TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
31 ਮਾਰਚ 1931: ਪ੍ਰੋਫੈਸਰ ਪੂਰਨ ਸਿੰਘ ਜੀ ਦੀ ਸਲਾਨਾ ਬਰਸੀ 'ਤੇ… Friday 31 March 2023 06:56 AM UTC+00 | Tags: 31-1931 featured-post latest-news literature news poem punjab-history punjabi punjabi-literature punjabi-poet puran-singh-ji ਲਿਖਾਰੀ |
ਜਲੰਧਰ ਜ਼ਿਮਨੀ ਚੋਣ: BJP ਵਲੋਂ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਡਾ. ਮਹਿੰਦਰ ਸਿੰਘ ਚੋਣ ਇੰਚਾਰਜ ਨਿਯੁਕਤ Friday 31 March 2023 07:04 AM UTC+00 | Tags: bjp breaking-news jalandhar jalandhar-by-election jalandhar-by-election-2023 latest-news news punjab-bjp punjab-election punjab-news uttar-pradesh ਚੰਡੀਗੜ੍ਹ, 31 ਮਾਰਚ 2023: 10 ਮਈ ਨੂੰ ਹੋਣ ਜਾ ਰਹੀਆਂ ਜਲੰਧਰ ਜ਼ਿਮਨੀ ਲੋਕ ਸਭਾ ਚੋਣ ਦੇ ਮੱਦੇਨਜ਼ਰ ਭਾਜਪਾ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਡਾ. ਮਹਿੰਦਰ ਸਿੰਘ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਹੈ | The post ਜਲੰਧਰ ਜ਼ਿਮਨੀ ਚੋਣ: BJP ਵਲੋਂ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਡਾ. ਮਹਿੰਦਰ ਸਿੰਘ ਚੋਣ ਇੰਚਾਰਜ ਨਿਯੁਕਤ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਲੈ ਕੇ ਡੀਸੀ ਕੰਪਲੈਕਸ ਤੱਕ ਕੱਢਿਆ ਰੋਸ ਮਾਰਚ Friday 31 March 2023 07:19 AM UTC+00 | Tags: aam-aadmi-party amritpal-singh breaking-news cm-bhagwant-mann jathedar-singh news punjab-news punjab-police sgpc shiromani-committee sri-akal-takht-sahib the-unmute-breaking-news ਅੰਮ੍ਰਿਤਸਰ, 31 ਮਾਰਚ 2023: ਪੰਜਾਬ ਵਿੱਚ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਹੁਣ ਇੱਕ ਵਾਰ ਫਿਰ ਤੋਂ ਸਿਆਸਤ ਭਖਦੀ ਹੋਈ ਨਜ਼ਰ ਆ ਰਹੀ ਹੈ | ਉਥੇ ਹੀ ਪਿਛਲੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਇਕੱਠ ਕਰ ਇਕ ਫੈਸਲਾ ਦਿੱਤਾ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਜੋ ਨੌਜਵਾਨ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਹਨ ਅਤੇ ਉਨ੍ਹਾਂ ਖਿਲਾਫ਼ ਐੱਨਐੱਸਏ ਲਗਾਇਆ ਗਿਆ ਹੈ | ਉਹਨਾਂ ਨੂੰ ਰਿਹਾਅ ਕਰਨ ਵਾਸਤੇ ਡੀਸੀ ਦਫ਼ਤਰਾਂ ਦੇ ਬਾਹਰ ਬੈਠ ਕੇ ਧਰਨੇ ਪ੍ਰਦਰਸ਼ਨ ਕੀਤੇ ਗਏ | ਜਿਸ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਲੈ ਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਤੱਕ ਇੱਕ ਰੋਸ ਮਾਰਚ ਕੱਢਿਆ ਗਿਆ | ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੌਕੇ ‘ਤੇ ਪਹੁੰਚੇ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਅਤੇ ਪੰਜਾਬ ਦੇ ਬੇਕਸੂਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਤੋਂ ਬਜਾਏ ਦੂਜੀਆਂ ਜੇਲ੍ਹਾਂ ਦੇ ਵਿੱਚ ਭੇਜਿਆ ਗਿਆ ਹੈ | ਉਨ੍ਹਾਂ ਦੇ ਖ਼ਿਲਾਫ਼ ਬਹੁਤ ਸਾਰੇ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ |ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਸੀ ਉਸ ਆਦੇਸ਼ ਦੀ ਪਾਲਣਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਮੰਗ ਪੱਤਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਜਾਵੇਗਾ, ਤਾਂ ਜੋ ਕਿ ਬੇਕਸੂਰ ਨੌਜਵਾਨ ਗ੍ਰਿਫਤਾਰ ਕੀਤੇ ਗਏ ਹਨ ਉਹਨਾਂ ਨੂੰ ਰਿਹਾਅ ਕਰਵਾਇਆ ਜਾ ਸਕੇ | ਉਨ੍ਹਾਂ ਨੇ ਕਿਹਾ ਕਿ ਜੋ ਨੌਜਵਾਨ ਪੰਜਾਬ ਦੀਆਂ ਜੇਲ੍ਹਾਂ ਦੀ ਬਜਾਏ ਦੂਜੀਆਂ ਜੇਲ੍ਹਾਂ ਦੇ ਵਿੱਚ ਭੇਜੇ ਗਏ ਹਨ ਉਹਨਾਂ ਨੂੰ ਪੰਜਾਬ ਵਿਚ ਵਾਪਸ ਲਿਆਂਦਾ ਜਾਵੇ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਉਨ੍ਹਾਂ ਨੂੰ ਮਿਲਣ ਵਾਸਤੇ ਇਜਾਜ਼ਤ ਦਿੱਤੀ ਜਾਵੇ ਅਤੇ ਇਹ ਕਾਰਵਾਂ ਇਸੇ ਤਰਾ ਹੀ ਜਾਰੀ ਰਹੇਗਾ |
The post ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਲੈ ਕੇ ਡੀਸੀ ਕੰਪਲੈਕਸ ਤੱਕ ਕੱਢਿਆ ਰੋਸ ਮਾਰਚ appeared first on TheUnmute.com - Punjabi News. Tags:
|
ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, ਪੁਲਿਸ ਟੀਮ ਦਾ ਕਾਂਸਟੇਬਲ ਗੋਲੀ ਲੱਗਣ ਕਾਰਨ ਜ਼ਖ਼ਮੀ Friday 31 March 2023 07:27 AM UTC+00 | Tags: crime encounter fatehgarh-churian fatehgarh-churian-police fatehgarh-churidan latest-news news police punjab-news punjab-police ਗੁਰਦਾਸਪੁਰ, 31 ਮਾਰਚ 2023: ਬਟਾਲਾ ਦੇ ਕਸਬਾ ਫਤਿਹਗੜ੍ਹ ਚੂੜੀਆਂ (Fatehgarh Churian) ਦੇ ਪਿੰਡ ਸੰਗਤਪੁਰਾ ਵਿੱਚ ਦੇਰ ਰਾਤ ਲੁਟੇਰਿਆਂ ਦੇ ਗਿਰੋਹ ਅਤੇ ਫਤਿਹਗੜ੍ਹ ਚੂੜੀਆਂ ਦੀ ਪੁਲਿਸ ਵਿਚਾਲੇ ਹੋਏ ਮੁਕਾਬਲੇ ਦੌਰਾਨ ਪੁਲਿਸ ਟੀਮ ਦਾ ਕਾਂਸਟੇਬਲ ਜੁਗਰਾਜ ਸਿੰਘ ਜ਼ਖ਼ਮੀ ਹੋ ਗਿਆ। ਇਸ ਮੁਕਾਬਲੇ ‘ਚ ਕਰੀਬ 30 ਰਾਉਂਡ ਫਾਇਰ ਕੀਤੇ ਗਏ। ਜ਼ਖਮੀ ਜੁਗਰਾਜ ਸਿੰਘ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਲੁਟੇਰਿਆਂ ਦੇ ਗਿਰੋਹ ਦੇ ਚਾਰ ਮੈਂਬਰਾਂ ‘ਚੋਂ ਦੋ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਜਦਕਿ ਦੋ ਹਨੇਰੇ ਦਾ ਫਾਇਦਾ ਚੁੱਕ ਕੇ ਭੱਜਣ ‘ਚ ਕਾਮਯਾਬ ਹੋ ਗਏ। ਪੁਲਿਸ ਵੱਲੋਂ ਉਨ੍ਹਾਂ ਦੀ ਤਲਾਸ਼ ਜਾਰੀ ਹੈ।
The post ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, ਪੁਲਿਸ ਟੀਮ ਦਾ ਕਾਂਸਟੇਬਲ ਗੋਲੀ ਲੱਗਣ ਕਾਰਨ ਜ਼ਖ਼ਮੀ appeared first on TheUnmute.com - Punjabi News. Tags:
|
ਰਹਿਰਾਸ ਸਾਹਿਬ ਦਾ ਪਾਠ ਕਰ ਵਾਪਸ ਪਰਤ ਰਹੇ ਗ੍ਰੰਥੀ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ, ਗੰਭੀਰ ਜ਼ਖਮੀ ਕਰ ਵੱਢੀ ਲੱਤ Friday 31 March 2023 07:42 AM UTC+00 | Tags: crime granthi injurd khadur-sahib khadur-sahib-police latest-news news punjab-latest-news punjab-news the-unmute-breaking-news the-unmute-punjabi-news ਖਡੂਰ ਸਾਹਿਬ, 31 ਮਾਰਚ 2023: ਖਡੂਰ ਸਾਹਿਬ ਵਿਖੇ ਬੀਤੀ ਦੇਰ ਰਾਤ ਰਹਿਰਾਸ ਸਾਹਿਬ ਦਾ ਪਾਠ ਕਰਨ ਤੋਂ ਬਾਅਦ ਘਰ ਵਾਪਸ ਪਰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ‘ਤੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਦੱਸਿਆ ਜਾ ਰਿਹਾ ਹੈ ਗ੍ਰੰਥੀ ਦੀ ਕਿ ਲੱਤ ਵੱਢ ਕੇ ਲੈ ਗਏ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਘਟਨਾ ਉਸ ਵੇਲੇ ਦੀ ਹੈ ਜਦੋ ਕਸਬਾ ਖਡੂਰ ਸਾਹਿਬ ਦੇ ਸੁਖਚੈਨ ਸਿੰਘ ਉਮਰ 55 ਸਾਲ ਪੁੱਤਰ ਸ਼ੇਰ ਸਿੰਘ ‘ਤੇ ਬੀਤੀ ਦੇਰ ਰਾਤ ਲਗਭਗ 8 ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਗੰਭੀਰ ਜ਼ਖਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਜ਼ ਦੀ ਤਰ੍ਹਾਂ ਸੁਖਚੈਨ ਸਿੰਘ ਜੋ ਪਿੰਡ ਬਾਣੀਆਂ ਵਿਖੇ ਗ੍ਰੰਥੀ ਦੀ ਡਿਊਟੀ ਕਰਦੇ ਹਨ, ਬੀਤੀ 8 ਵਜੇ ਦੀ ਦੇ ਕਰੀਬ ਜਦੋਂ ਉਹ ਘਰ ਵਾਪਸ ਆ ਰਹੇ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋ ਉਨ੍ਹਾਂ ‘ਤੇ ਹਮਲਾ ਕਰਕੇ ਉਨ੍ਹਾਂ ਦੀ ਲੱਤ ਵੱਢ ਕੇ ਨਾਲ਼ ਹੀ ਲੈ ਗਏ | ਇਨ੍ਹਾਂ ਹੀ ਨਹੀਂ ਹਮਲੇ ਦੌਰਾਨ ਉਨ੍ਹਾਂ ਦੇ ਇੱਕ ਹੱਥ ਦੀਆਂ ਉਂਗਲਾਂ ਵੀ ਵੱਢ ਦਿੱਤੀਆਂ | ਜਿੰਨਾ ਨੂੰ ਜ਼ਖਮੀ ਹਾਲਤ ਵਿੱਚ ਅਮਨਦੀਪ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਹੈ |ਪਰਿਵਾਰਿਕ ਮੈਂਬਰਾ ਵੱਲੋ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਚੌਂਕੀ ਖਡੂਰ ਸਾਹਿਬ ਦੇ ਇੰਚਾਰਜ ਜਤਿੰਦਰ ਸਿੰਘ ਦਾ ਕਹਿਣਾ ਹੈ ਕੇ ਸੀਸੀਟੀਵੀ ਫੁਟੇਜ਼ ਖੰਗਾਲੀ ਜਾ ਰਹੀ ਹੈ | The post ਰਹਿਰਾਸ ਸਾਹਿਬ ਦਾ ਪਾਠ ਕਰ ਵਾਪਸ ਪਰਤ ਰਹੇ ਗ੍ਰੰਥੀ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ, ਗੰਭੀਰ ਜ਼ਖਮੀ ਕਰ ਵੱਢੀ ਲੱਤ appeared first on TheUnmute.com - Punjabi News. Tags:
|
ਕੇਂਦਰੀ ਜੇਲ੍ਹ ਗੋਇੰਦਵਾਲ 'ਚ ਤਲਾਸ਼ੀ ਦੌਰਾਨ ਮੋਬਾਈਲ ਫੋਨ ਤੇ ਨਸ਼ੀਲੇ ਪਦਾਰਥ ਬਰਾਮਦ Friday 31 March 2023 07:58 AM UTC+00 | Tags: aam-aadmi-party bhagwant-mann breaking-news cm-bhagwant-mann drugs-smugglers goindwal-sahib-central-jail latest mobile-phones news punjab punjab-police tarn-taran tarn-taran-police the-unmute-breaking-news ਤਰਨ ਤਾਰਨ, 31 ਮਾਰਚ 2023: ਤਰਨ ਤਾਰਨ ਦੀ ਕੇਂਦਰੀ ਜੇਲ੍ਹ ਗੋਇੰਦਵਾਲ (Goindwal Sahib Central Jail) ਸਾਹਿਬ ਮੁੜ ਸੁਰਖੀਆਂ ਵਿੱਚ ਹੈ, ਜੇਲ੍ਹ ਵਿੱਚ ਤਲਾਸ਼ੀ ਦੌਰਾਨ 6 ਮੋਬਾਈਲ ਫੋਨ, ਇੱਕ ਅਡਪਟਰ, ਇੱਕ ਏਅਰ ਫ਼ੋਨ, ਇੱਕ ਡਾਟਾ ਕੇਬਲ, 200 ਗ੍ਰਾਮ ਅਫ਼ੀਮ, 1190 ਨਸ਼ੀਲੀਆਂ ਗੋਲੀਆਂ, 90 ਬੀੜੀਆ ਦੇ ਬੰਡਲ, ਦੋ ਸਿਗਰਟਾਂ ਦੇ ਡੱਬੇ ਅਤੇ 120 ਤੰਬਾਕੂ ਦੀਆਂ ਬੋਰੀਆਂ ਬਰਾਮਦ ਕੀਤੀਆਂ ਗਈਆਂ ਹਨ । ਮੋਬਾਈਲ ਫੋਨ ਦੀ ਜਾਂਚ ਕੀਤੀ ਜਾਵੇਗੀ ਅਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਫਿਲਹਾਲ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਸੁਸ਼ੀਲ ਕੁਮਾਰ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਬੀਤੇ ਕੱਲ੍ਹ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਇੱਕ ਕਥਿਤ ਨਸ਼ੇ ਦੇ ਆਦੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ | The post ਕੇਂਦਰੀ ਜੇਲ੍ਹ ਗੋਇੰਦਵਾਲ ‘ਚ ਤਲਾਸ਼ੀ ਦੌਰਾਨ ਮੋਬਾਈਲ ਫੋਨ ਤੇ ਨਸ਼ੀਲੇ ਪਦਾਰਥ ਬਰਾਮਦ appeared first on TheUnmute.com - Punjabi News. Tags:
|
The Unmute Update: ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਹੋਣਗੇ ਰਿਹਾਅ ! Friday 31 March 2023 08:12 AM UTC+00 | Tags: aam-aadmi-party amarinder-singh-raja-warring breaking-news cm-bhagwant-mann congress-president-amarinder-singh-raja-warring navjot-kaur-sidhu navjot-singh-sidhu news punjab-congress punjab-government punjab-news raja-warring the-unmute-breaking the-unmute-breaking-news ਚੰਡੀਗੜ੍ਹ, 31 ਮਾਰਚ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਭਲਕੇ 01 ਅਪ੍ਰੈਲ ਨੂੰ ਰਿਹਾਈ ਹੋ ਸਕਦੀ ਹੈ । ਇਸ ਸੰਬੰਧੀ ਨਵਜੋਤ ਸਿੰਘ ਸਿੱਧੂ ਦੇ ਟਵੀਟਰ ਖਾਤੇ ਤੋਂ ਟਵੀਟ ਕੀਤਾ ਜਿਸ ਵਿੱਚ ਲਿਖਿਆ ਕਿ ਸਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਰੋਡਰੇਜ ਮਾਮਲੇ 'ਚ ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਹਨ | ਦੂਜੇ ਪਾਸੇ ਕੁਝ ਦਿਨ ਪਹਿਲਾਂ ਨਵਜੋਤ ਕੌਰ ਸਿੱਧੂ ਅੱਜ ਡੇਰਾਬਸੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੈਂਸਰ ਦੀ ਸਟੇਜ 2 ਦੀ ਸਰਜਰੀ ਕਰਵਾਉਣ ਲਈ ਪਹੁੰਚੇ ਸਨ । ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਸਾਜ਼ਿਸ਼ ਕਾਰਨ ਅੱਜ ਨਵਜੋਤ ਸਿੰਘ ਸਿੱਧੂ ਸਲਾਖਾਂ ਪਿੱਛੇ ਹਨ।\ The post The Unmute Update: ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਹੋਣਗੇ ਰਿਹਾਅ ! appeared first on TheUnmute.com - Punjabi News. Tags:
|
ਮਾਨ ਸਰਕਾਰ ਦੀ ਵੱਡੀ ਪਹਿਲਕਦਮੀ, ਸੂਬੇ 'ਚ ਜਲਦ ਸ਼ੁਰੂ ਹੋਣਗੀਆਂ ਯੋਗਸ਼ਾਲਾ Friday 31 March 2023 08:25 AM UTC+00 | Tags: aam-aadmi-party breaking-news certified-yoga-instructors cm-bhagwant-mann latest-news mann-government news punjab-government punjab-news the-unmute-punjabi-news yoga yogashalas ਚੰਡੀਗੜ੍ਹ, 31 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਗਾ ਨੂੰ ਲੈ ਕੇ ਵੱਡੀ ਪਹਿਲ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਜਲਦੀ ਹੀ ਯੋਗਸ਼ਾਲਾ (Yogashalas) ਸ਼ੁਰੂ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗਸ਼ਾਲਾ ਦੇ ਨਾਂ ‘ਤੇ ਸ਼ੁਰੂ ਕੀਤੀ ਗਈ ਇਸ ਮੁਹਿੰਮ ‘ਚ ਰੋਜ਼ਾਨਾ ਲੋਕਾਂ ਨੂੰ ਮੁਫਤ ਯੋਗਾ ਦੀ ਸਿੱਖਿਆ ਦਿੱਤੀ ਜਾਵੇਗੀ। ਪ੍ਰਮਾਣਿਤ ਯੋਗਾ ਇੰਸਟ੍ਰਕਟਰ ਯੋਗਾ ਸਿੱਖਿਆ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣਗੇ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਜਦੋਂ ਪ੍ਰਧਾਨ ਮੰਤਰੀ ਨੇ LG ਨੂੰ ਕਹਿ ਕੇ ਦਿੱਲੀ ਵਿੱਚ ਮੁਫਤ ਯੋਗਾ ਕਲਾਸਾਂ ਬੰਦ ਕਰਵਾ ਦਿੱਤੀ ਸੀ, ਅਸੀਂ ਉਨ੍ਹਾਂ ਨੂੰ ਪੰਜਾਬ ਵਿੱਚ ਸ਼ੁਰੂ ਕੀਤਾ ਹੈ । ਦਿੱਲੀ ਵਿੱਚ ਦਿੱਲੀ ਸਰਕਾਰ ਦੀ ਮੁਫ਼ਤ ਕਲਾਸਾਂ ਵਿੱਚ ਰੋਜ਼ਾਨਾ 17,000 ਲੋਕ ਯੋਗਾ ਕਰਦੇ ਸਨ। ਉਨ੍ਹਾਂ ਦਾ ਯੋਗਾ ਬੰਦ ਹੋ ਗਿਆ। ਇਸ ਦਾ ਫਾਇਦਾ ਕਿਸ ਨੂੰ?
The post ਮਾਨ ਸਰਕਾਰ ਦੀ ਵੱਡੀ ਪਹਿਲਕਦਮੀ, ਸੂਬੇ ‘ਚ ਜਲਦ ਸ਼ੁਰੂ ਹੋਣਗੀਆਂ ਯੋਗਸ਼ਾਲਾ appeared first on TheUnmute.com - Punjabi News. Tags:
|
Foreign Trade Policy 2023: ਨਵੀਂ ਵਿਦੇਸ਼ੀ ਵਪਾਰ ਨੀਤੀ ਜਾਰੀ, 760 ਤੋਂ 770 ਅਰਬ ਡਾਲਰ ਦੇ ਨਿਰਯਾਤ ਦਾ ਅਨੁਮਾਨ Friday 31 March 2023 10:25 AM UTC+00 | Tags: breaking-news foreign-trade foreign-trade-policy foreign-trade-policy-2023 government-of-india india-news latest-news news piyush-goyal punjabi-news punjab-news trade-policy union-minister-and-bjp-mp-piyush-goyal ਚੰਡੀਗੜ੍ਹ, 31 ਮਾਰਚ 2023: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਵਿਦੇਸ਼ੀ ਵਪਾਰ ਨੀਤੀ 2023 (Foreign Trade Policy 2023) ਦਾ ਉਦਘਾਟਨ ਕੀਤਾ ਹੈ । ਇਹ ਨਵੀਂ ਵਿਦੇਸ਼ੀ ਵਪਾਰ ਨੀਤੀ 1 ਅਪ੍ਰੈਲ ਤੋਂ ਲਾਗੂ ਹੋਵੇਗੀ। ਇਸ ਦੌਰਾਨ ਸਰਕਾਰ ਨੇ ਦੱਸਿਆ ਹੈ ਕਿ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦਾ ਵਾਧਾ ਸੱਤ ਫੀਸਦੀ ਰਹਿਣ ਵਾਲਾ ਹੈ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਇਸ ਵਿੱਤੀ ਸਾਲ ਵਿੱਚ 760 ਤੋਂ 770 ਅਰਬ ਡਾਲਰ ਦਾ ਨਿਰਯਾਤ ਹੋ ਸਕਦਾ ਹੈ। ਪਿਛਲੇ ਵਿੱਤੀ ਸਾਲ ਯਾਨੀ 2022-23 ਵਿੱਚ 25 ਬਿਲੀਅਨ ਡਾਲਰ ਦਾ ਨਿਰਯਾਤ ਹੋਇਆ । ਸਰਕਾਰ ਦਾ ਉਦੇਸ਼ ਇਹ ਵੀ ਹੈ ਕਿ ਸਾਲ 2030 ਤੱਕ ਨਿਰਯਾਤ ਦੇ ਇਸ ਅੰਕੜੇ ਨੂੰ ਦੋ ਟ੍ਰਿਲੀਅਨ ਡਾਲਰ ਤੋਂ ਵੱਧ ਕਰ ਦਿੱਤਾ ਜਾਵੇ। ਨਵੀਂ ਵਿਦੇਸ਼ੀ ਵਪਾਰ ਨੀਤੀ 2023-28 ਸ਼ੁੱਕਰਵਾਰ ਨੂੰ ਭਾਰਤ ਸਰਕਾਰ ਦੁਆਰਾ ਲਾਂਚ ਕੀਤੀ ਗਈ ਹੈ। ਭਾਰਤ ਵਿੱਚ ਇਸ ਨੀਤੀ ਦੀ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ ਕਿਉਂਕਿ ਕੋਰੋਨਾ ਕਾਰਨ ਇਸ ਦੇ ਆਉਣ ਵਿੱਚ ਕਰੀਬ ਤਿੰਨ ਸਾਲ ਦੀ ਦੇਰੀ ਹੋਈ ਹੈ।ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਵਿਦੇਸ਼ੀ ਵਪਾਰ ਨੀਤੀ 2023-28 ਦੀ ਸ਼ੁਰੂਆਤ ਕੀਤੀ। ਇਸ ਨੀਤੀ ਦਾ ਟੀਚਾ 2030 ਤੱਕ ਭਾਰਤ ਦੇ ਨਿਰਯਾਤ ਨੂੰ ਦੋ ਟ੍ਰਿਲੀਅਨ ਡਾਲਰ ਤੱਕ ਪਹੁੰਚਾਉਣਾ ਹੈ। ਇਸ ਦੌਰਾਨ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਇਸ ਨੀਤੀ ਦਾ ਫੋਕਸ ਰੁਪਏ ਵਿੱਚ ਅੰਤਰਰਾਸ਼ਟਰੀ ਵਪਾਰ ਵਧਾਉਣਾ ਹੈ ਅਤੇ ਨਵਾਂ ਐਫਟੀਪੀ 1 ਅਪ੍ਰੈਲ, 2023 ਤੋਂ ਲਾਗੂ ਕੀਤਾ ਜਾਵੇਗਾ।ਇਸ ਦੇ ਨਾਲ ਹੀ, ਵਿਦੇਸ਼ੀ ਵਪਾਰ ਦੇ ਡਾਇਰੈਕਟੋਰੇਟ ਜਨਰਲ, ਸੰਤੋਸ਼ ਸਾਰੰਗੀ ਨੇ ਕਿਹਾ ਕਿ ਵਿੱਤੀ ਸਾਲ 2023 ਵਿੱਚ ਭਾਰਤ ਦਾ ਨਿਰਯਾਤ ਕੁੱਲ 2021-22 ਵਿੱਚ 676 ਬਿਲੀਅਨ ਡਾਲਰ ਦੇ ਮੁਕਾਬਲੇ 760 ਬਿਲੀਅਨ ਡਾਲਰ ਨੂੰ ਪਾਰ ਕਰਨ ਦੀ ਉਮੀਦ ਹੈ। ਪਿਛਲੀ ਪੰਜ ਸਾਲਾਂ ਦੀ ਵਿਦੇਸ਼ੀ ਵਪਾਰ ਨੀਤੀ ਦੇ ਉਲਟ ਇਸਦੀ ਮਿਆਦ ਖਤਮ ਹੋਣ ਦੀ ਮਿਤੀ ਨਿਸ਼ਚਿਤ ਨਹੀਂ ਹੈ। ਇਸ ਬਾਰੇ ਡੀਜੀਐਫਟੀ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਵੀ ਲੋੜ ਪਈ ਤਾਂ ਇਸ ਵਿੱਚ ਬਦਲਾਅ ਕੀਤੇ ਜਾਣਗੇ।ਪਿਛਲੀ ਵਿਦੇਸ਼ ਵਪਾਰ ਨੀਤੀ 1 ਅਪ੍ਰੈਲ, 2015 ਨੂੰ ਲਾਗੂ ਕੀਤੀ ਗਈ ਸੀ ਅਤੇ ਇਸਦੀ ਮਿਆਦ ਖ਼ਤਮ ਹੋਣ ਦੀ ਮਿਤੀ 2020 ਸੀ, ਪਰ ਕੋਰੋਨਾ ਵਾਇਰਸ ਦੇ ਆਉਣ ਕਾਰਨ ਇਸ ਨੂੰ ਸਤੰਬਰ 2022 ਵਿੱਚ 31 ਮਾਰਚ, 2023 ਤੱਕ ਵਧਾ ਦਿੱਤਾ ਗਿਆ ਸੀ। ਇਨ੍ਹਾਂ ਸੈਕਟਰਾਂ ਨੂੰ ਲਾਭ ਮਿਲੇਗਾਨਵੀਂ ਵਿਦੇਸ਼ੀ ਵਪਾਰ ਨੀਤੀ ਵਿੱਚ ਕਿਹਾ ਗਿਆ ਹੈ ਕਿ ਈ-ਕਾਮਰਸ ਨਿਰਯਾਤ 2030 ਤੱਕ $200 ਤੋਂ $300 ਬਿਲੀਅਨ ਤੱਕ ਪਹੁੰਚ ਸਕਦਾ ਹੈ। ਇਸਦੇ ਨਾਲ ਹੀ ਕੋਰੀਅਰ ਸੇਵਾ ਰਾਹੀਂ ਨਿਰਯਾਤ ਦੀ ਮੁੱਲ ਸੀਮਾ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਪ੍ਰਤੀ ਖੇਪ ਕਰ ਦਿੱਤੀ ਗਈ ਹੈ।ਡੀਜੀਐਫਟੀ ਨੇ ਅੱਗੇ ਕਿਹਾ ਕਿ ਨਵੀਂ ਵਿਦੇਸ਼ੀ ਵਪਾਰ ਨੀਤੀ 2023 ਗਤੀਸ਼ੀਲ ਅਤੇ ਉੱਭਰ ਰਹੇ ਵਪਾਰਕ ਦ੍ਰਿਸ਼ ਲਈ ਜਵਾਬਦੇਹ ਹੈ। ਇਸ ਨੂੰ ‘ਭਵਿੱਖ ਲਈ ਤਿਆਰ’ ਬਣਾਉਣ ਲਈ ਵਣਜ ਵਿਭਾਗ ਦਾ ਪੁਨਰਗਠਨ ਕੀਤਾ ਜਾ ਰਿਹਾ ਹੈ। The post Foreign Trade Policy 2023: ਨਵੀਂ ਵਿਦੇਸ਼ੀ ਵਪਾਰ ਨੀਤੀ ਜਾਰੀ, 760 ਤੋਂ 770 ਅਰਬ ਡਾਲਰ ਦੇ ਨਿਰਯਾਤ ਦਾ ਅਨੁਮਾਨ appeared first on TheUnmute.com - Punjabi News. Tags:
|
ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਸ਼ੇ ਦੀ ਬੁਰਾਈ ਦੇ ਖ਼ਾਤਮੇ ਲਈ ਸਾਰਿਆਂ ਨੂੰ ਬਣਦਾ ਯੋਗਦਾਨ ਪਾਉਣ ਦਾ ਸੱਦਾ Friday 31 March 2023 10:31 AM UTC+00 | Tags: aam-aadmi-party breaking-news cm-bhagwant-mann drug-free evil-of-drugs kotakpura kultar-singh-sandhawan latest-news news punjab punjabi-news punjab-news ਕੋਟਕਪੂਰਾ, 31 ਮਾਰਚ 2023: ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਪੱਤਰਕਾਰਾਂ ਤੋਂ ਸਹਿਯੋਗ ਮੰਗਦਿਆਂ ਜਿੱਥੇ ਨਸ਼ੇ ਦੀ ਬੁਰਾਈ ਦੇ ਖਾਤਮੇ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ, ਉੱਥੇ ਸ਼ਹਿਰ ਵਾਸੀਆਂ ਨੂੰ ਆਉਂਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍ਰਾਪਤ ਕੀਤੀ। ਪੱਤਰਕਾਰਾਂ ਨੇ ਵਿਸ਼ਵਾਸ਼ ਦਿਵਾਇਆ ਕਿ ਨਸ਼ੇ ਕਾਰਨ ਰੋਜਾਨਾ ਪੰਜਾਬ ਦੇ ਕਿਸੇ ਪਿੰਡ, ਸ਼ਹਿਰ ਜਾਂ ਕਸਬੇ ਵਿੱਚ ਵਿੱਛ ਰਹੇ ਸੱਥਰ ਅਫਸੋਸਨਾਕ ਹਨ। ਇਸ ਲਈ ਉਕਤ ਬੁਰਾਈ ਦੇ ਖਾਤਮੇ ਲਈ ਪੱਤਰਕਾਰਾਂ ਦਾ ਪੂਰਨ ਸਹਿਯੋਗ ਮਿਲੇਗਾ। ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ੇ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾਣ। ਸਪੀਕਰ ਸੰਧਵਾਂ ਨੇ ਆਖਿਆ ਕਿ ਨਸ਼ਾ ਤਸਕਰਾਂ ਨੂੰ ਖੁਦ ਵੀ ਸਮਝਣਾ ਚਾਹੀਦਾ ਹੈ ਕਿ ਲੋਕਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਵਾਲੇ ਖੁਦ ਕਦੇ ਵੀ ਸੁਖੀ ਨਹੀਂ ਰਹਿ ਸਕਦੇ। ਉਹਨਾਂ ਹਦਾਇਤ ਕੀਤੀ ਕਿ ਮੁਹੱਲਾ ਪੱਧਰ 'ਤੇ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕੀਤਾ ਜਾਵੇ ਅਤੇ ਨਸ਼ੇ ਦੀ ਗਿ੍ਰਫਤ ਵਿੱਚ ਆ ਚੁੱਕੇ ਨੌਜਵਾਨਾ ਜਾਂ ਬੱਚਿਆਂ ਦੀ ਕਾਉਂਸਲਿੰਗ ਕਰਕੇ ਉਹਨਾ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੇ ਯਤਨ ਆਰੰਭੇ ਜਾਣ। ਉਹਨਾਂ ਕਿਹਾ ਕਿ ਵਿਜੀਲੈਂਸ ਵਿਭਾਗ ਵਲੋਂ ਵੀ ਰਿਸ਼ਵਤਖੋਰੀ ਖਿਲਾਫ ਬਕਾਇਦਾ ਸਖਤੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਰਿਸ਼ਵਤਖੋਰ ਅਧਿਕਾਰੀ ਜਾਂ ਕਰਮਚਾਰੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਪੀਕਰ ਸੰਧਵਾਂ ਨੇ ਨਗਰ ਕੌਂਸਲ, ਵਾਟਰ ਵਰਕਸ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾ ਕੇ ਸਬੰਧਤ ਸਮੱਸਿਆ ਵੀ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਪੀਆਰਓ, ਅਮਨਦੀਪ ਸਿੰਘ ਸੰਧੁ ਪੀ.ਏ., ਹਰਦੀਪ ਸਿੰਘ ਗਿੱਲ ਆਦਿ ਵੀ ਹਾਜਰ ਸਨ। The post ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਸ਼ੇ ਦੀ ਬੁਰਾਈ ਦੇ ਖ਼ਾਤਮੇ ਲਈ ਸਾਰਿਆਂ ਨੂੰ ਬਣਦਾ ਯੋਗਦਾਨ ਪਾਉਣ ਦਾ ਸੱਦਾ appeared first on TheUnmute.com - Punjabi News. Tags:
|
IPL-2023 ਦਾ ਅੱਜ ਹੋਵੇਗਾ ਆਗਾਜ਼, 4 ਵਾਰ ਦੀ ਚੈਂਪੀਅਨ ਚੇਨਈ ਨਾਲ ਭਿੜੇਗਾ ਮੌਜੂਦਾ ਚੈਂਪੀਅਨ ਗੁਜਰਾਤ Friday 31 March 2023 10:44 AM UTC+00 | Tags: breaking-news chennai-super-kings cricket-news gujarat-titans indian-premier-league indian-premier-league-2023 ipl ipl-2023 mahendra-singh-dhoni narendra-modi-stadium news sports-news ਚੰਡੀਗੜ੍ਹ, 31 ਮਾਰਚ 2023: ਇੰਡੀਅਨ ਪ੍ਰੀਮੀਅਰ ਲੀਗ (Indian Premier League) ਦਾ 16ਵਾਂ ਸੀਜ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਉਦਘਾਟਨੀ ਸਮਾਗਮ ਸ਼ਾਮ 6 ਵਜੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਸ਼ਾਮ 7:30 ਵਜੇ ਤੋਂ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਸ ਅਤੇ 4 ਵਾਰ ਦੀ ਜੇਤੂ ਚੇਨਈ ਸੁਪਰ ਕਿੰਗਜ਼ ਵਿਚਾਲੇ ਮੈਚ ਖੇਡਿਆ ਜਾਵੇਗਾ। 4 ਸਾਲ ਬਾਅਦ IPL ‘ਚ ਉਦਘਾਟਨੀ ਸਮਾਗਮ ਹੋਵੇਗਾ ਅਤੇ 3 ਸਾਲ ਬਾਅਦ ਟੂਰਨਾਮੈਂਟ ਹੋਮ ਅਤੇ ਅਵੇ ਫਾਰਮੈਟ ‘ਚ ਖੇਡਿਆ ਜਾਵੇਗਾ। ਯਾਨੀ ਟੀਮਾਂ 7 ਲੀਗ ਮੈਚ ਆਪਣੇ ਘਰੇਲੂ ਮੈਦਾਨ ‘ਤੇ ਅਤੇ ਬਾਕੀ ਲੀਗ ਮੈਚ ਵਿਰੋਧੀ ਟੀਮ ਦੇ ਘਰੇਲੂ ਮੈਦਾਨ ‘ਤੇ ਖੇਡਣਗੀਆਂ। ਚੇਨਈ ਸੁਪਰ ਕਿੰਗਜ਼ 4 ਵਾਰ ਚੈਂਪੀਅਨਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਾਲੀ ਚੇਨਈ ਸੁਪਰ ਕਿੰਗਜ਼ ਦੀ ਟੀਮ ਟੂਰਨਾਮੈਂਟ ਦੀ ਸਭ ਤੋਂ ਸਫਲ ਟੀਮਾਂ ਵਿੱਚੋਂ ਇੱਕ ਹੈ। ਟੀਮ ਨੇ ਮੁੰਬਈ ਤੋਂ ਬਾਅਦ (IPL) ਟੂਰਨਾਮੈਂਟ ‘ਚ ਸਭ ਤੋਂ ਜ਼ਿਆਦਾ 4 ਖਿਤਾਬ ਜਿੱਤੇ ਹਨ। ਟੀਮ 13 ਵਿੱਚੋਂ 11 ਸੀਜ਼ਨਾਂ ਵਿੱਚ ਪਲੇਆਫ ਵਿੱਚ ਪਹੁੰਚੀ ਅਤੇ 9 ਵਾਰ ਫਾਈਨਲ ਵਿੱਚ ਵੀ ਖੇਡੀ। ਪਿਛਲੇ ਸੀਜ਼ਨ ਦੇ 14 ‘ਚੋਂ ਟੀਮ ਸਿਰਫ 4 ਮੈਚ ਹੀ ਜਿੱਤ ਸਕੀ ਸੀ। ਇਸ ਕਾਰਨ ਉਸ ਨੂੰ 9ਵੇਂ ਨੰਬਰ ‘ਤੇ ਰਹਿ ਕੇ ਟੂਰਨਾਮੈਂਟ ਖਤਮ ਕਰਨਾ ਪਿਆ। ਟੀਮ ਦੇ 4 ਵਿਦੇਸ਼ੀ ਖਿਡਾਰੀ ਬੇਨ ਸਟੋਕਸ, ਮੋਇਨ ਅਲੀ, ਡੇਵੋਨ ਕੋਨਵੇ, ਮਿਸ਼ੇਲ ਸੈਂਟਨਰ ਅਤੇ ਡਵੇਨ ਪ੍ਰੀਟੋਰੀਅਮ ਦੇ ਹੋ ਸਕਦੇ ਹਨ। ਸ਼ੁਰੂਆਤੀ ਮੈਚਾਂ ਲਈ ਮਹਿਸ਼ ਟੀਕਸ਼ਣਾ ਉਪਲਬਧ ਨਹੀਂ ਹੈ। ਇਨ੍ਹਾਂ ਤੋਂ ਇਲਾਵਾ ਰਿਤੂਰਾਜ ਗਾਇਕਵਾੜ, ਰਵਿੰਦਰ ਜਡੇਜਾ, ਦੀਪਕ ਚਾਹਰ ਅਤੇ ਸ਼ਿਵਮ ਦੂਬੇ ਵਰਗੇ ਭਾਰਤੀ ਖਿਡਾਰੀ ਵੀ ਟੀਮ ਨੂੰ ਮਜ਼ਬੂਤ ਕਰ ਰਹੇ ਹਨ। ਪਿਛਲੇ ਆਈ.ਪੀ.ਐੱਲ ਸੀਜ਼ਨ ‘ਚ ਲਖਨਊ ਅਤੇ ਗੁਜਰਾਤ (Gujarat Titans) ਦੀਆਂ 2 ਨਵੀਆਂ ਟੀਮਾਂ ਸ਼ਾਮਲ ਕੀਤੀਆਂ ਗਈਆਂ ਸਨ। ਦੋਵੇਂ ਪਲੇਆਫ ‘ਚ ਪਹੁੰਚ ਗਏ ਪਰ ਗੁਜਰਾਤ ਨੇ ਖਿਤਾਬ ਜਿੱਤ ਕੇ ਸਭ ਨੂੰ ਹੈਰਾਨ ਕਰ ਦਿੱਤਾ। ਇਸ ਵਾਰ ਵੀ ਟੀਮ ਲਗਭਗ ਇੰਨੇ ਹੀ ਖਿਡਾਰੀਆਂ ਨਾਲ ਟੂਰਨਾਮੈਂਟ ਵਿੱਚ ਉਤਰ ਰਹੀ ਹੈ। ਹਾਰਦਿਕ ਪੰਡਯਾ ਦੀ ਕਪਤਾਨੀ ਵਾਲੇ ਗੁਜਰਾਤ ਵਿੱਚ ਰਾਸ਼ਿਦ ਖਾਨ, ਰਾਹੁਲ ਤਿਵਾਤੀਆ ਵਰਗੇ ਚੋਟੀ ਦੇ ਹਰਫਨਮੌਲਾ ਖਿਡਾਰੀ ਵੀ ਹਨ। The post IPL-2023 ਦਾ ਅੱਜ ਹੋਵੇਗਾ ਆਗਾਜ਼, 4 ਵਾਰ ਦੀ ਚੈਂਪੀਅਨ ਚੇਨਈ ਨਾਲ ਭਿੜੇਗਾ ਮੌਜੂਦਾ ਚੈਂਪੀਅਨ ਗੁਜਰਾਤ appeared first on TheUnmute.com - Punjabi News. Tags:
|
AFC U-17 Asian Cup: ਭਾਰਤ ਤੇ ਜਪਾਨ ਨੂੰ ਏਐਫਸੀ ਅੰਡਰ-17 ਏਸ਼ਿਆਈ ਕੱਪ ਦੇ ਗਰੁੱਪ-ਡੀ 'ਚ ਰੱਖਿਆ Friday 31 March 2023 10:58 AM UTC+00 | Tags: afc-u-17-asian-cup all-india-football-federation breaking-news football-news india news u-17-football-cup ਚੰਡੀਗੜ੍ਹ, 31 ਮਾਰਚ 2023: ਭਾਰਤ ਨੂੰ ਏਐਫਸੀ ਅੰਡਰ-17 ਏਸ਼ਿਆਈ ਕੱਪ (AFC U-17 Asian Cup) ਲਈ ਗਰੁੱਪ ਡੀ ਵਿੱਚ ਮਜ਼ਬੂਤ ਜਾਪਾਨ, ਵੀਅਤਨਾਮ ਅਤੇ ਉਜ਼ਬੇਕਿਸਤਾਨ ਦੇ ਨਾਲ ਰੱਖਿਆ ਗਿਆ ਹੈ। ਇਹ ਟੂਰਨਾਮੈਂਟ ਇਸ ਸਾਲ 15 ਜੂਨ ਤੋਂ 2 ਜੁਲਾਈ ਤੱਕ ਥਾਈਲੈਂਡ ਵਿੱਚ ਹੋਣਾ ਹੈ। ਚਾਰ ਗਰੁੱਪਾਂ ਵਿੱਚੋਂ ਚੋਟੀ ਦੀਆਂ ਦੋ ਟੀਮਾਂ ਫੁੱਟਬਾਲ ਟੂਰਨਾਮੈਂਟ ਲਈ ਨਾਕਆਊਟ ਦੌਰ ਵਿੱਚ ਪਹੁੰਚਣਗੀਆਂ। ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਪਹੁੰਚਣ ਵਾਲੀਆਂ ਚਾਰ ਟੀਮਾਂ ਨੂੰ ਇਸ ਸਾਲ ਦੇ ਅੰਤ ਵਿੱਚ ਪੇਰੂ ਵਿੱਚ ਹੋਣ ਵਾਲੇ ਅੰਡਰ-17 ਫੀਫਾ ਵਿਸ਼ਵ ਕੱਪ ਲਈ ਟਿਕਟਾਂ ਮਿਲਣਗੀਆਂ। ਟੀਮ ਦੇ ਕੋਚ ਬਿਬੀਆਨੋ ਫਰਨਾਂਡੇਜ਼ ਡਰਾਅ ਤੋਂ ਖੁਸ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਫੁੱਟਬਾਲਰ ਬਿਹਤਰੀਨ ਟੀਮਾਂ ਨਾਲ ਖੇਡਣਾ ਚਾਹੁੰਦੇ ਹਨ। ਫਿਰ ਜਾਪਾਨ ਏਸ਼ੀਆ ਦੀ ਸਰਵੋਤਮ ਟੀਮ ਹੈ। ਇਸ ਉਮਰ ਵਰਗ ਵਿੱਚ ਸਾਡੀਆਂ ਪਿਛਲੀਆਂ ਟੀਮਾਂ ਉਜ਼ਬੇਕਿਸਤਾਨ ਅਤੇ ਵੀਅਤਨਾਮ ਖ਼ਿਲਾਫ਼ ਖੇਡ ਚੁੱਕੀਆਂ ਹਨ। ਉਨ੍ਹਾਂ ਦੇ ਖ਼ਿਲਾਫ਼ ਸਾਨੂੰ ਚੰਗੇ ਨਤੀਜੇ ਮਿਲੇ ਹਨ। ਇਸ ਲਈ ਅਸੀਂ ਆਪਣੇ ਟੀਚੇ ਪ੍ਰਤੀ ਸਕਾਰਾਤਮਕ ਹਾਂ। ਸਾਡਾ ਟੀਚਾ ਪਹਿਲੀ ਵਾਰ ਅੰਡਰ-17 ਵਿਸ਼ਵ ਕੱਪ ਲਈ ਕੁਆਲੀਫਾਈ ਕਰਨਾ ਹੈ। The post AFC U-17 Asian Cup: ਭਾਰਤ ਤੇ ਜਪਾਨ ਨੂੰ ਏਐਫਸੀ ਅੰਡਰ-17 ਏਸ਼ਿਆਈ ਕੱਪ ਦੇ ਗਰੁੱਪ-ਡੀ ‘ਚ ਰੱਖਿਆ appeared first on TheUnmute.com - Punjabi News. Tags:
|
ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ Friday 31 March 2023 11:03 AM UTC+00 | Tags: arvind-kejriwal bhagwant-mann cm-bhagwant-mann food-processing-department laljit-singh-bhullar latest-news news punjab punjab-government the-unmute-breaking-news the-unmute-latest-update ਚੰਡੀਗੜ੍ਹ, 31 ਮਾਰਚ 2023: ਪੰਜਾਬ ਦੇ ਫ਼ੂਡ ਪ੍ਰੋਸੈਸਿੰਗ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਨਵੇਂ ਮਿਲੇ ਫ਼ੂਡ ਪ੍ਰੋਸੈਸਿੰਗ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਰਵਨੀਤ ਕੌਰ, ਡਾਇਰੈਕਟਰ ਮਨਜੀਤ ਸਿੰਘ ਬਰਾੜ ਅਤੇ ਜਨਰਲ ਮੈਨੇਜਰ ਰਜਨੀਸ਼ ਤੁਲੀ ਨਾਲ ਪਲੇਠੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਫ਼ੂਡ ਪ੍ਰੋਸੈਸਿੰਗ ਸੈਕਟਰ ਨੂੰ ਵੱਡਾ ਹੁਲਾਰਾ ਦੇ ਰਹੀ ਹੈ। ਇਸ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਵੱਡੀ ਪੱਧਰ ਉਤੇ ਲਾਭ ਪਹੁੰਚੇਗਾ। ਇਸ ਸਬੰਧੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਰਵਨੀਤ ਕੌਰ ਨੇ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 66,000 ਲਘੂ ਅਤੇ ਛੋਟੀਆਂ ਫ਼ੂਡ ਪ੍ਰੋਸੈਸਿੰਗ ਇਕਾਈਆਂ ਹਨ, ਜਿਨ੍ਹਾਂ ਵਿੱਚੋਂ ਦੋ ਤਿਹਾਈ ਇਕਾਈਆਂ ਪਿੰਡਾਂ ਵਿੱਚ ਸਥਿਤ ਹਨ, ਜਿੱਥੇ ਗੁੜ, ਆਟਾ ਚੱਕੀ, ਚਾਵਲਾਂ ਦੇ ਸ਼ੈਲਰ, ਸਰੋਂ ਦਾ ਤੇਲ, ਬਿਸਕੁਟ, ਸ਼ਹਿਦ, ਅਚਾਰ, ਮੁਰੱਬਾ ਅਤੇ ਪਸ਼ੂ ਖ਼ੁਰਾਕ ਆਦਿ ਦਾ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਈਕਰੋ ਕੈਟਾਗਰੀ ਦੀਆਂ ਇਕਾਈਆਂ ਦੇ ਵਿਸਥਾਰ ਲਈ ਉਦਮੀਆਂ ਨੂੰ ਵੱਖ-ਵੱਖ ਚੁਣੌਤੀਆਂ ਜਿਵੇਂ ਆਧੁਨਿਕ ਤਕਨੀਕ ਦੀ ਘਾਟ, ਲੋਨ ਲੈਣ ਵਿੱਚ ਮੁਸ਼ਕਿਲਾਂ, ਉਤਪਾਦਾਂ ਸਬੰਧੀ ਜਾਗਰੂਕਤਾ, ਬ੍ਰੈਡਿੰਗ ਅਤੇ ਮੰਡੀਕਰਨ ਦੀ ਕਮੀ ਆਦਿ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਜਿਹੀਆਂ ਇਕਾਈਆਂ ਦੇ ਉਦਮੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ, ਜਿਨ੍ਹਾਂ ਵਿੱਚ ਸਸਤੀਆਂ ਦਰਾਂ ‘ਤੇ ਬੈਂਕ ਲੋਨ ਦੀ ਸਹੂਲਤ ਦੇਣਾ, ਉਤਪਾਦਾਂ ਦੇ ਮੰਡੀਕਰਨ ਲਈ ਸਪਲਾਈ ਚੇਨ ਵਾਲੀਆਂ ਕੰਪਨੀਆਂ ਨਾਲ ਸੰਪਰਕ ਕਰਾਉਣਾ, ਮੁਫ਼ਤ ਤਕਨੀਕੀ ਅਤੇ ਵਪਾਰਕ ਸਿਖਲਾਈ ਪ੍ਰਦਾਨ ਕਰਨਾ, ਐਫ.ਐਸ.ਐਸ.ਏ.ਆਈ, ਜੀ.ਐਸ.ਟੀ. ਅਤੇ “ਉਦਯਮ” ਆਦਿ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਮਦਦ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਸਾਂਝਾ ਪ੍ਰੋਸੈਸਿੰਗ/ਸਟੋਰੇਜ/ਪੈਕਿੰਗ ਦਾ ਬੁਨਿਆਦੀ ਢਾਂਚਾ ਸਥਾਪਿਤ ਕਰਨ ਵਿੱਚ ਵੀ ਵਿੱਤੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ। ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਜਿਵੇਂ “ਇੱਕ ਜ਼ਿਲ੍ਹਾ-ਇੱਕ ਉਤਪਾਦ”, “ਛੋਟੇ ਉਦਮੀਆਂ ਲਈ ਵਿੱਤੀ ਸਹਾਇਤਾ ਤੇ ਸਿਖਲਾਈ” ਆਦਿ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਕੈਬਨਿਟ ਮੰਤਰੀ (Laljit Singh Bhullar) ਵੱਲੋਂ ਇਸ ਗੱਲ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਰਾਜ ਵਿੱਚ ਹਰ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚੇ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ। ਸ. ਭੁੱਲਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ੂਡ ਪ੍ਰੋਸੈਸਿੰਗ ਨਾਲ ਸਬੰਧਤ ਨਵੀਆਂ ਸਕੀਮਾਂ ਤਿਆਰ ਕੀਤੀਆਂ ਜਾਣ ਤਾਂ ਜੋ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। The post ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ appeared first on TheUnmute.com - Punjabi News. Tags:
|
ਖੇਤਾਂ 'ਚ ਮੋਟਰਾਂ ਤੇ ਤਾਰਾਂ ਚੋਰੀ ਕਰਨ ਆਏ ਦੋ ਚੋਰਾਂ ਨੂੰ ਪਿੰਡ ਵਾਲਿਆਂ ਨੇ ਕੀਤਾ ਕਾਬੂ, ਇੱਕ ਫ਼ਰਾਰ Friday 31 March 2023 11:31 AM UTC+00 | Tags: news punjab-news samrala samrala-police thieves ਸਮਰਾਲਾ, 31 ਮਾਰਚ 2023: ਸਮਰਾਲਾ ਵਿੱਚ ਚੋਰਾਂ ਦੇ ਹੌਸਲੇ ਹੁਣ ਇੰਨੇ ਬੁਲੰਦ ਹੋ ਗਏ ਕਿ ਚੋਰਾਂ ਵੱਲੋ ਹੁਣ ਪਿੰਡਾਂ ਵਿੱਚ ਖੇਤਾਂ ਵਿੱਚ ਲੱਗੀਆਂ ਮੋਟਰਾਂ ਅਤੇ ਤਾਰਾਂ ਚੋਰੀਆਂ ਦੀ ਖ਼ਬਰਾਂ ਹਨ | ਤਾਜ਼ਾ ਮਾਮਲਾ ਸਮਰਾਲਾ ਦੇ ਵਿੱਚ ਪੈਂਦੇ ਪਿੰਡ ਮਹਿਦੂਦਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਵੱਲੋ ਮੋਟਰਾਂ, ਤਾਰਾਂ ਅਤੇ ਮੋਟਰ ਪਾਇਪਾ ਨੂੰ ਚੋਰੀ ਕਰਦੇ ਪਿੰਡ ਵਾਲਿਆਂ ਨੇ ਫੜ ਲਿਆ | ਦੱਸਿਆ ਜਾ ਰਿਹਾ ਹੈ ਕਿ ਮੋਬਾਈਲ ਦੀ ਰੌਸ਼ਨੀ ਨਾਲ ਚੋਰੀ ਕਰਨ ਆਏ ਦੋ ਚੋਰਾਂ ਨੂੰ ਮੌਕੇ ‘ਤੇ ਪਿੰਡ ਵਾਲਿਆਂ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ | ਇਨ੍ਹਾਂ ਵਿੱਚੋ ਇੱਕ ਚੋਰ ਭੱਜਣ ਵਿੱਚ ਕਾਮਜਾਬ ਹੋ ਗਿਆ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਚੋਰੀਆਂ ਤੋਂ ਕਾਫੀ ਪਰੇਸ਼ਾਨ ਸਨ ਕਿਉਂਕਿ ਉਹਨਾਂ ਦੇ ਖੇਤਾਂ ਵਿਚ ਪਹਿਲਾਂ ਵੀ ਚਾਰ ਪੰਜ ਵਾਰ ਚੋਰੀ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਮੌਕੇ ਤੇ ਤਿੰਨ ਵਿਅਕਤੀਆਂ ਚੋਰ ਸਨ ਜੋ ਕਿ ਮੋਬਾਇਲ ਦੀ ਟੋਰਚ ਜਗ੍ਹਾ ਤਾਰਾਂ ਚੋਰੀ ਕਰ ਰਹੇ ਸਨ | ਪਿੰਡ ਵਾਲਿਆਂ ਨੇ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਨੇ ਦੋ ਚੋਰਾਂ ਨੂੰ ਕਾਬੂ ਕਰ ਲਿਆ ਪ੍ਰੰਤੂ ਇੱਕ ਨੂੰ ਭੱਜਣ ਵਿੱਚ ਸਫਲਤਾ ਪ੍ਰਾਪਤ ਹੋਵੇਗੀ। ਪਿੰਡ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇ । ਪੰਜਾਬ ਦਾ ਕਿਸਾਨ ਤਾਂ ਪਹਿਲਾਂ ਹੀ ਬੇਮੌਸਮੀ ਬਰਸਾਤ ਦੇ ਨਾਲ ਹੋ ਰਹੇ ਨੁਕਸਾਨ ਨਾਲ ਝੱਲ ਰਿਹਾ ਹੈ। ਉਪਰੋਂ ਚੋਰਾਂ ਨੇ ਕਿਸਾਨਾਂ ਦੀਆ ਮੋਟਰਾਂ ਦੀਆਂ ਪਾਈਪਾਂ ਤੇ ਤਾਰਾਂ ਚੋਰੀਆ ਕਰ ਕਿਸਾਨਾਂ ਦੀਆਂ ਚਿੰਤਾ ਨੂੰ ਵਧਾ ਦਿੱਤਾ ਹੈ। The post ਖੇਤਾਂ ‘ਚ ਮੋਟਰਾਂ ਤੇ ਤਾਰਾਂ ਚੋਰੀ ਕਰਨ ਆਏ ਦੋ ਚੋਰਾਂ ਨੂੰ ਪਿੰਡ ਵਾਲਿਆਂ ਨੇ ਕੀਤਾ ਕਾਬੂ, ਇੱਕ ਫ਼ਰਾਰ appeared first on TheUnmute.com - Punjabi News. Tags:
|
ਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਕੀਤਾ ਸਨਮਾਨਿਤ Friday 31 March 2023 11:41 AM UTC+00 | Tags: aam-aadmi-party adgp-lokpal breaking-news cm-bhagwant-mann inspector-kesar-singh justice-vinod-kumar-sharma kesar-singh latest-news lokpal-punjab news punjab the-unmute-breaking the-unmute-breaking-news the-unmute-latest-news the-unmute-latest-update ਚੰਡੀਗੜ੍ਹ, 31 ਮਾਰਚ 2023: ਲੋਕਪਾਲ ਪੰਜਾਬ (Lokpal Punjab) ਜਸਟਿਸ ਵਿਨੋਦ ਕੁਮਾਰ ਸ਼ਰਮਾ ਵੱਲੋਂ ਅੱਜ ਏ.ਡੀ.ਜੀ.ਪੀ. ਲੋਕਪਾਲ ਦੇ ਰੀਡਰ ਵਜੋਂ ਤਾਇਨਾਤ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ ‘ਤੇ ਸਨਮਾਨਿਤ ਕੀਤਾ ਗਿਆ। ਕੇਸਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਜਸਟਿਸ ਸ਼ਰਮਾ ਨੇ ਕਿਹਾ ਕਿ ਕੇਸਰ ਸਿੰਘ ਨੇ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਈਆਂ ਹਨ ਅਤੇ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਵੱਡਮੁੱਲੀਆਂ ਪ੍ਰਾਪਤੀਆਂ ਹਾਸਲ ਕੀਤੀਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸ. ਕੇਸਰ ਸਿੰਘ ਨੇ ਪੰਜਾਬ ਪੁਲਿਸ ਵਿਚ ਆਪਣੀ 38 ਸਾਲ ਦੀ ਸੇਵਾ ਪੂਰੀ ਲਗਨ ਅਤੇ ਤਨਦੇਹੀ ਨਾਲ ਮੁਕੰਮਲ ਕੀਤੀ ਅਤੇ ਉਹਨਾਂ ਨੇ ਬਹੁਤ ਸਾਰੇ ਮੈਡਲ ਵਿਸ਼ੇਸ਼ ਤੌਰ ‘ਤੇ 60 ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤੇ। ਕੇਸਰ ਸਿੰਘ ਨੂੰ 2013 ਵਿੱਚ ਆਪਣੀ ਡਿਊਟੀ ਪ੍ਰਤੀ ਸਮਰਪਣ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਪੰਜਾਬ ਸਿਵਲ ਸਕੱਤਰੇਤ-2 ਵਿਖੇ ਉਹਨਾਂ ਦੀ ਸੇਵਾਮੁਕਤੀ ਮੌਕੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਲੋਕਪਾਲ ਜਸਟਿਸ ਸ਼ਰਮਾ ਨੇ ਕੇਸਰ ਸਿੰਘ ਨੂੰ ਨਿੱਘੀ ਵਧਾਈ ਦਿੱਤੀ ਅਤੇ ਸੇਵਾ ਮੁਕਤੀ ਉਪਰੰਤ ਸਫ਼ਲ, ਸਿਹਤਮੰਦ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਜਸਟਿਸ ਸ਼ਰਮਾ ਨੇ ਕੇਸਰ ਸਿੰਘ ਦੇ ਹੋਰਨਾਂ ਸਾਥੀਆਂ ਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣ ਅਤੇ ਆਪਣੀਆਂ ਸੇਵਾਵਾਂ ਪ੍ਰਤੀ ਵੱਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਜਸਟਿਸ ਸ਼ਰਮਾ ਨੇ ਅੱਗੇ ਕਿਹਾ ਕਿ ਸੇਵਾਮੁਕਤੀ ਉਪਰੰਤ ਉਹਨਾਂ (ਕੇਸਰ ਸਿੰਘ) ਦੀ ਗੈਰਹਾਜ਼ਰੀ ਉਹਨਾਂ ਦੇ ਸਾਥੀਆਂ ਨੂੰ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭੂ ਰਾਜ ਆਈ.ਪੀ.ਐਸ. ਏ.ਡੀ.ਜੀ.ਪੀ. ਲੋਕਪਾਲ ਪੰਜਾਬ, ਰਾਜੀਵ ਪਰਾਸ਼ਰ ਆਈ.ਏ.ਐਸ. ਸਕੱਤਰ ਲੋਕਪਾਲ ਪੰਜਾਬ, ਇੰਦਰਜੀਤ ਕੌਸ਼ਿਕ ਰਜਿਸਟਰਾਰ ਲੋਕਪਾਲ ਪੰਜਾਬ, ਹਰਬੰਸ ਸਿੰਘ ਸਕੱਤਰ ਮੰਤਰੀ/ਲੋਕਪਾਲ ਪੰਜਾਬ ਅਤੇ ਕੇਸਰ ਸਿੰਘ ਦੇ ਪਰਿਵਾਰਕ ਮੈਂਬਰ ਮੌਜੂਦ ਸਨ। The post ਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ ‘ਤੇ ਕੀਤਾ ਸਨਮਾਨਿਤ appeared first on TheUnmute.com - Punjabi News. Tags:
|
B&WSSC ਵਲੋਂ 2023-2030 ਦੀ ਮਿਆਦ ਲਈ ਭਾਰਤ ਦੇ ਸੁੰਦਰਤਾ ਅਤੇ ਤੰਦਰੁਸਤੀ ਖੇਤਰ ਲਈ ਹੁਨਰ ਅੰਤਰ ਅਧਿਐਨ ਸ਼ੁਰੂ Friday 31 March 2023 11:53 AM UTC+00 | Tags: beauty-wellness-sector-skill-council breaking-news b-wssc b-wssc-launches-skill-gap-study news nws ਚੰਡੀਗੜ੍ਹ, 31 ਮਾਰਚ 2023: ਭਾਰਤ ਵਿੱਚ ਸੁੰਦਰਤਾ ਅਤੇ ਤੰਦਰੁਸਤੀ ਉਦਯੋਗ ਬਹੁਤ ਖੰਡਿਤ ਅਤੇ ਅਸੰਗਠਿਤ ਹੈ ਅਤੇ ਇਸ ਵਿੱਚ ਬਿਊਟੀ ਪਾਰਲਰ, ਨਾਈ ਦੀਆਂ ਦੁਕਾਨਾਂ, ਸੈਲੂਨ, ਸਪਾ, ਜਿੰਮ, ਯੋਗਾ ਸਟੂਡੀਓ, ਫਿਟਨੈਸ ਸਟੂਡੀਓ, ਆਯੁਰਵੇਦ ਕੇਂਦਰ ਅਤੇ ਵਿਦਿਅਕ ਸੰਸਥਾਵਾਂ ਵਰਗੇ ਛੋਟੇ ਅਤੇ ਸੂਖਮ ਕਾਰੋਬਾਰ ਸ਼ਾਮਲ ਹਨ ਜੋ ਮੁੱਖ ਤੌਰ ‘ਤੇ ਛੋਟੇ ਹਨ ਅਤੇ ਆਉਂਦੇ ਹਨ। B&WSSC (Beauty Wellness Sector Skill Council) ਨੇ ਇੱਕ ਰਸਮੀ ਕਨਵੋਕੇਸ਼ਨ ਸਮਾਗਮ ਰਾਹੀਂ ਅਪ-ਸਕਿਲਿੰਗ ਅਤੇ ਰੀ-ਸਕਿਲਿੰਗ ਪ੍ਰੋਗਰਾਮਾਂ ਤਹਿਤ ਹੁਨਰ ਸਿਖਲਾਈ ਪ੍ਰਾਪਤ ਕਰਨ ਵਾਲੇ 500 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ। ਸਮਾਗਮ ਦਾ ਮੁੱਖ ਵਿਸ਼ਾ ਕੈਬਿਨਟ ਮੰਤਰੀ ਨਰਾਇਣ ਰਾਣੇ ਵੱਲੋਂ “ਐਸਿਡ ਅਟੈਕ ਸਰਵਾਈਵਰਜ਼” ਦਾ ਸਨਮਾਨ ਸੀ। ਇਸ ਪਹਿਲਕਦਮੀ ਬਾਰੇ ਗੱਲ ਕਰਦੇ ਹੋਏ ਨਰਾਇਣ ਰਾਣੇ ਨੇ ਆਪਣੇ ਸੰਬੋਧਨ ਵਿੱਚ ਕਿਹਾ, "ਇਹ ਐਸਿਡ ਅਟੈਕ ਸਰਵਾਈਵਰਜ਼ ਨੂੰ ਹੁਨਰ ਸਿਖਲਾਈ ਸਰਟੀਫਿਕੇਟ ਪ੍ਰਦਾਨ ਕਰਨਾ ਮਾਣ ਵਾਲੀ ਗੱਲ ਹੈ, ਜਿਨ੍ਹਾਂ ਨੇ ਆਪਣੀਆਂ ਇੱਛਾਵਾਂ ਨੂੰ ਪੂਰਾ ਕੀਤਾ ਹੈ ਅਤੇ ਇੱਕ ਸਨਮਾਨਜਨਕ ਰੋਜ਼ੀ-ਰੋਟੀ ਕਮਾਉਣ ਦੇ ਆਪਣੇ ਸੁਪਨੇ ਪੂਰੇ ਕੀਤੇ ਹਨ। ਉਨ੍ਹਾਂ ਦੀ ਤਾਕਤ ਉਸਦੇ ਆਲੇ-ਦੁਆਲੇ ਦੀ ਜ਼ਿੰਦਗੀ ਨੂੰ ਸੁੰਦਰ ਬਣਾਉਣ ਦੇ ਉਸਦੇ ਇਰਾਦੇ ਵਿੱਚ ਹੈ। ਇੱਕ ਪਾਸੇ ਉਹ ਸਾਰੀਆਂ ਔਕੜਾਂ ਤੋਂ ਮੁਕਤੀਦਾਤਾ ਹਨ ਅਤੇ ਦੂਜੇ ਪਾਸੇ ਉਨ੍ਹਾਂ ਵਿੱਚ ਸੁੰਦਰਤਾ ਦੇ ਖੇਤਰ ਦੇ ਹੁਨਰ ਨੂੰ ਸਿੱਖਣ ਦੀ ਭੁੱਖ ਹੈ | ਜਿਸ ਰਾਹੀਂ ਉਹ ਨਾ ਸਿਰਫ਼ ਆਪਣੇ ਜੀਵਨ ਵਿੱਚ ਇੱਕ ਨਵੀਂ ਪਾਰੀ ਸ਼ੁਰੂ ਕਰਨਗੇ, ਸਗੋਂ ਖੁਸ਼ਹਾਲ ਵੀ ਹੋਣਗੇ ਅਤੇ ਜੀਵਨ ਵਿੱਚ ਇੱਕ ਸਕਾਰਾਤਮਕ ਤਬਦੀਲੀ ਲਿਆਉਣਗੇ। ਉਨ੍ਹਾਂ ਨੇ ਦੱਸਿਆ ਕਿ ਭਾਰਤੀ ਸੁੰਦਰਤਾ ਅਤੇ ਤੰਦਰੁਸਤੀ ਖੇਤਰ 18% ਦੀ CAGR ਨਾਲ ਵਧ ਰਿਹਾ ਹੈ ਅਤੇ 2030 ਤੱਕ ਲਗਭਗ 5 ਲੱਖ ਕਰੋੜ ਰੁਪਏ ਤੱਕ ਵਧਣ ਲਈ ਤਿਆਰ ਹੈ। ਇਸ ਸਮਾਗਮ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਲਈ ਰਸਮੀ ਸਰਟੀਫਿਕੇਟ ਵੰਡ ਸਮਾਗਮ ਰਾਹੀਂ ਸਿੱਖਿਆਰਥੀਆਂ ਦੀ ਸਫਲਤਾ ਦਾ ਜਸ਼ਨ ਵੀ ਮਨਾਇਆ ਅਤੇ B&WSSC ਦੁਆਰਾ ਸ਼ੁਰੂ ਕੀਤੇ ਗਏ CSR ਪ੍ਰੋਗਰਾਮ ਜਿਵੇਂ ਕਿ LinkedIn CSR, Google CSR, ਸਕਿੱਲ ਇੰਡੀਆ ਦੇ ਪ੍ਰਾਇਰ ਲਰਨਿੰਗ (RPL) ਪ੍ਰੋਗਰਾਮ ਅਤੇ ਰਿਫੰਡੇਬਲ ਗ੍ਰਾਂਟ ਪ੍ਰੋਗਰਾਮ ਸ਼ਾਮਲ ਹੈ | ਸਕਿੱਲ ਗੈਪ ਸਟੱਡੀ ਦੀ ਸ਼ੁਰੂਆਤ ਕੈਬਨਿਟ ਮੰਤਰੀ ਨਰਾਇਣ ਰਾਣੇ, MSME ਮੰਤਰਾਲਾ, ਅਤੁਲ ਕੁਮਾਰ ਤਿਵਾੜੀ, ਸਕੱਤਰ, MSDE ਦੀ ਮੌਜੂਦਗੀ ਵਿੱਚ “ਸਕਿਲ ਗੈਪ ਨੂੰ ਪੂਰਾ ਕਰੋ, ਸੌਂਦਰਿਆ-ਫੁੱਲੀ ਸੇ” ਸਿਰਲੇਖ ਵਿੱਚ ਕੀਤੀ ਗਈ ਸੀ। The post B&WSSC ਵਲੋਂ 2023-2030 ਦੀ ਮਿਆਦ ਲਈ ਭਾਰਤ ਦੇ ਸੁੰਦਰਤਾ ਅਤੇ ਤੰਦਰੁਸਤੀ ਖੇਤਰ ਲਈ ਹੁਨਰ ਅੰਤਰ ਅਧਿਐਨ ਸ਼ੁਰੂ appeared first on TheUnmute.com - Punjabi News. Tags:
|
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੋਂ ਅਕਾਲ ਤਖ਼ਤ ਐਕਸਪ੍ਰੈਸ ਰੋਜ਼ਾਨਾ ਚਲਾਉਣ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੇਲਵੇ ਮੰਤਰੀ ਨੂੰ ਦਿੱਤਾ ਮੰਗ ਪੱਤਰ Friday 31 March 2023 12:06 PM UTC+00 | Tags: breaking-news latest-news news punjab-news railway-minister railway-minister-ashwini-vaishnav sant-balbir-singh-seechewal takht-sri-harimandar-patna-sahib the-unmute-breaking-news ਸੁਲਤਾਨਪੁਰ, 31 ਮਾਰਚ 2023: ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮੰਗ ਪੱਤਰ ਦਿੰਦਿਆ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵੱਲੋਂ ਹਵਾੜਾ ਤੋਂ ਦੋ ਦਿਨ ਚੱਲਣ ਵਾਲੀ ਰੇਲ ਗੱਡੀ ਨੂੰ ਰੋਜ਼ਾਨਾ ਚਲਾਉਂਣ ਦੀ ਮੰਗ ਕੀਤੀ। ਸੰਤ ਸੀਚੇਵਾਲ ਨੇ ਪਾਰਲੀਮੈਂਟ ਹਾਊਸ ਵਿੱਚ ਰੇਲ ਮੰਤਰੀ ਵੈਸ਼ਨਵ ਨਾਲ ਕੀਤੀ ਸੰਖੇਪ ਮੁਲਾਕਾਤ ਦੌਰਾਨ ਦੱਸਿਆ ਕਿ ਉਹ ਬੀਤੇ ਦਿਨੀ ਤਖ਼ਤ ਸ਼੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਲਈ ਗਏ ਸਨ ਤੇ ਜਿੱਥੇ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਗਿਆ ਸੀ | ਜਿਸ ਵਿੱਚ ਉਹਨਾਂ ਵੱਲੋਂ ਸੰਗਤਾਂ ਦੀ ਆਸਥਾ ਨੂੰ ਮੁੱਖ ਰੱਖਦਿਆ ਪਟਨਾ ਸਾਹਿਬ ਤੋਂ ਅਕਾਲ ਤਖ਼ਤ ਐਕਸਪ੍ਰੈਸ ਰੋਜ਼ਾਨਾ ਚਲਾਉਣ ਤੇ ਨਵੀਂ ਸੁਪਰਫਾਸਟ ਐਕਸਪ੍ਰੈਸ ਰੇਲਗੱਡੀ ਚਲਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਲਈ ਮੰਗ ਕੀਤੀ ਗਈ ਸੀ। ਇਸ ਦੌਰਾਨ ਸੰਤ ਸੀਚੇਵਾਲ ਨੇ ਰੇਲਵੇ ਮੰਤਰੀ ਅੱਗੇ ਨਵੀਂ ਸੁਪਰਫਾਸਟ ਐਕਸਪ੍ਰੈਸ ਰੇਲਗੱਡੀ ਚਲਾਉਣ ਦੀ ਮੰਗ ਕੀਤੀ। ਸੰਤ ਸੀਚੇਵਾਲ ਨੇ ਦੱਸਿਆ ਕਿ ਰੇਲਵੇ ਮੰਤਰੀ ਵੱਲੋਂ ਭਰੋਸਾ ਦਿੱਤਾ ਹੈ ਕਿ ਸਿੱਖ ਜਗਤ ਦੇ ਤਖ਼ਤ ਸ਼੍ਰੀ ਪਟਨਾ ਸਾਹਿਬ ਤੋਂ ਸ਼ਰਧਾਂਲੂਆਂ ਦੀ ਚਿਰੋਕਣੀ ਮੰਗ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਤੇ ਜਲਦੀ ਹੀ ਇਸ ਬਾਰੇ ਕੋਈ ਫੈਸਲਾ ਕੀਤਾ ਜਾਵੇਗਾ ਤਾਂ ਜੋ ਸਿੱਖ ਸ਼ਰਧਾਂਲੂਆਂ ਨੂੰ ਪਟਨਾ ਸਾਹਿਬ ਅਤੇ ਇਸ ਇਲਾਕੇ ਦੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਵਿੱਚ ਕੋਈ ਸਮੱਸਿਆ ਨਾ ਆਵੇ। ਸੰਤ ਸੀਚੇਵਾਲ ਨੇ ਦੱਸਿਆ ਕਿ ਤਖ਼ਤ ਸਾਹਿਬ ਦੀ ਯਾਤਰਾ ਦੌਰਾਨ ਉਥੋਂ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਦੀ ਅਗਵਾਈ ਵਿੱਚ ਸਮੂਹ ਮੈਂਬਰਾਂ ਵੱਲੋ ਉਨ੍ਹਾਂ ਨੂੰ ਇਹ ਮੰਗ ਪੱਤਰ ਦਿੱਤਾ ਸੀ। ਇਹ ਧਾਰਮਿਕ ਅਸਥਾਨ ਖਾਲਸਾ ਪੰਥ ਦੇ ਬਾਨੀ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਾਵਨ ਜਨਮ ਅਸਥਾਨ ਹੈ। ਦੁਨੀਆਂ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਸਾਰੇ ਧਰਮਾਂ ਦੇ ਸ਼ਰਧਾਲੂ ਇੱਥੇ ਮੱਥਾ ਟੇਕਣ ਅਤੇ ਗੁਰੂਘਰ ਦਾ ਆਸ਼ੀਰਵਾਦ ਲੈਣ ਲਈ ਰੋਜਾਨਾ ਆਉਂਦੇ ਹਨ। ਇਸ ਯਾਤਰਾ ਦੌਰਾਨ ਪੰਜਾਬ ਤੋਂ ਬੰਗਾਲ ਲਈ ਅਕਾਲ ਤਖ਼ਤ ਐਕਸਪ੍ਰੈਸ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਲਈ ਬਹੁਤ ਪਸੰਦੀਦਾ ਅਤੇ ਪ੍ਰਸਿੱਧ ਰੇਲਗੱਡੀ ਹੈ ਪਰ ਸਿਰਫ਼ ਦੋ ਦਿਨ ਇਸ ਰੇਲਗੱਡੀ ਦੇ ਚੱਲਣ ਕਾਰਨ ਸੰਗਤਾਂ ਨੂੰ ਇਸ ਵਿਚ ਸਫਰ ਕਰਨ ਲਈ ਟਿਕਟਾਂ ਲਈ ਲੰਬਾ ਸਮਾਂ ਉਡੀਕ ਕਰਨੀ ਪੈਂਦੀ ਹੈ। ਇਸੇ ਲਈ ਗੁਰਸੰਗਤਾਂ ਵੱਲੋਂ ਅਕਾਲ ਤਖ਼ਤ ਐਕਸਪ੍ਰੈਸ ਗੱਡੀ ਨੰ. 12317/12318 (ਜੋ ਹਾਵੜਾ ਤੋਂ ਅੰਮ੍ਰਿਤਸਰ ਵਾਇਆ ਪਟਨਾ ਸਾਹਿਬ ਚਲਦੀ ਹੈ) ਨੂੰ ਰੋਜ਼ਾਨਾ ਦੇ ਆਧਾਰ 'ਤੇ ਚਲਾਉਣ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਸੰਤ ਸੀਚੇਵਾਲ ਵੱਲੋਂ ਮੁਲਾਕਾਤ ਦੌਰਾਨ ਇੰਨ੍ਹਾਂ ਸਾਰੀਆਂ ਮੰਗਾਂ ਨੂੰ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਇਹਨਾਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ। The post ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੋਂ ਅਕਾਲ ਤਖ਼ਤ ਐਕਸਪ੍ਰੈਸ ਰੋਜ਼ਾਨਾ ਚਲਾਉਣ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੇਲਵੇ ਮੰਤਰੀ ਨੂੰ ਦਿੱਤਾ ਮੰਗ ਪੱਤਰ appeared first on TheUnmute.com - Punjabi News. Tags:
|
ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ Friday 31 March 2023 12:16 PM UTC+00 | Tags: aam-aadmi-party arvind-kejriwal breaking-news cbi cbi-custody delhi delhi-liquor-policy-case ed judicial-custody latest-news manish-sisodia news punjab punjab-government rouse-avenue-court the-unmute-breaking-news the-unmute-punjabi-news ਚੰਡੀਗੜ੍ਹ, 31 ਮਾਰਚ 2023: ਦਿੱਲੀ ਦੀ ਰਾਊਸ ਵੇਨਿਊ ਅਦਾਲਤ ਨੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਮਨੀਸ਼ ਸਿਸੋਦੀਆ ਹੁਣ ਹੇਠਲੀ ਅਦਾਲਤ ਦੇ ਇਸ ਫੈਸਲੇ ਖ਼ਿਲਾਫ਼ ਹਾਈਕੋਰਟ ਦਾ ਰੁਖ ਕਰਨਗੇ। ਮਨੀਸ਼ ਸਿਸੋਦੀਆ ਨੇ ਸੀਬੀਆਈ ਵੱਲੋਂ ਰਾਊਸ ਐਵੇਨਿਊ ਅਦਾਲਤ ਵਿੱਚ ਦਰਜ ਕੇਸ ਵਿੱਚ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ ਇੱਕ ਹਫ਼ਤਾ ਪਹਿਲਾਂ ਅਦਾਲਤ ਵਿੱਚ ਹੋਈ ਸੀ। ਜਿਸ ਤੋਂ ਬਾਅਦ ਅਦਾਲਤ ਨੇ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਿਛਲੇ ਹਫ਼ਤੇ ਸੀਬੀਆਈ ਨੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਦੇ ਵੇਰਵੇ ਅਤੇ ਗਵਾਹਾਂ ਦੇ ਬਿਆਨ ਅਦਾਲਤ ਵਿੱਚ ਪੇਸ਼ ਕੀਤੇ ਸਨ। ਸਿਸੋਦੀਆ ਨੇ ਜ਼ਮਾਨਤ ਅਰਜ਼ੀ ਦਾਇਰ ਕਰਦੇ ਹੋਏ ਗ੍ਰਿਫਤਾਰੀ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਸਾਰੀਆਂ ਰਿਕਵਰੀਆਂ ਹੋ ਚੁੱਕੀਆਂ ਹਨ। The post ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ Friday 31 March 2023 01:39 PM UTC+00 | Tags: asi-for-taking-bribe assistant-sub-inspector breaking-news bribe crime latest-news ludhiana ludhiana-police news punjab-news punjab-vigilance-bureau the-unmute-breaking-news tibba-police-station ਚੰਡੀਗੜ੍ਹ, 31 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਡਾ. ਅਰੁਣ ਬਹਿਲ, ਵਾਸੀ ਰਾਜੂ ਕਾਲੋਨੀ, ਟਿੱਬਾ ਰੋਡ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ) ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੇ ਉਸ ਖਿਲਾਫ਼ ਦਰਜ ਪੁਲਿਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਈ.ਓ.ਡਬਲਿਊ. ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ appeared first on TheUnmute.com - Punjabi News. Tags:
|
ਨੇਪਾਲ 'ਚ ਤਿੰਨ ਮਹੀਨਿਆਂ 'ਚ 7ਵੀਂ ਵਾਰ ਪੁਸ਼ਪ ਕਮਲ ਦਹਿਲ ਦੀ ਕੈਬਿਨਟ ਦਾ ਵਿਸਥਾਰ Friday 31 March 2023 01:47 PM UTC+00 | Tags: breaking-news nepal nepal-cabinet nepal-government news pushap-kamal-dahal ਚੰਡੀਗੜ੍ਹ, 31 ਮਾਰਚ 2023: ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ‘ਪ੍ਰਚੰਡ’ ਨੇ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਹੈ। ਪ੍ਰਚੰਡ ਨੇ ਨੇਪਾਲੀ ਕਾਂਗਰਸ ਸਮੇਤ ਪੰਜ ਨਵੀਆਂ ਪਾਰਟੀਆਂ ਦੇ ਮੰਤਰੀਆਂ ਨੂੰ ਸ਼ਾਮਲ ਕਰਕੇ ਤਿੰਨ ਮਹੀਨਿਆਂ ਵਿੱਚ ਸੱਤਵੀਂ ਵਾਰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਹੈ । ਰਾਸ਼ਟਰਪਤੀ ਦਫਤਰ ਸ਼ੀਤਲ ਨਿਵਾਸ ਵਿਖੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ ਇਨ੍ਹਾਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ।ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦੀ ਕੈਬਨਿਟ ਵਿੱਚ ਸ਼ੁੱਕਰਵਾਰ ਨੂੰ 10 ਮੰਤਰੀਆਂ ਨੇ ਸਹੁੰ ਚੁੱਕੀ। ਵਿਸਥਾਰ ਤੋਂ ਪਹਿਲਾਂ, ਪ੍ਰਚੰਡ ‘ਤੇ ਗ੍ਰਹਿ, ਵਿੱਤ, ਵਿਦੇਸ਼, ਉਦਯੋਗ ਅਤੇ ਵਣਜ, ਵਿਗਿਆਨ ਅਤੇ ਤਕਨਾਲੋਜੀ ਅਤੇ ਖੇਤੀਬਾੜੀ ਮੰਤਰਾਲਿਆਂ ਸਮੇਤ ਲਗਭਗ 16 ਮੰਤਰੀ ਮੰਡਲਾਂ ਦਾ ਬੋਝ ਸੀ। ਸ਼ੁੱਕਰਵਾਰ ਦੇ ਵਿਸਤਾਰ ਤੋਂ ਪਹਿਲਾਂ, ਪ੍ਰਚੰਡ ਦੀ ਅਗਵਾਈ ਵਾਲੀ ਸਰਕਾਰ ਕੋਲ ਪ੍ਰਧਾਨ ਮੰਤਰੀ ਅਤੇ ਇੱਕ ਰਾਜ ਮੰਤਰੀ ਸਮੇਤ ਸਿਰਫ ਛੇ ਕੈਬਨਿਟ ਮੰਤਰੀ ਸਨ, ਕਿਉਂਕਿ ਸੀਪੀਐਨ-ਯੂਐਮਐਲ, ਰਾਸ਼ਟਰੀ ਪ੍ਰਜਾਤੰਤਰ ਪਾਰਟੀ ਅਤੇ ਰਾਸ਼ਟਰੀ ਸੁਤੰਤਰ ਪਾਰਟੀ ਨੇ ਵੰਡ ਤੋਂ ਬਾਅਦ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। The post ਨੇਪਾਲ ‘ਚ ਤਿੰਨ ਮਹੀਨਿਆਂ ‘ਚ 7ਵੀਂ ਵਾਰ ਪੁਸ਼ਪ ਕਮਲ ਦਹਿਲ ਦੀ ਕੈਬਿਨਟ ਦਾ ਵਿਸਥਾਰ appeared first on TheUnmute.com - Punjabi News. Tags:
|
GT vs CSK: ਗੁਜਰਾਤ ਟਾਇਟਨਸ ਵਲੋਂ ਚੇਨਈ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ Friday 31 March 2023 01:53 PM UTC+00 | Tags: ahmedabad all-rounder-hardik-pandya breaking-news chennai-super-kings cricket-news gt-vs-csk gt-vs-csk-live-score gt-vs-csk-match gujarat-titans hardik-pandya mahendra-singh-dhoni narendra-modi-stadium news ਚੰਡੀਗੜ੍ਹ, 31 ਮਾਰਚ 2023: (GT vs CSK) IPL ਦਾ 16ਵਾਂ ਸੀਜ਼ਨ ਅੱਜ ਸ਼ੁਰੂ ਹੋ ਗਿਆ ਹੈ। ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਚਾਰ ਵਾਰ ਦੀ ਚੈਂਪੀਅਨ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਨਾਲ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਗੁਜਰਾਤ ਟਾਇਟਨਸ ਦੇ ਕਪਤਾਨ ਹਾਰਦਿਕ ਪੰਡਯਾ ਨੇ ਚੇਨਈ ਸੁਪਰ ਕਿੰਗਜ਼ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮਹਿੰਦਰ ਸਿੰਘ ਧੋਨੀ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰੇਗੀ। ਚੇਨਈ ਅਤੇ ਗੁਜਰਾਤ ਵਿਚਾਲੇ ਹੁਣ ਤੱਕ ਦੋ ਮੈਚ ਖੇਡੇ ਜਾ ਚੁੱਕੇ ਹਨ। ਗੁਜਰਾਤ ਨੇ ਦੋਵੇਂ ਮੈਚ ਜਿੱਤੇ ਹਨ। The post GT vs CSK: ਗੁਜਰਾਤ ਟਾਇਟਨਸ ਵਲੋਂ ਚੇਨਈ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ appeared first on TheUnmute.com - Punjabi News. Tags:
|
ਪੰਜਾਬ ਵਜ਼ਾਰਤ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈ Friday 31 March 2023 01:59 PM UTC+00 | Tags: aam-aadmi-party breaking-news child-development-minister-punjab cm-bhagwant-mann crop-damage dr-baljit-kaur latest-news news punjab punjab-cabinet punjab-cabinet-meeting punjab-farmers punjab-news wheat-crop ਚੰਡੀਗੜ੍ਹ, 31 ਮਾਰਚ 2023: ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਤੋਂ ਰਾਹਤ ਦੇਣ ਲਈ ਕਿਸਾਨ ਪੱਖੀ ਫ਼ੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ 25 ਫੀਸਦੀ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਅੰਨਦਾਤਾ ਨੂੰ ਵੱਡੀ ਰਾਹਤ ਮਿਲੇਗੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਹਾਲ ਹੀ ਵਿੱਚ ਪਏ ਭਾਰੀ ਮੀਂਹ, ਗੜ੍ਹੇਮਾਰੀ ਤੇ ਤੇਜ਼ ਹਵਾਵਾਂ ਕਾਰਨ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਨੇ ਫ਼ਸਲ ਦੇ 76 ਤੋਂ 100 ਫੀਸਦੀ ਤੱਕ ਹੋਏ ਨੁਕਸਾਨ ਲਈ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਹੈ। ਇਹ ਕਦਮ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦੇਵੇਗਾ ਕਿਉਂਕਿ ਉਹ ਸਰਕਾਰ ਪਾਸੋਂ ਢੁਕਵੀਂ ਵਿੱਤੀ ਰਾਹਤ ਲੈਣ ਦੇ ਯੋਗ ਹੋਣਗੇ। ਇਹ ਰਾਹਤ ਰਾਸ਼ੀ ਪਹਿਲੀ ਮਾਰਚ, 2023 ਤੋਂ ਲਾਗੂ ਮੰਨੀ ਜਾਵੇਗੀ। ਰਜਿਸਟਰੀ ਉਤੇ ਲੱਗਣ ਵਾਲੀ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਛੋਟ ਦੀ ਮਿਆਦ 30 ਅਪ੍ਰੈਲ ਤੱਕ ਵਧਾਈ ਵਡੇਰੇ ਜਨਤਕ ਹਿੱਤ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਜਾਇਦਾਦ/ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੀ ਮਿਆਦ 30 ਅਪ੍ਰੈਲ, 2023 ਤੱਕ ਵਧਾਉਣ ਦੀ ਸਹਿਮਤੀ ਦੇ ਦਿੱਤੀ ਹੈ। ਇਸ ਸਮੇਂ ਦੌਰਾਨ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਹੁਣ ਐਡੀਸ਼ਨਲ ਸਟੈਂਪ ਡਿਊਟੀ ਤੋਂ ਇਕ ਫੀਸਦੀ, ਪੀ.ਆਈ.ਡੀ.ਬੀ. ਫੀਸ ਤੋਂ ਇਕ ਫੀਸਦੀ ਅਤੇ ਵਿਸ਼ੇਸ਼ ਫੀਸ ਤੋਂ 0.25 ਫੀਸਦੀ ਛੋਟ ਹੋਵੇਗੀ। ਖੇਤੀਬਾੜੀ ਵਿਭਾਗ ਵਿੱਚ 2574 ਕਿਸਾਨ ਮਿੱਤਰ ਤੇ 108 ਫੀਲਡ ਸੁਪਰਵਾਈਜ਼ਰ ਦੀਆਂ ਸੇਵਾਵਾਂ ਆਰਜ਼ੀ ਤੌਰ ਉਤੇ ਲੈਣ ਦੀ ਸਹਿਮਤੀਕੈਬਨਿਟ ਨੇ ਖੇਤੀਬਾੜੀ ਵਿਭਾਗ ਵਿੱਚ 2574 ਕਿਸਾਨ ਮਿੱਤਰਾਂ ਅਤੇ 108 ਫੀਲਡ ਸੁਪਰਵਾਈਜ਼ਰਾਂ ਦੀਆਂ ਸੇਵਾਵਾਂ ਆਰਜ਼ੀ ਤੌਰ ਉਤੇ ਲੈਣ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਹ ਕਿਸਾਨ ਮਿੱਤਰ ਤੇ ਫੀਲਡ ਸੁਪਰਵਾਈਜ਼ਰ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਘੱਟ ਪਾਣੀ ਲੈਣ ਵਾਲੀਆਂ ਨਰਮੇ ਤੇ ਬਾਸਮਤੀ ਵਰਗੀਆਂ ਫ਼ਸਲਾਂ ਦੀ ਕਾਸ਼ਤ ਲਈ ਪ੍ਰੇਰਿਤ ਕਰਨਗੇ। ਇਸ ਕਦਮ ਨਾਲ ਜਿੱਥੇ ਇਕ ਪਾਸੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇ ਕੇ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ, ਉੱਥੇ ਦੂਜੇ ਨੌਜਵਾਨਾਂ ਲਈ ਰੋਜ਼ਗਾਰ ਦਾ ਮੌਕਾ ਮੁਹੱਈਆ ਹੋਵੇਗਾ। ਪੰਜਾਬ ਕਨਾਲ ਐਂਡ ਡਰੇਨੇਜ ਐਕਟ-2023 ਦੇ ਗਠਨ ਨੂੰ ਪ੍ਰਵਾਨਗੀਮੰਤਰੀ ਮੰਡਲ ਨੇ ਸੂਬੇ ਵਿਚ ਨਹਿਰਾਂ ਅਤੇ ਸੇਮ ਨਾਲਿਆਂ ਦੇ ਕੰਟਰੋਲ ਅਤੇ ਪ੍ਰਬੰਧਨ ਲਈ ਪੰਜਾਬ ਕਨਾਲ ਐਂਡ ਡਰੇਨੇਜ ਐਕਟ-2023 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਐਕਟ ਦਾ ਮੁੱਖ ਉਦੇਸ਼ ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਸਿੰਚਾਈ ਦੇ ਮੰਤਵ ਲਈ, ਰੱਖ-ਰਖਾਅ, ਮੁਰੰਮਤ ਤੇ ਨਹਿਰਾਂ, ਡਰੇਨੇਜ ਅਤੇ ਕੁਦਰਤੀ ਜਲ ਮਾਰਗਾਂ ਦੀ ਸਮੇਂ ਸਿਰ ਸਫਾਈ ਲਈ ਨਹਿਰੀ ਪਾਣੀ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿਰਪੱਖ ਤੇ ਪਾਰਦਰਸ਼ੀ ਵਿਧੀ ਤਿਆਰ ਕਰਨਾ ਹੈ। ਮੌਜੂਦਾ ਸਮੇਂ ਸੂਬੇ ਵਿਚ ਸਿੰਚਾਈ, ਨੇਵੀਗੇਸ਼ਨ ਅਤੇ ਸੇਮ ਨਾਲਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਨਾਰਥ ਇੰਡੀਆ ਕਨਾਲ ਐਂਡ ਡਰੇਨੇਜ ਐਕਟ-1873 ਦੇ ਤਹਿਤ ਕੰਟਰੋਲ ਕੀਤਾ ਜਾਂਦਾ ਹੈ ਜਿਸ ਨੂੰ ਬਰਤਾਨਵੀ ਹਕੂਮਤ ਦੌਰਾਨ ਭਾਰਤ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਸੀ। ਸਮੇਂ ਦੇ ਬੀਤਣ ਅਤੇ ਸੂਬੇ ਦੇ ਪੁਨਰਗਠਨ ਨਾਲ ਉਕਤ ਐਕਟ ਵਿਚ ਸ਼ਾਮਲ ਉਪਬੰਧਾਂ ਦੀ ਗਿਣਤੀ ਖਤਮ ਹੋ ਗਈ ਹੈ। ਪੰਜਾਬ ਨੇ ਉਪਰੋਕਤ ਗਤੀਵਿਧੀਆਂ ਦੇ ਪ੍ਰਬੰਧਨ ਅਤੇ ਨਿਯੰਤਰਨ ਲਈ ਕੋਈ ਵੱਖਰਾ ਕਾਨੂੰਨ ਨਹੀਂ ਬਣਾਇਆ ਸੀ। ਪੰਜਾਬ ਬਾਲ ਮਜ਼ਦੂਰੀ (ਰੋਕਥਾਮ ਤੇ ਰੈਗੂਲੇਸ਼ਨ) ਸੋਧ ਨਿਯਮ-2023 ਦੇ ਗਠਨ ਨੂੰ ਮਨਜ਼ੂਰੀ ਰੱਖਿਆ ਸੇਵਾਵਾਂ ਭਲਾਈ, ਰੁਜ਼ਗਾਰ ਉਤਪਤੀ ਅਤੇ ਜਲ ਸਰੋਤ ਵਿਭਾਗਾਂ ਦੇ ਨਵੇਂ ਸੇਵਾ ਨਿਯਮਾਂ ਨੂੰ ਪ੍ਰਵਾਨਗੀਇਕ ਹੋਰ ਅਹਿਮ ਫੈਸਲੇ ਵਿਚ ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਗਰੁੱਪ-ਏ ਸੇਵਾ ਨਿਯਮ ਤਿਆਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਨਿਯਮ ਨੋਟੀਫਿਕੇਸ਼ਨ ਦੇ ਅਮਲ ਵਿਚ ਆਉਣ ਤੋਂ ਬਾਅਦ ਲਾਗੂ ਹੋਣਗੇ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਗਰੁੱਪ-ਏ, ਬੀ ਅਤੇ ਸੀ ਲਈ ਵਿਭਾਗੀ ਨਿਯਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀਆਂ ਵੱਖ-ਵੱਖ ਅਸਾਮੀਆਂ ਦੇ ਸੇਵਾ ਨਿਯਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਵਿਚ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰਾਂ ਵਿਚ ਇਹ ਨਿਯਮ ਗਰੁੱਪ-ਏ, ਬੀ ਅਤੇ ਸੀ ਸੇਵਾਵਾਂ ਦੇ ਇੰਜਨੀਅਰਿੰਗ, ਵਿਗਿਆਨੀਆਂ, ਤਕਨੀਕੀ, ਮਨਿਸਟਰੀਅਲ ਦੇ ਨਾਲ-ਨਾਲ ਨਾਨ-ਟੈਕਨੀਕਲ ਸਟਾਫ ਨਾਲ ਸਬੰਧਤ ਹਨ। ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਅਗੇਤੀ ਰਿਹਾਈ ਲਈ ਕੇਸ ਭੇਜਣ ਲਈ ਹਰੀ ਝੰਡੀਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਅੱਠ ਕੈਦੀਆਂ ਦੀ ਅਗੇਤੀ ਰਿਹਾਈ ਲਈ ਕੇਸ ਭੇਜਣ ਲਈ ਹਰੀ ਝੰਡੀ ਦੇ ਦਿੱਤੀ ਹੈ। ਭਾਰਤ ਸਰਕਾਰ ਦੀ ਧਾਰਾ 163 ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਹ ਵਿਸ਼ੇਸ਼ ਮੁਆਫੀ/ਅਗੇਤੀ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਰਾਜਪਾਲ ਨੂੰ ਭੇਜੇ ਜਾਣਗੇ। ਮੰਤਰੀ ਮੰਡਲ ਨੇ ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਵਜੋਂ ਮਨਾਏ ਜਾ ਰਹੇ 'ਆਜ਼ਾਦੀ ਕਾ ਮਹਾਉਤਸਵ' ਦੇ ਦੂਜੇ ਪੜਾਅ ਵਿਚ ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਵਿਸ਼ੇਸ਼ ਮੁਆਫੀ ਦੇ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ। The post ਪੰਜਾਬ ਵਜ਼ਾਰਤ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈ appeared first on TheUnmute.com - Punjabi News. Tags:
|
ਡਿਊਟੀ ਤੋਂ ਘਰ ਵਾਪਸ ਪਰਤ ਰਹੀ ਮਹਿਲਾ ਪੁਲਿਸ ਮੁਲਾਜ਼ਮ ਦੀ ਭਿਆਨਕ ਸੜਕ ਹਾਦਸੇ 'ਚ ਮੌਤ Friday 31 March 2023 02:12 PM UTC+00 | Tags: breaking-news female-police-officer ferozepur news road-accident shade-hashem-village terrible-road-accident ਫਿਰੋਜ਼ਪੁਰ, 31 ਮਾਰਚ 2023: ਫਿਰੋਜ਼ਪੁਰ ਦੇ ਪਿੰਡ ਸ਼ਾਦੇ ਹਾਸ਼ਮ ਦੇ ਨਜਦੀਕ ਅੱਜ ਇੱਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਇੱਕ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਪੁਲਿਸ ਮੁਲਾਜ਼ਮ ਡਿਊਟੀ ਤੋਂ ਘਰ ਵਾਪਸ ਜਾ ਰਹੀ ਸੀ |ਮਿਲੀ ਜਾਣਕਾਰੀ ਅਨੁਸਾਰ ਮਹਿਲਾ ਪੁਲਿਸ ਮੁਲਾਜ਼ਮ ਕੁਲਵਿੰਦਰ ਕੌਰ ਉਮਰ ਕਰੀਬ 32 ਸਾਲ ਜੋ ਜ਼ੀਰਾ ਦੇ ਪਿੰਡ ਸਨੇਰ ਦੀ ਰਹਿਣ ਵਾਲੀ ਸੀ। ਕੁਲਵਿੰਦਰ ਕੌਰ ਦਾ ਕਰੀਬ ਦੋ ਮਹੀਨੇ ਪਹਿਲਾਂ ਹੀ ਕਨੇਡਾ ਵਿਖੇ ਵਿਆਹ ਹੋਇਆ ਸੀ। ਜੋ ਡਿਊਟੀ ਤੋਂ ਵਾਪਸ ਘਰ ਆ ਰਹੀ ਸੀ।ਜਦੋਂ ਉਹ ਪਿੰਡ ਸਾਂਦੇ ਹਾਸ਼ਮ ਦੇ ਨਜਦੀਕ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਟਰਾਲੇ ਨੇ ਅਚਾਨਕ ਕੱਟ ਮਾਰ ਦਿੱਤਾ ਅਤੇ ਟਰਾਲਾ ਸਿੱਧਾ ਆ ਕੇ ਉਸਦੀ ਆਈ ਟਵੰਟੀ ਕਾਰ ਨਾਲ ਟਕਰਾਅ ਗਿਆ, ਟੱਕਰ ਇਨ੍ਹੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ, ਜਿਸ ਦੌਰਾਨ ਮਹਿਲਾ ਪੁਲਿਸ ਕੁਲਵਿੰਦਰ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਟਰਾਲਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ । ਜਿਸ ਤੋਂ ਬਾਅਦ ਪੁਲਿਸ ਨੇ ਟਰਾਲਾ ਕਬਜੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਦੇ ਡਾਕਟਰ ਆਗਿਆਪਾਲ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇੱਕ ਮਹਿਲਾ ਪੁਲਿਸ ਮੁਲਾਜ਼ਮ ਦੀ ਡੈਡ ਬਾਡੀ ਉਨ੍ਹਾਂ ਕੋਲ ਆਈ ਹੈ। ਜਿਸਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਅਤੇ ਕੱਲ੍ਹ ਉਸਦਾ ਪੋਸਟਮਾਰਟਮ ਕੀਤਾ ਜਾਵੇਗਾ। The post ਡਿਊਟੀ ਤੋਂ ਘਰ ਵਾਪਸ ਪਰਤ ਰਹੀ ਮਹਿਲਾ ਪੁਲਿਸ ਮੁਲਾਜ਼ਮ ਦੀ ਭਿਆਨਕ ਸੜਕ ਹਾਦਸੇ ‘ਚ ਮੌਤ appeared first on TheUnmute.com - Punjabi News. Tags:
|
ਪੰਜਾਬ ਕੈਬਿਨਟ ਵਲੋਂ ਪੰਜਾਬ ਕਨਾਲ ਐਂਡ ਡਰੇਨੇਜ ਐਕਟ-2023 ਦੇ ਗਠਨ ਨੂੰ ਪ੍ਰਵਾਨਗੀ Friday 31 March 2023 02:18 PM UTC+00 | Tags: aam-aadmi-party breaking-news child-development-minister-punjab cm-bhagwant-mann crop-damage dr-baljit-kaur latest-news news punjab punjab-cabinet punjab-canal-and-drainage-act-2023 punjab-farmers punjab-news wheat-crop ਚੰਡੀਗੜ੍ਹ, 31 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ (Punjab Cabinet) ਨੇ ਅੱਜ ਕਈ ਅਹਿਮ ਫੈਸਲੇ ਲਏ ਹਨ | ਮੰਤਰੀ ਮੰਡਲ ਨੇ ਸੂਬੇ ਵਿਚ ਨਹਿਰਾਂ ਅਤੇ ਸੇਮ ਨਾਲਿਆਂ ਦੇ ਕੰਟਰੋਲ ਅਤੇ ਪ੍ਰਬੰਧਨ ਲਈ ਪੰਜਾਬ ਕਨਾਲ ਐਂਡ ਡਰੇਨੇਜ ਐਕਟ-2023 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਐਕਟ ਦਾ ਮੁੱਖ ਉਦੇਸ਼ ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਸਿੰਚਾਈ ਦੇ ਮੰਤਵ ਲਈ, ਰੱਖ-ਰਖਾਅ, ਮੁਰੰਮਤ ਤੇ ਨਹਿਰਾਂ, ਡਰੇਨੇਜ ਅਤੇ ਕੁਦਰਤੀ ਜਲ ਮਾਰਗਾਂ ਦੀ ਸਮੇਂ ਸਿਰ ਸਫਾਈ ਲਈ ਨਹਿਰੀ ਪਾਣੀ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿਰਪੱਖ ਤੇ ਪਾਰਦਰਸ਼ੀ ਵਿਧੀ ਤਿਆਰ ਕਰਨਾ ਹੈ। ਮੌਜੂਦਾ ਸਮੇਂ ਸੂਬੇ ਵਿਚ ਸਿੰਚਾਈ, ਨੇਵੀਗੇਸ਼ਨ ਅਤੇ ਸੇਮ ਨਾਲਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਨਾਰਥ ਇੰਡੀਆ ਕਨਾਲ ਐਂਡ ਡਰੇਨੇਜ ਐਕਟ-1873 ਦੇ ਤਹਿਤ ਕੰਟਰੋਲ ਕੀਤਾ ਜਾਂਦਾ ਹੈ ਜਿਸ ਨੂੰ ਬਰਤਾਨਵੀ ਹਕੂਮਤ ਦੌਰਾਨ ਭਾਰਤ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਸੀ। ਸਮੇਂ ਦੇ ਬੀਤਣ ਅਤੇ ਸੂਬੇ ਦੇ ਪੁਨਰਗਠਨ ਨਾਲ ਉਕਤ ਐਕਟ ਵਿਚ ਸ਼ਾਮਲ ਉਪਬੰਧਾਂ ਦੀ ਗਿਣਤੀ ਖਤਮ ਹੋ ਗਈ ਹੈ। ਪੰਜਾਬ ਨੇ ਉਪਰੋਕਤ ਗਤੀਵਿਧੀਆਂ ਦੇ ਪ੍ਰਬੰਧਨ ਅਤੇ ਨਿਯੰਤਰਨ ਲਈ ਕੋਈ ਵੱਖਰਾ ਕਾਨੂੰਨ ਨਹੀਂ ਬਣਾਇਆ ਸੀ। The post ਪੰਜਾਬ ਕੈਬਿਨਟ ਵਲੋਂ ਪੰਜਾਬ ਕਨਾਲ ਐਂਡ ਡਰੇਨੇਜ ਐਕਟ-2023 ਦੇ ਗਠਨ ਨੂੰ ਪ੍ਰਵਾਨਗੀ appeared first on TheUnmute.com - Punjabi News. Tags:
|
ਆਈ.ਏ.ਐਸ. ਐਸੋਸੀਏਸ਼ਨ ਨੇ IAS ਕਿਰਪਾ ਸ਼ੰਕਰ ਸਰੋਜ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ Friday 31 March 2023 02:30 PM UTC+00 | Tags: aam-aadmi-party breaking-news cm-bhagwant-mann ias-association ias-kripa-shankar-saroj latest-news news punjab punjab-police vijay-kumar-janjua ਚੰਡੀਗੜ੍ਹ, 31 ਮਾਰਚ 2023: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਸ਼ੁੱਕਰਵਾਰ ਨੂੰ ਵਧੀਕ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਕਿਰਪਾ ਸ਼ੰਕਰ ਸਰੋਜ (Kripa Shankar Saroj) (ਆਈ.ਏ.ਐਸ. 1989 ਬੈਚ) ਨੂੰ ਉਨ੍ਹਾਂ ਦੀ ਸੇਵਾ ਮੁਕਤੀ ਉੱਤੇ ਆਈ.ਏ.ਐਸ. ਐਸੋਸੀਏਸ਼ਨ ਵੱਲੋਂ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਦਿੱਤੀ ਵਿਦਾਇਗੀ ਪਾਰਟੀ ਮੌਕੇ ਸਨਮਾਨਿਤ ਕੀਤਾ | The post ਆਈ.ਏ.ਐਸ. ਐਸੋਸੀਏਸ਼ਨ ਨੇ IAS ਕਿਰਪਾ ਸ਼ੰਕਰ ਸਰੋਜ ਨੂੰ ਸੇਵਾ ਮੁਕਤੀ ‘ਤੇ ਕੀਤਾ ਸਨਮਾਨਿਤ appeared first on TheUnmute.com - Punjabi News. Tags:
|
ਖੇਤੀਬਾੜੀ ਵਿਭਾਗ 'ਚ 2574 ਕਿਸਾਨ ਮਿੱਤਰ ਤੇ 108 ਫੀਲਡ ਸੁਪਰਵਾਈਜ਼ਰ ਦੀਆਂ ਸੇਵਾਵਾਂ ਆਰਜ਼ੀ ਤੌਰ 'ਤੇ ਲੈਣ ਦੀ ਸਹਿਮਤੀ Friday 31 March 2023 02:37 PM UTC+00 | Tags: aam-aadmi-party agriculture-department cm-bhagwant-mann latest-news news punjab the-unmute-breaking-news the-unmute-news the-unmute-punjab ਚੰਡੀਗੜ੍ਹ, 31 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ (Punjab Cabinet) ਨੇ ਅੱਜ ਕਈ ਅਹਿਮ ਫੈਸਲੇ ਲਏ ਹਨ | ਖੇਤੀਬਾੜੀ ਵਿਭਾਗ ਵਿੱਚ 2574 ਕਿਸਾਨ ਮਿੱਤਰ ਤੇ 108 ਫੀਲਡ ਸੁਪਰਵਾਈਜ਼ਰ ਦੀਆਂ ਸੇਵਾਵਾਂ ਆਰਜ਼ੀ ਤੌਰ ਉਤੇ ਲੈਣ ਦੀ ਸਹਿਮਤੀਕੈਬਨਿਟ ਨੇ ਖੇਤੀਬਾੜੀ ਵਿਭਾਗ ਵਿੱਚ 2574 ਕਿਸਾਨ ਮਿੱਤਰਾਂ ਅਤੇ 108 ਫੀਲਡ ਸੁਪਰਵਾਈਜ਼ਰਾਂ ਦੀਆਂ ਸੇਵਾਵਾਂ ਆਰਜ਼ੀ ਤੌਰ ਉਤੇ ਲੈਣ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਹ ਕਿਸਾਨ ਮਿੱਤਰ ਤੇ ਫੀਲਡ ਸੁਪਰਵਾਈਜ਼ਰ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਘੱਟ ਪਾਣੀ ਲੈਣ ਵਾਲੀਆਂ ਨਰਮੇ ਤੇ ਬਾਸਮਤੀ ਵਰਗੀਆਂ ਫ਼ਸਲਾਂ ਦੀ ਕਾਸ਼ਤ ਲਈ ਪ੍ਰੇਰਿਤ ਕਰਨਗੇ। ਇਸ ਕਦਮ ਨਾਲ ਜਿੱਥੇ ਇਕ ਪਾਸੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇ ਕੇ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ, ਉੱਥੇ ਦੂਜੇ ਨੌਜਵਾਨਾਂ ਲਈ ਰੋਜ਼ਗਾਰ ਦਾ ਮੌਕਾ ਮੁਹੱਈਆ ਹੋਵੇਗਾ। The post ਖੇਤੀਬਾੜੀ ਵਿਭਾਗ ‘ਚ 2574 ਕਿਸਾਨ ਮਿੱਤਰ ਤੇ 108 ਫੀਲਡ ਸੁਪਰਵਾਈਜ਼ਰ ਦੀਆਂ ਸੇਵਾਵਾਂ ਆਰਜ਼ੀ ਤੌਰ ‘ਤੇ ਲੈਣ ਦੀ ਸਹਿਮਤੀ appeared first on TheUnmute.com - Punjabi News. Tags:
|
ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ Friday 31 March 2023 02:39 PM UTC+00 | Tags: aam-aadmi-party breaking-news cm-bhagwant-mann crime kapurthalafor news punjab punjabi-news punjab-latest-news punjab-vigilance-bureau the-unmute-latest-news ਚੰਡੀਗੜ 31 ਮਾਰਚ 2023: ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਮਹਿਮਦਵਾਲ ਨਿਵਾਸੀ ਮਹਿੰਦਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪਿਛਲੇ 3 ਸਾਲ 4 ਮਹੀਨਿਆਂ ਤੋਂ ਫਰਾਰ ਚਲਿਆ ਆ ਰਿਹਾ ਸੀ। ਵਰਨਣਯੋਗ ਹੈ ਕਿ ਛੇ ਸਾਲ ਪਹਿਲਾਂ ਦਰਜ ਇਸ ਮੁਕੱਦਮੇ ਵਿੱਚ ਸ਼ਾਮਲ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 118 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਢਿੱਲਵਾਂ ਅਧੀਨ ਆਉਦੇ ਪਿੰਡ ਮਹਿਮਦਵਾਲ ਦੇ ਗਰੀਬ ਅਤੇ ਬੇਘਰਿਆਂ ਲਈ ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ ਨੂੰ ਪ੍ਰਾਪਤ ਕੁੱਲ 13,50,000 ਰੁਪਏ ਦੀ ਗ੍ਰਾਂਟ ਨੂੰ ਤੱਤਕਾਲੀ ਏ.ਡੀ.ਸੀ ਵਿਕਾਸ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਪ੍ਰੀਸ਼ਦ ਕਪੂਰਥਲਾ ਸ਼ਤੀਸ਼ ਚੰਦਰ ਵਸ਼ਿਸ਼ਟ ਨੇ ਆਸਾ ਸਿੰਘ ਸਰਪੰਚ ਪਿੰਡ ਮਹਿਮਦਵਾਲ ਅਤੇ ਕੁਲਵੰਤ ਸਿੰਘ ਪੰਚਾਇਤ ਸਕੱਤਰ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਮ ਉਪਰ ਵੱਖ-ਵੱਖ ਚੈਕ ਕੱਟ ਕੇ ਉਸ ਗ੍ਰਾਂਟ ਨੂੰ ਖੁਰਦ-ਬੁਰਦ ਕਰ ਦਿੱਤਾ ਸੀ। ਉਨਾਂ ਦੱਸਿਆ ਕਿ ਉਪਰੰਤ ਤੱਤਕਾਲੀ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਸ਼ਿਫਾਰਸ਼ ਉਤੇ ਵੱਖ-ਵੱਖ ਅਧਿਕਾਰੀਆਂ ਦੀ ਪੰਜ ਮੈਂਬਰੀ ਕਮੇਟੀ ਨੇ ਫਿਜੀਕਲ ਵੈਰੀਫਿਕੇਸ਼ਨ ਕੀਤੀ ਤਾਂ ਜਿਲ੍ਹਾ ਕਪੂਰਥਲਾ ਵਿੱਚ ਪੈਂਦੇ 31 ਪਿੰਡਾਂ ਦੇ 411 ਆਯੋਗ ਲਾਭਪਾਤਰੀਆਂ ਨੂੰ ਸਾਲ 2011-12 ਦੌਰਾਨ 1,80,00,000 ਰੁਪਏ ਦੀ ਨਾਜਾਇਜ਼ ਅਦਾਇਗੀ ਕਰਨੀ ਪਾਈ ਗਈ। ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ ਵੱਲੋਂ 132 ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 01 ਮਿਤੀ 03-02-17 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਉਕਤ ਦੋਸ਼ੀ ਮਹਿੰਦਰ ਵਾਸੀ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪੜਤਾਲ ਉਪਰੰਤ ਮਿਤੀ 16-12-2019 ਨੂੰ ਨਾਮਜ਼ਦ ਕੀਤਾ ਗਿਆ ਸੀ ਜਿਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮਹਿੰਦਰ ਵੱਲੋਂ ਅਯੋਗ ਲਾਭਪਾਤਰੀ ਹੁੰਦੇ ਹੋਏ ਇਸ ਇੰਦਰਾ ਅਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਨੂੰ ਪੱਕਾ ਬਨਾਉਣ ਲਈ ਮਿਤੀ 03-03-2012 ਅਤੇ 07-03-2012 ਨੂੰ ਵੱਖ-ਵੱਖ ਚੈਕਾਂ ਰਾਹੀਂ ਕੁੱਲ 45,000 ਰੁਪਏ ਦੀ ਮਿਲੀ ਗਰਾਂਟ ਪਿੰਡ ਮਹਿਮਦਵਾਲ ਦੇ ਸਰਪੰਚ ਆਸਾ ਸਿੰਘ ਅਤੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਦੀ ਮਿਲੀਭੁਗਤ ਨਾਲ ਹੜੱਪ ਕਰ ਲਈ ਸੀ। ਵਰਨਣਯੋਗ ਹੈ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 118 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਠਿਕਾਣਿਆਂ ਉਪਰ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। The post ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ appeared first on TheUnmute.com - Punjabi News. Tags:
|
ਲੋਕ ਮੰਚ (ਰਜਿ:) ਪੰਜਾਬ ਨੇ ਪੰਜਾਬੀ ਲੇਖਕ ਪ੍ਰੋਃ ਗੁਰਭਜਨ ਸਿੰਘ ਗਿੱਲ ਨੂੰ ਜਲੰਧਰ 'ਚ ਨੰਦ ਲਾਲ ਨੂਰਪੁਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ Friday 31 March 2023 03:58 PM UTC+00 | Tags: prof-gurbhajan-singh-gill ਲੁਧਿਆਣਾ, 31 ਮਾਰਚ 2023: ਲੋਕ ਮੰਚ (ਰਜਿ:) ਪੰਜਾਬ ਵੱਲੋਂ ਪੰਜਾਬੀ ਲੇਖਕ ਪ੍ਰੋ: ਗੁਰਭਜਨ ਸਿੰਘ ਗਿੱਲ ਨੂੰ ਅੱਜ ਹੰਸ ਰਾਜ ਮਹਿਲਾ ਵਿਦਿਆਲਯ ਜਲੰਧਰ ਵਿੱਚ ਸ਼੍ਰੀ ਨੰਦ ਲਾਲ ਨੂਰਪੁਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਪੁਰਸਕਾਰ ਵਿੱਚ ਇੱਕ ਲੱਖ ਰੁਪਏ ਦੀ ਨਕਦ ਰਾਸ਼ੀ, ਸਨਮਾਨ ਪੱਤਰ ਤੇ ਦੋਸ਼ਾਲਾ ਸ਼ਾਮਲ ਹੈ। ਸਮਾਗਮ ਵਿੱਚ ਪਦਮ ਭੂਸ਼ਨ ਡਾ. ਬਰਜਿੰਦਰ ਸਿੰਘ ਹਮਦਰਦ ਨੇ ਦੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦ ਕਿ ਪ੍ਰੋਃ ਗੁਰਭਜਨ ਸਿੰਘ ਗਿੱਲ ਦੀਆਂ ਸਾਹਿਤਕ ਸੱਭਿਆਚਾਰਕ ਤੇ ਸਮਾਜ ਦੇ ਵੱਖ ਵੱਖ ਖੇਤਰਾਂ ਵਿੱਚ ਦਿੱਤੀਆਂ ਸੇਵਾਵਾਂ ਬਾਰੇ ਡਾਃ ਮਨਜਿੰਦਰ ਸਿੰਘ ਮੁਖੀ ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸੰਬੋਧਨ ਕੀਤਾ । ਪ੍ਰੋਗਰਾਮ ਦਾ ਸੰਚਾਲਨ ਪ੍ਰੋਃ ਕੁਲਜੀਤ ਕੌਰ ਨੇ ਕੀਤਾ । ਬੀਤੇ ਦਿਨੀ ਲੋਕ ਮੰਚ(ਰਜਿਃ) ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ ਨੇ ਪ੍ਰੋਃ ਗੁਰਭਜਨ ਸਿੰਘ ਗਿੱਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ ਗੁਰਭਜਨ ਗਿੱਲ ਦਾ ਜਨਮ 2 ਮਈ 1953 ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਬਸੰਤ ਕੋਟ (ਨੇੜੇ ਧਿਆਨਪੁਰ )ਵਿਖੇ ਪਿਤਾ ਸਰਦਾਰ ਹਰਨਾਮ ਸਿੰਘ ਗਿੱਲ ਅਤੇ ਮਾਤਾ ਤੇਜ ਕੌਰ ਦੇ ਘਰ ਹੋਇਆ। ਗੁਰਭਜਨ ਗਿੱਲ ਸਮਰੱਥ ਤੇ ਲਗਾਤਾਰ ਕ੍ਰਿਆਸ਼ੀਲ ਪੰਜਾਬੀ ਕਵੀ, ਸਾਹਿਤਕ ਟਿੱਪਣੀਕਾਰ, ਖੇਤੀਬਾੜੀ ਵਿਗਿਆਨ ਸਾਹਿੱਤ ਸੰਪਾਦਕ ਅਤੇ ਪੇਂਡੂ ਖੇਡਾਂ ਦੇ ਖੇਤਰ ਵਿੱਚ ਸਰਪ੍ਰਸਤ ਵਜੋਂ ਬਹੁਤ ਹੀ ਸਰਗਰਮ ਸਖਸ਼ੀਅਤ ਹੈ। ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵਿੱਚ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ 1980 ਤੋਂ ਸਾਧਾਰਨ ਮੈਂਬਰ, 184 ਤੋਂ 1988 ਤੀਕ ਕਾਰਜਕਾਰਨੀ ਮੈਬਰ, 1996 ਤੋਂ 2002 ਤੀਕ ਮੀਤ ਪ੍ਰਧਾਨ, 2002 ਤੋਂ 2008 ਤੀਕ ਸੀਨੀਅਰ ਮੀਤ ਪ੍ਰਧਾਨ ਤੇ 2010 ਤੋਂ 2014 ਤੀਕ ਪ੍ਰਧਾਨ ਰਹੇ। ਉਨ੍ਹਾਂ ਦੱਸਿਆ ਕਿ ਪ੍ਰੋਃ ਗਿੱਲ ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ 1978 ਤੋਂ 2014 ਤੀਕ ਕਾਰਜਸ਼ੀਲ ਮਹੱਤਵਪੂਰਨ ਅਹੁਦੇਦਾਰ ਰਹੇ ਹਨ। ਪੇਂਡੂ ਖੇਡਾਂ ਦੀ ਉਲੰਪਿਕਸ ਕਿਲ੍ਹਾ ਰਾਏਪੁਰ, ਗੁੱਜਰਵਾਲ (ਲੁਧਿਆਣਾ) ਤੇ ਕੋਟਲਾ ਸ਼ਾਹੀਆ (ਗੁਰਦਾਸਪੁਰ) ਵਿੱਚ ਹੁੰਦੀਆਂ ਕਮਲਜੀਤ ਖੇਡਾਂ ਦੇ ਪ੍ਰਬੰਧ ਵਿੱਚ ਵੱਖ ਵੱਖ ਸਮੇਂ ਅਹਿਮ ਸਲਾਹਕਾਰੀ ਭੂਮਿਕਾ ਨਿਭਾਉਂਦੇ ਰਹੇ ਹਨ। ਆਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਚ 30 ਅਪ੍ਰੈਲ1983 ਤੋਂ 31 ਮਈ 2013 ਤੀਕ ਸੀਨੀਅਰ ਸੰਪਾਦਕ ਰਹੇ। ਪੰਜਾਬ ਖੇਤੀ ਯੂਨੀਵਰਸਿਟੀ ਤੋਂ ਸੇਵਾਮੁਕਤ ਹੋਣ ਉਪਰੰਤ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ (ਬਠਿੰਡਾ) ਵਿੱਚ ਵੀ ਡਾਇਰੈਕਟਰ (ਯੋਜਨਾ ਤੇ ਵਿਕਾਸ) ਰਹੇ। ਆਪ ਦੀਆਂ ਕਾਵਿ ਰਚਨਾਵਾਂ ਸ਼ੀਸ਼ਾ ਝੂਠ ਬੋਲਦਾ ਹੈ (ਕਾਵਿ ਸੰਗ੍ਰਹਿ), ਹਰ ਧੁਖਦਾ ਪਿੰਡ ਮੇਰਾ ਹੈ (ਗਜ਼ਲਾਂ),ਸੁਰਖ਼ ਸਮੁੰਦਰ, ਦੋ ਹਰਫ਼ ਰਸੀਦੀ (ਗ਼ਜ਼ਲਾਂ), ਵਰਤਮਾਨ ਸਮੇਂ ਆਪ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਬੱਸੀਆਂ -ਰਾਏਕੋਟ (ਲੁਧਿਆਣਾ) ਸਃ ਸੋਭਾ ਸਿੰਘ ਮੈਮੋਰੀਅਲ ਫਾਉਂਡੇਸ਼ਨ ਸ਼੍ਰੀ ਹਰਗੋਬਿੰਦਪੁਰ (ਗੁਰਦਾਸਪੁਰ) ਅਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਵੀ ਚੇਅਰਮੈਨ ਹਨ। ਆਪ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਲ 2014 ਲਈ ਸ਼੍ਰੋਮਣੀ ਪੰਜਾਬੀ ਕਵੀ ਪੁਰਸਕਾਰ। ਸ਼ਿਵ ਕੁਮਾਰ ਬਟਾਲਵੀ ਗੋਲਡ ਮੈਡਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 1975, ਭਾਈ ਵੀਰ ਸਿੰਘ ਯਾਦਗਾਰੀ ਕਵਿਤਾ ਪੁਰਸਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ 1979, ਸ਼ਿਵ ਕੁਮਾਰ ਪੁਰਸਕਾਰ ਵਿਯਨ ਆਫ਼ ਪੰਜਾਬ ਟੋਰੰਟੋ 1992, ਸ ਸ ਮੀਸ਼ਾ ਪੁਰਸਕਾਰ ਸਿਰਜਣਾ ਕੇਂਦਰ ਕਪੂਰਥਲਾ 2002, ਬਾਵਾ ਬਲਵੰਤ ਪੁਰਸਕਾਰ ਸਾਹਿੱਤ ਟਰਸਟ ਢੁੱਡੀਕੇ 1998, ਪ੍ਰੋਃ ਪੂਰਨ ਸਿੰਘ ਪੁਰਸਕਾਰ ਨਵੀਂ ਦਿੱਲੀ2002, ਸੰਤ ਸਿੰਘ ਸੇਖੋਂ ਗੋਲਡ ਮੈਡਲ ਟੋਰੰਟੋ 2003, ਗਿਆਨੀ ਸੁੰਦਰ ਸਿੰਘ ਪੁਰਸਕਾਰ ਮਹਿਰਮ ਗਰੁੱਪ ਨਾਭਾ 2002, ਸਫ਼ਦਰ ਹਾਸ਼ਮੀ ਪੁਰਸਕਾਰ 2003, ਸੁਰਜੀਤ ਰਾਮਪੁਰੀ ਪੁਰਸਕਾਰ 2005, ਕਲਮ ਵੱਲੋਂ ਬਲਵਿੰਦਰ ਰਿਸ਼ੀ ਯਾਦਗਾਰੀ ਗ਼ਜ਼ਲ ਪੁਰਸਕਾਰ 2005, ਸਃ ਮੁਖਤਿਆਰ ਸਿੰਘ ਮੰਡ ਪੁਰਸਕਾਰ ਕੈਲਗਰੀ 2010, ਪੰਜਾਬ ਕਲਚਰਲ ਸੋਸਾਇਟੀ(ਰਜਿਃ) ਲੁਧਿਆਣਾ ਵੱਲੋਂ ਸ਼ਾਹ ਹੁਸੈਨ ਯਾਦਗਾਰੀ ਪੁਰਸਕਾਰ 2011, ਕਿਲ੍ਹਾ ਰਾਏਪੁਰ ਖੇਡਾਂ ਪੁਰਸਕਾਰ 2012,ਪ੍ਰੋਃ ਮੋਹਨ ਸਿੰਘ ਕਵਿਤਾ ਪੁਰਸਕਾਰ 2008, ਮਾਲਵਾ ਸਭਿਆਚਾਰ ਮੰਚ ਵੱਲੋਂ ਧਨੀ ਰਾਮ ਚਾਤ੍ਰਿਕ ਪੁਰਸਕਾਰ 2014, ਹਰਿਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ 2018 ,ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਜਨਮ 550ਵਾਂ ਸਮਾਗਮ ਸਨਮਾਨ 2019, ਸਿੱਖ ਐਜੂਕੇਸ਼ਨਲ ਸੋਸਾਇਟੀ ਚੰਡੀਗੜ੍ਹ ਵੱਲੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਪੁਰਸਕਾਰ 2022 ਮਿਲ ਚੁੱਕਾ ਹੈ। ਆਪ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋ 2015 ਵਿੱਚ ਫੈਲੋਸ਼ਿਪ ਪ੍ਰਦਾਨ ਕੀਤੀ ਗਈ। The post ਲੋਕ ਮੰਚ (ਰਜਿ:) ਪੰਜਾਬ ਨੇ ਪੰਜਾਬੀ ਲੇਖਕ ਪ੍ਰੋਃ ਗੁਰਭਜਨ ਸਿੰਘ ਗਿੱਲ ਨੂੰ ਜਲੰਧਰ ‘ਚ ਨੰਦ ਲਾਲ ਨੂਰਪੁਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest