TheUnmute.com – Punjabi News: Digest for March 15, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਅੰਮ੍ਰਿਤਸਰ 'ਚ ਹੋਣ ਜਾ ਰਹੇ G-20 ਸੰਮੇਲਨ ਦਾ ਕਿਸਾਨਾਂ ਵੱਲੋਂ ਵਿਰੋਧ

Tuesday 14 March 2023 05:45 AM UTC+00 | Tags: breaking-news cm-bhagwant-mann farmers-protest g-20-summit g-20-summit-amritsar g-20-summit-punjab kisan-mazdoor-sangharsh-committee latest-news news punjab the-unmute-punjab

ਅੰਮ੍ਰਿਤਸਰ, 14 ਮਾਰਚ 2023: ਇੱਕ ਪਾਸੇ ਜਿੱਥੇ ਭਾਰਤ ਵਿੱਚ G-20 ਸੰਮੇਲਨ (G-20 summit) ਚੱਲ ਰਿਹਾ ਹੈ | ਇਸਦੇ ਨਾਲ ਹੀ ਅੰਮ੍ਰਿਤਸਰ ਵਿੱਚ ਹੋਣ ਜਾ ਰਹੇ G-20 ਸੰਮੇਲਨ ਨੂੰ ਲੈ ਕੇ ਸਥਾਨਕ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਵੱਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ | ਦੂਜੇ ਪਾਸੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ G-20 ਦੀ ਸੰਮੇਲਨ ਦਾ ਵਿਰੋਧ ਵੀ ਸ਼ੁਰੂ ਕਰ ਦਿੱਤਾ ਹੈ |

ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੱਬਾ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ G-20 ਸੰਮਲੇਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ G-20 ਸੰਮੇਲਨ ਵਿੱਚ ਮਲਕ ਭਾਗੋ ਜਿਹੇ ਇਨਸਾਨ ਹਿੱਸਾ ਲੈ ਰਹੇ ਹਨ ਜੋ ਸਾਡੇ ਪਾਣੀਆਂ ‘ਤੇ ਡਾਕਾ ਪਾਉਣਾ ਚਾਹੁੰਦੇ ਹਨ ਅਤੇ ਸਿੱਖਿਆ ਨੂੰ ਇਸ ਹਿਸਾਬ ਨਾਲ ਕਰਨਾ ਚਾਹੁੰਦੇ ਹਨ ਕਿ ਆਉਣ ਵਾਲੀਆਂ ਪੀੜ੍ਹੀਆਂ ਸਿਰਫ ਤੇ ਸਿਰਫ ਪੂੰਜੀਵਾਦੀਆਂ ਦੇ ਮੁਤਾਬਕ ਸੋਚੇ ਤੇ ਇਸ ਤੋਂ ਇਲਾਵਾ ਭਾਰਤ ਦੀ ਲੇਬਰ ਸਸਤੇ ਦੇ ਤਰੀਕੇ ਨਾਲ ਸਾਮਰਾਜੀ ਦੇਸ਼ਾਂ ਨੂੰ ਕਿਵੇਂ ਦਿੱਤੀ ਜਾ ਸਕੇ | ਇਸਦੇ ਨਾਲ ਹੀ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਜਿਹੇ ਲੋਕ ਮਲਕ ਭਾਗੋ ਦੀ ਸੋਚ ਵਾਲੇ ਲੋਕ ਹਨ ਅਤੇ ਪੰਥਕ ਆਗੂਆਂ ਨੂੰ ਇਕਜੁੱਟ ਹੋ ਕੇ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ |

 

The post ਅੰਮ੍ਰਿਤਸਰ ‘ਚ ਹੋਣ ਜਾ ਰਹੇ G-20 ਸੰਮੇਲਨ ਦਾ ਕਿਸਾਨਾਂ ਵੱਲੋਂ ਵਿਰੋਧ appeared first on TheUnmute.com - Punjabi News.

Tags:
  • breaking-news
  • cm-bhagwant-mann
  • farmers-protest
  • g-20-summit
  • g-20-summit-amritsar
  • g-20-summit-punjab
  • kisan-mazdoor-sangharsh-committee
  • latest-news
  • news
  • punjab
  • the-unmute-punjab

ਨਜਾਇਜ਼ ਸੰਬੰਧਾਂ ਕਾਰਨ ਘਰਵਾਲੇ ਨੇ ਆਪਣੀ ਘਰਵਾਲੀ ਤੇ ਬੱਚੀ ਨੂੰ ਨਹਿਰ 'ਚ ਸੁੱਟਿਆ, ਬੱਚੀ ਦੀ ਮੌਤ

Tuesday 14 March 2023 06:02 AM UTC+00 | Tags: breaking-news khanna khanna-murder-case news punjabi-news punjab-news sarhind-canal the-unmute-breaking-news the-unmute-latest-news the-unmute-punjabi-news

ਖੰਨਾ , 14 ਮਾਰਚ 2023: ਪੰਜਾਬ ਦੇ ਖੰਨਾ ਤੋਂ ਪੰਜ ਸਾਲ ਦੀ ਬੱਚੀ ਦਾ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਮੁਤਾਬਕ ਭਰਜਾਈ ਨਾਲ ਨਜਾਇਜ਼ ਸਬੰਧਾਂ ਕਾਰਨ ਇਕ ਵਿਅਕਤੀ ਨੇ ਆਪਣੀ ਹੀ ਘਰਵਾਲੀ ਅਤੇ ਬੇਟੀ ਨੂੰ ਮਾਰਨ ਦੀ ਯੋਜਨਾ ਬਣਾਈ ਸੀ । ਸਾਜ਼ਿਸ਼ ਤਹਿਤ ਕਥਿਤ ਦੋਸ਼ੀ ਆਪਣੀ ਘਰਵਾਲੀ ਅਤੇ ਧੀ ਨੂੰ ਕੁਝ ਸਮਾਨ ਨਹਿਰ ਵਿੱਚ ਵਹਾਉਣ ਦੇ ਬਹਾਨੇ ਨਹਿਰ ਕਿਨਾਰੇ ਲੈ ਗਿਆ ਅਤੇ ਪਤਨੀ ਨੂੰ ਧੱਕਾ ਦੇ ਦਿੱਤਾ ਪਰ ਪਤਨੀ ਵਾਲ-ਵਾਲ ਬਚ ਗਈ ਅਤੇ ਪੰਜ ਸਾਲ ਦੀ ਬੱਚੀ ਨਹਿਰ ‘ਚ ਰੁੜ੍ਹ ਗਈ। ਮਾਮਲੇ ਦੀ ਜਾਂਚ ਤੋਂ ਬਾਅਦ ਖੰਨਾ ਪੁਲਿਸ ਨੇ ਦੋਸ਼ੀ ਜੀਜਾ ਅਤੇ ਸਾਲੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਖੰਨਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਦਿੱਤੀ ਹੈ ।

ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਘਰਵਾਲੀ ਗੁਰਜੀਤ ਕੌਰ ਡਿਪਰੈਸ਼ਨ ਦੀ ਮਰੀਜ਼ ਸੀ। ਇਸ ਕਾਰਨ ਘਰ ਵਿੱਚ ਕਲੇਸ਼ ਰਹਿੰਦਾ ਸੀ। ਗੁਰਪ੍ਰੀਤ ਦੇ ਆਪਣੀ ਸਾਲੀ ਨਾਲ ਨਜਾਇਜ਼ ਸਬੰਧ ਸਨ। ਉਨ੍ਹਾਂ ਨੇ ਹੀ ਗੁਰਜੀਤ ਕੌਰ ਨੂੰ ਮਾਰਨ ਦੀ ਸਾਜ਼ਿਸ਼ ਰਚੀ। ਉਹ ਆਪਣੀ ਪਤਨੀ ਅਤੇ ਬੱਚੀ ਨੂੰ ਨਾਲ ਲੈ ਕੇ ਸਰਹਿੰਦ ਨਹਿਰ ‘ਤੇ ਕੁਝ ਸਮਾਨ ਨਹਿਰ ਵਿੱਚ ਵਹਾਉਣ ਦੇ ਬਹਾਨੇ ਲੈ ਗਿਆ । ਗੁਰਪ੍ਰੀਤ ਨੇ ਗੁਰਜੀਤ ਕੌਰ ਨੂੰ ਧੱਕਾ ਦੇ ਦਿੱਤਾ ਪਰ ਗੁਰਜੀਤ ਕੌਰ ਵਾਲ-ਵਾਲ ਬਚ ਗਈ ਅਤੇ 5 ਸਾਲਾ ਬੱਚੀ ਸੁਖਮਨਪ੍ਰੀਤ ਕੌਰ ਤੇਜ਼ ਵਹਾਅ ਵਿੱਚ ਵਹਿ ਗਈ |

ਇਸ ਤੋਂ ਪਹਿਲਾਂ ਐਤਵਾਰ ਨੂੰ ਗੁਰਪ੍ਰੀਤ ਸਿੰਘ ਦੇ ਭਰਾ ਗੁਰਚਰਨ ਸਿੰਘ ਨੇ ਖਦਸ਼ਾ ਜ਼ਾਹਰ ਕੀਤਾ ਸੀ ਕਿ ਭਰਾ ਕਿਸੇ ਤਾਂਤਰਿਕ ਦੇ ਪ੍ਰਭਾਵ ਹੇਠ ਬੱਚੀ ਦਾ ਕਤਲ ਕਰ ਸਕਦਾ ਹੈ। ਉਸ ਨੇ ਪੁਲਿਸ ਨੂੰ ਦੱਸਿਆ ਸੀ ਕਿ ਗੁਰਪ੍ਰੀਤ ਪਰਿਵਾਰ ਨਾਲ ਵੱਖਰੇ ਮਕਾਨ ਵਿੱਚ ਰਹਿੰਦਾ ਸੀ। ਉਸ ਦੇ ਘਰ ਵਿਚ ਕਲੇਸ਼ ਰਹਿੰਦਾ ਸੀ। ਇਸੇ ਕਾਰਨ ਗੁਰਪ੍ਰੀਤ ਬਾਬਿਆਂ ਕੋਲ ਜਾਂਦਾ ਰਹਿੰਦਾ ਸੀ। ਇੱਕ ਬਾਬਾ ਉਸਦੇ ਘਰ ਆਇਆ ਅਤੇ ਉਸਦੀ ਮਾਂ ਦੀ ਮੌਤ ਦੀ ਭਵਿੱਖਬਾਣੀ ਕੀਤੀ। ਇਸ ਦਾ ਉਪਾਅ ਪੁੱਛਣ ‘ਤੇ ਉਸ ਨੇ ਗੁਰਪ੍ਰੀਤ ਨੂੰ ਆਪਣੀ ਧੀ ਦੀ ਬਲੀ ਦੇਣ ਲਈ ਕਿਹਾ। ਗੁਰਚਰਨ ਸਿੰਘ ਦੇ ਅਨੁਸਾਰ ਇਸੇ ਵਹਿਮ ਕਾਰਨ ਗੁਰਪ੍ਰੀਤ ਸਿੰਘ ਨੇ ਆਪਣੀ ਬੱਚੀ ਨੂੰ ਨਹਿਰ ਵਿੱਚ ਸੁੱਟ ਦਿੱਤਾ |

 

The post ਨਜਾਇਜ਼ ਸੰਬੰਧਾਂ ਕਾਰਨ ਘਰਵਾਲੇ ਨੇ ਆਪਣੀ ਘਰਵਾਲੀ ਤੇ ਬੱਚੀ ਨੂੰ ਨਹਿਰ ‘ਚ ਸੁੱਟਿਆ, ਬੱਚੀ ਦੀ ਮੌਤ appeared first on TheUnmute.com - Punjabi News.

Tags:
  • breaking-news
  • khanna
  • khanna-murder-case
  • news
  • punjabi-news
  • punjab-news
  • sarhind-canal
  • the-unmute-breaking-news
  • the-unmute-latest-news
  • the-unmute-punjabi-news

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ 'ਚ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ, CM ਮਾਨ ਨੂੰ ਭੇਜੀ ਫਾਈਲ

Tuesday 14 March 2023 06:17 AM UTC+00 | Tags: aam-aadmi-party breaking-news charanjit-singh-channi ferozepur-rally latest-news mann-government news pm pm-modis-security-breach prime-minister-narendra-modi punjab punjab-government the-unmute-breaking-news

ਚੰਡੀਗੜ੍ਹ, 14 ਮਾਰਚ 2023: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਮਾਨ ਸਰਕਾਰ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੁਪਰੀਮ ਕੋਰਟ ਦੇ ਹੁਕਮਾਂ 'ਤੇ ਗਠਿਤ (ਸੇਵਾਮੁਕਤ) ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਤਤਕਾਲੀ ਪੰਜਾਬ ਸਰਕਾਰ ਦੇ 9 ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ ‘ਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ। ਹੁਣ ਅਗਲੀ ਕਾਰਵਾਈ ਲਈ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਭਾਂਪਦਿਆਂ ਪੰਜਾਬ ਸਰਕਾਰ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਚਾਰਜਸ਼ੀਟ ਕਰਨ ਦੀ ਤਿਆਰੀ ਕਰ ਰਹੀ ਹੈ।

ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਇਸ ਕੁਤਾਹੀ ਦੀ ਜਾਂਚ ਸੁਪਰੀਮ ਕੋਰਟ ਨੇ ਖੁਦ ਕਰਵਾਈ ਸੀ। ਸੁਪਰੀਮ ਕੋਰਟ ਨੇ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਕਮੇਟੀ ਨੂੰ ਪੂਰੇ ਮਾਮਲੇ ਦੀ ਵਿਸਤ੍ਰਿਤ ਜਾਂਚ ਕਰਕੇ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਸੀ। ਕਮੇਟੀ ਨੂੰ ਅਜਿਹੇ ਸੁਝਾਅ ਦੇਣ ਲਈ ਵੀ ਕਿਹਾ ਗਿਆ ਤਾਂ ਜੋ ਭਵਿੱਖ ਵਿੱਚ ਅਜਿਹੇ ਮਾਮਲਿਆਂ ਤੋਂ ਬਚਿਆ ਜਾ ਸਕੇ।

ਰਿਪੋਰਟ ‘ਤੇ ਸੁਣਵਾਈ ਦੌਰਾਨ ਤਤਕਾਲੀ ਚੀਫ਼ ਜਸਟਿਸ ਐੱਨਵੀ ਰਮਨਾ ਨੇ ਕਿਹਾ ਸੀ ਕਿ ਇਸ ਰਿਪੋਰਟ ‘ਚ ਪ੍ਰਧਾਨ ਮੰਤਰੀ ਦੀ ਠੋਸ ਸੁਰੱਖਿਆ ਲਈ ਕੁਝ ਜ਼ਰੂਰੀ ਉਪਾਅ ਵੀ ਸੁਝਾਏ ਗਏ ਹਨ, ਜਿਨ੍ਹਾਂ ਨੂੰ ਸਰਕਾਰ ਨੂੰ ਭੇਜਿਆ ਜਾਵੇਗਾ।

ਜਿਕਰਯੋਗ ਹੈ ਕਿ ਫਰਵਰੀ 2022 ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਜਨਵਰੀ, 2022 ਨੂੰ ਪੰਜਾਬ ਦਾ ਦੌਰਾ ਕੀਤਾ ਸੀ। ਖ਼ਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਲਈ ਸੜਕੀ ਰਸਤੇ ਰਵਾਨਾ ਕੀਤਾ ਗਿਆ। ਜਦੋਂ ਉਹ ਬਠਿੰਡਾ ਹਵਾਈ ਅੱਡੇ ਤੋਂ ਹੁਸੈਨੀਵਾਲਾ ਜਾ ਰਹੇ ਸਨ ਤਾਂ ਉਨ੍ਹਾਂ ਦਾ ਕਾਫਲਾ ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਦੇ ਫਲਾਈਓਵਰ ‘ਤੇ 20 ਮਿੰਟ ਤੱਕ ਫਸਿਆ ਰਿਹਾ ਕਿਉਂਕਿ ਕੁਝ ਦੂਰੀ ‘ਤੇ ਕਿਸਾਨਾਂ ਵੱਲੋਂ ਹਾਈਵੇਅ ਜਾਮ ਕਰ ਦਿੱਤਾ ਗਿਆ ਸੀ।

ਕੇਂਦਰੀ ਗ੍ਰਹਿ ਮੰਤਰਾਲੇ ਦੀ ਬਲੂ ਬੁੱਕ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਤਾਇਨਾਤ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸ. ਪੀ. ਜੀ.) ਮੁਤਾਬਕ ਪੰਜਾਬ ਸਰਕਾਰ ਨੂੰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਅਤੇ ਦੌਰੇ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਅਜਿਹੇ ‘ਚ ਨਿਯਮਾਂ ਮੁਤਾਬਕ ਸੂਬਾ ਪੁਲਿਸ ਨੂੰ ਸੁਰੱਖਿਆ ਦੇ ਨਾਲ-ਨਾਲ ਬਦਲਵਾਂ ਰਸਤਾ ਵੀ ਤਿਆਰ ਰੱਖਣਾ ਚਾਹੀਦਾ ਸੀ।

ਇਸ ਸੁਰੱਖਿਆ ਕੁਤਾਹੀ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਕਾਫਲੇ ਨੇ ਬਠਿੰਡਾ ਹਵਾਈ ਅੱਡੇ ‘ਤੇ ਵਾਪਸ ਜਾਣ ਦਾ ਫੈਸਲਾ ਕੀਤਾ। ਬਠਿੰਡਾ ਹਵਾਈ ਅੱਡੇ ਤੋਂ ਦਿੱਲੀ ਜਾਂਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਥੇ ਮੌਜੂਦ ਪੰਜਾਬ ਦੇ ਅਧਿਕਾਰੀਆਂ ਨੂੰ ਕਿਹਾ ਸੀ ਕਿ ਉਹ ਮੁੱਖ ਮੰਤਰੀ ਦਾ ਧੰਨਵਾਦ ਕਹਿਣਾ, ਮੈਂ ਜਿਉਂਦਾ ਵਾਪਸ ਪਰਤ ਸਕਿਆ |

The post PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ‘ਚ ਐਕਸ਼ਨ ਦੀ ਤਿਆਰੀ ‘ਚ ਮਾਨ ਸਰਕਾਰ, CM ਮਾਨ ਨੂੰ ਭੇਜੀ ਫਾਈਲ appeared first on TheUnmute.com - Punjabi News.

Tags:
  • aam-aadmi-party
  • breaking-news
  • charanjit-singh-channi
  • ferozepur-rally
  • latest-news
  • mann-government
  • news
  • pm
  • pm-modis-security-breach
  • prime-minister-narendra-modi
  • punjab
  • punjab-government
  • the-unmute-breaking-news

ਚੰਡੀਗੜ੍ਹ, 14 ਮਾਰਚ 2023: ਸੁਪਰੀਮ ਕੋਰਟ ਨੇ ਭੋਪਾਲ ਗੈਸ ਕਾਂਡ (Bhopal Gas incident) ਦੇ ਪੀੜਤਾਂ ਦਾ ਮੁਆਵਜ਼ਾ ਵਧਾਉਣ ਲਈ ਕੇਂਦਰ ਸਰਕਾਰ ਦੀ ਕਿਊਰੇਟਿਵ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਪਟੀਸ਼ਨ ਵਿੱਚ ਗੈਸ ਪੀੜਤਾਂ ਨੂੰ ਯੂਨੀਅਨ ਕਾਰਬਾਈਡ ਤੋਂ ਕਰੀਬ 7,800 ਕਰੋੜ ਰੁਪਏ ਦਾ ਵਾਧੂ ਮੁਆਵਜ਼ਾ ਲੈਣ ਦੀ ਮੰਗ ਕੀਤੀ ਗਈ ਸੀ।

ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਸੰਜੀਵ ਖੰਨਾ, ਜਸਟਿਸ ਅਭੈ ਐਸ ਓਕ, ਜਸਟਿਸ ਵਿਕਰਮ ਨਾਥ ਅਤੇ ਜਸਟਿਸ ਜੇ ਕੇ ਮਹੇਸ਼ਵਰੀ ਦੇ ਬੈਂਚ ਨੇ ਕਿਹਾ ਕਿ ਕੇਸ ਮੁੜ ਖੋਲ੍ਹਣ ਨਾਲ ਪੀੜਤਾਂ ਦੀਆਂ ਮੁਸ਼ਕਲਾਂ ਵਧ ਜਾਣਗੀਆਂ। ਸਰਕਾਰ ਨੇ 2010 ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਸੁਪਰੀਮ ਕੋਰਟ ਨੇ 12 ਜਨਵਰੀ 2023 ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਆਪਣਾ ਪੱਖ ਰੱਖਦੇ ਹੋਏ ਸਰਕਾਰ ਨੇ ਕਿਹਾ ਸੀ ਕਿ ਪੀੜਤਾਂ ਨੂੰ ਅੱਧ ਵਿਚਕਾਰ ਨਹੀਂ ਛੱਡਿਆ ਜਾ ਸਕਦਾ।

ਸੁਪਰੀਮ ਕੋਰਟ ਨੇ ਕਿਹਾ ਕਿ ਯੂਨੀਅਨ ਕਾਰਬਾਈਡ ਕਾਰਪੋਰੇਸ਼ਨ ‘ਤੇ ਹੋਰ ਮੁਆਵਜ਼ੇ ਦਾ ਬੋਝ ਨਹੀਂ ਪਾਇਆ ਜਾ ਸਕਦਾ। ਅਸੀਂ ਨਿਰਾਸ਼ ਹਾਂ ਕਿ ਪਹਿਲਾਂ ਇਸ  ਵੱਲ ਧਿਆਨ ਨਹੀਂ ਦਿੱਤਾ ਗਿਆ ਸੀ। ਪੀੜਤਾਂ ਨੂੰ ਨੁਕਸਾਨ ਤੋਂ ਕਰੀਬ 6 ਗੁਣਾ ਵੱਧ ਮੁਆਵਜ਼ਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਰਬੀਆਈ ਕੋਲ ਪਏ 50 ਕਰੋੜ ਰੁਪਏ ਪੀੜਤਾਂ ਦੀਆਂ ਲੋੜਾਂ ਮੁਤਾਬਕ ਵਰਤੇ | ਜੇਕਰ ਇਹ ਕੇਸ ਮੁੜ ਖੁੱਲ੍ਹਦਾ ਹੈ ਤਾਂ ਇਹ ਯੂਨੀਅਨ ਕਾਰਬਾਈਡ ਲਈ ਹੀ ਲਾਭਦਾਇਕ ਹੋਵੇਗਾ, ਜਦਕਿ ਪੀੜਤਾਂ ਦੀਆਂ ਮੁਸ਼ਕਲਾਂ ਵਧ ਜਾਣਗੀਆਂ |

ਗੈਸ ਤ੍ਰਾਸਦੀ (Bhopal Gas incident) ਤੋਂ ਬਾਅਦ ਯੂਨੀਅਨ ਕਾਰਬਾਈਡ ਕਾਰਪੋਰੇਸ਼ਨ ਨੇ ਪੀੜਤਾਂ ਨੂੰ $470 ਮਿਲੀਅਨ ਦਾ ਮੁਆਵਜ਼ਾ ਦਿੱਤਾ ਸੀ, ਪਰ ਪੀੜਤਾਂ ਨੇ ਅਦਾਲਤ ਵਿੱਚ ਅਪੀਲ ਕਰਕੇ ਹੋਰ ਮੁਆਵਜ਼ੇ ਦੀ ਮੰਗ ਕੀਤੀ ਸੀ। ਕੇਂਦਰ ਨੇ 1984 ਗੈਸ ਤ੍ਰਾਸਦੀ ਦੇ ਪੀੜਤਾਂ ਨੂੰ ਡਾਓ ਕੈਮੀਕਲਜ਼ ਤੋਂ 7,844 ਕਰੋੜ ਰੁਪਏ ਦੇ ਵਾਧੂ ਮੁਆਵਜ਼ੇ ਦੀ ਮੰਗ ਕੀਤੀ | ਇਸ ਦੇ ਲਈ ਦਸੰਬਰ 2010 ਵਿੱਚ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਗਈ ਸੀ।

The post ਭੋਪਾਲ ਗੈਸ ਤ੍ਰਾਸਦੀ ਦੇ ਪੀੜਤਾਂ ਲਈ ਮੁਆਵਜ਼ਾ ਵਧਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ appeared first on TheUnmute.com - Punjabi News.

Tags:
  • bhopal-gas-incident
  • breaking-news
  • news

ਫਿਰੋਜ਼ਪੁਰ 'ਚ ਪੁਲਿਸ ਵਲੋਂ ਤਲਾਸ਼ੀ ਦੌਰਾਨ 300 ਲੀਟਰ ਲਾਹਣ, ਨਜਾਇਜ਼ ਮਾਈਨਿੰਗ ਕਰ ਰਿਹਾ ਟਿੱਪਰ ਜ਼ਬਤ

Tuesday 14 March 2023 06:44 AM UTC+00 | Tags: drugs-smugglers ferozepur ferozepur-police latest-news news punjab shiromani-akali-dal the-unmute-breaking-news the-unmute-latest-news the-unmute-punjab the-unmute-punjabi-news

ਚੰਡੀਗੜ੍ਹ, 14 ਮਾਰਚ 2023: ਜ਼ਿਲ੍ਹਾ ਫਿਰੋਜ਼ਪੁਰ (Ferozepur) ਵਿੱਚ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 95 ਗ੍ਰਾਮ ਚਿੱਟਾ, 300 ਲੀਟਰ ਲਾਹਣ ਅਤੇ ਨਜਾਇਜ਼ ਮਾਈਨਿੰਗ ਕਰ ਰਿਹਾ ਇੱਕ ਟਿੱਪਰ, ਇੱਕ ਜੇ.ਸੀ.ਬੀ. ਮਸ਼ੀਨ ਅਤੇ ਰੇਤ ਨਾਲ ਭਰੀ ਟਰੈਕਟਰ-ਟਰਾਲੀ ਬਰਾਮਦ ਕੀਤੀ ਹੈ।ਜਾਣਕਾਰੀ ਦਿੰਦਿਆਂ ਐੱਸ.ਪੀ. ਇਨਵੈਸਟੀਗੇਸ਼ਨ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਗੁਰੂਹਰਸਹਾਏ ‘ਚ 30 ਗ੍ਰਾਮ ਚਿੱਟਾ, ਮੱਲਾਂਵਾਲਾ ‘ਚ 20 ਗ੍ਰਾਮ ਚਿੱਟਾ, ਸਦਰ ਫਿਰੋਜ਼ਪੁਰ ਥਾਣਾ ਸਦਰ ‘ਚ ਪੈਂਦੇ ਇਲਾਕੇ ਵਿੱਚ 45 ਗ੍ਰਾਮ ਚਿੱਟਾ, ਮਮਦੋਟ ‘ਚ 300 ਲੀਟਰ ਲਾਹਣ, ਰੇਤ ਨਾਲ ਭਰੀ ਟਰੈਕਟਰ ਟਰਾਲੀ, ਇਕ ਟਿੱਪਰ ਅਤੇ ਇਕ ਜੇ.ਸੀ.ਬੀ ਮਸ਼ੀਨ ਬਰਾਮਦ ਕਰ ਲਈ ਗਈ ਹੈ ਅਤੇ ਬਰਾਮਦ ਹੋਏ ਸਮਾਨ ਸਬੰਧੀ ਪੁਲਿਸ ਵੱਲੋਂ ਮਾਮਲੇ ਦਰਜ ਕਰ ਲਏ ਗਏ ਹਨ।

The post ਫਿਰੋਜ਼ਪੁਰ ‘ਚ ਪੁਲਿਸ ਵਲੋਂ ਤਲਾਸ਼ੀ ਦੌਰਾਨ 300 ਲੀਟਰ ਲਾਹਣ, ਨਜਾਇਜ਼ ਮਾਈਨਿੰਗ ਕਰ ਰਿਹਾ ਟਿੱਪਰ ਜ਼ਬਤ appeared first on TheUnmute.com - Punjabi News.

Tags:
  • drugs-smugglers
  • ferozepur
  • ferozepur-police
  • latest-news
  • news
  • punjab
  • shiromani-akali-dal
  • the-unmute-breaking-news
  • the-unmute-latest-news
  • the-unmute-punjab
  • the-unmute-punjabi-news

IND vs AUS: ਭਾਰਤ ਖ਼ਿਲਾਫ਼ ਵਨਡੇ ਸੀਰੀਜ਼ 'ਚ ਸਟੀਵ ਸਮਿਥ ਹੋਣਗੇ ਆਸਟ੍ਰੇਲੀਆ ਦੇ ਕਪਤਾਨ, ਡੇਵਿਡ ਵਾਰਨਰ ਦੀ ਵਾਪਸੀ

Tuesday 14 March 2023 06:54 AM UTC+00 | Tags: bcci breaking-news cricket-news ind-vs-aus ind-vs-aus-odi kangaroo-team latest-news news odi-series pat-cummins rohit-sharma sports-news steve-smith the-unmute-breaking-news

ਚੰਡੀਗੜ੍ਹ, 14 ਮਾਰਚ 2023: ਸਟੀਵ ਸਮਿਥ (Steve Smith) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੀ ਵਨਡੇ ਸੀਰੀਜ਼ ‘ਚ ਕੰਗਾਰੂ ਟੀਮ ਦੀ ਕਪਤਾਨੀ ਕਰਨਗੇ। ਪੈਟ ਕਮਿੰਸ ਇਸ ਸੀਰੀਜ਼ ਲਈ ਉਪਲਬਧ ਨਹੀਂ ਹੋਣਗੇ। ਇਸ ਦੇ ਨਾਲ ਹੀ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਅਤੇ ਆਲਰਾਊਂਡਰ ਐਸ਼ਟਨ ਐਗਰ ਦੀ ਟੀਮ ‘ਚ ਵਾਪਸੀ ਹੋਈ ਹੈ। ਇਹ ਦੋਵੇਂ ਖਿਡਾਰੀ ਟੈਸਟ ਟੀਮ ਦਾ ਹਿੱਸਾ ਸਨ, ਪਰ ਬਾਅਦ ਵਿੱਚ ਵੱਖ-ਵੱਖ ਕਾਰਨਾਂ ਕਰਕੇ ਉਨ੍ਹਾਂ ਨੂੰ ਆਸਟਰੇਲੀਆਈ ਟੀਮ ਤੋਂ ਬਾਹਰ ਕਰ ਦਿੱਤਾ ਗਿਆ।

ਪੈਟ ਕਮਿੰਸ ਨੇ ਟੈਸਟ ਸੀਰੀਜ਼ ਦੇ ਪਹਿਲੇ ਦੋ ਮੈਚ ਵੀ ਖੇਡੇ ਸਨ ਅਤੇ ਆਸਟ੍ਰੇਲੀਆ ਨੂੰ ਦੋਵਾਂ ਮੈਚਾਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕਮਿੰਸ ਦੀ ਮਾਂ ਮਾਰੀਆ ਦਾ 9 ਮਾਰਚ ਨੂੰ ਦਿਹਾਂਤ ਹੋ ਗਈ ਸੀ। ਉਹ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੀ ਸੀ। ਅਜਿਹੇ ‘ਚ ਸਟੀਵ ਸਮਿਥ (Steve Smith) ਵਨਡੇ ਸੀਰੀਜ਼ ‘ਚ ਵੀ ਕੰਗਾਰੂ ਟੀਮ ਦੀ ਅਗਵਾਈ ਕਰਨਗੇ | ਅਹਿਮਦਾਬਾਦ ਵਿੱਚ ਆਖਰੀ ਟੈਸਟ ਮੈਚ ਡਰਾਅ ਵਿੱਚ ਸਮਾਪਤ ਹੋਇਆ ਅਤੇ ਕੰਗਾਰੂ 2-1 ਨਾਲ ਲੜੀ ਹਾਰ ਗਏ।

The post IND vs AUS: ਭਾਰਤ ਖ਼ਿਲਾਫ਼ ਵਨਡੇ ਸੀਰੀਜ਼ ‘ਚ ਸਟੀਵ ਸਮਿਥ ਹੋਣਗੇ ਆਸਟ੍ਰੇਲੀਆ ਦੇ ਕਪਤਾਨ, ਡੇਵਿਡ ਵਾਰਨਰ ਦੀ ਵਾਪਸੀ appeared first on TheUnmute.com - Punjabi News.

Tags:
  • bcci
  • breaking-news
  • cricket-news
  • ind-vs-aus
  • ind-vs-aus-odi
  • kangaroo-team
  • latest-news
  • news
  • odi-series
  • pat-cummins
  • rohit-sharma
  • sports-news
  • steve-smith
  • the-unmute-breaking-news

Budget Session: ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ, ਸਦਨ 'ਚ ਆਸਕਰ ਜੇਤੂਆਂ ਨੂੰ ਦਿੱਤੀ ਵਧਾਈ

Tuesday 14 March 2023 07:04 AM UTC+00 | Tags: breaking-news budget-session-2023 india-news latest-new latest-news lok-sabha news rrr rrr-movie telgu-movie the-elephant-whispers the-unmute-breaking-news the-unmute-news the-unmute-update

ਚੰਡੀਗੜ੍ਹ, 14 ਮਾਰਚ 2023: ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਵਿੱਚ ਵੀ ਸਰਕਾਰ ਅਤੇ ਵਿਰੋਧੀ ਧਿਰ ਆਪਸ ਵਿੱਚ ਆਹਮੋ-ਸਾਹਮਣੇ ਹਨ। ਇਸ ਕਾਰਨ ਲੋਕ ਸਭਾ (Lok Sabha) ਅਤੇ ਰਾਜ ਸਭਾ ਵਿੱਚ ਹੰਗਾਮਾ ਜਾਰੀ ਹੈ। ਮੰਗਲਵਾਰ ਨੂੰ ਇਸ ਹੰਗਾਮੇ ਕਾਰਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ । ਰਾਜ ਸਭਾ ਵਿੱਚ ਹੰਗਾਮੇ ਦੇ ਵਿਚਕਾਰ, ਮੈਂਬਰਾਂ ਨੇ ਆਸਕਰ ਜਿੱਤਣ ਲਈ ਭਾਰਤੀ ਫਿਲਮਾਂ – ਆਰਆਰਆਰ ਅਤੇ ‘ਦਿ ਐਲੀਫੈਂਟ ਵਿਸਪਰਸ’ ਨੂੰ ਵਧਾਈ ਦਿੱਤੀ।

ਸੰਸਦ ਵਿੱਚ ਜਿੱਥੇ ਕੇਂਦਰ ਨੇ ਰਾਹੁਲ ਗਾਂਧੀ ਦੇ ਲੰਡਨ ਵਿੱਚ ਦਿੱਤੇ ਬਿਆਨਾਂ ਨੂੰ ਲੈ ਕੇ ਕਾਂਗਰਸ ਨੂੰ ਘੇਰਿਆ, ਉੱਥੇ ਹੀ ਵਿਰੋਧੀ ਧਿਰ ਨੇ ਅਡਾਨੀ ਅਤੇ ਏਜੰਸੀਆਂ ਵੱਲੋਂ ਛਾਪੇਮਾਰੀ ਦਾ ਮੁੱਦਾ ਚੁੱਕਿਆ । ਇਸ ਕਾਰਨ ਲੋਕ ਸਭਾ ਅਤੇ ਰਾਜ ਸਭਾ ਵਿੱਚ ਹੰਗਾਮਾ ਜਾਰੀ ਰਿਹਾ।

ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਸ਼ਕਤੀ ਸਿੰਘ ਗੋਹਿਲ ਨੇ ਰਾਜ ਸਭਾ ਵਿੱਚ ਸਦਨ ਦੇ ਨੇਤਾ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ। ਗੋਹਿਲ ਨੇ ਦੋਸ਼ ਲਾਇਆ ਕਿ ਗੋਇਲ ਨੇ ਲੋਕ ਸਭਾ (Lok Sabha) ਦੇ ਇਕ ਮੈਂਬਰ ‘ਤੇ ਦੋਸ਼ ਲਗਾ ਕੇ ਉਪਰਲੇ ਸਦਨ ਦੇ ਨਿਯਮਾਂ ਅਤੇ ਪ੍ਰਕਿਰਿਆਵਾਂ ਦੀ ਉਲੰਘਣਾ ਕੀਤੀ ਹੈ।

ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਨਿਯਮ 188 ਦੇ ਤਹਿਤ ਭੇਜੇ ਨੋਟਿਸ ਵਿੱਚ ਗੋਹਿਲ ਨੇ ਕਿਹਾ ਕਿ ਗੋਇਲ ਨੇ ਨਿਯਮ 238 ਦੀ ਉਲੰਘਣਾ ਕੀਤੀ ਹੈ “ਜਿਸ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਕੋਈ ਵੀ ਮੈਂਬਰ ਦੂਜੇ ਸਦਨ ਦੇ ਕਿਸੇ ਮੈਂਬਰ ਜਾਂ ਮੈਂਬਰ ਵਿਰੁੱਧ ਕੋਈ ਅਪਮਾਨਜਨਕ ਅਤੇ ਇਲਜ਼ਾਮ ਨਹੀਂ ਲਗਾ ਸਕਦਾ | ਗੋਹਿਲ ਨੇ ਨੋਟਿਸ ਵਿੱਚ ਕਿਹਾ ਕਿ 13 ਮਾਰਚ ਨੂੰ ਗੋਇਲ ਨੇ ਰਾਜ ਸਭਾ ਵਿੱਚ ਦੂਜੇ ਸਦਨ ਦੇ ਇੱਕ ਮੈਂਬਰ ਵੱਲੋਂ ਕੀਤੀਆਂ ਕੁਝ ਟਿੱਪਣੀਆਂ ਨਾਲ ਸਬੰਧਤ ਮੁੱਦਾ ਚੁੱਕਿਆ ਸੀ।

The post Budget Session: ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ, ਸਦਨ ‘ਚ ਆਸਕਰ ਜੇਤੂਆਂ ਨੂੰ ਦਿੱਤੀ ਵਧਾਈ appeared first on TheUnmute.com - Punjabi News.

Tags:
  • breaking-news
  • budget-session-2023
  • india-news
  • latest-new
  • latest-news
  • lok-sabha
  • news
  • rrr
  • rrr-movie
  • telgu-movie
  • the-elephant-whispers
  • the-unmute-breaking-news
  • the-unmute-news
  • the-unmute-update

ਚੀਨ ਨੂੰ ਘੇਰਨ ਦੀ ਤਿਆਰੀ, ਬ੍ਰਿਟੇਨ, ਅਮਰੀਕਾ ਤੇ ਆਸਟ੍ਰੇਲੀਆ ਪ੍ਰਮਾਣੂ ਪਣਡੁੱਬੀਆਂ ਦਾ ਕਰਨਗੇ ਨਿਰਮਾਣ

Tuesday 14 March 2023 07:12 AM UTC+00 | Tags: australia breaking-news british-prime-minister-rishi-sunak latest-news news nuclear-submarines prime-minister-anthony-albanese. rishi-sunak submarines usa. us-president-joe-biden

ਚੰਡੀਗੜ੍ਹ, 14 ਮਾਰਚ 2023: ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਸੋਮਵਾਰ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ ਮੁਲਾਕਾਤ ਕੀਤੀ। AUKUS ਦੇ ਬੈਨਰ ਹੇਠ ਹੋਈ ਇਸ ਮੀਟਿੰਗ ਵਿੱਚ ਆਸਟ੍ਰੇਲੀਆ ਨੂੰ 2030 ਤੱਕ ਪ੍ਰਮਾਣੂ ਊਰਜਾ ਨਾਲ ਚੱਲਣ ਵਾਲੀਆਂ ਪਣਡੁੱਬੀਆਂ (Submarines) ਦੇਣ ਦਾ ਸਮਝੌਤਾ ਕੀਤਾ ਗਿਆ। ਇਸ ਦੌਰਾਨ, ਬਿਡੇਨ ਨੇ ਕਿਹਾ – ਇਹ ਸੌਦਾ ਇੰਡੋ-ਪੈਸੀਫਿਕ ਖੇਤਰ ਵਿੱਚ ਸਥਿਰਤਾ ਲਿਆਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਇਸ ਸੌਦੇ ਦੇ ਤਹਿਤ ਅਮਰੀਕਾ ਆਸਟ੍ਰੇਲੀਆ ਨੂੰ 3 ਅਮਰੀਕੀ ਵਰਜੀਨੀਆ ਕਲਾਸ ਪ੍ਰਮਾਣੂ ਸੰਚਾਲਿਤ ਪਣਡੁੱਬੀਆਂ ਦੇਵੇਗਾ। ਇਸ ਦੇ ਨਾਲ ਹੀ ਜੇਕਰ ਲੋੜ ਪਈ ਤਾਂ 2 ਹੋਰ ਪਣਡੁੱਬੀਆਂ (Submarines) ਵੀ ਇਸ ਨੂੰ ਸਪਲਾਈ ਕੀਤੀਆਂ ਜਾਣਗੀਆਂ। ਇਸ ਪ੍ਰੋਜੈਕਟ ਦੇ ਤਹਿਤ ਬ੍ਰਿਟੇਨ ਅਤੇ ਆਸਟ੍ਰੇਲੀਆ ਸਾਂਝੇ ਤੌਰ ‘ਤੇ 8 SSN-AUKUS ਪ੍ਰਮਾਣੂ ਪਣਡੁੱਬੀਆਂ ਦਾ ਨਿਰਮਾਣ ਕਰਨਗੇ, ਜਿਸ ‘ਚ ਅਮਰੀਕੀ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ।

ਬ੍ਰਿਟੇਨ ਨੂੰ 2030 ਦੇ ਅੰਤ ਤੱਕ ਤਿੰਨ ਦੇਸ਼ਾਂ ਦੀ ਭਾਈਵਾਲੀ ਤਹਿਤ ਬਣਾਈ ਗਈ SSN-AUKUS ਪਣਡੁੱਬੀ ਦੀ ਡਿਲੀਵਰੀ ਮਿਲ ਜਾਵੇਗੀ। ਇਸ ਦੇ ਨਾਲ ਹੀ ਆਸਟ੍ਰੇਲੀਆ ਨੂੰ ਇਹ ਪਣਡੁੱਬੀ 2040 ਦੇ ਸ਼ੁਰੂ ਵਿਚ ਮਿਲ ਜਾਵੇਗੀ। ਇਸ ਨੂੰ BAE ਅਤੇ Rolls-Royce ਦੁਆਰਾ ਸਾਂਝੇ ਤੌਰ ‘ਤੇ ਬਣਾਇਆ ਜਾਵੇਗਾ। ਆਸਟ੍ਰੇਲੀਆ ਦੇ ਇਕ ਰੱਖਿਆ ਅਧਿਕਾਰੀ ਮੁਤਾਬਕ ਇਸ ‘ਤੇ ਲਗਭਗ 245 ਅਰਬ ਡਾਲਰ (20.19 ਲੱਖ ਕਰੋੜ ਰੁਪਏ) ਦੀ ਲਾਗਤ ਆਵੇਗੀ। ਆਸਟ੍ਰੇਲੀਆਈ ਅਮਲੇ ਨੂੰ ਸਿਖਲਾਈ ਦੇਣ ਲਈ 2027 ਤੱਕ ਚਾਰ ਅਮਰੀਕੀ ਅਤੇ ਇੱਕ ਬ੍ਰਿਟਿਸ਼ ਪਣਡੁੱਬੀ ਪੱਛਮੀ ਆਸਟ੍ਰੇਲੀਆ ਵਿੱਚ ਤਾਇਨਾਤ ਕੀਤੀ ਜਾਵੇਗੀ।

The post ਚੀਨ ਨੂੰ ਘੇਰਨ ਦੀ ਤਿਆਰੀ, ਬ੍ਰਿਟੇਨ, ਅਮਰੀਕਾ ਤੇ ਆਸਟ੍ਰੇਲੀਆ ਪ੍ਰਮਾਣੂ ਪਣਡੁੱਬੀਆਂ ਦਾ ਕਰਨਗੇ ਨਿਰਮਾਣ appeared first on TheUnmute.com - Punjabi News.

Tags:
  • australia
  • breaking-news
  • british-prime-minister-rishi-sunak
  • latest-news
  • news
  • nuclear-submarines
  • prime-minister-anthony-albanese.
  • rishi-sunak
  • submarines
  • usa.
  • us-president-joe-biden

ਚੰਡੀਗੜ੍ਹ, 14 ਮਾਰਚ 2023: ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ (Joe Biden) ਕਈ ਵਾਰ ਆਪਣੀਆਂ ਅਜੀਬ ਹਰਕਤਾਂ ਅਤੇ ਜਵਾਬਾਂ ਕਾਰਨ ਪੂਰੀ ਦੁਨੀਆ ਵਿੱਚ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ। ਕਈ ਮੌਕਿਆਂ ‘ਤੇ, ਅਮਰੀਕਾ ਦੀ ਵਿਰੋਧੀ ਰਿਪਬਲਿਕਨ ਪਾਰਟੀ ਨੇ ਬਿਡੇਨ ‘ਤੇ ਮੁੱਦੇ ਤੋਂ ਭਟਕਣ ਅਤੇ ਚਰਚਾ ਦੇ ਵਿਚਕਾਰ ਸੌਂ ਜਾਣ ਦਾ ਦੋਸ਼ ਲਗਾਇਆ ਗਿਆ । ਸੋਮਵਾਰ ਨੂੰ ਵਾਰ ਫਿਰ ਬਿਡੇਨ ਇਕ ਵਾਰ ਫਿਰ ਸੁਰਖੀਆਂ ‘ਚ ਆ ਗਏ। ਦਰਅਸਲ ਜਦੋਂ ਉਨ੍ਹਾਂ ਤੋਂ ਅਮਰੀਕੀ ਬੈਂਕਾਂ ਦੀ ਹਾਲਤ ਨੂੰ ਲੈ ਕੇ ਸਵਾਲ ਕੀਤੇ ਜਾ ਰਹੇ ਸਨ ਤਾਂ ਉਸੇ ਸਮੇਂ ਉਹ ਅਚਾਨਕ ਸਟੇਜ ਛੱਡ ਕੇ ਆਪਣੇ ਕਮਰੇ ‘ਚ ਚਲੇ ਗਏ।

ਮਹੱਤਵਪੂਰਨ ਗੱਲ ਇਹ ਹੈ ਕਿ ਬਿਡੇਨ (Joe Biden) ਨੇ ਸਿਲੀਕਾਨ ਵੈਲੀ ਬੈਂਕ ਅਤੇ ਸਿਗਨੇਚਰ ਬੈਂਕ ਦੇ ਡੁੱਬਣ ਦੇ ਮੁੱਦੇ ‘ਤੇ ਸਰਕਾਰ ਦਾ ਪੱਖ ਪੇਸ਼ ਕਰਨ ਲਈ ਇਹ ਪ੍ਰੈਸ ਕਾਨਫਰੰਸ ਬੁਲਾਈ ਸੀ। ਇਸ ਦੌਰਾਨ ਕਿਸੇ ਪੱਤਰਕਾਰ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਤੁਸੀਂ ਅਮਰੀਕੀਆਂ ਨੂੰ ਭਰੋਸਾ ਦਿਵਾ ਸਕਦੇ ਹੋ ਕਿ ਬੈਂਕ ਡੁੱਬਣ ਦੀਆਂ ਘਟਨਾਵਾਂ ਦਾ ਕੋਈ ਉਲਟਾ ਅਸਰ ਨਹੀਂ ਹੋਵੇਗਾ? ਅਤੇ ਕੀ ਅਮਰੀਕਾ ਵਿਚ ਕੋਈ ਹੋਰ ਬੈਂਕ ਡੁੱਬ ਸਕਦਾ ਹੈ? ਹਾਲਾਂਕਿ, ਇਸ ਦੌਰਾਨ ਬਿਡੇਨ ਪੋਡੀਅਮ ਤੋਂ ਪਿੱਛੇ ਹਟ ਗਏ ਅਤੇ ਪੱਤਰਕਾਰਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਬਿਨਾਂ ਕੋਈ ਜਵਾਬ ਦਿੱਤੇ ਕਮਰੇ ਵਿੱਚ ਚਲੇ ਗਏ। ਇਸ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ‘ਤੇ ਕਈ ਲੋਕਾਂ ਨੇ ਬਿਡੇਨ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ |

The post ਬੈਂਕ ਡੁੱਬਣ ਦੇ ਮੁੱਦੇ ‘ਤੇ ਸਵਾਲਾਂ ਦਾ ਜਵਾਬ ਦਿੱਤੇ ਬਿਨਾਂ ਰਾਸ਼ਟਰਪਤੀ ਜੋਅ ਬਿਡੇਨ ਨੇ ਛੱਡੀ ਪ੍ਰੈਸ ਕਾਨਫਰੰਸ appeared first on TheUnmute.com - Punjabi News.

Tags:
  • breaking-news
  • joe-biden
  • latest-news
  • news
  • press-conference
  • us-president-joe-biden
  • viral-news

ਚੰਡੀਗੜ੍ਹ, 14 ਮਾਰਚ 2023: ਕੋਟਕਪੂਰਾ (Kotakpura) ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ | ਇਸ ਦੌਰਾਨ ਬਹਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ ਰੱਖ ਲਿਆ ਹੈ | ਭਲਕੇ ਯਾਨੀ 15 ਮਾਰਚ ਨੂੰ ਅਗਾਉ ਜ਼ਮਾਨਤ ‘ਤੇ ਫੈਸਲਾ ਆਵੇਗਾ |

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤੇ ਗਏ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਿਸ ਅਧਿਕਾਰੀਆਂ ਨੂੰ ਅਦਾਲਤ ‘ਚ ਆਪਣਾ ਪੱਖ ਪੇਸ਼ ਕਰਨ ਲਈ 23 ਮਾਰਚ ਨੂੰ ਤਲਬ ਕੀਤਾ ਹੈ।

ਜ਼ਿਕਰਯੋਗ ਹੈ ਕਿ ਕੋਟਕਪੂਰਾ (Kotakpura) ਗੋਲੀਬਾਰੀ ਮਾਮਲੇ ‘ਚ SIT ਨੇ 24 ਫਰਵਰੀ 2022 ਨੂੰ ਫਰੀਦਕੋਟ ਦੀ ਅਦਾਲਤ ‘ਚ 7,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

ਇਸ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਹਨ।

The post ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ appeared first on TheUnmute.com - Punjabi News.

Tags:
  • breaking-news
  • kotakpura
  • kotakpura-firing-case
  • latest-news
  • news
  • parkash-singh-badal
  • sukhbir-singh-badal

ਸਿੱਖ ਵਾਤਾਵਰਨ ਦਿਵਸ 'ਤੇ ਦਰਿਆਵਾਂ ਲਈ ਕੁੱਝ ਕਰਨ ਦਾ ਅੰਤਰਰਾਸ਼ਟਰੀ ਦਿਹਾੜਾ ਮਨਾਇਆ

Tuesday 14 March 2023 08:12 AM UTC+00 | Tags: breaking-news budha-dariya budha-river eco-system environment international-day latest latest-news news punjab-rivers rivers satluj-river sikh-environment-day sikh-environment-day-new

ਲੁਧਿਆਣਾ/ਵਲੀਪੁਰ, 14 ਮਾਰਚ 2023: ਅੱਜ ਲੁਧਿਆਣਾ ਨੇੜੇ ਪਿੰਡ ਵਲੀਪੁਰ ਵਿਖੇ ਬੁੱਢਾ ਦਰਿਆ ਅਤੇ ਸਤਲੁਜ ਦੇ ਸੰਗਮ ‘ਤੇ ਵਾਤਾਵਰਨ ਪ੍ਰੇਮੀਆਂ ਨੇ ਸਿੱਖ ਵਾਤਾਵਰਨ ਦਿਵਸ (Sikh Environment Day) ਅਤੇ ਦਰਿਆਵਾਂ ਲਈ ਕੁੱਝ ਕਰਨ ਦਾ ਅੰਤਰਰਾਸ਼ਟਰੀ ਦਿਹਾੜਾ ਮਨਾਇਆ। ਬੁੱਢਾ ਦਰਿਆ ਪੰਜਾਬ ਦੀ ਸਭ ਤੋਂ ਮੁਸ਼ਕਲ ਪ੍ਰਦੂਸ਼ਣ ਸਮੱਸਿਆ ਹੈ ਜਿਸ ਨੇ ਦਹਾਕਿਆਂ ਤੋਂ ਲਗਾਤਾਰ ਸਰਕਾਰਾਂ ਨੂੰ ਚੁਣੌਤੀ ਦਿੱਤੀ ਹੈ।

ਅੱਜ ਦੇ ਸਮਾਗਮ ਬਾਰੇ ਗੱਲ ਕਰਦਿਆਂ ਪ੍ਰਬੰਧਕਾਂ ਵਿੱਚੋਂ ਇੱਕ, ਨਰੋਆ ਪੰਜਾਬ ਮੰਚ ਦੇ ਜਸਕੀਰਤ ਸਿੰਘ ਨੇ ਦੱਸਿਆ ਕਿ ਅੱਜ ਦਾ ਇਹ ਸਮਾਗਮ ਬੁੱਢੇ ਦਰਿਆ ਕਾਰਨ ਸਤਲੁਜ ਦੇ ਹੋ ਰਹੇ ਪ੍ਰਦੂਸ਼ਣ ਦੇ ਸੰਬੰਧ ਵਿੱਚ ਹੈ ਜੋ ਕਿ ਪੰਜਾਬ ਵਿੱਚ ਜਲ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਸਰੋਤ ਹੈ। ਪਿੱਛਲੀਆਂ ਕਈ ਸਰਕਾਰਾਂ ਇਸ ਨੂੰ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ ਅਤੇ ਮੌਜੂਦਾ ਪੰਜਾਬ ਸਰਕਾਰ ਵੀ ਇਸਦੇ ਖਿਲਾਫ ਸੰਘਰਸ਼ ਹੀ ਕਰ ਰਹੀ ਹੈ। ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਲੁਧਿਆਣਾ ਵਿੱਚ ਡੇਅਰੀ ਕਲੱਸਟਰਾਂ ਨੂੰ ਹਟਾ ਕੇ ਪਿੰਡਾਂ ਵਿੱਚ ਖਿੰਡਾਅ ਦੇਣ ਵਰਗੇ ਠੋਸ ਕਦਮ ਚੁੱਕੇ ਅਤੇ ਵਾਟਰ ਐਕਟ 1974 ਵਰਗੇ ਕਾਨੂੰਨਾਂ ਨੂੰ ਪ੍ਰਦੂਸ਼ਣ ਫ਼ੈਲਾਉਣ ਵਾਲੇ ਉਦਯੋਗਾਂ ਵਿੱਰੁਧ ਪੂਰੀ ਤਰ੍ਹਾਂ ਨਾਲ ਲਾਗੂ ਕਰਨ।

ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਸਤਲੁਜ ਮਾਲਵੇ ਦੇ ਲੋਕਾਂ ਦੀ ਜੀਵਨ ਰੇਖਾ ਹੈ। ਦੱਖਣੀ ਪੰਜਾਬ ਦੇ ਲੋਕਾਂ ਕੋਲ ਬੁੱਢੇ ਦਰਿਆ ਦੇ ਇਸ ਕਾਲੇ ਪਾਣੀ ਨੂੰ ਪੀਣ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ ਜੋ ਕਿ ਲੁਧਿਆਣੇ ਦੇ ਸੀਵਰੇਜ ਅਤੇ ਉਦਯੋਗਾਂ ਦੇ ਜ਼ਹਿਰੀਲੇ ਰਸਾਇਣਾਂ ਨੂੰ ਢੋਹ ਕੇ ਲਿਆਉਂਦਾ ਹੈ।ਸਾਡੇ ਗੁਰੂ ਘਰ ਇਸੇ ਪਾਣੀ ਦੀ ਵਰਤੋਂ ਕਰਕੇ ਲੰਗਰ ਤਿਆਰ ਕਰਦੇ ਹਨ। ਇਸ ਤਰਸਯੋਗ ਸਥਿਤੀ ਨੂੰ ਹੋਰ ਜਾਰੀ ਰੱਖੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਅਤੇ ਲੋਕਾਂ ਨੂੰ ਹੁਣ ਆਪਣੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਕੋਲ ਇਸ ਮਸਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਾ ਚਾਹੀਦਾ ਹੈ।”

ਈਕੋਸਿੱਖ ਸੰਸਥਾ ਜਿਸ ਨੇ ਲਗਭਗ ਇੱਕ ਦਹਾਕਾ ਪਹਿਲਾਂ ਸਿੱਖ ਵਾਤਾਵਰਣ ਦਿਵਸ (Sikh Environment Day) ਮਨਾਉਣ ਦੀ ਸ਼ੁਰੂਆਤ ਕੀਤੀ ਸੀ, ਦੇ ਸਤਨਾਮ ਸਿੰਘ ਨੇ ਕਿਹਾ, "ਵਾਤਾਵਰਣ ਦੀ ਸੁਰੱਖਿਆ ਅੱਜ ਵਿਸ਼ਵ ਵਿੱਚ ਸਭ ਤੋਂ ਗੰਭੀਰ ਮੁੱਦਾ ਹੈ ਅਤੇ ਸਿੱਖ ਵਾਤਾਵਰਣ ਦਿਵਸ ਸਾਨੂੰ ਆਪਣੇ ਆਪ ਨੂੰ ਅਤੇ ਸਰਕਾਰਾਂ ਨੂੰ ਉਨ੍ਹਾਂ ਦੇ ਗੰਭੀਰ ਫਰਜ਼ਾਂ ਨੂੰ ਯਾਦ ਕਰਾਉਣ ਦਾ ਇੱਕ ਮੌਕਾ ਹੈ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਨੂੰ ਬਚਾਉਣਾ ਹੀ ਪਵੇਗਾ।”

Sikh Environment Day

ਪਰਮਪਾਲ ਸਿੰਘ ਮੁੱਖ ਕੋਆਰਡੀਨੇਟਰ, ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਨੇ ਕਿਹਾ, “ਸਾਰੇ ਧਰਮ ਵਾਤਾਵਰਨ ਦੀ ਸੁਰੱਖਿਆ ਨੂੰ ਉਤਸ਼ਾਹਿਤ ਕਰਦੇ ਹਨ ਕਿਉਂਕਿ ਇਹ ਤਾਂ ਜੀਵਨ ਦਾ ਅਧਾਰ ਹੈ। ਸਾਫ਼ ਪਾਣੀ ਮਨੁੱਖਤਾ ਅਤੇ ਸਾਰੇ ਜੀਵਾਂ ਦੀ ਇੱਕ ਅਤਿ ਜ਼ਰੂਰੀ ਲੋੜ ਹੈ ਅਤੇ ਸਤਲੁਜ ਦੇ ਇਸ ਪਤਨ ਅਤੇ ਪ੍ਰਦੂਸ਼ਣ ਨੂੰ ਰੋਕਣਾ ਚਾਹੀਦਾ ਹੈ।”

ਬੁੱਢਾ ਦਰਿਆ ਐਕਸ਼ਨ ਫਰੰਟ ਦੇ ਗੁਰਪ੍ਰੀਤ ਸਿੰਘ ਪਲਾਹਾ ਨੇ ਕਿਹਾ, “ਅਸੀਂ ਹਰ ਮੌਕੇ ਬੁੱਢੇ ਦਰਿਆ ਦੇ ਪ੍ਰਦੂਸ਼ਣ ਵਿਰੁੱਧ ਲੜਾਈ ਜਾਰੀ ਰੱਖਦੇ ਹਾਂ। ਅਸੀਂ ਪਿਛਲੇ ਤਿੰਨ ਮਹੀਨਿਆਂ ਤੋਂ ਹਰ ਐਤਵਾਰ ਨੂੰ ਬੁੱਢਾ ਦਰਿਆ ਦੇ ਨਾਲ ਪਦਯਾਤਰਾ ਕਰਦੇ ਆ ਰਹੇ ਹਾਂ ਅਤੇ ਇਸ ਦੇ ਪ੍ਰਦੂਸ਼ਣ ਵਿਰੁੱਧ ਜੰਗ ਅੱਗੇ ਵੀ ਜਾਰੀ ਰਹੇਗੀ।”

ਅਰਦਾਸ ਵਿਚ ਮਹਿੰਦਰ ਸਿੰਘ ਸੇਖੋਂ (ਪੰਜਾਬੀ ਪਸਾਰ ਭਾਈਚਾਰਾ), ਗਿਆਨ ਪ੍ਰਗਾਸ ਟ੍ਰਸ੍ਟ ਲੁਧਿਆਣਾ ਤੋਂ ਪ੍ਰੀਤਮ ਸਿੰਘ ਅਤੇ ਮੇਜਰ ਸਿੰਘ, ਮੋਹਿਤ ਸੱਗੜ, ਦਾਨ ਸਿੰਘ ਅਤੇ ਨੇੜੇ ਦੇ ਪਿੰਡਾਂ ਦੇ ਸੁਖਵਿੰਦਰ ਸਿੰਘ ਗੌਂਸਪੁਰ ਅਤੇ ਸਰਪੰਚ ਮੇਵਾ ਸਿੰਘ ਸਲੇਮਪੁਰ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ।

The post ਸਿੱਖ ਵਾਤਾਵਰਨ ਦਿਵਸ ‘ਤੇ ਦਰਿਆਵਾਂ ਲਈ ਕੁੱਝ ਕਰਨ ਦਾ ਅੰਤਰਰਾਸ਼ਟਰੀ ਦਿਹਾੜਾ ਮਨਾਇਆ appeared first on TheUnmute.com - Punjabi News.

Tags:
  • breaking-news
  • budha-dariya
  • budha-river
  • eco-system
  • environment
  • international-day
  • latest
  • latest-news
  • news
  • punjab-rivers
  • rivers
  • satluj-river
  • sikh-environment-day
  • sikh-environment-day-new

ਘਰ ਵਾਪਸ ਪਰਤ ਰਹੇ ਏਐਸਆਈ ਦੀ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਮੌਤ

Tuesday 14 March 2023 08:29 AM UTC+00 | Tags: breaking-news gurdaspur gurdaspur-police kadiya news punjab punjab-news qadian qadian-asi the-unmute-breaking-news the-unmute-punjab

ਗੁਰਦਾਸਪੁਰ, 14 ਮਾਰਚ 2023: ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਦੀਆ ‘ਚ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ‘ਤੇ ਸਵਾਰ ਪੁਲਿਸ ਮੁਲਾਜਮ ਦੀ ਮੌਤ ਹੋ ਗਈ | ਸੀਆਈਡੀ ਵਿਭਾਗ ‘ਚ ਬਤੌਰ ਏਐਸਆਈ ਦੀ ਡਿਊਟੀ ‘ਤੇ ਤਾਇਨਾਤ ਸੁਬਾਸ਼ ਚੰਦਰ ਬੀਤੇ ਸ਼ਾਮ ਘਰੋਂ ਆਪਣੇ ਮੋਟਰਸਾਈਕਲ ‘ਤੇ ਡਿਊਟੀ ਤੋਂ ਪਰਤ ਰਿਹਾ ਸੀ |

ਪਰਿਵਾਰਕ ਮੈਂਬਰਾਂ ਦੇ ਮੁਤਾਬਕ ਸੁਬਾਸ਼ ਚੰਦਰ ਨੇ ਆਪਣੇ ਘਰ ਪਤਨੀ ਅਤੇ ਬੇਟੀ ਨਾਲ ਫੋਨ ਤੇ ਗੱਲ ਕੀਤੀ ਅਤੇ ਜਲਦ ਘਰ ਵਾਪਸ ਆਉਣ ਬਾਰੇ ਦੱਸਿਆ ਸੀ, ਲੇਕਿਨ ਜਦੋਂ ਕਾਫੀ ਸਮਾਂ ਬੀਤਣ ‘ਤੇ ਉਹ ਵਾਪਸ ਘਰ ਨਹੀਂ ਪਰਤੇ ਤਾਂ ਪਤਨੀ ਨੇ ਮੁੜ ਫੋਨ ਕੀਤਾ ਤਾਂ ਪਤਾ ਲਗਾ ਕਿ ਸੁਬਾਸ਼ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ |

ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਸੁਬਾਸ਼ ਦੀ ਮੌਤ ਹੋ ਚੁੱਕੀ ਸੀ | ਦੱਸਿਆ ਜਾ ਰਿਹਾ ਹੈ ਕਿ ਕਿਸੇ ਅਣਪਛਾਤੇ ਵਾਹਨ ਵੱਲੋਂ ਉਸ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਉਧਰ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ | ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ |

ਦੂਜੇ ਆਪਸੀ ਪੁਲਿਸ ਥਾਣਾ ਕਾਦੀਆਂ ਦੇ ਐਸਐਚਓ ਸੁਖਰਾਜ ਸਿੰਘ ਵੱਲੋਂ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਸੀਸੀਟੀਵੀ ਕੈਮਰਾ ਦੀ ਵੀ ਫੋਟੈਜ ਵੱਖ-ਵੱਖ ਥਾਵਾਂ ਤੋਂ ਚੈਕ ਕੀਤੀ ਜਾ ਰਹੀ ਹੈ ਅਤੇ ਜਲਦ ਇਸ ਮਾਮਲੇ ‘ਚ ਅਣਪਛਾਤੇ ਵਾਹਨ ਬਾਰੇ ਪਤਾ ਕੀਤਾ ਜਾਵੇਗਾ | ਮ੍ਰਿਤਕ ਮੁਲਾਜ਼ਮ ਸੁਬਾਸ਼ ਚੰਦਰ ਦਾ ਅੱਜ ਕਾਦੀਆਂ ‘ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ |

The post ਘਰ ਵਾਪਸ ਪਰਤ ਰਹੇ ਏਐਸਆਈ ਦੀ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਕਾਰਨ ਮੌਤ appeared first on TheUnmute.com - Punjabi News.

Tags:
  • breaking-news
  • gurdaspur
  • gurdaspur-police
  • kadiya
  • news
  • punjab
  • punjab-news
  • qadian
  • qadian-asi
  • the-unmute-breaking-news
  • the-unmute-punjab

POCO ਨੇ ਭਾਰਤੀ ਬਾਜ਼ਾਰ 'ਚ ਇੱਕ ਨਵਾਂ X-ਸੀਰੀਜ਼ ਸਮਾਰਟਫੋਨ POCO X5 5G ਕੀਤਾ ਲਾਂਚ

Tuesday 14 March 2023 08:37 AM UTC+00 | Tags: breaking-news indian-market news new-smartphone poco poco-mobile poco-x5-5g smartphone tech-news

ਚੰਡੀਗੜ੍ਹ, 14 ਮਾਰਚ 2023: POCO ਨੇ ਭਾਰਤੀ ਬਾਜ਼ਾਰ ਵਿੱਚ ਇੱਕ ਨਵਾਂ X-ਸੀਰੀਜ਼ ਸਮਾਰਟਫੋਨ–POCO X5 5G ਲਾਂਚ ਕੀਤਾ ਹੈ। ਇਹ ਪਿਛਲੇ ਮਹੀਨੇ ਦੇਸ਼ ਵਿੱਚ ਲਾਂਚ ਕੀਤੇ ਗਏ POCO X5 Pro ਤੋਂ ਬਾਅਦ ਆਇਆ ਹੈ। ਜਿਵੇਂ ਕਿ ਨਾਮ ਤੋਂ ਪਤਾ ਲੱਗਦਾ ਹੈ, POCO X5 5G 5G ਕਨੈਕਟੀਵਿਟੀ ਦੇ ਨਾਲ ਆਉਂਦਾ ਹੈ ਅਤੇ Qualcomm Snapdragon 695 ਪ੍ਰੋਸੈਸਰ ਦੁਆਰਾ ਸੰਚਾਲਿਤ ਹੈ। ਇਸ ਸਮਾਰਟਫੋਨ ‘ਚ ਕਾਰਨਿੰਗ ਗੋਰਿਲਾ ਗਲਾਸ ਪ੍ਰੋਟੈਕਸ਼ਨ ਅਤੇ 120Hz AMOLED ਡਿਸਪਲੇ ਹੈ।

POCO X5 5G ਵਿੱਚ 5000mAh ਦੀ ਬੈਟਰੀ ਹੈ, ਜੋ 33W ਫਾਸਟ ਚਾਰਜਿੰਗ ਸਪੋਰਟ ਦੇ ਨਾਲ ਆ ਰਿਹਾ ਹੈ । ਕੈਮਰੇ ਦੀ ਗੱਲ ਕਰੀਏ ਤਾਂ ਇਸ ਦਾ ਮੁੱਖ ਕੈਮਰਾ 48MP ਦਾ ਹੈ ਅਤੇ ਸੈਲਫੀ ਅਤੇ ਵੀਡੀਓ ਕਾਲ ਲਈ 13MP ਕੈਮਰਾ ਦਿੱਤਾ ਗਿਆ ਹੈ। ਇੱਕ ਪਾਸੇ-ਮਾਉਂਟਡ ਫਿੰਗਰਪ੍ਰਿੰਟ ਸਕੈਨਰ ਵੀ ਹੈ।

ਭਾਰਤ ਵਿੱਚ ਲਾਂਚ ਹੋਏ POCO X5 5G ਦੀ ਕੀਮਤ ਅਤੇ ਵਿਸ਼ੇਸ਼ਤਾਵਾਂ ਬਾਰੇ ਜਾਣੋ

POCO X5 5G ਦੀ ਭਾਰਤ ਵਿੱਚ 6GB + 128GB ਸਟੋਰੇਜ ਦੀ ਕੀਮਤ 18,999 ਰੁਪਏ ਹੈ। ਇਹ ਹੈਂਡਸੈੱਟ 8GB + 256GB ਵੇਰੀਐਂਟ ‘ਚ ਵੀ ਆ ਰਿਹਾ ਹੈ। ਜਿਸ ਦੀ ਕੀਮਤ 20,999 ਰੁਪਏ ਹੈ। ਜੇਕਰ ਤੁਸੀਂ ICICI ਬੈਂਕ ਕਾਰਡ ਨਾਲ ਖਰੀਦਦਾਰੀ ਕਰਦੇ ਹੋ, ਤਾਂ ਬੈਂਕ ਆਫਰ ਦੀ ਵਰਤੋਂ ਕਰਦੇ ਹੋਏ, ਤੁਸੀਂ POCO X5 5G ਨੂੰ 16,999 ਰੁਪਏ ਵਿੱਚ ਖਰੀਦ ਸਕਦੇ ਹੋ।

POCO X5 5G ਦੀ ਪਹਿਲੀ ਵਿਕਰੀ 21 ਮਾਰਚ ਤੋਂ ਫਲਿੱਪਕਾਰਟ ‘ਤੇ ਸ਼ੁਰੂ ਹੋਵੇਗੀ।

POCO X5 5G ਵਿੱਚ ਫੁੱਲ HD+ ਰੈਜ਼ੋਲਿਊਸ਼ਨ ਵਾਲਾ 120Hz AMOLED ਡਿਸਪਲੇ, 1200nits ਪੀਕ ਬ੍ਰਾਈਟਨੈੱਸ, 240Hz ਟੱਚ ਸੈਂਪਲਿੰਗ ਰੇਟ, 45,00,000: 1 ਕੰਟ੍ਰਾਸਟ ਰੇਸ਼ੋ, ਅਤੇ 100% DCI-P3 ਕਲਰ ਗੈਮਟ ਹੈ। ਇਸ ਵਿੱਚ ਕਾਰਨਿੰਗ ਗੋਰਿਲਾ ਗਲਾਸ 3 ਪ੍ਰੋਟੈਕਸ਼ਨ ਵੀ ਹੈ।

ਨਵੀਨਤਮ X ਸੀਰੀਜ਼ ਔਕਟਾ-ਕੋਰ ਕੁਆਲਕਾਮ ਸਨੈਪਡ੍ਰੈਗਨ 695 ਪ੍ਰੋਸੈਸਰ ਦੁਆਰਾ ਸੰਚਾਲਿਤ ਹੈ ਜੋ ਏਕੀਕ੍ਰਿਤ ਐਡਰੀਨੋ 619 GPU ਨਾਲ ਪੇਅਰ ਕੀਤੀ ਗਈ ਹੈ। POCO ਨੇ ਆਪਣੀ ਪਿਛਲੀ X ਸੀਰੀਜ਼ ਦੇ ਸਮਾਰਟਫੋਨ POCO X4 Pro ‘ਚ ਵੀ ਇਸੇ ਪ੍ਰੋਸੈਸਰ ਦੀ ਵਰਤੋਂ ਕੀਤੀ ਸੀ। ਤੁਹਾਨੂੰ POCO X5 5G ਵਿੱਚ Android 13 ਮਿਲੇਗਾ।

ਕੈਮਰੇ ਦੀ ਗੱਲ ਕਰੀਏ ਤਾਂ POCO X5 5G ਦਾ ਪ੍ਰਾਇਮਰੀ ਕੈਮਰਾ 48MP ਦਾ ਹੋਵੇਗਾ, ਜਿਸ ਦੇ ਨਾਲ 8MP ਅਲਟਰਾ ਵਾਈਡ ਐਂਗਲ ਲੈਂਸ, 2MP ਮੈਕਰੋ ਲੈਂਸ ਅਤੇ ਇੱਕ LED ਫਲੈਸ਼ ਹੋਵੇਗਾ। ਸੈਲਫੀ ਅਤੇ ਵੀਡੀਓ ਕਾਲ ਲਈ 13MP ਦਾ ਸਨੈਪਰ ਹੋਵੇਗਾ।

ਫੋਨ ਦੀ ਬੈਟਰੀ 5000mAh ਹੈ, ਜੋ 33W ਫਾਸਟ ਚਾਰਜਿੰਗ ਸਪੋਰਟ ਦੇ ਨਾਲ ਆ ਰਹੀ ਹੈ। ਟਾਈਪ C ਚਾਰਜਿੰਗ ਪੋਰਟ ਹੋਵੇਗਾ। ਸੁਰੱਖਿਆ ਲਈ ਸਾਈਡ ਮਾਊਂਟਡ ਫਿੰਗਰਪ੍ਰਿੰਟ ਸਕੈਨਰ ਦਿੱਤਾ ਗਿਆ ਹੈ। ਇਸ ਸਮਾਰਟਫੋਨ ਨੂੰ IP53 ਰੇਟਿੰਗ ਵੀ ਦਿੱਤੀ ਗਈ ਹੈ। ਇਸ ਲਈ ਇਹ ਧੂੜ ਅਤੇ ਪਾਣੀ ਤੋਂ ਸੁਰੱਖਿਅਤ ਰਹੇਗਾ। POCO X5 ਫੋਨ ਤਿੰਨ ਰੰਗਾਂ ਵਿੱਚ ਆ ਰਿਹਾ ਹੈ- ਬਲੈਕ, ਹਰਾ ਅਤੇ ਨੀਲਾ।

The post POCO ਨੇ ਭਾਰਤੀ ਬਾਜ਼ਾਰ ‘ਚ ਇੱਕ ਨਵਾਂ X-ਸੀਰੀਜ਼ ਸਮਾਰਟਫੋਨ POCO X5 5G ਕੀਤਾ ਲਾਂਚ appeared first on TheUnmute.com - Punjabi News.

Tags:
  • breaking-news
  • indian-market
  • news
  • new-smartphone
  • poco
  • poco-mobile
  • poco-x5-5g
  • smartphone
  • tech-news

ਚੰਡੀਗੜ੍ਹ, 14 ਮਾਰਚ 2023: ਜ਼ੀਰਾ ਸ਼ਰਾਬ ਫੈਕਟਰੀ (Zira Liquor Factory) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ | ਹਾਈਕੋਰਟ ਨੇ ਫੈਕਟਰੀ ਵਿੱਚ ਰੱਖੇ ਇਥਨੋਲ ਨੂੰ ਫੈਕਟਰੀ ਤੋਂ ਬਾਹਰ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ।ਅਦਾਲਤ ਨੇ ਪੰਜਾਬ ਸਰਕਾਰ ਨੂੰ ਇਥਨੋਲ ਕੱਢਣ ਵੇਲੇ ਪੂਰੀ ਸੁਰੱਖਿਆ ਦੇਣ ਦੇ ਹੁਕਮ ਵੀ ਦਿੱਤੇ ਹਨ। ਹਾਈਕੋਰਟ ਨੇ ਫੈਕਟਰੀ ਨੂੰ ਇਹ ਕੰਮ ਪੂਰਾ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ।

ਸ਼ਰਾਬ ਫ਼ੈਕਟਰੀ ਮਾਲਕਾਂ ਵਲੋਂ ਹੀ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਫੈਕਟਰੀ ਵਿੱਚ ਵੱਡੀ ਮਾਤਰਾ ਵਿੱਚ ਇਥਨੋਲ ਰੱਖਿਆ ਜਾਂਦਾ ਹੈ, ਜੋ ਕਿ ਬੇਹੱਦ ਘਾਤਕ ਸਾਬਤ ਹੋ ਸਕਦਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਇਸ ਈਥਾਨੌਲ ਨੂੰ ਬਾਹਰ ਕੱਢਣ ਦੀ ਅਪੀਲ ਕੀਤੀ ਹੈ |

ਇਹ ਵੀ ਦੱਸ ਦੇਈਏ ਕਿ ਪਿਛਲੀ ਸੁਣਵਾਈ ‘ਤੇ ਸਰਕਾਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਸ ‘ਤੇ ਕੋਈ ਇਤਰਾਜ਼ ਨਹੀਂ ਹੈ ਪਰ ਫੈਕਟਰੀ ਦੇ ਐਕਸਾਈਜ਼ ਲਾਇਸੈਂਸ ਦੀ ਮਿਆਦ ਖ਼ਤਮ ਹੋ ਚੁੱਕੀ ਹੈ, ਇਸ ਲਈ ਮਾਲ ਨੂੰ ਬਾਹਰ ਜਾਣ ਦੀ ਇਜਾਜ਼ਤ ਕਿਵੇਂ ਦਿੱਤੀ ਜਾ ਸਕਦੀ ਹੈ। ਪਰ ਅੱਜ ਹਾਈਕੋਰਟ ਨੇ ਫੈਕਟਰੀ ਨੂੰ ਫੈਕਟਰੀ ਵਿੱਚ ਰੱਖਿਆ ਇਥਨੋਲ ਬਾਹਰ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ।

The post ਜ਼ੀਰਾ ਸ਼ਰਾਬ ਫੈਕਟਰੀ ਨੂੰ ਹਾਈਕੋਰਟ ਵਲੋਂ ਮਿਲੀ ਰਾਹਤ, ਇਥਨੋਲ ਨੂੰ ਫੈਕਟਰੀ ਤੋਂ ਬਾਹਰ ਕੱਢਣ ਦੀ ਦਿੱਤੀ ਇਜਾਜ਼ਤ appeared first on TheUnmute.com - Punjabi News.

Tags:
  • breaking-news
  • ethanol
  • high-court
  • latest-news
  • news
  • punjab-and-haryana-high-court
  • punjab-news
  • zira-liquor-factory

Lok Sabha: ਸਾਲ 2022-23 ਦੌਰਾਨ ਭਾਰਤ 'ਚ ਕੁਦਰਤੀ ਆਫਤਾਂ ਕਾਰਨ 1997 ਮੌਤਾਂ, 18 ਲੱਖ ਹੈਕਟੇਅਰ ਫਸਲ ਬਰਬਾਦ

Tuesday 14 March 2023 09:34 AM UTC+00 | Tags: breaking-news disasters india lok-sabha lok-sabha-session natural-disasters news nityananda-roy union-minister-of-state-for-home-nityananda-roy

ਚੰਡੀਗੜ੍ਹ, 14 ਮਾਰਚ 2023: ਸਾਲ 2022-23 ਵਿੱਚ ਦੇਸ਼ ਵਿੱਚ ਕੁਦਰਤੀ ਆਫਤਾਂ (Natural Disasters)  ਕਾਰਨ ਕੁੱਲ 1997 ਜਣਿਆਂ ਦੀ ਜਾਨ ਚਲੀ ਗਈ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ ਹੈ । ਕੇਂਦਰੀ ਮੰਤਰੀ ਨੇ ਕਿਹਾ ਕਿ ਕੁਦਰਤੀ ਆਫਤਾਂ ਕਾਰਨ ਜਿੱਥੇ ਦੇਸ਼ ਵਿੱਚ 1997 ਜਣਿਆਂ ਦੀ ਮੌਤ ਹੋਈ ਹੈ, ਉੱਥੇ ਹੀ 30,615 ਪਸ਼ੂਆਂ ਦੀ ਵੀ ਮੌਤ ਹੋ ਚੁੱਕੀ ਹੈ। ਇਸ ਆਫਤ ਕਾਰਨ 18,54,901 ਹੈਕਟੇਅਰ ਫਸਲ ਵੀ ਤਬਾਹ ਹੋ ਗਈ ਹੈ।

ਜਿਕਰਯੋਗ ਹੈ ਕਿ ਭਾਰਤ ਜਲਵਾਯੂ ਪਰਿਵਰਤਨ ਤੋਂ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਵਿੱਚੋਂ ਇੱਕ ਹੈ, ਜਿਸ ਕਾਰਨ ਕੁਦਰਤੀ ਆਫ਼ਤਾਂ ਵਿੱਚ ਵਾਧਾ ਹੋਣ ਖਦਸ਼ਾ ਹੈ । ਏਸ਼ੀਆ ਪੈਸੀਫਿਕ ਡਿਜ਼ਾਸਟਰ ਰਿਪੋਰਟ 2021 ਨੇ ਦਾਅਵਾ ਕੀਤਾ ਹੈ ਕਿ ਭਾਰਤ ਦੀ 60 ਫੀਸਦੀ ਗਰੀਬ ਆਬਾਦੀ ਨੂੰ ਬੀਮਾਰੀਆਂ, ਕੁਦਰਤੀ ਆਫਤਾਂ (Natural Disasters) ਦਾ ਖਤਰਾ ਹੈ। ਇਹ ਖਦਸ਼ਾ ਹੈ ਕਿ ਸਾਲ 2040 ਤੱਕ ਲਗਭਗ 71 ਫੀਸਦੀ ਕਮਜ਼ੋਰ ਵਰਗਾਂ ਦੀ ਆਬਾਦੀ ਜਲਵਾਯੂ ਪਰਿਵਰਤਨ ਕਾਰਨ ਤਬਾਹੀ ਦਾ ਸ਼ਿਕਾਰ ਹੋ ਜਾਵੇਗੀ।

ਜੰਮੂ-ਕਸ਼ਮੀਰ ‘ਚ ਹਜ਼ਾਰਾਂ ਕਰੋੜ ਦਾ ਨਿਵੇਸ਼

ਕੇਂਦਰੀ ਮੰਤਰੀ ਨੇ ਇਹ ਵੀ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿੱਚ ਜੰਮੂ-ਕਸ਼ਮੀਰ ਵਿੱਚ ਲਗਭਗ 1547 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਸਾਲ 2017-18 ਤੋਂ ਜਨਵਰੀ 2022 ਤੱਕ ਰਾਜ ਵਿੱਚ 1547.87 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ।

IPS ਅਫਸਰਾਂ ਦੇ ਕੇਂਦਰੀ ਡੈਪੂਟੇਸ਼ਨ ‘ਤੇ ਸਰਕਾਰ ਦੀ ਕੀ ਬੋਲੀ?

ਕੇਂਦਰੀ ਮੰਤਰੀ ਨੇ ਇਹ ਵੀ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕਾਡਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਈਪੀਐਸ ਅਧਿਕਾਰੀਆਂ ਨੂੰ ਉਨ੍ਹਾਂ ਦੇ ਨਿਸ਼ਚਿਤ ਕੇਂਦਰੀ ਡੈਪੂਟੇਸ਼ਨ ਰਿਜ਼ਰਵ ਅਨੁਸਾਰ ਕੇਂਦਰੀ ਡੈਪੂਟੇਸ਼ਨ ਦੇਣ। ਆਈਪੀਐਸ ਅਧਿਕਾਰੀਆਂ ਦੇ ਕੇਂਦਰੀ ਡੈਪੂਟੇਸ਼ਨ ਬਾਰੇ ਜਾਣਕਾਰੀ ਆਈਪੀਐਸ ਕਾਰਜਕਾਲ ਨੀਤੀ ਵਿੱਚ ਦਿੱਤੀ ਗਈ ਹੈ। ਇਸ ਅਨੁਸਾਰ ਜੇਕਰ ਕੋਈ ਅਧਿਕਾਰੀ ਕੇਂਦਰ ਵਿੱਚ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਉਣ ਵਿੱਚ ਅਸਫਲ ਰਹਿੰਦਾ ਹੈ ਤਾਂ ਉਸ ਨੂੰ ਕੇਂਦਰੀ ਡੈਪੂਟੇਸ਼ਨ 'ਤੇ ਪੰਜ ਸਾਲ ਲਈ ਪਾਬੰਦੀ ਲਗਾਈ ਜਾਵੇ।

The post Lok Sabha: ਸਾਲ 2022-23 ਦੌਰਾਨ ਭਾਰਤ ‘ਚ ਕੁਦਰਤੀ ਆਫਤਾਂ ਕਾਰਨ 1997 ਮੌਤਾਂ, 18 ਲੱਖ ਹੈਕਟੇਅਰ ਫਸਲ ਬਰਬਾਦ appeared first on TheUnmute.com - Punjabi News.

Tags:
  • breaking-news
  • disasters
  • india
  • lok-sabha
  • lok-sabha-session
  • natural-disasters
  • news
  • nityananda-roy
  • union-minister-of-state-for-home-nityananda-roy

ਚੰਡੀਗੜ੍ਹ, 14 ਮਾਰਚ 2023: ਫਿਲਮ ਮਾਈਨਿੰਗ – ਰੇਤੇ ਤੇ ਕਬਜ਼ਾ ਪੰਜਾਬ ਦੇ ਰੇਤ ਮਾਫੀਆ ਦੇ ਕਾਰੋਬਾਰ ‘ਤੇ ਆਧਾਰਿਤ ਹੈ, ਜੋ ਗੈਰ-ਕਾਨੂੰਨੀ ਮਾਈਨਿੰਗ ਦੀ ਸਮੱਸਿਆ ਨੂੰ ਉਜਾਗਰ ਕਰਦੀ ਹੈ।

ਇਹ ਫਿਲਮ ਰਨਿੰਗ ਹਾਰਸਜ਼ ਫਿਲਮਾਂ ਅਤੇ ਗਲੋਬਲ ਟਾਈਟਨਜ਼ ਹੇਠ ਬਣਾਈ ਗਈ ਹੈ ਫਿਲਮ ਵਿੱਚ ਸਿੰਗਾ, ਰਾਂਝਾ ਵਿਕਰਮ ਸਿੰਘ, ਸਾਰਾ ਗੁਰਪਾਲ, ਸਵੀਤਾਜ ਬਰਾੜ, ਅਤੇ ਪ੍ਰਦੀਪ ਰਾਵਤ ਆਦਿ ਕਲਾਕਾਰ ਹਨ|

ਇਹ ਫਿਲਮ ਅੱਜ ਕੱਲ ਦੇ ਚੱਲ ਰਹੇ ਗੈਰ ਕਾਨੂੰਨੀ ਮਾਈਨਿੰਗ ਦੇ ਮੁੱਦੇ ਉੱਤੇ ਅਧਾਰਿਤ ਹੈ। ਇਹ ਇੱਕ ਮੁੰਡੇ ਅਤੇ ਕੁੜੀ ਦੀ ਪ੍ਰੇਮ ਕਹਾਣੀ ਦੇ ਆਲੇ ਦੁਆਲੇ ਘੁੰਮਦੀਆਂ ਰੋਮਾਂਸ ਦੀਆਂ ਰੂੜ੍ਹੀਵਾਦੀ ਫਿਲਮਾਂ ਤੋਂ ਵੱਖਰੀ ਹੈ। ਫਿਲਮ ਦਾ ਕੇਂਦਰੀ ਵਿਚਾਰ ਪੰਜਾਬ ਰਾਜ ਵਿੱਚ ਰੇਤ ਮਾਫੀਆ ਦੀ ਸਮੱਸਿਆ ‘ਤੇ ਕੇਂਦਰਿਤ ਹੈ।

ਇਹ ਫਿਲਮ ਕਾਮੇਡੀ ਪੰਜਾਬੀ ਫਿਲਮਾਂ ਦੇ ਆਮ ਰੁਝਾਨ ਨੂੰ ਤੋੜਦੀ ਹੈ ਅਤੇ ਇੱਕ ਬਹੁਤ ਜ਼ਰੂਰੀ ਮੁੱਦੇ ਬਾਰੇ ਜੋ ਕਿ ਭਾਰਤ ਦੇ ਕਈ ਰਾਜਾਂ ਵਿੱਚ ਪ੍ਰਚਲਿਤ ਹੈ ਨੂੰ ਬਿਆਨ ਕਰਦੀ ਹੈ| ਇਹ ਆਪਣੇ ਮੁੱਦੇ ਕਾਰਣ ਪੰਜਾਬ ਦੀਆਂ ਹੋਰ ਫਿਲਮਾਂ ਤੋਂ ਵੱਖਰੀ ਹੈ। ਇਸ ਤਰ੍ਹਾਂ ਦਾ ਮੁੱਦਾ ਹੁਣ ਤੱਕ ਫ਼ਿਲਮਾਂ ਵਿੱਚ ਨਹੀਂ ਚੁਣਿਆ ਗਿਆ ਹੈ| ਫਿਲਮ ਦੇ ਨਿਰਦੇਸ਼ਕ ਸਿਮਰਨਜੀਤ ਸਿੰਘ ਹੁੰਦਲ ਨੇ ਇਸ ਵਿਸ਼ੇ ਨੂੰ ਫਿਲਮ ਦੇ ਰੂਪ ਵਿੱਚ ਪੇਸ਼ ਕਰਨ ਦਾ ਸਾਹਸਿਕ ਕਦਮ ਚੁੱਕਿਆ ਹੈ|

ਇਹ ਫਿਲਮ ਇਸ ਸਾਲ 28 ਅਪ੍ਰੈਲ ਨੂੰ 4 ਵੱਖ-ਵੱਖ ਭਾਸ਼ਾਵਾਂ ਹਿੰਦੀ, ਪੰਜਾਬੀ, ਤਾਮਿਲ, ਤੇਲਗੂ ‘ਚ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਵਾਲੀ ਹੈ।

The post ਅੱਜ ਕੱਲ ਦੇ ਚੱਲ ਰਹੇ ਗੈਰ ਕਾਨੂੰਨੀ ਮਾਈਨਿੰਗ ਦੇ ਮੁੱਦੇ ਉੱਤੇ ਅਧਾਰਿਤ ਪੰਜਾਬੀ ਫਿਲਮ ਮਾਈਨਿੰਗ appeared first on TheUnmute.com - Punjabi News.

Tags:
  • mining
  • new-movie
  • singa
  • the-unmute

ਵਿਜੀਲੈਂਸ ਬਿਊਰੋ ਨੇ ਸਾਬਕਾ ਵਿਧਾਇਕਾ ਸਤਿਕਾਰ ਕੌਰ ਤੋਂ ਕੀਤੀ ਪੁੱਛਗਿੱਛ

Tuesday 14 March 2023 09:56 AM UTC+00 | Tags: breaking-news congress former-congress-mla-satkar-kaur mla-satkar-kaur news vigilance-bureau

ਚੰਡੀਗੜ੍ਹ, 14 ਮਾਰਚ 2023: ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਬੀਤੇ ਦਿਨ ਸੋਮਵਾਰ ਨੂੰ ਸਾਬਕਾ ਕਾਂਗਰਸੀ ਵਿਧਾਇਕਾ ਸਤਿਕਾਰ ਕੌਰ ਤੋਂ ਦਫਤਰ ਵਿੱਚ ਲਗਭਗ 4 ਘੰਟੇ ਤੱਕ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ। ਜਿਕਰਯੋਗ ਹੈ ਕਿ ਸਤਿਕਾਰ ਕੌਰ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ ਸੀ | ਸਤਿਕਾਰ ਕੌਰ ਨੂੰ ਫਿਰੋਜ਼ਪੁਰ ਦਿਹਾਤੀ ਤੋਂ 2022 ਵਿੱਚ ਕਾਂਗਰਸ ਵੱਲੋਂ ਟਿਕਟ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ ਸੀ ।ਜ਼ਿਕਰਯੋਗ ਹੈ ਕਿ ਸਤਿਕਾਰ ਕੌਰ 2017 ਵਿੱਚ ਕਾਂਗਰਸ ਪਾਰਟੀ ਤਰਫ਼ੋਂ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹੀ |

ਡੀਐਸਪੀ ਕੇਵਲ ਕ੍ਰਿਸ਼ਨ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਹੋਣ ਦੀ ਸ਼ਿਕਾਇਤ ਵਿੱਚ ਸਾਬਕਾ ਵਿਧਾਇਕ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਪਰ ਵੇਰਵੇ ਨਾਲ ਕੋਈ ਜਾਣਕਾਰੀ ਨਹੀਂ ਦੱਸ ਸਕਦੇ। ਸਾਡੇ ਕੋਲ ਪੁੱਛਗਿੱਛ ਲਈ ਤਿੰਨ ਮਹੀਨੇ ਦਾ ਸਮਾਂ ਹੈ।

ਵਿਜੀਲੈਂਸ ਅੱਗੇ ਪੇਸ਼ ਹੋਣ ਮਗਰੋਂ ਸਤਿਕਾਰ ਕੌਰ ਨੇ ਕਿਹਾ, ਮੈਂ ਜਾਂਚ ਵਿੱਚ ਸ਼ਾਮਲ ਹੋਈ ਹਾਂ ਅਤੇ ਕੁਝ ਵੀ ਗੈਰ*-ਕਾਨੂੰਨੀ ਨਹੀਂ ਹੈ। ਅਸੀਂ ਆਪਣੀ ਜਾਇਦਾਦ ਵਿੱਚ ਹੋਰ ਕੋਈ ਵਾਧਾ ਨਹੀਂ ਕੀਤਾ ਹੈ। ਪਰ ਅਜਿਹੇ ਦੋਸ਼ ਸਰਕਾਰ ਦੇ ਬਦਲਣ ਨਾਲ ਲਾਏ ਜਾਂਦੇ ਹਨ ਅਤੇ ਇਹ ਸਿਆਸਤ ਤੋਂ ਪ੍ਰੇਰਿਤ ਹਨ। ਮੈਨੂੰ ਕਾਨੂੰਨੀ ਪ੍ਰਣਾਲੀ ਵਿੱਚ ਵਿਸ਼ਵਾਸ ਹੈ ਅਤੇ ਡਰਨ ਦੀ ਕੋਈ ਗੱਲ ਨਹੀਂ ਹੈ। ਅਸੀਂ ਜਾਂਚ ਵਿਚ ਸਹਿਯੋਗ ਕਰ ਰਹੇ ਹਾਂ ਅਤੇ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਏ ਹਨ। ਉਨ੍ਹਾਂ ਕਿਹਾ ਕਿ, ਜੋ ਵੀ ਦੋਸ਼ ਉਨ੍ਹਾਂ ਤੇ ਲਾਏ ਗਏ ਹਨ, ਉਹ ਦੋਸ਼ ਬੇਬੁਨਿਆਦ ਹਨ।

The post ਵਿਜੀਲੈਂਸ ਬਿਊਰੋ ਨੇ ਸਾਬਕਾ ਵਿਧਾਇਕਾ ਸਤਿਕਾਰ ਕੌਰ ਤੋਂ ਕੀਤੀ ਪੁੱਛਗਿੱਛ appeared first on TheUnmute.com - Punjabi News.

Tags:
  • breaking-news
  • congress
  • former-congress-mla-satkar-kaur
  • mla-satkar-kaur
  • news
  • vigilance-bureau

ਪ੍ਰਦਰਸ਼ਨ ਕਰ ਰਹੇ ਅਧਿਆਪਕਾਂ 'ਤੇ ਪੁਲਿਸ ਦਾ ਜ਼ੁਲਮ ਪੰਜਾਬ ਸਰਕਾਰ ਦੀ ਅਸੰਵੇਦਨਸ਼ੀਲਤਾ ਦੀ ਉਦਾਹਰਣ: ਪ੍ਰਤਾਪ ਸਿੰਘ ਬਾਜਵਾ

Tuesday 14 March 2023 10:02 AM UTC+00 | Tags: aam-aadmi-party breaking-news cm-bhagwant-mann congress news partap-singh-bajwa protest punjab-congress punjab-news punjab-police punjab-teacher sangrur-police sangrur-police-news the-unmute-breaking-news

ਗੁਰਦਾਸਪੁਰ,14 ਮਾਰਚ 2023: ਸੰਗਰੂਰ ਵਿੱਚ ਮਾਸਟਰ ਕਾਡਰ ਦੇ ਅਧਿਆਪਕਾਂ ਨਾਲ ਪੁਲਿਸ ਵੱਲੋਂ ਹੱਥੋਪਾਈ ਤੋਂ ਬਾਅਦ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ। ਬਾਜਵਾ ਨੇ ਅੱਗੇ ਕਿਹਾ, “ਜਦੋਂ ‘ਆਪ’ ਲੀਡਰਸ਼ਿਪ ਅਖੌਤੀ ਲੋਕ-ਪੱਖੀ ਬਜਟ ਬਾਰੇ ਸ਼ੇਖ਼ੀ ਮਾਰ ਰਹੀ ਸੀ, ਤਾਂ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਸਟੇਸ਼ਨਾਂ ਦੀ ਅਲਾਟਮੈਂਟ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਸਮੇਤ ਮਾਸਟਰ ਕਾਡਰ ਅਧਿਆਪਕਾ ‘ਤੇ ਪੁਲਿਸ ਨੇ ਬੇਰਹਿਮੀ ਨਾਲ ਹਮਲਾ ਕੀਤਾ।

ਸੀਨੀਅਰ ਕਾਂਗਰਸੀ ਆਗੂ ਬਾਜਵਾ (Partap Singh Bajwa) ਨੇ ਕੁੱਝ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਧਿਆਪਕ ਮਾਸਟਰ ਕੇਡਰ ਦੇ 4146 ਅਧਿਆਪਕਾਂ ਦੇ ਬੈਨਰ ਹੇਠ ਸਟੇਸ਼ਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ‘ਆਪ’ ਸਰਕਾਰ ਨੇ ਉਨ੍ਹਾਂ ਨੂੰ ਇਸ ਸਾਲ ਜਨਵਰੀ ਵਿੱਚ ਜੁਆਇਨਿੰਗ ਲੈਟਰ ਦਿੱਤੇ ਸਨ, ਪਰ ਤਿੰਨ ਮਹੀਨੇ ਬੀਤ ਜਾਣ ਦੇ ਬਾਅਦ ਵੀ ਉਨ੍ਹਾਂ ਨੂੰ ਪੋਸਟਿੰਗ ਦੇ ਹੁਕਮ ਨਹੀਂ ਮਿਲੇ ਹਨ। ਕੁੱਝ ਖ਼ਬਰਾਂ ਵਿਚ ਅਧਿਆਪਕਾਂ ਦੀਆਂ ਬਹੁਤ ਪ੍ਰੇਸ਼ਾਨ ਕਰਨ ਵਾਲੀਆਂ ਤਸਵੀਰਾਂ ਵੀ ਛਾਪੀਆਂ ਗਈਆਂ, ਜਿਨ੍ਹਾਂ ਨਾਲ ਪੁਲਿਸ ਵੱਲੋਂ ਹਿੰਸਕ ਵਿਵਹਾਰ ਕੀਤਾ ਗਿਆ, ਜੋ ‘ਆਪ’ ਦੀ ਲੋਕਾਂ ਪ੍ਰਤੀ ਅਸੰਵੇਦਨਸ਼ੀਲਤਾ ਨੂੰ ਦਰਸਾਉਂਦੀਆਂ ਹਨ।

“ਜਨਵਰੀ ਵਿਚ ਉਨ੍ਹਾਂ ਨੂੰ ਜੁਆਇਨਿੰਗ ਲੈਟਰ ਦੇਣ ਦਾ ਕੀ ਮਤਲਬ ਸੀ, ਜਦੋਂ ਸਰਕਾਰ ਦਾ ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰਨ ਦਾ ਕੋਈ ਇਰਾਦਾ ਨਹੀਂ ਸੀ? ਇੰਜ ਜਾਪਦਾ ਹੈ ਕਿ ਸਰਕਾਰ ਸਿਰਫ਼ ਉਨ੍ਹਾਂ ਨੂੰ ਜੁਆਇਨਿੰਗ ਲੈਟਰ ਦੇ ਕੇ ਝੂਠਾ ਪ੍ਰਚਾਰ ਕਰਨਾ ਚਾਹੁੰਦੀ ਸੀ। ਇਸ ਦੌਰਾਨ, ਉਨ੍ਹਾਂ ਨੂੰ ਅੱਧ ਵਿੱਚਕਾਰ ਹੀ ਛੱਡ ਦਿੱਤਾ ਗਿਆ ਹੈ”, ਵਿਰੋਧੀ ਧਿਰ ਦੇ ਆਗੂ ਨੇ ਅੱਗੇ ਕਿਹਾ। ਬਾਜਵਾ ਨੇ ਕਿਹਾ ਕਿ ਅਧਿਆਪਕਾਂ ਨੂੰ ਦੇਸ਼ ਦਾ ਭਵਿੱਖ-ਨਿਰਮਾਤਾ ਮੰਨਿਆ ਜਾਂਦਾ ਹੈ। ਜੇਕਰ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਨਹੀਂ ਹੋ ਸਕਿਆ ਤਾਂ ਉਹ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕਿਵੇਂ ਕੰਮ ਕਰ ਸਕਦੇ ਹਨ?

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਫਾਇਰਮੈਨਾਂ ਦੀਆਂ ਨੌਕਰੀਆਂ ਰੈਗੂਲਰ ਕਰਨ ਦਾ ਮੁੱਦਾ ਉਠਾਉਣ ਦੇ ਬਾਵਜੂਦ ਸਥਾਨਕ ਸਰਕਾਰਾਂ ਦੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਝਰ ਕੋਈ ਤਸੱਲੀਬਖ਼ਸ਼ ਜਵਾਬ ਦੇਣ ਵਿੱਚ ਅਸਫਲ ਰਹੇ। ‘ਆਪ’ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਅੱਗ ਬੁਝਾਉਣ ਵਾਲਿਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਿਉਂ ਨਹੀਂ ਕਰ ਸਕਦੀ, ਜੋ ਅਕਸਰ ਜਾਨਲੇਵਾ ਸਥਿਤੀਆਂ ਦਾ ਸਾਹਮਣਾ ਕਰਦੇ ਹਨ।

The post ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਪੁਲਿਸ ਦਾ ਜ਼ੁਲਮ ਪੰਜਾਬ ਸਰਕਾਰ ਦੀ ਅਸੰਵੇਦਨਸ਼ੀਲਤਾ ਦੀ ਉਦਾਹਰਣ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • congress
  • news
  • partap-singh-bajwa
  • protest
  • punjab-congress
  • punjab-news
  • punjab-police
  • punjab-teacher
  • sangrur-police
  • sangrur-police-news
  • the-unmute-breaking-news

ਨੋਟ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗਣ ਵਾਲੇ ਗਿਰੋਹ ਦਾ ਪਰਦਾਫਾਸ਼, ਇਕ ਕਾਬੂ, ਦੋ ਫ਼ਰਾਰ

Tuesday 14 March 2023 10:16 AM UTC+00 | Tags: breaking-news currency fake-currency fraud news punjab punjab-police sri-muktsar-sahib sri-muktsar-sahib-police the-unmute-breaking-news the-unmute-punjab

ਸ੍ਰੀ ਮੁਕਤਸਰ ਸਾਹਿਬ,14 ਮਾਰਚ 2023: ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦੇ ਨਾਂ ‘ਤੇ ਠੱਗੀ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਕੋਟਭਾਈ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |

ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਡੀਐਸਪੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਇਸ ਗਿਰੋਹ ਦੇ ਲੋਕ ਭੋਲੇ-ਭਾਲੇ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦਿੰਦੇ ਸਨ। ਡੀਐਸਪੀ ਅਨੁਸਾਰ ਇਹ ਦੋ ਸੀਸਿਆਂ ਵਿਚਕਾਰ ਕਾਗਜ ਰੱਖ ਕਿ ਦੋਵਾਂ ਪਾਸੇ ਨੋਟ ਰੱਖ ਕਿ ਇਕ ਲੋਸ਼ਨ ਲਾ ਕੇ ਇਸਨੂੰ ਧੁੱਪ ‘ਤੇ ਰੱਖ ਕਿ ਕਹਿੰਦੇ ਸਨ ਕਿ ਇਹ ਕਾਗਜ ‘ਤੇ ਨੋਟ ਬਣ ਜਾਵੇਗਾ। ਇਸ ਤਰ੍ਹਾਂ ਇਹ ਲੋਕਾਂ ਨੂੰ ਮੂਰਖ ਬਣਾਉਂਦੇ ਸਨ।

ਪੁਲਿਸ ਅਨੁਸਾਰ ਇਹ ਪਹਿਲਾਂ ਹੱਥ ਦੀ ਸਫਾਈ ਨਾਲ ਉਹ ਕਾਗਜ ਦੀ ਜਗ੍ਹਾ ਅਸਲੀ ਨੋਟ ਦੇ ਕੇ ਲੋਕਾਂ ਨੂੰ ਕਹਿੰਦੇ ਸਨ ਕਿ ਬਜਾਰ ‘ਚ ਨੋਟ ਚਲਾ ਕੇ ਦੇਖ ਲੈਣ ਜਿਸ ‘ਤੇ ਕਈ ਲੋਕਾਂ ਨੂੰ ਵਿਸਵਾਸ ਹੋ ਜਾਂਦਾ ਸੀ। ਫਿਰ ਇਹ ਆਮ ਵਿਅਕਤੀ ਨੂੰ ਝਾਂਸਾ ਦੇ ਕਿ 1 ਲੱਖ ਦਾ 8 ਲੱਖ ਦੇਣ ਦਾ ਵਾਅਦਾ ਕਰਦੇ ਸਨ ਅਤੇ ਕਹਿੰਦੇ ਸਨ ਕਿ ਇਹ ਨੋਟ ਬਣਾਉਣ ਲਈ ਲੋਸ਼ਨ ਆਦਿ ਲਈ 1 ਲੱਖ ਰੁਪਏ ਦੀ ਮੰਗ ਕਰਦੇ ਸਨ ਜਿਸ ਤੋਂ ਇਹ ਕਹਿੰਦੇ ਸਨ 10 ਲੱਖ ਰੁਪਏ ਬਣੇਗਾ ਦੋ ਲੱਖ ਉਹ ਕਮਿਸ਼ਨ ਰੱਖਣਗੇ ਅਤੇ 8 ਲੱਖ ਦੇਣਗੇ। ਪਰ ਇਹ ਕੋਈ ਵੀ ਪੈਸਾ ਵਾਪਿਸ ਨਹੀਂ ਸਨ ਦਿੰਦੇ।

ਪੁਲਿਸ ਨੇ ਇੱਕ ਕਥਿਤ ਦੋਸ਼ੀ ਮਾਣਾ ਸਿੰਘ ਪੁੱਤਰ ਚਿਮਨ ਲਾਲ, ਪਿੰਡ ਝੌਕ ਮੋਹੜਿਆਵਾਲੀ (ਫਿਰੋਜਪੁਰ) ਨੂੰ ਗ੍ਰਿਫਤਾਰ ਕੀਤਾ ਹੈ | ਜਦਕਿ ਦੋ ਕਥਿਤ ਦੋਸ਼ੀ ਦੂਸਰੇ ਦੋਸ਼ੀ ਸੁਰਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮੁਕੰਦ ਸਿੰਘ ਵਾਲਾ ਅਤੇ ਚਮਕੌਰ ਮਸੀਹ ਪੁੱਤਰ ਵਜ਼ੀਰ ਮਸੀਹ ਵਾਸੀ ਜੋਧ ਪੁਰ (ਫਿਰੋਜਪੁਰ) ਦੀ ਪੁਲਿਸ ਵੱਲੋਂ ਭਾਲ ਜਾਰੀ ਹੈ।

ਇਸ ਵਿੱਚ ਦੋਸ਼ੀਆਂ ਵੱਲੋਂ ਠੱਗੀ ਮਾਰਨ ਵਾਲਾ ਸਮਾਨ 14 ਪੀਸ ਸ਼ੀਸ਼ੇ, 04 ਕੈਮੀਕਲ ਦੀਆਂ ਸ਼ੀਸ਼ੀਆਂ, 60 ਬੰਡਲ ਵਾਈਟ ਕਾਗਜ਼, ਬੰਡਲਾ ਵਿੱਚ ਕਾਗਜ਼ ਨੂੰ 500 ਰੁਪਏ ਦੇ ਨੋਟਾਂ ਦੇ ਬਰਾਬਰ ਦੇ ਅਕਾਰ ਵਿੱਚ ਕੱਟਿਆ ਹੋਇਆ ਹੈ, 2 ਜਾਅਲੀ ਜਲੇ ਹੋਏ ਨੋਟ 500 ਰੁਪਏ ਦੇ, ਲਿਫਾਫੇ ਵਿੱਚ ਪੋਡਰ ਵਰਗੀ ਵਸਤੂ ਅਤੇ 02 ਕਾਰਾ ਮਾਰਕਾ ਅਮੇਜ਼ ਹਾਡਾਂ ਨੰਬਰ ਪੀ.ਬੀ. 05 ਏ.ਏ 2075, ਬਰੀਜ਼ਾ ਨੰਬਰ ਪੀ.ਬੀ. 29 ਏ.ਐਫ 2075 ਬ੍ਰਾਮਦ ਕੀਤੀਆ ਗਈਆ।

The post ਨੋਟ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗਣ ਵਾਲੇ ਗਿਰੋਹ ਦਾ ਪਰਦਾਫਾਸ਼, ਇਕ ਕਾਬੂ, ਦੋ ਫ਼ਰਾਰ appeared first on TheUnmute.com - Punjabi News.

Tags:
  • breaking-news
  • currency
  • fake-currency
  • fraud
  • news
  • punjab
  • punjab-police
  • sri-muktsar-sahib
  • sri-muktsar-sahib-police
  • the-unmute-breaking-news
  • the-unmute-punjab

'ਆਪ' ਨੇ ਕਰੋੜਾਂ ਦੇ ਚੰਡੀਗੜ੍ਹ ਪਾਰਕਿੰਗ ਘੁਟਾਲੇ 'ਚ ਸੀਬੀਆਈ ਜਾਂਚ ਦੀ ਕੀਤੀ ਮੰਗ

Tuesday 14 March 2023 11:19 AM UTC+00 | Tags: aam-aadmi-party bharatiya-janata-party breaking-news chandigarh-municipal-corporation mayor-anup-gupta multi-crore-chandigarh-parking-scam news punjabi-news punjab-news punjab-scam

ਚੰਡੀਗੜ੍ਹ, 14 ਮਾਰਚ 2023: ਚੰਡੀਗੜ੍ਹ ਨਗਰ ਨਿਗਮ (ਐਮਸੀ) ਵਿੱਚ ਫੈਲੇ ਭ੍ਰਿਸ਼ਟਾਚਾਰ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੇਅਰ ਅਨੂਪ ਗੁਪਤਾ ‘ਤੇ ਨਿਸ਼ਾਨਾ ਸਾਧਦੇ ਹੋਏ, ਆਮ ਆਦਮੀ ਪਾਰਟੀ (ਆਪ) ਨੇ ਬਹੁ-ਕਰੋੜੀ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਭਾਜਪਾ ਦੇ ਕਈ ਸੀਨੀਅਰ ਆਗੂਆਂ ਅਤੇ ਉੱਚ ਐਮ ਸੀ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਜਾ ਸਕੇ।

ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸੂਬਾਈ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਸਮੇਤ 'ਆਪ' ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ, ਚੰਡੀਗੜ੍ਹ ਦੇ ਵਿਰੋਧੀ ਧਿਰ ਨੇਤਾ ਦਮਨਪ੍ਰੀਤ ਸਿੰਘ ਅਤੇ 'ਆਪ' ਕੌਂਸਲਰਾਂ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅਤੇ ਭਾਜਪਾ ਆਗੂਆਂ 'ਤੇ ਭਾਜਪਾ ਸ਼ਾਸਤ ਚੰਡੀਗੜ੍ਹ ਐਮਸੀ ਵਿੱਚ ਹੋਈਆਂ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਨੂੰ ਨਜ਼ਰਅੰਦਾਜ਼ ਕਰਨ ਦੀ ਆਲੋਚਨਾ ਕੀਤੀ।

ਪੁਰੋਹਿਤ ‘ਤੇ ਭਾਜਪਾ ਦੀਆਂ ਧੁਨਾਂ ‘ਤੇ ਨੱਚਣ ਦਾ ਦੋਸ਼ ਲਾਉਂਦਿਆਂ ਕੰਗ ਨੇ ਕਿਹਾ ਕਿ ਉਨ੍ਹਾਂ ਨੇ ਨਗਰ ਨਿਗਮ ‘ਚ ਫੈਲੇ ਭ੍ਰਿਸ਼ਟਾਚਾਰ ਅਤੇ ਚੰਡੀਗੜ੍ਹ ‘ਚ ਭਾਜਪਾਈ ਆਗੂਆਂ ਦੀ ਭ੍ਰਿਸ਼ਟਾਚਾਰ ਨੂੰ ਸਰਪ੍ਰਸਤੀ ਵੱਲੋਂ ਅੱਖਾਂ ਬੰਦ ਕਰ ਰੱਖੀਆਂ ਹਨ ਜਦਕਿ ਉਹ ਪੰਜਾਬ ਸਰਕਾਰ ਦੇ ਰੋਜ਼ਮਰ੍ਹਾ ਦੇ ਕੰਮਾਂ ‘ਚ ਦਖਲਅੰਦਾਜ਼ੀ ਕਰਕੇ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਪੈਦਾ ਕਰ ਰਹੇ ਹਨ।

ਸ਼ਹਿਰ ਵਿੱਚ 57 ਪੇਡ ਪਾਰਕਿੰਗ ਲਾਟ ਚਲਾਉਣ ਲਈ 1.65 ਕਰੋੜ ਰੁਪਏ ਦੀ ਜਾਅਲੀ ਬੈਂਕ ਗਾਰੰਟੀ ਜਮ੍ਹਾਂ ਕਰਵਾਉਣ ਦੇ ਮਾਮਲੇ ਵਿੱਚ ਪਸ਼ਚਾਤਿਆ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਸੰਜੇ ਸ਼ਰਮਾ ਦੀ ਤਿੰਨ ਦਿਨਾਂ ਤੱਕ ਗ੍ਰਿਫਤਾਰੀ ਨਾ ਕੀਤੇ ਜਾਣ ‘ਤੇ ਚੰਡੀਗੜ੍ਹ ਨਗਰ ਨਿਗਮ ਅਤੇ ਪੁਲਿਸ ‘ਤੇ ਸਵਾਲ ਉਠਾਉਂਦੇ ਹੋਏ ਪਰਦੀਪ ਛਾਬੜਾ ਨੇ ਕਿਹਾ ਕਿ ਇਸ ਪੂਰੇ ਮਾਮਲੇ ‘ਚ ਕੁਝ ਗੜਬੜ ਹੈ ਅਤੇ ਭਾਜਪਾ ਇਸ ਘੁਟਾਲੇ ‘ਚ ਸ਼ਾਮਲ ਆਪਣੇ ਨੇਤਾਵਾਂ ਅਤੇ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਪਾਰਕਿੰਗ ਕੀਮਤ 4-5 ਕਰੋੜ ਤੱਕ ਦੀ ਹੈ।

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਇੱਕ ਫਰਮ ਮੈਸਰਜ਼ ਆਰੀਆ ਟੋਲ ਐਂਡ ਸੇਲਵੇਲ ਕੰਪਨੀ ਨੇ ਨਿਗਮ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਨਗਰ ਨਿਗਮ ਨਾਲ ਲੱਖਾਂ ਦੀ ਠੱਗੀ ਮਾਰੀ ਸੀ ਪਰ ਉਨ੍ਹਾਂ ਖ਼ਿਲਾਫ਼ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ |

ਚੰਡੀਗੜ੍ਹ ਐਮਸੀ ਵਿੱਚ ਵਿਰੋਧੀ ਧਿਰ ਦੇ ਨੇਤਾ ਦਮਨਪ੍ਰੀਤ ਸਿੰਘ ਨੇ ਕਿਹਾ ਕਿ ਆਪ ਦੇ ਸਾਰੇ ਐਮਸੀਜ਼ ਨੇ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਡੂੰਘਾਈ ਨਾਲ ਵਿਚਾਰ ਵਟਾਂਦਰੇ ਲਈ ਵਿਸ਼ੇਸ਼ ਸਦਨ ਸੈਸ਼ਨ ਦੀ ਮੰਗ ਕਰਨ ਲਈ ਚੰਡੀਗੜ੍ਹ ਦੇ ਮੇਅਰ ਅਨੂਪ ਗੁਪਤਾ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਹੈ।

ਉਨ੍ਹਾਂ ਕਿਹਾ ਕਿ ਐਮਸੀ ਚੰਡੀਗੜ੍ਹ ਭ੍ਰਿਸ਼ਟਾਚਾਰ ਅਤੇ ਪੇਡ ਪਾਰਕਿੰਗ ਠੇਕੇਦਾਰ ਵੱਲੋਂ ਕੀਤੀ ਜਾ ਰਹੀ ਧੋਖਾਧੜੀ, ਐਸਡੀਈ ਅਤੇ ਜੇਈ ਨੂੰ ਰਿਸ਼ਵਤ ਦੇਣ ਦੇ ਦਾਅਵੇ ਕਰਨ ਵਾਲੇ ਵਾਟਰ ਮੀਟਰ ਰੀਡਰਾਂ ਦੀ ਆਡੀਓ, ਜਾਅਲੀ ਰੁਜ਼ਗਾਰ ਪੱਤਰਾਂ ਦਾ ਮੁੱਦਾ, ਲਾਇਨਜ਼ ਕੰਪਨੀ ਵੱਲੋਂ ਬੇਨਿਯਮੀਆਂ ਅਤੇ ਆਊਟਸੋਰਸਿੰਗ ਠੇਕੇਦਾਰਾਂ ਖ਼ਿਲਾਫ਼ ਸ਼ਿਕਾਇਤਾਂ ਦੇ ਵਿਵਾਦ ਵਿੱਚ ਫਸਿਆ ਹੋਇਆ ਹੈ। ਪ੍ਰਸ਼ਾਸਨ ਨੂੰ ਗਲਤੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਇਹ ਵੀ ਯਕੀਨੀ ਬਣਾਉਣ ਦੀ ਮੰਗ ਕੀਤੀ ਕਿ ਐਕਟ ਅਨੁਸਾਰ ਹਰ ਮਹੀਨੇ ਘੱਟੋ-ਘੱਟ ਇੱਕ ਹਾਊਸ ਮੀਟਿੰਗ ਪੂਰੀ ਏਜੰਡਾ ਆਈਟਮਾਂ ਨਾਲ ਸਹੀ ਢੰਗ ਨਾਲ ਕੀਤੀ ਜਾਵੇ ਅਤੇ ਮਾਰਚ ਮਹੀਨੇ ਵਿੱਚ ਜ਼ਰੂਰ ਮੀਟਿੰਗ ਬੁਲਾਈ ਜਾਵੇ।

The post ‘ਆਪ’ ਨੇ ਕਰੋੜਾਂ ਦੇ ਚੰਡੀਗੜ੍ਹ ਪਾਰਕਿੰਗ ਘੁਟਾਲੇ ‘ਚ ਸੀਬੀਆਈ ਜਾਂਚ ਦੀ ਕੀਤੀ ਮੰਗ appeared first on TheUnmute.com - Punjabi News.

Tags:
  • aam-aadmi-party
  • bharatiya-janata-party
  • breaking-news
  • chandigarh-municipal-corporation
  • mayor-anup-gupta
  • multi-crore-chandigarh-parking-scam
  • news
  • punjabi-news
  • punjab-news
  • punjab-scam

ਚੰਡੀਗੜ੍ਹ, 14 ਮਾਰਚ 2023: ਅੱਜ ਠੀਕ 92 ਸਾਲ ਪਹਿਲਾਂ, ਭਾਰਤੀ ਫਿਲਮ ਜਗਤ ਵਿੱਚ ਇੱਕ ਫਿਲਮ ਰਿਲੀਜ਼ ਹੋਈ ਸੀ ਜਿਸ ਨੇ ਭਾਰਤੀ ਸਿਨੇਮਾ ਦੀ ਰੂਪ-ਰੇਖਾ ਹੀ ਬਦਲ ਦਿੱਤੀ ਸੀ। ਬਲੈਕ ਐਂਡ ਵ੍ਹਾਈਟ ਫਿਲਮਾਂ ਦੇ ਦੌਰ ਵਿੱਚ ਹੁਣ ਤੱਕ ਲੋਕ ਕਲਾਕਾਰਾਂ ਦੇ ਚਿਹਰੇ ਦੇ ਹਾਵ-ਭਾਵ ਪੜ੍ਹ ਕੇ ਹੀ ਫਿਲਮ ਦੀ ਕਹਾਣੀ ਸਮਝਦੇ ਸਨ। ਪਰ 14 ਮਾਰਚ, 1931 ਨੂੰ ਰਿਲੀਜ਼ ਹੋਈ ਇਸ ਫ਼ਿਲਮ ਨੇ ਦਰਸ਼ਕਾਂ ਨੂੰ ਦੱਸਿਆ ਕਿ ਪਰਦੇ ‘ਤੇ ਚੱਲਦੇ ਬਲੈਕ ਐਂਡ ਵ੍ਹਾਈਟ ਕਿਰਦਾਰ ਬੋਲ ਸਕਦੇ ਹਨ ਅਤੇ ਉਨ੍ਹਾਂ ਦੀ ਆਵਾਜ਼ ਪਰਦੇ ਤੋਂ ਬਾਹਰ ਸਿਨੇਮਾ ਹਾਲ ‘ਚ ਬੈਠੇ ਦਰਸ਼ਕ ਸੁਣ ਸਕਦੇ ਹਨ। ਅਸੀਂ ਅੱਜ ਭਾਰਤ ਦੀ ਪਹਿਲੀ ਬੋਲਦੀ ਫਿਲਮ ‘ਆਲਮ ਆਰਾ’ (Alam Ara) ਦੀ ਗੱਲ ਕਰ ਰਹੇ ਹਾਂ। ਇਹ 14 ਮਾਰਚ 1931 ਨੂੰ ਮੁੰਬਈ (ਬੰਬੇ) ਦੇ ਮੈਜੇਸਟਿਕ ਸਿਨੇਮਾ ਹਾਲ ਵਿੱਚ ਰਿਲੀਜ਼ ਹੋਈ ਸੀ।

‘ਆਲਮ ਆਰਾ’ ਦੀ ਕਹਾਣੀ ਇਕ ਰਾਜਕੁਮਾਰ ਅਤੇ ਇੱਕ ਬੰਜਾਰਨ ਦੀ ਪ੍ਰੇਮ ਕਹਾਣੀ ‘ਤੇ ਆਧਾਰਿਤ ਸੀ। ਇਸ ਫਿਲਮ ਦੀ ਕਹਾਣੀ ਇੱਕ ਪਾਰਸੀ ਨਾਟਕ ‘ਤੇ ਆਧਾਰਿਤ ਸੀ। ਫਿਲਮ ਦੀ ਕਹਾਣੀ ਜੋਸੇਫ ਡੇਵਿਡ ਨੇ ਲਿਖੀ ਸੀ। ਫਿਲਮ ਦਾ ਨਿਰਦੇਸ਼ਨ ਅਰਦੇਸ਼ੀਰ ਇਰਾਨੀ ਨੇ ਕੀਤਾ ਸੀ। ਇਸ ਫਿਲਮ ਵਿੱਚ ਮਾਸਟਰ ਵਿੱਠਲ, ਜ਼ੁਬੈਦਾ, ਜਿਲੋ, ਸੁਸ਼ੀਲਾ ਅਤੇ ਪ੍ਰਿਥਵੀਰਾਜ ਕਪੂਰ ਮੁੱਖ ਭੂਮਿਕਾਵਾਂ ਵਿੱਚ ਸਨ। 'ਆਲਮ ਆਰਾ' ਵਿੱਚ ਕੁੱਲ 7 ਗੀਤ ਸਨ। ਫਿਲਮ ਦੇ ਪਹਿਲੇ ਗੀਤ ‘ਦੇ ਦੇ ਖੁਦਾ ਕੇ ਨਾਮ ਪੇ…’ ਨੂੰ ਭਾਰਤੀ ਸਿਨੇਮਾ ਦਾ ਪਹਿਲਾ ਗੀਤ ਮੰਨਿਆ ਜਾਂਦਾ ਹੈ।

ਇਸ ਫਿਲਮ ਦੀਆਂ ਟਿਕਟਾਂ ਬਲੈਕ ਵਿੱਚ ਵੇਚੀਆਂ ਗਈਆਂ ਸਨ। ਲੋਕਾਂ ਨੇ ਬਲੈਕ ਵਿੱਚ 50-50 ਰੁਪਏ ਵਿੱਚ ਟਿਕਟਾਂ ਖਰੀਦੀਆਂ ਸਨ। ਉਸ ਸਮੇਂ 50 ਰੁਪਏ ਬਹੁਤ ਵੱਡੀ ਰਕਮ ਹੁੰਦੀ ਸੀ। ਫਿਲਮ ਦਾ ਪਹਿਲਾ ਸ਼ੋਅ ਦੁਪਹਿਰ 3 ਵਜੇ ਸ਼ੁਰੂ ਹੋਣਾ ਸੀ ਪਰ ਲੋਕ ਸਵੇਰੇ 9 ਵਜੇ ਤੋਂ ਹੀ ਮੈਜੇਸਟਿਕ ਸਿਨੇਮਾ ਹਾਲ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ। ਆਖ਼ਰਕਾਰ ਭੀੜ ਨੂੰ ਕਾਬੂ ਤੋਂ ਬਾਹਰ ਹੁੰਦੀ ਦੇਖ ਕੇ ਪੁਲਿਸ ਨੂੰ ਬੁਲਾਉਣੀ ਪਈ। ਪੁਲਿਸ ਨੇ ਲਾਠੀਚਾਰਜ ਕਰਕੇ ਭੀੜ ਨੂੰ ਕਾਬੂ ਕੀਤਾ। 124 ਮਿੰਟ ਦੀ ਇਹ ਫਿਲਮ ਇੰਪੀਰੀਅਲ ਮੂਵੀਟੋਨ ਪ੍ਰੋਡਕਸ਼ਨ ਕੰਪਨੀ ਦੁਆਰਾ ਬਣਾਈ ਗਈ ਸੀ। ਬਦਕਿਸਮਤੀ ਨਾਲ ਇਸ ਫਿਲਮ ਦਾ ਇੱਕ ਵੀ ਪ੍ਰਿੰਟ ਹੁਣ ਉਪਲਬਧ ਨਹੀਂ ਹੈ।

ਫ਼ਿਲਮ ਆਲਮ ਆਰਾ ਦੇ 7 ਗੀਤ |

ਪਹਿਲੀ ਬੋਲਦੀ ਫਿਲਮ ਤੋਂ ਹੀ ਸੰਗੀਤ ਨੂੰ ਚੰਗਾ ਸਥਾਨ ਮਿਲਿਆ। ‘ਆਲਮ ਆਰਾ’ ਦੇ 7 ਗੀਤ ਸਨ ਅਤੇ ਇਸੇ ਫਿਲਮ ਦਾ ‘ਦੇ ਦੇ ਖੁਦਾ ਕੇ ਨਾਮ ਪੇ’ ਭਾਰਤੀ ਸਿਨੇਮਾ ਦਾ ਪਹਿਲਾ ਗੀਤ ਮੰਨਿਆ ਜਾਂਦਾ ਹੈ, ਜਿਸ ਨੂੰ ਵਜ਼ੀਰ ਮੁਹੰਮਦ ਖਾਨ ਨੇ ਗਾਇਆ ਸੀ। ਫਿਲਮ ਦੇ ਬਾਕੀ ਗੀਤ ‘ਬਦਲਾ ਦਿਲਵਾਏਗਾ ਯਾ ਰਬ…’, ‘ਰੁਠਾ ਹੈ ਅਸਮਾਨ…’, ‘ਤੇਰੀ ਕਾਤਿਲ ਨਿਗਾਹੋਂ ਨੇ ਮਾਰਾ…’, ‘ਦੇ ਦਿਲ ਕੋ ਅਰਾਮ…’, ‘ ਭਰ ਭਰ ਕੇ ਜਾਮ ਪੀਲਾ’ ਜਾ…’ ਅਤੇ ‘ਦਰਸ ਬਿਨਾ ਮਾਰੇ ਹੈ…’।

 

The post Alam Ara: ਅੱਜ ਦੇ ਦਿਨ ਰਿਲੀਜ਼ ਹੋਈ ਸੀ ਭਾਰਤੀ ਸਿਨੇਮਾ ਦੀ ਪਹਿਲੀ ਬੋਲਦੀ ਫਿਲਮ ‘ਆਲਮ ਆਰਾ’, ਬਲੈਕ ‘ਚ ਵਿਕੀਆਂ ਸਨ ਟਿਕਟਾਂ appeared first on TheUnmute.com - Punjabi News.

Tags:
  • alam-ara
  • breaking-news
  • news

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਮੁਸ਼ਕਲਾਂ ਹੱਲ ਕਰਨ ਦਾ ਦਿੱਤਾ ਭਰੋਸਾ

Tuesday 14 March 2023 11:55 AM UTC+00 | Tags: aam-aadmi-party anmol-gagan-mann breaking-news cm-bhagwant-mann kharar latest-news news punjab punjab-police the-unmute-breaking-news the-unmute-latest-news the-unmute-latest-update the-unmute-punjabi-news

ਮੋਹਾਲੀ/ਖਰੜ, 14 ਮਾਰਚ 2023: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਵਿਧਾਨ ਸਭਾ ਹਲਕਾ ਖਰੜ ਦੇ ਵੱਖੋ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਵੱਖੋਂ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਉੱਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।

ਪਿੰਡ ਮਛਲੀਕਲਾਂ ਅਤੇ ਨਿਹੋਲਕਾ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਾਏ ਕੈਂਪਾਂ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ । ਇਸ ਮੌਕੇ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪਿੰਡ ਮਛਲੀਕਲਾਂ ਦੇ ਟੋਭੇ ਸਬੰਧੀ ਲੋਕਾਂ ਨੂੰ ਆ ਰਹੀ ਮੁਸ਼ਕਲ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਲੋੜੀਂਦੀ ਪੁਲੀ ਲਗਵਾਉਣ ਦੀ ਗੱਲ ਵੀ ਆਖੀ। ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਇਥੇ ਲੋੜ ਅਨੁਸਾਰ ਬੱਸਾਂ ਦੇ ਰੂਟ ਚਲਾਏ ਜਾਣਗੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਇਸ ਸਰਕਾਰ ਦੌਰਾਨ ਨਾ ਤਾਂ ਕਿਸੇ ਨਾਲ ਧੱਕਾ ਹੋਵੇਗਾ ਤੇ ਨਾ ਹੀ ਗਲਤ ਕੰਮ ਕਰਨ ਵਾਲੇ ਬਖਸ਼ੇ ਜਾਣਗੇ।

ਕੈਬਨਿਟ ਮੰਤਰੀ ਨੇ ਲੇਬਰ ਕਾਰਡ ਸਬੰਧੀ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ । ਉਨ੍ਹਾਂ ਦੱਸਿਆ ਕਿ ਲੇਬਰ ਕਾਰਡਾਂ ਜ਼ਰੀਏ ਲੋਕਾਂ ਨੂੰ ਇਲਾਜ ਲਈ ਮਾਲੀ ਮਦਦ ਮਿਲਦੀ ਹੈ ਤੇ ਸ਼ਗਨ ਸਕੀਮ ਸਬੰਧੀ, ਵਿਦਿਆਰਥੀਆਂ ਨੂੰ ਸਕਾਲਰਸ਼ਿਪ ਤੋਂ ਇਲਾਵਾਂ ਹੋਰ ਵੀ ਕਈ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਜੌਬ ਕਾਰਡ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਲੋਕ ਮਗਨਰੇਗਾ ਸਬੰਧੀ ਸਕੀਮਾਂ ਦਾ ਲਾਭ ਲੈ ਸਕਣ ।

ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ (Anmol Gagan Mann) ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਲਗਾਤਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਗਰੰਟੀਆਂ ਦਿੱਤੀਆਂ ਸਨ , ਉਹਨਾਂ ਤੋਂ ਵੀ ਵੱਧ ਕੰਮ ਕੀਤਾ ਜਾਵੇਗਾ। ਉਹਨਾਂ ਨੇ ਅਪੀਲ ਕੀਤੀ ਕਿ ਹਰ ਜ਼ਿੰਮੇਵਾਰ ਵਿਅਕਤੀ ਸੂਬੇ ਦੀ ਤਰੱਕੀ ਲਈ ਯੋਗਦਾਨ ਪਾਵੇ।

ਇਨ੍ਹਾਂ ਕੈਂਪਾਂ ਦੌਰਾਨ ਮੁਫ਼ਤ ਮੈਡੀਕਲ ਸਹੂਲਤ, ਰੋਜ਼ਗਾਰ ਲਈ ਰਜਿਸਟ੍ਰੇਸ਼ਨ, ਜੌਬ ਕਾਰਡ ਤੋਂ ਇਲਾਵਾ ਆਧਾਰ ਕਾਰਡ ਬਣਾਉਣ ਸਬੰਧੀ ਸਹੂਲਤ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।

The post ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਮੁਸ਼ਕਲਾਂ ਹੱਲ ਕਰਨ ਦਾ ਦਿੱਤਾ ਭਰੋਸਾ appeared first on TheUnmute.com - Punjabi News.

Tags:
  • aam-aadmi-party
  • anmol-gagan-mann
  • breaking-news
  • cm-bhagwant-mann
  • kharar
  • latest-news
  • news
  • punjab
  • punjab-police
  • the-unmute-breaking-news
  • the-unmute-latest-news
  • the-unmute-latest-update
  • the-unmute-punjabi-news

ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਲੋੜੀਂਦੀ ਬਜਟ ਰਕਮ ਦੇਣ ਦਾ ਫੈਸਲਾ, ਵੀਸੀ ਪ੍ਰੋ. ਅਰਵਿੰਦ ਨੇ ਕੀਤਾ ਧੰਨਵਾਦ

Tuesday 14 March 2023 12:01 PM UTC+00 | Tags: aam-aadmi-party breaking-news budget cm-bhagwant-mann harpal-singh-cheema india latest-news news pu-grant punjab punjab-government punjabi-university the-unmute-breaking-news the-unmute-news vice-chancellor-prof-arvind

ਪਟਿਆਲਾ, 14 ਮਾਰਚ 2023: 13 ਮਾਰਚ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅਤੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਪ੍ਰਿੰਸੀਪਲ ਸਕੱਤਰ (ਵਿੱਤ) ਅਤੇ ਪ੍ਰਿੰਸੀਪਲ ਸਕੱਤਰ (ਉਚੇਰੀ ਸਿੱਖਿਆ) ਪੰਜਾਬ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University) ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਯੂਨੀਵਰਸਿਟੀ ਅਧਿਕਾਰੀਆਂ ਦੀਆਂ ਮੀਟਿੰਗਾਂ ਹੋਈਆਂ ਜਿਸ ਵਿੱਚ ਸਰਕਾਰ ਨੇ ਸਪਸ਼ਟ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਯੂਨੀਵਰਸਿਟੀ ਵੱਲੋਂ ਮੰਗੀ ਲੋੜੀਂਦੀ (30 ਕਰੋੜ ਪ੍ਰਤੀ ਮਹੀਨਾ) ਪੂਰੀ ਗਰਾਂਟ ਦਿੱਤੀ ਜਾ ਰਹੀ ਹੈ। ਯੂਨੀਵਰਸਿਟੀ ਵੱਲੋਂ ਪਹਿਲੀ ਤਿਮਾਹੀ ਲਈ ਬਣਦੀ ਰਕਮ ਦਾ ਬਿੱਲ ਭੇਜ ਦਿੱਤਾ ਜਾਵੇ। ਸਰਕਾਰ ਨੇ ਭਰੋਸਾ ਦਿਵਾਇਆ ਕਿ ਯੂਨੀਵਰਸਿਟੀ ਨੂੰ ਕੋਈ ਵਿੱਤੀ ਸਕੰਟ ਨਹੀਂ ਆਉਣ ਦਿੱਤਾ ਜਾਵੇਗਾ।

ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University) ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਉੱਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮਾਣਯੋਗ ਮੁੱਖ ਮੰਤਰੀ ਸ. ਭਗੰਵਤ ਸਿੰਘ ਮਾਨ, ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਸਬੰਧਤ ਅਧਿਕਾਰੀਆ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਵਿੱਤੀ ਦੁਸ਼ਵਾਰੀਆਂ ਦਾ ਸ਼ਿਕਾਰ ਯੂਨੀਵਰਸਿਟੀ ਨੂੰ ਇਸ ਸੰਕਟ ਵਿੱਚੋਂ ਕੱਢਣ ਦਾ ਭਗੰਵਤ ਸਿੰਘ ਮਾਨ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬੀ ਯੂਨੀਵਰਸਿਟੀ ਨਾਲ ਜੁੜੇ ਅਧਿਆਪਕਾਂ, ਕਰਮਚਾਰੀਆਂ ਅਤੇ ਲੱਖਾਂ ਵਿਦਿਆਰਥੀਆਂ ਦੀ ਤਰਫ਼ੋਂ ਸਰਕਾਰ ਦਾ ਧੰਨਵਾਦ ਕਰਦੇ ਹਨ।

ਯੂਨੀਵਰਸਿਟੀ ਵੱਲੋਂ ਪਹਿਲੀ ਤਿਮਾਹੀ ਦੀ ਬਣਦੀ ਰਕਮ ਦਾ ਬਿੱਲ ਅੱਜ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਵਾਈਸ ਚਾਂਸਲਰ ਨੇ ਆਸ ਪ੍ਰਗਟਾਈ ਕਿ ਇਸ ਮਾਹੌਲ ਵਿੱਚ ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਯੂਨੀਵਰਸਿਟੀ ਦੇ ਹਰ ਪੱਖੋਂ ਵਿਕਾਸ ਲਈ ਆਪਣਾ ਪੂਰਾ ਤਾਣ ਲਗਾ ਦੇਣਗੇ।

The post ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਲੋੜੀਂਦੀ ਬਜਟ ਰਕਮ ਦੇਣ ਦਾ ਫੈਸਲਾ, ਵੀਸੀ ਪ੍ਰੋ. ਅਰਵਿੰਦ ਨੇ ਕੀਤਾ ਧੰਨਵਾਦ appeared first on TheUnmute.com - Punjabi News.

Tags:
  • aam-aadmi-party
  • breaking-news
  • budget
  • cm-bhagwant-mann
  • harpal-singh-cheema
  • india
  • latest-news
  • news
  • pu-grant
  • punjab
  • punjab-government
  • punjabi-university
  • the-unmute-breaking-news
  • the-unmute-news
  • vice-chancellor-prof-arvind

ਚੰਡੀਗੜ੍ਹ, 14 ਮਾਰਚ, 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਤਿੰਨ ਜ਼ਲ੍ਹਿਆਂ ਦੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਮਜਬੂਤ ਕਰਨ ਅਤੇ ਪਾਰਟੀ ਦਾ ਪੰਥਕ ਏਜੰਡਾ ਘਰ-ਘਰ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਜ਼ਿਲ੍ਹਾ ਸ਼੍ਰੀ ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੁਹਾਲੀ ਦੇ ਸੀਨੀਅਰ ਆਗੂ ਸ਼ਾਮਿਲ ਹੋਏ। ਇਸ ਦੌਰਾਨ ਸਮੂਹ ਲੀਡਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਵੱਡੇ ਪੱਧਰ `ਤੇ ਪੂਰੇ ਉਤਸਾਹ ਅਤੇ ਇਮਾਨਦਾਰੀ ਨਾਲ ਕਾਰਜਸ਼ੀਲ ਹੈ ਅਤੇ ਪਾਰਟੀ ਦਾ ਪ੍ਰਮੁੱਖ ਏਜੰਡਾ ਪੰਥਕ ਵਿਚਾਰਧਾਰਾ ਨੂੰ ਉਭਾਰਨਾ ਹੈ। ਇਸ ਦੌਰਾਨ ਸਮੂਹ ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ ਪੇਸ਼ ਬਜਟ `ਤੇ ਵੀ ਚਰਚਾ ਕੀਤੀ ਗਈ।

ਆਗੂਆਂ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੱਤਾ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਫੰਡ ਜਾਰੀ ਨਾ ਕਰਨ `ਤੇ ਪੰਜਾਬ ਸਰਕਾਰ ਦੀ ਪੁਰਜੋਰ ਨਿਖੇਧੀ ਕੀਤੀ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਆਰਥਿਕ ਮਦਦ ਦੇਣ ਤੋਂ ਹੱਥ ਪਿਛੇ ਖਿੱਚਣ ਕਾਰਨ ਸਿੱਖਿਆ ਪ੍ਰੇਮੀਆਂ ਨੂੰ ਭਾਰੀ ਨਿਰਾਸ਼ਾ ਹੋਈ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਪੰਜਾਬੀ ਯੂਨੀਵਰਸਿਟੀ ਨੂੰ ਫੰਡ ਜਾਰੀ ਨਾ ਕਰਨ ਨਾਲ ਇਹ ਗੱਲ ਸਾਬਿਤ ਹੋ ਗਈ ਹੈ ਕਿ ਪੰਜਾਬ ਸਰਕਾਰ ਸਿੱਖਿਆ ਵਰਗੇ ਮਹੱਤਵਪੂਰਨ ਅਦਾਰਿਆਂ ਪ੍ਰਤੀ ਗੰਭੀਰ ਨਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਯੂਨੀਵਰਸਿਟੀ ਨੂੰ ਆਰਥਿਤ ਸੰਕਟ ਚੋਂ ਕੱਢਣ ਵਿਚ ਫੇਲ੍ਹ ਸਾਬਿਤ ਹੋਈ ਹੈ।

ਪਰਮਿੰਦਰ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਿੱਖਿਆ ਅਦਾਰੇ ਨੂੰ ਬਚਾਉਣ ਲਈ ਆਰਥਿਕ ਮਦਦ ਦੇਣ ਦੀ ਮੰਗ ਕੀਤੀ ਹੈ। ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ `ਤੇ ਵਰ੍ਹਦਿਆਂ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਕ ਪਾਸੇ ਮਾਨ ਸਰਕਾਰ ਕੱਟੜ ਇਮਾਨਦਾਰ ਹੋਣ ਦੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਆਏ ਦਿਨ ਉਸ ਦੇ ਮੰਤਰੀ ਅਤੇ ਵਿਧਾਇਕ ਭ੍ਰਿਸ਼ਟਾਚਾਰ ਅਤੇ ਹੋਰਨਾਂ ਮਾਮਲਿਆਂ ਵਿਚ ਘਿਰਦੇ ਜਾ ਰਹੇ ਹਨ ਅਜਿਹੇ ਵਿਚ ਪੰਜਾਬ ਦੇ ਲੋਕ ਭਗਵੰਤ ਮਾਨ `ਤੇ ਕਿਵੇਂ ਭਰੋਸਾ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਦੀ ਮਾਨ ਸਰਕਾਰ ਸੱਤਾ ਵਿਚ ਆਈ ਹੈ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਜਿਸ ਨਾਲ ਅਪਰਾਧੀਆਂ ਦੇ ਹੌਂਸਲੇ ਵੱਧਦੇ ਜਾ ਰਹੇ ਹਨ।

ਮੀਟਿੰਗ ਵਿਚ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ), ਬੀਬੀ ਪਰਮਜੀਤ ਕੋਰ ਗੁਲਸ਼ਨ, ਸ: ਸੁਖਵੰਤ ਸਿੰਘ ਸਰਾਓ, ਸ: ਅਰਜਨ ਸਿੰਘ ਸ਼ੇਰਗਿੱਲ, ਸ: ਰਣਧੀਰ ਸਿੰਘ ਰੱਖੜਾ, ਸ: ਤਜਿੰਦਰਪਾਲ ਸਿੰਘ ਸੰਧੂ, ਡਾ.ਮੇਜਰ ਸਿੰਘ, ਸ: ਦਵਿੰਦਰ ਸਿੰਘ ਸੋਢੀ, ਸ: ਹਰਵੇਲ ਸਿੰਘ ਮਾਧੋਪੁਰ, ਸ: ਰਣਧੀਰ ਸਿੰਘ ਨਾਲੀਨੀ,ਸ: ਰਵਿੰਦਰ ਸਿੰਘ ਸ਼ਾਹਪੁਰ, ਸ: ਗੁਰਦੇਵ ਸਿੰਘ ਵਿਰਕ, ਸ: ਗੁਰਮੀਤ ਸਿੰਘ ਧਾਲੀਵਾਲ, ਰਾਜੇਸ਼ ਸਿੰਗਲਾ, ਸ: ਅਜੀਤ ਸਿੰਘ ਮੱਕੜ, ਸ: ਪ੍ਰਿਤਪਾਲ ਸਿੰਘ ਕਾਕੜੀਆਂ, ਸ: ਕਰਮਜੀਤ ਸਿੰਘ ਕੋਛੜ (ਪ੍ਰਿੰਸ), ਸ: ਗੁਰਬਚਨ ਸਿੰਘ ਨਾਨੋਕੀ, ਬੀਬੀ ਪ੍ਰੀਤੀ ਮਾਨ, ਬੀਬੀ ਹਰਜੀਤ ਕੌਰ ਵੜੈਚ, ਸ: ਅਵਤਾਰ ਸਿੰਘ ਰੁੜਕੀ, ਸ: ਜਗਦੀਪ ਸਿੰਘ ਬੇਰੜਵਾਲ, ਜਨਾਬ ਦਿਲਸ਼ਾਦ ਖ਼ਾਨ ਆਦਿ ਮੌਜੂਦ ਸਨ।

The post ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮਜਬੂਤੀ ਤੇ ਪਾਰਟੀ ਦਾ ਪੰਥਕ ਏਜੰਡਾ ਘਰ-ਘਰ ਪਹੁੰਚਾਉਣ ਲਈ ਸੀਨੀਅਰ ਆਗੂਆਂ ਦੀ ਹੋਈ ਮੀਟਿੰਗ appeared first on TheUnmute.com - Punjabi News.

Tags:
  • news
  • punjab-government
  • punjab-news
  • shiromani-akali-dal
  • shiromani-akali-dal-united
  • the-unmute-breaking-news
  • united

ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਘੱਗਰ ਪੁਲ ਡੰਪ ਪੁਆਇੰਟ ਦੀ ਸਫ਼ਾਈ

Tuesday 14 March 2023 12:12 PM UTC+00 | Tags: breaking-news derabassi derabassi-news environment ghaggar-pul-dump-point new news pollution pollution-news punjab-pollution-control punjab-pollution-control-board

ਚੰਡੀਗੜ੍ਹ, 14 ਮਾਰਚ 2023: ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਘੱਗਰ (Ghaggar) ਪੁਲ, ਡੇਰਾਬੱਸੀ ਵਿਖੇ ਨਗਰ ਕੌਂਸਲ ਡੇਰਾਬੱਸੀ ਦੇ ਸਟਾਫ਼ ਦੇ ਸਹਿਯੋਗ ਨਾਲ ਅਣਅਧਿਕਾਰਤ ਡੰਪ ਪੁਆਇੰਟ ਦੀ ਸਫ਼ਾਈ ਕਰਨ ਦਾ ਕੰਮ ਮੁਕੰਮਲ ਕੀਤਾ। ਇਹ ਖੁਲਾਸਾ ਕਰਦਿਆਂ ਪੰਜਾਬ ਦੇ ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਹਿਣੀ ਨਾਲੋਂ ਕਰਨੀ ਕਿਤੇ ਜ਼ਿਆਦਾ ਮਹੱਤਵ ਰੱਖਦੀ ਹੈ ਅਤੇ ਬੋਰਡ ਨੇ ਆਪਣੇ ਕਾਰਜਾਂ ਸਦਕਾ ਇਸ ਨੂੰ ਸਾਬਤ ਕਰ ਦਿਖਾਇਆ ਹੈ।

ਉਨ੍ਹਾਂ ਦੱਸਿਆ ਕਿ ਘੱਗਰ (Ghaggar) ਪੁਲ ਡੇਰਾਬੱਸੀ ਵਿਖੇ ਅਣਅਧਿਕਾਰਤ ਡੰਪ ਪੁਆਇੰਟ ਤੋਂ ਠੋਸ ਰਹਿੰਦ-ਖੂੰਹਦ ਦੀਆਂ ਦੋ ਟਰਾਲੀਆਂ ਚੁੱਕਵਾਈਆਂ ਗਈਆਂ। ਇਹ ਕਾਰਜ ਨੂੰ ਨਗਰ ਕੌਂਸਲ ਡੇਰਾਬੱਸੀ ਦੇ ਸਟਾਫ਼ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਗਿਆ। ਨਗਰ ਨਿਗਮ ਡੇਰਾਬੱਸੀ ਦੇ ਸਟਾਫ਼ ਨੂੰ ਜੂਟ ਦੇ ਥੈਲੇ ਵੰਡ ਕੇ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਨੂੰ ਰੋਕਣ ਲਈ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਗਿਆ।

ਜ਼ਿਕਰਯੋਗ ਹੈ ਕਿ ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਹਰ ਸਾਲ 14 ਮਾਰਚ ਨੂੰ ਮਨਾਇਆ ਜਾਂਦਾ ਹੈ,ਜੋ ਦਰਿਆਵਾਂ ਨੂੰ ਬਚਾਉਣ, ਸਾਂਭ-ਸੰਭਾਲ ਕਰਨ ਅਤੇ ਉਨ੍ਹਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਮਰਪਿਤ ਹੈ। ਇਹ ਦਿਵਸ ਨਦੀ ਪ੍ਰਬੰਧਨ, ਨਦੀ ਪ੍ਰਦੂਸ਼ਣ ਅਤੇ ਨਦੀ ਸੰਭਾਲ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਵਿਚਾਰ-ਚਰਚਾ ਕਰਨ ਅਤੇ ਰੱਖਿਆ ਲਈ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ।

The post ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਘੱਗਰ ਪੁਲ ਡੰਪ ਪੁਆਇੰਟ ਦੀ ਸਫ਼ਾਈ appeared first on TheUnmute.com - Punjabi News.

Tags:
  • breaking-news
  • derabassi
  • derabassi-news
  • environment
  • ghaggar-pul-dump-point
  • new
  • news
  • pollution
  • pollution-news
  • punjab-pollution-control
  • punjab-pollution-control-board

ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਦੇਸ਼ਾਂ 'ਚ ਭਾਰਤ ਅੱਠਵੇਂ ਨੰਬਰ 'ਤੇ, ਜਾਣੋ ਦੁਨੀਆਂ ਦਾ ਸਭ ਤੋਂ ਪ੍ਰਦੂਸ਼ਿਤ ਦੇਸ਼

Tuesday 14 March 2023 12:25 PM UTC+00 | Tags: air-pollution breaking-news latest-news news pollution the-unmute-breaking-news the-unmute-latest-update the-unmute-punjabi-news

ਚੰਡੀਗੜ੍ਹ, 14 ਮਾਰਚ 2023: ਭਾਰਤ ਵਿੱਚ ਪ੍ਰਦੂਸ਼ਣ (Pollution) ਇੱਕ ਵੱਡੀ ਸਮੱਸਿਆ ਹੈ। ਹੁਣ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਦੇਸ਼ਾਂ ਵਿੱਚ ਅੱਠਵੇਂ ਨੰਬਰ ‘ਤੇ ਹੈ। ਭਾਰਤੀ ਸ਼ਹਿਰਾਂ ਵਿੱਚ ਔਸਤ ਕਣ ਪਦਾਰਥ 2.5, 53.3 ਮਾਈਕ੍ਰੋਗ੍ਰਾਮ ਪਾਏ ਗਏ, ਜੋ ਵਿਸ਼ਵ ਸਿਹਤ ਸੰਗਠਨ ਦੀ ਸੁਰੱਖਿਅਤ ਸੀਮਾ ਤੋਂ 10 ਗੁਣਾ ਹੈ। ਤੁਹਾਨੂੰ ਦੱਸ ਦੇਈਏ ਕਿ ਸਵਿਸ ਫਰਮ ‘ਆਈਕਿਊ ਏਅਰ’ ਨੇ ਮੰਗਲਵਾਰ ਨੂੰ ‘ਵਰਲਡ ਏਅਰ ਕੁਆਲਿਟੀ ਰਿਪੋਰਟ‘ ਦੇ ਨਾਂ ਨਾਲ ਆਪਣੀ ਰਿਪੋਰਟ ਜਾਰੀ ਕੀਤੀ। ਇਹ ਰਿਪੋਰਟ ਦੁਨੀਆ ਦੇ 131 ਦੇਸ਼ਾਂ ਦੇ ਅੰਕੜਿਆਂ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ।

ਚਾਡ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਦੇਸ਼

ਵਰਲਡ ਏਅਰ ਕੁਆਲਿਟੀ ਰਿਪੋਰਟ ਮੁਤਾਬਕ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਦੇਸ਼ ਚਾਡ ਹੈ। ਜਿੱਥੇ ਪੀਐਮ 2.5 ਦੇ ਪੱਧਰ ‘ਤੇ ਔਸਤ ਹਵਾ ਪ੍ਰਦੂਸ਼ਣ 89.7 ਪਾਇਆ ਗਿਆ ਹੈ। ਇਰਾਕ ਦੂਜਾ ਸਭ ਤੋਂ ਪ੍ਰਦੂਸ਼ਿਤ ਦੇਸ਼ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦਾ ਨਾਂ ਤੀਜੇ ਨੰਬਰ ‘ਤੇ ਅਤੇ ਬਹਿਰੀਨ ਦਾ ਨਾਂ ਚੌਥੇ ਨੰਬਰ ‘ਤੇ ਹੈ। ਇਸ ਸੂਚੀ ‘ਚ ਭਾਰਤ ਅੱਠਵੇਂ ਨੰਬਰ ‘ਤੇ ਹੈ।

ਪ੍ਰਦੂਸ਼ਣ ਕਾਰਨ ਭਾਰਤ ਨੂੰ 150 ਬਿਲੀਅਨ ਡਾਲਰ ਦਾ ਨੁਕਸਾਨ

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਵਾ ਪ੍ਰਦੂਸ਼ਣ (Pollution) ਕਾਰਨ ਭਾਰਤ ਨੂੰ 150 ਬਿਲੀਅਨ ਡਾਲਰ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਭਾਰਤ ਵਿੱਚ ਹਵਾ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਕ ਟਰਾਂਸਪੋਰਟ ਸੈਕਟਰ ਹੈ, ਜੋ ਕੁੱਲ ਪ੍ਰਦੂਸ਼ਣ ਦਾ 20-35 ਫੀਸਦੀ ਪ੍ਰਦੂਸ਼ਣ ਕਰਦਾ ਹੈ। ਆਵਾਜਾਈ ਕਾਰਕ ਤੋਂ ਇਲਾਵਾ, ਉਦਯੋਗ, ਕੋਲੇ ਨਾਲ ਚੱਲਣ ਵਾਲੇ ਪਾਵਰ ਪਲਾਂਟ ਪ੍ਰਦੂਸ਼ਣ ਲਈ ਜ਼ਿੰਮੇਵਾਰ ਹਨ।

ਭਾਰਤ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰ

ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਭਾਰਤ ਲਈ ਇੱਕ ਝਟਕਾ ਹੈ। ਤੁਹਾਨੂੰ ਦੱਸ ਦੇਈਏ ਕਿ ਚੋਟੀ ਦੇ 100 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ 65 ਭਾਰਤ ਦੇ ਹਨ। ਇਸ ਦੇ ਨਾਲ ਹੀ ਚੋਟੀ ਦੇ 10 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਛੇ ਭਾਰਤੀ ਹਨ। ਪਾਕਿਸਤਾਨ ਦੇ ਲਾਹੌਰ ਨੂੰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਮੰਨਿਆ ਗਿਆ ਹੈ।

ਲਾਹੌਰ ਵਿੱਚ ਪੀਐਮ 2.5 ਦਾ ਪੱਧਰ 97.4 ਮਾਪਿਆ ਗਿਆ ਹੈ। ਦੂਜੇ ਨੰਬਰ ‘ਤੇ ਚੀਨ ਦਾ ਹੋਟਨ ਸ਼ਹਿਰ ਹੈ, ਜਿੱਥੇ ਪੀਐਮ 2.5 ਦਾ ਪੱਧਰ 94.3 ਹੈ। ਤੀਜੇ ਨੰਬਰ ‘ਤੇ ਭਾਰਤ ਦੀ ਭਿਵਾੜੀ ਅਤੇ ਰਾਜਧਾਨੀ ਦਿੱਲੀ ਦਾ ਨਾਂ ਹੈ। ਦਿੱਲੀ ਵਿੱਚ ਪੀਐਮ 2.5 ਦਾ ਪੱਧਰ 92.6 ਮਾਪਿਆ ਗਿਆ ਹੈ। ਚੋਟੀ ਦੇ 10 ਵਿੱਚ ਹੋਰ ਭਾਰਤੀ ਸ਼ਹਿਰਾਂ ਵਿੱਚ ਬਿਹਾਰ ਦੇ ਦਰਭੰਗਾ, ਅਸੋਪੁਰ, ਪਟਨਾ, ਨਵੀਂ ਦਿੱਲੀ ਸ਼ਾਮਲ ਹਨ।

The post ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਦੇਸ਼ਾਂ ‘ਚ ਭਾਰਤ ਅੱਠਵੇਂ ਨੰਬਰ ‘ਤੇ, ਜਾਣੋ ਦੁਨੀਆਂ ਦਾ ਸਭ ਤੋਂ ਪ੍ਰਦੂਸ਼ਿਤ ਦੇਸ਼ appeared first on TheUnmute.com - Punjabi News.

Tags:
  • air-pollution
  • breaking-news
  • latest-news
  • news
  • pollution
  • the-unmute-breaking-news
  • the-unmute-latest-update
  • the-unmute-punjabi-news

ਪੰਜਾਬ ਨੂੰ ਬਾਗਬਾਨੀ 'ਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ

Tuesday 14 March 2023 12:31 PM UTC+00 | Tags: aam-aadmi-party breaking-news chetan-singh-jauramajra cm-bhagwant-mann horticulture horticulture-department-punjab malerkotla news punjab-government the-unmute-breaking-news

ਚੰਡੀਗੜ੍ਹ, 14 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਬਾਗਬਾਨੀ ਨੂੰ ਲਾਹੇਵੰਦ ਉੱਦਮ ਬਣਾਉਣ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸ ਦੇ ਨਤੀਜੇ ਵਜੋਂ ਨੌਜਵਾਨਾਂ ਲਈ ਘਰ-ਘਰ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹ ਪ੍ਰਗਟਾਵਾ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਨਿਆਮਤਪੁਰਾ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਦਾ ਦੌਰਾ ਕਰਨ ਮੌਕੇ ਕੀਤਾ।

ਮੰਤਰੀ (Chetan Singh Jauramajra) ਨੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਵਿੱਤੀ ਵਰ੍ਹੇ 2023-24 ਦੇ ਬਜਟ ਵਿੱਚ 253 ਕਰੋੜ ਰੁਪਏ ਰੱਖੇ ਗਏ ਹੈ। ਇਸ ਦੇ ਨਾਲ ਹੀ 40 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਬਠਿੰਡਾ ਅਤੇ ਫਰੀਦਕੋਟ ਵਿਖੇ 5 ਬਾਗਬਾਨੀ ਅਸਟੇਟ ਵਿਕਸਤ ਕੀਤੇ ਜਾ ਰਹੇ ਹਨ। ਬਾਗਬਾਨੀ ਨਾਲ ਸਬੰਧਤ ਕਾਰੋਬਾਰੀ ਪ੍ਰਾਜੈਕਟਾਂ ਲਈ ਤਿਆਰ ਕੀਤੀ ਗਈ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਯੋਜਨਾ ਤਹਿਤ 2500 ਕਰੋੜ ਰੁਪਏ ਦੇ ਪ੍ਰਾਜੈਕਟ ਪ੍ਰਾਪਤ ਹੋਏ ਹਨ।

ਫੁੱਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬੀਜ ਉਤਪਾਦਨ ਨੂੰ ਵਧਾਉਣ, ਸਟੋਰੇਜ਼ ਕਰਨ ਵਾਲੇ ਮਜ਼ਦੂਰਾਂ ਦੀ ਘਾਟ ਨੂੰ ਪੂਰਾ ਕਰਨ, ਬੀਜ ਦੀ ਬਿਜਾਈ ਅਤੇ ਫ਼ਸਲ ਦੀ ਕਟਾਈ ਲਈ 2.5 ਏਕੜ ਜ਼ਮੀਨ ਲਈ 35000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਸਹਾਇਤਾ ਦਿੱਤੀ ਜਾ ਰਹੀ ਹੈ।

ਜੌੜਾਮਾਜਰਾ ਨੇ ਅੱਗੇ ਦੱਸਿਆ ਕਿ ਭਵ ਅੰਤਰ ਭੂਗਤਾਨ ਯੋਜਨਾ ਤਹਿਤ 5 ਸਬਜ਼ੀਆਂ ਆਲੂ, ਮਟਰ, ਮਿਰਚਾਂ, ਟਮਾਟਰ ਅਤੇ ਗੋਭੀ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਮਿਲ ਸਕੇ | ਇਸ ਮੌਕੇ ਵਿਧਾਇਕ ਅਮਰਗੜ੍ਹ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਮਲੇਰਕੋਟਲਾ ਡਾ: ਜਮੀਲ ਉਰ ਰਹਿਮਾਨ, ਵਿਧਾਇਕ ਨਾਭਾ ਗੁਰਦੇਵ ਸਿੰਘ ਮਾਨ ਅਤੇ ਡਾਇਰੈਕਟਰ ਬਾਗਬਾਨੀ ਸ਼ੈਲਿੰਦਰ ਕੌਰ ਵੀ ਹਾਜ਼ਰ ਸਨ ਅਤੇ ਉਨ੍ਹਾਂ ਸਾਰਿਆਂ ਨੇ ਮੰਤਰੀ ਦਾ ਧੰਨਵਾਦ ਵੀ ਕੀਤਾ।

The post ਪੰਜਾਬ ਨੂੰ ਬਾਗਬਾਨੀ ‘ਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ appeared first on TheUnmute.com - Punjabi News.

Tags:
  • aam-aadmi-party
  • breaking-news
  • chetan-singh-jauramajra
  • cm-bhagwant-mann
  • horticulture
  • horticulture-department-punjab
  • malerkotla
  • news
  • punjab-government
  • the-unmute-breaking-news

ਨਵਜੋਤ ਸਿੰਘ ਮੰਡੇਰ (ਜਰਗ) ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ

Tuesday 14 March 2023 12:37 PM UTC+00 | Tags: aam-aadmi-party aman-arora bhagwant-mann breaking-news harpal-singh-cheema latest-news navjot-singh-mandair news punjab punjab-genco-limited punjab-news the-unmute-breaking-news the-unmute-punjabi-news the-unmute-update

ਚੰਡੀਗੜ੍ਹ, 14 ਮਾਰਚ 2023: ਸ. ਨਵਜੋਤ ਸਿੰਘ ਮੰਡੇਰ (ਜਰਗ) (Navjot Singh Mandair) ਨੇ ਅੱਜ ਇੱਥੇ ਸੈਕਟਰ-33 ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਚੀਮਾ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਸ. ਨਵਜੋਤ ਸਿੰਘ ਆਪਣੀ ਮਾਤਾ ਪ੍ਰਿੰਸੀਪਲ ਪਰਮਜੀਤ ਕੌਰ, ਪਤਨੀ ਪ੍ਰਿੰਸੀਪਲ ਜਸਵੀਰ ਕੌਰ, ਪੁੱਤਰ ਜਸਕੰਵਰ ਸਿੰਘ ਮੰਡੇਰ ਅਤੇ ਨਵਕੰਵਰ ਸਿੰਘ ਮੰਡੇਰ ਨਾਲ ਪੇਡਾ ਕੰਪਲੈਕਸ ਵਿਖੇ ਪੁੱਜੇ। ਇਹ ਜ਼ਿੰਮੇਵਾਰੀ ਸੌਂਪਣ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਸ. ਨਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ (Navjot Singh Mandair) ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਨਵਿਆਉਣਯੋਗ ਊਰਜਾ ਸਾਡਾ ਭਵਿੱਖ ਹੈ ਅਤੇ ਕੁਦਰਤੀ ਊਰਜਾ ਦੀ ਸੁਚੱਜੀ ਅਤੇ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਨਵਿਆਉਣਯੋਗ ਊਰਜਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਸ. ਨਵਜੋਤ ਦੀ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਨਿਯੁਕਤੀ ਨਾਲ ਸਾਡੀ ਟੀਮ ਮੁਕੰਮਲ ਹੋ ਗਈ ਹੈ ਅਤੇ ਹੁਣ ਅਸੀਂ ਨਵਿਆਉਣਯੋਗ ਊਰਜਾ ਖੇਤਰ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਵਿਕਾਸ ਲਈ ਹੋਰ ਠੋਸ ਯਤਨ ਕਰਾਂਗੇ।

ਇਸ ਮੌਕੇ ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ  ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, 'ਆਪ' ਦੇ ਚੀਫ ਵ੍ਹਿਪ ਸ੍ਰੀਮਤੀ ਬਲਜਿੰਦਰ ਕੌਰ, ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ: ਸੁਖਪਾਲ ਸਿੰਘ ਅਤੇ ਪੰਜਾਬ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਵੀ ਪੇਡਾ ਕੰਪਲੈਕਸ ਪਹੁੰਚ ਕੇ ਸ. ਨਵਜੋਤ ਸਿੰਘ ਨੂੰ ਵਧਾਈ ਦਿੱਤੀ।

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਵਿਧਾਇਕ ਲਖਬੀਰ ਸਿੰਘ ਰਾਏ, ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਹਾਕਮ ਸਿੰਘ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਮੁੱਖ ਮੰਤਰੀ ਦੇ ਓ.ਐਸ.ਡੀ. ਮਨਜੀਤ ਸਿੰਘ ਸਿੱਧੂ, 'ਆਪ' ਦੇ ਮੁੱਖ ਬੁਲਾਰੇ ਸ. ਮਲਵਿੰਦਰ ਸਿੰਘ ਕੰਗ, ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਸ੍ਰੀ ਗੁਰਮੇਲ ਸਿੰਘ ਘਰਾਚੋਂ, ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ, ਪੰਜਾਬੀ ਦੇ ਪ੍ਰਸਿੱਧ ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ, ਡਾ. ਭੀਮ ਇੰਦਰ ਸਿੰਘ, ਪ੍ਰੀਤਮ ਰੁਪਾਲ, ਗੁਰਜੀਤ ਸਿੰਘ ਪੁਰੇਵਾਲ, ਗੁਰਚਰਨ ਸਿੰਘ ਸ਼ੇਰਗਿੱਲ, ਡਾ. ਜੇ.ਐਸ. ਸੰਘੇੜਾ, ਹਰਦਿਆਲ ਸਿੰਘ ਥੂਹੀ, ਜਸਵੀਰ ਝੱਜ, ਡਾ. ਗੁਲਜ਼ਾਰ ਪੰਧੇਰ ਅਤੇ ਪਾਲਾ ਰਾਜੇਵਾਲੀਆ ਸ਼ਾਮਲ ਸਨ।

The post ਨਵਜੋਤ ਸਿੰਘ ਮੰਡੇਰ (ਜਰਗ) ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ appeared first on TheUnmute.com - Punjabi News.

Tags:
  • aam-aadmi-party
  • aman-arora
  • bhagwant-mann
  • breaking-news
  • harpal-singh-cheema
  • latest-news
  • navjot-singh-mandair
  • news
  • punjab
  • punjab-genco-limited
  • punjab-news
  • the-unmute-breaking-news
  • the-unmute-punjabi-news
  • the-unmute-update

ਵਿਰਾਟ ਕੋਹਲੀ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਬਣਾਇਆ ਵਿਸ਼ਵ ਰਿਕਾਰਡ, ਇਹ ਪੁਰਸਕਾਰ ਜਿੱਤਣ ਵਾਲਾ ਇਕਲੌਤਾ ਖਿਡਾਰੀ

Tuesday 14 March 2023 01:08 PM UTC+00 | Tags: breaking-news cricket-news icc indian-cricket-team kohali latest-sports-news new news sports-news virat virat-kohli

ਚੰਡੀਗੜ੍ਹ, 14 ਮਾਰਚ 2023: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਡਰਾਅ ਰਿਹਾ। ਭਾਰਤੀ ਟੀਮ ਨੇ ਇਹ ਸੀਰੀਜ਼ 2-1 ਨਾਲ ਆਪਣੇ ਨਾਂ ਕੀਤੀ। ਅਹਿਮਦਾਬਾਦ ‘ਚ ਖੇਡੇ ਗਏ ਚੌਥੇ ਮੈਚ ‘ਚ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾ ਲਗਾਇਆ। ਵਿਰਾਟ ਕੋਹਲੀ (Virat Kohli) ਨੇ 364 ਗੇਂਦਾਂ ‘ਤੇ 186 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਟੈਸਟ ਵਿੱਚ, ਕੋਹਲੀ ਨੇ 1205 ਦਿਨਾਂ ਦੇ ਸੋਕੇ ਨੂੰ ਖਤਮ ਕਰਦੇ ਹੋਏ ਸੈਂਕੜਾ ਲਗਾਇਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਨਵੰਬਰ 2019 ‘ਚ ਟੈਸਟ ‘ਚ ਸੈਂਕੜਾ ਲਗਾਇਆ ਸੀ। ਇਸ ਸੈਂਕੜੇ ਦੀ ਬਦੌਲਤ ਕੋਹਲੀ ਨੇ ਕਈ ਰਿਕਾਰਡ ਆਪਣੇ ਨਾਂ ਕੀਤੇ ਸਨ।

ਟੈਸਟ ‘ਚ ਵਿਰਾਟ ਕੋਹਲੀ (Virat Kohli) ਦਾ ਇਹ 28ਵਾਂ ਅਤੇ ਅੰਤਰਰਾਸ਼ਟਰੀ ਕ੍ਰਿਕਟ ‘ਚ 75ਵਾਂ ਸੈਂਕੜਾ ਸੀ। ਇਸ ਪਾਰੀ ਲਈ ਉਸ ਨੂੰ ‘ਪਲੇਅਰ ਆਫ ਦਿ ਮੈਚ’ ਦਾ ਐਵਾਰਡ ਵੀ ਦਿੱਤਾ ਗਿਆ। ਇਹ ਐਵਾਰਡ ਹਾਸਲ ਕਰਨ ਦੇ ਨਾਲ ਹੀ ਕੋਹਲੀ ਨੇ ਇਕ ਖਾਸ ਉਪਲੱਬਧੀ ਵੀ ਆਪਣੇ ਨਾਂ ਕਰ ਲਈ। ਉਹ ਤਿੰਨੋਂ ਫਾਰਮੈਟਾਂ ਵਿੱਚ 10 ਜਾਂ ਇਸ ਤੋਂ ਵੱਧ ਵਾਰ ਇਹ ਪੁਰਸਕਾਰ ਹਾਸਲ ਕਰਨ ਵਾਲਾ ਦੁਨੀਆ ਦਾ ਇਕਲੌਤਾ ਖਿਡਾਰੀ ਬਣ ਗਿਆ ਹੈ । ਤਿੰਨਾਂ ਫਾਰਮੈਟਾਂ ਸਮੇਤ, ਵਿਰਾਟ ਕੋਹਲੀ ਨੇ ਕੁੱਲ 63 ਵਾਰ ‘ਪਲੇਅਰ ਆਫ ਦਿ ਮੈਚ’ (Player of the Match) ਪੁਰਸਕਾਰ ਜਿੱਤਿਆ ਹੈ। ਕੋਹਲੀ ਨੂੰ ਇਹ ਸਨਮਾਨ 10 ਵਾਰ ਟੈਸਟ ‘ਚ ਮਿਲਿਆ ਹੈ।

ਕੋਹਲੀ ਨੇ ਆਸਟ੍ਰੇਲੀਆ ਖਿਲਾਫ ਟੈਸਟ ‘ਚ ਪਹਿਲੀ ਵਾਰ ‘ਪਲੇਅਰ ਆਫ ਦ ਮੈਚ’ ਦਾ ਐਵਾਰਡ ਜਿੱਤਿਆ ਹੈ। ਇਸ ਤੋਂ ਇਲਾਵਾ ਉਸ ਨੇ ਇਸ ਫਾਰਮੈਟ ‘ਚ ਤਿੰਨ ਵਾਰ ਇੰਗਲੈਂਡ ਖਿਲਾਫ, ਦੋ ਵਾਰ ਦੱਖਣੀ ਅਫਰੀਕਾ ਅਤੇ ਸ਼੍ਰੀਲੰਕਾ ਖਿਲਾਫ ਅਤੇ ਇਕ ਵਾਰ ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਖਿਲਾਫ ਇਹ ਐਵਾਰਡ ਜਿੱਤਿਆ ਹੈ। ਕੋਹਲੀ ਨੇ ਇਹ ਐਵਾਰਡ ਵਨਡੇ ‘ਚ 38 ਵਾਰ ਅਤੇ ਟੀ-20 ‘ਚ ਸਭ ਤੋਂ ਵੱਧ 15 ਵਾਰ ਜਿੱਤਿਆ ਹੈ। ਵਨਡੇ ‘ਚ ਕੋਹਲੀ ਵੈਸਟਇੰਡੀਜ਼ ਖਿਲਾਫ 13 ਵਾਰ ਅਤੇ ਸ਼੍ਰੀਲੰਕਾ ਖਿਲਾਫ 7 ਵਾਰ ‘ਪਲੇਅਰ ਆਫ ਦਿ ਮੈਚ’ ਰਹੇ ਹਨ।

ਪਾਕਿਸਤਾਨ ਖਿਲਾਫ ਚਾਰ ਵਾਰ ਇਹ ਐਵਾਰਡ ਜਿੱਤਿਆ

ਟੀ-20 ‘ਚ 15 ਵਾਰ ‘ਚੋਂ ਵਿਰਾਟ ਕੋਹਲੀ (Virat Kohli) ਨੇ ਪਾਕਿਸਤਾਨ ਖਿਲਾਫ ਚਾਰ ਵਾਰ ਇਹ ਐਵਾਰਡ ਜਿੱਤਿਆ ਹੈ। ਨੇ ਵੀ ਆਸਟ੍ਰੇਲੀਆ ਖਿਲਾਫ ਤਿੰਨ ਵਾਰ ਇਹ ਸਨਮਾਨ ਜਿੱਤਿਆ। ਕੋਹਲੀ ਪਾਕਿਸਤਾਨ ਖਿਲਾਫ ਵਨਡੇ ਮੈਚਾਂ ‘ਚ ਦੋ ਵਾਰ ਪਲੇਅਰ ਆਫ ਦਿ ਮੈਚ ਵੀ ਰਹਿ ਚੁੱਕੇ ਹਨ। ਇਸ ਤਰ੍ਹਾਂ ਉਹ ਪਾਕਿਸਤਾਨ ਖ਼ਿਲਾਫ਼ ਕੁੱਲ ਛੇ ਵਾਰ ਇਹ ਐਵਾਰਡ ਜਿੱਤ ਚੁੱਕਾ ਹੈ। ਕੋਹਲੀ ਨੇ ਇਹ ਮਾਣ ਪਹਿਲੀ ਵਾਰ ਆਸਟ੍ਰੇਲੀਆ ਖਿਲਾਫ ਟੈਸਟ ਮੈਚਾਂ ‘ਚ ਪ੍ਰਾਪਤ ਕੀਤਾ ਹੈ। ਇਸ ਫਾਰਮੈਟ ਵਿੱਚ ਉਸ ਨੇ ਕੰਗਾਰੂਆਂ ਖ਼ਿਲਾਫ਼ ਅੱਠ ਸੈਂਕੜੇ ਲਾਏ ਹਨ।

ਸਾਬਕਾ ਕ੍ਰਿਕਟਰ ਜੈਕ ਕੈਲਿਸ ਦੇ ਨਾਂ ਸਭ ਤੋਂ ਵੱਧ ‘ਪਲੇਅਰ ਆਫ਼ ਦਿ ਮੈਚ’ ਐਵਾਰਡ

22 Interesting Facts About Jacques Kallis

ਦੱਖਣੀ ਅਫ਼ਰੀਕਾ ਦੇ ਸਾਬਕਾ ਕ੍ਰਿਕਟਰ ਜੈਕ ਕੈਲਿਸ ਦੇ ਨਾਮ ਟੈਸਟ ਵਿੱਚ ਸਭ ਤੋਂ ਵੱਧ ਪਲੇਅਰ ਆਫ਼ ਦ ਮੈਚ ਐਵਾਰਡ ਦਾ ਰਿਕਾਰਡ ਹੈ। ਕੈਲਿਸ ਨੇ ਇਹ ਐਵਾਰਡ 23 ਵਾਰ ਜਿੱਤਿਆ। ਇਸ ਤੋਂ ਬਾਅਦ ਸ਼੍ਰੀਲੰਕਾ ਦੇ ਮੁਥੱਈਆ ਮੁਰਲੀਧਰਨ 19 ਅਤੇ ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਵਸੀਮ ਅਕਰਮ ਅਤੇ ਆਸਟ੍ਰੇਲੀਆ ਦੇ ਸ਼ੇਨ ਵਾਰਨ 17-17 ਵਾਰ ਇਹ ਪੁਰਸਕਾਰ ਜਿੱਤ ਕੇ ਦੂਜੇ ਨੰਬਰ ‘ਤੇ ਹਨ।

ਵਨਡੇ ‘ਚ ਸਭ ਤੋਂ ਜ਼ਿਆਦਾ ਵਾਰ ‘ਪਲੇਅਰ ਆਫ ਦ ਮੈਚ’ ਦਾ ਐਵਾਰਡ ਜਿੱਤਣ ਦਾ ਰਿਕਾਰਡ ਸਚਿਨ ਤੇਂਦੁਲਕਰ ਦੇ ਨਾਂ ਹੈ। ਸਚਿਨ ਨੇ 50 ਓਵਰਾਂ ਦੇ ਫਾਰਮੈਟ ‘ਚ 463 ਵਨਡੇ ਮੈਚਾਂ ‘ਚ 62 ਵਾਰ ਪਲੇਅਰ ਆਫ ਦਿ ਮੈਚ ਦਾ ਐਵਾਰਡ ਜਿੱਤਿਆ ਹੈ। ਦੂਜੇ ਨੰਬਰ ‘ਤੇ ਸ਼੍ਰੀਲੰਕਾ ਦੇ ਸਾਬਕਾ ਕਪਤਾਨ ਸਨਥ ਜੈਸੂਰੀਆ ਹਨ। ਉਸਨੇ 445 ਵਨਡੇ ਮੈਚਾਂ ਵਿੱਚ 48 ਵਾਰ ਇਹ ਪੁਰਸਕਾਰ ਜਿੱਤਿਆ। ਵਿਰਾਟ ਕੋਹਲੀ 271 ਵਨਡੇ ਮੈਚਾਂ ‘ਚ 38 ਪਲੇਅਰ ਆਫ ਦਿ ਮੈਚ ਪੁਰਸਕਾਰਾਂ ਨਾਲ ਤੀਜੇ ਸਥਾਨ ‘ਤੇ ਹਨ। ਜੈਕ ਕੈਲਿਸ ਅਤੇ ਰਿਕੀ ਪੋਂਟਿੰਗ 32-32 ਵਾਰ ਇਹ ਸਨਮਾਨ ਜਿੱਤ ਚੁੱਕੇ ਹਨ ਅਤੇ ਸੰਯੁਕਤ ਚੌਥੇ ਸਥਾਨ ‘ਤੇ ਹਨ।

ਟੀ-20 ਕ੍ਰਿਕਟ ‘ਚ ਵਿਰਾਟ ਕੋਹਲੀ ਦੇ ਸਭ ਵੱਧ ‘ਪਲੇਅਰ ਆਫ਼ ਦਿ ਮੈਚ’ ਐਵਾਰਡ

Virat Kohli smashes century in ODI against Sri Lanka, close to breaking  Tendulkar's record | Mint

ਟੀ-20 ਕ੍ਰਿਕਟ ‘ਚ ਕੋਹਲੀ ਤੋਂ ਵੱਧ ਇਹ ਸਨਮਾਨ ਕਿਸੇ ਨੇ ਨਹੀਂ ਜਿੱਤਿਆ ਹੈ। ਕੋਹਲੀ ਟੀ-20 ਇੰਟਰਨੈਸ਼ਨਲ ‘ਚ 15 ਵਾਰ ‘ਪਲੇਅਰ ਆਫ ਦਿ ਮੈਚ’ ਰਹੇ ਹਨ। ਇਸ ਦੇ ਨਾਲ ਹੀ ਅਫਗਾਨਿਸਤਾਨ ਦਾ ਮੁਹੰਮਦ ਨਬੀ 13 ਵਾਰ ਇਹ ਐਵਾਰਡ ਜਿੱਤ ਕੇ ਦੂਜੇ ਅਤੇ ਰੋਹਿਤ ਸ਼ਰਮਾ 12 ਵਾਰ ਇਹ ਐਵਾਰਡ ਜਿੱਤ ਕੇ ਤੀਜੇ ਨੰਬਰ ‘ਤੇ ਹੈ। ਸੂਰਿਆਕੁਮਾਰ ਯਾਦਵ ਆਪਣੇ ਡੇਢ ਸਾਲ ਦੇ ਟੀ-20 ਕਰੀਅਰ ‘ਚ ਹੁਣ ਤੱਕ 11 ਵਾਰ ਇਹ ਐਵਾਰਡ ਜਿੱਤ ਚੁੱਕੇ ਹਨ।

The post ਵਿਰਾਟ ਕੋਹਲੀ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਬਣਾਇਆ ਵਿਸ਼ਵ ਰਿਕਾਰਡ, ਇਹ ਪੁਰਸਕਾਰ ਜਿੱਤਣ ਵਾਲਾ ਇਕਲੌਤਾ ਖਿਡਾਰੀ appeared first on TheUnmute.com - Punjabi News.

Tags:
  • breaking-news
  • cricket-news
  • icc
  • indian-cricket-team
  • kohali
  • latest-sports-news
  • new
  • news
  • sports-news
  • virat
  • virat-kohli

ਮਾਲਵਿੰਦਰ ਸਿੰਘ ਜੱਗੀ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਵਜੋਂ ਅਹੁਦਾ ਸਾਂਭਿਆ

Tuesday 14 March 2023 01:23 PM UTC+00 | Tags: aam-aadmi-party breaking-news cm-bhagwant-mann department-of-information-and-public-relations malwinder-singh-jaggi news punjab-news rahul-bhandari the-unmute-breaking the-unmute-breaking-news the-unmute-punjab the-unmute-punjabi-news

ਚੰਡੀਗੜ੍ਹ, 14 ਮਾਰਚ 2023: ਮਾਲਵਿੰਦਰ ਸਿੰਘ ਜੱਗੀ (Malwinder Singh Jaggi), ਆਈ.ਏ.ਐਸ. ਨੇ ਮੰਗਲਵਾਰ ਨੂੰ ਸਵੇਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਆਈ.ਏ.ਐਸ. ਦੀ ਥਾਂ 'ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ।

The post ਮਾਲਵਿੰਦਰ ਸਿੰਘ ਜੱਗੀ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਵਜੋਂ ਅਹੁਦਾ ਸਾਂਭਿਆ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • department-of-information-and-public-relations
  • malwinder-singh-jaggi
  • news
  • punjab-news
  • rahul-bhandari
  • the-unmute-breaking
  • the-unmute-breaking-news
  • the-unmute-punjab
  • the-unmute-punjabi-news

ਪੰਜਾਬ ਸਰਕਾਰ ਨੇ ਇਕ ਸਾਲ 'ਚ 27 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ: ਬ੍ਰਮ ਸ਼ੰਕਰ ਜਿੰਪਾ

Tuesday 14 March 2023 01:29 PM UTC+00 | Tags: aam-aadmi-party bram-shankar-jimpa breaking-news cm-bhagwant-mann employment jobs latest-news news punjabi-news punjab-news punjab-recruitment rojgar-mela the-unmute-breaking-news

ਹੁਸ਼ਿਆਰਪੁਰ, 14 ਮਾਰਚ 2023: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਕਿ ਸੂਬੇ ਵਿਚ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਪਹਿਲਾ ਫੈਸਲਾ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਸੀ, ਜਿਸ ਦਾ ਨਤੀਜਾ ਇਹ ਹੈ ਕਿ ਇਕ ਸਾਲ ਵਿਚ ਪੰਜਾਬ ਸਰਕਾਰ ਨੇ 27 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ।

ਉਹ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਰੁਜ਼ਗਾਰ ਬਿਊਰੋ ਅਤੇ ਮਾਡਰਨ ਕੈਰੀਅਰ ਸੈਂਟਰ ਵਲੋਂ ਰੁਜ਼ਗਾਰ ਬਿਊਰੋ ਵਿਚ ਲਗਾਏ ਗਏ ਰੁਜ਼ਗਾਰ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਰਨ ਕੈਰੀਅਰ ਸੈਂਟਰ ਵਲੋਂ ਆਯੋਜਿਤ ਰੁਜ਼ਗਾਰ ਮੇਲੇ ਵਿਚ ਅੱਜ 400 ਤੋਂ ਵੱਧ ਨੌਜਵਾਨਾਂ ਨੇ ਹਿੱਸਾ ਲਿਆ ਅਤੇ 175 ਦੇ ਕਰੀਬ ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਤੇ ਸੰਸਥਾਵਾਂ ਵਿਚ ਚੋਣ ਹੋਈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੰਪਨੀਆਂ ਤੇ ਸੰਸਥਾਵਾਂ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ, ਉਸ ਵਿਚ ਸੋਨਾਲੀਕਾ, ਕੋਕਾ ਕੋਲਾ, ਰਿਲਾਇੰਸ ਇੰਡਸਟਰੀ, ਸੈਂਚੂਰੀ ਪਲਾਈਵੁੱਡ, ਊਸ਼ਾ ਮਾਰਟਿਨ, ਐਲ.ਪੀ.ਯੂ, ਗਿਆਨਮ ਇੰਸਟੀਚਿਊਟ, ਹੁਸ਼ਿਆਰਪੁਰ ਆਟੋਮੋਬਾਇਲ, ਆਈ.ਸੀ.ਆਈ.ਸੀ.ਆਈ ਬੈਂਕ ਆਦਿ ਸ਼ਾਮਿਲ ਹਨ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਸੰਸਥਾਵਾਂ ਵਲੋਂ ਚੁਣੇ ਗਏ ਨੌਜਵਾਨਾਂ ਨੂੰ ਆਫਰ ਲੈਟਰ ਦਿੱਤੇ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ।

ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਭਰਤੀ ਦੀ ਪੈਂਡਿੰਗ ਪ੍ਰਕਿਰਿਆ ਨੂੰ ਵੀ ਤੇਜ਼ੀ ਨਾਲ ਪੂਰਾ ਕਰਵਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਇਆ ਗਿਆ।

ਉਨ੍ਹਾਂ ਕਿਹਾ ਕਿ ਇਸੇ ਲੜੀ ਵਿਚ ਪੰਜਾਬ ਸਰਕਾਰ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਰੁਜ਼ਗਾਰ ਮੇਲੇ ਕਰਵਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੇ ਜ਼ਿਲ੍ਹੇ ਵਿਚ ਹੀ ਪ੍ਰਮੁੱਖ ਸੰਸਥਾਵਾਂ ਵਿਚ ਬਿਹਤਰ ਰੁਜ਼ਗਾਰ ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਰੁਜ਼ਗਾਰ ਮੇਲੇ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ, ਕੈਰੀਅਰ ਕਾਊਂਸਲਰ ਅਦਿਤਿਆ ਰਾਣਾ, ਮੋਹਿੰਦਰ ਰਾਣਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

The post ਪੰਜਾਬ ਸਰਕਾਰ ਨੇ ਇਕ ਸਾਲ 'ਚ 27 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News.

Tags:
  • aam-aadmi-party
  • bram-shankar-jimpa
  • breaking-news
  • cm-bhagwant-mann
  • employment
  • jobs
  • latest-news
  • news
  • punjabi-news
  • punjab-news
  • punjab-recruitment
  • rojgar-mela
  • the-unmute-breaking-news

ਚੰਡੀਗੜ੍ਹ, 14 ਮਾਰਚ 2023: ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ (G-20 Summit) ਦੇ ਮੱਦੇਨਜ਼ਰ, ਪੰਜਾਬ ਪੁਲਿਸ (Punjab Police) ਵੱਲੋਂ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਤਹਿਤ ਵਿਦੇਸ਼ ਅਧਾਰਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਟਿਕਾਣਿਆਂ ਅਤੇ ਛੁਪਣਗਾਹਾਂ ‘ਤੇ ਛਾਪੇਮਾਰੀ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ‘ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਈ ਗਈ।

ਇਸ ਆਪ੍ਰੇਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਅਤੇ ਅਪਰਾਧੀਆਂ ਤੋਂ ਪੁੱਛਗਿੱਛ ਉਪਰੰਤ ਕੀਤੇ ਖੁਲਾਸਿਆਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।

ਉਨ੍ਹਾਂ ਕਿਹਾ ਕਿ ਸ਼ੱਕੀ ਥਾਵਾਂ ਅਤੇ ਵਿਦੇਸ਼ ਅਧਾਰਤ ਗੈਂਗਸਟਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕਰਨ ਲਈ ਪੰਜਾਬ ਪੁਲਿਸ (Punjab Police) ਦੀਆਂ ਲਗਭਗ 100 ਪਾਰਟੀਆਂ, ਜਿਨ੍ਹਾਂ ਵਿੱਚ 1000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੂੰ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ 300 ਤੋਂ ਵੱਧ ਘਰਾਂ ਅਤੇ ਹੋਰ ਪਨਾਹਗਾਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਘਰਾਂ ਤੇ ਹੋਰ ਥਾਂਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਮੋਬਾਈਲ ਫੋਨਾਂ ਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਰੇਲੀ ਜਾਂਚ ਲਈ ਕੁਝ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਅਤੇ ਉਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ ਅਤੇ ਅਸਲੇ ਦੀ ਸੋਰਸਿੰਗ ਬਾਰੇ ਵੀ ਪੁੱਛਗਿੱਛ ਕੀਤੀ ਹੈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ ਅਧਾਰਤ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ।

ਏ.ਡੀ.ਜੀ.ਪੀ. ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਮਾਜ ਵਿਰੋਧੀ ਅਨਸਰਾਂ ‘ਤੇ ਲਗਾਤਾਰ ਨਿਗਰਾਨੀ ਰੱਖਣਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਜੇਕਰ ਕੋਈ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਰਦਿਆਂ ਤੁਰੰਤ ਅਪਰਾਧਿਕ ਮਾਮਲੇ ਦਰਜ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੇ ਹਨ।

The post ਜੀ-20 ਸੰਮੇਲਨ: ਪੰਜਾਬ ਪੁਲਿਸ ਵਲੋਂ ਵਿਦੇਸ਼ ਆਧਾਰਿਤ ਗੈਂਗਸਟਰਾਂ ਤੇ ਉਨ੍ਹਾਂ ਦੇ ਸਾਥੀਆਂ ਨਾਲ ਸੰਬੰਧਿਤ 300 ਤੋਂ ਵੱਧ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ appeared first on TheUnmute.com - Punjabi News.

Tags:
  • breaking-news
  • cm-bhagwant-mann
  • g-20-summi
  • g-20-summit
  • latest-news
  • news
  • punjab
  • punjab-government
  • punjab-police
  • punjab-police-raid

ਬਠਿੰਡਾ, 14 ਮਾਰਚ 2023 : ਸਪੀਕਰ, ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਹਰਰਾਇਪੁਰ ਦੇ ਇਤਿਹਾਸਿਕ ਗੁਰਦੁਆਰਾ ਜੰਡ ਸਾਹਿਬ ਵਿਖੇ ਗੁਰੂ ਹਰਰਾਇ ਜੀ ਦੇ ਗੁਰੂਗੱਦੀ ਦਿਵਸ ਅਤੇ ਵਾਤਾਵਰਣ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮ੍ਰਿੰਤਲਾਲ ਅਗਰਵਾਲ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰਪੀ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਬੰਧਕਾਂ ਵਲੋਂ ਕਰਵਾਏ ਗਏ ਇਸ ਸਮਾਗਮ ਦੀ ਸ਼ਲਾਘਾ ਕਰਦਿਆਂ ਸਮੂਹ ਸੰਗਤਾਂ ਨਾਲ ਫ਼ਤਿਹ ਦੀ ਸਾਂਝ ਪਾਈ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿਉਂਕਿ ਉਨ੍ਹਾਂ ਨੂੰ ਅੱਜ ਇੱਥੇ ਗੁਰੂ ਹਰਰਾਇ ਜੀ ਦੇ ਗੁਰੂਗੱਦੀ ਦਿਵਸ ਦੇ ਇਸ ਸ਼ੁਭ ਦਿਹਾੜੇ ਮੌਕੇ ਸਮੂਹ ਸੰਗਤਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਇਹ ਵੀ ਕਿਹਾ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦਾ ਜਿੰਮਾ ਵੀ ਉਠਾਉਣ।

ਇਸ ਤੋਂ ਪਹਿਲਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਇੱਥੇ ਨਵੀਂ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ ਤੇ ਲਾਇਬ੍ਰੇਰੀ ਲਈ 1 ਲੱਖ ਰੁਪਏ ਦਾ ਚੈਂਕ ਵੀ ਪ੍ਰਬੰਧਕਾਂ ਨੂੰ ਭੇਂਟ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਇੱਥੇ ਮੁਫ਼ਤ ਆਯੂਰਵੈਦਿਕ ਚੈੱਕ-ਅੱਪ ਕੈਂਪ ਦਾ ਉਦਘਾਟਨ ਇਕ ਬੱਚੀ ਕੋਲੋਂ ਕਰਵਾਇਆ। ਇਸ ਮੌਕੇ ਸ. ਸੰਧਵਾਂ ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਆਪਣੇ ਹੱਥੀ ਬੂਟਾ ਵੀ ਲਗਾਇਆ ਅਤੇ ਸੰਗਤਾਂ ਨੂੰ ਬੂਟਿਆਂ ਦੇ ਪ੍ਰਸ਼ਾਦ ਦੀ ਵੰਡ ਵੀ ਕੀਤੀ।

ਇਸ ਦੌਰਾਨ ਸ. ਕੁਲਤਾਰ ਸਿੰਘ ਸੰਧਵਾਂ ਇਤਿਹਾਸਿਕ ਗੁਰਦੁਆਰਾ ਜੰਡ ਸਾਹਿਬ ਵਿਖੇ ਵੀ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਗੁਰੂਦੁਆਰਾ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਭਾਈ ਅਮਨਦੀਪ ਸਿੰਘ ਦਮਦਮਾ ਸਾਹਿਬ ਪੰਜ ਪਿਆਰੇ ਵਲੋਂ ਕਥਾ ਸੁਣਾ ਕੇ ਅਤੇ ਭਾਈ ਲਖਵਿੰਦਰ ਸਿੰਘ ਬਠਿੰਡਾ ਦੇ ਕੀਰਤਨੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਜੰਡ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸਪੀਕਰ ਸ. ਸੰਧਵਾਂ ਅਤੇ ਹੋਰ ਪਹੁੰਚੀਆਂ ਸਖਸ਼ੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

The post ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰਰਾਇਪੁਰ ਦੇ ਇਤਿਹਾਸਿਕ ਗੁਰਦੁਆਰਾ ਜੰਡ ਸਾਹਿਬ ਵਿਖੇ ਟੇਕਿਆ ਮੱਥਾ appeared first on TheUnmute.com - Punjabi News.

Tags:
  • guru-harrai-ji
  • historical-gurdwara-jand-sahib-of-village-harraipur
  • kultar-singh-sandhwan
  • news
  • punjab

ਚਰਨਜੀਤ ਸਿੰਘ ਚੰਨ ਗਿੱਲ ਦੀ ਯਾਦ 'ਚ ਬਣਾਈ ਜਾਵੇਗੀ ਉੱਚ ਪੱਧਰੀ ਭੰਗੜਾ ਅਕੈਡਮੀ: ਕੁਲਦੀਪ ਧਾਲੀਵਾਲ

Tuesday 14 March 2023 01:46 PM UTC+00 | Tags: aam-aadmi-party amritsar charanjit-singh-chan-gill cm-bhagwant-mann khalsa-college-amritsar kuldeep-dhaliwal kuldeep-singh-dhaliwal latest-news news punjab punjab-government

ਅੰਮ੍ਰਿਤਸਰ 14 ਮਾਰਚ ,2023: ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਵਿਸ਼ਵ ਪ੍ਰਸਿੱਧ ਸਾਬਕਾ ਵਿਦਿਆਰਥੀ ਸਰਦਾਰ ਰਨਜੀਤ ਸਿੰਘ ਚੰਨ ਗਿੱਲ (ਯੂ ਐਸ ਏ) ਦੀ ਯਾਦ ਉੱਚ ਪੱਧਰੀ ਭੰਗੜਾ ਅਕੈਡਮੀ ਅੰਮ੍ਰਿਤਸਰ ਵਿਖੇ ਬਣਾਈ ਜਾਵੇਗੀ| ਇਹ ਐਲਾਨ ਸਰਦਾਰ ਕੁਲਦੀਪ ਸਿੰਘ ਧਾਲੀਵਾਲ, ਮਾਨਯੋਗ ਕੈਬਨਿਟ ਮੰਤਰੀ, ਪੰਜਾਬ ਸਰਕਾਰ ਨੇ ਰਾਜਾ ਸਾਂਸੀ ਹਲਕੇ ਦੇ ਪ੍ਰਮੁੱਖ ਆਗੂ ਅਤੇ ਸਮਾਜ ਸੇਵਕ ਮਾਸਟਰ ਅਮਰ ਸਿੰਘ ਗਿੱਲ ਦੇ ਛੋਟੇ ਸਪੁੱਤਰ ਅਤੇ ਡਾਕਟਰ ਕਰਮਜੀਤ ਸਿੰਘ ਗਿੱਲ ਦੇ ਛੋਟੇ ਭਰਾਤਾ ਚਰਨਜੀਤ ਸਿੰਘ ਚੰਨ ਗਿੱਲ ਨਮਿੱਤ ਅੰਤਿਮ ਅਰਦਾਸ ਮੌਕੇ ਰਣਜੀਤ ਐਵੀਨਿਯੂ ਦੇ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਕੀਤਾ, ਜਿਸ ਵਿਚ ਵੱਡੀ ਗਿਣਤੀ ਵਿੱਚ ਧਾਰਮਿਕ, ਰਾਜਨੀਤਕ ਤੇ ਸਮਾਜਿਕ ਆਗੂਆਂ ਅਤੇ ਵੱਡੀ ਗਿਣਤੀ ਵਿਚ ਖਾਲਸਾ ਕਾਲਜ ਅੰਮ੍ਰਿਤਸਰ ਦੇ ਸਾਬਕਾ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਤੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਯਾਦ ਰਹੇ ਚਰਨਜੀਤ ਸਿੰਘ ਚੰਨ ਗਿੱਲ (51)ਦੀ ਬੀਤੇ ਦਿਨੀਂ ਅਮਰੀਕਾ ਵਿੱਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਤੇ ਓਥੇ ਹੀ ਉਸਦੇ ਅੰਤਿਮ ਸਸਕਾਰ ਅਤੇ ਸ਼ੋਕ ਸਮਾਗਮ ਵਿੱਚ ਭਾਰਤ ਵਿੱਚੋਂ ਡਾਕਟਰ ਕਰਮਜੀਤ ਸਿੰਘ ਗਿੱਲ ਤੋਂ ਇਲਾਵਾ ਵਿਦੇਸ਼ਾਂ ਵਿੱਚ ਰਹਿਣ ਵਾਲੇ ਉਸਦੇ ਸਨੇਹੀਆਂ ਅਤੇ ਖਾਲਸਾ ਕਾਲਜ ਐਲੁਮਨੀ ਨੇ ਕੈਨੇਡਾ ਅਤੇ ਅਮਰੀਕਾ ਤੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾਈ ਸੀ।

ਅੱਜ ਦੇ ਇਸ ਅਰਦਾਸ ਸਮਾਰੋਹ ਨੂੰ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਝਰ, ਕੁਲਦੀਪ ਸਿੰਘ ਧਾਲੀਵਾਲ, ਹਰਮਿੰਦਰ ਸਿੰਘ ਗਿੱਲ,ਅਨਿਲ ਜੋਸ਼ੀ, ਡਾਕਟਰ ਦਵਿੰਦਰ ਸਿੰਘ ਛੀਨਾ, (ਪ੍ਰਧਾਨ, ਖਾਲਸਾ ਕਾਲਜ ਅੰਮ੍ਰਿਤਸਰ ਗਲੋਬਲ ਐਲੁਮਨੀ ਐਸੋਸੀਏਸ਼ਨ) ਅਤੇ ਸ਼ਮਸ਼ੇਰ ਸਿੰਘ ਕੋਹਰੀ ਨੇ ਸੰਬੋਧਨ ਕੀਤਾ|

ਇਸ ਸਮੇਂ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੀ ਤਰਫੋਂ ਸਵਰਗੀ ਚੰਨ ਗਿੱਲ ਦੀ ਯਾਦ ਵਿੱਚ ਉਸਦੇ ਪਿੰਡ ਮੱਲੂ ਨੰਗਲ ਵਿੱਚ ਪ੍ਰਸਤਾਵਿਤ ਭੰਗੜਾ ਅਕੈਡਮੀ ਬਣਾਉਣ ਲਈ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਤੇ ਡਾਕਟਰ ਇੰਦਰਬੀਰ ਸਿੰਘ ਨਿੱਝਰ ਵੱਲੋਂ ਵੀ ਇੰਨੀ ਹੀ ਰਾਸ਼ੀ ਦੇਣ ਦਾ ਭਰੋਸਾ ਦਿਵਾਇਆ।

ਡਾਕਟਰ ਦਵਿੰਦਰ ਸਿੰਘ ਛੀਨਾ ਨੇ ਐਲਾਨ ਕੀਤਾ ਕਿ ਹਰ ਵਰ੍ਹੇ ਖਾਲਸਾ ਕਾਲਜ ਗਲੋਬਲ ਐਲੁਮਨੀ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਇੰਟਰਨੈਸ਼ਨਲ ਫੋਕ ਫੈਸਟੀਵਲ ਮੌਕੇ ਚੰਨ ਗਿੱਲ ਯਾਦਗਾਰੀ ਸੱਭਿਆਚਾਰਕ ਐਵਾਰਡ ਦੇਣ ਦਾ ਐਲਾਨ ਕੀਤਾ ਅਤੇ ਚੰਨ ਗਿੱਲ ਨੂੰ ਖਾਲਸਾ ਕਾਲਜ ਦਾ ਸੱਭਿਆਚਾਰਕ ਲੇਜੈਂਡ ਕਰਾਰ ਦਿੱਤਾ|ਉਹਨਾਂ ਇਹ ਵੀ ਕਿਹਾ ਕਿ ਚੰਨ ਗਿੱਲ ਦੀ ਯਾਦ ਨੂੰ ਖਾਲਸਾ ਕਾਲਜ ਵਿੱਚ ਅਤੇ ਲੋਕਾਂ ਵਿੱਚ ਸਥਾਈ ਤੌਰ ਤੇ ਬਣਾਈ ਰੱਖਣ ਲਈ ਉਪਰਾਲੇ ਜਾਰੀ ਰੱਖਣਗੇ। ਇਸ ਮੌਕੇ ਸ਼ਹੀਦ ਸਿੱਖ ਮਿਲਟਰੀ ਯਾਦਗਾਰੀ ਕਮੇਟੀ, ਯੂਰਪ ਵੱਲੋਂ ਸਰਦਾਰ ਭੁਪਿੰਦਰ ਸਿੰਘ ਹਾਲੈਂਡ ਅਤੇ ਡਾਕਟਰ ਦਵਿੰਦਰ ਸਿੰਘ ਛੀਨਾ ਨੇ ਚੰਨ ਗਿੱਲ ਦੇ ਸਪੁੱਤਰ ਸਮਰ ਗਿੱਲ ਨੂੰ ਯਾਦਗਾਰੀ ਮੇਡਲ ਅਤੇ ਖਾਲਸਾ ਕਾਲਜ ਬਰੌਜ ਪ੍ਰਦਾਨ ਕੀਤਾ|

ਇਸ ਮੌਕੇ ਬਹੁਤ ਵੱਡੀ ਗਿਣਤੀ ਵਿੱਚ ਆਏ ਪ੍ਰਮੁੱਖ ਵਿਅਕਤੀਆਂ ਵਿੱਚ ਮਨਮੋਹਨ ਸਿੰਘ ਸਠਿਆਲਾ, ਅਲਵਿੰਦਰਪਾਲ ਸਿੰਘ ਪੱਖੋਕੇ, ਨਾਟਕਕਾਰ ਕੇਵਲ ਧਾਲੀਵਾਲ, ਮਨਜਿੰਦਰ ਸਿੰਘ ਮੱਤੇਨੰਗਲ, ਤੇਜਬੀਰ ਸਿੰਘ ਬੱਗਾ,ਬੋਨੀ ਗਿੱਲ, ਮਗਵਿੰਦਰ ਸਿੰਘ ਖਾਪੜਖੇੜੀ, ਸੁਖਪਾਲ ਸਿੰਘ ਸੋਹੀ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਹਰਜਿੰਦਰ ਸਿੰਘ ਮਰਹਾਣਾ, ਜੋਤੀ ਸੇਖੋਂ ਪੱਟੀ,ਕਾਰਜ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਟਿੱਕਾ , ਗੁਰਸ਼ਬਦ ਸਿੰਘ, ਹਰਪ੍ਰੀਤ ਸਿੰਘ ਭੱਟੀ, ਕੰਵਲਜੀਤ ਸਿੰਘ ਵਾਹਲਾ, ਹਰਪ੍ਰੀਤ ਚੀਮਾ, ਗੁਰਿੰਦਰ ਸਿੰਘ ਮਹਿਰੋਕ, ਗੁਰਿੰਦਰ ਸਿੰਘ ਸੁਲਤਾਨਵਿੰਡ, ਡਾਕਟਰ ਜਤਿੰਦਰ ਸਿੰਘ ਪੰਨੂ, ਡਾਕਟਰ ਹਰਮੋਹਿੰਦਰ ਸਿੰਘ ਹਰਤੇਜ, ਡਾਕਟਰ ਪ੍ਰਕਾਸ਼ ਸਿੰਘ ਢਿੱਲੋਂ, ਡਾਕਟਰ ਮਨਪ੍ਰੀਤ ਸਿੰਘ, ਡਾਕਟਰ ਨਵਪ੍ਰੀਤ ਸਿੰਘ, ਡਾਕਟਰ ਅਮਨਦੀਪ ਕੌਰ, ਭੁਪਿੰਦਰ ਸਿੰਘ ਰੰਧਾਵਾ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਅਸ਼ੋਕ ਸ਼ਰਮਾ, ਨਿਰਮਲ ਸਿੰਘ ਮਜੀਠਾ, ਐਡਵੋਕੇਟ ਮਨਜੀਤ ਸਿੰਘ ਛੀਨਾ, ਰਸ਼ਪਾਲ ਸਿੰਘ ਛਾਲੀ ਤੇੜਾ, ਗੁਰਸ਼ਰਨ ਸਿੰਘ ਛੀਨਾ, ਰਸ਼ਪਾਲ ਸਿੰਘ ਕੋਟ ਖਾਲਸਾ, ਪ੍ਰੋ ਨਿਰਮਲ ਸਿੰਘ ਰੰਧਾਵਾ ਨੇ ਵੀ ਹਾਜ਼ਰੀ ਲਗਵਾਈ ਤੇ ਪ੍ਰਵਾਰ ਨਾਲ ਦੁੱਖ ਸਾਂਝਾ ਕੀਤਾ। ਗੁਰਦੁਆਰਾ ਕਮੇਟੀ ਵੱਲੋਂ ਚਰਨਜੀਤ ਸਿੰਘ ਚੰਨ ਗਿੱਲ ਦੇ ਬੇਟੇ ਸਮਰ ਗਿੱਲ ਅਤੇ ਭਰਾ ਡਾਕਟਰ ਕਰਮਜੀਤ ਸਿੰਘ ਗਿੱਲ ਨੂੰ ਸਿਰੋਪਾਓ ਪ੍ਰਧਾਨ ਬਿਕਰਮਜੀਤ ਸਿੰਘ ਬਾਜਵਾ ਵੱਲੋਂ ਦਿੱਤੇ ਗਏ।

The post ਚਰਨਜੀਤ ਸਿੰਘ ਚੰਨ ਗਿੱਲ ਦੀ ਯਾਦ ‘ਚ ਬਣਾਈ ਜਾਵੇਗੀ ਉੱਚ ਪੱਧਰੀ ਭੰਗੜਾ ਅਕੈਡਮੀ: ਕੁਲਦੀਪ ਧਾਲੀਵਾਲ appeared first on TheUnmute.com - Punjabi News.

Tags:
  • aam-aadmi-party
  • amritsar
  • charanjit-singh-chan-gill
  • cm-bhagwant-mann
  • khalsa-college-amritsar
  • kuldeep-dhaliwal
  • kuldeep-singh-dhaliwal
  • latest-news
  • news
  • punjab
  • punjab-government

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ 34.47 ਕਰੋੜ ਰੁਪਏ ਦਾ ਰੱਖਿਆ ਨੀਂਹ ਪੱਥਰ

Tuesday 14 March 2023 02:02 PM UTC+00 | Tags: aam-aadmi-party breaking-news cabinet-minister-dr-baljit-kaur dr-baljit-kaur malout news women-and-child-development

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ,14 ਮਾਰਚ 2023: ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ਮਲੋਟ ਸ਼ਹਿਰ ਦੀ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ 34.47 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਆਪਣੇ ਕਰ ਕਮਲਾਂ ਨਾਲ ਰੱਖਿਆ। ਡਾ. ਬਲਜੀਤ ਕੌਰ (Dr. Baljit Kaur) ਨੇ ਅੱਜ ਮਲੋਟ ਹਲਕੇ ਦੇ 18 ਪਿੰਡਾਂ ਦੇ ਵਿਕਾਸ ਲਈ 12 ਕਰੋੜ ਰੁਪਏ ਦੀ ਗਰਾਂਟ ਦਿੱਤੀ।

ਇਸ ਮੌਕੇ ਤੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਵਾਅਦੇ ਚੋਣਾਂ ਦੌਰਾਨ ਕੀਤੇ ਗਏ ਸਨ, ਉਹਨਾ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।
ਉਹਨਾ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਜਿਹਨਾਂ ਦੇ ਯਤਨਾਂ ਸਦਕਾ ਮਲੋਟ ਵਾਸੀਆਂ ਦੀ ਸੀਵਰੇਜ਼ ਸਮੱਸਿਆ ਨੂੰ ਹੱਲ ਕਰਨ ਲਈ ਇਸ ਪ੍ਰੋਜੈਕਟ ਨੂੰ ਮਨਜੂਰ ਕੀਤਾ ਹੈ।

ਉਹਨਾਂ ਅੱਗੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਵਿਦਿਆ ਦੇ ਮਿਆਰ ਨੂੰ ਉਪਰ ਚੁੱਕਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਐਸ.ਐਸ.ਢਿਲੋਂ ਕਾਰਜਕਾਰੀ ਇੰਜੀਨੀਅਰ ਸੀਵਰੇਜ਼ ਬੋਰਡ ਬਠਿੰਡਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਲੋਟ ਵਿੱਚ ਸ਼ਹਿਰ ਵਿਖੇ 185 ਕਿਲੋਮੀਟਰ ਸੀਵਰੇਜ ਵਿਛਿਆ ਹੋਇਆ ਹੈ ਅਤੇ 95 ਪ੍ਰਤੀਸਤ ਇਲਾਕਾ ਸੀਵਰੇਜ ਸੁਵਿਧਾਵਾਂ ਨਾਲ ਕਵਰ ਹੈ।

ਉਹਨਾਂ (Dr. Baljit Kaur) ਅੱਗੇ ਦੱਸਿਆ ਕਿ ਸਾਲ 2010-2015 ਦੇ ਦਹਾਕੇ ਵਿੱਚ ਸੇਮ ਦੇ ਵੱਧੇ ਹੋਏ ਲੈਵਲ ਕਰਕੇ ਮੇਨ ਸੀਵਰੇਜ ਨੂੰ ਭਾਰੀ ਨੁਕਸਾਨ ਪੁੱਜਿਆ ਸੀ, ਜਿਸ ਕਰਕੇ ਸਹਿਰ ਦੇ ਕਾਫੀ ਇਲਾਕੀਆਂ ਵਿੱਚ ਸੀਵਰੇਜ ਬੈਕ ਫਲੋ ਦੀ ਮੁਸ਼ਿਕਲ ਪੇਸ ਆ ਰਹੀ ਹੈ। ਲੋਕਾਂ ਦੀਆਂ ਸਿ਼ਕਾਇਤਾ ਅਤੇ ਮੁਸ਼ਿਕਲਾਂ ਨੂੰ ਵਾਚਦੇ ਹੋਏ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੇ ਯਤਨਾਂ ਸਦਕਾ ਪੁਰਾਣੇ ਡੈਮਜ ਸੀਵਰੇਜ, ਮਸ਼ੀਨਰੀ ਨੂੰ ਬਦਲਨ ਹਿੱਤ ਅਤੇ ਨਵੇਂ ਐਸ.ਟੀ.ਪੀ ਦੀ ਉਸਾਰੀ ਹਿੱਤ 34.47 ਕਰੋੜ ਰੁਪਏ ਦੀ ਇੱਕ ਡੀ.ਪੀ.ਆਰ ਸਥਾਨਕ ਸਰਕਾਰ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਅਤੇ ਸ. ਸੰਨੀ ਆਹਲੂਵਾਲੀਆ ਚੇਅਰਮੈਨ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਲੋਂ ਪ੍ਰਵਾਨ ਕੀਤੀ ਗਈ ਹੈ।

ਉਹਨਾਂ ਅੱਗੇੇ ਦੱਸਿਆ ਕਿ ਸੀਵਰੇਜ਼ ਦਾ ਇਹ ਕੰਮ ਪਹਿਲੇ ਫੇਜ ਵਿੱਚ ਫਾਜਿਲਕਾ ਰੋਡ ਦੇ ਕੁੱਝ ਹਿੱਸੇ ਦਾ ਅਤੇ ਵਾਰਡ ਨੰ 19, 25, 26, 27 ਦਾ ਮੇਨ ਸੀਵਰੇਜ ਬਦਲੇ ਜਾਣਗੇ। ਇਸ ਦੇ ਨਾਲ ਨਾਲ ਡੈਮਜ ਰਾਜਿੰਗ ਮੇਨ ਅਤੇ ਸਮੂਚੇ ਪਪਿੰਗ ਸਟੇਸ਼ਨਾ ਦੀ ਨਵੀ ਮਸ਼ੀਨਰੀ ਲਗਾ ਕੇ ਉੱਥੇ ਬਿਜਲੀ ਕੱਟ ਨੂੰ ਨਜਿੱਠਨ ਲਈ ਜਨਰੇਟਰਾਂ ਦਾ ਵੀ ਪ੍ਰਬੰਧ ਕੀਤਾ ਜਾਵੇ। ਪਹਿਲੇ ਫੇਜ ਤੇ 10 ਕਰੋੜ ਰੁਪਏ ਖਰਚਾ ਆਵੇਗਾ ਅਤੇ ਇਸ ਕੰਮ ਨੂੰ ਤਿੰਨ ਮਹੀਨੇ ਵਿੱਚ ਪੂਰਾ ਕੀਤੇ ਜਾਣ ਦੀ ਉਮੀਦ ਕੀਤੀ।

ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਇਹ ਵੀ ਐਲਾਨ ਕੀਤਾ ਕਿ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦਾ ਨਿਰਮਾਣ ਜਲਦੀ ਸ਼ੁਰੂ ਹੋ ਜਾਵੇਗਾ ਤਾਂ ਜੋ ਇਸ ਸੜਕ ਤੇ ਆਉਣ ਜਾਣ ਵਾਲਿਆ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿ਼ਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਜ਼ਸਨ ਬਰਾੜ, ਕਰਮਜੀਤ ਸ਼ਰਮਾ, ਰਮੇਸ਼ ਕੁਮਾਰ, ਸਤਿਗੁਰਦੇਵ ਪੱਪੀ, ਮਦਨ ਮੋਹਨ ਮੱਕੜ ਐਸ.ਡੀ.ਓ, ਹਰਜਿੰਦਰ ਸਿੰਘ, ਰਾਜਵੰਤ ਸਿੰਘ,ਲਖਵਿੰਦਰ ਸਿੰਘ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

The post ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ 34.47 ਕਰੋੜ ਰੁਪਏ ਦਾ ਰੱਖਿਆ ਨੀਂਹ ਪੱਥਰ appeared first on TheUnmute.com - Punjabi News.

Tags:
  • aam-aadmi-party
  • breaking-news
  • cabinet-minister-dr-baljit-kaur
  • dr-baljit-kaur
  • malout
  • news
  • women-and-child-development

ਵਿਜੀਲੈਂਸ ਬਿਊਰੋ ਵੱਲੋਂ ਵਕਫ਼ ਬੋਰਡ ਦੇ ਮੁਲਾਜ਼ਮ ਲਈ 10,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕਾਬੂ

Tuesday 14 March 2023 02:07 PM UTC+00 | Tags: arrest breaking-news bribe fazilka news punjab-congress punjab-vigilance-bureau the-unmute-breaking-news the-unmute-punjabi-news vigilance-bureau

ਚੰਡੀਗੜ੍ਹ, 14 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau),ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਾਜ਼ਿਲਕਾ ਵਿਖੇ ਤਾਇਨਾਤ ਵਕਫ਼ ਬੋਰਡ ਦੇ ਮੁਲਾਜ਼ਮ ਨਾਜ਼ਰ ਅਲੀ ਖਾਤਰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਐਮ.ਆਰ. ਕਾਲਜ ਰੋਡ, ਫਾਜ਼ਿਲਕਾ ਦੇ ਵਾਸੀ ਇੱਕ ਪ੍ਰਾਈਵੇਟ ਵਿਅਕਤੀ ਇੰਦਰਜੀਤ ਸ਼ਰਮਾ ਪਟਵਾਰੀ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਪਿੰਡ ਉਰਸੀ ਜੱਟਾਂ, ਰਾਜਪੁਰਾ, ਪਟਿਆਲਾ ਦੇ ਫਰਾਰ ਵਕਫ਼ ਬੋਰਡ ਦੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰਾਈਵੇਟ ਵਿਅਕਤੀ ਨੂੰ ਸੁਰਜੀਤ ਸਿੰਘ ਵਾਸੀ ਚੱਕ ਬਲੋਚਾਂ ਵਾਲਾ (ਮਹਾਲਮ), ਜਲਾਲਾਬਾਦ, ਫਾਜ਼ਿਲਕਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵਕਫ਼ ਬੋਰਡ ਦੀ ਦੋ ਕਨਾਲ ਦਾ ਪਟਾ ਉਸ ਦੀ ਪਤਨੀ ਦੇ ਨਾਂ 'ਤੇ ਕਰਨ ਬਦਲੇ ਉਕਤ ਮੁਲਾਜ਼ਮ ਅਤੇ ਉਸ ਦੇ ਸਾਥੀ ਪ੍ਰਾਈਵੇਟ ਵਿਅਕਤੀ ਨੇ ਰਿਸ਼ਵਤ ਵਜੋਂ 60,000 ਰੁਪਏ ਦੀ ਮੰਗ ਕੀਤੀ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਉਸ ਨੇ ਕਿਸ਼ਤਾਂ ਵਿੱਚ ਦੇਣ ਦਾ ਝੂਠਾ ਵਾਅਦਾ ਕੀਤਾ ਹੈ। ਸ਼ਿਕਾਇਤਕਰਤਾ ਨੇ ਕਥਿਤ ਦੋਸ਼ੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਮੇਂ ਦੀ ਸਾਰੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਇਸ ਨੂੰ ਸਬੂਤ ਵਜੋਂ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕਰਨ ਲਈ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕੀਤਾ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪ੍ਰਾਈਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।

The post ਵਿਜੀਲੈਂਸ ਬਿਊਰੋ ਵੱਲੋਂ ਵਕਫ਼ ਬੋਰਡ ਦੇ ਮੁਲਾਜ਼ਮ ਲਈ 10,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕਾਬੂ appeared first on TheUnmute.com - Punjabi News.

Tags:
  • arrest
  • breaking-news
  • bribe
  • fazilka
  • news
  • punjab-congress
  • punjab-vigilance-bureau
  • the-unmute-breaking-news
  • the-unmute-punjabi-news
  • vigilance-bureau

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪ੍ਰੇਟਰ ਰੰਗੇ ਹੱਥੀਂ ਕਾਬੂ

Tuesday 14 March 2023 02:11 PM UTC+00 | Tags: breaking-news bribe computer-operator-mangjit-singh crime latest-news ludhiana malerkotla news punjab-latest-news punjab-news vigilance-bureau

ਚੰਡੀਗੜ੍ਹ, 14 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਕੰਗਣਵਾਲ ਦੇ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਮੰਗਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ (Bribe) ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਰਾਮਗੜ੍ਹ ਸਰਦਾਰਾਂ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵਾਸੀ ਉਕਤ ਦੋਸ਼ੀ ਮੰਗਜੀਤ ਸਿੰਘ ਨੂੰ ਸ਼ਿਕਾਇਤਕਰਤਾ ਸਿਕੰਦਰ ਖਾਨ ਵਾਸੀ ਪਿੰਡ ਕੰਗਣਵਾਲ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਮੈਰਿਜ ਸਰਟੀਫਿਕੇਟ ‘ਤੇ ਉਸਦੀ ਪਤਨੀ ਦੇ ਪਿਤਾ ਦਾ ਨਾਮ ਦਰੁਸਤ ਕਰਨ ਬਦਲੇ ਉਕਤ ਕੰਪਿਊਟਰ ਅਪਰੇਟਰ ਨੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਸੇਵਾ ਕੇਂਦਰ ਆਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ।

The post ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪ੍ਰੇਟਰ ਰੰਗੇ ਹੱਥੀਂ ਕਾਬੂ appeared first on TheUnmute.com - Punjabi News.

Tags:
  • breaking-news
  • bribe
  • computer-operator-mangjit-singh
  • crime
  • latest-news
  • ludhiana
  • malerkotla
  • news
  • punjab-latest-news
  • punjab-news
  • vigilance-bureau

ਚੰਡੀਗੜ੍ਹ, 14 ਮਾਰਚ 2023: ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਦੀ ਮੂਲ ਕੰਪਨੀ ਮੇਟਾ (Meta Company) ਨੇ ਦੂਜੀ ਵਾਰ ਵੱਡੇ ਪੱਧਰ ‘ਤੇ ਛਾਂਟੀ ਕਰਨ ਦੀ ਤਿਆਰੀ ਕੀਤੀ ਹੈ। ਇਸ ਵਾਰ ਕੰਪਨੀ 10,000 ਕਰਮਚਾਰੀਆਂ ਦੀ ਛਾਂਟੀ ਕਰਨ ਦੀ ਯੋਜਨਾ ਬਣਾ ਰਹੀ ਹੈ। ਕੰਪਨੀ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਮੈਟਾ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਇਹ ਆਪਣੀ ਟੀਮ ਤੋਂ ਲਗਭਗ 10,000 ਕਰਮਚਾਰੀਆਂ ਦੀ ਕਟੌਤੀ ਕਰ ਸਕਦਾ ਹੈ ਅਤੇ ਲਗਭਗ 5,000 ਵਾਧੂ ਓਪਨ ਭਰਤੀਆਂ ਨੂੰ ਬੰਦ ਕਰਨ ਦੀ ਉਮੀਦ ਕਰਦੇ ਹਾਂ | ਤੁਹਾਨੂੰ ਦੱਸ ਦੇਈਏ ਕਿ ਕੰਪਨੀ ਚਾਰ ਮਹੀਨੇ ਪਹਿਲਾਂ ਹੀ ਕਰੀਬ 11 ਹਜ਼ਾਰ ਕਰਮਚਾਰੀਆਂ ਨੂੰ ਬਾਹਰ ਦਾ ਰਸਤਾ ਦਿਖਾ ਚੁੱਕੀ ਹੈ।

ਮੇਟਾ ਕੰਪਨੀ (Meta Company) ਦੇ ਸੀਈਓ ਮਾਰਕ ਜ਼ੁਕਰਬਰਗ ਨੇ ਕੰਪਨੀ ਵਿੱਚ ਵੱਡੀ ਛਾਂਟੀ ਦਾ ਸੰਕੇਤ ਦਿੱਤਾ ਹੈ। ਜ਼ੁਕਰਬਰਗ ਨੇ ਕਰਮਚਾਰੀਆਂ ਨੂੰ ਇੱਕ ਸੰਦੇਸ਼ ਵਿੱਚ ਕਿਹਾ, “ਅਸੀਂ ਆਪਣੀ ਟੀਮ ਵਿੱਚ ਲਗਭਗ 10,000 ਕਰਮਚਾਰੀਆਂ ਨੂੰ ਘਟਾਉਣ ਅਤੇ ਲਗਭਗ 5,000 ਵਾਧੂ ਓਪਨ ਭਰਤੀਆਂ ਨੂੰ ਬੰਦ ਕਰਨ ਦੀ ਉਮੀਦ ਕਰਦੇ ਹਾਂ।”

ਇਸ ਤੋਂ ਪਹਿਲਾਂ ਵੀ ਫੇਸਬੁੱਕ ਦੀ ਪੇਰੈਂਟ ਕੰਪਨੀ ਮੇਟਾ ਨੇ ਪਿਛਲੇ ਸਾਲ ਨਵੰਬਰ ‘ਚ ਕਰੀਬ 11,000 ਲੋਕਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਸੀ। ਇਹ ਕੰਪਨੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਛਾਂਟੀ ਸੀ। ਤੁਹਾਨੂੰ ਦੱਸ ਦੇਈਏ ਕਿ ਸਤੰਬਰ ਦੇ ਅੰਤ ‘ਚ ਕੰਪਨੀ ਨੇ ਕਿਹਾ ਸੀ ਕਿ ਮੇਟਾ ‘ਚ ਕੁੱਲ 87 ਹਜ਼ਾਰ ਕਰਮਚਾਰੀ ਕੰਮ ਕਰਦੇ ਹਨ।

The post ਦੂਜੀ ਵਾਰ ਵੱਡੇ ਪੱਧਰ ‘ਤੇ ਛਾਂਟੀ ਕਰਨ ਦੀ ਤਿਆਰੀ ‘ਚ ਮੇਟਾ ਕੰਪਨੀ, 10,000 ਕਰਮਚਾਰੀਆਂ ਦੀ ਜਾਵੇਗੀ ਨੌਕਰੀ appeared first on TheUnmute.com - Punjabi News.

Tags:
  • breaking-news
  • ceo-mark-zuckerberg
  • ceo-of-meta-company
  • facebook
  • jobs
  • meta-company
  • news
  • tech-news

ਭਾਜਪਾ ਸਰਕਾਰ ਦੇਸ਼ ਦੀਆਂ ਸਰਕਾਰੀ ਕੰਪਨੀਆਂ ਨੂੰ ਵੇਚ ਰਹੀ ਹੈ ਅਤੇ ਕਾਂਗਰਸੀ ਵਿਧਾਇਕ ਖੁਦ ਸੇਲ 'ਤੇ ਲੱਗੇ ਹੋਏ ਹਨ: CM ਮਾਨ

Tuesday 14 March 2023 02:28 PM UTC+00 | Tags: aam-aadmi-party aap bjp breaking-news cm-bhagwant-mann cm-mann congress latest-news madhya-pradesh news punjab punjab-congress punjab-government the-unmute-breaking-news

ਚੰਡੀਗੜ੍ਹ, 14 ਮਾਰਚ 2023: ਮੱਧ ਪ੍ਰਦੇਸ਼ ‘ਚ ਆਮ ਆਦਮੀ ਪਾਰਟੀ (ਆਪ) ਦੀ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ (BJP) ਅਤੇ ਕਾਂਗਰਸ ‘ਤੇ ਤਿੱਖੇ ਹਮਲੇ ਕੀਤੇ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਦੇਸ਼ ਦੀਆਂ ਸਰਕਾਰੀ ਜਾਇਦਾਦਾਂ ਨੂੰ ਵੇਚ ਰਹੀ ਹੈ ਅਤੇ ਕਾਂਗਰਸੀ ਵਿਧਾਇਕ ਖੁਦ ਸੇਲ ‘ਤੇ ਲੱਗੇ ਹੋਏ ਹਨ।

ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਨਰਿੰਦਰ ਮੋਦੀ ਕਹਿੰਦੇ ਸਨ ਕਿ ਉਹ ਰੇਲਵੇ ਸਟੇਸ਼ਨ ‘ਤੇ ਚਾਹ ਵੇਚਦੇ ਸਨ, ਜਦੋਂ ਉਹ ਪ੍ਰਧਾਨ ਮੰਤਰੀ ਬਣੇ ਤਾਂ ਉਨ੍ਹਾਂ ਨੇ ਰੇਲਵੇ ਨੂੰ ਹੀ ਵੇਚ ਦਿੱਤਾ। ਉਨ੍ਹਾਂ ਦੀ ਸਰਕਾਰ ਨੇ ਐਲਆਈਸੀ ਨੂੰ ਵੇਚ ਦਿੱਤਾ, ਦੇਸ਼ ਦੀ ਸਰਕਾਰੀ ਤੇਲ ਕੰਪਨੀ ਭਾਰਤ ਪੈਟਰੋਲੀਅਮ ਨੂੰ ਵੇਚ ਦਿੱਤਾ ਅਤੇ ਕਈ ਸਰਕਾਰੀ ਬੈਂਕਾਂ ਨੂੰ ਵੀ ,ਵੇਚ ਦਿੱਤਾ।

ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭੋਪਾਲ ਦੇ ਭੇਲ ਦੁਸਹਿਰਾ ਗਰਾਊਂਡ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਜਨਤਾ ਨੂੰ ਸੰਬੋਧਨ ਕੀਤਾ।ਮਾਨ ਨੇ ਕਿਹਾ ਕਿ ਜੇਕਰ ਨੀਅਤ ਸਾਫ ਹੋਵੇ ਤਾਂ ਸਭ ਕੁਝ ਸੰਭਵ ਹੈ। ਅਸੀਂ ਸੱਚੇ ਇਰਾਦੇ ਨਾਲ ਕੰਮ ਕਰਨ ਵਾਲੇ ਲੋਕ ਹਾਂ। ਅਸੀਂ ਕਿਸੇ ਪਾਰਟੀ ਨੂੰ ਛੱਡਣ ਜਾਂ ਬਾਹਰ ਕੱਢੇ ਜਾਣ ਵਾਲੇ ਲੋਕ ਨਹੀਂ ਹਾਂ। ਪੰਜਾਬ ਵਿੱਚ ਅਸੀਂ ਇੱਕ ਸਾਲ ਵਿੱਚ ਕਈ ਵੱਡੇ ਕੰਮ ਕੀਤੇ ਹਨ।

ਇੱਕ ਸਾਲ ਦੇ ਅੰਦਰ, ਅਸੀਂ ਸਰਕਾਰੀ ਸਕੂਲਾਂ ਨੂੰ ਉੱਘੇ ਸਕੂਲ ਬਣਾਉਣ ਲਈ ਅਪਗ੍ਰੇਡ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਹੁਣ ਟਰੇਨਿੰਗ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਆਮ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਸੀਂ ਸਿਰਫ਼ ਇੱਕ ਸਾਲ ਵਿੱਚ ਹੀ ਪੰਜਾਬ ਦੇ 27000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ‘ਚ ਭ੍ਰਿਸ਼ਟਾਚਾਰ ‘ਤੇ ਪੂਰੀ ਤਰ੍ਹਾਂ ਲਗਾਮ ਲਗਾ ਦਿੱਤੀ ਹੈ। ਸਰਕਾਰ ਬਣਦਿਆਂ ਹੀ ਅਸੀਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ, ਜਿਸ ਤੋਂ ਬਾਅਦ ਸੈਂਕੜੇ ਭ੍ਰਿਸ਼ਟ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ। ਹੁਣ ਭ੍ਰਿਸ਼ਟ ਲੋਕ ਰਿਸ਼ਵਤ ਲੈਣ ਤੋਂ ਪਹਿਲਾਂ ਸੌ ਵਾਰ ਸੋਚਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕ ਕਾਂਗਰਸ ਬਾਰੇ ਇਹ ਧਾਰਨਾ ਬਣਾ ਚੁੱਕੇ ਹਨ ਕਿ ਭਾਜਪਾ ਉਨ੍ਹਾਂ ਦੀ ਬਣੀ ਸਰਕਾਰ ਉਨ੍ਹਾਂ ਤੋਂ ਖੋਹ ਲੈਂਦੀ ਹੈ। ਗੋਆ ਖੋਹ ਲਿਆ। ਮੱਧ ਪ੍ਰਦੇਸ਼ ਖੋਹ ਲਿਆ। ਕਰਨਾਟਕ ਖੋਹ ਲਿਆ। ਦੂਜੇ ਪਾਸੇ ‘ਆਪ’ ਬਾਰੇ ਕਿਹਾ ਜਾਂਦਾ ਹੈ ਕਿ ਐੱਲਜੀ ਜਿੰਨਾ ਮਰਜ਼ੀ ਪਰੇਸ਼ਾਨ ਕਰੇ, ਅਸੀਂ ਸਰਕਾਰ ਨੂੰ ਚੰਗੀ ਤਰ੍ਹਾਂ ਚਲਾਉਣਾ ਜਾਣਦੇ ਹਾਂ।

ਮਾਨ ਨੇ ‘ਆਪ’ ਆਗੂਆਂ ਨੂੰ ਜੇਲ੍ਹ ਭੇਜਣ ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ, “ਉਨ੍ਹਾਂ ਨੂੰ ਲੱਗਦਾ ਸੀ ਕਿ ਮਨੀਸ਼ ਸਿਸੋਦੀਆ ਸਕੂਲ ਬਣਾ ਰਹੇ ਹਨ ਅਤੇ ਆਪਣੇ ਕੰਮ ਨਾਲ ਲੋਕਾਂ ਦਾ ਦਿਲ ਜਿੱਤ ਰਹੇ ਹਨ। ਇਸ ਲਈ ਉਨ੍ਹਾਂ ਨੇ ਮਨੀਸ਼ ਸਿਸੋਦੀਆ ਨੂੰ ਜੇਲ੍ਹ ਵਿੱਚ ਡੱਕ ਦਿੱਤਾ। ਜਦੋਂ ਕਿ ਅਡਾਨੀ ਨੇ ਦੇਸ਼ ਨੂੰ ਲੁੱਟਿਆ ਅਤੇ ਅਡਾਨੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।”

The post ਭਾਜਪਾ ਸਰਕਾਰ ਦੇਸ਼ ਦੀਆਂ ਸਰਕਾਰੀ ਕੰਪਨੀਆਂ ਨੂੰ ਵੇਚ ਰਹੀ ਹੈ ਅਤੇ ਕਾਂਗਰਸੀ ਵਿਧਾਇਕ ਖੁਦ ਸੇਲ ‘ਤੇ ਲੱਗੇ ਹੋਏ ਹਨ: CM ਮਾਨ appeared first on TheUnmute.com - Punjabi News.

Tags:
  • aam-aadmi-party
  • aap
  • bjp
  • breaking-news
  • cm-bhagwant-mann
  • cm-mann
  • congress
  • latest-news
  • madhya-pradesh
  • news
  • punjab
  • punjab-congress
  • punjab-government
  • the-unmute-breaking-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form