ਅਮਰੀਕਾ ‘ਚ ਜਨਮਦਿਨ ਦੀ ਪਾਰਟੀ ‘ਚ ਗੋਲੀਬਾਰੀ, 6 ਨਾਬਾਲਗਾਂ ਦੀ ਮੌ.ਤ, 20 ਜ਼ਖਮੀ

ਅਮਰੀਕਾ ਵਿਚ ਗੋਲੀਬਾਰੀ ਦੀ ਹਿੰਸਾ ਲਗਾਤਾਰ ਵੱਧਦੀ ਜਾ ਰਹੀ ਹੈ। ਇੱਥੇ ਅਲਬਾਮਾ ਸੂਬੇ ਦੇ ਡੇਡੇਵਿਲੇ ‘ਚ ਐਤਵਾਰ ਨੂੰ ਇਕ ਜਨਮਦਿਨ ਦੀ ਪਾਰਟੀ ਵਿਚ ਗੋਲੀਬਾਰੀ ਹੈ। ਇਸ ਫਾਇਰਿੰਗ ਵਿੱਚ ਛੇ ਨਾਬਾਲਗਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 20 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫਾਇਰਿੰਗ ਕਰਨ ਵਾਲਾ ਵੀ ਨਾਬਾਲਗ ਹੈ।

Firing At Birthday Party In America

ਮੀਡੀਆ ਰਿਪੋਰਟ ਨੇ ਇਕ ਚਸ਼ਮਦੀਦ ਦੇ ਹਵਾਲੇ ਨਾਲ ਕਿਹਾ- ਡੇਡਵਿਲੇ ‘ਚ ਜਨਮਦਿਨ ਦੀ ਪਾਰਟੀ ਚੱਲ ਰਹੀ ਸੀ। ਇਸ ਦਾ ਨਾਂ ਸਵੀਟ-16 ਸੀ। ਪਾਰਟੀ ਖਤਮ ਹੋਣ ਵਾਲੀ ਸੀ ਕਿ ਕਿਸੇ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਕੁਝ ਹੀ ਮਿੰਟਾਂ ਵਿੱਚ ਉੱਥੇ ਪਹੁੰਚ ਗਈ। ਪੁਲਿਸ ਨੇ 6 ਨਾਬਾਲਗਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ।

Firing At Birthday Party In America

ਇਸ ਹਮਲੇ ਵਿਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਸੂਚਨਾ ਮੁਤਾਬਕ ਮਾਰੇ ਗਏ ਨਾਬਾਲਗਾਂ ਵਿੱਚੋਂ ਇੱਕ ਪ੍ਰਤਿਭਾਸ਼ਾਲੀ ਅਥਲੀਟ ਸੀ। ਅਲਬਾਮਾ ਦੇ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਰਾਤ ਕਰੀਬ 10:30 ਵਜੇ ਵਾਪਰੀ। ਇਸ ਹਮਲੇ ਸਬੰਧੀ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਕੋਰੋਨਾ ਦਾ ਕਹਿਰ : 271 ਨਵੇਂ ਮਾਮਲੇ ਆਏ ਸਾਹਮਣੇ, ਸੂਬੇ ‘ਚ 1546 ਐਕਟਿਵ ਕੇਸ

ਅਲਬਾਮਾ ਦੇ ਗਵਰਨਰ ਕੇ ਈਵੇ ਨੇ ਕਿਹਾ – ਸਾਨੂੰ ਬਹੁਤ ਦੁਖਦਾਈ ਖ਼ਬਰ ਮਿਲੀ ਹੈ। ਸਮੂਹਿਕ ਗੋਲੀਬਾਰੀ ਵਿੱਚ ਕੁਝ ਲੋਕ ਮਾਰੇ ਗਏ ਹਨ। ਮੈਂ ਉਨ੍ਹਾਂ ਦੇ ਪਰਿਵਾਰਾਂ ਨਾਲ ਹਾਂ। ਅਜਿਹੇ ਅਪਰਾਧਾਂ ਨੂੰ ਅਮਰੀਕਾ ਅਤੇ ਇਸ ਰਾਜ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ ਹੈ। ਅਸੀਂ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਮਰੀਕਾ ‘ਚ ਜਨਮਦਿਨ ਦੀ ਪਾਰਟੀ ‘ਚ ਗੋਲੀਬਾਰੀ, 6 ਨਾਬਾਲਗਾਂ ਦੀ ਮੌ.ਤ, 20 ਜ਼ਖਮੀ appeared first on Daily Post Punjabi.



source https://dailypost.in/news/international/firing-at-birthday-party-in-america/
Previous Post Next Post

Contact Form