr. BR Ambedkar Bhawan) ਦੀ ਉਸਾਰੀ ਕੀਤੀ ਜਾਵੇਗੀ। ਅੱਜ ਪ੍ਰਸ਼ਨ ਕਾਲ ਵਿੱਚ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਬਰਨਾਲਾ ਵਿਖੇ ਡਾ. ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਕਰਨ ਦੇ ਕੀਤੇ ਸਵਾਲ ਦੇ ਜਵਾਬ ਵਿੱਚ ਕਿਹਾ ਗਿਆ ਕਿ ਜੇ ਬਰਨਾਲਾ ਵਿਖੇ ਜਗ੍ਹਾ ਦਾ ਪ੍ਰਬੰਧ ਕਰ ਦਿੱਤਾ ਜਾਵੇ ਤਾਂ ਇਸ ਨੂੰ ਬਣਾ ਦਿੱਤਾ ਜਾਵੇਗਾ। ਇਸ ਸਵਾਲ ਦੀ ਪ੍ਰੋੜ੍ਹਤਾ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਜੋ ਬਰਨਾਲਾ ਤੋਂ ਵਿਧਾਇਕ ਵੀ ਹਨ, ਨੇ ਕਿਹਾ ਕਿ ਜ਼ਿਲੇ ਦੇ ਸਾਰੇ ਤਿੰਨੋ ਵਿਧਾਇਕਾਂ ਦੀ ਇਹ ਸਾਂਝੀ ਮੰਗ ਹੈ। ਮੀਤ ਹੇਅਰ ਨੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਬਰਨਾਲਾ ਸ਼ਹਿਰ ਉਨ੍ਹਾਂ ਦੇ ਹਲਕੇ ਵਿੱਚ ਪੈਂਦਾ ਹੈ ਅਤੇ ਸ਼ਹਿਰ ਵਿੱਚ ਜਗ੍ਹਾ ਦਾ ਜਲਦ ਹੀ ਪ੍ਰਬੰਧ ਕਰ ਦਿੱਤਾ ਜਾਵੇਗਾ। ਇਸ ਦੇ ਜਵਾਬ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਜਗ੍ਹਾ ਮਿਲਣ ਉਤੇ ਵਿੱਤ ਵਿਭਾਗ ਤੋਂ ਫੰਡਾਂ ਦਾ ਪ੍ਰਬੰਧ ਕਰ ਕੇ ਡਾ.ਬੀ.ਆਰ ਅੰਬੇਡਕਰ ਭਵਨ ਜਲਦ ਬਣਾ ਦਿੱਤਾ ਜਾਵੇਗਾ। The post ਬਰਨਾਲਾ ਵਿਖੇ ਬਣੇਗਾ ਡਾ. ਬੀ.ਆਰ.ਅੰਬੇਡਕਰ ਭਵਨ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਸਵਾਤੀ ਮਾਲੀਵਾਲ ਦਾ ਵੱਡਾ ਖ਼ੁਲਾਸਾ, ਕਿਹਾ- ਬਚਪਨ 'ਚ ਮੇਰੇ ਪਿਤਾ ਕਰਦੇ ਸਨ ਮੇਰਾ ਜਿਨਸੀ ਸ਼ੋਸ਼ਣ Saturday 11 March 2023 12:56 PM UTC+00 | Tags: breaking-news chairperson-of-delhi-commission-for-women dcw dcw-chief-swati-maliwal delhi news sexually-abuse swati-maliwal the-unmute-update ਚੰਡੀਗੜ੍ਹ, 11 ਮਾਰਚ 2023: ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੇ ਸ਼ਨੀਵਾਰ ਨੂੰ ਦਿੱਲੀ ਸਰਕਾਰ ਦੇ ਇਕ ਪ੍ਰੋਗਰਾਮ ‘ਚ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਮੇਰੇ ਪਿਤਾ ਮੇਰਾ ਜਿਨਸੀ ਸ਼ੋਸ਼ਣ ਕਰਦੇ ਸਨ। ਮੈਂ ਆਪਣੀ ਮਾਂ, ਮਾਸੀ, ਵਾਰਸ ਅਤੇ ਨਾਨਾ-ਨਾਨੀ ਦੀ ਬਦੌਲਤ ਇਸ ਦਰਦ ਤੋਂ ਬਾਹਰ ਆ ਸਕੀ। ਸਵਾਤੀ ਮਾਲੀਵਾਲ ਨੇ ਕਿਹਾ ਕਿ ਜਦੋਂ ਮੈਂ ਛੋਟੀ ਸੀ ਤਾਂ ਮੇਰੇ ਪਿਤਾ ਮੇਰਾ ਸ਼ੋਸ਼ਣ ਕਰਦੇ ਸਨ। ਉਹ ਮੈਨੂੰ ਕੁੱਟਦੇ ਸਨ, ਜਿਸ ਕਰਕੇ ਮੈਂ ਬਿਸਤਰ ਦੇ ਹੇਠਾਂ ਲੁਕ ਜਾਂਦਾ ਸੀ। ਜਦੋਂ ਉਹ ਘਰ ਆਉਂਦੇ ਸੀ ਤਾਂ ਮੈਂ ਬਹੁਤ ਡਰ ਜਾਂਦੀ ਸੀ। ਮੈਂ ਸਾਰੀ ਰਾਤ ਯੋਜਨਾ ਬਣਾਉਂਦੀ ਸੀ ਕਿ ਇਸ ਤਰ੍ਹਾਂ ਕਿ ਮੈਂ ਔਰਤਾਂ ਨੂੰ ਉਨ੍ਹਾਂ ਦੇ ਹੱਕ ਦਿਵਾਵਾਂਗੀ । ਮੈਂ ਅਜਿਹੇ ਬੰਦਿਆਂ ਨੂੰ ਸਬਕ ਸਿਖਾਵਾਂਗਾ ਜੋ ਔਰਤਾਂ ਅਤੇ ਕੁੜੀਆਂ ਦਾ ਸ਼ੋਸ਼ਣ ਕਰਦੇ ਹਨ। ਉਨ੍ਹਾਂ (Swati Maliwal) ਨੇ ਇਕ ਕਿੱਸਾ ਸੁਣਾਉਂਦਿਆਂ ਕਿਹਾ ਕਿ ਮੈਨੂੰ ਅੱਜ ਵੀ ਯਾਦ ਹੈ, ਜਦੋਂ ਉਹ ਮੈਨੂੰ ਕੁੱਟਣ ਲਈ ਆਉਂਦੇ ਸੀ ਤਾਂ ਉਹ ਮੇਰੇ ਵਾਲ ਫੜ ਕੇ ਕੰਧ ਨਾਲ ਮੇਰਾ ਸਿਰ ਜ਼ੋਰ ਨਾਲ ਮਾਰਦੇ ਸਨ, ਜਿਸ ਨਾਲ ਸੱਟ ਲੱਗ ਜਾਂਦੀ ਸੀ ਅਤੇ ਖੂਨ ਵਗਦਾ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਜਦੋਂ ਕੋਈ ਵਿਅਕਤੀ ਬਹੁਤ ਜ਼ਿਆਦਾ ਅੱਤਿਆਚਾਰ ਝੱਲਦਾ ਹੈ ਤਾਂ ਹੀ ਉਹ ਦੂਜਿਆਂ ਦੇ ਦਰਦ ਨੂੰ ਸਮਝ ਸਕਦਾ ਹੈ। ਤਦ ਹੀ ਉਸ ਅੰਦਰ ਅਜਿਹੀ ਅੱਗ ਜਾਗਦੀ ਹੈ ਕਿ ਉਹ ਸਾਰੇ ਸਿਸਟਮ ਨੂੰ ਹਿਲਾ ਕੇ ਰੱਖ ਦਿੰਦਾ ਹੈ। ਸ਼ਾਇਦ ਮੇਰੇ ਨਾਲ ਵੀ ਅਜਿਹਾ ਹੀ ਹੋਇਆ ਹੈ ਅਤੇ ਇੱਥੇ ਸਾਰੇ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀਆਂ ਕਹਾਣੀਆਂ ਇੱਕੋ ਜਿਹੀਆਂ ਹਨ।
The post ਸਵਾਤੀ ਮਾਲੀਵਾਲ ਦਾ ਵੱਡਾ ਖ਼ੁਲਾਸਾ, ਕਿਹਾ- ਬਚਪਨ ‘ਚ ਮੇਰੇ ਪਿਤਾ ਕਰਦੇ ਸਨ ਮੇਰਾ ਜਿਨਸੀ ਸ਼ੋਸ਼ਣ appeared first on TheUnmute.com - Punjabi News. Tags:
|
ਪਾਕਿਸਤਾਨ ਸੰਯੁਕਤ ਰਾਸ਼ਟਰ 'ਚ ਕਸ਼ਮੀਰ ਮੁੱਦਾ ਚੁੱਕਣ ਦੇ ਸਮਰੱਥ ਨਹੀਂ: ਬਿਲਾਵਲ ਭੁੱਟੋ Saturday 11 March 2023 01:13 PM UTC+00 | Tags: bilawal-bhutto breaking-news india kashmir-issue news pakistan pakistans-foreign-minister the-unmute-latest-news united-nations unsc ਚੰਡੀਗੜ੍ਹ, 11 ਮਾਰਚ 2023: ਪਾਕਿਸਤਾਨ (Pakistan) ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਮੰਨਿਆ ਹੈ ਕਿ ਉਨ੍ਹਾਂ ਦਾ ਦੇਸ਼ ਸੰਯੁਕਤ ਰਾਸ਼ਟਰ ਦੇ ਏਜੰਡੇ ਵਿੱਚ ਕਸ਼ਮੀਰ ਦੇ ਮੁੱਦੇ ਨੂੰ ਸ਼ਾਮਲ ਕਰਨ ਦੇ ਸਮਰੱਥ ਨਹੀਂ ਹਨ। ਬਿਲਾਵਲ ਭੁੱਟੋ ਨੇ ਇਸ ਦਾ ਕਾਰਨ ਭਾਰਤ ਦੀ ਕੂਟਨੀਤੀ ਨੂੰ ਦੱਸਿਆ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਇਹ ਗੱਲ ਕਬੂਲੀ। ਬਿਲਾਵਲ ਭੁੱਟੋ ਨੇ ਕਸ਼ਮੀਰ ਦੇ ਮੁੱਦੇ ਨੂੰ ਸੰਯੁਕਤ ਰਾਸ਼ਟਰ ਦੇ ਏਜੰਡੇ ਵਿੱਚ ਸ਼ਾਮਲ ਕਰਨਾ ਲਈ ਵੱਡਾ ਇਸਨੂੰ ਵੱਡਾ ਟਾਸਕ ਦੱਸਿਆ | ਕਾਨਫਰੰਸ ਦੌਰਾਨ ਬਿਲਾਵਲ ਭੁੱਟੋ ਨੇ ਭਾਰਤ ਨੂੰ ਲੈ ਕੇ ਪਾਕਿਸਤਾਨ ਦੇ ਸਟੈਂਡ ਬਾਰੇ ਗੱਲ ਕਰਨੀ ਚਾਹੀ ਤਾਂ ਕਈ ਵਾਰ ਉਨ੍ਹਾਂ ਦੀ ਜ਼ੁਬਾਨ ਅਟਕੀ । ਬਿਲਾਵਲ ਨੇ ਪਹਿਲਾਂ ਭਾਰਤ ਨੂੰ ਦੋਸਤ ਕਿਹਾ, ਫਿਰ ਉਹ ਤਿੰਨ ਵਾਰ ਭਾਰਤ ਨੂੰ ਦੋਸਤ ਕਹਿਣ ‘ਤੇ ਅਟਕਦਾ ਰਿਹਾ ਅਤੇ ਫਿਰ ਅੰਤ ‘ਚ ਭਾਰਤ ਨੂੰ ਗੁਆਂਢੀ ਦੇਸ਼ ਕਹਿ ਕੇ ਸੰਬੋਧਨ ਕੀਤਾ। ਭੁੱਟੋ ਨੇ ਪੱਤਰਕਾਰਾਂ ਨੂੰ ਕਿਹਾ ਕਿ ਭਾਰਤ ਦਾ ਦਾਅਵਾ ਹੈ ਕਿ ਕਸ਼ਮੀਰ ਸੰਯੁਕਤ ਰਾਸ਼ਟਰ ਲਈ ਵਿਵਾਦਿਤ ਮਾਮਲਾ ਨਹੀਂ ਹੈ, ਭਾਰਤ ਮੁਤਾਬਕ ਕਸ਼ਮੀਰ ਵਿੱਚ ਕੋਈ ਸਰਹੱਦੀ ਵਿਵਾਦ ਨਹੀਂ ਹੈ। ਉਹ ਇਸ ਨੂੰ ਸਹੀ ਸਾਬਤ ਕਰਨ ਦੀ ਪੂਰੀ ਕੋਸ਼ਿਸ਼ ਕਰਦੇ ਹਨ। ਉਹ ਕਸ਼ਮੀਰ ‘ਤੇ ਉਸ ਨੂੰ ਸੁਣਨ ਦੀ ਪੂਰੀ ਕੋਸ਼ਿਸ਼ ਕਰਦਾ ਹੈ। ਭਾਰਤ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਕਸ਼ਮੀਰ ਭਾਰਤ ਦਾ ਹਿੱਸਾ ਹੈ | ਅਸਲ ਵਿਚ ਪਾਕਿਸਤਾਨ (Pakistan) ਜਦੋਂ ਵੀ ਸੰਯੁਕਤ ਰਾਸ਼ਟਰ ਵਿਚ ਕਸ਼ਮੀਰ ਦਾ ਮੁੱਦਾ ਚੁੱਕਦਾ ਹੈ ਤਾਂ ਉਹ ਇਕੱਲਾ ਹੀ ਰਹਿ ਜਾਂਦਾ ਹੈ। ਪਿਛਲੇ ਸਾਲ ਜਦੋਂ ਜਨਰਲ ਅਸੈਂਬਲੀ ਦੀ ਬੈਠਕ ‘ਚ ਕਸ਼ਮੀਰ ‘ਤੇ ਵੋਟਿੰਗ ਹੋਈ ਤਾਂ 193 ਦੇਸ਼ਾਂ ‘ਚੋਂ ਸਿਰਫ ਤੁਰਕੀ ਨੇ ਪਾਕਿਸਤਾਨ ਦੇ ਮਤੇ ਦਾ ਸਮਰਥਨ ਕੀਤਾ ਸੀ। ਦੂਜੇ ਪਾਸੇ ਪਾਕਿਸਤਾਨ ਵੱਲੋਂ ਚੁੱਕੇ ਗਏ ਕਸ਼ਮੀਰ ਦੇ ਮੁੱਦੇ ‘ਤੇ ਪਿਛਲੀ ਵਾਰ 2019 ‘ਚ ਹੀ ਘੱਟ ਧਿਆਨ ਦਿੱਤਾ ਗਿਆ ਸੀ। The post ਪਾਕਿਸਤਾਨ ਸੰਯੁਕਤ ਰਾਸ਼ਟਰ ‘ਚ ਕਸ਼ਮੀਰ ਮੁੱਦਾ ਚੁੱਕਣ ਦੇ ਸਮਰੱਥ ਨਹੀਂ: ਬਿਲਾਵਲ ਭੁੱਟੋ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਲਈ ਬਜਟ ਵਿੱਚ 258 ਕਰੋੜ ਰੁਪਏ ਰਾਖ਼ਵੇਂ ਰੱਖੇ Saturday 11 March 2023 01:19 PM UTC+00 | Tags: aam-aadmi-party breaking-news budget cm-bhagwant-mann financial latest-news news punjab-government wildlife-preservation-department ਚੰਡੀਗੜ੍ਹ, 11 ਮਾਰਚ 2023: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਾ ਛੱਡਣ ਸਬੰਧੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵੱਲੋਂ ਵਿੱਤੀ ਸਾਲ 2023-24 ਦੇ ਬਜਟ ਵਿੱਚ ਵਿਭਾਗ ਲਈ 258 ਕਰੋੜ ਰੁਪਏ ਰਾਖ਼ਵੇਂ ਰੱਖੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹਰਿਆਵਲ ਅਧੀਨ ਰਕਬੇ ਵਿੱਚ ਵਾਧਾ ਕਰਨ ਤੇ ਵਾਤਾਵਰਣ ਸੰਤੁਲਨ ਬਣਾਈ ਰੱਖਣ ਸਬੰਧੀ ਜੰਗਲਾਤ ਵਿਭਾਗ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਹੁਲਾਰਾ ਦੇਣ ਲਈ ਉਪਰੋਕਤ ਬਜਟੀ ਉਪਬੰਧ ਸਹਾਈ ਸਿੱਧ ਹੋਵੇਗਾ। ਰਾਖ਼ਵੀਂ ਰੱਖੀ 258 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 196 ਕਰੋੜ ਰੁਪਏ ਪੰਜਾਬ ਕੰਪੇਨਸਟਰੀ ਫੋਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ (ਪਨਕੈਂਪਾ) ਲਈ ਅਲਾਟ ਕੀਤੇ ਗਏ ਹਨ ਜਦਕਿ 13 ਕਰੋੜ ਰੁਪਏ ਜੰਗਲੀ ਜੀਵ ਅਤੇ ਚਿੜੀਆਘਰ ਵਿਕਾਸ ਲਈ ਅਤੇ 31 ਕਰੋੜ ਰੁਪਏ ਗ੍ਰੀਨ ਪੰਜਾਬ ਮਿਸ਼ਨ ਲਈ ਅਲਾਟ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ 50 ਲੱਖ ਬੂਟੇ ਲਾਉਣ ਦੇ ਟੀਚੇ ਨੂੰ ਪੂਰਾ ਕਰਦਿਆਂ ਹੁਣ ਤੱਕ 54 ਲੱਖ ਬੂਟੇ ਲਗਾਏ ਜਾ ਚੁੱਕੇ ਹਨ। ਇਸ ਦੇ ਨਾਲ ਵਿੱਤੀ ਸਾਲ 2023-24 ਵਿੱਚ 1 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। The post ਪੰਜਾਬ ਸਰਕਾਰ ਨੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਲਈ ਬਜਟ ਵਿੱਚ 258 ਕਰੋੜ ਰੁਪਏ ਰਾਖ਼ਵੇਂ ਰੱਖੇ appeared first on TheUnmute.com - Punjabi News. Tags:
|
ਪੰਜਾਬ ਸਿਹਤ ਵਿਭਾਗ ਵੱਲੋਂ 12 ਮਾਰਚ ਤੋਂ ਮਨਾਇਆ ਜਾਵੇਗਾ 'ਗਲੂਕੋਮਾ ਹਫ਼ਤਾ': ਡਾ. ਬਲਬੀਰ ਸਿੰਘ Saturday 11 March 2023 01:23 PM UTC+00 | Tags: breaking-news dr-balbir-singh glaucoma-week news punjab punjab-health-department the-unmute-breaking-news the-unmute-punjabi-news ਚੰਡੀਗੜ੍ਹ, 11 ਮਾਰਚ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਿਹਤ ਵਿਭਾਗ ਵੱਲੋਂ 12 ਤੋਂ 18 ਮਾਰਚ ਤੱਕ 'ਵਿਸ਼ਵ ਗਲੂਕੋਮਾ ਹਫ਼ਤਾ' ਮਨਾਇਆ ਜਾਵੇਗਾ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ (Punjab Health Department) ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਇਸ ਸਬੰਧੀ ਅੱਗੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਗਲੂਕੋਮਾ ( ਮੋਤੀਆ ) ਸਬੰਧਤ ਅੰਨ੍ਹੇਪਣ ਦੀ ਰੋਕਥਾਮ ਅਤੇ ਜਲਦੀ ਇਲਾਜ ਹੀ ਇਸ ਗੰਭੀਰ ਬਿਮਾਰੀ ਤੋਂ ਬਚਣ ਦਾ ਮੁੱਖ ਉਪਾਅ ਹੈ। ਇਸ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਗਲੂਕੋਮਾ ਜਾਂਚ ਕੈਂਪ ਲਗਾਏ ਜਾਣਗੇ ਤਾਂ ਜੋ ਗਲੂਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕੀਤੀ ਜਾ ਸਕੇ, ਤਾਂ ਕਿ ਸਮੇਂ ਸਿਰ ਉਨ੍ਹਾਂ ਦਾ ਸੁਚੱਜੇ ਢੰਗ ਨਾਲ ਇਲਾਜ ਕੀਤਾ ਜਾ ਸਕੇ। ਇਸ ਬਿਮਾਰੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ: ਬਲਬੀਰ ਸਿੰਘ ਨੇ ਦੱਸਿਆ ਕਿ 'ਗਲੂਕੋਮਾ ' ਵਿਸ਼ਵ ਵਿੱਚ ਲਾ-ਇਲਾਜ ਅੰਨ੍ਹੇਪਣ ਦਾ ਸਭ ਤੋਂ ਵੱਡਾ ਕਾਰਨ ਹੈ। ਇਹ ਬਿਮਾਰੀ ਅੱਖਾਂ ਦੇ ਦਬਾਅ (ਇੰਟਰਾਓਕੂਲਰ ਪ੍ਰੈਸ਼ਰ) ਵਿੱਚ ਵਾਧੇ ਕਾਰਨ ਆਪਟਿਕ ਨਰਵ ਨੂੰ ਨੁਕਸਾਨ ਪਹੁੰਚਾਉਂਦੀ ਹੈ, ਜਿਸ ਨਾਲ ਮਰੀਜ਼ ਨੂੰ ਦੇਖਣ ਵਿੱਚ ਸਮੱਸਿਆ ਹੁੰਦੀ ਹੈ। ਉਹਨਾਂ ਅੱਗੇ ਕਿਹਾ ਕਿ ਕਾਲਾ ਮੋਤੀਆ ਅਕਸਰ ਚੁੱਪ-ਚਪੀਤੇ ਨਿਗਾਹ ਨੂੰ ਪ੍ਰਭਾਵਤ ਕਰਦਾ ਹੈ ਕਿਉਂਕਿ ਮਰੀਜ਼ ਨੂੰ ਮਾਡਰੇਟ ਤੋਂ ਐਡਵਾਂਸ ਸਟੇਜ ਤੱਕ ਇਸਦਾ ਕੋਈ ਵੀ ਲੱਛਣ ਨਹੀਂ ਮਿਲਦਾ। ਲਗਭਗ 12 ਮਿਲੀਅਨ ਭਾਰਤੀ ਗਲੂਕੋਮਾ (ਮੋਤੀਆ) ਤੋਂ ਪੀੜਤਮੰਤਰੀ (Punjab Health Department) ਨੇ ਕਿਹਾ ਕਿ ਜੇਕਰ ਬਿਮਾਰੀ ਦਾ ਜਲਦ ਪਤਾ ਲਗਾ ਲਿਆ ਜਾਵੇ ਅਤੇ ਸਹੀ ਇਲਾਜ ਉਪਲਬਧ ਹੋਵੇ ਤਾਂ ਘੱਟੋ-ਘੱਟ 90 ਫੀਸਦ ਮਾਮਲਿਆਂ ਵਿੱਚ ਅੰਨ੍ਹੇਪਣ ਨੂੰ ਰੋਕਿਆ ਜਾ ਸਕਦਾ ਹੈ । ਜ਼ਿਕਰਯੋਗ ਹੈ ਕਿ ਲਗਭਗ 12 ਮਿਲੀਅਨ ਭਾਰਤੀ ਗਲੂਕੋਮਾ (ਮੋਤੀਆ) ਤੋਂ ਪੀੜਤ ਹਨ, ਜਿਨ੍ਹਾਂ ਵਿੱਚੋਂ 1.2 ਮਿਲੀਅਨ ਇਸ ਬਿਮਾਰੀ ਕਾਰਨ ਅੰਨ੍ਹੇਪਣ ਦਾ ਸ਼ਿਕਾਰ ਹੋਏ ਹਨ। ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਗਲੂਕੋਮਾ ਤੋਂ ਪੀੜਤ ਹੋ ਸਕਦਾ ਹੈ , ਪਰ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਪਰਿਵਾਰਕ ਮੈਂਬਰ ਜਿਸਨੂੰ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ ਜਿਹੀ ਕੋਈ ਬਿਮਾਰੀ ਹੋਵੇ ਜਾਂ ਕੋਰਟੀਕੋਸਟੀਰੋਇਡ ਖਾਸ ਤੌਰ 'ਤੇ ਲੰਬੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਕੁਝ ਲੋਕਾਂ ਲਈ ਇਹ ਵਧੇਰੇ ਜੋਖਮ-ਭਰਪੂਰ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਅੱਖਾਂ ਦੀ ਸੱਟ ਦੇ ਨਤੀਜੇ ਵਜੋਂ ਵੀ ਗਲੂਕੋਮਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮਾਂ ਰਹਿੰਦਿਆਂ ਬਿਮਾਰੀ ਦੀ ਪਛਾਣ ਅਤੇ ਸਾਵਧਾਨੀਪੂਰਵਕ ਇਲਾਜ ਕਰਾਉਣ ਨਾਲ ਜ਼ਿਆਦਾਤਰ ਮਾਮਲਿਆਂ ਵਿੱਚ ਨਜ਼ਰ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ। ਉਹਨਾਂ ਸਲਾਹ ਦਿੰਦਿਆਂ ਕਿਹਾ ਕਿ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ-ਤਿੰਨ ਸਾਲ ਬਾਅਦ ਅੱਖਾਂ ਦੀ ਮੁਕੰਮਲ ਜਾਂਚ ਕਰਵਾਉਣੀ ਚਾਹੀਦੀ ਹੈ, ਜਦੋਂ ਕਿ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਛਮਾਹੀ-ਦਰ-ਛਮਾਹੀ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ 'ਵਿਸ਼ਵ ਗਲੂਕੋਮਾ ਹਫ਼ਤਾ' ਮਨਾਉਣ ਲਈ ਸਿਹਤ ਵਿਭਾਗ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਮੁਫ਼ਤ ਅੱਖਾਂ ਦੇ ਜਾਂਚ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵਲੋਂ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਂਈਡਨੈਸ ਐਂਡ ਵਿਜ਼ੂਅਲ ਇੰਪੇਅਰਮੈਂਟ(ਐਨ.ਪੀ.ਸੀ. ਅਤੇ ਵੀ.ਆਈ. ) ਤਹਿਤ ਆਈ.ਈ.ਸੀ. ਗਤੀਵਿਧੀਆਂ ਦੀ ਇੱਕ ਲੜੀ – ਜਿਸ ਵਿੱਚ ਰੇਡੀਓ ਭਾਸ਼ਣ, ਜਾਗਰੂਕਤਾ ਭਾਸ਼ਣ/ਸੀਐਮਈ, ਨੁੱਕੜ ਨਾਟਕ, ਜਾਗਰੂਕਤਾ ਰੈਲੀਆਂ, ਲੈਕਚਰ, ਸਕੂਲਾਂ ਵਿੱਚ ਪੇਂਟਿੰਗ ਮੁਕਾਬਲੇ, ਵਾਕਥੌਨ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਸ਼ਾਮਲ ਹਨ, ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਗਲੂਕੋਮਾ ਦੀ ਰੋਕਥਾਮ ਅਤੇ ਨਿਯੰਤਰਣ ਬਾਰੇ ਜਾਗਰੂਕ ਕੀਤਾ ਸਕੇ। The post ਪੰਜਾਬ ਸਿਹਤ ਵਿਭਾਗ ਵੱਲੋਂ 12 ਮਾਰਚ ਤੋਂ ਮਨਾਇਆ ਜਾਵੇਗਾ 'ਗਲੂਕੋਮਾ ਹਫ਼ਤਾ’: ਡਾ. ਬਲਬੀਰ ਸਿੰਘ appeared first on TheUnmute.com - Punjabi News. Tags:
|
