TheUnmute.com – Punjabi News: Digest for March 23, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਦਿੱਲੀ 'ਚ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਪੋਸਟਰ ਲਗਾਉਣ ਦੇ ਦੋਸ਼ 'ਚ 6 ਜਣੇ ਗ੍ਰਿਫਤਾਰ, 100 FIR ਦਰਜ

Wednesday 22 March 2023 06:31 AM UTC+00 | Tags: bjp breaking-news crime delhi delhi-bjp delhi-police fir india-news latest-news modi-hatao-desh-bachao news pm-modi-news posters-against-prime-minister-modi prime-minister-narendra-modi

ਚੰਡੀਗੜ੍ਹ, 22 ਮਾਰਚ 2023: ਦਿੱਲੀ (Delhi) ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਪੋਸਟਰ ਲਗਾਉਣ ਦੇ ਦੋਸ਼ ‘ਚ 6 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ 100 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਸਪੈਸ਼ਲ ਸੀਪੀ ਦੀਪੇਂਦਰ ਪਾਠਕ ਨੇ ਦੱਸਿਆ ਕਿ ਪੋਸਟਰਾਂ ‘ਤੇ ਪ੍ਰਿੰਟਿੰਗ ਪ੍ਰੈਸ ਦਾ ਕੋਈ ਵੇਰਵਾ ਨਹੀਂ ਸੀ।

ਪ੍ਰਿੰਟਿੰਗ ਪ੍ਰੈਸ ਐਕਟ ਅਤੇ ਪ੍ਰਾਪਰਟੀ ਐਕਟ ਤਹਿਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਦੇ ਦਫਤਰ ਤੋਂ ਬਾਹਰ ਨਿਕਲੀ ਇੱਕ ਵੈਨ ਨੂੰ ਰੋਕਿਆ ਗਿਆ। ਕੁਝ ਪੋਸਟਰ ਜ਼ਬਤ ਕੀਤੇ ਗਏ ਅਤੇ ਗ੍ਰਿਫਤਾਰੀਆਂ ਕੀਤੀਆਂ ਗਈਆਂ।

ਦਿੱਲੀ ਪੁਲਿਸ ਮੁਤਾਬਕ ਦਿੱਲੀ (Delhi) ਦੇ ਕੁਝ ਹਿੱਸਿਆਂ ਵਿੱਚ 'ਮੋਦੀ ਹਟਾਓ ਦੇਸ਼ ਬਚਾਓ' ਸਿਰਲੇਖ ਵਾਲੇ ਪੋਸਟਰ ਵੀ ਲਾਏ ਗਏ ਸਨ। ਸਪੈਸ਼ਲ ਸੀਪੀ ਦੀਪੇਂਦਰ ਪਾਠਕ ਨੇ ਕਿਹਾ ਕਿ ਦਿੱਲੀ ਪੁਲਿਸ ਨੇ 100 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਹਨ, ਜਦੋਂ ਕਿ ਪੂਰੇ ਸ਼ਹਿਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਇਤਰਾਜ਼ਯੋਗ ਪੋਸਟਰ ਲਗਾਉਣ ਲਈ ਛੇ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਹਾਲਾਂਕਿ ਪੋਸਟਰਾਂ ‘ਤੇ ਪ੍ਰਿੰਟਿੰਗ ਪ੍ਰੈਸ ਜਾਂ ਪ੍ਰਕਾਸ਼ਕ ਦਾ ਕੋਈ ਜ਼ਿਕਰ ਨਹੀਂ ਸੀ। ਪੁਲਿਸ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਿੰਟਿੰਗ ਪ੍ਰੈਸ ਐਕਟ ਅਤੇ ਜਾਇਦਾਦ ਦੀ ਦੁਰਵਰਤੋਂ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

 

The post ਦਿੱਲੀ ‘ਚ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਪੋਸਟਰ ਲਗਾਉਣ ਦੇ ਦੋਸ਼ ‘ਚ 6 ਜਣੇ ਗ੍ਰਿਫਤਾਰ, 100 FIR ਦਰਜ appeared first on TheUnmute.com - Punjabi News.

Tags:
  • bjp
  • breaking-news
  • crime
  • delhi
  • delhi-bjp
  • delhi-police
  • fir
  • india-news
  • latest-news
  • modi-hatao-desh-bachao
  • news
  • pm-modi-news
  • posters-against-prime-minister-modi
  • prime-minister-narendra-modi

ਚੰਡੀਗੜ੍ਹ, 22 ਮਾਰਚ 2023: ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਸ਼ ਦੇ ਸਭ ਤੋਂ ਵੱਡੇ ਬੈਂਕ ਰਿਜ਼ਰਵ ਬੈਂਕ ਆਫ ਇੰਡੀਆ ਨਾਲ ਜੁੜੇ ਸਾਰੇ ਬੈਂਕਾਂ ‘ਚ ਕੰਮ ਹੁਣ ਐਤਵਾਰ ਸਮੇਤ 31 ਮਾਰਚ ਤੱਕ ਪੂਰਾ ਹੋ ਜਾਵੇਗਾ। ਇਸ ਤਹਿਤ ਬੈਂਕਾਂ (Banks) ਦੀਆਂ ਸਾਰੀਆਂ ਸ਼ਾਖਾਵਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਕੰਮ ਕੀਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ਸਾਹਮਣੇ ਆਏ ਆਰਬੀਆਈ ਨੇ ਬੈਂਕਾਂ ਨੂੰ 31 ਮਾਰਚ ਤੱਕ ਆਪਣੀਆਂ ਬ੍ਰਾਂਚਾਂ ਖੁੱਲ੍ਹੀਆਂ ਰੱਖਣ ਦਾ ਹੁਕਮ ਦਿੱਤਾ ਹੈ। ਜਿੱਥੇ ਇਸ ਮਹੀਨੇ ਸਾਰਾ ਸਾਲ ਬੰਦ ਕਰਨ ਦੀ ਪ੍ਰਕਿਰਿਆ ਅਤੇ ਕੰਮ ਚੱਲ ਰਿਹਾ ਹੈ। ਜਿਸ ਕਾਰਨ ਵਿੱਤੀ ਸਾਲ 2022-23 ਇਸ ਮਹੀਨੇ ਦੀ 31 ਤਾਰੀਖ਼ ਨੂੰ ਇੱਥੇ ਖਤਮ ਹੋ ਜਾਵੇਗਾ। ਇਸੇ ਲਈ ਆਰਬੀਆਈ ਨੇ ਬੈਂਕਾਂ ਨੂੰ ਕਿਹਾ ਹੈ ਕਿ ਇਸ ਮਹੀਨੇ ਦੇ ਸਰਕਾਰ ਨਾਲ ਸਬੰਧਤ ਸਾਰੇ ਲੈਣ-ਦੇਣ 31 ਮਾਰਚ ਤੱਕ ਨਿਪਟਾਏ ਜਾਣ। ਉਨ੍ਹਾਂ ਨੇ ਬੈਂਕਾਂ ਨੂੰ ਇਸ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਹੈ।

ਇਸ ਨਾਲ ਹੁਣ ਤੁਸੀਂ ਐਤਵਾਰ ਨੂੰ ਵੀ ਬੈਂਕ (Banks) ਨਾਲ ਸਬੰਧਤ ਕੰਮ ਕਰ ਸਕੋਗੇ। 31 ਮਾਰਚ ਤੋਂ ਬਾਅਦ ਲਗਾਤਾਰ ਦੋ ਦਿਨ ਯਾਨੀ 1 ਅਤੇ 2 ਅਪ੍ਰੈਲ ਨੂੰ ਬੈਂਕਾਂ ‘ਚ ਕੋਈ ਕੰਮਕਾਜ ਨਹੀਂ ਹੋਵੇਗਾ। ਜੇਕਰ ਤੁਸੀਂ ਅਜੇ ਤੱਕ ਆਪਣੇ ਪੈਨ ਨੂੰ ਆਧਾਰ ਨਾਲ ਲਿੰਕ ਨਹੀਂ ਕੀਤਾ ਹੈ, ਤਾਂ ਇਸਨੂੰ 31 ਮਾਰਚ, 2023 ਤੱਕ ਕਰਵਾ ਲਓ। ਅਜਿਹਾ ਕਰਨ ਵਿੱਚ ਅਸਫਲ ਰਹਿਣ ਨਾਲ ਤੁਹਾਡਾ ਪੈਨ ਅਕਿਰਿਆਸ਼ੀਲ ਹੋ ਜਾਵੇਗਾ। ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀਬੀਡੀਟੀ) 30 ਜੂਨ, 2022 ਤੋਂ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਲਈ 1000 ਰੁਪਏ ਦੀ ਲੇਟ ਫੀਸ ਵਸੂਲ ਰਿਹਾ ਹੈ।

The post RBI ਵੱਲੋਂ ਬੈਂਕਾਂ ਨੂੰ 31 ਮਾਰਚ ਤੱਕ ਆਪਣੀਆਂ ਬ੍ਰਾਂਚਾਂ ਖੁੱਲ੍ਹੀਆਂ ਰੱਖਣ ਦਾ ਹੁਕਮ, ਐਤਵਾਰ ਨੂੰ ਵੀ ਹੋਣਗੇ ਕੰਮ appeared first on TheUnmute.com - Punjabi News.

Tags:
  • breaking-news
  • news
  • rbi
  • rbi-news
  • reserve-bank-of-india

23 ਮਾਰਚ ਨੂੰ ਸ਼ਹੀਦੀ ਦਿਹਾੜੇ ਦੇ ਮੌਕੇ ਐਸ.ਏ.ਐਸ ਨਗਰ ਦੇ ਸੇਵਾ ਕੇਂਦਰਾਂ 'ਚ ਛੁੱਟੀ ਦਾ ਐਲਾਨ

Wednesday 22 March 2023 06:57 AM UTC+00 | Tags: breaking-news latest-news martyrdom-day martyrdom-day-on-23-march news punjabi-news punjab-news rajguru-and-sukhdev sas-nagar shaheed-e-ajam-sardar-bhagat-singh the-unmute-breaking-news the-unmute-news

ਚੰਡੀਗੜ੍ਹ, 22 ਮਾਰਚ 2023: ਭਲਕੇ 23 ਮਾਰਚ ਨੂੰ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਸਮੇਂ 23 ਮਾਰਚ ਨੂੰ ਐਸ.ਏ.ਐਸ ਨਗਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ 23 ਮਾਰਚ ਨੂੰ ਐਸ.ਏ.ਐਸ ਨਗਰ ਦੇ ਸਾਰੇ ਸੇਵਾ ਕੇਂਦਰ ਮੁਕੰਮਲ ਬੰਦ ਰਹਿਣਗੇ |

The post 23 ਮਾਰਚ ਨੂੰ ਸ਼ਹੀਦੀ ਦਿਹਾੜੇ ਦੇ ਮੌਕੇ ਐਸ.ਏ.ਐਸ ਨਗਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ appeared first on TheUnmute.com - Punjabi News.

Tags:
  • breaking-news
  • latest-news
  • martyrdom-day
  • martyrdom-day-on-23-march
  • news
  • punjabi-news
  • punjab-news
  • rajguru-and-sukhdev
  • sas-nagar
  • shaheed-e-ajam-sardar-bhagat-singh
  • the-unmute-breaking-news
  • the-unmute-news

ਨਵਜੋਤ ਸਿੰਘ ਸਿੱਧੂ ਦੀ 1 ਅਪ੍ਰੈਲ ਤੱਕ ਹੋ ਸਕਦੀ ਹੈ ਰਿਹਾਈ: ਨਵਜੋਤ ਕੌਰ ਸਿੱਧੂ

Wednesday 22 March 2023 07:05 AM UTC+00 | Tags: aam-aadmi-party amarinder-singh-raja-warring breaking-news cm-bhagwant-mann congress-president-amarinder-singh-raja-warring navjot-kaur-sidhu navjot-singh-sidhu news punjab-congress punjab-government punjab-news raja-warring the-unmute-breaking the-unmute-breaking-news

ਚੰਡੀਗੜ੍ਹ, 22 ਮਾਰਚ 2023: ਨਵਜੋਤ ਕੌਰ ਸਿੱਧੂ ਅੱਜ ਡੇਰਾਬਸੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੈਂਸਰ ਦੀ ਸਟੇਜ 2 ਦੀ ਸਰਜਰੀ ਕਰਵਾਉਣ ਲਈ ਪਹੁੰਚੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਸਾਜ਼ਿਸ਼ ਕਾਰਨ ਅੱਜ ਨਵਜੋਤ ਸਿੰਘ ਸਿੱਧੂ ਸਲਾਖਾਂ ਪਿੱਛੇ ਹਨ।

ਉਨ੍ਹਾਂ ਨੇ ਕਿਹਾ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਉਸ ਵਿਅਕਤੀ ਨੂੰ ਹੱਥ ਤੱਕ ਨਹੀਂ ਲਾਇਆ ਜਿਸ ਦੀ ਮੌਤ ਵਿੱਚ ਨਵਜੋਤ ਸਿੰਘ ਸਿੱਧੂ ਸਲਾਖਾਂ ਪਿੱਛੇ ਹੈ। ਅੰਮ੍ਰਿਤਪਾਲ ਸਿੰਘ ਦੇ ਮੁੱਦੇ ‘ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਅਸੀਂ ਇਸ ਮੁੱਦੇ ‘ਤੇ ਸਰਕਾਰ ਦੇ ਨਾਲ ਹਾਂ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਰਕਾਰ ਨੂੰ ਜੋ ਕਦਮ ਚੁੱਕਣੇ ਚਾਹੀਦੇ ਹਨ, ਉਸ ‘ਚ ਉਨ੍ਹਾਂ ਦਾ ਸਾਥ ਦੇਣਾ ਜ਼ਰੂਰੀ ਹੈ।

The post ਨਵਜੋਤ ਸਿੰਘ ਸਿੱਧੂ ਦੀ 1 ਅਪ੍ਰੈਲ ਤੱਕ ਹੋ ਸਕਦੀ ਹੈ ਰਿਹਾਈ: ਨਵਜੋਤ ਕੌਰ ਸਿੱਧੂ appeared first on TheUnmute.com - Punjabi News.

Tags:
  • aam-aadmi-party
  • amarinder-singh-raja-warring
  • breaking-news
  • cm-bhagwant-mann
  • congress-president-amarinder-singh-raja-warring
  • navjot-kaur-sidhu
  • navjot-singh-sidhu
  • news
  • punjab-congress
  • punjab-government
  • punjab-news
  • raja-warring
  • the-unmute-breaking
  • the-unmute-breaking-news

ਮਨਪ੍ਰੀਤ ਇਯਾਲੀ ਨੇ ਵਿਧਾਨ ਸਭਾ 'ਚ ਚੁੱਕਿਆ ਸਿੱਖਾਂ ਦਾ ਮੁੱਦਾ, ਕਿਹਾ- ਕਾਨੂੰਨੀ ਦਾਇਰੇ 'ਚ ਹੋਵੇ ਕਾਰਵਾਈ

Wednesday 22 March 2023 07:22 AM UTC+00 | Tags: amritpal-singh breaking-news issue-of-sikhs latest-news manpreet-ayali news punjab-news punjab-police shiromani-akali-dal the-unmute-breaking-news the-unmute-latest-news the-unmute-news the-unmute-punjabi-news

ਚੰਡੀਗੜ੍ਹ, 22 ਮਾਰਚ 2023: ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ (Manpreet Ayali) ਨੇ ਸਿੱਖਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਹੈ। ਕੁਝ ਸਿੱਖ ਨੌਜਵਾਨਾਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਪੰਜਾਬ ਪਹਿਲਾਂ ਹੀ ਬਹੁਤ ਨੁਕਸਾਨ ਝੱਲ ਚੁੱਕਾ ਹੈ। ਖਾਸ ਕਰਕੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਐੱਨਐੱਸਏ ਵੱਲੋਂ ਸਿੱਖਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਜੇਕਰ ਕਿਸੇ ਨੇ ਗਲਤ ਕੀਤਾ ਹੋਵੇ, ਉਹ ਪਾਵੇ ਅੰਮ੍ਰਿਤਪਾਲ ਹੋਵੇ ਜਾਂ ਕੋਈ ਹੋਰ, ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕਾਰਵਾਈ ਹੋਣੀ ਚਾਹੀਦੀ ਸੀ, ਵਿਦੇਸ਼ਾਂ ਵਿੱਚ ਬੈਠੇ ਸਿੱਖ ਚਿੰਤਤ ਹਨ। ਮੇਰੇ ਹਲਕੇ ਦੇ ਵਿਅਕਤੀਆਂ ਨੂੰ ਬਿਨਾਂ ਕਿਸੇ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਨੂੰ ਜਲਦੀ ਰਿਹਾਅ ਕੀਤਾ ਜਾਵੇ।

The post ਮਨਪ੍ਰੀਤ ਇਯਾਲੀ ਨੇ ਵਿਧਾਨ ਸਭਾ ‘ਚ ਚੁੱਕਿਆ ਸਿੱਖਾਂ ਦਾ ਮੁੱਦਾ, ਕਿਹਾ- ਕਾਨੂੰਨੀ ਦਾਇਰੇ ‘ਚ ਹੋਵੇ ਕਾਰਵਾਈ appeared first on TheUnmute.com - Punjabi News.

Tags:
  • amritpal-singh
  • breaking-news
  • issue-of-sikhs
  • latest-news
  • manpreet-ayali
  • news
  • punjab-news
  • punjab-police
  • shiromani-akali-dal
  • the-unmute-breaking-news
  • the-unmute-latest-news
  • the-unmute-news
  • the-unmute-punjabi-news

ਅੰਮ੍ਰਿਤਸਰ 'ਚ ਅਣਪਛਾਤੇ ਵਿਅਕਤੀਆਂ ਨੇ ILETS ਸੈਂਟਰ ਦੇ ਮਾਲਕ ਨੂੰ ਦਫ਼ਤਰ ਖਾਲੀ ਕਰਨ ਦੀ ਦਿੱਤੀ ਧਮਕੀ

Wednesday 22 March 2023 07:33 AM UTC+00 | Tags: aam-aadmi-party amritsar amritsar-police breaking-news cuber-crime latest-news news punjab-news punjab-police the-unmute-breaking-news the-unmute-punjabi-news threat-call

ਅੰਮ੍ਰਿਤਸਰ, 22 ਮਾਰਚ 2023: ਪਿਛਲੇ ਕੁਝ ਮਹੀਨੇ ਪਹਿਲਾਂ ਪੂਰੇ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਨੂੰ ਫੋਨ ਕਰਕੇ ਧਮਕੀਆਂ ਦੇਣ ਦੇ ਮਾਮਲੇ ਸਾਹਮਣੇ ਆਏ ਸਨ, ਜਿਸ ਦੇ ਚੱਲਦੇ ਪੁਲਿਸ ਵੱਲੋਂ ਕਈ ਗੈਂਗਸਟਰਾਂ ਨੂੰ ਕਾਬੂ ਕਰਕੇ ਰਿਮਾਂਡ ਵੀ ਹਾਸਲ ਕੀਤੇ ਗਏ |

ਅੰਮ੍ਰਿਤਸਰ (Amritsar) ਵਿੱਚ ਇਕ ਵਾਰ ਫਿਰ ਕੁਝ ਵਿਅਕਤੀਆਂ ਵੱਲੋਂ ਕਾਰੋਬਾਰੀਆਂ ਨੂੰ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਦੇ ਚੱਲਦੇ ਮਨਦੀਪ ਸਿੰਘ ਨਾਮਕ ਵਿਅਕਤੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਕਿ ਉਹ ਪਿਛਲੇ 26 ਸਾਲਾਂ ਤੋਂ ਅੰਮ੍ਰਿਤਸਰ ਮਜੀਠਾ ਰੋਡ ਦਾ ਵਸਨੀਕ ਹੈ | ਉਸ ਨੇ ਆਪਣੇ ਘਰ ਦੇ ਉਪਰਲੇ ਹਿੱਸੇ ਵਿਚ ਪਿਛਲੇ ਦੋ ਸਾਲਾਂ ਤੋਂ ਆਪਣਾ ਕਾਰੋਬਾਰ ਚਲਾ ਰਿਹਾ ਹੈ |

ਉਕਤ ਵਿਅਕਤੀ ਨੇ ਦੱਸਿਆ ਕਿ ਪਿਛਲੇ ਦੋ ਦਿਨ ਪਹਿਲਾਂ ਉਸਦੇ ਘਰ ਦੇ ਬਾਹਰ ਦੋ ਅਣਪਛਾਤੇ ਵਿਅਕਤੀ ਗੱਡੀ ਵਿੱਚ ਆਏ ਅਤੇ ਉਸ ਦੇ ILETS ਸੈਂਟਰ ਵਿੱਚ ਦਾਖਲ ਹੋ ਕੇ ਗਾਲੀ ਗਲੋਚ ਕਰਨ ਲੱਗੇ ਅਤੇ ਉਹਨੂੰ ਘਰ ਤੇ ਦਫ਼ਤਰ ਖਾਲੀ ਕਰਨ ਦੀਆਂ ਧਮਕੀਆਂ ਦੇ ਕੇ ਚਲੇ ਗਏ ਅਤੇ ਪੀੜਤ ਵਿਅਕਤੀ ਨੇ ਕਿਹਾ ਕਿ ਧਮਕੀ ਦੇਣ ਵਾਲੇ ਵਿਅਕਤੀਆਂ ਨੇ ਕਿਹਾ ਕਿ ਜੇਕਰ ਉਹ ਘਰ ਅਤੇ ਆਪਣਾ ਦਫ਼ਤਰ ਖਾਲੀ ਨਹੀਂ ਕਰਦਾ ਤਾਂ ਉਸਦਾ ਕੋਈ ਵੱਡਾ ਨੁਕਸਾਨ ਵੀ ਉਹ ਕਰ ਸਕਦੇ ਹਨ ਇਸਦੇ ਨਾਲ ਹੀ ਪੀੜਤ ਮਨਦੀਪ ਸਿੰਘ ਨੇ ਕਿਹਾ ਕਿ ਉਸ ਵੱਲੋਂ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਡੀਜੀਪੀ ਨੂੰ ਅਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਦਰਖਾਸਤਾਂ ਭੇਜੀਆਂ ਜਾ ਰਹੀਆਂ ਹਨ ਤੇ ਇਨਸਾਫ ਦੀ ਪੁਕਾਰ ਲਗਾਈ ਜਾ ਰਹੀ ਹੈ |

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਖੇ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵੀ ਫੋਨ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਧਮਕੀਆਂ ਆਈਆਂ ਸਨ ਜਿਸ ਤੋਂ ਬਾਅਦ ਕਈ ਹੋਰ ਕਾਰੋਬਾਰੀਆਂ ਨੂੰ ਵੀ ਧਮਕੀਆਂ ਦੇ ਮਾਮਲੇ ਸਾਹਮਣੇ ਆਏ ਸਨ ਅਤੇ ਹੁਣ ਇੱਕ ਵਾਰ ਫਿਰ ਤੋਂ ਇਕ ਕਾਰੋਬਾਰੀ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਉਸਦੇ ਦਫ਼ਤਰ ਪਹੁੰਚ ਕੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਪੁਲਿਸ ਕਿ ਕਾਰਵਾਈ ਕਰਦੀ ਹੈ |

The post ਅੰਮ੍ਰਿਤਸਰ ‘ਚ ਅਣਪਛਾਤੇ ਵਿਅਕਤੀਆਂ ਨੇ ILETS ਸੈਂਟਰ ਦੇ ਮਾਲਕ ਨੂੰ ਦਫ਼ਤਰ ਖਾਲੀ ਕਰਨ ਦੀ ਦਿੱਤੀ ਧਮਕੀ appeared first on TheUnmute.com - Punjabi News.

Tags:
  • aam-aadmi-party
  • amritsar
  • amritsar-police
  • breaking-news
  • cuber-crime
  • latest-news
  • news
  • punjab-news
  • punjab-police
  • the-unmute-breaking-news
  • the-unmute-punjabi-news
  • threat-call

ਚੰਗੀਆਂ ਕਿਤਾਬਾਂ ਮਨੁੱਖ ਨੂੰ ਬੌਧਿਕ ਅਮੀਰੀ ਬਖ਼ਸ਼ਦੀਆਂ ਹਨ: ਸੰਤ ਬਲਬੀਰ ਸਿੰਘ ਸੀਚੇਵਾਲ

Wednesday 22 March 2023 07:41 AM UTC+00 | Tags: books breaking-news cm-bhagwant-mann dr-swaran-singh latest-news news sant-balbir-singh-seechewal sultanpur-lodhi the-unmute-latest-update

ਸੁਲਤਾਨਪੁਰ ਲੋਧੀ, 22 ਮਾਰਚ 2023: ਸਾਹਿਤ ਸਭਾ ਸੁਲਤਾਨਪੁਰ ਲੋਧੀ ਵੱਲੋਂ ਪ੍ਰਧਾਨ ਡਾਕਟਰ ਸਵਰਨ ਸਿੰਘ ਅਤੇ ਜਨਰਲ ਸਕੱਤਰ ਮੁਖਤਾਰ ਸਿੰਘ ਚੰਦੀ ਦੀ ਅਗਵਾਈ ਵਿੱਚ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਕਸ਼ਮੀਰ ਸਿੰਘ ਯੂਐਸਏ ਦੁਆਰਾ ਰਚਿਤ ਕਾਵਿ ਸੰਗ੍ਰਹਿ ‘ਹੰਝੂ ਅਤੇ ਹੌਕੇ’ ਦੀ ਘੁੰਡ ਚੁਕਾਈ ਕੀਤੀ ਗਈ ।ਸਮਾਗਮ ਦੀ ਪ੍ਰਧਾਨਗੀ ਰਾਜ ਸਭਾ ਮੈਂਬਰ ਪਦਮਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਉੱਘੇ ਪੱਤਰਕਾਰ ਤੇ ਪੇਸ਼ਕਾਰ ਸਵਰਨ ਸਿੰਘ ਟਹਿਣਾ, ਪ੍ਰਿੰਸੀਪਲ ਸੁਧੀਰ ਕੁਮਾਰ, ਮਾਸਟਰ ਅਜੀਤ ਸਿੰਘ ਅਤੇ ਇੰਜ ਸਵਰਨ ਸਿੰਘ ਨੇ ਕੀਤੀ।

ਇਸ ਮੌਕੇ ਸੰਤ ਸੀਚੇਵਾਲ ਨੇ ਕਿਹਾ ਕਿ ਚੰਗੀਆਂ ਕਿਤਾਬਾਂ ਮਨੁੱਖ ਨੂੰ ਬੌਧਿਕ ਅਮੀਰੀ ਬਖ਼ਸ਼ਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪਹਿਲਾਂ ਆਪਣੇ ਆਪ ਨਾਲ ਅਤੇ ਫਿਰ ਆਪਸ ਵਿੱਚ ਜੁੜਨ ਦੀ ਲੋੜ ਹੈ। ਇਸ ਤੋਂ ਬਾਅਦ ਸਾਨੂੰ ਕਿਤਾਬਾਂ ਅਤੇ ਕੁਦਰਤ ਨਾਲ ਜੁੜਨਾ ਚਾਹੀਦਾ ਹੈ। ਇਸ ਮੌਕੇ ਸਵਰਨ ਸਿੰਘ ਟਹਿਣਾ ਨੇ ਕਿਹਾ ਕਿ ਅੱਜ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਪਰ ਫੇਰ ਵੀ ਕਿਤਾਬਾਂ ਦੀ ਆਪਣੀ ਅਹਿਮੀਅਤ ਹੈ।

ਕਿਤਾਬਾਂ ਹੀ ਇਨਸਾਨ ਦੀਆਂ ਪੱਕੀਆਂ ਮਿੱਤਰ ਤੇ ਸੱਚੀਆਂ ਰਾਹ-ਦਸੇਰਾ ਹਨ । ਉਘੇ ਸ਼ਾਇਰ ਮੁਖਤਾਰ ਸਿੰਘ ਚੰਦੀ ਨੇ ਕਸ਼ਮੀਰ ਸਿੰਘ ਧੰਜੂ ਦੇ ਚੌਥੇ ਕਾਵਿ ਸੰਗ੍ਰਹਿ ‘ਹੰਝੂ ਅਤੇ ਹੌਕੇ’ ਲੋਕ ਅਰਪਣ ਮੌਕੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਦਿਨ ਰਾਤ ਮਿਹਨਤ ਕਰਨ ਦੇ ਨਾਲ ਨਾਲ ਆਪਣੀ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਉਪਰਾਲੇ ਕਰ ਰਹੇ ਹਨ ਜੋ ਕਿ ਬਹੁਤ ਬਹੁਤ ਹੀ ਸ਼ਲਾਘਾਯੋਗ ਕਾਰਜ਼ ਹੈ।

ਕਸ਼ਮੀਰ ਸਿੰਘ ਧੰਜੂ ਦੇ ਇਸ ਕਾਵਿ ਸੰਗ੍ਰਹਿ ਦਾ ਬੈਕ ਪੇਜ ਬਲਵਿੰਦਰ ਸਿੰਘ ਜਾਲਫ ਗਿੱਦੜਪਿੰਡੀ ਵੱਲੋਂ ਲਿਖਿਆ ਗਿਆ ਹੈ। ਇਸ ਮੌਕੇ ਗੁਰਮੇਲ ਸਿੰਘ ਚੀਨੀਆ ਯੂਐਸਏ, ਸੁਖਜਿੰਦਰਪਾਲ ਸਿੰਘ ਮਿੰਟਾ ਆਸਟ੍ਰੇਲੀਆ, ਨਰਿੰਦਰ ਸਿੰਘ ਢਿੱਲੋਂ ,ਮੁਖਤਿਆਰ ਸਿੰਘ ਖਿੰਡਾ, ਇੰਜੀਨੀਅਰ ਬੀਐਸ ਮਠਾੜੂ ਰਿਟਾਇਰਡ ਚੀਫ ਇੰਜੀਨੀਅਰ, ਡਾਕਟਰ ਤਰਲੋਚਨ ਸਿੰਘ ਤੇਜੀ,ਪਾਲ ਸਿੰਘ ਨੌਲੀ,ਬਲਦੇਵ ਸਿੰਘ ਸੀਏਓ, ਮਾਸਟਰ ਦਲੀਪ ਸਿੰਘ, ਡਾਕਟਰ ਪਰਮਜੀਤ ਸਿੰਘ ਮਾਨਸਾ, ਕੁਲਵਿੰਦਰ ਕੌਰ ਕੰਵਲ, ਅਮਰਜੀਤ ਸਿੰਘ ਸੁਲਤਾਨਪੁਰ ਲੋਧੀ, ਮਾਸਟਰ ਦੇਸਰਾਜ, ਬਲਬੀਰ ਸਿੰਘ ਸ਼ੇਰਪੁਰੀ, ਬਲਜੀਤ ਸਿੰਘ ਤਲਵੰਡੀ ਚੌਧਰੀਆਂ, ਸੁੱਚਾ ਸਿੰਘ ਮਿਰਜ਼ਾਪੁਰ ਆਦਿ ਹਾਜ਼ਰ ਸਨ।

The post ਚੰਗੀਆਂ ਕਿਤਾਬਾਂ ਮਨੁੱਖ ਨੂੰ ਬੌਧਿਕ ਅਮੀਰੀ ਬਖ਼ਸ਼ਦੀਆਂ ਹਨ: ਸੰਤ ਬਲਬੀਰ ਸਿੰਘ ਸੀਚੇਵਾਲ appeared first on TheUnmute.com - Punjabi News.

Tags:
  • books
  • breaking-news
  • cm-bhagwant-mann
  • dr-swaran-singh
  • latest-news
  • news
  • sant-balbir-singh-seechewal
  • sultanpur-lodhi
  • the-unmute-latest-update

ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੀ ਪੁਲਿਸ, ਡੀਐਸਪੀ ਪੱਧਰ ਦੇ ਅਧਿਕਾਰੀ ਪਰਿਵਾਰ ਨਾਲ ਕਰ ਰਹੇ ਨੇ ਗੱਲਬਾਤ

Wednesday 22 March 2023 07:51 AM UTC+00 | Tags: amritpal-singh breaking-news dsp-harkrishna-singh news police punjab-news punjab-police the-unmute-breaking the-unmute-breaking-news the-unmute-punjab the-unmute-update

ਚੰਡੀਗੜ੍ਹ, 22 ਮਾਰਚ 2023: ਪੰਜਾਬ ਪੁਲਿਸ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸ ਦੇ ਲਈ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਹੈ। ਡੀਐੱਸਪੀ ਹਰਕ੍ਰਿਸ਼ਨ ਸਿੰਘ ਅਤੇ ਮਹਿਲਾ ਉੱਚ ਅਧਿਕਾਰੀ ਦੇ ਨਾਲ ਕਈ ਪੁਲਿਸ ਕਰਮੀ ਪਿੰਡ ਜੱਲੂਪੁਰ ਖੇੜਾ ਅੰਮ੍ਰਿਤਪਾਲ ਦੇ ਘਰ ਪਹੁੰਚ ਗਏ ਹਨ। ਅੰਮ੍ਰਿਤਪਾਲ ਦੇ ਮਾਤਾ ਅਤੇ ਪਰਿਵਾਰ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |

The post ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੀ ਪੁਲਿਸ, ਡੀਐਸਪੀ ਪੱਧਰ ਦੇ ਅਧਿਕਾਰੀ ਪਰਿਵਾਰ ਨਾਲ ਕਰ ਰਹੇ ਨੇ ਗੱਲਬਾਤ appeared first on TheUnmute.com - Punjabi News.

Tags:
  • amritpal-singh
  • breaking-news
  • dsp-harkrishna-singh
  • news
  • police
  • punjab-news
  • punjab-police
  • the-unmute-breaking
  • the-unmute-breaking-news
  • the-unmute-punjab
  • the-unmute-update

ਅੰਮ੍ਰਿਤਪਾਲ ਸਿੰਘ ਭੇਸ ਬਦਲ ਕੇ ਨਹੀਂ ਭੱਜ ਸਕਦਾ, ਪੁਲਿਸ ਝੂਠ ਬੋਲ ਰਹੀ ਹੈ: ਅੰਮ੍ਰਿਤਪਾਲ ਦੀ ਮਾਤਾ

Wednesday 22 March 2023 08:04 AM UTC+00 | Tags: amritpal-singh amritpal-singh-family amritpals-mother breaking-news news punjab-news punjab-police the-unmute-breaking-news the-unmute-punjab

ਚੰਡੀਗੜ੍ਹ, 22 ਮਾਰਚ 2023: ਪਿਛਲੇ ਚਾਰ ਦਿਨ ਤੋਂ ਲਗਾਤਾਰ ਹੀ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਅੰਮ੍ਰਿਤਪਾਲ ਸਿੰਘ (Amritpal Singh) ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ | ਦੂਜੇ ਪਾਸੇ ਆਈਜੀਪੀ ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਇਹ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਭੇਸ ਬਦਲ ਕੇ ਫ਼ਰਾਰ ਹੋਇਆ ਹੈ ਅਤੇ ਉਹ ਆਪਣੀ ਗੱਡੀ ਛੱਡ ਕੇ ਮੋਟਰਸਾਈਕਲ ‘ਤੇ ਫ਼ਰਾਰ ਹੋਇਆ ਹੈ|

ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੱਤਰਕਾਰਾਂ ਨੂੰ ਦੱਸਿਆ ਗਿਆ ਕਿ ਅੰਮ੍ਰਿਤਪਾਲ ਸਿੰਘ ਕਦੀ ਵੀ ਭੇਸ ਨਹੀਂ ਬਦਲ ਸਕਦਾ ਹੈ ਅਤੇ ਉਹ ਸਿਰਫ ਘਰੋਂ ਆਪਣਾ ਝੋਲਾ ਲੈ ਕੇ ਨਾਲ ਗਏ ਹਨ ਅਤੇ ਉਹ ਪੈਂਟ ਕਮੀਜ਼ ਨਹੀਂ ਪਾਉਣਗੇ, ਉਹ ਸਿਰਫ ਚੋਲਾ ਹੀ ਪਾਉਂਦਾ ਸੀ |

ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਚਾਚਾ ਵੀ ਸਰਪੰਚ ਦੇ ਘਰ ਰੁਕੇ ਇਹ ਸਭ ਝੂਠ ਹੈ | ਅਫਵਾਹਾਂ ਫੈਲਾ ਕੇ ਸੰਗਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ | ਉਨ੍ਹਾਂ ਦੀ ਮਾਤਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ  (Amritpal Singh) ਨੂੰ ਬਦਨਾਮ ਕਰਨ ਦੀ ਕੋਸ਼ਿਸ਼ਾਂ ਹਨ | ਉਂਨ੍ਹਾ ਨੇ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਅਮ੍ਰਿਤਪਾਲ ਦਾ ਸਾਥ ਦੇਣ |

The post ਅੰਮ੍ਰਿਤਪਾਲ ਸਿੰਘ ਭੇਸ ਬਦਲ ਕੇ ਨਹੀਂ ਭੱਜ ਸਕਦਾ, ਪੁਲਿਸ ਝੂਠ ਬੋਲ ਰਹੀ ਹੈ: ਅੰਮ੍ਰਿਤਪਾਲ ਦੀ ਮਾਤਾ appeared first on TheUnmute.com - Punjabi News.

Tags:
  • amritpal-singh
  • amritpal-singh-family
  • amritpals-mother
  • breaking-news
  • news
  • punjab-news
  • punjab-police
  • the-unmute-breaking-news
  • the-unmute-punjab

IPS ਪ੍ਰੋਬੇਸ਼ਨਰਾਂ ਨੇ ਏਆਈਜੀ ਦੇ ਨਾਲ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ

Wednesday 22 March 2023 08:13 AM UTC+00 | Tags: aig-personnel. breaking-news governor-of-punjab-shri-banwarilal-purohit ips-probationers ips-probationers-akash-jain news punjab-governor punjab-police three-ips-probationers

ਚੰਡੀਗੜ੍ਹ, 22 ਮਾਰਚ 2023: ਪੰਜਾਬ ਕੇਡਰ ਦੇ 2021 ਬੈਚ ਦੇ ਤਿੰਨ ਆਈਪੀਐਸ ਪ੍ਰੋਬੇਸ਼ਨਰਾਂ (IPS Probationers) ਆਕਾਸ਼ ਜੈਨ, ਜਯੰਤ ਪੁਰੀ ਅਤੇ ਡਾ. ਵਿਨੀਤ ਅਹਲਾਵਤ ਨੇ ਏਆਈਜੀ ਦੀਪਕ ਪਾਰੀਕ ਨਾਲ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ।

 

The post IPS ਪ੍ਰੋਬੇਸ਼ਨਰਾਂ ਨੇ ਏਆਈਜੀ ਦੇ ਨਾਲ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News.

Tags:
  • aig-personnel.
  • breaking-news
  • governor-of-punjab-shri-banwarilal-purohit
  • ips-probationers
  • ips-probationers-akash-jain
  • news
  • punjab-governor
  • punjab-police
  • three-ips-probationers

ਹਲਵਾਰਾ ਹਵਾਈ ਅੱਡੇ ਦਾ ਬਦਲਿਆ ਜਾਵੇਗਾ ਨਾਂ, ਪੰਜਾਬ ਵਿਧਾਨ ਸਭਾ 'ਚ ਮਤਾ ਪਾਸ

Wednesday 22 March 2023 08:24 AM UTC+00 | Tags: aam-aadmi-party breaking-news cm-bhagwant-mann congress halwara-airport latest-news news punjab-government punjab-vidhan-sabha shaheed-kartar-singh-sarabha

ਚੰਡੀਗੜ੍ਹ, 22 ਮਾਰਚ 2023: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਯੋਗ ਸਪੀਕਰ ਅੱਗੇ ਪ੍ਰਸਤਾਵ ਪੇਸ਼ ਕੀਤਾ, ਜਿਸ ਨੂੰ ਅੱਜ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਸਦਨ ਵਿੱਚ ਇੱਕ ਮਤੇ ਰਾਹੀਂ ਜ਼ਿਲ੍ਹਾ ਲੁਧਿਆਣਾ ਵਿੱਚ ਬਣ ਰਹੇ ਹਲਵਾਰਾ ਹਵਾਈ ਅੱਡੇ (Halwara Airport) ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਇੰਟਰਨੈਸ਼ਨਲ ਅੱਡਾ ਰੱਖਣ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਭੇਜਣ ਦੀ ਜ਼ੋਰਦਾਰ ਸਿਫਾਰਸ਼ ਕੀਤੀ ਸੀ। ਇਸ ਮੁੱਦੇ ‘ਤੇ ਸਦਨ ‘ਚ ਬਹਿਸ ਹੋਈ ਸੀ ਅਤੇ ਬਾਅਦ ‘ਚ ਇਸ ਪ੍ਰਸਤਾਵ ਨੂੰ ਸਹਿਮਤੀ ਨਾਲ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸਦੇ ਨਾਲ ਹੀ ਜੂਨ ਦੇ ਦੂਜੇ ਹਫ਼ਤੇ ਤੱਕ ਉਡਾਣਾਂ ਸ਼ੁਰੂ ਕਰਨ ਦਾ ਟੀਚਾ ਰੱਖਿਆ ਹੈ।

The post ਹਲਵਾਰਾ ਹਵਾਈ ਅੱਡੇ ਦਾ ਬਦਲਿਆ ਜਾਵੇਗਾ ਨਾਂ, ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • congress
  • halwara-airport
  • latest-news
  • news
  • punjab-government
  • punjab-vidhan-sabha
  • shaheed-kartar-singh-sarabha

IND vs AUS: ਆਸਟ੍ਰੇਲੀਆ ਵਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ, ਜਾਣੋ ਦੋਵੇਂ ਟੀਮਾਂ ਦੀ ਪਲੈਇੰਗ ਇਲੈਵਨ

Wednesday 22 March 2023 08:30 AM UTC+00 | Tags: breaking-news cricket-news ind-vs-aus ma-chidambaram ma-chidambaram-stadium-in-chennai news rohit-sharma sports steve-smith virat-kohli

ਚੰਡੀਗੜ੍ਹ, 22 ਮਾਰਚ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਨਡੇ ਸੀਰੀਜ਼ ਦਾ ਤੀਜਾ ਮੈਚ ਖੇਡਿਆ ਜਾ ਰਿਹਾ ਹੈ। ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਦੀ ਨਜ਼ਰ ਸੀਰੀਜ਼ ਜਿੱਤਣ ‘ਤੇ ਹੈ। ਉਸ ਨੇ ਮੁੰਬਈ ਵਿੱਚ ਪਹਿਲਾ ਵਨਡੇ ਪੰਜ ਵਿਕਟਾਂ ਨਾਲ ਜਿੱਤਿਆ ਸੀ। ਇਸ ਤੋਂ ਬਾਅਦ ਵਿਸ਼ਾਖਾਪਟਨਮ ‘ਚ ਆਸਟ੍ਰੇਲੀਆ ਨੇ ਦੂਜਾ ਵਨਡੇ 10 ਵਿਕਟਾਂ ਨਾਲ ਜਿੱਤ ਲਿਆ। ਇਸ ਤਰ੍ਹਾਂ ਸੀਰੀਜ਼ 1-1 ਨਾਲ ਬਰਾਬਰ ਹੋ ਗਈ ਹੈ।

ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ :

ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ।

ਆਸਟਰੇਲੀਆ: ਡੇਵਿਡ ਵਾਰਨਰ, ਟ੍ਰੈਵਿਸ ਹੈੱਡ, ਮਿਸ਼ੇਲ ਮਾਰਸ਼, ਸਟੀਵਨ ਸਮਿਥ (ਕਪਤਾਨ), ਮਾਰਨਸ ਲੈਬੁਸ਼ਗਨ, ਅਲੈਕਸ ਕੈਰੀ (ਵਿਕਟਕੀਪਰ), ਮਾਰਕਸ ਸਟੋਇਨਿਸ, ਐਸ਼ਟਨ ਅਗਰ, ਸੀਨ ਐਬੋਟ, ਮਿਸ਼ੇਲ ਸਟਾਰਕ, ਐਡਮ ਜ਼ੈਂਪਾ।

The post IND vs AUS: ਆਸਟ੍ਰੇਲੀਆ ਵਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ, ਜਾਣੋ ਦੋਵੇਂ ਟੀਮਾਂ ਦੀ ਪਲੈਇੰਗ ਇਲੈਵਨ appeared first on TheUnmute.com - Punjabi News.

Tags:
  • breaking-news
  • cricket-news
  • ind-vs-aus
  • ma-chidambaram
  • ma-chidambaram-stadium-in-chennai
  • news
  • rohit-sharma
  • sports
  • steve-smith
  • virat-kohli

ਜਲੰਧਰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਪਲੈਟੀਨਾ ਬਾਈਕ ਕੀਤੀ ਬਰਾਮਦ

Wednesday 22 March 2023 09:21 AM UTC+00 | Tags: amritpal-singh breaking-news jalandhar-police news the-unmute-breaking-news the-unmute-punjab the-unmute-punjabi-news

ਚੰਡੀਗੜ੍ਹ, 22 ਮਾਰਚ 2023: ਅੰਮ੍ਰਿਤਪਾਲ ਸਿੰਘ (Amritpal Singh) ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਜਿਸ ਪਲੈਟੀਨਾ ਮੋਟਰਸਾਈਕਲ ‘ਤੇ ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਫ਼ਰਾਰ ਹੋਇਆ ਸੀ, ਉਸ ਮੋਟਰਸਾਈਕਲ ਨੂੰ ਜਲੰਧਰ ਪੁਲਿਸ ਨੇ ਬਰਾਮਦ ਕਰ ਲਿਆ ਹੈ। ਪੰਜਾਬ ਪੁਲਿਸ ਵਲੋਂ ਜਾਰੀ ਇੱਕ ਵੀਡੀਓ ਵਿੱਚ ਅੰਮ੍ਰਿਤਪਾਲ ਆਪਣਾ ਭੇਸ ਬਦਲ ਕੇ ਨੰਗਲ ਅੰਬੀਆ ਤੋਂ ਬ੍ਰੀਜ਼ਾ ਕਾਰ ਨੂੰ ਮੋਟਰਸਾਈਕਲ ‘ਤੇ ਛੱਡ ਕੇ ਫ਼ਰਾਰ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ । ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀਆਂ ਨਵੀਆਂ ਅਤੇ ਪੁਰਾਣੀਆਂ ਤਸਵੀਰਾਂ ਜਾਰੀ ਕੀਤੀਆਂ ਹਨ।

ਇਹ ਪਲੈਟੀਨਾ ਮੋਟਰਸਾਈਕਲ ਜਲੰਧਰ ਤੋਂ 45 ਕਿਲੋਮੀਟਰ ਦੀ ਦੂਰੀ ‘ਤੇ ਲਾਵਾਰਸ ਹਾਲਤ ‘ਚ ਖੜੀ ਮਿਲੀ। ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਜਲੰਧਰ ਤੋਂ ਕਰੀਬ 45 ਕਿਲੋਮੀਟਰ ਦੂਰ ਦਾਰਾਪੁਰ ਇਲਾਕੇ ‘ਚੋਂ ਨਹਿਰ ਦੇ ਕੰਢੇ ਲਾਵਾਰਸ ਹਾਲਤ ‘ਚ ਖੜ੍ਹੀ ਪਲੈਟੀਨਾ ਬਾਈਕ ਬਰਾਮਦ ਕੀਤੀ ਹੈ।

The post ਜਲੰਧਰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਪਲੈਟੀਨਾ ਬਾਈਕ ਕੀਤੀ ਬਰਾਮਦ appeared first on TheUnmute.com - Punjabi News.

Tags:
  • amritpal-singh
  • breaking-news
  • jalandhar-police
  • news
  • the-unmute-breaking-news
  • the-unmute-punjab
  • the-unmute-punjabi-news

PM ਮੋਦੀ ਵਲੋਂ ITU ਦੇ ਖੇਤਰ ਦਫ਼ਤਰ ਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ, 6G ਲਈ ਵਿਜ਼ਨ ਡਾਕੂਮੈਂਟ ਕੀਤਾ ਲਾਂਚ

Wednesday 22 March 2023 09:34 AM UTC+00 | Tags: 6g 6g-research-and-development-center bharat-6g breaking-news india india-news innovation-center itu-regional-office new-delhi news prime-minister-narendra-modi tech-news vigyan-bhawan

ਚੰਡੀਗੜ੍ਹ, 22 ਮਾਰਚ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਾਰਤ ਵਿੱਚ ਅੰਤਰਰਾਸ਼ਟਰੀ ਦੂਰਸੰਚਾਰ ਯੂਨੀਅਨ ਦੇ ਨਵੇਂ ਖੇਤਰੀ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੌਰਾਨ, ਭਾਰਤ 6ਜੀ (Bharat 6G) ਵਿਜ਼ਨ ਡਾਕੂਮੈਂਟ (ਦ੍ਰਿਸ਼ਟੀ ਪੱਤਰ) ਦਾ ਉਦਘਾਟਨ ਕੀਤਾ ਗਿਆ ਅਤੇ 6ਜੀ ਖੋਜ ਅਤੇ ਵਿਕਾਸ ਕੇਂਦਰ ਵੀ ਲਾਂਚ ਕੀਤਾ ਗਿਆ।

ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਅੱਜ ਭਾਰਤ ਜੀ-20 ਬੈਠਕ ਦੀ ਪ੍ਰਧਾਨਗੀ ਕਰ ਰਿਹਾ ਹੈ ਅਤੇ ਖੇਤਰੀ ਦੂਰੀਆਂ ਨੂੰ ਘੱਟ ਕਰਨਾ ਸਾਡੀ ਤਰਜੀਹ ਹੈ। ਗਲੋਬਲ ਸਾਊਥ ਦੀ ਟੈਕਨੋਲੋਜੀਕਲ ਪਾੜਾ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਹੈ। ਆਈ.ਟੀ.ਯੂ ਦਾ ਏਰੀਆ ਆਫਿਸ ਅਤੇ ਇਨੋਵੇਸ਼ਨ ਸੈਂਟਰ ਇਸ ਵਿੱਚ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਹਰ ਮਹੀਨੇ 800 ਕਰੋੜ ਰੁਪਏ ਦੇ ਯੂਪੀਆਈ ਆਧਾਰਿਤ ਭੁਗਤਾਨ ਹੁੰਦੇ ਹਨ। ਹਰ ਰੋਜ਼ 7 ਕਰੋੜ ਈ-ਪ੍ਰਮਾਣਿਕਤਾ ਹੁੰਦੀ ਹੈ। ਡਾਇਰੈਕਟ ਬੈਨੀਫਿਟ ਟਰਾਂਸਫਰ ਰਾਹੀਂ ਨਾਗਰਿਕਾਂ ਦੇ ਬੈਂਕ ਖਾਤਿਆਂ ਵਿੱਚ 28 ਲੱਖ ਕਰੋੜ ਰੁਪਏ ਤੋਂ ਵੱਧ ਭੇਜੇ ਗਏ ਹਨ। 5G ਲਾਂਚ ਹੋਣ ਦੇ 6 ਮਹੀਨਿਆਂ ਦੇ ਅੰਦਰ, ਅਸੀਂ 6G ਤਕਨੀਕ ਬਾਰੇ ਵੀ ਗੱਲ ਕਰ ਰਹੇ ਹਾਂ। ਇਹ ਭਾਰਤ ਦੇ ਭਰੋਸੇ ਨੂੰ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਟੈਲੀਕਾਮ ਟੈਕਨਾਲੋਜੀ ਸਿਰਫ਼ ਸ਼ਕਤੀ ਦਿਖਾਉਣ ਦਾ ਤਰੀਕਾ ਨਹੀਂ ਹੈ, ਸਗੋਂ ਇਹ ਲੋਕਾਂ ਨੂੰ ਸ਼ਕਤੀ ਪ੍ਰਦਾਨ ਕਰਨ ਦਾ ਮਿਸ਼ਨ ਹੈ। ਭਾਰਤ ਦੇ 125 ਸ਼ਹਿਰਾਂ ਵਿੱਚ 5ਜੀ ਕਨੈਕਸ਼ਨ ਸ਼ੁਰੂ ਹੋ ਚੁੱਕੇ ਹਨ। ਭਾਰਤ ਵਿੱਚ ਦੇਸ਼ ਭਰ ਵਿੱਚ 100 5ਜੀ ਲੈਬਾਂ ਬਣਾਈਆਂ ਜਾਣਗੀਆਂ।

ਇਸ ਦੌਰਾਨ ਕੇਂਦਰੀ ਸੰਚਾਰ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਕੁਝ ਸਾਲ ਪਹਿਲਾਂ ਟੈਲੀਕਾਮ ਟਾਵਰ ਲਈ ਪਰਮਿਟ ਲੈਣ ਲਈ 220 ਦਿਨ ਲੱਗਦੇ ਸਨ ਪਰ ਹੁਣ ਸਿਰਫ਼ 7 ਦਿਨ ਲੱਗਦੇ ਹਨ। ਭਾਰਤ ਦਾ 5G ਰੋਲ ਆਊਟ ਦੁਨੀਆ ਵਿੱਚ ਸਭ ਤੋਂ ਤੇਜ਼ ਹੈ। 1,15,000 ਸਾਈਟਾਂ 5G ਸਿਗਨਲ ਦੇ ਰਹੀਆਂ ਹਨ।

ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ ਬਾਰੇ :

ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ (ITU) ਸੂਚਨਾ ਅਤੇ ਸੰਚਾਰ ਤਕਨਾਲੋਜੀ (ICT) ਲਈ ਸੰਯੁਕਤ ਰਾਸ਼ਟਰ ਦੀ ਵਿਸ਼ੇਸ਼ ਸੰਸਥਾ ਹੈ। ਇਸਦਾ ਹੈੱਡਕੁਆਰਟਰ ਜਿਨੀਵਾ ਵਿੱਚ ਸਥਿਤ ਹੈ। ਇਹ ਖੇਤਰੀ ਦਫ਼ਤਰਾਂ, ਜ਼ੋਨਲ ਦਫ਼ਤਰਾਂ ਅਤੇ ਰਾਜ ਦਫ਼ਤਰਾਂ ਦਾ ਇੱਕ ਨੈੱਟਵਰਕ ਹੈ। ਭਾਰਤ ਨੇ ਇੱਕ ਖੇਤਰੀ ਦਫ਼ਤਰ ਸਥਾਪਿਤ ਕਰਨ ਲਈ ਮਾਰਚ 2022 ਵਿੱਚ ਅੰਤਰਰਾਸ਼ਟਰੀ ਦੂਰਸੰਚਾਰ ਯੂਨੀਅਨ ਨਾਲ ਇੱਕ ਮੇਜ਼ਬਾਨ ਦੇਸ਼ ਸਮਝੌਤਾ ਕੀਤਾ ਸੀ।

ਭਾਰਤ 6-ਜੀ ਵਿਜ਼ਨ ਡਾਕੂਮੈਂਟ ਕੀ ਹੈ?

ਭਾਰਤ 6-ਜੀ ਵਿਜ਼ਨ ਡਾਕੂਮੈਂਟ 6G (TIG-6G) ‘ਤੇ ਤਕਨਾਲੋਜੀ ਇਨੋਵੇਸ਼ਨ ਗਰੁੱਪ ਦੁਆਰਾ ਤਿਆਰ ਕੀਤਾ ਗਿਆ ਹੈ। ਇਸ ਸਮੂਹ ਦਾ ਗਠਨ ਨਵੰਬਰ 2021 ਵਿੱਚ ਭਾਰਤ ਵਿੱਚ 6ਜੀ ਸੇਵਾ ਲਈ ਕਾਰਜ ਯੋਜਨਾ ਅਤੇ ਰੋਡ ਮੈਪ ਤਿਆਰ ਕਰਨ ਲਈ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ, ਖੋਜ ਅਤੇ ਵਿਕਾਸ ਸੰਸਥਾਵਾਂ, ਅਕਾਦਮੀਆਂ, ਮਾਨਕੀਕਰਨ ਸੰਸਥਾਵਾਂ, ਦੂਰਸੰਚਾਰ ਸੇਵਾ ਪ੍ਰਦਾਤਾਵਾਂ ਅਤੇ ਉਦਯੋਗ ਦੇ ਮੈਂਬਰਾਂ ਨਾਲ ਕੀਤਾ ਗਿਆ ਸੀ।

6-ਜੀ ਟੈਸਟ ਸੈਂਟਰ ਉੱਭਰਦੀਆਂ ਆਈਸੀਟੀ ਤਕਨਾਲੋਜੀਆਂ ਦੀ ਜਾਂਚ ਅਤੇ ਪ੍ਰਮਾਣਿਤ ਕਰਨ ਲਈ ਅਕਾਦਮਿਕ ਸੰਸਥਾਵਾਂ, ਉਦਯੋਗ, ਸਟਾਰਟ-ਅੱਪ, MSME, ਉਦਯੋਗ ਆਦਿ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰੇਗਾ। ਇੰਡੀਆ 6-ਜੀ ਵਿਜ਼ਨ ਡਾਕੂਮੈਂਟ ਅਤੇ 6-ਜੀ ਟੈਸਟ ਸੈਂਟਰ ਦੇਸ਼ ਵਿੱਚ ਨਵੀਨਤਾ, ਸਮਰੱਥਾ ਨਿਰਮਾਣ ਅਤੇ ਤੇਜ਼ੀ ਨਾਲ ਤਕਨਾਲੋਜੀ ਅਪਣਾਉਣ ਲਈ ਇੱਕ ਸਮਰੱਥ ਮਾਹੌਲ ਪ੍ਰਦਾਨ ਕਰੇਗਾ।

The post PM ਮੋਦੀ ਵਲੋਂ ITU ਦੇ ਖੇਤਰ ਦਫ਼ਤਰ ਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ, 6G ਲਈ ਵਿਜ਼ਨ ਡਾਕੂਮੈਂਟ ਕੀਤਾ ਲਾਂਚ appeared first on TheUnmute.com - Punjabi News.

Tags:
  • 6g
  • 6g-research-and-development-center
  • bharat-6g
  • breaking-news
  • india
  • india-news
  • innovation-center
  • itu-regional-office
  • new-delhi
  • news
  • prime-minister-narendra-modi
  • tech-news
  • vigyan-bhawan

ਦਿੱਲੀ ਲਈ 78,800 ਕਰੋੜ ਦਾ ਬਜਟ: ਸਿੱਖੀਆ ਖੇਤਰ ਲਈ 16575 ਕਰੋੜ ਰੁਪਏ ਦਾ ਪ੍ਰਸਤਾਵ, ਕੂੜੇ ਦੇ ਪਹਾੜਾਂ ਦਾ ਹੋਵੇਗਾ ਖਾਤਮਾ

Wednesday 22 March 2023 10:00 AM UTC+00 | Tags: aam-aadmi-party arvind-kejriwal breaking-news delhi delhi-budget delhi-government delhi-vidhan-sabha finance-minister-kailash-gehlot india-news news

ਚੰਡੀਗੜ੍ਹ, 22 ਮਾਰਚ 2023: ਦਿੱਲੀ ਸਰਕਾਰ ਬੁੱਧਵਾਰ ਨੂੰ ਦਿੱਲੀ (Delhi) ਵਿਧਾਨ ਸਭਾ ‘ਚ ਸੂਬੇ ਦਾ 9ਵਾਂ ਬਜਟ ਪੇਸ਼ ਕਰ ਰਹੀ ਹੈ। ਦਿੱਲੀ ਸਰਕਾਰ ਨੇ 78 ਹਜ਼ਾਰ ਕਰੋੜ ਦਾ ਬਜਟ ਪੇਸ਼ ਕੀਤਾ ਹੈ | ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਦਿੱਲੀ ਸਰਕਾਰ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਸੀ।

ਵਿੱਤ ਮੰਤਰੀ ਕੈਲਾਸ਼ ਗਹਿਲੋਤ ਨੇ ਭਾਸ਼ਣ ਦੀ ਸ਼ੁਰੂਆਤ ‘ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਭਗਵਾਨ ਰਾਮ ਕਿਹਾ। ਉਨ੍ਹਾਂ ਕਿਹਾ, “ਮੈਨੂੰ ਜ਼ਿਆਦਾ ਖੁਸ਼ੀ ਹੁੰਦੀ ਜੇਕਰ ਮਨੀਸ਼ ਸਿਸੋਦੀਆ ਨੇ ਬਜਟ ਪੇਸ਼ ਕੀਤਾ ਹੁੰਦਾ। ਜਦੋਂ ਭਗਵਾਨ ਸ਼੍ਰੀ ਰਾਮ ਬਨਵਾਸ ‘ਤੇ ਗਏ ਸਨ, ਤਾਂ ਭਰਤ ਨੂੰ ਰਾਜ ਗੱਦੀ ‘ਤੇ ਬਿਰਾਜਮਾਨ ਕੀਤਾ ਸੀ। ਮੈਂ ਉਸੇ ਤਰ੍ਹਾਂ ਕੰਮ ਕਰਾਂਗਾ। ਅਗਲਾ ਬਜਟ ਮਨੀਸ਼ ਸਿਸੋਦੀਆ ਹੀ ਪੇਸ਼ ਕਰਨਗੇ ।

ਵਿੱਤ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਖੇਡ ਕੰਪਲੈਕਸ ਵੀ ਬਣਾਏ ਜਾਣਗੇ। ਦਿੱਲੀ ਸਰਕਾਰ ਨੇ ਸਾਲ 2023-24 ਲਈ ਸਿੱਖਿਆ ਬਜਟ ਲਈ 16575 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਹੈ। ਇਸ ਤਰ੍ਹਾਂ ਇਸ ਵਾਰ ਦਿੱਲੀ ਸਰਕਾਰ ਨੇ ਸਿੱਖਿਆ ਲਈ ਕੁੱਲ ਬਜਟ ਦਾ 21 ਫੀਸਦੀ ਪ੍ਰਸਤਾਵਿਤ ਹੈ।

ਦੇਸ਼ ਵਿੱਚ ਪਹਿਲੀ ਵਾਰ ਸਕੂਲ ਅਤੇ ਉਦਯੋਗ ਇਕੱਠੇ ਕੰਮ ਕਰਨਗੇ। ਇਨ੍ਹਾਂ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦੇ ਮੌਕੇ ਮਿਲਣਗੇ। 12 ਨਵੇਂ ਅਪਲਾਈਡ ਲਰਨਿੰਗ ਸਕੂਲ ਸ਼ੁਰੂ ਕੀਤੇ ਜਾਣਗੇ, ਦਾਖਲੇ 9ਵੀਂ ਤੋਂ ਮਿਲਣਗੇ।

37 ਡਾ: ਅੰਬੇਡਕਰ ਐਕਸੀਲੈਂਸ ਸਕੂਲ ਬਣਾਏ ਜਾਣਗੇ

ਸਾਰੇ ਅਧਿਆਪਕਾਂ, ਪ੍ਰਿੰਸੀਪਲਾਂ, ਵਾਈਸ ਪ੍ਰਿੰਸੀਪਲਾਂ ਅਤੇ ਹੋਰ ਅਧਿਆਪਨ ਅਮਲੇ ਨੂੰ ਨਵੇਂ ਟੈਬਲੇਟ ਮੁਹੱਈਆ ਕਰਵਾਏ ਜਾਣਗੇ। ਆਉਣ ਵਾਲੇ ਸਾਲ ਵਿੱਚ 37 ਡਾ: ਅੰਬੇਡਕਰ ਐਕਸੀਲੈਂਸ ਸਕੂਲ ਬਣਾਏ ਜਾਣਗੇ। ਇਹ ਸਾਰੇ ਦਿੱਲੀ ਬੋਰਡ ਆਫ ਸਕੂਲਜ਼ ਨਾਲ ਮਾਨਤਾ ਪ੍ਰਾਪਤ ਹੋਣਗੇ। ਇਨ੍ਹਾਂ ਸਕੂਲਾਂ ਦੇ ਬੱਚਿਆਂ ਨੂੰ ਫਰੈਂਚ, ਜਰਮਨ ਅਤੇ ਜਾਪਾਨੀ ਭਾਸ਼ਾਵਾਂ ਵੀ ਸਿਖਾਈਆਂ ਜਾ ਰਹੀਆਂ ਹਨ।

ਬੋਰਡ ਵਿੱਚ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਨਤੀਜਾ 98 ਫੀਸਦੀ ਰਿਹਾ ਹੈ। ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਪਹਿਲੇ ਬੈਚ ਦੇ 56 ਵਿਦਿਆਰਥੀਆਂ ਨੇ ਆਪਣੀ ਉੱਦਮਤਾ ਦਾ ਸਬੂਤ ਦਿੰਦੇ ਹੋਏ ਬੀਬੀਏ ਅਤੇ ਬੀਸੀਏ ਵਰਗੇ ਕੋਰਸਾਂ ਵਿੱਚ ਸਿੱਧਾ ਦਾਖਲਾ ਲਿਆ। ਦੇਸ਼ ਭਗਤੀ ਪਾਠਕ੍ਰਮ ਵੀ ਵਿਦਿਆਰਥੀਆਂ ਨੂੰ ਦੇਸ਼ ਭਗਤੀ ਲਈ ਪ੍ਰੇਰਿਤ ਕਰ ਰਿਹਾ ਹੈ। ਦਿੱਲੀ ਦੇ ਪਹਿਲੇ ਆਰਮਡ ਫੋਰਸਿਜ਼ ਸਕੂਲ ਵਿੱਚ 160 ਬੱਚੇ ਪੜ੍ਹ ਰਹੇ ਹਨ ਜੋ ਜਲਦੀ ਹੀ ਬਲਾਂ ਵਿੱਚ ਸ਼ਾਮਲ ਹੋਣਗੇ।

ਦਿੱਲੀ ਸਰਕਾਰ ਦਾ ਸਿੱਖਿਆ ਦਾ ਮਾਡਲ ਸਕੂਲਾਂ ਦੀਆਂ ਇਮਾਰਤਾਂ

ਦਿੱਲੀ (Delhi) ਸਰਕਾਰ ਦਾ ਸਿੱਖਿਆ ਦਾ ਮਾਡਲ ਸਕੂਲਾਂ ਦੀਆਂ ਇਮਾਰਤਾਂ ਬਣਾਉਣ ਅਤੇ ਚੰਗੇ ਅੰਕ ਹਾਸਲ ਕਰਨ ਤੋਂ ਬਹੁਤ ਅੱਗੇ ਨਿਕਲ ਗਿਆ ਹੈ। ਅਸੀਂ ਸਿੱਖਿਆ ਨੂੰ ਵੱਧ ਤੋਂ ਵੱਧ ਬਜਟ ਦਿੱਤਾ ਹੈ। ਕੋਈ ਸੋਚ ਵੀ ਨਹੀਂ ਸਕਦਾ ਸੀ ਕਿ ਨਿਊਯਾਰਕ ਟਾਈਮਜ਼ ਸਕੂਲਾਂ ਦੀਆਂ ਸਫਲਤਾਵਾਂ ਨੂੰ ਵੀ ਪ੍ਰਕਾਸ਼ਿਤ ਕਰੇਗਾ। 2022-23 ਦਾ ਪਹਿਲਾ ਅਕਾਦਮਿਕ ਸੈਸ਼ਨ ਕੋਵਿਡ ਤੋਂ ਬਾਅਦ ਸੀ ਜੋ ਆਮ ਤੌਰ ‘ਤੇ ਚੱਲਿਆ। ਸਿੱਖਿਆ ਖੇਤਰ ਲਈ ਬਜਟ ਵਿੱਚ 16,575 ਕਰੋੜ ਰੁਪਏ ਰੱਖੇ ਗਏ ਹਨ। ਹਰ ਸਰਕਾਰੀ ਸਕੂਲ ਨੂੰ 20 ਨਵੇਂ ਕੰਪਿਊਟਰ ਦਿੱਤੇ ਜਾਣਗੇ।

ਕੂੜੇ ਦੇ ਤਿੰਨੋਂ ਪਹਾੜਾਂ ਦਾ ਖਾਤਮਾ

ਦੋ ਸਾਲਾਂ ਵਿੱਚ ਕੂੜੇ ਦੇ ਤਿੰਨੋਂ ਪਹਾੜਾਂ ਦਾ ਖਾਤਮਾ ਯਕੀਨੀ ਬਣਾਏਗਾ। ਦਸੰਬਰ 2023 ਤੱਕ ਓਖਲਾ ਲੈਂਡਫਿਲ ਸਾਈਟ, ਦਸੰਬਰ 2024 ਤੱਕ ਗਾਜ਼ੀਪੁਰ ਲੈਂਡਫਿਲ, ਮਾਰਚ 2024 ਤੱਕ ਭਲਸਵਾ ਲੈਂਡਫਿਲ ਸਾਈਟ। ਕੈਲਾਸ਼ ਗਹਿਲੋਤ ਨੇ ਕਿਹਾ ਕਿ ਅਸੀਂ ਸਮਾਂ ਸੀਮਾ ਦੇ ਰਹੇ ਹਾਂ ਅਤੇ ਖ਼ਤਮ ਕਰਾਂਗੇ। ਕੈਲਾਸ਼ ਗਹਿਲੋਤ ਨੇ ਕਵਿਤਾ ਵਿਚ ਕਿਹਾ, ਜਿਨ੍ਹਾਂ ਵਿਚ ਸਫਲਤਾ ਪ੍ਰਾਪਤ ਕਰਨ ਦਾ ਜਨੂੰਨ ਹੁੰਦਾ ਹੈ, ਉਹ ਸਮੁੰਦਰ ‘ਤੇ ਵੀ ਪੱਥਰ ਦਾ ਪੁਲ ਬਣਾਉਂਦੇ ਹਨ।

ਦਿੱਲੀ ਦੇ ਹਰ ਹਿੱਸੇ ਨੂੰ ਸੀਵਰੇਜ ਨਾਲ ਜੋੜਨ ਦੀ ਮੁਹਿੰਮ

ਦਿੱਲੀ (Delhi) ਦੇ ਹਰ ਹਿੱਸੇ ਨੂੰ ਸੀਵਰੇਜ ਨਾਲ ਜੋੜਨ ਦੀ ਮੁਹਿੰਮ ਚੱਲ ਰਹੀ ਹੈ। ਘਰਾਂ ‘ਚ ਸੀਵਰੇਜ ਦੀ ਸਹੂਲਤ ਦਿੱਤੀ ਜਾਵੇਗੀ।ਯਮੁਨਾ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਵਧਾਈ ਜਾਵੇਗੀ, ਸਮਰੱਥਾ ਕਰੀਬ 41 ਫੀਸਦੀ ਵਧਾਉਣ ਦਾ ਟੀਚਾ ਹੈ।

ਮਲਟੀਲੇਵਲ ਬੱਸ ਡਿਪੂ ਬਣਾਏ ਜਾਣਗੇ

ਦਿੱਲੀ ਵਿੱਚ ਮਲਟੀਲੇਵਲ ਬੱਸ ਡਿਪੂ ਬਣਾਏ ਜਾਣਗੇ ਜੋ ਕਿ ਮੰਜ਼ਿਲਾਂ ਦੇ ਹੋਣਗੇ। ਇਸ ਨਾਲ ਦਿੱਲੀ ਦੀ ਆਰਥਿਕ ਗਤੀਵਿਧੀ ਨੂੰ ਹੁਲਾਰਾ ਮਿਲੇਗਾ। ਦੋ ਆਧੁਨਿਕ ਬੱਸ ਟਰਮੀਨਲ ਬਣਾਏ ਜਾਣਗੇ। ਨੌਂ ਨਵੇਂ ਬੱਸ ਡਿਪੂਆਂ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। 1400 ਨਵੇਂ ਬੱਸ ਸ਼ੈਲਟਰ ਬਣਾਏ ਜਾਣਗੇ, ਜਿਸ ਨਾਲ ਯਾਤਰੀਆਂ ਨੂੰ ਕਾਫੀ ਸਹੂਲਤ ਮਿਲੇਗੀ।

ਬੱਸ ਡਿਪੂ ਦੇ ਬਿਜਲੀਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਤਿੰਨ ਵਿਸ਼ਵ ਪੱਧਰੀ ISBT ਦਾ ਨਿਰਮਾਣ ਕੀਤਾ ਜਾਵੇਗਾ। ISBTs ਦੇ ਨਾਲ, ਇਹਨਾਂ ਨੂੰ ਬੱਸ ਪੋਰਟ ਵੀ ਕਿਹਾ ਜਾ ਸਕਦਾ ਹੈ, ਜੋ ਰੁਜ਼ਗਾਰ ਪੈਦਾ ਕਰਨ ਵਿੱਚ ਮਦਦ ਕਰਨਗੇ।

ਮੁਹੱਲਾ ਬੱਸ ਸਕੀਮ

ਲਾਸਟ ਮਾਈਲ ਕਨੈਕਟੀਵਿਟੀ ਪਲਾਨ ਮੈਟਰੋ ਅਤੇ ਬੱਸਾਂ ਨੂੰ ਜੋੜੇਗਾ। ਮੁਹੱਲਾ ਬੱਸ ਸਕੀਮ ਸ਼ੁਰੂ ਹੋਵੇਗੀ। ਇਹ ਬੱਸ ਛੋਟੀਆਂ ਸੜਕਾਂ ਅਤੇ ਗਲੀਆਂ ‘ਤੇ ਚੱਲੇਗੀ। ਇਹ ਬੱਸਾਂ ਵੀ ਛੋਟੀਆਂ ਹੋਣਗੀਆਂ। ਕੈਲਾਸ਼ ਗਹਿਲੋਤ ਨੇ ਦਿੱਲੀ ਦੀਆਂ ਬੱਸ ਯੋਜਨਾਵਾਂ ਲਈ 3,500 ਕਰੋੜ ਦਾ ਪ੍ਰਸਤਾਵ ਰੱਖਿਆ।

ਦਿੱਲੀ (Delhi) ਸਰਕਾਰ ਤਿੰਨ ਵਿਲੱਖਣ ਡਬਲ ਡੇਕਰ ਫਲਾਈਓਵਰ ਬਣਾ ਰਹੀ ਹੈ। ਵਾਹਨ ਹੇਠਲੇ ਡੈੱਕ ‘ਤੇ ਚੱਲਣਗੇ ਅਤੇ ਮੈਟਰੋ ਉਪਰਲੇ ਡੈੱਕ ‘ਤੇ ਚੱਲੇਗੀ, ਜਿਸ ਨਾਲ ਜਨਤਾ ਦੇ 121 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਲਈ 320 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਗਿਆ ਸੀ।

ਦਿੱਲੀ ਦੀਆਂ ਸਾਰੀਆਂ ਸੜਕਾਂ ਨੂੰ ਧੂੜ ਮੁਕਤ ਬਣਾਉਣ ਲਈ ਸਰਕਾਰ ਐਂਟੀ ਸਮੋਗ ਗਨ ਅਤੇ ਪਾਣੀ ਦੇ ਛਿੜਕਾਅ ਦੀ ਵਰਤੋਂ ਕਰੇਗੀ। ਦਿੱਲੀ ਦੀਆਂ ਸੜਕਾਂ ਦੇ ਸੁੰਦਰੀਕਰਨ ਅਤੇ ਅਪਗ੍ਰੇਡੇਸ਼ਨ ਦੀ ਇਹ ਯੋਜਨਾ 10 ਸਾਲਾਂ ਲਈ ਹੈ।

The post ਦਿੱਲੀ ਲਈ 78,800 ਕਰੋੜ ਦਾ ਬਜਟ: ਸਿੱਖੀਆ ਖੇਤਰ ਲਈ 16575 ਕਰੋੜ ਰੁਪਏ ਦਾ ਪ੍ਰਸਤਾਵ, ਕੂੜੇ ਦੇ ਪਹਾੜਾਂ ਦਾ ਹੋਵੇਗਾ ਖਾਤਮਾ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • delhi
  • delhi-budget
  • delhi-government
  • delhi-vidhan-sabha
  • finance-minister-kailash-gehlot
  • india-news
  • news

* ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ
* ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਕੀਤੀ ਵਕਾਲਤ
* ਇਜਲਾਸ ਦਾ ਬਾਈਕਾਟ ਕਰ ਕੇ ਸ਼ਹੀਦਾਂ ਦੀ ਨਿਰਾਦਰੀ ਕਰਨ ਲਈ ਕਾਂਗਰਸ ਦੀ ਆਲੋਚਨਾ
* ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ
* ਹਲਵਾਰਾ ਹਵਾਈ ਅੱਡੇ ਤੋਂ ਮਈ ਦੇ ਅੰਤ ਜਾਂ ਜੂਨ ਤੱਕ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ

ਚੰਡੀਗੜ੍ਹ, 22 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭਾਰਤ ਸਰਕਾਰ (ਜੀ.ਓ.ਆਈ.) ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਬਣਨ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਬੇਨਤੀ ਕੀਤੀ ਹੈ। ਇਹ ਮਤਾ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਵੱਲੋਂ ਪੇਸ਼ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਸ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਦੇਸ਼ ਲਈ ਨਿਰਸਵਾਰਥ ਹੋ ਕੇ ਕੰਮ ਕਰਨ ਲਈ ਨੌਜਵਾਨ ਪੀੜ੍ਹੀਆਂ ਵਾਸਤੇ ਪ੍ਰੇਰਨਾ ਸਰੋਤ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲ਼ੇ ਤੋਂ ਮੁਕਤ ਕਰਵਾਉਣ ਲਈ ਅਹਿਮ ਰੋਲ ਅਦਾ ਕੀਤਾ ਅਤੇ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ ਅਤੇ ਫਿਰ ਦੇਸ਼ ਅੰਦਰ ਆਜ਼ਾਦੀ ਪ੍ਰਾਪਤ ਕਰਨ ਲਈ ਅਣਥੱਕ ਮਿਹਨਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣਾ ਸ਼ਹੀਦ ਨੂੰ ਨਿਮਾਣੀ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ 'ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦੇ ਨਾਮ ਰੱਖਣੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਰਾਸ਼ਟਰੀ ਨੇਤਾਵਾਂ ਦੇ ਨਾਮ 'ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ।

ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਦੇਸ਼ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਪ੍ਰਦਾਨ ਕਰਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਪ੍ਰਦਾਨ ਕਰਨ ਨਾਲ ਇਸ ਐਵਾਰਡ ਦਾ ਮਾਣ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਸੱਚਮੁੱਚ ਇਸ ਐਵਾਰਡ ਦੇ ਹੱਕਦਾਰ ਹਨ ਕਿਉਂ ਜੋ ਇਨ੍ਹਾਂ ਨੇ ਵਿਦੇਸ਼ੀ ਚੁੰਗਲ ਤੋਂ ਦੇਸ਼ ਨੂੰ ਮੁਕਤ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਬਦਕਿਸਮਤੀ ਨਾਲ ਆਜ਼ਾਦੀ ਦੇ 75 ਵਰ੍ਹੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਨ੍ਹਾਂ ਨਾਇਕਾਂ ਨੂੰ ਇਹ ਐਵਾਰਡ ਨਹੀਂ ਦਿੱਤਾ ਗਿਆ।

ਇਸ ਅਹਿਮ ਮਤੇ ਨੂੰ ਪਾਸ ਕੀਤੇ ਜਾਣ ਮੌਕੇ ਇਜਲਾਸ ਦਾ ਬਾਈਕਾਟ ਕਰਨ ਵਾਲੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਇਹ ਕਾਰਵਾਈ ਇਨ੍ਹਾਂ ਮਹਾਨ ਨਾਇਕਾਂ ਪ੍ਰਤੀ ਘੋਰ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਣਮੱਤੇ ਐਵਾਰਡ ਲਈ ਜੇਤੂਆਂ ਦੀ ਚੋਣ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਵੱਲੋਂ ਕੀਤੀ ਜਾਂਦੀ ਹੈ। ਭਗਵੰਤ ਮਾਨ ਨੇ ਵਿਅੰਗ ਕੱਸਦਿਆਂ ਕਿਹਾ ਕਿ ਸਿਤਮਜ਼ਰੀਫੀ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਦੇ ਦੋ ਸਾਬਕਾ ਪ੍ਰਧਾਨ ਮੰਤਰੀਆਂ ਨੇ ਇਸ ਵੱਕਾਰੀ ਐਵਾਰਡ ਲਈ ਆਪਣੇ ਨਾਵਾਂ ਦੀ ਹੀ ਸਿਫ਼ਾਰਸ਼ ਕਰ ਦਿੱਤੀ ਸੀ।

ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸ਼ਹੀਦੀ ਦਿਵਸ ਮੌਕੇ 16 ਨਵੰਬਰ ਨੂੰ ਛੁੱਟੀ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਲੋੜੀਂਦੀਆਂ ਰਸਮਾਂ ਪੂਰੀਆਂ ਕਰ ਲਈਆਂ ਜਾਣਗੀਆਂ। ਭਗਵੰਤ ਮਾਨ ਨੇ ਇਸ ਮੁੱਦੇ 'ਤੇ ਉਸਾਰੂ ਬਹਿਸ ਵਿੱਚ ਹਿੱਸਾ ਲੈਣ ਅਤੇ ਬਿੱਲ 'ਤੇ ਸੂਬਾ ਸਰਕਾਰ ਦਾ ਸਮਰਥਨ ਕਰਨ ਲਈ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਅਸ਼ਵਨੀ ਸ਼ਰਮਾ ਅਤੇ ਨਛੱਤਰ ਪਾਲ ਸਮੇਤ ਵਿਰੋਧੀ ਧਿਰ ਦੇ ਹੋਰ ਵਿਧਾਇਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਸੂਬਾ ਸਰਕਾਰ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਦਾ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਥੋਂ ਮਈ ਦੇ ਅਖ਼ੀਰ ਜਾਂ ਜੂਨ ਤੱਕ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ 161 ਏਕੜ ਰਕਬੇ ਵਿੱਚ ਲਗਭਗ 50 ਕਰੋੜ ਰੁਪਏ ਦੀ ਲਾਗਤ ਨਾਲ ਇਸ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਨੂੰ ਹਵਾਈ ਸੰਪਰਕ ਦੇ ਨਕਸ਼ੇ 'ਤੇ ਹੋਰ ਅੱਗੇ ਲਿਆਏਗਾ ਅਤੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ ਅਤੇ ਇਸ ਨਾਲ ਜਿੱਥੇ ਲੁਧਿਆਣਾ ਦੇ ਕਾਰੋਬਾਰੀਆਂ ਨੂੰ ਸਹੂਲਤ ਮਿਲੇਗੀ, ਉਥੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।

 

The post ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ appeared first on TheUnmute.com - Punjabi News.

Tags:
  • breaking-news
  • halwara-airport
  • news

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸੂਬੇ 'ਚ ਹੋਵੇਗੀ ਛੁੱਟੀ: CM ਭਗਵੰਤ ਮਾਨ

Wednesday 22 March 2023 10:14 AM UTC+00 | Tags: aam-aadmi-party breaking-news cm-bhagwant-mann kartar-singh-sarabha news punjab-congress punjab-news punjab-vidhan-sabha shaheed-kartar-singh-sarabha the-unmute-breaking the-unmute-breaking-news

ਚੰਡੀਗੜ੍ਹ, 22 ਮਾਰਚ 2023: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ (Shaheed Kartar Singh Sarabha) ਦੇ ਸ਼ਹੀਦੀ ਦਿਹਾੜੇ ਮੌਕੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹੁਣ ਛੁੱਟੀ ਹੋਵੇਗੀ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਜਦੋਂ ਕਰਤਾਰ ਸਿੰਘ ਸਰਾਭਾ ਦੇ ਪਿੰਡ ਗਿਆ ਸੀ ਤਾਂ ਉਸ ਸਮੇਂ ਬਹੁਤ ਲੋਕਾਂ ਨੇ ਮੰਗ ਕੀਤੀ ਸੀ ਕਿ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਮੌਕੇ ਛੁੱਟੀ ਹੋਣੀ ਚਾਹੀਦੀ ਹੈ।

The post ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸੂਬੇ ‘ਚ ਹੋਵੇਗੀ ਛੁੱਟੀ: CM ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • kartar-singh-sarabha
  • news
  • punjab-congress
  • punjab-news
  • punjab-vidhan-sabha
  • shaheed-kartar-singh-sarabha
  • the-unmute-breaking
  • the-unmute-breaking-news

ਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 'ਚ ਕੀਤਾ ਵਾਧਾ

Wednesday 22 March 2023 10:27 AM UTC+00 | Tags: aam-aadmi-party aam-aadmi-party-councilors aap-rajya-sabha-member-sanjay-singh arvind-kejriwal breaking-news cbi cm-bhagwant-mann delhi-excise-policy-case delhi-government deputy-cheif-minister-manish-sisodia excise-policy excise-policy-case manish-sisodia news punjab-government punjabi-news punjab-news punjab-politics the-unmute-breaking-news the-unmute-punjabi-news

ਚੰਡੀਗੜ੍ਹ, 22 ਮਾਰਚ 2023: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਖ਼ਿਲਾਫ਼ ਕਥਿਤ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਕੇਸ ਦੀ ਸੁਣਵਾਈ ਕਰਦਿਆਂ ਰਾਊਸ ਐਵੇਨਿਊ ਕੋਰਟ ਨੇ ਉਨ੍ਹਾਂ ਨੂੰ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਮਨੀਸ਼ ਸਿਸੋਦੀਆ (Manish Sisodia) ਨੂੰ 5 ਦਿਨ ਦਾ ਈਡੀ ਰਿਮਾਂਡ ਖਤਮ ਹੋਣ ਤੋਂ ਬਾਅਦ ਬੁੱਧਵਾਰ ਨੂੰ ਰਾਊਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਸਿਸੋਦੀਆ ਨੇ ਜੇਲ੍ਹ ਵਿੱਚ ਕਿਤਾਬਾਂ ਪੜ੍ਹਨ ਲਈ ਅਰਜ਼ੀਆਂ ਦਿੱਤੀਆਂ। ਇਸ ‘ਤੇ ਅਦਾਲਤ ਨੇ ਕਿਹਾ ਕਿ ਕਿਤਾਬਾਂ ਸਿਸੋਦੀਆ ਨੂੰ ਦਿੱਤੀਆਂ ਜਾਣਗੀਆਂ।

ਦਰਅਸਲ, ਸੀਬੀਆਈ ਅਤੇ ਈਡੀ ਦੋਵੇਂ ਹੀ ਸ਼ਰਾਬ ਨੀਤੀ ਮਾਮਲੇ ਦੀ ਜਾਂਚ ਕਰ ਰਹੇ ਹਨ। ਸਿਸੋਦੀਆ ਨੂੰ ਈਡੀ ਨੇ 9 ਮਾਰਚ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਮਨੀਸ਼ 17 ਤੋਂ 22 ਮਾਰਚ ਤੱਕ ਈਡੀ ਰਿਮਾਂਡ ‘ਤੇ ਹਨ। ਸਿਸੋਦੀਆ ਦੀ ਹਿਰਾਸਤ 23 ਮਾਰਚ ਤੋਂ 3 ਅਪ੍ਰੈਲ ਤੱਕ ਸੀਬੀਆਈ ਕੋਲ ਰਹੇਗੀ।

The post ਕਥਿਤ ਸ਼ਰਾਬ ਘੁਟਾਲੇ ਮਾਮਲੇ ‘ਚ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ appeared first on TheUnmute.com - Punjabi News.

Tags:
  • aam-aadmi-party
  • aam-aadmi-party-councilors
  • aap-rajya-sabha-member-sanjay-singh
  • arvind-kejriwal
  • breaking-news
  • cbi
  • cm-bhagwant-mann
  • delhi-excise-policy-case
  • delhi-government
  • deputy-cheif-minister-manish-sisodia
  • excise-policy
  • excise-policy-case
  • manish-sisodia
  • news
  • punjab-government
  • punjabi-news
  • punjab-news
  • punjab-politics
  • the-unmute-breaking-news
  • the-unmute-punjabi-news

ਕੂੜੇ ਦੇ ਪਹਾੜ ਦਿੱਲੀ 'ਤੇ ਕਾਲੇ ਧੱਬਿਆਂ ਵਾਂਗ, ਅਗਲੇ ਦੋ ਸਾਲਾਂ 'ਚ ਕਰਾਂਗੇ ਖ਼ਾਤਮਾ: ਕੈਲਾਸ਼ ਗਹਿਲੋਤ

Wednesday 22 March 2023 10:41 AM UTC+00 | Tags: bhalswa-landfill-site breaking-news budget-2023 budget-news delhi delhi-news ghazipur-landfill latest-delhi-news latest-news news okhla-landfill-site

ਚੰਡੀਗੜ੍ਹ, 22 ਮਾਰਚ 2023: ਦਿੱਲੀ ਸਰਕਾਰ (Delhi Government) ਨੇ ਆਪਣਾ ਬਜਟ 22 ਮਾਰਚ ਯਾਨੀ ਅੱਜ ਇੱਕ ਦਿਨ ਦੀ ਦੇਰੀ ਨਾਲ ਪੇਸ਼ ਕੀਤਾ। ਦਿੱਲੀ ਸਰਕਾਰ ਨੇ ਸਾਲ 2023-24 ਲਈ ਕੁੱਲ 78,800 ਕਰੋੜ ਦਾ ਬਜਟ ਪੇਸ਼ ਕੀਤਾ ਹੈ । ਦਿੱਲੀ ਸਰਕਾਰ ਦੇ ਬਜਟ ਦੀ ਖਾਸੀਅਤ ਇਹ ਹੈ ਕਿ ਉਹ ਹਰ ਵਾਰ ਕਿਸੇ ਥੀਮ ‘ਤੇ ਬਜਟ ਪੇਸ਼ ਕਰਦੀ ਹੈ। ਇਸ ਵਾਰ ਦਿੱਲੀ ਸਰਕਾਰ ਨੇ ਸਵੱਛ ਦਿੱਲੀ ਦੇ ਵਿਜ਼ਨ ਨੂੰ ਲੈ ਕੇ ਬਜਟ ਪੇਸ਼ ਕੀਤਾ ਹੈ।

ਇਸ ਤਹਿਤ ਦਿੱਲੀ ਸਰਕਾਰ (Delhi Government) ਨੇ ਕੁੱਲ ਨੌਂ ਯੋਜਨਾਵਾਂ ਦਾ ਐਲਾਨ ਕੀਤਾ ਹੈ, ਜਿਸ ਵਿੱਚ ਦਿੱਲੀ ਦੇ ਤਿੰਨੋਂ ਕੂੜੇ ਦੇ ਪਹਾੜਾਂ ਨੂੰ ਖ਼ਤਮ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਕੈਲਾਸ਼ ਗਹਿਲੋਤ (Kailash Gahlot) ਨੇ ਕੂੜੇ ਦੇ ਤਿੰਨੋਂ ਪਹਾੜਾਂ ਨੂੰ ਖ਼ਤਮ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਕੂੜੇ ਦੇ ਪਹਾੜ ਦਿੱਲੀ ‘ਤੇ ਕਾਲੇ ਧੱਬਿਆਂ ਵਾਂਗ ਹਨ। ਇਨ੍ਹਾਂ ਨੂੰ ਅਗਲੇ ਦੋ ਸਾਲਾਂ ਵਿੱਚ ਉਨ੍ਹਾਂ ਨੂੰ ਪੂਰਾ ਕਰੀਏ।

ਕੈਲਾਸ਼ ਗਹਿਲੋਤ ਨੇ ਕਈ ਵਾਰ ਆਪਣੀ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਅਸੀਂ ਵਾਅਦਾ ਕਰਦੇ ਹਾਂ ਕਿ ਅਗਲੇ ਦੋ ਸਾਲਾਂ ‘ਚ ਕੂੜੇ ਦੇ ਇਹ ਪਹਾੜ ਖ਼ਤਮ ਹੋ ਜਾਣਗੇ। ਇਸ ਦੇ ਲਈ ਅਸੀਂ ਦਿੱਲੀ ਨਗਰ ਨਿਗਮ ਨਾਲ ਮਿਲ ਕੇ ਕੰਮ ਕਰਾਂਗੇ।

ਇਸਦੇ ਨਾਲ ਹੀ ਕੈਲਾਸ਼ ਗਹਿਲੋਤ ਨੇ ਕਿਹਾ ਕਿ ਦਿੱਲੀ ਸਰਕਾਰ ਕੂੜੇ ਦੇ ਇਨ੍ਹਾਂ ਪਹਾੜਾਂ ਨੂੰ ਖ਼ਤਮ ਕਰਨ ਲਈ ਸਮਾਂ ਸੀਮਾ ਵੀ ਦੇ ਰਹੀ ਹੈ। ਦਸੰਬਰ 2023 ਤੱਕ ਓਖਲਾ ਲੈਂਡਫਿਲ ਸਾਈਟ, ਮਾਰਚ 2024 ਤੱਕ ਭਲਸਵਾ ਲੈਂਡਫਿਲ ਸਾਈਟ ਅਤੇ ਦਸੰਬਰ 2024 ਤੱਕ ਗਾਜ਼ੀਪੁਰ ਲੈਂਡਫਿਲ ਸਾਈਟ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪਹਾੜਾਂ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ, ਪਰ ਅਸੀਂ ਇਸ ਨੂੰ ਪੂਰਾ ਕਰਾਂਗੇ। ਜੇਕਰ ਤੁਸੀਂ ਸੱਚੇ ਮਨ ਅਤੇ ਇਮਾਨਦਾਰੀ ਨਾਲ ਕੰਮ ਕਰਦੇ ਹੋ ਤਾਂ ਕੁਝ ਵੀ ਸੰਭਵ ਹੈ।

The post ਕੂੜੇ ਦੇ ਪਹਾੜ ਦਿੱਲੀ ‘ਤੇ ਕਾਲੇ ਧੱਬਿਆਂ ਵਾਂਗ, ਅਗਲੇ ਦੋ ਸਾਲਾਂ ‘ਚ ਕਰਾਂਗੇ ਖ਼ਾਤਮਾ: ਕੈਲਾਸ਼ ਗਹਿਲੋਤ appeared first on TheUnmute.com - Punjabi News.

Tags:
  • bhalswa-landfill-site
  • breaking-news
  • budget-2023
  • budget-news
  • delhi
  • delhi-news
  • ghazipur-landfill
  • latest-delhi-news
  • latest-news
  • news
  • okhla-landfill-site

ਭੂਚਾਲ ਕਾਰਨ ਅਫਗਾਨਿਸਤਾਨ 'ਚ 4 ਤੇ ਪਾਕਿਸਤਾਨ 'ਚ 9 ਜਣਿਆਂ ਦੀ ਮੌਤ, 302 ਜ਼ਖਮੀ

Wednesday 22 March 2023 10:56 AM UTC+00 | Tags: earthquake earthquake-in-pakistan earthquake-news news richter-scale us-geological-survey

ਚੰਡੀਗੜ੍ਹ, 22 ਮਾਰਚ 2023: ਅਫਗਾਨਿਸਤਾਨ ‘ਚ ਮੰਗਲਵਾਰ ਦੇਰ ਰਾਤ ਨੂੰ ਭੂਚਾਲ (Earthquake) ਆਇਆ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਮੁਤਾਬਕ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.6 ਸੀ। ਘਟਨਾ ਦਾ ਕੇਂਦਰ ਅਪਰਾਧ ਸ਼ਹਿਰ ਸੀ। ਇਸ ਦੇ ਝਟਕੇ ਪਾਕਿਸਤਾਨ ਅਤੇ ਭਾਰਤ ਵਿੱਚ ਵੀ ਮਹਿਸੂਸ ਕੀਤੇ ਗਏ। ਪਾਕਿਸਤਾਨੀ ਮੀਡੀਆ ‘ਜੀਓ ਨਿਊਜ਼’ ਮੁਤਾਬਕ 9 ਜਣਿਆਂ ਦੀ ਮੌਤ ਹੋ ਗਈ ਹੈ। 302 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ।

ਇਸਦੇ ਨਾਲ ਹੀ ਅਫਗਾਨਿਸਤਾਨ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਫਗਾਨਿਸਤਾਨ ‘ਚ 6.8 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਚਾਰ ਹੋ ਗਈ ਹੈ। ਘੱਟੋ-ਘੱਟ 44 ਜਣੇ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ।

ਸਥਾਨਕ ਮੀਡਿਆ ਮੁਤਾਬਕ ਪਾਕਿਸਤਾਨ ਦੇ ਮੌਸਮ ਵਿਭਾਗ (ਪੀਐਮਡੀ) ਨੇ ਭੂਚਾਲ ਦੀ ਤੀਬਰਤਾ 6.8 ਦੱਸੀ ਹੈ। ਇਸਲਾਮਾਬਾਦ, ਲਾਹੌਰ, ਕਵੇਟਾ, ਰਾਵਲਪਿੰਡੀ, ਪੇਸ਼ਾਵਰ ਸਮੇਤ ਕਈ ਸ਼ਹਿਰਾਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪੀਐਮਡੀ ਮੁਤਾਬਕ ਭੂਚਾਲ ਰਾਤ 9:47 ਵਜੇ (ਪਾਕਿਸਤਾਨੀ ਸਮੇਂ) ‘ਤੇ ਆਇਆ।

ਇੱਕ ਘੰਟੇ ਬਾਅਦ 3.7 ਤੀਬਰਤਾ ਦਾ ਝਟਕਾ ਦਰਜ ਕੀਤਾ ਗਿਆ। ਇਸ ਦਾ ਕੇਂਦਰ ਵੀ ਅਫਗਾਨਿਸਤਾਨ ਵਿੱਚ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਨੂੰ ਐਮਰਜੈਂਸੀ ਦੀ ਸਥਿਤੀ ਵਿੱਚ ਤਿਆਰ ਰਹਿਣ ਲਈ ਕਿਹਾ ਹੈ।

ਭੂਚਾਲ (Earthquake) ਕਾਰਨ ਇਸਲਾਮਾਬਾਦ ਅਤੇ ਰਾਵਲਪਿੰਡੀ ਵਿੱਚ ਕਈ ਉੱਚੀਆਂ ਇਮਾਰਤਾਂ ਦੀਆਂ ਕੰਧਾਂ ਵਿੱਚ ਤਰੇੜਾਂ ਆ ਗਈਆਂ। ਇਸ ਤੋਂ ਬਾਅਦ ਲੋਕਾਂ ਵਿਚ ਹਫੜਾ-ਦਫੜੀ ਮਚ ਗਈ। ਕਈ ਘਰਾਂ ਦੇ ਤਬਾਹ ਹੋਣ ਦੀ ਵੀ ਖ਼ਬਰ ਹੈ। ਬਚਾਅ ਟੀਮ ਮੌਕੇ ‘ਤੇ ਮੌਜੂਦ ਹੈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।

The post ਭੂਚਾਲ ਕਾਰਨ ਅਫਗਾਨਿਸਤਾਨ ‘ਚ 4 ਤੇ ਪਾਕਿਸਤਾਨ ‘ਚ 9 ਜਣਿਆਂ ਦੀ ਮੌਤ, 302 ਜ਼ਖਮੀ appeared first on TheUnmute.com - Punjabi News.

Tags:
  • earthquake
  • earthquake-in-pakistan
  • earthquake-news
  • news
  • richter-scale
  • us-geological-survey

CM ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਹਿਮਾਚਲ ਪ੍ਰਦੇਸ਼ ਸਰਕਾਰ ਦੇ ਪਣ-ਬਿਜਲੀ ਪ੍ਰਾਜੈਕਟਾਂ 'ਤੇ ਵਾਟਰ ਸੈੱਸ ਲਾਉਣ ਦੇ ਫੈਸਲੇ ਦੀ ਨਿਖੇਧੀ

Wednesday 22 March 2023 12:41 PM UTC+00 | Tags: aam-aadmi-party asserting-its-legal-right breaking-news chief-minister-bhagwant-mann cm-bhagwant-mann cm-mann himachal-government himachal-pardesh himachal-pradesh hydropower-projects news punjab-government punjab-news punjab-police punjab-vidhan-sabha riparian-law the-unmute-breaking-news water-cess

ਚੰਡੀਗੜ੍ਹ, 22 ਮਾਰਚ 2023: ਰਿਪੇਰੀਅਨ ਸਿਧਾਂਤ ਮੁਤਾਬਕ ਪਾਣੀ ਉਤੇ ਆਪਣਾ ਕਾਨੂੰਨੀ ਹੱਕ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਣ ਬਿਜਲੀ ਪ੍ਰਾਜੈਕਟਾਂ ਉਤੇ ਵਾਟਰ ਸੈੱਸ ਲਾਉਣ ਦੇ ਹਿਮਾਚਲ ਪ੍ਰਦੇਸ਼ (Himachal Pradesh) ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ।

ਹਿਮਾਚਲ ਪ੍ਰਦੇਸ਼ ਸਰਕਾਰ ਦੇ ਇਸ ਕਦਮ ਦੀ ਨਿਖੇਧੀ ਕਰਨ ਲਈ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੇਸ਼ ਮਤੇ ਦੀ ਪ੍ਰੋੜ੍ਹਤਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਹਿੱਤਾਂ ਅਤੇ ਇਸ ਦੇ ਲੋਕਾਂ ਨਾਲ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪੰਜਾਬ (ਪੰਜ ਦਰਿਆਵਾਂ ਦੀ ਧਰਤੀ) ਅੱਜ ਪੀਣ ਵਾਲੇ ਪਾਣੀ ਦੀ ਗੰਭੀਰ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਪਾਣੀਆਂ ਉਤੇ ਹਿਮਾਚਲ ਪ੍ਰਦੇਸ਼ ਸਰਕਾਰ ਦਾ ਇਹ ਕੋਝਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੁੱਖੂ ਸਰਕਾਰ ਦਾ ਇਹ ਕਦਮ ਗ਼ੈਰ-ਕਾਨੂੰਨੀ ਅਤੇ ਤਰਕਹੀਣ ਹੈ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ਉਤੇ ਪੰਜਾਬ ਦਾ ਕਾਨੂੰਨੀ ਹੱਕ ਹੈ ਅਤੇ ਕੋਈ ਵੀ ਸੂਬੇ ਦਾ ਇਹ ਹੱਕ ਨਹੀਂ ਖੋਹ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਆਪਣੀ ਜ਼ਮੀਨ ਰਾਹੀਂ ਵਹਿ ਰਹੇ ਪਾਣੀ ਉਤੇ ਪੰਜਾਬ ਇਕ ਦੁਆਨੀ ਵੀ ਕਿਸੇ ਨੂੰ ਨਹੀਂ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਇਹ ਕਦਮ ਦੇਸ਼ ਨੂੰ ਵੰਡਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ 'ਭਾਰਤ ਜੋੜੋ' ਨਹੀਂ, ਸਗੋਂ 'ਭਾਰਤ ਤੋੜੋ' ਮੁਹਿੰਮ ਹੈ। ਉਨ੍ਹਾਂ ਪੰਜਾਬ ਦੇ ਕਾਂਗਰਸ ਆਗੂਆਂ ਦੀ ਵਿਧਾਨ ਸਭਾ ਵਿੱਚੋਂ ਗ਼ੈਰਹਾਜ਼ਰੀ ਉਤੇ ਸਵਾਲ ਚੁੱਕਦਿਆਂ ਆਖਿਆ ਕਿ ਜਦੋਂ ਸੂਬਾ ਪਾਣੀਆਂ ਬਾਰੇ ਗੰਭੀਰ ਮਸਲਿਆਂ ਉਤੇ ਵਿਚਾਰ ਕਰ ਰਿਹਾ ਹੈ ਤਾਂ ਉਹ ਸਦਨ ਵਿੱਚ ਹਾਜ਼ਰ ਹੀ ਨਹੀਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦਰਪੇਸ਼ ਸਾਰੇ ਮਸਲਿਆਂ ਦੇ ਹੱਲ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ (Himachal Pradesh) ਸਰਕਾਰ ਦੇ ਇਸ ਸ਼ਰਮਨਾਕ ਕਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਦੇ ਕਈ ਚਿਹਰੇ ਹਨ ਅਤੇ ਉਹ ਹਮੇਸ਼ਾ ਸਿਆਸੀ ਸਹੂਲਤ ਲਈ ਆਪਣੇ ਇਨ੍ਹਾਂ ਚਿਹਰਿਆਂ ਨੂੰ ਵਰਤਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਸੰਘੀ ਢਾਂਚੇ ਬਾਰੇ ਵੱਡੇ-ਵੱਡੇ ਦਾਅਵੇ ਕਰਦੇ ਹਨ ਪਰ ਅਸਲ ਵਿੱਚ ਉਹ ਚੱਲਦੇ ਆਪਣੇ ਸਿਆਸੀ ਮੁਫ਼ਾਦ ਮੁਤਾਬਕ ਹੀ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਫਿਰ ਕਾਂਗਰਸ ਨੇ ਪੰਜਾਬ ਖ਼ਿਲਾਫ਼ ਸਾਜ਼ਿਸ਼ ਘੜੀ ਹੈ ਪਰ ਇਸ ਨੂੰ ਕਿਸੇ ਵੀ ਕੀਮਤ ਉਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਲਾਹ ਦਿੱਤੀ ਕਿ ਉਹ ਸੂਬਿਆਂ ਦੀਆਂ ਤਾਕਤਾਂ ਘਟਾਉਣ ਵਾਲੇ ਅਜਿਹੇ ਕਦਮ ਚੁੱਕਣ ਤੋਂ ਸੰਕੋਚ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਸੂਬਿਆਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਅਜਿਹੇ ਮਸਲੇ ਚੁੱਕਣ ਨਾਲ ਕੇਂਦਰ ਸਰਕਾਰ ਨੂੰ ਸੂਬੇ ਨਾਲ ਸਬੰਧਤ ਮਸਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਦਾ ਮੌਕਾ ਮਿਲਿਆ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜੇ ਕਾਂਗਰਸ ਸਰਕਾਰ ਆਪਣੇ ਮਨਸੂਬੇ ਨੂੰ ਅੱਗੇ ਵਧਾਉਂਦੀ ਹੈ ਤਾਂ ਉਹ ਕਿਹੜੇ ਮੂੰਹ ਨਾਲ ਦੇਸ਼ ਵਿੱਚ ਸੰਘੀ ਢਾਂਚੇ ਬਾਰੇ ਦਾਅਵੇ ਕਰੇਗੀ।

ਸੂਬੇ ਵਿੱਚ ਪਾਣੀ ਦੀ ਕਿੱਲਤ ਦੀ ਸਮੱਸਿਆ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਬੇਤਰਸੀ ਨਾਲ ਵਰਤੋਂ ਕਾਰਨ ਸੂਬੇ ਦਾ ਬਹੁਤਾ ਇਲਾਕਾ 'ਡਾਰਕ ਜ਼ੋਨ' ਵਿੱਚ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਸੂਬੇ ਦੇ ਇਕੋ-ਇਕ ਕੁਦਰਤੀ ਸਰੋਤ ਪਾਣੀ ਦੀ ਬੇਦਰਦੀ ਨਾਲ ਵਰਤੋਂ ਕਰਕੇ ਦੇਸ਼ ਲਈ ਝੋਨਾ ਪੈਦਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਇਸ ਵਡੇਰੇ ਯੋਗਦਾਨ ਨੂੰ ਮਾਨਤਾ ਦੇਣ ਦੀ ਥਾਂ ਸੂਬੇ ਦੇ ਹਿੱਤਾਂ ਨਾਲ ਖਿਲਵਾੜ ਕਰਨ ਲਈ ਅਜਿਹੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤਾ ਵੱਡਾ ਦੁਖਾਂਤ ਹੈ ਕਿ ਸੂਬੇ ਦੇ ਬਿਲਕੁੱਲ ਵਿਚਕਾਰ ਪੈਂਦਾ ਜ਼ਿਲ੍ਹਾ ਵੀ ਹੁਣ ਨਹਿਰੀ ਪਾਣੀ ਦੇ ਟੇਲਾਂ ਉਤੇ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ, ਦੂਜੇ ਪਾਸੇ ਸੂਬੇ ਨਾਲ ਖਿਲਵਾੜ ਕਰਨ ਵਾਲੀਆਂ ਤਾਕਤਾਂ ਅਜਿਹੇ ਕਦਮ ਚੁੱਕ ਰਹੀਆਂ ਹਨ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਕੀਮਤ ਉਤੇ ਸੂਬੇ ਦੇ ਹਿੱਤਾਂ ਦੀ ਰਾਖੀ ਕਰੇਗੀ।

The post CM ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਹਿਮਾਚਲ ਪ੍ਰਦੇਸ਼ ਸਰਕਾਰ ਦੇ ਪਣ-ਬਿਜਲੀ ਪ੍ਰਾਜੈਕਟਾਂ ‘ਤੇ ਵਾਟਰ ਸੈੱਸ ਲਾਉਣ ਦੇ ਫੈਸਲੇ ਦੀ ਨਿਖੇਧੀ appeared first on TheUnmute.com - Punjabi News.

Tags:
  • aam-aadmi-party
  • asserting-its-legal-right
  • breaking-news
  • chief-minister-bhagwant-mann
  • cm-bhagwant-mann
  • cm-mann
  • himachal-government
  • himachal-pardesh
  • himachal-pradesh
  • hydropower-projects
  • news
  • punjab-government
  • punjab-news
  • punjab-police
  • punjab-vidhan-sabha
  • riparian-law
  • the-unmute-breaking-news
  • water-cess

IND vs AUS: ਆਸਟ੍ਰੇਲੀਆ ਨੇ ਭਾਰਤ ਨੂੰ 270 ਦੌੜਾਂ ਦਾ ਦਿੱਤਾ ਟੀਚਾ, ਭਾਰਤ ਦੀ ਬੱਲੇਬਾਜ਼ੀ ਸ਼ੁਰੂ

Wednesday 22 March 2023 12:49 PM UTC+00 | Tags: breaking-news cricket-news ind-vs-aus ma-chidambaram ma-chidambaram-stadium ma-chidambaram-stadium-in-chennai news rohit-sharma sports steve-smith virat-kohli

ਚੰਡੀਗੜ੍ਹ, 22 ਮਾਰਚ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਵਨਡੇ ਸੀਰੀਜ਼ ਦਾ ਤੀਜਾ ਮੈਚ ਖੇਡਿਆ ਜਾ ਰਿਹਾ ਹੈ। ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ ਭਾਰਤ ਦੇ ਸਾਹਮਣੇ 270 ਦੌੜਾਂ ਦਾ ਟੀਚਾ ਰੱਖਿਆ ਹੈ।

ਭਾਰਤ ਦੀ ਨਜ਼ਰ ਸੀਰੀਜ਼ ਜਿੱਤਣ ‘ਤੇ ਹੈ। ਉਸ ਨੇ ਮੁੰਬਈ ਵਿੱਚ ਪਹਿਲਾ ਵਨਡੇ ਪੰਜ ਵਿਕਟਾਂ ਨਾਲ ਜਿੱਤਿਆ ਸੀ। ਇਸ ਤੋਂ ਬਾਅਦ ਵਿਸ਼ਾਖਾਪਟਨਮ ‘ਚ ਆਸਟ੍ਰੇਲੀਆ ਨੇ ਦੂਜਾ ਵਨਡੇ 10 ਵਿਕਟਾਂ ਨਾਲ ਜਿੱਤ ਲਿਆ। ਇਸ ਤਰ੍ਹਾਂ ਸੀਰੀਜ਼ 1-1 ਨਾਲ ਬਰਾਬਰ ਹੋ ਗਈ ਹੈ।

270 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀ ਬੱਲੇਬਾਜ਼ੀ ਸ਼ੁਰੂ ਹੋ ਗਈ ਹੈ। ਕਪਤਾਨ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਦੀ ਸਲਾਮੀ ਜੋੜੀ ਕਰੀਜ਼ ‘ਤੇ ਹੈ। ਭਾਰਤ ਨੇ ਪਹਿਲੇ ਓਵਰ ਵਿੱਚ ਚਾਰ ਦੌੜਾਂ ਬਣਾਈਆਂ। ਇਸ ਮੈਚ ‘ਚ ਇਹ ਦੋਵੇਂ ਟੀਮ ਇੰਡੀਆ ਨੂੰ ਚੰਗੀ ਸ਼ੁਰੂਆਤ ਦੇਣਾ ਚਾਹੁਣਗੇ। ਇਸ ਸੀਰੀਜ਼ ਦੇ ਦੋਵੇਂ ਮੈਚਾਂ ‘ਚ ਭਾਰਤ ਦੇ ਸਲਾਮੀ ਬੱਲੇਬਾਜ਼ਾਂ ਨੇ ਨਿਰਾਸ਼ ਕੀਤਾ ਹੈ।

The post IND vs AUS: ਆਸਟ੍ਰੇਲੀਆ ਨੇ ਭਾਰਤ ਨੂੰ 270 ਦੌੜਾਂ ਦਾ ਦਿੱਤਾ ਟੀਚਾ, ਭਾਰਤ ਦੀ ਬੱਲੇਬਾਜ਼ੀ ਸ਼ੁਰੂ appeared first on TheUnmute.com - Punjabi News.

Tags:
  • breaking-news
  • cricket-news
  • ind-vs-aus
  • ma-chidambaram
  • ma-chidambaram-stadium
  • ma-chidambaram-stadium-in-chennai
  • news
  • rohit-sharma
  • sports
  • steve-smith
  • virat-kohli

ਦਿੱਲੀ ਸਰਕਾਰ ਸਿੱਖ ਕਤਲੇਆਮ ਦੇ ਸਮੂਹ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਨੌਕਰੀ ਦੇਵੇ: ਮਨਜੀਤ ਸਿੰਘ ਜੀਕੇ

Wednesday 22 March 2023 12:57 PM UTC+00 | Tags: arvind-kejriwal breaking-news delhi-government jago-party-delhi latest-news manjit-singh-gk news sikh-massacre sikh-massacre-victims the-unmute-breaking-news the-unmute-latest-news

ਨਵੀਂ ਦਿੱਲੀ, 22 ਮਾਰਚ 2023: ਜਾਗੋ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਵੰਬਰ 1984 ਦੇ ਸਿੱਖ ਕਤਲੇਆਮ (Sikh massacre) ਦੌਰਾਨ ਦਿੱਲੀ ਵਿੱਚ ਮਾਰੇ ਗਏ ਸਮੂਹ ਸਿੱਖਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਨੌਕਰੀ ਦੇਣ ਸਬੰਧੀ ਪੱਤਰ ਲਿਖਿਆ ਹੈ। ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦਿੱਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖ ਕਤਲੇਆਮ ਦੇ ਸਾਰੇ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਦੇ ਸਰਕਾਰੀ ਨੌਕਰੀ ਦੇ ਦਾਅਵੇ ਨੂੰ ਪ੍ਰਾਪਤ ਕਰਨ ਲਈ ਤੁਰੰਤ ਵੈੱਬ ਪੋਰਟਲ ਮੁਹੱਈਆ ਕਰਵਾਇਆ ਜਾਵੇ।

ਅਰਵਿੰਦ ਕੇਜਰੀਵਾਲ ਨੂੰ ਲਿਖੇ ਪੱਤਰ ਵਿੱਚ ਜੀਕੇ ਨੇ ਦੱਸਿਆ ਹੈ ਕਿ ਨਵੰਬਰ 1984 ਦੇ ਸਿੱਖ ਕਤਲੇਆਮ ਦੌਰਾਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ 14 ਆਸ਼ਰਿਤਾਂ ਨੂੰ ਦਿੱਲੀ ਸਰਕਾਰ ਵੱਲੋਂ ਨੌਕਰੀਆਂ ਦੇਣ ਦੀ ਖ਼ਬਰ ਮੇਰੇ ਧਿਆਨ ਵਿੱਚ ਆਈ ਹੈ। ਇਨ੍ਹਾਂ 14 ਪੀੜਤਾਂ ਨੂੰ 2006 ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੁਆਰਾ ਪੀੜਤਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਸੰਸਦ ਵਿੱਚ ਐਲਾਨੀ ਗਈ 1984 ਸਿੱਖ ਨਸਲਕੁਸ਼ੀ ਪੀੜਤਾਂ ਦੀ ਮੁੜ ਵਸੇਬਾ ਨੀਤੀ ਦੇ ਹਿੱਸੇ ਵਜੋਂ ਸਰਕਾਰੀ ਨੌਕਰੀਆਂ ਮਿਲਣੀਆਂ ਹਨ।

ਇਸ ਮਾਮਲੇ ‘ਚ ਮੈਂ 2018 ਵਿਚ ਪਟੀਸ਼ਨਰ ਦੇ ਤੌਰ ‘ਤੇ ਦਿੱਲੀ ਹਾਈਕੋਰਟ ਤੱਕ ਪਹੁੰਚ ਕੀਤੀ ਸੀ, ਕਿਉਂਕਿ ਦਿੱਲੀ ਸਰਕਾਰ ਇਸ ਮਾਮਲੇ ਨੂੰ ਲਗਾਤਾਰ ਲਟਕਾ ਰਹੀ ਸੀ। ਇਸ ਪਟੀਸ਼ਨ ਦਾ 2021 ਵਿਚ ਨਿਪਟਾਰਾ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਨੂੰ 1984 ਸਿੱਖ ਕਤਲੇਆਮ (Sikh massacre) ਦੇ ਆਸ਼ਰਿਤਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਸੀ। ਪਰ ਇਸ ਮਾਮਲੇ ਵਿਚ ਦੇਰੀ ਨੂੰ ਵੇਖ ਕੇ 20 ਦਸੰਬਰ 2021 ਨੂੰ ਦਿੱਲੀ ਸਰਕਾਰ ਦੇ ਮਾਲ ਵਿਭਾਗ ਦੇ ਡੀਸੀ, ਸੰਜੀਵ ਖੇਰਵਾਲ ਨੂੰ ਜਾਗੋ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦਾ ਸਾਂਝਾ ਵਫਦ ਮਿਲਿਆ ਸੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਸੀ ਕਿ ਨੌਕਰੀ ਪ੍ਰਕਿਰਿਆ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ। ਜਿਸ ਤੋਂ ਬਾਅਦ ਹੁਣ ਪਹਿਲੇ ਪੜਾਅ ਵਿੱਚ 14 ਆਸ਼ਰਿਤਾਂ ਨੂੰ ਨੌਕਰੀ ਮਿਲੀ ਹੈ।

ਜੀਕੇ ਨੇ ਕਿਹਾ ਕਿ ਨਾਨਾਵਤੀ ਕਮਿਸ਼ਨ ਦੇ ਸਰਕਾਰੀ ਅੰਕੜਿਆਂ ਅਨੁਸਾਰ ਇਸ ਕਤਲੇਆਮ ਦੌਰਾਨ ਦਿੱਲੀ ਵਿੱਚ 2733 ਸਿੱਖ ਮਾਰੇ ਗਏ ਸਨ। ਪਰ ਜੇਕਰ ਖਬਰਾਂ ਦੀ ਮੰਨੀਏ ਤਾਂ ਦਿੱਲੀ ਸਰਕਾਰ ਸਿਰਫ 76 ਆਸ਼ਰਿਤਾਂ ਨੂੰ ਹੀ ਨੌਕਰੀਆਂ ਦੇਣ ਦਾ ਕੰਮ ਕਰ ਰਹੀ ਹੈ, ਜਦਕਿ ਅਧਿਕਾਰਤ ਤੌਰ ‘ਤੇ 2000 ਤੋਂ ਵੱਧ ਸਰਕਾਰੀ ਨੌਕਰੀਆਂ ਪੈਦਾ ਹੋਣੀਆਂ ਚਾਹੀਦੀਆਂ ਸਨ।

ਇਸ ਲਈ 17 ਸਾਲਾਂ ਬਾਅਦ ਕੇਂਦਰ ਸਰਕਾਰ ਦੀ ਮੁੜ ਵਸੇਬੇ ਦੀ ਨੀਤੀ ਤਹਿਤ ਸਿੱਖ ਕਤਲੇਆਮ ਦੇ ਆਸ਼ਰਿਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਇਨ੍ਹਾਂ ਸਰਕਾਰੀ ਨੌਕਰੀਆਂ ਲਈ ਸਾਰੇ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਸ਼ਾਮਲ ਕੀਤਾ ਜਾਵੇ। ਇਸ ਲਈ ਦਿੱਲੀ ਸਰਕਾਰ ਵੱਲੋਂ ਸਿਰਫ਼ 76 ਲੋਕਾਂ ਨੂੰ ਨੌਕਰੀਆਂ ਦੇ ਕੇ ਰਸਮੀ ਕਾਰਵਾਈਆਂ ਪੂਰੀਆਂ ਕਰਨ ਦੀ ਬਜਾਏ ਸਿੱਖ ਕਤਲੇਆਮ ਦੇ ਸਾਰੇ ਪੀੜਤਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ।

The post ਦਿੱਲੀ ਸਰਕਾਰ ਸਿੱਖ ਕਤਲੇਆਮ ਦੇ ਸਮੂਹ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਨੌਕਰੀ ਦੇਵੇ: ਮਨਜੀਤ ਸਿੰਘ ਜੀਕੇ appeared first on TheUnmute.com - Punjabi News.

Tags:
  • arvind-kejriwal
  • breaking-news
  • delhi-government
  • jago-party-delhi
  • latest-news
  • manjit-singh-gk
  • news
  • sikh-massacre
  • sikh-massacre-victims
  • the-unmute-breaking-news
  • the-unmute-latest-news

ਵਿਜੀਲੈਂਸ ਵਲੋਂ ਸਹਾਇਕ ਟਾਊਨ ਪਲਾਨਰ ਸਮੇਤ ਦੋ ਪ੍ਰਾਈਵੇਟ ਵਿਅਕਤੀ 8 ਲੱਖ ਦੀ ਰਿਸ਼ਵਤ ਲੈਂਦੇ ਕਾਬੂ, ਚੌਥੇ ਦੀ ਭਾਲ ਜਾਰੀ

Wednesday 22 March 2023 01:04 PM UTC+00 | Tags: assistant-town-planner atp breaking-news bribe news punjab-vigilance-bureau ravi-pankaj-sharma vigilance vigilance-arrest

ਚੰਡੀਗੜ, 22 ਮਾਰਚ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਲੰਧਰ ਰਵੀ ਪੰਕਜ ਸ਼ਰਮਾ ਅਤੇ ਉਸਦੇ ਦੋ ਸਾਥੀਆਂ, ਕੁਨਾਲ ਕੋਹਲੀ ਅਤੇ ਅਰਵਿੰਦ ਸ਼ਰਮਾ, ਦੋਵੇਂ ਨਿੱਜੀ ਵਿਅਕਤੀ, ਨੂੰ 8 ਲੱਖ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਨਾਲ ਸਬੰਧਤ ਚੌਥੇ ਮੁਲਜ਼ਮ ਆਸ਼ੀਸ਼ ਅਰੋੜਾ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ, ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸੇ ਦੌਰਾਨ ਉਕਤ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਵੱਲੋਂ ਮੁਲਜ਼ਮਾਂ ਨੂੰ ਪੰਜ ਦਿਨਾਂ ਰਿਮਾਂਡ ਉਤੇ ਵਿਜੀਲੈਂਸ ਹਵਾਲੇ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਬਾਠ ਕਲਾਂ ਜ਼ਿਲ੍ਹਾ ਜਲੰਧਰ ਦੇ ਵਸਨੀਕ ਅਤੇ ਕੈਸਲ ਹੈਰੀਟੇਜ ਕੰਪਨੀ ਦੇ ਡਾਇਰੈਕਟਰ ਨਰਿੰਦਰ ਸਿੰਘ ਨੇ ਸਾਲ 2005 ਵਿੱਚ ਨਗਰ ਨਿਗਮ ਜਲੰਧਰ ਤੋਂ ਬਾਕਾਇਦਾ ਨਕਸ਼ਾ (ਮੈਪ ਪਲਾਨ) ਪ੍ਰਵਾਨ ਕਰਾਉਣ ਉਪਰੰਤ ਜਲੰਧਰ ਵਿਖੇ ਮੈਰਿਜ ਪੈਲੇਸ 'ਬਾਠ ਕੈਸਲ' ਦੀ ਉਸਾਰੀ ਕਰਵਾਈ ਸੀ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸਨੂੰ ਉਕਤ ਏ.ਟੀ.ਪੀ. ਤੋਂ ਮਿਤੀ 20-01-2023 ਨੂੰ ਇੱਕ ਪੱਤਰ ਪ੍ਰਾਪਤ ਹੋਇਆ ਸੀ ਜਿਸ ਵਿੱਚ ਲਿਖਿਆ ਹੋਇਆ ਸੀ ਕਿ ਨਗਰ ਨਿਗਮ ਨੂੰ ਇੱਕ ਸ਼ਿਕਾਇਤ ਮਿਲੀ ਹੈ, ਜਿਸ ਅਨੁਸਾਰ ਬਾਠ ਕੈਸਲ ਨੂੰ ਨਗਰ ਨਿਗਮ ਜਲੰਧਰ ਦੀ ਪ੍ਰਵਾਨਗੀ ਤੋਂ ਬਿਨਾਂ ਗੈਰਕਾਨੂੰਨੀ ਢੰਗ ਨਾਲ ਉਸਾਰਿਆ ਗਿਆ ਸੀ ਜਿਸ ਕਾਰਨ ਕੰਪਨੀ ਨੂੰ ਉਕਤ ਪੈਲੇਸ ਦਾ ਪ੍ਰਵਾਨਿਤ ਮੈਪ ਪਲਾਨ ਅਤੇ ਮੁਕੰਮਲ ਹੋਣ ਦਾ ਸਰਟੀਫਿਕੇਟ ਤਿੰਨ ਦਿਨਾਂ ਅੰਦਰ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਬਾਠ ਕੈਸਲ ਦੇ ਡਾਇਰੈਕਟਰ ਨਰਿੰਦਰ ਸਿੰਘ ਨੇ ਉਕਤ ਦੋਸ਼ੀ ਏ.ਟੀ.ਪੀ. ਨਾਲ ਮੁਲਾਕਾਤ ਕੀਤੀ, ਜਿਸ ਨੇ ਉਸ ਨੂੰ ਆਪਣੇ ਨਿੱਜੀ ਵਿਅਕਤੀਆਂ ਕੁਨਾਲ ਕੋਹਲੀ, ਆਸ਼ੀਸ਼ ਅਰੋੜਾ ਅਤੇ ਅਰਵਿੰਦ ਸ਼ਰਮਾ ਵੱਲੋਂ ਬਾਠ ਕੈਸਲ ਖਿਲਾਫ ਕੀਤੀ ਸ਼ਿਕਾਇਤ ਦਿਖਾਈ। ਉਕਤ ਦੋਸ਼ੀ ਏਟੀਪੀ ਨੇ ਸ਼ਿਕਾਇਤਕਰਤਾ ਨੂੰ ਸਲਾਹ ਦਿੱਤੀ ਕਿ ਇਹ ਪ੍ਰਾਈਵੇਟ ਵਿਅਕਤੀ ਪੈਸੇ (Bribe) ਲਏ ਬਿਨਾਂ ਸ਼ਿਕਾਇਤ ਵਾਪਸ ਨਹੀਂ ਲੈਣਗੇ ਅਤੇ ਮਾਮਲੇ ਨੂੰ ਨਿਪਟਾਉਣ ਲਈ 15 ਲੱਖ ਰੁਪਏ ਅਦਾ ਕਰਨੇ ਪੈਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਉਕਤ ਸਹਾਇਕ ਟਾਊਨ ਪਲਾਨਰ ਰਵੀ ਪੰਕਜ ਸ਼ਰਮਾ ਨੇ ਨਰਿੰਦਰ ਸਿੰਘ ਦੀ ਕੁਨਾਲ ਕੋਹਲੀ ਨਾਲ ਮੁਲਾਕਾਤ ਕਰਵਾਈ, ਜਿਸ ਨੇ ਸ਼ਿਕਾਇਤ ਵਾਪਸ ਲੈਣ ਲਈ 20 ਲੱਖ ਰੁਪਏ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅੱਗੇ ਦੱਸਿਆ ਕਿ ਇਸ ਮਾਮਲੇ ਨੂੰ ਨਿਪਟਾਉਣ ਲਈ ਸੌਦਾ 10 ਲੱਖ ਰੁਪਏ ਵਿੱਚ ਤੈਅ ਹੋਇਆ ਹੈ ਅਤੇ ਰਵੀ ਪੰਕਜ ਸ਼ਰਮਾ ਨੇ ਉਸ ਤੋਂ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 2 ਲੱਖ ਰੁਪਏ ਲੈ ਲਏ ਹਨ ਅਤੇ ਉਹ ਬਾਕੀ ਰਹਿੰਦੇ 8 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਮੁਢਲੀ ਜਾਂਚ ਤੋਂ ਬਾਅਦ ਮੁਹਾਲੀ ਤੋਂ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ-1 ਟੀਮ ਨੇ ਉਕਤ ਏਟੀਪੀ ਰਵੀ ਪੰਕਜ ਸ਼ਰਮਾ ਸਮੇਤ ਉਕਤ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਜਲੰਧਰ ਤੋਂ 8 ਲੱਖ ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਟਾਊਨ ਪਲਾਨਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਵਿਜੀਲੈਂਸ ਦੀ ਟੀਮ ਨੇ ਉਸ ਨੂੰ ਕਾਬੂ ਕਰ ਲਿਆ। ਇਸ ਮਾਮਲੇ ਵਿੱਚ ਚੌਥੇ ਦੋਸ਼ੀ ਆਸ਼ੀਸ਼ ਅਰੋੜਾ ਦੀ ਗ੍ਰਿਫ਼ਤਾਰੀ ਬਾਕੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਸਾਰੇ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਭਾਰਤੀ ਦੰਡਾਵਲੀ ਦੀ ਧਾਰਾ 120ਬੀ ਤਹਿਤ ਵਿਜੀਲੈਂਸ ਬਿਓਰੋ, ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਐਫ.ਆਈ.ਆਰ. ਨੰਬਰ 12 ਮਿਤੀ 21.03.2023 ਨੂੰ ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਟਰੈਪ ਤੋਂ ਬਾਅਦ ਵਿਜੀਲੈਂਸ ਟੀਮ ਨੇ ਉਕਤ ਦੋਸ਼ੀ ਕੁਨਾਲ ਕੋਹਲੀ ਦੀ ਤਲਾਸ਼ੀ ਲਈ, ਜਿਸ ਦੌਰਾਨ ਉਸ ਕੋਲੋਂ ਕਈ ਬੈਂਕਾਂ ਦੇ ਏ.ਟੀ.ਐੱਮ., ਦੋ ਪ੍ਰੈੱਸ ਪਛਾਣ ਪੱਤਰਾਂ ਤੋਂ ਇਲਾਵਾ ਪੰਜ ਜਿੰਦਾ ਕਾਰਤੂਸ ਅਤੇ ਇਕ ਰਿਵਾਲਵਰ ਵੀ ਬਰਾਮਦ ਹੋਇਆ। ਇਸ ਤੋਂ ਇਲਾਵਾ ਉਕਤ ਦੋਸ਼ੀ ਦੀ ਕਾਰ 'ਚੋਂ ਵੱਖ-ਵੱਖ ਵਿਅਕਤੀਆਂ ਖਿਲਾਫ ਫਰਜ਼ੀ ਸ਼ਿਕਾਇਤਾਂ ਕਰਨ ਵਾਲੀਆਂ ਕਈ ਫਾਈਲਾਂ ਵੀ ਬਰਾਮਦ ਕੀਤੀਆਂ ਹਨ, ਜਿਸ ਤੋਂ ਜਾਪਦਾ ਹੈ ਕਿ ਉਕਤ ਦੋਸ਼ੀ ਆਮ ਲੋਕਾਂ ਖਿਲਾਫ ਝੂਠੀਆਂ ਸ਼ਿਕਾਇਤਾਂ ਕਰਨ ਤੋਂ ਬਾਅਦ ਨਿਪਟਾਰੇ ਖਾਤਰ ਰਾਜ਼ੀਨਾਮਾ ਕਰਵਾਉਣ ਲਈ ਰਿਸ਼ਵਤਾਂ ਵਸੂਲਦੇ ਸੀ।

The post ਵਿਜੀਲੈਂਸ ਵਲੋਂ ਸਹਾਇਕ ਟਾਊਨ ਪਲਾਨਰ ਸਮੇਤ ਦੋ ਪ੍ਰਾਈਵੇਟ ਵਿਅਕਤੀ 8 ਲੱਖ ਦੀ ਰਿਸ਼ਵਤ ਲੈਂਦੇ ਕਾਬੂ, ਚੌਥੇ ਦੀ ਭਾਲ ਜਾਰੀ appeared first on TheUnmute.com - Punjabi News.

Tags:
  • assistant-town-planner
  • atp
  • breaking-news
  • bribe
  • news
  • punjab-vigilance-bureau
  • ravi-pankaj-sharma
  • vigilance
  • vigilance-arrest

CM ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ 'ਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

Wednesday 22 March 2023 01:12 PM UTC+00 | Tags: bhagat-singh breaking-news khatkarkalan news punjab-news shaheed-bhagat-singh the-unmute-breaking-news the-unmute-punjabi-news

ਚੰਡੀਗੜ੍ਹ, 22 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed Bhagat Singh) ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ (Shaheed Bhagat Singh) ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

The post CM ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ‘ਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ appeared first on TheUnmute.com - Punjabi News.

Tags:
  • bhagat-singh
  • breaking-news
  • khatkarkalan
  • news
  • punjab-news
  • shaheed-bhagat-singh
  • the-unmute-breaking-news
  • the-unmute-punjabi-news

ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ: ਡਾ. ਇੰਦਰਬੀਰ ਸਿੰਘ ਨਿੱਝਰ

Wednesday 22 March 2023 01:27 PM UTC+00 | Tags: breaking-news dr-inderbir-singh-nijjar latest-news mla-daljit-singh-grewal news punjab-government punjab-news the-unmute-breaking-news the-unmute-punjabi-news

ਚੰਡੀਗੜ੍ਹ, 22 ਮਾਰਚ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਦੱਸਿਆ ਕਿ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ) ਨੇ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕੀਤੀ ਗਈ ਹੈ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਇਕ ਸ: ਦਲਜੀਤ ਸਿੰਘ ਗਰੇਵਾਲ (ਭੋਲਾ) ਅਤੇ ਸ: ਗੁਰਪ੍ਰੀਤ ਸਿੰਘ ਬਣਾਵਾਲੀ ਵੱਲੋਂ ਲਿਆਂਦੇ ਗਏ ਧਿਆਨ ਦਿਵਾਓ ਮੱਤੇ ਦਾ ਜਵਾਬ ਦਿੰਦਿਆਂ ਕਹੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਕਿਹਾ ਕਿ ਸੂਬੇ ਵਿੱਚ ਲਗਭਗ 417 ਪ੍ਰਾਈਵੇਟ ਰਜਿਸਟਰਡ ਗਊਸ਼ਾਲਾਵਾਂ ਵਿਖੇ 1.70 ਲੱਖ ਅਵਾਰਾ ਪਸ਼ੂ ਹਨ। ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਪੰਜਾਬ ਵੱਲੋਂ ਰਾਜ ਵਿੱਚ 20 ਸਰਕਾਰੀ ਕੈਟਲ ਪੌਂਡਜ ਦੇ ਵਿੱਚ 77 ਕੈਟਲ ਸੈੱਡ ਉਸਾਰੇ ਗਏ ਹਨ, ਜਿਨ੍ਹਾਂ ਵਿੱਚ ਲਗਭਗ 10,024 ਅਵਾਰਾ ਪਸ਼ੂ ਹਨ।

ਡਾ. ਨਿੱਜਰ ਨੇ ਅੱਗੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਆਪਣੇ ਪੱਧਰ ‘ਤੇ 10 ਗਊਸਾਲਾਵਾਂ ਚਲਾਈਆ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਲਗਭਗ 3385 ਦੇ ਕਰੀਬ ਅਵਾਰਾ ਪਸ਼ੂ ਰੱਖੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਉਨ੍ਹਾਂ ਦੀ ਹਦੂਦ ਅੰਦਰ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਫੜ ਕੇ ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਛੱਡਿਆ ਜਾਂਦਾ ਹੈ। ਉਨ੍ਹਾਂ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਲਗਭਗ 33575 ਅਵਾਰਾ ਪਸੂਆਂ ਨੂੰ ਫੜ ਕੇ ਗਊਸ਼ਾਲਾਵਾਂ ਵਿਖੇ ਛੱਡਿਆ ਗਿਆ ਹੈ।

ਡਾ. ਨਿੱਝਰ ਨੇ ਕਿਹਾ ਕਿ ਸਹਿਰੀ ਸਥਾਨਕ ਸੰਸਥਾਵਾਂ ਵੱਲੋਂ ਲਗਭਗ 185 ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਆਪਣੀ ਵਿੱਤੀ ਸਥਿਤੀ ਅਤੇ ਉਨ੍ਹਾਂ ਪਾਸ ਉਪਲਬਧ ਕਾਊਸੈਸ ਦੇ ਫੰਡਾਂ ਮੁਤਾਬਿਕ 10 ਤੋਂ 30 ਰੁਪਏ ਪ੍ਰਤੀ ਪਸ਼ੂ ਪ੍ਰਤੀ ਦਿਨ ਜਾਂ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਗਊਸੈੱਸ ਵਜੋਂ 183.44 ਕਰੋੜ ਰੁਪਏ ਇਕੱਠੇ ਕੀਤੇ ਜਾ ਚੁੱਕੇ ਹਨ।

The post ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ: ਡਾ. ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News.

Tags:
  • breaking-news
  • dr-inderbir-singh-nijjar
  • latest-news
  • mla-daljit-singh-grewal
  • news
  • punjab-government
  • punjab-news
  • the-unmute-breaking-news
  • the-unmute-punjabi-news

ਪੰਜਾਬ ਦੀ ਵਾਟਰ ਟੂਰਿਜ਼ਮ ਪਾਲਸੀ ਤੇ ਐਡਵੈਂਚਰ ਟੂਰਿਜ਼ਮ ਪਾਲਸੀ ਸੂਬੇ 'ਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ 'ਚ ਲਾਹੇਵੰਦ : ਅਨਮੋਲ ਗਗਨ ਮਾਨ

Wednesday 22 March 2023 01:32 PM UTC+00 | Tags: adventure-tourism-policy anmol-gagan-mann breaking-news cm-bhagwant-mann latest-news news punjab-government punjabs-water-tourism-policy punjab-tourism the-unmute-breaking-news the-unmute-latest-news the-unmute-punjabi-news

ਚੰਡੀਗੜ੍ਹ, 22 ਮਾਰਚ 2023: ਪੰਜਾਬ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਦੀ ਵਿਆਖਿਆ ਕੀਤੀ। ਮੰਤਰੀ ਕਿਹਾ ਕਿ ਇਹ ਦੋਵੇਂ ਨੀਤੀਆਂ ਸੈਰ ਸਪਾਟਾ ਉਦਯੋਗ ਦੇ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਤਿਆਰ ਕੀਤੀਆਂ ਗਈਆਂ ਹਨ ਅਤੇ ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਵਿਸ਼ੇਸ਼ ਹਿੱਸਾ ਹਨ।

ਉਨਾਂ (Anmol Gagan Mann) ਕਿਹਾ ਕਿ ਵਾਟਰ ਟੂਰਿਜ਼ਮ ਪਾਲਿਸੀ 2023 ਦੇ ਅਧੀਨ ਪੰਜਾਬ ਵਿੱਚ ਰਿਵਰ ਰਾਫਟਿੰਗ, ਬੋਟਿੰਗ, ਵਾਟਰ ਸਪੋਰਟਸ ਅਤੇ ਹੋਰ ਜਲ-ਅਧਾਰਤ ਸੈਰ ਸਪਾਟਾ ਗਤੀਵਿਧੀਆਂ ਆਦਿ ਨੂੰ ਉਤਸ਼ਾਹਿਤ ਕੀਤਾ ਜਾਵੇਗਾ । ਉਨਾਂ ਕਿਹਾ ਕਿ ਇਸ ਨੀਤੀ ਅਧੀਨ ਵਾਟਰ ਟੂਰਿਜ਼ਮ ਨਾਲ ਸਬੰਧਿਤ ਬੁਨਿਆਦੀ ਢਾਂਚੇ ਨੂੰ ਨਵੇ ਢੰਗ ਨਾਲ ਵਿਕਾਸ ਕਰਨਾ ਸ਼ਾਮਲ ਹੈ ਤਾਂ ਜੋ ਦੇਸ ਦੁਨੀਆਂ ਦੇ ਸੈਲਾਨੀ ਨੂੰ ਪੰਜਾਬ ਵੱਲ ਵੱਧ ਤੋਂ ਵੱਧ ਆਕਰਸ਼ਿਤ ਕੀਤਾ ਜਾ ਸਕੇ। ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੈਰ ਸਪਾਟਾ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬਤ ਕਰਨ ਲਈ ਇੱਕ ਮਹੱਤਵਪੂਰਨ ਖੇਤਰ ਹੈ ਅਤੇ ਸੂਬਾ ਸਰਕਾਰ ਇਸ ਨੂੰ ਹੋਰ ਵਿਕਸਤ ਕਰਨ ਲਈ ਲਗਾਤਰ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਅਨੁਸਾਰ ਸੂਬੇ ਵਿੱਚ ਹੋਰ ਵਿਕਾਸ ਕਰਕੇ ਜਲਦੀ ਹੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੈਰ ਸਪਾਟਾ ਸਥਾਨ ਬਣਾਵਾਗੇ।

ਮੰਤਰੀ ਨੇ ਅੱਗੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਬਣੀਆਂ ਇਹ ਨਵੀਆਂ ਨੀਤੀਆਂ ਸੈਰ-ਸਪਾਟਾ ਖੇਤਰ ਵਿੱਚ ਸੂਬੇ ਦੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਪੂਰੀ ਤਰ੍ਹਾਂ ਲਾਹੇਵੰਦ ਸਾਬਤ ਹੋਣਗੀਆਂ |

The post ਪੰਜਾਬ ਦੀ ਵਾਟਰ ਟੂਰਿਜ਼ਮ ਪਾਲਸੀ ਤੇ ਐਡਵੈਂਚਰ ਟੂਰਿਜ਼ਮ ਪਾਲਸੀ ਸੂਬੇ ‘ਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ‘ਚ ਲਾਹੇਵੰਦ : ਅਨਮੋਲ ਗਗਨ ਮਾਨ appeared first on TheUnmute.com - Punjabi News.

Tags:
  • adventure-tourism-policy
  • anmol-gagan-mann
  • breaking-news
  • cm-bhagwant-mann
  • latest-news
  • news
  • punjab-government
  • punjabs-water-tourism-policy
  • punjab-tourism
  • the-unmute-breaking-news
  • the-unmute-latest-news
  • the-unmute-punjabi-news

ਦੇਸ਼ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ PM ਮੋਦੀ ਨੇ ਕੀਤੀ ਉੱਚ ਪੱਧਰੀ ਮੀਟਿੰਗ

Wednesday 22 March 2023 01:42 PM UTC+00 | Tags: 3rd-wave-of-corona bf.7.4.1 breaking-news central-government china china-news chinese-travelers corona corona-virus covid covid-19 government-of-india india mansukh-mandavia news news-latest-news new-wave new-wave-corona omicron prime-minister-narendra-modi rt-pcr rt-pcr-test rt-pcr-test-is-mandatory-for-passengers usa. zero-covid-policy

ਚੰਡੀਗੜ੍ਹ, 22 ਮਾਰਚ 2023: ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਬੁੱਧਵਾਰ ਨੂੰ ਇਕ ਅਹਿਮ ਬੈਠਕ ਕੀਤੀ। ਇਸ ਦੌਰਾਨ ਦੇਸ਼ ਵਿੱਚ ਕੋਰੋਨਾ (Corona) ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਜਾਣਕਾਰੀ ਅਨੁਸਾਰ ਇਹ ਉੱਚ ਪੱਧਰੀ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਮਾਮਲਿਆਂ ਵਿੱਚ ਤੇਜ਼ੀ ਦੇ ਵਿਚਕਾਰ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ ਲਈ ਸੱਦੀ ਸੀ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕੇਂਦਰੀ ਸਿਹਤ ਮੰਤਰਾਲੇ ਦੇ ਅਪਡੇਟ ਕੀਤੇ ਅੰਕੜਿਆਂ ਤੋਂ ਪਤਾ ਚੱਲਿਆ ਸੀ ਕਿ ਭਾਰਤ ਵਿੱਚ 1134 ਨਵੇਂ ਕੋਰੋਨਾ (Corona) ਮਾਮਲੇ ਦਰਜ ਕੀਤੇ ਗਏ ਹਨ। ਇਸ ਸਮੇਂ 7,026 ਕੋਰੋਨਾ ਪੀੜਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜ ਜਣਿਆਂ ਦੀ ਮੌਤ ਵੀ ਹੋ ਗਈ। ਛੱਤੀਸਗੜ੍ਹ, ਦਿੱਲੀ, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਇੱਕ-ਇੱਕ ਮੌਤ ਹੋਈ ਹੈ। ਇਸ ਤੋਂ ਇਲਾਵਾ ਕੇਰਲ ਵਿੱਚ ਇੱਕ ਕੋਰੋਨਾ ਸੰਕਰਮਿਤ ਵਿਅਕਤੀ ਦੀ ਜਾਨ ਚਲੀ ਗਈ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ 1.09 ਫੀਸਦੀ ਦਰਜ ਕੀਤੀ ਗਈ, ਜਦੋਂ ਕਿ ਹਫਤਾਵਾਰੀ ਸਕਾਰਾਤਮਕਤਾ 0.98 ਫੀਸਦੀ ਦਰਜ ਕੀਤੀ ਗਈ।

ਇਸ ਤੋਂ ਪਹਿਲਾਂ 16 ਮਾਰਚ ਨੂੰ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਰਾਜਾਂ ਨੂੰ ਪੱਤਰ ਲਿਖਿਆ ਸੀ। ਮੰਤਰਾਲੇ ਨੇ ਮਹਾਰਾਸ਼ਟਰ, ਗੁਜਰਾਤ, ਤੇਲੰਗਾਨਾ, ਤਾਮਿਲਨਾਡੂ, ਕੇਰਲ ਅਤੇ ਕਰਨਾਟਕ ਨੂੰ ਪੱਤਰ ਲਿਖ ਕੇ ਕੋਰੋਨਾ ਨੂੰ ਲੈ ਕੇ ਚੌਕਸ ਰਹਿਣ ਲਈ ਕਿਹਾ ਸੀ। ਮੰਤਰਾਲੇ ਨੇ ਕੋਰੋਨਾ ਨਾਲ ਲੜਨ ਲਈ ਟੈਸਟਿੰਗ, ਟਰੈਕ, ਇਲਾਜ, ਟੀਕਾਕਰਨ ਅਤੇ ਉਚਿਤ ਵਿਵਹਾਰ ਦੀ ਰਣਨੀਤੀ ਦਾ ਪਾਲਣ ਕਰਨ ਲਈ ਕਿਹਾ ਸੀ। ਇਨ੍ਹਾਂ ਰਾਜਾਂ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਅਜਿਹੇ ‘ਚ ਸਰਕਾਰ ਨੂੰ ਪੰਜ ਗੁਣਾ ਰਣਨੀਤੀ ਤਹਿਤ ਸਥਿਤੀ ‘ਤੇ ਨਜ਼ਰ ਰੱਖਣ ਅਤੇ ਜ਼ਰੂਰੀ ਉਪਾਅ ਕਰਨ ਲਈ ਕਿਹਾ ਗਿਆ ਹੈ।

ਕੇਰਲ ‘ਚ ਹਾਲਾਤ ਵਿਗੜਨ ਦਾ ਡਰ

ਕੇਰਲ ‘ਚ ਕੋਰੋਨਾ (Corona) ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਬੁੱਧਵਾਰ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਕਿ ਮੰਗਲਵਾਰ ਨੂੰ ਰਾਜ ਵਿੱਚ 172 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਤਿਰੂਵਨੰਤਪੁਰਮ ਅਤੇ ਏਰਨਾਕੁਲਮ ਜ਼ਿਲ੍ਹਿਆਂ ਵਿੱਚ ਵਾਇਰਸ ਦੇ ਜ਼ਿਆਦਾ ਮਾਮਲੇ ਹਨ। ਰਾਜ ਵਿੱਚ ਇਸ ਸਮੇਂ 1,026 ਐਕਟਿਵ ਕੇਸ ਹਨ, ਜਿਨ੍ਹਾਂ ਵਿੱਚੋਂ 111 ਲੋਕ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਸਾਰੇ ਜ਼ਿਲ੍ਹਿਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਜ਼ਿਲ੍ਹਿਆਂ ਨੂੰ ਵੀ ਨਿਗਰਾਨੀ ਮਜ਼ਬੂਤ ​​ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਤਰ੍ਹਾਂ ਵਧੇ ਸੀ ਮਾਮਲੇ

ਭਾਰਤ ਵਿੱਚ, 7 ਅਗਸਤ 2020 ਨੂੰ, ਕੋਰੋਨਾ ਵਾਇਰਸ ਸੰਕਰਮਿਤਾਂ ਦੀ ਗਿਣਤੀ 20 ਲੱਖ ਨੂੰ ਪਾਰ ਕਰ ਗਈ, 23 ਅਗਸਤ 2020 ਨੂੰ 30 ਲੱਖ ਅਤੇ 5 ਸਤੰਬਰ 2020 ਨੂੰ ਇਹ 40 ਲੱਖ ਨੂੰ ਪਾਰ ਕਰ ਗਈ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ। 19 ਦਸੰਬਰ 2020 ਨੂੰ, ਇਹ ਕੇਸ ਦੇਸ਼ ਵਿੱਚ ਇੱਕ ਕਰੋੜ ਨੂੰ ਪਾਰ ਕਰ ਗਏ ਸਨ। 4 ਮਈ, 2021 ਨੂੰ, ਸੰਕਰਮਿਤਾਂ ਦੀ ਗਿਣਤੀ ਦੋ ਕਰੋੜ ਨੂੰ ਪਾਰ ਕਰ ਗਈ ਸੀ ਅਤੇ 23 ਜੂਨ, 2021 ਨੂੰ, ਇਹ ਤਿੰਨ ਕਰੋੜ ਨੂੰ ਪਾਰ ਕਰ ਗਈ ਸੀ। ਪਿਛਲੇ ਸਾਲ 25 ਜਨਵਰੀ ਨੂੰ ਸੰਕਰਮਣ ਦੇ ਕੁੱਲ ਮਾਮਲੇ ਚਾਰ ਕਰੋੜ ਨੂੰ ਪਾਰ ਕਰ ਗਏ ਸਨ।

The post ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ PM ਮੋਦੀ ਨੇ ਕੀਤੀ ਉੱਚ ਪੱਧਰੀ ਮੀਟਿੰਗ appeared first on TheUnmute.com - Punjabi News.

Tags:
  • 3rd-wave-of-corona
  • bf.7.4.1
  • breaking-news
  • central-government
  • china
  • china-news
  • chinese-travelers
  • corona
  • corona-virus
  • covid
  • covid-19
  • government-of-india
  • india
  • mansukh-mandavia
  • news
  • news-latest-news
  • new-wave
  • new-wave-corona
  • omicron
  • prime-minister-narendra-modi
  • rt-pcr
  • rt-pcr-test
  • rt-pcr-test-is-mandatory-for-passengers
  • usa.
  • zero-covid-policy

ਮੁੱਖ ਮੰਤਰੀ ਮਾਨ ਨੇ ਪੀ.ਏ.ਯੂ. ਅਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਦਿੱਤੀ ਮਨਜ਼ੂਰੀ

Wednesday 22 March 2023 01:54 PM UTC+00 | Tags: aam-aadmi-party breaking-news cm-bhagwant-mann guru-angad-dev-veterinary-sciences-university news punjab-agricultural-university punjab-government ugc ugc-scale

ਚੰਡੀਗੜ੍ਹ, 22 ਮਾਰਚ 2023: ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਇੱਥੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ।

ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਦੇ ਤਨਖਾਹ ਸਕੇਲ ਲਾਗੂ ਕਰਨ ਲਈ 66 ਕਰੋੜ ਰੁਪਏ ਦਾ ਸਾਲਾਨਾ ਖਰਚ ਆਵੇਗਾ, ਜਦੋਂ ਕਿ ਗਡਵਾਸੂ ਵਿੱਚ ਟੀਚਿੰਗ ਫੈਕਲਟੀ ਲਈ ਇਹੀ ਸਹੂਲਤ ਦੇਣ ਲਈ ਸਾਲਾਨਾ 20 ਕਰੋੜ ਰੁਪਏ ਦੀ ਲਾਗਤ ਆਏਗੀ। ਉਨ੍ਹਾਂ ਕਿਹਾ ਕਿ ਫਸਲ ਉਤਪਾਦਨ ਅਤੇ ਸਹਾਇਕ ਖੇਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿੱਚ ਦੋਵਾਂ ਯੂਨੀਵਰਸਿਟੀਆਂ ਦੀ ਫੈਕਲਟੀ ਦੇ ਵਡੇਰੇ ਯੋਗਦਾਨ ਦੇ ਸਾਹਮਣੇ ਇਹ ਰਕਮ ਕੁਝ ਵੀ ਨਹੀਂ ਹੈ। ਇਸ ਲਈ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪ੍ਰਮੁੱਖ ਯੂਨੀਵਰਸਿਟੀਆਂ ਦੇ ਟੀਚਿੰਗ ਸਟਾਫ਼ ਨੂੰ ਯੂ.ਜੀ.ਸੀ. ਸਕੇਲ ਮੁਹੱਈਆ ਕਰਵਾਏ ਜਾਣਗੇ।

ਮੁੱਖ ਮੰਤਰੀ ਨੇ ਦੋਵਾਂ ਯੂਨੀਵਰਸਿਟੀਆਂ ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲ ਲਾਗੂ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੀ.ਏ.ਯੂ. ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲ ਲਾਗੂ ਕਰਨ ‘ਤੇ 53 ਕਰੋੜ ਰੁਪਏ ਦਾ ਖਰਚਾ ਆਵੇਗਾ, ਜਦਕਿ ਗਡਵਾਸੂ ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲਾਂ ਉਤੇ 10 ਕਰੋੜ ਰੁਪਏ ਸਾਲਾਨਾ ਦੀ ਅਦਾਇਗੀ ਕਰਨੀ ਪਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੀ ਭਲਾਈ ਲਈ ਖੋਜ ਕਾਰਜਾਂ ਨੂੰ ਅੱਗੇ ਵਧਾਉਣ ਲਈ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਵਿੱਚ ਵਿਆਪਕ ਸੁਧਾਰਾਂ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਦਾਸੀਨ ਰਵੱਈਏ ਕਾਰਨ ਸੂਬੇ ਦੇ ਕਿਸਾਨ ਸੜਕਾਂ ‘ਤੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਇਹ ਯੂਨੀਵਰਸਿਟੀਆਂ ਵਿਆਪਕ ਖੋਜ ਰਾਹੀਂ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਿੱਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਇਕ ਪਾਸੇ ਕਿਸਾਨਾਂ ਦੀ ਕਿਸਮਤ ਨੂੰ ਬਦਲਣ ਲਈ ਹੋਰ ਠੋਸ ਉਪਰਾਲੇ ਕਰੇਗਾ ਅਤੇ ਦੂਜੇ ਪਾਸੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਏਗਾ।

The post ਮੁੱਖ ਮੰਤਰੀ ਮਾਨ ਨੇ ਪੀ.ਏ.ਯੂ. ਅਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਦਿੱਤੀ ਮਨਜ਼ੂਰੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • guru-angad-dev-veterinary-sciences-university
  • news
  • punjab-agricultural-university
  • punjab-government
  • ugc
  • ugc-scale

ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ 'ਚ ਪਾਏ ਵਡਮੁੱਲੇ ਯੋਗਦਾਨ ਲਈ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਨੇ ਪਦਮ ਸ੍ਰੀ ਨਾਲ ਕੀਤਾ ਸਨਮਾਨਿਤ

Wednesday 22 March 2023 02:11 PM UTC+00 | Tags: breaking-news dr-ratan-singh-jaggi hindi-literature news padma-shri punjab-literature punjab-news the-unmute the-unmute-breaking-news the-unmute-latest-news

ਚੰਡੀਗੜ੍ਹ, 22 ਮਾਰਚ 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਅੱਜ ਰਾਸ਼ਟਰਪਤੀ ਭਵਨ ਵਿੱਚ ਸਿਵਲ ਨਿਵੇਸ਼ ਸਮਾਗਮ ਵਿੱਚ ਸਾਲ 2023 ਲਈ ਪਦਮ ਪੁਰਸਕਾਰ ਪ੍ਰਦਾਨ ਕਰ ਰਹੇ ਹਨ। ਇਨ੍ਹਾਂ ਪਦਮ ਪੁਰਸਕਾਰਾਂ ਵਿੱਚੋਂ ਛੇ ਪਦਮ ਵਿਭੂਸ਼ਣ, ਨੌਂ ਪਦਮ ਭੂਸ਼ਣ ਅਤੇ 91 ਪਦਮ ਸ੍ਰੀ ਹਨ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ 19 ਔਰਤਾਂ ਸ਼ਾਮਲ ਹਨ।

ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬੀ ਦੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ (Dr. Ratan Singh Jaggi) ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ 'ਚ ਪਾਏ ਵਡਮੁੱਲੇ ਯੋਗਦਾਨ ਲਈ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ | ਡਾ. ਰਤਨ ਸਿੰਘ ਜੱਗੀ ਪੰਜਾਬੀ ਅਤੇ ਹਿੰਦੀ ਸਾਹਿਤ ਦੇ ਪ੍ਰਸਿੱਧ ਵਿਦਵਾਨ ਹਨ |

ਡਾ. ਰਤਨ ਸਿੰਘ ਜੱਗੀ ਨੇ ਆਪਣੇ ਜੀਵਨ ਦੇ ਲੰਮੇ ਤਜਰਬੇ ਨਾਲ ਸਮਾਜ ਦੀ ਝੋਲੀ 129 ਕਿਤਾਬਾਂ ਦਾ ਬਹੁਮੁੱਲਾ ਖ਼ਜ਼ਾਨਾ ਪਾਇਆ ਹੈ, ਜਿਸ ਵਿੱਚ ਪ੍ਰਾਚੀਨ ਤੋਂ ਲੈਕੇ ਆਧੁਨਿਕ ਸਮੇਂ ਦੀ ਭਗਤੀ ਲਹਿਰ ਅਤੇ ਪੰਜਾਬੀ ਸਾਹਿਤ ਦੀ ਰਚਨਾਵਾਂ ਸ਼ਾਮਲ ਹਨ। ਡਾ. ਜੱਗੀ ਨੇ ਕਿਸੇ ਇੱਕ ਭਾਸ਼ਾ ਤੱਕ ਸੀਮਤ ਨਾ ਹੋਕੇ ਸਗੋਂ ਅੰਗਰੇਜ਼ੀ, ਹਿੰਦੀ, ਪੰਜਾਬੀ, ਉਰਦੂ, ਫ਼ਾਰਸੀ ਅਤੇ ਸੰਸਕ੍ਰਿਤ ਭਾਸ਼ਾਵਾਂ 'ਚ ਵੀ ਵਡਮੁੱਲਾ ਕੰਮ ਕੀਤਾ ਹੈ, ਜੋ ਕਿ ਚੋਣਵੇਂ ਵਿਦਵਾਨਾਂ ਦੇ ਹਿੱਸੇ 'ਚ ਹੀ ਆਇਆ ਹੈ।

The post ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ 'ਚ ਪਾਏ ਵਡਮੁੱਲੇ ਯੋਗਦਾਨ ਲਈ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਨੇ ਪਦਮ ਸ੍ਰੀ ਨਾਲ ਕੀਤਾ ਸਨਮਾਨਿਤ appeared first on TheUnmute.com - Punjabi News.

Tags:
  • breaking-news
  • dr-ratan-singh-jaggi
  • hindi-literature
  • news
  • padma-shri
  • punjab-literature
  • punjab-news
  • the-unmute
  • the-unmute-breaking-news
  • the-unmute-latest-news

Padma Award 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 106 ਸ਼ਖਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ

Wednesday 22 March 2023 02:25 PM UTC+00 | Tags: balakrishna-doshi bharat-ratan breaking-news delhi draupadi-murmu dr-ratan-singh-jaggi news padma-award padma-award-2023 padma-shri-award punjab-government punjab-news rashtrapati-bhawan. the-unmute-breaking-news the-unmute-news

ਚੰਡੀਗੜ੍ਹ, 22 ਮਾਰਚ 2023: (Padma Award 2023)  ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿੱਚ 106 ਸ਼ਖਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਪਹਿਲਾ ਸਨਮਾਨ ਆਰਕੀਟੈਕਟ ਬਾਲਕ੍ਰਿਸ਼ਨ ਦੋਸ਼ੀ ਨੂੰ ਦਿੱਤਾ। ਉਨ੍ਹਾਂ ਦੀ ਧੀ ਨੇ ਪਿਤਾ ਨੂੰ ਦਿੱਤਾ ਪਦਮ ਵਿਭੂਸ਼ਣ ਪੁਰਸਕਾਰ ਪ੍ਰਾਪਤ ਕੀਤਾ ਹੈ । ਇਸ ਤੋਂ ਬਾਅਦ ਵਪਾਰੀ ਕੁਮਾਰ ਮੰਗਲਮ ਬਿਰਲਾ ਨੂੰ ਵਪਾਰ ਅਤੇ ਉਦਯੋਗ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ 22 ਮਾਰਚ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਕੁਮਾਰ ਮੰਗਲਮ ਪਦਮ ਪੁਰਸਕਾਰ ਪ੍ਰਾਪਤ ਕਰਨ ਵਾਲੇ ਬਿਰਲਾ ਪਰਿਵਾਰ ਦੇ ਚੌਥੇ ਵਿਅਕਤੀ ਬਣ ਗਏ ਹਨ। ਇਸਦੇ ਨਾਲ ਹੀ ਪੰਜਾਬੀ ਦੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ (Dr. Ratan Singh Jaggi) ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ 'ਚ ਪਾਏ ਵਡਮੁੱਲੇ ਯੋਗਦਾਨ ਲਈ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ |

ਪੰਡਵਾਨੀ ਗਾਇਕਾ ਊਸ਼ਾ ਨੂੰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਸਨਮਾਨ ਲੈਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਣਾਮ ਕੀਤਾ । ਇਸ ਤੋਂ ਬਾਅਦ ਉਨ੍ਹਾਂ ਨੇ ਰਾਸ਼ਟਰਪਤੀ ਦੇ ਪੈਰੀਂ ਹੱਥ ਲਗਾ ਕੇ ਸਨਮਾਨ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਲੋਕ ਸਭਾ ਸਪੀਕਰ ਓਮ ਬਿਰਲਾ, ਕੇਂਦਰੀ ਮੰਤਰੀ ਭੂਪੇਂਦਰ ਸਿੰਘ ਯਾਦਵ ਸਮੇਤ ਕਈ ਲੋਕ ਮੌਜੂਦ ਸਨ।

ਵੱਖ- ਵੱਖ ਸ਼ਖਸ਼ੀਅਤਾਂ ਨੂੰ ਦਿੱਤੇ ਪੁਰਸ਼ਕਾਰ ਦੀ ਸੂਚੀ ਹੇਠ ਅਨੁਸਾਰ ਹੈ |

 

The post Padma Award 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 106 ਸ਼ਖਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ appeared first on TheUnmute.com - Punjabi News.

Tags:
  • balakrishna-doshi
  • bharat-ratan
  • breaking-news
  • delhi
  • draupadi-murmu
  • dr-ratan-singh-jaggi
  • news
  • padma-award
  • padma-award-2023
  • padma-shri-award
  • punjab-government
  • punjab-news
  • rashtrapati-bhawan.
  • the-unmute-breaking-news
  • the-unmute-news

ਚੰਡੀਗੜ੍ਹ, 22 ਮਾਰਚ 2023: ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ (Pakistan) ਨੂੰ ਤੁਰੰਤ ਕਰਜ਼ੇ ਦੀਆਂ ਕਿਸ਼ਤਾਂ ਜਾਰੀ ਕਰਨ ਦਾ ਉਸਦਾ ਕੋਈ ਇਰਾਦਾ ਨਹੀਂ ਹੈ। ਆਈਐਮਐਫਨੇ ਮੰਗਲਵਾਰ ਨੂੰ ਕਿਹਾ ਕਿ ਪਾਕਿਸਤਾਨ ਨੂੰ ਕਰਜ਼ਾ ਲੈਣ ਲਈ ਕਈ ਹੋਰ ਕਦਮ ਚੁੱਕਣੇ ਪੈਣਗੇ। IMF ਨੇ ਪਾਕਿਸਤਾਨ ਲਈ 6.5 ਬਿਲੀਅਨ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਰ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ਼ ਸਰਕਾਰ ਨੇ ਕਰਜ਼ੇ ਦੀਆਂ ਕਿਸ਼ਤਾਂ ਲੈਣ ਲਈ ਜੋ ਸ਼ਰਤਾਂ ਲਗਾਈਆਂ ਹਨ, ਉਨ੍ਹਾਂ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕਰ ਸਕੀ ਹੈ। ਇਸ ਦੌਰਾਨ ਉਨ੍ਹਾਂ ਦੇ ਇਕ ਕਦਮ ਨੇ ਆਈਐਮਐਫ ਨੂੰ ਨਾਰਾਜ਼ ਕੀਤਾ ਹੈ।

ਮਾਹਰਾਂ ਮੁਤਾਬਕ ਆਈਐਮਐਫ ਦੇ ਤਾਜ਼ਾ ਬਿਆਨ ਤੋਂ ਬਾਅਦ ਪਾਕਿਸਤਾਨ ਸਰਕਾਰ ‘ਤੇ ਆਪਣੇ ਮਿੱਤਰ ਦੇਸ਼ਾਂ ਤੋਂ ਮਦਦ ਇਕੱਠੀ ਕਰਨ ਦਾ ਦਬਾਅ ਹੋਰ ਵਧ ਗਿਆ ਹੈ। ਪਾਕਿਸਤਾਨ ਡਿਫਾਲਟ ਨਹੀਂ ਹੈ (ਕਰਜ਼ਾ ਮੋੜਨ ਦੇ ਯੋਗ ਨਹੀਂ ਹੈ) ਇਸਦੇ ਲਈ ਉਸਨੂੰ ਤੁਰੰਤ ਵਾਧੂ ਵਿਦੇਸ਼ੀ ਮੁਦਰਾ ਦੀ ਲੋੜ ਹੈ। ਵਿਸ਼ਲੇਸ਼ਕਾਂ ਨੇ ਇਹ ਵੀ ਇਸ਼ਾਰਾ ਕੀਤਾ ਹੈ ਕਿ ਪਾਕਿਸਤਾਨ ਦੱਖਣੀ ਏਸ਼ੀਆ ਦਾ ਇਕਲੌਤਾ ਦੇਸ਼ ਹੈ ਜਿਸ ਨੂੰ ਆਈਐਮਐਫ ਦੀ ਉਧਾਰ ਦੇਣ ਦੀ ਝਿਜਕ ਅਜੇ ਵੀ ਬਰਕਰਾਰ ਹੈ। ਜਦਕਿ ਬੰਗਲਾਦੇਸ਼ ਅਤੇ ਸ਼੍ਰੀਲੰਕਾ ਨੂੰ ਕਰਜ਼ਾ ਜਾਰੀ ਕਰਨ ਦਾ ਫੈਸਲਾ ਕੀਤਾ ਹੈ।

ਪਾਕਿਸਤਾਨ (Pakistan) ਸਥਿਤ ਆਈਐਮਐਫ ਦੀ ਪ੍ਰਤੀਨਿਧੀ ਐਸਥਰ ਪੇਰੇਜ਼ ਰੁਈਜ਼ ਨੇ ਕਿਹਾ ਹੈ- ”ਕੁਝ ਨੁਕਤਿਆਂ ਦੇ ਨਿਪਟਾਰੇ ਤੋਂ ਬਾਅਦ ਪਾਕਿਸਤਾਨ ਨੂੰ ਕਰਜ਼ਾ ਦੇਣ ਲਈ ਸਟਾਫ-ਪੱਧਰ (ਸਟਾਫ-ਪੱਧਰ) ਸਮਝੌਤਾ ਹੋ ਸਕਦਾ ਹੈ।” ਪਾਕਿਸਤਾਨ ਦੇ ਵਿੱਤ ਮੰਤਰੀ ਇਸਹਾਕ ਡਾਰ ਨੇ ਪਿਛਲੇ ਹਫਤੇ ਕਿਹਾ ਸੀ ਕਿ ਆਈ.ਐੱਮ.ਐੱਫ. ਜਿਨ੍ਹਾਂ ਦੇਸ਼ਾਂ ਨੇ ਪਾਕਿਸਤਾਨ ਨੂੰ ਵਿੱਤੀ ਮਦਦ ਦੇਣ ਦਾ ਵਾਅਦਾ ਕੀਤਾ ਹੈ, ਉਨ੍ਹਾਂ ਨੂੰ IMF ਲੋਨ ਦੇਣ ਤੋਂ ਪਹਿਲਾਂ ਆਪਣੇ ਵਾਅਦੇ ਦੀ ਪਾਲਣਾ ਕਰਨੀ ਚਾਹੀਦੀ ਹੈ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਨੂੰ ਕਰਜ਼ੇ ਦੀ ਅਦਾਇਗੀ ਲਈ ਅਗਲੇ ਜੂਨ ਤੱਕ 4 ਬਿਲੀਅਨ ਡਾਲਰ ਦੀ ਵਾਧੂ ਵਿਦੇਸ਼ੀ ਮੁਦਰਾ ਦੀ ਲੋੜ ਪਵੇਗੀ।

IMF ਦੀਆਂ ਸ਼ਰਤਾਂ ਮੁਤਾਬਕ ਪਾਕਿਸਤਾਨ ਸਰਕਾਰ ਨੇ ਕਈ ਸਖ਼ਤ ਕਦਮ ਚੁੱਕੇ ਹਨ। ਇਨ੍ਹਾਂ ਵਿੱਚ ਟੈਕਸ ਵਧਾਉਣਾ ਅਤੇ ਊਰਜਾ ਦਰਾਂ ਨੂੰ ਵਧਾਉਣਾ ਸ਼ਾਮਲ ਹੈ। ਪਰ ਹਾਲ ਹੀ ਵਿੱਚ ਸ਼ਾਹਬਾਜ਼ ਸ਼ਰੀਫ਼ ਸਰਕਾਰ ਨੇ ਦੋਪਹੀਆ ਅਤੇ ਤਿੰਨ ਪਹੀਆ ਵਾਹਨਾਂ ਦੇ ਮਾਲਕਾਂ ਲਈ ਅਚਾਨਕ ਪੈਟਰੋਲੀਅਮ ਸਬਸਿਡੀ ਦਾ ਐਲਾਨ ਕਰ ਦਿੱਤਾ ਹੈ। ਉਸ ਦੇ ਇਸ ਕਦਮ ਨੇ ਆਈਐਮਐਫ ਨੂੰ ਨਾਰਾਜ਼ ਕੀਤਾ। ਰੁਈਜ਼ ਨੇ ਮੰਗਲਵਾਰ ਨੂੰ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ IMF ਨੂੰ ਸੂਚਿਤ ਨਹੀਂ ਕੀਤਾ ਸੀ।

ਪੇਰੇਸ ਨੇ ਕਿਹਾ ਕਿ ‘ਆਈਐਮਐਫ ਸਟਾਫ ਹੁਣ ਇਸ ਕਦਮ ਬਾਰੇ ਜਾਣਕਾਰੀ ਇਕੱਠੀ ਕਰ ਰਿਹਾ ਹੈ। ਉਹ ਰੂਪ-ਰੇਖਾ, ਲਾਗਤ, ਲਾਭਪਾਤਰੀਆਂ ਆਦਿ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ। ਉਹ ਜਾਣਨਾ ਚਾਹੁੰਦੇ ਹਨ ਕਿ ਇਸ ਯੋਜਨਾ ਨੂੰ ਲਾਗੂ ਕਰਨ ਵਿੱਚ ਧੋਖਾਧੜੀ ਅਤੇ ਦੁਰਵਰਤੋਂ ਤੋਂ ਕਿਵੇਂ ਬਚਿਆ ਜਾਵੇਗਾ ਅਤੇ ਖਰਚੇ ਦੀ ਭਰਪਾਈ ਕਿਵੇਂ ਕੀਤੀ ਜਾਵੇਗੀ। ਆਈਐਮਐਫ ਅਧਿਕਾਰੀ ਇਸ ਬਾਰੇ ਪਾਕਿਸਤਾਨ ਦੇ ਅਧਿਕਾਰੀਆਂ ਨਾਲ ਗੱਲ ਕਰਨਗੇ।

The post IMF ਵਲੋਂ ਪਾਕਿਸਤਾਨ ਨੂੰ ਕਰਜ਼ਾ ਦੇਣ ਦਾ ਨਹੀਂ ਇਰਾਦਾ, ਸ਼ਾਹਬਾਜ਼ ਸ਼ਰੀਫ਼ ਲੈ ਸਕਦੇ ਨੇ ਮਿੱਤਰ ਦੇਸ਼ਾਂ ਤੋਂ ਮਦਦ appeared first on TheUnmute.com - Punjabi News.

Tags:
  • breaking-news
  • imf
  • international-monetary-fund
  • news
  • pakistan
  • shahbaz-sharif

ਚੰਡੀਗੜ/ ਨਵੀਂ ਦਿੱਲੀ, 22 ਮਾਰਚ 2023: ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ।

ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਦਿੱਤਾ ਗਿਆ। ਇਹ ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। 90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਉਹਨਾਂ ਕੋਲ ਗੁਰਮਤਿ ਅਤੇ ਭਗਤੀ ਲਹਿਰ ਸਾਹਿਤ ਦੀ ਵਿਸ਼ੇਸ਼ ਮੁਹਾਰਤ ਹੈ।

The post ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ appeared first on TheUnmute.com - Punjabi News.

Tags:
  • breaking-news
  • draupadi-murmu
  • dr-ratan-singh-jaggi
  • news
  • padma-shri-award

ਤਾਮਿਲਨਾਡੂ 'ਚ ਪਟਾਕਾ ਫੈਕਟਰੀ 'ਚ ਅੱਗ ਲੱਗਣ ਕਾਰਨ 8 ਜਣਿਆਂ ਦੀ ਮੌਤ, 17 ਜ਼ਖਮੀ

Wednesday 22 March 2023 02:50 PM UTC+00 | Tags: breaking-news firecracker-factory-in-tamilnadu india-news kanchipuram news tamilnadu

ਚੰਡੀਗੜ, 22 ਮਾਰਚ 2023: ਤਾਮਿਲਨਾਡੂ (Tamilnadu) ਦੇ ਕਾਂਚੀਪੁਰਮ ‘ਚ ਬੁੱਧਵਾਰ ਨੂੰ ਇਕ ਪਟਾਕਾ ਫੈਕਟਰੀ ‘ਚ ਅੱਗ ਲੱਗਣ ਕਾਰਨ 8 ਜਣਿਆਂ ਦੀ ਮੌਤ ਹੋ ਗਈ ਅਤੇ 17 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਕਾਂਚੀਪੁਰਮ ਦੇ ਕਲੈਕਟਰ ਐਮ.ਆਰਥੀ ਨੇ ਦੱਸਿਆ ਕਿ ਫੈਕਟਰੀ ਵਿੱਚ 25 ਮਜ਼ਦੂਰ ਕੰਮ ਕਰ ਰਹੇ ਸਨ। ਦੂਜੇ ਪਾਸੇ ਫਾਇਰ ਐਂਡ ਰੈਸਕਿਊ ਸਰਵਿਸਿਜ਼ ਦੇ ਡੀਜੀਪੀ ਅਭਾਸ ਕੁਮਾਰ ਨੇ ਦੱਸਿਆ ਕਿ ਧਮਾਕੇ ਕਾਰਨ ਫੈਕਟਰੀ ਦੀ ਪੂਰੀ ਇਮਾਰਤ ਢਹਿ ਗਈ।ਫਾਇਰ ਸਰਵਿਸ ਦੀ ਟੀਮ ਅਤੇ ਜ਼ਿਲ੍ਹਾ ਪੁਲਿਸ ਬਚਾਅ ਕਾਰਜ ਵਿੱਚ ਲੱਗੀ ਹੋਈ ਹੈ।

ਤਾਮਿਲਨਾਡੂ (Tamilnadu) ‘ਚ ਇਕ ਹਫਤੇ ‘ਚ ਪਟਾਕਾ ਫੈਕਟਰੀ ‘ਚ ਮੌਤ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸੂਬੇ ਦੇ ਧਰਮਪੁਰੀ ‘ਚ ਇਕ ਪਟਾਕਾ ਫੈਕਟਰੀ ‘ਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ ਸੀ। ਇਸ ਮਾਮਲੇ ਵਿੱਚ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 3-3 ਲੱਖ ਰੁਪਏ ਅਤੇ ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਜ਼ਖ਼ਮੀਆਂ ਨੂੰ ਇੱਕ-ਇੱਕ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ।

The post ਤਾਮਿਲਨਾਡੂ ‘ਚ ਪਟਾਕਾ ਫੈਕਟਰੀ ‘ਚ ਅੱਗ ਲੱਗਣ ਕਾਰਨ 8 ਜਣਿਆਂ ਦੀ ਮੌਤ, 17 ਜ਼ਖਮੀ appeared first on TheUnmute.com - Punjabi News.

Tags:
  • breaking-news
  • firecracker-factory-in-tamilnadu
  • india-news
  • kanchipuram
  • news
  • tamilnadu

ਚੰਡੀਗੜ੍ਹ 22 ਮਾਰਚ 2023: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਵਨਡੇ ਸੀਰੀਜ਼ ਦਾ ਤੀਜਾ ਮੈਚ ਆਸਟ੍ਰੇਲੀਆ ਨੇ ਆਪਣੇ ਨਾਂ ਕਰ ਲਿਆ ਹੈ। ਆਸਟ੍ਰੇਲੀਆ ਨੇ ਭਾਰਤ ਨੂੰ 21 ਦੌੜਾਂ ਨਾਲ ਹਰਾ ਦਿੱਤਾ | ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਦੋਵੇਂ ਟੀਮਾਂ ਆਹਮੋ-ਸਾਹਮਣੇ ਸਨ । ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ ਭਾਰਤ ਦੇ ਸਾਹਮਣੇ 270 ਦੌੜਾਂ ਦਾ ਟੀਚਾ ਰੱਖਿਆ ਹੈ। ਜਵਾਬ ਵਿੱਚ ਭਾਰਤ 10 ਵਿਕਟਾਂ ਗੁਆ ਕੇ 248 ਦੌੜਾਂ ਬਣਾ ਸਕੀ ਅਤੇ 21 ਦੌੜਾਂ ਨਾਲ ਹਾਰ ਗਈ |

The post IND vs AUS: ਆਸਟ੍ਰੇਲੀਆ ਨੇ ਭਾਰਤ ਨੂੰ 21 ਦੌੜਾਂ ਨਾਲ ਹਰਾ ਕੇ ਸੀਰੀਜ਼ ‘ਤੇ ਕੀਤਾ ਕਬਜ਼ਾ appeared first on TheUnmute.com - Punjabi News.

Tags:
  • breaking-news
  • ind-vs-aus
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form