TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਅਮਰੀਕਾ ਦੇ ਸਕੂਲ 'ਚ ਅੰਨ੍ਹੇਵਾਹ ਗੋਲੀਬਾਰੀ 'ਚ ਸੱਤ ਜਣਿਆਂ ਮੌਤ, ਪੁਲਿਸ ਵਲੋਂ ਹਮਲਾਵਰ ਢੇਰ Tuesday 28 March 2023 05:59 AM UTC+00 | Tags: american-school breaking-news congress joe-biden latest-news nashville news school-in-nashville shooting-incident the-unmute-punjabi-news usa. usa-firing us-congress us-news ਚੰਡੀਗੜ੍ਹ, 28 ਮਾਰਚ 2023: ਅਮਰੀਕਾ (USA) ‘ਚ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਹਮਲਾਵਰ ਨੇ ਇੱਕ ਸਕੂਲ ਵਿੱਚ ਗੋਲੀਆਂ ਚਲਾਈਆਂ ਹਨ। ਘਟਨਾ ਨੈਸ਼ਵਿਲ ਕ੍ਰਿਸਚੀਅਨ ਸਕੂਲ ਦੀ ਹੈ। ਗੋਲੀਬਾਰੀ ‘ਚ ਸੱਤ ਜਣਿਆਂ ਦੀ ਮੌਤ ਦੀ ਖ਼ਬਰ ਹ । ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਇਕ ਮਹਿਲਾ ਸੀ। ਸ਼ੱਕੀ ਇੱਕ ਪਾਸੇ ਦੇ ਦਰਵਾਜ਼ੇ ਦੇ ਪ੍ਰਵੇਸ਼ ਦੁਆਰ ਰਾਹੀਂ ਇਮਾਰਤ ਵਿੱਚ ਦਾਖਲ ਹੋਈ । ਪੁਲਿਸ ਨੇ ਉਸ ਨੂੰ ਦੂਜੀ ਮੰਜ਼ਿਲ 'ਤੇ ਘੇਰ ਲਿਆ। ਜਵਾਬੀ ਕਾਰਵਾਈ ਵਿੱਚ ਮਹਿਲਾ ਹਮਲਾਵਰ ਨੂੰ ਮਾਰ ਗਿਰਾਇਆ । ਜਾਣਕਾਰੀ ਮੁਤਾਬਕ ਹਮਲਾਵਰ ਨੇ ਸੋਮਵਾਰ ਨੂੰ ਟੈਨੇਸੀ ਦੇ ਨੈਸ਼ਵਿਲੇ ਦੇ ਇਕ ਸਕੂਲ ‘ਚ ਗੋਲੀਬਾਰੀ ਕੀਤੀ। ਪੁਲਿਸ ਦੇ ਮੌਕੇ ‘ਤੇ ਪਹੁੰਚਣ ਤੋਂ ਪਹਿਲਾਂ ਹੀ ਕਈ ਜਣੇ ਗੋਲੀਆਂ ਦੀ ਲਪੇਟ ‘ਚ ਆ ਗਏ ਸਨ। ਕਈਆਂ ਦੇ ਮਾਰੇ ਜਾਣ ਜਾਂ ਜ਼ਖਮੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਸਕੂਲ ਗੋਲੀਬਾਰੀ ਦੀ ਘਟਨਾ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਇਸ ਨੂੰ ‘ਰੋਗ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਬੰਦੂਕ ਹਿੰਸਾ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਬਿਡੇਨ ਨੇ ਜ਼ੋਰ ਦੇ ਕੇ ਕਿਹਾ ਕਿ ਅਮਰੀਕਾ ਵਿੱਚ ਬੰਦੂਕ ਦੀ ਹਿੰਸਾ ਰਾਸ਼ਟਰ ਦੀ ਆਤਮਾ ਨੂੰ ਠੇਸ ਪਹੁੰਚਾ ਰਹੀ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਬਿਡੇਨ ਨੇ ਅਮਰੀਕੀ ਕਾਂਗਰਸ (ਸੰਸਦ) ਨੂੰ ਹਥਿਆਰਾਂ ‘ਤੇ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਹੈ। ਨੈਸ਼ਵਿਲ ਪੁਲਿਸ ਨੇ ਟਵਿੱਟਰ ਰਾਹੀਂ ਦੱਸਿਆ ਕਿ ਕਾਨਵੈਂਟ ਸਕੂਲ ਕੋਵੇਨੈਂਟ ਪ੍ਰੈਸਬੀਟੇਰੀਅਨ ਚਰਚ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਹਮਲਾਵਰ ਨੂੰ MNPD (ਮੈਟਰੋਪੋਲੀਟਨ ਨੈਸ਼ਵਿਲ ਪੁਲਿਸ ਵਿਭਾਗ) ਨੇ ਘੇਰ ਲਿਆ ਅਤੇ ਗੋਲੀ ਮਾਰ ਦਿੱਤੀ। ਪੁਲਿਸ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਸ਼ੂਟਰ ਨੇ ਕਈ ਥਾਵਾਂ ‘ਤੇ ਹਮਲਿਆਂ ਦੀ ਯੋਜਨਾ ਬਣਾਈ ਸੀ। ਇਸ ਤੋਂ ਪਹਿਲਾਂ ਕੈਲੀਫੋਰਨੀਆ ਸਥਿਤ ਸੈਕਰਾਮੈਂਟੋ ਕਾਊਂਟੀ ‘ਚ ਐਤਵਾਰ ਦੇਰ ਰਾਤ (ਸਥਾਨਕ ਸਮੇਂ ਮੁਤਾਬਕ) ਇਕ ਗੁਰਦੁਆਰੇ ਲਾਗੇ ਗੋਲੀਬਾਰੀ ਹੋਣ ਦੀ ਖਬਰ ਮਿਲੀ ਸੀ। ਇੱਥੇ ਤਿੰਨ ਜਣਿਆਂ ਵਿਚਾਲੇ ਗੋਲੀਬਾਰੀ ਹੋਈ, ਜਿਸ ‘ਚ ਦੋ ਜਣਿਆਂ ਨੂੰ ਗੋਲੀ ਲੱਗੀ। ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕਾਉਂਟੀ ਸ਼ੈਰਿਫ ਦੇ ਦਫਤਰ ਨੇ ਕਿਹਾ ਕਿ ਗੋਲੀਬਾਰੀ ਤਿੰਨ ਜਾਣਕਾਰਾਂ ਵਿਚਕਾਰ ਹੋਈ। ਪੁਲਿਸ ਨੇ ਇਸ ਨੂੰ ਨਫ਼ਰਤੀ ਅਪਰਾਧ ਦਾ ਮਾਮਲਾ ਨਹੀਂ ਮੰਨਿਆ ਹੈ। The post ਅਮਰੀਕਾ ਦੇ ਸਕੂਲ ‘ਚ ਅੰਨ੍ਹੇਵਾਹ ਗੋਲੀਬਾਰੀ ‘ਚ ਸੱਤ ਜਣਿਆਂ ਮੌਤ, ਪੁਲਿਸ ਵਲੋਂ ਹਮਲਾਵਰ ਢੇਰ appeared first on TheUnmute.com - Punjabi News. Tags:
|
ਉਮੇਸ਼ ਅਗਵਾ ਕਾਂਡ 'ਚ ਅਤੀਕ ਅਹਿਮਦ ਸਣੇ 11 ਜਣੇ ਦੋਸ਼ੀ ਕਰਾਰ, ਥੋੜੀ ਦੇਰ 'ਚ ਹੋਵੇਗਾ ਸਜ਼ਾ ਦਾ ਐਲਾਨ Tuesday 28 March 2023 07:38 AM UTC+00 | Tags: ashraf-ahmed ateeq-ahmed breaking-news crime latest-news mp-mla-court news prayagraj prayagraj-news punjab-news umesh-pal-kidnapping-case up-news ਚੰਡੀਗੜ੍ਹ, 28 ਮਾਰਚ 2023: ਪੁਲਿਸ ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ (Ateeq Ahmed) ਅਤੇ ਉਸ ਦੇ ਭਰਾ ਅਸ਼ਰਫ ਅਹਿਮਦ ਨਾਲ ਪ੍ਰਯਾਗਰਾਜ ਦੇ MP-MLA ਅਦਾਲਤ ਲੈ ਕੇ ਪਹੁੰਚੀ। ਅਦਾਲਤ ਦੇ ਬਾਹਰ ਸੁਰੱਖਿਆ ਭਾਰੀ ਸੁਰੱਖਿਆ ਬਲ ਤਾਇਨਾਤ ਰਹੀ। ਉਮੇਸ਼ ਪਾਲ ਅਗਵਾ ਮਾਮਲੇ ‘ਚ ਪ੍ਰਯਾਗਰਾਜ ਦੀ MP-MLA ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਸ ਮਾਮਲੇ ‘ਚ ਅਤੀਕ ਸਮੇਤ ਕੁੱਲ 11 ਜਣਿਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸਜ਼ਾ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਨੇ ਦਿੱਤਾ ਦੋਸ਼ੀ ਕਰਾਰਅਦਾਲਤ ਨੇ ਅਤੀਕ ਅਹਿਮਦ (Ateeq Ahmed) , ਦਿਨੇਸ਼ ਪਾਸੀ, ਜਾਵੇਦ, ਇਸਰਾਰ, ਫਰਹਾਨ, ਖਾਨ ਸੁਲਤ ਹਨੀਫ, ਆਬਿਦ ਪ੍ਰਧਾਨ, ਆਸ਼ਿਕ ਉਰਫ ਮੱਲੀ ਅਤੇ ਏਜਾਜ਼ ਅਖਤਰ ਨੂੰ ਦੋਸ਼ੀ ਠਹਿਰਾਇਆ। ਫੈਸਲਾ ਸੁਣਦੇ ਹੀ ਅਸ਼ਰਫ ਅਦਾਲਤ ਦੇ ਕਮਰੇ ਵਿੱਚ ਰੋਣ ਲੱਗ ਪਿਆ । ਵਿਧਾਇਕ ਰਾਜੂ ਪਾਲ ਕਤਲ ਕਾਂਡ ਦੇ ਚਸ਼ਮਦੀਦ ਗਵਾਹ ਉਮੇਸ਼ ਪਾਲ ਦੇ ਅਗਵਾ ਮਾਮਲੇ ‘ਚ 17 ਸਾਲ ਬਾਅਦ ਅਦਾਲਤ ਆਪਣਾ ਫੈਸਲਾ ਸੁਣਾਇਆ ਹੈ । ਜ਼ਿਲ੍ਹਾ ਅਦਾਲਤ ਦੀ ਵਿਸ਼ੇਸ਼ ਅਦਾਲਤ ਐਮਪੀਐਮਐਲਏ ਨੇ 17 ਮਾਰਚ ਨੂੰ ਸੁਣਵਾਈ ਪੂਰੀ ਕਰਨ ਤੋਂ ਬਾਅਦ ਫੈਸਲਾ ਸੁਣਾਉਣ ਲਈ 28 ਮਾਰਚ ਤੈਅ ਕੀਤੀ ਸੀ। ਮਾਮਲੇ ‘ਚ ਅਤੀਕ, ਅਸ਼ਰਫ ਸਮੇਤ ਕੁੱਲ 11 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਸੀ। ਮੁਲਜ਼ਮ ਅੰਸਾਰ ਬਾਬਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਅਦਾਲਤ ਦੇ ਹੁਕਮਾਂ 'ਤੇ ਬਾਕੀ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਲਈ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਸੁਰੱਖਿਆ ਦੇ ਪ੍ਰਬੰਧ ਵਧਾ ਦਿੱਤੇ ਗਏ ਹਨ। ਇਸ ਮਾਮਲੇ ਵਿੱਚ ਉਮੇਸ਼ ਪਾਲ ਨੇ 5 ਜੁਲਾਈ 2007 ਨੂੰ ਉਸ ਵੇਲੇ ਦੇ ਸੰਸਦ ਮੈਂਬਰ ਅਤੀਕ ਅਹਿਮਦ, ਉਸ ਦੇ ਭਰਾ ਖਾਲਿਦ ਅਜ਼ੀਮ ਉਰਫ਼ ਅਸ਼ਰਫ਼, ਦਿਨੇਸ਼ ਪਾਸੀ, ਖਾਨ ਸੌਕਤ ਹਨੀਫ਼, ਅੰਸਾਰ ਬਾਬਾ ਦੇ ਖ਼ਿਲਾਫ਼ ਅਗਵਾ ਕਰ ਵਿਧਾਇਕ ਰਾਜੂ ਪਾਲ ਕਤਲ ਕਾਂਡ ਵਿੱਚ ਪਣੇ ਪੱਖ ਵਿੱਚ ਬਿਆਨ ਦੇਣ ਦਾ ਦੋਸ਼ ਹੈ | ਧੂਮਨਗੰਜ ਪੁਲਿਸ ਨੇ ਉਮੇਸ਼ ਪਾਲ ਦੇ ਤਹਿਰੀਰ ‘ਤੇ ਆਈਪੀਸੀ ਦੀ ਧਾਰਾ 147, 148, 149, 364, 323, 341, 342, 504, 506, 34, 120ਬੀ ਅਤੇ ਸੱਤ ਸੀਐਲ ਸੋਧ ਐਕਟ ਦੇ ਤਹਿਤ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। The post ਉਮੇਸ਼ ਅਗਵਾ ਕਾਂਡ ‘ਚ ਅਤੀਕ ਅਹਿਮਦ ਸਣੇ 11 ਜਣੇ ਦੋਸ਼ੀ ਕਰਾਰ, ਥੋੜੀ ਦੇਰ ‘ਚ ਹੋਵੇਗਾ ਸਜ਼ਾ ਦਾ ਐਲਾਨ appeared first on TheUnmute.com - Punjabi News. Tags:
|
ਮਨੀਲਾ 'ਚ ਪੰਜਾਬੀ ਜੋੜੇ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਘਟਨਾ ਸੀਸੀਟੀਵੀ ਕੈਮਰੇ 'ਚ ਕੈਦ Tuesday 28 March 2023 07:59 AM UTC+00 | Tags: breaking-news crime latest-news manila murder news nri punjab-government punjabi-couple-shot-dead punjab-news the-unmute-punjabi-news ਚੰਡੀਗੜ੍ਹ, 28 ਮਾਰਚ 2023: ਜਲੰਧਰ ਜਿਲ੍ਹੇ ਦੇ ਪਿੰਡ ਮਹਿਸਮਪੁਰ ਤੋਂ ਬਹੁਤ ਹੀ ਦੁਖਦਾਈ ਖ਼ਬਰ ਮਿਲੀ ਹੈ, ਜਿੱਥੋਂ ਦੇ ਇੱਕ ਨੌਜਵਾਨ ਅਤੇ ਉਸਦੀ ਪਤਨੀ ਦਾ ਵਿਦੇਸ਼ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਦੁਖਦਾਈ ਖ਼ਬਰ ਮਿਲਦੇ ਹੀ ਪੁਰੇ ਇਲਾਕੇ ਵਿੱਚ ਸੋਗ ਦੀ ਲਹਿਰ ਪਸਰ ਗਈ । ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਬਿੰਦਾ ਉਮਰ 41 ਸਾਲ ਪੁੱਤਰ ਸੰਤੋਖ ਸਿੰਘ ਅਤੇ ਉਸਦੀ ਪਤਨੀ ਕਿਰਨਦੀਪ ਕੌਰ ਉਮਰ 33 ਸਾਲ ਪੁੱਤਰੀ ਗੁਰਦਾਵਰ ਸਿੰਘ ਲੰਬੜਦਾਰ ਵਾਸੀ ਪਿੰਡ ਚਚਰਾੜੀ ਜਿਲ੍ਹਾ ਜਲੰਧਰ ਦਾ ਮਨੀਲਾ (Manila) ਵਿਖੇ 25 ਮਾਰਚ ਰਾਤ ਨੂੰ ਉਨ੍ਹਾਂ ਦੇ ਘਰ ਅੰਦਰ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਭਰਾ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਵੀ ਮਨੀਲਾ (Manila) ਵਿਖੇ ਹੀ ਰਹਿੰਦਾ ਹੈ ਅਤੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਪਰਤਿਆ ਹੈ। ਉਸਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਵਿੱਚ ਆਈ ਵੀਡੀਓ ਤੋਂ ਪਤਾ ਚਲਿਆ ਹੈ ਕਿ ਕਾਤਲ ਉਨ੍ਹਾਂ ਦੇ ਮਨੀਲਾ ਵਿਖੇ ਸਥਿਤ ਘਰ ਵਿੱਚ ਸ਼ਨੀਵਾਰ ਰਾਤ ਕਰੀਬ 10 ਵਜੇ ਦਾਖਲ ਹੋ ਕੇ ਉਸਦੇ ਭਰਾ ਨਾਲ ਕੁਝ ਸਮਾਂ ਗੱਲਾਂ ਕਰਦਾ ਹੈ ਫਿਰ ਉਸਦੇ ਗੋਲੀ ਮਾਰ ਦਿੰਦਾ ਹੈ, ਇਸਤੋਂ ਬਾਅਦ ਉਸਦੀ ਪਤਨੀ ਕਿਰਨਦੀਪ ਕੌਰ ਜੋ ਕਿ ਗੋਲੀ ਦੀ ਅਵਾਜ਼ ਸੁਣਕੇ ਬਾਹਰ ਆਉਂਦੀ ਹੈ ਤਾਂ ਉਸਦੇ ਵੀ ਗੋਲੀਆਂ ਮਾਰ ਦਿੰਦਾ ਹੈ। ਇਹ ਪਰਿਵਾਰ ਪਿਛਲੇ ਕਰੀਬ 19 ਸਾਲਾਂ ਤੋਂ ਮਨੀਲਾ ਵਿਖੇ ਫਾਇਨਾਂਸ ਦਾ ਕਾਰੋਬਾਰ ਕਰ ਰਹੇ ਸਨ। ਜਿੱਥੇ ਮ੍ਰਿਤਕ ਸੁਖਵਿੰਦਰ ਸਿੰਘ ਬਿੰਦਾ ਦਾ ਭਰਾ ਲਖਵੀਰ ਸਿੰਘ, ਭਰਾ ਰਣਜੀਤ ਸਿੰਘ, ਚਾਚਾ ਮਨਜੀਤ ਸਿੰਘ ਅਤੇ ਚਾਚਾ ਬਹਾਦਰ ਸਿੰਘ ਸਾਰੇ ਰਹਿ ਰਹੇ ਹਨ। ਮ੍ਰਿਤਕ ਦੇ ਪਿਤਾ ਸੰਤੋਖ ਸਿੰਘ ਅਤੇ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਅਜੇ ਪੰਜ ਮਹੀਨੇ ਪਹਿਲਾਂ ਹੀ ਮਨੀਲਾ ਵਿਖੇ ਗਈ ਸੀ। ਉਧਰ ਕਿਰਨਦੀਪ ਕੌਰ ਦੇ ਪੇਕੇ ਪਿੰਡ ਚਚਰਾੜੀ ਵਿਖੇ ਵੀ ਸ਼ੋਕ ਪਸਰਿਆ ਹੋਇਆ ਹੈ। ਕਿਰਨਦੀਪ ਕੌਰ ਦੇ ਪਿਤਾ ਗੁਰਦਾਵਰ ਸਿੰਘ ਲੰਬੜਦਾਰ ਨੇ ਦੱਸਿਆ ਕਿ ਉਸਦੀ ਬੱਚੀ ਦੇ ਵਿਆਹ ਨੂੰ ਤਿੰਨ ਸਾਲ ਹੋਏ ਸਨ। ਉਨ੍ਹਾਂ ਨੂੰ ਕੱਲ ਬਾਅਦ ਦੁਪਹਿਰ ਇਸ ਘਟਨਾ ਬਾਰੇ ਪਤਾ ਚੱਲਿਆ ਹੈ। ਉਨ੍ਹਾਂ ਨੇ ਪੰਜਾਬ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਬੱਚਿਆਂ ਦੇ ਕਾਤਲਾਂ ਨੂੰ ਸਜ਼ਾ ਦਿਵਾਈ ਜਾਵੇ। The post ਮਨੀਲਾ ‘ਚ ਪੰਜਾਬੀ ਜੋੜੇ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ appeared first on TheUnmute.com - Punjabi News. Tags:
|
ਸੁਪਰੀਮ ਕੋਰਟ ਨੇ ਅਤੀਕ ਅਹਿਮਦ ਦੀ ਸੁਰੱਖਿਆ ਮੰਗਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ Tuesday 28 March 2023 08:08 AM UTC+00 | Tags: ahmedabad-central-jail atiq-ahmed breaking-news mafia-atiq-ahmed news prayagraj prayagraj-police supreme-court the-unmute-breaking-news the-unmute-punjabi-news up-news up-police ਚੰਡੀਗੜ੍ਹ, 28 ਮਾਰਚ 2023: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਮਾਫੀਆ ਅਤੀਕ ਅਹਿਮਦ (Atiq Ahmed) ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ‘ਚ ਉਸ ਨੇ ਸੁਰੱਖਿਆ ਦੀ ਮੰਗ ਕਰਦੇ ਹੋਏ ਕਿਹਾ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ। ਅਦਾਲਤ ਨੇ ਅਤੀਕ ਦੇ ਵਕੀਲ ਨੂੰ ਇਲਾਹਾਬਾਦ ਹਾਈਕੋਰਟ ਜਾਣ ਲਈ ਕਿਹਾ ਹੈ । ਅਹਿਮਦਾਬਾਦ ਜੇਲ ‘ਚ ਬੰਦ ਗੈਂਗਸਟਰ ਅਤੀਕ ਅਹਿਮਦ ਨੇ ਸੁਰੱਖਿਆ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਉਮੇਸ਼ਪਾਲ ਕਤਲ ਕਾਂਡ ਤੋਂ ਬਾਅਦ ਭਾਜਪਾ ਨੇਤਾਵਾਂ ਦੇ ਐਕਸ਼ਨ ਅਤੇ ਹਮਲਾਵਰ ਬਿਆਨਾਂ ਵਿਚਾਲੇ ਅਤੀਕ ਅਹਿਮਦ ਦਾ ਇਹ ਕਦਮ ਸਾਹਮਣੇ ਆਇਆ ਹੈ। ਅਤੀਕ ਨੇ ਮੰਗ ਕੀਤੀ ਸੀ ਕਿ ਉਸ ਨੂੰ ਗੁਜਰਾਤ ਤੋਂ ਕਿਸੇ ਹੋਰ ਜੇਲ੍ਹ ਵਿੱਚ ਨਾ ਭੇਜਿਆ ਜਾਵੇ। ਸਾਬਕਾ ਸਪਾ ਨੇਤਾ ਅਤੀਕ ਅਹਿਮਦ (Atiq Ahmed) ਨੇ ਸੁਪਰੀਮ ਕੋਰਟ ਨੂੰ ਆਪਣੀ ਸੁਰੱਖਿਆ ਦੀ ਬੇਨਤੀ ਕਰਦੇ ਹੋਏ ਦਾਅਵਾ ਕੀਤਾ ਸੀ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ। ਅਤੀਕ ਅਹਿਮਦ, ਜੋ ਕਿ ਇਸ ਵੇਲੇ ਅਹਿਮਦਾਬਾਦ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਨੇ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਵੀ ਮੰਗਿਆ ਹੈ ਕਿ ਪੁਲਿਸ ਹਿਰਾਸਤ ਜਾਂ ਪੁੱਛਗਿੱਛ ਦੌਰਾਨ ਉਸ ਨੂੰ ਕੋਈ ਸਰੀਰਕ ਨੁਕਸਾਨ ਨਾ ਪਹੁੰਚਾਇਆ ਜਾਵੇ। ਅਤੀਕ ਨੇ ਉੱਤਰ ਪ੍ਰਦੇਸ਼ ਰਾਜ ਅਤੇ ਹੋਰਾਂ ਨੂੰ ਉਸ ਨੂੰ ਅਹਿਮਦਾਬਾਦ ਦੀ ਕੇਂਦਰੀ ਜੇਲ੍ਹ ਤੋਂ ਪ੍ਰਯਾਗਰਾਜ ਜਾਂ ਉੱਤਰ ਪ੍ਰਦੇਸ਼ ਦੇ ਕਿਸੇ ਹੋਰ ਹਿੱਸੇ ਵਿੱਚ ਨਾ ਲਿਜਾਣ ਲਈ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਸੀ। The post ਸੁਪਰੀਮ ਕੋਰਟ ਨੇ ਅਤੀਕ ਅਹਿਮਦ ਦੀ ਸੁਰੱਖਿਆ ਮੰਗਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ appeared first on TheUnmute.com - Punjabi News. Tags:
|
ਸਾਵਰਕਰ ਦੇ ਪੋਤੇ ਨੇ ਰਾਹੁਲ ਗਾਂਧੀ ਨੂੰ ਦਿੱਤੀ ਚਿਤਾਵਨੀ, ਕਿਹਾ- ਮੁਆਫ਼ੀ ਮੰਗੋ ਨਹੀਂ ਤਾਂ ਦਰਜ ਹੋਵੇਗੀ FIR Tuesday 28 March 2023 08:19 AM UTC+00 | Tags: breaking-news india latest-news news rahul-gandhi ranjit-savarkar sanjay-raut the-unmute-punjabi-news uddhav-thackeray veer-damodar-savarkar ਚੰਡੀਗੜ੍ਹ, 28 ਮਾਰਚ 2023: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਪਹਿਲਾਂ ਰਾਹੁਲ ਗਾਂਧੀ ਨੂੰ ਮੋਦੀ ਸਰਨੇਮ ਕੇਸ ਵਿੱਚ ਦੋ ਸਾਲ ਦੀ ਸਜ਼ਾ ਹੋਈ, ਫਿਰ ਉਹ ਸੰਸਦ ਦੀ ਮੈਂਬਰਸ਼ਿਪ ਗੁਆ ਬੈਠੇ। ਹੁਣ ਰਾਹੁਲ ‘ਤੇ ਇਕ ਹੋਰ ਮਾਮਲੇ ਦੀ ਤਲਵਾਰ ਲਟਕਣ ਲੱਗੀ ਹੈ। ਇਸ ਵਾਰ ਵੀਰ ਸਾਵਰਕਰ ਦੇ ਪੋਤੇ ਨੇ ਰਾਹੁਲ ਨੂੰ ਕਹਿ ਦਿੱਤਾ ਹੈ ਕਿ ਜੇਕਰ ਉਹ ਸਾਵਰਕਰ ‘ਤੇ ਕੀਤੀ ਗਈ ਟਿੱਪਣੀ ਲਈ ਮੁਆਫੀ ਨਹੀਂ ਮੰਗਦੇ ਤਾਂ ਉਨ੍ਹਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕਰਵਾਈ ਜਾਵੇਗੀ। ਹਿੰਦੂਤਵੀ ਵਿਚਾਰਕ ਵੀਰ ਦਾਮੋਦਰ ਸਾਵਰਕਰ ਦੇ ਪੋਤਰੇ ਰਣਜੀਤ ਸਾਵਰਕਰ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬਿਆਨ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਸਾਵਰਕਰ ਨੇ ਕਿਹਾ, ਰਾਹੁਲ ਗਾਂਧੀ ਸਬੂਤ ਦੇਣ ਕਿ ਸਾਵਰਕਰ ਨੇ ਅੰਗਰੇਜ਼ਾਂ ਤੋਂ ਮੁਆਫੀ ਮੰਗੀ ਸੀ। ਰਣਜੀਤ ਸਾਵਰਕਰ ਨੇ ਕਿਹਾ, ਰਾਹੁਲ ਗਾਂਧੀ ਕਹਿ ਰਹੇ ਹਨ ਕਿ ਉਹ ਮੁਆਫ਼ੀ ਨਹੀਂ ਮੰਗਣਗੇ ਕਿਉਂਕਿ ਉਹ ਸਾਵਰਕਰ ਨਹੀਂ ਹਨ। ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸਾਵਰਕਰ ਦੀ ਮੁਆਫੀ ਦਾ ਕੋਈ ਸਬੂਤ ਦਿਖਾਉਣ। ਵੀਰ ਦਾਮੋਦਰ ਸਾਵਰਕਰ ਦੇ ਪੋਤਰੇ ਰਣਜੀਤ ਸਾਵਰਕਰ ਨੇ ਕਿਹਾ, ‘ਇਹ ਦੇਖ ਕੇ ਬਹੁਤ ਦੁੱਖ ਹੋਇਆ ਹੈ ਕਿ ਰਾਹੁਲ ਗਾਂਧੀ (Rahul Gandhi) ਦੁਆਰਾ ਰਾਜਨੀਤੀ ਲਈ ਸਾਵਰਕਰ ਦੇ ਨਾਂ ਨੂੰ ਕਿਵੇਂ ਬਦਨਾਮ ਕੀਤਾ ਜਾ ਰਿਹਾ ਹੈ। ਲੱਗਦਾ ਹੈ ਕਿ ਉਹ ਮੁਸਲਮਾਨਾਂ ਦਾ ਵੀ ਧਰੁਵੀਕਰਨ ਕਰ ਰਹੇ ਹਨ। ਮਹਾਰਾਸ਼ਟਰ ਵਿਚ ਵੀ ਸਾਵਰਕਰ ਦੇ ਨਾਂ ‘ਤੇ ਸਿਆਸਤ ਕੀਤੀ ਜਾ ਰਹੀ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਆਪਣੇ ਫਾਇਦੇ ਲਈ ਸਾਵਰਕਰ ਦੇ ਨਾਂ ਦੀ ਵਰਤੋਂ ਨਾ ਕਰੋ। ਉਨ੍ਹਾਂ ਨੇ ਸੰਜੇ ਰਾਉਤ, ਊਧਵ ਠਾਕਰੇ ਅਤੇ ਸ਼ਰਦ ਪਵਾਰ ਦਾ ਵੀ ਜ਼ਿਕਰ ਕੀਤਾ।ਉਨ੍ਹਾਂ ਨੇ ਕਿਹਾ, ‘ਸੰਜੇ ਰਾਉਤ ਅਤੇ ਊਧਵ ਠਾਕਰੇ ਸਾਵਰਕਰ ਲਈ ਸਨਮਾਨ ਰੱਖਦੇ ਹਨ, ਪਰ ਜਦੋਂ ਤੱਕ ਉਹ ਸਾਵਰਕਰ ਲਈ ਆਪਣਾ ਸਮਰਥਨ ਨਹੀਂ ਦਿਖਾਉਂਦੇ, ਇਸ ਦਾ ਕੋਈ ਮਤਲਬ ਨਹੀਂ ਹੈ। ਅਲਟੀਮੇਟਮ ਦੇਣ ਤੋਂ ਬਾਅਦ ਵੀ ਕਾਂਗਰਸ ਨਹੀਂ ਰੁਕੀ ਅਤੇ ਉਨ੍ਹਾਂ (ਊਧਵ ਠਾਕਰੇ ਧੜੇ) ਨੇ ਅਜੇ ਤੱਕ ਕਾਂਗਰਸ ਨੂੰ ਵੱਖ ਨਹੀਂ ਕੀਤਾ ਹੈ। ਇਸੇ ਤਰ੍ਹਾਂ ਸ਼ਰਦ ਪਵਾਰ ਵੀ ਸਾਵਰਕਰ ਲਈ ਬਹੁਤ ਸਤਿਕਾਰ ਰੱਖਦੇ ਹਨ, ਪਰ ਉਨ੍ਹਾਂ ਨੂੰ ਅੱਗੇ ਵਧ ਕੇ ਰਾਹੁਲ ਗਾਂਧੀ ਨੂੰ ਸਾਵਰਕਰ ਬਾਰੇ ਆਪਣੇ ਬਿਆਨਾਂ ਲਈ ਮੁਆਫੀ ਮੰਗਣ ਲਈ ਕਹਿਣਾ ਚਾਹੀਦਾ ਹੈ। ਰਾਹੁਲ ਗਾਂਧੀ ਨੇ 25 ਮਾਰਚ ਨੂੰ ਪ੍ਰੈੱਸ ਕਾਨਫਰੰਸ ਕੀਤੀ ਸੀ। ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਸੀ, ਉਹ ਸਰਕਾਰ ਤੋਂ ਨਹੀਂ ਡਰਣਗੇ, ਸਰਕਾਰ ਉਨ੍ਹਾਂ ਨੂੰ ਡਰਾ ਨਹੀਂ ਸਕਦੀ। ਉਸ ਨੇ ਸੂਰਤ ਵਿਚ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਸਰਕਾਰ ਤੋਂ ਮੁਆਫੀ ਨਹੀਂ ਮੰਗੀ ਹੈ ਕਿਉਂਕਿ ਉਸ ਦਾ ਨਾਂ ਗਾਂਧੀ ਹੈ, ਸਾਵਰਕਰ ਨਹੀਂ ਅਤੇ ਗਾਂਧੀ ਕਿਸੇ ਤੋਂ ਮੁਆਫੀ ਨਹੀਂ ਮੰਗਦਾ। ਉਨ੍ਹਾਂ ਦੇ ਇਸ ਬਿਆਨ ‘ਤੇ ਸਾਵਰਕਰ ਦੇ ਪੋਤਰੇ ਨੇ ਮੰਗ ਕੀਤੀ ਕਿ ਰਾਜਨੀਤੀ ਚਮਕਾਉਣ ਲਈ ਦੇਸ਼ ਭਗਤਾਂ ਦੇ ਨਾਂ ਦੀ ਵਰਤੋਂ ਕਰਨਾ ਗਲਤ ਹੈ ਅਤੇ ਇਸ ਮਾਮਲੇ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। The post ਸਾਵਰਕਰ ਦੇ ਪੋਤੇ ਨੇ ਰਾਹੁਲ ਗਾਂਧੀ ਨੂੰ ਦਿੱਤੀ ਚਿਤਾਵਨੀ, ਕਿਹਾ- ਮੁਆਫ਼ੀ ਮੰਗੋ ਨਹੀਂ ਤਾਂ ਦਰਜ ਹੋਵੇਗੀ FIR appeared first on TheUnmute.com - Punjabi News. Tags:
|
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ ਗੁਰੂ ਸਾਹਿਬ ਦੇ ਹੁਕਮਨਾਮੇ ਉਪਰੰਤ ਸ਼ੁਰੂ Tuesday 28 March 2023 08:26 AM UTC+00 | Tags: amritsar breaking-news giani-jagtar-singh harjinder-singh-dhami nankashahi-sammat news punjab-new sgpc-annual-budget sgpc-budget shiromani-gurdwara-parbandhak-committee sikh ਚੰਡੀਗੜ੍ਹ, 28 ਮਾਰਚ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee), ਸ੍ਰੀ ਅੰਮ੍ਰਿਤਸਰ ਦੇ ਸਾਲ 2023-24 (ਨਾਨਕਸ਼ਾਹੀ ਸੰਮਤ ੫੫੫) ਦੇ ਬਜਟ ਇਜਲਾਸ ਦੀ ਇਕੱਤਰਤਾ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਮੂਲ ਮੰਤਰ ਦੇ ਜਾਪ, ਅਰਦਾਸ ਅਤੇ ਗੁਰੂ ਸਾਹਿਬ ਦੇ ਹੁਕਮਨਾਮੇ ਉਪਰੰਤ ਸ਼ੁਰੂ ਹੋ ਗਿਆ ਹੈ | ਇਸ ਦੀ ਅਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਅਤੇ ਹੁਕਮਾਨਾਮ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ। ਇਹ ਬਜਟ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਵਲੋਂ ਪੇਸ਼ ਕੀਤਾ ਜਾ ਰਿਹਾ ਹੈ।
The post ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ ਗੁਰੂ ਸਾਹਿਬ ਦੇ ਹੁਕਮਨਾਮੇ ਉਪਰੰਤ ਸ਼ੁਰੂ appeared first on TheUnmute.com - Punjabi News. Tags:
|
ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ 'ਚ 4.5 ਕਰੋੜ ਰੁਪਏ ਦੇ ਸੀਵਰੇਜ ਪ੍ਰਾਜੈਕਟ ਦਾ ਲਿਆ ਜਾਇਜ਼ਾ Tuesday 28 March 2023 08:32 AM UTC+00 | Tags: chetan-singh-jauramajra chitti-dheri-near-new-pratap-colony latest-news news punjab-news samana sewerage-board ਸਮਾਣਾ, 28 ਮਾਰਚ 2023 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਤੜਕਸਾਰ ਸਮਾਣਾ (Samana) ਵਿਖੇ 4.5 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਨਵੇਂ ਸੀਵਰੇਜ ਪ੍ਰਾਜੈਕਟ ਦਾ ਜਾਇਜ਼ਾ ਲਿਆ ਹੈ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਹੀ ਕਹਿਣ ‘ਤੇ ਇਸ ਅਹਿਮ ਪ੍ਰਾਜੈਕਟ ਦਾ ਤੋਹਫ਼ਾ ਸਮਾਣਾ ਵਾਸੀਆਂ ਨੂੰ ਦਿੱਤਾ ਅਤੇ ਇਸ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਵਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਸਮਾਣਾ (Samana) ਸ਼ਹਿਰ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ ਗਿਆ, ਜਿਸ ਕਰਕੇ ਵਿਕਾਸ ਪੱਖੋਂ ਸਮਾਣਾ ਹਲਕਾ ਤੇ ਸਮਾਣਾ ਸ਼ਹਿਰ ਪੱਛੜ ਗਿਆ ਪ੍ਰੰਤੂ ਹੁਣ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਮਾਣਾ ਦੇ ਵਿਕਾਸ ਲਈ ਖ਼ਜ਼ਾਨੇ ਦਾ ਮੂੰਹ ਖੋਲ੍ਹਿਆ ਗਿਆ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਭੇਜੇ 4.5 ਕਰੋੜ ਰੁਪਏ ਦੇ ਵਿਸ਼ੇਸ਼ ਫੰਡਾਂ ਦੇ ਨਾਲ 3.5 ਕਿਲੋਮੀਟਰ 800 ਐਮ.ਐਮ. ਦੀ ਨਵੀਂ ਸੀਵਰੇਜ ਲਾਈਨ ਪਾਉਣ ਦਾ ਇਹ ਪ੍ਰਾਜੈਕਟ ਕੁਝ ਮਹੀਨੇ ਪਹਿਲਾਂ ਸ਼ੁਰੂ ਕੀਤਾ ਗਿਆ ਸੀ ਅਤੇ ਇਸ ‘ਚੋਂ 1100 ਮੀਟਰ ਲਾਈਨ ਪਾਈ ਜਾ ਚੁੱਕੀ ਹੈ ਅਤੇ ਬਾਕੀ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਜੌੜਾਮਾਜਰਾ ਨੇ ਦੱਸਿਆ ਕਿ ਸਮਾਣਾ ਸ਼ਹਿਰ ਦੀ ਮੇਨ ਰੋਡ ‘ਤੇ ਨਿਊ ਪ੍ਰਤਾਪ ਕਲੋਨੀ ਨੇੜੇ ਚਿੱਟੀ ਢੇਰੀ ਤੋਂ ਸ਼ੁਰੂ ਹੋ ਕੇ ਇਹ ਸੀਵਰੇਜ ਲਾਈਨ ਸੂਏ ਦੇ ਨਾਲ-ਨਾਲ ਐਸ.ਟੀ.ਪੀ. ਤੱਕ ਜਾਵੇਗੀ। ਇਸ ਨਾਲ ਜਿੱਥੇ ਸ਼ਹਿਰ ਨਿਵਾਸੀਆਂ ਨੂੰ ਬਰਸਾਤ ਸਮੇਂ ਪਾਣੀ ਦੀ ਨਿਕਾਸੀ ਦੀ ਦਰਪੇਸ਼ ਸਮੱਸਿਆ ਤੋਂ ਨਿਜ਼ਾਤ ਮਿਲੇਗੀ, ਉਥੇ ਹੀ ਵਲੈਚਾ, ਨਿਊ ਪ੍ਰਤਾਪ ਕਲੋਨੀ, ਦਰਦੀ ਕਲੋਨੀ, ਬਾਬਾ ਬੰਦਾ ਸਿੰਘ ਬਹਾਦਰ ਚੌਂਕ ਦਾ ਪਾਣੀ ਲੈਣ ਤੋਂ ਇਲਾਵਾ ਪਾਤੜਾਂ ਰੋਡ ‘ਤੇ ਨਵੀਂਆਂ ਕਲੋਨੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸੀਵਰੇਜ ਦੀ ਨਵੀਂ ਲਾਈਨ ਪਾਏ ਜਾਣ ਨਾਲ ਸ਼ਹਿਰ ਵਿੱਚੋਂ ਪਾਣੀ ਕੱਢਣ ਲਈ ਪੰਪਾਂ ਲਈ ਵਰਤਿਆ ਜਾਣ ਵਾਲਾ ਡੀਜ਼ਲ ਤੇ ਰੁਪਇਆ ਬਚੇਗਾ ਤੇ ਸ਼ਹਿਰ ਦਾ ਸੀਵਰੇਜ ਵੀ ਚੋਕ ਨਹੀਂ ਹੋਵੇਗਾ। ਉਨ੍ਹਾਂ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਐਸ.ਡੀ.ਓ. ਅਰਵਿੰਦਰ ਸਿੰਘ ਤੇ ਜੇ.ਈ. ਪ੍ਰਦੀਪ ਸਿੰਘ ਨੂੰ ਹਦਾਇਤ ਕੀਤੀ ਕਿ ਇਸ ਕੰਮ ਨੂੰ ਹੋਰ ਤੇਜੀ ਨਾਲ ਨੇਪਰੇ ਚੜ੍ਹਾਇਆ ਜਾਵੇ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਡਾ. ਮਦਨ ਮਿੱਤਲ, ਦੀਪਕ ਵਧਵਾ, ਰਣਜੀਤ ਸਿੰਘ ਵਿਰਕ, ਸੋਨੂੰ ਥਿੰਦ, ਸੁਰਜੀਤ ਸਿੰਘ ਫ਼ੌਜੀ ਅਤੇ ਹੋਰ ਪਤਵੰਤੇ ਮੌਜੂਦ ਸਨ। The post ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ‘ਚ 4.5 ਕਰੋੜ ਰੁਪਏ ਦੇ ਸੀਵਰੇਜ ਪ੍ਰਾਜੈਕਟ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
CM ਭਗਵੰਤ ਮਾਨ ਵਲੋਂ ਮਹਿਲਾਵਾਂ ਤੇ ਬੱਚਿਆਂ ਦੀ ਸੁਰੱਖਿਆ ਲਈ 'ਚੈਟਬੋਟ' ਲਾਂਚ Tuesday 28 March 2023 08:38 AM UTC+00 | Tags: aam-aadmi-party breaking-news chatbot cm-bhagwant-mann latest-news news punjab-dgp punjab-dgp-gaurav-yadav punjab-government punjab-news punjab-police safety-of-women-and-children the-unmute-breaking-news the-unmute-punjabi-news ਚੰਡੀਗੜ੍ਹ, 28 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਪੰਜਾਬ 'ਚ ਮਹਿਲਾਵਾਂ ਤੇ ਬੱਚਿਆਂ ਦੀ ਸੁਰੱਖਿਆ ਤੇ ਗੁਮਸ਼ੁਦਾ ਬੱਚਿਆਂ ਲਈ ਪੁਲਿਸ ਦੇ ਸਹਿਯੋਗ ਨਾਲ 'ਚੈਟਬੋਟ' (Chatbot) ਲਾਂਚ ਕੀਤਾ ਹੈ | ਹੈਲਪਲਾਈਨ ਨੰਬਰ ਦੇ ਨਾਲ ਹੁਣ ਵਟਸਐਪ ਨੰਬਰ ਵੀ ਸਮਾਜ ਤੋਂ ਪਰੇਸ਼ਾਨ ਮਹਿਲਾਵਾਂ ਨੂੰ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਕਰ ਦਿੱਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਮਹਿਲਾਵਾਂ ਤੇ ਬੱਚਿਆਂ ਦੀ ਹਰ ਮੋੜ 'ਤੇ ਹਿਫ਼ਾਜ਼ਤ ਕਰਨਾ ਹੈ | The post CM ਭਗਵੰਤ ਮਾਨ ਵਲੋਂ ਮਹਿਲਾਵਾਂ ਤੇ ਬੱਚਿਆਂ ਦੀ ਸੁਰੱਖਿਆ ਲਈ ‘ਚੈਟਬੋਟ' ਲਾਂਚ appeared first on TheUnmute.com - Punjabi News. Tags:
|
ਉਮੇਸ਼ ਪਾਲ ਅਗਵਾ ਮਾਮਲੇ 'ਚ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ, ਸੱਤ ਜਣਿਆਂ ਨੂੰ ਕੀਤਾ ਬਰੀ Tuesday 28 March 2023 09:26 AM UTC+00 | Tags: ashraf-ahmed ateeq-ahmed atiq-ahmed breaking-news crime latest-news mp-mla-court news prayagraj prayagraj-news punjab-news umesh-pal-kidnapping-case up-news ਚੰਡੀਗੜ੍ਹ, 28 ਮਾਰਚ 2023: ਅਤੀਕ ਅਹਿਮਦ (Atiq Ahmed) ਨੂੰ ਉਮੇਸ਼ ਪਾਲ ਅਗਵਾ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਤੀਕ ਦੇ ਨਾਲ ਦੋਸ਼ੀ ਠਹਿਰਾਏ ਗਏ ਦਿਨੇਸ਼ ਪਾਸੀ ਅਤੇ ਸੁਲਤ ਹਨੀਫ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ, ਅਤੀਕ ਦੇ ਭਰਾ ਅਸ਼ਰਫ ਸਮੇਤ ਸੱਤ ਜਣਿਆਂ ਨੂੰ ਮੰਗਲਵਾਰ ਨੂੰ ਬਰੀ ਕਰ ਦਿੱਤਾ ਗਿਆ ਹੈ । ਮਾਫੀਆ ਅਤੀਕ ਖਿਲਾਫ 44 ਸਾਲ ਪਹਿਲਾਂ ਪਹਿਲਾ ਮਾਮਲਾ ਦਰਜ ਹੋਇਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਉਸ ਦੇ ਖਿਲਾਫ ਸੌ ਤੋਂ ਵੱਧ ਕੇਸ ਦਰਜ ਹਨ, ਪਰ ਪਹਿਲੀ ਵਾਰ ਕਿਸੇ ਮੁਕੱਦਮੇ ਵਿੱਚ ਉਸ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਉਮੇਸ਼ ਪਾਲ ਨੇ ਅਤੀਕ ਨੂੰ ਸਜ਼ਾ ਦਿਵਾਉਣ ਲਈ 17 ਸਾਲ ਲੜਾਈ ਲੜੀ। ਸਜ਼ਾ ਮਿਲਣ ਤੋਂ ਪਹਿਲਾਂ ਕਿਵੇਂ ਉਮੇਸ਼ ਦਾ ਕਤਲ ਕੀਤਾ ਗਿਆ ਸੀ । ਅਤੀਕ ਨੂੰ ਕਿਸ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ?ਘਟਨਾ 2006 ਦੀ ਹੈ। ਇਸ ਸਬੰਧੀ 2007 ਵਿੱਚ ਕੇਸ ਦਰਜ ਹੋਇਆ ਸੀ। ਪਰ, ਕਹਾਣੀ 2005 ਤੋਂ ਸ਼ੁਰੂ ਹੁੰਦੀ ਹੈ। ਦਰਅਸਲ 25 ਜਨਵਰੀ 2005 ਨੂੰ ਇਲਾਹਾਬਾਦ ਪੱਛਮੀ ਵਿਧਾਨ ਸਭਾ ਸੀਟ ਤੋਂ ਨਵੇਂ ਚੁਣੇ ਗਏ ਵਿਧਾਇਕ ਰਾਜੂ ਪਾਲ ‘ਤੇ ਜਾਨਲੇਵਾ ਹਮਲਾ ਹੋਇਆ ਸੀ। ਸ਼ਹਿਰ ਦੇ ਪੁਰਾਣੇ ਇਲਾਕੇ ਸੁਲੇਮਸਰਾਏ ‘ਚ ਬਦਮਾਸ਼ਾਂ ਨੇ ਰਾਜੂ ਪਾਲ ਦੀ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਸੈਂਕੜੇ ਰਾਊਂਡ ਫਾਇਰਿੰਗ ਨਾਲ ਕਾਰ ‘ਚ ਸਵਾਰ ਲੋਕਾਂ ਦਾ ਪੂਰਾ ਸਰੀਰ ਛੱਲੀ ਕਰ ਦਿੱਤਾ ਸੀ | ਬਦਮਾਸ਼ਾਂ ਨੇ ਫਾਇਰਿੰਗ ਕਰਨ ਤੋਂ ਰੋਕਿਆ ਤਾਂ ਸਮਰਥਕ ਰਾਜੂ ਪਾਲ ਨੂੰ ਟੈਂਪੂ ਵਿੱਚ ਬਿਠਾ ਕੇ ਹਸਪਤਾਲ ਲਿਜਾਣ ਲੱਗੇ। ਹਮਲਾਵਰਾਂ ਨੇ ਇਹ ਦੇਖ ਕੇ ਰਾਜੂ ਨੂੰ ਜ਼ਿੰਦਾ ਸਮਝਿਆ। ਹਮਲਾਵਰਾਂ ਨੇ ਤੁਰੰਤ ਆਪਣੀ ਕਾਰ ਟੈਂਪੂ ਦੇ ਪਿੱਛੇ ਲਾ ਦਿੱਤੀ ਅਤੇ ਫਿਰ ਫਾਇਰਿੰਗ ਸ਼ੁਰੂ ਕਰ ਦਿੱਤੀ। ਉਹ ਕਰੀਬ ਪੰਜ ਕਿਲੋਮੀਟਰ ਤੱਕ ਟੈਂਪੋ ਦਾ ਪਿੱਛਾ ਕਰਦਾ ਰਿਹਾ। ਜਦੋਂ ਤੱਕ ਰਾਜੂ ਪਾਲ ਹਸਪਤਾਲ ਪਹੁੰਚਿਆ, ਉਸ ਨੂੰ 19 ਗੋਲੀਆਂ ਲੱਗ ਚੁੱਕੀਆਂ ਸਨ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਰਾਜੂ ਦਾ ਵਿਆਹ ਦਸ ਦਿਨ ਪਹਿਲਾਂ ਹੀ ਪੂਜਾ ਪਾਲ ਨਾਲ ਹੋਇਆ ਸੀ। ਰਾਜੂ ਪਾਲ ਦਾ ਦੋਸਤ ਉਮੇਸ਼ ਪਾਲ ਇਸ ਕਤਲ ਕਾਂਡ ਦਾ ਮੁੱਖ ਗਵਾਹ ਸੀ। ਕਤਲ ਤੋਂ ਬਾਅਦ ਅਤੀਕ (Atiq Ahmed) ਨੇ ਕਈ ਲੋਕਾਂ ਨੂੰ ਕਥਿਤ ਤੌਰ ‘ਤੇ ਕਿਹਾ ਕਿ ਉਮੇਸ਼ ਇਸ ਕੇਸ ਤੋਂ ਪਿੱਛੇ ਹਟ ਜਾਵੇ, ਨਹੀਂ ਤਾਂ ਉਸ ਨੂੰ ਦੁਨੀਆ ਤੋਂ ਹਟਾ ਦਿੱਤਾ ਜਾਵੇਗਾ। ਉਮੇਸ਼ ਨਾ ਮੰਨੇ ਤਾਂ 28 ਫਰਵਰੀ 2006 ਨੂੰ ਉਸ ਨੂੰ ਅਗਵਾ ਕਰ ਲਿਆ ਗਿਆ। ਉਸ ਨੂੰ ਕਰਬਲਾ ਸਥਿਤ ਦਫ਼ਤਰ ਵਿੱਚ ਲਿਜਾ ਕੇ ਅਤੀਕ ਨੇ ਕਥਿਤ ਤੌਰ ‘ਤੇ ਰਾਤ ਭਰ ਕੁੱਟਮਾਰ ਕੀਤੀ। ਅਤੀਕ ਨੇ ਉਸ ਨੂੰ ਆਪਣੇ ਹੱਕ ਵਿੱਚ ਹਲਫ਼ਨਾਮਾ ਲਿਖਵਾਉਣ ਲਈ ਕਿਹਾ। ਅਗਲੇ ਦਿਨ ਉਮੇਸ਼ ਨੇ ਵੀ ਅਦਾਲਤ ਵਿੱਚ ਅਤੀਕ ਦੇ ਹੱਕ ਵਿੱਚ ਗਵਾਹੀ ਦਿੱਤੀ। ਹਾਲਾਂਕਿ ਉਹ ਸਮਾਂ ਬਦਲਣ ਦੀ ਉਡੀਕ ਕਰ ਰਿਹਾ ਸੀ। ਅਤੀਕ ਖ਼ਿਲਾਫ਼ ਕੁੱਲ 101 ਕੇਸ ਦਰਜ ਕੀਤੇ ਗਏ ਸਨ। ਇਸ ਵੇਲੇ ਅਦਾਲਤ ਵਿੱਚ 50 ਕੇਸ ਚੱਲ ਰਹੇ ਹਨ, ਜਿਨ੍ਹਾਂ ਵਿੱਚ ਐੱਨਐੱਸਏ, ਗੈਂਗਸਟਰ ਅਤੇ ਗੁੰਡਾ ਐਕਟ ਦੇ ਡੇਢ ਦਰਜਨ ਤੋਂ ਵੱਧ ਕੇਸ ਚੱਲ ਰਹੇ ਹਨ। ਉਸ ਖ਼ਿਲਾਫ਼ ਪਹਿਲਾ ਕੇਸ 1979 ਵਿੱਚ ਦਰਜ ਹੋਇਆ ਸੀ। ਇਸ ਤੋਂ ਬਾਅਦ ਅਤੀਕ ਨੇ ਅਪਰਾਧ ਦੀ ਦੁਨੀਆ ‘ਚ ਪਿੱਛੇ ਮੁੜ ਕੇ ਨਹੀਂ ਦੇਖਿਆ। ਪਤਾ ਨਹੀਂ ਉਸ ‘ਤੇ ਕਤਲ, ਲੁੱਟ-ਖੋਹ, ਫਿਰੌਤੀ, ਅਗਵਾ ਦੇ ਕਿੰਨੇ ਕੇਸ ਦਰਜ ਹਨ। ਮੁਕੱਦਮਿਆਂ ਦੇ ਨਾਲ-ਨਾਲ ਉਸ ਦਾ ਸਿਆਸੀ ਰੁਤਬਾ ਵੀ ਵਧਦਾ ਗਿਆ।
The post ਉਮੇਸ਼ ਪਾਲ ਅਗਵਾ ਮਾਮਲੇ ‘ਚ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ, ਸੱਤ ਜਣਿਆਂ ਨੂੰ ਕੀਤਾ ਬਰੀ appeared first on TheUnmute.com - Punjabi News. Tags:
|
ਬਠਿੰਡਾ ਪੁਲਿਸ ਨੇ ਕੱਢਿਆ ਫਲੈਗ ਮਾਰਚ, ਲੋਕਾਂ ਨੂੰ ਅਫਵਾਹਾਂ 'ਤੇ ਧਿਆਨ ਨਾ ਦੇਣ ਦੀ ਕੀਤੀ ਅਪੀਲ Tuesday 28 March 2023 09:41 AM UTC+00 | Tags: bathinda-police bathinda-police-station breaking-news crime-news dsp-bathinda-police dsp-city fake-news flag-marchnews latest-news law-and-order news punjab-police ਚੰਡੀਗੜ੍ਹ, 28 ਮਾਰਚ 2023: ਬਠਿੰਡਾ ਪੁਲਿਸ (Bathinda Police) ਨੇ ਅੱਜ ਡੀਐਸਪੀ ਸਿਟੀ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ। ਇਹ ਫਲੈਗ ਮਾਰਚ ਬਠਿੰਡਾ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਦੇ ਮਕਸਦ ਨਾਲ ਕੱਢਿਆ ਗਿਆ ਹੈ । ਫਲੈਗ ਮਾਰਚ ਵਿੱਚ ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਅਤੇ ਪੀਸੀਆਰ ਦੇ ਜਵਾਨਾਂ ਨੇ ਭਾਗ ਲਿਆ। ਪੁਲਿਸ ਦੇ ਮੁਤਾਬਕ ਅੱਜ ਅਸੀਂ ਬਠਿੰਡਾ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਬਠਿੰਡਾ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਹੈ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ ‘ਤੇ ਧਿਆਨ ਨਾ ਦੇਣ ਅਤੇ ਪੁਲਿਸ ਦਾ ਸਾਥ ਦੇਣ। The post ਬਠਿੰਡਾ ਪੁਲਿਸ ਨੇ ਕੱਢਿਆ ਫਲੈਗ ਮਾਰਚ, ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਕੀਤੀ ਅਪੀਲ appeared first on TheUnmute.com - Punjabi News. Tags:
|
ਮੋਗਾ ਦੇ ਡਰੋਲੀ ਭਾਈ ਬਲਾਕ 'ਚ ਜ਼ਿਲ੍ਹੇ ਦੇ ਵਿਧਾਇਕ ਤੇ ਅਧਿਕਾਰੀਆਂ ਨੇ ਲੋਕਾਂ ਦੀ ਸਮੱਸਿਆਵਾਂ ਸੁਣੀਆਂ Tuesday 28 March 2023 09:56 AM UTC+00 | Tags: breaking-news droli-bhai-block moga moga-news news punjab-news ਮੋਗਾ, 28 ਮਾਰਚ 2023: ਜ਼ਿਲ੍ਹਾ ਮੋਗਾ (Moga) ਦੇ ਡਰੋਲੀ ਭਾਈ ਬਲਾਕ ਵਿੱਚ ਅੱਜ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹੇ ਭਰ ਦੇ ਸਾਰੇ ਅਧਿਕਾਰੀ ਅਤੇ ਵਿਧਾਇਕ ਮੌਕੇ 'ਤੇ ਪੁੱਜੇ | ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ ਹੋਰ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਇਸੇ ਪ੍ਰੋਗਰਾਮ ਤਹਿਤ ਅੱਜ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਵੀ ਲੱਭਿਆ ਜਾਂਦਾ ਹੈ। ਇਹ ਪ੍ਰੋਗਰਾਮ ਮੋਗਾ ਜ਼ਿਲੇ ਦੇ ਡਰੋਲੀ ਭਾਈ ਬਲਾਕ ‘ਚ ਲਗਾਇਆ ਗਿਆ, ਜਿਸ ‘ਚ ਜ਼ਿਲਾ ਭਰ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਵੀ ਮੌਕੇ ‘ਤੇ ਪਹੁੰਚੇ, ਇਸ ਦੌਰਾਨ ‘ਚ 150 ਦੇ ਕਰੀਬ ਲੋਕਾਂ ਦੀਆਂ ਆਪਣੀਆਂ ਸ਼ਿਕਾਇਤਾਂ ਸੁਣੀਆਂ, ਜਿਨ੍ਹਾਂ ‘ਚ ਜ਼ਿਆਦਾਤਰ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ, ਇਸ ਮੌਕੇ ‘ਤੇ ਲੋਕਾਂ ਨੇ ਵੀ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜੇਕਰ ਸਰਕਾਰ ਇਸ ਤਰ੍ਹਾਂ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੇ ਤਾਂ ਆਮ ਲੋਕਾਂ ਨੂੰ ਇਸ ਦਾ ਬਹੁਤ ਫਾਇਦਾ ਹੋਵੇਗਾ। The post ਮੋਗਾ ਦੇ ਡਰੋਲੀ ਭਾਈ ਬਲਾਕ ‘ਚ ਜ਼ਿਲ੍ਹੇ ਦੇ ਵਿਧਾਇਕ ਤੇ ਅਧਿਕਾਰੀਆਂ ਨੇ ਲੋਕਾਂ ਦੀ ਸਮੱਸਿਆਵਾਂ ਸੁਣੀਆਂ appeared first on TheUnmute.com - Punjabi News. Tags:
|
ਸੀ.ਈ.ਓ. ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਸੰਬੰਧਿਤ ਵਿਭਾਗਾਂ ਨਾਲ ਕੀਤੀ ਮੀਟਿੰਗ Tuesday 28 March 2023 12:26 PM UTC+00 | Tags: breaking-news ceo-punjab chief-electoral-officer-of-punjab lok-sabha-election lok-sabha-elections-2024 news news-voter-card punjab-elelction-commission punjab-news sibin-c voter-card voter-list ਚੰਡੀਗੜ੍ਹ, 28 ਮਾਰਚ 2023: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ (CEO Punjab) ਸਿਬਿਨ ਸੀ ਨੇ ਅੱਜ ਵਿਦਿਆਰਥੀਆਂ ਅਤੇ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਡੀਲ ਕਰ ਰਹੇ ਵੱਖ-ਵੱਖ ਵਿਭਾਗਾਂ ਨੂੰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਨੇ 17 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਸਬੰਧੀ ਅਗਾਊਂ ਅਰਜੀਆਂ ਨੂੰ ਵਿਚਾਰਨ ਲਈ ਭਾਰਤ ਦੇ ਚੋਣ ਕਮਿਸ਼ਨ ਦੇ ਮਹੱਤਵਪੂਰਨ ਕਦਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪ੍ਰਕਿਰਿਆ ਲਈ ਅਗਲੀਆਂ ਚਾਰ ਯੋਗਤਾ ਮਿਤੀਆਂ 1 ਅਪ੍ਰੈਲ, 1 ਜੁਲਾਈ, 1 ਅਕਤੂਬਰ ਅਤੇ 1 ਜਨਵਰੀ ਨਿਰਧਾਰਿਤ ਕੀਤੀਆਂ ਗਈਆਂ ਹਨ। ਸੀ.ਈ.ਓ. ਪੰਜਾਬ ਅੱਜ ਇੱਥੇ ਵਧੀਕ ਸੀ.ਈ.ਓ. ਵਿਪੁਲ ਉਜਵਲ ਨਾਲ ਆਪਣੇ ਦਫ਼ਤਰ ਵਿਖੇ ਤਕਨੀਕੀ ਸਿੱਖਿਆ, ਖੇਡਾਂ, ਮੈਡੀਕਲ ਸਿੱਖਿਆ, ਸਕੂਲ ਸਿੱਖਿਆ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਸਿਬਿਨ ਸੀ ਨੇ ਹਾਜ਼ਰ ਵੱਖ-ਵੱਖ ਵਿਭਾਗਾਂ ਨੂੰ 17 ਸਾਲ ਦੀ ਉਮਰ ਦੇ ਵਿਦਿਆਰਥੀਆਂ/ਲਾਭਪਾਤਰੀਆਂ ਦੇ ਵੇਰਵੇ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਉਹਨਾਂ ਦੀਆਂ ਅਗਾਊਂ ਅਰਜ਼ੀਆਂ ਦੀ ਪ੍ਰਕਿਰਿਆ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਕੋਲ ਨੌਜਵਾਨ ਵੋਟਰਾਂ ਦਾ ਸਾਰਾ ਡਾਟਾ ਮੌਜੂਦ ਹੈ ਅਤੇ ਇਹ ਵਿਭਾਗ ਸੀ.ਈ.ਓ ਦਫ਼ਤਰ ਨਾਲ ਮਿਲ ਕੇ ਵੱਧ ਤੋਂ ਵੱਧ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਵਿੱਚ ਮਦਦ ਕਰ ਸਕਦੇ ਹਨ। ਉਨ੍ਹਾਂ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਉਪਰਾਲੇ ਕਰਨ। ਉਨ੍ਹਾਂ ਹਰੇਕ ਵਿਦਿਅਕ ਸੰਸਥਾ ਵਿੱਚ ਇੱਕ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਸੀ.ਈ.ਓ. ਦਫ਼ਤਰ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਸਿਬਿਨ ਸੀ ਨੇ ਕਿਹਾ ਕਿ ਉਹ ਹਰੇਕ ਵਿੱਦਿਅਕ ਸੰਸਥਾ ਲਈ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਤਾਇਨਾਤ ਕਰਨਗੇ ਤਾਂ ਜੋ ਨਵੇਂ ਵੋਟਰਾਂ ਨੂੰ ਆਪਣੀ ਵੋਟ ਰਜਿਸਟਰ ਕਰਨ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਇਨ੍ਹਾਂ ਵਿਭਾਗਾਂ ਨੂੰ ਵਿਭਾਗਾਂ/ਸੰਸਥਾਵਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਵਿੱਪ ਗਤੀਵਿਧੀਆਂ ਨੂੰ ਸਾਂਝਾ ਕਰਨ ਅਤੇ ਅਧਿਕਾਰਤ ਵੈੱਬਸਾਈਟਾਂ ‘ਤੇ ਆਨਲਾਈਨ ਰਜਿਸਟ੍ਰੇਸ਼ਨ ਲਈ ਅਧਿਕਾਰਤ ਵੈੱਬਸਾਈਟ ‘ਤੇ www.nsvp.in ਲਿੰਕ ਦੇ ਨਾਲ ਬੈਨਰ ਨੂੰ ਦਰਸਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਵੋਟਰ ਐਂਡਰਾਇਡ ਅਤੇ ਆਈਓਐਸ ਜਾਂ ਵੈੱਬ ਪੋਰਟਲ www.nvsp.in ‘ਤੇ ਉਪਲਬਧ ਵੋਟਰ ਹੈਲਪਲਾਈਨ ਐਪਲੀਕੇਸ਼ਨ ਦੀ ਵਰਤੋਂ ਕਰਕੇ ਆਪਣੇ ਆਪ ਨੂੰ ਆਨਲਾਈਨ ਵੀ ਰਜਿਸਟਰ ਕਰ ਸਕਦੇ ਹਨ। The post ਸੀ.ਈ.ਓ. ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਸੰਬੰਧਿਤ ਵਿਭਾਗਾਂ ਨਾਲ ਕੀਤੀ ਮੀਟਿੰਗ appeared first on TheUnmute.com - Punjabi News. Tags:
|
ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਪ੍ਰਤੀਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ Tuesday 28 March 2023 12:32 PM UTC+00 | Tags: aam-aadmi-party breaking-news cm-bhagwant-mann education-minister-harjot-singh-bains harjot-bains news punjab-police talent-search-competition the-unmute-breaking-news ਐੱਸ ਏ ਐੱਸ ਨਗਰ ,28 ਮਾਰਚ 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪ੍ਰਤੀਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ ਕੀਤਾ ਹੈ। ਅੱਜ ਸਥਾਨਿਕ ਅਮੇਟੀ ਇੰਟਰਨੈਸ਼ਨਲ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਸਬੰਧੀ ਕਰਵਾਏ ਗਏ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ 'ਪ੍ਰਤਿਭਾ ਖੋਜ ਮੁਕਾਬਲੇ' ਪਹਿਲੀ ਵਾਰ ਕਰਵਾਏ ਗਏ ਹਨ ਅਤੇ ਹੁਣ ਇਹਨਾਂ ਨੂੰ ਹਰ ਸਾਲ ਕਰਵਾਇਆ ਜਾਵੇਗਾ । ਉਹਨਾਂ (Harjot Singh Bains) ਕਿਹਾ ਕਿ ਬੱਚਿਆਂ ਦੀ ਕਲਾ ਨੂੰ ਨਿਖਾਰਨ ਵਾਲੇ ਅਧਿਆਪਕਾਂ ਨੇ ਮਿਹਨਤ ਨਾਲ ਇਹਨਾਂ ਬੱਚਿਆਂ ਦੀ ਤਿਆਰੀ ਕਰਵਾਈ ਹੈ। ਇਹ ਬੱਚੇ ਦੂਸਰੇ ਬੱਚਿਆਂ ਤੋਂ ਵੀ ਵੱਧ ਪ੍ਰਤਿਭਾਸ਼ਾਲੀ ਹੁੰਦੇ ਹਨ ਜੇਕਰ ਇਹਨਾਂ ਢੁੱਕਵਾਂ ਸਮਾਂ ਦਿੱਤਾ ਜਾਵੇ। ਇਸ ਮੌਕੇ ਬੈਂਸ ਨੇ ਹੌਸਲਾਅਫਜ਼ਾਈ ਲਈ ਵਿਸ਼ੇਸ਼ ਤੌਰ ਤੇ ਪ੍ਰਮਾਣ ਪੱਤਰ ਅਤੇ ਟਰਾਫੀਆਂ ਦੇ ਕੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਸਮੇਂ ਲਗਾਈਆਂ ਗਈਆਂ ਵੱਖ ਵੱਖ ਸਟਾਲਾਂ ਦਾ ਦੌਰਾ ਕਰਕੇ ਹਰ ਸਟਾਲ ਤੇ ਬਰੀਕੀ ਨਾਲ਼ ਜਾਣਕਾਰੀ ਹਾਸਲ ਕੀਤੀ ਅਤੇ ਇਹਨਾਂ ਦੀ ਪ੍ਰਸੰਸਾ ਕੀਤੀ। ਇਹਨਾਂ ਸਟਾਲਾਂ ਵਿੱਚ ਵੀ ਵਿਸ਼ੇਸ਼ ਲੋੜਾਂ ਵਾਲ਼ੇ ਬੱਚਿਆਂ ਨੇ ਆਪੋ ਆਪਣੇ ਹੁਨਰ ਦੀ ਪ੍ਰਦਰਸ਼ਨੀ ਲਗਾਈ ਹੋਈ ਸੀ, ਜਿਨ੍ਹਾਂ ਵਿੱਚ ਥ੍ਰੀ ਡੀ ਪ੍ਰਿੰਟਿੰਗ,ਚੱਪਲ ਮੇਕਿੰਗ,ਚਾਕ ਮੇਕਿੰਗ, ਪੈਨ ਮੇਕਿੰਗ,ਟੈਬ ਲੈਬ, ਫਿਜ਼ਿਓਥਰੈਪੀ ਲੈਬ,ਕਟਿੰਗ ਅਤੇ ਟੇਲਰਿੰਗ ਅਤੇ ਬਿਊਟੀ ਐਂਡ ਵੈੱਲਨੈੱਸ ਆਦਿ ਸਨ। ਇਸ ਮੌਕੇ ਬੱਚਿਆਂ ਦੁਆਰਾ ਪੇਸ਼ ਕੀਤੇ ਗਏ ਸੱਭਿਆਚਾਰ ਪ੍ਰੋਗਰਾਮ ਦੀ ਪੇਸ਼ਕਾਰੀ ਦੀ ਸਮੂਹ ਮਾਪਿਆਂ,ਅਧਿਆਪਕਾਂ ਅਤੇ ਅਧਿਕਾਰੀਆਂ ਨੇ ਖੂਬ ਪ੍ਰਸੰਸਾ ਕੀਤੀ ਗਈ। ਅੱਜ ਇਸ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਇੱਕ ਰੋਜ਼ਾ ਸੂਬਾ ਪੱਧਰੀ ਪ੍ਰਤਿਭਾ ਖੋਜ ਮੁਕਾਬਲੇ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ। ਇਹ ਪ੍ਰੋਗਰਾਮ ਇਨਕਲੂਸਿਵ ਐਜੂਕੇਸ਼ਨ ਫਾਰ ਡਿਸਏਬਲਡ (ਆਈ.ਈ.ਡੀ.) ਅਧੀਨ ਸਿੱਖਿਆ ਲੈ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਪ੍ਰੋਗਰਾਮ ਪੇਸ਼ ਕੀਤੇ ਗਏ ਜਿਸ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਬੱਚਿਆਂ ਵੱਲੋਂ ਸਵਾਗਤੀ ਭਾਸ਼ਣ ਤੋਂ ਸ਼ੁਰੂਆਤ ਕਰਦੇ ਹੋਏ ਸੰਕੇਤਕ ਭਾਸ਼ਾ ਵਿੱਚ ਕੌਮੀ ਗਾਣ, ਸ਼ਬਦ ਗਾਇਨ,ਆਤਮ ਕਥਾ,ਲੁੱਡੀ ਭੰਗੜਾ,ਗੀਤ ਗਾਇਨ, ਨਾਟਕ, ਕੱਠਪੁਤਲੀ ,ਮਲਵਈ ਗਿੱਧਾ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਪ੍ਰੋਗਰਾਮ ਵਿੱਚ 500 ਦੇ ਲੱਗਭਗ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ, ਉਹਨਾਂ ਦੇ ਮਾਪਿਆਂ, ਅਧਿਆਪਕਾਂ/ਕਰਮਚਾਰੀਆਂ ਵੱਲੋਂ ਭਾਗ ਲਿਆ। ਇਸ ਪ੍ਰੋਗਰਾਮ ਵਿੱਚ ਵੱਖ ਵੱਖ ਮੁਕਾਬਲੇ ਵੀ ਕਰਵਾਏ ਗਏ ਜਿਨ੍ਹਾਂ ਵਿੱਚ ਚਿੱਤਰਕਾਰੀ, ਸਲੋਗਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਸ਼ਾਈਨਪ੍ਰੀਤ ਮੋਗਾ ਨੇ ਪੋਸਟਰ ਮੇਕਿੰਗ, ਗੁਰਦਿੱਤਾ ਸਿੰਘ ਬਰਨਾਲਾ ਨੇ ਵੀ ਪੋਸਟਰ ਮੇਕਿੰਗ,ਸੁਖਮਨ ਢੀਂਗਰਾ ਫਰੀਦਕੋਟ ਨੇ ਚਿੱਤਰਕਾਰੀ, ਲਵਪ੍ਰੀਤ ਸਿੰਘ ਪਟਿਆਲਾ ਨੇ ਵੀ ਚਿੱਤਰਕਾਰੀ, ਗੋਲਡੀ ਸ਼ਰਮਾਂ ਮਲੇਰਕੋਟਲਾ ਨੇ ਸਲੋਗਨ,ਮਾਨਿਕ ਫਾਜ਼ਿਲਕਾ ਨੇ ਵੀ ਸਲੋਗਨ ਵਿੱਚ ਸਰਵੋਤਮ ਪ੍ਰਦਰਸ਼ਨ ਕੀਤਾ। ਇਸ ਮੌਕੇ ਸਮੂਹ ਬੱਚਿਆਂ ਅਤੇ ਮਾਪਿਆਂ ਅਤੇ ਅਧਿਕਾਰੀਆਂ ਕਰਮਚਾਰੀਆਂ ਲਈ ਖਾਣ ਪੀਣ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਸੀ। ਜਿਸ ਦੀ ਬੱਚਿਆਂ ਵੱਲੋਂ ਪੂਰੀ ਸੰਤੁਸ਼ਟੀ ਜਤਾਈ ਗਈ ਹੈ ਮਾਪਿਆਂ ਵੱਲੋਂ ਵੀ ਇੱਥੇ ਰਹਿਣ ਸਹਿਣ ਦੇ ਵਧੀਆ ਪ੍ਰਬੰਧ ਲਈ ਵੀ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਪੈਸ਼ਲ ਸੈਕਟਰੀ ਟੂ ਐਜੂਕੇਸ਼ਨ ਗੌਰੀ ਪਰਾਸ਼ਰ, ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ,ਡਿਪਟੀ ਐਸੱਪੀਡੀ ਅਮਨਦੀਪ ਕੌਰ,ਏਐੱਸਪੀਡੀ ਸਵਤੰਤਰ ਕਰੀਰ,ਸਟੇਟ ਸਪੈਸ਼ਲ ਐਜੂਕੇਟਰ ਨਿਧੀ ਗੁਪਤਾ,ਸਹਾਇਕ ਆਈਈਡੀ ਮਨਪ੍ਰੀਤ ਸਿੰਘ ਅਤੇ ਡਾਟਾ ਐਂਟਰੀ ਇਕਬਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਹਾਲੀ ਬਲਜਿੰਦਰ ਸਿੰਘ,ਜ਼ਿਲ੍ਹਾ ਸਿੱਖਿਆ ਅਫ਼ਸਰ ਐਸਿ ਮੁਹਾਲੀ ਅਸ਼ਵਨੀ ਕੁਮਾਰ ਦੱਤਾ ਅਤੇ ਰਾਜ ਪੱਧਰੀ ਅਧਿਕਾਰੀ ਅਤੇ ਅਧਿਆਪਕ, ਸਮੂਹ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਸਪੈਸ਼ਲ ਐਜੂਕੇਟਰਜ਼ ਮੌਜੂਦ ਸਨ | The post ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਪ੍ਰਤੀਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ appeared first on TheUnmute.com - Punjabi News. Tags:
|
ਕਿਸਾਨ-ਏ-ਬਾਗਬਾਨੀ ਐਪ ਲਾਂਚ: ਕਿਸਾਨ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣੀ ਅਰਜ਼ੀ ਨੂੰ ਵੀ ਟਰੈਕ ਕਰ ਸਕਣਗੇ Tuesday 28 March 2023 12:43 PM UTC+00 | Tags: aam-aadmi-party breaking-news chetan-singh-jaudamajra cm-bhagwant-mann crop director-horticulture-punjab farmers kisan-e-bagbani-app kisan-e-bagbani-app-launch news punjab-farmers punjab-schemes the-unmute-breaking-news the-unmute-punjabi-news ਚੰਡੀਗੜ੍ਹ, 28 ਮਾਰਚ 2023: ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਬਾਗਬਾਨੀ ਵਿਭਾਗ ਫਸਲੀ ਵਿਭਿੰਨਤਾ 'ਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਇਹ ਪ੍ਰਗਟਾਵਾ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ‘ਕਿਸਾਨ-ਏ-ਬਾਗਬਾਨੀ’ ਐਪ (Kisan-e-Bagbani App) ਲਾਂਚ ਕਰਦਿਆਂ ਕੀਤਾ। ਵਿਭਾਗ ਦੇ ਉਦੇਸ਼ ‘ਤੇ ਜ਼ੋਰ ਦਿੰਦਿਆਂ ਜੌੜਾਮਾਜਰਾ ਨੇ ਕਿਹਾ ਕਿ ਉਹ ਕਿਸਾਨਾਂ ਦੇ ਖੇਤਾਂ ‘ਚ ਬਾਗਬਾਨੀ ਦੀਆਂ ਨਵੀਆਂ ਤਕਨੀਕਾਂ ਲਿਆ ਕੇ ਬਾਗਬਾਨੀ ਦੀਆਂ ਫਸਲਾਂ ਨੂੰ ਕੌਮਾਂਤਰੀ ਪੱਧਰ ‘ਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਯਤਨਸ਼ੀਲ ਰਹਿਣਗੇ, ਜਿਸ ਨਾਲ ਕਿਸਾਨ ਨਾ ਸਿਰਫ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ, ਸਗੋਂ ਆਪਣੀ ਅਰਜ਼ੀ ਨੂੰ ਆਨਲਾਈਨ ਅਪਲਾਈ ਅਤੇ ਟਰੈਕ ਵੀ ਕਰ ਸਕਣਗੇ। ਨਵੀਂ ਲਾਂਚ ਕੀਤੀ ਐਪ ਬਾਰੇ ਜਾਣਕਾਰੀ ਦਿੰਦਿਆਂ ਜੌੜਾਮਾਜਰਾ ਨੇ ਦੱਸਿਆ ਕਿ ਇਸ ਐਪ ਦਾ ਮੁੱਖ ਮਕਸਦ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਕਿਸਾਨਾਂ ਤੱਕ ਜਲਦੀ ਪਹੁੰਚਾਉਣਾ, ਸਕੀਮਾਂ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰਕੇ ਵਿਭਾਗ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਐਪਲੀਕੇਸ਼ਨਾਂ ਦੀ ਟਰੈਕਿੰਗ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਰਾਹੀਂ ਕਿਸਾਨਾਂ ਨੂੰ ਵੱਖ-ਵੱਖ ਮੰਡੀਆਂ ਵਿੱਚ ਫਲਾਂ, ਸਬਜ਼ੀਆਂ ਦੇ ਰੋਜ਼ਾਨਾ ਰੇਟ ਅਤੇ ਮੌਸਮ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਜੌੜਾਮਾਜਰਾ ਨੇ ਵੱਖ-ਵੱਖ ਜ਼ਿਲ੍ਹਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਅਤੇ ਕੈਂਪਾਂ ਆਦਿ ਰਾਹੀਂ ਬਾਗਬਾਨੀ ਸਕੀਮਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਤਾਂ ਜੋ ਉਹ ਰਵਾਇਤੀ ਫ਼ਸਲਾਂ ਨਾਲੋਂ ਵੱਧ ਆਮਦਨ ਕਮਾ ਸਕਣ। ਪ੍ਰਮੁੱਖ ਸਕੱਤਰ ਬਾਗਬਾਨੀ ਸੁਮੇਰ ਸਿੰਘ ਗੁਰਜਰ, ਆਈ.ਏ.ਐਸ. ਨੇ ਕਿਹਾ ਕਿ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਰਪੇਸ਼ ਨਾ ਆਵੇ। ਇਸ ਐਪ ਬਤੌਰ ਸਟਾਰਟਅੱਪ, ਪੰਜਾਬ ਅਗਨੈਸਟ ਤਕਨਾਲੋਜੀਜ਼ ਪ੍ਰਾਈਵੇਟ ਲਿਮ., ਮੋਹਾਲੀ ਦੁਆਰਾ ਤਿਆਰ ਕੀਤੀ ਗਈ ਹੈ। ਇਸ ਐਪ (Kisan-e-Bagbani App) ਦੇ ਲਾਂਚ ਮੌਕੇ ਸ਼ੈਲੇਂਦਰ ਕੌਰ, ਆਈ.ਐਫ.ਐਸ. ਡਾਇਰੈਕਟਰ ਬਾਗਬਾਨੀ, ਤਰਨਜੀਤ ਸਿੰਘ ਭਮਰਾ, ਸੀ.ਈ.ਓ., ਅਗਨੈਸਟ ਤਕਨਾਲੋਜੀਜ਼ ਪ੍ਰਾਈਵੇਟ ਲਿਮ. ਮੋਹਾਲੀ ਅਤੇ ਉਨ੍ਹਾਂ ਦੀ ਤਕਨੀਕੀ ਟੀਮ ਦੇ ਮੈਂਬਰ ਡਾ. ਸੁਬਰਤ ਕੁਮਾਰ, ਸੋਨਾਲੀ ਭੀਕਾ, ਰਣਜੀਤ ਸਿੰਘ, ਰਾਜ ਬੈਰੀਨੋ ਅਤੇ ਸਾਹਿਲ ਫਤਿਹ ਸਿੰਘ ਸੰਧੂ ਵੀ ਮੌਜੂਦ ਸਨ। The post ਕਿਸਾਨ-ਏ-ਬਾਗਬਾਨੀ ਐਪ ਲਾਂਚ: ਕਿਸਾਨ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣੀ ਅਰਜ਼ੀ ਨੂੰ ਵੀ ਟਰੈਕ ਕਰ ਸਕਣਗੇ appeared first on TheUnmute.com - Punjabi News. Tags:
|
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ 'ਚ ਪਾਸ Tuesday 28 March 2023 12:50 PM UTC+00 | Tags: 102nd-foundation-day-of-sgpc amritsar breaking-news giani-jagtar-singh harjinder-singh-dhami nankashahi-sammat news punjab-new sgpc-annual-budget sgpc-budget shiromani-gurdwara-parbandhak-committee sikh ਅੰਮ੍ਰਿਤਸਰ, 28 ਮਾਰਚ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਬਜਟ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ। ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਪਣੇ ਬਜਟ ਭਾਸ਼ਣ ਵਿਚ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕਰਦਿਆਂ ਵੱਖ-ਵੱਖ ਭਵਿੱਖੀ ਕਾਰਜਾਂ ਲਈ ਰੱਖੀ ਗਈ ਰਾਸ਼ੀ ਦਾ ਖੁਲਾਸਾ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਅਰਸੇ ਵਿਚ ਕੀਤੇ ਗਏ ਪੰਥਕ ਅਤੇ ਲੋਕ ਭਲਾਈ ਦੇ ਕਾਰਜਾਂ ਦੀ ਵੀ ਤਫਤੀਸ ਸਾਂਝੀ ਕੀਤੀ। ਇਹ ਪਹਿਲੀ ਵਾਰ ਸੀ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਲਗਾਈ ਵੱਡ ਅਕਾਰੀ ਸਕਰੀਨ 'ਤੇ ਨਾਲੋ-ਨਾਲ ਵੇਰਵੇ ਨਸ਼ਰ ਕੀਤੇ ਜਾਂਦੇ ਰਹੇ। ਬਜਟ ਇਜਲਾਸ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਵਿਚ ਇਸ ਵਾਰ ਬੀਤੇ ਵਰ੍ਹੇ ਨਾਲੋਂ 17 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦਾ ਬਜਟ 9 ਅਰਬ 88 ਕਰੋੜ ਰੁਪਏ ਦੇ ਲਗਪਗ ਸੀ, ਜਦਕਿ ਇਸ ਵਾਰ 11 ਅਰਬ 38 ਕਰੋੜ ਰੁਪਏ ਦਾ ਅਨੁਮਾਨ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਪਾਸ ਕੀਤੇ ਗਏ ਬਜਟ ਵਿਚ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੈਕਸ਼ਨ 85 ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰੇ, ਪ੍ਰਿੰਟਿੰਗ ਪ੍ਰੈੱਸਾਂ ਆਦਿ ਸ਼ਾਮਲ ਹਨ। ਕੁਲ ਬਜਟ ਵਿੱਚੋਂ ਗੁਰਦੁਆਰਾ ਸਾਹਿਬਾਨ ਦਾ ਬਜਟ 8 ਅਰਬ 55 ਕਰੋੜ ਰੁਪਏ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਬਜਟ ਦਾ ਅਧਾਰ ਸੰਗਤਾਂ ਵੱਲੋਂ ਗੁਰੂ ਘਰਾਂ ਵਿਚ ਚੜ੍ਹਾਈ ਜਾਂਦੀ ਭੇਟਾ ਹੈ, ਜਿਸ ਅਨੁਸਾਰ ਸਲਾਨਾ ਖਰਚੇ ਨਿਰਧਾਰਤ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਬਜਟ ਵਿਚ ਭਵਿੱਖੀ ਯੋਜਨਾਵਾਂ ਤਹਿਤ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਲਈ 1 ਕਰੋੜ ਰੁਪਏ, ਵਿਦੇਸ਼ਾਂ ਵਿਚ ਸਿੱਖੀ ਪ੍ਰਚਾਰ ਕੇਂਦਰ ਸਥਾਪਤ ਕਰਨ ਲਈ 7 ਕਰੋੜ 9 ਲੱਖ ਰੁਪਏ, ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬਾਨ ਵਿਖੇ ਸੋਲਰ ਪਲਾਂਟ ਲਗਾਉਣ ਲਈ 4 ਕਰੋੜ 72 ਲੱਖ ਰੁਪਏ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਵੀਆਂ ਸਰਾਵਾਂ ਲਈ 24 ਕਰੋੜ ਰੁਪਏ, ਭਾਈਚਾਰਕ ਭਲਾਈ ਲੈਬ ਅਤੇ ਦਵਾਖਾਨੇ ਲਈ 60 ਲੱਖ ਰੁਪਏ, ਪੰਥਕ ਮਾਮਲਿਆਂ ਅਤੇ ਮੁਕੱਦਮਿਆਂ ਲਈ 1 ਕਰੋੜ 80 ਲੱਖ ਰੁਪਏ, ਧਰਮ ਅਰਥ ਫੰਡ ਅਤੇ ਪੰਥਕ ਭਲਾਈ ਫੰਡ ਵਾਸਤੇ 3 ਕਰੋੜ 69 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 11 ਲੱਖ ਰੁਪਏ, ਗੁਰਸਿੱਖ ਵਿਦਿਆਰਥੀਆਂ ਦੀ ਵਿਦਿਆ ਲਈ 1 ਕਰੋੜ 70 ਲੱਖ ਰੱਖੇ ਗਏ ਹਨ। ਇਸੇ ਤਰ੍ਹਾਂ ਪੰਜਾਬ ਤੋਂ ਬਾਹਰਲੇ ਰਾਜਾਂ ਵਿਚ ਸਿੱਖੀ ਪ੍ਰਚਾਰ ਵਾਸਤੇ 3 ਕਰੋੜ 70 ਲੱਖ ਰੁਪਏ, ਆਉਣ ਵਾਲੀਆਂ ਸ਼ਤਾਬਦੀਆਂ ਲਈ 2 ਕਰੋੜ ਰੁਪਏ, ਗੁਰਮਤਿ ਸਮਾਗਮਾਂ ਲਈ 2 ਕਰੋੜ 50 ਲੱਖ ਰੁਪਏ, ਖੇਡ ਅਕੈਡਮੀਆਂ ਲਈ 3 ਕਰੋੜ 5 ਲੱਖ ਰੁਪਏ ਖਰਚ ਕੀਤੇ ਜਾਣਗੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਕੇਸਾਂ ਦੀ ਪੈਰਵਾਈ ਲਈ ਦੇ ਨਾਲ-ਨਾਲ ਨਜ਼ਰਬੰਦ ਸਿੰਘਾਂ ਦੇ ਪਰਿਵਾਰਾਂ ਨੂੰ ਸਹਾਇਤਾ ਲਈ ਵੀ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗਰੀਬ ਵਿਦਿਆਰਥੀਆਂ, ਅੰਮ੍ਰਿਤਧਾਰੀ ਬੱਚਿਆਂ ਨੂੰ ਵਜੀਫੇ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਵੀ ਬਜਟ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਭਵਿੱਖੀ ਯੋਜਨਾਵਾਂ ਵਿਚ ਸਿੱਖ ਮਸਲਿਆਂ ਦੀ ਪੈਰਵਾਈ, ਧਰਮ ਪ੍ਰਚਾਰ, ਲੋਕ ਭਲਾਈ ਕਾਰਜ, ਸਿਹਤ ਸਹੂਲਤਾਂ ਅਤੇ ਵਿਦਿਆ ਦੇ ਪ੍ਰਚਾਰ ਪ੍ਰਸਾਰ ਦੀਆਂ ਤਰਜੀਹਾਂ ਸ਼ਾਮਲ ਹਨ। ਉਨ੍ਹਾਂ ਵਿਸ਼ੇਸ਼ ਤੌਰ ''ਤੇ ਸਿੱਖ ਨੌਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਵਿਚ ਲਿਆਉਣ ਲਈ ਖੋਲ੍ਹੀ ਗਈ ਅਕੈਡਮੀ ਦਾ ਜ਼ਿਕਰ ਕੀਤਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਅਕੈਡਮੀ ਵਿਚ ਹਰ ਸਾਲ 25 ਬੱਚਿਆਂ ਨੂੰ ਮੁਫ਼ਤ ਕੋਚਿੰਗ ਦਿੱਤੀ ਜਾਇਆ ਕਰੇਗੀ, ਜਿਸ ਤਹਿਤ ਇਸ ਵਾਰ ਦੇ ਬਜਟ ਵਿਚ ਪਹਿਲੇ ਸਾਲ ਲਈ 1 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤਰਜੀਹ ਲਈ ਸ਼੍ਰੋਮਣੀ ਕਮੇਟੀ ਸੰਗਤ ਨੂੰ ਵੀ ਪਰੇਰ ਰਹੀ ਹੈ, ਜਿਸ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਨੂੰ ਪੈਰਾਂ ਸਿਰ ਕਰਨ ਲਈ ਵੀ ਵਿਸ਼ੇਸ਼ ਤਵੱਜੋਂ ਦਿੱਤੀ ਗਈ ਹੈ ਅਤੇ ਜਲਦ ਹੀ ਇਨ੍ਹਾਂ ਨੂੰ ਸਵੈ-ਨਿਰਭਰ ਦੀ ਸਥਿਤੀ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਵਿਦਿਅਕ ਅਦਾਰਿਆਂ ਲਈ ਸਰਕਾਰ ਵੱਲੋਂ ਐਸਸੀ ਸਕਾਲਰਸ਼ਿਪ ਰੋਕਣ ਅਤੇ ਏਡਿਡ ਪੋਸਟਾਂ ਪੁਰ ਨਾ ਕਰਨ ਦੀ ਕਰੜੀ ਆਲੋਚਨਾ ਵੀ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵਿਦਿਅਕ ਅਦਾਰਿਆਂ ਦੇ ਸਵੈ-ਨਿਰਭਰ ਹੋਣ ਦਾ ਇਕ ਵੱਡਾ ਕਾਰਨ ਸਰਕਾਰ ਵੱਲੋਂ ਬਣਦੇ ਫੰਡ ਨਾ ਜਾਰੀ ਕਰਨਾ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਸ਼੍ਰੋਮਣੀ ਕਮੇਟੀ ਵਿਦਿਅਕ ਸੇਵਾਵਾਂ ਦਿੰਦਿਆਂ ਪੰਜਾਬ ਸਰਕਾਰ ਦੇ ਮੁਕਾਬਲੇ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ, ਸਿੱਖੀ ਪ੍ਰਚਾਰ ਅਤੇ ਸਿੱਖ ਮਸਲਿਆਂ ਦੀ ਪੈਰਵਾਈ ਦੇ ਮਾਮਲੇ ਵਿਚ ਨਿਰੰਤਰ ਆਪਣੀ ਜ਼ੁੰਮੇਵਾਰੀ ਨਿਭਾ ਰਹੀ ਹੈ ਅਤੇ ਭਵਿੱਖ ਵਿਚ ਵੀ ਵਚਨਬੱਧ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦੇ ਬਜਟ ਸਬੰਧੀ ਗੱਲ ਕਰਦਿਆਂ ਦੱਸਿਆ ਕਿ ਇਸ ਵਾਰ ਹਰਿਆਣਾ ਵਿਚਲੇ ਗੁਰ-ਅਸਥਾਨਾਂ ਲਈ ਵੱਖਰੇ ਤੌਰ 'ਤੇ 57 ਕਰੋੜ 11 ਲੱਖ ਰੁਪਏ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰਾਂ ਦੀ ਮੰਦ-ਮਨਸ਼ਾ ਕਰਕੇ ਇਨ੍ਹਾਂ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਪਾਸੋਂ ਜਬਰੀ ਹਥਿਆ ਲਿਆ ਗਿਆ ਹੈ, ਪਰੰਤੂ ਫਿਰ ਵੀ ਸ਼੍ਰੋਮਣੀ ਕਮੇਟੀ ਨੇ ਇਸ ਲਈ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਸਾਹਿਬਾਨ ਸਿੱਖ ਗੁਰਦੁਆਰਾ ਐਕਟ 1925 ਦੀ ਭਾਵਨਾ ਦੇ ਅੰਤਰਗਤ ਅੱਜ ਵੀ ਨੋਟੀਫਾਈ ਹਨ ਅਤੇ ਸਰਕਾਰ ਨੂੰ ਇਸ ਦਾ ਪ੍ਰਬੰਧ ਨੁਮਾਇੰਦਾ ਸ਼੍ਰੋਮਣੀ ਕਮੇਟੀ ਨੂੰ ਵਾਪਸ ਦੇਣਾ ਚਾਹੀਦਾ ਹੈ। ਬਜਟ ਇਜਲਾਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕੀਤਾ ਸੰਬੋਧਨਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਥਕ ਮਾਮਲਿਆਂ 'ਤੇ ਸੰਬੋਧਨ ਕਰਦਿਆਂ ਆਪਣੇ ਸੁਝਾਅ ਪੇਸ਼ ਕੀਤੇ। ਬਜਟ ਇਜਲਾਸ ਦੀ ਆਰੰਭਤਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਛੜ ਚੁੱਕੀਆਂ ਸ਼ਖ਼ਸੀਅਤਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮੂਲਮੰਤਰ ਦਾ ਜਾਪ ਕੀਤਾ। ਇਜਲਾਸ ਦੌਰਾਨ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਬਜਟ ਭਾਸ਼ਣ ਦੇਣ ਉਪਰੰਤ ਐਡਵੋਕੇਟ ਧਾਮੀ ਵੱਲੋਂ ਵੱਖ-ਵੱਖ ਪੰਥਕ ਮਸਲਿਆਂ ਸਬੰਧੀ ਮਤੇ ਪੜ੍ਹੇ ਗਏ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਜਸਵੰਤ ਸਿੰਘ ਪੁੜੈਣ, ਸ. ਮਿੱਠੂ ਸਿੰਘ ਕਾਹਨੇਕੇ, ਬਾਬਾ ਗੁਰਪ੍ਰੀਤ ਸਿੰਘ, ਸ. ਬਲਵਿੰਦਰ ਸਿੰਘ ਬੈਂਸ, ਬੀਬੀ ਗੁਰਪ੍ਰੀਤ ਕੌਰ, ਸ. ਅਮਰੀਕ ਸਿੰਘ ਸ਼ਾਹਪੁਰ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਵੱਲੋਂ ਉਠਾਏ ਗਏ ਮਾਮਲਿਆਂ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮੌਕੇ 'ਤੇ ਹੀ ਤਰਕ ਸਹਿਤ ਜਵਾਬ ਦਿੱਤੇ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸਿੱਖ ਮਸਲਿਆਂ 'ਤੇ ਲਿਆਂਦੇ ਗਏ ਮਤਿਆਂ ਦੀ ਵੱਖ-ਵੱਖ ਬੁਲਾਰਿਆਂ ਨੇ ਪ੍ਰੋੜਤਾ ਕੀਤੀ ਅਤੇ ਇਨ੍ਹਾਂ ਨੂੰ ਲਾਗੂ ਕਰਨ ਪ੍ਰਤੀ ਹਰ ਪੱਧਰ 'ਤੇ ਸਹਿਯੋਗ ਦੇਣ ਦੀ ਗੱਲ ਵੀ ਆਖੀ। ਇਜਲਾਸ ਦੌਰਾਨ ਹਾਜ਼ਰ ਰਹੇ ਸ਼੍ਰੋਮਣੀ ਕਮੇਟੀ ਮੈਂਬਰਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ (Shiromani Gurdwara Parbandhak Committee) ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਂਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਖਾਲਸਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਮਲਕੀਤ ਸਿੰਘ ਚੰਗਾਲ, ਸ. ਭੁਪਿੰਦਰ ਸਿੰਘ ਅਸੰਧ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ, ਸ. ਜਗਸੀਰ ਸਿੰਘ ਮਾਂਗੇਆਣਾ, ਬੀਬੀ ਕਿਰਨਵੀਰ ਕੌਰ, ਸ. ਨਵਤੇਜ ਸਿੰਘ ਕਾਉਣੀ, ਸ. ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਜੋਗਿੰਦਰ ਕੌਰ ਰਠੌਰ, ਸ. ਸੁਰਜੀਤ ਸਿੰਘ ਰਾਏਪੁਰ, ਸ. ਮਿੱਠੂ ਸਿੰਘ ਕਾਹਨੇਕੇ, ਬੀਬੀ ਪਰਮਜੀਤ ਕੌਰ, ਬੀਬੀ ਜਸਪਾਲ ਕੌਰ, ਸ. ਬਲਦੇਵ ਸਿੰਘ ਚੂੰਗਾ, ਬੀਬੀ ਸ਼ਰਨਜੀਤ ਕੌਰ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਦੇਵ ਸਿੰਘ ਰੋਂਗਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਕੁਲਦੀਪ ਸਿੰਘ ਨੱਸੂਪੁਰ, ਸ. ਸਤਵਿੰਦਰ ਸਿੰਘ ਟੌਹੜਾ, ਸ. ਜਸਮੇਲ ਸਿੰਘ ਲਾਛੜੂ, ਸ. ਨਿਰਮੈਲ ਸਿੰਘ ਜੌਲਾਂ, ਸ. ਰਵਿੰਦਰ ਸਿੰਘ ਖਾਲਸਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਗਜੀਤ ਸਿੰਘ ਤਲਵੰਡੀ, ਸ. ਜਸਵੰਤ ਸਿੰਘ ਪੁੜੈਣ, ਸ. ਬਲਵਿੰਦਰ ਸਿੰਘ ਬੈਂਸ, ਸ. ਸਰਬੰਸ ਸਿੰਘ ਮਾਣਕੀ, ਸ. ਗੁਰਬਖ਼ਸ਼ ਸਿੰਘ ਖਾਲਸਾ, ਸ. ਬਲਦੇਵ ਸਿੰਘ ਕਲਿਆਣ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਸ. ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਸ. ਬਲਵਿੰਦਰ ਕੌਰ ਲੋਪੋਕੇ, ਮਾਸਟਰ ਅਮਰੀਕ ਸਿੰਘ ਵਿਛੋਆ, ਬੀਬੀ ਸਰਵਨ ਕੌਰ ਤੇੜਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਅਜਮੇਰ ਸਿੰਘ ਖੇੜਾ, ਸ. ਜਗਤਾਰ ਸਿੰਘ ਰੋਡੇ, ਸ. ਚਰਨਜੀਤ ਸਿੰਘ ਜੱਸੋਵਾਲ, ਬੀਬੀ ਸੁਖਵਿੰਦਰ ਕੌਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜੀਤ ਸਿੰਘ ਲਾਲੂਘੁੰਮਣ ਆਦਿ ਮੌਜੂਦ ਸਨ। The post ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ 'ਚ ਪਾਸ appeared first on TheUnmute.com - Punjabi News. Tags:
|
ਖੇਡ ਮੰਤਰੀ ਮੀਤ ਹੇਅਰ ਨੇ ਖੋ-ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ 'ਤੇ ਦਿੱਤੀ ਮੁਬਾਰਕਬਾਦ Tuesday 28 March 2023 12:57 PM UTC+00 | Tags: asian-champion asian-champion-2023 breaking-news gurveer-kaur kho-kho-player-gurveer-kaur news sports-minister-meet-hayer ਚੰਡੀਗੜ੍ਹ, 28 ਮਾਰਚ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਖੋ ਖੋ ਖਿਡਾਰਨ ਗੁਰਵੀਰ ਕੌਰ (Gurveer Kaur) ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਮੁਬਾਰਕਬਾਦ ਦਿੱਤੀ ਹੈ। ਗੁਹਾਟੀ (ਅਸਾਮ) ਵਿਖੇ ਹੋਈ ਚੌਥੀ ਏਸ਼ੀਅਨ ਖੋ ਖੋ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਟੀਮ ਨੇ ਸੋਨੇ ਦਾ ਤਮਗ਼ਾ ਜਿੱਤਿਆ। ਫ਼ਾਈਨਲ ਵਿੱਚ ਭਾਰਤ ਨੇ ਨੇਪਾਲ ਨੂੰ ਇਕ ਪਾਰੀ ਤੇ 33 ਅੰਕਾਂ ਨਾਲ ਹਰਾਇਆ। ਇਸ ਤੋਂ ਪਹਿਲਾ ਸੈਮੀ ਫ਼ਾਈਨਲ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ ਸੀ। ਮੀਤ ਹੇਅਰ ਨੇ ਭਾਰਤੀ ਮਹਿਲਾ ਖੋ-ਖੋ ਟੀਮ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੀ ਗੁਰਵੀਰ ਕੌਰ, ਉਸ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਨਾਲ ਉਸ ਨੇ ਪੂਰੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਗੁਰਵੀਰ ਕੌਰ (Gurveer Kaur) ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਪਿੰਡ ਬੁੱਟਰ ਸ਼ਰੀਹ ਦੀ ਰਹਿਣ ਵਾਲੀ ਹੈ। ਖੇਡ ਮੰਤਰੀ ਨੇ ਇਸ ਹੋਣਹਾਰ ਖਿਡਾਰਨ ਨੂੰ ਭਵਿੱਖ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ ਹਨ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਝੰਡਾ ਮੁੜ ਬੁਲੰਦ ਕਰਨ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਦੇ ਖੇਡ ਬਜਟ ਵਿੱਚ 55 ਫੀਸਦੀ ਵਾਧਾ ਕੀਤਾ ਗਿਆ ਹੈ। ਪੰਜਾਬ ਵਿੱਚ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ। The post ਖੇਡ ਮੰਤਰੀ ਮੀਤ ਹੇਅਰ ਨੇ ਖੋ-ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ‘ਤੇ ਦਿੱਤੀ ਮੁਬਾਰਕਬਾਦ appeared first on TheUnmute.com - Punjabi News. Tags:
|
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਤੇ ਅਲਟੀਮੇਟਮ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ Tuesday 28 March 2023 01:04 PM UTC+00 | Tags: amritsar bhagwant-mann breaking-news cm-bhagwant-mann giani-harpreet-singh jathedar-giani-harpreet-singh news punjab-government punjabi-news punjab-news punjab-sikh sri-akal-takht the-unmute-breaking-news ਚੰਡੀਗੜ੍ਹ, 28 ਮਾਰਚ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਵਿਚਾਰ-ਵਟਾਂਦਰਾ ਕਰਨ ਲਈ ਵਿਸ਼ੇਸ਼ ਇਕੱਤਰਤਾ ਸੱਦੀ, ਜਿਸ ਵਿੱਚ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਨੌਜਵਾਨਾਂ ਨੂੰ 24 ਘੰਟਿਆਂ 'ਚ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਸੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਨਹੀਂ ਹੋਇਆ ਤਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਪੰਥ ਲਈ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ | ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਟਵੀਟ ਕਰਦਿਆਂ ਲਿਖਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ | ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ ਹੈ | ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ | The post ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਤੇ ਅਲਟੀਮੇਟਮ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ appeared first on TheUnmute.com - Punjabi News. Tags:
|
CM ਭਗਵੰਤ ਮਾਨ ਦੇ ਟਵੀਟ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਜਵਾਬ Tuesday 28 March 2023 01:18 PM UTC+00 | Tags: bhagwant-mann breaking-news jathedar-giani-harpreet-singh news punjabi-news punjab-news sikh sri-akal-takht-sahib the-unmute-breaking the-unmute-breaking-news the-unmute-news the-unmute-punjabi-news ਚੰਡੀਗੜ੍ਹ, 28 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਤੇ ਅਲਟੀਮੇਟਮ ‘ਤੇ ਟਵੀਟ ਕਰਦਿਆਂ ਲਿਖਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ | ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ ਹੈ | ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ | ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਵਾਬ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਜੀ, ਜਿਵੇਂ ਤੁਸੀ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸ ਤਰਾਂ ਮੈਂ ਵੀ ਅਪਣੀ ਕੌਮ ਦਾ ਨਿੱਕਾ ਜਿਹਾ ਨੁਮਾਇੰਦਾ ਹਾਂ। ਮੈਂਨੂੰ ਵੀ ਅਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਅਤੇ ਮੇਰਾ ਫਰਜ ਵੀ। ਤੁਸੀ ਠੀਕ ਕਿਹਾ ਅਕਸਰ ਹੀ ਭੋਲੇ-ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ ਹਨ । ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਪਰ ਤੁਸੀਂ ਧਿਆਨ ਰੱਖੋ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰੱਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿੱਚ ਕਰਾਂਗੇ।ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲ੍ਹ ਵਿੱਚ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ।ਵਾਹਿਗੁਰੂ ਭਲੀ ਕਰੇ। The post CM ਭਗਵੰਤ ਮਾਨ ਦੇ ਟਵੀਟ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਜਵਾਬ appeared first on TheUnmute.com - Punjabi News. Tags:
|
ਭਾਰਤ ਸਰਕਾਰ ਵਲੋਂ ਨਕਲੀ ਦਵਾਈਆਂ ਬਣਾਉਣ ਦੇ ਦੋਸ਼ ਹੇਠ 18 ਫ਼ਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ Tuesday 28 March 2023 01:29 PM UTC+00 | Tags: breaking-news news pharma-companies ਚੰਡੀਗੜ੍ਹ, 28 ਮਾਰਚ 2023: ਭਾਰਤ ਸਰਕਾਰ ਨੇ ਨਕਲੀ ਦਵਾਈਆਂ ਬਣਾਉਣ ਦੇ ਦੋਸ਼ ਹੇਠ 18 ਫ਼ਾਰਮਾ ਕੰਪਨੀਆਂ (Pharma Companies) ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਅਧਿਕਾਰਤ ਸੂਤਰਾਂ ਮੁਤਾਬਕ ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ ਨੇ 20 ਸੂਬਿਆਂ ‘ਚ 76 ਫਾਰਮਾਸਿਊਟੀਕਲ ਕੰਪਨੀਆਂ ਦਾ ਨਿਰੀਖਣ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ। ਅਧਿਕਾਰਤ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਦੇਸ਼ ਨਕਲੀ ਦਵਾਈਆਂ ਦੇ ਨਿਰਮਾਣ ਨੂੰ ਉਕਸਾਉਣ ਲਈ ਫ਼ਾਰਮਾ ਕੰਪਨੀਆਂ (Pharma Companies) ਦੇ ਖ਼ਿਲਾਫ਼ ਵਿਸ਼ੇਸ਼ ਕਾਰਵਾਈ ਮੁਹਿੰਮ ਚਲਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਡੀਸੀਜੀਆਈ ਨੇ 26 ਫਾਰਮਾ ਕੰਪਨੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ। ਇਹ ਮੁਹਿੰਮ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੈ। ਜਿਨ੍ਹਾਂ 70 ਕੰਪਨੀਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ, ਉਨ੍ਹਾਂ ‘ਚ ਹਿਮਾਚਲ ਪ੍ਰਦੇਸ਼ ‘ਚ 70, ਉੱਤਰਾਖੰਡ ‘ਚ 45 ਅਤੇ ਮੱਧ ਪ੍ਰਦੇਸ਼ ‘ਚ 23 ਕੰਪਨੀਆਂ ਸ਼ਾਮਲ ਹਨ। ਇਨ੍ਹਾਂ ਸਾਰੀਆਂ ਕੰਪਨੀਆਂ ‘ਤੇ ਨਕਲੀ ਦਵਾਈਆਂ ਬਣਾਉਣ ਦਾ ਦੋਸ਼ ਸੀ। ਪਿਛਲੇ ਦਿਨੀਂ ਭਾਰਤ ਦੇ ਡਰੱਗ ਕੰਟਰੋਲਰ ਜਨਰਲ ਵੱਲੋਂ ਦਵਾਈਆਂ ਦੇ ਮਾਮਲੇ ਵਿੱਚ ਐਮਾਜ਼ਾਨ ਅਤੇ ਫਲਿੱਪਕਾਰਟ ਨੂੰ ਵੀ ਨੋਟਿਸ ਭੇਜਿਆ ਗਿਆ ਸੀ। ਦੋਵਾਂ ‘ਤੇ ਡਰੱਗਜ਼ ਐਂਡ ਕਾਸਮੈਟਿਕਸ ਐਕਟ 1940 ਦੀ ਉਲੰਘਣਾ ਕਰਨ ਦਾ ਦੋਸ਼ ਸੀ। ਅਮੇਜ਼ਨ ਅਤੇ ਫਲਿੱਪਕਾਰਟ ਸਮੇਤ 20 ਕੰਪਨੀਆਂ ਨੂੰ ਅਜਿਹੇ ਨੋਟਿਸ ਭੇਜੇ ਗਏ ਹਨ। The post ਭਾਰਤ ਸਰਕਾਰ ਵਲੋਂ ਨਕਲੀ ਦਵਾਈਆਂ ਬਣਾਉਣ ਦੇ ਦੋਸ਼ ਹੇਠ 18 ਫ਼ਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ appeared first on TheUnmute.com - Punjabi News. Tags:
|
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ Tuesday 28 March 2023 01:40 PM UTC+00 | Tags: breaking-news crime ias-officer-neelima latest-news news newsx psidc-case punjab-and-haryana-high-court punjab-state-industrial-development-corporation punjab-vigilance-bureau sundar-sham-arora sunder-sham-arora the-unmute-breaking-news the-unmute-latest-update the-unmute-punjabi-news the-unmute-report ਚੰਡੀਗੜ੍ਹ, 28 ਮਾਰਚ 2023: ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਹਾਈਕੋਰਟ ਦੇ ਹੁਕਮਾਂ 'ਤੇ ਪੰਜਾਬ ਸਰਕਾਰ ਨੇ ਮਾਮਲੇ ਦੀ ਸਟੇਟਸ ਰਿਪੋਰਟ ਦਾਇਰ ਕੀਤੀ ਸੀ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਹੋਈ ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲ ਸਕੀ ਸੀ। ਜ਼ਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ (Sundar Sham Arora) ਨੇ ਇਸ ਤੋਂ ਪਹਿਲਾਂ ਪੰਜਾਬ ਦੀ ਮੋਹਾਲੀ ਦੀ ਜ਼ਿਲਾ ਅਦਾਲਤ 'ਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ਪਟੀਸ਼ਨ ਨੂੰ ਰੱਦ ਕਰਦਿਆਂ ਅਰੋੜਾ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। The post ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ appeared first on TheUnmute.com - Punjabi News. Tags:
|
ਅਨਮੋਲ ਗਗਨ ਮਾਨ ਨੇ 'ਟੂਰਿਜ਼ਮ ਇਨ ਮਿਸ਼ਨ ਮੋਡ' ਤਹਿਤ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਸੰਬੰਧੀ ਨਵੀਂ ਦਿੱਲੀ ਵਿਖੇ ਆਯੋਜਿਤ ਚਿੰਤਨ ਸ਼ਿਵਿਰ 'ਚ ਕੀਤੀ ਸ਼ਮੂਲੀਅਤ Tuesday 28 March 2023 01:50 PM UTC+00 | Tags: aam-aadmi-party anmol-gagan-mann breaking-news chintan-shivar latest-news new-delhi news punjab-latest-news punjab-news punjab-tourism the-unmute-breaking-news tourism-in-mission-mode ਚੰਡੀਗੜ੍ਹ, 28 ਮਾਰਚ 2023: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ‘ਟੂਰਿਜ਼ਮ ਇਨ ਮਿਸ਼ਨ ਮੋਡ’ ਤਹਿਤ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਰਣਨੀਤੀ ਘੜਨ ਵਾਸਤੇ ਨਵੀਂ ਦਿੱਲੀ ਵਿਖੇ ਆਯੋਜਿਤ ਚਿੰਤਨ ਸ਼ਿਵਿਰ ਵਿਚ ਸ਼ਮੂਲੀਅਤ ਕੀਤੀ ਜਿੱਥੇ ਹੋਰਨਾਂ ਸੂਬਿਆਂ ਦੇ ਮੰਤਰੀਆਂ, ਯੂ.ਟੀਜ਼., ਉਦਯੋਗਿਕ ਸੰਘਾਂ ਅਤੇ ਸੈਰ ਸਪਾਟਾ ਉਦਯੋਗਾਂ ਦੇ ਵੱਖ-ਵੱਖ ਆਗੂਆਂ ਅਤੇ ਉਨ੍ਹਾਂ ਦੇ ਪ੍ਰਤੀਨਿਧਾਂ ਨੇ ਇਸ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਵੱਖ-ਵੱਖ ਸੈਸ਼ਨਾਂ ਦੌਰਾਨ ਵਿਸ਼ਵ ਪੱਧਰ ‘ਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ। ‘ਟੂਰਿਜ਼ਮ ਇਨ ਮਿਸ਼ਨ ਮੋਡ’ ਨੂੰ ਉਤਸ਼ਾਹਿਤ ਕਰਨ ਲਈ ਵਿਚਾਰ-ਵਟਾਂਦਰੇ ਕਰਨ ਅਤੇ ਰਣਨੀਤੀਆਂ ਘੜਨ ਵਾਸਤੇ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿੱਲੀ ਵਿਖੇ 28 ਮਾਰਚ ਅਤੇ 29 ਮਾਰਚ ਨੂੰ ਦੋ ਰੋਜ਼ਾ ਚਿੰਤਨ ਸ਼ਿਵਿਰ ਦਾ ਆਯੋਜਨ ਕੀਤਾ ਗਿਆ ਹੈ। ਸੈਸ਼ਨ ਦੌਰਾਨ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿੱਚ ਸੈਰ ਸਪਾਟਾ ਉਦਯੋਗ ਦੇ ਵਿਕਾਸ ਲਈ ਉਪਲਬਧ ਅਥਾਹ ਮੌਕਿਆਂ ਬਾਰੇ ਚਾਨਣਾ ਪਾਇਆ। ਉਹਨਾਂ ਨੇ ਡਿਜੀਟਾਈਜ਼ੇਸ਼ਨ, ਰਿਮੋਟ ਟੂਰਿਜ਼ਮ, ਬਾਰਡਰ ਟੂਰਿਜ਼ਮ ‘ਤੇ ਧਿਆਨ ਕੇਂਦਰਿਤ ਕਰਨ ਅਤੇ ਸੂਬਿਆਂ ਵਿੱਚ ਇੱਕ ਥੀਮ ਆਧਾਰਿਤ ਰੇਲਗੱਡੀ ਚਲਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਸੂਬੇ ਦੀ ਕੁਦਰਤੀ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਭਾਰਤ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਾਸਤੇ ਇੱਕ ਸਹਿਯੋਗੀ ਪਹੁੰਚ ਵਿਕਸਿਤ ਕਰਨਾ ਹੈ। ਵਿਚਾਰ-ਵਟਾਂਦਰੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਸੈਰ-ਸਪਾਟਾ ਮਾਰਕੀਟਿੰਗ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਡਿਜੀਟਲ ਤਕਨੀਕਾਂ ਦੀ ਵਰਤੋਂ ਵਰਗੇ ਵਿਸ਼ੇ ਸ਼ਾਮਲ ਹਨ। ਉਦਘਾਟਨੀ ਸੈਸ਼ਨ ਵਿੱਚ, ਸੈਰ-ਸਪਾਟਾ ਮੰਤਰਾਲੇ ਦੇ ਸਕੱਤਰ ਅਰਵਿੰਦ ਸਿੰਘ ਨੇ ਸ਼ਮੂਲੀਅਤ ਕਰਨ ਵਾਲਿਆਂ ਦਾ ਸਵਾਗਤ ਕੀਤਾ ਅਤੇ ਸੈਰ-ਸਪਾਟਾ ਮੰਤਰਾਲੇ ਦੀਆਂ ਮੁੱਖ ਤਰਜੀਹਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਸਾਰੇ ਭਾਗੀਦਾਰਾਂ ਨੂੰ ਵੱਖ-ਵੱਖ ਸੈਸ਼ਨਾਂ ਦੌਰਾਨ ਆਪਣੇ ਵਿਚਾਰ, ਸੁਝਾਅ ਅਤੇ ਅਨੁਭਵ ਸਾਂਝੇ ਕਰਨ ਲਈ ਉਤਸ਼ਾਹਿਤ ਕੀਤਾ ਗਿਆ। The post ਅਨਮੋਲ ਗਗਨ ਮਾਨ ਨੇ ‘ਟੂਰਿਜ਼ਮ ਇਨ ਮਿਸ਼ਨ ਮੋਡ’ ਤਹਿਤ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਸੰਬੰਧੀ ਨਵੀਂ ਦਿੱਲੀ ਵਿਖੇ ਆਯੋਜਿਤ ਚਿੰਤਨ ਸ਼ਿਵਿਰ 'ਚ ਕੀਤੀ ਸ਼ਮੂਲੀਅਤ appeared first on TheUnmute.com - Punjabi News. Tags:
|
ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜ Tuesday 28 March 2023 01:59 PM UTC+00 | Tags: breaking-news bribe corruption crime-news naib-tehsildar naib-tehsildar-amarjit-singh news patwari-balwinderjit punjab-vigilance-bureau revenue-records the-unmute-breaking-news vigilance ਚੰਡੀਗੜ੍ਹ, 28 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸਬ ਤਹਿਸੀਲ ਅਟਾਰੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਅਮਰਜੀਤ ਸਿੰਘ ਅਤੇ ਪਟਵਾਰੀ ਬਲਵਿੰਦਰਜੀਤ ਸਿੰਘ ਵੱਲੋਂ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਨ ਅਤੇ ਮਾਲ ਰਿਕਾਰਡ ਨਾਲ ਛੇੜਛਾੜ ਕਰਦਿਆਂ ਇੱਕ ਔਰਤ ਦੇ ਨਾਮ ‘ਤੇ ਜ਼ਮੀਨ ਦਾ ਤਬਾਦਲਾ ਕਰਕੇ ਉਸਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮਾਲ ਹਲਕਾ ਨੇਸ਼ਟਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਉਕਤ ਪਟਵਾਰੀ ਬਲਵਿੰਦਰਜੀਤ ਸਿੰਘ (ਹੁਣ ਕਾਨੂੰਗੋ), ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮਾਂ ਅਤੇ ਮਹਿਲਾ ਖਿਲਾਫ਼ ਇਹ ਮਾਮਲਾ ਵਿਜੀਲੈਂਸ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮਾਲ ਕਰਮਚਾਰੀਆਂ ਨੇ ਉਕਤ ਔਰਤ ਹਰਜੀਤ ਕੌਰ ਵਾਸੀ ਪਿੰਡ ਮੁਹਾਵਾ ਜ਼ਿਲ੍ਹਾ ਅੰਮ੍ਰਿਤਸਰ ਨਾਲ ਮਿਲੀਭੁਗਤ ਕਰਕੇ 79 ਮਰਲੇ ਜ਼ਮੀਨ ਉਸ ਦੇ ਨਾਂ ਕਰਵਾ ਦਿੱਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਔਰਤ ਦੇ ਨਾਂ ‘ਤੇ ਜ਼ਮੀਨ ਦਾ ਤਬਾਦਲਾ ਕਰਦੇ ਸਮੇਂ ਉਮਤ ਦੋਸ਼ੀ ਕਰਮਚਾਰੀਆਂ ਨੇ ਸਰਕਾਰੀ ਮਾਲ ਰਿਕਾਰਡ ਨਾਲ ਛੇੜਛਾੜ ਕੀਤੀ ਕਿਉਂਕਿ ਉਕਤ ਜ਼ਮੀਨ ਦੇ ਮਾਲਕ ਦੀ ਸਾਲ 1959 ‘ਚ ਮੌਤ ਹੋ ਗਈ ਸੀ ਅਤੇ ਹੁਣ ਫਰਜ਼ੀ ਵਸੀਕੇ ਦੀਆਂ ਫੋਟੋ ਕਾਪੀਆਂ ਆਧਾਰ ‘ਤੇ ਅਤੇ ਜ਼ਮੀਨ ਮਾਲਕਾਂ ਦੀ ਮੌਕੇ 'ਤੇ ਮੌਜੂਦਗੀ ਤੋ ਬਿਨਾਂ ਹੀ ਜ਼ਮੀਨ ਦਾ ਉਸ ਔਰਤ ਦੇ ਨਾਮ ਤਬਾਦਲਾ ਕੀਤਾ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਉਪਰੋਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪੁਰਾ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ Tuesday 28 March 2023 02:05 PM UTC+00 | Tags: aam-aadmi-party arvind-kejriwal bhagwant-mann breaking-news chief-minister-bhagwant-mann cm-bhagwant-mann development-of-rajpura latest-news news punjab-government punjabi-news punjab-news punjab-sports-stadium rajpura the-unmute-breaking-news the-unmute-update ਚੰਡੀਗੜ੍ਹ, 28 ਮਾਰਚ 2023: ਰਾਜਪੁਰਾ (Rajpura) ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖੇਡ ਸਟੇਡੀਅਮ, ਆਮ ਆਦਮੀ ਕਲੀਨਿਕ, ਯੋਗਾ ਸਹੂਲਤ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ, ਜੋ ਆਗਾਮੀ ਦਿਨਾਂ ਵਿੱਚ ਮੁਕੰਮਲ ਕੀਤੇ ਜਾਣਗੇ। ਇੱਥੇ ਆਪਣੇ ਦਫ਼ਤਰ ਵਿਖੇ ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸਕ ਕਸਬੇ ਰਾਜਪੁਰਾ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਇਸ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਬੋਰਡ ਦੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਵਿੱਚ 19.32 ਕਰੋੜ ਰੁਪਏ ਦੀ ਆਮਦਨ ਅਤੇ 7.19 ਕਰੋੜ ਰੁਪਏ ਦੇ ਖਰਚੇ ਦਾ ਅਨੁਮਾਨ ਲਗਾਇਆ ਗਿਆ ਹੈ। ਭਗਵੰਤ ਮਾਨ ਨੇ ਦੱਸਿਆ ਕਿ ਰਾਜਪੁਰਾ ਸ਼ਹਿਰ ਦੇ ਸੁੰਦਰੀਕਰਨ ਲਈ ਬੋਰਡ ਨੇ ਰਾਜਪੁਰਾ ਟਾਊਨ ਵਿਖੇ ਸਟੇਡੀਅਮ (ਲਗਭਗ 7 ਏਕੜ ਰਕਬੇ ਵਾਲਾ) ਅਤੇ ਰਾਜਪੁਰਾ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਦੇ ਨੇੜੇ ਇਕ ਪਾਰਕ (ਲਗਭਗ 7 ਕਨਾਲ ਖੇਤਰ ਵਾਲਾ) ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੋਰਡ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੈਪਸੂ ਟਾਊਨਸ਼ਿਪ ਵਿਕਾਸ ਬੋਰਡ ਦੀ ਕਾਰਜਕਾਰੀ ਕਮੇਟੀ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦੀ ਅਗਵਾਈ ਸੀਨੀਅਰ ਅਧਿਕਾਰੀ ਵਿੱਤ ਕਮਿਸ਼ਨਰ ਮਾਲ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਗਣੇਸ਼ ਨਗਰ ਇਲਾਕੇ ਵਿੱਚ ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਕਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੁੱਗੀ-ਝੌਂਪੜੀਆਂ ਵਾਲੇ ਖੇਤਰਾਂ ਦੀ ਭਲਾਈ ਲਈ ਪੁਰਾਣੀ ਮਿਰਚ ਮੰਡੀ ਵਿੱਚ 585 ਵਰਗ ਗਜ਼ ਖੇਤਰ ਵਿੱਚ ਧਰਮਸ਼ਾਲਾ ਦੇ ਨਿਰਮਾਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜਪੁਰਾ (Rajpura) ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਸਮੇਂ-ਸਮੇਂ ‘ਤੇ ਇਨ੍ਹਾਂ ਕੰਮਾਂ ਦੀ ਗੁਣਵੱਤਾ ਦੀ ਜਾਂਚ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਵਿਧਾਇਕ ਤੇ ਬੋਰਡ ਦੀ ਵਾਈਸ ਚੇਅਰਪਰਸਨ ਨੀਨਾ ਮਿੱਤਲ ਤੇ ਹੋਰ ਵੀ ਹਾਜ਼ਰ ਸਨ। The post ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪੁਰਾ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ appeared first on TheUnmute.com - Punjabi News. Tags:
|
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ Tuesday 28 March 2023 02:13 PM UTC+00 | Tags: aam-aadmi-party breaking-news chandigarh cm-bhagwant-mann congress dr-balbir-singh health-department-of-punjab latest-news news punjab punjab-government punjab-police the-unmute-punjabi-news ਚੰਡੀਗੜ੍ਹ, 28 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਵੱਲੋਂ ਅੱਜ ਚੰਡੀਗੜ੍ਹ ਸਥਿਤ ਡਾਇਰੈਕਟਰ ਹੈਲਥ ਆਫ਼ਿਸ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਈ.ਐਸ.ਆਈ ਡਾ. ਸੀਮਾ ਵੀ ਹਾਜ਼ਰ ਸਨ। ਡਾ. ਬਲਬੀਰ ਸਿੰਘ (Dr. Balbir Singh) ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਇਹ ਮੀਟਿੰਗ ਕਰਨ ਦਾ ਮਕਸਦ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਬਿਹਤਰ ਢੰਗ ਨਾਲ ਸਮਝਣਾ ਹੈ ਤਾਂ ਜੋ ਉਨ੍ਹਾਂ ਦੇ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਤਾਂ ਜੋ ਉਹ ਆਪਣੇ ਕੰਮ ‘ਤੇ ਜ਼ਿਆਦਾ ਧਿਆਨ ਦੇ ਸਕਣ, ਜਿਸ ਨਾਲ ਕੰਮ ਲਈ ਸਾਜ਼ਾਗਾਰ ਮਾਹੌਲ ਬਣੇਗਾ ਅਤੇ ਜਨਤਕ ਸੇਵਾਵਾਂ ਹੋਰ ਬਿਹਤਰ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਆਪਣੀਆਂ ਮੰਗਾਂ ਰੱਖਣ ਲਈ ਹਰੇਕ ਕਰਮਚਾਰੀ ਯੂਨੀਅਨ ਨੂੰ ਪੂਰਾ ਸਮਾਂ ਦਿੱਤਾ ਗਿਆ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਦਿਆਂ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਵਿੱਚ ਨਾਕਾਮ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਸਿਹਤ ਸਟਾਫ ਸ਼ਲਾਘਾਯੋਗ ਕੰਮ ਕਰ ਰਿਹਾ ਹੈ ਅਤੇ ਉਹ ਸਾਡੇ ਸਿਹਤ ਕਰਮਚਾਰੀਆਂ ਦੀਆਂ ਭਾਵਨਾਵਾਂ ਅਤੇ ਮੰਗਾਂ ਦਾ ਸਤਿਕਾਰ ਕਰਦੇ ਹਨ। ਸਿਹਤ ਮੰਤਰੀ ਨੇ ਕਰਮਚਾਰੀਆਂ ਨੂੰ ਹੋਰ ਕੁਸ਼ਲਤਾ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਬਿਨਾਂ ਕਿਸੇ ਦੇਰੀ ਤੋਂ ਨਿਪਟਾਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਰੋਸ-ਮੁਜ਼ਾਹਰੇ ਕਰਨ ਦੀ ਲੋੜ ਨਹੀਂ ਪਵੇਗੀ। ਇਸ ਮੀਟਿੰਗ ਵਿੱਚ ਰੂਰਲ ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ, ਓ.ਓ.ਏ.ਟੀ ਅਤੇ ਨਸ਼ਾ ਛੁਡਾਊ ਕੇਂਦਰ ਕਰਮਚਾਰੀ ਯੂਨੀਅਨ, ਐਨ.ਐਚ.ਐਮ ਕਰਮਚਾਰੀ ਯੂਨੀਅਨ ਪੰਜਾਬ, ਏਡਜ਼ ਕੰਟਰੋਲ ਕਰਮਚਾਰੀ ਯੂਨੀਅਨ, ਡਰਾਈਵਰ ਐਸੋਸੀਏਸ਼ਨ, ਸੀਐਚਓ ਯੂਨੀਅਨ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ, ਕੋਵਿਡ ਵਲੰਟੀਅਰਜ਼ ਯੂਨੀਅਨ, ਰਜਿੰਦਰਾ ਮੈਡੀਕਲ ਕਾਲਜ ਆਊਟਸੋਰਸ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ। ਯੂਨੀਅਨ ਆਗੂਆਂ ਨੇ ਤਸੱਲੀ ਜ਼ਾਹਰ ਕੀਤੀ ਅਤੇ ਸਿਹਤ ਮੰਤਰੀ ਵੱਲੋਂ ਖੁਦ ਮੁਲਾਜ਼ਮ ਜਥੇਬੰਦੀਆਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਧਿਆਨ ਨਾਲ ਸੁਣਨ ਲਈ ਕੀਤੀ ਇਸ ਮੀਟਿੰਗ ਨੂੰ ਇੱਕ ਵਧੀਆ ਉਪਰਾਲਾ ਕਰਾਰ ਦਿੱਤਾ। The post ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ appeared first on TheUnmute.com - Punjabi News. Tags:
|
ਈਡੀ ਵਲੋਂ 114 ਕਰੋੜ ਰੁਪਏ ਦੀ ਜਾਇਦਾਦ ਜ਼ਬਤ, 800 ਕਰੋੜ ਰੁਪਏ ਦੇ ਡਿਫਾਲਟਰਾਂ ਕੀਤੀ ਕੀਤੀ ਕਾਰਵਾਈ Tuesday 28 March 2023 02:22 PM UTC+00 | Tags: breaking-news defaulters ed ed-action enforcement-directorate karnataka-based-cooperative-bank. latest-news news punjab-news the-unmute-punjab the-unmute-punjabi-news ਚੰਡੀਗੜ੍ਹ, 28 ਮਾਰਚ 2023: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਕਰਨਾਟਕ ਆਧਾਰਤ ਸਹਿਕਾਰੀ ਬੈਂਕ ਦੇ 800 ਕਰੋੜ ਰੁਪਏ ਦੇ ਡਿਫਾਲਟਰਾਂ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ 114 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੁਰਕ ਕੀਤੀ ਹੈ। ਏਜੰਸੀ (ED) ਨੇ ਇਕ ਬਿਆਨ ‘ਚ ਕਿਹਾ ਕਿ ਕੁਰਕ ਕੀਤੀਆਂ ਜਾਇਦਾਦਾਂ ‘ਚੋਂ 21 ਅਚੱਲ ਜਾਇਦਾਦਾਂ ਦੇ ਰੂਪ ‘ਚ ਹਨ, ਜਿਨ੍ਹਾਂ ‘ਚ ਖਾਲੀ ਜ਼ਮੀਨ, ਰਿਹਾਇਸ਼ੀ ਘਰ, ਵਪਾਰਕ ਅਤੇ ਉਦਯੋਗਿਕ ਇਮਾਰਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਵਿੱਚ 3.15 ਕਰੋੜ ਰੁਪਏ ਦੇ ਬੈਂਕ ਬੈਲੇਂਸ ਦੇ ਰੂਪ ਵਿੱਚ ਚੱਲ ਜਾਇਦਾਦ ਵੀ ਸ਼ਾਮਲ ਹੈ। ਈਡੀ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਇਹ ਕਾਰਵਾਈ ਬੈਂਗਲੁਰੂ ਵਿੱਚ ਸ੍ਰੀ ਗੁਰੂ ਰਾਘਵੇਂਦਰ ਸਹਿਕਾਰਾ ਬੈਂਕ ਨਿਯਮਤ ਦੇ ਵੱਖ-ਵੱਖ ਡਿਫਾਲਟਰਾਂ ਵਿਰੁੱਧ ਕੀਤੀ ਗਈ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਕੁਰਕ ਕੀਤੀਆਂ ਜਾਇਦਾਦਾਂ ਦੀ ਕੁੱਲ ਕੀਮਤ 114.19 ਕਰੋੜ ਰੁਪਏ ਹੈ। ਇਹ ਮਨੀ ਲਾਂਡਰਿੰਗ ਕੇਸ ਬੈਂਕ ਦੇ ਡਿਫਾਲਟਰਾਂ ਅਤੇ ਪ੍ਰਮੋਟਰਾਂ ਦੇ ਖਿਲਾਫ ਬੈਂਗਲੁਰੂ ਪੁਲਿਸ ਦੁਆਰਾ 2020 ਵਿੱਚ ਦਰਜ ਕੀਤੀ ਗਈ ਐਫਆਈਆਰ ਨਾਲ ਸਬੰਧਤ ਹੈ। 3.05 ਕਰੋੜ ਰੁਪਏ ਆਨਲਾਈਨ ਜੂਏ ਅਤੇ ਗੇਮਿੰਗ ਨਾਲ ਸਬੰਧਤ ਮਾਮਲੇ ਵਿੱਚ ਫਰੀਜ਼ ਕੀਤੇ ਗਏ ਹਨ | ਈਡੀ ਨੇ ਇੱਕ ਬਿਆਨ ਵਿੱਚ ਇਹ ਵੀ ਦੱਸਿਆ ਹੈ ਕਿ ਉਸਨੇ ਇੱਕ ਗੈਰ-ਕਾਨੂੰਨੀ ਔਨਲਾਈਨ ਜੂਏ ਅਤੇ ਗੇਮਿੰਗ ਮਾਮਲੇ ਦੇ ਸਬੰਧ ਵਿੱਚ ਇੱਕ ਫਿਨਟੇਕ ਕੰਪਨੀ ਅਤੇ ਇਸਦੇ ਪ੍ਰਮੋਟਰਾਂ ਦੇ ਖਿਲਾਫ ਛਾਪੇਮਾਰੀ ਤੋਂ ਬਾਅਦ ਖਾਤਿਆਂ ਵਿੱਚ ਪਏ 3.05 ਕਰੋੜ ਰੁਪਏ ਜ਼ਬਤ ਕੀਤੇ ਹਨ। ਇਹ ਛਾਪੇਮਾਰੀ ਰਾਕੇਸ਼ ਆਰ ਰਾਜਦੇਵ ਨਾਂ ਦੇ ਵਿਅਕਤੀ ਅਤੇ ਆਨਲਾਈਨ ਪੋਰਟਲ “http://www.wolf777.com” ਵਿਰੁੱਧ ਪੀਐਮਐਲਏ ਤਹਿਤ ਦੋਸ਼ਾਂ ਦੀ ਜਾਂਚ ਦੌਰਾਨ ਕੀਤੀ ਗਈ ਸੀ। ਏਜੰਸੀ ਦੇ ਬਿਆਨ ਅਨੁਸਾਰ, ਪੀਐਮਐਲਏ ਦੇ ਤਹਿਤ ਇਹ ਮਾਮਲਾ ਅਹਿਮਦਾਬਾਦ ਪੁਲਿਸ ਦੁਆਰਾ ਰਾਜਦੇਵ ਅਤੇ ਹੋਰਾਂ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਨਾਲ ਸਬੰਧਤ ਹੈ। ਉਸ ‘ਤੇ ਦੋਸ਼ ਹੈ ਕਿ ਉਸ ਨੇ ਆਕਾਸ਼ ਓਝਾ ਨਾਂ ਦੇ ਵਿਅਕਤੀ ਨੂੰ ਆਪਣੇ ਪੈਨ ਅਤੇ ਆਧਾਰ ਦੀ ਵਰਤੋਂ ਕਰਕੇ ਖਾਤਾ ਖੋਲ੍ਹਣ ਲਈ ਕਿਹਾ, ਜਿਸ ਬਾਰੇ ਓਝਾ ਨੂੰ ਕੋਈ ਜਾਣਕਾਰੀ ਨਹੀਂ ਸੀ। ਇਸ ਖਾਤੇ ਦੀ ਵਰਤੋਂ ਉਪਰੋਕਤ ਵੈੱਬਸਾਈਟ ਰਾਹੀਂ 170.7 ਕਰੋੜ ਰੁਪਏ ਦੇ ਲੈਣ-ਦੇਣ ਕੀਤਾ ਗਿਆ | The post ਈਡੀ ਵਲੋਂ 114 ਕਰੋੜ ਰੁਪਏ ਦੀ ਜਾਇਦਾਦ ਜ਼ਬਤ, 800 ਕਰੋੜ ਰੁਪਏ ਦੇ ਡਿਫਾਲਟਰਾਂ ਕੀਤੀ ਕੀਤੀ ਕਾਰਵਾਈ appeared first on TheUnmute.com - Punjabi News. Tags:
|
ਗੁਰਦਾਸਪੁਰ ਦੇ NDRF ਜਵਾਨ ਦੀ ਟ੍ਰੇਨਿੰਗ ਦੌਰਾਨ ਨਦੀ ਦੇ ਤੇਜ਼ ਵਹਾਅ 'ਚ ਵਹਿਣ ਕਾਰਨ ਮੌਤ Tuesday 28 March 2023 02:34 PM UTC+00 | Tags: breaking-news gurdaspur ndrf ndrf-jawan news patna-ndrf punjab-news the-unmute-breaking-news the-unmute-punjabi-news umarpura-village ਗੁਰਦਾਸਪੁਰ 28 ਮਾਰਚ 2023: ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਦੋਰਾਗਲਾ ਦੇ ਅਧੀਨ ਪਿੰਡ ਉਮਰਪੁਰਾ ਦੇ ਇੱਕ 37 ਸਾਲ ਦੇ ਐਨ.ਡੀ.ਆਰ.ਐਫ ਨੌਜਵਾਨ ਦੀ ਪਟਨਾ ਸਾਹਿਬ ‘ਚ ਪਾਣੀ ਦੇ ਤੇਜ਼ ਵਹਾਅ ‘ਚ ਵਹਿ ਜਾਣ ਕਾਰਨ ਮੌਤ ਹੋ ਗਈ ਹੈ। ਜਿਵੇਂ ਹੀ ਮੌਤ ਦੀ ਖ਼ਬਰ ਉਸ ਦੇ ਪਿੰਡ ਪਹੁੰਚੀ ਤਾਂ ਪੂਰੇ ਪਿੰਡ ਵਿੱਚ ਸ਼ੌਕ ਦੀ ਲਹਿਰ ਦੌੜ ਗਈ। ਮ੍ਰਿਤਕ ਜਵਾਨ ਦੇ ਘਰ ਰਿਸ਼ਤੇਦਾਰ ਅਤੇ ਪਿੰਡ ਦੇ ਲੋਕ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚ ਰਹੇ ਹਨ। ਅੱਜ ਮ੍ਰਿਤਕ ਜਗਨ ਸਿੰਘ ਦੀ ਉਸਦੇ ਪਿੰਡ ਅੰਤਿਮ ਸਸਕਾਰ ਕਰ ਦਿੱਤਾ ਗਿਆ ।ਜਵਾਨ ਪੁੱਤ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਜਗਨ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਹਨਾਂ ਦਾ ਪੁੱਤ ਦੀ ਐਨ.ਡੀ.ਆਰ.ਐਫ ‘ਚ ਪਟਨਾ ਸਾਹਿਬ ਵਿਖੇ ਟ੍ਰੇਨਿੰਗ ਚੱਲ ਰਹੀ ਸੀ। ਪਿਛਲੇ ਦਿਨੀਂ ਗੰਗਾ ਨਦੀ ‘ਚ ਟ੍ਰੇਨਿੰਗ ਦੇ ਦੌਰਾਨ ਪਾਣੀ ਦੇ ਆਏ ਤੇਜ਼ ਵਹਾਅ ਦੇ ਕਾਰਨ ਉਨ੍ਹਾਂ ਦਾ ਬੇਟਾ ਵਹਿ ਗਿਆ। ਜਿਸਦੀ ਪਾਣੀ ‘ਚ ਡੁੱਬ ਜਾਣ ਨਾਲ ਮੌਤ ਹੋ ਗਈ। ਜਿਕਰਯੋਗ ਹੈ ਕਿ ਜਗਨ ਸਿੰਘ ਦੇ ਪਿਤਾ ਵੀ ਆਰਮੀ ‘ਚ ਸੇਵਾ ਦੇ ਰਹੇ ਹਨ। ਜਗਨ ਸਿੰਘ ਸ਼ਾਦੀ-ਸ਼ੁਦਾ ਹੈ ਅਤੇ ਉਨ੍ਹਾਂ ਦੀ ਇੱਕ ਬੇਟੀ ਵੀ ਹੈ। ਜਦੋਂ ਵੀ ਜਗਨ ਸਿੰਘ ਆਪਣੇ ਪਿੰਡ ਵਾਪਿਸ ਆਉਂਦਾ ਸੀ ਤਾਂ ਉਹ ਹਮੇਸ਼ਾ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਸਿਹਤ ਵੱਲ ਧਿਆਨ ਦੇਣ ਲਈ ਪ੍ਰੇਰਿਤ ਕਰਦਾ ਸੀ। The post ਗੁਰਦਾਸਪੁਰ ਦੇ NDRF ਜਵਾਨ ਦੀ ਟ੍ਰੇਨਿੰਗ ਦੌਰਾਨ ਨਦੀ ਦੇ ਤੇਜ਼ ਵਹਾਅ ‘ਚ ਵਹਿਣ ਕਾਰਨ ਮੌਤ appeared first on TheUnmute.com - Punjabi News. Tags:
|
ਅਮਨ ਅਰੋੜਾ ਨੇ ਸਾਰੇ ਪੈਂਡਿੰਗ ਕੇਸਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਪਟਾਉਣ ਲਈ ਕਿਹਾ Tuesday 28 March 2023 02:40 PM UTC+00 | Tags: aam-aadmi-party aman-arora breaking-news cbg congress news punjab-news ਚੰਡੀਗੜ੍ਹ, 28 ਮਾਰਚ 2023: ਸੂਬੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਵੱਲੋਂ ਅੱਜ ਸਾਰੀਆਂ ਸਬੰਧਤ ਧਿਰਾਂ ਦਾ ਇਕ ਵਰਕਿੰਗ ਗਰੁੱਪ ਗਠਿਤ ਕਰਨ ਦੇ ਆਦੇਸ਼ ਦਿੱਤੇ। ਇਸ ਗਰੁੱਪ ਵੱਲੋਂ ਅਪਰੈਲ ਮਹੀਨੇ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਈ ਜਾਵੇਗੀ। ਇਥੇ ਪੇਡਾ ਭਵਨ ਵਿਖੇ ਸੀ.ਬੀ.ਜੀ. ਡਿਵੈੱਲਪਰਾਂ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਗੇਲ, ਆਈ.ਸੀ.ਏ.ਆਰ. ਅਤੇ ਬੈਂਕਾਂ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਤਾਂ ਜੋ ਸੀ.ਬੀ.ਜੀ. ਪਲਾਂਟਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵਿੱਚ ਲਟਕ ਰਹੇ ਮਸਲਿਆਂ ਦਾ ਨਿਬੇੜਾ ਕੀਤਾ ਜਾ ਸਕੇ। ਸੀ.ਬੀ.ਜੀ. ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਪੱਧਰ ‘ਤੇ ਬਕਾਇਆ ਪਈਆਂ ਮਨਜ਼ੂਰੀਆਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਅਮਨ ਅਰੋੜਾ (Aman Arora) ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੰਬਿਤ ਪਏ ਕੇਸਾਂ ਦੇ ਜਲਦੀ ਨਿਬੇੜੇ ਲਈ ਸਬੰਧਤ ਵਿਭਾਗਾਂ ਨਾਲ ਸੰਪਰਕ ਕਰਨ ਤਾਂ ਜੋ ਸੀ.ਬੀ.ਜੀ. ਪ੍ਰਾਜੈਕਟਾਂ ਦੀ ਸਥਾਪਨਾ ਲਈ ਮਨਜ਼ੂਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕੁਝ ਅਧਿਕਾਰੀਆਂ ਨੂੰ ਫੋਨ ਕਰਕੇ ਸਾਰੇ ਲੰਬਿਤ ਕੇਸਾਂ ਨੂੰ ਬਗ਼ੈਰ ਕਿਸੇ ਦੇਰੀ ਤੋਂ ਕਲੀਅਰ ਕਰਨ ਲਈ ਵੀ ਕਿਹਾ। ਸੀ.ਬੀ.ਜੀ. ਦੀ ਖਰੀਦ ਤੇ ਚੁਕਾਈ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੀ.ਬੀ.ਜੀ. ਅਤੇ ਇਸ ਤੋਂ ਪੈਦਾ ਹੋਈ ਫਰਮੈਂਟਿਡ ਆਰਗੈਨਿਕ ਮੈਨਿਓਰ (ਜੈਵਿਕ ਖਾਦ) ਦੀ ਖਰੀਦ ਤੇ ਚੁਕਾਈ ਲਈ ਇੱਕ ਢੁਕਵੀਂ ਵਿਧੀ ਵਿਕਸਿਤ ਕਰਨ ਵਾਸਤੇ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਉਨ੍ਹਾਂ ਨੇ ਨਿਵੇਸ਼ਕਾਂ ਨੂੰ ਭਰੋਸਾ ਦਿੱਤਾ ਕਿ ਉਹ ਸੀ.ਬੀ.ਜੀ. ਦੀ ਖਰੀਦ ਤੇ ਚੁਕਾਈ ਦਾ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਉਣਗੇ। ਅਮਨ ਅਰੋੜਾ ਨੇ ਸੀ.ਬੀ.ਜੀ. ਡਿਵੈੱਲਪਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪ੍ਰਮੁੱਖ ਤੌਰ 'ਤੇ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਝੋਨੇ ਦੀ ਪਰਾਲੀ ਅਤੇ ਖੇਤੀ ਰਹਿੰਦ-ਖੂੰਹਦ 'ਤੇ ਆਧਾਰਤ ਸੀ.ਬੀ.ਜੀ. ਪ੍ਰਾਜੈਕਟ ਲਗਾਉਣ ਦੀਆਂ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਇੱਥੇ ਹਰ ਸਾਲ 20 ਮਿਲੀਅਨ ਟਨ ਤੋਂ ਵੱਧ ਪਰਾਲੀ ਦਾ ਉਤਪਾਦਨ ਹੋ ਰਿਹਾ ਹੈ। ਅਮਨ ਅਰੋੜਾ ਨੇ ਕਿਹਾ ਕਿ ਪੇਡਾ ਦੁਆਰਾ ਪਹਿਲਾਂ ਹੀ 43 ਸੀ.ਬੀ.ਜੀ. ਪ੍ਰਾਜੈਕਟ ਅਲਾਟ ਕੀਤੇ ਜਾ ਚੁੱਕੇ ਹਨ ਅਤੇ ਇਹ 43 ਪ੍ਰਾਜੈਕਟ ਮੁਕੰਮਲ ਹੋਣ ‘ਤੇ ਸਾਲਾਨਾ ਲਗਭਗ 18 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ, ਜਿਸ ਤੋਂ ਰੋਜ਼ਾਨਾ 510.58 ਟਨ ਸੀ.ਬੀ.ਜੀ. ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪ੍ਰਤੀ ਦਿਨ 33.23 ਟਨ (ਟੀਪੀਡੀ) ਦੀ ਕੁੱਲ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਕਾਰਜਸ਼ੀਲ ਹੋ ਚੁੱਕਾ ਹੈ ਅਤੇ 12 ਟੀ.ਪੀ.ਡੀ. ਸਮਰੱਥਾ ਦਾ ਇੱਕ ਹੋਰ ਸੀ.ਬੀ.ਜੀ. ਪ੍ਰਾਜੈਕਟ ਖੰਨਾ ਵਿਖੇ ਕਾਰਜਸ਼ੀਲ ਹੋ ਚੁੱਕਾ ਹੈ ਜਿਸ ਦਾ ਟਰਾਇਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 52.25 ਟੀਪੀਡੀ ਦੀ ਕੁੱਲ ਸਮਰੱਥਾ ਵਾਲੇ ਚਾਰ ਹੋਰ ਪ੍ਰਾਜੈਕਟ ਅਗਲੇ 4-5 ਮਹੀਨਿਆਂ ਵਿੱਚ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕੈਬਨਿਟ ਮੰਤਰੀ (Aman Arora) ਨੇ ਕਿਹਾ ਕਿ ਇਹ ਮੀਟਿੰਗਾਂ ਸੀ.ਬੀ.ਜੀ. ਡਿਵੈੱਲਪਰਾਂ ਨੂੰ ਦਰਪੇਸ਼ ਸਮੱਸਿਆਵਾਂ 'ਤੇ ਗੌਰ ਕਰਨ ਅਤੇ ਇਨ੍ਹਾਂ ਦੇ ਜਲਦੀ ਤੋਂ ਜਲਦੀ ਹੱਲ ਦੇ ਸਬੰਧ ਵਿੱਚ ਬੁਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੀ.ਬੀ.ਜੀ. ਪਲਾਂਟ ਵਿਗਿਆਨਕ ਤਰੀਕੇ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਦਾ ਸਭ ਤੋਂ ਵਧੀਆ ਹੱਲ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਵਿਆਉਣਯੋਗ ਊਰਜਾ ਉਤਪਾਦਨ ਅਤੇ ਇਸ ਦੀ ਵਰਤੋਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। ਸੀ.ਬੀ.ਜੀ. ਡਿਵੈੱਲਪਰਾਂ ਨੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਣਨ ਲਈ ਮੀਟਿੰਗਾਂ ਬੁਲਾਉਣ ਅਤੇ ਸਾਰੇ ਸੀ.ਬੀ.ਜੀ. ਪ੍ਰਾਜੈਕਟਾਂ ਦੇ ਸਟੇਟਸ ਬਾਰੇ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਲਈ ਅਮਨ ਅਰੋੜਾ ਦਾ ਧੰਨਵਾਦ ਕੀਤਾ। ਮੀਟਿੰਗਾਂ ਵਿੱਚ ਪੇਡਾ ਦੇ ਚੇਅਰਮੈਨ ਸ. ਐਚ.ਐਸ. ਹੰਸਪਾਲ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਮੰਡੇਰ (ਜਰਗ), ਪੇਡਾ ਦੇ ਡਾਇਰੈਕਟਰ ਐਮ.ਪੀ.ਸਿੰਘ, ਸੀ.ਜੀ.ਐਮ. ਗੇਲ ਪ੍ਰਵੀਰ ਅਗਰਵਾਲ, ਐਸ.ਐਮ. ਮਾਰਕੀਟਿੰਗ ਗੇਲ ਧਰੁਵ ਅਟਲ, ਇੰਡੀਅਨ ਆਇਲ ਕਾਰਪੋਰੇਸ਼ਨ ਦੇ ਕਸ਼ਤਿਜ ਸੰਧਿਆ, ਡੀ.ਜੀ.ਐਮ. ਇੰਡੀਅਨ ਆਇਲ ਜੀ ਜੌਹਲ, ਏ.ਜੀ.ਐਮ. ਐਸਬੀਆਈ ਮੋਹਾਲੀ ਕੇ. ਪੰਤ, ਡੀ.ਜੀ.ਐਮ. ਐਸਬੀਆਈ ਮੋਹਾਲੀ ਅਰੁਣਾ ਠਾਕੁਰ, ਏ.ਜੀ.ਐਮ. ਕੇਨਰਾ ਬੈਂਕ ਸੁਨੀਲ ਖੁਮਾਰੀ ਤੋਂ ਇਲਾਵਾ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ, ਐਨਰਨੈਕਸਟ ਪ੍ਰਾਈਵੇਟ ਲਿਮਟਿਡ (ਥਰਮੈਕਸ ਗਰੁੱਪ), ਐਵਰ ਐਨਵਾਇਰੋ ਰਿਸੋਰਸ ਪ੍ਰਾਈਵੇਟ ਲਿਮਟਿਡ, ਆਈ.ਆਰ.ਐਮ. ਐਨਰਜੀ, ਪੀ.ਈ.ਐਸ. ਰੀਨਿਊਬਲਜ਼ ਪ੍ਰਾਈਵੇਟ ਲਿਮਟਿਡ, ਥਿੰਦ ਸੀ.ਬੀ.ਜੀ. ਪ੍ਰਾਈਵੇਟ ਲਿਮਟਿਡ, ਟੋਰੈਂਟ ਗੈਸ, ਥਿੰਕ ਗੈਸ ਅਤੇ ਗੁਜਰਾਤ ਗੈਸ ਦੇ ਨੁਮਾਇੰਦੇ ਹਾਜ਼ਰ ਸਨ। The post ਅਮਨ ਅਰੋੜਾ ਨੇ ਸਾਰੇ ਪੈਂਡਿੰਗ ਕੇਸਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਪਟਾਉਣ ਲਈ ਕਿਹਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest