TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
SYL Issue: ਸੁਪਰੀਮ ਕੋਰਟ 'ਚ ਅੱਜ ਐਸਵਾਈਐਲ ਦੇ ਮੁੱਦੇ 'ਤੇ ਹੋਵੇਗੀ ਅਹਿਮ ਸੁਣਵਾਈ Wednesday 15 March 2023 05:46 AM UTC+00 | Tags: aam-aadmi-party bhagwant-mann bjp breaking-news capt-amarinder-singh chandigarh cm-bhagwant-mann gajendra-shekhawat haryana news punjab-bjp punjab-congress punjab-government-over-syl-issue punjab-news sutlej-yamuna-link sutlej-yamuna-link-canal sutlej-yamuna-link-canal-issue syl syl-canal syl-canal-issue syl-issue the-unmute-breaking-news the-unmute-latest-news the-unmute-update union-water-power-minister ਚੰਡੀਗੜ੍ਹ, 15 ਮਾਰਚ 2023: ਸੁਪਰੀਮ ਕੋਰਟ ਅੱਜ ਐਸਵਾਈਐਲ ਦੇ ਮੁੱਦੇ (SYL issue) 'ਤੇ ਸੁਣਵਾਈ ਕਰੇਗੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਰਿਪੋਰਟ ਦਾਖ਼ਲ ਕਰ ਦਿੱਤੀ ਹੈ | ਜਿਕਰਯੋਗ ਹੈ ਕਿ ਐਸਵਾਈਐਲ ਦੇ ਮੁੱਦੇ 'ਤੇ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਕੋਈ ਠੋਸ ਨਤੀਜ਼ਾ ਨਹੀਂ ਨਿਕਲਿਆ | ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਆਪਣਾ ਪੱਖ ਪੂਰੀ ਮਜਬੂਤੀ ਨਾਲ ਰੱਖ ਚੁੱਕੇ ਹਨ, ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਐੱਸਵਾਈਐੱਲ ਨਹਿਰ ਕਿਵੇਂ ਬਣਾ ਸਕਦੇ ਹਾਂ, ਜਦਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਨਹੀਂ | ਕੇਂਦਰ ਸਰਕਾਰ ਨੇ ਪੰਜਾਬ ਵਿੱਚ ਨਹਿਰਾਂ ਲਈ ਇੱਕ ਰੁਪਿਆ ਵੀ ਨਹੀਂ ਦਿੱਤਾ | ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਸੀ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਇਹ ਮੌਕਾ ਦਿੱਤਾ ਸੀ, ਪਰ ਇਸ ਮੀਟਿੰਗ ਵਿੱਚ ਐੱਸਵਾਈਐੱਲ ਮੁੱਦੇ 'ਤੇ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ | The post SYL Issue: ਸੁਪਰੀਮ ਕੋਰਟ ‘ਚ ਅੱਜ ਐਸਵਾਈਐਲ ਦੇ ਮੁੱਦੇ 'ਤੇ ਹੋਵੇਗੀ ਅਹਿਮ ਸੁਣਵਾਈ appeared first on TheUnmute.com - Punjabi News. Tags:
|
ਬਠਿੰਡਾ ਤੇ ਅੰਮ੍ਰਿਤਸਰ ਵਿਕਾਸ ਅਥਾਰਟੀਆਂ ਵੱਲੋਂ ਪ੍ਰਮੁੱਖ ਜਾਇਦਾਦਾਂ ਦੀ ਕੀਤੀ ਜਾਵੇਗੀ ਈ-ਨਿਲਾਮੀ Wednesday 15 March 2023 06:01 AM UTC+00 | Tags: amritsar-development-authorities bathinda bathinda-development-authority news punjab-news ਚੰਡੀਗੜ੍ਹ, 15 ਮਾਰਚ 2023: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕਾਰਜਸ਼ੀਲ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਵੱਲੋਂ ਕ੍ਰਮਵਾਰ 15 ਮਾਰਚ ਅਤੇ 22 ਮਾਰਚ ਤੋਂ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਜਾਵੇਗੀ। ਬਠਿੰਡਾ ਵਿਕਾਸ ਅਥਾਰਟੀ ਵੱਲੋਂ ਈ-ਨਿਲਾਮੀ 27 ਮਾਰਚ ਜਦੋਂਕਿ ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ 31 ਮਾਰਚ ਨੂੰ ਸਮਾਪਤ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਠਿੰਡਾ ਵਿਕਾਸ ਅਥਾਰਟੀ ਵੱਲੋਂ ਇਸ ਈ-ਨਿਲਾਮੀ ਵਿੱਚ ਕੁੱਲ 70 ਸਾਈਟਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ਵਿੱਚ ਐਸਸੀਓਜ਼, ਬੂਥ, ਦੁਕਾਨਾਂ, ਰਿਹਾਇਸ਼ੀ ਪਲਾਟ, 2 ਸਕੂਲ ਸਾਈਟਾਂ ਅਤੇ 1 ਮਲਟੀਪਲੈਕਸ ਸਾਈਟ ਸ਼ਾਮਲ ਹੈ। ਅਰਬਨ ਅਸਟੇਟ, ਫੇਜ਼ 2 ਭਾਗ 1, ਬਠਿੰਡਾ ਵਿਖੇ ਸਥਿਤ ਮਲਟੀਪਲੈਕਸ ਸਾਈਟ ਦੀ ਰਾਖਵੀਂ ਕੀਮਤ 19.40 ਕਰੋੜ ਰੁਪਏ ਰੱਖੀ ਗਈ ਹੈ। ਇਸ ਸਾਈਟ ਦਾ ਏਰੀਆ ਲਗਭਗ 4950 ਵਰਗ ਮੀਟਰ ਹੈ। ਨਿਰਵਾਣਾ ਅਸਟੇਟ, ਬਠਿੰਡਾ ਵਿਖੇ ਸਥਿਤ ਪ੍ਰਾਇਮਰੀ ਸਕੂਲ ਸਾਈਟ ਲਗਭਗ 2112 ਵਰਗ ਮੀਟਰ ਵਿੱਚ ਫੈਲੀ ਹੋਈ ਹੈ ਜੋ ਕਿ 5.72 ਕਰੋੜ ਰੁਪਏ ਦੀ ਰਾਖਵੀਂ ਕੀਮਤ ‘ਤੇ ਬੋਲੀ ਲਈ ਉਪਲਬਧ ਹੋਵੇਗੀ। ਲਗਭਗ 10628 ਵਰਗ ਮੀਟਰ ਖੇਤਰ ਵਾਲੀ ਇੱਕ ਹੋਰ ਸਕੂਲ ਸਾਈਟ ਦੀ ਵੀ ਈ-ਨੀਲਾਮੀ ਕੀਤੀ ਜਾਵੇਗੀ। ਇਹ ਸਾਈਟ ਪੁੱਡਾ ਐਨਕਲੇਵ, ਸਪਿਨਫੈਡ ਮਿੱਲ, ਅਬੋਹਰ ਵਿਖੇ ਸਥਿਤ ਹੈ ਅਤੇ ਇਸ ਸਾਈਟ ਦੀ ਬੋਲੀ 6.23 ਕਰੋੜ ਰੁਪਏ ਤੋਂ ਸ਼ੁਰੂ ਹੋਵੇਗੀ। ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ 69 ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਨ੍ਹਾਂ ਵਿੱਚ ਰਿਹਾਇਸ਼ੀ ਪਲਾਟ, ਐਸਸੀਓਜ਼, ਦੁਕਾਨਾਂ ਅਤੇ ਇਕ ਸਕੂਲ ਸਾਈਟ ਸ਼ਾਮਲ ਹੈ। ਪੁੱਡਾ ਐਵੇਨਿਊ, ਗੁਰਦਾਸਪੁਰ ਵਿੱਚ ਸਥਿਤ ਸਕੂਲ ਸਾਈਟ 3440 ਵਰਗ ਮੀਟਰ ਵਿੱਚ ਫੈਲੀ ਹੋਈ ਹੈ ਅਤੇ ਇਸ ਦੀ ਕੀਮਤ 6.86 ਕਰੋੜ ਰੁਪਏ ਰੱਖੀ ਗਈ ਹੈ। ਬਾਕੀ ਜਾਇਦਾਦਾਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਟਾਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਹਨ। The post ਬਠਿੰਡਾ ਤੇ ਅੰਮ੍ਰਿਤਸਰ ਵਿਕਾਸ ਅਥਾਰਟੀਆਂ ਵੱਲੋਂ ਪ੍ਰਮੁੱਖ ਜਾਇਦਾਦਾਂ ਦੀ ਕੀਤੀ ਜਾਵੇਗੀ ਈ-ਨਿਲਾਮੀ appeared first on TheUnmute.com - Punjabi News. Tags:
|
ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਅੱਜ Wednesday 15 March 2023 06:08 AM UTC+00 | Tags: news sukhbir-badal ਚੰਡੀਗੜ੍ਹ, 15 ਮਾਰਚ 2023: ਪੰਜਾਬ ਦੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅੱਜ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਇਸ ਤੋਂ ਪਹਿਲਾਂ 14 ਮਾਰਚ ਨੂੰ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਦੋਵਾਂ ਦੀ ਜ਼ਮਾਨਤ 'ਤੇ ਕਰੀਬ ਢਾਈ ਘੰਟੇ ਬਹਿਸ ਚੱਲੀ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ ‘ਤੇ ਸੁਣਵਾਈ ਲਈ ਅੱਜ 15 ਮਾਰਚ ਦੀ ਤਾਰੀਖ਼ ਤੈਅ ਕੀਤੀ ਸੀ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤੀ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਿਸ ਅਧਿਕਾਰੀ ਨੂੰ ਅਦਾਲਤ ‘ਚ 23 ਮਾਰਚ ਨੂੰ ਆਪਣਾ ਪੱਖ ਪੇਸ਼ ਕਰਨ ਲਈ ਤਲਬ ਕੀਤਾ ਹੈ। The post ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਅੱਜ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਪੁਲਿਸ ਵਲੋਂ ਸ਼ੱਕ ਦੇ ਅਧਾਰ 'ਤੇ ਕਈ ਨੌਜਵਾਨ ਗ੍ਰਿਫਤਾਰ, ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ Wednesday 15 March 2023 06:23 AM UTC+00 | Tags: amritsar amritsar-police breaking-news chheharta-police-station g-20-summit-2023 guru-nanak-dev-university news valmiki-community ਚੰਡੀਗੜ੍ਹ, 15 ਮਾਰਚ 2023: ਅੰਮ੍ਰਿਤਸਰ (Amritsar) ਦੇ ਵਿੱਚ G-20 ਸੰਮਲੇਨ ਨੂੰ ਲੈ ਕੇ ਸ਼ਹਿਰ ਨੂੰ ਸਜਾਇਆ ਗਿਆ ਹੈ | ਇਹ G-20 ਸੰਮਲੇਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਹੋਣ ਜਾ ਰਿਹਾ ਹੈ ਅਤੇ ਇਸਦੇ ਚੱਲਦੇ ਛੇਹਰਟਾ ਰੋਡ ਦੇ ਉੱਪਰ ਪੁਲਿਸ ਵੱਲੋਂ ਚੱਪੇ-ਚੱਪੇ ‘ਤੇ ਨਾਕੇਬੰਦੀ ਕੀਤੀ ਹੋਈ ਹੈ ਅਤੇ ਛੇਹਰਟਾ ਪੁਲਿਸ ਵੱਲੋਂ ਸ਼ੱਕ ਦੇ ਅਧਾਰ ‘ਤੇ ਕੁਝ ਨੌਜਵਾਨਾਂ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਤੋਂ ਬਾਅਦ ਵਾਲਮੀਕੀ ਭਾਈਚਾਰੇ ਵੱਲੋਂ ਇਹਨਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਥਾਣਾ ਛੇਹਰਟਾ ਵਿਖੇ ਪੁਲਿਸ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ | ਇਸ ਦੌਰਾਨ ਪੁਲਿਸ ਨੇ ਥਾਣੇ ਦਾ ਦਰਵਾਜਾ ਬੰਦ ਕਰ ਦਿੱਤਾ | ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਥਾਣੇ ਦੇ ਬਾਹਰ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਆਪਣੇ ਲੜਕਿਆਂ ਨੂੰ ਛੁਡਵਾਉਣ ਦੀ ਅਪੀਲ ਕੀਤੀ | ਇਸ ਦੌਰਾਨ ਵਾਲਮੀਕੀ ਭਾਈਚਾਰੇ ਦੇ ਆਗੂ ਨਿਤਿਨ ਗਿੱਲ ਮਨੀ ਦੀ ਵੀ ਫੋਨ ਦੇ ਉੱਪਰ ਥਾਣਾ ਮੁਖੀ ਨਾਲ ਤਿੱਖੀ ਬਹਿਸ ਵੀ ਦੇਖਣ ਨੂੰ ਮਿਲੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਨਾਂ ਕਿਸੇ ਗੱਲ ਤੋਂ ਉਹਨਾਂ ਦੇ ਲੜਕਿਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ | ਉਹਨਾਂ ਨੂੰ ਛਡਵਾਉਣ ਲਈ ਉਹ ਹੁਣ ਥਾਣੇ ਵੀ ਪਹੁੰਚੇ ਸਨ | ਇਸ ਦੌਰਾਨ ਵਾਲਮੀਕੀ ਭਾਈਚਾਰੇ ਦੇ ਆਗੂ ਨਿਤਿਨ ਗਿੱਲ ਮਨੀ ਨੇ ਕਿਹਾ ਕਿ G-20 ਸੰਮਲੇਨ ਨੂੰ ਲੈ ਕੇ ਪੁਲਿਸ ਵੱਲੋਂ ਦਲਿਤ ਸਮਾਜ ਦੇ ਉਨ੍ਹਾਂ ਨੌਜਵਾਨਾਂ ‘ਤੇ ਦੁਬਾਰਾ ਤੋਂ ਰੋਕੋ ਪਰਚੇ ਕਰ ਰਹੀ ਹੈ ਜਿੰਨਾ ਨੌਜਵਾਨਾਂ ਤੋਂ ਪਹਿਲਾਂ ਪਰਚੇ ਸੀ, ਉਹ ਜ਼ਮਾਨਤ ‘ਤੇ ਬਾਹਰ ਸਨ ਅਤੇ ਹੁਣ ਦੁਬਾਰਾ ਦਲਿਤ ਸਮਾਜ ਦੇ ਨੌਜਵਾਨਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਸਵੇਰੇ 5 ਵਜੇ ਤੋਂ ਉਨ੍ਹਾਂ ਨੌਜਵਾਨਾਂ ਨੂੰ ਪੁਲਿਸ ਸਟੇਸ਼ਨ ਲਿਆ ਕੇ ਨਜਾਇਜ਼ ਹਰਾਸਮੈਂਟ ਕੀਤਾ ਜਾ ਰਿਹਾ ਅਤੇ ਰਾਤ ਦੇ 1 ਵਜੇ ਤੇ ਧਰਨਾ ਪ੍ਰਦਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਦੇ ਤਿੰਨ ਨੌਜਵਾਨਾਂ ਨੂੰ ਛੱਡਿਆ ਗਿਆ ਹੈ | ਉਨ੍ਹਾਂ ਪ੍ਰਸ਼ਾਸ਼ਨ ਤੇ ਭੜਾਸ ਕੱਢਦੇ ਹੋਏ ਕਿਹਾ ਕਿ G-20 ਸੰਮਲੇਨ ‘ਤੇ ਸ਼ਹਿਰ ਨੂੰ ਖਾਲੀ ਕਰਨਾ ਹੈ ਤਾਂ ਪੁਲਿਸ ਨੂੰ ਚਾਹੀਦਾ ਸੀ ਕਿ ਪਹਿਲਾਂ ਹੀ ਦਲਿਤ ਸਮਾਜ ਨੂੰ ਸੁਚੇਤ ਕਰ ਦਿੰਦੀਆਂ 5 ਦਿਨ ਲਈ ਸ਼ਹਿਰ ਛੱਡ ਦੇਣ | ਮਨੀ ਗਿੱਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ G-20 ਸਮੇਲਨ ਦੌਰਾਨ ਦਲਿਤ ਸਮਾਜ ਨੂੰ ਜਾਂ ਸ਼ਹਿਰ ਵਾਸੀਆਂ ਨੂੰ ਨਜਾਇਜ਼ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਸੰਮੇਲਨ ਦੌਰਾਨ ਹੀ ਅਸੀਂ ਇਸਦਾ ਰੋਸ ਪ੍ਰਦਰਸ਼ਨ ਕਰਾਂਗੇ, ਜਿਸ ਦਾ ਜ਼ਿੰਮੇਵਾਰ ਪ੍ਰਸ਼ਾਸ਼ਨ ਖੁਦ ਹੋਵੇਗਾ The post ਅੰਮ੍ਰਿਤਸਰ ‘ਚ ਪੁਲਿਸ ਵਲੋਂ ਸ਼ੱਕ ਦੇ ਅਧਾਰ ‘ਤੇ ਕਈ ਨੌਜਵਾਨ ਗ੍ਰਿਫਤਾਰ, ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ appeared first on TheUnmute.com - Punjabi News. Tags:
|
Sameer Khakhar: ਟੀਵੀ ਅਤੇ ਬਾਲੀਵੁੱਡ ਅਦਾਕਾਰ ਸਮੀਰ ਖਾਖਰ ਪੂਰੇ ਹੋ ਗਏ Wednesday 15 March 2023 06:35 AM UTC+00 | Tags: bollywood-new breaking-news comedy-film indian-cinema news rip sameer-khakhar sameer-khakhar-news the-unmute-breaking-news ਚੰਡੀਗੜ੍ਹ, 15 ਮਾਰਚ 2023: ਮਸ਼ਹੂਰ ਟੀਵੀ ਅਤੇ ਬਾਲੀਵੁੱਡ ਅਦਾਕਾਰ ਸਮੀਰ ਖਾਖਰ (Sameer Khakhar) ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਦਾ 71 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਸਮੀਰ ਖਾਖਰ ਨੂੰ 80 ਦੇ ਦਹਾਕੇ ਵਿੱਚ ਦੂਰਦਰਸ਼ਨ ਦੇ ਪ੍ਰਸਿੱਧ ਸੀਰੀਅਲ ਨੁੱਕੜ (1986) ਵਿੱਚ ‘ਖੋਪੜੀ’, ਇੱਕ ਸ਼ਰਾਬੀ, ਦਾ ਬਹੁਤ ਮਸ਼ਹੂਰ ਕਿਰਦਾਰ ਨਿਭਾਉਣ ਲਈ ਜਾਣਿਆ ਜਾਂਦਾ ਹੈ। ਸਮੀਰ ਖਾਖਰ ਦੇ ਭਰਾ ਗਣੇਸ਼ ਖੱਕੜ ਨੇ ਸਮੀਰ ਖਾਖਰ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਸਮੀਰ ਖਾਖਰ (Sameer Khakhar) ਦੇ ਭਰਾ ਗਣੇਸ਼ ਨੇ ਵੀ ਅਦਾਕਾਰ ਦੀ ਮੌਤ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਮੀਰ ਖਾਖਰ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਵਿਗੜ ਰਹੀ ਸੀ। ਕੱਲ੍ਹ ਬਾਅਦ ਦੁਪਹਿਰ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ 'ਤੇ ਬੋਰੀਵਲੀ ਦੇ ਐਮਐਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਹ ਬੇਹੋਸ਼ ਹੋ ਗਏ ਅਤੇ ਉਨ੍ਹਾਂ ਨੂੰ ਆਈ.ਸੀ.ਯੂ ਵਿੱਚ ਦਾਖ਼ਲ ਕਰਵਾਇਆ ਗਿਆ।ਬਾਅਦ ਵਿੱਚ ਕਈ ਅੰਗ ਫੇਲ੍ਹ ਹੋਣ ਕਾਰਨ ਅੱਜ ਤੜਕੇ 4.30 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸਸਕਾਰ ਬੋਰੀਵਲੀ ਵਿੱਚ ਹੀ ਕੀਤਾ ਜਾਵੇਗਾ। । The post Sameer Khakhar: ਟੀਵੀ ਅਤੇ ਬਾਲੀਵੁੱਡ ਅਦਾਕਾਰ ਸਮੀਰ ਖਾਖਰ ਪੂਰੇ ਹੋ ਗਏ appeared first on TheUnmute.com - Punjabi News. Tags:
|
ਕਿਸਾਨਾਂ ਨੂੰ ਵਿਕਸਿਤ ਖੇਤੀ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਫਰੀਦਕੋਟ ਦਾ ਕਿਸਾਨ ਮੇਲਾ ਸਮਾਪਤ Wednesday 15 March 2023 06:45 AM UTC+00 | Tags: faridkots-kisan-mela kisan kultaar-singh-sandhwan latest-news news punjab-aggriculture-department punjab-farmers punjabi-news the-unmute-breaking-news the-unmute-latest-update the-unmute-report ਫਰੀਦਕੋਟ 15 ਮਾਰਚ 2023: ਅੱਜ ਪੀ.ਏ.ਯੂ ਦੇ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਫਰੀਦਕੋਟ ਦੇ ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ । ਇਸ ਮੇਲੇ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸ਼੍ਰੀ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਜਦਕਿ ਮੇਲੇ ਦੀ ਪ੍ਰਧਾਨਗੀ ਵਾਇਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ । ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਕੁਲਤਾਰ ਸਿੰਘ ਸੰਧਵਾਂ ਨੇ ਰਾਜ ਵਿੱਚ ਖੇਤੀਬਾੜੀ ਨੂੰ ਉਤਸਾਹਿਤ ਕਰਨ ਲਈ ਵਾਇਸ ਚਾਂਸਲਰ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਯਤਨਾਂ ਦੀ ਸਲਾਘਾ ਕੀਤੀ । ਮੁੱਖ ਮਹਿਮਾਨ, ਨੇ ਕਿਸਾਨ ਹਿਤੈਸੀ ਨੀਤੀਆਂ ਦੁਆਰਾ ਰਾਜ ਵਿੱਚ ਗੰਭੀਰ ਖੇਤੀ ਸੰਕਟ ਨੂੰ ਘੱਟ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜੋ ਖੇਤੀਬਾੜੀ ਆਮਦਨ ਵਿੱਚ ਵਾਧਾ ਕਰਨ ਅਤੇ ਸਰੋਤਾਂ ਦੀ ਸੰਭਾਲ ਲਈ ਸਥਿਰ ਖੇਤੀਬਾੜੀ ਨੂੰ ਉਤਸਾਹਿਤ ਕਰ ਸਕੇ । ਉਨ੍ਹਾਂ ਨੇ ਕਿਸਾਨਾਂ ਨੂੰ ਦੇਸ਼ ਨੂੰ ਭੋਜਨ ਸੁਰੱਖਿਆ ਵੱਲ ਲੈ ਜਾਣ ਵਾਲੀ ਪਰੰਪਰਾ ਦੀ ਪਾਲਣਾ ਕਰਨ ਅਤੇ ਵਿਗਿਆਨਕ ਖੇਤੀ ਅਪਨਾਉਣ ਯੂਨੀਵਰਸਿਟੀ ਦੀਆਂ ਸਿਫਾਰਸਾਂ ਦੀ ਪਾਲਣਾ ਕਰਨ ਲਈ ਕਿਹਾ । ਉਨ੍ਹਾਂ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਸਕੀਮਾਂ ਨੂੰ ਸਾਂਝਾ ਕੀਤਾ ਜਿਸ ਤਹਿਤ ਬਜਟ ਦਾ ਵੱਡਾ ਹਿੱਸਾ ਖੇਤੀਬਾੜੀ ਲਈ ਰਾਖਵਾਂ ਰੱਖਿਆ ਗਿਆ ਹੈ । ਸੰਧਵਾਂ ਨੇ ਟਮਾਟਰ ਉਤਪਾਦਾਂ ਦੇ ਨਾਲ-ਨਾਲ ਗੰਨੇ ਦੇ ਰਸ ਦੀ ਸਟੋਰੇਜ ਅਤੇ ਬੋਤਲਬੰਦ ਤਕਨੀਕ ਸ਼ੁਰੂ ਕਰਨ ਦੀਆਂ ਯੋਜਨਾਵਾਂ ਦਾ ਖੁਲਾਸਾ ਕਰਦੇ ਹੋਏ ਕਿਹਾ ਦੁਬਾਰਾ ਸ਼ੁਰੂ ਕੀਤਾ ਗਿਆ ਗੰਨਾ ਖੋਜ ਕੇਂਦਰ ਖੇਤਰ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ ਅਤੇ ਪ੍ਰੋਸੈਸਿੰਗ ਲੋੜਾਂ ਨੂੰ ਪੂਰਾ ਕਰੇਗਾ । ਉਨ੍ਹਾਂ ਨੇ ਏਜੰਟਾਂ ਦੇ ਹੱਥੋਂ ਕਿਸਾਨਾਂ ਦੀ ਲੁੱਟ ਨੂੰ ਰੋਕਣ ਲਈ ਉੱਨਤ ਤਕਨਾਲੋਜੀ ਦੀ ਲੋੜ ਤੇ ਜ਼ੋਰ ਦਿੱਤਾ ਅਤੇ ਸਬਜ਼ੀਆਂ ਦੀ ਕਾਸ਼ਤ ਨੂੰ ਖੇਤੀਬਾੜੀ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕੀਤੀ। ਵਾਇਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਇਹ ਮੇਲੇ ਕਿਸਾਨਾਂ ਤੋਂ ਮਾਹਿਰਾਂ ਦੇ ਸਿੱਖਣ ਅਤੇ ਉਨ੍ਹਾਂ ਨੂੰ ਸਿਖਾਉਣ ਦਾ ਮੌਕਾ ਵੀ ਹਨ । ਡਾ. ਗੋਸਲ ਨੇ ਪੀ. ਏ.ਯੂ. ਦੀ ਕਿਸਮ ਪੀ ਬੀ ਡਬਲਊ 826 ਦਾ ਵਿਸ਼ੇਸ਼ ਜ਼ਿਕਰ ਕੀਤਾ ਜਿਸਨੂੰ ਦੇਸ਼ ਦੇ ਵਡੇਰੇ ਹਿੱਸੇ ਵਿਚ ਕਾਸ਼ਤ ਲਈ ਜਾਰੀ ਕੀਤਾ ਗਿਆ ਹੈ । ਉਨ੍ਹਾਂ ਨੇ ਯੂਨੀਵਰਸਿਟੀ ਦੀਆਂ ਸਿਫਾਰਸਾਂ ‘ਤੇ ਲਗਾਤਾਰ ਭਰੋਸਾ ਕਰਨ ਲਈ ਕਿਸਾਨਾਂ ਦਾ ਧੰਨਵਾਦ ਕੀਤਾ । ਯੂਨੀਵਰਸਿਟੀ ਦੇ ਸਾਰੇ ਮੇਲਿਆਂ ਵਿੱਚ ਭਾਰੀ ਗਿਣਤੀ ਵਿੱਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਧੰਨਵਾਦ ਕਰਨ ਦੇ ਨਾਲ-ਨਾਲ ਡਾ. ਗੋਸਲ ਨੇ ਯੂਨੀਵਰਸਿਟੀ ਤਕਨੀਕਾਂ ਅਪਨਾਉਣ ਲਈ ਵੀ ਪ੍ਰੇਰਿਤ ਕੀਤਾ । ਸੂਬੇ ਵਿੱਚ ਝੋਨੇ ਕਾਰਨ ਘਟ ਰਹੇ ਪਾਣੀ ਦੇ ਪੱਧਰ ਵੱਲ ਧਿਆਨ ਦਿਵਾਉਂਦੇ ਹੋਏ ਡਾ. ਗੋਸਲ ਨੇ ਹਾਜ਼ਰ ਕਿਸਾਨਾਂ ਨੂੰ ਕਪਾਹ ਅਤੇ ਗੰਨੇ ਵੱਲ ਜਾਣ ਲਈ ਕਿਹਾ ਜੋ ਦੋ ਦਹਾਕੇ ਪਹਿਲਾਂ ਮਾਲਵਾ ਖੇਤਰ ਵਿੱਚ ਕਾਸ਼ਤ ਕੀਤੀਆਂ ਜਾਣ ਵਾਲੀਆਂ ਮੁੱਖ ਖੁਰਾਕੀ ਫਸਲਾਂ ਸਨ । ਉਨਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 33 ਫੀਸਦੀ ਸਬਸਿਡੀ ਉਹਨਾਂ ਸਾਰੇ ਕਪਾਹ ਉਤਪਾਦਕਾਂ ਨੂੰ ਦਿੱਤੀ ਜਾਵੇਗੀ ਜੋ ਯੂਨੀਵਰਸਿਟੀ ਵੱਲੋਂ ਸਿਫਾਰਸ ਕੀਤੇ ਹਾ ਹਾਈਬ੍ਰਿਡ ਕਪਾਹ ਦੇ ਬੀਜ ਵਰਤਣਗੇ | ਉਹਨਾਂ ਨੇ ਇਹ ਯਕੀਨੀ ਬਣਾਇਆ ਕਿ ਕਿਸਾਨਾਂ ਦੇ ਹਿੱਤਾਂ ਨੂੰ ਹਰ ਪਲੇਟਫਾਰਮ ‘ਤੇ ਰੱਖਿਆ ਜਾਵੇਗਾ ਅਤੇ ਬੀਜ ਨੂੰ ਬਾਰ-ਕੋਡ ਵਾਲੇ ਪੈਕੇਜਾਂ ਰਾਹੀਂ ਪੂਰੀ ਪ੍ਰਮਾਣਿਕਤਾ ਨੂੰ ਯਕੀਨੀ ਬਣਾਇਆ ਜਾਵੇਗਾ । ਕਪਾਹ ਲਈ ਪਾਣੀ ਦੀ ਘੱਟ ਲੋੜ ਬਾਰੇ ਗੱਲ ਕਰਦਿਆਂ ਵਾਇਸ ਚਾਂਸਲਰ ਨੇ ਅਪ੍ਰੈਲ ਦੇ ਪਹਿਲੇ ਹਫਤੇ ਕਪਾਹ ਦੇ ਸਾਰੇ ਖੇਤਾਂ ਨੂੰ ਨਹਿਰੀ ਪਾਣੀ ਛੱਡਣ ਦੀ ਸਰਕਾਰੀ ਯੋਜਨਾ ਦਾ ਭਰੋਸਾ ਦਿੱਤਾ | ਇਸ ਸਬੰਧ ਵਿੱਚ, ਡਾ. ਗੋਸਲ ਨੇ ਪੜ੍ਹੇ-ਲਿਖੇ ਕਿਸਾਨਾਂ ਨੂੰ ਇੱਕ ਨਵੇਂ ਪ੍ਰੋਜੈਕਟ ਤਹਿਤ ਯੂਨੀਵਰਸਿਟੀ ਵੱਲੋਂ ‘ਕਿਸਾਨ ਮਿੱਤਰਾਂ’ ਵਜੋਂ ਸਿਖਲਾਈ ਪ੍ਰਾਪਤ ਕਰਨ ਦੀ ਅਪੀਲ ਕੀਤੀ, ਜਿਸ ਨਾਲ ਕਿਸਾਨ ਵਿਸ਼ੇਸ਼ ਖੇਤਰ ਲਈ ਸਿਫਾਰਸ ਕੀਤੀਆਂ ਕਿਸਮਾਂ ਅਤੇ ਹੋਰ ਖੇਤੀ ਲਾਗਤਾਂ ਬਾਰੇ ਸਿੱਖਿਅਤ ਮਾਹਿਰਾਂ ਨਾਲ ਗੱਲਬਾਤ ਕਰ ਸਕਣਗੇ । ਪੰਜਾਬ ਸਰਕਾਰ ਦੁਆਰਾ ਸਪਾਂਸਰ ਕੀਤਾ ਗਿਆ ਇਹ ਪ੍ਰੋਜੈਕਟ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਹਰੇਕ ਪਿੰਡ ਵਿੱਚ ਇੱਕ ਕਿਸਾਨ ਮਾਹਰ ਨੂੰ ਯਕੀਨੀ ਬਣਾਏਗਾ | ਡਾ. ਗੋਸਲ ਨੇ ਆਉਣ ਵਾਲੇ ਸਾਉਣੀ ਦੇ ਸੀਜਨ ਵਿੱਚ ਪੂਸਾ 44 ਕਿਸਮ ਲਾਉਣ ਦੀ ਥਾਂ ਜਲਦੀ ਪੱਕਣ ਅਤੇ ਵੱਧ ਝਾੜ ਦੇਣ ਵਾਲੀ ਪੀਆਰ 126 ਅਪਨਾਉਣ ਦੀ ਸਲਾਹ ਦਿੱਤੀ । ਉਨ੍ਹਾਂ ਕਿਹਾ ਇਨ੍ਹਾਂ ਮੇਲਿਆਂ ਦਾ ਉਦੇਸ ‘ਆਓ ਖੇਤੀ ਖਰਚ ਘਟਾਈਏ,ਵਾਧੂ ਪਾਣੀ ਖਾਦ ਨਾ ਪਾਈਏ’ ਰੱਖਿਆ ਗਿਆ ਹੈ । ਇਸ ਦਾ ਮੰਤਵ ਖੇਤੀ ਨੂੰ ਘੱਟ ਖਰਚੀਲੀ ਤੇ ਵਾਤਾਵਰਨ ਪੱਖੀ ਬਣਾਉਣ ਦੀ ਪਹਿਲਕਦਮੀ ਕਰਨਾ ਹੈ । ਵਾਇਸ ਚਾਂਸਲਰ ਨੇ ਕਿਸਾਨਾਂ ਨੂੰ ਆਉਂਦੇ ਦਿਨੀਂ ਅਨੁਕੂਲ ਮੌਸਮ ਲਈ ਸੁਭਕਾਮਨਾਵਾਂ ਦਿੱਤੀਆਂ । ਪੀ. ਏ.ਯੂ. ਦੇ ਨਿਰਦੇਸਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਸਾਉਣੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸਾਂ ਸਾਂਝੀਆਂ ਕੀਤੀਆਂ । ਉਨ੍ਹਾਂ ਕਿਹਾ ਵੱਧ ਉਤਪਾਦਨ ਦੇ ਨਾਲ ਗੁਣਵੱਤਾ ਦਾ ਦੌਰ ਸਾਹਮਣੇ ਆਇਆ ਹੈ । ਡਾ ਢੱਟ ਨੇ ਪੰਜਾਬ ਦੇ ਕਿਸਾਨਾਂ ਅਤੇ ਯੂਨੀਵਰਸਿਟੀ ਮਾਹਿਰਾਂ ਦੇ ਸਹਿਯੋਗ ਨਾਲ ਦੇਸ ਦੇ ਖੇਤੀ ਵਿਕਾਸ ਦਾ ਜ਼ਿਕਰ ਕੀਤਾ । ਉਨ੍ਹਾਂ ਕਿਹਾ ਕਿ ਪੀਏਯੂ ਨੇ ਹੁਣ ਤਕ 900 ਤੋਂ ਵੱਧ ਕਿਸਮਾਂ ਵਿਕਸਿਤ ਕਰਕੇ ਕਾਸਤ ਲਈ ਦਿੱਤੀਆਂ ਹਨ । ਪਿਛਲੇ ਛੇ ਮਹੀਨਿਆਂ ਦੀਆਂ ਕਿਸਮਾਂ ਵਿਚ ਪੀ ਐਮ ਐਚ 14 ਹਾਈਬਿ੍ਡ ਦਾ ਜ਼ਿਕਰ ਉਨ੍ਹਾਂ ਨੇ ਕੀਤਾ | ਉਨ੍ਹਾਂ ਸ਼ੂੂਗਰ ਰੋਗੀਆਂ ਲਈ ਕਣਕ ਦੀ ਕਿਸਮ, ਮੱਕੀ ਅਤੇ ਚਰੀ ਦੀਆਂ ਨਵੀਂਆਂ ਕਿਸਮਾਂ ਦਾ ਵੀ ਜ਼ਿਕਰ ਕੀਤਾ ਅਤੇ ਖੇਤੀ ਵਿਭਿੰਨਤਾ ਲਈ ਫਲਾਂ ਵਿਚ ਸੇਬ ਦੀਆਂ ਦੋ ਕਿਸਮਾਂ ਡੋਰਸੈਟ ਗੋਲਡਨ ਅਤੇ ਅੰਨਾ ਬਾਰੇ ਦੱਸਿਆ ਅਤੇ ਨਾਲ ਹੀ ਮਾਲਟੇ ਅਤੇ ਡਰੈਗਨ ਫਰੂਟ ਦੀਆਂ ਕਿਸਮਾਂ ਬਾਰੇ ਸਿਫਾਰਿਸਾਂ ਵੀ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ । ਡਾ ਢੱਟ ਨੇ ਆਲੂਆਂ ਦੀਆਂ ਕਿਸਮਾਂ ਪੰਜਾਬ ਪੋਟੈਟੋ 101 ਅਤੇ ਪੰਜਾਬ ਪੋਟੈਟੋ 102 ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੇ ਗੁਣਾਂ ਬਾਰੇ ਦੱਸਿਆ । ਪੰਜਾਬ ਤਰਵੰਗਾ ਦਾ ਜ਼ਿਕਰ ਵੀ ਕੀਤਾ ਗਿਆ ਜੋ ਤਰ ਅਤੇ ਵੰਗਾ ਦਾ ਸੁਮੇਲ ਹੈ ਅਤੇ ਸਲਾਦ ਦੀ ਵਰਤੋਂ ਲਈ ਹੈ । ਬੈਂਗਣਾਂ ਵਿਚ ਮਾੜੇ ਪਾਣੀਆਂ ਵਿਚ ਕਾਸਤ ਲਈ ਪੰਜਾਬ ਹਿੰਮਤ, ਧਨੀਏ ਦੀ ਪੰਜ ਛੇ ਕਟਾਈਆਂ ਵਾਲੀ ਕਿਸਮ ਪੰਜਾਬ ਖੁਸਬੂ ਅਤੇ ਗੁਆਰਾ ਦੀ ਨਵੀਂ ਕਿਸਮ ਪੀ ਬੀ ਜੀ 16 ਤੋਂ ਬਿਨਾਂ ਭਿੰਡੀ ਦੀ ਜਾਮਨੀ ਰੰਗ ਵਾਲੀ ਕਿਸਮ ਪੰਜਾਬ ਲਾਲਿਮਾ , ਫੁੱਲਾਂ ਵਿਚ ਬਾਹਰ ਰੁੱਤ ਦੀ ਗੁਲਦਾਉਦੀ ਦੀਆਂ ਬਾਹਰ ਰੁੱਤ ਦੀਆਂ ਦੋ ਕਿਸਮਾਂ ਪੰਜਾਬ ਬਹਾਰ ਗੁਲਦਾਊਦੀ 1 ਅਤੇ 2, ਜੰਗਲਾਤ ਵਿਚ ਸਫੈਦੇ ਦੀ ਕਿਸਮ, ਡੇਕ ਦੀਆਂ ਕਿਸਮਾਂ ਪੰਜਾਬ ਡੇਕ 1 ਅਤੇ ਪੰਜਾਬ ਡੇਕ 2 ਦੀ ਸਿਫਾਰਿਸ ਵੀ ਕੀਤੀ ਗਈ ਨਾਲ ਹੀ ਡਾ. ਢੱਟ ਨੇ ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਵੀ ਸਾਂਝੀਆਂ ਕੀਤੀਆਂ । ਸਾਇਲੇਜ ਦੀਆਂ ਖਰਾਬ ਗੰਢਾਂ ਤੋਂ ਗੰਡੋਇਆਂ ਦੀ ਖਾਦ ਬਣਾਉਣ ਬਾਰੇ ਦੱਸਦਿਆਂ ਡਾ ਢੱਟ ਨੇ ਗੰਨੇ ਦੀ ਮੈਲ ਅਤੇ ਰੂੜੀ ਦੇ ਮਿਸਰਨ ਨਾਲ ਬੂਟਿਆਂ ਲਈ ਖਾਦ ਤਿਆਰ ਕਰਨ ਦੀਆਂ ਤਕਨੀਕਾਂ ਸਾਂਝੀਆਂ ਕੀਤੀਆਂ । ਅੰਤਰ ਫਸਲਾਂ ਵਿੱਚ ਪਿਆਜ ਦੀ ਬਿਜਾਈ ਯੋਗ ਕਿਸਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਪੌਦ ਸੁਰੱਖਿਆ ਤਕਨੀਕਾਂ ਵਿਚ ਬਾਸਮਤੀ ਦੇ ਗੂੜ੍ਹੇ ਦੀ ਰੋਕਥਾਮ ਅਤੇ ਸਹਿਦ ਤੋਂ ਬਣਾਉਣ ਦਾ ਤਰੀਕਾ ਸਾਂਝਾ ਕੀਤਾ ਗਿਆ। ਆਲੂ ਤੋਂ ਵੋਦਕਾ ਬਣਾਉਣ ਦਾ ਤਰੀਕਾ ਵੀ ਯੂਨੀਵਰਸਿਟੀ ਵਲੋਂ ਕਿਸਾਨਾਂ ਨਾਲ ਸਾਂਝਾ ਕੀਤਾ ਗਿਆ । ਖੁੰਬ ਦੀ ਗੁਣਵੱਤਾ ਵਧਾਉਣ ਲਈ ਯੂਨੀਵਰਸਿਟੀ ਦੀਆਂ ਨਵੀਆਂ ਖੋਜ ਤਕਨੀਕਾਂ ਵੀ ਨਿਰਦੇਸਕ ਖੋਜ ਨੇ ਕਿਸਾਨਾਂ ਨੂੰ ਦੱਸੀਆਂ । ਇਸ ਤੋਂ ਪਹਿਲਾਂ ਐੱਮ ਐੱਲ ਏ. ਗੁਰਦਿੱਤ ਸੇਖੋਂ ਨੇ ਕਿਸਾਨਾਂ ਨੂੰ ਇਕ ਦੂਜੇ ਕੋਲੋਂ ਸਿੱਖਣ ਅਤੇ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਪਨਾਉਣ ਲਈ ਕਿਹਾ । ਉਹਨਾਂ ਨੇ ਖੇਤੀ ਵਿਭਿੰਨਤਾ ਦੇ ਨਾਲ-ਨਾਲ ਪ੍ਰੋਸੈਸਿੰਗ ਨੂੰ ਵੀ ਅਜੋਕੇ ਸਮੇਂ ਦੀ ਸਭ ਤੋਂ ਅਹਿਮ ਲੋੜ ਦੱਸਦਿਆਂ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਤੇ ਅਮਲ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ । ਸ. ਅਮਨਪ੍ਰੀਤ ਬਰਾੜ ਨੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਨੂੰ ਮਿਲ ਕੇ ਖੇਤੀ ਵਿਕਾਸ ਲਈ ਕੰਮ ਕਰਨ ਦੀ ਅਪੀਲ ਕੀਤੀ ਨਾਲ ਹੀ ਉਹਨਾਂ ਨੇ ਵਿਸ਼ੇਸ਼ ਖਿੱਤਾ ਅਧਾਰਿਤ ਫਸਲਾਂ ਅਤੇ ਕਾਸ਼ਤ ਵਿਧੀਆਂ ਉੱਪਰ ਜ਼ੋਰ ਦਿੱਤਾ । ਫਰੀਦਕੋਟ ਦੇ ਡਿਪਟੀ ਕਮਿਸ਼ਨਰ ਡਾ. ਦੁੱਗ ਨੇ ਇਹ ਮੇਲਾ ਲਾਉਣ ਲਈ ਯੂਨੀਵਰਸਿਟੀ ਨੂੰ ਵਧਾਈ ਦਿੱਤੀ | The post ਕਿਸਾਨਾਂ ਨੂੰ ਵਿਕਸਿਤ ਖੇਤੀ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਫਰੀਦਕੋਟ ਦਾ ਕਿਸਾਨ ਮੇਲਾ ਸਮਾਪਤ appeared first on TheUnmute.com - Punjabi News. Tags:
|
ਨੌਕਰੀ ਦੇ ਬਦਲੇ ਜ਼ਮੀਨ ਮਾਮਲੇ 'ਚ ਲਾਲੂ ਪ੍ਰਸਾਦ ਯਾਦਵ, ਰਾਬੜੀ ਦੇਵੀ ਤੇ ਧੀ ਮੀਸਾ ਨੂੰ ਮਿਲੀ ਜ਼ਮਾਨਤ Wednesday 15 March 2023 06:55 AM UTC+00 | Tags: bail breaking-news corruption corruption-case lalu-prasad-yadav misa-bharti news punjab-news rabri-devi railways-scam ਚੰਡੀਗੜ੍ਹ, 15 ਮਾਰਚ 2023: ਰੇਲਵੇ ‘ਚ ਨੌਕਰੀ ਦੇ ਬਦਲੇ ਜ਼ਮੀਨ ਦੇ ਕਥਿਤ ਭ੍ਰਿਸ਼ਟਾਚਾਰ ਮਾਮਲੇ ‘ਚ ਲਾਲੂ ਪ੍ਰਸ਼ਾਦ ਯਾਦਵ (Lalu Prasad Yadav) ਪਰਿਵਾਰ ਨੂੰ ਵੱਡੀ ਰਾਹਤ ਮਿਲੀ ਹੈ। ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ, ਪਤਨੀ ਰਾਬੜੀ ਦੇਵੀ ਅਤੇ ਬੇਟੀ ਮੀਸਾ ਭਾਰਤੀ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਤਿੰਨਾਂ ਨੂੰ 50,000 ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 29 ਮਾਰਚ ਨੂੰ ਹੋਵੇਗੀ। ਲਾਲੂ ਪ੍ਰਸ਼ਾਦ ਯਾਦਵ ਨੂੰ ਵ੍ਹੀਲਚੇਅਰ ‘ਤੇ ਬਿਠਾ ਕੇ ਪਤਨੀ ਰਾਬੜੀ ਦੇਵੀ ਅਤੇ ਬੇਟੀ ਰਾਜ ਸਭਾ ਮੈਂਬਰ ਮੀਸਾ ਭਾਰਤੀ ਅਦਾਲਤ ਦੇ ਅੰਦਰ ਪਹੁੰਚੀਆਂ। ਇਸ ਦੌਰਾਨ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ। ਅਦਾਲਤ ਨੇ 27 ਫਰਵਰੀ ਨੂੰ ਲਾਲੂ ਦੀ ਪਤਨੀ ਰਾਬੜੀ ਦੇਵੀ, ਬੇਟੀ ਮੀਸਾ ਭਾਰਤੀ ਸਮੇਤ 14 ਹੋਰ ਦੋਸ਼ੀਆਂ ਨੂੰ ਸੰਮਨ ਜਾਰੀ ਕੀਤਾ ਸੀ। ਸੰਮਨ ਜਾਰੀ ਹੋਣ ਤੋਂ ਪਹਿਲਾਂ ਸੀਬੀਆਈ ਨੇ ਲਾਲੂ ਤੋਂ ਦਿੱਲੀ ਅਤੇ ਰਾਬੜੀ ਤੋਂ ਪਟਨਾ ਵਿੱਚ ਪੁੱਛਗਿੱਛ ਕੀਤੀ ਹੈ। ਸੀਬੀਆਈ ਨੇ 5 ਮਹੀਨੇ ਪਹਿਲਾਂ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਸਾਲ 2004 ਤੋਂ 2009 ਦੌਰਾਨ ਰੇਲ ਮੰਤਰੀ ਹੁੰਦਿਆਂ ਲਾਲੂ ਯਾਦਵ (Lalu Prasad Yadav) ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ‘ਤੇ ਰੇਲਵੇ ‘ਚ ਨੌਕਰੀ ਦੇ ਬਦਲੇ ਲੋਕਾਂ ਤੋਂ ਜ਼ਮੀਨਾਂ ਲੈਣ ਦਾ ਦੋਸ਼ ਹੈ। ਸੀਬੀਆਈ ਦਾ ਇਲਜ਼ਾਮ ਹੈ ਕਿ ਰੇਲਵੇ ਦੀ ਗਰੁੱਪ-ਡੀ ਭਰਤੀ ਵਿੱਚ ਨਿਯਮਾਂ ਨੂੰ ਛਿੱਕੇ ਟੰਗ ਕੇ ਨਿਯੁਕਤੀਆਂ ਕੀਤੀਆਂ ਗਈਆਂ ਸਨ। The post ਨੌਕਰੀ ਦੇ ਬਦਲੇ ਜ਼ਮੀਨ ਮਾਮਲੇ ‘ਚ ਲਾਲੂ ਪ੍ਰਸਾਦ ਯਾਦਵ, ਰਾਬੜੀ ਦੇਵੀ ਤੇ ਧੀ ਮੀਸਾ ਨੂੰ ਮਿਲੀ ਜ਼ਮਾਨਤ appeared first on TheUnmute.com - Punjabi News. Tags:
|
ਹੰਗਾਮੇ ਕਾਰਨ ਦੋਵੇਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਤਵੀ, ਵਿਰੋਧੀ ਧਿਰ ED ਦਫ਼ਤਰ ਤੱਕ ਕਰਨਗੇ ਪੈਦਲ ਮਾਰਚ Wednesday 15 March 2023 07:08 AM UTC+00 | Tags: aam-aadmi-party adani-case bjp-government breaking-news budget-sesion congress-party delhi ed ed-raid latest-news lok-sabha news pm-modi punjab punjab-police rajye-sabha the-unmute-breaking-news the-unmute-latest-news the-unmute-punjabi-news ਚੰਡੀਗੜ੍ਹ, 15 ਮਾਰਚ 2023: ਭਾਰੀ ਹੰਗਾਮੇ ਕਾਰਨ ਸੰਸਦ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ । ਵਿਰੋਧੀ ਨੇਤਾਵਾਂ ਨੇ ਅਡਾਨੀ ਮਾਮਲੇ ਦੀ ਜੇਪੀਸੀ ਜਾਂਚ ਦੀ ਮੰਗ ਨੂੰ ਲੈ ਕੇ ਹੰਗਾਮਾ ਕੀਤਾ। ਇਸ ਦੇ ਨਾਲ ਹੀ ਸੱਤਾਧਾਰੀ ਪਾਰਟੀ ਨੇ ਰਾਹੁਲ ਗਾਂਧੀ ਵੱਲੋਂ ਲੰਡਨ ਵਿੱਚ ਦਿੱਤੇ ਬਿਆਨ ਲਈ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਸੋਮਵਾਰ ਅਤੇ ਮੰਗਲਵਾਰ ਨੂੰ ਵੀ ਸੰਸਦ ਦੀ ਕਾਰਵਾਈ ਹੰਗਾਮੇ ਨਾਲ ਪ੍ਰਭਾਵਿਤ ਹੋਈ ਸੀ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਸੰਸਦੀ ਦਫ਼ਤਰ ਵਿੱਚ 16 ਵਿਰੋਧੀ ਪਾਰਟੀਆਂ ਦੀ ਮੀਟਿੰਗ ਹੋਈ। ਇਸ ‘ਚ ਅਡਾਨੀ ਮਾਮਲੇ ‘ਤੇ ਜੇਪੀਸੀ ਦੀ ਮੰਗ ਨੂੰ ਲੈ ਕੇ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ‘ਤੇ ਸਹਿਮਤੀ ਬਣੀ। ਵਿਰੋਧੀ ਪਾਰਟੀਆਂ ਥੋੜ੍ਹੀ ਦੇਰ ਵਿੱਚ ਈਡੀ ਦਫ਼ਤਰ ਤੱਕ ਪੈਦਲ ਮਾਰਚ ਕਰਨਗੀਆਂ ਅਤੇ ਅਡਾਨੀ ਮਾਮਲੇ ਦੀ ਜਾਂਚ ਏਜੰਸੀ ਨੂੰ ਸ਼ਿਕਾਇਤ ਕਰਨਗੀਆਂ। ਇਸ ਸ਼ਿਕਾਇਤ ਪੱਤਰ ‘ਤੇ 16 ਪਾਰਟੀਆਂ ਦੇ ਸੰਸਦ ਮੈਂਬਰਾਂ ਦੇ ਦਸਤਖ਼ਤ ਹਨ। ਇਸ ਵਿੱਚ ਅਡਾਨੀ-ਹਿੰਡਨਬਰਗ ਰਿਪੋਰਟ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਮਾਰਚ ਦੇ ਮੱਦੇਨਜ਼ਰ ਪੁਲਿਸ ਨੇ ਵਿਜੇ ਚੌਕ 'ਤੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ। The post ਹੰਗਾਮੇ ਕਾਰਨ ਦੋਵੇਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਤਵੀ, ਵਿਰੋਧੀ ਧਿਰ ED ਦਫ਼ਤਰ ਤੱਕ ਕਰਨਗੇ ਪੈਦਲ ਮਾਰਚ appeared first on TheUnmute.com - Punjabi News. Tags:
|
ਹਸਪਤਾਲ 'ਚੋਂ ਹਵਾਲਾਤੀ ਵਲੋਂ ਭੱਜਣ ਦੀ ਕੋਸਿਸ਼, ਛੱਤ 'ਤੇ ਲਟਕੇ ਨੂੰ ਪੁਲਿਸ ਮੁਲਾਜ਼ਮਾਂ ਨੇ ਉਤਾਰਿਆ ਹੇਠਾਂ Wednesday 15 March 2023 07:32 AM UTC+00 | Tags: breaking-news dsp-karnail-saini latest-news ludhiana-police news prison punjab punjab-news punjab-police the-unmute-breaking-news ਚੰਡੀਗੜ੍ਹ, 15 ਮਾਰਚ 2023: ਪੰਜਾਬ ‘ਚ ਲੁਧਿਆਣਾ ਦੇ ਕਸਬਾ ਖੰਨਾ ਦੇ ਸਰਕਾਰੀ ਹਸਪਤਾਲ ‘ਚ ਕੋਰੋਨਾ ਟੈਸਟ ਕਰਵਾਉਣ ਆਏ ਹਵਾਲਾਤੀ ਨੇ ਏਐੱਸਆਈ ਮਦਨ ਨੂੰ ਧੱਕਾ ਦੇ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ | ਬਾਅਦ ਵਿੱਚ ਪੁਲਿਸ ਨੇ ਹਵਾਲਾਤੀ ਨੂੰ ਫੜਨ ਲਈ ਪਿੱਛਾ ਵੀ ਕੀਤਾ ਉਹ ਨੇੜਲੇ ਘਰ ਦੀ ਛੱਤ 'ਤੇ ਲੁਕ ਗਿਆ। ਸੂਚਨਾ ਮਿਲਦੇ ਹੀ ਡੀਐਸਪੀ ਕਰਨੈਲ ਸੈਣੀ ਵੀ ਮੌਕੇ 'ਤੇ ਪੁੱਜੇ। ਪੁਲਿਸ ਮੁਲਾਜ਼ਮਾਂ ਨੂੰ ਨੇੜੇ ਆਉਂਦਾ ਦੇਖ ਕੇ ਉਸ ਨੇ ਫਿਲਮੀ ਅੰਦਾਜ਼ ਵਿੱਚ 40 ਫੁੱਟ ਉੱਚੀ ਛੱਤ ‘ਤੇ ਲਟਕ ਗਿਆ | ਜਿਸ ਨੂੰ ਪੁਲਿਸ ਮੁਲਾਜ਼ਮਾਂ ਨੇ ਕਾਬੂ ਕਰਕੇ ਹੇਠਾਂ ਉਤਾਰਿਆ। ਫੜੇ ਗਏ ਹਵਾਲਾਤੀ ਦੀ ਪਛਾਣ ਆਕਾਸ਼ ਉਰਫ ਕਾਸ਼ੀ ਵਜੋਂ ਹੋਈ ਹੈ। ਉਹ ਚੋਰੀ ਦੀ ਇੱਕ ਵਾਰਦਾਤ ਵਿੱਚ ਫੜਿਆ ਗਿਆ ਸੀ। ਡੀਐਸਪੀ ਕਰਨੈਲ ਸਿੰਘ ਸੈਣੀ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਹਵਾਲਾਤੀ ਫ਼ਰਾਰ ਹੋ ਗਿਆ ਹੈ ਤਾਂ ਉਹ ਤੁਰੰਤ ਟੀਮ ਸਮੇਤ ਮੌਕੇ 'ਤੇ ਪੁੱਜੇ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ। ਆਸਪਾਸ ਦੇ ਇਲਾਕੇ ‘ਚ ਤਲਾਸ਼ੀ ਲਈ ਗਈ। ਉਹ ਨੇੜੇ ਘਰ ਦੀ ਛੱਤ ‘ਤੇ ਲੁਕ ਕੇ ਬੈਠਾ ਸੀ। The post ਹਸਪਤਾਲ ‘ਚੋਂ ਹਵਾਲਾਤੀ ਵਲੋਂ ਭੱਜਣ ਦੀ ਕੋਸਿਸ਼, ਛੱਤ ‘ਤੇ ਲਟਕੇ ਨੂੰ ਪੁਲਿਸ ਮੁਲਾਜ਼ਮਾਂ ਨੇ ਉਤਾਰਿਆ ਹੇਠਾਂ appeared first on TheUnmute.com - Punjabi News. Tags:
|
ਇਮਰਾਨ ਖਾਨ ਨੂੰ ਗ੍ਰਿਫਤਾਰ ਆਈ ਪੁਲਿਸ ਤੇ ਇਮਰਾਨ ਖਾਨ ਦੇ ਸਮਰਥਕਾਂ ਵਿਚਾਲੇ ਹਿੰਸਕ ਝੜੱਪ Wednesday 15 March 2023 07:41 AM UTC+00 | Tags: arrest-warrant breaking-news former-pm-imran-khan imran-khan islamabad islamabad-police lahore latest-news news pakistan-s-pm shabaj-shairf ਚੰਡੀਗੜ੍ਹ, 15 ਮਾਰਚ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਗ੍ਰਿਫਤਾਰੀ ਸ਼ਾਹਬਾਜ ਸਰਕਾਰ ਲਈ ਗਲੇ ਦੀ ਹੱਡੀ ਬਣ ਗਈ ਹੈ। ਇਹੀ ਕਾਰਨ ਹੈ ਕਿ ਹੁਣ ਪਾਕਿਸਤਾਨੀ ਪੁਲਿਸ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਲਈ ਤਾਕਤ ਦੀ ਵਰਤੋਂ ਕਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੀ ਹੈ। ਮੰਗਲਵਾਰ ਸ਼ਾਮ ਨੂੰ ਜਦੋਂ ਪਾਕਿਸਤਾਨ ਪੁਲਿਸ ਨੇ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਮਰਾਨ ਦੇ ਸਮਰਥਕਾਂ ਅਤੇ ਪੁਲਿਸ ਵਿਚਾਲੇ ਝੜੱਪ ਹੋ ਗਈ। ਹਾਲਾਂਕਿ ਪੁਲਿਸ ਇਮਰਾਨ ਖਾਨ (Imran Khan) ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਬੁੱਧਵਾਰ ਸਵੇਰੇ ਛੇ ਵਜੇ ਤੋਂ ਇਮਰਾਨ ਦੇ ਸਮਰਥਕਾਂ ਅਤੇ ਪੁਲਿਸ ਵਿਚਾਲੇ ਫਿਰ ਤੋਂ ਝੜੱਪਾਂ ਸ਼ੁਰੂ ਹੋ ਗਈਆਂ। ਪੁਲਿਸ ਇਮਰਾਨ ਸਮਰਥਕਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਇਸ ਦੇ ਨਾਲ ਹੀ ਇਮਰਾਨ ਦੇ ਸਮਰਥਕਾਂ ਵੱਲੋਂ ਪੁਲਿਸ ‘ਤੇ ਪਥਰਾਅ ਕੀਤਾ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮਾਂ ਨੇ ਲਾਹੌਰ ‘ਚ ਇਮਰਾਨ ਖਾਨ ਦੇ ਘਰ ਨੂੰ ਘੇਰ ਲਿਆ ਹੈ। ਦੱਸ ਦਈਏ ਕਿ ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ ਅਤੇ ਕਈ ਕੋਸ਼ਿਸ਼ਾਂ ਦੇ ਬਾਵਜੂਦ ਇਸਲਾਮਾਬਾਦ ਪੁਲਿਸ ਇਮਰਾਨ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਇਹੀ ਕਾਰਨ ਹੈ ਕਿ ਹੁਣ ਪਾਕਿਸਤਾਨ ਪੁਲਿਸ ਬਲ ਦੀ ਵਰਤੋਂ ਕਰ ਰਹੀ ਹੈ। ਪੁਲਿਸ ਅਤੇ ਇਮਰਾਨ ਸਮਰਥਕਾਂ ਵਿਚਾਲੇ ਚੱਲ ਰਹੀ ਝੜਪ ‘ਚ ਦੋਵਾਂ ਪਾਸਿਆਂ ਦੇ ਕਈ ਜਣਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਸ ਤੋਂ ਪਹਿਲਾਂ ਮੰਗਲਵਾਰ ਸ਼ਾਮ ਨੂੰ ਇਸਲਾਮਾਬਾਦ ਪੁਲਿਸ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਪਹੁੰਚੀ ਸੀ। ਜਿਸ ‘ਤੇ ਇਮਰਾਨ ਖਾਨ ਨੇ ਇਕ ਵੀਡੀਓ ਰਿਕਾਰਡ ਕਰ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ। ਜਿਸ ਵਿੱਚ ਉਸਨੇ ਕਿਹਾ ਕਿ ਪੁਲਿਸ ਉਸਨੂੰ ਗ੍ਰਿਫਤਾਰ ਕਰਨ ਆ ਰਹੀ ਹੈ ਅਤੇ ਉਹ ਮੈਨੂੰ ਜੇਲ੍ਹ ਵਿੱਚ ਬੰਦ ਕਰਨਾ ਚਾਹੁੰਦੀ ਹੈ। ਜੇਕਰ ਮੈਨੂੰ ਕੁਝ ਵੀ ਹੋ ਜਾਵੇ ਤਾਂ ਤੁਹਾਨੂੰ ਇਹ ਸਾਬਤ ਕਰਨਾ ਹੋਵੇਗਾ ਕਿ ਇਹ ਦੇਸ਼ ਇਮਰਾਨ ਖਾਨ ਤੋਂ ਬਿਨਾਂ ਵੀ ਸੰਘਰਸ਼ ਕਰਦਾ ਰਹੇਗਾ। The post ਇਮਰਾਨ ਖਾਨ ਨੂੰ ਗ੍ਰਿਫਤਾਰ ਆਈ ਪੁਲਿਸ ਤੇ ਇਮਰਾਨ ਖਾਨ ਦੇ ਸਮਰਥਕਾਂ ਵਿਚਾਲੇ ਹਿੰਸਕ ਝੜੱਪ appeared first on TheUnmute.com - Punjabi News. Tags:
|
ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਵਿਜੀਲੈਂਸ ਵਲੋਂ 20 ਮਾਰਚ ਨੂੰ ਪੇਸ਼ ਹੋਣ ਦੇੇ ਹੁਕਮ Wednesday 15 March 2023 07:53 AM UTC+00 | Tags: additional-deputy-commissioner-in-ludhiana breaking-news congress congress-mla-kuldeep-singh-vaid crime kuldeep-singh-vaid news punjab-congress punjab-vigilance-bureau sarabha-nagar vigilance-raid ਚੰਡੀਗੜ੍ਹ, 15 ਮਾਰਚ 2023: ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ (Kuldeep Singh Vaid) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ 20 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੀ ਪੁਸ਼ਟੀ ਐੱਸ.ਐੱਸ.ਪੀ. ਵਿਜੀਲੈਂਸ ਰਵਿੰਦਰਪਾਲ ਸਿੰਘ ਵੱਲੋਂ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਛਾਪੇਮਾਰੀ ‘ਚ ਜਿੱਥੇ ਜਾਇਦਾਦ, ਸੋਨਾ ਅਤੇ ਨਕਦੀ ਦਾ ਵੇਰਵਾ ਮਿਲਣ ਦੀਆਂ ਖਬਰਾਂ ਹਨ, ਉੱਥੇ ਹੀ ਵੱਡੀ ਮਾਤਰਾ ‘ਚ ਵਿਦੇਸ਼ੀ ਸ਼ਰਾਬ ਵੀ ਮਿਲੀ ਹੈ, ਜਿਸ ਤੋਂ ਬਾਅਦ ਆਬਕਾਰੀ ਵਿਭਾਗ ਅਤੇ ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕੀਤੀ ਹੈ। ਕੁਲਦੀਪ ਸਿੰਘ ਵੈਦ ਦੇ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਕੀਤਾ ਗਿਆ ਹੈ | ਜਾਂਚ ਦੌਰਾਨ ਉਨ੍ਹਾਂ (Kuldeep Singh Vaid) ਦੇ ਘਰੋਂ 73 ਬੋਤਲਾਂ ਵਿਦੇਸ਼ੀ ਸ਼ਰਾਬ ਬਰਾਮਦ ਹੋਈ। ਉਕਤ ਮਾਮਲਾ ਥਾਣਾ ਡਵੀਜ਼ਨ ਨੰਬਰ-5 ‘ਚ ਦਰਜ ਕੀਤਾ ਗਿਆ ਹੈ। The post ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਵਿਜੀਲੈਂਸ ਵਲੋਂ 20 ਮਾਰਚ ਨੂੰ ਪੇਸ਼ ਹੋਣ ਦੇੇ ਹੁਕਮ appeared first on TheUnmute.com - Punjabi News. Tags:
|
ਨਿਹੰਗ ਪ੍ਰਦੀਪ ਸਿੰਘ ਕਤਲ ਮਾਮਲੇ 'ਚ ਆਇਆ ਨਵਾਂ ਮੋੜ, ਦੋਸਤ ਨੇ ਕੀਤੇ ਵੱਡੇ ਖ਼ੁਲਾਸੇ Wednesday 15 March 2023 08:10 AM UTC+00 | Tags: breaking-news news nihang-pardeep-singh nihang-pardeep-singh-murder-case nihang-pradeep-singh-murder-case nihang-singh punjab-news ਚੰਡੀਗੜ੍ਹ, 15 ਮਾਰਚ 2023: ਸ੍ਰੀ ਅਨੰਦਪੁਰ ਸਾਹਿਬ ਵਿੱਚ ਨਿਹੰਗ ਸਿੰਘ ਪ੍ਰਦੀਪ ਸਿੰਘ (Pardeep Singh) ਦੇ ਕਤਲ ਸਮੇਂ ਮ੍ਰਿਤਕ ਨਿਹੰਗ ਸਮੇਤ ਉਸ ਦਾ ਸਾਥੀ ਗੁਰਦਰਸ਼ਨ ਸਿੰਘ ਅਤੇ ਉਸ ਦਾ ਪਿਤਾ ਗੁਰਬਖਸ਼ ਸਿੰਘ ਇੱਕ ਵਾਰ ਫਿਰ ਮੀਡੀਆ ਦੇ ਸਾਹਮਣੇ ਆਏ । ਗੁਰਦਰਸ਼ਨ ਸਿੰਘ ਜੋ ਕਿ ਕੈਨੇਡਾ ਵਿੱਚ ਮ੍ਰਿਤਕ ਪ੍ਰਦੀਪ ਸਿੰਘ ਦੇ ਨਾਲ ਰਹਿ ਰਿਹਾ ਸੀ ਅਤੇ ਅਨੰਦਪੁਰ ਸਾਹਿਬ ਗਿਆ ਹੋਇਆ ਸੀ, ਉਸ ਨੇ ਘਟਨਾ ਨੂੰ ਲੈ ਕੇ ਵੱਡਾ ਖ਼ੁਲਾਸਾ ਕੀਤਾ ਹੈ। ਪ੍ਰਦੀਪ ਸਿੰਘ ਦੇ ਦੋਸਤ ਗੁਰਦਰਸ਼ਨ ਸਿੰਘ ਨੇ ਇਸ ਗੱਲ ਤੋਂ ਪੂਰੀ ਤਰ੍ਹਾਂ ਇਨਕਾਰ ਕੀਤਾ ਹੈ ਕਿ ਪਹਿਲਾਂ ਹਮਲਾ ਪ੍ਰਦੀਪ ਸਿੰਘ ਵੱਲੋਂ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਉਕਤ ਹਮਲਾਵਰ ਨੌਜਵਾਨ ਪਹਿਲਾਂ ਹੀ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ ਅਤੇ ਉਕਤ ਹਥਿਆਰਾਂ ਨਾਲ ਪ੍ਰਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ । ਇਸ ਦੇ ਸਬੂਤ ਵਜੋਂ ਉਨ੍ਹਾਂ ਨੇ ਇੱਕ ਵਾਇਰਲ ਵੀਡੀਓ ਵੀ ਮੀਡੀਆ ਨੂੰ ਦਿੱਤੀ ਹੈ। ਦੂਜੇ ਪਾਸੇ ਮ੍ਰਿਤਕ ਪ੍ਰਦੀਪ ਸਿੰਘ (Pardeep Singh) ਦੇ ਪਿਤਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਘਟਨਾ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਅਜਿਹੇ ਪ੍ਰਬੰਧ ਕਰਨੇ ਚਾਹੀਦੇ ਹਨ ਕਿ ਕੋਈ ਵੀ ਮਾੜਾ ਅਨਸਰ ਹਥਿਆਰਾਂ ਨਾਲ ਧਾਰਮਿਕ ਮੇਲਿਆਂ ‘ਚ ਜਾ ਕੇ ਧਾਰਮਿਕ ਮਾਹੌਲ ਨੂੰ ਖ਼ਰਾਬ ਨਾ ਕਰ ਸਕੇ। ਉਨ੍ਹਾਂ ਗੁੱਸਾ ਵੀ ਜ਼ਾਹਰ ਕੀਤਾ ਕਿ ਪ੍ਰਦੀਪ ਸਿੰਘ ਦੇ ਕਾਤਲਾਂ ਵਿੱਚੋਂ ਅਜੇ ਤੱਕ ਕੋਈ ਵੀ ਪੁਲਿਸ ਨੇ ਫੜਿਆ ਨਹੀਂ ਹੈ। ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੇ ਸਾਥੀ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਪ੍ਰਦੀਪ ਕੈਨੇਡਾ ਵਿੱਚ ਉਸ ਦੇ ਨਾਲ ਰਹਿੰਦਾ ਸੀ ਅਤੇ ਉਹ ਦੋ ਸਾਲ ਪਹਿਲਾਂ ਆਪਣੇ ਦੋਸਤਾਂ ਅਤੇ ਬਾਬਾ ਬੁੱਢਾ ਦਲ ਦੇ ਪ੍ਰਭਾਵ ਹੇਠ ਨਿਹੰਗ ਸਿੰਘ ਸਜਿਆ ਸੀ। ਉਹ 29 ਸਤੰਬਰ ਨੂੰ ਭਾਰਤ ਆਇਆ ਸੀ ਅਤੇ ਮੈਂ ਕੁਝ ਦਿਨ ਪਹਿਲਾਂ ਹੀ ਭਾਰਤ ਆਇਆ ਸੀ। ਉਹ 1 ਮਾਰਚ ਨੂੰ ਇਕੱਠੇ ਸ੍ਰੀ ਅਨੰਦਪੁਰ ਸਾਹਿਬ ਗਏ ਸਨ। ਪ੍ਰਦੀਪ ਸਿੰਘ ਦੇ ਸਾਥੀ ਗੁਰਦਰਸ਼ਨ ਸਿੰਘ ਨੇ ਜ਼ਖਮੀ ਮੁਲਜ਼ਮ ਦੀ ਪਤਨੀ ਦੇ ਬਿਆਨ ਨੂੰ ਗਲਤ ਦੱਸਿਆ। ਵਾਇਰਲ ਹੋਈ ਵੀਡੀਓ ਨੂੰ ਪੱਤਰਕਾਰਾਂ ਨੂੰ ਸਬੂਤ ਵਜੋਂ ਦਿੰਦਿਆਂ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਉਕਤ ਨੌਜਵਾਨ ਆਪਣੇ ਨਾਲ ਹਥਿਆਰ ਲੈ ਕੇ ਆਏ ਸਨ ਅਤੇ ਉਨ੍ਹਾਂ ਹਥਿਆਰਾਂ ਨਾਲ ਹੀ ਉਨ੍ਹਾਂ ਨੇ ਪ੍ਰਦੀਪ ਸਿੰਘ ਦਾ ਕਤਲ ਕੀਤਾ ਹੈ। ਇਸ ਬਿਆਨ ਵਿੱਚ ਕੋਈ ਸੱਚਾਈ ਨਹੀਂ ਹੈ ਕਿ ਪ੍ਰਦੀਪ ਸਿੰਘ ਦੀ ਕਿਰਪਾਨ ਖੋਹ ਕੇ ਕਤਲ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹੁਣ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਿਹੰਗ ਸਿੰਘ ਪ੍ਰਦੀਪ ਸਿੰਘ ਦੇ ਕਾਤਲਾਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਵੇ। ਦੂਜੇ ਪਾਸੇ ਮ੍ਰਿਤਕ ਦੇ ਪਿਤਾ ਪ੍ਰਦੀਪ ਸਿੰਘ ਨੇ ਕਿਹਾ ਹੈ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਘਟਨਾ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਅਜਿਹੇ ਪ੍ਰਬੰਧ ਕਰਨੇ ਚਾਹੀਦੇ ਹਨ ਕਿ ਕੋਈ ਵੀ ਵਿਅਕਤੀ ਹਥਿਆਰਾਂ ਨਾਲ ਧਾਰਮਿਕ ਸਮਾਗਮਾਂ ਵਿੱਚ ਨਾ ਜਾ ਸਕੇ। The post ਨਿਹੰਗ ਪ੍ਰਦੀਪ ਸਿੰਘ ਕਤਲ ਮਾਮਲੇ ‘ਚ ਆਇਆ ਨਵਾਂ ਮੋੜ, ਦੋਸਤ ਨੇ ਕੀਤੇ ਵੱਡੇ ਖ਼ੁਲਾਸੇ appeared first on TheUnmute.com - Punjabi News. Tags:
|
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ, ਕੁਝ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਪਰਤਿਆ ਸੀ ਵਾਪਸ Wednesday 15 March 2023 08:21 AM UTC+00 | Tags: accident accident-news breaking-news death hoshiarpur latest-news migrant-punjabi migrant-punjabi-youth news nri punjab-news punjab-transport rip road-accident the-unmute-breaking-news ਚੰਡੀਗੜ੍ਹ, 15 ਮਾਰਚ 2023: ਬੀਤੀ ਰਾਤ ਟਾਂਡਾ ਹੁਸ਼ਿਆਰਪੁਰ ਰੋਡ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਇਕ ਪ੍ਰਵਾਸੀ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਹੈ । ਹਾਦਸੇ ਦਾ ਸ਼ਿਕਾਰ ਹੋਏ ਮੌਤ ਦਾ ਸ਼ਿਕਾਰ ਹੋਏ ਪੰਜਾਬੀ ਨੌਜਵਾਨ ਪਛਾਣ ਗੁਲਸ਼ਨ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪੁਰਾਣਾ ਡਾਕਖਾਨਾ ਉੜਮੁੜ ਵਜੋਂ ਹੋਈ ਹੈ। ਮ੍ਰਿਤਕ ਗੁਲਸ਼ਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਆਸਟ੍ਰੇਲੀਆ ਦੇ ਪੀ.ਆਰ. ਸੀ ਅਤੇ ਗੁਲਸ਼ਨ ਕੁਝ ਦਿਨ ਪਹਿਲਾਂ ਹੀ ਭਾਰਤ ਆਇਆ ਸੀ। ਟਾਂਡਾ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ 174 ਸੀ.ਆਰ.ਪੀ.ਸੀ. ਦੇ ਤਹਿਤ ਕਾਰਵਾਈ ਕੀਤੀ ਗਈ ਹੈ। ਐਸਐਚਓ ਮਦਨ ਸਿੰਘ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਗੁਲਸ਼ਨ ਦੇ ਪਿਤਾ ਨੇ ਦੱਸਿਆ ਕਿ ਬੀਤੀ ਰਾਤ ਉਸ ਦਾ ਲੜਕਾ ਆਪਣੀ ਕਾਰ ਵਿੱਚ ਹੁਸ਼ਿਆਰਪੁਰ ਜਾ ਰਿਹਾ ਸੀ, ਜਦੋਂ ਉਹ ਰਾਤ ਕਰੀਬ 9.30 ਵਜੇ ਪਿੰਡ ਹੰਬੜਾ ਵਿੱਚ ਬਾਬੇ ਦੇ ਢਾਬੇ ਕੋਲ ਪਹੁੰਚਿਆ ਤਾਂ ਅਚਾਨਕ ਇੱਕ ਅਵਾਰਾ ਗਾਂ ਉਸ ਦੀ ਕਾਰ ਅੱਗੇ ਆ ਗਈ। ਇਸ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਕਾਰ ਬੇਕਾਬੂ ਹੋ ਕੇ ਟਰੱਕ ਦੇ ਪਿਛਲੇ ਹਿੱਸੇ ਵਿੱਚ ਜਾ ਵੱਜੀ ਅਤੇ ਉਸ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ‘ਚ ਗੁਲਸ਼ਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। The post ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ, ਕੁਝ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਪਰਤਿਆ ਸੀ ਵਾਪਸ appeared first on TheUnmute.com - Punjabi News. Tags:
|
ਅਡਾਨੀ ਮੁੱਦੇ 'ਤੇ ਵਿਰੋਧੀ ਧਿਰ ਦੇ ਮਾਰਚ ਨੂੰ ਵਿਜੇ ਚੌਂਕ 'ਤੇ ਰੋਕਿਆ, TMC-NCP ਨੇ ਨਹੀਂ ਲਿਆ ਹਿੱਸਾ Wednesday 15 March 2023 08:32 AM UTC+00 | Tags: adani-case adani-issue breaking-news central-government delhi news tmc-ncp ਚੰਡੀਗੜ੍ਹ, 15 ਮਾਰਚ 2023: ਕੇਂਦਰ ਸਰਕਾਰ ਨੂੰ ਘੇਰਨ ਲਈ ਵਿਰੋਧੀ ਧਿਰ ਲਗਾਤਾਰ ਅਡਾਨੀ ਨਾਲ ਜੁੜੇ ਮੁੱਦੇ ਨੂੰ ਸੰਸਦ ਵਿੱਚ ਚੁੱਕ ਰਹੀ ਹੈ। ਦਿੱਲੀ ‘ਚ ਅਡਾਨੀ ਮੁੱਦੇ ‘ਤੇ ਮੰਗ ਪੱਤਰ ਦੇਣ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਤੋਂ ਈਡੀ ਦਫ਼ਤਰ ਤੱਕ ਮਾਰਚ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, ਐਨਸੀਪੀ ਅਤੇ ਟੀਐਮਸੀ ਦਿੱਲੀ ਵਿੱਚ ਸੰਸਦ ਤੋਂ ਈਡੀ ਦਫ਼ਤਰ ਤੱਕ ਵਿਰੋਧੀ ਸੰਸਦ ਮੈਂਬਰਾਂ ਦੇ ਰੋਸ ਮਾਰਚ ਵਿੱਚ ਹਿੱਸਾ ਨਹੀਂ ਲੈ ਰਹੇ ਹਨ। ਦਿੱਲੀ ਪੁਲਿਸ ਨੇ ਵਿਜੇ ਚੌਕ ‘ਤੇ ਮਾਰਚ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਅੱਗੇ ਮਾਰਚ ਨਾ ਕਰਨ ਲਈ ਸੂਚਿਤ ਕੀਤਾ ਕਿਉਂਕਿ ਧਾਰਾ 144 ਸੀਆਰਪੀਸੀ ਲਾਗੂ ਹੈ ਅਤੇ ਇੱਥੇ ਕਿਸੇ ਵੀ ਅੰਦੋਲਨ ਦੀ ਇਜਾਜ਼ਤ ਨਹੀਂ ਹੈ |ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਾਰਚ ਦੌਰਾਨ ਕਿਹਾ ਕਿ ਅਸੀਂ ਸਾਰੇ ਅਡਾਨੀ ਘੁਟਾਲੇ ‘ਚ ਮੰਗ ਪੱਤਰ ਸੌਂਪਣ ਲਈ ਡਾਇਰੈਕਟਰ ਈਡੀ ਨੂੰ ਮਿਲਣ ਜਾ ਰਹੇ ਹਾਂ। ਪਰ ਸਰਕਾਰ ਸਾਨੂੰ ਵਿਜੇ ਚੌਂਕ ਨੇੜੇ ਕਿਤੇ ਵੀ ਨਹੀਂ ਜਾਣ ਦੇ ਰਹੀ, ਉਨ੍ਹਾਂ ਨੇ ਸਾਨੂੰ ਰੋਕ ਲਿਆ ਹੈ। ਲੱਖਾਂ ਰੁਪਏ ਦਾ ਘਪਲਾ ਹੋਇਆ ਹੈ, LIC, SBI ਅਤੇ ਹੋਰ ਬੈਂਕ ਬਰਬਾਦ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਇੱਕ ਆਦਮੀ ਨੂੰ ਸਰਕਾਰੀ ਜਾਇਦਾਦ ਖਰੀਦਣ ਲਈ ਪੈਸੇ ਦੇ ਰਹੀ ਹੈ। ਪ੍ਰਧਾਨ ਮੰਤਰੀ ਅਜਿਹੇ ਵਿਅਕਤੀ ਨੂੰ ਉਤਸ਼ਾਹਿਤ ਕਰ ਰਹੇ ਹਨ ਜਿਸ ਕੋਲ ਪਹਿਲਾਂ ਘੱਟ ਦੌਲਤ ਸੀ ਪਰ ਹੁਣ ਉਸ ਕੋਲ 13 ਲੱਖ ਕਰੋੜ ਰੁਪਏ ਦੀ ਦੌਲਤ ਹੈ। ਇਹ ਕਿਵੇਂ ਹੋਇਆ? ਕੌਣ ਜ਼ਿੰਮੇਵਾਰ ਹੈ? ਪੈਸਾ ਕੌਣ ਦੇ ਰਿਹਾ ਹੈ? ਜਾਂਚ ਹੋਣੀ ਚਾਹੀਦੀ ਹੈ। PM ਮੋਦੀ ਅਤੇ ਅਡਾਨੀ ਦਾ ਕੀ ਰਿਸ਼ਤਾ ਹੈ? ਇਸਦੇ ਨਾਲ ਹੀ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ 17-18 ਸਿਆਸੀ ਪਾਰਟੀਆਂ ਦੇ ਸਾਰੇ ਸੰਸਦ ਮੈਂਬਰ ਇੱਥੇ ਹਾਂ ਅਤੇ ਅਸੀਂ ਜਾਣਨਾ ਚਾਹੁੰਦੇ ਹਾਂ ਕਿ ਅਡਾਨੀ ਨੇ 2.5 ਸਾਲਾਂ ਦੇ ਅੰਦਰ ਲੱਖਾਂ ਅਤੇ ਕਰੋੜਾਂ ਰੁਪਏ ਕਿਵੇਂ ਕਮਾਏ। ਉਨ੍ਹਾਂ ਨੇ ਸਾਨੂੰ ਇੱਥੇ ਰੋਕ ਲਿਆ ਹੈ। ਅਸੀਂ 200 ਹਾਂ ਅਤੇ ਇੱਥੇ 2000 ਪੁਲਿਸ ਵਾਲੇ ਹਨ, ਇਸ ਲਈ ਉਹ ਸਾਡੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ। The post ਅਡਾਨੀ ਮੁੱਦੇ ‘ਤੇ ਵਿਰੋਧੀ ਧਿਰ ਦੇ ਮਾਰਚ ਨੂੰ ਵਿਜੇ ਚੌਂਕ ‘ਤੇ ਰੋਕਿਆ, TMC-NCP ਨੇ ਨਹੀਂ ਲਿਆ ਹਿੱਸਾ appeared first on TheUnmute.com - Punjabi News. Tags:
|
ਸ੍ਰੀ ਅਨੰਦਪੁਰ ਸਾਹਿਬ ਦਰਸ਼ਨਾਂ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਹਾਦਸਾਗ੍ਰਸਤ, 25 ਜ਼ਖਮੀ Wednesday 15 March 2023 09:52 AM UTC+00 | Tags: accident breaking-news injured latest ludhiana-news news pickup-truck pilgrims punjab-transport-department road-safety sri-anandpur-sahib tata-safari-vehicle traffic-rules ਚੰਡੀਗੜ੍ਹ, 15 ਮਾਰਚ 2023: ਪੰਜਾਬ ਦੇ ਲੁਧਿਆਣਾ ਵਿੱਚ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਪਲਟ ਗਈ। ਇਸ ਹਾਦਸੇ ‘ਚ ਕਰੀਬ 25 ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰੇ ਸਮਰਾਲਾ ਤੋਂ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਸਨ। ਅਚਾਨਕ ਸਾਹਮਣੇ ਤੋਂ ਆ ਰਹੀ ਟਾਟਾ ਸਫਾਰੀ ਨੂੰ ਬਚਾਉਂਦਿਆ ਇਹ ਹਾਦਸਾ ਵਾਪਰਿਆ। ਇਸ ਮੌਕੇ ਜ਼ਖਮੀ ਡਰਾਈਵਰ ਦਲਜੀਤ ਸਿੰਘ ਨੇ ਦੱਸਿਆ ਕਿ ਟਾਟਾ ਸਫਾਰੀ ਦਾ ਡਰਾਈਵਰ ਤੇਜ਼ ਰਫਤਾਰ ਨਾਲ ਕਾਰ ਚਲਾ ਰਿਹਾ ਸੀ। ਉਸ ਨੇ ਬਚਾਉਣ ਲਈ ਸਟੇਅਰਿੰਗ ਨਹਿਰ ਵਾਲੇ ਪਾਸੇ ਮੋੜ ਦਿੱਤੀ। ਇਸ ਦੇ ਬਾਵਜੂਦ ਟਾਟਾ ਸਫਾਰੀ ਉਸ ਨਾਲ ਟਕਰਾ ਗਈ ਅਤੇ ਉਸ ਦੀ ਪਿਕਅੱਪ ਪਲਟ ਗਈ। ਪਿਕਅੱਪ ਦੇ ਡਰਾਈਵਰ ਨੇ ਦੋਸ਼ ਲਾਇਆ ਕਿ ਸਫਾਰੀ ਦਾ ਡਰਾਈਵਰ ਮੋਬਾਈਲ ਦੀ ਵਰਤੋਂ ਕਰ ਰਿਹਾ ਸੀ। ਇਸ ਦੌਰਾਨ ਆਸਪਾਸ ਦੇ ਲੋਕ ਤੁਰੰਤ ਉਨ੍ਹਾਂ ਵੱਲ ਭੱਜੇ ਅਤੇ ਸਾਰੇ ਜ਼ਖਮੀਆਂ ਨੂੰ ਬਾਹਰ ਕੱਢਿਆ। ਐਂਬੂਲੈਂਸ ਦੀ ਮਦਦ ਨਾਲ ਸਾਰਿਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਕੁਝ ਲੋਕਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕਰੀਬ 10 ਜਣਿਆਂ ਦੀ ਹਾਲਤ ਜ਼ਿਆਦਾ ਗੰਭੀਰ ਹੈ। ਜ਼ਖਮੀਆਂ ਦੀ ਪਛਾਣ ਹੋਣੀ ਅਜੇ ਬਾਕੀ ਹੈ।
The post ਸ੍ਰੀ ਅਨੰਦਪੁਰ ਸਾਹਿਬ ਦਰਸ਼ਨਾਂ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਹਾਦਸਾਗ੍ਰਸਤ, 25 ਜ਼ਖਮੀ appeared first on TheUnmute.com - Punjabi News. Tags:
|
ਵਿੱਤੀ ਦੁਰਵਰਤੋਂ ਮਾਮਲੇ 'ਚ ਚਰਚ ਆਫ਼ ਨਾਰਥ ਇੰਡੀਆ ਦੇ 14 ਟਿਕਾਣਿਆਂ 'ਤੇ ਈਡੀ ਵਲੋਂ ਛਾਪੇਮਾਰੀ Wednesday 15 March 2023 10:03 AM UTC+00 | Tags: bhopal bishop-pc-singh breaking-news church church-of-north-india crime-news ed-raids enforcement-directorate latest-news nagpur news the-unmute-punjabi-news ਚੰਡੀਗੜ੍ਹ, 15 ਮਾਰਚ 2023: ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਵਲੋਂ ਭੋਪਾਲ ਵਿੱਚ ਦਰਜ ਇੱਕ ਮਾਮਲੇ ਦੇ ਸਬੰਧ ਵਿੱਚ ਚਰਚ ਆਫ਼ ਨਾਰਥ ਇੰਡੀਆ (Church of North India) ਦੇ ਨਾਗਪੁਰ ਦਫ਼ਤਰ ਸਮੇਤ ਪੂਰੇ ਭਾਰਤ ਵਿੱਚ 14 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ | ਈਡੀ ਅਧਿਕਾਰੀਆਂ ਨੇ ਦੱਸਿਆ ਕਿ ਛਾਪੇਮਾਰੀ ਸੀਐਨਆਈ ਦੁਆਰਾ ਜਬਲਪੁਰ ਡਾਇਓਸਿਸ ਦੇ ਬਿਸ਼ਪ ਪੀਸੀ ਸਿੰਘ ਵਿਰੁੱਧ ਦਰਜ ਕੀਤੇ ਗਏ ਧੋਖਾਧੜੀ ਦੇ ਕੇਸ ਨਾਲ ਸੰਬੰਧਿਤ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਦੇ ਸਦਰ ਇਲਾਕੇ ‘ਚ ਸਥਿਤ ਪ੍ਰੋਟੈਸਟੈਂਟ ਸੰਪਰਦਾ ਦੇ ਸੀ.ਐੱਨ.ਆਈ ਦਫਤਰ ਦੀ ਤਲਾਸ਼ੀ ਲਈ ਜਾ ਰਹੀ ਹੈ। ਜਿਕਰਯੋਗ ਹੈ ਕਿ ਸਤੰਬਰ 2022 ਵਿੱਚ ਸਿੰਘ ਨੂੰ ਮਹਾਰਾਸ਼ਟਰ ਦੇ ਨਾਗਪੁਰ ਹਵਾਈ ਅੱਡੇ ਤੋਂ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਸੀ ਜਦੋਂ ਉਸਦੇ ਖਿਲਾਫ ਇੱਕ ਅਪਰਾਧ ਦਰਜ ਕੀਤਾ ਗਿਆ ਸੀ। ਮੱਧ ਪ੍ਰਦੇਸ਼ ਪੁਲਿਸ ਨੇ ਉਸ ਵੇਲੇ ਜਬਲਪੁਰ ਸਥਿਤ ਬਿਸ਼ਪ ਦੀ ਰਿਹਾਇਸ਼ ਤੋਂ ਕਰੀਬ 1.6 ਕਰੋੜ ਰੁਪਏ ਦੀ ਭਾਰਤੀ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਸੀ। ਬਿਸ਼ਪ ਸਿੰਘ ਉਸ ਸਮੇਂ ਜਰਮਨੀ ਵਿੱਚ ਸਨ। ਬਿਸ਼ਪ ਸਿੰਘ ਵਿਰੁੱਧ ਜੁਲਾਈ 2022 ਵਿੱਚ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਹ ਇੱਕ ਵਿਦਿਅਕ ਸੁਸਾਇਟੀ ਨੂੰ ਚਲਾਉਣ ਵਿੱਚ ਵਿੱਤੀ ਗੜਬੜੀਆਂ ਵਿੱਚ ਸ਼ਾਮਲ ਸੀ ਜਿਸਦੇ ਉਹ ਪ੍ਰਧਾਨ ਸਨ। ਈਡੀ ਦੇ ਅਧਿਕਾਰੀਆਂ ਨੇ ਕਿਹਾ ਕਿ ਇੱਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 2004-05 ਅਤੇ 2011-12 ਦੇ ਵਿਚਕਾਰ ਸਮਾਜ ਦੀਆਂ ਵੱਖ-ਵੱਖ ਸੰਸਥਾਵਾਂ ਦੁਆਰਾ ਵਿਦਿਆਰਥੀਆਂ ਦੀਆਂ ਫੀਸਾਂ ਦੇ ਰੂਪ ਵਿੱਚ ਇਕੱਠੇ ਕੀਤੇ ਗਏ 2.7 ਕਰੋੜ ਰੁਪਏ ਕਥਿਤ ਤੌਰ ‘ਤੇ ਧਾਰਮਿਕ ਸੰਸਥਾਵਾਂ ਨੂੰ ਟਰਾਂਸਫਰ ਕੀਤੇ ਗਏ ਸਨ | ਉਨ੍ਹਾਂ ਦੀ ਦੁਰਵਰਤੋਂ ਕੀਤੀ ਗਈ ਅਤੇ ਬਿਸ਼ਪ ਨੇ ਉਨ੍ਹਾਂ ਨੂੰ ਨਿੱਜੀ ਲੋੜਾਂ ਲਈ ਖਰਚ ਕੀਤਾ। ਉਨ੍ਹਾਂ ਦੱਸਿਆ ਕਿ ਪੈਸੇ ਦਾ ਇੱਕ ਹਿੱਸਾ ਸੀਐਨਆਈ ਦੇ ਨਾਗਪੁਰ ਦਫ਼ਤਰ ਨੂੰ ਵੀ ਟਰਾਂਸਫਰ ਕੀਤਾ ਗਿਆ ਸੀ। The post ਵਿੱਤੀ ਦੁਰਵਰਤੋਂ ਮਾਮਲੇ ‘ਚ ਚਰਚ ਆਫ਼ ਨਾਰਥ ਇੰਡੀਆ ਦੇ 14 ਟਿਕਾਣਿਆਂ ‘ਤੇ ਈਡੀ ਵਲੋਂ ਛਾਪੇਮਾਰੀ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਕੀਤਾ ਤਲਬ Wednesday 15 March 2023 10:12 AM UTC+00 | Tags: aam-aadmi-party breaking-news congress latest-news news punjab punjab-vigilance-buero the-unmute the-unmute-breaking-news the-unmute-latest-news the-unmute-punjabi-news vijay-inder-singla ਚੰਡੀਗੜ੍ਹ, 15 ਮਾਰਚ 2023: ਪੰਜਾਬ ਦੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ‘ਤੇ ਵਿਜੀਲੈਂਸ ਬਿਊਰੋ ਲਗਾਤਾਰ ਸ਼ਿਕੰਜਾ ਕੱਸਦੀ ਨਜਰ ਆ ਰਹੀ ਹੈ | ਵਿਜੀਲੈਂਸ ਨੇ ਹੁਣ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਨੂੰ ਤਲਬ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੰਮਨ ਭੇਜੇ ਹਨ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਅਧਿਕਾਰੀਆਂ ਦੇ ਸਵਾਲਾਂ ਦੇ ਜਵਾਬ ਦੇਣ ਲਈ 17 ਮਾਰਚ ਨੂੰ ਸੰਗਰੂਰ ਦੇ ਵਿਜੀਲੈਂਸ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਸੱਦਿਆ ਹੈ। ਜ਼ਿਕਰਯੋਗ ਹੈ ਕਿ ਵਿਜੈ ਇੰਦਰ ਸਿੰਗਲਾ 2009 ‘ਚ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਸਨ ਅਤੇ 2014 ‘ਚ ਭਗਵੰਤ ਮਾਨ ਤੋਂ ਹਾਰ ਗਏ ਸਨ। ਹਾਲਾਂਕਿ, ਉਹ 2017 ਵਿੱਚ ਸੰਗਰੂਰ ਤੋਂ ਵਿਧਾਨ ਸਭਾ ਚੋਣਾਂ ਜਿੱਤ ਗਏ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਬਣੇ। ਉਨ੍ਹਾਂ ਕੋਲ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗ ਸਨ। The post ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਕੀਤਾ ਤਲਬ appeared first on TheUnmute.com - Punjabi News. Tags:
|
ਬੈਂਕਾਕ ਤੋਂ ਬੈਂਗਲੁਰੂ ਪਹੁੰਚੇ ਯਾਤਰੀ ਦੀਆਂ ਚੱਪਲਾਂ 'ਚੋਂ 1.2 ਕਿੱਲੋ ਸੋਨਾ ਬਰਾਮਦ Wednesday 15 March 2023 10:23 AM UTC+00 | Tags: bangalore-airport bangalore-latest-news bangalore-news breaking-news customs-department customs-department-bangluru india-news latest-news news ਚੰਡੀਗੜ੍ਹ, 15 ਮਾਰਚ 2023: ਬੈਂਗਲੁਰੂ (Bangaluru) ਹਵਾਈ ਅੱਡੇ ਤੋਂ ਯਾਤਰੀ ਦੀਆਂ ਚੱਪਲਾਂ 'ਚੋਂ ਲੱਖਾਂ ਦਾ ਸੋਨਾ ਬਰਾਮਦ ਹੋਇਆ ਹੈ | ਕਸਟਮ ਵਿਭਾਗ ਦੇਸ਼ ਦੇ ਹਵਾਈ ਅੱਡਿਆਂ ਤੋਂ ਆਪਣੀਆਂ ਕਾਰਵਾਈਆਂ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਸੋਨਾ ਜ਼ਬਤ ਕਰ ਰਿਹਾ ਹੈ। ਇਸ ਕੜੀ ਤਹਿਤ ਇੰਡੀਗੋ ਦੀ ਫਲਾਈਟ ਰਾਹੀਂ ਬੈਂਕਾਕ ਤੋਂ ਬੈਂਗਲੁਰੂ ਪਹੁੰਚੇ ਇਕ ਯਾਤਰੀ ਦੀਆਂ ਚੱਪਲਾਂ ‘ਚੋਂ 69.40 ਲੱਖ ਰੁਪਏ ਦਾ 1.2 ਕਿੱਲੋ ਸੋਨਾ ਬਰਾਮਦ ਹੋਇਆ ਹੈ। ਕਸਟਮ ਵਿਭਾਗ ਨੇ ਦੱਸਿਆ ਕਿ ਬੈਂਕਾਕ ਤੋਂ ਬੈਂਗਲੁਰੂ ਪਹੁੰਚੇ ਯਾਤਰੀ ਨੇ ਜਿਸ ਤਰ੍ਹਾਂ ਚੱਪਲਾਂ ‘ਚ ਸੋਨਾ ਛੁਪਾਇਆ ਹੋਇਆ ਸੀ,ਹਾਲਾਂਕਿ ਕਾਰਵਾਈ ਕਰਕੇ ਸੋਨਾ ਜ਼ਬਤ ਕਰ ਲਿਆ ਗਿਆ ਹੈ। The post ਬੈਂਕਾਕ ਤੋਂ ਬੈਂਗਲੁਰੂ ਪਹੁੰਚੇ ਯਾਤਰੀ ਦੀਆਂ ਚੱਪਲਾਂ ‘ਚੋਂ 1.2 ਕਿੱਲੋ ਸੋਨਾ ਬਰਾਮਦ appeared first on TheUnmute.com - Punjabi News. Tags:
|
ਖੰਨਾ ਪੁਲਿਸ ਨੇ ਨਕਲੀ ਨੋਟ ਤਿਆਰ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ Wednesday 15 March 2023 10:36 AM UTC+00 | Tags: breaking-news crime gang-who-produced-fake-currency indian-fake-currency khanna-police latest-news news punjab-police ssp-amanit-kondal the-unmute-punjabi-news ਚੰਡੀਗੜ੍ਹ, 15 ਮਾਰਚ 2023: ਖੰਨਾ ਪੁਲਿਸ (Khanna Police) ਨੇ ਨਕਲੀ ਨੋਟ ਤਿਆਰ ਕਰਕੇ ਬਾਜ਼ਾਰਾਂ ਚ ਚਲਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਇਸ ਗਿਰੋਹ ਦੇ ਚਾਰ ਮੈਂਬਰ ਨੂੰ ਗ੍ਰਿਫਤਾਰ ਕਰ ਲਿਆ ਹੈ । ਇਹਨਾਂ ਕੋਲੋਂ 1 ਲੱਖ 19 ਹਜ਼ਾਰ 500 ਰੁਪਏ ਬਰਾਮਦ ਹੋਏ ਹਨ । ਇਹ ਕਰੰਸੀ ਉੱਤਰ ਪ੍ਰਦੇਸ਼ ‘ਚ ਤਿਆਰ ਕੀਤੀ ਜਾਂਦੀ ਹੈ। ਇਸ ਬਾਰੇ ਐਸਐਸਪੀ ਅਮਨੀਤ ਕੌਂਡਲ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਖੰਨਾ ਪੁਲਿਸ (Khanna Police), ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਐਸਪੀ (ਆਈ) ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਟੀਮ ਨੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਅਮਲੋਹ ਚੌਂਕ ਨੇੜੇ ਨਾਕਾਬੰਦੀ ਦੌਰਾਨ ਚਾਰ ਵਿਅਕਤੀਆਂ ਨੂੰ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਇਹ ਵਿਅਕਤੀ ਹਰਿਆਣਾ ਨੰਬਰ ਕਾਰ ‘ਚ ਮਿਲਟਰੀ ਗਰਾਉਂਡ ਨੇੜੇ ਬੈਠੇ ਸੀ। ਇਹਨਾਂ ਕੋਲੋਂ 500 ਰੁਪਏ ਦੇ 227 ਨੋਟ ਅਤੇ 20 ਰੁਪਏ ਦੇ 300 ਨੋਟ ਬਰਾਮਦ ਹੋਏ। ਕਾਬੂ ਕੀਤੇ ਚਾਰ ਵਿਅਕਤੀਆਂ ‘ਚੋਂ ਤਿੰਨ ਹਰਿਆਣਾ ਦੇ ਵਸਨੀਕ ਹਨ ਅਤੇ ਇੱਕ ਖੰਨਾ ਦਾ ਰਹਿਣ ਵਾਲਾ ਹੈ। ਹਰਿਆਣਾ ਦੇ ਕਰਨਾਲ ਵਾਸੀ ਨਰੇਸ਼ ਕੁਮਾਰ ਰਾਜ ਖ਼ਿਲਾਫ਼ ਕਤਲ ਦਾ ਕੇਸ ਦਰਜ ਹੈ। ਪਾਣੀਪਤ ਵਾਸੀ ਕੁਲਦੀਪ ਖ਼ਿਲਾਫ਼ ਚੋਰੀ ਅਤੇ ਧੋਖਾਧੜੀ ਦੇ ਮੁਕੱਦਮੇ ਦਰਜ ਹਨ। ਨਿਰਪਾਲ ਸਿੰਘ ਹੈਪੀ ਜੋ ਕਿ ਖੰਨਾ ਦਾ ਰਹਿਣ ਵਾਲਾ ਹੈ ਸਾਲ 2014 ‘ਚ ਲਿਬਨਾਨ ਵਿਖੇ ਓਵਰਸਟੇਅ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਤਿੰਨ ਸਾਲ ਜੇਲ੍ਹ ਰਹਿਣ ਮਗਰੋਂ ਭਾਰਤ ਆਇਆ ਸੀ। ਇੱਥੇ ਆ ਕੇ ਉਹ ਫੇਸਬੁੱਕ ਰਾਹੀਂ ਜਾਅਲੀ ਕਰੰਸੀ ਬਣਾਉਣ ਵਾਲੇ ਗਿਰੋਹ ਦੇ ਸੰਪਰਕ ‘ਚ ਆਇਆ | The post ਖੰਨਾ ਪੁਲਿਸ ਨੇ ਨਕਲੀ ਨੋਟ ਤਿਆਰ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ appeared first on TheUnmute.com - Punjabi News. Tags:
|
ਇੰਤਕਾਲ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ Wednesday 15 March 2023 10:43 AM UTC+00 | Tags: aam-aadmi-party anti-corruption breaking-news bribe cm-bhagwant-mann corruption halka-phagwara-city kapurthala latest-news mall-patwari news punjab punjab-vigilance-bureau the-unmute-breaking-news the-unmute-punjabi-news ਚੰਡੀਗੜ੍ਹ, 15 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਫਗਵਾੜਾ ਸ਼ਹਿਰ, ਜਿਲਾ ਕਪੂਰਥਲਾ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਪਰਵੀਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ (Bribe) ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਣਵੀਰ ਕੌਰ, ਵਾਸੀ ਨਹਿਰੂ ਨਗਰ, ਫਗਵਾੜਾ, ਜੋ ਕਿ ਹੁਣ ਸਲੋਹ, ਯੂ.ਕੇ. ਵਿਖੇ ਰਹਿ ਰਹੀ ਹੈ, ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਮਕਾਨ ਦਾ ਇੰਤਕਾਲ ਕਰਵਾਉਣ ਅਤੇ ਨਾਮ ਦੀ ਦਰੁਸਤੀ ਕਰਾਉਣ ਬਦਲੇ 15,000 ਰੁਪਏ ਰਿਸ਼ਵਤ (Bribe) ਵਜੋਂ ਮੰਗੇ ਹਨ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਪਹਿਲਾਂ ਹੀ ਉਸ ਤੋਂ ਉਕਤ ਮੰਤਵ ਲਈ 25,000 ਰੁਪਏ ਲੈ ਚੁੱਕਾ ਹੈ ਅਤੇ ਹਿਣ ਹੋਰ ਪੈਸੇ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਮਾਲ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਇੰਤਕਾਲ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ appeared first on TheUnmute.com - Punjabi News. Tags:
|
ਸ਼੍ਰੋਮਣੀ ਅਕਾਲੀ ਦਲ-ਬਸਪਾ ਵਲੋਂ 17 ਮਾਰਚ ਨੂੰ ਸਰਕਾਰ ਖ਼ਿਲਾਫ਼ ਦਿੱਤੇ ਜਾਣਗੇ ਧਰਨੇ Wednesday 15 March 2023 10:57 AM UTC+00 | Tags: aam-aadmi-party aap-government bahujan-samaj-party bhagwant-mann breaking-news fatehgarh-sahib news sgpc shiromani-akali-dal the-unmute-breaking-news the-unmute-punjab ਚੰਡੀਗੜ੍ਹ, 15 ਮਾਰਚ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਹੁਜਨ ਸਮਾਜ ਪਾਰਟੀ ਵੱਲੋਂ 17 ਤੋਂ 24 ਮਾਰਚ ਤੱਕ ਪੰਜਾਬ ਬਚਾਓ ਪ੍ਰੋਗਰਾਮ ਤਹਿਤ ਧਰਨੇ ਲਗਾ ਕੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬੀਆਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਜਾਣ ਵਿਰੁੱਧ ਰੋਸ ਪ੍ਰਗਟ ਕਰਨ ਲਈ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਇੰਚਾਰਜ ਜਗਦੀਪ ਸਿੰਘ ਚੀਮਾ ਤੇ ਐਸਜੀਪੀਸੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਈਆ ਨੇ ਕਿਹਾ ਕਿ ਇਹ ਧਰਨੇ ਸਾਰੇ ਸੂਬੇ ਵਿਚ ਹਲਕੇਵਾਰ ਦਿੱਤੇ ਜਾਣਗੇ, ਜਿਸ ਤਹਿਤ ‘ਆਪ’ ਸਰਕਾਰ ਦੀਆਂ ਨਕਾਮੀਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਤਹਿਗੜ੍ਹ ਸਾਹਿਬ ਤੇ ਖਮਾਣੋਂ ਵਿਖੇ 17 ਮਾਰਚ ਵਿਸ਼ਾਲ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸਨ ਕਰਦੇ ਹੋਏ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਹਤਾਂ ਪ੍ਰਦਾਨ ਕਰਨ ਦੀ ਥਾਂ ਪਿਛਲੀ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਵਿੱਚ ਕਟੌਤੀਆਂ ਕਰਕੇ ਗਰੀਬ ਵਰਗ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਸਹਿਣ ਨਹੀਂ ਕਰੇਗਾ। ਉਹਨਾਂ ਕਿਹਾ ਕਿ ‘ਆਪ’ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤੁਰੰਤ ਲਾਗੂ ਕਰਵਾਉਣ ਲਈ 17 ਮਾਰਚ ਦੇ ਰੋਸ ਧਰਨੇ ਵਿੱਚ ਹੁੰਮ-ਹੁਮਾ ਕੇ ਪੁੱਜੋ ਤਾਂ ਜੋ ਭਗਵੰਤ ਮਾਨ ਸਰਕਾਰ ਨੂੰ ਮਜਬੂਰ ਕੀਤਾ ਜਾ ਸਕੇ। The post ਸ਼੍ਰੋਮਣੀ ਅਕਾਲੀ ਦਲ-ਬਸਪਾ ਵਲੋਂ 17 ਮਾਰਚ ਨੂੰ ਸਰਕਾਰ ਖ਼ਿਲਾਫ਼ ਦਿੱਤੇ ਜਾਣਗੇ ਧਰਨੇ appeared first on TheUnmute.com - Punjabi News. Tags:
|
ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਫੈਸਲਾ ਟਲਿਆ Wednesday 15 March 2023 11:04 AM UTC+00 | Tags: breaking-news faridkot-court kotakpura-firing-case kotakpura-firing-incident kotakpura-shooting-incident news parkash-singh-badal punjab-news sukhbir-badal sumedh-saini the-unmute-breaking-news ਚੰਡੀਗੜ੍ਹ, 15 ਮਾਰਚ 2023: ਕੋਟਕਪੂਰਾ ਗੋਲੀ ਕਾਂਡ (Kotakpura Firing Case) ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਫਿਰ ਟਲ ਗਿਆ ਹੈ, ਫਰੀਦਕੋਟ ਦੀ ਅਦਾਲਤ ਕੱਲ੍ਹ ਯਾਨੀ 16 ਮਾਰਚ ਨੂੰ ਬਾਦਲਾਂ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਣਾਏਗੀ | The post ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਟਲਿਆ appeared first on TheUnmute.com - Punjabi News. Tags:
|
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਲੋਂ ਅਦਾਲਤ 'ਚ ਅਗਾਊਂ ਜ਼ਮਾਨਤ ਅਰਜ਼ੀ ਦਾਇਰ Wednesday 15 March 2023 11:15 AM UTC+00 | Tags: breaking-news faridkot-court kotakpura kotakpura-firing-case news punjabi-news punjab-police sumedh-singh-saini the-unmute-breaking-news the-unmute-news ਚੰਡੀਗੜ੍ਹ, 15 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਨਾਮਜ਼ਦ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਨੇ ਫਰੀਦਕੋਟ ਦੀ ਅਦਾਲਤ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ | ਉਨ੍ਹਾਂ ਨੇ ਮੁਕੱਦਮਾਂ ਨੰਬਰ 192/2015 ਅਤੇ 129/2018 ਵਿੱਚ ਅਗਾਉਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ | ਸੁਮੇਧ ਸਿੰਘ ਸੈਣੀ ਦੀ ਇਸ ਜ਼ਮਾਨਤ ਅਰਜ਼ੀ ‘ਤੇ ਸੋਮਵਾਰ 20 ਮਾਰਚ ਨੂੰ ਸੁਣਵਾਈ ਹੋਵੇਗੀ | The post ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਲੋਂ ਅਦਾਲਤ ‘ਚ ਅਗਾਊਂ ਜ਼ਮਾਨਤ ਅਰਜ਼ੀ ਦਾਇਰ appeared first on TheUnmute.com - Punjabi News. Tags:
|
ਗੈਂਗਸਟਰਾਂ ਦੇ ਨਿਸ਼ਾਨੇ 'ਤੇ ਬੱਬੂ ਮਾਨ ਤੇ ਮਨਕੀਰਤ ਔਲਖ ! ਗ੍ਰਿਫਤਾਰ ਕਥਿਤ ਗੈਂਗਸਟਰਾਂ ਨੇ ਕੀਤਾ ਖ਼ੁਲਾਸਾ Wednesday 15 March 2023 11:44 AM UTC+00 | Tags: babbu-maan breaking-news chandigarh chandigarh-special-operation-cell news punjab-polcie punjab-police ਚੰਡੀਗੜ੍ਹ, 15 ਮਾਰਚ 2023: ਚੰਡੀਗੜ੍ਹ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਵੱਲੋਂ ਇੱਕ ਗੈਂਗ ਦੇ ਚਾਰ ਗੁਰਗਿਆਂ ਨੇ ਨੂੰ ਗ੍ਰਿਫਤਾਰ ਕੀਤਾ ਹੈ | ਗ੍ਰਿਫਤਾਰ ਕੀਤੇ ਗਏ ਗੁਰਗਿਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਪ੍ਰਸਿੱਧ ਗਾਇਕ ਪੰਜਾਬੀ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਜਾਨੋ ਮਾਰਨ ਦੀ ਪਲੈਨਿੰਗ ਕੀਤੀ ਜਾ ਰਹੀ ਹੈ | ਇਨ੍ਹਾਂ ਚਾਰ ਜਣਿਆਂ ਦੀ ਪਛਾਣ ਮਨੂ, ਉਸਦਾ ਸਾਥੀ ਅਮਨ ਕੁਮਾਰ, ਤੀਜਾ ਸੰਜੀਵ ਕੁਮਾਰ ਅਤੇ ਕਮਲਦੀਪ ਵਜੋਂ ਹੋਈ ਹੈ | ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਚਾਰ ਜਣਿਆਂ ਵਲੋਂ ਇਹ ਕਤਲ ਨਹੀਂ ਕੀਤਾ ਜਾਣਾ ਸੀ, ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਵਿਚੋਂ ਅਮਨ ਨੂੰ ਕੈਨੇਡਾ ‘ਚ ਬੈਠੇ ਗੈਂਗਸਟਰ ਪ੍ਰਿੰਸ ਦਾ ਫੋਨ ਆਇਆ ਸੀ ਕਿ ਜੰਮੂ-ਕਸ਼ਮੀਰ ਤੋਂ AK-47 ਲਿਆਉਣ ਲਈ ਕੋਲ ਬੰਦਾ ਹੈ ਜਾਂ ਨਹੀਂ | ਅਮਨ ਵਲੋਂ ਕਾਰਨ ਪੁੱਛਣ ‘ਤੇ ਗੈਂਗਸਟਰ ਪ੍ਰਿੰਸ ਦਾ ਕਹਿਣਾ ਸੀ ਕਿ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਜਾਨੋ ਮਾਰਨ ਲਈ ਜੰਮੂ-ਕਸ਼ਮੀਰ ਤੋਂ ਹਥਿਆਰਾਂ ਦੀ ਸਪਲਾਈ ਕਰਵਾਉਣੀ ਸੀ | ਅਮਨ ਨੇ ਡਰਦੇ ਹੋਇਆ ਮਨ੍ਹਾ ਕਰ ਦਿੱਤਾ | ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਰਨ ਦੀ ਪਲਾਨਿੰਗ ਬਾਰੇ ਇਨ ਚਾਰ ਜਣਿਆਂ ਨੂੰ ਜਾਣਕਾਰੀ ਨਹੀਂ ਸੀ, ਇਨ੍ਹਾਂ ਨਾਲ ਸਿਰਫ ਹਥਿਆਰਾਂ ਦੀ ਸਪਲਾਈ ਕਰਨ ਦੀ ਗੱਲ ਕੀਤੀ ਸੀ ਜੋ ਇਨ੍ਹਾਂ ਨੇ ਮਨ੍ਹਾ ਕਰ ਦਿੱਤਾ | ਅਧਿਕਾਰੀਆਂ ਨੇ ਕਿਹਾ ਕਿ ਪਹਿਲਾਂ ਮਨੂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਬਾਅਦ ਵਿੱਚ ਤਿੰਨ ਹੋਰ ਜਣਿਆਂ ਨੂੰ ਕਾਬੂ ਕੀਤਾ ਗਿਆ | The post ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਬੱਬੂ ਮਾਨ ਤੇ ਮਨਕੀਰਤ ਔਲਖ ! ਗ੍ਰਿਫਤਾਰ ਕਥਿਤ ਗੈਂਗਸਟਰਾਂ ਨੇ ਕੀਤਾ ਖ਼ੁਲਾਸਾ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ 168 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ 26 ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼ Wednesday 15 March 2023 01:24 PM UTC+00 | Tags: 26-terrorist-modules breaking-news cm-bhagwant-mann dgp-of-punjab-gaurav-yadav gaurav-yadav law-and-order news punjab-government terrorist-modules terrorists the-unmute-breaking-news the-unmute-punjabi-news ਚੰਡੀਗੜ੍ਹ, 15 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਇੱਕ ਸਾਲ ਬਾਅਦ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਦੱਸਣਯੋਗ ਹੈ ਕਿ ਵੱਡੀ ਗਿਣਤੀ ਅਪਰਾਧੀਆਂ ਅਤੇ ਗੈਂਗਸਟਰਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ (Punjab Police) ਵੱਲੋਂ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਰੱਖੀ ਜਾ ਰਹੀ ਸਖ਼ਤ ਚੌਕਸੀ ਦਰਮਿਆਨ ਜ਼ਿਆਦਾਤਰ ਗੈਂਗਸਟਰ/ਅਪਰਾਧੀ ਸੂਬਾ ਛੱਡ ਕੇ ਚਲੇ ਗਏ ਹਨ। ਪਿਛਲੇ ਕੁਝ ਮਹੀਨਿਆਂ ਵਿੱਚ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਦੀ ਨਿਗਰਾਨੀ ਹੇਠ ਪੰਜਾਬ ਪੁਲਿਸ (Punjab Police) ਨੇ ਬਹੁਤ ਸਾਰੇ ਵਿਸ਼ੇਸ਼ ਆਪ੍ਰੇਸ਼ਨ ਚਲਾਏ ਹਨ ਅਤੇ ਜ਼ਿਆਦਾਤਰ ਆਪ੍ਰੇਸ਼ਨਾਂ ਵਿੱਚ ਡੀ.ਜੀ.ਪੀ, ਪੰਜਾਬ ਨੇ ਖੁਦ ਪੁਲਿਸ ਫੋਰਸ ਦੀ ਅਗਵਾਈ ਕੀਤੀ। ਇਨ੍ਹਾਂ ਆਪ੍ਰੇਸ਼ਨਾਂ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਲਈ ਪੁਲਿਸ ਦੀਆਂ ਸਰਗਰਮੀਆਂ ਨੂੰ ਵਧਾਉਣਾ ਸੀ। ਇਨ੍ਹਾਂ ਆਪ੍ਰੇਸ਼ਨਾਂ ਕਾਰਡਨ ਅਤੇ ਸਰਚ ਆਪਰੇਸ਼ਨ (ਸੀਏਐਸਓਜ਼), ਖ਼ਤਰਨਾਕ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ, ਵਾਹਨਾਂ ਦੀ ਚੈਕਿੰਗ ਲਈ ਵਿਸ਼ੇਸ਼ ਆਪ੍ਰੇਸ਼ਨ, ਆਪ੍ਰੇਸ਼ਨ ਸੀਲ, ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਆਦਿ ਸ਼ਾਮਲ ਹਨ। 16 ਮਾਰਚ, 2022 ਤੋਂ 15 ਮਾਰਚ, 2023 ਤੱਕ ਦੇ ਅਧਿਕਾਰਤ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ (Punjab Police) ਨੇ 31 ਰਾਈਫਲਾਂ, 201 ਰਿਵਾਲਵਰ/ਪਿਸਟਲ, 9 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀਜ਼), 8.72 ਕਿਲੋ ਆਰਡੀਐਕਸ ਅਤੇ ਹੋਰ ਵਿਸਫੋਟਕ ਸਮੱਗਰੀ, 11 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀਆਂ ਦੋ ਸਲੀਵਜ਼, 30 ਡਰੋਨ ਅਤੇ ਇੱਕ ਲੋਡਿਡ ਰਾਕੇਟ ਪ੍ਰੋਪੇਲਡ ਗ੍ਰੇਨੇਡ ਦੀ ਬਰਾਮਦਗੀ ਨਾਲ 168 ਅੱਤਵਾਦੀ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 26 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ | ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਪ੍ਰੈਲ 2022 ਤੋਂ ਸੂਬੇ ਵਿੱਚ ਛੇ ਵੱਡੀਆਂ ਘਿਨਾਉਣੀਆਂ ਵਾਰਦਾਤਾਂ ਹੋਈਆਂ ਜਿਨ੍ਹਾਂ ਵਿੱਚ ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ‘ਤੇ ਆਰਪੀਜੀ ਹਮਲਾ; ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ; ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਕੁਮਾਰ ਦਾ ਕਤਲ; ਤਰਨਤਾਰਨ ਦੇ ਥਾਣਾ ਸਰਹਾਲੀ ਵਿਖੇ ਆਰ.ਪੀ.ਜੀ ਹਮਲਾ; ਸੁਧੀਰ ਸੂਰੀ ਅਤੇ ਭੁਪਿੰਦਰ ਸਿੰਘ ਚਾਵਲਾ ਉਰਫ ਟਿੰਮੀ ਚਾਵਲਾ ਦੀਆਂ ਹੱਤਿਆਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਰਿਕਾਰਡ ਸਮੇਂ ਵਿੱਚ ਇਹਨਾਂ ਸਾਰੇ ਮਾਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੈ ਜਿਸ ਦੇ ਨਤੀਜੇ ਵਜੋਂ 16 ਮਾਰਚ 2022 ਤੋਂ 13094 ਐਫਆਈਆਰ ਦਰਜ ਕਰਕੇ 17568 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸਿਰਫ਼ ਇੱਕ ਸਾਲ ਵਿੱਚ ਹੀ ਰਿਕਾਰਡ 863.9 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ‘ਚੋਂ 716.9 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਹੈਰੋਇਨ ਦੀ ਕੁੱਲ ਰਿਕਵਰੀ 863.9 ਕਿਲੋ ਹੋ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ 888 ਕਿਲੋ ਅਫੀਮ, 1229 ਕਿਲੋ ਗਾਂਜਾ, 464 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡ ਦੀਆਂ 70.16 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਬੀਤੇ ਇੱਕ ਸਾਲ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.36 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ (Punjab Police) ਨੇ 16 ਮਾਰਚ, 2022 ਤੋਂ ਹੁਣ ਤੱਕ 828 ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਸਮੇਂ-ਸਮੇਂ ‘ਤੇ ਕਈ ਵਿਸ਼ੇਸ਼ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵੀ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ। ਇਹ ਰਾਸ਼ੀ ਐਚ.ਡੀ.ਐਫ.ਸੀ. ਬੈਂਕ ਦੁਆਰਾ ਦਿੱਤੇ ਜਾ ਰਹੇ 1 ਕਰੋੜ ਰੁਪਏ ਦੇ ਬੀਮਾ ਕਵਰ ਤੋਂ ਵੱਖਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੁਲਿਸ ਭਲਾਈ ਲਈ ਬਜਟ ਅਲਾਟਮੈਂਟ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਵੀ ਕਰ ਦਿੱਤਾ ਹੈ। ਡੱਬੀ: 1. ਅੱਤਵਾਦੀਆਂ ਖਿਲਾਫ ਕਾਰਵਾਈ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼: 26 ਅੱਤਵਾਦੀ/ਕੱਟੜਪੰਥੀ ਗ੍ਰਿਫਤਾਰ: 168 ਬਰਾਮਦ ਹੋਈਆਂ ਕੁੱਲ ਰਾਈਫਲਾਂ: 31 ਕੁੱਲ ਰਿਵਾਲਵਰ/ਪਿਸਤੌਲ ਬਰਾਮਦ: 201 ਕੁੱਲ ਟਿਫਿਨ ਆਈਈਡੀਜ਼ ਬਰਾਮਦ: 9 ਆਰਡੀਐਕਸ ਅਤੇ ਹੋਰ ਵਿਸਫੋਟਕ ਪਦਾਰਥਾਂ ਦੀ ਰਿਕਵਰੀ: 8.72 ਕਿਲੋਗ੍ਰਾਮ ਬਰਾਮਦ ਕੁੱਲ ਹੈਂਡ ਗ੍ਰਨੇਡ: 11 ਬਰਾਮਦ ਡਰੋਨ: 30 2. ਗੈਂਗਸਟਰਾਂ ਵਿਰੁੱਧ ਕਾਰਵਾਈ ਕੁੱਲ ਮਾਡਿਊਲਾਂ ਦਾ ਪਰਦਾਫਾਸ਼ ਕੀਤਾ: 162 ਗੈਂਗਸਟਰ/ਅਪਰਾਧੀ ਗ੍ਰਿਫਤਾਰ: 582 ਮਾਰੇ ਗਏ ਗੈਂਗਸਟਰ/ਅਪਰਾਧੀ : 5 ਬਰਾਮਦ ਕੀਤੇ ਹਥਿਆਰ: 586 3. ਨਸ਼ਿਆਂ ਵਿਰੁੱਧ ਕਾਰਵਾਈ ਗ੍ਰਿਫਤਾਰ ਕੀਤੇ ਕੁੱਲ ਨਸਾ ਤਸਕਰ/ਸਪਲਾਇਰ: 17568 ਦਰਜ ਕੁੱਲ ਐਫਆਈਆਰਜ਼: 13094 ਬਰਾਮਦ ਕੁੱਲ ਹੈਰੋਇਨ: 863.9 ਕਿਲੋਗ੍ਰਾਮ ਬਰਾਮਦ ਕੁੱਲ ਅਫੀਮ: 888 ਕਿਲੋਗ੍ਰਾਮ ਬਰਾਮਦ ਕੁੱਲ ਗਾਂਜਾ: 1229 ਕਿਲੋਗ੍ਰਾਮ ਬਰਾਮਦ ਕੁੱਲ ਭੁੱਕੀ: 464 ਕੁਇੰਟਲ ਬਰਾਮਦ ਕੀਤੀਆਂ ਫਾਰਮਾ ਓਪੀਔਡਜ਼ ਦੀਆਂ ਕੁੱਲ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ: 70.16 ਲੱਖ ਕੁੱਲ ਡਰੱਗ ਮਨੀ ਬਰਾਮਦ: 10.36 ਕਰੋੜ ਰੁਪਏ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਗ੍ਰਿਫਤਾਰ ਪੀਓਜ਼/ਭਗੌੜਿਆਂ ਦੀ ਕੁੱਲ ਗਿਣਤੀ: 828 The post ਪੰਜਾਬ ਪੁਲਿਸ ਨੇ 168 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ 26 ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼ appeared first on TheUnmute.com - Punjabi News. Tags:
|
ਜੀ-20 ਸੰਮੇਲਨ: ਅੰਮ੍ਰਿਤਸਰ ਪੁਲਿਸ ਨੇ ਸ਼ਹਿਰ 'ਚ ਉਡਣ ਵਾਲੇ ਡਰੋਨ, ਮਾਨਵ ਰਹਿਤ ਹਵਾਈ ਵਾਹਨਾਂ 'ਤੇ ਲਾਈ ਪਾਬੰਦੀ Wednesday 15 March 2023 01:42 PM UTC+00 | Tags: 5-deligate amritsar-police breaking-news g-20-summit latest-news news punjab punjab-latest-news punjab-news punjab-police second-education-working-group the-unmute-breaking-news ਚੰਡੀਗੜ੍ਹ/ਅੰਮ੍ਰਿਤਸਰ, 15 ਮਾਰਚ 2023: ਇੱਥੇ ਚੱਲ ਰਹੇ ਜੀ-20 ਸੰਮੇਲਨ (G-20 Summit) ਦੇ ਮੱਦੇਨਜ਼ਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਜ 14 ਮਾਰਚ ਤੋਂ 21 ਮਾਰਚ, 2023 ਤੱਕ ਪੂਰੇ ਕਮਿਸ਼ਨਰੇਟ ਖੇਤਰ ਵਿੱਚ ਉਡਣ ਵਾਲੇ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ ‘ਤੇ ਪਾਬੰਦੀ ਲਗਾਈ ਹੈ। ਇਸ ਪਾਬੰਦੀ ਵਿੱਚ ਜੀ-20 ਸਿੱਖਿਆ ਦੇ ਸਥਾਨ, ਵਰਕਿੰਗ ਗਰੁੱਪ ਦੀਆਂ ਮੀਟਿੰਗਾਂ, ਉਹ ਸਥਾਨ ਅਤੇ ਰਸਤੇ ਜਿੱਥੇ ਡੈਲੀਗੇਟ ਠਹਿਰੇ ਹੋਏ ਹਨ, ਵੀ ਸ਼ਾਮਲ ਹਨ। । ਜ਼ਿਕਰਯੋਗ ਹੈ ਕਿ ਪੰਜਾਬ 15 ਤੋਂ 17 ਮਾਰਚ ਤੱਕ ਦੂਜੇ ਐਜੂਕੇਸ਼ਨ ਵਰਕਿੰਗ ਗਰੁੱਪ (ਐੱਡ ਡਬਲਯੂ.ਜੀ.) ਦੀ ਮੇਜ਼ਬਾਨੀ ਕਰ ਰਿਹਾ ਹੈ ਅਤੇ 28 ਜੀ-20 ਮੈਂਬਰ ਦੇਸ਼, ਮਹਿਮਾਨ ਦੇਸ਼ ਅਤੇ ਸੰਸਥਾਵਾਂ(ਓ.ਈ.ਸੀ.ਡੀ., ਯੂਨੈਸਕੋ ਅਤੇ ਯੂਨੀਸੈਫ), ਜਿਨ੍ਹਾਂ ਨੂੰ ਸੱਦਾ ਦਿੱਤਾ ਹੈ, ਇਸ 3 ਦਿਨਾਂ ਸਮਾਗਮ ਦੌਰਾਨ ਸੈਮੀਨਾਰ/ਪ੍ਰਦਰਸ਼ਨੀ ਅਤੇ ਵਰਕਿੰਗ ਗਰੁੱਪ ਮੀਟਿੰਗਾਂ ਵਿੱਚ ਹਿੱਸਾ ਲੈਣਗੇ। ਲੇਬਰ ‘ਤੇ ਐਲ20 ਦੀ ਮੀਟਿੰਗ 19-20 ਮਾਰਚ ਨੂੰ ਹੋਣੀ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਨੌਨਿਹਾਲ ਸਿੰਘ ਨੇ ਦੱਸਿਆ ਕਿ ਮੀਟਿੰਗਾਂ ਦੇ ਸਥਾਨਾਂ, ਠਹਿਰਨ ਦੇ ਸਥਾਨਾਂ ਅਤੇ ਰਸਤਿਆਂ ਨੂੰ ਰੈੱਡ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਅਤੇ ਸੁਰੱਖਿਆ ਦੀ ਮਜ਼ਬੂਤੀ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਣ ਲਈ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ ਦੇ ਉੱਡਣ ‘ਤੇ ਪਾਬੰਦੀ ਲਗਾਈ ਗਈ ਹੈ। The post ਜੀ-20 ਸੰਮੇਲਨ: ਅੰਮ੍ਰਿਤਸਰ ਪੁਲਿਸ ਨੇ ਸ਼ਹਿਰ ‘ਚ ਉਡਣ ਵਾਲੇ ਡਰੋਨ, ਮਾਨਵ ਰਹਿਤ ਹਵਾਈ ਵਾਹਨਾਂ ‘ਤੇ ਲਾਈ ਪਾਬੰਦੀ appeared first on TheUnmute.com - Punjabi News. Tags:
|
ਜਸਵੀਰ ਸਿੰਘ ਕੁਦਨੀ ਨੇ ਪੀ.ਐਸ.ਆਈ.ਡੀ.ਸੀ ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ Wednesday 15 March 2023 01:50 PM UTC+00 | Tags: aman-arora breaking-news jasvir-singh-kudni news punjab-news punjab-state-industrial-development-corporation the-unmute-breaking-news the-unmute-latest-update ਚੰਡੀਗੜ੍ਹ, 15 ਮਾਰਚ 2023: ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀ.ਐੱਸ.ਆਈ.ਡੀ.ਸੀ.) ਦੇ ਨਵ-ਨਿਯੁਕਤ ਚੇਅਰਮੈਨ ਜਸਵੀਰ ਸਿੰਘ ਕੁਦਨੀ (Jasvir Singh Kudni) ਨੇ ਅੱਜ ਇੱਥੇ ਉਦਯੋਗ ਭਵਨ ਵਿਖੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ., ਸੂਚਨਾ ਤੇ ਲੋਕ ਸੰਪਰਕ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਹਾਜਰੀ ਵਿੱਚ ਆਪਣਾ ਅਹੁਦਾ ਸਾਂਭਿਆ । ਕੈਬਨਿਟ ਮੰਤਰੀਆਂ ਨੇ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੰਦਿਆਂ ਭਰੋਸਾ ਪ੍ਰਗਟਾਇਆ ਕਿ ਜਸਵੀਰ ਸਿੰਘ ਕੁਦਨੀ ਸੂਬੇ ਵਿੱਚ ਉਦਯੋਗਾਂ ਨੂੰ ਉੱਚਾ ਚੁੱਕਣ ਲਈ ਠੋਸ ਉਪਰਾਲੇ ਕਰਨ ਦੇ ਨਾਲ-ਨਾਲ ਉਦਯੋਗਾਂ ਨਾਲ ਸਬੰਧਤ ਮਸਲਿਆਂ ਨੂੰ ਹੱਲ ਕਰਨ ਲਈ ਸਖ਼ਤ ਮਿਹਨਤ ਕਰਨਗੇ। ਇਸ ਮੌਕੇ ਜਸਵੀਰ ਸਿੰਘ ਕੁਦਨੀ (Jasvir Singh Kudni) ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਉਦਯੋਗ ਦੇ ਤੇਜ਼ੀ ਨਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ ਤਾਂ ਜੋ ਸੂਬੇ ਦਾ ਉਦਯੋਗ 'ਰੰਗਲਾ ਪੰਜਾਬ ਮਿਸ਼ਨ' ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕੇ। The post ਜਸਵੀਰ ਸਿੰਘ ਕੁਦਨੀ ਨੇ ਪੀ.ਐਸ.ਆਈ.ਡੀ.ਸੀ ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ appeared first on TheUnmute.com - Punjabi News. Tags:
|
ਜੀ-20 ਸੰਮੇਲਨ ਦੁਨੀਆ ਭਰ 'ਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ: CM ਭਗਵੰਤ ਮਾਨ Wednesday 15 March 2023 01:58 PM UTC+00 | Tags: amritsar breaking-news cm-bhagwant-mann education-sector g20-summit international-education-affairs-cell latest-nws news punjab-police the-unmute-breaking-news the-unmute-latest-news the-unmute-punjabi-news ਅੰਮ੍ਰਿਤਸਰ, 15 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ (G20 summit) ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ ਪਲੇਟਫਾਰਮ ਸਾਬਤ ਹੋਵੇਗਾ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਇੱਥੇ ਬੁੱਧਵਾਰ ਨੂੰ ਜੀ-20 ਐਜੁਕੇਸ਼ਨ ਵਰਕਿੰਗ ਗਰੁੱਪ ਦੀ ਦੂਜੀ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ "ਮੇਰਾ ਮੰਨਣਾ ਹੈ ਕਿ ਇਸ ਸੰਮੇਲਨ ਵਿੱਚ ਹੋਣ ਵਾਲਾ ਵਿਚਾਰ-ਵਟਾਂਦਰਾ ਨਾ ਸਿਰਫ਼ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗਾ, ਸਗੋਂ ਇਸ ਨਾਲ ਸੂਬੇ ਦੇ ਨੌਜਵਾਨਾਂ ਦਾ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ।" ਉਨ੍ਹਾਂ ਉਮੀਦ ਜਤਾਈ ਕਿ ਆਲਮੀ ਅਰਥਚਾਰੇ ਨਾਲ ਸਬੰਧਤ ਵੱਡੇ ਮਸਲਿਆਂ ਨੂੰ ਹੱਲ ਕਰਨ ਲਈ ਜੀ-20 (G20 summit) ਦੀਆਂ ਪੁਖ਼ਤਾ ਕੋਸ਼ਿਸ਼ਾਂ ਨਾਲ ਭਾਰਤ ਤੇ ਖ਼ਾਸ ਤੌਰ ਉਤੇ ਪੰਜਾਬ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕੌਮਾਂਤਰੀ ਪੱਧਰ ਉਤੇ ਅਮਨ, ਬਿਹਤਰ ਸਹਿਯੋਗ ਤੇ ਤਾਲਮੇਲ ਲਈ ਜੀ-20 ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ। 'ਗਿਆਨ ਨੂੰ ਮਨੁੱਖੀ ਜੀਵਨ ਦਾ ਆਧਾਰ' ਦੱਸ ਕੇ ਉਚਿਆਉਣ ਵਾਲੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਉਤੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਮੀਲ ਦਾ ਪੱਥਰ ਸਾਬਤ ਹੋਣ ਵਾਲੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ 'ਸਿੱਖਿਆ' ਤੇ 'ਸਿਹਤ' ਮਨੁੱਖੀ ਜੀਵਨ ਦਾ ਮੂਲ ਹਨ ਅਤੇ ਸਮਾਜਿਕ ਵਿਕਾਸ ਇਨ੍ਹਾਂ ਦੋਵਾਂ ਅਹਿਮ ਖ਼ੇਤਰਾਂ ਦੀ ਮਜ਼ਬੂਤੀ ਤੇ ਵਿਸਤਾਰ ਉਤੇ ਨਿਰਭਰ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਗਾਮੀ ਵਿੱਤੀ ਵਰ੍ਹੇ ਵਿੱਚ ਸਕੂਲ ਤੇ ਉਚੇਰੀ ਸਿੱਖਿਆ ਲਈ 17,072 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ‘ਸਕੂਲ ਆਫ ਐਮੀਨੈਂਸ'ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ 'ਸਕੂਲ ਆਫ ਐਮੀਨੈਂਸ' ਵਿੱਚ ਬਦਲਣ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਹਲਾ ਮਿਆਰੀ 'ਸਕੂਲ ਆਫ ਐਮੀਨੈਂਸ' ਵਿਦਿਆਰਥੀਆਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨਗੇ। ਇਨ੍ਹਾਂ ਸਕੂਲਾਂ ਦਾ ਨਿਰਮਾਣ ਸਹਿਯੋਗ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਅਕਾਦਮਿਕ, ਮਨੁੱਖੀ ਸਰੋਤ ਪ੍ਰਬੰਧਨ, ਖੇਡਾਂ ਤੇ ਸਹਿ-ਵਿੱਦਿਅਕ ਗਤੀਵਿਧੀਆਂ ਅਤੇ ਕਮਿਊਨਿਟੀ ਇਨਗੇਜਮੈਂਟ ਦੇ ਪੰਜ ਥੰਮ੍ਹਾਂ ਦੀ ਬੁਨਿਆਦ ਉਤੇ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਸਕੂਲ ਉਚੇਰੀ ਸਿੱਖਿਆ, ਰੋਜ਼ਗਾਰ, ਸਿਖਲਾਈ ਤੇ ਹੋਰ ਖ਼ੇਤਰਾਂ ਲਈ ਹੁਨਰ ਤੇ ਵਿਅਕਤੀਗਤ ਸਮਰੱਥਾ ਨੂੰ ਨਿਖਾਰਨ ਲਈ ਮੌਕੇ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਉਤੇ ਧਿਆਨ ਕੇਂਦਰਤ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦਾ ਮਿਆਰ ਚੁੱਕਣ ਲਈ ਵਚਨਬੱਧ ਹੈ। ਸਰਕਾਰੀ ਸਕੂਲਾਂ ਦਾ ਮਾਹੌਲ ਅਨੁਕੂਲ ਬਣਾਉਣ ਵਾਸਤੇ ਬਜਟ ਵਿੱਚ 141.14 ਕਰੋੜ ਰੁਪਏ ਦੇ ਬਜਟ ਦੀ ਵਿਵਸਥਾਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਲਈ ਸਰਕਾਰੀ ਸਕੂਲਾਂ ਦਾ ਮਾਹੌਲ ਅਨੁਕੂਲ ਬਣਾਉਣ ਵਾਸਤੇ ਬਜਟ ਵਿੱਚ 141.14 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੈਂਪਸ ਮੈਨੇਜਰਾਂ ਰਾਹੀਂ ਸਕੂਲਾਂ ਦੀ ਸਫ਼ਾਈ, ਸਾਮਾਨ ਦੀ ਸਾਂਭ-ਸੰਭਾਲ ਅਤੇ ਸਕੂਲਾਂ ਦਾ ਪ੍ਰਬੰਧਨ ਪ੍ਰਭਾਵਸ਼ਾਲੀ ਤਰੀਕੇ ਨਾਲ ਚੱਲਣਾ ਯਕੀਨੀ ਬਣੇਗਾ। ਕੈਂਪਸ ਮੈਨੇਜਰਾਂ ਦੇ ਆਉਣ ਨਾਲ ਸਕੂਲਾਂ ਦੇ ਪ੍ਰਿੰਸੀਪਲ ਪ੍ਰਬੰਧਕੀ ਤੇ ਅਕਾਦਮਿਕ ਫ਼ਰਜ਼ਾਂ ਉਤੇ ਧਿਆਨ ਦੇ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਉਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਿੱਖਿਆ ਪ੍ਰਬੰਧਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਇੰਟਰਨੈਸ਼ਨਲ ਐਜੁਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.) ਸਥਾਪਤ ਕੀਤਾ ਗਿਆ ਹੈ। ਗਿਆਨ ਦੇ ਪਰਸਪਰ ਵਟਾਂਦਰੇ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਇਹ ਇਕ ਪ੍ਰੇਰਕ ਵਜੋਂ ਕੰਮ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਦੇ ਵਿਦਿਆਰਥੀਆਂ ਤੇ ਹੋਰ ਮੁਲਕਾਂ ਦੇ ਵਿਦਿਆਰਥੀਆਂ ਵਿਚਾਲੇ ਗਿਆਨ ਦੇ ਪਰਸਪਰ ਵਟਾਂਦਰੇ ਨੂੰ ਵਧਾਉਣ ਉਤੇ ਧਿਆਨ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਵਿਦਿਆਰਥੀ ਵਿਸ਼ਵ ਦੀ ਸਮਾਜਿਕ-ਆਰਥਿਕ ਤਰੱਕੀ ਦੇ ਭਾਈਵਾਲ ਬਣਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਿੰਸੀਪਲ ਅਕੈਡਮੀ, ਸਿੰਗਾਪੁਰ ਵਿਖੇ 66 ਪ੍ਰਿੰਸੀਪਲਾਂ/ਅਧਿਆਪਕਾਂ ਦੇ ਬੈਚ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਵਾਪਸੀ `ਤੇ ਇਹ ਅਧਿਆਪਕ ਸਿਖਲਾਈ ਸਬੰਧੀ ਤਜਰਬੇ ਨੂੰ ਵਿਦਿਆਰਥੀਆਂ ਅਤੇ ਆਪਣੇ ਸਾਥੀ ਅਧਿਆਪਕਾਂ ਨਾਲ ਸਾਂਝਾ ਕਰਨਗੇ ਤਾਂ ਜੋ ਵਿਦਿਆਰਥੀ ਵਿਦੇਸ਼ੀ ਵਿੱਚ ਪੜ੍ਹਾਈ ਦੇ ਪੈਟਰਨ ਤੋਂ ਜਾਣੂ ਹੋ ਕੇ ਵਿਦੇਸ਼ਾਂ ਵਿੱਚ ਪੜ੍ਹੇ-ਲਿਖੇ ਆਪਣੇ ਸਾਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜੋ ਰਾਜ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਲਿਆ ਕੇ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਸਿਖਲਾਈ ਲਈ ਚੋਣ ਦਾ ਇੱਕੋ-ਇੱਕ ਮਾਪਦੰਡ ਯੋਗਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਿੱਖਿਆ ਸੁਧਾਰਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਯਤਨਾਂ ਦਾ ਉਦੇਸ਼ ਨੌਜਵਾਨਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਦਾ ਸਰਗਰਮ ਭਾਈਵਾਲ ਬਣਾ ਕੇ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਮੋੜਾ ਪਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਅਹਿਮ ਪਹਿਲਕਦਮੀ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਮੀਲ ਪੱਥਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਪੰਜਾਬ ਸਿੱਖਿਆ ਤੇ ਸਿਹਤ ਫੰਡ ਕਾਇਮ ਕੀਤਾ ਹੈ, ਜੋ ਪਰਵਾਸੀ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਵੱਡੇ ਸੁਧਾਰਾਂ ਲਈ ਅਹਿਮ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਵਿਸ਼ਵ ਭਰ ਦੇ ਲੋਕਾਂ ਨਾਲ ਸਬੰਧਤ ਮੁੱਦਿਆਂ ਅਤੇ ਸਮੱਸਿਆਵਾਂ ਨੂੰ ਉਜਾਗਰ ਕਰਕੇ ਸਰਕਾਰਾਂ ਨੂੰ ਜਾਗਰੂਕ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਇਹ ਵੀ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੀ ਇਸ ਧਰਤੀ `ਤੇ ਇਸ ਮੈਗਾ ਸਮਾਗਮ ਦੇ ਪ੍ਰਬੰਧ ਲਈ ਭਾਰਤ ਸਰਕਾਰ ਸੱਚਮੁੱਚ ਵਧਾਈ ਦੀ ਪਾਤਰ ਹੈ। ਭਗਵੰਤ ਮਾਨ ਨੇ ਕਿਹਾ ਕਿ ਆਪੋ-ਆਪਣੇ ਦੇਸ਼ਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਉੱਘੀਆਂ ਸ਼ਖਸੀਅਤਾਂ ਦਾ ਸਵਾਗਤ ਕਰਨ ਲਈ ਇੱਥੇ ਆਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਮੁੱਖ ਮੰਤਰੀ ਨੇ ਸਿੱਖਿਆ ਅਤੇ ਕਿਰਤ ਵਿਸ਼ੇ `ਤੇ ਦੋ ਸੈਸ਼ਨ ਕਰਵਾਉਣ ਲਈ ਇਸ ਪਵਿੱਤਰ ਨਗਰੀ ਦੀ ਚੋਣ ਕਰਨ ਵਾਸਤੇ ਭਾਰਤ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪਵਿੱਤਰ ਸ਼ਹਿਰ ਹੈ, ਜਿਸ ਦੀ ਪੁਰਾਣੇ ਸਮਿਆਂ ਤੋਂ ਹੀ ਸਭ ਲਈ ਵਿਸ਼ੇਸ਼ ਥਾਂ ਰਹੀ ਹੈ, ਜਿੱਥੇ ਦੁਨੀਆ ਭਰ ਦੇ ਸ਼ਰਧਾਲੂ ਸ਼ਾਂਤੀ ਅਤੇ ਸਕੂਨ ਦੀ ਪ੍ਰਾਪਤੀ ਲਈ ਨਤਮਸਤਕ ਹੋਣ ਲਈ ਆਉਂਦੇ ਹਨ। ਭਗਵੰਤ ਮਾਨ ਨੇ ਯਾਦ ਕੀਤਾ ਕਿ ਵੰਡ ਤੋਂ ਪਹਿਲਾਂ ਦੇ ਦਿਨਾਂ ਵਿੱਚ ਇਹ ਪਵਿੱਤਰ ਸ਼ਹਿਰ ਦੇਸ਼ ਵਿੱਚ ਵਪਾਰ ਅਤੇ ਵਪਾਰਕ ਗਤੀਵਿਧੀਆਂ ਦਾ ਪ੍ਰਮੁੱਖ ਕੇਂਦਰ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ ਨੂੰ ਮੁੜ ਵਪਾਰਕ ਕੇਂਦਰ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਕਈ ਨਾਮਵਰ ਕੌਮੀ ਅਤੇ ਕੌਮਾਂਤਰੀ ਕੰਪਨੀਆਂ ਨੇ ਇਸ ਪਵਿੱਤਰ ਸ਼ਹਿਰ ਵਿੱਚ ਆਪਣੇ ਉੱਦਮ ਸਥਾਪਤ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਪੁਰਾਣੇ ਸਮੇਂ ਤੋਂ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ ਅਤੇ ਪੰਜ ਦਰਿਆਵਾਂ ਦੀ ਇਸ ਪਵਿੱਤਰ ਧਰਤੀ `ਤੇ ਮਿਹਨਤੀ ਅਤੇ ਬਹਾਦਰ ਪੰਜਾਬੀਆਂ ਨੇ ਇਤਿਹਾਸ ਦੇ ਕਈ ਪੰਨਿਆਂ ਨੂੰ ਨੇੜਿਓਂ ਦੇਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 1960 ਦੇ ਦਹਾਕੇ ਦੇ ਅੱਧ ਵਿੱਚ ਹਰੀ ਕ੍ਰਾਂਤੀ ਦੀ ਸ਼ੁਰੂਆਤ ਹੋਈ, ਜਿਸ ਤੋਂ ਬਾਅਦ ਹੌਜ਼ਰੀ, ਹੈਂਡ ਟੂਲਜ਼, ਖੇਡਾਂ, ਆਟੋ-ਪਾਰਟਸ, ਖੇਤੀਬਾੜੀ ਸੰਦਾਂ, ਰਬੜ ਅਤੇ ਹੋਰ ਸਨਅਤਾਂ ਦੇ ਰੂਪ ਵਿੱਚ ਤੇਜ਼ੀ ਨਾਲ ਉਦਯੋਗੀਕਰਨ ਹੋਇਆ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਮਾਣ ਵੀ ਹਾਸਲ ਹੈ ਅਤੇ ਇੱਥੋਂ ਦੇ ਲੋਕ ਆਪਣੀ ਹਿੰਮਤ ਅਤੇ ਉੱਦਮ ਦੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਸੰਮੇਲਨ ਦੌਰਾਨ ਡੈਲੀਗੇਟ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨਗੇ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਡੈਲੀਗੇਟ ਪੰਜਾਬ ਫੇਰੀ ਦੀਆਂ ਨਿੱਘੀਆਂ ਯਾਦਾਂ ਆਪਣੇ ਨਾਲ ਲੈ ਕੇ ਜਾਣਗੇ। ਭਗਵੰਤ ਮਾਨ ਸੰਮੇਲਨ ਦੀ ਸਫ਼ਲਤਾ ਦੀ ਕਾਮਨਾ ਵੀ ਕੀਤੀ। The post ਜੀ-20 ਸੰਮੇਲਨ ਦੁਨੀਆ ਭਰ ‘ਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ: CM ਭਗਵੰਤ ਮਾਨ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਦ੍ਰਿੜ: ਅਨਮੋਲ ਗਗਨ ਮਾਨ Wednesday 15 March 2023 02:02 PM UTC+00 | Tags: anmol-gagan-mann breaking-news news punjab-government ਐੱਸ. ਏ. ਐੱਸ. ਨਗਰ /ਚੰਡੀਗੜ੍ਹ, 15 ਮਾਰਚ 2023: ਪੰਜਾਬ ਦੇ ਸਿਕਾਇਤ ਨਿਵਾਰਨ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਲਈ ਪੂਰੀ ਤਰਾਂ ਦਿ੍ੜ ਹੈ । ਉਨ੍ਹਾਂ ਕਿਹਾ ਵਿਕਾਸ ਦੇ ਕੰਮਾਂ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਨਵੇਂ ਯੁੱਗ ਦੀ ਸ਼ੁਰਆਤ ਕੀਤੀ ਅਤੇ ਵਿਕਾਸ ਦੇ ਰਾਹ ਵਿੱਚ ਆਉਣ ਵਾਲੀਆਂ ਸਾਰੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਅੱਜ ਖਰੜ ਬਲਾਕ ਦੇ ਸਵਾੜਾ ਵਿੱਚ ਲਾਏ ਗਏ ਕੈਂਪ ਦੌਰਾਨ ਉਨਾਂ ਨੇ ਗੱਬੇ ਮਾਜਰਾ, ਮਗਰ, ਰਸਣਹੇੜੀ, ਨੰਗਲ ਫੈਜ਼ਗੜ੍ਹ ਅਤੇ ਸਵਾੜਾ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨਾਂ ਨੇ ਵੱਖੋਂ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਉੱਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਾਏ ਕੈਂਪਾਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਸੂਬਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨਾਂ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਲੋਕਾਂ ਨੂੰ ਅਪੀਲ ਵੀ ਕੀਤੀ। ਅਨਮੋਲ ਗਗਨ ਮਾਨ (Anmol Gagan Mann) ਨੇ ਪਿੰਡਾਂ ਦੇ ਵਿਕਾਸ ਵਿੱਚ ਲੋਕਾਂ ਨੂੰ ਵਧ ਚੜਕੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਉਨਾਂ ਨੇ ਲੋਕਾਂ ਨੂੰ ਧੜੇਬੰਦੀ ਤੋਂ ਉਠਣ ਅਤੇ ਵਿਕਾਸ ਕਾਰਜਾਂ 'ਤੇ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਵੀ ਤਰੁੱਟੀ ਨਾ ਰਹੇ ਅਤੇ ਵਿਕਾਸ ਸਬੰਧੀ ਸਾਰੇ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਹੋ ਸਕਣ। ਉਨਾਂ ਨੇ ਲੋਕਾਂ ਦੀ ਸਮੱਸਿਆਵਾਂ ਦੇ ਮੱਦੇ ਨਜ਼ਰ ਲੋੜ ਅਨੁਸਾਰ ਬੱਸਾਂ ਦੇ ਰੂਟ ਚਲਾਏ ਜਾਣ ਦਾ ਵੀ ਲੋਕਾਂ ਨੂੰ ਭਰੋਸਾ ਦੁਵਾਇਆ। ਉਹਨਾਂ ਨੇ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਲਈ ਲੋਕਾਂ ਦੀ ਭੂਮਿਕਾ ਅਹਿਮ ਹੈ ਅਤੇ ਉਨਾਂ ਦੇ ਸਹਿਯੋਗ ਨਾਲ ਹੀ ਸੂਬੇ ਨੂੰ ਵੱਖ ਵੱਖ ਸਮੱਸਿਆਵਾਂ ਤੋਂ ਨਿਜਾਤ ਦਵਾਈ ਜਾ ਸਕਦੀ ਹੈ। ਮਾਜਰੀ ਬਲਾਕ ਦੇ ਪਿੰਡ ਸੋਹਾਲੀ, ਨੰਗਲੀਆ, ਰਕੌਲੀ ਅਤੇ ਸ਼ਾਹਪੁਰ ਅਤੇ ਆਲੇ ਦੁਵਾਲੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਲਗਾਏ ਗਏ ਕੈਂਪ ਦੌਰਾਨ ਕੈਬਨਿਟ ਮੰਤਰੀ ਨੇ ਲੇਬਰ ਕਾਰਡ ਸਬੰਧੀ ਸਹੂਲਤਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਉਨਾਂ ਕਿਹਾ ਕਿ ਲੇਬਰ ਕਾਰਡਾਂ ਰਾਹੀਂ ਲੋਕਾਂ ਨੂੰ ਇਲਾਜ ਲਈ ਮਾਲੀ ਮਦਦ ਮਿਲਦੀ ਹੈ ਅਤੇ ਇਸ ਨਾਲ ਹੀ ਸ਼ਗਨ ਸਕੀਮ, ਵਿਦਿਆਰਥੀਆਂ ਲਈ ਸਕਾਲਰਸ਼ਿਪ ਤੋਂ ਇਲਾਵਾਂ ਹੋਰ ਵੀ ਕਈ ਤਰਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨਾਂ ਨੇ ਲੋੜਵੰਦ ਲੋਕਾਂ ਨੂੰ ਜੌਬ ਕਾਰਡ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਮਗਨਰੇਗਾ ਸਬੰਧੀ ਸਕੀਮਾਂ ਦਾ ਲਾਭ ਲੈ ਸਕਣ । ਇਨਾਂ ਕੈਂਪਾਂ ਦੌਰਾਨ ਮੁਫਤ ਮੈਡੀਕਲ ਸਹੂਲਤ, ਰੋਜ਼ਗਾਰ ਲਈ ਰਜਿਸਟ੍ਰੇਸ਼ਨ, ਜੌਬ ਕਾਰਡ ਤੋਂ ਇਲਾਵਾ ਆਧਾਰ ਕਾਰਡ ਬਣਾਉਣ, ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ, ਅੰਗਹੀਣ ਪੈਨਸ਼ਨ ਆਦਿ ਸਹੂਲਤਾਂ ਮੁਹੱਈਆ ਕਰਾਉਣ ਸਬੰਧੀ ਕਾਰਵਾਈ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। The post ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਦ੍ਰਿੜ: ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
ਮਾਨ ਸਰਕਾਰ ਨੇ ਪੰਜਾਬ ਕੈਬਿਨਟ ਮੰਤਰੀਆਂ ਦੇ ਵਿਭਾਗਾਂ 'ਚ ਕੀਤਾ ਫੇਰਬਦਲ Wednesday 15 March 2023 02:20 PM UTC+00 | Tags: bhagwant-mann breaking-news cabinet-minister-brahm-shankar-jimpa chetan-singh-jauramajra-news gurmeet-singh-meet-hayer meet-hayer news punjab-cabinet punjab-cabinet-ministers the-unmute-breaking-news the-unmute-punjabi-news ਚੰਡੀਗੜ੍ਹ, 15 ਮਾਰਚ 2023: ਪੰਜਾਬ ਸਰਕਾਰ ਵਲੋਂ ਪੰਜਾਬ ਕੈਬਿਨਟ (Punjab Cabinet) ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ ਹੈ | ਕੈਬਿਨਟ ਮੰਤਰੀ ਅਮਨ ਅਰੋੜਾ ਤੋਂ ਸ਼ਹਿਰੀ ਵਿਕਾਸ ਮੰਤਰਾਲਾ ਵਾਪਸ ਲੈ ਲਿਆ ਗਿਆ ਹੈ | ਹੁਣ ਇਹ ਵਿਭਾਗ ਮੁੱਖ ਮੰਤਰੀ ਮਾਨ ਕੋਲ ਹੋਵੇਗਾ | ਅਨਮੋਲ ਗਗਨ ਮਾਨ ਨੂੰ ਦੋ ਹੋਰ ਵਿਭਾਗ ਦਿੱਤੇ ਗਏ ਹਨ, ਇਨ੍ਹਾਂ ਵਿੱਚ ਲੇਬਰ ਅਤੇ ਪ੍ਰਾਹੁਣਾਚਾਰੀ ਸ਼ਾਮਲ ਹਨ | ਇਸਦੇ ਨਾਲ ਹੀ ਚੇਤਨ ਸਿੰਘ ਜੌੜਾਮਾਜਰਾ ਨੂੰ ਲੋਕ ਸੰਪਰਕ ਵਿਭਾਗ ਦਿੱਤਾ ਗਿਆ ਹੈ, ਜੋ ਕਿ ਪਹਿਲਾਂ ਅਮਨ ਅਰੋੜਾ ਕੋਲ ਸੀ | ਇਸਦੇ ਨਾਲ ਹੀ ਅਮਨ ਅਰੋੜਾ ਨੂੰ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦਿੱਤਾ ਗਿਆ ਹੈ | ਗੁਰਮੀਤ ਸਿੰਘ ਮੀਤ ਹੇਅਰ ਨੂੰ ਜਲ ਸਰੋਤ ਵਿਭਾਗ ਦਿੱਤਾ ਗਿਆ ਹੈ, ਇਹ ਪਹਿਲਾਂ ਬ੍ਰਮ ਸ਼ੰਕਰ ਜਿੰਪਾ ਕੋਲ ਸੀ | ਇਸਦੇ ਨਾਲ ਹੀ ਲਾਲਜੀਤ ਸਿੰਘ ਭੁੱਲਰ ਨੂੰ ਇੱਕ ਹੋਰ ਫ਼ੂਡ ਐਂਡ ਪ੍ਰੋਸੈਸਿੰਗ ਦਾ ਮਹਿਕਮਾ ਦਿੱਤਾ ਗਿਆ ਹੈ |
The post ਮਾਨ ਸਰਕਾਰ ਨੇ ਪੰਜਾਬ ਕੈਬਿਨਟ ਮੰਤਰੀਆਂ ਦੇ ਵਿਭਾਗਾਂ ‘ਚ ਕੀਤਾ ਫੇਰਬਦਲ appeared first on TheUnmute.com - Punjabi News. Tags:
|
PSPCL ਦਾ ਜੇ.ਈ. 8,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋ ਗ੍ਰਿਫਤਾਰ Wednesday 15 March 2023 02:37 PM UTC+00 | Tags: breaking-news bribe crime latest-news news punjab-news vigilance vigilance-bureau-punjab ਬਠਿੰਡਾ 15 ਮਾਰਚ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਸਬ ਡਵੀਜ਼ਨ ਭਾਈਰੂਪਾ, ਜਿਲਾ ਬਠਿੰਡਾ ਦੇ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਪੁਨੀਤ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਅੱਜ ਇਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਦੁੱਲੇਵਾਲਾ, ਜਿਲਾ ਬਠਿੰਡਾ ਦੇ ਵਾਸੀ ਗੁਰਤੇਜ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਤੇਜ਼ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿਜਲੀ ਮੁਲਾਜਮ ਨੇ ਉਸਦੇ ਖੇਤ ਦੀ ਮੋਟਰ ਦੇ ਬਿਜਲੀ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਜਾਰੀ ਕਰਵਾਉਣ ਬਦਲੇ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਇਹ ਜੇ.ਈ. ਪਹਿਲਾਂ ਹੀ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਵਾਰ-ਵਾਰ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਉਰੋ ਦੇ ਬਠਿੰਡਾ ਯੂਨਿਟ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 8,000 ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਉਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
The post PSPCL ਦਾ ਜੇ.ਈ. 8,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋ ਗ੍ਰਿਫਤਾਰ appeared first on TheUnmute.com - Punjabi News. Tags:
|
ਬੀੜ ਸਿੱਖਾਂਵਾਲਾ ਫਾਰਮ 'ਚ ਨਵੀਆਂ ਕਿਸਮਾਂ ਦੇ ਬੀਜਾਂ ਦੀ ਸੁਧਾਈ ਦਾ ਕੰਮ ਜਲਦ ਹੋਵੇਗਾ ਸ਼ੁਰੂ: ਕੁਲਤਾਰ ਸਿੰਘ ਸੰਧਵਾਂ Wednesday 15 March 2023 02:43 PM UTC+00 | Tags: bir-sikhwala-farm breaking-news kotakpura kultar-singh-sandhawan news punjab-agriculture-university ਕੋਟਕਪੂਰਾ, 15 ਮਾਰਚ 2023: ਜ਼ਿਲ੍ਹਾ ਫਰੀਦਕੋਟ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਅਧੀਨ ਆਉਂਦੇ ਪਿੰਡ ਬੀੜ ਸਿੱਖਾਂਵਾਲਾ ਵਿਖੇ ਸਥਿੱਤ ਫਾਰਮ ਲਗਭਗ 30 ਸਾਲਾਂ ਤੋਂ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਦੇ ਕੋਲ ਸੀ, ਜਿਸ 'ਤੇ ਪੰਜਾਬ ਭਰ ਦੇ ਕਿਸਾਨਾ ਨੂੰ ਨਵੀਆਂ ਕਿਸਮਾ ਦੇ ਬੀਜ ਤਿਆਰ ਕਰਕੇ ਦਿੱਤੇ ਜਾਂਦੇ ਸਨ ਪਰ ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਇਸ ਦਾ ਕੰਮ ਬੰਦ ਹੋ ਜਾਣ ਕਾਰਨ ਉੱਥੇ ਕੰਮ ਕਰਨ ਵਾਲੇ ਕਾਮਿਆਂ, ਕਿਸਾਨਾ ਅਤੇ ਆਮ ਲੋਕਾਂ ਵਿੱਚ ਨਿਰਾਸ਼ਾ ਪੈਦਾ ਹੋਣੀ ਸੁਭਾਵਿਕ ਸੀ ਪਰ ਹੁਣ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਸਪੀਕਰ ਪੰਜਾਬ ਵਿਧਾਨ ਸਭਾ ਨੇ ਐਲਾਨ ਕੀਤਾ ਹੈ ਕਿ ਪੀਏਯੂ ਦੁਬਾਰਾ ਉਕਤ ਫਾਰਮ ਉੱਪਰ ਆਪਣਾ ਸੁਧਰੇ ਬੀਜ ਤਿਆਰ ਕਰਨ ਦਾ ਕੰਮ ਜਲਦ ਸ਼ੁਰੂ ਕਰੇਗੀ। ਉਹਨਾ ਦੱਸਿਆ ਕਿ ਯੂਨੀਵਰਸਿਟੀ ਦੇ ਉਪਰਾਲੇ ਨਾਲ ਜਿੱਥੇ ਸੁਧਰੇ ਬੀਜ ਤਾਂ ਮਿਲਣਗੇ ਹੀ, ਉੱਥੇ ਆਸ ਪਾਸ ਦੇ ਲੋਕਾਂ ਨੂੰ ਰੁਜਗਾਰ ਵੀ ਮਿਲੇਗਾ। ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਦੱਸਿਆ ਕਿ ਉਕਤ ਖੇਤਰੀ ਖੋਜ ਕੇਂਦਰ ਉੱਪਰ ਪੰਜਾਬ ਸਰਕਾਰ ਦੁਬਾਰਾ ਗੰਨੇ ਦੀ ਖੋਜ ਦਾ ਕੰਮ ਸ਼ੁਰੂ ਕਰਵਾ ਰਹੀ ਹੈ, ਇਸ ਨਾਲ ਜਿੱਥੇ ਇਸ ਇਲਾਕੇ ਦੇ ਕਿਸਾਨਾ ਨੂੰ ਗੰਨੇ ਦੀਆਂ ਸੁਧਰੀਆਂ ਕਿਸਮਾ ਦੇ ਬੀਜ ਅਤੇ ਉਤਪਾਦਨ ਤਕਨੀਕਾਂ ਦੀ ਜਾਣਕਾਰੀ ਮਿਲੇਗੀ, ਉੱਥੇ ਜੂਸ ਅਤੇ ਗੁੜ ਵਾਸਤੇ ਗੰਨਾ ਬੀਜਣ ਨਾਲ ਖੇਤੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇਗਾ। ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ (ਪੀਏਯੂ) ਦੇ ਵਾਈਸ ਚਾਂਲਸਰ ਡਾ. ਸਤਿਬੀਰ ਸਿੰਘ ਗੋਸਲ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਡਾ ਰੂਹੀ ਦੁੱਗ ਡਿਪਟੀ ਕਮਿਸ਼ਨਰ, ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ, ਡਾ ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਸਮੇਤ ਅਨੇਕਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ, ਰਾਜਨੀਤਿਕ ਆਗੂਆਂ ਅਤੇ ਸੈਂਕੜੇ ਕਿਸਾਨਾ ਦੇ ਇਕੱਠ ਨੂੰ ਸੰਬੋਧਨ ਕਰਨ ਮੌਕੇ ਸਪੀਕਰ ਸੰਧਵਾਂ ਨੇ ਆਖਿਆ ਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਖੇਤਰੀ ਕੇਂਦਰ ਫਰੀਦਕੋਟ ਵਿੱਚ ਲਾਏ ਗਏ ਕਿਸਾਨ ਮੇਲੇ ਦੌਰਾਨ ਇਹ ਗੱਲ ਸਾਂਝੀ ਕਰਦਿਆਂ ਉਸਨੂੰ ਦਿਲੋਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਬੀੜ ਫਾਰਮ ਵਿਚਲੀ ਸੈਂਕੜੇ ਏਕੜ ਉਕਤ ਜਮੀਨ ਮੁੜ ਤੋਂ ਖੇਤੀ ਖੋਜ ਕਾਰਜਾਂ ਲਈ ਵਰਤੀ ਜਾਵੇਗੀ। The post ਬੀੜ ਸਿੱਖਾਂਵਾਲਾ ਫਾਰਮ 'ਚ ਨਵੀਆਂ ਕਿਸਮਾਂ ਦੇ ਬੀਜਾਂ ਦੀ ਸੁਧਾਈ ਦਾ ਕੰਮ ਜਲਦ ਹੋਵੇਗਾ ਸ਼ੁਰੂ: ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News. Tags:
|
ਪੰਜਾਬ ਸੂਬਾ ਜਲਦ ਹੀ ਖੇਡਾਂ ਨੂੰ ਲੈ ਕੇ ਪੂਰੇ ਭਾਰਤ 'ਚੋਂ ਪਹਿਲੇ ਨੰਬਰ 'ਤੇ ਹੋਵੇਗਾ: ਜੈ ਕ੍ਰਿਸ਼ਨ ਸਿੰਘ ਰੋੜੀ Wednesday 15 March 2023 02:50 PM UTC+00 | Tags: ai-krishna-singh-rouri breaking-news mla-dinesh-chadha news punjab-news punjab-sports-department sports the-unmute-breaking-news the-unmute-punjabi-news ਰੂਪਨਗਰ, 15 ਮਾਰਚ 2023: ਪੰਜਾਬ ਸਰਕਾਰ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਖੇਡਾਂ ਨੂੰ ਲੈ ਕੇ ਲਗਾਤਾਰ ਯਤਨਸ਼ੀਲ ਹੈ ਤੇ ਖੇਡਾਂ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਵੀ ਨਿਰੰਤਰ ਜਾਰੀ ਹਨ। ਜਲਦ ਹੀ ਸਾਡਾ ਸੂਬਾ ਪੰਜਾਬ ਖੇਡਾਂ ਨੂੰ ਲੈ ਕੇ ਪੂਰੇ ਭਾਰਤ ਵਿੱਚੋਂ ਪਹਿਲੇ ਨੰਬਰ ਤੇ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ. ਜੈ ਕ੍ਰਿਸ਼ਨ ਸਿੰਘ ਨੇ 31 ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਤੋਂ ਲਿਆਂਦੀ ਗਈ ਪਵਿੱਤਰ ਜੋਤ ਪ੍ਰਜਲਵਿਤ ਕੀਤੀ ਗਈ ਤੇ ਏਕਤਾ ਦਾ ਪ੍ਰਤੀਕ ਰੰਗ ਬਿਰੰਗੇ ਗੁਬਾਰੇ ਤੇ ਕਬੂਤਰ ਆਸਮਾਨ ਵਿੱਚ ਛੱਡੇ ਗਏ। ਜੈ ਕ੍ਰਿਸ਼ਨ ਸਿੰਘ ਰੋੜੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਨੇ ਕਿਹਾ ਕਿ ਇਸ ਮੈਦਾਨ ਵਿੱਚ ਰਾਸ਼ਟਰੀ ਪੱਧਰ ਤੇ ਹਾਕੀ ਟੂਰਨਾਮੈਂਟ ਕਰਵਾਉਣਾ ਜਿੱਥੇ ਆਸਾਨ ਕੰਮ ਨਹੀਂ ਹੈ ਉੱਥੇ ਲਗਾਤਾਰ ਟੂਰਨਾਮੈਂਟ ਕਰਵਾਉਣਾ ਉਸ ਤੋਂ ਵੀ ਜ਼ਿਆਦਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਐਡਵੋਕੇਟ ਐਸ.ਐਸ.ਸੈਣੀ ਜਨਰਲ ਸਕੱਤਰ ਅਤੇ ਉਨ੍ਹਾਂ ਦੀ ਪੂਰੀ ਟੀਮ ਵਧਾਈ ਦੀ ਪਾਤਰ ਹੈ। ਉਨ੍ਹਾਂ ਕਿਹਾ ਕਿ ਹਾਕਸ ਕਲੱਬ ਵੱਲੋਂ ਓਲੰਪੀਅਨ ਸ. ਪ੍ਰਗਟ ਸਿੰਘ, ਸ.ਧਰਮਵੀਰ ਸਿੰਘ ਅਤੇ ਸ.ਗੁਰਿੰਦਰ ਸਿੰਘ ਵਰਗੇ ਵਿਸ਼ਵ ਪੱਧਰ ਦੇ ਨਾਮਵਰ ਹਾਕੀ ਖਿਡਾਰੀ ਪੈਦਾ ਕੀਤੇ ਗਏ ਹਨ। ਜੋ ਕਿ ਇਸ ਕਲੱਬ ਲਈ ਬਹੁਤ ਮਾਣ ਵਾਲੀ ਗੱਲ ਹੈ । ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਿਰਫ ਹਾਕੀ ਹੀ ਅਜਿਹੀ ਖੇਡ ਹੈ ਜਿਸ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਤੋਂ ਬਿਨਾਂ ਟੀਮ ਅਧੂਰੀ ਰਹਿੰਦੀ ਹੈ। ਸੂਬੇ ਨੂੰ ਇਹ ਮਾਣ ਪ੍ਰਾਪਤ ਹੈ ਕਿ ਦੇਸ਼ ਦੀ ਹਾਕੀ ਦੀ ਟੀਮ ਵਿੱਚ ਵੱਡੇ ਖਿਡਾਰੀ ਪੰਜਾਬ ਤੋਂ ਹੀ ਹਨ। ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਸੰਬੋਧਨ ਕਰਦਿਆਂ ਹਾਕਸ ਕਲੱਬ ਵੱਲੋਂ ਕਰਵਾਏ ਜਾਂਦੇ ਇਸ ਹਾਕੀ ਫੈਸਟੀਵਲ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਲੱਬ ਵੱਲੋਂ ਆਰੰਭੇ ਜਾਣ ਵਾਲੇ ਸਟੇਡੀਅਮ ਦੇ ਨਵੀਨੀਕਰਨ ਲਈ ਜਿਸ ਤੇ ਘੱਟੋ-ਘੱਟ 1 ਕਰੋੜ ਦਾ ਖਰਚ ਆਵੇਗਾ, ਲਈ ਗ੍ਰਾਂਟ ਦੀ ਮੰਗ ਵੀ ਕੀਤੀ। ਜਿਸ ਤੇ ਗੌਰ ਕਰਦਿਆਂ ਸ.ਜੈ ਕਿਸ਼ਨ ਸਿੰਘ ਰੋੜੀ ਵੱਲੋਂ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਪਹਿਲੀ ਕਿਸ਼ਤ ਵਜੋਂ ਦਿੰਦਿਆਂ ਭਵਿੱਖ ਵਿੱਚ ਵੀ ਕਲੱਬ ਦੀ ਹਰ ਤਰ੍ਹਾਂ ਦੀ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਐਸ.ਡੀ.ਐਮ. ਸ. ਹਰਬੰਸ ਸਿੰਘ, ਡੀ.ਐਸ.ਪੀ. ਸ. ਗੁਰਮੀਤ ਸਿੰਘ, ਫੈਸਟੀਵਲ ਕਮੇਟੀ ਦੇ ਸਕੱਤਰ ਸ. ਜਸਬੀਰ ਸਿੰਘ ਰਾਏ, ਸ. ਹਰਜੀਤ ਸਿੰਘ, ਸ਼ਿਵ ਕੁਮਾਰ ਲਾਲਪੁਰਾ, ਸ. ਸੁਰਜਨ ਸਿੰਘ, ਐਡਵੋਕੇਟ ਗੌਰਵ ਕਪੂਰ, ਐਡਵੋਕੇਟ ਵਿਕਰਮ ਗਰਗ, ਸੁਦੀਪ ਵਿਜ, ਨਵੀਨ ਦਰਦੀ ਅਤੇ ਹੋਰ ਖੇਡ ਪ੍ਰੇਮੀ ਅਤੇ ਪਤਵੰਤੇ ਵਿਅਕਤੀ ਵੀ ਹਾਜ਼ਰ ਸਨ। The post ਪੰਜਾਬ ਸੂਬਾ ਜਲਦ ਹੀ ਖੇਡਾਂ ਨੂੰ ਲੈ ਕੇ ਪੂਰੇ ਭਾਰਤ ‘ਚੋਂ ਪਹਿਲੇ ਨੰਬਰ ‘ਤੇ ਹੋਵੇਗਾ: ਜੈ ਕ੍ਰਿਸ਼ਨ ਸਿੰਘ ਰੋੜੀ appeared first on TheUnmute.com - Punjabi News. Tags:
|
ਜ਼ਿਲ੍ਹਾ ਗੁਰਦਾਸਪੁਰ ਦੇ 1200 ਛੱਪੜਾਂ ਨੂੰ ਥਾਪਰ ਮਾਡਲ ਤਹਿਤ ਵਿਕਸਤ ਕੀਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ Wednesday 15 March 2023 02:56 PM UTC+00 | Tags: gurdaspur kuldeep-singh-dhaliwal news ਗੁਰਦਾਸਪੁਰ, 15 ਮਾਰਚ 2023: ਜ਼ਿਲ੍ਹਾ ਗੁਰਦਾਸਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਮਨਮੋਹਨ ਸਿੰਘ, ਐੱਸ.ਪੀ. ਪ੍ਰਿਥੀਪਾਲ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਬਲਵਿੰਦਰ ਸਿੰਘ, ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਦੀਨਾਨਗਰ ਸ. ਪਰਮਪ੍ਰੀਤ ਸਿੰਘ ਗੁਰਾਇਆ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਿਆ ਜਾਵੇ ਤਾਂ ਜੋ ਇਨ੍ਹਾਂ ਵਿਕਾਸ ਕਾਰਜਾਂ ਦਾ ਆਮ ਜਨਤਾ ਨੂੰ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਚੱਲ ਰਹੇ ਕੰਮਾਂ ਦੀ ਗੁਣਵਤਾ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਅਧਿਕਾਰੀਆਂ ਵੱਲੋਂ ਖੁਦ ਮੌਕੇ `ਤੇ ਜਾ ਕੇ ਚੱਲ ਰਹੇ ਕੰਮਾਂ ਦੀ ਨਿਗਰਾਨੀ ਕੀਤੀ ਜਾਵੇ। ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ 1200 ਪੇਂਡੂ ਛੱਪੜਾਂ ਦੀ ਸਫ਼ਾਈ ਕਰਕੇ ਉਨ੍ਹਾਂ ਨੂੰ ਸੀਚੇਵਾਲ ਮਾਡਲ ਤਹਿਤ ਵਿਕਸਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਜਿਸ ਤਹਿਤ ਛੱਪੜਾਂ ਦੀ ਸਫਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਚੱਲ ਰਿਹਾ ਹੈ ਜਿਸ ਤਹਿਤ 72 ਸੰਪਰਕ ਸੜਕਾਂ ਦੀ ਮੁਰੰਮਤ 90 ਫੀਸਦੀ ਮੁਕੰਮਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਾਵਰਕਾਮ ਵੱਲੋਂ ਸੁਧਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਕਣਕ ਪੱਕਣ ਤੋਂ ਪਹਿਲਾਂ-ਪਹਿਲਾਂ ਖੇਤਾਂ ਵਿਚੋਂ ਲੰਘਦੀਆਂ ਬਿਜਲੀ ਤਾਰਾਂ ਅਤੇ ਟਰਾਂਸਫਾਰਮ ਨੂੰ ਠੀਕ ਕਰ ਲਿਆ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪਸ਼ੂ ਪਾਲਣ ਵਿਭਾਗ ਨੂੰ 1.80 ਲੱਖ ਵੈਕਸੀਨ ਦੀ ਡੋਜ਼ ਮਿਲੀ ਹੈ ਜਿਸ ਨੂੰ ਗਊ ਵੰਸ਼ ਦੇ ਲਗਾਇਆ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਦੀ ਗੱਲ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਸਮਤੀ ਹੇਠ ਰਕਬਾ ਵਧਾਉਣ ਲਈ 562 ਕਿਸਾਨ ਮਿੱਤਰ ਰੱਖੇ ਜਾ ਰਹੇ ਹਨ ਜੋ ਕਿ ਕਿਸਾਨਾਂ ਨੂੰ ਬਾਸਮਤੀ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨਗੇ। ਕਣਕ ਦੇ ਖਰੀਦ ਸੀਜ਼ਨ ਸਬੰਧੀ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਂ ਰਹਿੰਦੇ ਹੋਏ ਸਾਰੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਏਜੰਡਾ ਕਿਸਾਨਾਂ ਦੀ ਭਲਾਈ ਦਾ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਨੂੰ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਖਰੀਦਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਵੀ ਕੀਤੀ ਅਤੇ ਉਨ੍ਹਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਉੱਘੇ ਜਨਤਕ ਆਗੂ ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ ਰੰਧਾਵਾ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ। The post ਜ਼ਿਲ੍ਹਾ ਗੁਰਦਾਸਪੁਰ ਦੇ 1200 ਛੱਪੜਾਂ ਨੂੰ ਥਾਪਰ ਮਾਡਲ ਤਹਿਤ ਵਿਕਸਤ ਕੀਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News. Tags:
|
ਦਿੱਲੀ ਗੁਰਦੁਆਰਾ ਕਮੇਟੀ ਸਿੱਖ ਮਾਈਨੋਰਿਟੀ ਸਰਟੀਫਿਕੇਟ ਦੇ ਮਾਮਲੇ 'ਚ ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਫੈਸਲੇ ਨੂੰ ਚੁਣੌਤੀ ਦੇਵੇਗੀ: ਜਗਦੀਪ ਸਿੰਘ ਕਾਹਲੋਂ Wednesday 15 March 2023 03:03 PM UTC+00 | Tags: breaking-news delhi-gurdwara-committee delhi-minorities-commission jagdeep-singh-kahlon latest-news news punjab-news ਨਵੀਂ ਦਿੱਲੀ, 15 ਮਾਰਚ 2023: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਕੰਮ ਕਰ ਰਹੇ ਦਿੱਲੀ ਘੱਟ ਗਿਣਤੀ ਕਮਿਸ਼ਨ ਵੱਲੋਂ ਸਿੱਖ ਬੱਚਿਆਂ ਨੂੰ ਸਿੱਖ ਮਾਈਨੋਰਿਟੀ ਸਰਟੀਫਿਕੇਟ ਜਾਰੀ ਕਰਨ ਦੇ ਮਾਮਲੇ 'ਤੇ ਦਿੱਤੇ ਹੁਕਮਾਂ ਨੂੰ ਅਦਾਲਤਾਂ ਵਿਚ ਚੁਣੌਤੀ ਦੇਵੇਗੀ ਅਤੇ ਸਿੱਖਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਏਗੀ। ਇਹ ਪ੍ਰਗਟਾਵਾ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਸਿੱਖ ਘੱਟ ਗਿਣਤੀ ਬੱਚਿਆਂ ਦੇ ਦਿੱਲੀ ਯੂਨੀਵਰਸਿਟੀ ਅਧੀਨ ਸਿੱਖ ਕਾਲਜਾਂ ਵਿਚ ਦਾਖਲ ਵਾਸਤੇ ਘੱਟ ਗਿਣਤੀ ਦਾ ਸਰਟੀਫਿਕੇਟ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਜਾਰੀ ਕੀਤਾ ਜਾਂਦਾ ਸੀ। ਉਹਨਾਂ ਦੱਸਿਆਕਿ ਪਿਛਲੇ ਸਮੇਂ ਵਿਚ ਇਕ ਵਿਦਿਆਰਥੀ ਨੇ ਇਸ ਵਿਵਸਥਾ ਨੂੰ ਕਮਿਸ਼ਨ ਵਿਚ ਚੁਣੌਤੀ ਦਿੱਤੀ ਸੀ ਜਿਸ ਮਾਮਲੇ ਵਿਚ ਕਮਿਸ਼ਨ ਨੇ ਹੁਣ ਫੈਸਲਾ ਸੁਣਾਇਆ ਹੈ ਕਿ ਕਿਸੇ ਵੀ ਸਰਕਾਰੀ ਵਿਭਾਗ, ਸਥਾਨਕ ਮਿਉਂਸਪੈਲਟੀ, ਪੰਚਾਇਤ, ਸਿੱਖਿਆ ਬੋਰਡ, ਸਕੂਲ ਲੀਵਿੰਗ ਸਰਟੀਫਿਕੇਟ, ਦਿੱਲੀ ਘੱਟ ਗਿਣਤੀ ਕਮਿਸ਼ਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਸਰਟੀਫਿਕੇਟ ਹੁਣ ਦਿੱਲੀ ਯੂਨੀਵਰਸਿਟੀ ਵਿਚ ਪ੍ਰਵਾਨ ਹੋਇਆ ਕਰਨਗੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਫੈਸਲਾਹੈ ਜਿਸਨੂੰ ਸਿੱਖ ਕੌਮ ਕਦੇ ਵੀ ਸਵੀਕਾਰ ਨਹੀਂ ਕਰੇਗੀ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਐਕਟ ਵਿਚ ਵੀ ਇਹ ਨਿਰਧਾਰਿਤ ਹੈ ਕਿ ਕੌਣ ਸਿੱਖ ਹੈ ਤੇਕੌਣ ਨਹੀਂ ਤੇ ਇਸ ਵਾਸਤੇ ਸਿੱਖਾਂ ਨੂੰ ਸਿੱਖ ਮਾਈਨੋਰਿਟੀ ਸਰਟੀਫਿਕੇਟ ਕਮੇਟੀ ਵੱਲੋਂ ਸਬੰਧਤ ਬੱਚੇ ਦੇ ਪਰਿਵਾਰ ਤੇ ਉਸਦੇ ਕੇਸਾਂ ਤੇ ਦਾੜ੍ਹੀ ਆਦਿ ਦੀ ਸਥਿਤੀ ਅਤੇ ਪਿਛੋਕੜ ਦੀ ਪੜਤਾਲ ਕਰਨ ਮਗਰੋਂ ਹੀ ਜਾਰੀ ਕੀਤਾ ਜਾਂਦਾ ਸੀ। ਉਹਨਾਂ ਕਿਹਾ ਕਿ ਇਹ ਫੈਸਲਾ ਘੱਟ ਗਿਣਤੀ ਸਿੱਖਾਂ ਦੇ ਵਿਰੋਧ ਵਿਚ ਹੈ ਜਿਸਨੁੰ ਅਸੀਂ ਕਿਸੇ ਵੀ ਹਾਲਤ ਵਿਚ ਸਵੀਕਾਰ ਨਹੀਂ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਇਸਨੁੰ ਅਦਾਲਤਾਂ ਵਿਚ ਚੁਣੌਤੀ ਦੇਵਾਂਗੇ ਅਤੇ ਸਿੱਖਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਵਾਂਗੇ। ਉਹਨਾਂ ਕਿਹਾ ਕਿ ਜਿਸ ਦਿਨ ਦੀ ਆਮ ਆਦਮੀ ਪਾਰਟੀ ਸਰਕਾਰ ਬਣੀ ਹੈ ਦਿੱਲੀ ਦਾ ਇਹ ਘੱਟ ਗਿਣਤੀ ਕਮਿਸ਼ਨ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਕਰਨ ਦੀ ਥਾਂ ਉਹਨਾਂ 'ਤੇ ਡਾਕਾ ਮਾਰਨ ਦਾ ਕੰਮ ਕਰ ਰਿਹਾ ਹੈ ਜੋ ਬਹੁਤ ਹੀ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਕਮਿਸ਼ਨ ਸਿੱਖਾਂ ਦੇ ਹੱਕਾਂ ਦੀ ਰਾਖੀ ਕਰਨ ਵਿਚ ਨਾਕਾਮ ਰਿਹਾ ਹੈ ਭਾਵੇਂ ਉਹ ਏਡਡ ਸਕੂਲਾਂ ਦੇ ਸਟਾਫ ਭਰਤੀ ਦੀ ਗੱਲ ਹੋਵੇ, ਏਡਡ ਸਕੂਲਾਂ ਦੇ ਮੈਨੇਜਰ ਨਿਯੁਕਤ ਕਰਨ ਦਾ ਮਾਮਲਾ ਹੋਵੇ ਅਤੇ ਹੁਣ ਘੱਟ ਗਿਣਤੀ ਸਰਟੀਫਿਕੇਟ ਜਾਰੀ ਹੁੰਦੇ ਹਨ,ਮੁੱਦਾ ਬਣਾ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ 'ਤੇ ਵਰ੍ਹਦਿਆਂ ਸਰਦਾਰ ਕਾਹਲੋਂ ਨੇ ਕਿਹਾ ਕਿ ਇਹ ਕੰਢੇ ਸਰਦਾਰ ਮਨਜੀਤ ਸਿੰਘ ਜੀ ਕੇ ਨੇਹੀ ਬੀਜੇ ਹਨ ਜੋ ਮੌਜੂਦਾ ਕਮੇਟੀ ਚੁੱਕ ਰਹੀ ਹੈ। ਉਹਨਾਂ ਕਿਹਾ ਕਿ ਜੀ ਕੇ ਵਰਗੇ ਲੋਕ ਸਰਕਾਰਾਂ ਨਾਲ ਮਿਲ ਕੇ ਆਪਣੀਆਂ ਰਾਜਸੀ ਰੋਟੀਆਂ ਸੇਕ ਰਹੇ ਹਨ। ਉਹਨਾਂ ਕਿਹਾ ਕਿ ਉਹ ਦਿੱਲੀ ਕਮੇਟੀ ਦੇ ਖਿਲਾਫ ਹਰ ਕੇਸ ਨੂੰ ਹੱਲਾਸ਼ੇਰੀ ਦਿੰਦੇ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਪੰਥ ਨਾਲ ਪਿਆਰ ਨਹੀ਼ ਹੈ ਤੇ ਉਹ ਆਪਣੀਆਂ ਰਾਜਸੀ ਰੋਟੀਆਂ ਸੇਕਣ ਨਾਲ ਪਿਆਰ ਕਰਦੇ ਹਨ। ਉਹਨਾਂ ਕਿਹਾ ਕਿ ਉਹ ਉਹਨਾਂ ਨੂੰ ਨਸੀਹਤ ਦਿੰਦੇ ਹਨ ਕਿ ਇਹ ਰਾਜਸੀ ਰੋਟੀਆਂ ਸੇਕਣੀਆਂ ਬੰਦ ਕਰਨ ਅਤੇ ਅਜਿਹਾ ਮਾਹੌਲ ਨਾ ਬਣਾਉਣ ਜਿਥੇ ਪੰਥ ਦਾ ਨੁਕਸਾਨ ਹੋਵੇ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਹਰ ਲੜਾਈ ਲੀਗਲ ਫਰੰਟ 'ਤੇ ਲੜਦੀ ਹੈ ਤੇ ਲੜਦੀ ਰਹੇਗੀ ਤੇ ਇਸ ਮਾਮਲੇ 'ਤੇ ਵੀ ਅਸੀਂ ਪੂਰੀ ਲੜਾਈ ਲੜਾਂਗੇ ਤੇ ਸਿੱਖ ਬੱਚਿਆਂ ਵਾਸਤੇ ਹੱਕ ਲੈ ਕੇ ਰਹਾਂਗੇ। ਉਹਨਾਂ ਕਿਹਾ ਕਿ ਦਿੱਲੀ ਕਮੇਟੀ ਲੋਕਾਂ ਦੀ ਚੁਣੀ ਹੋਈ ਪ੍ਰਤੀਨਿਧ ਸੰਸਥਾ ਹੈ ਤੇ ਕੌਣ ਸਿੱਖ ਹੈ ਤੇ ਕੌਣ ਨਹੀਂ, ਇਹ ਕਮੇਟੀ ਹੀ ਤੈਅ ਕਰ ਸਕਦੀ ਹੈ ਨਾ ਕਿ ਕੋਈ ਸਰਕਾਰੀ ਵਿਭਾਗ ਤੈਅ ਕਰ ਸਕਦਾ ਹੈ। The post ਦਿੱਲੀ ਗੁਰਦੁਆਰਾ ਕਮੇਟੀ ਸਿੱਖ ਮਾਈਨੋਰਿਟੀ ਸਰਟੀਫਿਕੇਟ ਦੇ ਮਾਮਲੇ ‘ਚ ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਫੈਸਲੇ ਨੂੰ ਚੁਣੌਤੀ ਦੇਵੇਗੀ: ਜਗਦੀਪ ਸਿੰਘ ਕਾਹਲੋਂ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |

.jpg)
