TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ 23 ਮਾਰਚ ਤੱਕ ਬੰਦ ਰਹੇਗੀ ਇੰਟਰਨੈੱਟ ਸੇਵਾ Tuesday 21 March 2023 05:56 AM UTC+00 | Tags: breaking-news internet-service news ਚੰਡੀਗੜ੍ਹ, 21 ਮਾਰਚ 2023: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਕਾਰਨ ਪੰਜਾਬ ਵਿੱਚ ਕਈ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ (Internet Service) ਮੁਅੱਤਲ ਕੀਤੀ ਹਨ । ਇਸ ਦੇ ਨਾਲ ਹੀ ਦੱਸ ਦੇਈਏ ਕਿ ਪੰਜਾਬ ਦੀਆਂ ਇਨ੍ਹਾਂ ਥਾਵਾਂ ‘ਤੇ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ-ਡਵੀਜ਼ਨ ਅਜਨਾਲਾ, ਵਾਈ.ਪੀ.ਐੱਸ. ਚੌਕ, ਮੋਹਾਲੀ ਏਅਰਪੋਰਟ ਰੋਡ ‘ਤੇ ਇੰਟਰਨੈੱਟ ਸੇਵਾਵਾਂ 23 ਤਾਰੀਖ਼ ਤੱਕ ਬੰਦ ਰਹਿਣਗੀਆਂ।
The post ਪੰਜਾਬ ਦੇ ਇਨ੍ਹਾਂ ਸ਼ਹਿਰਾਂ ‘ਚ 23 ਮਾਰਚ ਤੱਕ ਬੰਦ ਰਹੇਗੀ ਇੰਟਰਨੈੱਟ ਸੇਵਾ appeared first on TheUnmute.com - Punjabi News. Tags:
|
ਪੰਜਾਬ ਪਹੁੰਚੀ NIA ਦੀ ਟੀਮ, ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲਿਆਂ ਦੀ ਕਰੇਗੀ ਜਾਂਚ Tuesday 21 March 2023 06:11 AM UTC+00 | Tags: amritpal-singh breaking-news isi latest-news news punjab punjab-government punjabi-news punjab-latest-news punjab-police the-unmute-punjabi-news waris-punjab-de ਚੰਡੀਗੜ੍ਹ, 21 ਮਾਰਚ 2023: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਐਨਆਈਏ ਦੀਆਂ ਟੀਮਾਂ ਪਹੁੰਚ ਗਈਆਂ ਹਨ। ਇਹ ਟੀਮਾਂ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ ਅਤੇ ਜਲੰਧਰ ਪਹੁੰਚ ਚੁੱਕੀਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਵਿਦੇਸ਼ੀ ਫੰਡਿੰਗ ਅਤੇ ਆਈਐਸਆਈ ਦੇ ਸਬੰਧਾਂ ਦੀ ਜਾਂਚ ਕਰੇਗੀ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਵੱਖ-ਵੱਖ ਤਰੀਕਿਆਂ ਨਾਲ 35-40 ਕਰੋੜ ਰੁਪਏ ਭੇਜੇ ਗਏ ਸਨ। ਇਸਦੇ ਨਾਲ ਐਨਆਈਏ ਹੀ ਗੈਰ-ਕਾਨੂੰਨੀ ਹਥਿਆਰਾਂ ਦੀ ਵੀ ਜਾਂਚ ਕਰੇਗੀ ਅਤੇ ਆਨੰਦਪੁਰ ਖ਼ਾਲਸਾ ਫੋਰਸ ਦੀ ਵੀ ਜਾਂਚ ਕੀਤੀ ਜਾਵੇਗੀ।। ਜਦੋਂਕਿ ਫਾਈਨਾਂਸਰ ਤੋਂ ਪੰਜਾਬੀ ਅਦਾਕਾਰ ਬਣੇ ਦਲਜੀਤ ਕਲਸੀ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। The post ਪੰਜਾਬ ਪਹੁੰਚੀ NIA ਦੀ ਟੀਮ, ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲਿਆਂ ਦੀ ਕਰੇਗੀ ਜਾਂਚ appeared first on TheUnmute.com - Punjabi News. Tags:
|
PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲਾ: CM ਮਾਨ ਵਲੋਂ ਸਾਬਕਾ DGP ਸਮੇਤ ਤਿੰਨ ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ Tuesday 21 March 2023 06:22 AM UTC+00 | Tags: aam-aadmi-party breaking-news charanjit-singh-channi ferozepur-rally latest-news mann-government news pm pm-modi pm-modis-security-breach prime-minister-narendra-modi punjab punjab-government the-unmute-breaking-news ਚੰਡੀਗੜ੍ਹ, 21 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੇ ਸਾਲ ਜਨਵਰੀ ਵਿੱਚ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿੱਚ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਆਈਜੀ ਇੰਦਰਬੀਰ ਸਿੰਘ ਅਤੇ ਐਸਐਸਪੀ ਹਰਮਨਦੀਪ ਹੰਸ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਦੇ ਸਮੇਂ ਚਟੋਪਾਧਿਆਏ ਰਾਜ ਦੇ ਡੀਜੀਪੀ, ਇੰਦਰਬੀਰ ਫਿਰੋਜ਼ਪੁਰ ਦੇ ਡੀਆਈਜੀ ਅਤੇ ਹਰਮਨਦੀਪ ਹੰਸ ਫਿਰੋਜ਼ਪੁਰ ਦੇ ਐਸਐਸਪੀ ਸਨ। ਇਨ੍ਹਾਂ ਸਾਰੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਡਿਊਟੀ ਵਿੱਚ ਅਣਗਹਿਲੀ ਲਈ ਭਾਰੀ ਪੈਨਲਟੀ ਲਈ ਚਾਰਜਸ਼ੀਟ ਕੀਤਾ ਜਾਵੇਗਾ। ਮੁੱਖ ਸਕੱਤਰ ਵਿਜੇ ਕੁਮਾਰ ਨੇ ਸਾਰੇ ਮੁਲਜ਼ਮ ਅਧਿਕਾਰੀਆਂ ਨੂੰ ਚਾਰਜਸ਼ੀਟ ਕਰਨ ਲਈ ਫਾਈਲ ਭੇਜ ਦਿੱਤੀ ਸੀ। ਜਿਨ੍ਹਾਂ ਵਿੱਚੋਂ ਮੁੱਖ ਮੰਤਰੀ ਦਫ਼ਤਰ ਨੇ ਸਿਰਫ਼ ਤਿੰਨ ਆਈਪੀਐਸ ਅਧਿਕਾਰੀਆਂ ਦੀ ਚਾਰਜਸ਼ੀਟ ਨੂੰ ਪ੍ਰਵਾਨਗੀ ਦਿੱਤੀ ਹੈ। ਸੁਰੱਖਿਆ ਜਾਂਚ ਲਈ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ‘ਚ 5 ਮੈਂਬਰੀ ਟੀਮ ਬਣਾਈ ਗਈ ਸੀ, ਜਿਸ ਦੀ ਸਿਫਾਰਿਸ਼ ‘ਤੇ ਇਹ ਕਾਰਵਾਈ ਕੀਤੀ ਜਾ ਰਹੀ ਹੈ। ਇੰਦੂ ਮਲਹੋਤਰਾ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਦੀ ਤਰਫੋਂ ਹਰੇਕ ਅਧਿਕਾਰੀ ਦੀ ਭੂਮਿਕਾ ਬਾਰੇ ਵਿਸਥਾਰਤ ਨੋਟ ਲਿਖਿਆ ਗਿਆ ਹੈ। ਮੁੱਖ ਮੰਤਰੀ ਨੇ ਆਪਣੇ ਦਫਤਰ ਦੀ ਸਲਾਹ ‘ਤੇ ਸਿਰਫ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਚਾਰਜਸ਼ੀਟ ਕਰਨ ਦੀ ਸਿਫਾਰਸ਼ ਕੀਤੀ ਸੀ। ਸੂਬੇ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਗ੍ਰਹਿ ਵਿਭਾਗ ਚਾਰਜਸ਼ੀਟ ਜਾਰੀ ਕਰੇਗਾ ਅਤੇ ਮੁਲਜ਼ਮ ਅਧਿਕਾਰੀਆਂ ਤੋਂ ਜਵਾਬ ਮੰਗਿਆ ਜਾਵੇਗਾ। ਜਵਾਬ ਮਿਲਣ ਤੋਂ ਬਾਅਦ ਅੰਤਿਮ ਫੈਸਲਾ ਅਤੇ ਸਜ਼ਾ ਬਾਰੇ ਜਾਂਚ ਅਧਿਕਾਰੀ ਨਿਯੁਕਤ ਕੀਤਾ ਜਾਵੇਗਾ। The post PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲਾ: CM ਮਾਨ ਵਲੋਂ ਸਾਬਕਾ DGP ਸਮੇਤ ਤਿੰਨ ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ appeared first on TheUnmute.com - Punjabi News. Tags:
|
ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਦਿੱਤਾ ਜਾਵੇਗਾ ਮੂੰਹਤੋੜ ਜਵਾਬ: CM ਭਗਵੰਤ ਮਾਨ Tuesday 21 March 2023 06:35 AM UTC+00 | Tags: aam-aadmi-party amritpal-singh bhagwant-mann breaking-news cm-bhagwant-mann isi latest-news news punjab punjab-government punjab-latest-news punjab-police the-unmute-breaking-news the-unmute-latest-update the-unmute-punjab waris-punjab-de ਚੰਡੀਗੜ੍ਹ, 21 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਪੰਜਾਬ (Punjab) ਦੇ ਅਮਨ-ਕਾਨੂੰਨ ਆਪਸੀ ਭਾਈਚਾਰੇ ‘ਤੇ ਬੁਰੀ ਨਜ਼ਰ ਰੱਖੇਗਾ ਤਾਂ ਪੰਜਾਬੀ ਇਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੇ ਵੀ ਪੰਜਾਬ ਦੇ ਅਮਨ-ਕਾਨੂੰਨ ਆਪਸੀ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ ਪੰਜਾਬੀਆਂ ਨੇ ਉਨ੍ਹਾਂ ਨੂੰ ਮੂੰਹਤੋੜ ਜਵਾਬ ਦਿੱਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦਿਨ ਕੁਝ ਤੱਥਾਂ ਵਲੋਂ ਵਿਦੇਸ਼ੀ ਤਾਕਤਾਂ ਦੇ ਹੱਥੀਂ ਚੜ੍ਹ ਕੇ ਪੰਜਾਬ (Punjab) ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ | ਜਿਹੜੇ ਪੰਜਾਬ ਵਿੱਚ ਨਫ਼ਰਤ ਭਰੇ ਭਾਸ਼ਣ ਦੇ ਰਹੇ ਸਨ, ਕਾਨੂੰਨ ਦੇ ਖ਼ਿਲਾਫ਼ ਬੋਲ ਰਹੇ ਸਨ, ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੂੰ ਸਜ਼ਾ ਦਿੱਤੀ ਜਾਵੇਗੀ | ਦੇਸ਼ ਦੀ ਤਰੱਕੀ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਬਣਾਈ ਰੱਖਣਾ ਸਾਡੀ ਪ੍ਰਮੁੱਖ ਤਰਜ਼ੀਹ ਹੈ | ਉਨ੍ਹਾਂ ਨੇ ਕਿਹਾ ਕਿ ਕੋਈ ਵੀ ਤਾਕਤ ਜੋ ਦੇਸ਼ ਦੇ ਖ਼ਿਲਾਫ਼ ਪੰਜਾਬ ਵਿੱਚ ਪੈਦਾ ਹੋ ਰਹੀ ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਵੇਗਾ | ਕਿਉਂਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਵਡੀ ਜਿੰਮੇਵਾਰੀ ਦਿੱਤੀ ਹੈ | The post ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਦਿੱਤਾ ਜਾਵੇਗਾ ਮੂੰਹਤੋੜ ਜਵਾਬ: CM ਭਗਵੰਤ ਮਾਨ appeared first on TheUnmute.com - Punjabi News. Tags:
|
ਭਾਰੀ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ Tuesday 21 March 2023 07:02 AM UTC+00 | Tags: bjp breaking-news chairman-jagdeep-dhankhar congress india lok-sabha lok-sabha-speaker-om-birla news parliament-of-india punjab-news rahul-gandhi rajya-sabha ਚੰਡੀਗੜ੍ਹ, 21 ਮਾਰਚ 2023: ਸੰਸਦ 'ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ (Lok Sabha) ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੰਸਦ ਦੇ ਮੌਜੂਦਾ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਅੱਜ ਸੱਤਵਾਂ ਦਿਨ ਹੈ। ਰਾਹੁਲ ਗਾਂਧੀ ਦੇ ਲੰਡਨ ਬਿਆਨ ਨੂੰ ਲੈ ਕੇ ਪਿਛਲੇ ਛੇ ਦਿਨਾਂ ਦੀ ਕਾਰਵਾਈ ਹੰਗਾਮੇ ਨਾਲ ਪ੍ਰਭਾਵਿਤ ਹੋਈ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਸ ਗਤੀਰੋਧ ਨੂੰ ਸੁਲਝਾਉਣ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਚੇਅਰਮੈਨ ਜਗਦੀਪ ਧਨਖੜ ਵੱਲੋਂ ਮੁਲਤਵੀ ਮਤੇ ਦੇ ਨੋਟਿਸ ਨੂੰ ਰੱਦ ਕਰਨ ਤੋਂ ਬਾਅਦ ਰਾਜ ਸਭਾ ਵਿੱਚ ਹੰਗਾਮਾ ਹੋਇਆ। ਹੰਗਾਮੇ ਅਤੇ ਨਾਅਰੇਬਾਜ਼ੀ ਦੇ ਵਿਚਕਾਰ ਚੇਅਰਮੈਨ ਧਨਖੜ ਨੇ ਸਾਰੇ ਫਲੋਰ ਲੀਡਰਾਂ ਨੂੰ ਸਵੇਰੇ 11.30 ਵਜੇ ਆਪਣੇ ਚੈਂਬਰ ਵਿੱਚ ਆਉਣ ਲਈ ਕਿਹਾ ਅਤੇ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ। The post ਭਾਰੀ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ appeared first on TheUnmute.com - Punjabi News. Tags:
|
ਸਲਮਾਨ ਖਾਨ ਨੂੰ ਮਿਲ ਰਹੀਆਂ ਧਮਕੀਆਂ ਤੋਂ ਪ੍ਰੇਸ਼ਾਨ ਪਿਤਾ ਸਲੀਮ ਖਾਨ, ਸਲਮਾਨ ਖਾਨ ਦੀ ਵਧਾਈ ਸੁਰੱਖਿਆ Tuesday 21 March 2023 07:26 AM UTC+00 | Tags: kise-ka-bha-kise-ke-jaan lawernce-bishnoi salam-khan-father salman salman-khan sidhu the-unmute ਚੰਡੀਗੜ, 21 ਮਾਰਚ 2023:ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇਨ੍ਹੀਂ ਦਿਨੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਰਾਤਾਂ ਦੀ ਨੀਂਦ ਆ ਰਹੀ ਹੈ। ਸਲਮਾਨ ਖਾਨ ਨੂੰ ਧਮਕੀਆਂ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਵੀ ਸੁਰੱਖਿਆ ਵਧਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਦਬੰਗ ਖਾਨ ਨੂੰ ਮੁਆਫੀ ਮੰਗਣ ਲਈ ਕਿਹਾ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜੇਕਰ ਸਲਮਾਨ ਖਾਨ ਅਜਿਹਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। ਹਾਲਾਂਕਿ ਸਲਮਾਨ ਖਾਨ ਨੇ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਅਤੇ ਨਾ ਹੀ ਮੁਆਫੀ ਮੰਗੀ ਹੈ। ਈਮੇਲ ਰਾਹੀਂ ਧਮਕੀਆਂ ਮਿਲੀਆਂ ਪਿਤਾ ਸਲੀਮ ਦੀਆਂ ਰਾਤਾਂ ਦੀ ਨੀਂਦ ਉੱਡ ਗਈ ਹੈ ਸਲਮਾਨ ਇਸ ਧਮਕੀ ਨੂੰ ਬਹੁਤ ਹਲਕੇ ਢੰਗ ਨਾਲ ਲੈ ਰਹੇ ਹਨ The post ਸਲਮਾਨ ਖਾਨ ਨੂੰ ਮਿਲ ਰਹੀਆਂ ਧਮਕੀਆਂ ਤੋਂ ਪ੍ਰੇਸ਼ਾਨ ਪਿਤਾ ਸਲੀਮ ਖਾਨ, ਸਲਮਾਨ ਖਾਨ ਦੀ ਵਧਾਈ ਸੁਰੱਖਿਆ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਹਾਈਕੋਰਟ 'ਚ ਦਿੱਤਾ ਜਵਾਬ, ਅੰਮ੍ਰਿਤਪਾਲ ਸਿੰਘ 'ਤੇ ਲਗਾਇਆ NSA Tuesday 21 March 2023 07:35 AM UTC+00 | Tags: amritpal-singh breaking-news ਚੰਡੀਗੜ੍ਹ, 21 ਮਾਰਚ 2023: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਸੰਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ | ਇਸ ਦੌਰਾਨ ਪੰਜਾਬ ਸਰਕਾਰ ਵਲੋਂ ਹਾਈਕੋਰਟ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ‘ਤੇ ਐੱਨਐੱਸਏ ਲਗਾਇਆ ਗਿਆ ਹੈ ਅਤੇ ਅੰਮ੍ਰਿਤਪਾਲ ਹਾਲੇ ਵੀ ਫ਼ਰਾਰ ਹੈ | ਇਸਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦਿਆਂ ਪੁੱਛਿਆ ਕਿ ਅੰਮ੍ਰਿਤਪਾਲ ਦੇਸ਼ ਲਈ ਖ਼ਤਰਾ ਤਾਂ ਹੁਣ ਤੱਕ ਗ੍ਰਿਫਤ ਤੋਂ ਬਾਹਰ ਕਿਉਂ ਹੈ, ਜਦਕਿ ਸਾਥੀ ਫੜੇ ਗਏ ਹਨ , 80 ਹਜ਼ਾਰ ਪੁਲਿਸਕਰਮੀ ਕੀ ਕਰ ਰਹੇ ਸਨ | ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵਲੋਂ ਇਹ ਪਟੀਸ਼ਨ 'ਵਾਰਿਸ ਪੰਜਾਬ ਦੇ' ਦੇ ਜੱਥੇਬੰਦੀ ਦੇ ਲੀਗਲ ਐਡਵਾਈਜ਼ਰ ਐਡਵੋਕੇਟ ਇਮਾਨ ਸਿੰਘ ਖਾਰਾ ਨੇ ਦਾਇਰ ਕੀਤੀ ਸੀ, ਉਨ੍ਹਾਂ ਦਾ ਕਹਿਣਾ ਸੀ ਕਿ ਅੰਮ੍ਰਿਤਪਾਲ ਸਿੰਘ ਦਾ ਮਨੁੱਖੀ ਅਧਿਕਾਰ ਦੇ ਅੰਡਰ ਆਰਟੀਕਲ 21 ਖ਼ਤਰੇ ਵਿੱਚ ਹੈ | ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਤਾਂ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇ | ਹੁਣ ਇਸ ਮਾਮਲੇ ਦੀ ਸੁਣਵਾਈ 4 ਦਿਨਾਂ ਬਾਅਦ ਹੋਵੇਗੀ |
The post ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਦਿੱਤਾ ਜਵਾਬ, ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ NSA appeared first on TheUnmute.com - Punjabi News. Tags:
|
ਸੰਗਰੂਰ ਵਿਜੀਲੈਂਸ ਦਫ਼ਤਰ 'ਚ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਤੋਂ ਪੁੱਛਗਿੱਛ ਜਾਰੀ Tuesday 21 March 2023 07:46 AM UTC+00 | Tags: aam-aadmi-party breaking-news congress latest-news news punjab punjab-vigilance-buero sangrur-vigilance-office the-unmute the-unmute-breaking-news the-unmute-latest-news the-unmute-punjabi-news vijay-inder-singla ਚੰਡੀਗੜ੍ਹ, 21 ਮਾਰਚ 2023: ਪੰਜਾਬ ਦੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਅੱਜ ਸੰਗਰੂਰ ਵਿਜੀਲੈਂਸ ਦਫ਼ਤਰ ਪਹੁੰਚੇ ਹਨ। ਜਿਕਰਯੋਗ ਹੈ ਕਿ ਵਿਜੀਲੈਂਸ ਨੇ ਸਵਾਲਾਂ ਦੇ ਜਵਾਬ ਦੇਣ ਲਈ 17 ਮਾਰਚ ਨੂੰ ਸੰਗਰੂਰ ਦੇ ਵਿਜੀਲੈਂਸ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਸੱਦਿਆ ਸੀ, ਪਰ ਉਦੋਂ ਉਹ ਪਹੁੰਚੇ ਨਹੀਂ ਸਨ। ਅੱਜ ਵਿਜੈ ਇੰਦਰ ਸਿੰਗਲਾ ਆਪਣੀ ਗੱਡੀ ਵਿਚ ਵਿਜੀਲੈਂਸ ਦਫ਼ਤਰ ਪਹੁੰਚ ਗਏ ਹਨ । ਉਨ੍ਹਾਂ ਦੇ ਆਉਣ ਤੋਂ ਬਾਅਦ ਹੁਣ ਵਿਜੀਲੈਂਸ ਅਧਿਕਾਰੀ ਵੀ ਪਹੁੰਚਣੇ ਸ਼ੁਰੂ ਹੋ ਗਏ ਤੇ ਐੱਸ.ਐੱਸ.ਪੀ. ਵਿਜੀਲੈਂਸ ਪਟਿਆਲਾ ਜਗਤਪ੍ਰੀਤ ਸਿੰਘ ਪਹੁੰਚ ਚੁੱਕੇ ਹਨ। ਪਿਛਲੇ ਲਗਭਗ ਡੇਢ ਘੰਟੇ ਤੋਂ ਵਿਜੇ ਇੰਦਰ ਸਿੰਗਲਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੰਮਨ ਭੇਜੇ ਸਨ । The post ਸੰਗਰੂਰ ਵਿਜੀਲੈਂਸ ਦਫ਼ਤਰ ‘ਚ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਤੋਂ ਪੁੱਛਗਿੱਛ ਜਾਰੀ appeared first on TheUnmute.com - Punjabi News. Tags:
|
ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ: ਗਿਆਨੀ ਹਰਪ੍ਰੀਤ ਸਿੰਘ Tuesday 21 March 2023 08:01 AM UTC+00 | Tags: amritpal-singh breaking-news central-government giani-harpreet-singh harjinder-singh-dhami latest-news news punjab-government punjab-police punjab-sikh the-unmute-breaking-news the-unmute-punjabi-news ਚੰਡੀਗੜ੍ਹ, 21 ਮਾਰਚ 2023: ਪੰਜਾਬ ਦੇ ਮੌਜੂਦਾ ਹਾਲਾਤ 'ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇੰਟਰਨੈਟ ਬੰਦ ਕਰਕੇ ਕਈ ਤਰ੍ਹਾਂ ਦੀਆਂ ਫੋਟੋਆਂ ਤੇ ਚਰਚਾਵਾਂ ਲੋਕਾਂ ਵਿੱਚ ਫੈਲ ਰਹੀਆਂ ਹਨ। ਲੋਕਾਂ ਨੂੰ ਸਹੀ ਜਾਣਕਾਰੀ ਨਹੀਂ ਮਿਲ ਪਾ ਰਹੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰਾਂ ਵੱਲੋਂ ਬੇਵਜ੍ਹਾ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨ ਦਹਾਕੇ ਪਹਿਲਾਂ ਵੀ ਤਤਕਾਲੀ ਸੂਬਾ ਅਤੇ ਕੇਂਦਰ ਸਰਕਾਰਾਂ ਨੇ ਮਿਲ ਕੇ ਅਜਿਹੀ ਹੀ ਰਾਜਨੀਤੀ ਕੀਤੀ ਸੀ | ਜਿਸਦਾ ਨੁਕਸਾਨ ਸਿੱਖਾਂ ਤੇ ਪੰਜਾਬੀ ਦੋਵਾਂ ਨੂੰ ਭੁਗਤਣਾ ਪਿਆ ਸੀ। ਉਸੇ ਤਰ੍ਹਾਂ ਦੀ ਖੇਡ ਹੁਣ ਖੇਡੀ ਜਾ ਰਹੀ ਹੈ। ਜਿਸਦੀ ਸ਼੍ਰੋਮਣੀ ਕਮੇਟੀ ਨੇ ਵੀ ਸਖ਼ਤ ਨਿਖੇਧੀ ਕੀਤੀ ਹੈ | ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਦੇ ਨਾਂ 'ਤੇ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਸ਼੍ਰੋਮਣੀ ਕਮੇਟੀ ਨੇ ਸਖਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਿਆਨ ਵਿੱਚ ਆਖਿਆ ਹੈ ਕਿ ਪੁਲਿਸ ਵੱਲੋਂ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ। ਬਿਨਾਂ ਕਿਸੇ ਦੋਸ਼ ਦੇ ਮਨਘੜ੍ਹਤ ਕਹਾਣੀਆਂ ਬਣਾ ਕੇ ਨੌਜਵਾਨਾਂ ਦੀ ਫੜੋ-ਫੜਾਈ ਸੂਬੇ ਦੇ ਹਿੱਤ ਵਿੱਚ ਨਹੀਂ। The post ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ: ਗਿਆਨੀ ਹਰਪ੍ਰੀਤ ਸਿੰਘ appeared first on TheUnmute.com - Punjabi News. Tags:
|
ਮਾਨ ਸਰਕਾਰ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ: ਸ਼ੈਰੀ ਕਲਸੀ Tuesday 21 March 2023 08:08 AM UTC+00 | Tags: agricultural-policy breaking-news farmers latest-news mann-government news punjab-aggriculture-department punjab-farmers punjab-news ਗੁਰਦਾਸਪੁਰ, 21 ਮਾਰਚ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ (farmers) ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਮੇਂ ਦੀ ਲੋੜ ਅਨੁਸਾਰ ਕਿਸਾਨੀ ਨੂੰ ਨਵੀਆਂ ਲੀਹਾਂ ਉਤੇ ਚੜ੍ਹਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਤਰਫੋਂ ਖੇਤੀਬਾੜੀ ਨੀਤੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ (farmers) ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਇਸੇ ਮੰਤਵ ਤਹਿਤ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਸਰਕਾਰ-ਕਿਸਾਨ ਮਿਲਣੀ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਨੀਤੀ ਵਿੱਚ ਕਿਸਾਨਾਂ ਦੀ ਫੀਡਬੈਕ ਨੂੰ ਸ਼ਾਮਲ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ, ਗਰੁੱਪ ਸਮੂਹਾਂ, ਸੈਲਫ ਹੈਲਪ ਗਰੁੱਪਾਂ, ਐਫ.ਪੀ.ਓ., ਕਿਸਾਨ ਐਸੋਸੀਏਸ਼ਨ, ਐਗਰੋ ਇੰਡਸਟਰੀਅਲ ਐਸੋਸੀਏਸ਼ਨਜ਼ ਤੋਂ ਇਲਾਵਾ ਆਮ ਲੋਕਾਂ ਤੋਂ 31 ਮਾਰਚ 2023 ਤੱਕ ਸੁਝਾਅ ਮੰਗੇ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਆਪਣੇ ਸੁਝਾਅ ਦੇਣ ਤਾਂ ਜੋ ਉਨ੍ਹਾਂ ਨੂੰ ਨੀਤੀ ਦਾ ਹਿੱਸਾ ਬਣਾਇਆ ਜਾ ਸਕੇ। ਸੁਝਾਅ ਦੇਣ ਲਈ ਮੋਬਾਈਲ ਨੰਬਰ 75080-18998 ਉਤੇ ਵੱਟਸਐਪ ਜਾਂ ਫੋਨ ਨੰਬਰ- 0172- 2969340 ਉਤੇ ਕਾਲ ਜਾਂ farmercomm0punjabmail.gov.in ਉਤੇ ਈਮੇਲ ਜਾਂ ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ, ਕਾਲਕਟ ਭਵਨ, ਏਅਰ ਪੋਰਟ ਚੌਕ, ਨੇੜੇ ਐਰੋਸਿਟੀ ਬਲਾਕ ਸੀ, ਏਅਰਪੋਰਟ ਰੋਡ, ਐਸ.ਏ.ਐਸ. ਨਗਰ (ਮੁਹਾਲੀ) ਉਤੇ ਚਿੱਠੀ ਪੱਤਰ ਭੇਜਿਆ ਜਾ ਸਕਦਾ ਹੈ। ਉਕਤ ਵਿੱਚੋਂ ਕਿਸੇ ਵੀ ਸੰਪਰਕ ਨੰਬਰ, ਈਮੇਲ ਜਾਂ ਪਤੇ ਉਤੇ ਆਪਣੀ ਸਹੂਲਤ ਅਨੁਸਾਰ ਸੁਝਾਅ ਭੇਜੇ ਜਾ ਸਕਦੇ ਹਨ। The post ਮਾਨ ਸਰਕਾਰ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ: ਸ਼ੈਰੀ ਕਲਸੀ appeared first on TheUnmute.com - Punjabi News. Tags:
|
ਮੈਂ PM ਮੋਦੀ ਨੂੰ ਦੋਵਾਂ ਦੇਸ਼ਾਂ ਵਿਚਾਲੇ ਕ੍ਰਿਕਟ ਮੈਚ ਹੋਣ ਦੀ ਕਰਾਂਗਾ ਬੇਨਤੀ: ਸ਼ਾਹਿਦ ਅਫਰੀਦੀ Tuesday 21 March 2023 08:18 AM UTC+00 | Tags: bcci breaking-news cricket-news icc ind-vs-pak ind-vs-pak-series latest-news news pcb shahid-afridi sports-news ਚੰਡੀਗੜ੍ਹ, 21 ਮਾਰਚ 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਲੰਬੇ ਸਮੇਂ ਤੋਂ ਕੋਈ ਕ੍ਰਿਕਟ ਸੀਰੀਜ਼ ਨਹੀਂ ਖੇਡੀ ਗਈ ਹੈ। ਹੁਣ ਇਹ ਦੋਵੇਂ ਟੀਮਾਂ ਜਾਂ ਤਾਂ ਆਈਸੀਸੀ ਈਵੈਂਟਸ ਜਾਂ ਏਸ਼ੀਅਨ ਕ੍ਰਿਕਟ ਕੌਂਸਲ ਟੂਰਨਾਮੈਂਟਾਂ ਵਿੱਚ ਆਹਮੋ-ਸਾਹਮਣੇ ਹੁੰਦੀਆਂ ਹਨ। ਜਦੋਂ ਵੀ ਇਹ ਦੋਵੇਂ ਟੀਮਾਂ ਭਿੜਦੀਆਂ ਹਨ ਤਾਂ ਸਟੇਡੀਅਮ ਦੀ ਕੋਈ ਵੀ ਸੀਟ ਖਾਲੀ ਨਹੀਂ ਰਹਿੰਦੀ। ਹਾਲਾਂਕਿ ਸਿਆਸੀ ਕਾਰਨਾਂ ਕਰਕੇ ਦੋਵਾਂ ਟੀਮਾਂ ਵਿਚਾਲੇ ਕੋਈ ਦੁਵੱਲੀ ਸੀਰੀਜ਼ ਨਹੀਂ ਹੈ। ਦੋਵਾਂ ਦੇਸ਼ਾਂ ਵਿਚਾਲੇ ਆਖਰੀ ਵਾਰ 2012-13 ‘ਚ ਦੁਵੱਲੀ ਸੀਰੀਜ਼ ਖੇਡੀ ਗਈ ਸੀ। ਇਸ ਦੇ ਨਾਲ ਹੀ ਦੋਵਾਂ ਟੀਮਾਂ ਵਿਚਾਲੇ ਆਖਰੀ ਮੈਚ 2022 ਟੀ-20 ਵਿਸ਼ਵ ਕੱਪ ਦੌਰਾਨ ਖੇਡਿਆ ਗਿਆ ਸੀ। ਹੁਣ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ (Shahid Afridi) ਨੇ ਦੋਵਾਂ ਦੇਸ਼ਾਂ ਵਿਚਾਲੇ ਕ੍ਰਿਕਟ ਸਬੰਧਾਂ ਦੀ ਬਹਾਲੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਅਫਰੀਦੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੋਹਾ ‘ਚ ਲੀਜੈਂਡਜ਼ ਲੀਗ ਕ੍ਰਿਕਟ (LLC) ਦੇ ਮੌਕੇ ‘ਤੇ ਅਫਰੀਦੀ ਨੇ ਕਿਹਾ- ’ਮੈਂ’ਤੁਸੀਂ ਮੋਦੀ ਸਾਹਿਬ ਨੂੰ ਦੋਵਾਂ ਦੇਸ਼ਾਂ ਵਿਚਾਲੇ ਕ੍ਰਿਕਟ ਮੈਚ ਹੋਣ ਦੀ ਬੇਨਤੀ ਕਰਾਂਗਾ | ਭਾਰਤ ਅਤੇ ਪਾਕਿਸਤਾਨ ਇਸ ਸਾਲ ਏਸ਼ੀਆ ਕੱਪ ‘ਚ ਆਹਮੋ-ਸਾਹਮਣੇ ਹੋਣਗੇ ਪਰ ਟੂਰਨਾਮੈਂਟ ਦੀ ਕਿਸਮਤ ਮੈਦਾਨ ‘ਤੇ ਸੰਤੁਲਨ ਨਾਲ ਲਟਕ ਰਹੀ ਹੈ। ਭਾਰਤੀ ਟੀਮ ਨੂੰ ਟੂਰਨਾਮੈਂਟ ਲਈ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਪਾਕਿਸਤਾਨ ਕ੍ਰਿਕਟ ਬੋਰਡ ਟੂਰਨਾਮੈਂਟ ਦੀ ਮੇਜ਼ਬਾਨੀ ਆਪਣੇ ਦੇਸ਼ ‘ਚ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਇਸ ਮਾਮਲੇ ‘ਤੇ ਬੋਲਦਿਆਂ ਅਫਰੀਦੀ (Shahid Afridi) ਨੇ ਕਿਹਾ ਕਿ ਬੀਸੀਸੀਆਈ ਬਹੁਤ ਮਜ਼ਬੂਤ ਬੋਰਡ ਹੈ, ਪਰ ਇਸ ਨੂੰ ‘ਦੁਸ਼ਮਣ’ ਬਣਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ, ਸਗੋਂ ‘ਦੋਸਤ’ ਬਣਾਉਣ ‘ਤੇ ਧਿਆਨ ਦੇਣਾ ਚਾਹੀਦਾ ਹੈ। The post ਮੈਂ PM ਮੋਦੀ ਨੂੰ ਦੋਵਾਂ ਦੇਸ਼ਾਂ ਵਿਚਾਲੇ ਕ੍ਰਿਕਟ ਮੈਚ ਹੋਣ ਦੀ ਕਰਾਂਗਾ ਬੇਨਤੀ: ਸ਼ਾਹਿਦ ਅਫਰੀਦੀ appeared first on TheUnmute.com - Punjabi News. Tags:
|
ਅਰਵਿੰਦ ਕੇਜਰੀਵਾਲ ਨੇ PM ਮੋਦੀ ਨੂੰ ਲਿਖਿਆ ਪੱਤਰ, ਦਿੱਲੀ ਬਜਟ ਨੂੰ ਨਾ ਰੋਕਣ ਦੀ ਕੀਤੀ ਅਪੀਲ Tuesday 21 March 2023 08:40 AM UTC+00 | Tags: aam-aadmi-party arvind-kejriwal breaking-news delhi-budget india news the-unmute ਚੰਡੀਗੜ੍ਹ, 21 ਮਾਰਚ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਦਿੱਲੀ ਦੇ ਬਜਟ ਨੂੰ ਨਾ ਰੋਕਣ ਦੀ ਅਪੀਲ ਕੀਤੀ। ਕੇਜਰੀਵਾਲ ਨੇ ਇਹ ਪੱਤਰ ਕੇਂਦਰ ਸਰਕਾਰ ਵੱਲੋਂ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ‘ਚ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰਨ ‘ਤੇ ਰੋਕ ਲਗਾਉਣ ਤੋਂ ਬਾਅਦ ਲਿਖਿਆ ਹੈ। ਇੱਕ ਨਿਊਜ਼ ਚੈਨਲ ਦੇ ਪ੍ਰੋਗਰਾਮ ਵਿੱਚ, ਕੇਜਰੀਵਾਲ ਨੇ ਸੋਮਵਾਰ ਨੂੰ ਕੇਂਦਰ ‘ਤੇ “ਸਿੱਧੀ ਗੁੰਡਾਗਰਦੀ” ਦਾ ਦੋਸ਼ ਲਗਾਇਆ, ਕਿਹਾ ਕਿ ਇਹ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਦੇ ਬਜਟ ਨੂੰ ਰੋਕਿਆ ਗਿਆ ਹੈ। ਸੋਮਵਾਰ ਨੂੰ ਦਿੱਲੀ ਵਿੱਚ ਪ੍ਰਤੀ ਵਿਅਕਤੀ ਆਮਦਨ ਵਿੱਚ ਵਾਧੇ ਬਾਰੇ ਇੱਕ ਖਬਰ ਸਾਂਝੀ ਕਰਦੇ ਹੋਏ, ਅਰਵਿੰਦ ਕੇਜਰੀਵਾਲ (Arvind Kejriwal) ਨੇ ਟਵਿੱਟਰ ‘ਤੇ ਲਿਖਿਆ, “ਦਿੱਲੀ ਰੋਜ਼ਾਨਾ ਅਧਾਰ ‘ਤੇ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀ ਹੈ। ਕਲਪਨਾ ਕਰੋ ਜੇਕਰ ਅਜਿਹੀ ਕੋਈ ਰੁਕਾਵਟ ਨਾ ਹੁੰਦੀ ਅਤੇ ਸਾਰੀਆਂ ਸਰਕਾਰਾਂ ਮਿਲ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਦੀਆਂ, ਤਾਂ ਦਿੱਲੀ ਦਾ ਵਿਕਾਸ ਕਈ ਗੁਣਾ ਤੇਜ਼ੀ ਨਾਲ ਹੁੰਦਾ। 20 ਮਾਰਚ ਦੀ ਸ਼ਾਮ ਤੱਕ ਦਿੱਲੀ ਦੇ ਸਿਆਸੀ ਹਲਕਿਆਂ ਵਿੱਚ ਸਭ ਕੁਝ ਆਮ ਵਾਂਗ ਸੀ। 21 ਮਾਰਚ ਨੂੰ ਪੇਸ਼ ਹੋਣ ਵਾਲੇ ਬਜਟ ਨੂੰ ਲੈ ਕੇ ਹਰ ਪਾਸੇ ਚਰਚਾ ਹੋ ਰਹੀ ਸੀ। ਆਮ ਦਿੱਲੀ ਵਾਲੇ ਵੀ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਸਨ ਕਿ ਇਸ ਵਾਰ ਬਜਟ ਵਿੱਚ ਉਨ੍ਹਾਂ ਲਈ ਕੀ ਖਾਸ ਹੋਵੇਗਾ। ਪਰ ਸੋਮਵਾਰ ਰਾਤ 8.00 ਵਜੇ ਸਭ ਕੁਝ ਬਦਲ ਗਿਆ। ਹੁਣ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ ਕਿ ਦਿੱਲੀ ਸਰਕਾਰ ਦਾ ਬਜਟ 21 ਮਾਰਚ ਨੂੰ ਪੇਸ਼ ਨਹੀਂ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਪੱਤਰ ਵਿੱਚ ਕੇਜਰੀਵਾਲ ਨੇ ਕਿਹਾ, "ਪਿਛਲੇ 75 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸੂਬੇ ਦਾ ਬਜਟ ਰੋਕਿਆ ਗਿਆ ਹੈ। ਤੁਸੀਂ ਦਿੱਲੀ ਦੇ ਲੋਕਾਂ ਤੋਂ ਕਿਉਂ ਨਾਰਾਜ਼ ਹੋ? ਦਿੱਲੀ ਦਾ ਬਜਟ ਨਾ ਰੋਕੋ। ਹੱਥ ਜੋੜ ਕੇ ਦਿੱਲੀ ਦੀ ਜਨਤਾ ਤੁਹਾਨੂੰ ਬਜਟ ਨੂੰ ਮਨਜ਼ੂਰੀ ਦੇਣ ਦੀ ਅਪੀਲ ਕਰਦੀ ਹੈ। ਕੇਜਰੀਵਾਲ ਵੱਲੋਂ ਕੇਂਦਰ ਦੀ ਆਲੋਚਨਾ ਕੀਤੇ ਜਾਣ ਤੋਂ ਬਾਅਦ, ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਕਿਹਾ ਕਿ ਮੰਤਰਾਲੇ ਨੇ ‘ਆਪ’ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ ਕਿਉਂਕਿ ਇਸ ਦੇ ਬਜਟ ਪ੍ਰਸਤਾਵ ਵਿੱਚ ਇਸ਼ਤਿਹਾਰਬਾਜ਼ੀ ਲਈ ਜ਼ਿਆਦਾ ਵੰਡ ਅਤੇ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਪਹਿਲਕਦਮੀਆਂ ਲਈ ਮੁਕਾਬਲਤਨ ਘੱਟ ਕੀਤੀ ਗਈ ਹੈ। 'ਆਪ' ਸਰਕਾਰ ਦੇ ਸੂਤਰਾਂ ਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁੱਲ ਬਜਟ 78,800 ਕਰੋੜ ਰੁਪਏ ਹੈ, ਜਿਸ ਵਿੱਚੋਂ 22,000 ਕਰੋੜ ਰੁਪਏ ਬੁਨਿਆਦੀ ਢਾਂਚੇ 'ਤੇ ਖਰਚ ਕੀਤੇ ਗਏ ਹਨ ਅਤੇ ਸਿਰਫ਼ 550 ਕਰੋੜ ਰੁਪਏ ਇਸ਼ਤਿਹਾਰਾਂ ਲਈ ਰੱਖੇ ਗਏ ਹਨ। The post ਅਰਵਿੰਦ ਕੇਜਰੀਵਾਲ ਨੇ PM ਮੋਦੀ ਨੂੰ ਲਿਖਿਆ ਪੱਤਰ, ਦਿੱਲੀ ਬਜਟ ਨੂੰ ਨਾ ਰੋਕਣ ਦੀ ਕੀਤੀ ਅਪੀਲ appeared first on TheUnmute.com - Punjabi News. Tags:
|
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ Tuesday 21 March 2023 08:47 AM UTC+00 | Tags: breaking-news mohali-news news punjab-police ਚੰਡੀਗੜ੍ਹ, 21 ਮਾਰਚ 2023: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੇ ਵਿਰੋਧ ‘ਚ ਮੋਹਾਲੀ ‘ਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪੰਜਾਬ ਪੁਲਿਸ ਨੇ ਕਾਰਵਾਈ ਕੀਤੀ ਹੈ | ਇਸਦੇ ਨਾਲ ਹੀ ਜਨਤਕ ਰਸਤਾ ਖਾਲੀ ਕਰਵਾ ਲਿਆ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਮੋਹਾਲੀ ਜ਼ਿਲ੍ਹੇ ਵਿੱਚ ਪ੍ਰਦਰਸ਼ਨਕਾਰੀਆਂ ਨੇ ਜਨਤਕ ਮਾਰਗ (ਏਅਰਪੋਰਟ ਰੋਡ) ਨੂੰ ਜਾਮ ਕਰ ਦਿੱਤਾ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਹੁਣ ਹਰਕਤ ਵਿੱਚ ਆ ਗਈ ਹੈ। ਕਾਰਵਾਈ ਦਾ ਵਿਰੋਧ ਕਰ ਰਹੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ । ਧਰਨਾਕਾਰੀਆਂ ਨੂੰ ਚੁੱਕ ਕੇ ਬੱਸਾਂ ਵਿੱਚ ਬਿਠਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਰੈਪਿਡ ਐਕਸ਼ਨ ਫੋਰਸ (ਆਰ.ਏ.ਐੱਫ.) ਦੀਆਂ ਟੀਮਾਂ ਮੋਹਾਲੀ 'ਚ ਤਾਇਨਾਤ ਹਨ।
The post ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲਿਆ appeared first on TheUnmute.com - Punjabi News. Tags:
|
ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ 'ਤੇ ਮੈਲੀ ਅੱਖ ਰੱਖਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ: CM ਮਾਨ Tuesday 21 March 2023 09:57 AM UTC+00 | Tags: aam-aadmi-party bhagwant-mann breaking-news cm-bhagwant-mann cm-mann latest-news news punjab-news the-unmute-breaking-news the-unmute-latest-update the-unmute-news the-unmute-report ਚੰਡੀਗੜ੍ਹ, 21 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸੁਰੱਖਿਅਤ ਅਤੇ ਮਜ਼ਬੂਤ ਹੱਥਾਂ ਵਿੱਚ ਹੈ ਅਤੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਦੇਸ਼ ਵਾਸੀਆਂ ਖਾਸ ਕਰਕੇ ਪੰਜਾਬੀਆਂ ਦੇ ਨਾਮ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸ਼ਾਂਤੀ ਅਤੇ ਤਰੱਕੀ ਦਾ ਪ੍ਰਤੀਕ ਹੈ ਕਿਉਂਕਿ ਇਸ ਪਵਿੱਤਰ ਧਰਤੀ ਤੋਂ ਮਹਾਨ ਸਿੱਖ ਗੁਰੂਆਂ ਨੇ ਸਰਬ ਸਾਂਝੀਵਾਲਤਾ ਅਤੇ ਹਰ ਵਰਗ ਦੀ ਭਲਾਈ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਅਤੇ ਫਿਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੱਕ ਪੰਜਾਬੀਆਂ ਨੇ ਸੰਕਟ ਸਮੇਂ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਕਿਸੇ ਵੀ ਮੁਸੀਬਤ ਵਿੱਚ ਮਦਦ ਦਾ ਹੱਥ ਵਧਾਉਣ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਧਰਤੀ ਨੇ ਦੁਨੀਆ ਨੂੰ ਪਿਆਰ ਅਤੇ ਸ਼ਾਂਤੀ ਦਾ ਰਾਹ ਦਿਖਾਇਆ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ `ਤੇ ਕਿਸੇ ਨੂੰ ਵੀ ਮੈਲੀ ਅੱਖ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਝ ਦੇਸ਼ ਵਿਰੋਧੀ ਅਨਸਰ ਵਿਦੇਸ਼ੀ ਤਾਕਤਾਂ ਨਾਲ ਮਿਲ ਕੇ ਸੂਬੇ ਵਿੱਚ ਨਫ਼ਰਤ ਦੀ ਭਾਵਨਾ ਭੜਕਾਉਣ ਦੀ ਫਿਰਾਕ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਇਸ ਗੱਲ ਤੋਂ ਜਾਣੂ ਹੈ ਕਿ ਜਿਸ ਕਿਸੇ ਨੇ ਵੀ ਸੂਬੇ ਦੇ ਬੁਨਿਆਦੀ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਪੰਜਾਬੀਆਂ ਵੱਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇੱਕ ਪਾਸੇ ਸੂਬਾ ਸਰਕਾਰ ਲੋਕਾਂ ਨੂੰ ਰੋਜ਼ਗਾਰ, ਸਿੱਖਿਆ, ਲੈਪਟਾਪ, ਕਿਤਾਬਾਂ, ਸਿਹਤ ਸੰਭਾਲ, ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਦੇਣ ਨੂੰ ਤਰਜੀਹ ਦੇ ਰਹੀ ਹੈ ਅਤੇ ਦੂਜੇ ਪਾਸੇ ਅਜਿਹੇ ਪੰਜਾਬ ਵਿਰੋਧੀ ਅਨਸਰ ਨੌਜਵਾਨਾਂ ਨੂੰ ਦੇਸ਼ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਉਲਝਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਇਹ ਦੇਸ਼ ਭਗਤ ਅਤੇ ਧਰਮ ਨਿਰਪੱਖ ਸਰਕਾਰ ਅਜਿਹੀਆਂ ਸਾਰੀਆਂ ਦੇਸ਼ ਵਿਰੋਧੀ ਕਾਰਵਾਈਆਂ ਪ੍ਰਤੀ ਮੂਕ ਦਰਸ਼ਕ ਨਹੀਂ ਬਣ ਸਕਦੀ, ਜਿਸ ਕਾਰਨ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਵਾਸਤੇ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਪ੍ਰਣ ਕੀਤਾ ਕਿ ਸੂਬੇ ਦੀ ਤਰੱਕੀ ਵਿੱਚ ਅੜਿੱਕਾ ਡਾਹੁਣ ਅਤੇ ਇਸ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਕੁਝ ਟਕਸਾਲੀ ਤਾਕਤਾਂ ਸੂਬੇ ਦੀ ਸ਼ਾਂਤੀ ਅਤੇ ਤਰੱਕੀ ਨੂੰ ਲੀਹੋਂ ਲਾਹੁਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀਆਂ ਹਨ ਪਰ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਮ ਨਿਰਪੱਖਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਇਸ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। The post ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ‘ਤੇ ਮੈਲੀ ਅੱਖ ਰੱਖਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ: CM ਮਾਨ appeared first on TheUnmute.com - Punjabi News. Tags:
|
ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ Tuesday 21 March 2023 10:04 AM UTC+00 | Tags: amritpal-singh breaking-news cm-bhagwant-mann news non-bailable-warrant punjab-government punjab-news punjab-police the-unmute-breaking-news the-unmute-latest-update ਚੰਡੀਗੜ੍ਹ, 21 ਮਾਰਚ 2023: ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ, ਪੰਜਾਬ ਸਰਕਾਰ ਨੇ ਇਹ ਜਾਣਕਾਰੀ ਹਾਈਕੋਰਟ ਵਿੱਚ ਦਿੱਤੀ ਹੈ।| ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਗ੍ਰਿਫਤ ਤੋਂ ਬਾਹਰ ਹੈ, ਪੁਲਿਸ ਵਲੋਂ ਉਸਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਅੱਜ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦਿਆਂ ਪੁੱਛਿਆ ਕਿ ਅੰਮ੍ਰਿਤਪਾਲ ਦੇਸ਼ ਲਈ ਖ਼ਤਰਾ ਤਾਂ ਹੁਣ ਤੱਕ ਗ੍ਰਿਫਤ ਤੋਂ ਬਾਹਰ ਕਿਉਂ ਹੈ, ਜਦਕਿ ਸਾਥੀ ਫੜੇ ਗਏ ਹਨ , 80 ਹਜ਼ਾਰ ਪੁਲਿਸਕਰਮੀ ਕੀ ਕਰ ਰਹੇ ਸਨ, ਤਾਂ ਇਹ ਖੁਫੀਆ ਤੰਤਰ ਦੀ ਅਸਫਲਤਾ ਹੈ..? The post ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ appeared first on TheUnmute.com - Punjabi News. Tags:
|
ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਨੂੰ ਦਿੱਲੀ ਵਿਧਾਨ ਸਭਾ ਤੋਂ ਇੱਕ ਸਾਲ ਲਈ ਕੀਤਾ ਮੁਅੱਤਲ Tuesday 21 March 2023 10:19 AM UTC+00 | Tags: aam-aadmi-party arvind-kejriwal bjp-mla-vijender-gupta breaking-news congress delhi-assembly delhi-bjp latest-news news punjab-government the-unmute-breaking-news the-unmute-latest-update the-unmute-punjabi-news vijender-gupta ਚੰਡੀਗੜ੍ਹ, 21 ਮਾਰਚ 2023: ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਵਿੱਚ ਹੰਗਾਮਾ ਜਾਰੀ ਰਿਹਾ । ਇੱਥੇ ਭਾਜਪਾ ਵਿਧਾਇਕਾਂ ਨੇ ਇਸ ਸਬੰਧੀ ਕੁਝ ਚਰਚਾ ਕਰਨ ਦੀ ਮੰਗ ਕੀਤੀ, ਜਿਸ ‘ਤੇ ਸਪੀਕਰ ਨੇ ਕਿਹਾ ਕਿ ਪਹਿਲਾਂ ਵਿੱਤ ਮੰਤਰੀ ਦਾ ਭਾਸ਼ਣ ਪੂਰਾ ਕੀਤਾ ਜਾਵੇ। ਭਾਜਪਾ ਵਿਧਾਇਕ ਇਸ ‘ਤੇ ਸਹਿਮਤ ਨਹੀਂ ਹੋਏ ਤਾਂ ਉਨ੍ਹਾਂ ਨੂੰ ਮਾਰਸ਼ਲ ਤੋਂ ਬਾਹਰ ਕਰ ਦਿੱਤਾ ਗਿਆ। ਇਸਦੇ ਨਾਲ ਹੀ ਸਪੀਕਰ ਨੇ ਭਾਜਪਾ ਵਿਧਾਇਕ ਵਿਜੇਂਦਰ ਗੁਪਤਾ (Vijender Gupta) ਨੂੰ ਇਕ ਸਾਲ ਲਈ ਸਦਨ ਤੋਂ ਮੁਅੱਤਲ ਕਰ ਦਿੱਤਾ। ਇਸ ਸਬੰਧੀ ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਨੇ ਵੀ ਸਪੀਕਰ ਨੂੰ ਲਿਖੇ ਪੱਤਰ ਵਿੱਚ ਚਰਚਾ ਦੀ ਮੰਗ ਕੀਤੀ ਹੈ। ਪਰ ਵਿਧਾਨ ਸਭਾ ਦੇ ਸਪੀਕਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਅਤੇ ਪਹਿਲਾਂ ਵਿੱਤ ਮੰਤਰੀ ਦੇ ਭਾਸ਼ਣ ਬਾਰੇ ਗੱਲ ਕੀਤੀ, ਫਿਰ ਉਨ੍ਹਾਂ ਦੇ ਪੱਤਰ ‘ਤੇ ਨਿਰਦੇਸ਼ ਦੇਣ ਦਾ ਭਰੋਸਾ ਦਿੱਤਾ। ਪਰ ਭਾਜਪਾ ਵਿਧਾਇਕ ਵਿਜੇਂਦਰ ਗੁਪਤਾ (Vijender Gupta) ਆਪਣੀ ਗੱਲ ‘ਤੇ ਅੜੇ ਰਹੇ। ਉਨ੍ਹਾਂ ਨੂੰ ਆਪਣੀ ਸੀਟ ‘ਤੇ ਨਾ ਬੈਠਣ ਕਾਰਨ ਸਪੀਕਰ ਨੇ ਮਾਰਸ਼ਲ ਤੋਂ ਬਾਹਰ ਕਰ ਦਿੱਤਾ। ਇਹ ਦੇਖ ਕੇ ਓਮ ਪ੍ਰਕਾਸ਼ ਸ਼ਰਮਾ ਵਰਗੇ ਭਾਜਪਾ ਮੈਂਬਰਾਂ ਨੇ ਵੀ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਕਿ ਦਿੱਲੀ ਸਰਕਾਰ ਬਜਟ ਪੇਸ਼ ਨਾ ਹੋਣ ਦੇਣ ਦੇ ਮਾਮਲੇ ‘ਚ ਗੁੰਮਰਾਹ ਕਰ ਰਹੀ ਹੈ, ਜਦਕਿ ਦਿੱਲੀ ਸਰਕਾਰ ਨੇ ਬਜਟ ਪੇਸ਼ ਕਰਨ ਦੀ ਰਸਮੀ ਕਾਰਵਾਈ ਪੂਰੀ ਨਹੀਂ ਕੀਤੀ ਅਤੇ ਇਸ ਮਾਮਲੇ ‘ਤੇ ਚਰਚਾ ਦੀ ਮੰਗ ਕੀਤੀ | ਕਰਨਾ ਸ਼ੁਰੂ ਕਰ ਦਿੱਤਾ। ਸਪੀਕਰ ਨੇ ਉਨ੍ਹਾਂ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ, ਜਿਸ ਦੇ ਵਿਰੋਧ ‘ਚ ਭਾਜਪਾ ਵਿਧਾਇਕਾਂ ਨੇ ਵਾਕਆਊਟ ਕਰ ਦਿੱਤਾ। ਇਸ ਤੋਂ ਪਹਿਲਾਂ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਦੇ ਸਪੀਕਰ ਵਿਚਕਾਰ ਲੰਬੀ ਬਹਿਸ ਹੋਈ। ਇਸ ਦੌਰਾਨ ਵਿਜੇਂਦਰ ਗੁਪਤਾ ਨੇ ਕਿਹਾ ਕਿ ਉਹ ਤਾਨਾਸ਼ਾਹੀ ਕਰ ਰਹੇ ਹਨ। ਇਸੇ ਲਈ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਹਾਂ, ਉਹ ਤਾਨਾਸ਼ਾਹੀ ਕਰ ਰਹੇ ਹਨ। ਭਾਜਪਾ ਤਾਨਾਸ਼ਾਹੀ ਕਰ ਕੇ ਦਿੱਲੀ ਦੇ ਲੋਕਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ | The post ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਨੂੰ ਦਿੱਲੀ ਵਿਧਾਨ ਸਭਾ ਤੋਂ ਇੱਕ ਸਾਲ ਲਈ ਕੀਤਾ ਮੁਅੱਤਲ appeared first on TheUnmute.com - Punjabi News. Tags:
|
CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣਗੇ Tuesday 21 March 2023 10:28 AM UTC+00 | Tags: aam-aadmi-party arvind-kejriwal breaking-news cm-bhagwant-mann dera-sachkhand-ballan latest-news news ਚੰਡੀਗੜ੍ਹ, 21 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਡੇਰਾ ਸੱਚਖੰਡ ਬੱਲਾਂ (Dera Sachkhand Ballan) ਵਿਖੇ ਮੱਥਾ ਟੇਕਣਗੇ। ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸੋਮਵਾਰ ਨੂੰ ਤਿਆਰੀਆਂ ਦਾ ਜਾਇਜ਼ਾ ਲਿਆ ਹੈ । ਡੇਰਾ ਸੱਚਖੰਡ ਬੱਲਾਂ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਲਾਕੇ ਵਿੱਚ ਲਗਾਤਾਰ ਚੈਕਿੰਗ ਵੀ ਕੀਤੀ ਜਾ ਰਹੀ ਹੈ। ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ। ਡੇਰਾ ਸੱਚਖੰਡ ਬੱਲਾਂ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਾਲ-ਨਾਲ ਟ੍ਰੈਫਿਕ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ। ਦੁਪਹਿਰ 12 ਵਜੇ ਦੇ ਕਰੀਬ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਹਾਜ਼ਰ ਹੋਣਗੇ। The post CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣਗੇ appeared first on TheUnmute.com - Punjabi News. Tags:
|
ਰਾਹੁਲ ਗਾਂਧੀ ਤੇ ਅਡਾਨੀ ਮਾਮਲੇ 'ਤੇ ਸੰਸਦ 'ਚ ਹੰਗਾਮਾ, ਕਾਰਵਾਈ 23 ਮਾਰਚ ਤੱਕ ਮੁਲਤਵੀ Tuesday 21 March 2023 10:36 AM UTC+00 | Tags: adani-group bjp-government breaking-news congress india lok-sabha malikaarjun-kharge news parliament. parliament-of-india sonia-gandhi the-unmute-breaking-news the-unmute-punjabi-news ਚੰਡੀਗੜ੍ਹ, 21 ਮਾਰਚ 2023: ਸੰਸਦ (Parliament) ਵਿੱਚ ਵਿਰੋਧੀ ਧਿਰ ਦੇ ਨਾਅਰੇਬਾਜ਼ੀ ਤੋਂ ਬਾਅਦ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਲਗਾਤਾਰ 7ਵੇਂ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ । ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਮੁੜ ਸ਼ੁਰੂ ਹੋਈ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੂੰ ਬੋਲਣ ਲਈ ਕਿਹਾ ਗਿਆ ਪਰ ਬਾਕੀ ਮੈਂਬਰਾਂ ਨੇ ਰਾਹੁਲ ਗਾਂਧੀ ਤੋਂ ਮੁਆਫ਼ੀ ਮੰਗਣ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਚੇਅਰਮੈਨ ਜਗਦੀਪ ਧਨਖੜ ਨੇ ਰਾਜ ਸਭਾ ਦੀ ਕਾਰਵਾਈ 23 ਮਾਰਚ ਤੱਕ ਮੁਲਤਵੀ ਕਰ ਦਿੱਤੀ। ਸੰਸਦ (Parliament) ਵਿੱਚ ਰਾਹੁਲ ਗਾਂਧੀ ਅਤੇ ਅਡਾਨੀ ਮਾਮਲੇ ‘ਤੇ ਕਾਫੀ ਬਹਿਸ ਦੇਖਣ ਨੂੰ ਮਿਲੀ |ਇਸ ਤੋਂ ਪਹਿਲਾਂ ਜਗਦੀਪ ਧਨਖੜ ਨੇ ਸਦਨ ਦੇ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਆਪਣੇ ਚੈਂਬਰ ਵਿੱਚ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਜਿਸ ਵਿੱਚ ਭਾਜਪਾ, ਵਾਈਐਸਆਰਸੀਪੀ ਅਤੇ ਟੀਡੀਪੀ ਨੂੰ ਛੱਡ ਕੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਨਹੀਂ ਲਿਆ। ਲੋਕ ਸਭਾ ਦੀ ਕਾਰਵਾਈ 25 ਮਿੰਟ ਤੱਕ ਚੱਲੀ ਪਰ ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ 23 ਮਾਰਚ ਨੂੰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਦੁਪਹਿਰ 1 ਵਜੇ ਆਪਣੇ ਚੈਂਬਰ ਵਿੱਚ ਸਰਬ ਪਾਰਟੀ ਮੀਟਿੰਗ ਬੁਲਾਈ ਸੀ। The post ਰਾਹੁਲ ਗਾਂਧੀ ਤੇ ਅਡਾਨੀ ਮਾਮਲੇ ‘ਤੇ ਸੰਸਦ ‘ਚ ਹੰਗਾਮਾ, ਕਾਰਵਾਈ 23 ਮਾਰਚ ਤੱਕ ਮੁਲਤਵੀ appeared first on TheUnmute.com - Punjabi News. Tags:
|
ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਅਗਾਊਂ ਜ਼ਮਾਨਤ Tuesday 21 March 2023 10:45 AM UTC+00 | Tags: breaking-news faridkot-court kotakpura-firing-case kotakpura-firing-incident kotakpura-shooting-incident news parkash-singh-badal punjab-and-haryana-high-court punjab-government punjab-news sukhbir-badal sumedh-saini the-unmute-breaking-news ਚੰਡੀਗੜ੍ਹ, 21 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ | ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਫਰੀਦਕੋਟ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ ਦੀ ਮੰਗ ਕੀਤੀ ਸੀ । ਇਸ ਮਾਮਲੇ ਵਿੱਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ 9 ਮਾਰਚ ਨੂੰ ਫਰੀਦਕੋਟ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਨ੍ਹਾਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਹੇਠਲੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ ਪਰ ਸੁਖਬੀਰ ਬਾਦਲ ਨੂੰ ਕੋਈ ਰਾਹਤ ਨਹੀਂ ਦਿੱਤੀ ਸੀ | The post ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਅਗਾਊਂ ਜ਼ਮਾਨਤ appeared first on TheUnmute.com - Punjabi News. Tags:
|
ਯੂਕਰੇਨ ਸੰਕਟ ਦੇ ਹੱਲ ਲਈ ਚੀਨੀ ਰਾਸ਼ਟਰਪਤੀ ਦੀ ਯੋਜਨਾ ਦਾ ਸਵਾਗਤ: ਵਲਾਦੀਮੀਰ ਪੁਤਿਨ Tuesday 21 March 2023 11:01 AM UTC+00 | Tags: breaking-news china chinese-president-xi-jinping news punjabi-news russia-ukraine russia-ukraine-issue russia-ukraine-war the-unmute-breaking-news vladimir-putin xi-jinping ਚੰਡੀਗੜ੍ਹ, 21 ਮਾਰਚ 2023: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਸੋਮਵਾਰ ਨੂੰ ਤਿੰਨ ਦਿਨਾਂ ਦੌਰੇ ‘ਤੇ ਮਾਸਕੋ ਪਹੁੰਚੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦਾ ਕ੍ਰੇਮਲਿਨ ‘ਚ ਸਵਾਗਤ ਕੀਤਾ। ਜਿਨਪਿੰਗ ਦਾ ਸੁਆਗਤ ਕਰਨ ਦੇ ਨਾਲ ਹੀ ਪੁਤਿਨ ਨੇ ਕਿਹਾ ਕਿ ਉਹ ਯੂਕਰੇਨ ਵਿੱਚ ਚੱਲ ਰਹੇ ਸੰਕਟ ਦੇ ਹੱਲ ਲਈ ਚੀਨੀ ਰਾਸ਼ਟਰਪਤੀ ਦੀ ਯੋਜਨਾ ਦਾ ਵੀ ਸਵਾਗਤ ਕਰਦੇ ਹਨ। ਰੂਸ-ਯੂਕਰੇਨ ‘ਚ ਚੱਲ ਰਹੀ ਜੰਗ ਦਰਮਿਆਨ ਜਿਨਪਿੰਗ-ਪੁਤਿਨ ਵਿਚਾਲੇ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ।ਯੂਕਰੇਨ ‘ਤੇ ਹਮਲੇ ਤੋਂ ਬਾਅਦ ਰੂਸ ਨੂੰ ਅਲੱਗ-ਥਲੱਗ ਕਰਨ ਦੀਆਂ ਪੱਛਮੀ ਦੇਸ਼ਾਂ ਦੀਆਂ ਕੋਸ਼ਿਸ਼ਾਂ ਵਿਚਾਲੇ ਜਿਨਪਿੰਗ ਦੀ ਮੌਜੂਦਗੀ ਨੂੰ ਪੁਤਿਨ ਲਈ ਕੂਟਨੀਤਕ ਚੁਣੌਤੀ ਦੇ ਰੂਪ ‘ਚ ਦੇਖਿਆ ਜਾ ਰਿਹਾ ਹੈ। ਪੁਤਿਨ (Vladimir Putin) ਨੇ ਇਹ ਵੀ ਕਿਹਾ ਕਿ ਬੈਠਕ ਨੇ ਅਮਰੀਕਾ ਨੂੰ ਸੰਦੇਸ਼ ਦਿੱਤਾ ਹੈ ਕਿ ਦੋਵੇਂ ਦੇਸ਼ ਉਨ੍ਹਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ। ਉਨ੍ਹਾਂ ਨੇ ਕਿਹਾ, ਰੂਸ ਅਤੇ ਚੀਨ ਨੂੰ ਡਰਾਉਣ ਦੀ ਅਮਰੀਕਾ ਦੀ ਨੀਤੀ ਦਿਨੋ-ਦਿਨ ਭਿਆਨਕ ਅਤੇ ਹਮਲਾਵਰ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਅਮਰੀਕੀ ਫ਼ਰਮਾਨ ਅੱਗੇ ਨਾ ਝੁਕਣ ਵਾਲਿਆਂ ਖ਼ਿਲਾਫ਼ ਹਮਲਾਵਰ ਰੁਖ਼ ਅਪਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਚੀਨ ਅਤੇ ਰੂਸ ਨੇ ਜਿਨਪਿੰਗ ਦੇ ਦੌਰੇ ਨੂੰ ਦੋਵਾਂ ਦੇਸ਼ਾਂ ਦੀ ਦੋਸਤੀ ਨੂੰ ਹੋਰ ਗੂੜ੍ਹਾ ਕਰਨ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਦੱਸਿਆ ਹੈ। ਕ੍ਰੇਮਲਿਨ ਨੇ ਯੂਕਰੇਨ ਲਈ ਚੀਨ ਦੀ ਸ਼ਾਂਤੀ ਯੋਜਨਾ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਪੁਤਿਨ ਅਤੇ ਜਿਨਪਿੰਗ ਵਿਚਾਲੇ ਗੱਲਬਾਤ ਦੌਰਾਨ ਇਸ ‘ਤੇ ਚਰਚਾ ਕੀਤੀ ਜਾਵੇਗੀ। The post ਯੂਕਰੇਨ ਸੰਕਟ ਦੇ ਹੱਲ ਲਈ ਚੀਨੀ ਰਾਸ਼ਟਰਪਤੀ ਦੀ ਯੋਜਨਾ ਦਾ ਸਵਾਗਤ: ਵਲਾਦੀਮੀਰ ਪੁਤਿਨ appeared first on TheUnmute.com - Punjabi News. Tags:
|
ਪੁਤਿਨ ਦੇ ਕਰੀਬੀ ਮੇਦਵੇਦੇਵ ਨੇ ਅੰਤਰਰਾਸ਼ਟਰੀ ਅਦਾਲਤ 'ਤੇ ਮਿਜ਼ਾਈਲ ਹਮਲੇ ਦੀ ਦਿੱਤੀ ਧਮਕੀ Tuesday 21 March 2023 11:17 AM UTC+00 | Tags: breaking-news dmitry-medvedev international-criminal-court news russia russias-security-council security-council-of-russia ukraine-russia ਚੰਡੀਗੜ੍ਹ, 21 ਮਾਰਚ 2023: ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਡਿਪਟੀ ਚੇਅਰਮੈਨ ਦਿਮਿਤਰੀ ਮੇਦਵੇਦੇਵ ਨੇ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (International Criminal Court) ਨੂੰ ਮਿਜ਼ਾਈਲ ਹਮਲੇ ਦੀ ਧਮਕੀ ਦਿੱਤੀ ਹੈ। ਮੇਦਵੇਦੇਵ ਨੇ ਕਿਹਾ ਕਿ ਰੱਬ ਅਤੇ ਮਿਜ਼ਾਈਲਾਂ ਤੋਂ ਬਚਣਾ ਕਿਸੇ ਲਈ ਵੀ ਸੰਭਵ ਨਹੀਂ ਹੈ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੇਦਵੇਦੇਵ ਨੇ ਇੱਕ ਟੈਲੀਗ੍ਰਾਮ ਵਿੱਚ ਲਿਖਿਆ ਕਿ “ਮੈਨੂੰ ਡਰ ਹੈ ਕਿ ਹਰ ਕੋਈ ਰੱਬ ਅਤੇ ਮਿਜ਼ਾਈਲਾਂ ਲਈ ਜਵਾਬਦੇਹ ਹੈ। ਇਸਦੀ ਕਲਪਨਾ ਕਰੋ ਕਿ ਉੱਤਰੀ ਸਾਗਰ ਵਿੱਚ ਇੱਕ ਰੂਸੀ ਜੰਗੀ ਜਹਾਜ਼ ਤੋਂ ਇੱਕ ਹਾਈਪਰਸੋਨਿਕ ਮਿਜ਼ਾਈਲ ਹੇਗ ਵਿੱਚ (ਅਦਾਲਤ) ਇਮਾਰਤ ‘ਤੇ ਦਾਗੀ ਜਾਵੇ ਤਾਂ ਇਸ ਨੂੰ ਗਿਰਾਇਆ ਨਹੀਂ ਜਾ ਸਕਦਾ, ਇਹ ਸਭ ਮਿੱਟੀ ਵਿੱਚ ਬਦਲ ਜਾਵੇਗਾ। ਮੈਂ ਸੱਚਮੁੱਚ ਇਸ ਤੋਂ ਡਰਦਾ ਹਾਂ।” ਇਸ ਦੇ ਨਾਲ ਹੀ ਮੇਦਵੇਦੇਵ ਨੇ “ਅਕਾਸ਼ ਨੂੰ ਨੇੜਿਓਂ ਦੇਖਣ” ਦੀ ਚਿਤਾਵਨੀ ਦਿੱਤੀ। ਦਰਅਸਲ, 17 ਮਾਰਚ ਨੂੰ ਆਈਸੀਸੀ ਨੇ ਯੂਕਰੇਨ ਵਿੱਚ ਯੁੱਧ ਅਪਰਾਧ ਦੇ ਦੋਸ਼ਾਂ ਵਿੱਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਉਸ ‘ਤੇ ਯੂਕਰੇਨੀ ਬੱਚਿਆਂ ਨੂੰ ਅਗਵਾ ਕਰਨ ਅਤੇ ਦੇਸ਼ ਨਿਕਾਲਾ ਦੇਣ ਦਾ ਦੋਸ਼ ਹੈ। ਉਦੋਂ ਤੋਂ ਰੂਸ ਗੁੱਸੇ ‘ਚ ਹੈ। ਆਈ.ਸੀ.ਸੀ. ਨੂੰ ਬੇਕਾਰ ਅੰਤਰਰਾਸ਼ਟਰੀ ਸੰਸਥਾ ਦੱਸਦੇ ਹੋਏ ਮੇਦਵੇਦੇਵ ਨੇ ਆਪਣੇ ਟੈਲੀਗ੍ਰਾਮ ਅਕਾਊਂਟ ‘ਤੇ ਲਿਖੇ ਬਿਆਨ ‘ਚ ਉੱਥੋਂ ਦੇ ਜੱਜਾਂ ਨੂੰ ਮਿਜ਼ਾਈਲ ਹਮਲਿਆਂ ਲਈ ਅਸਮਾਨ ‘ਤੇ ਨਜ਼ਰ ਰੱਖਣ ਲਈ ਕਿਹਾ ਹੈ। The post ਪੁਤਿਨ ਦੇ ਕਰੀਬੀ ਮੇਦਵੇਦੇਵ ਨੇ ਅੰਤਰਰਾਸ਼ਟਰੀ ਅਦਾਲਤ ‘ਤੇ ਮਿਜ਼ਾਈਲ ਹਮਲੇ ਦੀ ਦਿੱਤੀ ਧਮਕੀ appeared first on TheUnmute.com - Punjabi News. Tags:
|
ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਨੇ ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ Tuesday 21 March 2023 11:37 AM UTC+00 | Tags: amritpal-singh breaking-news imaan-singh news punajb punjab-news shiromani-akali-dal-amritsar-youth the-unmute-breaking-news the-unmute-punjabi-news waris-punjab-de ਚੰਡੀਗੜ੍ਹ, 21 ਮਾਰਚ 2023: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਤੇ ਉਨ੍ਹਾਂ ਦੇ ਸਮਰਥਕਾਂ ‘ਤੇ ਪੁਲਿਸ ਵੱਲੋਂ ਕਥਿਤ ਤੌਰ ‘ਤੇ ਦਰਜ ਮਾਮਲੇ ਅਤੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਇਕ ਰੋਸ ਮਾਰਚ ਕੱਢਿਆ ਗਿਆ | ਜਿਸ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਮਾਨ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਨਾਲ ਰਲ ਕੇ ਪੰਜਾਬੀਆਂ ਨਾਲ ਧੱਕਾ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਪੰਜਾਬ ਦੇ ਹਾਲਾਤ ਖ਼ਰਾਬ ਕਰਨਾ ਚਾਹੁੰਦੀਆਂ ਹਨ ਤੇ ਇਨ੍ਹਾਂ ਦਾ ਮੁੱਖ ਮਕਸਦ ਘੱਟ ਗਿਣਤੀਆਂ ਨੂੰ ਦਬਾ ਕੇ ਉਹਨਾਂ ‘ਤੇ ਰਾਜ ਕਰਨਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਨਾਲ ਮਿਲ ਕੇ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਨੂੰ ਸੌਂਪਿਆ ਗਿਆ ਹੈ | ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੁਲਿਸ ਅੰਮ੍ਰਿਤਪਾਲ ਜਾਂ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਸੀ ਤਾਂ ਸਹਿਜਮਈ ਤਰੀਕੇ ਨਾਲ ਕਿਸੇ ਵੀ ਥਾਂ ‘ਤੇ ਗ੍ਰਿਫਤਾਰ ਕਰ ਸਕਦੀ ਸੀ, ਪਰ ਪੁਲਿਸ ਵੱਲੋਂ ਸਰਕਾਰ ਦੇ ਇਸ਼ਾਰੇ ‘ਤੇ ਇਨ੍ਹਾਂ ਸਿੱਖ ਨੌਜਵਾਨਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਤੇ ਅਜਿਹੀਆਂ ਧਾਰਾਵਾਂ ਲਗਾਈਆਂ ਜਾ ਰਹੀਆਂ ਹਨ ਜੋ ਬਣਦੀਆਂ ਹੀ ਨਹੀ ਹਨ। ਐੱਨਆਈਏ ਦੀ ਟੀਮ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਤੇ ਬੋਲਦਿਆਂ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਜਦੋਂ ਪੰਜਾਬ ਦੇ ਮੌੜ ਮੰਡੀ ਬਲਾਸਟ ਵਰਗੀਆਂ ਘਟਨਾਵਾਂ ਹੋਈਆਂ ਸਨ ਤਾਂ ਉਸ ਵੇਲੇ ਇਹ ਐੱਨਆਈਏ ਦੀ ਟੀਮ ਕਿੱਥੇ ਸੀ ਤੇ ਹੁਣ ਸਾਫ ਨਜ਼ਰ ਆ ਰਿਹਾ ਹੈ ਕਿ ਇਹ ਸਿੱਖਾਂ ਨੌਜਵਾਨਾਂ ਨਾਲ ਸਿਆਸਤ ਕੀਤੀ ਜਾ ਰਹੀ ਹੈ।
The post ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਨੇ ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ appeared first on TheUnmute.com - Punjabi News. Tags:
|
ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਤੇ ਪੰਜਾਬ ਦੇ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਐਲਾਨ Tuesday 21 March 2023 11:45 AM UTC+00 | Tags: breaking-news dr-blabir-singh health-minister-of-punjab news punjabi-university-bachao-morche punjab-news senate-member-of-the-university the-unmute-breaking-news ਪਟਿਆਲਾ, 21 ਮਾਰਚ 2023: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਦੀਆਂ ਵਿਦਿਆਰਥੀ, ਅਧਿਆਪਕ ਅਤੇ ਕਰਮਚਾਰੀ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਬਜਟ ਵਿੱਚ ਗਰਾਂਟ ਘਟਾਉਣ ਦੇ ਮੁੱਦੇ ਤੇ ਚੱਲ ਰਿਹਾ ਸੰਘਰਸ਼ ਅੱਜ 9ਵੇਂ ਦਿਨ ਵੀ ਜਾਰੀ ਰਿਹਾ। ਅੱਜ ਕਲਾਸਾਂ ਅਤੇ ਕੰਮ-ਕਾਜ ਛੱਡ ਕੇ ਯੂਨੀਵਰਸਿਟੀ ਵਿਚ ਫਿਰ ਰੋਹ ਭਰਭੂਰ ਮਾਰਚ ਕੱਢਿਆ ਗਿਆ। ਮੋਰਚੇ ਵੱਲੋਂ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ ਅਮਨਦੀਪ ਸਿੰਘ ਖਿਉਵਾਲੀ ਵੱਲੋਂ ਕਿਹਾ ਗਿਆ ਕਿ 9 ਦਿਨ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਵੱਲੋਂ ਮੋਰਚੇ ਨਾਲ ਕੋਈ ਗੱਲ-ਬਾਤ ਨਹੀਂ ਕੀਤੀ ਗਈ | ਪੰਜਾਬੀ ਯੂਨੀਵਰਸਿਟੀ (Punjabi University) ਦੇ ਸੰਕਟ ਸੰਬੰਧੀ ਸਿੱਖਿਆ ਮੰਤਰੀ ਵੱਲੋਂ ਬਿਆਨ ਤੱਕ ਨਹੀਂ ਦਿੱਤਾ ਗਿਆ। ਹੁਣ ਮੋਰਚੇ ਵੱਲੋਂ ਤਿੱਖੇ ਐਕਸ਼ਨ ਕੀਤੇ ਜਾਣਗੇ। ਇਹ ਨਿਰੰਤਰ ਜਾਰੀ ਰਹਿਣਗੇ ਅਤੇ ਇਸਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਸ ਕੜੀ ਤਹਿਤ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 23 ਮਾਰਚ ਨੂੰ ਪੰਜਾਬੀ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਅੱਜ ਦੇ ਪ੍ਰੋਗਰਾਮ ਤਹਿਤ ਸ਼ੋਸ਼ਲ ਸਾਇੰਸ ਵਿਭਾਗਾਂ ਦੇ ਵਿਦਿਆਰਥੀ ਅਧਿਆਪਕਾਂ ਅਤੇ ਕਰਮਾਚਾਰੀਆਂ ਵੱਲੋਂ ਇਕੱਠ ਕੀਤਾ ਗਿਆ। ਆਗੂਆਂ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਯੂਨੀਵਰਸਿਟੀ (Punjabi University) ਪ੍ਰਤੀ ਸੁਹਿਰਦ ਪੰਹੁਚ ਅਪਣਾਉਣ ਦੀ ਬਜਾਏ ਅੜੀਅਲ ਰਵਈਆ ਅਪਣਾ ਰਹੀ ਹੈ। ਪੰਜਾਬ ਸਰਕਾਰ ਇਕ ਪਾਸੇ ਸਿੱਖਿਆ ਦੇ ਮੁੱਦੇ ਨੂੰ ਤਰਜੀਹ ਤੇ ਰੱਖਣ ਦੇ ਐਲਾਨ ਕਰ ਰਹੀ ਹੈ ਜਦਕਿ ਯੂਨੀਵਰਸਿਟੀ ਨੂੰ ਆਪਣੇ ਬਣਦੇ ਹੱਕ ਲੈਣ ਲਈ ਸੜਕਾਂ ਤੇ ਉਤਰਨਾ ਪੈ ਰਿਹਾ ਹੈ। ਭ੍ਰਿਸ਼ਟਾਚਾਰ ਅਤੇ ਗਰਾਂਟ ਨਾ ਦੇਣ ਕਾਰਨ ਜੋ ਵੀ ਮਹੌਲ ਪੈਦਾ ਹੋਇਆ ਹੈ | ਉਸ ਵਿੱਚ ਸਭ ਤੋਂ ਵੱਧ ਨੁਕਸਾਨ ਵਿਦਿਆਰਥੀਆਂ ਦਾ ਹੀ ਹੋ ਰਿਹਾ ਹੈ। ਯੂਨੀਵਰਸਿਟੀ ਸਮੇਂ ਤੇ ਵਿਦਿਆਰਥੀਆਂ ਦੇ ਨਤੀਜੇ ਨਹੀਂ ਐਲਾਨ ਪਾ ਰਹੀ। ਨਾ ਹੀ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ। ਇਸੇ ਤਰਾਂ ਕਲਾਸਾਂ ਲਈ ਕਮਰਿਆਂ ਅਤੇ ਹੋਸਟਲਾਂ ਦੀ ਸਖ਼ਤ ਜ਼ਰੂਰਤ ਦੇ ਬਾਵਜੂਦ ਵਿੱਤੀ ਘਾਟੇ ਕਰਕੇ ਨਹੀਂ ਬਣਾਏ ਜਾ ਰਹੇ। ਆਗੂਆਂ ਵੱਲੋਂ ਕਿਹਾ ਗਿਆ ਕਿ ਜਿੰਨਾਂ ਸਮਾਂ ਸਰਕਾਰ ਵੱਲੋਂ ਨੀਤੀਗਤ ਫੈਸਲੇ ਤਹਿਤ 150 ਕਰੋੜ ਦਾ ਕਰਜ਼ਾ ਮਾਫ਼ ਨਹੀਂ ਕੀਤਾ ਜਾਂਦਾ ਅਤੇ ਪੂਰਾ ਬਜਟ ਜਾਰੀ ਕਰਨ ਦਾ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਉਹਨਾਂ ਸਮਾਂ ਮੋਰਚਾ ਜਾਰੀ ਰਹੇਗਾ। ਅੱਜ ਦੇ ਪ੍ਰੋਗਰਾਮ ਵਿੱਚ ਡਾ. ਰਾਜਦੀਪ ਸਿੰਘ, ਅਮਨਦੀਪ ਸਿੰਘ ਖਿਉਵਾਲੀ, ਗੁਰਪ੍ਰੀਤ ਸਿੰਘ, ਡਾ. ਚਰਨਜੀਤ, ਗਗਨਦੀਪ ਸ਼ਰਮਾ, ਡਾ. ਗੁਰਸੇਵਕ ਲੰਬੀ, ਰਸ਼ਪਿੰਦਰ ਜਿੰਮੀਂ, ਹਰਦੀਪ ਸ਼ਰਮਾ ਅਤੇ ਪ੍ਰੀਤ ਕਾਂਸ਼ੀ ਵੱਲੋਂ ਸੰਬੋਧਨ ਕੀਤਾ ਗਿਆ। The post ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਤੇ ਪੰਜਾਬ ਦੇ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਐਲਾਨ appeared first on TheUnmute.com - Punjabi News. Tags:
|
ਡਾਕਟਰ ਪੀ ਜੇ ਸਿੰਘ ਨੇ ਸੀਆਈਆਈ ਪੰਜਾਬ ਦੇ ਚੇਅਰਮੈਨ ਅਤੇ ਅਭਿਸ਼ੇਕ ਗੁਪਤਾ ਨੇ ਉਪ-ਚੇਅਰਮੈਨ ਵਜੋਂ ਅਹੁਦਾ ਸਾਂਭਿਆ Tuesday 21 March 2023 01:13 PM UTC+00 | Tags: abhishek-gupta breaking-news cii-punjab cm-bhagwant-mann cmd dr-pj-singh news the-unmute-latest-news the-unmute-punjab ਚੰਡੀਗੜ੍ਹ, 21 ਮਾਰਚ 2023: ਚੰਡੀਗੜ੍ਹ ਵਿੱਚ 2022-2023 ਲਈ ਆਪਣੇ ਸਲਾਨਾ ਸੈਸ਼ਨ ਵਿੱਚ, ਸੀਆਈਆਈ ਪੰਜਾਬ ਨੇ ਡਾ. ਪੀ ਜੇ ਸਿੰਘ, ਸੀਐੱਮਡੀ, ਟਾਈਨੋਰ ਓਰਥੋਟਿਕਸ ਲਿਮਿਟਿਡ ਨੂੰ ਇਸ ਦੇ ਨਵੇਂ ਚੁਣੇ ਹੋਏ ਚੇਅਰਮੈਨ ਅਤੇ ਅਭਿਸ਼ੇਕ ਗੁਪਤਾ, ਚੀਫ – ਰਣਨੀਤਕ ਮਾਰਕੀਟਿੰਗ, ਟ੍ਰਾਈਡੈਂਟ ਲਿਮਿਟਿਡ ਨੂੰ ਇਸ ਦੇ ਉਪ-ਚੇਅਰਮੈਨ ਵਜੋਂ ਐਲਾਨ ਕੀਤਾ। ਅਮਿਤ ਥਾਪਰ, ਚੇਅਰਮੈਨ, ਸੀਆਈਆਈ ਪੰਜਾਬ ਅਤੇ ਪ੍ਰਧਾਨ, ਗੰਗਾ ਐਕਰੋਵੂਲਜ਼ ਲਿਮਟਿਡ, ਨੇ ਇੱਕ ਸਮਾਰੋਹ ਵਿੱਚ, ਡਾ. ਪੀ ਜੇ ਸਿੰਘ, ਸੀਐੱਮਡੀ, ਟਾਈਨੋਰ ਓਰਥੋਟਿਕਸ ਲਿਮਿਟਿਡ ਨੂੰ ਰਾਜ ਦੀ ਪ੍ਰਧਾਨਗੀ ਸੌਂਪੀ। ਅਭਿਸ਼ੇਕ ਗੁਪਤਾ, ਚੀਫ਼ – ਰਣਨੀਤਕ ਮਾਰਕੀਟਿੰਗ, ਟ੍ਰਾਈਡੈਂਟ ਲਿਮਿਟਿਡ ਨੂੰ ਸੀਆਈਆਈ ਪੰਜਾਬ ਲਈ ਵਾਈਸ-ਚੇਅਰਮੈਨ ਚੁਣਿਆ। The post ਡਾਕਟਰ ਪੀ ਜੇ ਸਿੰਘ ਨੇ ਸੀਆਈਆਈ ਪੰਜਾਬ ਦੇ ਚੇਅਰਮੈਨ ਅਤੇ ਅਭਿਸ਼ੇਕ ਗੁਪਤਾ ਨੇ ਉਪ-ਚੇਅਰਮੈਨ ਵਜੋਂ ਅਹੁਦਾ ਸਾਂਭਿਆ appeared first on TheUnmute.com - Punjabi News. Tags:
|
RCB vs MI: ਬੈਂਗਲੁਰੂ ਨੂੰ ਹਰਾ ਕੇ ਅੰਕ ਸੂਚੀ 'ਚ ਚੋਟੀ 'ਤੇ ਪਹੁੰਚੀ ਮੁੰਬਈ ਇੰਡੀਅਨਜ਼ Tuesday 21 March 2023 01:23 PM UTC+00 | Tags: breaking-news cricket-news delhi-capitals harmanpreet-singh latest-news mumbai-indians news royal-challengers-bangalore sports-news wpl wpl-2023 ਚੰਡੀਗੜ੍ਹ, 21 ਮਾਰਚ 2023: ਮਹਿਲਾ ਪ੍ਰੀਮੀਅਰ ਲੀਗ ਦੇ 19ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ (Mumbai Indians) ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਚਾਰ ਵਿਕਟਾਂ ਨਾਲ ਹਰਾਇਆ। ਇਸ ਮੈਚ ‘ਚ ਜਿੱਤ ਨਾਲ ਮੁੰਬਈ ਇੰਡੀਅਨਜ਼ ਦੀ ਟੀਮ ਅੰਕ ਸੂਚੀ ‘ਚ ਚੋਟੀ ‘ਤੇ ਪਹੁੰਚ ਗਈ ਹੈ। ਉਸ ਨੂੰ ਦੋ ਅੰਕ ਮਿਲੇ ਅਤੇ ਹੁਣ ਉਸ ਦੇ ਕੁੱਲ 12 ਅੰਕ ਹੋ ਗਏ ਹਨ। ਦਿੱਲੀ ਕੈਪੀਟਲਸ ਦੇ 10 ਅੰਕ ਹਨ। ਉਸ ਨੇ ਯੂਪੀ ਵਾਰੀਅਰਜ਼ ਖ਼ਿਲਾਫ਼ ਖੇਡਣਾ ਹੈ। ਜੇਕਰ ਦਿੱਲੀ ਅਗਲਾ ਮੈਚ ਜਿੱਤ ਜਾਂਦੀ ਹੈ ਤਾਂ ਬਿਹਤਰ ਨੈੱਟ ਰਨ ਰੇਟ ਵਾਲੀ ਟੀਮ ਸਿਖਰ ‘ਤੇ ਹੋਵੇਗੀ। ਸਮ੍ਰਿਤੀ ਮੰਧਾਨਾ ਦੀ ਟੀਮ ਰਾਇਲ ਚੈਲੰਜਰਜ਼ ਬੈਂਗਲੁਰੂ ਮਹਿਲਾ ਪ੍ਰੀਮੀਅਰ ਲੀਗ ‘ਚ ਆਪਣੀ ਮੁਹਿੰਮ ਨੂੰ ਜਿੱਤ ਨਾਲ ਖਤਮ ਨਹੀਂ ਕਰ ਸਕੀ। ਉਨ੍ਹਾਂ ਨੂੰ ਆਪਣੇ ਆਖ਼ਰੀ ਲੀਗ ਮੈਚ ਵਿੱਚ ਮੁੰਬਈ ਇੰਡੀਅਨਜ਼ (Mumbai Indians) ਖ਼ਿਲਾਫ਼ ਚਾਰ ਵਿਕਟਾਂ ਨਾਲ ਹਾਰ ਮਿਲੀ। ਮੁੰਬਈ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਉਸ ਦੀ ਟੀਮ ਨੇ ਆਰਸੀਬੀ ਨੂੰ 20 ਓਵਰਾਂ ਵਿੱਚ ਨੌਂ ਵਿਕਟਾਂ 'ਤੇ 125 ਦੌੜਾਂ ਬਣਾਉਣ ਦਿੱਤੀਆਂ। ਮੁੰਬਈ ਨੂੰ ਮੱਧ ਓਵਰਾਂ ਵਿੱਚ ਝਟਕੇ ਦਾ ਸਾਹਮਣਾ ਕਰਨਾ ਪਿਆ, ਪਰ 16.3 ਓਵਰਾਂ ਵਿੱਚ ਛੇ ਵਿਕਟਾਂ ‘ਤੇ 129 ਦੌੜਾਂ ਤੱਕ ਮੈਚ ਨੂੰ ਆਪਣੇ ਹੱਥਾਂ ‘ਤੇ ਰੱਖਿਆ। The post RCB vs MI: ਬੈਂਗਲੁਰੂ ਨੂੰ ਹਰਾ ਕੇ ਅੰਕ ਸੂਚੀ ‘ਚ ਚੋਟੀ ‘ਤੇ ਪਹੁੰਚੀ ਮੁੰਬਈ ਇੰਡੀਅਨਜ਼ appeared first on TheUnmute.com - Punjabi News. Tags:
|
ਮਾਲਵਾ ਸੱਭਿਆਚਾਰ ਮੰਚ ਲੁਧਿਆਣਾ ਵੱਲੋਂ ਵਿਸ਼ਵ ਕਵਿਤਾ ਦਿਵਸ ਮਨਾਇਆ Tuesday 21 March 2023 01:29 PM UTC+00 | Tags: malwa-culture-forum-ludhiana news punjab-news world-poetry-day ਲੁਧਿਆਣਾ, 21 ਮਾਰਚ 2023: ਮਾਲਵਾ ਸੱਭਿਆਚਾਰ ਮੰਚ ਲੁਧਿਆਣਾ ਵੱਲੋਂ ਵਿਸ਼ਵ ਕਵਿਤਾ ਦਿਵਸ ਮੌਕੇ ਵਿਚਾਰ ਵਟਾਂਦਰਾ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਪੰਜਾਬੀ ਕਵੀ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਅੱਜ ਜਦੋਂ ਵਿਸ਼ਵ ਕਵਿਤਾ ਦਿਵਸ ਨੂੰ ਪੂਰੀ ਦੁਨੀਆਂ ਦੇ ਕਾਵਿ ਸਿਰਜਕ ਚੇਤੇ ਕਰ ਰਹੇ ਨੇ,ਜਸ਼ਨ ਵਾਂਗ ਮਨਾ ਰਹੇ ਨੇ ਤਾਂ ਇਹ ਯਾਦ ਰੱਖਣਾ ਕਿ ਭਾਸ਼ਾ ਕੋਈ ਵੀ ਹੋਵੇ, ਕਵਿਤਾ ਹੀ ਮਾਨਵ ਅਭਿਵਿਅਕਤੀ ਦਾ ਸਾਧਨ ਰਹੀ ਹੈ। ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਪੰਜਾਬੀ ਕਵੀ ਪ੍ਰੋਃ ਰਵਿੰਦਰ ਸਿੰਘ ਭੱਠਲ ਨੇ ਕਿਹਾ ਕਿ ਕਵਿਤਾ ਦੀ ਹੋਂਦ ਨਾ ਹੁੰਦੀ ਤਾਂ ਮਨੁੱਖ ਨੂੰ ਜੀਣ ਤੇ ਥੀਣ ਦੀ ਜਾਚ ਨਹੀਂ ਸੀ ਆਉਣੀ। ਤੋਤਲੇ ਮਾਸੂਮ ਬੱਚਿਆਂ ਨੂੰ ਲੋਰੀਆਂ ਨਹੀਂ ਸੀ ਮਿਲਣੀਆਂ। ਸਿਵਿਆਂ ਦੇ ਅੰਬਰ ਚੀਰਵੇਂ ਵੈਣ ਵੀ ਕਵਿਤਾ ਬਿਨ ਦਰਦ ਨਹੀਂ ਕਸ਼ੀਦਦੇ। ਸੁਰੀਲੇ ਪੰਜਾਬੀ ਕਵੀ ਤੇ ਪੰਜਾਬੀ ਸਾਹਿੱਤ ਅਕਾਡਮੀ ਦੇ ਮੀਤ ਪ੍ਰਧਾਨ ਤ੍ਰੈਲੋਚਨ ਲੋਚੀ ਨੇ ਕਿਹਾ ਕਿ ਦਿਲ ਦਰਵਾਜ਼ੇ ਥਾਣੀਂ ਕਵਿਤਾ ਹੀ ਲੰਘ ਸਕਦੀ ਹੈ। ਕਵਿਤਾ ਸਿਰਫ਼ ਸਿਰਜਕ ਦੀ ਹੀ ਨਹੀਂ ਸਗੋਂ ਨਿਤਾਣਿਆਂ ਦਾ ਤਾਣ ਵੀ ਬਣਦੀਆਂ ਹਨ। ਮਾਲਵਾ ਸੱਭਿਆਚਾਰ ਮੰਚ ਲੁਧਿਆਣਾ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਸਾਹਿੱਤ ਸੱਭਿਆਚਾਰ ਦੀ ਉਂਗਲੀ ਫੜਨਾ ਸਾਨੂੰ ਕਵਿਤਾ ਹੀ ਸਿਖਾਉਂਦੀ ਹੈ। ਬਚਪਨ ਤੋਂ ਲੈ ਕੇ ਅੱਜ ਤੀਕ ਹਰ ਸੰਕਟ ਵੇਲੇ ਕਵਿਤਾਵਾਂ ਹੀ ਮੇਰੇ ਸੰਗ ਸਾਥ ਰਹਿੰਦੀਆਂ ਹਨ। ਇਨ੍ਹਾਂ ਸ਼ਬਦਾਂ ਸਹਾਰੇ ਹੀ ਮੈਂ ਵਰ੍ਹਦੀਆਂ ਗੋਲੀਆਂ ਵਿੱਚ ਵੀ ਨਹੀਂ ਸਾਂ ਡੋਲਿਆ। ਸੂਰਾ ਸੋ ਪਹਿਚਾਨੀਏ ਜੋ ਲਰੇ ਦੀਨ ਕੇ ਹੇਤ ਸਾਨੂੰ ਕਵਿਤਾ ਹੀ ਸਿਖਾਉਂਦੀ ਹੈ। ਉਨ੍ਹਾਂ ਪੰਜਾਬੀ ਕਵੀਆਂ ਪ੍ਰੋਃ ਰਵਿੰਦਰ ਸਿੰਘ ਭੱਠਲ, ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਤਖੈਲੋਚਨ ਲੋਚੀ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਮਾਲਵਾ ਸਭਿਆਚਾਰ ਮੰਚ ਨੂੰ ਇਸ ਮੀਟਿੰਗ ਵਿੱਚ ਸ਼ਾਮਿਲ ਹੋ ਕੇ ਧੰਨਵਾਦ ਦੇ ਪਾਤਰ ਬਣਾਇਆ ਹੈ। ਇਸ ਮੌਕੇ ਕੇਕ ਕੱਟ ਕੇ ਵਿਸ਼ਵ ਕਵਿਤਾ ਦਿਵਸ ਮਨਾਇਆ ਗਿਆ। The post ਮਾਲਵਾ ਸੱਭਿਆਚਾਰ ਮੰਚ ਲੁਧਿਆਣਾ ਵੱਲੋਂ ਵਿਸ਼ਵ ਕਵਿਤਾ ਦਿਵਸ ਮਨਾਇਆ appeared first on TheUnmute.com - Punjabi News. Tags:
|
ਯੂਪੀ ਪੁਲਿਸ ਵਲੋਂ ਅਤੀਕ ਅਹਿਮਦ ਦੇ ਦਫ਼ਤਰ 'ਤੇ ਛਾਪੇਮਾਰੀ, ਵੱਡੀ ਮਾਤਰਾ 'ਚ ਹਥਿਆਰ ਤੇ ਨਕਦੀ ਬਰਾਮਦ Tuesday 21 March 2023 01:38 PM UTC+00 | Tags: atiq-ahmed breaking-news mews news punjabi-news the-unmute-breaking-news the-unmute-update umesh-pal-murder-case up-news up-police-raids ਚੰਡੀਗੜ੍ਹ, 21 ਮਾਰਚ 2023: ਉਮੇਸ਼ ਪਾਲ ਕਤਲ ਕਾਂਡ ਦੇ ਸ਼ੂਟਰਾਂ ਨੂੰ ਫੜਨ ਲਈ ਪੁਲਿਸ ਨੇ ਯੂਪੀ ਦੇ ਅਤੀਕ ਅਹਿਮਦ (Atiq Ahmed) ਦੇ ਦਫ਼ਤਰ ‘ਤੇ ਛਾਪਾ ਮਾਰਿਆ। ਇਸ ਦੌਰਾਨ ਉੱਥੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਛਾਪੇਮਾਰੀ ਦੌਰਾਨ ਅਤੀਕ ਅਹਿਮਦ ਗਿਰੋਹ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 9 ਪਿਸਤੌਲ ਅਤੇ ਕਰੀਬ 80 ਲੱਖ ਰੁਪਏ ਦੀ ਨਗਦੀ ਵੀ ਬਰਾਮਦ ਕੀਤੀ ਗਈ ਹੈ। ਦੱਸ ਦੇਈਏ ਕਿ ਇਹ ਪੈਸੇ ਅਤੇ ਹਥਿਆਰ ਚੱਕੀਆ ਇਲਾਕੇ ਵਿੱਚ ਅਤੀਕ ਅਹਿਮਦ (Atiq Ahmed) ਦੇ ਢਾਹੇ ਗਏ ਦਫ਼ਤਰ ਵਿੱਚ ਛੁਪਾ ਕੇ ਰੱਖੇ ਗਏ ਸਨ। ਰਿਪੋਰਟ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਉਮੇਸ਼ ਪਾਲ ਕਤਲ ਕਾਂਡ ਦੀ ਪੂਰੀ ਕਹਾਣੀ ਜਾਣਦੇ ਸਨ ਅਤੇ ਗੋਲੀਬਾਰੀ ਕਰਨ ਵਾਲਿਆਂ ਦੇ ਲਗਾਤਾਰ ਸੰਪਰਕ ਵਿੱਚ ਸਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿਛਲੇ ਦਿਨੀਂ ਗਿਰੋਹ ਦੇ ਮੈਂਬਰਾਂ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਹਥਿਆਰ ਅਤੇ ਨਗਦੀ ਖੰਡਰ ਬਣੇ ਦਫ਼ਤਰ ਵਿੱਚ ਛੁਪਾ ਕੇ ਰੱਖੀ ਹੋਈ ਹੈ, ਤਾਂ ਜੋ ਇੱਥੇ ਕਿਸੇ ਨੂੰ ਸ਼ੱਕ ਨਾ ਹੋ ਸਕੇ, ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਉਮੇਸ਼ ਪਾਲ ਨੇ ਕਤਲ ਵਿੱਚ ਵਰਤੇ ਗਏ ਹਥਿਆਰਾਂ ਨੂੰ ਇੱਥੇ ਛੁਪਾ ਕੇ ਰੱਖਿਆ ਹੋਇਆ ਸੀ। The post ਯੂਪੀ ਪੁਲਿਸ ਵਲੋਂ ਅਤੀਕ ਅਹਿਮਦ ਦੇ ਦਫ਼ਤਰ ‘ਤੇ ਛਾਪੇਮਾਰੀ, ਵੱਡੀ ਮਾਤਰਾ ‘ਚ ਹਥਿਆਰ ਤੇ ਨਕਦੀ ਬਰਾਮਦ appeared first on TheUnmute.com - Punjabi News. Tags:
|
ਖਾਣ-ਪੀਣ ਵਾਲੀਆਂ ਵਸਤਾਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਲਈ ਫੂਡ ਲਾਇਸੈਂਸ ਲੈਣਾ ਲਾਜ਼ਮੀ: ਡੀਸੀ ਗੁਰਦਾਸਪੁਰ Tuesday 21 March 2023 01:44 PM UTC+00 | Tags: breaking-news dc-gurdaspur deputy-commissioner-gurdaspur dr-himanshu-agarwal food-supply-department gurdaspur latest-news news ਗੁਰਦਾਸਪੁਰ, 21 ਮਾਰਚ 2023: ਡਿਪਟੀ ਕਮਿਸ਼ਨਰ ਗੁਰਦਾਸਪੁਰ (Gurdaspur) ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਖਾਣ-ਪੀਣ ਵਾਲੀਆਂ ਵਸਤਾਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਫੂਡ ਸੇਫ਼ਟੀ ਸਟੈਂਡਰਡ ਐਕਟ ਤਹਿਤ ਆਪਣਾ ਫੂਡ ਲਾਇਸੈਂਸ ਜਰੂਰ ਬਣਾਉਣ। ਉਨ੍ਹਾਂ ਕਿਹਾ ਕਿ ਇਹ ਲਾਇਸੈਂਸ ਬਣਾਉਣਾ ਲਾਜ਼ਮੀ ਹੈ ਅਤੇ ਇਸ ਸਬੰਧੀ ਫੂਡ ਸੇਫ਼ਟੀ ਵਿਭਾਗ ਵੱਲੋਂ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਫੂਡ ਸੇਫ਼ਟੀ ਕਮੇਟੀ ਦੀ ਮੀਟਿੰਗ ਕਰਦਿਆਂ ਕਿਹਾ ਕਿ ਫੂਡ ਸੇਫ਼ਟੀ ਸਟੈਂਡਰਡ ਐਕਟ ਤਹਿਤ ਖਾਧ ਪਦਾਰਥਾਂ ਦਾ ਵਪਾਰ ਕਰਨ ਵਾਲੇ ਸਮੂਹ ਦੁਕਾਨਦਾਰਾਂ, ਹੋਟਲ, ਢਾਬੇ, ਦੋਧੀ, ਹਲਵਾਈ, ਰੇਹੜੀ ਵਾਲਿਆਂ ਆਦਿ ਦੀ ਲਾਇਸੰਸ ਜਾਂ ਰਜਿਸਟ੍ਰੇਸ਼ਨ ਲੈਣਾ ਲਾਜ਼ਮੀ ਹੈ। ਜੇਕਰ ਕਿਸੇ ਫੂਡ ਬਿਜ਼ਨਸ ਅਪਰੇਟਰ ਵੱਲੋਂ ਅਜੇ ਤੱਕ ਲਾਇਸੰਸ ਨਹੀਂ ਬਣਾਇਆ ਜਾਂ ਰਜਿਸਟ੍ਰੇਸ਼ਨ ਨਹੀਂ ਕਰਵਾਈ ਤਾਂ ਉਹ ਤੁਰੰਤ ਫੂਡ ਸੇਫ਼ਟੀ ਵਿੰਗ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਫੂਡ ਬਿਜ਼ਨਸ ਅਪਰੇਟਰਾਂ ਲਈ ਜ਼ਰੂਰੀ ਹੈ ਕਿ ਉਹ ਆਪਣਾ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਦੀ ਕਾਪੀ ਆਪਣੇ ਵਿਕਰੀ ਵਾਲੀ ਥਾਂ 'ਤੇ ਡਿਸਪਲੇ ਜ਼ਰੂਰ ਕਰਨ। ਉਨ੍ਹਾਂ ਦੱਸਿਆ ਕੇ ਜਿਹੜੇ ਦੁਕਾਨਦਾਰਾਂ ਦਾ ਸਾਲਾਨਾ ਬਿਜ਼ਨਸ 12 ਲੱਖ ਤੋ ਘੱਟ ਹੈ, ਉਨ੍ਹਾਂ ਲਈ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ ਹੈ ਅਤੇ 12 ਲੱਖ ਤੋਂ ਵੱਧ ਦੇ ਫੂਡ ਬਿਜ਼ਨੈੱਸ ਆਪ੍ਰੇਟਰਾਂ ਲਈ ਲਾਇਸੰਸ ਲੈਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਬਿਜ਼ਨੈੱਸ ਦੀ ਰਜਿਸਟ੍ਰੇਸ਼ਨ ਲਈ 100 ਰੁਪਏ ਸਲਾਨਾ ਫ਼ੀਸ ਅਦਾ ਕਰਕੇ ਆਪਣੀ ਬਿਜ਼ਨੈੱਸ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ ਅਤੇ ਲਾਇਸੈਂਸ ਬਣਾਉਣ ਲਈ 2000 ਰੁਪਏ ਤੋਂ 5000 ਰੁਪਏ ਸਲਾਨਾ ਫ਼ੀਸ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਸ ਵੀ ਫੂਡ ਵਿਕਰੇਤਾ ਕੋਲ ਲਾਇਸੰਸ ਨਹੀਂ ਹੋਵੇਗਾ ਉਸ ਵਿਰੁੱਧ ਸੈਕਸ਼ਨ 63 ਤਹਿਤ 05 ਲੱਖ ਰੁਪਏ ਤੱਕ ਜੁਰਮਾਨੇ ਦਾ ਜਾਂ 6 ਮਹੀਨੇ ਤੱਕ ਦੀ ਕੈਦ ਦਾ ਪ੍ਰਬੰਧ ਹੈ। ਉਨ੍ਹਾਂ ਨੇ ਸਮੂਹ ਫੂਡ ਬਿਜ਼ਨਸ ਅਪਰੇਟਰਾਂ ਨੂੰ ਐਕਟ ਦੀ ਪਾਲਣਾ ਕਰਨ ਅਤੇ ਲੋਕਾਂ ਨੂੰ ਸ਼ੁੱਧ ਖਾਣ ਪੀਣ ਦੇ ਪਦਾਰਥ ਵੇਚਣ ਦੀ ਹਦਾਇਤ ਕੀਤੀ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ। ਉਨ੍ਹਾਂ ਫੂਡ ਸੇਫ਼ਟੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਫੂਡ ਵਿਕਰੇਤਾ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਦੇ, ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। The post ਖਾਣ-ਪੀਣ ਵਾਲੀਆਂ ਵਸਤਾਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਲਈ ਫੂਡ ਲਾਇਸੈਂਸ ਲੈਣਾ ਲਾਜ਼ਮੀ: ਡੀਸੀ ਗੁਰਦਾਸਪੁਰ appeared first on TheUnmute.com - Punjabi News. Tags:
|
ਹਰਜੋਤ ਸਿੰਘ ਬੈਂਸ ਵੱਲੋ ਦਫ਼ਤਰਾਂ 'ਚ ਤਾਇਨਾਤ ਸਾਇੰਸ ਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਸਕੂਲਾਂ 'ਚ ਭੇਜਣ ਦੇ ਹੁਕਮ Tuesday 21 March 2023 01:47 PM UTC+00 | Tags: aam-aadmi-party breaking-news congress harjot-singh-bains news punjab-education-borad punjab-school the-unmute the-unmute-breaking-news the-unmute-punjab ਚੰਡੀਗੜ੍ਹ, 21 ਮਾਰਚ 2023: ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੀ ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲੈੰਦਿਆ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਸਟੇਟ ਮੁੱਖ ਦਫਤਰ, ਜਿਲਾ, ਬਲਾਕ ਜਾਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਵਾਪਿਸ ਸਕੂਲਾਂ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ। ਸ. ਬੈਂਸ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਕਿਸੇ ਕਿਸਮ ਦੇ ਦਫ਼ਤਰੀ ਕੰਮ ਵਾਸਤੇ ਆਨ-ਡਿਊਟੀ ਵੀ ਨਾਂ ਬੁਲਾਇਆ ਜਾਵੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਾਰੇ ਪੂਰੀ ਤਰਾਂ ਵਚਨਬੱਧ ਹੈ ਅਤੇ ਹੁਣ ਇਹ ਲੈਕਚਰਾਰ ਸਿਰਫ ਵਿਦਿਆਰਥੀਆਂ ਨੂੰ ਪੜਾਉਣ ਦਾ ਕੰਮ ਹੀ ਕਰਨਗੇ। ਸ. ਹਰਜੋਤ ਸਿੰਘ ਬੈਂਸ ਨੇ ਕਿ ਭਵਿੱਖ ਵਿੱਚ ਜੋ ਅਧਿਕਾਰੀ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਦਫ਼ਤਰੀ ਕੰਮਾਂ ਵਾਸਤੇ ਆਨ ਡਿਊਟੀ ਬੁਲਾਉਣਗੇ ਤਾਂ ਉਹਨਾਂ ਖਿਲਾਫ ਵੀ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। The post ਹਰਜੋਤ ਸਿੰਘ ਬੈਂਸ ਵੱਲੋ ਦਫ਼ਤਰਾਂ ‘ਚ ਤਾਇਨਾਤ ਸਾਇੰਸ ਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਸਕੂਲਾਂ ‘ਚ ਭੇਜਣ ਦੇ ਹੁਕਮ appeared first on TheUnmute.com - Punjabi News. Tags:
|
ਆਰਥਿਕ ਸੰਕਟ 'ਚ ਘਿਰੇ ਪਾਕਿਸਤਾਨ 'ਚ ਲੋਕ ਸਭ ਤੋਂ ਮਹਿੰਗਾ ਆਟਾ ਖਰੀਦਣ ਲਈ ਮਜਬੂਰ Tuesday 21 March 2023 02:02 PM UTC+00 | Tags: breaking-news economic-crisis economic-crisis-of-pakistan foiod-crisis latest-news news pakistan the-unmute-breaking-news the-unmute-punjab ਚੰਡੀਗੜ੍ਹ, 21 ਮਾਰਚ 2023: ਪਾਕਿਸਤਾਨ (Pakistan) ਹੁਣ ਤੱਕ ਦੇ ਸਭ ਤੋਂ ਮਾੜੇ ਦੌਰ ਵਿੱਚੋਂ ਲੰਘ ਰਿਹਾ ਹੈ। ਦੇਸ਼ ‘ਚ ਪਿਛਲੇ ਕਈ ਹਫਤਿਆਂ ਤੋਂ ਆਟੇ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਕਰਾਚੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਆਟੇ ਦੀਆਂ ਕੀਮਤਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਾਕਿਸਤਾਨ ਦੇ ਇਤਿਹਾਸ ਵਿੱਚ ਪਹਿਲੀ ਵਾਰ 20 ਕਿਲੋ ਕਣਕ ਦੇ ਆਟੇ ਦੀ ਬੋਰੀ 3,100 ਪਾਕਿਸਤਾਨੀ ਰੁਪਏ (ਲਗਭਗ 910 ਭਾਰਤੀ ਰੁਪਏ) ਤੱਕ ਪਹੁੰਚ ਗਈ ਹੈ। ਕੀਮਤਾਂ ‘ਚ ਭਾਰੀ ਵਾਧੇ ਕਾਰਨ ਪਾਕਿਸਤਾਨ ਦੇ ਲੋਕ ਸਭ ਤੋਂ ਜ਼ਿਆਦਾ ਪ੍ਰੇਸ਼ਾਨ ਹਨ। ਸਰਕਾਰੀ ਸਬਸਿਡੀ ਵਾਲੇ ਆਟੇ ਲਈ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਕਰਾਚੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਆਟੇ ਦੀਆਂ ਕੀਮਤਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਤਾਜ਼ਾ ਰਿਪੋਰਟਾਂ ਮੁਤਾਬਕ ਕਰਾਚੀ ਦੇ ਲੋਕ ਦੇਸ਼ ਦਾ ਸਭ ਤੋਂ ਮਹਿੰਗਾ ਆਟਾ ਖਰੀਦਣ ਲਈ ਮਜਬੂਰ ਹਨ। ਇੱਥੇ ਆਟਾ 155 ਪਾਕਿਸਤਾਨੀ ਰੁਪਏ ਪ੍ਰਤੀ ਕਿਲੋ ਤੱਕ ਵਿਕ ਰਿਹਾ ਹੈ। ਸ਼ਹਿਰ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ 20 ਕਿਲੋਗ੍ਰਾਮ ਆਟੇ ਦਾ ਬੈਗ 200 ਰੁਪਏ ਮਹਿੰਗਾ ਹੋ ਗਿਆ ਹੈ ਅਤੇ ਇਹ 3100 ਰੁਪਏ ਵਿੱਚ ਉਪਲਬਧ ਹੈ। ਪਾਕਿਸਤਾਨ ਦੇ ਇਤਿਹਾਸ ‘ਚ ਪਹਿਲੀ ਵਾਰ ਲੋਕ ਇਸ ਕੀਮਤ ‘ਤੇ ਆਟਾ ਖਰੀਦ ਰਹੇ ਹਨ। ਅੰਕੜਾ ਬਿਊਰੋ ਦੀ ਰਿਪੋਰਟ ਅਨੁਸਾਰ ਇੱਕ ਹਫ਼ਤੇ ਵਿੱਚ ਆਟੇ ਦਾ ਇੱਕ ਥੈਲਾ ਮੁਲਤਾਨ ਵਿੱਚ 200 ਪਾਕਿਸਤਾਨੀ ਰੁਪਏ, ਪੇਸ਼ਾਵਰ ਵਿੱਚ 100 ਪਾਕਿਸਤਾਨੀ ਰੁਪਏ, ਹੈਦਰਾਬਾਦ ਵਿੱਚ 80 ਪਾਕਿਸਤਾਨੀ ਰੁਪਏ ਅਤੇ ਕਵੇਟਾ ਵਿੱਚ 30 ਪਾਕਿਸਤਾਨੀ ਰੁਪਏ ਮਹਿੰਗਾ ਹੋ ਗਿਆ ਹੈ। ਅਧਿਕਾਰਤ ਅੰਕੜਿਆਂ ਮੁਤਾਬਕ ਖੁਜਦਾਰ ‘ਚ 20 ਕਿਲੋਗ੍ਰਾਮ ਆਟੇ ਦਾ ਬੈਗ 2850 ਰੁਪਏ, ਹੈਦਰਾਬਾਦ ‘ਚ 2800 ਰੁਪਏ, ਕਵੇਟਾ ‘ਚ 2780 ਰੁਪਏ, ਪਿਸ਼ਾਵਰ ‘ਚ 2750 ਰੁਪਏ, ਲਰਕਾਨਾ ‘ਚ 2640 ਰੁਪਏ, ਸੁੱਕਰ ਅਤੇ ਮੁਲਤਾਨ ‘ਚ 2600 ਰੁਪਏ ‘ਤੇ ਪਹੁੰਚ ਗਿਆ ਹੈ। ਆਟੇ ਦੇ ਇੱਕ ਥੈਲੇ ਦੀ ਕੀਮਤ ਬੰਨੂ ਵਿੱਚ 2550 ਪਾਕਿਸਤਾਨੀ ਰੁਪਏ, ਗੁਜਰਾਂਵਾਲਾ ਵਿੱਚ 2533 ਰੁਪਏ, ਇਸਲਾਮਾਬਾਦ, ਰਾਵਲਪਿੰਡੀ, ਲਾਹੌਰ ਅਤੇ ਸਿਆਲਕੋਟ ਵਿੱਚ 2250 ਰੁਪਏ ਤੱਕ ਪਹੁੰਚ ਗਈ ਹੈ। ਹਾਲਾਂਕਿ, ਸਰਕਾਰੀ ਸਬਸਿਡੀਆਂ ਕਾਰਨ ਲਾਹੌਰ ਅਤੇ ਇਸਲਾਮਾਬਾਦ ਸਮੇਤ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਆਟੇ ਦਾ ਇੱਕ ਥੈਲਾ 1,295 ਰੁਪਏ ਵਿੱਚ ਮਿਲਦਾ ਹੈ। ਇਕ ਰਿਪੋਰਟ ਮੁਤਾਬਕ ਪਾਕਿਸਤਾਨ (Pakistan) ਵਿਚ 5 ਕਿਲੋ ਅਤੇ 10 ਕਿਲੋ ਆਟੇ ਦੀਆਂ ਬੋਰੀਆਂ ਦੀ ਕੀਮਤ ਇਕ ਸਾਲ ਪਹਿਲਾਂ ਦੇ ਮੁਕਾਬਲੇ ਲਗਭਗ ਦੁੱਗਣੀ ਹੋ ਗਈ ਹੈ। ਇਸਲਾਮਾਬਾਦ ਅਤੇ ਰਾਵਲਪਿੰਡੀ ਵਿੱਚ ਇੱਕ ਨਾਨ 30 ਰੁਪਏ ਵਿੱਚ ਵਿਕ ਰਿਹਾ ਹੈ ਜਦਕਿ ਇੱਕ ਰੋਟੀ 25 ਰੁਪਏ ਵਿੱਚ ਵਿਕ ਰਹੀ ਹੈ। The post ਆਰਥਿਕ ਸੰਕਟ ‘ਚ ਘਿਰੇ ਪਾਕਿਸਤਾਨ ‘ਚ ਲੋਕ ਸਭ ਤੋਂ ਮਹਿੰਗਾ ਆਟਾ ਖਰੀਦਣ ਲਈ ਮਜਬੂਰ appeared first on TheUnmute.com - Punjabi News. Tags:
|
ਵਿਜ਼ਡਨ ਵਲੋਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਟੀਮ ਦਾ ਐਲਾਨ, ਭਾਰਤ ਦੇ ਤਿੰਨ ਖਿਡਾਰੀ ਸ਼ਾਮਲ Tuesday 21 March 2023 02:18 PM UTC+00 | Tags: breaking-news icc news sports-news the-unmute-breaking the-unmute-breaking-news wisden wisden-world-test-championship-team world-test-championship world-test-championship-squad-elevan world-test-championship-team ਚੰਡੀਗੜ੍ਹ, 21 ਮਾਰਚ 2023: ਵਿਜ਼ਡਨ ਨੇ 2021-2023 ਵਿਸ਼ਵ ਟੈਸਟ ਚੈਂਪੀਅਨਸ਼ਿਪ (Wisden World Test Championship)ਦੀ ਟੀਮ ਜਾਰੀ ਕਰ ਦਿੱਤੀ ਹੈ। ਵਿਜ਼ਡਨ ਨੇ 2021-2023 ‘ਚ ਆਯੋਜਿਤ ਵਿਸ਼ਵ ਟੈਸਟ ਚੈਂਪੀਅਨਸ਼ਿਪ ‘ਚ ਪ੍ਰਦਰਸ਼ਨ ਦੇ ਆਧਾਰ ‘ਤੇ 11 ਖਿਡਾਰੀਆਂ ਦੀ ਚੋਣ ਕੀਤੀ। ਇਸ ਵਾਰ ਭਾਰਤ ਦੇ ਚੋਟੀ ਦੇ ਖਿਡਾਰੀ ਵਿਰਾਟ ਕੋਹਲੀ, ਰੋਹਿਤ ਸ਼ਰਮਾ ਅਤੇ ਕੇਐਲ ਰਾਹੁਲ ਨੂੰ ਇਸ ਵਿੱਚ ਜਗ੍ਹਾ ਨਹੀਂ ਮਿਲੀ। ਜਦਕਿ ਰਵਿੰਦਰ ਜਡੇਜਾ, ਜਸਪ੍ਰੀਤ ਬੁਮਰਾਹ ਅਤੇ ਰਿਸ਼ਭ ਪੰਤ ਨੂੰ ਟੀਮ ‘ਚ ਚੁਣਿਆ ਗਿਆ ਹੈ। ਪੰਤ ਬਤੌਰ ਵਿਕਟਕੀਪਰ ਟੀਮ ‘ਚ ਹਨ। ਦੂਜੇ ਪਾਸੇ ਪਾਕਿਸਤਾਨ, ਬੰਗਲਾਦੇਸ਼ ਅਤੇ ਨਿਊਜ਼ੀਲੈਂਡ ਤੋਂ ਕੋਈ ਵੀ ਖਿਡਾਰੀ ਨਹੀਂ ਚੁਣਿਆ ਗਿਆ। ਟੀਮ 5 ਦੇਸ਼ਾਂ ਦੇ ਖਿਡਾਰੀਆਂ ਦੀ ਬਣੀ ਸੀ। ਭਾਰਤ ਦੇ ਚੋਟੀ ਦੇ ਬੱਲੇਬਾਜ਼ ਰੋਹਿਤ ਸ਼ਰਮਾ, ਕੇਐੱਲ ਰਾਹੁਲ ਅਤੇ ਵਿਰਾਟ ਕੋਹਲੀ ਨੂੰ ਟੀਮ ‘ਚ ਜਗ੍ਹਾ ਨਹੀਂ ਮਿਲੀ ਹੈ। ਰੋਹਿਤ ਸ਼ਰਮਾ ਨੇ ਪੂਰੇ ਸੀਜ਼ਨ ‘ਚ 10 ਮੈਚ ਖੇਡੇ ਅਤੇ 700 ਦੌੜਾਂ ਬਣਾਈਆਂ। ਜਦਕਿ ਵਿਰਾਟ ਨੇ ਇਸ ਸੀਜ਼ਨ ਦੇ 16 ਮੈਚਾਂ ‘ਚ 869 ਦੌੜਾਂ ਬਣਾਈਆਂ। ਰੋਹਿਤ ਦੀ ਔਸਤ 43.75 ਰਹੀ। ਜਦਕਿ ਕੋਹਲੀ ਨੇ 32.18 ਦੀ ਔਸਤ ਨਾਲ ਦੌੜਾਂ ਬਣਾਈਆਂ ਹਨ। ਰਾਹੁਲ ਨੇ 11 ਮੈਚਾਂ ਵਿੱਚ 30.28 ਦੀ ਔਸਤ ਨਾਲ 636 ਦੌੜਾਂ ਬਣਾਈਆਂ। ਜ਼ਿਆਦਾਤਰ ਖਿਡਾਰੀ ਆਸਟ੍ਰੇਲੀਆ ਤੋਂ ਲਏ ਗਏ ਹਨ। ਇਸ ਵਿੱਚ ਸਲਾਮੀ ਬੱਲੇਬਾਜ਼ ਉਸਮਾਨ ਖਵਾਜਾ, ਮਾਰਨਸ ਲਾਬੂਸ਼ੇਨ, ਤੇਜ਼ ਗੇਂਦਬਾਜ਼ ਪੈਟ ਕਮਿੰਸ ਅਤੇ ਸਪਿੰਨਰ ਨਾਥਨ ਲਿਓਨ ਸ਼ਾਮਲ ਹਨ। ਇਸ ਤੋਂ ਇਲਾਵਾ ਸ਼੍ਰੀਲੰਕਾ ਦੇ ਦੋ ਬੱਲੇਬਾਜ਼ ਦਿਮੁਥ ਕਰੁਣਾਰਤਨੇ ਅਤੇ ਦਿਨੇਸ਼ ਚਾਂਦੀਮਲ ਨੂੰ ਟੀਮ ‘ਚ ਜਗ੍ਹਾ ਮਿਲੀ। ਦੱਖਣੀ ਅਫਰੀਕਾ ਤੋਂ ਕਾਗਿਸੋ ਰਬਾਡਾ ਅਤੇ ਇੰਗਲੈਂਡ ਦੇ ਜੌਨੀ ਬੇਅਰਸਟੋ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਇਸ ਸੀਜ਼ਨ ‘ਚ ਚੰਗੀ ਫਾਰਮ ‘ਚ ਹਨ। ਉਸਨੇ ਪੂਰੇ ਸੀਜ਼ਨ ਵਿੱਚ 14 ਮੈਚ ਖੇਡੇ ਅਤੇ 61.08 ਦੀ ਔਸਤ ਨਾਲ 1,527 ਦੌੜਾਂ ਬਣਾਈਆਂ। ਉਸ ਦੀ ਥਾਂ ਆਸਟਰੇਲੀਆ ਦੇ ਲਾਬੂਸ਼ੇਨ ਨੇ ਤੀਜੇ ਨੰਬਰ ‘ਤੇ ਰੱਖਿਆ। ਲਾਬੂਸ਼ੇਨ ਨੇ 19 ਮੈਚਾਂ ਵਿੱਚ 53.89 ਦੀ ਔਸਤ ਨਾਲ 1,509 ਦੌੜਾਂ ਬਣਾਈਆਂ। The post ਵਿਜ਼ਡਨ ਵਲੋਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਟੀਮ ਦਾ ਐਲਾਨ, ਭਾਰਤ ਦੇ ਤਿੰਨ ਖਿਡਾਰੀ ਸ਼ਾਮਲ appeared first on TheUnmute.com - Punjabi News. Tags:
|
ਭਾਕਿਯੂ ਏਕਤਾ-ਉਗਰਾਹਾਂ ਵੱਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਜ਼ਿਲ੍ਹਾ ਪੱਧਰਾਂ 'ਤੇ ਜੋਸ਼ ਨਾਲ ਮਨਾਉਣ ਦਾ ਫੈਸਲਾ Tuesday 21 March 2023 02:25 PM UTC+00 | Tags: bhakiu-ekta-ugrahan bku-ekta-ugrahan breaking-news martyrdom-day-of-shaheed-bhagat-singh news shaheed-bhagat-singh ਚੰਡੀਗੜ੍ਹ, 21 ਮਾਰਚ 2023: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸ਼ਹੀਦ ਭਗਤ ਸਿੰਘ (Shaheed Bhagat Singh) , ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਨੂੰ ਜ਼ਿਲ੍ਹਾ ਪੱਧਰਾਂ 'ਤੇ ਜੋਸ਼ ਭਰਪੂਰ ਸ਼ਰਧਾਂਜਲੀ ਸਮਾਗਮਾਂ ਰਾਹੀਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਹਰ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਨੌਜਵਾਨਾਂ ਤੇ ਔਰਤਾਂ ਸਮੇਤ ਕਿਸਾਨਾਂ ਮਜ਼ਦੂਰਾਂ ਦੇ ਵਿਸ਼ਾਲ ਇਕੱਠ ਕਰਕੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ ਜਾਵੇਗਾ। ਸ਼ਹੀਦਾਂ ਦੀ ਸਾਮਰਾਜਵਾਦ ਅਤੇ ਜਗੀਰਦਾਰੀ ਵਿਰੋਧੀ ਅਤੇ ਫਿਰਕਾਪ੍ਰਸਤੀ ਵਿਰੋਧੀ ਇਨਕਲਾਬੀ ਸੋਚ ਦੀ ਅੱਜ ਦੇ ਪ੍ਰਸੰਗ ਵਿੱਚ ਬਣਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗ੍ਰਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਕੇਂਦਰੀ ਭਾਜਪਾ ਹਕੂਮਤ ਦੀ ਸ਼ਹਿ ਨਾਲ ਆਰ ਐਸ ਐਸ ਦੇ ਹਿੰਦੂ ਫਿਰਕਾਪ੍ਰਸਤਾਂ ਵੱਲੋਂ ਭੜਕਾਈ ਜਾ ਰਹੀ ਫਿਰਕੂ/ਜਾਤਪਾਤੀ ਹਿੰਸਾ ਅਤੇ ਪੰਜਾਬ ਦੇ ਸਿੱਖ ਫਿਰਕਾਪ੍ਰਸਤਾਂ ਵੱਲੋਂ ਬਲਦੀ ਉੱਤੇ ਤੇਲ ਪਾਉਣ ਵਰਗੇ ਹਥਕੰਡੇ ਕਿਵੇਂ ਲੁੱਟੀ-ਪੁੱਟੀ ਜਾ ਰਹੀ ਕਿਸਾਨੀ ਦੇ ਐੱਮ ਐੱਸ ਪੀ ਅਤੇ ਕਰਜ਼ਾ-ਮੁਕਤੀ ਵਰਗੇ ਭਖਦੇ ਮਸਲਿਆਂ ਉੱਤੇ ਕੀਤੇ ਜਾਣ ਵਾਲੇ ਸਾਮਰਾਜਵਾਦ ਤੇ ਜਗੀਰਦਾਰੀ ਵਿਰੋਧੀ ਵਿਸ਼ਾਲ ਜਨਤਕ ਸੰਘਰਸ਼ਾਂ ਦੇ ਰਾਹ ਵਿੱਚ ਰੋੜੇ ਬਣ ਰਹੇ ਹਨ । ਉਹਨਾਂ ਆਖਿਆ ਕਿ ਫਿਰਕੂ ਅਨਸਰਾਂ ਨੂੰ ਭਾਂਜ ਦੇਣ ਅਤੇ ਅਮਨ ਕਾਨੂੰਨ ਦੀ ਰਾਖੀ ਦੇ ਨਾਂ ਹੇਠ ਪੰਜਾਬ ਸਰਕਾਰ ਵੱਲੋਂ ਜਾਬਰ ਹਕੂਮਤੀ ਰਾਜ ਮਸੀਨਰੀ ਦੇ ਦੰਦੇ ਤਿੱਖੇ ਕੀਤੇ ਕੀਤੇ ਜਾ ਰਹੇ ਹਨ , ਜਮਹੂਰੀ ਕਦਰਾਂ ਕੀਮਤਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਹੈ ਅਤੇ ਸੂਬੇ ਚ ਇੰਟਰਨੈੱਟ ਸੇਵਾਵਾਂ ਠੱਪ ਕਰਕੇ ਦਹਿਸ਼ਤੀ ਮਾਹੌਲ ਸਿਰਜਿਆ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਫਿਰਕੂ ਤੇ ਹਕੂਮਤੀ ਚਾਲਾਂ ਤੋਂ ਸੁਚੇਤ ਰਹਿਣ ਅਤੇ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹੋਏ ਜਮਾਤੀ ਸੰਘਰਸ਼ਾਂ ਨੂੰ ਹੋਰ ਤੇਜ਼ ਕਰਨ। ਉਹਨਾਂ ਆਖਿਆ ਕਿ ਫਿਰਕਾਪ੍ਰਸਤੀ ਤੇ ਜਾਤਪ੍ਰਸਤੀ ਨੂੰ ਨਕਾਰਦਿਆਂ ਕਿਸਾਨੀ ਦੇ ਇਨ੍ਹਾਂ ਸੰਘਰਸ਼ਾਂ ਵਿੱਚ ਜੀਅ ਜਾਨ ਨਾਲ ਕੁੱਦ ਕੇ ਬੁਲੰਦੀਆਂ 'ਤੇ ਪਹੁੰਚਾਉਣਾ ਹੀ ਹਰ ਕਿਸਮ ਦੀਆਂ ਫਿਰਕਾਪ੍ਰਸਤ ਜਾਤਪ੍ਰਸਤ ਚਾਲਾਂ ਨੂੰ ਪਛਾੜਨ ਅਤੇ ਹਕੂਮਤੀ ਜਾਬਰ ਹੱਥਕੰਡਿਆਂ ਨੂੰ ਫੇਲ੍ਹ ਕਰਨ ਦਾ ਸਹੀ ਪੈਂਤੜਾ ਬਣਦਾ ਹੈ। ਕਿਸਾਨ ਆਗੂਆਂ ਵੱਲੋਂ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਨੌਜਵਾਨਾਂ ਤੇ ਔਰਤਾਂ ਸਮੇਤ ਵਹੀਰਾਂ ਘੱਤ ਕੇ ਸ਼ਹੀਦਾਂ ਦੇ ਸ਼ਰਧਾਂਜਲੀ ਸਮਾਗਮਾਂ ਵਿੱਚ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ। The post ਭਾਕਿਯੂ ਏਕਤਾ-ਉਗਰਾਹਾਂ ਵੱਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਜ਼ਿਲ੍ਹਾ ਪੱਧਰਾਂ 'ਤੇ ਜੋਸ਼ ਨਾਲ ਮਨਾਉਣ ਦਾ ਫੈਸਲਾ appeared first on TheUnmute.com - Punjabi News. Tags:
|
19 ਮਈ ਨੂੰ ਸ਼ੁਰੂ ਹੋਣ ਜਾ ਰਹੇ ਜੀ7 ਸਿਖਰ ਸੰਮੇਲਨ ਦੀ ਜਾਪਾਨ ਕਰੇਗਾ ਮੇਜ਼ਬਾਨੀ Tuesday 21 March 2023 02:31 PM UTC+00 | Tags: breaking-news g7-summit japan news ਚੰਡੀਗੜ੍ਹ, 21 ਮਾਰਚ 2023: ਜੀ7 ਸਿਖਰ ਸੰਮੇਲਨ (G7 summit) 19 ਮਈ ਨੂੰ ਜਾਪਾਨ ਵਿੱਚ ਸ਼ੁਰੂ ਹੋਵੇਗਾ ਅਤੇ ਭਾਰਤ ਜੀ20 ਦੀ ਮੇਜ਼ਬਾਨੀ ਕਰ ਰਿਹਾ ਹੈ, ਜਦੋਂ ਕਿ ਜਾਪਾਨ ਜੀ7 ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰੇਗਾ। ਇਸ ਦੌਰਾਨ, ਜਾਪਾਨ ਦੇ ਸਥਾਨਕ ਨਿਊਜ਼ ਚੈਨਲ ਨੇ ਰਿਪੋਰਟ ਦਿੱਤੀ ਕਿ ਮੌਜੂਦਾ G7 ਚੇਅਰ ਜਾਪਾਨ ਯੂਕਰੇਨ ਤੋਂ ਇਲਾਵਾ ਹੋਰ ਗਲੋਬਲ ਮੁੱਦਿਆਂ ‘ਤੇ ਧਿਆਨ ਕੇਂਦਰਤ ਕਰੇਗਾ ਅਤੇ ਹੋਰ ਮੈਂਬਰਾਂ ਅਤੇ ਅੰਤਰਰਾਸ਼ਟਰੀ ਸੰਗਠਨਾਂ ਵਿਚਕਾਰ ਉਠਾਏਗਾ। WHO ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ (WHO) ਨੇ G7 (G7 summit) ਨੂੰ ਗਲੋਬਲ ਵਾਰਮਿੰਗ ਅਤੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਜੈਵਿਕ ਈਂਧਨ ‘ਤੇ ਨਿਰਭਰਤਾ ਘਟਾਉਣ ਲਈ ਕਿਹਾ ਹੈ। ਉਹ ਮੰਨਦਾ ਹੈ ਕਿ ਜਾਪਾਨ ਡੀਕਾਰਬੋਨਾਈਜ਼ੇਸ਼ਨ ਤਕਨਾਲੋਜੀ ਵਿੱਚ ਵਕਾਲਤ ਅਤੇ ਨਿਵੇਸ਼ ਕਰਕੇ ਅੰਤਰਰਾਸ਼ਟਰੀ ਭਾਈਚਾਰੇ ਵਿੱਚ ਇੱਕ ਮੋਹਰੀ ਭੂਮਿਕਾ ਨਿਭਾ ਸਕਦਾ ਹੈ। ਜਾਪਾਨ 19 ਮਈ ਨੂੰ ਕਿਸ਼ਿਦਾ ਦੇ ਹਲਕੇ ਹੀਰੋਸ਼ੀਮਾ ਵਿੱਚ ਜੀ-7 ਸੰਮੇਲਨ ਦੀ ਮੇਜ਼ਬਾਨੀ ਕਰੇਗਾ, ਜਿਸ ਵਿੱਚ ਪੀਐਮ ਮੋਦੀ ਵੀ ਸ਼ਾਮਲ ਹੋਣਗੇ।ਪੀਐਮ ਮੋਦੀ ਇਸੇ ਮਹੀਨੇ ਸਿਡਨੀ ‘ਚ ਹੋਣ ਵਾਲੇ ਕਵਾਡ ਸਮਿਟ ‘ਚ ਵੀ ਸ਼ਿਰਕਤ ਕਰਨਗੇ। ਨਵੀਂ ਦਿੱਲੀ ਇਸ ਸਾਲ ਸਤੰਬਰ ਵਿੱਚ G-20 ਸੰਮੇਲਨ ਦੇ ਨਾਲ 4 ਜੁਲਾਈ ਨੂੰ SCO ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰੇਗੀ। The post 19 ਮਈ ਨੂੰ ਸ਼ੁਰੂ ਹੋਣ ਜਾ ਰਹੇ ਜੀ7 ਸਿਖਰ ਸੰਮੇਲਨ ਦੀ ਜਾਪਾਨ ਕਰੇਗਾ ਮੇਜ਼ਬਾਨੀ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਸੂਬੇ 'ਚ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ 154 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ : ਆਈ.ਜੀ.ਪੀ. ਸੁਖਚੈਨ ਗਿੱਲ Tuesday 21 March 2023 04:03 PM UTC+00 | Tags: breaking-news headquarters-sukhchain-singh-gill igp-sukhchan-gill news punjab-police sukhchain-singh-gill ਚੰਡੀਗੜ੍ਹ, 21 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਨ ਤੋਂ ਕੁਝ ਘੰਟੇ ਬਾਅਦ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਸਥਿਰ ਅਤੇ ਕਾਬੂ ਵਿੱਚ ਹੋਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਅਤੇ ਪੂਰੇ ਦੇਸ਼ ਤੋਂ ਕਈ ਫੋਨ ਆਏ ਹਨ, ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 154 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਗੌੜੇ ਹੋਏ ਅੰਮ੍ਰਿਤਪਾਲ ਸਿੰਘ ਵਿਰੁੱਧ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਅਤੇ ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊ.) ਜਾਰੀ ਕਰ ਦਿੱਤਾ ਗਿਆ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਨਿਰੰਤਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਵਿੱਚ ਪੰਜਾਬ ਪੁਲਿਸ ਨੂੰ ਦੂਜੇ ਰਾਜਾਂ ਅਤੇ ਕੇਂਦਰੀ ਏਜੰਸੀਆਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਅੰਮ੍ਰਿਤਪਾਲ ਦੀਆਂ ਵੱਖ- ਵੱਖ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਈਜੀਪੀ ਨੇ ਲੋਕਾਂ ਨੂੰ ਭਗੌੜੇ ਬਾਰੇ ਜਾਣਕਾਰੀ ਦੇਣ ਅਪੀਲ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਆਈ.ਜੀ.ਪੀ. ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਬਰੇਜ਼ਾ ਕਾਰ (ਪੀ.ਬੀ.02-ਈ.ਈ.-3343) ਬਰਾਮਦ ਕੀਤੀ ਹੈ, ਜਿਸ ਦੀ ਵਰਤੋਂ ਅੰਮ੍ਰਿਤਪਾਲ ਵੱਲੋਂ 18 ਮਾਰਚ ਨੂੰ ਉਸ ਸਮੇਂ ਕੀਤੀ ਗਈ ਸੀ, ਜਦੋਂ ਪੁਲਿਸ ਦੀਆਂ ਟੀਮਾਂ ਨੇ ਉਸ ਦੇ ਕਾਫ਼ਲੇ ਦਾ ਪਿੱਛਾ ਕਰ ਰਹੀ ਸੀ ਅਤੇ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਗਿਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨਾ (28) ਪੁੱਤਰ ਹਰਵਿੰਦਰ ਸਿੰਘ ਵਾਸੀ ਨਵਾਂ ਕਿਲਾ ਸ਼ਾਹਕੋਟ, ਗੁਰਦੀਪ ਸਿੰਘ ਉਰਫ਼ ਦੀਪਾ (34) ਪੁੱਤਰ ਮੁਖਤਿਆਰ ਸਿੰਘ ਪਿੰਡ ਬੱਲ ਨੌ, ਨਕੋਦਰ, ਹਰਪ੍ਰੀਤ ਸਿੰਘ ਉਰਫ਼ ਹੈਪੀ (36) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਕੋਟਲਾ ਨੋਧ ਸਿੰਘ, ਹੁਸ਼ਿਆਰਪੁਰ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਗੋਂਦਾਰਾ, ਫਰੀਦਕੋਟ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰ ਮੁਲਜ਼ਮਾਂ ਨੇ ਅੰਮ੍ਰਿਤਪਾਲ ਨੂੰ ਭੱਜਣ ਵਿੱਚ ਮਦਦ ਕੀਤੀ ਸੀ । ਉਨ੍ਹਾਂ ਦੱਸਿਆ ਕਿ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਪਿੰਡ ਨੰਗਲ ਅੰਬੀਆਂ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਆਪਣੇ ਕੱਪੜੇ ਬਦਲੇ ਅਤੇ ਦੋ ਮੋਟਰਸਾਈਕਲਾਂ 'ਤੇ ਉੱਥੋਂ ਫਰਾਰ ਹੋ ਗਏ।ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਮੋਗਾ ਦੇ ਪਿੰਡ ਰਾਊਕੇ ਦੇ ਕੁਲਵੰਤ ਸਿੰਘ ਰਾਉਕੇ ਅਤੇ ਕਪੂਰਥਲਾ ਦੇ ਗੁਰਿੰਦਰਪਾਲ ਸਿੰਘ ਉਰਫ਼ ਗੁਰੀ ਔਜਲਾ ਨੂੰ ਵੀ ਕੌਮੀ ਸੁਰੱਖਿਆ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲਿਆ ਹੈ। ਆਈਜੀਪੀ ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਵਾਸੀ ਕੱਲੂ ਖੇੜਾ, ਅੰਮ੍ਰਿਤਸਰ ਅਤੇ ਉਸ ਦੇ ਡਰਾਈਵਰ ਹਰਪ੍ਰੀਤ ਸਿੰਘ ਵਾਸੀ ਪਿੰਡ ਮੱਦੋਕੇ, ਮੋਗਾ ਦੇ ਖਿਲਾਫ ਟਰੈਸਪਾਸਿੰਗ ਅਤੇ ਦੋ ਦਿਨਾਂ ਤੋਂ ਵਧ ਦਿਨਾਂ ਤੱਕ ਮਹਿਤਪੁਰ, ਜਲੰਧਰ ਦੇ ਪਿੰਡ ਉਦੋਵਾਲ ਦੇ ਸਰਪੰਚ ਮਨਪ੍ਰੀਤ ਸਿੰਘ ਦੇ ਘਰ ਬੰਦੂਕ ਦੀ ਨੋਕ 'ਤੇ ਪਨਾਹ ਲੈਣ ਦੇ ਦੋਸ਼ ਵਿੱਚ ਨਵੀਂ ਐਫਆਈਆਰ ਦਰਜ ਕੀਤੀ ਹੈ। ਦੋਵੇਂ ਮੁਲਜ਼ਮ ਆਪਣੀ ਮਰਸਡੀਜ਼ ਕਾਰ (ਐੱਚ.ਆਰ.72ਈ.1818) 'ਚ ਆਏ ਸਨ। ਇਸ ਸਬੰਧੀ ਐਫਆਈਆਰ ਨੰ. 28 ਮਿਤੀ 20.3.2023 ਨੂੰ ਆਈ.ਪੀ.ਸੀ. ਦੀਆਂ ਧਾਰਾਵਾਂ 449, 342, 506 ਅਤੇ 34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਥਾਣਾ ਮਹਿਤਪੁਰ ਵਿਖੇ ਦਰਜ ਕੀਤੀ ਗਈ ਹੈ। ਆਈਜੀਪੀ ਨੇ ਇਹ ਵੀ ਦੱਸਿਆ ਕਿ ਮੁਹਾਲੀ ਵਿਖੇ ਧਰਨਾ ਵੀ ਚੁੱਕ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 37 ਵਿਅਕਤੀਆਂ ਨੂੰ ਇਹਤਿਆਤਨ ਹਿਰਾਸਤ ਵਿੱਚ ਲਿਆ ਗਿਆ ਹੈ। The post ਪੰਜਾਬ ਪੁਲਿਸ ਨੇ ਸੂਬੇ ‘ਚ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ 154 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ : ਆਈ.ਜੀ.ਪੀ. ਸੁਖਚੈਨ ਗਿੱਲ appeared first on TheUnmute.com - Punjabi News. Tags:
|
ਬੁੱਧਵਾਰ ਤੋਂ ਸ਼ੁਰੂ ਹੋ ਰਹੇ ਚੇਤ ਦੇ ਨਰਾਤਿਆਂ 'ਚ ਬਣ ਰਿਹੈ ਸ਼ੁਭ ਸੰਯੋਗ Tuesday 21 March 2023 04:16 PM UTC+00 | Tags: breaking-news chet-narate ਚੰਡੀਗੜ੍ਹ 21, ਮਾਰਚ 2023: ਬੁੱਧਵਾਰ ਤੋਂ ਚੇਤ ਦੇ ਨਰਾਤੇ ਸ਼ੁਰੂ ਹੋ ਰਹੀ ਹੈ। ਦੇਸ਼ ਭਰ ਵਿੱਚ ਸਾਰੇ ਦੁਰਗਾ ਸ਼ਕਤੀ ਪੀਠਾਂ ‘ਤੇ ਪੂਜਾ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜੋਤਸ਼ੀਆਂ ਅਨੁਸਾਰ ਇਸ ਵਾਰ ਨਰਾਤੇ ਦੇ ਨੌਂ ਦਿਨ ਹਨ। ਸ਼ਾਸਤਰਾਂ ਵਿੱਚ ਨਰਾਤਿਆਂ ਨੂੰ ਸਾਧਕ ਲਈ ਬਹੁਤ ਲਾਭਦਾਇਕ ਮੰਨਿਆ ਗਿਆ ਹੈ। ਨਰਾਤੇ ਦੇ ਨੌਵੇਂ ਦਿਨ 30 ਮਾਰਚ ਨੂੰ ਭਗਵਾਨ ਰਾਮ ਦਾ ਜਨਮ ਦਿਨ ਰਾਮਨਵਮੀ ਵਜੋਂ ਮਨਾਇਆ ਜਾਵੇਗਾ। ਮਾਤਾ ਰਾਣੀ ਦੇ ਮੰਦਰਾਂ ਨੂੰ ਫੁੱਲਾਂ ਅਤੇ ਝੂਲਿਆਂ ਨਾਲ ਸਜਾਇਆ ਗਿਆ ਹੈ। ਘਰਾਂ ਅਤੇ ਮੰਦਰਾਂ ਵਿੱਚ ਮਾਤਾ ਦੇ ਦਰਬਾਰ ਸਜਾਏ ਗਏ। ਮੰਦਰਾਂ ਵਿੱਚ ਸਫ਼ਾਈ ਅਤੇ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ। ਬਾਜ਼ਾਰਾਂ ਵਿੱਚ ਮਾਤਾ ਰਾਣੀ ਦੀਆਂ ਮੂਰਤੀਆਂ ਅਤੇ ਪੂਜਾ ਸਮੱਗਰੀ ਦੀਆਂ ਦੁਕਾਨਾਂ ਸਜਾਈਆਂ ਗਈਆਂ ਹਨ। ਮਾਂ ਦੁਰਗਾ ਦੇ ਨੌਂ ਰੂਪ : ਪਹਿਲਾ ਨਰਾਤਾ 22 ਮਾਰਚ 2023 ਦਿਨ ਬੁੱਧਵਾਰ : ਮਾਂ ਸ਼ੈਲਪੁੱਤਰੀ The post ਬੁੱਧਵਾਰ ਤੋਂ ਸ਼ੁਰੂ ਹੋ ਰਹੇ ਚੇਤ ਦੇ ਨਰਾਤਿਆਂ ‘ਚ ਬਣ ਰਿਹੈ ਸ਼ੁਭ ਸੰਯੋਗ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest
