TheUnmute.com – Punjabi News: Digest for March 24, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

CM ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ ਕੀਤੀ

Thursday 23 March 2023 06:00 AM UTC+00 | Tags: breaking-news freedom-fighter khatkar-kalan latest-news news punjab-news rajguru sardar-bhagat-singh sukhdev

ਚੰਡੀਗੜ੍ਹ, 23 ਮਾਰਚ 2023: ਪੰਜਾਬ ਦੇ ਬਹਾਦਰ ਪੁੱਤਰ ਸ਼ਹੀਦ-ਏ- ਆਜ਼ਮ ਸਰਦਾਰ ਭਗਤ ਸਿੰਘ (Shaheed Bhagat Singh), ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ । ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ।

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ…ਮਰਜ਼ੀ ਦੀ ਜ਼ਿੰਦਗੀ ਜੀਅ ਰਹੇ ਹਾਂ…ਸਾਡੇ ਸ਼ਹੀਦਾਂ ਨੇ ਸਾਨੂੰ ਪਹਿਚਾਣ ਦਿੱਤੀ ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤੇ…ਅੱਜ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕਰਦੇ ਹਾਂ…
ਇਨਕਲਾਬ ਜ਼ਿੰਦਾਬਾਦ।

ਮੁੱਖ ਮੰਤਰੀ ਮਾਨ ਦੀ ਆਮਦ ਤੋਂ ਪਹਿਲਾਂ ਪਿੰਡ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਇਸ ਤੋਂ ਪਹਿਲਾਂ 22 ਮਾਰਚ ਨੂੰ ਮੁੱਖ ਮੰਤਰੀ ਮਾਨ ਨੇ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ (Shaheed Bhagat Singh) ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਵੀ ਕੀਤਾ ਸੀ।

ਮੁੱਖ ਮੰਤਰੀ ਦੇ ਅੱਜ ਤਿੰਨ ਪ੍ਰੋਗਰਾਮ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ ਕੀਤੀ । ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਵੀ ਸ਼ਹੀਦਾਂ ਸ਼ਰਧਾਂਜਲੀ ਭੇਂਟ ਕਰਨਗੇ।

ਇਸ ਤੋਂ ਬਾਅਦ ਭਗਵੰਤ ਮਾਨ ਸਿੱਧੇ ਦਿੱਲੀ ਜੰਤਰ-ਮੰਤਰ ਲਈ ਰਵਾਨਾ ਹੋਣਗੇ। ਇੱਥੇ ਉਹ ਕੇਂਦਰ ਸਰਕਾਰ ਵਿਰੁੱਧ ਮੁਹਿੰਮ ਦੀ ਸ਼ੁਰੂਆਤ ‘ਚ ਸ਼ਾਮਲ ਹੋ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜਨ ਸਭਾ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਪੋਸਟਰ ਲਗਾਏ ਜਾਣ ਤੋਂ ਬਾਅਦ ਹੋਈ ਕਾਰਵਾਈ ਕਾਰਨ ਦਿੱਲੀ ‘ਚ ਇਹ ਜਨ ਸਭਾ ਕੀਤੀ ਜਾ ਰਹੀ ਹੈ।

The post CM ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ ਕੀਤੀ appeared first on TheUnmute.com - Punjabi News.

Tags:
  • breaking-news
  • freedom-fighter
  • khatkar-kalan
  • latest-news
  • news
  • punjab-news
  • rajguru
  • sardar-bhagat-singh
  • sukhdev

ਮੋਦੀ ਸਰਨੇਮ 'ਤੇ ਟਿੱਪਣੀ ਮਾਮਲੇ 'ਚ ਰਾਹੁਲ ਗਾਂਧੀ ਦੋਸ਼ੀ ਕਰਾਰ, ਅਦਾਲਤ ਨੇ ਸੁਣਾਈ ਦੋ ਸਾਲ ਦੀ ਸਜ਼ਾ

Thursday 23 March 2023 06:14 AM UTC+00 | Tags: bjp breaking-news congress gujarat-congress india india-news latest-news modi-surname modi-surname-case news prime-minister-modi rahul-gandhi surat wayanad-rahul

ਚੰਡੀਗੜ੍ਹ, 23 ਮਾਰਚ 2023: ਰਾਹੁਲ ਗਾਂਧੀ (Rahul Gandhi)ਨੂੰ ਮੋਦੀ ਸਰਨੇਮ ਵਾਲੇ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸੂਰਤ ਦੀ ਅਦਾਲਤ ਨੇ ਇਹ ਫੈਸਲਾ ਦਿੱਤਾ ਹੈ। ਰਾਹੁਲ ਗਾਂਧੀ ਖ਼ਿਲਾਫ਼ ਸਾਲ 2019 ‘ਚ ਮਾਣਹਾਨੀ ਦਾ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ 'ਮੋਦੀ' ਸਰਨੇਮ ਨਾਲ ਸਬੰਧਤ ਬਿਆਨ ਨਾਲ ਜੁੜਿਆ ਹੋਇਆ ਹੈ।

ਰਾਹੁਲ ਗਾਂਧੀ ਨੇ ਕਥਿਤ ਤੌਰ ‘ਤੇ ਕਿਹਾ ਸੀ, “ਸਾਰੇ ਚੋਰਾਂ ਦਾ ਉਪਨਾਮ ਮੋਦੀ ਕਿਉਂ ਹੈ?” ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਨੇ 2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ਵਿੱਚ ਇੱਕ ਜਨਤਕ ਮੀਟਿੰਗ ਦੌਰਾਨ ਇਹ ਬਿਆਨ ਦਿੱਤਾ ਸੀ। ਇਸ ਤੋਂ ਬਾਅਦ ਭਾਜਪਾ ਦੇ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ।

ਇਸ ਤੋਂ ਪਹਿਲਾਂ ਰਾਹੁਲ ਗਾਂਧੀ (Rahul Gandhi) ਦੇ ਵਕੀਲ ਕਿਰਿਟ ਪਾਨਵਾਲਾ ਨੇ ਦੱਸਿਆ ਕਿ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਐਚ.ਐਚ.ਵਰਮਾ ਦੀ ਅਦਾਲਤ ਨੇ ਪਿਛਲੇ ਹਫ਼ਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਸਨ ਅਤੇ ਫ਼ੈਸਲਾ ਸੁਣਾਉਣ ਲਈ 23 ਮਾਰਚ ਦੀ ਤਾਰੀਖ਼ ਤੈਅ ਕੀਤੀ ਸੀ। ਗੁਜਰਾਤ ਕਾਂਗਰਸ ਦੇ ਬੁਲਾਰੇ ਮਨੀਸ਼ ਦੋਸ਼ੀ ਨੇ ਕਿਹਾ, ”ਰਾਹੁਲ ਗਾਂਧੀ ਆਪਣੇ ਖਿਲਾਫ ਦਾਇਰ ਮਾਣਹਾਨੀ ਦੇ ਮਾਮਲੇ ‘ਚ ਫੈਸਲਾ ਸੁਣਾਏ ਜਾਣ ਸਮੇਂ ਅਦਾਲਤ ‘ਚ ਮੌਜੂਦ ਰਹਿਣਗੇ। ਉਨ੍ਹਾਂ (ਰਾਹੁਲ) ਨੇ ਸਪੱਸ਼ਟ ਕੀਤਾ ਹੈ ਕਿ ਅਦਾਲਤ ਦਾ ਜੋ ਵੀ ਫੈਸਲਾ ਹੋਵੇਗਾ, ਉਹ ਉਸ ਦਾ ਸਨਮਾਨ ਕਰਨਗੇ। ਕਾਂਗਰਸ ਅਜਿਹੇ ਮਾਮਲਿਆਂ ਅੱਗੇ ਨਹੀਂ ਝੁਕੇਗੀ।

The post ਮੋਦੀ ਸਰਨੇਮ ‘ਤੇ ਟਿੱਪਣੀ ਮਾਮਲੇ ‘ਚ ਰਾਹੁਲ ਗਾਂਧੀ ਦੋਸ਼ੀ ਕਰਾਰ, ਅਦਾਲਤ ਨੇ ਸੁਣਾਈ ਦੋ ਸਾਲ ਦੀ ਸਜ਼ਾ appeared first on TheUnmute.com - Punjabi News.

Tags:
  • bjp
  • breaking-news
  • congress
  • gujarat-congress
  • india
  • india-news
  • latest-news
  • modi-surname
  • modi-surname-case
  • news
  • prime-minister-modi
  • rahul-gandhi
  • surat
  • wayanad-rahul

ਚੰਡੀਗੜ੍ਹ, 23 ਮਾਰਚ 2023: ਕੋਟਕਪੂਰਾ ਗੋਲੀ ਕਾਂਡ (Kotakpura Firing Case) ਮਾਮਲੇ ਵਿੱਚ ਨਾਮਜ਼ਦ ਸਾਰੇ ਮੁਲਜ਼ਮ ਅੱਜ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋ ਸਕਦੇ ਹਨ। ਮਾਣਯੋਗ ਅਦਾਲਤ ਵਲੋਂ ਕੋਟਕਪੂਰਾ ਗੋਲੀ ਕਾਂਡ ਵਿਚ ਨਾਮਜ਼ਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬ੍ਜਾ ਡੀਜੀਪੀ ਸੁਮੇਧ ਸਿੰਘ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਅਮਰ ਸਿੰਘ ਚਹਿਲ, ਚਰਨਜੀਤ ਸ਼ਰਮਾਂ, ਸੁਖਮਿੰਦਰ ਸਿੰਘ ਮਾਨ ਅਤੇ ਗੁਰਦੀਪ ਸਿੰਘ ਪੰਧੇਰ ਨੂੰ 23 ਮਾਰਚ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ, ਇਸ ਮਾਮਲੇ ਵਿਚ ਹੁਣ ਤੱਕ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸੁਖਮਿੰਦਰ ਸਿੰਘ ਮਾਨ ਨੂੰ ਅਗਾਉ ਜ਼ਮਾਨਤ ਮਿਲ ਚੁੱਕੀ ਹੈ |

The post ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਬਾਦਲਾਂ ਸਮੇਤ ਨਾਮਜ਼ਦ ਸਾਰੇ ਮੁਲਜ਼ਮ ਫਰੀਦਕੋਟ ਅਦਾਲਤ ‘ਚ ਹੋ ਸਕਦੇ ਨੇ ਪੇਸ਼ appeared first on TheUnmute.com - Punjabi News.

Tags:
  • breaking-news
  • faridkot-court
  • kotakpura-firing-case
  • news
  • parkash-singh-badal

ਸਮਰਾਲਾ 'ਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋਣ ਦਾ ਖ਼ਦਸਾ

Thursday 23 March 2023 06:43 AM UTC+00 | Tags: a-fire-broke breaking-news congress fire-brigade fire-brigade-samrala fire-incident grocery-store latest-news ludhiana-police news punjab punjab-government punjab-news samrala samrala-area samrala-police the-unmute-breaking-news the-unmute-latest-news

ਲੁਧਿਆਣਾ , 23 ਮਾਰਚ 2023: ਜ਼ਿਲ੍ਹਾ ਲੁਧਿਆਣਾ ਦੇ ਸਮਰਾਲਾ (Samrala) ਕਸਬੇ ਵਿੱਚ ਇੱਕ ਕਰਿਆਨੇ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਅੱਗ ਦੀਆਂ ਲਪਟਾਂ ਦੇਖ ਕੇ ਲੋਕਾਂ ਨੇ ਤੁਰੰਤ ਸਟੋਰ ਦੇ ਮਾਲਕ ਨਰਿੰਦਰ ਨੂੰ ਸੂਚਨਾ ਦਿੱਤੀ। ਨਰਿੰਦਰ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਦਫ਼ਤਰ ਨੂੰ ਦਿੱਤੀ।

ਫਾਇਰ ਬ੍ਰਿਗੇਡ ਦੇ ਕਰਮਚਾਰੀ ਸਮੇਂ ਸਿਰ ਅੱਗ ਬੁਝਾਉਣ ਲਈ ਪਹੁੰਚ ਗਏ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਅੱਗ ਬੁਝਾਉਣ ਲਈ ਦਿੱਤੀਆਂ ਗਈਆਂ ਪਾਣੀ ਦੀਆਂ ਪਾਈਪਾਂ ਥਾਂ-ਥਾਂ ਤੋਂ ਫਟੀਆਂ ਹੋਇਆ ਸਨ । ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਅੱਗ ‘ਤੇ ਕਾਬੂ ਪਾਉਣ ‘ਚ ਲੱਗੀਆਂ ਹੋਈਆਂ ਹਨ। ਕਰਿਆਨੇ ਦੀ ਦੁਕਾਨ ਦੇ ਮਾਲਕ ਨਰਿੰਦਰ ਖੁੱਲਰ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਸਮਰਾਲਾ ਵਰਿਆਮ ਸਿੰਘ ਤੁਰੰਤ ਮੌਕੇ 'ਤੇ ਪੁੱਜੇ।

Samrala

ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਾਫੀ ਮਿਹਨਤ ਕੀਤੀ ਪਰ ਪਾਈਪ ਫਟੇ ਹੋਣ ਕਾਰਨ ਮੁਲਾਜ਼ਮਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।ਪਾਈਪ ਫਟੇ ਹੋਣ ਕਾਰਨ ਪਾਣੀ ਦਾ ਪ੍ਰੈਸ਼ਰ ਬਣਨ ‘ਚ ਦਿੱਕਤ ਆਈ। ਦੱਸ ਦੇਈਏ ਕਿ ਇਹ ਸਥਿਤੀ ਸਿਰਫ਼ ਇੱਕ ਘਟਨਾ ਦੀ ਨਹੀਂ ਹੈ, ਅਕਸਰ ਸਮਰਾਲਾ ਇਲਾਕੇ ਵਿੱਚ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਫਾਇਰ ਕਰਮੀਆਂ ਨੂੰ ਫਟੇ ਪਾਈਪਾਂ ਨਾਲ ਕੰਮ ਕਰਨਾ ਪੈਂਦਾ ਹੈ।

ਦੁਕਾਨਦਾਰ ਨਰਿੰਦਰ ਖੁੱਲਰ ਨੇ ਦੱਸਿਆ ਕਿ ਮਾਲ ਰੱਖਣ ਲਈ ਉਪਰਲੀ ਮੰਜ਼ਿਲ 'ਤੇ ਗੋਦਾਮ ਬਣਾਇਆ ਗਿਆ ਹੈ। ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ। ਸਭ ਕੁਝ ਸੜ ਸੁਆਹ ਹੋ ਗਿਆ ਹੈ। ਫਟੀਆਂ ਪਾਈਪਾਂ ਬਾਰੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਫਟੀਆਂ ਪਾਈਪਾਂ ਸਬੰਧੀ ਵਿਭਾਗ ਨੂੰ ਪੱਤਰ ਲਿਖਿਆ ਗਿਆ ਹੈ, ਜਲਦੀ ਹੀ ਪਾਈਪਾਂ ਬਦਲ ਦਿੱਤੀਆਂ ਜਾਣਗੀਆਂ।

ਮੌਕੇ ‘ਤੇ ਸਮਰਾਲਾ (Samrala) Samrala areaਪੁਲਿਸ ਵੱਲੋਂ ਪਹੁੰਚ ਕੇ ਜਾਇਜ਼ਾ ਲਿਆ ਗਿਆ। ਡੀਐਸਪੀ ਵਰਿਆਮ ਸਿੰਘ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਹੈ | ਹਾਲੇ ਨੁਕਸਾਨ ਦਾ ਕੋਈ ਅਨੁਮਾਨ ਨਹੀਂ ਲਗਾਇਆ ਗਿਆ। ਉਹਨਾਂ ਕਿਹਾ ਕਿ ਮੈਂ ਖੁਦ ਆ ਕੇ ਫਾਇਰ ਬ੍ਰਿਗੇਡ ਵੱਲੋਂ ਅੱਗ ‘ਤੇ ਕਾਬੂ ਪਾਉਣ ਲਈ ਪੁਖਤਾ ਇੰਤਜ਼ਾਮ ਨਾ ਹੋਣ ਕਾਰਨ ਐਸਡੀਐਮ ਸਮਰਾਲਾ ਨਾਲ ਗੱਲ ਕੀਤੀ, ਉਨ੍ਹਾਂ ਕਿਹਾ ਕਿ ਇਸ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ।

The post ਸਮਰਾਲਾ ‘ਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋਣ ਦਾ ਖ਼ਦਸਾ appeared first on TheUnmute.com - Punjabi News.

Tags:
  • a-fire-broke
  • breaking-news
  • congress
  • fire-brigade
  • fire-brigade-samrala
  • fire-incident
  • grocery-store
  • latest-news
  • ludhiana-police
  • news
  • punjab
  • punjab-government
  • punjab-news
  • samrala
  • samrala-area
  • samrala-police
  • the-unmute-breaking-news
  • the-unmute-latest-news

ਅੰਮ੍ਰਿਤਪਾਲ ਸਿੰਘ ਦੇ 11 ਸਮਰਥਕਾਂ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਦੇ ਜੂਡੀਸ਼ੀਅਲ ਰਿਮਾਂਡ 'ਤੇ ਭੇਜਿਆ

Thursday 23 March 2023 07:04 AM UTC+00 | Tags: amritpal amritpal-singh baba-bakala-court baba-bakala-sahib breaking-news custody judicial-remand new news punjab-news waris-punjab-de

ਚੰਡੀਗੜ੍ਹ, 23 ਮਾਰਚ 2023: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਗ੍ਰਿਫਤਾਰ ਕੀਤੇ ਗਏ 11 ਸਮਰਥਕਾਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ ਐੱਸ.ਡੀ.ਜੇ.ਐੱਮ. ਬਾਬਾ ਬਕਾਲਾ ਸਾਹਿਬ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਇਨ੍ਹਾਂ 11 ਮੁਲਜ਼ਮਾਂ ਨੂੰ 14 ਦਿਨਾਂ ਦੇ ਜੂਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਉਸ ਨੂੰ ਪਹਿਲਾਂ 23 ਮਾਰਚ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

The post ਅੰਮ੍ਰਿਤਪਾਲ ਸਿੰਘ ਦੇ 11 ਸਮਰਥਕਾਂ ਦੀ ਅਦਾਲਤ ‘ਚ ਪੇਸ਼ੀ, 14 ਦਿਨਾਂ ਦੇ ਜੂਡੀਸ਼ੀਅਲ ਰਿਮਾਂਡ 'ਤੇ ਭੇਜਿਆ appeared first on TheUnmute.com - Punjabi News.

Tags:
  • amritpal
  • amritpal-singh
  • baba-bakala-court
  • baba-bakala-sahib
  • breaking-news
  • custody
  • judicial-remand
  • new
  • news
  • punjab-news
  • waris-punjab-de

ਪੰਜਾਬ ਦੇ ਇਨ੍ਹਾਂ ਦੋ ਜ਼ਿਲ੍ਹਿਆਂ 'ਚ ਇੰਟਰਨੈੱਟ ਸੇਵਾਵਾਂ ਕੱਲ੍ਹ ਤੱਕ ਰਹਿਣਗੀਆਂ ਬੰਦ

Thursday 23 March 2023 07:17 AM UTC+00 | Tags: amritpal amritpal-singh cm-bhagwant-mann ferozepur internet-services news punjab-government punjab-internet punjab-news punjab-police tarn-taran the-unmute-breaking-news the-unmute-punjabi-news

ਚੰਡੀਗੜ੍ਹ, 23 ਮਾਰਚ 2023: ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਦੇ ਅਜਨਾਲਾ ਅਤੇ ਮੋਗਾ ਤੋਂ ਇਲਾਵਾ ਪੰਜਾਬ ਭਰ ਦੇ ਅੰਦਰ ਇੰਟਰਨੈੱਟ ਸੇਵਾਵਾਂ (Internet Services) ਬਹਾਲ ਕਰ ਦਿੱਤੀਆਂ ਗਈਆਂ ਹਨ | ਇਸਦੇ ਨਾਲ ਹੀ ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਇੰਟਰਨੈੱਟ ਸੇਵਾਵਾਂ ਕੱਲ੍ਹ 24 ਮਾਰਚ 2023 ਦੇ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ ।

The post ਪੰਜਾਬ ਦੇ ਇਨ੍ਹਾਂ ਦੋ ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਕੱਲ੍ਹ ਤੱਕ ਰਹਿਣਗੀਆਂ ਬੰਦ appeared first on TheUnmute.com - Punjabi News.

Tags:
  • amritpal
  • amritpal-singh
  • cm-bhagwant-mann
  • ferozepur
  • internet-services
  • news
  • punjab-government
  • punjab-internet
  • punjab-news
  • punjab-police
  • tarn-taran
  • the-unmute-breaking-news
  • the-unmute-punjabi-news

ਕੋਟਕਪੂਰਾ ਗੋਲੀ ਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਪੇਸ਼ੀ ਲਈ ਫਰੀਦਕੋਟ ਅਦਾਲਤ ਪਹੁੰਚੇ

Thursday 23 March 2023 07:30 AM UTC+00 | Tags: breaking-news faridkot-court kotakpura-firing-case kotakpura-firing-incident kotakpura-shooting-incident news parkash-singh-badal punjab-and-haryana-high-court punjab-government punjab-news sukhbir-badal sumedh-saini the-unmute-breaking-news

ਚੰਡੀਗੜ੍ਹ, 23 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ਵਿੱਚ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚ ਚੁੱਕੇ ਹਨ |

ਜਿਕਰਯੋਗ ਹੈ ਕਿ ਮਾਣਯੋਗ ਅਦਾਲਤ ਵਲੋਂ ਕੋਟਕਪੂਰਾ ਗੋਲੀ ਕਾਂਡ ਵਿਚ ਨਾਮਜ਼ਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬ੍ਜਾ ਡੀਜੀਪੀ ਸੁਮੇਧ ਸਿੰਘ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਅਮਰ ਸਿੰਘ ਚਹਿਲ, ਚਰਨਜੀਤ ਸ਼ਰਮਾਂ, ਸੁਖਮਿੰਦਰ ਸਿੰਘ ਮਾਨ ਅਤੇ ਗੁਰਦੀਪ ਸਿੰਘ ਪੰਧੇਰ ਨੂੰ 23 ਮਾਰਚ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ |

ਦੂਜੇ ਪਾਸੇ ਇਸ ਪੇਸ਼ੀ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਅਕਾਲੀ ਆਗੂ ਅਦਾਲਤ ਪਹੁੰਚੇ ਹਨ । ਇਸ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤਾਂ ਅਤੇ ਪ੍ਰਮਾਤਮਾ 'ਤੇ ਪੂਰਾ ਭਰੋਸਾ ਹੈ, ਉਹ ਇਨਸਾਫ਼ ਕਰਨਗੇ ਅਤੇ ਝੂਠੇ ਕੇਸ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ 'ਤੇ ਦਰਜ ਹਨ, ਉਹ ਸਾਬਤ ਨਹੀਂ ਕਰ ਸਕਣਗੇ।

The post ਕੋਟਕਪੂਰਾ ਗੋਲੀ ਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਪੇਸ਼ੀ ਲਈ ਫਰੀਦਕੋਟ ਅਦਾਲਤ ਪਹੁੰਚੇ appeared first on TheUnmute.com - Punjabi News.

Tags:
  • breaking-news
  • faridkot-court
  • kotakpura-firing-case
  • kotakpura-firing-incident
  • kotakpura-shooting-incident
  • news
  • parkash-singh-badal
  • punjab-and-haryana-high-court
  • punjab-government
  • punjab-news
  • sukhbir-badal
  • sumedh-saini
  • the-unmute-breaking-news

ਦੇਸ਼ 'ਚ ਕੋਰੋਨਾ ਮਾਮਲਿਆਂ 'ਚ ਇਕ ਵਾਰ ਫਿਰ ਆਈ ਤੇਜ਼ੀ, PM ਮੋਦੀ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਦਿੱਤੀ ਸਲਾਹ

Thursday 23 March 2023 07:40 AM UTC+00 | Tags: 3rd-wave-of-corona bf.7.4.1 breaking-news central-government china china-news chinese-travelers corona corona-infection corona-virus covid covid-19 government-of-india india mansukh-mandavia news news-latest-news new-wave new-wave-corona omicron prime-minister-narendra-modi rt-pcr rt-pcr-test rt-pcr-test-is-mandatory-for-passengers usa. zero-covid-policy

ਚੰਡੀਗੜ੍ਹ, 23 ਮਾਰਚ 2023: ਦੇਸ਼ ‘ਚ ਕੋਰੋਨਾ (Corona) ਇਨਫੈਕਸ਼ਨ ਦੇ ਮਾਮਲਿਆਂ ‘ਚ ਇਕ ਵਾਰ ਫਿਰ ਤੇਜ਼ੀ ਨਾਲ ਵਾਧਾ ਹੋਇਆ ਹੈ। 140 ਦਿਨਾਂ ਦੇ ਅੰਦਰ ਲਾਗ ਦੇ ਰਿਕਾਰਡ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ ਬੁੱਧਵਾਰ ਨੂੰ 1300 ਮਰੀਜ਼ ਸੰਕਰਮਿਤ ਪਾਏ ਗਏ ਹਨ। ਇਸ ਨਾਲ ਐਕਟਿਵ ਕੇਸਾਂ ਦੀ ਗਿਣਤੀ 7605 ਹੋ ਗਈ ਹੈ। ਬੁੱਧਵਾਰ ਨੂੰ ਵੀ ਇਨਫੈਕਸ਼ਨ ਕਾਰਨ ਤਿੰਨ ਜਣਿਆਂ ਦੀ ਜਾਨ ਚਲੀ ਗਈ। ਮਰਨ ਵਾਲੇ ਮਰੀਜ਼ ਕਰਨਾਟਕ, ਗੁਜਰਾਤ ਅਤੇ ਮਹਾਰਾਸ਼ਟਰ ਦੇ ਸਨ। ਦੇਸ਼ ‘ਚ ਹੁਣ ਤੱਕ 5 ਲੱਖ 30 ਹਜ਼ਾਰ 816 ਮਰੀਜ਼ਾਂ ਦੀ ਇਨਫੈਕਸ਼ਨ ਕਾਰਨ ਮੌਤ ਹੋ ਚੁੱਕੀ ਹੈ।

ਪੀਐਮਓ ਵੱਲੋਂ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਬੁੱਧਵਾਰ ਨੂੰ ਇਕ ਅਹਿਮ ਬੈਠਕ ਕੀਤੀ। ਇਸ ਦੌਰਾਨ ਦੇਸ਼ ਵਿੱਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਟਿੰਗ ਦੌਰਾਨ ਕੋਵਿਡ ਦੀ ਤਾਜ਼ਾ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕੀਤੀ।

ਮੀਟਿੰਗ ਦੌਰਾਨ, ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਮਨੋਨੀਤ INSACOG ਜੀਨੋਮ ਸੀਕੁਏਂਸਿੰਗ ਪ੍ਰਯੋਗਸ਼ਾਲਾਵਾਂ ਦੇ ਨਾਲ ਸਕਾਰਾਤਮਕ ਨਮੂਨਿਆਂ ਦੀ ਪੂਰੀ ਜੀਨੋਮ ਕ੍ਰਮ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ। ਇਹ ਕਦਮ ਸਮੇਂ ਸਿਰ ਨਵੇਂ ਰੂਪਾਂ, ਜੇਕਰ ਕੋਈ ਹੈ, ਉਸਨੂੰ ਟਰੈਕ ਕਰਨ ਅਤੇ ਪ੍ਰਤੀਕਿਰਿਆ ਕਰਨ ਵਿੱਚ ਮਦਦ ਕਰੇਗੀ।

ਪ੍ਰਧਾਨ ਮੰਤਰੀ ਨੇ ਹਸਪਤਾਲ ਦੇ ਅਹਾਤੇ ਵਿੱਚ ਮਾਸਕ ਪਹਿਨਣ ਵਾਲੇ ਲੋਕਾਂ ‘ਤੇ ਜ਼ੋਰ ਦਿੱਤਾ | ਪ੍ਰਧਾਨ ਮੰਤਰੀ ਨੇ ਹਸਪਤਾਲ ਦੇ ਅਹਾਤੇ ਵਿੱਚ ਮਾਸਕ ਪਹਿਨਣ ਸਮੇਤ ਕੋਵਿਡ ਨੂੰ ਰੋਕਣ ਲਈ ਮਰੀਜ਼ਾਂ, ਸਿਹਤ ਪੇਸ਼ੇਵਰਾਂ ਅਤੇ ਸਿਹਤ ਕਰਮਚਾਰੀਆਂ ਦੇ ਉਚਿਤ ਵਿਵਹਾਰ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸੀਨੀਅਰ ਨਾਗਰਿਕਾਂ ਅਤੇ ਸਹਿ-ਰੋਗ ਵਾਲੇ ਲੋਕਾਂ ਨੂੰ ਭੀੜ ਵਾਲੇ ਖੇਤਰਾਂ ਵਿੱਚ ਜਾਣ ਵੇਲੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਕੋਵਿਡ-19 (Corona) ਮਹਾਂਮਾਰੀ ਅਜੇ ਖ਼ਤਮ ਨਹੀਂ ਹੋਈ ਹੈ ਅਤੇ ਦੇਸ਼ ਭਰ ਵਿੱਚ ਸਥਿਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਦੀ ਲੋੜ ਹੈ। ਪ੍ਰਧਾਨ ਮੰਤਰੀ ਨੇ ਟੈਸਟ-ਟਰੈਕ-ਟਰੀਟ-ਟੀਕਾਕਰਨ ਅਤੇ ਕੋਵਿਡ ਢੁਕਵੇਂ ਵਿਵਹਾਰ ਦੀ 5 ਗੁਣਾ ਰਣਨੀਤੀ ‘ਤੇ ਧਿਆਨ ਕੇਂਦਰਤ ਕਰਨਾ ਜਾਰੀ ਰੱਖਣ, ਪ੍ਰਯੋਗਸ਼ਾਲਾ ਦੀ ਨਿਗਰਾਨੀ ਵਧਾਉਣ ਅਤੇ ਸਾਰੇ ਗੰਭੀਰ ਗੰਭੀਰ ਸਾਹ ਰੋਗ (SARI) ਕੇਸਾਂ ਦੀ ਜਾਂਚ ਨੂੰ ਜਾਰੀ ਰੱਖਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਨਿਯਮਿਤ ਤੌਰ ‘ਤੇ ਮੌਕ ਡਰਿੱਲ ਕਰਵਾਈ ਜਾਣੀ ਚਾਹੀਦੀ ਹੈ ਕਿ ਸਾਡੇ ਹਸਪਤਾਲ ਸਾਰੀਆਂ ਜ਼ਰੂਰਤਾਂ ਲਈ ਤਿਆਰ ਹਨ।

The post ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਇਕ ਵਾਰ ਫਿਰ ਆਈ ਤੇਜ਼ੀ, PM ਮੋਦੀ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਦਿੱਤੀ ਸਲਾਹ appeared first on TheUnmute.com - Punjabi News.

Tags:
  • 3rd-wave-of-corona
  • bf.7.4.1
  • breaking-news
  • central-government
  • china
  • china-news
  • chinese-travelers
  • corona
  • corona-infection
  • corona-virus
  • covid
  • covid-19
  • government-of-india
  • india
  • mansukh-mandavia
  • news
  • news-latest-news
  • new-wave
  • new-wave-corona
  • omicron
  • prime-minister-narendra-modi
  • rt-pcr
  • rt-pcr-test
  • rt-pcr-test-is-mandatory-for-passengers
  • usa.
  • zero-covid-policy

BJP: ਭਾਜਪਾ ਨੇ ਦਿੱਲੀ-ਬਿਹਾਰ ਸਮੇਤ ਇਨ੍ਹਾਂ ਸੂਬਿਆਂ 'ਚ ਬਦਲੇ ਸੂਬਾ ਪ੍ਰਧਾਨ

Thursday 23 March 2023 08:17 AM UTC+00 | Tags: bihar-bjp bjp bjp-national-president-jp-nadda breaking-news delhi-bihar-nbjp delhi-bjp india news rajasthan-bjp

ਚੰਡੀਗੜ੍ਹ, 23 ਮਾਰਚ 2023: ਭਾਜਪਾ (BJP) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਕਈ ਰਾਜਾਂ ਦੇ ਨਵੇਂ ਸੂਬਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ । ਰਾਜਸਥਾਨ ‘ਚ ਪਾਰਟੀ ਨੇ ਲੋਕ ਸਭਾ ਮੈਂਬਰ ਸੀਪੀ ਜੋਸ਼ੀ ਨੂੰ ਸੂਬਾ ਪ੍ਰਧਾਨ ਬਣਾਇਆ ਹੈ। ਦੂਜੇ ਪਾਸੇ ਵਰਿੰਦਰ ਸਚਦੇਵਾ ਦਿੱਲੀ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਹੋਣਗੇ। ਬਿਹਾਰ ‘ਚ ਇਹ ਜ਼ਿੰਮੇਵਾਰੀ ਸਮਰਾਟ ਚੌਧਰੀ ਨੂੰ ਸੌਂਪੀ ਗਈ ਹੈ। ਦੂਜੇ ਪਾਸੇ ਉੜੀਸਾ ਵਿੱਚ ਮਨਮੋਹਨ ਸਮਲ ਨੂੰ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਸੰਗਠਨ ਵਿੱਚ ਇਹ ਅਹਿਮ ਬਦਲਾਅ ਕੀਤੇ ਗਏ ਹਨ।

Image

Image

Image

The post BJP: ਭਾਜਪਾ ਨੇ ਦਿੱਲੀ-ਬਿਹਾਰ ਸਮੇਤ ਇਨ੍ਹਾਂ ਸੂਬਿਆਂ ‘ਚ ਬਦਲੇ ਸੂਬਾ ਪ੍ਰਧਾਨ appeared first on TheUnmute.com - Punjabi News.

Tags:
  • bihar-bjp
  • bjp
  • bjp-national-president-jp-nadda
  • breaking-news
  • delhi-bihar-nbjp
  • delhi-bjp
  • india
  • news
  • rajasthan-bjp

ਚੀਨ-ਰੂਸ ਦਰਮਿਆਨ ਦੋਸਤੀ ਵਧਣ ਨਾਲ ਭਾਰਤ ਦੇ ਹਿੱਤਾਂ ਨੂੰ ਨੁਕਸਾਨ ? ਰੂਸੀ ਰਾਜਦੂਤ ਨੇ ਕੀਤੀ ਟਿੱਪਣੀ

Thursday 23 March 2023 08:32 AM UTC+00 | Tags: china-and-russia chinese-president-xi-jinping denis-alpov india-news news putin russia russian-ambassador-denis-alpov the-unmute-breaking-news the-unmute-latest-update xi-jinping

ਚੰਡੀਗੜ੍ਹ, 23 ਮਾਰਚ 2023: 20 ਮਾਰਚ ਤੋਂ ਸ਼ੁਰੂ ਹੋਈ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਰੂਸ ਯਾਤਰਾ ਬੁੱਧਵਾਰ 22 ਮਾਰਚ ਨੂੰ ਖਤਮ ਹੋ ਗਈ ਸੀ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮਿਲ ਕੇ ਦੋਵਾਂ ਦੇਸ਼ਾਂ (China and Russia) ਦੇ ਸਬੰਧਾਂ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਦੀ ਗੱਲ ਕੀਤੀ ਹੈ। ਇਸ ਤੋਂ ਇਲਾਵਾ ਏਸ਼ੀਆ ‘ਚ ਨਾਟੋ ਦੇ ਵਿਸਥਾਰ ‘ਤੇ ਚਰਚਾ ਕਰਦੇ ਹੋਏ ਦੋਵਾਂ ਦੇਸ਼ਾਂ ਨੇ ਕਿਹਾ ਕਿ ਅਮਰੀਕਾ ਇਸ ਜ਼ਰੀਏ ਆਪਣਾ ਪ੍ਰਭਾਵ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਦੋਵੇਂ ਦੇਸ਼ ਏਸ਼ੀਆ ਵਿੱਚ ਨਾਟੋ ਦੇ ਵਿਸਤਾਰ ਦੇ ਖ਼ਿਲਾਫ਼ ਇਕੱਠੇ ਆਉਣ ਲਈ ਵੀ ਸਹਿਮਤ ਹੋਏ।

ਰੂਸ ਦੇ ਰਾਜਦੂਤ ਡੇਨਿਸ ਐਲਪੋਵ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਰੂਸ ਦੌਰੇ ਨੂੰ ਭਾਰਤ ਲਈ ਨੁਕਸਾਨਦੇਹ ਕਰਾਰ ਦਿੱਤਾ ਹੈ। ਇਸ ਮੁਲਾਕਾਤ ਦੌਰਾਨ ਰੂਸ-ਯੂਕਰੇਨ ਯੁੱਧ ‘ਤੇ ਵੀ ਚਰਚਾ ਹੋਈ, ਜਿਸ ‘ਤੇ ਚੀਨ ਨੇ ਰੂਸ (China and Russia) ਦਾ ਸਮਰਥਨ ਕਰਨ ਦੀ ਗੱਲ ਕਹੀ ਸੀ। ਹਾਲਾਂਕਿ ਭਾਰਤ ਨੇ ਅਜੇ ਤੱਕ ਇਸ ਜੰਗ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਹਾਲਾਂਕਿ ਕਈ ਮਾਹਰ ਚੀਨ-ਰੂਸ ਸਬੰਧਾਂ ਦਾ ਸੁਪਨਾ ਦੇਖ ਰਹੇ ਹਨ ਜੋ ਭਾਰਤ ਲਈ ਖ਼ਤਰਾ ਸਾਬਤ ਹੋ ਸਕਦਾ ਹੈ। ਇਸ ਨਾਲ ਭਾਰਤ ਅਤੇ ਰੂਸ ਦੇ ਰਿਸ਼ਤਿਆਂ ਵਿੱਚ ਖਟਾਸ ਪੈਦਾ ਹੋ ਸਕਦੀ ਹੈ। ਡੇਨਿਸ ਅਲਪੋਵ ਨੇ ਆਪਣੇ ਅਧਿਕਾਰਤ ਟਵੀਟ ਰਾਹੀਂ ਇਹ ਗੱਲ ਕਹੀ ਹੈ।

india

The post ਚੀਨ-ਰੂਸ ਦਰਮਿਆਨ ਦੋਸਤੀ ਵਧਣ ਨਾਲ ਭਾਰਤ ਦੇ ਹਿੱਤਾਂ ਨੂੰ ਨੁਕਸਾਨ ? ਰੂਸੀ ਰਾਜਦੂਤ ਨੇ ਕੀਤੀ ਟਿੱਪਣੀ appeared first on TheUnmute.com - Punjabi News.

Tags:
  • china-and-russia
  • chinese-president-xi-jinping
  • denis-alpov
  • india-news
  • news
  • putin
  • russia
  • russian-ambassador-denis-alpov
  • the-unmute-breaking-news
  • the-unmute-latest-update
  • xi-jinping

ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦਾ ਗੰਨਮੈਨ ਤੇਜਿੰਦਰ ਸਿੰਘ ਗ੍ਰਿਫਤਾਰ

Thursday 23 March 2023 09:25 AM UTC+00 | Tags: amritpal-gunman-news amritpal-singh arms-act crime latest-news news payal-police punjab-news punjab-police

ਖੰਨਾ, 23 ਮਾਰਚ 2023: ਪਾਇਲ ਪੁਲਿਸ ਦੇ ਹੱਥ ਇੱਕ ਵੱਡੀ ਸਫ਼ਲਤਾ ਲੱਗੀ ਹੈ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੋਰਖਾ ਬਾਬਾ ਖੰਨਾ ਦੇ ਥਾਣਾ ਮਲੌਦ ਦੇ ਪਿੰਡ ਮਾਂਗੇਵਾਲ ਦਾ ਰਹਿਣ ਵਾਲਾ ਹੈ। ਉਹ ਅਕਸਰ ਹੀ ਅੰਮ੍ਰਿਤਪਾਲ ਦੇ ਨਾਲ ਹੀ ਰਹਿੰਦਾ ਸੀ ਅਤੇ ਅਜਨਾਲਾ ਘਟਨਾ ਵਿੱਚ ਵੀ ਨਾਮਜ਼ਦ ਦੱਸਿਆ ਜਾ ਰਿਹਾ ਹੈ । ਗੋਰਖਾ ਬਾਬਾ ਅੰਮ੍ਰਿਤਪਾਲ ਦਾ ਗੰਨਮੈਨ ਬਣਕੇ ਰਹਿੰਦਾ ਸੀ।

ਡੀਐਸਪੀ ਪਾਇਲ ਹਰਸਿਮਰਤ ਸਿੰਘ ਨੇ ਦੱਸਿਆ ਕਿ ਤੇਜਿੰਦਰ ਸਿੰਘ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਦੇ ਨਾਲ ਉਸਦਾ ਗੰਨਮੈਨ ਬਣਕੇ ਰਹਿੰਦਾ ਸੀ। ਅਜਨਾਲਾ ਘਟਨਾਕ੍ਰਮ ‘ਚ ਵੀ ਸ਼ਾਮਲ ਸੀ। ਤੇਜਿੰਦਰ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਸੀ | ਉਸਦੀਆਂ ਹਥਿਆਰਾਂ ਨਾਲ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ, ਪੁਲਿਸ ਮੁਤਾਬਕ ਉਸ ਕੋਲ ਆਰਮ ਲਾਇਸੈਂਸ ਨਹੀਂ ਹੈ । ਜਿਸਤੋਂ ਬਾਅਦ ਮਲੌਦ ਥਾਣਾ ਵਿਖੇ ਤੇਜਿੰਦਰ ਦੇ ਖ਼ਿਲਾਫ਼ ਅਲੱਗ ਤੋਂ ਮੁਕੱਦਮਾ ਦਰਜ ਕੀਤਾ ਗਿਆ। ਉਸਦੇ ਖਿਲਾਫ 107/151 ਅਧੀਨ ਵੀ ਕਾਰਵਾਈ ਕੀਤੀ ਗਈ ਹੈ।

Amritpal singh

ਤੇਜਿੰਦਰ ਦਾ ਸਾਥ ਦੇਣ ਵਾਲੇ ਦੋ ਹੋਰ ਵਿਅਕਤੀ ਵੀ ਹਿਰਾਸਤ ‘ਚ ਲਏ ਗਏ ਹਨ। ਓਹਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਡੀਐਸਪੀ ਨੇ ਦੱਸਿਆ ਕਿ ਤੇਜਿੰਦਰ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਇੱਕ ਲੜਾਈ ਝਗੜੇ ਅਤੇ ਇੱਕ ਸ਼ਰਾਬ ਤਸਕਰੀ ਦਾ ਮੁਕੱਦਮਾ ਦਰਜ ਹੈ, ਜਿਸ ‘ਚ ਤੇਜਿੰਦਰ ਸਜ਼ਾ ਵੀ ਭੁਗਤ ਚੁੱਕਾ ਹੈ।

The post ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦਾ ਗੰਨਮੈਨ ਤੇਜਿੰਦਰ ਸਿੰਘ ਗ੍ਰਿਫਤਾਰ appeared first on TheUnmute.com - Punjabi News.

Tags:
  • amritpal-gunman-news
  • amritpal-singh
  • arms-act
  • crime
  • latest-news
  • news
  • payal-police
  • punjab-news
  • punjab-police

ਚੰਡੀਗੜ੍ਹ, 23 ਮਾਰਚ 2023: ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਵੱਲੋਂ ਦੇਸ਼ ਦੇ ਮਹਾਨ ਸਪੂਤਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed Bhagat Singh), ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਮਹਾਨ ਕੁਰਬਾਨੀ ਨੂੰ ਸਾਰਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ। ਤਿੰਨਾਂ ਨੇ ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਜਾਗਰੂਕ ਕਰਦੀਆਂ ਰਹਿਣਗੀਆਂ।

ਸ਼ੇਰਗਿੱਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਮਹਾਨ ਕੁਰਬਾਨੀ ਦਾ ਹਰ ਦੇਸ਼ ਵਾਸੀ ਹਮੇਸ਼ਾ ਰਿਣੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੋਂ ‘ਆਪ’ ਨੂੰ ਯਾਦ ਕਰਨਾ ਚਾਹੀਦਾ ਹੈ ਕਿ ਉਹ ਵੀ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਆਪਣੇ ਕੰਮਕਾਜ ਵਿੱਚ ਲਾਗੂ ਕਰੇ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸਤੰਬਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਨ ਸੁਤੰਤਰਤਾ ਸੈਲਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ (Shaheed Bhagat Singh) ਅੰਤਰਰਾਸ਼ਟਰੀ ਹਵਾਈ ਅੱਡਾ ਰੱਖਿਆ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਜੀਵਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਹਮੇਸ਼ਾ ਮਾਰਗ ਦਰਸ਼ਕ ਦਾ ਕੰਮ ਕਰਨਗੇ।

ਸ਼ੇਰਗਿੱਲ ਨੇ ਲੋਕਾਂ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਇਨ੍ਹਾਂ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਰੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਇਕੱਠੇ ਹੋਣ। ਇਸ ਮਹਾਨ ਦਿਹਾੜੇ ‘ਤੇ ਸਾਨੂੰ ਸਾਰਿਆਂ ਨੂੰ ਲੋਕਾਂ ਅਤੇ ਸਮਾਜ ਦੀ ਭਲਾਈ ਲਈ ਸੂਬੇ ‘ਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਸਹੁੰ ਚੁੱਕਣੀ ਚਾਹੀਦੀ ਹੈ।

ਸ਼ੇਰਗਿੱਲ ਨੇ ਸ਼ਹੀਦ ਦੇ ਜੱਦੀ ਪਿੰਡ ਖਟਕੜ ਕਲਾਂ (ਨਵਾਂਸ਼ਹਿਰ) ਵਿੱਚ ਸ਼ਹੀਦ ਭਗਤ ਸਿੰਘ ਅਜਾਇਬ ਘਰ ਦੇ ਪ੍ਰਾਜੈਕਟ ਨੂੰ ਅਪਗ੍ਰੇਡ ਕਰਨ ਵਿੱਚ ਲਗਾਤਾਰ ਹੋ ਰਹੀ ਦੇਰੀ 'ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਇਹ ਪ੍ਰੋਜੈਕਟ 31 ਦਸੰਬਰ, 2022 ਤੱਕ ਪੂਰਾ ਹੋਣਾ ਸੀ। ਹਾਲਾਂਕਿ ਹੁਣ ਇਸ ਦੀ ਸਮਾਂ ਸੀਮਾ 4 ਮਹੀਨੇ ਲਈ ਵਧਾ ਦਿੱਤੀ ਗਈ ਹੈ। ਇਸ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਤੋਂ ਮੰਗ ਕੀਤੀ ਕਿ ਅਜਾਇਬ ਘਰ ਨੂੰ ਅਪਗ੍ਰੇਡ ਕਰਨ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ।

The post ਦੇਸ਼ ਵਾਸੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਕੁਰਬਾਨੀਆਂ ਦੇ ਸਦਾ ਰਿਣੀ ਰਹਿਣਗੇ: ਜੈਵੀਰ ਸ਼ੇਰਗਿੱਲ appeared first on TheUnmute.com - Punjabi News.

Tags:
  • breaking-news
  • jaiveer-shergill
  • news
  • rajguru-and-sukhdev
  • shaheed-bhagat-singh
  • shaheed-e-azam-bhagat-singh

ਚੰਡੀਗੜ੍ਹ, 23 ਮਾਰਚ 2023: ਤਰਸੇਮ ਜੱਸੜ ਦਾ ਨਵਾਂ Spotify ਸਿੰਗਲ ਟਰੈਕ “ਮਾਣ ਪੰਜਾਬੀ”, (Maan Punjabi) ਟਾਈਮਜ਼ ਸਕੁਆਇਰ, ਨਿਊਯਾਰਕ, ਤੇ ਧੂਮਾਂ ਪਾ ਰਿਹਾ ਹੈ ਜੋ ਕਿ 18 ਮਾਰਚ 2023 ਨੂੰ ਰਿਲੀਜ਼ ਕੀਤਾ ਗਿਆ ਸੀ। ਟਰੈਕ ਦਾ ਸੰਗੀਤ ਮਿਕਸਸਿੰਘ ਦੁਆਰਾ ਵਿਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਜਾਰੀ ਕੀਤਾ ਗਿਆ ਸੀ। ਗੀਤ ‘ਪੰਜਾਬੀਆਂ ਦੀ ਪਛਾਣ’ ਨੂੰ ਦਰਸਾਉਂਦਾ ਹੈ। ਭਾਰਤ ਵਿੱਚ, ਤਰਸੇਮ ਜੱਸੜ ਦਾ ਗੀਤ “ਮਾਣ ਪੰਜਾਬੀ” Spotify ‘ਤੇ ਸਭ ਤੋਂ ਵੱਧ ਸਟ੍ਰੀਮ ਕੀਤੇ ਗਏ ਗੀਤਾਂ ਵਿੱਚੋਂ ਇੱਕ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਬਹੁਤ ਪਿਆਰ ਮਿਲ ਰਿਹਾ ਹੈ। ਤਰਸੇਮ ਜੱਸੜ ਵਰਗੇ ਕਲਾਕਾਰਾਂ ਦੀ ਮੌਜੂਦਗੀ ਪੰਜਾਬ ਦੀ ਲੋਕਾਈ ਨੂੰ ਕਾਇਮ ਰੱਖਦੀ ਹੈ ਅਤੇ ਪੰਜਾਬੀ ਦਰਸ਼ਕਾਂ ਦੇ ਦਿਲਾਂ ਨੂੰ ਮਾਣ ਨਾਲ ਭਰ ਦਿੰਦੀ ਹੈ।

The post ਤਰਸੇਮ ਜੱਸੜ ਦਾ Spotify ਸਿੰਗਲ, ‘ਮਾਣ ਪੰਜਾਬੀ’ ਦਾ ਟਾਈਮਜ਼ ਸਕੁਏਅਰ ‘ਤੇ ਹੋਇਆ ਫੀਚਰ appeared first on TheUnmute.com - Punjabi News.

Tags:
  • maan-punjabi
  • news
  • spotify
  • tarsem-jassar

ਗੋਲਕੀਪਰ ਨੇ 101 ਮੀਟਰ ਦੀ ਦੂਰੀ ਤੋਂ ਕਿੱਕ ਮਾਰ ਕੇ ਕੀਤਾ ਗੋਲ, ਬਣ ਸਕਦੈ ਸਭ ਤੋਂ ਲੰਬੀ ਦੂਰੀ ਦੇ ਗੋਲ ਦਾ ਰਿਕਾਰਡ

Thursday 23 March 2023 09:49 AM UTC+00 | Tags: breaking-news chile chilean-sports football football-news football-record goalkeeper-leandro-ricena latin-america news sports-news tom-king

ਚੰਡੀਗੜ੍ਹ, 23 ਮਾਰਚ 2023: ਲਾਤੀਨੀ ਅਮਰੀਕਾ ਦੇ ਚਿਲੀ ਵਿੱਚ ਚੋਟੀ ਦੇ ਡਿਵੀਜ਼ਨ ਫੁੱਟਬਾਲ ਲੀਗ ਵਿੱਚ ਇੱਕ ਹੈਰਾਨੀਜਨਕ ਗੋਲ ਦੇਖਣ ਨੂੰ ਮਿਲਿਆ। ਕੈਬਰੇਸਲ ਟੀਮ ਦੇ ਅਰਜਨਟੀਨਾ ਦੇ ਗੋਲਕੀਪਰ ਲਿਏਂਡਰੋ ਰਿਕੇਨਾ ਨੇ ਆਪਣੇ ਬਾਕਸ ਤੋਂ ਬਿਨਾਂ ਕਿਸੇ ਮਦਦ ਦੇ ਫੁੱਟਬਾਲ ਨੂੰ ਦੂਜੇ ਸਿਰੇ ‘ਤੇ ਪਹੁੰਚਾਇਆ ਅਤੇ ਗੋਲ ਕਰ ਦਿੱਤਾ। ਦੂਜੇ ਸ਼ਬਦਾਂ ਵਿੱਚ, ਇੱਕ ਕਿੱਕ ਵਿੱਚ ਗੋਲਕੀਪਰ ਕਿਸੇ ਨੂੰ ਪਾਸ ਕੀਤੇ ਬਿਨਾਂ ਗੋਲ ਕੀਤਾ ਹੈ।

ਚਿਲੀ ਦੇ ਸਪੋਰਟਸ ਚੈਨਲ ਟੀਐਨਟੀ ਸਪੋਰਟਸ ਦੇ ਅਨੁਸਾਰ, ਗੋਲ ਨੇ 101 ਮੀਟਰ ਦੀ ਦੂਰੀ ਤੈਅ ਕੀਤੀ। ਜੇਕਰ ਗਿਨੀਜ਼ ਵਰਲਡ ਰਿਕਾਰਡਸ ਦੁਆਰਾ ਪ੍ਰਮਾਣਿਤ ਕੀਤਾ ਜਾਂਦਾ ਹੈ, ਤਾਂ ਇਹ ਫੁੱਟਬਾਲ ਇਤਿਹਾਸ ਵਿੱਚ ਸਭ ਤੋਂ ਲੰਬੀ ਦੂਰੀ ਦੇ ਗੋਲ ਦਾ ਰਿਕਾਰਡ ਤੋੜ ਦੇਵੇਗਾ। ਕੈਬਰਸੇਲ ਨੇ ਕੋਲੋ-ਕੋਲੋ ਨੂੰ 3-1 ਨਾਲ ਹਰਾਇਆ।

ਇਹ ਮੈਚ ਚਿੱਲੀ ਦੀ ਕੋਬਰੇਸਲ ਅਤੇ ਕੋਲੋ-ਕੋਲੋ ਟੀਮ ਵਿਚਕਾਰ ਚੱਲ ਰਿਹਾ ਸੀ। ਕੋਬਰੇਸਲ ਟੀਮ 77ਵੇਂ ਮਿੰਟ ਵਿੱਚ ਪਹਿਲਾਂ ਹੀ 2-0 ਨਾਲ ਅੱਗੇ ਸੀ। ਕੈਬਰੇਸਲ ਗੋਲਕੀਪਰ ਲਿਏਂਡਰੋ ਰਿਕੇਨਾ ਨੇ ਪੈਨਲਟੀ ਬਾਕਸ ਤੋਂ ਲੰਬੀ ਕਿੱਕ ਮਾਰੀ ਹੈ | ਇਸ ਦੌਰਾਨ ਕੋਲੋ-ਕੋਲੋ ਟੀਮ ਦਾ ਗੋਲਕੀਪਰ ਬ੍ਰਾਈ ਕੋਰਟੇਸ ਪੈਨਲਟੀ ਬਾਕਸ ਦੇ ਬਾਹਰ ਸੀ। ਗੇਂਦ ਆਈ ਅਤੇ ਉਸ ਦੇ ਸਿਰ ਤੋਂ ਉਛਾਲ ਕੇ ਗੋਲ ਵਿੱਚ ਚਲੀ ਗਈ।

ਗੋਲ ਕਰਨ ਵਾਲੀ ਖਿਡਾਰਨ ਰੇਕਿਨਾ ਨੇ ਚਿਲੀ ਦੇ ਇੱਕ ਰੇਡੀਓ ਸ਼ੋਅ ਵਿੱਚ ਕਿਹਾ- ਮੈਂ ਕਲੱਬ ਦੇ ਮੈਨੇਜਰ ਜੁਆਨ ਸਿਲਵਾ ਨੂੰ ਪੁੱਛਿਆ ਕਿ ਕੀ ਇਹ ਰਿਕਾਰਡ ਬਣ ਸਕਦਾ ਹੈ। ਉਸ ਨੇ ਕਿਹਾ ਜ਼ਰੂਰ, ਹੁਣ ਅਸੀਂ ਇਹ ਦੇਖਣਾ ਚਾਹੁੰਦੇ ਹਾਂ ਕਿ ਅਸਲ ਵਿੱਚ ਦੂਰੀ ਕੀ ਸੀ, ਚਿਲੀ ਫੁੱਟਬਾਲ ਫੈਡਰੇਸ਼ਨ ਮੈਦਾਨ ਦੀ ਲੰਬਾਈ ਦੇਖਣ ਲਈ ਅਧਿਕਾਰੀਆਂ ਨੂੰ ਭੇਜੇਗਾ। ਪੂਰਾ ਫੁੱਟਬਾਲ ਮੈਦਾਨ 150 ਮੀਟਰ ਲੰਬਾ ਹੈ।

The post ਗੋਲਕੀਪਰ ਨੇ 101 ਮੀਟਰ ਦੀ ਦੂਰੀ ਤੋਂ ਕਿੱਕ ਮਾਰ ਕੇ ਕੀਤਾ ਗੋਲ, ਬਣ ਸਕਦੈ ਸਭ ਤੋਂ ਲੰਬੀ ਦੂਰੀ ਦੇ ਗੋਲ ਦਾ ਰਿਕਾਰਡ appeared first on TheUnmute.com - Punjabi News.

Tags:
  • breaking-news
  • chile
  • chilean-sports
  • football
  • football-news
  • football-record
  • goalkeeper-leandro-ricena
  • latin-america
  • news
  • sports-news
  • tom-king

ਇਨਕਮ ਟੈਕਸ ਵਿਭਾਗ ਨੇ ਦਿਹਾੜੀਦਾਰ ਮਜ਼ਦੂਰ ਨੂੰ ਭੇਜਿਆ 70 ਲੱਖ ਦਾ ਨੋਟਿਸ, ਕਾਰਨ ਜਾਣ ਕੇ ਉੱਡੇ ਸਭ ਦੇ ਹੋਸ਼

Thursday 23 March 2023 10:04 AM UTC+00 | Tags: breaking-news ganganhar-kotwali-police income-tax-department india-new latest-news news pan-card punjab-news shamli the-unmute-breaking-news

ਚੰਡੀਗੜ੍ਹ, 23 ਮਾਰਚ 2023: ਆਮਦਨ ਕਰ ਵਿਭਾਗ (Income Tax Department) ਨੇ ਰੁੜਕੀ ਵਿੱਚ ਇੱਕ ਦਿਹਾੜੀਦਾਰ ਮਜ਼ਦੂਰ ਨੂੰ 70 ਲੱਖ ਰੁਪਏ ਦਾ ਨੋਟਿਸ ਭੇਜਿਆ ਹੈ। ਸੂਚਨਾ ਮਿਲਣ ਤੋਂ ਬਾਅਦ ਦਿਹਾੜੀਦਾਰ ਮਜ਼ਦੂਰਾਂ ਦੇ ਹੋਸ਼ ਉੱਡ ਗਏ। ਇਨਕਮ ਟੈਕਸ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ‘ਚ ਸਬੰਧਤ ਦੇ ਇਸ ਵਿਅਕਤੀ ਦੇ ਨਾਂ ‘ਤੇ ਇਕ ਫਰਮ ਚੱਲਦੀ ਹੈ। ਜਿਸ ਵਿੱਚ ਹੋਰ ਫਰਮਾਂ ਨਾਲ ਲੱਖਾਂ ਰੁਪਏ ਦਾ ਲੈਣ-ਦੇਣ ਹੋ ਰਿਹਾ ਹੈ। ਇਹ ਨੋਟਿਸ ਇਨਕਮ ਟੈਕਸ ਦਾ ਭੁਗਤਾਨ ਨਾ ਕਰਨ ‘ਤੇ ਜਾਰੀ ਕੀਤਾ ਗਿਆ ਹੈ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੰਗਨਹਰ ਕੋਤਵਾਲੀ ਇਲਾਕੇ ਦੀ ਗਲੀ ਨੰਬਰ-21 ਕ੍ਰਿਸ਼ਨਾ ਨਗਰ ਦਾ ਰਹਿਣ ਵਾਲਾ ਸੁਨੀਲ ਕੁਮਾਰ ਦਿਹਾੜੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ। ਸੁਨੀਲ ਕੁਮਾਰ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਸਥਿਤ ਇਨਕਮ ਟੈਕਸ ਵਿਭਾਗ ਨੇ 70 ਲੱਖ ਰੁਪਏ ਦਾ ਨੋਟਿਸ ਜਾਰੀ ਕੀਤਾ ਹੈ। ਨੋਟਿਸ ਮਿਲਣ ਤੋਂ ਬਾਅਦ ਸੁਨੀਲ ਕੁਮਾਰ ਕਾਫੀ ਪਰੇਸ਼ਾਨ ਹੈ।

ਪੈਨ ਕਾਰਡ ਨਾਲ ਬਣਾਈ ਗਈ ਫਰਮ

ਇਨਕਮ ਟੈਕਸ (Income Tax Department) ਐਡਵੋਕੇਟ ਵਿਕਾਸ ਕੁਮਾਰ ਸੈਣੀ ਦੇ ਜ਼ਰੀਏ ਸੁਨੀਲ ਨੇ ਇਨਕਮ ਟੈਕਸ ਵਿਭਾਗ ਸ਼ਾਮਲੀ ਦੇ ਇਨਕਮ ਟੈਕਸ ਅਫਸਰ ਅਭਿਸ਼ੇਕ ਕੁਮਾਰ ਜੈਨ ਨਾਲ ਸੰਪਰਕ ਕੀਤਾ। ਉਸਨੇ ਦੱਸਿਆ ਕਿ ਮੈਸਰਜ਼ ਐਸਜੀਐਨ ਬ੍ਰੋਸ, ਦਿੱਲੀ ਨਾਮ ਦੀ ਇੱਕ ਫਰਮ ਉਸਦੇ ਨਾਂ ‘ਤੇ ਰਜਿਸਟਰਡ ਹੈ। ਜਿਸ ਵਿੱਚ ਸੁਨੀਲ ਦਾ ਪੈਨ ਕਾਰਡ ਜੁੜਿਆ ਹੋਇਆ ਹੈ। ਉਸ ਦੇ ਨਾਂ ‘ਤੇ ਜੀਐਸਟੀ ਨੰਬਰ ਲਿਆ ਗਿਆ ਹੈ। ਉਸ ਦੀ ਫਰਮ ਦਾ ਹੋਰ ਫਰਮਾਂ ਨਾਲ ਲੱਖਾਂ ਰੁਪਏ ਦਾ ਲੈਣ-ਦੇਣ ਹੈ। ਇਸ ਕਾਰਨ ਇਹ ਨੋਟਿਸ ਜਾਰੀ ਕੀਤਾ ਗਿਆ ਹੈ।

ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਬਹੁਤ ਗਰੀਬ ਹੈ। ਉਸ ਦੇ ਨਾਂ ‘ਤੇ ਕੋਈ ਫਰਮ ਨਹੀਂ ਹੈ। ਕਿਸੇ ਨੇ ਉਸ ਦੇ ਪੈਨ ਕਾਰਡ ਦੀ ਦੁਰਵਰਤੋਂ ਕੀਤੀ ਹੈ। ਪੀੜਤ ਨੇ ਮਾਮਲੇ ਦੀ ਤਹਿਰੀਕ ਗੰਗਨਹਰ ਕੋਤਵਾਲੀ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਡਵੋਕੇਟ ਵਿਕਾਸ ਕੁਮਾਰ ਸੈਣੀ ਨੇ ਦੱਸਿਆ ਕਿ ਕਿਸੇ ਨੇ ਸੁਨੀਲ ਕੁਮਾਰ ਦੇ ਨਾਂ ‘ਤੇ ਫਰਜ਼ੀ ਫਰਮ ਖੋਲ੍ਹੀ ਹੋਈ ਹੈ। ਇਸ ਆਧਾਰ ‘ਤੇ ਆਮਦਨ ਕਰ ਵਿਭਾਗ ਨੇ ਸੁਨੀਲ ਕੁਮਾਰ ਨੂੰ 70 ਲੱਖ ਤਿੰਨ ਹਜ਼ਾਰ ਦਾ ਨੋਟਿਸ ਜਾਰੀ ਕੀਤਾ ਹੈ।

The post ਇਨਕਮ ਟੈਕਸ ਵਿਭਾਗ ਨੇ ਦਿਹਾੜੀਦਾਰ ਮਜ਼ਦੂਰ ਨੂੰ ਭੇਜਿਆ 70 ਲੱਖ ਦਾ ਨੋਟਿਸ, ਕਾਰਨ ਜਾਣ ਕੇ ਉੱਡੇ ਸਭ ਦੇ ਹੋਸ਼ appeared first on TheUnmute.com - Punjabi News.

Tags:
  • breaking-news
  • ganganhar-kotwali-police
  • income-tax-department
  • india-new
  • latest-news
  • news
  • pan-card
  • punjab-news
  • shamli
  • the-unmute-breaking-news

"ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ" 7 ਅਪ੍ਰੈਲ 2023 ਨੂੰ ਹੋਵੇਗੀ ਸਿਨੇਮਾਘਰਾਂ 'ਚ ਰਿਲੀਜ਼

Thursday 23 March 2023 10:09 AM UTC+00 | Tags: breaking-news chal-jindiye chal-zindiye news punjabi-film punjabi-movie punjabi-song

ਚੰਡੀਗੜ੍ਹ, 23 ਮਾਰਚ 2023: ਦਰਸ਼ਕ ਕਾਫੀ ਸਮੇਂ ਤੋਂ ਸਿਨੇਮਾਘਰਾਂ ਵਿੱਚ ਫਿਲਮ “ਏਸ ਜਹਾਨੋ ਦੂਰ ਕਿਤੇ-ਚਲ ਜਿੰਦੀਏ” (Chal Jindiye) ਨੂੰ ਦੇਖਣ ਲਈ ਉਤਸ਼ਾਹਿਤ ਹਨ। ਖੈਰ! ਦਰਸ਼ਕਾਂ ਦੀ ਉਤਸੁਕਤਾ ਜਲਦੀ ਹੀ ਖਤਮ ਹੋਣ ਜਾ ਰਹੀ ਹੈ ਕਿਉਂਕਿ ਇਹ ਫਿਲਮ 7 ਅਪ੍ਰੈਲ 2023 ਨੂੰ ਦੇਖਣ ਨੂੰ ਮਿਲੇਗੀ। ਹਾਲ ਹੀ ‘ਚ ਪੰਜਾਬ ‘ਚ ਕੁਝ ਗੰਭੀਰ ਹਾਲਾਤ ਬਣੇ ਹੋਏ ਸਨ, ਜਿਸ ਕਾਰਨ ਫਿਲਮ ਨਿਰਮਾਤਾਵਾਂ ਨੂੰ ਫਿਲਮ ਦੀ ਰਿਲੀਜ਼ ਨੂੰ ਟਾਲਣਾ ਪਿਆ ਹੈ। ਪਰ ‘ਚਲ ਜਿੰਦੀਏ’ ਦੇ ਫਿਲਮ ਨਿਰਮਾਤਾਵਾਂ ਦੇ ਸਹਿਯੋਗ ਅਤੇ ਸਮਰਥਨ ਲਈ ਫਿਲਮ “ਅੰਨੀ ਦਿਆਂ ਮਜ਼ਾਕ ਐ” ਦੀ ਟੀਮ ਦੇ ਧੰਨਵਾਦ ਸਦਕਾ, ਇਹ ਫਿਲਮ ਹੁਣ ਤੁਹਾਡੇ ਨੇੜੇ ਦੇ ਸਿਨੇਮਾਘਰਾਂ ਵਿੱਚ 7 ਅਪ੍ਰੈਲ, 2023 ਨੂੰ ਰਿਲੀਜ਼ ਹੋਵੇਗੀ।

ਫਿਲਮ ਦੇ ਰੋਮਾਂਚਕ ਟ੍ਰੇਲਰ ਅਤੇ ਗੀਤਾਂ ਨੇ ਦਰਸ਼ਕਾਂ ਦੀ ਦਿਲਚਸਪੀ ਨੂੰ ਜਗਾਇਆ ਹੈ ਜਿਸ ਵਿੱਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ, ਅਤੇ ਰੁਪਿੰਦਰ ਰੂਪੀ ਮੁੱਖ ਭੂਮਿਕਾ ਵਿੱਚ ਹਨ। ਇਹ ਫਿਲਮ ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਹੈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਹੈ।

ਫਿਲਮ ਅਧਿਕਾਰਾਂ ਅਤੇ ਹੋਂਦ ਲਈ ਪਾਤਰਾਂ ਦੇ ਸੰਘਰਸ਼ ਨਾਲ ਆਪਣੇ ਜੱਦੀ ਦੇਸ਼ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਪਿਆਰਿਆਂ ਲਈ ਉਨ੍ਹਾਂ ਦੇ ਪਿਆਰ ਦੇ ਪ੍ਰਤੀਬਿੰਬ ਵਜੋਂ ਸ਼ੁਰੂ ਹੁੰਦੀ ਹੈ। ਫਿਲਮ ਦਾ ਨਿਰਦੇਸ਼ਨ ਉਦੈ ਪ੍ਰਤਾਪ ਸਿੰਘ ਨੇ ਕੀਤਾ ਹੈ, ਜਦਕਿ ਫਿਲਮ ਦੀ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਹੈ। ਇਸ ਫਿਲਮ ਦਾ ਬੈਕਗ੍ਰਾਊਂਡ ਸਕੋਰ ਰਾਜੂ ਸਿੰਘ ਦਾ ਹੈ, ਅਤੇ ਸੰਗੀਤ ਵਿਹਲੀ ਜਨਤਾ ਰਿਕਾਰਡਜ਼ ‘ਤੇ ਹੈ। ਫਿਲਮ ਨੂੰ ਦੁਨੀਆ ਭਰ ਵਿੱਚ ਓਮਜੀ ਸਟਾਰ ਸਟੂਡੀਓਜ਼ ਦੁਆਰਾ ਵੰਡਿਆ ਜਾਵੇਗਾ।

ਨਿਰਮਾਤਾ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਨੇ ਆਪਣੇ ਉਤਸ਼ਾਹ ਦਾ ਇਜ਼ਹਾਰ ਕਰਦਿਆਂ ਕਿਹਾ, “ਇਸ ਫਿਲਮ ਵਿੱਚ ਦੇਸ਼ ਪ੍ਰਤੀ ਪਿਆਰ ਅਤੇ ਵਿਛੋੜੇ ਦਾ ਦਰਦ ਦੋਵੇਂ ਦਿਖਾਇਆ ਗਿਆ ਹੈ। ਪੰਜਾਬ ਦੀ ਨਾਜ਼ੁਕ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਫਿਲਮ ਨੂੰ 7 ਅਪ੍ਰੈਲ, 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਕਰਨ ਦਾ ਫੈਸਲਾ ਕਰਦੇ ਹਾਂ। ਅਸੀਂ ਉਮੀਦ ਕਰਦੇ ਹਾਂ ਕਿ ਜਨਤਾ “ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ” ਨੂੰ ਪਸੰਦ ਕਰੇਗੀ।”ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ” 7 ਅਪ੍ਰੈਲ 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ।

The post “ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ” 7 ਅਪ੍ਰੈਲ 2023 ਨੂੰ ਹੋਵੇਗੀ ਸਿਨੇਮਾਘਰਾਂ ‘ਚ ਰਿਲੀਜ਼ appeared first on TheUnmute.com - Punjabi News.

Tags:
  • breaking-news
  • chal-jindiye
  • chal-zindiye
  • news
  • punjabi-film
  • punjabi-movie
  • punjabi-song

ਗੁਰਦਾਸਪੁਰ 23 ਮਾਰਚ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਬੇਲੋੜੀ ਭਾਰੀ ਬਾਰਸ਼, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਨੂੰ ਮਾਪਣ ਲਈ ਇੱਕ ਸਰਵੇਖਣ ਕਰਨ ਦੀ ਅਪੀਲ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਉਨ੍ਹਾਂ ਕਿਸਾਨਾਂ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਵੀ ਮੰਗ ਕੀਤੀ, ਜਿਨ੍ਹਾਂ ਦੀ ਕਣਕ ਦੀ ਫ਼ਸਲ ਸੂਬੇ ਦੇ ਕਈ ਹਿੱਸਿਆਂ ਵਿੱਚ ਅਚਾਨਕ ਗੜੇਮਾਰੀ ਕਾਰਨ ਬੁਰੀ ਤਰਾਂ ਨੁਕਸਾਨੀ ਗਈ ਹੈ।

ਬਾਜਵਾ ਨੇ ਕਿਹਾ ਕਿ ਪਿਛਲੇ ਸਾਲ ਕਣਕ ਦੇ ਸੀਜ਼ਨ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਝਾੜ ਦਾ 20 ਫ਼ੀਸਦੀ ਤੋਂ ਵੱਧ ਨੁਕਸਾਨ ਹੋਇਆ ਸੀ। ਸਾਲ 2022 ਵਿੱਚ ਸ਼ੁਰੂਆਤੀ ਤਾਪਮਾਨ ਦੇ ਵਾਧੇ ਨਾਲ ਕਣਕ ਦੇ ਦਾਣੇ ਸੁੱਕ ਗਏ ਸਨ। ਕੁੱਝ ਕਿਸਾਨਾਂ ਨੇ ਦਾਅਵਾ ਕੀਤਾ ਸੀ ਕਿ ਉਹ ਸਿਰਫ਼ ਇਨਪੁਟ ਲਾਗਤ ਨੂੰ ਮੁੜ ਪ੍ਰਾਪਤ ਕਰਨ ਵਿੱਚ ਹੀ ਕਾਮਯਾਬ ਹੋਏ ਸਨ।ਵਿਰੋਧੀ ਧਿਰ ਦੇ ਆਗੂ ਨੇ ਅੱਗੇ ਕਿਹਾ, “ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਵੀਂ ਬਣੀ ਸਰਕਾਰ ਨੇ ਕਿਸਾਨਾਂ ਨੂੰ ਇੰਨੇ ਵੱਡੇ ਨੁਕਸਾਨ ਦੀ ਭਰਪਾਈ ਲਈ ਸਰਵੇਖਣ ਕਰਨ ਦੀ ਵੀ ਖੇਚਲ ਵੀ ਨਹੀਂ ਕੀਤੀ, ਇਸ ਤੱਥ ਦੇ ਬਾਵਜੂਦ ਕਿ ‘ਆਪ’ ਨੇ 2022 ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਆਪ ਨੂੰ ਇੱਕ ਕਿਸਾਨ-ਪੱਖੀ ਪਾਰਟੀ ਵਜੋਂ ਪੇਸ਼ ਕੀਤਾ ਸੀ”।

ਬਾਜਵਾ (Partap Singh Bajwa) ਨੇ ਇੱਕ ਬਿਆਨ ‘ਚ ਕਿਹਾ ਕਿ ਸਰਕਾਰ ਨੂੰ ਪਿਛਲੇ ਸਾਲ ਹੋਏ ਨੁਕਸਾਨ ਨੂੰ ਧਿਆਨ ‘ਚ ਰੱਖਦੇ ਹੋਏ ਇਸ ਸਾਲ ਕਿਸਾਨਾਂ ਨੂੰ ਪਹਿਲ ਦੇ ਆਧਾਰ ‘ਤੇ ਮੁਆਵਜ਼ਾ ਦੇਣਾ ਚਾਹੀਦਾ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ‘ਆਪ’ ਲੀਡਰਸ਼ਿਪ ਆਪਣੇ ਦੂਜੇ ਬਜਟ ਨੂੰ ਕਿਸਾਨਾਂ ਦੇ ਅਨੁਕੂਲ ਬਜਟ ਵਜੋਂ ਸ਼ਲਾਘਾ ਕਰ ਰਹੀ ਹੈ। ਹਾਲਾਂਕਿ, ਅਸਲ ਵਿੱਚ, ਇਸ ਨੇ ਕਈ ਮੌਕਿਆਂ ‘ਤੇ ਕਿਸਾਨਾਂ ਨੂੰ ਅਸਫਲ ਕਰ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਭਰੋਸੇ ਦੇ ਬਾਵਜੂਦ ਕਿਸਾਨਾਂ ਨੂੰ ਡਾਇਰੈਕਟ ਸੀਡਿੰਗ ਰਾਈਸ ਤਕਨੀਕ ਅਪਣਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਨਹੀਂ ਕੀਤੀ ਗਈ। ਮੂੰਗੀ ਦੀ ਦਾਲ ਐਮਐਸਪੀ ‘ਤੇ ਖ਼ਰੀਦੀ ਗਈ। ਖ਼ਾਸ ਤੌਰ ‘ਤੇ ਮਾਝਾ ਅਤੇ ਦੋਆਬਾ ਖੇਤਰਾਂ ਦੇ ਝੋਨੇ ਦੇ ਕਿਸਾਨਾਂ ਨੂੰ ਬੌਣੀ ਬਿਮਾਰੀ ਕਾਰਨ ਭਾਰੀ ਨੁਕਸਾਨ ਹੋਇਆ, ‘ਆਪ’ ਨੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ। ਹਜ਼ਾਰਾਂ ਪਸ਼ੂਆਂ ਦੇ ਲੰਪੀ ਸਕਿਨ ਡਿਜ਼ੀਜ਼ (ਐਲਐਸਡੀ) ਦਾ ਸ਼ਿਕਾਰ ਹੋਣ ਤੋਂ ਬਾਅਦ ਡੇਅਰੀ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਵਾਅਦੇ ਦੇ ਬਾਵਜੂਦ, ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਨਕਦ ਪ੍ਰੋਤਸਾਹਨ ਦਿੱਤਾ ਗਿਆ ਸੀ।ਬਾਜਵਾ ਨੇ ਕਿਹਾ, “ਇਹ ਕਿਸਾਨ ਪੱਖੀ ਸਰਕਾਰ ਹੋਣ ਦਾ ਦਾਅਵਾ ਕਿਵੇਂ ਕਰ ਸਕਦੀ ਹੈ, ਜਦੋਂ ਕਿ ਉਨ੍ਹਾਂ ਨੇ ਕਦੇ ਵੀ ਕਿਸਾਨ ਭਾਈਚਾਰੇ ਦੀਆਂ ਮੁਸੀਬਤਾਂ ਵੱਲ ਧਿਆਨ ਨਹੀਂ ਦਿੱਤਾ।

The post ਗੜੇਮਾਰੀ ਨਾਲ ਕਣਕ ਦੀ ਫ਼ਸਲ ਦਾ ਨੁਕਸਾਨ, ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਕੀਤੀ ਮੰਗ appeared first on TheUnmute.com - Punjabi News.

Tags:
  • breaking-news
  • farmers
  • heavy-rain
  • latest-news
  • news
  • partap-singh-bajwa
  • punjab-congress
  • punjab-government

ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਿਦੇਸ਼ ਮੰਤਰੀ ਨੂੰ ਕੈਨੇਡਾ 'ਚ 700 ਵਿਦਿਆਰਥੀਆਂ ਨੂੰ ਡਿਪੋਰਟ ਨਾ ਕਰਨ ਦੀ ਅਪੀਲ

Thursday 23 March 2023 10:26 AM UTC+00 | Tags: 700-students-in-canada breaking-news canada canada-government environmentalist news punjab-environmentalist sant-balbir-singh-seechewal

ਚੰਡੀਗੜ੍ਹ, 23 ਮਾਰਚ 2023: ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਕੈਨੇਡਾ ਸਰਕਾਰ ਵੱਲੋ 700 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਤੋਂ ਰੋਕਣ ਲਈ ਭਾਰਤ ਸਰਕਾਰ ਨੂੰ ਦਖਲ ਦੇਣ ਦੀ ਮੰਗ ਕੀਤੀ। ਸੰਤ ਸੀਚੇਵਾਲ ਵੱਲੋਂ ਵਿਦੇਸ਼ ਮੰਤਰੀ ਨੂੰ ਲਿਖੇ ਮੰਗ ਪੱਤਰ ਵਿਚ ਉਹਨਾਂ ਕਿਹਾ ਕਿ ਇਹਨਾਂ 700 ਪੰਜਾਬੀ ਵਿਦਿਆਰਥੀਆਂ ਨੇ ਲੱਖਾਂ ਰੂਪਏ ਫੀਸ ਦੇ ਰੂਪ ਵਿਚ ਕੈਨੇਡਾ ਸਰਕਾਰ ਨੂੰ ਦਿੱਤੇ ਹਨ ਉਹਨਾਂ ਦਾ ਕੋਈ ਕਸੂਰ ਨਹੀ ਹੈ। ਉਹਨਾਂ ਨਾਲ ਤਾਂ ਧੋਖਾ ਟਰੈਵਲ ਏਜੰਟਾਂ ਵੱਲੋਂ ਕੀਤਾ ਗਿਆ ਹੈ।

ਇਸ ਲਈ ਕਾਰਵਾਈ ਵੀ ਟਰੈਵਲ ਏਜੰਟਾਂ ਵਿਰੁੱਧ ਕੀਤੀ ਜਾਣੀ ਚਾਹੀਦੀ ਹੈ ਨਾ ਕਿ ਉਹਨਾਂ 700 ਬੇਕਸੂਰ ਵਿਦਿਆਰਥੀਆਂ ਵਿਰੁੱਧ, ਜਿਹੜੇ ਆਪਣਾ ਭੱਵਿਖ ਬਣਾਉਣ ਲਈ ਉੱਥੇ ਗਏ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਇੰਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੇ ਕਰਜ਼ੇ ਚੁੱਕ ਕੇ ਫੀਸਾਂ ਭਰੀਆਂ ਹਨ, ਤੇ ਅਜਿਹੇ ਹਲਾਤਾਂ ਵਿੱਚ ਅਜਿਹੀ ਖਬਰ ਉਹਨਾਂ ਲਈ ਬਹੁਤ ਹੀ ਦੁੱਖਦਾਇਕ ਹੈ। ਉਹਨਾਂ ਵਿਦੇਸ਼ੀ ਮੰਤਰੀ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਮੰਗ ਕਰਦਿਆ ਕੈਨੇਡਾ ਸਰਕਾਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਤਾਂ ਜੋ ਇੰਨ੍ਹਾਂ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਉਹਨਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਸੰਸਦ ਵਿਚ ਵੀ ਚੁੱਕਣਗੇ।

ਵਿਦੇਸ਼ ਮੰਤਰੀ ਨੂੰ ਲਿਖੇ ਇਕ ਹੋਰ ਪੱਤਰ ਵਿਚ ਸੰਤ ਸੀਚੇਵਾਲ (Sant Balbir Singh Seechewal) ਵੱਲੋ ਮਸਕਟ ਵਿਚ ਫਸੀ ਇੱਕ ਪੀੜਤ ਔਰਤ ਨੂੰ ਵਾਪਿਸ ਪੰਜਾਬ ਨਾ ਭੇਜਣ ਦਾ ਮਾਮਲਾ ਉਠਾਇਆ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੀੜਤ ਪਰਿਵਾਰ ਵੱਲੋਂ ਉਹਨਾਂ ਨਾਲ ਸੰਪਰਕ ਕੀਤਾ ਗਿਆ ਸੀ। ਉਹਨਾਂ ਪੱਤਰ ਵਿਚ ਕਿਹਾ ਕਿ ਮਸਕਟ ਵਿਖੇ ਭਾਰਤੀ ਦੂਤਾਵਾਸ ਦੇ ਕਹਿਣ ਤੇ ਹੀ ਉਹਨਾਂ ਵੱਲੋਂ ਸਵਰਨਜੀਤ ਕੌਰ ਨਾਮ ਦੀ ਔਰਤ ਦੀ ਟਿਕਟ ਬਣਾ ਕੇ ਭੇਜੀ ਗਈ ਸੀ ਤਾਂ ਕਿ ਉਹ ਜਲਦ ਤੋਂ ਜਲਦ ਵਾਪਿਸ ਆਪਣੇ ਪਰਿਵਾਰ ਕੋਲ ਪਹੁੰਚ ਸਕੇ।

ਪਰ ਭਾਰਤੀ ਦੂਤਾਵਾਸ ਦੀ ਲਾਪਰਵਾਹੀ ਕਾਰਨ ਪੀੜਤ ਔਰਤ ਪੰਜਾਬ ਨਾ ਆ ਸਕੀ ਤੇ ਟਿਕਟ ਵੀ ਅਜਾਈ ਹੀ ਗਈ। ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਉਹ ਪੀੜਤ ਔਰਤ ਨੂੰ ਵਾਪਸ ਨਾ ਭੇਜਣ ਦੇ ਮਾਮਲੇ ਦੀ ਪੜਤਾਲ ਕਰਨ ਅਤੇ ਜਿੰਮੇਵਾਰ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇ ਤੇ ਪੀੜਤ ਔਰਤ ਨੂੰ ਜਲਦ ਤੋਂ ਜਲਦ ਵਾਪਸ ਭਾਰਤ ਲਿਆਇਆ ਜਾਵੇ।

The post ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਿਦੇਸ਼ ਮੰਤਰੀ ਨੂੰ ਕੈਨੇਡਾ ‘ਚ 700 ਵਿਦਿਆਰਥੀਆਂ ਨੂੰ ਡਿਪੋਰਟ ਨਾ ਕਰਨ ਦੀ ਅਪੀਲ appeared first on TheUnmute.com - Punjabi News.

Tags:
  • 700-students-in-canada
  • breaking-news
  • canada
  • canada-government
  • environmentalist
  • news
  • punjab-environmentalist
  • sant-balbir-singh-seechewal

ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ ਦਾ ਘਿਰਾਓ

Thursday 23 March 2023 10:58 AM UTC+00 | Tags: breaking-news health-minister-punajb latest-news news patiala-news patiala-protest punjabi-university punjabi-university-morche punjabi-university-patiala punjab-news the-unmute-breaking-news the-unmute-latest-news the-unmute-punjab

ਪਟਿਆਲਾ, 23 ਮਾਰਚ 2023: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਨੂੰ ਵਿੱਤੀ ਸੰਕਟ ਤੋਂ ਬਾਹਰ ਕੱਢਣ ਲਈ ਅਤੇ ਵੱਡੀ ਗਰਾਂਟ ਜਾਰੀ ਕਰਨ ਦੇ ਮਕਸਦ ਨਾਲ ਪਿਛਲੇ ਨੌ ਦਿਨਾਂ ਤੋਂ ਪੰਜਾਬੀ ਯੂਨੀਵਰਸਿਟੀ ਮੋਰਚੇ ਵੱਲੋਂ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਥੇ ਹੀ ਪੰਜਾਬੀ ਯੁਨੀਵਰਸਿਟੀ ਬਚਾਓ ਮੋਰਚੇ ਵੱਲੋਂ ਪੂਡਾ ਗਰਾਉਂਡ ਵਿਖੇ ਇਕ ਵਿਸ਼ਾਲ ਇਕੱਠ ਕਰਕੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਇਸ ਤੋਂ ਬਾਅਦ ਇੱਕ ਵਿਸ਼ਾਲ ਕਾਫਲੇ ਸਮੇਤ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਗਿਆ |

ਹਾਲਾਂਕਿ ਵੱਡੀ ਗਿਣਤੀ ਵਿੱਚ ਇਕੱਠੀ ਹੋਈ ਪਟਿਆਲਾ ਪੁਲਿਸ ਵੱਲੋਂ ਮੋਰਚੇ ਦੇ ਇਹਨਾਂ ਆਗੂਆਂ ਨੂੰ ਡਾਕਟਰ ਦੀ ਕੋਠੀ ਤੋਂ ਕੁਝ ਕਦਮ ਪਹਿਲਾਂ ਹੀ ਰੋਕ ਲਿਆ ਗਿਆ, ਜਿੱਥੇ ਇਨ੍ਹਾਂ ਆਗੂਆਂ ਵੱਲੋਂ ਡਾਕਟਰ ਬਲਵੀਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਯੂਨੀਵਰਸਿਟੀ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਹੈ, ਉੱਥੇ ਹੀ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਹਰ ਇੱਕ ਮੰਤਰੀ ਅਤੇ ਵਿਧਾਇਕ ਵੱਲੋਂ ਯੂਨੀਵਰਸਿਟੀ ਨੂੰ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੇ ਵਾਅਦੇ ਕੀਤੇ ਗਏ, ਪਰ ਇਨ੍ਹਾਂ ਵਾਅਦਿਆਂ ਤੇ ਅੱਜ ਤੱਕ ਬੂਰ ਨਹੀ ਪਿਆ |

ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬੀ ਯੂਨੀਵਰਸਿਟੀ (Punjabi University) ਦੀ ਹਾਲਤ ਤਰਸਯੋਗ ਬਣ ਗਈ ਹੈ | ਮੋਰਚੇ ਦੇ ਆਗੂਆਂ ਨੇ ਪੰਜਾਬ ਦੇ ਲੋਕਾਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਇਸ ਧਰਨੇ ਪ੍ਰਦਰਸ਼ਨ ਵਿਚ ਸ਼ਾਮਲ ਹੋ ਕੇ ਯੂਨੀਵਰਸਿਟੀ ਦੇ ਭਵਿੱਖ ਨੂੰ ਬਚਾਉਣ ਦੀ ਅਪੀਲ ਕੀਤੀ ਹੈ |

The post ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ ਦਾ ਘਿਰਾਓ appeared first on TheUnmute.com - Punjabi News.

Tags:
  • breaking-news
  • health-minister-punajb
  • latest-news
  • news
  • patiala-news
  • patiala-protest
  • punjabi-university
  • punjabi-university-morche
  • punjabi-university-patiala
  • punjab-news
  • the-unmute-breaking-news
  • the-unmute-latest-news
  • the-unmute-punjab

ਮਲੋਟ ਦੇ ਰੇਲਵੇ ਕੁਆਰਟਰ ਦੇ ਨਜ਼ਦੀਕ ਇੱਕ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼

Thursday 23 March 2023 11:13 AM UTC+00 | Tags: breaking-news malout malout-police malout-railway-police malout-railway-station news punjab-news railway-quarter-of-malout

ਮਲੋਟ, 23 ਮਾਰਚ 2023: ਮਲੋਟ (Malout) ਦੇ ਰੇਲਵੇ ਕੁਆਰਟਰ ਦੇ ਨਜ਼ਦੀਕ ਤੋਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ‘ਤੇ ਕਾਰਵਾਈ ਕਰਦੇ ਰੇਲਵੇ ਪੁਲਿਸ ਨੇ ਲਾਸ਼ ਦੀ ਸਨਾਖਤ ਲਈ 72 ਘੰਟੇ ਵਾਸਤੇ ਸਿਵਲ ਹਸਪਤਾਲ ਮਲੋਟ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ ।

ਇਸ ਮਾਮਲੇ ਨੂੰ ਲੈ ਕੇ ਰੇਲਵੇ ਚੌਂਕੀ ਇੰਚਾਰਜ ਸੁਖਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਸਟੇਸ਼ਨ ਮਾਸਟਰ ਨੇ ਸੂਚਨਾ ਦਿੱਤੀ ਸੀ ਕਿ ਰੇਲਵੇ ਕੁਆਰਟਰਾਂ ਦੇ ਨਜ਼ਦੀਕ ਇਕ ਨੌਜਵਾਨ ਦੀ ਲਾਸ਼ ਪਈ ਹੈ, ਜਿਸਦੀ ਅਜੇ ਤੱਕ ਕੋਈ ਪਹਿਚਾਣ ਨਹੀਂ ਹੋਈ | ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

The post ਮਲੋਟ ਦੇ ਰੇਲਵੇ ਕੁਆਰਟਰ ਦੇ ਨਜ਼ਦੀਕ ਇੱਕ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼ appeared first on TheUnmute.com - Punjabi News.

Tags:
  • breaking-news
  • malout
  • malout-police
  • malout-railway-police
  • malout-railway-station
  • news
  • punjab-news
  • railway-quarter-of-malout

ਖੰਨਾ 'ਚ ਤੇਜ਼ ਰਫਤਾਰ ਟਰੱਕ ਬੇਕਾਬੂ ਹੋ ਕੇ ਢਾਬੇ 'ਚ ਵੜਿਆ, ਇੱਕ ਨੌਜਵਾਨ ਨੂੰ ਦਰੜਿਆ

Thursday 23 March 2023 11:33 AM UTC+00 | Tags: accident a-speeding-truck breaking-news delhi-amritsar-national-highway dhaba-in-khanna khanna latest-news news newsz punjab-news road-accident

ਖੰਨਾ, 23 ਮਾਰਚ 2023: ਖੰਨਾ (Khanna) ਵਿਖੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਇੱਕ ਤੇਜ਼ ਰਫਤਾਰ ਟਰੱਕ ਬੇਕਾਬੂ ਹੋ ਕੇ ਢਾਬੇ ਵਿੱਚ ਜਾ ਵੜਿਆ, ਇਸ ਹਾਦਸੇ ਵਿੱਚ ਟਰੱਕ ਨੇ ਇੱਕ ਢਾਬੇ ਦੇ ਕੰਮ ਕਰਦੇ ਨੌਜਵਾਨ ਨੂੰ ਦਰੜ ਦਿੱਤਾ, ਜਿਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੌਰਾਨ 10 ਤੋਂ 15 ਜਣਿਆਂ ਨੇ ਭੱਜ ਕੇ ਆਪਣੀ ਜਾਨ ਬਚਾਈ। ਇਹ ਸਾਰੀ ਘਟਨਾ ਸੀਸੀਟੀਵੀ ਫੋਟੈਗ ਸਾਹਮਣੇ ਆਈ ਹੈ |

Khanna

ਇਸ ਹਾਦਸੇ ਨੂੰ ਲੈ ਕੇ ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ਸਰਵਿਸ ਰੋਡ ‘ਤੇ ਤੇਜ਼ ਰਫ਼ਤਾਰ ਟਰੱਕ ਆ ਰਿਹਾ ਸੀ ਤਾਂ ਇਸੇ ਦੌਰਾਨ ਨੈਸ਼ਨਲ ਹਾਈਵੇ ਤੋਂ ਇੱਕ ਕਾਰ ਸਰਵਿਸ ਰੋਡ ‘ਤੇ ਆਉਣ ਲੱਗੀ। ਟਰੱਕ ਡਰਾਈਵਰ ਨੇ ਇਸਨੂੰ ਦੇਖਦੇ ਹੀ ਇੱਕ ਦਮ ਟਰੱਕ ਮੋੜ ਦਿੱਤਾ। ਟਰੱਕ ਢਾਬੇ ਦੇ ਬਾਹਰ ਖੜ੍ਹੇ ਇੱਕ ਨੌਜਵਾਨ ਉਪਰ ਚੜ੍ਹ ਗਿਆ ਅਤੇ ਬਾਕੀਆਂ ਨੇ ਭੱਜ ਕੇ ਜਾਨ ਬਚਾਈ। ਡਰਾਈਵਰ ‘ਤੇ ਨਸ਼ਾ ਕਰਕੇ ਟਰੱਕ ਚਲਾਉਣ ਦਾ ਦੋਸ਼ ਲਾਇਆ ਜਾ ਰਿਹਾ ਹੈ | ਸਰਕਾਰੀ ਹਸਪਤਾਲ ਦੇ ਡਾਕਟਰ ਅਸ਼ੀਸ਼ ਗੋਇਲ ਨੇ ਕਿਹਾ ਕਿ ਹਸਪਤਾਲ ‘ਚ ਆਏ ਜਖ਼ਮੀ ਦੀ ਪਹਿਲਾਂ ਹੀ ਮੌਤ ਹੋ ਗਈ ਸੀ ।

The post ਖੰਨਾ ‘ਚ ਤੇਜ਼ ਰਫਤਾਰ ਟਰੱਕ ਬੇਕਾਬੂ ਹੋ ਕੇ ਢਾਬੇ ‘ਚ ਵੜਿਆ, ਇੱਕ ਨੌਜਵਾਨ ਨੂੰ ਦਰੜਿਆ appeared first on TheUnmute.com - Punjabi News.

Tags:
  • accident
  • a-speeding-truck
  • breaking-news
  • delhi-amritsar-national-highway
  • dhaba-in-khanna
  • khanna
  • latest-news
  • news
  • newsz
  • punjab-news
  • road-accident

30 ਮੁਲਜ਼ਮਾਂ ਦੀ ਹੋਵੇਗੀ ਗ੍ਰਿਫਤਾਰੀ, 177 ਜਣਿਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ: IGP ਸੁਖਚੈਨ ਸਿੰਘ ਗਿੱਲ

Thursday 23 March 2023 12:02 PM UTC+00 | Tags: amritpal-singh breaking breaking-news haryana-police igp-sukhchain-singh-gill inspector-general-of-police kurukshetra latest-news news punjab-news the-unmute-breaking-news the-unmute-punjabi-news

ਚੰਡੀਗੜ੍ਹ , 23 ਮਾਰਚ 2023: ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ (IGP Sukhchain Singh Gill) ਨੇ ਪ੍ਰੈਸ ਕਾਨਫਰੰਸ ਦੌਰਾਨ ਅਮ੍ਰਿਤਪਾਲ ਸਿੰਘ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼ 30 ਮੁਲਜ਼ਮਾਂ ਦੀ ਗ੍ਰਿਫਤਾਰੀਆਂ ਕੀਤੀ ਜਾਵੇਗੀ, ਇਨ੍ਹਾਂ ਦੇ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ ਅਤੇ ਬਾਕੀ 177 ਜਣਿਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਉਨ੍ਹਾਂ ਵਿੱਚ ਜੋ ਬੇਕਸੂਰ ਹਨ ਜਾਂ ਜਿਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ ਸੀ, ਉਨ੍ਹਾਂ ਸਭ ਨੂੰ ਚਿਤਾਵਨੀ ਦੇ ਕੇ ਰਿਹਾਅ ਕਰ ਦਿੱਤਾ ਜਾਵੇਗਾ | ਇਸਦੇ ਨਾਲ ਹੀ ਜਿਨ੍ਹਾਂ ਦੇ ਕੋਈ ਅਪਰਾਧਿਕ ਮਾਮਲਾ ਦਰਜ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |

ਉਨ੍ਹਾਂ ਨੇ ਕਿਹਾ ਕਿ ਲਾਡੋਵਾਲ ਦੇ ਲਾਗੇ ਪੁਰਾਣਾਂ ਪੁਲ ਪਾਰ ਕਰਕੇ ਅੰਮ੍ਰਿਤਪਾਲ ਸਿੰਘ ਉਹ ਪੰਜਾਬ ਤੋਂ ਭੱਜ ਕੇ ਹਰਿਆਣਾ ਚਲਾ ਗਿਆ ਸੀ। ਇਸ ਦੌਰਾਨ ਪੰਜਾਬ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇੱਕ ਬਲਜੀਤ ਕੌਰ ਨਾਂ ਦੀ ਮਹਿਲਾ ਨੂੰ ਹਿਰਾਸਤ ‘ਚ ਲਿਆ ਗਿਆ ਹੈ | ਪੁੱਛਗਿੱਛ ਦੌਰਾਨ ਦੱਸਿਆ ਕਿ ਅੰਮ੍ਰਿਤਪਾਲ 19 ਮਾਰਚ ਦੀ ਰਾਤ ਕੁਰੂਕਸ਼ੇਤਰ ਵਿੱਚ ਉਸਦੇ ਘਰ ਰੁਕਿਆ ਸੀ | ਇਹ ਮਹਿਲਾ ਢਾਈ ਸਾਲ ਤੋਂ ਪਪਲਪ੍ਰੀਤ ਨੂੰ ਜਾਣਦੀ ਸੀ |

ਉਨ੍ਹਾਂ ਨੇ ਕਿਹਾ ਇੱਕ ਸੀਸੀਟੀਵੀ ਫੋਟੈਜ ਸਾਹਮਣੇ ਆਈ ਹੈ, ਜਿਸ ਵਿੱਚ ਛੱਤਰੀ ਲੈ ਕੇ ਜਾਂਦਾ ਨਜ਼ਰ ਆਇਆ ਜਿਸਦੀ ਚਾਲ ਤੋਂ ਪਤਾ ਚੱਲਦਾ ਹੈ ਕਿ ਅੰਮ੍ਰਿਤਪਾਲ ਹੀ ਹੈ | ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਇਸ ਦ]ਸਹਿਯੋਗ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਵਿੱਚ ਹਾਲਾਤ ਕਾਬੂ ਹੇਠ ਹਨ | ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ |

The post 30 ਮੁਲਜ਼ਮਾਂ ਦੀ ਹੋਵੇਗੀ ਗ੍ਰਿਫਤਾਰੀ, 177 ਜਣਿਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ: IGP ਸੁਖਚੈਨ ਸਿੰਘ ਗਿੱਲ appeared first on TheUnmute.com - Punjabi News.

Tags:
  • amritpal-singh
  • breaking
  • breaking-news
  • haryana-police
  • igp-sukhchain-singh-gill
  • inspector-general-of-police
  • kurukshetra
  • latest-news
  • news
  • punjab-news
  • the-unmute-breaking-news
  • the-unmute-punjabi-news

ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ

Thursday 23 March 2023 12:23 PM UTC+00 | Tags: breaking-news crime ex-dgp-sumedh-saini i.g-paramraj-umranangal kotakpura-firing-case news punjab punjab-news punjab-police sp-charanjit-sharma the-unmute-breaking-news

ਚੰਡੀਗੜ੍ਹ, 23 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ, ਤਤਕਾਲੀ ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਤਤਕਾਲੀ ਐਸ.ਪੀ. ਚਰਨਜੀਤ ਸ਼ਰਮਾ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਾਣਯੋਗ ਹਾਈਕੋਰਟ ਨੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ 15 ਦਿਨ ਅੰਦਰ ਪੇਸ਼ ਹੋਣ ਲਿਆ ਕਿਹਾ ਗਿਆ ਹੈ |

The post ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ appeared first on TheUnmute.com - Punjabi News.

Tags:
  • breaking-news
  • crime
  • ex-dgp-sumedh-saini
  • i.g-paramraj-umranangal
  • kotakpura-firing-case
  • news
  • punjab
  • punjab-news
  • punjab-police
  • sp-charanjit-sharma
  • the-unmute-breaking-news

ਨਾਭਾ ਜੇਲ੍ਹ ਬ੍ਰੇਕ ਮਾਮਲੇ 'ਚ ਸਾਢੇ 7 ਸਾਲ ਬਾਅਦ 22 ਦੋਸ਼ੀਆਂ ਨੂੰ ਸੁਣਾਈ ਸਜ਼ਾ, 6 ਮੁਲਜ਼ਮ ਬਰੀ

Thursday 23 March 2023 12:34 PM UTC+00 | Tags: breaking breaking-news crime jail-superintendent khanna-police latest-news nabha-jail-break news punjab-news

ਪਟਿਆਲਾ, 23 ਮਾਰਚ 2023: ਨਾਭਾ ਜੇਲ ਬ੍ਰੇਕ ਮਾਮਲੇ  (Nabha jail break case) ‘ਚ ਸਾਢੇ 7 ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਜੇਲ੍ਹ ਸੁਪਰਡੈਂਟ ਸਮੇਤ 22 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ 3 ਤੋਂ ਲੈ ਕੇ 10 ਸਾਲ ਦੀ ਸਜਾ ਸੁਣਾਈ ਹੈ । ਮਾਣਯੋਗ ਅਦਾਲਤ ਨੇ ਐੱਨ. ਡੀ. ਪੀ. ਸੀ. ਐਕਟ ਸਮੇਤ ਧਾਰਾ 395, 120ਬੀ, 223, 224, 467, 307, 148, 148, 186, 353 ਤਹਿਤ ਸਜ਼ਾ ਸੁਣਾਈ ਹੈ |

ਇਨ੍ਹਾਂ 22 ਦੋਸ਼ੀਆਂ ਵਿੱਚ ਇਸ ਵਿੱਚ ਗੁਰਪ੍ਰੀਤ ਸਿੰਘ ਮਾਂਗੇਵਾਲ, ਮਨਜੀਤ ਸਿੰਘ, ਗੁਰਜੀਤ ਸਿੰਘ ਲਾਡਾ, ਅਸੀਸਟੈਂਸ ਜੇਲ੍ਹ ਸੁਪਰਡੈਂਟ ਭੀਮ ਸਿੰਘ, ਜਗਮੀਤ ਸਿੰਘ, ਮਨਜਿੰਦਰ ਸਿੰਘ, ਸੁਲਖਣ ਸਿੰਘ, ਗੁਰਪ੍ਰੀਤ ਬੱਬੀ ਖੇੜਾ, ਪਲਵਿੰਦਰ ਪਿੰਦਾ, ਗੁਰਪ੍ਰੀਤ ਸੇਖੋਂ, ਕਿਰਨਪਾਲ ਸੁਖਚੈਨ, ਰਾਜਵਿੰਦਰ , ਕੁਲਵਿੰਦਰ ਟਿਬਰੀ, ਸੁਨੀਲ ਕਾਲੜਾ, ਅਮਨਦੀਪ ਢੋਡਿਆਂ, ਅਮਨ ਸਮੇਤ 2 ਹੋਰ ਵਿਅਕਤੀਆਂ ਦੇ ਨਾਂ ਸ਼ਾਮਲ ਹਨ |

ਜਦਕਿ 6 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵਿੱਚ ਨਰੇਸ਼ ਨਾਰੰਗ, ਜਤਿੰਦਰ, ਮੁਹੰਮਦ ਆਸਿਮ, ਤੇਜਿੰਦਰ ਸ਼ਰਮਾ, ਰਵਿੰਦਰ ਵਿੱਕੀ ਸਹੋਤਾ ਤੇ ਰਣਜੀਤ ਸ਼ਾਮਲ ਹਨ | ਜ਼ਿਕਰਯੋਗ ਹੈ ਕਿ ਇਹ ਮਾਮਲਾ ਕਰੀਬ ਸਾਢੇ 7 ਸਾਲ ਤੱਕ ਵਿਚਾਰ ਅਧੀਨ ਰਿਹਾ। ਹਾਈਕੋਰਟ ਦੇ ਹੁਕਮਾਂ 'ਤੇ ਕੇਸ ਦੀ ਕਾਰਵਾਈ ਜਾਰੀ ਰਹੀ।

The post ਨਾਭਾ ਜੇਲ੍ਹ ਬ੍ਰੇਕ ਮਾਮਲੇ ‘ਚ ਸਾਢੇ 7 ਸਾਲ ਬਾਅਦ 22 ਦੋਸ਼ੀਆਂ ਨੂੰ ਸੁਣਾਈ ਸਜ਼ਾ, 6 ਮੁਲਜ਼ਮ ਬਰੀ appeared first on TheUnmute.com - Punjabi News.

Tags:
  • breaking
  • breaking-news
  • crime
  • jail-superintendent
  • khanna-police
  • latest-news
  • nabha-jail-break
  • news
  • punjab-news

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ

Thursday 23 March 2023 12:40 PM UTC+00 | Tags: 5d-statue-of-shaheed-e-azam-bhagat-singh aam-aadmi-party bhagwant-mann breaking-news cm-bhagwant-mann khakar-kalan mohali-news news punjab-government punjabi-news shaheed-bhagat-singh shaheed-bhagat-singh-international-airport shaheed-bhagat-singh-near-mohali-airport

ਖਟਕੜ ਕਲਾਂ, 23 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ (Shaheed Bhagat Singh) ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਇਸ ਮਕਸਦ ਦੀ ਪੂਰੀ ਲਈ ਪੂਰਾ ਸਹਿਯੋਗ ਤੇ ਤਾਲਮੇਲ ਕਰੇਗੀ।

ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ (Shaheed Bhagat Singh) ਦੇ ਜੱਦੀ ਪਿੰਡ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਾਨੂੰ ਧਰਤੀ ਮਾਂ ਦੇ ਸੱਚੇ ਸਪੂਤ ਵੱਲੋਂ ਦਿੱਤੇ ਮਹਾਨ ਬਲੀਦਾਨ ਬਾਰੇ ਚੇਤੇ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਬੇਇਨਸਾਫ਼ੀ, ਜੁਲਮ ਅਤੇ ਦਮਨ ਖ਼ਿਲਾਫ਼ ਖੜ੍ਹੇ ਹੋਣ ਲਈ ਪ੍ਰੇਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਸਮਾਜ ਵਿੱਚ ਫੈਲੀਆਂ ਸਾਰੀਆਂ ਕੁਰੀਤੀਆਂ ਵਿਰੁੱਧ ਅਸੀਂ ਜੰਗ ਛੇੜੀਏ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ਰਜ਼ ਹੈ ਕਿ ਉਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਪੰਜਾਬ ਮੁਲਕ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਵੱਲੋਂ ਸੰਜੋਏ ਸੁਪਨਿਆਂ ਨੂੰ ਪੂਰਾ ਕਰਨ ਅਤੇ ਫਿਰਕੂ ਸਦਭਾਵਨਾ ਵਾਲਾ ਸਮਾਜ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਅੰਦੋਲਨ ਦੇ ਇਨ੍ਹਾਂ ਨੌਜਵਾਨ ਨਾਇਕਾਂ ਨੇ ਛੋਟੀ ਉਮਰ ਵਿੱਚ ਹੀ ਆਪਣੇ ਜੀਵਨ ਦਾ ਬਲੀਦਾਨ ਦੇ ਕੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਕਰਵਾਇਆ। ਭਗਵੰਤ ਮਾਨ ਨੇ ਕਿਹਾ ਕਿ ਧਰਤੀ ਮਾਂ ਦੇ ਇਸ ਮਹਾਨ ਸਪੂਤ ਵੱਲੋਂ ਦਰਸਾਏ ਮਾਰਗ ਉਤੇ ਚੱਲਦਿਆਂ ਖ਼ੁਸ਼ਹਾਲ ਸਮਾਜ ਸਿਰਜਣ ਲਈ ਪੰਜਾਬ ਸਰਕਾਰ ਆਪਣੀ ਪੂਰੀ ਵਾਹ ਲਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦਾ ਮਤਾ ਪਾਸ ਕੀਤਾ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਨੂੰ 75 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਮੁਲਕ ਅਜੇ ਵੀ ਗਰੀਬੀ, ਅਨਪੜ੍ਹਤਾ, ਬੇਰੋਜ਼ਗਾਰੀ ਤੇ ਹੋਰ ਸਮਾਜਿਕ ਕੁਰੀਤੀਆਂ ਨਾਲ ਜੂਝ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਹਿਲਾਂ ਹੀ ਇਨ੍ਹਾਂ ਕੁਰੀਤੀਆਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਕਈ ਕਦਮ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਦੀ ਖ਼ੁਸ਼ਹਾਲੀ ਲਈ ਕਈ ਲੋਕ-ਪੱਖੀ ਤੇ ਵਿਕਾਸ ਆਧਾਰਤ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕਦਮਾਂ ਦਾ ਇਕੋ-ਇਕ ਉਦੇਸ਼ ਸਾਡੇ ਮਹਾਨ ਸ਼ਹੀਦਾਂ ਵੱਲੋਂ ਸੰਜੋਏ ਸੁਪਨਿਆਂ ਵਾਲਾ ਸਮਾਜ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਸਾਡੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਵਿੱਚ ਵਿਰਾਸਤੀ ਗਲੀ ਦੇ ਨਿਰਮਾਣ ਦਾ ਫੈਸਲਾ ਕੀਤਾ ਹੈ ਤਾਂ ਕਿ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਤੇ ਪੰਜਾਬ ਦੇ ਸ਼ਾਨਾਮੱਤੇ ਯੋਗਦਾਨ ਨੂੰ ਦਰਸਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 850 ਮੀਟਰ ਲੰਮੀ ਇਹ ਵਿਰਾਸਤੀ ਗਲੀ ਖਟਕੜ ਕਲਾਂ ਵਿੱਚ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਗਲੀ ਸੁਤੰਤਰਤਾ ਸੰਗਰਾਮ ਵਿੱਚ ਸੂਬੇ ਦੇ ਮਹਾਨ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਲਈ ਤਨਦੇਹੀ ਨਾਲ ਕੰਮ ਕਰਨ ਲਈ ਵੀ ਪ੍ਰੇਰੇਗੀ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ (Shaheed Bhagat Singh) ਅਜਾਇਬ ਘਰ ਵਿੱਚ ਅਦਾਲਤ ਦਾ ਫਾਈਵ ਡੀ ਸੈੱਟਅੱਪ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਫਾਈਵ ਡੀ ਕ੍ਰਿਏਟਿਵ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਦੇ ਦ੍ਰਿਸ਼ ਦਾ ਰੂਪਾਂਤਰਣ ਕਰੇਗਾ ਤਾਂ ਜੋ ਦਰਸ਼ਕਾਂ ਨੂੰ ਉਸ ਸਮੇਂ ਦਾ ਅਨੁਭਵ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਦਰਸ਼ਕਾਂ ਨੂੰ ਅਸਲ ਵਿੱਚ ਉਸ ਯੁੱਗ ਵਿੱਚ ਵਾਪਸ ਲੈ ਜਾਵੇਗਾ ਅਤੇ ਦੇਸ਼ ਲਈ ਇਸ ਨੌਜਵਾਨ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਸਦਾ ਤਾਜ਼ਾ ਰੱਖੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਸੈਰ-ਸਪਾਟਾ ਤੇ ਸੱਭਿਆਚਾਰ ਵਿਭਾਗ ਨੂੰ ਇਹ ਪ੍ਰਾਜੈਕਟ ਸ਼ੁਰੂ ਕਰਨ ਲਈ ਕਹਿ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਸਾਰੇ ਪੰਜਾਬੀਆਂ ਲਈ ਪਵਿੱਤਰ ਹੈ ਅਤੇ ਇਸ ਦਾ ਚਹੁ-ਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਆਪਣੇ ਅਹੁਦੇ ਦੀ ਸਹੁੰ ਵੀ ਇਸ ਪਵਿੱਤਰ ਧਰਤੀ ਉਤੇ ਚੁੱਕੀ ਸੀ।

ਇਸ ਦੌਰਾਨ ਮੁੱਖ ਮੰਤਰੀ ਨੇ ਸੁਰਿੰਦਰ ਕੌਰ, ਯਾਦਵਿੰਦਰ ਸਿੰਘ, ਪਵਨਦੀਪ ਕੌਰ, ਮਨਜੀਤ ਸਿੰਘ ਧਾਲੀਵਾਲ, ਸਤਵੰਤ ਸਿੰਘ, ਗੁਰਮੇਲ ਕੌੜਾ, ਕੁਲਦੀਪ ਕੌਰ, ਹਰਚਰਨ ਸਿੰਘ ਅਤੇ ਹੋਰਨਾਂ ਸਮੇਤ ਮਹਾਨ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਅਜਾਇਬ ਘਰ ਅਤੇ ਜੱਦੀ ਘਰ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਸ਼ਹੀਦ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਧ ‘ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।

The post ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ appeared first on TheUnmute.com - Punjabi News.

Tags:
  • 5d-statue-of-shaheed-e-azam-bhagat-singh
  • aam-aadmi-party
  • bhagwant-mann
  • breaking-news
  • cm-bhagwant-mann
  • khakar-kalan
  • mohali-news
  • news
  • punjab-government
  • punjabi-news
  • shaheed-bhagat-singh
  • shaheed-bhagat-singh-international-airport
  • shaheed-bhagat-singh-near-mohali-airport

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਭਾਜਪਾ ਵੱਲੋਂ ਅੰਮ੍ਰਿਤਸਰ ਮੁੱਖ ਦਫ਼ਤਰ ਵਿਖੇ ਲਗਾਇਆ ਖ਼ੂਨਦਾਨ ਕੈਂਪ

Thursday 23 March 2023 12:48 PM UTC+00 | Tags: bhagat-singh bjps-tarun-chugh blood-camp blood-donation-camp blood-donatre breaking-news latest-news news punjab-bjp punjab-news shaheed-harbans-lal-khanna-memorial tarun-chugh

ਅੰਮ੍ਰਿਤਸਰ, 23 ਮਾਰਚ 2023: ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਸ਼ਹੀਦਾਂ ਲਈ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ (Blood Donation Camp) ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕੀਤੀ ਜਿਸ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ |

ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਆਗੂ ਤਰੁਣ ਚੁੱਘ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹੋਏ ਕਿਹਾ ਕਿ ਭਾਜਪਾ ਪਿੱਛਲੇ 70 ਸਾਲਾਂ ਤੋਂ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਭਾਰਤ ਦੀ ਉਸਾਰੀ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੇ ਹਨ |

ਉਨ੍ਹਾਂ ਕਿਹਾ ਕਿ ਭਾਜਪਾ ਦਾ ਇੱਕੋ ਇੱਕ ਉਦੇਸ਼ ਹੈ ‘ਭਾਰਤ ਨੂੰ ਵਿਸ਼ਵ ਗੁਰੂ ਅਤੇ ਵਿਸ਼ਵ ਸ਼ਕਤੀ ਬਣਾਉਣਾ’ ਅਤੇ ਇਸ ਟੀਚੇ ਨੂੰ ਲੈ ਕੇ ਪਹਿਲਾਂ ਦੇਸ਼ ਫਿਰ ਪਾਰਟੀ, ਭਾਜਪਾ ਦੇ ਵਰਕਰ ਜਨਤਾ ਦੀ ਸੇਵਾ ਵਿੱਚ ਲੱਗੇ ਹੋਏ ਹਨ |

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਿਹੜੇ ਦੋ ਮੈਡੀਕਲ ਕਾਲਜ ਖੋਲ੍ਹਣ ਦੀ ਗੱਲ ਕੀਤੀ ਜਾ ਰਹੀ ਹੈ, ਉਨ੍ਹਾਂ ਨੂੰ 2019 ਅਤੇ 2020 ਵਿੱਚ ਪਾਸ ਕਰ ਦਿੱਤਾ ਗਿਆ ਹੈ ਅਤੇ ਇਸ ਲਈ 350 ਕਰੋੜ ਰੁਪਏ ਦਾ ਫੰਡ ਪਾਸ ਕੀਤਾ ਗਿਆ ਹੈ, ਜਿਸ ਕਾਰਨ 100 ਕਰੋੜ ਰੁਪਏ ਵੀ ਜਾਰੀ ਕਰ ਦਿੱਤੇ ਗਏ ਹਨ। ਜਦੋਂ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੈਸੇ ਭੇਜਣ ਦੇ ਬਾਵਜੂਦ ਉਨ੍ਹਾਂ ਨੂੰ ਚਾਲੂ ਨਹੀਂ ਕਰ ਰਹੇ ਹਨ |

ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਰੀਵਿਊ ਕਮੇਟੀ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ‘ਤੇ ਜਾਂਚ ਕਰਨ ਤੋਂ ਬਾਅਦ ਪੰਜਾਬ ਵਿੱਚ ਮਾੜੀਆਂ ਸਿਹਤ ਸਹੂਲਤਾਂ ਬਾਰੇ ਕੇਂਦਰ ਸਰਕਾਰ ਨੂੰ ਰਿਪੋਰਟ ਭੇਜੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੁਆਰਾ ਨੈਸ਼ਨਲ ਹੈਲਥ ਮਿਸ਼ਨ ਤਹਿਤ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਕਰੋੜਾਂ ਰੁਪਏ ਦੇ ਫੰਡਾਂ ਦੀ ਦੁਰਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਇਸ਼ਤਿਹਾਰਾਂ ਦੀ ਸਰਕਾਰ ਹੈ |

The post ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਭਾਜਪਾ ਵੱਲੋਂ ਅੰਮ੍ਰਿਤਸਰ ਮੁੱਖ ਦਫ਼ਤਰ ਵਿਖੇ ਲਗਾਇਆ ਖ਼ੂਨਦਾਨ ਕੈਂਪ appeared first on TheUnmute.com - Punjabi News.

Tags:
  • bhagat-singh
  • bjps-tarun-chugh
  • blood-camp
  • blood-donation-camp
  • blood-donatre
  • breaking-news
  • latest-news
  • news
  • punjab-bjp
  • punjab-news
  • shaheed-harbans-lal-khanna-memorial
  • tarun-chugh

ਮਾੜੀ ਕਾਨੂੰਨ ਵਿਵਸਥਾ ਦੇ ਚੱਲਦੇ ਦੇ ਪਾਕਿਸਤਾਨ ਦੇ ਪੰਜਾਬ ਸੂਬੇ 'ਚ ਹੋਣ ਵਾਲੀਆਂ ਚੋਣਾਂ ਮੁਲਤਵੀ

Thursday 23 March 2023 01:12 PM UTC+00 | Tags: breaking-news election-commission-of-pakistan imarn-khan latest-news news pakistan pakistan-election pakistan-news punjab-province-of-pakistan the-unmute-breaking

ਚੰਡੀਗੜ੍ਹ, 23 ਮਾਰਚ 2023: ਪਾਕਿਸਤਾਨ (Pakistan) ਦੇ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਪੰਜਾਬ ਸੂਬੇ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਹੈ। ਕਮਿਸ਼ਨ ਨੇ ਇਸ ਪਿੱਛੇ ਦੇਸ਼ ਦੀ ਮਾੜੀ ਕਾਨੂੰਨ ਵਿਵਸਥਾ ਦਾ ਹਵਾਲਾ ਦਿੱਤਾ ਹੈ। ਹੁਣ ਵੋਟਾਂ ਦੀ ਨਵੀਂ ਤਾਰੀਖ਼ 8 ਅਕਤੂਬਰ ਨੂੰ ਐਲਾਨੀ ਜਾਵੇਗੀ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ 30 ਅਪਰੈਲ ਤੋਂ 8 ਅਕਤੂਬਰ ਦਰਮਿਆਨ ਵੋਟਾਂ ਪਾਉਣ ਦਾ ਫੈਸਲਾ ਕੀਤਾ ਸੀ।

ਜਿਕਰਯੋਗ ਹੈ ਕਿ 14 ਅਤੇ 18 ਜਨਵਰੀ ਨੂੰ ਪੰਜਾਬ ਅਤੇ ਖੈਬਰ ਪਖਤੂਨਖਵਾ ਸੂਬਿਆਂ ਵਿੱਚ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਦੀਆਂ ਸਰਕਾਰਾਂ ਨੂੰ ਭੰਗ ਕਰ ਦਿੱਤਾ ਗਿਆ ਸੀ। ਚੋਣ ਕਮਿਸ਼ਨ (ਈਸੀਪੀ) ਨੇ ਆਪਣੇ ਆਦੇਸ਼ ਵਿੱਚ ਕਿਹਾ, ਚੋਣ ਪ੍ਰੋਗਰਾਮ ਨੂੰ ਵਾਪਸ ਲੈਣ ਦੇ ਨਾਲ, 8 ਅਕਤੂਬਰ ਨੂੰ ਵੋਟਾਂ ਪੈਣ ਦੀ ਮਿਤੀ ਦੇ ਨਾਲ ਇੱਕ ਨਵੇਂ ਕਾਰਜਕ੍ਰਮ ਦਾ ਐਲਾਨ ਕੀਤਾ ਜਾਵੇਗਾ।

ਇਮਰਾਨ ਖਾਨ ਨੇ ਕੀਤਾ ਵਿਰੋਧ

ਇਮਰਾਨ ਖਾਨ ਨੇ ਪੰਜਾਬ ‘ਚ ਚੋਣਾਂ ਦੀ ਤਾਰੀਖ਼ ਵਧਾਉਣ ‘ਤੇ ਪਾਕਿਸਤਾਨ (Pakistan) ਦੇ ਚੋਣ ਕਮਿਸ਼ਨ ਦੀ ਸਖ਼ਤ ਆਲੋਚਨਾ ਕੀਤੀ ਹੈ। ਇਮਰਾਨ ਖਾਨ ਨੇ ਅਕਤੂਬਰ ਤੱਕ ਚੋਣਾਂ ਮੁਲਤਵੀ ਕਰਨ ਦੇ ਈਸੀਪੀ ਦੇ ਕਦਮ ਦੀ ਨਿੰਦਾ ਕਰਦੇ ਹੋਏ ਇਸ ਨੂੰ ਪਾਕਿਸਤਾਨ ਦੇ ਸੰਵਿਧਾਨ ਦੀ ਉਲੰਘਣਾ ਦੱਸਿਆ। ਈਸੀਪੀ ਨੇ ਕਿਹਾ ਕਿ ਪੁਲਿਸ ਅਤੇ ਰੱਖਿਆ ਮੰਤਰੀ ਸਮੇਤ ਸੁਰੱਖਿਆ ਏਜੰਸੀਆਂ ਦੇ ਕਈ ਸੀਨੀਅਰ ਪੱਧਰ ਦੇ ਮੈਂਬਰਾਂ ਅਤੇ ਸੰਘੀ ਸਰਕਾਰ ਨੇ ਚੋਣਾਂ ਵਿੱਚ ਦੇਰੀ ਕਰਨ ਦੀ ਸਿਫਾਰਸ਼ ਕੀਤੀ ਸੀ।

ਉਨ੍ਹਾਂ ਟਵੀਟ ਕੀਤਾ ਕਿ ਅੱਜ ਸਾਰਿਆਂ ਨੂੰ ਕਾਨੂੰਨੀ ਭਾਈਚਾਰੇ, ਨਿਆਂਪਾਲਿਕਾ ਅਤੇ ਵਕੀਲਾਂ ਨਾਲ ਇਸ ਉਮੀਦ ਨਾਲ ਖੜ੍ਹੇ ਹੋਣਾ ਚਾਹੀਦਾ ਹੈ ਕਿ ਉਹ ਸੰਵਿਧਾਨ ਦੀ ਰੱਖਿਆ ਕਰਨਗੇ। ਜੇਕਰ ਅੱਜ ਇਸ ਨੂੰ ਮੰਨ ਲਿਆ ਜਾਵੇ ਤਾਂ ਇਹ ਪਾਕਿਸਤਾਨ ਵਿੱਚ ਕਾਨੂੰਨ ਦੇ ਰਾਜ ਦਾ ਅੰਤ ਹੈ। ਸਾਰਿਆਂ ਨੂੰ ਮਿਲ ਕੇ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ।

ਖੁਫੀਆ ਏਜੰਸੀਆਂ ਦੀ ਰਿਪੋਰਟ ਤੋਂ ਬਾਅਦ ਲਿਆ ਫੈਸਲਾ

ਈਸੀਪੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ, ਵੱਖ-ਵੱਖ ਵਿਭਾਗਾਂ ਅਤੇ ਖੁਫੀਆ ਏਜੰਸੀਆਂ ਤੋਂ ਜਾਣਕਾਰੀ ਲੈਣ ਤੋਂ ਬਾਅਦ ਲਿਆ ਗਿਆ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਦੇਸ਼ ਵਿੱਚ ਅਮਨ ਕਾਨੂੰਨ ਦੀ ਸਥਿਤੀ ਇਸ ਸਮੇਂ ਕਿਸੇ ਵੀ ਸੂਬੇ ਵਿੱਚ ਚੋਣਾਂ ਨਹੀਂ ਹੋਣ ਦਿੰਦੀ। 1 ਮਾਰਚ ਨੂੰ, ਸੁਪਰੀਮ ਕੋਰਟ ਨੇ ਫੈਸਲਾ ਦਿੱਤਾ ਕਿ ਪੰਜਾਬ ਅਤੇ ਖੈਬਰ ਪਖਤੂਨਖਵਾ ਸੂਬਿਆਂ ਵਿੱਚ ਵਿਧਾਨ ਸਭਾਵਾਂ ਦੇ ਭੰਗ ਹੋਣ ਦੇ 90 ਦਿਨਾਂ ਦੇ ਅੰਦਰ ਚੋਣਾਂ ਹੋਣੀਆਂ ਚਾਹੀਦੀਆਂ ਹਨ, ਜਿਵੇਂ ਕਿ ਸੰਵਿਧਾਨ ਦੁਆਰਾ ਨਿਰਧਾਰਤ ਕੀਤਾ ਗਿਆ ਹੈ।

The post ਮਾੜੀ ਕਾਨੂੰਨ ਵਿਵਸਥਾ ਦੇ ਚੱਲਦੇ ਦੇ ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਹੋਣ ਵਾਲੀਆਂ ਚੋਣਾਂ ਮੁਲਤਵੀ appeared first on TheUnmute.com - Punjabi News.

Tags:
  • breaking-news
  • election-commission-of-pakistan
  • imarn-khan
  • latest-news
  • news
  • pakistan
  • pakistan-election
  • pakistan-news
  • punjab-province-of-pakistan
  • the-unmute-breaking

ਦੇਸ਼ ਭਗਤ ਯਾਦਗਾਰੀ ਸੋਸਾਇਟੀ ਲੁਧਿਆਣਾ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ

Thursday 23 March 2023 01:19 PM UTC+00 | Tags: breaking-news desh-bhagat-memorial-society-ludhiana khatkar-kalan martyrdom-day-of-shaheed-bhagat-singh news punjab shaheed-rajguru shaheed-sukhdev-ji.

ਲੁਧਿਆਣਾ, 23 ਮਾਰਚ 2023: ਲੁਧਿਆਣਾ ਸਥਿਤ ਸ਼ਹੀਦ ਰਾਜਗੁਰੂ ਨਗਰ ਵਿਖੇ ਦੇਸ਼ ਭਗਤ ਯਾਦਗਾਰੀ ਸੋਸਾਇਟੀ ਲੁਧਿਆਣਾ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਸ਼ਹੀਦੀ ਦਿਵਸ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਜੀ ਦੀ ਅਗਵਾਈ ਹੇਠ ਮਨਾਇਆ ਗਿਆ।

ਇਸ ਮੌਕੇ ਬੋਲਦਿਆਂ ਪੰਜਾਬੀ ਲੇਖਕ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਹੀ ਕੌਮ ਦੀ ਹਯਾਤ ਬਣਦੀ ਹੈ। ਦੂਜੇ ਲਾਹੌਰ ਸਾਜ਼ਿਸ਼ ਕੇਸ ਵਿੱਚ ਸ਼ਾਮਿਲ ਇਹ ਤਿੰਨ ਯੋਧੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਅੰਗਰੇਜ਼ ਵਿਰੋਧੀ ਲੋਕ ਚੇਤਨਾ ਲਹਿਰ ਦੇ ਰੌਸ਼ਨ ਚਿਰਾਗ ਸਨ।

ਉਨ੍ਹਾਂ ਨੇ ਕਿਹਾ ਕਿ ਸ਼ਾਸਤਰ ਦੇ ਲੜ ਲੱਗੇ ਇਨ੍ਹਾਂ ਸੂਰਮਿਆਂ ਨੂੰ ਸਿਰਫ਼ ਸ਼ਸਤਰ ਧਾਰੀ ਗਰਦਾਨਣਾ ਨਿਰੋਲ ਸਾਜ਼ਿਸ਼ ਵਾਂਗ ਹੈ ਕਿਉਂਕਿ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਸੁਖਦੇਵ ਦੀਆਂ ਲਿਖਤਾਂ ਉਨ੍ਹਾਂ ਨੂੰ ਗਿਆਨ ਭਰਪੂਰ ਸ਼ਾਸਤਰੀ ਐਲਾਨਦੀਆਂ ਹਨ। ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਸਿਰ ਝੁਕਾਉਂਦਿਆਂ ਪ੍ਰੋਃ ਗਿੱਲ ਨੇ ਕਿਹਾ ਕਿ ਅੱਜ ਉਹ ਕਲਮ ਕਿੱਥੇ ਹੈ ਜਨਾਬ, ਜਿਸ ਨਾਲ ਸੂਰਮਿਆਂ ਨੇ ਪਹਿਲੀ ਵਾਰ,ਇਨਕਲਾਬ ਜ਼ਿੰਦਾਬਾਦ
ਲਿਖਿਆ ਸੀ ।
ਜਿਸ ਨਾਲ ਉਨ੍ਹਾਂ ਦੇ ਸ਼ਬਦ ਅੰਗਿਆਰ ਬਣੇ, ਜ਼ਾਲਮ ਦੀਆਂ ਨਜ਼ਰਾਂ 'ਚ ਮਾਰੂ ਹਥਿਆਰ ਬਣੇ ,ਬੇਕਸਾਂ ਦੇ ਯਾਰ ਬਣੇ,ਨੌਜਵਾਨ ਮੱਥਿਆਂ 'ਚ,ਸਦੀਵ ਲਲਕਾਰ ਬਣੇ ਨੌਜਵਾਨ ਲੱਭਣ ਕਿ ਉਹ ਕਿਤਾਬ ਕਿੱਥੇ ਹੈਜਿਸ ਦਾ ਪੰਨਾ ਮੋੜ ਕੇ,ਇਨਕਲਾਬੀ ਨਾਲ ਰਿਸ਼ਤਾ ਜੋੜ ਕੇ,ਸੂਰਮਿਆਂ ਨੇ ਕਿਹਾ ਸੀ ਕਿ ਅਸੀਂ ਬਾਕੀ ਇਬਾਰਤ,ਮੁੜ ਮੁੜ ਉਦੋਂ ਤੀਕ ਪੜ੍ਹਦੇ ਰਹਾਂਗੇ,ਜਦ ਤੀਕ ਨਹੀਂ ਮੁੱਕਦੀ,ਗੁਰਬਤ ਤੇ ਜ਼ਹਾਲਤ ।

ਅਸੀਂ ਬਾਰ ਬਾਰ ਜੰਮ ਕੇ
ਕਰਦੇ ਰਹਾਂਗੇ ਚਿੜੀਆਂ ਦੀ ਵਕਾਲਤ ।ਮਾਸ ਨੋਚਦੇ ਬਾਜ਼ਾਂ ਦੇ ਖ਼ਿਲਾਫ਼,
ਲੜਦੇ ਰਹਾਂਗੇ, ਯੁੱਧ ਕਰਦੇ ਰਹਾਂਗੇ।

ਵਿਸ਼ਵ ਪ੍ਰਸਿੱਧ ਕਲਾਕਾਰ ਤੇ ਮਾਰਕਫੈੱਡ ਦੇ ਸਾਬਕਾ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਦੇਸ਼ ਆਜ਼ਾਦੀ ਮਗਰੋਂ ਅਸੀਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਮਝਣ ਵਿੱਚ ਉੱਕੇ ਹਾਂ। ਅਸੀਂ ਆਜ਼ਾਦ ਤਾਂ ਹੋ ਗਏ ਹਾਂ ਪਰ ਆਤਮ ਨਿਰਭਰ ਨਹੀਂ ਹੋ ਸਕੇ। ਸ਼ਹੀਦ ਸਾਨੂੰ ਅੱਜ ਵੀ ਸੁਆਲ ਕਰਦੇ ਹਨ ਕਿ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਾਵਜੂਦ ਅਜੇ ਵੀ ਕਪਾਹ ਚੁਗਦੀ ਚੋਗੀ ਦੇ ਤਨ ਤੇ ਲੰਗਾਰ ਕਿਉਂ ਹਨ।

ਦੇਸ਼ ਭਗਤ ਯਾਦਗਾਰ ਸੋਸਾਇਟੀ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਆਖਿਆ ਕਿ ਜਿਸ ਮਨੁੱਖ ਦੀ ਸਿਰਜਣਾ ਕਰਨ ਦਾ ਸੁਪਨਾ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੇ ਲਿਆ ਸੀ, ਉਹ ਅਜੇ ਅਧੂਰਾ ਹੈ। ਸਿੱਖਿਆ ਸਿਹਤ ਤੇ ਬੁਨਿਆਦੀ ਸਹੂਲਤਾਂ ਅਜੇ ਵੀ ਮਾਨਣ ਯੋਗ ਨਹੀਂ ਬਣ ਸਕਿਆ। ਇਹ ਸਿਰਫ਼ ਸਿਆਸਤਦਾਨਾਂ ਦੀ ਹੀ ਹਾਰ ਨਹੀਂ ਸਗੋਂ ਬਿਉਰੋਕਰੇਸੀ ਤੇ ਲੋਕਾਂ ਲਈ ਵੀ ਨਮੋਸ਼ੀ ਦਾ ਕਾਰਨ ਹੈ। ਇਸ ਨੂੰ ਥਾਂ ਸਿਰ ਕਰਨ ਲਈ ਸਿਆਸੀ ਵਖਰੇਵਿਆਂ ਤੋਂ ਉੱਪਰ ਉਠ ਕੇ ਤੁਰਾ ਚਾਹੀਦਾ ਹੈ। ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਮੀਤ ਪ੍ਰਧਾਨ ਤ੍ਰੈਲੋਚਨ ਲੋਚੀ ਨੇ ਆਪਣਾ ਗੀਤ ਚਿਰਾਗਾਂ ਨੂੰ ਜਗਾਉ ਮਿਹਰਬਾਨੋ ਸੁਣਾ ਕੇ ਮਾਹੌਲ ਵਿੱਚ ਅਦਬੀ ਰੰਗ ਭਰਿਆ।

 

The post ਦੇਸ਼ ਭਗਤ ਯਾਦਗਾਰੀ ਸੋਸਾਇਟੀ ਲੁਧਿਆਣਾ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ appeared first on TheUnmute.com - Punjabi News.

Tags:
  • breaking-news
  • desh-bhagat-memorial-society-ludhiana
  • khatkar-kalan
  • martyrdom-day-of-shaheed-bhagat-singh
  • news
  • punjab
  • shaheed-rajguru
  • shaheed-sukhdev-ji.

ਡਾ. ਬੀ.ਆਰ. ਅੰਬੇਡਕਰ ਜੀਨਗਰ ਯੁਵਾ ਕਲੱਬ ਨੇ ਫ਼ੀਲ ਖਾਨਾ ਸਕੂਲ 'ਚ ਸ਼ਹੀਦੀ ਦਿਵਸ ਮੌਕੇ ਰੁੱਖ ਲੱਗਾ ਕੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ

Thursday 23 March 2023 01:26 PM UTC+00 | Tags: bhagat-singh breaking-news dr-br-ambedkar-jinagar-youth-club feel-khana-school freedom-fighter martyrdom-day news patiala rajguru sukhdev the-unmute-breaking-news the-unmute-news the-unmute-punjabi-news

ਪਟਿਆਲਾ, 23 ਮਾਰਚ 2023: ਡਾ. ਆਰ. ਅੰਬੇਡਕਰ ਜੀਨਗਰ ਯੁਵਾ ਕਲੱਬ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹੀਦੀ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲ ਖਾਨਾ ਪਟਿਆਲਾ ਵਿਖੇ ਰੁੱਖ ਲਗਾਉਣ ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਇਸ ਵਿੱਚ ਸਮਾਜ ਦੇ ਬੁੱਧੀਜੀਵੀ, ਸਮਾਜ ਸੇਵਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਇਸ ਦੌਰਾਨ ਫੀਲ ਖਾਨਾ ਸਕੂਲ ਦੇ ਪ੍ਰਿੰਸੀਪਲ ਨੇ ਕਲੱਬ ਵੱਲੋਂ ਰੁੱਖ ਲਗਾਉਣ ਦੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਜੀਨਗਰ ਸਮਾਜ ਦੇ ਬੁੱਧੀਜੀਵੀ, ਸਮਾਜ ਸੇਵਕ ਹਨੂੰਮਾਨ ਡਾਬੀ, ਰਾਮਸਰੂਪ ਗਹਿਲੋਤ, ਸ਼ੰਕਰ ਲਾਲ ਢਾਲਿਆ, ਸ਼ੰਭੂ ਲਾਲ ਡਾਬੀ, ਛੋਟੂ ਡਾਬੀ, ਓਮ ਪ੍ਰਕਾਸ਼ ਡਾਬੀ, ਬਨਵਾਰੀ ਡਾਬੀ, ਰਾਜ ਕੁਮਾਰ ਕੁਛਾਵਾ, ਚਰਨਦਾਸ ਖੱਤਰੀ ਅਤੁਲ ਡਾਬੀ ਨੇ ਵੀ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਕਲੱਬ ਵੱਲੋਂ ਆਯੋਜਿਤ ਆਯੋਜਿਤ ਕੀਤੇ ਗਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਕਲੱਬ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

Shaheed Bhagat Singh

ਇਸ ਦੇ ਨਾਲ ਹੀ ਸ਼ੰਭੂ ਲਾਲ ਡਾਬੀ ਨੇ ਸਾਰਿਆਂ ਨੂੰ ਆਪਣੇ ਜਨਮ ਦਿਨ ਮੌਕੇ ‘ਤੇ ਇਕ ਰੁੱਖ ਲਗਾਉਣ ਦਾ ਪ੍ਰਣ ਲਿਆ ਅਤੇ ਰਾਜਕੁਮਾਰ ਅਤੇ ਸ਼ੰਕਰ ਲਾਲ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਜੀਨਗਰ ਸਮਾਜ ਦੇ ਨੌਜਵਾਨਾਂ ਨੂੰ ਅੱਗੇ ਆਉਣ ਲਈ ਪ੍ਰੇਰਿਤ ਕੀਤਾ |ਕਲੱਬ ਦੇ ਪ੍ਰਧਾਨ ਨੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿੱਚ ਸਕੂਲ ਦੇ ਪ੍ਰਿੰਸੀਪਲ, ਬੁੱਧੀਜੀਵੀਆਂ, ਸਮਾਜ ਸੇਵੀਆਂ ਅਤੇ ਵਿਦਿਆਰਥੀਆਂ ਦਾ ਕਲੱਬ ਵੱਲੋਂ ਧੰਨਵਾਦ ਕੀਤਾ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ, ਕਿ ਸਿੱਖਿਆ ਦੇ ਖੇਤਰ ਵਿੱਚ ਡਾ. ਬੀ. ਆਰ. ਅੰਬੇਡਕਰ ਜੀਨਗਰ ਯੁਵਾ ਕਲੱਬ ਸਮਾਜ ਦੇ ਵਿਦਿਆਰਥੀਆਂ ਦੀ ਮਦਦ ਲਈ ਵਚਨਬੱਧ ਹੈ।

The post ਡਾ. ਬੀ.ਆਰ. ਅੰਬੇਡਕਰ ਜੀਨਗਰ ਯੁਵਾ ਕਲੱਬ ਨੇ ਫ਼ੀਲ ਖਾਨਾ ਸਕੂਲ ‘ਚ ਸ਼ਹੀਦੀ ਦਿਵਸ ਮੌਕੇ ਰੁੱਖ ਲੱਗਾ ਕੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ appeared first on TheUnmute.com - Punjabi News.

Tags:
  • bhagat-singh
  • breaking-news
  • dr-br-ambedkar-jinagar-youth-club
  • feel-khana-school
  • freedom-fighter
  • martyrdom-day
  • news
  • patiala
  • rajguru
  • sukhdev
  • the-unmute-breaking-news
  • the-unmute-news
  • the-unmute-punjabi-news

ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ: ਵਿਕਰਮਜੀਤ ਸਿੰਘ ਸਾਹਨੀ

Thursday 23 March 2023 01:32 PM UTC+00 | Tags: amit-shah bharat-ratna latest-news news punjab-government raj-sabha shaheed-bhagat-singh the-unmute-breaking-news vikramjit-singh-sahney

ਨਵੀਂ ਦਿੱਲੀ/ਚੰਡੀਗੜ੍ਹ: 23-03-2023: ਸ਼ਹੀਦ ਭਗਤ ਸਿੰਘ (Shaheed Bhagat Singh) ਨੇ ਦੇਸ਼ ਨੂੰ ਵਿਦੇਸ਼ੀ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਵਿਚਾਰਧਾਰਾ ਨਾਲ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਦੇ ਸੰਘਰਸ਼ ਲਈ ਲਾਮਬੰਦ ਕਰਦੇ ਹੋਏ ਮਹਾਨ ਕੁਰਬਾਨੀ ਦਿੱਤੀ। ਸ. ਅਮਿਤ ਸ਼ਾਹ, ਗ੍ਰਹਿ ਮੰਤਰੀ ਜੀ ਨੂੰ ਪੱਤਰ ਲਿਖ ਕੇ.., ਸ. ਵਿਕਰਮਜੀਤ ਸਾਹਨੀ ਸੰਸਦ ਮੈਂਬਰ ਰਾਜ ਸਭਾ ਨੇ ਅੱਜ ਸ਼ਹੀਦ ਭਗਤ ਸਿੰਘ ਨੂੰ ਮਰਨ ਉਪਰੰਤ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 93ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ ‘ਤੇ ਅੱਜ ਸਾਹਨੀ ਨੇ ਗ੍ਰਹਿ ਮੰਤਰੀ ਨੂੰ ਉਨ੍ਹਾਂ ਦੇ ਯੋਗਦਾਨ ਦੀ ਮਾਨਤਾ ਦੇਣ ਦੀ ਬੇਨਤੀ ਕੀਤੀ।

ਇਹ ਅੱਜ ਦਾ ਦਿਨ ਸੀ ਜਦੋਂ ਪੰਜਾਬ ਦੇ ਬਹਾਦਰ ਪੁੱਤਰ ਨੇ ਕ੍ਰਾਂਤੀਕਾਰੀ ਸੁਖਦੇਵ ਅਤੇ ਰਾਜਗੁਰੂ ਦੇ ਨਾਲ ਭਾਰਤ ਮਾਤ ਭੂਮੀ ਲਈ ਮਹਾਨ ਕੁਰਬਾਨੀ ਦੇ ਕੇ ਆਪਣੀ ਬਹਾਦਰੀ ਅਤੇ ਬਹਾਦਰੀ ਦਾ ਸਬੂਤ ਦਿੱਤਾ। ਜੇਲ੍ਹ ਵਿੱਚ 116 ਦਿਨਾਂ ਦੀ ਸਖ਼ਤ ਭੁੱਖ ਹੜਤਾਲ ਨੇ ਅਧਿਕਾਰੀਆਂ ਨੂੰ ਰਾਜਨੀਤਿਕ ਕੈਦੀਆਂ ਨਾਲ ਪਹਿਲਾਂ ਅਤੇ ਆਉਣ ਵਾਲੇ ਸਮੇਂ ਵਿੱਚ ਬਿਹਤਰ ਇਲਾਜ ਲਈ ਮਜਬੂਰ ਕੀਤਾ। 8 ਅਪ੍ਰੈਲ 1929 ਨੂੰ, ਭਗਤ ਸਿੰਘ (Shaheed Bhagat Singh) ਨੇ ਸਾਮਰਾਜਵਾਦ ਤੋਂ ਆਪਣੀ ਅਸਹਿਮਤੀ ਬਾਰੇ ਪੈਂਫਲੇਟ ਸੁੱਟਦੇ ਹੋਏ, ਪਬਲਿਕ ਗੈਲਰੀ ਤੋਂ ਅਸੈਂਬਲੀ (ਹੁਣ ਪਾਰਲੀਮੈਂਟ) ਵਿੱਚ ਗੈਰ-ਹਾਨੀਕਾਰਕ ਆਵਾਜ਼ ਵਾਲੇ ਬੰਬ ਸੁੱਟੇ।

ਸਾਹਨੀ ਨੇ ਅੱਗੇ ਕਿਹਾ ਕਿ ਇਹ ਯੂਥ ਆਈਕਨ ਸ਼ਹੀਦ ਭਗਤ ਸਿੰਘ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਛੋਟੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਸਾਹਨੀ ਨੇ ਅੱਗੇ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਵਾਰ-ਵਾਰ ਸ਼ਹੀਦ ਭਗਤ ਸਿੰਘ ਜੀ ਪ੍ਰਤੀ ਆਪਣਾ ਸਤਿਕਾਰ ਅਤੇ ਪ੍ਰਸ਼ੰਸਾ ਪ੍ਰਗਟਾਈ ਹੈ। ਇਸ ਦੇਸ਼ ਦੇ ਨੀਤੀ ਨਿਰਮਾਤਾ ਹੋਣ ਦੇ ਨਾਤੇ, ਨੌਜਵਾਨਾਂ ਨੂੰ ਆਪਣੇ ਰਾਸ਼ਟਰੀ ਨਾਇਕਾਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸਹੀ ਸ਼ਰਧਾਂਜਲੀ ਭੇਟ ਕਰਨਾ ਸਾਡਾ ਫਰਜ਼ ਅਤੇ ਜ਼ਿੰਮੇਵਾਰੀ ਹੈ।

The post ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ: ਵਿਕਰਮਜੀਤ ਸਿੰਘ ਸਾਹਨੀ appeared first on TheUnmute.com - Punjabi News.

Tags:
  • amit-shah
  • bharat-ratna
  • latest-news
  • news
  • punjab-government
  • raj-sabha
  • shaheed-bhagat-singh
  • the-unmute-breaking-news
  • vikramjit-singh-sahney

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ

Thursday 23 March 2023 01:38 PM UTC+00 | Tags: breaking-news chief-minister-bhagwant-mann hussainiwala-memorial news punjab-news shaheed-bhagat-singh

ਫ਼ਿਰੋਜ਼ਪੁਰ, 23 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ (Shaheed Bhagat Singh) ਦੀ ਸ਼ਾਨਾਮੱਤੀ ਵਿਰਾਸਤ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣ ਲਈ ਹੁਸੈਨੀਵਾਲਾ ਯਾਦਗਾਰ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ ਕੀਤਾ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਦੇਸ਼ ਵਾਸੀ ਲਈ ਇਹ ਧਰਤੀ ਪਵਿੱਤਰ ਹੈ ਕਿਉਂਕਿ ਬਰਤਾਨਵੀ ਹਕੂਮਤ ਨੇ ਇਨ੍ਹਾਂ ਸੂਰਵੀਰ ਯੋਧਿਆਂ ਨੂੰ ਸ਼ਹੀਦ ਕਰਨ ਤੋਂ ਬਾਅਦ ਇੱਥੇ ਸਸਕਾਰ ਕੀਤਾ ਸੀ।

ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਸਥਾਨ ਦੇ ਵਿਆਪਕ ਵਿਕਾਸ ਲਈ ਖਾਕਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮਿਲ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਦਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਸ ਪਵਿੱਤਰ ਧਰਤੀ ਉਤੇ ਆਏ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed Bhagat Singh) ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਆਪਣੇ ਇਸ ਸੱਚੇ ਸਪੂਤ ਦਾ ਹਮੇਸ਼ਾ ਕਰਜ਼ਦਾਰ ਰਹੇਗਾ, ਜਿਸ ਨੇ 23 ਸਾਲ ਦੀ ਛੋਟੀ ਉਮਰ ਵਿੱਚ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਬਲੀਦਾਨ ਦਿੱਤਾ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਨ ਲਈ ਫ਼ਿਰੋਜ਼ਪੁਰ ਵਿੱਚ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸਰਹੱਦੀ ਜ਼ਿਲ੍ਹੇ ਦੇ ਨੌਜਵਾਨ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਹੁਨਰਮੰਦ ਸਿਖਲਾਈ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ, ਜਿਸ ਨਾਲ ਸੂਬੇ ਤੋਂ ਹੁੰਦੇ ਪ੍ਰਤਿਭਾ ਪਲਾਇਨ ਵੀ ਰੋਕਿਆ ਜਾ ਸਕੇਗਾ।

ਇਹ ਪਵਿੱਤਰ ਧਰਤੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੁਨੀਆ ਭਰ ਤੋਂ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਜਲਦੀ ਹੁਸੈਨੀਵਾਲਾ ਵਿੱਚ ਟੈਂਟ ਸਿਟੀ ਦਾ ਨਿਰਮਾਣ ਕਰੇਗੀ ਤਾਂ ਕਿ ਇੱਥੇ ਆਉਣ ਵਾਲੇ ਸੈਲਾਨੀਆਂ ਦੀ ਠਹਿਰ ਆਰਾਮਦਾਇਕ ਰਹੇ। ਭਗਵੰਤ ਮਾਨ ਨੇ ਕਿਹਾ ਕਿ ਹੁਸੈਨੀਵਾਲਾ ਅਜਾਇਬ ਘਰ ਦੀ ਕਾਇਆ-ਕਲਪ ਦੀ ਯੋਜਨਾ ਵੀ ਵਿਚਾਰ ਅਧੀਨ ਹੈ ਅਤੇ ਸੂਬਾ ਸਰਕਾਰ ਜਲਦੀ ਇਸ ਨੂੰ ਅੰਤਮ ਰੂਪ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਕੌਮੀ ਸੁਤੰਤਰਤਾ ਸੰਗਰਾਮ ਵਿੱਚ ਸ਼ਾਮਲ ਹੋ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਆਜ਼ਾਦ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਨਾਂ ਸਵਾਰਥ ਸੇਵਾ ਕਰਨ ਲਈ ਸ਼ਹੀਦ-ਏ-ਆਜ਼ਮ ਹਮੇਸ਼ਾ ਨੌਜਵਾਨਾਂ ਵਾਸਤੇ ਪ੍ਰੇਰਨਾ ਦਾ ਸਰੋਤ ਰਹਿਣਗੇ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਮੁਲਕ ਨੂੰ ਪ੍ਰਗਤੀਸ਼ੀਲ ਤੇ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮ ਉਤੇ ਚੱਲਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਛੇਤੀ ਹੀ ਹਵਾਈ ਅੱਡੇ ਨੇੜੇ ਇਸ ਮਹਾਨ ਸ਼ਹੀਦ ਦਾ ਆਧੁਨਿਕ ਬੁੱਤ ਲਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਇਸ ਮਹਾਨ ਨਾਇਕ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾਈ ਵਿਧਾਨ ਸਭਾ ਨੇ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਰੱਖਣ ਲਈ ਮਤਾ ਪਾਸ ਕਰ ਕੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਇਨ੍ਹਾਂ ਮਹਾਨ ਨਾਇਕਾਂ ਦੀਆਂ ਕੁਰਬਾਨੀਆਂ ਤੋਂ ਜਾਣੂੰ ਕਰਵਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰੀ ਰੱਖਿਆ ਪਰ ਸਾਡੀ ਸਰਕਾਰ ਇਨ੍ਹਾਂ ਸੂਰਬੀਰਾਂ ਦੀ ਵਿਰਾਸਤ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣ ਲਈ ਹਰੇਕ ਯਤਨ ਕਰਨ ਵਾਸਤੇ ਵਚਨਬੱਧ ਹੈ।

ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਨੂੰ ਦੇਸ਼ ਭਰ ਵਿੱਚੋਂ ਵੱਡਾ ਟੂਰਿਸਟ ਹੱਬ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਰਹੱਦੀ ਸ਼ਹਿਰ ਵਿੱਚ ਸੈਰ-ਸਪਾਟੇ ਲਈ ਬੇਹੱਦ ਵੱਧ ਸੰਭਾਵਨਾਵਾਂ ਹਨ, ਜਿਹੜੀਆਂ ਹੁਣ ਤੱਕ ਤਲਾਸ਼ੀਆਂ ਨਹੀਂ ਗਈਆਂ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਇਸ ਸ਼ਹਿਰ ਨੂੰ ਵਿਕਸਤ ਕਰ ਕੇ ਸੈਰ-ਸਪਾਟੇ ਪੱਖੋਂ ਵਿਸ਼ਵ ਦੇ ਨਕਸ਼ੇ ਉਤੇ ਲਿਆਉਣ ਲਈ ਵਚਨਬੱਧ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਸਾਂਝੀ ਚੈੱਕ ਪੋਸਟ ਉਤੇ ਬੀ.ਐਸ.ਐਫ. ਵੱਲੋਂ ਬਣਾਏ ਜਾਣ ਵਾਲੀ ਜੰਗੀ ਯਾਦਗਾਰ ਦਾ ਵੀ ਨੀਂਹ ਪੱਥਰ ਰੱਖਿਆ। ਉਨ੍ਹਾਂ ਉਮੀਦ ਜਤਾਈ ਕਿ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਹ ਜੰਗੀ ਯਾਦਗਾਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਬੀ.ਐਸ.ਐਫ. ਵੱਲੋਂ ਪਾਏ ਸ਼ਾਨਾਮੱਤੇ ਯੋਗਦਾਨ ਨੂੰ ਢੁਕਵੇਂ ਤਰੀਕੇ ਨਾਲ ਦਰਸਾਏਗੀ। ਭਗਵੰਤ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਸੈਨੀਵਾਲਾ ਵਿੱਚ ਖੋਲ੍ਹੀ ਸੋਵੀਨਰ ਸ਼ਾਪ ਵੀ ਲੋਕਾਂ ਨੂੰ ਸਮਰਪਿਤ ਕੀਤੀ।

The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ appeared first on TheUnmute.com - Punjabi News.

Tags:
  • breaking-news
  • chief-minister-bhagwant-mann
  • hussainiwala-memorial
  • news
  • punjab-news
  • shaheed-bhagat-singh

ਪਟਿਆਲਾ, 23 ਮਾਰਚ 2023: ਅੱਜ ਇਥੇ ਸ਼ਹੀਦ ਭਗਤ ਸਿੰਘ ਚੌਂਕ ਘਲੋੜੀ ਗੇਟ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਪਟਿਆਲਾ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿਤੀ।

ਸਮਾਰੋਹ ਵਿਚ ਇਨਕਲਾਬੀ ਨੌਜਵਾਨ ਸਭਾ ਪਟਿਆਲਾ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਜਰਨੈਲ ਸਿੰਘ ਮੰਨੂ ਤੇ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਸਮੇਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਪੀ (ਸਥਾਨਕ) ਹਰਬੰਤ ਕੌਰ, ਸਹਾਇਕ ਕਮਿਸ਼ਨਰ (ਜ) ਤੇ ਐਸ.ਡੀ.ਐਮ ਕ੍ਰਿਪਾਲਵੀਰ ਸਿੰਘ, ਡੀ.ਐਸ.ਪੀ ਹਰਦੀਪ ਸਿੰਘ ਬਡੂੰਗਰ ਤੇ ਸੰਜੀਵ ਸਿੰਗਲਾ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਥਾਪਰ ਨੇ ਛੋਟੀ ਉਮਰ ਵਿਚ ਬੇਮਿਸਾਲ ਕੁਰਬਾਨੀ ਦੇਕੇ ਸਾਡੇ ਦੇਸ਼ ਨੂੰ ਆਜ਼ਾਦੀ ਦਿਵਾਈ। ਉਨ੍ਹਾਂ ਕਿਹਾ ਕਿ ਸਾਨੂੰ, ਖਾਸ ਕਰਕੇ ਨੌਜਵਾਨਾਂ ਨੂੰ, ਆਪਣੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚਲਦੇ ਹੋਏ ਸ਼ਹੀਦਾਂ ਦੀ ਵਿਚਾਰਧਾਰਾ ਨੂੰ ਅਪਣਾ ਕੇ ਇਕ ਸੰਪੂਰਨ ਸਮਾਜ ਦੀ ਸਿਰਜਣਾ ਲਈ ਅੱਗੇ ਆਉਣਾ ਚਾਹੀਦਾ ਹੈ।

ਸਾਕਸ਼ੀ ਸਾਹਨੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।ਜਰਨੈਲ ਸਿੰਘ ਮੰਨੂ ਨੇ ਦੱਸਿਆ ਕਿ ਸ਼ਾਮ ਵੇਲੇ ਇੰਨਕਲਾਬੀ ਨਾਟਕ ਖੇਡਿਆ ਗਿਆ ਅਤੇ ਬਾਅਦ ਵਿਚ ਸ਼ਹੀਦਾਂ ਨੂੰ ਯਾਦ ਕਰਦਿਆਂ ਮੋਮਬੱਤੀ ਮਾਰਚ ਵੀ ਕੱਢਿਆ ਗਿਆ।

The post ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਛੋਟੀ ਉਮਰ ‘ਚ ਬੇਮਿਸਾਲ ਕੁਰਬਾਨੀ ਦੇ ਕੇ ਆਜ਼ਾਦੀ ਦਿਵਾਈ: DC ਸਾਕਸ਼ੀ ਸਾਹਨੀ appeared first on TheUnmute.com - Punjabi News.

Tags:
  • breaking-news
  • dc-sakshi-sawhney
  • news
  • patiala
  • patiala-police
  • shaheed-bhagat-singh

ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਸੂਬਿਆਂ ਨੂੰ ਕੋਵਿਡ-19 ਸੰਬੰਧੀ ਢੁੱਕਵੇਂ ਪ੍ਰਬੰਧ ਕਰਨ ਦੇ ਦਿੱਤੇ ਹੁਕਮ

Thursday 23 March 2023 01:56 PM UTC+00 | Tags: breaking-news corona-virus covid-19 covid-19-cases-in-world five-fold-strategy news test-track-treat-vaccination union-health-ministry

ਚੰਡੀਗੜ੍ਹ, 23 ਮਾਰਚ 2023: ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਸਾਰੇ ਸੂਬਿਆਂ ਨੂੰ ਟੈਸਟ-ਟਰੈਕ-ਟਰੀਟ-ਟੀਕਾਕਰਨ ਅਤੇ ਕੋਵਿਡ-19 (Covid-19)  ਦੇ ਢੁੱਕਵੇਂ ਵਿਵਹਾਰ ਦੀ ‘ਫਾਈਵ ਫੋਲਡ ਸਟੈਟਰਜੀ (Five Fold Strategy) ‘ਤੇ ਧਿਆਨ ਕੇਂਦਰਿਤ ਕਰਨਾ ਜਾਰੀ ਰੱਖਣ ਦੀ ਸਲਾਹ ਦਿੱਤੀ। ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਅਸੀਂ ਕੋਵਿਡ-19 ਦੀ ਤਿਆਰੀ ਨੂੰ ਦੇਖਣ ਲਈ ਇੱਕ ਹੋਰ ਮੌਕ ਡਰਿੱਲ ਦਾ ਆਯੋਜਨ ਕਰਾਂਗੇ। ਸਾਰੇ ਸੂਬਿਆਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਜਲਦੀ ਹੀ ਮੌਕ ਡਰਿੱਲ ਕਰਵਾਈ ਜਾਵੇਗੀ।

ਨੋਟੀਫਿਕੇਸ਼ਨ ਦੇ ਅਨੁਸਾਰ, ਦੇਸ਼ ਵਿੱਚ ਕੁੱਲ 220.65 ਕਰੋੜ ਤੋਂ ਵੱਧ ਟੀਕਿਆਂ ਦੀ ਖੁਰਾਕ ਦਿੱਤੀ ਗਈ ਹੈ। ਹਸਪਤਾਲ ਵਿੱਚ ਸਾਵਧਾਨੀ ਦੇ ਤੌਰ ‘ਤੇ ਖੁਰਾਕ ਨੂੰ ਵਧਾਉਣਾ ਚਾਹੀਦਾ ਹੈ| ਬਿਆਨ ਵਿੱਚ ਕਿਹਾ ਗਿਆ ਹੈ ਕਿ ਸਾਰੇ ਗੰਭੀਰ ਸਾਹ ਦੀ ਬਿਮਾਰੀ ਦੇ ਮਾਮਲਿਆਂ ਦੀ ਜਾਂਚ ਨੂੰ ਵਧਾਉਣ ਦੀ ਜ਼ਰੂਰਤ ਹੈ।

ਮੰਤਰਾਲੇ ਨੇ ਸੂਬਿਆਂ ਨੂੰ ਸਿਹਤ ਸਹੂਲਤਾਂ ਵਿੱਚ ਇਨਫਲੂਐਂਜ਼ਾ ਅਤੇ ਕੋਵਿਡ-19 ਲਈ ਜ਼ਰੂਰੀ ਦਵਾਈਆਂ ਅਤੇ ਰਸਦ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ, ਸੂਬਿਆਂ ਨੂੰ ਲੋੜੀਂਦੇ ਸਮਰਪਿਤ ਬਿਸਤਰੇ ਅਤੇ ਸਿਹਤ ਕਰਮਚਾਰੀਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

The post ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਸੂਬਿਆਂ ਨੂੰ ਕੋਵਿਡ-19 ਸੰਬੰਧੀ ਢੁੱਕਵੇਂ ਪ੍ਰਬੰਧ ਕਰਨ ਦੇ ਦਿੱਤੇ ਹੁਕਮ appeared first on TheUnmute.com - Punjabi News.

Tags:
  • breaking-news
  • corona-virus
  • covid-19
  • covid-19-cases-in-world
  • five-fold-strategy
  • news
  • test-track-treat-vaccination
  • union-health-ministry

ਪਟਿਆਲਾ 23 ਮਾਰਚ 2023: ਪੰਜਾਬ ਦੇ ਪਟਿਆਲਾ ‘ਚ ਪੁਲਿਸ ਨੇ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ।ਸ਼ਰਾਬ ਦੇ ਨਸ਼ੇ ਵਿਚ ਇਕ ਵਿਅਕਤੀ ਨੇ ਪਿੰਡ ਦੀ ਹੀ ਔਰਤ ਨਾਲ ਜ਼ੋਰ-ਜ਼ਬਰਦਸਤੀ ਕਰਨ ਦਾ ਵਿਰੋਧ ਕਰਨ 'ਤੇ ਚੁੰਨੀ ਨਾਲ ਗਲਾ ਘੁੱਟ ਕੇ ਮਾਰ ਦਿੱਤਾ। ਕਤਲ ਨੂੰ ਖ਼ੁਦਕੁਸ਼ੀ ਦਾ ਰੂਪ ਦੇਣ ਲਈ ਮੁਲਜ਼ਮ ਨੇ ਔਰਤ ਦੀ ਲਾਸ਼ ਕਿੱਕਰ ਨਾਲ ਬੰਨ੍ਹ ਦਿੱਤੀ। ਇਹ ਖੁਲਾਸਾ ਸ਼ੰਭੂ ਵਿਖੇ ਇਕ ਔਰਤ ਦੀ ਲਾਸ਼ ਮਿਲਣ ਦੇ ਮਾਮਲੇ ਦੀ ਜਾਂਚ ਦੌਰਾਨ ਹੋਇਆ ਹੈ। ਥਾਣਾ ਸ਼ੰਭੂ ਪੁਲਿਸ ਨੇ ਗੁਰਦਿਆਲ ਸਿੰਘ ਵਾਸੀ ਪਿੰਡ ਡਾਹਰੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਗੁਰਦਿਆਲ ਸਿੰਘ ਦੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਸ਼ਰਾਬ ਪੀਕੇ ਸ਼ੰਭੂ ਰੇਲਵੇ ਸਟੇਸ਼ਨ ਤੋਂ ਆਪਣੇ ਪਿੰਡ ਡਾਹਰੀਆ ਨੂੰ ਜਾ ਰਿਹਾ ਸੀ। ਰਸਤੇ ਵਿੱਚ ਉਸ ਨੂੰ ਜੋਗਿੰਦਰ ਕੌਰ ਮਿਲ ਗ। ਜਿਸ ਨਾਲ ਇਸ ਨੇ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਵਿਰੋਧ ਕਰਨ 'ਤੇ ਗੁਰਦਿਆਲ ਸਿੰਘ ਉਕਤ ਨੇ ਜੋਗਿੰਦਰ ਕੌਰ ਦਾ ਗੱਲ ਘੁੱਟ ਕੇ ਕਤਲ ਕਰ ਦਿੱਤਾ। ਫਿਰ ਇਸ ਨੂੰ ਆਤਮ ਹੱਤਿਆ ਦਾ ਰੂਪ ਦੇਣ ਲਈ ਲਾਸ਼ ਚੁੰਨੀ ਨਾਲ ਕਿੱਕਰ 'ਤੇ ਨਾਲ ਬੰਨ੍ਹ ਦਿੱਤੀ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਮਿਤੀ 16 ਮਾਰਚ ਨੂੰ ਗੁਰਨਾਮ ਸਿੰਘ ਵਾਸੀ ਪਿੰਡ ਡਾਹਰੀਆਂ ਨੇ ਥਾਣਾ ਸ਼ੰਭੂ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦੀ ਮਾਤਾ ਜੋਗਿੰਦਰ ਕੌਰ 15 ਮਾਰਚ ਸਵੇਰੇ 8 ਵਜੇ ਮਿਹਨਤ ਮਜ਼ਦੂਰੀ ਕਰਨ ਲਈ ਗਈ ਸੀ ਜੋ ਵਾਪਸ ਨਹੀ ਆਈ ਜਿਸ ਦੀ ਭਾਲ ਕਰਨ 'ਤੇ ਪਤਾ ਲੱਗਾ ਕਿ ਰੇਲਵੇ ਸਟੇਸ਼ਨ ਤੋਂ ਕਰੀਬ 200 ਮੀਟਰ ਦੂਰੀ ਪਰ ਕਿੱਕਰ ਨਾਲ ਉਸ ਦੀ ਲਾਸ਼ ਪਈ ਹੈ। ਜਿਸ ਦੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ।

ਸਿਵਲ ਹਸਪਤਾਲ ਤੋ ਪੋਸਟਮਾਰਟਮ ਕਰਵਾਇਆ ਗਿਆ ਤੇ ਮਾਮਲਾ ਸ਼ੱਕੀ ਹੋਣ 'ਤੇ ਪੁਲਿਸ ਨੇ ਡੁੰਘਾਈ ਨਾਲ ਤਫਤੀਸ਼ ਸ਼ੁਰੂ ਕੀਤੀ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਕਿ ਜੋਗਿੰਦਰ ਕੌਰ ਦਾ ਕਤਲ ਕਰ ਕੇ ਉਸ ਨੂੰ ਆਤਮ ਹੱਤਿਆ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਗੱਲ ਵਿੱਚ ਚੁੰਨੀ ਵੀ ਪਾਈ ਹੋਈ ਸੀ। ਅਹਿਮ ਸੁਰਾਗ ਲੱਗਣ 'ਤੇ ਗੁਰਦਿਆਲ ਸਿੰਘ ਵਾਸੀ ਪਿੰਡ ਡਾਹਰੀਆਂ ਨੂੰ ਪਿੰਡ ਮਹਿਮਦਪੁਰ ਤੋਂ ਗ੍ਰਿਫਤਾਰ ਕੀਤਾ ਗਿਆ।

The post ਸ਼ਰਾਬ ਦੇ ਨਸ਼ੇ ‘ਚ ਵਿਅਕਤੀ ਵਲੋਂ ਔਰਤ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼, ਵਿਰੋਧ ਕਰਨ ‘ਤੇ ਕੀਤਾ ਕਤਲ appeared first on TheUnmute.com - Punjabi News.

Tags:
  • breaking-news
  • murder
  • news
  • patiala-police
  • the-unmute-breaking-news
  • the-unmute-latest-update

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਦੀ ਨਵੀਂ ਖੇਤੀਬਾੜੀ ਨੀਤੀ ਸੰਬੰਧੀ ਸਮੀਖਿਆ ਮੀਟਿੰਗ

Thursday 23 March 2023 02:14 PM UTC+00 | Tags: aam-aadmi-party breaking-news cm-bhagwant-mann new-agriculture-policy news punjab-agriculture-minister the-unmute-breaking

ਚੰਡੀਗੜ੍ਹ, 23 ਮਾਰਚ 2023: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੀ ਬਣ ਰਹੀ ਨਵੀਂ ਖੇਤੀਬਾੜੀ ਨੀਤੀ (New Agriculture Policy) ਸਬੰਧੀ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮਾਹਰਾਂ ਦੀ ਟੀਮ ਨਾਲ ਉਨ੍ਹਾਂ ਨੇ ਨਵੀਂ ਖੇਤੀ ਨੀਤੀ ਦੇ ਸਾਰੇ ਪਹਿਲੂਆਂ ਬਾਬਤ ਵਿਚਾਰ ਚਰਚਾ ਕੀਤੀ।

ਮੀਟਿੰਗ ਵਿੱਚ ਉੱਘੇ ਖੇਤੀ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਅਤੇ ਡਾ. ਬੀ ਐਸ ਗਿੱਲ ਨੇ ਖਾਸ ਤੌਰ ‘ਤੇ ਸ਼ਿਰਕਤ ਕੀਤੀ। ਡਾ. ਖੁਸ਼ ਦਾ ਚੌਲਾਂ ਦੀਆਂ ਕਿਸਮਾਂ ਵਿਕਸਿਤ ਕਰਨ ਅਤੇ ਡਾ. ਗਿੱਲ ਦਾ ਕਣਕ ਦੀਆਂ ਕਿਸਮਾਂ ਵਿਕਸਿਤ ਕਰਨ ਵਿੱਚ ਵਡਮੁੱਲਾ ਤਜ਼ਰਬਾ ਹੈ ਅਤੇ ਵਿਸ਼ਵ ਪੱਧਰ ‘ਤੇ ਦੋਵਾਂ ਵਿਗਿਆਨੀਆਂ ਦਾ ਵਿਸ਼ੇਸ਼ ਨਾਂ ਹੈ।

ਬਾਅਦ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਵੀਂ ਖੇਤੀ ਨੀਤੀ 'ਤੇ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਖਾਸ ਤੌਰ 'ਤੇ ਖੇਤੀ ਨੂੰ ਮੁਨਾਫੇ ਵਾਲਾ ਕਿੱਤਾ ਬਣਾਉਣ 'ਤੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਹੀਦੀ ਦਿਨ 'ਤੇ ਉਹ ਪ੍ਰਣ ਕਰਦੇ ਹਨ ਕਿ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਦੀ ਵਚਨਬੱਧਤਾ ਦੋਹਰਾਈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਅਜਿਹਾ ਸਿਸਟਮ ਬਣਾਇਆ ਜਾਵੇਗਾ ਕਿ ਸਾਡੇ ਬੱਚਿਆਂ ਨੂੰ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਨਵੀਂ ਖੇਤੀ ਨੀਤੀ ਸਬੰਧੀ 31 ਮਾਰਚ ਤੱਕ ਸੁਝਾਅ ਭੇਜਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਪੰਜਾਬ ਵਾਸੀ ਵੱਟਸਐਪ ਨੰਬਰ 75080-18998 ਜਾਂ ਫੋਨ ਨੰਬਰ 0172-2969340 ਜਾਂ ਈਮੇਲ farmercomm@punjabmail.gov.in 'ਤੇ ਆਪਣੇ ਸੁਝਾਅ ਭੇਜ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ, ਏਅਰਪੋਰਟ ਰੋਡ, ਮੋਹਾਲੀ ਦੇ ਪਤੇ 'ਤੇ ਚਿੱਠੀ ਰਾਹੀਂ ਵੀ ਸੁਝਾਅ ਭੇਜੇ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਸੂਬੇ ਦੀ ਕਿਰਸਾਨੀ ਲਈ ਚੰਗੀਆਂ, ਠੋਸ ਅਤੇ ਸਾਰਥਕ ਨੀਤੀਆਂ ਲੈ ਕੇ ਆਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਧਾਲੀਵਾਲ ਨੇ ਉਮੀਦ ਜਤਾਈ ਕਿ ਪੰਜਾਬ ਵਾਸੀਆਂ ਨੂੰ ਇਸ ਸਾਲ ਜੂਨ ਦੇ ਅੰਤ ਨਵੀਂ ਖੇਤੀਬਾੜੀ ਨੀਤੀ (New Agriculture Policy) ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਨਵੀਂ ਖੇਤੀਬਾੜੀ ਨੀਤੀ ਪੰਜਾਬ ਦੀ ਭੂਗੋਲਿਕ ਸਥਿਤੀ, ਮਿੱਟੀ ਦੀ ਸਿਹਤ, ਫਸਲਾਂ ਤੇ ਪਾਣੀ ਦੀ ਉਪਲੱਬਧਤਾ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਵਿਚ ਲੋਕਾਂ ਦੇ ਸੁਝਾਵਾਂ ਨੂੰ ਵੀ ਪ੍ਰਮੁੱਖਤਾ ਦਿੱਤੀ ਜਾਵੇਗੀ।

ਧਾਲੀਵਾਲ ਨੇ ਇਸ ਗੱਲ 'ਤੇ ਚਿੰਤਾ ਪ੍ਰਗਟਾਈ ਕਿ ਪਿਛਲੀਆਂ ਸਰਕਾਰਾਂ ਦੇ ਗੈਰ ਜ਼ਿੰਮੇਵਾਰਾਨਾ ਰਵੱਈਏ ਤੇ ਗਲਤ ਨੀਤੀਆਂ ਕਾਰਨ ਪੰਜਾਬ ਦਾ ਸ਼ੁੱਧ ਪਾਣੀ, ਸ਼ੁੱਧ ਹਵਾ ਤੇ ਵਾਤਾਵਰਣ ਅਤੇ ਸਿਹਤਮੰਦ ਉਪਜਾਊ ਭੂਮੀ ਹੁਣ ਦੂਸ਼ਤ ਪਾਣੀ, ਜ਼ਹਿਰੀਲੀ ਹਵਾ ਅਤੇ ਗੈਰ-ਉਪਜਾਊ ਭੂਮੀ ਵਿੱਚ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਨੂੰ ਹੁਣ ਸਾਫ਼ ਨੀਤੀ ਤੇ ਨੀਅਤ ਨਾਲ ਬਦਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਖੇਤੀ ਸਿਰਫ਼ ਇਕ ਧੰਦਾ ਨਹੀਂ, ਇਹ ਜੀਵਨ ਨਾਲ ਜੁੜਿਆ ਹੋਇਆ ਮੁੱਦਾ ਹੈ। ਖੇਤੀ ਮੰਤਰੀ ਨੇ ਖੇਤੀ ਵਿੱਚ ਆਏ ਅਸਾਵੇਂਪਣ ਨੂੰ ਦੂਰ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਸਭ ਦੇ ਸਹਿਯੋਗ ਨਾਲ ਅੱਗੇ ਵਧੇਗੀ। ਪੰਜਾਬ ਦੀਆਂ ਫਸਲਾਂ, ਪਾਣੀ ਅਤੇ ਮਿੱਟੀ ਤੇ ਵਾਤਾਵਰਣ ਨੂੰ ਕੇਂਦਰ 'ਚ ਰੱਖ ਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਤੀ ਮਾਹਿਰਾਂ, ਖੇਤੀ ਵਿਗਿਆਨੀਆਂ ਅਤੇ ਤਜ਼ਰਬੇਕਾਰ ਲੋਕਾਂ ਦੀ ਮਦਦ ਨਾਲ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦਾ ਹਰ ਸੰਭਵ ਯਤਨ ਕਰ ਰਹੀ ਹੈ।

The post ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਦੀ ਨਵੀਂ ਖੇਤੀਬਾੜੀ ਨੀਤੀ ਸੰਬੰਧੀ ਸਮੀਖਿਆ ਮੀਟਿੰਗ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • new-agriculture-policy
  • news
  • punjab-agriculture-minister
  • the-unmute-breaking

ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ-ਕਿਹਾ ਸਰਕਾਰਾਂ ਨੂੰ ਦੂਰਅੰਦੇਸ਼ੀ ਤੇ ਸੂਝ-ਬੂਝ ਨਾਲ ਕੰਮ ਕਰਨ ਦੀ ਲੋੜ

Thursday 23 March 2023 02:24 PM UTC+00 | Tags: aam-aadmi-party breaking-news cm-bhagwant-mann latest-news news parkash-singh-badal punjab punjab-government punjab-news punjab-police the-unmute-breaking-news

ਫਰੀਦਕੋਟ / ਚੰਡੀਗੜ੍ਹ, 23 ਮਾਰਚ : ਪੰਜਾਬ ਦੇ ਪੰਜ ਵਾਰ ਰਹੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸੂਬੇ ਅਤੇ ਦੇਸ਼ ਵਿਚ ਪਿਛਲੇ ਕੁਝ ਦਿਨਾਂ ਤੋਂ ਵਾਪਰ ਰਹੇ ਘਟਨਾਕ੍ਰਮ ਉੱਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੂਬੇ ਵਿਚ ਅਮਨ ਤੇ ਭਾਈਚਾਰਕ ਸਾਂਝ ਬਣਾਏ ਰੱਖਣ ਅਤੇ ਕਿਸੇ ਤਰ੍ਹਾਂ ਦੇ ਸਰਕਾਰੀ ਦਮਨ ਚੱਕਰ ਤੋਂ ਗੁਰੇਜ਼ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ ਹੈ। “ਉਹਨਾਂ ਕਿਹਾ ਕਿ ਇਹ ਘੜੀ ਸਰਕਾਰਾ ਵੱਲੋਂ ਦੂਰ ਅੰਦੇਸ਼ੀ, ਸੂਝ-ਬੂਝ ਅਤੇ ਤੁਹੱਮਲ ਤੋਂ ਕੰਮ ਲੈਣ ਦੀ ਹੈ।

ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਦੇ ਨਾਮ ਇਥੋਂ ਜਾਰੀ ਇਕ ਸੰਦੇਸ਼ ਵਿਚ ਸਰਦਾਰ ਬਾਦਲ ਨੇ ਕਿਹਾ ਕਿ “ਖਾਲਸਾ ਪੰਥ , ਪੰਜਾਬ ਤੇ ਦੇਸ਼ ਇਸ ਵਕ਼ਤ ਇਕ ਨਾਜ਼ੁਕ ਘੜੀ ਵਿਚੋਂ ਗੁਜ਼ਰ ਰਿਹਾ ਹੈ | ਪੰਜਾਬ ਵਿੱਚ ਪਿਛਲੇ ਝ ਦਿਨਾਂ ਦੌਰਾ ਵਾਪਰੀਆਂ ਘਟਨਾਵਾਂ ਨੂੰ “ਬੇਹੱਦ ਚਿੰਤਾ ਜਨਕ ਅਤੇ ਦੁਖਦਾਈ ” ਕਰਾਰ ਦਿੰਦਿਆਂ ਬਜ਼ੁਰਗ ਸਿਆਸਤਦਾਨ ਨੇ ਕਿਹਾ, ” ਇਹਨਾਂ ਘਟਨਾਵਾਂ ਨਾਲ ਸੂਬੇ ਅੰਦਰ ਤਣਾਅ ਦਾ ਮਾਹੌਲ ਸਰਕਾਰ ਵੱਲੋਂ ਸਥਿਤੀ ਨਾਲ ਸਮੇਂ ਸਿਰ ਅਤੇ ਸੂਝ ਬੂਝ ਨਾਲ ਨਜਿੱਠਣ ਵਿਚ ਫੇਲ੍ਹ ਹੋਣ ਦਾ ਨਤੀਜਾ ਹੈ ।

ਉਹਨਾਂ ਸਮੂਹ ਸਬੰਧਿਤ ਧਿਰਾਂ ਵਿਸ਼ੇਸ਼ ਕਰਕੇ ਸਰਕਾਰ ਨੂੰ ਪੁਰ ਜ਼ੋਰ ਅਪੀਲ ਕੀਤੀ ਕਿ ਸੂਬੇ ਵਿਚ ਅਮਨ ਤੇ ਭਾਈਚਾਰਕ ਸਾਂਝ ਉੱਤੇ ਹਰ ਕੀਮਤ 'ਤੇ ਪਹਿਰਾ ਦਿੱਤਾ ਜਾਵੇ। ਪਰ ਉਹਨਾਂ ਦੁੱਖ ਪ੍ਰਗਟ ਕੀਤਾ ਕਿ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸੂਬੇ ਵਿਚ ਅਮਨ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੇ ਆਪਣੇ ਬੁਨਿਆਦੀ ਸੰਵਿਧਨਿਕ ਫਰਜ਼ ਨਿਭਾਉਣ ਵਿਚ ਪੂਰੀ ਤਰਾਂ ਅਸਫਲ ਰਹੀ ਹੈ।

ਸਰਕਾਰ ਵੱਲੋਂ ਪਿਛਲੇ ਦਿਨਾਂ ਦੌਰਾਨ ਕੀਤੀ ਗਈ ਕਾਰਵਾਈ ਉੱਤੇ ਟਿੱਪਣੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਕਾਰਵਾਈ ਜਿਸ ਕਾਰਜ ਲਈ ਕੀਤੀ ਗਈ ਉਸ ਵਿਚ ਵੀ ਪੂਰੀ ਤਰ੍ਹਾਂ ਅਸਫਲ ਰਹੀ ਹੈ ਜੋ ਕਿ ਕਿਸੇ ਵੀ ਸਰਕਾਰ ਲਈ ਨਮੋਸ਼ੀ ਦਾ ਕਾਰਨ ਹੋਣਾ ਚਾਹੀਦਾ ਹੈ , ਪਰ ਮੈਨੂੰ ਹੈਰਾਨੀ ਹੈ ਕਿ ਇਹ ਸਰਕਾਰ ਇਸ ਕਾਰਵਾਈ ਨੂੰ ਸਫਲ ਦੱਸ ਰਹੀ ਹੈ ਜਦਕਿ ਇਸ ਕਾਰਵਾਈ ਨੇ ਸਥਿਤੀ ਨੂੰ ਸੁਖਾਵਾਂ ਬਣਾਉਣ ਦੀ ਥਾਂ ਹੋਰ ਵੀ ਗੰਭੀਰ ਤੇ ਪੇਚੀਦਾ ਬਣਾ ਦਿੱਤਾ ਹੈ ।

ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਉਤੇ ਮਾਯੂਸੀ ਪ੍ਰਗਟ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਮਨ ਕ਼ਾਨੂੰਨ ਵਿਵਸਥਾ ਕਾਇਮ ਰੱਖਣ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਦੀ ਥਾਂ ਇਹ ਸਰਕਾਰ ਉਲਟਾ ਬਹਾਦਰ ਅਤੇ ਦੇਸ਼ ਭਗਤ ਸਿੱਖ ਕੌਮ ਨੂੰ ਦੇਸ਼ ਭਰ ਵਿਚ ਬਦਨਾਮ ਕਰਨ ਦੇ ਰਾਹ 'ਤੇ ਤੁਰ ਪਈ ਹੈ।

ਉਹਨਾਂ ਮੀਡੀਆ ਸਮੇਤ ਸਭ ਧਿਰਾਂ ਨੂੰ ਨੂੰ ਅਪੀਲ ਕੀਤੀ ਕਿ ਪੰਜਾਬੀਆਂ ਤੇ ਖਾਸ ਕਰਕੇ ਦੇਸ਼ ਭਗਤ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਮੁਹਿੰਮ ਬੰਦ ਕੀਤੀ ਜਾਵੇ। ਕੁਝ ਥਾਵਾਂ 'ਤੇ ਬੇਦੋਸ਼ੇ ਸਿੱਖ ਨੌਜਵਾਨਾਂ ਨੂੰ ਸਿਰਫ ਸ਼ੱਕ ਦੇ ਆਧਾਰ 'ਤੇ ਕੇਸਾਂ ਵਿਚ ਫਸਾਏ ਜਾਣ ਤੇ ਗ੍ਰਿਫਤਾਰ ਕਰਨ ਨੂੰ ਗੈਰ-ਸੰਵਿਧਾਨਿਕ ਦੱਸਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਦੇ ਨੋਟਿਸ ਵਿਚ ਆਇਆ ਹੈ ਕਿ ਅਮਨ ਕਨੂੰਨ ਕਾਇਮ ਰੱਖਣ ਦੇ ਬਹਾਨੇ ਕਈ ਮਾਸੂਮ ਨੌਜਵਾਨਾਂ ਨੂੰ ਸੰਗੀਨ ਝੂਠੇ ਮੁਕੱਦਮਿਆਂ ਵਿਚ ਫਸਾਇਆ ਜਾ ਰਿਹਾ ਹੈ ਤੇ ਇਸ ਨਾਲ ਸੂਬੇ ਵਿਚ ਦਮਨ ਵਾਲਾ ਮਾਹੌਲ ਖੜਾ ਕਰ ਦਿੱਤਾ ਗਿਆ ਹੈ।

“ਮੈਂ ਸੂਬਾ ਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਸੂਝ ਬੂਝ ਤੇ ਦੂਰ ਅੰਦੇਸ਼ੀ ਤੋਂ ਕੰਮ ਲਿਆ ਜਾਏ ਤੇ ਸਿਰਫ ਸ਼ੱਕ ਦੇ ਅਧਾਰ 'ਤੇ ਝੂਠੇ ਕੇਸਾਂ ਵਿਚ ਫਸਾਏ ਗਏ ਮਾਸੂਮ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਬਾਦਲ ਨੇ ਕਿਹਾ ਉਹਨਾਂ ਦੀ ਅਗਵਾਈ ਵਾਲੀ ਸਰਕਾਰ ਨੇ ਨੇ ਪੰਦਰਾਂ ਸਾਲ ਪੰਜਾਬ ਵੀ ਮੁਕੰਮਲ ਅਮਨ, ਏਕਤਾ ਤੇ ਭਾਈਚਾਰਕ ਸਾਂਝ ਦਾ ਮਾਹੌਲ ਯਕੀਨੀ ਬਣਾਇਆ” ਪਰ ਮੈਨੂੰ ਦੁੱਖ ਹੈ ਕੇ ਸਾਡੀ ਸਰਕਾਰ ਦੇ ਜਾਂਦਿਆਂ ਹੀ ਸੂਬੇ ਵਿਚ ਭਾਈਚਾਰਕ ਸਾਂਝ ਨੂੰ ਖਤਰੇ ਪੈਣੇ ਸ਼ੁਰੂ ਹੋ ਗਏ ਤੇ ਵਿਕਾਸ ਵੀ ਉਥੇ ਹੀ ਰੁੱਕ ਗਿਆ । ਸਰਕਾਰ ਦੇ ਗਲਤ ਵਤੀਰੇ ਤੇ ਕਾਰਗੁਜ਼ਾਰੀ ਨੇ ਇਸ ਵਕ਼ਤ ਸਥਿਤੀ ਬੇਹੱਦ ਨਾਜ਼ੁਕ ਮੋੜ 'ਤੇ ਲਿਆ ਖੜੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਾਂਗ ਪੰਜਾਬ ਅਤੇ ਸਮੁੱਚੇ ਦੇਸ਼ ਵਿਚ ਅਮਨ ਤੇ ਭਾਈਚਾਰਕ ਸਾਂਝ ਦੇ ਜ਼ਾਮਨ ਵੱਜੋਂ ਆਪਣਾ ਫਰਜ਼ ਨਿਭਾਉਂਦਾ ਰਹੇਗਾ |

The post ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ-ਕਿਹਾ ਸਰਕਾਰਾਂ ਨੂੰ ਦੂਰਅੰਦੇਸ਼ੀ ਤੇ ਸੂਝ-ਬੂਝ ਨਾਲ ਕੰਮ ਕਰਨ ਦੀ ਲੋੜ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • news
  • parkash-singh-badal
  • punjab
  • punjab-government
  • punjab-news
  • punjab-police
  • the-unmute-breaking-news

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਬਠਿੰਡਾ ਜ਼ਿਲ੍ਹੇ 'ਚ ਮਨਾਇਆ ਸ਼ਹੀਦੀ ਦਿਹਾੜਾ

Thursday 23 March 2023 02:28 PM UTC+00 | Tags: bharatiya-kisan-union-ekta-ugrahan breaking-news cm-bhagwant-mann martyrdom-day news punjab-news rajguru shaheed-bhagat-singh sukhdev

ਬਠਿੰਡਾ, 23 ਮਾਰਚ 2023: ਅੱਜ 23 ਮਾਰਚ ਦੇ ਸ਼ਹੀਦਾਂ ਦੇ ਦਿਹਾੜੇ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਬਠਿੰਡਾ ਜਿਲ੍ਹੇ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਚਾਰ ਥਾਵਾਂ ਭੂਤਾਂ ਵਾਲਾ ਖੂਹ ਭਗਤਾ ਵਿਖੇ, ਬਿਜਲੀ ਦਫ਼ਤਰ ਰਾਮਪੁਰਾ ਵਿਖੇ ,ਧੰਨਾ ਜੱਟ ਧਰਮਸ਼ਾਲਾ ਤਲਵੰਡੀ ਸਾਬੋ ਅਤੇ ਕਮਿਊਨਟੀ ਸੈਂਟਰ ਘੁੱਦਾ ਵਿਖੇ ਮਨਾਇਆ । ਸਮਾਗਮਾਂ ਦੀ ਸ਼ੁਰੂਆਤ ਦੋ ਮਿੰਟ ਦਾ ਮੋਨ ਧਾਰਨ ਤੋਂ ਬਾਅਦ ਸ਼ਹੀਦਾਂ ਨੂੰ ਸਮਰਪਿਤ ਨਾਅਰੇ ਨਾਲ ਕੀਤੀ ਗਈ ਅਤੇ ਸਾਮਰਾਜਵਾਦ ਖਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ ਗਿਆ।

ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ , ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ,ਜਿਲਾ ਆਗੂ ਦਰਸ਼ਨ ਸਿੰਘ ਮਾਈਸਰਖਾਨਾ, ਬਸੰਤ ਸਿੰਘ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ, ਔਰਤ ਜਥੇਬੰਦੀ ਦੇ ਆਗੂ ਹਰਿੰਦਰ ਬਿੰਦੂ,ਮਾਲਣ ਕੌਰ ਅਤੇ ਪਰਮਜੀਤ ਕੌਰ ਪਿੱਥੋ ਨੇ ਭਗਤ ਸਿੰਘ ਦੇ ਵਿਚਾਰਾਂ ਦੇ ਹਵਾਲੇ ਨਾਲ ਕਿਹਾ ਕਿ ਅੰਗਰੇਜ ਬਸਤੀਵਾਦ ਵੇਲੇ ਤੋਂ ਹੀ ਦੇਸ਼ ਅੰਦਰ ਫਿਰਕਾਪ੍ਰਸਤੀ ਦਾ ਪਸਾਰਾ ਕੀਤਾ ਗਿਆ ਸੀ। ਜਿਹੜਾ ਅੰਗਰੇਜ਼ਾਂ ਦੇ ਵਾਰਸ ਦੇਸੀ ਹਾਕਮਾਂ ਵੱਲੋਂ ਵੀ ਪਾੜੋ ਤੇ ਰਾਜ ਕਰੋ ਦੀ ਨੀਤੀ ਹੇਠ ਓਵੇਂ ਜਿਵੇਂ ਜਾਰੀ ਹੈ। ਅੱਜ ਕੱਲ ਪੰਜਾਬ ਇਨ੍ਹਾਂ ਫਿਰਕੂ ਸਿਆਸੀ ਚਾਲਾਂ ਨੂੰ ਹੀ ਹੰਢਾ ਰਿਹਾ ਹੈ।

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਵਿਚੋਂ ਸੁਰੱਖਿਆ ਬਲਾਂ ਨੂੰ ਫੌਰੀ ਵਾਪਸ ਸੱਦਿਆ ਜਾਵੇ, ਕੌਮੀ ਸੁਰੱਖਿਆ ਏਜੰਸੀ ਨੂੰ ਪੰਜਾਬ ਤੋਂ ਦੂਰ ਰੱਖਿਆ ਜਾਵੇ , ਕੌਮੀ ਸੁਰੱਖਿਆ ਕਾਨੂੰਨ ਵਰਤਣਾ ਬੰਦ ਕੀਤਾ ਜਾਵੇ ਤੇ ਇਸ ਨੂੰ ਰੱਦ ਕੀਤਾ ਜਾਵੇ ਅਤੇ ਪੰਜਾਬ ਵਿਚ ਦਹਿਸ਼ਤ ਪਾਉਣ ਦੇ ਕਦਮ ਫੌਰੀ ਰੋਕੇ ਜਾਣ। ਮੁੱਠੀ ਭਰ ਫਿਰਕੂ ਅਨਸਰਾਂ ਨੂੰ ਨਜਿੱਠਣ ਦੇ ਨਾਂ ਹੇਠ ਨੌਜਵਾਨਾਂ ਦੀਆਂ ਥੋਕ ਗ੍ਰਿਫਤਾਰੀਆਂ ਦਾ ਸਿਲਸਿਲਾ ਬੰਦ ਕੀਤਾ ਜਾਵੇ ਤੇ ਫਿਰਕੂ ਅਨਸਰਾਂ ਤੋਂ ਬਿਨਾਂ ਬਾਕੀ ਦੇ ਬੇਕਸੂਰ ਆਮ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ।

ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਭਾਈਚਾਰਕ ਸਾਂਝ ਤੇ ਏਕਤਾ ਕਾਇਮ ਰੱਖਣ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ਾਂ ਨੂੰ ਮੱਧਮ ਨਾ ਪੈਣ ਦੇਣ। ਅਸਲ ਲੋਕ ਮੁੱਦਿਆਂ ਨੂੰ ਭਟਕਾਊ ਮੁੱਦਿਆਂ ਹੇਠ ਰੁਲਣ ਨਾ ਦੇਣ ਅਤੇ ਆਪਣੇ ਸੰਘਰਸ਼ਾਂ ਦੀ ਸਾਮਰਾਜ ਵਿਰੋਧੀ ਧਾਰ ਨੂੰ ਹੋਰ ਤਿੱਖੀ ਕਰਨ।

ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਸਰਬਜੀਤ ਮੌੜ , ਅਸ਼ਵਨੀ ਘੁਦਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਮਿਤੋਜ ਮੌੜ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਨਵੇਂ ਬਦਲਾਵ ਤਹਿਤ ਆਈ ਮਾਨ ਸਰਕਾਰ ਵੀ ਲੋਕਾਂ ਤੋਂ ਸਸਤੀ ਸਿੱਖਿਆ ਖੋਹਣ ਦੇ ਰਾਹ ਤੁਰੀ ਹੋਈ ਹੈ ਜਿਸ ਦੇ ਕਦਮਾਂ ਤੇ ਚਲਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਸਰਕਾਰ ਦੇ ਪਹਿਲੇ ਬਜਟ ਵਿੱਚ ਹੀ ਗਰਾਂਟ ਦੇਣ ਦਾ ਕੋਟਾ ਪਹਿਲਾਂ ਨਾਲੋਂ ਘਟਾ ਦਿੱਤਾ ਹੈ ਤਾਂ ਕਿ ਗਰੀਬ ਕਿਸਾਨਾਂ-ਮਜਦੂਰਾਂ ਦੇ ਬੱਚੇ ਮਹਿੰਗੀਆਂ ਪੜ੍ਹਾਈਆਂ ਪੜ੍ਹ ਨਾ ਸਕਣ ਅਤੇ ਅੱਗੇ ਜਾਕੇ ਪੱਕੇ ਰੋਜ਼ਗਾਰ ਦੀ ਮੰਗ ਨਾ ਕਰਨ ।

ਲੋਕਪੱਖੀ ਕਲਾਕਾਰ ਪ੍ਰੀਤ ਢੱਡੇ ਦੇ ਢਾਡੀ ਕਵੀਸ਼ਰੀ ਜੱਥੇ ਵੱਲੋ ਕਵੀਸ਼ਰੀ ਰਾਹੀਂ ਭਗਤ ਸਿੰਘ ਦਾ ਇਤਿਹਾਸ ਸੁਣਾਇਆ ਗਿਆ ਅਤੇ ਚੰਡੀਗੜ੍ਹ ਸਕੂਲ ਆਫ਼ ਡਰਾਮਾ ਰੰਗ ਮੰਚ ਵੱਲੋਂ ਇਕੱਤਰ ਸਿੰਘ ਦੀ ਨਿਰਦੇਸ਼ਨਾ ਹੇਠ “ਛਿਪਣ ਤੋਂ ਪਹਿਲਾਂ ” ਨਾਟਕ ਖੇਡਿਆ ਗਿਆ। ਅੱਜ ਦੇ ਸਮਾਗਮਾਂ ਨੂੰ ਬਲਾਕਾਂ ਦੇ ਆਗੂਆਂ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲਾ ਆਗੂ ਤੀਰਥ ਸਿੰਘ ਕੋਠਾ ਗੁਰੂ ਨੇ ਵੀ ਸੰਬੋਧਨ ਕੀਤਾ।

 

The post ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਬਠਿੰਡਾ ਜ਼ਿਲ੍ਹੇ ‘ਚ ਮਨਾਇਆ ਸ਼ਹੀਦੀ ਦਿਹਾੜਾ appeared first on TheUnmute.com - Punjabi News.

Tags:
  • bharatiya-kisan-union-ekta-ugrahan
  • breaking-news
  • cm-bhagwant-mann
  • martyrdom-day
  • news
  • punjab-news
  • rajguru
  • shaheed-bhagat-singh
  • sukhdev

ਚੰਡੀਗੜ੍ਹ, 23 ਮਾਰਚ 2023: (Jio Cricket plan) ਟੈਲੀਕਾਮ ਕੰਪਨੀ ਰਿਲਾਇੰਸ ਜੀਓ ਨੇ ਕ੍ਰਿਕਟ ਪ੍ਰੇਮੀਆਂ ਲਈ ਨਵੀਂ ਕ੍ਰਿਕੇਟ ਪਲਾਨ ਦਾ ਐਲਾਨ ਕੀਤਾ ਹੈ। ਇਹ ਪਲਾਨ ਇੰਡੀਅਨ ਪ੍ਰੀਮੀਅਰ ਲੀਗ ਯਾਨੀ IPL 2023 ਨੂੰ ਧਿਆਨ ਵਿੱਚ ਰੱਖਦੇ ਹੋਏ ਪੇਸ਼ ਕੀਤੇ ਗਏ ਹਨ। ਪਲਾਨ ਦੇ ਨਾਲ, ਤੁਹਾਨੂੰ ਰੋਜ਼ਾਨਾ 3 ਜੀਬੀ ਡੇਟਾ ਅਤੇ ਮੁਫਤ ਡੇਟਾ ਵਾਊਚਰ ਦਾ ਲਾਭ ਮਿਲੇਗਾ। ਇਨ੍ਹਾਂ ਪਲਾਨ ਦੀ ਸ਼ੁਰੂਆਤੀ ਕੀਮਤ 219 ਰੁਪਏ ਹੈ। ਇਨ੍ਹਾਂ ਪਲਾਨ ਦੇ ਨਾਲ, ਕੰਪਨੀ ਅਨਲਿਮਟਿਡ ਕਾਲਾਂ ਅਤੇ ਹੋਰ ਲਾਭ ਵੀ ਦੇ ਰਹੀ ਹੈ।

Jio Cricket plan

ਜਿਓ ਦੇ 219 ਰੁਪਏ ਵਾਲੇ ਪਲਾਨ ਨਾਲ ਯੂਜ਼ਰਸ ਨੂੰ ਪ੍ਰਤੀ ਦਿਨ 3 ਜੀਬੀ ਡਾਟਾ ਦਾ ਫਾਇਦਾ ਮਿਲਦਾ ਹੈ। ਪਲਾਨ ਦੇ ਨਾਲ 14 ਦਿਨਾਂ ਦੀ ਵੈਧਤਾ ਉਪਲਬਧ ਹੈ। ਇਸ ਪਲਾਨ ਦੇ ਨਾਲ ਅਨਲਿਮਟਿਡ ਕਾਲਿੰਗ ਅਤੇ 25 ਰੁਪਏ ਦਾ ਮੁਫਤ ਵਾਊਚਰ ਵੀ ਮਿਲੇਗਾ। ਉਪਭੋਗਤਾ ਪਲਾਨ ਦੇ ਨਾਲ ਉਪਲਬਧ ਮੁਫਤ ਵਾਊਚਰ ਤੋਂ 2 ਜੀਬੀ ਵਾਧੂ ਡੇਟਾ ਵੀ ਲੈ ਸਕਣਗੇ।

The post Jio Cricket plan: Jio ਕ੍ਰਿਕੇਟ ਦੇ ਸ਼ੌਕੀਨਾਂ ਲਈ ਨਵਾਂ ਰੀਚਾਰਜ ਪਲਾਨ, ਰੋਜ਼ਾਨਾ 3GB ਡੇਟਾ ਦੇ ਨਾਲ ਮਿਲਣਗੇ ਇਹ ਫਾਇਦੇ appeared first on TheUnmute.com - Punjabi News.

Tags:
  • breaking-news
  • cricket-lovers
  • ipl
  • jio-cricket-fans
  • jio-cricket-plan
  • news
  • wpl
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form