TheUnmute.com – Punjabi News: Digest for March 14, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ, 13 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣਾ ਅਤੇ ਗੈਰ-ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ ‘ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਬੀਤੀ ਰਾਤ ਵੱਡੀ ਕਾਰਵਾਈ ਕਰਦਿਆਂ ਰੂਪਨਗਰ ਜ਼ਿਲੇ ਦੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਸਵਾ ਨਦੀ ਵਿੱਚੋਂ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ ਗਏ ਹਨ।

ਅੱਜ ਇਥੇ ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਖਣਨ ਵਿਭਾਗ ਅਤੇ ਪੁਲਿਸ ਵਿਭਾਗ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਵਾ ਨਦੀ ਦੇ ਨਾਲ ਲੱਗਦੇ ਪਿੰਡਾਂ ਵਿੱਚ ਛਾਪਾ ਮਾਰਿਆ ਗਿਆ। ਇਸ ਛਾਪੇਮਾਰੀ ਦੌਰਾਨ ਗੈਰ ਕਾਨੂੰਨੀ ਖਣਨ ਕਰ ਰਹੀਆਂ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ ਗਏ।

ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਮਾਫੀਏ ਦੇ ਖਿਲਾਫ ਹੈ ਅਤੇ ਗੈਰ ਕਾਨੂੰਨੀ ਕਾਰਵਾਈਆਂ ਨੂੰ ਕਤਈ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਿੱਥੇ ਆਮ ਲੋਕਾਂ ਨੂੰ 32 ਜਨਤਕ ਖੱਡਾਂ ਤੋਂ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਇਆ ਗਿਆ ਹੈ ਉਥੇ ਗੈਰ ਕਾਨੂੰਨੀ ਖਣਨ ਵਾਲਿਆਂ ਖਿਲਾਫ ਸਿਕੰਜਾ ਕਸਿਆ ਜਾ ਰਿਹਾ ਹੈ।

The post ਨਜਾਇਜ਼ ਖਣਨ ਖਿਲਾਫ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ‘ਚ 4 ਪੋਕਲੇਨ ਮਸ਼ੀਨਾਂ ਤੇ 5 ਟਿੱਪਰ ਜ਼ਬਤ ਕੀਤੇ: ਮੀਤ ਹੇਅਰ appeared first on TheUnmute.com - Punjabi News.

Tags:
  • breaking-news
  • gurmeet-singh-meet-hayer
  • illegal-mining
  • meet-hayer
  • mining-department-punjab
  • news

ਹਰਜੋਤ ਸਿੰਘ ਬੈਂਸ ਵਲੋਂ PSTET ਪੇਪਰ 'ਚ ਉੱਤਰ ਲੀਕ ਮਾਮਲੇ 'ਚ ਉੱਚ ਪੱਧਰੀ ਜਾਂਚ ਦੇ ਹੁਕਮ

Monday 13 March 2023 07:37 AM UTC+00 | Tags: cm-bhagwant-mann news pstet pstet-exam pstet-paper punjab punjab-education-minister punjab-news punjab-teachers

ਚੰਡੀਗੜ੍ਹ, 13 ਮਾਰਚ 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ PSTET ਪੇਪਰ ਵਿੱਚ ਉੱਤਰ ਲੀਕ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਭਰ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਦੀ ਪ੍ਰੀਖਿਆ ਵਿੱਚ ਵੱਡੀ ਅਣਗਹਿਲੀ ਦੇਖਣ ਨੂੰ ਮਿਲੀ । ਪੇਪਰ ਵਿੱਚ ਦਿੱਤੇ ਵਿਕਲਪਾਂ ਵਿੱਚੋਂ ਸਹੀ ਉੱਤਰਾਂ ਵਾਲੇ ਵਿਕਲਪ ਨੂੰ ਗੂੜਾ(ਹਾਈਲਾਈਟ) ਕਰਕੇ ਲਿਖਿਆ ਗਿਆ ਸੀ। ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਲਗਾਤਾਰ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਨਿਸ਼ਾਨੇ ‘ਤੇ ਲਿਆ ।

ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ = ਲਿਖਿਆ "ਸਾਡੀ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ, A++ NAAC ਗ੍ਰੇਡ ਯਾਨੀ GNDU ਵਾਲੀ ਤੀਜੀ ਧਿਰ ਦੁਆਰਾ ਆਯੋਜਿਤ PSTET ਪ੍ਰੀਖਿਆ ਨੂੰ ਦੇਖਣ ਲਈ ਇੱਕ PS ਪੱਧਰ ਦੀ ਜਾਂਚ ਦਾ ਆਦੇਸ਼ ਦਿੱਤਾ ਗਿਆ ਹੈ। ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ 'ਤੇ ਅਪਰਾਧਿਕ ਲਾਪਰਵਾਹੀ ਲਈ ਮੁਕੱਦਮਾ ਦਰਜ ਕੀਤਾ ਜਾਵੇਗਾ।"

The post ਹਰਜੋਤ ਸਿੰਘ ਬੈਂਸ ਵਲੋਂ PSTET ਪੇਪਰ ‘ਚ ਉੱਤਰ ਲੀਕ ਮਾਮਲੇ ‘ਚ ਉੱਚ ਪੱਧਰੀ ਜਾਂਚ ਦੇ ਹੁਕਮ appeared first on TheUnmute.com - Punjabi News.

Tags:
  • cm-bhagwant-mann
  • news
  • pstet
  • pstet-exam
  • pstet-paper
  • punjab
  • punjab-education-minister
  • punjab-news
  • punjab-teachers

ਚੰਡੀਗੜ, 13 ਮਾਰਚ 2023: 95ਵੇਂ ਆਸਕਰ ਐਵਾਰਡ ਸੈਰੇਮਨੀ ਤੋਂ ਸੋਮਵਾਰ ਨੂੰ ਭਾਰਤ ਲਈ ਇਕ ਚੰਗੀ ਖ਼ਬਰ ਆਈ। ਭਾਰਤੀ ਫਿਲਮ ‘The Elephant Whisperers’ ਨੇ ਬੈਸਟ ਡਾਕੂਮੈਂਟਰੀ ਸ਼ਾਰਟ ਫਿਲਮ ਦਾ ਐਵਾਰਡ ਜਿੱਤ ਲਿਆ ਹੈ। ਇਸ ਨੂੰ ਕਾਰਤਿਕੀ ਗੋਂਜਾਵਿਲਸ ਨੇ ਡਾਇਰੈਕਟ ਅਤੇ ਗੁਨੀਤ ਮੌਂਗਾ ਨੇ ਪ੍ਰੋਡਿਊਸ ਕੀਤਾ ਹੈ।
ਗੁਨੀਤ ਨੇ ਕਿਹਾ ਕਿ ਭਾਰਤ ਲਈ 2 ਔਰਤਾਂ ਨੇ ਇਹ ਕਰ ਦਿਖਾਇਆ ਹੈ।ਇਹ ਐਵਾਰਡ ਆਪਣੇ ਦੇਸ਼ ਲਈ। ਇਹ ਗੁਨੀਤ ਦੀ ਦੂਜੀ ਫਿਲਮ ਹੈ, ਜਿਸ ਨੂੰ ਆਸਕਰ ਐਵਾਰਡ ਮਿਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਫਿਲਮ ‘ਪੀਰੀਅਡ ਐਂਡ ਆਫ ਸੈਂਟੇਂਸ’ ਨੂੰ 2019 ‘ਚ ਬੈਸਟ ਡਾਕੂਮੈਂਟਰੀ ਸ਼ਾਰਟ ਫਿਲਮ ਦੀ ਸ਼੍ਰੇਣੀ ‘ਚ ਆਸਕਰ ਐਵਾਰਡ ਮਿਲਿਆ ਸੀ।
ਗੁਨੀਤ ਨੇ 'ਦਿ ਐਲੀਫ਼ੈਂਟ ਵ੍ਹਿਸਪਰ੍ਰਜ਼' ਫ਼ਿਲਮ ਨੂੰ ਸਾਂਝੇ ਤੌਰ ਉੱਤੇ ਸਿੱਖਿਆ ਐਂਟਰਟੇਨਮੈਂਟ ਬੈਨਰ ਹੇਠਾਂ ਅਚਿਨ ਜੈਨ ਨਾਲ ਮਿਲ ਕੇ ਪ੍ਰੋਡਿਊਸ ਕੀਤਾ ਹੈ।

THE ELEHPHANT

ਇਸ ਫਿਲਮ ਦੀ ਨਿਰਦੇਸ਼ਕ ਕਾਰਤਿਕੀ ਗੌਨਸਾਲਵਿਸ ਹਨ।

'ਦਿ ਐਲੀਫ਼ੈਂਟ ਵ੍ਹਿਸਪਰ੍ਰਜ਼' ਫ਼ਿਲਮ 8 ਦਸੰਬਰ 2022 ਨੂੰ ਨੈੱਟਫ਼ਲਿਕਸ ਉੱਤੇ ਰਿਲੀਜ਼ ਹੋਈ ਸੀ।
ਇਸ ਦੇ ਚੱਲਦਿਆਂ ਪੀ. ਐੱਮ. ਮੋਦੀ ਨੇ ਸਾਰੀ ਟੀਮ ਨੂੰ ਵਧਾਈ ਦਿੱਤੀ ਹੈ.. ਟਵੀਟ ‘ਚ ਲਿਖਿਆ, ‘ਇਸ ਸਨਮਾਨ ਲਈ @Earthspectr@guneetm ਅਤੇ ‘ਦਿ ਐਲੀਫੈਂਟ ਵਿਸਪਰਸ’ ਦੀ ਪੂਰੀ ਟੀਮ ਨੂੰ ਵਧਾਈ। ਉਸ ਦਾ ਕੰਮ ਸ਼ਾਨਦਾਰ ਢੰਗ ਨਾਲ ਟਿਕਾਊ ਵਿਕਾਸ ਅਤੇ ਕੁਦਰਤ ਦੇ ਨਾਲ ਇਕਸੁਰਤਾ ‘ਚ ਰਹਿਣ ਦੇ ਮਹੱਤਵ ਨੂੰ ਉਜਾਗਰ ਕਰਦਾ ਹੈ। #ਆਸਕਰ।’

The post ਭਾਰਤੀ ਫਿਲਮ ‘The Elephant Whisperers’ ਨੇ ਬੈਸਟ ਡਾਕੂਮੈਂਟਰੀ ਸ਼ਾਰਟ ਫਿਲਮ ਦਾ ਜਿੱਤਿਆ ਐਵਾਰਡ appeared first on TheUnmute.com - Punjabi News.

ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਮੈਚ ਲਈ ਕੀਤਾ ਕੁਆਲੀਫਾਈ

Monday 13 March 2023 07:44 AM UTC+00 | Tags: aus-vs-sa bcci breaking-news cricket-news icc india latest-sports-news news oval punjab-news south-africa test-world-cup the-unmute-breaking-news the-unmute-punjabi-news virat-kohali world-test-championshi world-test-championship wtc

ਚੰਡੀਗੜ੍ਹ, 13 ਮਾਰਚ 2023: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਅਹਿਮਦਾਬਾਦ ‘ਚ ਖੇਡਿਆ ਜਾ ਰਿਹਾ ਚੌਥਾ ਅਤੇ ਆਖਰੀ ਟੈਸਟ ਮੈਚ ਡਰਾਅ ਵੱਲ ਵਧ ਰਿਹਾ ਹੈ। ਪਰ ਕ੍ਰਾਈਸਟਚਰਚ ਟੈਸਟ ‘ਚ ਸ਼੍ਰੀਲੰਕਾ ਦੀ ਹਾਰ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ (World Test Championship) ਦੇ ਫਾਈਨਲ ‘ਚ ਭਾਰਤ ਦੀ ਟਿਕਟ ਪੱਕੀ ਕਰ ਦਿੱਤੀ ਹੈ।

ਇਸ ਖ਼ਿਤਾਬੀ ਮੈਚ ਵਿੱਚ ਕੁਆਲੀਫਾਈ ਕਰਨ ਲਈ ਭਾਰਤ ਨੂੰ ਅਹਿਮਦਾਬਾਦ ਟੈਸਟ ਵਿੱਚ ਆਸਟਰੇਲੀਆ ਨੂੰ ਹਰਾਉਣ ਦੀ ਲੋੜ ਸੀ ਜਾਂ ਜੇਕਰ ਸ੍ਰੀਲੰਕਾ ਨਿਊਜ਼ੀਲੈਂਡ ਦੌਰੇ 'ਤੇ ਜਾਂਦਾ ਤਾਂ ਮੇਜ਼ਬਾਨ ਟੀਮ ਨੂੰ 2-0 ਨਾਲ ਹਰਾ ਦਿੰਦਾ ਤਾਂ ਭਾਰਤ ਕੁਆਲੀਫਾਈ ਕਰ ਸਕਦਾ ਸੀ। ਪਰ ਕ੍ਰਾਈਸਟਚਰਚ ਟੈਸਟ ਵਿੱਚ ਸ਼੍ਰੀਲੰਕਾ ਦੀ ਹਾਰ ਨੇ ਭਾਰਤ ਨੂੰ ਕੁਆਲੀਫਾਈ ਕਰਨ ਦਾ ਮੌਕਾ ਦਿੱਤਾ। ਹੁਣ ਜੂਨ 2023 ਵਿੱਚ ਓਵਲ ਵਿੱਚ ਖੇਡੇ ਜਾਣ ਵਾਲੇ ਇਸ ਮੈਚ ਵਿੱਚ ਉਸਦਾ ਸਾਹਮਣਾ ਆਸਟਰੇਲੀਆ ਨਾਲ ਹੋਵੇਗਾ।

The post ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਮੈਚ ਲਈ ਕੀਤਾ ਕੁਆਲੀਫਾਈ appeared first on TheUnmute.com - Punjabi News.

Tags:
  • aus-vs-sa
  • bcci
  • breaking-news
  • cricket-news
  • icc
  • india
  • latest-sports-news
  • news
  • oval
  • punjab-news
  • south-africa
  • test-world-cup
  • the-unmute-breaking-news
  • the-unmute-punjabi-news
  • virat-kohali
  • world-test-championshi
  • world-test-championship
  • wtc

ਪੰਜਾਬੀ ਯੂਨੀਵਰਸਿਟੀ ਲਈ ਗ੍ਰਾਂਟ ਹਾਸਲ ਕਰਨ ਲਈ ਵਿਦਿਆਰਥੀਆਂ, ਅਧਿਆਪਕਾਂ ਤੇ ਮੁਲਾਜ਼ਮਾਂ ਨੇ ਲਾਇਆ ਸਾਂਝਾ ਮੋਰਚਾ

Monday 13 March 2023 07:56 AM UTC+00 | Tags: aam-aadmi-party breaking-news chief-minister-bhagwant-mann latest latest-news news patiala punjab-government punjabi-news punjabi-university punjabi-university-patiala punjab-news

ਪਟਿਆਲਾ, 13 ਮਾਰਚ 2023: ਵਿੱਤੀ ਸੰਕਟ ਵਿੱਚ ਘਿਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University) ਦਾ ਪੰਜਾਬ ਸਰਕਾਰ ਵੱਲੋਂ ਬਜਟ ਘਟਾਉਣ ਦੇ ਫੈਸਲੇ ਤੋਂ ਬਾਅਦ ਅੱਜ ਵਿਦਿਆਰਥੀ ਜਥੇਬੰਦੀਆਂ ਦੇ ਸੱਦੇ ‘ਤੇ ਅਧਿਆਪਕ, ਮੁਲਾਜ਼ਮ ਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਯੂਨੀਵਰਸਿਟੀ ਨੂੰ ਬਚਾਉਣ ਲਈ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਦਾ ਗਠਨ ਕਰਕੇ ਪੰਜਾਬ ਸਰਕਾਰ ਖਿਲਾਫ਼ ਲੜੀਵਾਰ ਸੰਘਰਸ਼ ਦਾ ਫੈਸਲਾ ਕੀਤਾ ਗਿਆ ।

ਯੂਨੀਵਰਸਿਟੀ (Punjabi University) ਦੇ ਸਾਰੇ ਵਿਭਾਗਾਂ ਨੂੰ ਬੰਦ ਕਰਕੇ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ‘ਤੇ ਇਕੱਠੇ ਹੋਏ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਯੂਨੀਵਰਸਿਟੀ ਨੂੰ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ | ਇਸ ਮੋਰਚੇ ਵਲੋਂ ਮੰਗ ਕੀਤੀ ਕਿ ਸਰਕਾਰ ਹਰ ਸਾਲ ਪੰਜਾਬੀ ਯੂਨੀਵਰਸਿਟੀ ਨੂੰ ਲੋੜ ਮੁਤਾਬਕ ਗ੍ਰਾਂਟ ਜਾਰੀ ਕਰੇ ਤੇ ਇਸਦਾ ਸਾਰਾ ਕਰਜਾ ਤੁਰੰਤ ਮੁਆਫ਼ ਕਰੇ |

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਯੂਨੀਵਰਸਿਟੀ ਦੇ ਸੰਕਟ ਦਾ ਹੱਲ ਨਹੀਂ ਕਰਦੀ ਤਾਂ ਆਮ ਆਦਮੀ ਪਾਰਟੀ ਦੇ ਕਿਸੇ ਵੀ ਵਿਧਾਇਕ ਨੂੰ ਯੂਨੀਵਰਸਿਟੀ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ ਤੇ ਓਹਨਾਂ ਦਾ ਘਿਰਾਓ ਕੀਤਾ ਜਾਵੇਗਾ।ਇਸਦੇ ਨਾਲ਼ ਹੀ ਸਭ ਕੰਸਟੀਚਿਊਐਂਟ ਕਾਲਜਾਂ, ਰਿਜਨਲ ਸੈਂਟਰਾਂ ਤੇ ਨੇਬਰਹੁੱਡ ਕੈਂਪਸਾਂ ਵੱਲੋਂ ਵੀ ਇਸ ਰੋਸ ਪ੍ਰਦਰਸ਼ਨ ਵਿੱਚ ਸਮੂਲੀਅਤ ਕੀਤੀ |

The post ਪੰਜਾਬੀ ਯੂਨੀਵਰਸਿਟੀ ਲਈ ਗ੍ਰਾਂਟ ਹਾਸਲ ਕਰਨ ਲਈ ਵਿਦਿਆਰਥੀਆਂ, ਅਧਿਆਪਕਾਂ ਤੇ ਮੁਲਾਜ਼ਮਾਂ ਨੇ ਲਾਇਆ ਸਾਂਝਾ ਮੋਰਚਾ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • latest
  • latest-news
  • news
  • patiala
  • punjab-government
  • punjabi-news
  • punjabi-university
  • punjabi-university-patiala
  • punjab-news

ਬਜਟ 'ਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕੋਈ ਰਾਸ਼ੀ ਨਹੀਂ ਰੱਖੀ: ਪ੍ਰਤਾਪ ਸਿੰਘ ਬਾਜਵਾ

Monday 13 March 2023 08:05 AM UTC+00 | Tags: aam-aadmi-party harpal-singh-cheema news partap-singh-bajwa punjab-budget-2023 punjab-government punjabi-language the-unmute-breaking-news the-unmute-punjab the-unmute-punjabi-news

ਚੰਡੀਗੜ੍ਹ, 13 ਮਾਰਚ 2023: ਵਿਰੋਧੀ ਧਿਰ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ, ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਬਜਟ ‘ਚ ਰਾਸ਼ੀ ਨਹੀਂ ਰੱਖੀ , ਇਸ ਤਰ੍ਹਾਂ ਪੰਜਾਬੀ ਭਾਸ਼ਾ ਨੂੰ ਕਿਵੇਂ ਅੱਗੇ ਵਧਾਇਆ ਜਾਵੇਗਾ? ਪ੍ਰਤਾਪ ਸਿੰਘ ਬਾਜਵਾ ਨੇ ਭਾਸ਼ਾ ਦੇ ਪ੍ਰਚਾਰ ਲਈ ਗ੍ਰਾਂਟ ਦੀ ਮੰਗ ਕਰਦਿਆਂ ਹੋਇਆ, ਲੱਚਰ ਗੀਤਾਂ ਤੇ ਵੀ ਪੂਰਨ ਤੌਰ ‘ਤੇ ਪਾਬੰਦੀ ਲਗਾਉਣ ਦੇ ਨਾਲ ਨਾਲ ਲਾਇਬ੍ਰੇਰੀ ਐਕਟ ਬਣਾਉਣ ਅਤੇ ਬਲਾਕ, ਤਹਿਸੀਲਦਾਰ ਅਤੇ ਜਿਲ੍ਹਾ ਪੱਧਰਾ ਤੇ ਲਾਇਬ੍ਰੇਰੀਆਂ ਬਣਾਉਣ ਦੀ ਮੰਗ ਕੀਤੀ ਹੈ।

Punjabi

The post ਬਜਟ ‘ਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕੋਈ ਰਾਸ਼ੀ ਨਹੀਂ ਰੱਖੀ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News.

Tags:
  • aam-aadmi-party
  • harpal-singh-cheema
  • news
  • partap-singh-bajwa
  • punjab-budget-2023
  • punjab-government
  • punjabi-language
  • the-unmute-breaking-news
  • the-unmute-punjab
  • the-unmute-punjabi-news

ਚੰਡੀਗੜ੍ਹ, 13 ਮਾਰਚ 2023: ਸੁਰਜੀਤ ਹਾਕੀ ਸੁਸਾਇਟੀ ਦੇ ਸੰਸਥਾਪਕ ਮੈਂਬਰ ਅਤੇ ਮੀਤ ਪ੍ਰਧਾਨ ਬਲਦੇਵ ਸਿੰਘ ਰੰਧਾਵਾ (Baldev Singh Randhawa) ਦਾ ਸੋਮਵਾਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਸੁਰਜੀਤ ਹਾਕੀ ਸੁਸਾਇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਖੇਡ ਜਗਤ ਵਿੱਚ 'ਭਾਊ' ਵਜੋਂ ਜਾਣੇ ਜਾਂਦੇ ਬਲਦੇਵ ਰੰਧਾਵਾ ਦਾ ਅੰਤਿਮ ਸਸਕਾਰ ਮਾਡਲ ਟਾਊਨ ਜਲੰਧਰ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

The post ਸੁਰਜੀਤ ਹਾਕੀ ਸੁਸਾਇਟੀ ਦੇ ਸੰਸਥਾਪਕ ਮੈਂਬਰ ਤੇ ਮੀਤ ਪ੍ਰਧਾਨ ਬਲਦੇਵ ਸਿੰਘ ਰੰਧਾਵਾ ਪੂਰੇ ਹੋ ਗਏ appeared first on TheUnmute.com - Punjabi News.

Tags:
  • baldev-singh-randhawa
  • breaking-news
  • hockey
  • news
  • punjab-news
  • surjit-hockey-society

ਪੰਜਾਬ ਪੁਲਿਸ ਵਲੋਂ ਨਸ਼ਿਆਂ ਤੇ ਗੈਂਗਸਟਰਾਂ ਦੇ ਖ਼ਿਲਾਫ਼ CASO ਆਪ੍ਰੇਸ਼ਨ ਤਹਿਤ ਕਈ ਥਾਵਾਂ 'ਤੇ ਚੈਕਿੰਗ

Monday 13 March 2023 08:25 AM UTC+00 | Tags: breaking-news caso-operation crime dgp-punjab-gaurav dgp-punjab-gaurav-yadav drugs-and-gangsters drugs-smugglers news punjab punjab-police the-unmute the-unmute-breaking-news the-unmute-punjabi-news

ਚੰਡੀਗੜ੍ਹ, 13 ਮਾਰਚ 2023: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖ਼ਿਲਾਫ਼ CASO ਆਪ੍ਰੇਸ਼ਨ (CASO Operation) ਚਲਾਇਆ ਗਿਆ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ‘ਚ 52 ਥਾਵਾਂ ‘ਤੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਥਿਤ ਗੈਂਗਸਟਰ ਚੰਦਨ ਦੇ ਘਰ ਵੀ ਚੈਕਿੰਗ ਕੀਤੀ ਹੈ । ਪੰਜਾਬ ਵਿੱਚ ਜੀ-20 ਦੇ ਮੱਦੇਨਜ਼ਰ ਚੌਕਸੀ ਵਧਾ ਦਿੱਤੀ ਗਈ ਹੈ। ਬੀਤੇ ਦਿਨ ਵੀ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ । ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਕੇਂਦਰੀ ਸੁਰੱਖਿਆ ਬਲ ਵੀ ਤਾਇਨਾਤ ਹਨ।

The post ਪੰਜਾਬ ਪੁਲਿਸ ਵਲੋਂ ਨਸ਼ਿਆਂ ਤੇ ਗੈਂਗਸਟਰਾਂ ਦੇ ਖ਼ਿਲਾਫ਼ CASO ਆਪ੍ਰੇਸ਼ਨ ਤਹਿਤ ਕਈ ਥਾਵਾਂ ‘ਤੇ ਚੈਕਿੰਗ appeared first on TheUnmute.com - Punjabi News.

Tags:
  • breaking-news
  • caso-operation
  • crime
  • dgp-punjab-gaurav
  • dgp-punjab-gaurav-yadav
  • drugs-and-gangsters
  • drugs-smugglers
  • news
  • punjab
  • punjab-police
  • the-unmute
  • the-unmute-breaking-news
  • the-unmute-punjabi-news

ਅਨਾਜ਼ ਮੰਡੀ ਸੰਗਰੂਰ ਵਿਖੇ ਚੋਰਾਂ ਨੇ ਚਾਰ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਨਕਦੀ ਲੈ ਕੇ ਹੋਏ ਫ਼ਰਾਰ

Monday 13 March 2023 08:40 AM UTC+00 | Tags: breaking-news crime-news news robbery sangrur sangrur-police sangrurs-anaj-mandi the-unmute-breaking the-unmute-breaking-news the-unmute-punjabi-news thieves

ਚੰਡੀਗੜ੍ਹ, 13 ਮਾਰਚ 2023: ਪੰਜਾਬ ਦੇ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ | ਅਜਿਹਾ ਤਾਜ਼ਾ ਮਾਮਲਾ ਸੰਗਰੂਰ (Sangrur) ਅਨਾਜ ਮੰਡੀ ਤੋਂ ਸਾਹਮਣੇ ਆਇਆ ਕਿ ਜਿੱਥੇ ਚੋਰਾਂ ਵੱਲੋਂ ਦੇਰ ਰਾਤ ਅਨਾਜ ਮੰਡੀ ਸੰਗਰੂਰ ਵਿਖੇ 4 ਦੁਕਾਨਾਂ ਦੇ ਤਾਲੇ ਤੋੜ ਦਿੱਤੇ | ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ |

ਵਾਰਦਾਤ ਦੀ ਸੂਚਨਾ ਮਿਲਣ ‘ਤੇ ਸੰਗਰੂਰ ਪੁਲਿਸ ਦੇ ਮੁਲਾਜਮ ਮੌਕੇ ‘ਤੇ ਪਹੁੰਚੇ | ਇਸ ਮੌਕੇ ਐਸਐਚਓ ਕਰਮਜੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਦੁਕਾਨਦਾਰਾਂ ਦੇ ਮੁਤਾਬਕ ਦੇਰ ਰਾਤ ਤਕਰੀਬਨ 1:56 ਦੇ ਆਸ-ਪਾਸ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ | ਇਸ ਦੌਰਾਨ ਚੋਰਾਂ ਵੱਲੋਂ ਦੁਕਾਨਾਂ ਦੇ ਗੱਲੇ ਵਿੱਚ ਪਈ ਨਕਦੀ ਲੈ ਕੇ ਫ਼ਰਾਰ ਹੋ ਗਏ | ਇੱਕ ਆੜਤ ਦੀ ਦੁਕਾਨ ਤੋਂ ਪੈਸਿਆਂ ਵਾਲਾ ਗੱਲਾ ਚੁੱਕ ਕੇ ਉਭਾਵਾਲ ਰੋੜ ਨਹਿਰ ਦੇ ਕਿਨਾਰੇ ਸੁੱਟ ਦਿੱਤਾ | ਜਿਥੋਂ ਪੁਲਿਸ ਨੂੰ ਮਿਲਿਆ ਅਤੇ ਦੁਕਾਨਦਾਰ ਨੂੰ ਸੌਂਪ ਦਿੱਤਾ | ਜਦੋਂ ਇਸ ਮਾਮਲੇ ਬਾਰੇ ਏਐਸਆਈ ਨਰਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਤਫਤੀਸ਼ ਜਾਰੀ ਹੈ , ਛੇਤੀ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ |

The post ਅਨਾਜ਼ ਮੰਡੀ ਸੰਗਰੂਰ ਵਿਖੇ ਚੋਰਾਂ ਨੇ ਚਾਰ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਨਕਦੀ ਲੈ ਕੇ ਹੋਏ ਫ਼ਰਾਰ appeared first on TheUnmute.com - Punjabi News.

Tags:
  • breaking-news
  • crime-news
  • news
  • robbery
  • sangrur
  • sangrur-police
  • sangrurs-anaj-mandi
  • the-unmute-breaking
  • the-unmute-breaking-news
  • the-unmute-punjabi-news
  • thieves

ਡਰੱਗਜ਼ ਮਾਮਲੇ 'ਚ ਜਗਦੀਸ਼ ਭੋਲੇ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ

Monday 13 March 2023 08:49 AM UTC+00 | Tags: aam-aadmi-party breaking-news cm-bhagwant-mann drugs-case jagdish-bhole latest-news news punjab punjab-and-haryana-high-court punjab-government punjabi-news punjab-news the-unmute-punjabi-news

ਚੰਡੀਗੜ੍ਹ, 13 ਮਾਰਚ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡਰੱਗਜ਼ ਮਾਮਲੇ 'ਚ ਮੁਲਜ਼ਮ ਜਗਦੀਸ਼ ਭੋਲੇ (Jagdish Bhola) ਨੂੰ ਵੱਡੀ ਰਾਹਤ ਦਿੰਦਿਆਂ ਇੱਕ ਦਿਨ ਦੀ ਜ਼ਮਾਨਤ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮਾਂ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਇਹ ਰਾਹਤ ਦਿੱਤੀ ਹੈ। ਜਗਦੀਸ਼ ਭੋਲਾ ਨੂੰ ਪੁਲਿਸ ਸੁਰੱਖਿਆ ਹੇਠ ਹੀ ਉਸਦੀ ਮਾਂ ਨਾਲ ਮਿਲਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਜਗਦੀਸ਼ ਭੋਲੇ (Jagdish Bhola) ਨੂੰ 700 ਕਰੋੜ ਰੁਪਏ ਦੇ ਡਰੱਗ ਰੈਕੇਟ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ ਅਤੇ ਭੋਲੇ ਕੋਲੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਹਨ।ਤੁਹਾਨੂੰ ਦੱਸ ਦੇਈਏ ਕਿ ਜਗਦੀਸ਼ ਭੋਲਾ ਅੰਤਰਰਾਸ਼ਟਰੀ ਪਹਿਲਵਾਨ ਰਹਿ ਚੁੱਕਾ ਹੈ ਅਤੇ ਅਰਜੁਨ ਅਵਾਰਡ ਜੇਤੂ ਹੈ । ਉਹ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. 2013 ‘ਚ ਭੋਲਾ ਖਿਲਾਫ ਡਰੱਗਜ਼ ਦਾ ਮਾਮਲਾ ਸਾਹਮਣੇ ਆਇਆ ਸੀ।

The post ਡਰੱਗਜ਼ ਮਾਮਲੇ 'ਚ ਜਗਦੀਸ਼ ਭੋਲੇ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • drugs-case
  • jagdish-bhole
  • latest-news
  • news
  • punjab
  • punjab-and-haryana-high-court
  • punjab-government
  • punjabi-news
  • punjab-news
  • the-unmute-punjabi-news

IND vs AUS: ਭਾਰਤ-ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਡਰਾਅ, ਭਾਰਤ ਨੇ 2-1 ਨਾਲ ਜਿੱਤੀ ਸੀਰੀਜ਼

Monday 13 March 2023 10:12 AM UTC+00 | Tags: ahmedabad ahmedabad-test australia border-gavaskar-trophy breaking-news cricket-latest-news cricket-news ind-vs-aus narendra-modi-stadium news ravichandran-ashwin shubman-gill sports-news test-series

ਚੰਡੀਗੜ੍ਹ, 13 ਮਾਰਚ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਚੌਥਾ ਅਤੇ ਆਖ਼ਰੀ ਮੈਚ ਡਰਾਅ ਰਿਹਾ। ਇਸ ਮੈਚ ‘ਚ ਆਸਟ੍ਰੇਲੀਆ ਨੇ ਪਹਿਲੀ ਪਾਰੀ ‘ਚ 480 ਦੌੜਾਂ ਬਣਾਈਆਂ, ਜਿਸ ਦੇ ਜਵਾਬ ‘ਚ ਭਾਰਤ ਨੇ 571 ਦੌੜਾਂ ਬਣਾ ਕੇ 91 ਦੌੜਾਂ ਦੀ ਲੀਡ ਲੈ ਲਈ। ਆਸਟ੍ਰੇਲੀਆ ਨੇ ਦੂਜੀ ਪਾਰੀ ਵਿਚ ਦੋ ਵਿਕਟਾਂ ‘ਤੇ 172 ਦੌੜਾਂ ਬਣਾਈਆਂ ਅਤੇ ਮੈਚ ਡਰਾਅ ‘ਤੇ ਖ਼ਤਮ ਹੋਇਆ। ਮੈਚ ਡਰਾਅ ਹੋਣ ਦੇ ਨਾਲ, ਭਾਰਤ ਨੇ ਚਾਰ ਮੈਚਾਂ ਦੀ ਟੈਸਟ ਸੀਰੀਜ਼ 2-1 ਨਾਲ ਜਿੱਤ ਲਈ ਅਤੇ ਬਾਰਡਰ-ਗਾਵਸਕਰ ਟਰਾਫੀ ‘ਤੇ ਕਬਜ਼ਾ ਬਰਕਰਾਰ ਰੱਖਿਆ।

ਆਸਟ੍ਰੇਲੀਆ ਤੋਂ ਬਾਅਦ ਭਾਰਤੀ ਟੀਮ ਨੇ ਵੀ ਇਸ ਮੈਚ ਦੀ ਜਿੱਤਣ ਦੀ ਉਮੀਦ ਛੱਡ ਦਿੱਤੀ ਸੀ । ਹੁਣ ਦੋਵੇਂ ਟੀਮਾਂ ਇਸ ਮੈਚ ਨੂੰ ਡਰਾਅ ਕਰਨ ਲਈ ਖੇਡ ਰਹੀਆਂ ਸਨ । ਆਸਟ੍ਰੇਲੀਆਈ ਬੱਲੇਬਾਜ਼ ਦੌੜਾਂ ਬਣਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸੀ । ਇਸ ਦੇ ਨਾਲ ਹੀ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਸ਼ੁਭਮਨ ਗਿੱਲ ਅਤੇ ਚੇਤੇਸ਼ਵਰ ਪੁਜਾਰਾ ਨੂੰ ਗੇਂਦ ਸੌਂਪ ਦਿੱਤੀ ਸੀ ।

The post IND vs AUS: ਭਾਰਤ-ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਡਰਾਅ, ਭਾਰਤ ਨੇ 2-1 ਨਾਲ ਜਿੱਤੀ ਸੀਰੀਜ਼ appeared first on TheUnmute.com - Punjabi News.

Tags:
  • ahmedabad
  • ahmedabad-test
  • australia
  • border-gavaskar-trophy
  • breaking-news
  • cricket-latest-news
  • cricket-news
  • ind-vs-aus
  • narendra-modi-stadium
  • news
  • ravichandran-ashwin
  • shubman-gill
  • sports-news
  • test-series

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ 'ਤੇ CBI ਦੀ ਛਾਪੇਮਾਰੀ ਵਿਰੁੱਧ ਕੇਂਦਰ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ

Monday 13 March 2023 10:22 AM UTC+00 | Tags: aam-aadmi-party breaking-news cbi-raid cbi-raided central-government news protest punjab-government the-unmute-breaking-news the-unmute-latest-news united-kisan-morcha

ਚੰਡੀਗੜ੍ਹ, 13 ਮਾਰਚ 2023: ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦੇ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਸਤਨਾਮ ਸਿੰਘ ਬਹਿਰੂ ਦੇ ਘਰਾਂ ਉਪਰ ਸੀ.ਬੀ.ਆਈ. ਵਲੋਂ ਕੀਤੀ ਗਈ ਛਾਪੇਮਾਰੀ ਵਿਰੁੱਧ ਅੱਜ ਜ਼ਿਲ੍ਹਾ ਹੈੱਡਕੁਆਰਟਰਾਂ ਉੱਪਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੁਜ਼ਾਹਰੇ ਕਰਨ ਮਗਰੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਰਥੀਆਂ ਫੂਕ ਕੇ ਜੋਰਦਾਰ ਵਿਰੋਧ ਦਰਜ਼ ਕਰਵਾਇਆ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰਾਂ ਰਾਹੀ ਦੇਸ਼ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਕਿਸਾਨ ਲਹਿਰ ਵਿਰੁੱਧ ਸਿਆਸੀ ਬਦਲਾਖ਼ੋਰੀ ਦੀ ਕਾਰਵਾਈ ਬੰਦ ਕਰਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕੀਤਾ ਜਾਵੇ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਉੱੱਪਰ ਇਹ ਮੁਜ਼ਾਹਰੇ ਹੋਏ ਹਨ।

ਵਰਣਨਯੋਗ ਹੈ ਕਿ ਬੀਤੀ 21 ਫਰਵਰੀ 2023 ਨੂੰ ਸੀ.ਬੀ.ਆਈ., ਏ.ਸੀ.-1, ਨਵੀਂ ਦਿੱਲੀ ਤੋਂ ਆਈਆਂ ਵੱਖ-ਵੱਖ ਟੀਮਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਘਰਾਂ ਅਤੇ ਕਾਰੋਬਾਰੀ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਲੱਖੋਵਾਲ ਦੇ ਪਿੰਡ ਲੱਖੋਵਾਲ, ਮੋਹਾਲੀ ਰਿਹਾਇਸ਼ ਤੋਂ ਇਲਾਵਾ ਕੋਲਡ ਸਟੋਰ, ਪੈਟਰੋਲ ਪੰਪ ਆਦਿ ਵਿਖੇ ਅਤੇ ਬਹਿਰੂ ਜੀ ਦੇ ਪਿੰਡ ਬਹਿਰੂ ਵਿਖੇ ਸਥਿਤ ਰਿਹਾਇਸ਼ ਉਪਰ ਇਹ ਛਾਪੇ ਮਾਰੇ ਗਏ ਸਨ।ਛਾਪੇਮਾਰੀ ਦੌਰਾਨ ਸੀ.ਬੀ.ਆਈ. ਅਧਿਕਾਰੀਆਂ ਨੇ ਨਿਯਮਾਂ ਅਨੁਸਾਰ ਨਾ ਤਾਂ ਸਹੀ ਢੰਗ ਨਾਲ ਜਾਣਕਾਰੀ ਦਿੱਤੀ, ਨਾ ਹੀ ਸਰਚ ਵਾਰੰਟ ਦਿਖਾਇਆ ਅਤੇ ਨਾ ਹੀ ਕੋਈ ਐਫ.ਆਈ.ਆਰ. ਮੁਹੱਈਆ ਕਰਵਾਈ।

ਉਲਟਾ ਕਿਸਾਨ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਜਮਰਾਨਾ ਢੰਗ ਨਾਲ ਵਿਹਾਰ ਕਰਦੇ ਹੋਏ ਨਗਦੀ, ਗਹਿਣਿਆਂ, ਸ਼ੈਲਰ ਅਤੇ ਆੜਤ ਵਰਗੇ ਵਪਾਰਕ ਅਦਾਰਿਆਂ ਬਾਰੇ ਸਵਾਲ ਕਰਨ ਦੇ ਨਾਲ-ਨਾਲ ਘਰਾਂ ਦੀ ਫਰੋਲਾ ਫਰਾਲੀ ਕੀਤੀ ਗਈ ਸੀ। ਸੀਬੀਆਈ ਟੀਮਾਂ ਆਗੂਆਂ ਕੋਲੋਂ ਉਨ੍ਹਾਂ ਦੇ ਚੈਕ, ਬੈਂਕ ਪਾਸ ਬੁੱਕਾਂ ਅਤੇ ਜਥੇਬੰਦੀਆਂ ਦੀਆਂ ਲੈਟਰ ਪੈਡ ਅਤੇ ਆਪਣੇ ਕੁਝ ਜ਼ਰੂਰੀ ਕਾਗਜ਼ਾਤ ਆਦਿ ਆਪਣੇ ਨਾਲ ਲੈ ਕੇ ਗਏ।

ਕਿਸਾਨ ਆਗੂਆਂ ਵਲੋਂ ਮੰਗ ਕਰਨ ਉਤੇ ਸੀ.ਬੀ.ਆਈ. ਟੀਮਾਂ ਨੇ ਸਰਚ ਲਿਸਟ ਦਿੱਤੀ ਜਿਸ ਮਗਰੋਂ ਕਿਸਾਨ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚੇ ਨੂੰ ਜਾਣਕਾਰੀ ਮਿਲੀ ਕਿ ਉਪਰੋਕਤ ਛਾਪੇਮਾਰੀ U/S 165 CRPC ਅਧੀਨ ਸਰਚ ਵਾਰੰਟਾਂ ਅਤੇ Cr. No and Section RC-216-2023-A-0001 U/S 120-B IPC and Sec. 7,8,9,10 & 12 PC Act 1988 (Amended in 2018) ਅਧੀਨ ਕੀਤੀ ਗਈ ਸੀ।

ਰਾਸ਼ਟਰਪਤੀ ਨੂੰ ਭੇਜੇ ਮੰਗ ਪੱਤਰ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਹਾਲੇ ਤੱਕ ਤਾਂ ਇਹ ਤੱਥ ਵੀ ਸਪਸ਼ਟ ਨਹੀਂ ਕਿ ਕੀ ਕਿਸਾਨ ਆਗੂਆਂ ਦਾ ਨਾਂ ਇਸੇ ਮੁਕੱਦਮੇ/ਕੇਸ ਵਿਚ ਦਰਜ ਕੀਤਾ ਗਿਆ ਹੈ ਜਾਂ ਨਹੀਂ? ਕਿਸਾਨ ਆਗੂਆਂ ਨੇ ਕਿਹਾ ਕਿ ਇਹ ਛਾਪੇਮਾਰੀ ਸਮਾਜ ਵਿਚ ਦੋਵੇਂ ਆਗੂਆਂ ਦੀ ਇੱਜ਼ਤ ਅਤੇ ਮਾਣ-ਸਤਿਕਾਰ ਨੂੰ ਠੇਸ ਪਹੁੰਚਾਉਣ ਲਈ ਕੀਤੀ ਗਈ ਹੈ।

ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦੇ ਆਗੂਆਂ ਨੇ ਕਿਹਾ ਕਿ ਸੀ.ਬੀ.ਆਈ. ਅਤੇ ਕੇਂਦਰ ਦੀ ਸੱਤਾ ਉਪਰ ਬੈਠੀ ਮੋਦੀ ਸਰਕਾਰ ਬੁਖਲਾਹਟ ਚ ਆਕੇ ਕਿਸਾਨ ਲਹਿਰ ਨੂੰ ਬਦਨਾਮ ਕਰਨ ਅਤੇ ਲੋਕਾਂ ਵਿੱਚੋਂ ਨਿਖੇੜਣ ਦੇ ਯਤਨਾਂ ਵਜੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਤੇ ਉਤਾਰੂ ਹੈ । ਉਨ੍ਹਾਂ ਇਸ ਕਾਰਵਾਈ ਨੂੰ 'ਸਿਆਸੀ ਬਦਲਾਲੋਰੀ’ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਘਟੀਆਂ ਹੱਥਕੰਡੇ ਸੰਯੁਕਤ ਕਿਸਾਨ ਮੋਰਚਾ ਨੂੰ ਕਿਸਾਨਾਂ ਦੇ ਹੱਕੀ ਮੰਗਾਂ ਮਸਲਿਆਂ ਲਈ ਆਵਾਜ਼ ਉਠਾਉਣ ਤੋਂ ਰੋਕ ਨਹੀ ਸਕਦੇ। ਉਨ੍ਹਾਂ ਨੇ ਅਜਿਹੇ ਯਤਨ ਤੁਰੰਤ ਬੰਦ ਕੀਤੇ ਜਾਣ ਦੀ ਮੰਗ ਕੀਤੀ ਹੈ।

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ 20 ਮਾਰਚ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਵਿਸ਼ਾਲ ਵਿਰੋਧ ਪ੍ਰਦਰਸ਼ਨ ਹਰ ਹਾਲਤ ਵਿੱਚ ਹੋਵੇਗਾ। ਅੱਜ ਦੇ ਮੁਜ਼ਾਹਰਿਆਂ ਦੀ ਅਗਵਾਈ ਹਰਿੰਦਰ ਸਿੰਘ ਲੱਖੋਵਾਲ, ਰੁਲਦੂ ਸਿੰਘ ਮਾਨਸਾ, ਨਛੱਤਰ ਸਿੰਘ ਜੈਤੋ, ਸਤਨਾਮ ਸਿੰਘ ਬਹਿਰੂ, ਡਾ.ਦਰਸ਼ਨਪਾਲ, ਬਿੰਦਰ ਸਿੰਘ ਗੋਲੇਵਾਲਾ, ਲਖਬੀਰ ਸਿੰਘ ਨਿਜ਼ਾਮਪੁਰ, ਬੂਟਾ ਸਿੰਘ ਬੁਰਜਗਿੱਲ, ਨਿਰਭੈ ਸਿੰਘ ਢੁੱਡੀਕੇ, ਫੁਰਮਾਨ ਸਿੰਘ ਸੰਧੂ, ਮਨਜੀਤ ਸਿੰਘ ਧਨੇਰ,ਡਾ.ਸਤਨਾਮ ਸਿੰਘ ਅਜਨਾਲਾ, ਮਨਜੀਤ ਰਾਏ, ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਸ਼ਾਦੀਪੁਰ,ਹਰਜੀਤ ਸਿੰਘ ਰਵੀ,ਵੀਰ ਸਿੰਘ ਬੜਵਾ, ਕੁਲਦੀਪ ਸਿੰਘ ਵਜੀਦਪੁਰ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਰਾਜੂ ਔਲਖ,ਨਿਰਵੈਲ ਸਿੰਘ ਡਾਲੇਕੇ, ਅਤੇ ਰਛਪਾਲ ਸਿੰਘ ਆਦਿ ਨੇ ਕੀਤੀ।

The post ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ‘ਤੇ CBI ਦੀ ਛਾਪੇਮਾਰੀ ਵਿਰੁੱਧ ਕੇਂਦਰ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ appeared first on TheUnmute.com - Punjabi News.

Tags:
  • aam-aadmi-party
  • breaking-news
  • cbi-raid
  • cbi-raided
  • central-government
  • news
  • protest
  • punjab-government
  • the-unmute-breaking-news
  • the-unmute-latest-news
  • united-kisan-morcha

ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਯੂਨੀਅਨ ਨਾਲ 16 ਮਾਰਚ ਨੂੰ ਅਹਿਮ ਮੀਟਿੰਗ

Monday 13 March 2023 10:31 AM UTC+00 | Tags: aam-aadmi-party breaking-news latest-news news old-pension punjab-government punjab-news the-unmute-breaking-news the-unmute-punjabi-news

ਚੰਡੀਗੜ੍ਹ, 13 ਮਾਰਚ 2023: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਤੇ ਮੰਗ ਪੱਤਰ ਦੇ ਵਿਚਾਰ ਵਟਾਂਦਰਾ ਕਰਨ ਸੰਬੰਧੀ ਅਤੇ ਪੰਜਾਬ ਸਰਕਾਰ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਿਚਾਲੇ ਅਹਿਮ ਮੀਟਿੰਗ 16 ਮਾਰਚ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਪੰਜਾਬ ਸਰਕਾਰ ਕੋਈ ਅਹਿਮ ਫੈਸਲਾ ਲੈ ਸਕਦੀ ਹੈ।

Punjab Government

The post ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਯੂਨੀਅਨ ਨਾਲ 16 ਮਾਰਚ ਨੂੰ ਅਹਿਮ ਮੀਟਿੰਗ appeared first on TheUnmute.com - Punjabi News.

Tags:
  • aam-aadmi-party
  • breaking-news
  • latest-news
  • news
  • old-pension
  • punjab-government
  • punjab-news
  • the-unmute-breaking-news
  • the-unmute-punjabi-news

ਇੰਟਰਸਟੇਟ ਸਪੈਸ਼ਲ ਨਾਕਾਬੰਦੀ ਦੌਰਾਨ ਥਾਣਾ ਸ਼ੰਭੂ, ਥਾਣਾ ਘਨੋਰ ਅਤੇ ਥਾਣਾ ਖੇੜੀ ਗੰਡਿਆ ਵੱਲੋ 2.6 ਕਿੱਲੋ ਅਫੀਮ ਸਣੇ ਤਿੰਨ ਗ੍ਰਿਫਤਾਰ

Monday 13 March 2023 10:45 AM UTC+00 | Tags: breaking-news kheri-gandya-police latest-news news punjab punjab-news shambhu-police-station the-unmute-latest-news the-unmute-latest-update the-unmute-punjabi-news

ਪਟਿਆਲਾ, 13 ਮਾਰਚ 2023: ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਆਈਪੀਐੱਸ ਦੇ ਦਿਸ਼ਾ ਨਿਰਦੇਸ਼ਾ ਅਤੇ ਹਰਬੀਰ ਸਿੰਘ ਅਟਵਾਲ, ਪੀ.ਪੀ.ਐਸ ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਜੀ ਦੀ ਹਦਾਇਤਾਂ ਅਨੁਸਾਰ ਸ੍ਰੀ ਰਘਬੀਰ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ ਸਰਕਲ ਘਨੌਰ ਜੀ ਦੀ ਰਹਿਨੁਮਾਈ ਹੇਠ ਅਤੇ ਇੰਸਪੈਕਟਰ ਰਾਹੁਲ ਕੌਸ਼ਲ ਮੁੱਖ ਅਫਸਰ ਥਾਣਾ ਸੰਭੂ ਜੀ ਦੀ ਯੋਗ ਅਗਵਾਈ ਵਿੱਚ ਐਸ.ਆਈ. ਕੁਲਦੀਪ ਸਿੰਘ ਵੱਲੋ ਦੋਰਾਨੇ ਨਾਕਾਬੰਦੀ ਵੱਡੀ ਮਾਤਰਾ ਵਿੱਚ ਅਫੀਮ ਦੇ ਤਸਕਰ ਅਨੁਰਜੀਤ ਕੁਮਾਰ ਪੁੱਤਰ ਰਾਮ ਇਕਬਾਲ ਰਾਏ ਵਾਸੀ ਪਿੰਡ ਮੋਹਨਪੁਰ ਥਾਣਾ ਮੀਨਾਪੁਰ ਜ਼ਿਲ੍ਹਾ ਮੁਜੱਫਰ ਨਗਰ ਬਿਹਾਰ ਨੂੰ 2 ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ ।

ਇਸੇ ਦੌਰਾਨ ਮੁੱਖ ਅਫਸਰ ਥਾਣਾ ਘਨੌਰ ਵੱਲੋ ਅਫੀਮ ਦੇ ਤਸਕਰ ਧਰਮਦੇਵ ਸਹਾਨੀ ਪੁੱਤਰ ਸੁਧੀਰ ਸਹਾਨੀ ਵਾਸੀ ਪਿੰਡ ਮਹਿੰਦਵਾੜਾ ਜਿਲਾ ਸੀਤਾਮੜੀ, ਬਿਹਾਰ ਨੂੰ 600 ਗਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ | ਇਸਤੋਂ ਇਲਾਵਾ ਪਹਿਲਾ ਮੁੱਖ ਅਫਸਰ ਥਾਣਾ ਖੇੜੀ ਗੰਡਿਆਂ ਵੱਲੋਂ ਡੰਡੇ ਪੋਸਤ ਦੇ ਤਸਕਰ ਜਗਤਾਰ ਸਿੰਘ ਉਰਫ ਸੋਨੂੰ ਪੁੱਤਰ ਕਸਮੀਰ ਸਿੰਘ ਵਾਸੀ ਪਿੰਡ ਬਘੇਰਾ ਥਾਣਾ ਘਨੌਰ ਜਿਲਾ ਪਟਿਆਲਾ ਨੂੰ 15 ਕਿਲੋਗਰਾਮ ਡੋਡੇ ਪੋਸਤ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।

ਜਿਨ੍ਹਾਂ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਅਨੁਰਜੀਤ ਕੁਮਾਰ ਅਤੇ ਧਰਮਦੇਵ ਸਹਾਨੀ ਉਕਤਾਨ ਨੂੰ ਪੇਸ਼ ਅਦਾਲਤ ਕਰਕੇ ਇਨਾ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ | ਜਿਨ੍ਹਾਂ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਬ੍ਰਾਮਦ ਅਫੀਮ ਕਿੱਥੋ ਲੈ ਕੇ ਆਉਂਦੇ ਹਨ ਤੇ ਅੱਗੇ ਕਿੱਥੇ ਲੈ ਕੇ ਜਾਣੀ ਸੀ ਤੇ ਇਹਨਾ ਨਾਲ ਹੋਰ ਕਿਹੜੇ-ਕਿਹੜੇ ਸਾਥੀ ਹਨ।

 

ਥਾਣਾ ਸ਼ੰਭੂ

 

The post ਇੰਟਰਸਟੇਟ ਸਪੈਸ਼ਲ ਨਾਕਾਬੰਦੀ ਦੌਰਾਨ ਥਾਣਾ ਸ਼ੰਭੂ, ਥਾਣਾ ਘਨੋਰ ਅਤੇ ਥਾਣਾ ਖੇੜੀ ਗੰਡਿਆ ਵੱਲੋ 2.6 ਕਿੱਲੋ ਅਫੀਮ ਸਣੇ ਤਿੰਨ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • kheri-gandya-police
  • latest-news
  • news
  • punjab
  • punjab-news
  • shambhu-police-station
  • the-unmute-latest-news
  • the-unmute-latest-update
  • the-unmute-punjabi-news

ਅਡਾਨੀ ਗਰੁੱਪ ਬਾਰੇ ਕੇਂਦਰ ਸਰਕਾਰ ਨੇ ਲੋਕ ਸਭਾ 'ਚ ਕਿਹਾ- ਸੇਬੀ ਕਰ ਰਹੀ ਹੈ ਦੋਸ਼ਾਂ ਦੀ ਜਾਂਚ

Monday 13 March 2023 10:58 AM UTC+00 | Tags: adani-group breaking-news finance-pankaj-chaudhary india lok-sabha news sebi the-unmute-breaking-news the-unmute-punjabi-news

ਚੰਡੀਗੜ੍ਹ, 13 ਮਾਰਚ 2023: ਅਡਾਨੀ ਗਰੁੱਪ (Adani Group) ‘ਤੇ ਲੱਗੇ ਦੋਸ਼ਾਂ ‘ਤੇ ਕੇਂਦਰ ਸਰਕਾਰ ਨੇ ਲੋਕ ਸਭਾ ‘ਚ ਪਹਿਲੀ ਵਾਰ ਬਿਆਨ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਜਾਂਚ ਸੇਬੀ (ਸਿਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ) ਵੱਲੋਂ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਹਿੰਡਨਬਰਗ ਰਿਸਰਚ ਦੁਆਰਾ ਪ੍ਰਕਾਸ਼ਿਤ ਰਿਪੋਰਟ ਤੋਂ ਬਾਅਦ, ਅਡਾਨੀ ਸਮੂਹ ਦਾ ਹਿੱਸਾ ਬਣਨ ਵਾਲੀਆਂ ਨੌਂ ਸੂਚੀਬੱਧ ਕੰਪਨੀਆਂ ਦੇ ਬਾਜ਼ਾਰ ਪੂੰਜੀਕਰਣ ਵਿੱਚ ਲਗਭਗ 60 ਪ੍ਰਤੀਸ਼ਤ ਦੀ ਗਿਰਾਵਟ ਦੇਖੀ ਗਈ, ਪਰ ਇਹਨਾਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਅਸਥਿਰਤਾ ਦਾ ਕੋਈ ਖਾਸ ਅਸਰ ਨਹੀਂ ਹੋਇਆ ਹੈ।

ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਲੋਕ ਸਭਾ ਵਿੱਚ ਐਨ ਕੇ ਪ੍ਰੇਮਚੰਦਰਨ ਦੇ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਗੱਲ ਕਹੀ। ਮੈਂਬਰ ਨੇ ਪੁੱਛਿਆ ਕਿ ਕੀ ਸਰਕਾਰ ਨੇ ਦੇਸ਼ ਦੇ ਕਾਰਪੋਰੇਟ ਸੈਕਟਰ ‘ਤੇ ਹਿੰਡਨਬਰਗ ਰਿਪੋਰਟ ਦੇ ਪ੍ਰਭਾਵਾਂ ਦਾ ਵਿਸ਼ਲੇਸ਼ਣ ਕੀਤਾ ਹੈ ਅਤੇ ਕੀ ਉਸ ਰਿਪੋਰਟ ਦੇ ਪ੍ਰਭਾਵ ਬਾਰੇ ਕੋਈ ਜਾਂਚ/ਅਧਿਐਨ ਕਰਨ ਦਾ ਕੋਈ ਇਰਾਦਾ ਹੈ?

ਇਸ ਦੌਰਾਨ ਮੰਤਰੀ ਪੰਕਜ ਚੌਧਰੀ ਨੇ ਕਿਹਾ ਕਿ ਸਕਿਓਰਿਟੀਜ਼ ਅਤੇ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਨੂੰ ਪ੍ਰਤੀਭੂਤੀਆਂ ਬਾਜ਼ਾਰਾਂ ਦੇ ਕਾਨੂੰਨੀ ਰੈਗੂਲੇਟਰ ਵਜੋਂ ਨਿਵੇਸ਼ਕਾਂ ਦੀ ਸੁਰੱਖਿਆ ਸਮੇਤ ਪ੍ਰਤੀਭੂਤੀਆਂ ਦੇ ਬਾਜ਼ਾਰਾਂ ਦੇ ਸਥਿਰ ਸੰਚਾਲਨ ਅਤੇ ਵਿਕਾਸ ਨੂੰ ਪ੍ਰਭਾਵਤ ਕਰਨ ਲਈ ਰੈਗੂਲੇਟਰੀ ਢਾਂਚੇ ਨੂੰ ਲਾਗੂ ਕਰਨ ਦੇ ਆਦੇਸ਼ ਪ੍ਰਾਪਤ ਹਨ। ਵਿੱਤ ਰਾਜ ਮੰਤਰੀ ਨੇ ਕਿਹਾ ਕਿ ਇਸ ਦੇ ਅਨੁਸਾਰ, ਸੇਬੀ ਕਿਸੇ ਵੀ ਮਾਰਕੀਟ ਇਕਾਈ ਦੁਆਰਾ ਆਪਣੇ ਨਿਯਮਾਂ ਦੀ ਕਥਿਤ ਉਲੰਘਣਾ ਦੀ ਜਾਂਚ ਕਰਦਾ ਹੈ। ਇਸ ਦੇ ਅਨੁਸਾਰ, ਇਹ ਅਡਾਨੀ ਸਮੂਹ (Adani Group) ਆਫ ਕੰਪਨੀਜ਼ ਦੇ ਖ਼ਿਲਾਫ਼ ਮਾਰਕੀਟ ਦੋਸ਼ਾਂ ਦੀ ਜਾਂਚ ਕਰ ਰਿਹਾ ਹੈ।

ਮੰਤਰੀ ਨੇ ਕਿਹਾ ਕਿ 24 ਜਨਵਰੀ, 2023 ਤੋਂ 1 ਮਾਰਚ, 2023 ਤੱਕ ਹਿੰਡਨਬਰਗ ਰਿਸਰਚ ਦੁਆਰਾ ਪ੍ਰਕਾਸ਼ਿਤ ਰਿਪੋਰਟ ਤੋਂ ਬਾਅਦ, ਅਡਾਨੀ ਸਮੂਹ ਦਾ ਹਿੱਸਾ ਸਨ, 9 ਸੂਚੀਬੱਧ ਕੰਪਨੀਆਂ ਦੇ ਬਾਜ਼ਾਰ ਪੂੰਜੀਕਰਣ ਵਿੱਚ ਲਗਭਗ 60 ਪ੍ਰਤੀਸ਼ਤ ਦੀ ਗਿਰਾਵਟ ਦੇਖੀ ਗਈ। ਚੌਧਰੀ ਨੇ ਕਿਹਾ ਕਿ ਇਨ੍ਹਾਂ ਕੰਪਨੀਆਂ ਦੇ ਸ਼ੇਅਰਾਂ ‘ਚ ਉਤਰਾਅ-ਚੜ੍ਹਾਅ ਦਾ ਸਿਸਟਮਿਕ ਪੱਧਰ ‘ਤੇ ਕੋਈ ਖਾਸ ਅਸਰ ਨਹੀਂ ਪਿਆ ਹੈ। ਇਸ ਦੌਰਾਨ ਨਿਫਟੀ 50 ‘ਚ ਕਰੀਬ 4.5 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ।

The post ਅਡਾਨੀ ਗਰੁੱਪ ਬਾਰੇ ਕੇਂਦਰ ਸਰਕਾਰ ਨੇ ਲੋਕ ਸਭਾ ‘ਚ ਕਿਹਾ- ਸੇਬੀ ਕਰ ਰਹੀ ਹੈ ਦੋਸ਼ਾਂ ਦੀ ਜਾਂਚ appeared first on TheUnmute.com - Punjabi News.

Tags:
  • adani-group
  • breaking-news
  • finance-pankaj-chaudhary
  • india
  • lok-sabha
  • news
  • sebi
  • the-unmute-breaking-news
  • the-unmute-punjabi-news

ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਕਰੀਬ 6.90 ਕਰੋੜ ਰੁਪਏ ਖਰਚੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਝਰ

Monday 13 March 2023 11:03 AM UTC+00 | Tags: amritsar amritsar-administration amritsar-city basic-facilities breaking-news dr-inderbir-singh-nijjar holi-amritsar news pollution-free-environment punjabi-news the-unmute-breaking the-unmute-breaking-news

ਚੰਡੀਗੜ੍ਹ, 13 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ।ਇਸ ਦਿਸ਼ਾ ਵਿੱਚ ਇਕ ਕਦਮ ਹੋਰ ਪੁੱਟਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ (Amritsar) ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 6.90 ਕਰੋੜ ਰੁਪਏ ਦਾ ਖਰਚਾ ਕਰਨ ਦਾ ਫੈਸਲਾ ਲਿਆ ਹੈ।

ਇਸ ਗੱਲ ਦਾ ਖੁਲਾਸਾ ਕਰਦਿਆਂ, ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੀਐਨਜੀ ਅਧਾਰਤ ਸ਼ਮਸ਼ਾਨਘਾਟ ਪ੍ਰਦਾਨ ਕਰਨਾ ਅਤੇ ਸਥਾਪਿਤ ਕਰਨ ਦੇ ਨਾਲ ਨਾਲ ਹਰ ਪੱਖੋਂ ਸ਼ਮਸ਼ਾਨ ਘਾਟ ਦੇ ਸੁਧਾਰ ਲਈ ਕਰੀਬ 3.91 ਕਰੋੜ ਖਰਚ ਕੀਤੇ ਜਾ ਰਹੇ ਹਨ।ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਫੇਜ਼-2 ਅਧੀਨ ਗੁਰੂ ਅਮਰਦਾਸ ਐਵੀਨਿਊ ਵਾਰਡ ਨੰਬਰ 3 ਦੀਆਂ ਵੱਖ-ਵੱਖ ਗਲੀਆਂ ਦੀ ਮੁੜ-ਕੰਡੀਸ਼ਨਿੰਗ ਅਤੇ ਵਿਕਾਸ ਲਈ 48.50 ਲੱਖ ਰੁਪਏ ਖ਼ਰਚਣ ਦਾ ਫੈਸਲਾ ਲਿਆ ਗਿਆ ਹੈ।

ਕੈਬਨਿਟ ਮੰਤਰੀ, ਡਾ.ਨਿੱਜਰ ਨੇ ਕਿਹਾ ਕਿ ਅੰਮ੍ਰਿਤਸਰ (Amritsar) ਸ਼ਹਿਰ ਦੇ ਦੱਖਣੀ ਹਲਕੇ ਦੇ ਪੰਡੂਰਾ ਸੁਲਤਾਨਵਿੰਡ ਦੇ 6 ਵਾਰਡ ਵਿੱਚ 15 ਪਾਰਕਾਂ ਦਾ ਪੁਨਰ ਵਿਕਾਸ ਅਤੇ ਸੁੰਦਰੀਕਰਨ ਕਰਨ ਲਈ ਤਕਰੀਬਨ 1.51 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਰੀਬ 1.00 ਕਰੋੜ ਰੁਪਏ ਤੋਂ ਵੱਧ ਦੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ।

ਸਥਾਨਕ ਸਰਕਾਰਾਂ ਬਾਰੇ ਮੰਤਰੀ, ਡਾ.ਨਿੱਜਰ ਨੇ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਕਾਰਜਾਂ ਲਈ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਕੰਮਾਂ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਟੈਂਡਰ ਅਪਲੋਡ ਕਰ ਦਿੱਤੇ ਗਏ ਹਨ। ਜੇ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਜ਼ਰੂਰਤ ਹੋਵੇਗੀ ਤਾਂ ਜਾਣਕਾਰੀ ਇਸੇ ਵੈਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਕੈਬਨਿਟ ਮੰਤਰੀ, ਡਾ. ਨਿੱਝਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

The post ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 6.90 ਕਰੋੜ ਰੁਪਏ ਖਰਚੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News.

Tags:
  • amritsar
  • amritsar-administration
  • amritsar-city
  • basic-facilities
  • breaking-news
  • dr-inderbir-singh-nijjar
  • holi-amritsar
  • news
  • pollution-free-environment
  • punjabi-news
  • the-unmute-breaking
  • the-unmute-breaking-news

ਅਖਿਲੇਸ਼ ਯਾਦਵ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ

Monday 13 March 2023 11:16 AM UTC+00 | Tags: akhilesh-yadav assets-case bihar breaking-news disproportionate-assets-case late-former-uttar-pradesh-chief-minister-mulayam-singh latest-news news the-unmute-punjabi-news uttar-pradesh

ਚੰਡੀਗੜ੍ਹ, 13 ਮਾਰਚ 2023: ਉੱਤਰ ਪ੍ਰਦੇਸ਼ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ, ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ (Akhilesh Yadav) ਅਤੇ ਉਨ੍ਹਾਂ ਦੇ ਭਰਾ ਪ੍ਰਤੀਕ ਯਾਦਵ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅੱਜ ਯਾਨੀ ਸੋਮਵਾਰ ਨੂੰ ਇਨ੍ਹਾਂ ਦੋਸ਼ਾਂ ਦੀ ਮੁੱਢਲੀ ਜਾਂਚ ਨੂੰ ਬੰਦ ਕਰਨ ਲਈ ਸੀਬੀਆਈ ਦੀ ਰਿਪੋਰਟ ਦੀ ਕਾਪੀ ਮੰਗਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ।

ਚੀਫ਼ ਜਸਟਿਸ ਡੀਵਾਈ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ 2013 ਵਿੱਚ ਸੀਬੀਆਈ ਨੇ ਮੁੱਢਲੀ ਜਾਂਚ ਤੋਂ ਬਾਅਦ ਕੇਸ ਬੰਦ ਕਰ ਦਿੱਤਾ ਸੀ। ਮੁਲਾਇਮ ਸਿੰਘ ਯਾਦਵ ਦਾ ਵੀ ਦਿਹਾਂਤ ਹੋ ਗਿਆ ਹੈ। ਇਸ ਲਈ ਹੁਣ ਸੁਣਵਾਈ ਦੀ ਲੋੜ ਨਹੀਂ ਹੈ। ਅਦਾਲਤ ਨੇ ਪਟੀਸ਼ਨਕਰਤਾ ਦੀ ਇਸ ਮੰਗ ਨੂੰ ਵੀ ਠੁਕਰਾ ਦਿੱਤਾ ਕਿ ਸੀਬੀਆਈ ਨੂੰ ਉਸ ਨੂੰ ਅੰਤਿਮ ਰਿਪੋਰਟ ਦੀ ਕਾਪੀ ਦੇਣ ਦਾ ਨਿਰਦੇਸ਼ ਦਿੱਤਾ ਜਾਵੇ।

ਕੀ ਹੈ ਪੂਰਾ ਮਾਮਲਾ ?

ਸਾਲ 2005 ਵਿੱਚ ਵਿਸ਼ਵਨਾਥ ਚਤੁਰਵੇਦੀ ਨਾਮ ਦੇ ਇੱਕ ਵਕੀਲ ਨੇ ਯੂਪੀ ਦੇ ਤਤਕਾਲੀ ਮੁੱਖ ਮੰਤਰੀ ਮੁਲਾਇਮ ਸਿੰਘ, ਉਨ੍ਹਾਂ ਦੇ ਪੁੱਤਰ ਅਖਿਲੇਸ਼ ਯਾਦਵ (Akhilesh Yadav), ਨੂੰਹ ਡਿੰਪਲ ਯਾਦਵ ਅਤੇ ਦੂਜੇ ਪੁੱਤਰ ਪ੍ਰਤੀਕ ਯਾਦਵ ‘ਤੇ ਕਰੋੜਾਂ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਲਾਉਂਦਿਆਂ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ। 01 ਮਾਰਚ 2007 ਨੂੰ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਦੋਸ਼ਾਂ ਦੀ ਮੁੱਢਲੀ ਜਾਂਚ ਕਰਨ ਦਾ ਹੁਕਮ ਦਿੱਤਾ ਸੀ।

ਅਕਤੂਬਰ 2007 ਵਿੱਚ ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਉਸ ਨੂੰ ਕੇਸ ਦਰਜ ਕਰਨ ਦੇ ਸਬੂਤ ਮਿਲੇ। 2012 ਵਿੱਚ ਸੁਪਰੀਮ ਕੋਰਟ ਨੇ ਡਿੰਪਲ ਨੂੰ ਜਾਂਚ ਦੇ ਦਾਇਰੇ ਤੋਂ ਬਾਹਰ ਕਰ ਦਿੱਤਾ ਸੀ। ਮੁਲਾਇਮ, ਅਖਿਲੇਸ਼ ਅਤੇ ਪ੍ਰਤੀਕ ਖਿਲਾਫ ਜਾਂਚ ਜਾਰੀ ਰਹੀ ।

ਪਟੀਸ਼ਨਕਰਤਾ ਨੇ ਮੰਗੀ ਰਿਪੋਰਟ

ਮਾਰਚ 2019 ਵਿੱਚ, ਪਟੀਸ਼ਨਕਰਤਾ ਨੇ ਇੱਕ ਨਵੀਂ ਅਰਜ਼ੀ ਦਾਇਰ ਕਰਕੇ ਦੋਸ਼ ਲਾਇਆ ਸੀ ਕਿ ਸੀਬੀਆਈ ਨੇ ਕੇਸ ਨੂੰ ਠੰਡੇ ਬਸਤੇ ਪਾ ਦਿੱਤਾ ਹੈ। ਇਸ ਲਈ ਅਦਾਲਤ ਨੂੰ ਸੀਬੀਆਈ ਤੋਂ ਸਟੇਟਸ ਰਿਪੋਰਟ ਮੰਗਣੀ ਚਾਹੀਦੀ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਤਤਕਾਲੀ ਚੀਫ਼ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਨੇ ਹੈਰਾਨੀ ਪ੍ਰਗਟਾਈ ਕਿ 12 ਸਾਲ ਬਾਅਦ ਵੀ ਜਾਂਚ ਵਿੱਚ ਹੋਈ ਪ੍ਰਗਤੀ ਬਾਰੇ ਕਿਸੇ ਨੂੰ ਪਤਾ ਨਹੀਂ ਹੈ ?

ਸੀਬੀਆਈ ਨੇ ਹੈਰਾਨ ਕਰਨ ਵਾਲਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਸ਼ੁਰੂਆਤੀ ਜਾਂਚ ਵਿੱਚ ਨਿਯਮਤ ਐਫਆਈਆਰ ਦਰਜ ਕਰਨ ਦੇ ਸਬੂਤ ਨਹੀਂ ਮਿਲੇ। ਇਸ ਲਈ ਅਗਸਤ 2013 ਵਿੱਚ ਹੀ ਜਾਂਚ ਬੰਦ ਕਰ ਦਿੱਤੀ ਗਈ ਸੀ। ਸੀਬੀਆਈ ਨੇ ਆਪਣੇ ਜਵਾਬ ਵਿੱਚ ਅੱਗੇ ਲਿਖਿਆ ਕਿ ਉਨ੍ਹਾਂ ਨੇ ਅਕਤੂਬਰ 2013 ਵਿੱਚ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀਵੀਸੀ) ਨੂੰ ਆਪਣੀ ਕਾਨੂੰਨੀ ਜ਼ਿੰਮੇਵਾਰੀ ਨੂੰ ਪੂਰਾ ਕਰਦੇ ਹੋਏ ਸੂਚਿਤ ਕੀਤਾ ਸੀ। ਇਸ ਨੇ ਸੀਵੀਸੀ ਨੂੰ ਜਾਂਚ ਬੰਦ ਕਰਨ ਦੇ ਆਪਣੇ ਫੈਸਲੇ ਦੇ ਵਿਸਤ੍ਰਿਤ ਕਾਰਨ ਵੀ ਦੱਸੇ।

The post ਅਖਿਲੇਸ਼ ਯਾਦਵ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ appeared first on TheUnmute.com - Punjabi News.

Tags:
  • akhilesh-yadav
  • assets-case
  • bihar
  • breaking-news
  • disproportionate-assets-case
  • late-former-uttar-pradesh-chief-minister-mulayam-singh
  • latest-news
  • news
  • the-unmute-punjabi-news
  • uttar-pradesh

ਪੰਜਾਬ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

Monday 13 March 2023 11:22 AM UTC+00 | Tags: aam-aadmi-party breaking-news control-room kuldeep-singh-dhaliwal migrant-punjabis new news nri-control-room nri-department nri-inspection nri-inspection-of-control-room punjab-nri-department the-unmute-breaking-news

ਚੰਡੀਗੜ੍ਹ, 13 ਮਾਰਚ 2023: ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਜੇਕਰ ਪੰਜਾਬ ਵਿਚ ਕਿਸੇ ਮੁਸੀਬਤ ਜਾਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਬੇਝਿਜਕ ਆਪਣੀ ਸ਼ਿਕਾਇਤ ਦਰਜ ਕਰਵਾਵੇ। ਹਰੇਕ ਸਮੱਸਿਆ ਦਾ ਹੱਲ ਸਮਾਂਬੱਧ ਤਰੀਕੇ ਨਾਲ ਕੱਢਿਆ ਜਾਵੇਗਾ।

ਅੱਜ ਉਨ੍ਹਾਂ ਚੰਡੀਗੜ੍ਹ ਸਥਿਤ ਐਨ.ਆਰ.ਆਈ ਕੰਟਰੋਲ ਰੂਮ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਨ.ਆਰ.ਆਈ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ. ਬਾਲਾਮੁਰਗਨ ਅਤੇ ਏ.ਡੀ.ਜੀ.ਪੀ., ਐਨ.ਆਰ.ਆਈ ਮਾਮਲੇ, ਪੰਜਾਬ ਪੁਲਿਸ ਪ੍ਰਵੀਨ ਕੁਮਾਰ ਸਿਨ੍ਹਾ ਵੀ ਹਾਜ਼ਰ ਸਨ। ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਵੱਟਸਐਪ ਨੰਬਰ 93093-88088 'ਤੇ ਦਰਜ ਕਰਵਾ ਸਕਦੇ ਹਨ। ਦਰਜ ਹੋਈ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਸ਼ਿਕਾਇਤ ਨੂੰ ਸਬੰਧਤ ਵਿਭਾਗ ਜਾਂ ਅਫਸਰ ਨੂੰ ਭੇਜ ਦਿੱਤਾ ਜਾਂਦਾ ਹੈ। ਸ਼ਿਕਾਇਤ ਦਾ ਫਾਲੋਅੱਪ ਵੀ ਕੀਤਾ ਜਾਂਦਾ ਹੈ ਅਤੇ ਸ਼ਿਕਾਇਤਕਰਤਾ ਤੋਂ ਉਸਦੀ ਫੀਡਬੈਕ ਵੀ ਪ੍ਰਾਪਤ ਕੀਤੀ ਜਾਂਦੀ ਹੈ।

ਮੌਕੇ 'ਤੇ ਹੀ ਧਾਲੀਵਾਲ (Kuldeep Singh Dhaliwal) ਨੇ ਅਜਿਹੇ ਬਹੁਤ ਸਾਰੇ ਸ਼ਿਕਾਇਤਕਰਤਾਵਾਂ ਨਾਲ ਖੁਦ ਫੋਨ 'ਤੇ ਗੱਲਬਾਤ ਕੀਤੀ ਜਿਨ੍ਹਾਂ ਨੇ ਆਪਣੀ ਸਮੱਸਿਆ ਜਾਂ ਤਾਂ ਕਿਸੇ ਐਨ.ਆਰ.ਆਈ ਸੰਮੇਲਨ ਦੌਰਾਨ ਦੱਸੀ ਸੀ ਜਾਂ ਕੰਟਰੋਲ ਰੂਮ ਵਿਚ ਦਰਜ ਕਰਵਾਈ ਸੀ। ਸ਼ਿਕਾਇਤਕਰਤਾਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੁਦ ਨਿੱਜੀ ਦਿਲਚਸਪੀ ਵਿਖਾਈ ਹੈ।

ਇਸ ਮੌਕੇ ਧਾਲੀਵਾਲ ਨੇ ਹਾਜ਼ਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਿਹੜੇ ਮਾਮਲੇ ਕਿਸੇ ਅਦਾਲਤ ਵਿਚ ਸੁਣਵਾਈ ਅਧੀਨ ਹਨ, ਉਨ੍ਹਾਂ ਨੂੰ ਛੱਡ ਕੇ ਬਾਕੀ ਸਾਰੇ ਮਾਮਿਲਆਂ ਨੂੰ ਸਮਾਂਬੱਧ ਤਰੀਕੇ ਨਾਲ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਬਹੁਤ ਜਲਦ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਇਕ ਮੀਟਿੰਗ ਵੀ ਕੀਤੀ ਜਾਵੇਗੀ।

ਇਸ ਦੌਰਾਨ ਧਾਲੀਵਾਲ ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦੀ ਅਪੀਲ ਕੀਤੀ। ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਬਾਹਰਲੇ ਦੇਸ਼ਾਂ ਵਿਚ ਕਾਮਯਾਬੀਆਂ ਹਾਸਲ ਕਰਨ ਵਾਲੇ ਪੰਜਾਬੀ ਆਪਣੇ ਸੂਬੇ ਦੀ ਤਰੱਕੀ ਵਿਚ ਵੀ ਯੋਗਦਾਨ ਪਾਉਣ। ਇ

The post ਪੰਜਾਬ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News.

Tags:
  • aam-aadmi-party
  • breaking-news
  • control-room
  • kuldeep-singh-dhaliwal
  • migrant-punjabis
  • new
  • news
  • nri-control-room
  • nri-department
  • nri-inspection
  • nri-inspection-of-control-room
  • punjab-nri-department
  • the-unmute-breaking-news

ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ

Monday 13 March 2023 11:31 AM UTC+00 | Tags: breaking-news indian-national-congress jalandhar-lok-sabha-constituency-by-election. karamjit-kaur-chaudhary lok-sabha-election-2023 news punjab-congress punjab-lok-sabha-election

ਚੰਡੀਗੜ੍ਹ, 13 ਮਾਰਚ 2023: ਕਾਂਗਰਸ ਪਾਰਟੀ ਨੇ ਜਲੰਧਰ (Jalandhar) ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।ਇੰਡੀਅਨ ਨੈਸ਼ਨਲ ਕਾਂਗਰਸ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਬਣਾਇਆ ਹੈ।ਕਰਮਜੀਤ ਕੌਰ ਚੌਧਰੀ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਹਨ |

Image

The post ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ appeared first on TheUnmute.com - Punjabi News.

Tags:
  • breaking-news
  • indian-national-congress
  • jalandhar-lok-sabha-constituency-by-election.
  • karamjit-kaur-chaudhary
  • lok-sabha-election-2023
  • news
  • punjab-congress
  • punjab-lok-sabha-election

ਚੰਡੀਗੜ੍ਹ, 13 ਮਾਰਚ 2023: ਫਿਲਮ “ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ” ਦਾ ਨਵਾਂ ਗੀਤ ‘ਪਿਗਲ ਗਾਈ’ ਰਿਲੀਜ਼ ਹੋ ਚੁਕਿਆ ਹੈ, ਜੋ ਇੱਕ ਔਰਤ ਦੀਆਂ ਦਿਲ ਦੀਆਂ ਭਾਵਨਾਵਾਂ ਨੂੰ ਸਾਂਝਾ ਕਰਦਾ ਹੈ। ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਵੱਲੋਂ ਪੇਸ਼ ਕੀਤੀ ਗਈ ਹੈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਇਹ ਫਿਲਮ ਮਜਬੂਰੀ ਵੱਸ ਵਿਦੇਸ਼ਾਂ ਵਿੱਚ ਵਸਦੇ ਲੋਕਾਂ ਦੀਆਂ ਅਸਲ ਭਾਵਨਾਵਾਂ ਨੂੰ ਬਿਆਨ ਕਰਦੀ ਹੈ।

ਜੋਤਿਕਾ ਟਾਂਗੜੀ ਦੀ ਆਵਾਜ਼ ਤੁਹਾਡੇ ਦਿਲ ਨੂੰ ਖੁਸ਼ ਕਰ ਦੇਵੇਗੀ, ਜੋ ਇਸ ਗੀਤ ਰਾਹੀਂ ਤੁਹਾਨੂੰ ਉਸ ਦਿਲ ਦੇ ਅਹਿਸਾਸ ਤੋਂ ਜਾਣੂ ਕਰਵਾਏਗੀ, ਜਿਸ ਦੇ ਆਉਣ ਨਾਲ ਕਿਸੇ ਦੇ ਦਿਲ ‘ਚ ਖੁਸ਼ੀ ਅਤੇ ਪਿਆਰ ਦੀ ਉਮੀਦ ਆ ਜਾਂਦੀ ਹੈ।ਇੰਨਾ ਹੀ ਨਹੀਂ ਇਸ ਗੀਤ ‘ਚ ਇਕ ਔਰਤ ਦੇ ਦਿਲ ਵਿਚ ਵਸਦੇ ਪਿਆਰ ਨੂੰ ਖੂਬਸੂਰਤੀ ਨਾਲ ਉਕਰਿਆ ਗਿਆ ਹੈ। ਗੀਤ ਦੇ ਬੋਲ ਹਰਿੰਦਰ ਕੌਰ ਨੇ ਲਿਖੇ ਹਨ ਅਤੇ ਸੰਗੀਤ ਗੁਰਮੋਹ ਨੇ ਦਿੱਤਾ ਹੈ, ਗੀਤ ਦੇ ਬੋਲ ਬਿਆਨ ਕਰਦੇ ਹਨ ਕਿ ਕਿਵੇਂ ਦਿਲ ਦੀ ਬੰਜਰ ਜ਼ਮੀਨ ‘ਤੇ ਪਿਆਰ ਦਾ ਬੀਜ ਬੀਜਿਆ ਜਾਂਦਾ ਹੈ ਜਿਸ ਨਾਲ ਉਸ ਦੇ ਸਾਰੇ ਦਰਦ ਹਮੇਸ਼ਾ ਲਈ ਦੂਰ ਹੋ ਜਾਂਦੇ ਹਨ।

ਫਿਲਮ ਵਿੱਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਰੁਪਿੰਦਰ ਰੂਪੀ, ਜੱਸ ਬਾਜਵਾ ਅਤੇ ਅਦਿਤੀ ਸ਼ਰਮਾ ਸਮੇਤ ਇੱਕ ਵੱਡੀ ਅਤੇ ਨਿਪੁੰਨ ਸਟਾਰਕਾਸਟ ਹੈ, ਹਰ ਇੱਕ ਅਸਲੀਅਤ ਨਾਲ ਜੁੜ ਕੇ ਵੱਖੋ ਵੱਖਰੀਆਂ ਕਹਾਣੀਆਂ ਨੂੰ ਉਜਾਗਰ ਕਰਦਾ ਹੈ ਜਿਸ ਵਿੱਚ ਬਹੁਤ ਸਾਰੇ ਲੋਕ ਅਸਲ ਵਿੱਚ ਜੀ ਰਹੇ ਹਨ। ਫ਼ਿਲਮ ਦਾ ਸੰਗੀਤ ਵੇਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਤਿਆਰ ਕੀਤਾ ਗਿਆ ਹੈ, ਅਤੇ ਫ਼ਿਲਮ ਦਾ ਬੈਕਗ੍ਰਾਊਂਡ ਸਕੋਰ ਰਾਜੂ ਸਿੰਘ ਦੁਆਰਾ ਤਿਆਰ ਕੀਤਾ ਗਿਆ ਹੈ। ਫਿਲਮ ਨੂੰ ਦੁਨੀਆ ਭਰ ਵਿੱਚ ਓਮਜੀ ਸਟਾਰ ਸਟੂਡੀਓਜ਼ ਦੁਆਰਾ ਡਿਸਟ੍ਰਿਬਯੂਟ ਕੀਤਾ ਜਾਵੇਗਾ। ਫਿਲਮ ਭਾਵਨਾਤਮਕ ਬੰਧਨ ਅਤੇ ਦੋਸਤੀ ਦੀ ਇੱਕ ਝਲਕ ਦਿੰਦੀ ਹੈ ਜੋ ਜੀਵਨ ਦੇ ਵੱਖ-ਵੱਖ ਖੇਤਰਾਂ ਤੋਂ ਅਜਨਬੀਆਂ ਨੂੰ ਬੰਨ੍ਹਦੀ ਹੈ।

ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ”‘ 24 ਮਾਰਚ, 2023 ਨੂੰ ਰਿਲੀਜ਼ ਹੋਣ ਵਾਲੀ ਹੈ।

The post ਫਿਲਮ ‘ਚੱਲ ਜਿੰਦੀਏ’ ਦਾ ਨਵਾਂ ਗੀਤ ‘ਪਿਗਲ ਗਈ’ ਹੋਇਆ ਰਿਲੀਜ਼; ਫਿਲਮ 24 ਮਾਰਚ 2023 ਨੂੰ ਰਿਲੀਜ਼ ਹੋਵੇਗੀ appeared first on TheUnmute.com - Punjabi News.

ਵਿਸ਼ਵ ਪੱਧਰ 'ਤੇ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਹੁਨਰ ਵਿਕਾਸ ਹੀ ਇੱਕੋ ਇੱਕ ਹੱਲ: ਵਿਕਰਮਜੀਤ ਸਾਹਨੀ

Monday 13 March 2023 01:14 PM UTC+00 | Tags: breaking-news g-20-summit jobs latest-news news skill-development the-unmute-breaking-news the-unmute-latest-news the-unmute-punjabi-news unemployed vikramjit-sahney vikramjit-singh-sahney

ਚੰਡੀਗੜ੍ਹ, 13 ਮਾਰਚ 2023: ਵਿਸ਼ਵ ਪੱਧਰ ‘ਤੇ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਹੁਨਰ ਵਿਕਾਸ (Skill Development) ਹੀ ਇੱਕੋ ਇੱਕ ਹੱਲ ਹੈ, ਜਿੱਥੇ ਨੌਕਰੀਆਂ ਦਾ ਅੰਤਰ 473 ਮਿਲੀਅਨ ਹੈ। ਅੱਜ ਨਵੀਂ ਦਿੱਲੀ ਵਿੱਚ ਜੀ-20 ਸੰਮੇਲਨ ਵਿੱਚ ਬੋਲਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਕਿਹਾ ਕਿ ਪੇਂਡੂ ਖੇਤਰਾਂ ‘ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ, ਜਿੱਥੇ ਹੁਨਰ ਦੀ ਲੋੜ ਜ਼ਿਆਦਾ ਹੈ। ਤਕਨਾਲੋਜੀ, ਵਿਸ਼ਵੀਕਰਨ ਅਤੇ ਡਿਜੀਟਾਈਜੇਸ਼ਨ ਨਾਲ ਦੁਨੀਆ ਬਦਲ ਰਹੀ ਹੈ। ਹੁਨਰ ਵਿਕਾਸ ਉਸ ਅਨੁਸਾਰ ਹੋਣਾ ਚਾਹੀਦਾ ਹੈ।

ਵੱਖ-ਵੱਖ ਭੂਗੋਲਿਆਂ ਵਿੱਚ ਹੁਨਰ ਮੈਪਿੰਗ ਸਮੇਂ ਦੀ ਲੋੜ ਹੈ ਅਤੇ ਇਸਨੂੰ ਉਦਯੋਗਾਂ ਨਾਲ ਜੋੜਿਆ ਜਾਣਾ ਚਾਹੀਦਾ ਹੈ। ਭਾਰਤ ਸਮੇਤ ਜੀ-20 ਦੇਸ਼ਾਂ ਵਿੱਚ ਨੌਕਰੀਆਂ ਲਈ “ਕੈਂਪਸ ਤੋਂ ਕਾਰਪੋਰੇਟ” ਦਾ ਮਕਸਦ ਹੋਣਾ ਚਾਹੀਦਾ ਹੈ। ਸਾਡਾ ਭਵਿੱਖ ਇੱਕ ਲਚਕੀਲੇ ਹੁਨਰਮੰਦ ਕਰਮਚਾਰੀ ਬਣਾਉਣ ‘ਤੇ ਨਿਰਭਰ ਕਰਦਾ ਹੈ।

ਵਿਕਰਮਜੀਤ ਸਾਹਨੀ ਨੇ ਪਿੰਡਾਂ ਵਿੱਚ ਨੌਜਵਾਨਾਂ ਲਈ ਲਾਹੇਵੰਦ ਰੁਜ਼ਗਾਰ ਪੈਦਾ ਕਰਨ ਲਈ ਪੇਂਡੂ ਖੇਤਰਾਂ ਵਿੱਚ ਹੁਨਰ ਵਿਕਾਸ 'ਤੇ ਜ਼ੋਰ ਦਿੱਤਾ। ਉਸਨੇ ਉਦਯੋਗ ਲਈ ਵੱਡੇ ਪੱਧਰ ‘ਤੇ ਗੈਰ-ਸਿਖਿਅਤ ਹੁਨਰਮੰਦ ਕਰਮਚਾਰੀਆਂ ਨੂੰ ਉੱਚ ਪੱਧਰੀ ਬਣਾਉਣ ਦੇ ਮਹੱਤਵ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਸਕਿੱਲ ਈਕੋਸਿਸਟਮ ਵਿੱਚ ਔਰਤਾਂ ਨੂੰ ਉਚਿਤ ਹਿੱਸੇਦਾਰੀ ਦੀ ਲੋੜ ਹੈ ਅਤੇ ਕਿੱਤਾਮੁਖੀ ਸਿੱਖਿਆ ਲਈ ਸਕੂਲ ਪੱਧਰ ‘ਤੇ ਵਿਦਿਆਰਥੀਆਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।

The post ਵਿਸ਼ਵ ਪੱਧਰ ‘ਤੇ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਹੁਨਰ ਵਿਕਾਸ ਹੀ ਇੱਕੋ ਇੱਕ ਹੱਲ: ਵਿਕਰਮਜੀਤ ਸਾਹਨੀ appeared first on TheUnmute.com - Punjabi News.

Tags:
  • breaking-news
  • g-20-summit
  • jobs
  • latest-news
  • news
  • skill-development
  • the-unmute-breaking-news
  • the-unmute-latest-news
  • the-unmute-punjabi-news
  • unemployed
  • vikramjit-sahney
  • vikramjit-singh-sahney

ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਕੱਢਣ ਲਈ ਮੁਲਾਜ਼ਮਾਂ ਨੇ ਮੁੱਖ ਮੰਤਰੀ ਮਾਨ ਦੇ ਨਾਂ ਸੌਂਪਿਆ ਮੰਗ ਪੱਤਰ

Monday 13 March 2023 01:20 PM UTC+00 | Tags: aam-aadmi-party bhagwant-mann breaking-news chief-ministers-osd-unkar-singh dhuri financial-crisis financial-crisis-pu latest-news news patiala pu punjabi-university the-unmute-breaking-news

ਧੂਰੀ, 13 ਮਾਰਚ 2023 (ਦਲਜੀਤ ਕੌਰ) : ਭਾਸ਼ਾ ਦੇ ਨਾਮ ‘ਤੇ ਬਣੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸੰਕਟ ‘ਚੋਂ ਕੱਢਣ ਲਈ ਬੇਨੜਾ ਕਾਲਜ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੇ ਅੱਜ ਮੁੱਖ ਮੰਤਰੀ ਦੇ ਓਐਸਡੀ ਉਂਕਾਰ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਸੌਂਪਦੇ ਹੋਏ ਨੂੰ ਪੰਜਾਬੀ ਯੂਨੀਵਰਸਿਟੀ ਨੂੰ 400 ਕਰੋੜ ਰੁਪਏ ਦੀ ਗ੍ਰਾਂਟ ਬਜ਼ਟ ‘ਚ ਰੱਖਣ ਦੀ ਮੰਗ ਕੀਤੀ।

ਮੁੱਖ ਮੰਤਰੀ ਦੇ ਹਲਕੇ ਦੇ ਇਕਲੌਤੇ ਕਾਂਸਟੀਚੂਐਂਟ ਕਾਲਜ ਦੇ ਸਟਾਫ਼ ਨੇ ਸਮੂਹਿਕ ਰੂਪ ਵਿੱਚ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਆਪਣੇ ਦੌਰੇ ਸਮੇਂ ਸਿੱਖਿਆ ਨੂੰ ਕਰਜ਼ੇ ਤੋਂ ਮੁਕਤ ਕਰਨ ਦਾ ਵਾਅਦਾ ਕੀਤਾ ਸੀ ਪਰ ਇਸ ਤਾਜ਼ਾ ਬਜ਼ਟ ਨਾਲ ਯੂਨੀਵਰਸਿਟੀ ਸਿਰ ਨਵਾਂ ਕਰਜ਼ਾ ਚੜ੍ਹਨ ਵਾਲੇ ਹਾਲਾਤ ਬਣ ਗਏ ਹਨ।

ਉਨ੍ਹਾਂ ਕਿਹਾ ਪੰਜਾਬ ਦੀਆਂ ਦੂਜੀਆਂ ਯੂਨੀਵਰਸਿਟੀਆਂ ਦੇ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਵਿੱਚ ਫੀਸਾਂ ਅੱਧੀਆਂ ਹੀ ਹਨ। ਪੰਜਾਬੀ ਯੂਨੀਵਰਸਿਟੀ ਨਾਲ ਜੁੜੇ ਤਕਰੀਬਨ 290 ਕਾਲਜਾਂ ਵਿੱਚ ਸਵਾ ਦੋ ਲੱਖ ਵਿਦਿਆਰਥੀ ਪੜ੍ਹਦੇ ਹਨ। ਪੰਜਾਬੀ ਯੂਨੀਵਰਸਿਟੀ ਅਤੇ ਇਸ ਦੇ ਕਾਂਸਟੀਚੂਐਂਟ ਕਾਲਜਾਂ ਵਿੱਚ ਖੇਤੀ ਸੰਕਟ ਦੇ ਮਾਰੇ ਮਾਲਵਾ ਖਿੱਤੇ ਦੇ ਪੇਂਡੂ ਖੇਤਰਾਂ ਨਾਲ਼ ਸੰਬੰਧਤ ਵਿਦਿਆਰਥੀ ਘੱਟ ਫੀਸਾਂ ਉੱਤੇ ਪੜ੍ਹਦੇ ਹਨ। ਇਨ੍ਹਾਂ ਵਿੱਚ ਗ਼ਰੀਬ, ਦਲਿਤ ਅਤੇ ਲੜਕੀਆਂ ਦੀ ਬਹੁ ਸੰਖਿਆ ਹੈ ਜੋ ਪੰਜਾਬ ਦੇ ਦੂਜੇ ਅਦਾਰਿਆਂ ਵਿੱਚ ਸਿੱਖਿਆ ਹਾਸਿਲ ਕਰਨ ਦੀ ਹਾਲਤ ਵਿੱਚ ਨਹੀਂ ਹਨ।

ਉਨ੍ਹਾਂ ਸਮੂਹਿਕ ਰੂਪ ਵਿੱਚ ਮੁੱਖ ਮੰਤਰੀ ਪੰਜਾਬ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਤਾਜ਼ਾ ਬਜ਼ਟ ਵਿੱਚ ਦਿੱਤੀ ਗ੍ਰਾਂਟ ਨੂੰ ਰੀਵਿਊ ਕਰਕੇ ਮੰਗੀ ਗਈ ਕੁੱਲ 400 ਕਰੋੜ ਦੀ ਗ੍ਰਾਂਟ ਮੁੱਹਈਆ ਕਰਵਾਈ ਜਾਵੇ ਤਾਂ ਜੋ ਵਿੱਤੀ ਸੰਕਟ ਦਾ ਸ਼ਿਕਾਰ ਯੂਨੀਵਰਸਿਟੀ ਜੋ ਕਿ ਮਾਲਵੇ ਖੇਤਰ ਵਿਚ ਸਿੱਖਿਆ ਦਾ ਚਾਨਣ ਮੁਨਾਰਾ ਹੈ ਨੂੰ ਜਿਊਂਦਾ ਰੱਖਿਆ ਜਾ ਸਕੇ ਅਤੇ ਪੰਜਾਬੀ ਭਾਸ਼ਾ ਅਤੇ ਪੰਜਾਬੀ ਵਿਰਸ਼ੇ ਨੂੰ ਪ੍ਰਣਾਈ ਹੋਈ ਇਸ ਸੰਸਥਾ ਨੂੰ ਬਚਾਇਆ ਜਾ ਸਕੇ ਤੇ ਇਸ ਸੰਸਥਾ ਨੂੰ ਬਚਾਉਣ ਦੇ ਨਾਲ-ਨਾਲ ਇਸ ਨਾਲ ਜੁੜੇ ਹਜ਼ਾਰਾਂ ਕਰਮਚਾਰੀਆਂ ਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਵੀ ਬਚਾਇਆ ਜਾ ਸਕੇ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਰਾਹਤ ਦੇਣ ਦੀ ਥਾਂ ਤਾਜ਼ਾ ਬਜਟ ਵਿੱਚ ਇਸ ਦੇ ਵਿੱਤੀ ਸੰਕਟ ਨੂੰ ਹੋਰ ਗੰਭੀਰ ਕਰਨ ਵਾਲੀ ਸਥਿਤੀ ਪੈਦਾ ਕਰ ਦਿੱਤੀ ਹੈ। ਤਾਜ਼ਾ ਬਜਟ ਵਿੱਚ ਯੂਨੀਵਰਸਿਟੀ ਦੀ ਸਾਲਾਨਾ ਗ੍ਰਾਂਟ 200 ਕਰੋੜ ਰੁਪਏ ਤੋਂ ਘਟਾ ਕੇ 164 ਕਰੋੜ ਰੁਪਏ ਕਰ ਦਿੱਤੀ ਗਈ ਹੈ, ਜਦੋਂ ਕਿ ਪੰਜਾਬ ਸਰਕਾਰ ਦੇ ਤਨਖ਼ਾਹ ਕਮਿਸ਼ਨ ਲਾਗੂ ਕਰਨ ਦੇ ਫ਼ੈਸਲੇ ਨਾਲ ਯੂਨੀਵਰਸਿਟੀ ਦਾ ਤਨਖ਼ਾਹ ਬਜਟ ਤਕਰੀਬਨ 100 ਕਰੋੜ ਰੁਪਏ ਵਧਿਆ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਸਿਰ 150 ਕਰੋੜ ਰੁਪਏ ਦਾ ਕਰਜ਼ਾ ਹੈ ਅਤੇ ਲਗਾਤਾਰ ਵਿੱਤੀ ਘਾਟਾ ਚੱਲ ਰਿਹਾ ਹੈ। ਜਿਸ ਦੇ ਨਤੀਜੇ ਵਜੋਂ ਯੂਨੀਵਰਸਿਟੀ ਸਮੇਂ ਸਿਰ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਮਹੀਨੇਵਾਰ ਤਨਖ਼ਾਹਾਂ ਦੇਣ ਦੀ ਵੀ ਹਾਲਤ ਵਿੱਚ ਨਹੀਂ ਹੈ।

ਇਸ ਸਮੇਂ ਕਾਲਜ ਪ੍ਰਿੰਸੀਪਲ ਡਾ. ਪਰਮਜੀਤ ਕੌਰ, ਡਾ. ਸੰਜੀਵ ਦੱਤਾ, ਡਾ. ਹਰਵਿੰਦਰ ਸਿੰਘ ਮੰਡ, ਡਾ. ਸੁਭਾਸ਼ ਕੁਮਾਰ, ਡਾ. ਅਸ਼ੋਕ ਕੁਮਾਰ, ਡਾ. ਜਸਬੀਰ ਸਿੰਘ, ਡਾ. ਰਕੇਸ਼ ਕੁਮਾਰ, ਡਾ. ਊਸ਼ਾ ਰਾਣੀ, ਡਾ. ਗਗਨਦੀਪ ਸਿੰਘ, ਡਾ. ਕਰਮਜੀਤ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਚਮਕੌਰ ਸਿੰਘ, ਇੰਜ: ਵਰਿੰਦਰ ਕੁਮਾਰ, ਗੁਰਬਖਸ਼ੀਸ਼ ਸਿੰਘ, ਡਾ. ਸੁਖਜਿੰਦਰ ਰਿਸ਼ੀ, ਰਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਡਾ. ਕਿਰਨਜੀਤ ਕੌਰ, ਸੁਖਵਿੰਦਰ ਕੌਰ, ਮਾਲਵਿੰਦਰ ਕੌਰ ਤੋਂ ਇਲਾਵਾ ਗੈਰ ਅਧਿਆਪਨ ਸਟਾਫ਼ ਵਿੱਚੋਂ ਜਗਤਾਰ ਸਿੰਘ, ਅਵਤਾਰ ਸਿੰਘ, ਮਹਿੰਦਰ ਸਿੰਘ, ਮੁਖਿੰਦਰ ਕੌਰ ਹਾਜ਼ਰ ਸਨ।

The post ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ‘ਚੋਂ ਕੱਢਣ ਲਈ ਮੁਲਾਜ਼ਮਾਂ ਨੇ ਮੁੱਖ ਮੰਤਰੀ ਮਾਨ ਦੇ ਨਾਂ ਸੌਂਪਿਆ ਮੰਗ ਪੱਤਰ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • chief-ministers-osd-unkar-singh
  • dhuri
  • financial-crisis
  • financial-crisis-pu
  • latest-news
  • news
  • patiala
  • pu
  • punjabi-university
  • the-unmute-breaking-news

ਪਠਾਨਕੋਟ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਕਈ ਵਾਹਨ ਕੀਤੇ ਬਰਾਮਦ

Monday 13 March 2023 01:29 PM UTC+00 | Tags: breaking-news cm-bhagwant-mann crime latest-news news pathankot pathankot-police pathankot-police-news punjab-news punjab-police theft-gang theft-gang-news

ਪਠਾਨਕੋਟ, 13 ਮਾਰਚ 2023: ਪਿਛਲੇ ਕੁਝ ਦਿਨਾਂ ਤੋਂ ਵਾਹਨ ਚੋਰੀ ਦੀਆਂ ਸ਼ਿਕਾਇਤਾਂ 'ਤੇ ਕਾਰਵਾਈ ਕਰਦੇ ਹੋਏ ਪਠਾਨਕੋਟ ਪੁਲਿਸ (Pathankot Police) ਨੇ ਡੀ.ਐਸ.ਪੀ (ਸਿਟੀ) ਪਠਾਨਕੋਟ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਗਠਿਤ ਕਰਕੇ ਇੱਕ ਗਰੋਹ ਦਾ ਪਰਦਾਫਾਸ਼ ਕਰਕੇ ਦੋ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਕੁੱਲ 15 ਦੋਪਹੀਆ ਵਾਹਨ ਸਮੇਤ ਪੰਜ ਸਕੂਟਰਾਂ ਅਤੇ 10 ਮੋਟਰਸਾਈਕਲਾਂ ਬਰਾਮਦ ਕੀਤੇ ਹਨ। ਟੀਮ ਨੇ ਇਸ ਕਾਰਵਾਈ ਦੌਰਾਨ ਚੋਰੀ ਦੀਆਂ ਚਾਰ ਵਾਰਦਾਤਾਂ ਨੂੰ ਵੀ ਟਰੇਸ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪ੍ਰਿੰਸ ਵਾਸੀ ਸੇਖਾ ਮੁਹੱਲਾ ਸੁਜਾਨਪੁਰ ਅਤੇ ਦਿਨੇਸ਼ ਕੁਮਾਰ ਉਰਫ ਦੀਪੂ ਵਾਸੀ ਵਾਰਡ ਨੰਬਰ 6 ਜਲਕੜਦੀ ਮੁਹੱਲਾ ਸੁਜਾਨਪੁਰ ਵਜੋਂ ਹੋਈ ਹੈ।

ਇਸ ਸਬੰਧੀ ਪ੍ਰੈਸ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਕਾਰਵਾਈ ਇੱਕ ਚੋਰੀ ਹੋਏ ਮੋਟਰਸਾਈਕਲ ਨੰਬਰ ਪੀ.ਬੀ.3557016 ਦੀ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਸੀ। ਥਾਣਾ ਡਵੀਜ਼ਨ ਨੰ.1 ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਅਬਰੋਲ ਨਗਰ ਮੋੜ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਸੀ|

ਚੈਕਿੰਗ ਦੌਰਾਨ ਕਾਲੇ ਰੰਗ ਦੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਮੋਟਰਸਾਈਕਲ ਦੇ ਕਾਗਜ਼ਾਤ ਦਿਖਾਉਣ ਲਈ ਕਿਹਾ। ਹਾਲਾਂਕਿ, ਉਹ ਕੋਈ ਸਬੂਤ ਪੇਸ਼ ਕਰਨ ਵਿੱਚ ਅਸਫਲ ਰਹੇ ਅਤੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਕਰੀਬ ਇੱਕ ਮਹੀਨਾ ਪਹਿਲਾਂ ਪੀਰ ਬਾਬਾ ਦੀ ਦਰਗਾਹ ਨੇੜੇ ਭਾਨਵਾਲ ਨਹਿਰ ਦੇ ਕਿਨਾਰੇ ਤੋਂ ਮੋਟਰਸਾਈਕਲ ਚੋਰੀ ਕੀਤਾ ਸੀ।

ਹੋਰ ਪੁੱਛਗਿੱਛ ਕਰਨ 'ਤੇ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਪਠਾਨਕੋਟ ਅਤੇ ਸੁਜਾਨਪੁਰ ਦੇ ਆਸ-ਪਾਸ ਦੇ ਇਲਾਕਿਆਂ 'ਚੋਂ ਕਈ ਦੋਪਹੀਆ ਵਾਹਨ ਚੋਰੀ ਕੀਤੇ ਹਨ ਅਤੇ ਇਨ੍ਹਾਂ 'ਚੋਂ ਕੁਝ ਵਾਹਨ ਭੁਪਿੰਦਰ ਸਿੰਘ ਉਰਫ ਬੰਟੀ ਪੁੱਤਰ ਚੰਚਲ ਸਿੰਘ ਵਾਸੀ ਪਿੰਡ ਮਾਧੋਪੁਰ ਕੁਲੀਆ ਦੇ ਸਨ। ਜਦੋਂ ਪੁਲਿਸ ਨੇ ਬੰਟੀ ਦੇ ਟਿਕਾਣੇ 'ਤੇ ਛਾਪੇਮਾਰੀ ਕੀਤੀ ਤਾਂ ਉਹ ਫ਼ਰਾਰ ਹੋ ਗਿਆ, ਪਰ ਪੰਜ ਚੋਰੀਸ਼ੁਦਾ ਵਾਹਨ ਬਰਾਮਦ ਕਰ ਲਏ ਗਏ |

ਪੁਲਿਸ (Pathankot Police) ਨੇ ਥਾਣਾ ਡਵੀਜ਼ਨ ਨੰਬਰ 1 ਪਠਾਨਕੋਟ ਵਿਖੇ ਆਈ.ਪੀ.ਸੀ ਦੀ ਧਾਰਾ 379,411 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ | ਪੁਲਿਸ ਰਿਕਾਰਡ ਵਿੱਚ, ਵਾਹਨ ਚੋਰੀ ਦੇ ਸਬੰਧ ਵਿੱਚ ਸੀਮਤ ਗਿਣਤੀ ਵਿੱਚ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਦੋਂ ਕਿ ਕਈ ਕੇਸਾਂ ਦੀ ਰਿਪੋਰਟ ਹੋਣੀ ਬਾਕੀ ਹੈ। ਸਿੱਟੇ ਵਜੋਂ, ਪੁਲਿਸ ਵਿਭਾਗ ਚੋਰੀ ਹੋਏ ਵਾਹਨਾਂ ਦੇ ਵਿਸਤ੍ਰਿਤ ਵੇਰਵੇ ਜਾਰੀ ਕਰ ਰਿਹਾ ਹੈ, ਜਿਸ ਵਿੱਚ ਉਹਨਾਂ ਦੇ ਮੇਕ, ਚੈਸੀ ਨੰਬਰ, ਇੰਜਣ ਨੰਬਰ ਅਤੇ ਹੋਰ ਸੰਬੰਧਿਤ ਵਿਸ਼ੇਸ਼ਤਾਵਾਂ ਸ਼ਾਮਲ ਹਨ।

ਇਸ ਪਹਿਲਕਦਮੀ ਦਾ ਉਦੇਸ਼ ਮਾਲਕਾਂ ਨੂੰ ਉਨ੍ਹਾਂ ਦੀ ਚੋਰੀ ਕੀਤੀ ਜਾਇਦਾਦ ਦੀ ਪਛਾਣ ਕਰਨ ਅਤੇ ਬਾਅਦ ਵਿੱਚ ਡਿਵੀਜ਼ਨ ਨੰਬਰ ਇੱਕ ਦੇ ਸਟੇਸ਼ਨ ਹਾਊਸ ਅਫਸਰ, ਮਾਣਯੋਗ ਇੰਸਪੈਕਟਰ ਮਨਦੀਪ ਸਲਗੋਤਰਾ ਨਾਲ ਸੰਪਰਕ ਕਰਨ ਵਿੱਚ ਸਹਾਇਤਾ ਕਰਨਾ ਹੈ।ਐਸਐਸਪੀ ਖੱਖ ਨੇ ਵਿਸ਼ੇਸ਼ ਟੀਮ ਵੱਲੋਂ ਵਾਹਨ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਨ ਲਈ ਕੀਤੀ ਤੇਜ਼ ਕਾਰਵਾਈ ਅਤੇ ਸ਼ਲਾਘਾਯੋਗ ਉਪਰਾਲੇ ਦੀ ਸ਼ਲਾਘਾ ਕੀਤੀ। 15 ਦੋਪਹੀਆ ਵਾਹਨਾਂ ਦੀ ਬਰਾਮਦਗੀ ਅਤੇ ਨਾਗਰਿਕਾਂ ਦੇ ਚਾਰ ਚੋਰੀ ਦੇ ਮਾਮਲਿਆਂ ਦਾ ਪਤਾ ਲਗਾਉਣਾ ਇੱਕ ਮਹੱਤਵਪੂਰਨ ਪ੍ਰਾਪਤੀ ਹੈ, ਅਤੇ ਇਹ ਨਾਗਰਿਕਾਂ ਦੀ ਸੁਰੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਠਾਨਕੋਟ ਪੁਲਿਸ ਦੇ ਸਮਰਪਣ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ।

The post ਪਠਾਨਕੋਟ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਕਈ ਵਾਹਨ ਕੀਤੇ ਬਰਾਮਦ appeared first on TheUnmute.com - Punjabi News.

Tags:
  • breaking-news
  • cm-bhagwant-mann
  • crime
  • latest-news
  • news
  • pathankot
  • pathankot-police
  • pathankot-police-news
  • punjab-news
  • punjab-police
  • theft-gang
  • theft-gang-news

ਚੰਡੀਗੜ੍ਹ, 13 ਮਾਰਚ 2023: ਭੋਜਨ ਅਤੇ ਬਾਲਣ ਉਤਪਾਦਾਂ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ ਦੇ ਕਾਰਨ ਫਰਵਰੀ ਵਿੱਚ ਪ੍ਰਚੂਨ ਮਹਿੰਗਾਈ ਮਾਮੂਲੀ ਤੌਰ ‘ਤੇ ਘੱਟ ਕੇ 6.44% ਹੋ ਗਈ ਹੈ । ਖਪਤਕਾਰ ਮੁੱਲ ਸੂਚਕ ਅੰਕ (ਸੀਪੀਆਈ) ‘ਤੇ ਆਧਾਰਿਤ ਮਹਿੰਗਾਈ ਦਰ ਜਨਵਰੀ ‘ਚ 6.52 ਫੀਸਦੀ ਅਤੇ ਫਰਵਰੀ 2022 ‘ਚ 6.07 ਫੀਸਦੀ ਸੀ। ਤਿੰਨ ਮਹੀਨੇ ਪਹਿਲਾਂ ਨਵੰਬਰ 2022 ਵਿੱਚ ਪ੍ਰਚੂਨ ਮਹਿੰਗਾਈ ਦਰ 5.88% ਸੀ। ਪਿਛਲੇ ਸਾਲ ਫਰਵਰੀ 2022 ਵਿੱਚ ਇਹ 6.07% ਸੀ।

ਰਿਜ਼ਰਵ ਬੈਂਕ ਨੇ 2022-23 ਲਈ ਪ੍ਰਚੂਨ ਮਹਿੰਗਾਈ ਦਰ 6.5 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਹੈ, ਜਦੋਂ ਕਿ ਜਨਵਰੀ-ਦਸੰਬਰ ਤਿਮਾਹੀ ਵਿੱਚ ਇਹ 5.7 ਫੀਸਦੀ ਰਹੇਗੀ। ਸਰਕਾਰ ਨੇ ਕੇਂਦਰੀ ਬੈਂਕ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਪ੍ਰਚੂਨ ਮਹਿੰਗਾਈ ਦਰ ਦੋ ਫੀਸਦੀ ਦੇ ਫਰਕ ਨਾਲ ਚਾਰ ਫੀਸਦੀ ‘ਤੇ ਬਣੀ ਰਹੇ।

ਵਧਦੀਆਂ ਕੀਮਤਾਂ ਨੂੰ ਰੋਕਣ ਲਈ, ਆਰਬੀਆਈ ਨੇ ਪਿਛਲੇ ਸਾਲ ਮਈ ਤੋਂ ਵਿਆਜ ਦਰਾਂ ਵਿੱਚ 250 ਬੇਸਿਸ ਪੁਆਇੰਟ ਦਾ ਵਾਧਾ ਕੀਤਾ ਹੈ। ਫਰਵਰੀ ‘ਚ ਨੀਤੀਗਤ ਦਰ ‘ਚ 25 ਆਧਾਰ ਅੰਕਾਂ ਦੇ ਵਾਧੇ ਨਾਲ ਬੈਂਚਮਾਰਕ ਨੀਤੀਗਤ ਦਰ (ਰੇਪੋ ਰੇਟ) 6.50 ਫੀਸਦੀ ‘ਤੇ ਪਹੁੰਚ ਗਈ ਹੈ।

The post ਆਮ ਆਦਮੀ ਨੂੰ ਮਾਮੂਲੀ ਰਾਹਤ, ਫਰਵਰੀ ਮਹੀਨੇ ‘ਚ ਪ੍ਰਚੂਨ ਮਹਿੰਗਾਈ ਘਟ ਕੇ 6.44 ਫ਼ੀਸਦੀ ਪਹੁੰਚੀ appeared first on TheUnmute.com - Punjabi News.

Tags:
  • 6.44
  • breaking-news
  • india-news
  • news
  • nws
  • retail

Assam: ਭਾਰਤੀ ਫੌਜ ਵਲੋਂ ਨੌਜਵਾਨਾਂ ਲਈ ਸੁਪਰ-30 ਦੀ ਪਹਿਲ, ਮਿਲੇਗੀ ਮੁਫ਼ਤ ਕੋਚਿੰਗ ਦੀ ਸਹੂਲਤ

Monday 13 March 2023 01:53 PM UTC+00 | Tags: assam breaking-news free-coaching-facility free-coaching-facility-army indian-armed-forces indian-army news super-30 super-30-initiative

ਚੰਡੀਗੜ੍ਹ, 13 ਮਾਰਚ 2023: ਭਾਰਤੀ ਸੈਨਾ (Indian Army) ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਚੋਣ ਪ੍ਰਕਿਰਿਆ ਦਾ ਸਾਹਮਣਾ ਕਰਨ ਲਈ ਨੌਜਵਾਨਾਂ ਦਾ ਮਾਰਗਦਰਸ਼ਨ ਕਰਨ ਲਈ ਸੁਪਰ-30 ਦੀ ਪਹਿਲ ਕੀਤੀ ਹੈ। ਇਸ ਵਿੱਚ ਚੁਣੇ ਗਏ 30 ਨੌਜਵਾਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮੁਫ਼ਤ ਕੋਚਿੰਗ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦਿਸ਼ਾ ਵਿੱਚ, ਸੈਨਾ ਕ੍ਰਮਵਾਰ 11ਵੀਂ, 12ਵੀਂ ਅਤੇ ਗ੍ਰੈਜੂਏਟ ਵਿਦਿਆਰਥੀਆਂ ਦੇ ਐਨਡੀਏ ਅਤੇ ਸੀਡੀਐਸ ਲਈ ਬੱਚਿਆਂ ਦੀ ਪਛਾਣ, ਕੋਚ ਅਤੇ ਮਾਰਗਦਰਸ਼ਨ ਕਰਨ ਜਾ ਰਹੀ ਹੈ। ਪ੍ਰੋਗਰਾਮ ਦਾ ਉਦੇਸ਼ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਅਸਾਮ ਦੇ ਨੌਜਵਾਨਾਂ ਦੀ ਪ੍ਰਤੀਨਿਧਤਾ ਨੂੰ ਵਧਾਉਣਾ ਹੈ। ਇਹ ਪ੍ਰੋਗਰਾਮ ਆਇਲ ਇੰਡੀਆ ਲਿਮਟਿਡ ਦੇ ਨਾਲ ਸਾਂਝੇਦਾਰੀ ਵਿੱਚ ਚਲਾਇਆ ਜਾ ਰਿਹਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਫੌਜ (Indian Army) ਦੇ ਬੁਲਾਰੇ ਲੈਫਟੀਨੈਂਟ ਕਰਨਲ ਮਹਿੰਦਰ ਰਾਵਤ ਨੇ ਦੱਸਿਆ ਕਿ 19 ਮਾਰਚ ਅਤੇ 26 ਮਾਰਚ, 2023 ਨੂੰ ਡੀਪੀਐਸ ਖਾਨਪਾਰਾ, ਗੁਹਾਟੀ ਵਿਖੇ ਅਤੇ 24 ਮਾਰਚ, 2023 ਨੂੰ ਮਹਾਰਿਸ਼ੀ ਵਿਦਿਆ ਮੰਦਰ ਵਿਖੇ ਆਊਟਰੀਚ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ 18 ਮਾਰਚ ਅਤੇ 25 ਮਾਰਚ, 2023 ਨੂੰ ਆਸਾਮ ਵੈਲੀ ਸਕੂਲ, ਤੇਜਪੁਰ ਵਿਖੇ ਵੀ ਆਊਟਰੀਚ ਕੀਤਾ ਜਾਵੇਗਾ। ਆਊਟਰੀਚ ਵਿੱਚ 30 ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕਰਨ ਲਈ ਗੱਲਬਾਤ, ਸਕ੍ਰੀਨਿੰਗ ਅਤੇ ਮੈਡੀਕਲ ਜਾਂਚ ਸ਼ਾਮਲ ਹੋਵੇਗੀ ਜਿਨ੍ਹਾਂ ਨੂੰ NDA ਅਤੇ CDS ਪ੍ਰੀਖਿਆ ਅਤੇ SSB ਇੰਟਰਵਿਊ ਲਈ ਕੋਚਿੰਗ ਦਿੱਤੀ ਜਾਵੇਗੀ |

ਸ਼ਾਰਟਲਿਸਟ ਕੀਤੇ ਵਿਦਿਆਰਥੀਆਂ ਨੂੰ ਰਿਹਾਇਸ਼ੀ ਅਤੇ ਡੇਅ ਬੋਰਡਿੰਗ ਫਾਰਮੈਟ ਵਿੱਚ ਰਾਸ਼ਟਰੀ ਤੌਰ ‘ਤੇ ਪ੍ਰਸਿੱਧ ਕੋਚਿੰਗ ਸੰਸਥਾ (ਜਾਰਜੀਅਨ ਅਕੈਡਮੀ ਫਾਰ ਪ੍ਰੋਫੈਸ਼ਨਲ ਸਟੱਡੀਜ਼) ਦੁਆਰਾ ਪੂਰੀ ਤਰ੍ਹਾਂ ਮੁਫਤ ਸਿਖਲਾਈ ਦਿੱਤੀ ਜਾਵੇਗੀ।

The post Assam: ਭਾਰਤੀ ਫੌਜ ਵਲੋਂ ਨੌਜਵਾਨਾਂ ਲਈ ਸੁਪਰ-30 ਦੀ ਪਹਿਲ, ਮਿਲੇਗੀ ਮੁਫ਼ਤ ਕੋਚਿੰਗ ਦੀ ਸਹੂਲਤ appeared first on TheUnmute.com - Punjabi News.

Tags:
  • assam
  • breaking-news
  • free-coaching-facility
  • free-coaching-facility-army
  • indian-armed-forces
  • indian-army
  • news
  • super-30
  • super-30-initiative

ਬਰਨਾਲਾ 13 ਮਾਰਚ, 2023: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 15 ਮਾਰਚ ਨੂੰ ਹੋ ਰਹੇ ਜੀ-20 ਸੰਮੇਲਨ ਵਿਰੁੱਧ ਅੰਮ੍ਰਿਤਸਰ ‘ਚ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਲਈ ਅੱਜ ਇੱਥੇ ਦਾਣਾ ਮੰਡੀ ਵਿਖੇ ਵਧਵੀਂ ਸੂਬਾਈ ਮੀਟਿੰਗ ਕੀਤੀ ਗਈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਤੁਰਤ ਇੱਕ ਦਿਨ ਦੇ ਨੋਟਿਸ’ਤੇ ਸੱਦੀ ਗਈ ਇਸ ਮੀਟਿੰਗ ਵਿੱਚ ਪੰਜਾਬ ਦੇ 19 ਜ਼ਿਲ੍ਹਿਆਂ ਤੋਂ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਆਗੂ ਕਮੇਟੀਆਂ ਦੇ ਮੈਂਬਰ ਸ਼ਾਮਲ ਹੋਏ।

ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਟੇਜ ਤੋਂ ਉਭਾਰੇ ਨੁਕਤਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਅੰਦਰ ਜੀ-20 ਦੀਆਂ 12 ਮੀਟਿੰਗਾਂ ਹੋ ਰਹੀਆਂ ਹਨ ਤੇ ਇਹਨਾਂ ਦੇ ਏਜੰਡਿਆਂ ‘ਚੋਂ ਸਿੱਖਿਆ ਅਤੇ ਲੇਬਰ ਮੁੱਦਿਆਂ ਤੇ ਹੋਣ ਵਾਲੀਆਂ ਮੀਟਿੰਗਾਂ ਅੰਮ੍ਰਿਤਸਰ ਵਿੱਚ ਕਰਵਾਈਆਂ ਜਾਣੀਆਂ ਹਨ।

ਉਹਨਾਂ ਦੋਸ਼ ਲਾਇਆ ਕਿ ਦੁਨੀਆਂ ਦੇ ਵੱਡੇ ਸਾਮਰਾਜੀ ਮੁਲਕਾਂ ਦੀ ਸ਼ਮੂਲੀਅਤ ਤੇ ਮੋਹਰੀ ਭੂਮਿਕਾ ਵਾਲਾ ਇਹ 20 ਦੇਸ਼ਾਂ ਦਾ ਗਰੁੱਪ ਸਾਮਰਾਜੀ ਮੁਲਕਾਂ ਦੇ ਲੁਟੇਰੇ ਮੰਤਵਾਂ ਨੂੰ ਅੱਗੇ ਵਧਾਉਣ ਲਈ ਬਣਾਇਆ ਗਿਆ ਹੈ। ਇਸ ਮੰਚ ਰਾਹੀਂ ਸੰਸਾਰ ਸਾਮਰਾਜੀ ਸੰਸਥਾਵਾਂ ਜਿਵੇਂ ਸੰਸਾਰ ਵਪਾਰ ਸੰਸਥਾ, ਕੌਮਾਂਤਰੀ ਮੁਦਰਾ ਕੋਸ਼ ਤੇ ਸੰਸਾਰ ਬੈਂਕ ਆਦਿ ਦੇ ਲੁਟੇਰੇ ਏਜੰਡਿਆਂ ਨੂੰ ਪਛੜੇ ਮੁਲਕਾਂ ‘ਤੇ ਮੜ੍ਹਿਆ ਜਾਂਦਾ ਹੈ। ਭਾਰਤ ਵਰਗੇ ਮੁਲਕਾਂ ਦੀ ਖੇਤੀ, ਸਨਅਤ ਤੇ ਵਪਾਰ ‘ਚ ਸਾਮਰਾਜੀ ਕੰਪਨੀਆਂ ਤੇ ਮੁਲਕਾਂ ਦੀ ਪੁੱਗਤ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਦੀਆਂ ਸੰਧੀਆਂ ਕੀਤੀਆਂ ਜਾਂਦੀਆਂ ਹਨ।

ਦੇਸ਼ ਦੇ ਕੁਦਰਤੀ ਸੋਮਿਆਂ ਤੇ ਕਿਰਤ ਸ਼ਕਤੀ ਨੂੰ ਸਾਮਰਾਜੀਆਂ ਵੱਲੋਂ ਲੁੱਟਣ ਦੀਆਂ ਵਿਉਤਾਂ ਇਹਨਾਂ ਮੰਚਾਂ ਰਾਹੀਂ ਘੜੀਆਂ ਤੇ ਲਾਗੂ ਕੀਤੀਆਂ ਜਾਂਦੀਆਂ ਹਨ। ਇਹ ਦੇਸ਼ ਨੂੰ ਸਾਮਰਾਜੀਆਂ ਕੋਲ ਗਹਿਣੇ ਧਰਨ ਦਾ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦੇਸ਼ ਵਿਰੋਧੀ ਪਲੇਟਫਾਰਮਾਂ ਦਾ ਵਿਰੋਧ ਕਰਨਾ ਸਮੂਹ ਦੇਸ਼ ਭਗਤ ਅਤੇ ਸਾਮਰਾਜ ਵਿਰੋਧੀ ਤਾਕਤਾਂ ਦਾ ਜਮਹੂਰੀ ਹੱਕ ਅਤੇ ਫਰਜ਼ ਬਣਦਾ ਹੈ।

ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਤਬਾਹ ਹੋ ਰਹੀ ਸਨਅਤ ਤੇ ਸੰਕਟਾਂ ‘ਚ ਘਿਰੀ ਖੇਤੀ ਅਜਿਹੇ ਸਾਮਰਾਜੀ ਮੰਚਾਂ ਰਾਹੀਂ ਹੋਈਆਂ ਸੰਧੀਆਂ ਤਹਿਤ ਲਾਗੂ ਕੀਤੀਆਂ ਗਈਆਂ ਨਵੀਆਂ ਆਰਥਿਕ ਤੇ ਸਨਅਤੀ ਨੀਤੀਆਂ ਦਾ ਹੀ ਕਹਿਰ ਹੰਢਾ ਰਹੀਆਂ ਹਨ। ਫ਼ਸਲਾਂ ਲੁੱਟਣ ਤੇ ਜ਼ਮੀਨਾਂ ਹੜੱਪਣ ਦੀ ਨੀਅਤ ਨਾਲ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨ ਸੰਸਾਰ ਵਪਾਰ ਸੰਸਥਾਵਾਂ ਦੀਆਂ ਹਦਾਇਤਾਂ ‘ਤੇ ਅਜਿਹੇ ਮੰਚਾਂ ਰਾਹੀਂ ਹੀ ਆਏ ਸਨ।

ਸਰਕਾਰੀ ਮੰਡੀਆਂ ਦਾ ਭੋਗ ਪਾਉਣ, ਬਿਜਲੀ ਬੋਰਡ ਦਾ ਨਿੱਜੀਕਰਨ, ਵਿਦੇਸ਼ੀ ਕਣਕ ਮੰਗਵਾਉਣ, ਪ੍ਰਾਈਵੇਟ ਯੂਨੀਵਰਸਿਟੀਆਂ ਖੋਲ੍ਹਣ ਤੇ ਸਰਕਾਰੀ ਸਿੱਖਿਆ ਨੂੰ ਉਜਾੜਨ , ਨਵੀਂ ਸਿੱਖਿਆ ਨੀਤੀ ਲਿਆਉਣ, ਪਾਣੀਆਂ ਉੱਤੇ ਸਾਮਰਾਜੀ ਕੰਪਨੀਆਂ ਦਾ ਕੰਟਰੋਲ ਕਰਾਉਣ ਵਰਗੇ ਕਦਮ ਇਹਨਾਂ ਗਰੁੱਪਾਂ ‘ਚ ਹੀ ਵਿਉਂਤੇ ਜਾਂਦੇ ਹਨ ਤੇ ਫਿਰ ਸਾਡੇ ‘ਤੇ ਮੜ੍ਹੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਵਰ੍ਹਿਆਂ ਦੌਰਾਨ ਵੱਖ ਵੱਖ ਦੇਸ਼ਾਂ ਵਿੱਚ ਹੋਈਆਂ ਅਜਿਹੀਆਂ ਸਾਮਰਾਜੀ ਸੰਸਥਾਵਾਂ ਦੀਆਂ ਮੀਟਿੰਗਾਂ ਮੌਕੇ ਉੱਥੋਂ ਦੇ ਜਾਗ੍ਰਤ ਤੇ ਜਥੇਬੰਦ ਲੋਕਾਂ ਵੱਲੋਂ ਬਹੁਤ ਵਿਸ਼ਾਲ ਅਤੇ ਤਿੱਖੇ ਵਿਰੋਧ ਪ੍ਰਦਰਸ਼ਨ ਕੀਤੇ ਜਾਂਦੇ ਰਹੇ ਹਨ।

ਕੋਕਰੀ ਕਲਾਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਵੱਲੋਂ ਇੱਕ ਪਾਸੇ ਖੇਤੀ ਨੂੰ ਸੰਕਟ ‘ਚੋਂ ਕੱਢਣ ਦੀ ਨੀਤੀ ਲਿਆਉਣ ਦੇ ਐਲਾਨ ਕੀਤੇ ਜਾ ਰਹੇ ਹਨ ਤੇ ਦੂਜੇ ਪਾਸੇ ਖੇਤੀ ਨੂੰ ਸੰਕਟ ‘ਚ ਧੱਕਣ ਵਾਲੇ ਸਾਮਰਾਜੀ ਮੁਲਕਾਂ ਦੇ ਫੁਰਮਾਨਾਂ ਨੂੰ ਲਾਗੂ ਕਰਵਾਉਣ ਲਈ ਸੂਬੇ ‘ਚ ਇਹਨਾਂ ਲੁਟੇਰਿਆਂ ਦਾ ਸਵਾਗਤ ਕੀਤਾ ਜਾ ਰਿਹਾ ਹੈ। ਲੋਕਾਂ ਦੇ ਪੈਸਿਆਂ ਨਾਲ ਭਰੇ ਖ਼ਜ਼ਾਨੇ ਨੂੰ ਇਹਨਾਂ ਲੁਟੇਰਿਆਂ ਦੀ ਸੇਵਾ ਵਿੱਚ ਪਾਣੀ ਵਾਂਗ ਵਹਾਇਆ ਜਾ ਰਿਹਾ ਹੈ। ਪੰਜਾਬ ਨੂੰ ਲੁੱਟਣ ਦੀਆਂ ਵਿਉਤਾਂ ਘੜਨ ਲਈ ਹੋ ਰਹੀ ਇਸ ਮੀਟਿੰਗ ‘ਤੇ ਹੀ ਪੰਜਾਬ ਦੇ ਲੋਕਾਂ ਦੇ ਖਜ਼ਾਨੇ ‘ਚੋਂ ਲਗਭਗ 100 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਹਰੇ ਇਨਕਲਾਬ ਦੇ ਖੇਤੀ ਮਾਡਲ ਰਾਹੀਂ ਪੰਜਾਬ ਦੀ ਅੰਨ੍ਹੀ ਲੁੱਟ ਕਰਨ ਤੇ ਸਾਡੇ ਵਾਤਾਵਰਣ ‘ਚ ਜ਼ਹਿਰਾਂ ਘੋਲਣ ਵਾਲੀਆਂ ਬਾਯਰ ਵਰਗੀਆਂ ਕੰਪਨੀਆਂ ਦੇ ਸਰਪ੍ਰਸਤਾਂ ਦਾ ਸ਼ਾਹੀ ਸਵਾਗਤ ਕਰਨ ਦੀਆਂ ਤਿਆਰੀਆਂ ਰਾਹੀਂ ਪੰਜਾਬ ਸਰਕਾਰ ਨੇ ਦਰਸਾ ਦਿੱਤਾ ਹੈ ਕਿ ਉਹ ਉਸੇ ਮੋਦੀ ਮਾਰਕਾ ਕਾਰਪੋਰੇਟ ਪੱਖੀ ਖੇਤੀ ਨੀਤੀ ਨੂੰ ਜਾਰੀ ਰੱਖ ਰਹੀ ਹੈ। ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਕਿਸਾਨਾਂ ਦੇ ਮੂਹਰੇ ਲੱਗ ਕੇ ਦਿੱਲੀ ਦਾ ਇਤਿਹਾਸਕ ਕਿਸਾਨ ਸ਼ੰਘਰਸ ਲੜਿਆ ਤੇ ਜਿੱਤਿਆ ਸੀ। ਅੱਜ ਸਾਡੀ ਧਰਤੀ ‘ਤੇ ਆ ਕੇ ਸਾਡੀ ਖੇਤੀ ਤੇ ਸਨਅਤ ਹੜੱਪਣ ਦੀਆਂ ਵਿਉਤਾਂ ਬਿਨਾਂ ਕਿਸੇ ਵਿਰੋਧ ਤੋਂ ਬਣਾਉਣ ਦੀ ਇਜਾਜ਼ਤ ਸਾਮਰਾਜੀ ਕੰਪਨੀਆਂ ਨੂੰ ਕਿਵੇਂ ਦਿੱਤੀ ਜਾ ਸਕਦੀ ਹੈ।

ਸਮੂਹ ਬੁਲਾਰਿਆਂ ਨੇ ਇੱਕਸੁਰ ਹੋ ਕੇ ਕਿਹਾ ਕਿ ਜੱਥੇਬੰਦੀ ਵੱਲੋਂ ਸਾਮਰਾਜੀ ਕੰਪਨੀਆਂ ਨੂੰ ਪੰਜਾਬ ਅਤੇ ਪੂਰੇ ਦੇਸ਼ ਦੀਆਂ ਜ਼ਮੀਨਾਂ, ਫ਼ਸਲਾਂ, ਕਿਰਤੀਆਂ, ਪਾਣੀਆਂ ਤੇ ਸਨਅਤਾਂ ਤੋਂ ਹੱਥ ਪਰ੍ਹੇ ਰੱਖਣ ਦੀ ਸੁਣਵਾਈ ਲਈ ਅੰਮ੍ਰਿਤਸਰ ‘ਚ ਸ਼ਾਂਤਮਈ ਰੋਸ ਪ੍ਰਦਰਸ਼ਨ ਅਵੱਸ਼ ਕੀਤਾ ਜਾਵੇਗਾ ਜਿਸ ਵਿੱਚ ਹਜ਼ਾਰਾਂ ਕਿਸਾਨ ਮਜ਼ਦੂਰ ਪ੍ਰਵਾਰਾਂ ਸਮੇਤ ਸ਼ਾਮਲ ਹੋਣਗੇ। ਸ਼ਹੀਦ ਭਗਤ ਸਿੰਘ ਦਾ ਸਾਮਰਾਜਵਾਦ ਮੁਰਦਾਬਾਦ ਦਾ ਨਾਹਰਾ ਬੁਲੰਦ ਕੀਤਾ ਜਾਵੇਗਾ।

ਇਸ ਮੌਕੇ ਮੰਗ ਕੀਤੀ ਜਾਵੇਗੀ ਕਿ ਭਾਰਤ ਸੰਸਾਰ ਵਪਾਰ ਸੰਸਥਾ ਸਮੇਤ ਸਾਮਰਾਜੀਆਂ ਦੀਆਂ ਪੁੱਗਤ ਵਾਲੀਆਂ ਸੰਸਥਾਵਾਂ ‘ਚੋਂ ਬਾਹਰ ਆਵੇ ਤੇ ਇਹਨਾਂ ਨਾਲ ਕੀਤੀਆਂ ਸੰਧੀਆਂ ਰੱਦ ਕਰੇ। ਸਾਮਰਾਜੀ ਕੰਪਨੀਆਂ ਤੇ ਦੇਸੀ ਕਾਰਪੋਰੇਟਾਂ ਨੂੰ ਖੇਤੀ ਖੇਤਰ ‘ਚੋਂ ਬਾਹਰ ਰੱਖੇ ਤੇ ਇਹਨਾਂ ਦੇ ਹਿੱਤਾਂ ਲਈ ਘਰੇਲੂ ਸਨਅਤ ਦਾ ਉਜਾੜਾ ਬੰਦ ਕਰੇ। ਉਨ੍ਹਾਂ ਕਿਹਾ ਕਿ ਹਾਸਲ ਹੋਈ ਜਾਣਕਾਰੀ ਮੁਤਾਬਕ ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਇਸ ਰੋਸ ਪ੍ਰਦਰਸ਼ਨ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਆਸ ਕੀਤੀ ਜਾਂਦੀ ਹੈ ਕਿ ਹੋਰ ਦੇਸ਼ ਭਗਤ ਤੇ ਸਾਮਰਾਜ ਵਿਰੋਧੀ ਜਮਹੂਰੀ ਤਾਕਤਾਂ ਵੱਲੋਂ ਵੀ ਹਾਂ ਪੱਖੀ ਹੁੰਗਾਰਾ ਭਰਿਆ ਜਾਵੇਗਾ।

ਮੀਟਿੰਗ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਹੋਣਹਾਰ ਦਲਿਤ ਵਿਦਿਆਰਥਣ ਪੰਪੋਸ਼ ਵੱਲੋਂ ਉੱਚ ਜਾਤੀ ਸਮਾਜ ਵਿਰੋਧੀ ਅਨਸਰਾਂ ਦੇ ਵਹਿਸ਼ੀ ਵਤੀਰੇ ਕਾਰਨ ਕੀਤੀ ਗਈ ਖੁਦਕੁਸ਼ੀ ਨੂੰ ਸਮਾਜ ਦੇ ਮੱਥੇ ‘ਤੇ ਕਲੰਕ ਦੱਸਦਿਆਂ ਉਸਦੇ ਪ੍ਰਵਾਰ ਨਾਲ ਗਹਿਰੀ ਹਮਦਰਦੀ ਪੇਸ਼ ਕੀਤੀ ਗਈ ਅਤੇ ਦੋਸ਼ੀ ਅਨਸਰਾਂ ਦੀ ਤੁਰੰਤ ਸ਼ਨਾਖਤ ਕਰਕੇ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਦੂਜੇ ਮਤੇ ਰਾਹੀਂ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਵੱਲੋਂ ਇੱਕ ਔਰਤ ਕੋਚ ਨਾਲ਼ ਬੇਸ਼ਰਮੀ ਭਰੀ ਛੇੜਖਾਨੀ ਕਰਨ ਦੀ ਜ਼ੋਰਦਾਰ ਨਿੰਦਾ ਕਰਦਿਆਂ ਮੰਤਰੀ ਨੂੰ ਬਰਖਾਸਤ ਕਰਨ ਅਤੇ ਬਣਦਾ ਕੇਸ ਦਰਜ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ।

The post ਭਾਰਤੀ ਕਿਸਾਨ ਯੂਨੀਅਨ ਵੱਲੋਂ 15 ਮਾਰਚ ਨੂੰ ਹੋ ਰਹੇ ਜੀ-20 ਸੰਮੇਲਨ ਵਿਰੁੱਧ ਅੰਮ੍ਰਿਤਸਰ ‘ਚ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਲਈ ਕੀਤੀ ਸੂਬਾਈ ਮੀਟਿੰਗ appeared first on TheUnmute.com - Punjabi News.

Tags:
  • amritsar
  • bharatiya-kisan-union
  • breaking-news
  • g-20-summit
  • g-20-summit-amritsar
  • g-20-summit-punjab
  • news
  • the-unmute-breaking-news

ਜੀ-20 ਸੰਮੇਲਨ ਮੌਕੇ ਦਲ ਖ਼ਾਲਸਾ ਵਲੋਂ ਅੰਮ੍ਰਿਤਸਰ 'ਚ ਕਰਵਾਇਆ ਜਾਵੇਗਾ ਪੰਜਾਬ ਸੰਮੇਲਨ

Monday 13 March 2023 02:09 PM UTC+00 | Tags: aam-aadmi-party breaking-news cm-bhagwant-mann dal-khalsa dal-khalsa-amritsar g20 g20-summit g20-summit-in-amritsar news punjabi-news punjab-police summit the-unmute-breaking-news

ਅੰਮ੍ਰਿਤਸਰ 13 ਮਾਰਚ, 2023: ਇੱਕ ਪਾਸੇ ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ 15 ਤੋਂ 20 ਮਾਰਚ ਤੱਕ ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ ਹੋਣ ਜਾ ਰਿਹਾ ਹੈ | ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਤਿਆਰੀਆਂ ਕੀਤੀਆਂ ਹਨ ਦੂਜੇ ਪਾਸੇ ਦਲ ਖ਼ਾਲਸਾ ਜਥੇਬੰਦੀ ਵੱਲੋਂ ਅੱਜ ਸੰਮਲੇਨ ਪਹੁੰਚ ਰਹੇ ਡੈਲੀਗੇਟ ਨਾਲ ਮੁਲਾਕਾਤ ਕਰਨ ਵਾਸਤੇ ਮੰਗ ਰੱਖੀ ਗਈ ਸੀ ਤੇ ਜਦੋਂ ਹੁਣ ਉਹਨਾਂ ਦੀ ਮੰਗ ਪੂਰੀ ਨਾ ਹੋਈ ਤਾਂ ਉਹਨਾਂ ਵੱਲੋਂ ਹੁਣ ਅੰਮ੍ਰਿਤਸਰ ਵਿਖੇ ਪੰਜਾਬ ਸੰਮੇਲਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ |

ਇਸ ਬਾਰੇ ਦਲ ਖ਼ਾਲਸਾ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜੀ-20 ਸੰਮੇਲਨ ਵਿੱਚ ਹਿੱਸਾ ਲੈਣ ਆ ਰਹੇ ਦੇਸ਼ਾਂ ਦੇ ਰਾਜਦੂਤਾਂ ਨੂੰ ਇੱਕ ਪੱਤਰ ਲਿਖਿਆ ਗਿਆ ਸੀ ਕਿ ਉਹ ਇਹਨਾਂ ਡੈਲੀਗੇਟ ਨਾਲ਼ ਮੁਲਾਕਾਤ ਕਰਨਾ ਚਾਹੁੰਦੇ ਹਨ, ਉਹਨਾਂ ਵੱਲੋਂ ਜਵਾਬ ਮਿਲਿਆ ਸੀ ਕਿ ਭਾਰਤ ਵੱਲੋਂ ਮਨਜੂਰੀ ਦੇਣ ‘ਤੇ ਹੀ ਦਲ ਖ਼ਾਲਸਾ ਜੀ-20 ਦੇ ਡੈਲੀਗੇਟ ਨਾਲ ਮੁਲਾਕਾਤ ਕਰ ਸਕਦਾ ਹੈ |

ਇਸ ਤੋਂ ਬਾਅਦ ਹੁਣ ਦਲ ਖ਼ਾਲਸਾ ਵੱਲੋਂ ਆਪਣਾ ਹੀ ਪੰਜਾਬ ਸੰਮੇਲਨ ਸ਼ੁਰੂ ਕਰ ਦਿੱਤਾ ਹੈ ਜੋ ਕਿ ਅੰਮ੍ਰਿਤਸਰ ਦੇ ਸਹਿਯੋਗ ਹੋਟਲ ਦੇ ਵਿੱਚ 19 ਮਾਰਚ ਨੂੰ ਹੋਣ ਜਾ ਰਿਹਾ ਹੈ | ਜਿਸ ਵਿੱਚ ਵੱਖ-ਵੱਖ 12 ਮੁੱਦਿਆਂ ਦੇ ਉਪਰ ਗੱਲਬਾਤ ਕੀਤੀ ਜਾਵੇਗੀ ਅਤੇ ਇਸ ਪੰਜਾਬ ਸੰਮੇਲਨ ਪ੍ਰੋਗਰਾਮ ਦੇ ਵਿੱਚ ਸੋਸ਼ਲ ਰਿਲੀਜਸ, ਐਜੂਕੇਸ਼ਨ ਤੇ ਹਿਊਮਨ ਰਾਈਟ ਦੇ ਮੁੱਦਿਆਂ ‘ਤੇ ਹਰ ਵਰਗ ਦਾ ਵਿਅਕਤੀ ਆ ਕੇ ਆਪਣਾ ਵਿਚਾਰ ਰੱਖ ਸਕਦਾ ਹੈ | ਉਹਨਾਂ ਕਿਹਾ ਕਿ ਇਸ ਪੰਜਾਬ ਸੰਮੇਲਨ ਦਾ ਜੋ ਸਿੱਟਾ ਨਿਕਲੇਗਾ ਦੀ ਰਿਪੋਰਟ ਬਣਾ ਕੇ ਵੱਖ-ਵੱਖ ਦੇਸ਼ਾਂ ਦੇ ਡੈਲੀਗੇਟ ਨੂੰ ਮੰਗ ਪੱਤਰ ਦੇ ਰੂਪ ਵਿੱਚ ਭੇਜੇ ਜਾਣਗੇ | ਇਸ ਮੌਕੇ ਦਲ ਖ਼ਾਲਸਾ ਦੇ ਬੁਲਾਰੇ ਕੰਵਰ ਪਾਲ ਬਿੱਟੂ, ਪਰਮਜੀਤ ਸਿੰਘ ਮੰਡ ਅੱਡੀ ਪਤਵੰਤੇ ਸੱਜਣ ਹਾਜ਼ਰ ਸਨ |

 

The post ਜੀ-20 ਸੰਮੇਲਨ ਮੌਕੇ ਦਲ ਖ਼ਾਲਸਾ ਵਲੋਂ ਅੰਮ੍ਰਿਤਸਰ ‘ਚ ਕਰਵਾਇਆ ਜਾਵੇਗਾ ਪੰਜਾਬ ਸੰਮੇਲਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dal-khalsa
  • dal-khalsa-amritsar
  • g20
  • g20-summit
  • g20-summit-in-amritsar
  • news
  • punjabi-news
  • punjab-police
  • summit
  • the-unmute-breaking-news

UGC ਮੁਖੀ ਦਾ ਵੱਡਾ ਐਲਾਨ, ਅਸਿਸਟੈਂਟ ਪ੍ਰੋਫੈਸਰ ਦੀ ਨੌਕਰੀ ਲਈ ਪੀਐਚਡੀ ਲਾਜ਼ਮੀ ਨਹੀਂ

Monday 13 March 2023 02:19 PM UTC+00 | Tags: assistant-professor-job breaking-news india-news news phd ugc ugc-news university-grants-commission

ਚੰਡੀਗੜ੍ਹ, 13 ਮਾਰਚ, 2023: ਹਾਲ ਹੀ ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਦੇ ਮੁਖੀ ਨੇ ਕਿਹਾ ਕਿ ਸਹਾਇਕ ਪ੍ਰੋਫੈਸਰ ਦੀ ਨੌਕਰੀ ਲਈ ਪੀਐਚਡੀ ਲਾਜ਼ਮੀ ਨਹੀਂ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਤ ਜਾਣਕਾਰੀ ਅਜੇ ਜਾਰੀ ਨਹੀਂ ਕੀਤੀ ਗਈ ਹੈ।

ਮੀਡੀਆ ਰਿਪੋਰਟਾਂ ਦੇ ਅਨੁਸਾਰ, ਓਸਮਾਨੀਆ ਯੂਨੀਵਰਸਿਟੀ (OU) ਕੈਂਪਸ ਵਿੱਚ UGC-HRDC ਇਮਾਰਤ ਦਾ ਉਦਘਾਟਨ ਕਰਦੇ ਹੋਏ, UGC ਦੇ ਮੁਖੀ ਪ੍ਰੋਫੈਸਰ ਐਮ ਜਗਦੀਸ਼ ਕੁਮਾਰ ਨੇ ਕਿਹਾ ਕਿ UGC NET ਯੋਗਤਾ ਪ੍ਰਾਪਤ ਉਮੀਦਵਾਰ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਅਸਿਸਟੈਂਟ ਪ੍ਰੋਫੈਸਰ ਭਰਤੀ ਲਈ ਸਿੱਧੇ ਤੌਰ ‘ਤੇ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਲਈ ਪੀਐਚਡੀ ਦੀ ਯੋਗਤਾ ਪ੍ਰਾਪਤ ਕਰਨੀ ਲਾਜ਼ਮੀ ਨਹੀਂ |

ਯੂਜੀਸੀ ਮੁਖੀ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਤਾਜ਼ਾ ਮੀਡੀਆ ਰਿਪੋਰਟ ਦੇ ਅਨੁਸਾਰ, ਇਹ ਦਾਅਵਾ ਕੀਤਾ ਗਿਆ ਹੈ ਕਿ ਅਸਿਸਟੈਂਟ ਪ੍ਰੋਫੈਸਰ ਦੀ ਨੌਕਰੀ ਲਈ, ਉਮੀਦਵਾਰਾਂ ਨੂੰ ਪੀਐਚਡੀ ਹੋਣ ਦੀ ਜ਼ਰੂਰਤ ਨਹੀਂ ਹੋਵੇਗੀ, ਕਿਉਂਕਿ ਯੂਜੀਸੀ ਨੈੱਟ ਦੀ ਯੋਗਤਾ ਭਾਵ ਰਾਸ਼ਟਰੀ ਯੋਗਤਾ ਪ੍ਰੀਖਿਆ ਨੂੰ ਸਵੀਕਾਰ ਕੀਤਾ ਜਾਵੇਗਾ। ਇਸ ਸਬੰਧ ਵਿੱਚ ਅਧਿਕਾਰਤ ਨੋਟਿਸ ਅਜੇ ਜਾਰੀ ਨਹੀਂ ਕੀਤਾ ਗਿਆ ਹੈ ਪਰ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਨਵੀਨਤਮ ਅਪਡੇਟਾਂ ਲਈ ਯੂਜੀਸੀ ਦੀ ਵੈੱਬਸਾਈਟ ਜਾਂ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਦੀ ਜਾਂਚ ਕਰਦੇ ਰਹਿਣ।

ਹੁਣ ਤੱਕ ਰੈਗੂਲਰ ਪ੍ਰੋਫੈਸਰ ਜਾਂ ਐਸੋਸੀਏਟ ਪ੍ਰੋਫੈਸਰ ਵਜੋਂ ਭਰਤੀ ਲਈ ਪੀਐਚਡੀ ਦੀ ਲੋੜ ਹੈ। ਅਸਿਸਟੈਂਟ ਪ੍ਰੋਫੈਸਰ ਦੀ ਭਰਤੀ ਲਈ ਨਵੇਂ ਮਾਪਦੰਡ ਹਜ਼ਾਰਾਂ ਬਿਨੈਕਾਰਾਂ ਨੂੰ ਰਾਹਤ ਪ੍ਰਦਾਨ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਯੂਜੀਸੀ ਜਲਦੀ ਹੀ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰ ਸਕਦੀ ਹੈ |

The post UGC ਮੁਖੀ ਦਾ ਵੱਡਾ ਐਲਾਨ, ਅਸਿਸਟੈਂਟ ਪ੍ਰੋਫੈਸਰ ਦੀ ਨੌਕਰੀ ਲਈ ਪੀਐਚਡੀ ਲਾਜ਼ਮੀ ਨਹੀਂ appeared first on TheUnmute.com - Punjabi News.

Tags:
  • assistant-professor-job
  • breaking-news
  • india-news
  • news
  • phd
  • ugc
  • ugc-news
  • university-grants-commission

ਸਮਲਿੰਗੀ ਵਿਆਹ ਦੀ ਰਵਾਇਤ ਭਾਰਤੀ ਸੰਸਕ੍ਰਿਤੀ 'ਤੇ ਸਿੱਧਾ ਹਮਲਾ: ਪ੍ਰੋ. ਕਿਰਪਾਲ ਸਿੰਘ ਬਡੂੰਗਰ

Monday 13 March 2023 02:24 PM UTC+00 | Tags: breaking-news hiromani-gurdwara-parbandhak-committee indian-culture news sgpc supreme-court the-unmute-breaking-news the-unmute-punjab

ਪਟਿਆਲਾ, 13 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮਾਜ ਵਿੱਚ ਦਿਨ ਪ੍ਰਤੀ ਦਿਨ ਵੱਧ ਰਹੇ ਸਮਲਿੰਗੀ ਵਿਆਹ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਮਲਿੰਗੀ ਵਿਆਹ ਇਕ ਵਿਨਾਸ਼ਕਾਰੀ ਪ੍ਰਵਿਰਤੀ ਹੈ ਤੇ ਦੋ ਸਮਲਿੰਗੀ ਵਿਅਕਤੀਆਂ ਦੇ ਮੇਲ ਨੂੰ ਵਿਆਹ ਨਹੀਂ ਮੰਨਿਆ ਜਾ ਸਕਦਾ, ਜਿਸ ਤੋਂ ਸੰਤਾਨ ਉਤਪੰਨ ਨਾ ਹੋ ਸਕੇ ਤੇ ਇਹ ਧਾਰਨਾ ਜਿਥੇ ਵਿਆਹ ਦੇ ਸੰਸਕਾਰ ਦੀ ਉਲੰਘਣਾ ਤੇ ਅਪਮਾਨ ਹੈ, ਉੱਥੇ ਕੁਦਰਤੀ ਨਿਯਮਾ ਦੇ ਵੀ ਵਿਰੁੱਧ ਹੈ ।

ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਝੁਕਾਅ ਨੂੰ ਪ੍ਰਵਾਨਗੀ ਦੇਣ ਨਾਲ ਪਰਿਵਾਰ ਦੇ ਸੰਕਲਪ ਦੀ ਪਰਤਿਸ਼ਠਾ ਨਸ਼ਟ ਹੋ ਜਾਵੇਗੀ । ਉਨ੍ਹਾਂ ਕਿਹਾ ਕਿ ਸਮਲਿੰਗੀ ਵਿਆਹ ਦੀ ਰਵਾਇਤ ਨੂੰ ਭਾਰਤੀ ਸੰਸਕ੍ਰਿਤੀ ‘ਤੇ ਸਿੱਧਾ ਹਮਲਾ ਸਮਝਿਆ ਜਾ ਸਕਦਾ ਹੈ ਤੇ ਇਹ ਬੁਰਾਈ, ਨੰਗੇਜ਼, ਪਤਿਤਪੁਣਾ ਤੇ ਨਸ਼ਿਆਂ ਦੇ ਸੇਵਨ ਤੋਂ ਵੀ ਖਤਰਨਾਕ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਸਮਲਿੰਗੀ ਵਿਆਹਾਂ ਦੀ ਰਵਾਇਤ ਕਨੇਡਾ ਤੋਂ ਸ਼ੁਰੂ ਹੋਈ ਸੀ, ਇਸ ਨਾਮੁਰਾਦ ਬਿਮਾਰੀ ਦਾ ਬੀਜ ਕੈਨੇਡਾ ਵਿੱਚ ਚੁਣੇ ਗਏ ਭਾਰਤੀ ਮੂਲ ਦੇ ਮੈਂਬਰ ਪਾਰਲੀਮੈਂਟ ਨੇ ਭਾਰਤ ਵਿੱਚ ਬੀਜਿਆ ਅਤੇ ਹੋਲੀ-ਹੋਲੀ ਇਹ ਨਾਂ ਮੁਰਾਦ ਬਿਮਾਰੀ ਭਾਰਤੀ ਸਮਾਜ ਵਿੱਚ ਵੀ ਜੜਾਂ ਫੜਨ ਲੱਗ ਪਈ, ਜੋ ਕਿ ਹੈ ਗੈਰ ਕੁਦਰਤੀ, ਗ਼ੈਰ-ਮਨੁੱਖੀ ਅਤੇ ਅਸੱਭਿਅਕ ਵਰਤਾਰਾ ਸੰਸਾਰ ਦੇ ਵਿਕਾਸ ਵਿਚ ਵੱਡਾ ਰੋੜਾ ਅਤੇ ਵਿਨਾਸ਼ਕਾਰੀ ਹੈ।

ਉਹਨਾਂ ਕਿਹਾ ਕਿ ਵਿਦੇਸ਼ੀ ਮੂਲ ਦੇ ਜਿਹੜੇ ਲੋਕ ਸਮਲਿੰਗੀ ਸਬੰਧਾਂ ਦੀ ਵਕਾਲਤ ਕਰਦੇ ਹਨ ਉਨ੍ਹਾਂ ਨੂੰ ਇਹ ਗੱਲ ਜ਼ਰੂਰ ਸਮਝ ਲੈਣੀ ਚਾਹੀਦੀ ਹੈ ਕਿ ਉਹ ਦੇਸ਼ ਅਤੇ ਦੇਸ਼ ਦੀਆਂ ਪ੍ਰਾਚੀਨ ਅਨਮੋਲ ਰਵਾਇਤਾਂ, ਮਾਨਤਾਵਾਂ, ਪਰੰਪਰਾਵਾਂ, ਸਭਿਆਚਾਰਕ, ਸਦਾਚਾਰ ਅਤੇ ਸੰਸਕ੍ਰਿਤੀ ਨੂੰ ਤਬਾਹ ਕਰਨ ਲਈ ਤਤਪਰ ਹਨ, ਉਨ੍ਹਾਂ ਨੂੰ ਅਜਿਹਾ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਤੇ ਉਹ ਦੇਸ਼ ਅਤੇ ਦੇਸ਼ ਦੀ ਅਨਮੋਲ ਸੰਸਕ੍ਰਿਤੀ ਅਤੇ ਸੱਭਿਆਚਾਰ ਤੋਂ ਉਪਰ ਨਹੀਂ ਹਨ।

ਉਨ੍ਹਾਂ ਕਿਹਾ ਕਿ ਹੈ ਭਾਰਤੀ ਸਮਾਜ ਅੰਦਰ ਸਮਲਿੰਗੀ ਦੀ ਪ੍ਰਵਿਰਤੀ ਨੂੰ ਰੋਕਣ ਲਈ ਲਾਰਡ ਮੈਕਾਲੇ ਨੇ 1860 ਵਿੱਚ ਇਸ ਸਬੰਧੀ ਕਾਨੂੰਨ ਕੌਂਸਲ ਵਿੱਚ ਬਿਲ ਪੇਸ਼ ਕੀਤਾ, ਜੋ ਪਾਸ ਹੋਣ ਉਪ੍ਰੰਤ ਕਾਨੂੰਨ ਬਣਿਆ ਅਤੇ ਭਾਰਤੀ ਦੰਡਾਵਲੀ ਦੀ ਧਾਰਾ 377 ਵਿੱਚ ਦਰਜ ਹੈ, ਜਿਸ ਅਨੁਸਾਰ ਸਮਲਿੰਗੀ ਸੰਬੰਧ ਇੱਕ ਸਜਾ ਯੋਗ ਜੁਰਮ ਹੈ।

ਪ੍ਰੋ. ਬਡੂੰਗਰ ਨੇ ਭਾਰਤ ਸਰਕਾਰ ਵੱਲੋਂ ਸਮਲਿੰਗੀ ਵਿਆਹ ਦੀ ਮਾਨਤਾ ਦਾ ਵਿਰੋਧ ਜ਼ਾਹਰ ਕਰਦਿਆਂ ਮਾਨਯੋਗ ਸੁਪਰੀਮ ਕੋਰਟ ਵਿੱਚ ਦਾਇਰ ਕੀਤੇ ਗਏ ਹਲਫਨਾਮੇ ਦੀ ਸ਼ਲਾਘਾ ਕੀਤੀ, ਜਿਸ ਵਿੱਚ ਕਿਹਾ ਗਿਆ ਕਿ ਇਹ ਧਾਰਨਾ ਭਾਰਤੀ ਪਰੰਪਰਾ ਦੇ ਮੁਤਾਬਕ ਨਹੀਂ ਹੈ ਅਤੇ ਨਾ ਹੀ ਇਹ ਪਤੀ-ਪਤਨੀ ਅਤੇ ਉਨ੍ਹਾਂ ਤੋਂ ਪੈਦਾ ਹੋਏ ਬੱਚਿਆਂ ਦੀ ਧਾਰਨਾ ਨਾਲ ਮੇਲ ਖਾਂਦੀ ਹੈ ਤੇ ਸਮਾਨ ਲਿੰਗ ਵਾਲੇ ਲੋਕਾਂ ਦਾ ਵਿਆਹ ਮੌਜੂਦਾ ਕਾਨੂੰਨ ਦੀਆਂ ਸਥਾਪਿਤ ਧਾਰਾਵਾਂ ਦੀ ਵੀ ਉਲੰਘਣਾ ਹੈ ।

The post ਸਮਲਿੰਗੀ ਵਿਆਹ ਦੀ ਰਵਾਇਤ ਭਾਰਤੀ ਸੰਸਕ੍ਰਿਤੀ ‘ਤੇ ਸਿੱਧਾ ਹਮਲਾ: ਪ੍ਰੋ. ਕਿਰਪਾਲ ਸਿੰਘ ਬਡੂੰਗਰ appeared first on TheUnmute.com - Punjabi News.

Tags:
  • breaking-news
  • hiromani-gurdwara-parbandhak-committee
  • indian-culture
  • news
  • sgpc
  • supreme-court
  • the-unmute-breaking-news
  • the-unmute-punjab

ਸ੍ਰੀ ਮੁਕਤਸਰ ਸਾਹਿਬ, 13 ਮਾਰਚ, 2023: ਸ੍ਰੀ ਮੁਕਤਸਰ ਸਾਹਿਬ ਪੁਲਿਸ (Sri Muktsar Sahib Police) ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆ ਬੈਂਡ ਸਟਾਫ ਨੂੰ ਫਿਰ ਤੋਂ ਐਕਟਿਵ ਕੀਤਾ ਗਿਆ ਹੈ | ਜਿਕਰਯੋਗ ਹੈ ਕਿ ਪਿਛਲੇ 22-23 ਸਾਲ ਪਹਿਲਾਂ ਤੋਂ ਹੀ ਮਾਣਯੋਗ ਸਾਬਕਾ ਸੀਨੀਅਰ ਅਫ਼ਸਰਾ ਵੱਲੋਂ ਅੱਤਵਾਦ ਦੇ ਟਾਈਮ ਦੌਰਾਨ, ਪੁਲਿਸ ਦਾ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਪੰਜਾਬ ਦੇ ਹਰ ਜ਼ਿਲੇ ਵਿੱਚ ਪੁਲਿਸ ਬੈਂਡ ਸਟਾਫ ਦੀ ਤਾਇਨਾਤੀ ਕੀਤੀ ਗਈ ਸੀ|

ਪੰਜਾਬ ਪੁਲਿਸ ਦੇ ਬੈਂਡ ਸਟਾਫ਼ ਵੱਲੋਂ ਜਿੱਥੇ ਪੁਲਿਸ ਦੇ ਸਮਾਗਮਾਂ ਵਿੱਚ ਸਮੂਲੀਅਤ ਕੀਤੀ ਜਾਂਦੀ ਸੀ | ਓਥੇ ਹੀ ਲੋਕਾਂ ਦੇ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਦੇ ਸਨ l ਇਸ ਦੇ ਨਾਲ ਹੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪੁਲਿਸ ਬੈਂਡ ਸਟਾਫ ਵਲੋ ਵੀ 22-23 ਸਾਲਾਂ ਤੋਂ ਲੋਕਾਂ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ ਜਾਂਦੀ ਸੀl ਪਰ ਕਰੋਨਾ ਸਮੇਂ ਇਹ ਪੁਲਿਸ ਬੈਂਡ ਸਟਾਫ ਵੱਲੋਂ ਕਰੋਨਾ ਗਾਇਡਲਾਇਨ ਦੇ ਚੱਲਦੀਆਂ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨੀ ਬੰਦ ਕਰ ਦਿੱਤੀ ਸੀ । ਇਸ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਬੈਂਡ ਸਟਾਫ਼ ਵਿਚ ਹੋਮ ਗਾਰਡ ਦੇ ਮੁਲਾਜ਼ਮਾਂ ਦੀ ਤਾਇਨਾਤੀ ਕਰਕੇ ਲੋਕਾਂ ਦੇ ਪ੍ਰੋਗਰਾਮਾਂ ਵਿੱਚ ਅਤੇ ਪੁਲਿਸ ਵਿਭਾਗ ਦੇ ਪ੍ਰੋਗਰਮਾਂ ਵਿੱਚ ਸਮੂਲੀਅਤ ਕਰਨ ਲਈ ਦੁਬਾਰਾ ਤੋਂ ਐਕਟਿਵ ਕੀਤਾ ਗਿਆ।

The post ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਪੁਲਿਸ ਬੈਂਡ ਸਟਾਫ ਨੂੰ ਮੁੜ ਕੀਤਾ ਐਕਟਿਵ appeared first on TheUnmute.com - Punjabi News.

Tags:
  • band-staff
  • breaking-news
  • news
  • sri-muktsar-sahib
  • sri-muktsar-sahib-police

ਪੰਜਾਬ ਸਰਕਾਰ ਵੱਲੋਂ 16 ਆਈਏਐੱਸ ਅਤੇ 3 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ

Monday 13 March 2023 02:36 PM UTC+00 | Tags: aam-aadmi-party breaking-news cm-bhagwant-mann ias latest-news punjab-govt punjab-police the-unmute-breaking-news the-unmute-punjabi-news

ਚੰਡੀਗੜ੍ਹ, 13 ਮਾਰਚ, 2023: ਪੰਜਾਬ ਸਰਕਾਰ ਵੱਲੋਂ 16 ਆਈਏਐੱਸ (IAS) ਅਤੇ 3 ਪੀਸੀਐੱਸ (PCS) ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਵੇਖੋ ਸੂਚੀ |

The post ਪੰਜਾਬ ਸਰਕਾਰ ਵੱਲੋਂ 16 ਆਈਏਐੱਸ ਅਤੇ 3 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • ias
  • latest-news
  • punjab-govt
  • punjab-police
  • the-unmute-breaking-news
  • the-unmute-punjabi-news

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੀਐਸਟੀਈਟੀ ਮਾਮਲੇ 'ਚ ਜਾਂਚ ਦੇ ਹੁਕਮ

Monday 13 March 2023 02:39 PM UTC+00 | Tags: breaking-news cm-bhagwant-mann harjot-singh-bains news pstet punjab punjab-government punjab-news the-unmute-breaking-news

ਚੰਡੀਗੜ੍ਹ, 13 ਮਾਰਚ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ (ਪੀਐਸਟੀਈਟੀ) ਵਿੱਚ ਹੋਈ ਲਾਹਪਰਵਾਹੀ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ।ਉਹਨਾਂ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੱਲ੍ਹ ਹੋਏ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ ਦੇ ਪੇਪਰ ਦੌਰਾਨ ਵੱਡੇ ਪੱਧਰ 'ਤੇ ਪ੍ਰਸ਼ਨ ਪੱਤਰ ਵਿੱਚ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ।

ਉਹਨਾਂ ਇਸ ਮਾਮਲੇ ਦੀ ਜਾਂਚ ਪ੍ਰਮੁੱਖ ਸਕੱਤਰ ਪੱਧਰ ਦੇ ਅਧਿਕਾਰੀ ਤੋਂ ਕਰਵਾਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਹੋਈ ਅਣਗਹਿਲੀ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਜਾਵੇ।

ਇਸ ਦੇ ਨਾਲ ਹੀ ਸ. ਬੈਂਸ ਨੇ ਪੇਪਰ ਲੈਣ ਵਾਲੀ ਥਰਡ ਪਾਰਟੀ ਏਜੰਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਤੋਂ ਕੋਈ ਫੀਸ ਲਏ ਬਗੈਰ ਇਹ ਪੇਪਰ ਜਲਦ ਲਵੇ। ਉਹਨਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥਰਡ ਪਾਰਟੀ ਨਾਲ ਪੇਪਰ ਲੈਣ ਸਬੰਧੀ ਕੀਤੇ ਜਾਣ ਵਾਲੇ ਇਕਰਾਰਨਾਮੇ ਵਿੱਚ ਇਹ ਮੱਦ ਵੀ ਸ਼ਾਮਲ ਕਰਨ ਕਿ ਜੇਕਰ ਪੇਪਰ ਆਯੋਜਨ ਕਰਨ ਵਾਲੀ ਸੰਸਥਾ ਵੱਲੋਂ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ ਵਿਦਿਆਰਥੀਆਂ ਨੂੰ ਇਸ ਦਾ ਮੁਆਵਜਾ ਵੀ ਦੇਣਗੇ।

The post ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੀਐਸਟੀਈਟੀ ਮਾਮਲੇ ‘ਚ ਜਾਂਚ ਦੇ ਹੁਕਮ appeared first on TheUnmute.com - Punjabi News.

Tags:
  • breaking-news
  • cm-bhagwant-mann
  • harjot-singh-bains
  • news
  • pstet
  • punjab
  • punjab-government
  • punjab-news
  • the-unmute-breaking-news

ਚੰਡੀਗੜ੍ਹ, 13 ਮਾਰਚ 2023: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮੋਹਾਲੀ ਕਲੱਬ, ਐਸ.ਏ.ਐਸ. ਨਗਰ ਵਿਖੇ 14 ਐਸ.ਡੀ.ਓਜ਼. ਅਤੇ 3 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ।ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਨੂੰ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ 26,797 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

The post ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ‘ਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ appeared first on TheUnmute.com - Punjabi News.

Tags:
  • aman-arora
  • breaking-news
  • mohali-club
  • news
  • submit-appointment

ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ

Monday 13 March 2023 05:34 PM UTC+00 | Tags: aam-aadmi-party aman-arora gmada gmada-e-auction latest-news mohali news punjab-congress the-unmute-breaking-news

ਚੰਡੀਗੜ੍ਹ, 13 ਮਾਰਚ 2023: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਗਮਾਡਾ ਦੀ ਹਾਲ ਹੀ ਵਿੱਚ ਸਮਾਪਤ ਹੋਈ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ ਕੀਤੀ। ਇਸ ਨਿਲਾਮੀ ਵਿੱਚ ਅਥਾਰਟੀ ਨੇ ਹੁਣ ਤੱਕ ਦੀ ਸਭ ਤੋਂ ਵੱਧ 1935.88 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਸਨ।

ਮੋਹਾਲੀ ਕਲੱਬ, ਐਸ.ਏ.ਐਸ.ਨਗਰ ਵਿਖੇ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਨਿਵੇਸ਼ਕਾਂ ਦੀ ਸਹੂਲਤ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸਿੰਗਲ ਪੁਆਇੰਟ ਸੰਪਰਕ ਅਧਿਕਾਰੀ, ਜਿਸ ਨਾਲ ਸਾਰੀਆਂ ਸੇਵਾਵਾਂ ਲਈ ਸਿੱਧਾ ਸੰਪਰਕ ਕੀਤਾ ਜਾ ਸਕੇ, ਲਗਾਏ ਜਾਣ ਅਤੇ ਵੱਖ-ਵੱਖ ਸ਼੍ਰੇਣੀਆਂ ਦੀਆਂ ਜਾਇਦਾਦਾਂ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਚੈੱਕਲਿਸਟ ਵੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੇ ਕਾਰੋਬਾਰ ਸਥਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਉਤੇ ਭਰੋਸਾ ਜਤਾਉਣ ਅਤੇ ਇਸ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਦੇਣ ਲਈ ਨਿਵੇਸ਼ਕਾਂ ਦਾ ਧੰਨਵਾਦ ਕਰਦਿਆਂ  ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਗਮਾਡਾ ਵੱਲੋਂ ਉਨ੍ਹਾਂ ਨੂੰ ਹਰ ਕਦਮ ਉਤੇ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਕੀਤੀਆਂ ਨਿਵੇਸ਼ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਨਿਵੇਸ਼ਕ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਪੰਜਾਬ ਵੱਲ ਆਕਰਸ਼ਿਤ ਹੋ ਰਹੇ ਹਨ।

ਸਾਰੇ ਨਿਵੇਸ਼ਕਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਵਾਸਤੇ ਇਹ ਸਮਾਗਮ ਕਰਵਾਉਣ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਅਤੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਦਾ ਧੰਨਵਾਦ ਕੀਤਾ।ਇਸ ਮੌਕੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਅਪਨੀਤ ਰਿਆਤ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਮੌਜੂਦ ਸਨ।

The post ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ appeared first on TheUnmute.com - Punjabi News.

Tags:
  • aam-aadmi-party
  • aman-arora
  • gmada
  • gmada-e-auction
  • latest-news
  • mohali
  • news
  • punjab-congress
  • the-unmute-breaking-news

ਪੰਜਾਬ ਪੁਲਿਸ ਜੀ-20 ਸੰਮੇਲਨ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ADGP ਅਰਪਿਤ ਸ਼ੁਕਲਾ

Monday 13 March 2023 05:38 PM UTC+00 | Tags: aam-aadmi-party adgp-arpit-shukla breaking-news cm-bhagwant-mann g-20-summit news punjab-police the-unmute-punjab

ਚੰਡੀਗੜ੍ਹ, 13 ਮਾਰਚ 2023: ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਇਸ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਸਫ਼ਲ ਬਣਾਉਣ ਲਈ ਸੁਰੱਖਿਆ ਦੇ ਨਜ਼ਰੀਏ ਤੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ, ਜਿਸ ਦੇ ਹਿੱਸੇ ਵਜੋਂ ਵਿਸ਼ੇਸ਼ ਮੁਹਿੰਮ 'ਓ.ਪੀ.ਐਸ ਸੀਲ-2' ਚਲਾਈ ਗਈ ਜਿਸ ਤਹਿਤ ਸਰਹੱਦੀ ਸੂਬੇ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਸੀਮਾਵਾਂ 'ਤੇ ਇਹ ਮੁਹਿੰਮ ਚਲਾਈ ਗਈ।

ਇਸ ਮੁਹਿੰਮ ਦੌਰਾਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਦੀ ਸਰਹੱਦ ਨਾਲ ਲਗਦੇ 10 ਜ਼ਿਲਿ੍ਹਆਂ ਦੇ ਸਾਰੇ ਆਉਣ-ਜਾਣ ਵਾਲੇ ਪੁਆਇੰਟਾਂ 'ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ ਸੰਪੂਰਨ ਤਾਲਮੇਲ ਵਾਲੇ ਮਜ਼ਬੂਤ 112 ਨਾਕੇ ਲਗਾਏ ਗਏ, ਜਿਹਨਾਂ ਵਿੱਚ 1500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਹਨਾਂ 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸ.ਏ.ਐਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਇਹ ਮੁਹਿੰਮ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਵੱਖ-ਵੱਖ ਥਾਵਾਂ 'ਤੇ ਇਕੋ ਸਮੇਂ ਚਲਾਈ ਗਈ ਅਤੇ ਸਾਰੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਨੂੰ ਗਜ਼ਟਿਡ ਅਧਿਕਾਰੀਆਂ/ਐਸ.ਐਚ.ਓਜ਼ ਦੀ ਨਿਗਰਾਨੀ ਹੇਠ ਸਾਰੇ ਮੁਹੱਤਵਪੂਰਨ ਸਥਾਨਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਸਟਾਫ਼ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਸੀ।

ਵੇਰਵੇ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਵਿੱਚ ਦਾਖ਼ਲ ਹੋਣ ਵਾਲੇ 5669 ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ 300 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 39 ਨੂੰ ਜ਼ਬਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ 21 ਐਫ.ਆਈ.ਆਰਜ਼ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਇੱਕ ਭਗੌੜਾ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ 3 ਕਿਲੋ ਭੁੱਕੀ, 3.8 ਕਿਲੋ ਅਫੀਮ, 140 ਗ੍ਰਾਮ ਹੈਰੋਇਨ ਅਤੇ ਦੋ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਇਸ ਮੁਹਿੰਮ ਦਾ ਉਦੇਸ਼ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਤੇ ਗੋਲਾ-ਬਾਰੂਦ, ਨਸ਼ੀਲੇ ਪਦਾਰਥਾਂ ਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣਾ ਸੀ।

The post ਪੰਜਾਬ ਪੁਲਿਸ ਜੀ-20 ਸੰਮੇਲਨ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ADGP ਅਰਪਿਤ ਸ਼ੁਕਲਾ appeared first on TheUnmute.com - Punjabi News.

Tags:
  • aam-aadmi-party
  • adgp-arpit-shukla
  • breaking-news
  • cm-bhagwant-mann
  • g-20-summit
  • news
  • punjab-police
  • the-unmute-punjab
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form