ਦਾਖ਼ਲਾ ਮੁਹਿੰਮ ਦੇ ਪਹਿਲੇ ਦਿਨ 100298 ਵਿਦਿਆਰਥੀਆਂ ਨੇ ਕਰਵਾਇਆ ਦਾਖ਼ਲਾ: ਹਰਜੋਤ ਸਿੰਘ ਬੈਂਸ Saturday 11 March 2023 01:46 PM UTC+00 | Tags: admission-campaign breaking-news harjot-singh-bains latest-news news pesb punjab punjab-government punjab-school ਚੰਡੀਗੜ੍ਹ, 11 ਮਾਰਚ 2023: ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ ਇੱਕ ਲੱਖ ਤੋਂ ਵੱਧ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦੇ ਪਹਿਲੇ ਦਿਨ (ਮਿਤੀ 10 ਮਾਰਚ, 2023) ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਇੱਕ ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਰੱਖਿਆ ਗਿਆ ਸੀ, ਜਿਸ ਨੂੰ ਹਾਸਲ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਮੁਹਿੰਮ ਸਵੇਰੇ 8 ਵਜੇ ਤੋਂ ਦੂਰ ਰਾਤ 10 ਵਜੇ ਤੱਕ ਜਾਰੀ ਰਹੀ। ਜਿਸ ਦੌਰਾਨ 100298 ਦਾਖ਼ਲੇ ਕੀਤੇ ਗਏ। ਸਿੱਖਿਆ ਮੰਤਰੀ ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦਾ ਸੂਬੇ ਵਿਚ ਬਹੁਤ ਜਿਆਦਾ ਉਤਸ਼ਾਹ ਸੀ ਕਿ ਵਿਭਾਗ ਦੀ ਵੈਬਸਾਈਟ ਵੀ ਡਾਊਨ ਹੋ ਗਈ ਸੀ।ਜਿਸ ਕਾਰਨ ਦਾਖਲਿਆਂ ਸਬੰਧੀ ਕਾਰਜ ਦੇਰ ਰਾਤ ਤੱਕ ਜਾਰੀ ਰਿਹਾ। ਉਨ੍ਹਾਂ ਦੱਸਿਆ ਕਿ ਦਾਖ਼ਲੇ ਅਭਿਆਨ ਦੌਰਾਨ ਵੱਡੇ ਪੱਧਰ 'ਤੇ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਕਰਵਾਏ ਹਨ। ਉਹਨਾਂ (Harjot Singh Bains) ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਹਿ ਟੀਚੇ ਦੀ ਥਾਂ 134.6 ਫੀਸਦੀ ਦਾਖ਼ਲੇ ਜਦਕਿ ਫ਼ਿਰੋਜ਼ਪੁਰ, ਬਰਨਾਲਾ, ਅੰਮ੍ਰਿਤਸਰ, ਬਠਿੰਡਾ, ਕਪੂਰਥਲਾ, ਪਟਿਆਲਾ, ਐਸ.ਬੀ.ਐਸ. ਨਗਰ, ਮਾਲੇਰਕੋਟਲਾ, ਫਾਜ਼ਿਲਕਾ, ਤਰਨਤਾਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਵੀ 128.28 ਫੀਸਦੀ ਤੋਂ 103.44 ਦਾਖ਼ਲੇ ਦਰਜ ਕੀਤੇ ਗਏ ਹਨ। ਸ.ਬੈਂਸ ਨੇ ਕਿਹਾ ਕਿ ਦਾਖ਼ਲਾ ਮੁਹਿੰਮ ਨੂੰ ਮਿਲੇ ਲੋਕਾਂ ਦੇ ਭਰਪੂਰ ਹੁੰਗਾਰੇ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਤੀ ਅਪਣਾਈ ਗਈ ਨੀਤੀ 'ਤੇ ਲੋਕਾਂ ਨੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਕੂਲ ਸਿੱਖਿਆ ਵਿੱਚ ਸੁਧਾਰ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ, ਜਿਹਨਾਂ ਵਿੱਚ ਪ੍ਰਮੁੱਖ ਤੌਰ ਤੇ ਸਕੂਲ ਆਫ਼ ਐਮੀਨੈਂਸ, ਸਰਕਾਰੀ ਸਕੂਲਾਂ ਦੀ ਚਾਰ-ਦੀਵਾਰੀ ਕਰਵਾਉਣ, ਨਵੇਂ ਕਮਰਿਆਂ ਦੀ ਉਸਾਰੀ ਕਰਵਾਉਣ, ਸਕੂਲੀ ਵਿਦਿਆਰਥੀਆਂ ਨੂੂੰ ਸਾਫ਼-ਸੁਥਰੇ ਬਾਥਰੂਮ ਉਪਲਬਧ ਕਰਵਾਉਣ ਤੋਂ ਇਲਾਵਾ ਸਮੇਂ ਸਿਰ ਸਕੂਲੀ ਵਰਦੀਆਂ ਤੇ ਕਿਤਾਬਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ। ਉਹਨਾਂ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲੇ ਸਾਲ ਵਿੱਚ ਹੀ ਸਭ ਤੋਂ ਵੱਧ ਅਧਿਆਪਕ ਵੀ ਭਰਤੀ ਕੀਤੇ ਗਏ ਹਨ ।ਸ. ਬੈਂਸ ਨੇ ਕਿਹਾ ਕਿ ਇਹ ਮੁਹਿੰਮ 31 ਮਾਰਚ 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਵਿੱਚ ਜਾਰੀ ਰਹੇਗੀ। ਅਖ਼ੀਰ ਵਿੱਚ ਉਹਨਾਂ ਕਿਹਾ ਕਿ ਦਾਖ਼ਲਿਆਂ ਸਬੰਧੀ ਮਿੱਥਿਆ ਗਿਆ ਟੀਚਾ ਸਾਰੇ ਅਧਿਆਪਕਾਂ ਦੇ ਸਹਿਯੋਗ ਸਦਕਾ ਹੀ ਹਾਸਲ ਕੀਤਾ ਗਿਆ ਹੈ। The post ਦਾਖ਼ਲਾ ਮੁਹਿੰਮ ਦੇ ਪਹਿਲੇ ਦਿਨ 100298 ਵਿਦਿਆਰਥੀਆਂ ਨੇ ਕਰਵਾਇਆ ਦਾਖ਼ਲਾ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਪਠਾਨਕੋਟ ਪੁਲਿਸ ਵਲੋਂ ਪਿੰਡ ਸਿੰਬਲੀ ਗੁੱਜਰਾ 'ਚ ਨਜਾਇਜ਼ ਮਾਈਨਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ Saturday 11 March 2023 01:51 PM UTC+00 | Tags: breaking-news latest-news mining news pathankot-police punjab-government punjab-police simbali-gujra the-unmute-breaking-news ਪਠਾਨਕੋਟ, 11 ਮਾਰਚ, 2023: ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਥਾਣਾ ਸਦਰ ਪਠਾਨਕੋਟ (Pathankot) ਦੇ ਇੰਸਪੈਕਟਰ ਹਰਪ੍ਰੀਤ ਬਾਜਵਾ ਦੀ ਅਗਵਾਈ ਵਾਲੀ ਪੁਲਸ ਟੀਮ ਨੇ ਪਿੰਡ ਸਿੰਬਲੀ ਗੁੱਜਰਾ ਤੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਡੀਐਸਪੀ ਦਿਹਾਤੀ ਸੁਮੀਰ ਸਿੰਘ ਮਾਨ ਦੀ ਦੇਖ-ਰੇਖ ਹੇਠ ਕੀਤੀ ਗਈ ਹੈ। ਮੁਲਜ਼ਮ ਪਿੰਡ ਤਲਵਾੜਾ ਵਿਖੇ ਅੰਬਰ ਸਟੋਨ ਕਰੱਸ਼ਰ ਚਲਾ ਰਹੇ ਸਨ ਅਤੇ ਖੱਡ ਦੇ ਕੰਮਾਂ ਲਈ ਦੋ ਟਿੱਪਰ ਅਤੇ ਇੱਕ ਜੇਸੀਬੀ ਮਸ਼ੀਨ ਦੀ ਵਰਤੋਂ ਕਰ ਰਹੇ ਸਨ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਪਤਾਨ ਪੁਲਿਸ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸ਼੍ਰੀ ਸੁਨੀਲ ਕੁਮਾਰ ਜੇ.ਈ., ਮਾਈਨਿੰਗ ਇੰਸਪੈਕਟਰ, ਸਬ ਡਵੀਜ਼ਨ ਪਠਾਨਕੋਟ ਨੇ ਪੁਲਿਸ ਨੂੰ ਗੈਰ-ਕਾਨੂੰਨੀ ਮਾਈਨਿੰਗ ਦੀ ਕਾਰਵਾਈ ਬਾਰੇ ਸੂਚਿਤ ਕੀਤਾ, ਜਿਸ ਦੇ ਚੱਲਦਿਆਂ ਇਹ ਸਾਂਝੀ ਕਾਰਵਾਈ ਕੀਤੀ ਗਈ। ਮਾਈਨਿੰਗ ਵਿਭਾਗ ਤੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਥਾਣਾ ਸਦਰ ਦੀ ਅਗਵਾਈ ਹੇਠਲੀ ਪੁਲੀਸ ਟੀਮ ਨੇ ਤਲਾਸ਼ੀ ਦੌਰਾਨ ਮੁਲਜ਼ਮਾਂ ਵੱਲੋਂ ਨਾਜਾਇਜ਼ ਮਾਈਨਿੰਗ ਕੀਤੀ ਜ਼ਮੀਨ ਦੇ ਵੱਡੇ ਹਿੱਸੇ ਦਾ ਪਰਦਾਫਾਸ਼ ਕੀਤਾ। ਪੁਲਿਸ ਟੀਮ ਨੇ ਦੋ ਟਿੱਪਰ (ਪੀਬੀ 35 ਕਿਊ 9327 ਅਤੇ ਐਚ ਪੀ 38 ਜੀ 2283) ਅਤੇ ਜੇਸੀਬੀ ਮਸ਼ੀਨ ਸਮੇਤ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਵਰਤਿਆ ਜਾਣ ਵਾਲਾ ਸਾਮਾਨ ਵੀ ਜ਼ਬਤ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਰਜੁਨ ਪੁੱਤਰ ਮਦਨ ਲਾਲ ਵਾਸੀ ਤਲਵਾੜਾ ਜੱਟਾਂ, ਸੁਨੀਲ ਕੁਮਾਰ ਪੁੱਤਰ ਰਾਮ ਜੀ ਲਾਲ ਵਾਸੀ ਤਲਵਾੜ ਗੁੱਜਰਾਂ, ਬੰਸੀਲਾਲ ਪੁੱਤਰ ਗੁਰਦਿਆਲ ਸਿੰਘ ਵਾਸੀ ਤਬੂਆ ਅਤੇ ਲਾਲ ਚੰਦ ਪੁੱਤਰ ਚੰਨਣ ਰਾਮ ਲਹਿਰੀ ਬਹਿਰਾਮਣਾ ਵਜੋਂ ਹੋਈ ਹੈ।ਪਠਾਨਕੋਟ ਪੁਲਿਸ ਨੇ ਲੋਕਾਂ ਨੂੰ ਇਲਾਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਬਾਰੇ ਕਿਸੇ ਵੀ ਤਰ੍ਹਾਂ ਦੀ ਸੂਚਨਾ ਦੇਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ ਅਤੇ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। The post ਪਠਾਨਕੋਟ ਪੁਲਿਸ ਵਲੋਂ ਪਿੰਡ ਸਿੰਬਲੀ ਗੁੱਜਰਾ ‘ਚ ਨਜਾਇਜ਼ ਮਾਈਨਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ appeared first on TheUnmute.com - Punjabi News. Tags:
|
ਜਲੰਧਰ 'ਚ ਅਮਨ-ਕਾਨੂੰਨ ਬਣਾਈ ਰੱਖਣ ਲਈ SSB ਪੁਲਿਸ ਦੀਆਂ 4 ਕੰਪਨੀਆਂ ਤਾਇਨਾਤ Saturday 11 March 2023 01:56 PM UTC+00 | Tags: breaking-news commissionerate-police-jalandhar crime jalandhar jalandhar-police jalandhar-police-commissioner-kuldeep-singh-chahal news punjab punjab-police ssb-police ਜਲੰਧਰ, 11 ਮਾਰਚ 2023: ਪੰਜਾਬ ਸਰਕਾਰ ਅਤੇ ਡੀ.ਜੀ.ਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਅਤੇ ਬਰਕਰਾਰ ਰੱਖਣ ਲਈ ਕਮਿਸ਼ਨਰੇਟ ਪੁਲਿਸ ਜਲੰਧਰ (Jalandhar) ਦੇ ਸਹਿਯੋਗ ਨਾਲ ਐੱਸ.ਐੱਸ.ਬੀ ਪੁਲਸ ਦੀਆਂ 4 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਜਲੰਧਰ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ਅਨੁਸਾਰ ਡੀਸੀਪੀ ਲਾਅ ਐਂਡ ਆਰਡਰ ਅੰਕੁਰ ਗੁਪਤਾ ਵੱਲੋਂ ਤਾਇਨਾਤ ਐਸਐਸਬੀ ਕੰਪਨੀ ਕਮਾਂਡਰ ਸਹਿਬਾਨਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਕਮਿਸ਼ਨਰ ਸਾਹਿਬ ਵੱਲੋਂ ਦਿੱਤੀ ਗਈ ਯੋਜਨਾ ਅਨੁਸਾਰ ਕਮਿਸ਼ਨਰੇਟ ਪੁਲਿਸ ਅਤੇ ਐਸ.ਐਸ.ਬੀ ਵੱਲੋਂ ਸਾਂਝੇ ਤੌਰ ‘ਤੇ ਨਾਕਾਬੰਦੀ ਕਰਕੇ ਸੰਵੇਦਨਸ਼ੀਲ ਥਾਵਾਂ ‘ਤੇ ਸਮੇਂ-ਸਮੇਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾਵੇਗੀ। ਇਸਦੇ ਨਾਲ ਹੀ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਕਮਿਸ਼ਨਰ ਸਾਹਿਬ ਨੇ ਜਲੰਧਰ ਵਾਸੀਆਂ ਨੂੰ ਕਿਸੇ ਵੀ ਅਫਵਾਹ ‘ਤੇ ਯਕੀਨ ਨਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਨੂੰ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਜਾਂ ਅਪਰਾਧੀ ਵਿਅਕਤੀ ਬਾਰੇ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕਰਨ ਲਈ ਕਿਹਾ ਹੈ | The post ਜਲੰਧਰ ‘ਚ ਅਮਨ-ਕਾਨੂੰਨ ਬਣਾਈ ਰੱਖਣ ਲਈ SSB ਪੁਲਿਸ ਦੀਆਂ 4 ਕੰਪਨੀਆਂ ਤਾਇਨਾਤ appeared first on TheUnmute.com - Punjabi News. Tags:
|
ਭਗਵੰਤ ਮਾਨ ਸਰਕਾਰ ਨੇ ਉਚੇਰੀ ਸਿੱਖਿਆ ਲਈ ਰੱਖੇ 990 ਕਰੋੜ ਰੁਪਏ: ਹਰਜੋਤ ਸਿੰਘ ਬੈਂਸ Saturday 11 March 2023 02:00 PM UTC+00 | Tags: aam-aadmi-party bhagwant-mann-governmen breaking-news cm-bhagwant-mann government-universities harjot-singh-bains news punjab punjab-government-universities punjab-harjot-singh-bains ਚੰਡੀਗੜ੍ਹ, 11 ਮਾਰਚ 2023: ਪੰਜਾਬ ਰਾਜ ਦੀਆਂ ਸਰਕਾਰੀ ਯੂਨੀਵਰਸਿਟੀਆਂ ਨੂੰ ਪੈਰਾਂ ਸਿਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੇਸ਼ ਕੀਤੇ ਬਜਟ ਵਿੱਚ 990 ਕਰੋੜ ਰੁਪਏ ਰੱਖੇ ਗਏ ਹਨ।\ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਉਚੇਰੀ ਸਿੱਖਿਆ (Higher Education) ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਰਕਾਰੀ ਸਿੱਖਿਆ ਤੰਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਵੱਲ ਕਦੀ ਵੀ ਧਿਆਨ ਨਹੀਂ ਦਿੱਤਾ ਸੀ ਜਿਸ ਕਾਰਨ ਇਨ੍ਹਾਂ ਸੰਸਥਾਵਾਂ ਦੀ ਵਿੱਤੀ ਹਾਲਤ ਖ਼ਰਾਬ ਹੋ ਗਈ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵਲੋਂ ਪੰਜਾਬ ਰਾਜ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਇਨ੍ਹਾਂ ਸੰਸਥਾਵਾਂ ਨੂੰ ਮੁੜ ਪੈਰਾਂ ਸਿਰ ਕਰਨ ਲਈ ਲਗਾਤਾਰ ਦੂਸਰੇ ਬਜ਼ਟ ਵਿਚ 990 ਕਰੋੜ ਰੁਪਏ ਜਾਰੀ ਕੀਤਾ ਗਿਆ ਹੈ। ਸ. ਬੈਂਸ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਨੂੰ ਵਿੱਤੀ ਵਰ੍ਹੇ 2013-14ਦੌਰਾਨ 24.33 ਕਰੋੜ ਜਾਰੀ ਕੀਤੇ ਗਏ ਸਨ ਜਦਕਿ ਵਿੱਤੀ ਵਰ੍ਹੇ 2017-18 ਦੋਰਾਨ 33 ਕਰੋੜ ਦਿਤਾ ਗਿਆ ਅਤੇ ਵਿੱਤੀ ਵਰ੍ਹੇ 2022-23 ਲਈ 42.70 ਕਰੋੜ ਜਾਰੀ ਕੀਤੇ ਗਏ ਸਨ।ਇਸੇ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਵਰ੍ਹੇ 2013-14 ਦੌਰਾਨ 55.95 ਕਰੋੜ ਜਾਰੀ ਕੀਤੇ ਗਏ ਸਨ ਜਦਕਿ ਵਿੱਤੀ ਵਰ੍ਹੇ 2017-18 ਦੋਰਾਨ 88.09 ਕਰੋੜ ਦਿਤਾ ਗਿਆ ਅਤੇ ਵਿੱਤੀ ਵਰ੍ਹੇ 2022-23 ਲਈ 200 ਕਰੋੜ ਜਾਰੀ ਕੀਤੇ ਗਏ ਸਨ । ਇਸੇ ਤਰ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿੱਤੀ ਵਰ੍ਹੇ 2013-14 ਦੌਰਾਨ 45.30 ਕਰੋੜ ਜਾਰੀ ਕੀਤੇ ਗਏ ਸਨ ਜਦਕਿ ਵਿੱਤੀ ਵਰ੍ਹੇ 2017-18 ਦੋਰਾਨ 49.55 ਕਰੋੜ ਦਿਤਾ ਗਿਆ ਅਤੇ ਵਿੱਤੀ ਵਰ੍ਹੇ 2022-23 ਲਈ 75 ਕਰੋੜ ਜਾਰੀ ਕੀਤੇ ਗਏ ਸਨ । The post ਭਗਵੰਤ ਮਾਨ ਸਰਕਾਰ ਨੇ ਉਚੇਰੀ ਸਿੱਖਿਆ ਲਈ ਰੱਖੇ 990 ਕਰੋੜ ਰੁਪਏ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਦੱਖਣੀ ਅਫਰੀਕਾ ਦੇ ਕਪਤਾਨ ਤੇਂਬਾ ਬਾਵੁਮਾ ਨੇ ਸੱਤ ਸਾਲ ਬਾਅਦ ਜੜਿਆ ਸੈਂਕੜਾ Saturday 11 March 2023 02:06 PM UTC+00 | Tags: breaking-news cricket-news news south-african-captain-temba-bavuma temba-bavuma test-cricket-news ਚੰਡੀਗੜ੍ਹ, 11 ਮਾਰਚ 2023: ਦੱਖਣੀ ਅਫਰੀਕਾ ਦੇ ਨਵ-ਨਿਯੁਕਤ ਕਪਤਾਨ ਤੇਂਬਾ ਬਾਵੁਮਾ (Temba Bavuma) ਨੇ ਸ਼ੁੱਕਰਵਾਰ ਨੂੰ ਵੈਸਟਇੰਡੀਜ਼ ਖਿਲਾਫ ਦੂਜੇ ਟੈਸਟ ਦੇ ਤੀਜੇ ਦਿਨ ਅਜੇਤੂ 171 ਦੌੜਾਂ ਬਣਾ ਕੇ ਆਪਣੇ ਸੱਤ ਸਾਲ ਦੇ ਸੈਂਕੜੇ ਦੇ ਸੋਕੇ ਨੂੰ ਖਤਮ ਕਰ ਦਿੱਤਾ। ਬਾਵੁਮਾ ਨੇ 2016 ਤੋਂ ਬਾਅਦ ਕੋਈ ਸੈਂਕੜਾ ਨਹੀਂ ਲਗਾਇਆ ਹੈ। ਬਾਵੁਮਾ ਨੇ ਆਪਣਾ ਦੂਜਾ ਟੈਸਟ ਸੈਂਕੜਾ ਅਤੇ ਸਰਵੋਤਮ ਸਕੋਰ ਬਣਾਇਆ ਹੈ । ਦੱਖਣੀ ਅਫਰੀਕਾ ਨੇ ਸੱਤ ਵਿਕਟਾਂ 'ਤੇ 287 ਦੌੜਾਂ ਬਣਾ ਕੇ 356 ਦੌੜਾਂ ਦੀ ਬੜ੍ਹਤ ਹਾਸਲ ਕਰ ਲਈ। ਪਹਿਲੇ ਟੈਸਟ ਵਿੱਚ ਖ਼ਰਾਬ ਦੌੜਾਂ ਬਣਾਉਣ ਵਾਲੇ ਬਾਵੁਮਾ ਨੇ 192 ਗੇਂਦਾਂ ਵਿੱਚ ਸੈਂਕੜਾ ਜੜਿਆ ਅਤੇ 275 ਗੇਂਦਾਂ ਵਿੱਚ 171 ਦੌੜਾਂ ਬਣਾ ਕੇ ਨਾਬਾਦ ਰਹੇ। ਬਾਵੁਮਾ ਨੇ ਦੱਖਣੀ ਅਫਰੀਕਾ ਨੂੰ ਤਿੰਨ ਵਿਕਟਾਂ ‘ਤੇ 32 ਦੌੜਾਂ ਦੀ ਨਾਜ਼ੁਕ ਸਥਿਤੀ ਤੋਂ ਬਚਾਇਆ। ਬਾਵੁਮਾ ਨੇ ਵਿਆਨ ਮੁਲਡਰ (42) ਨਾਲ ਛੇਵੇਂ ਵਿਕਟ ਲਈ 103 ਦੌੜਾਂ ਦੀ ਸਾਂਝੇਦਾਰੀ ਕੀਤੀ। The post ਦੱਖਣੀ ਅਫਰੀਕਾ ਦੇ ਕਪਤਾਨ ਤੇਂਬਾ ਬਾਵੁਮਾ ਨੇ ਸੱਤ ਸਾਲ ਬਾਅਦ ਜੜਿਆ ਸੈਂਕੜਾ appeared first on TheUnmute.com - Punjabi News. Tags:
|
ED ਦਾ ਦਾਅਵਾ, ਲਾਲੂ ਪ੍ਰਸ਼ਾਦ ਯਾਦਵ ਪਰਿਵਾਰ ਦੇ ਟਿਕਾਣਿਆਂ ਤੋਂ ਮਿਲੇ 600 ਕਰੋੜ ਰੁਪਏ ਦੇ ਲੈਣ ਦੇਣ ਦੇ ਸਬੂਤ Saturday 11 March 2023 02:18 PM UTC+00 | Tags: bihar-news ed ed-claims-evidence india-news lalu-prasad-yadav lalu-prashad-yadav latest-news news nihar nws prime-minister-narendra-modi the-unmute-punjabi-news ਚੰਡੀਗੜ੍ਹ, 11 ਮਾਰਚ 2023: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਾਅਵਾ ਕੀਤਾ ਹੈ ਕਿ ਲਾਲੂ ਪ੍ਰਸਾਦ ਯਾਦਵ (Lalu Prasad Yadav) ਅਤੇ ਉਨ੍ਹਾਂ ਦੇ ਪਰਿਵਾਰ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਦੌਰਾਨ ਇਕ ਕਰੋੜ ਰੁਪਏ ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ ਗਈ ਹੈ। ਈਡੀ ਨੇ ਇਹ ਵੀ ਦੱਸਿਆ ਕਿ ਛਾਪੇਮਾਰੀ ਦੌਰਾਨ 600 ਕਰੋੜ ਰੁਪਏ ਦੇ ਲੈਣ ਦੇਣ ਦੇ ਸਬੂਤ ਮਿਲੇ ਹਨ। ਦੱਸ ਦੇਈਏ ਕਿ ਈਡੀ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਦੇ ਪਰਿਵਾਰ ਅਤੇ ਉਨ੍ਹਾਂ ਦੇ ਸਹਿਯੋਗੀਆਂ ਖਿਲਾਫ ਜ਼ਮੀਨ-ਜਾਇਦਾਦ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਹੈ। ਈਡੀ ਨੇ ਸ਼ੁੱਕਰਵਾਰ ਨੂੰ ਲਾਲੂ ਪ੍ਰਸਾਦ ਦੇ ਪੁੱਤਰ ਅਤੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਜੁੜੇ ਦਿੱਲੀ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਈਡੀ ਨੇ ਨੌਕਰੀ ਬਦਲੇ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿੱਚ ਲਾਲੂ ਪ੍ਰਸਾਦ ਯਾਦਵ ਦੀਆਂ ਤਿੰਨ ਬੇਟੀਆਂ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾਵਾਂ ਦੇ ਘਰ ਸਮੇਤ 20 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਨੇ ਗਾਜ਼ੀਆਬਾਦ ਵਿੱਚ ਲਾਲੂ ਦੀ ਸਮਾਧੀ ਸਪਾ ਨੇਤਾ ਜਤਿੰਦਰ ਯਾਦਵ ਦੇ ਘਰ ਛਾਪਾ ਮਾਰਿਆ ਹੈ। ਸੂਤਰਾਂ ਮੁਤਾਬਕ ਛਾਪੇਮਾਰੀ ਦੌਰਾਨ 53 ਲੱਖ ਰੁਪਏ ਨਕਦ, 1900 ਅਮਰੀਕੀ ਡਾਲਰ, 540 ਗ੍ਰਾਮ ਸੋਨਾ ਅਤੇ 1.5 ਕਿਲੋ ਸੋਨੇ ਦੇ ਗਹਿਣੇ ਜ਼ਬਤ ਕੀਤੇ ਗਏ ਹਨ। ਰਾਸ਼ਟਰੀ ਜਨਤਾ ਦਲ ਦੇ ਨੇਤਾ ਮਨੋਜ ਝਾਅ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਪਾਰਟੀ ਦੇ ਨੇਤਾਵਾਂ ਖਿਲਾਫ ਛਾਪੇਮਾਰੀ ਪਿਛਲੇ ਸਾਲ ਅਗਸਤ ‘ਚ ਬਿਹਾਰ ‘ਚ ਸਰਕਾਰ ਬਦਲਣ ਦੀ ਪ੍ਰਤੀਕਿਰਿਆ ਹੈ | The post ED ਦਾ ਦਾਅਵਾ, ਲਾਲੂ ਪ੍ਰਸ਼ਾਦ ਯਾਦਵ ਪਰਿਵਾਰ ਦੇ ਟਿਕਾਣਿਆਂ ਤੋਂ ਮਿਲੇ 600 ਕਰੋੜ ਰੁਪਏ ਦੇ ਲੈਣ ਦੇਣ ਦੇ ਸਬੂਤ appeared first on TheUnmute.com - Punjabi News. Tags:
|
ਆਰਥਿਕ ਸੰਕਟ 'ਚ ਘਿਰੀ ਪਾਕਿਸਤਾਨ ਸਰਕਾਰ ਵਲੋਂ ਮੰਤਰੀਆਂ ਤੇ ਅਧਿਕਾਰੀਆਂ ਨੂੰ ਆਪਣੇ ਖਰਚੇ ਘਟਾਉਣ ਦੇ ਨਿਰਦੇਸ਼ Saturday 11 March 2023 02:24 PM UTC+00 | Tags: breaking-news economic-crisis news pakistan-day-parade pakistan-economic-crisis ਚੰਡੀਗੜ੍ਹ, 11 ਮਾਰਚ 2023: ਪਾਕਿਸਤਾਨ (Pakistan) ਵਿੱਚ ਆਰਥਿਕ ਸੰਕਟ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ। ਸੰਕਟ ਦਾ ਅਸਰ ਫੌਜ ‘ਤੇ ਵੀ ਦਿਖਾਈ ਦੇਣ ਲੱਗਾ ਹੈ। ਪਾਕਿਸਤਾਨੀ ਫੌਜ ਨੇ ਹਰ ਸਾਲ 23 ਮਾਰਚ ਨੂੰ ਹੋਣ ਵਾਲੀ ਪਾਕਿਸਤਾਨ ਡੇਅ ਪਰੇਡ ਨੂੰ ਸੀਮਤ ਕਰਨ ਦਾ ਫੈਸਲਾ ਕੀਤਾ ਹੈ। ਦੂਜੇ ਪਾਸੇ ਸੰਕਟ ਨਾਲ ਨਜਿੱਠਣ ਲਈ ਪਾਕਿਸਤਾਨ IMF ਦੇ ਰੁਕੇ ਹੋਏ ਲੋਨ ਪੈਕੇਜ ‘ਤੇ ਫਿਰ ਤੋਂ ਗੱਲਬਾਤ ਸ਼ੁਰੂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹੁਣ ਆਰਥਿਕ ਸੰਕਟ ‘ਤੇ ਕਾਬੂ ਪਾਉਣ ਦੇ ਤਰੀਕੇ ਵਜੋਂ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਆਪਣੇ ਖਰਚੇ ਘਟਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਆਰਥਿਕ ਸੰਕਟ ਕਾਰਨ ਪਾਕਿਸਤਾਨ ਦਿਵਸ ‘ਤੇ ਪਰੇਡ ਰਾਸ਼ਟਰਪਤੀ ਭਵਨ ‘ਚ ਹੋਵੇਗੀ। ਇਸ ਤੋਂ ਪਹਿਲਾਂ ਸ਼ਕਰ ਪਰਿਆ ਪਰੇਡ ਗਰਾਊਂਡ ਵਿਖੇ ਪਰੇਡ ਹੋਈ। ਪਾਕਿਸਤਾਨ ਦਿਵਸ 1940 ਦੇ ਲਾਹੌਰ ਮਤੇ ਦੇ ਪਾਸ ਹੋਣ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਇਸ ਵਿੱਚ ਪਾਕਿਸਤਾਨ ਦੀ ਫੌਜ ਆਪਣੇ ਹਥਿਆਰਾਂ ਅਤੇ ਫੌਜੀ ਹੁਨਰ ਦਾ ਪ੍ਰਦਰਸ਼ਨ ਕਰਦੀ ਹੈ। ਪਾਕਿਸਤਾਨੀ (Pakistan) ਮੀਡੀਆ ਰਿਪੋਰਟਾਂ ਦੇ ਅਨੁਸਾਰ, ਫੌਜ ਦੁਆਰਾ ਰਾਸ਼ਟਰੀ ਦਿਵਸ ਪਰੇਡ ਨੂੰ ਸੀਮਤ ਕਰਨ ਦਾ ਫੈਸਲਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੁਆਰਾ ਘੋਸ਼ਿਤ ਕੀਤੀ ਗਈ ਤਪੱਸਿਆ ਮੁਹਿੰਮ ਦੇ ਹਿੱਸੇ ਵਜੋਂ ਲਿਆ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨੀ ਫੌਜ ਨੇ ਪੈਸਾ ਬਚਾਉਣ ਲਈ ਸੀਮਤ ਪੱਧਰ ‘ਤੇ ਰਵਾਇਤੀ ਹਥਿਆਰਬੰਦ ਬਲਾਂ ਦੀ ਪਰੇਡ ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ। ਦਰਅਸਲ, ਰਵਾਇਤੀ ਜਲੂਸਾਂ ਵਿੱਚ ਭਾਰੀ ਖਰਚਾ ਸ਼ਾਮਲ ਹੁੰਦਾ ਹੈ। ਮੌਜੂਦਾ ਹਾਲਾਤ ‘ਚ ਪਾਕਿਸਤਾਨ ਲਈ ਇਹ ਖਰਚਾ ਚੁੱਕਣਾ ਮੁਸ਼ਕਿਲ ਹੈ। The post ਆਰਥਿਕ ਸੰਕਟ ‘ਚ ਘਿਰੀ ਪਾਕਿਸਤਾਨ ਸਰਕਾਰ ਵਲੋਂ ਮੰਤਰੀਆਂ ਤੇ ਅਧਿਕਾਰੀਆਂ ਨੂੰ ਆਪਣੇ ਖਰਚੇ ਘਟਾਉਣ ਦੇ ਨਿਰਦੇਸ਼ appeared first on TheUnmute.com - Punjabi News. Tags:
|
ਸਹਾਇਕ ਸਿਵਲ ਸਰਜਨ ਵੱਲੋਂ ਮੁਹੱਲਾ ਕਲੀਨਿਕ ਦਾ ਅਚਨਚੇਤ ਨਿਰੀਖਣ Saturday 11 March 2023 02:28 PM UTC+00 | Tags: breaking-news civil-surgeon-malerkotla dr-sazila-khan mohalla-clinics news ਮਲੇਰਕੋਟਲਾ 11 ਮਾਰਚ 2023: ਸਿਵਲ ਸਰਜਨ ਮਾਲੇਰਕੋਟਲਾ ਡਾ. ਰਵਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਸਿਵਲ ਸਰਜਨ ਮਾਲੇਰਕੋਟਲਾ ਡਾ. ਸਜ਼ੀਲਾ ਖਾਨ ਵੱਲੋਂ ਮਾਲੇਰਕੋਟਲਾ ਲਾਲ ਬਜ਼ਾਰ ਵਿਖੇ ਚੱਲ ਰਹੇ ਮੁਹੱਲਾ ਕਲੀਨਕ ਦਾ ਅਚਨਚੇਤ ਨਿਰੀਖਣਕੀਤਾ | ਇਸ ਮੌਕੇ ਗੱਲਬਾਤ ਕਰਦੇ ਹੋਏ ਡਾ. ਸਜ਼ੀਲਾ ਖਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਖੋਲ੍ਹੇ ਗਏ ਮੁਹੱਲਾ ਕਲੀਨਕ ਲੋਕਾਂ ਲਈ ਬਹੁਤ ਲਾਵੇਵੰਦ ਸਿੱਧ ਹੋ ਰਹੇ ਹਨ| ਉਹਨਾਂ ਕਿਹਾ ਕਿ ਇਹਨਾਂ ਕਲੀਨਿਕਾਂ ਤੋਂ ਹਜ਼ਾਰਾਂ ਲੋਕਾਂ ਹਰ ਮਹੀਨੇ ਸਿਹਤ ਸਹੂਲਤਾਂ ਦਾ ਲਾਭ ਉਠਾ ਰਹੇ ਹਨ ਅਤੇ ਉਹਨਾਂ ਦੱਸਿਆ ਕਿ ਮੁਹੱਲਾ ਕਲੀਨਿਕਾਂ ਤੇ ਸਾਰੀ ਦਵਾਈ ਅਤੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ | ਇਸ ਮੌਕੇ ਉਹਨਾਂ ਲੋਕਾਂ ਨੂੰ ਵੱਧ ਤੋਂ ਵੱਧ ਮੁਹੱਲਾ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਦਾ ਲਾਭ ਉਠਾਉਣ ਦੀ ਅਪੀਲ ਵੀ ਕੀਤੀ ਅਤੇ ਕਰਮਚਾਰੀਆਂ ਨੂੰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਆਦੇਸ਼ ਵੀ ਦਿੱਤੇ ਤਾਂ ਜੋ ਆਉਣ ਵਾਲੇ ਹਰ ਇੱਕ ਮਰੀਜ ਅਤੇ ਬਜ਼ੁਰਗ ਨੂੰ ਬਣਦੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ | ਇਸ ਮੌਕੇ ਉਹਨਾਂ ਦੇ ਨਾਲ ਡੀ. ਸੀ. ਐਮ ਸੋਹਾਵਾ ਵਿੱਚ ਮਾਨ ਅਤੇ ਗੁਰਪ੍ਰੀਤ ਸਿੰਘ ਵਾਲੀਆਂ ਵੀ ਹਾਜ਼ਰ ਸਨ The post ਸਹਾਇਕ ਸਿਵਲ ਸਰਜਨ ਵੱਲੋਂ ਮੁਹੱਲਾ ਕਲੀਨਿਕ ਦਾ ਅਚਨਚੇਤ ਨਿਰੀਖਣ appeared first on TheUnmute.com - Punjabi News. Tags:
|
ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜਬੂਤ ਕਰਨ 'ਚ ਸਹਾਈ ਹੋਵੇਗਾ ਬਜਟ: ਸ਼ੈਰੀ ਕਲਸੀ Saturday 11 March 2023 02:31 PM UTC+00 | Tags: amansher-singh-shery-kalsi breaking-news news punjab-budget ਗੁਰਦਾਸਪੁਰ 11 ਮਾਰਚ 2023: ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜਟ, ਸੂਬੇ ਦੇ ਚਹੁਪੱਖੀ ਵਿਕਾਸ ਵਾਲਾ ਹੈ ਤੇ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜਬੂਤ ਕਰਨ ਵਿੱਚ ਸਹਾਈ ਹੋਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸਿੱਖਿਆ ਖੇਤਰ ਲਈ 3136 ਕਰੋੜ ਰੁਪਏ ਰੱਖੇ ਗਏ ਹਨ ਤੇ ਕੁਲ 12 ਫੀਸਦ ਦਾ ਵਾਧਾ ਕੀਤਾ ਗਿਆ ਹੈ। ਸਕੂਲ ਸਿੱਖਿਆ ਲਈ 2847 ਕਰੋੜ ਰੁਪਏ, ਉਚੇਰੀ ਸਿੱਖਿਆ ਲਈ 186 ਕਰੋੜ ਰੁਪਏ ਤੇ ਤਕਨੀਕੀ ਸਿੱਖਿਆ ਲਈ 103 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਕੂਲ ਪਰਬੰਧਨ ਲਈ 99 ਕਰੋੜ ਰੁਪਏ, ਅਧਿਆਪਕਾਂ ਦੀ ਹੁਨਰ ਸਿਖਲਾਈ ਲਈ 20 ਕਰੋੜ ਰੁਪਏ ਕੇ ਸਕੂਲ ਆਫ ਐਮੀਨੈਂਸ ਲਈ 20 ਕਰੋੜ ਰੁਪਏ ਰੱਖੇ ਗਏ ਹਨ। ਖੇਡ ਯੂਨੀਵਰਸਿਟੀ ਤੇ ਇਸਦੇ ਨਾਲ ਜੁੜੇ ਕਾਲਜਾਂ ਲਈ 55 ਕਰੋੜ ਰੁਪਏ ਅਤੇ ਈ ਗਵਰਨੈਂਸ ਅਤੇ ਪਰਸ਼ਾਸਕੀ ਸੁਧਾਰ ਵਿਕਾਸ ਲਈ 77 ਰੁਪਏ ਰੱਖੇ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਅੰਦਰ ਖੇਡ ਸੱਭਿਆਚਾਰ ਪਰਫੁੱਲਤ ਕਰਨ ਲਈ ਵਚਨਬੱਧ ਹੈ, ਜਿਸਦੇ ਚੱਲਦਿਆਂ ਖੇਡਾਂ ਲਈ 258 ਕਰੋੜ ਰੁਪਏ ਤੇ ਕੁਲ 55 ਫੀਸਦੀ ਵਾਧਾ ਕੀਤਾ ਗਿਆ ਹੈ। ਜਲ ਸਰੋਤ ਲਈ 15 ਫੀਸਦੀ ਵਾਧਾ ਕੀਤਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੰਭਾਲ ਲਈ ਦਿ੍ਰੜ ਸੰਕਲਪ ਹੈ। ਸੂਬੇ ਅੰਦਰ ਨਵੇਂ 147 ਮੁਹੱਲਾ ਕਲੀਨਿਕ ਖੋਲੇ ਜਾਣਗੇ ਤੇ ਮੈਡੀਕਲ ਕਾਲਜ ਵੀ ਬਣਾਏ ਜਾਣਗੇ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਪੰਜਾਬ ਸਰਕਾਰ ਵਲੋਂ ਸਰਹੱਦੀ ਖੇਤਰ ਲਈ ਪਹਿਲੀ ਵਾਰ 40 ਕਰੋੜ ਰੁਪਏ ਰੱਖੇ ਗਏ ਹਨ ਅਤੇ 2.5 ਲੱਖ ਨੋਕਰੀਆਂ ਪਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਪਰਧਾਨ ਰਾਜ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਦੇ ਬਜਟ ਵਿੱਚ 20 ਫੀਸਦ ਵਾਧਾ ਕੀਤਾ ਗਿਆ ਹੈ। ਸਹਾਇਕ ਖੇਤਰਾਂ ਲਈ 13,888 ਕਰੋੜ ਰੁਪਏ ਰੱਖੇ ਗਏ ਹਨ। ਝੋਨੇ ਦੀ ਸਿੱਧੀ ਬਿਜਾਈ ਤੇ ਮੂੰਗੀ ਦੀ ਫਸਲ ਦੀ ਫਸਲ ਲਈ 125 ਕਰੋੜ ਰੁਪਏ ਰੱਖੇ ਗਏ ਹਨ। ਪਸ਼ੂ ਪਾਲਣ ਲਈ 605 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਲਈ ਮੁਫਤ ਸਫਰ ਲਈ 497 ਕਰੋੜ ਰੁਪਏ ਰੱਖੇ ਗਏ ਹਨ। ਪੁਲਿਸ ਤੇ ਕਾਨੂੰਨ ਵਿਵਸਥਾ ਲਈ 10523 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਸਰਕਾਰ ਨੇ ਬਿਜਲੀ, ਉਦਯੋਗਿਕ, ਮਜਦੂਰ ਵਰਗ, ਸੜਕਾਂ, ਵਜੀਫਾ ਸਕੀਮ ਸਮੇਤ ਹਰ ਖੇਤਰ ਵਿੱਚ ਲੋਕਹਿਤ ਲਈ ਵੱਡੇ ਐਲਾਨ ਕੀਤੇ ਗਏ ਹਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ 11 ਮਹੀਨੇ ਦੇ ਕਾਰਜਕਾਲ ਦੌਰਾਨ ਸੂਬੇ ਦਾ ਵੱਡੇ ਪੱਧਰ ਉੱਤੇ ਵਿਕਾਸ ਕਰਵਾਇਆ ਹੈ ਤੇ ਆਉਣ ਵਾਲੇ ਇਕ ਸਾਲ ਵਿੱਚ ਸੂਬੇ ਦਾ ਸਰਬਪੱਖੀ ਵਿਕਾਸ ਤੇਜਗਤੀ ਨਾਲ ਕਰਵਾਇਆ ਜਾਵੇਗਾ। The post ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜਬੂਤ ਕਰਨ ‘ਚ ਸਹਾਈ ਹੋਵੇਗਾ ਬਜਟ: ਸ਼ੈਰੀ ਕਲਸੀ appeared first on TheUnmute.com - Punjabi News. Tags:
|
ਰਾਜਾ ਵੜਿੰਗ ਵਲੋਂ ਜਲੰਧਰ ਸੰਸਦੀ ਜ਼ਿਮਨੀ ਚੋਣ ਲਈ ਕੰਪੇਨ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ Saturday 11 March 2023 02:38 PM UTC+00 | Tags: amarinder-singh-raja-waring breaking-news jalandhar-parliamentary-by-election news punjab-congress punjab-news raja-waring ਗੁਰਦਾਸਪੁਰ 11 ਮਾਰਚ 2023: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਜਲੰਧਰ ਸੰਸਦੀ ਜ਼ਿਮਨੀ ਚੋਣ ਲਈ ਰਾਣਾ ਗੁਰਜੀਤ ਸਿੰਘ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ |
The post ਰਾਜਾ ਵੜਿੰਗ ਵਲੋਂ ਜਲੰਧਰ ਸੰਸਦੀ ਜ਼ਿਮਨੀ ਚੋਣ ਲਈ ਕੰਪੇਨ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |


