TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਹੁਣ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਆਉਣ ਵਾਲੀ ਸੰਗਤਾਂ ਨੂੰ ਮਿਲੇਗੀ ਵੱਡੀ ਰਾਹਤ: ਡਾ. ਇੰਦਰਬੀਰ ਸਿੰਘ ਨਿੱਝਰ Monday 27 March 2023 05:45 AM UTC+00 | Tags: amritsar breaking-news dr-inderbir-singh-nijjar gurdwara gurdwara-shaheedan-sahib news punjab-news ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ 2023: ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲਗਪਗ 60 ਕਰੋੜ ਰੁਪਏ ਦੀ ਲਾਗਤ ਨਾਲ ਸਕਾਈਵਾਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ।ਉਨ੍ਹਾਂ ਕਿਹਾ ਕਿ ਰੋਜ਼ਾਨਾ 50 ਤੋਂ 60 ਹਜ਼ਾਰ ਦੇ ਕਰੀਬ ਸੰਗਤ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਹਨ। ਸੰਗਤ ਨੂੰ ਗੁਰਦੁਆਰੇ ਜਾਣ ਲਈ ਸੜਕ ਪਾਰ ਕਰਨੀ ਪੈਂਦੀ ਹੈ, ਜਿਸ ਨਾਲ ਨਾ ਸਿਰਫ ਅਸੁਵਿਧਾ ਹੁੰਦੀ ਹੈ, ਇਸ ਨਾਲ ਆਵਾਜਾਈ ਜਾਮ ਵੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਮਲਟੀਪਲ ਫੁੱਟ ਓਵਰ ਬ੍ਰਿਜ, ਸਕਾਈ ਵਾਕ ਪਲਾਜ਼ਾ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਪੈਦਲ ਯਾਤਰੀਆਂ ਲਈ ਢੁਕਵੀਂ ਕ੍ਰਾਸਿੰਗ ਸਹੂਲਤ ਦੇ ਤੌਰ 'ਤੇ ਪੈਦਲ ਚੱਲਣ ਅਤੇ ਪਿਕਅੱਪ ਪੁਆਇੰਟ ਸ਼ਾਮਲ ਹਨ। ਪਲਾਜ਼ਾ ਪੈਦਲ ਯਾਤਰੀਆਂ ਦੀ ਆਵਾਜਾਈ ਦੀ ਸੌਖ ਲਈ ਪੌੜੀਆਂ, ਐਸਕੇਲੇਟਰਾਂ, ਲਿਫਟਾਂ ਰਾਹੀਂ ਪ੍ਰਵੇਸ਼/ਨਿਕਾਸ ਪੁਆਇੰਟਾਂ ਦਾ ਸਮੂਹ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਏਗਾ। ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ ਨੇ ਦੱਸਿਆ ਕਿ ਸਕਾਈਵਾਕ ਪ੍ਰੋਜੈਕਟ ਵਿੱਚ ਸ਼ਰਧਾਲੂਆਂ ਲਈ ਪਖਾਨੇ, ਸੈਰ ਸਪਾਟਾ ਸੂਚਨਾ ਕੇਂਦਰ ਅਤੇ ਪੁਲਿਸ ਚੌਕੀ ਵਰਗੀਆਂ ਸਹੂਲਤਾਂ ਦਾ ਪ੍ਰਬੰਧ ਸੰਗਤ ਲਈ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਲੈਂਡਸਕੇਪਿੰਗ ਅਤੇ ਸੁੰਦਰੀਕਰਨ ਰਾਹੀਂ ਪਲਾਜ਼ਾ ਦਾ ਵਿਕਾਸ ਪਲਾਜ਼ਾ ਕੀਤਾ ਜਾਵੇਗਾ ਜੋ ਕਿ ਇਸਦੀ ਕੁਸ਼ਲ ਵਰਤੋਂ ਨੂੰ ਵਧਾਏਗਾ। ਉਨ੍ਹਾਂ ਦੱਸਿਆ ਕਿ ਇਸ ਸਕਾਈਵਾਕ ਦੀ ਲੰਬਾਈ ਰਾਮਸਰ ਗੁਰਦੁਆਰਾ ਤੋਂ ਚਾਟੀਵਿੰਡ ਚੌਕ ਤੱਕ 460 ਮੀਟਰ, ਚੌੜੀ 6 ਮੀਟਰ, ਸੜਕ ਤੋਂ 6 ਮੀਟਰ ਦੀ ਉਚਾਈ, ਸਕਾਈਵਾਕ ਪਲਾਜ਼ਾ ਵਿੱਚ 16 ਪੌੜੀਆਂ, 16 ਐਸਕੇਲੇਟਰ ਅਤੇ 7 ਲਿਫਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਡੇਢ ਸਾਲ ਦੇ ਅੰਦਰ ਇਹ ਪ੍ਰੋਜੈਕਟ ਪੂਰਾ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਡਾ. ਨਿੱਝਰ ਨੇ ਯੂ ਬੀ ਡੀ ਸੀ ਪ੍ਰੋਜੈਕਟ ਅਧੀਨ ਤਾਰਾਂ ਵਾਲਾ ਪੁਲ ਦੇ ਨੇੜੇ ਬ੍ਰਿਟਿਸ਼ ਕਾਲ ਦੌਰਾਨ ਬਣੇ ਇੱਕ ਹਾਈਡਰੋ ਪਾਵਰ ਪਲਾਂਟ ਦੇ ਨਾਲ ਇੱਕ ਵਧੀਆ ਪਿਕਨਿਕ ਸਥਾਨ ਦਾ ਉਦਘਾਟਨ ਕੀਤਾ। ਇਸ ਨੂੰ ਪਿਕਨਿਕ, ਕਸਰਤ, ਬੱਚਿਆਂ ਲਈ ਝੂਲੇ, ਓਪਨ ਜਿਮ, ਰੰਗੀਨ ਰੋਸ਼ਨੀ ਅਤੇ ਸੁੰਦਰ ਬਾਗਬਾਨੀ ਨਾਲ ਸਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਕਰੀਬ 5.5 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 3.5 ਏਕੜ ਜ਼ਮੀਨ 'ਤੇ ਮਿੰਨੀ ਕੰਪਨੀ ਗਾਰਡਨ ਬਣਾਇਆ ਗਿਆ ਹੈ, ਜੋ ਕਿ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੈ। ਇਸ ਉਪਰੰਤ ਡਾ. ਨਿੱਝਰ ਵਲੋਂ ਕੇਂਦਰੀ ਹਲਕੇ ਦੇ ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਸਮਾਰਟ ਸਿਟੀ ਤਹਿਤ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਲਬਾ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਰਿਹਾਇਸ਼ੀ ਅਤੇ ਕਮਰਸ਼ੀਅਲ ਨਿਰਮਾਣ ਦੌਰਾਨ ਨਿਕਲਣ ਵਾਲਾ ਮਲਬਾ ਸੀ.ਐਂਡ.ਟੀ. ਪਲਾਂਟ ਤੱਕ ਪਹੁੰਚਾਉਣ ਤੇ ਕੋਈ ਚਾਰਜ ਨਹੀਂ ਲਿਆ ਜਾਵੇਗਾ। ਉਨਾਂ ਦੱਸਿਆ ਕਿ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ ਸੁੱਟਣ ਤੇ ਚਲਾਨ ਕੀਤੇ ਜਾਣਗੇ ਅਤੇ ਇਸ ਮਲਬੇ ਨੂੰ ਇਸਤੇਮਾਲ ਕਰਕੇ ਦੁਬਾਰਾ ਨਿਰਮਾਣ ਕਾਰਜਾਂ ਲਈ ਵਰਤਿਆ ਜਾ ਸਕੇਗਾ। ਇਸ ਮੌਕੇ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ , ਵਿਧਾਇਕ ਡਾ. ਅਜੈ ਗੁਪਤਾ, ਐਸ.ਈ: ਸ: ਸੰਦੀਪ ਸਿੰਘ, ਐਸ.ਡੀ.ਓ. ਸ: ਅਨੁਦੀਪਕ ਸਿੰਘ, ਓ.ਐਸ.ਡੀ. ਸ: ਮਨਪ੍ਰੀਤ ਸਿੰਘ, ਸ੍ਰੀ ਨਵਨੀਤ ਸ਼ਰਮਾ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। The post ਹੁਣ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਆਉਣ ਵਾਲੀ ਸੰਗਤਾਂ ਨੂੰ ਮਿਲੇਗੀ ਵੱਡੀ ਰਾਹਤ: ਡਾ. ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News. Tags:
|
ਬਿਜਲੀ ਵਿਭਾਗ 'ਚ 2424 ਨਵੀਂ ਭਰਤੀ ਦੀ ਪ੍ਰਕਿਰਿਆ ਮੁਕੰਮਲ, ਨਿਯੁਕਤੀ ਪੱਤਰ ਛੇਤੀ ਹੀ ਜਾਰੀ ਹੋਣਗੇ: ਹਰਭਜਨ ਸਿੰਘ ਈ.ਟੀ.ਓ. Monday 27 March 2023 05:49 AM UTC+00 | Tags: aam-aadmi-party breaking-news congress electricity-department harbhajan-singh-eto news punjab recruitment-punjab the-unmute-latest-news the-unmute-latest-update the-unmute-punjabi-news ਚੰਡੀਗੜ, 26 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਬਿਜਲੀ ਵਿਭਾਗ (Electricity Department) ਵੱਲੋਂ ਛੇਤੀ ਹੀ 2424 ਖਾਲੀ ਅਸਾਮੀਆਂ 'ਤੇ ਯੋਗ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵਿੱਚ ਗਰੁੱਪ ਏ, ਬੀ ਅਤੇ ਸੀ ਵੱਖ-ਵੱਖ 2424 ਅਸਾਮੀਆਂ ਵਿਰੁੱਧ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਨੇੜ ਭਵਿੱਖ 'ਚ ਯੋਗ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬੀਤੇ ਇੱਕ ਸਾਲ ਦੌਰਾਨ ਬਿਜਲੀ ਵਿਭਾਗ (Electricity Department) ਵਿੱਚ 1397 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਕੈਬਨਿਟ ਮੰਤਰੀ ਨੇ ਨਵੀਂਆਂ 2424 ਅਸਾਮੀਆਂ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚ 02 ਅਸਿਸਟੈਂਟ ਮੈਨੇਜਰ (ਆਈ.ਟੀ., ਗਰੁੱਪ ਏ), 36 ਜੂਨੀਅਰ ਇਜੀਨੀਅਰ (ਗਰੁੱਪ ਬੀ) ਅਤੇ 2386 ਅਸਿਸਟੈਂਟ ਲਾਈਨਮੈਨ, ਐਲ.ਡੀ.ਸੀ., ਕਲਰਕ (ਗਰੁੱਪ ਬੀ) ਆਦਿ ਸ਼ਾਮਲ ਹਨ, ਜਿਨ੍ਹਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਬਿਜਲੀ ਮੰਤਰੀ ਨੇ ਬੀਤੇ ਸਾਲ ਦੌਰਾਨ ਮੁਹੱਈਆਂ ਕਰਵਾਈਆਂ ਗਈਆਂ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 26 ਅਸਿਸਟੈਂਟ ਇੰਜੀਨੀਅਰ (ਇਲੈਕਟ੍ਰੀਕਲ), 05 ਅਸਿਸਟੈਂਟ ਮੈਨੇਜਰ (ਆਈ.ਟੀ.), 85 ਜੂਨੀਅਰ ਇੰਜੀਨੀਅਰ (ਇਲੈਕਟ੍ਰੀਕਲ), 59 ਜੂਨੀਅਰ ਇੰਜੀਨੀਅਰ (ਸਬ-ਸਟੇਸ਼ਨ), 14 ਜੂਨੀਅਰ ਇੰਜੀਨੀਅਰ (ਸਿਵਲ), 294 ਏ.ਐਸ.ਐਸ.ਏ., 08 ਇਲੈਕਟ੍ਰੀਸ਼ਨ (ਗਰੇਡ-2), 08 ਅਸਿਸਟੈਂਟ ਲਾਈਨਮੈਨ, 03 ਸੁਪਰਡੰਟ (ਡਵੀਜ਼ਨਲ ਅਕਾਊਂਟਸ), 25 ਰੈਵੇਨਿਊ ਅਕਾਊਂਟੈਂਟ, 677 ਐਲ.ਡੀ.ਸੀ./ਕਲਰਕ, 60 ਸੇਵਾਦਾਰ/ਚੌਂਕੀਦਾਰ (ਤਰਸ ਦੇ ਆਧਾਰ 'ਤੇ) 38 ਐਲ.ਡੀ.ਸੀ. (ਤਰਸ ਦੇ ਆਧਾਰ 'ਤੇ) ਅਤੇ 95 ਆਰ.ਟੀ.ਐਮ. ਆਦਿ ਨੂੰ ਭਰਤੀ ਕੀਤਾ ਗਿਆ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਬੀਤੇ ਇੱਕ ਸਾਲ ਦੌਰਾਨ ਸੂਬੇ ਦੇ ਲਗਭੱਗ 27 ਹਜ਼ਾਰ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਯੋਗਤਾ ਅਤੇ ਨਿਰੋਲ ਮੈਰਿਟ ਦੇ ਅਧਾਰ 'ਤੇ ਮੁਹੱਈਆਂ ਕਰਵਾਈਆਂ ਗਈਆਂ ਹਨ। The post ਬਿਜਲੀ ਵਿਭਾਗ ‘ਚ 2424 ਨਵੀਂ ਭਰਤੀ ਦੀ ਪ੍ਰਕਿਰਿਆ ਮੁਕੰਮਲ, ਨਿਯੁਕਤੀ ਪੱਤਰ ਛੇਤੀ ਹੀ ਜਾਰੀ ਹੋਣਗੇ: ਹਰਭਜਨ ਸਿੰਘ ਈ.ਟੀ.ਓ. appeared first on TheUnmute.com - Punjabi News. Tags:
|
18 ਮਾਰਚ, 2023 ਤੋਂ ਹੁਣ ਤੱਕ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤੇ ਗਏ 353 ਵਿਅਕਤੀਆਂ 'ਚੋਂ 197 ਨੂੰ ਕੀਤਾ ਰਿਹਾਅ Monday 27 March 2023 05:53 AM UTC+00 | Tags: amritpal-singh breaking-news igp-headquarters-sukhchain-singh-gill latest-news news punjab-police the-unmute-breaking-news the-unmute-latest-news the-unmute-punjabi-news ਚੰਡੀਗੜ੍ਹ, 27 ਮਾਰਚ 2023: ਪੰਜਾਬ ਪੁਲਿਸ (Punjab Police) ਵੱਲੋਂ 18 ਮਾਰਚ, 2023 ਤੋਂ ਅਮਨ-ਕਾਨੂੰਨ ਦੀ ਉਲੰਘਣਾ ਅਤੇ ਅਮਨ-ਕਾਨੂੰਨ ਵਿੱਚ ਵਿਘਨ ਪਾਉਣ ਦੇ ਖਦਸ਼ੇ ਤਹਿਤ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਅਤੇ ਨਿਰਦੋਸ਼ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਰਿਹਾਅ ਕਰਨ ਦੀ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪੁਲਿਸ ਵੱਲੋਂ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਕੁੱਲ 353 ਵਿਅਕਤੀਆਂ ਵਿੱਚੋਂ 197 ਵਿਅਕਤੀਆਂ ਨੂੰ ਹੁਣ ਤੱਕ ਰਿਹਾਅ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਪੰਜਾਬ ਪੁਲਿਸ ਵੱਲੋਂ ਅਮਨ-ਸ਼ਾਂਤੀ ਭੰਗ ਕਰਨ ਦੇ ਖ਼ਦਸ਼ੇ ਤਹਿਤ ਜਾਂ ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਦੌਰਾਨ ਸਕਾਰਾਤਮਕ ਪਹੁੰਚ ਅਪਣਾਈ ਜਾਵੇ। ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਦੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਜਾਂ ਗ੍ਰਿਫ਼ਤਾਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਫ਼ਤੀਸ਼ ਕਰ ਰਹੇ ਅਫ਼ਸਰ ਅਤੇ ਉਨ੍ਹਾਂ ਦੇ ਨਿਗਰਾਨ ਅਫ਼ਸਰ ਪਹਿਲਾਂ ਉਪਲਬਧ ਸਬੂਤਾਂ ਦੀ ਜਾਂਚ ਕਰਨ ਅਤੇ ਠੋਸ ਅਪਰਾਧਾਂ ਵਿੱਚ ਜਾਂ ਹੋਰ ਕਿਸ ਵੀ ਤਰ੍ਹਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੇ ਪੱਧਰ 'ਤੇ ਢੁੱਕਵੀਂ ਜਾਂਚ ਕਰ ਲੈਣ। ਡੀਜੀਪੀ ਨੇ ਅੱਗੇ ਕਿਹਾ ਕਿ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤੇ ਗਏ 353 ਵਿਅਕਤੀਆਂ ਤੋਂ ਇਲਾਵਾ 40 ਵਿਅਕਤੀਆਂ ਨੂੰ ਠੋਸ ਅਪਰਾਧਿਕ ਗਤੀਵਿਧੀਆਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੱਤ ਵਿਅਕਤੀਆਂ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਅਧਿਕਾਰੀ ਉਪਲਬਧ ਸਬੂਤਾਂ ਦੀ ਜਾਂਚ ਕਰਕੇ ਸਕਾਰਾਤਮਕ ਪਹੁੰਚ ਅਪਣਾਉਂਦਿਆਂ ਠੋਸ ਅਪਰਾਧਿਕ ਗਤੀਵਿਧੀਆਂ ਅਧੀਨ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਸਥਿਤੀ ਦੀ ਸਮੀਖਿਆ ਕਰਨਗੇ। ਡੀਜੀਪੀ ਗੌਰਵ ਯਾਦਵ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਵੱਲ ਕੋਈ ਧਿਆਨ ਨਾ ਦੇਣ। ਡੀਜੀਪੀ ਨੇ ਜ਼ੋਰ ਦੇ ਕੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਸਥਿਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਫਵਾਹਾਂ ਅਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਿਸ ਵੱਲੋਂ ਅੱਜ ਫਲੈਗ ਮਾਰਚ, ਨਾਕਾਬੰਦੀ ਅਤੇ ਗਸ਼ਤ ਕਰਦਿਆਂ ਸੂਬੇ ਦੇ ਬਾਜ਼ਾਰਾਂ ਅਤੇ ਹੋਰ ਮਹੱਤਵਪੂਰਨ ਥਾਵਾਂ ‘ਤੇ ਪੁਲਿਸ ਦੀ ਮੌਜੂਦਗੀ ਕਾਇਮ ਰੱਖੀ। ਪੰਜਾਬ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ। The post 18 ਮਾਰਚ, 2023 ਤੋਂ ਹੁਣ ਤੱਕ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤੇ ਗਏ 353 ਵਿਅਕਤੀਆਂ 'ਚੋਂ 197 ਨੂੰ ਕੀਤਾ ਰਿਹਾਅ appeared first on TheUnmute.com - Punjabi News. Tags:
|
ਮੀਤ ਹੇਅਰ ਵੱਲੋਂ ਵਿਸ਼ਵ ਕੱਪ 'ਚ ਕਾਂਸੀ ਦਾ ਤਮਗਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ Monday 27 March 2023 05:57 AM UTC+00 | Tags: breaking-news gurmeet-singh-meet-hayer issf meet-hayer news sifat-kaur-samra sift-kaur-samra sports-news ਚੰਡੀਗੜ੍ਹ, 27 ਮਾਰਚ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ (Sifat Kaur Samra) ਨੂੰ ਵਧਾਈ ਦਿੱਤੀ ਹੈ। ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ ‘ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਇਸ ਵਚਨਬੱਧਤਾ ਦੀ ਗਵਾਹੀ ਭਰਦੀ ਹੈ। ਜ਼ਿਕਰਯੋਗ ਹੈ ਕਿ ਸਿਫ਼ਤ ਕੌਰ ਸਮਰਾ ਨੇ 403.9 ਅੰਕ ਹਾਸਲ ਕੀਤੇ ਜਦਕਿ ਚਾਂਦੀ ਦਾ ਤਗ਼ਮਾ ਜੇਤੂ ਚੈੱਕ ਗਣਰਾਜ ਦੀ ਅਨੇਤਾ ਬ੍ਰਾਬਕੋਵਾ ਨੇ 411.3 ਅੰਕ ਅਤੇ ਸੋਨ ਤਗ਼ਮਾ ਜੇਤੂ ਚੀਨ ਦੀ ਕਿਓਨਗਿਊ ਝਾਂਗ ਨੇ 414.7 ਅੰਕ ਹਾਸਲ ਕੀਤੇ। The post ਮੀਤ ਹੇਅਰ ਵੱਲੋਂ ਵਿਸ਼ਵ ਕੱਪ ‘ਚ ਕਾਂਸੀ ਦਾ ਤਮਗਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ appeared first on TheUnmute.com - Punjabi News. Tags:
|
ਕਿਸਾਨਾਂ ਲਈ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ 'ਚ 25 ਫੀਸਦੀ ਵਾਧੇ ਦਾ ਐਲਾਨ Monday 27 March 2023 06:02 AM UTC+00 | Tags: bhagwant-mann crop farmers latest-news news punjab-farmers punjab-weather ਚੰਡੀਗੜ੍ਹ, 27 ਮਾਰਚ 2023: ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਜੇ ਫ਼ਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ। ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫ਼ਸਲ ਬੀਮਾ ਯੋਜਨਾ ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫ਼ਸਲ ਬੀਮਾ ਯੋਜਨਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਅੱਜ-ਕੱਲ੍ਹ 20 ਮਿੰਟ ਦੀ ਗੜ੍ਹੇਮਾਰੀ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸੀਬਤ ਲਿਆ ਦਿੰਦੀ ਹੈ ਪਰ ਇਹ ਸਕੀਮ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਖ਼ਰਾਬ ਮੌਸਮ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ ਅਤੇ ਰਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਹਮਾਇਤੀ ਰਹੀ ਹੈ ਅਤੇ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਯੋਗ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਵੱਡੀ ਗਿਣਤੀ ਕਿਸਾਨਾਂ ਦੀ ਪੀੜ ਅਤੇ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਜਿਨ੍ਹਾਂ ਨੂੰ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਭਾਰੀ ਨੁਕਸਾਨ ਝੱਲਣਾ ਪਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਬਰਸਾਤ ਖੜ੍ਹੀ ਕਣਕ ਅਤੇ ਹਾੜ੍ਹੀ ਦੀਆਂ ਹੋਰ ਫਸਲਾਂ ਲਈ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨਾਲ ਆਈ ਬਾਰਿਸ਼ ਨੇ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੱਟ ਮਾਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚਲਦਾ ਹੈ ਕਿ ਕਈ ਏਕੜ ਤੋਂ ਵੱਧ ਵਾਹੀਯੋਗ ਰਕਬਾ ਪ੍ਰਭਾਵਿਤ ਹੋਇਆ ਹੈ ਕਿਉਂਕਿ ਇਸ ਪੜਾਅ ‘ਤੇ ਹਾੜੀ ਦੀਆਂ ਫਸਲਾਂ ਵਾਢੀ ਲਈ ਲਗਪਗ ਤਿਆਰ ਸਨ। ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਅਜਿਹੇ ਮਾਮਲਿਆਂ ਵਿੱਚ ਜਿੱਥੇ ਕਿਸਾਨ ਵਾਢੀ ਨਹੀਂ ਕਰ ਸਕਣਗੇ ਜਾਂ ਉਨ੍ਹਾਂ ਦੀਆਂ ਫ਼ਸਲਾਂ ਦਾ ਝਾੜ ਘਟ ਗਿਆ ਹੈ, ਉਨ੍ਹਾਂ ਦਾ ਲਗਪਗ ਪੂਰਾ ਸੀਜ਼ਨ ਬਰਬਾਦ ਹੋ ਗਿਆ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫਸਲਾਂ, ਬਾਗ਼ਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਲਈ ਨਹਿਰੀ ਪਾਣੀ ਉਪਲਬਧ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਪਾਹ ਦੇ ਕਾਸ਼ਤਕਾਰਾਂ ਨੂੰ ਵੱਡੇ ਪੱਧਰ ‘ਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਦੇ ਸੀਜ਼ਨ ਦੌਰਾਨ ਨਰਮਾ ਕਾਸ਼ਤਕਾਰਾਂ ਨੂੰ ਪਾਣੀ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ। ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧ ਵਿੱਚ ਕਈ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ/ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਸੂਬੇ ਦੇ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਉਣ ਲਈ ਬਦਲਵੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਨ ‘ਤੇ ਵੱਡਾ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਹ ਜਲਦੀ ਤੋਂ ਜਲਦੀ ਨੁਕਸਾਨ ਦੀ ਰਿਪੋਰਟ ਪੇਸ਼ ਕਰਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਹਾਲ ਹੀ ਵਿੱਚ ਪਏ ਮੀਂਹ ਕਾਰਨ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੀ ਭਲਾਈ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ ਕਿਉਂਕਿ ਸਾਨੂੰ ਭਲੀ-ਭਾਂਤ ਪਤਾ ਹੈ ਕਿ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ। ਉਨ੍ਹਾਂ ਸਪੱਸ਼ਟ ਕਿਹਾ ਕਿ ਜਦੋਂ ਵੀ ਕਿਸਾਨਾਂ ਨੂੰ ਕੋਈ ਮੁਸ਼ਕਲ ਜਾਂ ਮੁਸੀਬਤ ਦਾ ਸਾਹਮਣਾ ਕਰਨਾ ਪਿਆ ਤਾਂ ਸਰਕਾਰ ਨੇ ਉਨ੍ਹਾਂ ਦੇ ਬਚਾਅ ਲਈ ਅੱਗੇ ਆਉਣ ਲਈ ਬਹੁਤਾ ਸਮਾਂ ਨਹੀਂ ਲਗਾਇਆ, ਜੋ ਕਿ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕੀਤੇ ਜਾ ਰਹੇ ਦਲੇਰਾਨਾ ਫੈਸਲਿਆਂ ਤੋਂ ਸਪੱਸ਼ਟ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਾਲੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ। The post ਕਿਸਾਨਾਂ ਲਈ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ‘ਚ 25 ਫੀਸਦੀ ਵਾਧੇ ਦਾ ਐਲਾਨ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਕੈਨੇਡਾ ਦੀ ਸਾਬਕਾ ਐਮ.ਪੀ. ਨੀਨਾ ਗਰੇਵਾਲ ਦੀ ਪਟਿਆਲਾ ਸਥਿਤ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ: ਕੁਲਦੀਪ ਸਿੰਘ ਧਾਲੀਵਾਲ Monday 27 March 2023 06:06 AM UTC+00 | Tags: kuldeep-singh-dhaliwal latest-news neena-grewal news punjab-government punjab-news the-unmute-breaking-news the-unmute-punjab the-unmute-punjabi-news ਪਟਿਆਲਾ, 27 ਮਾਰਚ 2023: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਟਿਆਲਾ ਪੁੱਜ ਕੇ ਕੈਨੇਡਾ ਦੀ ਸਾਬਕਾ ਐਮ.ਪੀ. ਨੀਨਾ ਗਰੇਵਾਲ ਦੇ ਪੇਕਾ ਪਰਿਵਾਰ ਦਾ ਪਿਛਲੇ ਕਰੀਬ ਢਾਈ ਸਾਲ ਤੋਂ ਕਿਸੇ ਵਿਅਕਤੀ ਵੱਲੋਂ ਨਾਜਾਇਜ਼ ਕਬਜ਼ੇ ਹੇਠ ਦੱਬਿਆ ਜੱਦੀ ਘਰ ਛੁਡਵਾ ਕੇ ਘਰ ਦੇ ਦਸਤਾਵੇਜ਼ ਨੀਨਾ ਗਰੇਵਾਲ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸੌਂਪੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਸਮੇਤ ਪ੍ਰਵਾਸੀ ਭਾਰਤੀਆਂ ਦੇ ਨਾਲ ਸਬੰਧਤ ਸਾਰੇ ਮਸਲੇ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਐਨ.ਆਰ.ਆਈ ਦੀ ਇੱਕ ਇੱਟ ਵੀ ਦੱਬਣ ਨਹੀਂ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਨੀਨਾ ਗਰੇਵਾਲ ਦੇ ਪਿਤਾ ਸਵਰਗੀ ਸ. ਨਿਹਾਲ ਸਿੰਘ ਢਿੱਲੋਂ ਦੇ ਪਰਿਵਾਰ ਦਾ ਇੱਥੇ ਸੇਵਕ ਕਲੋਨੀ ਸਥਿਤ ਜੱਦੀ ਘਰ, ਜੋਕਿ ਪਿਛਲੇ ਕਰੀਬ ਢਾਈ ਸਾਲਾਂ ਤੋਂ ਨਾਜਾਇਜ਼ ਕਬਜੇ ਹੇਠ ਸੀ ਅਤੇ ਪੰਜਾਬ ਸਰਕਾਰ ਵੱਲੋਂ ਦਰਖਾਸਤ ਮਿਲਣ ਤੋਂ ਬਾਅਦ 48 ਘੰਟਿਆਂ ‘ਚ ਖਾਲੀ ਕਰਵਾਉਣ ਦੀ ਕਾਰਵਾਈ ਮੁਕੰਮਲ ਹੋਣ ਉਪਰੰਤ, ਇਹ ਘਰ ਸਵਰਗੀ ਸ. ਢਿੱਲੋਂ ਦੀ ਸਪੁੱਤਰੀ ਨੀਨਾ ਗਰੇਵਾਲ ਤੇ ਨੂੰਹ ਪਰਵੀਰ ਢਿੱਲੋਂ ਨੂੰ ਅੱਜ ਕਬਜਾ ਸੌਂਪ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਨੀਨਾ ਗਰੇਵਾਲ ਕੈਨੇਡਾ ਦੀ ਪਹਿਲੀ ਸਿੱਖ ਮਹਿਲਾ ਮੈਂਬਰ ਪਾਰਲੀਮੈਂਟ ਤੇ ਪਹਿਲਾ ਸਿੱਖ ਪਤੀ-ਪਤਨੀ ਜੋੜਾ ਐਮ.ਪੀ. ਵੀ ਰਹਿ ਚੁੱਕੇ ਹਨ। ਨੀਨਾ ਗਰੇਵਾਲ ਕੈਨੇਡਾ ‘ਚ 4 ਵਾਰ ਐਮ.ਪੀ. ਰਹੇ ਤੇ ਉਨ੍ਹਾਂ ਦੇ ਪਤੀ ਗੁਰਬੰਤ ਸਿੰਘ ਗਰੇਵਾਲ 3 ਵਾਰ ਐਮ.ਪੀ. ਰਹੇ ਹਨ। ਇਸ ਮੌਕੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਹੱਲ ਕਰਨ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੀਤੇ ਗਏ ਹਨ, ਜਿਸ ਦੌਰਾਨ ਆਈਆਂ 623 ਸ਼ਿਕਾਇਤਾਂ ‘ਚੋਂ 50 ਫ਼ੀਸਦੀ ਤੋਂ ਵੱਧ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਤੇ ਹੋਰਨਾਂ ‘ਤੇ ਕਾਰਵਾਈ ਜਾਰੀ ਹੈ। ਕੈਨੇਡਾ ਦੇ ਸਾਬਕਾ ਐਮ.ਪੀ. ਨੀਨਾ ਗਰੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੱਦੀ ਘਰ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਉਣਾ ਇੱਕ ਬਹੁਤ ਵੱਡਾ ਹਾਂਪੱਖੀ ਸੁਨੇਹਾ ਹੈ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀ ਹਰ ਪੱਖੋਂ ਸੁਰੱਖਿਆ ਕਰਨ ਦੀ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਅ ਰਹੀ ਹੈ। ਨੀਨਾ ਗਰੇਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਜਦੋਂ ਆਪਣਾ ਮਾਮਲਾ ਪੰਜਾਬ ਸਰਕਾਰ ਦੇ ਸਨਮੁੱਖ ਰੱਖਿਆ ਤਾਂ ਸਰਕਾਰ ਨੇ ਬਿਨ੍ਹਾਂ ਦੇਰੀ ਕੀਤਿਆਂ ਉਨ੍ਹਾਂ ਦੇ ਘਰ ਉਪਰ ਕਰੀਬ ਢਾਈ ਸਾਲਾਂ ਤੋਂ ਨਵਾਬ ਸਿੰਘ ਮਨੇਸ ਵੱਲੋਂ ਕੀਤਾ ਗਿਆ ਨਾਜਾਇਜ਼ ਕਬਜ਼ਾ ਛੁਡਵਾ ਕੇ ਸਾਡਾ ਜੱਦੀ ਘਰ ਸਾਨੂੰ ਮੁੜ ਤੋਂ ਦਿਵਾਇਆ ਹੈ ਅਤੇ ਵਿਅਕਤੀ ਖਿਲਾਫ਼ ਐਫ.ਆਈ.ਆਰ. ਵੀ ਦਰਜ਼ ਕਰ ਦਿੱਤੀ ਗਈ ਹੈ, ਜੋ ਕਿ ਹੁਣ ਜੇਲ ‘ਚ ਹੈ। ਇਸ ਦੌਰਾਨ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਡੀ.ਆਰ.ਓ. ਨਵਦੀਪ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। The post ਪੰਜਾਬ ਸਰਕਾਰ ਨੇ ਕੈਨੇਡਾ ਦੀ ਸਾਬਕਾ ਐਮ.ਪੀ. ਨੀਨਾ ਗਰੇਵਾਲ ਦੀ ਪਟਿਆਲਾ ਸਥਿਤ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News. Tags:
|
ਅਮਰੀਕਾ 'ਚ ਸੈਕਰਾਮੈਂਟੋ ਕਾਉਂਟੀ ਦੇ ਗੁਰਦੁਆਰੇ ਲਾਗੇ ਚੱਲੀਆਂ ਗੋਲੀਆਂ, ਦੋ ਨੌਜਵਾਨ ਜ਼ਖਮੀ Monday 27 March 2023 06:24 AM UTC+00 | Tags: america america-news latest-news news punjab-news sacramento-county sikh the-unmute-breaking-news usa. usa-sikh ਚੰਡੀਗੜ੍ਹ, 27 ਮਾਰਚ 2023: ਅਮਰੀਕਾ ਦੇ ਸੈਕਰਾਮੈਂਟੋ ਕਾਉਂਟੀ ਦੇ ਗੁਰਦੁਆਰੇ ਵਿੱਚ ਐਤਵਾਰ ਦੁਪਹਿਰ 2:30 ਵਜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ । ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨ੍ਹਾ ਵਿੱਚੋਂ ਇੱਕ ਸ਼ੂਟਰ ਵੀ ਸ਼ਾਮਲ ਹੈ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਐਤਵਾਰ ਹੋਣ ਕਾਰਨ ਗੁਰਦੁਆਰੇ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਇਕੱਠ ਸੀ। ਸਥਾਨਕ ਸ਼ੈਰਿਫ (ਪੁਲਿਸ) ਦਫਤਰ ਦੇ ਬੁਲਾਰੇ ਅਮਰ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਫਰਤ-ਅਪਰਾਧ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਬਹਿਸ ਤੋਂ ਬਾਅਦ ਬਾਅਦ ਗੋਲੀਆਂ ਚਲਾਈਆਂ ਗਈਆਂ ਹਨ । ਸ਼ੈਰਿਫ ਦੇ ਦਫ਼ਤਰ ਅਨੁਸਾਰ ਇਹ ਘਟਨਾ ਬਰੈਡਸ਼ਾਅ ਰੋਡ ਦੇ 7600 ਬਲਾਕ ‘ਤੇ ਸਥਿਤ ਗੁਰਦੁਆਰਾ ਸੈਕਰਾਮੈਂਟੋ ਸਿੱਖ ਸੁਸਾਇਟੀ ਵਿਖੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਇਕ ਦੂਜੇ ਨੂੰ ਜਾਣਨ ਵਾਲੇ ਦੋ ਵਿਅਕਤੀਆਂ ਵਿਚਾਲੇ ਹੋਈ। ਝਗੜਾ ਕਰ ਰਹੇ ਨੌਜਵਾਨਾਂ ‘ਚੋਂ ਇਕ ਨੇ ਗੋਲੀ ਚਲਾ ਦਿੱਤੀ, ਜੋ ਨੇੜੇ ਖੜ੍ਹੇ ਨੌਜਵਾਨਾਂ ‘ਤੇ ਲੱਗ ਗਈ। ਜਿਸ ਤੋਂ ਬਾਅਦ ਲੜਦੇ ਨੌਜਵਾਨਾਂ ਨੇ ਪਿਸਤੌਲ ਫੜੀ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਉਹ ਗੁਰਦੁਆਰੇ ਤੋਂ ਭੱਜ ਗਿਆ। ਫਿਲਹਾਲ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਜ਼ਖਮੀ ਸ਼ੂਟਰ ਨੂੰ ਵੀ ਹਿਰਾਸਤ ‘ਚ ਲੈ ਲਿਆ ਗਿਆ ਹੈ। ਜਦਕਿ ਦੂਜੇ ਸ਼ੂਟਰ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇੱਥੇ ਹਰ ਐਤਵਾਰ ਗੁਰਦੁਆਰੇ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਜਾਂਦਾ ਹੈ ਜੋ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਦਾ ਹੈ। ਫਿਲਹਾਲ ਅਪਰਾਧ ਸਥਾਨ ਨੂੰ ਸੀਲ ਕਰ ਦਿੱਤਾ ਗਿਆ ਹੈ। The post ਅਮਰੀਕਾ ‘ਚ ਸੈਕਰਾਮੈਂਟੋ ਕਾਉਂਟੀ ਦੇ ਗੁਰਦੁਆਰੇ ਲਾਗੇ ਚੱਲੀਆਂ ਗੋਲੀਆਂ, ਦੋ ਨੌਜਵਾਨ ਜ਼ਖਮੀ appeared first on TheUnmute.com - Punjabi News. Tags:
|
ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀ ਫ਼ਸਲਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ: ਲਾਲ ਚੰਦ ਕਟਾਰੂਚੱਕ Monday 27 March 2023 06:35 AM UTC+00 | Tags: crop heavy-rain kuldeep-singh-dhaliwal lal-chand-kataruchak latest-news news punjab-aggriculture-department the-unmute-breaking-news the-unmute-punjabi-news the-unmute-report wheat-crops-damaged ਚੰਡੀਗੜ੍ਹ, 27 ਮਾਰਚ 2023: ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਰੁਕ-ਰੁਕ ਕੇ ਪੈ ਰਹੀ ਬਾਰਿਸ਼ ਨੇ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ (Crops) ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ, ਜਿਸ ਕਾਰਨ ਕਿਸਾਨਾਂ ਦੇ ਮੱਥੇ ‘ਤੇ ਚਿੰਤਾ ਦੀਆਂ ਲਕੀਰਾਂ ਸਾਫ਼ ਨਜ਼ਰ ਆ ਰਹੀਆਂ ਹਨ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ | ਜਿਸ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦਾ ਦੌਰਾ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪਏ ਮੀਂਹ ਨੇ ਕਿਸਾਨਾਂ ਦੇ ਖੇਤਾਂ ਵਿੱਚ ਖੜ੍ਹੀ ਫ਼ਸਲ ਨੂੰ ਨੁਕਸਾਨ ਪਹੁੰਚਾਇਆ ਹੈ। ਇਸੇ ਕਾਰਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲਵੇ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਲਕੇ ਬਾਰਸ਼ ਤੇ ਗੜੇਮਾਰੀ ਕਾਰਨ ਖ਼ਰਾਬ ਹੋਈ ਕਣਕ ਦੀ ਫਸਲ ਦਾ ਸਰਵੇ ਕਰਨ ਲਈ ਮਾਲ ਵਿਭਾਗ ਦੀਆਂ ਟੀਮਾਂ ਭਲਕੇ ਖੇਤਾਂ ‘ਚ ਜਾਣਗੀਆਂ ਅਤੇ ਸਰਵੇ ਕਰਨਗੀਆਂ | ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਤੈਅ ਕੀਤੇ ਰੇਟਾਂ ਅਨੁਸਾਰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। The post ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀ ਫ਼ਸਲਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News. Tags:
|
ਤਰਨ ਤਾਰਨ ਪੁਲਿਸ ਵੱਲੋਂ 04 ਕਿੱਲੋ ਹੈਰੋਇਨ, 2 ਨਜਾਇਜ਼ ਪਿਸਤੋਲ ਅਤੇ ਡਰੱਗ ਮਨੀ ਸਮੇਤ 2 ਨਸ਼ਾ ਤਸਕਰ ਕਾਬੂ Monday 27 March 2023 06:52 AM UTC+00 | Tags: 2-drug-smugglers breaking-news crime drugs drugs-smugglers gurmeet-singh-chauhan-ipssp-sahib news punjab-latest-news punjab-police taran-taran taran-taran-police tarn-taran-police ਤਰਨ ਤਾਰਨ, 27 ਮਾਰਚ 2023: ਗੁਰਮੀਤ ਸਿੰਘ ਚੌਹਾਨ ਆਈ.ਪੀ.ਐਸ.ਐਸ.ਐਸ.ਪੀ ਸਾਹਿਬ ਤਰਨ ਤਾਰਨ (Taran Taran) ਵੱਲੋਂ ਨਸ਼ਿਆ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵਿਸ਼ਾਲਜੀਤ ਸਿੰਘ ਪੀ.ਪੀ.ਐਸ.ਐਸ.ਪੀ ਇੰਨਵੇਸਟੀਗੇਸ਼ਨ ਤਰਨ ਤਾਰਨ ਜੀ ਦੀ ਨਿਗਰਾਨੀ ਹੇਠ ਦਵਿੰਦਰ ਸਿੰਘ ਉਪ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਤਰਨ ਤਾਰਨ ਜੀ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਸਬੰਧੀ ਇਲਾਕੇ ਵਿੱਚ ਵੱਖ-ਵੱਖ ਟੀਮਾਂ ਬਣਾ ਕੇ ਭੇਜੀਆਂ ਗਈਆਂ ਸਨ। ਜਿਸ ਤਹਿਤ ਇੰਸਪੈਕਟਰ ਪ੍ਰਭਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਤਰਨ ਤਾਰਨ ਸਮੇਤ ਪੁਲਿਸ ਟੀਮ ਗਸਤ ਵਾ ਤਲਾਸ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਅੱਡਾ ਖੱਬੇ ਡੋਗਰਾ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਧੁੰਨ ਢਾਏਵਾਲਾ ਅਤੇ ਗਗਨਦੀਪ ਸਿੰਘ ਉਰਫ ਗਗਨ ਪੁਤਰ ਸਕੱਤਰ ਸਿੰਘ ਵਾਸੀ ਧੁੰਨ ਢਾਏਵਾਲਾ ਜੋ ਇਹ ਦੋਵੇ ਜਾਣੇ ਰਲ ਕੇ ਹੈਰੋਇਨ ਅਤ ਨਜਾਇਜ਼ ਅਸਲਾ ਵੱਡੇ ਪੱਧਰ ਤੇ ਵੇਚਣ ਦਾ ਧੰਦਾ ਕਰਦੇ ਹਨ, ਜਿਹਨਾਂ ਖਿਲਾਫ ਪਹਿਲਾਂ ਵੀ ਕਈ ਪਰਚੇ ਦਰਜ਼ ਹਨ।ਜੋ ਅੱਜ ਵੀ ਇਹ ਤਰਨ ਤਾਰਨ ਏਰੀਏ ਵਿੱਚ ਆਪਣੀ ਵਰਨਾ ਗੱਡੀ ਨੰਬਰੀ PB08- EQ-8999 ਰੰਗ ਚਿੱਟਾ ਪਰ ਹੈਰੋਇਨ ਅਤੇ ਨਜਾਇਜ਼ ਅਸਲਾ ਸਪਲਾਈ ਕਰਨਗੇ,ਜੇਕਰ ਢੁੱਕਵੀਂ ਜਗ੍ਹਾ ਪਰ ਨਾਕਾਬੰਦੀ ਕੀਤੀ ਜਾਵੇ ਤਾਂ ਇਹ ਦੋਵੇ ਨਜਾਇਜ਼ ਅਸਲੇ ਅਤੇ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਕਾਬੂ ਆ ਸਕਦੇ ਹਨ। ਜਿਸਤੇ ਇੰਚਾਰਜ ਸੀ.ਆਈ.ਏ ਸਟਾਫ ਸਮੇਤ ਪੁਲਿਸ ਟੀਮ ਵੱਲੋਂ ਮੇਨ ਹਾਈਵੇ ਪੁੱਲ ਸਵੀਪੁਰ ਨਜ਼ਦੀਕ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਸ਼ੁਰੂ ਕੀਤੀ ਗਈ। ਜੋ ਕੁਝ ਚਿਰ ਬਾਅਦ ਹੀ ਮੁਖਬਰ ਵੱਲੋਂ ਦੱਸੀ ਹੋਈ ਵਰਨਾ ਗੱਡੀ ਨੰਬਰੀ PB08 EQ-8999 ਰੰਗ ਚਿੱਟਾ ਦਿਖਾਈ ਦਿੱਤੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਗੱਡੀ ਨੂੰ ਮੋੜ ਕੇ ਰੇਂਗ ਸਾਈਡ ਗੱਡੀ ਨੂੰ ਭਜਾ ਕੇ ਅੰਮ੍ਰਿਤਸਰ ਸਾਈਡ ਵੱਲ ਲੈ ਗਏ।ਜੋ ਪੁਲਿਸ ਪਾਰਟੀ ਵੱਲੋਂ ਟੈਕਨੀਕਲ ਤੱਥਾ ਦੇ ਆਧਾਰ ਤੇ ਬੜੀ ਹੀ ਮੁਸਤੈਦੀ ਨਾਲ ਗੱਡੀ ਦੀ ਪਛਾਣ ਰੱਖਦੇ ਹੋਏ ਗੱਡੀ ਦਾ ਲਗਾਤਾਰ ਪਿੱਛਾ ਕੀਤਾ ਅਤੇ ਜਿਸਤੇ ਭੇਜੋ ਹੋਏ ਵਿਅਕਤੀਆਂ ਵੱਲੋਂ ਗੱਡੀ ਗਰੀਨ ਵਿਲਾ ਕਲਨੀ ਮਾਨਾਵਾਲਾ ਅੰਮ੍ਰਿਤਸਰ ਆਪਣੇ ਘਰ ਦੇ ਬਾਹਰ ਗੱਡੀ ਖੜੀ ਕਰਕੇ ਭੱਜਣ ਲੱਗੇ। ਜਿਸਤੇ ਪੁਲਿਸ ਪਾਰਟੀ ਵੱਲੋਂ ਗੱਡੀ ਨੂੰ ਘੇਰਾ ਪਾਕੇ ਸ਼ੱਕ ਦੀ ਬਿਨਾਹ ਪਰ ਇਹਨਾਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਹਨਾਂ ਨੇ ਆਪਣਾ ਨਾਮ ਸੁਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਧੁੰਨ ਢਾਏਵਾਲਾ ਅਤੇ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਸਕੱਤਰ ਸਿੰਘ ਵਾਸੀ ਧੁੰਨ ਢਾਏਵਾਲਾ ਦੱਸਿਆ। ਜਿਸਤੇ ਇੰਸਪੈਕਟਰ ਸੀ.ਆਈ.ਏ ਸਟਾਫ ਤਰਨ ਤਾਰਨ ਵਲੋਂ ਡੀ.ਐਸ.ਪੀ ਡੀ ਤਰਨ ਤਾਰਨ ਜੀ ਹਾਜ਼ਰੀ ਵਿੱਚ ਉਕਤ ਦੋਨਾਂ ਵਿਅਕਤੀਆਂ ਦੀ ਤਾਲਾਸ਼ੀ ਹਸਬ ਜਾਬਤਾ ਅਮਲ ਵਿੱਚ ਲਿਆਂਦੀ ਗਈ। ਜਿਸਤੇ ਇਹਨਾਂ ਦੀ ਡੱਬਾ ਵਿੱਚੋਂ ਇੱਕ-ਇੱਕ ਪਿਸਤੋਲ 45 ਬੋਰ ਨਜਾਇਜ਼ ਸਮਤੇ 10 ਰੋਂਦ ਜਿੰਦਾ 45 ਬੋਰ ਜਿਹਨਾਂ ਦੀ ਵਰਨਾ ਗੱਡੀ ਦੀ ਤਾਲਾਸ਼ੀ ਹਸਬ ਜਾਬਤਾ ਅਮਲ ਵਿੱਚ ਲਿਆਦੀ ਤਾਂ ਡਰਾਈਵਰ ਸੀਟ ਦੀ ਨਾਲ ਦੀ ਅਗਲੀ ਸੀਟ ਤੇ ਰਖੀ ਇੱਕ ਕਾਲੇ ਰੰਗ ਦੀ ਕਿੱਟ ਮਿਲੀ ਜਿਸਨੂੰ ਚੈਕ ਕਰਨ ਤੇ ਕਿੱਟ ਵਿੱਚੋਂ 4 ਪੈਕਿਟ ਹੈਰੋਇਨ ਅਤੇ ਨਕਦੀ ਭਾਰਤੀ ਕਰੰਸੀ ਬ੍ਰਾਮਦ ਹੋਈ ਜੋ ਬ੍ਰਾਮਦ ਹੋਈ ਹੈਰੋਇਨ ਦਾ ਵਜ਼ਨ ਕੀਤਾ ਗਿਆ ਤਾਂ ਹਰੇਕ ਪੈਕਿਟ ਵਿੱਚੋਂ 1-1 ਕਿਲੋ ਹੈਰੋਇਨ,ਜੋ ਕੁੱਲ 4 ਕਿਲੋ ਹੈਰਇਨ ਹੋਈ।ਬ੍ਰਾਮਦ ਕੀਤੀ ਗਈ ਭਾਰਤੀ ਕਰੰਸੀ ਦੀ ਗਿਣਤੀ ਕਰਨ ਤੋਂ ਕੁੱਲ 2 ਲੱਖ 60 ਹਜ਼ਾਰ ਰੁਪਏ ਡਰੱਗ ਮਨੀ ਬ੍ਰਾਮਦ ਹੋਈ। ਜੋ ਸੁਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਧੁੰਨ ਢਾਏਵਾਲਾ ਅਤੇ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਸਕੱਤਰ ਸਿੰਘ ਵਾਸੀ ਧੁੰਨ ਢਾਏਵਾਲਾ ਪਾਸੋਂ ਕੁੱਲ 4 ਕਿਲੋ ਰੋਇਨ, 2 ਪਿਸਤੌਲ 45 ਬੋਰ ਨਜਾਇਜ਼ ਸਮੇਤ 10 ਰੱਦ ਜ਼ਿੰਦਾ … 2 ਲੱਖ 60 ਹਜ਼ਾਰ ਰੁਪਏ ਡਰੱਗ ਮੁਨੀ ਅਤੇ ਵਰਨਾ ਗੱਡੀ ਨੰਬਰੀ PB08-EQ-8999 ਰੰਗ ਚਿੱਟਾ ਬ੍ਰਾਮਦ ਕਰਕੇ ਮੁੱਕਦਮਾ ਨੰਬਰ 37 ਮਿਤੀ 25/03/2023 ਜੁਰਮ 21/29/61/85 ਐਨ.ਡੀ.ਪੀ.ਐਸ ਐਕਟ 25/27/54/59 ਅਸਲਾ ਐਕਟ ਥਾਣਾ ਸਦਰ ਤਰਨ ਤਾਰਨ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਗਈ।ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਮਜੀਦ ਪੁੱਛ-ਗਿੱਛ ਕੀਤੀ ਜਾਵੇਗੀ। ਜਿਸ ਪਾਸੋਂ ਇਸਦੇ ਹੋਰ ਵੀ ਸੰਨਸਨੀਖੇਜ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਥੇ ਵਰਨਣਯੋਗ ਗੱਲ ਇਹ ਹੈ ਕਿ ਗ੍ਰਿਫਤਾਰ ਦੋਸ਼ੀ ਕਾਫੀ ਭਾਰੀ ਮਾਤਰਾ ਵਿੱਚ ਹੈਰੋਇਨ ਦੀ ਸਮਗਲਿੰਗ ਕਰਦੇ ਸਨ ਅਤੇ ਇਹਨਾਂ ਪਰ ਪਹਿਲਾਂ ਤੋਂ ਹੀ ਕਾਫੀ ਮੁਕਦਮੇ ਦਰਜ ਹਨ ਜਿਹਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
The post ਤਰਨ ਤਾਰਨ ਪੁਲਿਸ ਵੱਲੋਂ 04 ਕਿੱਲੋ ਹੈਰੋਇਨ, 2 ਨਜਾਇਜ਼ ਪਿਸਤੋਲ ਅਤੇ ਡਰੱਗ ਮਨੀ ਸਮੇਤ 2 ਨਸ਼ਾ ਤਸਕਰ ਕਾਬੂ appeared first on TheUnmute.com - Punjabi News. Tags:
|
ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ Monday 27 March 2023 07:05 AM UTC+00 | Tags: aam-aadmi-party arvind-kejriwal ashirwad-scheme breaking-news cm-bhagwant-mann dr-baljit-kaur latest-news news punjab punjab-ashirwad-scheme the-unmute-punjabi-news ਚੰਡੀਗੜ੍ਹ, 27 ਮਾਰਚ 2023: ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ (Ashirwad Scheme) ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਅਸੀਰਵਾਦ ਸਕੀਮ (Ashirwad Scheme) ਤਹਿਤ ਅਨੁਸੂਚਿਤ ਜਾਤੀਆਂ ਦੇ ਮਾਰਚ 2022 ਦੇ 5127 ਬਾਕੀ ਰਹਿੰਦੇ ਲਾਭਪਾਤਰੀਆਂ, ਅਪ੍ਰੈਲ 2022 ਦੇ 3927 ਲਾਭਪਾਤਰੀਆਂ ਅਤੇ ਮਈ 2022 ਦੇ 750 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਨਵੰਬਰ 2021 ਦੇ 06 ਲਾਭਪਾਤਰੀ, ਮਾਰਚ 2022 ਦੇ 2192 ਬਾਕੀ ਰਹਿੰਦੇ ਲਾਭਪਾਤਰੀ ਅਤੇ ਅਪ੍ਰੈਲ 2022 ਦੇ 1407 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ 2022-23 ਦੌਰਾਨ 18.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ 51,000 ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ 31 ਮਾਰਚ ਤੋਂ ਪਹਿਲਾਂ ਕੀਤੀ ਜਾਵੇ।
The post ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਜਾਰੀ Monday 27 March 2023 07:26 AM UTC+00 | Tags: amritpal-singh breaking-news giani-harpreet-singh latest-news news punjab-news punjab-sikh sgpc sri-akal-takht-sahib ਚੰਡੀਗੜ੍ਹ, 27 ਮਾਰਚ 2023: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਦੀਆਂ ਕਥਿਤ ਪ੍ਰਚਾਰਕ ਗਤੀਵਿਧੀਆਂ ਅਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀ ਤੋਂ ਬਾਅਦ ਮੌਜੂਦਾ ਪੰਜਾਬ ਦੇ ਹਾਲਾਤਾਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਦੀ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਵਿਸ਼ੇਸ਼ ਇਕੱਤਰਤਾ ਵਿੱਚ ਵੀ ਵੱਖ-ਵੱਖ ਸੰਪਰਦਾਵਾਂ ਵੱਖ-ਵੱਖ ਸਿੱਖ ਜਥੇਬੰਦੀਆਂ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ, ਜਿਸਦੇ ਚੱਲਦੇ ਜਥੇਬੰਦੀਆਂ ਦੇ ਆਗੂ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤੇ ਪਹੁੰਚਣਾ ਸ਼ੁਰੂ ਹੋ ਗਏ ਹਨ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2024 ਦੀਆਂ ਚੋਣਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਵੱਲੋਂ ਵਿਸ਼ੇਸ਼ ਇਕੱਤਰਤਾ ਸੱਦੀ ਗਈ ਹੈ | ਇਸ ਦੀ ਇਸ ਸਮੇਂ ਜ਼ਰੂਰਤ ਵੀ ਸੀ ਤੇ ਅਸੀਂ ਸਮਝਦੇ ਹਾਂ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੌਮ ਨੂੰ ਇਕ ਵਧੀਆ ਸੰਦੇਸ਼ ਵੀ ਦੇਣ ਜਾ ਰਹੇ ਹਨ | The post ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਜਾਰੀ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦੀ ਗਿਰਦਾਵਰੀ ਇੱਕ ਹਫਤੇ 'ਚ ਕਰਨ ਦੇ ਹੁਕਮ Monday 27 March 2023 08:03 AM UTC+00 | Tags: aam-aadmi-party cm-bhagwant-mann cm-mann crops latest-news news punjab-aggriculture-department punjab-farmers punjab-government punjab-news the-unmute-breaking-news wheat-crops ਚੰਡੀਗੜ੍ਹ, 27 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਪੰਜਾਬ ਦੇ ਵਿੱਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ, ਤੇਜ਼ ਹਵਾਵਾਂ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਉਨ੍ਹਾਂ ਨੇ ਕਿਹਾ ਇਸ ਕਾਰਨ ਪਸ਼ੂਆਂ ਦੇ ਹਰੇ-ਚਾਰੇ, ਮਕਾਨਾਂ ਵੀ ਢਹਿ ਗਏ | ਮੁੱਖ ਮੰਤਰੀ ਨੇ ਕਿਹਾ ਉਨ੍ਹਾਂ ਨੇ ਆਪ ਕਈ ਪਿੰਡਾਂ ਜਿਵੇਂ, ਨਿਹਾਲ ਸਿੰਘ ਵਾਲਾ, ਫੱਤੋ ਹੀਰਾ ਸਿੰਘ, ਖਾਈ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਨਾਲ-ਨਾਲ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਅਫ਼ਸਰਾਂ ਨਾਲ ਮੀਟਿੰਗ ਤੋਂ ਬਾਅਦ ਮੁਆਵਜ਼ਾ ਦੇਣ ਦੇ ਸਾਰੇ ਪੁਰਾਣੇ ਤਰੀਕੇ ਬਦਲ ਦਿੱਤੇ ਗਏ ਹਨ | ਪੁਰਾਣੇ ਤਰੀਕੇ ਮੁਤਾਬਕ ਵੱਧ ਤੋਂ ਵੱਧ 12 ਹਜ਼ਾਰ ਰੁਪਏ ਦਿੱਤੇ ਜਾਂਦੇ ਸਨ, ਉਹ ਵੀ ਦਿੱਤੇ ਨਹੀਂ ਜਾਂਦੇ ਸਨ, ਕੇਵਲ ਐਲਾਨ ਕੀਤਾ ਜਾਂਦਾ ਸੀ | ਉਨ੍ਹਾਂ ਨੇ ‘ਆਪ’ ਸਰਕਾਰ ਨੇ ਐਲਾਨ ਕੀਤਾ ਹੈ ਕਿ 75 ਤੋਂ 100 ਫੀਸਦੀ ਵਿੱਚ ਜਿਨ੍ਹਾਂ ਵੀ ਫਸਲ ਦਾ ਨੁਕਸਾਨ ਹੋਇਆ ਹੈ ਉਸ ਲਈ 15000 ਪ੍ਰਤੀ ਏਕੜ ਦਿੱਤਾ ਜਾਵੇਗਾ, ਜਿਸ ਵਿੱਚ 25 ਫੀਸਦੀ ਦਾ ਵਾਧਾ ਕੀਤਾ ਗਿਆ ਹੈ | ਇਸਦੇ ਨਾਲ ਹੀ 33 ਫੀਸਦੀ ਤੋਂ 75 ਫੀਸਦੀ ਤੱਕ ਜਿਹੜਾ 5400 ਸੀ ਉਸ ਵਿੱਚ 25 ਫੀਸਦੀ ਦਾ ਵਾਧਾ ਕਰ ਕੇ 6750 ਰੁਪਏ ਕਰ ਦਿੱਤਾ ਹੈ | ਜੋ 26 ਫੀਸਦੀ ਤੋਂ 33 ਫੀਸਦੀ ਸੀ ਉਸਨੂੰ ਵਧਾ ਕੇ 20 ਤੋਂ 33 ਫੀਸਦੀ ਕੀਤਾ ਗਿਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਿਸਾਨਾਂ ਦੇ ਖੇਤ ਦਾ ਇਕ ਬਿੱਘਾ ਵੀ ਨੁਕਸਾਨਿਆ ਹੈ ਤਾਂ ਉਸਦਾ ਵੀ ਮੁਆਵਜ਼ਾ ਮਿਲੇਗਾ | ਕਿਸਾਨਾਂ ਨੂੰ ਇਹ ਮੁਆਵਜ਼ਾ ਪੂਰੇ ਪਾਰਦਰਸ਼ੀ ਤਰੀਕੇ ਨਾਲ ਦਿੱਤਾ ਜਾਵੇਗਾ | ਸਮੂਹ ਅਫ਼ਸਰਾਂ ਨੂੰ ਇਕ ਹਫਤੇ ਵਿੱਚ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ | The post CM ਭਗਵੰਤ ਮਾਨ ਵੱਲੋਂ ਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦੀ ਗਿਰਦਾਵਰੀ ਇੱਕ ਹਫਤੇ ‘ਚ ਕਰਨ ਦੇ ਹੁਕਮ appeared first on TheUnmute.com - Punjabi News. Tags:
|
Indore Pitch: BCCI ਦੀ ਅਪੀਲ ਤੋਂ ਬਾਅਦ ICC ਨੇ ਇੰਦੌਰ ਮੈਦਾਨ ਦੀ ਪਿੱਚ ਦੀ ਰੇਟਿੰਗ ਬਦਲੀ Monday 27 March 2023 08:22 AM UTC+00 | Tags: aus-vs-ind bcci bcci-icc breaking-news cricket-news icc indore-pitch-news latest-news news sports-news test-match ਚੰਡੀਗੜ੍ਹ, 27 ਮਾਰਚ 2023: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇੰਦੌਰ ‘ਚ ਖੇਡੇ ਗਏ ਤੀਜੇ ਟੈਸਟ ਮੈਚ ਦੀ ਪਿੱਚ ਨੂੰ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ‘ਮਾੜੀ’ ਪਿੱਚਾਂ (Pitch) ਦੀ ਸ਼੍ਰੇਣੀ ‘ਚ ਰੱਖਿਆ ਸੀ। ਇਸ ਤੋਂ ਬਾਅਦ ਬੀਸੀਸੀਆਈ ਨੇ 14 ਮਾਰਚ ਨੂੰ ਇਸ ਫੈਸਲੇ ਖ਼ਿਲਾਫ਼ ਅਪੀਲ ਕੀਤੀ ਸੀ। ਹੁਣ ਬੀਬੀਸੀਆਈ ਦੀ ਅਪੀਲ ‘ਤੇ ਆਈਸੀਸੀ ਨੇ ਪਿੱਚ ਦੀ ਰੇਟਿੰਗ ‘ਚ ਬਦਲਾਅ ਕਰਕੇ ਨਵਾਂ ਫੈਸਲਾ ਦਿੱਤਾ ਹੈ। ਆਈਸੀਸੀ ਨੇ ਇੰਦੌਰ ਦੇ ਹੋਲਕਰ ਸਟੇਡੀਅਮ ਦੀ ਪਿੱਚ ਰੇਟਿੰਗ ਨੂੰ ‘ਮਾੜੀ’ ਤੋਂ ‘ਔਸਤ ਤੋਂ ਹੇਠ’ ਕਰ ਦਿੱਤਾ ਹੈ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ ਸੀਰੀਜ਼ ਦਾ ਤੀਜਾ ਟੈਸਟ ਇੰਦੌਰ ‘ਚ ਤਿੰਨ ਦਿਨਾਂ ਦੇ ਅੰਦਰ ਖ਼ਤਮ ਹੋ ਗਿਆ। ਆਈਸੀਸੀ ਪਿੱਚ ਅਤੇ ਆਊਟਫੀਲਡ ਨਿਗਰਾਨੀ ਪ੍ਰਕਿਰਿਆ ਦੇ ਤਹਿਤ ਇੰਦੌਰ ਦੀ ਪਿੱਚ (Pitch) ਨੂੰ ਖ਼ਰਾਬ ਦਰਜਾ ਦਿੱਤਾ ਗਿਆ ਸੀ। ਦੋਵੇਂ ਟੀਮਾਂ ਦੇ ਸਪਿਨਰਾਂ ਨੂੰ ਪਹਿਲੇ ਦਿਨ ਦੀ ਸ਼ੁਰੂਆਤ ਤੋਂ ਹੀ ਸਪਿੰਨ ਦੇ ਅਨੁਕੂਲ ਸਤ੍ਹਾ ਨੇ ਕਾਫੀ ਮਦਦ ਕੀਤੀ। ਪਹਿਲੇ ਦਿਨ 14 ‘ਚੋਂ 13 ਵਿਕਟਾਂ ਸਪਿਨਰਾਂ ਨੇ ਲਈਆਂ ਸਨ। ਪੂਰੇ ਮੈਚ ਦੌਰਾਨ ਡਿੱਗੀਆਂ 31 ਵਿਕਟਾਂ ‘ਚੋਂ 26 ਸਪਿਨਰਾਂ ਨੇ ਲਈਆਂ, ਜਦਕਿ ਸਿਰਫ ਚਾਰ ਤੇਜ਼ ਗੇਂਦਬਾਜ਼ਾਂ ਦੇ ਹਿੱਸੇ ਆਈਆਂ ਸਨ । ਇੱਕ ਬੱਲੇਬਾਜ਼ ਰਨ ਆਊਟ ਹੋਇਆ। ਇਸ ਟੈਸਟ ਵਿੱਚ ਆਸਟਰੇਲੀਆ ਨੇ ਸਟੀਵ ਸਮਿਥ ਦੀ ਕਪਤਾਨੀ ਵਿੱਚ ਭਾਰਤ ਨੂੰ ਹਰਾਇਆ ਸੀ। ਇਸ ਜਿੱਤ ਨਾਲ ਆਸਟਰੇਲੀਆ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਹਾਲਾਂਕਿ ਭਾਰਤੀ ਟੀਮ ਨੇ ਚਾਰ ਮੈਚਾਂ ਦੀ ਟੈਸਟ ਸੀਰੀਜ਼ 2-1 ਨਾਲ ਜਿੱਤ ਲਈ ਹੈ। ਅਹਿਮਦਾਬਾਦ ਵਿੱਚ ਖੇਡਿਆ ਗਿਆ ਆਖਰੀ ਟੈਸਟ ਡਰਾਅ ਰਿਹਾ ਸੀ। ਆਈਸੀਸੀ ਇਨ੍ਹਾਂ ਪੰਜ ਆਧਾਰਾਂ ‘ਤੇ ਪਿੱਚਾਂ ਨੂੰ ਦਰਸਾਉਂਦੀ ਹੈ :ਬਹੁਤ ਅੱਛਾ (Very Good) ਹੋਲਕਰ ਸਟੇਡੀਅਮ ਨੂੰ ਆਈਸੀਸੀ ਨੇ ਤਿੰਨ ਡੀਮੈਰਿਟ ਅੰਕ ਦਿੱਤੇ ਸਨ। ਪ੍ਰੀਸ਼ਦ ਨੇ ਇਹ ਫੈਸਲਾ ਮੈਚ ਰੈਫਰੀ ਕ੍ਰਿਸ ਬ੍ਰਾਡ ਨੂੰ ਪਿੱਚ ਬਾਰੇ ਰਿਪੋਰਟ ਸੌਂਪਣ ਅਤੇ ਭਾਰਤੀ ਕਪਤਾਨ ਰੋਹਿਤ ਸ਼ਰਮਾ, ਆਸਟਰੇਲੀਆਈ ਕਪਤਾਨ ਸਟੀਵ ਸਮਿਥ ਨਾਲ ਗੱਲ ਕਰਨ ਤੋਂ ਬਾਅਦ ਲਿਆ। ਇਸ ਤੋਂ ਬਾਅਦ ਬੀਸੀਸੀਆਈ ਨੇ ਆਈਸੀਸੀ ਦੇ ਫ਼ੈਸਲੇ ਖ਼ਿਲਾਫ਼ ਅਪੀਲ ਕੀਤੀ। The post Indore Pitch: BCCI ਦੀ ਅਪੀਲ ਤੋਂ ਬਾਅਦ ICC ਨੇ ਇੰਦੌਰ ਮੈਦਾਨ ਦੀ ਪਿੱਚ ਦੀ ਰੇਟਿੰਗ ਬਦਲੀ appeared first on TheUnmute.com - Punjabi News. Tags:
|
ਮਾਨ ਸਰਕਾਰ ਦਾ ਸਾਬਕਾ ਸੈਨਿਕਾਂ ਨੂੰ ਵੱਡਾ ਤੋਹਫਾ, ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਯੋਗ ਹੋਣਗੇ Monday 27 March 2023 09:42 AM UTC+00 | Tags: a-historic-memorandum-of-understanding army-solidiers breaking breaking-news chetan-singh-jauramajra ex-servicemen indian-army job latest-news mann-government news punjab-government punjabi-university-patiala punjab-news welfare-department-punjab ਚੰਡੀਗੜ੍ਹ, 27 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ (Ex-Servicemen) ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸੈਨਿਕਾਂ ਨੂੰ ਸਨਮਾਨਜਨਕ ਨੌਕਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਾਬਕਾ ਸੈਨਿਕਾਂ ਨੂੰ ਗ੍ਰੈਜੂਏਸ਼ਨ ਡਿਗਰੀ ਦੇਣ ਲਈ ਡਾਇਰੈਕਟੋਰੇਟ ਆਫ਼ ਡਿਫੈਂਸ ਸਰਵਿਸ ਵੈਲਫੇਅਰ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 27 ਮਾਰਚ, 2023 ਨੂੰ ਇੱਕ ਇਤਿਹਾਸਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ। ਇਸ ਸਬੰਧੀ ਪੰਜਾਬ ਭਵਨ ਵਿਖੇ ਇੱਕ ਰਸਮੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ, ਜੇ.ਐਮ.ਬਾਲਮੁਰਗਨ, ਆਈ.ਏ.ਐਸ., ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਇਸ ਸਹਿਮਤੀ ਪੱਤਰ ਨਾਲ ਪੰਜਾਬ ਦੇ ਯੋਗ ਸਾਬਕਾ ਸੈਨਿਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੈਚਲਰ ਆਫ਼ ਆਰਟਸ (ਰੱਖਿਆ ਅਤੇ ਰਣਨੀਤਕ ਅਧਿਐਨ) ਵਿੱਚ ਗ੍ਰੈਜੂਏਸ਼ਨ ਸਰਟੀਫਿਕੇਟ ਦੀ ਡਿਗਰੀ ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਡਿਗਰੀ ਸਦਕਾ ਉਹ ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹੋ ਜਾਣਗੇ। ਇਸ ਤੋਂ ਪਹਿਲਾਂ ਸੇਵਾਮੁਕਤੀ ਸਮੇਂ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵੱਲੋਂ ਦਿੱਤੇ ਵਿਸ਼ੇਸ਼ ਸਿੱਖਿਆ ਸਰਟੀਫਿਕੇਟ ਨਾਲ ਉਹ ਸਿਰਫ਼ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਹੀ ਅਪਲਾਈ ਕਰ ਸਕਦੇ ਸਨ। ਇਸ ਉਪਰੰਤ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਐਸ.ਏ.ਐਸ.ਨਗਰ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਦਿਵਿਆਂਗ ਸਾਬਕਾ ਸੈਨਿਕਾਂ (Ex-Servicemen) ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਹਾਲ ਹੀ ਵਿੱਚ ਸ਼ਹੀਦਾਂ ਦੇ 12 ਪਰਿਵਾਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ। The post ਮਾਨ ਸਰਕਾਰ ਦਾ ਸਾਬਕਾ ਸੈਨਿਕਾਂ ਨੂੰ ਵੱਡਾ ਤੋਹਫਾ, ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਯੋਗ ਹੋਣਗੇ appeared first on TheUnmute.com - Punjabi News. Tags:
|
ਭਾਰਤ ਸਰਕਾਰ ਪੰਜਾਬ ਨੂੰ ਡਿਜੀਕਲੇਮ ਸਕੀਮ 'ਚ ਸ਼ਾਮਲ ਕਰੇ: ਵਿਕਰਮਜੀਤ ਸਾਹਨੀ Monday 27 March 2023 12:09 PM UTC+00 | Tags: breaking-news digiclaim digiclaim-scheme mp-vikramjit-singh-sahney narendra-singh-tomar news punjab-government rajya-sabha vikramjit-singh-sahney ਨਵੀਂ ਦਿੱਲੀ/ਚੰਡੀਗੜ੍ਹ ,27 ਮਾਰਚ 2023: ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਡਿਜੀਕਲੇਮ ਦੇ ਹਾਲ ਹੀ ਵਿੱਚ ਸ਼ੁਰੂ ਕੀਤੇ ਪਾਇਲਟ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਨੇ ਉਨ੍ਹਾਂ ਨੂੰ ਪੰਜਾਬ ਨੂੰ ਵੀ ਡਿਜੀਕਲੇਮ (Digiclaim) ਵਿੱਚ ਸ਼ਾਮਲ ਕਰਨ ਦੀ ਬੇਨਤੀ ਕੀਤੀ ਹੈ। ਡਿਜੀਕਲੇਮ ਦੀ ਸ਼ੁਰੂਆਤ ਨਾਲ, ਕਿਸਾਨ ਆਪਣੇ ਖਾਤਿਆਂ ਵਿੱਚ ਇਲੈਕਟ੍ਰਾਨਿਕ ਤਰੀਕੇ ਨਾਲ ਫਸਲਾਂ ਦੇ ਨੁਕਸਾਨ ਦੇ ਦਾਅਵੇ ਪ੍ਰਾਪਤ ਕਰ ਸਕਦੇ ਹਨ। ਵਿਕਰਮਜੀਤ ਸਿੰਘ ਸਾਹਨੀ (Vikramjit Singh Sahney), ਜੋ ਕਿ ਬ੍ਰਿਕਸ ਐਗਰੀਕਲਚਰ ਕੌਂਸਲ ਦੇ ਚੇਅਰਮੈਨ ਵੀ ਹਨ, ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੰਜਾਬ ਵਿੱਚ ਵੀ ਡਿਜੀਕਲੇਮ (Digiclaim Scheme) ਕਾਰਜ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ ਫ਼ਸਲੀ ਬੀਮਾ ਯੋਜਨਾ ਨੂੰ ਲਾਗੂ ਕਰਨ ਸਬੰਧੀ ਲਏ ਗਏ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਬੇਮੌਸਮੀ ਭਾਰੀ ਬਰਸਾਤ ਕਾਰਨ ਤਕਰੀਬਨ 15 ਫ਼ੀਸਦੀ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਫਸਲਾਂ ਦੇ ਨੁਕਸਾਨ ਦਾ ਤੁਰੰਤ ਨੋਟਿਸ ਲੈਣ ਅਤੇ ਕਿਸਾਨਾਂ ਨੂੰ ਨਗਦ ਮੁਆਵਜ਼ਾ ਰਾਸ਼ੀ ਵਿੱਚ ਪਿਛਲੇ ਸਾਲ ਨਾਲੋਂ 25 ਫੀਸਦੀ ਵਾਧਾ ਕਰਨ ਲLਕਰਨ ਦੇ ਹੁਕਮ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਸਾਹਨੀ ਨੇ ਕਿਹਾ ਕਿ ਸਾਡੇ ਅੰਨਦਾਤਾਵਾਂ ਦੇ ਆਰਥਿਕ ਹਿੱਤਾਂ ਦੀ ਰਾਖੀ ਕਰਨਾ ਸਾਡਾ ਫਰਜ਼ ਹੈ। ਇਹ ਫਸਲ ਬੀਮਾ ਯੋਜਨਾ ਭਾਰੀ ਬਾਰਸ਼ਾਂ, ਤੂਫਾਨਾਂ, ਕੀੜੇ-ਮਕੌੜਿਆਂ ਜਿਵੇਂ ਕਿ ਗੁਲਾਬੀ ਸੁੰਡੀ ਆਦਿ ਕਾਰਨ ਪੈਦਾ ਹੋਣ ਵਾਲੀਆਂ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਇੱਕ ਬਹੁਤ ਵਧੀਆ ਸਾਧਨ ਹੈ ਜਿੱਥੇ ਕਿਸਾਨਾਂ ਦੁਆਰਾ ਸਾਉਣੀ ਅਤੇ ਹਾੜੀ ਦੀਆਂ ਫਸਲਾਂ ਲਈ ਭੁਗਤਾਨਯੋਗ ਅਧਿਕਤਮ ਪ੍ਰੀਮੀਅਮ ਕ੍ਰਮਵਾਰ 2 ਪ੍ਰਤੀਸ਼ਤ ਅਤੇ 1.5 ਪ੍ਰਤੀਸ਼ਤ ਹੋਵੇਗਾ। ਜਦਕਿ ਬਾਕੀ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਬਰਾਬਰ ਦੀ ਵੰਡ ਕੀਤੀ ਜਾਵੇਗੀ। ਸਾਹਨੀ ਨੇ ਕਿਹਾ ਕਿ ਫਸਲ ਖਰਾਬ ਹੋਣ ਕਾਰਨ ਕਣਕ ਦੇ ਭਾਅ ਵਧ ਰਹੇ ਹਨ, ਜਿਸ ਕਾਰਨ ਮਹਿੰਗਾਈ ਵਧਣ ਦਾ ਡਰ ਬਣਿਆ ਹੋਇਆ ਹੈ। ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਅਨੁਸਾਰ, 2022 ਵਿੱਚ ਕਣਕ ਦੀਆਂ ਕੀਮਤਾਂ ਵਿੱਚ 14% ਦਾ ਵਾਧਾ ਹੋਣਾ ਸੀ। ਕਿਸਾਨਾਂ ਨੂੰ ਨਗਦ ਮੁਆਵਜ਼ਾ ਅਤੇ ਫਸਲ ਬੀਮਾ ਯੋਜਨਾ ਨੂੰ ਅਨੁਕੂਲ ਬਣਾਉਣ ਨਾਲ ਉਹਨਾਂ ਨੂੰ ਵਧੇਰੇ ਨਿਸ਼ਚਿਤ ਆਮਦਨ ਕਮਾਉਣ ਵਿੱਚ ਮਦਦ ਮਿਲੇਗੀ ਅਤੇ ਫਸਲਾਂ ਦੀਆਂ ਕੀਮਤਾਂ ਵਿੱਚ ਵਾਧਾ ਅਤੇ ਮਹਿੰਗਾਈ ਨੂੰ ਕਾਬੂ ਵਿੱਚ ਰੱਖਿਆ ਜਾਵੇਗਾ। The post ਭਾਰਤ ਸਰਕਾਰ ਪੰਜਾਬ ਨੂੰ ਡਿਜੀਕਲੇਮ ਸਕੀਮ ‘ਚ ਸ਼ਾਮਲ ਕਰੇ: ਵਿਕਰਮਜੀਤ ਸਾਹਨੀ appeared first on TheUnmute.com - Punjabi News. Tags:
|
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਐਡਵਾਈਜ਼ਰੀ ਜਾਰੀ Monday 27 March 2023 12:17 PM UTC+00 | Tags: breaking-news cases-of-corona chandigarh-administration chandigarh-news corona corona-virus covid-19 news ਚੰਡੀਗੜ੍ਹ ,27 ਮਾਰਚ 2023: ਦੇਸ਼ 'ਚ ਕੋਰੋਨਾ (Corona) ਇਨਫੈਕਸ਼ਨ ਦੇ ਮਾਮਲਿਆਂ 'ਚ ਇਕ ਵਾਰ ਫਿਰ ਤੇਜ਼ੀ ਨਾਲ ਵਾਧਾ ਹੋਇਆ ਹੈ। ਜਿਸਦੇ ਚੱਲਦੇ ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਸੂਬਿਆਂ ਨੂੰ ਢੁੱਕਵੇਂ ਪ੍ਰਬੰਧ ਕਰਨ ਲਈ ਕਿਹਾ ਹੈ | ਇਸਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ, ਪ੍ਰਸ਼ਾਸਨ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਭੀੜ ਵਾਲੀਆਂ ਥਾਵਾਂ ਤੋਂ ਬਚਣ ਲਈ ਵੀ ਕਿਹਾ ਗਿਆ ਹੈ | The post ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਐਡਵਾਈਜ਼ਰੀ ਜਾਰੀ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਾਸੀਆਂ ਨੂੰ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ Monday 27 March 2023 12:32 PM UTC+00 | Tags: aam-aadmi-party bhagwant-mann breaking-news development-projects development-projects-in-jalandhar jalandhar latest-news news punjab-development-projects punjab-news the-unmute-breaking-news the-unmute-latest-update ਚੰਡੀਗੜ੍ਹ, 27 ਮਾਰਚ, 2023: ਜਲੰਧਰ (Jalandhar) ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰ ਦੀ ਕਾਇਆ-ਕਲਪ ਕਰਨ ਲਈ ਕੁੱਲ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ 84 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਵੇਰਕਾ ਦਾ ਆਟੋਮੈਟਿਕ ਫਰਮੈਂਟਿਡ ਦੁੱਧ ਉਤਪਾਦਨ ਪਲਾਂਟ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ। ਇਸੇ ਤਰ੍ਹਾਂ ਉਨ੍ਹਾਂ ਬਸਤੀ ਦਾਨਿਸ਼ਮੰਦਾਂ ਵਿੱਚ 4.83 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਮਾਰਟ ਸਕੂਲ ਦਾ ਵਰਚੂਅਲ ਮਾਧਿਅਮ ਰਾਹੀਂ ਉਦਘਾਟਨ ਵੀ ਕੀਤਾ। ਭਗਵੰਤ ਮਾਨ ਨੇ ਸ਼ਹਿਰ ਦੇ ਲੈਦਰ ਕੰਪਲੈਕਸ ਵਿੱਚ ਸੜਕਾਂ ਤੇ ਸਟਰੀਟ ਲਾਈਟਾਂ ਲਾਉਣ ਦੇ ਪ੍ਰਾਜੈਕਟ ਦਾ ਵੀ ਨੀਂਹ ਪੱਥਰ ਰੱਖਿਆ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਨੂੰ ਆਉਣ ਵਾਲੇ ਦਿਨਾਂ ਵਿੱਚ ਆਦਰਸ਼ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਸ਼ਹਿਰ ਵਿੱਚ ਖੇਡ ਸਨਅਤ ਨੂੰ ਵੀ ਗਤੀ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ ਫ਼ਸਲ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ 75 ਫੀਸਦੀ ਤੋਂ ਵੱਧ ਫ਼ਸਲ ਦਾ ਨੁਕਸਨ ਹੋਇਆ ਹੈ, ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਹਰ ਕੀਮਤ ਉਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਇਹ ਮੁਆਵਜ਼ਾ 12 ਹਜ਼ਾਰ ਰੁਪਏ ਪ੍ਰਤੀ ਏਕੜ ਸੀ ਪਰ ਸਾਡੀ ਸਰਕਾਰ ਨੇ ਇਸ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮੁਆਵਜ਼ਾ ਦੇਣ ਦੀ ਸਮੁੱਚੀ ਪ੍ਰਕਿਰਿਆ ਢਕਵੰਜ ਸੀ ਕਿਉਂਕਿ ਸਰਕਾਰਾਂ ਕਿਸਾਨਾਂ ਨੂੰ ਨਿਗੂਣਾ ਮੁਆਵਜ਼ਾ ਦੇਣ ਦੀਆਂ ਆਦੀ ਸਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਪਿਛਲੀਆਂ ਸਰਕਾਰਾਂ ਅੰਨਦਾਤਾ ਦੇ ਜ਼ਖ਼ਮਾਂ ਉਤੇ ਲੂਣ ਛਿੜਕਦੀਆਂ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਵੇਰਕਾ ਦੇ 1.25 ਲੱਖ ਲਿਟਰ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਪੂਰੀ ਤਰ੍ਹਾਂ ਆਟੋਮੇਟਿਡ ਫਰਮੈਂਟਿਡ ਦੁੱਧ ਉਤਪਾਦਨ ਪਲਾਂਟ ਦਾ 84 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਵਿੱਚ 50 ਐਮ.ਟੀ. ਪ੍ਰਤੀ ਦਿਨ ਦੀ ਸਮਰੱਥਾ ਵਾਲਾ ਆਟੋਮੇਟਿਡ ਦਹੀਂ ਪਲਾਂਟ ਅਤੇ 1.5 ਲੱਖ ਲਿਟਰ ਪ੍ਰਤੀ ਦਿਨ ਦੀ ਲੱਸੀ ਪ੍ਰਾਸੈਸਿੰਗ ਤੇ ਪੈਕੇਜਿੰਗ ਪਲਾਂਟ ਸ਼ਾਮਲ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਸ ਕਦਮ ਨਾਲ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਦੁੱਧ ਉਤਪਾਦਕਾਂ ਨੂੰ ਦੁੱਧ ਦੀਆਂ ਵਧੀਆ ਕੀਮਤਾਂ ਮਿਲਣੀਆਂ ਯਕੀਨੀ ਬਣਨਗੀਆਂ। ਇਸ ਤੋਂ ਇਲਾਵਾ ਨੇੜਲੇ ਇਲਾਕਿਆਂ ਦੇ ਨੌਜਵਾਨਾਂ ਤੇ ਉੱਦਮੀਆਂ ਨੂੰ ਰੋਜ਼ਗਾਰ ਦੇ ਸਿੱਧੇ ਤੇ ਅਸਿੱਧੇ ਮੌਕੇ ਮੁਹੱਈਆ ਹੋ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਇਕ ਸਾਲ ਪਹਿਲਾਂ ਈ.ਵੀ.ਐਮ. ਦਾ ਬਟਨ ਦਬਾ ਕੇ ਉਨ੍ਹਾਂ ਨੂੰ ਵੋਟ ਪਾਈ। ਭਗਵੰਤ ਮਾਨ ਨੇ ਕਿਹਾ ਕਿ ਇਕ ਸਾਲ ਵਿਚਕਾਰ ਹੀ ਉਹ ਹੁਣ ਰੋਜ਼ਾਨਾ ਚਾਰ ਤੋਂ ਪੰਜ ਬਟਨ ਦਬਾ ਕੇ ਨਵੇਂ ਪ੍ਰਾਜੈਕਟ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਅਮੀਰਾਂ ਤੇ ਗਰੀਬਾਂ ਵਿਚਲੇ ਪਾੜੇ ਨੂੰ ਖ਼ਤਮ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਦੇ ਨਾਲ-ਨਾਲ ਸਿਹਤ ਤੇ ਸਿੱਖਿਆ ਖੇਤਰ ਦੀ ਮਜ਼ਬੂਤੀ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਭਰ ਦੇ 26, 797 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਸਮੁੱਚੀ ਭਰਤੀ ਪ੍ਰਕਿਰਿਆ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਗਈ ਅਤੇ ਇਸ ਵਿੱਚ ਮੈਰਿਟ ਨੂੰ ਹੀ ਇਕੋ-ਇਕ ਆਧਾਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਦੇ ਅਨਿੱਖੜ ਅੰਗ ਬਣੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇਕ ਸਾਲ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਨਾਲ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜਣ ਦੀ ਵਚਨਬੱਧਤਾ ਝਲਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ 23 ਜ਼ਿਲ੍ਹਿਆਂ ਵਿੱਚ 117 'ਸਕੂਲ ਆਫ ਐਮੀਨੈਂਸ' ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ 500 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਵਿਸ਼ਵ ਪੱਧਰੀ ਇਲਾਜ ਤੇ ਟੈਸਟ ਸਹੂਲਤਾਂ ਮੁਫ਼ਤ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 15 ਲੱਖ ਤੋਂ ਵੱਧ ਵਿਅਕਤੀ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਲਾਭ ਲੈ ਚੁੱਕੇ ਹਨ ਅਤੇ 1.75 ਲੱਖ ਮਰੀਜ਼ਾਂ ਨੇ ਕੁੱਝ ਮਹੀਨਿਆਂ ਵਿੱਚ ਹੀ ਮੁਫ਼ਤ ਟੈਸਟ ਕਰਵਾਏ ਹਨ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੂਬਿਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਕੇ ਕੇਂਦਰ ਸਰਕਾਰ ਸੂਬਿਆਂ ਦੇ ਕਾਨੂੰਨੀ ਹੱਕਾਂ ਉਤੇ ਡਾਕੇ ਮਾਰ ਰਹੀ ਹੈ ਅਤੇ ਸੂਬਿਆਂ ਦੇ ਹਿੱਤਾਂ ਨੂੰ ਸ਼ਰ੍ਹੇਆਮ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿਯੁਕਤ ਰਾਜਪਾਲ ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਦੀ ਆਵਾਜ਼ ਦਬਾਉਣ ਲਈ ਮਸ਼ੀਨਾਂ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਹਿੱਤਾਂ ਉਤੇ ਡਾਕਾ ਮਾਰਿਆ ਜਾ ਰਿਹਾ ਹੈ, ਜਿਹੜਾ ਜਮਹੂਰੀਅਤ ਅਤੇ ਸੰਘੀ ਢਾਂਚੇ ਲਈ ਨੁਕਸਾਨਦੇਹ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਜਮਹੂਰੀ ਤਾਣੇ-ਬਾਣੇ ਲਈ ਘਾਤਕ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਜਾਣ-ਬੁੱਝ ਕੇ ਸੂਬਿਆਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ 30 ਹਜ਼ਾਰ ਕਰੋੜ ਰੁਪਏ ਹਾਲੇ ਤੱਕ ਕੇਂਦਰ ਸਰਕਾਰ ਕੋਲ ਬਕਾਇਆ ਪਏ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰ ਲਈ ਹੈ ਪਰ ਕੇਂਦਰ ਸਰਕਾਰ ਬੇਲੋੜੇ ਅੜਿੱਕੇ ਡਾਹ ਕੇ ਆਰ.ਡੀ.ਐਫ. ਤੇ ਜੀ.ਐਸ.ਟੀ. ਦੇ ਫੰਡਾਂ ਨੂੰ ਰੋਕ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਹੋਰ ਫੈਸਲੇ ਵਿੱਚ ਪੰਜਾਬ ਨੂੰ ਅਲਾਟ ਕੋਲਾ ਖਾਣ ਤੋਂ ਕੋਲਾ ਸ੍ਰੀਲੰਕਾ ਰਾਹੀਂ ਲਿਆਉਣ ਲਈ ਕਿਹਾ ਗਿਆ, ਜਿਹੜਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਫੈਸਲਿਆਂ ਨਾਲ ਕੇਂਦਰ ਤੇ ਸੂਬਿਆਂ ਦੇ ਰਿਸ਼ਤਿਆਂ ਉਤੇ ਮਾੜਾ ਪ੍ਰਭਾਵ ਪੈਂਦਾ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਕਾਨੂੰਨ ਆਪਣਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਹਰ ਸੰਭਵ ਕਦਮ ਚੁੱਕਿਆ ਹੈ। ਭਗਵੰਤ ਮਾਨ ਨੇ ਪੰਜਾਬ ਵਿੱਚ ਹਰ ਕੀਮਤ ਉਤੇ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਮੁੱਖ ਮੰਤਰੀ ਨੇ ਆਖਿਆ ਕਿ ਉਹ ਇਸ ਗੱਲ ਦੇ ਹਮਾਇਤੀ ਹਨ ਕਿ ਵਿਚਾਰਾਂ ਤੇ ਨਜ਼ਰੀਏ ਦੇ ਵਖਰੇਵਿਆਂ ਵਾਲੀ ਜਮਹੂਰੀਅਤ ਹਮੇਸ਼ਾ ਸਫ਼ਲ ਰਹਿੰਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਤੇ ਸੱਤਾਧਾਰੀ ਦੋਵੇਂ ਅਹਿਮ ਧਿਰਾਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜਮਹੂਰੀਅਤ ਵਿੱਚ ਹਰ ਕੀਮਤ ਉਤੇ ਲੋਕਾਂ ਦੀ ਆਵਾਜ਼ ਦਾ ਸਤਿਕਾਰ ਹੋਣਾ ਚਾਹੀਦਾ ਹੈ। The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਾਸੀਆਂ ਨੂੰ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ appeared first on TheUnmute.com - Punjabi News. Tags:
|
ਸੁਪਰੀਮ ਕੋਰਟ ਨੇ ਯੂਪੀ ਨਗਰ ਨਿਗਮ ਚੋਣਾਂ ਨੂੰ ਦਿੱਤੀ ਹਰੀ ਝੰਡੀ, OBC ਰਿਜ਼ਰਵੇਸ਼ਨ ਨਾਲ ਚੋਣਾਂ ਕਰਵਾਉਣ ਦੀ ਇਜਾਜ਼ਤ Monday 27 March 2023 12:51 PM UTC+00 | Tags: breaking-news latest-news news punjabi-news supreme-court the-unmute-breaking-news the-unmute-punjab up-election-news ਚੰਡੀਗੜ੍ਹ, 27 ਮਾਰਚ, 2023: ਉੱਤਰ ਪ੍ਰਦੇਸ਼ ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ (Supreme Court) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਵੱਲੋਂ ਯੂਪੀ ਨਗਰ ਨਿਗਮ ਚੋਣਾਂ ਲਈ ਹਰੀ ਝੰਡੀ ਮਿਲ ਗਈ ਹੈ। ਸੁਪਰੀਮ ਕੋਰਟ ਨੇ ਓਬੀਸੀ ਕਮਿਸ਼ਨ ਦੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਹੈ ਅਤੇ ਓਬੀਸੀ ਰਿਜ਼ਰਵੇਸ਼ਨ ਨਾਲ ਨਾਗਰਿਕ ਚੋਣਾਂ ਕਰਵਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਸ ਦੇ ਨਾਲ ਹੀ ਯੂਪੀ ਸਰਕਾਰ ਨੂੰ ਨਗਰ ਨਿਗਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਇਜਾਜ਼ਤ ਵੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਉੱਤਰ ਪ੍ਰਦੇਸ਼ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਪਹਿਲਾਂ ਸੁਣਵਾਈ 24 ਮਾਰਚ ਨੂੰ ਹੋਣੀ ਸੀ ਪਰ ਸੁਪਰੀਮ ਕੋਰਟ ਨੇ ਇਸ ਨੂੰ ਟਾਲਦਿਆਂ 27 ਮਾਰਚ ਨੂੰ ਸੁਣਵਾਈ ਲਈ ਨਵੀਂ ਤਾਰੀਖ਼ ਤੈਅ ਕਰ ਦਿੱਤੀ ਹੈ। ਹੁਣ ਸੁਪਰੀਮ ਕੋਰਟ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਸੂਬੇ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਥਿਤੀ ਸਪੱਸ਼ਟ ਹੋ ਗਈ ਹੈ। ਦਰਅਸਲ, ਸੁਪਰੀਮ ਕੋਰਟ (Supreme Court) ਦੇ ਆਦੇਸ਼ਾਂ ‘ਤੇ, ਰਾਜ ਸਰਕਾਰ ਨੇ ਪੱਛੜੀਆਂ ਸ਼੍ਰੇਣੀਆਂ ਲਈ ਸਿਵਲ ਬਾਡੀ ਚੋਣਾਂ ਵਿੱਚ ਰਾਖਵੇਂਕਰਨ ਦਾ ਫੈਸਲਾ ਕਰਨ ਲਈ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦਾ ਗਠਨ ਕੀਤਾ ਸੀ। ਕਮਿਸ਼ਨ ਨੇ ਕਈ ਦਿਨ ਪਹਿਲਾਂ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੀ ਸੀ। ਜਿਸ ਨੂੰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਇਰ ਕੀਤਾ ਸੀ। ਇਸ ਰਿਪੋਰਟ ਦੇ ਆਧਾਰ ‘ਤੇ ਅੱਜ ਸੁਣਵਾਈ ਹੋਈ। ਰਾਜ ਸਰਕਾਰ ਨੇ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ। ਇਸ ਵਿੱਚ ਪਛੜਿਆਂ ਨੂੰ ਵੱਧ ਤੋਂ ਵੱਧ 27 ਫੀਸਦੀ ਰਾਖਵਾਂਕਰਨ ਦੇਣ ਦੀ ਪੂਰੀ ਰਿਪੋਰਟ ਹੈ। ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ਨਗਰ ਨਿਗਮ ਚੋਣਾਂ ‘ਚ ਮੇਅਰ ਅਤੇ ਪ੍ਰਧਾਨ ਦੀਆਂ ਸੀਟਾਂ ‘ਤੇ ਓਬੀਸੀ ਦੇ ਰਾਖਵੇਂਕਰਨ ਨੂੰ ਲੈ ਕੇ ਵੀ ਸਥਿਤੀ ਸਪੱਸ਼ਟ ਹੋ ਗਈ। The post ਸੁਪਰੀਮ ਕੋਰਟ ਨੇ ਯੂਪੀ ਨਗਰ ਨਿਗਮ ਚੋਣਾਂ ਨੂੰ ਦਿੱਤੀ ਹਰੀ ਝੰਡੀ, OBC ਰਿਜ਼ਰਵੇਸ਼ਨ ਨਾਲ ਚੋਣਾਂ ਕਰਵਾਉਣ ਦੀ ਇਜਾਜ਼ਤ appeared first on TheUnmute.com - Punjabi News. Tags:
|
ਅਮਨ ਅਰੋੜਾ ਨੇ ਰੁਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸਾਂਭਿਆ, ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼ Monday 27 March 2023 01:00 PM UTC+00 | Tags: aam-aadmi-party aman-arora breaking-news cm-bhagwant-mann jobs latest-news news punjab-government punjab-reciurement the-unmute-breaking-news ਚੰਡੀਗੜ੍ਹ, 27 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਦਯੋਗਾਂ ਦੀਆਂ ਲੋੜਾਂ ਅਤੇ ਆਧੁਨਿਕ ਸਮੇਂ ਦੇ ਬਦਲਦੇ ਰੁਝਾਨਾਂ ਅਨੁਸਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਹੋਰ ਸਰਗਰਮੀ ਨਾਲ ਕੰਮ ਕਰਨ। ਉਹ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਵਜੋਂ ਚਾਰਜ ਸੰਭਾਲਣ ਉਪਰੰਤ ਇਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਮਨ ਅਰੋੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਕਾਮੇ ਆਸਾਨੀ ਨਾਲ ਉਪਲਬਧ ਹੋਣੇ ਚਾਹੀਦੇ ਹਨ ਤਾਂ ਜੋ ਉਦਯੋਗਾਂ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਿਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਨੌਜਵਾਨਾਂ ਨੂੰ ਉਨ੍ਹਾਂ ਖੇਤਰਾਂ ਵਿੱਚ ਸਿਖਲਾਈ ਦੇਣ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ, ਜਿਨ੍ਹਾਂ ਵਿੱਚ ਰੋਜ਼ਗਾਰ ਦੀ ਬਹੁਤਾਤ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਹਾਸਲ ਕਰਨ ਵਿੱਚ ਕੋਈ ਸਮੱਸਿਆ ਨਾ ਆਵੇ। ਇੱਕ ਪੇਸ਼ਕਾਰੀ ਦਿੰਦਿਆਂ ਸਕੱਤਰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਲਈ 2003 ਪਲੇਸਮੈਂਟ ਕੈਂਪ ਲਗਾ ਕੇ 1,21,335 ਉਮੀਦਵਾਰਾਂ ਦੀ ਸਹਾਇਤਾ ਕੀਤੀ ਗਈ ਹੈ। ਇਸ ਤੋਂ ਇਲਾਵਾ 32,383 ਉਮੀਦਵਾਰਾਂ ਨੂੰ ਹੁਨਰ ਸਿਖਲਾਈ ਦੇਣ ਤੋਂ ਇਲਾਵਾ 799 ਕੈਂਪ ਲਗਾ ਕੇ 80329 ਉਮੀਦਵਾਰਾਂ ਨੂੰ ਸਵੈ-ਰੁਜ਼ਗਾਰ ਲਈ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਵਿਖੇ ਪੰਜ ਮਲਟੀ-ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਨੂੰ ਵੱਖ-ਵੱਖ ਕੋਰਸਾਂ ਵਿੱਚ ਸਿਖਲਾਈ ਦੇ ਰਹੇ ਹਨ। ਡਾਇਰੈਕਟਰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਜੇ.ਐਸ. ਸੰਧੂ, ਡਾਇਰੈਕਟਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਅਜੈ ਐਚ. ਚੌਹਾਨ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ ਰਾਮਬੀਰ ਸਿੰਘ ਮਾਨ ਨੇ ਅਮਨ ਅਰੋੜਾ ਨੂੰ ਇਨ੍ਹਾਂ ਸੰਸਥਾਵਾਂ ਦੇ ਕੰਮਕਾਜ ਬਾਰੇ ਵੀ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਰੁਜ਼ਗਾਰ ਉਤਪਤੀ ਵਿਭਾਗ ਸ੍ਰੀਮਤੀ ਸੰਜੀਦਾ ਬੇਰੀ, ਜਨਰਲ ਮੈਨੇਜਰ ਪੰਜਾਬ ਹੁਨਰ ਵਿਕਾਸ ਮਿਸ਼ਨ, ਪੰਜਾਬ/ਪੀ.ਜੀ.ਆਰ.ਕੇ.ਏ.ਐਮ. ਸੁਰਿੰਦਰ ਮੋਹਨ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। The post ਅਮਨ ਅਰੋੜਾ ਨੇ ਰੁਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸਾਂਭਿਆ, ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼ appeared first on TheUnmute.com - Punjabi News. Tags:
|
ਪਟਿਆਲਾ ਵਿਖੇ ਐਨ.ਐਸ.ਐਸ. ਕੈਂਪ ਦੇ ਵਲੰਟੀਅਰਜ਼ ਨੇ ਸਾਫ਼ ਸਫ਼ਾਈ ਪ੍ਰਤੀ ਜਾਗਰੂਕਤਾ ਰੈਲੀ ਕੱਢੀ Monday 27 March 2023 01:11 PM UTC+00 | Tags: assistant-professor-yashpreet-singh breaking-news cleanliness latest-news news nss nss-camp patiala power-of-consistency punjab-news ਪਟਿਆਲਾ, 27 ਮਾਰਚ 2023: ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ (Patiala) ਵਿਖੇ ਪ੍ਰਿੰਸੀਪਲ ਪ੍ਰੋ. ਡਾ. ਪਰਮਿੰਦਰ ਸਿੰਘ ਦੀ ਅਗਵਾਈ ਹੇਠ 25 ਮਾਰਚ ਨੂੰ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਆਗਾਜ਼ ਹੋਇਆ ਸੀ। ਜਿਸ ਦੇ ਕੁਆਰਡੀਨੇਟਰ ਅਸਿਸਟੈਂਟ ਪ੍ਰੋਫ਼ੈਸਰ ਯਸ਼ਪ੍ਰੀਤ ਸਿੰਘ ਅਤੇ ਡਾ. ਹਰਦੀਪ ਕੌਰ ਸੈਣੀ ਹਨ। ਕੈਂਪ ਦੇ ਤੀਜੇ ਦਿਨ ਦੀ ਸ਼ੁਰੂਆਤ ਸਵੇਰ ਦੀ ਸਭਾ ਨਾਲ ਹੋਈ। ਜਿਸਦੀ ਅਗਵਾਈ ਗਰੁੱਪ ਪੰਜਵੇਂ ਨੇ ‘ਪਾਵਰ ਆਫ਼ ਕੰਸਿਸਟੈਂਸੀ ‘ ਵਿਸ਼ੇ ਨੂੰ ਮੁੱਖ ਰੱਖਦੇ ਹੋਏ ਕੀਤੀ। ਜਿਸ ਦੌਰਾਨ ਵਲੰਟੀਅਰਜ਼ ਦੁਆਰਾ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ । ਵਲੰਟੀਅਰਜ਼ ਵੱਲੋਂ ਸਾਫ਼ ਸਫ਼ਾਈ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਇਕ ਰੈਲੀ ਕੱਢੀ ਗਈ, ਜਿਸ ਵਿੱਚ ਕਾਰਪੋਰੇਸ਼ਨ ਦੇ ਨੁਮਾਇੰਦੇ ਜਿਵੇਂ ਕਿ ਇੰਸਪੈਕਟਰ ਇੰਦਰਜੀਤ ਸਿੰਘ ,ਸੰਜੀਵ ਕੁਮਾਰ( ਮੁੱਖ ਸੈਨੇਟਰੀ ਇੰਸਪੈਕਟਰ ),ਕੁਲਦੀਪ ਸਿੰਘ ,ਰਾਜੇਸ਼ ਮੱਟੂ, ਮੋਹਿਤ ਜਿੰਦਲ (ਸੈਨੇਟਰੀ ਇੰਸਪੈਕਟਰ )ਵੀ ਸ਼ਾਮਲ ਰਹੇ। ਪ੍ਰੋਗਰਾਮ ਕੋਆਰਡੀਨੇਟਰ ਅਮਨਦੀਪ ਸੇਖੋਂ ਅਤੇ ਮਨਪ੍ਰੀਤ ਬਾਜਵਾ ਨੇ ਐਨ. ਐਸ.ਐਸ.ਵਲੰਟੀਅਰਜ਼ ਨਾਲ ਠੋਸ ਕਚਰੇ ਦੇ ਵੱਖਰੇਕਰਨ ਅਤੇ ਨਿਪਟਾਰੇ ਉੱਤੇ ਵਿਚਾਰ ਚਰਚਾ ਕੀਤੀ। The post ਪਟਿਆਲਾ ਵਿਖੇ ਐਨ.ਐਸ.ਐਸ. ਕੈਂਪ ਦੇ ਵਲੰਟੀਅਰਜ਼ ਨੇ ਸਾਫ਼ ਸਫ਼ਾਈ ਪ੍ਰਤੀ ਜਾਗਰੂਕਤਾ ਰੈਲੀ ਕੱਢੀ appeared first on TheUnmute.com - Punjabi News. Tags:
|
ਨਸ਼ਿਆਂ ਤੇ ਪਤਿਤਪੁਣੇ ਖ਼ਿਲਾਫ਼ ਤੇ ਨੌਜਵਾਨਾਂ 'ਚ ਅੰਮ੍ਰਿਤ ਸੰਚਾਰ ਦੀ ਲਹਿਰ ਪ੍ਰਚੰਡ ਕਰਨ ਲਈ ਸ੍ਰੀ ਅਕਾਲ ਤਖਤ ਦੀ ਅਗਵਾਈ 'ਚ ਚੱਲੇਗੀ ਖ਼ਾਲਸਾ ਵਹੀਰ Monday 27 March 2023 01:22 PM UTC+00 | Tags: amrit-sanchar amritsar giani-harpreet-singh khalsa-vehir latest-news news punjab-news sgpc sikh sri-akal-takht ਅੰਮ੍ਰਿਤਸਰ, 27 ਮਾਰਚ 2023: ਪੰਜਾਬ ਵਿਚ ਮੌਜੂਦਾ ਸਮੇਂ ਚੱਲ ਰਹੇ ਹਾਲਾਤ ਕਾਰਨ ਸਿੱਖਾਂ ਦੇ ਮਨਾਂ ਵਿਚ ਪਸਰੇ ਬੇਚੈਨੀ ਭਰੇ ਮਾਹੌਲ ਤੇ ਸਿੱਖ ਨੌਜਵਾਨਾਂ ਦੀਆਂ ਨਜਾਇਜ਼ ਗ੍ਰਿਫਤਾਰੀਆਂ 'ਤੇ ਵਿਚਾਰ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht) ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਜ਼ਰੂਰੀ ਇਕੱਤਰਤਾ ਹੋਈ। ਬੈਠਕ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਸ਼ਿਆਂ ਅਤੇ ਪਤਿਤਪੁਣੇ ਦੇ ਖਿਲਾਫ ਅਤੇ ਸਿੱਖ ਨੌਜਵਾਨਾਂ ਨੂੰ ਅੰਮ੍ਰਿਤਧਾਰੀ ਬਣਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਨਾਮਵਰ ਸਿੱਖ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਖ਼ਾਲਸਾ ਵਹੀਰ ਅਰੰਭ ਕਰਨ ਦਾ ਐਲਾਨ ਕਰਦਿਆਂ ਸਰਕਾਰ ਨੂੰ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ 24 ਘੰਟੇ ਅੰਦਰ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਰੇ ਨੌਜਵਾਨਾਂ ਉਪਰ ਲਾਏ ਗਏ ਕੌਮੀ ਸੁਰੱਖਿਆ ਐਕਟ ਨੂੰ ਤੁਰੰਤ ਹਟਾਇਆ ਜਾਵੇ, ਹਰੀਕੇ ਦੇ ਹੈੱਡਵਰਕਸ 'ਤੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਦੇ ਜਬਤ ਕੀਤੇ ਵਾਹਨ ਤੁਰੰਤ ਛੱਡਿਆ ਜਾਵੇ ਤੇ ਬੰਦ ਕੀਤੇ ਗਏ ਵੈੱਬ ਚੈਨਲ ਅਤੇ ਸੋਸ਼ਲ ਮੀਡੀਆ ਖਾਤੇ ਤੁਰੰਤ ਚਾਲੂ ਕੀਤੇ ਜਾਣ। ਇਸ ਦੌਰਾਨ ਪਿਛਲੇ ਦਿਨੀਂ ਪੰਜਾਬ ਪੁਲਿਸ ਵਲੋੰ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਤੇ ਸਿੱਖ ਰਿਆਸਤਾਂ ਦੇ ਝੰਡੇ ਅਤੇ ਚਿੰਨ੍ਹਾਂ ਨੂੰ ਖਾਲਿਸਤਾਨ ਦੇ ਝੰਡੇ ਵਜੋਂ ਗਲਤ ਪ੍ਰਚਾਰਿਆ ਗਿਆ, ਉਨ੍ਹਾਂ ਸਬੰਧਿਤ ਪੁਲਿਸ ਅਧਿਕਾਰੀਆਂ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਗਿਆ। ਉਨ੍ਹਾਂ ਇਹ ਵੀ ਸਿੱਖ ਵਿਰਾਸਤ ਨਾਲ ਸਬੰਧਿਤ ਝੰਡਿਆਂ ਤੇ ਨਿਸ਼ਾਨਾਂ ਖਿਲਾਫ ਕੀਤੇ ਗਏ ਸਰਕਾਰੀ ਕੂੜ-ਪ੍ਰਚਾਰ ਨੂੰ ਠੱਲ੍ਹਣ ਲਈ ਸਿੱਖ ਆਪਣੇ ਵਾਹਨਾਂ ਤੇ ਘਰਾਂ ਉੱਪਰ ਖਾਲਸਾ ਰਾਜ ਦੇ ਨਿਸ਼ਾਨ ਲਗਾਉਣ। ਸ੍ਰੀ ਅਕਾਲ ਤਖਤ ਸਾਹਿਬ (Sri Akal Takht) ਵਿਖੇ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਿੱਖਾਂ ਦੇ ਖਿਲਾਫ ਸਟੇਟ ਵਲੋਂ ਬੜੀ ਜ਼ਹੀਨ ਤੇ ਕੂਟਨੀਤਕ ਘੇਰਾਬੰਦੀ ਕੀਤੀ ਜਾ ਰਹੀ ਹੈ, ਜਿਸ ਦਾ ਜਵਾਬ ਵੀ ਹਿੰਸਕ ਨਾ ਹੋ ਕੇ ਕੂਟਨੀਤਕ ਤੌਰ 'ਤੇ ਦੇਣ ਲਈ ਸਿੱਖਾਂ ਅੰਦਰ ਸਮੂਹਿਕ ਸਮਰੱਥਾ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਇਸ ਜਮਹੂਰੀ ਤੇ ਫਿਰਕੂ ਵੰਨ-ਸੁਵੰਨਤਾ ਵਾਲੇ ਭਾਰਤ ਵਿਚ ਸ਼ਰ੍ਹੇਆਮ ਘੱਟ-ਗਿਣਤੀਆਂ ਦਾ ਦਮਨ ਕਰਕੇ ਹਿੰਦੂ ਰਾਸ਼ਟਰ ਬਣਾਉਣ ਦੇ ਐਲਾਨ ਕੀਤੇ ਜਾਂਦੇ ਹਨ ਪਰ ਅਜਿਹੇ ਭੜਕਾਹਟ ਭਰੇ ਬਿਆਨ ਦੇਣ ਵਾਲੇ ਲੋਕਾਂ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ, ਦੂਜੇ ਪਾਸੇ ਜਮਹੂਰੀਅਤ ਦੇ ਦਾਇਰੇ ਅੰਦਰ ਰਹਿ ਕੇ ਆਪਣੇ ਵਿਚਾਰ ਪੇਸ਼ ਕਰਨ ਵਾਲੇ ਸਿੱਖਾਂ 'ਤੇ ਸਰਕਾਰਾਂ ਕਾਲੇ ਕਾਨੂੰਨ ਲਾਉਣ ਲੱਗਿਆਂ ਦੇਰ ਨਹੀਂ ਲਾਉਂਦੀਆਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ 24 ਘੰਟਿਆਂ ਦੇ ਅੰਦਰ ਸਾਰੇ ਨੌਜਵਾਨਾਂ ਨੂੰ ਰਿਹਾਅ ਕਰਕੇ ਦਹਿਸ਼ਤ ਦੇ ਮਾਹੌਲ ਨੂੰ ਖਤਮ ਨਹੀਂ ਕਰਦੀ ਤਾਂ ਸਿੱਖਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਭਾਰਤੀ ਸਟੇਟ ਵਲੋਂ ਸਿਰਜੇ ਮਾਹੌਲ ਦੇ ਖਿਲਾਫ ਦੇਸ਼-ਵਿਦੇਸ਼ ਵਿਚ ਕੂਟਨੀਤਕ ਤੌਰ 'ਤੇ ਪ੍ਰਚਾਰ ਦੀ ਮੁਹਿੰਮ ਆਰੰਭੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵਲੋਂ ਕੌਮੀ ਮੀਡੀਆ ਰਾਹੀੰ ਸਿੱਖਾਂ ਦੀ ਕੀਤੀ ਕਿਰਦਾਰਕੁਸ਼ੀ ਦੇ ਖਿਲਾਫ ਸਿੱਖ ਸੰਸਥਾਵਾਂ ਵਲੋਂ ਕਾਨੂੰਨੀ ਪੈਰਵਾਈ ਵੀ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਦੇ ਜਬਰ ਦਾ ਸ਼ਿਕਾਰ ਹੋਏ ਸਿੱਖ ਨੌਜਵਾਨਾਂ 'ਤੇ ਲੱਗੇ ਕੌਮੀ ਸੁਰੱਖਿਆ ਐਕਟ ਤੁੜਵਾਉਣ ਅਤੇ ਹੋਰ ਕਾਨੂੰਨੀ ਸਹਾਇਤਾ ਕਰਨ ਲਈ ਵਕੀਲਾਂ ਦੇ ਪੈਨਲ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਗ੍ਰਿਫਤਾਰ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਕਿ ਪੀੜਤ ਪਰਿਵਾਰ ਸ਼੍ਰੋਮਣੀ ਕਮੇਟੀ ਨਾਲ ਤੁਰੰਤ ਰਾਬਤਾ ਕਰਨ ਤਾਂ ਜੋ ਉਨ੍ਹਾਂ ਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਦੌਰਾਨ ਇਕੱਤਰਤਾ ਵਿਚ ਪਹੁੰਚੇ ਵੱਖ-ਵੱਖ ਬੁਲਾਰਿਆਂ ਨੇ ਵੀ ਸਾਂਝੇ ਤੌਰ 'ਤੇ ਇਕਮਤ ਹੁੰਦਿਆਂ ਸਿੱਖ ਕੌਮ ਨਾਲ ਹੋ ਰਹੇ ਅਨਿਆਂ ਦੇ ਖਿਲਾਫ ਬੌਧਿਕ ਤੇ ਕੂਟਨੀਤਕ ਪੱਧਰ 'ਤੇ ਵੱਡੀ ਕਤਾਰਬੰਦੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕੀਤਾ। ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਬਲਵੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ, ਮਨਜੀਤ ਸਿੰਘ ਜੀ.ਕੇ., ਭੁਪਿੰਦਰ ਸਿੰਘ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਸੁਖਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਸਿੱਖ ਸ਼ਖ਼ਸੀਅਤਾਂ ਵੀ ਪਹੁੰਚੀਆਂ ਹੋਈਆਂ ਸਨ। The post ਨਸ਼ਿਆਂ ਤੇ ਪਤਿਤਪੁਣੇ ਖ਼ਿਲਾਫ਼ ਤੇ ਨੌਜਵਾਨਾਂ ‘ਚ ਅੰਮ੍ਰਿਤ ਸੰਚਾਰ ਦੀ ਲਹਿਰ ਪ੍ਰਚੰਡ ਕਰਨ ਲਈ ਸ੍ਰੀ ਅਕਾਲ ਤਖਤ ਦੀ ਅਗਵਾਈ 'ਚ ਚੱਲੇਗੀ ਖ਼ਾਲਸਾ ਵਹੀਰ appeared first on TheUnmute.com - Punjabi News. Tags:
|
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਘਨੌਰ ਅਤੇ ਰਾਜਪੁਰਾ ਦਾ ਦੌਰਾ Monday 27 March 2023 01:28 PM UTC+00 | Tags: breaking-news ghanaur ghanour kuldeep-singh-dhaliwal latest-news news patiala punjab-farmers rajpura rajpura-news ਚੰਡੀਗੜ੍ਹ, 27 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਭਾਰੀ ਮੀਂਹ ਅਤੇ ਝੱਖੜ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਇਨਾਂ ਕਰਨ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਰਾਜਪੁਰਾ ਅਤੇ ਘਨੌਰ (Ghanour) ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਧਾਲੀਵਾਲ ਨੇ ਮਿਰਜਾਪੁਰ, ਭੱਪਲ, ਖੇੜੀਂ ਗੰਡਿਆਂ, ਧਰੇੜੀ ਜੱਟਾਂ, ਨੰਦਗੜ੍ਹ, ਬਾਸਮਾਂ ਅਤੇ ਖੇੜੀ ਪਿੰਡਾਂ ਦੇ ਦੌਰੇ ਦੌਰਾਨ ਅਧਿਕਾਰੀਆਂ ਨੂੰ ਗਿਰਦਾਵਰੀ ਰਿਪੋਰਟ ਤੁਰੰਤ ਤਿਆਰ ਕਰਕੇ ਭੇਜਣ ਦੇ ਹੁਕਮ ਦਿੱਤੇ ਤਾਂ ਜੋ ਸਮੇਂ ਸਿਰ ਮੁਆਵਜਾ ਰਾਸ਼ੀ ਜਾਰੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਨੂੰ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਭਰਪਾਈ ਬਹੁਤ ਜਲਦ ਕਰ ਦਿੱਤੀ ਜਾਵੇਗੀ। ਇਸ ਮੌਕੇ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ, ਸਥਾਨਕ ਐਸਡੀਐਮ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗੀ ਦੇ ਅਧਿਕਾਰੀ ਹਾਜ਼ਰ ਸਨ l The post ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਘਨੌਰ ਅਤੇ ਰਾਜਪੁਰਾ ਦਾ ਦੌਰਾ appeared first on TheUnmute.com - Punjabi News. Tags:
|
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡਾਂ ਦਾ ਦੌਰਾ Monday 27 March 2023 01:36 PM UTC+00 | Tags: breaking-news chetan-singh-jauramajra farmers kisan news punjab-aggriculture-department punjab-farmers punjab-latest-news punjab-news ਰਾਮ ਨਗਰ, ਸਮਾਣਾ, ਪਟਿਆਲਾ, 27 ਮਾਰਚ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਆਪਣੇ ਹਲਕਾ ਸਮਾਣਾ ਦੇ ਪਿੰਡਾਂ ਵਿਚ ਪਿਛਲੇ ਦਿਨੀਂ ਪਏ ਬੇਮੌਸਮੇ ਮੀਂਹ ਤੇ ਗੜ੍ਹੇਮਾਰੀ ਕਰਕੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸੱਸੀ ਬ੍ਰਾਹਮਣਾ, ਸੱਸਾ ਗੁੱਜਰਾਂ, ਭਗਵਾਨਪੁਰਾ, ਧਰਮੇੜ੍ਹੀ, ਘਿਉਰਾ, ਬੀਬੀਪੁਰ ਤੇ ਰੰਧਾਵਾ ਆਦਿ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੇ ਸਿੰਘ, ਆਮ ਆਦਮੀ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਤੇ ਗੁਰਦੇਵ ਸਿੰਘ ਟਿਵਾਣਾ ਤੇ ਹੋਰ ਪਤਵੰਤੇ ਮੌਜੂਦ ਸਨ। ਇਸ ਦੌਰਾਨ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਸਾਬਤ ਹੋਈ ਹੈ, ਕਿਉਂਕਿ ਕੁਦਰਤੀ ਕਰੋਪੀ ਦੇ ਦੋ ਦਿਨਾਂ ਦੇ ਅੰਦਰ-ਅੰਦਰ ਮੁੱਖ ਮੰਤਰੀ ਨੇ ਰਾਜ ਦੇ ਪ੍ਰਭਾਵਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧਾ ਕੀਤਾ ਅਤੇ ਅੱਜ ਇੱਕ ਹੋਰ ਅਹਿਮ ਫੈਸਲਾ ਕਰਕੇ ਸਹਿਕਾਰੀ ਸੁਸਾਇਟੀਆਂ ਦੀਆਂ ਲਿਮਟਾਂ ਦੀਆਂ ਕਿਸ਼ਤਾਂ ਭਰਨ ‘ਚ ਵੀ ਇੱਕ ਸਾਲ ਦੀ ਢਿੱਲ ਦਿੱਤੀ ਹੈ। ਸੱਸੀ ਬ੍ਰਾਹਮਣਾ, ਸੱਸਾ ਗੁੱਜਰਾਂ, ਧਰਮੇੜ੍ਹੀ, ਭਗਵਾਨ ਪੁਰਾ ਦੇ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਇਲਾਕੇ ‘ਚ ਬਰਸਾਤੀ ਪਾਣੀ ਦੀ ਲੱਗਦੀ ਡਾਫ਼ ਰੋਕਣ ਲਈ ਤੇ ਪਾਣੀ ਦੀ ਨਿਕਾਸੀ ਲਈ ਮੀਰਾਪੁਰ ਚੋਅ ਤੱਕ ਪਾਈਪ ਲਾਈਨ ਪੁਆਈ ਜਾਵੇਗੀ। ਉਨ੍ਹਾਂ ਕਿਹਾ ਕਿ ਕੁਦਰਤ ਦੀ ਕਰੋਪੀ ਕਰਕੇ ਅੰਨਦਾਤੇ ਦੇ ਹੋਏ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਕਰੇਗੀ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਫੈਸਲੇ ਮੁਤਾਬਕ ਜੇ ਫ਼ਸਲ ਦਾ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਅਤੇ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਇਸ ਤੋਂ ਬਿਨ੍ਹਾਂ ਲੋਕਾਂ ਦੇ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਦੀ ਫ਼ਸਲਾਂ ਦੀ ਗਿਰਦਾਵਰੀ ਪਾਰਦਰਸ਼ੀ ਢੰਗ ਨਾਲ ਅਧਿਕਾਰੀਆਂ ਵੱਲੋਂ ਕਿਸਾਨਾਂ ਦੇ ਵਿੱਚ ਬੈਠਕੇ ਕੀਤੀ ਜਾਵੇਗੀ ਤੇ ਪਾਰਦਰਸ਼ੀ ਢੰਗ ਨਾਲ ਹੀ ਢੁਕਵਾਂ ਮੁਆਵਜ਼ਾ ਮਿਲੇਗਾ। ਉਨ੍ਹਾਂ ਨੇ ਵੱਖ-ਵੱਖ ਪਿੰਡਾਂ ‘ਚ ਲੋਕਾਂ ਨੂੰ ਮਿਲਦਿਆਂ ਕਿਹਾ ਕਿ ਉਹ ਆਪਣੇ ਹਲਕੇ ਦੇ ਕਿਸਾਨਾਂ ਤੇ ਮਜ਼ਦੂਰਾਂ ਤੇ ਆਮ ਲੋਕਾਂ ਦੇ ਸਦਾ ਹੀ ਨਾਲ ਖੜ੍ਹੇ ਹਨ ਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਨਗੇ। ਇਸ ਮੌਕੇ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੇ ਸਿੰਘ, ਆਮ ਆਦਮੀ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਗੁਰਦੇਵ ਸਿੰਘ ਟਿਵਾਣਾ, ਦੀਪਕ ਵਧਵਾ, ਰਣਜੀਤ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਸੁੱਖੀ ਖੱਤਰੀਵਾਲਾ, ਜਸਪਾਲ ਸਿੰਘ ਘੁਮਾਣ, ਸੋਨੂ ਧਰਮੇੜ੍ਹੀ, ਕੁਲਦੀਪ ਸਿੰਘ ਸੱਸੀ ਬ੍ਰਾਹਮਣਾ, ਮੇਵਾ ਗੁੱਜਰਾਂ, ਗੁਰਪਿਆਰ ਸਿੰਘ ਆਦਿ ਸਮੇਤ ਇਲਾਕੇ ਦੇ ਸਰਪੰਚ-ਪੰਚ ਅਤੇ ਹੋਰ ਪਤਵੰਤੇ ਅਤੇ ਇਲਾਕੇ ਦੇ ਪਟਵਾਰੀ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। The post ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡਾਂ ਦਾ ਦੌਰਾ appeared first on TheUnmute.com - Punjabi News. Tags:
|
ਵਿਸ਼ਵ ਰੰਗਮੰਚ ਦਿਹਾੜੇ ਮੌਕੇ ਰੰਗਮੰਚ ਬਾਰੇ ਵਿਚਾਰ ਚਰਚਾ ਆਯੋਜਿਤ Monday 27 March 2023 01:40 PM UTC+00 | Tags: breaking-news news world-theater-day world-theater-day-2023 ਐਸ.ਏ.ਐਸ.ਨਗਰ, 27 ਮਾਰਚ 2023: ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ 27 ਮਾਰਚ 2023 ਨੂੰ ਵਿਸ਼ਵ ਰੰਗਮੰਚ ਦਿਹਾੜੇ (World Theater Day) 'ਤੇ ਤੇਰਾ ਸਿੰਘ ਚੰਨ ਅਤੇ ਗੁਰਸ਼ਰਨ ਭਾਅ ਦੀ ਨਿੱਘੀ ਯਾਦ ਨੂੰ ਸਮਰਪਿਤ 'ਪੰਜਾਬੀ ਨਾਟਕ: ਵਰਤਮਾਨ ਦਸ਼ਾ ਅਤੇ ਦਿਸ਼ਾ ਵਿਸ਼ੇ 'ਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਉੱਘੇ ਨਾਟਕਕਾਰ ਅਤੇ ਨਿਰਦੇਸ਼ਕ ਦਵਿੰਦਰ ਸਿੰਘ ਦਮਨ ਵੱਲੋਂ ਕੀਤੀ ਗਈ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਾ. ਸਵੈਰਾਜ ਸੰਧੂ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਬਦੀਸ਼ ਵੱਲੋਂ ਸ਼ਿਰਕਤ ਕੀਤੀ ਗਈ। ਡਾ. ਬਲਵਿੰਦਰ ਸਿੰਘ ਵੱਲੋਂ 'ਪੰਜਾਬੀ ਨਾਟਕ : ਵਰਤਮਾਨ ਦਸ਼ਾ ਅਤੇ ਦਿਸ਼ਾ' ਵਿਸ਼ੇ 'ਤੇ ਪਰਚਾ ਪੜ੍ਹਿਆ ਗਿਆ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਵਿਭਾਗੀ ਧੁਨੀ 'ਧਨੁ ਲੇਖਾਰੀ ਨਾਨਕਾ' ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ 'ਜੀ ਆਇਆਂ ਨੂੰ' ਕਹਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਪ੍ਰਾਪਤੀਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਤੇਰਾ ਸਿੰਘ ਚੰਨ ਅਤੇ ਗੁਰਸ਼ਰਨ ਭਾਅ ਦੀ ਨਾਟਕ ਨੂੰ ਦੇਣ ਬਾਰੇ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਨਾਟਕ ਹਰ ਇਨਸਾਨ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ। The post ਵਿਸ਼ਵ ਰੰਗਮੰਚ ਦਿਹਾੜੇ ਮੌਕੇ ਰੰਗਮੰਚ ਬਾਰੇ ਵਿਚਾਰ ਚਰਚਾ ਆਯੋਜਿਤ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ Monday 27 March 2023 01:47 PM UTC+00 | Tags: aam-aadmi-party cm-bhagwant-mann crops damaged-crops farmers farmers-association latest-news news punjab-damaged-crops punjab-government punjab-news the-unmute-breaking-news ਚੰਡੀਗੜ੍ਹ, 27 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਮੀਂਹ ਅਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਅਤੇ ਪ੍ਰਭਾਵਿਤ ਕਿਸਾਨਾਂ (Farmers) ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੀਂਹ ਅਤੇ ਗੜ੍ਹੇਮਾਰੀ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਗਿਰਦਾਵਰੀ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਨੂੰ ਹਰ ਤਰ੍ਹਾਂ ਦੇ ਨੁਕਸਾਨ ਦਾ ਪਤਾ ਲਾਇਆ ਜਾਵੇ ਤਾਂ ਜੋ ਪੀੜਤ ਧਿਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਕਿਸਾਨਾਂ (Farmers) ਨੂੰ ਹੀ ਮੁਆਵਜ਼ਾ ਮਿਲੇ, ਜਿਨ੍ਹਾਂ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਅਨਾਊਂਸਮੈਂਟਾਂ ਕੀਤੀਆਂ ਜਾਣ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫ਼ੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਦੇ ਮਕਾਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, ਉਨ੍ਹਾਂ ਨੂੰ 95100 ਰੁਪਏ ਜਦਕਿ ਜਿਨ੍ਹਾਂ ਦੇ ਘਰਾਂ ਦਾ ਮਾਮੂਲੀ ਨੁਕਸਾਨ ਹੋਇਆ ਹੈ, ਨੂੰ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ ‘ਤੇ ਇਸ ਕੰਮ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਅਤੇ ਉਨ੍ਹਾਂ ਨੂੰ ਰੋਜ਼ਾਨਾ ਰਿਪੋਰਟ ਸੌਂਪਣ। ਭਗਵੰਤ ਮਾਨ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ appeared first on TheUnmute.com - Punjabi News. Tags:
|
ਰਾਹੁਲ ਗਾਂਧੀ ਨੂੰ ਖਾਲੀ ਕਰਨੀ ਪਵੇਗੀ ਸਰਕਾਰੀ ਰਿਹਾਇਸ਼, ਲੋਕ ਸਭਾ ਹਾਊਸਿੰਗ ਕਮੇਟੀ ਨੇ ਭੇਜਿਆ ਨੋਟਿਸ Monday 27 March 2023 02:01 PM UTC+00 | Tags: breaking-news congress lok-sabha lok-sabha-housing lok-sabha-housing-committee news rahul-gandhi ਚੰਡੀਗੜ੍ਹ, 27 ਮਾਰਚ 2023: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨੂੰ ਹੁਣ ਸੰਸਦ ਛੱਡਣ ਤੋਂ ਬਾਅਦ ਇੱਕ ਮਹੀਨੇ ਦੇ ਅੰਦਰ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨੀ ਪਵੇਗੀ। ਲੋਕ ਸਭਾ ਹਾਊਸਿੰਗ ਕਮੇਟੀ ਨੇ ਇਸ ਲਈ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਕਮੇਟੀ ਨੇ ਉਨ੍ਹਾਂ ਨੂੰ 22 ਅਪ੍ਰੈਲ ਤੱਕ 12 ਤੁਗਲਕ ਰੋਡ ਸਥਿਤ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਕਿਹਾ ਹੈ। ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ (Rahul Gandhi) ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਪਿਛਲੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਸੰਸਦ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। ਸੋਮਵਾਰ ਨੂੰ ਵਿਰੋਧੀ ਧਿਰ ਨੇ ਅਡਾਨੀ ਮਾਮਲੇ ਨੂੰ ਲੈ ਕੇ ਕਾਲਾ ਪ੍ਰਦਰਸ਼ਨ (black protest) ਕੀਤਾ। ਇਸ ਵਿੱਚ 17 ਵਿਰੋਧੀ ਪਾਰਟੀਆਂ ਨੇ ਹਿੱਸਾ ਲਿਆ। ਸੋਨੀਆ ਗਾਂਧੀ ਵੀ ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੀ। ਦੂਜੇ ਪਾਸੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਵਿੱਚ ਭਾਰੀ ਹੰਗਾਮਾ ਕੀਤਾ। ਇਕ ਸੰਸਦ ਮੈਂਬਰ ਤਾਂ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਸੀਟ ‘ਤੇ ਕੋਲ ਪਹੁੰਚ ਗਿਆ ਅਤੇ ਕਾਲਾ ਕੱਪੜਾ ਲਹਿਰਾਉਣਾ ਸ਼ੁਰੂ ਕਰ ਦਿੱਤਾ। ਇਹ ਦੇਖ ਕੇ ਸਪੀਕਰ ਨੇ ਮੀਟਿੰਗ ਮੁਲਤਵੀ ਕਰ ਦਿੱਤੀ ਅਤੇ ਚਲੇ ਗਏ। ਦਰਅਸਲ ਸਵੇਰੇ 11 ਵਜੇ ਜਿਵੇਂ ਹੀ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਅਤੇ ਲੋਕ ਸਭਾ ਦੀ ਕਾਰਵਾਈ ਸ਼ਾਮ 4 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਅਤੇ ਲੋਕ ਸਭਾ ਦੀ ਕਾਰਵਾਈ ਸ਼ਾਮ 4 ਵਜੇ ਸ਼ੁਰੂ ਹੋਈ ਪਰ ਹੰਗਾਮੇ ਕਾਰਨ ਮੰਗਲਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। The post ਰਾਹੁਲ ਗਾਂਧੀ ਨੂੰ ਖਾਲੀ ਕਰਨੀ ਪਵੇਗੀ ਸਰਕਾਰੀ ਰਿਹਾਇਸ਼, ਲੋਕ ਸਭਾ ਹਾਊਸਿੰਗ ਕਮੇਟੀ ਨੇ ਭੇਜਿਆ ਨੋਟਿਸ appeared first on TheUnmute.com - Punjabi News. Tags:
|
ਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਪ੍ਰਾਇਮਰੀ ਖੇਤੀਬਾੜੀ ਸਭਾਵਾਂ ਤੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕੀ Monday 27 March 2023 02:09 PM UTC+00 | Tags: aam-aadmi-party bhagwant-mann breaking-news farmers latest-news news punjab punjab-government punjab-police the-unmute-breaking-news ਚੰਡੀਗੜ੍ਹ, 27 ਮਾਰਚ 2023: ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਫ਼ੈਸਲਾ ਹਾਲ ਹੀ ਵਿੱਚ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਲਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਨੁਕਸਾਨ ਦੀ ਭਰਪਾਈ ਤੋਂ ਬਾਅਦ ਇਸ ਰਕਮ ਦੀ ਵਾਪਸੀ ਕਰ ਸਕਦੇ ਹਨ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਨੂੰ ਕਰਜ਼ਾ ਮੋੜਨ ਲਈ ਹੋਰ ਸਮਾਂ ਮਿਲੇਗਾ ਅਤੇ ਕਰਜ਼ਾ ਨਾ ਮੋੜ ਸਕਣ ਵਾਲੇ ਕਿਸਾਨਾਂ ਦਾ ਜੁਰਮਾਨਾ ਲੱਗਣ ਤੋਂ ਵੀ ਬਚਾਅ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਦੀਆਂ ਸਹਿਕਾਰੀ ਸਭਾਵਾਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਸੂਬੇ ਦੇ ਕਿਸਾਨਾਂ ਨੂੰ ਥੋੜ੍ਹੇ ਸਮੇਂ ਦੇ ਫ਼ਸਲੀ ਕਰਜ਼ੇ ਵਜੋਂ ਕਰੋੜਾਂ ਰੁਪਏ ਪ੍ਰਤੀ ਫ਼ਸਲ ਕਰਜ਼ਾ ਦਿੰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਕਦਮ ਕਿਸਾਨਾਂ ਲਈ ਅਹਿਮ ਰਿਆਇਤ ਅਤੇ ਰਾਹਤ ਵਾਲਾ ਹੈ। ਉਨ੍ਹਾਂ ਕਿਹਾ ਕਿ ਸਮੇਂ ਵਿੱਚ ਵਾਧੇ ਦੇ ਨਤੀਜੇ ਵਜੋਂ ਵੱਡੀ ਗਿਣਤੀ ਕਿਸਾਨ ਡਿਫ਼ਾਲਟਰ ਹੋਣ ਤੋਂ ਬਚਣਗੇ ਅਤੇ ਅਗਲੀ ਫ਼ਸਲ ਲਈ ਕਰਜ਼ਾ ਲੈਣ ਦੇ ਯੋਗ ਬਣ ਜਾਣਗੇ। The post ਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਪ੍ਰਾਇਮਰੀ ਖੇਤੀਬਾੜੀ ਸਭਾਵਾਂ ਤੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕੀ appeared first on TheUnmute.com - Punjabi News. Tags:
|
CM ਮਮਤਾ ਬੈਨਰਜੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਕਿਹਾ 'ਗੋਲਡਨ ਲੇਡੀ', ਸੰਵਿਧਾਨ ਦੀ ਰੱਖਿਆ ਦੀ ਕੀਤੀ ਅਪੀਲ Monday 27 March 2023 02:18 PM UTC+00 | Tags: breaking-news cm-mamata-banerjee draupadi-murmu golden-lady mamata-banerjee news president-draupadi-murmu president-murmu west-bengal ਚੰਡੀਗੜ੍ਹ, 27 ਮਾਰਚ 2023: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੇ ਸੋਮਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਸ਼ਟਰਪਤੀ ਨੂੰ ਦੇਸ਼ ਦੇ ਸੰਵਿਧਾਨ ਦੀ ਰੱਖਿਆ ਕਰਨ ਦੀ ਅਪੀਲ ਕੀਤੀ। ਉਨ੍ਹਾਂ ਰਾਸ਼ਟਰਪਤੀ ਮੁਰਮੂ ਨੂੰ ਇਸ ਸੰਕਟ ਤੋਂ ਬਚਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਮੁਰਮੂ ਦੇ ਸਵਾਗਤ ‘ਚ ਮਮਤਾ ਬੈਨਰਜੀ ਨੇ ਉਨ੍ਹਾਂ ਨੂੰ ‘ਗੋਲਡਨ ਲੇਡੀ’ ਕਹਿ ਕੇ ਤਾਰੀਫ਼ ਕੀਤੀ ਸੀ। ਮੁਰਮੂ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਦੋ ਦਿਨਾਂ ਦੌਰੇ ‘ਤੇ ਇੱਥੇ ਪਹੁੰਚੇ ਸਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਵੱਖ-ਵੱਖ ਭਾਈਚਾਰਿਆਂ, ਜਾਤਾਂ ਅਤੇ ਧਰਮਾਂ ਨਾਲ ਸਬੰਧਤ ਲੋਕਾਂ ਦੀ ਯੁੱਗਾਂ ਤੋਂ ਸਦਭਾਵਨਾ ਨਾਲ ਰਹਿਣ ਦੀ ਸ਼ਾਨਦਾਰ ਵਿਰਾਸਤ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਮੈਡਮ ਰਾਸ਼ਟਰਪਤੀ, ਤੁਸੀਂ ਇਸ ਦੇਸ਼ ਦੇ ਸੰਵਿਧਾਨਕ ਮੁਖੀ ਹੋ। ਮੈਂ ਤੁਹਾਨੂੰ ਇਸ ਦੇਸ਼ ਦੇ ਗਰੀਬ ਲੋਕਾਂ ਦੇ ਸੰਵਿਧਾਨ ਅਤੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕਰਨ ਲਈ ਬੇਨਤੀ ਕਰਾਂਗੀ । ਅਸੀਂ ਤੁਹਾਨੂੰ ਇਸ ਨੂੰ ਆਪਦਾ ਤੋਂ ਬਚਾਉਣ ਲਈ ਬੇਨਤੀ ਕਰਾਂਗੇ। The post CM ਮਮਤਾ ਬੈਨਰਜੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਕਿਹਾ ‘ਗੋਲਡਨ ਲੇਡੀ’, ਸੰਵਿਧਾਨ ਦੀ ਰੱਖਿਆ ਦੀ ਕੀਤੀ ਅਪੀਲ appeared first on TheUnmute.com - Punjabi News. Tags:
|
ਕੁਲਦੀਪ ਸਿੰਘ ਧਾਲੀਵਾਲ ਨੇ ਤਿੰਨ ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ Monday 27 March 2023 02:22 PM UTC+00 | Tags: appointment-letters breaking-news jobs kuldeep-singh-dhaliwal latest-news news punjab-cabinet shiromani-akali-dal technical-wing the-unmute-breaking-news ਚੰਡੀਗੜ੍ਹ, 27 ਮਾਰਚ 2023: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਭਰਤੀ ਕੀਤੇ ਗਏ ਤਿੰਨ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਅੱਜ ਜਿਨ੍ਹਾਂ ਤਿੰਨ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਵਿੱਚ ਆਸ਼ੂ ਰਾਣੀ, ਸੀਮਾ ਰਾਣੀ ਅਤੇ ਹਰਵਿੰਦਰ ਸਿੰਘ ਸ਼ਾਮਲ ਹਨ। ਦੱਸਣਯੋਗ ਹੈ ਕਿ ਇਨ੍ਹਾਂ ਉਮੀਦਵਾਰਾਂ ਨੂੰ ਗਰੁੱਪ ਸੀ ਵਿੱਚ ਕਲਰਕ ਦੀ ਨੌਕਰੀ ਦਿੱਤੀ ਗਈ ਹੈ ਅਤੇ ਇਹ ਭਰਤੀ ਐਸ.ਐਸ. ਬੋਰਡ, ਪੰਜਾਬ ਵੱਲੋਂ ਰੈਗੂਲਰ ਆਧਾਰ 'ਤੇ ਕੀਤੀ ਗਈ ਗਈ ਹੈ। The post ਕੁਲਦੀਪ ਸਿੰਘ ਧਾਲੀਵਾਲ ਨੇ ਤਿੰਨ ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ appeared first on TheUnmute.com - Punjabi News. Tags:
|
ਇਜ਼ਰਾਈਲ 'ਚ ਪ੍ਰਧਾਨ ਮੰਤਰੀ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ, ਵੱਡੇ ਵਪਾਰਕ ਸੰਗਠਨਾਂ ਵਲੋਂ ਹੜਤਾਲ ਦਾ ਐਲਾਨ Monday 27 March 2023 02:32 PM UTC+00 | Tags: benjamin-netanyahu breaking-news israel-news news prime-minister-of-israel ਚੰਡੀਗੜ੍ਹ, 27 ਮਾਰਚ 2023: ਇਜ਼ਰਾਈਲ (Israel) ‘ਚ ਇਕ ਵਾਰ ਫਿਰ ਲੋਕ ਪ੍ਰਧਾਨ ਮੰਤਰੀ ਖਿਲਾਫ ਸੜਕਾਂ ‘ਤੇ ਉਤਰ ਆਏ ਹਨ। ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਨੇਤਨਯਾਹੂ ਨੇ ਆਪਣੀ ਸਰਕਾਰ ਦੇ ਰੱਖਿਆ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਜਿਸ ਕਾਰਨ ਲੋਕ ਨਾਰਾਜ਼ ਹਨ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਨੇਤਨਯਾਹੂ ਲੋਕਤੰਤਰ ਲਈ ਖਤਰਨਾਕ ਸਾਬਤ ਹੋ ਰਿਹਾ ਹੈ। ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗਲੈਂਟ ਨੂੰ ਆਪਣੀ ਸਰਕਾਰ ਤੋਂ ਬਰਖਾਸਤ ਕਰ ਦਿੱਤਾ। ਇਸ ਤੋਂ ਬਾਅਦ ਉੱਥੇ ਦੇ ਲੋਕਾਂ ‘ਚ ਗੁੱਸਾ ਹੈ। ਪ੍ਰਦਰਸ਼ਨਕਾਰੀ ਯੇਰੂਸ਼ਲਮ ਵਿੱਚ ਨੇਤਨਯਾਹੂ ਦੇ ਘਰ ਦੇ ਬਾਹਰ ਵੀ ਇਕੱਠੇ ਹੋਏ। ਹੰਗਾਮੇ ਕਾਰਨ ਪੁਲਿਸ ਅਤੇ ਫੌਜ ਦੇ ਜਵਾਨਾਂ ਨੇ ਪ੍ਰਦਰਸ਼ਨਕਾਰੀਆਂ ‘ਤੇ ਜਲ ਤੋਪਾਂ ਦੀ ਵਰਤੋਂ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ‘ਤੇ ਦੋਸ਼ ਲਾਇਆ ਕਿ ਜੱਜਾਂ ਅਤੇ ਸਰਕਾਰ ਵਿਚਾਲੇ ਟਕਰਾਅ ਲੋਕਤੰਤਰ ਲਈ ਖ਼ਤਰਾ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਘਿਰੇ ਪ੍ਰਧਾਨ ਮੰਤਰੀ ਖੁਦ ਨੂੰ ਜੇਲ੍ਹ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅੰਤਰਰਾਸ਼ਟਰੀ ਉਡਾਣਾਂ ਹੋਈਆਂ ਬੰਦਇਸ ਦੇ ਨਾਲ ਹੀ ਇਜ਼ਰਾਈਲ ਦੇ ਤੇਲ ਅਵੀਵ ਸ਼ਹਿਰ ਦੇ ਬੇਨ ਗੁਰੀਅਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਵੀ ਠੱਪ ਹੋ ਗਈਆਂ ਹਨ। ਏਅਰਪੋਰਟ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਦੇਸ਼ ‘ਚ ਫੈਲੇ ਵਿਰੋਧ ਪ੍ਰਦਰਸ਼ਨ ਕਾਰਨ ਅਸੀਂ ਜਨਤਾ ਦੀ ਸੁਰੱਖਿਆ ਦੇ ਮੱਦੇਨਜ਼ਰ ਸਾਰੀਆਂ ਉਡਾਣਾਂ ਨੂੰ ਰੋਕ ਦਿੱਤਾ ਹੈ। ਏਅਰਪੋਰਟ ਵਰਕਰਜ਼ ਯੂਨੀਅਨ ਦੇਸ਼ ਦੀ ਪਹਿਲੀ ਜਥੇਬੰਦੀ ਸੀ ਜਿਸ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਦੇਸ਼ ਦੇ ਸਭ ਤੋਂ ਵੱਡੇ ਵਪਾਰਕ ਸੰਗਠਨ ਨੇ ਵੀ ਸੋਮਵਾਰ ਨੂੰ ਇੱਕ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਹੈ। ਸੰਗਠਨ ਮੁਤਾਬਕ ਇਸ ਹੜਤਾਲ ਨਾਲ ਇਜ਼ਰਾਈਲ ਦੀ ਆਰਥਿਕਤਾ ਨੂੰ ਕਾਫੀ ਨੁਕਸਾਨ ਹੋ ਸਕਦਾ ਹੈ। ਇਸ ਦੇ ਨਾਲ ਹੀ ਉਡਾਣਾਂ ਰੁਕਣ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਜ਼ਰਾਈਲ (Israel) ਦੇ ਸਭ ਤੋਂ ਵੱਡੇ ਸੰਗਠਨ ਹਿਸਾਦਰੁਤ ਦੇ ਪ੍ਰਧਾਨ ਅਰਨਨ ਬਾਰ ਡੇਵਿਡ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਇਤਿਹਾਸਕ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਅਦਾਲਤੀ ਕ੍ਰਾਂਤੀ ਨੂੰ ਰੋਕਣ ਲਈ ਇਸ ਬੰਦ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇਤਨਯਾਹੂ ਨੂੰ ਸੰਬੋਧਿਤ ਕਰਦੇ ਹੋਏ ਡੇਵਿਡ ਨੇ ਕਿਹਾ ਕਿ ਇਸ ਨਿਆਂ ਪ੍ਰਣਾਲੀ ਨੂੰ ਸਮੇਂ ਸਿਰ ਰੋਕੋ, ਨਹੀਂ ਤਾਂ ਬਹੁਤ ਦੇਰ ਹੋ ਜਾਵੇਗੀ। The post ਇਜ਼ਰਾਈਲ ‘ਚ ਪ੍ਰਧਾਨ ਮੰਤਰੀ ਖ਼ਿਲਾਫ਼ ਸੜਕਾਂ ‘ਤੇ ਉਤਰੇ ਲੋਕ, ਵੱਡੇ ਵਪਾਰਕ ਸੰਗਠਨਾਂ ਵਲੋਂ ਹੜਤਾਲ ਦਾ ਐਲਾਨ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest