TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
'ਆਪ' ਸਰਕਾਰ ਦਾ ਇੱਕ ਸਾਲ ਪੂਰਾ ਹੋਣ 'ਤੇ CM ਮਾਨ ਦਾ ਟਵੀਟ, ਪੰਜਾਬੀਆਂ ਦੀ ਉਮੀਦਾਂ 'ਤੇ ਖਰਾ ਉਤਰਨਾ ਸਾਡਾ ਮੰਤਵ Thursday 16 March 2023 06:11 AM UTC+00 | Tags: bhagwant-mann breaking-news ਚੰਡੀਗੜ੍ਹ, 16 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਸਰਕਾਰ ਨੇ ਬੀਤੇ ਦਿਨ ਇੱਕ ਸਾਲ ਪੂਰਾ ਕਰ ਲਿਆ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਸੁਪਨਿਆਂ ਦੀ ਲੋਕ ਪੱਖੀ ਸੋਚ ਨੂੰ ਭਰੋਸਿਆਂ ਦੇ ਰੂਪ ਵਿੱਚ ਲੋਕਾਂ ਦੀਆਂ ਆਸਾਂ ਤੇ ਉਮੀਦਾਂ ਉੱਤੇ ਪੂਰਾ ਉਤਾਰਨਾ ਸਾਡਾ ਮੰਤਵ ਹੈ | ਰੱਬ ਬਲ ਬਖ਼ਸ਼ੇ ਅਤੇ ਮੇਹਰ ਕਰੇ | ਇਨਕਲਾਬ ਜ਼ਿੰਦਾਬਾਦ …ਪੰਜਾਬ ਜ਼ਿੰਦਾਬਾਦ | ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨੇ 92 ਸੀਟਾਂ ਨਾਲ ਵੱਡਾ ਫ਼ਤਵਾ ਦਿੱਤਾ, ਜੋ ਪੰਜਾਬ ਦੇ ਇਤਹਾਸ ਵਿੱਚ ਪਹਿਲੀ ਵਾਰ ਹੋਇਆ | ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਉਮੀਦਾਂ ਵੀ ਹਨ | ਪੰਜਾਬ ਦੇ ਹਰ ਖੇਤਰ ਵਿੱਚ ਜਿਵੇਂ ਕਿ ਸਿਹਤ, ਖੇਤੀਬਾੜੀ, ਸਿੱਖਿਆ ਖੇਤਰ ਵਿੱਚ ਰੁਜ਼ਗਾਰ ਆਦਿ ਵਿੱਚ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ | ਪੰਜਾਬ ਵਾਸੀਆਂ ਨੂੰ ਦਿੱਤੀਆਂ ਕੁਝ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ ਬਾਕੀ ਗਾਰੰਟੀਆਂ ਵੀ ਪੂਰੀਆਂ ਕੀਤੀਆਂ ਜਾਣਗੀਆਂ | ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਇੱਕ ਸਾਲ ਪਹਿਲਾਂ ਅੱਜ ਦੇ ਦਿਨ ਪੰਜਾਬ ਦੇ ਲੋਕਾਂ ਦੀਆਂ ਨਵੀਆਂ ਉਮੀਦਾਂ ਨੇ ਸਹੁੰ ਚੁੱਕੀ ਸੀ। ‘ਆਪ’ ਪੰਜਾਬ ਦੀ ਉਮੀਦ ਹੁਣ ਭਰੋਸਾ ਬਣ ਗਈ ਹੈ। ਇਸ ਇੱਕ ਸਾਲ ਵਿੱਚ ਜਨਤਾ ਨਾਲ ਕੀਤੇ ਕਈ ਵਾਅਦੇ ਪੂਰੇ ਕੀਤੇ ਗਏ, ਕੁਝ ਆਉਣ ਵਾਲੇ ਸਾਲਾਂ ਵਿੱਚ ਕੀਤੇ ਜਾਣਗੇ। ਇਨ੍ਹਾਂ 5 ਸਾਲਾਂ ਵਿੱਚ ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ। ਰੰਗਲਾ ਪੰਜਾਬ ਬਣਾਇਆ ਜਾਵੇਗਾ । The post ‘ਆਪ’ ਸਰਕਾਰ ਦਾ ਇੱਕ ਸਾਲ ਪੂਰਾ ਹੋਣ ‘ਤੇ CM ਮਾਨ ਦਾ ਟਵੀਟ, ਪੰਜਾਬੀਆਂ ਦੀ ਉਮੀਦਾਂ ‘ਤੇ ਖਰਾ ਉਤਰਨਾ ਸਾਡਾ ਮੰਤਵ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ 49 ਪਿੰਡਾਂ 'ਚ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਕਮਿਊਨਿਟੀ ਸੈਂਟਰ ਬਣਾਏ ਜਾਣਗੇ: ਡਾ. ਬਲਜੀਤ ਕੌਰ Thursday 16 March 2023 06:43 AM UTC+00 | Tags: breaking-news community-centers dr.ambedkar dr-ambedkar-utsav-dham-project dr-baljit-kaur news punjab-community-centers punjab-news ਚੰਡੀਗੜ੍ਹ, 16 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਕਮਿਊਨਿਟੀ ਸੈਂਟਰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ ਸ਼ੁਰੂ ਕੀਤੇ ਗਏ ਡਾ. ਅੰਬੇਦਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇੱਕ ਕਮਿਊਨਿਟੀ ਸੈਂਟਰ ਦੀ ਸਥਾਪਨਾ ਤੇ ਲੱਗਭੱਗ 25 ਲੱਖ, ਜਦਕਿ ਕੁੱਲ 12 ਕਰੋੜ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਸੈਂਟਰ 50 ਫੀਸਦੀ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬਣਾਏ ਜਾਣਗੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੁਰਜ ਸਿਧਵਾਂ, ਘੁਮਿਆਰਾ ਖੇੜਾ, ਝੋਰੜਾ, ਖਾਨੇ ਕੀ ਢਾਬ, ਰੱਖੜੀਆਂ, ਚੱਕ ਚੂਹੇਵਾਲਾ, ਚੱਕ ਗੰਡਾ ਸਿੰਘ ਵਾਲਾ, ਲੱਖੇਵਾਲੀ, ਮਹਿਣਾ, ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸਿੱਖਾਂ ਵਾਲਾ, ਮਚਾਕੀ ਮੱਲ ਸਿੰਘ, ਦੇਵੀ ਵਾਲਾ, ਨੱਥੂਵਾਲਾ, ਢਾਬ ਸ਼ੇਰ ਸਿੰਘ ਵਾਲਾ, ਮਾਨਸਾ ਜ਼ਿਲ੍ਹੇ ਦੇ ਪਿੰਡ ਚਕੇਰੀਆਂ, ਸਹਾਰਨਾ, ਫਰੀਦਕੇ, ਮਲਕੋਂ, ਸ਼ੇਰਖਾਂ ਵਾਲਾ, ਕਾਸਿਮਪੁਰ ਛੀਨਾ, ਹਸਨਪੁਰ, ਰਿਉਦ ਕਲਾਂ, ਮਲਕਪੁਰ ਭੀਮਲਾ, ਲੱਖੀਵਾਲ, ਉਡੱਤ ਸੈਦੇਵਾਲਾ, ਨਰਿੰਦਰਪੁਰਾ, ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਮਹਾਲੋਂ, ਜ਼ਿਲ੍ਹਾ ਪਟਿਆਲਾ ਦੇ ਪਿੰਡ ਬਠੋਈ ਖੁਰਦ, ਰਾਮਨਗਰ ਬਖਸ਼ੀਵਾਲਾ, ਚੁਨਾਗਰਾ, ਤਰੇਨ ਜ਼ਿਲ੍ਹਾ ਸੰਗਰੂਰ ਦਾ ਪਿੰਡ ਕਿਲਾ ਹਕੀਮਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਅਜਨੇਰ, ਜੱਲਾ, ਅਮਲੋਹ, ਅਮਲੋਹ(ਖਮਨਾ), ਕੋਟਲਾ ਬਜਵਾੜਾ, ਤੁਰਾਂ, ਜੱਲੋਵਾਲ, ਕੋਟਲਾ ਅਜਨੇਰ, ਕੁੰਭਰਾ, ਮਨੇਲਾ, ਨਬੀਪੁਰ, ਨੂਰਪੁਰਾ, ਰਾਏਪੁਰ ਰੈਣ, ਰਾਂਣਵਾਂ, ਸੈਦਪੁਰਾ, ਸ਼ਹੀਦਗੜ੍ਹ ਅਤੇ ਲਾਡਪੁਰ(ਅਮਲੋਹ) ਨੂੰ ਕਮਿਊਨਿਟੀ ਸੈਂਟਰ ਬਣਾਉਣ ਲਈ ਚੁਣਿਆ ਗਿਆ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕਮਿਊਨਿਟੀ ਸੈਂਟਰਾਂ ਦੇ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਜਿੱਥੇ ਸ਼ਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉੱਥੇ ਹੀ ਬਿਨ੍ਹਾਂ ਕਿਸੇ ਖ਼ਰਚੇ ਤੋਂ ਨਿੱਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਸਬੰਧੀ ਵਿਭਾਗ ਵੱਲੋਂ ਬਹੁਤ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਸੈਂਟਰਾਂ ਨੂੰ ਨਿਰਧਾਰਤ ਸਮੇਂ 'ਚ ਉਸਾਰ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। The post ਪੰਜਾਬ ਸਰਕਾਰ ਵਲੋਂ 49 ਪਿੰਡਾਂ ‘ਚ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਕਮਿਊਨਿਟੀ ਸੈਂਟਰ ਬਣਾਏ ਜਾਣਗੇ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਕੋਟਕਪੂਰਾ ਗੋਲੀ ਕਾਂਡ: ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ, ਸੁਖਬੀਰ ਬਾਦਲ ਨੂੰ ਨਹੀਂ ਮਿਲੀ ਰਾਹਤ Thursday 16 March 2023 06:46 AM UTC+00 | Tags: breaking-news kotakpura-firing-case news parkash-singh-badal punjab-news sukhbir-singh-badal ਚੰਡੀਗੜ੍ਹ, 16 ਮਾਰਚ 2023: ਕੋਟਕਪੂਰਾ ਗੋਲੀ ਕਾਂਡ (Kotakpura Firing Case) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਜ਼ਿਲ੍ਹਾ ਫਰੀਦਕੋਟ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸੁਖਬੀਰ ਬਾਦਲ ਦੀ ਪਟੀਸ਼ਨ ਖਾਰਜ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਫੈਸਲਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸੁਣਾਇਆ ਹੈ ।ਇਸਦੇ ਨਾਲ ਹੀ ਅਦਾਲਤ ਨੇ ਦੇ ਤਤਕਾਲੀ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਦੀ ਵੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ | The post ਕੋਟਕਪੂਰਾ ਗੋਲੀ ਕਾਂਡ: ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ, ਸੁਖਬੀਰ ਬਾਦਲ ਨੂੰ ਨਹੀਂ ਮਿਲੀ ਰਾਹਤ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਦੇ ਫੈਸਲੇ ਖ਼ਿਲਾਫ਼ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ ਅੱਜ Thursday 16 March 2023 07:04 AM UTC+00 | Tags: breaking-news cm-bhagwant-mann congress high-court latest-news manisha-gulati news punjab-and-haryana-high-court punjab-government punjab-state-commission-for-women-chairperson the-unmute-breaking-news ਚੰਡੀਗੜ੍ਹ, 16 ਮਾਰਚ 2023: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮਾਂ ਨੂੰ ਦੂਜੀ ਵਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹਾਈਕੋਰਟ ਵਿੱਚ ਹੋਣੀ ਹੈ। ਮਨੀਸ਼ਾ ਗੁਲਾਟੀ ਨੇ ਸਰਕਾਰੀ ਫੈਸਲੇ ‘ਚ ਸਪੱਸ਼ਟ ਨਾ ਹੋਣ ਸਮੇਤ ਤਕਨੀਕੀ ਕਾਰਨਾਂ ਦੇ ਆਧਾਰ ‘ਤੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਮਨੀਸ਼ਾ ਗੁਲਾਟੀ ਨੇ ਪਟੀਸ਼ਨ ‘ਚ ਕਿਹਾ ਹੈ ਕਿ ਜਿਸ ਅਥਾਰਟੀ ਅਤੇ ਐਕਟ ਤਹਿਤ ਉਸ ਦੀ ਨਿਯੁਕਤੀ ਕੀਤੀ ਗਈ ਹੈ, ਉਸ ਤਹਿਤ ਉਸ ਨੂੰ ਸੇਵਾਕਾਲ ਵਿਚ ਵਾਧਾ ਵੀ ਕੀਤਾ ਜਾ ਸਕਦਾ ਹੈ। ਅਜਿਹੇ ‘ਚ ਐਕਸਟੈਂਸ਼ਨ ਰੱਦ ਕਰਨ ਦੇ ਹੁਕਮਾਂ ਨੂੰ ਗਲਤ ਦੱਸਦੇ ਹੋਏ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। The post ਪੰਜਾਬ ਸਰਕਾਰ ਦੇ ਫੈਸਲੇ ਖ਼ਿਲਾਫ਼ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ appeared first on TheUnmute.com - Punjabi News. Tags:
|
Delhi Capitals: ਡੇਵਿਡ ਵਾਰਨਰ ਨੂੰ ਸੌਂਪੀ ਦਿੱਲੀ ਕੈਪੀਟਲਸ ਦੀ ਕਮਾਨ, ਅਕਸ਼ਰ ਪਟੇਲ ਬਣੇ ਉਪ ਕਪਤਾਨ Thursday 16 March 2023 07:18 AM UTC+00 | Tags: axar-patel bcci breaking-news cricket-news delhi-capitals ipl ipl-2023 news ਚੰਡੀਗੜ੍ਹ, 16 ਮਾਰਚ 2023: ਦਿੱਲੀ ਕੈਪੀਟਲਸ (Delhi Capitals) ਟੀਮ ਨੇ ਆਈਪੀਐੱਲ 2023 ਲਈ ਆਪਣੇ ਨਵੇਂ ਕਪਤਾਨ ਦਾ ਐਲਾਨ ਕਰ ਦਿੱਤਾ ਹੈ। ਡੇਵਿਡ ਵਾਰਨਰ ਨੂੰ ਇੰਡੀਅਨ ਪ੍ਰੀਮੀਅਰ ਲੀਗ ਦੇ ਆਗਾਮੀ ਸੀਜ਼ਨ ਲਈ ਦਿੱਲੀ ਟੀਮ ਦੀ ਕਮਾਨ ਸੌਂਪੀ ਗਈ ਹੈ। ਇਸ ਦੇ ਨਾਲ ਹੀ ਅਕਸ਼ਰ ਪਟੇਲ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਦਿੱਲੀ ਦੇ ਰੈਗੂਲਰ ਕਪਤਾਨ ਰਿਸ਼ਭ ਪੰਤ ਕਾਰ ਦੁਰਘਟਨਾ ਦਾ ਸ਼ਿਕਾਰ ਹੋ ਕੇ ਪੂਰੇ ਸੀਜ਼ਨ ਤੋਂ ਬਾਹਰ ਹੋ ਗਏ ਹਨ। ਪੰਤ ਦੇ ਅਗਲੇ ਸੀਜ਼ਨ ‘ਚ ਵਾਪਸੀ ਦੀ ਉਮੀਦ ਹੈ। ਡੇਵਿਡ ਵਾਰਨਰ ਇਸ ਤੋਂ ਪਹਿਲਾਂ ਆਈਪੀਐਲ ਵਿੱਚ ਸਨਰਾਈਜ਼ਰਸ ਹੈਦਰਾਬਾਦ ਦੀ ਕਪਤਾਨੀ ਕਰ ਚੁੱਕੇ ਹਨ। ਉਸ ਨੇ 2016 ਵਿੱਚ ਟੀਮ ਨੂੰ ਚੈਂਪੀਅਨ ਬਣਾਇਆ ਸੀ। ਉਹ 2022 ਵਿੱਚ ਦਿੱਲੀ ਟੀਮ ਵਿੱਚ ਸ਼ਾਮਲ ਹੋਇਆ ਸੀ। ਉਸ ਨੂੰ ਫ੍ਰੈਂਚਾਇਜ਼ੀ ਨੇ ਮੈਗਾ ਨਿਲਾਮੀ ‘ਚ 6.25 ਕਰੋੜ ਰੁਪਏ ‘ਚ ਖਰੀਦਿਆ ਸੀ। ਵਾਰਨਰ ਨੇ ਇਸ ਤੋਂ ਬਾਅਦ ਸੀਜ਼ਨ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਾਰਨਰ ਨੇ 12 ਮੈਚਾਂ ਵਿੱਚ 48 ਦੀ ਔਸਤ ਨਾਲ 432 ਦੌੜਾਂ ਬਣਾਈਆਂ ਹਨ । ਇਸ ਦੌਰਾਨ ਉਸ ਦਾ ਸਟ੍ਰਾਈਕ ਰੇਟ 150.52 ਰਿਹਾ। ਵਾਰਨਰ ਦੇ ਬੱਲੇ ਤੋਂ ਪੰਜ ਅਰਧ ਸੈਂਕੜੇ ਨਿਕਲੇ। ਵਾਰਨਰ ਇਸ ਤੋਂ ਪਹਿਲਾਂ 2009 ਤੋਂ 2013 ਤੱਕ ਵੀ ਦਿੱਲੀ ਫਰੈਂਚਾਇਜ਼ੀ (Delhi Capitals) ਦਾ ਹਿੱਸਾ ਸੀ। ਉਦੋਂ ਟੀਮ ਦਾ ਨਾਂ ਦਿੱਲੀ ਡੇਅਰਡੇਵਿਲਜ਼ ਸੀ। ਦੂਜੇ ਪਾਸੇ ਅਕਸ਼ਰ ਪਟੇਲ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ 2019 ‘ਚ ਦਿੱਲੀ ਨੇ ਆਪਣੀ ਟੀਮ ‘ਚ ਸ਼ਾਮਲ ਕੀਤਾ ਸੀ। ਉਹ ਫਰੈਂਚਾਇਜ਼ੀ ਦਾ ਇੱਕ ਮਹੱਤਵਪੂਰਨ ਮੈਂਬਰ ਹੈ। ਅਕਸ਼ਰ ਪਟੇਲ ਨੇ ਗੇਂਦ ਅਤੇ ਬੱਲੇ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਦਿੱਲੀ ਕੈਪੀਟਲਜ਼ ਦੀ ਟੀਮ 1 ਅਪ੍ਰੈਲ ਨੂੰ ਲਖਨਊ ‘ਚ ਲਖਨਊ ਸੁਪਰਜਾਇੰਟਸ ਦੇ ਖਿਲਾਫ IPL ਦੇ ਆਗਾਮੀ ਸੀਜ਼ਨ ‘ਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। The post Delhi Capitals: ਡੇਵਿਡ ਵਾਰਨਰ ਨੂੰ ਸੌਂਪੀ ਦਿੱਲੀ ਕੈਪੀਟਲਸ ਦੀ ਕਮਾਨ, ਅਕਸ਼ਰ ਪਟੇਲ ਬਣੇ ਉਪ ਕਪਤਾਨ appeared first on TheUnmute.com - Punjabi News. Tags:
|
ਚੋਰਾਂ ਨੇ ਚੌਕੀਦਾਰ ਨੂੰ ਬੰਦੀ ਬਣਾ ਕੇ ਸਕੂਲ 'ਚੋਂ ਅੱਠ ਪ੍ਰਜੈਕਟ ਸਮੇਤ ਐਲਈਡੀ ਤੇ ਹੋਰ ਸਾਮਾਨ ਕੀਤਾ ਚੋਰੀ Thursday 16 March 2023 07:36 AM UTC+00 | Tags: breaking-news crime gurdaspur harchowal harchowal-town news punjab-news punjab-school senior-secondary-smart-government-schoo thieves watchman ਗੁਰਦਾਸਪੁਰ, 16 ਮਾਰਚ 2023: ਜ਼ਿਲ੍ਹਾ ਗੁਰਦਾਸਪੁਰ ‘ਚ ਚੋਰਾਂ ਵਲੋਂ ਸਰਕਾਰੀ ਸਕੂਲ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ, ਕਸਬਾ ਹਰਚੋਵਾਲ ਦੇ ਸੀਨੀਅਰ ਸਕੈਂਡਰੀ ਸਮਾਰਟ ਸਰਕਾਰੀ ਸਕੂਲ ‘ਚ ਬੀਤੀ ਰਾਤ ਚੋਰਾਂ ਨੇ ਸਕੂਲ ਦੇ ਚੌਕੀਦਾਰ ਨੂੰ ਬੰਦੀ ਬਣਾ ਸਕੂਲ ਵਿੱਚੋਂ ਅੱਠ ਪ੍ਰਜੈਕਟ ਸਮੇਤ ਐਲਈਡੀ ,ਸੀਪੀਯੂ ਸੀਸੀਟੀਵੀ ਕੈਮਰਾ ਅਤੇ ਹੋਰ ਸਾਮਾਨ ਚੋਰੀ ਕਰ ਲਿਆ | ਜ਼ਿਕਰਯੋਗ ਹੈ ਕਿ ਸਕੂਲ ਤੋਂ ਸੌ ਮੀਟਰ ਦੂਰੀ ‘ਤੇ ਪੁਲਿਸ ਚੌਂਕੀ ਹੋਣ ਦੇ ਬਾਵਜੂਦ ਵੀ ਚੋਰੀ ਦੀ ਵਾਰਦਾਤ ਨੂੰ ਚੋਰਾਂ ਵੱਲੋਂ ਅੰਜ਼ਾਮ ਦਿੱਤਾ ਗਿਆ ਹੈ | ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਰਾਤ 11 ਵਜੇ ਚੌਕੀਦਾਰ ਬੀਰਾ ਮਸੀਹ ਦਾ ਫੋਨ ਆਇਆ ਸੀ ਕਿ ਸਕੂਲ ਵਿੱਚ 10 ਤੋਂ 13 ਅਣਪਛਾਤੇ ਬੰਦੇ ਆਏ | ਜਿਨ੍ਹਾਂ ਵੱਲੋਂ ਉਸ ਨੂੰ ਬੰਦੀ ਬਣਾ ਕੇ ਸਕੂਲ ਦੀਆਂ ਚਾਬੀਆਂ ਖੋਹ ਲਈਆਂ ਗਈਆਂ ਅਤੇ ਸਕੂਲ ਵਿੱਚੋਂ ਸਾਰਾ ਸਮਾਨ ਚੋਰੀ ਕਰ ਕੇ ਲੈ ਗਏ |
ਉਨ੍ਹਾਂ ਨੇ ਕਿਹਾ ਕਿ ਅਸੀਂ ਚੌਂਕੀਦਾਰ ਨੂੰ ਕਿਹਾ ਕਿ ਉਹ ਇਸ ਦੀ ਰਿਪੋਰਟ ਚੌਕੀ ਹਰਚੋਵਾਲ ਵਿਚ ਦਰਜ ਕਰਵਾਏ, ਪਰ ਉਸ ਵੱਲੋਂ ਨਹੀਂ ਕਰਵਾਈ ਗਈ ਜੋ ਕਿ ਸਕੂਲ ਪ੍ਰਸ਼ਾਸ਼ਨ ਵਲੋਂ ਅੱਜ ਸਵੇਰੇ ਪੁਲਿਸ ਨੂੰ ਇਸ ਵਾਰਦਾਤ ਦੀ ਸੂਚਨਾ ਦਿਤੀ ਗਈ ਹੈ | ਉੱਥੇ ਪੁਲਿਸ ਥਾਣਾ ਹਰਗੋਬਿੰਦਪੁਰ ਦੇ ਤਹਿਤ ਪੁਲਿਸ ਚੌਕੀ ਹਰਚੋਵਾਲ ਦੇ ਇੰਚਾਰਜ ਸਰਵਣ ਸਿੰਘ ਨੇ ਦੱਸਿਆ ਕਿ ਵਾਰਦਾਤ ਬੀਤੀ ਰਾਤ ਦੀ ਹੈ ਅਤੇ ਜਦਕਿ ਸਕੂਲ ਪ੍ਰਸ਼ਾਸ਼ਨ ਵਲੋਂ ਉਹਨਾਂ ਨੂੰ ਸਵੇਰੇ ਸ਼ਕਾਇਤ ਦਰਜ ਕਾਰਵਾਈ ਗਈ ਹੈ ਅਤੇ ਉਹਨਾਂ ਵਲੋਂ ਰਿਪੋਰਟ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਚੋਂਕੀ ਇੰਚਾਰਜ ਸਰਵਣ ਸਿੰਘ ਨੇ ਦਾਅਵਾ ਕੀਤਾ ਕਿ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ | The post ਚੋਰਾਂ ਨੇ ਚੌਕੀਦਾਰ ਨੂੰ ਬੰਦੀ ਬਣਾ ਕੇ ਸਕੂਲ ‘ਚੋਂ ਅੱਠ ਪ੍ਰਜੈਕਟ ਸਮੇਤ ਐਲਈਡੀ ਤੇ ਹੋਰ ਸਾਮਾਨ ਕੀਤਾ ਚੋਰੀ appeared first on TheUnmute.com - Punjabi News. Tags:
|
ਜੀ-20 ਸੰਮੇਲਨ ਸੰਬੰਧੀ ਪੈਰਾਮਿਲਟਰੀ ਫੋਰਸ ਤੇ ਅੰਮ੍ਰਿਤਸਰ ਪੁਲਿਸ ਨੇ ਕੱਢਿਆ ਫਲੈਗ ਮਾਰਚ Thursday 16 March 2023 07:51 AM UTC+00 | Tags: aam-aadmi-party amritsar-police cm-bhagwant-mann congress g-20-summit g-20-summit-in-punjab latest-news news paramilitary-force punjab-police the-unmute-breaking-news the-unmute-update ਅੰਮ੍ਰਿਤਸਰ, 16 ਮਾਰਚ 2023: ਅੰਮ੍ਰਿਤਸਰ ਵਿੱਚ ਹੋ ਰਹੇ ਜੀ-20 ਸੰਮੇਲਨ (G-20 summit) ਅੰਮ੍ਰਿਤਸਰ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸਦੇ ਨਾਲ ਹੀ ਜਗ੍ਹਾ-ਜਗ੍ਹਾ ਦੇ ਉੱਤੇ ਭਾਰੀ ਪੁਲਿਸ ਫੋਰਸ ਦੀ ਤਾਇਨਾਤ ਕੀਤੀ ਗਈ ਅਤੇ ਇਸ ਸ਼ਹਿਰ ‘ਚ ਜਗ੍ਹਾ-ਜਗ੍ਹਾ ‘ਤੇ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ ਤਾਂ ਜੋ ਕਿ ਅੰਮ੍ਰਿਤਸਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਮਨ-ਕਾਨੂੰਨ ਅਤੇ ਸੁਰੱਖਿਆ ਕਾਇਮ ਰਾਖੀ ਜਾ ਸਕੇ | ਅੱਜ ਅੰਮ੍ਰਿਤਸਰ ਦੇ ਵਿੱਚ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ|
ਆਗਾਮੀ ਦਿਨਾਂ ਵਿੱਚ ਹੋਣ ਵਾਲੇ ਜੀ-20 ਸੰਮੇਲਨ (G-20 summit) ਨੂੰ ਮੁੱਖ ਰੱਖਦੇ ਹੋਏ ਸ਼ਹਿਰ ਵਿੱਚ ਅੰਮ੍ਰਿਤਸਰ ਸਮੇਤ ਪੈਰਾਮਿਲਟਰੀ ਫੋਰਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿੱਚ ਫਲੈਗ ਮਾਰਚ ਕੱਢੇ ਜਾ ਰਹੇ ਹਨ | ਡਾ. ਮਹਿਤਾਬ ਸਿੰਘ, ਆਈ.ਪੀ.ਐਸ, ਏ.ਡੀ.ਸੀ.ਪੀ ਸਿਟੀ-1, ਅੰਮ੍ਰਿਤਸਰ ਦੀ ਅਗਵਾਈ ਹੇਠ ਸੁਰਿੰਦਰ ਸਿੰਘ ਪੀ.ਪੀ.ਐਸ, ਏ.ਸੀ.ਪੀ ਸੈਂਟਰਲ, ਅੰਮ੍ਰਿਤਸਰ,ਮੁੱਖ ਅਫ਼ਸਰ ਈ-ਡਵੀਜ਼ਨ ਅਤੇ ਮੁੱਖ ਅਫ਼ਸਰ ਗੇਟ ਹਕੀਮਾਂ ਸਮੇਤ ਪੈਰਾਮਿਲਟਰੀ ਫੋਰਸ ਵੱਲੋਂ ਹਾਲ ਗੇਟ ਤੋਂ ਸ਼ੁਰੂ ਕਰਕੇ ਵਿਰਾਸਤੀ ਮਾਰਗ, ਕਟੜਾ ਜੈਮਲ ਸਿੰਘ ਆਦਿ ਇਲਾਕਿਆ ਵਿੱਚ ਫਲੈਗ ਮਾਰਚ ਕੱਢਿਆ ਗਿਆ ਹੈ | The post ਜੀ-20 ਸੰਮੇਲਨ ਸੰਬੰਧੀ ਪੈਰਾਮਿਲਟਰੀ ਫੋਰਸ ਤੇ ਅੰਮ੍ਰਿਤਸਰ ਪੁਲਿਸ ਨੇ ਕੱਢਿਆ ਫਲੈਗ ਮਾਰਚ appeared first on TheUnmute.com - Punjabi News. Tags:
|
ਲੰਡਨ 'ਚ ਟਿੱਪਣੀ ਬਾਰੇ ਰਾਹੁਲ ਗਾਂਧੀ ਦਾ ਬਿਆਨ, ਮੈਂ ਭਾਰਤ ਵਿਰੋਧੀ ਕੋਈ ਬਿਆਨ ਨਹੀਂ ਦਿੱਤਾ Thursday 16 March 2023 08:03 AM UTC+00 | Tags: breaking-news congress house-of-parliament-complex-london india-news lok-sabha london modi-government news pm-modi prime-minister-narendra-modi rahul-gandh rahul-gandhi ਚੰਡੀਗੜ੍ਹ, 16 ਮਾਰਚ 2023: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਲੰਡਨ ਵਿੱਚ ਕੀਤੀ ਟਿੱਪਣੀ ਬਾਰੇ ਇੱਕ ਚੈੱਨਲ ਨੂੰ ਦਿੱਤੇ ਇੰਟਰਵਿਊ ਵਿੱਚ ਦੱਸਿਆ ਕਿ ਉਨ੍ਹਾਂ ਨੇ ਕੋਈ ਭਾਰਤ ਵਿਰੋਧੀ ਬਿਆਨ ਨਹੀਂ ਦਿੱਤਾ ਹੈ। ਰਾਹੁਲ ਗਾਂਧੀ ਦੇ ਬਿਆਨ ਨੂੰ ਲੈ ਕੇ ਭਾਜਪਾ ਕਾਂਗਰਸ ‘ਤੇ ਲਗਾਤਾਰ ਹਮਲਾ ਬੋਲ ਰਹੀ ਹੈ। ਭਾਜਪਾ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੇ ਵਿਦੇਸ਼ੀ ਧਰਤੀ ‘ਤੇ ਭਾਰਤ ਦੇ ਲੋਕਤੰਤਰ ਦਾ ਅਪਮਾਨ ਕੀਤਾ ਹੈ। ਉਸ ਨੂੰ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਸੰਸਦ ਦੇ ਬਜਟ ਸੈਸ਼ਨ ਵਿੱਚ ਵੀ ਭਾਜਪਾ ਲਗਾਤਾਰ ਰਾਹੁਲ ਗਾਂਧੀ ਤੋਂ ਮੁਆਫ਼ੀ ਦੀ ਮੰਗ ਕਰ ਰਹੀ ਹੈ। ਹਾਲਾਂਕਿ ਕਾਂਗਰਸ ਨੇ ਸਾਫ ਕਰ ਦਿੱਤਾ ਹੈ ਕਿ ਰਾਹੁਲ ਗਾਂਧੀ ਮੁਆਫੀ ਨਹੀਂ ਮੰਗਣਗੇ। ਜਦੋਂ ਰਾਹੁਲ ਗਾਂਧੀ ਤੋਂ ਪੁੱਛਿਆ ਗਿਆ ਕਿ ਕੀ ਉਹ ਭਾਜਪਾ ਦੇ ਇਸ ਦੋਸ਼ ਦਾ ਜਵਾਬ ਦੇਣਗੇ ਕਿ ਉਨ੍ਹਾਂ ਨੇ ਵਿਦੇਸ਼ੀ ਧਰਤੀ ‘ਤੇ ਦੇਸ਼ ਦਾ ਅਪਮਾਨ ਕੀਤਾ ਹੈ, ਤਾਂ ਕਾਂਗਰਸ ਸੰਸਦ ਨੇ ਕਿਹਾ, “ਜੇ ਉਹ ਮੈਨੂੰ ਇਜਾਜ਼ਤ ਦਿੰਦੇ ਹਨ ਤਾਂ ਮੈਂ ਸਦਨ ਦੇ ਅੰਦਰ ਜ਼ਰੂਰ ਜਵਾਬ ਦਿਆਂਗਾ।” ਭਾਰਤੀ ਜਨਤਾ ਪਾਰਟੀ ਨੇ ਵੀਰਵਾਰ ਨੂੰ ਲੰਡਨ ‘ਚ ਭਾਰਤੀ ਲੋਕਤੰਤਰ ਬਾਰੇ ਉਨ੍ਹਾਂ ਦੀ ਟਿੱਪਣੀ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ‘ਤੇ ਫਿਰ ਹਮਲਾ ਕੀਤਾ। ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਜੇਕਰ ਸੰਸਦ ਮੈਂਬਰ ਨੇ ਕਿਸੇ ਸੰਸਦ ਮੈਂਬਰ ਦੀ 'ਭਾਰਤ ਵਿਰੋਧੀ ਕਾਰਵਾਈ' ਦੀ ਨਿੰਦਾ ਨਾ ਕੀਤੀ ਤਾਂ ਲੋਕ ਉਸ ਤੋਂ ਸਵਾਲ ਕਰਨਗੇ ਕਿ ਉਹ ਸੰਸਦ ਵਿੱਚ ਕੀ ਕਰ ਰਹੇ ਹਨ।ਰਿਜਿਜੂ ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਵਿਰੋਧੀ ਤਾਕਤਾਂ ਅਤੇ ਇੱਕ ‘ਗਿਰੋਹ’ ਨੇ ਵਿਦੇਸ਼ੀ ਧਰਤੀ ‘ਤੇ ਭਾਰਤ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਅਤੇ ਉਹ ਉਹੀ ਭਾਸ਼ਾ ਬੋਲ ਰਹੇ ਹਨ ਜੋ ਰਾਹੁਲ ਗਾਂਧੀ ਬੋਲਦੇ ਹਨ। ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਬੁੱਧਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਬ੍ਰਿਟੇਨ ‘ਚ ਕੀਤੀ ਤਾਜ਼ਾ ਟਿੱਪਣੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਭਾਰਤ ਦਾ ਲੋਕਤੰਤਰ ਖਤਰੇ ‘ਚ ਨਹੀਂ ਹੈ ਪਰ ਵਿਦੇਸ਼ ‘ਚ ਉਨ੍ਹਾਂ ਦੇ ‘ਵਿਵਹਾਰ’ ਨੇ ਵਿਰੋਧੀ ਪਾਰਟੀ ਨੂੰ ‘ਸਿਆਸੀ ਤਬਾਹੀ’ ਵੱਲ ਧੱਕ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਉਨ੍ਹਾਂ ਦੀ ਨਫ਼ਰਤ ਭਾਰਤ ਪ੍ਰਤੀ ਨਫ਼ਰਤ ਵਿੱਚ ਬਦਲ ਗਈ ਹੈ। The post ਲੰਡਨ ‘ਚ ਟਿੱਪਣੀ ਬਾਰੇ ਰਾਹੁਲ ਗਾਂਧੀ ਦਾ ਬਿਆਨ, ਮੈਂ ਭਾਰਤ ਵਿਰੋਧੀ ਕੋਈ ਬਿਆਨ ਨਹੀਂ ਦਿੱਤਾ appeared first on TheUnmute.com - Punjabi News. Tags:
|
CBI ਵਲੋਂ ਸਾਬਕਾ ਡਿਪਟੀ CM ਮਨੀਸ਼ ਸਿਸੋਦੀਆ ਖ਼ਿਲਾਫ਼ ਜਾਸੂਸੀ ਮਾਮਲੇ 'ਚ FIR ਦਰਜ Thursday 16 March 2023 08:28 AM UTC+00 | Tags: aam-aaadmi-party aam-aadmi-party arvind-kejriwal breaking-news cbi central-investigation-agency delhi-government feedback-unit manish-sisodia news the-unmute-punjabi-news ਚੰਡੀਗੜ੍ਹ, 16 ਮਾਰਚ 2023: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਮਨੀਸ਼ ਸਿਸੋਦੀਆ (Manish Sisodia) ‘ਤੇ ਸ਼ਿਕੰਜਾ ਕੱਸਦੀ ਜਾ ਰਹੀ ਹੈ । ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਦਿੱਲੀ ਸਰਕਾਰ ਦੀ 'ਫੀਡਬੈਕ ਯੂਨਿਟ' ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਨਵਾਂ ਕੇਸ ਦਰਜ ਕੀਤਾ ਹੈ। ਸੀਬੀਆਈ ਨੇ 14 ਮਾਰਚ ਨੂੰ ਆਮ ਆਦਮੀ ਪਾਰਟੀ ਦੀ ਕਥਿਤ 'ਫੀਡਬੈਕ ਯੂਨਿਟ' (ਐਫਬੀਯੂ) ਨਾਲ ਸਬੰਧਤ ਜਾਸੂਸੀ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਸੱਤ ਜਣਿਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਸੀ। ਆਦਮੀ ਪਾਰਟੀ ਨੇ ਇਸ ਮਾਮਲੇ ਦਾ ਖ਼ੁਲਾਸਾ ਕੀਤਾ ਹੈ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਗੋਪਾਲ ਮੋਹਨ ਦਾ ਵੀ ਐਫਆਈਆਰ ਵਿੱਚ ਨਾਮ ਹੈ। ਇਸ ਮਾਮਲੇ ਵਿੱਚ 7 ਜਣਿਆਂ ਦੇ ਖ਼ਿਲਾਫ਼ ਐਫ.ਆਈ.ਆਰ ਦਰਜ ਕੀਤੀ ਹੈ ਜਿਨ੍ਹਾਂ ਵਿੱਚ ਦਿੱਲੀ ਦੇ ਸਾਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) , ਸੁਕੇਸ਼ ਕੁਮਾਰ ਜੈਨ (IRS 1992), ਤਤਕਾਲੀ ਵਿਜੀਲੈਂਸ ਸਕੱਤਰ, ਨਵੀਂ ਦਿੱਲੀ, ਰਾਕੇਸ਼ ਕੁਮਾਰ ਸਿਨਹਾ (ਸੇਵਾਮੁਕਤ, ਡੀਆਈਜੀ, ਸੀਆਈਐਸਐਫ), ਮੁੱਖ ਮੰਤਰੀ ਦੇ ਵਿਸ਼ੇਸ਼ ਸਲਾਹਕਾਰ ਅਤੇ ਸੰਯੁਕਤ ਡਾਇਰੈਕਟਰ, ਫੀਡਬੈਕ ਯੂਨਿਟ, ਦਿੱਲੀ, ਪ੍ਰਦੀਪ ਕੁਮਾਰ ਪੁੰਜ (ਰਿਟਾ. ਸੰਯੁਕਤ ਡਿਪਟੀ ਡਾਇਰੈਕਟਰ, ਆਈ.ਬੀ.), ਡਿਪਟੀ ਡਾਇਰੈਕਟਰ, ਦਿੱਲੀ ਫੀਡਬੈਕ ਯੂਨਿਟ, ਸਤੀਸ਼ ਖੇਤਰਪਾਲ (ਸੇਵਾਮੁਕਤ ਅਸਿਸਟੈਂਟ ਕਮਾਂਡੈਂਟ, CISF), ਫੀਡਬੈਕ ਅਫਸਰ, ਦਿੱਲੀ ਸਰਕਾਰ ਵਜੋਂ ਕੰਮ ਕਰ ਰਹੇ ਹਨ ਅਤੇ The post CBI ਵਲੋਂ ਸਾਬਕਾ ਡਿਪਟੀ CM ਮਨੀਸ਼ ਸਿਸੋਦੀਆ ਖ਼ਿਲਾਫ਼ ਜਾਸੂਸੀ ਮਾਮਲੇ ‘ਚ FIR ਦਰਜ appeared first on TheUnmute.com - Punjabi News. Tags:
|
Uttar Pradesh: ਸੰਭਲ 'ਚ ਵੱਡਾ ਹਾਦਸਾ, ਕੋਲਡ ਸਟੋਰੇਜ ਦੀ ਇਮਾਰਤ ਡਿੱਗਣ ਨਾਲ 20 ਤੋਂ 30 ਮਜ਼ਦੂਰ ਮਲਬੇ ਹੇਠਾਂ ਦਬੇ Thursday 16 March 2023 08:37 AM UTC+00 | Tags: breaking-news chandausi chief-minister-yogi-adityanath latest-news news sambhal sambhal-news up uttar-pradesh ਚੰਡੀਗੜ੍ਹ, 16 ਮਾਰਚ 2023: ਉੱਤਰ ਪ੍ਰਦੇਸ਼ ਦੇ ਸੰਭਲ (Sambhal) ਜ਼ਿਲ੍ਹੇ ਵਿੱਚ ਇੱਕ ਕੋਲਡ ਸਟੋਰੇਜ ਦੀ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ | ਇਸ ਇਮਾਰਤ ਦੇ ਡਿੱਗਣ ਕਾਰਨ ਕਰੀਬ 20 ਤੋਂ 30 ਮਜ਼ਦੂਰਾ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ | ਇਹ ਹਾਦਸਾ ਚੰਦੌਸੀ ਦੇ ਮਵਈ ਪਿੰਡ ਦੇ ਕੋਲਡ ਸਟੋਰ ਵਿੱਚ ਵਾਪਰਿਆ ਹੈ । ਟੀਮ ਫੈਜ਼ਗੰਜ ਪੁਲਿਸ ਦੇ ਨਾਲ ਰਾਹਤ ਅਤੇ ਬਚਾਅ ਕਾਰਜ ਲਈ ਮੌਕੇ ‘ਤੇ ਪਹੁੰਚ ਰਹੀ ਹੈ। ਮੌਕੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਸੰਭਲ (Sambhal) ਦੀ ਟੀਮ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਘਟਨਾ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਤੁਰੰਤ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਬਿਹਤਰ ਇਲਾਜ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਹੋਰ ਲੋਕ ਸਮੇਤ ਮੌਕੇ ‘ਤੇ ਪਹੁੰਚ ਗਏ। ਲੋਕਾਂ ਨੇ ਇਕੱਠੇ ਹੋ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ । ਜੇ.ਸੀ.ਬੀ ਦੀ ਮਦਦ ਨਾਲ ਮਲਬਾ ਹਟਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਗਯਾ ਹਨ । ਹਾਦਸੇ ‘ਚ ਜ਼ਿੰਦਾ ਬਚੇ ਪਰਿਵਾਰ ਦੇ ਮਲਬੇ ‘ਚ ਹੋਰ ਲੋਕ ਆਪਣੇ ਅਜ਼ੀਜ਼ਾਂ ਨੂੰ ਲੱਭਣ ਦੀ ਕੋਸ਼ਿਸ਼ ਕਰਦੇ ਦੇਖੇ ਗਏ ਹਨ । The post Uttar Pradesh: ਸੰਭਲ ‘ਚ ਵੱਡਾ ਹਾਦਸਾ, ਕੋਲਡ ਸਟੋਰੇਜ ਦੀ ਇਮਾਰਤ ਡਿੱਗਣ ਨਾਲ 20 ਤੋਂ 30 ਮਜ਼ਦੂਰ ਮਲਬੇ ਹੇਠਾਂ ਦਬੇ appeared first on TheUnmute.com - Punjabi News. Tags:
|
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਦਿੱਤਾ ਵੱਡਾ ਬਿਆਨ Thursday 16 March 2023 09:33 AM UTC+00 | Tags: aam-aadmi-party bhagwant-mann breaking-news lawrence-bishnoi ludhiana mansa news punjab-news punjab-police sidhu-moosewala the-unmute-punjabi-news ਚੰਡੀਗੜ੍ਹ, 16 ਮਾਰਚ 2023: ਲੁਧਿਆਣਾ ਪਹੁੰਚੇ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਨੇ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇਖ ਕੇ ਦੁਖੀ ਹੋਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ 19 ਮਾਰਚ ਤੋਂ ਪਹਿਲਾਂ ਇਹ ਸਭ ਸੋਚੀ ਸਮਝੀ ਸਾਜ਼ਿਸ਼ ਤਹਿਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਿਸਟਮ ‘ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਸ਼ਨੋਈ ਦੀ ਇੰਟਰਵਿਊ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਕੀਤੀ ਗਈ ਸੀ। ਇੰਟਰਵਿਊ ਨੂੰ ਸੰਪਾਦਿਤ ਕੀਤਾ ਗਿਆ ਸੀ ਅਤੇ ਦੁਬਾਰਾ ਚਲਾਇਆ ਗਿਆ ਸੀ | ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸਰਕਾਰ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਕਾਫੀ ਲਾਪਰਵਾਹੀ ਹੈ। ਅਜੇ ਤੱਕ ਸਾਜ਼ਿਸ਼ਕਰਤਾ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਸਿਰਫ਼ ਅਪਰਾਧੀ ਹੀ ਫੜੇ ਗਏ। ਉਨ੍ਹਾਂ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਦੀ ਜੇਲ੍ਹ ਤੋਂ ਇੰਟਰਵਿਊ ਲੈਣ ਦਾ ਮਕਸਦ ਸਿੱਧੂ ਮੂਸੇਵਾਲਾ ਨੂੰ ਬਰਸੀ ਤੋਂ ਪਹਿਲਾਂ ਬਦਨਾਮ ਕਰਨਾ ਹੈ। ਪਰ ਉਸਨੂੰ ਇਸ ਵਿੱਚ ਲਾਰੈਂਸ ਦਾ ਕੋਈ ਕਸੂਰ ਨਜ਼ਰ ਨਹੀਂ ਆਉਂਦਾ। ਬਲਕੌਰ ਸਿੰਘ ਨੇ ਕਿਹਾ ਕਿ ਇਹ ਇੰਟਰਵਿਊ ਜ਼ਬਰਦਸਤੀ ਕੀਤੀ ਗਈ ਸੀ। ਲਾਰੈਂਸ ਉਹ ਬੋਲ ਰਿਹਾ ਹੈ ਜੋ ਉਸ ਤੋਂ ਬੁਲਵਾਇਆ ਜਾ ਰਿਹਾ ਹੈ | ਸਿੱਧੂ (Sidhu Moosewala) ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਲਕੌਰ ਸਿੰਘ ਦਾ ਕਹਿਣਾ ਹੈ ਕਿ 19 ਮਾਰਚ ਨੂੰ ਸਿੱਧੂ ਦੀ ਬਰਸੀ ਹੈ, ਇਸ ਲਈ ਇਹ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਪਿੱਛੇ ਕਾਰਨ ਇਹ ਹੈ ਕਿ ਬਰਸੀ ‘ਤੇ ਘੱਟ ਤੋਂ ਘੱਟ ਲੋਕ ਪਹੁੰਚਣ। The post ਸਿੱਧੂ ਮੂਸੇਵਾਲਾ ਦੇ ਪਿਤਾ ਨੇ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਦਿੱਤਾ ਵੱਡਾ ਬਿਆਨ appeared first on TheUnmute.com - Punjabi News. Tags:
|
ਮਾਲ ਵਿਭਾਗ ਨਾਲ ਸੰਬੰਧਿਤ ਸਕੀਮਾਂ ਅਤੇ ਕੰਮਾਂ ਦਾ ਹੋਵੇਗਾ ਨਿਰੀਖਣ: ਬ੍ਰਮ ਸ਼ੰਕਰ ਜਿੰਪਾ Thursday 16 March 2023 09:38 AM UTC+00 | Tags: aam-aadmi-party bhagwant-mann brahm-shankar-jimpa breaking-news chief-minister-bhagwant-mann cm-bhagwant-mann enews india jan-mal-lok-adalat news punjab-news revenue-department revenue-department-punjab the-unmute-breaking-news the-unmute-latest-news ਚੰਡੀਗੜ੍ਹ, 16 ਮਾਰਚ 2023: ਪੰਜਾਬ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਜਾ ਰਹੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa)ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ (Revenue Department) ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਲ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਦਫ਼ਤਰਾਂ ਆਦਿ ਦਾ ਨਿਰੀਖਣ ਵੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਿੰਪਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਜਨਤਾ ਦਰਬਾਰ ਲਗਾ ਕੇ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਸੀ। ਜਿੰਪਾ ਨੇ ਦੱਸਿਆ ਕਿ ਜਨ ਮਾਲ ਲੋਕ ਅਦਾਲਤ 20 ਮਾਰਚ ਨੂੰ ਲਗਾਈ ਜਾਵੇਗੀ। ਇਸ ਵਿਚ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਸੁਣ ਕੇ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਲ ਵਿਭਾਗ (Revenue Department) ਦੇ ਕੰਮਕਾਰ ਨੂੰ ਸੁਖਾਲਾ ਅਤੇ ਲੋਕ ਪੱਖੀ ਕਰਨ ਲਈ ਭਰਪੂਰ ਕੋਸ਼ਿਸ਼ਾਂ ਕਰ ਰਹੀ ਹੈ। ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਬਹੁਤ ਸਾਰਾ ਕੰਮ ਆਨਲਾਈਨ ਕੀਤਾ ਗਿਆ ਹੈ ਅਤੇ ਭਵਿੱਖ ਵਿਚ ਇਸ ਪਾਸੇ ਹੋਰ ਪੁਖਤਾ ਕਦਮ ਪੁੱਟੇ ਜਾਣਗੇ। ਉਨ੍ਹਾਂ (Brahm Shankar Jimpa) ਕਿਹਾ ਕਿ ਜਨ ਮਾਲ ਲੋਕ ਅਦਾਲਤਾਂ ਪੰਜਾਬ ਦੇ ਹੋਰਨਾਂ ਹਿੱਸਿਆਂ ਵਿਚ ਵੀ ਲਗਾਈਆਂ ਜਾਣਗੀਆਂ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਮੁਤਾਬਿਕ ਲੋਕਾਂ ਦੇ ਕੰਮ ਕਰਨ ਲਈ ਸਰਕਾਰ ਲੋਕਾਂ ਦੇ ਦੁਆਰ 'ਤੇ ਜਾਵੇਗੀ। ਲੋਕਾਂ ਦੀਆਂ ਸਮੱਸਿਆਂਵਾਂ ਤੇ ਮੁਸ਼ਕਿਲਾਂ ਦਾ ਹੱਲ ਸਮਾਂਬੱਧ ਤਰੀਕੇ ਨਾਲ ਕੱਢਿਆ ਜਾਵੇਗਾ ਅਤੇ ਇਸ ਮਾਮਲੇ ਵਿਚ ਜੇਕਰ ਕਿਸੇ ਅਫਸਰ/ਕਰਮਚਾਰੀ ਦੀ ਕੋਤਾਹੀ ਪਾਈ ਗਈ ਤਾਂ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ। ਜਿੰਪਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਹੋਰ ਬੁਲੰਦੀਆਂ 'ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੀ ਤਰ੍ਹਾਂ ਪ੍ਰਤੀਬੱਧ ਤੇ ਵਚਨਬੱਧ ਹੈ। ਉਨ੍ਹਾਂ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਸਾਰਿਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। The post ਮਾਲ ਵਿਭਾਗ ਨਾਲ ਸੰਬੰਧਿਤ ਸਕੀਮਾਂ ਅਤੇ ਕੰਮਾਂ ਦਾ ਹੋਵੇਗਾ ਨਿਰੀਖਣ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਮਲੋਟ ਦੀ ਸ੍ਰੀ ਗੁਰੂ ਰਵਿਦਾਸ ਕਮੇਟੀ ਦੀ ਨਵੀਂ ਚੋਣ ਨੂੰ ਲੈ ਕੇ ਮੁੱਦਾ ਭਖਿਆ, ਮੌਕੇ 'ਤੇ ਪਹੁੰਚੀ ਪੁਲਿਸ Thursday 16 March 2023 09:47 AM UTC+00 | Tags: breaking-news malout news police-station-city-malout punjab-news sri-guru-ravidas-committee-of-malout sri-muktsar-sahib ਮਲੋਟ, 16 ਮਾਰਚ 2023: ਮਲੋਟ (Malout) ਦੀ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੀ ਨਵੀਂ ਚੋਣ ਨੂੰ ਲੈ ਕੇ ਮਾਮਲਾ ਭਖਿਆ ਹੋਇਆ ਹੈ | ਬੇਸ਼ਕ ਕਮੇਟੀ ਦੇ ਨਵੇ ਬਣੇ ਪ੍ਰਧਾਨ ਵਲੋਂ ਸਰਬਸੰਮਤੀ ਨਾਲ ਚੁਣੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ | ਉਨ੍ਹਾਂ ਵਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਕੁਝ ਲੋਕ ਮਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ । ਮਹੌਲ ਭਖਦਾ ਦੇਖਦੇ ਹੋਏ ਮੰਦਰ ਦੇ ਪ੍ਰਬੰਧਕਾਂ ਮੰਦਰ ਨੂੰ ਤਾਲਾ ਵੀ ਲਾਇਆ ਗਿਆ ਸੀ ਕੁਝ ਲੋਕਾਂ ਨੇ ਤਾਲਾ ਲੱਗਿਆ ਹੋਣ ਕਰਕੇ ਰੋਸ਼ ਪ੍ਰਗਟ ਕੀਤਾ । ਇਸ ਮੌਕੇ ਭਾਰੀ ਪੁਲਿਸ ਫੋਰਸ ਸਮੇਤ ਥਾਣਾ ਸਿਟੀ ਮਲੋਟ (Malout) ਦੇ ਥਾਣਾ ਮੁਖੀ ਵਰੁਣ ਮੱਟੂ ਨੇ ਸਥਿਤੀ ਨੂੰ ਸੰਭਾਲਦੇ ਹੋਏ ਮੁਹੱਲਾ ਵਾਸੀਆਂ ਨੂੰ ਮੁਨਿਅਦੀ ਰਾਹੀਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਨੇ ਕੋਈ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | The post ਮਲੋਟ ਦੀ ਸ੍ਰੀ ਗੁਰੂ ਰਵਿਦਾਸ ਕਮੇਟੀ ਦੀ ਨਵੀਂ ਚੋਣ ਨੂੰ ਲੈ ਕੇ ਮੁੱਦਾ ਭਖਿਆ, ਮੌਕੇ ‘ਤੇ ਪਹੁੰਚੀ ਪੁਲਿਸ appeared first on TheUnmute.com - Punjabi News. Tags:
|
Cheetah Helicopter: ਅਰੁਣਾਚਲ ਪ੍ਰਦੇਸ਼ 'ਚ ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ Thursday 16 March 2023 09:59 AM UTC+00 | Tags: air-crash arunachal-pradesh breaking-news cheetah-helicopter cheetah-helicopter-crash defense-spokesperson-lieutenant-colonel-mahendra-rawat indian-army india-new news ਚੰਡੀਗੜ੍ਹ, 16 ਮਾਰਚ 2023: ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ (Cheetah Helicopter) ਅਰੁਣਾਚਲ ਪ੍ਰਦੇਸ਼ ਦੇ ਮੰਡਲਾ ਪਹਾੜੀ ਖੇਤਰ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਪਾਇਲਟਾਂ ਦੀ ਭਾਲ ਲਈ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਮਹੇਂਦਰ ਰਾਵਤ ਨੇ ਦੱਸਿਆ ਕਿ ਵੀਰਵਾਰ ਸਵੇਰੇ ਕਰੀਬ 9.15 ਵਜੇ ਅਰੁਣਾਚਲ ਪ੍ਰਦੇਸ਼ ਦੇ ਬੋਮਡਿਲਾ ਨੇੜੇ ਇੱਕ ਸੰਚਾਲਨ ਕਾਰਵਾਈ ਦੌਰਾਨ ਆਰਮੀ ਏਵੀਏਸ਼ਨ ਦੇ ਇੱਕ ਚੀਤਾ ਹੈਲੀਕਾਪਟਰ ਦਾ ਏਟੀਸੀ ਨਾਲ ਸੰਪਰਕ ਟੁੱਟਣ ਦੀ ਸੂਚਨਾ ਮਿਲੀ। ਜਿਸਤੋਂ ਬਾਅਦ ਪਤਾ ਲੱਗਾ ਕਿ ਹੈਲੀਕਾਪਟਰ ਬੋਮਡਿਲਾ ਦੇ ਪੱਛਮ ਵਿਚ ਮੰਡਲਾ ਨੇੜੇ ਕਰੈਸ਼ ਹੋ ਗਿਆ। ਜਿਕਰਯੋਗ ਹੈ ਕਿ ਪਿਛਲੇ ਸਾਲ ਅਕਤੂਬਰ ਵਿੱਚ ਵੀ ਤਵਾਂਗ ਇਲਾਕੇ ਵਿੱਚ ਫੌਜ ਦਾ ਇੱਕ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਵਿੱਚ ਇਲਾਜ ਦੌਰਾਨ ਇੱਕ ਪਾਇਲਟ ਦੀ ਮੌਤ ਹੋ ਗਈ ਸੀ। The post Cheetah Helicopter: ਅਰੁਣਾਚਲ ਪ੍ਰਦੇਸ਼ ‘ਚ ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ appeared first on TheUnmute.com - Punjabi News. Tags:
|
ਇਮਰਾਨ ਖਾਨ ਗ੍ਰਿਫਤਾਰ ਨਹੀਂ ਹੋਣਾ ਚਾਹੁੰਦੇ ਤਾਂ ਅਦਾਲਤ 'ਚ ਖ਼ੁਦ ਕਰਨ ਸਰੈਂਡਰ: ਪਾਕਿਸਤਾਨੀ ਅਦਾਲਤ Thursday 16 March 2023 10:09 AM UTC+00 | Tags: breaking-news imran-khan islamabad-court khan-surrenders latest-news new news pokisatn-news shabaj-shairf the-unmute-breaking-news the-unmute-latest-news the-unmute-news ਚੰਡੀਗੜ੍ਹ, 16 ਮਾਰਚ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਲੈ ਕੇ ਪਾਕਿਸਤਾਨ ‘ਚ ਘਰੇਲੂ ਯੁੱਧ ਵਰਗੀ ਸਥਿਤੀ ਬਣੀ ਹੋਈ ਹੈ। ਇਕ ਪਾਸੇ ਪਾਕਿਸਤਾਨ ਸਰਕਾਰ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਦੂਜੇ ਪਾਸੇ ਉਹ ਇਸ ਤੋਂ ਬਚਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕਰ ਰਹੇ ਹਨ । ਇਮਰਾਨ ਦੇ ਸਮਰਥਕਾਂ ਨੇ ਉਨ੍ਹਾਂ ਦੇ ਘਰ ਨੂੰ ਘੇਰ ਲਿਆ ਹੈ ਅਤੇ ਦੇਸ਼ ਭਰ ‘ਚ ਹਿੰਸਕ ਪ੍ਰਦਰਸ਼ਨ ਵੀ ਹੋ ਰਹੇ ਹਨ। ਇਸ ਦੌਰਾਨ ਪਾਕਿਸਤਾਨ ਦੀ ਇਕ ਅਦਾਲਤ ਨੇ ਕਿਹਾ ਹੈ ਕਿ ਜੇਕਰ ਇਮਰਾਨ ਖਾਨ ਗ੍ਰਿਫਤਾਰੀ ਤੋਂ ਬਚਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਅਦਾਲਤ ‘ਚ ਆਤਮ-ਸਮਰਪਣ ਕਰਨਾ ਚਾਹੀਦਾ ਹੈ। ਤੋਸ਼ਾਖਾਨਾ ਮਾਮਲੇ ਦੀ ਸੁਣਵਾਈ ਦੌਰਾਨ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ (ਏਡੀਐਸਜੇ) ਦੇ ਜਸਟਿਸ ਜ਼ਫ਼ਰ ਇਕਬਾਲ ਨੇ ਕਿਹਾ ਕਿ ਜੇਕਰ ਇਮਰਾਨ ਖ਼ਾਨ ਅਦਾਲਤ ਵਿੱਚ ਆਤਮ ਸਮਰਪਣ ਕਰਦਾ ਹੈ ਤਾਂ ਉਹ ਪੁਲਿਸ ਨੂੰ ਉਸ ਨੂੰ ਗ੍ਰਿਫ਼ਤਾਰ ਕਰਨ ਦਾ ਹੁਕਮ ਨਹੀਂ ਦੇਣਗੇ। ਪਾਕਿਸਤਾਨੀ ਅਖਬਾਰ ਡਾਨ ਦੀ ਰਿਪੋਰਟ ਮੁਤਾਬਕ ਜਸਟਿਸ ਜ਼ਫਰ ਇਕਬਾਲ ਨੇ ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਇਹ ਗੱਲ ਕਹੀ। ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਖਿਲਾਫ ਅਪਰਾਧਿਕ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। The post ਇਮਰਾਨ ਖਾਨ ਗ੍ਰਿਫਤਾਰ ਨਹੀਂ ਹੋਣਾ ਚਾਹੁੰਦੇ ਤਾਂ ਅਦਾਲਤ ‘ਚ ਖ਼ੁਦ ਕਰਨ ਸਰੈਂਡਰ: ਪਾਕਿਸਤਾਨੀ ਅਦਾਲਤ appeared first on TheUnmute.com - Punjabi News. Tags:
|
ਈਰਾਨ 'ਚ ਫਾਇਰ ਫੈਸਟੀਵਲ 'ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, 11 ਜਣਿਆਂ ਦੀ ਮੌਤ, 3550 ਜ਼ਖਮੀ Thursday 16 March 2023 10:23 AM UTC+00 | Tags: breaking-news hijab hijab-news iran iran-news latest-news mahsa-amini news ਚੰਡੀਗੜ੍ਹ, 16 ਮਾਰਚ 2023: ਈਰਾਨ (Iran) ਵਿੱਚ ਫਾਇਰ ਫੈਸਟੀਵਲ (ਚਹਾਰਸ਼ਾਂਬੇ ਸਰੀ) ਦੌਰਾਨ ਹੋਏ ਵਿਰੋਧ ਪ੍ਰਦਰਸ਼ਨਾਂ ਵਿੱਚ 11 ਜਣਿਆਂ ਦੀ ਮੌਤ ਹੋ ਗਈ ਅਤੇ ਲਗਭਗ 3,550 ਜ਼ਖਮੀ ਹੋਏ। ਫਾਰਸੀ ਨਵੇਂ ਸਾਲ ਤੋਂ ਪਹਿਲਾਂ ਇਸ ਤਿਉਹਾਰ ਦੌਰਾਨ ਈਰਾਨ ਵਿੱਚ ਇੱਕ ਵਾਰ ਫਿਰ ਸਰਕਾਰ ਵਿਰੋਧੀ ਵੱਡੇ ਪੱਧਰ ‘ਤੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਹੇ ਹਨ । 20 ਫਰਵਰੀ ਤੋਂ ਚੱਲ ਰਹੇ ਇਸ ਪ੍ਰਦਰਸ਼ਨ ਵਿੱਚ ਹੁਣ ਤੱਕ ਕਰੀਬ 27 ਜਣਿਆਂ ਦੀ ਮੌਤ ਹੋ ਚੁੱਕੀ ਹੈ | ਈਰਾਨ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਦੌਰਾਨ, ਲੋਕਾਂ ਨੇ ਪੁਲਿਸ ‘ਤੇ ਪਟਾਕੇ ਅਤੇ ਛੋਟੇ ਘਰੇਲੂ ਬੰਬ ਸੁੱਟੇ। ਇਸ ਦੇ ਨਾਲ ਹੀ ਈਰਾਨ ਦੇ ਸੁਪਰੀਮ ਲੀਡਰ ਅਲੀ ਖਾਮੇਨੇਈ ਅਤੇ ਈਰਾਨ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਚਹਾਰਸ਼ਾਂਬੇ ਸੂਰੀ ਦੇ ਮੌਕੇ ‘ਤੇ ਈਰਾਨ ਦੀ ਰਾਜਧਾਨੀ ਤਹਿਰਾਨ ਸਮੇਤ ਕਈ ਸ਼ਹਿਰਾਂ ‘ਚ 3 ਦਿਨਾਂ ਲਈ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਗਿਆ ਹੈ। ਪਿਛਲੇ ਸਾਲ ਮਹਸਾ ਅਮਿਨੀ ਦੀ ਮੌਤ ਤੋਂ ਬਾਅਦ ਈਰਾਨ ਵਿੱਚ ਹਿਜਾਬ ਵਿਰੋਧੀ ਅਤੇ ਫਿਰ ਸਰਕਾਰ ਵਿਰੋਧੀ ਅੰਦੋਲਨ ਚੱਲ ਰਹੇ ਹਨ। ਦਰਅਸਲ, 16 ਸਤੰਬਰ 2022 ਨੂੰ 22 ਸਾਲਾ ਮਹਸਾ ਅਮਿਨੀ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਸੀ। ਈਰਾਨ (Iran) ਦੀ ਨੈਤਿਕਤਾ ਪੁਲਿਸ ਨੇ ਮਹਸਾ ਅਮਿਨੀ ਨੂੰ 3 ਦਿਨ ਪਹਿਲਾਂ ਸਹੀ ਢੰਗ ਨਾਲ ਹਿਜਾਬ ਨਾ ਪਹਿਨਣ ਕਾਰਨ ਗ੍ਰਿਫਤਾਰ ਕੀਤਾ ਸੀ। ਇਸ ਦੌਰਾਨ ਪੁਲਿਸ ਨੇ ਕਥਿਤ ਤੌਰ ‘ਤੇ ਮਹਸਾ ਅਮਿਨੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਮਹਸਾ ਕੋਮਾ ਵਿਚ ਚਲੀ ਗਈ ਅਤੇ ਫਿਰ ਉਸ ਦੀ ਮੌਤ ਹੋ ਗਈ।
ਈਰਾਨ ਦੇ ਮਨੁੱਖੀ ਅਧਿਕਾਰ ਕਾਰਕੁਨਾਂ ਮੁਤਾਬਕ ਪਿਛਲੇ ਕੁਝ ਮਹੀਨਿਆਂ ‘ਚ ਪ੍ਰਦਰਸ਼ਨਾਂ ‘ਚ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਮਾਰੇ ਗਏ ਹਨ। ਇਸ ਦੌਰਾਨ ਕਰੀਬ 530 ਪ੍ਰਦਰਸ਼ਨਕਾਰੀ ਮਾਰੇ ਗਏ ਹਨ ਅਤੇ 20,000 ਪ੍ਰਦਰਸ਼ਨਕਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੂਜੇ ਪਾਸੇ, 13 ਮਾਰਚ ਨੂੰ, ਈਰਾਨ ਦੀ ਸਰਕਾਰ ਨੇ ਹਿਜਾਬ ਪਹਿਨਣ ਅਤੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਵਾਲੇ 22,000 ਦੋਸ਼ੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਈਰਾਨ ਦੇ ਨਿਆਂਪਾਲਿਕਾ ਮੁਖੀ ਨੇ ਕੀਤਾ। The post ਈਰਾਨ ‘ਚ ਫਾਇਰ ਫੈਸਟੀਵਲ ‘ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, 11 ਜਣਿਆਂ ਦੀ ਮੌਤ, 3550 ਜ਼ਖਮੀ appeared first on TheUnmute.com - Punjabi News. Tags:
|
ਬੰਦੀ ਸਿੰਘਾਂ ਦੀ ਰਿਹਾਈ ਲਈ ਅੰਮ੍ਰਿਤਸਰ ਵਿਖੇ ਗੋਲਡਨ ਗੇਟ 'ਤੇ ਕੌਮੀ ਇਨਸਾਫ ਮੋਰਚੇ ਵੱਲੋਂ ਰੋਸ਼ ਪ੍ਰਦਰਸ਼ਨ Thursday 16 March 2023 10:37 AM UTC+00 | Tags: amritsar-g20-summit bandi-sikh bandi-singhs breaking-news golden-gate latest-news news punjab-news quami-insaf-morcha rage-protest sikh-organizations ਅੰਮ੍ਰਿਤਸਰ, 16 ਮਾਰਚ 2023: ਇੱਕ ਪਾਸੇ ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ ਚੱਲ ਰਿਹਾ ਹੈ ਦੂਜੇ ਪਾਸੇ ਅੰਮ੍ਰਿਤਸਰ ਵਿੱਚ ਗੋਲਡਨ ਗੇਟ ‘ਤੇ ਕੌਮ ਇਨਸਾਫ਼ ਮੋਰਚਾ (Quami Insaf Morcha) ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨ ਕਰ ਰਹੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਪਾ ਰਹੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸਮੇਂ-ਸਮੇਂ ‘ਤੇ ਉਨ੍ਹਾਂ ਵੱਲੋਂ ਪੰਜਾਬ ਦੇ ਗਵਰਨਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਨੂੰ ਵੀ ਪੱਤਰ ਲਿਖੇ ਜਾ ਚੁੱਕੇ ਹਨ |
ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਵੀ ਮੋਰਚਾ ਖੋਲ੍ਹਿਆ ਹੋਇਆ ਹੈ ਲੇਕਿਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਵਿੱਚ ਜੀ-20 ਸੰਮੇਲਨ ਹੋ ਰਿਹਾ ਹੈ | ਜਿਸ ਵਿੱਚ ਵੱਖ ਵੱਖ ਦੇਸ਼ਾਂ ਦੇ ਡੈਲੀਗੇਟ ਵੀ ਪਹੁੰਚੇ ਹੋਏ ਹਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਉਨ੍ਹਾਂ ਤੱਕ ਬਚਾਉਣ ਲਈ ਅੰਮ੍ਰਿਤਸਰ ਗੋਲਡਨ ਗੇਟ ‘ਤੇ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ, ਤਾਂ ਜੋ ਕਿ ਉਹਨਾਂ ਦੀ ਆਵਾਜ਼ ਸੰਮੇਲਨ ਦੇ ਡੈਲੀਗੇਟਸ ਤੱਕ ਪਹੁੰਚ ਸਕੇ | ਇਸ ਦੇ ਨਾਲ ਹੀ ਕੌਮ ਇਨਸਾਫ਼ ਮੋਰਚੇ (Quami Insaf Morcha) ਵੱਲੋਂ ਇੱਕ ਮੰਗ ਪੱਤਰ ਅੰਮ੍ਰਿਤਸਰ ਦੇ ਏਡੀਸੀਪੀ ਹਰਜੀਤ ਸਿੰਘ ਧਾਲੀਵਾਲ ਨੂੰ ਵੀ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜ ਅੰਬੈਸੀਆਂ ਨੂੰ ਮੰਗ ਪੱਤਰ ਕਰ ਦਿੱਤੇ ਗਏ ਹਨ | ਉਨ੍ਹਾਂ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਇਸ ਜੀ-20 ਸੰਮੇਲਨ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਕਰਵਾਈ ਜਾਵੇਗੀ | ਦੂਜੇ ਪਾਸੇ ਪੁਲਿਸ ਅਧਿਕਾਰੀ ਹਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਜੋ ਸਿੱਖ ਜਥੇਬੰਦੀਆਂ ਵੱਲੋਂ ਮੰਗ-ਪੱਤਰ ਜੀ-20 ਸੰਮੇਲਨ ਦੇ ਨਾਂ ‘ਤੇ ਦਿੱਤਾ ਗਿਆ ਹੈ ਉਹ ਮੰਗ ਪੱਤਰ ਉਨ੍ਹਾਂ ਤੱਕ ਜ਼ਰੂਰ ਪਹੁੰਚਾ ਦਿੱਤਾ ਜਾਵੇਗਾ |
The post ਬੰਦੀ ਸਿੰਘਾਂ ਦੀ ਰਿਹਾਈ ਲਈ ਅੰਮ੍ਰਿਤਸਰ ਵਿਖੇ ਗੋਲਡਨ ਗੇਟ ‘ਤੇ ਕੌਮੀ ਇਨਸਾਫ ਮੋਰਚੇ ਵੱਲੋਂ ਰੋਸ਼ ਪ੍ਰਦਰਸ਼ਨ appeared first on TheUnmute.com - Punjabi News. Tags:
|
ਪੰਜਾਬ ਦੀ 'ਆਪ' ਸਰਕਾਰ ਨੇ ਪੂਰਾ ਕੀਤਾ 1 ਸਾਲ, ਰਿਪੋਰਟ ਕਾਰਡ ਲਾਲ ਲਕੀਰਾਂ ਨਾਲ ਭਰਿਆ: ਜੈਵੀਰ ਸ਼ੇਰਗਿੱਲ Thursday 16 March 2023 10:46 AM UTC+00 | Tags: aam-aadmi-party aap-punjab-govt breaking-news jaiveer-shergill latest-news mann-government news punjab punjab-bjp punjab-government punjab-news shiromani-akali-dal the-unmute-breaking-news ਜਲੰਧਰ/ਚੰਡੀਗੜ੍ਹ, 16 ਮਾਰਚ 2023: ਆਮ ਆਦਮੀ ਪਾਰਟੀ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਬਦਲਾਅ ਲਿਆਉਣ ਦੇ ਵੱਡੇ-ਵੱਡੇ ਦਾਅਵੇ ਇੱਕ ਸਾਲ ਦੇ ਅੰਦਰ ਹੀ ਆਪਣੇ ਸਭ ਤੋਂ ਮਾੜੇ ਕਾਰਜਕਾਲ ਵਿੱਚ ਬਦਲ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਲਈ ਪਿਛਲੇ ਇੱਕ ਸਾਲ ਨੂੰ ਕਾਲੇ ਦੌਰ ਦਾ ਸਮਾਂ ਦੱਸਿਆ ਹੈ। ਇੱਥੇ ਜਾਰੀ ਬਿਆਨ ਵਿੱਚ, ਸ਼ੇਰਗਿੱਲ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਦੇ ਬਦਤਰ ਹਾਲਾਤਾਂ ਤੋਂ ਇਲਾਵਾ, ਕੁਸ਼ਾਸਨ, ਵਿਗੜੀ ਕਾਨੂੰਨ ਵਿਵਸਥਾ, ਵਾਅਦਿਆਂ ਦੀ ਪੂਰਤੀ ਨਾ ਹੋਣਾ, ਵੱਧਦੀ ਨਸ਼ਾਖੋਰੀ, ਗੈਂਗ ਵਾਰ, ਗੈਰ-ਕਾਨੂੰਨੀ ਮਾਈਨਿੰਗ, ਸ਼ਰਾਬ ਨੀਤੀ ਘਪਲਾ, ਆਰਥਿਕਤਾ ਦੀ ਮੰਦੀ ਹਾਲਤ, ਭ੍ਰਿਸ਼ਟਾਚਾਰ, ਫਜੂਲਖਰਚੀ, ਵੀਆਈਪੀ ਕਲਚਰ ਦਾ ਪ੍ਰਚਾਰ ਅਤੇ ਜ਼ਿੰਮੇਵਾਰੀ ਤੋਂ ਭੱਜਣਾ, ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ 1 ਸਾਲ ਦੇ ਸ਼ਾਸਨ ਦੀ ਭਿਆਨਕਤਾ ਨੂੰ ਦਰਸਾਉਂਦਾ ਹੈ। ਸ਼ੇਰਗਿੱਲ (Jaiveer Shergill) ਨੇ ਆਪਣੇ ਦਾਅਵਿਆਂ ਨੂੰ ਮਜ਼ਬੂਤੀ ਦਿੰਦਿਆਂ ਕਿਹਾ ਕਿ ਅਮਨ-ਕਾਨੂੰਨ ਦੀ ਹੁਣ ਤੱਕ ਦੀ ਬਦਤਰ ਸਥਿਤੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਆਏ ਦਿਨ ਹੋਣ ਵਾਲੇ ਕਤਲ, ਲੁੱਟ-ਖੋਹ, ਜਬਰੀ ਵਸੂਲੀ ਅਤੇ ਪੈਸਿਆਂ ਲਈ ਹੱਤਿਆ ਦੀਆਂ ਘਟਨਾਵਾਂ ਤੋਂ ਇਲਾਵਾ ਪੁਲਿਸ ਦੇ ਸੰਸਥਾਨਾਂ ਤੇ ਦੋ ਆਰ.ਪੀ.ਜੀ. ਹਮਲੇ ਹੋ ਚੁੱਕੇ ਹਨ ਅਤੇ ਹਾਲ ਹੀ ਵਿਚ ਅਜਨਾਲਾ (ਅੰਮ੍ਰਿਤਸਰ) ਦੇ ਇਕ ਥਾਣੇ ‘ਤੇ ਬੇਕਾਬੂ ਭੀੜ ਨੇ ਕਬਜ਼ਾ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜੁਲਾਈ 2022 ਤੋਂ ਪੰਜਾਬ ਵਿੱਚ ਰੈਗੂਲਰ ਡੀਜੀਪੀ ਦੀ ਤਾਇਨਾਤੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਸੱਤਾ ‘ਚ ਆਉਣ ਤੋਂ ਬਾਅਦ ਆਪ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੇ ਕੀਤੇ ਵੱਡੇ ਦਾਅਵਿਆਂ ਦੇ ਉਲਟ ਨਸ਼ਾ ਤਸਕਰੀ ਬੇਰੋਕ ਜਾਰੀ ਹੈ। ਹਰ ਰੋਜ਼ ਮੀਡੀਆ ਵਿੱਚ ਨਸ਼ੇ ਦੀ ਉਪਲਬਧਤਾ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਦੀਆਂ ਖ਼ਬਰਾਂ ਆਉਂਦੀਆਂ ਹਨ। ਝੂਠੇ ਚੋਣ ਵਾਅਦਿਆਂ ਰਾਹੀਂ ਲੋਕਾਂ ਨਾਲ ਧੋਖਾ ਕਰਨ ਵਾਲੀ ਮਾਨ ਸਰਕਾਰ ‘ਤੇ ਵਰ੍ਹਦਿਆਂ, ਸ਼ੇਰਗਿੱਲ ਨੇ ਕਿਹਾ ਕਿ ਆਪ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ‘ਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਇਨ੍ਹਾਂ ਵਲੋ 18 ਸਾਲ ਦੀ ਉਮਰ ਪੂਰੀ ਕਰ ਚੁੱਕੀਆਂ 1.3 ਕਰੋੜ ਯੋਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇ ਕੇ ਮਹਿਲਾ ਵਰਗ ਨਾਲ ਧੋਖਾ ਕੀਤਾ ਗਿਆ ਹੈ। ਸੂਬੇ ਦੀ ਆਰਥਿਕਤਾ ਨੂੰ ਹੋਏ ਨੁਕਸਾਨ ‘ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ, ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਵਿੱਤੀ ਸਥਿਤੀ ਇਸ ਹੱਦ ਤੱਕ ਵਿਗੜ ਗਈ ਹੈ ਕਿ ਆਪ ਸਰਕਾਰ ਨੇ ਥੋੜ੍ਹੇ ਜਿਹੇ ਕਾਰਜਕਾਲ ‘ਚ 30,986 ਕਰੋੜ ਰੁਪਏ ਦਾ ਵੱਡਾ ਕਰਜ਼ਾ ਲਿਆ ਹੈ ਅਤੇ ਇਹ ਆਪਣੀਆਂ ਕਰਮਚਾਰੀਆਂ ਦੀਆਂ ਤਨਖਾਹਾਂ ਵੀ ਸਮੇਂ ਸਿਰ ਨਹੀਂ ਦੇ ਰਹੀ ਹੈ। ਇਥੋਂ ਤੱਕ ਕਿ ਵਿੱਤੀ ਸਾਲ 2023-24 ਦੇ ਅੰਤ ਤੱਕ ਸੂਬੇ ‘ਤੇ ਕਰਜ਼ਾ 3.47 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਸ਼ੇਰਗਿੱਲ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੇ ਮੁੱਖ ਮੰਤਰੀ ਦੇ ਦਾਅਵਿਆਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪੰਜਾਬ ‘ਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ, ਜਿਸਦੀ ਸਭ ਤੋਂ ਵੱਡੀ ਉਦਾਹਰਣ ਆਪ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਕਥਿਤ ਤੋਰ ਤੇ ਰਿਸ਼ਵਤ ਲੈਣ ਦੇ ਕੇਸ ਵਿੱਚ ਹੋਈ ਗ੍ਰਿਫਤਾਰੀ ਦਾ ਮਾਮਲਾ ਹੈ। ਉਹ ਮਾਨ ਸਾਹਬ ਨੂੰ ਸਵਾਲ ਕਰਨਾ ਚਾਹੁਣਗੇ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਪਣੇ ਦੋ ਸਾਬਕਾ ਮੰਤਰੀਆਂ ਅਤੇ ਇੱਕ ਵਿਧਾਇਕ ਵਿਰੁੱਧ ਕਾਰਵਾਈ ਕਰਨ ਵਿੱਚ ਕਿਉਂ ਨਾਕਾਮ ਰਹੀ ਹੈ। ਉਹ ਅਜੇ ਵੀ ਪਾਰਟੀ ਵਿਚ ਕਿਉਂ ਹਨ? ਸਨਅਤੀ ਖੇਤਰ ਦਾ ਜ਼ਿਕਰ ਕਰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਨਵੀਂ ਸਨਅਤੀ ਨੀਤੀ, ਜਿਸਦੇ ਕੁਝ ਹਿੱਸੇ ਮੌਜੂਦਾ ਸਨਅਤ ਲਈ ਨੁਕਸਾਨਦੇਹ ਹਨ ਅਤੇ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਕਾਰਨ ਪੰਜਾਬ ਦੀਆਂ ਸਨਅਤਾਂ ਦੂਜੇ ਸੂਬਿਆਂ ਵਿੱਚ ਜਾਣ ਦੀਆਂ ਯੋਜਨਾ ਬਣਾ ਰਹੀਆਂ ਹਨ। ਇਨ੍ਹਾਂ ਦੇ ਪੰਜਾਬ ਨੂੰ ਧਰਨਾ ਮੁਕਤ ਕਰਨ ਸਬੰਧੀ ਦਾਅਵਿਆਂ ਵਿਚਾਲੇ ਕਿਸਾਨ, ਅਧਿਆਪਕ, ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ, ਡਾਕਟਰ, ਬੇਰੋਜ਼ਗਾਰ ਨੌਜਵਾਨ, ਉਦਯੋਗਪਤੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਜਦੋਂ ਕਿ ਅਸੰਵੇਦਨਸ਼ੀਲ ਮਾਨ ਸਰਕਾਰ ਪ੍ਰਦਰਸ਼ਨਕਾਰੀਆਂ ‘ਤੇ ਬੇਰਹਿਮੀ ਨਾਲ ਲਾਠੀਚਾਰਜ ਕਰ ਰਹੀ ਹੈ, ਜਿਸ ਨਾਲ ਸਥਿਤੀ ਹੋਰ ਵਿਗੜ ਰਹੀ ਹੈ। ਲੋਕਾਂ ਦਾ ਇਸ ਅਰਾਜਕ ਅਤੇ ਹੰਕਾਰੀ ਸਰਕਾਰ ਤੋਂ ਪੂਰੀ ਤਰ੍ਹਾਂ ਵਿਸ਼ਵਾਸ ਉੱਠ ਗਿਆ ਹੈ। ਸ਼ੇਰਗਿੱਲ (Jaiveer Shergill) ਨੇ ਇਸ਼ਤਿਹਾਰਾਂ ਰਾਹੀਂ ਝੂਠੀ ਪ੍ਰਸਿੱਧੀ ਹਾਸਲ ਕਰਨ ਲਈ ਹਜ਼ਾਰਾਂ ਕਰੋੜ ਰੁਪਏ ਬਰਬਾਦ ਕਰਨ ਲਈ ਮਾਨ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਹ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀਆਂ ਸਿਆਸੀ ਖਾਹਿਸ਼ਾਂ ਦੀ ਪੂਰਤੀ ਲਈ ਪੰਜਾਬ ਦੇ ਵਸੀਲਿਆਂ ਦਾ ਸ਼ੋਸ਼ਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਦਿੱਲੀ ਦਰਬਾਰ ਦੇ ਇਸ਼ਾਰੇ ‘ਤੇ ਕੰਮ ਕਰਦੇ ਹਨ। ਅਸਲ ਵਿੱਚ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਰੂਪ ਵਿੱਚ ਕੇਜਰੀਵਾਲ ਦਾ ਅਸਿਸਟੈਂਟ ਮਿਲਿਆ ਹੈ। ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਧਿਆਨ ਦਿੱਤੇ ਜਾਣ ਦੇ ਵੱਡੇ-ਵੱਡੇ ਦਾਅਵਿਆਂ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਸੈਂਕੜੇ ਸਕੂਲਾਂ ਵਿੱਚ ਲੋੜੀਂਦੇ ਅਧਿਆਪਕ ਨਹੀਂ ਹਨ। ਇਸੇ ਤਰ੍ਹਾਂ ਆਪ ਸਰਕਾਰ ਨੇ ਪੇਂਡੂ ਡਿਸਪੈਂਸਰੀਆਂ ਬੰਦ ਕਰ ਦਿੱਤੀਆਂ ਹਨ ਅਤੇ ਪੇਂਡੂ ਸਿਹਤ ਸੇਵਾਵਾਂ ਨੂੰ ਵੈਂਟੀਲੇਟਰ ‘ਤੇ ਪਾ ਦਿੱਤਾ ਹੈ। ਇੱਥੋਂ ਤੱਕ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੀ 500 ਆਮ ਆਦਮੀ ਕਲੀਨਿਕਾਂ ਲਈ ਲੋੜੀਂਦਾ ਮੈਡੀਕਲ ਸਟਾਫ਼ ਨਹੀਂ ਲੱਭ ਸਕਿਆ ਹੈ। ਭਾਜਪਾ ਆਗੂ ਸ਼ੇਰਗਿੱਲ (Jaiveer Shergill) ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਹੈਰਾਨੀਜਨਕ ਹੈ ਕਿ ਵੀਆਈਪੀ ਕਲਚਰ ਨੂੰ ਖਤਮ ਕਰਨ ਦੀ ਗੱਲ ਕਰਨ ਵਾਲੀ ਪਾਰਟੀ ਨੇ ਪੂਰੀ ਤਰ੍ਹਾਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਮਾਨ ਦੇ ਕਾਫ਼ਲੇ ਵਿੱਚ 42 ਗੱਡੀਆਂ ਹਨ, ਜੋ ਕਿ ਪ੍ਰਕਾਸ਼ ਸਿੰਘ ਬਾਦਲ, ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਸਾਬਕਾ ਮੁੱਖ ਮੰਤਰੀਆਂ ਨਾਲੋਂ ਵੱਧ ਹਨ। ਦਰਅਸਲ, ਹਾਲ ਹੀ ਵਿੱਚ ਹੁਕਮ ਜਾਰੀ ਕੀਤੇ ਗਏ ਸਨ ਕਿ ਹੁਣ ਤੋਂ ਮਾਨ ਦੀ ਪਤਨੀ ਦੇ ਸੂਬੇ ਦੇ ਜ਼ਿਲ੍ਹਿਆਂ ਦਾ ਦੌਰਾ ਕਰਨ ਸਮੇਂ 40 ਪੁਲਿਸ ਮੁਲਾਜ਼ਮ ਉਨ੍ਹਾਂ ਦੇ ਨਾਲ ਹੋਣਗੇ, ਜੋ ਕਿ ਮਾਨ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਦਾਅਵਿਆਂ ਨੂੰ ਦੇਖਦੇ ਹੋਏ ਸ਼ਰਮਨਾਕ ਹੈ। ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਅਸਫਲਤਾਵਾਂ ਤੋਂ ਇਲਾਵਾ, ਆਪ ਸਰਕਾਰ ਕਈ ਵਿਵਾਦਾਂ ‘ਚ ਵੀ ਉਲਝੀ ਹੈ। ਜਿਸ ਵਿਚ ਰਾਜ ਸਭਾ ਸਮੇਤ ਪੰਜਾਬ ਦੇ ਅਹਿਮ ਅਹੁਦਿਆਂ ਲਈ ਬਾਹਰੀ ਵਿਅਕਤੀਆਂ ਦੀ ਚੋਣ ਕਰਨ ਤੋਂ ਲੈ ਕੇ ਸਰਕਾਰ ‘ਤੇ ਨਾਜਾਇਜ਼ ਮਾਈਨਿੰਗ ਅਤੇ ਸ਼ਰਾਬ ਨੀਤੀ ਵਿਚ ਘਪਲੇ ਦੇ ਦੋਸ਼ ਵੀ ਲੱਗ ਰਹੇ ਹਨ | ਇਸ ਸੰਦਰਭ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਪੰਜਾਬ ਕਿਵੇਂ ਸ਼ਰਮਿੰਦਾ ਹੋਇਆ ਸੀ ਜਦੋਂ ਬੀਐਮਡਬਲਯੂ ਕੰਪਨੀ ਨੇ ਜਰਮਨੀ ਦੇ ਦੌਰੇ ਦੌਰਾਨ ਮਾਨ ਵੱਲੋਂ ਪੰਜਾਬ ਵਿੱਚ ਬੀਐਮਡਬਲਯੂ ਯੂਨਿਟ ਸਥਾਪਤ ਕਰਨ ਬਾਰੇ ਕੀਤੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਸੀ। The post ਪੰਜਾਬ ਦੀ ‘ਆਪ’ ਸਰਕਾਰ ਨੇ ਪੂਰਾ ਕੀਤਾ 1 ਸਾਲ, ਰਿਪੋਰਟ ਕਾਰਡ ਲਾਲ ਲਕੀਰਾਂ ਨਾਲ ਭਰਿਆ: ਜੈਵੀਰ ਸ਼ੇਰਗਿੱਲ appeared first on TheUnmute.com - Punjabi News. Tags:
|
ਅਦਾਲਤਾਂ 'ਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ Thursday 16 March 2023 12:02 PM UTC+00 | Tags: aam-aadmi-party anaj-bhawan arvind-kejriwal breaking-news chief-minister-bhagwant-mann civil-supplies lal-chand-kataruchak news punjab-police the-unmute-breaking the-unmute-breaking-news ਚੰਡੀਗੜ੍ਹ,16 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਵਰ੍ਹਾ ਪਹਿਲਾਂ ਸਹੁੰ ਚੁੱਕਣ ਸਮੇਂ ਇਹ ਅਹਿਦ ਕੀਤਾ ਸੀ ਕਿ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਿਆ ਜਾਵੇਗਾ। ਇਸੇ ਲੜੀ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਦੀ ਮੌਤ ਹੋਣ ਦੀ ਸੂਰਤ ਵਿੱਚ ਉਸਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਹੋਵੇ। ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਅਨਾਜ ਭਵਨ, ਸੈਕਟਰ 39 ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਪ੍ਰਗਟ ਕੀਤੇ।ਇਸ ਮੌਕੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਘਟਾਉਣ ਲਈ ਠੋਸ ਉਪਰਾਲੇ ਕੀਤੇ ਜਾਣ ਅਤੇ ਜੇਕਰ ਹੋ ਸਕੇ ਤਾਂ ਇਹ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ ਤੇ ਹਰੇਕ ਮਾਮਲੇ ਦਾ ਡੂੰਘਾਈ ਨਾਲ ਅਧਿਐਨ ਕੀਤਾ ਜਾਵੇ। ਉਨ੍ਹਾਂ (Lal Chand Kataruchak) ਸਪੱਸ਼ਟ ਕੀਤਾ ਕਿ ਵਿਭਾਗ ਦੀ ਬਿਹਤਰੀ ਲਈ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਵਿੱਚ ਕੀਤੇ ਗਏ ਨੀਤੀਗਤ ਫੈਸਲਿਆਂ ਨੂੰ ਲਾਗੂ ਕਰਨ ਲਈ ਤੇਜ਼ੀ ਨਾਲ ਕਦਮ ਚੁੱਕੇ ਜਾਣ ਅਤੇ ਸਮੁੱਚੇ ਕੰਮ ਕਾਜ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬੇਨਿਯਾਮੀਆਂ ਹਰਗਿਜ਼ ਬਰਦਾਸ਼ਤ ਨਹੀਂ ਹੋਣਗੀਆਂ। ਆਉਂਦੇ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਫਸਟ ਏਡ ਦੇ ਢੁਕਵੇਂ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ, ਏਐਮਡੀ ਪਨਗ੍ਰੇਨ ਪਰਮਪਾਲ ਕੌਰ ਸਿੱਧੂ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਉ ਮੌਜੂਦ ਸਨ। The post ਅਦਾਲਤਾਂ ‘ਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News. Tags:
|
ਪੰਜਾਬ ਦੇ ਪਹਿਲੇ ਝੋਨੇ ਦੀ ਪਰਾਲੀ ਆਧਾਰਿਤ ਟੋਰੋਫੈਕਸ਼ਨ ਪਲਾਂਟ ਨੂੰ ਮਿਲੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਿੱਤੀ ਸਹਾਇਤਾ: ਮੀਤ ਹੇਅਰ Thursday 16 March 2023 12:09 PM UTC+00 | Tags: air-pollution breaking-news central-pollution-control-board environment gurmeet-singh-meet-hayer meet-hayer news punjab punjab-environment torrefaction-plant torrefaction-plant-gets ਚੰਡੀਗੜ੍ਹ, 16 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੋਰਡ ਦੇ ਯਤਨਾਂ ਸਦਕਾ ਇਕ ਉਦਯੋਗਿਕ ਇਕਾਈ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (Central Pollution Control Board) ਵੱਲੋਂ ਝੋਨੇ ਦੀ ਪਰਾਲੀ ਦੀ ਵਰਤੋਂ ਨੂੰ ਉਤਸ਼ਾਹਤ ਕਰਨ ਲਈ ਪੋਲੇਟਾਈਜ਼ੇਸ਼ਨ ਅਤੇ ਟੋਰੋਟੈਕਸ਼ਨ ਪਲਾਂਟ ਦੀ ਸਥਾਪਨਾ ਲਈ ਵਾਤਾਵਰਣ ਸੁਰੱਖਿਆ ਚਾਰਜ ਫੰਡਾਂ ਦੇ ਤਹਿਤ ਇੱਕ ਵਾਰ ਵਿੱਤੀ ਸਹਾਇਤਾ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਉੱਦਮੀਆਂ ਅਤੇ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਸੂਬੇ ਵਿੱਚ ਝੋਨੇ ਦੀ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਝੋਨੇ ਦੀ ਪਰਾਲੀ ਆਧਾਰਿਤ ਪੈਲੇਟਾਈਜ਼ੇਸ਼ਨ ਅਤੇ ਟੋਰੇਫੈਕਸ਼ਨ ਪਲਾਂਟ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਬੋਰਡਾਂ ਦੇ ਲਗਾਤਾਰ ਅਤੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੀਆਂ ਤਿੰਨ ਉਦਯੋਗਿਕ ਇਕਾਈਆਂ ਨੇ ਕੇਂਦਰੀ ਬੋਰਡ (Central Pollution Control Board) ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਬੋਰਡ ਦੇ ਪੋਰਟਲ ‘ਤੇ ਅਪਲਾਈ ਕੀਤਾ ਹੈ। ਤਿੰਨ ਯੂਨਿਟਾਂ ਵਿੱਚੋਂ ਬੋਰਡ ਦੀਆਂ ਸਿਫ਼ਾਰਸ਼ਾਂ ਉੱਤੇ ਮੈਸਰਜ਼ ਏ.ਬੀ. ਟਿਊਲਸ਼ ਪਿੰਡ ਢੈਪਈ, ਭੀਖਲੀ (ਜ਼ਿਲਾ) ਨੂੰ 3 ਟੀਪੀਐਚ ਦੀ ਸਮਰੱਥਾ ਵਾਲੇ ਝੋਨੇ ਦੀ ਪਰਾਲੀ ਅਧਾਰਤ ਟੋਰੀਫੈਕਸ਼ਨ ਪਲਾਂਟ ਸਥਾਪਤ ਕਰਨ ਲਈ ਕੇਂਦਰੀ ਬੋਰਡ ਤੋਂ 81,85,805 ਰੁਪਏ ਦੀ ਵਿੱਤੀ ਸਹਾਇਤਾ ਸਫਲਤਾਪੂਰਵਕ ਪ੍ਰਾਪਤ ਹੋਈ ਹੈ ਜੋ ਕਿ ਉਦਯੋਗ ਦੀ ਲਾਗਤ (2,04,64,513 ਰੁਪਏ) ਦਾ 40 ਫੀਸਦੀ ਹੈ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਇਸ ਐਕਸ-ਸੀਟੂ ਪ੍ਰਬੰਧਨ ਅਤੇ ਸੂਬੇ ਵਿੱਚ ਅਜਿਹੇ ਯੂਨਿਟਾਂ ਦੀ ਸਥਾਪਨਾ ਨਾਲ ਝੋਨੇ ਦੀ ਪਰਾਲੀ ਅਧਾਰਿਤ ਥਰਮਲ ਪਾਵਰ ਪਲਾਂਟਾਂ ਨੂੰ ਪਰਾਲੀ ਅਧਾਰਿਤ ਰਾਜ ਦੇ ਅੰਦਰ ਹੀ ਉਪਲਬਧ ਹੋ ਜਾਵੇਗੀ ਅਤੇ ਖੁੱਲ੍ਹੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਵਿੱਚ ਕਮੀ ਆਵੇਗੀ।ਅਜਿਹੇ ਪੈਲੇਟਾਈਜ਼ੇਸ਼ਨ/ਟੋਰੋਟੈਕਸ਼ਨ ਪਲਾਂਟਾਂ ਦੀ ਸਥਾਪਨਾ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਨਾਲ ਉੱਦਮੀਆਂ ਅਤੇ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਤਸ਼ਾਹਤ ਕੀਤਾ ਜਾਵੇਗਾ ਜਿਸ ਨਾਲ ਸੂਬੇ ਵਿੱਚ ਪੈਦਾ ਹੋ ਰਹੀ ਝੋਨੇ ਦੀ ਪਰਾਲੀ ਦੀ ਵਰਤੋਂ ਵਿੱਚ ਕਾਫੀ ਵਾਧਾ ਹੋਵੇਗਾ। The post ਪੰਜਾਬ ਦੇ ਪਹਿਲੇ ਝੋਨੇ ਦੀ ਪਰਾਲੀ ਆਧਾਰਿਤ ਟੋਰੋਫੈਕਸ਼ਨ ਪਲਾਂਟ ਨੂੰ ਮਿਲੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਿੱਤੀ ਸਹਾਇਤਾ: ਮੀਤ ਹੇਅਰ appeared first on TheUnmute.com - Punjabi News. Tags:
|
ਗਿਆਨ-ਵਿਗਿਆਨ ਦੀ ਸਾਂਝ ਵਧਾਓ ਅਤੇ ਖੇਤੀ ਵਿਭਿੰਨਤਾ ਲਿਆਓ : ਡਾ. ਬਲਵੀਰ ਸਿੰਘ Thursday 16 March 2023 12:23 PM UTC+00 | Tags: agricultural-diversity breaking-news dr-balveer-singh kharif-crops latest-news news patiala pau punjab-aggriculture-department punjab-news rauni ਰੌਣੀ/ਪਟਿਆਲਾ 16 ਮਾਰਚ 2023: ਸਾਉਣੀ ਦੀਆਂ ਫਸਲਾਂ ਲਈ ਪੀ.ਏ.ਯੂ. ਦੇ ਖੇਤਰੀ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਰੌਣੀ (ਪਟਿਆਲਾ) ਵਿਖੇ ਕਿਸਾਨ ਮੇਲਾ ਲਗਾਇਆ ਗਿਆ । ਇਸ ਮੇਲੇ ਦਾ ਉਦਘਾਟਨ ਕੈਬਨਿਟ ਮੰਤਰੀ, ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਮਾਣਯੋਗ ਡਾ. ਬਲਵੀਰ ਸਿੰਘ ਨੇ ਕੀਤਾ ਜਦਕਿ ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ । ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਡਾ. ਬਲਵੀਰ ਸਿੰਘ ਨੇ ਕਿਸਾਨਾਂ ਨੂੰ ਕੁਦਰਤੀ ਵਿਗਿਆਨੀ ਦੱਸਦਿਆਂ ਕਿਹਾ ਕਿ ਕਿਸਾਨ ਖੇਤੀ ਪ੍ਰਧਾਨ ਸੂਬੇ ਦੀ ਰੀਡ ਦੀ ਹੱਡੀ ਹਨ। ਉਨ੍ਹਾਂ ਨੇ ਕਿਸਾਨ ਹਿਤੈਸ਼ੀ ਨੀਤੀਆਂ ਦੁਆਰਾ ਰਾਜ ਵਿੱਚ ਗੱਭੀਰ ਖੇਤੀ ਸੱਕਟ ਨੂੰ ਘੱਟ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜੋ ਖੇਤੀਬਾੜੀ ਆਮਦਨ ਵਿੱਚ ਵਾਧਾ ਕਰਨ ਅਤੇ ਸਰੋਤਾਂ ਦੀ ਸੱਭਾਲ ਲਈ ਸਥਿਰ ਖੇਤੀਬਾੜੀ ਨੂੰ ਉਤਸ਼ਾਹਿਤ ਕਰ ਸਕੇ । ਉਨ੍ਹਾਂ ਨੇ ਕਿਹਾ ਕਿ ਖੇਤੀ ਦੀ ਅਹਿਮੀਅਤ ਨੂੰ ਮੁੱਖ ਰੱਖਦੇ ਹੋਏ ਇਸ ਵਾਰ ਪੰਜਾਬ ਸਰਕਾਰ ਨੇ ਖੇਤੀਬਾੜੀ ਬਜ਼ਟ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੀ ਭੋਜਨ ਸੁਰੱਖਿਆ ਨੂੰ ਮਜ਼ਬੂਤ ਬਨਾਉਣ ਵੱਲ ਪੂਰਾ ਯੋਗਦਾਨ ਪਾ ਰਹੇ ਹਨ ਪਰ ਹੁਣ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਵੱਲ ਤਵੱਜੋਂ ਦੇਣੀ ਵੀ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸਤੋਂ ਇਲਾਵਾ ਉਨ੍ਹਾਂ ਨੇ ਵਿਗਿਆਨਕ ਖੇਤੀ ਅਪਨਾਉਣ ਅਤੇ ਖੇਤੀ ਵਿੱਚ ਵਿਭਿੰਨਤਾ ਲਿਆਉਣ ਲਈ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਦੀ ਪਾਲਣਾ ਕਰਨ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਸਾਨਾਂ ਨੂੰ ਫਸਲਾਂ ਦੇ ਨਾਲ-ਨਾਲ ਫਲਾਂ ਅਤੇ ਫੁੱਲਾਂ ਦੀ ਖੇਤੀ ਕਰਨ ਲਈ ਵੀ ਉਤਸ਼ਾਹਿਤ ਕੀਤਾ। ਯੂਨੀਵਰਸਿਟੀਆਂ ਨੂੰ ਕਦੇ ਵੀ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀਡਾ. ਬਲਵੀਰ ਸਿੰਘ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਨੇ ਖੇਤੀ ਨੂੰ ਲੈ ਕੇ ਕਈ ਨਵੇਂ ਉਪਰਾਲੇ ਕੀਤੇ ਹਨ ਅਤੇ ਇਨ੍ਹਾਂ ਨੂੰ ਮੁੱਖ ਰੱਖਦੇ ਹੋਏ ਯੂਨੀਵਰਸਿਟੀਆਂ ਨੂੰ ਕਦੇ ਵੀ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਨੇ ਕਿਸਾਨਾਂ ਨੂੰ ਆਪਣੀ ਸਿਹਤ ਵੱਲ ਵੀ ਤਵੱਜੋਂ ਦੇਣ ਲਈ ਪ੍ਰੇਰਿਆ ਅਤੇ ਕਿਹਾ ਕਿ ਘਰੇਲੂ ਬਗੀਚੀ ਜ਼ਰੂਰ ਲਗਾਓ ਬਲਕਿ ਉਨ੍ਹਾਂ ਨੇ ਸਕੂਲਾਂ ਵਿੱਚ ਯੂਨੀਵਰਸਿਟੀ ਦਾ ਘਰ ਬਗੀਚੀ ਮਾਡਲ ਅਪਨਾਉਣ ਨੂੰ ਪ੍ਰੇਰਿਤ ਕੀਤਾ।ਉਨ੍ਹਾਂ ਨੇ ਖੇਤੀ ਸੰਬੰਧਿਤ ਜਾਣਕਾਰੀ ਵਿਗਿਆਨੀਆਂ ਤੋਂ ਕਿਸਾਨਾਂ ਤੱਕ ਪਹੁੰਚਦੀ ਕਰਨ ਲਈ ਮੀਡੀਆ ਦੇ ਰੋਲ ਨੂੰ ਅਹਿਮੀਅਤ ਦਿੱਤੀ। ਉਨ੍ਹਾਂ ਨੇ ਅਜਕਲ ਚੱਲ ਰਹੇ ਮੋਟੇ ਅਨਾਜ ਨੂੰ ਅਪਨਾਉਣ ਦੇ ਰੁਝਾਨ ਬਾਰੇ ਵੀ ਜ਼ਿਕਰ ਕੀਤਾ। ਵਾਈਸ ਚਾਂਸਲਰ ਡਾ. ਸਤਿਬੀਰ ਸਿੱਘ ਗੋਸਲ ਨੇ ਇਸ ਮੌਕੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਇਹ ਮੇਲੇ ਵਿਗਿਆਨ ਦੇ ਮੇਲੇ ਹਨ ਜਿਨ੍ਹਾਂ ਵਿੱਚ ਵਿਗਿਆਨੀਆਂ ਅਤੇ ਕਿਸਾਨਾਂ ਵਿੱਚ ਗਿਆਨ ਅਤੇ ਵਿਗਿਆਨ ਦਾ ਅਦਾਨ ਪ੍ਰਦਾਨ ਹੁੰਦਾ ਹੈ।ਉਨ੍ਹਾਂ ਨੇ ਕਿਸਾਨਾਂ ਨੂੰ ਕਿਸਾਨ ਮੇਲਿਆਂ ਦਾ ਉਦੇਸ਼ ‘ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ’ ਨੂੰ ਪੂਰਨ ਤੌਰ ਤੇ ਅਪਨਾਉਣ ਦਾ ਯਤਨ ਕਰਨ ਲਈ ਵੀ ਅਪੀਲ ਕੀਤੀ। ਇਸ ਦਾ ਮੱਤਵ ਖੇਤੀ ਨੂੰ ਘੱਟ ਖਰਚੀਲੀ ਤੇ ਵਾਤਾਵਰਨ ਪੱਖੀ ਬਣਾਉਣ ਦੀ ਪਹਿਲਕਦਮੀ ਕਰਨਾ ਹੈ। ਡਾ. ਗੋਸਲ ਨੇ ਯੂਨੀਵਰਸਿਟੀ ਪ੍ਰਤੀ ਕਿਸਾਨਾਂ ਦੇ ਵਿਸ਼ਵਾਸ ਦੀ ਵੀ ਗੱਲ ਕੀਤੀ ਅਤੇ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ‘ਤੇ ਲਗਾਤਾਰ ਭਰੋਸਾ ਕਰਨ ਲਈ ਕਿਸਾਨਾਂ ਦਾ ਧੱਨਵਾਦ ਵੀ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਲਗਾਤਾਰ ਆਪਣੇ ਸੁਝਾਅ ਯੂਨੀਵਰਸਿਟੀ ਨਾਲ ਸਾਂਝੇ ਕਰਨ ਲਈ ਕਿਹਾ ਤਾਂ ਕਿ ਖੋਜ ਵਿਧੀਆਂ ਨੂੰ ਨਵੀਂ ਸੇਧ ਦਿੱਤੀ ਜਾ ਸਕੇ। ਉਨ੍ਹਾਂ ਨੇ ਸਰਕਾਰ –ਕਿਸਾਨ ਮਿਲਣੀ ਨੂੰ ਇੱਕ ਵੱਡੀ ਪ੍ਰਾਪਤੀ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਵਿੱਚ ਖੇਤੀ ਨੀਤੀ ਤਿਆਰ ਹੋਣ ਜਾ ਰਹੀ ਹੈ , ਜਿਸ ਵਿੱਚ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ। ਯੂਨੀਵਰਸਿਟੀ ਦੇ ਸਾਰੇ ਮੇਲਿਆਂ ਵਿੱਚ ਭਾਰੀ ਗਿਣਤੀ ਵਿੱਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਧੰਨਵਾਦ ਕਰਨ ਦੇ ਨਾਲ-ਨਾਲ ਡਾ. ਗੋਸਲ ਨੇ ਯੂਨੀਵਰਸਿਟੀ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ ।ਉਨਾਂ ਅੱਗੇ ਦੱਸਿਆ ਕਿ ਕਿਸਾਨਾਂ ਦੀ ਸਹੂਲਿਅਤ ਲਈ ਪਟਿਆਲਾ ਵਿਖੇ ਬਾਰਾਂਦਰੀ ਸਥਿਤ ਫਾਰਮ ਸਲਾਹਕਾਰ ਕੇਂਦਰ ਨੂੰ ਮੁੜ ਸਥਾਪਿਤ ਕਰ ਦਿੱਤਾ ਗਿਆ ਹੈ ਤਾਂ ਜੋ ਕਿਸਾਨ ਆਪਣੀ ਹਰ ਮੁਸ਼ਕਿਲ ਦਾ ਹੱਲ ਸੁਲਝਾ ਸਕਣ। ਸੂਬੇ ਵਿੱਚ ਝੋਨੇ ਕਾਰਨ ਘਟ ਰਹੇ ਪਾਣੀ ਦੇ ਪੱਧਰ ਵੱਲ ਧਿਆਨ ਦਿਵਾਉਂਦੇ ਹੋਏ ਡਾ. ਗੋਸਲ ਨੇ ਹਾਜ਼ਰ ਕਿਸਾਨਾਂ ਨੂੰ ਕਪਾਹ ਅਤੇ ਗੱਨੇ ਵੱਲ ਜਾਣ ਲਈ ਕਿਹਾ ਜੋ ਦੋ ਦਹਾਕੇ ਪਹਿਲਾਂ ਮਾਲਵਾ ਖੇਤਰ ਵਿੱਚ ਕਾਸ਼ਤ ਕੀਤੀਆਂ ਜਾਣ ਵਾਲੀਆਂ ਮੁੱਖ ਖੁਰਾਕੀ ਫ਼ਸਲਾਂ ਸਨ। ਜਲਦੀ ਪੱਕਣ ਅਤੇ ਵੱਧ ਝਾੜ ਦੇਣ ਵਾਲੀ ਪੀਆਰ 126 ਅਪਣਾਉਣ ਦੀ ਸਲਾਹਡਾ. ਗੋਸਲ ਨੇ ਇਸ ਸਾਲ ਕਣਕ ਦੇ ਵਧੀਆ ਝਾੜ ਦੀ ਕਾਮਨਾ ਕੀਤੀ ਪਰ ਨਾਲ ਹੀ ਆਉਣ ਵਾਲੇ 2-3 ਦਿਨ ਮੌਸਮ ਦੇ ਖਰਾਬ ਰਹਿਣ ਦਾ ਜ਼ਿਕਰ ਕਰਦਿਆਂ ਚੌਕੰਨੇ ਹੋਣ ਲਈ ਵੀ ਸਲਾਹ ਦਿੱਤੀ। ਡਾ. ਗੋਸਲ ਨੇ ਆਉਣ ਵਾਲੇ ਸਾਉਣੀ ਦੇ ਸੀਜ਼ਨ ਵਿੱਚ ਪੂਸਾ 44 ਕਿਸਮ ਲਾਉਣ ਦੀ ਥਾਂ ਜਲਦੀ ਪੱਕਣ ਅਤੇ ਵੱਧ ਝਾੜ ਦੇਣ ਵਾਲੀ ਪੀਆਰ 126 ਅਪਨਾਉਣ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੀਏਯੂ ਦੇ ਡਿਜ਼ੀਟਲ ਅਖਬਾਰ 'ਖੇਤੀ ਸੰਦੇਸ਼' ਨਾਲ ਜੁੜਣ ਲਈ ਪ੍ਰੇਰਿਤ ਕੀਤਾ। ਉਨਾਂ ਅੱਗੇ ਦੱਸਿਆ ਕਿ ਕਿਸਾਨਾਂ ਦੀ ਸਹੂਲਿਅਤ ਲਈ ਪਟਿਆਲਾ ਵਿਖੇ ਬਾਰਾਂਦਰੀ ਸਥਿਤ ਫਾਰਮ ਸਲਾਹਕਾਰ ਕੇਂਦਰ ਨੂੰ ਮੁੜ ਸਥਾਪਿਤ ਕਰ ਦਿੱਤਾ ਗਿਆ ਹੈ ਤਾਂ ਜੋ ਕਿਸਾਨ ਆਪਣੀ ਹਰ ਮੁਸ਼ਕਿਲ ਦਾ ਹੱਲ ਸੁਲਝਾ ਸਕਣ। ਸੂਬੇ ਵਿੱਚ ਝੋਨੇ ਕਾਰਨ ਘਟ ਰਹੇ ਪਾਣੀ ਦੇ ਪੱਧਰ ਵੱਲ ਧਿਆਨ ਦਿਵਾਉਂਦੇ ਹੋਏ ਡਾ. ਗੋਸਲ ਨੇ ਹਾਜ਼ਰ ਕਿਸਾਨਾਂ ਨੂੰ ਕਪਾਹ ਅਤੇ ਗੱਨੇ ਵੱਲ ਜਾਣ ਲਈ ਕਿਹਾ ਜੋ ਦੋ ਦਹਾਕੇ ਪਹਿਲਾਂ ਮਾਲਵਾ ਖੇਤਰ ਵਿੱਚ ਕਾਸ਼ਤ ਕੀਤੀਆਂ ਜਾਣ ਵਾਲੀਆਂ ਮੁੱਖ ਖੁਰਾਕੀ ਫ਼ਸਲਾਂ ਸਨ।ਡਾ. ਗੋਸਲ ਨੇ ਇਸ ਸਾਲ ਕਣਕ ਦੇ ਵਧੀਆ ਝਾੜ ਦੀ ਕਾਮਨਾ ਕੀਤੀ ਪਰ ਨਾਲ ਹੀ ਆਉਣ ਵਾਲੇ 2-3 ਦਿਨ ਮੌਸਮ ਦੇ ਖਰਾਬ ਰਹਿਣ ਦਾ ਜ਼ਿਕਰ ਕਰਦਿਆਂ ਚੌਕੰਨੇ ਹੋਣ ਲਈ ਵੀ ਸਲਾਹ ਦਿੱਤੀ। ਡਾ. ਗੋਸਲ ਨੇ ਆਉਣ ਵਾਲੇ ਸਾਉਣੀ ਦੇ ਸੀਜ਼ਨ ਵਿੱਚ ਪੂਸਾ 44 ਕਿਸਮ ਲਾਉਣ ਦੀ ਥਾਂ ਜਲਦੀ ਪੱਕਣ ਅਤੇ ਵੱਧ ਝਾੜ ਦੇਣ ਵਾਲੀ ਪੀਆਰ 126 ਅਪਨਾਉਣ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੀਏਯੂ ਦੇ ਡਿਜ਼ੀਟਲ ਅਖਬਾਰ 'ਖੇਤੀ ਸੰਦੇਸ਼' ਨਾਲ ਜੁੜਣ ਲਈ ਪ੍ਰੇਰਿਤ ਕੀਤਾ। ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੱਘ ਢੱਟ ਨੇ ਸਾਉਣੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਜ਼ਿਕਰ ਕਰਦਿਆਂ ਕਿਹਾ ਕਿ ਤਕਰੀਬਨ 60 ਵਰੇ੍ਹ ਪਹਿਲਾਂ ਪੰਜਾਬ ਨੇ ਖੇਤੀ ਨਾਲ ਸੂਬੇ ਨੂੰ ਖੁਸ਼ਹਾਲ ਬਣਾਇਆ ਅਤੇ ਆਮਦਨ ਦੇ ਸਾਧਨ ਵੀ ਸੁਰਜੀਤ ਕੀਤੇ ।ਡਾ ਢੱਟ ਨੇ ਪੱਜਾਬ ਦੇ ਕਿਸਾਨਾਂ ਅਤੇ ਯੂਨੀਵਰਸਿਟੀ ਮਾਹਿਰਾਂ ਦੇ ਸਹਿਯੋਗ ਨਾਲ ਦੇਸ਼ ਦੇ ਖੇਤੀ ਵਿਕਾਸ ਦਾ ਜ਼ਿਕਰ ਕੀਤਾ ਅਤੇ ਵਿਦੇਸ਼ਾ ਵਿੱਚ ਵੀ ਪੀਏਯੂ ਦੀਆਂ ਕਿਸਮਾਂ ਦੇ ਪ੍ਰਚਲਿਤ ਹੋਣ ਦੀ ਗੱਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੀ ਏ ਯੂ ਨੇ ਹੁਣ ਤਕ 900 ਤੋਂ ਵੱਧ ਕਿਸਮਾਂ ਵਿਕਸਿਤ ਕਰਕੇ ਕਾਸ਼ਤ ਲਈ ਦਿੱਤੀਆਂ ਹਨ। ਪਿਛਲੇ ਛੇ ਮਹੀਨਿਆਂ ਦੀਆਂ ਕਿਸਮਾਂ ਵਿਚ ਪੀ ਐਮ ਐਚ 14 ਹਾਈਬ੍ਰਿਡ ਦਾ ਜਥਿਕਰ ਉਨ੍ਹਾਂ ਕੀਤਾ। ਉਨ੍ਹਾਂ ਸ਼ੂਥੂਗਰ ਰੋਗੀਆਂ ਲਈ ਕਣਕ ਦੀ ਕਿਸਮ, ਮੱਕੀ ਅਤੇ ਚਰੀ ਦੀਆਂ ਨਵੀਂਆਂ ਕਿਸਮਾਂ ਦਾ ਵੀ ਜ਼ਿਕਰ ਕੀਤਾ ਅਤੇ ਖੇਤੀ ਵਿਭਿੱਨਤਾ ਲਈ ਫਲਾਂ ਵਿਚ ਸੇਬ ਦੀਆਂ ਦੋ ਕਿਸਮਾਂ ਡੋਰਸੈਟ ਗੋਲਡਨ ਅਤੇ ਅੱਨਾ ਬਾਰੇ ਦੱਸਿਆ। ਨਾਲ ਹੀ ਮਾਲਟੇ ਅਤੇ ਡਰੈਗਨ ਫਰੂਟ ਦੀਆਂ ਕਿਸਮਾਂ ਬਾਰੇ ਸਿਫਾਰਿਸ਼ਾਂ ਵੀ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ। ਡਾ ਢੱਟ ਨੇ ਆਲੂਆਂ ਦੀਆਂ ਕਿਸਮਾਂ ਪੱਜਾਬ ਪੋਟੈਟੋ 101 ਅਤੇ ਪੱਜਾਬ ਪੋਟੈਟੋ 102 ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੇ ਗੁਣਾਂ ਬਾਰੇ ਦੱਸਿਆ। ਪੱਜਾਬ ਤਰਵੱਗਾ ਦਾ ਜ਼ਿਕਰ ਵੀ ਕੀਤਾ ਗਿਆ ਜੋ ਤਰ ਅਤੇ ਵੱਗਾ ਦਾ ਸੁਮੇਲ ਹੈ ਅਤੇ ਸਲਾਦ ਦੀ ਵਰਤੋਂ ਲਈ ਹੈ। ਬੈਂਗਣਾਂ ਵਿਚ ਮਾੜੇ ਪਾਣੀਆਂ ਵਿਚ ਕਾਸ਼ਤ ਲਈ ਪੱਜਾਬ ਹਿੱਮਤ, ਧਨੀਏ ਦੀ ਪੱਜ ਛੇ ਕਟਾਈਆਂ ਵਾਲੀ ਕਿਸਮ ਪੱਜਾਬ ਖੁਸ਼ਬੂ ਅਤੇ ਗੁਆਰਾ ਦੀ ਨਵੀਂ ਕਿਸਮ ਪੀ ਬੀ ਜੀ 16 ਤੋਂ ਬਿਨਾਂ ਭਿੱਡੀ ਦੀ ਜਾਮਨੀ ਰੱਗ ਵਾਲੀ ਕਿਸਮ ਪੱਜਾਬ ਲਾਲਿਮਾ , ਫੁੱਲਾਂ ਵਿਚ ਬਾਹਰ ਰੁੱਤ ਦੀ ਗੁਲਦਾਉਦੀ ਦੀਆਂ ਬਾਹਰ ਰੁੱਤ ਦੀਆਂ ਦੋ ਕਿਸਮਾਂ ਪੱਜਾਬ ਬਹਾਰ ਗੁਲਦਾਊਦੀ 1 ਅਤੇ 2, ਜੱਗਲਾਤ ਵਿਚ ਸਫੈਦੇ ਦੀ ਕਿਸਮ, ਡੇਕ ਦੀਆਂ ਕਿਸਮਾਂ ਪੱਜਾਬ ਡੇਕ 1 ਅਤੇ ਪੱਜਾਬ ਡੇਕ 2 ਦੀ ਸਿਫਾਰਿਸ਼ ਵੀ ਕੀਤੀ ਗਈ। ਨਾਲ ਹੀ ਡਾ. ਢੱਟ ਨੇ ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਵੀ ਸਾਂਝੀਆਂ ਕੀਤੀਆਂ। ਯੂਨੀਵਰਸਿਟੀ ਦੀਆਂ ਨਵੀਆਂ ਖੋਜ ਤਕਨੀਕਾਂਸਾਇਲੇਜ ਦੀਆਂ ਖਰਾਬ ਗੱਢਾਂ ਤੋਂ ਗੱਡੋਇਆਂ ਦੀ ਖਾਦ ਬਣਾਉਣ ਬਾਰੇ ਦੱਸਦਿਆਂ ਡਾ ਢੱਟ ਨੇ ਗੱਨੇ ਦੀ ਮੈਲ ਅਤੇ ਰੂੜੀ ਦੇ ਮਿਸ਼ਰਨ ਨਾਲ ਬੂਟਿਆਂ ਲਈ ਖਾਦ ਤਿਆਰ ਕਰਨ ਦੀਆਂ ਤਕਨੀਕਾਂ ਸਾਂਝੀਆਂ ਕੀਤੀਆਂ। ਅੱਤਰ ਫ਼ਸਲਾਂ ਵਿੱਚ ਪਿਆਜ਼ ਦੀ ਬਿਜਾਈ ਯੋਗ ਕਿਸਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਪੌਦ ਸੁਰੱਖਿਆ ਤਕਨੀਕਾਂ ਵਿਚ ਬਾਸਮਤੀ ਦੇ ਗੜੂਏਂ ਦੀ ਰੋਕਥਾਮ ਅਤੇ ਸ਼ਹਿਦ ਤੋਂ ਵਾਈਨ ਬਣਾਉਣ ਦਾ ਤਰੀਕਾ ਸਾਂਝਾ ਕੀਤਾ ਗਿਆ। ਆਲੂ ਤੋਂ ਵੋਦਕਾ ਬਣਾਉਣ ਦਾ ਤਰੀਕਾ ਵੀ ਯੂਨੀਵਰਸਿਟੀ ਵਲੋਂ ਕਿਸਾਨਾਂ ਨਾਲ ਸਾਂਝਾ ਕੀਤਾ ਗਿਆ। ਖੁੱਬ ਦੀ ਗੁਣਵੱਤਾ ਵਧਾਉਣ ਲਈ ਯੂਨੀਵਰਸਿਟੀ ਦੀਆਂ ਨਵੀਆਂ ਖੋਜ ਤਕਨੀਕਾਂ ਵੀ ਨਿਰਦੇਸ਼ਕ ਖੋਜ ਨੇ ਕਿਸਾਨਾਂ ਨੂੰ ਦੱਸੀਆਂ। ਡਾ. ਹਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਨੇ ਪੰਜਾਬ ਸਰਕਾਰ ਦੀਆਂ ਖੇਤੀ ਸੰਬੰਧੀ ਸਕੀਮਾਂ ਬਾਰੇ ਚਾਣਨਾ ਪਾਇਆ ਅਤੇ ਉਨ੍ਹਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦਾ ਭਰੋਸਾ ਦਵਾਇਆ।ਉਹਨਾਂ ਨੇ ਖੇਤੀ ਵਿਭਿੰਨਤਾ ਦੇ ਨਾਲ-ਨਾਲ ਪ੍ਰੋਸੈਸਿੰਗ ਨੂੰ ਵੀ ਅਜੋਕੇ ਸਮੇਂ ਦੀ ਸਭ ਤੋਂ ਅਹਿਮ ਲੋੜ ਦੱਸਦਿਆਂ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਤੇ ਅਮਲ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬਾਸਮਤੀ ਹੇਠ ਰਕਬਾ ਵਧਾਉਣ ਤੇ ਜ਼ੋਰ ਦਿੱਤਾ ਅਤੇ ਪਰਾਲੀ ਦੀ ਸਮੱਸਿਆ ਨੂੰ ਖਤਮ ਕਰਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਤੇ ਮਿਲਣ ਵਾਲੀ ਸਬਸਿਡੀ ਬਾਰੇ ਵੀ ਜਾਣੂੰ ਕਰਵਾਇਆ। ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੱਘ ਬੁੱਟਰ ਨੇ ਕਿਸਾਨ ਮੇਲੇ ਤੇ ਆਏ ਹੋਏ ਸਾਰੇ ਲੋਕਾਂ ਦਾ ਤਹਿ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਹਰ ਸਾਲ ਪੰਜਾਬ ਦੇ ਵੱਖ-ਵੱਖ ਜ਼ਿਲਿਆ ਵਿੱਚ ਹਾੜੀ-ਸਾਉਣੀ ਦੇ ਮੇਲੇ ਆਯੋਜਿਤ ਕਰਦੀ ਹੈ।ਇਨ੍ਹਾਂ ਮੇਲਿਆਂ ਦਾ ਉਦੇਸ਼ ਖੇਤੀ ਲਾਗਤਾਂ ਨੂੰ ਘੱਟ ਕਰਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਖੇਤੀ ਨੂੰ ਵੱਧ ਮੁਨਾਫ਼ੇਯੋਗ ਬਣਾਇਆ ਜਾ ਸਕੇ। ਉਨ੍ਹਾਂ ਨੇ ਪੰਜਾਬ ਵਿੱਚ ਦਿਨੋ-ਦਿਨ ਘੱਟ ਰਹੇ ਪਾਣੀ ਦੇ ਪੱਧਰ ਤੇ ਚਿੰਤਾ ਪ੍ਰਗਟ ਕਰਦਿਆਂ ਕਿਸਾਨਾਂ ਨੂੰ ਸੰਜਮ ਨਾਲ ਪਾਣੀ ਵਰਤਣ ਦੀ ਅਪੀਲ ਕੀਤੀ ਅਤੇ ਕੁਦਰਤੀ ਸੋਮਿਆਂ ਦੀ ਸੰਭਾਲ ਕਰਨ ਵੱਲ ਤਵਜੋਂ ਦੇਣ ਲਈ ਕਿਹਾ।ਉਨ੍ਹਾਂ ਨੇ ਕਿਸਾਨਾਂ ਨੂੰ ਪੀਏਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਨਾਲ ਰਾਬਤਾ ਕਾਇਮ ਕਰਨ ਤੇ ਵੀ ਜ਼ੋਰ ਦਿੱਤਾ ਅਤੇ ਇੰਨਕੁਬੇਸ਼ਨ ਸੈਂਟਰ ਦਾ ਫਾਇਦਾ ਉਠਾਉਣ ਲਈ ਪ੍ਰੇਰਿਆ।ਕਿਸਾਨਾਂ ਨੂੰ ਪੰਜਾਬ ਨੂੰ ਰੰਗਲਾ ਬਣਾਉਣ ਅਤੇ ਰੇਗਿਸਤਾਨ ਨਾ ਬਣਾਉਣ ਦੀ ਵੀ ਅਪੀਲ ਕੀਤੀ। ਅਪਰ ਨਿਰਦੇਸ਼ਕ ਸੱਚਾਰ ਡਾ. ਤੇਜਿੱਦਰ ਸਿੱਘ ਰਿਆੜ ਨੇ ਸਮਾਗਮ ਦਾ ਸੰਚਾਲਨ ਕਰਦਿਆ ਪੀਏਯੂ ਵਿਖੇ ਸਥਿਤ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਜ਼ਿਕਰ ਕੀਤਾ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਿਖਲਾਈਆਂ ਲੈਣ ਲਈ ਪ੍ਰੇਰਿਆ। The post ਗਿਆਨ-ਵਿਗਿਆਨ ਦੀ ਸਾਂਝ ਵਧਾਓ ਅਤੇ ਖੇਤੀ ਵਿਭਿੰਨਤਾ ਲਿਆਓ : ਡਾ. ਬਲਵੀਰ ਸਿੰਘ appeared first on TheUnmute.com - Punjabi News. Tags:
|
ਲੁਧਿਆਣਾ ਪੁਲਿਸ ਵਲੋਂ ਹੁੱਕਾ ਬਾਰ ਚਲਾਉਣ ਵਾਲੇ ਰੈਸਟੋਰੈਂਟ ਦੇ ਮਾਲਕ ਤੇ ਮੈਨੇਜਰ ਗ੍ਰਿਫਤਾਰ Thursday 16 March 2023 12:29 PM UTC+00 | Tags: breaking-news hookah-bar ludhiana-police mandeep-singh-sidhu-ips news police-ludhiana punjab-news rs-somya-mishra-ips the-unmute-news ਲੁਧਿਆਣਾ, 16 ਮਾਰਚ 2023: ਮਨਦੀਪ ਸਿੰਘ ਸਿੱਧੂ ਆਈ.ਪੀ.ਐਸ ਕਮਿਸਨਰ ਪੁਲਿਸ ਲੁਧਿਆਣਾ (Ludhiana police) ਨੇ ਦੱਸਿਆ ਕਿ ਬੱਚਿਆਂ ਦੀ ਸਿਹਤ ਨਾਲ ਹੋ ਰਹੇ ਖਿਲਵਾੜ ਨੂੰ ਰੋਕਣ ਲਈ ਸ਼੍ਰੀਮਤੀ ਸੋਮਿਆ ਮਿਸ਼ਰਾ ਆਈ.ਪੀ.ਐਸ. ਜੁਆਇੰਟ ਕਮਿਸ਼ਨਰ ਪੁਲਿਸ ਸ਼ਹਿਰੀ ਲੁਧਿਆਣਾ ਦੀ ਅਗਵਾਈ ਵਿਚ ਸ਼ੁਭਮ ਅਗਰਵਾਲ ਆਈ.ਪੀ.ਐਸ. ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਲੁਧਿਆਣਾ, ਮਨਦੀਪ ਸਿੰਘ ਸੰਧੂ ਪੀ.ਪੀ.ਐਸ. ਸਹਾਇਕ ਕਮਿਸ਼ਨਰ ਪੁਲਿਸ, ਪੱਛਮੀ, ਲੁਧਿਆਣਾ ਸਮੇਤ ਥਾਣਾ ਪੀ.ਏ.ਯੂ. ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋ ਹੁੱਕਾਬਾਰ ਚਲਾਉਣ ਵਾਲੇ ਰੈਸਟੋਰੈਂਟਾ ਖਿਲਾਫ ਮਹਿੰਮ ਚਲਾਈ ਗਈ ਸੀ। ਮੁਖਬਰ ਖਾਸ ਦੀ ਇਤਲਾਹ ਤੇ ਲੀ-ਅੰਤਰਾ ਰੈਸਟੋਰੈਂਟ ਲੁਧਿਆਣਾ ਦੇ ਮਾਲਕ ਅੰਕੁਰ ਕੁਮਾਰ ਪੁੱਤਰ ਸੁਰਜੀਤ ਕੁਮਾਰ ਅਤੇ ਮੈਨੇਜਰ ਸਲਾਮਤ ਅਲੀ ਵੱਲੋ 18 ਸਾਲ ਤੋਂ ਘੱਟ ਉਮਰ ਦੇ ਜੁਵਨਾਇਲ ਬੱਚਿਆਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਹੁੱਕਿਆ ਰਾਹੀ ਫਲੈਵਰ ਅਤੇ ਸ਼ਰਾਬ ਪਿਆ ਕੇ ਉਨਾਂ ਪਾਸੋ ਭਾਰੀ ਮਾਤਰਾ ਵਿੱਚ ਪੈਸੇ ਵਸੂਲ ਕਰਦੇ ਹੋਣ ਤੇ ਲੀ-ਅੰਤਰਾ ਰੈਸਟੋਰੈਂਟ ਪਰ ਰੇਡ ਕਰਨ ਪਰ ਰੈਸਟੋਰੈਂਟ ਦੀ ਪਹਿਲੀ ਮੰਜਿਲ ਪਰ ਪਾਰਟੀ ਚਲ ਰਹੀ ਸੀ। ਜਿਸ ਵਿੱਚ ਕਰੀਬ 20-25 ਬੱਚੇ 17, 18 ਅਤੇ 19 ਸਾਲ ਦੀ ਉਮਰ ਦੇ ਪਾਰਟੀ ਕਰ ਰਹੇ ਸੀ। ਜਿਹਨਾਂ ਨੂੰ ਰੈਸਟੋਰੈਂਟ ਵੱਲੋਂ ਹੁੱਕਾ ਅਤੇ ਸ਼ਰਾਬ ਸਰਬ ਕੀਤੀ ਜਾ ਰਹੀ ਸੀ ਜੋ ਮੌਕੇ ਤੋ 04 ਹੁੱਕੇ, 04 ਫਲੈਵਰ ਅਤੇ 01 ਬੁਕਿੰਗ ਰਜਿਸਟਰ ਬ੍ਰਾਮਦ ਕਰਕੇ ਉਕਤ ਦੋਸ਼ੀਆਂ ਖਿਲਾਫ ਗੈਰ ਜਮਾਨਤੀ ਜੁਰਮ ਅ/ਧ 188 ਭ:ਦੰਡ, 77 ਜੁਵਨਾਇਲ ਜਸਟਿਸ ਐਕਟ 2015 ਵਾਧਾ ਜੁਰਮ 6,7,20,24 ਤੰਬਾਕੂ ਐਕਟ 2003, 21-ਏ 6੦19&. ਐਕਟ 2018 ਤਹਿਤ ਮੁੱਕਦਮਾ ਦਰਜ ਕਰਕੇ ਦੋਸ਼ੀਆ ਮਾਲਕ ਅਤੇ ਮੈਨੇਜਰ ਉਪਰੋਕਤ ਨੂੰ ਗ੍ਰਿਫਤਾਰ ਕੀਤਾ ਗਿਆ। ਜਿਹਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਅੱਗੇ ਤੋਂ ਸਾਰੇ ਰੈਸਟੋਰੈਟ ਮਾਲਕਾ ਅਤੇ ਮੈਨੇਜਰਾ ਨੂੰ ਸਖਤ ਹਦਾਇਤ ਕੀਤੀ ਜਾਦੀ ਹੈ ਕਿ ਇਹੋ ਜਿਹਾ ਗੈਰ ਕਾਨੂੰਨੀ ਕੰਮ ਕਰਨ ਦੀ ਸੂਰਤ ਵਿੱਚ ਉਹਨਾ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਚੈਕਿੰਗ ਦੌਰਾਨ ਜੇਕਰ ਬਾਕੀ ਹੋਟਲ ਮਾਲਕਾਂ ਵੱਲੋਂ ਇਸ ਤਰ੍ਹਾ ਦੀ ਕੋਈ ਗੱਲ ਸਾਹਮਣੇ ਆਈ ਤਾਂ ਉਹਨਾਂ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਕਰਦੇ ਹੋਏ ਗੈਰ ਜਮਾਨਤੀ ਧਾਰਾਵਾਂ ਅਧੀਨ ਮੁਕੱਦਮੇ ਦਰਜ ਕੀਤੇ ਜਾਣਗੇ। ਇਸਤੋਂ ਇਲਾਵਾ ਸਾਰੇ ਹੋਟਲ ਮਾਲਕਾਂ ਅਤੇ ਮੈਨੇਜਰਾਂ ਨੂੰ ਦੋਬਾਰਾ ਫਿਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਵਪਾਰ ਦੇ ਨਾਲ-ਨਾਲ ਆਮ ਲੋਕਾਂ ਦੀ ਸਿਹਤ ਦਾ ਵੀ ਧਿਆਨ ਰੱਖਣ ਤੇ ਚੰਦ ਪੈਸਿਆਂ ਦੇ ਲਾਲਚ ਕਰਕੇ ਬੱਚਿਆ ਦੀ ਸਿਹਤ ਨਾਲ ਖਿਲਵਾੜ ਨਾ ਕਰਨ। The post ਲੁਧਿਆਣਾ ਪੁਲਿਸ ਵਲੋਂ ਹੁੱਕਾ ਬਾਰ ਚਲਾਉਣ ਵਾਲੇ ਰੈਸਟੋਰੈਂਟ ਦੇ ਮਾਲਕ ਤੇ ਮੈਨੇਜਰ ਗ੍ਰਿਫਤਾਰ appeared first on TheUnmute.com - Punjabi News. Tags:
|
ਭਾਰਤੀ ਫੌਜ ਦੀ ਵਧੇਗੀ ਤਾਕਤ, ਕੇਂਦਰ ਸਰਕਾਰ ਵਲੋਂ 70,000 ਕਰੋੜ ਰੁਪਏ ਦੇ ਹਥਿਆਰ ਖਰੀਦਣ ਦੇ ਪ੍ਰਸਤਾਵ ਨੂੰ ਮਨਜ਼ੂਰੀ Thursday 16 March 2023 12:39 PM UTC+00 | Tags: breaking-news central-government defence indian-army indian-defense-forces indian-navy ministry-of-defense navy news punjab-police rajnath-singh the-unmute-breaking-news ਚੰਡੀਗੜ੍ਹ, 16 ਮਾਰਚ 2023: ਭਾਰਤੀ ਫੌਜ ਦੀ ਤਾਕਤ ਹੋਰ ਵਧਣ ਵਾਲੀ ਹੈ, ਰੱਖਿਆ ਮੰਤਰਾਲੇ ਨੇ ਭਾਰਤੀ ਰੱਖਿਆ ਬਲਾਂ (Indian Army) ਲਈ ਵੱਖ-ਵੱਖ ਹਥਿਆਰ ਪ੍ਰਣਾਲੀਆਂ ਦੀ ਖਰੀਦ ਲਈ 70,000 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਹੈ। ਰੱਖਿਆ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਰੱਖਿਆ ਗ੍ਰਹਿਣ ਕੌਂਸਲ ਦੀ ਮੀਟਿੰਗ ਵਿੱਚ ਲਿਆ ਗਿਆ। ਰੱਖਿਆ ਅਧਿਕਾਰੀਆਂ ਮੁਤਾਬਕ ਇਨ੍ਹਾਂ ਪ੍ਰਸਤਾਵਾਂ ਵਿੱਚ ਭਾਰਤੀ ਜਲ ਸੈਨਾ ਲਈ 60 ਮੇਡ ਇਨ ਇੰਡੀਆ ਯੂਟੀਲਿਟੀ ਹੈਲੀਕਾਪਟਰ ਮਰੀਨ ਅਤੇ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ, ਭਾਰਤੀ ਸੈਨਾ ਲਈ 307 ਏਟੀਜੀਐਸ ਹਾਵਿਟਜ਼ਰ, ਭਾਰਤੀ ਤੱਟ ਰੱਖਿਅਕ ਲਈ 9 ਏਐਲਐਚ ਧਰੁਵ ਹੈਲੀਕਾਪਟਰ ਖਰੀਦਣ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਸ਼ਾਮਲ ਹੈ। ਇੰਨਾ ਹੀ ਨਹੀਂ, ਇਨ੍ਹਾਂ ਪੇਸ਼ਕਸ਼ਾਂ ਵਿੱਚ ਭਾਰਤੀ ਜਲ ਸੈਨਾ ਨੂੰ HAL ਦੁਆਰਾ ਨਿਰਮਿਤ 60 UH ਸਮੁੰਦਰੀ ਹੈਲੀਕਾਪਟਰ ਖਰੀਦਣ ਲਈ 32,000 ਕਰੋੜ ਰੁਪਏ ਦਾ ਮੈਗਾ ਆਰਡਰ ਵੀ ਸ਼ਾਮਲ ਹੈ। ਰੱਖਿਆ ਮੰਤਰਾਲੇ ਦੇ ਅਨੁਸਾਰ, ਸਰਕਾਰ ਨੇ ਭਾਰਤੀ ਜਲ ਸੈਨਾ (Indian Army) ਲਈ ਬ੍ਰਹਮੋਸ ਮਿਜ਼ਾਈਲ, ਸ਼ਕਤੀ EW ਸਿਸਟਮ ਅਤੇ ਉਪਯੋਗੀ ਹੈਲੀਕਾਪਟਰ (ਸਮੁੰਦਰੀ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਲਾਗਤ 56,000 ਕਰੋੜ ਰੁਪਏ ਆਵੇਗੀ। ਭਾਰਤੀ ਹਵਾਈ ਸੈਨਾ ਲਈ SU-30 MKI ਜਹਾਜ਼ਾਂ ‘ਤੇ ਏਕੀਕ੍ਰਿਤ ਹੋਣ ਲਈ ਲੰਬੀ ਰੇਂਜ ਦੇ ਸਟੈਂਡ-ਆਫ ਹਥਿਆਰ ਨੂੰ ਵੀ ਮਨਜ਼ੂਰੀ ਦਿੱਤੀ ਗਈ ਸੀ। The post ਭਾਰਤੀ ਫੌਜ ਦੀ ਵਧੇਗੀ ਤਾਕਤ, ਕੇਂਦਰ ਸਰਕਾਰ ਵਲੋਂ 70,000 ਕਰੋੜ ਰੁਪਏ ਦੇ ਹਥਿਆਰ ਖਰੀਦਣ ਦੇ ਪ੍ਰਸਤਾਵ ਨੂੰ ਮਨਜ਼ੂਰੀ appeared first on TheUnmute.com - Punjabi News. Tags:
|
ਨੇਪਾਲ ਦੇ PM ਪੁਸ਼ਪ ਕਮਲ ਦਹਿਲ ਪ੍ਰਚੰਡ ਜਲਦ ਕਰਨਗੇ ਭਾਰਤ ਦਾ ਦੌਰਾ Thursday 16 March 2023 12:46 PM UTC+00 | Tags: breaking-news india-news nepal-pm news prime-minister-pushpa-kamal-dahal-prachand pushpa-kamal-dahal ਚੰਡੀਗੜ੍ਹ, 16 ਮਾਰਚ 2023: ਨੇਪਾਲ (Nepal) ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ‘ਪ੍ਰਚੰਡ’ ਅਗਲੇ ਮਹੀਨੇ ਆਪਣੇ ਅਧਿਕਾਰਤ ਦੌਰੇ ‘ਤੇ ਭਾਰਤ ਆ ਸਕਦੇ ਹਨ। ਪਿਛਲੇ ਸਾਲ ਦਸੰਬਰ ‘ਚ ਤੀਜੀ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਪ੍ਰਚੰਡ ਦੀ ਇਹ ਪਹਿਲੀ ਯਾਤਰਾ ਹੋਵੇਗੀ। ਹਾਲਾਂਕਿ ਉਨ੍ਹਾਂ ਦੇ ਭਾਰਤ ਦੌਰੇ ਦੀ ਅਧਿਕਾਰਤ ਤਾਰੀਖ਼ ਦਾ ਐਲਾਨ ਹੋਣਾ ਅਜੇ ਬਾਕੀ ਹੈ, ਪਰ ਭਾਰਤੀ ਨੇਤਾਵਾਂ ਨਾਲ ਉਨ੍ਹਾਂ ਦੀ ਗੱਲਬਾਤ ‘ਚ ਵਪਾਰ, ਊਰਜਾ, ਖੇਤੀਬਾੜੀ, ਸੱਭਿਆਚਾਰ ਅਤੇ ਹਵਾਈ ਸੇਵਾਵਾਂ ‘ਤੇ ਦੁਵੱਲੇ ਸਬੰਧਾਂ ਅਤੇ ਗੱਲਬਾਤ ਨੂੰ ਹੁਲਾਰਾ ਦੇਣਾ ਪ੍ਰਮੁੱਖਤਾ ਨਾਲ ਹੋਵੇਗਾ। ਸੂਤਰਾਂ ਦੇ ਮੁਤਾਬਕ ਨੇਪਾਲ (Nepal) ਦੇ ਪ੍ਰਧਾਨ ਮੰਤਰੀ ਪ੍ਰਚੰਡ ਨੂੰ ਪ੍ਰਤੀਨਿਧ ਸਦਨ ਤੋਂ ਭਰੋਸੇ ਦਾ ਵੋਟ ਮਿਲਣ ਤੋਂ ਬਾਅਦ ਤਾਰੀਖ਼ ਦਾ ਫੈਸਲਾ ਕੀਤਾ ਜਾਵੇਗਾ। ਉਹ ਜਲਦੀ ਹੀ ਆਉਣ ਵਾਲੇ ਸਮੇਂ ਵਿੱਚ ਭਾਰਤ ਦਾ ਦੌਰਾ ਕਰਨਗੇ। The post ਨੇਪਾਲ ਦੇ PM ਪੁਸ਼ਪ ਕਮਲ ਦਹਿਲ ਪ੍ਰਚੰਡ ਜਲਦ ਕਰਨਗੇ ਭਾਰਤ ਦਾ ਦੌਰਾ appeared first on TheUnmute.com - Punjabi News. Tags:
|
ਕਾਂਗਰਸ, ਅਕਾਲੀ ਦਲ-ਭਾਜਪਾ ਨੇ ਪੰਜਾਬ ਨੂੰ ਕਰਜ਼ੇ ਹੇਠ ਦੱਬਿਆ, ਮਾਨ ਸਰਕਾਰ ਨੇ ਇਕ ਸਾਲ 'ਚ ਮੋੜਿਆ 36 ਹਜ਼ਾਰ ਕਰੋੜ ਦਾ ਕਰਜ਼ਾ: ਹਰਚੰਦ ਸਿੰਘ ਬਰਸਟ Thursday 16 March 2023 12:59 PM UTC+00 | Tags: aam-aadmi-party akali-dal-bjp bjp breaking-news cm-bhagwant-mann congress harchand-singh-barsat latest-news news punjab-congress shiromani-akali-dal ਚੰਡੀਗੜ੍ਹ, 16 ਮਾਰਚ 2023: ਪੰਜਾਬ ਸਰਕਾਰ ਦੀ ਇੱਕ ਸਾਲ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਪੇਸ਼ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਭ੍ਰਿਸ਼ਟਾਚਾਰ, ਮਾਫੀਆ ਕਲਚਰ ਨੂੰ ਖਤਮ ਕਰਕੇ ਪੰਜਾਬ ਦੀ ਰਾਜਨੀਤੀ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਕੀਤੀ ਹੈ। ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਅਤੇ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਵੀ ਦਿੱਤਾ ਜਾ ਰਿਹਾ ਹੈ। ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨਾਲ ਪਾਰਟੀ ਦੇ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪੰਜਾਬ ਨੂੰ ਕਰਜ਼ੇ ਵਿੱਚ ਧੱਕਣ ਲਈ ਪਿਛਲੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ 'ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਦੇ ਬਹੁਤੇ ਆਗੂਆਂ ਨੇ ਪੰਜਾਬ ਨੂੰ ਲੁੱਟ ਕੇ ਸਿਰਫ਼ ਆਪਣਾ ਖਜ਼ਾਨਾ ਭਰਿਆ, ਪਰ ਇਸ ਦੇ ਉਲਟ 'ਆਪ' ਸਰਕਾਰ ਸੂਬੇ ਦੀ ਗੁਆਚੀ ਸ਼ਾਨ ਨੂੰ ਵਾਪਸ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਹਰਚੰਦ ਸਿੰਘ ਬਰਸਟ ਨੇ 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਪਹਿਲੇ ਸਾਲ 'ਚ ਹੀ ਵੱਡੇ ਇਤਿਹਾਸਕ ਫੈਸਲੇ ਲਏ, ਜੋ ਪਿਛਲੀਆਂ ਸਰਕਾਰਾਂ ਨੇ ਕਈ ਦਹਾਕਿਆਂ ਤੋਂ ਨਜ਼ਰਅੰਦਾਜ਼ ਕੀਤੇ ਹੋਏ ਸਨ। ਬਰਸਟ ਨੇ ਕਿਹਾ ਕਿ ਮਾਨ ਸਰਕਾਰ ਨੇ 36000 ਕਰੋੜ ਰੁਪਏ ਦਾ ਕਰਜ਼ਾ ਵਾਪਸ ਕੀਤਾ ਜੋ ਪਿਛਲੀਆਂ ਸਰਕਾਰਾਂ ਨੇ ਉੱਚੀਆਂ ਵਿਆਜ਼ 'ਤੇ ਲੈ ਰੱਖਿਆ ਸੀ। ਆਮ ਲੋਕਾਂ ਦੀ ਸਹੂਲਤ ਅਤੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਲਈ, ਹੁਣ ਤੱਕ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਉੱਥੇ 10.50 ਲੱਖ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 2022-23 ਵਿੱਚ ਵੱਖ-ਵੱਖ ਸ਼੍ਰੇਣੀਆਂ ਤਹਿਤ 1,353 ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 271 ਸਪੈਸ਼ਲਿਸਟ ਮੈਡੀਕਲ ਅਫ਼ਸਰ, 3 ਫਾਰਮੇਸੀ ਅਫ਼ਸਰ, 53 ਸਟਾਫ਼ ਨਰਸਾਂ, 520 ਮਲਟੀਪਰਪਜ਼ ਹੈਲਥ ਵਰਕਰ, 480 ਵਾਰਡ ਅਟੈਂਡੈਂਟ ਆਦਿ ਹਨ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੁਆਰਾ ਸਰਕਾਰ ਅਤੇ ਇਸ ਦੇ ਮਹਿਕਮਿਆਂ ਵਿੱਚ ਸਫਲਤਾਪੂਰਵਕ 26,797 ਨੌਕਰੀਆਂ ਪੈਦਾ ਕੀਤੀਆਂ ਗਈਆਂ ਹਨ, ਪੰਜਾਬ ਦੇ ਲਗਭਗ 90% ਘਰਾਂ ਨੂੰ ਹੁਣ ਜ਼ੀਰੋ ਬਿਜਲੀ ਦੇ ਬਿੱਲ ਮਿਲ ਰਹੇ ਹਨ, ਸਰਕਾਰ ਨੇ ਲੋਕਾਂ ਨੂੰ ਪਿਛਲੇ ਜ਼ਾਲਮ ਹਾਕਮਾਂ ਦੇ ਉਲਟ ਸਸਤੇ ਭਾਅ ਵਿੱਚ ਰੇਤ ਮੁਹੱਈਆ ਕਰਵਾਉਣ ਲਈ ਜਨਤਕ ਰੇਤ ਦੀਆਂ ਖੱਡਾਂ ਖੋਲ੍ਹ ਦਿੱਤੀਆਂ ਹਨ। ਇਸੇ ਤਰ੍ਹਾਂ ਵੱਖ-ਵੱਖ ਸਰਕਾਰੀ ਸੋਸਾਇਟੀਆਂ ਅਤੇ ਬੋਰਡਾਂ ਨੂੰ 2,000 ਕਰੋੜ ਰੁਪਏ ਦੇ ਬੇਲਆਊਟ ਪੈਕੇਜ ਦਿੱਤੇ ਗਏ ਹਨ। ਸਰਕਾਰ ਨੇ ਅਕਤੂਬਰ 2022 ਤੋਂ ਯੂਜੀਸੀ ਪੇ-ਸਕੇਲਾਂ ਅਤੇ ਦੂਜੇ ਰਾਸ਼ਟਰੀ ਨਿਆਂਇਕ ਤਨਖਾਹ ਕਮਿਸ਼ਨ ਨੂੰ ਲਾਗੂ ਕਰਦੇ ਹੋਏ 6% ਡੀਏ ਵੀ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ 30,312 ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਪ੍ਰਦਾਨ ਕੀਤਾ ਗਿਆ ਹੈ, ਜਿਸ ਲਈ 25 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। 'ਆਪ' ਸਰਕਾਰ ਨੇ ਪਹਿਲੀ ਵਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਫਸਲ ਦੀ ਖਰੀਦ ਕੀਤੀ ਅਤੇ 20,898 ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਕੁੱਲ 79 ਕਰੋੜ ਰੁਪਏ ਦੀ ਰਾਸ਼ੀ ਖਰਚੀ ਗਈ। ਇਹ ਦੱਸਦੇ ਹੋਏ ਕਿ ਸਰਕਾਰ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ, ਬਰਸਟ ਨੇ ਕਿਹਾ ਕਿ ਇਸ ਸਾਲ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30% ਕਮੀ ਆਈ ਹੈ ਕਿਉਂਕਿ ਸਬ-ਮਿਸ਼ਨ ਆਨ ਐਗਰੀਕਲਚਰ ਮਕੈਨਿਜ਼ਮ ਦੇ ਤਹਿਤ ਵੱਖ-ਵੱਖ ਮਸ਼ੀਨਾਂ ਮੁਹੱਈਆ ਕਰਵਾਉਣ ਲਈ 350 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸਰਕਾਰ ਨੇ 2022-23 ਵਿੱਚ ਕਿਸਾਨਾਂ ਨੂੰ 9,064 ਕਰੋੜ ਰੁਪਏ ਦੀ ਮੁਫਤ ਬਿਜਲੀ ਵੀ ਪ੍ਰਦਾਨ ਕੀਤੀ। ਬਰਸਟ ਨੇ ਦੱਸਿਆ ਕਿ ਸਰਕਾਰ ਨੇ 13 ਥਾਵਾਂ 'ਤੇ ਨਵੇਂ ਗੋਦਾਮ ਬਣਾਉਣੇ ਹਨ ਜਿਨ੍ਹਾਂ ਵਿੱਚੋਂ 6 ਗੋਦਾਮ ਮਾਰਚ 2023 ਤੱਕ ਬਣ ਕੇ ਤਿਆਰ ਹੋ ਜਾਣਗੇ ਅਤੇ ਬਾਕੀ ਰਹਿੰਦੇ 7 ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ 50 ਲੱਖ ਬੂਟੇ ਲਾਉਣ ਦੇ ਟੀਚੇ ਦੇ ਮੁਕਾਬਲੇ 54 ਲੱਖ ਬੂਟੇ ਲਗਾਏ ਜਾ ਚੁੱਕੇ ਹਨ। ਮਲਵਿੰਦਰ ਸਿੰਘ ਕੰਗ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਸਟਾਫ਼ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਨ ਲਈ ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 36 ਪ੍ਰਿੰਸੀਪਲ/ਸਿੱਖਿਆ ਅਫ਼ਸਰਾਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ ਇਸੇ ਮਹੀਨੇ 30 ਪ੍ਰਿੰਸੀਪਲਾਂ ਦਾ ਇੱਕ ਹੋਰ ਬੈਚ ਵੀ ਭੇਜਿਆ ਗਿਆ ਹੈ। 117 ਸਕੂਲਾਂ ਦੀ ਪਛਾਣ ਕਰ ਉਨ੍ਹਾਂ ਨੂੰ "ਸਕੂਲ ਆਫ਼ ਐਮੀਨੈਂਸ" ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ। ਪਾਇਲਟ ਪ੍ਰੋਜੈਕਟ ਆਧਾਰ 'ਤੇ ਜ਼ਿਲ੍ਹਾ ਅੰਮ੍ਰਿਤਸਰ ਦੇ 4 ਸਕੂਲਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਹ ਯਕੀਨੀ ਬਣਾਉਣ ਲਈ ਕਿ ਐੱਸਸੀ ਅਤੇ ਓਬੀਸੀ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਨਾ ਰਹਿਣ, ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 18 ਕਰੋੜ ਰੁਪਏ ਰੱਖੇ ਗਏ ਸਨ। 13 ਸਾਲਾਂ ਦੇ ਵਕਫ਼ੇ ਤੋਂ ਬਾਅਦ ਸਰਕਾਰੀ ਪੋਲੀਟੈਕਨਿਕ ਕਾਲਜ ਫ਼ਾਰ ਗਰਲਜ਼, ਰੋਪੜ ਜੋ ਕਿ 2009 ਤੋਂ ਬੰਦ ਸੀ, ਸਾਲ 2022 ਵਿੱਚ ਮੁੜ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ "ਖੇਡਾਂ ਵਤਨ ਪੰਜਾਬ ਦੀਆਂ-2022" ਬਲਾਕ ਤੋਂ ਰਾਜ ਪੱਧਰ ਤੱਕ ਕਰਵਾਈਆਂ ਗਈਆਂ। ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਰਾਜ ਯੁਵਾ ਪੁਰਸਕਾਰ ਤਹਿਤ ਹਰੇਕ ਜ਼ਿਲ੍ਹੇ ਵਿੱਚੋਂ ਦੋ ਨੌਜਵਾਨਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਮੈਡਲ, 51,000 ਰੁਪਏ ਦੀ ਰਾਸ਼ੀ ਅਤੇ ਇੱਕ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਗੈਂਗਸਟਰ ਕਲਚਰ 'ਤੇ ਸ਼ਿਕੰਜਾ ਕੱਸਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ 567 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ, 563 ਹਥਿਆਰ ਜ਼ਬਤ ਕੀਤੇ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾਂਦੇ 125 ਵਾਹਨ ਬਰਾਮਦ ਕੀਤੇ। ਜਦਕਿ ਪਿਛਲੀਆਂ ਸਰਕਾਰਾਂ ਇਨ੍ਹਾਂ ਦੀ ਸਰਪ੍ਰਸਤੀ ਕਰਦਿਆਂ ਸਨ ਅਤੇ ਇਸ ਕਾਰਨ ਸੂਬੇ ਵਿੱਚ ਕਾਨੂੰਨ ਦੀ ਸਥਿਤੀ ਵਿਗੜ ਗਈ ਪਰ ਹੁਣ ਮਾਨ ਸਰਕਾਰ ਦੀ ਅਗਵਾਈ ਹੇਠ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਬਿਹਤਰ ਕੀਤੀ ਜਾ ਰਹੀ ਹੈ। ਰਾਜ ਵਿੱਚ ਸੁਧਾਰ ਲਿਆਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਬਰਸਟ ਨੇ ਕਿਹਾ ਕਿ 'ਆਪ' ਇੱਕ ਲੋਕ-ਪੱਖੀ ਅਤੇ ਕਿਸਾਨ ਪੱਖੀ ਸਰਕਾਰ ਹੈ। ਮੁੱਖ ਮੰਤਰੀ ਮਾਨ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਪੰਜਾਬ ਵਿੱਚ ਪਿਛਲੇ ਇੱਕ ਸਾਲ ਦੌਰਾਨ ਕੀਤੇ ਕੰਮ ਇਸ ਦਾ ਪ੍ਰਮਾਣ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪਹਿਲੇ ਸਾਲ ਵਿੱਚ ਹੀ ਜ਼ਿਆਦਾਤਰ ਚੋਣ ਵਾਅਦੇ ਪੂਰੇ ਕੀਤੇ ਹਨ ਅਤੇ ਬਾਕੀ ਰਹਿੰਦੀਆਂ ਗਾਰੰਟੀਆਂ ਵੀ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ। The post ਕਾਂਗਰਸ, ਅਕਾਲੀ ਦਲ-ਭਾਜਪਾ ਨੇ ਪੰਜਾਬ ਨੂੰ ਕਰਜ਼ੇ ਹੇਠ ਦੱਬਿਆ, ਮਾਨ ਸਰਕਾਰ ਨੇ ਇਕ ਸਾਲ 'ਚ ਮੋੜਿਆ 36 ਹਜ਼ਾਰ ਕਰੋੜ ਦਾ ਕਰਜ਼ਾ: ਹਰਚੰਦ ਸਿੰਘ ਬਰਸਟ appeared first on TheUnmute.com - Punjabi News. Tags:
|
PSPCL ਵਲੋਂ ਖੇਤਾਂ 'ਚ ਅੱਗ ਲੱਗਣ ਸੰਬੰਧੀ ਸ਼ਿਕਾਇਤਾਂ ਲਈ ਹੈਲਪਲਾਈਨ ਨੰਬਰ ਜਾਰੀ Thursday 16 March 2023 01:12 PM UTC+00 | Tags: aam-aadmi-party breaking-news cm-bhagwant-mann latest-news news pspcl pspcl-helpline-number punjab-congress punjab-farmers punjab-government punjab-news punjab-state-power-corporation-limited the-unmute-breaking-news ਚੰਡੀਗੜ੍ਹ, 16 ਮਾਰਚ 2023: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਟਰਾਂਸਫਾਰਮਰ ਦੇ ਆਲੇ ਦੁਆਲੇ ਇੱਕ ਮਰਲੇ ਕਣਕ ਦੀ ਕਟਾਈ ਪਹਿਲਾਂ ਹੀ ਕਰ ਲੈਣ। ਖੇਤ ਵਿੱਚ ਟਰਾਂਸਫਾਰਮਰ ਦੇ ਆਲੇ-ਦੁਆਲੇ 10 ਮੀਟਰ ਦਾ ਘੇਰਾ ਗਿੱਲਾ ਕੀਤਾ ਜਾਵੇ ਤਾਂ ਜੋ ਚੰਗਿਆੜੀ ਡਿੱਗਣ ‘ਤੇ ਵੀ ਅੱਗ ਨੂੰ ਰੋਕਿਆ ਜਾ ਸਕੇ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਸ ਬੁਲਾਰੇ ਨੇ ਪੰਜਾਬ ਦੇ ਕਿਸਾਨਾਂ ਨੂੰ ਰਾਤ ਸਮੇਂ ਕੰਬਾਈਨ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਦੇ ਬੁਲਾਰੇ ਨੇ ਬਿਜਲੀ ਖਪਤਕਾਰਾਂ ਨੂੰ ਸੂਚਿਤ ਕੀਤਾ ਹੈ ਕਿ ਪੰਜਾਬ ਵਿੱਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ ਜਾਂ ਡਿੱਗਣ ਜਾਂ ਬਿਜਲੀ ਦੀ ਅੱਗ/ਸਪਾਰਕਿੰਗ ਹੋਣ ਦੀ ਸੂਰਤ ਵਿੱਚ ਖਪਤਕਾਰ ਤੁਰੰਤ ਨਜ਼ਦੀਕੀ ਉਪ ਮੰਡਲ ਦਫ਼ਤਰ/ਸ਼ਿਕਾਇਤ ਨਾਲ ਸੰਪਰਕ ਕਰਨ। ਇਹ. ਘਰ ਬੈਠੇ ਵਟਸਐਪ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ 9646106835/9646106836 ਨੰਬਰ 9646106835 ‘ਤੇ ਕਰੋ ਅਤੇ ਢਿੱਲੀਆਂ ਤਾਰਾਂ ਜਾਂ ਅੱਗ/ਬਿਜਲੀ ਦੀ ਚੰਗਿਆੜੀ ਦੀਆਂ ਤਸਵੀਰਾਂ ਲੋਕੇਸ਼ਨ ਸਮੇਤ ਭੇਜੋ ਜਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਧਿਆਨ ਵਿੱਚ ਲਿਆਓ, ਤਾਂ ਜੋ ਜ਼ਰੂਰੀ ਕੰਮ ਕੀਤਾ ਜਾ ਸਕੇ। The post PSPCL ਵਲੋਂ ਖੇਤਾਂ ‘ਚ ਅੱਗ ਲੱਗਣ ਸੰਬੰਧੀ ਸ਼ਿਕਾਇਤਾਂ ਲਈ ਹੈਲਪਲਾਈਨ ਨੰਬਰ ਜਾਰੀ appeared first on TheUnmute.com - Punjabi News. Tags:
|
ਮਹਿਲਾ ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ 'ਚ ਨਿਖ਼ਤ ਜ਼ਰੀਨ ਦੀ ਸ਼ਾਨਦਾਰ ਸ਼ੁਰੂਆਤ Thursday 16 March 2023 01:27 PM UTC+00 | Tags: azerbaijani-boxer breaking-news new-delhi news nikhat-zareen sports-news womens-boxing-world-championship womens-world-championship-2023 ਚੰਡੀਗੜ੍ਹ, 16 ਮਾਰਚ 2023: ਭਾਰਤ ਦੀ ਸਟਾਰ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ (Nikhat Zareen) ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਮਹਿਲਾ ਵਿਸ਼ਵ ਚੈਂਪੀਅਨਸ਼ਿਪ ਦੇ ਸ਼ੁਰੂਆਤੀ ਦੌਰ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ । ਜ਼ਰੀਨ ਨੇ ਇਹ ਮੁਕਾਬਲਾ ਰੈਫਰੀ ਸਟਾਪਡ ਕੰਟੈਸਟ ਰਾਹੀਂ ਜਿੱਤਿਆ। ਨਿਖ਼ਤ ਇਸ ਸਾਲ ਖ਼ਿਤਾਬ ਦਾ ਬਚਾਅ ਕਰਨ ਆਈ ਹੈ | ਪਿਛਲੇ ਸਾਲ ਨਿਖ਼ਤ ਨੇ ਵਿਸ਼ਵ ਚੈਂਪੀਅਨਸ਼ਿਪ ਦਾ ਖ਼ਿਤਾਬ ਜਿੱਤਿਆ ਸੀ। ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਟੂਰਨਾਮੈਂਟ ਦੀ ਸ਼ੁਰੂਆਤ ਨਿਖ਼ਤ ਜ਼ਰੀਨ ਦੇ ਮੁਕਾਬਲੇ ਨਾਲ ਹੋਈ ਅਤੇ ਮੁੱਕੇਬਾਜ਼ ਨੇ ਘਰੇਲੂ ਦਰਸ਼ਕਾਂ ਨੂੰ ਨਿਰਾਸ਼ ਨਹੀਂ ਕੀਤਾ। 50 ਕਿਲੋਗ੍ਰਾਮ ਵਰਗ ਵਿੱਚ ਮੁਕਾਬਲਾ ਕਰਦੇ ਹੋਏ, 2022 ਰਾਸ਼ਟਰਮੰਡਲ ਖੇਡਾਂ ਦੀ ਸੋਨ ਤਮਗਾ ਜੇਤੂ ਨੇ ਆਪਣੇ ਵਿਰੋਧੀ ਨੂੰ ਜਲਦੀ ਪੜ੍ਹਿਆ ਅਤੇ ਆਪਣਾ ਸਮਾਂ ਲਿਆ, ਪਰ ਇੱਕ ਵਾਰ ਜਦੋਂ ਉਸਨੇ ਅਜ਼ਰਬੈਜਾਨ ਦੀ ਮੁੱਕੇਬਾਜ਼ ਦੀ ਖੇਡ ਨੂੰ ਸਮਝ ਲਿਆ ਅਤੇ ਆਪਣੀ ਵਿਰੋਧੀ ਅਨਾਖਾਨਿਮ ਇਸਮਾਈਲੋਵਾ ‘ਤੇ ਮੁੱਕਿਆਂ ਦੀ ਵਰਖਾ ਕੀਤੀ ਅਤੇ ਮੁਕਾਬਲਾ ਜਿੱਤ ਲਿਆ | The post ਮਹਿਲਾ ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ ‘ਚ ਨਿਖ਼ਤ ਜ਼ਰੀਨ ਦੀ ਸ਼ਾਨਦਾਰ ਸ਼ੁਰੂਆਤ appeared first on TheUnmute.com - Punjabi News. Tags:
|
ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਨਿਊਜ਼ਲੈਟਰ ਕੀਤਾ ਜਾਰੀ Thursday 16 March 2023 01:32 PM UTC+00 | Tags: aam-aadmi-party breaking-news dr-inderbir-singh-nijjar local-government-department news punjab-news the-unmute-breaking-news the-unmute-punjabi-news the-unmute-update ਚੰਡੀਗੜ੍ਹ, 16 ਮਾਰਚ 2023: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਵੀਰਵਾਰ ਨੂੰ ਆਪਣੇ ਵਿਭਾਗ ਦੇ ਤਿਮਾਹੀ ਨਿਊਜ਼ਲੈਟਰ ਦਾ ਪਹਿਲਾ ਅੰਕ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਥਾਨਕ ਸਰਕਾਰਾਂ ਵਿਭਾਗ ਦੇ ਰਿਪੋਰਟ ਕਾਰਡ ਵਜੋਂ ਕੰਮ ਕਰੇਗਾ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਨਿਊਜ਼ਲੈਟਰ ਜਾਰੀ ਕਰਦਿਆਂ ਡਾ. ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਮਿਉਂਸਪਲ ਕਸਬਿਆਂ ਦੇ ਵਿਆਪਕ ਵਿਕਾਸ ਲਈ ਯਤਨਸ਼ੀਲ ਹੈ ਅਤੇ ਆਪਣੀਆਂ ਪਹਿਲਕਦਮੀਆਂ ਦੀ ਇੱਕ ਪਾਰਦਰਸ਼ੀ ਢੰਗ ਨਾਲ ਆਮ ਜਨਤਾ ਨੂੰ ਰਿਪੋਰਟ ਕਰਨ ਲਈ ਵਚਨਬੱਧ ਹੈ। "ਇਸ ਨਿਊਜ਼ਲੈਟਰ ਦਾ ਉਦੇਸ਼ ਸਾਰੇ ਸਬੰਧਤ ਹਿੱਸੇਦਾਰਾਂ ਤੱਕ ਪਹੁੰਚਣਾ ਅਤੇ ਉਨ੍ਹਾਂ ਨੂੰ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਉਣਾ ਹੈ। ਇਸ ਤੋਂ ਇਲਾਵਾ, ਇਹ ਵਸਨੀਕਾਂ ਨੂੰ ਵੱਖ-ਵੱਖ ਮਹੱਤਵਪੂਰਨ ਪ੍ਰੋਜੈਕਟਾਂ ਬਾਰੇ ਜਾਗਰੂਕ ਕਰਨ ਵਿੱਚ ਮਦਦ ਕਰੇਗਾ", ਡਾ. ਨਿੱਝਰ (Dr. Inderbir Singh Nijjar) ਨੇ ਕਿਹਾ ਕਿ ਇਸ ਨਿਊਜ਼ਲੈਟਰ ਵਿੱਚ ਪਾਰਦਰਸ਼ੀ, ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਰਾਜ ਦੇ ਨਾਲ-ਨਾਲ ਯੂਐਲਬੀਜ਼ ਦੁਆਰਾ ਕੀਤੀਆਂ ਪਹਿਲਕਦਮੀਆਂ ਰਾਹੀਂ ਸਰਕਾਰ ਦੀ ਗੰਭੀਰਤਾ ਨੂੰ ਦਰਸਾਇਆ ਹੈ। . ਹੋਰ ਜਾਣਕਾਰੀ ਦਿੰਦੇ ਹੋਏ, ਡਾ. ਨਿੱਝਰ ਨੇ ਕਿਹਾ ਕਿ ਅੱਜ ਜਾਰੀ ਕੀਤੇ ਗਏ ਤਿਮਾਹੀ ਨਿਊਜ਼ਲੈਟਰ (ਮਾਰਚ-2023) ਵਿੱਚ ਸਮਾਰਟ ਸਿਟੀ ਮਿਸ਼ਨ, ਅਮਰੁਤ, ਸਵੱਛ ਭਾਰਤ ਮਿਸ਼ਨ, ਐਮ.ਐਸ.ਸੇਵਾ (ਈ-ਗਵਰਨੈਂਸ), ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟਸ (ਪੀ.ਐੱਮ.ਐੱਸ.ਆਈ.ਪੀ.) ਵਰਗੇ ਪ੍ਰਮੁੱਖ ਪ੍ਰੋਜੈਕਟਾਂ ਅਧੀਨ ਪ੍ਰਗਤੀ ਦੀ ਰਿਪੋਰਟ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਵਿਸ਼ਵ ਬੈਂਕ/ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ, ਜੀਆਈਐਸ-ਸਮਰੱਥ ਭੂ-ਸਥਾਨਕ ਯੋਜਨਾਬੰਦੀ, ਸ਼ਹਿਰੀ ਟਰਾਂਸਪੋਰਟ (ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ – ਬੀਆਰਟੀਐਸ), ਸ਼ਹਿਰੀ ਗਰੀਬਾਂ ਲਈ ਰਿਹਾਇਸ਼, ਕਿਫਾਇਤੀ ਹਾਊਸਿੰਗ ਪ੍ਰੋਜੈਕਟ, ਕਰੈਡਿਟ ਲਿੰਕ ਸਬਸਿਡੀ ਸਕੀਮ, ਸ਼ਹਿਰੀ ਆਜੀਵਿਕਾ ਮਿਸ਼ਨਾਂ ਬਾਰੇ ਜਾਣਕਾਰੀ, ਕਾਰੋਬਾਰੀ ਪ੍ਰਕਿਰਿਆ ਰੀ-ਇੰਜੀਨੀਅਰਿੰਗ ਅਤੇ ਮਿਊਂਸੀਪਲ ਫਾਇਰ ਸੇਵਾਵਾਂ ਨੂੰ ਵੀ ਇਸ ਨਿਊਜ਼ਲੈਟਰ ਵਿੱਚ ਲਿਆ ਗਿਆ ਹੈ", ਉਨ੍ਹਾਂ ਅੱਗੇ ਕਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਨੇ ਅਮਰੂਤ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ਼.) ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ ਨੂੰ ਵੀ ਉਜਾਗਰ ਕੀਤਾ ਹੈ ਅਤੇ ਈ-ਗਵਰਨੈਂਸ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਜਿਵੇਂ ਕਿ ਗੈਰ-ਖਤਰਨਾਕ ਵਪਾਰਾਂ ਲਈ ਵਪਾਰਕ ਲਾਇਸੰਸ ਤੁਰੰਤ ਜਾਰੀ ਕਰਨ, ਪਬਲਿਕ ਵਰਕਸ ਏਕੀਕ੍ਰਿਤ ਪ੍ਰਬੰਧਨ ਪ੍ਰਣਾਲੀ ਅਤੇ ਏਕੀਕ੍ਰਿਤ ਵਿੱਤੀ ਪ੍ਰਬੰਧਨ ਪ੍ਰਣਾਲੀ ਦਾ ਵੀ ਜ਼ਿਕਰ ਕੀਤਾ ਹੈ। ਇਸ ਮੌਕੇ ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ, ਸ੍ਰੀਮਤੀ ਈਸ਼ਾ ਕਾਲੀਆ, ਆਈ.ਏ.ਐਸ, ਮੁੱਖ ਕਾਰਜਕਾਰੀ ਅਧਿਕਾਰੀ-ਪੀ.ਐਮ.ਆਈ.ਡੀ.ਸੀ., ਉਮਾ ਸ਼ੰਕਰ ਗੁਪਤਾ, ਆਈ.ਏ.ਐਸ, ਡਾਇਰੈਕਟਰ ਸਥਾਨਕ ਸਰਕਾਰਾਂ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ। The post ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਨਿਊਜ਼ਲੈਟਰ ਕੀਤਾ ਜਾਰੀ appeared first on TheUnmute.com - Punjabi News. Tags:
|
ਖੇਤੀ ਬਜਟ ਵਧਾ ਕੇ ਪੰਜਾਬ ਸਰਕਾਰ ਨੇ ਕਿਸਾਨ ਹਿਤਾਇਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ: ਡਾ. ਬਲਬੀਰ ਸਿੰਘ Thursday 16 March 2023 02:08 PM UTC+00 | Tags: aam-aadmi-party agriculture-budge breaking-news cm-bhagwant-mann dr-balbir-singh health-minister-dr-balbir-singh news punjab-government punjab-news punjab-police the-unmute-breaking ਪਟਿਆਲਾ 16 ਮਾਰਚ 2023: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀ ਲਈ ਪਹਿਲੀ ਵਾਰ ਬਜਟ ਵਧਾ ਕੇ ਕਿਸਾਨਾਂ ਦੀ ਹਿਤਾਇਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ। ਸਿਹਤ ਮੰਤਰੀ ਸਾਉਣੀ ਦੀਆਂ ਫਸਲਾਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਕਿਸਾਨ ਮੇਲਿਆਂ ਦੇ ਸਿਲਸਿਲੇ ਵਜੋਂ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ ਕਿਸਾਨ ਮੇਲੇ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਕੀਤੀ। ਡਾ. ਬਲਵੀਰ ਸਿੰਘ (Dr. Balbir Singh) ਨੇ ਕਿਸਾਨਾਂ ਨੂੰ ਕੁਦਰਤੀ ਵਿਗਿਆਨੀ ਦੱਸਦਿਆਂ ਕਿਹਾ ਕਿ ਕਿਸਾਨ ਖੇਤੀ ਪ੍ਰਧਾਨ ਸੂਬੇ ਦੀ ਰੀਡ ਦੀ ਹੱਡੀ ਹਨ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਫ਼ਲਾਂ ਤੇ ਸਬਜੀਆਂ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਲਈ ਭਾਅ-ਅੰਤਰ ਸਕੀਮ ਵੀ ਲਿਆਂਦੀ ਹੈ। ਸਿਹਤ ਮੰਤਰੀ ਨੇ ਕਿਸਾਨਾਂ ਨੂੰ ਆਪਣੀ ਸਿਹਤ ਤੰਦਰੁਸਤ ਰੱਖਣ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਤੀ ਵਿਭਿੰਨਤਾ ਨਾਲ ਜੁੜਕੇ ਮੋਟੇ ਅਨਾਜਾਂ ‘ਤੇ ਅਧਾਰਤ ਕੁਦਰਤੀ ਖੇਤੀ ਕਰਨ ਦਾ ਸੱਦਾ ਵੀ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਸਾਨ ਹਿਤੈਸ਼ੀ ਨੀਤੀਆਂ ਰਾਹੀਂ ਪੰਜਾਬ ਦੇ ਗੰਭੀਰ ਖੇਤੀ ਸੰਕਟ ਨੂੰ ਘੱਟ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਕਿ ਖੇਤੀਬਾੜੀ ਆਮਦਨ ‘ਚ ਵਾਧਾ ਕਰਨ ਸਮੇਤ ਸਰੋਤਾਂ ਦੀ ਸੰਭਾਲ ਲਈ ਸਥਿਰ ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੀ ਭੋਜਨ ਸੁਰੱਖਿਆ ਨੂੰ ਮਜ਼ਬੂਤ ਬਨਾਉਣ ਵੱਲ ਪੂਰਾ ਯੋਗਦਾਨ ਪਾ ਰਹੇ ਹਨ ਪਰ ਕੇਂਦਰ ਸਰਕਾਰ ਨੇ ਐਮ.ਐਸ.ਪੀ. ਨਾ ਦੇਕੇ ਜਿੱਥੇ ਕਿਸਾਨਾਂ ਨਾ ਧੋਖਾ ਕੀਤਾ ਹੈ, ਉਥੇ ਹੀ ਪੰਜਾਬ ਦੇ ਕਰੋੜਾਂ ਰੁਪਏ ਦੇ ਦਿਹਾਤੀ ਵਿਕਾਸ ਫੰਡਾਂ ਸਮੇਤ ਐਨ.ਐਚ.ਐਮ. ਦੇ ਫੰਡ ਵੀ ਰੋਕ ਦਿੱਤੇ ਹਨ। ਇਸਤੋਂ ਉਲਟ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਮਤ ਸਾਧਨਾਂ ਦੇ ਬਾਵਜੂਦ ਮੂੰਗੀ ‘ਤੇ ਐਮ.ਐਸ.ਪੀ. ਤੇ ਗੰਨੇ ਦਾ ਵਾਜਬ ਭਾਅ ਦਿੱਤਾ ਹੈ। ਡਾ. ਬਲਵੀਰ ਸਿੰਘ (Dr. Balbir Singh) ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਕਦੇ ਵੀ ਪੈਸੇ ਦੀ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਆਪਣੀ ਸਿਹਤ ਵੱਲ ਵੀ ਤਵੱਜੋਂ ਦੇਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਘਰੇਲੂ ਬਗੀਚੀ ਜ਼ਰੂਰ ਲਗਾਈ ਜਾਵੇ ਤੇ ਸਕੂਲਾਂ ਵਿੱਚ ਯੂਨੀਵਰਸਿਟੀ ਦਾ ਘਰ-ਬਗੀਚੀ ਮਾਡਲ ਵੀ ਅਪਣਾਇਆ ਜਾਵੇ। ਮੇਲੇ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਸਾਨਾਂ ਨੂੰ ਕਿਸਾਨ ਮੇਲਿਆਂ ਦਾ ਉਦੇਸ਼ ‘ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ’ ਨੂੰ ਪੂਰਨ ਤੌਰ ‘ਤੇ ਅਪਨਾਉਣ ਦੀ ਅਪੀਲ ਕੀਤੀ। ਵਾਈਸ ਚਾਂਸਲਰ ਨੇ ਸਰਕਾਰ-ਕਿਸਾਨ ਮਿਲਣੀ ਨੂੰ ਇੱਕ ਵੱਡੀ ਪ੍ਰਾਪਤੀ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਵਿੱਚ ਖੇਤੀ ਨੀਤੀ ਤਿਆਰ ਹੋਣ ਜਾ ਰਹੀ ਹੈ, ਜਿਸ ਲਈ ਕਿਸਾਨ ਆਪਣੇ ਸੁਝਾਅ ਯੂਨੀਵਰਸਿਟੀ ਨਾਲ ਸਾਂਝੇ ਕੀਤੇ ਜਾਣ।ਉਨ੍ਹਾਂ ਨੇ ਕਿਸਾਨਾਂ ਦੀ ਸਹੂਲਤ ਲਈ ਪਟਿਆਲਾ ਬਾਰਾਂਦਰੀ ਸਥਿਤ ਫਾਰਮ ਸਲਾਹਕਾਰ ਕੇਂਦਰ ਨੂੰ ਮੁੜ ਸਥਾਪਿਤ ਕਰਨ ਦਾ ਐਲਾਨ ਕੀਤਾ। ਡਾ. ਗੋਸਲ ਨੇ ਸਾਉਣੀ ਦੇ ਸੀਜ਼ਨ ‘ਚ ਪੂਸਾ 44 ਕਿਸਮ ਲਾਉਣ ਦੀ ਥਾਂ ਜਲਦੀ ਪੱਕਣ ਤੇ ਵੱਧ ਝਾੜ ਦੇਣ ਵਾਲੀ ਪੀਆਰ 126 ਅਪਨਾਉਣ ਦੀ ਸਲਾਹ ਦਿੱਤੀ। ਇਸ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ ਮੌਕੇ ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਸਾਉਣੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਸਾਂਝੀਆਂ ਕੀਤੀਆਂ। ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਤੇ ਹੋਰ ਮਾਹਰਾਂ ਨੇ ਵੀ ਸੰਬੋਧਨ ਕੀਤਾ। ਮੇਲੇ ‘ਚ ਐਸ.ਡੀ.ਐਮ ਡਾ ਇਸਮਤ ਵਿਜੇ ਸਿੰਘ, ਅਗਾਂਹਵਧੂ ਕਿਸਾਨ ਤੇ ਪੀ.ਏ.ਯੂ. ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਪ੍ਰਦਰਸ਼ਨੀ ਪਲਾਂਟਾਂ ਸਮੇਤ ਵੱਖ-ਵੱਖ ਖੋਜ ਪ੍ਰਦਰਸ਼ਨੀਆਂ ਦਾ ਜਾਇਜ਼ਾ ਲਿਆ ਜਦਦਿ ਕਿਸਾਨਾਂ ਨੇ ਸਾਉਣੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਤੇ ਖੇਤੀ ਸਾਹਿਤ ਖਰੀਦਿਆ। The post ਖੇਤੀ ਬਜਟ ਵਧਾ ਕੇ ਪੰਜਾਬ ਸਰਕਾਰ ਨੇ ਕਿਸਾਨ ਹਿਤਾਇਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ: ਡਾ. ਬਲਬੀਰ ਸਿੰਘ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਚਾਰ ਸੜਕਾਂ ਨੂੰ ਕੀਤਾ ਟੋਲ ਫ੍ਰੀ : ਹਰਭਜਨ ਸਿੰਘ ਈ.ਟੀ.ਓ Thursday 16 March 2023 02:12 PM UTC+00 | Tags: balachore breaking-news garshankar harbhajan-singh-eto hoshiarpur makhu news punjab-roads punjab-transport-department roads-toll-free ਚੰਡੀਗੜ੍ਹ, 16 ਮਾਰਚ 2023: ਆਮ ਆਦਮੀ ਨੂੰ ਰਾਹਤ ਦੇਣ ਦੇ ਮੰਤਵ ਨਾਲ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸੂਬੇ ਦੀਆਂ ਚਾਰ ਸੜਕਾਂ ਨੂੰ ਯਾਤਰੀਆਂ ਲਈ ਟੋਲ ਫਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿੱਚ 509 ਕਰੋੜ ਰੁਪਏ ਦੀ ਲਾਗਤ ਨਾਲ 3571 ਕਿਲੋਮੀਟਰ ਲਿੰਕ ਸੜਕਾਂ ਦਾ ਨਵੀਨੀਕਰਨ ਅਤੇ ਵਿਸ਼ੇਸ਼ ਮੁਰੰਮਤ ਕੀਤੀ ਗਈ ਹੈ। ਪੰਜਾਬ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਦੱਸਿਆ ਕਿ ਲੁਧਿਆਣਾ-ਮਾਲੇਰਕੋਟਲਾ, ਹੁਸ਼ਿਆਰਪੁਰ-ਟਾਂਡਾ, ਮੱਖੂ ਵਿਖੇ ਹਾਈ ਲੈਵਲ ਬ੍ਰਿਜ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ ਸੜਕਾਂ ਨੂੰ ਯਾਤਰੀਆਂ ਲਈ ਟੋਲ ਫਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਟੋਲ ਪਲਾਜ਼ਿਆਂ ਦੇ ਠੇਕਿਆਂ ਦੀ ਮਿਆਦ ਖਤਮ ਹੋ ਚੁੱਕੀ ਹੈ ਪਰ ਕੰਪਨੀਆਂ ਇਸ ਨੂੰ ਵਧਾਉਣ ਲਈ ਕਈ ਜੋੜ-ਤੋੜ ਲਾ ਰਹੀਆਂ ਸਨ। ਉਨ੍ਹਾਂ (Harbhajan Singh ETO) ਕਿਹਾ ਕਿ ਪੰਜਾਬੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਅਜਿਹੇ ਸਾਰੇ ਡਿਫਾਲਟਰਾਂ ਦੀ ਸੂਚੀ ਤਿਆਰ ਕਰ ਰਹੀ ਹੈ। ਆਪਣੇ ਨਿੱਜੀ ਸਵਾਰਥਾਂ ਖ਼ਾਤਰ ਪੰਜਾਬ ਦੀਆਂ ਸੜਕਾਂ ਨੂੰ ਗਿਰਵੀ ਰੱਖ ਕੇ ਲੋਕਾਂ ‘ਤੇ ਵਾਧੂ ਬੋਝ ਪਾਉਣ ਲਈ ਪੁਰਾਣੀਆਂ ਸਰਕਾਰਾਂ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਲੋਕਾਂ ਨੂੰ ਇਸ ਬੋਝ ਤੋਂ ਰਾਹਤ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗੀ। ਵਿਭਾਗ ਵੱਲੋਂ ਕੀਤੀਆਂ ਗਈਆਂ ਅਜਿਹੀਆਂ ਹੋਰ ਪਹਿਲਕਦਮੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਵਿੱਤੀ ਸਾਲ 2022-23 ਦੌਰਾਨ 215 ਮੁੱਢਲੇ ਸਿਹਤ ਕੇਂਦਰਾਂ ਨੂੰ ਅੱਪਗ੍ਰੇਡ ਕਰਕੇ ਅਤੇ 65 ਸੇਵਾ ਕੇਂਦਰਾਂ ਨੂੰ ਤਬਦੀਲ ਕਰਕੇ ਆਮ ਆਦਮੀ ਕਲੀਨਿਕਾਂ ਵਿੱਚ ਬਦਲ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਸ਼ੇਸ਼ ਸਹਾਇਤਾ ਸਕੀਮ ਅਧੀਨ 86.70 ਕਰੋੜ ਰੁਪਏ ਦੀ ਲਾਗਤ ਨਾਲ 166 ਕਿਲੋਮੀਟਰ ਸੜਕੀ ਹਿੱਸੇ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਿੰਕ ਸੜਕਾਂ ਦੇ ਪ੍ਰੋਜੈਕਟਾਂ ਅਧੀਨ ਮੁਕੰਮਲ ਅਤੇ ਚੱਲ ਰਹੇ ਕੰਮਾਂ 'ਤੇ 509 ਕਰੋੜ ਰੁਪਏ ਦੀ ਲਾਗਤ ਨਾਲ 3571 ਕਿਲੋਮੀਟਰ ਸੜਕੀ ਹਿੱਸੇ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਹੋਰ ਲੋਕ ਪੱਖੀ ਪ੍ਰਾਜੈਕਟਾਂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਜੀ-20 ਮੀਟਿੰਗਾਂ ਲਈ ਸਕੂਲਾਂ, ਹੈਰੀਟੇਜ ਗੇਟਾਂ ਅਤੇ ਗਲੀਆਂ ਦਾ ਨਵੀਨੀਕਰਨ, ਸੜਕਾਂ ਨੂੰ ਚਹੁੰ-ਮਾਰਗੀ ਬਣਾਉਣ ਅਤੇ ਸਜਾਵਟੀ ਫੁੱਲ-ਬੂਟੇ ਲਾ ਕੇ ਸੁੰਦਰੀਕਰਨ ਵਰਗੇ ਸਮਾਂਬੱਧ ਕੰਮ ਮੁਕੰਮਲ ਕਰ ਲਏ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਵੱਖ-ਵੱਖ ਸਰਕਾਰੀ ਇਮਾਰਤਾਂ, ਹਸਪਤਾਲਾਂ ਅਤੇ ਜਨਤਕ ਇਮਾਰਤਾਂ ਦੀ ਮੁਰੰਮਤ ਅਤੇ ਰੱਖ-ਰਖਾਅ ਦਾ ਕੰਮ ਵੱਡੇ ਪੱਧਰ ‘ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਚੱਲ ਰਹੇ ਅਤੇ ਮੁਕੰਮਲ ਹੋਏ ਕੰਮਾਂ ‘ਤੇ 411 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਪਿੰਡਾਂ ਵਿੱਚ 373 ਕਿਲੋਮੀਟਰ ਸੜਕੀ ਹਿੱਸੇ ਦਾ ਨਵੀਨੀਕਰਨ ਕੀਤਾ ਗਿਆ ਹੈ। ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ 58.26 ਕਰੋੜ ਰੁਪਏ ਦੀ ਲਾਗਤ ਨਾਲ 28 ਐੱਚ.ਐੱਲ.ਬੀਜ਼/ਆਰ.ਓ.ਬੀਜ਼/ਆਰ.ਯੂ.ਬੀਜ਼ ‘ਤੇ ਕੰਮ ਚੱਲ ਰਿਹਾ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿਭਾਗ ਨੇ ਵੱਖ-ਵੱਖ ਕਾਰਜਾਂ ਦੇ ਬਿੱਲ ਤਿਆਰ ਕਰਨ ਅਤੇ ਜਮ੍ਹਾਂ ਕਰਾਉਣ ਲਈ ਇੱਕ ਇੰਜੀਨੀਅਰਿੰਗ ਅਤੇ ਪ੍ਰੋਜੈਕਟ ਮੈਨੇਜ਼ਮੈਂਟ ਮਾਡਿਊਲ ਲਾਗੂ ਕੀਤਾ ਹੈ ਤਾਂ ਜੋ ਸਮੁੱਚੇ ਕੰਮਕਾਜ ਨੂੰ ਪ੍ਰਭਾਵਸ਼ਾਲੀ, ਕੁਸ਼ਲ ਅਤੇ ਪਾਰਦਰਸ਼ੀ ਢੰਗਾਂ ਨਾਲ ਬਿਹਤਰ ਬਣਾਇਆ ਜਾ ਸਕੇ। The post ਪੰਜਾਬ ਸਰਕਾਰ ਨੇ ਚਾਰ ਸੜਕਾਂ ਨੂੰ ਕੀਤਾ ਟੋਲ ਫ੍ਰੀ : ਹਰਭਜਨ ਸਿੰਘ ਈ.ਟੀ.ਓ appeared first on TheUnmute.com - Punjabi News. Tags:
|
ਮੁੱਖ ਸਕੱਤਰ ਵੀ.ਕੇ ਜੰਜੂਆ ਵਲੋਂ ਸੰਗਰੂਰ 'ਚ 'ਪ੍ਰਸ਼ਾਸਨਿਕ ਸੁਧਾਰ ਕੇਂਦਰ' ਦਾ ਉਦਘਾਟਨ Thursday 16 March 2023 02:18 PM UTC+00 | Tags: aam-aadmi-party administrative-reform-center breaking-news chief-secretary-vk-janjua cm-bhagwant-mann news sangrur the-unmute-breaking-news the-unmute-latest-news the-unmute-latest-update the-unmute-punjabi-news vk-janjua ਸੰਗਰੂਰ, 16 ਮਾਰਚ, 2023: ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੀ.ਕੇ ਜੰਜੂਆ (VK Janjua) ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਪ੍ਰਸ਼ਾਸਨਿਕ ਸੁਧਾਰ ਕੇਂਦਰ' ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ। ਇਸ ਕੇਂਦਰ 'ਚ ਨਾਗਰਿਕ ਪ੍ਰਸ਼ਾਸਨਿਕ ਸੇਵਾਵਾਂ ਸਬੰਧੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਦੇ ਨਾਲ-ਨਾਲ ਉਨ੍ਹਾਂ 'ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ। ਇਸ ਕੇਂਦਰ ਦਾ ਉਦਘਾਟਨ ਕਰਨ ਤੋਂ ਬਾਅਦ ਮੁੱਖ ਸਕੱਤਰ ਵੀ.ਕੇ. ਜੰਜੂਆ ਵੱਲੋਂ ਇਸਦਾ ਬੜੀ ਹੀ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਅਤੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੇ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਬੋਲਦਿਆਂ ਮੁੱਖ ਸਕੱਤਰ ਵੀ.ਕੇ. ਜੰਜੂਆ (VK Janjua) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਹੁਣ ਨਾਗਰਿਕਾਂ ਨੂੰ ਪ੍ਰਸ਼ਾਸਨਿਕਾਂ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਮੁਸ਼ਕਿਲ ਤੋਂ ਮਿਲਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਵੱਲੋਂ ਕਿਸੇ ਵੀ ਪ੍ਰਕਾਰ ਦੀ ਪ੍ਰਸ਼ਾਸਨਿਕ ਸੇਵਾ ਸਬੰਧੀ ਕੀਤੀਆਂ ਜਾਣ ਵਾਲੀਆਂ ਸ਼ਿਕਾਇਤਾਂ ਨੂੰ ਵੀ ਕਾਨੂੰਨ ਅਨੁਸਾਰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ ਅਤੇ ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ ਹਾਜ਼ਰ ਸਨ। The post ਮੁੱਖ ਸਕੱਤਰ ਵੀ.ਕੇ ਜੰਜੂਆ ਵਲੋਂ ਸੰਗਰੂਰ 'ਚ 'ਪ੍ਰਸ਼ਾਸਨਿਕ ਸੁਧਾਰ ਕੇਂਦਰ' ਦਾ ਉਦਘਾਟਨ appeared first on TheUnmute.com - Punjabi News. Tags:
|
ਅਮਨ ਅਰੋੜਾ ਨੇ ਸੁਨਾਮ ਹਲਕੇ ਦੀਆਂ ਪੰਚਾਇਤਾਂ, ਯੂਥ ਕਲੱਬਾਂ ਤੇ ਸ਼ਹਿਰੀ ਖੇਤਰਾਂ ਲਈ ਵੰਡੀਆਂ 4.60 ਕਰੋੜ ਰੁਪਏ ਦੀਆਂ ਗ੍ਰਾਂਟਾਂ Thursday 16 March 2023 02:24 PM UTC+00 | Tags: aman-arora breaking-news new news punjab-news sunam the-unmute-breaking-news ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 16 ਮਾਰਚ,2023: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਨਿਕ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਹੁੰ ਚੁੱਕਣ ਤੋਂ ਬਾਅਦ ਅੱਜ ਇੱਕ ਸਾਲ ਪੂਰਾ ਹੋਣ 'ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਵੱਡੇ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ। ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਸਿਰਫ਼ ਇੱਕ ਸਾਲ 'ਚ ਹੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 27,000 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ। ਅਮਨ ਅਰੋੜਾ ਸੁਨਾਮ ਵਿਖੇ ਹਲਕੇ ਦੀਆਂ ਪੰਚਾਇਤਾਂ, ਯੂਥ ਕਲੱਬਾਂ ਅਤੇ ਸ਼ਹਿਰੀ ਖੇਤਰਾਂ 'ਚ ਬਹੁਪੱਖੀ ਵਿਕਾਸ ਕਾਰਜਾਂ ਲਈ 4.60 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ ਕਰਨ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਸੁਨਾਮ ਹਲਕੇ ਦੇ ਵੀ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਸਿਰਫ਼ ਇੱਕ ਸਾਲ ਅੰਦਰ ਹੀ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਲਗਭਗ 138.71 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ 'ਚ ਤਕਰੀਬਨ 68 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਲਈ ਪਾਇਪਲਾਈਨ, ਜਗਤਪੁਰਾ ਬਸਤੀ ਲਈ 6.37 ਕਰੋੜ ਦੀ ਲਾਗਤ ਨਾਲ ਸੀਵਰੇਜ ਪਾਈਪਲਾਈਨ, ਲੌਂਗੋਵਾਲ ਅਤੇ ਚੀਮੇ ਬੱਸ ਅੱਡਿਆਂ ਲਈ ਲਗਭਗ 7.25 ਕਰੋੜ ਰੁਪਏ, ਸੁਨਾਮ ਆਈ.ਟੀ.ਆਈ. 'ਚ 1.87 ਕਰੋੜ ਦੀ ਲਾਗਤ ਨਾਲ ਸਟੇਡੀਅਮ, ਆਈ.ਟੀ.ਆਈ. ਦੀ ਮੁਰੰਮਤ ਲਈ 3.27 ਕਰੋੜ ਰੁਪਏ ਦੇ ਕੰਮ, ਲੌਂਗੋਵਾਲ 'ਚ ਤਕਰੀਬਨ 4.5 ਕਰੋੜ ਦੀ ਲਾਗਤ ਨਾਲ ਆਧੁਨਿਕ ਸਟੇਡੀਅਮ ਬਣਨ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ 5 ਆਮ ਆਦਮੀ ਕਲੀਨਿਕ ਅਤੇ 2 'ਸਕੂਲ ਆਫ਼ ਐਮੀਨੈਂਸ' ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸ਼ਹਿਰਾਂ 'ਚ ਤਰਲ ਤੇ ਸਖ਼ਤ ਕੂੜਾ ਪ੍ਰਬੰਧਨ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ। ਅਮਨ ਅਰੋੜਾ (Aman Arora) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਹਲਕੇ ਦੇ ਲੋਕਾਂ ਦੇ ਪਿਆਰ ਸਦਕਾ ਇਹ ਉੱਦਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇੱਕ 'ਚ ਇਹ ਵਿਕਾਸ ਪ੍ਰੋਜੈਕਟ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ 'ਚ ਹਲਕੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ, ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਬੀਡੀਪੀਓ ਗੁਰਦਰਸ਼ਨ ਸਿੰਘ, ਬੀਡੀਪੀਓ ਸੰਜੀਵ ਕੁਮਾਰ, ਤਹਿਸੀਲਦਾਰ ਹਰਸਿਮਰਨ, ਨਾਇਬ ਤਹਿਸੀਲਦਾਰ ਅਮਿਤ ਕੁਮਾਰ, ਈਓ ਅਸ਼ਵਨੀ ਕੁਮਾਰ, ਈਓ ਸੁਨਾਮ ਅੰਮ੍ਰਿਤ ਲਾਲ ਅਤੇ ਪਾਰਟੀ ਦੇ ਵੱਡੀ ਗਿਣਤੀ ਆਗੂ ਤੇ ਵਰਕਰ ਹਾਜ਼ਰ ਸਨ। The post ਅਮਨ ਅਰੋੜਾ ਨੇ ਸੁਨਾਮ ਹਲਕੇ ਦੀਆਂ ਪੰਚਾਇਤਾਂ, ਯੂਥ ਕਲੱਬਾਂ ਤੇ ਸ਼ਹਿਰੀ ਖੇਤਰਾਂ ਲਈ ਵੰਡੀਆਂ 4.60 ਕਰੋੜ ਰੁਪਏ ਦੀਆਂ ਗ੍ਰਾਂਟਾਂ appeared first on TheUnmute.com - Punjabi News. Tags:
|
ਆਰਥਿਕ ਸੰਕਟ 'ਚ ਘਿਰੇ ਪਾਕਿਸਤਾਨ ਨੂੰ IMF ਵਲੋਂ ਝਟਕਾ, ਕਰਜ਼ਾ ਦੇਣ ਲਈ ਜੋੜੀਆਂ ਨਵੀਂਆਂ ਸ਼ਰਤਾਂ Thursday 16 March 2023 02:40 PM UTC+00 | Tags: breaking-news economic-crisis imf international-financial news ਚੰਡੀਗੜ੍ਹ, 16 ਮਾਰਚ 2023: ਆਰਥਿਕ ਸੰਕਟ ਵਿੱਚ ਘਿਰਿਆ ਪਾਕਿਸਤਾਨ ਆਈਐੱਮਐੱਫ (IMF) ਤੋਂ ਮਦਦ ਦੀ ਉਡੀਕ ਕਰ ਰਿਹਾ ਹੈ। ਪਾਕਿਸਤਾਨੀ ਮੀਡੀਆ ਨੇ ਦਾਅਵਾ ਕੀਤਾ ਹੈ ਕਿ ਅੰਤਰਰਾਸ਼ਟਰੀ ਵਿੱਤੀ ਸੰਸਥਾ ਨੇ ਕਰਜ਼ਾ ਦੇਣ ਲਈ ਨਵੀਂ ਸ਼ਰਤ ਜੋੜ ਦਿੱਤੀ ਹੈ। ਪਾਕਿਸਤਾਨ ਪਹਿਲਾਂ ਹੀ ਆਈਐੱਮਐੱਫ (IMF) ਦੀਆਂ ਪੁਰਾਣੀਆਂ ਸ਼ਰਤਾਂ ਨੂੰ ਪੂਰਾ ਕਰਨ ਲਈ ਸੰਘਰਸ਼ ਕਰ ਰਿਹਾ ਹੈ। ਹੁਣ ਤੱਕ ਕਰਜ਼ਾ ਨਾ ਮਿਲਣ ਕਾਰਨ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਮੰਗਲਵਾਰ ਨੂੰ ਹੀ ਕਿਹਾ ਸੀ ਕਿ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਹੋਰ ਬੋਝ ਝੱਲਣਾ ਪਵੇਗਾ। ਪਾਕਿਸਤਾਨੀ ਮੀਡੀਆ ਨੇ ਦਾਅਵਾ ਕੀਤਾ ਹੈ ਕਿ ਅੰਤਰਰਾਸ਼ਟਰੀ ਰਿਣਦਾਤਾ ਆਈਐੱਮਐੱਫ ਨੇ ਸਟਾਫ ਪੱਧਰ ਦੇ ਸਮਝੌਤੇ ‘ਤੇ ਦਸਤਖਤ ਕਰਨ ਤੋਂ ਪਹਿਲਾਂ ਨਵੀਂ ਸ਼ਰਤ ਰੱਖੀ ਹੈ। 1 ਬਿਲੀਅਨ ਡਾਲਰ ਦੀ ਕਿਸ਼ਤ ਜਾਰੀ ਕਰਨ ਲਈ, IMF ਨੇ ਸਾਊਦੀ ਅਰਬ, ਕਤਰ ਅਤੇ ਸੰਯੁਕਤ ਅਰਬ ਅਮੀਰਾਤ (UAE) ਸਮੇਤ ਪਾਕਿਸਤਾਨ ਦੇ ਮਿੱਤਰ ਦੇਸ਼ਾਂ ਤੋਂ 30 ਜੂਨ ਤੱਕ ਵਿੱਤੀ ਸਹਾਇਤਾ ਦਾ ਲਿਖਤੀ ਭਰੋਸਾ ਮੰਗਿਆ ਹੈ। ਇਕ ਰਿਪੋਰਟ ਮੁਤਾਬਕ, ਹੁਣ ਆਈਐੱਮਐੱਫ ਪਾਕਿਸਤਾਨ ਨੂੰ ਜੂਨ 2023 ਦੇ ਅੰਤ ਤੱਕ ਵਿਦੇਸ਼ੀ ਕਰਜ਼ੇ ‘ਤੇ 6-7 ਬਿਲੀਅਨ ਡਾਲਰ ਦੇ ਵਿੱਤੀ ਪਾੜੇ ਨੂੰ ਪੂਰਾ ਕਰਨ ਲਈ ਮਿੱਤਰ ਦੇਸ਼ਾਂ ਅਤੇ ਬਹੁ-ਪੱਖੀ ਕਰਜ਼ਦਾਤਾਵਾਂ ਤੋਂ 200 ਫੀਸਦੀ ਭਰੋਸਾ ਪ੍ਰਾਪਤ ਕਰਨ ਲਈ ਕਹਿ ਰਿਹਾ ਹੈ। ਆਈਐਮਐਫ ਨਾਲ ਚੱਲ ਰਹੀ ਗੱਲਬਾਤ ਦੀ ਜਾਣਕਾਰੀ ਰੱਖਣ ਵਾਲੇ ਇੱਕ ਅਧਿਕਾਰੀ ਨੇ ਖੁਲਾਸਾ ਕੀਤਾ ਕਿ ਵਿਦੇਸ਼ੀ ਕਰਜ਼ੇ ਦਾ ਅੰਤਰ ਹੁਣ 7 ਬਿਲੀਅਨ ਤੋਂ ਘਟਾ ਕੇ 6 ਬਿਲੀਅਨ ਡਾਲਰ ਕਰ ਦਿੱਤਾ ਗਿਆ ਹੈ, ਪਰ ਆਈਐਮਐਫ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ ਹੈ। The post ਆਰਥਿਕ ਸੰਕਟ ‘ਚ ਘਿਰੇ ਪਾਕਿਸਤਾਨ ਨੂੰ IMF ਵਲੋਂ ਝਟਕਾ, ਕਰਜ਼ਾ ਦੇਣ ਲਈ ਜੋੜੀਆਂ ਨਵੀਂਆਂ ਸ਼ਰਤਾਂ appeared first on TheUnmute.com - Punjabi News. Tags:
|
ਭਾਰਤ ਤੋਂ ਬਹੁਤ ਪਿਆਰ ਮਿਲਿਆ, ਭਾਰਤ-ਪਾਕਿਸਤਾਨ ਨੂੰ ਫਾਈਨਲ ਖੇਡਦੇ ਦੇਖਣਾ ਚਾਹੁੰਦਾ ਹਾਂ: ਸ਼ੋਏਬ ਅਖ਼ਤਰ Thursday 16 March 2023 02:49 PM UTC+00 | Tags: news shoaib-akhtar sports-news ਚੰਡੀਗੜ੍ਹ, 16 ਮਾਰਚ 2023: ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਸ਼ੋਏਬ ਅਖ਼ਤਰ (Shoaib Akhtar) ਭਾਰਤ ਨੂੰ ਬਹੁਤ ਪਸੰਦ ਕਰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਨੂੰ ਭਾਰਤ ਦੇਸ਼ ਤੋਂ ਬਹੁਤ ਪਿਆਰ ਮਿਲਿਆ। ਸ਼ੋਏਬ ਅਖਤਰ ਨੇ ਇੱਕ ਇੰਟਰਵਿਊ ਵਿੱਚ ਇਹ ਗੱਲਾਂ ਕਹੀਆਂ ਹਨ। ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਾਲੇ ਕ੍ਰਿਕਟ ਅਤੇ ਏਸ਼ੀਆ ਕੱਪ ਵਿਵਾਦ ‘ਤੇ ਵੀ ਆਪਣਾ ਨਜ਼ਰੀਆ ਰੱਖਿਆ। ਸ਼ੋਏਬ ਅਖ਼ਤਰ (Shoaib Akhtar) ਨੇ ਕਿਹਾ, “ਮੈਂ ਭਾਰਤ ਆਉਂਦਾ ਰਹਿੰਦਾ ਹਾਂ। ਮੈਂ ਇੱਥੇ ਇੰਨਾ ਕੰਮ ਕੀਤਾ ਹੈ ਕਿ ਮੇਰੇ ਕੋਲ ਹੁਣ ਆਧਾਰ ਕਾਰਡ ਹੈ। ਮੈਂ ਹੋਰ ਕੀ ਕਹਾਂ? ਭਾਰਤ ਨੇ ਮੈਨੂੰ ਇੰਨਾ ਪਿਆਰ ਦਿੱਤਾ ਹੈ। ਮੈਂ ਭਾਰਤ ‘ਚ ਕ੍ਰਿਕਟ ਖੇਡਣਾ ਮਿਸ ਕਰਦਾ ਹਾਂ।” ਹਾਲਾਂਕਿ ਆਧਾਰ ਕਾਰਡ ਦੀ ਗੱਲ ਉਨ੍ਹਾਂ ਨੇ ਮਜ਼ਾਕ ਵਿੱਚ ਕਹੀ | ਸ਼ੋਏਬ ਅਖ਼ਤਰ ਨੇ ਕਿਹਾ, “ਜੇਕਰ ਏਸ਼ੀਆ ਕੱਪ ਪਾਕਿਸਤਾਨ ‘ਚ ਨਹੀਂ ਹੁੰਦਾ ਹੈ ਤਾਂ ਇਹ ਸ਼੍ਰੀਲੰਕਾ ‘ਚ ਹੋਣਾ ਚਾਹੀਦਾ ਹੈ। ਮੈਂ ਏਸ਼ੀਆ ਕੱਪ ਅਤੇ ਵਿਸ਼ਵ ਕੱਪ ‘ਚ ਭਾਰਤ ਅਤੇ ਪਾਕਿਸਤਾਨ ਨੂੰ ਫਾਈਨਲ ਖੇਡਦੇ ਦੇਖਣਾ ਚਾਹੁੰਦਾ ਹਾਂ। ਵਿਸ਼ਵ ਕ੍ਰਿਕਟ ‘ਚ ਭਾਰਤ ਅਤੇ ਪਾਕਿਸਤਾਨ ਦੇ ਫਾਈਨਲ ਤੋਂ ਇਲਾਵਾ ਕੁਝ ਨਹੀਂ ਹੋਣਾ ਚਾਹੀਦਾ। The post ਭਾਰਤ ਤੋਂ ਬਹੁਤ ਪਿਆਰ ਮਿਲਿਆ, ਭਾਰਤ-ਪਾਕਿਸਤਾਨ ਨੂੰ ਫਾਈਨਲ ਖੇਡਦੇ ਦੇਖਣਾ ਚਾਹੁੰਦਾ ਹਾਂ: ਸ਼ੋਏਬ ਅਖ਼ਤਰ appeared first on TheUnmute.com - Punjabi News. Tags:
|
ਕੈਨੇਡਾ 'ਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ 'ਚ ਕੇਂਦਰ ਸਰਕਾਰ ਤੁਰੰਤ ਦਖ਼ਲ ਦੇਵੇ: ਪ੍ਰੋ.ਸਰਚਾਂਦ ਸਿੰਘ Thursday 16 March 2023 03:50 PM UTC+00 | Tags: canada central-government chairman-of-the-national-minority-commission international-student iqbal-singh-lalpura news prof-sarchand-singh-khaila punjab ਚੋਹਲਾ ਸਾਹਿਬ,16 ਮਾਰਚ 2023: ਰਾਸ਼ਟਰੀ ਘੱਟ ਗਿਣਤੀ ਕਮਿਸ਼ਨਰ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ.ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਕੈਨੇਡਾ ਵਿੱਚ ਸੱਤ ਸੌ ਦੇ ਕਰੀਬ ਪੰਜਾਬੀ ਭਾਈਚਾਰੇ ਨਾਲ ਸੰਬੰਧਤ ਅੰਤਰਾਸ਼ਟਰੀ ਵਿਦਿਆਰਥੀਆਂ ਸਿਰ ਡਿਪੋਰਟੇਸ਼ਨ ਦੀ ਲਟਕ ਰਹੀ ਤਲਵਾਰ ਬਾਰੇ ਕੈਨੇਡਾ ਸਰਕਾਰ ਨਾਲ ਵਾਰਤਾ ਕਰਦਿਆਂ ਮਸਲੇ ਦਾ ਹੱਲ ਕੱਢਣ ਲਈ ਤੁਰੰਤ ਦਖ਼ਲ ਦੇਣ ਦੀ ਅਪੀਲ ਹੈ। ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ.ਇਕਬਾਲ ਸਿੰਘ ਲਾਲਪੁਰਾ ਨੂੰ ਇਸ ਬਾਰੇ ਮੰਗ ਪੱਤਰ ਦਿੰਦਿਆਂ ਪ੍ਰੋ. ਸਰਚਾਂਦ ਸਿੰਘ,ਪ੍ਰੋ. ਗੁਰਿੰਦਰ ਸਿੰਘ ਮੰਮਣਕੇ ਅਤੇ ਅਮਨਦੀਪ ਭੱਟੀ ਨੇ ਕਿਹਾ ਕਿ ਕੈਨੇਡਾ ਤੋਂ ਸੱਤ ਸੌ ਦੇ ਕਰੀਬ ਪੰਜਾਬੀ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਸਿਰ ‘ਤੇ ਡਿਪੋਰਟੇਸ਼ਨ ਦੀ ਤਲਵਾਰ ਲਟਕ ਰਹੀ ਹੈ,ਕਿਉਂਕਿ ਉਨ੍ਹਾਂ ਦੀਆਂ ਫਾਈਲਾਂ ਨਾਲ ਉਨ੍ਹਾਂ ਦੇ ਏਜੰਟ ਵਲੋਂ ਛੇੜਛਾੜ ਕੀਤੀ ਗਈ ਹੈ। ਉਨ੍ਹਾਂ ਕਿਹਾ ਕੇ ਇਸ ਫਰਜ਼ੀਵਾੜਾ ਵਿਚ ਕੈਨੇਡਾ ਸਰਕਾਰ ਦੇ ਓਹ ਵੀਜ਼ਾ ਅਧਿਕਾਰੀ ਵੀ ਕਸੂਰਵਾਰ ਹਨ ਜਿੰਨਾਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵੀਜ਼ੇ ਦੇਣ ਸਮੇਂ ਇਹ ਦਸਤਾਵੇਜ਼ ਠੀਕ ਤਰ੍ਹਾਂ ਚੈੱਕ ਨਹੀਂ ਕੀਤੇ। ਹੁਣ ਜਦੋਂ ਵਿਦਿਆਰਥੀ 3-4 ਸਾਲ ਕੈਨੇਡਾ ‘ਚ ਹਰ ਤੰਗੀ ਝੱਲ ਕੇ,ਪੱਕੇ ਹੋਣ ਲਈ ਅਪਲਾਈ ਕਰਨ ਦੇ ਯੋਗ ਹੋਏ ਤਾਂ ਹੁਣ ਕਿਹਾ ਜਾ ਰਿਹਾ ਕਿ ਇਨ੍ਹਾਂ ਦੇ ਦਸਤਾਵੇਜ਼ ਗਲਤ ਹਨ ਅਤੇ ਉਨ੍ਹਾਂ ਨੂ ਵਾਪਸ ਜਾਣਾ ਪਵੇਗਾ। ਇਸ ਦੇ ਨਾਲ ਹੀ ਕੈਨੇਡਾ ਸਰਕਾਰ ਨੇ ਫਰਜ਼ੀ ਦਸਤਾਵੇਜ਼ਾਂ 'ਤੇ ਕੈਨੇਡਾ ਪੁੱਜੇ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਫ਼ੈਸਲਾ ਲੈਂਦੇ ਹੋਏ ਸਾਰੇ ਵਿਦਿਆਰਥੀਆਂ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦੇ ਨੋਟਿਸ ਜਾਰੀ ਕਰ ਦਿੱਤੇ ਹਨ। ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਵਲੋਂ ਡਿਪੋਰਟ ਕਰਨ ਦੀ ਸੂਚਨਾ ਮਿਲਦੇ ਹੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ 'ਚ ਹੜਕੰਪ ਮਚ ਗਿਆ,ਉੱਥੇ ਹੀ ਕੈਨੇਡਾ ਪੁੱਜੇ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੀ ਸੂਚਨਾ ਮਿਲਦੇ ਹੀ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਚਿੰਤਾ ਵਿੱਚ ਆ ਗਏ ਹਨ। ਭਾਰਤ 'ਚ 12ਵੀਂ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਮਾਪੇ ਆਪਣੇ ਬੱਚਿਆਂ ਨੂੰ ਵਿਦੇਸ਼ 'ਚ ਪੜ੍ਹਾਈ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪੱਕੇ ਤੌਰ 'ਤੇ ਸੈਟਲ ਹੋਣ ਦੇ ਸੁਫ਼ਨੇ ਦੇਖਦੇ ਹਨ। ਕਈ ਮਾਪੇ ਤਾਂ ਆਪਣੇ ਬੱਚਿਆਂ ਨੂੰ ਵਿਦੇਸ਼ 'ਚ ਪੜ੍ਹਾਈ ਦੇ ਤੌਰ 'ਤੇ ਭੇਜਣ ਦੇ ਨਾਂ 'ਤੇ ਆਪਣੀ ਜ਼ਮੀਨ ਗਹਿਣੇ ਰੱਖ ਕੇ ਜਾਂ ਬੈਂਕ ਤੋਂ ਲੋਨ ਲੈ ਕੇ ਭੇਜਦੇ ਹਨ ਤਾਂ ਕਿ ਕਿਸੇ ਤਰ੍ਹਾਂ ਉਨ੍ਹਾਂ ਦਾ ਬੱਚਾ ਪੜ੍ਹ-ਲਿਖ ਕੇ ਵੱਡਾ ਬਣੇ ਅਤੇ ਪੜ੍ਹਾਈ ਤੋਂ ਬਾਅਦ ਵਿਦੇਸ਼ 'ਚ ਪੱਕੇ ਤੌਰ 'ਤੇ ਸੈੱਟ ਹੋ ਕੇ ਉਨ੍ਹਾਂ ਦੇ ਸੁਫ਼ਨਿਆਂ ਨੂੰ ਪੂਰਾ ਕਰੇ। ਜਿਹੜੇ ਮਾਪੇ ਪੜ੍ਹਾਈ ਤੋਂ ਬਾਅਦ 3 ਸਾਲ ਬੀਤ ਜਾਣ ਤੋਂ ਬਾਅਦ ਆਪਣੇ ਬੱਚਿਆਂ ਦੀ ਕੈਨੇਡਾ 'ਚ ਪੱਕੇ ਹੋਣ ਦੀ ਉਡੀਕ ਕਰ ਰਹੇ ਸਨ, ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੇ ਡਿਪੋਰਟ ਹੋਣ ਦੀ ਸੂਚਨਾ ਮਿਲਣ ਦਾ ਨੋਟਿਸ ਮਿਲਣ 'ਤੇ ਉਨ੍ਹਾਂ ਦੇ ਸੁਫ਼ਨਿਆਂ 'ਤੇ ਪਾਣੀ ਫਿਰ ਗਿਆ।ਪ੍ਰੋ ਸਰਚਾਂਦ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਡਿਪੋਰਟੇਸ਼ਨ ਰੁਕਣੀ ਚਾਹੀਦੀ ਹੈ ਤੇ ਉਹਨਾਂ ਨੂੰ ਪੱਕੇ ਹੋਣ ਦਾ ਮੌਕਾ ਮਿਲਣਾ ਚਾਹੀਦਾ ਹੈ।ਇਸ ਸੰਬੰਧੀ ਕੈਨੇਡਾ ਸਰਕਾਰ ਨਾਲ ਭਾਰਤ ਸਰਕਾਰ ਨੂੰ ਗੱਲ ਕਰਨੀ ਚਾਹੀਦੀ ਹੈ।ਇਸ ਦੇ ਨਾਲ ਹੀ ਇਸ ਵੱਡੇ ਫਰਜ਼ੀਵਾੜੇ 'ਚ ਸ਼ਾਮਿਲ ਟਰੈਵਲ ਏਜੰਟਾਂ ‘ਤੇ ਸਖਤ ਕਾਰਵਾਈ ਕਰਨੀ ਚਾਹੀਦੀ ਹੈ। The post ਕੈਨੇਡਾ ‘ਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ‘ਚ ਕੇਂਦਰ ਸਰਕਾਰ ਤੁਰੰਤ ਦਖ਼ਲ ਦੇਵੇ: ਪ੍ਰੋ.ਸਰਚਾਂਦ ਸਿੰਘ appeared first on TheUnmute.com - Punjabi News. Tags:
|
BKU ਡਕੌਂਦਾ ਵੱਲੋਂ G-20 ਸੰਮੇਲਨ ਦੇ ਵਿਰੁੱਧ ਸਾਮਰਾਜੀ ਧਾੜਵੀਆਂ ਤੇ ਮੋਦੀ ਹਕੂਮਤ ਦੀਆਂ ਅਰਥੀਆਂ ਸਾੜਨ ਦਾ ਐਲਾਨ Thursday 16 March 2023 03:54 PM UTC+00 | Tags: bharatiya-kisan-union-ekta-dakonda g-20-summit latest-news news pm-modi punjab-news ਬਰਨਾਲਾ, 16 ਮਾਰਚ, 2023: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਅਗਵਾਈ ਵਿੱਚ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਵਿਚਾਰੇ ਗਏ ਮਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਸਾਹਿਬ ਸਿੰਘ ਬਡਬਰ ਨੇ ਦੱਸਿਆ ਕਿ ਸਾਮਰਾਜੀ ਧਾੜਵੀਆਂ ਵੱਲੋਂ ਇਸ ਵਾਰ G-20 ਸੰਮੇਲਨ 9-10 ਸਤੰਬਰ 2023 ਨੂੰ ਪ੍ਰਗਤੀ ਮੈਦਾਨ ਦਿੱਲੀ ਕੀਤਾ ਜਾ ਰਿਹਾ ਹੈ। ਮੁਲਕ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਸੰਮੇਲਨ ਦੀਆਂ ਤਿਆਰੀਆਂ ਵਜੋਂ ਖੇਤਰੀ ਸੰਮੇਲਨ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ ਵੀ ਇਹ ਸੰਮੇਲਨ 14 ਮਾਰਚ ਤੋਂ 18 ਮਾਰਚ ਤੱਕ ਸ਼ੁਰੂ ਹੋ ਗਿਆ ਹੈ। ਆਗੂਆਂ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਸਾਮਰਾਜੀ ਧਾੜਵੀ ਸਾਡੇ ਮੁਲਕ ਦੀ ਜਲ, ਜੰਗਲ, ਜ਼ਮੀਨ ਅਤੇ ਕਿਰਤ ਸ਼ਕਤੀ ਉੱਤੇ ਡਾਕੇ ਮਾਰਨ ਲਈ ਵਿਉਂਤਬੰਦੀਆਂ ਬਨਾਉਣਗੇ। 1990-91 ਤੋਂ ਸ਼ੁਰੂ ਕੀਤੀ ਉਦਾਰੀਕਰਨ, ਵਿਸ਼ਵੀਕਰਨ ਤੇ ਨਿੱਜੀਕਰਨ ਦੀ ਲੋਕ ਵਿਰੋਧੀ ਨੀਤੀ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਹੋਰ ਜਰਬ੍ਹਾਂ ਦੇਣਗੇ। ਸ਼ਹੀਦ ਭਗਤ ਸਿੰਘ ਦੇ ਇਨਕਲਾਬ ਦੀਆਂ ਟਾਹਰਾਂ ਮਾਰਨ ਵਾਲੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਸਾਮਰਾਜੀ ਲੁਟੇਰਿਆਂ ਅੱਗੇ ਝੁਕ ਕੇ ਸਾਰੇ ਹੱਦਾਂ ਬੰਨੇ ਪਾਰ ਕਰ ਦਿੱਤੇ ਹਨ। ਪੰਜਾਬ ਪੰਜਾਬ ਦੀ ਉਸ ਸਰਜ਼ਮੀਨ ਉੱਤੇ ਕੀਤਾ ਜਾ ਰਿਹਾ ਇਹ ਸੰਮੇਲਨ ਸੰਘਰਸ਼ਸ਼ੀਲ ਕਿਸਾਨ-ਮਜਦੂਰ ਜਥੇਬੰਦੀਆਂ ਲਈ ਵਡੇਰਾ ਚੈਲੰਜ ਹੈ। ਇਸ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 16 ਮਾਰਚ ਨੂੰ ਸਮੁੱਚੇ ਪੰਜਾਬ ਵਿੱਚ ਅਰਥੀ ਫੂਕ ਮੁਜ਼ਾਹਰੇ ਕਰਨ ਦੀ ਲੜੀ ਵਜੋਂ ਬਰਨਾਲਾ, ਸ਼ਹਿਣਾ ਅਤੇ ਮਹਿਲਕਲਾਂ ਬਲਾਕ ਦੇ ਸਾਰੇ ਪਿੰਡਾਂ ਵਿੱਚ ਸਾਮਰਾਜੀ ਧਾੜਵੀਆਂ ਮੋਦੀ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜਕੇ ਮੁਜ਼ਾਹਰੇ ਕੀਤੇ ਜਾਣਗੇ। ਆਗੂਆਂ ਜਗਰਾਜ ਸਿੰਘ ਹਰਦਾਸਪੁਰਾ,ਰਾਮ ਸ਼ਹਿਣਾ, ਭੋਲਾ ਸਿੰਘ ਛੰਨਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਬਾਬੂ ਸਿੰਘ ਖੁੱਡੀ ਕਲਾਂ ਨੇ ਕਿਹਾ ਕਿ ਐਸਕੇਐਮ ਵੱਲੋਂ ਮੋਦੀ ਹਕੂਮਤ ਖਿਲਾਫ਼ ਸ਼ੁਰੂ ਕੀਤੇ ਦੂਜੇ ਸੰਘਰਸ਼ ਦੇ ਪੜਾਅ ਵਜੋਂ 20 ਮਾਰਚ ਨੂੰ ਪਾਰਲੀਮੈਂਟ ਵੱਲ ਕੀਤੇ ਜਾਣ ਵਾਲੇ ਮਾਰਚ ਲਈ 19 ਮਾਰਚ ਨੂੰ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਕਾਫ਼ਲੇ ਧੂਰੀ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਣਗੇ। ਇਸ ਸਮੇਂ ਕਾਲਾ ਜੈਦ, ਸੁਖਵਿੰਦਰ ਸਿੰਘ ਉੱਪਲੀ, ਅਮਨਦੀਪ ਸਿੰਘ ਭਦੌੜ, ਕੁਲਵੰਤ ਸਿੰਘ ਹੰਢਿਆਇਆ ਆਦਿ ਆਗੂਆਂ ਨੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਇਸ ਦੇ ਬੁਨਿਆਦੀ ਅਸੂਲਾਂ ਅਨੁਸਾਰ ਉਪਰ ਪੂਰੀ ਦ੍ਰਿੜਤਾ ਨਾਲ ਪਹਿਰਾ ਦੇਣ ਲਈ ਤਾਕੀਦ ਕੀਤੀ। The post BKU ਡਕੌਂਦਾ ਵੱਲੋਂ G-20 ਸੰਮੇਲਨ ਦੇ ਵਿਰੁੱਧ ਸਾਮਰਾਜੀ ਧਾੜਵੀਆਂ ਤੇ ਮੋਦੀ ਹਕੂਮਤ ਦੀਆਂ ਅਰਥੀਆਂ ਸਾੜਨ ਦਾ ਐਲਾਨ appeared first on TheUnmute.com - Punjabi News. Tags:
|
ਇਮਰਾਨ ਖਾਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਨੂੰ ਰੱਦ ਕਰਨ ਵਾਲੀ ਪਟੀਸ਼ਨ ਖਾਰਜ Thursday 16 March 2023 04:01 PM UTC+00 | Tags: breaking-news imran-khan islamabad-court islamabad-police news non-bailable-warrant toshakhana-case ਚੰਡੀਗੜ੍ਹ,16 ਮਾਰਚ 2023: ਪਾਕਿਸਤਾਨ ਦੀ ਇਕ ਜ਼ਿਲਾ ਅਦਾਲਤ ਨੇ ਵੀਰਵਾਰ ਨੂੰ ਤੋਸ਼ਾਖਾਨਾ ਮਾਮਲੇ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਨੂੰ ਰੱਦ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ । ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜ਼ਫਰ ਇਕਬਾਲ ਨੇ 28 ਫਰਵਰੀ ਨੂੰ ਤੋਸ਼ਾਖਾਨਾ ਮਾਮਲੇ ‘ਚ ਸਰਕਾਰੀ ਤੋਹਫ਼ਿਆਂ ਦੀ ਵਿਕਰੀ ਤੋਂ ਕਮਾਈ ਛੁਪਾਉਣ ਦੇ ਦੋਸ਼ ‘ਚ 70 ਸਾਲਾ ਇਮਰਾਨ ਖ਼ਾਨ ਖ਼ਿਲਾਫ਼ ਗ਼ੈਰ-ਜ਼ਮਾਨਤੀ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕੀਤੇ ਸਨ। ਜੱਜ ਨੇ ਇਸਲਾਮਾਬਾਦ ਪੁਲਿਸ ਨੂੰ ਉਸ ਨੂੰ ਗ੍ਰਿਫ਼ਤਾਰ ਕਰਕੇ 18 ਮਾਰਚ ਤੱਕ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦਿੱਤਾ ਸੀ। ਫੈਸਲਾ ਸੁਣਾਉਂਦੇ ਹੋਏ ਜਸਟਿਸ ਇਕਬਾਲ ਨੇ ਵੀਰਵਾਰ ਨੂੰ ਕਿਹਾ ਕਿ ਵਾਰੰਟ ਨੂੰ ਇਸ ਆਧਾਰ ‘ਤੇ ਮੁਅੱਤਲ ਨਹੀਂ ਕੀਤਾ ਜਾ ਸਕਦਾ ਹੈ ਕਿ ਇਮਰਾਨ ਖਾਨ ਇਕ ਨਿਸ਼ਚਿਤ ਤਾਰੀਖ਼ ‘ਤੇ ਪੇਸ਼ ਹੋਣਗੇ। ਅਦਾਲਤ ਨੇ ਪੁਲਿਸ ਨੂੰ ਹੁਕਮ ਦਿੱਤਾ ਕਿ ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਮੁਤਾਬਕ 18 ਮਾਰਚ ਨੂੰ ਪੇਸ਼ ਕੀਤਾ ਜਾਵੇ। ਜੱਜ ਨੇ ਲਗਾਤਾਰ ਤਿੰਨ ਸੁਣਵਾਈਆਂ ਤੋਂ ਬਾਅਦ ਆਪਣੇ ਫੈਸਲੇ ਵਿੱਚ ਲਿਖਿਆ ਕਿ ਕਾਨੂੰਨ ਸਭ ਲਈ ਬਰਾਬਰ ਹੈ। ਇਕ ਹੋਰ ਮਾਮਲੇ ‘ਚ ਜ਼ਿਲਾ ਅਤੇ ਸੈਸ਼ਨ ਜੱਜ ਫੈਜ਼ਾਨ ਹੈਦਰ ਗਿਲਾਨੀ ਨੇ ਇਕ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਦੋਸ਼ ‘ਚ ਇਮਰਾਨ ਖਾਨ ਖਿਲਾਫ ਜਾਰੀ ਗ੍ਰਿਫਤਾਰੀ ਵਾਰੰਟ ਨੂੰ 20 ਮਾਰਚ ਤੱਕ ਮੁਅੱਤਲ ਕਰ ਦਿੱਤਾ ਹੈ। ਇਮਰਾਨ ਖਾਨ ਨੇ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਜੱਜ ਜੇਬਾ ਚੌਧਰੀ ਅਤੇ ਹੋਰ ਅਧਿਕਾਰੀਆਂ ਖਿਲਾਫ ਧਮਕੀ ਭਰੇ ਸ਼ਬਦਾਂ ਦੀ ਵਰਤੋਂ ਕੀਤੀ। ਇਸ ਤੋਂ ਬਾਅਦ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ। ਸੀਨੀਅਰ ਸਿਵਲ ਜੱਜ ਰਾਣਾ ਮੁਜਾਹਿਦ ਰਹੀਮ ਨੇ 13 ਮਾਰਚ ਨੂੰ ਇਮਰਾਨ ਦੇ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਉਸ ਨੇ ਕੇਸ ਦੀ ਸੁਣਵਾਈ ਲਈ ਨਵੀਂ ਤਾਰੀਖ਼ 29 ਮਾਰਚ ਵੀ ਤੈਅ ਕੀਤੀ ਸੀ, ਪਰ ਇਮਰਾਨ ਨੇ ਗ੍ਰਿਫ਼ਤਾਰੀ ਦੇ ਹੁਕਮਾਂ ਨੂੰ ਉਸੇ ਅਦਾਲਤ ਵਿੱਚ ਚੁਣੌਤੀ ਦੇ ਕੇ ਰਾਹਤ ਦਿੱਤੀ। ਜਦੋਂ ਅਦਾਲਤ ਨੇ ਸੁਣਵਾਈ 20 ਮਾਰਚ ਲਈ ਮੁਲਤਵੀ ਕੀਤੀ ਤਾਂ ਗ੍ਰਿਫਤਾਰੀ ਵਾਰੰਟ ਉਸ ਸਮੇਂ ਤੱਕ ਮੁਅੱਤਲ ਕਰ ਦਿੱਤਾ ਗਿਆ ਅਤੇ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ। The post ਇਮਰਾਨ ਖਾਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਨੂੰ ਰੱਦ ਕਰਨ ਵਾਲੀ ਪਟੀਸ਼ਨ ਖਾਰਜ appeared first on TheUnmute.com - Punjabi News. Tags:
|
ਅਰੁਣਾਚਲ ਪ੍ਰਦੇਸ਼ 'ਚ ਚੀਤਾ ਹੈਲੀਕਾਪਟਰ ਹਾਦਸੇ 'ਚ 2 ਪਾਇਲਟਾਂ ਦੀ ਮੌਤ Thursday 16 March 2023 04:11 PM UTC+00 | Tags: bbr-bomreddy breaking-news cheetah-helicopter cheetah-helicopter-acciden news ਚੰਡੀਗੜ੍ਹ, 16 ਮਾਰਚ 2023: ਅਰੁਣਾਚਲ ਪ੍ਰਦੇਸ਼ ਦੇ ਬੋਮਡਿਲਾ ‘ਚ ਵੀਰਵਾਰ ਨੂੰ ਫੌਜ ਦਾ ਚੀਤਾ ਹੈਲੀਕਾਪਟਰ (Cheetah helicopter) ਹਾਦਸਾਗ੍ਰਸਤ ਹੋ ਗਿਆ। ਪੱਛਮੀ ਕਾਮੇਂਗ ਜ਼ਿਲ੍ਹੇ ਦੇ ਐਸਪੀ ਬੀਆਰ ਬੋਮਰੇਡੀ ਨੇ ਦੱਸਿਆ ਕਿ ਹੈਲੀਕਾਪਟਰ ਹਾਦਸੇ ਵਿੱਚ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ ਹੈ। ਮ੍ਰਿਤਕ ਪਾਇਲਟਾਂ ਦੀ ਪਛਾਣ ਲੈਫਟੀਨੈਂਟ ਕਰਨਲ ਵੀਵੀਬੀ ਰੈੱਡੀ ਅਤੇ ਮੇਜਰ ਜਯੰਤ ਏ ਵਜੋਂ ਹੋਈ ਹੈ, ਉਨ੍ਹਾਂ ਦੀਆਂ ਲਾਸ਼ਾਂ ਹਾਦਸੇ ਵਾਲੀ ਥਾਂ ਤੋਂ ਬਰਾਮਦ ਕਰ ਲਈਆਂ ਗਈਆਂ ਹਨ। ਦੋਵਾਂ ਦੀਆਂ ਲਾਸ਼ਾਂ ਨੂੰ ਨੇੜੇ ਦੇ ਹਸਪਤਾਲ ਲਿਆਂਦਾ ਜਾ ਰਿਹਾ ਹੈ, ਜਿੱਥੇ ਅੰਤਿਮ ਕਾਰਵਾਈ ਕੀਤੀ ਜਾਵੇਗੀ। ਲਾਸ਼ਾਂ ਸ਼ਾਮ 4 ਵਜੇ ਦੇ ਕਰੀਬ ਮਿਲੀਆਂ। ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ।
The post ਅਰੁਣਾਚਲ ਪ੍ਰਦੇਸ਼ ‘ਚ ਚੀਤਾ ਹੈਲੀਕਾਪਟਰ ਹਾਦਸੇ 'ਚ 2 ਪਾਇਲਟਾਂ ਦੀ ਮੌਤ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |




