TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬ ਪੁਲਿਸ ਵਲੋਂ 'ਵਾਰਿਸ ਪੰਜਾਬ ਦੇ' ਦੇ ਕਾਰਕੁੰਨਾਂ ਕਰਨ ਲਈ ਸੂਬਾ ਪੱਧਰੀ ਮੁਹਿੰਮ ਜਾਰੀ Sunday 19 March 2023 05:58 PM UTC+00 | Tags: amritpal-singh breaking-news news punjab-news punjab-police waris-punjab-de ਚੰਡੀਗੜ੍ਹ, 19 ਮਾਰਚ 2023: ਪੰਜਾਬ ਪੁਲਿਸ ਨੇ ਐਤਵਾਰ ਨੂੰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਵਾਰਿਸ ਪੰਜਾਬ ਦੇ (ਡਬਲਯੂ.ਪੀ.ਡੀ.) ਦੇ ਕਾਰਕੁੰਨਾਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੀ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਨੂੰ ਠੱਲ੍ਹ ਪਾਉਣ ਲਈ ਗ੍ਰਿਫਤਾਰੀਆਂ ਵੀ ਕੀਤੀਆਂ। ਪੰਜਾਬ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਹਾਲੇ ਤੱਕ ਅੰਮ੍ਰਿਤਪਾਲ ਸਿੰਘ ਭਗੌੜਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸ.ਐਸ.ਪੀਜ਼) ਅਤੇ ਪੁਲਿਸ ਕਮਿਸ਼ਨਰਾਂ (ਸੀ.ਪੀ.) ਦੀ ਨਿੱਜੀ ਤੌਰ 'ਤੇ ਅਗਵਾਈ ਵਿੱਚ ਜ਼ਿਲ੍ਹਾ ਪੁਲਿਸ ਅਤੇ ਅਰਧ ਸੈਨਿਕ ਬਲਾਂ (ਪੀ. ਐੱਮ. ਐੱਫ.) ਕੰਪਨੀਆਂ ਵੱਲੋਂ ਸੂਬੇ ਭਰ ਵਿੱਚ ਫਲੈਗ ਮਾਰਚ ਕੀਤੇ ਗਏ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲਿ੍ਹਆਂ ਵਿੱਚ ਸ਼ਾਂਤੀ ਕਮੇਟੀ ਮੀਟਿੰਗਾਂ ਵੀ ਕੀਤੀਆਂ ਗਈਆਂ ਅਤੇ ਸੂਬੇ ਵਿੱਚ ਪੂਰਨ ਸ਼ਾਂਤੀ ਅਤੇ ਸਦਭਾਵਨਾ ਬਣੀ ਰਹੀ। ਡਬਲਯੂ.ਪੀ.ਡੀ. ਕਾਰਕੁੰਨਾਂ ਅਤੇ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਵਿਰੁੱਧ ਚੱਲ ਰਹੇ ਇਨ੍ਹਾਂ ਅਪਰੇਸ਼ਨਾਂ ਦੌਰਾਨ, ਐਤਵਾਰ ਨੂੰ ਰਾਜ ਭਰ ਵਿੱਚ 34 ਹੋਰ ਗ੍ਰਿਫਤਾਰੀਆਂ ਕੀਤੀਆਂ ਗਈਆਂ। ਹੁਣ ਤੱਕ ਕੁੱਲ 112 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਚੱਲ ਰਹੇ ਤਲਾਸ਼ੀ ਅਭਿਆਨ ਦੌਰਾਨ ਪਿੰਡ ਸਲੀਣਾ, ਥਾਣਾ ਮਹਿਤਪੁਰ, ਜਿਲਾ ਜਲੰਧਰ ਦਿਹਾਤੀ ਤੋਂ ਪੀ.ਬੀ.10ਐਫ.ਡਬਲਯ.ੂ 6797 ਨੰਬਰ ਵਾਲੀ ਇੱਕ ਲਾਵਾਰਿਸ ਈਸੂਜ਼ੂ ਗੱਡੀ ਬਰਾਮਦ ਕੀਤੀ ਗਈ ਹੈ। ਇਸ ਗੱਡੀ ਦੀ ਵਰਤੋਂ ਭਗੌੜੇ ਅੰਮ੍ਰਿਤਪਾਲ ਸਿੰਘ ਵੱਲੋਂ ਉਦੋਂ ਕੀਤੀ ਗਈ ਜਦੋਂ ਪੁਲਿਸ ਉਸਦਾ ਪਿੱਛਾ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਉਕਤ ਲਾਵਾਰਿਸ ਗੱਡੀ ਵਿੱਚੋਂ ਇੱਕ .315 ਬੋਰ ਰਾਈਫਲ ਸਮੇਤ 57 ਜਿੰਦਾ ਕਾਰਤੂਸ, ਇੱਕ ਤਲਵਾਰ ਅਤੇ ਇੱਕ ਵਾਕੀ-ਟਾਕੀ ਸੈੱਟ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਗੱਡੀ ਮਨਪ੍ਰੀਤ ਸਿੰਘ ਵਾਸੀ ਪਿੰਡ ਅਨੋਖਰਵਾਲ, ਐਸ.ਬੀ.ਐਸ.ਨਗਰ ਦੀ ਹੈ, ਜਿਸਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪੰਜਾਬ ਪੁਲਿਸ ਅਤੇ ਕੇਂਦਰੀ ਪੈਰਾ ਮਿਲਟਰੀ ਫੋਰਸਿਜ਼ ਦੀਆਂ ਕੰਪਨੀਆਂ ਵੱਲੋਂ ਸੂਬੇ ਭਰ ਵਿੱਚ ਸਾਂਝੇ ਤੌਰ 'ਤੇ ਸੀਪੀਜ਼/ਐਸਐਸਪੀਜ਼ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ ਗਿਆ। ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਨ ਲਈ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਸਿਵਲ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਸ਼ਾਂਤੀ ਕਮੇਟੀ ਮੀਟਿੰਗਾਂ ਕੀਤੀਆਂ ਗਈਆਂ । ਬੁਲਾਰੇ ਨੇ ਅੱਗੇ ਕਿਹਾ ਕਿ ਜੇਕਰ ਕੋਈ ਗੁਮਰਾਹਕੁੰਨ ਖਬਰਾਂ, ਅਫਵਾਹਾਂ ਅਤੇ ਨਫਰਤੀ ਭਾਸ਼ਣ ਦਿੰਦਾ ਪਾਇਆ ਗਿਆ ਤਾਂ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ, ਮੀਡੀਆ ਕਰਮੀਆਂ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਵੱਖ-ਵੱਖ ਸੋਸ਼ਲ ਮੀਡੀਆ, ਇਲੈਕਟਰਾਨਿਕ ਮੀਡੀਆ ਅਤੇ ਪ੍ਰਿੰਟ ਮੀਡੀਆ ਪਲੇਟਫਾਰਮਾਂ 'ਤੇ ਉਨ੍ਹਾਂ ਦੁਆਰਾ ਸਾਂਝੀ ਕੀਤੀ ਜਾ ਰਹੀ ਸਮੱਗਰੀ ਅਤੇ ਤੱਥਾਂ ਦੀ ਪ੍ਰਮਾਣਿਕਤਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ 'ਤੇ ਧਿਆਨ ਨਾ ਦੇਣ ਅਤੇ ਪੁਲਿਸ ਨੂੰ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਾਰੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਵਚਨਬੱਧ ਹੈ। The post ਪੰਜਾਬ ਪੁਲਿਸ ਵਲੋਂ 'ਵਾਰਿਸ ਪੰਜਾਬ ਦੇ' ਦੇ ਕਾਰਕੁੰਨਾਂ ਕਰਨ ਲਈ ਸੂਬਾ ਪੱਧਰੀ ਮੁਹਿੰਮ ਜਾਰੀ appeared first on TheUnmute.com - Punjabi News. Tags:
|
ਜਲੰਧਰ 'ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ, ਨਵੀਂ ਤਾਰੀਖ਼ ਦਾ ਐਲਾਨ ਜਲਦ ਕਰਾਂਗੇ: ਬ੍ਰਮ ਸ਼ੰਕਰ ਜਿੰਪਾ Sunday 19 March 2023 06:03 PM UTC+00 | Tags: brham-shankar-jimpa jan-mal-lok-adalat news ਚੰਡੀਗੜ੍ਹ, 19 ਮਾਰਚ 2023: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ 20 ਮਾਰਚ ਨੂੰ ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਬਹੁਤ ਜਰੂਰੀ ਰੁਝੇਵਿਆਂ ਕਰਕੇ ਇਸ ਨੂੰ ਅੱਗੇ ਪਾਇਆ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿਸ਼ਾ ਨਿਰਦੇਸ਼ ਲੈਕੇ ਨਵੀਂ ਤਾਰੀਖ਼ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ। ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਸਹੂਲਤਾਂ ਪਾਰਦਰਸ਼ੀ ਤਰੀਕੇ ਨਾਲ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਲਈ ਵਚਨਬੱਧ ਹੈ। The post ਜਲੰਧਰ ‘ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ, ਨਵੀਂ ਤਾਰੀਖ਼ ਦਾ ਐਲਾਨ ਜਲਦ ਕਰਾਂਗੇ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ 'ਚ ਸੋਨੇ ਦਾ ਤਮਗ਼ਾ ਜਿੱਤਿਆ Sunday 19 March 2023 06:07 PM UTC+00 | Tags: akshdeep-singh breaking-news ਚੰਡੀਗੜ੍ਹ, 19 ਮਾਰਚ 2023: ਨੋਮੀ (ਜਪਾਨ) ਵਿਖੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਅਥਲੀਟ ਅਕਸ਼ਦੀਪ ਸਿੰਘ ਨੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਅਕਸ਼ਦੀਪ ਸਿੰਘ ਨੇ 1:20:57 ਦਾ ਸਮਾਂ ਕੱਢ ਕੇ ਇਹ ਪ੍ਰਾਪਤੀ ਹਾਸਲ ਕੀਤੀ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਥਲੀਟ ਅਕਸ਼ਦੀਪ ਸਿੰਘ ਨੂੰ ਇਸ ਪ੍ਰਾਪਤੀ ਉੱਤੇ ਮੁਬਾਰਕਬਾਦ ਦਿੱਤੀ। ਅਕਸ਼ਦੀਪ ਸਿੰਘ, ਉਸ ਦੇ ਮਾਪਿਆਂ ਤੇ ਕੋਚਾਂ ਨੂੰ ਵਧਾਈ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਅਤੇ ਕੋਚਿੰਗ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਅਕਸ਼ਦੀਪ ਸਿੰਘ ਦਾ ਇਹ ਪਹਿਲਾ ਕੌਮਾਂਤਰੀ ਮੁਕਾਬਲਾ ਸੀ ਜਿਸ ਵਿੱਚ ਇਸ ਪ੍ਰਾਪਤੀ ਨਾਲ ਏਸ਼ਿਆਈ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਓਲੰਪਿਕ ਖੇਡਾਂ ਜਿਹੇ ਵੱਡੇ ਟੂਰਨਾਮੈਂਟ ਲਈ ਹੌਸਲਾ ਬੁਲੰਦ ਹੋਵੇਗਾ। ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕਾਹਨੇਕੇ (ਬਰਨਾਲਾ) ਦੇ ਰਹਿਣ ਵਾਲੇ ਅਕਸ਼ਦੀਪ ਸਿੰਘ ਨੇ ਪਿੱਛੇ ਜਿਹੇ ਰਾਂਚੀ ਵਿਖੇ ਨੈਸ਼ਨਲ ਓਪਨ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿਲੋ ਮੀਟਰ ਪੈਦਲ ਤੋਰ ਵਿੱਚ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਪੈਰਿਸ ਓਲੰਪਿਕ ਖੇਡਾਂ-2024 ਲਈ ਕੁਆਲੀਫਾਈ ਕੀਤਾ ਸੀ। ਖੇਡ ਮੰਤਰੀ ਨੇ ਮੁੱਖ ਮੰਤਰੀ ਤਰਫੋਂ ਅਕਸ਼ਦੀਪ ਸਿੰਘ ਨੂੰ ਓਲੰਪਿਕਸ ਦੀ ਤਿਆਰੀ ਲਈ ਪੰਜ ਲੱਖ ਰੁਪਏ ਦਿੱਤੇ ਸਨ। The post ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ‘ਚ ਸੋਨੇ ਦਾ ਤਮਗ਼ਾ ਜਿੱਤਿਆ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ Sunday 19 March 2023 06:13 PM UTC+00 | Tags: indian-journalist-union kultar-singh-sandhawan ਚੰਡੀਗੜ੍ਹ,19 ਮਾਰਚ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਭਵਨ ਵਿਖੇ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ ਕੀਤਾ ਗਿਆ। ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਵਿਚਾਰ-ਚਰਚਾ ਕਰਨ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਕੱਢਣ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਪਹੁੰਚੇ ਕਰੀਬ 20 ਸੂਬਿਆਂ ਦੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਸ. ਕੁਲਤਾਰ ਸਿੰਘ ਸੰਧਵਾਂ ਨੇ ਚੁਣੌਤੀਆਂ ਮੂਹਰੇ ਡਟਣ ਵਾਲੇ ਪੱਤਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਖਾਵੇਂ ਸਮਾਜ ਦੀ ਸਿਰਜਣਾ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਹੈ। ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ ਦੀ ਅਗਵਾਈ ਵਿੱਚ ਪਹੁੰਚੇ ਪੱਤਰਕਾਰਾਂ ਨੂੰ ਸਪੀਕਰ ਨੇ ਭਰੋਸਾ ਦਿਵਾਇਆ ਕਿ ਉਹ ਪੱਤਰਕਾਰੀ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੀਆਂ ਧਿਰਾਂ ਨਾਲ ਹਮੇਸ਼ਾ ਖੜ੍ਹੇ ਹਨ। ਇਸ ਦੌਰਾਨ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਪੱਤਰਕਾਰਾਂ ਨੇ ਪੰਜਾਬ ਸਰਕਾਰ ਅਤੇ ਸੂਬਾ ਵਾਸੀਆਂ ਮਿਲੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ। The post ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ appeared first on TheUnmute.com - Punjabi News. Tags:
|
ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ: ਪਸ਼ੂ ਪਾਲਣ ਵਿਭਾਗ ਨੇ ਸੂਬੇ ਦੀਆਂ 18.50 ਲੱਖ ਗਾਵਾਂ ਨੂੰ ਲਗਾਏ ਟੀਕੇ Sunday 19 March 2023 06:15 PM UTC+00 | Tags: cabinet-minister-laljit-singh-bhullar lumpy-skin-disease punjab-news ਚੰਡੀਗੜ੍ਹ, 19 ਮਾਰਚ 2023: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੰਪੀ ਸਕਿਨ ਬੀਮਾਰੀ ਤੋਂ ਪਸ਼ੂਆਂ ਦੇ ਅਗਾਊਂ ਬਚਾਅ ਲਈ 15 ਫ਼ਰਵਰੀ, 2023 ਨੂੰ ਸ਼ੁਰੂ ਕੀਤੀ ਗਈ ਮੈਗਾ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੀਆਂ 25 ਲੱਖ ਗਾਵਾਂ ਨੂੰ ਵੈਕਸੀਨ ਲਾਉਣ ਦਾ ਟੀਚਾ ਮਿਥਿਆ ਗਿਆ ਸੀ ਜਿਸ ਨੂੰ ਹੁਣ ਤੱਕ 75 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ। ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਬੀਮਾਰੀ ਤੋਂ ਬਚਾਅ ਲਈ 18 ਲੱਖ 50 ਹਜ਼ਾਰ ਤੋਂ ਵੱਧ ਪਸ਼ੂਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ 300 ਦੇ ਕਰੀਬ ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਉਹ ਆਪਣੀ ਡਿਊਟੀ ਜੁਆਇਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਇਹ ਅਧਿਕਾਰੀ 30 ਅਪ੍ਰੈਲ, 2023 ਦੀ ਨਿਰਧਾਰਤ ਸਮਾਂ ਸੀਮਾ ਤੋਂ ਪਹਿਲਾਂ ਟੀਕਾਕਰਨ ਮੁਹਿੰਮ ਨੂੰ ਨੇਪਰੇ ਚੜ੍ਹਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਪਸ਼ੂਆਂ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ 300 ਵੈਟਰਨਰੀ ਅਫ਼ਸਰਾਂ ਦੇ ਇੱਕ ਹੋਰ ਬੈਚ ਸਮੇਤ 644 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਵਿਭਾਗ ਵੱਲੋਂ ਪ੍ਰਕਿਰਿਆ ਅਧੀਨ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਸਰਕਾਰ ਨੇ ਤੇਲੰਗਾਨਾ ਸਟੇਟ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ ਹਵਾਈ ਜਹਾਜ਼ ਰਾਹੀਂ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਮੰਗਵਾਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਮਾਰੂ ਤੇ ਗੰਭੀਰ ਸਥਿਤੀ, ਜਦੋਂ ਸੂਬੇ ਵਿੱਚ ਗੁਆਂਢੀ ਰਾਜਾਂ ਤੋਂ ਫੈਲੀ ਇਸ ਬੀਮਾਰੀ ਕਾਰਨ ਪਸ਼ੂ ਧਨ ਦਾ ਭਾਰੀ ਨੁਕਸਾਨ ਹੋਇਆ ਸੀ, ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਪਹਿਲਾਂ ਹੀ ਪ੍ਰਭਾਵੀ ਰਣਨੀਤੀ ਉਲੀਕੀ ਹੈ ਤਾਂ ਜੋ ਇਸ ਬੀਮਾਰੀ ਨਾਲ ਸੂਬੇ ਵਿੱਚ ਪਸ਼ੂਆਂ ਦੀ ਆਬਾਦੀ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣਾ ਯਕੀਨੀ ਬਣਾਇਆ ਜਾ ਸਕੇ। ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਇਹ ਟੀਕਾ ਗਾਵਾਂ ਨੂੰ ਬਿਲਕੁਲ ਮੁਫ਼ਤ ਲਗਾਇਆ ਜਾ ਰਿਹਾ ਹੈ ਅਤੇ ਘਰ-ਘਰ ਜਾ ਕੇ ਟੀਕਾ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਟੀਕੇ ਦੀ ਸੁਚੱਜੀ ਸੰਭਾਲ ਹਿਤ ਕੋਲਡ ਚੇਨ ਬਰਕਰਾਰ ਰੱਖਣ ਵੱਲ ਵਿਸ਼ੇਸ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੈਗਾ ਟੀਕਾਕਰਨ ਮੁਹਿੰਮ ਨੂੰ ਨੇਪਰੇ ਚੜ੍ਹਾਉਣ ਲਈ ਪਸ਼ੂ ਪਾਲਣ ਵਿਭਾਗ ਦੀਆਂ 773 ਟੀਮਾਂ ਤਾਇਨਾਤ ਕੀਤੀਆਂ ਗਈਆਂ ਅਤੇ ਰੋਜ਼ਾਨਾ 40,000 ਖ਼ੁਰਾਕਾਂ ਲਗਾਉਣ ਦਾ ਟੀਚਾ ਮਿੱਥਿਆ ਗਿਆ ਜਿਸ ਨੂੰ ਸਫ਼ਲਤਾਪੂਰਵਕ ਹਾਸਲ ਕਰ ਲਿਆ ਗਿਆ ਹੈ। ਉਨ੍ਹਾਂ ਚਲ ਰਹੀ ਟੀਕਾਕਰਨ ਮੁਹਿੰਮ 'ਤੇ ਤਸੱਲੀ ਪ੍ਰਗਟਾਈ ਜਿਸ ਤਹਿਤ ਲਗਭਗ 18.50 ਲੱਖ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਇਸ ਟੀਕਾਕਰਨ ਮੁਹਿੰਮ ਦੌਰਾਨ ਸਹਿਯੋਗ ਲਈ ਸੂਬੇ ਦੇ ਕਿਸਾਨਾਂ ਦਾ ਵੀ ਧੰਨਵਾਦ ਕੀਤਾ। The post ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ: ਪਸ਼ੂ ਪਾਲਣ ਵਿਭਾਗ ਨੇ ਸੂਬੇ ਦੀਆਂ 18.50 ਲੱਖ ਗਾਵਾਂ ਨੂੰ ਲਗਾਏ ਟੀਕੇ appeared first on TheUnmute.com - Punjabi News. Tags:
|
ਅਮਨ ਅਰੋੜਾ ਨੇ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਸੌਂਪੀਆਂ Sunday 19 March 2023 06:18 PM UTC+00 | Tags: aman-arora graduate-students news ਚੰਡੀਗੜ੍ਹ, 19 ਮਾਰਚ 2023: ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕੁਐਸਟ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਕਾਨਵੋਕੇਸ਼ਨ ਸਮਾਗਮ ਵਿੱਚ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਅਮਨ ਅਰੋੜਾ ਨੇ ਲਾਅ ਭਵਨ, ਸੈਕਟਰ 37, ਚੰਡੀਗੜ੍ਹ ਵਿਖੇ ਕਾਨਵੋਕੇਸ਼ਨ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਨੂੰ ਸਫ਼ਲਤਾ ਦਾ ਮੂਲਮੰਤਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਕੰਮ ਅਸੰਭਵ ਨਹੀਂ ਹੁੰਦਾ। ਇਸ ਲਈ ਵੱਡੇ ਸੁਪਨੇ ਦੇਖੋ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰੋ। ਕਦੇ ਵੀ ਹਾਰ ਨਾ ਮੰਨੋ ਅਤੇ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਨਿਰੰਤਰ ਯਤਨ ਕਰਦੇ ਰਹੋ। ਅਮਨ ਅਰੋੜਾ ਨੇ ਹੁਨਰਮੰਦ ਜਵਾਨੀ ਦੀ ਵਿਦੇਸ਼ਾਂ ਨੂੰ ਹਿਜ਼ਰਤ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਰੁਝਾਨ ਕਾਰਨ ਹੋਣਹਾਰ ਅਤੇ ਪੜ੍ਹੇ-ਲਿਖੇ ਮਨੁੱਖੀ ਵਸੀਲਿਆਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪਹਿਲੇ ਸਾਲ ਦੌਰਾਨ ਹੀ 26,797 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਰਜਿਸਟਰਾਰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਡਾ. ਐਸ.ਕੇ. ਮਿਸ਼ਰਾ, ਚੇਅਰਮੈਨ ਕੁਐਸਟ ਗਰੁੱਪ ਸ੍ਰੀ ਡੀ.ਐਸ. ਸੇਖੋਂ, ਉਪ ਚੇਅਰਮੈਨ ਤੇ ਕਾਰਜਕਾਰੀ ਡਾਇਰੈਕਟਰ ਐਚ.ਪੀ.ਐਸ. ਕਾਂਡਾ, ਵਾਈਸ ਚੇਅਰਮੈਨ ਤੇ ਅੰਤਰਰਾਸ਼ਟਰੀ ਮਾਮਲਿਆਂ ਦੇ ਮੁਖੀ ਜੇ.ਪੀ. ਐਸ. ਧਾਲੀਵਾਲ, ਕੈਂਪਸ ਡਾਇਰੈਕਟਰ ਡਾ. ਰਾਜੀਵ ਮਹਾਜਨ ਅਤੇ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ। The post ਅਮਨ ਅਰੋੜਾ ਨੇ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਸੌਂਪੀਆਂ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest