TheUnmute.com – Punjabi News: Digest for March 26, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੀਟਿੰਗ

Saturday 25 March 2023 03:18 PM UTC+00 | Tags: nambardar-union news punjab-farmers punjab-nambardar-union punjab-news punjab-vidhan-sabha

ਚੰਡੀਗੜ੍ਹ, 25 ਮਾਰਚ 2023: ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਥੇ ਮੁਲਾਕਾਤ ਕੀਤੀ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਸੂਬੇ ਦਾ ਨੰਬਰਦਾਰ ਭਾਈਚਾਰਾ ਲੋਕਤੰਤਰੀ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ, ਜਿਨ੍ਹਾਂ ਦੀ ਹਰ ਪਿੰਡ/ਸ਼ਹਿਰ ਅਤੇ ਸਰਕਾਰੀ ਦਫ਼ਤਰਾਂ ਵਿੱਚ ਇੱਕ ਮੋਹਤਬਰ ਵਿਅਕਤੀ ਵਜੋਂ ਪਛਾਣ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਕਿਲੀ ਦੀ ਅਗਵਾਈ ਵਿੱਚ ਵਫ਼ਦ ਨੇ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਆਪਣਾ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਉਨ੍ਹਾਂ ਨੂੰ ਲਾਰਿਆਂ ਵਿੱਚ ਰੱਖਿਆ ਹੈ ਅਤੇ ਉਨ੍ਹਾਂ ਲਈ ਕੀਤਾ ਕੁਝ ਨਹੀਂ। ਨੰਬਰਦਾਰਾਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰਣ ਆਸ ਹੈ ਕਿ ਇਹ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀਜਾਮਾ ਪਹਿਨਾਏਗੀ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਬੰਧਤ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਮੰਗਾਂ ਸਬੰਧੀ ਹਮਦਰਦੀ ਨਾਲ ਵਿਚਾਰ ਕਰਦਿਆਂ ਇਨ੍ਹਾਂ ਦਾ ਛੇਤੀ ਢੁਕਵਾਂ ਹੱਲ ਕੱਢਿਆ ਜਾ ਸਕੇ।

ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਸਿਮਰਜੀਤ ਬਰਾੜ, ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਖੱਟਰਾਂ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸ੍ਰੀ ਅਸ਼ੋਕ ਸੰਧੂ ਤੇ ਜਨਰਲ ਸਕੱਤਰ ਸੁਰਿੰਦਰ ਪਾਲ ਸਿੰਘ ਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।

The post ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੀਟਿੰਗ appeared first on TheUnmute.com - Punjabi News.

Tags:
  • nambardar-union
  • news
  • punjab-farmers
  • punjab-nambardar-union
  • punjab-news
  • punjab-vidhan-sabha

ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ

Saturday 25 March 2023 03:23 PM UTC+00 | Tags: aartis harchand-singh-barsat mandi-board-chairman news punjab-mandi-board

ਚੰਡੀਗੜ੍ਹ, 25 ਮਾਰਚ 2023: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੀਤੀ ਸ਼ਾਮ ਆੜ੍ਹਤੀ ਐਸੋਸੀਏਸ਼ਨ ਪੰਜਾਬ (ਰਜਿ.) ਦੇ ਅਹੁਦੇਦਾਰਾਂ ਨਾਲ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਆੜ੍ਹਤੀਆਂ ਨੇ ਚੇਅਰਮੈਨ ਨੂੰ ਐਫ.ਸੀ.ਆਈ ਨਾਲ ਸਬੰਧਤ ਕਈ ਦਿੱਕਤਾਂ ਦੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਹੋਰ ਵੀ ਕਈ ਮੁਸ਼ਕਿਲਾਂ ਗਿਣਾਈਆਂ ਗਈਆਂ।

ਚੇਅਰਮੈਨ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਆੜ੍ਹਤੀਆਂ ਦੀਆਂ ਸਮੱਸਿਆਂਵਾਂ ਨੂੰ ਦੂਰ ਕਰਨ ਲਈ ਸਾਰਥਕ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਮੰਡੀਆਂ ਦਾ ਸਹੀ ਵਿਕਾਸ ਨਹੀਂ ਹੋ ਸਕਿਆ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਤੋਂ ਹਦਾਇਤਾਂ ਲੈ ਕੇ ਮੰਡੀਆਂ ਦੇ ਸਹੀ ਵਿਕਾਸ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕਈ ਲਾਹੇਵੰਦ ਸਕੀਮਾਂ ਲਿਆਂਦੀਆਂ ਜਾਣਗੀਆਂ।

ਬਰਸਟ ਨੇ ਆੜ੍ਹਤੀ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਭਵਿੱਖ ਵਿਚ ਲਏ ਜਾਣ ਵਾਲੇ ਫੈਸਲਿਆਂ ਵਿਚ ਆੜ੍ਹਤੀਆਂ ਦੀ ਵੀ ਰਾਏ ਲਈ ਜਾਵੇਗੀ ਅਤੇ ਕੋਈ ਵੀ ਫੈਸਲਾ ਜ਼ਬਰਦਸਤੀ ਲਾਗੂ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿਚ ਰਵਿੰਦਰ ਸਿੰਘ ਚੀਮਾ ਪ੍ਰਧਾਨ, ਹਰਜੀਤ ਸਿੰਘ ਬਰੂ ਉਪ-ਚੇਅਰਮੈਨ, ਰਜਿੰਦਰ ਕੁਮਾਰ ਅਰੋੜਾ ਤੇ ਜਸਵਿੰਦਰ ਸਿੰਘ ਰਾਣਾ ਦੋਵੇਂ ਜਨਰਲ ਸੱਕਤਰਾਂ ਦੇ ਨਾਲ-ਨਾਲ ਸੂਬੇ ਦੇ ਵੱਖ-ਵੱਖ ਜ਼ਿਿਲ੍ਹਆਂ ਤੋਂ ਆਏ ਆੜ੍ਹਤੀਆਂ ਦੇ ਨੁਮਾਇੰਦੇ ਹਾਜ਼ਰ ਸਨ।

The post ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ appeared first on TheUnmute.com - Punjabi News.

Tags:
  • aartis
  • harchand-singh-barsat
  • mandi-board-chairman
  • news
  • punjab-mandi-board

ਚੰਡੀਗੜ੍ਹ, 25 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਘੱਟ ਰਹੇ ਲਿੰਗ ਅਨੁਪਾਤ ਪ੍ਰਤੀ ਗੰਭੀਰਤਾ ਵਿਖਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਅਧਿਕਾਰੀਆਂ ਨੂੰ ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਉਦੇਸ਼ ਲਈ ਉਨ੍ਹਾਂ ਨੇ ਸੂਬੇ ਵਿੱਚ ਪ੍ਰੀ-ਕਨਸੈਪਸ਼ਨ ਅਤੇ ਪ੍ਰੀ-ਨੈਟਲ ਡਾਇਗਨੌਸਟਿਕ ਤਕਨੀਕ (ਪੀਸੀ-ਪੀਐਨਡੀਟੀ) ਐਕਟ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚੱਲਦਿਆਂ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰ ਪਾਲ ਕੌਰ, ਜੋ ਕਿ ਪੀਸੀ-ਪੀ.ਐਨ.ਡੀ.ਟੀ. ਐਕਟ ਨੂੰ ਲਾਗੂ ਕਰਨ ਲਈ ਸਟੇਟ ਐਪ੍ਰੋਪਰੀਏਟ ਅਥਾਰਟੀ ਦੇ ਮਨੋਨੀਤ ਚੇਅਰਮੈਨ ਵੀ ਹਨ, ਨੇ ਸਿਹਤ ਅਧਿਕਾਰੀਆਂ ਦੀ ਅੰਤਰ-ਜ਼ਿਲ੍ਹਾ ਟੀਮ ਦਾ ਗਠਨ ਕੀਤਾ ਹੈ।

ਟੀਮ ਮੈਂਬਰਾਂ ਨੂੰ ਲਿੰਗ ਅਨੁਪਾਤ ਦੇ ਮਾਮਲੇ ਵਿੱਚ ਸਭ ਤੋਂ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹੇ ਗੁਰਦਾਸਪੁਰ ਵਿੱਚ ਸਾਰੀਆਂ ਅਲਟਰਾਸਾਊਂਡ ਸਕੈਨ ਸੁਵਿਧਾਵਾਂ ਦਾ ਵਿਸਥਾਰਪੂਰਵਕ ਨਿਰੀਖਣ ਕਰਨ ਲਈ ਕਿਹਾ ਗਿਆ । 2021-2022 ਦੀ ਸਿਵਲ ਰਜਿਸਟ੍ਰੇਸ਼ਨ ਸਿਸਟਮ (ਸੀ.ਆਰ.ਐਸ.) ਰਿਪੋਰਟ ਅਨੁਸਾਰ ਸੂਬੇ ਦੇ ਸਮੁੱਚੇ ਲਿੰਗ ਅਨੁਪਾਤ 926 ਦੇ ਮੁਕਾਬਲੇ ਗੁਰਦਾਸਪੁਰ ਜ਼ਿਲ੍ਹੇ ਦਾ ਲਿੰਗ ਅਨੁਪਾਤ 887 ਰਿਹਾ।

ਡਾ. ਰਵਿੰਦਰ ਪਾਲ ਕੌਰ ਨੇ ਕਿਹਾ ਕਿ ਪਹਿਲੀ ਤਿਮਾਹੀ ਦੇ ਅੰਦਰ ਗਰਭ ਅਵਸਥਾ ਸਬੰਧੀ ਰਜਿਸਟ੍ਰੇਸ਼ਨ ਲਈ ਮਾਨਤਾ ਪ੍ਰਾਪਤ ਸੋਸ਼ਲ ਹੈਲਥ ਐਕਟੀਵਿਸਟਾਂ (ਆਸ਼ਾ) ਅਤੇ ਸਿਹਤ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਨਾਲ ਲਿੰਗ ਦੀ ਚੋਣ ਸਬੰਧੀ ਸੰਭਾਵਨਾ ਬਹੁਤ ਘੱਟ ਜਾਂਦੀ ਹੈ ਕਿਉਂਕਿ ਗਰਭਵਤੀ ਔਰਤ ਨੂੰ ਉਸਦੀ ਗਰਭ ਅਵਸਥਾ ਦੀ ਮਿਆਦ ਦੌਰਾਨ ਟਰੈਕ ਕੀਤਾ ਜਾਂਦਾ ਹੈ।

ਸਿਹਤ ਵਿਭਾਗ ਦੇ ਯਤਨਾਂ ਦੇ ਸਕਾਰਾਤਮਕ ਨਤੀਜਿਆਂ ਨੂੰ ਦਾ ਜ਼ਿਕਰ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ 10 ਜ਼ਿਲ੍ਹਿਆਂ ਦਾ ਲਿੰਗ ਅਨੁਪਾਤ ਹੁਣ ਰਾਜ ਦੇ ਔਸਤ ਲਿੰਗ ਅਨੁਪਾਤ 926 ਤੋਂ ਵੱਧ ਹੈ, ਜਿਸ ਵਿੱਚ ਐਸਬੀਐਸ ਨਗਰ ਅਤੇ ਰੂਪਨਗਰ ਜ਼ਿਲ੍ਹੇ ਕ੍ਰਮਵਾਰ 948 ਅਤੇ 946 ਦੇ ਅਨੁਪਾਤ ਨਾਲ ਸੂਚੀ ਵਿੱਚ ਸਿਖਰ ‘ਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਭਰ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਉਦੋਂ ਤੱਕ ਯਤਨਸ਼ੀਲ ਰਹਾਂਗੇ ਜਦੋਂ ਤੱਕ ਸੂਬੇ ਵਿੱਚੋਂ ਭਰੂਣ ਹੱਤਿਆ ਦੀ ਲਾਹਨਤ ਜੜ੍ਹੋਂ ਖ਼ਤਮ ਨਹੀਂ ਹੋ ਜਾਂਦੀ।

ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੁੱਲ 1861 ਅਲਟਰਾਸਾਊਂਡ ਸਕੈਨ ਸੈਂਟਰ ਰਜਿਸਟਰਡ ਹਨ ਅਤੇ ਵਿਭਾਗ ਵੱਲੋਂ ਇਹ ਯਕੀਨੀ ਬਣਾਉਣ ਲਈ ਵਾਰ-ਵਾਰ ਡਿਕੋਏ ਓਪਰੇਸ਼ਨ (ਸਟਿੰਗ ਆਪ੍ਰੇਸ਼ਨ) ਕੀਤੇ ਜਾ ਰਹੇ ਹਨ ਕਿ ਕੋਈ ਵੀ ਅਲਟਰਾਸਾਊਂਡ ਸਕੈਨ ਸੈਂਟਰ ਪੀਸੀ-ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਨਾ ਕਰ ਸਕੇ। ਇਸ ਤੋਂ ਇਲਾਵਾ ਸਬੰਧਤ ਜਿਲ੍ਹਾ ਅਥਾਰਟੀਆਂ ਵੱਲੋਂ ਨਿਰੀਖਣ ਕੀਤੇ ਜਾ ਰਹੇ ਹਨ। ਜੇਕਰ ਕੋਈ ਵੀ ਸਕੈਨ ਸੈਂਟਰ ਪੀਸੀ-ਪੀ.ਐਨ.ਡੀ.ਟੀ. ਐਕਟ ਦੀਆਂ ਸ਼ਰਤਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਪੰਜਾਬ ਸਰਕਾਰ ਉਸ ਸਕੈਨ ਸੈਂਟਰ ਦੀ ਰਜਿਸਟ੍ਰੇਸ਼ਨ ਤੁਰੰਤ ਰੱਦ ਕਰ ਦੇਵੇਗੀ।

ਦੱਸਣਯੋਗ ਹੈ ਕਿ ਲੋਕਾਂ ਦੇ ਵਿਵਹਾਰ ਅਤੇ ਮਾਨਸਿਕਤਾ ਨੂੰ ਬਦਲਣ ਲਈ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਆਈ.ਈ.ਸੀ. ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਹ ਮੁੰਡੇ-ਕੁੜੀ ਵਿੱਚ ਕੋਈ ਭੇਦਭਾਵ ਨਾ ਕਰਨ। ਪੰਜਾਬ ਭਰ ਦੇ ਹਸਪਤਾਲਾਂ ਵਿੱਚ ਨਵਜੰਮੀਆਂ ਬੱਚੀਆਂ ਨੂੰ ਲੋਹੜੀ ਅਤੇ ਨਵਰਾਤਰਿਆਂ ਮੌਕੇ ਉਨ੍ਹਾਂ ਦੇ ਜਨਮ ਦਿਵਸ ਨੂੰ ਮਨਾਉਣ ਲਈ ਤੋਹਫ਼ੇ ਦਿੱਤੇ ਜਾਂਦੇ ਹਨ। ਇਸ ਸਬੰਧ ਵਿੱਚ ਇਸ ਸਾਲ ਪਟਿਆਲਾ ਵਿਖੇ ਵੀ ਸੂਬਾ ਪੱਧਰੀ ਲੋਹੜੀ ਸਮਾਗਮ ਕਰਵਾਇਆ ਗਿਆ। ਇਸ ਦੇ ਨਾਲ ਹੀ ਪੂਰੇ ਸਾਲ ਦੌਰਾਨ ਸੈਮੀਨਾਰ ਅਤੇ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ।

The post ਸਿਹਤ ਮੰਤਰੀ ਵੱਲੋਂ ਸੂਬੇ ‘ਚ ਲਿੰਗ ਅਨੁਪਾਤ 'ਚ ਸੁਧਾਰ ਲਈ ਪੀਸੀ-ਪੀ.ਐਨ.ਡੀ.ਟੀ. ਐਕਟ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ appeared first on TheUnmute.com - Punjabi News.

Tags:
  • dr-balbir-singh
  • health-minister-dr-balbir-singh
  • pc-pndt

ਜਲੰਧਰ, 25 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸ਼ਨਿੱਚਰਵਾਰ ਨੂੰ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੰਤ ਨਿਰੰਜਨ ਦਾਸ ਜੀ ਨੂੰ ਸੌਂਪੀ।

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਸਿੱਖਿਆ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਅਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਭਗਤੀ ਲਹਿਰ ਦੇ ਮੋਹਰੀ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪ੍ਰਚਾਰਨ ਵਿੱਚ ਵੀ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਧੰਨ ਹਨ ਕਿ ਉਨ੍ਹਾਂ ਨੂੰ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਦਾ ਸੰਦੇਸ਼ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸੂਬਾ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਖੇਤਰਾਂ ਵਿੱਚ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਪਹਿਲਾਂ ਹੀ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਗਰੀਬ ਪੱਖੀ ਪਹਿਲਕਦਮੀ ਆਮ ਲੋਕਾਂ ਦੇ ਜੀਵਨ ਨੂੰ ਬਦਲਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਵੱਡੇ-ਵੱਡੇ ਦਮਗਜ਼ੇ ਮਾਰਨ ਵਿੱਚ ਵਿਸ਼ਵਾਸ ਨਹੀਂ ਰੱਖਦੇ, ਸਗੋਂ ਸਮਾਜ ਲਈ ਜੋ ਚੰਗਾ ਹੋਵੇ, ਉਹ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ 'ਤੇ ਕੰਮ ਸ਼ੁਰੂ ਕਰਨ ਲਈ ਪਹਿਲਾਂ ਹੀ ਡਿਪਟੀ ਕਮਿਸ਼ਨਰ ਦੇ ਖਾਤੇ ਵਿੱਚ ਪੈਸੇ ਤਬਦੀਲ ਕੀਤੇ ਜਾ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਗਰੀਬਾਂ ਦੀ ਭਲਾਈ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਸਨ ਪਰ ਅਸਲ ਅਰਥਾਂ ਵਿੱਚ ਕੰਮ ਕਿਸੇ ਨੇ ਨਹੀਂ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਗਰੀਬਾਂ ਨੂੰ ਉਨ੍ਹਾਂ ਦੇ ਲੀਡਰ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਹੀ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਸਾਡੀ ਸਰਕਾਰ ਆਮ ਆਦਮੀ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਨਵੰਬਰ-ਦਸੰਬਰ, 2022 ਦੇ ਮਹੀਨਿਆਂ ਦੌਰਾਨ ਸੂਬੇ ਦੇ 87 ਫੀਸਦ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਇੱਕ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਆਮ ਆਦਮੀ ਨੂੰ ਦਰਪੇਸ਼ ਮੁਸ਼ਕਲਾਂ ਤੋਂ ਭਲੀ-ਭਾਂਤ ਜਾਣੂੰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੰਤ ਬਾਬਾ ਨਿਰੰਜਨ ਦਾਸ ਜੀ ਦੀ ਅਗਵਾਈ ਵਾਲੀ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਪ੍ਰਬੰਧਕ ਕਮੇਟੀ, ਇਸ ਕੇਂਦਰ ਦੇ ਸਮੁੱਚੇ ਮਾਮਲਿਆਂ ਦਾ ਪ੍ਰਬੰਧ ਦੇਖੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕਮੇਟੀ ਵਿੱਚ ਗੈਰ-ਸਰਕਾਰੀ ਮੈਂਬਰਾਂ ਤੋਂ ਇਲਾਵਾ ਸਕੱਤਰ ਸੈਰ-ਸਪਾਟਾ, ਸਕੱਤਰ ਐਸ.ਸੀ./ਬੀ.ਸੀ. ਭਲਾਈ, ਵਿੱਤ ਸਕੱਤਰ ਅਤੇ ਸਥਾਨਕ ਡਿਪਟੀ ਕਮਿਸ਼ਨਰ ਇਸ ਦੇ ਮੈਂਬਰ ਹੋਣਗੇ। ਭਗਵੰਤ ਮਾਨ ਨੇ ਦੱਸਿਆ ਕਿ ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਕਮੇਟੀ ਵੱਲੋਂ ਇਸ ਮੰਤਵ ਲਈ ਲੋੜੀਂਦੀ ਜ਼ਮੀਨ ਦੀ ਖਰੀਦ ਸਮੇਤ ਕੇਂਦਰ ਦੇ ਵਿਕਾਸ ਸਬੰਧੀ ਅੱਗੇ ਦੀ ਕਾਰਵਾਈ ਬਾਰੇ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕੇਂਦਰ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਚਾਨਣ ਮੁਨਾਰੇ ਦਾ ਕੰਮ ਕਰੇਗਾ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਬਾਣੀ ਤੋਂ ਪ੍ਰੇਰਨਾ ਲੈ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਗੁਰੂ ਰਵਿਦਾਸ ਜੀ ਦੀ ਪਵਿੱਤਰ ਬਾਣੀ ਦੇ ਵੱਖ-ਵੱਖ ਪਹਿਲੂਆਂ ‘ਤੇ ਖੋਜ ਕਰਨ ਲਈ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਅਤੇ ਖੋਜ ਵਿਦਵਾਨਾਂ ਦੀ ਸਹੂਲਤ ਲਈ ਅਹਿਮ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਹਰ ਕੀਮਤ ‘ਤੇ ਕਾਇਮ ਰੱਖਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ, ਲੈਪਟਾਪ, ਨੌਕਰੀਆਂ, ਤਰੱਕੀ ਅਤੇ ਮੈਡਲ ਦੇਖਣਾ ਚਾਹੁੰਦੇ ਹਨ, ਨਾ ਕਿ ਹਥਿਆਰ।

ਇਸ ਦੌਰਾਨ ਸੰਤ ਨਿਰੰਜਨ ਦਾਸ ਜੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਹਾਜ਼ਰ ਸਨ।

The post CM ਭਗਵੰਤ ਮਾਨ ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ appeared first on TheUnmute.com - Punjabi News.

Tags:
  • arvind-kejriwal
  • bhagwant-mann
  • delhi
  • guru-ravidas-bani
  • guru-ravidas-bani-adhyayan-kendra

ਚੰਡੀਗੜ੍ਹ, 25 ਮਾਰਚ 2023: ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ ।ਇਸ ਸਬੰਧੀ ਫੈਸਲਾ ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।

ਰੇਤੇ ਦੀਆਂ ਜਨਤਕ ਖੱਡਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 32 ਜਨਤਕ ਖੱਡਾਂ ਚੱਲ ਕਰ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਵੱਡੇ ਪੱਧਰ ‘ਤੇ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾਂ ਦੀ ਗਿਣਤੀ ਵਧਾਈ ਜਾਵੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ਵਿੱਚ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕੀਤੀਆਂ ਜਾਣਗੀਆਂ। ਮੀਤ ਹੇਅਰ ਨੇ ਦੱਸਿਆ ਕਿ ਇਨ੍ਹਾਂ ਜਨਤਕ ਖੱਡਾਂ ਵਿਖੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਮੰਤਰੀ ਨੇ ਕਿਹਾ ਕਿ ਇਨ੍ਹਾਂ ਜਨਤਕ ਖੱਡਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਸਥਾਨਕ ਮਜ਼ਦੂਰਾਂ ਨੂੰ ਵੀ ਕੰਮ ਮਿਲਿਆ ਹੈ, ਜਿਸ ਕਾਰਨ ਕਈ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਮੀਤ ਹੇਅਰ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਕੈਬਿਨੇਟ ਵੱਲੋਂ ਪ੍ਰਵਾਨ ਕੀਤੀ ਨੀਤੀ ਅਨੁਸਾਰ ਵਿਭਾਗ ਵੱਲੋਂ ਹਰ 15 ਦਿਨਾਂ ਤੋਂ ਵਪਾਰਕ ਮਾਈਨਿੰਗ ਸਾਈਟਾਂ ਦੇ ਕਲੱਸਟਰਾਂ ਲਈ, ਟੈਂਡਰ ਵੀ ਜਾਰੀ ਕੀਤੇ ਜਾਣਗੇ।

ਖਣਨ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਹੀ 21.03.23 ਨੂੰ 14 ਕਲੱਸਟਰਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਵਿੱਚ ਸਰਕਾਰ ਵੱਲੋਂ 100 ਦੇ ਕਰੀਬ ਕਲੱਸਟਰਾਂ ਲਈ ਟੈਂਡਰ ਮੰਗੇ ਜਾਣਗੇ। ਮੀਤ ਹੇਅਰ ਨੇ ਕਿਹਾ ਕਿ ਸਰਕਾਰ ਬਾਕਾਇਦਾ ਆਧਾਰ ‘ਤੇ ਲੋਕਾਂ ਤੋਂ ਫੀਡਬੈਕ ਮੰਗ ਰਹੀ ਹੈ ਅਤੇ ਹਰ ਜਨਤਕ ਸਾਈਟ ਦੇ ਸਹੀ ਢੰਗ ਨਾਲ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਕੰਮ ਦੀ ਸਮੀਖਿਆ ਕਰ ਰਹੀ ਹੈ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਐਸ.ਈਜ਼ ਅਤੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਹਾਜ਼ਰ ਸਨ।

The post ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ appeared first on TheUnmute.com - Punjabi News.

Tags:
  • bhagwant-mann
  • meet-hayer
  • sand-quarries
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form