TheUnmute.com – Punjabi News: Digest for March 04, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪੰਜਾਬ ਰਾਜਪਾਲ ਦੇ ਭਾਸ਼ਣ ਨਾਲ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ, ਕਾਂਗਰਸ ਨੇ ਕੀਤਾ ਵਾਕਆਉਟ

Friday 03 March 2023 05:45 AM UTC+00 | Tags: aam-aadmi-party banwari-lal-purohit breaking-news budget-session cm-bhagwant-mann news punjab punjab-assembely punjab-budget-session-2023 punjab-government punjab-vidhan-sabha the-unmute-breaking-news the-unmute-news

ਚੰਡੀਗੜ੍ਹ 03, ਮਾਰਚ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (budget session) ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸੀ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜਦੋਂ ਭਾਸ਼ਣ ਦੇ ਰਹੇ ਸਨ ਤਾਂ ਵਿਰੋਧੀ ਧਿਰ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸੀਆਂ ਨੇ ਪ੍ਰਿੰਸੀਪਲਾਂ ਦੇ ਮੁੱਦੇ ਹੰਗਾਮਾ ਕਰ ਦਿੱਤਾ ਅਤੇ ਵਾਕਆਉਟ ਕਰ ਦਿੱਤਾ।

ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਨੇ ਹੰਗਾਮਾ ਜਾਰੀ ਰੱਖਿਆ, ਰਾਜਪਾਲ ਨੇ ਉਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤੇ ਕਿਹਾ ਕਿ ਉਹ ਚੁੱਪ ਕਰ ਜਾਣ ਤੇ ਉਹਨਾਂ ਨੂੰ ਆਪਣਾ ਭਾਸ਼ਣ ਪੂਰਾ ਕਰਨ ਦੇਣ ਅਤੇ ਇਸ ਮਗਰੋਂ ਬਿਜ਼ਨਸ ਦੌਰਾਨ ਉਹ ਆਪਣਾ ਮੁੱਦਾ ਚੁੱਕ ਸਕਦੇ ਹਨ। ਰਾਜਪਾਲ ਨੇ ਕਾਂਗਰਸੀ ਵਿਧਾਇਕਾਂ ਨੂੰ ਕਿਹਾ ਕਿ ਉਹ ਸਦਨ ਵਿਚ ਹਾਜ਼ਰ ਰਹਿ ਕੇ ਆਪਣੀ ਗੱਲ ਰੱਖਣ ਅਤੇ ਵਾਕਆਉਟ ਨਾ ਕਰਨ।

The post ਪੰਜਾਬ ਰਾਜਪਾਲ ਦੇ ਭਾਸ਼ਣ ਨਾਲ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ, ਕਾਂਗਰਸ ਨੇ ਕੀਤਾ ਵਾਕਆਉਟ appeared first on TheUnmute.com - Punjabi News.

Tags:
  • aam-aadmi-party
  • banwari-lal-purohit
  • breaking-news
  • budget-session
  • cm-bhagwant-mann
  • news
  • punjab
  • punjab-assembely
  • punjab-budget-session-2023
  • punjab-government
  • punjab-vidhan-sabha
  • the-unmute-breaking-news
  • the-unmute-news

ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ CM ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਸਿੰਗਾਪੁਰ ਲਈ ਕੀਤਾ ਰਵਾਨਾ

Friday 03 March 2023 06:06 AM UTC+00 | Tags: 36 4-36 aam-aadmi-party baba-sewa-singh-thikriwala barnala breaking-news cm-bhagwant-mann harjot-singh-bains news punjab-government punjab-school punjab-school-principals sector-26-magsipa singapore the-unmute-breaking-news the-unmute-news thikriwala

ਚੰਡੀਗੜ੍ਹ 03, ਮਾਰਚ 2023: ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦਿਸ਼ਾ ਵਿੱਚ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਚੰਡੀਗੜ੍ਹ, ਸੈਕਟਰ-26 MAGSIPA ਤੋਂ ਪ੍ਰਿੰਸੀਪਲਾਂ ਦੇ ਦੂਜੇ ਬੈਚ ਦੀ ਬੱਸ ਨੂੰ ਸਿੰਗਾਪੁਰ (Singapore) ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਅਤੇ ਵਿਸ਼ਵ ਪੱਧਰੀ ਸਿੱਖਿਆ ਦੀ ਗਰੰਟੀ ਦਿੱਤੀ ਸੀ। ਇਸ ਦਿਸ਼ਾ ਵਿੱਚ ਅੱਜ 30 ਸਕੂਲਾਂ ਦੇ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਨੈਸ਼ਨਲ ਅਕੈਡਮੀ ਸਿੰਗਾਪੁਰ ਵਿਖੇ 4 ਮਾਰਚ ਤੋਂ 11 ਮਾਰਚ ਤੱਕ ਸਿਖਲਾਈ ਸੈਸ਼ਨ ਲਈ ਭੇਜਿਆ ਗਿਆ ਹੈ।

ਉਨ੍ਹਾਂ ਪ੍ਰਿੰਸੀਪਲ ਦੀ ਚੋਣ ਦੀ ਪ੍ਰਕਿਰਿਆ ਨੂੰ ਬਹੁਤ ਹੀ ਪਾਰਦਰਸ਼ੀ ਦੱਸਦਿਆਂ ਕਿਹਾ ਕਿ ਇਸ ਲਈ ਪੰਜ ਮੈਂਬਰੀ ਕਮੇਟੀ ਵੀ ਬਣਾਈ ਗਈ ਹੈ। ਦੂਜੇ ਬੈਚ ਨੇ ਪ੍ਰਿੰਸੀਪਲ ਦੇ ਅਧਿਆਪਨ ਅਤੇ ਆਪਣੇ ਪੜ੍ਹਨ ਦੇ ਤਜ਼ਰਬੇ ਸਮੇਤ ਹੋਰ ਆਧਾਰਾਂ ਨੂੰ ਦੇਖਿਆ ਹੈ। ਇਹ ਵੀ ਕਿਹਾ ਗਿਆ ਕਿ ਬੈਚ ਵਿੱਚ ਨੈਸ਼ਨਲ ਅਤੇ ਸਟੇਟ ਐਵਾਰਡੀ ਪ੍ਰਿੰਸੀਪਲਾਂ ਨੂੰ ਸ਼ਾਮਲ ਕੀਤਾ ਜਾਵੇਗਾ।

The post ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ CM ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਸਿੰਗਾਪੁਰ ਲਈ ਕੀਤਾ ਰਵਾਨਾ appeared first on TheUnmute.com - Punjabi News.

Tags:
  • 36
  • 4-36
  • aam-aadmi-party
  • baba-sewa-singh-thikriwala
  • barnala
  • breaking-news
  • cm-bhagwant-mann
  • harjot-singh-bains
  • news
  • punjab-government
  • punjab-school
  • punjab-school-principals
  • sector-26-magsipa
  • singapore
  • the-unmute-breaking-news
  • the-unmute-news
  • thikriwala

IND vs AUS: ਰੋਹਿਤ ਸ਼ਰਮਾ ਦੀ ਕਪਤਾਨੀ 'ਚ ਭਾਰਤ ਦੀ ਪਹਿਲੀ ਵਾਰ ਟੈਸਟ ਮੈਚ 'ਚ ਹਾਰ

Friday 03 March 2023 06:16 AM UTC+00 | Tags: bcci breaking-news captain-rohit-sharma cricket-news holkar-stadium-in-indore icc indore-test ind-vs-aus live-score news nws punjabi-news rohit-sharma test-match test-series the-unmute-breaking-news the-unmute-news the-unmute-punjabi-news

ਚੰਡੀਗੜ੍ਹ 03, ਮਾਰਚ 2023: (IND vs AUS) ਭਾਰਤੀ ਟੀਮ ਆਸਟ੍ਰੇਲੀਆ ਖਿਲਾਫ ਤੀਜੇ ਟੈਸਟ ਮੈਚ ‘ਚ ਹਾਰ ਗਈ ਸੀ। ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਕੰਗਾਰੂ ਟੀਮ ਨੇ ਇਹ ਮੈਚ 9 ਵਿਕਟਾਂ ਨਾਲ ਜਿੱਤ ਲਿਆ। ਦੂਜੀ ਪਾਰੀ ਵਿੱਚ ਆਸਟ੍ਰੇਲੀਆ ਨੂੰ ਜਿੱਤ ਲਈ 76 ਦੌੜਾਂ ਦਾ ਟੀਚਾ ਮਿਲਿਆ। ਮੈਚ ਦੇ ਤੀਜੇ ਦਿਨ (ਸ਼ੁੱਕਰਵਾਰ) ਆਸਟ੍ਰੇਲੀਆ ਨੇ ਇਕ ਵਿਕਟ ‘ਤੇ 78 ਦੌੜਾਂ ਬਣਾ ਕੇ ਸੀਰੀਜ਼ ਦਾ ਫਰਕ ਘਟਾ ਦਿੱਤਾ। ਮੈਚ ਤੋਂ ਪਹਿਲਾਂ ਭਾਰਤ 2-0 ਨਾਲ ਅੱਗੇ ਸੀ। ਹੁਣ ਭਾਰਤ ਕੋਲ 2-1 ਦੀ ਬੜ੍ਹਤ ਹੈ।

ਹੋਲਕਰ ਸਟੇਡੀਅਮ ‘ਚ ਭਾਰਤੀ ਟੀਮ ਪਹਿਲੀ ਵਾਰ ਕਿਸੇ ਟੈਸਟ ਮੈਚ ‘ਚ ਹਾਰੀ ਹੈ। ਨਾ ਸਿਰਫ ਹੋਲਕਰ ਸਟੇਡੀਅਮ ‘ਚ ਸਗੋਂ ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਭਾਰਤ ਨੂੰ ਪਹਿਲੀ ਵਾਰ ਟੈਸਟ ‘ਚ ਹਾਰ ਮਿਲੀ। ਕਪਤਾਨੀ ਕਰਦੇ ਹੋਏ ਉਨ੍ਹਾਂ ਨੇ ਪੰਜ ‘ਚੋਂ ਚਾਰ ਟੈਸਟ ਜਿੱਤੇ ਹਨ। ਉਹ ਇੱਕ ਮੈਚ ਹਾਰ ਗਿਆ ਹੈ।

ਭਾਰਤ ਨੇ ਪਹਿਲੀ ਪਾਰੀ ਵਿੱਚ 109 ਦੌੜਾਂ ਬਣਾਈਆਂ ਸਨ। ਇਸ ਦੇ ਨਾਲ ਹੀ ਆਸਟ੍ਰੇਲੀਆ ਨੇ 197 ਦੌੜਾਂ ਬਣਾਈਆਂ ਸਨ। ਉਸ ਨੂੰ 88 ਦੌੜਾਂ ਦੀ ਬੜ੍ਹਤ ਮਿਲੀ। ਇਸ ਤੋਂ ਬਾਅਦ ਭਾਰਤੀ ਟੀਮ ਦੂਜੀ ਪਾਰੀ ‘ਚ 163 ਦੌੜਾਂ ‘ਤੇ ਆਲ ਆਊਟ ਹੋ ਗਈ। ਉਸ ਨੇ 75 ਦੌੜਾਂ ਦੀ ਬੜ੍ਹਤ ਬਣਾਈ। ਇਸ ਤਰ੍ਹਾਂ ਆਸਟਰੇਲੀਆ ਨੂੰ 76 ਦੌੜਾਂ ਦਾ ਟੀਚਾ ਮਿਲਿਆ। ਜਵਾਬ ‘ਚ ਕੰਗਾਰੂ ਟੀਮ ਨੇ 18.5 ਓਵਰਾਂ ‘ਚ ਇਕ ਵਿਕਟ ‘ਤੇ 78 ਦੌੜਾਂ ਬਣਾ ਕੇ ਮੈਚ ਜਿੱਤ ਲਿਆ।

The post IND vs AUS: ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਭਾਰਤ ਦੀ ਪਹਿਲੀ ਵਾਰ ਟੈਸਟ ਮੈਚ ‘ਚ ਹਾਰ appeared first on TheUnmute.com - Punjabi News.

Tags:
  • bcci
  • breaking-news
  • captain-rohit-sharma
  • cricket-news
  • holkar-stadium-in-indore
  • icc
  • indore-test
  • ind-vs-aus
  • live-score
  • news
  • nws
  • punjabi-news
  • rohit-sharma
  • test-match
  • test-series
  • the-unmute-breaking-news
  • the-unmute-news
  • the-unmute-punjabi-news

ਚੰਡੀਗੜ, 03 ਮਾਰਚ 2023: ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੀ ਅਗਵਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ (Punjab Skill Development Mission) ਨੇ ਰੁਜ਼ਗਾਰ ਗਾਰੰਟੀ ਪ੍ਰੋਗਰਾਮ-''ਟੈਕ ਬੀ'' ਨੂੰ ਲਾਗੂ ਕਰਨ ਦੇ ਮੱਦੇਨਜ਼ਰ ਐਚ.ਸੀ.ਐਲ.ਟੀ.ਐਸ.ਐਸ. ਨਾਲ ਐਮਓਯੂ (ਸਮਝੌਤਾ) ਸਹੀਬੱਧ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਸ੍ਰੀ ਕੁਮਾਰ ਰਾਹੁਲ ਨੇ ਕਿਹਾ ਕਿ ਇਹ ਗਣਿਤ/ਬਿਜ਼ਨਸ ਮੈਥੇਮੈਟਿਕਸ ਵਿਸ਼ਿਆਂ ਨਾਲ 12ਵੀਂ ਪਾਸ ਕਰਨ ਵਾਲੇ ਉਨਾਂ ਵਿਦਿਆਰਥੀਆਂ ਲਈ ਇੱਕ ਅਰਲੀ ਕਰੀਅਰ ਪ੍ਰੋਗਰਾਮ ਹੈ, ਜੋ ਆਈ.ਟੀ. ਖੇਤਰ ਵਿੱਚ ਕਰੀਅਰ ਬਣਾਉਣਾ ਚਾਹੁੰਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ, ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚੋਂ ਚੁਣੇ ਗਏ ਪਹਿਲੇ 200 ਉਮੀਦਵਾਰਾਂ (ਪਹਿਲੇ 100 ਉਮੀਦਵਾਰਾਂ ਦੀ ਪੂਰੀ ਫੀਸ ਅਤੇ ਅਗਲੇ 100 ਉਮੀਦਵਾਰਾਂ ਦੀ 50 ਫੀਸਦੀ ਫੀਸ) ਦੀ ਫੀਸ ਪੀ.ਐਸ.ਡੀ.ਐਮ. ਵੱਲੋਂ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੀ.ਆਰ.ਟੀ. ਅਤੇ ਇੰਟਰਨਸ਼ਿਪ ਪੂਰੀ ਕਰਨ 'ਤੇ, ਉਮੀਦਵਾਰ ਐਚ.ਸੀ.ਐਲ. ਦਾ ਕਰਮਚਾਰੀ ਹੋ ਜਾਵੇਗਾ ਅਤੇ ਐਚ.ਸੀ.ਐਲ. ਵੱਲੋਂ ਅਸ਼ੰਕ ਫੰਡ ਸਹਾਇਤਾ ਨਾਲ ਬਿਟਸ ਪਿਲਾਨੀ, ਐਮਿਟੀ, ਆਈ.ਆਈ.ਐਮ. ਨਾਗਪੁਰ, ਕੇ.ਐਲ. ਯੂਨੀਵਰਸਿਟੀ ਅਤੇ ਸਸਤਰਾ ਯੂਨੀਵਰਸਿਟੀ ਵਰਗੀਆਂ ਨਾਮਵਰ ਯੂਨੀਵਰਸਿਟੀਆਂ ਤੋਂ ਉੱਚ ਸਿੱਖਿਆ ਪ੍ਰਾਪਤ ਕਰ ਸਕਦਾ ਹੈ। ਇਸ ਤਰਾਂ ਪੰਜਾਬ ਦੇ ਨੌਜਵਾਨਾਂ ਨੂੰ ਆਈ.ਟੀ.ਦੇ ਖੇਤਰ ਵਿੱਚ 'ਅਰਨ ਵਾਈਲ ਲਰਨ' (ਸਿੱਖਿਆ ਨਾਲ ਕਮਾਓ) ਦਾ ਵਧੀਆ ਤੇ ਸੁਨਹਿਰੀ ਮੌਕਾ ਪ੍ਰਦਾਨ ਕਰੇਗਾ।

ਇਸ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਦੋ ਭਾਗ ਹਨ, ਜਿਸ ਵਿੱਚ 6 ਮਹੀਨੇ ਕਲਾਸ ਰੂਮ ਟ੍ਰੇਨਿੰਗ ਅਤੇ 6 ਮਹੀਨੇ ਦੀ ਇੰਟਰਨਸ਼ਿਪ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕਲਾਸ ਰੂਮ ਸਿਖਲਾਈ ਦੌਰਾਨ, ਉਮੀਦਵਾਰਾਂ ਨੂੰ ਐਚ.ਸੀ.ਐਲ.ਟੀ.ਐਸ.ਐਸ. ਵੱਲੋਂ ਇੰਟਰਨਸ਼ਿਪ ਦੌਰਾਨ 10,000 ਪ੍ਰਤੀ ਮਹੀਨਾ ਵਜੀਫਾ ਅਤੇ ਲੈਪਟਾਪ ਪ੍ਰਦਾਨ ਕੀਤਾ ਜਾਵੇਗਾ। ਸ੍ਰੀਮਤੀ ਉੱਪਲ ਨੇ ਅੱਗੇ ਕਿਹਾ ਕਿ ਇਹ ਸਿਖਲਾਈ ਭਵਿੱਖਮੁਖੀ ਤਕਨਾਲੋਜੀ (ਫਿਊਚਰ ਟੈਕਨਾਲੋਜੀ )'ਤੇ ਅਧਾਰਤ ਹੋਵੇਗੀ ਅਤੇ ਉਮੀਦਵਾਰਾਂ ਨੂੰ ਚੰਗੇ ਤਜਰਬੇਕਾਰ ਟ੍ਰੇਨਰਾਂ ਦੀ ਸਲਾਹ ਨਾਲ ਐਚ.ਸੀ.ਐਲ. ਦੇ ਲਾਈਵ ਪ੍ਰੋਜੈਕਟਾਂ 'ਤੇ ਕੰਮ ਕਰਨ ਦਾ ਮੌਕਾ ਮਿਲੇਗਾ।

ਐਮ.ਓ.ਯੂ. ਸਹੀਬੱਧ ਸਮਾਰੋਹ 'ਤੇ, ਐਚ.ਸੀ.ਐਲ.ਟੀ.ਐਸ.ਐਸ.ਟੀਮ ਨੇ ਦੱਸਿਆ ਕਿ ਉਮੀਦਵਾਰਾਂ ਦੀ ਇੰਟਰਨਸ਼ਿਪ ਸਮੁੱਚੇ ਭਾਰਤ ਵਿੱਚ ਜਾਰੀ ਰਹੇਗੀ ਅਤੇ ਵਿਦਿਆਰਥੀਆਂ ਲਈ ਨੋਇਡਾ, ਚੇਨਈ, ਹੈਦਰਾਬਾਦ, ਬੈਂਗਲੁਰੂ, ਮਦੁਰਾਈ, ਵਿਜੇਵਾੜਾ, ਨਾਗਪੁਰ ਅਤੇ ਲਖਨਊ ਵਿਖੇ ਕਿਸੇ ਵੀ ਕੈਂਪਸ ਵਿੱਚ ਯਕੀਨੀ ਪਲੇਸਮੈਂਟ ਦੀ ਵਿਵਸਥਾ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅਮਰੀਕਾ, ਕੈਨੇਡਾ, ਇੰਗਲੈਂਡ, ਆਸਟ੍ਰੇਲੀਆ, ਫਰਾਂਸ, ਸਿੰਗਾਪੁਰ ਆਦਿ ਵਰਗੇ 60 ਤੋਂ ਵੱਧ ਦੇਸ਼ਾਂ ਵਿੱਚ ਐਚ.ਸੀ.ਐਲ. ਦੇ ਪ੍ਰੋਜੈਕਟ ਚਲ ਰਹੇ ਹਨ, ਜਿਨਾਂ ਵਿੱਚ ਉਮੀਦਵਾਰਾਂ ਨੂੰ ਉਨਾਂ ਦੀ ਸਮਰੱਥਾ ਅਤੇ ਕਾਰਗੁਜਾਰੀ ਦੇ ਅਧਾਰ ‘ਤੇ ਕੰਮ ਕਰਨ ਦਾ ਮੌਕਾ ਮਿਲ ਸਕਦਾ ਹੈ।

The post ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਰੁਜ਼ਗਾਰ ਗਾਰੰਟੀ ਪ੍ਰੋਗਰਾਮ- 'ਟੈਕ ਬੀ ' ਨੂੰ ਲਾਗੂ ਕਰਨ ਲਈ ਐਚ.ਸੀ.ਐਲ.ਟੀ.ਐਸ.ਐਸ. ਨਾਲ ਸਮਝੌਤਾ ਸਹੀਬੱਧ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • hcltss
  • news
  • punjab-news
  • punjab-skill
  • punjab-skill-development-mission
  • tech-b

ਦਾਖਲਾ ਮੁਹਿੰਮ ਸਬੰਧੀ ਓਰੀਐਂਟੇਸ਼ਨ ਵਰਕਸ਼ਾਪ 'ਚ ਨਵੇਂ ਦਾਖ਼ਲੇ ਵਧਾਉਣ ਸਬੰਧੀ ਤਿਆਰ ਕੀਤੀ ਰਣਨੀਤੀ

Friday 03 March 2023 06:27 AM UTC+00 | Tags: breaking-news news pseb punjab-government punjab-government-school punjab-school punjab-school-admission school schools-of-eminence

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ 117 ‘ਸਕੂਲ ਆਫ਼ ਐਮੀਨੈਂਸ’ (Schools of Eminence) ਵਿਚ ਪੜ੍ਹਾਈ ਦਾ ਕਾਰਜ ਅਪ੍ਰੈਲ 2023 ਤੋਂ ਸ਼ੁਰੂ ਹੋ ਜਾਵੇਗਾ। ਇਹ ਪ੍ਰਗਟਾਵਾ ਇੱਥੇ ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲਾਂ ਅਤੇ ਸੂਬੇ ਦੇ ਜ਼ਿਲਾ ਸਿੱਖਿਆ ਅਫਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੀਤਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਅਤੇ ਅਗਲੀ ਜਮਾਤ ਵਿੱਚ ਦਾਖਲਾ ਯਕੀਨੀ ਬਣਾਉਣ ਵਾਸਤੇ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਵਧੀਆ ਢੰਗ ਨਾਲ ਚਲਾਇਆ ਜਾਵੇ। ਉਨ੍ਹਾਂ ਕਿਹਾ ਦਾਖਲ ਮੁਹਿੰਮ ਸਬੰਧੀ ਅਧਿਆਪਕਾਂ ਵਲੋਂ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਲੋਕਾਂ ਦਾ ਬਹੁਤ ਵਧੀਆ ਸਹਿਯੋਗ ਮਿਲ ਰਿਹਾ ਹੈ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਕੂਲ ਪ੍ਰਬੰਧ ਵਿੱਚ ਸੁਧਾਰ ਕਰਕੇ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ।

The post ਦਾਖਲਾ ਮੁਹਿੰਮ ਸਬੰਧੀ ਓਰੀਐਂਟੇਸ਼ਨ ਵਰਕਸ਼ਾਪ ‘ਚ ਨਵੇਂ ਦਾਖ਼ਲੇ ਵਧਾਉਣ ਸਬੰਧੀ ਤਿਆਰ ਕੀਤੀ ਰਣਨੀਤੀ appeared first on TheUnmute.com - Punjabi News.

Tags:
  • breaking-news
  • news
  • pseb
  • punjab-government
  • punjab-government-school
  • punjab-school
  • punjab-school-admission
  • school
  • schools-of-eminence

ਹੋਲੇ ਮਹੱਲੇ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਨਾਲ ਆਰੰਭ

Friday 03 March 2023 06:40 AM UTC+00 | Tags: breaking-news hola-mahala hola-mohalla news sgpc sikh sikh-community sri-anandpur-sahib sri-kiratpur-sahib the-unmute the-unmute-breaking-news

ਸ੍ਰੀ ਕੀਰਤਪੁਰ ਸਾਹਿਬ, 03 ਮਾਰਚ 2023: ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ (Hola Mohalla) ਸਿੱਖ ਕੌਮ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਉਂਦੀ ਹੈ | ਹੋਲੇ ਮਹੱਲੇ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਦੀ ਇਤਿਹਾਸਕ ਧਰਤੀ ਤੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ ਹਨ |

ਇਹ ਆਰੰਭਤਾ ਦੀ ਅਰਦਾਸ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਏ ਜਿਨ੍ਹਾਂ ਦਾ ਭੋਗ 5 ਮਾਰਚ ਨੂੰ ਪਾਇਆ ਜਾਵੇਗਾ | ਇਸ ਮੌਕੇ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਗੁਰਦੁਆਰਾ ਚਰਨ ਕਮਲ ਸਾਹਿਬ ਗੁਰਦਵਾਰਾ ਪਤਾਲਪੁਰੀ ਸਾਹਿਬ ਵਿਖੇ ਰਾਤ ਨੂੰ ਗੁਰਮਤਿ ਦੀਵਾਨ ਸਜਣਗੇ | ਇਸ ਮੌਕੇ ਪੰਥ ਦੇ ਮਹਾਨ ਕੀਰਤਨੀਏ ਅਤੇ ਢਾਡੀ ਜੱਥਿਆਂ ਵੱਲੋਂ ਆਈਆਂ ਸੰਗਤਾਂ ਨੂੰ ਗੁਰੂ ਜਸ ਗਾ ਕੇ ਨਿਹਾਲ ਕੀਤਾ ਜਾਵੇਗਾ |

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ (Hola Mohalla) ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਇਸਦੇ ਨਾਲ ਹੀ ਸੰਗਤਾਂ ਵਿਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਸੰਗਤ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਈ ਸੰਗਤਾਂ ਵੱਲੋਂ ਲੰਗਰ ਵੀ ਲਗਾਏ ਗਏ ਹਨ |

The post ਹੋਲੇ ਮਹੱਲੇ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਨਾਲ ਆਰੰਭ appeared first on TheUnmute.com - Punjabi News.

Tags:
  • breaking-news
  • hola-mahala
  • hola-mohalla
  • news
  • sgpc
  • sikh
  • sikh-community
  • sri-anandpur-sahib
  • sri-kiratpur-sahib
  • the-unmute
  • the-unmute-breaking-news

ਅੰਮ੍ਰਿਤਸਰ ਵਿਖੇ ਦੋ ਧਿਰਾਂ ਦੀ ਲੜਾਈ ਦੌਰਾਨ ਚੱਲੀ ਗੋਲੀ, ਰਾਹਗੀਰ ਨੂੰ ਵੱਜੀ ਗੋਲੀ

Friday 03 March 2023 06:59 AM UTC+00 | Tags: amritsar amritsar-police breaking-news civil-hospital-of-amritsar crime firing-case lakshmi-vihar majitha-road news punjab-police the-unmute-breaking-news the-unmute-punjab

ਅੰਮ੍ਰਿਤਸਰ, 03 ਮਾਰਚ 2023: ਅੰਮ੍ਰਿਤਸਰ (Amritsar) ਵਿੱਚ ਅਕਸਰ ਹੀ ਗੋਲੀ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ, ਜੋ ਪੁਲਿਸ ਪ੍ਰਸ਼ਾਸਨ ‘ਤੇ ਵੀ ਸਵਾਲੀਆ ਨਿਸ਼ਾਨ ਖੜ੍ਹੇ ਕਰਦੀ ਹੈ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਮਜੀਠਾ ਰੋਡ ਲਕਸ਼ਮੀ ਵਿਹਾਰ ਦਾ ਹੈ, ਜਿੱਥੇ ਇਕ ਵਾਰ ਫਿਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ |

ਇਆ ਘਟਨਾ ਵਿੱਚ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਦੱਸਿਆ ਜਾ ਰਿਹਾ ਹੈ ਅਤੇ ਨੌਜਵਾਨ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ | ਜ਼ਖਮੀ ਨੌਜਵਾਨ ਬਲਦੇਵ ਸਿੰਘ ਦੇ ਪਿਤਾ ਜਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਪੀ.ਓ.ਪੀ ਦਾ ਕੰਮ ਕਰਦਾ ਹੈ ਅਤੇ ਜਦੋਂ ਉਹ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਲਕਸ਼ਮੀ ਵਿਹਾਰ ਵਿਖੇ ਦੋ ਧਿਰਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਇਸ ਦੌਰਾਨ ਗੋਲੀ ਚੱਲ ਗਈ ਅਤੇ ਗੋਲੀ ਨੌਜਵਾਨ ਦੇ ਲੱਤ ‘ਤੇ ਜਾ ਵਜੀ |

ਪੀੜਤ ਪਰਿਵਾਰ ਵੱਲੋਂ ਅੰਮ੍ਰਿਤਸਰ (Amritsar) ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਪੀ.ਐਸ. ਵਿਰਕ ਨੇ ਦੱਸਿਆ ਕਿ ਮਜੀਠਾ ਰੋਡ ‘ਤੇ ਲਕਸ਼ਮੀ ਵਿਹਾਰ ਵਿਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਵਿੱਚ ਹੀ ਇੱਕ ਨੌਜਵਾਨ ਦੇ ਗੋਲੀ ਲੱਗੀ ਹੈ ਜਿਸਨੂੰ ਕਿ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਇਸ ਤੋਂ ਇਲਾਵਾ ਜ਼ਖਮੀਆਂ ਦੇ ਬਿਆਨ ਦੇ ਦਰਜ ਕਰਕੇ ਉਸ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ |

The post ਅੰਮ੍ਰਿਤਸਰ ਵਿਖੇ ਦੋ ਧਿਰਾਂ ਦੀ ਲੜਾਈ ਦੌਰਾਨ ਚੱਲੀ ਗੋਲੀ, ਰਾਹਗੀਰ ਨੂੰ ਵੱਜੀ ਗੋਲੀ appeared first on TheUnmute.com - Punjabi News.

Tags:
  • amritsar
  • amritsar-police
  • breaking-news
  • civil-hospital-of-amritsar
  • crime
  • firing-case
  • lakshmi-vihar
  • majitha-road
  • news
  • punjab-police
  • the-unmute-breaking-news
  • the-unmute-punjab

ਭਾਰਤ ਸਰਕਾਰ ਮੇਰੀ ਜਾਸੂਸੀ ਕਰਵਾ ਰਹੀ ਹੈ, ਲੋਕਤੰਤਰ ਖਤਰੇ 'ਚ: ਰਾਹੁਲ ਗਾਂਧੀ

Friday 03 March 2023 07:13 AM UTC+00 | Tags: bjp-government breaking-news cambridge-university congress democracy india indian-congress indian-congress-government indian-government london londons-cambridge-university news rahul-gandhi

ਚੰਡੀਗੜ੍ਹ, 03 ਮਾਰਚ 2023: ਰਾਹੁਲ ਗਾਂਧੀ (Rahul Gandhi) ਨੇ ਇੱਕ ਵਾਰ ਫਿਰ ਵਿਦੇਸ਼ੀ ਧਰਤੀ ਤੋਂ ਵੱਡਾ ਬਿਆਨ ਦਿੱਤਾ ਹੈ। ਲੰਡਨ ਦੀ ਕੈਂਬਰਿਜ ਯੂਨੀਵਰਸਿਟੀ ਵਿੱਚ ਐਮਬੀਏ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਭਾਰਤ ਸਰਕਾਰ ਨੂੰ ਹੀ ਘੇਰਨਾ ਸ਼ੁਰੂ ਕਰ ਦਿੱਤਾ। ਇੱਥੋਂ ਤੱਕ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਖਤਰੇ ਵਿੱਚ ਹੈ।

ਰਾਹੁਲ ਗਾਂਧੀ ਨੇ ਭਾਰਤ ਸਰਕਾਰ ‘ਤੇ ਖੁਦ ਦੀ ਜਾਸੂਸੀ ਕਰਵਾਉਣ ਦਾ ਦੋਸ਼ ਲਾਇਆ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੇ ਉਸ ਨੂੰ ਫੋਨ ‘ਤੇ ਧਿਆਨ ਨਾਲ ਗੱਲ ਕਰਨ ਦੀ ਸਲਾਹ ਦਿੱਤੀ ਸੀ। ਇਹ ਵੀ ਕਿਹਾ ਕਿ ਭਾਰਤ ਦੇ ਸਾਰੇ ਅਦਾਰੇ ਸਰਕਾਰ ਦੇ ਕੰਟਰੋਲ ਹੇਠ ਹਨ। ਸਰਕਾਰ ਮੀਡੀਆ ਅਤੇ ਅਦਾਲਤਾਂ ਨੂੰ ਵੀ ਕੰਟਰੋਲ ਕਰਦੀ ਹੈ। ਲੋਕਤੰਤਰ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ (Rahul Gandhi) ਲੰਡਨ, ਜਰਮਨੀ, ਅਮਰੀਕਾ ਸਮੇਤ ਕਈ ਦੇਸ਼ਾਂ ਤੋਂ ਭਾਰਤ ਸਰਕਾਰ ਖਿਲਾਫ ਬਿਆਨ ਦੇ ਚੁੱਕੇ ਹਨ। 2022 ਵਿੱਚ ਵੀ, ਰਾਹੁਲ ਨੇ ਕੈਂਬਰਿਜ ਯੂਨੀਵਰਸਿਟੀ ਵਿੱਚ ਆਪਣੇ ਸੰਬੋਧਨ ਦੌਰਾਨ ਭਾਰਤ ਦੀ ਤੁਲਨਾ ਪਾਕਿਸਤਾਨ ਨਾਲ ਕੀਤੀ ਸੀ। ਜਿਸ ਤੋਂ ਬਾਅਦ ਇੱਥੇ ਕਾਫੀ ਵਿਵਾਦ ਹੋਇਆ ਸੀ ।

ਕੈਮਬ੍ਰਿਜ ‘ਚ ਰਾਹੁਲ ਨੇ ਕੀ ਕਿਹਾ?

ਕੈਮਬ੍ਰਿਜ ਵਿੱਚ ਬਿਜ਼ਨਸ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ, 'ਭਾਰਤ ਵਿੱਚ ਮੀਡੀਆ ਅਤੇ ਨਿਆਂਪਾਲਿਕਾ ਕੰਟਰੋਲ ਵਿੱਚ ਹਨ। ਮੇਰੇ ਫ਼ੋਨ ‘ਤੇ Pegasus ਸਾਫ਼ਟਵੇਅਰ ਸੀ, ਜਿਸ ਰਾਹੀਂ ਮੇਰੀ ਜਾਸੂਸੀ ਕੀਤੀ ਗਈ ਸੀ। ਖੁਫੀਆ ਅਧਿਕਾਰੀਆਂ ਨੇ ਮੈਨੂੰ ਦੱਸਿਆ ਕਿ ਤੁਹਾਡਾ ਫੋਨ ਰਿਕਾਰਡ ਕੀਤਾ ਜਾ ਰਿਹਾ ਹੈ। ਵਿਰੋਧੀ ਧਿਰ ਦੇ ਕਈ ਆਗੂਆਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਗਏ। ਮੇਰੇ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਕਰਵਾਏ ਗਏ । ਅਜਿਹੇ ਮਾਮਲਿਆਂ ਵਿੱਚ ਕੇਸ ਦਰਜ ਕੀਤੇ ਗਏ ਸਨ, ਜੋ ਕਿ ਬਣਦੇ ਹਨ ਨਹੀਂ ਸਨ ਅਤੇ ਜਿਸ ਦਾ ਕੋਈ ਅਰਥ ਵੀ ਨਹੀਂ ਸੀ। ਅਸੀਂ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।

ਰਾਹੁਲ ਗਾਂਧੀ ਦੇ ਸੰਬੋਧਨ ਕਿਹਾ ਕਿ ਅਸੀਂ ਅਜਿਹੀ ਦੁਨੀਆਂ ਨੂੰ ਬਣਦੇ ਨਹੀਂ ਦੇਖ ਸਕਦੇ ਜੋ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਜੁੜਿਆ ਨਹੀਂ ਹੈ। ਵਿਸ਼ਵ ਵਿੱਚ ;ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਲਈ ਨਵੀਂ ਸੋਚ ਦੀ ਲੋੜ ਬਾਰੇ ਗੱਲ ਕੀਤੀ। ਰਾਹੁਲ ਨੇ ਕਿਹਾ ਕਿ ਇਸ ਨੂੰ ਕਿਸੇ ‘ਤੇ ਥੋਪਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਭਾਰਤ ਅਤੇ ਅਮਰੀਕਾ ਵਰਗੇ ਲੋਕਤੰਤਰੀ ਦੇਸ਼ਾਂ ਵਿੱਚ ਉਸਾਰੀ ਖੇਤਰ ਵਿੱਚ ਆਈ ਗਿਰਾਵਟ ਦਾ ਜ਼ਿਕਰ ਕੀਤਾ।

The post ਭਾਰਤ ਸਰਕਾਰ ਮੇਰੀ ਜਾਸੂਸੀ ਕਰਵਾ ਰਹੀ ਹੈ, ਲੋਕਤੰਤਰ ਖਤਰੇ ‘ਚ: ਰਾਹੁਲ ਗਾਂਧੀ appeared first on TheUnmute.com - Punjabi News.

Tags:
  • bjp-government
  • breaking-news
  • cambridge-university
  • congress
  • democracy
  • india
  • indian-congress
  • indian-congress-government
  • indian-government
  • london
  • londons-cambridge-university
  • news
  • rahul-gandhi

ਮੁੜ ਸੁਰਖੀਆਂ 'ਚ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ, 22 ਮੋਬਾਈਲ ਫ਼ੋਨ ਸਮੇਤ ਕਈ ਨਸ਼ੀਲੇ ਪਦਾਰਥ ਬਰਾਮਦ

Friday 03 March 2023 07:29 AM UTC+00 | Tags: bhagwant-mann breaking-news central-jail central-jail-sri-goindwal-sahib goindwal-central-jail goindwal-police news punjabi-news punjab-jail punjab-police sri-goindwal-sahib the-unmute-breaking-news the-unmute-punjabi-news

ਚੰਡੀਗੜ੍ਹ, 03 ਮਾਰਚ 2023: ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫ਼ੋਨ ਮਿਲਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ, ਨਵੀਂ ਤਕਨੀਕ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ (Goindwal Central Jail)  ਵਿੱਚ ਮੋਬਾਈਲ ਫੋਨ, ਨਸ਼ੀਲੇ ਪਦਾਰਥਾਂ ਅਤੇ ਹੋਰ ਸਮੱਗਰੀ ਦੀ ਬਰਾਮਦਗੀ ਲਗਾਤਾਰ ਜਾਰੀ ਹੈ।

ਅਜਿਹਾ ਤਾਜ਼ਾ ਮਾਮਲੈ ਇੱਕ ਵਾਰ ਫਿਰ ਸਾਹਮਣੇ ਆਇਆ ਹੈ, ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਅਚਨਚੇਤ ਤਲਾਸ਼ੀ ਦੌਰਾਨ 22 ਮੋਬਾਈਲ ਫ਼ੋਨ, 12 ਚਾਰਜਰ, 4 ਡਾਟਾ ਕੇਬਲ, 1 ਡਾਟਾ ਕੇਬਲ, ਅਡਾਪਟਰ, 95 ਬੀੜੀਆਂ ਦੇ ਬੰਡਲ ਅਤੇ 7 ਸਿਮ ਬਰਾਮਦ ਕੀਤੇ ਗਏ | ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ 1 ਦੋਸ਼ੀ ਨੂੰ ਨਾਮਜ਼ਦ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਵੱਖ-ਵੱਖ ਜੇਲ੍ਹਾਂ ਦੇ ਸਹਾਇਕ ਸੁਪਰਡੈਂਟਾਂ ਵੱਲੋਂ ਪੁਲਿਸ ਕੋਲ ਸ਼ਿਕਾਇਤਾਂ ਮਿਲਣ ਤੋਂ ਬਾਅਦ ਕੇਂਦਰੀ ਜੇਲ੍ਹ ((Goindwal Central Jail)) ਅੰਦਰ ਅਚਨਚੇਤ ਤਲਾਸ਼ੀ ਮੁਹਿੰਮ ਦੌਰਾਨ 22 ਟੱਚ ਅਤੇ ਕੀਪੈਡ ਮੋਬਾਈਲ ਫ਼ੋਨ, 12 ਚਾਰਜਰ, 4 ਡਾਟਾ ਕੇਬਲ, 1 ਡਾਟਾ ਕੇਬਲ, 95 ਬੀੜੀਆਂ ਦੀਆਂ ਚਾਬੀਆਂ ਆਦਿ ਬਰਾਮਦ ਹੋਇਆ ਹੈ |

ਉਨ੍ਹਾਂ ਨੇ ਦੱਸਿਆ ਕਿ ਜੇਲ੍ਹ ਦੇ ਵੱਖ-ਵੱਖ ਸਹਾਇਕ ਸੁਪਰਡੈਂਟਾਂ ਦੇ ਬਿਆਨਾਂ ਦੇ ਆਧਾਰ ‘ਤੇ ਕੇਂਦਰੀ ਜੇਲ੍ਹ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਸੁਖਵਿੰਦਰ ਸਿੰਘ ਪੁੱਤਰ ਲਾਹੌਰਾ ਸਿੰਘ ਵਾਸੀ ਗੰਡੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਮੁੜ ਸੁਰਖੀਆਂ ‘ਚ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ, 22 ਮੋਬਾਈਲ ਫ਼ੋਨ ਸਮੇਤ ਕਈ ਨਸ਼ੀਲੇ ਪਦਾਰਥ ਬਰਾਮਦ appeared first on TheUnmute.com - Punjabi News.

Tags:
  • bhagwant-mann
  • breaking-news
  • central-jail
  • central-jail-sri-goindwal-sahib
  • goindwal-central-jail
  • goindwal-police
  • news
  • punjabi-news
  • punjab-jail
  • punjab-police
  • sri-goindwal-sahib
  • the-unmute-breaking-news
  • the-unmute-punjabi-news

ਕਾਂਗਰਸ ਕੋਲ ਕੋਈ ਮੁੱਦਾ ਹੀ ਨਹੀਂ ਤਾਂ ਹੀ ਸਦਨ 'ਚ ਹੰਗਾਮਾ ਕਰਕੇ ਕਰਦੇ ਹਨ ਵਾਕਆਉਟ: ਆਪ

Friday 03 March 2023 08:48 AM UTC+00 | Tags: aap-mlas brahm-shankar-jimpa breaking-news bugdet-session congress congress-punjab lalchand-kataruchak news partap-singh-bajwa punjab punjab-congress punjabi-news punjab-vidhan-sabha the-unmute-breaking-news

ਚੰਡੀਗੜ੍ਹ, 03 ਮਾਰਚ 2023: ਸੈਸ਼ਨ ਦੀ ਕਾਰਵਾਈ ਤੋਂ ਬਾਅਦ 'ਆਪ' ਵਿਧਾਇਕਾਂ ਬ੍ਰਹਮ ਸ਼ੰਕਰ ਜ਼ਿੰਪਾ ਅਤੇ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਕਾਂਗਰਸ (Congress) ਕੋਲ ਕੋਈ ਮੁੱਦਾ ਹੀ ਨਹੀਂ ਹੈ। ਇਸ ਕਾਰਨ ਉਹ ਹੰਗਾਮਾ ਕਰਕੇ ਹੀ ਵਾਕਆਉਟ ਕਰਦੇ ਹਨ। ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਰਾਜਪਾਲ ਦੇ ਭਾਸ਼ਣ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਮਚਾਏ ਗਏ ਹੰਗਾਮੇ ਨੇ ਲੋਕਾਂ ਵਿੱਚ ਉਨ੍ਹਾਂ ਦਾ ਅਸਲੀ ਅਕਸ ਉਜਾਗਰ ਕਰ ਦਿੱਤਾ ਹੈ।

ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲ ਦੇ ਮਾਮਲੇ ‘ਤੇ ਸਦਨ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ‘ਤੇ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਉਹ ਸਦਨ ਤੋਂ ਬਾਹਰ ਰਾਜਪਾਲ ਨੂੰ ਕੁਝ ਵੀ ਪੁੱਛ ਸਕਦੇ ਹਨ। ਪਰ ਬਾਜਵਾ ਕੋਲ ਸਰਕਾਰ ਨੂੰ ਸਵਾਲ ਕਰਨ ਲਈ ਕੁਝ ਨਹੀਂ ਸੀ। ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਪੰਜਾਬ ਕਾਂਗਰਸ 'ਆਪ' ਦੀ ਇੱਕ ਸਾਲ ਦੀ ਕਾਰਵਾਈ ਤੋਂ ਡਰੀ ਹੋਈ ਹੈ।

‘ਆਪ’ ਵਿਧਾਇਕ ਲਾਲਚੰਦ ਕਟਾਰੂਚਕ ਨੇ ਕਿਹਾ ਕਿ ਰਾਜਪਾਲ ਬੀਐੱਲ ਪੁਰੋਹਿਤ ਦੇ ਸੰਬੋਧਨ ਦੌਰਾਨ ਵਿਰੋਧੀ ਧਿਰ ਦੇ ਵਿਧਾਇਕਾਂ ਵੱਲੋਂ ਕੀਤਾ ਗਿਆ ਹੰਗਾਮਾ ਮੰਦਭਾਗਾ ਸੀ। ਉਨ੍ਹਾਂ ਕਿਹਾ ਕਿ ਭਾਸ਼ਣ ਵਿਚ ਵਿਘਨ ਪਾਉਣਾ ਬੇਅੰਤ-ਅਸੰਵਿਧਾਨਕ ਹੈ। ਵਿਧਾਇਕਾਂ ਦਾ ਅਜਿਹਾ ਕਰਨਾ ਠੀਕ ਨਹੀਂ ਹੈ। ਨਵੇਂ ਚੁਣੇ ਵਿਧਾਇਕ ਸਿੱਖਣਾ ਚਾਹੁੰਦੇ ਹਨ ਪਰ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੇ ਨਾਸਮਝੀ ਦਿਖਾਈ ਹੈ।

ਕਾਂਗਰਸ (Congress) ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਕਿਹਾ ਮੇਰੀ ਸਰਕਾਰ ਹੈ ਪਰ ਪਹਿਲਾਂ ਮੁੱਖ ਮੰਤਰੀ ਪੰਜਾਬ ਨੂੰ ਮੰਨ ਲੈਣਾ ਚਾਹੀਦਾ ਹੈ ਕਿ ਉਹ ਰਾਜਪਾਲ ਹਨ। ਕਿਉਂਕਿ ਰਾਜਪਾਲ ਨੇ ਪੱਤਰ ਵਿੱਚ ਪੰਜ ਸਵਾਲ ਪੁੱਛੇ ਹਨ ਪਰ ਮੁੱਖ ਮੰਤਰੀ ਮਾਨ ਨੇ ਕੋਈ ਜਵਾਬ ਨਹੀਂ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੇ ਮੁੱਦੇ ‘ਤੇ ਵਿਸ਼ੇਸ਼ ਮੁਹਿੰਮ ਚਲਾਉਣ ਦੀ ਗੱਲ ਕਹੀ ਹੈ। ਜਦੋਂ ਕਿ ਰਾਜਪਾਲ ਨੇ ਡੀਜੀਪੀ ਅਤੇ ਮੁੱਖ ਮੰਤਰੀ ਨਾਲ ਪੰਜਾਬ ਦੇ ਸਰਹੱਦੀ ਖੇਤਰਾਂ ਦਾ ਦੌਰਾ ਕਰਦਿਆਂ ਕਿਹਾ ਸੀ ਕਿ ਪੰਜਾਬ ਵਿੱਚ ਨਸ਼ੇ ਇੰਨੇ ਖੁੱਲ੍ਹੇ ਤੌਰ ‘ਤੇ ਉਪਲਬਧ ਹਨ ਕਿ ਇਹ ਕਰਿਆਨੇ ਦੀਆਂ ਦੁਕਾਨਾਂ ‘ਤੇ ਵੀ ਉਪਲਬਧ ਹਨ। ਉਨ੍ਹਾਂ ਕਿਹਾ ਕਿ ਅੱਜ ਰਾਜਪਾਲ ਦਾ ਸੰਬੋਧਨ ਜ਼ਬਰਦਸਤੀ ਪੜ੍ਹ ਕੇ ਸੁਣਾਇਆ ਗਿਆ। ਉਨ੍ਹਾਂ ਨੇ ਭਗਵੰਤ ਮਾਨ ਨੂੰ ਗੈਰ-ਜ਼ਿੰਮੇਵਾਰ ਅਤੇ ਅਨੁਭਵਹੀਣ ਮੁੱਖ ਮੰਤਰੀ ਕਿਹਾ।

 

The post ਕਾਂਗਰਸ ਕੋਲ ਕੋਈ ਮੁੱਦਾ ਹੀ ਨਹੀਂ ਤਾਂ ਹੀ ਸਦਨ ‘ਚ ਹੰਗਾਮਾ ਕਰਕੇ ਕਰਦੇ ਹਨ ਵਾਕਆਉਟ: ਆਪ appeared first on TheUnmute.com - Punjabi News.

Tags:
  • aap-mlas
  • brahm-shankar-jimpa
  • breaking-news
  • bugdet-session
  • congress
  • congress-punjab
  • lalchand-kataruchak
  • news
  • partap-singh-bajwa
  • punjab
  • punjab-congress
  • punjabi-news
  • punjab-vidhan-sabha
  • the-unmute-breaking-news

ਰੂਸ ਅਤੇ ਚੀਨ ਨੇ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਸੰਯੁਕਤ ਬਿਆਨ ਜਾਰੀ ਕਰਨ ਦਾ ਸਮਰਥਨ ਨਹੀਂ ਕੀਤਾ: ਐਂਟਨੀ ਬਲਿੰਕਨ

Friday 03 March 2023 09:00 AM UTC+00 | Tags: america antony-blinken breaking-news china india latest-news news russsia the-unmute-breaking-news the-unmute-punjab ukraine ukraine-russia-war us us-secretary-of-state-antony-blinken

ਚੰਡੀਗੜ੍ਹ, 03 ਮਾਰਚ 2023: ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ (Antony Blinken) ਨੇ ਵੀਰਵਾਰ ਨੂੰ ਕਿਹਾ ਕਿ ਰੂਸ ਅਤੇ ਚੀਨ ਉਹ ਦੋ ਦੇਸ਼ ਹਨ ਜਿਨ੍ਹਾਂ ਨੇ ਭਾਰਤ ਦੀ ਮੇਜ਼ਬਾਨੀ ‘ਚ ਆਯੋਜਿਤ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ‘ਚ ਸੰਯੁਕਤ ਬਿਆਨ ਜਾਰੀ ਕਰਨ ਦਾ ਸਮਰਥਨ ਨਹੀਂ ਕੀਤਾ। ਰੂਸ ਦੇ ਹਮਲੇ ਦੇ ਜ਼ਿਕਰ ਨੂੰ ਲੈ ਕੇ ਦੋਵਾਂ ਦੇਸ਼ਾਂ ਦੇ ਵਿਰੋਧ ਦੇ ਨਤੀਜੇ ਵਜੋਂ ਭਾਰਤ ਵੱਲੋਂ ਮਤਭੇਦਾਂ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਮੀਟਿੰਗ ਬਿਨਾਂ ਸਾਂਝੇ ਬਿਆਨ ਜਾਰੀ ਕੀਤੇ ਖ਼ਤਮ ਹੋ ਗਈ।

ਐਂਟਨੀ ਬਲਿੰਕਨ (Antony Blinken) ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ, ”ਰੂਸ ਅਤੇ ਚੀਨ ਹੀ ਅਜਿਹੇ ਦੇਸ਼ ਹਨ ਜਿਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਦਸਤਖਤ ਨਹੀਂ ਕਰਨਗੇ।” ਉਨ੍ਹਾਂ ਇਹ ਵੀ ਕਿਹਾ ਕਿ ਅਮਰੀਕਾ ਜੀ-20 ਲਈ ਭਾਰਤ ਦੇ ਏਜੰਡੇ ਦਾ ਜ਼ੋਰਦਾਰ ਸਮਰਥਨ ਕਰਦਾ ਹੈ। ਬਲਿੰਕਨ ਨੇ ਕਿਹਾ ਕਿ ਮੀਟਿੰਗ ਵਿੱਚ ਇੱਕ ਨਤੀਜਾ ਦਸਤਾਵੇਜ਼ ਅਪਣਾਇਆ ਗਿਆ ਸੀ, ਜੋ ਵੱਖ-ਵੱਖ ਵਿਸ਼ਿਆਂ ‘ਤੇ ਸਾਰੇ ਵਿਦੇਸ਼ ਮੰਤਰੀਆਂ ਦੇ ਸਾਂਝੇ ਸਮਝੌਤੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਯੂਕਰੇਨ ਦਾ ਸਮਰਥਨ ਜਾਰੀ ਰੱਖੇਗਾ।

ਜੀ-20 ਬੈਠਕ ‘ਚ ਵੀਡੀਓ ਸੰਦੇਸ਼ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਉਹ ਠੀਕ ਕਹਿੰਦੇ ਹਨ ਕਿ ਬਹੁਪੱਖੀ ਪ੍ਰਣਾਲੀ ‘ਚ ਚੁਣੌਤੀਆਂ ਹਨ। “ਕਈ ਤਰੀਕਿਆਂ ਨਾਲ ਇਹ ਚੁਣੌਤੀਆਂ ਸਿੱਧੇ ਤੌਰ ‘ਤੇ ਰੂਸ ਤੋਂ ਆ ਰਹੀਆਂ ਹਨ, ਜੋ ਉਨ੍ਹਾਂ ਸਿਧਾਂਤਾਂ ਦੀ ਉਲੰਘਣਾ ਕਰ ਰਹੀਆਂ ਹਨ ਜੋ ਇਸ ਪ੍ਰਣਾਲੀ ਦੇ ਕੇਂਦਰ ਵਿੱਚ ਹਨ,” ਬਲਿੰਕੇਨ ਨੂੰ ਭਾਰਤ ਵਿੱਚ ਬੀਬੀਸੀ ਦਫਤਰਾਂ ਵਿੱਚ ਆਮਦਨ ਕਰ ਦੇ ਸਰਵੇਖਣ ਬਾਰੇ ਪੁੱਛੇ ਜਾਣ ‘ਤੇ ਕਿਹਾ, ਬਲਿੰਕੇਨ ਨੇ ਸਿੱਧਾ ਕੋਈ ਜਵਾਬ ਨਹੀਂ ਦਿੱਤਾ।

The post ਰੂਸ ਅਤੇ ਚੀਨ ਨੇ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ‘ਚ ਸੰਯੁਕਤ ਬਿਆਨ ਜਾਰੀ ਕਰਨ ਦਾ ਸਮਰਥਨ ਨਹੀਂ ਕੀਤਾ: ਐਂਟਨੀ ਬਲਿੰਕਨ appeared first on TheUnmute.com - Punjabi News.

Tags:
  • america
  • antony-blinken
  • breaking-news
  • china
  • india
  • latest-news
  • news
  • russsia
  • the-unmute-breaking-news
  • the-unmute-punjab
  • ukraine
  • ukraine-russia-war
  • us
  • us-secretary-of-state-antony-blinken

ਪੈਗਾਸਸ ਕਿਤੇ ਹੋਰ ਨਹੀਂ, ਰਾਹੁਲ ਗਾਂਧੀ ਦੇ ਦਿਲ-ਦਿਮਾਗ 'ਚ ਬੈਠਾ ਹੈ: ਅਨੁਰਾਗ ਠਾਕੁਰ

Friday 03 March 2023 09:16 AM UTC+00 | Tags: anurag-thakur bjp breaking-news cambridge-university india latest-news news pegasus rahul-gandhi union-minister-anurag-thakur

ਚੰਡੀਗੜ੍ਹ, 03 ਮਾਰਚ 2023: ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਕੈਂਬਰਿਜ ਯੂਨੀਵਰਸਿਟੀ ‘ਚ ਦਿੱਤੇ ਬਿਆਨ ‘ਤੇ ਭਾਜਪਾ ਭੜਕ ਗਈ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਸ਼ੁੱਕਰਵਾਰ ਨੂੰ ਰਾਹੁਲ ਦੇ ਬਿਆਨ ਨੂੰ ਝੂਠਾ ਅਤੇ ਭਾਰਤ ਨੂੰ ਬਦਨਾਮ ਕਰਨ ਵਾਲਾ ਦੱਸਿਆ। ਉਨ੍ਹਾਂ ਕਿਹਾ, “ਕੱਲ੍ਹ ਦੇ ਨਤੀਜੇ ਦੱਸਦੇ ਹਨ ਕਿ ਕਾਂਗਰਸ ਇੱਕ ਵਾਰ ਫਿਰ ਕਲੀਨ ਸਵੀਪ ਹੋ ਗਈ ਹੈ ਅਤੇ ਰਾਹੁਲ ਗਾਂਧੀ ਇੱਕ ਵਾਰ ਫਿਰ ਵਿਦੇਸ਼ੀ ਧਰਤੀ ‘ਤੇ ਇਹ ਰੋਣ ਵਾਲਾ ਕੰਮ ਕਰ ਰਹੇ ਹਨ।”

ਅਨੁਰਾਗ ਠਾਕੁਰ (Anurag Thakur) ਨੇ ਕਿਹਾ ਕਿ ‘ਜਾਸੂਸੀ ਦਾ ਸ਼ੱਕ ਫਿਰ ਪੈਗਾਸਸ ਦੀ ਜਾਂਚ ਲਈ ਮੋਬਾਈਲ ਕਿਉਂ ਨਹੀਂ ਦਿੱਤਾ ਗਿਆ’ ਅਨੁਰਾਗ ਠਾਕੁਰ ਨੇ ਕਿਹਾ, “ਇਹ ਪੈਗਾਸਸ ਕਿਤੇ ਹੋਰ ਨਹੀਂ ਉਨ੍ਹਾਂ ਦੇ ਦਿਲ-ਦਿਮਾਗ ‘ਚ ਬੈਠਾ ਹੈ, ਪੈਗਾਸਸ ‘ਤੇ ਕਿਹੜੀ ਮਜਬੂਰੀ ਸੀ ਕਿ ਰਾਹੁਲ ਗਾਂਧੀ ਨੇ ਆਪਣਾ ਮੋਬਾਈਲ ਜਮ੍ਹਾ ਨਹੀਂ ਕਰਵਾਇਆ। ਇਕ ਨੇਤਾ ਜੋ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਹੈ, ਅਜਿਹਾ ਕਿਉਂ ਸੀ ਕਿ “ਜੋ ਮੋਬਾਈਲ ਉਨ੍ਹਾਂ ਨੇ ਹੁਣ ਤੱਕ ਛੁਪਾ ਕੇ ਰੱਖਣਾ ਪਿਆ। ਰਾਹੁਲ ਗਾਂਧੀ ਅਤੇ ਹੋਰ ਆਗੂਆਂ ਨੇ ਆਪਣੇ ਮੋਬਾਈਲ ਕਿਉਂ ਨਹੀਂ ਜਮ੍ਹਾਂ ਕਰਵਾਏ?”

ਕਾਂਗਰਸ ਨੂੰ ਘੇਰਦੇ ਹੋਏ ਅਨੁਰਾਗ ਠਾਕੁਰ ਨੇ ਕਿਹਾ, ”ਦੁਨੀਆ ‘ਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਭਾਰਤ ਦਾ ਸਨਮਾਨ ਵਧਿਆ ਹੈ, ਇਹ ਦੁਨੀਆ ਭਰ ਦੇ ਨੇਤਾ ਕਹਿ ਰਹੇ ਹਨ। ਰਾਹੁਲ ਕਿਸੇ ਹੋਰ ਦੇ ਨਹੀਂ, ਸਗੋਂ ਉਨ੍ਹਾਂ ਇਟਲੀ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਨੇਤਾਵਾਂ ਦੀ ਸੁਣ ਲੈਂਦੇ | ਇਟਲੀ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਜਿਸ ਤਰ੍ਹਾਂ ਪਿਆਰ ਦੁਨੀਆ ਭਰ ਵਿੱਚ ਮਿਲਦਾ ਹੈ, ਜਿਸ ਤਰ੍ਹਾਂ ਉਹ ਦੁਨੀਆ ਦੇ ਹਰਮਨ ਪਿਆਰੇ ਨੇਤਾ ਵਜੋਂ ਉਭਰੇ ਹਨ।

The post ਪੈਗਾਸਸ ਕਿਤੇ ਹੋਰ ਨਹੀਂ, ਰਾਹੁਲ ਗਾਂਧੀ ਦੇ ਦਿਲ-ਦਿਮਾਗ 'ਚ ਬੈਠਾ ਹੈ: ਅਨੁਰਾਗ ਠਾਕੁਰ appeared first on TheUnmute.com - Punjabi News.

Tags:
  • anurag-thakur
  • bjp
  • breaking-news
  • cambridge-university
  • india
  • latest-news
  • news
  • pegasus
  • rahul-gandhi
  • union-minister-anurag-thakur

ਕਰਨਾਟਕ 'ਚ ਭਾਜਪਾ ਵਿਧਾਇਕ ਦਾ ਪੁੱਤਰ 40 ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਘਰ ਤੋਂ 6 ਕਰੋੜ ਰੁਪਏ ਬਰਾਮਦ

Friday 03 March 2023 09:36 AM UTC+00 | Tags: bjp-mlas-son breaking-news bribe bribe-case channagiri karnataka karnataka-bjp karnataka-soap-and-detergent-limited lokayukta-officials mla-madal-virupakshappa news the-unmute-breaking-news the-unmute-punjabi-news

ਚੰਡੀਗੜ੍ਹ, 03 ਮਾਰਚ 2023: ਕਰਨਾਟਕ (Karnataka) ‘ਚ ਲੋਕਾਯੁਕਤ ਦੇ ਐਂਟੀ ਕਰੱਪਸ਼ਨ ਵਿੰਗ ਨੇ ਵੀਰਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਭਾਜਪਾ ਵਿਧਾਇਕ ਮਦਲ ਵਿਰੂਪਕਸ਼ੱਪਾ (MLA Madal Virupakshappa) ਦੇ ਪੁੱਤਰ ਨੂੰ 40 ਲੱਖ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ। ਵਿਧਾਇਕ ਦੇ ਬੇਟੇ ਪ੍ਰਸ਼ਾਂਤ ਮਦਲ ਨੂੰ ਲੋਕਾਯੁਕਤ ਅਧਿਕਾਰੀਆਂ ਨੇ ਆਪਣੇ ਦਫਤਰ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ ।

ਇਸਦੇ ਨਾਲ ਹੀ ਐਂਟੀ ਕਰੱਪਸ਼ਨ ਵਿੰਗ ਨੇ ਭਾਜਪਾ ਵਿਧਾਇਕ ਦੇ ਦਫਤਰ ਤੋਂ 1.7 ਕਰੋੜ ਰੁਪਏ ਅਤੇ ਉਨ੍ਹਾਂ ਦੇ ਘਰ ਤੋਂ 6 ਕਰੋੜ ਰੁਪਏ ਬਰਾਮਦ ਕੀਤੇ ਹਨ। ਲੋਕਾਯੁਕਤ ਨੂੰ ਰਿਸ਼ਵਤ ਮੰਗਣ ਦੀ ਸ਼ਿਕਾਇਤ ਮਿਲੀ ਸੀ। ਲੋਕਾਯੁਕਤ ਦੀ ਇਸ ਕਾਰਵਾਈ ਤੋਂ ਬਾਅਦ ਮਦਲ ਵਿਰੂਪਕਸ਼ੱਪਾ ਨੇ ਕਰਨਾਟਕ ਸੋਪ ਐਂਡ ਡਿਟਰਜੈਂਟ ਲਿਮਟਿਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਮਦਲ ਵਿਰੂਪਕਸ਼ਾਪਾ ਲਗਾਤਾਰ ਦੋ ਵਾਰ ਦਾਵਣਗੇਰੇ ਜ਼ਿਲ੍ਹੇ ਦੇ ਚੰਨਾਗਿਰੀ ਹਲਕੇ ਤੋਂ ਵਿਧਾਇਕ ਹਨ। ਉਸਨੇ 2018 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਹਲਫਨਾਮੇ ਵਿੱਚ 5.73 ਕਰੋੜ ਰੁਪਏ ਦੀ ਜਾਇਦਾਦ ਘੋਸ਼ਿਤ ਕੀਤਾ ਸੀ। 2013 ਦੀਆਂ ਚੋਣਾਂ ਵਿੱਚ ਉਨ੍ਹਾਂ ਨੇ 1.79 ਕਰੋੜ ਰੁਪਏ ਦੀ ਜਾਇਦਾਦ ਦਾ ਐਲਾਨ ਕੀਤਾ ਸੀ।

ਕਰਨਾਟਕ (Karnataka) ਵਿੱਚ ਇਸ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ ਵਿੱਚ ਲੋਕਾਯੁਕਤ ਦੀ ਇਹ ਕਾਰਵਾਈ ਚਰਚਾ ਦਾ ਵਿਸ਼ਾ ਬਣ ਗਈ ਹੈ। ਕਿਹਾ ਜਾ ਰਿਹਾ ਹੈ ਕਿ ਭਾਜਪਾ ਵਿਧਾਇਕ ਦੇ ਪੁੱਤਰ ਖਿਲਾਫ ਕੀਤੀ ਗਈ ਇਹ ਕਾਰਵਾਈ ਚੋਣ ਮੁੱਦਾ ਵੀ ਬਣ ਸਕਦੀ ਹੈ।

The post ਕਰਨਾਟਕ ‘ਚ ਭਾਜਪਾ ਵਿਧਾਇਕ ਦਾ ਪੁੱਤਰ 40 ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਘਰ ਤੋਂ 6 ਕਰੋੜ ਰੁਪਏ ਬਰਾਮਦ appeared first on TheUnmute.com - Punjabi News.

Tags:
  • bjp-mlas-son
  • breaking-news
  • bribe
  • bribe-case
  • channagiri
  • karnataka
  • karnataka-bjp
  • karnataka-soap-and-detergent-limited
  • lokayukta-officials
  • mla-madal-virupakshappa
  • news
  • the-unmute-breaking-news
  • the-unmute-punjabi-news

Budget Session: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਕੀਤੀ ਮੁਲਤਵੀ

Friday 03 March 2023 09:47 AM UTC+00 | Tags: aap-mlas brahm-shankar-jimpa breaking-news budget-session bugdet-session congress congress-punjab governor-banwari-lal-purohit kultaaar-singh-sandhwan lalchand-kataruchak news partap-singh-bajwa punjab punjab-congress punjabi-news punjab-vidhan-sabha the-unmute-breaking-news

ਚੰਡੀਗੜ੍ਹ, 03 ਮਾਰਚ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (Budget Session) ਦੀ ਕਾਰਵਾਈ ਸ਼ੁਰੂ ਹੋਈ| ਇਸਦੇ ਨਾਲ ਹੀ ਹੁਣ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜਦੋਂ ਭਾਸ਼ਣ ਦੇ ਰਹੇ ਸਨ ਤਾਂ ਵਿਰੋਧੀ ਧਿਰ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸੀਆਂ ਨੇ ਪ੍ਰਿੰਸੀਪਲਾਂ ਦੇ ਮੁੱਦੇ ਹੰਗਾਮਾ ਕਰ ਦਿੱਤਾ ਅਤੇ ਵਾਕਆਉਟ ਕਰ ਦਿੱਤਾ।

ਕਾਂਗਰਸ (Congress) ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਕਿਹਾ ਮੇਰੀ ਸਰਕਾਰ ਹੈ ਪਰ ਪਹਿਲਾਂ ਮੁੱਖ ਮੰਤਰੀ ਪੰਜਾਬ ਨੂੰ ਮੰਨ ਲੈਣਾ ਚਾਹੀਦਾ ਹੈ ਕਿ ਉਹ ਰਾਜਪਾਲ ਹਨ। ਕਿਉਂਕਿ ਰਾਜਪਾਲ ਨੇ ਪੱਤਰ ਵਿੱਚ ਪੰਜ ਸਵਾਲ ਪੁੱਛੇ ਹਨ ਪਰ ਮੁੱਖ ਮੰਤਰੀ ਮਾਨ ਨੇ ਕੋਈ ਜਵਾਬ ਨਹੀਂ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਤੁਹਾਨੂੰ ਉਹ ਰਾਜਪਾਲ ਨਹੀਂ ਮੰਨਦੇ, ਪਰ ਤੁਸੀਂ ਮੇਰੀ ਸਰਕਾਰ ਬੋਲ ਰਹੇ ਹੋ |

ਦੂਜੇ ਪਾਸੇ ਸੈਸ਼ਨ ਦੀ ਕਾਰਵਾਈ ਤੋਂ ਬਾਅਦ 'ਆਪ' ਵਿਧਾਇਕਾਂ ਬ੍ਰਹਮ ਸ਼ੰਕਰ ਜ਼ਿੰਪਾ ਅਤੇ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਕਾਂਗਰਸ (Congress) ਕੋਲ ਕੋਈ ਮੁੱਦਾ ਹੀ ਨਹੀਂ ਹੈ। ਇਸ ਕਾਰਨ ਉਹ ਹੰਗਾਮਾ ਕਰਕੇ ਹੀ ਵਾਕਆਉਟ ਕਰਦੇ ਹਨ। ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਰਾਜਪਾਲ ਦੇ ਭਾਸ਼ਣ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਮਚਾਏ ਗਏ ਹੰਗਾਮੇ ਨੇ ਲੋਕਾਂ ਵਿੱਚ ਉਨ੍ਹਾਂ ਦਾ ਅਸਲੀ ਅਕਸ ਉਜਾਗਰ ਕਰ ਦਿੱਤਾ ਹੈ।

 

The post Budget Session: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਕੀਤੀ ਮੁਲਤਵੀ appeared first on TheUnmute.com - Punjabi News.

Tags:
  • aap-mlas
  • brahm-shankar-jimpa
  • breaking-news
  • budget-session
  • bugdet-session
  • congress
  • congress-punjab
  • governor-banwari-lal-purohit
  • kultaaar-singh-sandhwan
  • lalchand-kataruchak
  • news
  • partap-singh-bajwa
  • punjab
  • punjab-congress
  • punjabi-news
  • punjab-vidhan-sabha
  • the-unmute-breaking-news

ਪੰਜਾਬ 'ਚ ਸਵਾਈਨ ਫਲੂ ਨੇ ਮੁੜ ਦਿੱਤੀ ਦਸਤਕ, ਹੁਣ ਤੱਕ 29 ਮਾਮਲੇ ਆਏ ਸਾਹਮਣੇ

Friday 03 March 2023 09:58 AM UTC+00 | Tags: breaking-news dr-balbir-singh latestnews news punjab punjab-health punjab-health-department punjabi-news punjab-news swine-flu the-unmute-breaking-news the-unmute-punjabi-news

ਚੰਡੀਗੜ੍ਹ, 03 ਮਾਰਚ 2023: ਪੰਜਾਬ ਵਿੱਚ ਸਵਾਈਨ ਫਲੂ (Swine flu) ਨੇ ਇੱਕ ਵਾਰ ਫਿਰ ਦਸਤਕ ਦੇ ਦਿੱਤੀ ਹੈ। ਸਾਲ 2023 ਦੇ ਪਹਿਲੇ 2 ਮਹੀਨਿਆਂ ਵਿੱਚ ਸਵਾਈਨ ਫਲੂ ਦੇ ਮਾਮਲਿਆਂ ਵਿੱਚ ਮੁੜ ਮੌਤ ਦਰ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸ ਸਾਲ 1 ਜਨਵਰੀ ਤੋਂ 2 ਮਾਰਚ ਤੱਕ ਪੰਜਾਬ ਦੇ ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਸਵਾਈਨ ਫਲੂ ਦੇ ਕੁੱਲ 29 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ 4 ਸੰਕਰਮਿਤ ਮਰੀਜ਼ਾਂ ਦੀ ਮੌਤ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਇਸ ਸਾਲ ਲੁਧਿਆਣਾ ਵਿੱਚ 11, ਮੋਗਾ, ਬਠਿੰਡਾ, ਕਪੂਰਥਲਾ, ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ 2-2 ਅਤੇ ਮੋਹਾਲੀ, ਰੋਪੜ, ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਫਤਿਹਗੜ੍ਹ ਸਾਹਿਬ ਵਿੱਚ 1-1 ਮਰੀਜ਼ ਸਾਹਮਣੇ ਆਏ ਹਨ। ਸਾਲ 2022 ਵਿੱਚ ਇਸ ਬਿਮਾਰੀ ਦੇ 203 ਮਰੀਜ਼ ਸਾਹਮਣੇ ਆਏ, ਜਿਨ੍ਹਾਂ ਵਿੱਚੋਂ 42 ਮਰੀਜ਼ਾਂ ਦੀ ਮੌਤ ਹੋ ਗਈ ਸੀ । ਜਨਵਰੀ-2018 ਤੋਂ 2 ਮਾਰਚ, 2023 ਤੱਕ ਲਗਭਗ 891 ਲੋਕ ਸਵਾਈਨ ਫਲੂ ਦਾ ਸ਼ਿਕਾਰ ਹੋਏ, ਜਿਨ੍ਹਾਂ ‘ਚੋਂ 95 ਮਰੀਜ਼ਾਂ ਦੀ ਮੌਤ ਹੋ ਗਈ ਅਤੇ ਮੌਤ ਦਰ 10.66 ਫੀਸਦੀ ਰਹੀ।

ਡਾਕਟਰਾਂ ਅਨੁਸਾਰ ਸਵਾਈਨ ਫਲੂ (Swine flu) ਇੱਕ ਗੰਭੀਰ ਬਿਮਾਰੀ ਹੈ ਅਤੇ ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਸ ਨਾਲ ਨਿਮੋਨੀਆ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋ ਸਕਦੀ ਹੈ। ਬਜ਼ੁਰਗਾਂ, ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਵਿੱਚ ਇਸ ਬਿਮਾਰੀ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਇਸ ਦੇ ਲੱਛਣ ਆਮ ਫਲੂ ਦੇ ਸਮਾਨ ਹੁੰਦੇ ਹਨ, ਜਿਵੇਂ ਕਿ ਬੁਖਾਰ, ਖੰਘ, ਗਲੇ ਵਿੱਚ ਖਰਾਸ਼, ਸਰੀਰ ਵਿੱਚ ਦਰਦ, ਸਿਰ ਦਰਦ, ਠੰਢ ਲੱਗਣਾ ਅਤੇ ਥਕਾਵਟ।

The post ਪੰਜਾਬ ‘ਚ ਸਵਾਈਨ ਫਲੂ ਨੇ ਮੁੜ ਦਿੱਤੀ ਦਸਤਕ, ਹੁਣ ਤੱਕ 29 ਮਾਮਲੇ ਆਏ ਸਾਹਮਣੇ appeared first on TheUnmute.com - Punjabi News.

Tags:
  • breaking-news
  • dr-balbir-singh
  • latestnews
  • news
  • punjab
  • punjab-health
  • punjab-health-department
  • punjabi-news
  • punjab-news
  • swine-flu
  • the-unmute-breaking-news
  • the-unmute-punjabi-news

ਬਜਟ ਸੈਸ਼ਨ ਪੰਜਾਬ ਦੇ ਮੁੱਦਿਆਂ ਤੇ 3 ਕਰੋੜ ਪੰਜਾਬੀਆਂ ਦੀ ਆਵਾਜ਼ ਨੂੰ ਸਮਰਪਿਤ ਹੋਵੇਗਾ: CM ਭਗਵੰਤ ਮਾਨ

Friday 03 March 2023 10:19 AM UTC+00 | Tags: aap-mlas brahm-shankar-jimpa breaking-news budget-session bugdet-session cm-bhagwant-mann congress congress-punjab governor-banwari-lal-purohit kultaaar-singh-sandhwan lalchand-kataruchak news nws partap-singh-bajwa punjab punjab-congress punjabi-news punjab-vidhan-sabha the-unmute-breaking-news

ਚੰਡੀਗੜ੍ਹ, 03 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ 16ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ (Budget Session) ਦੇ ਪਹਿਲੇ ਦਿਨ ਪਵਿੱਤਰ ਸਦਨ ਵਿਖੇ ਹਾਜ਼ਰੀ ਭਰੀ | ਪੰਜਾਬ ਦੇ ਗਵਰਨਰ ਸਾਬ੍ਹ ਦੇ ਸ਼ੁਰੂਆਤੀ ਭਾਸ਼ਣ ਦੌਰਾਨ ਗਿਣਾਈਆਂ ਪ੍ਰਾਪਤੀਆਂ ਸਾਡੀ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ | ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੂਰੀ ਕੋਸ਼ਿਸ਼ ਕਰਾਂਗੇ ਇਹ ਸੈਸ਼ਨ ਪੰਜਾਬ ਦੇ ਮੁੱਦਿਆਂ ਅਤੇ 3 ਕਰੋੜ ਪੰਜਾਬੀਆਂ ਦੀ ਆਵਾਜ਼ ਨੂੰ ਸਮਰਪਿਤ ਹੋਵੇ |

ਜਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (Budget Session) ਦੀ ਕਾਰਵਾਈ ਸ਼ੁਰੂ ਹੋਈ| ਇਸਤੋਂ ਬਾਅਦ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

CM mann

The post ਬਜਟ ਸੈਸ਼ਨ ਪੰਜਾਬ ਦੇ ਮੁੱਦਿਆਂ ਤੇ 3 ਕਰੋੜ ਪੰਜਾਬੀਆਂ ਦੀ ਆਵਾਜ਼ ਨੂੰ ਸਮਰਪਿਤ ਹੋਵੇਗਾ: CM ਭਗਵੰਤ ਮਾਨ appeared first on TheUnmute.com - Punjabi News.

Tags:
  • aap-mlas
  • brahm-shankar-jimpa
  • breaking-news
  • budget-session
  • bugdet-session
  • cm-bhagwant-mann
  • congress
  • congress-punjab
  • governor-banwari-lal-purohit
  • kultaaar-singh-sandhwan
  • lalchand-kataruchak
  • news
  • nws
  • partap-singh-bajwa
  • punjab
  • punjab-congress
  • punjabi-news
  • punjab-vidhan-sabha
  • the-unmute-breaking-news

ਸਿੰਗਾਪੁਰ ਟ੍ਰੇਨਿੰਗ ਲਈ ਜਾਣ ਵਾਲੇ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਮੁੱਖ ਮੰਤਰੀ ਮਾਨ ਨੇ ਵਿਖਾਈ ਹਰੀ ਝੰਡੀ

Friday 03 March 2023 10:28 AM UTC+00 | Tags: 36 4-36 aam-aadmi-party baba-sewa-singh-thikriwala barnala breaking-news chief-minister-bhagwant-mann cm-bhagwant-mann education education-policy harjot-singh-bains magsip news punjab-government punjab-news punjab-police punjab-school punjab-school-principals sector-26-magsipa singapore the-unmute-breaking-news the-unmute-news

ਚੰਡੀਗੜ੍ਹ, 3 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਦਾ ਗਵਾਹ ਬਣੇਗਾ ਜਿਸ ਨਾਲ ਵਿਦਿਆਰਥੀ ਆਪਣੇ ਉੱਜਵਲ ਭਵਿੱਖ ਦੀ ਸਿਰਜਣਾ ਕਰ ਸਕਣਗੇ। ਇੱਥੇ ਮਗਸੀਪਾ ਵਿਖੇ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ (Singapore) ਸਿਖਲਾਈ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦੌਰਾਨ ਇਨ੍ਹਾਂ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਅਧਿਆਪਨ ਅਭਿਆਸਾਂ ਦੀ ਸਿਖਲਾਈ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵਾਪਸੀ ਤੋਂ ਬਾਅਦ ਇਹ ਅਧਿਆਪਕ ਵਿਦਿਆਰਥੀਆਂ ਅਤੇ ਆਪਣੇ ਸਾਥੀ ਅਧਿਆਪਕਾਂ ਨਾਲ ਇਨ੍ਹਾਂ ਅਭਿਆਸਾਂ ਨੂੰ ਸਾਂਝਾ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹਾਈ ਦੇ ਪੈਟਰਨ ਤੋਂ ਜਾਣੂ ਹੋ ਸਕਣ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਸ ਨਾਲ ਸੂਬੇ ਦੇ ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹੇ-ਲਿਖੇ ਆਪਣੇ ਸਾਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ ਜੋ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਵੱਡੇ ਪੱਧਰ 'ਤੇ ਮਜ਼ਬੂਤੀ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਅਧਿਆਪਕ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਖੇਤਰ ਵਿੱਚ ਬਦਲਾਅ ਦੇ ਏਜੰਟ ਵਜੋਂ ਕੰਮ ਕਰਨਗੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਵਿਦਿਆਰਥੀਆਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਆਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਅਧਿਆਪਕ ਰਾਜ ਜਾਂ ਕੌਮੀ ਪੁਰਸਕਾਰ ਐਵਾਰਡੀ ਹਨ ਅਤੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਵੱਖਰਾ ਸਥਾਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਚੋਣ ਕਰਨ ਦਾ ਇੱਕੋ ਇੱਕ ਮਾਪਦੰਡ ਮੈਰਿਟ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਿੱਖਿਆ ਸੁਧਾਰ ਵਿੱਚ ਮੋਹਰੀ ਭੂਮਿਕਾ ਨਿਭਾਉਣ। ਭਗਵੰਤ ਮਾਨ ਨੇ ਕਿਹਾ ਕਿ ਸਿਖਲਾਈ ਤੋਂ ਬਾਅਦ ਉਨ੍ਹਾਂ ਨੂੰ ਸੂਬੇ ਭਰ ਦੇ ਕਿਸੇ ਵੀ ਸਕੂਲ ਵਿੱਚ ਤਾਇਨਾਤ ਕਰਨ ਲਈ ਉਨ੍ਹਾਂ ਨਾਲ ਪਹਿਲਾਂ ਹੀ ਸਮਝੌਤਾ ਕੀਤਾ ਜਾ ਚੁੱਕਾ ਹੈ।

Image

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਹੀ ਇੱਕ ਪਹਿਲਕਦਮੀ ਜੋ ਸਿੱਖਿਆ ਦੇ ਸੁਧਾਰ ਲਈ ਬਹੁਤ ਸਹਾਈ ਸਿੱਧ ਹੋਵੇਗੀ, ਉਹ ਹੈ ਸਕੂਲ ਆਫ਼ ਐਮੀਨੈਂਸ । ਉਨ੍ਹਾਂ ਕਿਹਾ ਕਿ ਇਹ ਸਕੂਲ ਭਵਿੱਖੀ ਮੁਕਾਬਲਿਆਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਵਾਸਤੇ ਵਧੇਰੇ ਸਹਾਈ ਸਿੱਧ ਹੋਣਗੇ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਹ ਸਕੂਲ ਦੂਜੇ ਸੂਬਿਆਂ ਲਈ ਰੋਲ ਮਾਡਲ ਬਣਨਗੇ ਜਿਸ ਨੂੰ ਦੇਸ਼ ਭਰ ਵਿੱਚ ਅਪਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਾਰੇ ਯਤਨਾਂ ਦਾ ਇੱਕੋ ਇੱਕ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਉਲਟਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿੱਚ ਵੱਡੀ ਸਮਰੱਥਾ ਹੈ ਜਿਸ ਕਾਰਨ ਵਿਸ਼ਵ ਪ੍ਰਸਿੱਧ ਆਈ.ਟੀ ਕੰਪਨੀਆਂ ਅਤੇ ਯੂਨੀਵਰਸਿਟੀਆਂ ਸੂਬੇ ਨਾਲ ਗਿਆਨ ਸਾਂਝਾ ਕਰਨ ਸਬੰਧੀ ਸਮਝੌਤਾ ਕਰਨਾ ਚਾਹੁੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਮਾਡਲ ਵਜੋਂ ਉੱਭਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੰਗਾਪੁਰ (Singapore) ਦਾ ਦੌਰਾ ਸਿੱਖਿਆ ਦੇ ਖੇਤਰ ਵਿੱਚ ਅਧਿਆਪਕਾਂ ਦੇ ਪੇਸ਼ੇਵਰ ਗਿਆਨ ਅਤੇ ਮੁਹਾਰਤ ਵਿੱਚ ਵਾਧਾ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਅਧਿਆਪਕਾਂ ਦੀ ਵਿਦੇਸ਼ ਜਾ ਕੇ ਸਿਖਲਾਈ ਲਈ ਰਾਜ ਯੋਜਨਾ ਦਾ ਹਿੱਸਾ ਹੈ, ਜਿਸ ਨੂੰ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਵਿੱਚ ਵਾਧਾ ਹੋਵੇ ਤਾਂ ਜੋ ਉਹ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇੱਕੋ ਇੱਕ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਖਲਾਈ ਅਧਿਆਪਕਾਂ ਨੂੰ ਪੜ੍ਹਾਉਣ ਦੇ ਅਤਿ-ਆਧੁਨਿਕ ਢੰਗ-ਤਰੀਕਿਆਂ, ਲੀਡਰਸ਼ਿਪ ਦੇ ਹੁਨਰ, ਅਧਿਆਪਨ-ਸਿਖਲਾਈ ਸਮੱਗਰੀ ਤਿਆਰ ਕਰਨ ਅਤੇ ਮਹਾਂਮਾਰੀ ਤੋਂ ਬਾਅਦ ਦੀ ਦੁਨੀਆ ਵਿੱਚ ਆਡੀਓ-ਵਿਜ਼ੂਅਲ ਟੈਕਨਾਲੋਜੀ ਬਾਰੇ ਜਾਣਨ ਦਾ ਮੌਕਾ, ਅਸੈਂਸ਼ੀਅਲਜ਼ ਆਫ਼ ਸਟ੍ਰੈਟੇਜਿਕ ਮੈਨੇਜਮੈਂਟ, ਸਕੂਲ ਦੇ ਮਾਹੌਲ ਵਿੱਚ ਬਦਲਾਅ, ਬਿਲਡਿੰਗ ਟੀਚਰਜ਼ ਪ੍ਰੋਫੈਸ਼ਨਲ ਕੈਪੀਟਲ, ਪਾਠਕ੍ਰਮ ਸਬੰਧੀ ਲੀਡਰਸ਼ਿਪ, ਮੈਂਟਰਿੰਗ ਐਂਡ ਲੈਸਨ ਅਬਜਰਵੇਸ਼ਨ ਸਕਿੱਲਜ਼, ਅਧਿਆਪਨ ਅਤੇ ਸਿੱਖਣ ਵਿੱਚ ਨਵੀਨਤਾ ਅਤੇ ਪ੍ਰਭਾਵੀ ਸੰਚਾਰ ਨਾਲ ਲੈਸ ਕਰਕੇ ਉਨ੍ਹਾਂ ਦੇ ਤਜ਼ਰਬੇ ਨੂੰ ਹੋਰ ਵਿਸ਼ਾਲ ਕਰਨ ਵਿੱਚ ਵਧੇਰੇ ਸਹਾਈ ਸਿੱਧ ਹੋਵੇਗੀ।

ਉਨ੍ਹਾਂ ਨੇ ਕਲਪਨਾ ਕੀਤੀ ਕਿ ਇਹ ਪਹਿਲਕਦਮੀ ਰਾਜ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਯਤਨਾਂ ਸਦਕਾ ਪੰਜਾਬ ਜਲਦ ਹੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਕੇ ਉੱਭਰੇਗਾ।

The post ਸਿੰਗਾਪੁਰ ਟ੍ਰੇਨਿੰਗ ਲਈ ਜਾਣ ਵਾਲੇ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਮੁੱਖ ਮੰਤਰੀ ਮਾਨ ਨੇ ਵਿਖਾਈ ਹਰੀ ਝੰਡੀ appeared first on TheUnmute.com - Punjabi News.

Tags:
  • 36
  • 4-36
  • aam-aadmi-party
  • baba-sewa-singh-thikriwala
  • barnala
  • breaking-news
  • chief-minister-bhagwant-mann
  • cm-bhagwant-mann
  • education
  • education-policy
  • harjot-singh-bains
  • magsip
  • news
  • punjab-government
  • punjab-news
  • punjab-police
  • punjab-school
  • punjab-school-principals
  • sector-26-magsipa
  • singapore
  • the-unmute-breaking-news
  • the-unmute-news

ਪਟਿਆਲਾ ਜ਼ਿਲ੍ਹੇ ਦੇ 10 ਸਕੂਲ ਬਨਣਗੇ 'ਸਕੂਲ ਆਫ਼ ਐਮੀਨੈਂਸ'

Friday 03 March 2023 10:33 AM UTC+00 | Tags: breaking-news harjot-singh-bains news patiala patiala-dc-sakshi-sawhney patiala-news punjab-news punjab-school-education-board sakshi-sawhney school-of-eminence the-unmute-breaking-news the-unmute-punjabi-news

ਪਟਿਆਲਾ, 03 ਮਾਰਚ 2023: ਮਾਨ ਸਰਕਾਰ ਦੀ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਇਨਕਲਾਬੀ ਤੇ ਨਿਵੇਕਲੀ ਪਹਿਲ ਕਦਮੀ ਤਹਿਤ ਪਟਿਆਲਾ (Patiala) ਜ਼ਿਲ੍ਹੇ ‘ਚ ਵੀ 10 ਸਕੂਲਾਂ ਨੂੰ ਵੀ ‘ਸਕੂਲ ਆਫ਼ ਐਮੀਨੈਂਸ’ ਦਾ ਦਰਜਾ ਦਿੱਤਾ ਜਾਵੇਗਾ। ਇਨ੍ਹਾਂ ਸਕੂਲਾਂ ਨੂੰ ਬਿਹਤਰ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਇੱਕ ਜ਼ਿਲ੍ਹਾ ਪੱਧਰੀ ਕਮੇਟੀ ਦਾ ਵੀ ਗਠਨ ਕਰ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ‘ਸਕੂਲ ਆਫ਼ ਐਮੀਨੈਂਸ’ ਦੱਸਿਆ ਕਿ ਪਟਿਆਲਾ (Patiala) ਦਾ ਸਰਕਾਰੀ ਫੀਲ ਖਾਨਾ ਸਮਾਰਟ ਸਕੂਲ ਸਮੇਤ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨਾਭਾ, ਭਾਦਸੋਂ ਦਾ ਸਕੂਲ, ਭੁਨਰਹੇੜੀ, ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਗਰਗ ਜੀ.ਐਸ.ਐਸ. ਸਮਾਰਟ ਸਕੂਲ ਸਮਾਣਾ, ਘੱਗਾ ਦਾ ਸਕੂਲ, ਬਲਬੇੜਾ, ਰਾਜਪੁਰਾ ਦਾ ਮਹਿੰਦਰਗੰਜ ਸਕੂਲ, ਪਿੰਡ ਮੰਡੌਰ ਦੇ ਸਕੂਲ ਸਮੇਤ ਘਨੌਰ ਦਾ ਪਿੰਡ ਮਰਦਾਂਪੁਰ ਦਾ ਸਕੂਲ ਵੀ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਤੇ ਹੋਰ ਬੁਨਿਆਦੀ ਸਹੂਲਤਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਗਠਿਤ ਕੀਤੀ ਕਮੇਟੀ ‘ਚ ਦੋਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਜ਼ਿਲ੍ਹਾ ਸਮਾਰਟ ਸਕੂਲ ਮੈਂਟਰ, ਡਾਇਟ ਪ੍ਰਿੰਸੀਪਲ, ਲੋਕ ਨਿਰਮਾਣ ਵਿਭਾਗ ਦੇ ਐਕਸੀਐਨ, ਸਕੂਲ ਪ੍ਰਿੰਸੀਪਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਨਾਮਜਦ ਮੈਂਬਰ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਸਿੱਖਿਆ ਦੇ ਖੇਤਰ ਵਿੱਚ ਇਸ ਨਿਵੇਕਲੀ ਪਹਿਲਕਦਮੀ ਤਹਿਤ ਬਣਾਏ ਜਾ ਰਹੇ ‘ਸਕੂਲ ਆਫ਼ ਐਮੀਨੈਂਸ’ ਦੀਆਂ ਰਹਿੰਦੀਆਂ ਲੋੜਾਂ ਤੁਰੰਤ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਇਹ ਵੀ ਖਾਸ ਹਦਾਇਤ ਕੀਤੀ ਕਿ ਇਨ੍ਹਾਂ ਸਕੂਲਾਂ ਲਈ ਕੀ ਨਵਾਂ ਕਰਨਾ ਚਾਹੀਦਾ ਹੈ ਅਤੇ ਕਿਹੜੀਆਂ-ਕਿਹੜੀਆਂ ਚੀਜ਼ਾਂ ਦੀ ਕਿੰਨੀ ਅਤੇ ਕਦੋਂ ਲੋੜ ਹੈ, ਇਸ ਬਾਰੇ ਵੀ ਦੱਸਿਆ ਜਾਵੇ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ‘ਚ 9ਵੀਂ ਤੋਂ ਲੈਕੇ 12ਵੀਂ ਜਮਾਤ ਤੱਕ ਸਾਰੀਆਂ ਸਟਰੀਮਾਂ ਲਈ ਦਾਖਲਿਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਚੱਲ ਰਹੀ ਹੈ। ਇਹ ਸਕੂਲ ਸਿੱਖਿਆ ਪਾਰਕ, ਡਿਜੀਟਲ ਲਾਇਬ੍ਰੇਰੀ, ਕਲਾਸ ਰੂਮਾਂ ਵਿੱਚ ਪ੍ਰੋਜੈਕਟਰ ਆਦਿ ਤੋਂ ਇਲਾਵਾ ਡਸਟਬਿਨ ਤੋਂ ਲੈ ਕੇ ਸਮਾਰਟ ਸਕੂਲ ਲਈ ਹਰ ਪ੍ਰਕਾਰ ਦੇ ਲੋੜੀਂਦਾ ਸਮਾਨ ਨਾਲ ਲੈਸ ਹੋਣਗੇ। ਮੀਟਿੰਗ ‘ਚ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਵਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

The post ਪਟਿਆਲਾ ਜ਼ਿਲ੍ਹੇ ਦੇ 10 ਸਕੂਲ ਬਨਣਗੇ ‘ਸਕੂਲ ਆਫ਼ ਐਮੀਨੈਂਸ’ appeared first on TheUnmute.com - Punjabi News.

Tags:
  • breaking-news
  • harjot-singh-bains
  • news
  • patiala
  • patiala-dc-sakshi-sawhney
  • patiala-news
  • punjab-news
  • punjab-school-education-board
  • sakshi-sawhney
  • school-of-eminence
  • the-unmute-breaking-news
  • the-unmute-punjabi-news

ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਦਿੱਲੀ ਦੇ ਸਰ ਗੰਗਾਰਾਮ ਹਸਪਤਾਲ 'ਚ ਦਾਖ਼ਲ

Friday 03 March 2023 10:40 AM UTC+00 | Tags: breaking-news congress-president-sonia-gandhi delhi delhi-news dr-arup-basu latest-news news sir-gangaram-hospital sonia-gandhi united-progressive-alliance

ਚੰਡੀਗੜ੍ਹ, 03 ਮਾਰਚ 2023: ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਸਿਹਤ ਖਰਾਬ ਹੋਣ ਕਾਰਨ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਛਾਤੀ ਵਿਚ ਇਨਫੈਕਸ਼ਨ ਹੈ, ਹਾਲਾਂਕਿ ਉਸ ਦੀ ਹਾਲਤ ਹੁਣ ਸਥਿਰ ਹੈ।

ਹੈਲਥ ਬੁਲੇਟਿਨ ਜਾਰੀ ਕਰਦੇ ਹੋਏ ਹਸਪਤਾਲ ਨੇ ਦੱਸਿਆ ਕਿ ਸੋਨੀਆ ਗਾਂਧੀ (Sonia Gandhi) ਦਾ ਇਲਾਜ ਛਾਤੀ ਦੀ ਦਵਾਈ ਵਿਭਾਗ ਦੇ ਸੀਨੀਅਰ ਸਲਾਹਕਾਰ ਡਾਕਟਰ ਅਰੂਪ ਬਾਸੂ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਜਾ ਰਿਹਾ ਹੈ। 2 ਮਾਰਚ ਨੂੰ ਉਨ੍ਹਾਂ ਨੂੰ ਬੁਖਾਰ ਦੀ ਸ਼ਿਕਾਇਤ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਸਦਾ ਇਲਾਜ ਲਗਾਤਾਰ ਚੱਲ ਰਿਹਾ ਹੈ ਅਤੇ ਉਸਦੀ ਹਾਲਤ ਸਥਿਰ ਬਣੀ ਹੋਈ ਹੈ।

The post ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ‘ਚ ਦਾਖ਼ਲ appeared first on TheUnmute.com - Punjabi News.

Tags:
  • breaking-news
  • congress-president-sonia-gandhi
  • delhi
  • delhi-news
  • dr-arup-basu
  • latest-news
  • news
  • sir-gangaram-hospital
  • sonia-gandhi
  • united-progressive-alliance

ਰੂਪਨਗਰ, 3 ਮਾਰਚ 2023: ਪੰਜਾਬ ਦੇ ਟੂਰਿਜ਼ਮ ਵਿਭਾਗ (Punjab Tourism Department) ਵੱਲੋਂ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਸ੍ਰੀ ਚਮਕੌਰ ਸਾਹਿਬ ਤੋਂ ਹੋਲੇ ਮਹੱਲੇ ‘ਤੇ ਕਿਸ਼ਤੀਆਂ ਚਲਾਈਆਂ ਗਈਆ ਹਨ | ਇਸ ਮੌਕੇ ਸਰਹਿੰਦ ਨਹਿਰ ਦੇ ਕੰਡੇ ‘ਤੇ ਸਥਿਤ ਪਿੰਡ ਭੋਜੇ ਮਾਜਰਾ ਦੇ ਪੁੱਲ ਤੋਂ ਲੈ ਕੇ ਦਾਸਤਾਨ-ਏ-ਸ਼ਹਾਦਤ ਸ਼੍ਰੀ ਚਮਕੌਰ ਸਾਹਿਬ ਤੱਕ ਚਲਾਈਆਂ ਗਈ ਹਨ |

ਇਸਦਾ ਉਦਘਾਟਨ ਡਿਪਟੀ ਕਮਿਸ਼ਨਰ ਰੂਪਨਗਰ ਡਾਕਟਰ ਪ੍ਰੀਤੀ ਯਾਦਵ ਅਤੇ ਸੀ.ਐਮ. ਫਿਲਡ ਅਫਸਰ ਅਨਮਜੋਤ ਕੌਰ ਵੱਲੋਂ ਕੀਤਾ ਗਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਮੈਡਮ ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੋਲੇ-ਮਹੱਲੇ ਉੱਤੇ ਲੋਕਾਂ ਨੂੰ ਸੁਵਿਧਾ ਦੇਣ ਲਈ ਅਤੇ ਰੂਪਨਗਰ ਦੀ ਸੁੰਦਰਤਾ ਨੂੰ ਲੋਕਾਂ ਤੱਕ ਪਹੁੰਚਾਣ ਲਈ ਅੱਜ ਸ਼੍ਰੀ ਚਮਕੌਰ ਸਾਹਿਬ ਤੋਂ ਇਹ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਦਾ ਕਿਰਾਇਆ 100₹ ਪ੍ਰਤੀ ਯਾਤਰੀ ਰੱਖਿਆ ਗਿਆ ਹੈ।

ਪੰਜਾਬ ਦੇ ਟੂਰਿਜ਼ਮ ਵਿਭਾਗ

ਦੂਜੇ ਪਾਸੇ ਐਨ.ਡੀ.ਆਰ.ਐਫ. ਦੇ ਸੀਨੀਅਰ ਇੰਸਪੈਕਟਰ ਬਲਜੀਤ ਸਿੰਘ ਸੋਢੀ ਨੇ ਕਿਹਾ ਕਿ ਐਨ.ਡੀ.ਆਰ.ਐਫ ਵੱਲੋਂ ਯਾਤਰੀਆਂ ਦੀ ਸਹੂਲਤ ਅਤੇ ਸੁਰੱਖਿਆ ਦੇ ਮੱਦੇਨਜਰ ਉਹਨਾਂ ਵੱਲੋਂ ਸਾਰੀਆਂ ਸਹੁਲਤਾਂ ਕਿਤੀਆਂ ਗਈਆਂ ਹਨ ਅਤੇ ਲਾਇਫ ਜੈਕਟਾਂ ਵੀ ਉਪਲਬਧ ਕਰਵਾਈਆਂ ਗਈਆਂ ਹਨ।

The post ਪੰਜਾਬ ਦੇ ਟੂਰਿਜ਼ਮ ਵਿਭਾਗ ਨੇ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ ਤੋਂ ਚਲਾਈਆਂ ਕਿਸ਼ਤੀਆਂ appeared first on TheUnmute.com - Punjabi News.

Tags:
  • breaking-news
  • dastan-e-shahadat
  • dastan-e-shahadat-theme-park
  • hole-mohalle
  • news
  • punjab
  • punjab-tourism-department
  • sri-chamkaur-sahib

ਰਜਿਸਟਰੀ ਲਈ NOC ਦੇਣ ਬਦਲੇ 8,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Friday 03 March 2023 12:02 PM UTC+00 | Tags: anti-corruption-campaign breaking-news bribe bribe-case cm-bhagwant-mann kurali municipal-council municipal-council-kurali newqs news noc-for-registry punjab-vigilance-bureau sas-nagar the-unmute-breaking-news

ਚੰਡੀਗੜ੍ਹ, 3 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ (Bribe)  ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਲੋਨੀ, ਕੁਰਾਲੀ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਕਲਰਕ ਨੇ ਉਸ ਦੇ ਪਲਾਟ ਦੀ ਰਜਿਸਟਰੀ ਲਈ ਲੋੜੀਂਦੀ ਐਨ.ਓ.ਸੀ. ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ (Bribe) ਦੀ ਮੰਗ ਕੀਤੀ ਸੀ ਪਰ ਸੌਦਾ 8,000 ਰੁਪਏ ਵਿੱਚ ਤੈਅ ਹੋਇਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਪਿੱਛੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਐਸ.ਏ.ਐਸ.ਨਗਰ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਰਜਿਸਟਰੀ ਲਈ NOC ਦੇਣ ਬਦਲੇ 8,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ appeared first on TheUnmute.com - Punjabi News.

Tags:
  • anti-corruption-campaign
  • breaking-news
  • bribe
  • bribe-case
  • cm-bhagwant-mann
  • kurali
  • municipal-council
  • municipal-council-kurali
  • newqs
  • news
  • noc-for-registry
  • punjab-vigilance-bureau
  • sas-nagar
  • the-unmute-breaking-news

ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਨੂੰ ਮਿਲੇ ਦੋ ਵੱਡੇ ਤੋਹਫੇ

Friday 03 March 2023 12:08 PM UTC+00 | Tags: aam-aadmi-party bhagwant-singh-maan breaking-news cm-bhagwant-mann education-minister-harjot-bains harjot-bains kisan-haveli news punjab sri-anandpur-sahib the-unmute-breaking the-unmute-breaking-news

ਸ੍ਰੀ ਅਨੰਦਪੁਰ ਸਾਹਿਬ 03 ਮਾਰਚ 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿੱਚ ਖਸਤਾ ਹਾਲ ਹੋ ਚੁੱਕੀ ਕਿਸਾਨ ਹਵੇਲੀ ਦਾ ਨਵੀਨੀਕਰਨ, ਕੋਰੀਡੋਰ ਅਤੇ ਲਾਈਟਨਿੰਗ ਲਈ 1,78,29000 ਦੀ ਰਾਸ਼ੀ ਪ੍ਰਵਾਨ ਕਰਨ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਨੇ ਅਗੰਮਪੁਰ ਅਨਾਜ ਮੰਡੀ ਵਿੱਚ 87.50 ਲੱਖ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਸਟੀਲ ਕਵਰ ਸ਼ੈਡ ਦੀ ਪ੍ਰਵਾਨਗੀ ਲਈ ਮੁੱਖ ਮੰਤਰੀ ਦਾ ਵਿਸ਼ੇਸ ਧੰਨਵਾਦ ਕਰਦੇ ਹੋਏ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿੱਚ ਕਿਸਾਨਾ ਲਈ ਬਣੀ ਅਨਾਜ ਮੰਡੀ ਵਿੱਚ ਕੋਈ ਸ਼ੈਡ ਨਹੀ ਹੈ, ਜਿਸ ਕਾਰਨ ਧੁੱਪ ਅਤੇ ਬਰਸਾਤ ਵਿੱਚ ਕਿਸਾਨਾਂ ਦੀਆਂ ਫਸਲਾ ਖਰਾਬ ਹੋ ਜਾਂਦੀਆਂ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਕਿਸਾਨਾਂ ਦੀ ਇਹ ਚਿਰਕਾਲੀ ਮੰਗ ਪੂਰੀ ਕੀਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਕਿਸਾਨ ਹਵੇਲੀ ਦੀ ਖਸਤਾ ਹਾਲਤ ਹੋਣ ਕਾਰਨ ਇਸ ਦੇ ਨਵੀਨੀਕਰਨ ਦੀ ਜਰੂਰਤ ਪਿਛਲੇ ਲੰਮੇ ਸਮੇ ਤੋ ਮਹਿਸੂਸ ਕੀਤੀ ਜਾ ਰਹੀ ਹੈ। ਮੋਜੂਦਾ ਸਰਕਾਰ ਨੇ 87.50 ਲੱਖ ਰੁਪਏ ਦੀ ਰਾਸ਼ੀ ਨਵੀਨੀਕਰਨ ਲਈ ਜਾਰੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਰ ਵੱਡੇ ਵਿਕਾਸ ਦੇ ਪ੍ਰੋਜੈਕਟ ਚੱਲ ਰਹੇ ਹਨ, ਜੋ ਜਲਦੀ ਮੁਕੰਮਲ ਕਰਕੇ ਲੋਕ ਅਰਪਣ ਕੀਤੇ ਜਾਣਗੇ।

The post ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਨੂੰ ਮਿਲੇ ਦੋ ਵੱਡੇ ਤੋਹਫੇ appeared first on TheUnmute.com - Punjabi News.

Tags:
  • aam-aadmi-party
  • bhagwant-singh-maan
  • breaking-news
  • cm-bhagwant-mann
  • education-minister-harjot-bains
  • harjot-bains
  • kisan-haveli
  • news
  • punjab
  • sri-anandpur-sahib
  • the-unmute-breaking
  • the-unmute-breaking-news

ਚੰਡੀਗੜ੍ਹ, 3 ਮਾਰਚ 2023: “ਕਲੀ ਜੋਟਾ” ਦੀ ਕਮਾਈ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਨੀਰੂ ਬਾਜਵਾ, ਸਤਿੰਦਰ ਸਰਤਾਜ ਅਤੇ ਵਾਮਿਕਾ ਗੱਬੀ ਸਟਾਰਰ ਮਸ਼ਹੂਰ ਫਿਲਮ “ਕਾਲੀ ਜੋਟਾ” ਨੇ ਆਪਣੇ ਦਮ ‘ਤੇ ਇੱਕ ਵੱਖਰਾ ਇਤਿਹਾਸ ਰਚ ਦਿੱਤਾ ਹੈ। ਫਿਲਮ ਦੀ ਕਹਾਣੀ ਨੂੰ ਦਰਸ਼ਕਾਂ ਵੱਲੋਂ ਕਾਫੀ ਸਕਾਰਾਤਮਕ ਫੀਡਬੈਕ ਮਿਲ ਰਿਹਾ ਹੈ, ਜਿਸਦੇ ਸਦਕਾ ਇਹ ਫਿਲਮ ਪੰਜਾਬੀ ਸਿਨੇਮਾ ਦੀ ਸੁਪਰਹਿੱਟ ਫ਼ਿਲਮਾਂ ਵਿੱਚੋਂ ਇੱਕ ਬਣ ਚੁੱਕੀ ਹੈ।

Kali Jotta

ਪੰਜਵੇਂ ਹਫਤੇ ਦੇ ਵਿਚ ਪਹੁੰਚਦੇ ਹੋਏ ਫ਼ਿਲਮ ਨੇ 180 ਸਿਨੇਮਾਘਰਾਂ ‘ਚ ਹਰ ਦਿਨ 617 ਸ਼ੋਅ ਦੇ ਨਾਲ ਦਰਸ਼ਕਾਂ ਦੇ ਵਿੱਚ ਆਪਣਾ ਉਤਸ਼ਾਹ ਨਹੀਂ ਘਟਣ ਦਿੱਤਾ, ਅਤੇ ਇੰਨਾ ਹੀ ਨਹੀਂ ਹੁਣ ਦਰਸ਼ਕਾਂ ਲਈ ਇਸ ਫ਼ਿਲਮ ਲਈ ਟਿਕਟ ਦੀ ਕੀਮਤ 112 ਰੁਪਏ ਕਰ ਦਿੱਤੀ ਗਈ ਹੈ। ਫਿਲਮ ਬਾਰੇ ਗੱਲ ਕਰੀਏ ਫਿਲਮ ਨੀਰੂ ਬਾਜਵਾ ਐਂਟਰਟੇਨਮੈਂਟ, U&I FILMZ, ਅਤੇ VH ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਹੈ। ਫਿਲਮ ਵਿਜੈ ਕੁਮਾਰ ਅਰੋੜਾ ਦੁਆਰਾ ਨਿਰਦੇਸ਼ਿਤ ਅਤੇ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਹੈ।

The post “ਕਲੀ ਜੋਟਾ” ਦੀ ਕਮਾਈ ਦਾ ਸਿਲਸਿਲਾ ਲਗਾਤਾਰ ਜਾਰੀ, ਦਰਸ਼ਕਾਂ ਲਈ ਫ਼ਿਲਮ ਦੀ ਹੋਈ ਸਸਤੀ appeared first on TheUnmute.com - Punjabi News.

Tags:
  • kali-jotta
  • punjabi-movie-kali-jotta

ਸਪੈਸ਼ਲ ਟਾਸਕ ਫੋਰਸ ਵਲੋਂ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

Friday 03 March 2023 12:18 PM UTC+00 | Tags: drugs-smmuglers latest-news ludhiana-police news punjabi-news punjab-news punjab-police special-task-force stf-incharge-harbans-singh the-unmute-latest-news the-unmute-punjab

ਲੁਧਿਆਣਾ 03 ਮਾਰਚ 2023: ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸਪੈਸ਼ਲ ਟਾਸਕ ਫੋਰਸ (Special Task Force) ਦੀ ਲੁਧਿਆਣਾ ਯੂਨਿਟ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ. ਟੀ.ਐੱਫ. ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਖਾਸ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਇਕ ਨਸ਼ਾ ਤਸਕਰ ਇਕ ਸਕੂਟੀ ‘ਤੇ ਹੈਰੋਇਨ ਦੀ ਵੱਡੀ ਖੇਪ ਲੈ ਕੇ ਮੋਤੀ ਨਗਰ ਇਲਾਕੇ ‘ਚ ਆਪਣੇ ਗ੍ਰਾਹਕਾਂ ਨੂੰ ਸਪਲਾਈ ਕਰਨ ਲਈ ਆ ਰਿਹਾ ਹੈ।

ਇਸ ‘ਤੇ ਐੱਸ. ਟੀ.ਐੱਫ. (Special Task Force) ਨਾਕਾਬੰਦੀ ਦੌਰਾਨ ਕਾਲੇ ਰੰਗ ਦੀ ਸਕੂਟੀ ‘ਤੇ ਇਕ ਵਿਅਕਤੀ ਨੂੰ ਆਉਂਦਾ ਦੇਖਿਆ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਜਦੋਂ ਤਲਾਸ਼ੀ ਲਈ ਤਾਂ ਸਕੂਟੀ ਸਵਾਰ ਵਿੱਚ 900 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 10 ਕਰੋੜ ਰੁਪਏ ਦੱਸੀ ਜਾਂਦੀ ਹੈ। ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀ ਦੀ ਪਛਾਣ ਅਰਜੁਨ ਸਿੰਘ (40) ਵਜੋਂ ਹੋਈ ਹੈ। ਪੁਲਿਸ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

The post ਸਪੈਸ਼ਲ ਟਾਸਕ ਫੋਰਸ ਵਲੋਂ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ appeared first on TheUnmute.com - Punjabi News.

Tags:
  • drugs-smmuglers
  • latest-news
  • ludhiana-police
  • news
  • punjabi-news
  • punjab-news
  • punjab-police
  • special-task-force
  • stf-incharge-harbans-singh
  • the-unmute-latest-news
  • the-unmute-punjab

ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਚੋਲਾ ਸਾਹਿਬ ਦੇ ਮੇਲੇ 'ਚ ਧਾਰਮਿਕ ਪੁਸਤਕਾਂ ਦਾ ਲਾਇਆ ਲੰਗਰ

Friday 03 March 2023 12:34 PM UTC+00 | Tags: breaking-news dera-baba-nanak gurdaspur news religious-books shri-guru-nanak-dev-ji sikh-literature sikh-religious-books

ਗੁਰਦਾਸਪੁਰ 03, ਮਾਰਚ 2023: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚੋਲੇ ਸਾਹਿਬ (Chola Sahib) (ਅੰਗ ਵਸਤਰ) ਦਾ ਹਰ ਸਾਲ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿੱਚ ਚੋਲਾ ਸਾਹਿਬ ਦਾ ਜੋੜ ਮੇਲਾ ਮਨਾਇਆ ਜਾਂਦਾ ਹੈ | ਪਿਛਲੇ ਕਈ ਸਾਲਾਂ ਤੋਂ ਇਹ ਮੇਲਾ ਮਨਾਇਆ ਜਾ ਰਿਹਾ ਹੈ | ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸੰਗਤਾਂ ਪੈਦਲ ਚੱਲ ਕੇ ਚਾਰ ਦਿਨਾਂ ਦੀ ਪੈਦਲ ਯਾਤਰਾ ਕਰਕੇ ਡੇਰਾ ਬਾਬਾ ਨਾਨਕ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚੋਲੇ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦੀ ਹੈ ਅਤੇ ਇਸ ਧਾਰਮਿਕ ਮੇਲੇ ‘ਚ ਵੱਡੀ ਗਿਣਤੀ ਵਿੱਚ ਸੰਗਤ ਡੇਰਾ ਬਾਬਾ ਨਾਨਕ ਨਤਮਸਤਕ ਹੋਣ ਪਹੁੰਚਦੀਆਂ ਹਨ |

ਉੱਥੇ ਹੀ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਹਰ ਸਾਲ ਇਸ ਜੋੜ ਮੇਲੇ ਨੂੰ ਲੈ ਕੇ ਸੰਗਤਾਂ ਦੀ ਆਮਦ ਲਈ ਅਨੇਕਾਂ ਲੰਗਰ ਥਾਂ-ਥਾਂ ਤੇ ਲੱਗ ਰਹੇ ਹਨ ਜੋ ਇਕ ਚੰਗਾ ਉਪਰਾਲਾ ਹੈ | ਇਸ ਦੇ ਚੱਲਦੇ ਉਹਨਾਂ ਵਲੋਂ ਧਰਮ ਪ੍ਰਚਾਰ ਅਤੇ ਸਮਾਜਿਕ ਕਦਰਾਂ-ਕੀਮਤਾਂ ਦੇ ਗਿਆਨ ਵਾਲੀਆਂ ਪੁਸਤਕਾਂ ਦਾ ਲੰਗਰ ਲਗਾਇਆ ਜਾ ਰਿਹਾ ਹੈ | ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਕਿਤਾਬਾਂ ਦਾ ਲੰਗਰ ਆਉਣ ਵਾਲੀ ਸੰਗਤ ਲਈ ਲਗਾਇਆ ਜਾ ਰਿਹਾ ਹੈ | ਇਸ ਦੇ ਨਾਲ ਹੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਥੇ ਵੱਡੇ-ਵੱਡੇ ਲੰਗਰ ਲਗਾਏ ਜਾ ਰਹੇ ਹਨ | ਉਥੇ ਆਪਣੇ ਆਪਣੇ ਪਿੰਡ ਨਗਰ ‘ਚ ਲੋੜਵੰਦ ਲੋਕਾਂ ਦੀ ਵੀ ਸਿੱਧੇ ਤੌਰ ‘ਤੇ ਮਦਦ ਕੀਤੀ ਜਾਵੇ,ਤਾਂ ਜੋ ਉਹ ਵੀ ਚੰਗਾ ਜੀਵਨ ਜੀਅ ਸਕਣ |

The post ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਚੋਲਾ ਸਾਹਿਬ ਦੇ ਮੇਲੇ ‘ਚ ਧਾਰਮਿਕ ਪੁਸਤਕਾਂ ਦਾ ਲਾਇਆ ਲੰਗਰ appeared first on TheUnmute.com - Punjabi News.

Tags:
  • breaking-news
  • dera-baba-nanak
  • gurdaspur
  • news
  • religious-books
  • shri-guru-nanak-dev-ji
  • sikh-literature
  • sikh-religious-books

ਹਰਿਆਣਾ ਕਮੇਟੀ ਨੂੰ ਲੈ ਕੇ SGPC ਨੇ 6 ਮੈਂਬਰੀ ਕਮੇਟੀ ਦਾ ਕੀਤਾ ਗਠਨ

Friday 03 March 2023 12:46 PM UTC+00 | Tags: breaking-news haryana-committee hsgpc news punjab punjab-news sgpc shiromani-committee sikh-community the-unmute-breaking-news the-unmute-punjabi-news

ਅੰਮ੍ਰਿਤਸਰ 03 ਮਾਰਚ 2023: ਅੱਜ ਸ਼੍ਰੋਮਣੀ ਕਮੇਟੀ (SGPC) ਦਫ਼ਤਰ ਅੰਮ੍ਰਿਤਸਰ ਵਿਖੇ ਇੱਕ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਹੋਈ | ਜਿਸ ਵਿੱਚ ਹਰਿਆਣਾ ਕਮੇਟੀ ਨੂੰ ਗੁਰਦੁਆਰਾ ਐਕਟ 1925 ਦੇ ਉਲਟ ਦੱਸਦਿਆਂ ਹੋਇਆਂ ਫੈਸਲੇ ਨੂੰ ਰੱਦ ਕਰਵਾਉਣ ਲਈ ਮਤੇ ਪਾਏ ਗਏ | ਇਸ ਮੀਟਿੰਗ ਵਿੱਚ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਵੀ ਸ਼ਿਰਕਤ ਕੀਤੀ |

ਹਾਲਾਂਕਿ ਇਸ ਮੀਟਿੰਗ ਵਿੱਚ ਮੀਡੀਆ ਨੂੰ ਜਾਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ ਅਤੇ ਇਜਲਾਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦੱਸਿਆ ਗਿਆ ਕਿ ਅੱਜ ਦੀ ਮੀਟਿੰਗ ਵਿਚ ਮੁੱਖ ਤੌਰ ‘ਤੇ ਦੋ ਮਤੇ ਪਾਏ ਗਏ ਹਨ ਅਤੇ ਇਕ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਵਿਚ ਕੋਈ ਵੀ ਸਰਕਾਰ ਹੋਵੇ ਉਸ ਦੀ ਸਿੱਖਾਂ ਦੀ ਸੰਸਥਾਵਾਂ ਨੂੰ ਉੱਤੇ ਕਬਜ਼ਾ ਕਰਨ ਦੀ ਨਿਅਤ ਰਹੀ ਹੈ, ਇਸ ਨੀਅਤ ਨਾਲ ਹੀ ਹਰਿਆਣਾ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਕਿ ਹਿੰਦੂ ਰਾਸ਼ਟਰ ਬਣਾਉਣ ਦੀ ਇਕ ਕੋਝੀ ਚਾਲ ਹੈ |

ਉਨ੍ਹਾਂ ਕਿਹਾ ਕਿ ਅੱਜ ਇੱਥੇ ਪਹੁੰਚੇ 90 ਦੇ ਕਰੀਬ ਸ਼੍ਰੋਮਣੀ ਕਮੇਟੀ (SGPC) ਮੈਂਬਰਾਂ ਦੀ ਮੀਟਿੰਗ ਦੇ ਦੌਰਾਨ ਸਾਂਝੇ ਤੌਰ ‘ਤੇ ਇਹ ਫੈਸਲਾ ਲਿਆ ਗਿਆ ਹੈ ਅਤੇ 6 ਮੈਂਬਰੀ ਕਮੇਟੀ ਬਣਾਈ ਜਾਵੇਗੀ ਜੋ ਕਿ ਵੱਖ-ਵੱਖ ਸੂਬਿਆਂ ਦੇ ਮੈਂਬਰ ਪਾਰਲੀਮੈਂਟ ਜਾ ਕੇ ਇਸ ਚਾਲ ਬਾਰੇ ਜਾਣੂ ਕਰਵਾਏਗੀ | ਸਹਜਧਾਰੀ ਸਿੱਖ ਮਸਲੇ ਦੇ ਉੱਤੇ ਹਵਾਲਾ ਦਿੰਦੇ ਹੋਏ ਕਿਹਾ ਗਿਆ ਕਿ ਸਹਜਧਾਰੀ ਸਿੱਖ ਮਸਲੇ ਵਿੱਚ ਵੀ ਅਜਿਹਾ ਹੀ ਹੋਇਆ ਸੀ ਜਦੋਂ ਕਿ ਮਾਣਯੋਗ ਅਦਾਲਤ ਦੇ ਫੈਸਲੇ ਤੋਂ ਬਾਅਦ ਪਾਰਲੀਮੈਂਟ ਵਿੱਚ ਮਤਾ ਪਾ ਕੇ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਗਿਆ ਸੀ |

ਉਨ੍ਹਾਂ ਕਿਹਾ ਕਿ ਜੇਕਰ ਫੇਰ ਵੀ ਉਹ ਹਰਿਆਣਾ ਕਮੇਟੀ ਨੂੰ ਭੰਗ ਕਰਨ ਵਿਚ ਸਫ਼ਲ ਨਹੀਂ ਹੁੰਦੇ ਹਨ, ਤਾਂ ਵਿਸ਼ਵ ਪੱਧਰ ‘ਤੇ ਇੱਕ ਵੱਡੀ ਮੁਹਿੰਮ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾਵੇਗੀ | ਹਾਲਾਂਕਿ ਉਨ੍ਹਾਂ ਨੇ ਇਸ ਮੁਹਿੰਮ ਦੀ ਰੂਪ-ਰੇਖਾ ਬਾਰੇ ਕੋਈ ਗੱਲ ਸਾਂਝੀ ਨਹੀਂ ਕੀਤੀ | ਸ਼੍ਰੋਮਣੀ ਕਮੇਟੀ ਵੱਲੋਂ ਜਿਹੜੀ 6 ਮੈਂਬਰੀ ਕਮੇਟੀ ਬਣਾਈ ਗਈ ਹੈ ਉਸ ਵਿੱਚ ਬਲਦੇਵ ਸਿੰਘ ਕੈਮਪੁਰ, ਅਵਤਾਰ ਸਿੰਘ ,
ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ , ਬਲਵਿੰਦਰ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ ਸ਼ਾਮਲ ਹਨ | ਜੋ ਕਿ ਵਿਧਾਨਕ ਤੌਰ ‘ਤੇ ਕੂਟਨੀਤਕ ਢੰਗ ਨਾਲ ਲੋਕ ਸਭਾ ਮੈਂਬਰਾਂ ਨੂੰ ਹਰਿਆਣਾ ਕਮੇਟੀ ਬਣਾਉਣ ਦੀ ਸੱਚਾਈ ਬਾਰੇ ਜਾਣੂ ਕਰਵਾਏਗੀ |

ਇਸ ਦੇ ਨਾਲ ਹੀ ਹਰਿਆਣਾ ਪੁਲਿਸ ਵੱਲੋਂ ਗੁਰੂ ਸਾਹਿਬ ਦੀ ਹਾਜ਼ਰੀ ਵਿੱਚ ਪੁਲਿਸ ਵਾਲਿਆਂ ਵੱਲੋਂ ਜੁੱਤੀ ਪਾ ਕੇ ਪ੍ਰਕਰਮਾਂ ਦੇ ਅੰਦਰ ਦਾਖਲ ਹੋਣ ਦੀ ਵੀ ਘੋਰ ਨਿੰਦਾ ਕੀਤੀ | ਉਨ੍ਹਾਂ ਨੇ ਕਿਹਾ ਕਿ ਹਮੇਸ਼ਾ ਹੀ ਘੱਟ ਗਿਣਤੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਸਰਕਾਰਾਂ ਨੂੰ ਇਜਲਾਸ ਵਿੱਚ ਇਹ ਤਾੜਨਾ ਕੀਤੀ ਗਈ ਹੈ ਕਿ ਘੱਟ ਗਿਣਤੀ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਬੰਦ ਕੀਤੀ ਜਾਵੇ |

The post ਹਰਿਆਣਾ ਕਮੇਟੀ ਨੂੰ ਲੈ ਕੇ SGPC ਨੇ 6 ਮੈਂਬਰੀ ਕਮੇਟੀ ਦਾ ਕੀਤਾ ਗਠਨ appeared first on TheUnmute.com - Punjabi News.

Tags:
  • breaking-news
  • haryana-committee
  • hsgpc
  • news
  • punjab
  • punjab-news
  • sgpc
  • shiromani-committee
  • sikh-community
  • the-unmute-breaking-news
  • the-unmute-punjabi-news

CM ਭਗਵੰਤ ਮਾਨ ਦੀ ਅਗਵਾਈ 'ਚ ਵਿਧਾਨ ਸਭਾ ਵੱਲੋਂ ਸੱਤ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਂਟ

Friday 03 March 2023 12:56 PM UTC+00 | Tags: aam-aadmi-party breaking-news budget-session cm-bhagwant-mann congress legislative-assembly news punjab punjab-news punjabvidhan-sabha the-unmute-breaking-news vidhan-sabha

ਚੰਡੀਗੜ੍ਹ, 3 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਹਸਤੀਆਂ, ਅਜ਼ਾਦੀ ਘੁਲਾਟੀਏ ਅਤੇ ਪੱਤਰਕਾਰ ਸਮੇਤ ਸੱਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ, ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦਿਹਾਂਤ ਹੋ ਗਿਆ ਸੀ।

16ਵੀਂ ਵਿਧਾਨ ਸਭਾ ਦੇ ਚੌਥੇ (ਬਜਟ) ਸੈਸ਼ਨ ਦੇ ਪਹਿਲੇ ਦਿਨ ਸਦਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ, ਨਰੇਸ਼ ਠਾਕੁਰ ਅਤੇ ਬਾਬੂ ਰਾਮ ਚਾਵਲਾ, ਸਾਬਕਾ ਵਿਧਾਇਕ ਮਲਕੀਅਤ ਸਿੰਘ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪ੍ਰੀਤਮ ਸਿੰਘ ਅਤੇ ਪੱਤਰਕਾਰ ਨਿਰੰਜਨ ਸਿੰਘ ਪਰਵਾਨਾ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ।

ਸ਼ਰਧਾਂਜਲੀ ਦੇਣ ਤੋਂ ਬਾਅਦ ਵਿਛੜੀਆਂ ਸ਼ਖ਼ਸੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਵਿੱਚ ਮਤਾ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

The post CM ਭਗਵੰਤ ਮਾਨ ਦੀ ਅਗਵਾਈ ‘ਚ ਵਿਧਾਨ ਸਭਾ ਵੱਲੋਂ ਸੱਤ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਂਟ appeared first on TheUnmute.com - Punjabi News.

Tags:
  • aam-aadmi-party
  • breaking-news
  • budget-session
  • cm-bhagwant-mann
  • congress
  • legislative-assembly
  • news
  • punjab
  • punjab-news
  • punjabvidhan-sabha
  • the-unmute-breaking-news
  • vidhan-sabha

ਅੰਮ੍ਰਿਤਸਰ: ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀ ਨੇ ਹੋਸਟਲ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Friday 03 March 2023 01:05 PM UTC+00 | Tags: amritsar breaking-news engineering-college engineering-college-manawala latest-news manawala manawala-police news suicide

ਚੰਡੀਗੜ੍ਹ, 03 ਮਾਰਚ 2023: ਅੰਮ੍ਰਿਤਸਰ ਦੇ ਇੰਜੀਨੀਅਰਿੰਗ ਕਾਲਜ ਮਾਨਾਵਾਲਾ (Manawala) ਵਿਖੇ ਇੱਕ ਵਿਦਿਆਰਥੀ ਵੱਲੋਂ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਇਹ ਵਿਦਿਆਰਥੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦਾ ਵਿਦਿਆਰਥੀ ਹੈ |

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਦਿਆਰਥੀ ਦਾ ਨਾਮ ਵਿਵੇਕ ਦੱਸੀਏ ਜਾ ਰਿਹਾ ਹੈ | ਅਤੇ ਬਿਹਾਰ ਦਾ ਰਹਿਣ ਵਾਲਾ ਹੈ | ਇਸ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਿਉਂ ਕੀਤੀ ਗਈ ਹੈ ਫ਼ਿਲਹਾਲ ਇਹਨਾ ਕਾਰਨਾ ਦਾ ਪਤਾ ਨਹੀਂ ਚੱਲ ਸਕਿਆ | ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ |

The post ਅੰਮ੍ਰਿਤਸਰ: ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀ ਨੇ ਹੋਸਟਲ ‘ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ appeared first on TheUnmute.com - Punjabi News.

Tags:
  • amritsar
  • breaking-news
  • engineering-college
  • engineering-college-manawala
  • latest-news
  • manawala
  • manawala-police
  • news
  • suicide

ਚੰਡੀਗੜ, 03 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਜਾਗਰੂਕਤਾ ਕੈਂਪ ਆਯੋਜਿਤ ਕੀਤੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਜਿਲ੍ਹਾ ਪੱਧਰ ਤੇ ਲਗਾਏ ਗਏ 655 ਜਾਗਰੂਕਤਾ ਕੈਂਪਾਂ ਦੌਰਾਨ 7708 ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਜਿਨਹਾਂ ਨੂੰ ਸ਼ਾਮਿਲ ਕਰਕੇ ਹੁਣ 6.42 ਲੱਖ ਲਾਈਵ ਉਸਾਰੀ ਕਿਰਤੀ ਹੋ ਗਏ ਹਨ ਜੋ ਕਿ ਸਰਕਾਰੀ ਸਕੀਮਾਂ ਦੇ ਲਾਭ ਪਾਤਰੀ ਹਨ। ਮੰਤਰੀ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ ਸਕੀਮਾਂ ਵਿੱਚ ਵਜ਼ੀਫ਼ਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਐਨਕਾਂ, ਦੰਦਾਂ ਅਤੇ ਸੁਣਨ ਯੰਤਰ ਦੇਣਾ ਅਤੇ ਹੋਰ ਸਕੀਮਾਂ ਆਦਿ ਸ਼ਾਮਿਲ ਹਨ।

ਉਨਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ਵਿਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀ ਨੇੜੇ ਦੇ ਸੇਵਾ ਕੇਂਦਰ ਵਿਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।

ਮੰਤਰੀ (Anmol Gagan Mann)  ਨੇ ਵਿਆਖਿਆ ਕੀਤੀ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸੁਵਿਧਾ ਲਈ ਮੋਬਾਇਲ ਐਪ "ਪੰਜਾਬ ਕਿਰਤੀ ਸਹਾਇਕ" ਲਾਂਚ ਕੀਤੀ ਹੋਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰਸ਼ਨ ਕਰ ਸਕਦਾ ਹੈ। ਮੰਤਰੀ ਨੇ ਕਿਹਾ ਭਵਿੱਖ ਵਿੱਚ ਵੀ ਉਸਾਰੀ ਕਿਰਤੀਆਂ ਦੀ ਭਲਾਈ ਸਮੇਂ ਸਮੇਂ ਜਿਲ੍ਹਾ ਪੱਧਰ ਤੇ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾਣਗੇ।

The post ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਤੇ ਰਜਿਸ੍ਰਟੇਸ਼ਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਕੈਂਪ ਆਯੋਜਿਤ ਕੀਤੇ: ਅਨਮੋਲ ਗਗਨ ਮਾਨ appeared first on TheUnmute.com - Punjabi News.

Tags:
  • aam-aadmi-party
  • anmol-gagan-mann
  • breaking-news
  • cm-bhagwant-mann
  • government-schemes
  • latest-news
  • news
  • punjab-government-schemes
  • the-unmute-breaking-news

ਚੰਡੀਗੜ੍ਹ, 3 ਮਾਰਚ 2023: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੂੰ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਪੀ.ਏ.ਟੀ. (ਕਾਰਗੁਜ਼ਾਰੀ, ਪ੍ਰਾਪਤੀ ਅਤੇ ਵਪਾਰ) ਪ੍ਰੋਗਰਾਮ ਤਹਿਤ ਊਰਜਾ ਸੰਭਾਲ ਉਪਾਵਾਂ ਲਈ ਡਿਸਕਾਮ ਦੇ ਪੈਨ ਇੰਡੀਆ ਵਿੱਚ ਚੋਟੀ ਦੇ ਪ੍ਰਦਰਸ਼ਨਕਾਰ ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਸ ਇਨਾਮ ਵੰਡ ਸਮਾਗਮ ਵਿਚ ਪੀ.ਐਸ.ਪੀ.ਸੀ.ਐਲ. ਦੀ ਤਰਫੋਂ 1 ਮਾਰਚ, 2023 ਨੂੰ ਨਵੀਂ ਦਿੱਲੀ ਵਿਖੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀਈਈ) ਦੇ 21ਵੇਂ ਨੀਂਹ ਪੱਥਰ ਸਮਾਗਮ ਮੌਕੇ ਚੀਫ਼ ਇੰਜੀਨੀਅਰ ਐਨਰਜੀ ਆਡਿਟ ਐਂਡ ਇਨਫੋਰਸਮੈਂਟ ਇੰਜ. ਐਚ.ਐਲ. ਗੋਇਲ ਨੇ ਸ਼ਿਰਕਤ ਕੀਤੀ।

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਿਜਲੀ ਮੰਤਰਾਲੇ ਵੱਲੋਂ ਪੀ.ਏ.ਟੀ. ਸਾਈਕਲ-2 ਦੌਰਾਨ ਪੀਐਸਪੀਸੀਐਲ ਨੂੰ 80,686 ਐਨਰਜੀ ਸੇਵਿੰਗ ਸਰਟੀਫਿਕੇਟ ਜਾਰੀ ਕੀਤੇ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਹਰੇਕ ਐਨਰਜੀ ਸੇਵਿੰਗ ਸਰਟੀਫਿਕੇਟ ਦੀ ਕੀਮਤ ਲਗਭਗ 1,840 ਰੁਪਏ ਹੈ ਇਸ ਤਰ੍ਹਾਂ ਇਹਨਾਂ ਦੀ ਕੁੱਲ ਕੀਮਤ 14.84 ਕਰੋੜ ਰੁਪਏ ਬਣਦੀ ਹੈ ਅਤੇ ਇਹਨਾਂ ਦੀ ਪਾਵਰ ਐਕਸਚੇਂਜਾਂ ਵਿੱਚ ਟ੍ਰੇਡਿੰਗ ਕੀਤੀ ਜਾ ਸਕਦੀ ਹੈ।

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਦਿੱਲੀ ਵਿਖੇ ਰਾਸ਼ਟਰੀ ਸਮਾਗਮ ਦੌਰਾਨ ਭਾਰਤ ਸਰਕਾਰ ਦੇ ਬਿਜਲੀ ਮੰਤਰੀ ਸ੍ਰੀ ਆਰ.ਕੇ. ਸਿੰਘ ਨੇ ਪੀ.ਐਸ.ਪੀ.ਸੀ.ਐਲ ਨੂੰ ਉੱਤਮ ਕਾਰਗੁਜ਼ਾਰੀ ਲਈ ਐਵਾਰਡ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਪੀਏਟੀ ਕੁਸ਼ਲਤਾ ਵਧਾਉਣ ਸਬੰਧੀ ਕੌਮੀ ਮਿਸ਼ਨ ਤਹਿਤ ਇੱਕ ਫਲੈਗਸ਼ਿਪ ਸਕੀਮ ਹੈ। ਪੀਏਟੀ ਸਕੀਮ ਤਹਿਤ ਇਕਾਈਆਂ ਨੂੰ ਕਾਰਬਨ ਨਿਕਾਸੀ ਦੇ ਟੀਚੇ ਦਿੱਤੇ ਜਾਂਦੇ ਹਨ। ਜੋ ਕੋਈ ਵੀ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਦਾ ਹੈ ਅਤੇ ਲਾਜ਼ਮੀ ਊਰਜਾ ਆਡਿਟ ਦੌਰਾਨ ਪ੍ਰਮਾਣਿਤ ਹੁੰਦਾ ਹੈ, ਉਸਨੂੰ ਊਰਜਾ ਬਚਤ ਸਰਟੀਫਿਕੇਟ ਦਿੱਤੇ ਜਾਂਦੇ ਹਨ ਜੋ ਪਾਵਰ ਐਕਸਚੇਂਜਾਂ ‘ਤੇ ਟ੍ਰੇਡਿੰਗ ਯੋਗ ਹੁੰਦੇ ਹਨ।

The post ਪੀ.ਏ.ਟੀ. ਪ੍ਰੋਗਰਾਮ ਅਧੀਨ PSPCL ਨੂੰ ਊਰਜਾ ਸੰਭਾਲ ਉਪਾਵਾਂ ਲਈ ਸਾਰੇ ਡਿਸਕਾਮਜ਼ 'ਚੋਂ ਚੋਟੀ ਦੇ ਪ੍ਰਦਰਸ਼ਨਕਾਰ ਦਾ ਸਨਮਾਨ ਮਿਲਿਆ appeared first on TheUnmute.com - Punjabi News.

Tags:
  • arvind-kejriwal
  • breaking-news
  • cm-bhagwant-mann
  • latest-news
  • news
  • pat
  • pspcl
  • punjab

ਹਰਜੋਤ ਬੈਂਸ ਵਲੋਂ ਸਕੂਲ ਸਿੱਖਿਆ ਵਿਭਾਗ 'ਚ ਕੰਮ ਕਰਦੇ ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ

Friday 03 March 2023 02:17 PM UTC+00 | Tags: breaking-news contractual-teachers harjot-bains harjot-singh-bains news punjab-education-minister-harjot-bains punjab-school-education-board punjab-school-education-department school-education-department

ਚੰਡੀਗੜ੍ਹ, 3 ਮਾਰਚ, 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Bains) ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਨੀਤੀ ਤਹਿਤ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਅਧਾਰ ਤੇ ਕੰਮ ਕਰਦੇ ਦਫਤਰੀ ਕਰਮਚਾਰੀਆਂ ਅਤੇ ਕੱਚੇ ਅਧਿਆਪਕਾਂ ਨੂੰ ਪਾਲਿਸੀ ਅਨੁਸਾਰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਕੰਮ ਵਿੱਚ ਤੇਜ਼ੀ ਲਿਆ ਕੇ ਸਾਰੀ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦੇ ਹੁਕਮ ਦਿੱਤੇ।

ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਸਤੇ ਵੈਲਫੇਅਰ ਪਾਲਿਸੀ ਮਿਤੀ 07-10-2022 ਜਾਰੀ ਕੀਤੀ ਗਈ ਸੀ। ਇਸ ਪਾਲਿਸੀ ਤਹਿਤ ਤੇ ਸਿੱਖਿਆ ਵਿਭਾਗ ਦੇ ਲਗਭਗ 13000 ਕਰਮਚਾਰੀਆਂ ਵੱਲੋਂ ਅਪਲਾਈ ਕੀਤਾ ਗਿਆ ਸੀ। ਜਿਸ ਸਬੰਧੀ ਵਿਭਾਗ ਵੱਲੋਂ ਵੈਰੀਫਿਕੇਸ਼ਨ ਦੀ ਪ੍ਰੀਕਿਰਿਆ ਅਰੰਭੀ ਗਈ ਸੀ, ਜੋ ਲਗਭਗ ਮੁਕੰਮਲ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਲਗਭਗ 700 ਕੱਚੇ ਅਧਿਆਪਕ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਜਿੰਨਾਂ ਦਾ ਡਾਟਾ ਜਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਹੁਣ ਇਕੱਠਾ ਕਰ ਲਿਆ ਗਿਆ ਹੈ। ਇਨ੍ਹਾਂ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਰੈਗੂਲਰ ਕਰਨ ਦੀ ਪ੍ਰਕਿਰਿਆ ਆਖ਼ਰੀ ਪੜਾਅ ਤੇ ਹੈ ਅਤੇ ਜਲਦੀ ਹੀ ਲੰਬੇ ਸਮੇਂ ਤੋਂ ਵਿਭਾਗ ਵਿੱਚ ਕੱਚੇ ਕਾਮਿਆਂ/ਅਧਿਆਪਕਾਂ ਵਜੋਂ ਕੰਮ ਕਰਦੇ ਇਹ ਕਰਮਚਾਰੀ ਵਿਭਾਗ ਦੇ ਰੈਗੂਲਰ ਮੁਲਾਜ਼ਮ ਅਖਵਾਉਣਗੇ। ਇਸ ਮੌਕੇ ਉਨ੍ਹਾਂ ਕਮੇਟੀ ਦੇ ਮੈਂਬਰਾਂ ਨੂੰ ਸਿੱਖਿਆ ਵਿਭਾਗ ਦੇ ਕੁਝ ਕੱਚੇ ਮੁਲਾਜ਼ਮਾਂ ਦੇ ਡਾਟੇ ਅਤੇ ਸਰਵਿਸ ਰਿਕਾਰਡ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦਾਵੀ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ।

The post ਹਰਜੋਤ ਬੈਂਸ ਵਲੋਂ ਸਕੂਲ ਸਿੱਖਿਆ ਵਿਭਾਗ ‘ਚ ਕੰਮ ਕਰਦੇ ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ appeared first on TheUnmute.com - Punjabi News.

Tags:
  • breaking-news
  • contractual-teachers
  • harjot-bains
  • harjot-singh-bains
  • news
  • punjab-education-minister-harjot-bains
  • punjab-school-education-board
  • punjab-school-education-department
  • school-education-department

ਸ਼ਰਾਬ ਤੇ ਆਬਕਾਰੀ ਨੀਤੀ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਲਈ ਭਾਜਪਾ ਵਰਕਰਾਂ ਨੇ ਦਿੱਤਾ ਮੰਗ ਪੱਤਰ

Friday 03 March 2023 02:23 PM UTC+00 | Tags: aam-aadmi-party bharatiya-janata-party bjp-workers cm-bhagwant-mann news punjab punjab-bjp punjab-excise-policy

ਬਠਿੰਡਾ, 3 ਮਾਰਚ 2023: ਭਾਰਤੀ ਜਨਤਾ ਪਾਰਟੀ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਭਗਵੰਤ ਮਾਨ ਸਰਕਾਰ ਦੀ ਸ਼ਰਾਬ ਨੀਤੀ ਦੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਅਤੇ ਆਪਣਾ ਮੰਗ ਪੱਤਰ ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਨੂੰ ਸੌਂਪਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਦਿਆਲ ਦਾਸ ਸੋਢੀ, ਸੂਬਾ ਮੀਡੀਆ ਇੰਚਾਰਜ ਸੁਨੀਲ ਸਿੰਗਲਾ, ਮੋਹਨ ਲਾਲ ਗਰਗ, ਵਿਨੋਦ ਬਿੰਟਾ, ਨਰਿੰਦਰ ਮਿੱਤਲ, ਗੁਲਸ਼ਨ ਵਧਵਾ, ਗੁਰਿੰਦਰ ਪਾਲ ਮਾਂਗਟ ਆਦਿ ਹਾਜ਼ਰ ਸਨ |

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਨੇ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਤੋਂ ਇਲਾਵਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਭ੍ਰਿਸ਼ਟਾਚਾਰ ਨਾਲ ਭਰੀ ਹੋਈ ਹੈ।

ਜਿਸ ਤਰ੍ਹਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਕੈਬਨਿਟ ਮੰਤਰੀ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਸਲਾਖਾਂ ਪਿੱਛੇ ਚਲੇ ਗਏ ਹਨ, ਉਸੇ ਤਰ੍ਹਾਂ ਭਗਵੰਤ ਮਾਨ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਸਲਾਖਾਂ ਪਿੱਛੇ ਚਲੇ ਗਏ ਹਨ ਅਤੇ ਪਤਾ ਨਹੀਂ ਹੁਣ ਕਿਸ ਦੀ ਵਾਰੀ ਹੈ? ਕੇਜਰੀਵਾਲ ਸਰਕਾਰ ਦਾ ਉਪ ਮੁੱਖ ਮੰਤਰੀ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਚੁੱਕਾ ਹੈ ਅਤੇ ਪੰਜ ਮਹੀਨਿਆਂ ਦੀ ਸੀ.ਬੀ.ਆਈ ਜਾਂਚ ਵਿੱਚ ਪੁਖਤਾ ਸਬੂਤਾਂ ਦੇ ਆਧਾਰ 'ਤੇ ਦੋਸ਼ੀ ਸਾਬਤ ਹੋ ਕੇ ਅੱਜ ਸਲਾਖਾਂ ਪਿੱਛੇ ਪਹੁੰਚ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਇਮਾਨਦਾਰ ਹੋਣ ਦਾ ਝੂਠਾ ਮਖੌਟਾ ਹੁਣ ਉਤਰ ਗਿਆ ਹੈ ਅਤੇ ਜਨਤਾ ਹੁਣ ਉਨ੍ਹਾਂ ਨੂੰ ਸਬਕ ਸਿਖਾਉਣ ਲਈ ਤਿਆਰ ਹੈ।

ਸੂਬਾ ਮੀਤ ਪ੍ਰਧਾਨ ਦਿਆਲ ਦਾਸ ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਲਿਆਂਦੀ ਹੈ। ਇਹ ਆਬਕਾਰੀ ਨੀਤੀ ਦਿੱਲੀ ਦੀ ਆਬਕਾਰੀ ਨੀਤੀ ਦੀ ਤਰਜ਼ ‘ਤੇ ਬਣਾਈ ਗਈ ਹੈ। ਦਿੱਲੀ ਦੀ ਆਬਕਾਰੀ ਨੀਤੀ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਹੋਇਆ ਹੈ, ਜਿਸ ਕਾਰਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਕਈ ਆਗੂ ਤੇ ਅਧਿਕਾਰੀ ਪੰਜ ਮਹੀਨੇ ਦੀ ਸੀਬੀਆਈ ਜਾਂਚ ਮਗਰੋਂ ਅੱਜ ਜੇਲ੍ਹ ਵਿੱਚ ਹਨ। ਇੱਥੋਂ ਤੱਕ ਕਿ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਮ ਵੀ ਇਸ ਚਾਰਜਸ਼ੀਟ ਵਿੱਚ ਹੈ।

ਸੂਬਾ ਮੀਡੀਆ ਇੰਚਾਰਜ ਸੁਨੀਲ ਸਿੰਗਲਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਭਗਵੰਤ ਮਾਨ ਵੱਲੋਂ ਪੰਜਾਬ ‘ਚ ਆਪਣੇ ਚਹੇਤੇ ਸ਼ਰਾਬ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾਉਣ ਲਈ ਨਵੀਂ ਆਬਕਾਰੀ ਨੀਤੀ ਲਿਆਂਦੀ ਗਈ ਹੈ। ਇਸ ਨੀਤੀ ਨਾਲ ਪੰਜਾਬ ਵਿੱਚ ਸ਼ਰਾਬ ਦਾ ਕਾਰੋਬਾਰ ਦੋ ਪਰਿਵਾਰਾਂ ਦੇ ਹੱਥਾਂ ਵਿੱਚ ਚਲਾ ਜਾਵੇਗਾ।

ਪੰਜਾਬ ਦੇ ਸਾਰੇ ਵਪਾਰੀ ਵੀ ਇਸ ਦਾ ਸਖ਼ਤ ਵਿਰੋਧ ਕਰ ਰਹੇ ਹਨ। ਪੰਜਾਬ ਦੀ ਇਸ ਨਵੀਂ ਆਬਕਾਰੀ ਨੀਤੀ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਹੋਇਆ ਹੈ। ਇਸ ਮੁੱਦੇ ‘ਤੇ ‘ਆਪ’ ਸਰਕਾਰ ਅਤੇ ਪੁਲਿਸ ਤੋਂ ਕਿਸੇ ਕਾਰਵਾਈ ਦੀ ਆਸ ਰੱਖਣਾ ਵਿਅਰਥ ਹੈ। ਭਾਰਤੀ ਜਨਤਾ ਪਾਰਟੀ ਨੇ ਮੰਗ ਕੀਤੀ ਕਿ ਪੰਜਾਬ ਦੀ ਆਬਕਾਰੀ ਨੀਤੀ ਦੀ ਤੁਰੰਤ ਸੀ.ਬੀ.ਆਈ ਜਾਂਚ ਕਰਵਾਈ ਜਾਵੇ ਤਾਂ ਜੋ ਪੰਜਾਬ ਦੇ ਵਸੀਲਿਆਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕੇ | ਇਸ ਮੌਕੇ ਜ਼ਿਲਾ ਜਨਰਲ ਸਕੱਤਰ ਅਸ਼ੋਕ ਬਾਲਿਆਂਵਾਲੀ, ਉਮੇਸ਼ ਸ਼ਰਮਾ, ਜ਼ਿਲ੍ਹਾ ਮੀਤ ਪ੍ਰਧਾਨ ਵਰਿੰਦਰ ਸ਼ਰਮਾ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਵਿਕਰਮ ਗਰਗ ਆਦਿ ਹਾਜ਼ਰ ਸਨ।

The post ਸ਼ਰਾਬ ਤੇ ਆਬਕਾਰੀ ਨੀਤੀ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਲਈ ਭਾਜਪਾ ਵਰਕਰਾਂ ਨੇ ਦਿੱਤਾ ਮੰਗ ਪੱਤਰ appeared first on TheUnmute.com - Punjabi News.

Tags:
  • aam-aadmi-party
  • bharatiya-janata-party
  • bjp-workers
  • cm-bhagwant-mann
  • news
  • punjab
  • punjab-bjp
  • punjab-excise-policy

ਪੰਜਾਬ ਦੇ ਰਾਜਪਾਲ ਵੱਲੋਂ ਡਾਇਰੈਕਟਰ ਆਫ਼ ਪਬਲਿਕ ਇੰਸਟ੍ਰਕਸ਼ਨਸ ਦਾ ਨਾਂ ਬਦਲਣ ਨੂੰ ਪ੍ਰਵਾਨਗੀ

Friday 03 March 2023 02:29 PM UTC+00 | Tags: banwari-lal-parohit director-of-public-instruction news punjab punjab-governor-banwari-lal-parohit

ਚੰਡੀਗੜ੍ਹ, 3 ਮਾਰਚ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਡਾਇਰੈਕਟਰ ਆਫ਼ ਪਬਲਿਕ ਇੰਸਟ੍ਰਕਸ਼ਨਸ ਦਾ ਨਾਮ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ |

The post ਪੰਜਾਬ ਦੇ ਰਾਜਪਾਲ ਵੱਲੋਂ ਡਾਇਰੈਕਟਰ ਆਫ਼ ਪਬਲਿਕ ਇੰਸਟ੍ਰਕਸ਼ਨਸ ਦਾ ਨਾਂ ਬਦਲਣ ਨੂੰ ਪ੍ਰਵਾਨਗੀ appeared first on TheUnmute.com - Punjabi News.

Tags:
  • banwari-lal-parohit
  • director-of-public-instruction
  • news
  • punjab
  • punjab-governor-banwari-lal-parohit

ਭਾਜਪਾ ਪੰਜਾਬ IT ਇੰਚਾਰਜ ਰਾਕੇਸ਼ ਗੋਇਲ ਦੀ ਟੀਮ 'ਚ ਅੱਠ ਹੋਰ ਮੈਂਬਰਾਂ ਦੀ ਕੀਤੀ ਨਿਯੁਕਤੀ

Friday 03 March 2023 02:36 PM UTC+00 | Tags: 3-2023 aam-aadmi-party bjp-punjab-it-in-charge-rakesh-goyals-team bjp-social-media cm-bhagwant-mann news punjab punjab-bjp

ਚੰਡੀਗੜ੍ਹ, 3 ਮਾਰਚ 2023: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਸੋਸ਼ਲ ਮੀਡੀਆ ਸੈੱਲ ਦੇ ਸੂਬਾ ਕੋਆਰਡੀਨੇਟਰ ਰਾਕੇਸ਼ ਗੋਇਲ ਨੇ ਸੰਗਠਨ ਦੇ ਜਨਰਲ ਸਕੱਤਰ ਸ਼੍ਰੀਨਿਵਾਸਲੂ ਨਾਲ ਸਲਾਹ-ਮਸ਼ਵਰਾ ਕਰਕੇ ਆਪਣੀ ਟੀਮ ਦੇ ਕੋ-ਕਨਵੀਨਰ ਅਤੇ ਕਾਰਜਕਾਰੀ ਮੈਂਬਰ ਨਿਯੁਕਤ ਕੀਤੇ ਹਨ।

The post ਭਾਜਪਾ ਪੰਜਾਬ IT ਇੰਚਾਰਜ ਰਾਕੇਸ਼ ਗੋਇਲ ਦੀ ਟੀਮ ‘ਚ ਅੱਠ ਹੋਰ ਮੈਂਬਰਾਂ ਦੀ ਕੀਤੀ ਨਿਯੁਕਤੀ appeared first on TheUnmute.com - Punjabi News.

Tags:
  • 3-2023
  • aam-aadmi-party
  • bjp-punjab-it-in-charge-rakesh-goyals-team
  • bjp-social-media
  • cm-bhagwant-mann
  • news
  • punjab
  • punjab-bjp

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਕਜ ਢੀਂਗਰਾ ਨੂੰ ਜਲੰਧਰ ਦਿਹਾਤੀ (ਦੱਖਣੀ) ਦਾ ਜ਼ਿਲ੍ਹਾ ਪ੍ਰਧਾਨ ਲਾਇਆ

Friday 03 March 2023 02:41 PM UTC+00 | Tags: bjp-president-ashwini-sharma breaking-news jalandhar-rural-south news pankaj-dhingra the-unmute-breaking-news

ਚੰਡੀਗੜ੍ਹ, 3 ਮਾਰਚ 2023: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਦਿਹਾਤੀ (ਦੱਖਣੀ) ਵਿਚ ਸੰਗਠਨ ਦੇ ਕੰਮਾਂ ਦੀ ਨਿਗਰਾਨੀ ਅਤੇ ਪਾਰਟੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਕਜ ਢੀਂਗਰਾ (pankaj dhingra)  ਨੂੰ ਨਵਾਂ-ਜ਼ਿਲਾ ਪ੍ਰਧਾਨ ਨਿਯੁਕਤ ਕੀਤਾ ਹੈ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪੰਕਜ ਢੀਂਗਰਾ ਪਾਰਟੀ ਵੱਲੋਂ ਦਿੱਤੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਤਨਦੇਹੀ ਤੇ ਲਗਨ ਨਾਲ ਕੰਮ ਕਰਨਗੇ ਅਤੇ ਜਥੇਬੰਦੀ ਨੂੰ ਮਜ਼ਬੂਤ ​​ਕਰਨ ਦੇ ਨਾਲ-ਨਾਲ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਮੈਦਾਨ ਵਿੱਚ ਉਤਾਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

Pankaj Dhingra

The post ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਕਜ ਢੀਂਗਰਾ ਨੂੰ ਜਲੰਧਰ ਦਿਹਾਤੀ (ਦੱਖਣੀ) ਦਾ ਜ਼ਿਲ੍ਹਾ ਪ੍ਰਧਾਨ ਲਾਇਆ appeared first on TheUnmute.com - Punjabi News.

Tags:
  • bjp-president-ashwini-sharma
  • breaking-news
  • jalandhar-rural-south
  • news
  • pankaj-dhingra
  • the-unmute-breaking-news

ਚੰਡੀਗੜ੍ਹ 03 ਮਾਰਚ 2023: ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਅੱਜ ਇਮੀਗ੍ਰੇਸ਼ਨ ਨੇ ਦੁਬਈ ਜਾਣ ਤੋਂ ਰੋਕ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਸਾਢੇ 5 ਵਜੇ ਮਨਕੀਰਤ ਔਲਖ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਰਾਹੀਂ ਦੁਬਈ ਜਾ ਰਿਹਾ ਸੀ ਪਰ ਫਲਾਈਟ ‘ਚ ਸਵਾਰ ਹੋਣ ਤੋਂ ਪਹਿਲਾਂ ਹੀ ਇਮੀਗ੍ਰੇਸ਼ਨ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ।

ਜਿਸ ਤੋਂ ਬਾਅਦ ਮਨਕੀਰਤ ਔਲਖ (NIA) ਦੀ ਟੀਮ ਉੱਥੇ ਪਹੁੰਚੀ। ਐਨਆਈਏ ਦੀ ਟੀਮ ਨੇ ਏਅਰਪੋਰਟ ‘ਤੇ ਹੀ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਉਸ ਨੂੰ ਘਰ ਭੇਜ ਦਿੱਤਾ ਗਿਆ। ਮਨਕੀਰਤ ਨੂੰ ਦੁਬਈ ਨਹੀਂ ਜਾਣ ਦਿੱਤਾ ਗਿਆ। ਮਿਲੀ ਜਾਣਕਾਰੀ ਮਨਕੀਰਤ ਇੱਕ ਸ਼ੋਅ ਵਿੱਚ ਹਿੱਸਾ ਲੈਣ ਲਈ ਦੁਬਈ ਜਾਣਾ ਚਾਹੁੰਦਾ ਸੀ |

The post ਦੁਬਈ ਜਾ ਰਹੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਰੋਕਿਆ, NIA ਨੇ ਕੀਤੀ ਪੁੱਛਗਿੱਛ appeared first on TheUnmute.com - Punjabi News.

Tags:
  • chandigarh-airport
  • mankeerat-aulakh
  • nia
  • punjabi-singer-mankeerat-aulakh

ਪਿਛਲੇ ਇਕ ਸਾਲ 'ਚ ਸੂਬਾ ਸਰਕਾਰ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ ਸੰਜੀਦਾ ਉਪਰਾਲੇ ਕੀਤੇ: ਪੰਜਾਬ ਰਾਜਪਾਲ

Friday 03 March 2023 04:20 PM UTC+00 | Tags: banwari-lal-purohit latest-news news punjab punjab-governor-banwari-lal-purohit the-unmute-punjabi-news

ਚੰਡੀਗੜ੍ਹ, 3 ਮਾਰਚ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਕਿਹਾ ਕਿ ਬੀਤੇ ਇਕ ਸਾਲ ਵਿਚ ਸੂਬਾ ਸਰਕਾਰ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ ਸੰਜੀਦਾ ਉਪਰਾਲੇ ਕੀਤੇ। ਪੰਜਾਬ ਵਿਧਾਨ ਸਬਾ ਦੇ ਬਜਟ ਸੈਸ਼ਨ ਦੌਰਾਨ ਆਪਣੇ ਸੰਬਧੋਨ ਵਿਚ ਰਾਜਪਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੂੰ, ਉਨ੍ਹਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਸਰਕਾਰ ਨੇ ਗੰਭੀਰ ਵਿੱਤੀ ਮੁਸ਼ਕਲਾਂ ਦੇ ਬਾਵਜੂਦ ਆਪਣੇ ਸਾਰੇ ਵਾਅਦੇ ਪੂਰੇ ਕਰਨ ਦੇ ਉਦੇਸ਼ ਨਾਲ ਸ਼ੁਰੂਆਤ ਕੀਤੀ।

ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਆਪਣੇ ਲੋਕਾਂ ਨੂੰ ਪਾਰਦਰਸ਼ੀ ਸ਼ਾਸਨ ਪ੍ਰਦਾਨ ਕਰਨਾ ਹੈ ਅਤੇ ਇਸ ਲਈ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਸ਼ੁਰੂ ਕੀਤਾ ਅਤੇ ਵਿਜੀਲੈਂਸ ਬਿਊਰੋ, ਪੰਜਾਬ ਨੇ 16 ਮਾਰਚ, 2022 ਤੋਂ 28 ਫਰਵਰੀ, 2023 ਤੱਕ ਦੇ ਸਮੇਂ ਦੌਰਾਨ 06 ਗਜ਼ਟਿਡ ਅਫਸਰਾਂ, 79 ਨਾਨ-ਗਜ਼ਟਿਡ ਅਫਸਰਾਂ ਅਤੇ 22 ਪ੍ਰਾਈਵੇਟ ਵਿਅਕਤੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ 83 ਟਰੈਪ ਕੇਸ ਦਰਜ ਕੀਤੇ ਹਨ, ਜੋ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜੇ ਗਏ ਸਨ।

ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ ਅਤੇ ਪਿਛਲੇ ਇਕ ਸਾਲ ਵਿੱਚ ਯੋਗ ਲਾਭਪਾਤਰੀਆਂ ਨੂੰ 26,797 ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ।  ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ 504 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਿੱਥੇ ਲੋਕ ਓ.ਪੀ.ਡੀ. ਦੀ ਸੁਵਿਧਾ ਦਾ ਲਾਭ ਉਠਾ ਰਹੇ ਹਨ ਅਤੇ ਮੁਫ਼ਤ ਜਾਂਚ ਕਰਵਾ ਰਹੇ ਹਨ।

ਪੁਰੋਹਿਤ ਨੇ ਕਿਹਾ ਕਿ ਐਚ.ਐਮ.ਆਈ.ਐਸ. ਦੇ ਅੰਕੜਿਆਂ ਮੁਤਾਬਕ 99.24 ਫੀਸਦੀ ਸੰਸਥਾਗਤ ਡਲਿਵਰੀਆਂ ਨਾਲ ਤਿੰਨ ਮੋਹਰੀ ਸੂਬਿਆਂ ਵਿਚ ਪੰਜਾਬ ਦਾ ਨਾਮ ਦਰਜ ਹੈ ਅਤੇ ਸੂਬੇ ਵਿੱਚ ਨਵੇਂ ਜਨਮੇ ਬੱਚਿਆਂ ਦੀ ਮੌਤ ਦਰ ਪ੍ਰਤੀ ਹਜ਼ਾਰ 18 ਤੱਕ ਹੇਠਾਂ ਆਈ ਹੈ।

ਰਾਜਪਾਲ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ ਮਿਆਰ ਵਿਚ ਸੁਧਾਰ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਨੇ ਸਕੂਲ ਸਿੱਖਿਆ ਵਿਚ ਐਡਹਾਕ, ਕੰਟਰੈਕਚੂਅਲ, ਟੈਂਪਰੇਰੀ ਟੀਚਰਜ਼ ਅਤੇ ਹੋਰ ਮੁਲਾਜ਼ਮਾਂ ਦੀ ਭਲਾਈ ਲਈ ਨੀਤੀ ਨੋਟੀਫਾਈ ਕੀਤੀ। ਇਸ ਨੀਤੀ ਤਹਿਤ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 13769 ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ।

ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 21 ਜਨਵਰੀ, 2023 ਨੂੰ ਫਲੈਗਸ਼ਿਪ ਪ੍ਰੋਗਰਾਮ – ‘ਸਕੂਲਜ਼ ਆਫ਼ ਐਮੀਨੈਂਸ’ ਦੀ ਸ਼ੁਰੂਆਤ ਕੀਤੀ ਹੈ। 117 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ‘ਸਕੂਲਜ਼ ਆਫ਼ ਐਮੀਨੈਂਸ ਵਿੱਚ ਤਬਦੀਲ ਕਰਨ ਲਈ ਚੁਣਿਆ ਗਿਆ ਹੈ, ਜੋ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਪੂਰਾ ਕਰਨਗੇ।

ਇਹ ਸਕੂਲ ਬੁਨਿਆਦੀ ਢਾਂਚਾ, ਸਿੱਖਿਆ, ਮਨੁੱਖੀ ਸਰੋਤ ਪ੍ਰਬੰਧਨ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਭਾਈਚਾਰਕ ਸ਼ਮੂਲੀਅਤ ਦੇ ਪੰਜ ਅਧਾਰ ਉਤੇ ਬਣਾਏ ਜਾਣਗੇ। ਇਸ ਤੋਂ ਇਲਾਵਾ, ਇਹ ਸਕੂਲ ਉੱਚ ਸਿੱਖਿਆ, ਰੁਜ਼ਗਾਰ ਅਤੇ ਸਿਖਲਾਈ ਆਦਿ ਲਈ ਮੁੱਲਵਾਨ ਵਿਅਕਤੀਗਤ ਸੰਭਾਵਨਾਵਾਂ ਅਤੇ ਹੁਨਰਾਂ ਨੂੰ ਨਿਖਾਰਣ ਦੇ ਮੌਕੇ ਦੇਣਗੇ।

ਰਾਜਪਾਲ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਉਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਵਿਦਿਅਕ ਪ੍ਰਸ਼ਾਸਕਾਂ ਵੱਲੋਂ ਵਿਸ਼ਵ ਪੱਧਰੀ ਸਿਖਲਾਈ ਪ੍ਰਦਾਨ ਕਰਨ ਲਈ ਅੰਤਰ-ਰਾਸ਼ਟਰੀ ਸਿੱਖਿਆ ਮਾਮਲਿਆਂ ਦੇ ਸੈੱਲ (ਆਈ.ਈ.ਏ.ਸੀ) ਦੀ ਸਥਾਪਨਾ ਕੀਤੀ ਗਈ ਹੈ। ਸਿਖਿਆਰਥੀਆਂ ਦਾ ਪਹਿਲਾ ਬੈਚ ਜਿਸ ਵਿੱਚ 36 ਪ੍ਰਿੰਸੀਪਲ ਸ਼ਾਮਲ ਹਨ, ਨੂੰ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਲਈ ਪ੍ਰਿੰਸੀਪਲ ਅਕੈਡਮੀ, ਸਿੰਗਾਪੁਰ ਵਿੱਚ ਭੇਜਿਆ ਗਿਆ।

ਪੁਰੋਹਿਤ ਨੇ ਕਿਹਾ ਕਿ ਭਾਰਤ ਦਾ ਅੰਨਦਾਤਾ ਵਜੋਂ ਜਾਣੇ ਜਾਂਦੇ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਲਈ ਬਿਜਲੀ ਸਭ ਤੋਂ ਜਰੂਰੀ ਹੈ। ਪੰਜਾਬ ਨੇ ਇੱਕ ਕਰੋੜ ਤੋਂ ਵੱਧ ਖਪਤਕਾਰਾਂ ਨੂੰ 24 ਘੰਟੇ ਬਿਜਲੀ ਦੀ ਸਪਲਾਈ ਯਕੀਨੀ ਬਣਾਈ। ਇਸ ਸਾਲ ਕੌਮੀ ਪੱਧਰ ਉਤੇ ਕੋਲਾ ਸੰਕਟ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ 14,311 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਪੂਰਾ ਕੀਤਾ ਹੈ ਜੋ ਪਿਛਲੇ ਸਾਲ ਨਾਲੋਂ 13% ਵੱਧ ਸੀ। ਕਾਨੂੰਨੀ ਝਮੇਲਿਆਂ ਕਾਰਨ ਪਿਛਲੇ 7 ਸਾਲਾਂ ਤੋਂ ਬੰਦ ਪਈ ਪਛਵਾੜਾ ਕੇਂਦਰੀ ਕੋਲ ਖਾਣ ਨੇ 12 ਦਸੰਬਰ ਤੋਂ ਸੂਬੇ ਨੂੰ ਸਸਤਾ ਅਤੇ ਉੱਚ ਗੁਣਵੱਤਾ ਵਾਲਾ ਕੋਲਾ ਦੇਣਾ ਚਾਲੂ ਕਰ ਦਿੱਤਾ ਹੈ।

ਰਾਜਪਾਲ ਨੇ ਕਿਹਾ ਕਿ ਆਪਣੀ ਵਚਨਬੱਧਤਾ ਦੇ ਅਨੁਸਾਰ ਉਨ੍ਹਾਂ ਦੀ ਸਰਕਾਰ ਨੇ 1 ਜੁਲਾਈ 2022 ਤੋਂ ਘਰੇਲੂ ਖਪਤਾਕਾਰਾਂ ਨੂੰ 300 ਯੂਨਿਟ ਮਹੀਨਾ ਅਤੇ ਹਰੇਕ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦੇਣੀ ਸ਼ੁਰੂ ਕੀਤੀ। ਰਾਜਪਾਲ ਨੇ ਕਿਹਾ ਕਿ 90 ਫੀਸਦੀ ਤੋਂ ਵੱਧ ਖਪਤਕਾਰਾਂ ਦਾ ਬਿੱਲ ਪਹਿਲੀ ਵਾਰ ਜ਼ੀਰੋ ਆਇਆ ਹੈ। ਇਸੇ ਤਰ੍ਹਾਂ ਕਿਹਾ ਕਿ ਰਾਜਪਾਲ ਨੇ ਕਿਹਾ ਕਿ ਸਰਕਾਰ ਨੇ ਆਪਣੀ ਵਚਨਬੱਧਤਾ ਅਨੁਸਾਰ ਘਰੇਲੂ ਖਪਤਕਾਰਾਂ ਦੇ 1298 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ ਹਨ।

ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਲੈ ਕੇ ਬਹੁਤ ਚਿੰਤਤ ਹੈ। ਇਸ ਦੇ ਬਿਹਤਰ ਪ੍ਰਬੰਧਨ ਅਤੇ ਸੁਰੱਖਿਆ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਉਤਸ਼ਾਹਤ ਕੀਤਾ ਜਾ ਰਿਹਾ ਹੈ। ਡੀ.ਐਸ.ਆਰ. ਹੇਠ 1,69,008 ਏਕੜ ਜ਼ਮੀਨ ਲਈ ਸਾਉਣੀ ਦੇ ਸੀਜ਼ਨ ਦੌਰਾਨ ਕੁੱਲ 25.06 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਰਾਜਪਾਲ ਨੇ ਕਿਹਾ ਕਿ ਸੂਬੇ ਵਿੱਚ ਫ਼ਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੇ ਮੂੰਗੀ ਦੀ 7275 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਘੱਟੋ-ਘੱਟ ਸਮਰਥਨ ਮੁੱਲ ਉਤੇ ਖ਼ਰੀਦ ਕੀਤੀ ਹੈ ਅਤੇ ਕੁੱਲ 61.85 ਕਰੋੜ ਰੁਪਏ 15,737 ਕਿਸਾਨਾਂ ਦੇ ਖ਼ਾਤਿਆਂ ਵਿੱਚ ਤਬਦੀਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫ਼ਸਲੀ ਰਹਿੰਦ-ਖੂੰਹਦ ਦੇ ਨਿਬੇੜੇ ਲਈ ਕਿਸਾਨਾਂ ਨੂੰ ਸਬਸਿਡੀ ਉਤੇ ਮਸ਼ੀਨਰੀ ਮੁਹੱਈਆ ਕਰ ਰਹੀ ਹੈ।

ਪੁਰੋਹਿਤ ਨੇ ਕਿਹਾ ਕਿ ਸਾਲ 2021-22 ਵਿੱਚ ਪਰਾਲੀ ਫੂਕਣ ਦੀਆਂ ਵਾਪਰੀਆਂ 71,304 ਘਟਨਾਵਾਂ ਦੇ ਮੁਕਾਬਲੇ 2022-23 ਵਿੱਚ ਪਰਾਲੀ ਫੂਕਣ ਦੀਆਂ 49,922 ਘਟਨਾਵਾਂ ਵਾਪਰੀਆਂ, ਜੋ ਸੂਬਾ ਸਰਕਾਰ ਦੀਆਂ ਪਰਾਲੀ ਦੇ ਖੇਤ ਵਿੱਚ ਅਤੇ ਬਾਹਰ ਨਿਬੇੜੇ ਲਈ ਕੀਤੀਆਂ ਕੋਸ਼ਿਸ਼ਾਂ, ਜਾਗਰੂਕਤਾ ਮੁਹਿੰਮਾਂ, ਨਿਗਰਾਨੀ ਅਤੇ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਕਾਰਨ ਹੀ ਸੰਭਵ ਹੋਇਆ।

ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦੇ ਖ਼ਰੀਦ ਮੁੱਲ ਵਿੱਚ 20 ਰੁਪਏ ਦਾ ਵੀ ਵਾਧਾ ਕੀਤਾ ਹੈ ਅਤੇ 492 ਕਰੋੜ ਰੁਪਏ ਦੇ ਸਾਰੇ ਬਕਾਏ ਦਾ ਵੀ ਭੁਗਤਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਸਮੇਂ ਦੀ ਲੋੜ ਹੈ ਅਤੇ ਇਸ ਨੂੰ ਉਤਸ਼ਾਹਤ ਕਰਨ ਲਈ 23 ਜ਼ਿਲ੍ਹਿਆਂ ਨੂੰ ਫ਼ਸਲੀ ਅਨੁਕੂਲਤਾ ਮੁਤਾਬਕ ਛੇ ਐਗਰੋ-ਵਾਤਾਵਰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ।

ਪੁਰੋਹਿਤ ਨੇ ਕਿਹਾ ਕਿ ਕਿਸਾਨਾਂ ਨੂੰ ਨੀਤੀ ਨਿਰਧਾਰਨ ਵਿੱਚ ਸ਼ਾਮਲ ਕਰਨ ਲਈ ਲੁਧਿਆਣਾ ਵਿਖੇ ਖੇਤੀਬਾੜੀ ਯੂਨੀਵਰਸਿਟੀ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ 'ਕਿਸਾਨ-ਸਰਕਾਰ ਮਿਲਣੀ' ਕਰਵਾਈ ਗਈ, ਜਿਸ ਵਿੱਚ 15 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਪ੍ਰਗਟ ਕੀਤੇ।

ਰਾਜਪਾਲ ਨੇ ਕਿਹਾ ਕਿ ਸ਼ਾਮਲਾਟ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਮੇਰੀ ਸਰਕਾਰ ਨੇ ਹੁਣ ਤੱਕ ਕੁੱਲ 9447 ਏਕੜ ਜ਼ਮੀਨ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ। ਪੁਰੋਹਿਤ ਨੇ ਕਿਹਾ ਕਿ ਅਗਲੇ ਸਾਲ ਦੌਰਾਨ ਵੀ ਗ੍ਰਾਮ ਪੰਚਾਇਤਾਂ ਦੀਆਂ ਰਹਿੰਦੀਆਂ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਲਈ ਕਦਮ ਚੁੱਕੇ ਜਾ ਰਹੇ ਹਨ।

ਰਾਜਪਾਲ ਨੇ ਕਿਹਾ ਕਿ ਸੂਬੇ ਦੇ ਬਹਾਦਰ ਤੇ ਦੇਸ਼-ਭਗਤ ਸੈਨਿਕਾਂ ਨੂੰ ਸਤਿਕਾਰ ਭੇਟ ਕਰਦਿਆਂ ਸੂਬਾ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ 50 ਲੱਖ ਤੋਂ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।

ਪੁਰੋਹਿਤ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 19,646 ਲਾਭਪਾਤਰੀਆਂ ਨੂੰ ਸਾਲ 2022-23 ਦੌਰਾਨ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਦੇ 12,090 ਲਾਭਪਾਤਰੀਆਂ ਲਈ 61.61 ਕਰੋੜ ਰੁਪਏ ਦੀ ਵਿੱਤੀ ਇਮਦਾਦ ਮੁਹੱਈਆ ਕੀਤੀ ਗਈ।

ਰਾਜਪਾਲ ਨੇ ਕਿਹਾ ਕਿ ਇਸ ਸਕੀਮ ਨੂੰ ਸੁਚਾਰੂ ਤੇ ਪਾਰਦਰਸ਼ੀ ਤਰੀਕੇ ਨਾਲ ਲਾਗੂ ਕਰਨ ਲਈ ਅਰਜ਼ੀਆਂ ਨੂੰ ਆਨਲਾਈਨ ਮਾਧਿਅਮ ਰਾਹੀਂ ਲੈਣ ਲਈ 'ਆਸ਼ੀਰਵਾਦ ਪੋਰਟਲ' ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਸ.ਸੀ. ਵਜ਼ੀਫ਼ਿਆਂ ਦੀ ਦੁਰਵਰਤੋਂ ਰੋਕਣ ਲਈ ਡਾ. ਅੰਬੇਦਕਰ ਵਜ਼ੀਫ਼ਾ ਪੋਰਟਲ ਨੂੰ ਆਨਲਾਈਨ ਅਰਜ਼ੀਆਂ ਲਈ ਖੋਲ੍ਹਿਆ ਗਿਆ ਹੈ ਅਤੇ ਇਸ ਉਤੇ ਕੁੱਲ 2,47,049 ਅਰਜ਼ੀਆਂ ਪ੍ਰਾਪਤ ਹੋਈਆਂ।

ਪੁਰੋਹਿਤ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਰਾਹੀਂ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੀ ਇੱਛੁਕ ਹੈ।ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਦੀ ਭਲਾਈ ਨੂੰ ਮੁੱਖ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਨੌਜਵਾਨਾਂ ਦੇ ਵਿਕਾਸ ਦੀ ਕੁੰਜੀ ਮੰਨਦਿਆਂ ਸਾਲ 2022-23 ਲਈ 229 ਕਰੋੜ ਰੁਪਏ ਦਾ ਕੁੱਲ ਬਜਟ ਰੱਖਿਆ ਗਿਆ ਹੈ, ਜਿਹੜਾ ਪਿਛਲੇ ਸਾਲ ਦੇ ਮੁਕਾਬਲੇ 38.14 ਫੀਸਦੀ ਵੱਧ ਬਣਦਾ ਹੈ।

ਪੁਰੋਹਿਤ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਲਾਕ ਤੋਂ ਸੂਬਾ ਪੱਧਰ ਤੱਕ 'ਖੇਡਾਂ ਵਤਨ ਪੰਜਾਬ ਦੀਆਂ-2022' ਨਾਮ ਉਤੇ ਵੱਡ ਆਕਾਰੀ ਟੂਰਨਾਮੈਂਟ ਕਰਵਾਇਆ ਹੈ, ਜਿਸ ਵਿੱਚ ਤਕਰੀਬਨ 3 ਲੱਖ ਖਿਡਾਰੀਆਂ ਨੇ ਭਾਗ ਲਿਆ ਅਤੇ ਇਸ ਮੁਕਾਬਲੇ ਦੇ 9961 ਜੇਤੂਆਂ ਨੂੰ ਕੁੱਲ 6.85 ਕਰੋੜ ਰੁਪਏ ਦੇ ਨਕਦ ਇਨਾਮ ਤਕਸੀਮ ਕੀਤੇ ਗਏ।
ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਰਮਿੰਘਮ ਵਿੱਚ ਅਗਸਤ 2022 ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਨਵੀਂ ਖੇਡ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸ ਲਈ ਖੇਡ ਮਾਹਿਰਾਂ ਉਤੇ ਆਧਾਰਤ ਇਕ ਕਮੇਟੀ ਕਾਇਮ ਕੀਤੀ ਗਈ ਹੈ।

ਪੁਰੋਹਿਤ ਨੇ ਕਿਹਾ ਕਿ ਸਕੂਲ ਤੇ ਕਾਲਜ ਪੱਧਰ ਉਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਸਕੂਲਾਂ ਦੇ ਖੇਡ ਵਿੰਗਾਂ ਲਈ 4750 ਖੇਡ ਟਰੇਨੀ ਅਤੇ ਕਾਲਜਾਂ ਦੇ ਖੇਡ ਵਿੰਗਾਂ ਲਈ ਇਕ ਹਜ਼ਾਰ ਖੇਡ ਟਰੇਨੀ ਦਾਖ਼ਲ ਕੀਤੇ ਗਏ ਹਨ।

ਰਾਜਪਾਲ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰ ਕੇ ਨਸ਼ਿਆਂ ਦੀਆਂ ਸਮੱਸਿਆ ਦਾ ਖ਼ਾਤਮਾ ਕੀਤਾ ਜਾ ਸਕਦਾ ਹੈ, ਇਸ ਲਈ ਸੂਬਾ ਸਰਕਾਰ ਨੇ 1766 ਪਲੇਸਮੈਂਟ ਕੈਂਪਾਂ/ਨੌਕਰੀ ਮੇਲਿਆਂ/ਸਵੈ-ਰੋਜ਼ਗਾਰ ਕੈਂਪਾਂ ਤੇ ਹੋਰ ਮਾਧਿਅਮਾਂ ਰਾਹੀਂ 20661 ਉਮੀਦਵਾਰਾਂ ਨੂੰ ਨੌਕਰੀਆਂ ਮੁਹੱਈਆ ਕਰਨ ਲਈ 29.97 ਕਰੋੜ ਰੁਪਏ ਖ਼ਰਚੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ 36,841 ਬੇਰੋਜ਼ਗਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਦਿੱਤੀ ਗਈ, ਜਿਨ੍ਹਾਂ ਵਿੱਚੋਂ 23,869 ਨੌਜਵਾਨਾਂ ਨੂੰ ਅਪਰੈਲ 2022 ਤੋਂ ਜਨਵਰੀ 2023 ਦਰਮਿਆਨ ਵਧੀਆ ਉਜਰਤਾਂ ਉਤੇ ਨੌਕਰੀਆਂ ਮਿਲੀਆਂ ਹਨ। ਸ੍ਰੀ ਪੁਰੋਹਿਤ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਉਤਸ਼ਾਹਤ ਕਰਨ ਲਈ ਸਮਰਪਿਤ ਹੈ।

ਰਾਜਪਾਲ ਨੇ ਕਿਹਾ ਕਿ ਇਸ ਲਈ ਮੌਜੂਦਾ ਤੇ ਨਵੀਆਂ ਸਨਅਤੀ ਇਕਾਈਆਂ ਲਈ ਆਕਰਸ਼ਕ ਰਿਆਇਤਾਂ ਉਤੇ ਧਿਆਨ ਕੇਂਦਰਤ ਕਰਨ ਲਈ ਨਵੀਂ ਸਨਅਤੀ ਤੇ ਕਾਰੋਬਾਰ ਵਿਕਾਸ ਨੀਤੀ 2022 ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਟਾਟਾ ਸਟੀਲ ਲਿਮੀਟਿਡ, ਸਨਾਥਨ ਪੋਲੀਕੋਟ ਪ੍ਰਾਈਵੇਟ ਲਿਮੀਟਿਡ ਤੇ ਕਾਰਗਿਲ ਇੰਡੀਆ ਪ੍ਰਾਈਵੇਟ ਲਿਮੀਟਿਡ ਵਰਗੇ ਵੱਡੇ ਕਾਰਪੋਰੇਟਾਂ ਨੂੰ ਪ੍ਰਾਜੈਕਟ ਲਾਉਣ ਲਈ ਈ-ਨਿਲਾਮੀ ਰਾਹੀਂ ਜ਼ਮੀਨਾਂ ਦੀ ਅਲਾਟਮੈਂਟ ਕੀਤੀ ਹੈ। ਪੁਰੋਹਿਤ ਨੇ ਕਿਹਾ ਕਿ ਸੂਬਾ ਸਰਕਾਰ ਨੂੰ 2295 ਨਿਵੇਸ਼ ਤਜਵੀਜ਼ਾਂ ਪ੍ਰਾਪਤ ਹੋਈਆਂ ਹਨ, ਜਿਸ ਤਹਿਤ 41,043 ਕਰੋੜ ਰੁਪਏ ਦੇ ਨਿਵੇਸ਼ ਦੀ ਤਜਵੀਜ਼ ਹੈ। ਇਸ ਨਾਲ ਕਰੀਬ 2,50,585 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।

ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਿਵਲ ਏਵੀਏਸ਼ਨ ਅਤੇ ਇਨਵੈਸਟਮੈਂਟ ਵਿਭਾਗ, ਪੰਜਾਬ ਪਟਿਆਲਾ ਏਵੀਏਸ਼ਨ ਕੰਪਲੈਕਸ ਵਿਖੇ ਸਿਵਲ ਅਤੇ ਮਿਲਟਰੀ ਏਅਰਕ੍ਰਾਫਟ ਇੰਜਨ ਕੰਪੋਨੈਂਟਸ ਅਤੇ ਐਵੀਓਨਿਕਸ ਦੇ ਇਲੈਕਟ੍ਰੀਕਲ ਅਤੇ ਮਕੈਨੀਕਲ ਅਸੈਂਬਲੀਆਂ ਦੇ ਰੱਖ-ਰਖਾਅ, ਮੁਰੰਮਤ ਅਤੇ ਓਵਰਹਾਲ ਲਈ ‘ਸੈਂਟਰ ਆਫ ਐਕਸੀਲੈਂਸ’ ਵਿਕਸਿਤ ਕਰਨ ਦਾ ਇਰਾਦਾ ਹੈ।

ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਈ-ਗਵਰਨੈਂਸ ਰਾਹੀਂ ਕਾਰਗਰ, ਪਾਰਦਰਸ਼ੀ ਅਤੇ ਯੋਗ ਪ੍ਰਸ਼ਾਸਿਨਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।  ਪੁਰੋਹਿਤ ਨੇ ਕਿਹਾ  ਕਿ ਸੂਬਾ ਸਰਕਾਰ ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ਉਤੇ ਸੇਵਾਵਾਂ ਦੇਣ ਉਤੇ ਕੰਮ ਕਰ ਰਹੀ ਹੈ ਅਤੇ ਵੱਟਸਐਪ ਰਾਹੀਂ ਸਰਟੀਫਿਕੇਟ ਰਾਹੀਂ ਰਸੀਦਾਂ ਅਤੇ ਡਲਿਵਰੀ ਸ਼ੁਰੂ ਕੀਤੀ ਜਾਵੇਗੀ।

ਰਾਜਪਾਲ ਨੇ ਕਿਹਾ ਕਿ ਕੌਮੀ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰਾਜੈਕਟ ਤਹਿਤ ਸੂਬਾਈ ਵਿਧਾਨ ਸਭਾ ਦੀ ਕਾਰਜਪ੍ਰਣਾਲੀ ਨੂੰ ਕਾਗਜ਼ ਰਹਿਤ ਕੀਤਾ ਗਿਆ ਹੈ ਅਤੇ ਇਸ ਲਈ ਫੈਸਲਿਆਂ ਅਤੇ ਦਸਤਾਵੇਜ਼ਾਂ ਦੇ ਨਾਲ-ਨਾਲ ਸੂਚਨਾ ਭੇਜਣ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਤੇ ਸਵਾਲਾਂ ਦੇ ਜਵਾਬਾਂ ਦੀ ਪ੍ਰਕਿਰਿਆ ਵਧੇਰੇ ਆਸਾਨ ਬਣ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੀ ਸੁਰੱਖਿਆ ਤੇ ਕਾਨੂੰਨ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗੀ ਅਤੇ ਇਸ ਲਈ ਪੁਲਿਸ ਵਿਭਾਗ ਨੂੰ ਸਾਲ 2022-23 ਵਿੱਚ ਵਾਧੂ ਫੰਡ ਅਲਾਟ ਕੀਤੇ ਗਏ ਹਨ। ਪੁਰੋਹਿਤ ਨੇ ਕਿਹਾ ਕਿ ਗੈਂਗਸਟਰ ਸੱਭਿਆਚਾਰ ਨਾਲ ਪ੍ਰਭਾਵਸ਼ਾਲੀ ਤਰੀਕੇ ਲਾਲ ਸਿੱਝਣ ਅਤੇ ਕਾਨੂੰਨ-ਵਿਵਸਥਾ ਵਿੱਚ ਲੋਕਾਂ ਦਾ ਭਰੋਸਾ ਬਹਲ ਕਰਨ ਲਈ ਏ.ਡੀ.ਜੀ.ਪੀ. ਰੈਂਕ ਦੇ ਅਫ਼ਸਰ ਦੀ ਅਗਵਾਈ ਹੇਠ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦਾ ਗਠਨ ਕੀਤਾ ਗਿਆ ਹੈ ਅਤੇ ਇਸ ਫੋਰਸ ਨੇ ਸੂਬੇ ਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਗੈਂਗਸਟਰਾਂ ਤੇ ਅਪਰਾਧੀਆਂ ਵਿਰੁੱਧ ਕਈ ਅਪਰੇਸ਼ਨ ਕੀਤੇ ਹਨ।

ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ 163 ਸ਼ਹਿਰਾਂ, ਜਿਨ੍ਹਾਂ ਵਿੱਚ 40 ਫੀਸਦੀ ਆਬਾਦੀ ਰਹਿੰਦੀ ਹੈ, ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਵਿੱਚ 24 ਘੰਟੇ ਪਾਣੀ ਦੀ ਸਪਲਾਈ ਮੁਹੱਈਆ ਕਰਨ ਲਈ 1500 ਕਰੋੜ ਰੁਪਏ ਦੇ ਪ੍ਰਾਜੈਕਟ ਉਸਾਰੀ ਅਧੀਨ ਹਨ। ਪੁਰੋਹਿਤ ਨੇ ਕਿਹਾ ਕਿ ਨਹਿਰੀ ਪਾਣੀ ਆਧਾਰਤ 24 ਘੰਟੇ ਪਾਣੀ ਦੀ ਸਪਲਾਈ ਦੇਣ ਵਾਲਾ ਇਕ ਪ੍ਰਾਜੈਕਟ ਲੁਧਿਆਣਾ ਵਿੱਚ 1537 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ, ਜਿਸ ਦਾ ਟੈਂਡਰ ਲੱਗ ਰਿਹਾ ਹੈ।

ਇਸੇ ਤਰ੍ਹਾਂ ਰਾਜਪਾਲ ਨੇ ਇਹ ਵੀ ਆਖਿਆ ਕਿ ਲੁਧਿਆਣਾ ਵਿੱਚ ਬੁੱਢਾ ਦਰਿਆ ਦੀ ਕਾਇਆ-ਕਲਪ ਕਰਨ ਲਈ 650 ਕਰੋੜ ਰੁਪਏ ਦਾ ਪ੍ਰਾਜੈਕਟ ਚੱਲ ਰਿਹਾ ਹੈ ਅਤੇ ਇਸ ਪ੍ਰਾਜੈਕਟ ਦੇ ਚਾਲੂ ਸਾਲ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਪੰਜਾਬ ਵਿੱਚ ਘਰ-ਘਰ ਤੋਂ ਸੁੱਕੇ ਤੇ ਗਿੱਲੇ ਕੂੜੇ ਦੀ ਵੱਖ-ਵੱਖ ਚੁਕਾਈ ਦਾ 99 ਫੀਸਦੀ ਟੀਚਾ ਹਾਸਲ ਕਰ ਲਿਆ ਹੈ।

ਪੁਰੋਹਿਤ ਨੇ ਕਿਹਾ ਕਿ ਮਾਰਚ 2023 ਤੋਂ ਦਸੰਬਰ 2023 ਤੱਕ ਇਸ ਨੂੰ ਵਧਾ ਕੇ 100 ਫੀਸਦੀ ਟੀਚਾ ਹਾਸਲ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਮਾਰਚ 2024 ਤੱਕ ਸਾਰੀਆਂ 152 ਕੂੜਾ ਡੰਪ ਸਾਈਟਾਂ ਨੂੰ ਦਰੁਸਤ ਕਰਨ ਦੀ ਯੋਜਨਾ ਹੈ।

ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਜਨਤਾ ਤੱਕ ਪਹੁੰਚ ਲਈ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉਤੇ ਹੱਲ ਕਰਨ ਲਈ ਜ਼ਿਲ੍ਹਾ ਪੱਧਰੀ ਅਫ਼ਸਰ ਆਪਣੇ ਅਧਿਕਾਰ ਖੇਤਰਾਂ ਵਿੱਚ ਫੀਲਡ ਦੌਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਫ਼ਾਇਤੀ ਦਰਾਂ ਉਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸ ਸੇਵਾ ਸ਼ੁਰੂ ਕੀਤੀ ਹੈ।

ਪੁਰੋਹਿਤ ਨੇ ਕਿਹਾ ਕਿ ਲਰਨਰ ਡਰਾਈਵਿੰਗ ਲਾਇਸੰਸ ਹੁਣ ਆਨਲਾਈਨ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ, ਜਿਸ ਨਾਲ ਆਨਲਾਈਨ ਸੇਵਾਵਾਂ ਮੁਹੱਈਆ ਕਰਨ ਦਾ ਦਾਇਰਾ ਵਧਿਆ ਹੈ। ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ ਨੂੰ ਹੁਲਾਰਾ ਦੇਣ ਵਾਲੀਆਂ ਨੀਤੀਆਂ ਗਿਣਾਉਂਦਿਆਂ ਰਾਜਪਾਲ ਨੇ ਸਦਨ ਦੇ ਸਾਰੇ ਮੈਂਬਰਾਂ ਦੇ ਸਦਨ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਸ਼ਲਾਘਾ ਕੀਤੀ।

ਪੁਰੋਹਿਤ ਨੇ ਭਰੋਸਾ ਜਤਾਇਆ ਕਿ ਸਾਰੇ ਮੈਂਬਰ ਪੰਜਾਬ ਤੇ ਇਸ ਦੇ ਲੋਕਾਂ ਦੀ ਪੂਰੀ ਤਨਦੇਹੀ ਤੇ ਸੰਜੀਦਗੀ ਨਾਲ ਸੇਵਾ ਕਰਨਗੇ ਅਤੇ ਪੰਜਾਬ ਨੂੰ ਵਿਕਾਸ ਦੇ ਅਗਲੇਰੇ ਪੰਧ ਉਤੇ ਲੈ ਜਾਣ ਤੋਂ ਇਲਾਵਾ ਭ੍ਰਿਸ਼ਟਾਚਾਰ ਮੁਕਤ ਕਰਨ ਦੀਆਂ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਸਹਿਯੋਗ ਦੇਣਗੇ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਸੀਂ ਸਾਰੇ ਮਿਲ-ਜੁਲ ਕੇ ਕਦਮ ਨਾਲ ਕਦਮ ਮੇਚ ਕੇ ਚੱਲਦਿਆਂ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਵਾਂਗੇ।

The post ਪਿਛਲੇ ਇਕ ਸਾਲ ‘ਚ ਸੂਬਾ ਸਰਕਾਰ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ ਸੰਜੀਦਾ ਉਪਰਾਲੇ ਕੀਤੇ: ਪੰਜਾਬ ਰਾਜਪਾਲ appeared first on TheUnmute.com - Punjabi News.

Tags:
  • banwari-lal-purohit
  • latest-news
  • news
  • punjab
  • punjab-governor-banwari-lal-purohit
  • the-unmute-punjabi-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form