TheUnmute.com – Punjabi News: Digest for March 10, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਬਾਲੀਵੁੱਡ ਅਦਾਕਾਰ ਸਤੀਸ਼ ਕੌਸ਼ਿਕ ਦੇ ਦਿਹਾਂਤ 'ਤੇ CM ਭਗਵੰਤ ਮਾਨ ਸਮੇਤ ਵੱਖ-ਵੱਖ ਸਿਆਸੀ ਆਗੂ ਵਲੋਂ ਦੁੱਖ ਪ੍ਰਗਟਾਵਾ

Thursday 09 March 2023 05:41 AM UTC+00 | Tags: amarinder-singh-raja-warring ashwani-sharma bhagwant-mann bollywood bollywood-news news punjab-chief-minister-bhagwant-mann punjab-congress rip satish-kaushik

ਚੰਡੀਗੜ੍ਹ, 09 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਬਾਲੀਵੁੱਡ ਅਦਾਕਾਰ ਅਤੇ ਨਿਰਮਾਤਾ-ਨਿਰਦੇਸ਼ਕ ਸਤੀਸ਼ ਕੌਸ਼ਿਕ (Satish Kaushik) ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਵਾ ਕੀਤਾ । ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਤੁਸੀਂ ਆਪਣੀ ਕਲਾ ਨਾਲ ਸਾਡੇ ਦਿਲਾਂ ‘ਚ ਹਮੇਸ਼ਾ ਜ਼ਿੰਦਾ ਰਹੋਗੇ। ਮੁੱਖ ਮੰਤਰੀ ਮਾਨ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਅਤੇ ਹੋਰਨਾਂ ਨੇ ਸਤੀਸ਼ ਕੌਸ਼ਿਕ ਦੀ ਕਾਰਗੁਜ਼ਾਰੀ ਅਤੇ ਕਿਰਦਾਰ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਪ੍ਰਸਿੱਧ ਅਦਾਕਾਰ ਸਤੀਸ਼ ਕੌਸ਼ਿਕ (Satish Kaushik) ਦੇ ਅਚਾਨਕ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੇ ਦਿਹਾਂਤ ਦੀ ਇਸ ਔਖੀ ਘੜੀ ਵਿੱਚ ਪ੍ਰਸਿੱਧ ਅਭਿਨੇਤਾ, ਕਾਮੇਡੀਅਨ, ਸਕ੍ਰੀਨ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਸਤੀਸ਼ ਕੌਸ਼ਿਕ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਸਤੀਸ਼ ਕੌਸ਼ਿਕ ਦੀ ਮੌਤ ਦੀ ਖ਼ਬਰ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਪਰਿਵਾਰ ਨਾਲ ਹਮਦਰਦੀ ਵੀ ਪ੍ਰਗਟਾਈ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਉਨ੍ਹਾਂ ਨੂੰ ਯਾਦ ਕਰਦਿਆਂ ਟਵੀਟ ਕੀਤਾ। ਵੜਿੰਗ ਨੇ ਲਿਖਿਆ ਕਿ ਜ਼ਿੰਦਗੀ ਦੀਆਂ ਕਹਾਣੀਆਂ ਕਦੇ ਖਤਮ ਨਹੀਂ ਹੁੰਦੀਆਂ, ਲੋਕ ਕਿਰਦਾਰ ਨਿਭਾਉਂਦੇ ਹੋਏ ਰੁਖ਼ਸਤ ਹੋ ਜਾਂਦੇ ਹਨ।

The post ਬਾਲੀਵੁੱਡ ਅਦਾਕਾਰ ਸਤੀਸ਼ ਕੌਸ਼ਿਕ ਦੇ ਦਿਹਾਂਤ ‘ਤੇ CM ਭਗਵੰਤ ਮਾਨ ਸਮੇਤ ਵੱਖ-ਵੱਖ ਸਿਆਸੀ ਆਗੂ ਵਲੋਂ ਦੁੱਖ ਪ੍ਰਗਟਾਵਾ appeared first on TheUnmute.com - Punjabi News.

Tags:
  • amarinder-singh-raja-warring
  • ashwani-sharma
  • bhagwant-mann
  • bollywood
  • bollywood-news
  • news
  • punjab-chief-minister-bhagwant-mann
  • punjab-congress
  • rip
  • satish-kaushik

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪੰਜਾਬ ਕਾਂਗਰਸ ਵਲੋਂ ਇੰਚਾਰਜ ਤੇ ਕੋ-ਇੰਚਾਰਜਾਂ ਦੀ ਨਿਯੁਕਤੀ

Thursday 09 March 2023 05:50 AM UTC+00 | Tags: amarinder-singh-raja-warring breaking-news electtion jalandhar lok-sabha lok-sabha-by-election news punjab-congress punjab-news raja-waring

ਚੰਡੀਗੜ੍ਹ, 09 ਮਾਰਚ 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਅਨੁਸਾਰ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਦੇ ਲਈ 9 ਵਿਧਾਨ ਸਭਾ ਹਲਕੇ ਦੇ ਇੰਚਾਰਜ ਅਤੇ ਕੋ-ਇੰਚਾਰਜ ਦੀਆਂ ਨਿਯੁਕਤੀਆਂ ਕੀਤੀ ਗਈਆ ਹਨ |

Punjab Congress

 

The post ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪੰਜਾਬ ਕਾਂਗਰਸ ਵਲੋਂ ਇੰਚਾਰਜ ਤੇ ਕੋ-ਇੰਚਾਰਜਾਂ ਦੀ ਨਿਯੁਕਤੀ appeared first on TheUnmute.com - Punjabi News.

Tags:
  • amarinder-singh-raja-warring
  • breaking-news
  • electtion
  • jalandhar
  • lok-sabha
  • lok-sabha-by-election
  • news
  • punjab-congress
  • punjab-news
  • raja-waring

ਅੱਜ ਅੰਮ੍ਰਿਤਸਰ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਸੁਰੱਖਿਆ ਦੇ ਸਖ਼ਤ ਇੰਤਜ਼ਾਮ

Thursday 09 March 2023 06:00 AM UTC+00 | Tags: amritsar amritsar-police breaking-news darbar-sahib news president-draupadi-murmu punjab-police security

ਚੰਡੀਗੜ੍ਹ, 09 ਮਾਰਚ 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਆਉਂਣਗੇ | ਇਸ ਦੌਰਾਨ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਨੂੰ 5 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਆਪਣੇ 4 ਘੰਟੇ ਦੇ ਅੰਮ੍ਰਿਤਸਰ ਦੌਰੇ ਦੌਰਾਨ ਰਾਸ਼ਟਰਪਤੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਕਰਨਗੇ। ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |

ਇਸਦੇ ਨਾਲ ਹੀ 1 ਤੋਂ 4 ਵਜੇ ਤੱਕ ਪੂਰੇ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਹੋਣ ਵਾਲੀ ਹੈ।ਰਾਸ਼ਟਰਪਤੀ ਦ੍ਰੋਪਦੀ ਮੁਰਮੂ 12.30 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚ ਸਕਦੇ ਹਨ | ਅੰਮ੍ਰਿਤਸਰ ਦੇ ਪੁਲਿਸ ਉਪ ਕਪਤਾਨ ਪਰਮਿੰਦਰ ਸਿੰਘ ਭੰਡਾਲ ਨੇ ਰਾਸ਼ਟਰਪਤੀ ਦੀ ਆਮਦ ‘ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਗੱਲ ਕਹੀ। ਸਮੱਸਿਆ ਦੇ ਮੱਦੇਨਜ਼ਰ ਟਰੈਫਿਕ ਨੂੰ ਡਾਇਵਰਟ ਕੀਤਾ ਜਾਵੇਗਾ।

The post ਅੱਜ ਅੰਮ੍ਰਿਤਸਰ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਸੁਰੱਖਿਆ ਦੇ ਸਖ਼ਤ ਇੰਤਜ਼ਾਮ appeared first on TheUnmute.com - Punjabi News.

Tags:
  • amritsar
  • amritsar-police
  • breaking-news
  • darbar-sahib
  • news
  • president-draupadi-murmu
  • punjab-police
  • security

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ 'ਚ ਕੈਂਸਰ ਮਰੀਜ਼ਾਂ ਦਾ ਮੁੱਦਾ ਵਿਚਾਰਿਆ

Thursday 09 March 2023 06:11 AM UTC+00 | Tags: aam-aadmi-party breaking-news cancer cancer-hospital cancer-patients health-minster laljit-singh-bhullar news punjab punjab-budget punjab-government punjab-health-department the-unmute-breaking-news the-unmute-punjabi-news

ਚੰਡੀਗੜ੍ਹ, 09 ਮਾਰਚ 2023: ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਇਜਲਾਸ ਦੀ ਕਾਰਵਾਈ ਅੱਜ ਸਵੇਰੇ 10 ਵਜੇ ਤੋਂ ਸ਼ੁਰੂ ਹੋ ਗਈ ਹੈ। ਸਦਨ ਵਿੱਚ ਅੱਜ ਗੈਰ-ਸਰਕਾਰੀ ਕੰਮਕਾਜ ਹੋਵੇਗਾ ਜਦਕਿ ਪੰਜਾਬ ਦਾ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਸਦਨ ਦੀ ਕਾਰਵਾਈ ਦੌਰਾਨ ਕੈਂਸਰ ਦੇ ਮਰੀਜ਼ਾਂ (cancer patients) ਦਾ ਮੁੱਦਾ ਵੀ ਵਿਚਾਰਿਆ ਗਿਆ।

ਇਸ ਦੌਰਾਨ ਸਦਨ ਨੂੰ ਸੰਬੋਧਨ ਕਰਦਿਆਂ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਾਰੀਆਂ ਸਰਕਾਰੀ ਟਰਾਂਸਪੋਰਟਾਂ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਕੋਈ ਟਿਕਟ ਨਹੀਂ ਲੱਗਦੀ। ਇਸਦੇ ਨਾਲ ਹੀ ਮਰੀਜ਼ਾਂ ਦੇ ਨਾਲ ਆਉਣ ਵਾਲੇ ਲੋਕਾਂ ਲਈ ਮੁਫਤ ਟਿਕਟਾਂ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਔਰਤ ਨੂੰ ਮਰੀਜ਼ ਨਾਲ ਜਾਣਾ ਪੈਂਦਾ ਹੈ ਤਾਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਟਿਕਟਾਂ ਪਹਿਲਾਂ ਹੀ ਮੁਫ਼ਤ ਹਨ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਸ ਮੁੱਦੇ 'ਤੇ ਗੌਰ ਕਰਦੀ ਹੈ ਤਾਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਇਹ ਮਾਮਲਾ ਸਿਹਤ ਮੰਤਰਾਲੇ ਨਾਲ ਸਬੰਧਤ ਹੈ।

The post ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ‘ਚ ਕੈਂਸਰ ਮਰੀਜ਼ਾਂ ਦਾ ਮੁੱਦਾ ਵਿਚਾਰਿਆ appeared first on TheUnmute.com - Punjabi News.

Tags:
  • aam-aadmi-party
  • breaking-news
  • cancer
  • cancer-hospital
  • cancer-patients
  • health-minster
  • laljit-singh-bhullar
  • news
  • punjab
  • punjab-budget
  • punjab-government
  • punjab-health-department
  • the-unmute-breaking-news
  • the-unmute-punjabi-news

ਆਈਪੀਐੱਸ ਕੰਵਰਦੀਪ ਕੌਰ ਨੇ ਐਸਐਸਪੀ ਚੰਡੀਗੜ੍ਹ ਵਜੋਂ ਸਾਂਭਿਆ ਅਹੁਦਾ

Thursday 09 March 2023 06:20 AM UTC+00 | Tags: aam-aadmi-party breaking-news chandigarh cm-bhagwant-mann ips-kanwardeep-kaur kuldeep-singh-chahal latest-news news punjab punjab-news punjab-police ssp-chandigarh the-unmute the-unmute-breaking-news

ਚੰਡੀਗੜ੍ਹ, 09 ਮਾਰਚ 2023: 2013 ਬੈਚ ਦੀ ਪੰਜਾਬ ਕੇਡਰ ਦੀ ਆਈਪੀਐੱਸ ਕੰਵਰਦੀਪ ਕੌਰ ਨੇ ਅੱਜ ਸਵੇਰੇ ਚੰਡੀਗੜ੍ਹ ਦੇ ਐਸਐਸਪੀ (SSP Chandigarh) ਵਜੋਂ ਚਾਰਜ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨ ਪਹਿਲਾਂ ਹੀ ਗ੍ਰਹਿ ਮੰਤਰਾਲੇ ਨੇ 2013 ਬੈਚ ਦੀ ਆਈਪੀਐਸ ਕੰਵਰਦੀਪ ਕੌਰ ਨੂੰ SSP ਦੇ ਅਹੁਦੇ ਲਈ ਤਾਇਨਾਤ ਕੀਤਾ ਸੀ । 2009 ਬੈਚ ਦੇ ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਚਾਹਲ ਦੇ ਤਿੰਨ ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ 10 ਮਹੀਨੇ ਪਹਿਲਾਂ ਅਚਾਨਕ ਵਾਪਸ ਆਉਣ ਤੋਂ ਬਾਅਦ ਐਸਐਸਪੀ (ਯੂਟੀ) ਦਾ ਇਹ ਅਹੁਦਾ ਖਾਲੀ ਪਿਆ ਸੀ।

The post ਆਈਪੀਐੱਸ ਕੰਵਰਦੀਪ ਕੌਰ ਨੇ ਐਸਐਸਪੀ ਚੰਡੀਗੜ੍ਹ ਵਜੋਂ ਸਾਂਭਿਆ ਅਹੁਦਾ appeared first on TheUnmute.com - Punjabi News.

Tags:
  • aam-aadmi-party
  • breaking-news
  • chandigarh
  • cm-bhagwant-mann
  • ips-kanwardeep-kaur
  • kuldeep-singh-chahal
  • latest-news
  • news
  • punjab
  • punjab-news
  • punjab-police
  • ssp-chandigarh
  • the-unmute
  • the-unmute-breaking-news

ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ BSF ਵਲੋਂ ਇੱਕ ਬੰਗਲਾਦੇਸ਼ੀ ਨਾਗਰਿਕ ਗ੍ਰਿਫਤਾਰ

Thursday 09 March 2023 06:45 AM UTC+00 | Tags: amritsar bop-rajatal-144-battalion breaking-news bsf indian-army news pakistan-international-border punjab punjab-latest-news punjab-news the-unmute-breaking-news the-unmute-punjabi-news

ਚੰਡੀਗੜ੍ਹ, 09 ਮਾਰਚ 2023: ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਬੀਓਪੀ ਰਾਜਾਤਾਲ 144 ਬਟਾਲੀਅਨ, ਅੰਮ੍ਰਿਤਸਰ ਸੈਕਟਰ ਦੇ ਏਓਆਰ ਵਿੱਚ 8-9 ਮਾਰਚ ਦੀ ਦਰਮਿਆਨੀ ਰਾਤ ਨੂੰ ਇੱਕ ਘੁਸਪੈਠੀਆ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਬੀਐਸਐਫ (BSF) ਜਵਾਨਾਂ ਨੇ ਉਨ੍ਹਾਂ ‘ਤੇ ਗੋਲੀਬਾਰੀ ਕੀਤੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਬੰਗਲਾਦੇਸ਼ੀ ਨਾਗਰਿਕ ਵਜੋਂ ਦੱਸੀ। ਇਸ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ |

The post ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ BSF ਵਲੋਂ ਇੱਕ ਬੰਗਲਾਦੇਸ਼ੀ ਨਾਗਰਿਕ ਗ੍ਰਿਫਤਾਰ appeared first on TheUnmute.com - Punjabi News.

Tags:
  • amritsar
  • bop-rajatal-144-battalion
  • breaking-news
  • bsf
  • indian-army
  • news
  • pakistan-international-border
  • punjab
  • punjab-latest-news
  • punjab-news
  • the-unmute-breaking-news
  • the-unmute-punjabi-news

ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਕਾਬਲਾ, ਭਾਰੀ ਮਾਤਰਾ 'ਚ ਅਸਲਾ ਬਰਾਮਦ

Thursday 09 March 2023 06:56 AM UTC+00 | Tags: breaking-news chhattisgarh chhattisgarh-news cobra-battalion encounter india-news naxalites security-forces stf the-unmute the-unmute-breaking-news the-unmute-punjabi-news

ਚੰਡੀਗੜ੍ਹ, 09 ਮਾਰਚ 2023: ਛੱਤੀਸਗੜ੍ਹ (Chhattisgarh) ਦੇ ਸੁਕਮਾ ‘ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲੇ ਦੀ ਸੂਚਨਾ ਮਿਲੀ ਹੈ। ਮੁਕਾਬਲੇ ਤੋਂ ਬਾਅਦ ਵੱਡੀ ਮਾਤਰਾ ‘ਚ ਵਿਸਫੋਟਕ ਅਤੇ ਬੈਰਲ ਗ੍ਰਨੇਡ ਲਾਂਚਰ ਬਰਾਮਦ ਕੀਤਾ ਗਿਆ ਹੈ। ਸੁਰੱਖਿਆ ਬਲਾਂ ਦਾ ਦਾਅਵਾ ਹੈ ਕਿ ਮੁਕਾਬਲੇ ‘ਚ 5 ਤੋਂ 6 ਨਕਸਲੀ ਜ਼ਖਮੀ ਹੋਏ ਹਨ। ਸੁਕਮਾ ਦੇ ਸਕਲੇਰ ਇਲਾਕੇ ‘ਚ ਸਵੇਰੇ 7 ਵਜੇ ਮੁਕਾਬਲਾ ਹੋਇਆ। ਕੋਬਰਾ ਬਟਾਲੀਅਨ ਅਤੇ ਐਸਟੀਐਫ ਦੀ ਸਾਂਝੀ ਟੀਮ ਨਾਲ ਨਕਸਲੀਆਂ ਦਾ ਮੁਕਾਬਲਾ ਹੋਇਆ। ਮੁਕਾਬਲੇ ਤੋਂ ਬਾਅਦ ਕੋਬਰਾ, ਐਸਟੀਐਫ ਅਤੇ ਸੀਆਰਪੀਐਫ ਦੀਆਂ ਟੀਮਾਂ ਤਲਾਸ਼ ਕਰ ਰਹੀਆਂ ਹਨ।

The post ਛੱਤੀਸਗੜ੍ਹ ‘ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਕਾਬਲਾ, ਭਾਰੀ ਮਾਤਰਾ ‘ਚ ਅਸਲਾ ਬਰਾਮਦ appeared first on TheUnmute.com - Punjabi News.

Tags:
  • breaking-news
  • chhattisgarh
  • chhattisgarh-news
  • cobra-battalion
  • encounter
  • india-news
  • naxalites
  • security-forces
  • stf
  • the-unmute
  • the-unmute-breaking-news
  • the-unmute-punjabi-news

ਅੰਮ੍ਰਿਤਸਰ ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, CM ਭਗਵੰਤ ਮਾਨ ਨੇ ਕੀਤਾ ਸਵਾਗਤ

Thursday 09 March 2023 07:06 AM UTC+00 | Tags: aam-aadmi-party breaking-news cm-bhagwant-mann congress draupadi-murmu news punjab the-unmute-breaking-news

ਚੰਡੀਗੜ੍ਹ, 09 ਮਾਰਚ 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਏਅਰ ਫ਼ੋਰਸ ਦੀ ਵਿਸੇਸ਼ ਉਡਾਣ ਰਾਹੀਂ ਅੱਜ ਗੁਰੂ ਨਗਰੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ ਗਏ ਹਨ। ਇੱਥੇ ਪੁੱਜਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਸੰਸਦ ਮੈਂਬਰ ਦਲਜੀਤ ਸਿੰਘ ਔਜਲਾ ਆਦਿ ਮੌਜੂਦ ਰਹੇ। ਅਤਿ ਸੁਰੱਖਿਆ ਵਿਚ ਇੱਥੋਂ ਰਾਸ਼ਟਰਪਤੀ ਦਾ ਕਾਫ਼ਲਾ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਰਵਾਨਾ ਹੋ ਚੁੱਕਾ ਹੈ।

The post ਅੰਮ੍ਰਿਤਸਰ ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, CM ਭਗਵੰਤ ਮਾਨ ਨੇ ਕੀਤਾ ਸਵਾਗਤ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • congress
  • draupadi-murmu
  • news
  • punjab
  • the-unmute-breaking-news

ਪਾਕਿਸਤਾਨ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਔਰਤਾਂ ਦੀ ਰੈਲੀ 'ਤੇ ਪੁਲਿਸ ਵਲੋਂ ਲਾਠੀਚਾਰਜ

Thursday 09 March 2023 07:31 AM UTC+00 | Tags: breaking-news international-womens-day islamabad-police news pakistan pakistan-news the-unmute-punjabi-news womens-march-pakistan

ਚੰਡੀਗੜ੍ਹ, 09 ਮਾਰਚ 2023: ਅੰਤਰਰਾਸ਼ਟਰੀ ਮਹਿਲਾ ਦਿਵਸ (International Women’s Day) ‘ਤੇ ਆਪਣੀਆਂ ਸ਼ਿਕਾਇਤਾਂ ਨੂੰ ਸੁਣਨ ਅਤੇ ਔਰਤਾਂ ਦੀ ਆਵਾਜ ਚੁੱਕਣ ਲਈ ਪਾਕਿਸਤਾਨ (Pakistan) ਭਰ ਦੀਆਂ ਔਰਤਾਂ ਦੁਆਰਾ ਹਰ ਸਾਲ ਆਯੋਜਿਤ ਕੀਤਾ ਜਾਣ ਵਾਲਾ ਵੂਮੈਨ ਮਾਰਚ ਬੁੱਧਵਾਰ ਨੂੰ ਹਿੰਸਕ ਹੋ ਗਿਆ । ਜੀਓ ਨਿਊਜ਼ ਦੇ ਮੁਤਾਬਕ ਵੂਮੈਨ ਮਾਰਚ ਰੈਲੀ ਵਿੱਚ ਵੱਖ-ਵੱਖ ਖੇਤਰਾਂ ਦੀਆਂ ਔਰਤਾਂ ਅਤੇ ਟਰਾਂਸਜੈਂਡਰਾਂ ਨੇ ਹਿੱਸਾ ਲਿਆ।

ਰੈਲੀ ‘ਚ ਵੱਡੀ ਗਿਣਤੀ ‘ਚ ਟਰਾਂਸਜੈਂਡਰਾਂ ਦੀ ਮੌਜੂਦਗੀ ‘ਤੇ ਪੁਲਿਸ ਨੇ ਸਵਾਲ ਚੁੱਕੇ ਤਾਂ ਰੈਲੀ ‘ਚ ਹਿੱਸਾ ਲੈਣ ਵਾਲਿਆਂ ਅਤੇ ਪੁਲਿਸ ਵਿਚਾਲੇ ਬਹਿਸ ਹੋ ਗਈ। ਕੁਝ ਦੇਰ ਬਾਅਦ ਪ੍ਰੈੱਸ ਕਲੱਬ ਦੇ ਬਾਹਰ ਧਰਨਾਕਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਤਕਰਾਰ ਹਿੰਸਕ ਲੜਾਈ ਵਿੱਚ ਬਦਲ ਗਈ।

ਮਾਰਚ ਵਿੱਚ ਸ਼ਾਮਲ ਔਰਤਾਂ ਨੇ ਦੋਸ਼ ਲਾਇਆ ਕਿ ਪੁਲਿਸ ਨੇ ਰੈਲੀ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਈ ਜਣਿਆਂ ਦੇ ਸੱਟਾਂ ਲੱਗੀਆਂ ਹਨ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਸੰਘੀ ਜਲਵਾਯੂ ਪਰਿਵਰਤਨ ਮੰਤਰੀ ਸ਼ੈਰੀ ਰਹਿਮਾਨ ਨੇ ਵੀ ਰੈਲੀ ਵਿੱਚ ਹਿੱਸਾ ਲਿਆ ਅਤੇ ਭੜਕੀ ਹਿੰਸਾ ਦੀ ਸਖ਼ਤ ਨਿੰਦਾ ਕੀਤੀ। ਆਪਣੇ ਟਵਿੱਟਰ ਹੈਂਡਲ ‘ਤੇ ਰਹਿਮਾਨ ਨੇ ਕਿਹਾ, “ਔਰਤ ਅਜ਼ਾਦੀ ਮਾਰਚ ਦੇ ਦੋਸਤ ਸੱਚਮੁੱਚ ਪਰੇਸ਼ਾਨ ਹਨ।

ਉਨ੍ਹਾਂ ਨੇ ਕਿਹਾ ਕਿ ਇਸਲਾਮਾਬਾਦ ਪੁਲਿਸ ਨੂੰ ਇੱਕ ਛੋਟੇ ਸ਼ਾਂਤਮਈ ਮਾਰਚ ‘ਤੇ ਲਾਠੀਚਾਰਜ ਕਰਨ ਦਾ ਕੋਈ ਅਧਿਕਾਰ ਨਹੀਂ ਸੀ। ਇਹ ਬੜੇ ਦੁੱਖ ਦੀ ਗੱਲ ਹੈ। ਇਸਦੀ ਜਾਂਚ ਦੀ ਮੰਗ ਵੀ ਕਰਨਗੇ।” ਉਨ੍ਹਾਂ ਨੇ ਇਕ ਹੋਰ ਟਵੀਟ ‘ਚ ਕਿਹਾ, ’ਮੈਂ’ਤੁਸੀਂ ਇਸ ਹਿੰਸਾ ਦੀ ਸਖਤ ਨਿੰਦਾ ਕਰਦਾ ਹਾਂ ਅਤੇ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ਲਈ ਕੋਈ ਬਹਾਨਾ ਨਹੀਂ ਹੈ., ਇਸ ਮਾਮਲੇ ਨੂੰ ਗ੍ਰਹਿ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ।”

The post ਪਾਕਿਸਤਾਨ ‘ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਔਰਤਾਂ ਦੀ ਰੈਲੀ ‘ਤੇ ਪੁਲਿਸ ਵਲੋਂ ਲਾਠੀਚਾਰਜ appeared first on TheUnmute.com - Punjabi News.

Tags:
  • breaking-news
  • international-womens-day
  • islamabad-police
  • news
  • pakistan
  • pakistan-news
  • the-unmute-punjabi-news
  • womens-march-pakistan

ਗੁਜਰਾਤ ਜਾਇੰਟਸ ਦੀ ਕਪਤਾਨ ਬੇਥ ਮੁਨੀ WPL ਤੋਂ ਬਾਹਰ, ਸਨੇਹ ਰਾਣਾ ਨੂੰ ਮਿਲੀ ਕਪਤਾਨੀ

Thursday 09 March 2023 07:48 AM UTC+00 | Tags: bcci captain-beth-mooney cricket-news gujarat gujarat-franchise gujarat-giants ipl news sneh-rana sports the-unmute-breaking-news the-unmute-latest-update the-unmute-update wpl wpl-2023

ਚੰਡੀਗੜ੍ਹ, 09 ਮਾਰਚ 2023: ਗੁਜਰਾਤ ਜਾਇੰਟਸ ਦੀ ਕਪਤਾਨ ਬੇਥ ਮੁਨੀ (Beth Mooney) ਨੂੰ ਮਹਿਲਾ ਪ੍ਰੀਮਿਅਰ ਲੀਗ ਤੋਂ ਬਾਹਰ ਹੋ ਗਈ ਹੈ। ਉਨ੍ਹਾਂ ਦੀ ਹੁਣ ਥਾਂ ਸਨੇਹ ਰਾਣਾ (Sneh Rana) ਟੀਮ ਦੀ ਕਪਤਾਨੀ ਕਰੇਗੀ | ਗੁਜਰਾਤ ਫ੍ਰੈਂਚਾਇਜ਼ੀ ਨੇ ਸਨੇਹ ਰਾਣਾ ਦੀ ਥਾਂ ਆਸਟ੍ਰੇਲੀਆਈ ਆਲਰਾਊਂਡਰ ਐਸ਼ਲੇ ਗਾਰਡਨਰ ਨੂੰ ਨਵਾਂ ਉਪ-ਕਪਤਾਨ ਨਿਯੁਕਤ ਕੀਤਾ ਹੈ। ਮੁਨੀ ਪਹਿਲੇ ਮੈਚ ‘ਚ ਬੱਲੇਬਾਜ਼ੀ ਕਰਦੇ ਹੋਏ ਜ਼ਖਮੀ ਹੋ ਕੇ ਰਿਟਾਇਰ ਹੋ ਗਈ ਸੀ। ਮੈਚ ਦੌਰਾਨ ਉਨ੍ਹਾਂ ਦੇ ਗੋਡੇ ‘ਤੇ ਸੈੱਟ ਲੱਗੀ ਸੀ । ਇਸ ਤੋਂ ਬਾਅਦ ਟੀਮ ਦੀ ਕਮਾਨ ਉਪ ਕਪਤਾਨ ਸਨੇਹ ਰਾਣਾ ਦੇ ਹੱਥ ਦੇ ਦਿੱਤੀ ਸੀ। ਇਸਦੇ ਨਾਲ ਹੀ ਲੌਰਾ ਵੋਲਵਾਰਡ ਨੂੰ ਮੁਨੀ ਦੀ ਥਾਂ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਫ੍ਰੈਂਚਾਇਜ਼ੀ ਨੇ ਵੀਰਵਾਰ ਨੂੰ ਮੀਡੀਆ ਰਿਲੀਜ਼ ‘ਚ ਇਹ ਜਾਣਕਾਰੀ ਦਿੱਤੀ।

WPL 2023: Sneh Rana appointed Gujarat Giants captain, Laura Wolvaardt  replaces Beth Mooney - Sportstar

ਜਿਕਰਯੋਗ ਹੈ ਕਿ ਬੇਥ ਮੁਨੀ ਨੂੰ (ਵੀਪੀਐੱਲ) WPL ਖਿਡਾਰੀਆਂ ਦੀ ਨਿਲਾਮੀ ਵਿੱਚ ਗੁਜਰਾਤ ਫ੍ਰੈਂਚਾਇਜ਼ੀ ਨੇ 2 ਕਰੋੜ ਰੁਪਏ ਵਿੱਚ ਖਰੀਦਿਆ ਸੀ। ਉਨ੍ਹਾਂ ਦੇ ਨਾਲ ਹਮਵਤਨ ਐਸ਼ਲੇ ਗਾਰਡਨਰ, ਜਾਰਜੀਆ ਵੇਅਰਹੈਮ ਅਤੇ ਐਨਾਬੈਲ ਸਦਰਲੈਂਡ ਚੰਗੀ ਕੀਮਤ ਵਿਚ ਖਰੀਦ ਕੇ ਟੀਮ ਵਿੱਚ ਸ਼ਾਮਲ ਕੀਤਾ ਸੀ।

The post ਗੁਜਰਾਤ ਜਾਇੰਟਸ ਦੀ ਕਪਤਾਨ ਬੇਥ ਮੁਨੀ WPL ਤੋਂ ਬਾਹਰ, ਸਨੇਹ ਰਾਣਾ ਨੂੰ ਮਿਲੀ ਕਪਤਾਨੀ appeared first on TheUnmute.com - Punjabi News.

Tags:
  • bcci
  • captain-beth-mooney
  • cricket-news
  • gujarat
  • gujarat-franchise
  • gujarat-giants
  • ipl
  • news
  • sneh-rana
  • sports
  • the-unmute-breaking-news
  • the-unmute-latest-update
  • the-unmute-update
  • wpl
  • wpl-2023

ਕੱਲ੍ਹ ਹੋਵੇਗੀ ਪੰਜਾਬ ਕੈਬਿਨਟ ਦੀ ਅਗਲੀ ਮੀਟਿੰਗ, ਲਏ ਜਾ ਸਕਦੇ ਨੇ ਕਈ ਅਹਿਮ ਫੈਸਲੇ

Thursday 09 March 2023 07:53 AM UTC+00 | Tags: aam-aadmi-party bhagwant-mann breaking-news chandigarh cm-bhagwant-mann punjab-cabinet punjab-government punjab-news punjab-secretariat the-unmute-breaking-news

ਚੰਡੀਗੜ੍ਹ, 09 ਮਾਰਚ 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ 10 ਮਾਰਚ ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 3:30 ਵਜੇ ਪੰਜਾਬ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

Punjab Cabinet

The post ਕੱਲ੍ਹ ਹੋਵੇਗੀ ਪੰਜਾਬ ਕੈਬਿਨਟ ਦੀ ਅਗਲੀ ਮੀਟਿੰਗ, ਲਏ ਜਾ ਸਕਦੇ ਨੇ ਕਈ ਅਹਿਮ ਫੈਸਲੇ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • chandigarh
  • cm-bhagwant-mann
  • punjab-cabinet
  • punjab-government
  • punjab-news
  • punjab-secretariat
  • the-unmute-breaking-news

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

Thursday 09 March 2023 08:06 AM UTC+00 | Tags: aam-aadmi-party amritsar breaking-news cm-bhagwant-mann congress draupadi-murmu news punjab sgpc the-unmute-breaking-news-0-no-approved-comments

ਚੰਡੀਗੜ੍ਹ, 09 ਮਾਰਚ 2023: ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਪੰਜਾਬ ਫੇਰੀ ‘ਤੇ ਹਨ, ਇਸ ਦੌਰਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ । ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ, ਗੁਰਜੀਤ ਸਿੰਘ ਔਜਲਾ, ਮੁੱਖ ਸਕੱਤਰ ਪੰਜਾਬ ਵੀਕੇ ਜੰਜੂਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਹਨ। । ਇਸ ਦੌਰਾਨ ਦ੍ਰੋਪਦੀ ਮੁਰਮੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਦਾ ਅਨੰਦ ਮਾਣਿਆ | ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਰਾਸ਼ਟਰਪਤੀ ਹੁਣ ਸਿੱਧੇ ਜਲਿਆਂਵਾਲਾ ਬਾਗ ਜਾਣਗੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ, ਜਿਸ ਤੋਂ ਬਾਅਦ ਉਹ ਸਿੱਧੇ ਦੁਰਗਿਆਣਾ ਮੰਦਿਰ ਮੱਥਾ ਟੇਕਣ ਲਈ ਰਵਾਨਾ ਹੋਣਗੇ।

Sri Darbar Sahib

 

The post ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ appeared first on TheUnmute.com - Punjabi News.

Tags:
  • aam-aadmi-party
  • amritsar
  • breaking-news
  • cm-bhagwant-mann
  • congress
  • draupadi-murmu
  • news
  • punjab
  • sgpc
  • the-unmute-breaking-news-0-no-approved-comments

ਪੰਜਾਬ ਵਿਧਾਨ ਸਭਾ 'ਚ ਕੁਲਦੀਪ ਸਿੰਘ ਧਾਲੀਵਾਲ ਤੇ ਰਾਜਾ ਵੜਿੰਗ ਵਿਚਾਲੇ ਹੋਈ ਤਿੱਖੀ ਬਹਿਸ

Thursday 09 March 2023 08:25 AM UTC+00 | Tags: breaking-news budget-session kuldeep-singh-dhaliwal news punjab-congress punjab-vidhan-sabha sidhu-moosewala

ਚੰਡੀਗੜ੍ਹ, 09 ਮਾਰਚ 2023: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ (Budget Session) ਦਾ ਅੱਜ ਚੌਥਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ | ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ਼ ਦਿਵਾਉਣ ਦਾ ਮੁੱਦਾ ਚੁੱਕਿਆ । ਉਨ੍ਹਾਂ ਕਿਹਾ ਕਿ ਸਿੱਧੂ ਦੇ ਮਾਪੇ ਇਨਸਾਫ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠੇ ਹਨ।

ਉਨ੍ਹਾਂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਕਈ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ, ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਉਨ੍ਹਾਂ ਦੇ ਨਾਂ ਨਾਮਜ਼ਦ ਕਿਉਂ ਨਹੀਂ ਕਰ ਰਹੀ ਜਿਨ੍ਹਾਂ ਦੇ ਨਾਂ ਸਿੱਧੂ ਦੇ ਮਾਪੇ ਦੱਸ ਰਹੇ ਹਨ। ਵੜਿੰਗ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਇਸ ਕਤਲ ਕਾਂਡ ਵਿੱਚ ਹੁਣ ਤੱਕ ਕਈ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ ਪਰ ਇਸ ਦਾ ਕੀ ਫਾਇਦਾ। ਰਾਜਾ ਵੜਿੰਗ ਨੇ ਕਿਹਾ ਕਿ ਮੈਂ ਇਹ ਨਹੀਂ ਕਹਿ ਰਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਿਸੇ ਸਰਕਾਰ ਨੇ ਕੀਤਾ |

'ਆਪ' ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੇ ਹਜ਼ਾਰਾਂ ਲੋਕਾਂ ਦੀ ਮੌਤ 'ਤੇ ਸਿਆਸਤ ਕੀਤੀ ਹੈ। ਇਸ ਤੋਂ ਬਾਅਦ 'ਆਪ' ਵਿਧਾਇਕਾਂ ਨੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

The post ਪੰਜਾਬ ਵਿਧਾਨ ਸਭਾ ‘ਚ ਕੁਲਦੀਪ ਸਿੰਘ ਧਾਲੀਵਾਲ ਤੇ ਰਾਜਾ ਵੜਿੰਗ ਵਿਚਾਲੇ ਹੋਈ ਤਿੱਖੀ ਬਹਿਸ appeared first on TheUnmute.com - Punjabi News.

Tags:
  • breaking-news
  • budget-session
  • kuldeep-singh-dhaliwal
  • news
  • punjab-congress
  • punjab-vidhan-sabha
  • sidhu-moosewala

ਮੀਤ ਹੇਅਰ ਨੇ ਵਿਧਾਨ ਸਭਾ 'ਚ ਅਪਰਾਧ ਰਿਕਾਰਡ ਕੀਤਾ ਪੇਸ਼, ਕਿਹਾ-ਵਿਰੋਧੀ ਧਿਰ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ

Thursday 09 March 2023 08:46 AM UTC+00 | Tags: accident-during-shiromani-akali-dal-protest akali-dal breaking-news cm-bhagwant-mann congress latest-news law-and-oreder meet-hayer news punjab-crime-report punjab-police the-unmute-breaking-news the-unmute-news

ਚੰਡੀਗੜ੍ਹ, 09 ਮਾਰਚ 2023: ਕੈਬਿਨਟ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਪੰਜਾਬ ‘ਚ ਪਿਛਲੇ 12 ਸਾਲਾਂ ਦਾ ਅਪਰਾਧ ਰਿਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸਾਲ 2022 ‘ਚ ‘ਆਪ’ ਦੇ ਕਾਰਜਕਾਲ ਦੌਰਾਨ ਪੰਜਾਬ ‘ਚ ਅਪਰਾਧਿਕ ਘਟਨਾਵਾਂ ਦੀ ਦੂਜੀ ਸਭ ਤੋਂ ਘੱਟ ਗਿਣਤੀ ਹੋਈਆਂ ਹਨ, ਪਰ ਵਿਰੋਧੀ ਧਿਰ ਹਰ ਰੋਜ਼ ‘ਆਪ’ ਸਰਕਾਰ ਨੂੰ ਬਦਨਾਮ ਕਰ ਰਹੀ ਹੈ। ਮੀਤ ਹੇਅਰ ਨੇ ਕਾਂਗਰਸੀ ਆਗੂਆਂ 'ਤੇ ਗੈਂਗਸਟਰਾਂ ਦੇ ਸਰਪ੍ਰਸਤ ਹੋਣ ਦਾ ਦੋਸ਼ ਲਾਇਆ।

ਮੀਤ ਹੇਅਰ (Meet Hayer) ਨੇ ਕਿਹਾ ਕਿ ਪੰਜਾਬ ਵਿੱਚ ਅਪਰਾਧ ਕਰਨ ਵਾਲੇ ਲੋਕ ਭਾਜਪਾ ਸ਼ਾਸਤ ਸੂਬਿਆਂ ਤੋਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਨਰਸਰੀਆਂ ਬਣੀਆਂ ਹੋਈਆਂ ਹਨ । ਯੂਪੀ ਅਤੇ ਰਾਜਸਥਾਨ ਵਿੱਚ ਜ਼ੁਰਮ ਕਰਨ ਵਾਲੇ ਹਰਿਆਣੇ ਤੋਂ ਜਾਂਦੇ ਹਨ। ਮੀਤ ਹੇਅਰ ਨੇ ਐਨਸੀਆਰਬੀ ਮੁਤਾਬਕ ਦੱਸਿਆ ਕਿ ਪੰਜਾਬ ਨੂੰ 17ਵੇਂ ਨੰਬਰ 'ਤੇ ਹੈ । ਆਰਮਜ਼ ਐਕਟ ਤਹਿਤ ਹੋਣ ਵਾਲੇ ਅਪਰਾਧਾਂ ਦੀ ਰਾਸ਼ਟਰੀ ਔਸਤ 4.8 ਅਤੇ ਪੰਜਾਬ ਦੀ 1.4 ਸੀ। ਜਦੋਂਕਿ ਹਰਿਆਣਾ ਦੇ 6, ਯੂਪੀ ਦੇ 13 ਅਤੇ ਰਾਜਸਥਾਨ ਦੇ 17-18 ਦੱਸੇ ਗਏ ਹਨ। ਇਸ ਦੇ ਬਾਵਜੂਦ ਪੰਜਾਬ ਨੂੰ ਬਦਨਾਮ ਕਰਨ ਦੀ ਗੱਲ ਕੀਤੀ ਗਈ ਹੈ।

ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਦੇ ਯੂਥ ਪ੍ਰਧਾਨ ਗੁਰਲਾਲ ਬਰਾੜ, ਵਿੱਕੀ ਮਿੱਡੂਖੇੜਾ ਦਾ ਕਤਲ ਕੀਤਾ ਗਿਆ ਸੀ। ਸੁੱਖਾ ਕਲਵਾਂ ਪੁਲਿਸ ਹਿਰਾਸਤ ਵਿੱਚ ਮਾਰਿਆ ਗਿਆ। ਪਹਿਲਾਂ ਵੀ ਅਪਰਾਧ ਹੁੰਦੇ ਰਹੇ ਹਨ ਪਰ ਹੁਣ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

The post ਮੀਤ ਹੇਅਰ ਨੇ ਵਿਧਾਨ ਸਭਾ ‘ਚ ਅਪਰਾਧ ਰਿਕਾਰਡ ਕੀਤਾ ਪੇਸ਼, ਕਿਹਾ-ਵਿਰੋਧੀ ਧਿਰ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ appeared first on TheUnmute.com - Punjabi News.

Tags:
  • accident-during-shiromani-akali-dal-protest
  • akali-dal
  • breaking-news
  • cm-bhagwant-mann
  • congress
  • latest-news
  • law-and-oreder
  • meet-hayer
  • news
  • punjab-crime-report
  • punjab-police
  • the-unmute-breaking-news
  • the-unmute-news

ਚੰਡੀਗੜ੍ਹ, 09 ਮਾਰਚ 2023: ਪੰਜਾਬ ਵਿਧਾਨ ਸਭਾ ‘ਚ ਭਲਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਜਟ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸ ਦੇ ਤਹਿਤ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸੈਕਟਰ-37 ਮੁੱਖ ਦਫ਼ਤਰ ਤੋਂ ਪੈਦਲ ਮਾਰਚ ਕਰਦੇ ਹੋਏ ਵਿਧਾਨ ਸਭਾ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਭਾਜਪਾ ਆਗੂਆਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਨੇ ਕਈ ਭਾਜਪਾ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ ਹੈ।

ਇਸ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਇਹ ਵਿਰੋਧ ਪ੍ਰਦਰਸ਼ਨ ਸੂਬੇ ਦੀ ਵਿਗੜੀ ਕਾਨੂੰਨ ਵਿਵਸਥਾ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਕੀਤਾ ਗਿਆ ਹੈ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਆਮ ਜਨਤਾ ਦੀ ਆਵਾਜ਼ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਇਹ ਕਦਮ ਚੁੱਕ ਰਹੇ ਹਾਂ।

The post ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ appeared first on TheUnmute.com - Punjabi News.

Tags:
  • breaking-news
  • punjab-bjp

ਅਮਰੀਕੀ ਰਿਪੋਰਟ ਦਾ ਦਾਅਵਾ, ਚੀਨ-ਪਾਕਿਸਤਾਨ ਦੇ ਉਕਸਾਉਣ 'ਤੇ ਭਾਰਤ ਕਰ ਸਕਦੈ ਫੌਜੀ ਕਾਰਵਾਈ

Thursday 09 March 2023 10:12 AM UTC+00 | Tags: breaking-news china china-india-relation india indian-army latest-news military-action news pakistan prime-minister-narendra-modi punjab-news s-intelligence-community the-unmute-breaking-news the-unmute-latest-news us

ਚੰਡੀਗੜ੍ਹ, 09 ਮਾਰਚ 2023: ਅਮਰੀਕਾ ਦੇ ਇੰਟੈਲੀਜੈਂਸ ਕਮਿਊਨਿਟੀ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਸਮੇਂ ‘ਚ ਚੀਨ ਅਤੇ ਪਾਕਿਸਤਾਨ ਨਾਲ ਭਾਰਤ (India) ਦੇ ਸਬੰਧਾਂ ‘ਚ ਤਣਾਅ ਹੋਰ ਵਧ ਸਕਦਾ ਹੈ। ਜਿਸ ਦਾ ਭਾਰਤ ਫੌਜੀ ਕਾਰਵਾਈ ਨਾਲ ਜਵਾਬ ਦੇ ਸਕਦਾ ਹੈ |

ਮੀਡਿਆ ਖਬਰਾਂ ਵਿੱਚ ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਪਿਛਲੀਆਂ ਸਰਕਾਰਾਂ ਦੀ ਤੁਲਨਾ ‘ਚ ਇਹ ਖਦਸ਼ਾ ਵਧ ਗਿਆ ਹੈ ਕਿ ਚੀਨ ਅਤੇ ਪਾਕਿਸਤਾਨ ਦੀ ਕਿਸੇ ਵੀ ਉਕਸਾਉਣ ਵਾਲੀ ਕਾਰਵਾਈ ਦੇ ਜਵਾਬ ‘ਚ ਭਾਰਤ ਆਪਣੀ ਫੌਜ ਨੂੰ ਤਾਇਨਾਤ ਕਰ ਸਕਦਾ ਹੈ। ਅਮਰੀਕਾ ਦੇ ਇੰਟੈਲੀਜੈਂਸ ਕਮਿਊਨਿਟੀ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਸਮੇਂ ‘ਚ ਚੀਨ ਅਤੇ ਪਾਕਿਸਤਾਨ ਨਾਲ ਭਾਰਤ ਦੇ ਸਬੰਧਾਂ ‘ਚ ਤਣਾਅ ਹੋਰ ਵਧ ਸਕਦਾ ਹੈ। ਜਿਸ ਦਾ ਭਾਰਤ ਫੌਜੀ ਕਾਰਵਾਈ ਕਰ ਸਕਦਾ ਹੈ |

ਅਮਰੀਕੀ ਖੁਫੀਆ ਏਜੰਸੀਆਂ ਨੇ ਭਾਰਤ-ਪਾਕਿ ਸਬੰਧਾਂ ‘ਚ ਵਧਦੇ ਤਣਾਅ ਦਾ ਕਸ਼ਮੀਰ ਨੂੰ ਅਹਿਮ ਕਾਰਨ ਮੰਨਿਆ ਹੈ। ਰਿਪੋਰਟ ‘ਚ ਲਿਖਿਆ ਗਿਆ ਹੈ ਕਿ 2021 ‘ਚ ਕੰਟਰੋਲ ਰੇਖਾ ‘ਤੇ ਹੋਏ ਜੰਗਬੰਦੀ ਸਮਝੌਤੇ ਤੋਂ ਬਾਅਦ ਦੋਵੇਂ ਦੇਸ਼ ਸਬੰਧਾਂ ‘ਚ ਸ਼ਾਂਤੀ ਬਣਾਈ ਰੱਖਣਾ ਚਾਹੁੰਦੇ ਹਨ। ਹਾਲਾਂਕਿ ਪਾਕਿਸਤਾਨ ਦਾ ਭਾਰਤ (India) ਵਿਰੋਧੀ ਅੱਤਵਾਦੀਆਂ ਨੂੰ ਸਮਰਥਨ ਦੇਣ ਦਾ ਲੰਬਾ ਇਤਿਹਾਸ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਵੀ ਪਾਕਿਸਤਾਨ ਦੀ ਕਿਸੇ ਵੀ ਭੜਕਾਊ ਕਾਰਵਾਈ ਦਾ ਮੂੰਹਤੋੜ ਜਵਾਬ ਦੇਵੇਗਾ।

ਰਿਪੋਰਟ ਜਾਰੀ ਹੋਣ ਤੋਂ ਬਾਅਦ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਇਸ ‘ਤੇ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ- ਪਾਕਿਸਤਾਨ ਨਾਲ ਸਾਡੀ ਅੱਤਵਾਦ ਵਿਰੋਧੀ ਗੱਲਬਾਤ ਦਰਸਾਉਂਦੀ ਹੈ ਕਿ ਉਹ ਉੱਥੇ ਅੱਤਵਾਦ ਨਾਲ ਨਜਿੱਠਣ ਲਈ ਕਿੰਨੇ ਗੰਭੀਰ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਅੱਤਵਾਦ ਦੀ ਸਮੱਸਿਆ ਦੱਖਣੀ ਏਸ਼ੀਆ ਤੋਂ ਬਾਹਰ ਵੀ ਫੈਲ ਸਕਦੀ ਹੈ। ਹਮਲੇ ਦਾ ਮੁੱਖ ਉਦੇਸ਼ ਦੱਖਣੀ ਅਤੇ ਮੱਧ ਏਸ਼ੀਆ ਵਿਚ ਸ਼ਾਂਤੀ ਸਥਾਪਿਤ ਕਰਨਾ ਹੈ |

The post ਅਮਰੀਕੀ ਰਿਪੋਰਟ ਦਾ ਦਾਅਵਾ, ਚੀਨ-ਪਾਕਿਸਤਾਨ ਦੇ ਉਕਸਾਉਣ ‘ਤੇ ਭਾਰਤ ਕਰ ਸਕਦੈ ਫੌਜੀ ਕਾਰਵਾਈ appeared first on TheUnmute.com - Punjabi News.

Tags:
  • breaking-news
  • china
  • china-india-relation
  • india
  • indian-army
  • latest-news
  • military-action
  • news
  • pakistan
  • prime-minister-narendra-modi
  • punjab-news
  • s-intelligence-community
  • the-unmute-breaking-news
  • the-unmute-latest-news
  • us

UNSC: ਅਫਗਾਨਿਸਤਾਨ ਦਾ ਇਸਤੇਮਾਲ ਅੱਤਵਾਦੀ ਗਤੀਵਿਧੀਆਂ ਲਈ ਨਹੀਂ ਹੋਣਾ ਚਾਹੀਦਾ: ਭਾਰਤ

Thursday 09 March 2023 10:26 AM UTC+00 | Tags: afghanistan afghanistan-government afghanistan-news breaking breaking-news india indian-army kashmir-isse news ruchira-kamboj taliban terrorist-activities united-nations-ruchira-kamboj united-nations-security-council unsc usa.

ਚੰਡੀਗੜ੍ਹ, 09 ਮਾਰਚ 2023: ਭਾਰਤ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਅਫਗਾਨਿਸਤਾਨ (Afghanistan) ਨੂੰ ਅੱਤਵਾਦੀ ਗਤੀਵਿਧੀਆਂ, ਖਾਸ ਤੌਰ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੁਆਰਾ ਘੋਸ਼ਿਤ ਅੱਤਵਾਦੀਆਂ ਅਤੇ ਸੰਗਠਨਾਂ ਦੇ ਠਿਕਾਣਿਆਂ, ਸਿਖਲਾਈ ਜਾਂ ਵਿੱਤੀ ਸਹਾਇਤਾ ਲਈ ਨਹੀਂ ਵਰਤਿਆ ਜਾਣਾ ਚਾਹੀਦਾ।

ਸੰਯੁਕਤ ਰਾਸ਼ਟਰ ‘ਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਬੁੱਧਵਾਰ ਨੂੰ ਕਿਹਾ,”ਅਫਗਾਨਿਸਤਾਨ ਦੇ ਨਜ਼ਦੀਕੀ ਗੁਆਂਢੀ ਅਤੇ ਲੰਬੇ ਸਮੇਂ ਦੇ ਸਾਂਝੇਦਾਰ ਹੋਣ ਦੇ ਨਾਤੇ ਅਤੇ ਅਫਗਾਨਿਸਤਾਨ ਦੇ ਲੋਕਾਂ ਨਾਲ ਸਾਡੇ ਮਜ਼ਬੂਤ ​​ਇਤਿਹਾਸਕ ਅਤੇ ਸੱਭਿਅਤਾਕ ਸਬੰਧਾਂ ਨੂੰ ਦੇਖਦੇ ਹੋਏ, ਇਹ ਯਕੀਨੀ ਬਣਾਉਣਾ ਮਹੱਤਵਪੂਰਨ ਹੈ ਕਿ ਸ਼ਾਂਤੀ ਅਤੇ ਸਥਿਰਤਾ ਦੀ ਵਾਪਸੀ ਯਕੀਨੀ ਬਣਾਈ ਜਾਵੇ, ਇਹ ਭਾਰਤ ਦਾ ਸਿੱਧਾ ਹਿੱਤ ਹੈ |

ਅਫਗਾਨਿਸਤਾਨ (Afghanistan) ਵਿਚ ਸੰਯੁਕਤ ਰਾਸ਼ਟਰ ਸਹਾਇਤਾ ਮਿਸ਼ਨ (ਯੂ.ਐਨ.ਏ.ਐਮ.ਏ.) ਦੇ ਸਬੰਧ ਵਿਚ ਸੁਰੱਖਿਆ ਪ੍ਰੀਸ਼ਦ ਵਿਚ ਰੁਚਿਰਾ ਕੰਬੋਜ ਨੇ ਕਿਹਾ ਕਿ ਅਗਸਤ 2021 ਦਾ ਸੁਰੱਖਿਆ ਪ੍ਰੀਸ਼ਦ ਦਾ ਮਤਾ 2593 ਅੰਤਰਰਾਸ਼ਟਰੀ ਭਾਈਚਾਰੇ ਦੇ ਸਮੂਹਿਕ ਨਜ਼ਰੀਏ ਨੂੰ ਪ੍ਰਗਟ ਕਰਦਾ ਹੈ, ਜਿਸ ਨੂੰ ਭਾਰਤ ਦੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਵਿਚ ਸਵੀਕਾਰ ਕੀਤਾ ਗਿਆ ਸੀ।

ਉਨ੍ਹਾਂ ਨੇ ਕਿਹਾ ਕਿ ”ਮਤੇ ਮੁਤਾਬਕ ਅਸੀਂ ਉਮੀਦ ਕਰਦੇ ਹਾਂ ਕਿ ਅਫਗਾਨਿਸਤਾਨ ਦੀ ਵਰਤੋਂ ਅੱਤਵਾਦੀ ਗਤੀਵਿਧੀਆਂ, ਖਾਸ ਤੌਰ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੁਆਰਾ ਮਨੋਨੀਤ ਅੱਤਵਾਦੀਆਂ ਅਤੇ ਸੰਗਠਨਾਂ ਦੇ ਠਿਕਾਣਿਆਂ, ਸਿਖਲਾਈ ਜਾਂ ਵਿੱਤ ਪੋਸ਼ਣ ਲਈ ਨਹੀਂ ਕੀਤੀ ਜਾਣੀ ਚਾਹੀਦੀ।” ਇਸ ਪ੍ਰਸਤਾਵ ‘ਚ ਡਰੱਗ ਤਸਕਰੀ ਦੇ ਖ਼ਿਲਾਫ਼ ਕਾਰਵਾਈ ਕਰਨਾ ਵੀ ਸ਼ਾਮਲ ਹੈ।

ਇਸਦੇ ਨਾਲ ਹੀ ਭਾਰਤ ਨੇ ਅਫਗਾਨਿਸਤਾਨ ਵਿੱਚ ਔਰਤਾਂ ਨੂੰ ਜਨਤਕ ਜੀਵਨ ਤੋਂ ਬਾਹਰ ਕਰਨ ਦੀਆਂ ਵਧਦੀਆਂ ਕੋਸ਼ਿਸ਼ਾਂ ‘ਤੇ ਵੀ ਚਿੰਤਾ ਪ੍ਰਗਟ ਕੀਤੀ ਅਤੇ ਅਫਗਾਨਿਸਤਾਨ ਦੇ ਭਵਿੱਖ ਲਈ ਔਰਤਾਂ ਅਤੇ ਘੱਟ ਗਿਣਤੀਆਂ ਨੂੰ ਸ਼ਾਮਲ ਕਰਨ ਅਤੇ ਉਨ੍ਹਾਂ ਦੇ ਅਧਿਕਾਰਾਂ ਦਾ ਪੂਰਾ ਸਨਮਾਨ ਕਰਨ ਲਈ ਕਿਹਾ। ਸਕੱਤਰ-ਜਨਰਲ (SRSG) ਦੇ ਵਿਸ਼ੇਸ਼ ਪ੍ਰਤੀਨਿਧੀ ਅਤੇ UNAMA ਦੇ ਮੁਖੀ ਨੇ ਕੌਂਸਲ ਨੂੰ ਦੱਸਿਆ, “ਤਾਲਿਬਾਨ ਦੇ ਅਧੀਨ ਅਫਗਾਨਿਸਤਾਨ ਔਰਤਾਂ ਦੇ ਅਧਿਕਾਰਾਂ ਦੇ ਮਾਮਲੇ ਵਿੱਚ ਦੁਨੀਆ ਦਾ ਸਭ ਤੋਂ ਦਮਨਕਾਰੀ ਦੇਸ਼ ਬਣਿਆ ਹੋਇਆ ਹੈ |

The post UNSC: ਅਫਗਾਨਿਸਤਾਨ ਦਾ ਇਸਤੇਮਾਲ ਅੱਤਵਾਦੀ ਗਤੀਵਿਧੀਆਂ ਲਈ ਨਹੀਂ ਹੋਣਾ ਚਾਹੀਦਾ: ਭਾਰਤ appeared first on TheUnmute.com - Punjabi News.

Tags:
  • afghanistan
  • afghanistan-government
  • afghanistan-news
  • breaking
  • breaking-news
  • india
  • indian-army
  • kashmir-isse
  • news
  • ruchira-kamboj
  • taliban
  • terrorist-activities
  • united-nations-ruchira-kamboj
  • united-nations-security-council
  • unsc
  • usa.

ਚੰਡੀਗੜ੍ਹ, 09 ਮਾਰਚ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ (Kotakpura Firing case) ਵਿੱਚ ਦਾਇਰ ਚਾਰਜਸ਼ੀਟ ਸਬੰਧੀ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪਟੀਸ਼ਨ ‘ਤੇ 14 ਮਾਰਚ ਨੂੰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ‘ਚ ਸੁਣਵਾਈ ਹੋਵੇਗੀ।

ਜਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਐਸਆਈਟੀ ਵੱਲੋਂ 24 ਫਰਵਰੀ ਨੂੰ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ। 6 ਮਾਰਚ ਨੂੰ ਜੇਐਮਆਈਸੀ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਅਤੇ ਹੋਰ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।

The post ਕੋਟਕਪੂਰਾ ਗੋਲੀ ਕਾਂਡ: ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਵਲੋਂ ਫਰੀਦਕੋਟ ਅਦਾਲਤ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ appeared first on TheUnmute.com - Punjabi News.

Tags:
  • breaking-news
  • kotakpura-firing-case
  • news
  • parkash-singh-badal
  • punjab-news
  • sukhbir-singh-badal

ਹਲਕਾ ਲੰਬੀ ਦੇ ਪਿੰਡ ਮਿੱਡਾ ਵਿਖੇ ਭੇਦਭਰੇ ਹਾਲਾਤਾਂ 'ਚ ਮਿਲੀ 27 ਸਾਲਾ ਨੌਜਵਾਨ ਦੀ ਲਾਸ਼

Thursday 09 March 2023 10:56 AM UTC+00 | Tags: breaking-news kabarwala-police lambi lambi-police midda news police-chief-balwant-singh village-midda

ਲੰਬੀ , 09 ਮਾਰਚ 2023: ਅੱਜ ਹਲਕਾ ਲੰਬੀ ਦੇ ਪਿੰਡ ਮਿੱਡਾ ਵਿਖੇ ਇੱਕ ਨੌਜਵਾਨ ਦੀ ਪਿੰਡ ਤੋਂ ਬਾਹਰ ਇਕ ਭੇਦਭਰੇ ਹਾਲਾਤਾਂ ਵਿੱਚ ਲਾਸ ਮਿਲੀ, ਜਿਸ ਦੀ ਸੂਚਨਾ ਪਰਿਵਾਰ ਵਾਲਿਆਂ ਨੇ ਪੁਲਿਸ ਚੋਕੀ ਪੰਨੀ ਵਾਲਾ ਨੂੰ ਦੇਣ ‘ਤੇ ਲਾਸ਼ ਨੂੰ ਸਿਵਲ ਹਸਪਤਾਲ ਮਲੋਟ ਵਿਖੇ ਲਿਆਂਦਾ ਗਿਆ | 27 ਸਾਲਾ ਮ੍ਰਿਤਕ ਨੌਜਵਾਨ ਸੰਦੀਪ ਸਿੰਘ ਦੇ ਭਰਾ ਮਨਪ੍ਰੀਤ ਅਤੇ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਨਸ਼ਾ ਵੱਡੀ ਮਾਤਰਾ ਵਿਚ ਮਿਲਦਾ, ਜਿਸ ਨਾਲ ਨੌਜਵਾਨ ਮ੍ਰਿਤਕ ਸੰਦੀਪ ਸਿੰਘ ਪਿਛਲੇ 5 ਸਾਲ ਤੋਂ ਨਸ਼ਾ ਕਰਨ ਦਾ ਆਦੀ ਸੀ| ਅਸੀਂ ਕਈ ਵਾਰ ਨਸ਼ਾ ਛੁਡਵਾਉਣ ਦੀ ਕੋਸ਼ਿਸ ਵੀ ਕੀਤੀ |

ਵਰਤਮਾਨ ਸਮੇਂ ਸੰਦੀਪ ਸਿੰਘ ਬਹਾਰ ਡਰਾਇਵਰੀ ਕਰਦਾ ਸੀ | ਸੰਦੀਪ ਹੁਣੇ ਹੀ ਪਿੰਡ ਵਾਪਸ ਆਇਆ ਸੀ ਅਤੇ ਕੱਲ੍ਹ ਸ਼ਾਮ ਤੋਂ ਘਰ ਨਹੀਂ ਆਇਆ ਸੀ, ਜਿਸ ਦੀ ਲਾਸ਼ ਪਿੰਡ ਤੋਂ ਬਾਹਰ ਮਿਲੀ | ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕੇ ਉਕਤ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਈ ਹੈ। ਪਰਿਵਾਰਕ ਮੈਬਰਾਂ ਦਾ ਦੋਸ਼ ਹੈ ਕੇ ਉਨ੍ਹਾਂ ਦੇ ਪਿੰਡ ਵਿਚ ਨਸ਼ਾ ਬਹੁਤ ਵਿਕ ਰਿਹਾ ਹੈ ਜਿਸ ਨੂੰ ਰੋਕਿਆ ਜਾਵੇ, ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਨਸ਼ੇ ਤੋਂ ਜਲਦੀ ਠੱਲ੍ਹ ਪਾਈ ਜਾ ਸਕੇ ਅਤੇ ਨੌਜਵਾਨਾਂ ਨੂੰ ਬਚਾਇਆ ਜਾ ਸਕੇ ।

ਦੂਜੇ ਪਾਸੇ ਥਾਣਾ ਕਬਰਵਾਲਾ ਦੇ ਥਾਣਾ ਮੁਖੀ ਬਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਪਿੰਡ ਮਿੱਡਾ ਦੇ ਇਕ ਨੌਜਵਾਨ ਦੀ ਲਾਸ਼ ਪਿੰਡ ਬਹਾਰ ਪਈ ਮਿਲੀ ਹੈ । ਸ਼ਨਾਖਤ ਕਰਨ ਤੇ ਪਤਾ ਲਗਾ ਕਿ ਮ੍ਰਿਤਕ ਨੌਜਵਾਨ ਸੰਦੀਪ ਸਿੰਘ ਬਹਾਰ ਡਰਾਇਵਰੀ ਕਰਦਾ ਸੀ ਅਤੇ ਹੁਣ ਪਿੰਡ ਆਇਆ ਸੀ ਪਰਿਵਾਰ ਵਾਲਿਆਂ ਨੇ ਬਿਆਨ ਦਰਜ ਕਰਵਾਏ ਹਨ ਕਿ ਉਨ੍ਹਾਂ ਨੂੰ ਸ਼ੱਕ ਹੈ, ਇਸ ਦੀ ਨਸ਼ੇ ਨਾਲ ਮੌਤ ਹੋਈ ਹੈ | ਮ੍ਰਿਤਕ ਦਾ ਪੋਸਟਮਾਰਟਮ ਸਿਵਲ ਹਸਪਤਾਲ ਮਲੋਟ ਵਿਖੇ ਕਰਵਾਇਆ ਜਾ ਰਿਹਾ | ਇਸ ਦੀ ਪੁਸ਼ਟੀ ਪੋਸਟਮਾਰਟਮ ਦੀ ਰਿਪੋਰਟ ਆਉਣ ‘ਤੇ ਹੋਵੇਗੀ ਕਿ ਮੌਟ ਦਾ ਅਸਲ ਕਾਰਨ ਕਿ ਹੈ | ਫਿਲਹਾਲ ਮ੍ਰਿਤਕ ਦੀ ਪਤਨੀ ਅਤੇ ਭਰਾ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

The post ਹਲਕਾ ਲੰਬੀ ਦੇ ਪਿੰਡ ਮਿੱਡਾ ਵਿਖੇ ਭੇਦਭਰੇ ਹਾਲਾਤਾਂ ‘ਚ ਮਿਲੀ 27 ਸਾਲਾ ਨੌਜਵਾਨ ਦੀ ਲਾਸ਼ appeared first on TheUnmute.com - Punjabi News.

Tags:
  • breaking-news
  • kabarwala-police
  • lambi
  • lambi-police
  • midda
  • news
  • police-chief-balwant-singh
  • village-midda

12ਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ ਦੇ ਪੇਪਰ ਲੀਕ ਮਾਮਲੇ 'ਚ ਪੁਲਿਸ ਵਲੋਂ 2 ਜਣੇ ਗ੍ਰਿਫਤਾਰ

Thursday 09 March 2023 11:07 AM UTC+00 | Tags: breaking-news cabinet-ministers-harjot-singh-bains english-subject-paper-leak-case gurdaspur gurdaspur-police-station news paper-leak-case police pseb

ਚੰਡੀਗੜ੍ਹ, 09 ਮਾਰਚ 2023: ਪੁਲਿਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਦੇ ਮਾਮਲੇ (Paper Leak Case) ਵਿੱਚ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵੀਰ ਸਿੰਘ ਅਤੇ ਗਗਨ ਵਜੋਂ ਹੋਈ ਹੈ। ਫਿਲਹਾਲ ਪੁਲਿਸ ਮੁਲਜਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਇਆ ਜਾ ਸਕੇ। ਗੁਰਦਾਸਪੁਰ ਦੇ ਥਾਣਾ ਸਿਟੀ ਪੁਲਿਸ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਅੰਗਰੇਜ਼ੀ ਦੀ ਪ੍ਰੀਖਿਆ ਤੋਂ ਕੁਝ ਘੰਟੇ ਪਹਿਲਾਂ ਹੀ ਪੇਪਰ ਲੀਕ ਹੋ ਗਿਆ ਸੀ। ਇਸ ਦਾ ਪਤਾ ਲੱਗਣ 'ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਪ੍ਰੀਖਿਆ ਰੱਦ ਕਰ ਦਿੱਤੀ ਗਈ। ਮੰਤਰੀ ਨੇ ਮਾਮਲੇ (Paper Leak Case)  ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸ ਦੇ ਨਾਲ ਹੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ ਦਾ ਐਲਾਨ ਬਾਅਦ ਵਿੱਚ ਕਰਨ ਦੀ ਗੱਲ ਕਹੀ।

The post 12ਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ ਦੇ ਪੇਪਰ ਲੀਕ ਮਾਮਲੇ 'ਚ ਪੁਲਿਸ ਵਲੋਂ 2 ਜਣੇ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • cabinet-ministers-harjot-singh-bains
  • english-subject-paper-leak-case
  • gurdaspur
  • gurdaspur-police-station
  • news
  • paper-leak-case
  • police
  • pseb

ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ

Thursday 09 March 2023 11:13 AM UTC+00 | Tags: aam-aadmi-party breaking-news chandigarh kotakpura kotakpura-news kotakpura-pesticide-association kultaar-singh-sandhwan news punjabi-news punjab-vidhan-sabha the-unmute-breaking-news the-unmute-punjab

ਚੰਡੀਗੜ੍ਹ, 09 ਮਾਰਚ 2023: ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ (Kotakpura Pesticide Association) ਦਾ ਵਫ਼ਦ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਵੇਖਣ ਚੰਡੀਗੜ੍ਹ ਪੁੱਜਾ। ਇਸ 24 ਮੈਂਬਰੀ ਵਫ਼ਦ ਨੇ ਸਦਨ ਵਿੱਚ ਕਾਰਵਾਈ ਵੇਖਣ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਪੀਕਰ ਸ. ਸੰਧਵਾਂ ਨਾਲ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਵਰਿੰਦਰ ਗੋਇਲ, ਸ. ਜਸਵੰਤ ਸਿੰਘ ਗੱਜਣਮਾਜਰਾ ਅਤੇ ਸ. ਕੁਲਵੰਤ ਸਿੰਘ ਵੀ ਮੌਜੂਦ ਸਨ।

ਐਸੋਸੀਏਸ਼ਨ (Kotakpura Pesticide Association) ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਬਜਟ ਪੇਸ਼ ਕਰਨ ਲਈ ਅਗਾਊਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਉਨ੍ਹਾਂ ਨੂੰ ਬਹੁਤ ਉਮੀਦਾਂ ਹਨ | ਇਸ ਮੌਕੇ ਬੋਲਦਿਆਂ ਐਸੋਸੀਏਸ਼ਨ ਦੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਕੀਤੇ ਜਾ ਰਹੇ ਕੰਮ ਬਹੁਤ ਸ਼ਲਾਘਾਯੋਗ ਹਨ, ਜਿਨ੍ਹਾਂ ਵਿਚ ਪ੍ਰਮੁੱਖ ਉਪਰਾਲੇ ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਹਨ।

ਨੁਮਾਇੰਦਿਆਂ ਨੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੁਰੂ ਕੀਤੇ ਗਏ ਚਲੰਤ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਦੇ ਸਿਲਸਿਲੇ ਲਈ ਖ਼ਾਸ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਦੇ ਮੁੱਦੇ ਵਿਧਾਨ ਸਭਾ ਵਿੱਚ ਸਾਕਾਰ ਰੂਪ ਲੈ ਰਹੇ ਹਨ, ਜਿਨ੍ਹਾਂ ਸਬੰਧੀ ਕਾਨੂੰਨ ਬਣਨ ‘ਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

The post ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ appeared first on TheUnmute.com - Punjabi News.

Tags:
  • aam-aadmi-party
  • breaking-news
  • chandigarh
  • kotakpura
  • kotakpura-news
  • kotakpura-pesticide-association
  • kultaar-singh-sandhwan
  • news
  • punjabi-news
  • punjab-vidhan-sabha
  • the-unmute-breaking-news
  • the-unmute-punjab

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

Thursday 09 March 2023 11:25 AM UTC+00 | Tags: aam-aadmi-party amritsar breaking-news draupadi-murmu gurbani-kirtan harjinder-singh-dhami news punjab sachkhand-sri-harmandir-sahib sgpc the-unmute-punjabi-news

ਅੰਮ੍ਰਿਤਸਰ, 09 ਮਾਰਚ 2023: ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ (Draupadi Murmu) ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਰਾਸ਼ਟਰਪਤੀ ਨੂੰ ਪਤਾਸਾ ਪ੍ਰਸ਼ਾਦ, ਫੁੱਲਾਂ ਦਾ ਹਾਰ ਦੇ ਕੇ ਸਨਮਾਨ ਦਿੱਤਾ ਗਿਆ।

ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ ਜਿਥੇ ਉਨ੍ਹਾਂ ਨੇ ਪੰਗਤ 'ਚ ਬੈਠ ਕੇ ਪ੍ਰਸ਼ਾਦਾ ਛਕਿਆ। ਪਰਕਰਮਾਂ ਦੌਰਾਨ ਸ੍ਰੀਮਤੀ ਦ੍ਰੌਪਦੀ ਮੁਰਮੂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਸੂਚਨਾ ਅਧਿਕਾਰੀਆਂ ਨੇ ਇਸ ਪਾਵਨ ਅਸਥਾਨ ਦੇ ਇਤਿਹਾਸ, ਮਰਯਾਦਾ, ਸਿੱਖ ਪ੍ਰੰਪਰਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਸ਼ਟਰਪਤੀ ਦੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਮੈਂਬਰ ਅਤੇ ਅਧਿਕਾਰੀ ਉਚੇਚੇ ਤੌਰ 'ਤੇ ਮੌਜੂਦ ਰਹੇ। ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਨੁਭਵ ਸਾਂਝੇ ਕਰਦਿਆਂ ਯਾਤਰੂ ਕਿਤਾਬ ਵਿਚ ਲਿਖਿਆ, "ਇਸ ਪਵਿੱਤਰ ਅਸਥਾਨ 'ਤੇ ਆ ਕੇ ਮੈਂ ਬਹੁਤ ਖ਼ੁਸ਼ ਹਾਂ।

ਉਨ੍ਹਾਂ ਨੇ ਕਿਹਾ ਕਿ ਸੁੰਦਰ ਭਵਨ ਉਸਾਰੀ ਕਲਾ ਅਤੇ ਰੂਹਾਨੀ ਸ਼ਾਂਤੀ ਵਾਲਾ ਇਹ ਪਵਿੱਤਰ ਅਸਥਾਨ ਸ਼ਾਂਤੀ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ। ਮੈਂ ਇਥੇ ਦੇਸ਼ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ ਹੈ। ਲੰਗਰ ਦੌਰਾਨ ਵਿਸ਼ੇਸ਼ ਤੌਰ 'ਤੇ ਸੇਵਾ ਅਤੇ ਸ਼ਰਧਾ ਦੀ ਭਾਵਨਾ ਨਾਲ ਸੇਵਾ ਕਰਨ ਵਾਲਿਆਂ ਨੂੰ ਅਣਥੱਕ ਕੰਮ ਕਰਦੇ ਦੇਖ ਕੇ ਬਹੁਤ ਖ਼ੁਸ਼ੀ ਹੋਈ। ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਸਾਨੂੰ ਭਾਈਚਾਰੇ ਅਤੇ ਏਕਤਾ ਦਾ ਅਭਿਆਸ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣ।"

Image

ਇਸ ਦੌਰਾਨ ਸ੍ਰੀਮਤੀ ਦ੍ਰੌਪਦੀ ਮੁਰਮੂ (Draupadi Murmu) ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹਰਿਆਣਾ ਕਮੇਟੀ ਐਕਟ ਰੱਦ ਕਰਨ ਦੇ ਸਬੰਧ ਵਿਚ ਦੋ ਮੰਗ ਪੱਤਰ ਵੀ ਸੌਂਪੇ। ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸੌਂਪੇ ਗਏ ਮੰਗ ਪੱਤਰ 'ਚ ਕਿਹਾ ਗਿਆ ਕਿ ਲੰਮੀਆਂ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

ਇਹ ਮਨੁੱਖੀ ਅਧਿਕਾਰਾਂ ਦਾ ਵੱਡਾ ਉਲੰਘਣ ਹੈ। ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਕਿ ਉਹ ਇਸ ਮਾਮਲੇ ਵਿਚ ਆਪਣਾ ਦਖ਼ਲ ਦੇਣ ਅਤੇ ਸਰਕਾਰ ਨੂੰ ਬੰਦੀ ਸਿੰਘ ਰਿਹਾਅ ਕਰਨ ਲਈ ਆਦੇਸ਼ ਜਾਰੀ ਕਰਨ। ਇਸ ਮੰਗ ਪੱਤਰ ਵਿਚ ਸ. ਗੁਰਦੀਪ ਸਿੰਘ ਖੇੜਾ, ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਸ. ਜਗਤਾਰ ਸਿੰਘ ਹਵਾਰਾ ਸਮੇਤ 9 ਸਿੱਖ ਬੰਦੀਆਂ ਦਾ ਜ਼ਿਕਰ ਕੀਤਾ ਗਿਆ ਹੈ।

ਦੂਸਰੇ ਮੰਗ ਪੱਤਰ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਗੈਰ-ਸੰਵਿਧਾਨਕ ਤਰੀਕੇ ਨਾਲ ਇਹ ਐਕਟ ਬਣਾਇਆ ਹੈ। ਹਰਿਆਣਾ ਕਮੇਟੀ ਐਕਟ ਨੂੰ ਬਣਾਉਣ ਮੌਕੇ ਸਿੱਖ ਗੁਰਦੁਆਰਾ ਐਕਟ 1925 ਦੀ ਮਰਯਾਦਾ ਦਾ ਉਲੰਘਣ ਕੀਤਾ ਗਿਆ ਹੈ।

ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ 1925 ਐਕਟ ਅਧੀਨ ਸ਼੍ਰੋਮਣੀ ਕਮੇਟੀ ਪਾਸ ਹੈ ਅਤੇ ਮੌਜੂਦਾ ਸਮੇਂ ਵੀ ਇਸੇ ਤਹਿਤ ਹੀ ਗੁਰਦੁਆਰਾ ਸਾਹਿਬਾਨ ਨੋਟੀਫਾਈਡ ਹਨ। ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਕਿ ਇਸ ਗੈਰ-ਸੰਵਿਧਾਨਕ ਹਰਿਆਣਾ ਕਮੇਟੀ ਐਕਟ ਨੂੰ ਤੁਰੰਤ ਰੱਦ ਕਰਨ ਲਈ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਜੋਧ ਸਿੰਘ ਸਮਰਾ, ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਡਿਪਟੀ ਕਮਿਸ਼ਨਰ ਸ. ਹਰਪ੍ਰੀਤ ਸਿੰਘ ਸੂਦਨ, ਪੁਲਿਸ ਕਮਿਸ਼ਨਰ ਸ. ਨੌਨਿਹਾਲ ਸਿੰਘ, ਡੀਸੀਪੀ ਸ. ਪ੍ਰਮਿੰਦਰ ਸਿੰਘ ਭੰਡਾਲ, ਐਸਪੀ ਸ. ਹਰਪਾਲ ਸਿੰਘ ਰੰਧਾਵਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਹਰਿੰਦਰ ਸਿੰਘ, ਸ. ਰਣਧੀਰ ਸਿੰਘ ਅਤੇ ਹੋਰ ਮੌਜੂਦ ਸਨ।

The post ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ appeared first on TheUnmute.com - Punjabi News.

Tags:
  • aam-aadmi-party
  • amritsar
  • breaking-news
  • draupadi-murmu
  • gurbani-kirtan
  • harjinder-singh-dhami
  • news
  • punjab
  • sachkhand-sri-harmandir-sahib
  • sgpc
  • the-unmute-punjabi-news

ਚੰਡੀਗੜ੍ਹ, 9  ਮਾਰਚ 2023:“ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦਾ ਪਹਿਲਾ ਗੀਤ “ਮਾਏ ਨੀ” ਰਿਲੀਜ਼ ਹੋ ਚੁਕਿਆ ਹੈ, ਜਿਸਦੀ ਇੱਕ ਝਲਕ ਅਸੀਂ ਫਿਲਮ ਦੇ ਟ੍ਰੇਲਰ ਵਿੱਚ ਵੀ ਵੇਖੀ ਸੀ। ਇਸ ਗੀਤ ਨੇ ਦਰਸ਼ਕਾਂ ਦੀਆਂ ਡੂੰਗੀਆਂ ਭਾਵਨਾਵਾਂ ਤੇ ਜਜ਼ਬਾਤਾਂ ਨੂੰ ਛੂ ਲਿਆ ਹੈ। ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਵੱਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ‘ਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਇਸ ਫਿਲਮ ਵਿੱਚ ਪਰਦੇਸਾਂ ‘ਚ ਵੱਸਦੇ ਪੰਜਾਬੀਆਂ ਦੀਆਂ ਮਜਬੂਰੀਆਂ ਅਤੇ ਸੰਘਰਸ਼ਾਂ ਨੂੰ ਦਿਖਾਇਆ ਗਿਆ ਹੈ।

ਗਾਇਕ-ਗੀਤਕਾਰ, ਬੀਰ ਸਿੰਘ ਨੇ ਸਰੋਤਿਆਂ ਦੇ ਦਿਲਾਂ ਨੂੰ ਇਸ ਗੀਤ ਰਾਹੀਂ ਛੂਹ ਲਿਆ ਹੈ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਭੀੜੀਆਂ ਭਾਵਨਾਵਾਂ ਨੂੰ ਮੁੜ ਯਾਦ ਕਰਾਇਆ ਹੈ ਜਿਹਨਾਂ ਨੂੰ ਦਬਾ ਕੇ ਉਹ ਆਪਣੀਆਂ ਜ਼ਿੰਦਗੀ ਨੂੰ ਜੀ ਰਹੇ ਹਨ। ਇਸ ਗੀਤ ਵਿੱਚ, ਸਰੋਤਿਆਂ ਨੂੰ ਉਸ ਨਿੱਘ ਦੀ ਛੂ ਨਾਲ ਰੂਬਰੂ ਕਰਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਨਾਲ ਉਸਦੇ ਸਾਰੇ ਦਰਦ ਦੂਰ ਹੋ ਸਕਦੇ ਹਨ।

ਫਿਲਮ ਵਿੱਚ ਇੱਕ ਵੱਡੀ ਅਤੇ ਨਿਪੁੰਨ ਸਟਾਰਕਾਸਟ ਸ਼ਾਮਲ ਹੈ, ਜਿਸ ਵਿੱਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਰੁਪਿੰਦਰ ਰੂਪੀ, ਜੱਸ ਬਾਜਵਾ ਅਤੇ ਅਦਿਤੀ ਸ਼ਰਮਾ ਸ਼ਾਮਲ ਹਨ ਜੋ ਹਰ ਇੱਕ ਦੀ ਅਸਲੀਅਤ ਨਾਲ ਜੁੜੀਆਂ ਵੱਖੋ ਵੱਖਰੀਆਂ ਕਹਾਣੀਆਂ ਦਾ ਖੁਲਾਸਾ ਕਰਦੇ ਹਨ ਜੋ ਤਕਰੀਬਨ ਹਰ ਕੋਈ ਜੀ ਰਿਹਾ ਹੈ।

ਕਾਬਿਲੇਗ਼ੌਰ ਹੈ ਕਿ ਫਿਲਮ ‘ਚੱਲ ਜਿੰਦੀਏ’ ਦਾ ਟਰੇਲਰ ਹਾਲ ਹੀ ‘ਚ ਰਿਲੀਜ਼ ਹੋਇਆ ਸੀ। ਇਸ ਫਿਲਮ ਦੇ ਟਰੇਲਰ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਇਹ ਕਹਾਣੀ ਹੈ ਪੰਜਾਬ ਛੱਡ ਪੈਸਾ ਕਮਾਉਣ ਗਏ ਪੰਜਾਬੀਆਂ ਦੀ। ਫਿਲਮ ‘ਚ ਇਹ ਦਿਖਾਇਆ ਗਿਆ ਹੈ ਕਿ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੀ ਲਾਈਫ ‘ਚ ਕਿੰਨੇ ਸੰਘਰਸ਼ ਹਨ। ਫਿਲਮ ਦੀ ਰਿਲੀਜ਼ ਡੇਟ ਦੀ ਗੱਲ ਕੀਤੀ ਜਾਏ ਤਾਂ ਇਹ ਫਿਲਮ 24 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ‘ਚ ਨੀਰੂ ਬਾਜਵਾ, ਕੁਲਵਿੰਦਰ ਬਿੱਲਾ ਤੇ ਗੁਰਪ੍ਰੀਤ ਘੁੱਗੀ ਮੁੱਖ ਭੂਮਿਕਾਵਾਂ ‘ਚ ਨਜ਼ਰ ਆ ਰਹੇ ਹਨ।

The post ਫਿਲਮ ‘ਚਲ ਜਿੰਦੀਏ’ ਦਾ ਗੀਤ ਮਾਏ ਨੀ ਬੀਰ ਸਿੰਘ ਦੀ ਆਵਾਜ਼ ‘ਚ ਹੋਇਆ ਰੀਲੀਜ਼, 24 ਮਾਰਚ ਨੂੰ ਹੋਵੇਗੀ ਸਿਨੇਮਾਂਘਰਾਂ ‘ਚ ਫਿਲਮ ਰੀਲੀਜ਼ appeared first on TheUnmute.com - Punjabi News.

Tags:
  • maye-ni
  • song
  • the-unmute

ਪੈਨਸ਼ਨ ਦੀਆਂ ਬੇਨਿਯਮੀਆਂ ਦਰੁਸਤ ਕਰਕੇ ਅਸਲ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾਵੇਗਾ: ਡਾ. ਬਲਜੀਤ ਕੌਰ

Thursday 09 March 2023 11:30 AM UTC+00 | Tags: aam-aadmi-party breaking-news cm-bhagwant-mann dr-baljit-kaur latest-news minister-of-social-security-punjab news punjab-congress the-unmute-breaking-news

ਚੰਡੀਗੜ੍ਹ, 09 ਮਾਰਚ 2023: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ ਪੈਨਸ਼ਨ ਵਿੱਚ ਵਾਧਾ ਭਵਿੱਖ ਵਿੱਚ ਜਲਦ ਕੀਤਾ ਜਾਵੇਗਾ। ਇਹ ਗੱਲ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਕੀਤੇ ਸਵਾਲ ਦੇ ਜਵਾਬ ਵਿੱਚ ਕਹੀ।

ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਪਹਿਲਾਂ ਸਰਕਾਰ ਪਿਛਲੀਆਂ ਬੇਨਿਯਮੀਆਂ ਨੂੰ ਦੂਰ ਕਰਕੇ ਇਸ ਨੂੰ ਸਟਰੀਮ ਲਾਈਨ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਅਸਲ ਲਾਭਪਾਤਰੀਆਂ ਦਾ ਪਤਾ ਕਰਵਾਇਆ ਗਿਆ ਤਾਂ ਪਤਾ ਲੱਗਾ ਕਿ 90248 ਮ੍ਰਿਤਕਾਂ ਨੂੰ ਲਾਭ ਮਿਲ ਰਿਹਾ ਸੀ।

ਜਿਸ ਦੀ 95 ਫੀਸਦੀ ਭਾਵ 23.94 ਕਰੋੜ ਰੁਪਏ ਦੀ ਰਿਕਵਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਵੀ ਸਰਵੇਖਣ ਕੀਤਾ ਸੀ ਅਤੇ 70137 ਅਯੋਗ ਪਾਏ ਗਏ ਸਨ, ਜਿਨ੍ਹਾਂ ਦੀ 162.35 ਕਰੋੜ ਰੁਪਏ ਦੀ ਰਿਕਵਰੀ ਬਣਦੀ ਸੀ। ਪਰ ਸਿਰਫ਼ ਇੱਕ ਕਰੋੜ ਰੁਪਏ ਦੀ ਹੀ ਰਿਕਵਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਬੇਨਿਯਮੀਆਂ ਦਰੁਸਤ ਕਰਕੇ ਅਸਲ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਏਗੀ। ਸਾਡੀ ਸਰਕਾਰ ਹਰ ਗਾਰੰਟੀ ਨੂੰ ਪੂਰੀ ਕਰਨ ਲਈ ਵਚਨਬੱਧ ਹੈ।

The post ਪੈਨਸ਼ਨ ਦੀਆਂ ਬੇਨਿਯਮੀਆਂ ਦਰੁਸਤ ਕਰਕੇ ਅਸਲ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾਵੇਗਾ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dr-baljit-kaur
  • latest-news
  • minister-of-social-security-punjab
  • news
  • punjab-congress
  • the-unmute-breaking-news

ਚੰਡੀਗੜ੍ਹ, 09 ਮਾਰਚ 2023: ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ (Saurabh Bhardwaj) ਅਤੇ ਆਤਿਸ਼ੀ (Atishi) ਨੇ ਦਿੱਲੀ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ। ਦੋਵਾਂ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਉਪ ਰਾਜਪਾਲ ਵੀ.ਕੇ ਸਕਸੈਨਾ ਦੀ ਮੌਜੂਦਗੀ ਵਿੱਚ ਹੋਇਆ। ਦੋਵਾਂ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੇ ਨਾਲ-ਨਾਲ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਗਈ ਹੈ। ਆਤਿਸ਼ੀ ਸਿੱਖਿਆ, ਲੋਕ ਨਿਰਮਾਣ, ਬਿਜਲੀ ਅਤੇ ਸੈਰ-ਸਪਾਟਾ ਵਿਭਾਗ ਸੰਭਾਲਣਗੇ, ਜਦਕਿ ਸੌਰਭ ਭਾਰਦਵਾਜ ਨੂੰ ਸਿਹਤ, ਪਾਣੀ ਅਤੇ ਉਦਯੋਗ ਵਿਭਾਗ ਸੌਂਪੇ ਗਏ ਹਨ।

ਸੌਰਭ ਭਾਰਦਵਾਜ (Saurabh Bhardwaj) ਗ੍ਰੇਟਰ ਕੈਲਾਸ਼ ਤੋਂ ਲਗਾਤਾਰ ਤੀਜੀ ਵਾਰ ਵਿਧਾਇਕ ਬਣੇ ਹਨ। ਪਹਿਲੀ ਵਾਰ ਉਨ੍ਹਾਂ ਨੂੰ 49 ਦਿਨਾਂ ਦੀ ਕੇਜਰੀਵਾਲ ਸਰਕਾਰ ਵਿੱਚ ਮੰਤਰੀ ਵੀ ਬਣਾਇਆ ਗਿਆ ਸੀ | ਤੀਜੀ ਵਾਰ ਵਿਧਾਇਕ ਬਣਨ ਅਤੇ ਰਾਘਵ ਚੱਢਾ ਦੇ ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਜਲ ਬੋਰਡ ਦਾ ਉਪ ਚੇਅਰਮੈਨ ਬਣਾਇਆ ਗਿਆ। ਉਹ ਪਾਰਟੀ ਦੇ ਸੰਸਥਾਪਕ ਮੈਂਬਰ ਹਨ ਅਤੇ ਅੰਨਾ ਅੰਦੋਲਨ ਨਾਲ ਵੀ ਜੁੜੇ ਹੋਏ ਸਨ।

ਆਤਿਸ਼ੀ ਪਹਿਲੀ ਵਾਰ ਬਣੀਮੰਤਰੀ

ਕਾਲਕਾਜੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਤਿਸ਼ੀ ਨੇ ਪਹਿਲੀ ਵਾਰ ਮੰਤਰੀ ਵਜੋਂ ਸਹੁੰ ਚੁੱਕੀ ਹੈ । ਆਤਿਸ਼ੀ 2020 ਵਿੱਚ ਪਹਿਲੀ ਵਾਰ ਵਿਧਾਇਕ ਬਣੀ। ਆਤਿਸ਼ੀ ਲੰਬੇ ਸਮੇਂ ਤੋਂ ਕੇਜਰੀਵਾਲ ਸਰਕਾਰ ਨਾਲ ਕੰਮ ਕਰ ਰਹੇ ਹਨ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਸਲਾਹਕਾਰ ਵੀ ਰਹਿ ਚੁੱਕੇ ਹਨ। ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਹੋਏ ਬਦਲਾਅ ਪਿੱਛੇ ਆਤਿਸ਼ੀ ਦੀ ਅਹਿਮ ਭੂਮਿਕਾ ਮੰਨੀ ਜਾਂਦੀ ਹੈ। ਆਤਿਸ਼ੀ ਦੇ ਸੁਝਾਅ ‘ਤੇ ਸਿੱਖਿਆ ਦੇ ਖੇਤਰ ‘ਚ ਕਈ ਬਦਲਾਅ ਕੀਤੇ ਗਏ ਹਨ।

1981 ਵਿੱਚ ਜਨਮੀ ਆਤਿਸ਼ੀ (Atishi) ਨੇ ਦਿੱਲੀ ਦੇ ਸਪ੍ਰਿੰਗਡੇਲ ਸਕੂਲ ਵਿੱਚ ਪੜ੍ਹਾਈ ਕੀਤੀ। ਫਿਰ ਉਨ੍ਹਾਂ ਨੇ ਸੇਂਟ ਸਟੀਫਨ ਕਾਲਜ ਤੋਂ ਬੈਚਲਰ ਦੀ ਡਿਗਰੀ ਹਾਸਲ ਕੀਤੀ। ਉਨ੍ਹਾਂ ਨੇ ਡੀਯੂ ਤੋਂ ਪੜ੍ਹਾਈ ਕਰਨ ਤੋਂ ਬਾਅਦ ਰੋਡਜ਼ ਸਕਾਲਰਸ਼ਿਪ ਪ੍ਰਾਪਤ ਕਰਕੇ ਆਕਸਫੋਰਡ ਯੂਨੀਵਰਸਿਟੀ ਲੰਡਨ ਤੋਂ ਮਾਸਟਰਜ਼ ਕੀਤੀ । ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਆਤਿਸ਼ੀ ਨੇ ਆਂਧਰਾ ਪ੍ਰਦੇਸ਼ ਦੇ ਰਿਸ਼ੀ ਵੈਲੀ ਸਕੂਲ ਵਿੱਚ ਇਤਿਹਾਸ ਪੜ੍ਹਾਇਆ ਕਰਦੀ ਸੀ । ਉਨ੍ਹਾਂ ਨੇ ਕਈ ਸਵੈ-ਸੇਵੀ ਸੰਸਥਾਵਾਂ ਨਾਲ ਵੀ ਕੰਮ ਕੀਤਾ ਹੈ। ਆਤਿਸ਼ੀ ਅੰਨਾ ਅੰਦੋਲਨ ਦੌਰਾਨ ਅਰਵਿੰਦ ਕੇਜਰੀਵਾਲ ਦੇ ਸੰਪਰਕ ਵਿੱਚ ਆਈ ਸੀ।

The post ਕੇਜਰੀਵਾਲ ਸਰਕਾਰ ਨੂੰ ਮਿਲੇ ਦੋ ਨਵੇਂ ਮੰਤਰੀ, ਸੌਰਭ ਭਾਰਦਵਾਜ ਤੇ ਆਤਿਸ਼ੀ ਨੇ ਮੰਤਰੀ ਵਜੋਂ ਚੁੱਕੀ ਸਹੁੰ appeared first on TheUnmute.com - Punjabi News.

Tags:
  • atishi
  • breaking-news
  • delhi
  • mla-atishi
  • news
  • saurabh-bhardwaj

ਚੰਡੀਗੜ੍ਹ, 09 ਮਾਰਚ 2023: ਭਾਰਤੀ ਫਿਲਮ ਜਗਤ ‘ਚ ‘ਕੈਲੰਡਰ’ ਦੇ ਨਾਂ ਨਾਲ ਮਸ਼ਹੂਰ ਅਭਿਨੇਤਾ, ਨਿਰਮਾਤਾ, ਨਿਰਦੇਸ਼ਕ, ਕਾਮੇਡੀਅਨ ਅਤੇ ਪਟਕਥਾ ਲੇਖਕ ਸਤੀਸ਼ ਕੌਸ਼ਿਕ (Calendar) ਦਾ ਬੀਤੀ ਰਾਤ (ਤੜਕੇ ਕਰੀਬ 2.30 ਵਜੇ) ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ ‘ਚ ਦਿਹਾਂਤ ਹੋ ਗਿਆ। ਦਿੱਲੀ ਦੇ ਦੀਨ ਦਿਆਲ ਹਸਪਤਾਲ ‘ਚ 66 ਸਾਲਾ ਸਤੀਸ਼ ਕੌਸ਼ਿਕ ਦੀ ਲਾਸ਼ ਦਾ ਪੋਸਟਮਾਰਟਮ ਚੱਲ ਰਿਹਾ ਸੀ, ਜੋ ਪੂਰਾ ਹੋ ਗਿਆ ਹੈ।

ਕਿਹਾ ਜਾ ਰਿਹਾ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ, ਫੋਰਟਿਸ ਦੇ ਡਾਕਟਰਾਂ ਨੂੰ ਇਸ ਬਾਰੇ ਸ਼ੱਕ ਸੀ, ਜਿਸ ਕਾਰਨ ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ। ਕਰੀਬ 12.30 ਵਜੇ ਦੀਨ ਦਿਆਲ ਹਸਪਤਾਲ ਵੱਲੋਂ ਉਨ੍ਹਾਂ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ । ਸਤੀਸ਼ ਕੌਸ਼ਿਕ ਦੀ ਮ੍ਰਿਤਕ ਦੇਹ ਲੈ ਕੇ ਹਸਪਤਾਲ ਪਹੁੰਚੇ ਉਸ ਦੇ ਦੋਸਤ ਪ੍ਰਤੀਕ ਆਨੰਦ ਨੇ ਦੱਸਿਆ ਕਿ ਸਤੀਸ਼ ਦੀ ਮੌਤ ਦਾ ਕਾਰਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ ।

ਡਾਇਰੈਕਟਰ ਰੂਮੀ ਜਾਫਰੀ ਨੇ ਦੱਸਿਆ ਕਿ ਲਾਸ਼ ਨੂੰ ਏਅਰ ਐਂਬੂਲੈਂਸ ਰਾਹੀਂ ਮੁੰਬਈ ਲਿਆਂਦਾ ਜਾ ਰਿਹਾ ਹੈ। ਅੱਜ ਸ਼ਾਮ ਨੂੰ ਵਰਸੋਵਾ ਦੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ (Satish Kaushik) ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਸਤੀਸ਼ ਕੌਸ਼ਿਕ ਦੇ ਭਤੀਜੇ ਨਿਸ਼ਾਂਤ ਕੌਸ਼ਿਕ ਨੇ ਦੈਨਿਕ ਭਾਸਕਰ ਨੂੰ ਦੱਸਿਆ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਦਿੱਲੀ ਵਿੱਚ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ। ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸਤੀਸ਼ ਕੌਸ਼ਿਕ ਦੇ ਦੋਸਤ ਪ੍ਰਤੀਕ ਆਨੰਦ ਨੇ ਦੱਸਿਆ ਕਿ ਸਤੀਸ਼ ਕੌਸ਼ਿਕ ਹੋਲੀ ਖੇਡਣ ਦਿੱਲੀ ਆਇਆ ਸੀ। ਰਾਤ ਤੱਕ ਉਨ੍ਹਾਂ ਦੀ ਹਾਲਤ ਠੀਕ ਸੀ। ਦੇਰ ਰਾਤ ਉਨ੍ਹਾਂ ਦੀ ਛਾਤੀ ‘ਚ ਅਚਾਨਕ ਦਰਦ ਮਹਿਸੂਸ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ। ਹਸਪਤਾਲ ਦੇ ਗੇਟ ‘ਤੇ ਹੀ ਸਤੀਸ਼ ਕੌਸ਼ਿਕ ਦੀ ਮੌਤ ਹੋ ਗਈ।

The post ਹਾਰਟ ਅਟੈਕ ਕਾਰਨ ਹੋਈ ਬਾਲੀਵੁੱਡ ਅਦਾਕਾਰ ਸਤੀਸ਼ ਕੌਸ਼ਿਕ ਦੀ ਮੌਤ, ਅੱਜ ਸ਼ਾਮ ਹੋਵੇਗਾ ਅੰਤਿਮ ਸਸਕਾਰ appeared first on TheUnmute.com - Punjabi News.

Tags:
  • bollywood-actor-satish-kaushik
  • breaking-news
  • calendar
  • news
  • satish-kaushik

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਜਲੰਧਰ 'ਚ FIR ਦਰਜ

Thursday 09 March 2023 12:41 PM UTC+00 | Tags: breaking-news dera-sirsa-chief gurmeet-singh-ram-rahim jalandhar latest-news news patara-police-station punjab-news the-unmute-breaking-news the-unmute-punjabi-news the-unmute-report

ਚੰਡੀਗੜ੍ਹ, 09 ਮਾਰਚ 2023: ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ (Dera chief Ram Rahim) ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਜਲੰਧਰ ਦੇ ਪਤਾਰਾਂ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਰਾਮ ਰਹੀਮ ‘ਤੇ ਪੈਰੋਲ ਦੌਰਾਨ ਸ਼੍ਰੀ ਗੁਰੂ ਰਵਿਦਾਸ ਜੀ ਅਤੇ ਭਗਤ ਕਬੀਰ ਦੇ ਇਤਿਹਾਸ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੇ ਦੋਸ਼ ਲਗਾਏ ਗਏ ਹਨ।

ਜ਼ਿਕਰਯੋਗ ਹੈ ਕਿ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਜੇਲ੍ਹ ਵਿੱਚ ਸ਼ਜਾ ਕੱਟ ਰਿਹਾ ਹੈ। ਪਿਛਲੇ ਸਮੇਂ ਦੌਰਾਨ ਉਹ ਪੈਰੋਲ 'ਤੇ ਬਾਹਰ ਸੀ। ਰਾਮ ਰਹੀਮ ਦੀ ਪੈਰੋਲ 'ਤੇ ਬਾਹਰ ਆਉਣ ਦਾ ਵੀ ਮੁੱਦਾ ਕਾਫੀ ਭਖਿਆ ਸੀ, ਜਿੱਥੇ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਵੀ ਹੋਇਆ |

ram rahim

The post ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਜਲੰਧਰ ‘ਚ FIR ਦਰਜ appeared first on TheUnmute.com - Punjabi News.

Tags:
  • breaking-news
  • dera-sirsa-chief
  • gurmeet-singh-ram-rahim
  • jalandhar
  • latest-news
  • news
  • patara-police-station
  • punjab-news
  • the-unmute-breaking-news
  • the-unmute-punjabi-news
  • the-unmute-report

ਬਟਾਲਾ ਵਿਖੇ ਵਿਰਾਸਤੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਖਰਚੇ ਜਾਣਗੇ 1.21 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਝਰ

Thursday 09 March 2023 12:48 PM UTC+00 | Tags: aam-aadmi-party basic-facilities batala breaking-news cm-bhagwant-mann dr-inderbir-singh-nijjar latest-news local-government news punjab-government

ਚੰਡੀਗੜ੍ਹ, 09 ਮਾਰਚ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijhar) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ (Batala)  ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.21 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਕੀਤਾ ਗਿਆ ਹੈ।

ਕੈਬਿਨਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijhar) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਾਰਜ਼ ਕੀਤੇ ਜਾ ਰਹੇ ਹਨ।

ਮੰਤਰੀ ਨੇ ਕਿਹਾ ਕਿ ਵਿਰਾਸਤੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਨਾਲ ਸੂਬੇ ਨੂੰ ਕੂੜਾ ਮੁਕਤ ਬਣਾਉਣ ਵਿੱਚ ਸਹਾਇਤਾ ਮਿਲੇਗੀ। ਇਸ ਦੇ ਨਾਲ ਹੀ ਕੂੜੇ ਨਾਲ ਫੈਲਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਵੀ ਲੋਕਾਂ ਨੂੰ ਨਿਜਾਤ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ www. epro.punjab.gov.in ‘ਤੇ ਟੈਂਡਰ ਅਪਲੋਡ ਕਰ ਦਿੱਤਾ ਗਿਆ ਹੈ। ਜੇਕਰ ਇਸ ਟੈਂਡਰ ਵਿੱਚ ਕਿਸੇ ਕਿਸਮ ਦੀ ਸੋਧ ਲੋੜੀਂਦੀ ਹੋਵੇਗੀ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਹੀ ਵੈਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

The post ਬਟਾਲਾ ਵਿਖੇ ਵਿਰਾਸਤੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਖਰਚੇ ਜਾਣਗੇ 1.21 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News.

Tags:
  • aam-aadmi-party
  • basic-facilities
  • batala
  • breaking-news
  • cm-bhagwant-mann
  • dr-inderbir-singh-nijjar
  • latest-news
  • local-government
  • news
  • punjab-government

10 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਬਠਿੰਡਾ ਪੁਲਿਸ ਵਲੋਂ ਤਿੰਨ ਜਣੇ ਗ੍ਰਿਫ਼ਤਾਰ

Thursday 09 March 2023 12:57 PM UTC+00 | Tags: agtf bathinda bathinda-police breaking-news crime news punjab the-unmute-breaking-news the-unmute-latest-update the-unmute-news threat-call

ਬਠਿੰਡਾ, 09 ਮਾਰਚ 2023: ਕੇਂਦਰੀ ਏਜੰਸੀ ਅਤੇ ਏ.ਜੀ.ਟੀ.ਐੱਫ. ਵਿੱਚ ਦਿੱਤੀ ਸੂਚਨਾ ਦੇ ਆਧਾਰ ‘ਤੇ ਕਰਵਾਈ ਕਰਦਿਆਂ ਬਠਿੰਡਾ ਪੁਲਿਸ (Bathinda Police) ਨੇ ਪਿੰਡ ਨਰੂਆਣਾ ਵਿਖੇ ਕਿਸੇ ਨਾ-ਮਲੂਮ ਵਿਅਕਤੀ ਪਾਸੋਂ ਗੈਂਗਸਟਰ ਅਮਨਾ ਵਾਸੀ ਉੱਭਾ ਅਤੇ ਗੈਂਗਸਟਰ ਸੁੱਖਾ ਵਾਸੀ ਦੁਨੇਕੇ ਵੱਲੋ ਵਟਸਅੱਪ ਕਾਲ ਰਾਹੀ ਧਮਕੀ ਭਰੀਆਂ ਕਾਲਾਂ ਕਰਕੇ 10 ਲੱਖ ਰੁਪਏ ਫਿਰੌਤੀ ਮੰਗਣ ਦੇ ਮਾਮਲੇ ਵਿੱਚ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ।

ਸੀਨੀਅਰ ਪੁਲੀਸ ਕਪਤਾਨ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਸਿਆ ਕੇ ਸੀਆਈਏ ਸਟਾਫ਼ ਵਨ ਦੇ ਇੰਚਾਰਜ ਇੰਸਪੈਕਟਰ ਤਰਜਿੰਦਰ ਸਿੰਘ ਨੂੰ ਇਹ ਸਫ਼ਲਤਾ ਹਾਸਲ ਹੋਈ ਹੈ । ਸੀ ਆਈ ਏ ਸਟਾਫ ਵੱਲੋਂ ਗਿ੍ਫ਼ਤਾਰ ਮੁਲਜਮਾਂ ਵਿੱਚ ਪ੍ਰਦੀਪ ਸਿੰਘ ਉਰਫ ਟੱਕੀ ਪੁੱਤਰ ਗੁਰਚੰਦ ਸਿੰਘ ਵਾਸੀ ਨਰੂਆਣਾ, ਤੇਗਵੀਰ ਸਿੰਘ ਉਰਫ ਤੇਗ ਪੁੱਤਰ ਗੁਰਮੀਤ ਸਿੰਘ ਵਾਸੀ ਭੁੱਚੋ ਮੰਡੀ ਅਤੇ ਅੰਮ੍ਰਿਤਪਾਲ ਸਿੰਘ ਉਰਫ ਅੰਬਰੀ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਚੱਕ ਬਖਤੂ ਸ਼ਾਮਲ ਹਨ।

ਬਠਿੰਡਾ ਪੁਲਿਸ (Bathinda Police) ਨੇ ਦੱਸਿਆ ਕਿ ਪੁਲਿਸ ਨੇ ਤੇਗਵੀਰ ਸਿੰਘ ਪਾਸੋ ਇੱਕ ਪਿਸਤੌਲ ਦੇਸੀ 315 ਬੋਰ ਸਮੇਤ 03 ਰੌਂਦ 315 ਬੋਰ ਅਤੇ ਵਾਰਦਾਤ ਕਰਨ ਲਈ ਕੀਤੀ ਰੈਕੀ ਦੌਰਾਨ ਵਰਤੀ ਗਈ ਐਕਟੀਵਾ ਬ੍ਰਾਮਦ ਕੀਤੀ ਅਤੇ ਮੁਕੱਦਮੇ ਵਿੱਚ ਅਸਲਾ ਐਕਟ ਦਾ ਵਾਧਾ ਕੀਤਾ ਗਿਆ।

ਦੌਰਾਨੇ ਪੁੱਛਗਿਛ ਮੁਲਜਮਾਂ ਨੇ ਮੰਨਿਆ ਹੈ ਕਿ ਅਮਨਦੀਪ ਸਿੰਘ ਉਰਫ ਅਮਨਾ ਪੁੱਤਰ ਬਿੱਕਰ ਸਿੰਘ ਵਾਸੀ ਪਿੰਡ ਉੱਭਾ ਜਿਲ੍ਹਾ ਮਾਨਸਾ ਜੋ ਨਾਭਾ ਜੇਲ ਵਿੱਚ ਬੰਦ ਹੈ ਨੇ ਇਹ ਵਾਰਦਾਤ ਕਰਨ ਲਈ ਕਿਹਾ ਸੀ। ਪ੍ਰਦੀਪ ਸਿੰਘ ਉਰਫ ਟੱਕੀ ਨੇ ਆਪਣੇ ਪਿੰਡ ਨਰੂਆਣਾ ਦੇ ਅਮਰੀਕ ਸਿੰਘ ਪੁੱਤਰ ਬਲਕਰਨ ਸਿੰਘ ਦਾ ਫੋਨ ਨੰਬਰ ਫਰੌਤੀ ਲੈਣ ਲਈ ਜੇਲ੍ਹ ਵਿੱਚ ਬੈਠੇ ਅਮਨਦੀਪ ਸਿੰਘ ਉਰਫ ਅਮਨਾ ਉੱਭਾ ਨੂੰ ਦਿੱਤਾ ਸੀ ਜਿਸ ਨੇ ਫਰੌਤੀ ਲੈਣ ਲਈ ਅਮਰੀਕ ਸਿੰਘ ਨੂੰ ਵਟਸਅੱਪ ਪਰ ਧਮਕੀ ਭਰੀਆਂ ਕਾਲਾਂ ਕਰਦੇ ਹੋਏ ਉਸ ਤੋ 10 ਲੱਖ ਰੁਪਏ ਦੀ ਫਰੌਤੀ ਮੰਗੀ ਸੀ।

ਉਨ੍ਹਾਂ ਦੱਸਿਆ ਕਿ ਅਮਰੀਕ ਸਿੰਘ ਵੱਲੋ ਪੈਸੇ ਦੇਣ ਤੋ ਇਨਕਾਰ ਕਰਨ ਤੇ ਅਮਨਦੀਪ ਸਿੰਘ ਉਰਫ ਅਮਨਾ ਦੇ ਕਹਿਣ ਤੇ ਪ੍ਰਦੀਪ ਸਿੰਘ ਟੱਕੀ ਨੇ ਤੇਗਵੀਰ ਸਿੰਘ ਉਰਫ ਤੇਗ ਅਤੇ ਅੰਮ੍ਰਿਤਪਾਲ ਸਿੰਘ ਉਰਫ ਅੰਬਰੀ ਤੋਂ ਪਿੰਡ ਨਰੂਆਣਾ ਅਮਰੀਕ ਸਿੰਘ ਦੇ ਘਰ ਦੀ ਰੈਕੀ ਕਰਵਾਈ ਸੀ ਤਾਂ ਜੋ ਉਸ ਦਾ ਕੋਈ ਨੁਕਸਾਨ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਪ੍ਰਦੀਪ ਸਿੰਘ ਪਹਿਲਾ ਪੁਲਿਸ ਰਿਮਾਂਡ ਤੇ ਹੈ ਜਦੋਂ ਕਿ ਤੇਗਵੀਰ ਸਿੰਘ,ਅੰਮ੍ਰਿਤਪਾਲ ਸਿੰਘ ਅਤੇ ਅਮਨਦੀਪ ਸਿੰਘ ਉਰਫ ਅਮਨਾ ਉੱਭਾ ਨੂੰ ਨਾਭਾ ਜੇਲ੍ਹ ਵਿੱਚੋ ਪ੍ਰੋਡੰਕਸਨ ਵਾਰੰਟ ਤੇ ਲਿਆ ਕੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿੰਨਾਂ ਤੋਂ ਡੂੰਘਾਈ ਨਾਲ ਪੁੱਛ ਕੀਤੀ ਜਾਵੇਗੀ, ਜਿਸ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਮੁਲਜ਼ਮਾਂ ਦਾ ਐਲਾਨ ਵੀ ਅਪਰਾਧਕ ਰਿਕਾਰਡ ਹੈ ਅਤੇ ਉਨ੍ਹਾਂ ਖਿਲਾਫ ਸੰਗੀਨ ਧਾਰਾਵਾਂ ਤਹਿਤ ਮੁਕੱਦਮੇ ਦਰਜ ਹਨ।

The post 10 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ‘ਚ ਬਠਿੰਡਾ ਪੁਲਿਸ ਵਲੋਂ ਤਿੰਨ ਜਣੇ ਗ੍ਰਿਫ਼ਤਾਰ appeared first on TheUnmute.com - Punjabi News.

Tags:
  • agtf
  • bathinda
  • bathinda-police
  • breaking-news
  • crime
  • news
  • punjab
  • the-unmute-breaking-news
  • the-unmute-latest-update
  • the-unmute-news
  • threat-call

ਮੱਧ ਪ੍ਰਦੇਸ਼ 'ਚ 10ਵੀਂ ਜਮਾਤ ਦੀ ਪ੍ਰੀਖਿਆ 'ਚ ਨਕਲ ਕਰਵਾਉਣ ਦੇ ਦੋਸ਼ 'ਚ 17 ਅਧਿਆਪਕ ਮੁਅੱਤਲ

Thursday 09 March 2023 01:14 PM UTC+00 | Tags: 17 17-teachers-suspended board-of-secondary-education board-of-secondary-education-madh-pardesh breaking-news khargone madhya-pradesh mp-education-board mp-news news punjab the-unmute the-unmute-punjabi-news

ਚੰਡੀਗੜ੍ਹ, 09 ਮਾਰਚ 2023: ਮੱਧ ਪ੍ਰਦੇਸ਼ (Madhya Pradesh) ਦੇ ਖਰਗੋਨ ਜ਼ਿਲ੍ਹੇ ਵਿੱਚ ਕਲੈਕਟਰ ਸ਼ਿਵਰਾਜ ਸਿੰਘ ਵਰਮਾ ਨੇ ਸੈਕੰਡਰੀ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਸਮਾਜਿਕ ਵਿਗਿਆਨ ਦੇ ਪ੍ਰਸ਼ਨ ਪੱਤਰ ਵਿੱਚ ਨਕਲ ਕਰਵਾਉਣ ਦੇ ਮਾਮਲੇ ਤੋਂ ਬਾਅਦ ਸ਼ਾਮਲ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਹਾਇਕ ਕਮਿਸ਼ਨਰ ਪ੍ਰਸ਼ਾਂਤ ਆਰੀਆ ਨੇ ਦੱਸਿਆ ਕਿ ਪ੍ਰੀਖਿਆ ਕੇਂਦਰ ਸਿਰਵੇਲ ਵਿਖੇ ਸਾਂਝੀ ਟੀਮ ਵੱਲੋਂ ਕੀਤੀ ਗਈ ਜਾਂਚ ਦੌਰਾਨ 10ਵੀਂ ਜਮਾਤ ਦੀ ਸਮਾਜਿਕ ਵਿਗਿਆਨ ਦੀ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰ ਅਤੇ ਇਸ ਦੇ ਆਲੇ-ਦੁਆਲੇ ਸ਼ੱਕੀ ਗਤੀਵਿਧੀ ਪਾਈ ਗਈ। ਇਸ ਮਾਮਲੇ ਵਿੱਚ ਕੁੱਲ 17 ਅਧਿਆਪਕ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਵਿੱਚ 5 ਗੈਸਟ ਟੀਚਰ ਸ਼ਾਮਲ ਹੈ |

ਇਸ ਦੇ ਨਾਲ ਹੀ ਕਬਾਇਲੀ ਮਾਮਲੇ ਵਿਭਾਗ ਵੱਲੋਂ ਜਾਰੀ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਪ੍ਰੀਖਿਆ ਕੇਂਦਰ ਨੇੜੇ ਸੁੰਨਸਾਨ ਘਰ ਵਿੱਚ 10ਵੀਂ ਜਮਾਤ ਦਾ ਸਮਾਜਿਕ ਵਿਗਿਆਨ ਦਾ ਪੇਪਰ ਲਿਆ ਕੇ ਕੁੱਲ 9 ਵਿਅਕਤੀ ਗਾਈਡ ਦੇ ਪੰਨੇ ਪਾੜ ਰਹੇ ਸਨ। ਇਸ ਦੇ ਨਾਲ ਹੀ ਉਹ ਕਾਰਬਨ ਪੇਪਰ ਲਗਾ ਕੇ ਆਪਣੀ ਹੈਂਡਰਾਈਟਿੰਗ ਵਿੱਚ ਕੁਝ ਉਦੇਸ਼ ਲਿਖ ਰਿਹਾ ਸੀ।

ਇਸ ਦੌਰਾਨ ਉਕਤ ਵਿਅਕਤੀਆਂ ਕੋਲੋਂ ਕਿਤਾਬਾਂ ਅਤੇ ਨਕਲ ਦਾ ਸਮਾਨ ਬਰਾਮਦ ਕੀਤਾ ਗਿਆ। ਟੀਮ ਨੂੰ ਦੇਖ ਕੇ ਉਕਤ ਵਿਅਕਤੀਆਂ ਨੇ ਨਕਲੀ ਸਮੱਗਰੀ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ। ਪਰ ਟੀਮ ਨੇ ਉਨ੍ਹਾਂ ਕੋਲੋਂ ਸਾਰੇ ਲਿਖਤੀ ਦਸਤਾਵੇਜ਼, ਪ੍ਰੀਖਿਆ ਪੇਪਰ, ਫਟੇ ਉੱਤਰ ਅਤੇ ਲਿਖਤੀ ਉਦੇਸ਼ ਦੀਆਂ ਕਾਪੀਆਂ, ਚਾਰ ਮੋਬਾਈਲ ਫੋਟੋ ਵਾਲੇ ਪ੍ਰਸ਼ਨ ਪੱਤਰ ਅਤੇ ਹੋਰ ਸਾਮਾਨ ਜ਼ਬਤ ਕਰ ਲਿਆ। ਇਸ ਮਾਮਲੇ ਵਿੱਚ ਵੱਖ-ਵੱਖ ਗੈਸਟ ਟੀਚਰਾਂ ਨੂੰ ਹਟਾਉਣ ਲਈ ਸਬੰਧਤ ਬਲਾਕ ਸਿੱਖਿਆ ਅਫ਼ਸਰ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

The post ਮੱਧ ਪ੍ਰਦੇਸ਼ ‘ਚ 10ਵੀਂ ਜਮਾਤ ਦੀ ਪ੍ਰੀਖਿਆ ‘ਚ ਨਕਲ ਕਰਵਾਉਣ ਦੇ ਦੋਸ਼ ‘ਚ 17 ਅਧਿਆਪਕ ਮੁਅੱਤਲ appeared first on TheUnmute.com - Punjabi News.

Tags:
  • 17
  • 17-teachers-suspended
  • board-of-secondary-education
  • board-of-secondary-education-madh-pardesh
  • breaking-news
  • khargone
  • madhya-pradesh
  • mp-education-board
  • mp-news
  • news
  • punjab
  • the-unmute
  • the-unmute-punjabi-news

ਫਿਰੌਤੀ ਮਾਮਲੇ ਲਾਰੈਂਸ ਬਿਸ਼ਨੋਈ ਨੂੰ ਤਲਵੰਡੀ ਸਾਬੋ ਦੀ ਅਦਾਲਤ 'ਚ ਕੀਤਾ ਪੇਸ਼

Thursday 09 March 2023 01:28 PM UTC+00 | Tags: latest-news lawrence-bishnoi news rama-mandi rama-mandi-extortion-case talwandi-sabo talwandi-sabo-court talwandi-sabo-police the-unmute-breaking-news the-unmute-latest-update the-unmute-punjabi-news the-unmute-update

ਚੰਡੀਗੜ੍ਹ, 09 ਮਾਰਚ 2023: ਰਾਮਾ ਮੰਡੀ ਫਿਰੌਤੀ ਮਾਮਲੇ ਵਿੱਚ ਅੱਜ ਲਾਰੈਂਸ ਬਿਸ਼ਨੋਈ ਨੂੰ ਅੱਜ ਮਾਣਯੋਗ ਅਜੈ ਮਿੱਤਲ ਵਧੀਕ ਸਿਵਲ ਜੱਜ, ਤਲਵੰਡੀ ਸਾਬੋ (Talwandi Sabo) ਦੀ ਅਦਾਲਤ ਵਿੱਚ ਸਖ਼ਤ ਸੁਰੱਖਿਆ ਵਿਚਕਾਰ ਪੇਸ਼ ਕੀਤਾ ਗਿਆ। ਲਾਰੈਂਸ ਬਿਸ਼ਨੋਈ ਨੂੰ ਐਸਪੀ ਗੁਰਬਿੰਦਰ ਸਿੰਘ ਸੰਘਾ ਅਤੇ ਐਸਐਚਓ ਰਾਮਾ ਮੰਡੀ ਦੀ ਅਗਵਾਈ ਵਿੱਚ ਭਾਰੀ ਫੋਰਸ ਨਾਲ ਪੁਲਿਸ ਵਲੋਂ ਅਦਾਲਤ ਵਿੱਚ ਪੇਸ਼ ਕੀਤੀ ਗਿਆ ।

ਇਸ ਗੱਲ ਦੀ ਪੁਸ਼ਟੀ ਬਠਿੰਡਾ ਦੇ ਐਸਐਸਪੀ ਨੇ ਕੀਤੀ ਅਤੇ ਐਸਐਸਪੀ ਨੇ ਦੱਸਿਆ ਕਿ ਅਸੀਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਕੇਂਦਰੀ ਜੇਲ੍ਹ ਤੋਂ ਲਿਆਦਾ ਗਿਆ ਅਤੇ ਉਸ ਨੂੰ ਪੁਲੀਸ ਹਿਰਾਸਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।ਪ੍ਰਾਪਤ ਜਾਣਕਰੀ ਅਨੁਸਾਰ 17 ਸਤੰਬਰ 2022 ਨੂੰ ਰਾਮਾ ਮੰਡੀ ਦੇ ਇੱਕ ਕਾਰੋਬਾਰੀ ਦੇ ਘਰ ਦੇ ਸਾਹਮਣੇ ਗੋਲੀ ਚਲਾ ਕੇ ਇੱਕ ਕਰੋੜ ਦੀ ਫਿਰੌਤੀ ਮੰਗੀ ਗਈ ਸੀ।

The post ਫਿਰੌਤੀ ਮਾਮਲੇ ਲਾਰੈਂਸ ਬਿਸ਼ਨੋਈ ਨੂੰ ਤਲਵੰਡੀ ਸਾਬੋ ਦੀ ਅਦਾਲਤ ‘ਚ ਕੀਤਾ ਪੇਸ਼ appeared first on TheUnmute.com - Punjabi News.

Tags:
  • latest-news
  • lawrence-bishnoi
  • news
  • rama-mandi
  • rama-mandi-extortion-case
  • talwandi-sabo
  • talwandi-sabo-court
  • talwandi-sabo-police
  • the-unmute-breaking-news
  • the-unmute-latest-update
  • the-unmute-punjabi-news
  • the-unmute-update

CM ਭਗਵੰਤ ਮਾਨ ਨੇ ਰਾਸ਼ਟਰਪਤੀ ਦਾ ਅੰਮ੍ਰਿਤਸਰ ਪੁੱਜਣ 'ਤੇ ਕੀਤਾ ਸਵਾਗਤ, ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂ

Thursday 09 March 2023 01:36 PM UTC+00 | Tags: aam-aadmi-party amritsar bhagwant-mann breaking-news cm-bhagwant-mann durgiana-temple jallianwala-bagh latest-news news punjab punjab-government punjabi-news sri-harmandir-sahib

ਅੰਮ੍ਰਿਤਸਰ, 09 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਵੀਰਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਇਸ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ ਪੁੱਜਣ ਉਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਇਕ ਦਿਨਾ ਦੌਰੇ ਉਤੇ ਅੰਮ੍ਰਿਤਸਰ ਪੁੱਜੇ ਰਾਸ਼ਟਰਪਤੀ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕੀਤਾ।

ਪੰਜਾਬ ਆਉਣ ਉਤੇ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਗੁਰੂਆਂ, ਸੰਤਾਂ, ਪੀਰਾਂ-ਫ਼ਕੀਰਾਂ ਦੀ ਧਰਤੀ ਹੈ। ਉਨ੍ਹਾਂ ਰਾਸ਼ਟਰਪਤੀ ਨੂੰ ਦੱਸਿਆ ਕਿ ਪੰਜਾਬ ਦੀ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਹੈ, ਜਿਸ ਬਾਰੇ ਸਿਰਫ਼ ਇੱਥੇ ਆ ਕੇ ਹੀ ਜਾਣਿਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਰਾਸ਼ਟਰਪਤੀ ਆਪਣੇ ਦੌਰੇ ਦੌਰਾਨ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਸੂਬੇ ਦੀ ਸ਼ਾਨਾਮੱਤੀ ਅਮੀਰ ਵਿਰਾਸਤ ਨੂੰ ਮਹਿਸੂਸ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਇਕ ਯਾਦਗਾਰੀ ਮੌਕਾ ਹੈ ਅਤੇ ਸਮੁੱਚਾ ਪੰਜਾਬ ਦੇਸ਼ ਦੇ ਰਾਸ਼ਟਰਪਤੀ ਦਾ ਸੂਬੇ ਵਿੱਚ ਪੁੱਜਣ ਉਤੇ ਤਹਿ-ਦਿਲੋਂ ਸਵਾਗਤ ਕਰਦਾ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਰੋਸਾਈ ਇਸ ਧਰਤੀ ਉਤੇ ਦੇਸ਼ ਦੇ ਰਾਸ਼ਟਰਪਤੀ ਦੇ ਇੱਥੇ ਪੁੱਜਣ ਉਤੇ ਸੂਬਾ ਸਰਕਾਰ ਮਾਣ-ਮਹਿਸੂਸ ਕਰਦੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨ ਕੀਤੇ।

The post CM ਭਗਵੰਤ ਮਾਨ ਨੇ ਰਾਸ਼ਟਰਪਤੀ ਦਾ ਅੰਮ੍ਰਿਤਸਰ ਪੁੱਜਣ ‘ਤੇ ਕੀਤਾ ਸਵਾਗਤ, ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂ appeared first on TheUnmute.com - Punjabi News.

Tags:
  • aam-aadmi-party
  • amritsar
  • bhagwant-mann
  • breaking-news
  • cm-bhagwant-mann
  • durgiana-temple
  • jallianwala-bagh
  • latest-news
  • news
  • punjab
  • punjab-government
  • punjabi-news
  • sri-harmandir-sahib

DC vs MI: ਮੁੰਬਈ ਇੰਡੀਅਨਜ਼ ਦੇ ਸਾਹਮਣੇ ਦਿੱਲੀ ਕੈਪੀਟਲਸ ਦੀ ਚੁਣੌਤੀ, ਰੋਮਾਂਚਕ ਮੁਕਾਬਲੇ ਦੀ ਸੰਭਾਵਨਾ

Thursday 09 March 2023 01:47 PM UTC+00 | Tags: bcci breaking-news cricket-news dc-vs-mi delhi-capitals dy-patil-stadium iplk mumbai mumbai-indians news sports-news womens-premier-league-2023 wpl-2023

ਚੰਡੀਗੜ੍ਹ, 09 ਮਾਰਚ 2023: ਮਹਿਲਾ ਪ੍ਰੀਮੀਅਰ ਲੀਗ (WPL) ਦੇ ਸੱਤਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ (Mumbai Indians) ਦੇ ਸਾਹਮਣੇ ਦਿੱਲੀ ਕੈਪੀਟਲਸ (Delhi Capitals) ਦੀ ਚੁਣੌਤੀ ਹੈ। ਇਹ ਮੈਚ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਟੂਰਨਾਮੈਂਟ ਵਿੱਚ ਦੋਵਾਂ ਟੀਮਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਮੁੰਬਈ ਅਤੇ ਦਿੱਲੀ ਦੀ ਟੀਮ ਅਜੇ ਤੱਕ ਇਕ ਵੀ ਮੈਚ ਨਹੀਂ ਹਾਰੀ । ਦੋਵਾਂ ਦੇ ਚਾਰ-ਚਾਰ ਅੰਕ ਹਨ।

ਬਈ ਬਿਹਤਰ ਨੈੱਟ ਰਨਰੇਟ ਨਾਲ ਅੰਕ ਸੂਚੀ ਵਿੱਚ ਪਹਿਲੇ ਸਥਾਨ ‘ਤੇ ਹੈ। ਦਿੱਲੀ (Delhi Capitals) ਦੀ ਕਪਤਾਨ ਮੇਗ ਲੈਨਿੰਗ ਨੇ ਟੀਮ ‘ਚ ਇਕ ਬਦਲਾਅ ਕੀਤਾ ਹੈ। ਮਿੰਟੂ ਨੂੰ ਅਰੁੰਧਤੀ ਰੈੱਡੀ ਦੀ ਜਗ੍ਹਾ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਦੂਜੇ ਪਾਸੇ ਮੁੰਬਈ ਇੰਡੀਅਨਜ਼ ਨੇ ਕੋਈ ਬਦਲਾਅ ਨਹੀਂ ਕੀਤਾ।

The post DC vs MI: ਮੁੰਬਈ ਇੰਡੀਅਨਜ਼ ਦੇ ਸਾਹਮਣੇ ਦਿੱਲੀ ਕੈਪੀਟਲਸ ਦੀ ਚੁਣੌਤੀ, ਰੋਮਾਂਚਕ ਮੁਕਾਬਲੇ ਦੀ ਸੰਭਾਵਨਾ appeared first on TheUnmute.com - Punjabi News.

Tags:
  • bcci
  • breaking-news
  • cricket-news
  • dc-vs-mi
  • delhi-capitals
  • dy-patil-stadium
  • iplk
  • mumbai
  • mumbai-indians
  • news
  • sports-news
  • womens-premier-league-2023
  • wpl-2023

12ਵੀਂ ਜਮਾਤ ਦੀ ਲਾਜ਼ਮੀ ਅੰਗਰੇਜ਼ੀ ਵਿਸ਼ੇ ਦੀ ਮੁਲਤਵੀ ਕੀਤੀ ਪ੍ਰੀਖਿਆ 24 ਮਾਰਚ ਨੂੰ ਕਰਵਾਈ ਜਾਵੇਗੀ

Thursday 09 March 2023 02:38 PM UTC+00 | Tags: 12 12th-exam aam-aadmi-party breaking-news english-subject harjot-singh-bains news pseb punjab-school-education-board the-unmute-breaking-news

ਚੰਡੀਗੜ੍ਹ, 09 ਮਾਰਚ 2023: ਪੰਜਾਬ ਸਕੂਲ ਸਿੱਖਿਆ ਬੋਰਡ ਨੇ 24 ਫ਼ਰਵਰੀ ਨੂੰ 12ਵੀਂ ਜਮਾਤ ਦੀ ਮੁਲਤਵੀ ਕੀਤੀ ਅੰਗਰੇਜ਼ੀ ਵਿਸ਼ੇ ਪ੍ਰੀਖਿਆ ਲੈਣ ਲਈ ਨਵੀਂ ਮਿਤੀ ਨਿਰਧਾਰਿਤ ਕਰਨ ਦੇ ਨਾਲ-ਨਾਲ 12ਵੀਂ ਜਮਾਤ ਦੀ ਡੇਟਸ਼ੀਟ ਵਿਚ ਵੀ ਅੰਸ਼ਿਕ ਸੋਧ ਕੀਤੀ ਹੈ ।ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਉਪ ਸਕੱਤਰ ਮਨਮੀਤ ਸਿੰਘ ਭੱਠਲ ਨੇ ਦੱਸਿਆ ਕਿ ਸਿੱਖਿਆ ਬੋਰਡ ਵਲੋਂ 24 ਫ਼ਰਵਰੀ ਨੂੰ 12ਵੀਂ ਜਮਾਤ ਦੀ ਲਾਜ਼ਮੀ ਅੰਗਰੇਜ਼ੀ ਵਿਸ਼ੇ ਦੀ ਮੁਲਤਵੀ ਕੀਤੀ ਪ੍ਰੀਖਿਆ ਹੁਣ 24 ਮਾਰਚ ਨੂੰ ਪਹਿਲਾਂ ਨਿਰਧਾਰਿਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ 'ਤੇ ਕਰਵਾਈ ਜਾਵੇਗੀ ਜਦਕਿ 24 ਮਾਰਚ ਨੂੰ ਕਰਵਾਈ ਜਾਣ ਵਾਲੀ 12ਵੀਂ ਜਮਾਤ ਦੀ ਗੁਰਮਤਿ ਸੰਗੀਤ (039) ਵਿਸ਼ੇ ਦੀ ਪਰੀਖਿਆ ਹੁਣ ਪਹਿਲਾਂ ਨਿਰਧਾਰਿਤ ਮਿਤੀ ਦੀ ਥਾਂ 24 ਅਪ੍ਰੈਲ ਨੂੰ ਪਹਿਲਾਂ ਨਿਰਧਾਰਿਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ 'ਤੇ ਹੀ ਕਰਵਾਈ ਜਾਵੇਗੀ।

The post 12ਵੀਂ ਜਮਾਤ ਦੀ ਲਾਜ਼ਮੀ ਅੰਗਰੇਜ਼ੀ ਵਿਸ਼ੇ ਦੀ ਮੁਲਤਵੀ ਕੀਤੀ ਪ੍ਰੀਖਿਆ 24 ਮਾਰਚ ਨੂੰ ਕਰਵਾਈ ਜਾਵੇਗੀ appeared first on TheUnmute.com - Punjabi News.

Tags:
  • 12
  • 12th-exam
  • aam-aadmi-party
  • breaking-news
  • english-subject
  • harjot-singh-bains
  • news
  • pseb
  • punjab-school-education-board
  • the-unmute-breaking-news

ਰੂਪਨਗਰ, 09 ਮਾਰਚ 2023: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ (MLA Dinesh Chadha) ਵੱਲੋਂ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਦੇ ਟਰੱਕਾਂ ਨੂੰ ਮਾਲ ਨਾ ਭਰਨ ਦੇਣ ਸਬੰਧੀ ਅਤੇ ਪੰਜਾਬ ਦੇ ਸਵਾ ਸੱਤ ਲੱਖ ਡਰਾਈਵਰਾਂ ਨੂੰ ਕਨੂੰਨੀ ਹੱਕ ਦਿਵਾਉਣ ਲਈ ਮੁੱਦੇ ਵਿਧਾਨ ਸਭਾ ਵਿੱਚ ਰੱਖੇ ਗਏ।

ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਆਪਣਾ ਪ੍ਰਸ਼ਨ ਵਿਧਾਨ ਸਭਾ ਵਿੱਚ ਰੱਖਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵੱਲੋਂ ਪੰਜਾਬ ਦੇ ਟਰੱਕਾਂ ਨੂੰ ਮਾਲ ਲੱਦਣ ਦੇਣ ਦੀ ਇਜਾਜ਼ਤ ਨਾ ਦੇਣ ਕਾਰਨ ਪੰਜਾਬ ਦੇ ਟਰੱਕ ਮਾਲਕਾਂ, ਖ਼ਾਸ ਤੌਰ ਤੇ ਹਿਮਾਚਲ ਪ੍ਰਦੇਸ਼ ਸੂਬੇ ਦੇ ਨਾਲ ਲੱਗਦੇ ਸਰਹੱਦੀ ਜ਼ਿਲ੍ਹਿਆਂ ਨੂੰ ਇੱਕ ਵੱਡਾ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ (MLA Dinesh Chadha) ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਟਰੱਕ ਤਾਂ ਪੰਜਾਬ ਤੋਂ ਮਾਲ ਜਿਵੇਂ ਕਿ ਸੁਆਹ, ਜਿਪਸਮ ਆਦਿ ਲੱਦਕੇ ਹਿਮਾਚਲ ਦੀ ਸੀਮਿੰਟ ਇੰਡਸਟਰੀ ਨੂੰ ਲੈ ਕੇ ਜਾਂਦੇ ਹਨ ਪ੍ਰੰਤੂ ਪੰਜਾਬ ਦੇ ਟਰੱਕ ਹਿਮਾਚਲ ਪ੍ਰਦੇਸ਼ ਦੀ ਸੀਮਿੰਟ ਇੰਡਸਟਰੀ ਤੋਂ ਕੋਈ ਵੀ ਮਾਲ ਜਿਵੇਂ ਕਲਿੰਕਰ ਤੇ ਸੀਮਿੰਟ ਆਦਿ ਲੱਦਕੇ ਪੰਜਾਬ ਨਹੀਂ ਲਿਆ ਸਕਦੇ। ਉਨ੍ਹਾਂ ਕਿਹਾ ਕਿ ਟਰੱਕਾਂ ਨੂੰ ਵਾਪਸੀ ਸਮੇਂ ਕੋਈ ਮਾਲ ਨਾ ਮਿਲਣ ਕਾਰਨ ਪੰਜਾਬ ਦੇ ਟਰੱਕ ਡਰਾਈਵਰ ਪੰਜਾਬ ਤੋਂ ਕੋਈ ਵੀ ਮਾਲ ਹਿਮਾਚਲ ਪ੍ਰਦੇਸ਼ ਨੂੰ ਨਹੀਂ ਲੈ ਕੇ ਜਾ ਸਕਦੇ ਕਿਉੰਕਿ ਉਹ ਵਾਪਸੀ ਸਮੇਂ ਕੋਈ ਮਾਲ ਨਹੀਂ ਲਿਆ ਸਕਦੇ।

ਵਿਧਾਇਕ ਦਿਨੇਸ਼ ਚੱਢਾ (MLA Dinesh Chadha) ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗਲਤ ਨੀਤੀ ਕਾਰਨ ਪੰਜਾਬ ਦੇ ਟਰੱਕ ਮਾਲਕਾਂ ਤੇ ਡਰਾਈਵਰਾਂ ਦਾ ਵੱਡੇ ਪੱਧਰ ਉੱਤੇ ਮਾਲੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਤੋਂ ਹੀ ਲਗਭਗ 300 ਦੇ ਕਰੀਬ ਟਰੱਕ ਹਿਮਾਚਲ ਪ੍ਰਦੇਸ਼ ਨੂੰ ਮਾਲ ਦਾ ਭਰ ਕੇ ਜਾਂਦਾ ਹੈ, ਜਿਸਦੀ ਆਮਦਨ ਲਗਭਗ 50 ਲੱਖ ਦੇ ਕਰੀਬ ਹੈ। ਜਿੱਥੇ ਇਹ ਸਾਰੀ ਆਮਦਨ ਪੰਜਾਬੀਆਂ ਨੂੰ ਹੋਣੀ ਚਾਹੀਦੀ ਹੈ ਉਥੇ ਇਹ ਗੁਆਂਢੀ ਸੂਬੇ ਨੂੰ ਹੋ ਰਹੀ ਹੈ ਅਤੇ ਪੰਜਾਬੀਆਂ ਦਾ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲੋਕ ਮਹੱਤਤਾ ਦੇ ਇਸ ਮਸਲੇ ਵੱਲ ਜ਼ਰੂਰ ਧਿਆਨ ਦੇਣਾ ਚਾਹੀਦਾ ਹੈ ਅਤੇ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।

ਇਸ ਪ੍ਰਸ਼ਨ ਦਾ ਜਵਾਬ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਮੁੱਦਾ ਦੂਜੇ ਸੂਬੇ ਨਾਲ ਜੁੜਿਆ ਹੋਣ ਕਰਕੇ ਅੰਤਰ-ਰਾਜੀ ਮੁੱਦਾ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਅਤੇ ਹੋਰ ਸੂਬਿਆਂ ਵੱਲੋਂ ਸਾਡੇ ਟਰੱਕ ਓਪਰੇਟਰਾਂ ਨਾਲ ਧੱਕਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਤੇ ਗਰੁੱਪ ਆਫ ਮਨਿਸਟਰ ਕਮੇਟੀ (ਟਰੱਕ ਓਪਰੇਟਰਾਂ ਦੇ ਮਸਲੇ ਹੱਲ ਕਰਨ ਸੰਬੰਧੀ) ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਲੋੜ ਪੈਣ ਉਤੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਜਾ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਇਸ ਮਸਲੇ ਨੂੰ ਜਲਦ ਹੱਲ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਵਿਧਾਇਕ ਚੱਢਾ ਵੱਲੋਂ ਡਰਾਈਵਰਾਂ ਦੀ ਕੋਈ ਰਜਿਸਟ੍ਰੇਸ਼ਨ ਨਾ ਕਰਨ, ਹਾਜਰੀ ਰਜਿਸਟਰ ਨਾ ਲਗਾਉਣ, ਲਾਗ ਬੁੱਕ ਨਾ ਲਗਾਉਣ, ਈ.ਪੀ.ਐਫ. ਨਹੀਂ, ਸਟੇਟ ਬੀਮਾ ਨਹੀਂ, ਕੰਮ ਕਰਨ ਦੇ ਨਿਸ਼ਚਿਤ ਘੰਟੇ ਨਹੀਂ ਆਦਿ ਮਸਲੇ ਵੀ ਚੁੱਕੇ। ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ ਕੋਲ ਕੇਵਲ 11,134 ਡਰਾਈਵਰ ਰਜਿਸਟਰਡ ਹਨ ਜਦਕਿ ਟਰਾਂਸਪੋਰਟ ਵਿਭਾਗ ਦੇ ਅੰਕੜਿਆਂ ਅਨੁਸਾਰ ਪੰਜਾਬ ਦੇ 7 ਲੱਖ 16 ਹਜਾਰ 254 ਡਰਾਈਵਰ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ 7 ਲੱਖ ਦੇ ਲਗਭਗ ਜੋ ਇਹ ਡਰਾਈਵਰ ਬਿਨ੍ਹਾਂ ਕਿਸੇ ਕਿਰਤ ਕਾਨੂੰਨ ਤੋਂ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਲੀਗਲ ਫਰੇਮ ਵਰਕ ਵਿੱਚ ਲਿਆਉਣ ਲਈ ਵਿਭਾਗ ਕੀ ਕਰ ਰਿਹਾ ਹੈ।

ਇਸ ਪ੍ਰਸ਼ਨ ਦਾ ਜਵਾਬ ਦਿੰਦਿਆਂ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਮੋਟਰ ਟਰਾਂਸਪੋਰਟ ਵਰਕਰਜ਼ ਐਕਟ, 1961 ਅਧੀਨ ਆਉਂਦੇ ਕਿਰਤੀਆਂ ਨੂੰ ਐਕਟ ਦੇ ਪਾਬੰਦਾਂ ਅਨੁਸਾਰ ਕਿਰਤ ਵਿਭਾਗ ਵੱਲੋਂ ਲਾਗੂ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਆਉਣ ਉੱਤੇ ਕਿਰਤ ਵਿਭਾਗ ਵੱਲੋਂ ਐਕਟ ਦੇ ਪਾਬੰਦਾਂ ਅਨੁਸਾਰ ਕਾਰਵਾਈ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇੱਥੇ ਇਹ ਵੀ ਦੱਸਣਯੋਗ ਹੈ ਕਿ ਈ.ਪੀ.ਐੱਫ. ਦੀ ਕਟੌਤੀ ਕਰਨ ਸੰਬੰਧੀ ਮਾਮਲਾ ਰਿਜਨਲ ਪ੍ਰੋਵੀਡੇਂਟ ਫੰਡ ਸੰਸਥਾ ਨਾਲ ਸੰਬਧਿਤ ਹੈ ਜੋ ਕਿ ਕੇਂਦਰ ਸਰਕਾਰ ਦੇ ਅਧੀਨ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ 7 ਲੱਖ ਡਰਾਈਵਰਾਂ ਨੂੰ ਰਜਿਸਟਰਡ ਕਰਨ ਸੰਬੰਧੀ ਕਿਹਾ ਕਿ ਜਲਦ ਹੀ ਟਰਾਂਸਪੋਰਟ ਵਿਭਾਗ ਤੇ ਕਿਰਤ ਵਿਭਾਗ ਦੀ ਕਮੇਟੀ ਗਠਿਤ ਕਰਕੇ ਜਲਦ ਇਸ ਤੇ ਕੰਮ ਕੀਤਾ ਜਾਵੇਗਾ।

The post MLA ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਵੱਲੋਂ ਪੰਜਾਬ ਦੇ ਟਰੱਕਾਂ ਨੂੰ ਮਾਲ ਨਾ ਦੇਣ ਤੇ ਡਰਾਈਵਰਾਂ ਨੂੰ ਕਨੂੰਨੀ ਹੱਕ ਦਿਵਾਉਣ ਦੇ ਮਸਲੇ ਵਿਧਾਨ ਸਭਾ ‘ਚ ਚੁੱਕੇ appeared first on TheUnmute.com - Punjabi News.

Tags:
  • breaking-news
  • himachal-pradesh
  • mla-dinesh-chadha
  • news

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਸੰਭਾਲ ਨੂੰ ਦੱਸਿਆ ਹਰ ਵਿਅਕਤੀ ਦਾ ਮੌਲਿਕ ਅਧਿਕਾਰ

Thursday 09 March 2023 03:44 PM UTC+00 | Tags: aam-aadmi-clinics dr-balbir-singh fundamental-right health-services mann-government mohalla-clinics news punjab-health-services punjab-vidhan-sabha

ਚੰਡੀਗੜ੍ਹ, 09 ਮਾਰਚ 2023: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਰਬਸੰਮਤੀ ਨਾਲ ਇੱਕ ਗੈਰ-ਸਰਕਾਰੀ ਮਤਾ ਪਾਸ ਕੀਤਾ ਗਿਆ ਹੈ ਜਿਸ ਤਹਿਤ ਮਹਿੰਗੀਆਂ ਦਰਾਂ ‘ਤੇ ਦਵਾਈਆਂ ਦੀ ਕੀਮਤ ਨਿਰਧਾਰਤ ਕਰਕੇ ਆਮ ਆਦਮੀ ਨੂੰ ਲੁੱਟਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਇਹ ਗੈਰ-ਸਰਕਾਰੀ ਮਤਾ ਅੱਜ ਇੱਥੇ 16ਵੀਂ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਇਕ ਡਾ. ਚਰਨਜੀਤ ਸਿੰਘ (Dr. Balbir Singh) ਵੱਲੋਂ ਪੇਸ਼ ਕੀਤਾ ਗਿਆ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਵੱਲੋਂ ਪੇਸ਼ ਕੀਤੇ ਜਵਾਬ ਉਪਰੰਤ ਸਦਨ ਵਿੱਚ ਹਾਜ਼ਰ ਸਮੂਹ ਮੈਂਬਰਾਂ ਵੱਲੋਂ ਇਸ ਮਾਮਲੇ ਦੀ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕਰਨ ਲਈ ਗੈਰ-ਸਰਕਾਰੀ ਮਤਾ ਪਾਸ ਕੀਤਾ ਗਿਆ।

ਆਪਣੇ ਜਵਾਬ ਦੌਰਾਨ ਡਾ. ਬਲਬੀਰ ਸਿੰਘ ਨੇ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਪੇਸ਼ ਕੀਤੇ ਮਤੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਸਲਾ ਪਹਿਲਾਂ ਹੀ ਉਨ੍ਹਾਂ ਦੇ ਧਿਆਨ ਵਿਚ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਇਹ ਮਾਮਲਾ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮੰਡਵੀਆ ਦੇ ਧਿਆਨ ਵਿੱਚ ਲਿਆਂਦਾ ਸੀ, ਜੋ ਕੁਝ ਦਿਨ ਪਹਿਲਾਂ ਪਟਿਆਲਾ ਦੇ ਦੌਰੇ 'ਤੇ ਆਏ ਹੋਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੈਂਸਰ ਦੀਆਂ ਦਵਾਈਆਂ ਨੂੰ ਪਹਿਲਾਂ ਹੀ ਨਿਯਮਤ ਕੀਤਾ ਜਾ ਚੁੱਕਾ ਹੈ, ਪਰ ਨਾਨ-ਸਡਿਊਲਡ ਮੈਡੀਸਨ ਅਤੇ ਈ-ਫਾਰਮੇਸੀ ਨੂੰ ਅਜੇ ਨਿਯਮਤ ਕੀਤਾ ਜਾਣਾ ਬਾਕੀ ਹੈ।

ਉਹਨਾਂ ਕਿਹਾ ਕਿ ਜਦੋਂ ਤੱਕ ਇਨ੍ਹਾਂ ਦਵਾਈਆਂ ਨੂੰ ਨਿਯਮਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਆਮ ਲੋਕਾਂ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣ ਦਾ ਸਭ ਤੋਂ ਆਸਾਨ ਤਰੀਕਾ ਸੂਬੇ ਵਿੱਚ ਵੱਧ ਤੋਂ ਵੱਧ 'ਜਨ ਔਸ਼ਧੀ ਕੇਂਦਰ' ਖੋਲ੍ਹਣਾ ਹੈ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਵਿੱਚ 25 ਜਨ ਔਸ਼ਧੀ ਕੇਂਦਰ ਹਨ ਅਤੇ ਹੋਰ 16 ਕੇਂਦਰਾਂ ਨੂੰ ਮਨਜ਼ੂਰੀ ਮਿਲ ਚੁੱਕੀ ਹੈ, ਜੋ ਜਲਦ ਹੀ ਖੋਲ੍ਹੇ ਜਾਣਗੇ।

ਉਨ੍ਹਾਂ ਸਮੂਹ ਵਿਧਾਇਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਹਲਕਿਆਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਇਹ ਕੇਂਦਰ ਖੋਲ੍ਹਣ ਲਈ ਪ੍ਰੇਰਿਤ ਕਰਨ, ਜਿਸ ਨਾਲ ਨਾ ਸਿਰਫ਼ ਆਮ ਲੋਕਾਂ ਨੂੰ ਸਸਤੀਆਂ ਦਵਾਈਆਂ ਉਪਲਬਧ ਹੋਣਗੀਆਂ ਸਗੋਂ ਰੁਜ਼ਗਾਰ ਪੈਦਾ ਕਰਨ ਵਿੱਚ ਵੀ ਮਦਦ ਮਿਲੇਗੀ।

ਸਿਹਤ ਹਰ ਵਿਅਕਤੀ ਦਾ ਮੌਲਿਕ ਅਧਿਕਾਰ

ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ, "ਸਿਹਤ ਹਰ ਵਿਅਕਤੀ ਦਾ ਮੌਲਿਕ ਅਧਿਕਾਰ ਹੈ ਅਤੇ ਇਹ ਰਾਜ ਅਤੇ ਕੇਂਦਰ ਸਰਕਾਰ ਦਾ ਫਰਜ਼ ਹੈ ਕਿ ਉਹ ਆਲਮੀ ਪੱਧਰ ਦੀਆਂ ਸਰਕਾਰ ਵੱਲੋਂ ਵਿੱਤੀ ਸਹਾਇਤਾ ਪ੍ਰਾਪਤ ਅਤੇ ਪ੍ਰਬੰਧਿਤ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ।" ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸੰਪੂਰਨ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਉਹਨਾਂ ਵਿਧਾਨ ਸਭਾ ਵਿੱਚ ਇਹ ਅਹਿਦ ਲਈ ਲਿਆ ਕਿ ਉਹ ਹਰ ਬਜਟ ਸੈਸ਼ਨ ਦੌਰਾਨ ਆਪਣੇ ਕੀਤੇ ਕੰਮਾਂ ਬਾਰੇ ਆਪਣੀ 'ਸਾਲਾਨਾ ਰਿਪੋਰਟ' ਪੇਸ਼ ਕਰਨਗੇ – ਭਾਵੇਂ ਇਹ ਡਾਕਟਰਾਂ ਅਤੇ ਸਟਾਫ ਦੀ ਭਰਤੀ ਹੋਵੇ ਜਾਂ ਨਵੇਂ ਮੈਡੀਕਲ ਪ੍ਰੋਜੈਕਟ ਨਾਲ ਸਬੰਧਤ ਹੋਵੇ। ਉਹਨਾਂ ਵਿਧਾਨ ਸਭਾ ਨੂੰ ਦੱਸਿਆ ਕਿ ਸੂਬੇ ਵਿੱਚ 504 ਆਮ ਆਦਮੀ ਕਲੀਨਿਕ (ਏ.ਏ.ਸੀ.) ਕਾਰਜਸ਼ੀਲ ਹਨ, ਜਿਨਾਂ ਵਿੱਚੋਂ 353 ਕਲੀਨਿਕ, ਜੋ ਕਿ 70 ਫੀਸਦ ਤੋਂ ਵੱਧ ਹਨ, ਪਿੰਡਾਂ ਵਿੱਚ ਸਥਾਪਿਤ ਕੀਤੇ ਗਏ ਹਨ।

ਨਸ਼ਿਆਂ ਦੀ ਲਾਹਨਤ ਨੂੰ ਸੂਬੇ ਦਾ ਸਭ ਤੋਂ ਅਹਿਮ ਮਸਲਾ ਦੱਸਦਿਆਂ ਸਿਹਤ ਮੰਤਰੀ ਨੇ ਸਦਨ ਦੇ ਸਮੂਹ ਮੈਂਬਰਾਂ ਨੂੰ ਇਸ ਪ੍ਰਤੀ ਚਿੰਤਾ ਪ੍ਰਗਟਾਉਣ ਅਤੇ ਇਸ ਖਤਰੇ ਨੂੰ ਜੜੋਂ ਪੁੱਟਣ ਲਈ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦਾ ਸੱਦਾ ਦਿੱਤਾ, ਜੋ ਨਾ ਸਿਰਫ ਕਈ ਘਾਤਕ ਬਿਮਾਰੀਆਂ ਜਿਵੇਂ ਕੈਂਸਰ, ਐੱਚ.ਆਈ.ਵੀ.-ਏਡਜ, ਹੈਪੇਟਾਈਟਸ, ਨਪੁੰਸਕਤਾ ਆਦਿ ਦਾ ਕਾਰਨ ਹਨ ਸਗੋਂ ਸੂਬੇ ਵਿੱਚ ਹੋ ਰਹੇ ਅਪਰਾਧਾਂ ਦੀ ਇੱਕ ਠੋਸ ਵਜ੍ਹਾ ਹਨ।

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਕੰਮ ਕਰ ਰਹੀ ਹੈ, ਜਿਸ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਯੋਗਸ਼ਾਲਾਵਾਂ ਸਥਾਪਿਤ ਕੀਤੀਆਂ ਜਾਣਗੀਆਂ ਜਾਣਗੀਆਂ ਅਤੇ ਮਰੀਜਾਂ ਨੂੰ ਦਵਾਈਆਂ ਦੇਣ ਦੀ ਬਜਾਏ ਉੱਥੇ ਜਾ ਕੇ ਯੋਗਾ ਅਤੇ ਕਸਰਤ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਉਨਾਂ ਦਾ ਕੁਦਰਤੀ ਢੰਗ ਨਾਲ ਇਲਾਜ ਕੀਤਾ ਜਾ ਸਕੇ।

The post ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਸੰਭਾਲ ਨੂੰ ਦੱਸਿਆ ਹਰ ਵਿਅਕਤੀ ਦਾ ਮੌਲਿਕ ਅਧਿਕਾਰ appeared first on TheUnmute.com - Punjabi News.

Tags:
  • aam-aadmi-clinics
  • dr-balbir-singh
  • fundamental-right
  • health-services
  • mann-government
  • mohalla-clinics
  • news
  • punjab-health-services
  • punjab-vidhan-sabha

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ 10 ਮਾਰਚ ਤੋਂ ਹੋਵੇਗਾ ਦਾਖ਼ਲਿਆਂ ਦਾ ਮਹਾਂ-ਅਭਿਆਨ: ਹਰਜੋਤ ਸਿੰਘ ਬੈਂਸ

Thursday 09 March 2023 03:49 PM UTC+00 | Tags: aam-aadmi-party breaking-news harjot-singh-bains latest-news news punjab punjab-government punjab-school-education-board school-education the-unmute-breaking-news

ਚੰਡੀਗੜ੍ਹ, 09 ਮਾਰਚ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਭਲਕੇ (10 ਮਾਰਚ) ਤੋਂ ਨਵੇਂ ਦਾਖ਼ਲੇ ਕਰਨ ਦਾ ਮਹਾਂ-ਅਭਿਆਨ ਚਲਾਉਣ ਦੇ ਹੁਕਮ ਦਿੱਤੇ ਹਨ।

ਅੱਜ ਇਥੇ ਸੂਬੇ ਦੇ ਸਮੂਹ ਸਿੱਖਿਆ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਟੀਮਾਂ ਨਾਲ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦਾਖ਼ਲਾ ਅਭਿਆਨ ਦੇ ਪਹਿਲੇ ਦਿਨ ਇੱਕੋ ਦਿਨ ਵਿੱਚ 1 ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਰੱਖਿਆ ਹੈ। ਇਹ ਮੁਹਿੰਮ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਚੱਲੇਗੀ।

ਸ. ਬੈਂਸ (Harjot Singh Bains) ਨੇ ਕਿਹਾ ਕਿ ਉਹ ਇਸ ਅਭਿਆਨ ਦੀ ਖੁਦ ਨਿਗਰਾਨੀ ਕਰਨਗੇ। ਮੀਟਿੰਗ ਦੌਰਾਨ ਸ. ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਾਖ਼ਲਾ ਮੁਹਿੰਮ-2023 ਨੂੰ ਹੋਰ ਅਸਰਦਾਰ ਬਣਾਉਣ ਵਾਸਤੇ 10 ਮਾਰਚ 2023 ਤੋਂ ਲੈ ਕੇ 31 ਮਾਰਚ 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਮੇਨ ਗੇਟ ਤੇ ਦਾਖਲਾ ਬੂਥ ਲਗਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਇਨ੍ਹਾਂ ਬੂਥਾਂ ‘ਤੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ।

ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸੋਚ ਅਨੁਸਾਰ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਸੁਧਾਰ ਕੇ ਅੰਤਰਰਾਸ਼ਟਰੀ ਪੱਧਰ ਤੱਕ ਕਰਨ ਵਾਸਤੇ ਹਰ ਅਧਿਕਾਰੀਆਂ ਪੂਰੀ ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਹੈ।

ਸ. ਬੈਂਸ ਨੇ ਕਿਹਾ ਕਿ ਸਭ ਤੋਂ ਵੱਧ ਨਵਾਂ ਦਾਖਲਾ ਕਰਨ ਵਾਲੇ ਸਕੂਲ ਸਟਾਫ਼ ਨੂੰ ਜਿੱਥੇ ਪ੍ਰਸੰਸਾ ਪੱਤਰ ਅਤੇ ਸਕੂਲ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਉਥੇ ਨਾਲ ਹੀ ਪੰਜਾਬੀ ਦੇ ਹਰਮਨਪਿਆਰੇ ਆਗੂ ਅਤੇ ਪੰਜਾਬ ਰਾਜ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨਾਲ ਮੁਲਾਕਾਤ ਵੀ ਕਰਵਾਈ ਜਾਵੇਗੀ।

The post ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ 10 ਮਾਰਚ ਤੋਂ ਹੋਵੇਗਾ ਦਾਖ਼ਲਿਆਂ ਦਾ ਮਹਾਂ-ਅਭਿਆਨ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • aam-aadmi-party
  • breaking-news
  • harjot-singh-bains
  • latest-news
  • news
  • punjab
  • punjab-government
  • punjab-school-education-board
  • school-education
  • the-unmute-breaking-news

ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੇ ਜਾਂਦੇ ਮਹਿੰਗੇ ਇਲਾਜ ਦਾ ਮੁੱਦਾ ਚੁੱਕਿਆ

Thursday 09 March 2023 03:55 PM UTC+00 | Tags: aam-aadmi-party bhagwant-mann harbhajan-singh-eto news private-hospitals punjab-government punjab-politics punjab-private-hospitals the-unmute-breaking-news

ਚੰਡੀਗੜ੍ਹ, 9 ਮਾਰਚ 2023: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਪ੍ਰਾਈਵੇਟ ਹਸਪਤਾਲਾਂ (private hospitals) ਵੱਲੋਂ ਕੀਤੇ ਜਾਂਦੇ ਮਹਿੰਗੇ ਇਲਾਜ਼ ਦਾ ਢੁਕਵਾਂ ਹੱਲ ਕੱਢਣ ਅਤੇ ਸਰਕਾਰੀ ਹਸਪਤਾਲਾਂ ਦੀ ਤਰਜ਼ 'ਤੇ ਇਕਸਾਰਤਾ ਲਿਆਉਣ 'ਤੇ ਜ਼ੋਰ ਦਿੱਤਾ।

ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਪੇਸ਼ ਕੀਤੇ ਮਤੇ 'ਤੇ ਬੋਲਦਿਆਂ ਕਿਹਾ ਕਿ ਸਰਕਾਰੀ ਮੁਲਾਜ਼ਮ ਤੇ ਪੈਨਸ਼ਨਰ ਆਪਣਾ ਜਾਂ ਆਪਣੇ 'ਤੇ ਨਿਰਭਰ ਪਰਿਵਾਰਕ ਮੈਂਬਰਾਂ ਦਾ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਵੱਖ-ਵੱਖ ਬੀਮਾਰੀਆਂ ਦਾ ਇਲਾਜ਼ ਕਰਵਾਉਂਦੇ ਹਨ।

ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲ ਬੀਮਾਰੀਆਂ ਦੇ ਇਲਾਜ਼ ਲਈ ਵੱਧ ਰਾਸ਼ੀ ਵਸੂਲ ਕਰਦੇ ਹਨ, ਪਰ ਸਬੰਧਤ ਨੂੰ ਖ਼ਰਚ ਕੀਤੀ ਰਾਸ਼ੀ ਦਾ ਪੂਰਾ ਰੀਇੰਬਰਸਮੈਂਟ ਨਹੀਂ ਮਿਲਦਾ।ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ `ਚ ਕਰਵਾਏ ਇਲਾਜ਼ ਦੀ ਲੱਗਭੱਗ ਪੂਰੀ ਰਾਸ਼ੀ ਰੀਇੰਬਰਸਮੈਂਟ ਦੌਰਾਨ ਪ੍ਰਾਪਤ ਹੋ ਜਾਂਦੀ ਹੈ, ਜਦਕਿ ਪ੍ਰਾਈਵੇਟ ਹਸਪਤਾਲ ਕਰਵਾਏ ਇਲਾਜ਼ ਦੌਰਾਨ ਅਜਿਹਾ ਨਹੀਂ ਹੁੰਦਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਹਿੱਤ ਵਿੱਚ ਇਸ ਮਾਮਲੇ ਦਾ ਢੁੱਕਵਾਂ ਹੱਲ ਕੱਢਣਾ ਚਾਹੀਦਾ ਹੈ ਅਤੇ ਸਰਕਾਰੀ ਮੁਲਾਜ਼ਮਾਂ, ਪੈਨਸ਼ਨਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੇ ਇਲਾਜ਼ ਦੀ ਵਸੂਲ ਕੀਤੀ ਰਾਸ਼ੀ ਦੀ ਪੂਰੀ ਰੀਇੰਬਰਸਮੈਂਟ ਹੋਣੀ ਚਾਹੀਦੀ ਹੈ।

The post ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੇ ਜਾਂਦੇ ਮਹਿੰਗੇ ਇਲਾਜ ਦਾ ਮੁੱਦਾ ਚੁੱਕਿਆ appeared first on TheUnmute.com - Punjabi News.

Tags:
  • aam-aadmi-party
  • bhagwant-mann
  • harbhajan-singh-eto
  • news
  • private-hospitals
  • punjab-government
  • punjab-politics
  • punjab-private-hospitals
  • the-unmute-breaking-news

ਚੰਡੀਗੜ੍ਹ, 9 ਮਾਰਚ 2023: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਹੁਣ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਉਸ ਨੂੰ ਕਥਿਤ ਸ਼ਰਾਬ ਘੁਟਾਲੇ ਤਹਿਤ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਇਹ ਕਾਰਵਾਈ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਇਕ ਦਿਨ ਪਹਿਲਾਂ ਕੀਤੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਗ੍ਰਿਫਤਾਰੀ ‘ਤੇ ਟਵੀਟ ਕਰਕੇ ਪ੍ਰਤੀਕਿਰਿਆ ਦਿੱਤੀ ਹੈ।

ਸੂਤਰਾਂ ਮੁਤਾਬਕ ਸੀਬੀਆਈ ਤੋਂ ਬਾਅਦ ਹੁਣ ਈਡੀ ਨੇ ਵੀ ਸਿਸੋਦੀਆ (Manish Sisodia) ਖ਼ਿਲਾਫ਼ ਕਾਰਵਾਈ ਕੀਤੀ ਹੈ। ਈਡੀ ਦੀ ਟੀਮ ਤਿਹਾੜ ਜੇਲ੍ਹ ਵਿੱਚ ਗ੍ਰਿਫ਼ਤਾਰੀ ਲਈ ਰਸਮੀ ਤੌਰ 'ਤੇ ਦਸਤਾਵੇਜ਼ੀ ਕਾਰਵਾਈ ਕਰ ਰਹੀ ਹੈ। ਦੱਸ ਦੇਈਏ ਕਿ 26 ਫਰਵਰੀ ਨੂੰ ਸੀਬੀਆਈ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਹਿਰਾਸਤ ਵਿੱਚ ਲਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਸਿਸੋਦੀਆ ਨੂੰ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਕੇਂਦਰੀ ਏਜੰਸੀ ਨੂੰ ਉਸ ਦੇ ਦੋ ਹੋਰ ਦਿਨਾਂ ਦੇ ਰਿਮਾਂਡ ‘ਤੇ ਭੇਜੇ ਜਾਣ ਤੋਂ ਬਾਅਦ ਸ਼ਨੀਵਾਰ (4 ਮਾਰਚ) ਨੂੰ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। 6 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਉਸ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਦਕਿ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਕੱਲ ਯਾਨੀ ਸ਼ੁੱਕਰਵਾਰ ਨੂੰ ਸੁਣਵਾਈ ਹੋਣੀ ਸੀ।

The post ਈਡੀ ਨੇ ਮਨੀਸ਼ ਸਿਸੋਦੀਆ ਨੂੰ ਕੀਤਾ ਗ੍ਰਿਫਤਾਰ, ਜ਼ਮਾਨਤ ਪਟੀਸ਼ਨ ‘ਤੇ ਕੱਲ ਹੋਵੇਗੀ ਸੁਣਵਾਈ appeared first on TheUnmute.com - Punjabi News.

Tags:
  • cbi
  • delhi-liquor-scam
  • ed
  • liquor-scam
  • manish-sisodia

ਕਾਲੇ ਸੰਘਣੇ ਵਾਲ ਹਰ ਕਿਸੇ ਦੀ ਇੱਛਾ ਹੁੰਦੀ ਹੈ। ਵਾਲਾਂ ਨੂੰ ਸੁੰਦਰਤਾ ਦੇ ਕੁਦਰਤੀ ਮਾਧਿਅਮ ਵਜੋਂ ਦੇਖਿਆ ਜਾਂਦਾ ਹੈ। ਲੜਕੇ ਹੋਣ ਜਾਂ ਲੜਕੀਆਂ, ਕਾਲੇ ਸੰਘਣੇ ਵਾਲ ਹਰ ਕੋਈ ਚਾਹੁੰਦਾ ਹੈ ਪਰ ਅੱਜ ਦੀ ਖਰਾਬ ਜੀਵਨ ਸ਼ੈਲੀ, ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਪ੍ਰਦੂਸ਼ਿਤ ਵਾਤਾਵਰਨ ਕਾਰਨ ਵਾਲਾਂ ਦੇ ਝੜਨ ਦੀ ਸਮੱਸਿਆ ਵਧਦੀ ਜਾ ਰਹੀ ਹੈ।

ਵਾਲਾਂ ਦੇ ਝੜਨ ਦੀ ਸਮੱਸਿਆ ਔਰਤਾਂ ਦੇ ਮੁਕਾਬਲੇ ਮਰਦਾਂ ਵਿੱਚ ਜ਼ਿਆਦਾ ਦੇਖਣ ਨੂੰ ਮਿਲਦੀ ਹੈ। ਜ਼ਿਆਦਾਤਰ ਪੁਰਸ਼ਾਂ ਨੂੰ ਉਮਰ ਤੋਂ ਪਹਿਲਾਂ ਗੰਜੇਪਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਵਾਲਾਂ ਦੇ ਝੜਨ ਤੋਂ ਪਰੇਸ਼ਾਨ ਔਰਤਾਂ ਤੋਂ ਲੈ ਕੇ ਮਰਦ ਤੱਕ ਉਹ ਕਈ ਘਰੇਲੂ ਨੁਸਖਿਆਂ, ਵਾਲਾਂ ਦੇ ਤੇਲ, ਸ਼ੈਂਪੂ ਅਤੇ ਉਤਪਾਦਾਂ ਦੀ ਵਰਤੋਂ ਕਰਦੇ ਹਨ, ਪਰ ਕਈ ਵਾਰ ਇਸਦਾ ਉਲਟ ਅਸਰ ਹੁੰਦਾ ਹੈ। ਆਓ ਜਾਣਦੇ ਹਾਂ ਕਿ ਕਿਹੜੇ ਖਾਣੇ ਦੇ ਸੇਵਨ ਨਾਲ ਵਾਲ ਝੜਨ ਦੀ ਸਮੱਸਿਆ ਵੱਧ ਜਾਂਦੀ ਹੈ।

ਖੰਡ ਦਾ ਜ਼ਿਆਦਾ ਸੇਵਨ

ਖੰਡ ਦਾ ਜ਼ਿਆਦਾ ਸੇਵਨ ਕਈ ਬਿਮਾਰੀਆਂ ਨੂੰ ਜਨਮ ਦਿੰਦਾ ਹੈ। ਸ਼ੂਗਰ ਸਰੀਰ ਲਈ ਹਾਨੀਕਾਰਕ ਹੋ ਸਕਦੀ ਹੈ। ਇੱਕ ਅਧਿਐਨ ਦੇ ਅਨੁਸਾਰ, ਸ਼ੂਗਰ ਦੇ ਮਰੀਜ਼ਾਂ ਵਿੱਚ ਇਨਸੁਲਿਨ ਪ੍ਰਤੀਰੋਧ ਬਣਦਾ ਹੈ, ਜਿਸ ਕਾਰਨ ਉਨ੍ਹਾਂ ਦੇ ਵਾਲ ਝੜਨੇ ਸ਼ੁਰੂ ਹੋ ਜਾਂਦੇ ਹਨ। ਜ਼ਿਆਦਾ ਭਾਰ ਹੋਣ ਨਾਲ ਵੀ ਵਾਲ ਝੜ ਸਕਦੇ ਹਨ। ਜੇਕਰ ਇਸ ‘ਤੇ ਸਹੀ ਸਮੇਂ ‘ਤੇ ਕਾਬੂ ਨਾ ਪਾਇਆ ਜਾਵੇ ਤਾਂ ਇਹ ਗੰਜੇਪਨ ਦਾ ਕਾਰਨ ਵੀ ਬਣ ਸਕਦਾ ਹੈ। ਇਸ ਲਈ ਖੰਡ ਦਾ ਸੇਵਨ ਘੱਟ ਤੋਂ ਘੱਟ ਰੱਖਣਾ ਚਾਹੀਦਾ ਹੈ।

ਸ਼ਰਾਬ ਦਾ ਸੇਵਨ

ਸ਼ਰਾਬ ਦਾ ਸੇਵਨ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਸ਼ਰਾਬ ਪੀਣ ਨਾਲ ਮਾਨਸਿਕ ਅਤੇ ਸਰੀਰਕ ਤੌਰ ‘ਤੇ ਬਹੁਤ ਸਾਰੇ ਨੁਕਸਾਨ ਹੁੰਦੇ ਹਨ। ਸ਼ਰਾਬ ਤੁਹਾਡੇ ਵਾਲਾਂ ਨੂੰ ਵੀ ਪ੍ਰਭਾਵਿਤ ਕਰਦੀ ਹੈ। ਦਰਅਸਲ, ਵਾਲ ਕੇਰਾਟਿਨ ਨਾਮਕ ਪ੍ਰੋਟੀਨ ਨਾਲ ਬਣੇ ਹੁੰਦੇ ਹਨ। ਸ਼ਰਾਬ ਦੇ ਸੇਵਨ ਨਾਲ ਪ੍ਰੋਟੀਨ ‘ਤੇ ਮਾੜਾ ਅਸਰ ਪੈਂਦਾ ਹੈ ਅਤੇ ਵਾਲ ਕਮਜ਼ੋਰ ਹੋ ਜਾਂਦੇ ਹਨ ਅਤੇ ਡਿੱਗਣ ਲੱਗਦੇ ਹਨ।

ਕੱਚਾ ਅੰਡਾ

ਅੰਡਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ, ਖਾਸ ਕਰਕੇ ਵਾਲਾਂ ਲਈ |ਅੰਡਾ ਬਹੁਤ ਲਾਭਦਾਇਕ ਮੰਨਿਆ ਜਾਂਦਾ ਹੈ ਪਰ ਇਸਦੀ ਵਰਤੋਂ ਕਰਨ ਦਾ ਇੱਕ ਸਹੀ ਤਰੀਕਾ ਹੈ | ਕੱਚੇ ਅੰਡੇ ਦਾ ਸੇਵਨ ਵਾਲਾਂ ਲਈ ਨੁਕਸਾਨਦੇਹ ਹੋ ਸਕਦਾ ਹੈ। ਕੱਚੇ ਅੰਡੇ ਦੀ ਸਫ਼ੈਦ ਦਾ ਸੇਵਨ ਕਰਨ ਨਾਲ ਬਾਇਓਟਿਨ ਦੀ ਕਮੀ ਹੋ ਜਾਂਦੀ ਹੈ। ਬਾਇਓਟਿਨ ਕੇਰਾਟਿਨ ਦੇ ਨਿਰਮਾਣ ਵਿਚ ਮਦਦ ਕਰਦਾ ਹੈ, ਜੋ ਕਿ ਵਾਲਾਂ ਦੇ ਪ੍ਰੋਟੀਨ ਦਾ ਕੰਮ ਕਰਦਾ ਹੈ। ਅਜਿਹੇ ‘ਚ ਕੱਚਾ ਆਂਡਾ ਖਾਣ ਦੀ ਬਜਾਏ ਪਕਾਇਆ ਹੋਇਆ ਆਂਡਾ ਖਾਣਾ ਚਾਹੀਦਾ ਹੈ।

ਜੰਕ ਫੂਡ ਦਾ ਸੇਵਨ

ਅੱਜ ਕੱਲ੍ਹ ਬੱਚਿਆਂ ਤੋਂ ਲੈ ਕੇ ਨੌਜਵਾਨਾਂ ਤੱਕ ਜੰਕ ਫੂਡ ਦਾ ਸੇਵਨ ਵਧ ਗਿਆ ਹੈ। ਜੰਕ ਫੂਡ ਸਿਹਤ ਲਈ ਬਹੁਤ ਹਾਨੀਕਾਰਕ ਹੁੰਦਾ ਹੈ। ਜੰਕ ਫੂਡ ਵਿੱਚ ਸੈਚੂਰੇਟਿਡ ਅਤੇ ਮੋਨੋਅਨਸੈਚੁਰੇਟਿਡ ਫੈਟ ਪਾਈ ਜਾਂਦੀ ਹੈ। ਜਿਸ ਕਾਰਨ ਮੋਟਾਪਾ ਵਧਣ ਦੇ ਨਾਲ-ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਵੀ ਹੋ ਸਕਦੀਆਂ ਹਨ। ਵਾਲ ਝੜਨ ਦੀ ਸਮੱਸਿਆ ਵੀ ਹੁੰਦੀ ਹੈ।

ਨੋਟ: ਇਹ ਲੇਖ ਇੱਕ ਤਜਰਬੇਕਾਰ ਡਾਈਟੀਸ਼ੀਅਨ ਪ੍ਰਿਆ ਪਾਂਡੇ ਦੇ ਸੁਝਾਵਾਂ ਦੇ ਆਧਾਰ ‘ਤੇ ਤਿਆਰ ਕੀਤਾ ਗਿਆ ਹੈ। ਉਹ ਕਾਨਪੁਰ ਦੇ ਸੀ.ਐਸ.ਜੇ.ਐਮ. ਯੂਨੀਵਰਸਿਟੀ ਤੋਂ ਮਨੁੱਖੀ ਪੋਸ਼ਣ ਵਿੱਚ ਬੀ.ਐਸ.ਸੀ ਕਰ ਚੁੱਕੇ ਹਨ ਉਸਨੇ ਆਭਾ ਸੁਪਰ ਸਪੈਸ਼ਲਿਟੀ ਹਸਪਤਾਲ, ਕਾਨਪੁਰ ਵਿੱਚ ਇੱਕ ਡਾਇਟੀਸ਼ੀਅਨ ਵਜੋਂ ਕੰਮ ਕੀਤਾ ਹੈ। ਉਸਨੇ ਜੀਐਸਵੀਐਮ ਮੈਡੀਕਲ ਕਾਲਜ ਵਿੱਚ ਪੋਸ਼ਣ ਲੈਕਚਰ ਦੇ ਵਿਸ਼ੇ ਦੇ ਪ੍ਰਤੀਨਿਧੀ ਵਜੋਂ ਵੀ ਸ਼ਿਰਕਤ ਕੀਤੀ ਹੈ। ਉਨ੍ਹਾਂ ਕੋਲ ਇਸ ਖੇਤਰ ਵਿੱਚ 8 ਸਾਲਾਂ ਦਾ ਲੰਬਾ ਤਜਰਬਾ ਹੈ।

The post ਜਾਣੋ ਕਿਹੜੇ ਖਾਣੇ ਦੇ ਸੇਵਨ ਨਾਲ ਵੱਧਦੀ ਹੈ ਵਾਲ ਝੜਨ ਦੀ ਸਮੱਸਿਆ appeared first on TheUnmute.com - Punjabi News.

Tags:
  • hair-loss
  • health-tips
  • news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form