TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
BSF ਵਲੋਂ ਗੁਰਦਾਸਪੁਰ 'ਚ ਕੌਮਾਂਤਰੀ ਸਰਹੱਦ 'ਤੇ ਡਰੋਨ ਰਾਹੀਂ ਸੁੱਟੀ ਹਥਿਆਰਾਂ ਦੀ ਖੇਪ ਬਰਾਮਦ Friday 24 March 2023 05:34 AM UTC+00 | Tags: breaking-news bsf gurdaspur latest-news news nws pakistani-drones pakistan-india-border punjabi-news punjab-news punjab-police the-unmute-breaking-news the-unmute-latest-update ਗੁਰਦਾਸਪੁਰ, 24 ਮਾਰਚ 2023: ਬੀਐਸਐਫ (BSF) ਭਾਰਤੀ ਸਰਹੱਦ ‘ਤੇ ਮੁਸਤੈਦੀ ਨਾਲ ਪਾਕਿਸਤਾਨੀਆਂ ਦੀ ਗਤਿਵਿਧਿਆਂ ‘ਤੇ ਨਜ਼ਰ ਰੱਖ ਰਹੀ ਹੈ | ਇੱਕ ਵਾਰ ਫੇਰ ਡੇਰਾ ਬਾਬਾ ਨਾਨਕ ਵਿਖੇ ਬੀਐਸਐਫ ਦੀ ਮੇਤਲਾ ਚੌਂਕੀ ‘ਤੇ ਅੱਜ ਦੇਰ ਰਾਤ ਪਾਕਿਸਤਾਨੀ ਡਰੋਨ ਦੀ ਹਲਚਲ ਵੇਖੀ ਗਈ | ਜਿਸ ‘ਤੇ ਬੀ.ਐਸ.ਐਫ ਦੇ ਜਵਾਨਾਂ ਵੱਲੋਂ 54 ਰਾਉਂਡ ਫਾਇਰ ਕੀਤੇ ਗਏ। ਬੀਐਸਐਫ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਤੜਕਸਾਰ ਜਦੋਂ ਬੀ.ਐਸ.ਐਫ ਵੱਲੋਂ ਇਲਾਕੇ ਦੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਤਲਾਸ਼ੀ ਮੁਹਿੰਮ ਦੌਰਾਨ 5 ਪਿਸਤੌਲ ਅਤੇ 10 ਮੈਗਜ਼ੀਨ ਅਤੇ 91 ਰੌਂਦ ਬਰਾਮਦ ਕੀਤੇ ਗਏ ਹਨ। The post BSF ਵਲੋਂ ਗੁਰਦਾਸਪੁਰ ‘ਚ ਕੌਮਾਂਤਰੀ ਸਰਹੱਦ ‘ਤੇ ਡਰੋਨ ਰਾਹੀਂ ਸੁੱਟੀ ਹਥਿਆਰਾਂ ਦੀ ਖੇਪ ਬਰਾਮਦ appeared first on TheUnmute.com - Punjabi News. Tags:
|
Ferozepur: ਸਕੂਲ 'ਚ ਪੜ੍ਹਾਉਣ ਜਾ ਰਹੇ ਚਾਰ ਅਧਿਆਪਕਾਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ Friday 24 March 2023 05:53 AM UTC+00 | Tags: breaking-news ferozepur latest-news news punjab-news road-accident tarn-taran terrible-accident ਫਿਰੋਜ਼ਪੁਰ, 24 ਮਾਰਚ 2023: ਫਿਰੋਜ਼ਪੁਰ (Ferozepur) ਤੋਂ ਰੋਜ਼ਾਨਾ ਦੀ ਤਰ੍ਹਾਂ ਸਵੇਰ ਸਮੇਂ ਤਰਨਤਾਰਨ ਜਿਲ੍ਹੇਬਲ ਦੇ ਸਕੂਲਾਂ ਵਿੱਚ ਪੜ੍ਹਾਉਣ ਜਾ ਰਹੇ ਸਕੂਲ ਅਧਿਆਪਕਾਂ ਦੀ ਗੱਡੀ ਅੱਜ ਸਵੇਰੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ | ਇਸ ਦਰਦਨਾਕ ਹਾਦਸੇ ਵਿੱਚ ਚਾਰ ਅਧਿਆਪਕਾਂ ਦੀ ਮੌਤ ਹੋ ਗਈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਵਾਹਨਾਂ ਦੇ ਪਰਖੱਚੇ ਉੱਡ ਗਏ | ਇਸ ਸਬੰਧੀ ਥਾਣਾ ਲੱਖੋ ਕੇ ਬਹਿਰਾਮ ਦੇ ਥਾਣਾ ਮੁਖੀ ਬਚਨ ਸਿੰਘ ਨਾਲ ਗੱਲ ਕੀਤੀ ਉਨ੍ਹਾਂ ਕਿਹਾ ਕਿ ਖਾਈ ਨੇੜੇ ਇਹ ਹਾਦਸਾ ਵਾਪਰਿਆ ਹੈ | ਦੱਸਿਆ ਜਜਾਂਦਾ ਹੈ ਕਿ ਇੱਥੇ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ। ਪੰਜ ਸਾਲ ਪਹਿਲਾਂ ਵੀ ਇੱਥੇ ਇੱਕ ਵੱਡਾ ਹਾਦਸਾ ਹੋਇਆ ਸੀ, ਜਿਸ ਵਿੱਚ ਗੁਰੂਹਰਸਹਾਏ ਅਤੇ ਫ਼ਰੀਦਕੋਟ ਦੇ ਚਾਰ ਅਧਿਆਪਕਾਂ ਦੀ ਮੌਤ ਹੋ ਗਈ ਸੀ। ਫਿਰੋਜ਼ਪੁਰ-ਫਾਜ਼ਲਿਕਾ ਮੁੱਖ ਮਾਰਗ 'ਤੇ 12 ਕਿਲੋਮੀਟਰ ਸੜਕ ਹਾਦਸੇ ਦਾ ਕਾਰਨ ਬਣੀ ਹੋਈ ਹੈ, ਜਿਸ ਨੂੰ ਦਰੁਸਤ ਕਰਨ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ | The post Ferozepur: ਸਕੂਲ ‘ਚ ਪੜ੍ਹਾਉਣ ਜਾ ਰਹੇ ਚਾਰ ਅਧਿਆਪਕਾਂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ appeared first on TheUnmute.com - Punjabi News. Tags:
|
ਗ੍ਰਿਫਤਾਰ ਕੀਤੇ ਗਏ ਕੁੱਲ 207 'ਚੋਂ 30 ਮਹੱਤਵਪੂਰਨ ਅਪਰਾਧਿਕ ਗਤੀਵਿਧੀਆਂ 'ਚ ਪਾਏ ਗਏ ਸ਼ਾਮਲ: ਪੰਜਾਬ ਪੁਲਿਸ Friday 24 March 2023 05:59 AM UTC+00 | Tags: amritpal-singh arms-act-at-malaud-khanna-police-station breaking-news indian-penal-code khanna-police news punjab-police ਚੰਡੀਗੜ੍ਹ, 24 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਚੱਲ ਰਹੇ ਅਭਿਆਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ (Punjab Police) ਵੱਲੋਂ ਗ੍ਰਿਫ਼ਤਾਰ ਕੀਤੇ ਗਏ 177 ਵਿਅਕਤੀਆਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ, ਜਿਨ੍ਹਾਂ ਦੀ ਥੋੜੀ ਬਹੁਤ ਵੀ ਭੂਮਿਕਾ ਸੀ ਜਾਂ ਧਾਰਮਿਕ ਭਾਵਨਾਵਾਂ ਵਿੱਚ ਵਹਿ ਕੇ ਅੰਮ੍ਰਿਤਪਾਲ ਸਿੰਘ ਵੱਲ ਖਿੱਚੇ ਗਏ ਸਨ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਵੀਰਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 30 ਕਥਿਤ ਅਪਰਾਧਿਕ ਗਤੀਵਿਧੀਆਂ ਚ ਦੋਸ਼ੀ ਪਾਏ ਗਏ ਹਨ ਜਦੋਂ ਕਿ, ਬਾਕੀ ਬਚੇ ਸੁਰੱਖਿਆ ਇਹਤਿਆਤ ਵਜੋਂ ਗ੍ਰਿਫਤਾਰੀ ਅਧੀਨ ਹਨ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਅੰਮ੍ਰਿਤ ਛਕਣ ਅਤੇ ਨਸ਼ਾ ਛੁਡਾਉਣ ਵਿਚ ਸ਼ਾਮਲ ਲੋਕਾਂ ਨੂੰ ਬਿਲਕੁਲ ਵੀ ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ, "ਪੁਲਿਸ (Punjab Police) ਟੀਮਾਂ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ ਅਤੇ ਜਲਦੀ ਹੀ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਜਾਵੇਗਾ।" ਆਈਜੀਪੀ ਨੇ ਕਿਹਾ ਕਿ ਇਹ ਅਪਰੇਸ਼ਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਦੇ ਬੇਕਸੂਰ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਖੇਡਣ ਤੋਂ ਬਚਾਉਣ ਦੇ ਉਦੇਸ਼ ਨਾਲ ਚਲਾਇਆ ਗਿਆ ਸੀ। "ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਚੱਲ ਰਹੇ ਅਪਰੇਸ਼ਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ ਨਾ ਕੀਤਾ ਜਾਵੇ। ਪੁਲਿਸ ਟੀਮਾਂ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕੋਈ ਅਸੁਵਿਧਾ ਪੇਸ਼ ਨਹੀਂ ਆਉਣ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਲਜੀਤ ਕੌਰ ਨਾਮ ਦੀ ਇੱਕ ਔਰਤ ਨੂੰ 19 ਮਾਰਚ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਹਿਯੋਗੀ ਪੱਪਲਪ੍ਰੀਤ ਸਿੰਘ ਨੂੰ ਉਸਦੇ ਘਰ ਵਿੱਚ ਪਨਾਹ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਕਤ ਔਰਤ ਨੇ ਖੁਲਾਸਾ ਕੀਤਾ ਕਿ ਪੱਪਲਪ੍ਰੀਤ ਪਿਛਲੇ ਢਾਈ ਸਾਲਾਂ ਤੋਂ ਉਸ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਚੱਲ ਰਹੇ ਆਪ੍ਰੇਸ਼ਨ ਦੌਰਾਨ ਖੰਨਾ ਪੁਲਿਸ ਨੇ ਅੰਮ੍ਰਿਤਪਾਲ ਦਾ ਇੱਕ ਹੋਰ ਨਜ਼ਦੀਕੀ ਸਾਥੀ ਤਜਿੰਦਰ ਸਿੰਘ ਗਿੱਲ ਉਰਫ਼ ਗੋਰਖਾ ਬਾਬਾ (42) ਵਾਸੀ ਪਿੰਡ ਮਾਂਗੇਵਾਲ ਵੀ ਕਾਬੂ ਕੀਤਾ ਹੈ। ਪੁਲਿਸ ਟੀਮਾਂ ਨੇ ਉਸ ਕੋਲੋਂ ਆਨੰਦਪੁਰ ਖਾਲਸਾ ਫੌਜ (ਏਕੇਐਫ) ਦੇ ਹੋਲੋਗ੍ਰਾਮ ਅਤੇ ਹਥਿਆਰਾਂ ਦੀ ਸਿਖਲਾਈ ਦੀਆਂ ਵੀਡੀਓਜ਼ ਸਮੇਤ ਕੁਝ ਅਪਰਾਧਕ ਸਮੱਗਰੀ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਮਲੌਦ ਖੰਨਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 188 ਅਤੇ 336 ਅਤੇ ਅਸਲਾ ਐਕਟ ਦੀ ਧਾਰਾ 27 ਤਹਿਤ ਐਫਆਈਆਰ ਨੰਬਰ 23 ਮਿਤੀ 22.03.2023 ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਇੰਟਰਨੈੱਟ ਬੰਦ ਹੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਬ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਫਾਰਮ ਅਪਲਾਈ ਕਰਨ ਦੀ ਆਖਰੀ ਤਰੀਕ ਵਧਾਉਣ ਦਾ ਫੈਸਲਾ ਕੀਤਾ ਹੈ। The post ਗ੍ਰਿਫਤਾਰ ਕੀਤੇ ਗਏ ਕੁੱਲ 207 ‘ਚੋਂ 30 ਮਹੱਤਵਪੂਰਨ ਅਪਰਾਧਿਕ ਗਤੀਵਿਧੀਆਂ ‘ਚ ਪਾਏ ਗਏ ਸ਼ਾਮਲ: ਪੰਜਾਬ ਪੁਲਿਸ appeared first on TheUnmute.com - Punjabi News. Tags:
|
ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ ਹੋਈ ਸ਼ੁਰੂਆਤ Friday 24 March 2023 06:03 AM UTC+00 | Tags: aam-aadmi-party breaking-news cm-bhagwant-mann mann-government news punjab punjab-news punjab-youth-awards shaheed-bhagat-singh shaheed-bhagat-singh-youth-awards the-unmute-breaking-news the-unmute-punjabi-news youth-awards ਹੁਸੈਨੀਵਾਲਾ (ਫ਼ਿਰੋਜ਼ਪੁਰ), 24 ਮਾਰਚ 2023: ਨੌਜਵਾਨਾਂ ਨੂੰ ਸਮਾਜ ਦੀ ਨਿਰਸਵਾਰਥ ਸੇਵਾ ਲਈ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਛੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ (Shaheed Bhagat Singh Youth Awards) ਪ੍ਰਦਾਨ ਕੀਤੇ। ਮੁੱਖ ਮੰਤਰੀ ਨੇ ਨਵਜੋਤ ਕੌਰ (ਬਰਨਾਲਾ), ਮਨੋਜ ਕੁਮਾਰ (ਮਾਨਸਾ), ਬੇਅੰਤ ਕੌਰ (ਬਠਿੰਡਾ), ਓਮਕਾਰ ਮੋਹਨ ਸਿੰਘ (ਰੂਪਨਗਰ), ਗੁਰਜੋਤ ਸਿੰਘ ਕਲੇਰ (ਮੋਹਾਲੀ) ਅਤੇ ਸੁਖਦੀਪ ਕੌਰ (ਬਠਿੰਡਾ) ਸਣੇ ਛੇ ਨੌਜਵਾਨਾਂ ਨੂੰ ਇਹ ਐਵਾਰਡ ਦਿੱਤਾ। ਇਨ੍ਹਾਂ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਨੌਜਵਾਨ ਸਮਾਜ ਦੀ ਭਲਾਈ ਲਈ ਅਗਾਂਹ ਵੀ ਉਸਾਰੂ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਐਵਾਰਡਾਂ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਦੇਸ਼ ਲਈ ਦਿੱਤਾ ਮਹਾਨ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਦਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ (Shaheed Bhagat Singh Youth Awards) ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਹੜੇ ਅੱਜ ਨੌਜਵਾਨਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਐਵਾਰਡ ਹਰ ਸਾਲ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਐਵਾਰਡ ਸੱਤ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕੀਤਾ ਹੈ ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਕੌਮੀ ਸੁਤੰਤਰਤਾ ਸੰਗਰਾਮ ਵਿੱਚ ਸ਼ਾਮਲ ਹੋ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਆਜ਼ਾਦ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਨਾਂ ਸਵਾਰਥ ਸੇਵਾ ਕਰਨ ਲਈ ਸ਼ਹੀਦ-ਏ-ਆਜ਼ਮ ਹਮੇਸ਼ਾ ਨੌਜਵਾਨਾਂ ਵਾਸਤੇ ਪ੍ਰੇਰਨਾ ਦਾ ਸਰੋਤ ਰਹਿਣਗੇ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਮੁਲਕ ਨੂੰ ਪ੍ਰਗਤੀਸ਼ੀਲ ਤੇ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮ ਉਤੇ ਚੱਲਣ। ਮੁੱਖ ਮੰਤਰੀ ਨੇ ਹਰੇਕ ਪਿੰਡ ਵਿੱਚ ਸਟੇਡੀਅਮ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਦਮ ਵਾਲੀ ਨਵੀਂ ਤੇ ਨਿਵੇਕਲੀ ਸਕੀਮ 'ਖੇਡ ਮੈਦਾਨ, ਹਰ ਪਿੰਡ ਦੀ ਪਛਾਣ' ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਨੌਜਵਾਨਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਇਸ ਸਮੇਂ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਹਾਜ਼ਰ ਸਨ। The post ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ ਹੋਈ ਸ਼ੁਰੂਆਤ appeared first on TheUnmute.com - Punjabi News. Tags:
|
ਹਰਜੋਤ ਸਿੰਘ ਬੈਂਸ ਨੇ ਸੜਕ ਹਾਦਸੇ 'ਚ ਚਾਰ ਅਧਿਆਪਕਾਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ Friday 24 March 2023 06:13 AM UTC+00 | Tags: accident-news breaking-news education-minister-punjab fazilka four-teachers-in-a-road-accident harjot-singh-bains jalalabad latest-news news punjab-news road-accident ਚੰਡੀਗੜ੍ਹ, 24 ਮਾਰਚ 2023: ਫਾਜ਼ਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ‘ਤੇ ਜਾ ਰਹੇ ਅਧਿਆਪਕ ਸੜਕ ਹਾਦਸੇ (Road Accident) ਦਾ ਸ਼ਿਕਾਰ ਹੋ ਗਏ। ਜਿਸ ਵਿੱਚ 4 ਅਧਿਆਪਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਿਕਰਯੋਗ ਹੈ ਕਿ ਅਧਿਆਪਕਾਂ ਦੀ ਕਾਰ ਦੀ ਬੱਸ ਨਾਲ ਟੱਕਰ ਹੋ ਗਈ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ ਹੈ । ਇਸ ਹਾਦਸੇ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਲਿਖਿਆ ਹੈ ਕਿ ਫਾਜ਼ਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ‘ਤੇ ਜਾ ਰਹੇ ਅਧਿਆਪਕਾਂ ਦੇ ਸੜਕ ਹਾਦਸੇ ਦੀ ਬਹੁਤ ਹੀ ਦੁਖਦਾਈ ਖ਼ਬਰ ਹੈ। ਮੈਂ ਅਧਿਆਪਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ। The post ਹਰਜੋਤ ਸਿੰਘ ਬੈਂਸ ਨੇ ਸੜਕ ਹਾਦਸੇ ‘ਚ ਚਾਰ ਅਧਿਆਪਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ appeared first on TheUnmute.com - Punjabi News. Tags:
|
ਬਠਿੰਡਾ ਕੇਂਦਰੀ ਜੇਲ੍ਹ 'ਚ ਦੋ ਸੁਰੱਖਿਆ ਕਰਮੀਆਂ ਤੋਂ 620 ਗ੍ਰਾਮ ਭੁੱਕੀ ਬਰਾਮਦ, ਪੁਲਿਸ ਵੱਲੋਂ ਦੋਵੇਂ ਗ੍ਰਿਫਤਾਰ Friday 24 March 2023 06:26 AM UTC+00 | Tags: aam-aadmi-party bathinda-central-jail bhagwant-mann breaking-news central-jail latest-news news punjab-dgp-gaurav-yadav punjab-police the-unmute the-unmute-breaking-news the-unmute-news ਚੰਡੀਗੜ੍ਹ, 24 ਮਾਰਚ 2023: ਬਠਿੰਡਾ ਕੇਂਦਰੀ ਜੇਲ੍ਹ (Bathinda Central Jail) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ | ਤਾਜ਼ਾ ਮਾਮਲਾ ਜੇਲ੍ਹ ‘ਚੋਂ ਤਲਾਸ਼ੀ ਦੌਰਾਨ ਦੋ ਸੁਰੱਖਿਆ ਕਰਮੀਆਂ ਤੋਂ 620 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਰੀ ਅਨੁਸਾਰ ਇਹ ਆਈਆਰਬੀ ਬਟਾਲੀਅਨ ਦੇ ਦੋ ਜਵਾਨਾਂ ਦਿਸੇ ਜਾ ਰਹੇ ਹਨ | ਜਿਸ ਤੋਂ ਬਾਅਦ ਬਠਿੰਡਾ ਕੈਂਟ ਥਾਣੇ ਵਿੱਚ ਦੋਵੇਂ ਸੁਰੱਖਿਆ ਕਰਮੀਆਂ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। The post ਬਠਿੰਡਾ ਕੇਂਦਰੀ ਜੇਲ੍ਹ ‘ਚ ਦੋ ਸੁਰੱਖਿਆ ਕਰਮੀਆਂ ਤੋਂ 620 ਗ੍ਰਾਮ ਭੁੱਕੀ ਬਰਾਮਦ, ਪੁਲਿਸ ਵੱਲੋਂ ਦੋਵੇਂ ਗ੍ਰਿਫਤਾਰ appeared first on TheUnmute.com - Punjabi News. Tags:
|
Earthquake: ਗਵਾਲੀਅਰ 'ਚ ਆਇਆ ਭੂਚਾਲ, ਘਬਰਾ ਕੇ ਘਰਾਂ ਤੋਂ ਬਾਹਰ ਆਏ ਲੋਕ Friday 24 March 2023 06:41 AM UTC+00 | Tags: bhookamp big-breakng breaking-news breaking-nws earthquake earthquake-news earthquake-tremors gwalior madhya-pradesh madhya-pradesh-news news richter-scale ਚੰਡੀਗੜ੍ਹ, 24 ਮਾਰਚ 2023: ਮੱਧ ਪ੍ਰਦੇਸ਼ ਦੇ ਗਵਾਲੀਅਰ (Gwalior) ‘ਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ ਚਾਰ ਮਾਪੀ ਗਈ ਹੈ। ਸਵੇਰੇ ਕਰੀਬ 10:31 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਵੇਂ ਹੀ ਲੋਕਾਂ ਨੂੰ ਭੂਚਾਲ ਦੇ ਝਟਕੇ ਮਹਿਸੂਸ ਹੋਏ ਤਾਂ ਉਹ ਆਪਣੀ ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਆ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦਾ ਕੇਂਦਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰ ਜ਼ਮੀਨ ਤੋਂ 10 ਕਿਲੋਮੀਟਰ ਦੂਰ ਸੀ। ਦੂਜੇ ਪਾਸੇ ਛੱਤੀਸਗੜ੍ਹ ਦੇ ਅੰਬਿਕਾਪੁਰ ਸਮੇਤ ਆਸਪਾਸ ਦੇ ਇਲਾਕਿਆਂ ‘ਚ ਸਵੇਰੇ ਕਰੀਬ 10:31 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਸੂਰਜਪੁਰ ਦੇ ਭਟਗਾਂਵ ਤੋਂ 11 ਕਿਲੋਮੀਟਰ ਦੂਰ ਦੱਸਿਆ ਜਾਂਦਾ ਹੈ।
The post Earthquake: ਗਵਾਲੀਅਰ ‘ਚ ਆਇਆ ਭੂਚਾਲ, ਘਬਰਾ ਕੇ ਘਰਾਂ ਤੋਂ ਬਾਹਰ ਆਏ ਲੋਕ appeared first on TheUnmute.com - Punjabi News. Tags:
|
Congress: ਰਾਹੁਲ ਗਾਂਧੀ ਦੀ ਸਜ਼ਾ ਦੇ ਖ਼ਿਲਾਫ਼ ਕਾਂਗਰਸ ਵਲੋਂ ਜਨ ਅੰਦੋਲਨ ਦਾ ਐਲਾਨ Friday 24 March 2023 06:55 AM UTC+00 | Tags: breaking-news case-of-defamation congress gujarat-news latest-news modi-surname-case modi-surnbame news pm-modi punjab rahul-gandhi surat surat-court the-unmute-breaking-news the-unmute-latest-news the-unmute-latest-update the-unmute-punjabi-news ਚੰਡੀਗੜ੍ਹ, 24 ਮਾਰਚ 2023: ਮਾਨਹਾਨੀ ਦੇ ਇੱਕ ਮਾਮਲੇ ਵਿੱਚ ਸੂਰਤ ਦੀ ਇੱਕ ਅਦਾਲਤ ਦੁਆਰਾ ਰਾਹੁਲ ਗਾਂਧੀ (Rahul Gandhi) ਦੀ ਦੋ ਸਾਲ ਦੀ ਕੈਦ ਦੀ ਸਜ਼ਾ ਨੂੰ ਲੈ ਕੇ ਕਾਂਗਰਸ ਨੇ ਕਾਨੂੰਨੀ ਲੜਾਈ ਲੜਨ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਨੂੰ ਇਕੱਠਾ ਕਰਨ ਅਤੇ ਇਸਨੂੰ ਇੱਕ ਵੱਡਾ ਸਿਆਸੀ ਮੁੱਦਾ ਬਣਾਉਣ ਲਈ ਜਨਤਕ ਕਰਨ ਦਾ ਫੈਸਲਾ ਕੀਤਾ ਹੈ। ਰਾਹੁਲ ਗਾਂਧੀ ਦੀ ਸਜ਼ਾ ਦੇ ਖ਼ਿਲਾਫ਼ ਕਾਂਗਰਸ ਨੇ ਵੀ ਸੜਕਾਂ ‘ਤੇ ਉਤਰਨ ਅਤੇ ਹੋਰ ਪਾਰਟੀਆਂ ਦੇ ਨਾਲ ਪ੍ਰਧਾਨ ਦ੍ਰੋਪਦੀ ਮੁਰਮੂ ਨੂੰ ਮਿਲਣ ਦਾ ਫੈਸਲਾ ਕੀਤਾ ਹੈ। ਮੁੱਖ ਵਿਰੋਧੀ ਪਾਰਟੀ ਨੇ ਅਦਾਲਤ ਦੇ ਫੈਸਲੇ ਤੋਂ ਤੁਰੰਤ ਬਾਅਦ ਜਨ ਅੰਦੋਲਨ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਕੇਸ ਨੂੰ ਕਾਨੂੰਨੀ ਤੌਰ ‘ਤੇ ਹੀ ਨਹੀਂ ਸਗੋਂ ਸਿਆਸੀ ਤੌਰ ‘ਤੇ ਵੀ ਲੜੇਗੀ। ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਸ਼ੁੱਕਰਵਾਰ ਨੂੰ ਸੰਸਦ ‘ਚ ਕਾਂਗਰਸ ਦੇ ਸੰਸਦੀ ਦਫਤਰ ‘ਚ ਆਯੋਜਿਤ ਸੰਸਦ ਮੈਂਬਰਾਂ ਦੀ ਬੈਠਕ ‘ਚ ਸ਼ਾਮਲ ਹੋਏ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਯੂਪੀਏ ਚੇਅਰਪਰਸਨ ਸੋਨੀਆ ਗਾਂਧੀ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੂਰਤ ਅਦਾਲਤ ਦੇ ਫੈਸਲੇ ਤੋਂ ਬਾਅਦ ਭਾਜਪਾ ਵੱਲੋਂ ਰਾਹੁਲ ‘ਤੇ ਲਗਾਏ ਗਏ ਦੋਸ਼ਾਂ ਦਾ ਜਵਾਬੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ (ਭਾਜਪਾ) ਲੋਕਾਂ ਨੂੰ ਮੁੱਦਿਆਂ ਤੋਂ ਭਟਕਾਉਣ ਲਈ ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੀ ਹੈ । ਇਸ ਦੇਸ਼ ਦਾ ਪੈਸਾ ਲੈ ਕੇ ਕੌਣ ਭੱਜਿਆ? SBI ਅਤੇ LIC ਤੋਂ ਪੈਸੇ ਲੈ ਕੇ ਕੌਣ ਬਣੇਗਾ ਅਮੀਰ? ਇਸ ਦਾ ਜਵਾਬ ਦਿਓ। The post Congress: ਰਾਹੁਲ ਗਾਂਧੀ ਦੀ ਸਜ਼ਾ ਦੇ ਖ਼ਿਲਾਫ਼ ਕਾਂਗਰਸ ਵਲੋਂ ਜਨ ਅੰਦੋਲਨ ਦਾ ਐਲਾਨ appeared first on TheUnmute.com - Punjabi News. Tags:
|
One World TB Summit: ਭਾਰਤ ਟੀਬੀ ਨੂੰ ਗਲੋਬਲ ਟੀਚੇ ਤੋਂ ਪਹਿਲਾਂ ਹੀ ਹਰਾ ਦੇਵੇਗਾ: PM ਮੋਦੀ Friday 24 March 2023 07:12 AM UTC+00 | Tags: bjp breaking-news g20 india-news kashi narendra-modi news one-earth-one-health one-world-tb-summit the-unmute-breaking-news varanasi ਚੰਡੀਗੜ੍ਹ, 24 ਮਾਰਚ 2023: (One World TB Summit) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਸੰਸਦੀ ਖੇਤਰ ਵਾਰਾਣਸੀ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਇੱਥੇ 17,80 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਨ੍ਹਾਂ ਨੇ ਟੀਵੀ ਦਿਵਸ ‘ਤੇ ਰੁਦਰਾਕਸ਼ ਕੰਵੈਨਸ਼ਨ ਸੈਂਟਰ ‘ਚ ਆਯੋਜਿਤ ਸਮਾਗਮ ‘ਚ ਸ਼ਿਰਕਤ ਕੀਤੀ। ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ”ਕਾਸ਼ੀ ਟੀਬੀ ਦੀ ਬਿਮਾਰੀ ਦੇ ਖ਼ਿਲਾਫ਼ ਸਾਡੇ ਸੰਕਲਪ ਨੂੰ ਨਵੀਂ ਊਰਜਾ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਭਾਰਤ ਟੀਬੀ ਨੂੰ ਗਲੋਬਲ ਟੀਚੇ ਤੋਂ ਪਹਿਲਾਂ ਹੀ ਹਰਾ ਦੇਵੇਗਾ | ਉਨ੍ਹਾਂ ਕਿਹਾ ਕਿ ਭਾਰਤ ਦੀ ਵਸੁਧੈਵ ਕੁਟੁੰਬਕਮ ਦੀ ਭਾਵਨਾ ਹੈ। ਇਸ ਲਈ ਭਾਰਤ ਨੇ ਜੀ-20 ਥੀਮ ਨੂੰ ਇੱਕ ਵਿਸ਼ਵ, ਇੱਕ ਪਰਿਵਾਰ, ਇੱਕ ਭਵਿੱਖ ਰੱਖਿਆ ਹੈ।" ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਹਰ-ਹਰ ਮਹਾਦੇਵ ਨਾਲ ਸੰਬੋਧਨ ਦੀ ਸ਼ੁਰੂਆਤ ਕੀਤੀ। ਸਮਾਗਮ ਵਿੱਚ 40 ਦੇਸ਼ਾਂ ਦੇ ਪ੍ਰਤੀਨਿਧੀ ਪਹੁੰਚੇ ਹਨ। ਪੀਐਮ ਮੋਦੀ ਨੇ ਇੱਕ ਬਟਨ ਦਬਾ ਕੇ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ, ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਫਿਰ ਆਪਣਾ ਭਾਸ਼ਣ ਸ਼ੁਰੂ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੁਦਰਾਕਸ਼ ਕੰਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀਬੀ ਸੰਮੇਲਨ ਨੂੰ ਸੰਬੋਧਨ ਕਰ ਰਹੇ ਹਨ। ਪੀਐਮ ਨੇ ਕਿਹਾ- ਕਾਸ਼ੀ ਸ਼ਹਿਰ ਇੱਕ ਸਦੀਵੀ ਧਾਰਾ ਹੈ, ਜੋ ਹਜ਼ਾਰਾਂ ਸਾਲਾਂ ਤੋਂ ਮਨੁੱਖਤਾ ਦੇ ਯਤਨਾਂ ਅਤੇ ਸਖ਼ਤ ਮਿਹਨਤ ਦਾ ਗਵਾਹ ਹੈ। ਕੁਝ ਸਮਾਂ ਪਹਿਲਾਂ ਭਾਰਤ ਨੇ ਵੀ ‘ਇਕ ਧਰਤੀ, ਇਕ ਸਿਹਤ’ ਦੇ ਸੰਕਲਪ ਨੂੰ ਅੱਗੇ ਵਧਾਉਣ ਦੀ ਪਹਿਲਕਦਮੀ ਕੀਤੀ ਸੀ ਅਤੇ ਹੁਣ ‘ਵਨ ਵਰਲਡ ਟੀਬੀ ਸੰਮੇਲਨ’ ਰਾਹੀਂ ਭਾਰਤ ਇਕ ਹੋਰ ਸੰਕਲਪ ਨੂੰ ਪੂਰਾ ਕਰ ਰਿਹਾ ਹੈ। ਟੀਬੀ ਦੇ ਵਿਰੁੱਧ ਲੜਾਈ ਵਿੱਚ, ਭਾਰਤ ਨੇ ਜੋ ਮਹਾਨ ਕੰਮ ਕੀਤੇ ਹਨ ਉਨ੍ਹਾਂ ਵਿੱਚੋਂ ਇੱਕ ਹੈ ਜਨਤਕ ਭਾਗੀਦਾਰੀ। ਇੱਕ ਦੇਸ਼ ਦੇ ਰੂਪ ਵਿੱਚ ਭਾਰਤ ਦੀ ਵਿਚਾਰਧਾਰਾ ‘ਵਸੁਧੈਵ ਕੁਟੁੰਬਕਮ’ ਭਾਵ ‘ਪੂਰਾ ਸੰਸਾਰ ਇੱਕ ਪਰਿਵਾਰ ਹੈ’ ਦੀ ਭਾਵਨਾ ਵਿੱਚ ਝਲਕਦਾ ਹੈ। The post One World TB Summit: ਭਾਰਤ ਟੀਬੀ ਨੂੰ ਗਲੋਬਲ ਟੀਚੇ ਤੋਂ ਪਹਿਲਾਂ ਹੀ ਹਰਾ ਦੇਵੇਗਾ: PM ਮੋਦੀ appeared first on TheUnmute.com - Punjabi News. Tags:
|
ਈਰਾਨ 'ਚ ਤਿੰਨ ਸਾਲਾਂ ਤੋਂ ਫਸੇ ਪੰਜ ਭਾਰਤੀ ਮਲਾਹਾਂ ਦੀ ਅੱਜ ਵਤਨ ਵਾਪਸੀ, ਬਿਨਾਂ ਦੋਸ਼ ਤੋਂ 403 ਦਿਨ ਕੱਟੀ ਜੇਲ੍ਹ Friday 24 March 2023 07:27 AM UTC+00 | Tags: breaking-news chabahar chabahar-central-jail five-indian-sailors india-news indian-navy indian-sailors indian-world-forum konark latest-news new news sistan s-jai-shankar the-unmute-breaking-news ਚੰਡੀਗੜ੍ਹ, 24 ਮਾਰਚ 2023: ਈਰਾਨ ਵਿੱਚ ਫਸੇ ਪੰਜ ਭਾਰਤੀ ਮਲਾਹ (Indian Sailors) ਕਰੀਬ ਤਿੰਨ ਸਾਲਾਂ ਬਾਅਦ ਅੱਜ ਵਤਨ ਪਰਤਣਗੇ। ਦੱਸ ਦੇਈਏ ਕਿ ਇਹ ਪੰਜ ਭਾਰਤੀ ਨਾਗਰਿਕ ਬਿਨਾਂ ਕਿਸੇ ਦੋਸ਼ ਦੇ ਚਾਬਹਾਰ ਕੇਂਦਰੀ ਜੇਲ੍ਹ ਵਿੱਚ 403 ਦਿਨ ਬਿਤਾ ਚੁੱਕੇ ਹਨ ਅਤੇ ਇਸ ਤੋਂ ਬਾਅਦ ਵੀ ਉਹ ਲੰਬੇ ਸਮੇਂ ਤੱਕ ਈਰਾਨ ਵਿੱਚ ਫਸੇ ਹੋਏ ਸਨ। ਹੁਣ ਚਾਬਹਾਰ, ਕੋਨਾਰਕ, ਸਿਸਤਾਨ ਅਤੇ ਬਲੋਚਿਸਤਾਨ ਸੂਬੇ ਦੇ ਅਧਿਕਾਰੀਆਂ ਵੱਲੋਂ ਨਿਰਦੋਸ਼ ਪਾਏ ਜਾਣ ਤੋਂ ਬਾਅਦ ਇਹ ਪੰਜ ਭਾਰਤੀ ਭਾਰਤ ਪਰਤਣਗੇ। ਇਰਾਨ ਤੋਂ ਭਾਰਤ ਪਰਤਣ ਵਾਲੇ ਮਲਾਹਾਂ ਦਾ ਖਰਚਾ ਭਾਰਤ ਸਰਕਾਰ ਅਤੇ ਵਿਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਮਦਦ ਲਈ ਕੰਮ ਕਰਨ ਵਾਲੀ ਸਰਕਾਰੀ ਸੰਸਥਾ ਇੰਡੀਅਨ ਵਰਲਡ ਫੋਰਮ ਵੱਲੋਂ ਚੁੱਕਿਆ ਜਾਵੇਗਾ। ਦੂਜੇ ਪਾਸੇ ਦਿੱਲੀ ਹਾਈ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਦਿੱਤੇ ਨਿਰਦੇਸ਼ਾਂ ‘ਤੇ ਤਹਿਰਾਨ ਸਥਿਤ ਭਾਰਤੀ ਦੂਤਾਵਾਸ ਇਨ੍ਹਾਂ ਮਲਾਹਾਂ ਨੂੰ ਹਵਾਈ ਅੱਡੇ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਲਵੇਗਾ। ਜਾਣੋ ਕੀ ਹੈ ਪੂਰਾ ਮਾਮਲਾਦੱਸਿਆ ਜਾ ਰਿਹਾ ਹੈ ਕਿ ਪੰਜ ਭਾਰਤੀ ਮਲਾਹ ਅਨਿਕੇਤ ਯੇਨਪੁਰ, ਮੰਦਾਰ ਵਰਲੀਕਰ, ਨਵੀਨ ਸਿੰਘ, ਪ੍ਰਣਵ ਕੁਮਾਰ ਅਤੇ ਤਮਿਝਸੇਲਵਨ ਰੰਗਾਸਾਮੀ ਇੱਕ ਵਪਾਰਕ ਸ਼ਿਪਿੰਗ ਕੰਪਨੀ ਵਿੱਚ ਕੰਮ ਕਰਦੇ ਸਨ। 20 ਫਰਵਰੀ 2020 ਨੂੰ, ਉਸਨੂੰ ਆਰਟਿਨ 10 ਜਹਾਜ਼ ਦੇ ਨਾਲ ਈਰਾਨੀ ਸੁਰੱਖਿਆ ਬਲਾਂ ਨੇ ਹਾਰਮੋਨ ਦੀ ਖਾੜੀ ਵਿੱਚ ਸ਼ੱਕ ਦੇ ਅਧਾਰ ‘ਤੇ ਫੜ ਲਿਆ ਸੀ। ਇਸ ਤੋਂ ਬਾਅਦ ਉਸ ਨੂੰ 403 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਰੱਖਿਆ ਗਿਆ ਅਤੇ ਇਸ ਦੌਰਾਨ ਈਰਾਨ ਪੁਲਿਸ ਵੱਲੋਂ ਉਸ ਖ਼ਿਲਾਫ਼ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਚਾਬਹਾਰ ਦੀ ਇਕ ਅਦਾਲਤ ਨੇ ਪੰਜ ਭਾਰਤੀ ਮਲਾਹਾਂ (Indian Sailors) ਨੂੰ ਬੇਕਸੂਰ ਮੰਨਦੇ ਹੋਏ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਹਾਲਾਂਕਿ ਰਿਹਾਅ ਹੋਣ ਤੋਂ ਬਾਅਦ ਵੀ ਭਾਰਤੀ ਮਲਾਹਾਂ ਦੇ ਪਾਸਪੋਰਟ ਅਤੇ ਪਛਾਣ ਪੱਤਰ ਵਾਪਸ ਨਹੀਂ ਕੀਤੇ ਗਏ, ਜਿਸ ਕਾਰਨ ਇਹ ਪੰਜੇ ਈਰਾਨ ਵਿੱਚ ਫਸੇ ਹੋਏ ਹਨ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਆਪਣਾ ਦਿਨ ਕੱਟ ਰਹੇ ਹਨ। ਹੁਣ ਭਾਰਤ ਸਰਕਾਰ ਦੀ ਮਦਦ ਨਾਲ ਇਹ ਪੰਜ ਭਾਰਤੀਆਂ ਦੀ ਵਤਨ ਵਾਪਸੀ ਹੋਵੇਗੀ | The post ਈਰਾਨ ‘ਚ ਤਿੰਨ ਸਾਲਾਂ ਤੋਂ ਫਸੇ ਪੰਜ ਭਾਰਤੀ ਮਲਾਹਾਂ ਦੀ ਅੱਜ ਵਤਨ ਵਾਪਸੀ, ਬਿਨਾਂ ਦੋਸ਼ ਤੋਂ 403 ਦਿਨ ਕੱਟੀ ਜੇਲ੍ਹ appeared first on TheUnmute.com - Punjabi News. Tags:
|
ਰਾਹੁਲ ਗਾਂਧੀ ਦੀ ਬਦੌਲਤ ਸਮੁੱਚੀ ਕਾਂਗਰਸ ਪਾਰਟੀ ਦੀ ਕਿਸਮਤ ਡੁੱਬੀ: ਕਿਰਨ ਰਿਜਿਜੂ Friday 24 March 2023 07:37 AM UTC+00 | Tags: breaking-news congress kiran-rijiju kiren-rijiju lok-sabha-mp modi-surname modi-surname-controversy new news rahul-gandhi the-unmute-breaking-news the-unmute-punjabi-news ਚੰਡੀਗੜ੍ਹ, 24 ਮਾਰਚ 2023: ‘ਮੋਦੀ ਸਰਨੇਮ’ ਵਿਵਾਦ ‘ਚ ਰਾਹੁਲ ਗਾਂਧੀ (Rahul Gandhi) ਨੂੰ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਦੇਸ਼ ਦੀ ਸਿਆਸਤ ਪੂਰੀ ਤਰਾਂ ਭਖ ਗਈ ਹੈ। ਪਾਰਟੀ ਦੇ ਆਗੂਆਂ ਵਲੋਂ ਇਲਜ਼ਾਮਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਕਾਂਗਰਸ ਨੇ ਜਿੱਥੇ ਇਸ ਨੂੰ ਲੋਕਤੰਤਰ ਨੂੰ ਤਬਾਹ ਕਰਨ ਦੀ ਕੋਸ਼ਿਸ਼ ਦੱਸਿਆ, ਉਥੇ ਭਾਜਪਾ ਨੇ ਵੀ ਇਸ ਦਾ ਜਵਾਬ ਦਿੱਤਾ। ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ (Kiren Rijiju) ਨੇ ਇਸ ਨੂੰ ਲੈ ਕੇ ਰਾਹੁਲ ਗਾਂਧੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਗਾਂਧੀ ਉਪਨਾਮ ਵਾਲੇ ਸਾਰੇ ਲੋਕਾਂ ਨੂੰ ਸਿਰਫ਼ ਇਸ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ ਕਿਉਂਕਿ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਭਾਰਤੀ ਲੋਕਤੰਤਰ, ਹਥਿਆਰਬੰਦ ਸੈਨਾਵਾਂ ਅਤੇ ਦੇਸ਼ ਦੀਆਂ ਸੰਸਥਾਵਾਂ ਦਾ ‘ਅਪਮਾਨ’ ਕੀਤਾ ਹੈ। ਕੇਂਦਰੀ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਰਾਹੁਲ ਗਾਂਧੀ ਨੇ ਬਹੁਤ ਹੀ ਅਪਮਾਨਜਨਕ ਟਿੱਪਣੀ ਕੀਤੀ ਅਤੇ ਸਮੁੱਚੇ ਓਬੀਸੀ ਭਾਈਚਾਰੇ ਦਾ ਅਪਮਾਨ ਕੀਤਾ ਹੈ । ਹੈਰਾਨੀ ਦੀ ਗੱਲ ਹੈ ਕਿ ਕੁਝ ਕਾਂਗਰਸੀ ਆਗੂ ਇਸ ਦਾ ਬਚਾਅ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਰਿਜਿਜੂ ਨੇ ਕਿਹਾ ਸੀ ਕਿ ਗਾਂਧੀ ਦੀ ਟਿੱਪਣੀ ਨੇ ਕਾਂਗਰਸ ਨੂੰ ਨੁਕਸਾਨ ਪਹੁੰਚਾਇਆ ਹੈ। ਰਾਹੁਲ ਦੀ ਬਦੌਲਤ ਸਮੁੱਚੀ ਕਾਂਗਰਸ ਪਾਰਟੀ ਦੀ ਕਿਸਮਤ ਡੁੱਬ ਰਹੀ ਹੈ। 2019 ਦੀਆਂ ਲੋਕ ਸਭਾ ਚੋਣਾਂ ਲਈ ਕਰਨਾਟਕ ਦੇ ਕੋਲਾਰ ਵਿੱਚ ਇੱਕ ਰੈਲੀ ਵਿੱਚ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਸਾਰੇ ਚੋਰਾਂ ਦਾ ਉਪਨਾਮ ਮੋਦੀ ਕਿਵੇਂ ਹੈ? ਇਸ ਨੂੰ ਲੈ ਕੇ ਭਾਜਪਾ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਰਾਹੁਲ ਗਾਂਧੀ (Rahul Gandhi) ‘ਤੇ ਮਾਨਹਾਨੀ ਦਾ ਕੇਸ ਦਾਇਰ ਕੀਤਾ ਸੀ। ਉਨ੍ਹਾਂ ਦਾ ਇਲਜ਼ਾਮ ਸੀ ਕਿ ਰਾਹੁਲ ਨੇ ਆਪਣੀ ਟਿੱਪਣੀ ਨਾਲ ਪੂਰੇ ਮੋਦੀ ਭਾਈਚਾਰੇ ਦੇ ਮਾਣ ਨੂੰ ਢਾਹ ਲਾਈ ਹੈ। ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਨੇ 2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ਵਿੱਚ ਆਯੋਜਿਤ ਇੱਕ ਜਨਤਕ ਮੀਟਿੰਗ ਵਿੱਚ ਇਸ ਮਾਮਲੇ ਨਾਲ ਸਬੰਧਤ ਟਿੱਪਣੀਆਂ ਕੀਤੀਆਂ ਸਨ। The post ਰਾਹੁਲ ਗਾਂਧੀ ਦੀ ਬਦੌਲਤ ਸਮੁੱਚੀ ਕਾਂਗਰਸ ਪਾਰਟੀ ਦੀ ਕਿਸਮਤ ਡੁੱਬੀ: ਕਿਰਨ ਰਿਜਿਜੂ appeared first on TheUnmute.com - Punjabi News. Tags:
|
ਆਈਜੀ ਇੰਟੈਲੀਜੈਂਸ ਜਸਕਰਨ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪਹੁੰਚੇ Friday 24 March 2023 07:48 AM UTC+00 | Tags: amritpal-singh breaking-news crime ig-intelligence ig-intelligence-jaskaran-singh jaskaran-singh latest-news news police punjab-news sikh-organization the-unmute-breaking-news the-unmute-punjabi-news ਚੰਡੀਗੜ੍ਹ, 24 ਮਾਰਚ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ (IG Intelligence Jaskaran Singh) ਮੁਲਾਕਾਤ ਲਈ ਪਹੁੰਚੇ । ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈਜੀ ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੀ ਰਹੇ ਹਨ ਤੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਸਨ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਹੈ | ਇਸ ਮੁਲਾਕਾਤ ਦੇ ਵਿੱਚ ਜਥੇਦਾਰ ਸਾਹਿਬ ਦੀ ਸੁਰੱਖਿਆ ਨੂੰ ਲੈ ਕੇ ਗੱਲਬਾਤ ਕੀਤੀ ਗਈ ਹੈ ਅਤੇ ਉਹ ਨਿੱਜੀ ਤੌਰ ‘ਤੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣਾ ਚਾਹੁੰਦੇ ਸਨ | ਇਸ ਤੋਂ ਇਲਾਵਾ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਆਖਿਆ ਕਿ ਅੰਮ੍ਰਿਤਪਾਲ ਸਿੰਘ ਦੇ ਮੁੱਦੇ ‘ਤੇ ਕਿਸੇ ਵੀ ਗੱਲ ਨੂੰ ਲੈ ਕੇ ਕੋਈ ਵਿਚਾਰ ਨਹੀਂ ਕੀਤਾ ਗਿਆ |ਜਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ 27 ਮਾਰਚ ਨੂੰ ਮੀਟਿੰਗ ਸੱਦੀ ਹੈ | ਜਿਸ ਵਿੱਚ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗ ਲਈ ਸੱਦਿਆ ਗਿਆ ਹੈ। The post ਆਈਜੀ ਇੰਟੈਲੀਜੈਂਸ ਜਸਕਰਨ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪਹੁੰਚੇ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਖ਼ਿਲਾਫ਼ ਦਰਜ FIR ਦੇ ਵੇਰਵੇ ਕੀਤੇ ਸਾਂਝੇ Friday 24 March 2023 07:58 AM UTC+00 | Tags: amritpal amritpal-singh big-breaking breaking breaking-news fir new news nsa nsa-act punjab-news punjab-police punjab-politics the-unmute-breaking-news the-unmute-latest-news the-unmute-punjabi-news waris-punjab-de ਚੰਡੀਗੜ੍ਹ, 24 ਮਾਰਚ 2023: ਪੰਜਾਬ ਪੁਲਿਸ (Punjab Police) ਨੇ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਦਰਜ ਐਫਆਈਆਰ ਦੇ ਵੇਰਵੇ ਸਾਂਝੇ ਕੀਤੇ ਹਨ। ਪੰਜਾਬ ਪੁਲਿਸ ਦੇ ਮੁਤਾਬਕ ਅਜੇ ਵੀ ਅੰਮ੍ਰਿਤਪਾਲ ਸਿੰਘ ਭਾਲ ਕਰ ਰਹੀ ਹੈ |
The post ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਖ਼ਿਲਾਫ਼ ਦਰਜ FIR ਦੇ ਵੇਰਵੇ ਕੀਤੇ ਸਾਂਝੇ appeared first on TheUnmute.com - Punjabi News. Tags:
|
ਗੈਰ-ਕਾਨੂੰਨੀ ਸੰਗਠਨ ਦਾ ਮੈਂਬਰ ਹੋਣਾ ਵੀ ਮੰਨਿਆ ਜਾਵੇਗਾ ਅਪਰਾਧ: ਸੁਪਰੀਮ ਕੋਰਟ Friday 24 March 2023 08:10 AM UTC+00 | Tags: breaking-news crime crime-news deepak-mishra-and-justice-am delhi india-news indian-penal-code ipc new news supreme-court supreme-court-news terrorism-and-disruptive-activities unlawful-activities ਚੰਡੀਗੜ੍ਹ, 24 ਮਾਰਚ 2023: ਸੁਪਰੀਮ ਕੋਰਟ (Supreme Court) ਨੇ ਅਹਿਮ ਫੈਸਲਾ ਸੁਣਾਇਆ ਹੈ। ਇਸ ਫੈਸਲੇ ਮੁਤਾਬਕ ਗੈਰ-ਕਾਨੂੰਨੀ ਸੰਗਠਨ ਦਾ ਮੈਂਬਰ ਹੋਣਾ ਵੀ ਅਪਰਾਧ ਮੰਨਿਆ ਜਾਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਗੈਰ-ਕਾਨੂੰਨੀ ਐਸੋਸੀਏਸ਼ਨ ਦਾ ਮੈਂਬਰ ਹੋਣਾ UAPA ਤਹਿਤ ਕਾਰਵਾਈ ਦਾ ਆਧਾਰ ਹੋ ਸਕਦਾ ਹੈ। ਖਾਸ ਗੱਲ ਇਹ ਹੈ ਕਿ ਸ਼ੁੱਕਰਵਾਰ ਨੂੰ ਦਿੱਤੇ ਗਏ ਫੈਸਲੇ ‘ਚ ਸੁਪਰੀਮ ਕੋਰਟ ਨੇ ਸਾਲ 2011 ‘ਚ ਦਿੱਤੇ ਆਪਣੇ ਹੀ ਫੈਸਲੇ ਨੂੰ ਪਲਟ ਦਿੱਤਾ ਹੈ। ਸੁਪਰੀਮ ਕੋਰਟ ਨੇ ਅਰੂਪ ਭੂਯਾਨ ਬਨਾਮ ਅਸਾਮ ਰਾਜ, ਇੰਦਰਾ ਦਾਸ ਬਨਾਮ ਅਸਾਮ ਰਾਜ ਅਤੇ ਕੇਰਲਾ ਰਾਜ ਬਨਾਮ ਰਾਨੀਫ ਦੇ ਫੈਸਲੇ ਵਿੱਚ ਕਿਹਾ ਕਿ ਗੈਰ-ਕਾਨੂੰਨੀ ਐਸੋਸੀਏਸ਼ਨ ਦੀ ਮੈਂਬਰਸ਼ਿਪ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਆਧਾਰ ਨਹੀਂ ਹੋ ਸਕਦੀ, ਜਦੋਂ ਤੱਕ ਕਿ ਹਿੰਸਾ ਦੀ ਘਟਨਾ ਵਿੱਚ ਸ਼ਾਮਲ ਨਾ ਹੋਵੋ। ਜਸਟਿਸ ਐਮਆਰ ਸ਼ਾਹ, ਜਸਟਿਸ ਸੀਟੀ ਰਵੀਕੁਮਾਰ ਅਤੇ ਜਸਟਿਸ ਸੰਜੇ ਕਰੋਲ ਦੇ ਬੈਂਚ ਨੇ ਆਪਣੇ ਫੈਸਲੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦੀ ਧਾਰਾ 10(ਏ)(1) ਨੂੰ ਵੀ ਸਹੀ ਠਹਿਰਾਇਆ ਹੈ, ਜੋ ਗੈਰਕਾਨੂੰਨੀ ਐਸੋਸੀਏਸ਼ਨ ਦੀ ਮੈਂਬਰਸ਼ਿਪ ਨੂੰ ਅਪਰਾਧ ਬਣਾਉਂਦਾ ਹੈ। ਅਦਾਲਤ ਨੇ ਆਪਣੇ ਫੈਸਲੇ ਵਿੱਚ ਨੋਟ ਕੀਤਾ ਕਿ 2011 ਦਾ ਫੈਸਲਾ ਜ਼ਮਾਨਤ ਦੀ ਅਰਜ਼ੀ ‘ਤੇ ਦਿੱਤਾ ਗਿਆ ਸੀ, ਜਿਸ ਵਿੱਚ ਕਾਨੂੰਨ ਦੇ ਉਪਬੰਧਾਂ ਦੀ ਸੰਵਿਧਾਨਕਤਾ ‘ਤੇ ਸਵਾਲ ਨਹੀਂ ਉਠਾਇਆ ਗਿਆ ਸੀ। ਬੈਂਚ ਨੇ ਨੋਟ ਕੀਤਾ ਕਿ 2011 ਦੇ ਫੈਸਲੇ ਨੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅੱਤਵਾਦ ਅਤੇ ਵਿਘਨਕਾਰੀ ਗਤੀਵਿਧੀਆਂ (ਰੋਕਥਾਮ) ਐਕਟ ਦੀ ਸੰਵਿਧਾਨਕਤਾ ਨੂੰ ਵੀ ਬਰਕਰਾਰ ਰੱਖਿਆ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਅਦਾਲਤ ਨੇ ਕੇਂਦਰ ਸਰਕਾਰ ਦੀਆਂ ਦਲੀਲਾਂ ਸੁਣੇ ਬਿਨਾਂ ਹੀ ਕਾਨੂੰਨ ਦੀਆਂ ਧਾਰਾਵਾਂ ਦੀ ਵਿਆਖਿਆ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਸਾਲ 2014 ਵਿੱਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ (Supreme Court) ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਕੇਂਦਰ ਸਰਕਾਰ ਦੇ ਤਰਕ ਨੂੰ ਸੁਣੇ ਬਿਨਾਂ ਕੇਂਦਰੀ ਕਾਨੂੰਨਾਂ ਦੀ ਵਿਆਖਿਆ ਨਹੀਂ ਕੀਤੀ ਜਾ ਸਕਦੀ। ਇਸ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਤਤਕਾਲੀ ਜਸਟਿਸ ਦੀਪਕ ਮਿਸ਼ਰਾ ਅਤੇ ਜਸਟਿਸ ਏਐਮ ਸਪਰੇ ਦੀ ਬੈਂਚ ਨੇ ਮਾਮਲਾ ਵੱਡੀ ਬੈਂਚ ਕੋਲ ਭੇਜ ਦਿੱਤਾ ਸੀ। ਤਾਜ਼ਾ ਫੈਸਲਾ ਇਸੇ ਸੰਦਰਭ ਵਿੱਚ ਆਇਆ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ 2011 ਦੇ ਫੈਸਲੇ ਅਮਰੀਕੀ ਬਿੱਲ ਆਫ ਰਾਈਟਸ ‘ਤੇ ਆਧਾਰਿਤ ਸਨ, ਪਰ ਇਹ ਅੱਤਵਾਦ ਨਾਲ ਜੁੜੇ ਮਾਮਲਿਆਂ ਨਾਲ ਨਜਿੱਠਣ ‘ਚ ਮੁਸ਼ਕਲਾਂ ਪੈਦਾ ਕਰ ਰਹੇ ਸਨ। ਸਰਕਾਰ ਨੇ ਦਲੀਲ ਦਿੱਤੀ ਕਿ ਅਦਾਲਤ ਸਰਕਾਰ ਦੀਆਂ ਦਲੀਲਾਂ ਨੂੰ ਸੁਣੇ ਬਿਨਾਂ ਅੱਤਵਾਦ ਵਿਰੋਧੀ ਕਾਨੂੰਨ ਦੀਆਂ ਧਾਰਾਵਾਂ ਦੀ ਵਿਆਖਿਆ ਨਹੀਂ ਕਰ ਸਕਦੀ। The post ਗੈਰ-ਕਾਨੂੰਨੀ ਸੰਗਠਨ ਦਾ ਮੈਂਬਰ ਹੋਣਾ ਵੀ ਮੰਨਿਆ ਜਾਵੇਗਾ ਅਪਰਾਧ: ਸੁਪਰੀਮ ਕੋਰਟ appeared first on TheUnmute.com - Punjabi News. Tags:
|
Redmi Note 12 4G ਨਵਾਂ ਸਮਾਰਟਫੋਨ ਗਲੋਬਲੀ ਲਾਂਚ, ਜਾਣੋ ਭਾਰਤ 'ਚ ਕੀਮਤਾਂ Friday 24 March 2023 08:24 AM UTC+00 | Tags: india latest-news news new-smartphone redmi redmi-note-12-4g tech-news ਚੰਡੀਗੜ੍ਹ, 24 ਮਾਰਚ 2023: Redmi ਨੇ Redmi Note 12 ਸੀਰੀਜ਼ ਦਾ ਨਵਾਂ ਫੋਨ Redmi Note 12 4G ਗਲੋਬਲੀ ਲਾਂਚ ਕੀਤਾ ਹੈ। ਇਸ ਲੜੀ ਦੇ ਤਹਿਤ, Redmi Note 12 5G, Note 12 Pro 5G, Note 12 Pro+ 5G ਵਰਗੇ ਤਿੰਨ ਫੋਨ ਪਹਿਲਾਂ ਹੀ ਮਾਰਕੀਟ ਵਿੱਚ ਹਨ ਅਤੇ ਹੁਣ ਕੰਪਨੀ ਨੇ Redmi Note 12 4G ਨੂੰ ਲਾਂਚ ਕੀਤਾ ਹੈ। Redmi Note 12 4G ਤੋਂ ਇਲਾਵਾ ਦੋ ਹੋਰ ਮਾਡਲ Redmi 12S ਅਤੇ Redmi Note 12 Turbo ਦੇ ਵੀ ਇਸ ਸੀਰੀਜ਼ ‘ਚ ਸ਼ਾਮਲ ਹੋਣ ਦੀ ਉਮੀਦ ਹੈ। Redmi Note 12 4G ਕੀਮਤRedmi Note 12 ਦੇ 4 GB ਰੈਮ ਅਤੇ 64 GB ਸਟੋਰੇਜ ਦੀ ਕੀਮਤ 229 ਯੂਰੋ ਯਾਨੀ ਕਰੀਬ 20,400 ਰੁਪਏ ਰੱਖੀ ਗਈ ਹੈ। ਇਸ ਦੇ ਨਾਲ ਹੀ 4 ਜੀਬੀ ਰੈਮ ਵਾਲੇ 128 ਜੀਬੀ ਸਟੋਰੇਜ ਮਾਡਲ ਦੀ ਕੀਮਤ 199 ਯੂਰੋ ਯਾਨੀ ਕਰੀਬ 17,700 ਰੁਪਏ ਹੈ। Redmi Note 12 4G ਦੀ ਸਪੈਸੀਫਿਕੇਸ਼ਨRedmi Note 12 4G ਵਿੱਚ 6.67-ਇੰਚ ਫੁੱਲ HD ਪਲੱਸ AMOLED ਡਿਸਪਲੇਅ 120Hz ਦੀ ਰਿਫਰੈਸ਼ ਦਰ ਨਾਲ ਹੈ। ਡਿਸਪਲੇ ਦੀ ਪੀਕ ਬ੍ਰਾਈਟਨੈੱਸ 1200 ਹੈ। ਫੋਨ ‘ਚ MIUI 14 ਐਂਡਰਾਇਡ 13 ਦੇ ਨਾਲ ਉਪਲੱਬਧ ਹੈ। ਸੀਰੀਜ਼ ਦੇ ਤਹਿਤ, Redmi Note 12 4G ਵਿੱਚ 6nm ਆਕਟਾ-ਕੋਰ ਸਨੈਪਡ੍ਰੈਗਨ 685 ਪ੍ਰੋਸੈਸਰ ਦੇ ਨਾਲ ਗ੍ਰਾਫਿਕਸ ਲਈ Adreno 610 GPU ਹੈ। Redmi Note 12 4G ਵਿੱਚ 8 GB LPDDR4X ਰੈਮ ਦੇ ਨਾਲ 128 GB ਸਟੋਰੇਜ ਹੈ। Redmi Note 12 4G ਕੈਮਰਾRedmi Note 12 4G ਵਿੱਚ ਤਿੰਨ ਰੀਅਰ ਕੈਮਰੇ ਹਨ ਜਿਸ ਵਿੱਚ ਪ੍ਰਾਇਮਰੀ ਲੈਂਸ 50 ਮੈਗਾਪਿਕਸਲ ਦਾ ਹੈ ਜੋ ਕਿ ਸੈਮਸੰਗ JN1 ਸੈਂਸਰ ਹੈ। ਦੂਜਾ ਲੈਂਸ 8 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਹੈ। ਤੀਜਾ ਲੈਂਸ 2 ਮੈਗਾਪਿਕਸਲ ਦਾ ਮੈਕਰੋ ਹੈ। ਫੋਨ ‘ਚ 13 ਮੈਗਾਪਿਕਸਲ ਦਾ ਫਰੰਟ ਕੈਮਰਾ ਵੀ ਹੈ। Redmi Note 12 4G ਬੈਟਰੀRedmi Note 12 4G ਵਿੱਚ ਕਨੈਕਟੀਵਿਟੀ ਲਈ, 3.5mm ਹੈੱਡਫੋਨ ਜੈਕ, ਟਾਈਪ-ਸੀ ਪੋਰਟ, GPS, Wi-Fi 802.11a/b/g/n/ac ਅਤੇ ਬਲੂਟੁੱਥ 5.0 ਨੂੰ ਸਾਈਡ ਮਾਊਂਟ ਕੀਤੇ ਫਿੰਗਰਪ੍ਰਿੰਟ ਸੈਂਸਰ ਨਾਲ ਦਿੱਤਾ ਗਿਆ ਹੈ। Redmi Note 12 4G ਵਿੱਚ 33W ਫਾਸਟ ਚਾਰਜਿੰਗ ਲਈ ਸਪੋਰਟ ਵਾਲੀ 5000mAh ਬੈਟਰੀ ਹੈ। ਇਸ Redmi ਫੋਨ ਨੂੰ ਪਾਣੀ ਪ੍ਰਤੀਰੋਧ ਲਈ IP53 ਰੇਟਿੰਗ ਮਿਲੀ ਹੈ। The post Redmi Note 12 4G ਨਵਾਂ ਸਮਾਰਟਫੋਨ ਗਲੋਬਲੀ ਲਾਂਚ, ਜਾਣੋ ਭਾਰਤ ‘ਚ ਕੀਮਤਾਂ appeared first on TheUnmute.com - Punjabi News. Tags:
|
ED-CBI ਦੀ ਕਾਰਵਾਈ ਖ਼ਿਲਾਫ਼ ਕਾਂਗਰਸ ਸਮੇਤ 14 ਵਿਰੋਧੀ ਪਾਰਟੀਆਂ ਸੁਪਰੀਮ ਕੋਰਟ ਪਹੁੰਚੀਆਂ, 5 ਅਪ੍ਰੈਲ ਨੂੰ ਹੋਵੇਗੀ ਸੁਣਵਾਈ Friday 24 March 2023 08:43 AM UTC+00 | Tags: breaking-news cbi congress ed news supreme-court ਚੰਡੀਗੜ੍ਹ, 24 ਮਾਰਚ 2023: ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਕਾਂਗਰਸ ਦੀ ਅਗਵਾਈ ਵਾਲੀ 14 ਵਿਰੋਧੀ ਪਾਰਟੀਆਂ ਦੀ ਉਸ ਪਟੀਸ਼ਨ ‘ਤੇ 5 ਅਪ੍ਰੈਲ ਨੂੰ ਸੁਣਵਾਈ ਕਰਨ ਲਈ ਸਹਿਮਤੀ ਜਤਾਈ, ਜਿਸ ‘ਚ ਸਿਆਸੀ ਵਿਰੋਧੀਆਂ ਖ਼ਿਲਾਫ਼ ਕੇਂਦਰੀ ਜਾਂਚ ਏਜੰਸੀਆਂ ਦੀ ਮਨਮਾਨੀ ਵਰਤੋਂ ਦਾ ਦੋਸ਼ ਲਗਾਇਆ ਗਿਆ ਸੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਡੀਐਮਕੇ, ਰਾਸ਼ਟਰੀ ਜਨਤਾ ਦਲ, ਭਾਰਤ ਰਾਸ਼ਟਰ ਸਮਿਤੀ ਅਤੇ ਤ੍ਰਿਣਮੂਲ ਕਾਂਗਰਸ ਵਰਗੀਆਂ ਵਿਰੋਧੀ ਪਾਰਟੀਆਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਦੀ ਦਲੀਲਾਂ ਦਾ ਨੋਟਿਸ ਲੈਂਦਿਆਂ 5 ਅਪ੍ਰੈਲ ਨੂੰ ਸੁਣਵਾਈ ਹੋਵੇਗੀ । ਇਹ ਧਿਰਾਂ ਸੀਬੀਆਈ ਅਤੇ ਈਡੀ ਵਰਗੀਆਂ ਕੇਂਦਰੀ ਜਾਂਚ ਏਜੰਸੀਆਂ ਦੁਆਰਾ ਗ੍ਰਿਫਤਾਰੀ ਤੋਂ ਪਹਿਲਾਂ ਅਤੇ ਗ੍ਰਿਫਤਾਰੀ ਤੋਂ ਬਾਅਦ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਬੇਨਤੀ ਕਰ ਰਹੀਆਂ ਹਨ। ਸਿੰਘਵੀ ਨੇ ਕਿਹਾ, ”95 ਫੀਸਦੀ ਮਾਮਲੇ ਵਿਰੋਧੀ ਨੇਤਾਵਾਂ ਦੇ ਖ਼ਿਲਾਫ਼ ਹਨ। ਅਸੀਂ ਗ੍ਰਿਫਤਾਰੀ ਤੋਂ ਪਹਿਲਾਂ ਅਤੇ ਗ੍ਰਿਫਤਾਰੀ ਤੋਂ ਬਾਅਦ ਦੇ ਦਿਸ਼ਾ-ਨਿਰਦੇਸ਼ਾਂ ਦੀ ਮੰਗ ਕਰ ਰਹੇ ਹਾਂ। ਇਸ ‘ਤੇ ਬੈਂਚ ਨੇ ਕਿਹਾ, ‘ਅਸੀਂ (Supreme Court) ਇਸ ‘ਤੇ 5 ਅਪ੍ਰੈਲ ਨੂੰ ਸੁਣਵਾਈ ਕਰਾਂਗੇ। ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਭਾਜਪਾ ਵਿੱਚ ਲਿਆਉਣ ਲਈ ਭਾਜਪਾ ਈਡੀ ਸੀਬੀਆਈ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਵੀ ਕਿਹਾ ਕਿ ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਹੋ ਰਹੀ ਹੈ। The post ED-CBI ਦੀ ਕਾਰਵਾਈ ਖ਼ਿਲਾਫ਼ ਕਾਂਗਰਸ ਸਮੇਤ 14 ਵਿਰੋਧੀ ਪਾਰਟੀਆਂ ਸੁਪਰੀਮ ਕੋਰਟ ਪਹੁੰਚੀਆਂ, 5 ਅਪ੍ਰੈਲ ਨੂੰ ਹੋਵੇਗੀ ਸੁਣਵਾਈ appeared first on TheUnmute.com - Punjabi News. Tags:
|
ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ, ਮਾਣਹਾਨੀ ਮਾਮਲੇ 'ਚ ਮਿਲੀ ਸੀ 2 ਸਾਲ ਦੀ ਸਜ਼ਾ Friday 24 March 2023 09:12 AM UTC+00 | Tags: bjp breaking-news congress kerala latest-news lok-sabha-secretariat news pm-modi rahul-gandhi sonia-gandhi supreme-court surat-court the-unmute-breaking-news the-unmute-punjabi-news wayanad ਚੰਡੀਗੜ੍ਹ, 24 ਮਾਰਚ 2023: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਦੀ ਲੋਕ ਸਭਾ ਦੀ ਮੈਂਬਰਸ਼ਿਪ ਸ਼ੁੱਕਰਵਾਰ ਨੂੰ ਰੱਦ ਕਰ ਦਿੱਤੀ ਗਈ ਹੈ। ਉਹ ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਦੇ ਮੈਂਬਰ ਸਨ। ਇਸ ਦੀ ਜਾਣਕਾਰੀ ਲੋਕ ਸਭਾ ਸਕੱਤਰੇਤ ਤੋਂ ਪੱਤਰ ਜਾਰੀ ਕਰਕੇ ਦਿੱਤੀ ਗਈ ਹੈ। ਮਾਣਹਾਨੀ ਮਾਮਲੇ ‘ਚ ਸੂਰਤ ਦੀ ਅਦਾਲਤ ਨੇ ਵੀਰਵਾਰ ਨੂੰ ਉਸ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। 2019 ਵਿੱਚ, ਰਾਹੁਲ ਗਾਂਧੀ ਨੇ ਕਰਨਾਟਕ ਵਿਧਾਨ ਸਭਾ ਵਿੱਚ ਮੋਦੀ ਸਰਨੇਮ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ-ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੈ? ਸੂਰਤ ਦੀ ਅਦਾਲਤ ਨੇ ਇਸ ਮਾਮਲੇ ਵਿੱਚ ਉਸ ਨੂੰ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਨੇ 2013 ਵਿੱਚ ਫੈਸਲਾ ਸੁਣਾਇਆ ਸੀ ਕਿ ਜੇਕਰ ਕਿਸੇ ਜਨ ਪ੍ਰਤੀਨਿਧੀ ਜਿਵੇਂ ਕਿ ਐਮ.ਐਲ.ਏ ਜਾਂ ਐਮ.ਪੀ ਨੂੰ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਹੁੰਦੀ ਹੈ ਤਾਂ ਉਸਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਵੇਗੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜੇਕਰ ਪ੍ਰਤੀਨਿਧੀ ਸਜ਼ਾ ਦੇ ਖਿਲਾਫ ਉੱਚ ਅਦਾਲਤ ਵਿੱਚ ਅਪੀਲ ਕਰਦਾ ਹੈ ਤਾਂ ਇਹ ਨਿਯਮ ਲਾਗੂ ਨਹੀਂ ਹੋਵੇਗਾ। The post ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ, ਮਾਣਹਾਨੀ ਮਾਮਲੇ ‘ਚ ਮਿਲੀ ਸੀ 2 ਸਾਲ ਦੀ ਸਜ਼ਾ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਸਪੀਕਰ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ 'ਚ ਸ਼ਮੂਲੀਅਤ ਲਈ ਪ੍ਰੇਰਿਆ Friday 24 March 2023 10:24 AM UTC+00 | Tags: breaking-news democratic democratic-process democray kultar-singh-sandhawan news punjab-news punjab-vidhan-sabha ਚੰਡੀਗੜ੍ਹ, 24 ਮਾਰਚ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਵਰਗ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਸ਼ਮੂਲੀਅਤ ਵਧਾਉਣ ਲਈ ਪ੍ਰੇਰਿਆ ਹੈ। ਵਿਧਾਨ ਸਭਾ ਵੇਖਣ ਪੁੱਜੇ ਜ਼ਿਲ੍ਹਾ ਬਠਿੰਡਾ ਦੇ ਇੱਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸਿਆਸਤ ਵਿੱਚ ਆਏ ਨਿਘਾਰ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਦਾ ਸਿਆਸਤ ਵਿੱਚ ਆਉਣਾ ਜ਼ਰੂਰੀ ਹੈ ਤਾਂ ਹੀ ਦੇਸ਼ ਦੀ ਤਰੱਕੀ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਪਿਛਲੇ ਦਿਨੀਂ ਸੈਸ਼ਨ ਦੌਰਾਨ ਮੁੱਖ ਮੰਤਰੀ ਸ. ਭਗਵੰਤ ਮਾਨ ਵੀ ਮੈਂਬਰਾਂ ਨੂੰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਤੋਂ ਵਿਦਿਆਰਥੀਆਂ ਨੂੰ ਵਿਧਾਨ ਸਭਾ ਦਾ ਦੌਰਾ ਕਰਾਉਣ ਦੀ ਅਪੀਲ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜਦੋਂ ਸਦਨ ਦੀ ਕਾਰਵਾਈ ਵੇਖਣਗੇ ਤਾਂ ਉਨ੍ਹਾਂ ਵਿੱਚ ਵੀ ਸਿਆਸਤ ਪ੍ਰਤੀ ਰੁਚੀ ਪੈਦਾ ਹੋਵੇਗੀ। ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਉਦੇਸ਼ ਨਾਲ ਕੀਤੇ ਗਏ ਇਸ ਦੌਰੇ ਦੌਰਾਨ ਵਿਦਿਆਰਥੀਆਂ ਵੱਲੋਂ ਵਿਧਾਨ ਸਭਾ (Punjab Vidhan Sabha) ਦੀ ਕਾਰਵਾਈ, ਮਤਾ ਲਿਆਉਣ ਅਤੇ ਬਿਲ ਪਾਸ ਕਰਨ ਦੀ ਕਾਰਵਾਈ ਬਾਰੇ ਜਾਣਿਆ ਗਿਆ। ਵਿਦਿਆਰਥੀਆਂ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਗਿਆ ਕਿ ਕਿਵੇਂ ਇੱਕ ਬਿੱਲ ਪਾਸ ਹੋਣ ਤੋਂ ਪਹਿਲਾਂ ਉਸ ਉੱਪਰ ਵਿਚਾਰ ਚਰਚਾ ਕਰਕੇ ਇਹ ਫ਼ੈਸਲਾ ਲਿਆ ਜਾਂਦਾ ਹੈ ਕਿ ਇਹ ਬਿੱਲ ਪਾਸ ਹੋਣ ਦੇ ਯੋਗ ਹੈ ਜਾਂ ਨਹੀਂ। ਵਿਦਿਆਰਥੀਆਂ ਨਾਲ ਉਨ੍ਹਾਂ ਦੇ ਕੋਆਰਡੀਨੇਟਰ ਮੈਡਮ ਹਰਵੀਰ ਕੌਰ, ਅਧਿਆਪਕ ਵਰੁਣ ਸ਼ੁਕਲਾ, ਮੈਡਮ ਨਵਪ੍ਰਿੰਸ ਕੌਰ, ਰਤਨਦੀਪ ਸਿੰਘ ਆਦਿ ਵੀ ਹਾਜ਼ਰ ਸਨ। The post ਪੰਜਾਬ ਵਿਧਾਨ ਸਭਾ ਸਪੀਕਰ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ‘ਚ ਸ਼ਮੂਲੀਅਤ ਲਈ ਪ੍ਰੇਰਿਆ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਖੇਤੀ ਨੀਤੀ ਬਾਰੇ ਮਾਹਰਾਂ ਤੇ ਕਿਸਾਨਾਂ ਦੇ ਸੁਝਾਅ ਮੰਗੇ Friday 24 March 2023 10:28 AM UTC+00 | Tags: aam-aadmi-party arvind-kejriwal breaking-news jagrup-singh-sekhwaan latest-news new-agricultural-policy news punjab-news the-unmute-news the-unmute-punjabi-news ਗੁਰਦਾਸਪੁਰ, 24 ਮਾਰਚ 2023: ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ਬਣਾਈ ਜਾ ਰਹੀ ਹੈ। ਰਾਜ ਸਰਕਾਰ ਵੱਲੋਂ ਖੇਤੀ ਨੀਤੀ ਨੂੰ ਤਿਆਰ ਕਰ ਲਈ ਖੇਤੀ ਮਾਹਰਾਂ, ਕਿਸਾਨਾਂ ਅਤੇ ਮਾਰਕਟਿੰਗ ਦੇ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨਵੀਂ ਖੇਤੀਬਾੜੀ ਨੀਤੀ ਪੰਜਾਬ ਦੀ ਭੂਗੋਲਿਕ ਸਥਿਤੀ, ਮਿੱਟੀ ਦੀ ਸਿਹਤ, ਫਸਲਾਂ ਤੇ ਪਾਣੀ ਦੀ ਉਪਲੱਬਧਤਾ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਵਿਚ ਲੋਕਾਂ ਦੇ ਸੁਝਾਵਾਂ ਨੂੰ ਵੀ ਪ੍ਰਮੁੱਖਤਾ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਦੀਆਂ ਫਸਲਾਂ, ਪਾਣੀ ਅਤੇ ਮਿੱਟੀ ਤੇ ਵਾਤਾਵਰਣ ਨੂੰ ਕੇਂਦਰ 'ਚ ਰੱਖ ਕੇ ਸੂਬਾ ਸਰਕਾਰ ਖੇਤੀ ਮਾਹਿਰਾਂ, ਖੇਤੀ ਵਿਗਿਆਨੀਆਂ ਅਤੇ ਤਜ਼ਰਬੇਕਾਰ ਲੋਕਾਂ ਦੀ ਮਦਦ ਨਾਲ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦਾ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ਇਸ ਸਾਲ ਜੂਨ ਮਹੀਨੇ ਦੇ ਅੰਤ ਤੱਕ ਮੁਕੰਮਲ ਕਰਨ ਦਾ ਟੀਚਾ ਹੈ। ਉਨਾਂ ਕਿਹਾ ਕਿ ਆਮ ਲੋਕ ਅਤੇ ਕਿਸਾਨ ਵੀ ਇਸ ਨਵੀਂ ਖੇਤੀ ਨੀਤੀ ਸਬੰਧੀ 31 ਮਾਰਚ ਤੱਕ ਆਪਣੇ ਸੁਝਾਅ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਪੰਜਾਬ ਵਾਸੀ ਵੱਟਸਐਪ ਨੰਬਰ 75080-18998 ਜਾਂ ਫੋਨ ਨੰਬਰ 0172-2969340 ਜਾਂ ਈਮੇਲ farmercomm@punjabmail.gov.in 'ਤੇ ਖੇਤੀ ਨੀਤੀ ਸਬੰਧੀ ਆਪਣੇ ਸੁਝਾਅ ਭੇਜ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ, ਏਅਰਪੋਰਟ ਰੋਡ, ਮੋਹਾਲੀ ਦੇ ਪਤੇ 'ਤੇ ਚਿੱਠੀ ਰਾਹੀਂ ਵੀ ਸੁਝਾਅ ਭੇਜੇ ਜਾ ਸਕਦੇ ਹਨ। ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਸੂਬੇ ਦੀ ਕਿਰਸਾਨੀ ਲਈ ਚੰਗੀਆਂ, ਠੋਸ ਅਤੇ ਸਾਰਥਕ ਨੀਤੀਆਂ ਲੈ ਕੇ ਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਗੈਰ ਜ਼ਿੰਮੇਵਾਰਾਨਾ ਰਵੱਈਏ ਤੇ ਗਲਤ ਨੀਤੀਆਂ ਕਾਰਨ ਪੰਜਾਬ ਦਾ ਸ਼ੁੱਧ ਪਾਣੀ, ਸ਼ੁੱਧ ਹਵਾ ਤੇ ਵਾਤਾਵਰਣ ਅਤੇ ਸਿਹਤਮੰਦ ਉਪਜਾਊ ਭੂਮੀ ਹੁਣ ਦੂਸ਼ਤ ਪਾਣੀ, ਜ਼ਹਿਰੀਲੀ ਹਵਾ ਅਤੇ ਗੈਰ-ਉਪਜਾਊ ਭੂਮੀ ਵਿੱਚ ਬਦਲ ਰਹੀ ਹੈ। ਉਨਾਂ ਕਿਹਾ ਕਿ ਇਸ ਵਰਤਾਰੇ ਨੂੰ ਹੁਣ ਸਾਫ਼ ਨੀਤੀ ਤੇ ਨੀਅਤ ਨਾਲ ਬਦਲਿਆ ਜਾਵੇਗਾ। The post ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਖੇਤੀ ਨੀਤੀ ਬਾਰੇ ਮਾਹਰਾਂ ਤੇ ਕਿਸਾਨਾਂ ਦੇ ਸੁਝਾਅ ਮੰਗੇ appeared first on TheUnmute.com - Punjabi News. Tags:
|
ਐਸਟੀਐਫ ਲੁਧਿਆਣਾ ਨੇ ਚਾਰ ਵਿਅਕਤੀਆਂ ਨੂੰ 11 ਕਰੋੜ ਰੁਪਏ ਦੀ ਹੈਰੋਇਨ ਸਮੇਤ ਕੀਤਾ ਕਾਬੂ Friday 24 March 2023 10:35 AM UTC+00 | Tags: breaking-news drug-smugglers heroin latest-news ludhiana-police news nws punjab-police stf-ludhiana stf-ludhiana-range the-unmute-punjabi-news ਚੰਡੀਗੜ੍ਹ, 24 ਮਾਰਚ 2023: ਐਸਟੀਐਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਕਾਰ ਵਿੱਚ ਸਵਾਰ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਕਿਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਕਰੀਬ 11 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪ੍ਰੈਸ ਕਾਨਫਰੰਸ ਦੌਰਾਨ ਐਸਟੀਐਫ ਲੁਧਿਆਣਾ ਰੇਂਜ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕੁਹਾੜੇ ਨੇੜੇ ਨਾਕਾਬੰਦੀ ਦੌਰਾਨ ਇੱਕ ਕਾਰ ਸਵਾਰ 4 ਵਿਅਕਤੀਆਂ ਨੂੰ ਰੋਕ ਕੇ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ਵਿੱਚੋਂ 2 ਕਿਲੋ 230 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮ ਲੰਬੇ ਸਮੇਂ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਧੰਦਾ ਕਰਦੇ ਆ ਰਹੇ ਹਨ ਅਤੇ ਇਨ੍ਹਾਂ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ। ਜਿਨ੍ਹਾਂ ਤੋਂ ਅਜੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। The post ਐਸਟੀਐਫ ਲੁਧਿਆਣਾ ਨੇ ਚਾਰ ਵਿਅਕਤੀਆਂ ਨੂੰ 11 ਕਰੋੜ ਰੁਪਏ ਦੀ ਹੈਰੋਇਨ ਸਮੇਤ ਕੀਤਾ ਕਾਬੂ appeared first on TheUnmute.com - Punjabi News. Tags:
|
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ Friday 24 March 2023 10:43 AM UTC+00 | Tags: breaking-news cm-bhagwant-mann harjot-singh-bains jalalabad news punjab punjabi-news road-accident the-unmute-breaking-news village-khai-feme ਚੰਡੀਗੜ੍ਹ, 24 ਮਾਰਚ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ ਪਿੰਡ ਖਾਈ ਫੇਮੇ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਅਧਿਆਪਕ ਅਤੇ ਵਾਹਨ ਚਾਲਕ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਸ਼ੋਕ ਸੁਨੇਹੇ ਵਿੱਚ ਕਿਹਾ ਕਿ ਹਾਈ ਸਕੂਲ ਅਧਿਆਪਕ ਕੰਚਨ, ਪ੍ਰਿੰਸ ਅਤੇ ਮਨਿੰਦਰ ਦੀ ਇਸ ਹਾਦਸੇ ਵਿੱਚ ਮੌਤ ਨਾਲ ਸਕੂਲ ਸਿੱਖਿਆ ਵਿਭਾਗ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰਕ ਮੈਂਬਰਾਂ , ਦੋਸਤਾਂ ਨੂੰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਅਧਿਆਪਕਾਂ ਦੀ ਸਹੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ। The post ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ Friday 24 March 2023 10:48 AM UTC+00 | Tags: breaking-news gmada greater-mohali-area-development-authority news nws ppcb punjab-news punjab-pollution-control-board the-unmute-breaking the-unmute-breaking-news world-water-day world-water-day-2023 ਚੰਡੀਗੜ੍ਹ, 24 ਮਾਰਚ 2023: ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਵਿਸ਼ਵ ਜਲ ਦਿਵਸ (World Water Day) ਮਨਾਇਆ। 'ਵਿਸ਼ਵ ਜਲ ਦਿਵਸ- 2023' ਦੇ ਮੌਕੇ 'ਤੇ ਏਅਰਪੋਰਟ ਰੋਡ ਸਥਿਤ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿਖੇ ਪੌਦੇ ਲਗਾਉਣ ਲਈ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) 'ਤੇ ਟਰੀਟ ਕੀਤੇ ਪਾਣੀ ਦੇ ਦੋ ਟੈਂਕਰਾਂ ਦੀ ਵਰਤੋਂ ਕੀਤੀ ਗਈ। ਗਮਾਡਾ ਦੇ ਅਧਿਕਾਰੀਆਂ ਨੇ ਪੀ.ਪੀ.ਸੀ.ਬੀ. ਨੂੰ ਭਰੋਸਾ ਦਿੱਤਾ ਕਿ ਤਾਜ਼ੇ ਪਾਣੀ ਦੀ ਥਾਂ 'ਤੇ ਟਰੀਟ ਕੀਤੇ ਗੰਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਪੌਦੇ ਲਗਾਉਣ ਲਈ ਕੀਤੀ ਜਾਵੇਗੀ ਅਤੇ ਇਸ ਸਬੰਧੀ ਰਿਕਾਰਡ ਵੀ ਰੱਖਿਆ ਜਾਵੇਗਾ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਾਤਾਵਰਨ ਸੰਭਾਲ ਅਤੇ ਸਾਫ਼-ਸੁਥਰੇ ਤਾਜ਼ੇ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਅਤੇ ਉਦਯੋਗਿਕ ਘਰਾਣੇ ਸੂਬੇ ਵਿੱਚ ਪਾਣੀ ਅਤੇ ਮਿੱਟੀ ਦੀ ਸ਼ੁੱਧਤਾ ਨੂੰ ਪਲੀਤ ਨਾ ਕਰਨ। The post ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ appeared first on TheUnmute.com - Punjabi News. Tags:
|
ਅਸੀਂ ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣਾ ਹੈ ਅਫਗਾਨਿਸਤਾਨ ਨਹੀਂ: CM ਭਗਵੰਤ ਮਾਨ Friday 24 March 2023 11:15 AM UTC+00 | Tags: aam-aadmi-party breaking-news punjab punjab-congress punjab-government punjabi-news punjab-law-and-order punjab-news the-unmute-breaking-news the-unmute-news the-unmute-punjabi-news ਚੰਡੀਗੜ੍ਹ, 24 ਮਾਰਚ 2023: ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਸੂਬੇ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਅਸੀ ਪੰਜਾਬ ਦੀ ਜਵਾਨੀ ਦੇ ਹੱਥਾਂ ਵਿੱਚ ਵੱਡੀਆਂ-ਵੱਡੀਆਂ ਨੌਕਰੀਆਂ ਦੇ ਨਿਯੁਕਤੀ ਪੱਤਰ, ਲੈਪਟਾਪ, ਸੋਨੇ, ਚਾਂਦੀ ਅਤੇ ਕਾਂਸ਼ੀ ਦੇ ਤਮਗੇ ਦੇਖਣਾ ਚਾਹੁੰਦੇ ਹਾਂ | ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਦੀ ਜਵਾਨੀ ਨੂੰ ਧਰਮ ਦੇ ਨਾਂ ‘ਤੇ ਚਲਾਈਆਂ ਜਾ ਰਹੀਆਂ ਫੈਕਟਰੀਆਂ ਦਾ ਕੱਚਾ ਮਾਲ ਬਣਦੇ ਦੇਖ ਤਮਾਸ਼ਾ ਨਹੀਂ ਦੇਖ ਸਕਦੇ | ਜ਼ਮਾਨਾ ਪੜ੍ਹਨ ਦਾ ਹੈ ਅਤੇ ਜ਼ਮਾਨਾ ਤਰੱਕੀ ਦਾ ਹੈ | ਮੁੱਖ ਮੰਤਰੀ ਨੇ ਕਿਹਾ ਕੇ ਸਾਨੂੰ ਸਮੇਂ ਦਾ ਹਾਣੀ ਹੋਣਾ ਪਵੇਗਾ | ਉਨ੍ਹਾਂ ਨੇ ਕਿਹਾ ਮੈਨੂੰ ਸੂਬੇ ਭਰ ‘ਚੋਂ ਕਿਸਾਨਾਂ, ਅਫਸਰਾਂ, ਮਜ਼ਦੂਰ, ਮਾਵਾਂ ਦੇ ਫੋਨ ਆਏ ਕਿ ਅਸੀ ਪੰਜਾਬ ਦੇ ਨੌਜਵਾਨਾਂ ਨੂੰ ਵੱਡੇ ਅਹੁਦਿਆਂ ‘ਤੇ ਬਿਰਾਜਮਾਨ ਹੁੰਦੀਆਂ ਦੇਖਣਾ ਚਾਹੁੰਦੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਅਤ ਕਰੀਏ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਤਰੱਕੀ ਕਰਨ ਸਰਕਾਰ ਉਨ੍ਹਾਂ ਦਾ ਸਾਥ ਦੇਵੇਗੀ, ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ (Punjab) ਨੂੰ ਦੁਬਾਰਾ ਪੰਜਾਬ ਬਣਾਉਣਾ ਹੈ ਅਫਗਾਨਿਸਤਾਨ ਨਹੀਂ | ਉਨ੍ਹਾਂ ਨੇ ਜਵਾਨੀ ਵਿੱਚ ਮਰਨ ਮਾਰਨ ਦੀਆਂ ਗੱਲਾਂ ਸਿਖਾਉਣੀਆਂ ਆਸਾਨ ਹਨ, ਜਦੋਂ ਆਪਣੇ ਸਿਰ ‘ਤੇ ਪੈਂਦੀ ਹੈ ਉਦੋਂ ਪਤਾ ਲੱਗਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਜੋ ਧਰਮ ਦੇ ਨਾਂ ‘ਤੇ ਦੁਕਾਨਾਂ ਖੋਲੀ ਬੈਠੇ ਹਨ, ਜੋ ਪੰਜਾਬ ਦੀ ਜਵਾਨੀ ਨੂੰ ਭੜਕਾ ਰਹੇ ਹਨ, ਉਹ ਆਪਣਾ ਬਹਿਮ ਕੱਢ ਦੇਣ ਕਿ ਪੰਜਾਬ ਦੇ ਭਾਈਚਾਰਕ ਸਾਂਝ ਵਿੱਚ ਤਰੇੜ ਪਾ ਦੇਣਗੇ | The post ਅਸੀਂ ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣਾ ਹੈ ਅਫਗਾਨਿਸਤਾਨ ਨਹੀਂ: CM ਭਗਵੰਤ ਮਾਨ appeared first on TheUnmute.com - Punjabi News. Tags:
|
ਉੱਤਰੀ ਕੋਰੀਆ ਵਲੋਂ ਅੰਡਰਵਾਟਰ ਨਿਊਕਲੀਅਰ ਡਰੋਨ ਦਾ ਸਫਲ ਪ੍ਰੀਖਣ, ਲਿਆਂਦੀ ਜਾ ਸਕਦੀ ਹੈ ਰੇਡੀਓ ਐਕਟਿਵ ਸੁਨਾਮੀ Friday 24 March 2023 11:39 AM UTC+00 | Tags: breaking-news kcna kim-jong latest-news news north-korea radioactive-tsunami test-of-underwater-nuclear-drone the-unmute-breaking-news the-unmute-punjab underwater usa. ਚੰਡੀਗੜ੍ਹ, 24 ਮਾਰਚ 2023: ਮਿਜ਼ਾਈਲਾਂ ਤੋਂ ਬਾਅਦ ਹੁਣ ਉੱਤਰੀ ਕੋਰੀਆ (North Korea) ਨੇ ਅੰਡਰਵਾਟਰ ਨਿਊਕਲੀਅਰ ਡਰੋਨ ਦਾ ਸਫਲ ਪ੍ਰੀਖਣ ਕੀਤਾ ਹੈ। ਇਸ ਦੀ ਜਾਣਕਾਰੀ ਨਿਊਜ਼ ਏਜੰਸੀ ਕੇਸੀਐਨਏ ਨੇ ਸ਼ੁੱਕਰਵਾਰ ਨੂੰ ਦਿੱਤੀ। ਰਿਪੋਰਟਾਂ ਮੁਤਾਬਕ ਉੱਤਰੀ ਕੋਰੀਆ ਦੀ ਫੌਜ ਨੇ ਅਜਿਹਾ ਪਰਮਾਣੂ ਡਰੋਨ ਵਿਕਸਿਤ ਕੀਤਾ ਹੈ ਜੋ ਰੇਡੀਓ ਐਕਟਿਵ ਸੁਨਾਮੀ ਲਿਆਉਣ ਦੇ ਨਾਲ-ਨਾਲ ਦੂਜੇ ਦੇਸ਼ਾਂ ਦੀਆਂ ਬੰਦਰਗਾਹਾਂ ਯਾਨੀ ਬੰਦਰਗਾਹਾਂ ਨੂੰ ਆਸਾਨੀ ਨਾਲ ਤਬਾਹ ਕਰ ਸਕਦਾ ਹੈ। ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨੇ ਖੁਦ 21 ਤੋਂ 23 ਮਾਰਚ ਦਰਮਿਆਨ ਪ੍ਰਮਾਣੂ ਡਰੋਨ ਦੇ ਪ੍ਰੀਖਣ ਦੀ ਨਿਗਰਾਨੀ ਕੀਤੀ ਸੀ। ਪਰਮਾਣੂ ਡਰੋਨ ਨੂੰ ਗੋਲੀਬਾਰੀ ਕਰਨ ਤੋਂ ਪਹਿਲਾਂ ਇਸ ਨੂੰ ਦੱਖਣੀ ਹੈਮਗਯੋਂਗ ਸੂਬੇ ਦੇ ਨੇੜੇ ਸਮੁੰਦਰ ਤੋਂ 260 ਤੋਂ 490 ਫੁੱਟ ਹੇਠਾਂ 59 ਘੰਟੇ 12 ਮਿੰਟ ਤੱਕ ਰੱਖਿਆ ਗਿਆ ਸੀ। ਉੱਤਰੀ ਕੋਰੀਆ (North Korea) ਨੇ ਆਪਣੇ ਨਵੇਂ ਅੰਡਰਵਾਟਰ ਪਰਮਾਣੂ ਡਰੋਨ ਦਾ ਨਾਂ ‘ਹਾਈਲ’ ਰੱਖਿਆ ਹੈ। ਜਿਸਦਾ ਅਰਥ ਕੋਰੀਆਈ ਭਾਸ਼ਾ ਵਿੱਚ ਸੁਨਾਮੀ ਹੈ। ਕੇਸੀਐਨਏ ਨੇ ਕਿਹਾ ਕਿ ਇਸ ਰੇਡੀਓ ਐਕਟਿਵ ਨਿਊਕਲੀਅਰ ਡਰੋਨ ਨੂੰ ਕਿਸੇ ਵੀ ਬੰਦਰਗਾਹ ‘ਤੇ ਆਸਾਨੀ ਨਾਲ ਤਾਇਨਾਤ ਕੀਤਾ ਜਾ ਸਕਦਾ ਹੈ। ਅੰਡਰਵਾਟਰ ਨਿਊਕਲੀਅਰ ਡਰੋਨ 2012 ਤੋਂ ਤਿਆਰ ਕੀਤਾ ਜਾ ਰਿਹਾ ਸੀ। ਪਿਛਲੇ ਦੋ ਸਾਲਾਂ ਵਿੱਚ ਇਸ ਨਾਲ ਸਬੰਧਤ 50 ਟੈਸਟ ਕੀਤੇ ਗਏ ਸਨ। ਇਸ ਦੇ ਪ੍ਰੀਖਣ ਦੌਰਾਨ ਕਿਮ ਜੋਂਗ ਉਨ ਨੇ ਕਿਹਾ ਕਿ ਇਹ ਡਰੋਨ ਅਮਰੀਕਾ ਅਤੇ ਦੱਖਣੀ ਕੋਰੀਆ ਲਈ ਸਾਡੀ ਚੇਤਾਵਨੀ ਹੈ। ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉੱਤਰੀ ਕੋਰੀਆ ਆਪਣੀ ਸੁਰੱਖਿਆ ਲਈ ਹਰ ਤਰ੍ਹਾਂ ਨਾਲ ਤਿਆਰ ਹੈ। ਅਮਰੀਕਾ ਅਤੇ ਦੱਖਣੀ ਕੋਰੀਆ ਨੇ ਪੂਰਾ ਕੀਤਾ ਸੰਯੁਕਤ ਫੌਜੀ ਅਭਿਆਸਉੱਤਰੀ ਕੋਰੀਆ ਹੁਣ ਤੱਕ ਸਿਰਫ ਮਾਰਚ ਮਹੀਨੇ ‘ਚ 6 ਮਿਜ਼ਾਈਲਾਂ ਦਾ ਪ੍ਰੀਖਣ ਕਰ ਚੁੱਕਾ ਹੈ। ਬੁੱਧਵਾਰ ਨੂੰ ਹੀ 4 ਕਰੂਜ਼ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਗਿਆ। ਦਰਅਸਲ, ਇਸ ਮਹੀਨੇ ਵਿੱਚ ਉੱਤਰੀ ਕੋਰੀਆ ਵੱਲੋਂ ਲਗਾਤਾਰ ਮਿਜ਼ਾਈਲਾਂ ਦਾ ਪ੍ਰੀਖਣ ਕਰਨ ਪਿੱਛੇ ਦੱਖਣੀ ਕੋਰੀਆ ਅਤੇ ਅਮਰੀਕਾ ਦਾ ਸਾਂਝਾ ਫ਼ੌਜੀ ਅਭਿਆਸ ਹੈ। ਜੋ ਪੰਜ ਸਾਲ ਬਾਅਦ ਹੋ ਰਿਹਾ ਹੈ। ਉੱਤਰੀ ਕੋਰੀਆ ਇਸ ਨੂੰ ਭੜਕਾਊ ਕਾਰਵਾਈ ਦੱਸ ਰਿਹਾ ਹੈ। The post ਉੱਤਰੀ ਕੋਰੀਆ ਵਲੋਂ ਅੰਡਰਵਾਟਰ ਨਿਊਕਲੀਅਰ ਡਰੋਨ ਦਾ ਸਫਲ ਪ੍ਰੀਖਣ, ਲਿਆਂਦੀ ਜਾ ਸਕਦੀ ਹੈ ਰੇਡੀਓ ਐਕਟਿਵ ਸੁਨਾਮੀ appeared first on TheUnmute.com - Punjabi News. Tags:
|
ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਅੰਦਰ ਦਹਿਸ਼ਤ ਦਾ ਮਾਹੌਲ ਸਿਰਜ ਕੇ ਫੜੇ ਬੇਦੋਸ਼ੇ ਨੌਜਵਾਨਾਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ Friday 24 March 2023 11:50 AM UTC+00 | Tags: breaking-news kirti-kisan-union latest-news news punjab-dgp punjab-police the-unmute-breaking-news the-unmute-latest-news the-unmute-punjabi-news ਚੰਡੀਗੜ੍ਹ,24 ਮਾਰਚ 2023: ਕਿਰਤੀ ਕਿਸਾਨ ਯੂਨੀਅਨ (Kirti Kisan Union) ਨੇ ਪੰਜਾਬ ਵਿੱਚ ਬੀਤੇ ਕੁੱਝ ਦਿਨਾਂ ਤੋਂ ਭਾਜਪਾ ਦੀ ਕੇਂਦਰ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਵੱਲੋਂ ਸਿਰਜੇ ਜਾ ਰਹੇ ਦਹਿਸ਼ਤ ਦੇ ਮਾਹੌਲ ਦੀ ਨਿਖੇਧੀ ਕਰਦਿਆਂ ਫੜੇ ਗਏ ਬੇਦੋਸ਼ੇ ਨੌਜਵਾਨਾਂ ਨੂੰ ਤੁਰੰਤ ਰਿਹਾ ਕਰਨ ਅਤੇ ਪੰਜਾਬ ਵਿੱਚੋਂ ਕੇਂਦਰੀ ਸੁਰੱਖਿਆ ਬਲਾਂ ਨੂੰ ਬਾਹਰ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਯੂਨੀਅਨ ਦੀ ਸੂਬਾ ਸਕੱਤਰੇਤ ਟੀਮ ਨੇ ਪੈਦਾ ਕੀਤੀ ਜਾ ਰਹੀ ਸਥਿਤੀ ਲਈ ਆਰ ਐਸ ਐਸ ਦੀਆਂ ਏ ਅਤੇ ਬੀ ਟੀਮਾਂ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਇੱਕ ਵਿਅਕਤੀ ਨੂੰ ਫੜਣ ਦੇ ਨਾਂ ਹੇਠ ਫਾਸ਼ੀਵਾਦੀ ਮੁਹਿੰਮ ਚਲਾ ਕੇ ਸੂਬੇ ਵਿੱਚ ਨਾ ਸਿਰਫ ਜਮਹੂਰੀਅਤ ਦਾ ਘਾਣ ਕੀਤਾ ਜਾ ਰਿਹਾ ਹੈ ਬਲਕਿ ਕੌਮੀ ਸੁਰੱਖਿਆ ਕਾਨੂੰਨ ਦੀ ਦੁਰਵਰਤੋਂ ਵੀ ਕੀਤੀ ਜਾ ਰਹੀ ਹੈ। ਜੱਥੇਬੰਦੀ ਨੇ ਸਰਕਾਰ ਵੱਲੋਂ ਪ੍ਰੈਸ ਦੀ ਆਜ਼ਾਦੀ ਤੇ ਪਾਬੰਦੀਆਂ ਲਾਉਣ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਕਿ ਪੁਲਿਸ ਦੇ ਸਖਤ ਘੇਰੇ ਵਿੱਚੋਂ ਇੱਕ ਵਿਅਕਤੀ ਦੇ ਬੱਚ ਨਿਕਲਣ ਦੀ ਨਾਕਾਮੀ ਲਈ ਜ਼ਿੰਮੇਵਾਰ ਵਿਅਕਤੀਆਂ ਉੱਪਰ ਕਾਰਵਾਈ ਕਰਨ ਦੀ ਬਜਾਏ ਹੁਣ ਪੱਤਰਕਾਰ ਭਾਈਚਾਰੇ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ| ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ,ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਸਕੱਤਰੇਤ ਮੈਂਬਰ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਦੇਸ਼ ਵਿੱਚ ਹਰੇਕ ਵਿਅਕਤੀ ਨੂੰ ਆਪਣੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਦੀ ਸੰਵਿਧਾਨਕ ਆਜ਼ਾਦੀ ਹੈ। ਸਿਰਫ ਕਿਸੇ ਦੀ ਵਿਚਾਰਧਾਰਾ ਕਰਕੇ ਕਿਸੇ ਉੱਪਰ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ਼ ਕਰਨਾ ਸੰਵਿਧਾਨਕ ਆਜ਼ਾਦੀ ਦੀ ਉਲੰਘਣਾ ਹੈ। ਕਿਸਾਨ ਆਗੂਆਂ ਨੇ ਕੁੱਝ ਡਿਜੀਟਲ ਚੈਨਲਾਂ ਅਤੇ ਪੱਤਰਕਾਰਾਂ ਦੇ ਸ਼ੋਸ਼ਲ ਮੀਡੀਆ ਖਾਤਿਆਂ ਤੇ ਪਾਬੰਦੀਆਂ ਮੜਣ ਦੀ ਕਾਰਵਾਈ ਨੂੰ ਫਾਸ਼ੀਵਾਦੀ ਕਾਰਵਾਈ ਦੱਸਦਿਆਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਰ ਐਸ ਐਸ ਦੇ ਇਸ਼ਾਰੇ ਤੇ ਪੰਜਾਬ ਦੇ ਭਾਈਚਾਰਕ ਮਾਹੌਲ ਨੂੰ ਖੇਰੂੰ ਖੇਰੂੰ ਕਰਨ ਲਈ ਉਸਦੀਆਂ ਏ ਅਤੇ ਬੀ ਟੀਮਾਂ ਸਰਗਰਮ ਹੋ ਗਈਆਂ ਹਨ। ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਇਤਿਹਾਸਕ ਅਤੇ ਜੇਤੂ ਕਿਸਾਨ ਘੋਲ ਵਲੋਂ ਕਾਰਪੋਰੇਟ ਨੀਤੀਆਂ ਵਿਰੁੱਧ ਅਤੇ ਤਾਕਤਾਂ ਦੇ ਕੇਂਦਰੀਕਰਨ ਵਿਰੁੱਧ ਸੂਬਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਸਿਰਜੇ ਭਾਈਚਾਰਕ ਸਾਂਝ ਅਤੇ ਵਿਸ਼ਾਲ ਜਨਤਕ ਸੰਘਰਸ਼ਾਂ ਦੇ ਬਿਰਤਾਂਤ ਦੀ ਰਾਖੀ ਲਈ ਅੱਗੇ ਆਉਣ ਦੀ ਅਪੀਲ ਕੀਤੀ। The post ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਅੰਦਰ ਦਹਿਸ਼ਤ ਦਾ ਮਾਹੌਲ ਸਿਰਜ ਕੇ ਫੜੇ ਬੇਦੋਸ਼ੇ ਨੌਜਵਾਨਾਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ appeared first on TheUnmute.com - Punjabi News. Tags:
|
ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਦੀ ਅਦਾਲਤ 'ਚ ਪੇਸ਼ੀ, ਪੁਲਿਸ ਨੂੰ ਮਿਲਿਆ ਚਾਰ ਦਿਨਾਂ ਰਿਮਾਂਡ Friday 24 March 2023 12:17 PM UTC+00 | Tags: akf amritpal amritpals-gunman breaking-news gorkha-baba khanna-police ludhiana-police news punjab-news tejinder-singh the-unmute-breaking-news ਚੰਡੀਗੜ੍ਹ, 24 ਮਾਰਚ 2023: ਖੰਨਾ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ । ਖੰਨਾ ਪੁਲਿਸ ਦੇ ਮੁਤਾਬਕ ਗੋਰਖਾ ਬਾਬਾ ਤੋਂ ਪੁੱਛਗਿੱਛ ਦੌਰਾਨ ਕਈ ਖ਼ੁਲਾਸੇ ਹੋਏ ਹਨ, ਜਿਸ ‘ਚ AKF ਬਾਰੇ ਅਹਿਮ ਜਾਣਕਾਰੀਆਂ ਹਾਸਲ ਹੋਈਆਂ ਹਨ। ਪੁਲਿਸ ਨੇ ਖ਼ੁਲਾਸਾ ਕੀਤਾ ਕਿ AKF ਦੇ ਸਾਰੇ ਮੈਂਬਰਾਂ ਨੂੰ AKF 3, AKF 56 ਵਰਗੇ ਬੈਲਟ ਨੰਬਰ ਦਿੱਤੇ ਗਏ ਸਨ ਅਤੇ ਗੋਲੀਬਾਰੀ ਅਭਿਆਸ ਸਮੇਤ ਮਾਰਸ਼ਲ ਆਰਟ ਅਤੇ ਹਥਿਆਰਾਂ ਦੀ ਸਿਖਲਾਈ ਦਿੱਤੀ ਗਈ ਸੀ। ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। The post ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਦੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਚਾਰ ਦਿਨਾਂ ਰਿਮਾਂਡ appeared first on TheUnmute.com - Punjabi News. Tags:
|
ਲੁਧਿਆਣਾ ਪੁਲਿਸ ਵਲੋਂ ਨਸ਼ਾ ਤਸਕਰਾਂ ਦੀਆਂ 1.63 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ Friday 24 March 2023 12:26 PM UTC+00 | Tags: breaking-news commissionerate-police-ludhiana drug-smugglers ips-mandeep-singh-sidhu-news news police-ludhiana punjab-police the-unmute-breaking-news ਲੁਧਿਆਣਾ, 24 ਮਾਰਚ 2023: ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਤਿੰਨ ਨਸ਼ਾ ਤਸਕਰਾਂ (Drug Smugglers) ਦੀ ਜਾਇਦਾਦ ਨੂੰ ਜ਼ਬਤ ਕੀਤੀਆਂ ਗਈ ਹਨ | ਜਿਸਦੀ ਕੁੱਲ ਕੀਮਤ ਕਰੀਬ 1.63 ਕਰੋੜ ਰੁਪਏ ਹੈ। ਇਨ੍ਹਾਂ ਸੰਪਤੀਆਂ ਵਿੱਚ ਵਪਾਰਕ ਦੁਕਾਨਾਂ ਅਤੇ ਰਿਹਾਇਸ਼ੀ ਘਰ ਦੋਵੇਂ ਸ਼ਾਮਲ ਹਨ। ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ ਗਏ ਤਿੰਨ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਲਲਤੋਂ ਕਲਾਂ ਦੇ ਹੁਸ਼ਿਆਰ ਸਿੰਘ ਦੀ ਉਸਦੇ ਪਿੰਡ ਵਿੱਚ ਤਿੰਨ ਰਿਹਾਇਸ਼ੀ ਮਕਾਨਾਂ ਅਤੇ ਇੱਕ ਦੁਕਾਨ ਸਮੇਤ 1.08 ਕਰੋੜ ਰੁਪਏ ਦੀ ਜਾਇਦਾਦ ਹੈ। ਨਿਊ ਸੁੰਦਰ ਨਗਰ ਦੇ ਵਸਨੀਕ ਸਤਨਾਮ ਸਿੰਘ ਦੀ ਇਕ ਮੈਡੀਕਲ ਦੀ ਦੁਕਾਨ, 100 ਵਰਗ ਗਜ਼ ਜ਼ਮੀਨ ‘ਤੇ ਖਾਲੀ ਪਈਆਂ ਦੋ ਦੁਕਾਨਾਂ ਅਤੇ ਆਸ਼ਿਆਨਾ ਕਾਲੋਨੀ ਦੇ ਵਿਕਾਸ ਕੁਮਾਰ ਦੇ ਰਿਹਾਇਸ਼ੀ ਮਕਾਨ ਨੂੰ ਵੀ ਪੁਲਿਸ ਵਲੋਂ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਐਨ.ਡੀ.ਪੀ.ਐਸ. ਐਕਟ ਦੀ 68-ਐਫ ਧਾਰਾ ਦੀ ਵਰਤੋਂ ਕੀਤੀ ਸੀ।ਕਮਿਸ਼ਨਰ ਸਿੱਧੂ ਨੇ ਕਿਹਾ ਕਿ ਦੋਸ਼ੀਆਂ ਦੀ ਜਾਇਦਾਦ ਨੂੰ ਜ਼ਬਤ ਕਰਨ ਨਾਲ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ‘ਤੇ ਰੋਕ ਲੱਗੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸਮਾਜ ਦੇ ਹੋਰ ਨਸ਼ਾ ਤਸਕਰਾਂ ਨੂੰ ਵੀ ਸਖ਼ਤ ਸੰਦੇਸ਼ ਜਾਵੇਗਾ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਇਦਾਦ ਜ਼ਬਤ ਕਰਨ ਨਾਲ ਨਸ਼ਾ ਤਸਕਰਾਂ (Drug Smugglers) ਦੀ ਰੀੜ੍ਹ ਦੀ ਹੱਡੀ ਅਤੇ ਆਰਥਿਕ ਸਹਾਇਤਾ ਪ੍ਰਣਾਲੀ ਨੂੰ ਤੋੜਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ ਸਬੰਧਤ ਅਧਿਕਾਰੀਆਂ ਕੋਲ ਅਜਿਹੇ ਹੋਰ ਕਈ ਕੇਸਾਂ ਦੀ ਪੈਰਵੀ ਕਰ ਰਹੇ ਹਾਂ ਅਤੇ ਹੋਰ ਜਾਇਦਾਦਾਂ ਨੂੰ ਜ਼ਬਤ ਕਰਾਂਗੇ। The post ਲੁਧਿਆਣਾ ਪੁਲਿਸ ਵਲੋਂ ਨਸ਼ਾ ਤਸਕਰਾਂ ਦੀਆਂ 1.63 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ appeared first on TheUnmute.com - Punjabi News. Tags:
|
ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ ਤੱਕ ਕਰੀਬ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ: ਡਾ. ਬਲਜੀਤ ਕੌਰ Friday 24 March 2023 06:07 PM UTC+00 | Tags: dr-baljit-kaur ਚੰਡੀਗੜ੍ਹ, 24 ਮਾਰਚ 2023: ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ 2023 ਤੱਕ ਲੱਗਭੱਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ 5000/-ਰੁਪਏ ਤਿੰਨ ਕਿਸ਼ਤਾਂ ਵਿੱਚ (ਰੁਪਏ 1000+2000+2000) ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਇਹ ਰਾਸ਼ੀ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਂਦੀ ਹੈ। ਮੰਤਰੀ ਨੇ ਕਿਹਾ ਮਾਤਰੂ ਵੰਦਨਾ ਯੋਜਨਾ ਇਹ ਯਕੀਨੀ ਬਣਾਉਣ ਵੱਲ ਇੱਕ ਕਦਮ ਹੈ ਕਿ ਹਰ ਗਰਭਵਤੀ ਔਰਤ ਨੂੰ ਗਰਭ ਅਵਸਥਾ ਅਤੇ ਦੁੱਧ ਚੁੰਘਾਉਣ ਦੌਰਾਨ ਲੋੜੀਂਦੀ ਦੇਖਭਾਲ ਮਿਲੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮਾਵਾਂ ਅਤੇ ਬੱਚਿਆਂ ਦੀ ਤੰਦਰੁਸਤੀ ਲਈ ਵਚਨਬੱਧ ਹੈ ਅਤੇ ਇਹ ਸਕੀਮ ਉਸ ਵਚਨਬੱਧਤਾ ਦਾ ਪ੍ਰਤੀਬਿੰਬ ਹੈ। ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਭ ਲੈਣ ਅਤੇ ਆਪਣੀ ਅਤੇ ਆਪਣੇ ਬੱਚਿਆਂ ਦੀ ਵਧੀਆ ਦੇਖਭਾਲ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। The post ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ ਤੱਕ ਕਰੀਬ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ Friday 24 March 2023 06:11 PM UTC+00 | Tags: bhagwant-mann chetan-singh-jauramajra defense-ex-servicemen ਚੰਡੀਗੜ੍ਹ: 24 ਮਾਰਚ, 2023: ਪੰਜਾਬ ਦੇ ਰੱਖਿਆ ਸੈਨਿਕਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਤਹਿਤ , 24 ਮਾਰਚ 2023 ਨੂੰ ਰੱਖਿਆ ਸੇਵਾਵਾਂ ਭਲਾਈ (ਡੀ.ਐਸ.ਡਬਲਯ.ੂ) ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੁਰਾਣੀ ਜੀਓਜੀ ਸਕੀਮ ਦੇ ਮੁੱਦਿਆਂ ਨੂੰ ਹੱਲ ਕਰਨ ਸਬੰਧੀ ਵਿਚਾਰ-ਚਰਚਾ ਕਰਨ ਲਈ ਇੱਕ ਮੀਟਿੰਗ ਕੀਤੀ ਗਈ । ਇਹ ਮੀਟਿੰਗ ਜੀ.ਓ.ਜੀ. ਦੀ 11 ਮੈਂਬਰੀ ਟੀਮ ਨਾਲ ਮੇਜਰ ਹਰਦੀਪ ਸਿੰਘ, ਫਲਾਇੰਗ ਅਫ਼ਸਰ ਕਮਲ ਵਰਮਾ, ਸਬ-ਮੇਜਰ ਅਮਰੀਕ ਸਿੰਘ ਦੀ ਅਗਵਾਈ ਵਿੱਚ ਹੋਈ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਨੁਮਾਇੰਦਿਆਂ ਨੇ ਪ੍ਰਮੁੱਖ ਸਕੱਤਰ ਡੀ.ਐੱਸ.ਡਬਲਿਊ., ਜੇ.ਐੱਮ. ਬਾਲਾਮੁਰੂਗਨ, ਆਈ.ਏ.ਐੱਸ., ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਡੀਐਸਡਬਲਯੂ ਅਤੇ ਬ੍ਰਿਗੇਡੀਅਰ ਤੇਜਵੀਰ ਸਿੰਘ ਮੁੰਡੀ (ਸੇਵਾਮੁਕਤ), ਐਮਡੀ, ਪੈਸਕੋ ਦੀ ਮੌਜੂਦਗੀ ਵਿੱਚ ਇਸ ਮੀਟਿੰਗ ਵਿੱਚ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਾਬਕਾ ਜੀਓਜੀ ਸੈਨਿਕਾਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਸਾਡੇ ਰੱਖਿਆ ਬਲਾਂ ਦੇ ਜਵਾਨਾਂ ਦੀਆਂ ਕੁਰਬਾਨੀਆਂ ਦੀ ਕਦਰ ਕਰਦੀ ਹੈ ਕਿਉਂਕਿ ਉਹ ਔਖੇ ਅਤੇ ਸਖ਼ਤ ਹਾਲਾਤਾਂ ਵਿੱਚ ਕੰਮ ਕਰਦੇ ਹਨ ਅਤੇ ਸਮਾਜ ਨੂੰ ਮਜ਼ਬੂਤ ਕਰਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਤੋਂ ਭਲੀਭਾਂਤ ਜਾਣੂ ਹਨ। ਮੰਤਰੀ ਨੇ ਜੀ.ਓ.ਜੀ. ਦੇ ਨੁਮਾਇੰਦੇ ਨੂੰ ਭਰੋਸਾ ਦਿਵਾਇਆ ਕਿ ਇਸ ਮੁੱਦੇ 'ਤੇ ਸਥਾਈ ਕਮੇਟੀ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ 30 ਅਪ੍ਰੈਲ ਤੱਕ ਸਮਾਂਬੱਧ ਢੰਗ ਨਾਲ ਜਾਣਕਾਰੀ ਸਾਰਿਆਂ ਨੂੰ ਦਿੱਤੀ ਜਾਵੇਗੀ। The post ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
ਅਮਨ ਅਰੋੜਾ ਨੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਸੰਭਾਲਿਆ ਅਹੁਦਾ Friday 24 March 2023 06:16 PM UTC+00 | Tags: aman-arora ਚੰਡੀਗੜ੍ਹ, 24 ਮਾਰਚ 2023: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ (ਡੀ.ਜੀ.ਆਰ.ਐਂਡ.ਪੀ.ਜੀ.) ਮੰਤਰੀ ਵਜੋਂ ਇੱਕ ਹੋਰ ਵਿਭਾਗ ਦਾ ਚਾਰਜ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਡਾਇਰੈਕਟਰ ਗਿਰੀਸ਼ ਦਿਆਲਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਡੀ.ਜੀ.ਆਰ. ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 535 ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਨਿਰਧਾਰਤ ਸਮੇਂ ਵਿੱਚ 433 ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐੱਸ.), ਈ-ਆਫਿਸ ਅਤੇ ਸਟੇਟ ਡੀ.ਬੀ.ਟੀ. ਸੈੱਲ ਅਤੇ ਵਿਭਾਗ ਵੱਲੋਂ ਚਲਾਏ ਜਾ ਰਹੇ ਹੋਰ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ। ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਦੇ ਇੱਕ ਸਾਲ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਅਤੇ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਬਾਰੇ ਅਤੇ ਸੇਵਾ ਵਿੱਚ ਦੇਰੀ ਕਰਨ ਵਾਲੇ ਮੁਲਾਜ਼ਮਾਂ ਦੀ ਸੂਚੀ ਜਮ੍ਹਾਂ ਕਰਵਾਈ ਜਾਵੇ। ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਸ਼ਾਸਨਿਕ ਢਾਂਚੇ ਵਿੱਚ ਹਰ ਪੱਧਰ 'ਤੇ ਹੋਰ ਸੁਧਾਰ ਕਰਨ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਹੋਰ ਜ਼ੋਰਦਾਰ ਢੰਗ ਨਾਲ ਕੰਮ ਕਰਨ ਕਿਹਾ ਤਾਂ ਜੋ ਸੂਚਨਾ ਤੇ ਤਕਨਾਲੋਜੀ ਰਾਹੀਂ ਲੋਕਾਂ ਨੂੰ ਨਿਰਵਿਘਨ, ਪਾਰਦਰਸ਼ੀ ਤੇ ਸੁਖਾਲੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤਾਂ ਜੋ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। The post ਅਮਨ ਅਰੋੜਾ ਨੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਸੰਭਾਲਿਆ ਅਹੁਦਾ appeared first on TheUnmute.com - Punjabi News. Tags:
|
ਨੌਜਵਾਨਾਂ ਨੂੰ ਕਿਸੇ ਧਰਮ ਦੇ ਨਾਂ 'ਤੇ ਚਲਾਈਆਂ ਜਾ ਰਹੀਆਂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ: ਮੁੱਖ ਮੰਤਰੀ Friday 24 March 2023 06:18 PM UTC+00 | Tags: punjab ਚੰਡੀਗੜ੍ਹ, 24 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਸੂਬੇ ਨੂੰ ਅਫਗਾਨਿਸਤਾਨ ਬਣਾਉਣ ਦੀਆਂ ਪੰਜਾਬ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਕੇ ਇਕ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਇਆ ਜਾਵੇ। ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਫ਼ਿਰਕੂ ਲੀਹਾਂ ‘ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਰਮ ਪ੍ਰਚਾਰਕਾਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਦੇ ਦੁਸ਼ਮਣ ਇਨ੍ਹਾਂ ਆਗੂਆਂ ਦੇ ਅਜਿਹੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਪਰਿਵਾਰਾਂ ਦੇ ਪੁੱਤਰਾਂ ਨੂੰ ਹਥਿਆਰ ਚੁੱਕਣ ਦਾ ਉਪਦੇਸ਼ ਦੇਣਾ ਬਹੁਤ ਸੌਖਾ ਹੈ ਪਰ ਅਜਿਹੇ ਪ੍ਰਚਾਰਕ ਜਦੋਂ ਕੌੜੀਆਂ ਹਕੀਕਤਾਂ ਦਾ ਸਾਹਮਣਾ ਕਰਦੇ ਹਨ ਤਾਂ ਇਨ੍ਹਾਂ ਗੱਲਾਂ ਤੋਂ ਭੱਜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਆਪੂ ਬਣੇ ਪ੍ਰਚਾਰਕਾਂ ਦੇ ਵਿਚਾਰਾਂ ਤੋਂ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਦੀ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਜਜ਼ਬਾਤੀ ਸਾਂਝ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਇੱਕੋ-ਇੱਕ ਮਕਸਦ ਆਪਣੇ ਫ਼ਸਾਦੀ ਵਿਚਾਰਾਂ ਰਾਹੀਂ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਨੌਜਵਾਨਾਂ ਨੂੰ ਧਰਮ ਦੇ ਨਾਮ ‘ਤੇ ਚਲਾਈਆਂ ਜਾ ਰਹੀਆਂ ਫਿਰਕੂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕ ਪਛਾਣੇ ਜਾਂਦੇ ਹਨ, ਜਿਸ ਕਾਰਨ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ‘ਚ ਕਿਤਾਬਾਂ, ਲੈਪਟਾਪ, ਨੌਕਰੀਆਂ, ਮੈਡਲ ਅਤੇ ਤਰੱਕੀ ਦੇਖਣਾ ਚਾਹੁੰਦੇ ਹਨ ਪਰ ਇਹ ਆਗੂ ਨੌਜਵਾਨਾਂ ਨੂੰ ਹੱਥਾਂ ‘ਚ ਹਥਿਆਰ ਚੁੱਕਣ ਲਈ ਕਹਿ ਕੇ ਉਜਾੜਨਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਨਾ ਸਿਰਫ਼ ਲੋਕਾਂ ਦਾ ਦਿਲ ਜਿੱਤ ਕੇ ਸਰਕਾਰ ਬਣਾਉਣਾ ਜਾਣਦੇ ਹਨ, ਸਗੋਂ ਉਹ ਸਰਕਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣਾ ਵੀ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਆਗੂ ਸੋਚਦੇ ਹਨ ਕਿ ਉਹ ਲੋਕਾਂ ਨੂੰ ਫਿਰਕੂ ਲੀਹਾਂ ‘ਤੇ ਵੰਡ ਸਕਦੇ ਹਨ ਤਾਂ ਉਹ ਸਰਾਸਰ ਗਲਤ ਹਨ ਕਿਉਂਕਿ ਅਮਨ ਪਸੰਦ ਪੰਜਾਬ ਵਾਸੀ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰ ਦੇਣਗੇ। ਭਗਵੰਤ ਮਾਨ ਨੇ ਲੋਕਾਂ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਹ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾ ਕੇ ਲੋਕਾਂ ਦਾ ਵਿਸ਼ਵਾਸ ਬਰਕਰਾਰ ਰੱਖਣਗੇ। The post ਨੌਜਵਾਨਾਂ ਨੂੰ ਕਿਸੇ ਧਰਮ ਦੇ ਨਾਂ ‘ਤੇ ਚਲਾਈਆਂ ਜਾ ਰਹੀਆਂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ: ਮੁੱਖ ਮੰਤਰੀ appeared first on TheUnmute.com - Punjabi News. Tags:
|
ਪੰਜਾਬ 'ਚ 2025 ਤੱਕ ਟੀ.ਬੀ ਨੂੰ ਖਤਮ ਕਰਨ ਦਾ ਟੀਚਾ ਮਿੱਥਿਆ : ਡਾ: ਬਲਬੀਰ ਸਿੰਘ Friday 24 March 2023 06:21 PM UTC+00 | Tags: tb-free ਚੰਡੀਗੜ੍ਹ, 24 ਮਾਰਚ 2023: ਪੰਜਾਬ ਨੂੰ ਸਿਹਤ ਪੱਖੋਂ ਮੋਹਰੀ ਸੂਬਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ 'ਤੇ ਅਮਲ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਵਿਸ਼ਵ ਤਪਦਿਕ (ਟੀ.ਬੀ.) ਦਿਵਸ ਮੌਕੇ ਪੰਜਾਬ ਨੂੰ 2025 ਦੇ ਅੰਤ ਤੱਕ ਟੀਬੀ ਮੁਕਤ ਸੂਬਾ ਬਣਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਭਰ 'ਚ ਸਮੇਂ-ਸਮੇਂ 'ਤੇ ਕਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਭਾਵੇਂ ਟੀ.ਬੀ ਇੱਕ ਲਾਗ (ਛੂਤ) ਦੀ ਬਿਮਾਰੀ ਹੈ , ਪਰ ਜੇਕਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਅਤੇ ਇਲਾਜ ਕੀਤਾ ਜਾਵੇ ਤਾਂ ਇਹ ਪੂਰੀ ਤਰ੍ਹਾਂ ਠੀਕ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਵੱਡਾ ਤੇ ਆਮ ਭੁਲੇਖਾ ਹੈ ਕਿ ਟੀਬੀ ਮੌਤ ਦਾ ਕਾਰਨ ਬਣਦੀ ਹੈ, ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬਿਮਾਰੀ ਦੇ ਅੱਗੇ ਫੈਲਣ ਤੋਂ ਰੁਕ ਜਾਂਦੀ ਹੈ। ਟੀਬੀ ਨੂੰ ਖਤਮ ਕਰਨ ਲਈ ਸਮੂਹਿਕ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਡਾ: ਬਲਬੀਰ ਸਿੰਘ ਨੇ ਇਸ ਸਾਲ ਟੀ.ਬੀ ਦਿਵਸ ਦੀ ਥੀਮ ' ਯੈਸ ਵੀ ਕੈਨ ਐਂਡ ਟੀਬੀ ' , ਹੈ ਜੋ ਟੀਬੀ ਨੂੰ ਖਤਮ ਕਰਨ ਲਈ ਸਾਡੇ ਸਮੂਹਿਕ ਯਤਨਾਂ ਨੂੰ ਦਰਸਾਉਂਦਾ ਹੈ। ਇੱਕ ਜਨ ਅੰਦੋਲਨ ਦੀ ਲੋੜ ਹੈ, ਜਿਸ ਵਿੱਚ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਟੀ.ਬੀ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰ ਨਾਲ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਅੱਠ ਜ਼ਿਲਿ੍ਹਆਂ ਨੂੰ ਕੇਂਦਰ ਸਰਕਾਰ ਵੱਲੋਂ ਨਵੇਂ ਕੇਸਾਂ ਦਾ ਭਾਰ 20 ਫੀਸਦੀ ਤੋਂ ਵੱਧ ਘਟਾਉਣ ਲਈ ਬਰਾਂਜ਼ ਸਰਟੀਫੀਕੇਸ਼ਨ' ਨਾਲ ਸਨਮਾਨਿਤ ਕੀਤਾ ਗਿਆ ਹੈ। ਡਾ: ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਟੀਬੀ ਖਾਤਮਾ ਪ੍ਰੋਗਰਾਮ ਤਹਿਤ ਸਾਲ 2025 ਤੱਕ ਪੰਜਾਬ ਵਿੱਚੋਂ ਟੀ.ਬੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। 'ਵਿਸ਼ਵ ਟੀਬੀ ਦਿਵਸ' ਮੌਕੇ ਡਾਇਰੈਕਟਰ ਸਿਹਤ ਪੰਜਾਬ ਦੇ ਦਫ਼ਤਰ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਵਿੱਚ ਸਕੱਤਰ ਸਿਹਤ-ਕਮ- ਐਮ.ਡੀ. ਨੈਸ਼ਨਲ ਹੈਲਥ ਮਿਸ਼ਨ ਡਾ: ਅਭਿਨਵ ਤ੍ਰਿਖਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਡਾ: ਅਮਰਜੀਤ ਕੌਰ ਸੀਨੀਅਰ ਖੇਤਰੀ ਡਾਇਰੈਕਟਰ ਐੱਚ.ਐੱਫ.ਡਬਲਿਊ ਚੰਡੀਗੜ੍ਹ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਬੋਲਦਿਆਂ ਡਾ: ਤ੍ਰਿਖਾ ਨੇ ਇਸ ਬਿਮਾਰੀ ਸਬੰਧੀ ਸਮਾਜ ਵਿੱਚ ਫੈਲੀ ਦਹਿਸ਼ਤ ਨੂੰ ਖਤਮ ਕਰਨ ਦਾ ਸੱਦਾ ਦਿੱਤਾ ਅਤੇ ਸਾਰਿਆਂ ਨੂੰ ਟੀ.ਬੀ ਦੇ ਮਰੀਜ਼ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਾ ਕਰਨ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਡਾ: ਰਵਿੰਦਰਪਾਲ ਕੌਰ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਨੇ ਸਾਰਿਆਂ ਨੂੰ ਟੀ.ਬੀ ਦੇ ਖਾਤਮੇ ਲਈ ਕਿਸੇ ਵੀ ਪੱਧਰ 'ਤੇ ਯੋਗਦਾਨ ਪਾਉਣ ਦਾ ਅਹਿਦ ਲੈਣ ਦੀ ਅਪੀਲ ਕੀਤੀ । ਉਨ੍ਹਾਂ ਇਸ ਮੌਕੇ ਕਰਵਾਏ ਗਏ ਕੁਇਜ਼ ਅਤੇ ਸਲੋਗਨ ਲੇਖਣ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ। ਟੀਬੀ ਚੈਂਪੀਅਨ ਵਰਿੰਦਰ ਕੁਮਾਰ, ਜੋ ਪਹਿਲਾਂ ਹੀ ਟੀਬੀ ਤੋਂ ਠੀਕ ਹੋ ਚੁੱਕਾ ਹੈ ਅਤੇ ਹੁਣ ਟੀਬੀ ਦੇ ਖਾਤਮੇ ਲਈ ਵਿਭਾਗ ਨਾਲ ਕੰਮ ਕਰ ਰਿਹਾ ਹੈ, ਨੇ ਆਪਣੇ ਵਿਚਾਰ ਸਾਂਝੇ ਕੀਤੇ ਕਿ ਕਿਵੇਂ ਉਸਨੇ ਛੇ ਮਹੀਨਿਆਂ ਵਿੱਚ ਸਰਕਾਰੀ ਮੁਫਤ ਇਲਾਜ ਨਾਲ ਟੀ.ਬੀ ਨੂੰ ਹਰਾਇਆ ਅਤੇ ਉਹ ਹੁਣ ਪੂਰੀ ਤਰ੍ਹਾਂ ਤੰਦਰੁਸਤ ਹੈ। ਮੰਤਰੀ ਨੇ ਕਮਿਊਨਿਟੀ, ਸਿਵਲ ਸੁਸਾਇਟੀ ਸੰਸਥਾਵਾਂ, ਸਿਹਤ ਸੰਭਾਲ ਕਰਮੀਆਂ ਅਤੇ ਰਾਜ ਭਾਗੀਦਾਰਾਂ ਨੂੰ "ਟੀਬੀ ਹਾਰੇਗਾ, ਦੇਸ਼ ਜੀਤੇਗਾ"ਦੇ ਬੈਨਰ ਹੇਠ ਇੱਕਜੁੱਟ ਹੋਣ ਅਤੇ 2025 ਤੱਕ ਟੀਬੀ ਦੇ ਖਾਤਮੇ ਲਈ ਅੱਗੇ ਆਉਣ ਦੀ ਅਪੀਲ ਕੀਤੀ। The post ਪੰਜਾਬ 'ਚ 2025 ਤੱਕ ਟੀ.ਬੀ ਨੂੰ ਖਤਮ ਕਰਨ ਦਾ ਟੀਚਾ ਮਿੱਥਿਆ : ਡਾ: ਬਲਬੀਰ ਸਿੰਘ appeared first on TheUnmute.com - Punjabi News. Tags:
|
ਰਾਜਸਥਾਨ ਫੀਡਰ ਨਹਿਰ 60 ਦਿਨਾਂ ਲਈ ਬੰਦ ਰਹੇਗੀ Friday 24 March 2023 06:23 PM UTC+00 | Tags: rajasthan-feeder-canal ਚੰਡੀਗੜ੍ਹ, 24 ਮਾਰਚ 2023: ਰਾਜਸਥਾਨ ਸਰਕਾਰ ਦੀ ਬੇਨਤੀ 'ਤੇ ਪੰਜਾਬ ਦੇ ਜਲ ਸਰੋਤ ਵਿਭਾਗ ਨੇ ਰਾਜਸਥਾਨ ਫੀਡਰ ਨਹਿਰ ਨੂੰ 60 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਰਾਜਸਥਾਨ ਸਰਕਾਰ ਨੇ ਰੀਲਾਈਨਿੰਗ ਦੇ ਬਕਾਇਆ ਰਹਿੰਦੇ ਕੰਮ ਦੇ ਮੱਦੇਨਜ਼ਰ ਨਹਿਰ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ 26 ਮਾਰਚ 2023 ਤੋਂ 24 ਮਈ 2023 (ਦੋਵੇਂ ਦਿਨ ਸ਼ਾਮਲ) 60 ਦਿਨਾਂ ਲਈ ਨਹਿਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਰਾਜ ਸਰਕਾਰ ਨੇ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਇਹ ਹੁਕਮ ਜਾਰੀ ਕੀਤੇ ਹਨ। The post ਰਾਜਸਥਾਨ ਫੀਡਰ ਨਹਿਰ 60 ਦਿਨਾਂ ਲਈ ਬੰਦ ਰਹੇਗੀ appeared first on TheUnmute.com - Punjabi News. Tags:
|
ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ 'ਚ ਘਪਲਾ ਕਰਨ ਵਾਲੀ ਦੋਸ਼ਣ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ Friday 24 March 2023 06:25 PM UTC+00 | Tags: aam-aadmi-party bhagwant-mann cm-bhagwant-mann news punjab-government vigilance ਚੰਡੀਗੜ 24 ਮਾਰਚ 2023 : ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਗੌਰੇ ਦੀ ਦੋਸ਼ਣ ਚਰਨ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਢਿੱਲਵਾਂ ਅਧੀਨ ਆਉਦੇ ਪਿੰਡ ਮਹਿਮਦਵਾਲ ਦੇ ਗਰੀਬ ਅਤੇ ਬੇਘਰਿਆਂ ਲਈ ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ ਨੂੰ ਪ੍ਰਾਪਤ ਕੁੱਲ 13,50,000 ਰੁਪਏ ਦੀ ਗ੍ਰਾਂਟ ਨੂੰ ਤੱਤਕਾਲੀ ਏ.ਡੀ.ਸੀ ਵਿਕਾਸ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਪ੍ਰੀਸ਼ਦ ਕਪੂਰਥਲਾ ਸ਼ਤੀਸ਼ ਚੰਦਰ ਵਸ਼ਿਸਟ ਨੇ ਆਸਾ ਸਿੰਘ ਸਰਪੰਚ ਪਿੰਡ ਮਹਿਮਦਵਾਲ ਅਤੇ ਕੁਲਵੰਤ ਸਿੰਘ ਪੰਚਾਇਤ ਸਕੱਤਰ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਮ ਉਪਰ ਵੱਖ ਵੱਖ ਚੈਕ ਕੱਟ ਕੇ ਉਸ ਗ੍ਰਾਂਟ ਨੂੰ ਖੁਰਦ-ਬੁਰਦ ਕਰ ਦਿੱਤਾ ਸੀ। ਉਨਾਂ ਦੱਸਿਆ ਕਿ ਉਪਰੰਤ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਸ਼ਿਫਾਰਸ਼ ਉਤੇ ਵੱਖ ਵੱਖ ਅਧਿਕਾਰੀਆਂ ਦੀ ਪੰਜ ਮੈਂਬਰੀ ਕਮੇਟੀ ਨੇ ਫਿਜੀਕਲ ਵੈਰੀਫਿਕੇਸ਼ਨ ਕਰਵਾਈ ਗਈ ਤਾਂ ਜਿਲ੍ਹਾ ਕਪੂਰਥਲਾ ਵਿੱਚ ਪੈਂਦੇ 31 ਪਿੰਡਾਂ ਦੇ 411 ਆਯੋਗ ਲਾਭਪਾਤਰੀਆਂ ਨੂੰ ਸਾਲ 2011-12 ਦੌਰਾਨ 1,80,00,000 ਰੁਪਏ ਦੀ ਨਾਜਾਇਜ਼ ਅਦਾਇਗੀ ਕੀਤੀ ਗਈ ਪਾਈ ਗਈ। ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ ਵੱਲੋਂ 132 ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 01 ਮਿਤੀ 03-02-17 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਦਰਜ ਕੀਤਾ ਗਿਆ। ਇਸ ਕੇਸ ਵਿੱਚ ਉਕਤ ਦੋਸ਼ਣ ਚਰਨ ਕੌਰ ਵਾਸੀ ਪਿੰਡ ਗੌਰੇ, ਜਿਲਾ ਕਪੂਰਥਲਾ ਨੂੰ ਪੜਤਾਲ ਉਪਰੰਤ ਮਿਤੀ 04-02-2019 ਨੂੰ ਨਾਮਜ਼ਦ ਕੀਤਾ ਗਿਆ ਸੀ ਜਿਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਣ ਚਰਨ ਕੌਰ ਵੱਲੋਂ ਅਯੋਗ ਲਾਭਪਾਤਰੀ ਹੁੰਦੇ ਹੋਏ ਇਸ ਇੰਦਰਾ ਅਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਨੂੰ ਪੱਕਾ ਬਨਾਉਣ ਲਈ ਮਿਤੀ 14-03-2012 ਨੂੰ ਵੱਖ-ਵੱਖ ਚੈਕਾਂ ਰਾਹੀਂ ਕੁੱਲ 45,000 ਰੁਪਏ ਦੀ ਮਿਲੀ ਗਰਾਂਟ ਪਿੰਡ ਗੌਰੇ ਦੇ ਸਰਪੰਚ ਸੁਖਵਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਦੀ ਮਿਲੀਭੁਗਤ ਨਾਲ ਹੜੱਪ ਕਰ ਲਈ ਸੀ। ਵਰਨਣਯੋਗ ਹੈ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 117 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਠਿਕਾਣਿਆਂ ਉਪਰ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। The post ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ‘ਚ ਘਪਲਾ ਕਰਨ ਵਾਲੀ ਦੋਸ਼ਣ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਕਾਰਵਾਈ ਦੌਰਾਨ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਗ੍ਰਿਫਤਾਰ ਕੀਤੇ 44 ਵਿਅਕਤੀਆਂ ਨੂੰ ਕੀਤਾ ਰਿਹਾਅ Friday 24 March 2023 06:27 PM UTC+00 | Tags: punjab-police ਚੰਡੀਗੜ੍ਹ, 24 ਮਾਰਚ 2023: ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਅਮਨ-ਕਾਨੂੰਨ ਨੂੰ ਖ਼ੋਰਾ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਚੱਲ ਰਹੇ ਅਭਿਆਨ ਦੌਰਾਨ , ਇਹਤਿਆਤ ਵਜੋਂ ਗਿਰਫਤਾਰ ਕੀਤੇ ਗਏ 44 ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅਪਰੇਸ਼ਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਵਿੱਚ ਅਤੇ ਨੌਜਵਾਨਾਂ ਨੂੰ ਪ੍ਰੇਸ਼ਾਨੀ ਨਾ ਆਉਣ ਦੇਣ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਪੁਲਿਸ ਨੇ ਉਹਨਾਂ ਵਿਅਕਤੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ ਜਿਹਨਾਂ ਦੀ ਘੱਟੋ-ਘੱਟ ਭੂਮਿਕਾ ਹੈ ਜਾਂ ਜੋ ਬੱਸ ਐਵੇਂ ਭਾਵਨਾ ਚ ਵਹਿ ਕੇ ਅੰਮ੍ਰਿਤਪਾਲ ਨਾਲ ਤੁਰ ਪਏ ਸਨ। ਅਜਿਹੇ 44 ਵਿਅਕਤੀਆਂ, ਜਿਨ੍ਹਾਂ ਨੂੰ ਇਹਤਿਆਤ ਵਜੋਂ ਗਿਰਫਤਾਰ ਕੀਤਾ ਗਿਆ ਸੀ, ਨੂੰ ਸ਼ੁੱਕਰਵਾਰ ਨੂੰ ਭਵਿੱਖ ਵਿੱਚ ਚੰਗੇ ਆਚਰਣ ਦੇ ਵਾਅਦੇ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਦੇ ਐਲਾਨ ਕਿ ਪੰਜਾਬ ਪੁਲਿਸ 177 ਗ੍ਰਿਫਤਾਰ ਵਿਅਕਤੀਆਂ ਨੂੰ ਨਿਵਾਰਕ ਹਿਰਾਸਤ ਤੋਂ ਰਿਹਾਅ ਕਰ ਸਕਦੀ ਹੈ , ਦੇ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 30 ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਹਨ, ਜਦੋਂਕਿ ਬਾਕੀਆਂ ਦੀ ਗ੍ਰਿਫ਼ਤਾਰੀ ਸੁਰੱਖਿਆ ਦੀ ਨਜ਼ਰੋਂ ਇਹਤਿਆਤ ਵਜੋਂ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਸੀ ਕਿ ਅੰਮ੍ਰਿਤ ਛਕਣ ਅਤੇ ਨਸ਼ਾ ਛੁਡਾਉਣ ਵਿੱਚ ਸ਼ਾਮਲ ਲੋਕਾਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਬਾਕੀ ਰਹਿੰਦੇ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ ਇਹਤਿਆਤਨ ਗਿਰਫਤਾਰੀ ਅਧੀਨ ਹਨ ਅਤੇ ਜੇਕਰ ਉਹ ਕਿਸੇ ਵੀ ਠੋਸ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਨਾ ਪਾਏ ਗਏ ਤਾਂ ਜਲਦ ਹੀ ਉਹਨਾਂ ਨੂੰ ਵੀ ਪੁਲਿਸ ਹਿਰਾਸਤ ਵਿੱਚੋਂ ਛੱਡ ਦਿੱਤਾ ਜਾਵੇਗਾ । ਜ਼ਿਕਰਯੋਗ ਹੈ ਕਿ ਪੰਜਾਬ ਦੇ ਭੋਲੇ ਭਾਲੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ 'ਚ ਖੇਡਣ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਹ ਅਪਰੇਸ਼ਨ ਚਲਾਇਆ ਜਾ ਰਿਹਾ ਹੈ। The post ਪੰਜਾਬ ਪੁਲਿਸ ਨੇ ਕਾਰਵਾਈ ਦੌਰਾਨ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਗ੍ਰਿਫਤਾਰ ਕੀਤੇ 44 ਵਿਅਕਤੀਆਂ ਨੂੰ ਕੀਤਾ ਰਿਹਾਅ appeared first on TheUnmute.com - Punjabi News. Tags:
|
ਮੁੱਖ ਮੰਤਰੀ ਵੱਲੋਂ ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ Friday 24 March 2023 06:29 PM UTC+00 | Tags: breaking-news ਚੰਡੀਗੜ੍ਹ, 24 ਮਾਰਚ 2023: ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਸ਼ਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫ਼ਸਲਾਂ, ਬਾਗਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। The post ਮੁੱਖ ਮੰਤਰੀ ਵੱਲੋਂ ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest