ਪਾਕਿਸਤਾਨ ਸਰਕਾਰ ਦੇ ਟਵਿੱਟਰ ਅਕਾਊਂਟ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਟਵਿੱਟਰ ਨੇ ਭਾਰਤ ਵਿਚ ਪਾਕਿਸਤਾਨ ਸਰਕਾਰ ਦੇ ਅਧਿਕਾਰਕ ਟਵਿੱਟਰ ਹੈਂਡਲ ‘ਤੇ ਰੋਕ ਲਗਾ ਦਿੱਤੀ ਹੈ। ਟਵਿੱਟਰ ‘ਤੇ ਜਾਰੀ ਨੋਟਿਸ ਮੁਤਾਬਕ ਭਾਰਤ ਸਰਕਾਰ ਦੀ ਕਾਨੂੰਨੀ ਮੰਗ ‘ਤੇ ਹੀ ਟਵਿੱਟਰ ਨੇ ਪਾਕਿਸਤਾਨ ਸਰਕਾਰ ਦੇ ਅਕਾਊਂਟ ਨੂੰ ਭਾਰਤ ਵਿਚ ਬਲਾਕ ਕੀਤਾ ਹੈ।
ਇਸ ਕਾਰਵਾਈ ਦੇ ਬਾਅਦ ਭਾਰਤ ਵਿਚ ਲੋਕ ਪਾਕਿਸਤਾਨ ਸਰਕਾਰ ਦੇ ਟਵਿੱਟਰ ਹੈਂਟਲ ਨੂੰ ਨਹੀਂ ਦੇਖ ਸਕਣਗੇ। ਦੱਸ ਦੇਈਏ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ ਜਦੋਂ ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਹੈਂਡਲ ਬਲਾਕ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਭਾਰਤ ਵਿਚ ਪਾਕਿ ਸਰਕਾਰ ਦੇ ਟਵਿੱਟਰ ਅਕਾਊਂਟ ਨੂੰ ਬੈਨ ਕੀਤਾ ਜਾ ਚੁੱਕਾ ਹੈ।
ਟਵਿੱਟਰ ਦੀ ਗਾਈਡਨਾਈਨ ਮੁਤਾਬਕ ਵੈਧ ਕਾਨੂੰਨੀ ਮੰਗ ਜਿਵੇਂ ਅਦਾਲਤ ਤਦੇ ਹੁਕਮ ਜਾਂ ਸਰਕਾਰ ਦੀ ਮੰਗ ‘ਤੇ ਅਕਾਊਂਟ ਨੂੰ ਬਲਾਕ ਕਰਨਾ ਪੈਂਦਾ ਹੈ। ਹੁਣ ਭਾਰਤ ਵਿਚ ਪਾਕਿਸਤਾਨ ਸਰਕਾਰ ਦੇ ਅਧਿਕਾਰਕ ਟਵਿੱਟਰ ਅਕਾਊਂਟ ‘ਤੇ ਕੀਤੀ ਗਈ ਪੋਸਟ ਨੂੰ ਨਹੂੀਂ ਦੇਖਿਆ ਜਾਸਕੇਗਾ। ਹਾਲਾਂਕਿ ਇਸ ਕਾਰਵਾਈ ਨੂੰ ਲੈ ਕੇ ਅਜੇ ਭਾਰਤ ਸਰਕਾਰ ਦੇ ਆਈਟੀ ਮੰਤਰਾਲੇ ਵੱਲੋਂ ਜਾਂ ਪਾਕਿਸਤਾਨ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਇਹ ਵੀ ਪੜ੍ਹੋ : ਪਾਕਿ ਤਸਕਰਾਂ ਦੀ ਕੋਸ਼ਿਸ਼ ਨਾਕਾਮ, BSF ਨੇ ਅੰਮ੍ਰਿਤਸਰ ਤੇ ਜਲਾਲਾਬਾਦ ਤੋਂ 850 ਗ੍ਰਾਮ ਹੈਰੋਇਨ ਕੀਤੀ ਬਰਾਮਦ
ਜ਼ਿਕਰਯੋਗ ਹੈ ਕਿ ਇਹ ਤੀਜੀ ਵਾਰ ਹੈ ਕਿ ਜਦੋਂ ਪਾਕਿਸਤਾਨ ਦੇ ਟਵਿੱਟਰ ਹੈਂਡਲ ਨੂੰ ਭਾਰਤ ਵਿਚ ਬਲਾਕ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਾਲ 2022 ਦੇ ਅਕਤੂਬਰ ਮਹੀਨੇ ਵਿਚ ਅਜਿਹਾ ਹੋਇਆ ਸ। ਉਸ ਤੋਂ ਪਿਛਲੇ ਸਾਲ ਜੁਲਾਈ ਮਹੀਨੇ ਵਿਚ ਵੀ ਪਾਕਿਸਤਾਨ ਸਰਕਾਰ ਦੇ ਟਵਿੱਟਰ ਅਕਾਊਂਟ ‘ਤੇ ਰੋਕ ਲਗਾ ਦਿੱਤੀ ਗਈ ਸੀ। ਹਾਲਾਂਕਿ ਬਾਅਦ ਵਿਚ ਇਸ ਨੂੰ ਰੀਐਕਟੀਵੇਟ ਕਰ ਦਿੱਤਾ ਗਿਆ ਸੀ ਤੇ ਟਵਿੱਟਰ ਅਕਾਊਂਟ ਵਿਜ਼ੀਬਲ ਹੋਣ ਲੱਗਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
The post Twitter ਨੇ ਕੀਤੀ ਵੱਡੀ ਕਾਰਵਾਈ, ਪਾਕਿਸਤਾਨ ਸਰਕਾਰ ਦੇ ਟਵਿੱਟਰ ਹੈਂਡਲ ਨੂੰ ਕੀਤਾ ਬਲਾਕ appeared first on Daily Post Punjabi.
source https://dailypost.in/latest-punjabi-news/twitter-took-a-big/