TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਅਨੰਦਪੁਰ ਸਾਹਿਬ ਵਿਖੇ ਪਹੁੰਚੇ CM ਮਾਨ, ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਲਿਆ ਜਾਇਜ਼ਾ Monday 06 March 2023 05:55 AM UTC+00 | Tags: aam-aadmi-party breaking-news cm-bhagwant-mann hola-mohalla khalsa latest-news news punjab-news punjab-police sikh takht-sri-kesgarh-sahib the-unmute-punjabi-news ਚੰਡੀਗੜ੍ਹ 06, ਮਾਰਚ 2023: ਹੋਲਾ-ਮਹੱਲਾ (Hola Mohalla) ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਗੁਰੂ ਚਰਨਾਂ 'ਚ ਮੱਥਾ ਟੇਕਿਆ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ | ਇਸਦੇ ਨਾਲ ਹੀ ਪ੍ਰਸ਼ਾਸਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ ਅਤੇ ਕਿਹਾ ਸੰਗਤ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦੇਵਾਂਗੇ | ਜਿਕਰਯੋਗ ਹੈ ਕਿ ਕਰੀਬ 21 ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੇ ਖ਼ਾਲਸੇ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮੁਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਸਨ । ਸੂਬਾ ਸਰਕਾਰ ਵਲੋਂ ਹਰ ਸਾਲ ਸਿੱਖਾਂ ਦੇ ਸਭ ਤੋਂ ਵੱਡੇ ਤਿਉਹਾਰ ਹੋਲੇ-ਮੁਹੱਲੇ (Hola Mohalla) ਲਈ ਵਿਸ਼ੇਸ਼ ਪ੍ਰਬੰਧ ਕਰਦੀ ਹੈ। ਹੋਲਾ-ਮੁਹੱਲਾ 8 ਮਾਰਚ ਤੋਂ 10 ਮਾਰਚ ਤੱਕ ਜਾਰੀ ਰਹੇਗਾ। ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੰਜਾਬ ਤੋਂ ਇਲਾਵਾ ਦਿੱਲੀ ਅਤੇ ਹੋਰ ਸੂਬਿਆਂ ਤੋਂ ਸੰਗਤਾਂ ਆਉਂਦੀਆਂ ਹਨ। ਸਾਰੇ ਪ੍ਰਬੰਧਾਂ ਅਤੇ ਸਹੂਲਤਾਂ ਦੀ ਜ਼ਿੰਮੇਵਾਰੀ ਵੱਖ-ਵੱਖ ਅਧਿਕਾਰੀਆਂ ਨੂੰ ਸੌਂਪੀ ਗਈ ਹੈ। The post ਅਨੰਦਪੁਰ ਸਾਹਿਬ ਵਿਖੇ ਪਹੁੰਚੇ CM ਮਾਨ, ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਇਕ ਤਰਫਾ ਪਿਆਰ ਕਰਕੇ ਸਾਬਕਾ ਸਰਪੰਚ ਨੇ ਥਾਣੇ 'ਚ ਆਪਣੇ ਆਪ ਨੂੰ ਮਾਰੀ ਗੋਲੀ Monday 06 March 2023 06:07 AM UTC+00 | Tags: crime gurdaspur-police news police-station punjab-news ਚੰਡੀਗੜ੍ਹ 06, ਮਾਰਚ 2023: ਇਕ ਸਿਆਸੀ ਪਾਰਟੀਆਂ ਨਾਲ ਸਬੰਧਤ ਗੁਰਦਾਸਪੁਰ ਦੇ ਪਿੰਡ ਸੋਹਲ ਦੇ ਸਾਬਕਾ ਸਰਪੰਚ ਬਲਜੀਤ ਸਿੰਘ ਸੋਨੂੰ ਨੇ ਪਿੰਡ ਦੀ ਹੀ ਇਕ ਲੜਕੀ ਨਾਲ ਇੱਕ ਤਰਫਾ ਪਿਆਰ ਦੇ ਚੱਲਦਿਆਂ ਆਪਣੇ ਆਪ ਨੂੰ ਥਾਣੇ ਵਿੱਚ ਗੋਲੀ ਮਾਰ ਕੇ ਜ਼ਖ਼ਮੀ ਕਰ ਲਿਆ, ਜਿਸਤੋਂ ਬਾਅਦ ਪੁਲੀਸ ਨੇ ਜ਼ਖਮੀ ਹੋਏ ਸਰਪੰਚ ਨੂੰ ਤੁਰੰਤ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ | ਫਿਲਹਾਲ ਪੁਲਿਸ ਨੇ ਸਰਪੰਚ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਵਿੱਚ ਐਸਐੱਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਅਸਲ ਵਿੱਚ ਮਾਮਲਾ ਇਕ ਤਰਫਾ ਪਿਆਰ ਦਾ ਹੈ। ਜਿਸ ਵਿੱਚ ਸਾਬਕਾ ਸਰਪੰਚ ਬਲਜੀਤ ਸਿੰਘ ਉਰਫ ਸੋਨੂੰ ਅਪਣੇ ਹੀ ਪਿੰਡ ਦੀ ਵਸਨੀਕ ਇਲ ਲੜਕੀ ਨੂੰ ਇਕ ਤਰਫਾ ਪਿਆਰ ਕਰਦਾ ਸੀ ਅਤੇ ਕੁਝ ਮਹੀਨੇ ਪਹਿਲਾਂ ਲੜਕੀ ਦਾ ਪਿੰਡ ਨਾਰਦਾਂ ਵਿਖੇ ਵਿਆਹ ਹੋ ਜਾਣ ਦੇ ਮਗਰੋਂ ਵੀ ਸਰਪੰਚ ਉਸਨੂੰ ਅਪਣਾ ਵਿਆਹੁਤਾ ਜੀਵਨ ਛੱਡ ਕੇ ਉਸ ਨਾਲ ਰਹਿਣ ਲਈ ਮਜਬੂਰ ਕਰਦਾ ਸੀ। ਜਿਸ ਕਾਰਨ ਪੀੜ੍ਹਤ ਲੜਕੀ ਨੇ ਅਜਿਹਾ ਕਰਨ ਤੋਂ ਇਨਕਾਰ ਕਰਦਿਆਂ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕਰ ਦਿੱਤੀ। ਐਸਐਸਪੀ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਸਾਬਕਾ ਸਰਪੰਚ ਬਲਜੀਤ ਸਿੰਘ ਉਰਫ ਸੋਨੂੰ ਅਪਣਾ ਲਾਇਸੰਸੀ ਰਿਵਾਲਵਰ ਲੁਕਾ ਕੇ ਥਾਣੇ ਅੰਦਰ ਲੈ ਕੇ ਆਇਆ ਸੀ ਅਤੇ ਪਿਸ਼ਾਬ ਦੇ ਬਹਾਨੇ ਬਾਥਰੂਮ ‘ਚ ਜਾ ਕੇ ਘਟਨਾ ਨੂੰ ਅੰਜਾਮ ਦੇਣ ਮਗਰੋਂ ਹੱਥ ਵਿੱਚ ਰਿਵਾਲਵਰ ਲੈ ਕੇ ਬਾਹਰ ਆ ਕੇ ਕਿਸੇ ਹੋਰ ਵਾਰਦਾਤ ਨੂੰ ਅੰਜਾਮ ਦਿੰਦਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਉਸ ਨੂੰ ਦਬੋਚ ਲਿਆ। ਉਹਨਾਂ ਦੱਸਿਆ ਕਿ ਫਿਲਹਾਲ ਪੁਲਿਸ ਨੇ ਸਾਬਕਾ ਸਰਪੰਚ ਬਲਜੀਤ ਸਿੰਘ ਉਰਫ ਸੋਨੂੰ ਦੇ ਖਿਲਾਫ ਆਈਪੀਸੀ ਦੀਆਂ ਧਾਰਾਵਾਂ 307, 353, 186 ਤੇ ਆਰਮਜ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਦੱਸਿਆ ਕਿ ਸਾਬਕਾ ਸਰਪੰਚ ਖ਼ਤਰੇ ਤੋਂ ਬਾਹਰ ਹੈ ਜਿਸਦਾ ਇਲਾਜ ਅੰਮ੍ਰਿਤਸਰ ਵਿਖੇ ਕੀਤਾ ਜਾ ਰਿਹਾ ਹੈ | The post ਇਕ ਤਰਫਾ ਪਿਆਰ ਕਰਕੇ ਸਾਬਕਾ ਸਰਪੰਚ ਨੇ ਥਾਣੇ ‘ਚ ਆਪਣੇ ਆਪ ਨੂੰ ਮਾਰੀ ਗੋਲੀ appeared first on TheUnmute.com - Punjabi News. Tags:
|
ਅਖਬਾਰਾਂ ਦੀਆਂ ਕਟਿੰਗਾਂ ਵਾਲੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਪਹੁੰਚੇ ਰਾਜਾ ਵੜਿੰਗ Monday 06 March 2023 06:19 AM UTC+00 | Tags: amarinder-singh-raja-warring breaking-news budget-session congress latest-news legislative-assembly news punjab-assembly punjab-budget punjab-budget-session-2023 punjab-congress punjab-news raja-warring ਚੰਡੀਗੜ੍ਹ 06, ਮਾਰਚ 2023: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਚੱਲ ਰਿਹਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਪੰਜਾਬ ਸਰਕਾਰ ਖ਼ਿਲਾਫ਼ ਅਨੋਖੇ ਢੰਗ ਨਾਲ ਰੋਸ਼ ਪ੍ਰਦਰਸ਼ਨ ਕੀਤਾ ਹੈ। ਰਾਜਾ ਵੜਿੰਗ ਨੇ ਪੰਜਾਬ ਵਿੱਚ ਵਾਪਰ ਰਹੀਆਂ ਅਪਰਾਧਿਕ ਵਾਰਦਾਤਾਂ ਦੀਆਂ ਖ਼ਬਰਾਂ ਆਪਣੀ ਸਫੈਦ ਟੀ-ਸ਼ਰਟ ਉੱਤੇ ਪ੍ਰਿੰਟ ਕਰਵਾਈਆਂ ਹਨ ਅਤੇ ਪੰਜਾਬ ਵਿਧਾਨ ਸਭ ਪਹੁੰਚੇ । ਇਸ ਦੌਰਾਨ ਰਾਜਾ ਵੜਿੰਗ (Raja Warring) ਨੇ ਟਵੀਟ ‘ਤੇ ਕਰਦਿਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕਰਕੇ ਲਿਖਿਆ, ਅੱਜ ਹਰ ਪੰਜਾਬੀ ਮਹਿਸੂਸ ਕਰਦਾ ਹੈ ਕਿ ਸੂਬੇ ਦੀ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ ਪਰ ਪੰਜਾਬ ਸਰਕਾਰ ਲਗਾਤਾਰ ਤੱਥਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਦੇ ਚੱਲਦਿਆਂ ਪੰਜਾਬ ਪੁਲਿਸ ਆਪਣੇ ਹੀ ਸੀਨੀਅਰ ਅਧਿਕਾਰੀਆਂ ‘ਤੇ ਹਮਲਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਜਿਸ ਕਰਕੇ ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਲੋਕਾਂ ਦੀ ਆਵਾਜ਼ ਬਣਨ ਦੀ ਸਹੁੰ ਚੁੱਕੀ ਹੈ।” ਜ਼ਿਕਰਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅਜਨਾਲਾ ਥਾਣੇ ਦੀ ਘਟਨਾ ਨੂੰ ਲੈ ਕੇ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਪੰਜਾਬ ਦੇ ਡੀਜੀਪੀ ਨੂੰ ਵੀ ਚਿੱਠੀ ਲਿਖੀ ਗਈ ਸੀ। ਇਸ ਤੋਂ ਇਲਾਵਾ ਬੀਤੇ ਦਿਨੀਂ ਗੋਇੰਦਵਾਲ ਜੇਲ੍ਹ ਵਿੱਚ ਹੋਏ ਕਤਲਾਂ ਤੋਂ ਬਾਅਦ ਤੇ ਉਨ੍ਹਾਂ ਦੀ ਵੀਡੀਓ ਸਾਹਮਣੇ ਨੂੰ ਲੈ ਕੇ ਵੀ ਲਗਾਤਾਰ ਸਰਕਾਰ ਉੱਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
The post ਅਖਬਾਰਾਂ ਦੀਆਂ ਕਟਿੰਗਾਂ ਵਾਲੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਪਹੁੰਚੇ ਰਾਜਾ ਵੜਿੰਗ appeared first on TheUnmute.com - Punjabi News. Tags:
|
ਅੰਮ੍ਰਿਤਸਰ: ਰਣਜੀਤ ਐਵੀਨਿਉ 'ਚ ਪੰਜਾਬ ਨੈਸ਼ਨਲ ਬੈਂਕ 'ਚ ਲੱਗੀ ਭਿਆਨਕ ਅੱਗ Monday 06 March 2023 06:36 AM UTC+00 | Tags: amritsar breaking-news fire-news news punjab-national-bank punjab-news ranjit-avenue ranjit-avenue-amritsar ranjit-avenue-municipal-corporation-office the-unmute-breaking-news the-unmute-punjab ਅੰਮ੍ਰਿਤਸਰ 06, ਮਾਰਚ 2023: ਅੰਮ੍ਰਿਤਸਰ ਦੇ ਰਣਜੀਤ ਐਵੀਨਿਉ ਨਗਰ ਨਿਗਮ ਦਫ਼ਤਰ ਦੇ ਸਾਹਮਣੇ ਪੰਜਾਬ ਨੈਸ਼ਨਲ ਬੈਂਕ (Punjab National Bank) ‘ਚ ਅੱਗ ਲੱਗ ਗਈ, ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਕੁਝ ਹੀ ਘੰਟਿਆਂ ਵਿਚ ਅੱਗ ‘ਤੇ ਕਾਬੂ ਪਾ ਲਿਆ | ਜਾਣਕਾਰੀ ਦਿੰਦਿਆਂ ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਤੜਕਸਾਰ ਆਪਣੇ ਬੈਂਕ ਵਿੱਚ ਪੁੱਜੇ ਤਾਂ ਉਨ੍ਹਾਂ ਦਾ ਧੂੰਆਂ ਨਿਕਲਦਾ ਹੋਇਆ ਨਜ਼ਰ ਆਇਆ, ਇਸ ਤੋਂ ਬਾਅਦ ਉਨ੍ਹਾਂ ਵੱਲੋਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ |
ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤੀ, ਕਾਫੀ ਮੁਸ਼ੱਕਤ ਤੋਂ ਬਾਅਦ ਨਾਲ ਅੱਗ ‘ਤੇ ਕਾਬੂ ਪਾ ਲਿਆ | ਅੱਗ ਲੱਗਣ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਬੈਂਕ ਦਾ ਕੁਝ ਸਾਮਾਨ ਸੜ ਕੇ ਸੁਆਹ ਹੋ ਗਿਆ | ਇਥੇ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੰਜਾਬ ਨੈਸ਼ਨਲ ਬੈਂਕ ਦੀਆਂ ਦੋ ਬ੍ਰਾਂਚਾਂ ਵਿੱਚ ਲੁੱਟ ਦੀਆਂ ਵਾਰਦਾਤਾਂ ਵੀ ਸਾਹਮਣੇ ਆਈਆਂ ਸਨ | The post ਅੰਮ੍ਰਿਤਸਰ: ਰਣਜੀਤ ਐਵੀਨਿਉ ‘ਚ ਪੰਜਾਬ ਨੈਸ਼ਨਲ ਬੈਂਕ ‘ਚ ਲੱਗੀ ਭਿਆਨਕ ਅੱਗ appeared first on TheUnmute.com - Punjabi News. Tags:
|
ਲੰਬੀ ਥਾਣੇ 'ਚ ਤਾਇਨਾਤ ਏਐਸਆਈ ਦੀ ਗੋਲੀ ਲੱਗਣ ਕਾਰਨ ਮੌਤ Monday 06 March 2023 06:52 AM UTC+00 | Tags: breaking-news lambi-police lambi-police-station lambi-police-station-news news punjab punjab-government punjab-police the-unmute-breaking-news ਲੰਬੀ 06, ਮਾਰਚ 2023: ਲੰਬੀ ਥਾਣੇ (Lambi Police Station) ਵਿੱਚ ਤਾਇਨਾਤ ਏਐਸਆਈ ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਏਐਸਆਈ ਬਲਰਾਜ ਸਿੰਘ ਸਵੇਰੇ ਕਰੀਬ 11.45 ਵਜੇ ਥਾਣੇ ਵਿੱਚ ਆਪਣਾ ਅਸਲਾ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਏਐਸਆਈ ਜਿਸ ਦੀ ਪਛਾਣ ਬਲਰਾਜ ਸਿੰਘ ਵਾਸੀ ਬੁਰਜ ਸਿੱਧਵਾਂ ਹਲਕਾ ਲੰਬੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲਾ ਪੁਲਿਸ ਅਧਿਕਾਰੀ ਲੰਬੀ ਥਾਣੇ ‘ਚ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।ਡੀਐਸਪੀ ਨੇ ਇਸ ਘਟਨਾ ਨੂੰ ਦੁਖਦ ਦੱਸਦਿਆਂ ਕਿਹਾ ਕਿ ਬਲਰਾਜ ਸਿੰਘ ਦੀ ਲਾਸ਼ ਨੂੰ ਗਿੱਦੜਬਾਹਾ ਦੇ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਗਈ ਹੈ। The post ਲੰਬੀ ਥਾਣੇ ‘ਚ ਤਾਇਨਾਤ ਏਐਸਆਈ ਦੀ ਗੋਲੀ ਲੱਗਣ ਕਾਰਨ ਮੌਤ appeared first on TheUnmute.com - Punjabi News. Tags:
|
ਸਾਬਕਾ CM ਰਾਬੜੀ ਦੇਵੀ ਦੇ ਘਰ ਪਹੁੰਚੀ CBI, ਜ਼ਮੀਨ ਦੇ ਬਦਲੇ ਨੌਕਰੀ ਦੇਣ ਦੇ ਮਾਮਲੇ 'ਚ ਕੀਤੀ ਕਾਰਵਾਈ Monday 06 March 2023 07:12 AM UTC+00 | Tags: bihar bihar-news breaking-news cbi india lalu-prasad-yadav news punjab punjab-police rabri-devi the-unmute-breaking-news the-unmute-news the-unmute-punjabi-news ਚੰਡੀਗੜ੍ਹ 06, ਮਾਰਚ 2023: ਸੀਬੀਆਈ ਦੀ ਟੀਮ ਸੋਮਵਾਰ ਸਵੇਰੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਪਤਨੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਾਸ਼ਟਰੀ ਪ੍ਰਧਾਨ ਰਾਬੜੀ ਦੇਵੀ (Rabri Devi) ਦੇ ਘਰ ਪਹੁੰਚੀ। ਸੀਬੀਆਈ ਜ਼ਮੀਨ ਦੇ ਬਦਲੇ ਨੌਕਰੀ ਦੇ ਮਾਮਲੇ ਵਿੱਚ ਪੁੱਛਗਿੱਛ ਕਰ ਰਹੀ ਹੈ। ਇਸ ਮਾਮਲੇ ‘ਚ ਲਾਲੂ ਪ੍ਰਸਾਦ ਯਾਦਵ, ਰਾਬੜੀ ਦੇਵੀ ਅਤੇ ਉਨ੍ਹਾਂ ਦੀ ਬੇਟੀ ਮੀਸਾ ਭਾਰਤੀ ਸਮੇਤ 14 ਲੋਕ ਮੁਲਜ਼ਮ ਬਣਾਇਆ ਗਿਆ ਹੈ । 15 ਮਾਰਚ ਨੂੰ ਲਾਲੂ ਪ੍ਰਸਾਦ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ ਬੇਟੀ ਮੀਸਾ ਭਾਰਤੀ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਦੋਂ ਟੀਮ ਪਹੁੰਚੀ ਤਾਂ ਰਾਬੜੀ ਦੇਵੀ ਵਿਧਾਨ ਪ੍ਰੀਸ਼ਦ ਜਾਣ ਦੀ ਤਿਆਰੀ ਕਰ ਰਹੀ ਸੀ। ਦੂਜੇ ਪਾਸੇ ਆਰਜੇਡੀ ਸਮਰਥਕਾਂ ਦਾ ਕਹਿਣਾ ਹੈ ਕਿ ਲਾਲੂ ਪ੍ਰਸਾਦ ਸਿੰਘ ਸਿੰਗਾਪੁਰ ਤੋਂ ਪਰਤ ਆਏ ਹਨ। ਉਨ੍ਹਾਂ ਦੀ ਸਰਗਰਮੀ ਥੋੜ੍ਹੀ ਵਧ ਗਈ ਅਤੇ ਉਨ੍ਹਾਂ ਨੇ ਇਕ ਪ੍ਰੋਗਰਾਮ ਵਿਚ ਜਨਤਾ ਨੂੰ ਸੰਬੋਧਨ ਕੀਤਾ, ਜਿਸਤੋਂ ਬਾਅਦ ਸਮਰਥਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਡਰ ਗਈ। ਬਿਹਾਰ ਵਿੱਚ ਹਰ ਕੋਈ ਹੋਲੀ ਦੀਆਂ ਤਿਆਰੀਆਂ ਵਿੱਚ ਰੁੱਝਿਆ ਹੋਇਆ ਹੈ ਅਤੇ ਭਾਜਪਾ ਨੇ ਸੀਬੀਆਈ ਟੀਮ ਭੇਜ ਦਿੱਤੀ ਹੈ। ਸੰਸਥਾਵਾਂ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਆਕੀ ਜਨਤਾ 2024 ਦੀਆਂ ਚੋਣਾਂ ਵਿੱਚ ਇਸਦਾ ਢੁੱਕਵਾਂ ਜਵਾਬ ਦੇਵੇਗੀ। ਦਰਅਸਲ, 2004 ਤੋਂ 2009 ਦਰਮਿਆਨ ਲਾਲੂ ਪ੍ਰਸਾਦ ਯਾਦਵ ਯੂਪੀਏ ਸਰਕਾਰ ਵਿੱਚ ਰੇਲ ਮੰਤਰੀ ਸਨ। ਲਾਲੂ ਦੇ ਰੇਲ ਮੰਤਰੀ ਹੋਣ ‘ਤੇ ਰੇਲਵੇ ਭਰਤੀ ‘ਚ ਘਪਲੇ ਦੇ ਦੋਸ਼ ਲੱਗੇ ਸਨ। ਨੌਕਰੀਆਂ ਦੇਣ ਦੀ ਬਜਾਏ ਬਿਨੈਕਾਰਾਂ ਤੋਂ ਜ਼ਮੀਨ ਅਤੇ ਪਲਾਟ ਲਏ ਗਏ। ਸੀਬੀਆਈ ਨੇ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੀ ਬੇਟੀ ਮੀਸਾ ਭਾਰਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਲਜ਼ਾਮ ਹੈ ਕਿ ਜਿਹੜੀਆਂ ਜ਼ਮੀਨਾਂ ਲਈਆਂ ਗਈਆਂ ਉਹ ਵੀ ਰਾਬੜੀ ਦੇਵੀ ਅਤੇ ਮੀਸਾ ਭਾਰਤੀ ਦੇ ਨਾਂ ‘ਤੇ ਲਈਆਂ ਗਈਆਂ ਸਨ। ਇੱਥੇ ਸੀਬੀਆਈ ਦੀ ਟੀਮ ਦੇ ਪਹੁੰਚਣ ਦੀ ਸੂਚਨਾ ‘ਤੇ ਰਾਬੜੀ ਦੇਵੀ (Rabri Devi) ਦੇ ਘਰ ਦੇ ਬਾਹਰ ਰਾਸ਼ਟਰੀ ਜਨਤਾ ਦਲ ਦੇ ਸਮਰਥਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ। ਸਮਰਥਕ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਲਾਲੂ-ਤੇਜਸਵੀ ਤੋਂ ਡਰੀ ਹੋਈ ਹੈ, ਇਸ ਲਈ ਸੀਬੀਆਈ ਟੀਮ ਨੂੰ ਇੱਥੇ ਭੇਜਿਆ ਗਿਆ ਹੈ। The post ਸਾਬਕਾ CM ਰਾਬੜੀ ਦੇਵੀ ਦੇ ਘਰ ਪਹੁੰਚੀ CBI, ਜ਼ਮੀਨ ਦੇ ਬਦਲੇ ਨੌਕਰੀ ਦੇਣ ਦੇ ਮਾਮਲੇ ‘ਚ ਕੀਤੀ ਕਾਰਵਾਈ appeared first on TheUnmute.com - Punjabi News. Tags:
|
ਮਨੀਕਰਨ 'ਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ, ਅਫ਼ਵਾਹਾਂ ਨਾ ਫੈਲਾਉਣ: DGP ਗੌਰਵ ਯਾਦਵ Monday 06 March 2023 07:57 AM UTC+00 | Tags: breaking-news dgp-sanjay-kundu himachal-pradesh manikaran manikaran-sahib news punjab punjab-dgp-gaurav-yadav punjab-news punjab-police the-unmute-punjabi-news ਚੰਡੀਗੜ੍ਹ 06, ਮਾਰਚ 2023: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਮਨੀਕਰਨ (Manikaran) ‘ਚ ਪੰਜਾਬ ਦੇ ਕੁਝ ਸੈਲਾਨੀਆਂ ਦੀ ਸਥਾਨਕ ਲੋਕਾਂ ਨਾਲ ਝੜੱਪ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੀ ਵੀਡੀਓ ਵੀ ਸ਼ੋਸਲ ਮੀਡਿਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਹ ਘਟਨਾ ਐਤਵਾਰ ਰਾਤ ਦੀ ਦੱਸੀ ਜਾ ਰਹੀ ਹੈ। ਉਧਰ, ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਪੁਲਿਸ ਹਰਕਤ ਵਿੱਚ ਆਈ ਹੈ। ਪ੍ਰਾਪਤ ਜਾਣਕਰੀ ਮੁਤਾਬਕ ਪੰਜਾਬੀ ਸੈਲਾਨੀਆਂ ਨੇ ਕਥਿਤ ਤੌਰ ‘ਤੇ ਬਹਿਸ ਤੋਂ ਬਾਅਦ ਕੁਝ ਸਥਾਨਕ ਲੋਕਾਂ ਦੀ ਕੁੱਟਮਾਰ ਕੀਤੀ | ਜਿਕਰਯੋਗ ਹੈ ਕਿ ਮਨੀਕਰਨ ਹਿਮਾਚਲ ਪ੍ਰਦੇਸ਼ ਦਾ ਪ੍ਰਸਿੱਧ ਧਾਰਮਿਕ ਤੇ ਸੈਰ-ਸਪਾਟਾ ਸਥਾਨ ਹੈ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੈਲਾਨੀ ਆਉਂਦੇ ਹਨ। ਇਸ ਮਾਮਲੇ ‘ਤੇ ਕੁੱਲੂ ਦੀ ਐਸਪੀ ਸਾਕਸ਼ੀ ਵਰਮਾ ਨੇ ਕਿਹਾ ਕਿ ਸੈਲਾਨੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬਹਿਸ ਤੋਂ ਬਾਅਦ ਸਥਾਨਕ ਲੋਕਾਂ ਤੇ ਸ਼ਰਧਾਲੂਆਂ ਵਿਚਕਾਰ ਝੜਪ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੇ ਕੁਝ ਵਾਹਨ ਵੀ ਨੁਕਸਾਨੇ ਗਏ ਹਨ । ਇਸਦੇ ਨਾਲ ਹੀ ਐਸਪੀ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ ਤੇ ਗੁਰਦੁਆਰੇ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਇਸ ਦੌਰਾਨ ਹਿਮਾਚਲ ਦੇ ਡੀਜੀਪੀ ਸੰਜੇ ਕੁੰਡੂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਸੈਲਾਨੀਆਂ ਤੇ ਸ਼ਰਧਾਲੂਆਂ ਦਾ ਸਵਾਗਤ ਹੈ। ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਵੀ ਗੱਲਬਾਤ ਕੀਤੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਕਿਹਾ ਕਿ ਮਨੀਕਰਨ ਵਿੱਚ ਸਥਿਤੀ ਸ਼ਾਂਤੀਪੂਰਨ ਹੈ। ਡੀਜੀਪੀ ਪੰਜਾਬ ਨੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਮਨੀਕਰਨ (Manikaran) ਸਾਹਿਬ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ ਅਤੇ ਡੀਜੀਪੀ ਪੰਜਾਬ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ | ਡੀਜੀਪੀ ਗੌਰਵ ਯਾਦਵ ਵੱਲੋਂ ਡੀਜੀਪੀ ਹਿਮਾਚਲ ਨਾਲ ਗੱਲ ਕੀਤੀ ਗਈ ਹੈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਿਮਾਚਲ ਪੁਲਿਸ ਅਤੇ ਪੰਜਾਬ ਪੁਲਿਸ ਮਿਲ ਕੇ ਕੰਮ ਕਰ ਰਹੀਆਂ ਹਨ। ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਨਾ ਘਬਰਾਉਣ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ!
The post ਮਨੀਕਰਨ ‘ਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ, ਅਫ਼ਵਾਹਾਂ ਨਾ ਫੈਲਾਉਣ: DGP ਗੌਰਵ ਯਾਦਵ appeared first on TheUnmute.com - Punjabi News. Tags:
|
ਚੰਡੀਗੜ੍ਹ ਦੀ ਤਰਜ਼ 'ਤੇ ਮੋਹਾਲੀ 'ਚ ਬਣਨਗੇ ਗੋਲ ਚੌਂਕ: ਵਿਧਾਇਕ ਕੁਲਵੰਤ ਸਿੰਘ Monday 06 March 2023 09:12 AM UTC+00 | Tags: breaking-news latest-news mla-kulwant-singh mohali mohali-constituency mohali-constituency-kulwant-singh mohali-news news punjab-vidhan-sabha ਮੁਹਾਲੀ, 06, ਮਾਰਚ 2023: ਲੰਮੇ ਸਮੇਂ ਤੋਂ ਚੱਲੀ ਆ ਰਹੀ ਟ੍ਰੈਫਿਕ ਅਤੇ ਸੜਕ ਦੁਰਘਟਨਾਵਾਂ ਨਾਲ ਨਜਿੱਠਣ ਲਈ ਹਲਕਾ ਮੋਹਾਲੀ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਪੰਜਾਬ ਵਿਧਾਨ ਸਭਾ ਵਿੱਚ ਪੂਰੀ ਦ੍ਰਿੜਤਾ ਨਾਲ ਮੁੱਦਾ ਚੁੱਕਿਆ।ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਏਅਰਪੋਰਟ ਚੌਂਕ ਤੋਂ ਲੈ ਕੇ ਖਰੜ ਤੱਕ ਟਰੈਫਿਕ ਪ੍ਰਭਾਵਿਤ ਚੌਂਕਾਂ ਦਾ ਮਸਲਾ ਹੱਲ ਕਰਨ ਲਈ ਮੁੱਦਾ ਉਠਾਇਆ। ਇਸ ਮੌਕੇ ਬੋਲਦਿਆਂ ਉਹਨਾਂ ਨੇ ਕਿਹਾ ਕਿ ਮੁਹਾਲੀ ਦੇ ਕਈ ਅਤਿ-ਸੰਵੇਦਨਸ਼ੀਲ ਚੌਂਕ ਹਨ ਜਿਨ੍ਹਾਂ ‘ਤੇ ਰੋਜ਼ਾਨਾ ਸੜਕ ਦੁਰਘਟਨਾਵਾਂ ਵਾਪਰਦੀਆਂ ਹਨ, ਜਿਨ੍ਹਾਂ ਨੂੰ ਰੋਕਣ ਲਈ ਢੁੱਕਵੇਂ ਪ੍ਰਬੰਧ ਕਰਨ ਦੀ ਲੋੜ ਹੈ | ਜਿੱਥੇ ਕੁਲਵੰਤ ਸਿੰਘ ਸਮੇਂ-ਸਮੇਂ ‘ਤੇ ਹਲਕਾ ਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰੇ ਕਰਨ ਲਈ ਯਤਨਸ਼ੀਲ ਹਨ, ਉਥੇ ਹੀ ਅੱਜ ਉਨ੍ਹਾਂ ਨੇ ਵਿਧਾਨ ਸਭਾ ਵਿਚ ਮੁਹਾਲੀ ਸ਼ਹਿਰ ਬਾਰੇ ਟਰੈਫਿਕ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਸ਼ਹਿਰ ਵਿੱਚ ਚੰਡੀਗੜ੍ਹ ਦੀ ਤਰਜ਼ ‘ਤੇ ਟ੍ਰੈਫਿਕ ਨੂੰ ਧਿਆਨ ਵਿੱਚ ਰੱਖਦੇ ਹੋਏ ਗੋਲ ਚੌਂਕ ਬਣਾਉਣ ਦੀ ਮੰਗ ਰੱਖੀ |
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਮੁਹਾਲੀ ਸ਼ਹਿਰ ਲਈ 16 ਚੌਂਕ ਬਣਾਉਣ ਦੀ ਮੰਗ ਰੱਖੀ, ਮੰਗ ਨੂੰ ਜਾਇਜ਼ ਦੱਸਦੇ ਹੋਏ ਸਬੰਧਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜਿਹੜੀਆਂ ਮੰਗਾਂ ਦਾ ਜਿਕਰ ਵਿਧਾਇਕ ਕੁਲਵੰਤ ਸਿੰਘ ਵਲੋਂ ਕੀਤਾ ਗਿਆ ਹੈ ਉਨ੍ਹਾਂ ਨੂੰ 3 ਪੜਾਵਾਂ ਵਿਚ ਮੁਕੰਮਲ ਕੀਤਾ ਜਾਵੇਗਾ । The post ਚੰਡੀਗੜ੍ਹ ਦੀ ਤਰਜ਼ ‘ਤੇ ਮੋਹਾਲੀ ‘ਚ ਬਣਨਗੇ ਗੋਲ ਚੌਂਕ: ਵਿਧਾਇਕ ਕੁਲਵੰਤ ਸਿੰਘ appeared first on TheUnmute.com - Punjabi News. Tags:
|
ਪਾਕਿਸਤਾਨ 'ਚ ਇਕ ਹੋਰ ਆਤਮਘਾਤੀ ਹਮਲਾ, ਧਮਾਕੇ 'ਚ ਨੌਂ ਪੁਲਿਸ ਮੁਲਾਜ਼ਮਾਂ ਦੀ ਮੌਤ Monday 06 March 2023 09:22 AM UTC+00 | Tags: balochistan breaking-news latest-news news pakistan suicide-attack terrorist-attacks ਚੰਡੀਗੜ੍ਹ 06 ਮਾਰਚ 2023: ਪਾਕਿਸਤਾਨ (Pakistan) ਵਿੱਚ ਇੱਕ ਹੋਰ ਆਤਮਘਾਤੀ ਅੱਤਵਾਦੀ ਹਮਲੇ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਇਕ ਧਮਾਕੇ ‘ਚ 9 ਪੁਲਿਸ ਮੁਲਾਜ਼ਮਾਂ ਦੀ ਮੌਤ ਦਿਨ ਖ਼ਬਰ ਹੈ । ਇਹ ਹਮਲਾ ਸੋਮਵਾਰ ਨੂੰ ਬਲੋਚਿਸਤਾਨ ਦੇ ਬੋਲਾਨ ਇਲਾਕੇ ‘ਚ ਹੋਇਆ। ਪਾਕਿਸਤਾਨੀ ਮੀਡੀਆ ਮੁਤਾਬਕ ਇਹ ਇਲਾਕਾ ਸਿਬੀ ਅਤੇ ਕੱਛ ਸਰਹੱਦ ‘ਤੇ ਸਥਿਤ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਇਹ ਆਤਮਘਾਤੀ ਹਮਲਾ ਸੀ ਪਰ ਇਸ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਬਲੋਚਿਸਤਾਨ ਪੁਲਿਸ ਦੇ ਜਵਾਨ ਡਿਊਟੀ ਤੋਂ ਪਰਤ ਰਹੇ ਸਨ। ਉਸੇ ਸਮੇਂ ਇਹ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੇ ਪ੍ਰਭਾਵ ਕਾਰਨ ਪੁਲਸ ਮੁਲਾਜ਼ਮਾਂ ਨੂੰ ਲਿਜਾ ਰਹੀ ਗੱਡੀ ਪਲਟ ਗਈ। ਇਸ ਧਮਾਕੇ ‘ਚ 15 ਪੁਲਿਸ ਮੁਲਾਜ਼ਮਾਂ ਜ਼ਖਮੀ ਹੋ ਗਏ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ (Pakistan) ਵਿੱਚ ਹਾਲ ਹੀ ਵਿੱਚ ਕਈ ਅੱਤਵਾਦੀ ਹਮਲੇ ਹੋਏ ਹਨ। ਪਿਛਲੀ ਜਨਵਰੀ ਵਿੱਚ ਹੀ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਇੱਕ ਆਤਮਘਾਤੀ ਹਮਲੇ ਵਿੱਚ 100 ਤੋਂ ਵੱਧ ਪੁਲਿਸ ਮੁਲਾਜ਼ਮ ਮਾਰੇ ਗਏ ਸਨ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਪੁਲਿਸ ਕਰਮਚਾਰੀ ਨਮਾਜ਼ ਅਦਾ ਕਰਨ ਲਈ ਇੱਕ ਮਸੀਤ ਵਿੱਚ ਇਕੱਠੇ ਹੋਏ ਸਨ। ਇਸ ਦੇ ਨਾਲ ਹੀ ਪੁਲਿਸ ਦੇ ਭੇਸ ‘ਚ ਆਏ ਇੱਕ ਅੱਤਵਾਦੀ ਨੇ ਬੰਬ ਧਮਾਕੇ ਨਾਲ ਖੁਦ ਨੂੰ ਉਡਾ ਲਿਆ ਸੀ। The post ਪਾਕਿਸਤਾਨ ‘ਚ ਇਕ ਹੋਰ ਆਤਮਘਾਤੀ ਹਮਲਾ, ਧਮਾਕੇ ‘ਚ ਨੌਂ ਪੁਲਿਸ ਮੁਲਾਜ਼ਮਾਂ ਦੀ ਮੌਤ appeared first on TheUnmute.com - Punjabi News. Tags:
|
ਵਿਧਾਨ ਸਭਾ 'ਚ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਭਾਰੀ ਹੰਗਾਮਾ, CM ਮਾਨ ਤੇ ਪ੍ਰਤਾਪ ਬਾਜਵਾ ਵਿਚਾਲੇ ਹੋਈ ਤਿੱਖੀ ਬਹਿਸ Monday 06 March 2023 10:25 AM UTC+00 | Tags: aam-aadmi-party bhagwant-mann breaking-news congress latest-news news punjab-congress punjab-news punjab-vidhan-sabha-session punjab-vigilance-bureau the-unmute-breaking the-unmute-breaking-news ਚੰਡੀਗੜ੍ਹ 06, ਮਾਰਚ 2023: ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਕਾਫੀ ਹੰਗਾਮਾ ਹੋਇਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋਈ। ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇ ਖਜ਼ਾਨੇ ਨੂੰ ਲੁੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਭਾਵੇਂ ਸਾਡਾ ਆਪਣਾ ਹੋਵੇ ਜਾਂ ਪਰਦੇਸੀ। ਉਨ੍ਹਾਂ ਕਿਹਾ, ਤੁਹਾਡੇ ਵਿਚਕਾਰ ਅਜੇ ਵੀ ਬਹੁਤ ਸਾਰੇ ਭ੍ਰਿਸ਼ਟ ਲੋਕ ਬੈਠੇ ਹਨ। ਚਿੰਤਾ ਨਾ ਕਰੋ, ਸਾਰੇ ਭ੍ਰਿਸ਼ਟਾਚਾਰੀਆਂ ਦਾ ਨੰਬਰ ਆਵੇਗਾ। ਕਾਂਗਰਸ ਦੇ ਪੁਰਾਣੇ ਮੁੱਖ ਮੰਤਰੀ ਨੇ ਆਪਣੇ ਭ੍ਰਿਸ਼ਟ ਮੁੱਖ ਮੰਤਰੀਆਂ ਦੀ ਸੂਚੀ ਬਣਾਈ ਸੀ। ਪੰਜਾਬ ਦੇ ਲੋਕਾਂ ਦੀ ਹਰ ਪਾਈ ਦਾ ਹਿਸਾਬ ਲਿਆ ਜਾਵੇਗਾ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਰਵੱਈਏ ‘ਤੇ ਇਤਰਾਜ਼ ਜਤਾਇਆ ਹੈ। ਵਿਜੀਲੈਂਸ ਦੀ ਕਾਰਵਾਈ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਸਾਨੂੰ ਆਪਣੀ ਗੱਲ ਰੱਖਣ ਦੀ ਆਜ਼ਾਦੀ ਹੈ। ਜੇਕਰ ਆਉਣ ਵਾਲੇ ਸਮੇਂ ਵਿੱਚ ਕਿਸੇ ਨੂੰ ਕੁਝ ਹੋਇਆ ਜਾਂ ਕਿਸੇ ਨੂੰ ਟੱਕਰ ਮਾਰੀ ਜਾਂ ਗੋਲੀ ਮਾਰੀ ਗਈ ਤਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖਿਲਾਫ ਸਿੱਧੀ ਐਫ.ਆਈ.ਆਰ. ਹੋਵੇਗੀ | ਬਾਜਵਾ ਨੇ ਕਿਹਾ ਕਿ ਸੀਐਮ ਮਾਨ ਨੇ ਸਿੱਧੇ ਤੌਰ ‘ਤੇ ਚਿਤਾਵਨੀ ਦਿੱਤੀ ਹੈ ਕਿ ਉਨ੍ਹਾਂ ਨੂੰ ਫੜ ਕੇ ਜੇਲ੍ਹ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਕੋਈ ਡਰ ਨਹੀਂ ਹੈ। ਪਰ ਸਦਨ ਵਿੱਚ ਸਾਥੀਆਂ ਨਾਲ ਇਸ ਤਰ੍ਹਾਂ ਦਾ ਸਲੂਕ ਕਰਨਾ ਕੋਈ ਤਰੀਕਾ ਨਹੀਂ ਹੈ। ਬਾਜਵਾ ਨੇ ਸਪੀਕਰ ਨੂੰ ਇਸ ਬਾਰੇ ਫੈਸਲਾ ਕਰਨ ਲਈ ਕਿਹਾ। ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰ ਮਾਮਲੇ ਦੀ ਜਾਂਚ ਵਿੱਚ ਸਮਾਂ ਲੱਗਦਾ ਹੈ ਅਤੇ ਹਰ ਕਿਸੇ ਦੀ ਵਾਰੀ ਆਵੇਗੀ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਪੰਜਾਬ ਦਾ ਇੱਕ ਪੈਸਾ ਵੀ ਖਾਧਾ ਹੈ, ਉਸ ਦਾ ਜਵਾਬਦੇਹ ਹੋਵੇਗਾ। ਇਸ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਮਾਨ ਨੇ ਤਾਅਨਾ ਮਾਰਦੇ ਹੋਏ ਪ੍ਰਤਾਪ ਬਾਜਵਾ ਨੂੰ ਪੁੱਛਿਆ ਕਿ ਸਾਬਕਾ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਗੁਰਦੀਪ ਕਾਂਗੜ, ਬਲਬੀਰ ਸਿੰਘ ਸਿੱਧੂ, ਮਨਪ੍ਰੀਤ ਬਾਦਲ ਅਤੇ ਫਤਿਹ ਜੰਗ ਬਾਜਵਾ ਕਿੱਥੇ ਹਨ? ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਬਦਲਦੀ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਤੁਸੀਂ ਬਚ ਜਾਓਗੇ, ਜਿਸਨੇ ਵੀ ਪੰਜਾਬ ਦਾ ਪੈਸਾ ਖਾਇਆ ਹੈ,ਉਹ ਜ਼ਰੂਰ ਅੰਦਰ ਜਾਵੇਗਾ । ਉਨ੍ਹਾਂ ਕਿਹਾ ਕਿ ਕਾਂਗਰਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਆਪਣੇ ਭ੍ਰਿਸ਼ਟ ਆਗੂਆਂ ਦੀ ਸੂਚੀ ਬਣਾਈ ਸੀ। ਪਰ ਹਾਈਕਮਾਂਡ ਨੇ ਬਦਨਾਮੀ ਦੇ ਡਰੋਂ ਸੂਚੀ ਦਬਾ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਪੀਐਮ ਮੋਦੀ ਅਤੇ ਅਡਾਨੀ ਦੇ ਸਬੰਧਾਂ ‘ਤੇ ਸਵਾਲ ਉਠਾਉਂਦੇ ਹਨ। ਪਰ ਛੱਤੀਸਗੜ੍ਹ ਅਤੇ ਰਾਜਸਥਾਨ ਵਿਚਾਲੇ ਕਾਂਗਰਸ ਨੇ ਅਡਾਨੀ ਨੂੰ ਖਾਨਾ ਦਿੱਤੀਆਂ ਹਨ। ਬਾਜਵਾ ਨੇ ਅਰਵਿੰਦ ਕੇਜਰੀਵਾਲ ਵੱਲੋਂ ਰੇਤ ਤੋਂ ਸਾਲਾਨਾ 20 ਹਜ਼ਾਰ ਕਰੋੜ ਰੁਪਏ ਦੇਣ ਦੀ ਗਰੰਟੀ ‘ਤੇ ਸਵਾਲ ਚੁੱਕੇ ਹਨ। ਮਾਨ ਨੇ ਕਿਹਾ ਕਿ ਉਹ ਬਜਟ ‘ਤੇ ਆਪਣੇ ਭਾਸ਼ਣ ਦੌਰਾਨ ਸਭ ਕੁਝ ਸਪੱਸ਼ਟ ਕਰਨਗੇ। ਉਨ੍ਹਾਂ ਕਿਹਾ ਕਿ ਉਹ ਦੱਸਣਗੇ ਕਿ ਕਿੰਨੇ ਕਾਂਗਰਸੀਆਂ ਦੇ ਮਾਫੀਆ ਫੜੇ ਗਏ ਹਨ, ਜਿਨ੍ਹਾਂ ‘ਚ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਅਤੇ ਸਦਨ ‘ਚ ਬੈਠੇ ਉਨ੍ਹਾਂ ਦੇ ਚਹੇਤੇ ਆਗੂ ਵੀ ਮੌਜੂਦ ਹਨ। ਉਨ੍ਹਾਂ ਸਵਾਲ ਕੀਤਾ ਕਿ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਚੱਲਣ ਵਾਲੀ ਸਸਤੀ ਰੇਤ ਦੀ ਖੱਡ ਕਾਂਗਰਸ ਦੇ ਕਾਰਜਕਾਲ ਦੌਰਾਨ ਕਿਉਂ ਨਹੀਂ ਚਲਾਈ ਗਈ। ਮਾਨ ਨੇ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਨੇ ਜੀ-20 ਰੱਦ ਹੋਣ ਦੀ ਅਫਵਾਹ ‘ਤੇ ਪ੍ਰੈੱਸ ਕਾਨਫਰੰਸ ਕੀਤੀ ਸੀ। ਉਨ੍ਹਾਂ ਕਾਂਗਰਸ ਸਾਹਮਣੇ ਦਸਤਾਵੇਜ਼ ਦਿਖਾਉਣ ਦੀ ਗੱਲ ਕਹੀ। ਬਾਜਵਾ ਨੂੰ ਕਿਹਾ ਕਿ ਅਜਿਹੇ ‘ਚ ਉਹ ਵਿਜੀਲੈਂਸ ‘ਤੇ ਸਵਾਲ ਉਠਾਉਂਦੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੀ ਪੰਜਾਬ ਸਰਕਾਰ PSPCL ਦੇ 22,000 ਕਰੋੜ ਰੁਪਏ ਦੇ ਘਾਟੇ ਦੀ ਭਰਪਾਈ ਕਰੇਗੀ। ਪੂਰੇ ਪੰਜਾਬ ਨੂੰ ਖਦਸ਼ਾ ਹੈ ਕਿ ਇਸ ਵਾਰ ਕਣਕ ਦੀ ਫ਼ਸਲ ਵੇਲੇ ਬਿਜਲੀ ਨਾ ਆਵੇ ਕਿਉਂਕਿ ਬਿਜਲੀ ਤਾਂ ਪਹਿਲਾਂ ਹੀ ਵਿਘਨ ਪੈ ਰਹੀ ਹੈ। PSPCL ਨੇ ਆਪਣੀ ਤਨਖਾਹ ਲਈ ਬੈਂਕ ਤੋਂ 500 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। The post ਵਿਧਾਨ ਸਭਾ ‘ਚ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਭਾਰੀ ਹੰਗਾਮਾ, CM ਮਾਨ ਤੇ ਪ੍ਰਤਾਪ ਬਾਜਵਾ ਵਿਚਾਲੇ ਹੋਈ ਤਿੱਖੀ ਬਹਿਸ appeared first on TheUnmute.com - Punjabi News. Tags:
|
ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਹੋਲਾ ਮਹੱਲਾ ਸਬੰਧੀ ਸਮਾਗਮਾਂ 'ਚ ਵੀ ਕੀਤੀ ਸ਼ਿਰਕਤ Monday 06 March 2023 10:32 AM UTC+00 | Tags: aandpur-sahib bhagwant-mann breaking-news hola-mohalla latest-news news punjab punjab-news sikh sikh-community takht-sri-kesgarh-sahib traditional-festival-punjab ਸ੍ਰੀ ਅਨੰਦਪੁਰ ਸਾਹਿਬ, 6 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਮੱਥਾ ਟੇਕਿਆ ਅਤੇ ਹੋਲੇ ਮਹੱਲੇ ਦੇ ਰਵਾਇਤੀ ਤਿਉਹਾਰ ਦੀ ਸ਼ੁਰੂਆਤ ਮੌਕੇ ਕਰਵਾਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਨੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਇਹ ਵੀ ਕਾਮਨਾ ਕੀਤੀ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਬਰਕਰਾਰ ਰਹੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਮਾਨ ਨੇ ਕਿਹਾ ਕਿ ਇਹ ਤਿਉਹਾਰ ਜੋ ਆਮ ਤੌਰ ‘ਤੇ ਪੰਜਾਬੀਆਂ ਅਤੇ ਖਾਸ ਤੌਰ ‘ਤੇ ਸਿੱਖ ਕੌਮ ਦੀ ਜੁਝਾਰੂ ਭਾਵਨਾ ਦਾ ਪ੍ਰਤੀਕ ਹੈ, ਦੇ ਸ਼ੁਰੂਆਤੀ ਸਮਾਗਮ ਵਿੱਚ ਸ਼ਾਮਲ ਹੋਣ ਉਤੇ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜਿਸ ਦੀ ਸਥਾਪਨਾ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸਾਲ 1665 ਵਿੱਚ ਕੀਤੀ ਸੀ, ਜਿਨ੍ਹਾਂ ਨੇ ਮਨੁੱਖੀ ਕਦਰਾਂ-ਕੀਮਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਪਾਵਨ ਅਸਥਾਨ ਖਾਲਸੇ ਦੀ ਜਨਮ ਭੂਮੀ ਵੀ ਹੈ ਕਿਉਂਕਿ ਸਾਲ 1699 ਵਿਚ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਇਤਿਹਾਸਕ ਦਿਹਾੜੇ ‘ਤੇ ਇਸ ਪਵਿੱਤਰ ਧਰਤੀ ਉੱਤੇ ਖਾਲਸਾ ਪੰਥ ਦੀ ਨੀਂਹ ਰੱਖੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਹੀ ਪੰਜਾਬੀਆਂ ਨੂੰ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਹੈ। ਇਸ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਇਸ ਤਿਉਹਾਰ ਮੌਕੇ ਵੱਖ-ਵੱਖ ਵਰਗਾਂ ਦੇ ਲੋਕ ਭਾਰੀ ਗਿਣਤੀ ਵਿੱਚ ਮੱਥਾ ਟੇਕਣ ਵਾਸਤੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਦੌਰਾਨ ਪਵਿੱਤਰ ਨਗਰੀ ਵਿਖੇ ਆਉਣ ਵਾਲੀਆਂ ਸੰਗਤਾਂ ਲਈ ਵਿਸ਼ਵ ਪੱਧਰੀ ਅਤੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰ ਸਾਲ ਸ਼ਰਧਾਲੂ ਇਸ ਰਵਾਇਤੀ ਤਿਉਹਾਰ ਨੂੰ ਏਕਤਾ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਦੇ ਰੰਗਾਂ ਨਾਲ ਮਨਾਉਂਦੇ ਹਨ। ਮੁੱਖ ਮੰਤਰੀ ਨੇ ਸ਼ਰਧਾਲੂਆਂ ਲਈ ਟ੍ਰੈਫਿਕ ਵਿਵਸਥਾ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧਾਂ, ਰਹਿਣ-ਸਹਿਣ ਅਤੇ ਹੋਰ ਸਹੂਲਤਾਂ ਲਈ ਵਿਸਥਾਰਤ ਪ੍ਰਬੰਧਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਭਗਵੰਤ ਮਾਨ ਨੇ ਲੋਕਾਂ ਨੂੰ ਧਰਮ ਨਿਰਪੱਖਤਾ ਅਤੇ ਸਹਿਣਸ਼ੀਲਤਾ ਦੀਆਂ ਭਾਵਨਾਵਾਂ ਨੂੰ ਦਰਸਾਉਣ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਇਸ ਮਹਾਨ ਸਮਾਗਮ ਨੂੰ ਸਮੂਹਿਕ ਤੌਰ ‘ਤੇ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ The post ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਹੋਲਾ ਮਹੱਲਾ ਸਬੰਧੀ ਸਮਾਗਮਾਂ ‘ਚ ਵੀ ਕੀਤੀ ਸ਼ਿਰਕਤ appeared first on TheUnmute.com - Punjabi News. Tags:
|
ਆਬਕਾਰੀ ਨੀਤੀ ਮਾਮਲੇ 'ਚ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ Monday 06 March 2023 10:42 AM UTC+00 | Tags: aam-aadmi-party arvind-kejriwal breaking-news cbi cbi-team chief-minister-manish-sisodia cm-arvind-kajeriwal delhi delhi-chief-minister-arvind-kejriwa delhi-court delhi-deputy-chief-minister-manish-sisodi delhi-deputy-chief-minister-manish-sisodia delhi-excise-policy-case delhi-government deputy-chief-minister-manish-sisodia dinesh-arora excise-policy-case excise-policy-scam-case government-hospital-in-sarita-vihar manish-sisodia news supreme-court ਚੰਡੀਗੜ੍ਹ, 06 ਮਾਰਚ 2023: ‘ਆਪ’ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਰਾਉਸ ਐਵੇਨਿਊ ਕੋਰਟ ਨੇ 20 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਸੀਬੀਆਈ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਵਿਪਸਨਾ ਸੈੱਲ ਭੇਜ ਭੇਜਣ ਦੇ ਹੁਕਮ ਸੁਣਾਏ । ਅਦਾਲਤ ਨੇ ਸਿਸੋਦੀਆ ਨੂੰ ਗੀਤਾ, ਡਾਇਰੀ ਅਤੇ ਪੈੱਨ ਰੱਖਣ ਦੀ ਇਜਾਜ਼ਤ ਦਿੱਤੀ ਹੈ। ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਦਵਾਈਆਂ ਰੱਖਣ ਦੀ ਇਜਾਜ਼ਤ ਵੀ ਦਿੱਤੀ ਗਈ ਹੈ। ਇਸਤੋਂ ਬਾਅਦ ਮਨੀਸ਼ ਸਿਸੋਦੀਆ (Manish Sisodia) ਨੂੰ ਹੁਣ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੇਸ਼ ਕੀਤਾ ਜਾਵੇਗਾ। ਦਰਅਸਲ, 4 ਮਾਰਚ ਨੂੰ ਰਾਉਸ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੇ ਸੀਬੀਆਈ ਰਿਮਾਂਡ ਨੂੰ ਦੋ ਦਿਨ ਹੋਰ ਵਧਾ ਦਿੱਤਾ ਸੀ। ਹਾਲਾਂਕਿ ਸੀਬੀਆਈ ਨੇ ਅਦਾਲਤ ਤੋਂ ਮਨੀਸ਼ ਸਿਸੋਦੀਆ ਦਾ ਤਿੰਨ ਦਿਨ ਹੋਰ ਰਿਮਾਂਡ ਦੇਣ ਦੀ ਮੰਗ ਕੀਤੀ ਸੀ। ਅਦਾਲਤ ਨੇ ਸਿਸੋਦੀਆ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 10 ਮਾਰਚ ਨੂੰ ਹੋਵੇਗੀ। ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫਤਾਰੀ ਤੋਂ ਬਾਅਦ ਇੱਕ ਹਫ਼ਤੇ ਤੋਂ ਸੀਬੀਆਈ ਦੀ ਹਿਰਾਸਤ ਵਿੱਚ ਹਨ। ਗ੍ਰਿਫਤਾਰੀ ਤੋਂ ਬਾਅਦ ਸਿਸੋਦੀਆ ਨੂੰ ਪੰਜ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਕੇਂਦਰੀ ਏਜੰਸੀ ਨੂੰ ਉਸ ਦੇ ਦੋ ਦਿਨ ਹੋਰ ਰਿਮਾਂਡ ‘ਤੇ ਭੇਜੇ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। The post ਆਬਕਾਰੀ ਨੀਤੀ ਮਾਮਲੇ ‘ਚ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ appeared first on TheUnmute.com - Punjabi News. Tags:
|
ਅੰਮ੍ਰਿਤਸਰ ਵਿਖੇ ਹਸਪਤਾਲ 'ਚ ਦੋ ਨੌਜਵਾਨਾਂ ਵਿਚਾਲੇ ਹੋਇਆ ਝਗੜਾ, ਦੂਜੀ ਮੰਜ਼ਿਲ ਤੋਂ ਡਿੱਗਣ ਕਾਰਨ ਇੱਕ ਦੀ ਮੌਤ Monday 06 March 2023 11:39 AM UTC+00 | Tags: amritsar amritsar-news breaking-news died guru-nanak-dev-hospital news punjab-news quarrel ਅੰਮ੍ਰਿਤਸਰ, 06 ਮਾਰਚ 2023: ਅੰਮ੍ਰਿਤਸਰ (Amritsar) ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਵਿਚ ਦੋ ਨੌਜਵਾਨਾਂ ਦੀ ਝੜੱਪ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ, ਪ੍ਰਾਪਤ ਜਾਣਕਾਰੀ ਮੁਤਾਬਕ ਗੁਰੂ ਨਾਨਕ ਦੇਵ ਹਸਪਤਾਲ ਦੀ ਲਿਫਟ ਵਿਚ ਦੂਸਰੀ ਮੰਜ਼ਲ ਤੋਂ ਹੇਠਾਂ ਡਿੱਗਣ ਕਰਕੇ ਇੱਕ ਨੌਜਵਾਨ ਦੀ ਮੌਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਨੌਰਥ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦੋ ਨੌਜਵਾਨਾਂ ਵਿਚਾਲੇ ਝੜੱਪ ਹੋਈ ਹੈ | ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਵਿਚ ਗਾਰਡ ਵਜੋਂ ਡਿਊਟੀ ਦੇ ਰਹੇ ਪੁਲਿਸ ਮੁਲਾਜ਼ਮ ਦਾ ਭਰਾ ਰਾਜਬੀਰ ਸਿੰਘ ਆਪਣੇ ਭਰਾ ਨੂੰ ਰੋਟੀ ਦੇਣ ਆਇਆ ਸੀ ਅਤੇ ਦੂਜੇ ਪਾਸੇ ਸਤਿੰਦਰ ਸਿੰਘ ਨਾਮਕ ਵਿਅਕਤੀ ਉਸਦੀ ਪਤਨੀ ਹਸਪਤਾਲ ਵਿੱਚ ਦਾਖਲ ਸੀ, ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਰਾਜਬੀਰ ਸਿੰਘ ਅਤੇ ਸਤਿੰਦਰ ਸਿੰਘ ਵਿਚਾਲੇ ਝਗੜਾ ਹੋ ਗਿਆ | ਇਸ ਝਗੜੇ ਦੌਰਾਨ ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗਣ ਕਰਕੇ ਪੁਲਿਸ ਮੁਲਾਜ਼ਮ ਦੇ ਭਰਾ ਰਾਜਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸਤਿੰਦਰ ਸਿੰਘ ਨਾਮਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ | ਜ਼ਖਮੀ ਨੌਜਵਾਨ ਦਾ ਜ਼ੇਰੇ ਇਲਾਜ ਹੈ | ਉਨ੍ਹਾਂ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਅਜਿਹੇ ਬਿਆਨ ਦੇਣ ਦੇ ਹਾਲਾਤ ਵਿੱਚ ਨਹੀਂ ਹਨ ਅਤੇ ਫਿਲਹਾਲ ਜ਼ਖਮੀ ਵਿਅਕਤੀ ਦੇ ਬਿਆਨ ਲੈਣ ਤੋਂ ਬਾਅਦ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | The post ਅੰਮ੍ਰਿਤਸਰ ਵਿਖੇ ਹਸਪਤਾਲ ‘ਚ ਦੋ ਨੌਜਵਾਨਾਂ ਵਿਚਾਲੇ ਹੋਇਆ ਝਗੜਾ, ਦੂਜੀ ਮੰਜ਼ਿਲ ਤੋਂ ਡਿੱਗਣ ਕਾਰਨ ਇੱਕ ਦੀ ਮੌਤ appeared first on TheUnmute.com - Punjabi News. Tags:
|
ਪੰਜਾਬ ਦਾ ਖ਼ਜ਼ਾਨਾ ਲੁੱਟਣ ਵਾਲਾ ਆਪਣਾ ਹੋਵੇ ਜਾਂ ਬੇਗਾਨਾ ਬਖ਼ਸ਼ਿਆ ਨਹੀਂ ਜਾਵੇਗਾ: CM ਭਗਵੰਤ ਮਾਨ Monday 06 March 2023 11:47 AM UTC+00 | Tags: aam-aadmi-party bhagwant-mann breaking-news news partap-singh-bajwa punjab-congress punjab-government the-unmute-breaking-news ਚੰਡੀਗੜ੍ਹ, 6 ਮਾਰਚ 2023 : ਸੂਬੇ ਦਾ ਖ਼ਜ਼ਾਨਾ ਲੁੱਟਣ ਲਈ ਵਿਰੋਧੀ ਧਿਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੋਮਵਾਰ ਨੂੰ ਕਿਹਾ ਕਿ ਜਨਤਾ ਦਾ ਪੈਸਾ ਲੁੱਟਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਦਾਗੀ ਆਗੂਆਂ ਵਿਰੁੱਧ ਵਿਜੀਲੈਂਸ ਦੀ ਕਾਰਵਾਈ ਦਾ ਵਿਰੋਧ ਕਰਕੇ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਆਲੋਚਨਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਭ੍ਰਿਸ਼ਟਾਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸੂਬੇ ਨੂੰ ਬੇਰਹਿਮੀ ਨਾਲ ਲੁੱਟਣ ਅਤੇ ਤਬਾਹ ਕਰਨ ਵਾਲੇ ਇਨ੍ਹਾਂ ਗੁਨਾਹਗਾਰਾਂ ਵਿਰੁੱਧ ਕਾਰਵਾਈ ਕਰਨ ਤੋਂ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਕਾਂਗਰਸੀ ਆਗੂ ਉਨ੍ਹਾਂ ਲੋਕਾਂ ਨੂੰ ਸਰਪ੍ਰਸਤੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਨੇ ਲੋਕਾਂ ਵੱਲੋਂ ਦਿੱਤੀ ਤਾਕਤ ਦੀ ਦੁਰਵਰਤੋਂ ਕਰ ਕੇ ਸੂਬੇ ਦੀ ਦੌਲਤ ਦੀ ਅੰਨ੍ਹੀ ਲੁੱਟ ਕੀਤੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਭ੍ਰਿਸ਼ਟ ਆਗੂ ਭਾਵੇਂ ਉਹ ਸੱਤਾਧਾਰੀ ਧਿਰ ਦੇ ਹੋਣ ਜਾਂ ਵਿਰੋਧੀ ਧਿਰ ਦੇ ਕਿਸੇ ਵੀ ਕੀਮਤ 'ਤੇ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਭ੍ਰਿਸ਼ਟਾਚਾਰ ‘ਚ ਡੂੰਘੇ ਧਸੇ ਹੋਣ ਉਤੇ ਕਾਂਗਰਸ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰ ਕੇ ਜਨਤਾ ਦੀ ਦੌਲਤ ਲੁੱਟੀ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਭ੍ਰਿਸ਼ਟ ਨੇਤਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਕਾਂਗਰਸੀ ਆਗੂਆਂ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਵਿਰੋਧੀ ਬੈਂਚਾਂ ‘ਤੇ ਬੈਠੇ ਬਹੁਤੇ ਕਾਂਗਰਸੀ ਆਗੂ ਦਾਗ਼ੀ ਹਨ। ਉਨ੍ਹਾਂ ਬਾਜਵਾ ਨੂੰ ਕਿਹਾ ਕਿ ਭਾਵੇਂ ਇਹ ਆਗੂ ਇਨ੍ਹਾਂ ਸੀਟਾਂ ‘ਤੇ ਤੁਹਾਡੇ ਵਿਚਕਾਰ ਬੈਠੇ ਹਨ ਪਰ ਉਨ੍ਹਾਂ ਨੂੰ ਵੀ ਜਲਦੀ ਹੀ ਆਪਣੇ ਗੁਨਾਹਾਂ ਦਾ ਖਮਿਆਜ਼ਾ ਭੁਗਤਣਾ ਪਵੇਗਾ ਕਿਉਂਕਿ ਇਨ੍ਹਾਂ ਵਿਰੁੱਧ ਕਾਰਵਾਈ ਹੋਣੀ ਲਾਜ਼ਮੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਖ਼ਿਲਾਫ਼ ਹੋਏ ਅਪਰਾਧਾਂ ਵਿੱਚ ਕਈ ਕਾਂਗਰਸੀ ਆਗੂਆਂ ਦੇ ਨਾਂ ਸ਼ਾਮਲ ਹਨ ਅਤੇ ਉਨ੍ਹਾਂ ਦੀ ਸਰਕਾਰ ਅਜਿਹੇ ਆਗੂਆਂ ਨੂੰ ਆਪਣੀਆਂ ਨਾਪਾਕ ਹਰਕਤਾਂ ਲਈ ਜਵਾਬਦੇਹ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਭ੍ਰਿਸ਼ਟ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਪਰ ਕਾਂਗਰਸ ਨੇ ਹਮੇਸ਼ਾ ਅਜਿਹੇ ਆਗੂਆਂ ਦਾ ਬਚਾਅ ਕੀਤਾ ਹੈ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਨੂੰ ਚੇਤੇ ਕਰਵਾਇਆ ਕਿ ਉਨ੍ਹਾਂ ਦੀ ਪਾਰਟੀ ਦੇ ਇਕ ਸਾਬਕਾ ਮੁੱਖ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਕਾਂਗਰਸ ਹਾਈ ਕਮਾਂਡ ਨੂੰ ਸੌਂਪੀ ਸੀ। ਭਗਵੰਤ ਮਾਨ ਨੇ ਵਿਅੰਗ ਕਸਦਿਆਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਇਨ੍ਹਾਂ ਭ੍ਰਿਸ਼ਟ ਆਗੂਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪਾਰਟੀ ਨੂੰ ਨਮੋਸ਼ੀ ਤੋਂ ਬਚਾਉਣ ਲਈ ਸੂਚੀ ਦੇ ਮਾਮਲੇ ਵਿੱਚ ਝੁਕ ਗਈ, ਜਿਸ ਨਾਲ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ। The post ਪੰਜਾਬ ਦਾ ਖ਼ਜ਼ਾਨਾ ਲੁੱਟਣ ਵਾਲਾ ਆਪਣਾ ਹੋਵੇ ਜਾਂ ਬੇਗਾਨਾ ਬਖ਼ਸ਼ਿਆ ਨਹੀਂ ਜਾਵੇਗਾ: CM ਭਗਵੰਤ ਮਾਨ appeared first on TheUnmute.com - Punjabi News. Tags:
|
ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਪਹੁੰਚੇ CM ਭਗਵੰਤ ਮਾਨ Monday 06 March 2023 12:01 PM UTC+00 | Tags: amritsar breaking-news g-20-summit g-20-summit-amritsar latest-news news punjab-chief-minister-bhagwant-mann ਚੰਡੀਗੜ੍ਹ, 6 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ-20 ਸੰਮੇਲਨ (G-20 summit) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਅੰਮ੍ਰਿਤਸਰ ਪੁੱਜੇ। ਇਸ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਹੈ । ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਮੁੱਖ ਸਕੱਤਰ ਵੀ.ਕੇ ਜੰਜੂਆ ਵੀ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਜੀ-20 ਸੰਮੇਲਨ 15-17 ਮਾਰਚ ਅਤੇ 19-20 ਮਾਰਚ ਨੂੰ ਹੋਵੇਗਾ। The post ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਪਹੁੰਚੇ CM ਭਗਵੰਤ ਮਾਨ appeared first on TheUnmute.com - Punjabi News. Tags:
|
ਕਰਾਫਟ ਮੇਲੇ 'ਚ ਵਸਤਾਂ ਦੀ ਸੁੰਦਰਤਾ ਅਤੇ ਸ਼ਿਲਪਕਾਰਾਂ ਦਾ ਹੁਨਰ ਵੇਖਣ ਦਾ ਮੌਕਾ ਮਿਲਿਆ: ਹਰਜੋਤ ਸਿੰਘ ਬੈਂਸ Monday 06 March 2023 12:09 PM UTC+00 | Tags: harjot-singh-bains hola-mohalla news punjabi-news punjab-news sri-anandpur-sahib the-unmute-breaking-news virasat-e-khalsa ਸ੍ਰੀ ਅਨੰਦਪੁਰ ਸਾਹਿਬ , 06 ਮਾਰਚ 2023: ਹੋਲਾ-ਮਹੱਲਾ ਦੌਰਾਨ ਵਿਰਾਸਤ-ਏ-ਖ਼ਾਲਸਾ ਵਿਖੇ ਲੱਗਣ ਵਾਲਾ ਸ਼ਿਲਪ ਮੇਲਾ ਭਾਰਤ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਿਵਾਇਤੀ ਸ਼ਿਲਪਕਾਰੀ ਦਾ ਪ੍ਰਤੀਕ ਹੈ। ਇਹ ਘਰੇਲੂ ਦਸਤਕਾਰੀ ਅਤੇ ਪੁਰਾਤਨ ਉਤਪਾਦਾਂ ਦਾ ਜੀਵੰਤ ਅਤੇ ਵੰਨ-ਸੁਵੰਨਾ ਪ੍ਰਦਰਸ਼ਨ ਹੈ, ਜੋ ਕਾਰੀਗਰਾਂ ਦੇ ਸਿਰਜਨਾਤਮਕ ਹੁਨਰ ਨੂੰ ਦਰਸਾਉਦਾ ਹੈ।ਇਹ ਪ੍ਰਗਟਾਵਾ ਸ. ਹਰਜੋਤ ਸਿੰਘ ਬੈਂਸ (Harjot Singh Bains) ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਹੋਲਾ ਮਹੱਲਾ ਮੌਕੇ ਵਿਰਾਸਤ-ਏ-ਖ਼ਾਲਸਾ ਵਿੱਚ ਲੱਗੇ ਕਰਾਫਟ ਮੇਲੇ ਦਾ ਦੌਰਾ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਸ਼ਿਲਪਕਾਰੀ ਮੇਲੇ ਵਿੱਚ ਆਉਣ ਵਾਲੇ ਲੋਕ ਹੱਥੀ ਤਿਆਰ ਕੀਤੇ ਕੱਪੜੇ, ਗਹਿਣੇ, ਚੀਨੀ ਮਿੱਟੀ ਦੇ ਬਰਤਨ ਅਤੇ ਲੱਕੜ ਦੇ ਕੰਮ ਸਮੇਤ ਅਨੇਕ ਉਤਪਾਦਾਂ ਦੀ ਪੇਸ਼ਕਾਰੀ ਨੂੰ ਵੇਖ ਅਤੇ ਖਰੀਦ ਸਕਦੇ ਹਨ। ਇਹ ਵਸਤਾਂ ਰਵਾਇਤੀ ਢੰਗਾਂ ਅਤੇ ਤਕਨੀਕਾਂ ਦੀ ਵਰਤੋਂ ਕਰਕੇ ਬਣਾਈਆਂ ਜਾਂਦੀਆਂ ਹਨ, ਜੋ ਪਰਿਵਾਰਾਂ ਵਿੱਚ ਪੀੜ੍ਹੀ-ਦਰ-ਪੀੜ੍ਹੀ ਚੱਲੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਰਸ਼ਕਾਂ ਨੂੰ ਇਹਨਾਂ ਪਰੰਪਰਾਗਤ ਵਸਤਾਂ ਦੀ ਸੁੰਦਰਤਾ ਅਤੇ ਸ਼ਿਲਪਕਾਰਾਂ ਦੇ ਹੁਨਰ ਨੂੰ ਦੇਖਣ ਦਾ ਮੌਕਾ ਮਿਲਦਾ ਹੈ। ਇਹ ਮੇਲਾ ਘਰੇਲੂ ਕਾਰੀਗਰਾਂ ਦਾ ਸਮਰਥਨ ਅਤੇ ਹੋਸਲਾ ਅਫਜਾਈ ਕਰਨ ਲਈ ਇੱਕ ਅਹਿਮ ਮੌਕਾ ਵੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ ਸ਼ਿਲਪ ਮੇਲਾ ਕਈ ਤਰਾਂ ਦੇ ਸੱਭਿਆਚਾਰਕ ਸਮਾਗਮਾਂ ਅਤੇ ਪ੍ਰਦਰਸ਼ਨਾਂ ਦੀ ਪੇ਼ਸਕਾਰੀ ਲਈ ਅਹਿਮ ਹਿੱਸਾ ਮੰਨਿਆ ਜਾਂਦਾ ਹੈ। ਦਰਸ਼ਕ ਰਵਾਇਤੀ ਪੰਜਾਬੀ ਸੰਗੀਤ ਦਾ ਵੀ ਅਨੰਦ ਮਾਣ ਸਕਦੇ ਹਨ। ਇਸ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਵਿਰਾਸਤ ਏ ਖਾਲਸਾ ਦੇ ਆਡੋਟੋਰੀਅਮ ਵਿੱਚ ਆਯੋਜਿਤ ਢਾਡੀ ਵਾਰਾਂ ਸਰਵਣ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਢਾਡੀ ਵਾਰ ਸੰਗੀਤ ਅਤੇ ਗਾਇਨ ਸ਼ੈਲੀ ਦਾ ਇੱਕ ਵਿਲੱਖਣ ਅਤੇ ਰਵਾਇਤੀ ਰੂਪ ਹੈ ਜੋ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਦਾ ਅਹਿਮ ਅੰਗ ਹੈ। ਇਹ ਪਰੰਪਰਾ ਸਿੱਖ ਸੰਗੀਤਕ ਵੰਨਗੀ ਵਾਰਾਂ ਦਾ ਇੱਕ ਅਜਿਹਾ ਰੂਪ ਹੈ ਜੋ ਪੰਜਾਬੀ ਪਰਿਵਾਰਾਂ ਵਿੱਚ ਪੀੜ੍ਹੀ-ਦਰ-ਪੀੜ੍ਹੀ ਅੱਗੇ ਵੱਧਦਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਢਾਡੀ ਜਥੇ ਦੇ ਬੋਲ ਅਤੇ ਸਾਜ਼ ਅਧਿਆਤਮਿਕਤਾ, ਨੈਤਿਕਤਾ ਅਤੇ ਸਮਾਜਿਕ ਨਿਆਂ ਦੇ ਵਿਸ਼ਿਆ ਤੇ ਅਧਾਰਤ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਇਹ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਪੇ਼ਸਕਾਰੀ ਹੈ। ਸਰੋਤੇ ਢਾਡੀ ਜਥੇ ਦੀਆਂ ਸ਼ਕਤੀਸ਼ਾਲੀ ਤਾਲਾਂ, ਧੁਨਾਂ ਅਤੇ ਰਵਾਇਤੀ ਪੰਜਾਬੀ ਸ਼ਾਜ਼ਾਂ ਦਾ ਅਨੰਦ ਮਾਣ ਸਕਦੇ ਹਨ | ਉਨ੍ਹਾਂ ਦੱਸਿਆ ਕਿ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਰਵਾਇਤੀ ਪੰਜਾਬੀ ਪਹਿਰਾਵਾ ਅਤੇ ਪੁਰਾਤਨ ਸਿੱਖੀ ਸਰੂਪ ਨੂੰ ਦੇਖਣ ਦਾ ਮੌਕਾ ਵੀ ਮਿਲਦਾ ਹੈ। ਇਨ੍ਹਾਂ ਪੁਰਾਤਨ ਵੰਨਗੀਆਂ ਨੂੰ ਮਾਨਣ ਲਈ ਸੁਖਾਵਾਂ ਵਾਤਾਵਰਣ ਮੁਹੱਇਆਂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ, ਮੇਲਾ ਅਫਸਰ ਮਨੀਸ਼ਾ ਰਾਣਾ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ, ਸਹਾਇਕ ਮੇਲਾ ਅਫਸਰ ਦੀਪਾਂਕਰ ਗਰਗ,ਕਾਰਜਕਾਰੀ ਇੰ.ਟੂਰਿਜਮ ਬੀ.ਐਸ.ਚਾਨਾ, ਡਿਪਟੀ ਡਾਇਰੈਕਟਰ ਡੇਅਰੀ ਗੁਰਵਿੰਦਰਪਾਲ ਸਿੰਘ ਕਾਹਲੋਂ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾ ਨਵਤੇਜ ਸਿੰਘ ਚੀਮਾ ਆਦਿ ਹਾਜ਼ਰ ਸਨ। The post ਕਰਾਫਟ ਮੇਲੇ ‘ਚ ਵਸਤਾਂ ਦੀ ਸੁੰਦਰਤਾ ਅਤੇ ਸ਼ਿਲਪਕਾਰਾਂ ਦਾ ਹੁਨਰ ਵੇਖਣ ਦਾ ਮੌਕਾ ਮਿਲਿਆ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਲਾਲ ਚੰਦ ਕਟਾਰੂਚੱਕ ਵੱਲੋਂ ਲੀਗਲ ਮੀਟਰੋਲੋਜੀ ਵਿੰਗ 'ਚ 10 ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ Monday 06 March 2023 01:40 PM UTC+00 | Tags: appointment-letters breaking-news clerks jobs lal-chand-kataruchak latest-news legal-metrology-wing news punjab-legal-metrology-wing punjab-news the-unmute-breaking the-unmute-breaking-news the-unmute-punjabi-news ਚੰਡੀਗੜ੍ਹ, 06 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਬਾਅਦੇ ਤਹਿਤ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਲਾਲ ਚੰਦ ਕਟਾਰੂਚੱਕ (Lal Chand Kataruchak) ਵੱਲੋਂ ਅੱਜ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੀਟਰੋਲੋਜੀ ਵਿੰਗ (Legal Metrology Wing) ਵਿੱਚ ਨਵ-ਨਿਯੁਕਤ 10 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਮੰਤਰੀ ਵੱਲੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਸਮੇਂ ਪੂਰੀ ਮਿਹਨਤ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਲੀਗਲ ਮੀਟਰੋਲੋਜੀ ਵਿਭਾਗ ਨਾਲ ਸਬੰਧਤ ਕੰਮ ਕਰਵਾਉਣ ਲਈ ਆਮ ਲੋਕਾਂ ਅਤੇ ਵਪਾਰੀਆਂ ਨੂੰ ਸਹੂਲਤ ਦੇਣ ਵੱਲ ਅਹਿਮ ਕਦਮ ਚੁੱਕਦੇ ਹੋਏ ਲੀਗਲ ਮੀਟਰੋਲੋਜੀ ਵਿੰਗ ਦੇ ਮਾਪਤੋਲ ਉਪਕਰਣਾਂ ਦੀ ਪੜਤਾਲ ਦੇ ਕੰਮ ਨੂੰ ਸਿੰਗਲ ਵਿੰਡੋ ਸਿਸਟਮ ਨਾਲ ਜੋੜਨ ਦਾ ਆਗਾਜ਼ ਵੀ ਕੀਤਾ ਗਿਆ ਜਿਸ ਨਾਲ ਹੁਣ ਵਪਾਰੀ ਆਪਣੇ ਮਾਪ ਤੋਲ ਉਪਕਰਣਾਂ ਦੀ ਪੜਤਾਲ ਲਈ ਵਪਾਰਕ ਸਥਾਨ ਜਾਂ ਘਰ ਬੈਠਾ ਹੀ ਆਨ ਲਾਇਨ ਅਪਲਾਈ ਕਰ ਸਕਦਾ ਹੈ। ਲੀਗਲ ਮੀਟਰੋਲੋਜੀ ਵਿੰਗ (Legal Metrology Wing) ਨਾਲ ਸਬੰਧਤ ਮੁੱਖ ਕੰਮ ਲੀਗਲ ਮੀਟਰੋਲੋਜੀ ਐਕਟ 2009 ਅਤੇ ਇਸ ਅਧੀਨ ਨਿਯਮਾਂ ਦੀ ਪਾਲਣਾ ਕਰਵਾਉਂਦੇ ਹੋਏ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਮਾਪਤੋਲ ਉਪਕਰਣਾਂ ਦੀ ਸਾਲਾਨਾ ਪੜਤਾਲ ਅਤੇ ਨਿਰੀਖਣ, ਨਿਰਮਾਣ ਕਰਤਾ/ਡੀਲਰ/ਰਿਪੇਅਰਰ ਦੇ ਨਵੇਂ ਲਾਇਸੰਸ ਜਾਰੀ ਕਰਨਾ ਅਤੇ ਰੀਨਿਊਲ, ਡੱਬਾ ਬੰਦ ਵਸਤੂਆਂ ਦੀਆਂ ਨਿਰਮਾਣ ਕਰਤਾ ਇਕਾਈਆਂ ਦੀ ਰਜਿਸਟ੍ਰੇਸ਼ਨ ਅਤੇ ਨਿਰੀਖਣ ਹੈ। ਇਸ ਮੌਕੇ ਕੰਟਰੋਲਰ ਲੀਗਲ ਮੀਟਰੋਲੋਜੀ ਪੰਜਾਬ ਪਰਮਪਾਲ ਕੌਰ ਸਿੱਧੂ ਹਾਜ਼ਿਰ ਸਨ। The post ਲਾਲ ਚੰਦ ਕਟਾਰੂਚੱਕ ਵੱਲੋਂ ਲੀਗਲ ਮੀਟਰੋਲੋਜੀ ਵਿੰਗ ‘ਚ 10 ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵਲੋਂ ਲੁਧਿਆਣਾ ਨਗਰ ਨਿਗਮ ਦਾ ਨੰਬਰਦਾਰ 1000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ Monday 06 March 2023 01:45 PM UTC+00 | Tags: breaking-news bribe bribe-case ludhiana municipal-corporation municipal-corporation-ludhiana news punjab-vigilance-bureau vigilance-bureau ਚੰਡੀਗੜ, 6 ਮਾਰਚ 2023: ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੋਨ ਡੀ, ਨਗਰ ਨਿਗਮ (ਐਮ.ਸੀ.) ਲੁਧਿਆਣਾ ਵਿੱਚ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਸੋਨੂੰ ਨੂੰ 1000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਨੂੰ ਦਰਜਾ ਚਾਰ ਕਰਮਚਾਰੀ ਬੌਬੀ, ਵਾਸੀ ਮਹਾਂ ਸਿੰਘ ਨਗਰ, ਡਾਬਾ, ਲੁਧਿਆਣਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ 'ਚ ਦੋਸ਼ ਲਗਾਇਆ ਹੈ ਕਿ ਉਕਤ ਕਰਮਚਾਰੀ ਨੇ ਉਸ ਨੂੰ ਡਿਊਟੀ ਤੋਂ ਗੈਰ-ਹਾਜਰ ਹੋਣ ਦਾ ਡਰਾਵਾ ਦੇ ਕੇ ਉਸ ਦੀ 5 ਮਹੀਨਿਆਂ ਦੀ ਕੁੱਲ ਤਨਖਾਹ, 70,000 ਵਿੱਚੋਂ 2000 ਰੁਪਏ ਪ੍ਰਤੀ ਮਹੀਨਾ ਯਾਨੀ ਕੁੱਲ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਹੀ 1,000 ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਬਾਕੀ ਦੇ ਪੈਸੇ ਦੇਣ ਦੀ ਮੰਗ ਕਰ ਰਿਹਾ ਸੀ। ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਦੋਸ਼ੀ ਨੇ ਸ਼ਿਕਾਇਤਕਰਤਾ ਪਾਸੋਂ 1,000 ਰੁਪਏ ਦੀ ਰਿਸ਼ਵਤ ਲਈ ਸੀ, ਜਿਸ ਦੇ ਆਧਾਰ 'ਤੇ ਉਕਤ ਕਰਮਚਾਰੀ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੂੰ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। The post ਵਿਜੀਲੈਂਸ ਬਿਊਰੋ ਵਲੋਂ ਲੁਧਿਆਣਾ ਨਗਰ ਨਿਗਮ ਦਾ ਨੰਬਰਦਾਰ 1000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ appeared first on TheUnmute.com - Punjabi News. Tags:
|
ਪਟਵਾਰੀ ਤੇ ਉਸ ਦਾ ਕਰਿੰਦਾ 2500 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ Monday 06 March 2023 01:50 PM UTC+00 | Tags: breaking-news bribe bribery-case crime narendrapal news patwari-sumandeep-singh punjab-vigilance-bureau ਚੰਡੀਗੜ੍ਹ, 06 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਸੋਮਵਾਰ ਨੂੰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਪਟਵਾਰੀ ਸੁਮਨਦੀਪ ਸਿੰਘ ਅਤੇ ਉਸ ਦੇ ਪ੍ਰਾਈਵੇਟ ਸਾਥੀ ਨਰਿੰਦਰਪਾਲ ਨੂੰ 2500 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਅਜੀਤ ਸਿੰਘ ਵਾਸੀ ਭਵਾਨੀਗੜ੍ਹ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਅਤੇ ਉਸ ਦੇ ਸਾਥੀ ਨੇ ਸ਼ਿਕਾਇਤਕਰਤਾ ਦੇ ਜੱਦੀ ਮਕਾਨ ਦਾ ਇੰਤਕਾਲ ਕਰਵਾਉਣ ਬਦਲੇ ਰਿਸ਼ਵਤ ਵਜੋਂ 2500 ਰੁਪਏ ਦੀ ਮੰਗ ਕੀਤੀ ਹੈ। ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2500 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। The post ਪਟਵਾਰੀ ਤੇ ਉਸ ਦਾ ਕਰਿੰਦਾ 2500 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ appeared first on TheUnmute.com - Punjabi News. Tags:
|
ਮਾਣਿਕ ਸਾਹਾ ਹੋਣਗੇ ਤ੍ਰਿਪੁਰਾ ਦੇ ਮੁੱਖ ਮੰਤਰੀ, ਵਿਧਾਇਕ ਦਲ ਦੀ ਮੀਟਿੰਗ 'ਚ ਲਿਆ ਫੈਸਲਾ Monday 06 March 2023 02:02 PM UTC+00 | Tags: bjp breaking-news chief-minister-of-tripura india-news manik-saha new-chief-minister-of-tripura news prime-minister-narendra-modi tripura-government tripura-new-cm union-home-minister-amit-shah ਚੰਡੀਗੜ੍ਹ, 06 ਮਾਰਚ 2023: ਤ੍ਰਿਪੁਰਾ ਦੇ ਨਵੇਂ ਮੁੱਖ ਮੰਤਰੀ ਦਾ ਨਾਂ ਤੈਅ ਹੋ ਗਿਆ ਹੈ। ਇੱਥੇ ਪਾਰਟੀ ਨੇ ਮਾਣਿਕ ਸਾਹਾ (Manik Saha) ‘ਤੇ ਹੀ ਭਰੋਸਾ ਜਤਾਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮਾਣਿਕ ਸਾਹਾ ਤ੍ਰਿਪੁਰਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਾਹਾ ਦੂਜੀ ਵਾਰ ਸੂਬਾ ਸਰਕਾਰ ਦੀ ਕਮਾਨ ਸੰਭਾਲਣਗੇ। ਇਸ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਤ੍ਰਿਪੁਰਾ ਭਾਜਪਾ ਵਿਧਾਇਕ ਦਲ ਦੀ ਬੈਠਕ ਹੋਈ। ਇਸ ਵਿਚ ਮਾਣਿਕ ਸਾਹਾ ਦੇ ਨਾਂ ‘ਤੇ ਸਹਿਮਤੀ ਬਣ ਗਈ ਅਤੇ ਉਨ੍ਹਾਂ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਸਹੁੰ ਚੁੱਕ ਸਮਾਗਮ 8 ਮਾਰਚ ਨੂੰ ਹੋ ਸਕਦਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਮੌਜੂਦ ਰਹਿਣਗੇ। ਇਸ ਤੋਂ ਪਹਿਲਾਂ ਪਿਛਲੇ ਸਾਲ ਮਈ ‘ਚ ਤਤਕਾਲੀ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਦੇ ਅਸਤੀਫੇ ਤੋਂ ਬਾਅਦ ਮਾਣਿਕ ਸਾਹਾ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਮਾਣਿਕ ਸਾਹਾ ਨੇ 15 ਮਈ 2022 ਨੂੰ ਰਾਜ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਕਾਂਗਰਸ ਛੱਡ ਕੇ ਭਾਜਪਾ ਵਿਚ ਹੋਏ ਸਨ ਸ਼ਾਮਲਮਾਣਿਕ ਸਾਹਾ (Manik Saha) 2016 ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੂੰ 2020 ਵਿੱਚ ਤ੍ਰਿਪੁਰਾ ਵਿੱਚ ਪਾਰਟੀ ਪ੍ਰਧਾਨ ਬਣਾਇਆ ਗਿਆ ਸੀ। ਮਾਣਿਕ ਸਾਹਾ ਮੁੱਖ ਮੰਤਰੀ ਬਣਨ ਤੋਂ ਇੱਕ ਮਹੀਨਾ ਪਹਿਲਾਂ ਹੀ ਰਾਜ ਸਭਾ ਮੈਂਬਰ ਚੁਣੇ ਗਏ ਸਨ। ਮੁੱਖ ਮੰਤਰੀ ਬਣਨ ਤੋਂ ਬਾਅਦ, ਬਿਪਲਬ ਦੇਬ ਰਾਜ ਸਭਾ ਮੈਂਬਰ ਚੁਣੇ ਗਏ, ਜਿਸ ਨੂੰ ਜਿੱਤ ਕੇ ਉਹ ਉਪਰਲੇ ਸਦਨ ਵਿੱਚ ਪਹੁੰਚੇ। ਤ੍ਰਿਪੁਰਾ ਵਿੱਚ, ਭਾਰਤੀ ਜਨਤਾ ਪਾਰਟੀ ਨੇ ਆਈਪੀਐਫਟੀ ਨਾਲ ਗਠਜੋੜ ਵਿੱਚ ਚੋਣਾਂ ਲੜੀਆਂ, ਜਦੋਂ ਕਿ ਕਾਂਗਰਸ ਨੇ ਖੱਬੇ ਪੱਖੀਆਂ ਨਾਲ ਗਠਜੋੜ ਕੀਤਾ। ਚੋਣਾਂ ਦੇ ਨਤੀਜੇ ਵਜੋਂ, ਭਾਜਪਾ ਨੇ ਰਾਜ ਵਿੱਚ ਆਪਣੀ ਸੱਤਾ ਬਰਕਰਾਰ ਰੱਖੀ। ਭਾਜਪਾ ਨੂੰ 32 ਅਤੇ ITFTIC ਨੂੰ ਇੱਕ ਸੀਟ ‘ਤੇ ਸਫਲਤਾ ਮਿਲੀ। ਦੂਜੇ ਪਾਸੇ ਕਾਂਗਰਸ ਅਤੇ ਖੱਬੇ ਪੱਖੀ ਗਠਜੋੜ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਨੇ ਤਿੰਨ ਸੀਟਾਂ ਜਿੱਤੀਆਂ, ਜਦੋਂ ਕਿ ਖੱਬੇ ਪੱਖੀਆਂ ਨੂੰ 11 ਸੀਟਾਂ ਮਿਲੀਆਂ। ਸੂਬੇ ਦੀਆਂ 13 ਸੀਟਾਂ ਟਿਪਰਾ ਮੋਥਾ ਪਾਰਟੀ ਦੇ ਹਿੱਸੇ ਆਈਆਂ, ਜੋ ਪਹਿਲੀ ਵਾਰ ਚੋਣ ਲੜ ਰਹੀ ਹੈ। The post ਮਾਣਿਕ ਸਾਹਾ ਹੋਣਗੇ ਤ੍ਰਿਪੁਰਾ ਦੇ ਮੁੱਖ ਮੰਤਰੀ, ਵਿਧਾਇਕ ਦਲ ਦੀ ਮੀਟਿੰਗ ‘ਚ ਲਿਆ ਫੈਸਲਾ appeared first on TheUnmute.com - Punjabi News. Tags:
|
ਪਟਿਆਲਾ ਪੁਲਿਸ ਨੇ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ 16 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ Monday 06 March 2023 02:11 PM UTC+00 | Tags: aam-aadmi-party breaking-news mohammad-sarfaraj-alam-ips news patiala patiala-police punjab punjab-government the-unmute-breaking-news the-unmute-punjabi-news thieves ਪਟਿਆਲਾ, 06 ਮਾਰਚ, 2023: ਮੁਹੰਮਦ ਸਰਫਰਾਜ ਆਲਮ ਆਈ.ਪੀ.ਐਸ. ਐਸ.ਪੀ(ਸਿਟੀ) ਪਟਿਆਲਾ (Patiala) ਨੇ ਪ੍ਰੈਸ ਨੂੰ ਬਰੀਫ ਕਰਦੇ ਹੋਏ ਦੱਸਿਆ ਕਿ ਭੈੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਗੁਰਦੇਵ ਸਿੰਘ ਧਾਲੀਵਾਲ,ਪੀ.ਪੀ.ਐਸ ਉਪ ਕਪਤਾਨ ਪੁਲਿਸ ਦਿਹਾਤੀ ਪਟਿਆਲਾ ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਸਦਰ ਪਟਿਆਲਾ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਇੰਚਾਰਜ ਚੌਕੀ ਬਲਵੇੜਾ ਸ:ਥ: ਨਿਸ਼ਾਨ ਸਿੰਘ 1231/ਪਟਿ: ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮੁੱਕਦਮਾ ਨੰਬਰ 23 ਮਿਤੀ-05-03-2023 ਅ/ਧ 379,411,201,120ਬੀ ਆਈ. ਪੀ.ਸੀ ਥਾਣਾ ਸਦਰ ਪਟਿਆਲਾ ਦਰਜ ਰਜਿਸਟਰ ਕੀਤਾ ਗਿਆ ਹੈ | ਦੋਸ਼ੀ ਸਤਵਿੰਦਰ ਸਿੰਘ ਉਰਫ ਸਾਨੀ ਪੁੱਤਰ ਨੇਤਰ ਸਿੰਘ ਵਾਸੀ ਪਿੰਡ ਬੰਬੋ ਧਰਮਕੋਟ, ਥਾਣਾ ਬਖਸ਼ੀਵਾਲਾ ਪਟਿਆਲਾ (Patiala) , ਜਗਸੀਰ ਸਿੰਘ ਉਰਫ ਜੱਗਾ ਪੁੱਤਰ ਹਾਕਮ ਸਿੰਘ ਵਾਸੀ ਹਰੀਨਗਰ ਖੇੜਕੀ ਥਾਣਾ ਪਸਿਆਣਾ ਤੇ ਜਸਵਿੰਦਰ ਸਿੰਘ ਉਰਫ ਵਿੱਕੀ ਪੁੱਤਰ ਪ੍ਰਮਜੀਤ ਸਿੰਘ ਵਾਸੀ ਪਿੰਡ ਦੁਘਾਟ, ਥਾਣਾ ਬਖਸ਼ੀਵਾਲਾ, ਪਟਿਆਲਾ ਨੂੰ ਕਾਬੂ ਕਰਕੇ ਜਿਨਾ ਪਾਸੋਂ ਚੋਰੀ ਦੇ 16 ਮੋਟਰਸਾਈਕਲ ਤੇ 21 ਮੋਟਰਸਾਈਕਲਾਂ ਦੇ ਸਪੇਅਰ ਪਾਰਟਸ ਜੋ ਕਿ ਪਟਿਆਲਾ ਸਮਾਣਾ ਤੇ ਨਾਭਾ ਸ਼ਹਿਰਾਂ ਤੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਬਲਬੇੜਾ ਵਿਖੇ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਖਾਨ ਚੰਦ ਵਾਸੀ ਪਿੱਪਲ ਵਾਲਾ ਡੇਰਾ ਬਲਵੇੜਾ ਪਟਿਆਲਾ ਦੇ ਕਬਾੜ ਦੀ ਦੁਕਾਨ ਵਿੱਚ ਬਣੇ ਡੰਪ ਵਿੱਚ ਸਟੋਰ ਕਰਕੇ ਮੋਟਰਸਾਈਕਲਾ ਦੇ ਪਾਰਟਸ ਕੱਟ-ਵੱਢ ਕੇ ਸਕਰੈਪ ਬਣਾ ਕੇ ਅੱਗੇ ਵੇਚਦੇ ਹਨ। ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਗ੍ਰਿਫਤਾਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜਿਨਾ ਪਾਸੋਂ ਹੋਰ ਵੀ ਜ਼ਰੀਆ ਸਬੰਧੀ ਖੁਲਾਸੇ ਹੋਣ ਦੀ ਉਮੀਦ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਨ ਦਾ ਵੇਰਵਾ:- 1) ਸਤਵਿੰਦਰ ਸਿੰਘ ਉਰਵ ਸਾਨੀ ਪੁੱਤਰ ਨੇਤਰ ਸਿੰਘ ਵਾਸੀ ਪਿੰਡ ਝੰਬ, ਧਰਮਕੋਟ, ਥਾਣਾ ਬਖਸ਼ੀਵਾਲਾ ਪਟਿਆਲਾ ਉਮਰ ਕਰੀਬ 20 ਸਾਲ, ਵੈਲਡਿੰਗ ਦਾ ਕੰਮ ਕਰਦਾ ਹੈ, 10ਵੀਂ ਫੇਲ 2) ਜਗਸੀਰ ਸਿੰਘ ਉਰਫ ਜੱਗਾ ਪੁੱਤਰ ਹਾਕਮ ਸਿੰਘ ਵਾਸੀ ਹਰੀਨਗਰ ਖੇੜਕੀ ਥਾਣਾ ਪਸਿਆਣਾ ਪਟਿਆਲਾ ਉਮਰ ਕਰੀਬ 24 ਸਾਲ, ਖੇਤੀਬਾੜੀ ਦਾ ਕੰਮ ਕਰਦਾ ਹੈ, 12ਵੀ ਫ਼ੇਲ 3) ਜਸਵਿੰਦਰ ਸਿੰਘ ਉਰਫ ਵਿੱਕੀ ਪੁੱਤਰ ਪ੍ਰਮਜੀਤ ਸਿੰਘ ਵਾਸੀ ਪਿੰਡ ਦਘਾਟ ਥਾਣਾ ਬਖਸ਼ੀਵਾਲਾ ਪਟਿਆਲਾ ਉਮਰ 23 ਸਾਲ, ਕੰਬਾਇਨ ਡਰਾਇਵਰ, 10 ਵੀਂ ਫੇਲ ਦੋਸ਼ੀ ਜਿਨ੍ਹਾਂ ਦੀ ਗ੍ਰਿਫਤਾਰੀ ਬਾਕੀ ਹੈ। 4) ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਖਾਨ ਚੰਦ ਵਾਸੀ ਪਿੱਪਲ ਵਾਲਾ ਡੇਰਾ ਬੁਲਬੇੜਾ ਪਟਿਆਲਾ 5) ਸੰਜੀਤ ਸਿੰਘ ਉਰਫ ਹੈਰੀ ਪੁੱਤਰ ਬਘੇਲ ਸਿੰਘ ਵਾਸੀ ਪਿੰਡ ਦਘਾਟ ਥਾਣਾ ਬਖਸ਼ੀਵਾਲਾ, ਪਟਿਆਲਾ ਬ੍ਰਾਮਦਗੀ :- 16 ਮੋਟਰਸਾਈਕਲ ਵੱਖ ਵੱਖ ਕੰਪਨੀਆ ਦੇ, 21 ਟੈਂਕੀਆ,21 ਸੀਟਾ,21 ਪਿਛਲੇ ਮਡਗਾਰਡ, 10 ਮ ਬਿਨਾ ਟਾਇਰ 10 ਏਅਰ ਫਿਲਟਰ,05 ਰੈੱਡ ਲਾਈਟਾ, 03 ਮ ਸਮੇਤ ਟਾਇਰ, 08 ਹੈੱਡ ਲਾਈਟ ਕਵਰ, 08 ਡੈੱਨ ਕਵਰ,09 ਲੌਂਗ ਗਾਰਡ, 04 ਹੈਡਲ, 04 ਅਗਲੇ ਮਡਗਾਰਡ, 05 ਸਾਇਲੰਸਰ, 05 ਅਗਲੇ ਸ਼ੌਕਰ ਜੋ ਵੱਖ-ਵੱਖ ਕੰਪਨੀਆ ਦੇ ਹਨ। ਸਾਬਕਾ ਕਰੀਮੀਨਲ ਰਿਕਾਰਡ : 1) ਸੰਜੀਤ ਸਿੰਘ ਉਕਤ ਖਿਲਾਫ (ਮੁ ਨੰ: 04 ਮਿਤੀ 16-01-2021 ਅ/ਧ 323,506,427,148,149 ਆਈ.ਪੀ.ਸੀ ਥਾਣਾ ਬਖਸ਼ੀਵਾਲਾ,ਪਟਿਆਲਾ। 2) ਜਗਸੀਰ ਸਿੰਘ ਉਰਫ ਜੱਗਾ ਉਕਤ ਖਿਲਾਫ ( ਮੁ ਨੰ: 164 ਮਿਤੀ 13-09-2022 ਅ/ਧ 379 ਆਈ.ਪੀ.ਸੀ ਥਾਣਾ ਪਸਿਆਣਾ ਪਟਿਆਲਾ) 3) ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਖਾਨ ਚੰਦ ਵਾਸੀ ਪਿੱਛਲ ਵਾਲਾ ਡੇਰਾ ਬਲਥੋੜਾ,ਪਟਿਆਲਾ ਖਿਲਾਫ (ਮੁ ਨੰ: 164 ਮਿਤੀ 13-09-2022 ਅ/ਧ 379 ਆਈ.ਪੀ.ਸੀ ਥਾਣਾ ਪਸਿਆਣਾ The post ਪਟਿਆਲਾ ਪੁਲਿਸ ਨੇ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ 16 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ appeared first on TheUnmute.com - Punjabi News. Tags:
|
ਜੀ-20 ਸਿਖ਼ਰ ਸੰਮੇਲਨ ਨੂੰ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਰਹੇ: ਮੁੱਖ ਮੰਤਰੀ ਮਾਨ Monday 06 March 2023 02:16 PM UTC+00 | Tags: aam-aadmi-party bhagwant-mann breaking-news chief-minister-mann cm-bhagwant-mann g-20-summit-2023 g-20-summit-at-amritsar g-20-summit-punjab news punjab punjab-g-20-summit-meeting punjab-government the-unmute-latest-update the-unmute-punjab ਅੰਮ੍ਰਿਤਸਰ, 06 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਵਿੱਚ 15-17 ਅਤੇ 19-20 ਮਾਰਚ ਨੂੰ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ (G-20 summit) ਨੂੰ ਪੂਰੀ ਤਰ੍ਹਾਂ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇੱਥੇ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਸਮਾਗਮ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਗਲੇ ਹਫ਼ਤੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਦੇ ਕਾਰਜਕਾਰੀ ਸੈਸ਼ਨਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ। ਪੁਖ਼ਤਾ ਯੋਜਨਾਬੰਦੀ ਅਤੇ ਉਸ ਨੂੰ ਅਮਲੀ ਜਾਮਾ ਪਹਿਨਾਉਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਖ਼ੁਸ਼ਕਿਸਮਤ ਹਾਂ ਕਿ ਉਨ੍ਹਾਂ ਨੂੰ ਇਕ ਵਾਰ ਸੂਬੇ ਵਿੱਚ ਅਜਿਹਾ ਵੱਡ-ਆਕਾਰੀ ਸਮਾਗਮ ਕਰਵਾਉਣ ਦਾ ਮੌਕਾ ਮਿਲਿਆ ਹੈ ਅਤੇ ਅਫ਼ਵਾਹਾਂ ਜ਼ਰੀਏ ਪੰਜਾਬ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਕਦੇ ਕਾਮਯਾਬ ਨਹੀਂ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਪਤਵੰਤਿਆਂ ਦੇ ਆਰਾਮਦਾਇਕ ਠਹਿਰਾਅ ਲਈ ਪੁਖ਼ਤਾ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਾਮਦਾਇਕ ਠਹਿਰ ਦਾ ਭਰੋਸਾ ਦੇਣ ਤੋਂ ਇਲਾਵਾ ਮਹਿਮਾਨਾਂ ਨੂੰ ਰਵਾਇਤੀ ਪੰਜਾਬੀ ਪਕਵਾਨ ਪਰੋਸੇ ਜਾਣਗੇ ਅਤੇ ਸ਼ਾਮ ਨੂੰ ਸੱਭਿਆਚਾਰਕ ਸਮਾਗਮਾਂ ਦੌਰਾਨ ਉਨ੍ਹਾਂ ਨੂੰ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਸਰਕਾਰ ਸੂਬੇ ਵਿੱਚ ਜੀ-20 ਸੰਮੇਲਨ (G-20 summit) ਦੇ ਦੋ ਸੈਸ਼ਨਾਂ ਦੀ ਸਫ਼ਲਤਾਪੂਰਵਕ ਮੇਜ਼ਬਾਨੀ ਕਰ ਕੇ ਨਵਾਂ ਮਾਪਦੰਡ ਸਥਾਪਤ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਤਸੱਲੀ ਤੇ ਮਾਣ ਵਾਲੀ ਗੱਲ ਹੈ ਕਿ ਸੂਬੇ ਵਿੱਚ ਜੀ-20 ਦੇ ਦੋ ਸੈਸ਼ਨ ਹੋ ਰਹੇ ਹਨ, ਪਹਿਲਾਂ ਸੈਸ਼ਨ 15, 16 ਅਤੇ 17 ਮਾਰਚ ਨੂੰ ਸਿੱਖਿਆ ਸਬੰਧੀ ਅਤੇ ਦੂਜਾ 19 ਤੇ 20 ਮਾਰਚ ਨੂੰ ਕਿਰਤ ਬਾਰੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਨੂੰ ਕੌਮਾਂਤਰੀ ਪੱਧਰ ‘ਤੇ ਵਪਾਰ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਾਰੇਗਾ ਅਤੇ ਸਰਕਾਰ ਨੂੰ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਆਪਣੀਆਂ ਪ੍ਰਾਪਤੀਆਂ ਅਤੇ ਸਹੂਲਤਾਂ ਦਿਖਾਉਣ ਲਈ ਮੰਚ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ, ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕੀਤਾ ਜਾ ਸਕਦਾ ਹੈ ਅਤੇ ਵੱਧ ਤੋਂ ਵੱਧ ਨਿਵੇਸ਼ ਲਿਆ ਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਖਿਆ ਕਿ ਇਸ ਵਿਸ਼ਵ ਪੱਧਰੀ ਸਮਾਗਮ ਦੀ ਸਫ਼ਲਤਾ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਇਹ ਵੱਡ-ਆਕਾਰੀ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਨਾਲ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੀ ਰਾਹ ‘ਤੇ ਹੋਰ ਅੱਗੇ ਲਿਆਂਦਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮਾਗਮ ਵਿੱਚ ਹਰ ਪੰਜਾਬੀ ਨੂੰ ਸ਼ਾਮਲ ਕਰੇਗੀ ਤਾਂ ਜੋ ਸੂਬੇ ਦੀ ਅਮੀਰ ਵਿਰਾਸਤ ਨੂੰ ਆਉਣ ਵਾਲੇ ਮਹਿਮਾਨਾਂ ਨੂੰ ਵਿਖਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਆਉਣ ਵਾਲੇ ਡੈਲੀਗੇਟਾਂ ਦੀ ਸੂਬੇ ਵਿੱਚ ਠਹਿਰ ਨੂੰ ਯਾਦਗਾਰੀ ਬਣਾਇਆ ਜਾ ਸਕੇ। The post ਜੀ-20 ਸਿਖ਼ਰ ਸੰਮੇਲਨ ਨੂੰ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਰਹੇ: ਮੁੱਖ ਮੰਤਰੀ ਮਾਨ appeared first on TheUnmute.com - Punjabi News. Tags:
|
ਭਾਰਤ ਸਮੇਤ ਛੇ ਦੇਸ਼ਾਂ ਦੇ ਨਾਲ ਵੀਜ਼ਾ ਪ੍ਰਣਾਲੀ ਨੂੰ ਸੌਖਾ ਬਣਾਉਣ ਦੀ ਤਿਆਰੀ 'ਚ ਰੂਸ Monday 06 March 2023 02:34 PM UTC+00 | Tags: angola breaking-news india indonesia news passport-apply russia russia-government russian-news-agency-tass sergey-lavrov syria-and-the-philippines vietnam visa visa-system ਚੰਡੀਗੜ੍ਹ, 06 ਮਾਰਚ 2023: ਰੂਸ (Russia) ਵੀਜ਼ਾ ਪ੍ਰਣਾਲੀ ਨੂੰ ਸੌਖਾ ਬਣਾਉਣ ਲਈ ਭਾਰਤ ਸਮੇਤ ਛੇ ਦੇਸ਼ਾਂ ਨਾਲ ਸਮਝੌਤੇ ਦੀ ਤਿਆਰੀ ਕਰ ਰਿਹਾ ਹੈ। ਰੂਸੀ ਸਮਾਚਾਰ ਏਜੰਸੀ ਟਾਸ ਨੇ ਉਪ ਵਿਦੇਸ਼ ਮੰਤਰੀ ਯੇਵਗੇਨੀ ਇਵਾਨੋਵ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਇਵਾਨੋਵ ਨੇ ਕਿਹਾ ਕਿ ਭਾਰਤ ਤੋਂ ਇਲਾਵਾ ਅਸੀਂ ਅੰਗੋਲਾ, ਵੀਅਤਨਾਮ, ਇੰਡੋਨੇਸ਼ੀਆ, ਸੀਰੀਆ ਅਤੇ ਫਿਲੀਪੀਨਜ਼ ਨਾਲ ਵੀ ਅੰਤਰ-ਸਰਕਾਰੀ ਸਮਝੌਤਿਆਂ ‘ਤੇ ਕੰਮ ਕਰ ਰਹੇ ਹਾਂ, ਜਿਸ ਦਾ ਮਕਸਦ ਉਨ੍ਹਾਂ ਨਾਲ ਵੀਜ਼ਾ ਪ੍ਰਣਾਲੀ ਨੂੰ ਸਰਲ ਬਣਾਉਣਾ ਹੈ। ਇਸ ਤੋਂ ਪਹਿਲਾਂ ਇਵਾਨੋਵ ਨੇ ਕਿਹਾ ਕਿ ਰੂਸ ਬਹਿਰੀਨ, ਓਮਾਨ, ਸਾਊਦੀ ਅਰਬ, ਬਹਾਮਾਸ, ਬਾਰਬਾਡੋਸ, ਹੈਤੀ, ਜਾਂਬਿਆ, ਕੁਵੈਤ, ਮਲੇਸ਼ੀਆ, ਮੈਕਸੀਕੋ, ਤ੍ਰਿਨੀਦਾਦ ਅਤੇ ਟੋਬੈਗੋ ਸਮੇਤ 11 ਦੇਸ਼ਾਂ ਨਾਲ ਵੀਜ਼ਾ ਮੁਕਤ ਯਾਤਰਾ ਸਮਝੌਤਿਆਂ ‘ਤੇ ਕੰਮ ਕਰ ਰਿਹਾ ਹੈ। ਰੂਸ (Russia) ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਜੀ-20 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਿਛਲੇ ਹਫ਼ਤੇ ਭਾਰਤ ਆਏ ਸਨ। ਮੀਟਿੰਗ ਵਿੱਚ ਲਾਵਰੋਵ ਨੇ ਜੀ-20 ਦੀ ਪ੍ਰਧਾਨਗੀ ਲਈ ਭਾਰਤ ਦੀ ਤਾਰੀਫ਼ ਕੀਤੀ। ਉਸਨੇ ਵਿਸ਼ਵ ਏਜੰਡੇ ਦੇ ਮੁੱਖ ਮੁੱਦਿਆਂ ‘ਤੇ ਭਾਰਤ ਨੂੰ ਬਹੁਤ ਜ਼ਿੰਮੇਵਾਰ ਅਤੇ ਇੱਕ ਮਹਾਂਸ਼ਕਤੀ ਦੇ ਯੋਗ ਦੱਸਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ ਤਾਰੀਫ ਕੀਤੀ।ਰੂਸ ਦੀ ਸਮਾਚਾਰ ਏਜੰਸੀ ਟਾਸ ਨੇ ਸੋਮਵਾਰ ਨੂੰ ਉਪ ਵਿਦੇਸ਼ ਮੰਤਰੀ ਯੇਵਗੇਨੀ ਇਵਾਨੋਵ ਦੇ ਹਵਾਲੇ ਨਾਲ ਕਿਹਾ ਕਿ ਰੂਸ ਭਾਰਤ ਸਮੇਤ ਛੇ ਦੇਸ਼ਾਂ ਦੇ ਨਾਲ ਵੀਜ਼ਾ ਵਿਵਸਥਾ ਨੂੰ ਸੌਖਾ ਬਣਾਉਣ ਲਈ ਇਕ ਸਮਝੌਤੇ ਦੀ ਤਿਆਰੀ ਕਰ ਰਿਹਾ ਹੈ। The post ਭਾਰਤ ਸਮੇਤ ਛੇ ਦੇਸ਼ਾਂ ਦੇ ਨਾਲ ਵੀਜ਼ਾ ਪ੍ਰਣਾਲੀ ਨੂੰ ਸੌਖਾ ਬਣਾਉਣ ਦੀ ਤਿਆਰੀ ‘ਚ ਰੂਸ appeared first on TheUnmute.com - Punjabi News. Tags:
|
ਕੀਨੀਆ 'ਚ ਚੀਨੀ ਵਪਾਰੀਆਂ ਦੇ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ, ਕਿਹਾ- ਚੀਨੀ ਲੋਕ ਕੀਨੀਆ ਛੱਡੋ Monday 06 March 2023 02:45 PM UTC+00 | Tags: breaking-news china chinese-product chinese-traders kenya kenya-traders news protests-against-chinese the-unmute-punjabi-news ਚੰਡੀਗੜ੍ਹ, 06 ਮਾਰਚ 2023: ਕੀਨੀਆ (Kenya) ਵਿਚ ਚੀਨੀ ਵਪਾਰੀਆਂ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ। ਇੱਥੇ ਹਜ਼ਾਰਾਂ ਸਥਾਨਕ ਕਾਰੋਬਾਰੀ ਬੈਨਰ ਪੋਸਟਰ ਲੈ ਕੇ ਸੜਕਾਂ ‘ਤੇ ਉਤਰ ਆਏ ਅਤੇ ਨਾਅਰੇ ਲਗਾ ਰਹੇ ਸਨ ਕਿ “ਚੀਨੀ ਲੋਕ ਕੀਨੀਆ ਛੱਡੋ”। ਵਪਾਰੀਆਂ ਦਾ ਦੋਸ਼ ਹੈ ਕਿ ਚੀਨੀ ਵਪਾਰੀ ਅਤੇ ਕੰਪਨੀਆਂ ਸਥਾਨਕ ਵਪਾਰੀਆਂ ਨੂੰ ਖਤਮ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀਆਂ ਹਨ। ਚੀਨੀ ਵਪਾਰੀ ਆਪਣਾ ਸਾਮਾਨ 45 ਫੀਸਦੀ ਤੱਕ ਸਸਤਾ ਵੇਚ ਰਹੇ ਹਨ। ਇਸ ਕਾਰਨ ਸਥਾਨਕ (Kenya) ਵਪਾਰੀਆਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਕੁਝ ਵਪਾਰੀਆਂ ਨੇ ਕਿਹਾ ਕਿ ਚੀਨੀ ਕਾਰੋਬਾਰੀ ਅਜਿਹਾ ਵਿਉਂਤਬੰਦੀ ਦੇ ਹਿੱਸੇ ਵਜੋਂ ਕਰ ਰਹੇ ਹਨ ਤਾਂ ਜੋ ਸਥਾਨਕ ਵਪਾਰੀਆਂ ਨੂੰ ਮੰਡੀ ਵਿੱਚੋਂ ਬਾਹਰ ਕੱਢਿਆ ਜਾ ਸਕੇ। ਚੀਨ ਦੀ ਇਸ ਕਾਰਵਾਈ ਕਾਰਨ ਸਥਾਨਕ ਵਪਾਰੀ ਭਾਵ ਸਥਾਨਕ ਕਾਰੋਬਾਰੀ ਤਬਾਹ ਹੋ ਰਹੇ ਹਨ। ਉਸ ਦਾ ਕਾਰੋਬਾਰ ਠੱਪ ਹੋ ਰਿਹਾ ਹੈ। ਇਹੀ ਕਾਰਨ ਹੈ ਕਿ ਚੀਨ ਦੀ ਇਸ ਸਾਜ਼ਿਸ਼ ਵਿਰੁੱਧ ਸਥਾਨਕ ਵਪਾਰਕ ਸੰਗਠਨ ਨੇ ਮੋਰਚਾ ਖੋਲ੍ਹ ਦਿੱਤਾ ਹੈ। ਫਰਵਰੀ ‘ਚ ਇਨ੍ਹਾਂ ਸਥਾਨਕ ਕਾਰੋਬਾਰੀਆਂ ਨੇ ਚੀਨ ਦੇ ਖਿਲਾਫ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਅਤੇ ਸੜਕਾਂ ‘ਤੇ ਉਤਰ ਆਏ। ਵਿਰੋਧ ਇੰਨਾ ਵਧ ਗਿਆ ਕਿ 26 ਫਰਵਰੀ ਨੂੰ ਚੀਨੀ ਸਕੁਏਅਰ ਦੇ ਸਾਰੇ ਆਊਟਲੈੱਟ ਬੰਦ ਕਰਨੇ ਪਏ। ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਰਕਾਰ ਦੇ ਦਖਲ ਤੋਂ ਬਾਅਦ ਚੀਨੀ ਸਕੁਏਅਰ ਅਤੇ ਸਥਾਨਕ ਵਪਾਰੀਆਂ ਵਿਚਕਾਰ ਸਮਝੌਤਾ ਹੋ ਗਿਆ ਹੈ। ਚੀਨੀ ਸਕੁਏਅਰ ਨੇ ਵੀ ਇੱਕ ਬਿਆਨ ਵਿੱਚ ਇਸ ਦੀ ਜਾਣਕਾਰੀ ਦਿੱਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਹੁਣ ਤੱਕ ਸਥਾਨਕ ਵਪਾਰੀ ਸੰਗਠਨ ਅਤੇ ਕੀਨੀਆ ਸਰਕਾਰ ਨੇ ਇਸ ਬਾਰੇ ਕੁਝ ਨਹੀਂ ਕਿਹਾ ਹੈ। ਸਥਾਨਕ ਵਪਾਰੀਆਂ ਨੇ ਉਪ ਪ੍ਰਧਾਨ ਅਤੇ ਸੰਸਦ ਨੂੰ ਅਪੀਲ ਵੀ ਸੌਂਪੀ ਹੈ। ਸਰਕਾਰ ਨੇ ਇਸ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ‘ਦਿ ਅਫਰੀਕਾ’ ਵੈੱਬਸਾਈਟ ਮੁਤਾਬਕ ਜੇਕਰ ਸਰਕਾਰ ਨੇ ਸਮੇਂ ‘ਤੇ ਚੀਨ ਦੀ ਸਾਜ਼ਿਸ਼ ਨੂੰ ਨਾ ਰੋਕਿਆ ਤਾਂ ਅੰਦੋਲਨ ਹਿੰਸਕ ਰੂਪ ਧਾਰਨ ਕਰ ਸਕਦਾ ਹੈ ਅਤੇ ਇਸ ਦਾ ਸਿੱਧਾ ਅਸਰ ਚੀਨੀਆਂ ਦੀ ਸੁਰੱਖਿਆ ‘ਤੇ ਪੈ ਸਕਦਾ ਹੈ। The post ਕੀਨੀਆ ‘ਚ ਚੀਨੀ ਵਪਾਰੀਆਂ ਦੇ ਖ਼ਿਲਾਫ਼ ਸੜਕਾਂ ‘ਤੇ ਉਤਰੇ ਲੋਕ, ਕਿਹਾ- ਚੀਨੀ ਲੋਕ ਕੀਨੀਆ ਛੱਡੋ appeared first on TheUnmute.com - Punjabi News. Tags:
|
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ Monday 06 March 2023 02:52 PM UTC+00 | Tags: anmol-gagan-mann breaking-news cabinet-minister-anmol-gagan-mann district-administrative-complex halka-kharar kharar news punjab-news ਐੱਸ.ਏ.ਐੱਸ.ਨਗਰ/ ਚੰਡੀਗੜ੍ਹ, 06 ਮਾਰਚ 2023: ਹਲਕਾ ਖਰੜ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖੋ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਖਰੜ ਦਾ ਵਿਕਾਸ ਜੰਗੀ ਪੱਧਰ ਉੱਤੇ ਕਰਦਿਆਂ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਖਰੜ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ਼ ਸੁਥਰਾ ਤੇ ਸੋਹਣਾ ਬਣਾਇਆ ਜਾਵੇਗਾ ਤੇ ਸ਼ਹਿਰ ਵਿੱਚ ਵੱਧ ਤੋਂ ਵੱਧ ਬੂਟੇ ਲਾਏ ਜਾਣ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਕੀਮਾਂ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਲੋਕਾਂ ਉੱਤੇ ਅਤੇ ਸੂਬੇ ਦੇ ਵਿਕਾਸ ਲਈ ਖ਼ਰਚ ਕੀਤਾ ਜਾਵੇ। ਵਿਕਾਸ ਕਾਰਜਾਂ ਸਬੰਧੀ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਅਨਮੋਲ ਗਗਨ ਮਾਨ (Anmol Gagan Mann) ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਡੇ ਪੱਧਰ ਉੱਤੇ ਇਹ ਯੋਜਨਾ ਤਿਆਰ ਕੀਤੀ ਜਾਵੇ ਕਿ ਖਰੜ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇ, ਇਥੋਂ ਤੱਕ ਕੇ ਪੁਰਾਣੀਆਂ ਤੇ ਭੀੜੀਆਂ ਗਲੀਆਂ ਨੂੰ ਵੀ ਚੰਗੀ ਤੋਂ ਚੰਗੀ ਦਿੱਖ ਦਿੱਤੀ ਜਾਵੇ। ਕੈਬਨਿਟ ਮੰਤਰੀ ਵੱਲੋਂ ਖਰੜ, ਕੁਰਾਲੀ ਅਤੇ ਨਯਾ ਗਾਓਂ ਨਗਰ ਕੌਂਸਲਾਂ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਹੈਲਥ ਕੇਅਰ ਸੈਂਟਰ ਖਰੜ ਅਤੇ ਸੰਤੇ ਮਾਜਰਾ ਵਿਖੇ ਵੀ ਸਿਹਤ ਸਹੂਲਤਾਂ ਬਾਬਤ ਵੀ ਜਾਣਕਾਰੀ ਲਈ ਗਈ। ਉਹਨਾਂ ਨੇ ਜਨਤਕ ਪਖਾਨੇ, ਸੜਕਾਂ ਦੇ ਕੰਮ, ਸਟਰੋਮ ਵਾਟਰ ਪਾਈਪਾਂ, ਸੀਵਰੇਜ ਸਬੰਧੀ ਮੁਰੰਮਤ ਕਾਰਜ ਤੈਅ ਸਮੇਂ ਵਿਚ ਮੁਕੰਮਲ ਕੀਤੇ ਜਾਣ। ਉਹਨਾਂ ਨੇ 15ਵੇਂ ਵਿੱਤ ਕਮਿਸ਼ਨ ਤਹਿਤ ਕੀਤੇ ਗਏ ਅਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਤੇ ਅਵਾਸ ਯੋਜਨਾ ਤਹਿਤ ਚਲ ਰਹੇ ਕਾਰਜ ਜਲਦ ਨੇਪਰੇ ਚਾੜ੍ਹਨ ਲਈ ਕਿਹਾ। ਇਸ ਮੌਕੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਖਰੜ ਦੇ ਸਾਰੇ ਵਾਰਡਾਂ ਵਿਚ ਡੋਰ ਟੂ ਡੋਰ ਕੂੜਾ ਇੱਕਤਰ ਕੀਤਾ ਜਾਂਦਾ ਹੈ। ਕੂੜੇ ਦੇ ਸਮੁੱਚੇ ਪ੍ਰਬੰਧਨ ਬਾਬਤ ਜਾਣਕਾਰੀ ਸਾਂਝੀ ਕੀਤੀ ਗਈ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਕਿਸੇ ਵੀ ਸਰਕਾਰੀ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹਿਣ ਨਾ ਦਿੱਤਾ ਜਾਵੇ। ਖਰੜ ਸ਼ਹਿਰ ਦੇ ਮੁੱਖ ਪੁਆਇੰਟਾਂ ਉੱਤੇ ਵੱਡੇ ਕੂੜੇਦਾਨ ਲਾ ਦਿੱਤੇ ਜਾਣ, ਖ਼ਾਸ ਕਰ ਕੇ ਜਿੱਥੇ ਖਾਣ ਪੀਣ ਦੀਆਂ ਦੁਕਾਨਾਂ ਤੇ ਰੇਹੜੀਆਂ ਫੜੀਆਂ ਲਗਦੀਆਂ ਹਨ। ਨਗਰ ਕੌਂਸਲ ਵਲੋਂ ਜਿਥੇ ਵੈਂਡਿੰਗ ਜ਼ੋਨ ਬਣਾਇਆ ਗਿਆ ਹੈ, ਉੱਥੇ ਵੱਡੇ ਕੂੜੇਦਾਨ ਲਾਉਣੇ ਯਕੀਨੀ ਬਣਾਏ ਜਾਣ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੱਖੋ-ਵੱਖ ਸੀਵੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀਜ਼.) ਤੇ ਵਾਟਰ ਵਰਕਸ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਹੁਕਮ ਜਾਰੀ ਕੀਤੇ। ਉਹਨਾਂ ਨੇ ਵਾਟਰ ਸਪਲਾਈ ਸਬੰਧੀ ਦਿੱਕਤਾਂ ਦੇ ਹੱਲ ਲਈ ਵੀ ਵਿਚਾਰ ਵਟਾਂਦਰਾ ਕੀਤਾ। ਰਹਿੰਦੇ ਸੀਵਰੇਜ ਪ੍ਰੋਜੈਕਟ ਜਲਦ ਤੋਂ ਜਲਦ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰਨ ਸਮਰਪਣ ਭਾਵਨਾ ਅਤੇ ਇਕ ਮਿਸ਼ਨ ਵਾਂਗ ਕੰਮ ਕਰਨ ਤਾਂ ਜੋ ਲੋਕਾਂ ਦੀ ਜ਼ਿੰਦਗੀ ਵਿਚ ਸਿਫਤੀ ਤਬਦੀਲੀ ਆ ਸਕੇ। ਉਹਨਾਂ ਨੇ ਪਿੰਡਾਂ ਵਿਚ ਮੀਂਹ ਦਾ ਪਾਣੀ ਸਾਂਭਣ ਲਈ ਅੰਮ੍ਰਿਤ ਸਰੋਵਰ ਬਣਾਉਣ ਦੇ ਪ੍ਰੋਜੈਕਟ ਵੀ ਜਲਦ ਤੋਂ ਜਲਦ ਪੂਰੇ ਕਰਨ ਦੀਆਂ ਹਦਾਇਤਾਂ ਦਿੱਤੀਆਂ। ਨਾਲ ਹੀ ਪਿੰਡਾਂ ਵਿਚ ਕੂੜੇ ਦੇ ਪ੍ਰਬੰਧਨ ਲਈ ਯੋਗ ਕਦਮ ਚੁੱਕਣ ਦੀ ਹਦਾਇਤ ਕੀਤੀ ਤਾਂ ਜੋ ਪਿੰਡਾਂ ਨੂੰ ਸਾਫ ਸੁਥਰਾ ਤੇ ਸੋਹਣਾ ਬਣਾਇਆ ਜਾ ਸਕੇ। ਉਹਨਾਂ ਨੇ ਪਿੰਡਾਂ ਦੀਆਂ ਟੋਭਿਆਂ ਸਬੰਧੀ ਸਫਾਈ ਕਾਰਜ ਕਰਨ ਅਤੇ ਪੇਂਡੂ ਖੇਤਰਾਂ ਵਿਚ ਵੱਧ ਤੋਂ ਵੱਧ ਬੂਟੇ ਲਾਉਣ ਲਈ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਖਰੜ (Kharar) ਖੇਤਰ ਵਿੱਚ ਸਿਹਤ ਸਹੂਲਤਾਂ ਬਾਬਤ ਬਾਰੀਕੀ ਨਾਲ ਅਧਿਐਨ ਕੀਤਾ। ਉਹਨਾਂ ਕਿਹਾ ਕਿ ਕੁਰਾਲੀ ਸੀ.ਐੱਚ.ਸੀ. ਦੀ ਨਵੀਂ ਇਮਾਰਤ ਸਬੰਧੀ ਕਵਰਾਈ ਲਗਾਤਾਰ ਕੀਤੀ ਜਾ ਰਹੀ ਹੈ ਤੇ ਇਸ ਸਿਹਤ ਸੰਸਥਾ ਨੂੰ ਵਿਕਸਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਨੇ ਖਰੜ ਖੇਤਰ ਵਿਚ ਪਸ਼ੂ ਹਸਪਤਾਲਾਂ ਦੇ ਵਿਕਾਸ ਸਬੰਧੀ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਉਹਨਾਂ ਨੇ ਹਲਕੇ ਵਿਚ ਬਣਨ ਵਾਲੇ ਸਕੂਲ ਆਫ਼ ਐਮੀਨੈਂਸ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹਨਾਂ ਵਲੋਂ ਜਾਰੀ ਨਿਰਦੇਸ਼ਾਂ ਨੂੰ ਇਨ ਬਿਨ ਲਾਗੂ ਕੀਤਾ ਜਾਵੇਗਾ ਤੇ ਜ਼ਿਲ੍ਹੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਵਨੀਤ ਕੌਰ, ਐੱਸ.ਡੀ.ਐਮ. ਖਰੜ ਰਵਿੰਦਰ ਸਿੰਘ ਸਮੇਤ ਵੱਖੋ ਵੱਖੋ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। The post ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ Monday 06 March 2023 02:56 PM UTC+00 | Tags: bhagwant-mann breaking-news indian-police-services ips-probationary news probationary-officers punjab-police ਚੰਡੀਗੜ, 6 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ 2021 ਬੈਚ ਦੇ ਤਿੰਨ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫਸਰਾਂ (Probationary Officers), ਜਿਨਾਂ ਨੇ ਹਾਲ ਹੀ ਵਿੱਚ ਆਪਣੀ ਮੁੱਢਲੀ ਸਿਖਲਾਈ ਪੂਰੀ ਕੀਤੀ ਹੈ , ਦੇ ਨਵੇਂ ਬੈਚ ਨਾਲ ਪਲੇਠੀ ਮੀਟਿੰਗ ਕੀਤੀ। ਪ੍ਰੋਬੇਸ਼ਨਰੀ ਅਧਿਕਾਰੀ ਜਿਨਾਂ ਵਿੱਚ ਆਕਰਸ਼ੀ ਜੈਨ, ਜਯੰਤ ਪੁਰੀ ਅਤੇ ਡਾਕਟਰ ਵਿਨੀਤ ਅਹਲਾਵਤ ਸ਼ਾਮਲ ਹਨ, ਨੇ ਸੋਮਵਾਰ ਨੂੰ ਇੱਥੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਪੰਜਾਬ ਵਿੱਚ ਨੌਜਵਾਨ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਉਨਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਕਿਹਾ। ਉਨਾਂ ਨੇ ਰਾਜ ਦੀ ਬਿਹਤਰੀ ਲਈ ਕੰਮ ਕਰਦੇ ਹੋਏ ਇੱਕ ਆਧੁਨਿਕ ਅਤੇ ਉੱਚ ਕੁਸ਼ਲ ਪੁਲਿਸਿੰਗ ਈਕੋਸਿਸਟਮ ਤਿਆਰ ਕਰਨ ਲਈ ਵੀ ਅਪੀਲ ਕੀਤੀ। ਸ. ਮਾਨ ਨੇ ਉਕਤ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨਾਂ ਦੇ ਹੱਲ ਸੁਝਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਇਨਾਂ ਸਾਰੇ ਅਧਿਕਾਰੀਆਂ ਨੂੰ ਤਰੱਕੀ ਦੀਆਂ ਬੁਲੰਦੀਆਂ 'ਤੇ ਤਾਰਿਆਂ ਵਾਂਗ ਚਮਕਦੇ ਰਹਿਣ ਦੀ ਕਾਮਨਾ ਕਰਦੇ ਹੋਏ ਸ਼ੁਭਕਾਮਨਾਵਾਂ ਦਿੱਤੀਆਂ। The post ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |



