TheUnmute.com – Punjabi News: Digest for March 30, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ

Wednesday 29 March 2023 06:43 AM UTC+00 | Tags: aam-aadmi-party cm-bhagwant-mann harjot-singh-bains latest-news news punjab punjab-school-education-department school-education-department school-education-department-punjab the-unmute-breaking-news the-unmute-punjabi-news

ਚੰਡੀਗੜ੍ਹ, 29 ਮਾਰਚ 2023: ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਦੱਸਿਆ ਕਿ ਬਦਲੀ ਕਰਵਾਉਣ ਦੇ ਇੱਛੁਕ ਅਧਿਆਪਕ 28 ਤੋਂ 31 ਮਾਰਚ 2023 ਤੱਕ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਸ. ਬੈਂਸ ਨੇ ਦੱਸਿਆ ਕਿ ਇਹ ਬਦਲੀਆਂ 2019 ਦੀ ਟੀਚਰ ਟਰਾਂਸਫਰ ਪਾਲਿਸੀ ਅਤੇ 2020 ਦੀ ਸੋਧੀ ਹੋਈ ਪਾਲਿਸੀ ਅਨੁਸਾਰ ਹੋਣਗੀਆਂ।

ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਦੱਸਿਆ ਕਿ ਬਦਲੀਆਂ ਕੇਵਲ ਆਨਲਾਈਨ ਹੀ ਵਿਚਾਰੀਆਂ ਜਾਣਗੀਆਂ ਜਦਕਿ ਆਫਲਾਈਨ ਵਿਧੀ ਰਾਹੀਂ ਪ੍ਰਾਪਤ ਪ੍ਰਤੀ ਬੇਨਤੀਆਂ ਨਹੀਂ ਵਿਚਾਰੀਆ ਜਾਣਗੀਆਂ। ਇਸੇ ਤਰਾਂ ਦਰਖਾਸਤ ਕਰਤਾ ਅਧਿਆਪਕ/ਕੰਪਿਊਟਰ ਫੈਕਲਟੀ/ਨਾਨ ਟੀਚਿੰਗ ਸਟਾਫ ਜਿਨ੍ਹਾਂ ਦੇ ਵੇਰਵੇ ਸਹੀ ਪਾਏ ਜਾਣਗੇ ਉਹਨਾਂ ਤੋਂ ਹੀ ਬਦਲੀ ਲਈ ਸਟੇਸ਼ਨ ਚੁਆਇਸ ਲਈ ਜਾਵੇਗੀ। ਸਿੱਖਿਆ ਮੰਤਰੀ ਸ. ਬੈਂਸ ਨੇ ਇਹ ਵੀ ਦੱਸਿਆ ਕਿ ਸਾਲ 2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ ਦਿੱਤਾ ਗਿਆ ਹੈ।

The post ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • harjot-singh-bains
  • latest-news
  • news
  • punjab
  • punjab-school-education-department
  • school-education-department
  • school-education-department-punjab
  • the-unmute-breaking-news
  • the-unmute-punjabi-news

ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਗੁਰਪ੍ਰੀਤ ਸਿੰਘ ਕਾਂਗੜ ਵਿਜੀਲੈਂਸ ਸਾਹਮਣੇ ਹੋਏ ਪੇਸ਼

Wednesday 29 March 2023 06:53 AM UTC+00 | Tags: aam-aadmi-party bathinda-police breaking-news gurpreet-singh-kangar latest-news news punjab-government the-unmute-breaking-news the-unmute-latest-news the-unmute-punjabi-news

ਚੰਡੀਗੜ੍ਹ, 29 ਮਾਰਚ 2023: ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ (Gurpreet Singh Kangar) ਬਠਿੰਡਾ ਅੱਜ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਬਠਿੰਡਾ ਵਿਜੀਲੈਂਸ ਸਾਹਮਣੇ ਪੇਸ਼ ਹੋਏ ਹਨ। ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਉਹਨਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ। ਜਿਸ ਦੇ ਚਲਦਿਆਂ ਵਿਜੀਲੈਂਸ ਨੇ ਉਹਨਾਂ ਤੋਂ ਜਾਇਦਾਦ ਦੇ ਵੇਰਵਿਆਂ ਦੀ ਮੰਗ ਕੀਤੀ ਹੈ। ਦੂਜੇ ਪਾਸੇ ਵਿਜੀਲੈਂਸ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਜਾਰੀ ਹੈ। ਜਿਸ ਦੇ ਚੱਲਦਿਆਂ ਵਿਜੀਲੈਂਸ ਨੇ ਕਈ ਪੰਜਾਬ ਦੇ ਕਈ ਸਾਬਕਾ ਵਿਧਾਇਕਾਂ ਤੇ ਮੰਤਰੀਆਂ ‘ਤੇ ਵੀ ਕਾਰਵਾਈ ਸ਼ੁਰੂ ਕੀਤੀ ਹੋਈ ਹੈ।

The post ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗੁਰਪ੍ਰੀਤ ਸਿੰਘ ਕਾਂਗੜ ਵਿਜੀਲੈਂਸ ਸਾਹਮਣੇ ਹੋਏ ਪੇਸ਼ appeared first on TheUnmute.com - Punjabi News.

Tags:
  • aam-aadmi-party
  • bathinda-police
  • breaking-news
  • gurpreet-singh-kangar
  • latest-news
  • news
  • punjab-government
  • the-unmute-breaking-news
  • the-unmute-latest-news
  • the-unmute-punjabi-news

10 ਮਈ ਨੂੰ ਹੋਣਗੀਆਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ, 13 ਮਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ

Wednesday 29 March 2023 07:03 AM UTC+00 | Tags: aam-aadmi-party breaking-news by-election-2023 jalandhar latest-news lok-sabha lok-sabha-election-2023 news punjab-news the-election-commission-of-india the-unmute-breaking-news vidhan-sabha

ਚੰਡੀਗੜ੍ਹ, 29 ਮਾਰਚ 2023: ਚੋਣ ਕਮਿਸ਼ਨ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ । ਜਿੱਥੇ ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣਾਂ ਲਈ 10 ਮਈ ਨੂੰ ਵੋਟਾਂ ਪੈਣਗੀਆਂ, ਉਥੇ ਹੀ 13 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਵਾਰ ਵਿਧਾਨ ਸਭਾ ਦਾ ਕਾਰਜਕਾਲ 24 ਮਈ ਨੂੰ ਖ਼ਤਮ ਹੋ ਰਿਹਾ ਹੈ।

The post 10 ਮਈ ਨੂੰ ਹੋਣਗੀਆਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ, 13 ਮਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ appeared first on TheUnmute.com - Punjabi News.

Tags:
  • aam-aadmi-party
  • breaking-news
  • by-election-2023
  • jalandhar
  • latest-news
  • lok-sabha
  • lok-sabha-election-2023
  • news
  • punjab-news
  • the-election-commission-of-india
  • the-unmute-breaking-news
  • vidhan-sabha

ਕਰਨਾਟਕ 'ਚ ਵਿਧਾਨ ਸਭਾ ਚੋਣਾਂ ਦੀ ਤਾਰੀਖਾਂ ਦਾ ਐਲਾਨ, 1 ਅਪ੍ਰੈਲ ਨੂੰ 18 ਸਾਲ ਦੇ ਹੋ ਰਹੇ ਨੌਜਵਾਨ ਪਾ ਸਕਣਗੇ ਵੋਟ

Wednesday 29 March 2023 07:16 AM UTC+00 | Tags: aam-aaadmi-party bjp breaking-news by-election-2023 cm-bhagwant-mann congress election-commission-of-india karnataka latest-news lok-sabha news punjab punjab-government rajeev-kumar the-unmute-breaking-news the-unmute-latest-update the-unmute-news

ਚੰਡੀਗੜ੍ਹ, 29 ਮਾਰਚ 2023: ਚੋਣ ਕਮਿਸ਼ਨ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ | ਕਰਨਾਟਕ (Karnataka) ‘ਚ 10 ਮਈ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਨਤੀਜੇ 13 ਮਈ ਨੂੰ ਆਉਣਗੇ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਬੁੱਧਵਾਰ ਨੂੰ ਕਿਹਾ ਕਿ ਵੋਟਿੰਗ ਇੱਕ ਪੜਾਅ ਵਿੱਚ ਹੋਵੇਗੀ। ਕਰਨਾਟਕ ‘ਚ 5.21 ਕਰੋੜ ਵੋਟਰ ਹਨ, ਜੋ 224 ਵਿਧਾਨ ਸਭਾ ਸੀਟਾਂ ‘ਤੇ ਵੋਟ ਪਾਉਣਗੇ। 9.17 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ।

ਰਾਜੀਵ ਕੁਮਾਰ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਇੱਕ ਪ੍ਰਕਿਰਿਆ ਸ਼ੁਰੂ ਕੀਤੀ ਸੀ। ਇਸ ਤਹਿਤ 1 ਅਪ੍ਰੈਲ ਨੂੰ 18 ਸਾਲ ਦੇ ਹੋ ਜਾਣ ਵਾਲੇ ਲੋਕ ਵੀ ਵੋਟ ਪਾ ਸਕਣਗੇ। ਇਸ ਦੇ ਲਈ ਅਸੀਂ ਅਗਾਊਂ ਅਰਜ਼ੀਆਂ ਮੰਗੀਆਂ ਸਨ। ਸੂਬੇ ਦੀ ਮੌਜੂਦਾ ਭਾਜਪਾ ਸਰਕਾਰ ਦਾ ਕਾਰਜਕਾਲ 24 ਮਈ ਨੂੰ ਖਤਮ ਹੋ ਰਿਹਾ ਹੈ। ਇਸ ਵਾਰ ਵੀ ਮੁੱਖ ਮੁਕਾਬਲਾ ਭਾਜਪਾ, ਕਾਂਗਰਸ ਅਤੇ ਜੇਡੀਐਸ ਵਿਚਾਲੇ ਹੋਵੇਗਾ। ਪਿਛਲੀ ਵਾਰ ਜੇਡੀਐਸ-ਕਾਂਗਰਸ ਇਕੱਠੇ ਸਨ ਪਰ ਇਸ ਵਾਰ ਜੇਡੀਐਸ ਵੱਖਰੇ ਤੌਰ 'ਤੇ ਚੋਣ ਲੜੇਗੀ।

ਇਸ ਤੋਂ ਇਲਾਵਾ ਪੰਜਾਬ ਅਤੇ ਯੂਪੀ ਸਮੇਤ 4 ਸੂਬਿਆਂ ਦੀਆਂ 5 ਵਿਧਾਨ ਸਭਾ ਸੀਟਾਂ ‘ਤੇ 10 ਮਈ ਨੂੰ ਲੋਕ ਸਭਾ ਜ਼ਿਮਨੀ ਚੋਣਾਂ ਵੀ ਹੋਣਗੀਆਂ। ਨਤੀਜੇ 13 ਮਈ ਨੂੰ ਆਉਣਗੇ। ਪੰਜਾਬ ਦੀ ਜਲੰਧਰ, ਉੜੀਸਾ ਦੀ ਝਾਰਸੁਗੁਡਾ, ਉੱਤਰ ਪ੍ਰਦੇਸ਼ ਦੀ ਛਾਨਬੇ ਅਤੇ ਸਵਾਰ, ਮੇਘਾਲਿਆ ਦੀ ਸੋਹੀਓਂਗ ਸੀਟਾਂ ‘ਤੇ ਉਪ ਚੋਣਾਂ ਹੋਣਗੀਆਂ। ਹਾਲਾਂਕਿ, ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਦੀ ਵਾਇਨਾਡ ਲੋਕ ਸਭਾ ਸੀਟ ਲਈ ਉਪ ਚੋਣ ਦਾ ਐਲਾਨ ਨਹੀਂ ਕੀਤਾ।

The post ਕਰਨਾਟਕ ‘ਚ ਵਿਧਾਨ ਸਭਾ ਚੋਣਾਂ ਦੀ ਤਾਰੀਖਾਂ ਦਾ ਐਲਾਨ, 1 ਅਪ੍ਰੈਲ ਨੂੰ 18 ਸਾਲ ਦੇ ਹੋ ਰਹੇ ਨੌਜਵਾਨ ਪਾ ਸਕਣਗੇ ਵੋਟ appeared first on TheUnmute.com - Punjabi News.

Tags:
  • aam-aaadmi-party
  • bjp
  • breaking-news
  • by-election-2023
  • cm-bhagwant-mann
  • congress
  • election-commission-of-india
  • karnataka
  • latest-news
  • lok-sabha
  • news
  • punjab
  • punjab-government
  • rajeev-kumar
  • the-unmute-breaking-news
  • the-unmute-latest-update
  • the-unmute-news

ਪੰਜਾਬ ਸਰਕਾਰ ਵਲੋਂ 13 PCS ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

Wednesday 29 March 2023 07:29 AM UTC+00 | Tags: aam-aadmi-party cm-bhagwant-mann news punjab punjab-government punjab-new punjab-news punjab-police punjab-politics the-unmute-punjabi-news transfer

ਚੰਡੀਗੜ੍ਹ, 29 ਮਾਰਚ 2023: ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ , 13 ਪੀਸੀਐੱਸ (PCS) ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਸੂਚੀ ਹੇਠ ਲਿਖੇ ਅਨੁਸਾਰ ਹੈ |

Punjab

The post ਪੰਜਾਬ ਸਰਕਾਰ ਵਲੋਂ 13 PCS ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • news
  • punjab
  • punjab-government
  • punjab-new
  • punjab-news
  • punjab-police
  • punjab-politics
  • the-unmute-punjabi-news
  • transfer

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 24 DSP ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ

Wednesday 29 March 2023 07:36 AM UTC+00 | Tags: aam-aadmi-party breaking-news cm-bhagwant-mann latets-news news punjab-government punjab-police the-unmute-breaking-news the-unmute-news the-unmute-punjabi-news

ਚੰਡੀਗੜ੍ਹ, 29 ਮਾਰਚ 2023: ਪੰਜਾਬ ਸਰਕਾਰ ਨੇ ਪੰਜਾਬ ਪੁਲਿਸ (Punjab Police)  ਵਿੱਚ ਵੱਡਾ ਫੇਰਬਦਲ ਕਰਦਿਆਂ 24 ਡੀਐਸਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਸੂਚੀ ਹੇਠ ਲਿਖੇ ਅਨੁਸਾਰ ਹੈ |

 

Punjab Police

Punjab Police

The post ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 24 DSP ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latets-news
  • news
  • punjab-government
  • punjab-police
  • the-unmute-breaking-news
  • the-unmute-news
  • the-unmute-punjabi-news

ਭਵਾਨੀਗੜ੍ਹ 'ਚ ਫਰਨੀਚਰ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

Wednesday 29 March 2023 07:49 AM UTC+00 | Tags: a-terrible-incident-of-fire balad-kalan bathinda-chandigarh bhawanigarh breaking-news fire-incident furniture-warehouse latest-news news

ਸੰਗਰੂਰ 29 ਮਾਰਚ 2023: ਭਵਾਨੀਗੜ੍ਹ (Bhawanigarh) ਨਜਦੀਕ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਪਿੰਡ ਬਾਲਦ ਕਲਾਂ ਨੇੜੇ ਸਥਿਤ ਇੱਕ ਫਰਨੀਚਰ ਹਾਊਸ ਦੇ ਨਾਲ ਲਗਦੇ ਗੋਦਾਮ ਵਿੱਚ ਅੱਗ ਲੱਗਣ ਦੀ ਭਿਆਨਕ ਘਟਨਾ ਵਾਪਰੀ ਹੈ। ਅੱਗ ਲੱਗਣ ਦੀ ਇਸ ਘਟਨਾ ਦੌਰਾਨ ਗੋਦਾਮ ਵਿੱਚ ਵੱਡੇ ਪੱਧਰ ‘ਤੇ ਪਿਆ ਫਰਨੀਚਰ ਦਾ ਲੱਖਾਂ ਰੁਪਏ ਦਾ ਸਮਾਨ ਅੱਗ ਦੀ ਭੇਟ ਚੜ੍ਹ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਨੇੜਲੇ ਸ਼ਹਿਰ ਸਮਾਣਾ ਤੇ ਸੰਗਰੂਰ ਤੋਂ ਪਹੁੰਚੀਆਂ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਮੌਕੇ ‘ਤੇ ਪੁੱਜ ਕੇ ਅੱਗ ‘ਤੇ ਕਾਬੂ ਪਾਇਆ | ਪਰ ਉਦੋਂ ਤੱਕ ਗੋਦਾਮ ‘ਚ ਪਿਆ ਲਗਭਗ ਸਾਰਾ ਸਮਾਨ ਸੜ ਚੁੱਕਿਆ ਸੀ।

ਘਟਨਾ ਸਬੰਧੀ ਸੱਗੂ ਫਰਨੀਚਰ ਦੇ ਮਾਲਕ ਪਰਮਜੀਤ ਸਿੰਘ ਵਾਸੀ ਹਰਦਿੱਤਪੁਰਾ ਤੇ ਉਸਦੇ ਚਚੇਰੇ ਭਰਾ ਅਵਤਾਰ ਸਿੰਘ ਨੇ ਦੱਸਿਆ ਕਿ ਸ਼ਾਮ ਦੇ ਸਮੇਂ ਉਨ੍ਹਾਂ ਦੇ ਫਰਨੀਚਰ ਦੇ ਸ਼ੋਅਰੂਮ ਦੇ ਬਿਲਕੁਲ ਨਾਲ ਬਣੇ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਮੌਕੇ ‘ਤੇ ਸ਼ੋਅਰੂਮ ਮਾਲਕਾਂ ਤੇ ਆਸ-ਪਾਸ ਦੇ ਲੋਕਾਂ ਨੇ ਆਪਣੇ ਪੱਧਰ ‘ਤੇ ਅੱਗ ਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਪਰੰਤੂ ਦੇਖਦੇ ਹੀ ਦੇਖਦਿਆਂ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅਗਜਨੀ ਦੀ ਵਾਪਰੀ ਇਸ ਘਟਨਾ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ |

The post ਭਵਾਨੀਗੜ੍ਹ ‘ਚ ਫਰਨੀਚਰ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ appeared first on TheUnmute.com - Punjabi News.

Tags:
  • a-terrible-incident-of-fire
  • balad-kalan
  • bathinda-chandigarh
  • bhawanigarh
  • breaking-news
  • fire-incident
  • furniture-warehouse
  • latest-news
  • news

ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ 'ਤੇ ਪੁਲਿਸ ਚੌਕਸੀ ਵਧਾਈ

Wednesday 29 March 2023 08:07 AM UTC+00 | Tags: amritpal amritpal-singh amritsar amritsar-police breaking-news dcp-parminder-bhandal jathedar-sri-akal-takht-sahib news punjab-police sri-akal-takht-sahib sri-darbar-sahib the-unmute-breaking-news waris-punjab

ਚੰਡੀਗੜ੍ਹ, 29 ਮਾਰਚ 2023: ਅੰਮ੍ਰਿਤਸਰ (Amritsar) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਰਦ-ਗਿਰਦ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ | ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਡੀਸੀਪੀ ਅਤੇ ਏਡੀਸੀਪੀ ਪੱਧਰ ਦੇ ਅਧਿਕਾਰੀ ਖ਼ੁਦ ਸੜਕ 'ਤੇ ਚੈਕਿੰਗ ਕਰ ਰਹੇ ਹਨ। ਇਸਦੇ ਨਾਲ ਹੀ ਡੀਸੀਪੀ ਪਰਮਿੰਦਰ ਭੰਡਾਲ ਖ਼ੁਦ ਸਾਰੇ ਰਸਤਿਆਂ ਦੀ ਚੈਕਿੰਗ ਕਰ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਦਿੱਤੇ 24 ਘੰਟੇ ਦਾ ਅਲਟੀਮੇਟ ਪੂਰਾ ਹੋਣ ਤੋਂ ਬਾਅਦ ਪੁਲਿਸ ਚੌਕਸੀ ਵਧਾਈ ਹੈ | ਦੂਜੇ ਪਾਸੇ ਅਜਿਹਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦਰਬਾਰ ਸਾਹਿਬ ਜਾ ਸਕਦਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਗ੍ਰਿਫਤਾਰੀ ਦੇ ਸਕਦਾ ਹੈ |

The post ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ 'ਤੇ ਪੁਲਿਸ ਚੌਕਸੀ ਵਧਾਈ appeared first on TheUnmute.com - Punjabi News.

Tags:
  • amritpal
  • amritpal-singh
  • amritsar
  • amritsar-police
  • breaking-news
  • dcp-parminder-bhandal
  • jathedar-sri-akal-takht-sahib
  • news
  • punjab-police
  • sri-akal-takht-sahib
  • sri-darbar-sahib
  • the-unmute-breaking-news
  • waris-punjab

ਦਿੱਲੀ ਕੈਪੀਟਲਜ਼ ਦੀ ਟੀਮ 'ਚ ਰਿਸ਼ਭ ਪੰਤ ਦੀ ਥਾਂ ਲਵੇਗਾ ਇਹ ਭਾਰਤੀ ਬੱਲੇਬਾਜ਼

Wednesday 29 March 2023 08:26 AM UTC+00 | Tags: abhishek-porel abishek-porel breaking-news cricket-news dc-news delhi-capitals-team indian-premier-league ipl-2023 latest-news news new-year rishabh-pant sports-news turkey-news wicketkeeper-batsman-abhishek-porel

ਚੰਡੀਗੜ੍ਹ, 29 ਮਾਰਚ 2023: ਬੰਗਾਲ ਦੇ ਵਿਕਟਕੀਪਰ-ਬੱਲੇਬਾਜ਼ ਅਭਿਸ਼ੇਕ ਪੋਰੇਲ (Abishek Porel) ਨੇ ਰਿਸ਼ਭ ਪੰਤ ਦੀ ਥਾਂ ਦਿੱਲੀ ਕੈਪੀਟਲਜ਼ ਦੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਦਿੱਲੀ ਦੇ ਨਿਯਮਤ ਕਪਤਾਨ ਰਿਸ਼ਭ ਪੰਤ (Rishabh Pant) ਵੀ ਨਵੇਂ ਸਾਲ ਦੀ ਸ਼ਾਮ ਨੂੰ ਸੜਕ ਹਾਦਸੇ ਵਿੱਚ ਲੱਗੀਆਂ ਸੱਟਾਂ ਤੋਂ ਠੀਕ ਨਹੀਂ ਹੋਏ ਹਨ ਅਤੇ ਆਉਣ ਵਾਲੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ 2023) ਸੀਜ਼ਨ ਵਿੱਚ ਹਿੱਸਾ ਨਹੀਂ ਲੈ ਸਕਣਗੇ। ਰਿਸ਼ਭ ਪੰਤ ਦੀ ਗੈਰ-ਮੌਜੂਦਗੀ ਵਿੱਚ, ਡੇਵਿਡ ਵਾਰਨਰ ਆਈਪੀਐਲ 2023 ਵਿੱਚ ਡੀਸੀ ਦੀ ਅਗਵਾਈ ਕਰੇਗਾ, ਜਦੋਂ ਕਿ ਅਕਸ਼ਰ ਪਟੇਲ ਨੂੰ ਉਪ-ਕਪਤਾਨ ਬਣਾਇਆ ਗਿਆ ਹੈ।

Delhi Capitals : দিল্লি ক্যাপিটালসের অনুশীলনে মারাত্মক দুর্ঘটনা, চোট পেলেন  বাংলার উইকেটকিপার - bengal wicketkeeper abhishek porel gets injured in  delhi capitals practice camp - Eisamay

ਅਭਿਸ਼ੇਕ ਪੋਰੇਲ ਦੇ ਨਾਲ ਤਿੰਨ ਹੋਰ ਵਿਕਟਕੀਪਰਾਂ-ਲਵਨਿਥ ਸਿਸੋਦੀਆ, ਸ਼ੈਲਡਨ ਜੈਕਸਨ ਅਤੇ ਵਿਵੇਕ ਸਿੰਘ ਪਿਛਲੇ ਕਾਫੀ ਸਮੇਂ ਤੋਂ ਦਿੱਲੀ ਕੈਪੀਟਲਜ਼ ਦੇ ਸਿਖਲਾਈ ਕੈਂਪ ਦਾ ਹਿੱਸਾ ਸਨ। ਆਖਰਕਾਰ, ਫਰੈਂਚਾਇਜ਼ੀ ਨੇ ਅਭਿਸ਼ੇਕ ਪੋਰੇਲ (Abishek Porel) ਨੂੰ ਆਉਣ ਵਾਲੇ ਸੀਜ਼ਨ ਲਈ ਰਿਸ਼ਭ ਪੰਤ (Rishabh Pant) ਦੇ ਬਦਲ ਵਜੋਂ ਚੁਣਿਆ ਹੈ। ਅਭਿਸ਼ੇਕ ਉਸ ਭਾਰਤੀ ਟੀਮ ਦਾ ਹਿੱਸਾ ਸੀ ਜਿਸ ਨੇ ਪਿਛਲੇ ਸਾਲ ਅੰਡਰ-19 ਵਿਸ਼ਵ ਕੱਪ ਜਿੱਤਿਆ ਸੀ ਅਤੇ ਪਿਛਲੇ ਸਾਲ ਸਾਰੇ ਫਾਰਮੈਟਾਂ ਵਿੱਚ ਘਰੇਲੂ ਡੈਬਿਊ ਕੀਤਾ ਸੀ। ਹੁਣ ਤੱਕ ਉਹ 16 ਪਹਿਲੀ ਸ਼੍ਰੇਣੀ, 3 ਲਿਸਟ ਏ ਅਤੇ 3 ਟੀ-20 ਮੈਚ ਖੇਡ ਚੁੱਕੇ ਹਨ।

The post ਦਿੱਲੀ ਕੈਪੀਟਲਜ਼ ਦੀ ਟੀਮ ‘ਚ ਰਿਸ਼ਭ ਪੰਤ ਦੀ ਥਾਂ ਲਵੇਗਾ ਇਹ ਭਾਰਤੀ ਬੱਲੇਬਾਜ਼ appeared first on TheUnmute.com - Punjabi News.

Tags:
  • abhishek-porel
  • abishek-porel
  • breaking-news
  • cricket-news
  • dc-news
  • delhi-capitals-team
  • indian-premier-league
  • ipl-2023
  • latest-news
  • news
  • new-year
  • rishabh-pant
  • sports-news
  • turkey-news
  • wicketkeeper-batsman-abhishek-porel

ਅਫਗਾਨਿਸਤਾਨ 'ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਰਿਕਟਰ ਪੈਮਾਨੇ 'ਤੇ ਤੀਬਰਤਾ 4.3 ਮਾਪੀ

Wednesday 29 March 2023 08:32 AM UTC+00 | Tags: afghanistan afghanistan-news breaking-news earthquake earthquake-felt-in-afghanistan earthquake-news kabul national-seismological-center news richter-scale the-unmute-breaking-news

ਚੰਡੀਗੜ੍ਹ, 29 ਮਾਰਚ 2023: ਅਫਗਾਨਿਸਤਾਨ (Afghanistan) ‘ਚ ਬੁੱਧਵਾਰ ਸਵੇਰੇ 5:49 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਡਰ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਰਾਜਧਾਨੀ ਕਾਬੁਲ ਤੋਂ 85 ਕਿਲੋਮੀਟਰ ਦੂਰ ਸੀ।

ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਪਰ ਭੂਚਾਲ ਦੇ ਝਟਕਿਆਂ ਨੂੰ ਮਹਿਸੂਸ ਕਰਦੇ ਹੋਏ ਬਹੁਤ ਸਾਰੇ ਲੋਕ ਘਰਾਂ ਤੋਂ ਬਾਹਰ ਆ ਗਏ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 22 ਮਾਰਚ ਨੂੰ ਅਫਗਾਨਿਸਤਾਨ ‘ਚ 6.8 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ ਸੀ, ਜਿਸ ਦੀਆਂ ਭਿਆਨਕ ਯਾਦਾਂ ਅੱਜ ਫਿਰ ਤੋਂ ਤਾਜ਼ਾ ਹੋ ਗਈਆਂ ਹਨ।

ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ‘ਚ ਮੰਗਲਵਾਰ ਨੂੰ 4.3 ਤੀਬਰਤਾ ਦਾ ਭੂਚਾਲ ਆਇਆ ਸੀ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐੱਨ.ਸੀ.ਐੱਸ.) ਨੇ ਦੱਸਿਆ ਕਿ ਭੂਚਾਲ ਦੇ ਝਟਕੇ ਸਵੇਰੇ ਕਰੀਬ 10.47 ਵਜੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਭੂਚਾਲ ਦਾ ਕੇਂਦਰ ਲੇਹ ਸ਼ਹਿਰ ਤੋਂ 166 ਕਿਲੋਮੀਟਰ ਉੱਤਰ ਵਿੱਚ 105 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।

The post ਅਫਗਾਨਿਸਤਾਨ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਰਿਕਟਰ ਪੈਮਾਨੇ ‘ਤੇ ਤੀਬਰਤਾ 4.3 ਮਾਪੀ appeared first on TheUnmute.com - Punjabi News.

Tags:
  • afghanistan
  • afghanistan-news
  • breaking-news
  • earthquake
  • earthquake-felt-in-afghanistan
  • earthquake-news
  • kabul
  • national-seismological-center
  • news
  • richter-scale
  • the-unmute-breaking-news

ਸੂਬਾ ਸਰਕਾਰ ਨੇ ਹੁਣ ਤੱਕ 27,042 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: CM ਭਗਵੰਤ ਮਾਨ

Wednesday 29 March 2023 11:05 AM UTC+00 | Tags: aam-aadmi-party breaking-news cm-bhagwant-mann government-jobs government-jobs-2023 harjot-singh-bains jobs latest-news news punjab punjab-government punjab-jobs punjab-school-eduction-board the-unmute-breaking-news the-unmute-punjab the-unmute-punjabi-news

ਚੰਡੀਗੜ੍ਹ, 29 ਮਾਰਚ 2023: ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ 219 ਕਲਰਕਾਂ ਅਤੇ 26 ਨੌਜਵਾਨਾਂ ਨੂੰ ਤਰਸ ਦੇ ਆਧਾਰ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ (Government Jobs) ਹਾਸਲ ਕਰਨ ਵਾਲੇ ਨੌਜਵਾਨਾਂ ਦੀ ਕੁੱਲ ਗਿਣਤੀ 27,042 ਹੋ ਗਈ।

ਇੱਥੇ ਮਿਊਂਸਿਪਲ ਭਵਨ ਵਿੱਚ ਸਮਾਰੋਹ ਦੌਰਾਨ ਨਿਯੁਕਤੀ ਪੱਤਰ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ "ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ। ਇਸ ਲਈ ਅਸੀਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕੋਸ਼ਿਸ਼ ਕਰ ਰਹੇ ਹਾਂ ਤਾਂ ਕਿ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ।"

ਮੁੱਖ ਮੰਤਰੀ ਨੇ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਇਸ ਲਈ ਸੂਬਾ ਸਰਕਾਰ ਦਾ ਧਿਆਨ ਇਸ ਨੂੰ ਖ਼ਤਮ ਕਰਨ ਉਤੇ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਦੇ ਇਕ ਸਾਲ ਦੇ ਅੰਦਰ-ਅੰਦਰ ਹੁਣ ਤੱਕ 27,042 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਕਿਉਂਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਸਭ ਤੋਂ ਵੱਧ ਜ਼ੋਰ ਦੇ ਰਹੀ ਹੈ।

Image

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਸਮਾਗਮਾਂ ਦਾ ਗਵਾਹ ਬਣ ਚੁੱਕਿਆ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਇਹ ਵਚਨਬੱਧਤਾ ਝਲਕਦੀ ਹੈ ਕਿ ਉਹ ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜਣ ਲਈ ਯਤਨਸ਼ੀਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਆਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜ ਅੰਗ ਬਣ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਦਬੇ-ਕੁਚਲੇ ਵਰਗਾਂ ਤੇ ਲੋੜਵੰਦਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਨਵ-ਨਿਯੁਕਤ ਉਮੀਦਵਾਰ ਨੂੰ ਪ੍ਰੇਰਿਆ ਕਿ ਉਹ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਤਾਂ ਕਿ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਫਾਇਦਾ ਮਿਲੇ।

ਮੁੱਖ ਮੰਤਰੀ ਨੇ ਸਿੱਖਿਆ ਸਰਵਿਸ ਪ੍ਰੋਵਾਈਡਰਾਂ ਦੀਆਂ ਚਿੰਤਾਵਾਂ ਨੂੰ ਸ਼ਾਂਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਠੇਕੇ ਉਤੇ ਭਰਤੀ ਦੀ ਪ੍ਰਣਾਲੀ ਨੂੰ ਖ਼ਤਮ ਕਰ ਕੇ ਜਲਦੀ ਉਨ੍ਹਾਂ ਦੀ ਤਨਖ਼ਾਹ ਵਧਾਉਣ ਲਈ ਨੋਟੀਫਿਕੇਸ਼ਨ ਜਾਰੀ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ, ਜਿਸ ਕਾਰਨ ਉਹ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ।

Image

ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਕੌਮੀ ਨਾਇਕ ਵੱਲੋਂ ਜੀਵਨ ਵਿੱਚ ਦੁਸ਼ਵਾਰੀਆਂ ਝੱਲ ਕੇ ਮਾਰੇ ਮਾਅਰਕੇ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈ ਕੇ ਹਰੇਕ ਖ਼ੇਤਰ ਵਿੱਚ ਮੱਲਾਂ ਮਾਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਦਿੱਕਤਾਂ ਦੇ ਬਾਵਜੂਦ ਸੰਵਿਧਾਨ ਨਿਰਮਾਤਾ ਨੇ ਸਿੱਖਿਆ ਹਾਸਲ ਕੀਤੀ ਅਤੇ ਜੀਵਨ ਵਿੱਚ ਬੁਲੰਦੀਆਂ ਨੂੰ ਛੋਹਿਆ। ਭਗਵੰਤ ਮਾਨ ਨੇ ਕਿਹਾ ਕਿ ਹਰੇਕ ਨੌਜਵਾਨ ਆਪਣੇੇ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਇਸ ਮਹਾਨ ਆਗੂ ਦੇ ਜੀਵਨ ਤੇ ਫਲਸਫ਼ੇ ਤੋਂ ਪ੍ਰੇਰਨਾ ਜ਼ਰੂਰ ਲਵੇ।

ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਪੱਟੀ ਹਵਾਈ ਜਹਾਜ਼ ਦੀ ਆਰਾਮਾਇਕ ਉਡਾਣ ਲਈ ਸਹਾਇਕ ਹੁੰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਦਦਗਾਰ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਭਾਵੁਕ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਖ਼ੁਦ ਆਪਣੀ ਪਛਾਣ ਅਤੇ ਸਥਾਨ ਬਣਾਉਣ ਲਈ ਜਦੋ-ਜਹਿਦ ਕਰਨ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੈਰਾਸ਼ੂਟਰ ਦੀ ਥਾਂ ਜ਼ਮੀਨ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜਿਆ ਵਿਅਕਤੀ ਜ਼ਮੀਨ ਤੋਂ ਉੱਠ ਕੇ ਅਰਸ਼ ਫਤਹਿ ਕਰ ਸਕਦਾ ਹੈ ਅਤੇ ਇਨ੍ਹਾਂ ਮਿਹਨਤੀ ਲੋਕਾਂ ਦੀ ਹੱਦ ਆਸਮਾਨ ਹੀ ਹੁੰਦਾ ਹੈ। ਇਸ ਦੇ ਉਲਟ ਪੈਰਾਸ਼ੂਟਰ ਆਸਮਾਨ ਤੋਂ ਆਉਂਦੇ ਹਨ ਅਤੇ ਉਨ੍ਹਾਂ ਕਦੇ ਨਾ ਕਦੇ ਜ਼ਮੀਨ ਉਤੇ ਡਿੱਗਣਾ ਹੁੰਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਵੱਧ ਤੋਂ ਵੱਧ ਫੀਲਡ ਦੌਰੇ ਖਾਸ ਕਰਕੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਨਾਲ ਗੱਲਬਾਤ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਵਾਉਣ ਵਿੱਚ ਸਹਾਇਤਾ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਬਿਹਤਰ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਧਾਰਮਿਕ ਲੀਹਾਂ 'ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਪੂ ਬਣੇ ਧਰਮ ਦੇ ਆਗੂਆਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਪ੍ਰਚਾਰਕਾਂ ਦੇ ਵਿਚਾਰਾਂ ਤੋਂ ਪਰੇਸ਼ਾਨ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਜਜ਼ਬਾਤੀ ਤੌਰ 'ਤੇ ਕੋਈ ਨਾਤਾ ਨਹੀਂ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ 'ਤੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਕਰਕੇ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ, ਲੈਪਟਾਪ, ਨੌਕਰੀਆਂ, ਤਰੱਕੀ ਅਤੇ ਮੈਡਲ ਦੇਖਣਾ ਚਾਹੁੰਦੇ ਹਨ।

The post ਸੂਬਾ ਸਰਕਾਰ ਨੇ ਹੁਣ ਤੱਕ 27,042 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: CM ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • government-jobs
  • government-jobs-2023
  • harjot-singh-bains
  • jobs
  • latest-news
  • news
  • punjab
  • punjab-government
  • punjab-jobs
  • punjab-school-eduction-board
  • the-unmute-breaking-news
  • the-unmute-punjab
  • the-unmute-punjabi-news

'ਪੰਜਾਬ ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਪ੍ਰਸ਼ਾਸਨਿਕ ਅਧਿਕਾਰੀ ਕਰ ਰਹੇ ਨੇ ਲੋਕਾਂ ਦੇ ਘਰਾਂ ਤੱਕ ਪਹੁੰਚ: ਅਮਨ ਅਰੋੜਾ

Wednesday 29 March 2023 11:14 AM UTC+00 | Tags: aam-aadmi-party aman-arora arvind-kejriwal cm-bhagwant-mann news punjab punjab-government punjab-government-at-your-door punjab-government-at-your-door-campaign punjab-government-news punjab-welfare-schemes the-unmute-breaking-news the-unmute-news welfare-schemes

ਸ਼ੇਰੋਂ/ਸੰਗਰੂਰ, 29 ਮਾਰਚ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਪੰਜਾਬ ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ 'ਚ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ. ਸੁਰੇਂਦਰ ਲਾਂਬਾ ਵੀ ਮੌਜੂਦ ਸਨ। ਇਸ ਕੈਂਪ ਦੌਰਾਨ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਵੱਲੋਂ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਤੇ ਹੋਰਨਾਂ ਮੁੱਦਿਆਂ ਲਈ ਸੇਵਾਵਾਂ ਹਾਸਲ ਕੀਤੀਆਂ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਾਡੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਗੁਆਂਢੀ ਪਿੰਡ ਸਤੌਜ ਤੋਂ ਉੱਠ ਕੇ ਮੁੱਖ ਮੰਤਰੀ ਸ. ਭਗਵੰਤ ਮਾਨ ਪੰਜਾਬ ਦਾ ਨਾਮ ਪੂਰੀ ਦੁਨੀਆਂ 'ਚ ਰੋਸ਼ਨ ਕਰ ਰਹੇ ਹਨ ਅਤੇ ਇਸਦੇ ਨਾਲ ਹੀ ਲੋਕਾਂ ਦੀਆਂ ਆਸਾਂ 'ਤੇ ਖਰ੍ਹਾ ਉਤਰਨ ਲਈ ਦਿਨ-ਰਾਤ ਇੱਕ ਕਰਕੇ ਜ਼ੋਰ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਰੋਕਣ ਲਈ ਪੰਜਾਬ ਸਰਕਾਰ ਤੁਹਾਡੇ ਦੁਆਰ ਵਰਗਾ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਲੋਕਾਂ ਦੇ ਪ੍ਰਸ਼ਾਸਨਿਕ ਕੰਮ ਘਰ ਬੈਠਿਆਂ ਹੀ ਕਰਨ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਪਿੰਡਾਂ-ਮੁਹੱਲਿਆਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਯੋਗਤਾ ਅਨੁਸਾਰ ਭਲਾਈ ਸਕੀਮਾਂ ਦੇ ਲਾਭ ਪੁੱਜਦੇ ਕਰਨਾ ਉਨ੍ਹਾਂ ਦੀ ਨਿੱਜੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਤੁਹਾਡੇ ਦੁਆਰ ਪਹੁੰਚ ਕੇ ਪੈਨਸ਼ਨਾਂ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਦੇ ਹੋਰ ਮਸਲੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਮਾਜ 'ਚ ਕੋਹੜ ਬਣੀਆਂ ਅਲਾਮਤਾਂ ਨੂੰ ਵੀ ਦੂਰ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਚੱਲਣ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਪੁਲਿਸ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਨ੍ਹਾਂ ਨੂੰ ਜੜ੍ਹਾਂ ਤੋਂ ਖ਼ਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਵੱਡੀ ਲੋੜ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਜਾਂ ਦੋਸਤਾਂ-ਸਨੇਹੀਆਂ ਨੂੰ ਪਹਿਲ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ 'ਚ ਭਰਤੀ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਲਈ ਵੀ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ ਪਰ ਇਸਨੂੰ ਪੂਰਨ ਤੌਰ 'ਤੇ ਰੋਕਣ ਲਈ ਲੋਕਾਂ ਨੂੰ ਨਸ਼ਾ ਤਸਕਰਾਂ ਵਿਰੁੱਧ ਡਟਣ ਦੀ ਲੋੜ ਹੈ ਤੇ ਇਸਦੀ ਸੂਚਨਾ ਪੁਲਿਸ ਨੂੰ ਦੇਣੀ ਚਾਹੀਦੀ ਹੈ।

ਉਨ੍ਹਾਂ ਵਿਸ਼ਵਾਸ ਦੁਆਇਆ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਨਸ਼ਾ ਤਸਕਰੀ ਸਬੰਧੀ ਕੋਈ ਵੀ ਸੂਚਨਾ ਪੁਲਿਸ ਨਾਲ ਸਾਂਝੀ ਕੀਤੀ ਗਈ ਤਾਂ ਉਸ ਵਿਅਕਤੀ ਦੀ ਪਛਾਣ ਗੁਪਤ ਰੱਖ ਕੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਉਣੀ ਯਕੀਨੀ ਬਣਾਈ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐੱਮ. ਜਸਪ੍ਰੀਤ ਸਿੰਘ, ਡੀ.ਐੱਸ.ਪੀ. ਭਰਪੂਰ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ 'ਚ ਇਲਾਕਾ ਵਾਸੀ ਹਾਜ਼ਰ ਸਨ।

The post ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਪ੍ਰਸ਼ਾਸਨਿਕ ਅਧਿਕਾਰੀ ਕਰ ਰਹੇ ਨੇ ਲੋਕਾਂ ਦੇ ਘਰਾਂ ਤੱਕ ਪਹੁੰਚ: ਅਮਨ ਅਰੋੜਾ appeared first on TheUnmute.com - Punjabi News.

Tags:
  • aam-aadmi-party
  • aman-arora
  • arvind-kejriwal
  • cm-bhagwant-mann
  • news
  • punjab
  • punjab-government
  • punjab-government-at-your-door
  • punjab-government-at-your-door-campaign
  • punjab-government-news
  • punjab-welfare-schemes
  • the-unmute-breaking-news
  • the-unmute-news
  • welfare-schemes

ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਰਾਹੁਲ ਗਾਂਧੀ, ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ 'ਚ ਹੋਏ ਸ਼ਾਮਲ

Wednesday 29 March 2023 11:28 AM UTC+00 | Tags: breaking-news congress delhi-parliament india latest-national-news latest-news malikaarjun-kharge news rahul-gandhi sonia-gandhi the-unmute-breaking-news the-unmute-punjabi-news

ਚੰਡੀਗੜ੍ਹ, 29 ਮਾਰਚ, 2023: ਰਾਹੁਲ ਗਾਂਧੀ (Rahul Gandhi) ਆਪਣੀ ਸੰਸਦ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਬੁੱਧਵਾਰ ਨੂੰ ਪਹਿਲੀ ਵਾਰ ਸੰਸਦ ਪਹੁੰਚੇ। ਉਹ ਇੱਥੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇੱਥੇ ਅੱਧਾ ਘੰਟਾ ਰੁਕਣ ਤੋਂ ਬਾਅਦ ਉਹ ਮਾਂ ਸੋਨੀਆ ਗਾਂਧੀ ਦੇ ਨਾਲ ਕਾਰ ਵਿੱਚ ਰਵਾਨਾ ਹੋ ਗਏ। ਰਾਹੁਲ ਦੀ ਸੰਸਦ ਮੈਂਬਰਸ਼ਿਪ 24 ਮਾਰਚ ਨੂੰ ਰੱਦ ਕਰ ਦਿੱਤੀ ਗਈ ਸੀ। ਉਹ ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਮੈਂਬਰ ਸਨ।

ਇਸ ਦੌਰਾਨ ਸੰਸਦ ਦੇ 12ਵੇਂ ਦਿਨ ਦੀ ਕਾਰਵਾਈ ਬੁੱਧਵਾਰ ਨੂੰ 3 ਅਪ੍ਰੈਲ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ਵਿੱਚ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸਪੀਕਰ ਦੇ ਸਾਹਮਣੇ 'ਲੋਕਤੰਤਰ ਬਚਾਓ' ਦੇ ਪੋਸਟਰ ਦਿਖਾਏ ਅਤੇ ਕਾਲੇ ਕੱਪੜੇ ਲਹਿਰਾਏ। ਅੱਜ ਵੀ ਕਾਂਗਰਸੀ ਆਗੂ ਕਾਲੇ ਕੱਪੜੇ ਪਾ ਕੇ ਸੰਸਦ ਪੁੱਜੇ ਸਨ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਖੁਦ ਭ੍ਰਿਸ਼ਟ ਹਨ। ਉਹ ਉਨ੍ਹਾਂ ਲੋਕਾਂ ਨੂੰ ਕੁਝ ਨਹੀਂ ਕਹਿ ਰਹੇ ਜਿਨ੍ਹਾਂ ਨੇ ਇਸ ਦੇਸ਼ ਨੂੰ ਲੁੱਟਿਆ। ਅਜਿਹੇ ਲੋਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜੇਪੀਸੀ ਦਾ ਗਠਨ ਨਹੀਂ ਹੋ ਰਿਹਾ, ਤਾਂ ਕੀ ਪ੍ਰਧਾਨ ਮੰਤਰੀ ਨੇ ਭ੍ਰਿਸ਼ਟ ਲੋਕਾਂ ਨਾਲ ਹੱਥ ਮਿਲਾਇਆ ਹੈ?

ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕਰਨਾਟਕ ਵਿੱਚ 40% ਸਰਕਾਰ ਹੈ ਅਤੇ ਭਾਜਪਾ ਨੇ ਇਸ ਵਿੱਚ ਮੁਹਾਰਤ ਹਾਸਲ ਕੀਤੀ ਹੈ। ਜਿਨ੍ਹਾਂ ਵਿਧਾਇਕਾਂ ਕੋਲੋਂ 8-10 ਕਰੋੜ ਰੁਪਏ ਵਸੂਲੇ ਗਏ, ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਇੱਥੇ ਜੇਕਰ ਵਿਰੋਧੀ ਧਿਰ ਦੇ ਕਿਸੇ ਨੇਤਾ ਦੇ ਘਰੋਂ ਪੈਸਾ ਮਿਲਦਾ ਹੈ ਤਾਂ ਭਾਜਪਾ ਇਸ ਨੂੰ ਵੱਡਾ ਮੁੱਦਾ ਬਣਾ ਲੈਂਦੀ ਹੈ। ਭਾਜਪਾ ਈ.ਡੀ. ਨੂੰ ਸੱਦ ਲੈਂਦੀ ਹੈ |

The post ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਰਾਹੁਲ ਗਾਂਧੀ, ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ‘ਚ ਹੋਏ ਸ਼ਾਮਲ appeared first on TheUnmute.com - Punjabi News.

Tags:
  • breaking-news
  • congress
  • delhi-parliament
  • india
  • latest-national-news
  • latest-news
  • malikaarjun-kharge
  • news
  • rahul-gandhi
  • sonia-gandhi
  • the-unmute-breaking-news
  • the-unmute-punjabi-news

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ 'ਚ 4 ਅਪ੍ਰੈਲ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Wednesday 29 March 2023 11:34 AM UTC+00 | Tags: bist-doab-canal breaking-news canal kuldeep-singh-dhaliwal latest-news news punjab-aggiculure punjab-canal punjab-news punjab-police the-unmute-breaking-news

ਚੰਡੀਗੜ, 29 ਮਾਰਚ 2023: ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 28 ਮਾਰਚ ਤੋਂ 4 ਅਪਰੈਲ 2023 ਤੱਕ ਸਰਹਿੰਦ ਨਹਿਰੀ (Canal) ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।

ਬੁਲਾਰੇ ਨੇ ਨਹਿਰੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ (ਨਹਿਰੀ ) ਜੋ ਕਿ ਗਰੁੱਪ ‘ਏ’ ਵਿੱਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ. ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ‘ਬੀ’ ਵਿੱਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ, ਸਭਰਾਉ ਬ੍ਰਾਂਚ ਅਤੇ ਇਹਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

The post ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ‘ਚ 4 ਅਪ੍ਰੈਲ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ appeared first on TheUnmute.com - Punjabi News.

Tags:
  • bist-doab-canal
  • breaking-news
  • canal
  • kuldeep-singh-dhaliwal
  • latest-news
  • news
  • punjab-aggiculure
  • punjab-canal
  • punjab-news
  • punjab-police
  • the-unmute-breaking-news

ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖਤ ਸਾਹਿਬ ਦਾ ਅਪਮਾਨ ਕਰਨ ਲਈ ਸਿੱਖ ਸੰਗਤ ਤੋਂ ਮੁਆਫ਼ੀ ਮੰਗਣ: ਸ਼੍ਰੋਮਣੀ ਅਕਾਲੀ ਦਲ

Wednesday 29 March 2023 11:53 AM UTC+00 | Tags: aam-aadmi-party breaking-news chief-minister-bhagwant-mann news punjab punjab-news shiromani-akali-dal sri-akal-takht-sahib the-unmute-breaking-news

ਚੰਡੀਗੜ੍ਹ, 29 ਮਾਰਚ 2023: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਅਤੇ ਇਸਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਪਮਾਨ ਕਰਨ ਲਈ ਸਿੱਖ ਸੰਗਤ ਤੋਂ ਤੁਰੰਤ ਮੁਆਫੀ ਮੰਗਣ ਅਤੇ ਸੂਬੇ ਵਿਚ ਗਲਤ ਢੰਗ ਨਾਲ ਹਿਰਾਸਤ ਵਿਚ ਲਏ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਜਥੇਦਾਰ ਸਾਹਿਬ ਦੇ ਸੋਸ਼ਲ ਮੀਡੀਆ 'ਤੇ ਪਾਏ ਟਵੀਟ ਨੂੰ ਹਟਵਾਉਣ ਲਈ ਸ਼ਿਕਾਇਤ ਕਰਨ ਤੇ ਸਿੰਘ ਸਾਹਿਬ 'ਤੇ ਭਾਵਨਾਵਾਂ ਭੜਕਾਉਣ ਦੇ ਦੋਸ਼ ਲਾਉਣ ਲਈ ਵੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ਹੋ ਕੇ ਮੁਆਫੀ ਮੰਗਣ। ਉਹਨਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿਸੱਚਾਈ ਇਸ ਤੋਂ ਉਲਟ ਹੈ। ਸਿੰਘ ਸਾਹਿਬ ਨੇ ਸਿੱਖ ਬੁੱਧੀਜੀਵੀਆਂ ਤੇ ਸਿਆਸੀ ਆਗੂਆਂ ਦੀ ਮੀਟਿੰਗ ਸੱਦੀ ਸੀ ਤਾਂ ਜੋ ਨਿਰਦੋਸ਼ ਸਿੱਖ ਨੌਜਵਾਨਾਂ ਦੀ ਗ੍ਰਿਫਤਾਰੀ 'ਤੇ ਚਰਚਾ ਕੀਤਾ ਜਾ ਸਕੇ।

ਉਹਨਾਂ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਹਨਾਂ ਨਿਰਦੋਸ਼ ਸਿੱਖ ਨੌਜਵਾਨਾਂ ਨੂੰ 24 ਘੰਟਿਆਂ ਵਿਚ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ। ਉਹਨਾਂ ਕਿਹਾ ਕਿ ਬਜਾਏ ਇਸ ਧਾਰਮਿਕ ਨਿਰਦੇਸ਼ ਦੀ ਪਾਲਣਾ ਕਰਨ ਦੇ ਮੁੱਖ ਮੰਤਰੀ ਨੇ ਜਥੇਦਾਰ ਸਾਹਿਬ ਦਾ ਹੀ ਨਹੀ਼ ਬਲਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਜਥੇਦਾਰਾਂ ਦਾ ਅਪਮਾਨ ਕਰਨ ਦਾ ਰਾਹ ਚੁਣਿਆ ਤੇ ਇਸ ਕੇਸ ਦਾ ਸਿਆਸੀਕਰਨ ਕੀਤਾ ਜਦੋਂ ਕਿ ਇਹ ਮਾਮਲਾ ਮਨੁੱਖੀ ਅਧਿਕਾਰਾਂ ਦੇ ਘਾਣ ਦਾ ਹੈ।

ਡਾ. ਚੀਮਾ ਨੇ ਜ਼ੋਰ ਦੇ ਕਿਹਾ ਕਿ ਇਸ ਸਭ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਇਹ ਬਹੁਤਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਆਪਣੀ ਗਲਤੀ ਦਾ ਅਹਿਸਾਸ ਕਰਨ ਦੇ ਮੁੱਖ ਮੰਤਰੀ ਹੰਕਾਰ ਵਿਖਾ ਰਹੇ ਹਨ। ਉਹਨਾਂ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਰਾਜ ਸਰਕਾਰ ਨੂੰ ਝੂਠੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਵੱਡੀ ਗਿਣਤੀ ਨੌਜਵਾਨਾਂ ਨੂੰ ਰਿਹਾਅ ਕਰਨਾ ਪਿਆ ਹੈ। ਉਹਨਾਂ ਮੰਗ ਕੀਤੀ ਕਿ ਜਿਹੜੇ ਨੌਜਵਾਨਾਂ ਨੂੰ ਜ਼ਮਾਨਤਾਂ ਮਿਲ ਗਈਆਂ ਹਨ, ਉਹਨਾਂ ਦੇ ਕੇਸ ਵੀ ਖਾਰਜ ਕੀਤੇ ਜਾਣ। ਉਹਨਾਂ ਇਹ ਵੀ ਮੰਗ ਕੀਤੀ ਕਿ ਨੌਜਵਾਨਾਂ, ਬੁੱਧੀਜੀਵੀਆਂ, ਕਲਾਕਾਰਾਂ ਤੇ ਮੀਡੀਆ ਨੁਮਾਇੰਦਿਆਂ 'ਤੇ ਜ਼ੁਲਮ ਢਾਹੁਣਾ ਬੰਦ ਕੀਤਾ ਜਾਵੇ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਸਿੱਖਾਂ ਦੇ ਮਾਣ ਦਾ ਪ੍ਰਤੀਕ ਹੈ ਤੇ ਇਸਨੇਹਮੇਸ਼ਾ ਜ਼ਬਰ ਤੇ ਜ਼ੁਲਮ ਤੇ ਵਧੀਕੀ ਦਾ ਵਿਰੋਧ ਕੀਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਨੇ ਹਮੇਸ਼ਾ ਮਨੁੱਖੀ ਕਦਰਾਂ ਕੀਮਤਾਂ ਦਾ ਸਤਿਕਾਰ ਕੀਤਾ ਹੈ। ਉਹਨਾਂ ਕਿਹਾ ਕਿ ਭਾਵੇਂ ਅਫਗਾਨਾਂ ਨੇ ਅਤੇ ਬਾਅਦ ਵਿਚ ਆਜ਼ਾਦ ਭਾਰਤ ਵਿਚ ਇੰਦਰਾ ਗਾਂਧੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹਿਆ ਪਰ ਸ੍ਰੀ ਅਕਾਲ ਤਖਤ ਸਾਹਿਬ ਹਮੇਸ਼ਾ ਸਰਵਉੱਚ ਹੋ ਕੇ ਨਿਤਰਿਆ ਹੈ।

ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੇਂਦਰ ਸਰਕਾਰ ਨਾਲ ਰਲ ਕੇ ਪੰਜਾਬੀਆਂ ਦਾ ਅਪਮਾਨ ਕਰ ਰਹੇ ਹਨ। ਉਹਨਾਂ ਕਿਹਾ ਕਿ ਧਰੁਵੀਕਰਨ ਦੀ ਮੌਜੂਦਾ ਸਿਆਸਤ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਲਿਜਾ ਰਹੀ ਹੈ। ਉਹਨਾਂ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਕਿ ਉਹ ਵੰਡ ਪਾਊ ਰਾਜਨੀਤੀ ਕਰਨ ਤੋਂ ਗੁਰੇਜ਼ ਕਰੇ ਅਤੇ ਕਿਹਾ ਕਿ ਇਹ ਪੰਜਾਬੀਆਂ ਨੂੰ ਸਪਸ਼ਟ ਹੈ ਕਿ ਇਹ ਸਭ ਕੁਝ ਸਰਕਾਰ ਦੇ ਹਰ ਮੁਹਾਜ਼ 'ਤੇ ਭਾਵੇਂ ਉਹ ਕਾਨੂੰਨ ਵਿਵਸਥਾ ਹੋਵੇ, ਵਿੱਤੀ ਪ੍ਰਬੰਧਨ ਹੋਵੇ, ਵਿਕਾਸ ਕਾਰਜ ਕਰਨ ਦੀ ਗੱਲ ਹੋਵੇ ਜਾਂ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਹੂਲਤਾਂ ਦੇਣ ਦੀ ਗੱਲਹੋਵੇ, ਹਰ ਮੁਹਾਜ਼ 'ਤੇ ਸਰਕਾਰ ਦੀ ਅਸਫਲਤਾ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਅਜਿਹਾ ਕੀਤਾ ਜਾ ਰਿਹਾ ਹੈ।

The post ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖਤ ਸਾਹਿਬ ਦਾ ਅਪਮਾਨ ਕਰਨ ਲਈ ਸਿੱਖ ਸੰਗਤ ਤੋਂ ਮੁਆਫ਼ੀ ਮੰਗਣ: ਸ਼੍ਰੋਮਣੀ ਅਕਾਲੀ ਦਲ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • news
  • punjab
  • punjab-news
  • shiromani-akali-dal
  • sri-akal-takht-sahib
  • the-unmute-breaking-news

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ

Wednesday 29 March 2023 11:59 AM UTC+00 | Tags: aam-aadmi-party brahm-shankar-jimpa breaking-news cm-bhagwant-mann latest-news news punjab punjab-government punjab-news punjab-revenue-minister ram-naomi ram-naumi the-unmute-breaking-news the-unmute-punjabi-news

ਚੰਡੀਗੜ੍ਹ, 29 ਮਾਰਚ 2023: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਸੂਬੇ ਦੇ ਲੋਕਾਂ ਨੂੰ ਮਰਿਆਦਾ ਪ੍ਰਸ਼ੋਤਮ ਭਗਵਾਨ ਰਾਮ ਚੰਦਰ ਜੀ ਦੇ ਜਨਮ ਦਿਵਸ ਦੇ ਪਵਿੱਤਰ ਮੌਕੇ ਰਾਮ ਨੌਮੀ ਦੀ ਵਧਾਈ ਦਿੱਤੀ ਹੈ। ਇੱਕ ਸੰਦੇਸ਼ ਵਿੱਚ ਜਿੰਪਾ ਨੇ ਕਿਹਾ ਕਿ ਭਗਵਾਨ ਰਾਮ ਸਹਿਣ ਸ਼ਕਤੀ, ਨਿਆਂ ਅਤੇ ਉੱਚ ਕਦਰਾਂ ਕੀਮਤਾਂ ਦੇ ਪ੍ਰਤੀਕ ਹਨ, ਜਿਨ੍ਹਾਂ ਨੇ ਚੰਗੇ ਜੀਵਨ ਲਈ ਮਾਨਵੀ ਏਕਤਾ ਅਤੇ ਭਰਾਤਰੀਭਾਵ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਦਾ ਦਰਸ਼ਨ ਅਤੇ ਸਿੱਖਿਆਵਾਂ ਸਾਨੂੰ ਚੰਗੇ ਸਮਾਜ ਦੀ ਸਿਰਜਣਾ ਲਈ ਹਮੇਸ਼ਾਂ ਹੀ ਪ੍ਰੇਰਿਤ ਕਰਦੀਆਂ ਰਹਿਣਗੀਆਂ।

ਮਾਲ ਮੰਤਰੀ (Brahm Shankar Jimpa) ਨੇ ਲੋਕਾਂ ਨੂੰ ਭਗਵਾਨ ਰਾਮ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਦੇ ਭੌਤਿਕਵਾਦੀ ਸਮਾਜ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ਨਾ ਕੇਵਲ ਫਿਰਕੂ ਸਦਭਾਵਨਾ ਨੂੰ ਹੀ ਉਤਸ਼ਾਹਤ ਕਰਦੇ ਹਨ ਸਗੋਂ ਲੋਕਾਂ ਲਈ ਖੁਸ਼ੀ ਅਤੇ ਖੁਸ਼ਹਾਲੀ ਦਾ ਸਬੱਬ ਵੀ ਬਣਦੇ ਹਨ। ਉਨ੍ਹਾਂ ਲੋਕਾਂ ਨੂੰ ਇਹ ਪਵਿੱਤਰ ਦਿਹਾੜਾ ਜਾਤ-ਪਾਤ, ਰੰਗ, ਨਸਲ ਤੇ ਧਰਮ ਤੋਂ ਉੱਪਰ ਉੱਠ ਕੇ ਇਕਜੁੱਟ ਹੋ ਕੇ ਮਨਾਉਣ ਦਾ ਸੱਦਾ ਦਿੱਤਾ।

The post ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ appeared first on TheUnmute.com - Punjabi News.

Tags:
  • aam-aadmi-party
  • brahm-shankar-jimpa
  • breaking-news
  • cm-bhagwant-mann
  • latest-news
  • news
  • punjab
  • punjab-government
  • punjab-news
  • punjab-revenue-minister
  • ram-naomi
  • ram-naumi
  • the-unmute-breaking-news
  • the-unmute-punjabi-news

ਬਰਸਾਤ ਤੇ ਗੜ੍ਹੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਹਰ ਕਿਸਾਨ ਨੂੰ ਬਣਦਾ ਮੁਆਵਜ਼ਾ ਮਿਲੇਗਾ : ਡਾ. ਬਲਜੀਤ ਕੌਰ

Wednesday 29 March 2023 12:05 PM UTC+00 | Tags: aam-aadmi-party breaking-news child-development-minister-punjab cm-bhagwant-mann crop-damage dr-baljit-kaur latest-news news punjab punjab-farmers punjab-news wheat-crop

ਮਲੋਟ/ਸ੍ਰੀ ਮੁਕਤਸਰ ਸਾਹਿਬ 29 ਮਾਰਚ 2023: ਪੰਜਾਬ ਸਰਕਾਰ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਬੇਰੁਜ਼ਗਾਰਾਂ ਨੂੰ ਆਪਣੇ ਪੈਰਾ 'ਤੇ ਖੜ੍ਹਾ ਕਰਨ ਲਈ ਹਰ ਸੰਭਵ ਸਹਾਇਤਾ ਕਰ ਰਹੀ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਡਾ.ਬਲਜੀਤ ਕੌਰ (Dr. Baljit Kaur) ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ ਔਰਤਾਂ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਾਲਮੀਕਿ ਭਵਨ, ਗੁਰੂ ਰਵੀਦਾਸ ਨਗਰ, ਮਲੋਟ ਵਿਖੇ ਰਿਕੋਗਨੀਸ਼ਨ ਆਫ਼ ਪ੍ਰਾਈਅਰ ਲਰਨਿੰਗ (ਆਰ.ਪੀ.ਐਲ) ਪੰਜਾਬੀ ਜੁੱਤੀ ਬਣਾਉਣ ਦੇ ਕੋਰਸ ਦਾ ਉਦਘਾਟਨ ਮੌਕੇ ਕੀਤਾ।

ਇਸ ਮੌਕੇ ਐਸ.ਡੀ.ਐਮ. ਮਲੋਟ ਸ. ਕੰਵਰਜੀਤ ਸਿੰਘ ਨੇ ਆਏ ਹੋਏ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ, ਇਸ ਤਹਿਤ ਬੇਰੁਜ਼ਗਾਰਾਂ ਨੂੰ ਇਸ ਸਿਖਲਾਈ ਕੋਰਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ| ਇਸ ਉਦਘਾਟਨੀ ਸਮਾਗਮ ਮੌਕੇ ਡੋਰਿਕ ਮਲਟੀਮੀਡੀਆ ਪ੍ਰਾਈਵੇਟ ਲਿਮਟਿਡ ਤੋਂ ਸਰਬਜੀਤ ਸਿੰਘ ਗੁਲਾਟੀ, ਬਲਾਕ ਪ੍ਰਧਾਨ ਕਰਮਜੀਤ ਸ਼ਰਮਾ, ਸਤਗੁਰਦੇਵ ਸਿੰਘ ਪੱਪੀ, ਹਾਜ਼ਰ ਸਨ।

ਇਸ ਮੌਕੇ ਉਹਨਾਂ ਕਿਹਾ ਕਿ ਇਹ ਕੋਰਸ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਡੋਰਿਕ ਮਲਟੀਮੀਡੀਆ ਪ੍ਰਾਈਵੇਟ ਲਿਮਟਿਡ ਲੁਧਿਆਣਾ ਨੇ ਲਾਗੂ ਕੀਤਾ ਹੈ ਅਤੇ ਇਸ ਕੋਰਸ ਤਹਿਤ ਜੁੱਤੀਆਂ ਦੇ ਕਿੱਤੇ ਨੂੰ ਪ੍ਰਫੁੱਲਤ ਕਰਨ ਲਈ ਬੇਰੁਜ਼ਗਾਰਾਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਇਹ ਵਿਅਕਤੀ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਖੁਦ ਦਾ ਕਾਰੋਬਾਰ ਕਰ ਸਕਣ।

ਕੈਬਨਿਟ ਮੰਤਰੀ (Dr. Baljit Kaur) ਨੇ ਕਿਹਾ ਇਸ ਕੋਰਸ ਤਹਿਤ ਜੋ ਵਿਅਕਤੀ ਜੁੱਤੀਆਂ ਬਨਾਉਣ ਦੀ ਸਿਖਲਾਈ ਪ੍ਰਾਪਤ ਕਰ ਲਵੇਗਾ, ਉਸਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਸਰਟੀਫਿਕੇਟ ਦਿੱਤਾ ਜਾਵੇਗਾ ਅਤੇ ਇਸ ਸਰਟੀਫਿਕੇਟ ਦੇ ਆਧਾਰ ਤੇ ਬੇਰੁਜ਼ਗਾਰ ਵਿਆਕਤੀ ਕਿਸੇ ਵੀ ਬੈਂਕ ਜਾਂ ਸੰਸਥਾ ਤੋਂ ਕਰਜਾ ਪ੍ਰਾਪਤ ਕਰਕੇ ਆਪਣੇ ਖੁਦ ਦਾ ਕਾਰੋਬਾਰ ਕਰ ਸਕਣਗੇ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਕੀਮਾਂ ਦੇ ਲਾਭ ਤੋਂ ਵਾਂਝੇ ਨਹੀਂ ਰਹਿਣਗੇ।

ਇਸ ਉਪਰੰਤ ਡਾ. ਬਲਜੀਤ ਕੌਰ ਨੇ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰ ਪ੍ਰਭਾਵਿਤ ਪਿੰਡ ਦਾਨੇਵਾਲਾ, ਰੱਥੜੀਆਂ, ਕਿੰਗਰਾ ਅਤੇ ਮੱਲਵਾਲਾ, ਈਨਾ ਖੇੜਾ ਅਤੇ ਪਿੰਡ ਥੇਹੜੀ ਪਿੰਡਾਂ ਦਾ ਦੌਰਾ ਕੀਤਾ ਅਤੇ ਖਰਾਬੇ ਦਾ ਜਾਇਜਾ ਲਿਆ।ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਰਸਾਤ ਅਤੇ ਗੜ੍ਹੇਮਾਰ ਨਾਲ ਹੋਏ ਖਰਾਬੇ ਦੀ ਭਰਪਾਈ ਲਈ ਲੋੜਵੰਦਾਂ ਦੀ ਸਹਾਇਤਾ ਕਰ ਰਹੀ ਹੈ ਅਤੇ ਜਲਦੀ ਤੋਂ ਜਲਦੀ ਸਰਕਾਰ ਦੁਆਰਾ ਉਨ੍ਹਾਂ ਨੂੰ ਮੁਆਵਜਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਬਿਨ੍ਹਾਂ ਕਿਸੇ ਦੇਰੀ ਤੋਂ ਬਰਸਾਤ ਅਤੇ ਗੜ੍ਹੇਮਾਰ ਨਾਲ ਖਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾ ਸਕੇ।

The post ਬਰਸਾਤ ਤੇ ਗੜ੍ਹੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਹਰ ਕਿਸਾਨ ਨੂੰ ਬਣਦਾ ਮੁਆਵਜ਼ਾ ਮਿਲੇਗਾ : ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • aam-aadmi-party
  • breaking-news
  • child-development-minister-punjab
  • cm-bhagwant-mann
  • crop-damage
  • dr-baljit-kaur
  • latest-news
  • news
  • punjab
  • punjab-farmers
  • punjab-news
  • wheat-crop

ਅੰਮ੍ਰਿਤਪਾਲ ਸਿੰਘ ਦੀ ਵੀਡੀਓ ਆਈ ਸਾਹਮਣੇ, ਕਿਹਾ- ਗ੍ਰਿਫਤਾਰੀ ਵਾਹਿਗੁਰੂ ਦੇ ਹੱਥ 'ਚ

Wednesday 29 March 2023 12:28 PM UTC+00 | Tags: aam-aadmi-party amritpal-singh breaking-news cm-bhagwant-mann latest-news news punjab punjab-government punjab-news punjab-police sri-akal-takhat-sahib the-unmute-breaking-news

ਚੰਡੀਗੜ੍ਹ, 29 ਮਾਰਚ 2023: 18 ਮਾਰਚ ਤੋਂ ਬਾਅਦ ਅੱਜ ‘ਵਾਰਿਸ ਪੰਜਾਬ ਦੇ’ ਦੇ ਅੰਮ੍ਰਿਤਪਾਲ ਸਿੰਘ (Amritpal Singh) ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਉਨ੍ਹਾਂ ਨੇ ਜੋ 18 ਮਾਰਚ ਨੂੰ ਵਾਪਰਿਆ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਸਰਕਾਰ ਦਾ ਇਰਾਦਾ ਗ੍ਰਿਫਤਾਰ ਕਰਨਾ ਹੁੰਦਾ ਤਾਂ ਘਰ ਤੋਂ ਆ ਕੇ ਗ੍ਰਿਫਤਾਰ ਕਰ ਲੈਂਦੀ, ਅਸੀ ਗ੍ਰਿਫਤਾਰੀ ਦੇ ਦਿੰਦੇ | ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜੋ ਰਵੱਈਆ ਅਪਣਾਇਆ ਹੈ, ਜਿਸ ਵਿੱਚ ਉਨ੍ਹਾਂ ਨੇ ਲੱਖਾਂ ਦੀ ਫੋਰਸ ਲਗਾ ਕੇ ਘੇਰਾ ਪਾਇਆ ਗਿਆ ਅਤੇ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਵਿੱਚ ਸੱਚੇ ਪਾਤਸ਼ਾਹ ਨੇ ਸਾਨੂੰ ਕੱਢਿਆ | ਉਨ੍ਹਾਂ ਨੇ ਕਿਹਾ ਕਿ ਸਾਨੂੰ ਲੱਗਦਾ ਸੀ ਕਿ ਸਰਕਾਰ ਵਹੀਰ ਨਹੀਂ ਚਲਾਉਣ ਦੇਣਾ ਚਾਹੁੰਦੀ | ਸਾਨੂੰ ਲੱਗਾ ਮਾਲਵੇ ਵਿੱਚ ਵਹੀਰ ਸ਼ੁਰੂ ਕਰਨੀ ਚਾਹੀਦੀ ਹੈ | ਉਸ ਵੇਲੇ ਸਭ ਥਾਵਾਂ ‘ਤੇ ਇੰਟਰਨੈਟ ਬੰਦ ਹੋ ਗਿਆ ਤੇ ਕਿਸੇ ਘਟਨਾ ਬਾਰੇ ਕੁਝ ਪਤਾ ਨਹੀਂ ਲੱਗਾ |

ਉਨ੍ਹਾਂ (Amritpal Singh) ਕਿਹਾ ਕਿ ਜਦੋਂ ਖਬਰਾਂ ਦੇਖੀਆਂ ਤਾਂ ਕਿਵੇਂ ਪੰਜਾਬ ਸਰਕਾਰ ਨੇ ਕਈ ਸਿੱਖ ਨੌਜਵਾਨਾਂ ਨੂੰ ਦੋਸ਼ੀ ਬਣਾ ਕੇ ਜੇਲ੍ਹਾਂ ਵਿੱਚ ਬੰਦ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਕਿਸੇ ਨੂੰ ਨਹੀਂ ਬਖਸਿਆ | ਉਨ੍ਹਾਂ ਨੇ ਕਿਹਾ ਇਹ ਹੋਈ ਕੰਮ ਹੈ ਜੋ ਕਦੇ ਬੇਅੰਤ ਸਿੰਘ ਦੀ ਸਰਕਾਰ ਵੇਲੇ ਹੋਇਆ ਸੀ | ਉਨ੍ਹਾਂ ਕਿਹਾ ਕਿ ਗ੍ਰਿਫਤਾਰੀ ਤੋਂ ਨਾ ਕਦੇ ਡਰਿਆ ਅਤੇ ਨਾ ਅੱਜ ਡਰਦਾ ਹਾਂ |ਉਨ੍ਹਾਂ ਨੇ ਕਿਹਾ ਇਹ ਸਿਰਫ ਮੇਰੀ ਗ੍ਰਿਫਤਾਰੀ ਦਾ ਮਸਲਾ ਨਹੀਂ, ਇਹ ਮਸਲਾ ਸਿੱਖ ਕੌਮ ‘ਤੇ ਹਮਲੇ ਦਾ ਹੈ |

ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ 'ਤੇ ਸਰਬਤ ਖ਼ਾਲਸਾ ਬੁਲਾਇਆ ਜਾਵੇ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਮੈਂ ਚੜ੍ਹਦੀ ਕਲਾਂ ਵਿਚ ਹਾਂ ਅਤੇ ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ ਹੈ। ਉਨ੍ਹਾਂ ਲੋਕਾਂ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਹਕੂਮਤ ਦੇ ਧੱਕੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਸੀ, ਉਸ ‘ਤੇ ਪੰਜਾਬ ਸਰਕਾਰ ਨੇ ਬਹੁਤ ਹੀ ਨੀਵੇਂ ਪੱਧਰ ਦੀ ਟਿੱਚਰ ਕੀਤੀ | ਅੰਮ੍ਰਿਤਪਾਲ ਸਿੰਘ ਨੇ ਕਿਹਾ ਮੈਨੂੰ ਲੱਗਦਾ ਹੈ ਕਿ ਜਥੇਦਾਰ ਸਾਹਿਬ ਨੂੰ ਇਸ ‘ਤੇ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ |

The post ਅੰਮ੍ਰਿਤਪਾਲ ਸਿੰਘ ਦੀ ਵੀਡੀਓ ਆਈ ਸਾਹਮਣੇ, ਕਿਹਾ- ਗ੍ਰਿਫਤਾਰੀ ਵਾਹਿਗੁਰੂ ਦੇ ਹੱਥ ‘ਚ appeared first on TheUnmute.com - Punjabi News.

Tags:
  • aam-aadmi-party
  • amritpal-singh
  • breaking-news
  • cm-bhagwant-mann
  • latest-news
  • news
  • punjab
  • punjab-government
  • punjab-news
  • punjab-police
  • sri-akal-takhat-sahib
  • the-unmute-breaking-news

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖ਼ਰਾਬੇ ਦੇ ਅਸਲ ਅੰਕੜੇ ਛੇਤੀ ਪੇਸ਼ ਕਰਨ ਦੇ ਹੁਕਮ

Wednesday 29 March 2023 12:42 PM UTC+00 | Tags: aam-aadmi-party agriculture-department breaking-news crop-damage farmers kuldeep-singh-dhaliwal latest-news news newse punjab-agriculture-department punjab-government punjab-news the-unmute-breaking-news the-unmute-latest-news

ਚੰਡੀਗੜ੍ਹ, 29 ਮਾਰਚ 2023: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਖੇਤੀ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਬੀਤੇ ਦਿਨੀਂ ਮੀਂਹ ਕਾਰਣ ਖਰਾਬ ਹੋਈਆਂ ਫਸਲਾਂ ਦੇ ਅਸਲ ਅੰਕੜੇ ਜਲਦ ਤੋਂ ਜਲਦ ਭੇਜਣ ਦੇ ਹੁਕਮ ਦਿੱਤੇ ਹਨ। ਪੰਜਾਬ ਭਵਨ ਵਿਖੇ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮੁੱਖ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਦੌਰਾਨ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਫਸਲਾਂ ਦੇ ਖਰਾਬੇ ਦਾ ਮੁਆਵਜ਼ਾਂ ਵਿਸਾਖੀ ਦੇ ਆਸ-ਪਾਸ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ, ਇਸ ਲਈ ਮੁੱਖ ਖੇਤੀਬਾੜੀ ਅਫਸਰ ਖਰਾਬੇ ਦੀ ਅਸਲ ਤਸਵੀਰ ਸੂਬਾ ਸਰਕਾਰ ਸਾਹਮਣੇ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਅਸਲ ਅੰਕੜੇ ਸਿਫਾਰਸ਼ ਰਹਿਤ ਅਤੇ ਕਿਸਾਨਾਂ ਨੂੰ ਖੱਜਲ-ਖੁਆਰ ਕੀਤੇ ਬਿਨਾਂ ਜਲਦ ਭੇਜਣੇ ਯਕੀਨੀ ਬਣਾਏ ਜਾਣ।

ਇਸ ਮੌਕੇ ਧਾਲੀਵਾਲ ਨੇ ਨਕਲੀ ਖਾਦਾਂ ਅਤੇ ਨਕਲੀ ਕੀਟਨਾਸ਼ਕ ਦਵਾਈਆਂ ਬਾਰੇ ਗੰਭੀਰ ਨੋਟਿਸ ਲੈਂਦਿਆਂ ਐਲਾਨ ਕੀਤਾ ਕਿ ਜਲਦ ਹੀ ਕਿਸਾਨਾਂ ਦੀ ਸਹੂਲਤ ਲਈ ਇਕ ਵੱਖਰਾ ਸ਼ਿਕਾਇਤ ਨੰਬਰ ਜਾਰੀ ਕੀਤਾ ਜਾਵੇਗਾ, ਜਿੱਥੇ ਉਹ ਇਸ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਣਗੇ। ਅਜਿਹੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕਰਨ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ।

ਉਨ੍ਹਾਂ ਕਿਹਾ ਕਿ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਕਿਸੇ ਵੀ ਕੀਮਤ 'ਤੇ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੇ ਮਿਆਰੀ ਬੀਜ ਖਰੀਦਣ ਲਈ ਜਾਗਰੂਕ ਕੀਤਾ ਜਾਵੇ ਜੋ ਕਿ ਕੁਦਰਤੀ ਆਫਤਾਂ ਦੀ ਮਾਰ ਝੱਲ ਸਕਣ ਦੀ ਸਮਰੱਥਾ ਰੱਖਦੇ ਹੋਣ।

Kuldeep Singh Dhaliwal

ਧਾਲੀਵਾਲ (Kuldeep Singh Dhaliwal) ਨੇ ਆਗਾਮੀ ਕਣਕ ਦੇ ਖਰੀਦ ਸੀਜਨ ਲਈ ਵੀ ਅਧਿਕਾਰੀਆਂ ਨੂੰ ਖਾਸ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਇਹ ਵੀ ਸੁਨਿਸ਼ਚਿਤ ਕੀਤਾ ਜਾਵੇ ਕਿ ਤੂੜੀ ਦੀ ਵਰਤੋਂ ਚਾਰੇ ਲਈ ਹੀ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਲਈ ਜਾਗਰੂਕ ਕੈਂਪ ਲਗਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਨਰਮੇ ਦਾ ਏਰੀਆ ਵਧਾਉਣ ਲਈ ਪੰਜਾਬ ਸਰਕਾਰ ਗੰਭੀਰ ਯਤਨ ਕਰ ਰਹੀ ਹੈ ਅਤੇ ਨਰਮਾ ਪੱਟੀ ਦੇ ਕਿਸਾਨਾਂ ਨੂੰ 33 ਫੀਸਦੀ ਸਬਸਿਡੀ 'ਤੇ ਬੀਜ ਦਿੱਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਬਸਿਡੀ 'ਤੇ ਬੀਜ ਖਰੀਦਣ ਅਤੇ ਨਰਮਾ ਲਗਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਨਰਮਾ ਪੱਟੀ ਦੇ ਕਿਸਾਨਾਂ ਨੂੰ ਸਮੇਂ ਸਿਰ ਪਾਣੀ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਹਦਾਇਤ ਦਿੱਤੀ ਕਿ ਘੱਟ ਸਮਾਂ ਅਤੇ ਘੱਟ ਪਾਣੀ ਲੈਣ ਵਾਲੀ ਝੋਨੇ ਦੀ ਪੀਆਰ 126 ਕਿਸਮ ਦੇ ਬੀਜਾਂ ਨੂੰ ਲਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪੀਆਰ 126 ਕਿਸਮ ਅਧੀਨ ਇਸ ਸਾਲ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਫੀਲਡ ਅਧਿਕਾਰੀ ਹੁਣ ਤੋਂ ਹੀ ਕੋਸ਼ਿਸ਼ਾਂ ਤੇਜ਼ ਕਰ ਦੇਣ। ਉਨ੍ਹਾਂ ਕਿਹਾ ਕਿ ਜਿਹੜੇ ਇਲਾਕੇ ਝੋਨੇ ਦੀ ਸਿੱਧੀ ਬਿਜਾਈ ਲਈ ਜ਼ਿਆਦਾ ਅਨੁਕੂਲ ਹਨ, ਅਧਿਕਾਰੀ ਉਨ੍ਹਾਂ ਇਲਾਕਿਆਂ ਦੀ ਚੋਣ ਕਰਨ ਅਤੇ ਉੱਥੋਂ ਦੇ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ।

ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਅਤੇ ਆਰਥਿਕਤਾ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੀ ਖੇਤੀ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਮਕਸਦ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਉਨ੍ਹਾਂ ਫੀਲਡ ਅਫਸਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਸਫਲ ਜਾਂ ਪ੍ਰੋਗਰੈਸਿਵ ਕਿਸਾਨ ਹੈ ਤਾਂ ਉਸ ਤੋਂ ਸੁਝਾਅ ਭਿਜਵਾਏ ਜਾਣ।

ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਨੀਤੀ ਦਾ ਖਾਸ ਜ਼ਿਕਰ ਕਰਦਿਆਂ ਕਿਹਾ ਕਿ ਕਿਸੇ ਵੀ ਭ੍ਰਿਸ਼ਟ ਜਾਂ ਰਿਸ਼ਵਤਖੋਰ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਹਰੇਕ ਅਧਿਕਾਰੀ ਤੇ ਕਰਮਚਾਰੀ ਦੀ ਪਹਿਲ ਹੋਣੀ ਚਾਹੀਦੀ ਹੈ। ਇਸ ਮੌਕੇ ਖੇਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਗੁਰਵਿੰਦਰ ਸਿੰਘ, ਸਾਰੇ ਜ਼ਿਲਿ੍ਹਆਂ ਦੇ ਮੁੱਖ ਖੇਤੀਬਾੜੀ ਅਫਸਰ ਅਤੇ ਮੁੱਖ ਦਫਤਰ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

The post ਕੁਲਦੀਪ ਸਿੰਘ ਧਾਲੀਵਾਲ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖ਼ਰਾਬੇ ਦੇ ਅਸਲ ਅੰਕੜੇ ਛੇਤੀ ਪੇਸ਼ ਕਰਨ ਦੇ ਹੁਕਮ appeared first on TheUnmute.com - Punjabi News.

Tags:
  • aam-aadmi-party
  • agriculture-department
  • breaking-news
  • crop-damage
  • farmers
  • kuldeep-singh-dhaliwal
  • latest-news
  • news
  • newse
  • punjab-agriculture-department
  • punjab-government
  • punjab-news
  • the-unmute-breaking-news
  • the-unmute-latest-news

ਪੰਜਾਬ ਸਰਕਾਰ ਨੇ 39 DSP ਅਧਿਕਾਰੀਆਂ ਨੂੰ SP ਵਜੋਂ ਦਿੱਤੀ ਤਰੱਕੀ

Wednesday 29 March 2023 12:51 PM UTC+00 | Tags: breaking-news cm-bhagwant-mann dsp government-of-punjab news promoted promotion punjab-government punjab-police the-unmute-punjabi-news

ਚੰਡੀਗੜ੍ਹ, 29 ਮਾਰਚ 2023: ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਪੰਜਾਬ ਦੇ ਰਾਜਪਾਲ ਦੇ ਹੁਕਮਾਂ ਤਹਿਤ ਪੰਜਾਬ ਪੁਲਿਸ ਦੇ 39 ਅਧਿਕਾਰੀਆਂ ਨੂੰ ਡੀਐਸਪੀ (DSP) ਤੋਂ ਐਸਪੀ (SP) ਵਜੋਂ ਤਰੱਕੀ ਦਿੱਤੀ ਹੈ | ਅਧਿਕਾਰੀਆਂ ਦੀ ਸੂਚੀ ਹੇਠ ਅਨੁਸਾਰ ਹੈ |

 

Punjab

The post ਪੰਜਾਬ ਸਰਕਾਰ ਨੇ 39 DSP ਅਧਿਕਾਰੀਆਂ ਨੂੰ SP ਵਜੋਂ ਦਿੱਤੀ ਤਰੱਕੀ appeared first on TheUnmute.com - Punjabi News.

Tags:
  • breaking-news
  • cm-bhagwant-mann
  • dsp
  • government-of-punjab
  • news
  • promoted
  • promotion
  • punjab-government
  • punjab-police
  • the-unmute-punjabi-news

CM ਮਾਨ ਵਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੰਡੀਆਂ 'ਚ ਪੁਖਤਾ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ

Wednesday 29 March 2023 01:09 PM UTC+00 | Tags: breaking-news farmers food-and-civil-supplies-department food-and-civil-supplies-department-punajb-news latest-news news punjab-government punjab-mandi punjab-mandi-board the-unmute-breaking the-unmute-breaking-news the-unmute-punjabi-news wheat-crop

ਚੰਡੀਗੜ੍ਹ, 29 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਆਗਾਮੀ ਕਣਕ ਦੇ ਸੀਜ਼ਨ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਆਰਬੀਆਈ ਵੱਲੋਂ 29000 ਕਰੋੜ ਰੁਪਏ ਦੀ ਸੀਸੀਐਲ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦੇਵਾਂਗੇ। ਕਿਸਾਨ ਦਾ ਹਰ ਅਨਾਜ ਖਰੀਦਿਆ ਜਾਵੇਗਾ ਅਤੇ ਅਦਾਇਗੀ ਤੁਰੰਤ ਕੀਤੀ ਜਾਵੇਗੀ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ..ਆਉਣ ਵਾਲੇ ਸੀਜ਼ਨ ਲਈ ਮੰਡੀਆਂ 'ਚ ਪੁਖ਼ਤਾ ਪ੍ਰਬੰਧਾਂ ‘ਤੇ ਚਰਚਾ ਹੋਈ..RBI ਵੱਲੋਂ ₹29000 Cr. ਦੀ CCL ਨੂੰ ਮਨਜ਼ੂਰੀ ਮਿਲ ਗਈ ਹੈ..ਕਿਸਾਨਾਂ ਨੂੰ ਮੰਡੀਆਂ 'ਚ ਖੱਜਲ-ਖੁਆਰ ਨਹੀਂ ਹੋਣ ਦੇਵਾਂਗੇ..ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਤੇ ਉਸੇ ਵੇਲੇ ਭੁਗਤਾਨ ਕੀਤਾ ਜਾਵੇਗਾ

The post CM ਮਾਨ ਵਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੰਡੀਆਂ ‘ਚ ਪੁਖਤਾ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ appeared first on TheUnmute.com - Punjabi News.

Tags:
  • breaking-news
  • farmers
  • food-and-civil-supplies-department
  • food-and-civil-supplies-department-punajb-news
  • latest-news
  • news
  • punjab-government
  • punjab-mandi
  • punjab-mandi-board
  • the-unmute-breaking
  • the-unmute-breaking-news
  • the-unmute-punjabi-news
  • wheat-crop

ਪੰਜਾਬੀ ਸਿਨਮੇ ਦੇ ਵਿਕਾਸ ਦੀਆਂ ਬਹੁਤ ਜ਼ਿਆਦਾ ਸੰਭਾਵਨਾਵਾਂ: ਚੇਤਨ ਸਿੰਘ ਜੌੜਾਮਾਜਰਾ

Wednesday 29 March 2023 01:18 PM UTC+00 | Tags: breaking-news chetan-singh-jauramajra film news punjabi-cinema punjabi-film punjabi-film-industry punjab-news

ਐਸ.ਏ.ਐਸ ਨਗਰ, 29 ਮਾਰਚ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਕਿਹਾ ਹੈ ਕਿ ਪੰਜਾਬੀ ਸਿਨਮੇ ਦੇ ਵਿਕਾਸ ਦੀਆਂ ਬਹੁਤ ਜਿਆਦਾ ਸੰਭਾਵਨਾਵਾਂ ਹੈ ਅਤੇ ਇਸ ਨੂੰ ਬੜ੍ਹਾਵਾ ਦਿੱਤੇ ਜਾਣ ਦੀ ਜ਼ਰੂਰਤ ਹੈ । ਅੱਜ ਪੰਜਾਬੀ ਸਿਨੇਮਾ ਦਿਵਸ ਦੇ ਮੌਕੇ ਉੱਤੇ ਪੰਜਾਬੀ ਫਿਲਮ ਅਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਜੌੜਾਮਾਜਰਾ ਨੇ ਸਮਾਜਿਕ ਪੰਜਬੀ ਫਿਲਮਾਂ ਦੇ ਨਿਰਮਾਣ ਤੇ ਜ਼ੋਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਮੁੰਬਈ ਫਿਲਮ ਉਦਯੋਗ ਵਿੱਚ ਪੰਜਾਬੀਆਂ ਦੀ ਵੱਡੀ ਸ਼ਮੂਲੀਅਤ ਹੈ ਪਰ ਪੰਜਬੀ ਫਿਲਮਾਂ ਉਹ ਮੁਕਾਮ ਹਾਸਿਲ ਨਹੀਂ ਕਰ ਸਕੀਆ ਜੋ ਕੀਤਾ ਜਾਣਾ ਚਾਹੀਦਾ ਸੀ ।

ਉਨ੍ਹਾਂ (Chetan Singh Jauramajra) ਕਿਹਾ ਕਿ ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰ ਨੂੰ ਬੜ੍ਹਾਵਾ ਦੇਣਾ ਸਾਡੀ ਸਾਰਿਆ ਦੀ ਜ਼ਿਮੇਵਾਰੀ ਹੈ ਅਤੇ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਵਿਕਾਸ ਲਈ ਆਪਣੀ ਪੂਰੀ ਤਤਪਰ ਹੈ । ਉਨ੍ਹਾਂ ਨੇ ਪੰਜਾਬੀ ਫਿਲਮ ਉਦਯੋਗ ਨਾਲ ਜੁੜੇ ਹੋਏ ਕਲਾਕਾਰਾਂ ਨੂੰ ਹੋਰ ਵੀ ਵਧੇਰੇ ਚੰਗੀਆਂ ਫਿਲਮਾਂ ਦਾ ਨਿਰਮਾਣ ਕਰਨ ਦੀ ਅਪੀਲ ਕੀਤੀ ਹੈ ਜਿਨ੍ਹਾਂ ਦੇ ਨਾਲ ਪੰਜਾਬੀ ਲੋਕਾਂ ਦੇ ਬੌਧਿਕ ਵਿਕਾਸ ਦੇ ਨਾਲ ਨਾਲ ਪੰਜਾਬੀ ਭਾਸ਼ਾ ਦਾ ਪਸਾਰ ਵੀ ਹੋ ਸਕੇ ।

ਇਸ ਦੌਰਾਨ ਜੌੜਾਮਾਜਰਾ ਨੇ ਪੰਜਾਬੀ ਫਿਲਮ ਉਦਯੋਗ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਸਿਨਮੇ ਦੇ ਰਾਹ ਵਿੱਚ ਆਉਣ ਵਾਲੀਆਂ ਸਾਰੀਆਂ ਔਕੜਾ ਨੂੰ ਦੂਰ ਕਰੇਗੀ ਜਿਸ ਨਾਲ ਪੰਜਾਬੀ ਸਿਨੇਮਾ ਦਾ ਵਿਕਾਸ ਹੋ ਸਕੇ ।

ਇਸੇ ਦੌਰਾਨ ਖੁਰਾਕ,ਸਿਵਲ ਸਪਲਾਈ ਅਤੇ ਜੰਗਲਾਤ ਮੰਤਰੀ ਸ੍ਰੀ ਲਾਲਚੰਦ ਕਟਾਰੂਚੱਕ ਨੇ ਸਮਾਜਿਕ ਫਿਲਮਾਂ ਦੇ ਨਿਰਮਾਣ ਉੱਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਮਾਨਵੀ ਜੀਵਨ ਦੇ ਵਿਕਾਸ ਵਿੱਚ ਫਿਲਮਾਂ ਮਹੱਤਵਪੂਰਨ ਭੂਮਿਕਾ ਨਿਭਾਉਦੀਆਂ ਹਨ । ਉਨਾਂ ਕਿਹਾ ਕਿ ਅਜਿਹੀਆਂ ਪੰਜਾਬੀ ਫਿਲਮਾਂ ਦਾ ਨਿਰਮਾਣ ਕੀਤਾ ਜਾਣਾ ਚਾਹੀਦਾ ਹੈ ਜੋ ਲੋਕਾਂ ਦੇ ਬੌਧਿਕ ਪੱਧਰ ਦਾ ਵਿਕਾਸ ਕਰ ਸਕਣ ਅਤੇ ਉਨ੍ਹਾਂ ਨੂੰ ਚੰਗੀ ਦਿਸ਼ਾ ਵੱਲ ਨੂੰ ਲਿਜਾ ਸਕਣ ।

ਕਟਾਰੂਚੱਕ ਨੇ ਕਿਹਾ ਕਿ ਪੰਜਾਬ ਨੇ ਵੱਖ-ਵੱਖ ਖੇਤਰਾਂ ਵਿੱਚ ਵੱਡੀ ਭੂਮਿਕਾ ਨਿਭਾਈ ਹੈ ਅਤੇ ਇਸ ਨੂੰ ਪੰਜਾਬੀ ਫਿਲਮਾਂ ਦੇ ਖੇਤਰ ਵਿੱਚ ਵੀ ਆਪਣੀ ਪੈਠ ਬਣਾਉਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬੀ ਫਿਲਮੀ ਕਲਾਕਾਰਾਂ ਨੇ ਅਨੇਕਾ ਚੰਗੀਆ ਫਿਲਮਾਂ ਦਾ ਨਿਰਮਾਣ ਕੀਤਾ ਹੈ ਪਰ ਪੰਜਾਬੀ ਫਿਲਮਾਂ ਦੇ ਵਿਕਾਸ ਦੀਆਂ ਹੋਰ ਵੀ ਅਨੇਕਾਂ ਸੰਭਾਵਨਾਵਾਂ ਹਨ । ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਸਾਰੀਆਂ ਸੰਭਾਵਨਾਵਾਂ ਨੂੰ ਤਲਾਸ਼ਣਾ ਚਾਹੀਦਾ ਹੈ ਅਤੇ ਇਸ ਖੇਤਰ ਵਿੱਚ ਅੱਗੇ ਵਧਣਾ ਚਾਹੀਦਾ ਹੈ । ਇਸ ਦੌਰਾਨ ਉਨ੍ਹਾਂ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਵਿਕਾਸ ਦਾ ਵੀ ਜ਼ਿਕਰ ਕੀਤਾ ।

The post ਪੰਜਾਬੀ ਸਿਨਮੇ ਦੇ ਵਿਕਾਸ ਦੀਆਂ ਬਹੁਤ ਜ਼ਿਆਦਾ ਸੰਭਾਵਨਾਵਾਂ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News.

Tags:
  • breaking-news
  • chetan-singh-jauramajra
  • film
  • news
  • punjabi-cinema
  • punjabi-film
  • punjabi-film-industry
  • punjab-news

ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

Wednesday 29 March 2023 01:24 PM UTC+00 | Tags: breaking-news code-of-conduct code-of-conduct-in-jaladhar jalandhar jalandhar-news news punjab-by-election punjab-elction-2023

ਜਲੰਧਰ, 29 ਮਾਰਚ 2023: ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ 04 ਜਲੰਧਰ (Jalandhar) ਦੀ ਉਪ ਚੋਣ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਪੂਰੀ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਇਸ ਵਿਚ ਕਿਸੇ ਕਿਸਮ ਦੀ ਢਿੱਲ-ਮੱਠ ਅਤੇ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ, ਵਿਭਾਗ ਦੀਆਂ ਵੈਬਸਾਈਟਾਂ ਅਤੇ ਵੈਬ ਪੇਜਾਂ ਆਦਿ ਤੋਂ ਸਿਆਸੀ ਆਗੂਆਂ ਦੀਆਂ ਤਸਵੀਰਾਂ ਆਦਿ ਤੁਰੰਤ ਲਾਹੁਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ, ਬਿਲਡਿੰਗਾਂ, ਪੋਲਾਂ ਅਤੇ ਕੰਪਲੈਕਸਾਂ ਵਿਚੋਂ ਵੀ ਸਿਆਸੀ ਪੋਸਟਰ, ਹੋਰਡਿੰਗ, ਬੈਨਰ ਆਦਿ ਤੁਰੰਤ ਉਤਾਰੇ ਜਾਣ।

ਉਨ੍ਹਾਂ ਕਿਹਾ ਕਿ ਸਰਕਾਰੀ ਇਮਾਰਤਾਂ ਤੋਂ ਸਿਆਸੀ ਇਸ਼ਤਿਹਾਰ 24 ਘੰਟਿਆਂ ਵਿਚ ਅਤੇ ਨਿੱਜੀ ਪ੍ਰਾਪਰਟੀਆਂ ਤੋਂ ਇਹ ਇਸ਼ਤਿਹਾਰ 72 ਘੰਟਿਆਂ ਵਿਚ-ਵਿਚ ਉਤਾਰੇ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਗਰ ਨਿਗਮ ਜਲੰਧਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੇ ਦਫ਼ਤਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਹੋਰਨਾਂ ਸਬੰਧਤ ਅਦਾਰਿਆਂ ਨੂੰ ਵੀ ਚੋਣ ਜਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ।

ਉਪ ਚੋਣ ਦੇ ਮੱਦੇਨਜ਼ਰ ਵੱਖ-ਵੱਖ ਚੋਣ ਕਾਰਜਾਂ ਲਈ ਤਾਇਨਾਤ ਸਮੂਹ ਨੋਡਲ ਅਫ਼ਸਰਾਂ ਨੂੰ ਉਨ੍ਹਾਂ ਦੀ ਡਿਊਟੀ ਤੋਂ ਜਾਣੂ ਕਰਵਾਉਂਦਿਆਂ ਡਿਪਟੀ ਕਮਿਸ਼ਨਰ (Jalandhar) ਨੇ ਕਿਹਾ ਕਿ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਚੋਣਾਂ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਉਪ ਚੋਣ ਨੂੰ ਅਮਨ-ਅਮਾਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਨਾਲ ਹੀ ਉਨ੍ਹਾਂ ਮੁੱਖ ਚੋਣ ਅਫਸਰ, ਪੰਜਾਬ ਰਾਹੀਂ ਭਾਰਤ ਦੇ ਚੋਣ ਕਮਿਸ਼ਨ ਨੂੰ ਭੇਜੀਆਂ ਜਾਣ ਵਾਲੀਆਂ ਸਾਰੀਆਂ ਰੋਜ਼ਾਨਾ ਰਿਪੋਰਟਾਂ ਸਮੇਂ ਸਿਰ ਭੇਜਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।

ਉਨ੍ਹਾਂ ਦੱਸਿਆ ਕਿ ਚੋਣ ਖਰਚੇ ਅਤੇ ਕਾਨੂੰਨ ਤੇ ਵਿਵਸਥਾ ਦੀ ਨਜ਼ਰਸਾਨੀ ਲਈ ਵਿਧਾਨ ਸਭਾ ਹਲਕਾ ਪੱਧਰ ਤੋਂ ਜ਼ਿਲ੍ਹਾ ਪੱਧਰ ਤੱਕ ਵੱਖ-ਵੱਖ ਟੀਮਾਂ ਦੀ ਗਠਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਰ.ਓ. ਲੈਵਲ ‘ਤੇ ਐਮ.ਸੀ.ਐਮ.ਸੀ., ਡੀ.ਈ.ਐਮ.ਸੀ., ਸ਼ਿਕਾਇਤ ਸੈੱਲ, ਡੇਲੀ ਰਿਪੋਰਟਿੰਗ ਸੈੱਲ ਆਦਿ ਤੋਂ ਇਲਾਵਾ ਵਿਧਾਨ ਸਭਾ ਪੱਧਰ 'ਤੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਟੀਮ ਮੈਂਬਰਾਂ ਨੂੰ ਪਹਿਲੇ ਰਾਊਂਡ ਦੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਆਫ ਪੁਲਿਸ ਜਗਮੋਹਨ ਸਿੰਘ, ਐਸ.ਡੀ.ਐਮਜ਼. ਬਲਬੀਰ ਰਾਜ ਸਿੰਘ ਤੇ ਅਮਨਪਾਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ, ਸਮੂਹ ਨੋਡਲ ਅਫ਼ਸਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

The post ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ appeared first on TheUnmute.com - Punjabi News.

Tags:
  • breaking-news
  • code-of-conduct
  • code-of-conduct-in-jaladhar
  • jalandhar
  • jalandhar-news
  • news
  • punjab-by-election
  • punjab-elction-2023

ਪ੍ਰੋ: ਰੇਨੂੰ ਚੀਮਾ ਵਿਗ ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਕੀਤਾ ਨਿਯੁਕਤ

Wednesday 29 March 2023 01:36 PM UTC+00 | Tags: breaking-news chandigarh-news jagdeep-dhankhar news panjab-university panjab-university-vc renu-cheema-vig vice-chancellor-of-panjab-university

ਨਵੀਂ ਦਿੱਲੀ, 29 ਮਾਰਚ 2023: ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਪ੍ਰੋ: ਰੇਨੂੰ ਚੀਮਾ ਵਿਗ (Prof Renu Cheema Vig) ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ | ਇਥੇ ਜਿਕਰਯੋਗ ਹੈ ਕਿ ਜਗਦੀਪ ਧਨਖੜ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਅੱਜ ਪ੍ਰੋ. (ਡਾ.) ਰੇਣੂ ਚੀਮਾ ਵਿਗ, ਜੋ ਮੌਜੂਦਾ ਸਮੇਂ ਯੂਨੀਵਰਸਿਟੀ ਇੰਸਟ੍ਰਕਸ਼ਨ (ਡੀਯੂਆਈ) ਦੀ ਡੀਨ ਹਨ, ਉਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਐਕਟ 1947 ਦੀ ਧਾਰਾ 10 ਦੁਆਰਾ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਜਗਦੀਪ ਧਨਖੜ ਨੇ ਪ੍ਰੋ: ਰੇਨੂੰ ਚੀਮਾ ਵਿਗ ਦੀ ਨਿਯੁਕਤੀ ਤਿੰਨ ਸਾਲਾਂ ਦੀ ਮਿਆਦ ਲਈ ਕੀਤੀ ਹੈ।

The post ਪ੍ਰੋ: ਰੇਨੂੰ ਚੀਮਾ ਵਿਗ ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਕੀਤਾ ਨਿਯੁਕਤ appeared first on TheUnmute.com - Punjabi News.

Tags:
  • breaking-news
  • chandigarh-news
  • jagdeep-dhankhar
  • news
  • panjab-university
  • panjab-university-vc
  • renu-cheema-vig
  • vice-chancellor-of-panjab-university

ਹਾੜ੍ਹੀ ਖਰੀਦ ਸੀਜ਼ਨ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਮੰਡੀਆਂ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ

Wednesday 29 March 2023 02:04 PM UTC+00 | Tags: aam-aadmi-party breaking-news farmers food-and-civil-supplies-department food-and-civil-supplies-department-punajb-news latest-news news punjab punjab-government punjab-mandi punjab-mandi-board the-unmute-breaking the-unmute-breaking-news the-unmute-punjabi-news wheat-crop

ਚੰਡੀਗੜ੍ਹ, 29 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਦੀਆਂ ਲਗਾਤਾਰ ਕੋਸ਼ਿਸ਼ਾਂ ਮਗਰੋਂ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਆਗਾਮੀ ਹਾੜ੍ਹੀ ਖ਼ਰੀਦ ਸੀਜ਼ਨ ਲਈ ਕਣਕ ਦੀ ਖ਼ਰੀਦ ਵਾਸਤੇ ਪੰਜਾਬ ਲਈ 29 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਆਗਾਮੀ ਸੀਜ਼ਨ ਲਈ ਆਰ.ਬੀ.ਆਈ. ਵੱਲੋਂ ਸੀ.ਸੀ.ਐਲ. ਦੇ 25,445 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰਨ ਉਤੇ ਤਸੱਲੀ ਜ਼ਾਹਰ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਆਰ.ਬੀ.ਆਈ. ਨੇ ਇਸ ਸੀਜ਼ਨ ਲਈ ਸੂਬਾ ਸਰਕਾਰ ਵੱਲੋਂ ਕੀਤੀ ਮੰਗ ਵਿੱਚੋਂ ਸੀ.ਸੀ.ਐਲ. ਦਾ ਵੱਡਾ ਹਿੱਸਾ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਸੁਚਾਰੂ ਤਰੀਕੇ ਨਾਲ ਹੋਣੀ ਯਕੀਨੀ ਬਣੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸੁਚਾਰੂ ਤਰੀਕੇ ਨਾਲ ਖ਼ਰੀਦਣਾ ਯਕੀਨੀ ਬਣਾਇਆ ਜਾਵੇ ਅਤੇ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕਿਹਾ ਕਿ ਪਹਿਲੀ ਅਪਰੈਲ ਤੋਂ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ ਦਿਨ ਤੋਂ ਹੀ ਜਿਣਸ ਦੀ ਅਦਾਇਗੀ ਜ਼ਰੂਰ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਉਪਜ ਦਾ ਹਰੇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ (Punjab Government) ਅਨਾਜ ਦੀ ਸੁਚਾਰੂ ਤਰੀਕੇ ਨਾਲ ਖ਼ਰੀਦ ਲਈ ਪਾਬੰਦ ਹੈ। ਜ਼ਿਕਰਯੋਗ ਹੈ ਕਿ ਕਣਕ ਦੀ ਖ਼ਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਰਹੀ ਹੈ, ਜਿਹੜੀ 31 ਮਈ ਤੱਕ ਚੱਲੇਗੀ।

The post ਹਾੜ੍ਹੀ ਖਰੀਦ ਸੀਜ਼ਨ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਮੰਡੀਆਂ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ appeared first on TheUnmute.com - Punjabi News.

Tags:
  • aam-aadmi-party
  • breaking-news
  • farmers
  • food-and-civil-supplies-department
  • food-and-civil-supplies-department-punajb-news
  • latest-news
  • news
  • punjab
  • punjab-government
  • punjab-mandi
  • punjab-mandi-board
  • the-unmute-breaking
  • the-unmute-breaking-news
  • the-unmute-punjabi-news
  • wheat-crop

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦੇ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

Wednesday 29 March 2023 02:15 PM UTC+00 | Tags: breaking-news imran-khan islamabad-based-judicial-magistrate news non-bailable-warrant pakistan-news

ਚੰਡੀਗੜ੍ਹ, 29 ਮਾਰਚ 2023: ਪਾਕਿਸਤਾਨ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੇ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਮਹਿਲਾ ਜੱਜ ਨੂੰ ਕਥਿਤ ਤੌਰ ‘ਤੇ ਧਮਕੀ ਦੇਣ ਦੇ ਦੋਸ਼ ‘ਚ ਬੁੱਧਵਾਰ ਨੂੰ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਇਮਰਾਨ ਖਾਨ ਨੇ ਗੈਰ-ਜ਼ਮਾਨਤੀ ਵਾਰੰਟ ਖ਼ਿਲਾਫ਼ ਇਸਲਾਮਾਬਾਦ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।

ਜਾਣਕਾਰੀ ਮੁਤਾਬਕ ਇਸਲਾਮਾਬਾਦ ਸਥਿਤ ਜੁਡੀਸ਼ੀਅਲ ਮੈਜਿਸਟ੍ਰੇਟ ਮਲਿਕ ਅਮਾਨ ਨੇ ਇਕ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ ‘ਚ ਇਮਰਾਨ ਖਾਨ (Imran Khan) ਦੇ ਵਕੀਲ ਦੀ ਉਸ ਨੂੰ ਨਿੱਜੀ ਪੇਸ਼ੀ ਤੋਂ ਛੋਟ ਦੇਣ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਮੈਜਿਸਟਰੇਟ ਨੇ ਅਧਿਕਾਰੀਆਂ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਮੁਖੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਜੱਜ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 18 ਅਪ੍ਰੈਲ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ 24 ਮਾਰਚ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਇਮਰਾਨ ਖ਼ਾਨ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਨੂੰ ਜ਼ਮਾਨਤੀ ਵਾਰੰਟ ਵਿੱਚ ਤਬਦੀਲ ਕਰ ਦਿੱਤਾ ਸੀ। ਉਦੋਂ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ 29 ਮਾਰਚ ਯਾਨੀ ਅੱਜ ਹੋਣ ਵਾਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਹਾਜ਼ਰ ਹੋਣ ਲਈ ਕਿਹਾ ਸੀ, ਇਸ ਦੇ ਬਾਵਜੂਦ ਇਮਰਾਨ ਖ਼ਾਨ ਗ਼ੈਰਹਾਜ਼ਰ ਰਹੇ। ਇਸ ਤੋਂ ਪਹਿਲਾਂ 13 ਮਾਰਚ ਨੂੰ ਜੱਜ ਰਾਣਾ ਮੁਜਾਹਿਦ ਨੇ ਇਮਰਾਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।

The post ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦੇ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ appeared first on TheUnmute.com - Punjabi News.

Tags:
  • breaking-news
  • imran-khan
  • islamabad-based-judicial-magistrate
  • news
  • non-bailable-warrant
  • pakistan-news

ਚੰਡੀਗੜ੍ਹ, 29 ਮਾਰਚ 2023: ਨਿਆਂਇਕ ਸੁਧਾਰਾਂ ਨੂੰ ਲੈ ਕੇ ਦੇਸ਼ ਵਿਚ ਭਾਰੀ ਵਿਰੋਧ ਦਾ ਸਾਹਮਣਾ ਕਰ ਰਹੇ ਇਜ਼ਰਾਈਲ (Israel) ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੂੰ ਇਸ ਮਾਮਲੇ ‘ਤੇ ਅਮਰੀਕੀ ਰਾਸ਼ਟਰਪਤੀ ਦੀ ਸਲਾਹ ਬੇਤੁਕੀ ਲੱਗੀ। ਜੋਅ ਬਿਡੇਨ ਨੇ ਇਜ਼ਰਾਈਲ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੀ ਸੀ। ਦੂਜੇ ਪਾਸੇ ਨੇਤਨਯਾਹੂ ਨੇ ਇਸ ਨੂੰ ਘਰੇਲੂ ਮਾਮਲਿਆਂ ਵਿੱਚ ਦਖਲਅੰਦਾਜ਼ੀ ਮੰਨਿਆ ਅਤੇ ਬਿਡੇਨ ਨੂੰ ਇਜ਼ਰਾਈਲ ਦੇ ਘਰੇਲੂ ਮਾਮਲਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ।

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਇਕ ਇੰਟਰਵਿਊ ‘ਚ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਕੋਈ ਬਾਹਰੀ ਤਾਕਤ ਸਾਡੇ ਘਰੇਲੂ ਮਾਮਲਿਆਂ ‘ਚ ਦਖਲਅੰਦਾਜ਼ੀ ਕਰੇ। ਇਜ਼ਰਾਈਲੀ ਸਰਕਾਰ ਅਤੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਨ੍ਹਾਂ ਮਾਮਲਿਆਂ ਨੂੰ ਕਿਵੇਂ ਨਜਿੱਠਿਆ ਜਾਂਦਾ ਹੈ।

ਮੰਗਲਵਾਰ ਨੂੰ ਜੋਅ ਬਿਡੇਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੈਂ ਇਜ਼ਰਾਈਲ ਦੀ ਸਥਿਤੀ ਨੂੰ ਲੈ ਕੇ ਬਹੁਤ ਚਿੰਤਤ ਹਾਂ। ਉੱਥੇ ਲੋਕਤੰਤਰ ਸਹੀ ਢੰਗ ਨਾਲ ਚੱਲਣਾ ਚਾਹੀਦਾ ਹੈ। ਉਮੀਦ ਕੀਤੀ ਜਾਂਦੀ ਹੈ ਕਿ ਨੇਤਨਯਾਹੂ ਸਥਿਤੀ ਨੂੰ ਸਮਝਣਗੇ ਅਤੇ ਜੋ ਵੀ ਜ਼ਰੂਰੀ ਹੋਵੇਗਾ ਸਮਝੌਤਾ ਕਰਨਗੇ। ਅਸੀਂ ਉੱਥੇ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ।

ਬਿਡੇਨ ਨੇ ਅੱਗੇ ਕਿਹਾ ਸੀ ਕਿ ਹੋਰ ਲੋਕਾਂ ਵਾਂਗ ਮੈਂ ਵੀ ਇਜ਼ਰਾਈਲ ਦਾ ਵੱਡਾ ਸਮਰਥਕ ਹਾਂ। ਇਸ ਲਈ ਮੈਂ ਚਿੰਤਤ ਹਾਂ ਕਿ ਉੱਥੇ ਕੀ ਹੋ ਰਿਹਾ ਹੈ। ਅਸੀਂ ਉੱਥੇ ਦਖਲ ਨਹੀਂ ਦੇਣਾ ਚਾਹੁੰਦੇ। ਅਮਰੀਕਾ ਦਾ ਸਟੈਂਡ ਪਹਿਲਾਂ ਵੀ ਇਹੀ ਸੀ ਅਤੇ ਹੁਣ ਵੀ ਉਹੀ ਹੈ।

The post ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਜੋਅ ਬਿਡੇਨ ਨੂੰ ਸਲਾਹ, ਸਾਡੇ ਘਰੇਲੂ ਮਾਮਲਿਆਂ ਤੋਂ ਦੂਰ ਰਹੋ appeared first on TheUnmute.com - Punjabi News.

Tags:
  • breaking-news
  • israel
  • israels-prime-minister
  • joe-biden
  • news
  • us
  • us-president

ਭਾਰਤ 'ਚ ਸੋਸ਼ਲ ਮੀਡੀਆ ਖਾਤਿਆਂ 'ਤੇ ਪਾਬੰਦੀ ਨੂੰ ਜਾਗੋ ਪਾਰਟੀ ਨੇ ਆਰਟੀਕਲ-19 ਦੀ ਉਲੰਘਣਾ ਦੱਸਿਆ

Wednesday 29 March 2023 02:29 PM UTC+00 | Tags: article-19 breaking-news jago-party latest-news news punjab-government punjab-news sikh-journalists social-media-accounts the-unmute-breaking-news

ਨਵੀਂ ਦਿੱਲੀ, 29 ਮਾਰਚ 2023: ਸਿੱਖ ਪੱਤਰਕਾਰਾਂ, ਡਿਜੀਟਲ ਮੀਡੀਆ ਚੈਨਲਾਂ, ਸਿੱਖ ਚਿੰਤਕਾਂ, ਸਮਾਜਿਕ ਕਾਰਕੁਨਾਂ, ਸਿਆਸੀ ਟਿੱਪਣੀਕਾਰਾਂ ਅਤੇ ਪੰਜਾਬ ਦੇ ਬਹੁਤ ਸਾਰੇ ਸਿੱਖਾਂ ਦੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪੂਰਨ ਜਾਂ ਅੰਸ਼ਕ ਪਾਬੰਦੀ ਸਰਕਾਰ ਵੱਲੋਂ ਲਗਾਉਣ ‘ਤੇ ਜਾਗੋ ਪਾਰਟੀ ਨੇ ਚਿੰਤਾ ਪ੍ਰਗਟ ਕੀਤੀ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ, ਫੇਸਬੁੱਕ ਅਤੇ ਯੂਟਿਊਬ ਦੀ ਇਸ ਕਾਰਵਾਈ ਨੂੰ ਬੋਲਣ ਦੀ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਹੈ।

ਜੀਕੇ ਨੇ ਕਿਹਾ ਕਿ ਪਹਿਲਾਂ ਸਰਕਾਰਾਂ ਸਿੱਖਾਂ ਦੇ 'ਹਥਿਆਰਾਂ' ਤੋਂ ਡਰਦੀਆਂ ਸਨ, ਪਰ ਹੁਣ 'ਵਿਚਾਰਾਂ' ਤੋਂ ਵੀ ਡਰਦੀਆਂ ਹਨ। ਇਸ ਲਈ ਵਿਚਾਰਾਂ ਦੀ ਵਿਰੋਧੀ ਸਰਕਾਰਾਂ ਨੇ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇੱਕ ਟਵੀਟ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਹੈ। ਨਵੰਬਰ 1984 ਦੇ ਸਿੱਖ ਕਤਲੇਆਮ ਤੋਂ ਪਹਿਲਾਂ ਜਿਸ ਤਰ੍ਹਾਂ ਸਿੱਖਾਂ ਦੇ ਲਾਈਸੈਂਸੀ ਹਥਿਆਰ ਦਿੱਲੀ ਦੇ ਥਾਣਿਆਂ ਵਿੱਚ ਜਮ੍ਹਾਂ ਕਰਵਾਏ ਗਏ ਸਨ।

ਇਸੇ ਤਰਜ਼ ‘ਤੇ ਹੁਣ ਪੰਜਾਬ ‘ਚ ਵੀ ਬਿਨਾਂ ਕੋਈ ਕਾਰਨ ਦੱਸੇ ਸਿੱਖਾਂ ਦੇ ਅਸਲਾ ਲਾਇਸੈਂਸ ਰੱਦ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਜਵਾਬ ਦੇਵੇਗੀ ਕਿ ਕੀ ਇਹ ਅਸਲਾ ਲਾਇਸੈਂਸ ਆਦਤਨ ਅਪਰਾਧੀਆਂ ਨੂੰ ਜਾਰੀ ਕੀਤੇ ਗਏ ਸਨ? ਜਾਂ ਆਪਣੀ ਸੁਰੱਖਿਆ ਲਈ ਜ਼ਿੰਮੇਵਾਰ ਨਾਗਰਿਕਾਂ ਨੂੰ ਦਿੱਤੇ ਗਏ ਸਨ?

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਸੰਵਿਧਾਨ ਦੇ ਆਰਟੀਕਲ 19 ਦੀ ਉਲੰਘਣਾ ਕਰਕੇ ਨਾਗਰਿਕਾਂ ਦੀ ਬੋਲਣ ਦੀ ਆਜ਼ਾਦੀ ‘ਤੇ ਬੇਲੋੜੀਆਂ ਪਾਬੰਦੀਆਂ ਲਗਾ ਰਹੀ ਹੈ। ਇਸ ਲਈ ਜਾਗੋ ਪਾਰਟੀ ਵੱਲੋਂ ਇਨ੍ਹਾਂ ਪਾਬੰਦੀਆਂ ਖ਼ਿਲਾਫ਼ ਭਾਰਤ ਦੇ ਚੀਫ਼ ਜਸਟਿਸ ਨੂੰ ਪੱਤਰ ਭੇਜਿਆ ਜਾ ਰਿਹਾ ਹੈ।

ਜਿਸ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ ਦੀਆਂ ਮਨਮਾਨੀਆਂ ਅਤੇ ਉਨ੍ਹਾਂ ਦੀਆਂ ਕਾਨੂੰਨ ਵਿਰੋਧੀ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਸਾਨੂੰ ਜਾਣਕਾਰੀ ਮਿਲੀ ਹੈ ਕਿ 100 ਤੋਂ ਵੱਧ ਸੋਸ਼ਲ ਮੀਡੀਆ ਖਾਤੇ ਪੂਰੀ ਤਰ੍ਹਾਂ ਜਾਂ ਅੰਸ਼ਕ ਤੌਰ ‘ਤੇ ਬੰਦ ਕਰ ਦਿੱਤੇ ਗਏ ਹਨ। ਕਿਸੇ ਵੀ ਸੋਸ਼ਲ ਮੀਡੀਆ ਖਾਤਾ ਧਾਰਕ ਨੂੰ ਕਾਨੂੰਨ ਦੇ ਕੁਦਰਤੀ ਨਿਆਂ ਦੇ ਸਿਧਾਂਤ ਅਨੁਸਾਰ ਸੁਣਵਾਈ ਦਾ ਮੌਕਾ ਦਿੱਤੇ ਬਿਨਾਂ “ਸਰਕਾਰ ਦੀ ਕਾਨੂੰਨੀ ਮੰਗ” ਦਾ ਹਵਾਲਾ ਦਿੰਦੇ ਹੋਏ ਇਕਪਾਸੜ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ।

ਇਹ ਨਾਗਰਿਕਾਂ ਦੀ ਬੋਲਣ ਦੀ ਆਜ਼ਾਦੀ ਨੂੰ ਖੋਹਣ ਦੇ ਬਰਾਬਰ ਹੈ। ਪੰਜਾਬ ਅਤੇ ਸਿੱਖਾਂ ਨੂੰ ਜਾਣਬੁੱਝ ਕੇ ਬਦਨਾਮ ਕਰਕੇ 2024 ਵਿੱਚ ਹਿੰਦੂ ਵੋਟਾਂ ਦਾ ਧਰੁਵੀਕਰਨ ਕਰਨ ਦੇ ਯਤਨ ਦਿੱਲੀ ਅਤੇ ਪੰਜਾਬ ਤੋਂ ਕੀਤੇ ਜਾ ਰਹੇ ਹਨ। ਇਸ ਮੌਕੇ ਜਾਗੋ ਪਾਰਟੀ ਦੇ ਸਕੱਤਰ ਜਨਰਲ ਡਾਕਟਰ ਪਰਮਿੰਦਰ ਪਾਲ ਸਿੰਘ, ਦਿੱਲੀ ਕਮੇਟੀ ਮੈਂਬਰ ਸਤਨਾਮ ਸਿੰਘ ਖਾਲਸਾ, ਜਾਗੋ ਪਾਰਟੀ ਦੇ ਆਗੂ ਰਾਜਾ ਬਲਦੀਪ ਸਿੰਘ, ਜਤਿੰਦਰ ਸਿੰਘ ਬੋਬੀ ਅਤੇ ਸੁਖਮਨ ਸਿੰਘ ਸਾਹਨੀ ਇਸ ਮੌਕੇ ਮੌਜੂਦ ਸਨ।

The post ਭਾਰਤ ‘ਚ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਨੂੰ ਜਾਗੋ ਪਾਰਟੀ ਨੇ ਆਰਟੀਕਲ-19 ਦੀ ਉਲੰਘਣਾ ਦੱਸਿਆ appeared first on TheUnmute.com - Punjabi News.

Tags:
  • article-19
  • breaking-news
  • jago-party
  • latest-news
  • news
  • punjab-government
  • punjab-news
  • sikh-journalists
  • social-media-accounts
  • the-unmute-breaking-news

ਜੈਪੁਰ ਬੰਬ ਧਮਾਕੇ ਦੇ ਚਾਰ ਮੁਲਜ਼ਮ ਬਰੀ, 2008 'ਚ ਹੋਏ ਸਨ ਅੱਠ ਲੜੀਵਾਰ ਧਮਾਕੇ

Wednesday 29 March 2023 02:47 PM UTC+00 | Tags: breaking-news jaipur jaipur-serial-bomb-blast news punjab-news

ਚੰਡੀਗੜ੍ਹ, 29 ਮਾਰਚ 2023: ਹਾਈਕੋਰਟ ਨੇ ਬੁੱਧਵਾਰ ਨੂੰ 13 ਮਈ 2008 ਦੇ ਜੈਪੁਰ ਲੜੀਵਾਰ ਬੰਬ ਧਮਾਕੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ । ਜਦਕਿ ਇਸ ਮਾਮਲੇ ‘ਚ ਇੱਕ ਨਾਬਾਲਗ ਦਾ ਮਾਮਲਾ ਕਿਸ਼ੋਰ ਬੋਰਡ ਨੂੰ ਭੇਜ ਦਿੱਤਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ‘ਚ ਡੈਥ ਰੈਫਰੈਂਸ ਦੇ ਹਵਾਲੇ ਸਮੇਤ ਮੁਲਜ਼ਮਾਂ ਵੱਲੋਂ ਪੇਸ਼ ਕੀਤੀਆਂ 28 ਅਪੀਲਾਂ ‘ਤੇ ਫੈਸਲਾ ਸੁਣਾਇਆ ਹੈ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਸ ਘਟਨਾ ਨਾਲ ਜਨਤਕ ਭਾਵਨਾਵਾਂ ਜੁੜੀਆਂ ਹੋਈਆਂ ਹਨ ਪਰ ਅਦਾਲਤ ਕਾਨੂੰਨ ਅਤੇ ਸਬੂਤਾਂ ਦੇ ਆਧਾਰ ‘ਤੇ ਆਪਣਾ ਫੈਸਲਾ ਦਿੰਦੀ ਹੈ।

ਹੇਠਲੀ ਅਦਾਲਤ ਨੇ ਯੂਏਪੀਏ ਤਹਿਤ ਵੱਖ-ਵੱਖ ਧਾਰਾਵਾਂ ਤਹਿਤ 4 ਮੁਲਜ਼ਮਾਂ ਨੂੰ ਦੋਸ਼ੀ
ਠਹਿਰਾਇਆ ਸੀ। ਸਾਲ 2019 ‘ਚ ਜੈਪੁਰ ਬੰਬ ਧਮਾਕੇ ਮਾਮਲੇ ‘ਚ ਫੈਸਲਾ ਸੁਣਾਉਂਦੇ ਹੋਏ ਹੇਠਲੀ ਅਦਾਲਤ ਨੇ ਇਸ ਮਾਮਲੇ ‘ਚ 4 ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਅਦਾਲਤ ਨੇ ਮੁਲਜ਼ਮਾਂ ਨੂੰ ਯੂਏਪੀਏ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਅਤੇ ਇੱਕ ਮੁਲਜ਼ਮ ਨੂੰ ਬਰੀ ਕਰ ਦਿੱਤਾ। ਮਾਮਲੇ ‘ਚ ਕੁੱਲ 5 ਦੋਸ਼ੀ ਸਨ।

13 ਮਈ 2008 ਨੂੰ ਜੈਪੁਰ ਦੇ ਪਰਕੋਟੇ ‘ਚ 8 ਥਾਵਾਂ ‘ਤੇ ਲੜੀਵਾਰ ਬੰਬ ਧਮਾਕੇ

13 ਮਈ 2008 ਨੂੰ ਜੈਪੁਰ ਦੇ ਪਰਕੋਟੇ ‘ਚ 8 ਥਾਵਾਂ ‘ਤੇ ਲੜੀਵਾਰ ਬੰਬ ਧਮਾਕੇ ਹੋਏ ਸਨ। ਇਨ੍ਹਾਂ ‘ਚ 73 ਜਣਿਆਂ ਦੀ ਮੌਤ ਹੋ ਗਈ ਸੀ, ਜਦਕਿ 185 ਜ਼ਖਮੀ ਹੋ ਗਏ ਸਨ। 20 ਦਸੰਬਰ 2019 ਨੂੰ ਅਦਾਲਤ ਨੇ ਬੰਬ ਧਮਾਕਿਆਂ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ। ਇਸ ਕੇਸ ਵਿੱਚ ਬਚਾਅ ਪੱਖ ਵੱਲੋਂ 24 ਗਵਾਹ ਪੇਸ਼ ਕੀਤੇ ਗਏ, ਜਦੋਂ ਕਿ ਸਰਕਾਰ ਵੱਲੋਂ 1270 ਗਵਾਹ ਪੇਸ਼ ਕੀਤੇ ਗਏ। ਸਰਕਾਰ ਦੀ ਤਰਫੋਂ ਵਕੀਲਾਂ ਨੇ 800 ਪੰਨਿਆਂ ਦੀ ਬਹਿਸ ਕੀਤੀ। ਅਦਾਲਤ ਨੇ 2500 ਪੰਨਿਆਂ ਦਾ ਫੈਸਲਾ ਸੁਣਾਇਆ ਸੀ। ਉਦੋਂ ਤੋਂ ਚਾਰੋਂ ਮੁਲਜ਼ਮ ਜੇਲ੍ਹ ਵਿੱਚ ਹਨ।

ਸਜ਼ਾ ਸੁਣਾਉਂਦੇ ਹੋਏ ਅਦਾਲਤ ਨੇ ਕਿਹਾ ਸੀ ਕਿ ਧਮਾਕੇ ਪਿੱਛੇ ਜੇਹਾਦੀ ਮਾਨਸਿਕਤਾ ਸੀ। ਇਹ ਮਾਨਸਿਕਤਾ ਇੱਥੇ ਹੀ ਨਹੀਂ ਰੁਕੀ। ਇਸ ਤੋਂ ਬਾਅਦ ਅਹਿਮਦਾਬਾਦ ਅਤੇ ਦਿੱਲੀ ਵਿੱਚ ਵੀ ਧਮਾਕੇ ਕੀਤੇ ਗਏ। ਅਦਾਲਤ ਨੇ ਮੁਹੰਮਦ ਸੈਫ, ਸੈਫੁਰ ਰਹਿਮਾਨ, ਸਰਵਰ ਆਜ਼ਮੀ ਅਤੇ ਮੁਹੰਮਦ ਸਲਮਾਨ ਨੂੰ ਕਤਲ, ਦੇਸ਼ਧ੍ਰੋਹ ਅਤੇ ਵਿਸਫੋਟਕ ਐਕਟ ਦੇ ਤਹਿਤ ਦੋਸ਼ੀ ਪਾਇਆ।

3 ਦੋਸ਼ੀ ਅਜੇ ਫਰਾਰ

ਅਦਾਲਤ ਨੇ ਮੁਹੰਮਦ ਸੈਫ, ਸੈਫੁਰ ਰਹਿਮਾਨ, ਸਰਵਰ ਆਜ਼ਮੀ ਅਤੇ ਮੁਹੰਮਦ ਸਲਮਾਨ ਨੂੰ ਕਤਲ, ਦੇਸ਼ਧ੍ਰੋਹ ਅਤੇ ਵਿਸਫੋਟਕ ਐਕਟ ਦੇ ਤਹਿਤ ਦੋਸ਼ੀ ਪਾਇਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ 13 ਜਣਿਆਂ ਨੂੰ ਮੁਲਜ਼ਮ ਬਣਾਇਆ ਸੀ। 3 ਦੋਸ਼ੀ ਅਜੇ ਫਰਾਰ ਹਨ। ਜਦਕਿ 3 ਹੈਦਰਾਬਾਦ ਅਤੇ ਦਿੱਲੀ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਬਾਕੀ ਦੋ ਅਪਰਾਧੀ ਦਿੱਲੀ ਦੇ ਬਾਟਲਾ ਹਾਊਸ ਮੁਕਾਬਲੇ ਵਿੱਚ ਮਾਰੇ ਗਏ ਹਨ। 4 ਮੁਲਜ਼ਮ ਜੈਪੁਰ ਜੇਲ੍ਹ ਵਿੱਚ ਬੰਦ ਸਨ। ਜਿਨ੍ਹਾਂ ਨੂੰ ਹੇਠਲੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ।

The post ਜੈਪੁਰ ਬੰਬ ਧਮਾਕੇ ਦੇ ਚਾਰ ਮੁਲਜ਼ਮ ਬਰੀ, 2008 ‘ਚ ਹੋਏ ਸਨ ਅੱਠ ਲੜੀਵਾਰ ਧਮਾਕੇ appeared first on TheUnmute.com - Punjabi News.

Tags:
  • breaking-news
  • jaipur
  • jaipur-serial-bomb-blast
  • news
  • punjab-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form